Wednesday, May 13, 2026
Home Blog Page 2476

ਉੱਚ ਅਧਿਕਾਰੀਆਂ ਨੇ ਪਿੰਡ ਕੋਟ ਸਮੀਰ, ਕੋਟ ਫੱਤਾ ਤੇ ਮੌੜ ਕਲਾਂ ਦੇ ਖੇਤਾਂ ਦਾ ਕੀਤਾ ਦੌਰਾ

0

ਝੋਨੇ ਦੀ ਸਿੱਧੀ ਬਿਜਾਈ ਨੂੰ ਲੈ ਕੇ ਕਿਸਾਨ ਕੀਤੇ ਜਾਗਰੂਕ
ਸੁਖਜਿੰਦਰ ਮਾਨ
ਬਠਿੰਡਾ, 2 ਜੂਨ: ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ “ਪਾਣੀ ਬਚਾਓ, ਪੰਜਾਬ ਬਚਾਓ“ ਤਹਿਤ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਮਿਆਰ ਨੂੰ ਬਚਾਉਣ ਹਿੱਤ ਤਰ-ਵੱਤਰ ਤਕਨੀਕ ਰਾਹੀਂ ਝੋਨੇ ਦੀ ਸਿੱਧੀ ਬਿਜਾਈ ਨੂੰ ਹੁੰਗਾਰਾ ਦੇਣ ਲਈ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜਸਵਿੰਦਰਪਾਲ ਸਿੰਘ ਅਤੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਵੱਲੋਂ ਜ਼ਿਲ੍ਹੇ ਦੇ ਪਿੰਡ ਕੋਟ ਸਮੀਰ, ਕੋਟ ਫੱਤਾ ਤੇ ਮੌੜ ਕਲਾਂ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਅਪੀਲ ਕੀਤੀ ਕਿ ਝੋਨੇ ਦੀ ਸਿੱਧੀ ਬਿਜਾਈ ਵੱਧ ਤੋਂ ਵੱਧ ਰਕਬੇ ਵਿੱਚ ਕੀਤੀ ਜਾਵੇ ਤਾਂ ਜੋ ਡਿੱਗਦੇ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤਕਨੀਕ ਨਾਲ 15-20 ਫ਼ੀਸਦੀ ਪਾਣੀ ਦੀ ਬੱਚਤ ਹੁੰਦੀ ਹੈ ਤੇ 10-12 ਫ਼ੀਸਦੀ ਭੂਮੀਗਤ ਪਾਣੀ ਰੀਚਾਰਜ ਹੁੰਦਾ ਹੈ। ਰਵਾਇਤੀ ਝੋਨੇ ਨਾਲੋਂ ਖਰਚਾ ਵੀ ਘੱਟ ਹੁੰਦਾ ਹੈ।
ਉੱਚ ਅਧਿਕਾਰੀਆਂ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਸਿਰਫ ਦਰਮਿਆਨੀਆਂ ਅਤੇ ਭਾਰੀਆਂ ਜਮੀਨਾਂ ਵਿੱਚ ਹੀ ਕੀਤੀ ਜਾਵੇ ਅਤੇ ਸਿੱਧੀ ਬਿਜਾਈ ਲਈ ਘੱਟ ਜਾਂ ਦਰਮਿਆਨਾਂ ਸਮਾਂ ਲੈ ਕੇ ਪੱਕਣ ਵਾਲੀਆਂ ਕਿਸਮਾਂ ਨੂੰ ਬਿਜਾਈ ਲਈ ਤਰਜੀਹ ਦਿੱਤੀ ਜਾਵੇ। ਸਿੱਧੀ ਬਿਜਾਈ ਲਈ 8-10 ਕਿਲੋਗਰਾਮ ਪ੍ਰਤੀ ਏਕੜ ਬੀਜ ਦੀ ਵਰਤੋਂ ਕੀਤੀ ਜਾਵੇ ਅਤੇ ਪਹਿਲਾ ਪਾਣੀ 21 ਦਿਨਾਂ ਬਾਅਦ ਲਗਾਇਆ ਜਾਵੇ। ਇਸ ਮੌਕੇ ਉਨ੍ਹਾਂ ਹੋਰ ਦੱਸਿਆ ਕਿ ਇਸ ਤਕਨੀਕ ਤਹਿਤ ਪੰਜਾਬ ਸਰਕਾਰ ਵੱਲੋਂ 1500/- ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਕਿਸਾਨਾਂ ਨੂੰ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ।
ਇਸ ਮੌਕੇ ਡਾਇਰੈਕਟਰ ਤੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਕੋਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਹੁਣ ਤੱਕ ਕੀਤੀ ਕਾਰਗੁਜਾਰੀ ਦਾ ਨਿਰੀਖਣ ਕੀਤਾ। ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਨੇ ਉੱਚ ਅਧਿਕਾਰੀ ਦੇ ਧਿਆਨ ਵਿੱਚ ਲਿਆਂਦਾ ਕਿ ਖੇਤੀਬਾੜੀ ਵਿਭਾਗ, ਜ?ਿਲ੍ਹਾ ਮੰਡੀ ਅਫਸਰ, ਜ਼ਿਲ੍ਹਾ ਭੂਮੀ ਰੱਖਿਆ ਅਫਸਰ ਅਤੇ ਡਿਪਟੀ ਡਾਇਰੈਕਟਰ ਬਾਗਬਾਨੀ ਦੇ ਅਧਿਕਾਰੀਆਂ ਨੂੰ ਜ?ਿਲ੍ਹੇ ਦੀ ਪਿੰਡਵਾਰ (2-3 ਪਿੰਡ ਹਰੇਕ ਅਧਿਕਾਰੀ) ਵੰਡ ਕੀਤੀ ਜਾ ਚੁੱਕੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਅੱਗੇ ਦੱਸਿਆ ਕਿ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਜ?ਿਲ੍ਹਾ ਪੱਧਰ ਤੇ ਕੇ.ਵੀ.ਕੇ ਦੇ ਮਾਹਿਰਾਂ ਤੇ ਜ?ਿਲ੍ਹਾ ਪੱਧਰ ਤੇ ਮਾਸਟਰ ਟਰੇਨਰਾਂ ਵੱਲੋਂ ਇੱਕ ਰੋਜਾ ਟਰੇਨਿੰਗ ਦਿੱਤੀ ਜਾ ਚੁੱਕੀ ਹੈ। ਇਹ ਅਧਿਕਾਰੀ ਕਿਸਾਨ ਜਾਗਰੂਕਤਾ ਕੈਂਪਾਂ ਅਤੇ ਨੁੱਕੜ ਮੀਟਿੰਗਾਂ ਰਾਹੀ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪ੍ਰੇਰਿਤ ਕਰਕੇ ਬਿਜਾਈ ਕਰਵਾ ਰਹੇ ਹਨ ਤੇ ਆਪਣੀ ਰਿਪੋਰਟ ਬਲਾਕ ਦੇ ਨੋਡਲ ਅਫਸਰ (ਸਬੰਧਤ ਬਲਾਕ ਖੇਤੀਬਾੜੀ ਅਫਸਰ) ਨੂੰ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ?ਿਲ੍ਹੇ ਚ ਸਿੱਧੀ ਬਿਜਾਈ ਲਈ ਇਸ ਸਮੇਂ ਲਗਭਗ 500 ਡੀ.ਐਸ.ਆਰ. ਮਸੀਨਾਂ ਉਪਲੱਬਧ ਹਨ।
ਇਸ ਤੋਂ ਬਾਅਦ ਉਨ੍ਹਾਂ ਵੱਲੋਂ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਖੇਤੀ ਭਵਨ ਵਿਖੇ ਇੱਕ ਮੀਟਿੰਗ ਵੀ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਪਾਖਰ ਸਿੰਘ ਨੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਪਿਛਲੇ ਸਾਲ 21000 ਹੈਕਟੇਅਰ ਰਕਬੇ ਦੇ ਮੁਕਾਬਲੇ ਇਸ ਸਾਲ ਜ?ਿਲ੍ਹੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੇਠ ਕਾਫੀ ਰਕਬਾ ਵਧਣ ਦੀ ਸੰਭਾਵਨਾ ਹੈ।
ਬੈਠਕ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਨੇ ਅੱਗੇ ਹੋਰ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸਾਹਿਤ ਕਰਨ ਲਈ ਜ?ਿਲ੍ਹੇ ਵਿੱਚ ਹੁਣ ਤੱਕ 102 ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚ ਲਗਭਗ 4010 ਕਿਸਾਨਾਂ ਨੇ ਭਾਗ ਲਿਆ। ਇਸ ਤਕਨੀਕ ਤਹਿਤ ਕਿਸਾਨਾਂ ਨੂੰ ਮੁਫਤ ਲਿਟਰੇਚਰ ਵੀ ਵੰਡਿਆ ਜਾ ਚੁੱਕਾ ਹੈ ਅਤੇ ਪਿੰਡਾਂ ਵਿੱਚ ਕੈਂਪਾਂ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।

ਨਸ਼ਾ ਸਪਲਾਈਰਾਂ ਨੂੰ ਕਾਬੂ ਕਰਨ ਤੇ ਪੀੜ੍ਹਤਾਂ ਨੂੰ ਨਸ਼ਾ ਛੁਡਾਉਣ ਚ ਸਹਿਯੋਗ ਦੇਵੇ ਜਨਤਾ : ਡਿਪਟੀ ਕਮਿਸ਼ਨਰ

0

ਮਾਤਾ ਇੱਛਰਾ ਵੈਲਫ਼ੇਅਰ ਸੁਸਾਇਟੀ ਕੱਚਾ ਧੋਬੀਆਣਾ ਵਲੋਂ ਕਰਵਾਏ ਪ੍ਰੋਗਰਾਮ ਚ ਕੀਤੀ ਸ਼ਿਰਕਤ
ਸੁਸਾਇਟੀ ਦੀਆਂ ਮਹਿਲਾਵਾਂ ਨਾਲ ਨਸ਼ੇ ਦੇ ਖਾਤਮੇ ਲਈ ਕੀਤੀ ਗੱਲਬਾਤ
ਬਸਤੀ ਦੇ ਸਮੂਹ ਲੋਕਾਂ ਨੂੰ ਡੋਪ ਟੈਸਟ ਕਰਵਾਉਣ ਦੀ ਕੀਤੀ ਅਪੀਲ
ਸੁਖਜਿੰਦਰ ਮਾਨ
ਬਠਿੰਡਾ, 2 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਸੂਬਾ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਨਸ਼ਾ ਮੁਕਤ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਕੱਚਾ ਧੋਬੀਆਣਾ ਬਸਤੀ ਚ ਮਾਤਾ ਇੱਛਰਾ ਵੈਲਫ਼ੇਅਰ ਸੁਸਾਇਟੀ ਵਲੋਂ ਕਰਵਾਏ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਸੁਸਾਇਟੀ ਦੀਆਂ ਇਕੱਤਰ ਮਹਿਲਾਵਾਂ ਕੋਲੋਂ ਬਸਤੀ ਵਿੱਚ ਨਸ਼ੇ ਦੇ ਮੌਜੂਦਾ ਹਾਲਾਤਾ ਬਾਰੇ ਬਾਰੀਕੀ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਇਕੱਤਰ ਲੋਕਾਂ ਨੂੰ ਵੀ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਸਪਲਾਈਰਾਂ ਨੂੰ ਕਾਬੂ ਕਰਨ ਤੇ ਪੀੜ੍ਹਤਾਂ ਨੂੰ ਨਸ਼ਾ ਛੁਡਾਉਣ ਚ ਪੂਰਨ ਸਹਿਯੋਗ ਦੇਣ ਤਾਂ ਜੋ ਇਸ ਕੋਹੜ ਤੋਂ ਮੁਹੱਲਾ ਵਾਸੀਆਂ ਨੂੰ ਮੁਕੰਮਲ ਤੌਰ ਤੇ ਮੁਕਤੀ ਦਵਾਈ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਸ਼ੇ ਦੇ ਆਦੀ ਵਿਅਕਤੀਆਂ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ ਕੋਲੋਂ ਨਸ਼ੇ ਦੀ ਪਈ ਆਦਤ ਬਾਰੇ ਜਾਣਿਆ ਤੇ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕੀਮਤੀ ਜਿੰਦਗੀ ਨੂੰ ਬਚਾਉਣ ਲਈ ਦਿ੍ਰੜ ਇਰਾਦਾ ਕਰਕੇ ਇਸ ਵਿਚੋਂ ਨਿਕਲਣ ਲਈ ਹੰਭਲਾ ਮਾਰਨ। ਉਨ੍ਹਾਂ ਨੌਜਵਾਨਾਂ ਨੂੰ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਨਸ਼ੇ ਤੋਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦਾ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਇਕੱਤਰ ਲੋਕਾਂ ਤੇ ਪੀੜ੍ਹਤ ਵਿਅਕਤੀਆਂ ਦੇ ਮਾਪਿਆਂ ਨੂੰ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਪ੍ਰਭਾਵਿਤ ਵਿਅਕਤੀਆਂ ਨੂੰ ਨਸ਼ਾ ਛੁਡਾਉਣ ਵਿੱਚ ਵਿਸ਼ੇਸ਼ ਸਹਿਯੋਗ ਦੇਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਜਨਤਾ ਨਸ਼ਾ ਸਪਲਾਇਰਾਂ ਨੂੰ ਕਾਬੂ ਕਰਨ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਤਾਂ ਉਹ ਦਿਨ ਦੂਰ ਨਹੀਂ ਜਦੋਂ ਇਹ ਵਿਅਕਤੀ ਨਸ਼ਿਆਂ ਤੋਂ ਪੂਰੀ ਤਰ੍ਹਾਂ ਮੁਕਤੀ ਪਾਉਣ ਚ ਸਫ਼ਲ ਹੋਣਗੇ।
ਇਸ ਮੌਕੇ ਉਨ੍ਹਾਂ ਪੂਰੀ ਕੱਚਾ ਧੋਬੀਆਣਾ ਬਸਤੀ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪੋਂ ਆਪਣਾ ਡੋਪ ਟੈਸਟ ਕਰਵਾਉਣ ਤਾਂ ਜੋ ਪੀੜ੍ਹਤਾਂ ਦੀ ਪਛਾਣ ਕਰਕੇ ਬਸਤੀ ਵਿੱਚ ਹੀ ਉਨ੍ਹਾਂ ਦੇ ਇਲਾਜ਼ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਸਕਣ। ਇਸ ਮੌਕੇ ਰੀਹੈਬਲੀਟੇਸ਼ਨ ਸੁਸਾਇਟੀ ਤੇ ਡੀ ਅਡਿਕਸ਼ਨ ਸੈਂਟਰ ਦੇ ਮੈਨੇਜ਼ਰ ਰੂਪ ਸਿੰਘ ਮਾਨ ਅਤੇ ਐਸਐਚਓ ਹਰਵਿੰਦਰ ਸਿੰਘ ਸਰਾਂ ਤੇ ਮਾਤਾ ਇੱਛਰਾ ਵੈਲਫ਼ੇਅਰ ਸੁਸਾਇਟੀ ਦੀ ਪ੍ਰਧਾਨ ਨਸੀਬ ਕੌਰ ਤੇ ਸੁਸਾਇਟੀ ਦੀਆਂ ਹੋਰ ਮਹਿਲਾਵਾਂ ਮੌਜੂਦ ਸਨ।

ਐਸ.ਐਸ.ਡੀ ਕਾਲਜ਼ ਦੀ ਪ੍ਰੀਤੀ ਨੇ ਤਾਇਕਵਾਂਡੋ ’ਚ ਜਿੱਤਿਆ ਚਾਂਦੀ ਦਾ ਤਮਗਾ

0

ਸੁਖਜਿੰਦਰ ਮਾਨ
ਬਠਿੰਡਾ, 2 ਜੂਨ: ਪਟਿਆਲਾ ਦੇ ਮਿਲੈਨਿਅਮ ਸਕੂਲ ’ਚ ਹੋਏ ਪੰਜਾਬ ਤਾਇਕਵਾਂਡੋ ਕੱਪ ਵਿਚ ਸਥਾਨਕ ਐਸ.ਐਸ.ਡੀ. ਗਰਲਜ਼ ਕਾਲਜ ਦੀ ਵਿਦਿਆਰਥਣ ਪ੍ਰੀਤੀ ਨੇ ਤਾਇਕਵਾਂਡੋ ਖੇਡ ਵਿਚ ਚਾਂਦੀ ਤਮਗਾ ਹਾਸਿਲ ਕੀਤਾ। ਪ੍ਰੀਤੀ ਕਾਲਜ਼ ’ਚ ਬੀ.ਏ. ਭਾਗ ਪਹਿਲਾ ਸਰੀਰਕ ਸਿੱਖਿਆ ਵਿਭਾਗ ਦੀ ਵਿਦਿਆਰਥਣ ਹੈ। ਇਸ ਮੌਕੇ ਕਾਲਜ ਪ੍ਰਧਾਨ ਐਡਵੋਕੇਟ ਸ਼੍ਰੀ ਸੰਜੈ ਗੋਇਲ, ਸੀਨੀਅਰ ਉਪ ਪ੍ਰਧਾਨ ਪ੍ਰਮੋਦ ਮਹੇਸ਼ਵਰੀ, ਜਨਰਲ ਸਕੱਤਰ ਸ਼੍ਰੀ ਚੰਦਰ ਸ਼ੇਖਰ ਮਿੱਤਲ ਜੀ, ਕਾਲਜ ਦੇ ਪਿ੍ਰੰਸੀਪਲ ਡਾ. ਨੀਰੂ ਗਰਗ ਜੀ , ਡਾ. ਸਵੀਤਾ ਭਾਟੀਆ ਅਤੇ ਡਾ. ਊਸ਼ਾ ਸ਼ਰਮਾ ਵੱਲੋਂ ਅਸਿਸਟੈਂਟ ਪ੍ਰੋਫੈਸਰ ਲਵਪ੍ਰੀਤ ਕੌਰ ਅਤੇ ਜੇਤੂ ਵਿਦਿਆਰਥਣ ਨੂੰ ਇਸ ਪ੍ਰਾਪਤੀ ਤੇ ਵਧਾਈ ਦਿੱਤੀ।

ਬੀਸੀਐੱਲ ਇੰਸਡਟਰੀ ਵੱਲੋਂ ਪਿੰਡ ਮਛਾਣਾ ਦੇ ਗੁਰੂ ਘਰ ਵਿਖੇ ਪੰਜ ਕਿਲੋਂਵਾਟ ਦਾ ਸੋਲਰ ਸਿਸਟਮ ਅਤੇ ਪਿੰਡ ਦੀ ਫਿਰਨੀ ’ਤੇ 20 ਲਾਈਟਾਂ ਵਾਲੇ ਪੋਲ ਲਗਾਏ

0

ਪਿੰਡ ਦੀ ਗੁਰਦੁਆਰਾ ਕਮੇਟੀ ਅਤੇ ਪੰਚਾਇਤ ਵੱਲੋਂ ਬੀਸੀਐੱਲ ਇੰਡਸਟਰੀ ਦਾ ਇਸ ਉਪਰਾਲੇ ਲਈ ਕੀਤਾ ਗਿਆ ਧੰਨਵਾਦ
ਸੁਖਜਿੰਦਰ ਮਾਨ
ਬਠਿੰਡਾ, 2 ਜੂਨ: ਬੀਸੀਐੱਲ ਇੰਡਸਟਰੀ ਲਿਮਟਿਡ ਵੱਲੋਂ ਆਪਣੇ ਸਮਾਜ ਸੇਵੀ ਕਾਰਜਾਂ ਦੇ ਸਿਲਸਿਲੇ ਨੂੰ ਅੱਗੇ ਵਧਾਉਂਦੇ ਹੋਏ ਪਿੰਡ ਮਛਾਣਾ ਵਿਖੇ ਸਥਿਤ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਦੀ ਛੱਤ ’ਤੇ ਪੰਜ ਕਿਲੋਂਵਾਟ ਦਾ ਸੋਲਰ ਸਿਸਟਮ ਲਗਵਾਇਆ ਗਿਆ। ਇਸ ਤੋਂ ਇਲਾਵਾ ਪਿੰਡ ਵਾਸੀਆਂ ਦੀ ਮੰਗ ਨੂੰ ਦੇਖਦੇ ਹੋਏ ਪਿੰਡ ਦੀ ਬਾਹਰੀ ਗੁਰਦੁਆਰਾ ਸਾਹਿਬ ਵਾਲੀ ਸੜਕ ਉਪਰ 20 ਲਾਈਟਾਂ ਵਾਲੇ ਪੋਲ ਵੀ ਲਗਾਏ ਗਏ। ਇਸ ਉਪਰਾਲੇ ’ਤੇ ਗੁਰਦੁਆਰਾ ਸਾਹਿਬ ਦੀ ਕਮੇਟੀ ਅਤੇ ਪਿੰਡ ਦੀ ਪੰਚਾਇਤ ਵੱਲੋਂ ਬੀਸੀਐੱਲ ਮੈਨੇਜਮੈਂਟ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਦੱਸਣਯੋਗ ਹੈ ਕਿ ਬੀਸੀਐੱਲ ਇੰਡਸਟਰੀ ਦੇ ਮਛਾਣਾ ਸਥਿਤ ਡਿਸਟਿਲਰੀ ਯੂਨਿਟ ਵੱਲੋਂ ਇਸ ਉਪਰਾਲੇ ਨੂੰ ਨੇਪਰੇ ਚਾੜ੍ਹਿਆ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੀਸੀਐੱਲ ਡਿਸਟਿਲਰੀ ਯੂਨਿਟ ਦੇ ਜੀਐੱਮ ਰਵਿੰਦਰਾ ਕੁਮਾਰ ਅਤੇ ਸੀਨੀਅਰ ਮੈਨੇਜਰ ਮਨਜੀਤ ਸਿੰਘ ਨੇ ਦੱਸਿਆ ਕਿ ਸਾਡੇ ਵੱਲੋਂ ਪਹਿਲਾਂ ਵੀ ਇਸ ਪਿੰਡ ’ਚ ਸਮੇਂ ਸਮੇਂ ’ਤੇ ਸਮਾਜ ਸੇਵੀ ਕਾਰਜਾਂ ਨੂੰ ਅੰਜਾਮ ਦਿੱਤਾ ਜਾਂਦਾ ਰਿਹਾ ਹੈ ਇਸ ਤਹਿਤ ਹੀ ਅਸੀਂ ਪਿੰਡ ਦੇ ਗੁਰੂ ਘਰ ਦੀ ਛੱਤ ਉਪਰ ਇਹ ਪੰਜ ਕਿਲੋਂਵਾਟ ਦਾ ਸੋਲਰ ਸਿਸਟਮ ਲਗਾਇਆ ਹੈ ਅਤੇ ਪਿੰਡ ਦੀ ਬਾਹਰੀ ਫਿਰਨੀ ਉਪਰ ਵੀ ਕਾਫੀ ਹਨੇਰਾ ਰਹਿੰਦਾ ਸੀ ਜਿਸ ਨੂੰ ਦੇਖਦੇ ਹੋਏ ਮੈਨੇਜਮੈਂਟ ਨੇ ਇਸ ਸੜਕ ਉਪਰ 20 ਲਾਈਟਾਂ ਵਾਲੇ ਪੋਲ ਲਗਾਏ ਗਏ ਹਨ ਜਿਸ ਦਾ ਹੁਣ ਪਿੰਡ ਵਾਸੀਆਂ ਨੂੰ ਕਾਫੀ ਫਾਇਦਾ ਵੀ ਹੋ ਗਿਆ ਹੈ।
ਦੂਜੇ ਪਾਸੇ ਪਿੰਡ ਦੇ ਗੁਰਦੁਆਰਾ ਕਮੇਟੀ ਦੇ ਆਗੂ ਰਾਜਪਾਲ ਸਿੰਘ, ਦਰਸ਼ਨ ਸਿੰਘ, ਹੁਕਮ ਸਿੰਘ ਅਤੇ ਸੁਖਵੀਰ ਸਿੰਘ ਨੇ ਇਸ ਸੋਲਰ ਸਿਸਟਮ ਅਤੇ ਪਿੰਡ ’ ਚ ਲਗਾਈਆਂ ਲਾਈਟਾਂ ਲਈ ਬੀਸੀਐੱਲ ਦੇ ਮੈਨੇਜਿੰਗ ਡਾਇਰੈਟਰ ਰਾਜਿੰਦਰ ਮਿੱਤਲ ਅਤੇ ਹੋਰ ਉਚ ਅਧਿਕਾਰੀਆਂ ਦਾ ਧੰਨਵਾਦ ਕੀਤਾ। ਪਿੰਡ ਦੇ ਮੌਜੂਦਾ ਸਰਪੰਚ ਤੇਗਵੀਰ ਸਿੰਘ ਅਤੇ ਸਾਬਕਾ ਸਰਪੰਚ ਪਰਵਿੰਦਰ ਸਿੰਘ ਵੱਲੋਂ ਵੀ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਬੀਸੀਐੱਲ ਵੱਲੋਂ ਸਮਾਜ ਸੇਵੀ ਕਾਰਜਾਂ ’ਚ ਬਣਦਾ ਆਪਣਾ ਸਹਿਯੋਗ ਦਿੱਤਾ ਜਾਂਦਾ ਰਿਹਾ ਹੈ। ਬੀਸੀਐੱਲ ਗਰੁੱਪ ਦੇ ਵਾਈਸ ਪ੍ਰਧਾਨ ਕਰਨਲ ਐੱਮਐੱਸ ਗੌਡ ਰਿਟਾ ਨੇ ਦੱਸਿਆ ਕਿ ਭਵਿੱਖ ’ਚ ਵੀ ਮੈਨੇਜਮੈਂਟ ਵੱਲੋਂ ਇਸ ਤਰ੍ਹਾਂ ਦੇ ਸਮਾਜ ਸੇਵੀ ਅਤੇ ਵਿਕਾਸ ਦੇ ਕਾਰਜਾਂ ਨੂੰ ਇਸੇ ਤਰ੍ਹਾਂ ਜਾਰੀ ਰੱਖਿਆ ਜਾਏਗਾ ਤਾਂ ਜੋ ਲੋਕਾਂ ਤੱਕ ਵੱਧ ਤੋਂ ਵੱਧ ਸਹੂਲਤਾਂ ਪੰਹੁਚਾਈਆਂ ਜਾ ਸਕਣ।

ਨਗਮਾਂ ਤੇ ਪੰਚਾਇਤੀ ਰਾਜ ਸੰਸਥਾਵਾਂ ਨੂੰ ਰਾਜ ਤੇ ਕੇਂਦਰੀ ਵਿੱਤ ਕਮਿਸ਼ਨ ਦੇ ਫੰਡਾਂ ਵਿਚੋਂ ਮਿਲੇਗਾ ਹਿੱਸਾ: ਮੁੱਖ ਮੰਤਰੀ

0

ਫੰਡ ਦੇ ਲਈ ਪਰਿਵਾਰ ਪਹਿਚਾਣ ਪੱਤਰ ਦੇ ਤਸਦੀਕ ਆਂਕੜਿਆਂ ਤੋਂ ਹੋਵੇਗੀ ਆਬਾਦੀ ਦੀ ਗਿਣਤੀ
ਸੁਖਜਿੰਦਰ ਮਾਨ
ਚੰਡੀਗੜ੍ਹ, 2 ਜੂਨ: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਭਵਿੱਖ ਵਿਚ ਸ਼ਹਿਰੀ ਸਥਾਨਕ ਨਿਗਮਾਂ ਤੇ ਪੰਚਾਇਤੀ ਰਾਜ ਸੰਸਥਾਵਾਂ ਨੂੰ ਫੰਡ ਟ੍ਰਾਂਸਫਰ ਸੂਬਾ ਵਿੱਤ ਕਮਿਸ਼ਨ ਤੇ ਕੇਂਦਰੀ ਵਿੱਤ ਕਮਿਸ਼ਨ ਵੱਲੋਂ ਸੱਤ ਫੀਸਦੀ ਦੇ ਨਿਰਧਾਰਿਤ ਮਾਨਦੰਡ ਅਨੁਰੂਪ ਹੋਣ, ਇਸ ਦੇ ਲਈ ਵਿੱਤ ਵਿਭਾਗ ਵੱਲੋਂ ਜਾਰੀ ਅਲਾਟਮੈਂਟ ਬਜਟ ਅਤੇ 31 ਦਸੰਬਰ, 2021 ਤਕ ਦੇ ਪਰਿਵਾਰ ਪਹਿਚਾਣ ਪੱਤਰ ਦੇ ਤਸਦੀਕ ਆਂਕੜਿਆਂ ਨਾਲ ਆਬਾਦੀ ਦੀ ਗਿਣਤੀ ਕੀਤੀ ਜਾਵੇ। ਮੁੱਖ ਮੰਤਰੀ ਅੱਜ ਸ਼ਹਿਰੀ ਸਥਾਨਕ ਨਿਗਮਾਂ ਤੇ ਪੰਚਾਇਤੀ ਰਾਜ ਸੰਸਥਾਵਾਂ ਨੂੰ ਅਲਾਟਮੈਂਟ ਬਜਟ ਤੇ ਫੰਡ ਦੇ ਟ੍ਰਾਂਸਫਰ ‘ਤੇ ਬੁਲਾਈ ਗਈ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿਚ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਡਾ. ਕਮਲ ਗੁਪਤਾ ਅਤੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਦੇਵੇਂਦਰ ਸਿੰਘ ਬਬਲੀ ਵੀ ਮੌਜੂਦ ਸਨ।
ਮੁੱਖ ਮੰਤਰੀ ਨੇ ਇਹ ਸਪਸ਼ਟ ਕੀਤਾ ਕਿ ਰਾਜ ਵਿੱਤ ਕਮਿਸ਼ਨ ਤੇ ਕੇਂਦਰੀ ਵਿੱਤ ਕਮਿਸ਼ਨ ਵੱਲੋਂ ਨਿਰਧਾਰਿਤ ਸੱਤ ਫੀਸਦੀ ਦੇ ਫੰਡ ਦਾ ਟ੍ਰਾਂਸਫਰ ਤੇ ਗਿਣਤੀ ਸਹੀ ਢੰਗ ਨਾਲ ਨਹੀਂ ਹੋ ਪਾ ਰਹੀ ਹੈ ਇਸ ਲਈ ਅੱਗੇ ਤੋਂ ਫੰਡ ਦਾ ਅਲਾਅਮੈਂਟ ਮਰਦਮ ਸ਼ੁਮਾਰੀ ਦੇ ਅਨੁਰੂਪ ਤੇ ਸੰਸਥਾਨ ਅਨੁਸਾਰ ਕੀਤਾ ਜਾਵੇ। ਅਲਾਟਮੈਂਟ ਫੰਡ ਪੰਚਾਇਤਾਂ ਨੂੰ 75 ਫੀਸਦੀ, ਬਲਾਕ ਕਮੇਟੀ ਨੂੰ 15 ਫੀਸਦੀ ਤੇ ਜਿਲ੍ਹਾ ਪਰਿਸ਼ਦ ਨੂੰ 10 ਫੀਸਦੀ ਦੇ ਅਨੁਰੂਪ ਹੁੰਦਾ ਹੈ। ਮੁੱਖ ਮੰਤਰੀ ਨੇ ਕਿਹਾਕਿ ਦੋਵਾਂ ਸੰਸਥਾਵਾਂ ਚਾਹੇ ਉਹ ਸ਼ਹਿਰੀ ਸਥਾਨਕ ਨਿਗਮ ਹੋਣ ਜਾਂ ਪੰਚਾਇਤੀ ਰਾਜ ਸੰਸਥਾਨ ਹੋਣ ਇੰਨ੍ਹਾਂ ਨੂੰ ਹੌਲੀ-ਹੌਲੀ ਆਪਣੇ ਵਿੱਤੀ ਸੰਸਾਧਨ ਵਧਾਉਣੇ ਹੋਣਗੇ। ਸੂਬੇ ਵਿਚ 92 ਸ਼ਹਿਰੀ ਸਥਾਨਕ ਨਿਗਮ ਹਨ ਜਿਨ੍ਹਾਂ ਵਿਚ 11 ਨਗਰ ਨਿਗਮ, 22 ਨਗਰ ਪਰਿਸ਼ਦ ਤੇ 59 ਨਗਰ ਪਾਲਿਕਾ ਸ਼ਾਮਿਲ ਹਨ। ਇੰਨ੍ਹਾਂ ਵਿਚ ਛੇ ਕਲਸਟਰ ਹਨ ਅਤੇ ਲਗਭਗ 2800 ਵਰਗ ਕਿਲੋਮੀਅਰ ਖੇਤਰ ਹੈ ਅਤੇ ਲਗਭਗ 1.04 ਕਰੋੜ ਦੀ ਆਬਾਦੀ ਰਹਿੰਦੀ ਹੈ। ਪੇਂਡੂ ਖੇਤਰ ਵਿਚ ਲਗਭਗ 1.82 ਕਰੋੜ ਆਬਾਦੀ ਰਹਿਣ ਦਾ ਅੰਦਾਜਾ ਹੈ। ਹਾਲਾਂਕਿ ੋ;ਲ 2011 ਦੀ ਮਰਦਮਸ਼ੁਮਾਰੀ ਦੇ ਅਨੁਸਾਰ ਆਬਾਦੀ ਦੇ ਆਂਕੜੇ ਵੱਖ ਹਨ।
ਵਰਨਣਯੋਗ ਹੈ ਕਿ ਵਿੱਤ ਮੰਤਰੀ ਵਜੋ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਲਗਾਤਾਰ ਤੀਜੀ ਵਾਰ ਵਿਧਾਨਸਭਾ ਵਿਚ ਜਦੋਂ ਆਪਣਾ ਬਜਟ ਪੇਸ਼ ਕੀਤਾ ਸੀ ਤਾਂ ਹਰ ਵਾਰ ਦੀ ਤਰ੍ਹਾ ਉਸ ਬਜਟ ਵਿਚ ਵੀ ਕੁੱਝ ਨਾ ਕੁੱਝ ਨਵਾਂ ਦੇਖਣ ਨੂੰ ਮਿਲਿਆ, ਜਿਸ ਦੀ ਸ਼ਲਾਘਾ ਵਿਰੋਧੀ ਪੱਖ ਦੇ ਮੈਂਬਰਾਂ ਨੇ ਵੀ ਕੀਤੀ। ਇੱਥੇ ਤਕ ਕੀ ਇਕ ਮੈਂਬਰ ਨੇ ਤਾਂ ਮੁੱਖ ਮੰਤਰੀ ਨੂੰ ਇਕ ਤਜਰਬੇਕਾਰ ਆਰਥਸਾਸ਼ਤਰੀ ਤਕ ਦੀ ਸੰਗਿਆ ਦਿੱਤੀ ਸੀ। ਇਸ ਮੌਕੇ ‘ਤੇ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਡੀਅੇਸ ਢੇਸੀ, ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ, ਨਗਰ ਅਤੇ ਗ੍ਰਾਮ ਆਯੋਜਨਾ ਅਤੇ ਸ਼ਹਿਰੀ ਸੰਪਦਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਦੇਵੇਂਦਰ ਸਿੰਘ, ਵਿਕਾਸ ਅਤੇ ਪੰਚਾਇਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਮਿਤ ਝਾ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਅਮਿਤ ਅਗਰਵਾਲ ਤੇ ਸ੍ਰੀਮਤੀ ਆਸ਼ਿਮਾ ਬਰਾੜ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

ਸਿੱਧੂ ਮੂਸੇਵਾਲਾ ਕਤਲ ਕੇਸ: ਏ.ਡੀ.ਜੀ.ਪੀ. ਏ.ਜੀ.ਟੀ.ਐਫ. ਦੀ ਨਿਗਰਾਨੀ ਹੇਠ ਐਸ.ਆਈ.ਟੀ. ਦਾ ਪੁਨਰਗਠਨ

0
ਹੁਣ, ਆਈ.ਜੀ.ਪੀ. ਪੀ.ਏ.ਪੀ ਜਸਕਰਨ ਸਿੰਘ ਕਰਨਗੇ ਛੇ ਮੈਂਬਰੀ ਐਸ.ਆਈ.ਟੀ. ਦੀ ਅਗਵਾਈ 
ਸੁਖਜਿੰਦਰ ਮਾਨ
ਚੰਡੀਗੜ੍ਹ, 1 ਜੂਨ: ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਨੂੰ ਹੋਰ ਤੇਜ਼ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ ਅੱਜ ਏ.ਡੀ.ਜੀ.ਪੀ. ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਮਜ਼ਬੂਤ ਅਤੇ ਪੁਨਰਗਠਿਤ ਕੀਤਾ। ਹੁਣ ਇਸ ਨਵੀਂ ਛੇ ਮੈਂਬਰੀ ਐਸ.ਆਈ.ਟੀ. ਵਿੱਚ ਨਵਾਂ ਚੇਅਰਮੈਨ ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਪੀ.ਏ.ਪੀ. ਜਸਕਰਨ ਸਿੰਘ ਅਤੇ ਦੋ ਨਵੇਂ ਮੈਂਬਰਾਂ ਵਿੱਚ ਏ.ਆਈ.ਜੀ. ਏ.ਜੀ.ਟੀ.ਐਫ. ਗੁਰਮੀਤ ਸਿੰਘ ਚੌਹਾਨ ਅਤੇ ਐਸ.ਐਸ.ਪੀ. ਮਾਨਸਾ ਗੌਰਵ ਤੂਰਾ ਸ਼ਾਮਲ ਹੋਣਗੇ। ਜਦਕਿ ਐਸ.ਪੀ. ਇਨਵੈਸਟੀਗੇਸ਼ਨ ਮਾਨਸਾ ਧਰਮਵੀਰ ਸਿੰਘ, ਡੀ.ਐਸ.ਪੀ. ਇਨਵੈਸਟੀਗੇਸ਼ਨ ਬਠਿੰਡਾ ਵਿਸ਼ਵਜੀਤ ਸਿੰਘ ਅਤੇ ਇੰਚਾਰਜ ਸੀ.ਆਈ.ਏ. ਮਾਨਸਾ ਪ੍ਰਿਥੀਪਾਲ ਸਿੰਘ ਮੌਜੂਦਾ ਤਿੰਨ ਮੈਂਬਰ ਹਨ।
ਆਪਣੇ ਤਾਜ਼ਾ ਹੁਕਮਾਂ ਵਿੱਚ, ਡੀ.ਜੀ.ਪੀ. ਨੇ ਕਿਹਾ ਕਿ ਐਸ.ਆਈ.ਟੀ. ਰੋਜ਼ਾਨਾ ਅਧਾਰ ‘ਤੇ ਜਾਂਚ ਕਰੇਗੀ, ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਗਿ੍ਰਫਤਾਰ ਕਰੇਗੀ ਅਤੇ ਜਾਂਚ ਪੂਰੀ ਹੋਣ ‘ਤੇ, ਸੀ.ਆਰ.ਪੀ.ਸੀ. ਦੀ ਧਾਰਾ 173 ਦੇ ਤਹਿਤ ਪੁਲਿਸ ਰਿਪੋਰਟ ਅਧਿਕਾਰ ਖੇਤਰ ਦੀ ਸਮਰੱਥ ਅਦਾਲਤ ਵਿੱਚ ਪੇਸ਼ ਕੀਤੀ ਜਾਵੇਗੀ। ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਲੋੜ ਪੈਣ ਤੇ ਐਸ.ਆਈ.ਟੀ. ਕਿਸੇ ਹੋਰ ਪੁਲਿਸ ਅਧਿਕਾਰੀ ਦੀ ਚੋਣ ਕਰ ਸਕਦੀ ਹੈ ਅਤੇ ਡੀਜੀਪੀ ਦੀ ਪ੍ਰਵਾਨਗੀ ਨਾਲ ਕਿਸੇ ਵੀ ਮਾਹਰ/ਅਧਿਕਾਰੀ ਦੀ ਸਹਾਇਤਾ ਲੈ ਸਕਦੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਜੋ ਕਿ ਐਤਵਾਰ ਸਾਮ 4:30 ਵਜੇ ਦੇ ਕਰੀਬ ਆਪਣੇ ਦੋ ਸਾਥੀਆਂ ਗੁਰਵਿੰਦਰ ਸਿੰਘ (ਗੁਆਂਢੀ) ਅਤੇ ਗੁਰਪ੍ਰੀਤ ਸਿੰਘ (ਚਚੇਰੇ ਭਰਾ) ਨਾਲ ਘਰੋਂ ਨਿਕਲਿਆ ਸੀ, ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਮੌਤ ਦੇ ਘਾਟ ਉਤਾਰ ਦਿੱਤਾ ਸੀ।ਇਸ ਮਾਮਲੇ ਵਿੱਚ ਆਈ.ਪੀ.ਸੀ. ਦੀਆਂ ਧਾਰਾਵਾਂ 302, 307, 341, 148, 149 ਅਤੇ 120-ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25,27/54/59 ਤਹਿਤ ਐਫ.ਆਈ.ਆਰ ਨੰ.103 ਮਿਤੀ 29-05-2022 ਨੂੰ  ਥਾਣਾ ਸਿਟੀ-1 ਮਾਨਸਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

ਮਨਿਸਟਰੀਅਲ ਯੂਨੀਅਨ ਨੇ ਆਪ ਸਰਕਾਰ ਨੂੰ ਦਿੱਤੀ ਚਿਤਾਵਨੀ, ਅਦਾਇਗੀਆਂ ’ਤੇ ਪਾਬੰਧੀ ਨਾ ਹਟਾਈ ਤਾਂ ਜਿਮਨੀ ਚੋਣ ਵਿੱਚ ਮੁਲਾਜਮ ਭੁਗਤਣੇ ਉਲਟ

0

ਸੁਖਜਿੰਦਰ ਮਾਨ
ਬਠਿੰਡਾ, 1 ਜੂਨ: ਸੂਬੇ ’ਚ 92 ਸੀਟਾਂ ਲੈ ਕੇ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਦੀ ਜਿੱਤ ’ਚ ਵੱਡੀ ਭੂਮਿਕਾ ਨਿਭਾਉਣ ਵਾਲੇ ਮੁਲਾਜਮਾਂ ਨੇ ਹੁਣ ਭਗਵੰਤ ਮਾਨ ਸਰਕਾਰ ਨੂੰ ਸੰਗਰੂਰ ਜਿਮਨੀ ਚੋਣਾਂ ’ਚ ਉਲਟ ਭੁਗਤਣ ਦੀ ਚੇਤਾਵਨੀ ਦਿੱਤੀ ਹੈ। ਅੱਜ ਬਠਿੰਡਾ ’ਚ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੀ ਸੂਬਾ ਬਾਡੀ ਦੀ ਹੋਈ ਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ ਜੇਕਰ ਸਰਕਾਰ ਨੇ ਮੁਲਾਜਮਾਂ ਦੀਆਂ ਅਦਾਇਗੀਆਂ ’ਤੇ ਲਗਾਈ ਰੋਕ ਨਾ ਹਟਾਈ ਤਾਂ ਸੰਗਰੂਰ ਜਿਮਨੀ ਚੋਣ ਦੌਰਾਨ ਉਲਟ ਭੁਗਤਣ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ ਅਤੇ ਸੂਬਾ ਚੇਅਰਮੈਨ ਮੇਘ ਸਿੰਘ ਸਿੱਧੂ ਨੇ ਪੀਟਿੰਗ ਤੋਂ ਬਾਅਦ ਦਸਿਆ ਕਿ ਪੰਜਾਬ ਦੇ ਮੁਲਾਜਮ ਅਤੇ ਪੈਨਸਨਰਾਂ ਨੇ ਪੁਰਾਣੀਆਂ ਰਵਾਇਤੀ ਅਕਾਲੀ ਅਤੇ ਕਾਂਗਰਸ ਪਾਰਟੀਆਂ ਤੋ ਖਫਾ ਹੋ ਕੇ ਆਮ ਆਦਮੀ ਪਾਰਟੀ ਨੂੰ ਬਹੁਮਤ ਦੇਣ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਸੀ। ਪਰ ਆਮ ਆਦਮੀ ਪਾਰਟੀ ਨੇ 2 ਮਹੀਨੇ ਬੀਤ ਜਾਣ ਉਪਰੰਤ ਮੁਲਾਜਮਾਂ ਅਤੇ ਪੈਨਸਨਰਾਂ ਦੀਆਂ ਜਾਇਜ ਅਤੇ ਹੱਕੀ ਮੰਗਾਂ ਪ੍ਰਤੀ ਕੋਈ ਵੀ ਬਿਆਨ ਅਤੇ ਏਜੰਡਾ ਪੰਜਾਬ ਸਰਕਾਰ ਕੀਤੀਆਂ ਗਈਆਂ ਕੈਬਨਿਟ ਮੀਟਿੰਗਾਂ ਵਿੱਚ ਨਹੀ ਲਿਆਂਦਾ ਗਿਆ ਹੈ।ਜਿਸ ਤੋ ਜਾਹਰ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਨੇ ਵੋਟਾਂ ਸਮੇ ਮੁਲਾਜਮਾਂ ਨਾਲ ਕੀਤੇ ਵਾਅਦੇ ਠੰਡੇ ਬਸਤੇ ਵਿੱਚ ਪਾ ਦਿੱਤੇ ਹਨ।ਇਸ ਤੋ ਇਲਾਵਾ ਪੰਜਾਬ ਸਰਕਾਰ ਨੇ ਮੁਲਾਜਮਾਂ ਦੀ ਸੇਵਾ ਮੁਕਤੀ ਲਾਭ, ਮੈਡੀਕਲ ਅਤੇ ਹੋਰ ਅਦਾਇਗੀਆਂ ਅਤੇ ਮੁਲਾਜਮਾਂ ਨੂੰ ਮਿਲਣ ਵਾਲੀ ਤਨਖਾਹ ਦੀ ਅਦਾਇਗੀ ਕਰਨ ’ਤੇ ਵੀ ਪਾਬੰਧੀ ਲਗਾ ਦਿੱਤੀ ਗਈ ਹੈ।ਜਿਸ ਤੋ ਜਾਹਰ ਹੁੰਦਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਬਕਾ ਖਜਾਨਾ ਮੰਤਰੀ ਮਨਪ੍ਰੀਤ ਬਾਦਲ ਵੱਲੋ ਪਾਏ ਪੂਰਨਿਆਂ ਤੇ ਹੀ ਚੱਲ ਰਹੇ ਹਨ।ਕਿਉਕਿ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੀ ਮੁਲਜਮਾਂ ਨਾਲ ਅਜਿਹਾ ਵਤੀਰਾ ਕਰਦੇ ਹੋਏ ਖਜਾਨਾ ਖਾਲੀ ਹੋਣ ਦਾ ਡਰਾਮਾਂ ਕਰਦੇ ਹੋਏ ਪੂਰੇ 5 ਸਾਲ ਖਜਾਨੇ ਦੀ ਚਾਬੀ ਆਪਣੇ ਖੀਸੇ ਵਿੱਚ ਪਾ ਕੇ ਰੱਖੀ ਹੋਈ ਸੀ।ਕਾਂਗਰਸ ਸਰਕਾਰ ਸਮੇ ਵੀ ਮੁਲਾਜਮਾਂ ਨੂੰ ਕੈਟਾਗਿਰੀ ਵਾਇੀਜ ਤਨਖਾਹ ਕਿਸਤਾਂ ਵਿੱਚ ਜਾਰੀ ਕੀਤੀ ਜਾਂਦੀ ਸੀ। ਇਸ ਤੋ ਇਲਾਵਾ ਮੁਲਾਜਮਾਂ ਦੀਆਂ ਜਾਇਜ ਅਤੇ ਹੱਕੀ ਮੰਗਾਂ ਜਿਹਨਾ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰਨੀ, ਨਵੀ ਭਰਤੀ ਪੂਰੀ ਤਨਖਾਹ ਅਤੇ ਭੱਤਿਆਂ ਸਮੇਤ ਕਰਨੀ, ਪੰਜਾਬ ਦੇ ਵਿੱਤ ਵਿਭਾਗ ਵੱਲੋ ਜਾਰੀ ਕੀਤਾ ਗਿਆ ਪੱਤਰ ਮਿਤੀ 27-7-2020 ਨੂੰ ਵਾਪਸ ਲੈਣਾ, ਪੇ-ਕਮਿਸ਼ਨ ਵਿੱਚ ਰਹਿੰਦੀਆਂ ਤਰੁਟੀਆਂ ਨੂੰ ਦੂਰ ਕਰਨਾ, 6 ਪ੍ਰਤੀਸਤ ਮਹਿੰਗਾਈ ਭੱਤਾ ਜਾਰੀ ਕਰਨਾ, 200 ਰੁੱਪੈ /- ਜਜੀਆ ਟੈਕਸ ਵਾਪਸ ਲੈਣਾ, 6ਵੇ ਪੇਅ-ਕਮਿਸ਼ਨ ਦਾ 1-1-2016 ਤੋ ਬਣਦਾ ਏਰੀਅਰ ਜਾਰੀ ਕਰਨਾ, ਪੰਜਾਬ ਦੇ ਸਟੈਨੋ ਟਾਈਪੈਸਟਾਂ ਨੂੰ 50 ਸਾਲ ਦੀ ਉਮਰ ਪੂਰੀ ਕਰਨ ਤੇ ਟਾਈਪ ਟੈਸਟ ਮੁਆਫ ਕਰਨਾ ਜਦਕਿ ਇਹ ਟੈਸਟ ਪੰਜਾਬ ਸਿਵਲ ਸਕੱਤਰੇਤ ਵਿੱਚ ਪਹਿਲਾਂ ਹੀ ਖਤਮ ਕਰ ਦਿੱਤਾ ਜਾ ਚੁੱਕਾ ਹੈ, ਨੂੰ ਵੀ ਪੰਜਾਬ ਦੇ ਮੁਲਾਜਮਾਂ ਤੇ ਲਾਗੂ ਕਰਨਾ, ਪਰ ਸਰਕਾਰ ਵੱਲੋ ਜੋ ਪਿਛਲੇ ਦਿਨੀ ਨਵੀ ਭਰਤੀ ਕਰਨ ਲਈ ਵਿਗਿਆਪਨ ਦਿੱਤਾ ਗਿਆ ਹੈ, ਉਸ ਵਿੱਚ ਸਰਕਾਰ ਵੱਲੋ ਕਾਂਗਰਸ ਸਰਕਾਰ ਸਮੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋ ਜਾਰੀ ਕੀਤਾ ਗਿਆ ਪੱਤਰ 27-7-2020 ਨੂੰ ਹੀ ਲਾਗੂ ਕੀਤਾ ਗਿਆ ਹੈ।ਜਿਸ ਤੋ ਸਪੱਸਟ ਹੁੰਦਾ ਹੈ ਕਿ ਪੰਜਾਬ ਦੀ ਆਪ ਸਰਕਾਰ ਨੂੰ ਕਾਂਗਰਸ ਵੱਲੋ ਨਿਯੁਕਤ ਕੀਤੇ ਗਏ ਅਫਸਰ ਹੀ ਚਲਾ ਰਹੇ ਹਨ।ਮਾਨ ਸਰਕਾਰ ਨੇ ਜੇਕਰ ਇਸ ਅਫਸਰਸਾਹੀ ਵਿੱਚ ਤਬਦੀਲੀ ਨਾ ਕੀਤੀ ਗਈ ਤਾਂ ਉਹ ਦਿਨ ਦੂਰ ਨਹੀ ਜਦ ਅਕਾਲੀ ਅਤੇ ਕਾਂਗਰਸ ਪਾਰਟੀ ਨਾਲੋ ਵੀ ਆਪ ਸਰਕਾਰ ਦਾ ਬੁਰਾ ਹਾਲ ਹੋਵੇਗਾ ਅਤੇ ਪੰਜਾਬ ਦੀ ਜਨਤਾ ਦਾ ਆਪ ਦੀ ਸਰਕਾਰ ਤੋ ਮੋਹ ਭੰਗ ਹੋਣਾ ਸਪੱਸਟ ਹੈ।ਸੂਬਾ ਆਗੂਆਂ ਨੇ ਆਖਰ ਵਿੱਚ ਮਾਨ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜਮ ਮੰਗਾਂ ਦੀ ਪੂਰਤੀ ਲਈ ਜਥੇਬੰਦੀ ਨੂੰ 1 ਹਫਤੇ ਦੇ ਅੰਦਰ-ਅੰਦਰ ਗੱਲ-ਬਾਤ ਦਾ ਸੱਦਾ ਨਾ ਦਿੱਤਾ ਗਿਆ ਤਾਂ ਸਮੁੱਚਾ ਮੁਲਾਜਮ ਵਰਗ ਬਠਿੰਡਾ ਦੀ ਤਰਾਂ ਸੰਗਰੂਰ ਦੀ ਹੋ ਰਹੀ ਜਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਕਰਾਰੀ ਹਾਰ ਦਿਵਾਉਣ ਵਿੱਚ ਪੂਰਾ ਯੋਗਦਾਨ ਪਾਏਗੀ।

ਵਿਧਾਇਕ ਡਾ ਜਸਬੀਰ ਦੀ ਕਾਰ ਬੇਕਾਬੂ ਹੋ ਕੇ ਕਾਰ ਤੇ ਟਰੈਕਟਰ ਨਾਲ ਟਕਰਾਈ, ਜਾਨੀ ਨੁਕਸਾਨ ਤੋਂ ਬਚਾਅ

0

ਪੰਜਾਬੀ ਖ਼ਬਰਸਾਰ ਬਿਊਰੋ
ਜਲੰਧਰ, 1 ਜੂਨ: ਵਿਧਾਨ ਸਭਾ ਹਲਕਾ ਅੰਮਿ੍ਰਤਸਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਜਸਵੀਰ ਸਿੰਘ ਦੀ ਕਾਰ ਬੇਕਾਬੂ ਹੋ ਕੇ ਅੱਗੇ ਜਾ ਰਹੀ ਇਂੱਕ ਕਾਰ ਨਾਲ ਟਕਰਾ ਗਈ, ਜਿਸਤੋਂ ਬਾਅਦ ਪਲਟੀਆਂ ਮਾਰਦੀਆਂ ਦੂਰ ਖੜੀ ਇੱਕ ਹੋਰ ਕਾਰ ਤੇ ਟਰੈਕਟਰ ਨਾਲ ਜਾ ਟਕਰਾਈ। ਹਾਲਾਂਕਿ ਇਸ ਦੌਰਾਨ ਗੱਡੀਆਂ ਦਾ ਕਾਫ਼ੀ ਨੁਕਸਾਨ ਹੋ ਗਿਆ ਪ੍ਰੰਤੂ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਘਟਨਾ ਸਮੇਂ ਗੱਡੀ ਵਿਚ ਵਿਧਾਇਕ ਵੀ ਸਵਾਰ ਸਨ। ਸੂਚਨਾ ਮੁਤਾਬਕ ਉਹ ਅਪਣੀ ਨਿੱਜੀ ਗੱਡੀ ਵਿਚ ਸਵਾਰ ਹੋ ਕੇ ਜਲੰਧਰ ਤੋਂ ਅੰਮਿ੍ਰਤਸਰ ਜਾ ਰਹੇ ਸਨ। ਇਸ ਦੌਰਾਨ ਜਦ ਉਹ ਢਿੱਲਵਾਂ ਪੁੱਜੇ ਤਾਂ ਅਚਾਨਕ ਉਨ੍ਹਾਂ ਦੀ ਤੇਜ ਸਪੀਡ ਨਾਲ ਜਾ ਰਹੀ ਕਾਰ ਅੱਗੇ ਜਾ ਰਹੀ ਇੱਕ ਹੋਰ ਕਾਰ ਵਿਚ ਜਾ ਵੱਜੀ। ਇਸਤੋਂ ਪਹਿਲਾਂ ਡਰਾਈਵਰ ਗੱਡੀ ਨੂੰ ਕਾਬੂ ਕਰਦਾ, ਕਾਰ ਬੇਕਾਬੂ ਹੋ ਕੇ ਪਹਿਲਾਂ ਫੁੱਟਪਾਥ ਨਾਲ ਟਕਰਾਈ ਤੇ ਉਸਤੋਂ ਬਾਅਦ ਸੜਕ ਕਿਨਾਰੇ ਖੜ੍ਹੀ ਇਕ ਹੋਰ ਕਾਰ ਤੇ ਟਰੈਕਟਰ-ਟਰਾਲੀ ਵਿਚ ਜਾ ਵੱਜੀ। ਘਟਨਾ ਦੌਰਾਨ ਹੀ ਵਿਧਾਇਕ ਦੀ ਕਾਰ ਦਾ ਟਾਈਰ ਵੀ ਫ਼ਟ ਗਿਆ। ਮੌਕੇ ’ਤੇ ਹਾਜ਼ਰ ਲੋਕਾਂ ਮੁਤਾਬਕ ਇਹ ਹਾਦਸਾ ਕਾਫ਼ੀ ਭਿਆਨਕ ਸੀ, ਜਿਸ ਵਿਚ ਕਾਰਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉਧਰ ਵਿਧਾਇਕ ਦੀ ਗੱਡੀ ਦੇ ਅੱਗੇ ਜਾ ਰਹੀ ਆਈ 20 ਕਾਰ ਦੇ ਸਵਾਰਾਂ ਨੇ ਗੱਡੀ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਖ਼ਾਲਸਾ ਕਾਲਜ਼ ਅੱਗੇ ਚੱਲੀਆਂ ਗੋਲੀਆਂ, ਦੋ ਨੌਜਵਾਨ ਜਖ਼ਮੀ

0

ਪੰਜਾਬੀ ਖ਼ਬਰਸਾਰ ਬਿਊਰੋ
ਅੰਮਿ੍ਰਤਸਰ, 1 ਜੂਨ: ਅੱਜ ਸਥਾਨਕ ਸ਼ਹਿਰ ਦੇ ਇੱਕ ਪੁਰਾਤਨ ਤੇ ਇਤਿਹਾਸਕ ਕਾਲਜ਼ ਦੇ ਅੱਗੇ ਦੋ ਨੌਜਵਾਨਾਂ ਦੀ ਆਪਸੀ ਰੰਜਿਸ਼ ਦੇ ਚੱਲਦੇ ਇੱਕ ਗੁੱਟ ਵਲੋਂ ਗੋਲੀਆਂ ਚਲਾ ਕੇ ਦੋ ਨੌਜਵਾਨਾਂ ਨੂੰ ਜਖ਼ਮੀ ਕਰ ਦਿੱਤਾ। ਇੱਕ ਜਖ਼ਮੀ ਨੌਜਵਾਨ ਦੀ ਹਾਲਾਤ ਗੰਭੀਰ ਦੱਸੀ ਜਾ ਰਹੀ ਹੈ। ਘਟਨਾ ਦਾ ਪਤਾ ਚੱਲਦੇ ਹੀ ਵੱਡੀ ਗਿਣਤੀ ਵਿਚ ਪੁਲਿਸ ਅਧਿਕਾਰੀ ਤੇ ਮੁਲਾਜਮ ਮੌਕੇ ’ਤੇ ਪੁੱਜੇ। ਹਾਲਾਂਕਿ ਦੋਸੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਿਆਨਾਂ ਤੋਂ ਬਾਅਦ ਮੁਜਰਿਮਾਂ ਵਿਰੁਧ ਪਰਚਾ ਦਰਜ਼ ਕੀਤਾ ਜਾਵੇਗਾ।

ਸਿੱਧੂ ਮੂਸੇਵਾਲਾ ਕਤਲ ਕਾਂਡ: ਪੁਲਿਸ ਦੋਸ਼ੀਆਂ ਦੇ ਨੇੜੇ ਪੁੱਜੀ

0

ਸਰਾਜ ਮਿੰਟੂ ਤੇ ਮਨਪ੍ਰੀਤ ਮੰਨਾ ਜੇਲ੍ਹ ਵਿਚੋਂ ਲਿਆਂਦੇ ਪ੍ਰੋਡਕਸ਼ਨ ਵਰੰਟ ’ਤੇ
ਲਾਰੇਂਸ ਬਿਸਨੋਈ ਨੂੰ ਵੀ ਜਲਦ ਦਿੱਲੀਓ ਪੁਛਗਿਛ ਲਈ ਲਿਆਏਗੀ ਮਾਨਸਾ ਪੁਲਿਸ
ਸੁਖਜਿੰਦਰ ਮਾਨ
ਬਠਿੰਡਾ, 1 ਜੂਨ: ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਲੰਘੀ 29 ਮਈ ਦੀ ਸ਼ਾਮ ਨੂੰ ਹੋਏ ਕਤਲ ਦੇ ਮਾਮਲੇ ਵਿਚ ਪੰਜਾਬ ਪੁਲਿਸ ਦੋਸ਼ੀਆਂ ਦੇ ਨੇੜੇ-ਤੇੜੇ ਪੁੱਜ ਗਈ ਹੈ। ਪੁਲਿਸ ਵਿਭਾਗ ਦੇ ਉਚ ਸੂਤਰਾਂ ਮੁਤਾਬਕ ਬਠਿੰਡਾ ਜੇਲ੍ਹ ’ਚ ਬੰਦ ਗੈਂਗਸਟਰ ਸਰਾਜ ਮਿੰਟੂ ਅਤੇ ਫ਼ਿਰੋਜਪੁਰ ਜੇਲ੍ਹ ’ਚ ਬੰਦ ਗੈਂਗਸਟਰ ਮਨਪ੍ਰੀਤ ਮੰਨਾ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਮਾਨਸਾ ਲਿਆਂਦਾ ਗਿਆ ਹੈ। ਇਸੇ ਤਰ੍ਹਾਂ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਲਾਰੇਂਸ ਬਿਸਨੋਈ, ਜਿਸਨੂੰ ਹੁਣ ਦਿੱਲੀ ਪੁਲਿਸ ਨੇ ਇਸ ਕੇਸ ’ਚ ਪੁਛਗਿਛ ਲਈ ਬਾਹਰ ਲਿਆਂਦਾ ਹੋਇਆ ਹੈ, ਨੂੰ ਵੀ ਮਾਨਸਾ ਪੁਲਿਸ ਜਲਦ ਹੀ ਲੈਣ ਜਾਵੇਗੀ। ਹਾਲਾਂਕਿ ਅਧਿਕਾਰਤ ਤੌਰ ’ਤੇ ਮਾਨਸਾ ਪੁਲਿਸ ਨੇ ਇਸ ਕਤਲ ਕੇਸ ’ਚ 72 ਘੰਟੇ ਬੀਤਣ ਦੇ ਬਾਵਜੂਦ ਹਾਲੇ ਤੱਕ ਸਿਰਫ਼ ਇੱਕ ਨੌਜਵਾਨ ਮਨਪ੍ਰੀਤ ਉਰਫ਼ ਭਾਓ ਦੀ ਗਿ੍ਰਫਤਾਰੀ ਪਾਈ ਹੈ ਪ੍ਰੰਤੂ ਪੁਲਿਸ ਵਿਭਾਗ ਦੇ ਉਚ ਸੂਤਰਾਂ ਨੇ ਖੁਲਾਸਾ ਕੀਤਾ ਹੈ ਕਿ ‘‘ ਜਾਂਚ ਅਧਿਕਾਰੀ ਕੇਸ ਨੂੰ ਹੱਲ ਕਰਨ ਦੇ ਨੇੜੇ ਪੁੱਜ ਗਏ ਹਨ, ਉਨ੍ਹਾਂ ਦਾਅਵਾ ਕੀਤਾ ਕਿ ਕਾਤਲਾਂ ਨੂੰ ਗੱਡੀਆਂ ਤੇ ਹਥਿਆਰ ਮੁਹੱਈਆਂ ਕਰਵਾਉਣ ਵਾਲਿਆਂ ਦਾ ਪਤਾ ਲੱਗ ਗਿਆ ਹੈ ਤੇ ਹੁਣ ਕਾਤਲਾਂ ਦੀ ਪੈੜ੍ਹ ਨੱਪੀ ਜਾ ਰਹੀ ਹੈ। ’’ ਗੌਰਤਲਬ ਹੈ ਕਿ ਕਤਲ ਦੇ ਅੱਧੇ ਘੰਟੇ ਬਾਅਦ ਹੀ ਲਾਰੇਂਸ ਬਿਸਨੋਈ ਗਰੁੱਪ ਦੇ ਗੋਲਡੀ ਬਰਾੜ ਨੇ ਫ਼ੇਸਬੁੂੱਕ ’ਤੇ ਪੋਸਟ ਪਾ ਕੇ ਜਿੰਮੇਵਾਰੀ ਲਈ ਸੀ। ਉਸਤੋਂ ਬਾਅਦ ਕੀਤੀ ਪੜਤਾਲ ਦੌਰਾਨ ਵੀ ਪੁਲਿਸ ਅਧਿਕਾਰੀਆਂ ਨੂੰ ਕਾਤਲਾਂ ਦੀ ਪੈੜ੍ਹ ਵੀ ਇਸ ਗਰੁੱਪ ਵੱਲ ਜਾਂਦੀ ਦਿਖ਼ਾਈ ਦੇ ਰਹੀ ਹੈ। ਜਿਸਦੇ ਚੱਲਦੇ ਹੀ ਇਸ ਗਰੁੱਪ ਦੇ ਸਰਾਜ ਮਿੰਟੂ ਅਤੇ ਮਨਪ੍ਰੀਤ ਮੰਨਾ ਨੂੰ ਚੁੱਕਿਆ ਗਿਆ ਹੈ। ਮਿੰਟੂ ਨੇ 2017 ਵਿਚ ਹਿੰਦੂ ਸੰਘਰਸ਼ ਸੈਨਾ ਦੇ ਜ਼ਿਲਾ ਪ੍ਰਧਾਨ ਵਿਪਨ ਸ਼ਰਮਾ ਦਾ ਅੰਮਿ੍ਰਤਸਰ ਵਿੱਚ ਕਤਲ ਕੀਤਾ ਸੀ ਤੇ ਮਨਪ੍ਰੀਤ ਮੰਨਾ ਨੇ 7 ਜੁਲਾਈ 2021 ਨੂੰ ਗੈਂਗਸਟਰ ਕੁਲਵੀਰ ਨਰੂਆਣਾ ਨੂੰ ਉਸਦੇ ਘਰ ਵਿਚ ਹੀ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ। ਮੌਜੂਦਾ ਸਮੇਂ ਸਰਾਜ ਮਿੰਟੂ ਬਠਿੰਡਾ ਅਤੇ ਮੰਨਾ ਫ਼ਿਰੋਜਪੁਰ ਜੇਲ੍ਹ ਵਿਚ ਬੰਦ ਸੀ। ਉਧਰ ਮਾਨਸਾ ਦੇ ਐਸ.ਐਸ.ਪੀ ਗੌਰਵ ਤੂਰਾ ਨੇ ਦਾਅਵਾ ਕੀਤਾ ਹੈ ਕਿ ਜਲਦ ਹੀ ਪੁਲਿਸ ਪੁਛਗਿਛ ਲਈ ਲਾਰੇਂਸ ਬਿਸਨੋਈ ਨੂੰ ਦਿੱਲੀ ਤੋਂ ਪ੍ਰੋਡਕਸਨ ਵਰੰਟ ’ਤੇ ਮਾਨਸਾ ਲੈ ਕੇ ਆਵੇਗੀ। ਉਧਰ ਬਿਸ਼ਨੋਈ ਨੇ ਪੰਜਾਬ ਪੁੁਲਿਸ ’ਤੇ ਝੂਠੇ ਪੁਲਿਸ ਮੁਕਾਬਲੇ ਵਿਚ ਮਾਰਨ ਦਾ ਖ਼ਦਸਾ ਪ੍ਰਗਟ ਕਰਦਿਆਂ ਪੰਜਾਬ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਪਾਉਣ ਦੀ ਤਿਆਰੀ ਕਰ ਲਈ ਹੈ। ਹਾਲਾਂਕਿ ਇਸਤੋਂ ਪਹਿਲਾਂ ਇਸ ਪਿਟੀਸ਼ਨ ਨੂੰ ਦਿੱਲੀ ਕੋਰਟ ਨੇ ਖ਼ਾਰਜ਼ ਕਰ ਦਿੱਤਾ ਸੀ।

ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਹੋਵੇਗੀ 8 ਜੂਨ ਨੂੰ, ਅਸਥੀਆਂ ਕੀਰਤਪੁਰ ਸਾਹਿਬ ਕੀਤੀਆਂ ਜਲ੍ਹ ਪ੍ਰਵਾਹ
ਬਠਿੰਡਾ: ਉਧਰ ਬੀਤੇ ਕੱਲ ਅੰਤਿਮ ਸੰਸਕਾਰ ਕਰਨ ਤੋਂ ਬਾਅਦ ਅੱਜ ਪ੍ਰਵਾਰ ਵਲੋਂ ਨੌਜਵਾਨ ਪੁੱਤਰ ਦੀਆਂ ਅਸਥੀਆਂ ਚੁਗੀਆਂ ਗਈਆਂ। ਇਸ ਮੌਕੇ ਪ੍ਰਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਤੋਂ ਇਲਾਵਾ ਚਾਹੁਣ ਵਾਲੇ ਵੱਡੀ ਗਿਣਤੀ ਵਿਚ ਪੁੱਜੇ ਹੋਏ ਸਨ। ਬਾਅਦ ਵਿਚ ਨਵੀਂ ਬਣਾਈ ਹਵੇਲੀ ਵਿਚ ਹੀ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਪ੍ਰਕਾਸ਼ ਕਰਵਾਏ ਗਏ, ਜਿਸਦੇ ਚੱਲਦੇ ਹੁਣ ਸਿੱਧੂ ਨਮਿਤ ਅੰਤਿਮ ਅਰਦਾਸ 8 ਜੂਨ ਨੂੰ ਹੋਵੇਗੀ। ਇਸਤੋਂ ਬਾਅਦ ਪ੍ਰਵਾਰ ਵਲੋਂ ਅਪਣੇ ਪੁੱਤਰ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਦੇ ਅਸਥਾਨ ‘ਤੇ ਵਿਸਰਜਿਤ ਕੀਤੀਆਂ ਗਈਆਂ। ਇਸ ਮੌਕੇ ਵੀ ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲੇ ਹਜ਼ਾਰਾਂ ਦੀ ਗਿਣਤੀ ਵਿਚ ਉਥੇ ਪੁੱਜੇ ਹੋਏ ਸਨ। ਦਸਣਾ ਬਣਦਾ ਹੈ ਕਿ 11 ਜੂਨ ਨੂੰ 29 ਸਾਲਾਂ ਦੇ ਹੋਣ ਵਾਲੇ ਇਸ ਪ੍ਰਸਿੱਧ ਪੰਜਾਬੀ ਗਾਇਕ ਦਾ ਅੰਤਿਮ ਸੰਸਕਾਰ ਮੌਕੇ ਬੀਤੇ ਕੱਲ ਪਿੰਡ ਮੂਸਾ ’ਚ ਲੱਖਾਂ ਲੋਕਾ ਦਾ ਇਕੱਠ ਹੋਇਆ ਸੀ। ਮਾਪਿਆਂ ਨੇ ਅਪਣੇ ਨੌਜਵਾਨ ਪੁੱਤ ਦੀ ਅੰਤਿਮ ਯਾਤਰਾ ਮੌਕੇ ਉਸਦੇ ਸਿਰ ’ਤੇ ਸਿਹਰਾ ਸਜਾਇਆ ਗਿਆ, ਕਿਉਂਕਿ ਸਿੱਧੂ ਹਾਲੇ ਤੱਕ ਕੁਆਰਾ ਸੀ ਤੇ ਉਸਦਾ ਅਗਲੇ ਮਹੀਨੇ ਵਿਆਹ ਰੱਖਿਆ ਹੋਇਆ ਸੀ। ਇਸ ਦੌਰਾਨ ਸਿੱਧੂ ਦੇੇ ਚਹੇਤੇ 5911 ਟਰੈਕਟਰ ‘ਤੇ ਉਸਦੀ ਅੰਤਿਮ ਯਾਤਰਾ ਕੱਢੀ ਗਈ ਤੇ ਅਖ਼ੀਰ ਵਿਚ ਉਸਦੇ ਖੇਤਾਂ ਵਿਚ ਹੀ ਸੰਸਕਾਰ ਕੀਤਾ ਗਿਆ ਸੀ।

Our Visitor

1901830