Monday, May 11, 2026
Home Blog Page 248

Exclusive & Breaking News; ਬਠਿੰਡਾ ‘ਚ ਪਤੀ ਹੀ ਨਿਕਲਿਆ ਪਤਨੀ ਦਾ ਕਾ+ਤ+ਲ !, ਜਾਣੋਂ ਕਾਰਨ

0

👉ਤਿੰਨ ਸਾਲ ਪਹਿਲਾਂ ਦੋਨਾਂ ਨੇ ਕਰਵਾਈ ਸੀ ਲਵ ਮੈਰਿਜ਼, ਹੁਣ ਹੈ ਇੱਕ 2 ਸਾਲਾਂ ਦਾ ਪੁੱਤਰ
Bathinda News:ਬਠਿੰਡਾ ਸ਼ਹਿਰ ‘ਚ ਐਤਵਾਰ ਨੂੰ ਵਿਆਹੁਤਾ ਨੌਜਵਾਨ ਲੜਕੀ ਦੇ ਹੋਏ ਕ+ਤ+ਲ ਮਾਮਲੇ ਵਿਚ ਬਠਿੰਡਾ ਪੁਲਿਸ ਨੇ ਪਰਦਾਫ਼ਾਸ ਕਰ ਦਿੱਤਾ ਹੈ। ਸੂਤਰਾਂ ਮੁਤਾਬਕ ਕਾਤਲ ਕੋਈ ਹੋਰ ਨਹੀਂ, ਬਲਕਿ ਪਤੀ ਹੀ ਨਿਕਲਿਆ ਹੈ। ਵੱਡੀ ਗੱਲ ਇਹ ਹੈ ਕਿ ਕਰੀਬ ਤਿੰਨ ਸਾਲ ਪਹਿਲਾਂ ਦੋਨਾਂ ਨੇ ਘਰਦਿਆਂ ਤੋਂ ਬਾਗੀ ਹੋ ਕੇ ਲਵ ਮੈਰਿਜ਼ ਕਰਵਾਈ ਸੀ ਤੇ ਹੁਣ ਇਸ ਜੋੜੀ ਦੇ ਇੱਕ ਦੋ ਸਾਲਾਂ ਦਾ ਪੁੱਤਰ ਵੀ ਸੀ।

ਇਹ ਵੀ ਪੜ੍ਹੋ Bathinda ਸ਼ਹਿਰ ‘ਚ ਨੌਜਵਾਨ ਕੁੜੀ ਦਾ ਬੇਰਿਹਮੀ ਨਾਲ ਕ+ਤ+ਲ; ਪੁਲਿਸ ਵੱਲੋਂ ਜਾਂਚ ਸੁਰੂ

ਕਤਲ ਦੇ ਪਿੱਛੇ ਦੀ ਮੁੱਖ ਵਜਾਹ ਪਤਨੀ ਦੇ ਕਥਿਤ ਤੌਰ ‘ਤੇ ਵਿਆਹ ਤੋਂ ਬਾਅਦ ਵੀ ਨਜਾਇਜ਼ ਸਬੰਧਾਂ ਨੂੰ ਦਸਿਆ ਜਾ ਰਿਹਾ। ਪੰਜਾਬੀ ਖ਼ਬਰਸਾਰ ਵੈਬਸਾਈਟ ਨੂੰ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਰਿਤਿਕਾ ਗੋਇਲ ਨੂੰ ਸ਼ਨੀਵਾਰ ਸ਼ਾਮ ਵਾਲੇ ਦਿਨ ਉਸਦਾ ਪਤੀ ਸਾਹਿਲ ਯਾਦਵ ਹੀ ਰਿਤਿਕਾ ਨੂੰ ਕੰਮ ਤੋਂ ਵਾਪਸ ਲੈ ਕੇ ਆਇਆ ਸੀ ਤੇ ਇਸ ਦੌਰਾਨ ਰਾਸਤੇ ਵਿਚ ਠੰਢੀ ਸੜਕ ‘ਤੇ ਪਿਸ਼ਾਬ ਦਾ ਬਹਾਨਾ ਲਗਾ ਕੇ ਉਸਨੂੰ ਝਾੜੀਆਂ ਵਿਚ ਲੈ ਗਿਆ, ਜਿੱਥੇ ਤੇਜ਼ਧਾਰ ਦਾਹ ਦੇ ਨਾਲ ਵਾਰ ਕਰਕੇ ਉਸਦਾ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ Bathinda ਜੇਲ੍ਹ ਦਾ ਵਾਰਡਨ ਨਸ਼ਾ ਤਸਕਰੀ ਕਰਦਾ ਕਾਬੂ;ਹੈਰੋਇਨ ਤੇ ਅਫ਼ੀਮ ਬਰਾਮਦ

ਇਸਤੋਂ ਬਾਅਦ ਉਹ ਲਾਸ਼ ਨੂੰ ਉਥੇ ਹੀ ਸੁੱਟ ਕੇ ਚਲਾ ਗਿਆ ਤੇ ਬਾਅਦ ਵਿਚ ਉਸਦੇ ਗਾਇਬ ਹੋਣ ਦਾ ਰੋਲਾ ਪਾ ਦਿੱਤਾ। ਪੁਲਿਸ ਦੀ ਪੜਤਾਲ ਦੌਰਾਨ ਸਾਹਿਲ ਜਾਂਚ ਅਧਿਕਾਰੀਆਂ ਨੂੰ ਆਪਣੀ ਪਤਨੀ ਦੇ ਇੱਕ ਲੜਕੇ ਨਾਲ ਨਜਾਇਜ਼ ਸਬੰਧਾਂ ਬਾਰੇ ਦੱਸ ਕੇ ਗੁੰਮਰਾਹ ਕਰਦਾ ਰਿਹਾ ਤਾਂ ਕਿ ਕਤਲ ਦਾ ਸ਼ੱਕ ਉਸ ਨੌਜਵਾਨ ਉੱਪਰ ਹੋ ਜਾਵੇ। ਪੁਲਿਸ ਵੱਲੋਂ ਦੁਪਿਹਰ ਸਮੇਂ ਇੱਕ ਪ੍ਰੈਸ ਕਾਨਫਰੰਸ ਕਰਕੇ ਇਸ ਕਤਲ ਕਾਂਡ ਦਾ ਸਾਰਾ ਖੁਲਾਸਾ ਕੀਤਾ ਜਾ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੰਘਣੀ ਧੁੰਦ ਤੇ ਠੰਢ ਨੇ ਰੋਕੀ ਜਿੰਦਗੀ ਦੀ ਰਫ਼ਤਾਰ; ਰੇਲ ਗੱਡੀਆਂ ਤੇ ਫ਼ਲਾਈਟਾਂ ਵੀ ਹੋਈਆਂ ਪ੍ਰਭਾਵਿਤ

0

Punjab News: ਸੰਘਣੀ ਧੁੰਦ ਤੇ ਠੰਢ ਨੇ ਰੋਕੀ ਜਿੰਦਗੀ ਦੀ ਰਫ਼ਤਾਰ;ਪਿਛਲੇ ਦੋ ਦਿਨਾਂ ਤੋਂ ਉੱਤਰੀ ਭਾਰਤ ਵਿਚ ਪੈ ਰਹੀ ਸੰਘਣੀ ਧੁੰਦ ਤੇ ਠੰਢ ਨੇ ਜਿੰਦਗੀ ਦੀ ਰਫ਼ਤਾਰ ਨੂੰ ਰੋਕ ਦਿੱਤਾ ਹੈ। ਪੰਜਾਬ ਦੇ ਕਈ ਇਲਾਕਿਆਂ ਵਿਚ ਹੇਠਲਾ ਤਾਪਮਾਨ ਪਹਾੜੀ ਇਲਾਕਿਆਂ ਤੋਂ ਵੀ ਘੱਟ ਗਿਆ ਹੈ। ਲੋਕ ਘਰਾਂ ਵਿਚ ਹੀ ਰੁਕਣ ਲਈ ਮਜਬੂਰ ਹੋ ਰਹੇ ਹਨ। ਜਦਕਿ ਨੌਕਰੀਪੇਸ਼ਾ ਤੇ ਹੋਰਨਾਂ ਮਜਬੂਰੀਆਂ ਦੇ ਕਾਰਨ ਬਹੁਤ ਲੋਕਾਂ ਨੂੰ ਸੜਕਾਂ ਉੱਪਰੋਂ ਗੁਜ਼ਰਨਾ ਪੈ ਰਿਹਾ। ਇਸ ਭਿਆਨਕ ਧੁੰਦ ਤੇ ਕੋਰਾ ਨੇ ਰੇਲ ਗੱਡੀਆਂ ਤੇ ਫ਼ਲਾਈਟਾਂ ਨੂੰ ਵੀ ਵੱਡੇ ਪੱਧਰ ‘ਤੇ ਪ੍ਰਭਾਵਿਤ ਕੀਤਾ ਹੈ। ਅੱਜ ਸਵੇਰੇ ਗੋਆ ਤੋਂ ਦਿੱਲੀ ਆ ਰਹੀ ਇੱਕ ਫ਼ਲਾਈਟ ਨੂੰ ਜੀਰੋ ਵਿਜ਼ੀਵਿਲਟੀ ਕਾਰਨ ਅਹਿਮਦਾਬਾਦ ਹੀ ਉਤਾਰਨਾ ਪਿਆ।

ਇਹ ਵੀ ਪੜ੍ਹੋ Punjab Cabinet ਦੀ ਅਹਿਮ ਮੀਟਿੰਗ ਅੱਜ, ਲਏ ਜਾ ਸਕਦੇ ਹਨ ਮਹੱਤਵਪੂਰਨ ਫੈਸਲੇ

ਹਾਲਾਂਕਿ ਇਸ ਮੌਕੇ ਯਾਤਰੂਆਂ ਨੇ ਕਾਫ਼ੀ ਹੰਗਾਮਾ ਕੀਤਾ। ਪੰਜਾਬ ਦੇ ਅੰਮ੍ਰਿਤਸਰ ਤੇ ਚੰਡੀਗੜ੍ਹ ਹਵਾਈ ਅੱਡਿਆਂ ‘ਤੇ ਕਈ ਫ਼ਲਾਈਟਾਂ ਧੁੰਦ ਕਾਰਨ ਕੈਂਸਲ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਰੇਲ ਗੱਡੀਆਂ ਵੀ ਕਈ-ਕਈ ਘੰਟਿਆਂ ਦੀ ਦੇਰੀ ਨਾਲ ਚੱਲ ਰਹੀਆਂ ਹਨ ਤੇ ਕਈਆਂ ਨੂੰ ਰੱਦ ਕਰਨਾ ਪਿਆ। ਇਸ ਕੋਰੇ ਦੇ ਕਾਰਨ ਸੜਕਾਂ ਉੱਪਰ ਵਿਜੀਵਿਲਟੀ ਨਾਂ-ਮਾਤਰ ਹੀ ਹੈ। ਹਾਲਾਂਕਿ ਬੱਸਾਂ ਤੇ ਕਾਰਾਂ ਸਹਿਤ ਹੋਰ ਵਹੀਕਲਾਂ ਦੀ ਰਫ਼ਤਾਰ ਕਾਫ਼ੀ ਮੱਠੀ ਪਈ ਹੋਈ ਹੈ ਪ੍ਰੰਤੂ ਧੁੰਦ ਦੇ ਚੱਲਦਿਆਂ ਪਿਛਲੇ ਕੁੱਝ ਦਿਨਾਂ ਤੋਂ ਸੜਕ ਹਾਦਸਿਆਂ ਦੀ ਗਿਣਤੀ ਵਿਚ ਵੀ ਵੱਡਾ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ Bathinda ਜੇਲ੍ਹ ਦਾ ਵਾਰਡਨ ਨਸ਼ਾ ਤਸਕਰੀ ਕਰਦਾ ਕਾਬੂ;ਹੈਰੋਇਨ ਤੇ ਅਫ਼ੀਮ ਬਰਾਮਦ

ਮੌਸਮ ਵਿਭਾਗ ਦੇ ਮਾਹਰਾਂ ਮੁਤਾਬਕ ਇਹ ਮੌਸਮ ਹਾਲੇ ਕੁੱਝ ਦਿਨ ਹੋਰ ਇਸੇ ਤਰ੍ਹਾਂ ਚੱਲੇਗੀ। ਉੰਝ ਨਵੇ ਸਾਲ ਦੇ ਸ਼ੁਰੂਆਤੀ ਦਿਨਾਂ ਵਿਚ ਪਹਾੜਾਂ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ਵਿਚ ਵੀ ਮੀਂਹ ਪੈਣ ਦੀ ਪੇਸ਼ੋਨਗੋਈ ਕੀਤੀ ਗਈ ਹੈ। ਬੱਚਿਆਂ ਤੇ ਬਜ਼ੁਰਗਾਂ ਲਈ ਇਹ ਭਿਆਨਕ ਠੰਢ ਤੇ ਧੁੰਦ ਭਾਰੂ ਪੈ ਰਹੀ ਹੈ। ਹਸਪਤਾਲਾਂ ਵਿਚ ਖੰਘ, ਜੁਖਾਮ ਤੇ ਬੁਖਾਰ ਦੇ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋਇਆ। ਦੂਜੇ ਪਾਸੇ ਇਹ ਠੰਢ ਤੇ ਕੋਰਾ ਕਣਕ ਦੀਆਂ ਫ਼ਸਲਾਂ ਲਈ ਵਰਦਾਨ ਸਾਬਤ ਹੋ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Cabinet ਦੀ ਅਹਿਮ ਮੀਟਿੰਗ ਅੱਜ, ਲਏ ਜਾ ਸਕਦੇ ਹਨ ਮਹੱਤਵਪੂਰਨ ਫੈਸਲੇ

0

Chandigarh News: Punjab Cabinet meeting; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੋਮਵਾਰ ਨੂੰ ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਬੁਲਾਈ ਹੈ।ਮੁੱਖ ਮੰਤਰੀ ਦੇ ਨਿਵਾਸ ਸਥਾਨ ‘ਤੇ ਦੁਪਹਿਰ 12:00 ਵਜੇ ਹੋਣ ਵਾਲੀ ਇਸ ਕੈਬਨਿਟ ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ।ਜਿਕਰਯੋਗ ਹੈ ਕਿ ਮਨਰੇਗਾ ‘ਤੇ 30 ਦਸੰਬਰ ਨੂੰ ਵਿਸ਼ੇਸ਼ ਸੈਸ਼ਨ ਤੋਂ ਠੀਕ ਪਹਿਲਾਂ ਕੈਬਨਿਟ ਮੀਟਿੰਗ ਬੁਲਾਈ ਗਈ ਹੈ, ਜਿਸਦੇ ਚੱਲਦੇ ਇਸ ਮੀਟਿੰਗ ਉੱਪਰ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸਿੱਖ ਮਿਸ਼ਨ ਹਾਪੁੜ ਵੱਲੋਂ ਕਰਵਾਇਆ ਗਿਆ ਗੁਰਮਤਿ ਸਮਾਗਮ

0

Sri Amritsar Sahib News: Gurmat Samagam organized; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਸਿੱਖ ਮਿਸ਼ਨ ਹਾਪੁੜ, ਉਂਤਰ ਪ੍ਰਦੇਸ਼ ਵੱਲੋਂ ਸਮੂਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ, ਚੋਪਲਾ, ਹਾਪੁੜ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਓਐਸਡੀ ਸ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਅਤੇ ਹਾਪੁੜ ਦੇ ਜਿਲ੍ਹਾ ਜੱਜ ਸ. ਗੁਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਕਮਿੰਦਰ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਦੇ ਰਾਗੀ ਜਥਿਆਂ ਨੇ ਇਲਾਹੀ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਧਰਮ ਪ੍ਰਚਾਰ ਕਮੇਟੀ ਦੇ ਢਾਡੀ ਭਾਈ ਗੁਰਪ੍ਰੀਤ ਸਿੰਘ ਭੰਗੂ ਦੇ ਜਥੇ ਨੇ ਗੁਰ-ਇਤਿਹਾਸ ਸਰਵਣ ਕਰਵਾਇਆ। ਕਥਾਵਾਚਕ ਭਾਈ ਹਰਮਨਜੀਤ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਇਤਿਹਾਸ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੀ ਗਾਥਾ ਦੀ ਸੰਗਤਾਂ ਨਾਲ ਸਾਂਝੀ ਕੀਤੀ।

ਇਹ ਵੀ ਪੜ੍ਹੋ ਨਵੀਂ ਵਾਰਡਬੰਦੀ ਨੂੰ ਅਕਾਲੀ ਦਲ ਨੇ ਕੀਤਾ ਰੱਦ, ਬਬਲੀ ਢਿਲੋਂ ਦੀ ਅਗਵਾਈ ਹੇਠ ਨਿਗਮ ਅਧਿਕਾਰੀਆਂ ਕੋਲ ਦਰਜ ਕਰਵਾਏ ਇਤਰਾਜ

ਇਸ ਮੌਕੇ ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਸ. ਬ੍ਰਿਜਪਾਲ ਸਿੰਘ ਦੀ ਪ੍ਰੇਰਨਾ ਨਾਲ ਐਸ ਦੇ ਐਸ ਮੋਟਰਜ਼ ਦੇ ਮਾਲਕ ਸ. ਧਿਆਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਭੇਟ ਕੀਤੀ ਗੱਡੀ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਸਾਹਿਬ ਦੀ ਪਾਲਕੀ ਸਾਹਿਬ ਲਈ ਤਿਆਰ ਕਰਕੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ (ਯੂ.ਪੀ. ਸਿੱਖ ਮਿਸ਼ਨ, ਹਾਪੁੜ) ਨੂੰ ਸੌਂਪੀ ਗਈ। ਇਸ ਪਾਲਕੀ ਸਾਹਿਬ ਨੂੰ ਤਿਆਰ ਕਰਨ ਦੀ ਸੇਵਾ ਸ. ਬੰਤਾ ਸਿੰਘ ਦੇ ਪਰਿਵਾਰ ਨੇ ਸਮੂਹ ਸੰਗਤ ਦੇ ਸਹਿਯੋਗ ਨਾਲ ਕੀਤੀ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਅਧਿਕਾਰੀ ਸ. ਪਰਵਿੰਦਰ ਸਿੰਘ ਡੰਡੀ, ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਸ. ਬ੍ਰਿਜਪਾਲ ਸਿੰਘ, ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਦੇ ਹੈੱਡ ਗ੍ਰੰਥੀ ਗਿਆਨੀ ਪ੍ਰਭਦਿਆਲ ਸਿੰਘ, ਗੁਰਦੁਆਰਾ ਇੰਸਪੈਕਟਰ ਸ. ਬਲਜਿੰਦਰ ਸਿੰਘ, ਸ. ਹਰਵਿੰਦਰ ਸਿੰਘ, ਸ. ਬੂਟਾ ਸਿੰਘ, ਸ. ਕਰਮ ਸਿੰਘ, ਸ. ਬਲਬੀਰ ਸਿੰਘ, ਸ. ਸਿਮਰਜੀਤ ਸਿੰਘ, ਸ. ਇਕਬਾਲ ਸਿੰਘ, ਸ. ਹਰਜੀਤ ਸਿੰਘ, ਸ. ਰਣਜੋਧ ਸਿੰਘ, ਸ. ਦਲਜੀਤ ਸਿੰਘ, ਸ. ਖੇਮ ਸਿੰਘ, ਸ. ਕਾਹਨ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਠਿੰਡਾ ‘ਚ ਤੈਨਾਤ ਰੇਲਵੇ ਅਧਿਕਾਰੀ ਨੂੰ ‘ਹਾਊਸ ਅਰੈਸਟ’ ਕਰਕੇ ਠੱਗੇ 24 ਲੱਖ

0

Bathinda News: ਨੌਸਰਬਾਜ਼ਾਂ ਦੇ ਇੱਕ ਗੈਂਗ ਨੇ ਬਠਿੰਡਾ ‘ਚ ਤੈਨਾਤ ਇੱਕ ਰੇਲਵੇ ਅਧਿਕਾਰੀ ਨੂੰ ਡਰਾਵਾ ਦੇ ਕੇ 24 ਲੱਖ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਪੀੜ੍ਹਤ ਰਾਕੇਸ਼ ਕੁਮਾਰ ਮੇਰੀਆ ਲੋਕੋ ਪਾਇਲਟ ਦੇ ਬਿਆਨਾਂ ਉੱਪਰ ਬਠਿੰਡਾ ਦੇ ਥਾਣਾ ਸਾਈਬਰ ਕ੍ਰਾਇਮ ਵਿਰੁਧ ਵੱਖ ਵੱਖ ਧਾਰਾਵਾਂ ਤਹਿਤ ਪਰਚਾ ਦਰਜ਼ ਕਰ ਲਿਆ ਹੈ। ਸੂਚਨਾ ਮੁਤਾਬਕ ਰਾਕੇਸ਼ ਕੁਮਾਰ ਨੂੰ ਇੱਕ ਔਰਤ ਨੇ 16 ਅਕਤੂਬਰ 2025 ਨੂੰ ਫ਼ੋਨ ਕਰਕੇ ਉਸਦੇ ਨੰਬਰ ਤੋਂ ਗਲਤ ਨੰਬਰਾਂ ‘ਤੇ ਫ਼ੋਨ ਜਾਣ ਦਾ ਡਰਾਵਾ ਦਿੱਤਾ।

ਇਹ ਵੀ ਪੜ੍ਹੋ Bathinda ਜੇਲ੍ਹ ਦਾ ਵਾਰਡਨ ਨਸ਼ਾ ਤਸਕਰੀ ਕਰਦਾ ਕਾਬੂ;ਹੈਰੋਇਨ ਤੇ ਅਫ਼ੀਮ ਬਰਾਮਦ

ਜਿਸਤੋਂ ਬਾਅਦ ਇੱਕ ਵਿਅਕਤੀ ਨੇ ਖੁਦ ਨੂੰ ਦਿੱਲੀ ਪੁਲਿਸ ਦਾ ਅਧਿਕਾਰੀ ਦੱਸ ਕੇ ਗੱਲ ਕੀਤੀ ਤੇ ਧਮਕਾਇਆ ਕਿ ਉਸਦੇ ਵਿਰੁੱਧ ਮੁਕੱਦਮੇ ਦਰਜ਼ ਕੀਤੇ ਗਏ ਹਨ ਤੇ ਜਲਦੀ ਹੀ ਉਸਨੂੰ ਗ੍ਰਿਫਤਾਰ ਕਰ ਲਿਆ ਜਾਵਗਾ। ਉਸਨੂੰ ਸੁਪਰੀਮ ਕੋਰਟ ਵੱਲੋਂ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦਾ ਡਰਾਵਾ ਦਿੱਤਾ ਗਿਆ ਤੇ ਗ੍ਰਿਫਤਾਰੀ ਤੋਂ ਬਚਣ ਲਈ 24 ਲੱਖ ਰੁਪਏ ਜਮ੍ਹਾਂ ਕਰਵਾ ਲਏ ਗਏ। ਪ੍ਰੰਤੂ ਮੁਲਜਮ ਇਸ ਤੋਂ ਬਾਅਦ ਵੀ ਹੋਰ ਪੈਸਿਆਂ ਦੀ ਮੰਗ ਕਰਦੇ ਰਹੇ, ਜਿਸਤੋਂ ਉਸਨੂੰ ਸ਼ੱਕ ਹੋ ਗਿਆ। ਜਿਸ ਕਾਰਨ ਉਸਨੈ ਪੁਲਿਸ ਕੋਲ ਪਹੁੰਚ ਕੀਤੀ। ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜ਼ਮਾਂ ਨੂੰ ਲੱਭਣ ਲਈ ਕੋੱਸ਼ਿਸਾਂ ਜਾਰੀ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Bathinda ਜੇਲ੍ਹ ਦਾ ਵਾਰਡਨ ਨਸ਼ਾ ਤਸਕਰੀ ਕਰਦਾ ਕਾਬੂ;ਹੈਰੋਇਨ ਤੇ ਅਫ਼ੀਮ ਬਰਾਮਦ

0

Bathinda News: Bathinda ਦੀ ਜਨਾਨਾ ਜੇਲ੍ਹ ਦਾ ਇੱਕ ਵਾਰਡਨ ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਕਾਬੂ ਕੀਤਾ ਹੈ। ਮੁਲਜ਼ਮ ਜੇਲ੍ਹ ਵਾਰਡਨ ਦੀ ਪਹਿਚਾਣ ਵਰਿੰਦਰ ਕੁਮਾਰ ਦੇ ਤੌਰ ‘ਤੇ ਹੋਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜਮ ਜੇਲ੍ਹ ਵਾਰਡਨ ਦੇ ਵਿਰੁੱਧ ਥਾਣਾ ਨੇਹੀਆਂ ਵਾਲਾ ਵਿਚ ਮੁਕੱਦਮਾ ਨੰਬਰ 304 ਅਧੀਨ ਧਾਰਾ 22ਬੀ, 61,85 ਐਨਡੀਪੀਐਸ ਐਕਟ ਤਹਿਤ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ ਯੁੱਧ ਨਸ਼ਿਆਂ ਵਿਰੁੱਧ’ ਦੇ 302ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 97 ਨਸ਼ਾ ਤਸਕਰ ਕਾਬੂ

ਪੁਲਿਸ ਅਧਿਕਾਰੀਆਂ ਮੁਤਬਕ ਮੁਲਜ਼ਮ ਵਾਰਡਨ ਦੇ ਕੋਲੋਂ 27 ਗ੍ਰਾਮ ਹੈਰੋਇਨ, 21 ਗ੍ਰਾਮ ਅਫ਼ੀਮ ਅਤੇ 60 ਕੈਪਸੂਲ ਬਰਾਮਦ ਕੀਤੇ ਹਨ। ਜੇਲ੍ਹ ਅਧਿਕਾਰੀਆਂ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਸ਼ੱਕ ਦੇ ਆਧਾਰ ‘ਤੇ ਇਸਦੇ ਉੱਪਰ ਨਿਗ੍ਹਾ ਰੱਖੀ ਜਾ ਰਹੀ ਸੀ ਜਿਸਤੋਂ ਬਾਅਦ ਬੀਤੇ ਕੱਲ ਉਸਨੂੰ ਜੇਲ੍ਹ ਦੇ ਕੁਆਟਰਾਂ ਵਿਚ ਦਬੋਚ ਲਿਆ ਗਿਆ। ਪੁਲਿਸ ਅਧਿਕਾਰੀਆਂ ਮੁਤਾਬਕ ਪੁਛਗਿਛ ਦੌਰਾਨ ਇਸ ਗੱਲ ਦੀ ਪੜਤਾਲ ਕੀਤੀ ਜਾ ਰਹੀ ਹੈ ਕਿ ਮੁਲਜਮ ਜੇਲ੍ਹ ਵਾਰਡਨ ਨਸ਼ਾ ਕਿੱਥੋਂ ਲੈ ਕੇ ਆਉਂਦਾ ਸੀ ਤੇ ਜੇਲ੍ਹ ਅੰਦਰ ਕਿਸ-ਕਿਸ ਨੂੰ ਨਸ਼ਾ ਸਪਲਾਈ ਕਰਦਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਯੁੱਧ ਨਸ਼ਿਆਂ ਵਿਰੁੱਧ’ ਦੇ 302ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 97 ਨਸ਼ਾ ਤਸਕਰ ਕਾਬੂ

0

👉ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 35 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ
Chandigarh News:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 302ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 351 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 81 ਐਫਆਈਆਰਜ਼ ਦਰਜ ਕਰਕੇ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 302 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,203 ਹੋ ਗਈ ਹੈ।ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 3 ਕਿਲੋ ਹੈਰੋਇਨ, 1 ਕਿਲੋ ਅਫੀਮ, 1.4 ਕਿਲੋ ਗਾਂਜਾ, 21 ਕਿੱਲੋ ਭੁੱਕੀ, 557 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 16,910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ ਪੰਜਾਬ ਨੇ ਸਾਲ 2025 ਦੌਰਾਨ ਮੁੱਢਲੀਆਂ ਦੇਖਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ ਸਿਹਤ ਸੰਭਾਲ ਵਿੱਚ ਨਵੀਆਂ ਉਚਾਈਆਂ ਛੂਹੀਆਂ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।ਇਸ ਆਪ੍ਰੇਸ਼ਨ ਦੌਰਾਨ 71 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 351 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 348 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 35 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਪੰਜਾਬ ਨੇ ਸਾਲ 2025 ਦੌਰਾਨ ਮੁੱਢਲੀਆਂ ਦੇਖਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ ਸਿਹਤ ਸੰਭਾਲ ਵਿੱਚ ਨਵੀਆਂ ਉਚਾਈਆਂ ਛੂਹੀਆਂ

0

👉ਹਰੇਕ ਪਰਿਵਾਰ ਲਈ ਪ੍ਰਤੀ ਸਾਲ 10 ਲੱਖ ਰੁਪਏ ਦਾ ਸਿਹਤ ਬੀਮਾ
👉ਸਰਕਾਰੀ ਸਿਹਤ ਸਹੂਲਤ ਵਿਖੇ ਪਹਿਲੀ ਸਫ਼ਲ ਜਿਗਰ ਟ੍ਰਾਂਸਪਲਾਂਟ ਸਰਜਰੀ ਨਾਲ ਵੱਡਾ ਮੀਲਪੱਥਰ ਹਾਸਲ ਕੀਤਾ
👉881 ਆਮ ਆਦਮੀ ਕਲੀਨਿਕਾਂ ਵਿੱਚ 4.59 ਕਰੋੜ ਤੋਂ ਵੱਧ ਲੋਕਾਂ ਨੇ ਇਲਾਜ ਲਿਆ: ਡਾ. ਬਲਬੀਰ ਸਿੰਘ
👉”ਸੀਐਮ ਦੀ ਯੋਗਸ਼ਾਲਾ” ਪਹਿਲਕਦਮੀ ਦਾ ਲਗਭਗ 6 ਲੱਖ ਲੋਕਾਂ ਨੇ ਲਾਭ ਉਠਾਇਆ
ਚੰਡੀਗੜ੍ਹ, 28 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਲ 2025 ਦੌਰਾਨ ਹਰੇਕ ਨਾਗਰਿਕ ਲਈ ਪਹੁੰਚਯੋਗ, ਕਿਫ਼ਾਇਤੀ ਅਤੇ ਉੱਨਤ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ। ਇਸ ਮਿਆਦ ਦੌਰਾਨ ਮੁੱਢਲੀਆਂ ਸਿਹਤ ਸੰਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ ਬੁਨਿਆਦੀ ਢਾਂਚੇ, ਸਿਹਤ ਸੰਭਾਲ ਸੇਵਾਵਾਂ ਅਧੀਨ ਵੱਧ ਤੋਂ ਵੱਧ ਲੋਕਾਂ ਨੂੰ ਕਵਰ ਕਰਨ ਅਤੇ ਮਨੁੱਖੀ ਸਰੋਤ ਢਾਂਚੇ ਦੀ ਮਜ਼ਬੂਤੀ ਵਿੱਚ ਬੇਮਿਸਾਲ ਵਾਧਾ ਦੇਖਿਆ ਗਿਆ ਹੈ।ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਪ੍ਰਾਇਮਰੀ ਸਿਹਤ ਸੰਭਾਲ ਵਿੱਚ ਵੱਡੀ ਕ੍ਰਾਂਤੀ ਲਿਆਂਦੀ ਹੈ ਅਤੇ ਇਨ੍ਹਾਂ ਕਲੀਨਿਕਾਂ ਦੇ ਸਥਾਪਤ ਹੋਣ ਤੋਂ ਲੈ ਕੇ ਹੁਣ ਤੱਕ 881 ਕਲੀਨਿਕਾਂ ਵਿੱਚ 4.59 ਕਰੋੜ ਤੋਂ ਵੱਧ ਮਰੀਜ਼ਾਂ ਨੇ ਇਲਾਜ ਸੇਵਾਵਾਂ ਲਈਆਂ ਹਨ, ਜਿਸ ਵਿੱਚ 1.59 ਕਰੋੜ ਯੂਨੀਕ ਪੇਸ਼ੈਂਟ ਸ਼ਾਮਲ ਹਨ। ਇਨ੍ਹਾਂ ਕਲੀਨਿਕਾਂ ਵਿੱਚ ਕੁੱਲ 107 ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਮੁਫਤ ਪ੍ਰਦਾਨ ਕੀਤੇ ਜਾ ਰਹੇ ਹਨ, ਜਿਸ ਨਾਲ ਪੰਜਾਬੀਆਂ ‘ਤੇ ਖ਼ਰਚੇ ਦਾ ਬੋਝ ਕਾਫ਼ੀ ਘਟਿਆ ਹੈ।

ਇਹ ਵੀ ਪੜ੍ਹੋ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026: 2022 ਤੋਂ ਪੰਜਾਬ ਵਿੱਚ 1.50 ਲੱਖ ਕਰੋੜ ਰੁਪਏ ਦਾ ਨਿਵੇਸ਼, 5 ਲੱਖ ਤੋਂ ਵੱਧ ਰੋਜ਼ਗਾਰ ਦੇ ਮੌਕੇ ਮਿਲੇ

ਉਨ੍ਹਾਂ ਕਿਹ ਕਿ ਇਸਦੇ ਨਾਲ ਹੀ 235 ਹੋਰ ਆਮ ਆਦਮੀ ਕਲੀਨਿਕ ਪ੍ਰਗਤੀ ਅਧੀਨ ਹਨ, ਸਿਹਤ ਸੰਭਾਲ ਸੇਵਾਵਾਂ ਦੇ ਅੱਗੇ ਹੋਰ ਵਿਸਥਾਰ ਨੂੰ ਯਕੀਨੀ ਬਣਾਉਣਗੇ। ਇੱਕ ਇਤਿਹਾਸਕ ਫੈਸਲੇ ਤਹਿਤ ਸੂਬਾ ਸਰਕਾਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਆਉਣ ਵਾਲੇ ਮਹੀਨੇ ਵਿੱਚ ਕਵਰੇਜ ਰਾਸ਼ੀ ਨੂੰ ਪ੍ਰਤੀ ਪਰਿਵਾਰ ਪ੍ਰਤੀ ਸਾਲ 5 ਲੱਖ ਰੁਪਏ ਤੋਂ ਵਧਾ ਕੇ 10 ਲੱਖ ਰੁਪਏ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਕਿ ਪੰਜਾਬ ਅਤੇ ਚੰਡੀਗੜ੍ਹ ਭਰ ਦੇ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਨਕਦ ਰਹਿਤ ਇਲਾਜ ਪ੍ਰਦਾਨ ਕਰੇਗਾ। ਸਿਹਤ ਮੰਤਰੀ ਨੇ ਕਿਹਾ ਕਿ ਇਹ ਵਿਆਪਕ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕਾਂ ਨੂੰ 10 ਲੱਖ ਤੱਕ ਦਾ ਨਕਦੀ ਰਹਿਤ ਇਲਾਜ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਜਾਵੇਗਾ ਜਿੱਥੇ ਹਰ ਪਰਿਵਾਰ ਪ੍ਰਤੀ ਸਾਲ 10 ਲੱਖ ਤੱਕ ਦਾ ਨਕਦੀ ਰਹਿਤ ਇਲਾਜ ਲੈ ਸਕੇਗਾ।ਡਾ. ਬਲਬੀਰ ਸਿੰਘ ਨੇ ਕਿਹਾ ਕਿ ਜ਼ਰੂਰੀ ਦਵਾਈਆਂ ਦੀ ਸੂਚੀ 276 ਤੋਂ ਵਧਾ ਕੇ 360 ਦਵਾਈਆਂ ਤੱਕ ਕਰਨ ਨਾਲ ਮੁਫ਼ਤ ਦਵਾਈਆਂ ਪ੍ਰਦਾਨ ਕਰਨ ਦੀ ਪਹਿਲਕਦਮੀ ਨੂੰ ਹੋਰ ਮਜ਼ਬੂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ 2025 ਤੋਂ ਹੁਣ ਤੱਕ 104 ਕਰੋੜ ਰੁਪਏ ਤੋਂ ਵੱਧ ਦੀਆਂ ਦਵਾਈਆਂ ਅਤੇ ਸਪਲਾਈਜ਼ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੀਐਮਓ/ਐਸਐਮਓ ਨੂੰ ਸਥਾਨਕ ਪੱਧਰ ‘ਤੇ ਈਡੀਐਲ-ਨਾਨ ਈਡੀਐਲ ਦਵਾਈਆਂ ਦੀ ਖਰੀਦ ਲਈ ਅਧਿਕਾਰਤ ਕੀਤਾ ਗਿਆ ਹੈ ਅਤੇ ਸਿਹਤ ਸਹੂਲਤਾਂ ਵਿੱਚ ਦਵਾਈਆਂ ਦੀ ਨਿਰਵਿਘਨ ਉਪਲਬਧਤਾ ਨੂੰ ਯਕੀਨੀ ਬਣਾਉਂਦਿਆਂ ਇਸ ਉਦੇਸ਼ ਲਈ ਮਿਤੀ 01-04-2025 ਤੋਂ 16 ਕਰੋੜ ਰੁਪਏ ਦੇ ਫੰਡਾਂ ਦੀ ਵਰਤੋਂ ਕੀਤੀ ਗਈ ਹੈ।

ਇਹ ਵੀ ਪੜ੍ਹੋ ਨਵੀਂ ਵਾਰਡਬੰਦੀ ਨੂੰ ਅਕਾਲੀ ਦਲ ਨੇ ਕੀਤਾ ਰੱਦ, ਬਬਲੀ ਢਿਲੋਂ ਦੀ ਅਗਵਾਈ ਹੇਠ ਨਿਗਮ ਅਧਿਕਾਰੀਆਂ ਕੋਲ ਦਰਜ ਕਰਵਾਏ ਇਤਰਾਜ

ਸਿਹਤ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ ਡਾਇਗਨੌਸਟਿਕ ਪਹਿਲਕਦਮੀ ਤਹਿਤ ਸਾਰੀਆਂ ਸੈਕੰਡਰੀ ਸਿਹਤ ਸੰਭਾਲ ਸਹੂਲਤਾਂ ਜਾਂ ਸੂਚੀਬੱਧ ਡਾਇਗਨੌਸਟਿਕ ਸੈਂਟਰਾਂ ਵਿਖੇ ਐਕਸ-ਰੇ ਅਤੇ ਅਲਟਰਾਸਾਊਂਡ ਸਹੂਲਤਾਂ ਸਰਕਾਰ ਵੱਲੋਂ ਨਿਰਧਾਰਤ ਕਿਫ਼ਾਇਤੀ ਦਰਾਂ ‘ਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਮਨੁੱਖੀ ਸਰੋਤ ਦੇ ਪਾੜੇ ਨੂੰ ਪੂਰਨ ਲਈ ਪਿਛਲੇ ਤਿੰਨ ਸਾਲਾਂ ਵਿੱਚ 3,620 ਸਿਹਤ ਪੇਸ਼ੇਵਰਾਂ ਦੀ ਭਰਤੀ ਕੀਤੀ ਗਈ ਹੈ, ਜਿਨ੍ਹਾਂ ਵਿੱਚ ਸਪੈਸ਼ਲਿਟ, ਮੈਡੀਕਲ ਅਫ਼ਸਰ, ਨਰਸਾਂ ਅਤੇ ਫਰੰਟਲਾਈਨ ਵਰਕਰ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ 65 ਸਾਲ ਤੱਕ ਦੇ ਸਪੈਸ਼ਲਿਸਟਾਂ ਦੀ ਮੁੜ ਨਿਯੁਕਤੀ ਅਤੇ ਇੰਪੈਨਲਮੈਂਟ ਦੇ ਆਧਾਰ ‘ਤੇ ਸੇਵਾਵਾਂ ਲੈਣ ਵਰਗੀਆਂ ਵਿਸ਼ੇਸ਼ ਪਹਿਲਕਦਮੀਆਂ ਨਾਲ ਸਪੈਸ਼ਲਿਸਟ ਡਾਕਟਰਾਂ ਦੀਆਂ ਸੇਵਾਵਾਂ ਯਕੀਨੀ ਬਣਾਈਆਂ ਜਾ ਰਹੀਆਂ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਡਾਕਟਰੀ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਪੰਜਾਬ ਨੇ ਮੋਹਾਲੀ ਦੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀਆਈਐਲਬੀਐਸ) ਵਿਖੇ ਪਹਿਲੀ ਸਫ਼ਲ ਜਿਗਰ ਟ੍ਰਾਂਸਪਲਾਂਟ ਸਰਜਰੀ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ ਹੈ। ਇਸ ਤੋਂ ਇਲਾਵਾ, ਅੰਮ੍ਰਿਤਸਰ, ਪਟਿਆਲਾ, ਮੋਹਾਲੀ, ਫਰੀਦਕੋਟ ਅਤੇ ਚੰਡੀਗੜ੍ਹ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਪੀਜੀ ਅਤੇ ਐਮਬੀਬੀਐਸ ਦੀਆਂ ਸੀਟਾਂ ਵਧਾਈਆਂ ਗਈਆਂ ਹਨ, ਜਿਸ ਨਾਲ ਟਰਸ਼ਰੀ ਕੇਅਰ ਟ੍ਰੇਨਿੰਗ ਸਮਰੱਥਾ ਵਧੀ ਹੈ।ਸੀਐਮ ਦੀ ਯੋਗਸ਼ਾਲਾ ਪਹਿਲਕਦਮੀ ਤਹਿਤ 6 ਲੱਖ ਤੋਂ ਵੱਧ ਲੋਕਾਂ ਨੇ ਲਾਭ ਉਠਾਇਆ ਹੈ, ਜਿਸ ਵਿੱਚ 23 ਜ਼ਿਲ੍ਹਿਆਂ ਵਿੱਚ 1.64 ਲੱਖ ਤੋਂ ਵੱਧ ਲੋਕ ਰੋਜ਼ਾਨਾ 5,347 ਕਲਾਸਾਂ ‘ਚ ਸ਼ਾਮਲ ਹੋ ਰਹੇ ਹਨ। ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਨੇ 3,300 ਯੋਗਾ ਇੰਸਟ੍ਰਕਟਰਾਂ ਨੂੰ ਸਿਖਲਾਈ ਦੇਣ ਲਈ ਮੈਡੀਟੇਸ਼ਨ ਅਤੇ ਯੋਗਾ ਸਾਇੰਸਜ਼ ਵਿੱਚ ਇੱਕ ਸਾਲ ਦਾ ਡਿਪਲੋਮਾ ਵੀ ਸ਼ੁਰੂ ਕੀਤਾ ਹੈ।

ਇਹ ਵੀ ਪੜ੍ਹੋ ਮੇਅਰ ਮਹਿਤਾ ਵੱਲੋਂ ਬੰਗੀ ਨਗਰ ਵਿੱਚ 42 ਲੱਖ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਜ਼ ਲਗਾਉਣ ਦੇ ਕੰਮ ਦਾ ਸ਼ੁਭ ਆਰੰਭ

ਸਿਹਤ ਮੰਤਰੀ ਨੇ ਦੱਸਿਆ ਕਿ ਸਾਲ 2025 ਵਿੱਚ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਬੇਹੱਦ ਪ੍ਰਭਾਵਸ਼ਾਲੀ ਸਾਬਤ ਹੋਈ, ਜਿਸ ਵਿੱਚ 2023 ਦੇ ਮੁਕਾਬਲੇ ਡੇਂਗੂ ਦੇ ਮਾਮਲਿਆਂ ਵਿੱਚ 70 ਫੀਸਦ ਕਮੀ ਆਈ ਅਤੇ ਮੌਤਾਂ ਦੀ ਗਿਣਤੀ 90 ਫੀਸਦ ਤੱਕ ਘਟੀ।ਪੰਜਾਬ ਐਸ.ਟੀ.ਈ.ਐਮ.ਆਈ. (ਸਟੈਮੀ) ਅਤੇ ਸਟ੍ਰੋਕ ਪ੍ਰੋਜੈਕਟਾਂ ਤਹਿਤ ਗੈਰ-ਸੰਚਾਰੀ ਬਿਮਾਰੀਆਂ ‘ਤੇ ਕਾਬੂ ਪਾਉਣ ਵਿੱਚ ਮਹੱਤਵਪੂਰਨ ਸਫ਼ਲਤਾ ਮਿਲੀ ਹੈ ਅਤੇ ਇਨ੍ਹਾਂ ਪ੍ਰੋਜੈਕਟਾਂ ਦਾ ਵਿਸਥਾਰ ਹੁਣ ਸਾਰੇ 23 ਜ਼ਿਲ੍ਹਿਆਂ ਵਿੱਚ ਕਰ ਦਿੱਤਾ ਗਿਆ ਹੈ। ਸਟੈਮੀ ਪ੍ਰੋਜੈਕਟ ਦਾ ਉਦੇਸ਼ ਥ੍ਰੋਮੋਬੋਲਿਸਿਸ ‘ਤੇ ਧਿਆਨ ਕੇਂਦਰਿਤ ਕਰਦਿਆਂ ਸਟੈਮੀ (ਦਿਲ ਦੇ ਦੌਰੇ) ਵਾਲੇ ਮਰੀਜ਼ਾਂ ਨੂੰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਇਲਾਜ ਪ੍ਰਦਾਨ ਕਰਨਾ ਹੈ। ਟੈਨੈਕਟੇਪਲਾਸ ਇੰਜੈਕਸ਼ਨ, ਜੋ ਦਿਲ ਵਿੱਚ ਖੂਨ ਦੇ ਥੱਕਿਆਂ ਦੇ ਘੁਲਣ ਵਿੱਚ ਮਦਦ ਕਰਦਾ ਹੈ – ਜਿਸਦੀ ਕੀਮਤ 25000 ਤੋਂ 35000 ਰੁਪਏ ਦੇ ਵਿਚਕਾਰ ਹੈ, ਇਸ ਪ੍ਰੋਜੈਕਟ ਤਹਿਤ ਮੁਫ਼ਤ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਪੰਜਾਬ ਸਟ੍ਰੋਕ ਪ੍ਰੋਜੈਕਟ ਦਾ ਉਦੇਸ਼ ਇਸਕੇਮਿਕ ਸਟ੍ਰੋਕ ਤੋਂ ਪੀੜਤ ਸਟ੍ਰੋਕ ਮਰੀਜ਼ਾਂ ਨੂੰ ਮੁਫ਼ਤ ਮਕੈਨੀਕਲ ਥ੍ਰੋਮਬੈਕਟੋਮੀ ਪ੍ਰਦਾਨ ਕਰਨਾ ਹੈ।ਪੰਜਾਬ ਸਰਕਾਰ ਨੇ ਪੰਜ ਜ਼ਿਲ੍ਹਿਆਂ ਵਿੱਚ ਏਆਈ-ਅਧਾਰਤ ਕੈਂਸਰ ਸਕ੍ਰੀਨਿੰਗ ਪ੍ਰੋਜੈਕਟ ਵੀ ਸ਼ੁਰੂ ਕੀਤਾ ਹੈ ਅਤੇ ਜ਼ਿਲ੍ਹਾ ਡੇਅ ਕੇਅਰ ਕੈਂਸਰ ਸੈਂਟਰ ਬਠਿੰਡਾ ਅਤੇ ਜਲੰਧਰ ਵਿੱਚ ਕਾਰਜਸ਼ੀਲ ਹੋ ਗਏ ਹਨ।ਨੈਸ਼ਨਲ ਵਾਇਰਲ ਹੈਪੇਟਾਈਟਸ ਕੰਟਰੋਲ ਪ੍ਰੋਗਰਾਮ ਤਹਿਤ 5.09 ਲੱਖ ਤੋਂ ਵੱਧ ਲੋਕਾਂ ਦੀ ਹੈਪੇਟਾਈਟਸ ਸੀ ਅਤੇ 3.69 ਲੱਖ ਲੋਕਾਂ ਦੀ ਹੈਪੇਟਾਈਟਸ ਬੀ ਲਈ ਜਾਂਚ ਕੀਤੀ ਗਈ, ਜਿਸ ਉਪਰੰਤ ਹਜ਼ਾਰਾਂ ਲੋਕਾਂ ਨੂੰ ਮੁਫ਼ਤ ਇਲਾਜ ਦਿੱਤਾ ਜਾ ਰਿਹਾ ਹੈ। ਇਸਦੇ ਨਾਲ ਹੀ ਇਸ ਮਿਆਦ ਦੌਰਾਨ 2,400 ਸਿਹਤ ਅਤੇ ਤੰਦਰੁਸਤੀ ਕੇਂਦਰਾਂ ਅਤੇ ਸਾਰੇ ਆਮ ਆਦਮੀ ਕਲੀਨਿਕਾਂ ਵਿਖੇ ਹੈਪੇਟਾਈਟਸ ਟੈਸਟਿੰਗ ਕਿੱਟਾਂ ਉਪਲਬਧ ਕਰਵਾਈਆਂ ਗਈਆਂ।ਬੁਨਿਆਦੀ ਢਾਂਚਾ ਅਪਗ੍ਰੇਡਾਂ ਵਿੱਚ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਐਮਰਜੈਂਸੀ ਵਿੰਗ ਦਾ ਨਵੀਨੀਕਰਨ, ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਨਵੇਂ ਟਰਾਮਾ ਸੈਂਟਰ ਅਤੇ ਫਰੀਦਕੋਟ ਵਿੱਚ ਸੁਪਰ-ਸਪੈਸ਼ਲਿਟੀ ਬਲਾਕ, ਚਾਈਲਡ ਬਲਾਕ ਅਤੇ ਕੈਫੇਟੇਰੀਆ ਦਾ ਵਿਕਾਸ ਸ਼ਾਮਲ ਹੈ। ਸੂਬੇ ਭਰ ਦੇ ਮੈਡੀਕਲ ਕਾਲਜਾਂ ਵਿੱਚ ਨਿਊ ਬਰਨ ਯੂਨਿਟ, ਹੋਸਟਲ ਅਤੇ ਸਟਾਫ਼ ਹਾਊਸਿੰਗ ਪ੍ਰੋਜੈਕਟ ਵੀ ਚੱਲ ਰਹੇ ਹਨ।ਡਾ. ਬਲਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸਾਡੀ ਸਰਕਾਰ ਇੱਕ ਮਜ਼ਬੂਤ, ਪਹੁੰਚਯੋਗ ਅਤੇ ਉੱਨਤ ਸਿਹਤ ਢਾਂਚਾ ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026: 2022 ਤੋਂ ਪੰਜਾਬ ਵਿੱਚ 1.50 ਲੱਖ ਕਰੋੜ ਰੁਪਏ ਦਾ ਨਿਵੇਸ਼, 5 ਲੱਖ ਤੋਂ ਵੱਧ ਰੋਜ਼ਗਾਰ ਦੇ ਮੌਕੇ ਮਿਲੇ

0

Chandigarh News:ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਕਿਹਾ ਕਿ ‘ਆਪ’ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਹੁਣ ਤੱਕ ਪੰਜਾਬ ਰਾਜ ਵਿੱਚ 1.50 ਲੱਖ ਕਰੋੜ ਰੁਪਏ (ਲਗਭਗ 19 ਬਿਲੀਅਨ ਅਮਰੀਕੀ ਡਾਲਰ) ਦਾ ਨਿਵੇਸ਼ ਹੋਇਆ ਹੈ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ ਪੰਜ ਲੱਖ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਨਤੀਜੇ ਪੰਜਾਬ ਨੂੰ ਨਿਵੇਸ਼ਕਾਂ ਲਈ ਇੱਕ ਪਸੰਦੀਦਾ ਸਥਾਨ ਅਤੇ ਇੱਕ ਮੋਹਰੀ ਉਦਯੋਗਿਕ ਹੱਬ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ 5 ਮਹੀਨਿਆਂ ਵਿੱਚ ਪੰਜਾਬ ਵਿੱਚ ਐਚ.ਪੀ.ਸੀ.ਐਲ. ਮਿੱਤਲ ਐਨਰਜੀ ਲਿਮ. (ਐਚ.ਐਮ.ਈ.ਐਲ.) ਵੱਲੋਂ 2,600 ਕਰੋੜ ਰੁਪਏ, ਵਰਧਮਾਨ ਸਟੀਲਜ਼ ਵੱਲੋਂ 3,000 ਕਰੋੜ ਰੁਪਏ, ਟ੍ਰਾਈਡੈਂਟ ਗਰੁੱਪ ਵੱਲੋਂ 2,000 ਕਰੋੜ ਰੁਪਏ, ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮ. ਵੱਲੋਂ 1,400 ਕਰੋੜ ਰੁਪਏ, ਹੈਪੀ ਫੋਰਜਿੰਗਜ਼ ਲਿਮ. ਵੱਲੋਂ 1,000 ਕਰੋੜ ਰੁਪਏ, ਵੇਰਕਾ ਬੇਵਰੇਜਜ਼ ਪ੍ਰਾਈਵੇਟ ਲਿਮ. ਵੱਲੋਂ 987 ਕਰੋੜ ਰੁਪਏ, ਫੋਰਟਿਸ ਹੈਲਥਕੇਅਰ (ਮੋਹਾਲੀ) ਵੱਲੋਂ 900 ਕਰੋੜ ਰੁਪਏ, ਅੰਬਰ ਐਂਟਰਪ੍ਰਾਈਜ਼ਿਜ਼ ਇੰਡੀਆ ਲਿਮਟਿਡ ਵੱਲੋਂ 500 ਕਰੋੜ ਰੁਪਏ, ਇਨਫੋਸਿਸ ਲਿਮ. ਵੱਲੋਂ 285 ਕਰੋੜ ਰੁਪਏ, ਟੋਪਨ ਸਪੈਸ਼ਲਿਟੀ ਫਿਲਮਜ਼ ਪ੍ਰਾਈਵੇਟ ਲਿਮ. ਵੱਲੋਂ 300–400 ਕਰੋੜ ਰੁਪਏ ਦੇ ਪ੍ਰਮੁੱਖ ਨਿਵੇਸ਼ ਐਲਾਨੇ ਗਏ ਹਨ।ਭਵਿੱਖੀ ਕਦਮਾਂ ਬਾਰੇ ਦੱਸਦਿਆਂ ਉਦਯੋਗ ਮੰਤਰੀ ਨੇ ਕਿਹਾ ਕਿ 6ਵਾਂ ਪੰਜਾਬ ਪ੍ਰੋਗਰੈਸਿਵ ਇਨਵੈਸਟਰ ਸੰਮੇਲਨ-2026 ਮੋਹਾਲੀ ਵਿਖੇ 13 ਤੋਂ 15 ਮਾਰਚ, 2026 ਨੂੰ ਕਰਵਾਇਆ ਜਾਵੇਗਾ, ਜਿਸ ਨਾਲ ਸੂਬੇ ਵਿੱਚ ਉਦਯੋਗਿਕ-ਪੱਖੀ ਮਾਹੌਲ ਸਿਰਜਣ ਨੂੰ ਵੱਡਾ ਹੁਲਾਰਾ ਮਿਲੇਗਾ।

ਇਹ ਵੀ ਪੜ੍ਹੋ ਨਵੀਂ ਵਾਰਡਬੰਦੀ ਨੂੰ ਅਕਾਲੀ ਦਲ ਨੇ ਕੀਤਾ ਰੱਦ, ਬਬਲੀ ਢਿਲੋਂ ਦੀ ਅਗਵਾਈ ਹੇਠ ਨਿਗਮ ਅਧਿਕਾਰੀਆਂ ਕੋਲ ਦਰਜ ਕਰਵਾਏ ਇਤਰਾਜ

ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਵੱਲੋਂ ਜਪਾਨ ਅਤੇ ਦੱਖਣੀ ਕੋਰੀਆ ਦੇ ਟੋਕੀਓ, ਓਸਾਕਾ ਅਤੇ ਸਿਓਲ ਦੇ ਕੀਤੇ ਦੌਰੇ ਵੀ ਸਫ਼ਲ ਰਹੇ ਅਤੇ ਇਸ ਨਾਲ ਕਈ ਨਵੇਂ ਨਿਵੇਸ਼ ਆਉਣ ਦੀ ਉਮੀਦ ਹੈ, ਜਿਸ ਨਾਲ ਵਿਦੇਸ਼ੀ ਉੱਦਮੀਆਂ ਲਈ ਨਵੇਂ ਰਾਹ ਖੁੱਲ੍ਹਣਗੇ। ਨਿਵੇਸ਼ਾਂ ਨੂੰ ਹੋਰ ਸੁਵਿਧਾਜਨਕ ਬਣਾਉਣ ਲਈ, ਸੂਬਾ ਸਰਕਾਰ ਵੱਲੋਂ ਸਾਰੀਆਂ ਉਦਯੋਗਿਕ ਪ੍ਰਵਾਨਗੀਆਂ 5 ਤੋਂ 45 ਦਿਨਾਂ ਅੰਦਰ ਦਿੱਤੀਆਂ ਜਾ ਰਹੀਆਂ ਹਨ।ਉਨ੍ਹਾਂ ਅੱਗੇ ਕਿਹਾ ਕਿ ਭਾਰਤ ਸਰਕਾਰ ਦੁਆਰਾ ਪੰਜਾਬ ਨੂੰ ਬਿਜ਼ਨਸ ਰਿਫਾਰਮਜ਼ ਐਕਸ਼ਨ ਪਲਾਨ (ਬੀ.ਆਰ.ਏ.ਪੀ.)-2024 ਅਧੀਨ “ਟੌਪ ਅਚੀਵਰ” ਦਾ ਦਰਜਾ ਦਿੱਤਾ ਗਿਆ ਹੈ। ਉਦਯੋਗਾਂ ਅਤੇ ਵਪਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਸੂਬੇ ਨੇ ਕੁੱਲ ਕਰਜ਼ੇ ਦੀ ਰਕਮ ‘ਤੇ ਯਕਮੁਸ਼ਤ 0.25 ਫ਼ੀਸਦ ਸਟੈਂਪ ਡਿਊਟੀ ਸ਼ੁਰੂ ਕੀਤੀ ਹੈ, ਜਿਸ ਵਿੱਚ ਸਾਰੇ ਸਬੰਧਤ ਖ਼ਰਚੇ ਸ਼ਾਮਲ ਹੋਣਗੇ ਅਤੇ ਇਸ ਦੀ ਸੀਮਾ 5 ਲੱਖ ਰੁਪਏ ਤੱਕ ਸੀਮਤ ਕੀਤੀ ਗਈ ਹੈ। ਇਸ ਤੋਂ ਇਲਾਵਾ ਇਕੁਇਟੇਬਲ ਮੌਰਗੇਜ ‘ਤੇ ਰਜਿਸਟ੍ਰੇਸ਼ਨ ਫ਼ੀਸ 1,00,000 ਰੁਪਏ ਤੋਂ ਘਟਾ ਕੇ 1,000 ਰੁਪਏ ਕਰ ਦਿੱਤੀ ਗਈ ਹੈ।ਪੰਜਾਬ ਰਾਈਟ ਟੂ ਬਿਜ਼ਨਸ ਐਕਟ, 2020 ਵਿੱਚ ਕੀਤੀਆਂ ਸੋਧਾਂ ਸਦਕਾ ਹੁਣ 5 ਤੋਂ 18 ਦਿਨਾਂ ਦੇ ਅੰਦਰ-ਅੰਦਰ ਸਿਧਾਂਤਕ ਮਨਜ਼ੂਰੀਆਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਯੋਗ ਉੱਦਮੀ ਸਵੈ-ਘੋਸ਼ਣਾ ਦੇ ਕੇ ਆਪਣਾ ਵਪਾਰ ਸ਼ੁਰੂ ਜਾਂ ਇਸ ਦਾ ਵਿਸਥਾਰ ਕਰ ਸਕਦੇ ਹਨ। ਇਸ ਸਬੰਧੀ ਲਗਭਗ 2,000 ਯੂਨਿਟਾਂ ਨੂੰ ਪਹਿਲਾਂ ਹੀ ਅਜਿਹੀਆਂ ਮਨਜ਼ੂਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਮਨਜ਼ੂਰਸ਼ੁਦਾ ਜ਼ੋਨਾਂ ਵਿੱਚ ਸਟੈਂਡ ਅਲੋਨ ਉਦਯੋਗਾਂ ਸਬੰਧੀ ਜ਼ਰੂਰਤਾਂ ਨੂੰ ਖ਼ਤਮ ਕਰਕੇ ਸੀ.ਐਲ.ਯੂ. ਪ੍ਰਕਿਰਿਆ ਨੂੰ ਵੀ ਸਰਲ ਬਣਾਇਆ ਗਿਆ ਹੈ।ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਭਵਿੱਖੀ ਸੈਕਟਰ-ਵਿਸ਼ੇਸ਼ ਉਦਯੋਗਿਕ ਨੀਤੀ ਘੜ੍ਹਨ ਲਈ ਉਦਯੋਗਾਂ ਤੋਂ ਸਲਾਹ-ਮਸ਼ਵਰਾ ਲੈਣ ਵਾਸਤੇ 24 ਵਿਸ਼ੇਸ਼ ਸੈਕਟਰਲ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਹਰੇਕ ਕਮੇਟੀ ਦੀ ਪ੍ਰਧਾਨਗੀ ਸਬੰਧਤ ਖੇਤਰ ਦੇ ਉੱਘੇ ਉਦਯੋਗਪਤੀ ਵੱਲੋਂ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ ਮੇਅਰ ਮਹਿਤਾ ਵੱਲੋਂ ਬੰਗੀ ਨਗਰ ਵਿੱਚ 42 ਲੱਖ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਜ਼ ਲਗਾਉਣ ਦੇ ਕੰਮ ਦਾ ਸ਼ੁਭ ਆਰੰਭ

ਇਸ ਸਬੰਧੀ ਸਾਰੀਆਂ ਕਮੇਟੀਆਂ ਵੱਲੋਂ ਰਿਪੋਰਟਾਂ ਜਮ੍ਹਾਂ ਕਰ ਦਿੱਤੀਆਂ ਗਈਆਂ ਹਨ ਅਤੇ ਇੱਕ ਨਵੀਂ ਤੇ ਮਜ਼ਬੂਤ ਉਦਯੋਗਿਕ ਨੀਤੀ ਤਿਆਰ ਕੀਤੀ ਜਾ ਰਹੀ ਹੈ। ਇਹ ਨੀਤੀ ਜਨਵਰੀ 2026 ਤੱਕ ਜਾਰੀ ਕਰ ਦਿੱਤੀ ਜਾਵੇਗੀ।ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਮੁਹਾਲੀ, ਬਠਿੰਡਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਗੋਬਿੰਦਗੜ੍ਹ ਅਤੇ ਖੰਨਾ ਵਿੱਚ “ਰਾਈਜ਼ਿੰਗ ਪੰਜਾਬ –ਸੁਝਾਅ ਤੋਂ ਹੱਲ ਤੱਕ” ਲੜੀ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਨੀਤੀ ਤਿਆਰ ਕਰਨ ਲਈ ਉਦਯੋਗਾਂ ਦੀ ਸਿੱਧੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾ ਸਕੇਗਾ। ਮੁੱਖ ਮੰਤਰੀ ਦੀ ਅਗਵਾਈ ਹੇਠ ਨਵੀਂ ਦਿੱਲੀ, ਗੁਰੂਗ੍ਰਾਮ, ਬੈਂਗਲੁਰੂ, ਚੇਨਈ ਅਤੇ ਹੈਦਰਾਬਾਦ ਵਿੱਚ ਆਊਟਰੀਚ ਡੈਲੀਗੇਸ਼ਨ ਦੀਆਂ ਮੀਟਿੰਗ ਕਰਵਾਈਆਂ ਗਈਆਂ ਹਨ।ਪੰਜਾਬ ਸਰਕਾਰ ਵੱਲੋਂ ਮੌਜੂਦਾ ਨੀਤੀ ਤਹਿਤ ਆਕਰਸ਼ਕ ਪ੍ਰੋਤਸਾਹਨ ਦੀ ਪੇਸ਼ਕਸ਼ ਕੀਤੀ ਗਈ ਹੈ, ਜਿਸ ਵਿੱਚ ਐਸ.ਜੀ.ਐਸ.ਟੀ. ਦੀ ਅਦਾਇਗੀ, ਬਿਜਲੀ ਕਰ ਅਤੇ ਸਟੈਂਪ ਡਿਊਟੀ ਤੋਂ ਛੋਟਾਂ ਅਤੇ ਐਮ.ਐਸ.ਐਮ.ਈਜ਼. ਲਈ ਵਿਸ਼ੇਸ਼ ਪ੍ਰੋਤਸਾਹਨ ਸ਼ਾਮਲ ਹਨ। ਮਾਰਚ 2022 ਤੋਂ ਹੁਣ ਤੱਕ 1,145 ਇਕਾਈਆਂ ਨੂੰ 29,933 ਕਰੋੜ ਰੁਪਏ ਦੇ ਵਿੱਤੀ ਪ੍ਰੋਤਸਾਹਨ ਜਾਰੀ ਕੀਤੇ ਗਏ ਹਨ।ਉਦਯੋਗ ਮੰਤਰੀ ਨੇ ਕਿਹਾ ਕਿ ਲਗਭਗ ਤਿੰਨ ਦਹਾਕਿਆਂ ਤੋਂ ਲੰਬਿਤ ਉਦਯੋਗਾਂ ਦੀਆਂ ਮੰਗਾਂ ਦਾ ਹੱਲ ਕਰਦਿਆਂ ਮੌਜੂਦਾ ਅਲਾਟੀਆਂ ਲਈ ਦੰਡ ਵਿਆਜ ਵਿੱਚ 100 ਫ਼ੀਸਦ ਅਤੇ ਸਾਧਾਰਨ ਵਿਆਜ ਵਿੱਚ 8 ਫ਼ੀਸਦ ਦੀ ਛੋਟ ਦੇ ਨਾਲ ਇੱਕ ਓ.ਟੀ.ਐਸ. ਸਕੀਮ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਲੀਜ਼ਹੋਲਡ ਤੋਂ ਫਰੀਹੋਲਡ ਵਿੱਚ ਤਬਦੀਲੀ, ਪਲਾਟ ਫਰੈਗਮੈਂਟੇਸ਼ਨ, ਸਬਡਵੀਜਨ ਅਤੇ ਰੀਆਰਗਨਾਈਜੇਸ਼ਨ ਸਬੰਧੀਆਂ ਨੀਤੀਆਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਇੱਕ ਅਪੀਲ ਅਥਾਰਟੀ ਦਾ ਗਠਨ ਵੀ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਨਵੀਂ ਵਾਰਡਬੰਦੀ ਨੂੰ ਅਕਾਲੀ ਦਲ ਨੇ ਕੀਤਾ ਰੱਦ, ਬਬਲੀ ਢਿਲੋਂ ਦੀ ਅਗਵਾਈ ਹੇਠ ਨਿਗਮ ਅਧਿਕਾਰੀਆਂ ਕੋਲ ਦਰਜ ਕਰਵਾਏ ਇਤਰਾਜ

0

Bathinda News:ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਨਵੇਂ ਸਿਰੇ ਤੋਂ ਕੀਤੀ ਗਈ ਵਾਰਡਬੰਦੀ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਬਿਲਕੁਲ ਰੱਦ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿਲੋਂ ਦੀ ਅਗਵਾਈ ਹੇਠ ਅਕਾਲੀ ਦਲ ਵੱਲੋਂ ਨਿਗਮ ਪ੍ਰਸ਼ਾਸਨ ਕੋਲ ਆਪਣੇ ਇਤਰਾਜ ਦਰਜ ਕਰਵਾਏ ਗਏ। ਇਸ ਮੌਕੇ ਹਲਕਾ ਇੰਚਾਰਜ ਬਬਲੀ ਢਿੱਲੋਂ ਨੇ ਕਿਹਾ ਕਿ ਨਵੀਂ ਵਾਰਡਬੰਦੀ ਵਿੱਚ ਇੱਕਸਾਰਤਾ ਨਹੀਂ ਹੈ। ਕਈ ਵਾਰਡਾਂ ਵਿੱਚ ਵਸੋਂ ਘੱਟ ਵੱਧ ਦਰਜ ਕੀਤੀ ਗਈ ਹੈ। ਜਦੋਂ ਕਿ ਬਹੁਤੇ ਥਾਵਾਂ ‘ਤੇ ਰਾਖਵਾਕਰਨ ਠੀਕ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਕਈ ਥਾਵਾਂ ਤੇ ਸ਼ਹਿਰ ਅੰਦਰ ਐਸਸੀ ਵਰਗ ਦੀ ਗਿਣਤੀ ਜਿਆਦਾ ਹੈ, ਪਰ ਉਹਨਾਂ ਵਾਰਡਾਂ ਨੂੰ ਜਨਰਲ ਕਰ ਦਿੱਤਾ ਗਿਆ ਹੈ। ਜਦੋਂ ਕਿ ਜਿਹੜੇ ਵਾਰਡਾਂ ਵਿੱਚ ਜਨਰਲ ਵਰਗ ਦੀ ਵੋਟ ਵੱਧ ਹੈ ਉਹਨਾਂ ਨੂੰ ਰਾਖਵਾਂ ਕਰ ਦਿੱਤਾ ਗਿਆ ਹੈ।ਉਹਨਾਂ ਕਿਹਾ ਕਿ ਸ਼ਹਿਰ ਦੀ ਵਾਰਡਬੰਦੀ ਭਗੋਲਿਕ ਤੌਰ ਤੇ ਵੀ ਸਹੀ ਨਹੀਂ ਹੈ।

ਇਹ ਵੀ ਪੜ੍ਹੋ Bathinda ਸ਼ਹਿਰ ‘ਚ ਨੌਜਵਾਨ ਕੁੜੀ ਦਾ ਬੇਰਿਹਮੀ ਨਾਲ ਕ+ਤ+ਲ; ਪੁਲਿਸ ਵੱਲੋਂ ਜਾਂਚ ਸੁਰੂ

ਹਲਕਾ ਇੰਚਾਰਜ ਨੇ ਕਿਹਾ ਕਿ ਨਵੀਂ ਵਾਰਡ ਬੰਦੀ ਵਿੱਚ ਸਪਸ਼ਟ ਤੌਰ ‘ਤੇ ਪੱਖਪਾਤ ਕੀਤਾ ਗਿਆ ਹੈ। ਬਬਲੀ ਢਿੱਲੋਂ ਨੇ ਕਿਹਾ ਕਿ ਇਤਰਾਜ ਲੈਣ ਵਿੱਚ ਸਮਾਂ ਬਹੁਤ ਘੱਟ ਦਿੱਤਾ ਗਿਆ ਹੈ। ਸੀਨੀਅਰ ਅਕਾਲੀ ਆਗੂ ਤੇ ਹਲਕਾ ਇੰਚਾਰਜ ਨੇ ਮੰਗ ਕੀਤੀ ਕਿ ਇਤਰਾਜ਼ ਦਰਜ ਕਰਾਉਣ ਲਈ ਲੋਕਾਂ ਨੂੰ ਪੰਜ ਦਿਨ ਦਾ ਹੋਰ ਸਮਾਂ ਦਿੱਤਾ ਜਾਵੇ। ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਰਜ ਕਰਵਾਏ ਇਤਰਾਜਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਉਹ ਪੰਜਾਬ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖਟਕਾਉਣਗੇ। ਇਸ ਮੌਕੇ ਰਾਜਬਿਂਦਰ ਸਿੰਘ ਸਿੱਧੂ, ਨਿਰਮਲ ਸੰਧੂ, ਮੋਹਨਜੀਤ ਪੁਰੀ, ਦਲਜੀਤ ਸਿੰਘ ਬਰਾੜ, ਗੁਰਸੇਵਕ ਮਾਨ, ਵਿਨੋਦ ਕੁਮਾਰ ਬੋਦੀ, ਰਾਜਦੀਪ ਢਿੱਲੋਂ, ਪਰਮਪਾਲ ਸਿੰਘ, ਬਲਵਿੰਦਰ ਕੌਰ, ਜੋਗਿੰਦਰ ਕੌਰ, ਨਰਿੰਦਰ ਪਾਲ ਲਾਡੀ, ਇਕਬਾਲ ਸਿੰਘ ਮਿਠੜੀ, ਪਿਰਤਪਾਲ ਸਿੰਘ, ਡਾਕਟਰ ਗੁਰਸੇਵਕ ਸਿੰਘ, ਰਵਿੰਦਰ ਚੀਮਾ, ਸੁਖਦੇਵ ਬਰਾੜ, ਮਨਮੋਹਨ ਕੁਕੂ, ਹਰਤਾਰ ਸਿੰਘ, ਕਰਮਜੋਗ ਮਾਨ, ਮਨਿੰਦਰ ਸੋਢੀ, ਗੈਰੀ ਸਿੱਧੂ, ਮਨਪ੍ਰੀਤ ਸਿੰਘ ਆਦਿ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Our Visitor

1899915