ਸੂਬੇ ਵਿਚ ਪੰਚਾਇਤੀ ਤੇ ਸਰਕਾਰੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਨਿਰੰਤਰ ਜਾਰੀ ਰਹੇਗੀ-ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ
30 ਜੂਨ ਤੱਕ ਲੋਕ ਪੰਚਾਇਤੀ ਜ਼ਮੀਨ ਤੋਂ ਸਵੈ ਇੱਛਾ ਨਾਲ ਕਬਜ਼ੇ ਛੱਡ ਸਕਦੇ ਹਨ, ਉਸ ਤੋਂ ਬਾਅਦ ਹੋਵੇਗੀ ਕਾਰਵਾਈ
ਸੁਖਜਿੰਦਰ ਮਾਨ
ਗੁਰਦਾਸਪੁਰ, 27 ਮਈ: ਪੰਜਾਬ ਸਰਕਾਰ ਵਲੋਂ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮਹਿੰਮ ਨਿਰੰਤਰ ਜਾਰੀ ਰਹੇਗੀ ਅਤੇ 30 ਜੂਨ ਤਕ ਲੋਕ ਪੰਚਾਇਤੀ ਜ਼ਮੀਨ ਤੋਂ ਸਵੈ ਇੱਛਾ ਨਾਲ ਕਬਜ਼ੇ ਛੱਡ ਸਕਦੇ ਹਨ। ਇਹ ਪ੍ਰਗਟਾਵਾ ਸ. ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਅਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਤੇ ਡੇਅਰੀ ਵਿਕਾਸ ਅਤੇ ਪ੍ਰਵਾਸੀ ਮਾਮਲਿਆਂ ਦੇ ਮੰਤਰੀ ਨੇ ਸਥਾਨਕ ਪੰਚਾਇਤ ਭਵਨ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੋਰਾਨ ਕੀਤਾ। ਇਸ ਮੌਕੇ ਕਾਹਨੂੰਵਾਨ ਹਲਕੇ ਦੇ ਕਿਸਾਨਾਂ ਨੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦੀ ਹਾਜ਼ਰੀ ਵਿਚ ਸਵੈ ਇੱਛਾ ਨਾਲ 119 ਏਕੜ ਪੰਚਾਇਤੀ ਜ਼ਮੀਨ ਛੱਡੀ, ਜਿਸ ਵਿਚ 37 ਏਕੜ ਕਾਹਨੂੰਵਾਨ ਬੇਟ ਤੇ 82 ਏਕੜ ਪਿੰਡ ਮੇਹੜੇ ਦੀ ਪੰਚਾਇਤੀ ਜ਼ਮੀਨ ਸ਼ਾਮਲ ਹੈ।ਮੀਟਿੰਗ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੂਬੇ ਭਰ ਵਿਚੋਂ ਪੰਚਾਇਤੀ ਸ਼ਾਮਲਾਟ ਤੇ ਸਰਕਾਰੀ ਜ਼ਮੀਨਾਂ ’ਤੇ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਪਹਿਲੀ ਮਈ ਤੋਂ ਸ਼ੁਰੂ ਕੀਤੀ ਗਈ ਹੈ ਅਤੇ ਸੂਬੇ ਵਿਚ ਇੱਕ ਇੰਚ ਜ਼ਮੀਨ ਵੀ ਨਜਾਇਜ਼ ਕਬਜ਼ੇ ਹੇਠ ਨਹੀਂ ਰਹਿਣ ਦਿੱਤੀ ਜਾਵੇਗੀ।
ਉਨਾਂ ਅੱਗੇ ਦੱਸਿਆ ਕਿ ਅੱਜ ਉਹ ਵਿਸ਼ੇਸ ਤੌਰ ’ਤੇ ਗੁਰਦਾਸਪੁਰ ਆਏ ਹਨ, ਕਿਉਂਕਿ ਕਾਹਨੂੰਵਾਨ ਹਲਕੇ ਦੇ ਕਰੀਬ 50 ਕਿਸਾਨਾਂ ਵਲੋਂ 119 ਪੰਚਾਇਤੀ ਜ਼ਮੀਨ ਜੋ ਨਜਾਇਜ਼ ਕਬਜੇ ਹੇਠ ਸੀ, ਉਸਨੂੰ ਸਵੈ ਇੱਛਾ ਨਾਲ ਛੱਡਿਆ ਹੈ। ਜ਼ਮੀਨ ਛੱਡਣ ਵਾਲਿਆਂ ਦਾ ਧੰਨਵਾਦ ਕਰਦਿਆਂ ਸ. ਧਾਲੀਵਾਲ ਨੇ ਜਿਨਾਂ ਕਿਸਾਨਾਂ ਵਲੋਂ ਜ਼ਮੀਨ ਛੱਡੀ ਗਈ ਹੈ, ਉਨਾਂ ਕਿਸਾਨਾਂ ਨੂੰ ਹੀ ਅਗਲੇ ਤਿੰਨ ਸਾਲ ਲਈ ਪ੍ਰਤੀ ਏਕੜ 20 ਹਜਾਰ ਰੁਪਏ ’ਤੇ ਲੀਜ਼ ਦੇਣ ਦਾ ਐਲਾਨ ਵੀ ਕੀਤਾ। ਲੀਜ਼ ’ਤੇ ਦਿੱਤੀ ਗਈ ਜ਼ਮੀਨ ’ਤੇ ਪਾਲਿਸੀ ਤਹਿਤ ਸਲਾਨਾ 10 ਫੀਸਦ ਦਾ ਵਾਧਾ ਹੋਵੇਗਾ। ਉਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਲਦ ਇੱਕ ਪਾਲਿਸੀ ਤਿਆਰ ਕੀਤੀ ਜਾ ਰਹੀ ਹੈ ਕਿ ਜਿਸ ਤਹਿਤ ਜਿਸ ਕਿਸਾਨ ਨੇ ਜ਼ਮੀਨ ਨੂੰ ਵਾਹੀਯੋਗ ਬਣਾਇਆ ਹੈ, ਉਸਨੂੰ ਜ਼ਮੀਨ ਕੁਲੈਕਟਰ ਰੇਟ ’ਤੇ ਦੇਣ ਦੀ ਪਹਿਲ ਹੋਵੇਗੀ। ਉਨਾਂ ਵੀ ਸਪੱਸ਼ਟ ਕਿਹਾ ਕਿ ਖੇਤੀਯੋਗ ਜ਼ਮੀਨ ਤੋਂ ਜਿਹੜੇ ਕਬਜ਼ੇ ਹਟਾਏ ਜਾ ਰਹੇ ਹਨ ਉਸ ਜ਼ਮੀਨ ਨੂੰ ਲੀਜ਼ ‘ਤੇ ਦੇਣ ਦੀ ਪਹਿਲ ਕਬਜ਼ਾ ਛੱਡਣ ਵਾਲਿਆਂ ਨੂੰ ਹੀ ਦਿੱਤੀ ਜਾ ਰਹੀ ਹੈ। ਉਨਾਂ ਕਾਹਨੂੰਵਾਨ ਹਲਕੇ ਦੇ ਆਪ ਪਾਰਟੀ ਦੇ ਇੰਚਾਰਜ ਐਡਵੈਕੈਟ ਜਗਰੂਪ ਸਿੰਘ ਸੇਖਵਾਂ ਤੇ ਕਿਸਾਨ ਆਗੂ ਕੰਵਲਪ੍ਰੀਤ ਸਿੰਘ ਕਾਕੀ ਦਾ ਧੰਨਵਾਦ ਕੀਤਾ, ਜਿਨਾਂ ਵਲੋਂ ਲੋਕਾਂ ਨੂੰ ਨਾਜਾਇਜ਼ ਕਬਜ਼ੇ ਛੱਡਣ ਲਈ ਪ੍ਰੇਰਿਤ ਕੀਤਾ ਗਿਆ।
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੱਡਣ ਬਾਰੇ ਕੀਤੀ ਅਪੀਲ ਦਾ ਵਧੀਆ ਹੁੰਗਾਰਾ ਮਿਲ ਰਿਹਾ ਹੈ। ਉਨਾਂ ਦੱਸਿਆ ਕਿ ਕਿਸਾਨ ਆਗੂਆਂ ਨਾਲ ਬਣੀ ਸਹਿਮਤੀ ਤੋਂ ਬਾਅਦ ਐਲਾਨ ਕੀਤਾ ਗਿਆ ਹੈ ਕਿ 30 ਜੂਨ ਤੱਕ ਲੋਕ ਪੰਚਾਇਤੀ ਜ਼ਮੀਨ ਤੋਂ ਸਵੈ ਇੱਛਾ ਨਾਲ ਕਬਜ਼ੇ ਛੱਡ ਸਕਦੇ ਹਨ, ਉਸ ਤੋਂ ਬਾਅਦ ਹੀ ਕਾਰਵਾਈ ਹੋਵੇਗੀ।ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਗਰੀਬ ਅਤੇ ਛੋਟੇ ਕਿਸਾਨਾਂ ਦੇ ਹਿੱਤ ਪੂਰੀ ਤਰਾਂ ਨਾਲ ਸੁਰੱਖਿਅਤ ਰੱਖੇ ਜਾਣਗੇ ਅਤੇ ਕਿਸੇ ਵੀ ਗਰੀਬ ਨੂੰ ਉਜਾੜਿਆ ਨਹੀਂ ਜਾਵੇਗਾ।ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿਰਫ ਪੰਚਾਇਤੀ ਜ਼ਮੀਨਾਂ ਤੋਂ ਹੀ ਕਾਨੂੰਨੀ ਪ੍ਰਕਿ੍ਰਆ ਪੂਰੀ ਕਰਕੇ ਨਜਾਇਜ਼ ਕਬਜ਼ੇ ਹਟਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਅੰਦਾਜ਼ਨ 50 ਹਜ਼ਾਰ ਏਕੜ ਪੰਚਾਇਤੀ ਜਮੀਨ ’ਤੇ ਨਾਜਾਇਜ਼ ਕਬਜ਼ੇ ਹੇਠ ਹੈ। ਪੰਚਾਇਤ ਮੰਤਰੀ ਨੇ ਇੱਕ ਹੋਰ ਅਹਿਮ ਐਲਾਨ ਕਰਦਿਆਂ ਕਿਹਾ ਕਿ 10 ਜੂਨ ਤੋਂ ਬਾਅਦ ਵਪਾਰਕ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਲਈ ਮੁਹਿੰਮ ਵਿੱਢੀ ਜਾਵੇਗੀ। ਇਸ ਕਾਰਜ ਨੂੰ ਨੇਪਰੇ ਚਾੜਨ ਲਈ ਕਾਗਜ਼ੀ ਕਾਰਵਾਈ ਨੂੰ ਅਮਲੀ ਜਾਮਾਂ ਪਹਿਨਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਮੁਹਾਲੀ, ਲੁਧਿਆਣਾ, ਅੰਮਿ੍ਰਤਸਰ ਅਤੇ ਜਲੰਧਰ ਵਰਗੇ ਵੱਡੇ ਸ਼ਹਿਰਾਂ ਦੇ ਨਾਲ ਲਗਦੇ ਪਿੰਡਾਂ ਵਿਚ ਪੰਚਾਇਤੀ ਜ਼ਮੀਨਾ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਇਹ ਮੁਹਿੰਮ ਚਲਾਈ ਜਾਵੇਗੀ।
ਇਸ ਮੌਕੇ ਕਾਹਨੂੰਵਾਨ ਹਲਕੇ ਤੋਂ ਪੁਹੰਚੇ ਕਿਸਾਨ ਦੀਵਾਨ ਸਿੰਘ, ਤਰਸੇਮ ਸਿੰਘ, ਅਵਤਾਰ ਸਿੰਘ ਜਗਮੀਤ ਸਿੰਘ, ਹਰਭਜਨ ਸਿੰਘ, ਸੰਤੋਖ ਸਿੰਘ, ਸ਼ਾਮ ਸਿੰਘ ਤੇ ਮਲਕੀਤ ਸਿੰਘ ਵਲੋਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦਾ ਧੰਨਵਾਦ ਕੀਤਾ ਗਿਆ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਸਮੂਹ ਅਧਿਕਾਰੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਵਿਕਾਸ ਪੱਖੋ ਮੋਹਰੀ ਅਤੇ ਭਿ੍ਰ੍ਰਸ਼ਟਾਚਾਰ ਮੁਕਤ ਬਣਾਉਣ ਦਾ ਤਹੱਈਆ ਕੀਤਾ ਹੋਇਆ ਹੈ, ਇਸ ਲਈ ਸਮੂਹ ਅਧਿਕਾਰੀ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਕਰਨ। ਦਫਤਰਾਂ ਵਿਚ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਦਾ ਮਾਣ ਸਤਿਕਾਰ ਕੀਤਾ ਜਾਵੇ ਅਤੇ ਪਹਿਲ ਦੇ ਆਧਾਰ ’ਤੇ ਕੰਮ ਕਰਨ ਨੂੰ ਯਕੀਨੀ ਬਣਾਇਆ ਜਾਵੇ।ਇਸ ਮੌਕੇ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸੈਰੀ ਕਲਸੀ ਨੇ ਸੰਬੋਧਨ ਕਰਆਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦਾ ਗੁਰਦਾਸਪੁਰ ਵਿਖੇ ਪਹੁੰਚਣ ’ਤੇ ਧੰਨਵਾਦ ਕੀਤਾ।ਇਸ ਮੌਕੇ ਅਮਨਸ਼ੇਰ ਸਿੰਘ ਸੈਰੀ ਕਲਸੀ, ਹਲਕਾ ਵਿਧਾਇਕ ਬਟਾਲਾ, ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ, ਹਰਜੀਤ ਸਿੰਘ ਐਸ.ਐਸ.ਪੀ ਗੁਰਦਾਸਪੁਰ, ਡਾ. ਅਮਨਦੀਪ ਕੋਰ ਵਧੀਕ ਡਿਪਟੀ ਕਮਿਸ਼ਨਰ (ਜ/ਸ਼ਹਿਰੀ ਵਿਕਾਸ), ਰਵਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਅਮਨਦੀਪ ਕੋਰ ਘੁੰਮਣ ਐਸ.ਡੀ.ਐਮ ਗੁਰਦਾਸਪੁਰ, ਆਪ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ, ਕਸ਼ਮੀਰ ਸਿੰਘ ਵਾਹਲਾ, ਗੁਰਦੀਪ ਸਿੰਘ ਰੰਧਾਵਾ, ਐਡਵੋਕੈਟ ਜਗਰੂਪ ਸਿੰਘ ਸੇਖਵਾਂ, ਸਮਸ਼ੇਰ ਸਿੰਘ ਤੇ ਬਲਬੀਰ ਸਿੰਘ ਪੰਨੂੰ ਸਮੇਤ ਵੱਖ ਵੱਖ ਵਿਭਾਗ ਦੇ ਅਧਿਕਾਰੀ ਤੇ ਆਪ ਪਾਰਟੀ ਦੇ ਆਗੂ ਤੇ ਵਰਕਰ ਮੋਜੂਦ ਸਨ।
ਕੈਬਨਿਟ ਮੰਤਰੀਦੀ ਹਾਜ਼ਰੀ ਵਿਚ ਲੋਕਾਂ ਨੇ ਸਵੈ ਇੱਛਾ ਨਾਲ 119 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ ਕਬਜਾ ਛੱਡਿਆ
ਮਿਲਕਫੈੱਡ ‘ਚ ਸਟਾਫ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਹਰਪਾਲ ਸਿੰਘ ਚੀਮਾ
ਸੀਨੀਅਰ ਐਗਜ਼ੀਕਿਊਟਿਵ ਦੀ ਅਸਾਮੀ ਲਈ ਚੁਣੇ ਗਏ 21 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਸੁਖਜਿੰਦਰ ਮਾਨ
ਚੰਡੀਗੜ੍ਹ, 27 ਮਈ: ਪੰਜਾਬ ਦੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਲਕਫੈਡ ਦੇ ਮੁੱਖ ਦਫਤਰ ਵਿਚ ਸੀਨੀਅਰ ਐਗਜ਼ੀਕਿਊਟਿਵ ਦੀ ਅਸਾਮੀ ਲਈ ਚੁਣੇ ਗਏ 21 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਅਸਾਮੀ ਲਈ 40 ਸੀਟਾਂ ਭਰਨੀਆਂ ਸਨ ਪਰ ਯੋਗ ਉਮੀਦਵਾਰ ਸਿਰਫ 21 ਹੀ ਪਾਏ ਗਏ ਅਤੇ ਉਨ੍ਹਾਂ ਸਾਰਿਆਂ ਨੂੰ ਇਸ ਅਸਾਮੀ ‘ਤੇ ਨਿਯੁਕਤ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਹਾਇਕ ਮੈਨੇਜਰਾਂ ਦੀਆਂ 52 ਅਸਾਮੀਆਂ ਲਈ ਵੀ ਚੋਣ ਪ੍ਰਕਿਰਿਆ ਚੱਲ ਰਹੀ ਹੈ।ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਡੇਅਰੀ ਕਿਸਾਨਾਂ ਅਤੇ ਆਮ ਲੋਕਾਂ ਨਾਲ ਜੁੜੇ ਅਦਾਰੇ ਮਿਲਕਫੈੱਡ ਵਿਚ ਮਨੁੱਖੀ ਸ਼ਕਤੀ (ਮੈਨਪਾਵਰ) ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਿਲਕਫੈੱਡ ਵਿਚ ਸਟਾਫ ਦੀ ਕਮੀ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਨੇ ਵੱਖ-ਵੱਖ ਪੱਧਰ ਦੀਆਂ ਅਸਾਮੀਆਂ ਦੀ ਭਰਤੀ ਲਈ 580 ਹੋਰ ਅਸਾਮੀਆਂ ਨੂੰ ਮਨਜੂਰੀ ਦਿੱਤੀ ਹੈ ਅਤੇ ਇਨ੍ਹਾਂ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਵੀ ਜਲਦੀ ਹੀ ਸ਼ੁਰੂ ਕੀਤੀ ਜਾਵੇਗੀ।
ਉਨ੍ਹਾਂ ਨਵਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਸਹਿਕਾਰਤਾ ਮੰਤਰੀ ਵੱਲੋਂ ਵਿੱਤੀ ਸਾਲ 2021-22 ਦੌਰਾਨ ਅਤੇ ਹੁਣ ਤੱਕ ਦੀ ਮਿਲਕਫੈੱਡ ਦੀ ਕਾਰਗੁਜਾਰੀ ਦੀ ਸਲਾਘਾ ਵੀ ਕੀਤੀ। ਉਨ੍ਹਾਂ ਦੱਸਿਆ ਕਿ ਮਿਲਕਫੈਡ ਦੇ ਨਿਰੰਤਰ ਯਤਨਾਂ ਸਦਕਾ ਸਾਲ 2020-2021 ਦੌਰਾਨ ਇਸ ਅਦਾਰੇ ਦੀ ਸਾਲਾਨਾ ਟਰਨਓਵਰ 4463 ਕਰੋੜ ਰੁਪਏ ਦੇ ਮੁਕਾਬਲੇ 2021-2022 ਦੌਰਾਨ ਮਿਲਕਫੈੱਡ ਨੇ 4882 ਕਰੋੜ ਰੁਪਏ ਦਾ ਰਿਕਾਰਡ ਕਾਰੋਬਾਰ ਕੀਤਾ ਹੈ। ਵਿਸੇਸ ਮੁੱਖ ਸਕੱਤਰ (ਸਹਿਕਾਰਤਾ) ਰਵਨੀਤ ਕੌਰ ਨੇ ਨਵਨਿਯੁਕਤ ਉਮੀਦਵਾਰਾਂ ਨੂੰ ਮਿਲਕਫੈੱਡ ਦੇ ਮਿੱਥੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਖਤ ਮਿਹਨਤ ਕਰਨ ਅਤੇ ਆਪਣਾ ਮਹੱਤਵਪੂਰਨ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਦੁੱਧ ਅਤੇ ਦੁੱਧ ਉਤਪਾਦਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਮਿਲਕਫੈੱਡ ਦੀਆਂ ਸਾਰੀਆਂ ਵੇਰਕਾ ਡੇਅਰੀਆਂ ਨੂੰ ਹੋਰ ਆਧੁਨਿਕ ਬਣਾਇਆ ਜਾਵੇਗਾ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਵੇਰਕਾ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਨੂੰ ਵਧੀਆ ਸੇਵਾਵਾਂ ਤੇ ਉਤਪਾਦ ਪ੍ਰਦਾਨ ਕਰਨਾ ਯਕੀਨੀ ਬਣਾਏਗਾ।
ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਸੰਘਾ ਨੇ ਕਿਹਾ ਕਿ ਮਨੁੱਖੀ ਸਕਤੀ ਦੀ ਕਮੀ ਦੇ ਬਾਵਜੂਦ ਮਿਲਕਫੈੱਡ ਵੱਲੋਂ ਵੇਰਕਾ ਦੇ ਸਾਰੇ ਉਤਪਾਦਾਂ ਦੀ ਵਿਕਰੀ ਵਿੱਚ ਤੇਜੀ ਨਾਲ ਵਾਧਾ ਦੇਖਿਆ ਜਾ ਰਿਹਾ ਹੈ ਅਤੇ ਹਰੇਕ ਉਤਪਾਦ ਦੀ ਵਿਕਾਸ ਦਰ ਸਾਨਦਾਰ ਰਹੀ ਹੈ। ਵਿੱਤੀ ਸਾਲ 2021-22 ਦੌਰਾਨ ਮਿਲਕਫੈੱਡ ਨੇ ਵਿੱਤੀ ਸਾਲ 2020-21 ਦੇ ਮੁਕਾਬਲੇ ਪੈਕਡ ਦੁੱਧ ਵਿੱਚ 10 ਫੀਸਦੀ, ਦਹੀ ਵਿੱਚ 38 ਫੀਸਦੀ, ਲੱਸੀ ਵਿੱਚ 24 ਫੀਸਦੀ ਅਤੇ ਖੀਰ ਵਿੱਚ 30 ਫੀਸਦੀ ਦਾ ਸਾਲਾਨਾ ਵਾਧਾ ਦਰਜ ਕੀਤਾ ਹੈ। ਇਸੇ ਤਰ੍ਹਾਂ ਮਿਲਕਫੈੱਡ ਨੇ ਡੇਅਰੀ ਵ੍ਹਾਈਟਨਰ ਵਿੱਚ 82 ਫੀਸਦੀ, ਯੂਐਚਟੀ ਦੁੱਧ ਵਿੱਚ 31 ਫੀਸਦੀ, ਘਿਓ ਵਿੱਚ 14 ਫੀਸਦੀ, ਸਵੀਟਨਡ ਫਲੇਵਰਡ ਮਿਲਕ (ਪੀਓ) ਵਿੱਚ 39 ਫੀਸਦੀ ਅਤੇ ਲੱਸੀ (ਟੇਟਰਾ ਪੈਕ) ਵਿੱਚ 39 ਫੀਸਦੀ ਦੀ ਵਿਕਰੀ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਮਿਲਕਫੈੱਡ ਵਿਚ ਨਵੀਂ ਭਰਤੀ ਹੋਣ ਨਾਲ ਭਵਿੱਖ ਵਿੱਚ ਹੋਰ ਵੀ ਵੱਡੀਆਂ ਮੰਜ਼ਿਲਾਂ ਹਾਸਲ ਕੀਤੀਆਂ ਜਾਣਗੀਆਂ।
ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ
ਸੂਬੇ ਨੂੰ ਹਰਿਆ-ਭਰਿਆ ਬਣਾਉਣ ਤੇ ਪ੍ਰਦੂਸ਼ਣ ਮੁਕਤ ਕਰਨ ਲਈ ਕੋਸ਼ਿਸ਼ਾਂ ਤੇਜ਼ ਕਰਨ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ
ਸੀਚੇਵਾਲ ਵਿਖੇ ਸੰਤ ਅਵਤਾਰ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ
ਸੁਖਜਿੰਦਰ ਮਾਨ
ਸੀਚੇਵਾਲ (ਜਲੰਧਰ), 27 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ ਦਿੱਤਾ ਹੈ।ਇੱਥੇ ਸ਼ੁੱਕਰਵਾਰ ਨੂੰ ਸੰਤ ਅਵਤਾਰ ਸਿੰਘ ਜੀ ਦੀ 34ਵੀਂ ਬਰਸੀ ਮੌਕੇ ਕਰਵਾਏ ਸਮਾਗਮ ਵਿੱਚ ਭਾਗ ਲੈਣ ਪੁੱਜੇ ਮੁੱਖ ਮੰਤਰੀ ਨੇ ਸੂਬੇ ਵਿੱਚ ਜ਼ਮੀਨ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗਦੇ ਪੱਧਰ ਅਤੇ ਵਾਤਾਵਰਨ ਦੇ ਪ੍ਰਦੂਸ਼ਣ ਉਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਕੋ-ਇਕ ਦੁਰਲੱਭ ਤੇ ਬਹੁਮੁੱਲਾ ਕੁਦਰਤੀ ਸਰੋਤ ਪਾਣੀ ਬਚਾਉਣ ਅਤੇ ਵਾਤਾਵਰਨ ਪ੍ਰਦੂਸ਼ਣ ਦੀ ਰੋਕਥਾਮ ਲਈ ਫੌਰੀ ਲੋੜੀਂਦੇ ਕਦਮ ਚੁੱਕਣ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਇਕੱਲੀ ਸਰਕਾਰ ਇਹ ਕੰਮ ਨਹੀਂ ਕਰ ਸਕਦੀ, ਸਗੋਂ ਲੋਕਾਂ ਦੀ ਭਾਈਵਾਲੀ ਲਾਜ਼ਮੀ ਹੈ ਤਾਂ ਜੋ ਖ਼ਾਸ ਤੌਰ ਉਤੇ ਆਲਮੀ ਤਪਸ ਦੇ ਮੱਦੇਨਜ਼ਰ ਇਸ ਸਰੋਤ ਦੀ ਅਹਿਮੀਅਤ ਬਾਰੇ ਜਾਣੂੰ ਕਰਵਾਉਣ ਲਈ ਵਿਆਪਕ ਲੋਕ ਲਹਿਰ ਬਣਾਈ ਜਾਵੇ।
ਪਾਣੀ ਦੇ ਤੇਜ਼ੀ ਨਾਲ ਘਟਦੇ ਪੱਧਰ ਕਾਰਨ ਪੈਦਾ ਹੋ ਰਹੀ ਸਥਿਤੀ ਦੀ ਗੰਭੀਰਤਾ ਉਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਜ਼ਮੀਨ ਹੇਠਲੇ ਪਾਣੀ ਦਾ ਸਬੰਧ ਹੈ, ਸੂਬੇ ਦੇ ਲਗਪਗ ਸਾਰੇ ਬਲਾਕ ‘ਡਾਰਕ ਜ਼ੋਨ’ ਵਿੱਚ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਜਾਣ ਕੇ ਬੇਹੱਦ ਦੁੱਖ ਹੋਇਆ ਹੈ ਕਿ ਦੁਬਈ ਤੇ ਹੋਰ ਅਰਬ ਮੁਲਕਾਂ ਵਿੱਚ ਤੇਲ ਕੱਢਣ ਲਈ ਵਰਤੀਆਂ ਜਾਣ ਵਾਲੀਆਂ ਮੋਟਰਾਂ ਦੀ ਹੁਣ ਪੰਜਾਬ ਵਿੱਚ ਧਰਤੀ ਹੇਠੋਂ ਪਾਣੀ ਕੱਢਣ ਲਈ ਵਰਤੋਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਲਾਪਰਵਾਹੀ ਵਾਲੇ ਰੁਝਾਨ ਨੂੰ ਫੌਰੀ ਰੋਕਣ ਦੀ ਲੋੜ ਹੈ ਤਾਂ ਕਿ ਸਾਡੀਆਂ ਆਉਣ ਵਾਲੀਆਂ ਨਸਲਾਂ ਪਾਣੀ ਲਈ ਤਰਸਣ ਲਈ ਮਜਬੂਰ ਨਾ ਹੋਣ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਆਪਣੇ ਵੱਲੋਂ ਪੂਰੀਆਂ ਕੋਸ਼ਿਸ਼ਾਂ ਕਰ ਰਹੀ ਹੈ ਕਿ ਧਰਤੀ ਹੇਠਲੇ ਪਾਣੀ ਦੀ ਵਰਤੋਂ ਨੂੰ ਘਟਾਇਆ ਅਤੇ ਧਰਤੀ ਉਪਰਲੇ ਪਾਣੀ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਸਾਲ ਸੂਬਾ ਸਰਕਾਰ ਨੇ ਝੋਨੇ ਦੀ ਸਿੱਧੀ ਲੁਆਈ ਲਈ ਵਿੱਤੀ ਸਹਾਇਤਾ ਦੇਣ ਦੀ ਸਕੀਮ ਸ਼ੁਰੂ ਕੀਤੀ ਹੈ, ਜਿਸ ਕਾਰਨ ਸੂਬੇ ਵਿੱਚ 20 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋਣ ਦੀ ਆਸ ਹੈ, ਜਿਸ ਨਾਲ ਪਾਣੀ ਦੀ ਬੱਚਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦਾ ਧਿਆਨ ਕਣਕ ਤੇ ਝੋਨੇ ਦੇ ਫਸਲੀ ਚੱਕਰ ਤੋਂ ਹਟਾਉਣ ਲਈ ਮੂੰਗੀ ਉਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦੀ ਇਕ ਹੋਰ ਪਹਿਲਕਦਮੀ ਕੀਤੀ ਹੈ ਤਾਂ ਕਿ ਫਸਲੀ ਵਿਭਿੰਨਤਾ ਰਾਹੀਂ ਪਾਣੀ ਦੀ ਬੱਚਤ ਹੋਵੇ।
ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਤੇ ਪ੍ਰਦੂਸ਼ਣ ਮੁਕਤ ਕਰਨ ਅਤੇ ਪਾਣੀ ਬਚਾਉਣ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਚੁੱਕੇ ਮੁੱਦੇ ਉਤੇ ਭਗਵੰਤ ਮਾਨ ਨੇ ਕਿਹਾ ਕਿ ਗਿੱਦੜਪਿੰਡੀ ਰੇਲਵੇ ਪੁਲ ਹੇਠਾਂ ਤੋਂ ਗਾਦ ਹਟਾਉਣ ਦਾ ਮਸਲਾ ਉਹ ਕੇਂਦਰੀ ਰੇਲਵੇ ਮੰਤਰੀ ਕੋਲ ਉਠਾਉਣਗੇ। ਉਨ੍ਹਾਂ ਕਿਹਾ ਕਿ ਪੁਲ ਹੇਠਾਂ ਗਾਦ ਜਮ੍ਹਾਂ ਹੋਣ ਕਾਰਨ ਥੋੜ੍ਹੇ-ਥੋੜ੍ਹੇ ਸਮੇਂ ਬਾਅਦ ਆਉਂਦੇ ਹੜ੍ਹ ਲੋਕਾਂ ਦੇ ਜਾਨ ਤੇ ਮਾਲ ਲਈ ਵੱਡਾ ਖ਼ਤਰਾ ਬਣ ਰਹੇ ਹਨ।ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਤੇ ਧਰਤੀ ਨੂੰ ਮਾਂ ਦਾ ਦਰਜਾ ਦਿੱਤਾ ਹੈ। ਅਸੀਂ ਇਨ੍ਹਾਂ ਤਿੰਨਾਂ ਨੂੰ ਹੀ ਪਲੀਤ ਕਰਕੇ ਆਪਣੇ ਗੁਰੂਆਂ ਨੂੰ ਧੋਖਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਅਸੀਂ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਲਾਜ਼ਮੀ ਤੌਰ ਉਤੇ ਆਪਣੇ ਜੀਵਨ ਵਿੱਚ ਅਪਣਾਈਏ।
ਸੰਤ ਅਵਤਾਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਵਾਤਾਵਰਨ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਪਾਏ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੰਤ ਅਵਤਾਰ ਸਿੰਘ ਜੀ ਮਹਾਨ ਧਾਰਮਿਕ ਆਗੂ ਤੇ ਸਮਾਜ ਸੁਧਾਰਕ ਸਨ। ਭਗਵੰਤ ਮਾਨ ਨੇ ਕਿਹਾ ਕਿ ਉਹ ਬਹੁਤ ਭਾਗਾਂ ਵਾਲੇ ਹਨ ਕਿ ਉਨ੍ਹਾਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ।ਸੰਤ ਬਲਬੀਰ ਸਿੰਘ ਸੀਚੇਵਾਲ ਦੀਆਂ ਲਾਮਿਸਾਲ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਜੀ ਨੇ ਆਪਣੇ ਸਮਰਪਣ ਤੇ ਵਚਨਬੱਧਤਾ ਰਾਹੀਂ ਵਾਤਾਵਰਨ ਬਚਾਉਣ ਲਈ ਇਕ ਨਵੀਂ ਕ੍ਰਾਂਤੀ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਸੰਤ ਸੀਚੇਵਾਲ ਰਹਿੰਦੇ ਸਮਿਆਂ ਤੱਕ ਸਾਡੇ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣੇ ਰਹਿਣਗੇ। ਭਗਵੰਤ ਮਾਨ ਨੇ ਸੰਤ ਸੀਚੇਵਾਲ ਨੂੰ ਇਸੇ ਮਿਸ਼ਨਰੀ ਭਾਵਨਾ ਨਾਲ ਇਹ ਮਹਾਨ ਕਾਰਜ ਜਾਰੀ ਰੱਖਣ ਦੀ ਅਪੀਲ ਕੀਤੀ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਨਿਰਮਲ ਕੁਟੀਆ ਵਿੱਚ ਪੌਦਾ ਵੀ ਲਾਇਆ।ਇਸ ਸਮੇਂ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਡੀ.ਆਈ.ਜੀ. ਐਸ ਭੂਪਤੀ, ਐਸ.ਐਸ.ਪੀ. ਸਵਪਨ ਸ਼ਰਮਾ ਤੇ ਹੋਰ ਹਾਜ਼ਰ ਸਨ। ਮੁੱਖ ਮੰਤਰੀ ਦੇ ਦੌਰੇ ਦੌਰਾਨ ਵਿਧਾਇਕ ਬਲਕਾਰ ਸਿੰਘ, ਵਿਧਾਇਕ ਰਮਨ ਅਰੋੜਾ, ਵਿਧਾਇਕ ਸ਼ੀਤਲ ਅੰਗੂਰਾਲ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਮਹਿਲਾ ਵਿੰਗ ਦੀ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ, ਆਪ ਲੀਡਰ ਸੱਜਣ ਸਿੰਘ ਚੀਮਾ, ਰਤਨ ਸਿੰਘ ਕੱਕੜ ਕਲਾਂ, ਦਿਨੇਸ਼ ਢੱਲ ਤੇ ਹੋਰ ਹਾਜ਼ਰ ਸਨ।
ਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗ ਦੇ 17 ਸੈਕਟਰ ਸਥਿਤ ਦਫਤਰਾਂ ਦਾ ਅਚਨਚੇਤ ਦੌਰਾ
ਦਫਤਰਾਂ ਦੀ ਕਾਰਜ ਪ੍ਰਣਾਲੀ ਦਾ ਲਿਆ ਜਾਇਜਾ
ਲੋਕ ਹਿੱਤ ‘ਚ ਦਬਾਅ ਅਤੇ ਭਿ੍ਰਸਟਾਚਾਰ ਮੁਕਤ ਸੇਵਾ ਨਿਭਾਉਣ ਦੀ ਕੀਤੀ ਵਕਾਲਤ
ਸੁਖਜਿੰਦਰ ਮਾਨ
ਚੰਡੀਗੜ੍ਹ, 27 ਮਈ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਚੰਡੀਗੜ੍ਹ ਸੈਕਟਰ-17 ਸਥਿਤ ਵਿਭਾਗ ਦੇ ਦਫਤਰਾਂ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਨੇ ਸਰਕਲ ਅਤੇ ਡਵੀਜਨ ਦਫਤਰਾਂ ਦੀਆਂ ਸਾਰੀਆਂ ਸਾਖਾਵਾਂ ਵਿੱਚ ਜਾ ਕੇ ਸਟਾਫ ਦੀ ਹਾਜਰੀ ਦੀ ਜਾਂਚ ਕੀਤੀ। ਲੋਕ ਨਿਰਮਾਣ ਮੰਤਰੀ ਨੇ ਵਿਭਾਗ ਦੇ ਸਰਕਲ ਅਤੇ ਡਵੀਜਨ ਦਫਤਰਾਂ ਦੇ ਪੱਤਰ-ਵਿਹਾਰ, ਲੇਖਾ ਅਤੇ ਡਰਾਇੰਗ ਸਾਖਾਵਾਂ ਦੇ ਕੰਮਕਾਜ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਇਨ੍ਹਾਂ ਸਾਖਾਵਾਂ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਦਫਤਰੀ ਕੰਮ-ਕਾਜ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਵੀ ਦਿੱਤੀ।ਸ. ਹਰਭਜਨ ਸਿੰਘ ਈ.ਟੀ. ਓ. ਨੇ ਇਸੇ ਇਮਾਰਤ ਵਿੱਚ ਸਥਿਤ ਸਹਿਕਾਰਤਾ ਵਿਭਾਗ ਦੇ ਦਫਤਰਾਂ ਦਾ ਦੌਰਾ ਵੀ ਕੀਤਾ।
ਮੰਤਰੀ ਨੇ ਦਫਤਰਾਂ ਦੇ ਕਰਮਚਾਰੀਆਂ ਤੋਂ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਬਿਨਾਂ ਕਿਸੇ ਦਬਾਅ ਦੇ ਮਿਹਨਤ ਅਤੇ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਦੀ ਵਕਾਲਤ ਕਰਦਿਆਂ ਕਿਹਾ ਕਿ ਸਰਕਾਰੀ ਸੇਵਾ ਲੋਕ ਹਿੱਤ ‘ਚ ਕਰਨ ਨੂੰ ਯਕੀਨੀ ਬਣਾਇਆ ਜਾਵੇ। ਲੋਕ ਨਿਰਮਾਣ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਭਿ੍ਰਸਟਾਚਾਰ ਮੁਕਤ ਸੇਵਾ ਕਰਨ ਦਾ ਸੱਦਾ ਦਿੱਦਿਆਂ ਕਿਹਾ ਕਿ ਸਾਡੀ ਸਰਕਾਰ ਭਿ੍ਰਸਟਾਚਾਰ ਨੂੰ ਬਿਲਕੁੱਲ ਵੀ ਬਰਦਾਸਤ ਨਹੀਂ ਕਰੇਗੀ ਅਤੇ ਦੋਸੀ ਪਾਏ ਜਾਣ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ।
ਡਿਜੀਟਲ ਇੰਡੀਆ ਪਲੇਟਫਾਰਮ ਦੀ ਦਿਸ਼ਾ ਵਿਚ ਹਰਿਆਣਾ ਦੀ ਇਕ ਹੋਰ ਪਹਿਲ – ਕੰਵਰ ਪਾਲ
ਡਿਜੀਟਲ ਲਰਨਿੰਗ ਦੇ ਤਹਿਤ ਈ-ਲੇਟਸ ਏਜੂਕੇਸ਼ਨ ਇਨੋਵੇਸ਼ਨ ਸਮਿਟ ਦਾ ਪ੍ਰਬੰਧ
ਪਬ ਦਸ਼ ਦੇ ਐਜੂਕੇਸ਼ਨਿਸਟ ਨੇ ਲਿਆ ਹਿੱਸਾ
ਸਿਖਿਆ ਮੰਤਰੀ ਕੰਵਰ ਪਾਲ ਨੇ ਸਿਖਿਆ ਵਿਭਾਗ ਦੀ ਇਸ ਪਹਿਲ ਲਈ ਕੀਤੀ ਸ਼ਲਾਘਾ
ਸੁਖਜਿੰਦਰ ਮਾਨ
ਚੰਡੀਗੜ੍ਹ, 27 ਮਈ: ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਡਿਜੀਟਲ ਇੰਡੀਆ ਪਲੇਟਫਾਰਮ ਨੂੰ ਅੱਗੇ ਵਧਾਉਣ ਦੀ ਦਿਸ਼ਾ ਵਿਚ ਹਰਿਆਣਾ ਨੇ ਇਕ ਹੋਰ ਪਹਿਲ ਕਰਦੇ ਹੋਏ ਅੱਜ ਪੰਚਕੂਲਾ ਵਿਚ ਰਾਸ਼ਟਰ ਪੱਧਰ ਦੀ ਡਿਜੀਟਲ ਲਰਨਿੰਗ ਈ-ਲੇਟਸ ਏਜੂਕੇਸ਼ਨ ਇਨੋਵੇਸ਼ਨ ਸਮਿਟ ਦਾ ਪ੍ਰਬੰਧ ਕਰ ਕੋਵਿਡ ਦੇ ਬਾਅਦ ਸਿਖਲਾਈ ਤੇ ਅਧਿਐਨ ਵਿਚ ਸੂਚਨਾ ਤਕਨਾਲੋਜੀ ਦੇ ਮਹਤੱਵ ਦੇ ਪਹਿਲੂਆਂ ‘ਤੇ ਚਰਚਾਕੀਤੀ। ਹਰਿਆਣਾ ਦੇ ਸਿਖਿਆ ਮੰਤਰੀ ਸ੍ਰੀ ਕੰਵਰ ਪਾਲ ਨੇ ਸਮਿਟ ਦਾ ਉਦਘਾਟਨ ਕਰਨ ਬਾਅਦ ਕਿਹਾ ਕਿ ਸਿਖਿਆ ਵਿਭਾਗ ਦੇ ਨਾਲ-ਨਾਲ ਇਸ ਸਮਿਟ ਵਿਚ ਹੋਰ ਹਿੱਤਧਾਰਕ ਵੀ ਸਹਿਯੋਗ ਲਈ ਵਧਾਈਯੋਗ ਹਨ। ਉਨ੍ਹਾਂ ਨੇ ਕਿਹਾ ਕਿ ਕੋਵਿਡ ਦੇ ਬਾਅਦ ਹਰ ਸੂਬਾ ਆਪਣੀ ਸਿਖਲਾਈ ਤੇ ਅਧਿਐਨ ਦੇ ਤੌਰ-ਤਰੀਕਿਆਂ ‘ਤੇ ਵੱਖ -ਵੱਖ ਤਰ੍ਹਾ ਦੇ ਕੰਮ ਕਰ ਰਹੇ ਹਨ ਅਤੇ ਸਾਨੂੰ ਇਕ-ਦੂਜੇ ਤੋਂ ਵੱਖ-ਵੱਖ ਜਾਣਕਾਰੀਆਂ ਪ੍ਰਾਪਤ ਹੋਣਗੀਆਂ। ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੁਦ ਆਈਟੀ ਦੇ ਜਾਣਕਾਰ ਹਨ ਅਤੇ ਕਈ ਮਾਮਲਿਆਂ ਵਿਚ ਉਹ ਅਨੋਖੀ ਪਹਿਲ ਕਰ ਚੁੱਕੇ ਹਨ ਜਿਸ ਦੀ ਪੂਰੇ ਦੇਸ਼ ਵਿਚ ਚਰਚਾ ਹੋਈ ਹੈ। ਸਿਖਿਆ ਮੰਤਰੀ ਨੇ ਕਿਹਾ ਕਿ ਹਾਲ ਹੀ ਵਿਚ 5 ਮਈ ਨੂੰ ਮੁੱਖ ਮੰਤਰੀ ਦੇ ਕਰ ਕਮਲਾਂ ਨਾਲ 10 ਤੋਂ 12ਵੀਂ ਤਕ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਟੈਬਲੇਟ ਵੰਡਣ ਦੀ ਸ਼ੁਰੂਆਤ ਕੀਤੀ ਸੀ ਅਤੇ ਹੁਣ ਤਕ 3 ਲੱਖ ਤੋਂ ਵੱਧ ਟੈਬਲੇਟ ਵੰਡੇ ਜਾ ਚੁੱਕੇ ਹਨ ਅਤੇ 10ਵੀਂ ਕਲਾਸ ਦੇ ਨਤੀਜੇ ਆਉਣ ਬਾਅਦ ਫਿਰ ਟੈਬਲੇਟ ਵੰਡਣ ਦਾ ਕੰਮ ਕੀਤਾ ਜਾਵੇਗਾ। ਸਕੂਲ ਦੇ ਬੱਚਿਆਂ ਨੂੰ ਆਈਟੀ ਦੇ ਟੂਲ ਕਿਟ ਵੀ ਵੰਡੇ ਜਾ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਬੱਚੇ ਕਿਸੇ ਵੀ ਦਿ੍ਰਸ਼ਟੀ ਤੋਂ ਕਮਜੋਰ ਨਾ ਰਹਿਣ, ਇਸ ਦਿਸ਼ਾ ਵਿਚ ਕਠੋਰ ਕਦਮ ਚੁੱਕੇ ਜਾ ਰਹੇ ਹਨ। ਅੱਜ ਵੱਡੇ-ਵੱਡੇ ਮੰਨੇ-ਪ੍ਰਮੰਨੇ ਨਿਜੀ ਸਕੂਲਾਂ ਤੋਂ ਵੀ ਬੱਚੇ ਹਰਿਆਣਾ ਦੇ ਸਰਕਾਰੀ ਸਕੂਲਾਂ ਵਿਚ ਦਾਖਲਾ ਲੈ ਰਹੇ ਹਨ। ਸੰਸਕਿ੍ਰਤ ਮਾਡਲ ਸਕੂਲ ਇਕ ਚੰਗਾ ਯਤਨ ਹਨ, ਇਸ ਤੋਂ ਸਿਖਿਆ ਨੂੰ ਗੁਣਵੱਤਾ ਵਿਚ ਹੋਰ ਵੱਧ ਸੁਧਾਰ ਆਵੇਗਾ। ਉਨ੍ਹਾਂ ਨੇ ਕਿਹਾ ਕਿ ਅੱਜ ਦੀ ਵਰਕਸ਼ਾਪ ਵਿਚ ਜਾਰੀ ਕੀਤੀ ਗਈ ਡਿਜੀਟਲ ਲਰਨਿੰਗ ਦੀ ਕਿਤਾਬ ਇਕ ਉਪਯੋਗੀ ਦਸਤਾਵੇਜ ਹੈ। ਜਿਸ ਵਿਚ ਪੂਰੇ ਵਿਸ਼ਵ ਵਿਚ ਹੋ ਰਹੇ ਸਿਖਿਆ ਬਦਲਾਆਂ ਦੀ ਜਾਣਕਾਰੀ ਦਿੱਤੀ ਗਈ ਹੈ। ਨਵੀਂ ਸਿਖਿਆ ਨੀਤੀ 2020 ਨੂੰ ਦੇਸ਼ ਵਿਚ ਸੱਭ ਤੋਂ ਪਹਿਲਾਂ ਲਾਗੂ ਕਰਨ ਦੀ ਹਰਿਆਣਾ ਨੇ ਪਹਿਲ ਕੀਤੀ ਹੈ ਅਤੇ ਕਿਤੇ ਨਾ ਕਿਤੇ ਅੱਜ ਦਾ ਸਮਿਟ ਵੀ ਉਸੀ ਦਾ ਹਿੱਸਾ ਹੈ। ਆਸ ਹੈ ਕਿ ਪੂਰੇ ਦਿਨ ਦੀ ਚਰਚਾ ਦੇ ਬਾਅਦ ਸਿਖਿਆ ਮਾਹਰ ਚੰਗੇ ਸੁਝਾਅ ਦੇਣਗੇ ਅਤੇ ਉਨ੍ਹਾ ਨੇ ਸਿਖਿਆ ਨੀਤੀ ਦੇ ਲਾਗੂ ਕਰਨ ਵਿਚ ਸ਼ਾਮਿਲ ਕੀਤਾ ਜਾਵੇਗਾ।
ਸਿਖਿਆ ਮੰਤਰੀ ਨੇ ਡਿਜੀਟਲ ਲਰਨਿੰਗ ਸੋਲਯੂਸ਼ਨ, ਡਿਜੀਟਲ ਕਲਾਸਰੂਮ ਸੋਲਯੂਸ਼ਨ , ਡਿਜੀਟਲ ਬੋਰਡ ਸੋਲਯੂਸ਼ਨ, ਡਿਜੀਟਲ ਲੈਂਗਵੇਜ ਲੈਬ ਸੋਲਯੂਸ਼ਨ , ਸਿਕਓਰਿਟੀ ਐਂਡ ਸਰਵਿਲਾਂਸ ਸੋਲਯੂਸ਼ਨ, ਸਕੂਲਨੈਟ, ਲਰਨਿੰਗ ਫਾਰ ਲਾਇਟ ‘ਤੇ ਲਗਾਈ ਗਈ ਈ-ਐਕਪੋ ਦਾ ਅਵਲੋਕਨ ਵੀ ਕੀਤਾ। ਸਕੂਲ ਸਿਖਿਆ ਵਿਭਾਗ ਦੇ ਵੱਧੀਕ ਮੁੱਖ ਸਕੱਤਰ ਡਾ. ਮਹਾਵੀਰ ਸਿੰਘ ਨੇ ਹਰਿਆਣਾ ਵੱਲੋਂ ਸਿਖਲਾਈ ਕੰਮ ਵਿਚ ਆਈਟੀ ਦੇ ਵੱਧ ਤੋਂ ਵੱਧ ਵਰਤੋ ਦੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦਸਿਆ ਕਿ ਕਿਸ ਤਰ੍ਹਾ ਕੋਵਿਡ ਦੌਰਾਨ ਸਿਖਿਆ ਵਿਭਾਗ ਨੂੰ ਜਿਨ੍ਹਾਂ ਚਨੌਤੀਆਂ ਦਾ ਸਾਹਮਣਾ ਕਰਨਾ ਪਿਆ, ਉਹ ਹੋਰ ਕਿਸੇ ਵਿਭਾਗ ਨੂੰ ਨਹੀਂ ਕਰਨਾ ਪਿਆ ਕਿਉਂਕਿ ਵਿਦਿਆਰਥੀ ਸਕੂਲਾਂ ਤੋਂ ਦੂਰ ਸਨ ਅਤੇ ਇਸ ਵਿਚ ਅਧਿਆਪਕਾਂ ਨੂੰ ਆਨਲਾਇਨ ਕਲਾਸਾਂ ਲੈਣ ਦਾ ਵਿਕਲਪ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਯਤਨਾਂ ਨਾਲ ਸਰਕਾਰੀ ਸਕੂਲਾਂ ਦੇ ਮੈਡੀਕਲ ਤੇ ਨਾਨ ਮੈਡੀਕਲ ਦੇ ਵਿਦਿਆਰਥੀਆਂ ਦੇ ਲਈ ਮੁਕਾਬਲੇ ਪ੍ਰੀਖਿਆਵਾਂ ਲਈ ਕੋਚਿੰਗ ਦੇਣ ਦੇ ਲਈ ਸਪੁਰ-100 ਨਾਂਅ ਨਾਲ ਇਕ ਪ੍ਰੋਗ੍ਰਾਮ ਚਲਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਸਾਲ 2018 ਵਿਚ ਇਸ ਨੂੰ ਸ਼ੁਰੂ ਕੀਤਾ ਗਿਆ ਸੀ ਅਤੇ ਜਿਸ ਦਾ 2020 ਵਿਚ ਪਹਿਲਾ ਬੈਚ ਵਿਚ ਜਿਸ ਤੋਂ 23 ਬੱਚੇ ਆਈਆਈਟੀ, 64 ਬੱਚੇ ਨੀਟ ਕੁਆਲੀਫਾਈ ਕਰ ਸਕੇ ਅਤੇ ਮੰਨੇ-ਪ੍ਰਮੰਨੇ ਸੰਸਥਾਨਾਂ ਵਿਚ ਦਾਖਲਾ ਹੋਇਆ। ਉਨ੍ਹਾਂ ਨੇ ਦਸਿਆ ਕਿ ਸਾਲ 2021 ਵਿਚ ਆਈਆਈਟੀ ਵਿਚ 28 ਅਤੇ ਨੀਟ ਵਿਚ 72 ਬੱਚਿਆਂ ਦਾ ਦਾਖਲਾ ਹੋਇਆ ਜਿਸ ਵਿੱਚੋਂ 5 ਬੱਚਿਆਂ ਦਾ ਏਮਸ ਵਿਚ ਦਾਖਲਾ ਹੋਇਆ ਜੋ ਕਿਸੇ ਵੀ ਸਰਕਾਰੀ ਸਕੂਲ ਦੇ ਬੱਚਿਆਂ ਲਈ ਬਹੁਤ ਵੱਡੀ ਉਪਲਬਧੀ ਹੈ।
ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਬੱਚਿਆ ਨੂੰ ਪਾਇਲਟ ਪ੍ਰੋਜੈਕਟ ਦੇ ਆਧਾਰ ‘ਤੇ ਮੁੱਖ ਮੰਤਰੀ ਨੇ ਸ਼ੁਰੂਆਤ ਕੀਤੀ ਸੀ ਅਤੇ ਹੁਣ ਇਹ ਟੀਚਾ 5 ਲੱਖ ਟੈਬਲੇਟ ਦੇਣ ਦਾ ਹੈ। ਮੁੱਖ ਮੰਤਰੀ ਨੇ ਇਕ ਕਦਮ ਹੋਰ ਅੱਗੇ ਵਧਾਉਂਦੇ ਹੋਏ ਬੱਚਿਆਂ ਨੁੰ 2 ਜੀਬੀ ਡਾਟਾ ਰੋਜਾਨਾ ਪ੍ਰਤੀ ਵਿਦਿਆਰਥੀ ਫਰੀ ਦੇਣ ਦਾ ਐਲਾਨ ਕੀਤਾ ਹੈ ਤਾਂ ਜੋ 21ਵੀਂ ਸਦੀ ਦੇ ਯੁੱਗ ਵਿਚ ਨਵੀਂ ਕੌਮੀ ਸਿਖਿਆ ਨੀਤੀ 2020 ਦੇ ਅਨੁਰੂਪ ਸਰਕਾਰੀ ਸਕੂਲਾਂ ਦੇ ਬੱਚੇ ਸਿਖਿਆ ਗ੍ਰਹਿਣ ਕਰ ਸਕਣ। ਸੈਕੇਂਡਰੀ ਸਿਖਿਆ ਮਹਾਨਿਦੇਸ਼ਕ ਡਾ. ਜੇ ਗਣੇਸ਼ਨ ਨੇ ਸਮਿਟ ਵਿਚ ਹਿੱਸਾ ਲੈਣ ਆਏ ਐਨਸੀਈਆਰਟੀ ਤੇ ਦੇਸ਼ ਦੇ ਹੋਰ ਸੂਬਿਆਂ ਤੋਂ ਆਏ ਤੇ ਵਰਚੂਅਲੀ ਜੁੜੇ ਐਜੂਕੇਸ਼ਨਿਸਟਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਹਰਿਆਣਾ ਦੇ ਲਈ ਮਾਣ ਦੀ ਗਲ ਹੈ ਕਿ ਸਿਖਿਆ ‘ਤੇ ਇਨੋਵੇਟਿਵ ਪਹਿਲ ਕੀਤੀ ਹੈ। ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਪਹਿਲ ‘ਤੇ ਸਿਖਿਆ ਵਿਭਾਗ ਨੇ ਆਨਲਾਇਨ ਅਧਿਆਪਕ ਟ੍ਹਾਂਸਫਰ ਨੀਤੀ ਲਾਗੂ ਕੀਤੀ ਸੀ ਜੋ ਸਿਖਿਆ ਵਿਭਾਗ ਵਿਚ ਆਈਟੀ ਦੇ ਯੁੱਗ ਦਾ ਇਕ ਕ੍ਰਾਂਤੀਕਾਰੀ ਕਦਮ ਸੀ।
ਉਨ੍ਹਾਂ ਨੇ ਦਸਿਆ ਕਿ ਮੁੱਖ ਮੰਤਰੀ ਦੂਰਵਰਤੀ ਸਿਖਿਆ ਪ੍ਰੋਗ੍ਰਾਮ ਰਾਹੀਂ ਸਿਖਲਾਈ ਅਤੇ ਅਧਿਐਨ ਸਿਸਟਮ ਵਿਚ ਵੱਡਾ ਬਦਲਾਅ ਕੀਤਾ ਹੈ। ਵਿਭਾਗ ਵੱਲੋਂ ਅਵਸਰ ੲੈਪ ਲਾਂਚ ਕੀਤਾ ਅਿਗਾ ਹੈ। ਵਿਦਿਆਰਥੀਆਂ ਦਾ ਅਸੇਸਮੈਂਟ ਤੇ ਈ-ਰਿਪੋਰਟ ਕਾਰਡ ਵੀ ਇਸ ਦੇ ਰਾਹੀਂ ਪ੍ਰਾਪਤ ਕੀਤਾ ਜਾ ਸਕਦਾ ਹੈ। ਅੱਜ ਦੇ ਯੁੱਗ ਵਿਚ ਸੂਚਨਾ ਤਕਨਾਲੋਜੀ ਇਕ ਜਰੂਰੀ ਕਿੱਟ ਹੋ ਗਿਆ ਹੈ। ਕੋਵਿਡ ਦੌਰਾਨ ਇਕ ਅਜੀਬ ਸਥਿਤੀ ਉਤਪਨ ਹੋ ਗਈ ਸੀ। ਵਿਦਿਆਰਥੀਆਂ ਨੂੰ ਸਕੂਲ ਤੋਂ ਦੁਰਾ ਹੋਣਾ ਪਿਆ ਅਤੇ ਉਸ ਦੌਰਾਨ ਇਸ ਅਵਸਰ ਏਪ ਨੂੰ ਬਣਾਇਆ ਗਿਆ ਤੇ ਬਹੁਤ ਹੀ ਕਾਰਗਰ ਸਿੱਧ ਹੋਇਆ। ਇਸ ਮੌਕੇ ‘ਤੇ ਲੈਟਸ ਟੈਕੋ ਮੀਡੀਆ ਦੇ ਫਾਉਡਰ, ਸੀਈਓ, ਏਡੀਟਰ ਇਨ ਚੀਫ ਡਾ. ਰਵੀ ਗੁਪਤਾ, ਗਲੋਬਲ ਇੰਨਫੋਕਾਮ ਲਿਮੀਟੇਡ ਦੇ ਐਮਡੀ ਆਸ਼ੀਸ਼ ਧਾਮ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਆਪਣੀ-ਆਪਣੀ ਕੰਪਨੀਆਂ ਵੱਲੋਂ ਆਈ ਟੀ ਰਾਹੀਂ ਸਿਖਿਆ ਵਿਚ ਕੀਤੇ ਜਾ ਰਹੇ ਕੰਮਾਂ ‘ਤੇ ਚਾਨਣ ਪਾਇਆ। ਵਜਕਸ਼ਾਪ ਵਿਚ ਸਿਖਿਆ ਮੰਤਰੀ ਨੇ ਈ-ਲੈਟ ਵਿਚ ਬਿਹਤਰ ਪ੍ਰਦਰਸ਼ਨ ਦੇ ਲਈ ਪੱਛਮ ਬੰਗਾਲ ਨੂੰ ਕਰਮਭੂਮੀ ਅਤੇ ਹਰਿਆਣਾ ਸਿਖਿਆ ਵਿਭਾਗ ਦੀ ਅਕਾਦਮਿਕ ਸੈਲ ਅਤੇ ਆਸ਼ੀਸ਼ ਧਾਮ ਨੂੰ ਸਨਮਾਨਿਤ ਵੀ ਕੀਤਾ। ਵਰਕਸ਼ਾਪ ਵਿਚ ਤਮਿਲਨਾਡੂ, ਅਸਮ , ਹਿਮਾਚਲ ਪ੍ਰਦੇਸ਼ , ਤੇਲੰਗਾਨਾ, ਮਣੀਪੁਰ, ਪੱਛਮ ਬੰਗਾਲ, ਰਾਜਸਤਾਨ, ਕੇਰਲ, ਪੰਜਾਬ ਦੇ ਸਿਖਿਆ ਵਿਭਾਗ ਦੇ ਨੁਮਾਇੰਦੇ ਮੌਜੂਦ ਰਹੇ
ਹਰਿਆਣਾ ਦੇਸ਼ ਦਾ ਅਜਿਹਾ ਸੂਬਾ ਹੈ ਜਿਸ ਨੇ ਆਟੋ ਅਪੀਲ ਸਾਫਟਵੇਅਰ ਸਿਸਟਮ ਸ਼ੁਰੂ ਕੀਤਾ – ਮੁੱਖ ਸਕੱਤਰ
ਸਾਰੇ ਪ੍ਰਸਾਸ਼ਨਿਕ ਸਕੱਤਰ 7 ਦਿਨਾਂ ਦੇ ਅੰਦਰ ਆਪਣੇ ਵਿਭਾਗ ਦੀ ਸੇਵਾਵਾਂ ਨੂੰ ਆਟੋ ਅਪੀਲ ਸਾਫਟਵੇਅਰ ਦੇ ਤਹਿਤ ਆਨ ਬੋਰਡ ਕਰਨ – ਮੁੱਖ ਸਕੱਤਰ ਸੰਜੀਵ ਕੌਸ਼ਲ
ਸੰਜੀਵ ਕੌਸ਼ਲ ਨੇ ਕੀਤੀ ਆਟੋ ਅਪੀਲ ਸਾਫਟਵੇਅਰ ਦੇ ਸਬੰਧ ਵਿਚ ਸਮੀਖਿਆ ਮੀਟਿੰਗ ਦੀ ਅਗਵਾਈ
ਆਟੋ ਅਪੀਲ ਸਾਫਟਵੇਅਰ ਦੇ ਤਹਿਤ ਵੱਖ-ਵੱਖ ਵਿਭਾਗਾਂ ਦੀ 192 ਸੇਵਾਵਾਂ ਹਨ ਆਨਬੋਰਡ
ਸੁਖਜਿੰਦਰ ਮਾਨ
ਚੰਡੀਗੜ੍ਹ, 27 ਮਈ: ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਸੰਜੀਵ ਕੌਸ਼ਲ ਨੇ ਸੇਵਾ ਦਾ ਅਧਿਕਾਰ ਐਕਟ ਦੇ ਤਹਿਤ ਸ਼ੁਰੂ ਕੀਤੇ ਗਏ ਆਟੋ ਅਪੀਲ ਸਾਫਟੇਵਅਰ ਦੇ ਸਬੰਧ ਵਿਚ ਸਮੀਖਿਆ ਕਰਦੇ ਹੋਏ ਕਿਹਾ ਕਿ ਹਰਿਆਣਾ ਦੇਸ਼ ਦਾ ਅਜਿਹਾ ਪਹਿਲਾ ਸੂਬਾ ਹੈ ਜਿਸ ਨੇ ਇਸ ਤਰ੍ਹਾ ਦਾ ਅਨੋਖਾ ਸਿਸਟਮ ਸ਼ੁਰੂ ਕੀਤਾ ਹੈ। ਸੇਵਾ ਦਾ ਅਧਿਕਾਰ ਐਕਟ ਦੇ ਤਹਿਤ ਮਿਲਣ ਵਾਲੀ ਸੇਵਾਵਾਂ ਨੂੰ ਸਮੇਂਸੀਮਾ ਦੀ ਜਾਣਕਾਰੀ ਨਾਗਰਿਕਾਂ ਤਕ ਪਹੁੰਚਾਉਣ ਤੇ ਉਨ੍ਹਾਂ ਨੂੰ ਜਾਗਰੁਕ ਕਰਨ ਲਈ ਇਹ ਫੈਸਲਾ ਕੀਤਾ ਹੈ। ਸ੍ਰੀ ਕੌਸ਼ਲ ਅੱਜ ਇੱਥੇ ਵੀਡੀਓ ਕਾਨਫ੍ਰੈਸਿੰਗ ਰਾਹੀਂ ਸੇਵਾ ਦਾ ਅਧਿਕਾਰ ਐਕਟ ਤਹਿਤ ਸ਼ੁਰੂ ਕੀਤੇ ਗਏ ਆਸ ਯਾਨੀ ਆਟੋ ਅਪੀਲ ਸਾਫਟਵੇਅਰ ਦੇ ਸਬੰਧ ਵਿਚ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਆਟੋ ਅਪੀਲ ਸਾਫਟਵੇਅਰ ਦੇ ਤਹਿਤ ਵੱਖ-ਵੱਖ ਵਿਭਾਗਾਂ ਦੀ 192 ਸੇਵਾਵਾਂ ਆਨਬੋਰਡ ਹਨ। ਮੁੱਖ ਸਕੱਤਰ ਨੇ ਕਿਹਾ ਕਿ ਸੇਵਾ ਵੰਡ ਵਿਚ ਪਾਰਦਰਸ਼ਿਤਾ ਅਤੇ ਜਵਾਬਦੇਹੀ ਯਕੀਨੀ ਕਰ ਕੇ ਸਰਕਾਰੀ ਸਿਸਟਮ ਵਿਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੇ ਲਈ ਮੁੱਖ ਮੰਤਰੀ ਸ੍ਰੀ ਮਨੌਹਰ ਲਾਲ ਨੇ ਆਟੋ ਅਪੀਲ ਸਾਫਟਵੇਅਰ ਦੀ ਸ਼ੁਰੂਆਤ ਕੀਤੀ ਹੈ ਤਾਂ ਜੋ ਨਾਗਰਿਕਾਂ ਦੇ ਕਮ ਇਕ ਨਿਰਧਾਰਿਤ ਸਮੇਂਸੀਮਾ ਦੇ ਅੰਦਰ ਹੋਣ।
7 ਦਿਨ ਦੇ ਅੰਦਰ ਆਪਣੇ ਵਿਭਾਗ ਦੀ ਸੇਵਾਵਾਂ ਨੂੰ ਆਟੋ ਅਪੀਲ ਸਾਫਟਵੇਅਰ ਦੇ ਤਹਿਤ ਕਰਨ ਆਨ ਬੋਰਡ
ਉਨ੍ਹਾਂ ਨੇ ਸਾਰੇ ਪ੍ਰਸਾਸ਼ਨਿਕ ਸਕੱਤਰਾਂ ਨੂੰ ਸਖਤ ਨਿਰਦੇਸ਼ ਦਿੱਤੇ ਹਨ ਕਿ ਇਕ ਹਫਤੇ ਦੇ ਅੰਦਰ ਹੀ ਆਪਣੇ ਵਿਭਾਗਾਂ ਦੀ ਸੇਵਾਵਾਂ ਨੂੰ ਅਪੀਲ ਸਾਫਟਵੇਅਰ ਦੇ ਤਹਿਤ ਆਨਬੋਰਡ ਕਰਨ। ਅਜਿਹਾ ਨਾ ਕਰਨ ‘ਤੇ ਸਖਤ ਕਾਰਵਾਈ ਅਮਲ ਵਿਚ ਲਿਆਈ ਜਾਵੇਗੀ। ਸ੍ਰੀ ਕੌਸ਼ਲ ਨੇ ਕਿਹਾ ਕਿ ਜਿਨ੍ਹਾਂ ਵਿਭਾਗਾਂ ਦੀ ਸੇਵਾਵਾਂ ਦੂਜੇ ਵਿਭਾਗਾਂ ਵਿਚ ਟ੍ਰਾਂਸਫਰ ਹੋ ਗਈਆਂ ਤਾਂ ਉਹ ਵਿਭਾਗ ਉਨ੍ਹਾਂ ਸੇਵਾਵਾਂ ਨੂੰ ਡੀਨੋਟੀਫਾਈ ਕਰਨ ਅਤੇ ਦੂਜੇ ਵਿਭਾਗ ਜਲਦੀ ਤੋਂ ਜਲਦੀ ਟ੍ਰਾਂਸਫਰ ਸੇਵਾਵਾਂ ਨੂੰ ਨੌਟੀਫਾਇਡ ਕਰ ਆਸ ਦੇ ਤਹਿਤ ਆਨਬੋਰਡ ਕਰਨ।
ਮੁੱਖ ਸਕੱਤਰ ਨੇ ਕਿਹਾ ਕਿ ਆਟੋ ਅਪੀਲ ਸਾਫਟਵੇਅਰ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਬਹੁਤ ਰਾਹਤ ਮਿਲ ਰਹੀ ਹੈ ਅਤੇ ਉਨ੍ਹਾਂ ਦੇ ਕੰਮ ਇਕ ਨਿਰਧਾਰਿਤ ਸਮੇਂਸੀਮਾ ਦੇ ਅੰਦਰ ਹੋ ਰਹੇ ਹਨ। ਹੁਣ ਜੇਕਰ ਕਿਸੇ ਵਿਅਕਤੀ ਦਾ ਕੰਮ ਸਮੇਂ ‘ਤੇ ਨਹੀਂ ਹੁੰਦਾ ਅਤੇ ਉਹ ਕੰਮ ਸੇਵਾ ਦਾ ਅਧਿਕਾਰ ਐਕਟ ਦੇ ਘੇਰੇ ਵਿਚ ਆਉਂਦਾ ਹੈ ਤਾਂ ਆਟੋ ਅਪੀਲ ਸਾਫਟਵੇਅਰ ਦੇ ਤਹਿਤ ਬਿਨੈ ਅਪੀਲੇਟ ਅਥਾਰਿਟੀ ਵਿਚ ਚਲਾ ਜਾਂਦਾ ਹੈ। ਜੇਮਰ ਉੱਥੇ ਵੀ ਕੰਮ ਨਹੀਂ ਹੁੰਦਾ ਤਾਂ ਬਿਨੈ ਉਸ ਤੋਂ ਵੱਡੇ ਅਧਿਕਾਰੀ ਦੇ ਕੋਲ ਚਲਾ ਜਾਂਦਾ ਹੈ। ਜੇਕਰ ਇੰਨ੍ਹਾਂ ਦੋਵਾਂ ਪੱਧਰਾਂ ‘ਤੇ ਵੀ ਕੰਮ ਨਹੀਂ ਹੁੰਦਾ ਤਾਂ ਫਿਰ ਬਿਨੈ ਕਮੀਸ਼ਨ ਦੇ ਕੋਲ ਚਲਾ ਜਾਂਦਾ ਹੈ।
ਮੀਟਿੰਗ ਵਿਚ ਨਗਰ ਅਤੇ ਗ੍ਰਾਮ ਆਯੋਜਨਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਦੇਵੇਂਦਰ ਸਿੰਘ, ਪ੍ਰਸਾਸ਼ਨਿਕ ਸੁਧਾਰ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਪੰਕਜ ਅਗਰਵਾਲ, ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਦੇ ਮੁੱਖ ਪ੍ਰਸਾਸ਼ਕ ਅਜੀਤ ਬਾਲਾਜੀ ਜੋਸ਼ੀ, ਨਗਰ ਅਤੇ ਗ੍ਰਾਮ ਆਯੋਜਨਾ ਵਿਭਾਗ ਦੇ ਨਿਦੇਸ਼ਕ ਕੇ ਮਕਰੰਦ ਪਾਂਡੂਰੰਗ ਮੌਜੂਦ ਰਹੇ। ਇਸ ਤੋਂ ਇਲਾਵਾ, ਵੱਖ-ਵੱਖ ਵਿਭਾਗਾਂ ਦੇ ਪ੍ਰਸਾਸ਼ਨਿਕ ਸਕੱਤਰ ਵੀਡੀਓ ਕਾਨਫ੍ਰੈਸਿੰਗ ਰਾਹੀਂ ਮੀਟਿੰਗ ਵਿਚ ਸ਼ਾਮਿਲ ਹੋਏ।
ਨਸ਼ਾ ਕਰ ਕੇ ਵਾਹਨ ਚਲਾਉਣ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ: ਅਨਿਲ ਵਿਜ
ਭਾਰੀ ਵਾਹਨਾਂ ਦੀ ਲੇਨ ਡਰਾਈਵਿੰਗ ਦੇ ਨਿਰੀਖਣ ਮੁਹਿੰਮ ਤਹਿਤ ਜਲਦੀ ਹੀ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਜਾਵੇਗੀ
ਸੁਖਜਿੰਦਰ ਮਾਨ
ਚੰਡੀਗੜ੍ਹ, 27 ਮਈ: ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਵਿਚ ਰਾਜਮਾਰਗਾਂ ‘ਤੇ ਭਾਰੀ ਵਾਹਨਾਂ ਦੀ ਉਲੰਘਣਾ ਨੂੰ ਚੈਕ ਕਰਨ ਲਈ ਤੇ ਨਿਰੀਖਣ ਮੁਹਿੰਮ ਨੂੰ ਤੇਜ ਕਰਨ ਤਹਿਤ ਜਲਦੀ ਹੀ ਉੱਚ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਜਾਵੇਗੀ। ਨਸ਼ਾ ਕਰ ਕੇ ਵਾਹਨ ਚਲਾਉਣ ਵਾਲੇ ਵਾਹਨ ਡਰਾਈਵਰਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾ ਨੇ ਕਿਹਾ ਕਿ ਰਾਜਮਾਰਗਾਂ ‘ਤੇ ਭਾਰੀ ਵਾਹਨਾਂ ਦੀ ਉਲੰਘਣਾਵਾਂ ਨੂੰ ਚੈਕ ਕਰਨ ਲਈ ਨਿਰੀਖਣ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ ਅਤੇ ਉਹ ਖੁਦ ਸੂਬੇ ਦੇ ਹੋਰ ਜਿਲ੍ਹਿਆਂ ਵਿਚ ਜਾ ਕੇ ਰਾਜਮਾਰਗਾਂ ‘ਤੇ ਲੇਨ ਡਰਾਈਵਿੰਗ ਦੇ ਸਬੰਧ ਵਿਚ ਨਿਰੀਖਣ ਵੀ ਕਰਣਗੇ।
ਨਿਬਹਚਣ ਮੁਹਿੰਮ ਨੂੰ ਸਖਤੀ ਨਾਲ ਚਲਾਇਆ ਜਾਵੇਗਾ-ਵਿਜ
ਸੜਕ ਦੁਰਘਟਨਾਵਾਂ ਦੇ ਸਬੰਧ ਵਿਚ ਪੁੱਛੇ ਗਏ ਸੁਆਲ ਦੇ ਜਵਾਬ ਵਿਚ ਉਨ੍ਹਾ ਨੇ ਕਿਹਾ ਕਿ ਪੂਰੇ ਸਾਲ ਵਿਚ ਹਰਿਆਣਾ ਵਿਚ ਸੜਕ ਦੁਰਘਟਨਾਵਾਂ ਵਿਚ ਲਗਭਗ ਪੰਜ ਹਜਾਰ ਲੋਕਾਂ ਦੀ ਮੌਤ ਹੋ ਜਾਂਦੀ ਹੈ ਅਤੇ ਲਗਭਗ 9 ਹਜਾਰ ਲੋਕ ਜਖਮੀ ਹੋ ਜਾਂਦੇ ਹਨ ਅਤੇ ਇਹ ਸੱਭ ਆਵਾਜਾਈ ਦੇ ਨਿਯਮਾਂ ਦੇ ਪਾਲਣ ਨਾ ਕਰਨ ਨਾਲ ਹੁੰਦਾ ਹੈ। ਇਸ ਲਈ ਨਿਰੀਖਣ ਮੁਹਿੰਮ ਨੂੰ ਸਖਤੀ ਨਾਲ ਚਲਾਈ ਜਾਵੇਗੀ।
ਲੇਨ ਡਰਾਈਵਿੰਗ ਦੇ ਸਬੰਧ ਵਿਚ ਅਧਿਕਾਰੀਆਂ ਨੂੰ ਦਿੱਤੇ ਜਾਣਗੇ ਨਿਰਦੇਸ਼ – ਵਿਜ
ਸ੍ਰੀ ਵਿਜ ਨੇ ਕਿਹਾ ਕਿ ਮੈਂ ਬਹੁਤ ਹੀ ਜਲਦੀ ਸਾਰੇ ਅਧਿਕਾਰੀਆਂ ਦੀ ਮੀਟਿੰਗ ਲੈਣ ਵਾਲਾ ਹਾਂ ਅਤੇ ਜਿਸ ਵਿਚ ਸਾਰੇ ਪੁਲਿਸ ਸਪਰਡੈਂਟਾਂ, ਪੁਲਿਸ ਕਮਿਸ਼ਨਰਾਂ, ਡੀਸੀਪੀ ਤੇ ਉੱਚ ਅਧਿਕਾਰੀਆਂ ਨਾਲ ਗਲਬਾਤ ਕੀਤੀ ਜਾਵੇਗੀ ਅਤੇ ਸਾਰੇ ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਜਾਣਗੇ ਕਿ ਉਹ ਯਕੀਨੀ ਕਰਨ ਕਿ ਭਾਰੀ ਵਾਹਨਾਂ ਦੇ ਲਈ ਜੋ ਲੇਨ ਹੈ ਉਸੀ ਲੇਨ ਵਿਚ ਭਾਰੀ ਵਾਹਨ ਚੱਲਣ, ਉਹ ਵਾਹਨ ਦੂਜੀ ਲੇਨ ਵਿਚ ਨਾ ਆਉਣ ਅਤੇ ਅਜਿਹੀ ਲੇਨ ਵਿਚ ਹੋਰ ਵਾਹਨਾਂ ਨੂੰ ਚਲਣ ਦਿੱਤਾ ਜਾਵੇ ਤਾਂ ਜੋ ਦੁਰਘਟਨਾਵਾਂ ਤੋਂ ਬਚਿਆ ਜਾ ਸਕੇ।
ਆਵਾਜਾਈ ਦੇ ਨਿਯਮਾਂ ਦਾ ਪਾਲਣ ਕਰਨਾ ਤੇ ਪਾਲਣ ਕਰਵਾਉਣਾ ਪਵੇਗਾ – ਵਿਜ
ਇਕ ਹੋਰ ਸੁਆਲ ਦੇ ਜਵਾਬ ਵਿਚ ਉਨ੍ਹਾਂ ਨੇ ਕਿਹਾ ਕਿ ਦੁਰਘਟਨਾਵਾਂ ਤੇ ਨਿਯਮਾਂ ਦੇ ਪਾਲਣ ਨਾ ਕਰਨ ਦੇ ਬਾਰੇ ਵਿਚ ਸਾਰੇ ਇਸ ਦੇ ਲਈ ਦੋਸ਼ੀ ਹਨ। ਉਨ੍ਹਾਂ ਨੇ ਕਿਹਾ ਕਿ ਆਵਾਜਾਈ ਦੇ ਨਿਯਮਾਂ ਦਾ ਸਾਰਿਆਂ ਨੂੰ ਖੁਦ ਤੋਂ ਵੀ ਪਾਲਣ ਕਰਨਾ ਪਵੇਗਾ ਅਤੇ ਪਾਲਣ ਕਰਵਾਉਣਾ ਵੀ ਪਵੇਗਾ।ਨਸ਼ਾ ਕਰ ਕੇ ਵਾਹਨ ਚਲਾਉਣ ਵਾਲੇ ਵਾਹਨ ਡਰਾਈਵਰਾਂ ਦੇ ਸਬੰਧ ਵਿਚ ਪੁੱਛੇ ਗਏ ਸੁਆਲ ਦੇ ਜਵਾਬ ਵਿਚ ਉਨ੍ਹਾਂ ਨੇ ਕਿਹਾ ਕਿ ਨਸ਼ਾ ਕਰ ਕੇ ਵਾਹਨ ਚਲਾਉਣ ਵਾਲੇ ਵਾਹਨ ਡਰਾਈਵਰਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਨਸ਼ੇ ‘ਤੇ ਹੀ ਰਿਹਾ ਹੈ ਪ੍ਰਹਾਰ- ਵਿਜ
ਰਾਜ ਵਿਚ ਨਸ਼ੇ ਦੇ ਕਾਰੋਬਾਰ ਦੇ ਬਾਰੇ ਵਿਚ ਪੁੱਛੇ ਗਏ ਸੁਆਲ ਦੇ ਜਵਾਬ ਵਿਚ ਸ੍ਰੀ ਵਿਜ ਨੇ ਕਿਹਾ ਕਿ ਨਸ਼ੇ ਦੇ ਖਿਲਾਫ ਅਸੀਂ ਲਗਾਤਾਰ ਮੁਹਿੰਮ ਚਲਾਏ ਹੋਏ ਹਨ ਅਤੇ ਆਏ ਦਿਨ ਅਸੀਂ ਨਸ਼ੇ ਦੇ ਪ੍ਰਹਾਰ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਰਾਜ ਦੇ ਸਾਰੇ ਪੁਲਿਸ ਸੁਪਰਡੈਂਟ ਹਰ ਹਫਤੇ ਮੇਰੇ ਕੋਲ ਰਿਪੋਰਟ ਭੇਜਦੇ ਹਨ ਕਿ ਉਨ੍ਹਾਂ ਨੇ ਕਿੱਥੇ-ਕਿੱਥੇ ਕਿੰਨ੍ਹੇ ਛਾਪੇ ਮਾਰੇ ਅਤੇ ਕਿੰਨ੍ਹਾ ਨਸ਼ੇ ਦਾ ਸਮਾਨ ਫੜਿਆ। ਮੈਂ ਇਸ ਰਿਪੋਰਟ ਨੂੰ ਦੇਖਦਾ ਹਾਂ ਅਤੇ ਜਿੱਥੇ ਕਿਤੇ ਕਮੀ ਹੁੰਦੀ ਹੈ ਤਾਂ ਉਨ੍ਹਾਂ ਨੂੰ ਪੁਛਦਾ ਹਾਂ।
ਸੂਬੇ ਤੋਂ ਨਸ਼ੇ ਨੂੰ ਖਤਮ ਕਰਨ ਲਈ ਮਸ਼ੀਨਰੀ ਨੂੰ ਤੇਜ ਕਰਨ ਦੀ ਜਰੂਰਤ – ਵਿਜ
ਸ੍ਰੀ ਵਿਜ ਨੇ ਕਿਹਾ ਕਿ ਅਸੀਂ ਨਸ਼ੇ ਨੂੰ ਖਤਮ ਕਰਨ ਦੇ ਲਈ ਹਰਿਆਣਾ ਰਾਜ ਨਾਾਰਕੋਟਿਕਸ ਕੰਟਰੋਲ ਬਿਊਰੋ ਵੀ ਬਣਾਈ ਹੈ ਅਤੇ ਨਸ਼ੇ ੀਿ ਕਮਰ ਤੋੜੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਤੋਂ ਨਸ਼ੇ ਨੂੰ ਖਤਮ ਕਰਨ ਲਈ ਮਸ਼ੀਨਰੀ ਨੂੰ ਤੇਜ ਕਰਨ ਦੀ ਜਰੂਰਤ ਹੈ ਅਤੇ ਅਸੀਂ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਦੀ ਪ੍ਰੋਪਰਟੀ ਨੂੰ ਅਟੈਚ ਕਰਨ ਦਾ ਸਿਲਸਿਲਾ ਵੀ ਚਲਾ ਰੱਖਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਨਸ਼ੇ ਦੇ ਕਾਰੋਬਾਰ ਨਾਲ ਕਿਸੇ ਦੀ ਪ੍ਰੋਪਰਟੀ ਅਟੈਚ ਹੁੰਦੀ ਹੈ ਤਾਂ ਉਸ ਦੀ ਕਮਰ ਟੁੱਟਦੀ ਹੈ।
ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਪਾਕਿਸਤਾਨ ਲਿਜਾਏਗੀ ਵਿਸ਼ੇਸ਼ ਜਥਾ-ਐਡਵੋਕੇਟ ਧਾਮੀ
ਸ਼ਤਾਬਦੀ ਸਮਾਗਮਾਂ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਾ ਵਫ਼ਦ ਪਾਕਿਸਤਾਨ ਜਾ ਕੇ ਤਿਆਰ ਕਰੇਗਾ ਰੂਪ ਰੇਖਾ
ਸ਼ਤਾਬਦੀ ਮੌਕੇ ਸ੍ਰੀ ਅੰਮਿ੍ਰਤਸਰ ਵਿਖੇ ਵੀ ਹੋਵੇਗਾ ਵਿਸ਼ੇਸ਼ ਗੁਰਮਤਿ ਸਮਾਗਮ
ਗੁਰੂ ਕੇ ਬਾਗ ਦੇ ਮੋਰਚੇ ਦੀ ਸ਼ਤਾਬਦੀ ਵੀ ਵਿਸ਼ਾਲ ਪੱਧਰ ’ਤੇ ਮਨਾਈ ਜਾਵੇਗੀ
ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀਆਂ ਸਬੰਧੀ ਉੱਚ ਤਾਕਤੀ ਕਮੇਟੀ ਦੀ ਇਕੱਤਰਤਾ ’ਚ ਲਏ ਫੈਸਲੇ
ਸੁਖਜਿੰਦਰ ਮਾਨ
ਚੰਡੀਗੜ੍ਹ, 27 ਮਈ: ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੇ 100 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਗਈ ਬੈਠਕ ਦੌਰਾਨ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਇਕ ਵਿਸ਼ੇਸ਼ ਜਥਾ ਲੈ ਕੇ ਜਾਣ ਦੇ ਨਾਲ-ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮਿ੍ਰਤਸਰ ਵਿਖੇ ਵਿਸ਼ੇਸ਼ ਸਮਾਗਮ ਸਜਾਉਣ ਦਾ ਫੈਸਲਾ ਕੀਤਾ ਗਿਆ ਹੈ। ਚੰਡੀਗੜ੍ਹ ਸਥਿਤ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ਼ਤਾਬਦੀ ਕਮੇਟੀ ਦੀ ਇਕੱਤਰਤਾ ਦੌਰਾਨ ਇਸ ਇਤਿਹਾਸਕ ਮੌਕੇ ’ਤੇ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਤੈਅ ਕਰਦਿਆਂ ਭਾਰਤ ਅਤੇ ਪਾਕਿਸਤਾਨ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਤੋਂ ਇਲਾਵਾ ਵੱਖ-ਵੱਖ ਭਾਸ਼ਾਵਾਂ ਵਿਚ ਸ੍ਰੀ ਪੰਜਾ ਸਾਹਿਬ ਸਾਕੇ ਦੇ ਸ਼ਹੀਦਾਂ ਸਬੰਧੀ ਕਿਤਾਬਚੇ ਤਿਆਰ ਕਰਵਾ ਕੇ ਵੰਡਣ ਅਤੇ ਸਕੂਲਾਂ ਕਾਲਜਾਂ ਵਿਚ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਮੁਕਾਬਲੇ ਕਰਵਾਉਣ ’ਤੇ ਮੋਹਰ ਲਗਾਈ ਗਈ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ 30 ਅਕਤੂਬਰ 2022 ਨੂੰ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਪੰਥਕ ਜਾਹੋ-ਜਲਾਲ ਮਨਾਈ ਜਾਵੇਗੀ, ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਤਿਆਰੀਆਂ ਆਰੰਭੀਆਂ ਹਨ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦਾ ਜਥਾ ਸ਼ਾਮਲ ਹੋਵੇਗਾ। ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਸਬੰਧੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਰਕਾਰ ਦੇ ਸਬੰਧਤ ਵਿਭਾਗ ਨਾਲ ਵਿਚਾਰ-ਵਟਾਂਦਰੇ ਲਈ ਇਕ ਵਫ਼ਦ ਪਾਕਿਸਤਾਨ ਭੇਜਿਆ ਜਾਵੇਗਾ। ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਵੀਜ਼ਾ ਫੀਸ ਆਦਿ ਦੇ ਖਰਚੇ ਧਰਮ ਪ੍ਰਚਾਰ ਕਮੇਟੀ ਕਰੇਗੀ। ਉਨ੍ਹਾਂ ਕਿਹਾ ਕਿ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਸਬੰਧੀ 29 ਤੇ 30 ਅਕਤੂਬਰ ਨੂੰ ਦੋ ਦਿਨਾਂ ਵਿਸ਼ਾਲ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮਿ੍ਰਤਸਰ ਵਿਖੇ ਵੀ ਕਰਵਾਇਆ ਜਾਵੇਗਾ, ਜਿਸ ਵਿਚ ਪੰਥ ਦੀ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ। ਇਸੇ ਤਰ੍ਹਾਂ ਇਕ ਸਮਾਗਮ 22 ਅਕਤੂਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਇਸੇ ਤਰ੍ਹਾਂ ਗੁਰਦੁਆਰਾ ਗੁਰੂ ਕੇ ਬਾਗ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਵੀ ਵਿਸ਼ਾਲ ਪੱਧਰ ’ਤੇ ਮਨਾਈ ਜਾਵੇਗੀ, ਜਿਸ ਸਬੰਧ ਵਿਚ 30 ਅਗਸਤ 2022 ਨੂੰ ਗੁਰਦੁਆਰਾ ਗੁਰੂ ਕਾ ਬਾਗ ਘੁਕੇਵਾਲੀ ਅੰਮਿ੍ਰਤਸਰ ਵਿਖੇ ਸਮਾਗਮ ਹੋਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਹਾਂ ਸ਼ਤਾਬਦੀਆਂ ਦੇ ਸਬੰਧ ਵਿਚ ਵਿਸ਼ੇਸ਼ ਇਤਿਹਾਸਕ ਕਿਤਾਬਚੇ ਵੱਖ-ਵੱਖ ਭਾਸ਼ਾਵਾਂ ਵਿਚ ਤਿਆਰ ਕਰਕੇ ਵੰਡੇ ਜਾਣਗੇ ਅਤੇ ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਕੂਲਾਂ ਕਾਲਜਾਂ ਵਿਚ ਧਾਰਮਿਕ ਮੁਕਾਬਲਿਆਂ ਦਾ ਆਯੋਜਨ ਕੀਤਾ ਜਾਵੇਗਾ। ਇਸੇ ਤਰ੍ਹਾਂ ਸ਼ਤਾਬਦੀ ਨੂੰ ਸਮਰਪਿਤ ਇਤਿਹਾਸਕ ਚਿੱਤਰਪ੍ਰਦਰਸ਼ਨੀ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਜਾਵੇਗੀ, ਜਿਸ ਵਿਚ ਉਸ ਸਮੇਂ ਦੇ ਵਾਕਿਆਤ ਨੂੰ ਤਸਵੀਰਾਂ ਰਾਹੀਂ ਦਰਸਾਇਆ ਜਾਵੇਗਾ। ਗੁਰਦੁਆਰਾ ਗੁਰੂ ਕਾ ਬਾਗ ਮੋਰਚਾ ਅਤੇ ਸਾਕਾ ਸ੍ਰੀ ਪੰਜਾ ਸਾਹਿਬ ਦੇ ਇਤਿਹਾਸ ਬਾਰੇ ਦਸਤਾਵੇਜੀ ਡਾਕੂਮੈਂਟਰੀਆਂ ਵੀ ਤਿਆਰ ਕੀਤੀਆਂ ਜਾਣਗੀਆਂ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪਿ੍ਰ: ਸੁਰਿੰਦਰ ਸਿੰਘ, ਅੰਤਿ੍ਰੰਗ ਮੈਂਬਰ ਸ. ਅਮਰਜੀਤ ਸਿੰਘ ਬੰਡਾਲਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸਕੱਤਰ ਸ. ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਯਾਤਰਾ ਵਿਭਾਗ ਦੇ ਇੰਚਾਰਜ ਸ. ਬਲਵਿੰਦਰ ਸਿੰਘ ਖੈਰਾਬਾਦ ਆਦਿ ਮੌਜੂਦ ਸਨ।
ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ 16ਵੇਂ ਰਾਸਟਰੀ ਯੁਵਾ ਸੰਸਦ ਮੁਕਾਬਲੇ ਤਹਿਤ ਵਿਸੇਸ ਪ੍ਰੋਗਰਾਮ ਕਰਵਾਇਆ
ਸੁਖਜਿੰਦਰ ਮਾਨ
ਬਠਿੰਡਾ, 27 ਮਈ: ਭਾਰਤ ਸਰਕਾਰ ਦੇ ਸੰਸਦੀ ਮਾਮਲਿਆਂ ਦੇ ਮੰਤਰਾਲੇ ਦੀ ਸਰਪ੍ਰਸਤੀ ਹੇਠ ਆਯੋਜਿਤ 16ਵੀਂ ਰਾਸਟਰੀ ਯੁਵਾ ਸੰਸਦ ਮੁਕਾਬਲੇ ਤਹਿਤ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਵਿਖੇ ਸੁੱਕਰਵਾਰ ਨੂੰ ਇਕ ਵਿਸੇਸ ਸੈਸਨ ਆਯੋਜਿਤ ਕੀਤਾ ਗਿਆ। ਰਾਸਟਰੀ ਯੁਵਾ ਸੰਸਦ ਮੁਕਾਬਲੇ ਦਾ ਉਦੇਸ ਵਿਦਿਆਰਥੀਆਂ ਨੂੰ ਸੰਸਦ ਦੀ ਦੀ ਕਾਰਜ ਪ੍ਰਣਾਲੀਆਂ ਅਤੇ ਪ੍ਰਕਿਰਿਆਵਾਂ ਤੋਂ ਜਾਣੂ ਕਰਵਾਉਣਾ ਹੈ। ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਸਰਪ੍ਰਸਤੀ ਹੇਠ ਕਰਵਾਏ ਇਸ ਪ੍ਰੋਗਰਾਮ ਵਿੱਚ ਸੰਸਦੀ ਮਾਮਲਿਆਂ ਦੇ ਮੰਤਰਾਲੇ ਵੱਲੋਂ ਨਿਯੁਕਤ ਗਰੁੱਪ ਕੋਆਰਡੀਨੇਟਰ ਪ੍ਰੋ. ਸਾਲਿਨੀ ਸਰਮਾ, ਸਾਬਕਾ ਸੰਸਦ ਮੈਂਬਰ ਸ੍ਰੀ ਰਾਜ ਦੇਵ ਸਿੰਘ ਖਾਲਸਾ ਅਤੇ ਮਗਸੀਪਾ ਦੇ ਖੇਤਰੀ ਕੋਆਰਡੀਨੇਟਰ ਸ੍ਰੀ ਮਨਦੀਪ ਸਿੰਘ ਨੇ ਜਿਊਰੀ ਮੈਂਬਰਾਂ ਵਜੋਂ ਸਿਰਕਤ ਕੀਤੀ। ਜਿਊਰੀ ਮੈਂਬਰਾਂ ਨੇ ਦਿਲਚਸਪ ਸੰਸਦੀ ਸੈਸਨ ਦਾ ਪ੍ਰਦਰਸਨ ਕਰਨ ਲਈ ਵਿਦਿਆਰਥੀਆਂ ਦੀ ਪ੍ਰਸੰਸਾ ਕੀਤੀ।
ਜਿਕਰਯੋਗ ਹੈ ਕਿ ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਵਿੱਤੀ ਸਾਲ 2019-20 ਵਿੱਚ ਹੋਈ 15ਵੀਂ ਰਾਸਟਰੀ ਯੁਵਾ ਸੰਸਦ ਮੁਕਾਬਲੇ ਦੀ ਨੈਸ਼ਨਲ ਚੈਮਪੀਅਨ ਅਤੇ ਵਿੱਤੀ ਸਾਲ 2017-18 ਵਿੱਚ ਹੋਈ 14ਵੇਂ ਰਾਸਟਰੀ ਯੁਵਾ ਸੰਸਦ ਮੁਕਾਬਲੇ ਦੀ ਗਰੁੱਪ ਲੈਵਲ ਚੈਮਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ।54 ਮਿੰਟ ਦੀ ਮਿਆਦ ਦੇ ਇਸ ਸੈਸਨ ਵਿੱਚ ਸੀਯੂਪੀਬੀ ਦੇ ਵਿਦਿਆਰਥੀਆਂ ਨੇ ਸੰਸਦ ਦੀ ਵੱਖ-ਵੱਖ ਕਾਰਵਾਈਆਂ ਜਿਵੇਂ: ਸਹੁੰ ਚੁੱਕ, ਸੋਕ ਸੰਦੇਸ, ਨਵੇਂ ਮੰਤਰੀਆਂ ਦੀ ਜਾਣ-ਪਛਾਣ, ਪ੍ਰਸਨ ਕਾਲ, ਵਿਸੇਸ ਅਧਿਕਾਰ ਦੀ ਉਲੰਘਣਾ, ਉੱਚ ਸਦਨ ਤੋਂ ਸੰਦੇਸ, ਵਿਦੇਸੀ ਪ੍ਰਤੀਨਿਧੀ ਦਾ ਸੁਆਗਤ, ਅਲਪ ਕਾਲਿਕ ਵਿਚਾਰ ਵਟਾਂਦਰੇ ਅਤੇ ਵਿਧਾਨਕ ਪ੍ਰਕਿਰਿਆ ਨੂੰ ਪ੍ਰਭਾਵਸਾਲੀ ਢੰਗ ਨਾਲ ਪੇਸ ਕਰਕੇ ਆਪਣੇ ਭਾਸਣ ਦੇ ਹੁਨਰ ਦਾ ਪ੍ਰਦਰਸਨ ਕੀਤਾ।
ਇਸ ਮੌਕੇ ਡੀਨ ਇੰਚਾਰਜ ਅਕਾਦਮਿਕ ਪ੍ਰੋ. ਰਾਮਕਿ੍ਰਸਨ ਵੁਸੀਰਿਕਾ ਨੇ ਜਿਊਰੀ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੰਸਦੀ ਮਾਮਲਿਆਂ ਬਾਰੇ ਮੰਤਰਾਲੇ ਦੀ ਇਹ ਪਹਿਲਕਦਮੀ ਲੋਕਤੰਤਰੀ ਮੁੱਲ ਪ੍ਰਣਾਲੀ ਬਾਰੇ ਜਾਗਰੂਕਤਾ ਫੈਲਾਏਗੀ ਅਤੇ ਨੌਜਵਾਨਾਂ ਨੂੰ ਸੰਸਦੀ ਪ੍ਰਕਿਰਿਆਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਅਹਿਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰੇਗੀ।ਪ੍ਰੋਗਰਾਮ ਦੇ ਕੋਆਰਡੀਨੇਟਰ ਪ੍ਰੋ. ਤਰੁਣ ਅਰੋੜਾ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਾਨਦਾਰ ਪ੍ਰਦਰਸਨ ਲਈ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਸੀਯੂਪੀਬੀ ਦੇ ਵਿਦਿਆਰਥੀ 16ਵੇਂ ਰਾਸਟਰੀ ਯੁਵਾ ਸੰਸਦ ਮੁਕਾਬਲੇ ਵਿੱਚ ਆਪਣੀ ਪਛਾਣ ਬਣਾ ਕੇ ਯੂਨੀਵਰਸਿਟੀ ਦਾ ਨਾਂ ਰੌਸਨ ਕਰਨਗੇ।ਅੰਤ ਵਿੱਚ ਜਿਊਰੀ ਮੈਂਬਰਾਂ ਨੇ ਗ੍ਰੇਸੀ ਸਰਮਾ, ਅਨੁਜ ਪ੍ਰਤਾਪ ਸਿੰਘ, ਅਭਿਜੀਤ ਨਾਇਕ, ਸ?ਿਵਾਨੀ ਠਾਕੁਰ, ਗੌਰਵ ਕੁਮਾਰ ਅਤੇ ਮੁਕੇਸ ਕੁਮਾਰ ਸਮੇਤ ਛੇ ਸਰਵੋਤਮ ਬੁਲਾਰਿਆਂ ਨੂੰ ਸੰਸਦੀ ਮਾਮਲਿਆਂ ਦੇ ਮੰਤਰਾਲੇ ਵੱਲੋਂ ਵਿਸੇਸ ਸਨਮਾਨਾਂ ਲਈ ਚੁਣਿਆ। ਇਸ ਪ੍ਰੋਗਰਾਮ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ।
ਸਾਬਕਾ ਮੰਤਰੀ ਸਿੰਗਲਾ ਤੇ ਉਸਦੇ ਭਾਣਜੇ ਨੂੰ ਅਦਾਲਤ ਨੇ ਜੇਲ੍ਹ ਭੇਜਿਆ
ਸੁਖਜਿੰਦਰ ਮਾਨ
ਮੁਹਾਲੀ, 27 ਮਈ: ਤਿੰਨ ਦਿਨ ਪਹਿਲਾਂ ਭਿ੍ਰਸਟਾਚਾਰ ਦੇ ਕਥਿਤ ਦੋਸ਼ਾਂ ਹੇਠ ਕਾਬੂ ਕੀਤੇ ਗਏ ਪੰਜਾਬ ਕੈਬਨਿਟ ਦੇ ਬਰਖ਼ਾਸਤ ਮੰਤਰੀ ਵਿਜੇ ਸਿੰਗਲੇ ਅਤੇ ਉਸਦੇ ਭਾਣਜੇ ਨੂੰ ਅੱਜ ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ਭੇਜਣ ਦੇ ਹੁਕਮ ਦਿੱਤੇ। ਜਿਸਤੋਂ ਬਾਅਦ ਉਨ੍ਹਾਂ ਨੂੰ ਪੁਲਿਸ ਨੇ ਰੋਪੜ ਦੀ ਜੇਲ੍ਹ ਭੇਜ ਦਿੱਤਾ। ਹਾਲਾਂਕਿ ਪੁਲਿਸ ਨੇ ਇਸ ਮਾਮਲੇ ਵਿਚ ਜਾਂਚ ਲਈ ਹੋਰ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ ਪ੍ਰੰਤੂ ਅਦਾਲਤ ਨੇ ਇਸਤਂੋ ਇੰਨਕਾਰ ਕਰ ਦਿੱਤਾ। ਇਸ ਮਾਮਲੇ ਦੀ ਅਗਲੇ ਸੁਣਵਾਈ ਹੁਣ 10 ਜੂਨ ਨੂੰ ਹੋਣੀ ਹੈ। ਉਧਰ ਡਾ ਸਿੰਗਲਾ ਦੀ ਪੇਸ਼ੀ ਮੌਕੇ ਅਦਾਲਤ ਦੇ ਬਾਹਰ ਪੁੱਜੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਦਾਅਵਾ ਕੀਤਾ ਕਿ ‘‘ ਵਿਜੇ ਸਿੰਗਲਾ ਪੂਰੀ ਤਰ੍ਹਾਂ ਨਿਰਦੋਸ਼ ਹਨ ਤੇ ਉਸਨੇ ਕੋਈ ਭਿ੍ਰਸਟਾਚਾਰ ਨਹੀਂ ਕੀਤਾ। ’’ ਜਦੋਂਕਿ ਖ਼ੁਦ ਡਾ ਸਿੰਗਲਾ ਨੇ ਵੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸਨੂੰ ਸਾਜਸ ਕਰਾਰ ਦਿੰਦਿਆਂ ਕਿਹਾ ਕਿ ਕੁੱਝ ਲੋਕ ਮਾਨ ਸਰਕਾਰ ਤੇ ਆਪ ਪਾਰਟੀ ਨੂੰ ਬਦਨਾਮ ਕਰਨਾ ਚਾਹੁੰਦੇ ਹਨ। ਜਿਕਰਯੋਗ ਹੈ ਕਿ ਸਾਬਕਾ ਮੰਤਰੀ ਡਾ. ਵਿਜੈ ਸਿੰਗਲਾ ਉਪਰ ਸਿਹਤ ਵਿਭਾਗ ਦੇ ਕੰਮਾਂ ’ਚ ਉਚ ਅਧਿਕਾਰੀਆਂ ਕੋਲੋ ਕਮਿਸ਼ਨ ਮੰਗਣ ਦੇ ਦੋਸ਼ ਲੱਗੇ ਸਨ। ਇਸ ਮਾਮਲੇ ਦੀ ਜਾਂਚ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਰਵਾਈ ਗਈ ਸੀ, ਜਿਸਤੋਂ ਬਾਅਦ ਨਾ ਸਿਰਫ਼ ਉਨ੍ਹਾਂ ਨੂੰ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕਰ ਦਿੱਤਾ ਗਿਆ, ਬਲਕਿ ਐਸ.ਈ ਰਜਿੰਦਰ ਸਿੰਘ ਦੀ ਸਿਕਾਇਤ ਉਪਰ ਡਾ ਸਿੰਗਲਾ ਤੇ ਉਨ੍ਹਾਂ ਦੇ ਭਾਣਜੇ ਪ੍ਰਦੀਪ ਕੁਮਾਰ ਵਿਰੁਧ ਕੇਸ ਦਰਜ਼ ਕਰਕੇ ਦੋਨਾਂ ਨੂੰ ਮੁਹਾਲੀ ਪੁਲਿਸ ਨੇ ਗਿ੍ਰਫਤਾਰ ਕਰ ਲਿਆ ਸੀ।




