Wednesday, May 13, 2026
Home Blog Page 2483

ਠੇਕੇਦਾਰ ਤਰਸੇਮ ਕੁਮਾਰ ਨੂੰ ਸਦਮਾ, ਪਤਨੀ ਦਾ ਹੋਇਆ ਦਿਹਾਂਤ

0

ਸੈਂਕੜੇ ਨਮ ਅੱਖਾਂ ਨਾਲ ਸ਼੍ਰੀਮਤੀ ਕੈਲਾਸ਼ ਦੇਵੀ ਨੂੰ ਦਿੱਤੀ ਅੰਤਿਮ ਵਿਦਾਈ
ਸੁਖਜਿੰਦਰ ਮਾਨ
ਬਠਿੰਡਾ, 26 ਮਈ : ਮਾਲਵਾ ਪੱਟੀ ਦੇ ਉੱਘੇ ਠੇਕੇਦਾਰ ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤਰਸੇਮ ਕੁਮਾਰ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦ ਉਨ੍ਹਾਂ ਦੀ ਧਰਮਪਤਨੀ ਸ਼੍ਰੀਮਤੀ ਕੈਲਾਸ਼ ਦੇਵੀ (66) ਅੱਜ ਸਦੀਵੀਂ ਵਿਛੋੜਾ ਦੇ ਗਏ। ਉਨ੍ਹਾਂ ਨੂੰ ਪਿਛਲੇ ਹਫ਼ਤੇ ਦਿਲ ਦਾ ਦੌਰਾ ਪੈਣ ਕਾਰਨ ਚੰਡੀਗੜ੍ਹ ਦੇ ਇੱਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਅੱਜ ਉਨ੍ਹਾਂ ਸਵੇਰੇ ਦਸ ਵਜੇਂ ਆਖ਼ਰੀ ਸਾਹ ਲਿਆ। ਉਹ ਅਪਣੇ ਪਿੱਛੇ ਠੇਕੇਦਾਰ ਤਰਸੇਮ ਕੁਮਾਰ ਤੋਂ ਇਲਾਵਾ ਦੋ ਧੀਆਂ ਛੱਡ ਗਏ। ਸ਼੍ਰੀਮਤੀ ਕੈਲਾਸ਼ ਦੇਵੀ ਦਾ ਅੰਤਿਮ ਸੰਸਕਾਰ ਅੱਜ ਸਥਾਨਕ ਅਨਾਜ਼ ਮੰਡੀ ਸਥਿਤ ਸ਼ਮਸਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ, ਜਿੱਥੇ ਸੈਂਕੜਿਆਂ ਦੀ ਤਾਦਾਦ ਵਿਚ ਸ਼ਹਿਰ ਵਾਸੀ, ਰਿਸ਼ਤੇਦਾਰ, ਸਿਆਸੀ ਆਗੂ, ਉਚ ਅਧਿਕਾਰੀ, ਧਾਰਮਿਕ ਤੇ ਸਮਾਜਿਕ ਸਖ਼ਸੀਅਤਾਂ ਨੇ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ। ਦਸਣਾ ਬਣਦਾ ਹੈ ਕਿ ਪਿਛਲੇ ਕਰੀਬ 6 ਸਾਲਾਂ ਤੋਂ ਕਿਡਨੀ ਦੀ ਬੀਮਾਰੀ ਤੋਂ ਪੀੜ੍ਹਤ ਸ਼੍ਰੀਮਤੀ ਕੈਲਾਸ਼ ਦੇਵੀ ਦਾ ਇਲਾਜ਼ ਚੱਲ ਰਿਹਾ ਸੀ।

ਸੂਬਾ ਸਰਕਾਰ ਵੱਲੋਂ ਪਿੰਡ ਤਲਵੰਡੀ ਨੌਆਬਾਦ, ਵਲੀਪੁਰ ਖੁਰਦ ਤੇ ਵਲੀਪੁਰ ਕਲਾਂ ਦੀ 195 ਏਕੜ ਜ਼ਮੀਨ ਕਰਵਾਈ ਕਬਜ਼ਾ ਮੁਕਤ

0

ਸਰਕਾਰੀ ਜ਼ਮੀਨਾਂ ਨੂੰ ਕਬਜ਼ਾਧਾਰੀਆਂ ਪਾਸੋਂ ਹਰ ਹੀਲੇ ਕਬਜ਼ਾਮੁਕਤ ਕਰਵਾਇਆ ਜਾਵੇਗਾ – ਕੁਲਦੀਪ ਸਿੰਘ ਧਾਲੀਵਾਲ
ਲੁਧਿਆਣਾ ‘ਚ ਹੁਣ ਤੱਕ ਕੁੱਲ 424 ਏਕੜ ਸਰਕਾਰੀ ਜ਼ਮੀਨ ਖਾਲੀ ਕਰਵਾਈ
ਸੁਖਜਿੰਦਰ ਮਾਨ
ਲੁਧਿਆਣਾ, 26 ਮਈ: ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਸਰਕਾਰੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਨਾਜਾਇਜ਼ ਕਬਜ਼ਾਧਾਰੀ ਨੂੰ ਬਖ਼ਸਿਆ ਨਹੀਂ ਜਾਵੇਗਾ ਭਾਵੇਂਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ।ਕੈਬਨਿਟ ਮੰਤਰੀ ਨੇ ਇਹ ਗੱਲ ਜ਼ਿਲ੍ਹਾ ਲੁਧਿਆਣਾ ਦੇ ਸਿੱਧਵਾਂ ਬੇਟ ਇਲਾਕੇ ਵਿੱਚ ਪੈਂਦੇ ਪਿੰਡਾਂ ਤਲਵੰਡੀ ਨੌਆਬਾਦ, ਵਲੀਪੁਰ ਖੁਰਦ ਅਤੇ ਵਲੀਪੁਰ ਕਲਾਂ ਦੀ 195 ਏਕੜ 7 ਕਨਾਲ 3 ਮਰਲੇ ਜ਼ਮੀਨ ਤੋਂ ਨਾਜਾਇਜ਼ ਕਬਜ਼ਿਆਂ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।
ਇਸ ਮੌਕੇ ਉਨ੍ਹਾਂ ਨਾਲ ਵਿਧਾਇਕਾ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਅਤੇ ਸ. ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ. ਅਮਨਦੀਪ ਸਿੰਘ ਮੋਹੀ, ਡਾ. ਕੇ.ਐਨ.ਐਸ. ਕੰਗ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਸ. ਗੁਰਪ੍ਰੀਤ ਸਿੰਘ ਖਹਿਰਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਸ੍ਰੀ ਸੰਜੀਵ ਕੁਮਾਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿੱਥੇ ਹੁਣ ਤੱਕ ਕੁੱਲ 424 ਏਕੜ (ਅੱਜ ਦੀ 195 ਏਕੜ 7 ਕਨਾਲ 3 ਮਰਲੇ ਸਮੇਤ) ਸਰਕਾਰੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਹੈ।
ਕੈਬਨਿਟ ਮੰਤਰੀ ਨੇ ਇਹ ਵੀ ਖੁਲਾਸਾ ਕੀਤਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਸੂਬੇ ਭਰ ਵਿੱਚ ਹੁਣ ਤੱਕ ਕਰੀਬ 2750 ਏਕੜ ਜ਼ਮੀਨ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਇਸ ਮਹੀਨੇ ਦੇ ਅਖ਼ੀਰ ਤੱਕ ਕਰੀਬ 3000 ਏਕੜ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾ ਲਿਆ ਜਾਵੇਗਾ ਅਤੇ ਜੂਨ ਮਹੀਨੇ ਵਿੱਚ ਕਰੀਬ 5000 ਏਕੜ ਜ਼ਮੀਨ ਕਬਜ਼ਾਮੁਕਤ ਕਰਵਾ ਲਈ ਜਾਵੇਗੀ।ਉਨ੍ਹਾਂ ਕਿਹਾ ਕਿ ਅੱਜ ਜੋ ਜ਼ਮੀਨਾਂ ਕਬਜ਼ੇ ਵਿੱਚ ਲਈਆਂ ਗਈਆਂ ਹਨ ਉਨ੍ਹਾਂ ਵਿੱਚ ਪਿੰਡ ਤਲਵੰਡੀ ਨੌਆਬਾਦ ਵਿਖੇ 86 ਏਕੜ 7 ਕਨਾਲ 15 ਮਰਲੇ ਜ਼ਮੀਨ, ਵਲੀਪੁਰ ਖੁਰਦ ਵਿਖੇ 65 ਏਕੜ 5 ਕਨਾਲ 5 ਮਰਲੇ ਜ਼ਮੀਨ ਅਤੇ ਵਲੀਪੁਰ ਕਲਾਂ ਵਿਖੇ 43 ਏਕੜ 2 ਕਨਾਲ 3 ਮਰਲੇ ਜ਼ਮੀਨ ਸ਼ਾਮਲ ਹੈ.
ਪਿਛਲੀਆਂ ਦੋਵੇਂ ਸਰਕਾਰਾਂ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਕੋਈ ਠੋਸ ਕਦਮ ਨਾ ਚੁੱਕੇ ਜਾਣ ‘ਤੇ ਵਰ੍ਹਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਕਬਜ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਵੀ ਤੇਜ਼ ਕਰੇਗੀ। ਉਨ੍ਹਾਂ ਕਿਹਾ ਕਿ ਇਹ ਕੇਵਲ ਇੱਕ ਮਜ਼ਬੂਤ ​​’ਰਾਜਨੀਤਿਕ ਇੱਛਾ ਸ਼ਕਤੀ’ ਦੁਆਰਾ ਯਕੀਨੀ ਬਣਾਇਆ ਜਾ ਸਕਦਾ ਹੈ ਜਿਸ ਨੂੰ ਆਮ ਆਦਮੀ ਪਾਰਟੀ ਪਹਿਲਾਂ ਹੀ ਲਾਗੂ ਕਰ ਚੁੱਕੀ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਸਵੈ-ਇੱਛਾ ਨਾਲ ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੱਡ ਦਿਓ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਦੇ ਦਿਹਾਤੀ ਖੇਤਰ ਵਿਚ ਬਣਾਏ ਜਾਣਗੇ ਆਈ:ਟੀ ਸਕਿੱਲ ਸੈਂਟਰ-ਧਾਲੀਵਾਲ

0

ਪਿੰਡਾਂ ਦਾ ਬੁਨਿਆਦੀ ਢਾਂਚਾ ਸੁਰਜੀਤ ਕਰਕੇ ਲਿਆਵਾਂਗੇ ਆਈ ਟੀ ਇਨਕਲਾਬ
ਪੇਂਡੂ ਖੇਤਰਾਂ ਵਿੱਚ ਸਸਤਾ ਇੰਟਰਨੈਟ ਮੁਹੱਈਆ ਕਰਵਾਉਣ ਦੇ ਕਰਾਂਗੇ ਯਤਨ
ਸੁਖਜਿੰਦਰ ਮਾਨ
ਅੰਮ੍ਰਿਤਸਰ, 26 ਮਈ: ਪੰਜਾਬ ਸਰਕਾਰ ਰਾਜ ਦੇ ਦਿਹਾਤੀ ਖੇਤਰਾਂ ਵਿੱਚ ਆਈ:ਟੀ ਸਕਿੱਲ ਸੈਂਟਰ ਸਥਾਪਤ ਕਰੇਗੀ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ਾਂ ਨੂੰ ਜਾਣ ਤੋਂ ਰੋਕਿਆ ਜਾ ਸਕੇ ਅਤੇ ਇਥੇ ਹੀ ਰਹਿ ਕੇ ਵਿਦੇਸ਼ੀ ਫਰਮਾਂ ਦਾ ਕੰਮਕਾਜ ਕਰ ਸਕਣ। ਇਸ ਲਈ ਜ਼ਰੂਰੀ ਹੈ ਕਿ ਪਿੰਡਾਂ ਵਿੱਚ ਆਈ:ਟੀ ਸੈਕਟਰਾਂ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਇਸ ਦੇ ਨਾਲ ਨਾਲ ਹੀ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮੁੜ ਸੁਰਜੀਤ ਕੀਤਾ ਜਾਵੇ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਨੇ ਅੱਜ ਟਾਂਗਰਾ ਵਿਖੇ ਸਥਿਤ ਆਈ ਟੀ ਕੰਪਨੀ ਸਿੰਬਾ ਕਾਰਟ ਦਾ ਦੌਰਾ ਕਰਨ ਉਪਰੰਤ ਕੀਤਾ। ਸ੍ਰ ਧਾਲੀਵਾਲ ਨੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਟਾਂਗਰਾ ਵਾਸੀ ਮਨਦੀਪ ਕੌਰ ਨੇ ਇਕ ਦਲੇਰਾਨਾ ਕਦਮ ਚੁੱਕਿਆ ਹੈ ਅਤੇ ਇਸ ਕਸਬੇ ਵਿੱਚ ਹੀ ਆਈ:ਟੀ ਸੈਲ ਵਿਕਸਤ ਕਰਕੇ ਪਿੰਡ ਦੇ ਨੌਜਵਾਨਾਂ ਨੂੰ ਰੁਜਗਾਰ ਮੁਹੱਈਆ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰ ਵਿੱਚੋਂ ਨੌਜਵਾਨ ਬਾਹਰਲੇ ਦੇਸ਼ਾਂ ਨੂੰ ਜਾ ਰਹੇ ਹਨ ਅਤੇ ਸਾਡੀ ਕੋਸ਼ਿਸ਼ ਹੈ ਕਿ ਉਨ੍ਹਾਂ ਲਈ ਇਥੇ ਹੀ ਰੁਜਗਾਰ ਦੇ ਸਾਧਨ ਮੁਹੱਈਆ ਕਰਵਾਈਏ। ਉਨ੍ਹਾਂ ਕਿਹਾ ਕਿ ਇਸ ਧੀ ਮਨਦੀਪ ਕੌਰ ਨੇ ਦਿਹਾਤੀ ਖੇਤਰ ਵਿੱਚ ਜਿਹੜਾ ਮਾਡਲ ਲਾਗੂ ਕੀਤਾ ਹੈ, ਉਸ ਮਾਡਲ ਨੂੰ ਪੂਰੇ ਪੰਜਾਬ ਵਿੱਚ ਲਾਗੂ ਕਰਾਂਗੇ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਨਵੀਂ ਤਕਨਾਲੋਜੀ ਦਾ ਹਾਣੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਨਾਲ ਪੇਂਡੂ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ।
ਸ੍ਰ ਧਾਲੀਵਾਲ ਨੇ ਆਪਣੇ ਵਿਭਾਗ ਦੀ ਗੱਲ ਕਰਦਿਆਂ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਨਵੇਂ ਭਰਤੀ ਕੀਤੇ ਗਏ ਐਸ:ਡੀ:ਓ, ਬੀ:ਡੀ:ਪੀ:ਓ, ਜੇ:ਈਜ਼ ਨੂੰ ਇਸ ਕੇਂਦਰ ਦਾ ਦੌਰਾ ਕਰਵਾਇਆ ਜਾਵੇਗਾ ਤਾਂ ਜੋ ਉਹ ਪੇਂਡੂ ਖੇਤਰ ਵਿੱਚ ਇਸ ਤਰ੍ਹਾਂ ਦੇ ਸਕਿੱਲ ਸੈਂਟਰ ਸਥਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮਕਸਦ ਮਨੁੱਖੀ ਵਿਕਾਸ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੇ ਹੀ ਹਰੀ ਤੇ ਚਿੱਟੀ ਕ੍ਰਾਂਤੀ ਲੈ ਕੇ ਆਏ ਸੀ ਅਤੇ ਹੁਣ ਵੀ ਪੰਜਾਬ ਦੇ ਨੋਜਵਾਨ ਆਈ:ਟੀ ਖੇਤਰ ਵਿੱਚ ਇਕ ਨਵਾਂ ਇਨਕਲਾਬ ਲੈ ਕੇ ਆਉਣਗੇ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਪੰਜਾਬ ਸਰਕਾਰ ਸਿੰਬਾ ਕਾਰਟਜ਼ ਨੂੰ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਏਗੀ। ਸ੍ਰ ਧਾਲੀਵਾਲ ਨੇ ਪ੍ਰੈਸ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਸਰਕਾਰ ਪੇਂਡੂ ਖੇਤਰ ਵਿੱਚ ਸਸਤਾ ਇੰਟਰਨੈਟ ਮੁਹੱਈਆ ਕਰਵਾਉਣ ਲਈ ਕੰਪਨੀਆਂ ਨਾਲ ਗੱਲਬਤਾ ਕਰੇਗੀ। ਸ੍ਰ ਧਾਲੀਵਾਲ ਨੇ ਪੰਜਾਬ ਦੇ ਐਨ:ਆਰ:ਆਈਜ਼ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣਾ ਸ਼ੋਸ਼ਲ ਮੀਡੀਆ ਦੇ ਕੰਮ ਤੋਂ ਇਲਾਵਾ ਸਿਖਿਆ ਦੇ ਖੇਤਰ ਵਿੱਚ ਮਦਦ ਕਰਨ ਅਤੇ ਪੰਜਾਬ ਦੇ ਨੋਜਵਾਨਾਂ ਨੂੰ ਸਿਖਲਾਈ ਦੇਣ ਤਾਂ ਜੋ ਉਹ ਘਰ ਬੈਠੇ ਹੀ ਆਰਥਿਕ ਲਾਹਾ ਪ੍ਰਾਪਤ ਕਰ ਸਕਣ।
ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਡਾਇਰੈਕਟਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਉਹ ਅੱਜ ਵਿਸ਼ੇਸ਼ ਤੌਰ ਤੇ ਇਸ ਕੇਂਦਰ ਨੂੰ ਵੇਖਣ ਆਏ ਹਨ ਅਤੇ ਇਹ ਇਕ ਬਹੁਤ ਬਹਾਦਰੀ ਵਾਲੀ ਗੱਲ ਹੈ ਕਿ ਇਕ ਲੜਕੀ ਨੇ ਛੋਟੇ ਜਿਹੇ ਕਸਬੇ ਵਿੱਚ ਆਈ:ਟੀ ਸੈਲ ਸਥਾਪਤ ਕਰਕੇ ਨੌਜਵਾਨਾਂ ਨੂੰ ਰੁਜਗਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਇਹ ਮਾਡਲ ਅਪਣਾ ਕੇ ਹਰੇਕ ਵਿੱਚ ਪੁੱਜਦਾ ਕਰੇਗਾ ਤਾਂ ਜੋ ਪੇਂਡੂ ਖੇਤਰ ਦੇ ਨੌਜਵਾਨ ਨੌਕਰੀ ਲੈਣ ਵਾਲੇ ਨਹੀਂ ਨੌਕਰੀ ਦੇਣ ਵਾਲੇ ਬਣ ਸਕਣ। ਇਸ ਮੌਕੇ ਮਨਦੀਪ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੰਤਰੀ ਦੇ ਇਸ ਦੌਰੇ ਨਾਲ ਸਾਡੀ ਟੀਮ ਦਾ ਜੋਸ਼ ਹੋਰ ਵੱਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰ ਦੇ ਨੌਜਵਾਨ ਇਥੇ ਕੰਮ ਸਿੱਖ ਕੇ ਚੰਗੀ ਆਮਦਨ ਲੈ ਸਕਦੇ ਹਨ। ਇਸ ਮੌਕੇ ਕੈਬਨਿਟ ਮੰਤਰੀ ਸ੍ਰ ਧਾਲੀਵਾਲ ਨੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਵੱਲੋਂ ਭੇਜੀ ਗਈ ਸ਼ਾਲ ਅਤੇ ਯਾਦਗਾਰੀ ਚਿੰਨ੍ਹ ਮਨਦੀਪ ਕੌਰ ਨੂੰ ਭੇਂਟ ਕੀਤਾ। ਇਸ ਮੌਕੇ ਡਿਪਟੀ ਡਾਇਰੈਕਟਰ ਜਤਿੰਦਰ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਸ੍ਰ ਰਣਬੀਰ ਸਿੰਘ ਮੁੱਧਲ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰ ਗੁਰਪ੍ਰੀਤ ਸਿੰਘ ਗਿੱਲ, ਐਡਵੋਕੇਟ ਸ੍ਰੀ ਰਾਜੀਵ ਮਦਾਨ ਵੀ ਹਾਜਰ ਸਨ।

ਲੋਕ ਨਿਰਮਾਣ ਮੰਤਰੀ ਨੇ 22 ਐਸ.ਡੀ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ

0

ਨਵੀਂਆਂ ਨਿਯੁਕਤੀਆਂ ਨਾਲ ਪੀ.ਡਬਲਿਯੂ.ਡੀ. ਵੱਲੋਂ ਉਸਾਰੇ ਜਾਣ ਵਾਲੇ ਵੱਖ-ਵੱਖ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ‘ਚ ਤੇਜ਼ੀ ਆਵੇਗੀ ਅਤੇ ਵਿਭਾਗੀ ਸਮਰੱਥਾ ‘ਚ ਵਾਧਾ ਹੋਵੇਗਾ: ਹਰਭਜਨ ਸਿੰਘ ਈ.ਟੀ.ਓ.

ਸੁਖਜਿੰਦਰ ਮਾਨ

ਚੰਡੀਗੜ੍ਹ, 26 ਮਈ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਨੀਤੀ ਤਹਿਤ 22 ਨੌਜਵਾਨਾਂ ਨੂੰ ਲੋਕ ਨਿਰਮਾਣ ਵਿਭਾਗ ‘ਚ ਐਸ.ਡੀ.ਈਜ਼ ਦੀ ਅਸਾਮੀ ਲਈ ਨਿਯੁਕਤੀ ਪੱਤਰ ਸੌਂਪੇ ਗਏ ਹਨ।ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਨਵ-ਨਿਯੁਕਤ ਐਸ.ਡੀ.ਓਜ਼ ਨੂੰ ਨਿਯੁਕਤੀ ਪੱਤਰ ਸੌਂਪਣ ਮਗਰੋਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂਆਂ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨ ਨਵੀਆਂ ਤਕਨੀਕਾਂ ਨਾਲ ਪੜ੍ਹਾਈ ਕਰਕੇ ਆਏ ਨੇ ਜੋ ਕਿ ਵਿਭਾਗ ਅਤੇ ਸੂਬੇ ਲਈ ਉਸਾਰੂ ਸਿੱਧ ਹੋਣਗੀਆਂ। ਉਨ੍ਹਾਂ ਕਿਹਾ ਕਿ ਨਵੇਂ ਐਸ.ਡੀ.ਈਜ਼ ਦੀ ਭਰਤੀ ਨਾਲ ਪੀ.ਡਬਲਿਯੂ ਵਿਭਾਗ ਦੇ ਕੰਮਾਂ/ ਪ੍ਰਾਜੈਕਟਾਂ ਵਿੱਚ ਹੋਰ ਤੇਜ਼ੀ ਆਵੇਗੀ ਅਤੇ ਵਿਭਾਗੀ ਸਮਰੱਥਾ ‘ਚ ਵਾਧਾ ਹੋਵੇਗਾ। ਉਨ੍ਹਾਂ ਨੇ ਨਵ ਨਿਯੁਕਤ ਐਸ.ਡੀ.ਈਜ਼ ਨੂੰ ਸਰਕਾਰੀ ਸੇਵਾ ਇਮਾਨਦਾਰੀ ਤੇ ਮਿਹਨਤ ਨਾਲ ਕਰਨ ਦੀ ਨਸੀਹਤ ਦਿੱਤੀ। ਉਨ੍ਹਾਂ ਨਿਯੁਕਤੀ ਹਾਸਲ ਕਰਨ ਵਾਲੇ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਖੁਸ਼ੀ ਜ਼ਾਹਰ ਕੀਤੀ ਕਿ ਉਨ੍ਹਾਂ ਨੇ ਸਾਲ 2012 ‘ਚ ਆਪਣੀ ਬਤੌਰ ਈ.ਟੀ.ਓ. ਦੀ ਨੌਕਰੀ ਦਾ ਨਿਯੁਕਤੀ ਪੱਤਰ ਵੀ ਪੰਜਾਬ ਭਵਨ ਵਿਖੇ ਹੀ ਪ੍ਰਾਪਤ ਕੀਤਾ ਸੀ।

ਬਿਜਲੀ ਮੰਤਰੀ ਨੇ ਕਿਹਾ ਕਿ ਨਵ ਨਿਯੁਕਤ ਐਸ.ਡੀ.ਈਜ਼ ਨੂੰ ਸਰਕਾਰ ਦੀ ਜ਼ਰੂਰਤ ਅਨੁਸਾਰ ਸਟੇਸ਼ਨ ਅਲਾਟਮੈਂਟ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਵੇਂ ਐਸ.ਡੀ.ਈਜ਼ ਨੂੰ ਦੋ ਮਹੀਨੇ ਦੀ ਸਿਖਲਾਈ ਵੀ ਦਿੱਤੀ ਜਾਵੇਗੀ ਤਾਂ ਜੋ ਫੀਲਡ ‘ਚ ਜਾ ਕੇ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਵੇ।ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਇਨ੍ਹਾਂ ਦੇ ਆਉਣ ਨਾਲ ਵਿਭਾਗ ਦੀ ਕਾਰਜ ਕੁਸ਼ਲਤਾ ‘ਚ ਵਾਧਾ ਹੋਵੇਗਾ।ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਜਾਇੰਟ ਸਕੱਤਰ ਸ. ਚਰਨਦੀਪ ਸਿੰਘ, ਚੀਫ ਇੰਜੀਨੀਅਰ ਸ੍ਰੀ ਅਰੁਣ ਕੁਮਾਰ ਤੋਂ ਇਲਾਵਾ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਸਿੱਖਿਆ ਮੰਤਰੀ ਨੇ 23 ਲਾਭਪਾਤਰੀਆਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਦਿੱਤੇ

0

ਸੁਖਜਿੰਦਰ ਮਾਨ
ਚੰਡੀਗੜ੍ਹ, 26 ਮਈ: ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ 23 ਲਾਭਪਾਤਰੀਆਂ ਨੂੰ ਤਰਸ ਦੇ ਆਧਾਰ ਉੱਤੇ ਸਿੱਖਿਆ ਵਿਭਾਗ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ। ਇਨ੍ਹਾਂ ਵਿੱਚ 7 ਕਲਰਕ, 4 ਐੱਸ.ਐੱਲ.ਏ., 9 ਸੇਵਾਦਾਰ ਅਤੇ 3 ਚੌਕੀਦਾਰ ਸ਼ਾਮਲ ਹਨ। ਅੱਜ ਪੰਜਾਬ ਭਵਨ ਵਿਖੇ ਸਿੱਖਿਆ ਮੰਤਰੀ ਮੀਤ ਹੇਅਰ ਨੇ ਤਰਸ ਦੇ ਆਧਾਰ ਤੇ ਨਿਯੁਕਤੀ ਪੱਤਰ ਦੇਣ ਸਮੇਂ ਲਾਭਪਾਤਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਵੱਲੋਂ ਵਿਭਾਗ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਆਪ ਸਭ ਨੂੰ ਵਿਭਾਗ ਵਿੱਚ ਕਾਰਜ ਕਰਨ ਦਾ ਇਹ ਮੌਕਾ ਆਪ ਦੇ ਪਰਿਵਾਰ ਦੀ ਵਿਛੜੀ ਹੋਈ ਸ਼ਖਸ਼ੀਅਤ ਕਾਰਨ ਵਿਭਾਗੀ ਨੇਮਾਂ ਅਨੁਸਾਰ ਬਹੁਤ ਘੱਟ ਸਮੇਂ ਦੇ ਅੰਦਰ ਹੀ ਮਿਲਿਆ ਹੈ। ਵਿੱਛੜੇ ਪਰਿਵਾਰਕ ਮੈਂਬਰ ਦਾ ਘਾਟਾ ਤਾਂ ਪੂਰਾ ਨਹੀਂ ਹੋ ਸਕਦਾ ਪਰ ਵਿਭਾਗ ਵੱਲੋਂ ਘੱਟ ਸਮੇਂ ਅੰਦਰ ਇਹ ਨਿਯੁਕਤੀ ਪੱਤਰ ਦੇ ਕੇ ਪਰਿਵਾਰਾਂ ਨੂੰ ਮੱਦਦ ਦੇਣ ਦੀ ਨਿਮਾਣੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਇਸ ਮੌਕੇ ਨਵੇਂ ਨਿਯੁਕਤ ਹੋਏ ਕਰਮਚਾਰੀਆਂ ਨੂੰ ਉੱਜਵਲ ਭਵਿੱਖ ਅਤੇ ਤੰਦਰੁਸਤ ਜੀਵਨ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਤਰਸ ਦੇ ਆਧਾਰ ਉੱਤੇ ਨੌਕਰੀ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਅਤੇ ਉਨ੍ਹਾਂ ਦੇ ਨਾਲ ਆਏ ਸਰਪ੍ਰਸਤਾਂ ਨੇ ਸਿੱਖਿਆ ਮੰਤਰੀ ਮੀਤ ਹੇਅਰ ਅਤੇ ਪੰਜਾਬ ਸਰਕਾਰ ਦਾ ਬਹੁਤ ਹੀ ਘੱਟ ਸਮੇਂ ਵਿੱਚ ਨੌਕਰੀ ਦੇਣ ਦੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਧੰਨਵਾਦ ਕੀਤਾ।ਇਸ ਮੌਕੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਦੀਪ ਕੁਮਾਰ ਅਗਰਵਾਲ, ਡੀ.ਪੀ.ਆਈ. (ਸੈਕੰਡਰੀ ਸਿੱਖਿਆ), ਕੁਲਜੀਤ ਸਿੰਘ ਮਾਹੀ, ਐਸ.ਸੀ.ਈ.ਆਰ.ਟੀ. ਦੇ ਡਾਇਰੈਕਟਰ ਮਨਿੰਦਰ ਸਿੰਘ ਸਰਕਾਰੀਆ ਤੇ ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰ ਗੁਰਜੀਤ ਸਿੰਘ ਵੀ ਹਾਜ਼ਰ ਸਨ।

ਮੀਤ ਹੇਅਰ ਵੱਲੋਂ ਭਾਰਤੀ ਕ੍ਰਿਕਟ ਟੀਮ ਵਿੱਚ ਚੁਣੇ ਗਏ ਅਰਸ਼ਦੀਪ ਸਿੰਘ ਦੀ ਹੌਂਸਲਾ ਅਫ਼ਜਾਈ

0

ਖੇਡ ਮੰਤਰੀ ਨੇ ਅਰਸ਼ਦੀਪ ਸਿੰਘ ਤੇ ਉਸ ਦੇ ਪਰਿਵਾਰ ਦੀ ਰਾਤਰੀ ਭੋਜ ਉੱਤੇ ਕੀਤੀ ਮੇਜ਼ਬਾਨੀ
ਤੇਜ਼ ਗੇਂਦਬਾਜ਼ ਨੂੰ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ
ਸੁਖਜਿੰਦਰ ਮਾਨ
ਚੰਡੀਗੜ੍ਹ, 26 ਮਈ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਕ੍ਰਿਕਟ ਟੀਮ ਵਿੱਚ ਚੁਣੇ ਗਏ ਪੰਜਾਬ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੀ ਹੌਂਸਲਾ ਅਫ਼ਜਾਈ ਲਈ ਉਸ ਨੂੰ ਨਿੱਜੀ ਤੌਰ ਉੱਤੇ ਮਿਲ ਕੇ ਮੁੱਖ ਮੰਤਰੀ ਭਗਵੰਤ ਮਾਨ ਤਰਫੋਂ ਵਧਾਈ ਦਿੱਤੀ। ਪੰਜਾਬ ਭਵਨ ਚੰਡੀਗੜ੍ਹ ਵਿਖੇ ਅਰਸ਼ਦੀਪ ਸਿੰਘ ਤੇ ਉਸ ਦੇ ਪਰਿਵਾਰ ਲਈ ਰੱਖੇ ਰਾਤਰੀ ਭੋਜ ਮੌਕੇ ਖੇਡ ਮੰਤਰੀ ਨੇ ਕਿਹਾ ਕਿ ਅਰਸ਼ਦੀਪ ਸਿੰਘ ਦੀ ਭਾਰਤੀ ਕ੍ਰਿਕਟ ਟੀਮ ਵਿੱਚ ਚੋਣ ਨਾਲ ਸੂਬੇ ਦੇ ਲੱਖਾਂ ਨੌਜਵਾਨਾਂ ਨੂੰ ਅੱਗੇ ਵੱਧਣ ਦੀ ਪ੍ਰੇਰਨਾ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਨੌਜਵਾਨਾਂ ਉੱਤੇ ਮਾਣ ਕਰਦੀ ਹੈ ਜਿਨ੍ਹਾਂ ਆਪਣੀ ਸਖ਼ਤ ਮਿਹਨਤ ਤੇ ਕਰੜੀ ਸਾਧਨਾ ਨਾਲ ਜ਼ਿੰਦਗੀ ਵਿੱਚ ਨਾਮਣਾ ਖੱਟਿਆ ਹੈ।
ਖੇਡ ਮੰਤਰੀ ਮੀਤ ਹੇਅਰ ਅਰਸ਼ਦੀਪ ਦੇ ਬਚਪਨ ਤੋਂ ਕ੍ਰਿਕਟ ਨਾਲ ਜੁੜਨ, ਪਰਿਵਾਰ ਦੀ ਹਮਾਇਤ ਅਤੇ ਸੰਘਰਸ਼ ਦੀ ਕਹਾਣੀ ਸੁਣ ਕੇ ਬਹੁਤ ਪ੍ਰਭਾਵਿਤ ਹੋਏ। ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿੱਚ ਕੀਤੀ ਮਿਹਨਤ ਕਦੇ ਅਜਾਈਂ ਨਹੀਂ ਜਾਂਦੀ।ਮੀਤ ਹੇਅਰ ਨੇ ਅਰਸ਼ਦੀਪ ਸਿੰਘ ਨੂੰ ਦੱਸਿਆ ਕਿ ਉਹ ਖ਼ੁਦ ਵੀ ਛੋਟੇ ਹੁੰਦੇ ਕ੍ਰਿਕਟਰ ਬਣਨਾ ਚਾਹੁੰਦੇ ਸਨ ਅਤੇ ਹੁਣ ਵੀ ਉਹ ਕ੍ਰਿਕਟ ਖੇਡ ਵਿੱਚ ਬਹੁਤ ਰੁਚੀ ਰੱਖਦੇ ਹਨ ਜਿਸ ਲਈ ਕਦੇ-ਕਦੇ ਮੌਕਾ ਮਿਲਣ ਉੱਤੇ ਕ੍ਰਿਕਟ ਵੀ ਖੇਡਦੇ ਹਨ।
ਖੇਡ ਮੰਤਰੀ ਨੇ ਕਿਹਾ ਕਿ ਹੁਣ ਕ੍ਰਿਕਟ ਖੇਡ ਵਿੱਚ ਵੱਡੇ ਪੱਧਰ ਉੱਤੇ ਪੰਜਾਬ ਦੇ ਨਵੀਂ ਉਮਰ ਦੇ ਖਿਡਾਰੀ ਅੱਗੇ ਆ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਰਣਜੀ ਟਰਾਫੀ ਵਿੱਚ ਪੰਜਾਬ ਹੋਰ ਵੀ ਬਿਹਤਰ ਪ੍ਰਦਰਸ਼ਨ ਕਰੇਗਾ।ਪੰਜਾਬ ਸਰਕਾਰ ਖੇਡਾਂ ਨੂੰ ਹੇਠਲੇ ਪੱਧਰ ਉੱਤੇ ਮਜ਼ਬੂਤ ਕਰਨ ਲਈ ਉਪਰਾਲੇ ਕਰ ਰਹੀ ਹੈ ਤਾਂ ਜੋ ਪੰਜਾਬ ਮੁੜ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣੇ। ਇਸ ਮੌਕੇ ਮੀਤ ਹੇਅਰ ਨੇ ਅਰਸ਼ਦੀਪ ਸਿੰਘ ਨੂੰ ਦੁਸ਼ਾਲਾ ਪਾ ਕੇ ਸਨਮਾਨਤ ਵੀ ਕੀਤਾ।ਇਸ ਮੌਕੇ ਅਰਸ਼ਦੀਪ ਸਿੰਘ ਦੇ ਪਰਿਵਾਰਕ ਮੈਂਬਰ ਤੇ ਕੋਚ ਵੀ ਮੌਜੂਦ ਸਨ।

ਮੁੱਖ ਮੰਤਰੀ ਵੱਲੋਂ ਜਰਮਨ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਸੱਦਾ

0

ਸੂਬੇ ਨੂੰ ਸਨਅਤੀ ਵਿਕਾਸ ਦੇ ਨਵੇਂ ਦਿਸਹੱਦਿਆਂ ਉਤੇ ਪਹੁੰਚਾਉਣ ਲਈ ਜਰਮਨ ਕੰਪਨੀਆਂ ਤੋਂ ਮੰਗਿਆ ਸਹਿਯੋਗ
ਸੁਖਜਿੰਦਰ ਮਾਨ
ਚੰਡੀਗੜ੍ਹ, 26 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਮੌਕਿਆਂ ਦੀ ਧਰਤੀ ਵਜੋਂ ਪੇਸ਼ ਕਰਦਿਆਂ ਸੂਬੇ ਵਿੱਚ ਨਿਵੇਸ਼ ਲਈ ਜਰਮਨ ਨਿਵੇਸ਼ਕਾਂ ਨੂੰ ਸੱਦਾ ਦਿੱਤਾ।
ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ਉਤੇ ਵੀਰਵਾਰ ਸਵੇਰੇ ਮੁਲਾਕਾਤ ਲਈ ਪੁੱਜੇ ਜਰਮਨ ਸਫ਼ਾਰਤਖਾਨੇ ਦੇ ਮਿਨਿਸਟਰ ਇਕਨਾਮਿਕ ਐਂਡ ਗਲੋਬਲ ਅਫੇਅਰਜ਼ ਡਾ. ਸਟੀਫਨ ਕੌਚ ਤੇ ਹੈੱਡ ਐਨਰਜੀ ਇੰਡੀਆ ਡਾ. ਵਿਨਫਰਾਈਡ ਡੈਮ ਨੂੰ ਭਗਵੰਤ ਮਾਨ ਨੇ ਕਿਹਾ ਕਿ ਇੰਜਨੀਅਰਿੰਗ, ਊਰਜਾ ਤੇ ਬਾਇਓਮਾਸ ਤੇ ਹੋਰ ਖੇਤਰਾਂ ਵਿੱਚ ਜਰਮਨਾਂ ਦੀ ਮੁਹਾਰਤ ਦੀ ਦੁਨੀਆ ਕਾਇਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੋਰ ਖੇਤਰਾਂ ਦੇ ਨਾਲ-ਨਾਲ ਇਨ੍ਹਾਂ ਖੇਤਰਾਂ ਵਿੱਚ ਨਿਵੇਸ਼ ਲਈ ਜਰਮਨਾਂ ਨਾਲ ਸਹਿਯੋਗ ਕਰਨ ਲਈ ਤਿਆਰ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਨਅਤੀ ਵਿਕਾਸ ਵਿੱਚ ਪੰਜਾਬ ਨੂੰ ਮੋਹਰੀ ਸੂਬੇ ਵਜੋਂ ਉਭਾਰਨ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਇਕ ਅਜਿਹਾ ਢਾਂਚਾ ਬਣਾ ਲਿਆ ਹੈ, ਜਿਸ ਤਹਿਤ ਸੂਬੇ ਵਿੱਚ ਸਨਅਤ ਲਾਉਣ ਲਈ ਸਿੰਗਲ ਵਿੰਡੋ ਰਾਹੀਂ ਸਾਰੀਆਂ ਮਨਜ਼ੂਰੀਆਂ ਮਿਲਣਗੀਆਂ ਅਤੇ ਇਨ੍ਹਾਂ ਮਨਜ਼ੂਰੀਆਂ ਵਿੱਚ ਤੇਜ਼ੀ ਲਈ ਇਕ ਵਿਸ਼ੇਸ਼ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਦੇ ਇੱਛੁਕ ਨਿਵੇਸ਼ਕ ਮਨਜ਼ੂਰੀ ਲਈ ਆਨਲਾਈਨ ਬਿਨੈ ਕਰ ਸਕਦੇ ਹਨ ਅਤੇ ਮਨਜ਼ੂਰੀਆਂ ਤੇਜ਼ੀ ਨਾਲ ਦਿੱਤੀਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਵਧੀਆ ਮੌਸਮੀ ਹਾਲਾਤ ਤੇ ਅਮਨ ਦੇ ਨਾਲ-ਨਾਲ ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਕਤਈ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਈ ਜਾ ਰਹੀ ਹੈ, ਜਿਸ ਦਾ ਨਿਵੇਸ਼ਕਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਮਿਲ ਸਕਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖ਼ਾਸ ਤੌਰ ਉਤੇ ਜਰਮਨ ਸਨਅਤ ਸਥਾਪਤ ਕਰਨ ਲਈ ਕਲੱਸਟਰ ਬਣਾਉਣ ਵਾਸਤੇ ਪੰਜਾਬ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਉਤੇ ਪਹੰੁਚਾਏਗੀ ਅਤੇ ਇਸ ਲਈ ਮੁੱਢਲੇ ਦੌਰ ਵਿੱਚ ਨਿਵੇਸ਼ਕਾਂ ਦਾ ਪੂਰਾ ਸਹਿਯੋਗ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਜਰਮਨੀ ਦੇ ਨਿਵੇਸ਼ਕਾਂ ਦੇ ਕਈ ਪ੍ਰਾਜੈਕਟਾਂ ਪਹਿਲਾਂ ਹੀ ਵਿਚਾਰ-ਅਧੀਨ ਹਨ।ਇਸ ਦੌਰਾਨ ਮੁੱਖ ਮੰਤਰੀ ਦੇ ਸਹਿਯੋਗ ਤੇ ਤਾਲਮੇਲ ਦੇ ਭਰੋਸੇ ਮਗਰੋਂ ਕੌਚ ਅਤੇ ਡੈਮ ਨੇ ਆਖਿਆ ਕਿ ਪੰਜਾਬ ਵਿੱਚ ਸਨਅਤੀ ਵਿਕਾਸ ਦੀਆਂ ਵੱਡੀਆਂ ਸੰਭਾਵਨਾਵਾਂ ਹਨ।
ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਪ੍ਰਮੁੱਖ ਸਕੱਤਰ ਇਨਵੈਸਟਮੈਂਟ ਪ੍ਰੋਮੋਸ਼ਨ ਦਿਲੀਪ ਕੁਮਾਰ, ਸੀ.ਈ.ਓ. ਇਨਵੈਸਟ ਪੰਜਾਬ ਕੇ.ਕੇ. ਯਾਦਵ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ ਅਤੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਹਾਜ਼ਰ ਸਨ।

ਪੰਜਾਬ ਤੇ ਬਰਤਾਨੀਆ ਵੱਲੋਂ ਖੇਤਬਾੜੀ, ਆਈ.ਟੀ., ਫੂਡ ਪ੍ਰਾਸੈਸਿੰਗ, ਉਚੇਰੀ ਸਿੱਖਿਆ, ਖੇਡਾਂ, ਜਨਤਕ ਟਰਾਂਸਪੋਰਟ ਤੇ ਬਾਇਓਮਾਸ ਵਰਗੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਲਈ ਸਹਿਮਤੀ

0

ਮੁੱਖ ਮੰਤਰੀ ਨੇ ਬਰਤਾਨੀਆ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ
ਭਗਵੰਤ ਮਾਨ ਨੇ ਚੰਡੀਗੜ੍ਹ ਤੋਂ ਲੰਡਨ ਵਿਚਕਾਰ ਸਿੱਧੀ ਉਡਾਣ ਦੀ ਕੀਤੀ ਵਕਾਲਤ
ਸੁਖਜਿੰਦਰ ਮਾਨ
ਚੰਡੀਗੜ੍ਹ, 26 ਮਈ: ਪੰਜਾਬ ਤੇ ਬਰਤਾਨੀਆ ਨੇ ਅੱਜ ਖੇਤੀਬਾੜੀ, ਸੂਚਨਾ ਤੇ ਤਕਨਾਲੋਜੀ (ਆਈ.ਟੀ.), ਫੂਡ ਪ੍ਰਾਸੈਸਿੰਗ, ਉਚੇਰੀ ਸਿੱਖਿਆ, ਖੇਡਾਂ, ਜਨਤਕ ਟਰਾਂਸਪੋਰਟ (ਇਲੈਕਟ੍ਰਿਕ ਬੱਸਾਂ) ਅਤੇ ਬਾਇਓਮਾਸ ਵਰਗੇ ਖੇਤਰਾਂ ਵਿੱਚ ਹੋਰ ਸਹਿਯੋਗ ਵਧਾਉਣ ਦੀ ਸਹਿਮਤੀ ਦਿੱਤੀ।ਇਸ ਸਬੰਧੀ ਫੈਸਲਾ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਬਰਤਾਨੀਆ ਦੇ ਹਾਈ ਕਮਿਸ਼ਨਰ ਐਲਕਸ ਏਲਿਸ ਦੀ ਮੁੱਖ ਮੰਤਰੀ ਦੇ ਸਰਕਾਰੀ ਆਵਾਸ ਵਿਖੇ ਹੋਈ ਮੁਲਾਕਾਤ ਦੌਰਾਨ ਲਿਆ ਗਿਆ।
ਮੀਟਿੰਗ ਦੌਰਾਨ ਇਨ੍ਹਾਂ ਖੇਤਰਾਂ ਵਿੱਚ ਪੰਜਾਬ ਤੇ ਬਰਤਾਨੀਆ ਵਿਚਕਾਰ ਸਹਿਯੋਗ ਦੀਆਂ ਵਿਆਪਕ ਸੰਭਾਵਨਾਵਾਂ ਹੋਣ ਉਤੇ ਸਹਿਮਤੀ ਬਣੀ। ਮੁੱਖ ਮੰਤਰੀ ਨੇ ਕਿਹਾ ਕਿ ਮਿਹਨਤਕਸ਼ ਪੰਜਾਬੀਆਂ ਨੇ ਆਪਣੀ ਸਖ਼ਤ ਘਾਲਣਾ ਨਾਲ ਪਹਿਲਾਂ ਹੀ ਇਨ੍ਹਾਂ ਖੇਤਰਾਂ ਵਿੱਚ ਆਪਣੀ ਪਛਾਣ ਬਣਾਈ ਹੈ ਪਰ ਬਰਤਾਨੀਆ ਕੋਲ ਮੌਜੂਦ ਆਧੁਨਿਕ ਤਕਨਾਲੋਜੀ ਇਨ੍ਹਾਂ ਖੇਤਰਾਂ ਵਿੱਚ ਸਾਡੀ ਛੁਪੀ ਹੋਈ ਪ੍ਰਤਿਭਾ ਨੂੰ ਹੋਰ ਉਜਾਗਰ ਕਰਨ ਵਿੱਚ ਮਦਦਗਾਰ ਹੋਵੇਗੀ।
ਸੂਬੇ ਵਿੱਚ ਬਰਤਾਨਵੀ ਨਿਵੇਸ਼ਕਾਂ ਦਾ ਸਵਾਗਤ ਹੋਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਕਰਨ ਦੇ ਇੱਛੁਕ ਨਿਵੇਸ਼ਕਾਂ ਨੂੰ ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਆਨਲਾਈਨ ਸਿਸਟਮ ਨਾਲ ਮਿਲਣੀਆਂ ਯਕੀਨੀ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਗੱਲ ਯਕੀਨੀ ਬਣਾਏਗੀ ਕਿ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਬਰਤਾਨੀਆ ਦੇ ਵੱਡੀ ਗਿਣਤੀ ਸੰਭਾਵੀ ਨਿਵੇਸ਼ਕਾਂ ਦੇ ਸੰਪਰਕ ਵਿੱਚ ਹਨ, ਜਿਹੜੇ ਪੰਜਾਬ ਵਿੱਚ ਨਿਵੇਸ਼ ਕਰਨ ਦੇ ਪੱਖ ਵਿੱਚ ਹਨ।
ਲੰਡਨ ਦੇ ਹੀਥਰੋ ਹਵਾਈ ਅੱਡੇ ਤੇ ਚੰਡੀਗੜ੍ਹ ਵਿਚਾਲੇ ਸਿੱਧੀ ਉਡਾਣ ਹੋਣ ਦਾ ਮੁੱਦਾ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਖ਼ਾਸ ਤੌਰ ਉਤੇ ਪੰਜਾਬ ਅਤੇ ਨਾਲ ਲਗਦੇ ਤਕਰੀਬਨ ਪੰਜ ਰਾਜਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਉਡਾਣ ਪੰਜਾਬੀਆਂ ਲਈ ਪੱਛਮ ਦੇ ਦੁਆਰ ਵਜੋਂ ਕੰਮ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਕਈ ਏਅਰਲਾਈਨਾਂ ਦੇ ਪ੍ਰਬੰਧਕ ਉਨ੍ਹਾਂ ਦੇ ਸੰਪਰਕ ਵਿੱਚ ਹਨ ਅਤੇ ਇਕ ਵਾਰ ਮਨਜ਼ੂਰੀ ਮਿਲਣ ਦੀ ਦੇਰ ਹੈ, ਇੱਥੋਂ ਉਡਾਣਾਂ ਸ਼ੁਰੂ ਹੋ ਜਾਣਗੀਆਂ।
ਬਰਤਾਨੀਆ ਦੇ ਹਾਈ ਕਮਿਸ਼ਨਰ ਨੇ ਇਸ ਸਬੰਧੀ ਹਰ ਸੰਭਵ ਸਹਿਯੋਗ ਦਾ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਬਰਤਾਨੀਆ ਇਨ੍ਹਾਂ ਮੁੱਖ ਖੇਤਰਾਂ ਵਿੱਚ ਪੰਜਾਬ ਵਿੱਚ ਨਿਵੇਸ਼ ਕਰਨ ਲਈ ਦ੍ਰਿੜ੍ਹ ਸੰਕਲਪ ਹੈ। ਏਲਿਸ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਨੂੰ ਬਿਲਕੁੱਲ ਬਰਦਾਸ਼ਤ ਨਾ ਕਰਨ ਦੀ ਨੀਤੀ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਨਿਵੇਸ਼ਕਾਂ ਦਾ ਭਰੋਸਾ ਵਧਾਉਣ ਵਿੱਚ ਮਦਦ ਮਿਲੇਗੀ।
ਬਰਤਾਨੀਆ ਦੇ ਹਾਈ ਕਮਿਸ਼ਨਰ ਨਾਲ ਮੀਟਿੰਗ ਲਈ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੈੱਟ ਅਤੇ ਟਰੇਡ ਕਮਿਸ਼ਨਰ (ਦੱਖਣੀ ਏਸ਼ੀਆ) ਐਲਨ ਗੈਮੇਲ ਵੀ ਪੁੱਜੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਸੀ.ਈ.ਓ. ਇਨਵੈਸਟ ਪੰਜਾਬ ਕੇ.ਕੇ. ਯਾਦਵ ਅਤੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਹਾਜ਼ਰ ਸਨ।

ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ 1500 ਰੁਪਏ ਦੇਣ ਦੇ ਫੈਸਲਾ ਸਲਾਘਾਯੋਗ-ਅੰਮਿ੍ਰਤ ਅਗਰਵਾਲ/ਬਲਕਾਰ ਭੋਖੜਾ

0

ਸੁਖਜਿੰਦਰ ਮਾਨ
ਬਠਿੰਡਾ, 26 ਮਈ: ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੇਣ ਲਈ ਲਾਂਚ ਕੀਤਾ ਪੋਰਟਲ ਇੱਕ ਸਲਾਘਾਯੋਗ ਕਦਮ ਪੁੱਟਿਆ ਗਿਆ ਹੈ ਇਨ੍ਹਾਂ ਸਬਦਾਂ ਦਾ ਪਰਗਟਾਵਾ ਆਮ ਆਦਮੀ ਪਾਰਟੀ ਦੇ ਜਿਲ੍ਹਾ ਕਾਰਜਕਾਰੀ ਪ੍ਰਧਾਨ ਬਠਿੰਡਾ ਸਹਿਰੀ ਤੋਂ ਅੰਮਿ੍ਰਤ ਅਗਰਵਾਲ ਅਤੇ ਮੀਡੀਆ ਇੰਚਾਰਜ ਬਲਕਾਰ ਸਿੰਘ ਭੋਖੜਾ ਨੇ ਸਾਂਝੇ ਬਿਆਨ ਰਾਹੀਂ ਕੀਤਾ। ਉਹਨਾ ਨੇ ਕਿਹਾ ਕਿ ਪੰਜਾਬ ਵਿੱਚ ਦਿਨੋਂ ਦਿਨ ਪਾਣੀ ਦੀ ਸਮੱਸਿਆ ਭਿਆਨਕ ਰੂਪ ਧਾਰਨ ਕਰਦੀ ਜਾ ਰਹੀ ਹੈ। ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਝੋਨੇ ਹੇਠਲਾ ਰਕਬਾ ਘਟਾਉਣ ਲਈ ਅਤੇ ਫਸਲੀ ਵਿਭਿੰਨਤਾ ਲਿਆਉਣ ਲਈ ਮੂੰਗੀ, ਮੱਕੀ ਅਤੇ ਬਾਸਮਤੀ ਉੱਤੇ ਵੀ ਐੱਮ ਐੱਸ ਪੀ ਦੇਣ ਦਾ ਐਲਾਣ ਕੀਤਾ ਗਿਆ ਹੈ ਅਤੇ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸਾਹਿਤ ਕਰਨ ਲਈ 1500 ਰੁਪਏ ਪ੍ਰਤੀ ਏਕੜ ਮੁਆਵਜਾ ਦੇਣ ਲਈ ਪੋਰਟਲ ਲਾਂਚ ਕਰ ਦਿੱਤਾ ਗਿਆ ਹੈ। ਇਸ ਪੋਰਟਲ ਰਾਹੀਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਆਪਣੀ ਰਜਿਸਟ੍ਰੇਸਨ ਪੰਜ ਜੂਨ ਤੱਕ ਕਰ ਸਕਦੇ ਹਨ। ਇਸ ਤੋਂ ਬਾਅਦ 18 ਜੂਨ ਤੋਂ 24 ਜੂਨ 2022 ਅਤੇ 25 ਜੂਨ ਤੋਂ 30 ਜੂਨ 2022 ਤੱਕ ਕਿਸਾਨਾਂ ਵੱਲੋਂ ਕੀਤੀ ਗਈ ਝੋਨੇ ਦੀ ਸਿੱਧੀ ਬਿਜਾਈ ਦੀ ਪੜ੍ਹਤਾਲ ਕੀਤੀ ਜਾਵੇਗੀ। ਓਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਅਤੇ ਬਾਕੀ ਫਸਲਾਂ ਤੇ ਐੱਮ ਐੱਸ ਪੀ ਦੇਣ ਦੇ ਵਾਅਦੇ ਤੇ ਕਿਸਾਨਾਂ ਵਿੱਚ ਖੁਸੀ ਦੀ ਲਹਿਰ ਹੈ ਅਤੇ ਉਹ ਉਤਸਾਹਿਤ ਵੀ ਹਨ।

 

ਸਬੂਤ ਦੇਣ ਕੈਪਟਨ ਤੇ ਰੰਧਾਵਾ, ਭਗਵੰਤ ਮਾਨ ਸਰਕਾਰ ਕਰੇਗੀ ਕਾਰਵਾਈ: ਮਾਲਵਿੰਦਰ ਕੰਗ

0

ਮੌਜ਼ੂਦਾ ਹੋਵੇ ਜਾਂ ਸਾਬਕਾ ਮੰਤਰੀ, ਜੇ ਭਿ੍ਰਸ਼ਟਾਚਾਰ ਦੇ ਸਬੂਤ ਮਿਲਦੇ ਹਨ ਤਾਂ ਬਖਸ਼ਿਆ ਨਹੀਂ ਜਾਵੇਗਾ
ਜਾਰੀ ਰਹੇਗਾ ਮਾਨ ਸਰਕਾਰ ਦਾ ‘ਅਪ੍ਰੇਸ਼ਨ ਕਰੱਪਸ਼ਨ ਫ਼ਰੀ ਪੰਜਾਬ’
ਚੰਡੀਗੜ੍ਹ, 26 ਮਈ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਕਾਂਗਰਸੀ ਮੰਤਰੀਆਂ ਦੇ ਭਿ੍ਰਸ਼ਟਾਚਾਰ ਵਾਲੇ ਬਿਆਨ ’ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਟਿੱਪਣੀ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਜਿੰਦਰ ਸਿੰਘ ਰੰਧਾਵਾ ਪਿਛਲੇ ਕਈ ਦਿਨਾਂ ਤੋਂ ਇੱਕ ਦੂਜੇ ’ਤੇ ਦੋਸ਼ ਲਾਉਂਦੇ ਰਹੇ ਹਨ, ਪਰ ਕਿਸੇ ਦੇ ਖ਼ਿਲਾਫ਼ ਭਿ੍ਰਸ਼ਟਾਚਾਰ ਦੇ ਕੋਈ ਸਬੂਤ ਪੇਸ਼ ਨਹੀਂ ਕਰ ਰਹੇ ਹਨ। ਜੇ ਉਨ੍ਹਾਂ ਕੋਲ ਸੱਚਮੁੱਚ ਹੀ ਪਿਛਲੀ ਸਰਕਾਰ ਦੇ ਮੰਤਰੀਆਂ ਖ਼ਿਲਾਫ਼ ਭਿ੍ਰਸ਼ਟਾਚਾਰ ਸਬੂਤ ਹਨ, ਤਾਂ ਇਨਾਂ ਨੂੰ ਜਨਤਕ ਕਰਨ।
ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ’ਚ ਮੀਡੀਆ ਨੂੰ ਸੰਬੋਧਨ ਕਰਦਿਆਂ ਮਲਵਿੰਦਰ ਸਿੰਘ ਕੰਗ ਨੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਉਪ ਮੁੱਖ ਮੰਤਰੀ ’ਤੇ ਸਵਾਲ ਚੁਕਦਿਆਂ ਕਿਹਾ ਕਿ ‘ਆਪ’ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਉਨ੍ਹਾਂ ਦੇ ਮੰਤਰੀ ਦਾ ਭਿ੍ਰਸ਼ਟਾਚਾਰ ਬਾਰੇ ਮਾਮਲਾ ਪਹੁੰਚਿਆ ਸੀ ਤਾਂ ਉਨ੍ਹਾਂ ਤੁਰੰਤ ਕਾਰਵਾਈ ਕੀਤੀ। ਮੁੱਖ ਮੰਤਰੀ ਨੇ ਆਪਣੇ ਮੰਤਰੀ ਨੂੰ ਤੁਰੰਤ ਬਰਖਾਸਤ ਕੀਤਾ ਅਤੇ ਜੇਲ੍ਹ ਭੇਜ ਦਿੱਤਾ। ਜੇ ਕੈਪਟਨ ਅਤੇ ਰੰਧਾਵਾ ਕੋਲ ਆਪਣੇ ਮੰਤਰੀਆਂ ਖ਼ਿਲਾਫ਼ ਸਬੂਤ ਸਨ ਤਾਂ ਉਨ੍ਹਾਂ ਨੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ?
ਕੰਗ ਨੇ ਕਿਹਾ ਕਿ ਕਾਂਗਰਸ ਦੇ ਪੰਜਾਬ ਪ੍ਰਧਾਨ ਅਤੇ ਸਾਬਕਾ ਆਵਾਜਾਈ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੀ ਕਿਹਾ ਸੀ ਕਿ ਉਨ੍ਹਾਂ ਦੇ ਵਿਭਾਗਾਂ ’ਚ ਵੱਡੇ ਪੱਧਰ ’ਤੇ ਭਿ੍ਰਸ਼ਟਾਚਾਰ ਹੋਏ ਹਨ, ਪਰ ਪਿਛਲੀਆਂ ਸਰਕਾਰਾਂ ਨੇ ਕੋਈ ਕਾਰਵਾਈ ਨਹੀਂ ਕੀਤੀ। ਇਹ ਬੇਹੱਦ ਗੰਭੀਰ ਅਤੇ ਪੰਜਾਬ ਦੇ ਹਿੱਤ ਨਾਲ ਜੁੜਿਆ ਮਾਮਲਾ ਹੈ, ਇਸ ਲਈ ਇੱਕ ਦੂਜੇ ’ਤੇ ਦੋਸ਼ ਲਾਉਣ ਦੀ ਥਾਂ ਕੈਪਟਨ ਅਤੇ ਰੰਧਾਵਾ ਪੰਜਾਬ ਪੁਲੀਸ ਨੂੰ ਭਿ੍ਰਸ਼ਟਾਚਾਰ ਦੇ ਸਬੂਤ ਦੇਣ। ਮਾਨ ਸਰਕਾਰ ਇਸ ’ਤੇ ਤੁਰੰਤ ਅਤੇ ਸਖ਼ਤ ਕਾਰਵਾਈ ਕਰੇਗੀ।
ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖੁੱਦ ਨੂੰ ਰਾਸ਼ਟਰ ਭਗਤ ਕਹਿੰਦੇ ਹਨ, ਜੇ ਉਹ ਸੱਚਮੁੱਚ ਰਾਸ਼ਟਰ ਭਗਤ ਅਤੇ ਪੰਜਾਬ ਹਿਤੈਸ਼ੀ ਹਨ, ਤਾਂ ਇੱਕ ਦੂਜੇ ’ਤੇ ਦੋਸ਼ ਲਾਉਣ ਦੀ ਰਾਜਨੀਤੀ ਕਰਨ ਦੀ ਥਾਂ ਉਹ ਮਾਨ ਸਰਕਾਰ ਦੇ ਭਿ੍ਰਸ਼ਟਾਚਾਰ ਮੁੱਕਤ ਪੰਜਾਬ ਬਣਾਉਣ ਦੀ ਮੁਹਿੰਮ ’ਚ ਸਹਿਯੋਗ ਕਰਨ ਅਤੇ ਭਿ੍ਰਸ਼ਟਾਚਾਰ ਖ਼ਿਲਾਫ਼ ਜਿਹੜੀ ਵੀ ਜਾਣਕਾਰੀ ਉਨ੍ਹਾਂ ਕੋਲ ਹੈ, ਉਸ ਨੂੰ ਸਾਝਾਂ ਕਰਨ। ਮਾਨ ਸਰਕਾਰ ’ਚ ਚਾਹੇ ਮੌਜ਼ੂਦਾ ਮੰਤਰੀ ਤੇ ਵਿਧਾਇਕ ਹੋਵੇ ਜਾਂ ਸਾਬਕਾ ਮੰਤਰੀ ਕਿਸੇ ਦੇ ਵੀ ਖ਼ਿਲਾਫ਼ ਭਿ੍ਰਸ਼ਟਾਚਾਰ ਦੇ ਸਬੂਤ ਮਿਲਦੇ ਹਨ ਤਾਂ ਉਹ ਬਖਸ਼ੇ ਨਹੀਂ ਜਾਣਗੇ। ਸਾਰੇ ਭਿ੍ਰਸ਼ਟਾਚਾਰੀ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Our Visitor

1901605