Wednesday, May 13, 2026
Home Blog Page 2486

ਮਾਨਸਾ ਪੁਲਿਸ ਨੇ ਲੁੱਟ-ਖੋਹ ਦਾ ਮਾਮਲੇ ਵਿਚ 3 ਘੰਟਿਆਂ ਅੰਦਰ ਮੁਲਜਿਮਾਂ ਨੂੰ ਕੀਤਾ ਕਾਬੂ

0

ਵਾਰਦਾਤ ਵਿੱਚ ਵਰਤੇ ਮੋੋਟਰਸਾਈਕਲ ਸਮੇਤ ਨਗਦੀ ਨੂੰ ਕੀਤਾ ਗਿਆ ਬਰਾਮਦ
ਪੰਜਾਬੀ ਖ਼ਬਰਸਾਰ ਬਿਉੂਰੋ
ਮਾਨਸਾ, 25 ਮਈ: ਜ਼ਿਲ੍ਹੇ ਦੇ ਕਸਬਾ ਭੀਖੀ ਵਿਖੇ ਝਪਟ ਮਾਰ ਕੇ ਮੋੋਬਾਇਲ ਫੋੋਨ ਤੇ ਨਗਦੀ ਖੋਹਣ ਦੀ ਵਾਰਦਾਤ ਕਰਨ ਵਾਲੇ ਮੁਲਜਿਮਾਂ ਨੂੰ ਮਾਨਸਾ ਪੁਲਿਸ ਵੱਲੋੋਂ 3 ਘੰਟਿਆਂ ਦੇ ਅੰਦਰ ਗਿ੍ਰਫਤਾਰ ਕਰਨ ਵਿੱਚ ਵੱਡੀ ਸਫਲਤਾਂ ਹਾਸਲ ਕੀਤੀ ਗਈ ਹੈ। ਗਿ੍ਰਫਤਾਰ ਮੁਲਜਿਮਾਂ ਪਾਸੋਂ ਵਾਰਦਾਤ ਦੌੌਰਾਨ ਵਰਤੇ ਮੋੋਟਰਸਾਈਕਲ ਅਤੇ ਖੋਹ ਕੀਤੀ ਨਗਦੀ 1000/-ਰੁਪਏ ਨੂੰ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਮਾਨਸਾ ਗੌਰਵ ਤੂੂਰਾ ਨੇ ਦੱਸਿਆ ਕਿ ਥਾਣਾ ਭੀਖੀ ਦੀ ਪੁਲਿਸ ਪਾਸ ਮੁਦੱਈ ਜਸਵੀਰ ਕੁਮਾਰ ਪੁੱਤਰ ਤੇਜਪਾਲ ਵਾਸੀ ਭੀਖੀ ਨੇ ਬਿਆਨ ਲਿਖਾਇਆ ਕਿ ਮਿਤੀ 11-05-2022 ਨੂੰ ਵਕਤ ਕਰੀਬ 9 ਵਜੇ ਰਾਤ ਉਹ ਦਾਣਾ ਮੰਡੀ ਤੋੋਂ ਬੱਸ ਅੱਡਾ ਭੀਖੀ ਵੱਲ ਪੈਦਲ ਜਾ ਰਿਹਾ ਸੀ ਅਤੇ ਉਹ ਆਪਣਾ ਸੈਮਸੰਗ ਕੰਪਨੀ ਦਾ ਮੋੋਬਾਇਲ ਫੋੋਨ ਕੰਨ ਤੇ ਲਗਾ ਕੇ ਸੁਣ ਰਿਹਾ ਸੀ ਤਾਂ 4 ਨਾਮਲੂਮ ਮੁਲਜਿਮ ਜਿਹਨਾਂ ਵਿੱਚੋੋ 2 ਮੋੋਟਰਸਾਈਕਲ ਤੇ ਸਵਾਰ ਸਨ ਅਤੇ 2 ਪੈਦਲ ਸਨ, ਨੇ ਝਪਟ ਮਾਰ ਕੇ ਉਸਨੂੰ ਧੱਕਾ ਦੇ ਕੇ ਉਸਦਾ ਮੋੋਬਾਇਲ ਫੋੋਨ ਖੋੋਹ ਲਿਆ ਅਤੇ ਮੋਬਾਇਲ ਫੋੋਨ ਦੇ ਕਵਰ ਵਿੱਚ ਪਾਏ 1000 ਰੁਪਏ ਵੀ ਲੈ ਕੇ ਮੌਕਾ ਤੋਂ ਭੱਜ ਗਏ। ਮੁਦੱਈ ਵੱਲੋੋਂ ਪੁਲਿਸ ਨੂੰ ਇਹ ਸੂਚਨਾ 24-05-2022 ਨੂੰ ਦਿੱਤੀ ਗਈ, ਜਿਸਤੋਂ ਬਾਅਦ ਪੁਲਿਸ ਨੇ ਪਰਚਾ ਦਰਜ਼ ਕਰਦਿਆਂ ਇੰਸਪੈਕਟਰ ਪਿ੍ਰਤਪਾਲ ਸਿੰਘ ਮੁੱਖ ਅਫਸਰ ਥਾਣਾ ਭੀਖੀ ਦੀ ਨਿਗਰਾਨੀ ਹੇਠ ਤਫਤੀਸੀ ਅਫਸਰ ਸ:ਥ: ਮੇਵਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਮੁਕੱਦਮੇ ਦੀ ਤਕਨੀਕੀ ਢੰਗਾਂ ਨਾਲ ਤੁਰੰਤ ਤਫਤੀਸ ਅਮਲ ਵਿੱਚ ਲਿਆ ਕੇ 3 ਘੰਟਿਆਂ ਦੇ ਅੰਦਰ ਮੁਕੱਦਮੇ ਵਿੱਚ ਮੋਬਾਇਲ ਫੋਨ ਖੋਹਣ ਵਾਲੇ 3 ਮੁਲਜਿਮਾਂ ਕੁਲਦੀਪ ਸਿੰਘ ਉਰਫ ਦੀਪ , ਸੰਦੀਪ ਸਿੰਘ ਅਤੇ ਗੁਰਜੀਤ ਸਿੰਘ ਵਾਸੀਅਨ ਕੋੋਟੜਾ ਕਲਾਂ ਨੂੰ ਗਿ੍ਰਫਤਾਰ ਕੀਤਾ। ਜਿਹਨਾਂ ਪਾਸੋਂ ਵਾਰਦਾਤ ਵਿੱਚ ਵਰਤੇ ਮੋੋਟਰਸਾਈਕਲ ਮਾਰਕਾ ਸਪਲੈਂਡਰ ਨੰਬਰੀ ਪੀਬੀ.31ਐਮ-1256 ਅਤੇ ਖੋੋਹ ਕੀਤੀ ਨਗਦੀ 1000/-ਰੁਪਏ ਨੂੰ ਬਰਾਮਦ ਕਰਕੇ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਚੌੌਥੇ ਮੁਲਜਿਮ ਮਹਾਂਵੀਰ ਸਿੰਘ ਦੀ ਗਿ੍ਰਫਤਾਰੀ ਨਹੀ ਹੋ ਸਕੀ ਹੈ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਗਿ੍ਰਫਤਾਰ ਮੁਲਜਿਮ ਸੰਦੀਪ ਸਿੰਘ ਵਿਰੁੱਧ ਪਹਿਲਾਂ ਵੀ ਚੋੋਰੀ ਦਾ ਮੁਕੱਦਮਾ ਦਰਜ਼ ਰਜਿਸਟਰ ਹੈ ਅਤੇ ਬਾਕੀ ਮੁਲਜਿਮਾਂ ਦੇ ਰਿਕਾਰਡ ਦੀ ਪੜਤਾਲ ਕੀਤੀ ਜਾ ਰਹੀ ਹੈ। ਗਿ੍ਰਫਤਾਰ ਤਿੰਨਾਂ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ 1 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿਹਨਾ ਪਾਸੋੋਂ ਪਹਿਲਾਂ ਕੀਤੀਆ ਅਜਿਹੀਆ ਹੋੋਰ ਵਾਰਦਾਤਾਂ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਹਨਾਂ ਪਾਸੋੋਂ ਅਹਿਮ ਸੁਰਾਗ ਲੱਗਣ ਦੀ ਸੰਭਾਵਨਾਂ ਹੈ।

ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

ਪੰਜਾਬੀ ਖ਼ਬਰਸਾਰ ਬਿਊਰੋ
ਨਵੀਂ ਦਿੱਲੀ, 25 ਮਈ: ਪਿਛਲੇ ਲੰਮੇ ਸਮੇਂ ਤੋਂ ਅੱਤਵਾਦੀਆਂ ਨੂੰ ਫੰਡਿਗ ਤੇ ਹੋਰਨਾਂ ਦੋਸ਼ਾਂ ਤਹਿਤ ਚੱਲ ਰਹੇ ਕੇਸਾਂ ਦਾ ਸਾਹਮਣਾ ਕਰ ਰਹੇ ਕਸਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਬੁੱਧਵਾਰ ਨੂੰ ਦਿੱਲੀ ਦੀ ਐੱਨਆਈਏ ਦੀ ਵਿਸੇਸ ਅਦਾਲਤ ਨੇ ਉਮਰ ਕੈਦ ਦੀ ਸਜਾ ਸੁਣਾਉਂਦਿਆਂ 10 ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਹੈ। ਮਲਿਕ ਨੂੰ 19 ਮਈ ਵਾਲੇ ਦਿਨ ਅੱਤਵਾਦੀਆਂ ਨੂੰ ਫੰਡਿੰਗ ਦੇ ਮਾਮਲੇ ਸਹਿਤ ਕੁੱਝ ਹੋਰਨਾਂ ਧਾਰਾਵਾਂ ‘ਚ ਵੀ ਦੋਸੀ ਠਹਿਰਾਇਆ ਗਿਆ ਸੀ। ਜਿਸਤੋਂ ਬਾਅਦ ਸ਼ਜਾ ਸੁਣਾਉਣ ਲਈ ਅੱਜ ਦਾ ਦਿਨ ਤੈਅ ਕੀਤਾ ਗਿਆ ਸੀ। ਹਾਲਾਂਕਿ ਇਸ ਮਾਮਲੇ ਵਿਚ ਜਾਂਚ ਏਜੰਸੀ ਐੱਨਆਈਏ ਨੇ ਦੋੋਸੀ ਮਲਿਕ ਨੂੰ ਮੌਤ ਦੀ ਸਜ਼ਾ ਦੇਣ ਦੀ ਅਪੀਲ ਕੀਤੀ ਸੀ ਪ੍ਰੰਤੂ ਵਿਸ਼ੇਸ਼ ਜੱਜ ਪ੍ਰਵੀਨ ਸਿੰਘ ਦੀ ਅਦਾਲਤ ਨੇ ਉਨ੍ਹਾਂ ਨੂੰ ਅੱਤਵਾਦੀਆਂ ਨੂੰ ਫੰਡਿਗ ਦੇ ਮਾਮਲੇ ਵਿਚ ਉਮਰ ਕੈਦ ਤੇ ਦੋ ਹੋਰਨਾਂ ਧਾਰਾਵਾਂ ਤਹਿਤ 10-10 ਸਾਲ ਦੀ ਕੈਦ ਸੁਣਾਈ ਹੈ। ਉਜ ਇਹ ਸਾਰੀਆਂ ਸਾਜ਼ਾਵਾਂ ਇਕੱਠੀਆਂ ਹੀ ਚੱਲਣਗੀਆਂ।

ਕਾਂਗਰਸ ਨੂੰ ਵੱਡਾ ਝਟਕਾ, ਕਪਿਲ ਸਿੱਬਲ ਨੇ ਕਾਂਗਰਸ ਛੱਡੀ

ਸਮਾਜਵਾਦੀ ਪਾਰਟੀ ਦੇ ਸਮਰਥਨ ਨਾਲ ਰਾਜ ਸਭਾ ਲਈ ਅਜਾਦ ਉਮੀਦਵਾਰ ਵਜੋਂ ਭਰੇ ਕਾਗਜ਼
ਪੰਜਾਬੀ ਖ਼ਬਰਸਾਰ ਬਿਊਰੋ
ਨਵੀਂ ਦਿੱਲੀ, 25 ਮਈ: ਪਹਿਲਾਂ ਹੀ ਲਗਾਤਾਰ ਮਿਲ ਰਹੀਆਂ ਹਾਰਾਂ ਕਾਰਨ ਵੱਡੇ ਝਟਕੇ ਸਹਿ ਰਹੀ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਇੱਕ ਹੋਰ ਵੱਡਾ ਝਟਕਾ ਲੱਗਿਆ ਜਦ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਨੇ ਸਮਾਜਵਾਦੀ ਪਾਰਟੀ ਦੇ ਸਮਰਥਨ ਨਾਲ ਆਜਾਦ ਉਮੀਦਵਾਰ ਵਜੋਂ ਰਾਜ ਸਭਾ ਲਈ ਨਾਮਜਦਗੀ ਕਾਗਜ ਦਾਖਲ ਕਰ ਦਿੱਤੇ। ਇਸਦੇ ਨਾਲ ਹੀ ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਉਹ ਕਾਂਗਰਸ ਪਾਰਟੀ ਛੱਡ ਚੁੱਕੇ ਹਨ ਤੇ 16 ਮਈ ਨੂੰ ਉਨ੍ਹਾਂ ਅਪਣਾ ਅਸਤੀਫ਼ਾ ਦੇ ਦਿੱਤਾ ਸੀ। ਹਾਲਾਂਕਿ ਇਸਤੋਂ ਪਹਿਲਾਂ ਉਨ੍ਹਾਂ ਦੇ ਅਸਤੀਫ਼ੇ ਦਾ ਕਿਧਰੇ ਜਿਕਰ ਨਹੀਂ ਆਇਆਸੀ। ਉਧਰ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਤੇ ਉਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ ਯਾਦਵ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਉਨ੍ਹਾਂ ਦੀ ਪਾਰਟੀ ਕਪਿਲ ਸਿੱਬਲ ਦਾ ਸਮਰਥਨ ਕਰੇਗੀ। ਵੱਡੀ ਗੱਲ ਇਹ ਵੀ ਹੈ ਕਿ ਸ਼੍ਰੀ ਸਿੱਬਲ ਵਲੋਂ ਰਾਜ ਸਭਾ ਲਈ ਨਾਮਜਦਗੀ ਦਾਖ਼ਲ ਕਰਨ ਸਮੇਂ ਪਾਰਟੀ ਦੇ ਮੁੱਖ ਜਨਰਲ ਸਕੱਤਰ ਰਾਮ ਗੋਪਾਲ ਯਾਦਵ ਸਹਿਤ ਵੱਡੇ ਆਗੂ ਹਾਜ਼ਰ ਰਹੇ। ਇੱਥੇ ਦਸਣਾ ਬਣਦਾ ਹੈ ਕਿ ਹੁਣ ਤਕ ਕਾਂਗਰਸ ਪਾਰਟੀ ਨੂੰ ਦਰਜ਼ਨਾਂ ਵੱਡੇ ਆਗੂ ਛੱਡ ਚੁੱਕੇ ਹਨ। ਜਿੰਨ੍ਹਾਂ ਵਿਚ ਪਿਛਲੇ ਦਿਨੀਂ ਪੰਜਾਬ ਕਾਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖ਼ੜ ਤੇ ਗੁਜਰਾਤ ਦੇ ਇੱਕ ਨੌਜਵਾਨ ਆਗੂ ਦਾ ਨਾਮ ਵੀ ਸ਼ਾਮਲ ਹੈ।

ਚਾਰ ਸਾਲ ਪੁਰਾਣੇ ਘਪਲੇ ਦੇ ਮਾਮਲੇ ਵਿਚ 6 ਮੁਅਤੱਲ, ਕੇਸ ਦਰਜ ਕਰਨ ਦੇ ਆਦੇਸ਼

0

ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਸਰਕਾਰ ਦਾ ਰਵਇਆ ਸਖਤ
ਸੁਖਜਿੰਦਰ ਮਾਨ
ਚੰਡੀਗੜ੍ਹ, 25 ਮਈ : – ਭ੍ਰਿਸ਼ਟਾਚਾਰ ਵਿਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂਜਾਵੇਗਾ, ਪਰ ਇਕ ਪੁਖਤਾ ਉਦਾਹਰਣ ਪੇਸ਼ ਕਰਦੇ ਹੋਏ ਮਨੋਹਰ ਲਾਲ ਦੀ ਅਗਵਾਈ ਵਾਲੀ ਸਰਕਾਰ ਨੇ ਸ਼ਹਿਰੀ ਸਥਾਨਕ ਵਿਭਾਗ ਦੇ ਕਰਮਚਾਰੀਆਂ ਨੂੰ ਸਾਲ 2017 ਅਤੇ 2018 ਯਾਨੀ ਚਾਰ ਸਾਲ ਪੁਰਾਣੇ ਘਪਲੇ ਦੇ ਮਾਮਲਿਆਂ ਵਿਚ ਮੁਅਤੱਲ ਕੀਤਾ ਹੈ। ਇਸ ਤੋਂ ਇਲਾਵਾ, ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਹਨ ਕਿ ਇੰਨ੍ਹਾਂ ਦੇ ਵਿਰੁੱਧ ਐਫਆਰਆਈ ਵੀ ਦਰਜ ਕੀਤੀ ਜਾਵੇ।
ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਸ਼ੁਰੂ ਤੋਂ ਹੀ ਵਾਰ-ਵਾਰ ਸਪਸ਼ਟ ਕਰਦੇ ਹਨ ਕਿ ਉਨ੍ਹਾਂ ਦੇ ਸਰਕਾਰ ਵਿਚ ਭ੍ਰਿਸ਼ੇਟਾਚਾਰ ਦੀ ਕੋਈ ਥਾਂ ਨਹੀਂ, ਚਾਹੇ ਸਰਕਾਰੀ ਕਰਮਚਾਰੀ ਹੋਣ ਜਾਂ ਅਧਿਕਾਰੀ ਹੋਣ। ਜੇਕਰ ਕੋਈ ਵੀ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸ਼ਾਮਿਲ ਪਾਇਆ ਗਿਆ ਤਾਂ ਉਸ ਨੂੰ ਛੱਡਿਆ ਨਹੀਂ ਜਾਵੇਗਾ।
ਇਸ ਸਬੰਧ ਵਿਚ ਇਥ ਸਰਕਾਰੀ ਬੁਲਾਰੇ ਨੇ ਵਿਸਤਾਰ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਚਾਰ ਸਾਲ ਪਹਿਲਾਂ ਸੀਐਮ ਵਿੰਡੋ ‘ਤੇ ਇੰਨ੍ਹਾਂ ਦੋਸ਼ੀ ਅਧਿਕਾਰੀਆਂ ਦੇ ਵਿਰੁੱਧ ਘਪਲੇ ਦੇ ਮਾਮਲੇ ਦੀ ਦੋ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਅਤੇ ਉਨ੍ਹਾਂ ਦੇ ਵਿਰੁੱਧ ਲਗਾਏ ਗਏ ਦੋਸ਼ਾਂ ਦੀ ਪੂਰਨ ਰੂਪ ਨਾਲ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੁੰ ਦੋਸ਼ੀ ਪਾਇਆ ਗਿਆ।
ਇੰਨ੍ਹਾਂ ਅਧਿਕਾਰੀਆਂ ਦੇ ਵਿਰੁੱਧ ਵਿਭਾਗ ਦੀ ਜਾਂਚ ਵਿਚ ਵੀ ਸਖਤ ਕਾਰਵਾਈ ਕਰਨ ਦੀ ਸਿਫਾਰਿਸ਼ ਕਰ ਕੇ ਇਕ ਪੁਖਤਾ ਉਦਾਹਰਣ ਪੇਸ਼ ਕੀਤਾ ਗਿਆ। ਵਿਭਾਗ ਦੀ ਜਾਂਚ ਦੀ ਰਿਪੋਰਟ ਹੋਣ ਦੇ ਬਾਅਦ ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਨਾ ਸਿਰਫ ਇੰਨ੍ਹਾਂ ਅਧਿਕਾਰੀਆਂ ਨੂੰ ਮੁਅਤੱਲ ਕੀਤਾ ਜਾਵੇ ਸਗੋ ਇੰਨ੍ਹਾਂ ਦੇ ਵਿਰੁੱਧ ਐਫਆਈਆਰ ਵੀ ਦਰਜ ਕਰਵਾਈ ਜਾਵੇ।

ਘਟਨਾਕ੍ਰਮ- ਮਾਮਲਾ ਕਿਵੇਂ ਉਜਾਗਰ ਹੋਇਆ
ਸਾਲ 2017 ਦੇ ਅਧਿਕਾਰਕ ਰਿਕਾਰਡ ਅਨੁਸਾਰ ਸੀਐਮ ਵਿੰਡੋਂ ‘ਤੇ ਜਿਲ੍ਹਾ ਨੁੰਹ ਵਿਚ ਪਾਲੜੀ ਰੋਡ ਤੋਂ ਸਦਰ ਪ੍ਰਾਇਡ ਸਕੂਲ ਤਕ, ਅਣਅਥੋਰਾਇਜਡ ਖੇਤਰ ਵਿਚ ਮਿੱਟੀ ਭਰਾਈ ਦੇ ਕੰਮ ਦੇ 50,000 ਰੁਪਏ ਤੋਂ 5 ਲੱਖ ਰੁਪਏ ਤਕ ਦੇ ਮੂਲ ਅੰਦਾਜਿਆਂ ਵਿਚ ਗੜਬੜੀ ਦੀ ਸ਼ਿਕਾਇਤ ਕੀਤੀ ਗਈ ਸੀ। ਇੰਨ੍ਹਾਂ ਅੰਦਾਜਿਆਂ ਨੂੰ ਸਮਰੱਥ ਅਧਿਕਾਰੀ ਦੇ ਅਨੁਮੋਦਨ ਦੇ ਬਿਨ੍ਹਾਂ ਸੋਧ ਕਰ ਦਿੱਤਾ ਗਿਆ। ਜਿਵੇਂ ਕਿ ਅਣਅਥੋਰਾਇਜਡ ਖੇਤਰਾਂ ਵਿਚ ਕੀਤੇ ਜਾਣ ਵਾਲੇ ਕੰਮ ਨਿਸ਼ਪਾਦਨ ਦੇ ਨਿਰਧਾਰਿਤ ਨਿਯਮਾਂ ਤੇ ਪ੍ਰਾਵਧਾਨਾਂ ਦੀ ਉਲੰਘਣਾ ਕਰ ਪੂਰੀ ਰਕਮ ਦਾ ਭੁਗਤਾਨ ਕਰ ਦਿਤਾ ਗਿਆ।
ਬਾਅਦ ਵਿਚ ਇਸ ਸ਼ਿਕਾਇਤ ਨੂੰ ਜਿਲ੍ਹਾ ਡਿਪਟੀ ਕਮਿਸ਼ਨਰ, ਨੁੰਹ ਨੂੰ ਭੇਜਿਆ ਗਿਆ ਅਤੇ ਜਿਲ੍ਹਾ ਡਿਪਟੀ ਕਮਿਸ਼ਨਰ ਦੀ ਜਾਂਚ ਰਿਪੋਰਟ ਵਿਚ ਟਿਪੱਣੀ ਕੀਤੀ ਗਈ ਕਿ, ਉਸ ਸਮੇਂ ਦੌਰਾਨ ਕੰਮ ਕਰ ਰਹੇ ਪੰਚਾਇਤੀ ਰਾਜ ਸੰਸਥਾਨ ਤੋਂ ਪ੍ਰਤੀਨਿਯੁਕਤੀ ‘ਤੇ ਆਏ ਸੀਨੀਅਰ ਇੰਜੀਨੀਅਰ ਜਸਮੀਰ, ਨਿਗਮ ਇੰਜੀਨੀਅਰ ਜਾਵੇਦ ਹੁਸੈਨ (ਹੁਣ ਨਗਰ ਪਰਿਸ਼ਦ ਨੁੰਹ ਵਿਚ ਤੈਨਾਨ), ਜੂਨੀਅਰ ਇੰਜੀਨੀਅਰ ਰਾਜੇਸ਼ ਦਲਾਲ (ਹੁਣ ਨਗਰ ਪਾਲਿਕਾ ਸਾਂਪਲਾ ਵਿਚ ਤੈਨਾਤ) ਅਤੇ ਨਿਗਮ ਇੰਜੀਨੀਅਰ ਲਕਣਮੀ ਚੰਦ ਰਾਘਵ (ਹੁਣ ਨਗਰ ਨਿਗਮ ਕਰਨਾਲ ਵਿਚ ਸਹਾਇਕ ਇੰਜੀਨੀਅਰ ਦੇ ਅਹੁਦੇ ‘ਤੇ ਤੈਨਾਤ) ਦੇ ਵਿਰੁੱਧ ਸਹੀ ਕਾਰਵਾਈ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ।
ਜਦੋਂ ਕਿ ਇਸੀ ਤਰ੍ਹਾ ਦੀ ਇਕ ਸ਼ਿਕਾਇਤ ਪ੍ਰਾਪਤ ਹੋਈ ਜੋ ਕਿ ਸਾਲ 2018 ਵਿਚ ਬਵਾਨੀਖੇੜਾ ਸ਼ਹਿਰ ਦੀ ਮੁੱਖ ਸੜਕ ‘ਤੇ ਗਲੀਆਂ ਦੀ ਲਾਇਟਾਂ ਲਗਾਉਣ ਦੇ ਸਬੰਧ 18 ਦਸੰਬਰ, 2016 ਨੂੰ ਮੁੱਖ ਮੰਤਰੀ ਐਲਾਨ ਕੋਡ ਨੰਬਰ 18152 ਦੇ ਤਹਿਤ 99.73 ਲੱਖ ਰੁਪਏ ਦੇ ਕਾਰਜ ਦੇ ਟੈਂਡਰ ਮੰਗਣ ਬਾਰੇ ਸੀ। ਇਸ ਵਿਚ ਸਹੀ ਟੈਂਡਰਿੰਗ ਪ੍ਰਕ੍ਰਿਆ ਨੂੰ ਆਪਣਾਇਆ ਨਹੀਂ ਗਿਆ ਅਤੇ ਇਸ ਵਿਚ ਟੈਕਨੀਕਲ ਬਿਡ ਨਾਲ ਸਬੰਧਿਤ ਦਸਤਾੇਵਜਾਂ ਦੀ ਕਾਪੀ ਆਨਲਾਇਨ ਟੈਕਨੀਕਲ ਬਿਡ ਖੋਲਣ ਦੀ ਮਿੱਤੀ 9 ਅਪ੍ਰੈਲ, 2018 ਦੇ ਥਾਂ 6 ਅਪ੍ਰੈਲ, 2018 ਨੂੰ ਹੀ ਪ੍ਰਾਪਤ ਕਰ ਲਈ ਗਈ।
ਇਸ ਮਾਮਲੇ ਦੀ ਵਧੀਕ ਡਿਪਟੀ ਕਮਿਸ਼ਨਰ, ਭਿਵਾਨੀ ਵੱਲੋਂ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੇ ਆਪਣੇ ਰਿਪੋਰਟ ਵਿਚ ਕਿਹਾ ਹੈ ਕਿ ਸ਼ੁਰੂਆਤੀ ਪੱਧਰ ‘ਤੇ ਟਂੈਡਰ ਪ੍ਰਕ੍ਰਿਆ ਦੇ ਨਿਯਮਾਂ ਦਾ ਪਾਲਣ ਨਹੀਂ ਕੀਤਾ ਗਿਆ ਹੈ। ਨਗਰ ਇੰਜੀਨੀਅਰ ਪੰਕਜ ਢਾਂਡਾ (ਹੁਣ ਨਗਰ ਨਿਗਮ ਯਮੁਨਾਨਗਰ ਵਿਚ ਸਹਾਇਕ ਇੰਜੀਨੀਅਰ ਦੇ ਅਹੁਦੇ ‘ਤੇ ਤੈਨਾਤ) ਠਤ ਨਗਰਪਾਲਿਕਾ ਬਵਾਲੀਖੇੜਾ ਦੇ ਉਸ ਸਮੇਂ ਦੇ ਇੰਜੀਨੀਅਰ (ਹੁਣ ਨਗਰ ਨਿਗਮ ਹਿਸਾਰ ਵਿਚ ਕੰਮ ਕਰ ਰਹੇ) ਵੱਲੋਂ ਕੀਤੀ ਗਈ ਲਾਪ੍ਰਵਾਹੀ ਤੇ ਖਾਮੀਆਂ ਜਾਂਚ ਰਿਪੋਰਟ ਵਰਨਣ ਹੈ।

ਅਧਿਆਪਕਾਂ ਤੇ ਬੱਚਿਆਂ ਸਿਰੋਂ ਫਰਜ਼ੀ ਨਤੀਜਿਆਂ ਦਾ ਬੋਝ ਘਟਾਇਆ ਜਾਵੇਗਾ: ਮੀਤ ਹੇਅਰ

0

ਮਿਆਰੀ ਸਿੱਖਿਆ ਦੇ ਟੀਚੇ ਦੀ ਪੂਰਤੀ ਲਈ ਪ੍ਰਮਾਣਿਕ ਨਤੀਜਿਆਂ ਨੂੰ ਲੈ ਕੇ ਅੱਗੇ ਵਧਿਆ ਜਾਵੇਗਾ
ਸਿੱਖਿਆ ‘ਤੇ ਸੰਵਾਦ ਵਿਸ਼ੇ ਉਤੇ ਬੋਲਦਿਆਂ ਮੀਤ ਹੇਅਰ ਨੇ ਸਿੱਖਿਆ ਤੇ ਖੇਡ ਵਿਭਾਗ ਦਾ ਰੋਡਮੈਪ ਸਾਂਝਾ ਕੀਤਾ
ਸੁਖਜਿੰਦਰ ਮਾਨ
ਚੰਡੀਗੜ੍ਹ, 25 ਮਈ: ਪੰਜਾਬ ਨੂੰ ਸਿੱਖਿਆ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮਿਆਰੀ ਸਿੱਖਿਆ ਦੇ ਟੀਚਿਆਂ ਦੀ ਪ੍ਰਾਪਤੀ ਲਈ ਅਧਿਆਪਕਾਂ ਤੇ ਬੱਚਿਆਂ ਸਿਰੋਂ ਫਰਜ਼ੀ ਨਤੀਜਿਆਂ ਦਾ ਬੋਝ ਘਟਾਇਆ ਜਾਵੇਗਾ ਅਤੇ ਸਿਰਫ ਪ੍ਰਮਾਣਿਕ ਨਤੀਜੇ ਹੀ ਅੱਗੇ ਲੈ ਕੇ ਜਾਏ ਜਾਣਗੇ। ਇਹ ਗੱਲ ਪੰਜਾਬ ਦੇ ਸਿੱਖਿਆ ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਕ ਨਿੱਜੀ ਚੈਨਲ ਵੱਲੋਂ ‘ਸਿੱਖਿਆ ‘ਤੇ ਸੰਵਾਦ’ ਵਿਸ਼ੇ ਉਤੇ ਕਰਵਾਏ ਪ੍ਰੋਗਰਾਮ ਦੌਰਾਨ ਬੋਲਦਿਆਂ ਕਹੀ।
ਸਿੱਖਿਆ ਤੇ ਖੇਡ ਵਿਭਾਗ ਦਾ ਰੋਡਮੈਪ ਸਾਂਝਾ ਕਰਦਿਆਂ ਸ੍ਰੀ ਮੀਤ ਹੇਅਰ ਨੇ ਦੱਸਿਆ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ ਲੋਕਾਂ ਨੂੰ ਆਸ ਜਾਗੀ ਕਿ ਸਿੱਖਿਆ ਖੇਤਰ ਨੂੰ ਤਰਜੀਹ ਮਿਲੇਗੀ। ਸਿੱਖਿਆ ਖੇਤਰ ਵਿੱਚ ਸੁਧਾਰਾਂ ਲਈ ਕਾਰਗਾਰ ਨੀਤੀ ਬਣਾਉਣ ਲਈ ਹੇਠਲੇ ਪੱਧਰ ‘ਤੇ ਸਕੂਲਾਂ ਦੇ ਦੌਰੇ ਕਰਕੇ ਅਧਿਆਪਕਾਂ, ਵਿਦਿਆਰਥੀਆਂ ਇਥੋਂ ਤੱਕ ਕਿ ਦਰਜਾ ਚਾਰ ਕਰਮਚਾਰੀਆਂ ਤੋਂ ਵੀ ਫੀਡਬੈਕ ਹਾਸਲ ਕੀਤੀ ਜਾ ਰਹੀ ਹੈ। ਇਸੇ ਫੀਡਬੈਕ ਤੋਂ ਪਤਾ ਲੱਗਿਆ ਕਿ ਆਨਲਾਈਨ ਕਲਾਸਾਂ ਨੇ ਸਿੱਖਿਆ ਉਤੇ ਬਹੁਤ ਮਾੜਾ ਅਸਰ ਪਾਇਆ ਕਿਉਂਕਿ ਵਿਦਿਆਰਥੀਆਂ ਕੋਲ ਸਮਾਰਟ ਫੋਨ ਹੀ ਨਹੀਂ ਸੀ।
ਸਿੱਖਿਆ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪਹਿਲੇ ਨੰਬਰ ਉਤੇ ਆਉਣ ਦੀ ਹੋੜ ਨੇ ਬੇਸਲਾਈਨ ਨਤੀਜੇ ਫਰਜ਼ੀ ਤੌਰ ‘ਤੇ ਬਿਹਤਰ ਦਿਖਾਉਣ ਕਰਕੇ ਸਿੱਖਿਆ ਉਤੇ ਮਾੜਾ ਅਸਰ ਪਾਇਆ। ਸਕੂਲਾਂ ਦੇ ਦੌਰਿਆਂ ਸਮੇਂ ਖੁਦ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਸਿੱਖਿਆ ਦੇ ਮਾੜੇ ਪੱਧਰ ਦਾ ਪਤਾ ਲੱਗਿਆ। ਸਾਡੀਆਂ ਪਿਛਲੀਆਂ ਸਰਕਾਰਾਂ ਵੱਲੋਂ ਬੁਨਿਆਦੀ ਸਹੂਲਤਾਂ ਖਾਸ ਕਰਕੇ ਦਰਜਾ ਚਾਰ ਕਰਮਚਾਰੀ ਤੱਕ ਵੀ ਨਹੀਂ ਦਿੱਤੇ ਗਏ ਪਰ ਸਕੂਲਾਂ ਉਤੇ ਬਿਹਤਰ ਨਤੀਜੇ ਦਿਖਾਉਣ ਲਈ ਫਰਜ਼ੀ ਬੇਸ ਲਾਈਨ ਨਤੀਜੇ ਤਿਆਰ ਕਰ ਕੇ ਚੰਗੇ ਦਿਖਾਉਣ ਲਈ ਆਖਿਆ ਗਿਆ ਜਿਸ ਲਈ ਮਿੱਥ ਕੇ ਤਰੀਕੇ ਨਾਲ ਨਕਲ ਕਰਵਾਈ ਜਾਂਦੀ ਰਹੀ। ਇਹੋ ਕਾਰਨ ਹੈ ਕਿ ਸਾਡੇ ਸਭ ਤੋਂ ਕਾਬਲ ਅਤੇ ਯੋਗ ਅਧਿਆਪਕ ਹੋਣ ਦੇ ਬਾਵਜੂਦ ਸਰਕਾਰੀ ਸਕੂਲਾਂ ਦਾ ਸਿਸਟਮ ਮਾੜਾ ਹੈ। ਹਾਲਾਂਕਿ ਕਈ ਸਰਕਾਰੀ ਸਕੂਲ ਆਪਣੇ ਬਲਬੂਤੇ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਪਾ ਰਹੇ ਹਨ। ਉਨ੍ਹਾਂ ਸਰਹੱਦੀ ਜ਼ਿਲੇ ਫਾਜ਼ਿਲਕਾ ਦੇ ਇਕ ਸਕੂਲ ਦੀ ਉਦਾਹਰਨ ਵੀ ਦਿੱਤੀ। ਕਈ ਸਕੂਲਾਂ ਵਿੱਚ ਬੱਚਿਆਂ ਦੇ ਬਿਹਤਰ ਨਤੀਜੇ ਵੀ ਵੇਖੇ। ਇਹ ਸਕੂਲ ਬਿਨਾਂ ਸਰਕਾਰੀ ਮੱਦਦ ਉਤੇ ਆੁਪਣੇ ਬਲਬੂਤੇ ਵਧੀਆ ਚੱਲ ਰਹੇ ਹਨ।
ਸ੍ਰੀ ਮੀਤ ਹੇਅਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਜੋਕੇ ਅਤੇ ਭਵਿੱਖੀ ਸਮੇਂ ਦੀ ਲੋੜ ਮੁਤਾਬਕ ਅਤੇ ਉਦਯੋਗਾਂ ਦੀ ਮੰਗ ਅਨੁਸਾਰ ਸਿਲੇਬਸ ਤਿਆਰ ਕਰਨ ਦੀ ਲੋੜ ਹੈ, ਖਾਸ ਕਰਕੇ ਭੂਗੋਲਿਕ ਖਿੱਤੇ ਦੀਆਂ ਮੰਗਾਂ ਅਨੁਸਾਰ ਪ੍ਰੈਕਟੀਕਲ ਸਿਲੇਬਸ ਦੀ ਜ਼ਰੂਰਤ ਹੈ ਅਤੇ ਇਸ ਉਪਰ ਹੁਣ ਸਰਕਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸੁਝਾਅ ਨਾਲ ਹੀ ਨੀਤੀਆਂ ਬਣਾ ਰਹੇ ਹਾਂ। ਸਰਕਾਰੀ ਨੌਕਰੀਆਂ ਦੇ ਯੋਗ ਬਣਾਉਣ ਲਈ ਵਿਦਿਆਰਥੀ ਤਿਆਰ ਕਰਨ ਤੋਂ ਇਲਾਵਾ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕਰਨ ਉਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਨਾਮਣਾ ਖੱਟਣ ਵਾਲੇ ਨੌਜਵਾਨਾਂ ਨੂੰ ਉਹ ਨਿੱਜੀ ਤੌਰ ‘ਤੇ ਹੱਲਾਸ਼ੇਰੀ ਦੇਣ ਲਈ ਮਿਲਣਗੇ ਤਾਂ ਜੋ ਹੋਰ ਨੌਜਵਾਨ ਵੀ ਪ੍ਰੇਰਿਤ ਹੋ ਸਕਣਗੇ।
ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਖੇਡਾਂ ਵਿੱਚ ਪੰਜਾਬ ਪਹਿਲੇ ਤੋਂ 17ਵੇਂ-18ਵੇਂ ਨੰਬਰ ‘ਤੇ ਖਿਸਕ ਗਿਆ। ਸਿੱਖਿਆ ਦੇ ਨਾਲ ਖੇਡਾਂ ਦੇ ਖੇਤਰ ਵਿੱਚ ਵੀ ਕ੍ਰਾਂਤੀ ਲਿਆਉਣ ਲਈ ਸੂਬਾ ਸਰਕਾਰ ਕੰਮ ਕਰ ਰਹੀ ਹੈ ਜਿਸ ਦੇ ਪੰਜ ਸਾਲਾਂ ਅੰਦਰ ਚੰਗੇ ਨਤੀਜੇ ਸਾਹਮਣੇ ਆਉਣਗੇ। ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਮੁੜ ਬਹਾਲ ਕੀਤੀ ਜਾਵੇਗੀ।

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ

0

ਸੁਖਜਿੰਦਰ ਮਾਨ
ਬਠਿੰਡਾ, 25 ਮਈ: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੇ ਟਰੇਨਿੰਗ ਅਤੇ ਪਲੇਸਮੈਂਟ ਵਿਭਾਗ ਨੇ ਸਕੂਲ ਆਫ਼ ਆਰਕੀਟੈਕਚਰ ਐਂਡ ਪਲੈਨਿੰਗ, ਐਮ.ਆਰ.ਐਸ.ਪੀ.ਟੀ.ਯੂ. ਵਿਭਾਗ ਦੇ ਵਿਦਿਆਰਥੀਆਂ ਲਈ ਚੰਡੀਗੜ੍ਹ ਕੈਪੀਟਲ ਕੰਪਲੈਕਸ ਦੇ ਹਿੱਸੇ ਵਜੋਂ ਪੰਜਾਬ ਵਿਧਾਨ ਸਭਾ – ਯੂਨੈਸਕੋ ਦੀ ਵਿਸ਼ਵ ਵਿਰਾਸਤ ਸਥਾਨ ਦਾ ਵਿਦਿਅਕ ਦੌਰਾ ਕੀਤਾ।
ਜਾਣਕਾਰੀ ਸਾਂਝੀ ਕਰਦੇ ਹੋਏ, ਆਰਕੀਟੈਕਚਰ ਵਿਭਾਗ ਦੇ ਮੁਖੀ ਡਾ. ਭੁਪਿੰਦਰ ਪਾਲ ਸਿੰਘ ਢੋਟ, ਡੀਨ ਇੰਡਸਟਰੀ ਲਿੰਕੇਜ ਐਂਡ ਕੰਸਲਟੈਂਸੀ, ਡਾ. ਮਨਜੀਤ ਬਾਂਸਲ ਅਤੇ ਡਾਇਰੈਕਟਰ-ਟ੍ਰੇਨਿੰਗ ਐਂਡ ਪਲੇਸਮੈਂਟ, ਸ੍ਰੀ ਹਰਜੋਤ ਸਿੰਘ ਸਿੱਧੂ ਨੇ ਕਿਹਾ ਵਿਜ਼ਿਟ ਦੌਰਾਨ ਵਿਦਿਆਰਥੀਆਂ ਨੂੰ ਮਾਸਟਰ ਆਰਕੀਟੈਕਟ ਲੀ ਕੋਰਬੁਜ਼ੀਅਰ ਦੇ ਡਿਜ਼ਾਈਨ ਫ਼ਲਸਫ਼ਿਆਂ ਬਾਰੇ ਜਾਣੂ ਕਰਵਾਇਆ ਗਿਆ। ਟੇਪੇਸਟ੍ਰੀਜ਼, ਕੰਧ-ਚਿੱਤਰਾਂ ਅਤੇ ਪੇਂਟਿੰਗਾਂ ਨੂੰ ਦੇਖਦੇ ਹੋਏ ਵਿਦਿਆਰਥੀਆਂ ਨੇ ਕੋਰਬੁਜ਼ੀਅਰ ਦੇ ਰੰਗ ਸਿਧਾਂਤ ਨੂੰ ਉਸ ਦੀਆਂ ਰਚਨਾਵਾਂ ਨਾਲ ਜੋੜਿਆ।
ਭਾਰਤੀ ਸੰਸਕ੍ਰਿਤੀ ਅਤੇ ਆਰਕੀਟੈਕਚਰ ਨਾਲ ਸਬੰਧਤ ਵੱਖੋ-ਵੱਖਰੇ ਨਮੂਨੇ ਰੱਖਣ ਵਾਲੇ ਐਕਸਪੋਜ਼ਡ ਕੰਕਰੀਟ ਦੇ ਵਧੀਆ ਫਿਨਿਸ਼ ਦੁਆਰਾ ਸਪੱਸ਼ਟ ਤੌਰ ‘ਤੇ ਦਿਖਾਈ ਦਿੰਦਾ ਸੀ। ਨਾਲ ਆਏ ਮਾਹਿਰਾਂ ਨੇ ਇਤਿਹਾਸ, ਤਕਨੀਕੀ ਅਪਗ੍ਰੇਡੇਸ਼ਨ, ਸਰਕੂਲੇਸ਼ਨ ਪੈਟਰਨ, ਸੇਵਾਵਾਂ ਆਦਿ ਬਾਰੇ ਜਾਣਕਾਰੀ ਦਿੱਤੀ। ਸਪੇਸ ਦਾ ਅੰਦਰੂਨੀ ਇਲਾਜ ਧੁਨੀ ਵਿਗਿਆਨ, ਕੁਦਰਤੀ ਰੋਸ਼ਨੀ, ਹਵਾਦਾਰੀ, ਪੈਮਾਨੇ ਅਤੇ ਅਨੁਪਾਤ ਨਾਲ ਸਬੰਧਤ ਅਧਿਐਨਾਂ ਦੇ ਸੰਪੂਰਨ ਉਪਯੋਗ ਨੂੰ ਦਰਸਾਉਂਦਾ ਹੈ।
ਵਿਦਿਆਰਥੀ ਇੱਕ ਹੀ ਇਮਾਰਤ ਵਿੱਚ ਦੋ ਵੱਖ-ਵੱਖ ਢਾਂਚੇ ਪ੍ਰਣਾਲੀਆਂ ਜਿਵੇਂ ਕਿ ਬਲਕ ਐਕਟਿਵ ਅਤੇ ਸਰਫੇਸ ਐਕਟਿਵ ਨੂੰ ਸ਼ਾਮਲ ਦੇਖ ਕੇ ਹੈਰਾਨ ਰਹਿ ਗਏ। ਵਿਦਿਆਰਥੀਆਂ ਨੇ ਕੈਪੀਟਲ ਕੰਪਲੈਕਸ ਦਾ ਇੱਕ ਹਿੱਸਾ ‘ਟਾਵਰ ਆਫ਼ ਸ਼ੈਡੋ’ ਦਾ ਦੌਰਾ ਕਰਨ ‘ਤੇ ਸਿੱਧੇ ਸੂਰਜੀ ਲਾਭਾਂ ਨੂੰ ਨਿਯੰਤਰਿਤ ਕਰਨ ਦੇ ਵਿਗਿਆਨ ਦੀ ਪ੍ਰਸ਼ੰਸਾ ਕੀਤੀ। ਲੀ ਕੋਰਬੁਜ਼ੀਅਰ ਨੇ ਬਾਹਰੀ ਸ਼ੈਡਿੰਗ ਯੰਤਰਾਂ ਦੀ ਕੁਸ਼ਲ ਵਰਤੋਂ ਦੁਆਰਾ ਕੰਪਲੈਕਸ ਦੀਆਂ ਸਾਰੀਆਂ ਇਮਾਰਤਾਂ ਵਿੱਚ ਇਸ ਵਿਗਿਆਨ ਨੂੰ ਬਹੁਤ ਵਧੀਆ ਢੰਗ ਨਾਲ ਸ਼ਾਮਲ ਕੀਤਾ ਹੈ।
ਡਾਇਰੈਕਟਰ-ਟ੍ਰੇਨਿੰਗ ਐਂਡ ਪਲੇਸਮੈਂਟ, ਸ੍ਰੀ ਹਰਜੋਤ ਸਿੰਘ ਸਿੱਧੂ ਨੇ ਮਾਨਯੋਗ ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਦਾ ਦੌਰਾ ਕਰਨ ਦਾ ਮੌਕਾ ਪ੍ਰਦਾਨ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਹਨਾਂ ਅੱਗੇ ਕਿਹਾ ਵਿਦਿਆਰਥੀਆਂ ਲਈ ਹੈਰੀਟੇਜ ਸਾਈਟ ਦਾ ਦੌਰਾ ਸਿੱਖਣ ਦਾ ਇੱਕ ਮਹੱਤਵਪੂਰਨ ਹਿੱਸਾ ਹੈ ਅਤੇ ਸਾਡੀ ਯੂਨੀਵਰਸਿਟੀ ਦਾ ਉਦੇਸ਼ ਅਸਲ ਸੰਸਾਰ ਨਾਲ ਸਾਡੇ ਵਿਦਿਆਰਥੀਆਂ ਦੇ ਆਪਸੀ ਤਾਲਮੇਲ ਨੂੰ ਬਣਾਈ ਰੱਖਣਾ ਹੈ। ਸਕੂਲ ਆਫ ਆਰਕੀਟੈਕਚਰ ਐਂਡ ਪਲੈਨਿੰਗ ਵਿਭਾਗ ਦੇ ਪ੍ਰੋ, ਕਪਿਲ ਅਰੋੜਾ ਅਤੇ ਪ੍ਰੋ. ਕੋਨਿਕਾ ਸ਼ਰਮਾ ਵੀ ਵਿਦਿਆਰਥੀਆਂ ਦੇ ਨਾਲ ਇਸ ਵਿਦਿਅਕ ਦੌਰੇ ਤੇ ਗਏ।

ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦੇ ਸਨਮਾਨ ਲਈ ਖੇਡ ਨੀਤੀ ਵਿੱਚ ਸੋਧ ਕੀਤੀ ਜਾਵੇਗੀ: ਮੀਤ ਹੇਅਰ

0

ਖੇਡ ਮੰਤਰੀ ਨੇ ਥੌਮਸ ਕੱਪ ਵਿਜੇਤਾ ਧਰੁਵ ਕਪਿਲਾ ਨੂੰ ਉਸ ਦੇ ਘਰ ਪਹੁੰਚ ਕੇ ਮੁੱਖ ਮੰਤਰੀ ਤਰਫੋਂ ਵਧਾਈ ਦਿੱਤੀ
ਸੁਖਜਿੰਦਰ ਮਾਨ
ਲੁਧਿਆਣਾ, 25 ਮਈ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਥੌਮਸ ਕੱਪ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਬੈਡਮਿੰਟਨ ਟੀਮ ਦੇ ਖਿਡਾਰੀ ਧਰੁਵ ਕਪਿਲਾ ਜੋ ਪੰਜਾਬ ਦਾ ਵਸਨੀਕ ਹੈ, ਨੂੰ ਲੁਧਿਆਣਾ ਸਥਿਤ ਉਨ੍ਹਾਂ ਦੇ ਘਰ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਮਾਨ ਤਰਫੋਂ ਵਧਾਈ ਦਿੱਤੀ।ਸ੍ਰੀ ਮੀਤ ਹੇਅਰ ਨੇ ਕਿਹਾ ਕਿ ਧਰੁਵ ਨੇ ਨਾ ਸਿਰਫ ਪੰਜਾਬ ਬਲਕਿ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ।ਇਸ ਖਿਡਾਰੀ ਉੱਪਰ ਪੂਰੇ ਸੂਬੇ ਨੂੰ ਮਾਣ ਹੈ। ਧਰੁਵ ਦੀ ਇਹ ਪ੍ਰਾਪਤੀ ਨਵੀਂ ਉਮਰ ਦੇ ਖਿਡਾਰੀਆਂ ਲਈ ਪ੍ਰੇਰਨਾ ਦਾ ਸ੍ਰੋਤ ਬਣੇਗੀ। ਉਨ੍ਹਾਂ ਕਿਹਾ ਕਿ ਅਜਿਹੇ ਖਿਡਾਰੀ ਸਾਡੇ ਅਸਲ ਰੋਲ ਮਾਡਲ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਧਰੁਵ ਨੂੰ ਨਿੱਜੀ ਤੌਰ ਉੱਤੇ ਮਿਲ ਕੇ ਵਧਾਈ ਦੇਣਗੇ।
ਖੇਡ ਮੰਤਰੀ ਮੀਤ ਹੇਅਰ ਨੇ ਆਖਿਆ ਕਿ ਪੰਜਾਬ ਦੀ ਖੇਡ ਨੀਤੀ ਵਿੱਚ ਬਹੁਤ ਤਰੁੱਟੀਆਂ ਹਨ ਜਿਸ ਕਾਰਨ ਪੰਜਾਬ ਖੇਡਾਂ ਵਿੱਚ ਪਛੜ ਗਿਆ। ਥੌਮਸ ਕੱਪ ਸਮੇਤ ਕਈ ਵੱਡੇ ਮੁਕਾਬਲਿਆਂ ਦੇ ਜੇਤੂਆਂ ਲਈ ਨਗਦ ਇਨਾਮ ਦੇਣਾ ਖੇਡ ਨੀਤੀ ਦਾ ਹਿੱਸਾ ਨਹੀਂ ਹੈ। ਖੇਡ ਨੀਤੀ ਵਿੱਚ ਸੋਧ ਕਰ ਕੇ ਇਹ ਕਮੀ ਦੂਰ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਵਿੱਚ ਖੇਡ ਸਟੇਡੀਅਮ ਤਾਂ ਬਣਾ ਲਏ ਪਰ ਗਰਾਊਂਡ ਤਿਆਰ ਨਹੀਂ ਕੀਤੇ, ਇੱਥੋਂ ਤੱਕ ਕਿ ਖਿਡਾਰੀਆਂ ਨੂੰ ਖੇਡਾਂ ਦਾ ਸਮਾਨ ਨਹੀਂ ਮੁਹੱਈਆ ਕਰਵਾਇਆ ਗਿਆ। ਹੁਣ ਸਾਡੀ ਸਰਕਾਰ ਵੱਲੋਂ ਖੇਡ ਢਾਂਚੇ ਨੂੰ ਹੇਠਲੇ ਪੱਧਰ ਉੱਤੇ ਮਜ਼ਬੂਤ ਕਰਨ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਤਾਂ ਜੋ ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕੀਤੀ ਜਾ ਸਕੇ।
ਖੇਡ ਮੰਤਰੀ ਨੇ ਧਰੁਵ ਦੇ ਮਾਤਾ-ਪਿਤਾ ਗਗਨ ਕਪਿਲਾ ਤੇ ਸ਼ਿਵਾਨੀ ਕਪਿਲਾ ਅਤੇ ਧਰੁਵ ਦੇ ਕੋਚ ਆਨੰਦ ਤਿਵਾੜੀ ਨੂੰ ਵੀ ਵਧਾਈ ਦਿੱਤੀ।ਧਰੁਵ ਨੂੰ ਭਵਿੱਖ ਵਿੱਚ ਹੋਰ ਵੀ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।ਉਨ੍ਹਾਂ ਧਰੁਵ ਨਾਲ ਖੇਡ ਸੰਬੰਧੀ ਗੱਲਬਾਤ ਕਰਦਿਆਂ ਆਉਣ ਵਾਲੇ ਖੇਡ ਮੁਕਾਬਲਿਆਂ ਅਤੇ ਕੈਂਪ ਸੰਬੰਧੀ ਜਾਣਕਾਰੀ ਲਈ।ਇਸ ਮੌਕੇ ਧਰੁਵ ਨੇ ਖੇਡ ਮੰਤਰੀ ਨੂੰ ਆਪਣਾ ਬੈਡਮਿੰਟਨ ਰੈਕੇਟ ਵੀ ਤੋਹਫ਼ੇ ਦੇ ਰੂਪ ਵਿੱਚ ਦਿੱਤਾ।ਇਸ ਮੌਕੇ ਸਥਾਨਕ ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਏ.ਡੀ.ਸੀ. ਅਨੀਤਾ ਦਰਸ਼ੀ ਤੇ ਐਸ.ਡੀ.ਐਮ. ਜਗਦੀਪ ਸਹਿਗਲ ਵੀ ਮੌਜੂਦ ਸਨ।

ਟਰਾਂਸਪੋਰਟ ਮੰਤਰੀ ਵੱਲੋਂ ਸੜਕ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਵੱਧ ਹਾਦਸੇ ਵਾਲੀਆਂ ਥਾਵਾਂ ਛੇਤੀ ਦਰੁਸਤ ਕਰਨ ਦੀ ਹਦਾਇਤ

0

ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਨਾਲ ਸਬੰਧਤ ਵਿਭਾਗਾਂ ਅਤੇ ਏਜੰਸੀਆਂ ਨੂੰ ਨਿਰਦੇਸ਼
ਸਕੱਤਰ ਟਰਾਂਸਪੋਰਟ ਨੂੰ ਕੰਮ ਛੇਤੀ ਪੂਰਾ ਕਰਨ ਲਈ ਸਮੂਹ ਵਿਭਾਗਾਂ ਨੂੰ ਪੱਤਰ ਲਿਖਣ ਲਈ ਕਿਹਾ
ਫ਼ੇਜ਼-2 ਅਧੀਨ ਸ਼ਨਾਖ਼ਤ ਕੀਤੀਆਂ ਵੱਧ ਹਾਦਸਿਆਂ ਵਾਲੀਆਂ 407 ਨਵੀਆਂ ਥਾਵਾਂ ‘ਤੇ ਤੁਰੰਤ ਕੰਮ ਸ਼ੁਰੂ ਕਰਨ ਦੇ ਨਿਰਦੇਸ਼
ਸੁਖਜਿੰਦਰ ਮਾਨ
ਚੰਡੀਗੜ੍ਹ, 25 ਮਈ:ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸੜਕਾਂ ਨਾਲ ਸਬੰਧਤ ਸਮੂਹ ਵਿਭਾਗਾਂ ਅਤੇ ਏਜੰਸੀਆਂ ਨੂੰ ਅੱਜ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਸੜਕੀ ਹਾਦਸਿਆਂ ਦੌਰਾਨ ਮੌਤ ਦਰ ਘਟਾਉਣ ਲਈ ਸਾਰੇ ਰਾਜ ਅਤੇ ਕੌਮੀ ਮਾਰਗਾਂ ‘ਤੇ ਵੱਧ ਹਾਦਸਿਆਂ ਵਾਲੀਆਂ ਥਾਵਾਂ ਨੂੰ ਦਰੁਸਤ ਕਰਨ ਦਾ ਕੰਮ ਛੇਤੀ ਤੋਂ ਛੇਤੀ ਮੁਕੰਮਲ ਕੀਤਾ ਜਾਵੇ।ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸੂਬੇ ਵਿੱਚ ਪਹਿਲੇ ਪੜਾਅ ਦੌਰਾਨ ਸ਼ਨਾਖ਼ਤ ਕੀਤੀਆਂ ਗਈਆਂ ਵੱਧ ਹਾਦਸਿਆਂ ਵਾਲੀਆਂ ਥਾਵਾਂ ਨੂੰ ਦਰੁਸਤ ਕਰਨ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਵੱਧ ਹਾਦਸਿਆਂ ਵਾਲੀਆਂ ਥਾਵਾਂ ਦੀ ਮੁਰੰਮਤ ਸਬੰਧੀ 62 ਫ਼ੀਸਦੀ ਕਾਰਜ ਮੁਕੰਮਲ ਕੀਤਾ ਜਾ ਚੁੱਕਾ ਹੈ। ਕੁੱਲ 391 ਥਾਵਾਂ ਵਿੱਚੋਂ, ਦਰੁਸਤ ਕਰਨ ਤੋਂ ਰਹਿੰਦੀਆਂ 149 ਅਜਿਹੀਆਂ ਥਾਵਾਂ ‘ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਟਰਾਂਸਪੋਰਟ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਗਰਗ ਨੂੰ ਕਿਹਾ ਕਿ ਉਹ ਇਸ ਕੰਮ ਨੂੰ ਛੇਤੀ ਮੁਕੰਮਲ ਕਰਨ ਲਈ ਸਬੰਧਤ ਸਾਰੇ ਵਿਭਾਗਾਂ ਅਤੇ ਏਜੰਸੀਆਂ ਨੂੰ ਪੱਤਰ ਲਿਖਣ।
ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਅਧੀਨ ਪੰਜਾਬ ਦੇ 14 ਪੁਲਿਸ ਜ਼ਿਲ੍ਹਿਆਂ ਵਿੱਚ ਵੱਧ ਹਾਦਸਿਆਂ ਵਾਲੀਆਂ ਕੁੱਲ 391 ਥਾਵਾਂ ਦੀ ਸ਼ਨਾਖਤ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ ਐਨ.ਐਚ.ਏ.ਆਈ. ਨਾਲ ਸਬੰਧਤ ਕੁੱਲ 267 ਥਾਵਾਂ ਵਿੱਚੋਂ 218 ਨੂੰ ਠੀਕ ਕਰਨ ਦਾ ਕੰਮ ਲਗਭਗ 600 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕਰ ਲਿਆ ਗਿਆ ਹੈ ਜਦਕਿ ਬਾਕੀ 49 ਥਾਵਾਂ ਨੂੰ ਠੀਕ ਕਰਨ ਦਾ ਕੰਮ ਪ੍ਰਗਤੀ ਅਧੀਨ ਹੈ। ਇਸੇ ਤਰ੍ਹਾਂ ਲੋਕ ਨਿਰਮਾਣ ਵਿਭਾਗ (ਭਵਨ ਤੇ ਸੜਕਾਂ) ਵੱਲੋਂ ਕੁੱਲ 84 ਥਾਵਾਂ ਵਿੱਚੋਂ 18 ਥਾਵਾਂ ਨੂੰ ਠੀਕ ਕੀਤਾ ਗਿਆ ਹੈ ਜਦਕਿ ਸਥਾਨਕ ਸਰਕਾਰਾਂ ਅਤੇ ਹੋਰ ਵਿਭਾਗਾਂ ਨੇ ਕੁੱਲ 54 ਥਾਵਾਂ ਵਿੱਚੋਂ 20 ਨੂੰ ਦਰੁਸਤ ਕਰ ਲਿਆ ਹੈ।ਮੀਟਿੰਗ ਦੌਰਾਨ ਸ. ਲਾਲਜੀਤ ਸਿੰਘ ਭੁੱਲਰ ਨੇ ਪਨਬੱਸ ਵੱਲੋਂ ਤਿਆਰ ਕੀਤੀ ਪੰਜਾਬ ਦੇ ਵੱਖ-ਵੱਖ ਮੁੱਖ ਮਾਰਗਾਂ/ਸੜਕਾਂ ਬਾਰੇ ਕਿਤਾਬ ‘ਐਕਸੀਡੈਂਟ ਬਲੈਕ ਸਪਾਟ ਆਈਡੈਂਟੀਫਿਕੇਸ਼ਨ ਐਂਡ ਰੈਕਟੀਫੀਕੇਸ਼ਨ ਪ੍ਰੋਗਰਾਮ-2021, ਭਾਗ-2’ ਰਿਲੀਜ਼ ਕੀਤੀ, ਜਿਸ ਵਿੱਚ ਦੂਜੇ ਪੜਾਅ ਅਧੀਨ ਦਰੁਸਤ ਕੀਤੀਆਂ ਜਾਣ ਵਾਲੀਆਂ ਪੰਜਾਬ ਦੇ 16 ਪੁਲਿਸ ਜ਼ਿਲ੍ਹਿਆਂ ਦੀਆਂ ਕੁੱਲ 407 ਵੱਧ ਹਾਦਸਿਆਂ ਵਾਲੀਆਂ ਥਾਵਾਂ ਦੀ ਸ਼ਨਾਖ਼ਤ ਕੀਤੀ ਗਈ ਹੈ। ਇਸ ਕਿਤਾਬ ਵਿੱਚ ਸਬੰਧਤ ਪ੍ਰਸ਼ਾਸਕੀ ਜ਼ਿਲ੍ਹਿਆਂ ਦੀ ਜਾਣਕਾਰੀ ਸਮੇਤ ਅਜਿਹੀਆਂ ਥਾਵਾਂ ਨੂੰ ਦਰੁਸਤ ਕਰਨ ਸਬੰਧੀ ਵੀ ਸੁਝਾਅ ਦਿੱਤੇ ਗਏ ਹਨ।
ਟਰਾਂਸਪੋਰਟ ਮੰਤਰੀ ਸ. ਭੁੱਲਰ ਨੇ ਅੱਗੇ ਦੱਸਿਆ ਕਿ ਐਨ.ਐਚ.ਏ.ਆਈ. ਨੇ ਦੂਜੇ ਪੜਾਅ ਅਧੀਨ ਪੰਜਾਬ ਸਰਕਾਰ ਵੱਲੋਂ ਸ਼ਨਾਖ਼ਤ ਕਰਕੇ ਭੇਜੀਆਂ 291 ਵੱਧ ਹਾਦਸਿਆਂ ਵਾਲੀਆਂ ਥਾਵਾਂ ਨੂੰ ਪ੍ਰਵਾਨ ਕਰ ਲਿਆ ਹੈ, ਜਿਸ ਨਾਲ ਸੜਕ ਹਾਦਸਿਆਂ ਵਿੱਚ ਮੌਤ ਦਰ ਨੂੰ ਘਟਾਉਣ ਲਈ ਇਨ੍ਹਾਂ ਥਾਵਾਂ ਨੂੰ ਛੇਤੀ ਠੀਕ ਕਰਨ ਦਾ ਰਾਹ ਪੱਧਰਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕੌਮੀ ਰਾਜ ਮਾਰਗਾਂ ‘ਤੇ ਪੈਂਦੀਆਂ 292 ਵੱਧ ਹਾਦਸਿਆਂ ਵਾਲੀਆਂ ਥਾਵਾਂ ਦੀ ਮੁਕੰਮਲ ਸੂਚੀ ਕੇਂਦਰੀ ਆਵਾਜਾਈ ਅਤੇ ਕੌਮੀ ਰਾਜਮਾਰਗ ਮੰਤਰਾਲੇ ਦੇ ਟ੍ਰੈਫਿਕ ਰਿਸਰਚ ਵਿੰਗ ਨੂੰ ਸੌਂਪੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ 22.04.2022 ਨੂੰ ਕੇਂਦਰੀ ਟਰਾਂਸਪੋਰਟ ਮੰਤਰੀ ਸ੍ਰੀ ਨਿਤਿਨ ਗਡਕਰੀ ਨੂੰ ਪੱਤਰ ਲਿਖ ਕੇ ਇਹ ਮੁੱਦਾ ਉਠਾਇਆ ਸੀ। ਇਸ ਤੋਂ ਇਲਾਵਾ ਪੰਜਾਬ ਦੇ ਟਰਾਂਸਪੋਰਟ ਸਕੱਤਰ ਸ੍ਰੀ ਵਿਕਾਸ ਗਰਗ ਅਤੇ ਸੜਕ ਸੁਰੱਖਿਆ ਬਾਰੇ ਲੀਡ ਏਜੰਸੀ ਦੇ ਡਾਇਰੈਕਟਰ ਜਨਰਲ ਸ੍ਰੀ ਆਰ. ਵੈਂਕਟ ਰਤਨਮ ਨੇ ਵੀ ਸੂਬੇ ਵਿੱਚ ਅਜਿਹੀਆਂ ਥਾਵਾਂ ਨੂੰ ਦਰੁਸਤ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਨਵੀਂ ਦਿੱਲੀ ਵਿਖੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੇ ਸਕੱਤਰ ਅਤੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ ਦੇ ਚੇਅਰਪਰਸਨ ਨਾਲ ਮੁਲਾਕਾਤ ਕੀਤੀ ਸੀ, ਜਿਸ ਉਪਰੰਤ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ 23.05.2022 ਨੂੰ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ਨਾਖ਼ਤ ਕੀਤੀਆਂ ਗਈਆਂ ਵੱਧ ਹਾਦਸਿਆਂ ਵਾਲੀਆਂ ਥਾਵਾਂ ਦੀ ਸੂਚੀ ਦੀ ਪੁਸ਼ਟੀ ਕਰਨ ਅਤੇ ਇਨ੍ਹਾਂ ਥਾਵਾਂ ਨੂੰ ਦਰੁਸਤ ਕਰਨ ਲਈ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਉਣ। ਉਨ੍ਹਾਂ ਕਿਹਾ ਕਿ ਦੂਜੇ ਪੜਾਅ ਅਧੀਨ ਰਾਜ ਸਰਕਾਰ ਦੇ ਹਿੱਸੇ ਤੋਂ ਇਲਾਵਾ, ਕੌਮੀ ਰਾਜਮਾਰਗਾਂ ‘ਤੇ ਸੁਧਾਰ ਦਾ ਕੰਮ ਐਨ.ਐਚ.ਏ.ਆਈ. ਵੱਲੋਂ ਲਗਭਗ 700 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ।
ਮੰਤਰੀ ਨੇ ਦੱਸਿਆ ਕਿ ਸੇਫ਼ ਸੁਸਾਇਟੀ ਵੱਲੋਂ ਸੌਂਪੀ ਗਈ ਰਿਪੋਰਟ ਅਨੁਸਾਰ 407 ਵੱਧ ਹਾਦਸਿਆਂ ਵਾਲੀਆਂ ਥਾਵਾਂ ਵਿੱਚੋਂ 292 ਥਾਵਾਂ ਕੌਮੀ ਰਾਜਮਾਗਰਾਂ ‘ਤੇ ਹਨ, 96 ਥਾਵਾਂ ਸਟੇਟ ਹਾਈਵੇਜ਼/ਓ.ਡੀ.ਆਰ/ਐਮ.ਡੀ.ਆਰ ‘ਤੇ ਮੌਜੂਦ ਹਨ, 9 ਥਾਵਾਂ ਪਿੰਡਾਂ ਦੀਆਂ ਸੜਕਾਂ ‘ਤੇ ਹਨ ਅਤੇ ਵੱਧ ਹਾਦਸਿਆਂ ਵਾਲੀਆਂ 10 ਥਾਵਾਂ ਮਿਊਂਸੀਪਲ ਸੜਕਾਂ ‘ਤੇ ਮੌਜੂਦ ਹਨ।ਮੰਤਰੀ ਨੇ ਦੱਸਿਆ ਕਿ ਕੌਮੀ ਰਾਜਮਾਰਗ ‘ਤੇ ਵੱਧ ਹਾਦਸਿਆਂ ਵਾਲੀ ਸੜਕੀ ਥਾਂ ਲਗਭਗ 500 ਮੀਟਰ ਲੰਬਾਈ ਵਾਲੀ ਉਹ ਸੜਕ ਹੁੰਦੀ ਹੈ, ਜਿਥੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਅਨੁਸਾਰ ਪਿਛਲੇ ਤਿੰਨ ਸਾਲਾਂ ਦੌਰਾਨ ਜਾਂ ਤਾਂ 5 ਸੜਕ ਹਾਦਸੇ (ਮੌਤਾਂ/ਗੰਭੀਰ ਸੱਟਾਂ ਵਾਲੇ) ਹੋਏ ਹੋਣ ਜਾਂ 10 ਮੌਤਾਂ ਹੋਈਆਂ ਹੋਣ। ਉਨ੍ਹਾਂ ਕਿਹਾ ਕਿ ਇਸ ਪਰਿਭਾਸ਼ਾ ਨੂੰ ਅਪਣਾਉਂਦਿਆਂ ਸੂਬੇ ਵਿੱਚ ਸਾਰੇ ਕੌਮੀ ਰਾਜ ਮਾਰਗਾਂ ਨੂੰ ਕਵਰ ਕੀਤਾ ਗਿਆ ਹੈ ਅਤੇ ਪੰਜਾਬ ਵਿੱਚ ਵੱਧ ਹਾਦਸਿਆਂ ਵਾਲੀਆਂ ਥਾਵਾਂ ਦੀ ਸ਼ਨਾਖ਼ਤ ਤੇ ਸੁਧਾਰ ਦਾ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਕੰਮ ਪੰਜਾਬ ਪੁਲਿਸ, ਟਰਾਂਸਪੋਰਟ ਵਿਭਾਗ ਅਤੇ ਸੇਫ਼ ਪੰਜਾਬ ਪ੍ਰੋਗਰਾਮ ਨੂੰ ਸਾਂਝੇ ਤੌਰ ‘ਤੇ ਸੌਂਪਿਆ ਗਿਆ ਹੈ।
ਐਨ.ਐਚ.ਏ.ਆਈ. ਅਤੇ ਸੜਕਾਂ ਨਾਲ ਸਬੰਧਤ ਹੋਰਨਾਂ ਵਿਭਾਗਾਂ ਜਿਵੇਂ ਲੋਕ ਨਿਰਮਾਣ ਵਿਭਾਗ (ਭਵਨ ਤੇ ਸੜਕਾਂ), ਸਥਾਨਕ ਸਰਕਾਰਾਂ ਅਤੇ ਪੰਜਾਬ ਮੰਡੀ ਬੋਰਡ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਦੂਜੇ ਪੜਾਅ ਅਧੀਨ ਸ਼ਨਾਖ਼ਤ ਕੀਤੀਆਂ ਗਈਆਂ ਵੱਧ ਹਾਦਸਿਆਂ ਵਾਲੀਆਂ ਥਾਵਾਂ ਨੂੰ ਛੇਤੀ ਤੋਂ ਛੇਤੀ ਦਰੁਸਤ ਕਰਨ ਦੀ ਅਪੀਲ ਕੀਤੀ ਕਿਉਂ ਜੋ 65 ਫ਼ੀਸਦੀ ਤੋਂ ਵੱਧ ਸੜਕ ਹਾਦਸੇ ਅਤੇ ਮੌਤਾਂ ਸੂਬਾਈ ਅਤੇ ਕੌਮੀ ਮਾਰਗਾਂ ‘ਤੇ ਹੁੰਦੀਆਂ ਹਨ।

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ‘ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਮਨੁੱਖੀ ਏਕਤਾ ਦੇ ਸੂਤਰ’ ਵਿਸ਼ੇ ‘ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ

0

ਸੁਖਜਿੰਦਰ ਮਾਨ
ਬਠਿੰਡਾ, 25 ਮਈ : ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਵਿਖੇ ‘ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਮਨੁੱਖੀ ਏਕਤਾ ਦੇ ਸੂਤਰ’ ਵਿਸ਼ੇ ‘ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ| ਇਸ ਪ੍ਰੋਗਰਾਮ ਵਿੱਚ ਪਦਮ ਸ਼੍ਰੀ ਪ੍ਰੋ. (ਡਾ.) ਹਰਮੋਹਿੰਦਰ ਸਿੰਘ ਬੇਦੀ, ਚਾਂਸਲਰ, ਹਿਮਾਚਲ ਪ੍ਰਦੇਸ਼ ਕੇਂਦਰੀ ਯੂਨੀਵਰਸਿਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪ੍ਰੋਗਰਾਮ ਕੋਆਰਡੀਨੇਟਰ ਡਾ: ਬਾਵਾ ਸਿੰਘ ਨੇ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਏ ਸਰੋਤਿਆਂ ਨੂੰ ਪ੍ਰੋਗਰਾਮ ਦੇ ਵਿਸ਼ੇ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਛੇ ਸਿੱਖ ਗੁਰੂ ਸਾਹਿਬਾਨ, 15 ਭਗਤਾਂ, 11 ਭੱਟਾਂ ਅਤੇ ਚਾਰ ਗੁਰਸਿੱਖਾਂ ਦੀ ਬਾਣੀ ਦਰਜ ਹੈ, ਜਿਨ੍ਹਾਂ ਦੇ ਸ਼ਬਦ ਮਨੁੱਖੀ ਏਕਤਾ ਦਾ ਸੰਦੇਸ਼ ਦਿੰਦੇ ਹਨ।
ਮੁੱਖ ਬੁਲਾਰੇ ਪ੍ਰੋ. ਐੱਚ.ਐੱਸ ਬੇਦੀ ਨੇ ਆਪਣੇ ਲੈਕਚਰ ਵਿੱਚ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅਜੋਕੇ ਸਮੇਂ ਦਾ ਇੱਕ ਪਵਿੱਤਰ ਗ੍ਰੰਥ ਹੈ ਜੋ ਸਾਡੀ ਭਾਰਤੀ ਸੰਸਕ੍ਰਿਤੀ ਨੂੰ ਦਰਸਾਉਂਦਾ ਹੈ ਅਤੇ ਮਨੁੱਖੀ ਏਕਤਾ ਦੇ ਸੂਤਰ ਦੇ ਨਾਲ-ਨਾਲ ਸਾਡੀਆਂ ਪੁਰਾਤਨ ਕਦਰਾਂ-ਕੀਮਤਾਂ ਨੂੰ ਪ੍ਰਫੁੱਲਤ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇਹ ਗ੍ਰੰਥ ਸਾਨੂੰ ਭਾਰਤੀ ਦਰਸ਼ਨ ਅਤੇ ਸੰਸਕ੍ਰਿਤੀ ਨੂੰ ਜਾਣਨ ਦਾ ਮੌਕਾ ਪ੍ਰਦਾਨ ਕਰਦਾ ਹੈ ਕਿਉਂਕਿ ਇਸ ਵਿੱਚ ਸਿੱਖ ਗੁਰੂ ਸਾਹਿਬਾਨ ਦੇ ਨਾਲ-ਨਾਲ ਸੰਤ ਕਬੀਰ, ਨਾਮਦੇਵ ਜੀ, ਰਾਮਾਨੰਦ ਜੀ, ਜੈ ਦੇਵ ਜੀ, ਰਵਿਦਾਸ ਜੀ ਵਰਗੇ ਵੱਖ-ਵੱਖ ਧਾਰਮਿਕ, ਸਮਾਜਿਕ, ਭੂਗੋਲਿਕ ਤੇ ਭਾਸ਼ਾਈ ਪਿਛੋਕੜਾਂ ਨਾਲ ਸਬੰਧਤ ਦੇਸ਼ ਭਰ ਦੇ ਮਹਾਨ ਭਾਰਤੀ ਸੰਤਾਂ ਦੀਆਂ ਬਾਣੀਆਂ ਸ਼ਾਮਿਲ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਕਲਨ ਰਾਹੀਂ ਸਾਡੇ ਗੁਰੂ ਸਾਹਿਬਾਨ ਨੇ ਸਾਨੂੰ ਇੱਕ ਮਹਾਨ ਭਾਰਤੀ ਸਾਹਿਤ ਦਾ ਪਹਿਲਾ ਸੰਵਾਦ ਪ੍ਰਦਾਨ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ‘ਸਰਬੱਤ ਦੇ ਭਲੇ’ ਦਾ ਸੰਦੇਸ਼ ਰਾਹੀਂ ਮਨੁੱਖੀ ਏਕਤਾ ਦੇ ਵਿਚਾਰ ਨੂੰ ਪ੍ਰਫੁੱਲਤ ਕਰਦਾ ਹੈ। ਇਹ ਸੂਤਰ ਪਹਿਲੇ ਸਿੱਖ ਗੁਰੂ ਸਾਹਿਬਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਬਾਣੀਆਂ ਜਿਵੇਂ ਕਿ “ਗਗਨ ਮੈਂ ਥਾਲ…” ਅਤੇ ਉਨ੍ਹਾਂ ਦੀਆਂ ਸੰਸਾਰ ਪ੍ਰਸਿੱਧ ਸਿੱਖਿਆਵਾਂ “ਕਿਰਤ ਕਰੋ, ਨਾਮ ਜਪੋ, ਅਤੇ ਵੰਡ ਛਕੋ” ਵਿੱਚ ਝਲਕਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਯੂਨੈਸਕੋ ਨੇ ਸ਼ਾਂਤੀ, ਸੱਚ, ਪਿਆਰ, ਦਇਆ ਅਤੇ ਸਰਬ-ਸਾਂਝੀਵਾਲਤਾ ਦੇ ਸੰਦੇਸ਼ ਨੂੰ ਪ੍ਰਫੁੱਲਤ ਕਰਨ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੋਰ ਗੁਰੂ ਸਾਹਿਬਾਨ ਦੀ ਬਾਣੀ ਨੂੰ ਵਿਸ਼ਵ ਦੀਆਂ ਪ੍ਰਸਿੱਧ ਭਾਸ਼ਾਵਾਂ ਵਿੱਚ ਅਨੁਵਾਦ ਕਰਨ ਦਾ ਫੈਸਲਾ ਲਿਆ ਹੈ।
ਇਸ ਮੌਕੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਵਿਸ਼ੇਸ਼ ਬੁਲਾਰੇ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਹਾਨ ਸਿੱਖ ਗੁਰੂ ਸਾਹਿਬਾਨ ਦੇ ਫਲਸਫੇ ਬਾਰੇ ਜਾਣੂ ਕਰਾਉਣ ਦੇ ਨਾਲ ਨਾਲ ਯੂਨੀਵਰਸਿਟੀ ਲਾਇਬ੍ਰੇਰੀ ਨੂੰ ਸਿੱਖ ਇਤਿਹਾਸ ਅਤੇ ਸਾਹਿਤ ਦੀਆਂ ਵਡਮੁੱਲੀਆਂ ਪੁਸਤਕਾਂ ਦਾਨ ਕਰਨ ਲਈ ਪ੍ਰੋ. ਬੇਦੀ ਦਾ ਧੰਨਵਾਦ ਕੀਤਾ।ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਡੀਨ ਇੰਚਾਰਜ ਅਕਾਦਮਿਕ ਪ੍ਰੋ. ਆਰ.ਕੇ ਵੁਸੀਰਿਕਾ ਨੇ ਸਵਾਗਤੀ ਭਾਸ਼ਣ ਦਿੱਤਾ। ਅੰਤ ਵਿੱਚ ਪ੍ਰੋ. ਐੱਚ.ਐੱਸ ਪੰਨੂੰ, ਚੇਅਰ ਪ੍ਰੋਫੈਸਰ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਚੇਅਰ, ਨੇ ਰਸਮੀ ਧੰਨਵਾਦ ਕੀਤਾ। ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ, ਅਧਿਕਾਰੀਆਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ।

ਸਿੱਖਿਆ, ਸਿਹਤ ਤੇ ਬਜ਼ੁਰਗਾਂ ਦੀ ਭਲਾਈ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਡਿਪਟੀ ਕਮਿਸ਼ਨਰ

0

ਕਿਹਾ, ਸਲੱਮ ਏਰੀਏ ਵਿੱਚ ਪੜ੍ਹਾਈ ਦੀ ਮਹੱਤਤਾ ਨੂੰ ਮੁੱਖ ਰੱਖਦਿਆ ਸ਼ਾਮ ਨੂੰ ਹਰ ਰੋਜ਼ 2-2 ਘੰਟੇ ਬੱਚਿਆਂ ਨੂੰ ਪੜ੍ਹਾਉਣਾ ਬਣਾਇਆ ਜਾਵੇ ਯਕੀਨੀ
ਸੁਖਜਿੰਦਰ ਮਾਨ
ਬਠਿੰਡਾ, 25 ਮਈ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਅਤੇ ਇਸ ਦੀਆਂ ਸਹਿਯੋਗੀ ਸੰਸਥਾਵਾਂ ਦੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਹੋਈ। ਇਸ ਮੌਕੇ ਉਨ੍ਹਾਂ ਮੌਜੂਦ ਅਧਿਕਾਰੀਆਂ ਅਤੇ ਇਸ ਨਾਲ ਜੁੜੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਸ਼ਹਿਰ ਦੇ ਸਲੱਮ ਏਰੀਏ ਵਿੱਚ ਸਿੱਖਿਆ, ਸਿਹਤ ਅਤੇ ਬਜ਼ੁਰਗਾਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਇਸ ਦੌਰਾਨ ਸੁਸਾਇਟੀ ਨਾਲ ਸਬੰਧਤ ਵੱਖ-ਵੱਖ ਮੁਦਿਆਂ ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸ਼ਹਿਰ ਦੇ ਸਲੱਮ ਏਰੀਏ ਵਿੱਚ ਪੜ੍ਹਾਈ ਦੀ ਮਹੱਤਤਾ ਨੂੰ ਮੁੱਖ ਰੱਖਦਿਆ ਸ਼ਾਮ ਨੂੰ ਹਰ ਰੋਜ਼ 2-2 ਘੰਟੇ ਬੱਚਿਆਂ ਨੂੰ ਪੜ੍ਹਾਉਣਾ ਯਕੀਨੀ ਬਣਾਇਆ ਜਾਵੇ। ਇਸ ਕੰਮ ਲਈ ਬੇਰੋਜ਼ਗਾਰ ਪੜ੍ਹੇ-ਲਿਖੇ ਨੌਜਵਾਨ ਲੜਕੇ ਤੇ ਲੜਕੀਆਂ ਦੀਆਂ ਸੇਵਾਵਾਂ ਲਈਆਂ ਜਾਣ। ਇਸ ਨਾਲ ਜਿੱਥੇ ਬੇਰੋਜ਼ਗਾਰ ਪੜ੍ਹੇ-ਲਿਖੇ ਨੌਜਵਾਨਾਂ ਨੂੰ ਰੋਜ਼ਗਾਰ ਦੀ ਉਤਪੱਤੀ ਹੋਵੇਗੀ ਉੱਥੇ ਹੀ ਲੋੜਵੰਦ ਬੱਚਿਆਂ ਵਿੱਚ ਪੜ੍ਹਾਈ ਪ੍ਰਤੀ ਜਾਗਰੂਕਤਾ ਪੈਦਾ ਹੋਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਬਠਿੰਡਾ ਨੂੰ ਪਿੰਡ ਨਰੂਆਣਾ ਵਿਖੇ ਦਾਨ ਵਿੱਚ ਮਿਲੀ ਜ਼ਮੀਨ ਨੂੰ ਸਾਲ 2022-23 ਲਈ ਠੇਕੇ ਤੇ ਦੇਣ ਬਾਰੇ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਬਠਿੰਡਾ ਨੂੰ ਪਿੰਡ ਉਡਤ ਸੈਦੇ ਵਾਲਾ (ਜ਼ਿਲ੍ਹਾ ਮਾਨਸਾ) ਵਿਖੇ ਦਾਨ ਵਿੱਚ ਮਿਲੀ ਜ਼ਮੀਨ ਨੂੰ ਸਾਲ 2022-23 ਲਈ ਠੇਕੇ ਤੇ ਦੇਣ ਬਾਰੇ ਕਾਰਜਬਾਦ ਪ੍ਰਵਾਨਗੀ ਸਬੰਧੀ ਅਤੇ ਜ਼ਿਲ੍ਹੇ ਦੇ ਪਿੰਡ ਬੱਲੂਆਣਾ ਵਿਖੇ ਰੈਡ ਕਰਾਸ ਸੁਸਾਇਟੀ ਨੂੰ ਦਾਨ ਵਿੱਚ ਮਿਲੀ 9 ਕਨਾਲ 14 ਮਰਲੇ ਜ਼ਮੀਨ ਦੇ ਕਬਜ਼ੇ ਬਾਰੇ ਵਿਚਾਰ-ਚਰਚਾ ਕੀਤੀ ਗਈ।
ਇਸ ਤੋਂ ਇਲਾਵਾ ਰੈਡ ਕਰਾਸ ਸੁਸਾਇਟੀ ਨੂੰ ਦਾਨ ਵਿੱਚ ਮਿਲੀ ਭੁੱਚੋਂ ਮੰਡੀ (ਰਕਬਾ ਬੁਰਜ ਕਾਹਨ ਸਿੰਘ ਵਾਲਾ) ਵਿਖੇ ਜ਼ਮੀਨ ਦੀ ਖੁੱਲ੍ਹੀ ਬੋਲੀ ਰਾਹੀਂ ਵੇਚਣ ਬਾਰੇ, ਰੈਡ ਕਰਾਸ ਸੁਸਾਇਟੀ ਨੂੰ ਸ਼ਾਂਤ ਨਗਰ ਵਿਖੇ ਦਾਨ ਵਿੱਚ ਮਿਲੀ 322 ਗਜ਼ ਜ਼ਮੀਨ ਦੀ ਯੋਗ ਵਰਤੋਂ, ਪੁਰਾਣੇ ਡਰੱਗ ਡੀ-ਅਡਿਕਸ਼ਨ ਸੈਂਟਰ ਦੀ ਬਿਲਡਿੰਗ ਦੀ ਯੋਗ ਵਰਤੋਂ ਬਾਰੇ, ਹੁੱਡਕੋ ਵਲੋਂ ਪ੍ਰਾਪਤ ਗ੍ਰਾਟ ਨਾਲ ਨਾਈਟ ਸ਼ੈਲਟਰ ਹੋਮ ਦੀ ਬਿਲਡਿੰਗ ਦੀ ਯੋਗ ਵਰਤੋਂ ਬਾਰੇ, ਰੈਡ ਕਰਾਸ ਵਾਈਟ ਹਾਊਸ ਦੀ ਟੀਨੈਂਸੀ ਰੈਗੂਲਰਾਈਜ਼ ਕਰਨ ਤੋਂ ਇਲਾਵਾ ਰੈਡ ਕਰਾਸ ਦਫ਼ਤਰ ਵਿਖੇ ਕੰਮ ਕਰਦੇ ਰੈਗੂਲਰ ਕਰਮਚਾਰੀਆਂ ਨੂੰ ਛੇਵੇਂ ਪੇਅ ਕਮਿਸ਼ਨ ਦਾ ਲਾਭ ਦੇਣ ਬਾਰੇ ਵੀ ਪੂਰਨ ਤੌਰ ਤੇ ਵਿਚਾਰ ਵਟਾਂਦਰਾ-ਕੀਤਾ ਗਿਆ।
ਇਸ ਮੌਕੇ ਐਸਡੀਐਮ ਰਾਮਪੁਰਾ ਸ਼੍ਰੀ ਓਮ ਪ੍ਰਕਾਸ਼, ਸੈਕਟਰੀ ਰੈਡ ਕਰਾਸ ਸ਼੍ਰੀ ਦਰਸ਼ਨ ਕੁਮਾਰ, ਆਰਟੀਏ ਸ਼੍ਰੀ ਬਲਵਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਨਵੀਨ ਗਡਵਾਲ, ਡਾ. ਸੁਖਜਿੰਦਰ ਸਿੰਘ ਗਿੱਲ, ਸ਼੍ਰੀ ਭੂਸ਼ਣ ਗਰਗ, ਮੈਡਮ ਮੋਨਿਕਾ ਕਪੂਰ, ਜਸਕਰਨ ਸਿੰਘ ਸਿਵੀਆਂ ਆਦਿ ਮੈਂਬਰ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।

Our Visitor

1901577