Wednesday, May 13, 2026
Home Blog Page 2488

ਕਿਸਾਨਾਂ ਦੇ ਖਾਤਿਆਂ ਵਿਚ ਸਿੱਧੇ ਭੇਜੇ 7513 ਕਰੋੜ : ਦੁਸਯੰਤ ਚੌਟਾਲਾ

0

ਕਣਕ ਖਰੀਦ ਦਾ ਐਮਐਸਪੀ ਤੇ ਨਿਭਾਇਆ ਸਰਕਾਰ ਨੇ ਵਾਇਦਾ
ਸੁਖਜਿੰਦਰ ਮਾਨ
ਚੰਡੀਗੜ੍ਹ, 24 ਮਈ : ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸਯੰਤ ਚੌਟਾਲਾ ਨੇ ਕਿਹਾ ਕਿ ਰਾਜ ਸਰਕਾਰ ਕਿਸਾਨਾਂ ਦੇ ਕਣਕ ਦਾ ਇਕ੍ਰਇਕ ਦਾਨਾ ਐਮਐਸਪੀ ਤੇ ਖਰੀਦਣ ਲਈ ਪ੍ਰਤੀਬੱਧ ਹੈ। ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਭੁਗਤਾਨ ਸਮੇਂ ਤੇ ਕਰ ਕੇ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਭੇਜਿਆ ਜਾ ਰਿਹਾ ਹੈ। ਹੁਣ ਤਕ 7513y62 ਕਰੋੜ ਰੁਪਏ ਕਿਸਾਨਾਂ ਦੇ ਖਾਤੇ ਵਿਚ ਟ੍ਰਾਂਸਫਰ ਕੀਤੇ ਜਾ ਚੁੱਕੇ ਹਨ।ਇੱਥੇ ਜਾਰੀ ਬਿਆਨ ਵਿਚ ਡਿਪਟੀ ਸੀਐਮ, ਜਿਨ੍ਹਾਂ ਦੇ ਕੋਲ ਖੁਰਾਕ, ਸਪਲਾਹੀ ਅਤੇ ਖਪਤਕਾਰ ਮਾਮਲੇ ਵਿਭਾਗ ਦਾ ਕਾਰਜਭਾਰ ਵੀ ਹੈ, ਨੇ ਦਸਿਆ ਕਿ ਇਕ ਅਪ੍ਰੈਲ ਤੋਂ ਲੈ ਕੇ 15 ਮਈ, 2022 ਤਕ ਸਰਕਾਰ ਦੀ ਵੱਖ੍ਰਵੱਖ ਏਜੰਸੀਆਂ ਵੱਲੋਂ ਕੁੱਲ 41,40,135 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਦੋਂ ਕਿ ਮੁੜ 16 ਮਈ ਤੋਂ ੪ੁਰੂ ਕੀਤੀ ਗਈ ਖਰੀਦ ਦੇ ਬਾਅਦ 23 ਮਈ, 2022 ਤਕ 6,441 ਮੀਟ੍ਰਿਕ ਟਨ ਕਣਕ ਕਿਸਾਨਾਂ ਤੋਂ ਖਰੀਦਿਆ ਗਿਆ, ਮਤਲਬ ਹੁਣ ਤਕ ਕੁੱਲ 41,46,576 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।ਸ੍ਰੀ ਦੁ੪ਯੰਤ ਚੌਟਾਲਾ ਨੇ ਦਸਿਆ ਕਿ ਸਰਕਾਰ ਨੇ ਅਧਿਕਾਰੀਆਂ ਨੂੰ ਨਿਰਦੇ੪ ਦਿੱਤੇ ਸਨ ਕਿ ਰਬੀ੍ਰ2022 ਦੀ ਫਸਲ ਕਣਕ ਦੀ ਖਰੀਦ ਦਾ ਪੈਸਾ ਫਸਲ ਦੀ ਖਰੀਦ ਹੋਣ ਦੇ 72 ਘੰਟੇ ਦੇ ਅੰਦਰ੍ਰਅੰਦਰ ਕਿਸਾਲਾਂ ਦੇ ਬੈਂਕ ਖਾਤਿਆਂ ਵਿਚ ਟ੍ਹਾਂਸਫਰ ਹੋ ਜਾਣਾ ਚਾਹੀਦਾ ਹੈ। ਇਸ ਵਾਰ ਸਰਕਾਰ ਵੱਲੋਂ ਕਣਕ ਦੀ ਖਰੀਦ ਦੇ ਕਿਸਾਨਾਂ ਦੇ ਬੈਂਕ ਖਾਤੇ ਵਿਚ 7513y62 ਕਰੋੜ ਰੁਪਏ ਰੁਪਏ ਸਿੱਧੇ ਭੇਜੇ ਜਾ ਚੁੱਕੇ ਹਨ। ਉਨ੍ਹਾਂ ਨੇ ਦਸਿਆ ਕਿ ਮੰਡੀਆਂ ਤੋਂ ਫਸਲ ਦਾ ਸਮੇਂ ਤੇ ਉਠਾਨ ਯਕੀਨੀ ਕੀਤਾ ਗਿਆ ਅਤੇ ਕਿਸਾਨਾਂ ਦੇ ਲਈ ਮੰਡੀ ਵਿਚ ਸਾਰੇ ਜਰੂਰੀ ਪ੍ਰਬੰਧ ਕੀਤੇ ਗਏ ਹਨ।
ਡਿਪਟੀ ਸੀਐਮ ਨੇ ਦਸਿਆ ਕਿ ਇਸ ਵਾਰ ਸਰੋਂ ਦੀ ਖਰੀਦ ਦੇ ਲਈ 92 ਮੰਡੀਆਂ ਤਿਆਰੀ ਕੀਤੀ ਗਈ ਸੀ। ਜਦੋਂ ਕਿ ਕਣਕ ਦੇ ਲਈ 411 ਮੰਡੀਆਂ, ਛੋਲੇ ਲਈ 11, ਜੌ ਦੀ ਖਰੀਦ ਲਈ 25 ਮੰਡੀਆਂ ਵਿਚ ਪੂਰੇ ਪ੍ਰਬੰਧ ਕੀਤੇ ਗਏ। ਉਨ੍ਹਾਂ ਨੇ ਦਸਿਆ ਕਿ ਰਾਜ ਸਰਕਾਰ ਨੇ ਆਪਣੇ ਵਾਇਦੇ ਦੇ ਮੁਤਾਬਕ ਰਬੀ ਦੀ ਫਸਲਾਂ ਨੂੰ ਐਮਐਸਪੀ ਤੇ ਖਰੀਦਿਆ ਗਿਆ। ਇੰਨ੍ਹਾਂ ਫਸਲਾਂ ਵਿਚ ਸਰੋਂ ਨੂ 5,050 ਰੁਪਏ ਪ੍ਰਤੀ ਕੁਇੰਟਲ, ਕਣਕ ਨੂੰ 2,015 ਰੁਪਏ ਪ੍ਰਤੀ ਕੁਇੰਟਲ, ਛੋਲੇ ਨੂੰ 5,230 ਰੁਪਏ ਪ੍ਰਤੀ ਕੁਇੰਟਲ ਅਤੇ ਜੌ ਨੂੰ 1,635 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ ਘੱਟ ਸਹਾਇਕ ਮੁੱਲ ਤੇ ਵੱਖ੍ਰਵੱਖ ਖਰੀਦ ਏਜੰਸੀਆਂ ਵੱਲੋਂ ਖਰੀਦਿਆ ਗਿਆ।ਉਨ੍ਹਾਂ ਨੇ ਦਸਿਆ ਕਿ ਕਣਕ ਦੀ ਖਰੀਦ ਖੁਰਾਕ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਹੈਫੇਡ, ਹਰਿਆਣਾ ਰਾਜ ਵੇਅਰਹਾਊਸ ਨਿਗਮ ਤੇ ਭਾਰੀ ਖੁਰਾਕ ਨਿਗਮ ਵੱਲੋਂ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਛੋਲੇ ਦੀ ਖਰੀਦ ਹੈਫੇਡ, ਸਰੋਂ ਦੀ ਖਰੀਦ ਹੈਫੇਡ ਤੇ ਹਰਿਆਣਾ ਰਾਜ ਵੇਅਰਹਾਉਸ ਨਿਗਮ ਅਤੇ ਜੌਂ ਦੀ ਖਰੀਦ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਹੈਫੇਡ ਅਤੇ ਹਰਿਆਣਾ ਰਾਜ ਵੇਅਰਹਾਊਸ ਨਿਗਮ ਵੱਲੋਂ ਕੀਤੀ ਗਈ ਹੈ।

ਪੰਜਾਬ ਸਰਕਾਰ ਨੇ ਗਰੁੱਪ-ਸੀ ਅਤੇ ਡੀ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਵਾਸਤੇ ਪੰਜਾਬੀ ਯੋਗਤਾ ਟੈਸਟ ਲਾਜ਼ਮੀ ਕੀਤਾ

0

ਉਮੀਦਵਾਰਾਂ ਨੂੰ ਸਬੰਧਤ ਅਸਾਮੀਆਂ ਲਈ ਨਿਰਧਾਰਤ ਭਰਤੀ ਪ੍ਰੀਖਿਆ ਤੋਂ ਇਲਾਵਾ ਪੰਜਾਬੀ ਯੋਗਤਾ ਟੈਸਟ ਵਿੱਚੋਂ ਘੱਟੋ-ਘੱਟ 50 ਫੀਸਦੀ ਅੰਕ ਪ੍ਰਾਪਤ ਕਰਨੇ ਹੋਣਗੇ
ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਲਿਆ ਫ਼ੈਸਲਾ
ਸੁਖਜਿੰਦਰ ਮਾਨ
ਚੰਡੀਗੜ੍ਹ, 24 ਮਈ:ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਲਏ ਇਕ ਵੱਡੇ ਫੈਸਲੇ ਤਹਿਤ ਪੰਜਾਬ ਸਰਕਾਰ ਨੇ ਸੂਬਾ ਸਰਕਾਰ ਦੀਆਂ ਗਰੁੱਪ-ਸੀ ਅਤੇ ਡੀ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਨੂੰ ਸਬੰਧਤ ਅਸਾਮੀ ਵਾਸਤੇ ਨਿਰਧਾਰਤ ਭਰਤੀ ਪ੍ਰੀਖਿਆ ਤੋਂ ਇਲਾਵਾ ਪੰਜਾਬੀ ਯੋਗਤਾ ਪ੍ਰੀਖਿਆ ਘੱਟੋ-ਘੱਟ 50 ਫ਼ੀਸਦੀ ਅੰਕਾਂ ਨਾਲ ਪਾਸ ਕਰਨਾ ਲਾਜ਼ਮੀ ਕਰ ਦਿੱਤਾ ਹੈ।
ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ।ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕਰਨ ਲਈ ਭਗਵੰਤ ਮਾਨ ਨੇ ਕਿਹਾ ਕਿ ਹੁਣ ਗਰੁੱਪ-ਸੀ ਅਤੇ ਡੀ ਦੀਆਂ ਅਸਾਮੀਆਂ ਦੀ ਭਰਤੀ ਲਈ ਹਾਜ਼ਰ ਹੋਣ ਵਾਲੇ ਸਾਰੇ ਉਮੀਦਵਾਰਾਂ ਲਈ ਸਬੰਧਤ ਅਸਾਮੀਆਂ ਵਾਸਤੇ ਲੋੜੀਂਦੀ ਭਰਤੀ ਪ੍ਰੀਖਿਆ ਤੋਂ ਪਹਿਲਾਂ ਪੰਜਾਬੀ ਯੋਗਤਾ ਪ੍ਰੀਖਿਆ ਨੂੰ ਘੱਟੋ-ਘੱਟ 50 ਫੀਸਦੀ ਅੰਕਾਂ ਨਾਲ ਪਾਸ ਕਰਨਾ ਲਾਜ਼ਮੀ ਹੋਵੇਗਾ।
ਇਸ ਦੌਰਾਨ ਮੀਟਿੰਗ ਵਿੱਚ ਇਹ ਵੀ ਦੱਸਿਆ ਗਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ 26,454 ਅਸਾਮੀਆਂ ਲਈ ਵਿਆਪਕ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਵਿੱਚ ਗਰੁੱਪ ‘ਸੀ` ਅਤੇ ‘ਡੀ` ਅਸਾਮੀਆਂ ਦੀ ਗਿਣਤੀ ਕਾਫ਼ੀ ਜ਼ਿਆਦਾ ਹੈ।ਮੀਟਿੰਗ ਵਿੱਚ ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਜਸਪ੍ਰੀਤ ਤਲਵਾੜ ਅਤੇ ਰੋਜ਼ਗਾਰ ਉਤਪਤੀ ਦੇ ਸਕੱਤਰ ਕੁਮਾਰ ਰਾਹੁਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਮਾਲਵਾ ਵਿਰਾਸਤੀ ਲਾਇਬਰੇਰੀ ਦੀ ਉਸਾਰੀ ਅਧੀਨ ਇਮਾਰਤ ਦਾ ਪਿਆ ਪਹਿਲਾ ਲੈਂਟਰ, ਸਾਹਿਤਕ ਪ੍ਰੇਮੀਆਂ ਵਿੱਚ ਖੁਸ਼ੀ ਦੀ ਲਹਿਰ

0

ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਬਠਿੰਡਾ ਵੱਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਿਰਮਾਣ ਕੀਤੀ ਜਾ ਰਹੀ ਹੈ ਇਹ ਲਾਇਬਰੇਰੀ :ਹਰਵਿੰਦਰ ਸਿੰਘ ਖਾਲਸਾ
ਸੁਖਜਿੰਦਰ ਮਾਨ
ਬਠਿੰਡਾ 24 ਮਈ:-ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਂਡੇਸ਼ਨ ਬਠਿੰਡਾ ਵੱਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਦੀ ਯਾਦ ਵਿੱਚ “ਮਾਲਵਾ ਵਿਰਾਸਤੀ ਲਾਇਬਰੇਰੀ” ਦੀ ਉਸਾਰੀ ਕੀਤੀ ਜਾ ਰਹੀ ਹੈ । ਇਸ ਇਤਿਹਾਸਕ ਲਾਇਬਰੇਰੀ ਦੀ ਉਸਾਰੀ ਅਧੀਨ ਇਮਾਰਤ ਦਾ ਅੱਜ ਪਹਿਲਾ ਲੈਂਟਰ ਪਾਇਆ ਗਿਆ ਹੈ। ਅੱਜ ਸਾਹਿਤਕ ਪ੍ਰੇਮੀਆਂ ਵਿੱਚ ਇਸ ਲਾਇਬਰੇਰੀ ਦੀ ਉਸਾਰੀ ਨੂੰ ਲੈ ਕੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਵਰਨਣਯੋਗ ਹੈ ਕਿ ਮਾਲਵਾ ਵਿਰਾਸਤੀ ਲਾਇਬਰੇਰੀ ਦੀ ਆਰੰਭਤਾ 18 ਨਵੰਬਰ 2021 ਨੂੰ ਟੱਕ ਲਗਾ ਕੇ ਕੀਤੀ ਗਈ ਸੀ। ਟੱਕ ਲਗਾਉਣ ਦੀ ਰਸਮ ਸਤਿਕਾਰਯੋਗ ਡਾ ਸੁਰਜੀਤ ਪਾਤਰ, ਡਾ ਲਖਵਿੰਦਰ ਜੌਹਲ , ਸ੍ਰੀ ਪ੍ਰੀਤਮ ਰੁਪਾਲ ਅਤੇ ਸੁਰਿੰਦਰ ਸਿੰਘ ਸੁੰਨੜ ਵੱਲੋਂ ਕੀਤੀ ਗਈ ਸੀ। ਇਸ ਲਾਇਬਰੇਰੀ ਦੀ ਇਮਾਰਤ ਬਨਾਉਣ ਵਿੱਚ ਪੰਜਾਬ ਕਲਾ ਪ੍ਰੀਸ਼ਦ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦਾ ਵਿਸ਼ੇਸ਼ ਯੋਗਦਾਨ ਹੈ ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫਾਊਂਡੇਸ਼ਨ ਦੇ ਪ੍ਰਧਾਨ ਹਰਵਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਮਾਲਵਾ ਹੈਰੀਟੇਜ ਫਾਊਂਡੇਸ਼ਨ ਵੱਲੋਂ ਲਾਇਬਰੇਰੀ ਦੀ ਇਮਾਰਤੀ ਕਮੇਟੀ ਬਣਾ ਕੇ 27 ਨਵੰਬਰ 2021 ਨੂੰ ਸਾਰੇ ਮੈਂਬਰ ਸਹਿਬਾਨਾਂ ਵੱਲੋਂ ਇਕ-ਇਕ ਇੱਟ ਰੱਖ ਕੇ ਇਮਾਰਤ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਲਾਇਬਰੇਰੀ ਵਿਚ ਪੰਜਾਬ ਦੇ ਇਤਿਹਾਸ ਤੋਂ ਇਲਾਵਾ ਕੁਲਦੀਪ ਮਾਣਕ ਸੰਗੀਤਕ ਕੇਂਦਰ, ਬਾਬੂ ਰਜਬਲੀ ਕਵੀਸ਼ਰੀ ਕੇਂਦਰ, ਕਵੀਸ਼ਰੀ ਵਿਚ ਵਿਸ਼ੇਸ਼ ਤੌਰ ਤੇ ਸ ਮਾਘੀ ਸਿੰਘ ਗਿੱਲ , ਸ ਚੰਦ ਸਿੰਘ ਮਰਾਝ, ਸ ਲਾਲ ਸਿੰਘ ਕਵੀਸ਼ਰ, ਸ ਧੰਨਾ ਸਿੰਘ ਗੁਲਸ਼ਨ, ਸ ਬਸੰਤ ਸਿੰਘ ਭਾਈਰੂਪਾ, ਸ੍ਰੀ ਅਕਬਰ ਜੀਦਾ, ਸ ਦਰਬਾਰਾ ਸਿੰਘ ਉੱਭਾ ਆਦਿ ਦੀਆਂ ਰਚਨਾਵਾਂ ਵੀ ਹੋਣਗੀਆਂ । ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਹਿਤਕਾਰਾਂ ,ਢਾਡੀ, ਕਵੀਸ਼ਰਾਂ, ਗਾਇਕਾਂ ਦੀਆਂ ਫੋਟੋਆਂ ਅਤੇ ਉਨ੍ਹਾਂ ਦੀ ਕੋਈ ਯਾਦਗਾਰ ਨਿਸ਼ਾਨੀ ਵੀ ਰੱਖੀ ਜਾਵੇਗੀ । ਅੱਜ ਨਿਰਮਾਣ ਅਧੀਨ ਇਮਾਰਤ ਦੇ ਲੈਂਟਰ ਪਾਉਣ ਮੌਕੇ ਗੁਰਦੁਆਰਾ ਸਾਹਿਬ ਹਾਜੀ ਰਤਨ ਬਠਿੰਡਾ ਦੇ ਮੈਨੇਜਰ ਭਾਈ ਸੁਮੇਰ ਸਿੰਘ ਸਮੇਤ ਸਿੰਘ ਸਹਿਬਾਨਾਂ ਵੱਲੋਂ ਅਰਦਾਸ ਕੀਤੀ ਗਈ ਅਤੇ ਗੁਰੂ ਦੀ ਦੇਗ ਵਰਤਾ ਕੇ ਗੁਰੂ ਦਾ ਸ਼ੁਕਰਾਨਾ ਕੀਤਾ ਗਿਆ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਸਥਾ ਦੇ ਸੀਨੀਅਰ ਅਹੁਦੇਦਾਰ ਚਮਕੌਰ ਸਿੰਘ ਮਾਨ, ਡੀਸੀ ਸ਼ਰਮਾ , ਇੰਦਰਜੀਤ ਸਿੰਘ, ਸੁਖਦੇਵ ਸਿੰਘ ਗਰੇਵਾਲ ,ਕੌਰ ਸਿੰਘ ਕੋਠਾ ਗੁਰੂ, ਬਲਦੇਵ ਸਿੰਘ ਚਹਿਲ , ਗੁਰ ਅਵਤਾਰ ਸਿੰਘ ਗੋਗੀ, ਗੁਰਤੇਜ ਸਿੰਘ ਸਿੱਧੂ, ਜਗਤਾਰ ਸਿੰਘ ਭੰਗੂ, ਸੁਖਦਰਸ਼ਨ ਸ਼ਰਮਾ, ਗੁਰਮੀਤ ਸਿੰਘ ਸਿੱਧੂ, ਮੇਜਰ ਬਾਵਰਾ ,ਗੁਰਪ੍ਰੀਤ ਸਿੰਘ ਸਕਿੰਟੂ, ਬਲਦੇਵ ਸਿੰਘ ਜ਼ੈਲਦਾਰ, ਮਿੱਠੂ ਬਰਾੜ, ਜਸਵਿੰਦਰ ਸਿੰਘ ਜੱਸੀ,ਮਾਸਟਰ ਹਰਮੰਦਰ ਸਿੰਘ ਮਤੀ ਦਾਸ ਨਗਰ , ਰਾਣਾ ਠੇਕੇਦਾਰ , ਬੀਬੀ ਰਜਿੰਦਰ ਕੌਰ ਸੰਧੂ, ਬੀਬੀ ਗੁਰਦੀਪ ਕੌਰ, ਬੀਬੀ ਗੁਰਬਖਸ਼ ਕੌਰ,ਸੁਰਿੰਦਰ ਬਾਂਸਲ ,ਰੂਪ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਸਥਾ ਦੇ ਅਹੁਦੇਦਾਰ ਮੈਂਬਰ ਹਾਜ਼ਰ ਸਨ । ਪ੍ਰੈੱਸ ਨੂੰ ਇਹ ਜਾਣਕਾਰੀ ਸੰਸਥਾ ਦੇ ਮੁੱਖ ਬੁਲਾਰੇ ਚਮਕੌਰ ਸਿੰਘ ਮਾਨ ਵੱਲੋਂ ਦਿੱਤੀ ਗਈ ।

ਪਿਛਲੀਆਂ ਸਰਕਾਰਾਂ ਦੇ ਰਾਹ ਤੇ ਤੁਰੀ ਆਪ ਸਰਕਾਰ, ਸਮਾਂ ਦੇ ਕੇ ਮੀਟਿੰਗ ਕਰਨ ਤੋਂ ਭੱਜੇ ਮੁੱਖ ਮੰਤਰੀ ਭਗਵੰਤ ਮਾਨ

0

ਰੋਸ ਸਵਰੂਪ 26 ਮਈ ਨੂੰ ਸਾਰੇ ਪੰਜਾਬ ਵਿੱਚ ਤਹਿਸੀਲ ਪੱਧਰੀ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਅਰਥੀ ਫੂਕ ਪ੍ਰਦਰਸ਼ਨ ਕੀਤੇ ਜਾਣਗੇ- ਵਰਿੰਦਰ ਸਿੰਘ ਮੋਮੀ
ਸੁਖਜਿੰਦਰ ਮਾਨ
ਚੰਡੀਗੜ੍ਹ, 24 ਮਈ :- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ.31)ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਪ੍ਰੈੱਸ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ ਨੇ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਇਨਲਿਸਟਮੈਟ, ਆਉਟਸੋਰਸ, ਠੇਕੇਦਾਰਾਂ ਦੇ ਅਧੀਨ ਪੇਂਡੂ ਜਲ ਸਪਲਾਈ ਸਕੀਮ ਤੇ ਫੀਲਡ ਵਿੱਚ ਪਿਛਲੇ 10 ਤੋਂ 15 ਸਾਲਾਂ ਦੇ ਅਰਸੇ ਤੋਂ ਕੰਮ ਕਰਦੇ ਵਰਕਰਾਂ ਨੂੰ ਸਬੰਧਤ ਵਿਭਾਗ ਵਿਚ ਤਜਰਬੇ ਦੇ ਆਧਾਰ ਤੇ ਬਿਨਾਂ ਭੇਦ-ਭਾਵ ਦੇ ਰੈਗੂਲਰ ਕਰਨ ਦੀ ਮੰਗ ਲਈ ਮਿਤੀ 10 ਮਈ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਸਹਾਮਣੇ ਸੰਗਰੂਰ ਵਿਖੇ ਜਲ ਸਪਲਾਈ ਦੇ ਵਰਕਰਾਂ ਵਲੋਂ ਆਪਣੇ ਪਰਿਵਾਰਾਂ ਤੇ ਬੱਚਿਆਂ ਸਮੇਤ ਸੂਬਾ ਪੱਧਰੀ ਧਰਨਾ ਦਿੱਤਾ ਗਿਆ ਸੀ, ਇਸ ਧਰਨੇ ਦੌਰਾਨ ਸੰਗਰੂਰ ਦੇ ਸਿਵਲ ਅਤੇ ਪੁਲਸ ਪ੍ਰਸ਼ਾਸਨ ਦੁਆਰਾ ਵਰਕਰਾਂ ਦੀਆਂ ਮੰਗਾਂ ਸਬੰਧੀ ਮਿਤੀ 24 ਮਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੀਟਿੰਗ ਕਰਵਾਉਣ ਲਈ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ 11 ਵਜੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਰਜਿ 31 ਪੰਜਾਬ ਦੇ ਆਗੂਆਂ ਦੇ ਨਾਲ ਸਮਾਂ ਤੈਅ ਕੀਤਾ ਗਿਆ ਸੀ। ਪਰ ਯੂਨੀਅਨ ਦੇ ਸੂਬਾ ਆਗੂ ਅੱਜ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਨਾਲ ਮੀਟਿੰਗ ਕਰਨ ਲਈ ਪੁੱਜੇ ਤਾਂ ਇਥੋਂ ਸਿਵਲ ਸਕੱਤਰੇਤ ਵਿੱਚ ਮੀਟਿੰਗ ਕਰਨ ਦੀ ਬਜਾਏ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿੱਚ ਬੁਲਾਇਆ ਗਿਆ, ਇਥੇ ਮੁੱਖ ਮੰਤਰੀ ਦੇ ਰੁਝੇਵਿਆਂ ਵਿੱਚ ਵਿਅਸਤ ਹੋਣ ਦਾ ਹਵਾਲਾ ਦੇ ਕੇ ਉਹਨਾਂ ਦੇ ਡਿਪਟੀ ਸੈਕਟਰੀ ਸ੍ਰੀ ਨਵਰਾਜ ਸਿੰਘ ਬਰਾੜ ਦੇ ਨਾਲ ਮੀਟਿੰਗ ਕਰਨ ਲਈ ਕਹਿ ਦਿੱਤਾ ਗਿਆ, ਮਗਰ ਉਹ ਵੀ ਮੀਟਿੰਗ ਯੂਨੀਅਨ ਦੇ ਆਗੂਆਂ ਦੇ ਨਾਲ ਨਹੀਂ ਕਰ ਸਕੇ। ਜਿਸ ਕਾਰਨ ਅੱਜ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਮੁੱਖ ਮੰਤਰੀ ਦੇ ਨਾਲ ਨਹੀਂ ਹੋ ਸਕੀ।
ਯੂਨੀਅਨ ਦੇ ਸੂਬਾ ਆਗੂਆਂ ਨੇ ਆਮ ਲੋਕਾਂ ਦੇ ਹਿੱਤਾਂ ਦੀ ਪੂਰਤੀ ਕਰਨ ਦੇ ਦਾਅਵੇ ਕਰਨ ਵਾਲੀ ਸੂਬੇ ਦੀ ਆਪ ਸਰਕਾਰ ਤੇ ਵਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਆਪ ਸਰਕਾਰ ਵੀ ਪਿਛਲੀਆਂ ਅਕਾਲੀ ਤੇ ਕਾਂਗਰਸੀ ਦੀਆਂ ਸਰਕਾਰਾਂ ਦੇ ਰਸਤੇ ਤੇ ਚੱਲ ਰਹੀ ਹੈ, ਅਤੇ ਆਪ ਸਰਕਾਰ ਵੀ ਕਾਰਪੋਰੇਟਰਾਂ ਦੇ ਹਿੱਤਾਂ ਦੀ ਪੂਰਤੀ ਲਈ ਅਤੇ ਲੋਕਾਂ ਦੇ ਖੂਨ ਪਸੀਨੇ ਦੇ ਉਸਾਰੇ ਗਏ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਨਿੱਜੀਕਰਨ ਕਰਨ ਦੀਆਂ ਨੀਤੀਆਂ ਲਾਗੂ ਕਰ ਰਹੀ ਹੈ ਉਥੇ ਹੀ ਇਸ ਵਿਭਾਗ ਵਿਚ ਇਨਲਿਸਟਮੈਟ ਪਾਲਸੀ ਅਧੀਨ ਕੰਮ ਕਰਦੇ ਵਰਕਰਾਂ ਦੇ ਪੱਕੇ ਰੁਜ਼ਗਾਰ ਦੀ ਮੰਗ ਦੀ ਪੂਰਤੀ ਲਈ ਸਰਕਾਰ ਕੋਲ ਉਕਤ ਵਰਕਰਾਂ ਦੀ ਰੈਗੂਲਰ ਕਰਨ ਦੀ ਮੰਗ ਰੱਖਣ ਦੀ ਬਜਾਏ ਉਲਟਾ ਪੰਜਾਬ ਸਰਕਾਰ ਦੇ ਅਧਿਕਾਰੀਆਂ ਵਲੋਂ ਇਨਲਿਸਟਮੈਟ ਆਉਟਸੋਰਸ ਵਰਕਰਾਂ ਦੇ ਵਿਰੋਧੀ ਫੈਸਲੇ ਲਏ ਜਾ ਰਹੇ ਹਨ। ਕਿਉਂਕਿ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਦੇ ਐਚ ਆਰ ਐਮ ਐੱਸ ਅਧੀਨ ਰਿਕਾਰਡ ਮੰਗਣ ਸਮੇਂ ਵਿਭਾਗੀ ਮੁਖੀ, ਜਸਸ ਵਿਭਾਗ ਵਲੋਂ ਇਹਨਾਂ ਇਨਲਿਸਟਮੈਂਟ ਵਰਕਰਾਂ ਦਾ ਡਾਟਾ ਸਰਕਾਰੀ ਵੈੱਬਸਾਈਟ ਐਂਚ ਆਰ ਐਮ ਐੱਸ ਪੋਰਟਲ ਤੇ ਕੰਟਰੈਕਚੂਅਲ ਅਧੀਨ ਚੱੜੇ ਰਿਕਾਰਡ ਦੀ ਐਂਟਰੀ ਡਲੀਟ ਕਰਵਾ ਦਿੱਤੀ ਹੈ ਅਤੇ ਇਨਲਿਸਟਮੈਟ ਵਰਕਰਾਂ ਦੇ ਸਾਲਾਂਬੱਧੀ ਅਰਸੇ ਤੋਂ ਕੀਤੇ ਕੰਮ ਦਾ ਰਿਕਾਰਡ ਖਤਮ ਕਰ ਦਿੱਤਾ ਹੈ ਅਤੇ ਰੈਗੂਲਰ ਕਰਨ ਦੇ ਘੇਰੇ ਤੋਂ ਬਾਹਰ ਕੱਢ ਦਿੱਤਾ ਹੈ, ਜਿਸਨੂੰ ਯੂਨੀਅਨ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰੇਗੀ। ਸੂਬਾ ਆਗੂਆਂ ਨੇ ਕਿਹਾ ਕਿ ਯੂਨੀਅਨ ਵਲੋਂ 26 ਮਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੇ ਖਿਲਾਫ ਅਰਥੀ ਫੂਕ ਮੁਜ਼ਾਹਰੇ ਕਰਨ ਉਪਰੰਤ ਇਸਦੇ ਬਾਅਦ 29 ਮਈ ਨੂੰ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਲੁਧਿਆਣਾ ਈਸੜੂ ਭਵਨ ਵਿਖੇ ਕਰਕੇ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ਤੇ ਸਰਕਾਰ ਨੂੰ ਜਲ ਸਪਲਾਈ ਵਿਭਾਗ ਦੇ ਇਨਲਿਸਟਮੈਟ ਆਉਟਸੋਰਸ ਵਰਕਰਾਂ ਨੂੰ ਰੈਗੂਲਰ ਕਰਵਾਉਣ ਲਈ ਮਜਬੂਰ ਕੀਤਾ ਜਾਵੇਗਾ।
ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਵੈਬਸਾਈਟ ਤੇ ਕੰਟਰੈਕਚੂਆਲ ਅਧੀਨ ਜਲ ਸਪਲਾਈ ਵਰਕਰਾਂ ਦੀ ਡਲੀਟ ਕੀਤੀ ਡਾਟੇ ਦੀ ਐਂਟਰੀ ਨੂੰ ਪਹਿਲਾਂ ਦੀ ਤਰ੍ਹਾਂ ਤੁਰੰਤ ਬਹਾਲ ਕੀਤੀ ਜਾਵੇ। ਵਰਕਰਾਂ ਨੂੰ ਕੰਟਰੈਕਟ ਅਧੀਨ ਸਬੰਧਤ ਵਿਭਾਗ ਵਿਚ ਮਰਜ ਕਰਕੇ ਰੈਗੂਲਰ ਕਰਨ ਲਈ ਮੁੱਖ ਇੰਜੀਨੀਅਰ, ਜਸਸ ਵਿਭਾਗ, ਪਟਿਆਲਾ ਜੀ ਦੇ ਪੱਤਰ ਨੰਬਰ ਜਸਸ/ਅਨਗ(7) 39 ਮਿਤੀ 11-01-2018 ਰਾਹੀ ਤਿਆਰ ਕੀਤੀ ਪ੍ਰਪੋਜਲ ਨੂੰ ਲਾਗੂ ਕੀਤਾ ਜਾਵੇ। ਕੁਟੇਸ਼ਨ ਸਿਸਟਮ ਬੰਦ ਕੀਤਾ ਜਾਵੇ, ਸਰਕਾਰ ਵੱਲੋਂ ਪ੍ਰਵਾਨਿਤ ਘੱਟੋ-ਘੱਟ ਉਜਰਤ ਦੇ ਨਿਯਮ ਮੁਤਾਬਕ ਤਨਖਾਹ ਨਿਸ਼ਚਿਤ ਕੀਤੀ ਜਾਵੇ। ਕੰਮ ਦੌਰਾਨ ਹੋਣ ਵਾਲੇ ਘਾਤਕ ਜਾਂ ਗੈਰ ਘਾਤਕ ਹਾਦਸਿਆਂ ਦੇ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜੇ ਦੀ ਅਦਾਇਗੀ, ਮੁਫਤ ਇਲਾਜ, ਪਰਿਵਾਰਕ ਪੈਨਸ਼ਨ ਅਤੇ ਪੱਕੇ ਰੁਜਗਾਰ ਦੀ ਮੰਗ ਨੂੰ ਲਾਗੂ ਕੀਤਾ ਜਾਵੇ। ਜਸਸ ਵਿਭਾਗ ’ਚ ਕੰਮ ਕਰਦੇ ਫੀਲਡ ਤੇ ਦਫਤਰੀ ਸਟਾਫ ’ਤੇ ਬਰਾਬਰ ਕੰਮ ਬਰਾਬਰ ਤਨਖਾਹ ਦਾ ਨਿਯਮ ਲਾਗੂ ਕੀਤਾ ਜਾਵੇ। ਜਸਸ ਵਿਭਾਗ ਦੇ ਇਨਲਿਸਟਮੈਂਟ ਠੇਕਾ ਕਾਮਿਆਂ ’ਤੇ ਈ.ਪੀ.ਐਫ. ਅਤੇ ਈ.ਐਸ.ਆਈ. ਲਾਗੂ ਕੀਤਾ ਜਾਵੇ।ਵਿਭਾਗ ਅਧੀਨ ਚੱਲ ਰਹੀਆਂ ਜਲ ਸਪਲਾਈ ਸਕੀਮਾਂ ਦਾ ਜਬਰੀ ਨਿੱਜੀਕਰਨ/ਪੰਚਾਇਤੀਕਰਨ ਕਰਨਾ ਬੰਦ ਕੀਤਾ ਜਾਵੇ ਅਤੇ ਪੰਚਾਇਤਾਂ ਨੂੰ ਹੈਡ ਓਵਰ ਕੀਤੀਆਂ ਜਲ ਸਪਲਾਈ ਸਕੀਮਾਂ ਨੂੰ ਮੁੜ ਵਿਭਾਗ ਅਧੀਨ ਲਿਆ ਜਾਵੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਬਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਕੁਤਬੇਵਾਲ, ਸੁਰੇਸ਼ ਕੁਮਾਰ, ਰੁਪਿੰਦਰ ਸਿੰਘ, ਦਫ਼ਤਰੀ ਸਟਾਫ ਸਬ ਕਮੇਟੀ ਆਗੂ ਕੁਲਵਿੰਦਰ ਸਿੰਘ, ਆਦਿ ਹਾਜ਼ਰ ਸਨ।

ਸਕੂਲੀ ਸਿੱਖਿਆ ਨੂੰ ਹੋਰ ਗੁਣਾਤਮਕ ਅਤੇ ਮਿਆਰੀ ਬਣਾਉਣ ਲਈ ਸਕੂਲ ਮੁਖੀ ਸਟਾਫ ਦੀ ਸਹਾਇਤਾ ਨਾਲ ਵਿਉਂਤਬੰਦੀ ਬਣਾਉਣ: ਮੀਤ ਹੇਅਰ

0

ਸਕੂਲ ਮੁਖੀਆਂ ਪਾਸੋਂ ਸਿੱਖਿਆ ਸੁਧਾਰ ਲਈ ਸੁਝਾਅ ਲੈਣ ਦਾ ਸਮਾਂ 31 ਮਈ ਤੱਕ ਵਧਾਇਆ
ਸਿੱਖਿਆ ਮੰਤਰੀ ਨੇ ਐਜੂਸੈੱਟ ਰਾਹੀਂ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਸਕੂਲ ਮੁਖੀਆਂ ਨਾਲ ਕੀਤੀ ਮੀਟਿੰਗ
ਸੁਖਜਿੰਦਰ ਮਾਨ
ਚੰਡੀਗੜ੍ਹ, 24 ਮਈ: ਸਿੱਖਿਆ ਦੀ ਕ੍ਰਾਂਤੀ ਲਿਆਉਣ ਲਈ ਅਧਿਆਪਕ ਵਰਗ ਦਾ ਵਡਮੁੱਲਾ ਯੋਗਦਾਨ ਹੋਵੇਗਾ। ਸਰਕਾਰੀ ਸਕੂਲਾਂ ਵਿੱਚ ਮੈਰਿਟ ਨਾਲ ਚੁਣੇ ਹੋਏ ਅਧਿਆਪਕ ਭਰਤੀ ਹੁੰਦੇ ਹਨ ਅਤੇ ਉਹ ਆਪਣੀ ਬਿਹਤਰ ਪੜ੍ਹਾਉਣ ਦੀਆਂ ਤਕਨੀਕਾਂ ਨਾਲ ਸਕੂਲੀ ਸਿੱਖਿਆ ਨੂੰ ਹੋਰ ਗੁਣਾਤਮਕ ਅਤੇ ਮਿਆਰੀ ਬਣਾ ਸਕਦੇ ਹਨ। ਸਕੂਲ ਮੁਖੀ ਆਪਣੇ ਸਟਾਫ਼ ਦੀ ਸਹਾਇਤਾ ਨਾਲ ਵਧੀਆ ਵਿਉਂਤਬੰਦੀ ਕਰਕੇ ਬੱਚਿਆਂ ਵਿੱਚ ਆਤਮ-ਵਿਸ਼ਵਾਸ਼ ਵਧਾ ਕੇ ਗੁਣਾਤਮਕ ਸਿੱਖਿਆ ਪ੍ਰਦਾਨ ਕਰ ਸਕਦੇ ਹਨ।
ਇਹ ਗੱਲ ਅੱਜ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਕੂਲ ਸਿੱਖਿਆ ਵਿਭਾਗ ਦੇ ਐਜੂਸੈੱਟ ਰਾਹੀਂ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈਕੰਡਰੀ ਤੇ ਐਲੀਮੈਂਟਰੀ ਸਿੱਖਿਆ), ਡਾਇਟ ਪ੍ਰਿੰਸੀਪਲਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ, ਮੁੱਖ ਅਧਿਆਪਕਾਂ ਅਤੇ ਇੰਚਾਰਜਾਂ ਨਾਲ ਸਿੱਖਿਆ ਸੁਧਾਰਾਂ ਸਬੰਧੀ ਪਲੇਠੀ ਮੀਟਿੰਗ ਦੌਰਾਨ ਕਹੀ।ਸਿੱਖਿਆ ਮੰਤਰੀ ਨੇ ਸਮੂਹ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਪਾਸੋਂ ਸਿੱਖਿਆ ਸੁਧਾਰਾਂ ਲਈ ਸੁਝਾਅ ਮੰਗੇ ਗਏ ਹਨ ਅਤੇ ਉਹ ਇੱਕ ਵਾਰ ਫਿਰ ਯਾਦ ਕਰਵਾਉਂਦੇ ਹਨ ਕਿ ਇਹ ਸੁਝਾਅ ਸਕੂਲ ਮੁਖੀ ਆਪਣੇ ਸਕੂਲ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਨਾਲ ਰਾਏ-ਮਸ਼ਵਰਾ ਕਰਕੇ ਦੇਣ।
ਸਿੱਖਿਆ ਮੰਤਰੀ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਉਹ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਦੌਰੇ ‘ਤੇ ਜਾ ਰਹੇ ਹਨ ਅਤੇ ਉਨ੍ਹਾਂ ਨੇ ਦਿੱਲੀ ਦੇ ਸਕੂਲਾਂ ਵਿੱਚ ਵੀ ਆਪਣੀ ਟੀਮ ਨਾਲ ਦੌਰਾ ਕੀਤਾ ਹੈ। ਉਨ੍ਹਾਂ ਦਿੱਲੀ ਦੇ ਵਧੀਆ ਕੰਮਾਂ ਨੂੰ ਵੀ ਸਾਂਝਾ ਕੀਤਾ। ਉਨ੍ਹਾਂ ਪੰਜਾਬ ਦੇ ਸਕੂਲਾਂ ਵਿੱਚ ਦੌਰਿਆਂ ਦੌਰਾਨ ਚੰਗੇ ਤਜ਼ਰਬਿਆਂ ਦੀ ਤਾਰੀਫ਼ ਕੀਤੀ ਅਤੇ ਨਾਲ ਇਹ ਵੀ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਗੁਣਾਤਮਿਕ ਸਿੱਖਿਆ ਲਈ ਹੋਰ ਕੀਤੇ ਜਾ ਸਕਣ ਵਾਲੇ ਉਪਰਲਿਆਂ ਦੀ ਲੋੜ ਨੂੰ ਵੀ ਦਰਕਿਨਾਰ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਸਕੂਲਾਂ ਵਿੱਚ ਬੱਚਿਆਂ ਦਾ ਸਿੱਖਣ ਪੱਧਰ ਪਤਾ ਲਗਾਉਣ ਲਈ ਅਧਿਆਪਕਾਂ ਨੂੰ ਆਪਣੇ ਬੱਚਿਆਂ ਦੀ ਬੇਸ ਲਾਇਨ ਜਾਂਚ ਇਮਾਨਦਾਰੀ ਨਾਲ ਰਿਕਾਰਡ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਬੇਸ ਲਾਇਨ ਜਾਂਚ ਦੀ ਵਿਭਾਗ ਵੱਲੋਂ ਫੀਡਬੈਕ ਲੈਣ ਲਈ ਵਿਸ਼ੇਸ਼ ਟੀਮਾਂ ਗਠਨ ਕਰਕੇ ਸਮੀਖਿਆ ਕਰਵਾਈ ਜਾਵੇਗੀ।ਸ੍ਰੀ ਮੀਤ ਹੇਅਰ ਨੇ ਮੀਟਿੰਗ ਦੌਰਾਨ ਇਹ ਗੱਲ ਵੀ ਦੁਹਰਾਈ ਕਿ ਪੰਜਾਬ ਸਰਕਾਰ ਦੀ ਭਵਿੱਖੀ ਯੋਜਨਾ ਹੈ ਕਿ ਅਧਿਆਪਕਾਂ ਤੋਂ ਕਿਸੇ ਕਿਸਮ ਦਾ ਨਾਨ-ਟੀਚਿੰਗ ਕੰਮ ਨਹੀਂ ਲਿਆ ਜਾਵੇਗਾ।
ਸਿੱਖਿਆ ਮੰਤਰੀ ਨੇ ਪਿਛਲੇ ਦਿਨੀਂ ਸਿੱਖਿਆ ਵਿਭਾਗ ਦੀ ਵੈਬਸਾਈਟ ‘ਤੇ ਸਕੂਲ ਮੁਖੀਆਂ ਪਾਸੋਂ ਸਿੱਖਿਆ ਸੁਧਾਰ ਲਈ ਸੁਝਾਅ ਮੰਗੇ ਗਏ ਸਨ, ਉਸ ਵਿੱਚ ਕੁਝ ਸਕੂਲ ਮੁਖੀਆਂ ਦੇ ਪ੍ਰਾਪਤ ਹੋਏ ਸੁਝਾਵਾਂ ਨੂੰ ਵੀ ਪੜ੍ਹਿਆ ਅਤੇ ਮੁਖੀਆਂ ਵੱਲੋਂ ਪੋਰਟਲ ਦੇ ਦਿੱਤੇ ਜਾ ਰਹੇ ਚੰਗੇ ਜਵਾਬਾਂ ਦੀ ਵੀ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਉਹ ਸਾਰੇ ਸੁਝਾਵਾਂ ਨੂੰ ਨਿਜੀ ਤੌਰ ‘ਤੇ ਵੀ ਪੜ੍ਹ ਰਹੇ ਹਨ ਅਤੇ ਇਨ੍ਹਾਂ ‘ਤੇ ਵਿਚਾਰ ਕਰਕੇ ਹੀ ਨਵੀ ਨੀਤੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦੀ ਵੈਬਸਾਈਟ ‘ਤੇ ਮੰਗੇ ਗਏ ਸੁਝਾਵਾਂ ਦੀ ਮਿਤੀ ਵਿੱਚ 30 ਮਈ 2022 ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ।ਇਸ ਤੋਂ ਪਹਿਲਾਂ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਕੁਲਜੀਤ ਪਾਲ ਸਿੰਘ ਨੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਮਿਲ ਕੇ ਸਿੱਖਿਆ ਮੰਤਰੀ ਸ੍ਰੀ ਮੀਤ ਹੇਅਰ ਦਾ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਪੁੱਜਣ ਉੱਤੇ ਸਵਾਗਤ ਕੀਤਾ। ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਯੋਗ ਰਾਜ, ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਹਰਿੰਦਰ ਕੌਰ, ਡਿਪਟੀ ਐੱਸ.ਪੀ.ਡੀ. ਗੁਰਜੀਤ ਸਿੰਘ, ਡਿਪਟੀ ਡਾਇਰੈਕਟਰ ਗੁਰਜੋਤ ਸਿੰਘ, ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ, ਡਾ. ਭੁਪਿੰਦਰ ਸਿੰਘ ਬਾਠ ਵੀ ਹਾਜ਼ਰ ਸਨ।

ਹਰਪਾਲ ਸਿੰਘ ਚੀਮਾ ਵੱਲੋਂ ਵੇਰਕਾ ਦੀ ਸ਼ੂਗਰ ਫਰੀ ਆਈਸ ਕਰੀਮ ਦੀ ਸ਼ੁਰੂਆਤ

0

ਫੈਮਲੀ ਪੈਕ ਵਿੱਚ ਅਫਗਾਨ ਡਰਾਈ ਫਰੂਟ ਅਤੇ ਅਮਰੀਕਨ ਨਟਸ ਵੀ ਵਿਕਰੀ ਲਈ ਪੇਸ਼
ਆਉਣ ਵਾਲੇ ਦਿਨਾਂ ‘ਚ ਵੇਰਕਾ ਵੱਲੋਂ ਰਬੜੀ ਕੁਲਫੀ ਵੀ ਕੀਤੀ ਜਾਵੇਗੀ ਲਾਂਚ
ਅਪ੍ਰੈਲ ਮਹੀਨੇ ਵਿਚ ਵੇਰਕਾ ਦੀ ਆਈਸ ਕਰੀਮ ਦੀ ਵਿਕਰੀ ਵਿਚ ਅਪ੍ਰੈਲ 2021 ਦੇ ਮੁਕਾਬਲੇ 94 ਪ੍ਰਤੀਸ਼ਤ ਦਾ ਵਾਧਾ ਦਰਜ
ਸੁਖਜਿੰਦਰ ਮਾਨ
ਚੰਡੀਗੜ੍ਹ, 24 ਮਈ: ਲੋਕਾਂ ਦੀ ਭਾਰੀ ਮੰਗ ਨੂੰ ਵੇਖਦਿਆਂ ਮਿਲਕਫੈਡ ਦੇ ਕੌਮਾਂਤਰੀ ਪੱਧਰ `ਤੇ ਮਸ਼ਹੂਰ ਬ੍ਰਾਂਡ ਵੇਰਕਾ ਦੀ ਸ਼ੂਗਰ ਫ੍ਰੀ ਵਨੀਲਾ ਆਈਸਕ੍ਰੀਮ ਨੂੰ ਅੱਜ ਤੋਂ ਬਾਜ਼ਾਰ ਵਿਚ ਵਿਕਰੀ ਲਈ ਪੇਸ਼ ਕੀਤਾ ਗਿਆ ਹੈ। 80 ਮਿਲੀਲਿਟਰ ਦੇ ਕੱਪ ਦੀ ਕੀਮਤ 20 ਰੁਪਏ ਹੈ। ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੂਗਰ ਫ੍ਰੀ ਵਨੀਲਾ ਆਈਸਕ੍ਰੀਮ ਤੋਂ ਇਲਾਵਾ ਫੈਮਲੀ ਪੈਕ ਵਿੱਚ ਅਫਗਾਨ ਡਰਾਈ ਫਰੂਟ ਅਤੇ ਅਮਰੀਕਨ ਨਟਸ ਦੇ 700 ਮਿਲੀਲਿਟਰ ਪੈਕਿੰਗ ਦੀ ਸ਼ੁਰੂਆਤ ਵੀ ਕੀਤੀ ਹੈ।
ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਮਿਲਕਫੈਡ ਦੀਆਂ ਪਿਛਲੇ ਵਿੱਤੀ ਸਾਲ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਮਿਲਕਫੈਡ ਆਉਣ ਵਾਲੇ ਸਮੇਂ ਵਿੱਚ ਵੀ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੀ ਅਦਾਰੇ ਦੀ ਚੜ੍ਹਤ ਲਈ ਹਮਾਇਤ ਕੀਤੀ ਜਾ ਰਹੀ ਹੈ ।
ਜ਼ਿਕਰਯੋਗ ਹੈ ਕਿ ਵੇਰਕਾ ਆਈਸ ਕਰੀਮ ਦੀ ਵਿਕਰੀ ਵਿੱਚ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ 51 ਪ੍ਰਤੀਸ਼ਤ ਦਾ ਵਾਧਾ ਦਰਜ ਹੋਇਆ ਹੈ । ਸਿਰਫ ਅਪ੍ਰੈਲ ਦੇ ਮਹੀਨੇ ਵਿਚ ਹੀ ਵੇਰਕਾ ਦੀ ਆਈਸ ਕਰੀਮ ਦੀ ਵਿਕਰੀ ਵਿਚ ਅਪ੍ਰੈਲ 2021 ਦੇ ਮੁਕਾਬਲੇ 94 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ ਹੈ। ਵੇਰਕਾ ਅਧਿਕਾਰੀਆਂ ਨੂੰ ਉਮੀਦ ਹੈ ਕਿ ਮਈ 2022 ਵਿੱਚ ਆਈਸ ਕਰੀਮ ਦੀ ਵਿਕਰੀ ਵਿੱਚ 100 ਪ੍ਰਤੀਸ਼ਤ ਤੋਂ ਵੱਧ ਵਾਧਾ ਹੋਣ ਦੀ ਸੰਭਾਵਨਾ ਹੈ ।
ਇਸ ਮੌਕੇ ਵਿਸ਼ੇਸ ਮੁੱਖ ਸਕੱਤਰ (ਕੋਆਪਰੇਸ਼ਨ) ਰਵਨੀਤ ਕੌਰ ਨੇ ਦੱਸਿਆ ਕਿ ਮਿਲਕਫੈਡ ਦੇ ਸਾਰੇ ਮਿਲਕ ਪਲਾਟਾਂ ਦਾ ਆਧੁਨੀਕਰਨ ਕਰਕੇ ਦੁੱਧ ਉਤਪਾਦਾਂ ਦੀ ਗੁਣਵੱਤਾ ਵਿਚ ਵਾਧਾ ਕੀਤਾ ਜਾਵੇਗਾ । ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਨੂੰ ਸਰਵੋਤਮ ਸੇਵਾਵਾਂ ਦੇਣੀਆਂ ਯਕੀਨੀ ਬਣਾਈਆਂ ਜਾਣਗੀਆਂ। ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਨੀਲਕੰਠ ਐਸ ਆਵ੍ਹਾਡ ਨੇ ਕਿਹਾ ਕਿ ਮਿਲਕਫੈਡ ਹੋਰ ਨਵੇਂ ਦੁੱਧ ਉਤਪਾਦ ਲਾਂਚ ਕਰਨ ਲਈ ਵਚਨਬੱਧ ਹੈ ਅਤੇ ਇਸ ਕੰਮ ਲਈ ਮਿਲਕਫੈਡ ਵੱਲੋਂ ਆਪਣੀ ਤਕਨੀਕੀ ਸਮਰੱਥਾ ਵਧਾਉਣ ਲਈ ਲੋੜੀਂਦੇ ਉਪਰਾਲੇ ਕੀਤੇ ਜਾ ਰਹੇ ਹਨ ।
ਮਿਲਕਫੈਡ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਸੰਘਾ ਨੇ ਜਾਣਕਾਰੀ ਦਿੱਤੀ ਕਿ ਵੇਰਕਾ ਨੇ ਇਸ ਤੋਂ ਪਹਿਲਾਂ ਰੀਅਲ ਫਰੂਟ ਦੀਆਂ ਚਾਰ ਕਿਸਮਾਂ ਪਿੰਕ ਗੁਆਵਾ, ਲੀਚੀ, ਸਟਰਾਬਰੀ ਅਤੇ ਮੈਂਗੋ ਦੀ ਸ਼ੁਰੂਆਤ ਕੀਤੀ ਹੈ। ਇਹ ਆਇਸ ਕਰੀਮ ਰੀਅਲ ਫਰੂਟ (ਅਸਲੀ ਫਲਾਂ) ਤੋਂ ਬਣਾਈ ਜਾਂਦੀ ਹੈ । ਉਨ੍ਹਾਂ ਕਿਹਾ ਕਿ ਵੇਰਕਾ ਦੇ ਗ੍ਰਾਹਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਆਉਣ ਵਾਲੇ ਦਿਨਾਂ ਵਿੱਚ ਵੇਰਕਾ ਵੱਲੋਂ ਰਬੜੀ ਕੁਲਫੀ ਵੀ ਲਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵੇਰਕਾ ਨੇ ਸਾਲ 2021-22 ਵਿੱਚ ਆਇਸ ਕਰੀਮ ਦੀ ਵਿਕਰੀ ਕਰਨ ਵਾਸਤੇ ਮਾਰਕੀਟ ਵਿੱਚ “ਫਰੀਜ਼ਰ ਆਨ ਵਹੀਲ” (ਆਈਸ ਕਰੀਮ ਵੇਚਣ ਵਾਲੀਆਂ ਸਾਈਕਲ ਰੇਹੜੀਆਂ) ਉਤਾਰੇ ਹਨ, ਜਿਨ੍ਹਾਂ ਨੂੰ ਗ੍ਰਾਹਕਾਂ ਵੱਲੋਂ ਬਹੁਤ ਜ਼ਿਆਦਾ ਹੁੰਗਾਰਾ ਮਿਲਿਆ ਹੈ ।
ਇਥੇ ਇਹ ਵੀ ਵਰਣਨਯੋਗ ਹੈ ਕਿ ਵੇਰਕਾ ਵੱਲੋਂ ਸਾਰੇ ਵੇਰਕਾ ਦੁੱਧ ਪਦਾਰਥਾਂ ਦੀ ਵਿਕਰੀ ਵਿੱਚ ਰਿਕਾਰਡ ਤੋੜ ਵਾਧਾ ਦਰਜ ਕੀਤਾ ਜਾ ਰਿਹਾ ਹੈ। ਵਿੱਤੀ ਸਾਲ 2021-22 ਦੌਰਾਨ ਮਿਲਕਫੈਡ ਨੇ ਸਾਲ 2020-21 ਦੇ ਮੁਕਾਬਲੇ ਪੈਕਟ ਵਾਲੇ ਦੁੱਧ ਵਿੱਚ 10 ਪ੍ਰਤੀਸ਼ਤ, ਦਹੀਂ ਵਿੱਚ 38 ਪ੍ਰਤੀਸ਼ਤ, ਲੱਸੀ ਵਿੱਚ 24 ਪ੍ਰਤੀਸ਼ਤ ਅਤੇ ਖੀਰ ਵਿੱਚ 30 ਪ੍ਰਤੀਸ਼ਤ ਸਾਲਾਨਾ ਵਾਧਾ ਦਰਜ ਕੀਤਾ ਹੈ । ਇਸ ਦੇ ਨਾਲ ਹੀ ਮਿਲਕਫੈਡ ਨੇ ਡੇਅਰੀ ਵਾਈਟਨਰ ਵਿੱਚ 82 ਪ੍ਰਤੀਸ਼ਤ, ਯੂਐਚਟੀ ਦੁੱਧ ਵਿੱਚ 31 ਪ੍ਰਤੀਸ਼ਤ, ਘਿਉ ਵਿੱਚ 14 ਪ੍ਰਤੀਸ਼ਤ, ਮਿੱਠੇ ਦੁੱਧ ਵਿੱਚ 39 ਪ੍ਰਤੀਸ਼ਤ ਅਤੇ ਲੱਸੀ ਵਿੱਚ ਵੀ 39 ਪ੍ਰਤੀਸ਼ਤ ਦਾ ਵਾਧਾ ਰਿਕਾਰਡ ਕੀਤਾ ਹੈ ।
ਇਸੇ ਤਰ੍ਹਾਂ ਮਿਲਕਫੈਡ ਨੇ ਸਿਰਫ ਇਕ ਮਹੀਨੇ ਵਿਚ ਹੀ ਯਾਨੀ ਕਿ ਅਪਰੈਲ 2022 ਦੌਰਾਨ ਅਪਰੈਲ 2021 ਦੀ ਵਿਕਰੀ ਨੂੰ ਪਿੱਛੇ ਛੱਡਦੇ ਹੋਏ ਨਵੇਂ ਮੀਲ ਪੱਥਰ ਦਰਜ ਕੀਤੇ ਹਨ। ਮਿਲਕਫੈਡ ਵਲੋਂ ਪੈਕਟ ਵਾਲੇ ਦੁੱਧ ਵਿੱਚ 6 ਪ੍ਰਤੀਸ਼ਤ, ਦਹੀਂ ਵਿੱਚ 54 ਪ੍ਰਤੀਸ਼ਤ, ਲੱਸੀ ਵਿੱਚ 113 ਪ੍ਰਤੀਸ਼ਤ, ਪਨੀਰ ਵਿੱਚ 20 ਪ੍ਰਤੀਸ਼ਤ, ਖੀਰ ਵਿੱਚ 38 ਪ੍ਰਤੀਸ਼ਤ, ਨਮਕੀਨ ਲੱਸੀ ਵਿੱਚ 158 ਪ੍ਰਤੀਸ਼ਤ, ਮਿੱਠੀ ਲੱਸੀ ਵਿੱਚ 113 ਪ੍ਰਤੀਸ਼ਤ, ਆਈਸ ਕਰੀਮ ਵਿੱਚ 94 ਪ੍ਰਤੀਸ਼ਤ, ਮੈਂਗੋ ਰਸੀਲਾ ਵਿੱਚ 73 ਪ੍ਰਤੀਸ਼ਤ, ਡੇਅਰੀ ਵਾਈਟਨਰ ਵਿੱਚ 50 ਪ੍ਰਤੀਸ਼ਤ, ਘਿਉ ਵਿੱਚ 25 ਪ੍ਰਤੀਸ਼ਤ ਅਤੇ ਯੂਐਚਟੀ ਦੁੱਧ ਵਿੱਚ 25 ਪ੍ਰਤੀਸ਼ਤ ਨਾਲ ਵਾਧਾ ਦਰਜ ਕੀਤਾ ਹੈ ।

ਜੰਗਲਾਤ ਹੇਠਲੇ ਰਕਬੇ ਵਿੱਚ ਵਾਧਾ ਕਰਨਾ ਸੂਬਾ ਸਰਕਾਰ ਦੀ ਤਰਜੀਹ:ਲਾਲ ਚੰਦ ਕਟਾਰੂਚੱਕ

0

ਕਿਹਾ, ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ
ਜੰਗਲਾਤ ਵਰਕਰਜ਼ ਯੂਨੀਅਨ ਨਾਲ ਕੀਤੀ ਮੀਟਿੰਗ
ਸੁਖਜਿੰਦਰ ਮਾਨ
ਚੰਡੀਗੜ੍ਹ, 24 ਮਈ: ‘ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵੱਧ ਤੋਂ ਵੱਧ ਰਕਬੇ ਨੂੰ ਜੰਗਲਾਤ ਹੇਠ ਲਿਆਉਣ ਲਈ ਭਰਪੂਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਅਜੋਕੀਆਂ ਅਤੇ ਆਉਣ ਵਾਲੀਆਂ ਨਸਲਾਂ ਨੂੰ ਇੱਕ ਸਾਫ਼ ਅਤੇ ਸ਼ੁੱਧ ਵਾਤਾਵਰਣ ਮਿਲ ਸਕੇ ਅਤੇ ਪ੍ਰਦੂਸ਼ਣ ਵਿੱਚ ਵੀ ਕਮੀ ਆ ਸਕੇ।’’ ਇਹ ਵਿਚਾਰ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮੋਹਾਲੀ ਦੇ ਸੈਕਟਰ-68 ਵਿਖੇ ਜੰਗਲਾਤ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਇੱਕ ਮੁਲਾਕਾਤ ਦੌਰਾਨ ਪ੍ਰਗਟ ਕੀਤੇ।
ਇਸ ਮੌਕੇ ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਫਗਵਾੜਾ- ਚੰਡੀਗੜ੍ਹ ਰਾਜ ਮਾਰਗ ਉੱਤੇ ਫ਼ਲਦਾਰ ਬੂਟੇ ਅਤੇ ਫੁੱਲ ਲਗਾਏ ਜਾਣ ਦੀ ਯੋਜਨਾ ਉੱਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਉਹਨਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਅਜਿਹੇ ਸਥਾਨਾਂ ਦੀ ਚੋਣ ਕੀਤੀ ਜਾਵੇਗੀ ਜਿੱਥੇ ਬੂਟੇ ਲਗਾਏ ਜਾਣ ਦੇ ਨਾਲ ਹੀ ਉਹਨਾਂ ਦੀ ਚੰਗੀ ਤਰ੍ਹਾਂ ਸਾਂਭ-ਸੰਭਾਲ ਵੀ ਯਕੀਨੀ ਬਣਾਈ ਜਾ ਸਕੇ। ਅਜਿਹੇ ਸਥਾਨਾਂ ਵਿੱਚ ਡਿਸਪੈਂਸਰੀਆਂ, ਸਕੂਲ ਅਤੇ ਹਸਪਤਾਲ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਜਿੱਥੇ ਕਿਤੇ ਵੀ ਟਿਊਬਵੈਲ ਚਲ ਰਹੇ ਹਨ, ਉੱਥੋਂ ਦੇ ਮਾਲਕਾਂ ਨੂੰ 5-10 ਬੂਟੇ ਸੌਂਪੇ ਜਾਣਗੇ ਤਾਂ ਜੋ ਪੰਜਾਬ ਵਿੱਚ ਹਰਿਆਵਲ ਹੇਠਲੇ ਖੇਤਰ ਵਿੱਚ ਚੌਖਾ ਵਾਧਾ ਹੋ ਸਕੇ। ਉਹਨਾਂ ਇਸ ਗੱਲ ਉੱਤੇ ਵੀ ਜ਼ੋਰ ਦਿੱਤਾ ਕਿ ਇਸ ਕੰਮ ਵਿੱਚ ਜ਼ਿਲ੍ਹਾ ਜੰਗਲਾਤ ਅਫ਼ਸਰ (ਡੀ.ਐਫ਼.ਓ.) ਵੱਲੋਂ ਉਸਾਰੂ ਭੂਮਿਕਾ ਨਿਭਾਈ ਜਾਵੇ।
ਯੂਨੀਅਨ ਦੇ ਨੁਮਾਇੰਦਿਆਂ ਦੀਆਂ ਵੱਖੋ-ਵੱਖ ਮੰਗਾਂ ਗੌਰ ਨਾਲ ਸੁਣਦੇ ਹੋਏ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਦਰਜਾ-4 ਤੋਂ ਦਰਜਾ-3 ਵਿੱਚ ਪਦਉਨਤੀ ਕੀਤੇ ਜਾਣ ਦਾ ਸਬੰਧ ਹੈ ਤਾਂ ਇਸ ਸਬੰਧੀ ਅੱਜ ਹੀ 11 ਫਾਰੈਸਟ ਗਾਰਡਾਂ, 7 ਕਲਰਕਾਂ ਅਤੇ 2 ਡਰਾਇਵਰਾਂ ਨੂੰ ਪਦਉਨਤ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਫਾਰੈਸਟ ਗਾਰਡਾਂ ਦੇ ਸਬੰਧ ਵਿੱਚ ਘੱਟੋ-ਘੱਟ ਕੱਦ ਦੀ ਸ਼ਰਤ ਵਿੱਚ ਛੋਟ ਦਿੰਦੇ ਹੋਏ ਇਸ ਨੂੰ 167 ਸੈ. ਮੀ. ਤੋਂ 165 ਸੈ.ਮੀ. ਤੱਕ ਕਰ ਦਿੱਤਾ ਗਿਆ ਹੈ। ਉਹਨਾਂ ਇਹ ਵੀ ਕਿਹਾ ਕਿ ਸਾਲ-2006 ਵਿੱਚ ਵਿਭਾਗ ਦੀ ਨੌਕਰੀ ਕਰਦੇ ਹੋਏ 10 ਸਾਲ ਪੂਰੇ ਕਰਨ ਵਾਲੇ 72 ਕਰਮਚਾਰੀਆਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਸਰਕਾਰ ਦੇ ਵਿਚਾਰ ਅਧੀਨ ਹੈ।
ਹੋਰਨਾਂ ਮੁੱਦਿਆਂ ਬਾਰੇ ਮੰਤਰੀ ਨੇ ਸਪਸ਼ਟ ਕੀਤਾ ਕਿ ਜਿੱਥੋਂ ਤੱਕ ਵੱਖੋ-ਵੱਖ ਸਕੀਮਾਂ ਅਧੀਨ ਕਿਸੇ ਵੀ ਕਾਰਨ ਰੁਕੀਆਂ ਤਨਖਾਹਾਂ ਦਾ ਸਵਾਲ ਹੈ, ਤਾਂ 31 ਮਾਰਚ ਤੱਕ ਇਹਨਾਂ ਦੀ ਅਦਾਇਗੀ ਕਰ ਦਿੱਤੀ ਗਈ ਹੈ ਜਦੋਂ ਕਿ ਅਪ੍ਰੈਲ ਅਤੇ ਮਈ ਦੀਆਂ ਬਾਕੀ ਤਨਖਾਹਾਂ ਦੀ ਅਦਾਇਗੀ ਜੂਨ ਵਿੱਚ ਕਰ ਦਿੱਤੀ ਜਾਵੇਗੀ। ਉਹਨਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਵਿਭਾਗ ਦੇ ਕੰਮ ਦੇ ਰੇਟਾਂ ਦਾ ਬਣਦਾ ਬਕਾਇਆ ਕਰਮਚਾਰੀਆਂ ਨੂੰ 31 ਮਾਰਚ ਤੱਕ 1 ਕਿਸ਼ਤ ਦੇ ਰੂਪ ਵਿੱਚ ਅਦਾ ਕਰ ਦਿੱਤਾ ਗਿਆ ਹੈ ਅਤੇ ਕੰਮ ਦੇ ਰੇਟਾਂ ਵਿੱਚ ਸੋਧ ਕਰਨ ਬਾਰੇ ਵੀ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ।
ਭ੍ਰਿਸ਼ਟਾਚਾਰ ਸਬੰਧੀ ਮੰਤਰੀ ਨੇ ਸਪਸ਼ਟ ਕੀਤਾ ਕਿ ਇਸ ਅਲਾਮਤ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਸਬੰਧੀ ਕਿਸੇ ਵੀ ਕਿਸਮ ਦੀ ਕੋਈ ਵੀ ਸ਼ਿਕਾਇਤ ਕਰਨ ਲਈ ਸੂਬਾ ਸਰਕਾਰ ਵੱਲੋਂ ਇੱਕ ਟੋਲ ਫ੍ਰੀ ਨੰਬਰ ਵੀ ਜਾਰੀ ਕੀਤਾ ਗਿਆ ਹੈ। ਉਹਨਾਂ ਇਹ ਵੀ ਦੱਸਿਆ ਕਿ ਹਰੇਕ ਵਰਕਰ ਦਾ ਈ.ਪੀ.ਐਫ. ਫੰਡ ਕੱਟੇ ਜਾਣ ਦਾ ਮੁੱਦਾ ਵੀ ਵਿਚਾਰ ਅਧੀਨ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਮੁੱਖ ਵਣਪਾਲ ਸ਼੍ਰੀ ਪ੍ਰਵੀਨ ਕੁਮਾਰ, ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਰਾਜੀਵ ਪਰਾਸ਼ਰ ਅਤੇ ਪ੍ਰਮੁੱਖ ਮੁੱਖ ਵਣਪਾਲ (ਜੰਗਲੀ ਜੀਵ) ਸ੍ਰੀ ਆਰ.ਕੇ. ਮਿਸ਼ਰਾ ਵੀ ਮੌਜੂਦ ਸਨ।

ਬੀ.ਐਫ.ਜੀ.ਆਈ. ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਨੇ 14 ਕੰਪਨੀਆਂ ਨਾਲ ਐਮ.ਓ.ਯੂ. ਸਾਈਨ ਕੀਤੇ

0

ਸੁਖਜਿੰਦਰ ਮਾਨ
ਬਠਿੰਡਾ, 24 ਮਈ: ਬੀ.ਐਫ.ਜੀ.ਆਈ. ਦਾ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਵਿਦਿਆਰਥੀਆਂ ਦੀ ਪਲੇਸਮੈਂਟ ਲਈ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਜਿੱਥੇ ਟੈਕਨੀਕਲ ਅਤੇ ਸਾਫ਼ਟ ਸਕਿੱਲ ਟਰੇਨਿੰਗ ਦੇ ਮੌਕੇ ਪ੍ਰਦਾਨ ਕਰਨ ਲਈ ਉਪਰਾਲੇ ਕਰ ਰਿਹਾ ਹੈ ਉੱਥੇ ਹੀ ਵੱਖ-ਵੱਖ ਕੰਪਨੀਆਂ ਨਾਲ ਸਮਝੌਤੇ ਵੀ ਕਰ ਰਿਹਾ ਹੈ। ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਨੇ ਹਾਲ ਹੀ 10 ਕੰਪਨੀਆਂ ਨਾਲ ਐਮ.ਓ.ਯੂ. ਸਾਈਨ ਕੀਤੇ ਹਨ ਜਿਸ ਤਹਿਤ ਇੱਕ ਸਮਝੌਤਾ ਸਕਿੱਲ ਲੈਬ ਕੰਪਨੀ ਨਾਲ ਕੀਤਾ ਗਿਆ ਹੈ ਜੋ ਉਦਯੋਗ-ਅਕਾਦਮਿਕ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ ਵਿਦਿਆਰਥੀ ਰੁਜ਼ਗਾਰ ਯੋਗਤਾ, ਉੱਦਮਤਾ, ਨਵੀਨਤਾ, ਖੋਜ ਅਤੇ ਸਲਾਹ-ਮਸ਼ਵਰੇ ਦੇ ਰੁਝੇਵਿਆਂ ਨੂੰ ਉਤਸ਼ਾਹਿਤ ਕਰਨ ਦਾ ਕੰਮ ਕਰਦੀ ਹੈ ਅਤੇ ਨੈਸ਼ਨਲ ਐਜੂਕੇਸ਼ਨ ਪਾਲਿਸੀ (ਐਨ.ਈ.ਪੀ.) ਦੇ ਨਾਲ ਨਵੀਨਤਾਕਾਰੀ ਹੱਲ ਪੇਸ਼ ਕਰਦੀ ਹੈ। ਸਕਿੱਲ ਲੈਬ ਨਾਲ ਮਿਲ ਕੇ ਮੈਨੇਜਮੈਂਟ ਦੇ ਵਿਦਿਆਰਥੀਆਂ ਲਈ ਫਾਇਨਾਂਸ ਟਰੇਨਿੰਗ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਇਸੇ ਤਰ੍ਹਾਂ ਕਲਾਊਡ ਅਤੇ ਬੁਨਿਆਦੀ ਢਾਂਚਾ ਸੇਵਾਵਾਂ, ਈ-ਲਰਨਿੰਗ ਕੋਰਸ-ਵੇਅਰ, ਇੰਟਰਪ੍ਰਾਈਜ਼ ਮੋਬਿਲਿਟੀ, ਸਾਫ਼ਟਵੇਅਰ ਡਿਵੈਲਪਮੈਂਟ, ਡਿਜੀਟਲ ਮਾਰਕੀਟਿੰਗ ਅਤੇ ਮੋਬਾਈਲ ਐਪ ਮਾਰਕੀਟਿੰਗ ਦੇ ਖੇਤਰਾਂ ਵਿੱਚ ਆਈ.ਟੀ. ਹੱਲ ਲਈ ਗਲੋਬਲ ਮਾਰਕੀਟ ਵਿੱਚ ਇੱਕ ਲੀਡਰ ਵਜੋਂ ਉੱਭਰ ਰਹੀ ਨੈੱਟਸਮਾਰਟਜ਼ ਕੰਪਨੀ ਨਾਲ ਵੀ ਸਮਝੌਤਾ ਕੀਤਾ ਗਿਆ ਹੈ। ਜਿਸ ਤਹਿਤ ਬੀ.ਸੀ.ਏ ਜਾਂ ਬੀ.ਟੈੱਕ (ਸੀ.ਐਸ.ਈ.) ਵਿਦਿਆਰਥੀਆਂ ਦੇ ਉਦਯੋਗਿਕ ਦੌਰੇ ਅਤੇ ਬੀ.ਟੈੱਕ (ਸੀ.ਐਸ.ਈ.), ਬੀ.ਸੀ.ਏ ਅਤੇ ਐਮ.ਸੀ.ਏ. ਦੇ ਵਿਦਿਆਰਥੀਆਂ ਲਈ ਤਕਨੀਕੀ ਵਰਕਸ਼ਾਪਾਂ ਕਰਵਾਈਆਂ ਜਾਣਗੀਆਂ। ਓਸੀਆਨਾ ਟੈੱਕ ਕੰਪਨੀ ਨਾਲ ਵੀ ਐਮ.ਓ.ਯੂ. ਸਾਈਨ ਕੀਤਾ ਗਿਆ ਹੈ । ਇਹ ਕੰਪਨੀ ਇੱਕ ਬਿਜ਼ਨਸ ਮਾਡਲ ਦੇ ਅਨੁਸਾਰ ਕੰਮ ਕਰਦੀ ਹੈ ਅਤੇ ਆਪਣੇ ਸੰਭਾਵੀ ਗਾਹਕਾਂ ਨੂੰ ਸੰਪੂਰਨ ਆਈ.ਟੀ. ਸੇਵਾਵਾਂ ਲਈ ਪਲੇਟਫ਼ਾਰਮ ਪ੍ਰਦਾਨ ਕਰਦੀ ਹੈ ਜੋ ਕਿਸੇ ਵੀ ਆਕਾਰ ਦੀ ਕੰਪਨੀ ਨੂੰ ਦਰਪੇਸ਼ ਗੁੰਝਲਦਾਰ ਡਿਜੀਟਲ ਚੁਨੌਤੀਆਂ, ਡਿਜੀਟਲ ਮਾਰਕੀਟਿੰਗ, ਵੈੱਬ ਡਿਵੈਲਪਮੈਂਟ , ਸਿਸਟਮ ਸੰਚਾਲਨ, ਐਸ.ਐਮ.ਐਸ ਮਾਰਕੀਟਿੰਗ ਜਾਂ ਈਮੇਲ ਮਾਰਕੀਟਿੰਗ ਦਾ ਸਾਹਮਣਾ ਕਰ ਸਕਦਾ ਹੈ। ਇਸ ਸਮਝੌਤੇ ਤਹਿਤ ਮੈਨੇਜਮੈਂਟ ਦੇ ਵਿਦਿਆਰਥੀਆਂ ਦਾ ਬਾਹਰੀ ਮੁਲਾਂਕਣ ਅਤੇ ਬੀ.ਟੈੱਕ (ਸੀ.ਐਸ.ਈ.) ਵਿਦਿਆਰਥੀਆਂ ਲਈ 1 ਮਹੀਨੇ ਦੀ ਘਰੇਲੂ ਟਰੇਨਿੰਗ ਕਰਵਾਈ ਜਾਵੇਗੀ। ਇਸੇ ਤਰ੍ਹਾਂ ਏ2ਆਈ.ਟੀ. ਨਾਮਕ ਅਨੁਭਵੀ ਸਾਫ਼ਟਵੇਅਰ ਡਿਵੈਲਪਮੈਂਟ ਕੰਪਨੀ ਨਾਲ ਵੀ ਬਾਹਰੀ ਮੁਲਾਂਕਣ, ਵਰਕਸ਼ਾਪ ਅਤੇ ਲਾਈਵ ਪ੍ਰੋਜੈਕਟ :ਲਈ ਸਮਝੌਤਾ ਕੀਤਾ ਗਿਆ ਹੈ। ਅਨਵਿਆਮ ਸ਼ਲੂਸ਼ਨਜ਼ ਇੱਕ ਸਾਫ਼ਟਵੇਅਰ ਅਤੇ ਵੈੱਬ ਡਿਵੈਲਪਮੈਂਟ ਕੰਪਨੀ ਹੈ ਜੋ ਬਹੁਤ ਸਾਰੇ ਉਦਯੋਗਾਂ ਜਿਵੇਂ ਕਿ ਫ਼ੀਲਡ ਡਿਲੀਵਰੀ, ਫ਼ੀਲਡ ਸਰਵਿਸ, ਸੁਰੱਖਿਆ, ਆਨਲਾਈਨ ਕਾਮਰਸ, ਹਾਸਪਟਿਲਟੀ, ਰੀਅਲ ਅਸਟੇਟ, ਮੀਡੀਆ ਮੈਨੇਜਮੈਂਟ ਅਤੇ ਹੋਰ ਬਹੁਤ ਸਾਰੇ ਲਈ ਢੁੱਕਵੇਂ ਹੱਲ ਪ੍ਰਦਾਨ ਕਰਦੀ ਹੈ, ਨਾਲ ਵੀ ਐਮ.ਓ.ਯੂ. ਸਾਈਨ ਕੀਤਾ ਗਿਆ ਹੈ ਜਿਸ ਤਹਿਤ ਵਿਦਿਆਰਥੀਆਂ ਲਈ ਇੰਟਰਨਸ਼ਿਪ, ਕੈਂਪਸ ਪਲੇਸਮੈਂਟ ਅਤੇ ਪ੍ਰੋਜੈਕਟ ਮੁਲਾਂਕਣ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ। ਗਾਹਕਾਂ ਦੀਆਂ ਲੋੜਾਂ ਦੇ ਅਨੁਸਾਰ ਸਾਫ਼ਟਵੇਅਰ ਦੇ ਡਿਜ਼ਾਈਨ ਅਤੇ ਡਿਵੈਲਪਮੈਂਟ ਦੇ ਖੇਤਰ ਵਿੱਚ ਤੇਜ਼ੀ ਨਾਲ ਵਧ ਰਹੀ ਕੰਪਨੀ ਸਟੈੱਪ2ਜੇਨ ਨਾਲ ਵੀ ਕੈਂਪਸ ਪਲੇਸਮੈਂਟ ਲਈ ਸਮਝੌਤਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਟੀ.ਸੀ.ਆਈ.ਐਲ.-ਆਈ.ਟੀ. ਚੰਡੀਗੜ੍ਹ ਨਾਲ ਵੀ ਸਮਝੌਤੇ ‘ਤੇ ਦਸਤਖ਼ਤ ਕੀਤੇ ਗਏ ਹਨ ਜੋ ਆਈ.ਟੀ. ਅਤੇ ਦੂਰਸੰਚਾਰ ਉਦਯੋਗ ਵਿੱਚ ਸਭ ਤੋਂ ਤੇਜ਼ੀ ਨਾਲ ਉੱਭਰ ਰਹੀ ਕੰਪਨੀ ਹੈ। ਇੱਕ ਚੰਗੀ ਮਾਨਤਾ ਪ੍ਰਾਪਤ ਕੰਪਨੀ ਹੋਣ ਦੇ ਨਾਤੇ, ਵੱਖ-ਵੱਖ ਉਦਯੋਗਿਕ ਸਿਖਲਾਈ ਪ੍ਰੋਗਰਾਮਾਂ ਦੇ ਖੇਤਰ ਵਿੱਚ ਇਸ ਨੇ ਵਿਸ਼ੇਸ਼ਤਾ ਪ੍ਰਾਪਤ ਕੀਤੀ ਹੈ। ਇਸ ਕੰਪਨੀ ਨਾਲ ਹੋਏ ਸਮਝੌਤੇ ਤਹਿਤ ਇਲੈਕਟ੍ਰੀਕਲ ਇੰਜ. ਦੇ ਵਿਦਿਆਰਥੀਆਂ ਦਾ ਬਾਹਰੀ ਮੁਲਾਂਕਣ, ਉਦਯੋਗਿਕ ਦੌਰੇ ਅਤੇ ਬੀ.ਟੈੱਕ ਦੇ ਵਿਦਿਆਰਥੀਆਂ ਲਈ ਤਕਨੀਕੀ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ। ਇਨਫੋਟੈਕਮੋਨ ਪ੍ਰਾਈਵੇਟ ਲਿਮਟਿਡ ਵੈੱਬ ਡਿਜ਼ਾਈਨਿੰਗ, ਵੈੱਬ ਡਿਵੈਲਪਮੈਂਟ, ਡਿਜੀਟਲ ਮਾਰਕੀਟਿੰਗ, ਐਸ.ਈ.ਓ ਸੇਵਾਵਾਂ, ਉਦਯੋਗਿਕ ਸਿਖਲਾਈ ਅਤੇ ਪਲੇਸਮੈਂਟ ਵਿੱਚ ਕਾਰਜ ਕਰਦੀ ਹੈ ਜੋ ਭਵਿੱਖ ਵਿੱਚ ਇਲੈਕਟ੍ਰੀਕਲ ਇੰਜ. ਦੇ ਵਿਦਿਆਰਥੀਆਂ ਦਾ ਬਾਹਰੀ ਮੁਲਾਂਕਣ ਕਰੇਗੀ। ਇੰਜੀਨੀਅਰਿੰਗ ਦੇ ਵਿਦਿਆਰਥੀਆਂ, ਪੇਸ਼ੇਵਰਾਂ ਲਈ, ਫੈਕਲਟੀ ਡਿਵੈਲਪਮੈਂਟ ਲਈ ਪ੍ਰੋਗਰਾਮਾਂ ਅਤੇ ਹੋਰ ਬਹੁਤ ਕੁੱਝ ਲਈ ਇਨਫ਼ੋਵਿਜ਼ ਕੰਪਨੀ ਸਾਫ਼ਟਵੇਅਰ ਸ਼ਲੂਸ਼ਨਜ਼ ਅਤੇ ਮਿਆਰੀ ਉਦਯੋਗਿਕ ਸਿਖਲਾਈ ਪ੍ਰਦਾਨ ਕਰਦੀ ਹੈ। ਇਸ ਕੰਪਨੀ ਨਾਲ ਹੋਏ ਸਮਝੌਤੇ ਤਹਿਤ ਪਾਈਥਨ ਅਤੇ ਐਮ.ਐਲ ‘ਤੇ ਕੈਂਪਸ ਵਿੱਚ ਤਕਨੀਕੀ ਸਿਖਲਾਈ, ਸਾਫ਼ਟ ਸਕਿੱਲ ਟਰੇਨਿੰਗ/ਵਰਕਸ਼ਾਪ ਅਤੇ ਤਕਨੀਕੀ ਸਿਖਲਾਈ/ਪ੍ਰਮਾਣੀਕਰਨ ਸੰਭਾਵਨਾਵਾਂ ਨੂੰ ਪੂਰਾ ਕੀਤਾ ਜਾ ਸਕੇਗਾ। ਇਸੇ ਤਰ੍ਹਾਂ ਵਾਰਾਹਸ ਟੈਕਨਾਲੋਜੀਜ਼ ਕੰਪਨੀ ਨਾਲ ਸੰਸਥਾ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਨੇ ਹੱਥ ਮਿਲਾਇਆ ਹੈ ਜੋ ਨਵੀਨਤਮ ਤਕਨੀਕਾਂ ਅਤੇ ਹੱਲ ਦੇ ਨਾਲ ਭਾਈਵਾਲਾਂ ਅਤੇ ਗਾਹਕਾਂ ਨੂੰ ਵਧੀਆ ਆਨਲਾਈਨ ਸਾਫ਼ਟਵੇਅਰ ਅਨੁਭਵ ਪ੍ਰਦਾਨ ਕਰਨ ਲਈ ਵਚਨਬੱਧ ਹੈ । ਇਸ ਸਮਝੌਤੇ ਵਿੱਚ ਮੌਜੂਦਾ ਵਿਦਿਆਰਥੀਆਂ ਲਈ ਇੰਟਰਨਸ਼ਿਪ ਅਤੇ ਲਾਈਵ ਪ੍ਰੋਜੈਕਟਾਂ ਵਿੱਚ ਸਹਿਯੋਗ ਮਿਲੇਗਾ। ਇਸੇ ਤਰ੍ਹਾਂ ਨਿਊਸਵੈਨ ਇੰਡੀਆ, ਐਜੂਕੇਸ਼ਨ ਕਲਚਰ, ਆਟੋਮੇਸ਼ਨ ਸਿਸਟਮ, ਇੰਡੋਸ਼ਨਜ਼ ਇਲੈਕਟ੍ਰੀਕਲ ਇੰਡਸਟਰੀ ਨਾਲ ਵੀ ਐਮ.ਓ.ਯੂ. ਸਾਈਨ ਕੀਤੇ ਗਏ ਹਨ।ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਦੀ ਸਮੁੱਚੀ ਟੀਮ ਦੇ ਸਾਰਥਿਕ ਯਤਨਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਹਨਾਂ ਸਮਝੌਤਿਆਂ ਨਾਲ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੋਵੇਗਾ ਅਤੇ ਉਨ੍ਹਾਂ ਦੀ ਪਲੇਸਮੈਂਟ ਦਰ ਵਿੱਚ ਵੀ ਵਾਧਾ ਹੋਵੇਗਾ।

ਭਗਵੰਤ ਮਾਨ ਵੱਲੋਂ ਹੋਮੀ ਭਾਬਾ ਕੈਂਸਰ ਹਸਪਤਾਲ ਮੁੱਲਾਂਪੁਰ ਵਿਖੇ ਬੱਚਿਆਂ ਦਾ ਕੈਂਸਰ ਇਲਾਜ ਤੇ ਲੁਕੀਮੀਆ ਮਰੀਜ਼ਾਂ ਦਾ ਇਲਾਜ ਕੇਂਦਰ ਮਨਜ਼ੂਰ ਕਰਨ ਦਾ ਮਸਲਾ ਭਾਰਤ ਸਰਕਾਰ ਕੋਲ ਉਠਾਉਣ ਦਾ ਭਰੋਸਾ

0

ਸੁਖਜਿੰਦਰ ਮਾਨ
ਚੰਡੀਗੜ੍ਹ, 24 ਮਈ: ਨਿਊ ਚੰਡੀਗੜ੍ਹ ਦੇ ਮੁੱਲਾਂਪੁਰ ਵਿਖੇ ਮੈਡੀਸਿਟੀ ਵਿੱਚ ਬਣ ਰਹੇ 300 ਬਿਸਤਰਿਆਂ ਵਾਲੇ ਹੋਮੀ ਭਾਬਾ ਕੈਂਸਰ ਹਸਪਤਾਲ ਤੇ ਰਿਸਰਚ ਸੈਂਟਰ ਵਿੱਚ ਬੱਚਿਆਂ ਦੇ ਕੈਂਸਰ ਦੇ ਇਲਾਜ ਅਤੇ ਲੁਕੀਮੀਆ ਪੀੜਤਾਂ ਦੇ ਇਲਾਜ ਲਈ ਆਧੁਨਿਕ ਸਹੂਲਤਾਂ ਵਾਲਾ ਕੇਂਦਰ ਸ਼ੁਰੂ ਕਰਨ ਦੀ ਟਾਟਾ ਮੈਮੋਰੀਅਲ ਸੈਂਟਰ ਦੀ ਤਜਵੀਜ਼ ਨੂੰ ਮੰਨਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਭਰੋਸਾ ਦਿੱਤਾ ਕਿ ਇਸ ਦੀ ਛੇਤੀ ਮਨਜ਼ੂਰੀ ਲਈ ਉਹ ਨਿੱਜੀ ਤੌਰ ਉਤੇ ਇਹ ਮਸਲਾ ਭਾਰਤ ਸਰਕਾਰ ਕੋਲ ਉਠਾਉਣਗੇ।
ਭਗਵੰਤ ਮਾਨ ਨੇ ਡਾਇਰੈਕਟਰ ਡਾ. ਰਾਜਿੰਦਰ ਬੜਵੇ ਦੀ ਅਗਵਾਈ ਹੇਠਲੇ ਟਾਟਾ ਮੈਮੋਰੀਅਲ ਸੈਂਟਰ (ਟੀ.ਐਮ.ਸੀ.) ਦੇ ਵਫ਼ਦ ਨੂੰ ਇਹ ਭਰੋਸਾ ਆਪਣੇ ਸਰਕਾਰੀ ਆਵਾਸ ਉਤੇ ਮੁਲਾਕਾਤ ਦੌਰਾਨ ਦਿੱਤਾ।ਟੀ.ਐਮ.ਸੀ. ਦੀ ਇਸ ਨਿਵੇਕਲੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ, ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਉੱਤਰੀ ਭਾਰਤ ਦੇ ਆਪਣੀ ਤਰ੍ਹਾਂ ਦੇ ਇਸ ਪਹਿਲੇ ਕੈਂਸਰ ਪੀੜਤ ਬੱਚਿਆਂ ਅਤੇ ਲੁਕੀਮੀਆ ਪੀੜਤਾਂ ਦੇ ਇਲਾਜ ਲਈ ਅਤਿ-ਆਧੁਨਿਕ ਸਹੂਲਤ ਵਾਲੇ ਕੇਂਦਰ ਦੀ ਸ਼ੁਰੂਆਤ ਨਾਲ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰਾਖੰਡ, ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ ਮਰੀਜ਼ਾਂ ਨੂੰ ਮਿਆਰੀ ਇਲਾਜ ਸਹੂਲਤਾਂ ਮਿਲਣਗੀਆਂ।
ਇਸ ਵੱਕਾਰੀ ਪ੍ਰਾਜੈਕਟ ਦੇ ਨਿਰਮਾਣ ਦੀ ਸਥਿਤੀ ਤੋਂ ਮੁੱਖ ਮੰਤਰੀ ਨੂੰ ਜਾਣੂੰ ਕਰਵਾਉਂਦਿਆਂ ਡਾ. ਬੜਵੇ ਨੇ ਕਿਹਾ ਕਿ ਹੋਮੀ ਭਾਬਾ ਕੈਂਸਰ ਹਸਪਤਾਲ ਤੇ ਰਿਸਰਚ ਸੈਂਟਰ, ਮੁੱਲਾਂਪੁਰ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਇਸ ਦੇ ਇਸ ਵਰ੍ਹੇ ਅਗਸਤ ਤੱਕ ਪੂਰੀ ਤਰ੍ਹਾਂ ਕਾਰਜਸ਼ੀਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਆਧੁਨਿਕ ਕੈਂਸਰ ਇਲਾਜ ਸਹੂਲਤਾਂ ਵਾਲਾ 120 ਬਿਸਤਰਿਆਂ ਵਾਲਾ ਹੋਮੀ ਭਾਬਾ ਕੈਂਸਰ ਹਸਪਤਾਲ, ਸੰਗਰੂਰ ਪੂਰੀ ਤਰ੍ਹਾਂ ਕਾਰਜਸ਼ੀਲ ਹੈ ਅਤੇ ਦੱਖਣੀ ਪੰਜਾਬ ਦੇ ਨਾਲ-ਨਾਲ ਰਾਜਸਥਾਨ ਤੇ ਹਰਿਆਣਾ ਦੇ ਨੇੜਲੇ ਇਲਾਕਿਆਂ ਦੇ ਵਾਸੀਆਂ ਨੂੰ ਇਲਾਜ ਸਹੂਲਤਾਂ ਮੁਹੱਈਆ ਕਰ ਰਿਹਾ ਹੈ।ਮੁੱਖ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕਰਦਿਆਂ ਡਾ. ਬੜਵੇ ਨੇ ਅਪੀਲ ਕੀਤੀ ਕਿ ਹੋਮੀ ਭਾਬਾ ਕੈਂਸਰ ਹਸਪਤਾਲ ਤੇ ਰਿਸਰਚ ਸੈਂਟਰ (ਐਚ.ਬੀ.ਸੀ.ਐਚ.ਆਰ.ਸੀ.), ਮੁੱਲਾਂਪੁਰ ਦੇ ਰਹਿੰਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਾਲ-ਨਾਲ ਸੀਨੀਅਰ ਫੈਕਲਟੀ ਲਈ ਉਦੋਂ ਤੱਕ ਵਾਸਤੇ ਰਿਹਾਇਸ਼ ਦਾ ਪ੍ਰਬੰਧ ਕੀਤਾ ਜਾਵੇ, ਜਦੋਂ ਤੱਕ ਉਨ੍ਹਾਂ ਲਈ ਖ਼ੁਦ ਦਾ ਰਿਹਾਇਸ਼ੀ ਕੰਪਲੈਕਸ ਤਿਆਰ ਨਹੀਂ ਹੋ ਜਾਂਦਾ, ਜਿਸ ਵਿੱਚ ਘੱਟੋ-ਘੱਟ ਦੋ ਤੋਂ ਤਿੰਨ ਸਾਲ ਦਾ ਸਮਾਂ ਲੱਗ ਸਕਦਾ ਹੈ।
ਡਾ. ਬੜਵੇ ਨੇ ਮੁੱਖ ਮੰਤਰੀ ਨੂੰ ਇਹ ਵੀ ਦੱਸਿਆ ਕਿ ਸਾਡੀ ਮੈਨੇਜਮੈਂਟ ਨੇ ਮੁੱਲਾਂਪੁਰ ਹਸਪਤਾਲ ਦੀ ਫੌਰੀ ਸ਼ੁਰੂਆਤ ਦੀ ਮਨਜ਼ੂਰੀ ਲਈ ਪ੍ਰਧਾਨ ਮੰਤਰੀ ਦਫ਼ਤਰ ਨੂੰ ਪਹਿਲਾਂ ਹੀ ਅਪੀਲ ਕੀਤੀ ਹੋਈ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਛੇਤੀ ਮਨਜ਼ੂਰੀ ਦਾ ਕੇਸ ਅੱਗੇ ਵਧਾਉਣ ਲਈ ਇਹ ਮਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜਿਨ੍ਹਾਂ ਕੋਲ ਪਰਮਾਣੂ ਊਰਜਾ ਮੰਤਰਾਲਾ ਵੀ ਹੈ, ਨਾਲ ਉਠਾਇਆ ਜਾਵੇ।
ਡਾ. ਬੜਵੇ ਦੀ ਅਪੀਲ ਦਾ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਬਿਨਾਂ ਕਿਸੇ ਹੋਰ ਦੇਰੀ ਤੋਂ ਇਹ ਹਸਪਤਾਲ ਮੁਕੰਮਲ ਕਰਨ ਲਈ ਇਹ ਮਸਲਾ ਨਿੱਜੀ ਤੌਰ ਉਤੇ ਸਬੰਧਤ ਅਧਿਕਾਰੀਆਂ ਕੋਲ ਚੁੱਕਣ ਅਤੇ ਹਸਪਤਾਲ ਦੇ ਸਟਾਫ਼ ਲਈ ਲੋੜੀਂਦੀ ਰਿਹਾਇਸ਼ ਦੇ ਪ੍ਰਬੰਧ ਲਈ ਗਮਾਡਾ ਨਾਲ ਤਾਲਮੇਲ ਕਰਨ ਵਾਸਤੇ ਆਪਣੇ ਵਧੀਕ ਮੁੱਖ ਸਕੱਤਰ ਨੂੰ ਕਿਹਾ। ਮੁੱਖ ਮੰਤਰੀ ਨੇ ਵਫ਼ਦ ਨੂੰ ਇਹ ਵੀ ਭਰੋਸਾ ਦਿੱਤਾ ਕਿ ਛੇਤੀ ਮਨਜ਼ੂਰੀ ਲਈ ਉਹ ਇਹ ਮਸਲਾ ਜਲਦੀ ਪ੍ਰਧਾਨ ਮੰਤਰੀ ਕੋਲ ਉਠਾਉਣਗੇ। ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਮੁਹੱਲਾ ਕਲੀਨਿਕ ਸਥਾਪਤ ਕਰਨ ਤੋਂ ਇਲਾਵਾ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਮੌਜੂਦਾ ਮੈਡੀਕਲ ਤੇ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਵਰਗੇ ਕਈ ਲੋਕ ਪੱਖੀ ਕਦਮਾਂ ਨਾਲ ਪੰਜਾਬ ਵਾਸੀਆਂ ਨੂੰ ਸਾਰੀਆਂ ਸੰਭਵ ਬਿਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਲਾਮਿਸਾਲ ਕਦਮ ਚੁੱਕੇ ਗਏ ਹਨ।
ਜ਼ਿਕਰਯੋਗ ਹੈ ਕਿ ਪਰਮਾਣੂ ਊਰਜਾ ਮੰਤਰਾਲੇ ਅਧੀਨ ਟਾਟਾ ਮੈਮੋਰੀਅਲ ਸੈਂਟਰ ਮੁੰਬਈ ਦਾ ਇਹ ਆਧੁਨਿਕ ਕੈਂਸਰ ਕੇਅਰ ਤੇ ਰਿਸਰਚ ਪ੍ਰਾਜੈਕਟ ਮੁੱਲਾਂਪੁਰ ਵਿਖੇ 40,545 ਵਰਗ ਮੀਟਰ ਥਾਂ ਵਿੱਚ 664 ਕਰੋੜ ਰੁਪਏ ਦੀ ਪ੍ਰਵਾਨਤ ਲਾਗਤ ਨਾਲ ਬਣ ਰਿਹਾ ਹੈ, ਜਿਸ ਲਈ 50 ਏਕੜ ਜਗ੍ਹਾ ਪੰਜਾਬ ਸਰਕਾਰ ਨੇ ਮੁਫ਼ਤ ਦਿੱਤੀ ਹੈ।ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਹੁਸਨ ਲਾਲ ਤੋਂ ਇਲਾਵਾ ਡਾਇਰੈਕਟਰ ਐਚ.ਬੀ.ਸੀ.ਐਚ.ਆਰ.ਸੀ ਮੁੱਲਾਂਪੁਰ ਦੇ ਡਾਇਰੈਕਟਰ ਡਾ. ਡਿਵੀਟੀਆ, ਡਿਪਟੀ ਐਡਮਿਨ ਅਫ਼ਸਰ ਟੀ.ਐਮ.ਸੀ. ਬੀ.ਡੀ ਨਿਗਾਸੁਰ ਅਤੇ ਸਲਾਹਕਾਰ ਟੀ.ਐਮ.ਸੀ. ਨਿਸ਼ੂ ਸਿੰਘ ਗੋਇਲ ਹਾਜ਼ਰ ਸਨ।

ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤੇ ਸਾਢੇ 88 ਕਰੋੜ ਰੁਪਏ ਦੀ 4 ਵਿਕਾਸ ਪਰਿਯੋਜਨਾਵਾਂ ਦੇ ਉਦਘਾਟਨ ਅਤੇ ਨੀਂਹ ਪੱਥਰ

0

ਸੁਖਜਿੰਦਰ ਮਾਨ
ਚੰਡੀਗੜ੍ਹ, 24 ਮਈ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਕਰਨਾਲ ਦੌਰੇ ਦੌਰਾਨ 88 ਕਰੋੜ 29 ਲੱਖ ਰੁਪਏ ਦੇ ਲਾਗਤ ਦੀ ਚਾਰ ਵਿਕਾਸ ਪਰਿਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਦੌਰਾਨ ਕਰਨ ਦੇ ਸਾਂਸਦ ਸ੍ਰੀ ਸੰਜੈ ਭਾਟਿਆ, ਇੰਦਰੀ ਦੇ ਵਿਧਾਇਕ ਰਾਮਕੁਮਾਰ ਕਸ਼ਯਪ ਤੇ ਘਰੌਂਡਾ ਦੇ ਵਿਧਾਇਕ ਹਰਵਿੰਦਰ ਕਲਿਆਣ ਵੀ ਮੌਜੂਦ ਰਹੇ।
ਮੁੱਖ ਮੰਤਰੀ ਨੇ ਕਰਨਾਲ-ਇੰਦਰੀ ਰੋਡ ‘ਤੇ ਬਲੜੀ ਬਾਈਪਾਸ ਦੇ ਨੇੜੇ ਨਗਰ ਨਿਗਮ ਕਰਨਾਲ ਵੱਲੋਂ ਬਣਾਏ ਗਏ ਸ੍ਰੀ ਆਤਮ ਮਨੋਹਰ ਮੁਨੀ ਜੀ ਮਹਾਰਾਜ ਦੀ ਯਾਦ ਵਿਚ ਸ੍ਰੀ ਘਟਾਕਰਣ ਮਹਾਵੀਰ ਮਨੋਹਰ ਦਰਵਾਜਾ ਦਾ ਉਦਘਾਟਨਕੀਤਾ। ਇਹ ਗੇਟ ਐਨਐਚ-44 ‘ਤੇ ਸਥਿਤ ਨਵੇਂ ਕਰਨਾਲ ਦੇ ਬੱਸ ਅੱਡੇ ਦੇ ਕੋਲ ਹੈ। ਧੌਲਪੁਰੀ ਸਟੋਨ ਨਾਲ ਬਣੇ ਇਸ ਗੇਟ ‘ਤੇ 67 ਲੱਖ 69 ਹਜਾਰ ਰੁਪਏ ਦੀ ਰਕਮ ਖਰਚ ਹੋਈ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਸਿੰਚਾਈ ਅਤੇ ਜਲ ਸੰਸਾਧਨ ਵਿਭਾਗ ਵੱਲੋਂ ਸ਼ਿਵ ਕਲੌਨੀ ਐਸਟੀਪੀ ਤੋਂ ਹਕੀਕਤ ਨਗਰ ਤਕ ਸੂਖਮ ਸਿੰਚਾਈ ਪਰਿਯੋਜਨਾ ਦਾ ਨੀਂਹ ਪੱਥਰ ਰੱਖਿਆ। ਇਸ ਪਰਿਯੋਜਨਾ ‘ਤੇ ਕਰੀਬ 13 ਕਰੋੜ 29 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਦੇ ਨਾਲ-ਨਾਲ ਉਨ੍ਹਾਂ ਨੇ ਕਰਨਾਲ ਸ਼ਹਿਰ ਦੇ ਐਸਟੀਪੀ ਤੋਂ ਵੱਖ-ਵੱਖ ਪਿੰਡਾਂ ਤਕ ਜਾਣ ਵਾਲੀ ਸੂਖਮ ਸਿੰਚਾਈ ਪਰਿਯੋਜਨਾ ਦਾ ਨੀਂ ਪੱਥਰ ਰੱਖਿਆ। ਇਸ ਪਰਿਯੋਜਨਾ ‘ਤੇ ਅਨੁਮਾਨਤ 65.29 ਕਰੋੜ ਰੁਪਏ ਖਰਚ ਹੋਣਗੇ। ਇਸ ਤੋਂ ਪਿੰਡ ਰਾਵਰ, ਸ਼ੇਖਪੁਰਾ, ਗੰਗੋਗੜੀ, ਓੱਚਾ ਸਮਾਨਾ, ਬਜੀਦਾ ਜਟਾਨ, ਕੁਟੈਲ, ਕੈਰਵਾਲੀ, ਅਮ੍ਰਤਪੁਰ ਕਲਾਂ, ਮੁਬਾਰਕਬਾਦ, ਅਲੀਪੁਰ ਮਾਜਰਾ, ਕਲਰਾਂ, ਚੌਰਾ ਦੀ ਲਗਭਗ 6400 ਏਕੜ ਖੇਤੀਬਾੜੀ ਜਮੀਨ ਨੂੰ ਲਾਭ ਹੋਵੇਗਾ।
ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਸਿੰਚਾਈ ਅਤੇ ਜਲ ਸੰਸਾਧਨ ਵਿਭਾਗ ਦੇ ਇਕ ਹੋਰ ਪ੍ਰੋਜੈਕਟ ਕੈਰਾਵਾਲੀ ਤੋਂ ਮੁੰਡੋਗੜੀ ਤਕ ਇੰਨ੍ਹਾਂ ਦਾ ਮੁੜ ਨਿਰਮਾਣ ਅਤੇ ਇੰਦਰੀ ਏਸਕੇਪ ਦੀ ਬੁਰਜੀ ਨੰਬਰ 145000 ਤੋਂ ਬੁਰਜੀ ਨੰਬਰ 159000 ਤਕ ਖੁਦਾਈ ਲਈ ਪਰਿਯੋਜਨਾ ਦਾ ਨੀਂਹ ਪੱਥਰ ਰੱਖਿਆ। ਲਗਭਗ 9 ਕਰੋੜ 3 ਲੱਖ ਰੁਪਏ ਦੀ ਲਾਗਤ ਨਾਲ ਬਨਦ ਵਾਲੀ ਇਸ ਪਰਿਯੋਜਨਾ ਤੋਂ ਪਿੰਡ ਕੈਰਾਵਾਲੀ, ਫਾਜਿਲਪੁਰ ਮਾਜਰਾ, ਚੌਰਾ, ਦਾਰੁਲਾਮ, ਤਾਤਰਪੁਰ ਅਤੇ ਬਹਿਲੋਲਪੁਰ ਦੀ ਖੇਤੀਬਾੜੀ ਜਮੀਨ ਨੂੰ ਹੱੜ੍ਹ ਦੀ ਸਮਸਿਆ ਤੋਂ ਬਚਾਇਆ ਜਾ ਸਕੇਗਾ।

Our Visitor

1901553