Monday, May 11, 2026
Home Blog Page 249

ਮੇਅਰ ਮਹਿਤਾ ਵੱਲੋਂ ਬੰਗੀ ਨਗਰ ਵਿੱਚ 42 ਲੱਖ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਜ਼ ਲਗਾਉਣ ਦੇ ਕੰਮ ਦਾ ਸ਼ੁਭ ਆਰੰਭ

0

Bathinda News: ਬਠਿੰਡਾ ਨੂੰ ਆਦਰਸ਼ ਸ਼ਹਿਰ ਬਣਾਉਣ ਦੇ ਮਕਸਦ ਤਹਿਤ ਦਿਨ-ਰਾਤ ਸਖ਼ਤ ਮਿਹਨਤ ਕਰ ਰਹੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਅੱਜ ਕੌਂਸਲਰ ਮਾਤਾ ਸ਼ੀਲਾ ਦੇਵੀ ਦੇ ਵਾਰਡ ਨੰਬਰ 19 ਦੇ ਬੰਗੀ ਨਗਰ ਵਿੱਚ ਸੜਕਾਂ ਦੇ ਸੁੰਦਰੀਕਰਨ ਲਈ ਕਰੀਬ 42 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਜ਼ ਲਗਾਉਣ ਦੇ ਕੰਮ ਦਾ ਸ਼ੁਭ ਆਰੰਭ ਕੀਤਾ। ਇਸ ਮੌਕੇ ਕੌਂਸਲਰ ਮਾਤਾ ਸ਼ੀਲਾ ਦੇਵੀ ਦੇ ਪੁੱਤਰ ਸ੍ਰੀ ਗੋਬਿੰਦ ਮਸੀਹ ਦੀ ਅਗਵਾਈ ਹੇਠ ਰੱਖੇ ਪ੍ਰੋਗ੍ਰਾਮ ਵਿੱਚ ਸੈਂਕੜੇ ਲੋਕ ਢੋਲ ਦੀਆਂ ਥਾਪਾਂ ‘ਤੇ ਮੇਅਰ ਦਾ ਨਿੱਘਾ ਸਵਾਗਤ ਕਰਦੇ ਨਜ਼ਰ ਆਏ।ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਬੰਗੀ ਨਗਰ ਦੇ ਵਿਕਾਸ ਲਈ ਪ੍ਰਸ਼ਾਸਨ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ Bathinda ਸ਼ਹਿਰ ‘ਚ ਨੌਜਵਾਨ ਕੁੜੀ ਦਾ ਬੇਰਿਹਮੀ ਨਾਲ ਕ+ਤ+ਲ; ਪੁਲਿਸ ਵੱਲੋਂ ਜਾਂਚ ਸੁਰੂ

ਉਨ੍ਹਾਂ ਦੱਸਿਆ ਕਿ ਅੱਜ 42 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਜ਼ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ, ਜਦਕਿ ਇਸ ਤੋਂ ਪਹਿਲਾਂ ਇਸੇ ਹੀ ਇਲਾਕੇ ਵਿੱਚ ਕਰੀਬ 45 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਸਿਸਟਮ ਵਿੱਚ ਵੱਡੇ ਪੱਧਰ ‘ਤੇ ਸੁਧਾਰ ਕੀਤਾ ਗਿਆ ਹੈ।ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਜੋ ਇਲਾਕਾ ਪਹਿਲਾਂ ਸਲੱਮ ਇਲਾਕੇ ਵਜੋਂ ਜਾਣਿਆ ਜਾਂਦਾ ਸੀ, ਉਥੇ ਹੁਣ ਵਿਕਾਸ ਦੀ ਨਵੀਂ ਤਸਵੀਰ ਸਾਹਮਣੇ ਆ ਰਹੀ ਹੈ ਅਤੇ ਸਲੱਮ ਦਾ ਦਾਗ ਵਿਵਸਥਿਤ ਯੋਜਨਾਬੱਧ ਕੰਮਾਂ ਰਾਹੀਂ ਧੋ ਦਿੱਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸਥਾਨਕ ਅਮਰਪੁਰਾ ਬਸਤੀ ਵਿੱਚ ਕਰੀਬ 26 ਕਰੋੜ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਦਾ ਵੱਡਾ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਜਿਲ੍ਹਾ ਪੁਲਿਸ ਨੇ ਨਸ਼ਿਆਂ ਖਿਲਾਫ ਵਿੱਢੀ ਸਫਲ ਮੁਹਿੰਮ, ਜਾਗਰੂਕਤਾ ਵੀ ਫੈਲਾਈ ਤੇ ਤਸਕਰ ਵੀ ਫੜੇ

ਇਸ ਪ੍ਰੋਜੈਕਟ ਅਧੀਨ 10 ਲੱਖ ਲੀਟਰ ਗੈਲਣ ਕਪੈਸਿਟੀ ਵਾਲੀ ਪਾਣੀ ਦੀ ਟੈਂਕੀ ਤਿਆਰ ਕੀਤੀ ਜਾਵੇਗੀ ਅਤੇ ਕਰੀਬ 65 ਹਜ਼ਾਰ ਮੀਟਰ ਪਾਈਪ ਲਾਈਨ ਵਿਛਾਈ ਜਾ ਰਹੀ ਹੈ, ਜਿਸ ਨਾਲ ਲਗਭਗ ਤਿੰਨ ਵਾਰਡਾਂ ਦੇ ਨਿਵਾਸੀਆਂ ਨੂੰ ਸਾਫ਼ ਤੇ ਪੀਣਯੋਗ ਪਾਣੀ ਦੀ ਉਪਲਬਧਤਾ ਯਕੀਨੀ ਬਣੇਗੀ।ਮੇਅਰ ਸ੍ਰੀ ਮਹਿਤਾ ਨੇ ਇਹ ਵੀ ਐਲਾਨ ਕੀਤਾ ਕਿ ਬੰਗੀ ਨਗਰ ਦੀਆਂ ਰੇਲਵੇ ਲਾਈਨਾਂ ਦੇ ਨੇੜੇ ਇੱਕ ਸੁੰਦਰ ਗ੍ਰੀਨ ਬੈਲਟ ਅਤੇ ਪਾਰਕ ਦਾ ਨਿਰਮਾਣ ਕੀਤਾ ਜਾਵੇਗਾ, ਜੋ ਨਿਵਾਸੀਆਂ ਲਈ ਸੁਚੱਜੀ ਸਿਹਤ ਅਤੇ ਸਫ਼ਾਈ ਵਾਲਾ ਵਾਤਾਵਰਣ ਮੁਹੱਈਆ ਕਰੇਗਾ।ਇਸ ਮੌਕੇ ਸ੍ਰੀ ਗੋਬਿੰਦ ਮਸੀਹ ਨੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਨੌਜਵਾਨ ਮੇਅਰ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਹੌਸਲਾ ਅਤੇ ਜਜ਼ਬਾ ਹੋਵੇ ਤਾਂ ਸ਼ਹਿਰ ਨੂੰ ਸੁੰਦਰ ਅਤੇ ਮਾਡਰਨ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੇਅਰ ਵੱਲੋਂ ਸ਼ਹਿਰ ਦੇ ਵਿਕਾਸ ‘ਤੇ ਵੱਡੇ ਪੱਧਰ ਤੇ ਫੰਡ ਖਰਚ ਕਰਕੇ ਲੋਕਾਂ ਦੇ ਦਿਲ ਜਿੱਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Bathinda ਸ਼ਹਿਰ ‘ਚ ਨੌਜਵਾਨ ਕੁੜੀ ਦਾ ਬੇਰਿਹਮੀ ਨਾਲ ਕ+ਤ+ਲ; ਪੁਲਿਸ ਵੱਲੋਂ ਜਾਂਚ ਸੁਰੂ

0

Bathinda News:ਬਠਿੰਡਾ ਸ਼ਹਿਰ ‘ਚ ਐਤਵਾਰ ਨੂੰ ਇੱਕ ਨੌਜਵਾਨ ਲੜਕੀ ਦਾ ਕ+ਤ+ਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਲੜਕੀ ਦੀ ਸ਼ੱਕੀ ਹਾਲਾਤ ਵਿੱਚ ਲਾਸ਼ ਬਠਿੰਡਾ ਦੀ ਠੰਢੀ ਸੜਕ ਦੇ ਨਜ਼ਦੀਕ ਇੱਕ ਪੰਪ ਦੀ ਡਿੱਗੀ ਕੋਲੋਂ ਬਰਾਮਦ ਹੋਈ ਹੈ। ਲਾਸ਼ ਬੁਰੀ ਤਰ੍ਹਾਂ ਵੱਢੀ-ਟੁੱਕੀ ਹੋਈ ਸੀ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਲੜਕੀ ਦੀ ਪਹਿਚਾਣ ਰਿਤਿਕਾ ਗੋਇਲ(30 ਸਾਲ) ਪਤਨੀ ਸਾਹਿਲ ਯਾਦਵ ਵਾਸੀ ਪਰਸਰਾਮ ਨਗਰ ਬਠਿੰਡਾ ਵਜੋਂ ਹੋਈ ਹੈ। ਵੱਡੀ ਗੱਲ ਇਹ ਹੈ ਕਿ ਰਿਤਿਕਾ ਤੇ ਸਾਹਿਲ ਦਾ ਤਿੰਨ ਸਾਲ ਪਹਿਲਾਂ ਪ੍ਰੇਮ ਵਿਆਹ ਹੋਇਆ ਸੀ ਤੇ ਹੁਣ ਦੋਨਾਂ ਦੇ ਇੱਕ 2 ਸਾਲਾਂ ਬੱਚਾ ਵੀ ਹੈ।

ਇਹ ਵੀ ਪੜ੍ਹੋ ਜਿਲ੍ਹਾ ਪੁਲਿਸ ਨੇ ਨਸ਼ਿਆਂ ਖਿਲਾਫ ਵਿੱਢੀ ਸਫਲ ਮੁਹਿੰਮ, ਜਾਗਰੂਕਤਾ ਵੀ ਫੈਲਾਈ ਤੇ ਤਸਕਰ ਵੀ ਫੜੇ

ਹਾਲੇ ਤੱਕ ਅਧਿਕਾਰਤ ਤੌਰ ‘ਤੇ ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਕੋਈ ਖੁਲਾਸਾ ਨਹੀਂ ਕੀਤਾ ਗਿਆ ਪ੍ਰੰਤੂ ਚੱਲ ਰਹੀ ਚਰਚਾ ਮੁਤਾਬਕ ਲੜਕੀ ਦਾ ਕਾਤਲ ਉਸਦੀ ਕੋਈ ਖਾਸ ਜਾਣ ਪਹਿਚਾਣ ਵਾਲਾ ਹੀ ਹੈ। ਚਰਚਾ ਨਜ਼ਾਇਜ਼ ਸਬੰਧਾਂ ਦੀ ਵੀ ਚੱਲ ਰਹੀ ਹੈ। ਲੜਕੀ ਦੇ ਪਤੀ ਸਾਹਿਲ ਮੁਤਾਬਕ ਰਿਤਿਕਾ ਬੀਤੇ ਕੱਲ ਦੁਪਿਹਰ ਸਮੇਂ ਘਰੋਂ ਮੋਬਾਇਲ ਦਾ ਕਲੇਮ ਲੈਣ ਦਾ ਦਾਅਵਾ ਕਰਕੇ ਘਰੋਂ ਗਈ ਸੀ ਤੇ ਮੁੜ ਕੇ ਵਾਪਸ ਨਹੀਂ ਪਰਤੀ। ਜਿਸਦੇ ਚੱਲਦੇ ਪ੍ਰਵਾਰ ਵੱਲੋਂ ਪੁਲਿਸ ਕੋਲ ਸਿਕਾਇਤ ਕੀਤੀ ਗਈ। ਰਿਤਿਕਾ ਸ਼ਹਿਰ ਦੇ ਬੈਂਕ ਬਜ਼ਾਰ ਵਿਚ ਇੱਕ ਸੋਅਰੂਮ ‘ਤੇ ਨੌਕਰੀ ਕਰਦੀ ਸੀ। ਜਦਕਿ ਉਸਦਾ ਘਰ ਵਾਲਾ ਵੀ ਇੱਕ ਪ੍ਰਾਈਵੇਟ ਨੌਕਰੀ ਕਰਦਾ ਸੀ। ਐਸਪੀ ਸਿਟੀ ਨਰਿੰਦਰ ਸਿੰਘ ਮੁਤਾਬਕ ਮੁਢਲੀ ਜਾਂਚ ਤੋਂ ਬਾਅਦ ਥਾਣਾ ਕੈਨਾਲ ਕਲੌਨੀ ਵਿਚ ਪਰਚਾ ਦਰਜ਼ ਕਰ ਲਿਆ ਗਿਆ ਹੈ ਤੇ ਜਲਦੀ ਹੀ ਕੇਸ ਨੂੰ ਹੱਲ ਕਰ ਲਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਜਿਲ੍ਹਾ ਪੁਲਿਸ ਨੇ ਨਸ਼ਿਆਂ ਖਿਲਾਫ ਵਿੱਢੀ ਸਫਲ ਮੁਹਿੰਮ, ਜਾਗਰੂਕਤਾ ਵੀ ਫੈਲਾਈ ਤੇ ਤਸਕਰ ਵੀ ਫੜੇ

0

Sri Muktsar Sahib: ਸਾਲ 2025 ਦੌਰਾਨ ਜ਼ਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿੱਥੇ ਜ਼ਿਲ੍ਹੇ ਦੇ ਲੋਕਾਂ ਨਾਲ ਮਜ਼ਬੂਤ ਸਾਂਝ ਬਣਾਈ ਗਈ, ਉੱਥੇ ਹੀ ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਿਆਂ ਖ਼ਿਲਾਫ਼ ਪ੍ਰਭਾਵਸ਼ਾਲੀ ਅਤੇ ਨਤੀਜਾ-ਮੁੱਖੀ ਕਾਰਵਾਈ ਕਰਦਿਆਂ ਕਈ ਮਹੱਤਵਪੂਰਨ ਪ੍ਰਾਪਤੀਆਂ ਹਾਸਲ ਕੀਤੀਆਂ ਗਈਆਂ।ਸ਼੍ਰੀ ਅਭਿਮਨਿਊ ਰਾਣਾ, ਆਈ.ਪੀ.ਐਸ., ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਵਧਾਉਂਦੇ ਹੋਏ ਨਸ਼ਿਆਂ ਖ਼ਿਲਾਫ਼ ਵਿਸ਼ਾਲ ਪੱਧਰ ’ਤੇ ਜਨ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸਦੇ ਨਾਲ-ਨਾਲ ਟ੍ਰੈਫਿਕ ਨਿਯਮਾਂ ਦੀ ਪਾਲਣਾ ਅਤੇ ਸਾਇਬਰ ਅਪਰਾਧਾਂ ਤੋਂ ਬਚਾਅ ਸਬੰਧੀ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਇਸ ਮਕਸਦ ਲਈ ਪੁਲਿਸ ਵੱਲੋਂ ਇੱਕ ਵਿਸ਼ੇਸ਼ ਟੀਮ ਗਠਿਤ ਕੀਤੀ ਗਈ, ਜੋ ਹਰ ਰੋਜ਼ ਦਿਨ ਅਤੇ ਰਾਤ ਦੇ ਸਮੇਂ ਪਿੰਡਾਂ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਪ੍ਰੋਜੈਕਟਰ ਰਾਹੀਂ ਜਨ ਜਾਗਰੂਕਤਾ ਫਿਲਮਾਂ ਦਿਖਾਉਂਦੀ ਰਹੀ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ।

ਇਹ ਵੀ ਪੜ੍ਹੋ ਕਾਂਗਰਸ ਭਵਨ ਬਠਿੰਡਾ ਵਿਖੇ ਮਨਾਇਆ ਕਾਂਗਰਸ ਦਾ 140ਵਾਂ ਸਥਾਪਨਾ ਦਿਵਸ, ਲਹਿਰਾਇਆ ਪਾਰਟੀ ਦਾ ਝੰਡਾ

ਐਸ.ਐਸ.ਪੀ. ਨੇ ਦੱਸਿਆ ਕਿ ਇਸ ਤਰ੍ਹਾਂ ਪੁਲਿਸ ਅਤੇ ਜਨਤਾ ਵਿਚਕਾਰ ਸਿੱਧਾ ਸੰਪਰਕ ਬਣਦਾ ਹੈ, ਜਿਸ ਨਾਲ ਲੋਕ ਪੁਲਿਸ ਨੂੰ ਆਪਣੀ ਮਦਦਗਾਰ ਸੰਸਥਾ ਸਮਝਦੇ ਹੋਏ ਨਸ਼ਾ ਤਸਕਰਾਂ ਬਾਰੇ ਕੀਮਤੀ ਜਾਣਕਾਰੀ ਸਾਂਝੀ ਕਰਦੇ ਹਨ। ਇਸ ਉਪਰਾਲੇ ਨਾਲ ਪੁਲਿਸ ਪ੍ਰਤੀ ਲੋਕਾਂ ਦੇ ਨਜ਼ਰੀਏ ਵਿੱਚ ਵੀ ਸਕਾਰਾਤਮਕ ਬਦਲਾਅ ਆਇਆ ਹੈ।ਸ਼੍ਰੀ ਅਭਿਮਨਿਊ ਰਾਣਾ ਆਈ.ਪੀ.ਐਸ ਨੇ ਦੱਸਿਆ ਕਿ ਇਸ ਤਰਾਂ ਲੋਕਾਂ ਨਾਲ ਪੁਲਿਸ ਦਾ ਸਿੱਧਾ ਰਾਬਤਾ ਜੁੜਦਾ ਹੈ ਅਤੇ ਲੋਕ ਪੁਲਿਸ ਨੂੰ ਆਪਣੀ ਮਦਦਗਾਰ ਸਮਝਦੇ ਹੋਏ ਪੁਲਿਸ ਨੂੰ ਨਸ਼ਾ ਤਸਕਰਾਂ ਸਬੰਧੀ ਸੂਚਨਾ ਵੀ ਦਿੰਦੇ ਹਨ ਅਤੇ ਪੁਲਿਸ ਪ੍ਰਤੀ ਲੋਕਾਂ ਦੇ ਨਜਰੀਏ ਵਿਚ ਵੀ ਬਦਲਾਅ ਆ ਰਿਹਾ ਹੈ। ਇਸੇ ਤਰਾਂ 1 ਜਨਵਰੀ 2025 ਤੋਂ ਪੂਰੇ ਸਾਲ ਤੱਕ ਪੁਲਿਸ ਦੀਆਂ ਅਲੱਗ ਅਲੱਗ ਟੀਮਾਂ ਵੱਲੋਂ 227 ਸਕੂਲ/ਕਾਲਜਾਂ, 1740 ਪਿੰਡਾ/ਸ਼ਹਿਰਾਂ ਤੇ ਹੋਰ ਮਹੱਤਵਪੂਰਨ ਥਾਂਵਾਂ ਤੇ ਕੁੱਲ 1967 ਸੈਮੀਨਾਰ ਲਗਾ ਕੇ ਟੈ੍ਰਫਿਕ ਨਿਯਮਾਂ ਪ੍ਰਤੀ, ਨਸ਼ਿਆਂ ਸਬੰਧੀ ਅਤੇ ਸਾਇਬਰ ਕ੍ਰਾਈਮ ਬਾਰੇ ਜਾਗਰੂਕ ਕੀਤਾ ਗਿਆ ਇਸ ਲਹਿਰ ਵਿੱਚ ਪਿੰਡਾਂ/ਸ਼ਹਿਰਾਂ ਅਤੇ ਸਕੂਲਾਂ/ਕਾਲਜ਼ਾਂ ਦੇ ਕੁੱਲ 165787 ਲੋਕਾਂ/ਵਿਦਿਆਰਥੀਆਂ ਨੂੰ ਜਾਗਰੂਕ ਕਰ ਇਸ ਚੈਤਨਾ ਲਹਿਰ ਨਾਲ ਜੋੜਿਆ। (ਬਾਕਸ ਵਿੱਚ ਪ੍ਰਕਾਸ਼ਿਤ)
ਦੂਜੇ ਪਾਸੇ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਸਾਲ 2025 ਦੌਰਾਨ ਪੂਰੀ ਸਖ਼ਤੀ ਨਾਲ ਕਾਰਵਾਈ ਕਰਦਿਆਂ ਐਨ.ਡੀ.ਪੀ.ਐਸ. ਐਕਟ ਤਹਿਤ 915 ਮੁੱਕਦਮੇ ਦਰਜ ਕਰਕੇ 1507 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ।
ਇਸ ਦੌਰਾਨ ਹੇਠ ਲਿਖੀ ਨਸ਼ੀਲੀ ਸਮੱਗਰੀ ਅਤੇ ਡਰੱਗ ਮਨੀ ਬ੍ਰਾਮਦ ਕੀਤੀ ਗਈ:
60.582 ਕਿਲੋਗ੍ਰਾਮ ਅਫੀਮ
4916.822 ਕਿਲੋਗ੍ਰਾਮ ਪੋਸਤ
81,300 ਨਸ਼ੀਲੀਆਂ ਗੋਲੀਆਂ/ਕੈਪਸੂਲ
4.115 ਕਿਲੋਗ੍ਰਾਮ ਗਾਂਜਾ
19.311 ਕਿਲੋਗ੍ਰਾਮ ਹੈਰੋਇਨ
0.008 ਗ੍ਰਾਮ ਭੰਗ
134 ਨਸ਼ੀਲੀਆਂ ਸ਼ੀਸ਼ੀਆਂ
₹23,05,260 ਡਰੱਗ ਮਨੀ
ਇਸ ਦੇ ਨਾਲ ਹੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ 2025 ਸਾਲ ਦੌਰਾਨ ਜਿਨਾਂ ਸਮਗਲਰਾਂ ਤੇ ਐਨ.ਡੀ.ਪੀ.ਐਸ ਐਕਟ ਦੇ ਕਮਰਸ਼ੀਅਲ ਕੁਆਂਟਿਟੀ ਦੇ ਮੁਕਦਮੇ ਦਰਜ ਸਨ ਅਤੇ ਉਨਾਂ 40 ਨਸ਼ਾ ਤਸਕਰਾਂ ਵੱਲੋਂ ਬਣਾਈ ਗਈ ਪ੍ਰੋਪਰਟੀ ਨੂੰ ਕੰਪਿਟੈਂਟ ਅਥਾਰਿਟੀ ਦਿੱਲੀ ਪਾਸ ਭੇਜਿਆ ਗਿਆ ਅਤੇ ਫਰੀਜ ਕਰਵਾਇਆ ਗਿਆ। ਜਿਨਾ ਦੀ ਪ੍ਰੋਪਰਟੀ ਦੀ ਕੁੱਲ 37526798 ਰੁਪਏ ਕੀਮਤ ਬਣਦੀ ਹੈ ਇਸੇ ਤਰਾਂ ਐਕਸਾਈਜ਼ ਐਕਟ ਤਹਿਤ 211 ਮੁੱਕਦਮੇ ਦਰਜ ਕਰਕੇ 239 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਇਨ੍ਹਾ ਪਾਸੋ 1340.336 ਲੀਟਰ ਨਜਾਇਜ ਸ਼ਰਾਬ, 1818.938 ਲੀਟਰ ਜਾਇਜ਼ ਸ਼ਰਾਬ, 12575 ਲੀਟਰ ਲਾਹਣ 6 ਭੱਠੀਆ ਅਤੇ 164.531 ਲੀਟਰ ਅੰਗਰੇਜ਼ੀ ਸ਼ਰਾਬ ਬ੍ਰਾਮਦ ਕੀਤੀ ਗਈ। ਇਸੇ ਤਰਾਂ ਟੈ੍ਰਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਵੀ ਪੁਲਿਸ ਨੇ ਮੁਸਤੈਦੀ ਨਾਲ ਭੁਮਿਕਾ ਨਿਭਾਈ ਕਿਉਂਕਿ ਟ੍ਰੈਫਿਕ ਨਿਯਮਾਂ ਦੀ ਅਣਦੇਖੀ ਮਨੁੱਖੀ ਜੀਵਨ ਲਈ ਵੀ ਕਈ ਵਾਰ ਵੱਡਾ ਖਤਰਾ ਬਣ ਜਾਂਦੀ ਹੈ।

ਇਹ ਵੀ ਪੜ੍ਹੋ AAP ‘ਚ ਸ਼ਾਮਲ ਹੋਈ ਬਠਿੰਡਾ ਦੀ ‘ਮਹਿਲਾ ਅਕਾਲੀ ਆਗੂ’ ਨੇ ਕੁੱਝ ਹੀ ਘੰਟਿਆਂ ਬਾਅਦ ਕੀਤੀ ਘਰ ਵਾਪਸੀ

ਇਸ ਲਈ ਜ਼ਿਲੇ ਵਿਚ ਪੁਲਿਸ ਨੇ ਸਾਲ ਦੌਰਾਨ ਅਦਾਲਤੀ ਅਤੇ ਨਗਦ ਦੇ ਕੁੱਲ 44232 ਚਲਾਨ ਕੀਤੇ ਅਤੇ 31731100 ਰੁਪਏ ਦਾ ਜੁਰਮਾਨਾ ਕੀਤਾ ਗਿਆ। ਇਸੇ ਤਰਾਂ ਜ਼ਿਲੇ ਵਿਚ ਪੁਲਿਸ ਵਿਭਾਗ ਵੱਲੋਂ ਪਿਛਲੇ ਸਾਲ ਦੀਆਂ ਪੈਂਡਿੰਗ ਦਰਖਾਸਤਾਂ ਅਤੇ ਸਾਲ 2025 ਪੀ.ਜੀ.ਡੀ ਪੋਰਟਲ ਅਤੇ ਪੀ.ਸੀ ਦੀਆਂ ਕੁੱਲ 5110 ਸ਼ਕਾਇਤਾਂ ਤੇ ਤੁਰੰਤ ਕਾਰਵਾਈ ਕਰਦੇ ਹੋਏ 3939 ਸ਼ਿਕਾਇਤਾਂ ਦਾ ਨਿਪਟਾਰਾ ਕਰਕੇ ਲੋਕਾਂ ਨੂੰ ਇਨਸਾਫ ਦਵਾਇਆ ਗਿਆ।ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਮਾਨਯੋਗ ਅਦਾਲਤ ਵੱਲੋਂ ਪੀ.ਓ ਅਤੇ ਭਗੋੜੇ ਘੋਸ਼ਿਤ ਕੀਤੇ 143 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਕੀਤਾ ਗਿਆ ਜਿਨਾਂ ਨੂੰ ਮਾਨਯੋਗ ਅਦਾਲਤ ਪੇਸ਼ ਕਰਨ ਤੋਂ ਬਾਅਦ ਉਹਨਾਂ ਖਿਲਾਫ ਅਗਲੀ ਕਾਨੂੰਨੀ ਕਾਰਵਾਈ ਆਰੰਭ ਕੀਤੀ ਗਈ।ਐਸ.ਐਸ.ਪੀ ਜੀ ਨੇ ਦੱਸਿਆ ਕਿ ਸਾਲ 2025 ਦੌਰਾਨ ਆਰਮਜ ਐਕਟ ਦੇ 14 ਮੁਕੱਦਮੇ ਦਰਜ਼ ਕਰਕੇ 25 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਜਿਨ੍ਹਾ ਪਾਸੋ 45 ਪਿਸਟਲ/ ਰਿਵਾਲਵਰ, 116 ਰੌਂਦ ਅਤੇ 11 ਮੈਗਜ਼ੀਨ ਬ੍ਰਾਮਦ ਕਰਵਾਏ ਗਏ। ਇਸ ਤੋਂ ਬਿਨਾਂ ਜੂਆ ਐਕਟ ਦੇ ਕੁੱਲ 35 ਮੁੱਕਦਮੇ ਦਰਜ਼ ਕਰ ਕੇ 98 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਜਿਨ੍ਹਾਂ ਪਾਸੋ 1190480 ਰੁਪਏ ਬ੍ਰਾਮਦ ਕੀਤੇ ਗਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਨਵੇਂ ਸਾਲ ਦੇ ਜਸ਼ਨਾਂ ਤੋਂ ਪਹਿਲਾਂ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਲਈ ਮੋਹਾਲੀ ਪੁਲਿਸ ਵੱਲੋਂ 3ਬੀ2 ਮਾਰਕੀਟ ਵਿੱਚ ਅਪ੍ਰੇਸ਼ਨ ਨਾਈਟ ਡੋਮੀਨੇਸ਼ਨ

0

SAS Nagar News:ਆਉਣ ਵਾਲੇ ਨਵੇਂ ਸਾਲ ਦੇ ਜਸ਼ਨਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰੀ ਖੇਤਰਾਂ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਅਤੇ ਸੀਨੀਅਰ ਪੁਲਿਸ ਕਪਤਾਨ ਸ਼੍ਰੀ ਹਰਮਨਦੀਪ ਸਿੰਘ ਹਾਂਸ ਦੇ ਨਿਰਦੇਸ਼ਾਂ ਅਨੁਸਾਰ ਮੋਹਾਲੀ ਪੁਲਿਸ ਵੱਲੋਂ ਸ਼ਹਿਰ ਦੀ ਸਭ ਤੋਂ ਰੁਝੇਵੇਂ ਵਾਲੀ 3ਬੀ2 ਮਾਰਕੀਟ ਵਿੱਚ ਸ਼ੁਕਰਵਾਰ ਦੀ ਰਾਤ ਨਾਈਟ ਡੋਮੀਨੇਸ਼ਨ ਮੁਹਿੰਮ ਚਲਾਈ ਗਈ।ਇਹ ਮੁਹਿੰਮ ਡੀ ਐਸ ਪੀ ਸਿਟੀ-1 ਸ਼੍ਰੀ ਪ੍ਰਿਥਵੀ ਸਿੰਘ ਚਾਹਲ ਦੀ ਅਗਵਾਈ ਹੇਠ ਚਲਾਈ ਗਈ, ਜਿਸ ਦੌਰਾਨ ਨਿਯਮਤ ਪੈਟਰੋਲਿੰਗ ਅਤੇ ਵਾਹਨਾਂ ਦੀ ਜਾਂਚ ਕੀਤੀ ਗਈ ਤਾਂ ਜੋ ਗੈਰਕਾਨੂੰਨੀ ਗਤਿਵਿਧੀਆਂ ‘ਤੇ ਰੋਕ ਲਗਾਈ ਜਾ ਸਕੇ, ਜਨਤਕ ਸੁਰੱਖਿਆ ਯਕੀਨੀ ਬਣਾਈ ਜਾ ਸਕੇ ਅਤੇ ਦੇਰ ਰਾਤ ਮਾਰਕੀਟ ਵਿੱਚ ਆਉਣ ਵਾਲੇ ਨਾਗਰਿਕਾਂ ਤੇ ਦੁਕਾਨਦਾਰਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਜਾ ਸਕੇ।ਨਾਈਟ ਡੋਮੀਨੇਸ਼ਨ ਦੌਰਾਨ ਪੁਲਿਸ ਟੀਮਾਂ ਵੱਲੋਂ ਵਾਹਨਾਂ ਦੀ ਡੂੰਘਾਈ ਨਾਲ ਜਾਂਚ ਅਤੇ ਸ਼ੱਕੀ ਤੱਤਾਂ ਦੀ ਤਸਦੀਕ ਕੀਤੀ ਗਈ।

ਇਹ ਵੀ ਪੜ੍ਹੋ ਕਾਂਗਰਸ ਭਵਨ ਬਠਿੰਡਾ ਵਿਖੇ ਮਨਾਇਆ ਕਾਂਗਰਸ ਦਾ 140ਵਾਂ ਸਥਾਪਨਾ ਦਿਵਸ, ਲਹਿਰਾਇਆ ਪਾਰਟੀ ਦਾ ਝੰਡਾ

ਇਸ ਕਾਰਵਾਈ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ‘ਤੇ 2 ਕਾਰਾਂ ਅਤੇ 1 ਮੋਟਰਸਾਈਕਲ ਜ਼ਬਤ ਕੀਤੇ ਗਏ, 12 ਟ੍ਰੈਫ਼ਿਕ ਚਲਾਨ ਕੀਤੇ ਗਏ ਅਤੇ ਜਨਤਕ ਸ਼ਾਂਤੀ ਭੰਗ ਕਰਨ ਸੰਬੰਧੀ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 128 ਅਧੀਨ 2 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ।ਐੱਸ ਐੱਸ ਪੀ ਹਰਮਨਦੀਪ ਸਿੰਘ ਹਾਂਸ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਨਾਈਟ ਡੋਮੀਨੇਸ਼ਨ ਮੁਹਿੰਮਾਂ ਨਿਯਮਤ ਤੌਰ ‘ਤੇ ਚਲਾਈਆਂ ਜਾ ਰਹੀਆਂ ਹਨ, ਜੋ ਅਪਰਾਧ ਰੋਕਣ, ਟ੍ਰੈਫ਼ਿਕ ਉਲੰਘਣਾਵਾਂ ‘ਤੇ ਕਾਬੂ ਪਾਉਣ ਅਤੇ ਵਪਾਰਕ ਤੇ ਰਹਾਇਸ਼ੀ ਖੇਤਰਾਂ ਵਿੱਚ ਸੁਰੱਖਿਅਤ ਮਾਹੌਲ ਬਣਾਈ ਰੱਖਣ ਲਈ ਪੁਲਿਸ ਦੀ ਰਣਨੀਤੀ ਦਾ ਹਿੱਸਾ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੋਹਾਲੀ ਪੁਲਿਸ ਖ਼ਾਸ ਕਰਕੇ ਰਾਤ ਦੇ ਸਮੇਂ ਭੀੜਭਾੜ ਵਾਲੀਆਂ ਮਾਰਕੀਟਾਂ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਮੋਹਾਲੀ ਪੁਲਿਸ ਵੱਲੋਂ ਆਮ ਲੋਕਾਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਜਾਂਚ ਅਤੇ ਪੈਟਰੋਲਿੰਗ ਦੌਰਾਨ ਪੁਲਿਸ ਦਾ ਪੂਰਾ ਸਹਿਯੋਗ ਕਰਨ ਅਤੇ ਟ੍ਰੈਫ਼ਿਕ ਤੇ ਨਾਗਰਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ। ਨਾਲ ਹੀ ਨਾਗਰਿਕਾਂ ਨੂੰ ਆਪਣੇ ਆਸ-ਪਾਸ ਕਿਸੇ ਵੀ ਸ਼ੱਕੀ ਗਤਿਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ।ਐੱਸ ਐੱਸ ਪੀ ਹਾਂਸ ਨੇ ਦੁਹਰਾਇਆ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਵੀ ਇਸ ਤਰ੍ਹਾਂ ਦੀਆਂ ਨਾਈਟ ਡੋਮੀਨੇਸ਼ਨ ਅਤੇ ਐਨਫੋਰਸਮੈਂਟ ਮੁਹਿੰਮਾਂ ਜਾਰੀ ਰਹਿਣਗੀਆਂ, ਤਾਂ ਜੋ ਨਵੇਂ ਸਾਲ ਦੇ ਤਿਉਹਾਰੀ ਮਾਹੌਲ ਦੌਰਾਨ ਕਾਨੂੰਨ-ਵਿਵਸਥਾ ਹੋਰ ਮਜ਼ਬੂਤ ਕੀਤੀ ਜਾ ਸਕੇ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਕਾਂਗਰਸ ਭਵਨ ਬਠਿੰਡਾ ਵਿਖੇ ਮਨਾਇਆ ਕਾਂਗਰਸ ਦਾ 140ਵਾਂ ਸਥਾਪਨਾ ਦਿਵਸ, ਲਹਿਰਾਇਆ ਪਾਰਟੀ ਦਾ ਝੰਡਾ

0

👉ਨਗਰ ਨਿਗਮ ਦੀ ਵਾਰਡਬੰਦੀ ਗਲਤ, ਕਾਂਗਰਸ ਨੋਟ ਕਰਵਾ ਰਹੀ ਇਤਰਾਜ਼, ਹੋਣ ਦੂਰ ,ਨਹੀਂ ਜਾਵਾਂਗੇ ਅਦਾਲਤ: ਰਾਜਨ ਗਰਗ
Bathinda News: ਕਾਂਗਰਸ ਭਵਨ ਵਿਖੇ ਅੱਜ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਪ੍ਰਧਾਨਗੀ ਹੇਠ ਪਾਰਟੀ ਦਾ 140ਵਾਂ ਸਥਾਪਨਾ ਦਿਵਸ ਮਨਾਇਆ ਗਿਆ ।ਇਸ ਮੌਕੇ ਕਾਂਗਰਸ ਦੇ ਪਹਿਲੇ ਪ੍ਰਧਾਨ ਮਹਾਤਮਾ ਗਾਂਧੀ ਜੀ ਦੀ ਫੋਟੋ ਤੇ ਫੁੱਲ ਭੇਂਟ ਕਰਕੇ ਨਮਨ ਕੀਤਾ ਗਿਆ ਅਤੇ ਪਾਰਟੀ ਦਾ ਝੰਡਾ ਵੀ ਲਹਿਰਾਇਆ ਗਿਆ। ਸਮਾਗਮ ਦੌਰਾਨ ਕਾਂਗਰਸ ਪਾਰਟੀ ਦੀ ਜ਼ਿਲਾ ਸ਼ਹਿਰੀ ਦੀ ਸਮੁੱਚੀ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿੱਚ ਵਰਕਰ ਤੇ ਅਹੁਦੇਦਾਰ ਹਾਜ਼ਰ ਰਹੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਵੱਲੋਂ ਵਰਕਰਾਂ ਨਾਲ ਮੀਟਿੰਗ ਵੀ ਕੀਤੀ ਅਤੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਰਣਨੀਤੀ ਵੀ ਤਿਆਰ ਕੀਤੀ ਗਈ ।

ਇਹ ਵੀ ਪੜ੍ਹੋ AAP ‘ਚ ਸ਼ਾਮਲ ਹੋਈ ਬਠਿੰਡਾ ਦੀ ‘ਮਹਿਲਾ ਅਕਾਲੀ ਆਗੂ’ ਨੇ ਕੁੱਝ ਹੀ ਘੰਟਿਆਂ ਬਾਅਦ ਕੀਤੀ ਘਰ ਵਾਪਸੀ

ਇਸ ਮੌਕੇ ਰਾਜਨ ਗਰਗ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਕਾਂਗਰਸ 1885 ਵਿੱਚ ਹੋਂਦ ਵਿੱਚ ਆਈ ਅਤੇ 62 ਸਾਲ ਦੇ ਇਸ ਸਮੇਂ ਦੌਰਾਨ ਇੰਦਰਾ ਗਾਂਧੀ, ਰਜੀਵ ਗਾਂਧੀ ਸਮੇਤ ਕਾਂਗਰਸ ਦੇ ਵੱਡੇ ਅਹੁਦੇਦਾਰਾਂ ਵੱਲੋਂ ਦੇਸ਼ ਲਈ ਆਪਣੀਆਂ ਜਾਨਾਂ ਤੱਕ ਕੁਰਬਾਨ ਕਰ ਦਿੱਤੀਆਂ, ਮਹਾਤਮਾ ਗਾਂਧੀ ਵੱਲੋਂ ਮਜ਼ਦੂਰਾਂ ਲਈ ਮਨਰੇਗਾ ਵਰਗੀਆਂ ਸਕੀਮਾਂ ਲਿਆਉਣ ਦੀ ਸੋਚ ਅਤੇ ਡਾਕਟਰ ਭੀਮ ਰਾਓ ਅੰਬੇਦਕਰ ਵੱਲੋਂ ਸੰਵਿਧਾਨ ਨੂੰ ਹੋਂਦ ਵਿੱਚ ਲਿਆਂਦਾ ਪ੍ਰੰਤੂ ਅੱਜ ਦੀਆਂ ਸਰਕਾਰਾਂ ਉਸ ਸੰਵਿਧਾਨ ਨੂੰ ਤੋੜ ਮਰੋੜ ਰਹੀਆਂ ਹਨ ਅਤੇ ਮਜ਼ਦੂਰਾਂ ਤੋਂ ਮਨਰੇਗਾ ਵਰਗੀਆਂ ਸਕੀਮਾਂ ਤਹਿਤ ਮਿਲਣ ਵਾਲੇ ਰੁਜ਼ਗਾਰ ਨੂੰ ਵੀ ਖੋ ਰਹੀਆਂ ਹਨ ਜੋ ਬਰਦਾਸ਼ਯੋਗ ਨਹੀਂ।ਇਸ ਮੌਕੇ ਉਹਨਾਂ ਵਰਕਰਾਂ ਨੂੰ ਆਉਂਦੀਆਂ ਨਗਰ ਨਿਗਮ ਚੋਣਾਂ ਲਈ ਤਿਆਰ ਰਹਿਣ ਦਾ ਸੁਨੇਹਾ ਦਿੱਤਾ ਤੇ ਨਵੀਂ ਵਾਰਡਬੰਦੀ ਤੇ ਇਤਰਾਜ ਉਠਾਉਂਦਿਆਂ ਉਸ ਨੂੰ ਗਲਤ ਕਰਾਰ ਦਿੱਤਾ।ਰਾਜਨ ਗਰਗ ਨੇ ਸਮੁੱਚੀ ਕਾਂਗਰਸ ਲੀਡਰਸ਼ਿਪ ਅਤੇ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਅਤੇ ਲੀਡਰਸ਼ਿਪ ਨੂੰ ਹਦਾਇਤ ਦਿੱਤੀ ਕਿ ਉਹ ਕੱਲ ਨੂੰ ਨਗਰ ਨਿਗਮ ਦਫਤਰ ਵਿਖੇ ਪਹੁੰਚ ਕੇ ਆਪਣੇ ਇਤਰਾਜ਼ ਨੋਟ ਕਰਾਉਣ ਤੇ ਉਸਦੀ ਕਾਪੀ ਕਾਂਗਰਸ ਭਵਨ ਵਿਖੇ ਜਮਾ ਕਰਵਾਉਣ।

ਇਹ ਵੀ ਪੜ੍ਹੋ ਸਾਬਕਾ Dy CM ਦਾ ਵੱਡਾ ਦਾਅਵਾ; ‘ਮੈਨੂੰ ਸੁਨੀਲ ਜਾਖੜ, ਮਨਪ੍ਰੀਤ ਬਾਦਲ ਤੇ ਨਵਜੋਤ ਸਿੱਧੂ ਨੇ ਨਹੀਂ ਬਣਨ ਦਿੱਤਾ CM’

ਉਹਨਾਂ ਚਤਾਵਨੀ ਦਿੱਤੀ ਕਿ ਜੇਕਰ ਅਫਸਰ ਸ਼ਾਹੀ ਨੇ ਸਰਕਾਰੀ ਦਬਾਅ ਹੇਠ ਕਾਂਗਰਸ ਪਾਰਟੀ ਦੇ ਨੋਟ ਕਰਵਾਏ ਇਤਰਾਜ ਦੂਰ ਨਾ ਕੀਤੇ ਤਾਂ ਉਹ ਅਦਾਲਤ ਵਿੱਚ ਜਾਣ ਲਈ ਮਜਬੂਰ ਹੋਣਗੇ ਪਰ ਸਰਕਾਰ ਨੂੰ ਨਿਗਮ ਚੋਣਾਂ ਵਿੱਚ ਧੱਕੇਸ਼ਾਹੀ ਨਹੀਂ ਕਰਨ ਦਿੱਤੀ ਜਾਵੇਗੀ। ਇਸ ਮੌਕੇ ਕੇਕੇ ਅਗਰਵਾਲ, ਅਸ਼ੋਕ ਕੁਮਾਰ, ਟਹਿਲ ਸਿੰਘ ਸੰਧੂ, ਪਵਨ ਮਾਨੀ, ਮਾਧਵ ਰਾਮ ਸ਼ਰਮਾ, ਹਰਵਿੰਦਰ ਲੱਡੂ, ਬਲਜਿੰਦਰ ਸਿੰਘ ਠੇਕੇਦਾਰ ,ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਸੁਰਿੰਦਰਜੀਤ ਸਿੰਘ ਸਾਹਨੀ, ਬਲਵੰਤ ਨਾਥ, ਕਮਲਜੀਤ ਭੰਗੂ, ਵਿੱਕੀ ਨੰਬਰਦਾਰ, ਸੁਖਦੇਵ ਸਿੰਘ ਸੁੱਖਾ, ਮਲਕੀਤ ਸਿੰਘ ਕੌਂਸਲਰ,ਅਰਸ਼ਦੀਪ ਸਿੰਘ, ਬਲਜੀਤ ਸਿੰਘ, ਹਰਮਨ ਕੋਟ ਫੱਤਾ, ਪ੍ਰਕਾਸ਼ ਚੰਦ, ਨਥੂਰਾਮ, ਦਪਿੰਦਰ ਮਿਸ਼ਰਾ, ਹਰੀਓਮ ਕਪੂਰ, ਯਾਦਵਿੰਦਰ ਬਹੀਆ, ਵਿਜੇ ਗੋਇਲ, ਰਾਜਨ ਦਿਓਲ, ਸੁਨੀਲ ਕੁਮਾਰ, ਚੇਅਰਮੈਨ ਕਰਤਾਰ ਸਿੰਘ, ਜਗਰਾਜ ਸਿੰਘ, ਰਾਜਾ ਸਿੰਘ, ਰਜਿੰਦਰ ਸਿੰਘ, ਸਨੀ ਬਰਾੜ, ਇਮਰਾਨ ਅਹਿਮਦ, ਪੰਕਜ ਗੋਇਲ, ਗੁਰਿੰਦਰ ਚਹਿਲ ਵੱਡੀ ਗਿਣਤੀ ਵਿੱਚ ਕਾਂਗਰਸ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

AAP ‘ਚ ਸ਼ਾਮਲ ਹੋਈ ਬਠਿੰਡਾ ਦੀ ‘ਮਹਿਲਾ ਅਕਾਲੀ ਆਗੂ’ ਨੇ ਕੁੱਝ ਹੀ ਘੰਟਿਆਂ ਬਾਅਦ ਕੀਤੀ ਘਰ ਵਾਪਸੀ

0

Bathinda News: ਨਵੇਂ ਸਾਲ ਦੇ ਸ਼ੁਰੂ ਵਿਚ ਸੰਭਾਵਿਤ ਤੌਰ ‘ਤੇ ਨਗਰ ਨਿਗਮ ਬਠਿੰਡਾ ਦੀ ਹੋਣ ਜਾ ਰਹੀ ਚੋਣ ਤੋਂ ਪਹਿਲਾਂ ਬਠਿੰਡਾ ਸ਼ਹਿਰ ਦਾ ਸਿਆਸੀ ‘ਤਾਪਮਾਨ’ ਠੰਢ ਵਿਚ ਵਧਣਾ ਸ਼ੁਰੂ ਹੋ ਗਿਆ ਹੈ। ਬੀਤੇ ਕੱਲ ਨਗਰ ਨਿਗਮ ਦੇ ਮੇਅਰ ਪਦਮਜੀਤ ਮਹਿਤਾ ਤੇ ਸੀਨੀ ਡਿਪਟੀ ਮੇਅਰ ਸ਼ਾਮ ਲਾਲ ਜੈਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਈ ਇੱਕ ਮਹਿਲਾ ਆਗੂ ਦੇ ਮੁੜ ਕੁੱਝ ਹੀ ਘੰਟਿਆਂ ਬਾਅਦ ਘਰ ਵਾਪਸੀ ਕਰਨ ਦੀ ਚਰਚਾ ਨੂੰ ਲੈ ਕੇ ਸ਼ਹਿਰ ‘ਚ ਸਿਆਸੀ ਹਲਚਲ ਮੱਚ ਗਈ ਹੈ।

ਇਹ ਵੀ ਪੜ੍ਹੋ ਸਾਬਕਾ Dy CM ਦਾ ਵੱਡਾ ਦਾਅਵਾ; ‘ਮੈਨੂੰ ਸੁਨੀਲ ਜਾਖੜ, ਮਨਪ੍ਰੀਤ ਬਾਦਲ ਤੇ ਨਵਜੋਤ ਸਿੱਧੂ ਨੇ ਨਹੀਂ ਬਣਨ ਦਿੱਤਾ CM’

ਸੂਚਨਾ ਮੁਤਾਬਕ ਵਾਰਡ ਨੰਬਰ 45 ਦੀ ਮਹਿਲਾ ਅਕਾਲੀ ਦਲ ਦੀ ਪ੍ਰਧਾਨ ਅਮਰਜੀਤ ਕੌਰ ਤੇ ਉਸਦੇ ਕੁੱਝ ਸਾਥੀਆਂ ਨੂੰ ਆਪ ਵਿਚ ਸ਼ਾਮਲ ਕਰਵਾਇਆ ਗਿਆ ਸੀ, ਜਿਸਦੀ ਤਸਵੀਰਾਂ ਮੀਡੀਆ ਦੇ ਵੱਖ ਵੱਖ ਹਿੱਸਿਆ ਵਿਚ ਛਪੀਆਂ ਸਨ। ਪ੍ਰੰਤ ਇਸ ਸਿਆਸੀ ਦਲ ਬਦਲੀ ਦੀ ਹਾਲੇ ਸ਼ਹਿਰ ਵਿਚ ਚਰਚਾ ਵੀ ਖ਼ਤਮ ਨਹੀਂ ਹੋਈ ਸੀਕਿ ਹੁਣ ਕੁੱਝ ਹੀ ਘੰਟਿਆਂ ਬਾਅਦ ਇਸ ਮਹਿਲਾ ਆਗੂ ਦੇ ਘਰ ਵਾਪਸੀ ਦੀਆਂ ਤਸਵੀਰਾਂ ਮੀਡੀਆ ਵਿਚ ਸਾਹਮਣੇ ਆ ਗਈਆਂ।

ਇਹ ਵੀ ਪੜ੍ਹੋ Big News; Bathinda ਦੇ ਇਸ ਥਾਣੇ ਦਾ SHO ਮੁਅੱਤਲ, ਐਸਪੀ ਨੂੰ ਸੌਂਪੀ ਵਿਭਾਗੀ ਜਾਂਚ

ਵਾਰਡ ਪ੍ਰਧਾਨ ਅਮਰਜੀਤ ਕੌਰ ਨੂੰ ਮੁੜ ਅਕਾਲੀ ਦਲ ਵਿਚ ਲਿਆਉਣ ਦਾ ਦਾਅਵਾ ਕਰਨ ਵਾਲੇ ਸ਼ਹਿਰ ਦੇ ਅਕਾਲੀ ਆਗੂ ਤੇ ਸਾਬਕਾ ਕੋਂਸਲਰ ਗੁਰਸੇਵਕ ਸਿੰਘ ਮਾਨ ਨੇ ਕਿਹਾ ਕਿ ਇਹ ਬੀਬੀ ਅਕਾਲੀ ਦਲ ਦੀ ਸਮਰਥਕ ਹੈ ਤੇ ਇਸਨੇ ਅੱਗੇ ਵੀ ਨਾਲ ਖੜ੍ਹੇ ਰਹਿਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਦੇ ਨਾਲ ਇਸ ਮੌਕੇ ਸਾਬਕਾ ਕੋਂਸਲਰ ਹਰਵਿੰਦਰ ਸ਼ਰਮਾ ਤੋਂ ਇਲਾਵਾ ਮਹਿਲਾ ਆਗੂ ਸ਼ਿਮਲਾ ਰਾਣੀ, ਰਾਜਵਿੰਦਰ ਕੌਰ, ਉਸ਼ਾ ਰਾਣੀ ਆਦਿ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਾਬਕਾ Dy CM ਦਾ ਵੱਡਾ ਦਾਅਵਾ; ‘ਮੈਨੂੰ ਸੁਨੀਲ ਜਾਖੜ, ਮਨਪ੍ਰੀਤ ਬਾਦਲ ਤੇ ਨਵਜੋਤ ਸਿੱਧੂ ਨੇ ਨਹੀਂ ਬਣਨ ਦਿੱਤਾ CM’

0

Punjab News: ਸਾਲ 2021 ਵਿਚ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਉਤਾਰਨ ਬਾਅਦ ਮੁੱਖ ਮੰਤਰੀ ਬਣਨ ਲਈ ਚੱਲੀ ਕਸ਼ਮ-ਕਸ਼ ਦਾ ਦਰਦ ਕਾਂਗਰਸੀ ਆਗੂਆਂ ਦੇ ਦਿਲ ਵਿਚ ਹਾਲੇ ਵੀ ਦਿਖਾਈ ਦੇ ਰਿਹਾ। ਉਸ ਸਮੇਂ ਦਲਿਤ ਆਗੂ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣਨ ਵਿਚ ਸਫ਼ਲ ਰਹੇ ਸਨ ਜਦਕਿ ਤਤਕਾਲੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਾਬਕਾ ਪ੍ਰਧਾਨ ਸੁਨੀਲ ਜਾਖ਼ੜ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾਂ ਸਹਿਤ ਕਈਆਂ ਨੂੰ ਸਫ਼ਲਤਾ ਨਹੀਂ ਮਿਲੀ ਸੀ। ਹਾਲਾਂਕਿ ਸ਼੍ਰੀ ਜਾਖੜ ਤੇ ਸ: ਰੰਧਾਵਾਂ ਦੇ ਨਾਵਾਂ ਊੱਪਰ ਪੰਜਾਬ ਵਿਚ ਚਰਚਾ ਵੀ ਚੱਲੀ ਸੀ।ਪ੍ਰੰਤੂ ਆਖਰੀ ਦਿਨ ਚੱਲੀ ਸਿਆਸੀ ਤਿਕੜਮਬਾਜ਼ੀ ਨੇ ਇੰਨ੍ਹਾਂ ਦਾ ਰਾਹ ਰੋਕ ਦਿੱਤਾ ਸੀ।

ਇਹ ਵੀ ਪੜ੍ਹੋ Big News; Bathinda ਦੇ ਇਸ ਥਾਣੇ ਦਾ SHO ਮੁਅੱਤਲ, ਐਸਪੀ ਨੂੰ ਸੌਂਪੀ ਵਿਭਾਗੀ ਜਾਂਚ

ਸੁਨੀਲ ਜਾਖੜ ਕਾਂਗਰਸ ਛੱਡ ਭਾਜਪਾ ਵਿਚ ਸ਼ਾਮਲ ਹੋ ਗਏ ਹਨ ਤੇ ਨਵਜੋਤ ਸਿੱਧੂ ਇੱਕ ਤਰ੍ਹਾਂ ਨਾਲ ਸਿਆਸਤ ਤੋਂ ਦੂਰ ਕਪਿਲ ਸ਼ਰਮਾ ਦੇ ਸੋੱਅ ਵਿਚ ਚਲੇ ਗਏ ਹਨ। ਸੁਨੀਲ ਜਾਖੜ ਵੱਲੋਂ ਅਕਸਰ ਆਪਣੀਆਂ ਇੰਟਰਵਿਊਜ਼ ਦੌਰਾਨ ਇਹ ਦਾਅਵਾ ਕੀਤਾ ਜਾਂਦਾ ਰਿਹਾ ਹੈ ਕਿ ਉਨ੍ਹਾਂ ਨੂੰ ਇੱਕ ਹਿੰਦੂ ਚੇਹਰਾ ਹੋਣ ਕਾਰਨ ਪੰਜਾਬ ਦਾ ਮੁੱਖ ਮੰਤਰੀ ਨਹੀਂ ਬਣਾਇਆ ਗਿਆ। ਸ਼੍ਰੀ ਜਾਖੜ ਵੱਲੋਂ ਇਸਦੇ ਲਈ ਦਿੱਲੀ ਕਾਂਗਰਸ ਹਾਈਕਮਾਂਡ ਵਿਚ ਇੱਕ ਪ੍ਰਭਾਵਸ਼ਾਲੀ ਮਹਿਲਾ ਆਗੂ ਨੂੰ ਵੀ ਜਿੰਮੇਵਾਰ ਠਹਿਰਾਇਆ ਗਿਆ। ਦੂਜੇ ਪਾਸੇ ਉਸ ਸਮੇਂ ਉੱਪ ਮੁੱਖ ਮੰਤਰੀ ਦੀ ‘ਕੁਰਸੀ’ ਸੰਭਾਲਣ ਵਾਲੇ ਸੁਖਜਿੰਦਰ ਸਿੰਘ ਰੰਧਾਵਾ ਨੇ ਹੁਣ ਖੁਦ ਨੂੰ ਮੁੱਖ ਮੰਤਰੀ ਦੀ ਕੁਰਸੀ ਨਾਂ ਮਿਲਣ ਪਿੱਛੇ ਵੱਡਾ ਖੁਲਾਸਾ ਕੀਤਾ ਹੈ।

ਇਹ ਵੀ ਪੜ੍ਹੋ Fazilka ਦਾ ਜਵਾਨ ਸ਼ਿਲਾਂਗ ‘ਚ ਹੋਇਆ ਸ਼ਹੀਦ, ਮੁੱਖ ਮੰਤਰੀ ਮਾਨ ਨੇ ਜਤਾਇਆ ਦੁੱਖ

ਇੱਕ ਨਿੱਜੀ ਟੀਵੀ ਚੈੱਨਲ ਨਾਲ ਉਨ੍ਹਾਂ ਦਾ ਚਰਚਿਤ ਹੋ ਰਹੀ ਇੰਟਰਵਿਊ ਵਿਚ ਉਹ ਦਾਅਵਾ ਕਰ ਰਹੇ ਹਨ ਕਿ ਪੰਜਾਬ ਕਾਂਗਰਸ ਦੇ ਤਤਕਾਲੀ ਤਿੰਨ ਵੱਡੇ ਆਗੂਆਂ ਦੇ ਵਿਰੋਧ ਨੇ ਉਨ੍ਹਾਂ ਨੂੰ ਇਸ ਕੁਰਸੀ ਤੋਂ ਦੂਰ ਕਰ ਦਿੱਤਾ। ਬੇਸ਼ੱਕ ਸਿੱਧੇ ਤੌਰ ‘ਤੇ ਨਹੀਂ ਪ੍ਰੰਤੂ ਉਨ੍ਹਾਂ ਇਸਦੇ ਲਈ ਸੁਨੀਲ ਜਾਖੜ, ਨਵਜੋਤ ਸਿੱਧੂ ਤੇ ਮਨਪ੍ਰੀਤ ਬਾਦਲ ਨੂੰ ਅਸਿੱਧੇ ਤੌਰ ‘ਤੇ ਜਿੰਮੇਵਾਰ ਠਹਿਰਾਇਆ ਹੈ। ਸ਼੍ਰੀ ਜਾਖੜ ਦੀ ਤਰ੍ਹਾਂ ਹੁਣ ਮਨਪ੍ਰੀਤ ਬਾਦਲ ਵੀ ਕਾਂਗਰਸ ਛੱਡ ਭਾਜਪਾ ਦੇ ਨਾਲ ਖੜੇ ਹਨ। ਸ: ਰੰਧਾਵਾਂ ਨੇ ਸੁਨੀਲ ਜਾਖੜ ਵੱਲੋਂ ਵਾਰ-ਵਾਰ ਖੁਦ ਨੂੰ ਹਿੰਦੂ ਹੋਣ ਕਾਰਨ ਮੁੱਖ ਮੰਤਰੀ ਨਾਂ ਬਣਾਉਣ ਦੇ ਦਾਅਵਿਆਂ ਨੂੰ ਵੀ ਗਲਤ ਦਸਿਆ ਹੈ। ਉਨ੍ਹਾਂ ਸਵਾਲੀਆਂ ਅੰਦਾਜ਼ ਵਿਚ ਕਿਹਾ ਕਿ, “ਕੀ ਮੈਂਨੂੰ ਜੱਟ ਹੋਣ ਕਾਰਨ ਮੁੱਖ ਮੰਤਰੀ ਨਹੀਂ ਬਣਾਇਆ ਗਿਆ?” ਰੰਧਾਵਾ ਮੁਤਾਬਕ ਤਿੰਨਾਂ ਆਗੂਆਂ ਵਿਚੋਂ ਸਭ ਤੋਂ ਵੱਧ ਮਲਾਲ ਉਸਨੂੰ ਸੁਨੀਲ ਜਾਖੜ ਉਪਰ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Big News; Bathinda ਦੇ ਇਸ ਥਾਣੇ ਦਾ SHO ਮੁਅੱਤਲ, ਐਸਪੀ ਨੂੰ ਸੌਂਪੀ ਵਿਭਾਗੀ ਜਾਂਚ

0

Bathinda News: Big News; Bathinda ਜ਼ਿਲ੍ਹੇ ਦੇ ਇੱਕ ਐਸਐਚਓ ਨੂੰ ਮੁਅੱਤਲ ਕੀਤਾ ਗਿਆ ਹੈ। ਪੰਜਾਬ-ਹਰਿਆਣਾ ਦੇ ਬਾਰਡਰ ‘ਤੇ ਪੈਂਦੇ ਥਾਣਾ ਸੰਗਤ ਦੇ ਐਸਐਚਓ ਦਲਜੀਤ ਸਿੰਘ ਉੱਪਰ ਨਸ਼ਾ ਤਸਕਰਾਂ ਦੇ ਵਿਰੁਧ ਢਿੱਲੀ ਕਾਰਵਾਈ ਕਰਨ ਦੇ ਦੋਸ਼ਾਂ ਹੇਠ ਇਹ ਕਾਰਵਾਈ ਹੋਈ ਦੱਸੀ ਜਾ ਰਹੀ ਹੈ। ਜ਼ਿਲਾ ਪੁਲਿਸ ਕਪਤਾਨ ਮੈਡਮ ਅਮਨੀਤ ਕੋਂਡਲ ਨੇ ਥਾਣਾ ਮੁਖੀ ਨੂੰ ਮੁਅੱਤਲ ਕਰਨ ਦੀ ਪੁਸ਼ਟੀ ਕਰਦਿਆਂ ਦਸਿਆ ਹੈ ਕਿ ਇਸ ਥਾਣਾ ਮੁਖੀ ਦੀ ਪ੍ਰਫੋਰਮੈਂਸ ਨੁੰ ਲੈ ਕੇ ਕੁੱਝ ਸ਼ਿਕਾਇਤਾਂ ਮਿਲ ਰਹੀਆਂ ਸਨ ਤੇ ਨਾਲ ਹੀ ਮਹੱਤਵਪੂਰਨ ਕੇਸਾਂ ਨੂੰ ਨਿਪਟਾਉਣ ਦੇ ਵਿਚ ਵੀ ਕਮਜ਼ੋਰ ਸਾਬਤ ਹੋ ਰਿਹਾ ਸੀ। ਉਨ੍ਹਾਂ ਦਸਿਆ ਕਿ ਇਸਦੇ ਵਿਰੁਧ ਇਹ ਕਾਰਵਾਈ ਡੀਐਸਪੀ ਦਿਹਾਤੀ ਦੀ ਰੀਪੋਰਟ ਦੇ ਆਧਾਰ ‘ਤੇ ਕੀਤੀ ਗਈ ਹੈ। ਉਨ੍ਹਾਂ ਦਸਿਆ ਕਿ ਮੁਅੱਤਲ ਐਸਐਚਓ ਵਿਰੁਧ ਵਿਭਾਗੀ ਜਾਂਚ ਦੇ ਵੀ ਆਦੇਸ਼ ਦਿੱਤੇ ਗਏ ਹਨ ਤੇ ਇਹ ਜਾਂਚ ਐਸਪੀ ਹਿਨਾ ਗੁਪਤਾ ਨੂੰ ਸੌਂਪੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਾਨ ਸਰਕਾਰ ਨੇ 314 ਕਰੋੜ ਰੁਪਏ ਦਾ ਸੁਰੱਖਿਆ ਕਵਚ ਬਣਾ ਕੇ 2.37 ਲੱਖ ਅਨਾਥ ਅਤੇ ਆਸ਼ਰਿਤ ਬੱਚਿਆਂ ਦੇ ਭਵਿੱਖ ਨੂੰ ਕੀਤਾ ਮਜ਼ਬੂਤ

0

Chandigarh News:ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਆਸ਼ਰਿਤ ਅਤੇ ਅਨਾਥ ਬੱਚਿਆਂ ਦੇ ਸੁਰੱਖਿਅਤ, ਸਨਮਾਨਤ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ।ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸੂਬੇ ਦੇ ਆਸ਼ਰਿਤ ਅਤੇ ਅਨਾਥ ਬੱਚਿਆਂ ਲਈ 314.22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਹਜ਼ਾਰਾਂ ਬੱਚਿਆਂ ਦੇ ਜੀਵਨ ਵਿੱਚ ਸੁਰੱਖਿਆ ਅਤੇ ਸਥਿਰਤਾ ਆਈ ਹੈ।ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ 2 ਲੱਖ 37 ਹਜ਼ਾਰ 406 ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਤਾਂ ਜੋ ਇਹ ਬੱਚੇ ਆਰਥਿਕ ਸਹਾਰੇ ਨਾਲ ਪੜ੍ਹ-ਲਿਖ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ ਅਤੇ ਆਤਮ-ਨਿਰਭਰ ਜੀਵਨ ਵੱਲ ਅੱਗੇ ਵਧ ਸਕਣ।

ਇਹ ਵੀ ਪੜ੍ਹੋ Fazilka ਦਾ ਜਵਾਨ ਸ਼ਿਲਾਂਗ ‘ਚ ਹੋਇਆ ਸ਼ਹੀਦ, ਮੁੱਖ ਮੰਤਰੀ ਮਾਨ ਨੇ ਜਤਾਇਆ ਦੁੱਖ

ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ਰਿਤ ਅਤੇ ਅਨਾਥ ਬੱਚੇ ਸਿਰਫ਼ ਸਰਕਾਰੀ ਅੰਕੜੇ ਨਹੀਂ, ਸਗੋਂ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਬੱਚਾ ਮਜ਼ਬੂਰੀ, ਅਣਗਹਿਲੀ ਜਾਂ ਆਰਥਿਕ ਕਮਜ਼ੋਰੀ ਕਾਰਨ ਆਪਣੀ ਪੜ੍ਹਾਈ ਅਤੇ ਸੁਪਨਿਆਂ ਤੋਂ ਵੰਝਿਤ ਨਾ ਰਹੇ। ਪੰਜਾਬ ਸਰਕਾਰ ਹਰ ਅਜਿਹੇ ਬੱਚੇ ਦੇ ਨਾਲ ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਨਾਲ ਖੜੀ ਹੈ।ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਉਹ ਬੱਚੇ ਲੈ ਸਕਦੇ ਹਨ ਜੋ 21 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਜਿਨ੍ਹਾਂ ਦੇ ਮਾਤਾ-ਪਿਤਾ ਜਾਂ ਤਾਂ ਦੋਵੇਂ ਨਹੀਂ ਰਹੇ, ਜਾਂ ਦੋਵੇਂ ਘਰੋਂ ਗੈਰ-ਹਾਜ਼ਰ ਹਨ, ਜਾਂ ਸਰੀਰਕ ਅਤੇ ਮਾਨਸਿਕ ਤੌਰ ’ਤੇ ਅਸਮਰੱਥ ਹੋਣ ਕਾਰਨ ਪਰਿਵਾਰ ਦੀ ਦੇਖਭਾਲ ਕਰਨ ਵਿੱਚ ਅਸਮਰੱਥ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਨ ਸਰਕਾਰ ਦੀ ਇਹ ਪਹਿਲ ਕੇਵਲ ਵਿੱਤੀ ਮਦਦ ਤੱਕ ਸੀਮਿਤ ਨਹੀਂ, ਸਗੋਂ ਇਹ ਸੂਬੇ ਦੇ ਹਰ ਬੱਚੇ ਨੂੰ ਸੁਰੱਖਿਅਤ, ਸਨਮਾਨਤ ਅਤੇ ਸੁਨਿਹਰੇ ਭਵਿੱਖ ਵੱਲ ਲਿਜਾਣ ਦੀ ਸਪਸ਼ਟ ਅਤੇ ਦ੍ਰਿੜ਼ ਵਚਨਬੱਧਤਾ ਨੂੰ ਦਰਸਾਉਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਪੰਜਾਬ ਦੀਆਂ ਜੇਲ੍ਹਾਂ ਲਈ “ਤਬਦੀਲੀ ਦਾ ਸਾਲ” ਰਿਹਾ 2025 : ਮਾਨ ਸਰਕਾਰ ਬਣਾ ਰਹੀ ਹੈ “ਸੁਧਾਰ ਘਰ”

0

👉126 ਕਰੋੜ ਰੁਪਏ ਨੇ ਜੇਲ੍ਹਾਂ ਨੂੰ ਬਦਲਿਆ AI -ਸਮਰਥਿਤ ਉੱਚ-ਤਕਨੀਕ ਵਿੱਚ , ਹੁਨਰ ਅਤੇ ਖੇਡਾਂ ਰਾਹੀਂ ਕੈਦੀਆਂ ਦੇ ਭਵਿੱਖ ਨੂੰ ਦਿੱਤਾ ਜਾ ਰਿਹਾ ਹੈ ਆਕਾਰ
Chandigarh News:ਪੰਜਾਬ ਜੇਲ੍ਹ ਵਿਭਾਗ ਨੇ ਅੱਜ ਆਪਣੀ ਸਾਲ-ਅੰਤ ਪ੍ਰਾਪਤੀ ਰਿਪੋਰਟ ਜਾਰੀ ਕਰਦਿਆਂ ਵਿਭਿੰਨ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਹੈ, ਜਿਨ੍ਹਾਂ ਨੇ ਸੂਬੇ ਦੀਆਂ ਸੁਧਾਰ ਸਹੂਲਤਾਂ ਨੂੰ ਪੁਨਰਵਾਸ, ਸਥਿਰਤਾ ਅਤੇ ਆਧੁਨਿਕ ਸੁਰੱਖਿਆ ਦੇ ਕੇਂਦਰਾਂ ਵਿੱਚ ਬਦਲ ਦਿੱਤਾ ਹੈ।ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਜੇਲ੍ਹ ਵਿਭਾਗ ਅੰਦਰ ਆਪਣੀਆਂ ਮਾਨਵਪੱਖੀ ਪਹਿਲਕਦਮੀਆਂ ਦਾ ਵਿਸਥਾਰ ਕਰਨ, ਤਕਨਾਲੋਜੀ ਰਾਹੀਂ ਸੁਰੱਖਿਆ ਵਧਾਉਣ, ਅਤੇ ਕੈਦੀਆਂ ਨੂੰ ਹੁਨਰਾਮੰਦ ਬਣਾਉਣ ਲਈ ਕਿੱਤਾਮੁਖੀ ਸਿਖਲਾਈ ਨੂੰ ਵਧਾਉਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ Fazilka ਦਾ ਜਵਾਨ ਸ਼ਿਲਾਂਗ ‘ਚ ਹੋਇਆ ਸ਼ਹੀਦ, ਮੁੱਖ ਮੰਤਰੀ ਮਾਨ ਨੇ ਜਤਾਇਆ ਦੁੱਖ

ਉਨ੍ਹਾਂ ਕਿਹਾ ਕਿ ਚਾਲੂ ਵਰ੍ਹੇ ਦੌਰਾਨ ਪੰਜਾਬ ਦੀਆਂ ਜੇਲ੍ਹਾਂ ਨੂੰ ਸਾਫ ਸੁਥਰੇ ਵਾਤਾਵਰਨ ਤੋਂ ਲੈ ਕੇ ਉੱਚ-ਤਕਨੀਕੀ ਸੁਰੱਖਿਆ ਤੱਕ ਮੁੜ ਪਰਿਭਾਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ “ਸਾਡਾ ਧਿਆਨ ਕੈਦੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਉਨ੍ਹਾਂ ਦੇ ਜੀਵਨ ਨੂੰ ਦੁਬਾਰਾ ਬਣਾਉਣ ਦਾ ਮੌਕਾ ਦੇਣ ‘ਤੇ ਰਿਹਾ ਹੈ।”ਸਾਲ 2025 ਦੀਆਂ ਮੁੱਖ ਉਪਲੱਬਧੀਆਂ ਬਾਰੇ ਜਾਣਕਾਰੀ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੈਦੀਆਂ ਨੂੰ ਖੇਡ ਭਾਵਨਾ ਅਤੇ ਸਰੀਰਕ ਤੰਦਰੁਸਤੀ ਵੱਲ ਪ੍ਰੇਰਿਤ ਕਰਨ ਲਈ ਪੰਜਾਬ ਜੇਲ੍ਹ ਓਲੰਪਿਕ ਆਯੋਜਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜੇਲ੍ਹਾਂ ‘ਚ ਪੌਦੇ ਲਗਾਉਣ ਦੀ ਮੁਹਿੰਮ ਨੇ ਬਹੁਤ ਸਾਰੀਆਂ ਥਾਵਾਂ ਨੂੰ ਹਰਿਆਲੀ ਵਾਲੀਆਂ ਥਾਵਾਂ ਵਿੱਚ ਬਦਲ ਦਿੱਤਾ ਹੈ, ਜਿਸ ਨਾਲ “ਸਾਫ਼ ਅਤੇ ਹਰਿਆਲੀ” ਦ੍ਰਿਸ਼ਟੀਕੋਣ ਨੂੰ ਹੋਰ ਮਜ਼ਬੂਤੀ ਮਿਲੀ ਹੈ।

ਇਹ ਵੀ ਪੜ੍ਹੋ ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5.11 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਜੇਲ੍ਹ ਮੰਤਰੀ ਨੇ ਦੱਸਿਆ ਕਿ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਗੋਰਸੀਆਂ ਕਾਦਰਬਖਸ਼ ਲੁਧਿਆਣਾ ਜੇਲ੍ਹ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਉੱਚ-ਸੁਰੱਖਿਆ ਵਾਲੀ ਜੇਲ੍ਹ ਬਣਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਮੋਹਾਲੀ ਵਿੱਚ ‘ਜੇਲ੍ਹ ਭਵਨ’ ਹੈੱਡਕੁਆਰਟਰ ਦੀ ਉਸਾਰੀ ਕੀਤੀ ਜਾ ਰਹੀ ਹੈ।ਕੈਬਨਿਟ ਮੰਤਰੀ ਨੇ ਸਾਲ 2025 ਦੀਆਂ ਪਹਿਲਕਦੀਆਂ ਬਾਰੇ ਵਿਸਥਾਰ ‘ਚ ਦੱਸਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ 815 ਵਾਰਡਰ/32 ਮੈਟਰਨ ਭਰਤੀ ਕੀਤੇ ਜਾ ਚੁੱਕੇ ਹਨ। ਇਸੇ ਤਰ੍ਹਾਂ 175  ਵਾਰਡਰ ਅਤੇ 4 ਮੈਟਰਨ ਦੀ ਭਰਤੀ ਜਲਦ ਹੀ ਮੁਕੰਮਲ ਹੋਣ ਵਾਲੀ ਹੈ। ਇਸ ਤੋਂ ਇਲਾਵਾ 13 ਡਿਪਟੀ ਸੁਪਰਡੈਂਟ ਗ੍ਰੇਡ-2, 29 ਸਹਾਇੱਕ ਸੁਪਰਡੈਂਟ, 451 ਵਰਡਰ ਅਤੇ 20 ਮੈਟਰਨ ਦੀ ਭਰਤੀ ਪ੍ਰਕਿਰਿਆ ਵੀ ਚਲ ਰਹੀ  ਹੈ ਜੋ ਕਿ ਜਲਦ ਹੀ ਮੁਕੰਮਲ ਹੋ ਜਾਵੇਗੀ।

ਇਹ ਵੀ ਪੜ੍ਹੋ ਸਾਲ 2025 ਦਾ ਲੇਖਾ-ਜੋਖਾ: ਸਿੱਖਿਆ ਕ੍ਰਾਂਤੀ ਸਦਕਾ ਪੰਜਾਬ ਦੇ ਵਿਦਿਆਰਥੀਆਂ ਨੇ ਕੌਮੀ ਪੱਧਰ ‘ਤੇ ਮਾਰੀਆਂ ਮੱਲਾਂ

ਇਸ ਤੋਂ ਇਲਾਵਾ ਪੈਸਕੋ ਦੇ 509 ਹੋਰ ਕਰਮਚਾਰੀ ਭਰਤੀ ਕੀਤੇ ਗਏ ਹਨ ਅਤੇ 359 ਹੋਰ ਪੈਸਕੋ ਕਰਮਚਾਰੀ ਜਲਦੀ ਭਰਤੀ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਕੇਂਦਰੀ ਜੇਲ ਬਠਿੰਡਾ ਵਿਖੇ ਸੀ.ਆਰ.ਪੀ.ਐਫ. ਦੀ ਇਕ ਹੋਰ ਕੰਪਨੀ ਤੈਨਾਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਚਾਲੂ ਸਾਲ ਦੌਰਾਨ ਆਧੁਨਿਕ ਸੁਰੱਖਿਆ ਸਾਜ਼ੋ ਸਾਮਾਨ ਜਿਵੇਂ ਏ.ਆਈ. (ਆਰਟੀਫੀਸ਼ਿਅਲ ਇੰਟੈਲੀਜੈਂਸ) ਅਧਾਰਿਤ ਸੀ.ਸੀ.ਟੀ.ਵੀ., ਐਕਸਰੇ ਬੈਗੇਜ ਸਕੈਨਰ, ਸਰੀਰ ‘ਤੇ ਲੱਗਣ ਵਾਲੇ ਕੈਮਰੇ ਆਦਿ, 126 ਕਰੋੜ ਰੁਪਏ ਦੀ ਲਾਗਤ ਨਾਲ ਜੇਲ੍ਹਾਂ ਲਈ ਖਰੀਦੇ ਜਾ ਰਹੇ ਹਨ। ਜੇਲ੍ਹਾਂ ਵਿੱਚ ਮੋਬਾਈਲ ਦੀ ਵਰਤੋਂ ਨੂੰ ਰੋਕਣ ਲਈ ਵੱਧ ਊਰਜਾ ਵਾਲੇ ਜੈਮਰ ਪੰਜਾਬ ਦੀਆਂ 13 ਸੰਵੇਦਨਸ਼ੀਲ ਜੇਲ੍ਹਾਂ ਵਿੱਚ ਲਗਵਾਏ ਜਾ ਰਹੇ ਹਨ।ਜੇਲ੍ਹ ਮੰਤਰੀ ਨੇ ਅੱਗੇ ਦੱਸਿਆ ਕਿ ਕੈਦੀਆਂ ਦੁਆਰਾ ਚਲਾਏ ਜਾ ਰਹੇ 9 ਪੈਟਰੋਲ ਪੰਪ ਲੁਧਿਆਣਾ, ਫਿਰੋਜ਼ਪੁਰ, ਹੁਸ਼ਿਆਰਪੁਰ, ਪਟਿਆਲਾ, ਨਾਭਾ, ਰੋਪੜ, ਫਾਜ਼ਿਲਕਾ, ਨਵੀ ਜੇਲ ਨਾਭਾ ਅਤੇ ਸੰਗਰੂਰ ਵਿਖੇ ਸ਼ੁਰੂ ਕੀਤੇ ਗਏ ਹਨ। ਇਸ ਤੋਂ ਇਲਾਵਾ 3 ਹੋਰ ਪੈਟਰੋਲ ਪੰਪ ਆਉਣ ਵਾਲੇ ਸਮੇਂ ਦੌਰਾਨ ਚਾਲੂ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਵੇਲਡਰ, ਐਲੇਕਟਰੀਸ਼ਨ, ਕੰਪਊਟਰ ਆਪਰੇਟਰ, ਸੁੰਦਰਤਾ, ਸਿਲਾਈ, ਦੇ ਕੰਮ ਆਦਿ ਵਰਗੇ ਹੁਨਰ ਵਿਕਾਸ ਪ੍ਰੋਗਰਾਮ ਦੇ ਕੋਰਸ 11 ਜੇਲ੍ਹਾਂ ਵਿਚ ਆਈ. ਟੀ. ਆਈ. ਖੋਲ ਕੇ ਸ਼ੁਰੂ ਕਰਵਾ ਦਿੱਤੇ ਗਏ ਹਨ ਜਿਨ੍ਹਾਂ ਵਿਚ ਤਕਰੀਬਨ 1016 ਬੰਦੀਆਂ ਨੂੰ ਸਰਟੀਫਾਇਡ ਕੋਰਸ ਕਰਵਾਉਣ ਦਾ ਟੀਚਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Our Visitor

1899926