Wednesday, May 13, 2026
Home Blog Page 2491

ਭਾਕਿਯੂ (ਏਕਤਾ-ਉਗਰਾਹਾਂ) ਵਲੋਂ ਔਰਤ ਆਗੂਆਂ ਦੀ ਸੂਬਾ ਪੱਧਰੀ ਮੀਟਿੰਗ

0

ਪੰਜਾਬੀ ਖਬਰਸਾਰ ਬਿਊਰੋ
ਚੰਡੀਗੜ੍ਹ, 23 ਮਈ: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪਿੰਡ ਚੀਮਾ ਵਿਖੇ ਸਿਰਕੱਢ ਔਰਤ ਆਗੂਆਂ ਦੀ ਵਧਵੀਂ ਸੂਬਾ ਪੱਧਰੀ ਮੀਟਿੰਗ ਹਰਿੰਦਰ ਕੌਰ ਬਿੰਦੂ ਦੀ ਪ੍ਰਧਾਨਗੀ ਹੇਠ ਕੀਤੀ ਗਈ ਜਿਸ ਵਿੱਚ 8 ਜਿਲ੍ਹਿਆਂ ‘ਚੋਂ ਸੌ ਤੋਂ ਵੱਧ ਸਰਗਰਮ ਔਰਤ ਆਗੂਆਂ ਨੇ ਭਾਗ ਲਿਆ। ਇਹ ਜਾਣਕਾਰੀ ਦਿੰਦਿਆਂ ਸ੍ਰੀਮਤੀ ਬਿੰਦੂ ਨੇ ਦੱਸਿਆ ਕਿ ਧਰਤੀ ਹੇਠਲੇ ਪਾਣੀ ਦੇ ਬਚਾਓ ਅਤੇ ਬਿਜਲੀ ਦੀ ਕਿੱਲਤ ਦੇ ਮੱਦੇਨਜਰ ਝੋਨੇ ਦੀ ਬਿਜਾਈ ਬਾਰੇ ਪੰਜਾਬ ਭਰ ਵਿੱਚ ਜਾਗ੍ਰਤੀ ਮੁਹਿੰਮ ਚਲਾਉਣ ਦਾ ਜੋ ਫੈਸਲਾ ਬੀਤੇ ਦਿਨੀਂ ਵਧਵੀਂ ਸੂਬਾ ਕਮੇਟੀ ਮੀਟਿੰਗ ਵਿੱਚ ਕੀਤਾ ਗਿਆ ਸੀ ਉਸਦੀ ਤਿਆਰੀ ਲਈ ਔਰਤ ਆਗੂਆਂ ਨੂੰ ਸਿੱਖਿਅਤ ਕਰਨਾ ਇਸ ਮੀਟਿੰਗ ਦਾ ਮੁੱਖ ਏਜੰਡਾ ਸੀ। ਉਨ੍ਹਾਂ ਦੱਸਿਆ ਕਿ ਮੀਟਿੰਗ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਬਚਿੱਤਰ ਕੌਰ ਮੋਗਾ, ਕਮਲਜੀਤ ਕੌਰ ਬਰਨਾਲਾ, ਜਸਵੀਰ ਕੌਰ ਸੰਗਰੂਰ, ਪਰਮਜੀਤ ਕੌਰ ਪਿੱਥੋ ਬਠਿੰਡਾ,ਸਰੋਜ ਰਾਣੀ ਮਾਨਸਾ, ਗੁਰਪ੍ਰੀਤ ਕੌਰ ਬਰਾਸ ਪਟਿਆਲਾ, ਰਾਜਨਦੀਪ ਫਾਜ?ਿਲਕਾ ਅਤੇ ਸੁਖਵਿੰਦਰ ਕੌਰ ਮਲੇਰਕੋਟਲਾ ਤੋਂ ਇਲਾਵਾ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਅਤੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਸਾਮਲ ਸਨ।
ਔਰਤ ਆਗੂ ਨੇ ਦੱਸਿਆ ਕਿ ਮੀਟਿੰਗ ਵਿੱਚ ਇਹ ਪੰਜਾਬ ਪੱਧਰੀ ਮੁਹਿੰਮ ਦੇ ਪਹਿਲੇ ਪੜਾਅ ‘ਤੇ ਔਰਤ ਆਗੂਆਂ ਦੀਆਂ ਜਿਲ੍ਹਾ ਪੱਧਰੀਆਂ ਵਿਸੇਸ ਸਿੱਖਿਆ ਮੀਟਿੰਗਾਂ 25 ਮਈ ਤੱਕ ਕਰਾਉਣ ਦੀ ਵਿਉਂਤਬੰਦੀ ਕੀਤੀ ਗਈ। ਇਨ੍ਹਾਂ ਮੀਟਿੰਗਾਂ ਦੌਰਾਨ ਪਾਣੀ ਦੇ ਮੁੱਦੇ ਨਾਲ ਸਬੰਧਤ ਮੰਗਾਂ ਦੀ ਵਿਆਖਿਆ ਕੀਤੀ ਜਾਵੇਗੀ। ਜਿਵੇਂ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਇੱਕਤਰਫਾ ਤੌਰ ‘ਤੇ ਐਲਾਨ ਕੀਤਾ 1500 ਰੁਪਏ ਰਿਸਕ ਭੱਤਾ ਕਾਫੀ ਨਹੀਂ ਹੈ, ਜੇਕਰ ਇਹ 10000 ਰੁਪਏ ਪ੍ਰਤੀ ਏਕੜ ਹੁੰਦਾ ਤਾਂ ਕਿਸਾਨਾਂ ਦੇ ਕਾਫੀ ਵੱਡੇ ਹਿੱਸੇ ਨੇ ਸਿੱਧੀ ਬਿਜਾਈ ਲਈ ਰਾਜੀ ਹੋ ਜਾਣਾ ਸੀ। ਦੂਜੇ ਨੰਬਰ ‘ਤੇ ਸਰਕਾਰ ਵੱਲੋਂ ਮੂੰਗੀ, ਬਾਸਮਤੀ ਤੇ ਮੱਕੀ ਦੀ ਸਰਕਾਰੀ ਖਰੀਦ ਦਾ ਸਿਰਫ ਐਲਾਨ ਕੀਤਾ ਗਿਆ ਹੈ ਪਰ ਕਾਨੂੰਨੀ ਗਰੰਟੀ ਨਹੀਂ ਦਿੱਤੀ ਗਈ, ਬਾਸਮਤੀ ਦਾ ਤਾਂ ਐਮ ਐੱਸ ਪੀ ਵੀ ਨਹੀਂ ਮਿਥਿਆ ਗਿਆ। ਤੀਜੇ ਨੰਬਰ ‘ਤੇ ਪਛੇਤੇ ਜੋਨ ਵਾਲੇ ਕਿਸਾਨਾਂ ਨੂੰ ਬਣਦਾ ਉਤਸਾਹੀ ਭੱਤਾ ਨਹੀਂ ਦਿੱਤਾ ਗਿਆ। ਜਦੋਂ ਕਿ ਪਛੇਤੇ ਝੋਨੇ ਦਾ ਝਾੜ ਵੀ ਘਟਦਾ ਹੈ; ਵੇਚਣ ਵੇਲੇ ਸਿੱਲ੍ਹ ਦੀ ਸਮੱਸਿਆ ਵੀ ਆਉਂਦੀ ਹੈ; ਕਣਕ ਬੀਜਣ ‘ਚ ਪਛੇਤ ਦਾ ਹਰਜਾ ਹੁੰਦਾ ਹੈ ਅਤੇ ਲੇਟ ਹੋਣ ਕਰਕੇ ਪਰਾਲੀ ਦੇ ਸੰਘਣੇ ਧੂੰਏਂ ਦੀ ਸਮੱਸਿਆ ਵੀ ਵਧ ਜਾਂਦੀ ਹੈ। ਮੀਟਿੰਗ ਵੱਲੋਂ ਸਰਬਸੰਮਤੀ ਨਾਲ ਮੰਗ ਕੀਤੀ ਗਈ ਕਿ ਝੋਨੇ ਦੀ ਥਾਂ ਸਾਰੀਆਂ ਦਾਲਾਂ, ਸਬਜੀਆਂ, ਬਾਸਮਤੀ, ਮੱਕੀ,ਤੇਲ-ਬੀਜ, ਫਲਾਂ ਅਤੇ ਹੋਰ ਘੱਟ ਪਾਣੀ ਦੀ ਖਪਤ ਵਾਲੀਆਂ ਫਸਲਾਂ ਦੇ ਲਾਭਕਾਰੀ ਮੁੱਲ ਸੀ-2+50% ਫਾਰਮੂਲੇ ਮੁਤਾਬਕ ਮਿਥ ਕੇ ਮੁਕੰਮਲ ਖ੍ਰੀਦ ਦੀ ਗਰੰਟੀ ਦਿੱਤੀ ਜਾਵੇ। ਸਾਰੇ ਬੁਲਾਰਿਆਂ ਨੇ ਜੋਰ ਦਿੱਤਾ ਕਿ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਮਿਲ ਬੈਠ ਕੇ ਸਮੱਸਿਆ ਦਾ ਤਸੱਲੀਬਖਸ ਹੱਲ ਕੱਢੇ।

ਭਗਵੰਤ ਮਾਨ ਵੱਲੋਂ ਅਧਿਕਾਰੀਆਂ ਨੂੰ ਚੰਡੀਗੜ੍ਹ ਤੋਂ ਸਿੱਧੀਆਂ ਅੰਤਰਰਾਸਟਰੀ ਉਡਾਨਾਂ ਲਈ ਕੇਂਦਰ ਨਾਲ ਤਾਲਮੇਲ ਦੇ ਨਿਰਦੇਸ

0

ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਨੂੰ ਖੁੱਲ੍ਹੀ ਮੰਡੀ ਬਣਾਉਣ ਵਾਸਤੇ ਫੌਰੀ ਤੌਰ ’ਤੇ ਕਾਰਗੋ ਉਡਾਨਾਂ ਸੁਰੂ ’ਤੇ ਜ਼ੋਰ ਪਾਇਆ
ਸਿਵਲ ਏਵੀਏਸ਼ਨ ਕੌਂਸਲ ਨੂੰ ਪੇਸੇਵਰ ਸਿਖਲਾਈ ਪ੍ਰਾਪਤ ਪਾਇਲਟਾਂ ਵਜੋਂ ਪੂਰੀ ਤਰ੍ਹਾਂ ਨਾਲ ਲੈਸ ਹੋਣ ਲਈ ਫਲਾਇੰਗ ਟ੍ਰੇਨਿਗ ਵਿੱਚ ਸੂਬੇ ਦੇ ਨੌਜਵਾਨਾਂ ਨੂੰ ਤਰਜੀਹ ਦੇਣ ਲਈ ਕਿਹਾ
ਸੁਖਜਿੰਦਰ ਮਾਨ
ਚੰਡੀਗੜ੍ਹ, 23 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਸਹਿਰੀ ਹਵਾਬਾਜੀ ਵਿਭਾਗ ਨੂੰ ਮੋਹਾਲੀ ਅੰਤਰਰਾਸਟਰੀ ਹਵਾਈ ਅੱਡੇ ਤੋਂ ਸਿੱਧੀਆਂ ਅੰਤਰਰਾਸਟਰੀ ਉਡਾਨਾਂ ਖਾਸ ਕਰਕੇ ਕੈਨੇਡਾ, ਅਮਰੀਕਾ ਅਤੇ ਯੂ.ਕੇ. ਲਈ ਸੁਰੂ ਕਰਨ ਵਾਸਤੇ ਕੇਂਦਰੀ ਸ਼ਹਿਰੀ ਹਵਾਬਾਜੀ ਮੰਤਰਾਲੇ ਅਤੇ ਏਅਰਪੋਰਟ ਅਥਾਰਟੀ ਆਫ ਇੰਡੀਆ (ਏ.ਏ.ਆਈ.) ਨਾਲ ਤੁਰੰਤ ਤਾਲਮੇਲ ਕਰਨ ਦੇ ਨਿਰਦੇਸ ਦਿੱਤੇ। ਜਿਕਰਯੋਗ ਹੈ ਕਿ ਇਸ ਸਮੇਂ ਮੋਹਾਲੀ ਅੰਤਰਰਾਸਟਰੀ ਹਵਾਈ ਅੱਡੇ ਤੋਂ ਦੁਬਈ ਅਤੇ ਸਾਰਜਾਹ ਲਈ ਸਿਰਫ ਦੋ ਅੰਤਰਰਾਸਟਰੀ ਉਡਾਨਾਂ ਹੀ ਚੱਲ ਰਹੀਆਂ ਹਨ।
ਅੱਜ ਸਵੇਰੇ ਇੱਥੇ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ ਸਹਿਰੀ ਹਵਾਬਾਜੀ ਵਿਭਾਗ ਦੇ ਕੰਮਕਾਜ ਦਾ ਜਾਇਜਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੈਨੇਡਾ, ਅਮਰੀਕਾ, ਯੂ.ਕੇ., ਨਿਊਜੀਲੈਂਡ ਅਤੇ ਆਸਟ੍ਰੇਲੀਆ ਸਮੇਤ ਵੱਖ-ਵੱਖ ਦੇਸਾਂ ਵਿੱਚ ਪੰਜਾਬੀ ਵਸੋਂ ਦਾ ਵੱਡਾ ਹਿੱਸਾ ਵੱਸਦਾ ਹੈ ਜਿਸ ਕਰਕੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਪੰਜਾਬ ਵਿੱਚ ਆਪਣੇ ਜੱਦੀ ਸਥਾਨਾਂ ਉਤੇ ਬਿਨਾਂ ਕਿਸੇ ਦਿੱਕਤ ਤੋਂ ਜਾਣ ਲਈ ਇਹ ਉਪਰਾਲਾ ਹੋਰ ਵੀ ਸੁਵਿਧਾਜਨਕ ਸਾਬਤ ਹੋਵੇਗਾ।
ਸੂਬੇ ਵਿੱਚ ਖੇਤੀ ਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਨੇ ਵਿਭਾਗ ਨੂੰ ਮੋਹਾਲੀ ਅੰਤਰਰਾਸਟਰੀ ਹਵਾਈ ਅੱਡੇ ਤੋਂ ਕਾਰਗੋ ਉਡਾਨਾਂ ਤੁਰੰਤ ਸੁਰੂ ਕਰਨ ਲਈ ਵੀ ਆਖਿਆ ਤਾਂ ਜੋ ਪੰਜਾਬ ਨੂੰ ਖੁੱਲ੍ਹੀ ਮੰਡੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਹਿਤੈਸ਼ੀ ਇਹ ਕਦਮ ਦੁਨੀਆ ਭਰ ਵਿੱਚ ਖੁਰਾਕੀ ਵਸਤਾਂ ਦੀ ਬਰਾਮਦ ਨੂੰ ਅਤਿ ਲੋੜੀਂਦਾ ਹੁਲਾਰਾ ਦੇਣ ਅਤੇ ਖਾਸ ਕਰਕੇ ਸੂਬੇ ਦੇ ਕਿਸਾਨਾਂ ਦੀ ਆਮਦਨ ਕਈ ਗੁਣਾ ਵਧਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।ਇਸੇ ਤਰ੍ਹਾਂ ਮੁੱਖ ਮੰਤਰੀ ਨੇ ਮੋਹਾਲੀ ਅੰਤਰਰਾਸਟਰੀ ਹਵਾਈ ਅੱਡੇ ਦਾ ਨਾਮ ਸਹੀਦ-ਏ-ਆਜਮ ਸਰਦਾਰ ਭਗਤ ਸਿੰਘ ਅੰਤਰਰਾਸਟਰੀ ਹਵਾਈ ਅੱਡਾ, ਮੋਹਾਲੀ ਰੱਖਣ ਵਾਸਤੇ ਵਿਆਪਕ ਰੂਪ ਵਿਚ ਸਹਿਮਤੀ ਬਣਾਉਣ ਲਈ ਵਿਭਾਗ ਨੂੰ ਤੁਰੰਤ ਹਰਿਆਣਾ ਸਹਿਰੀ ਹਵਾਬਾਜੀ ਵਿਭਾਗ ਨਾਲ ਮੀਟਿੰਗ ਕਰਨ ਲਈ ਕਿਹਾ।
ਸੂਬਾ ਭਰ ਵਿੱਚ ਸਨਅਤੀਕਰਨ ਨੂੰ ਅੱਗੇ ਵਧਾਉਣ ਲਈ ਸਹਿਰੀ ਹਵਾਬਾਜੀ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਹਲਵਾਰਾ ਵਿਖੇ ਅੰਤਰਰਾਸਟਰੀ ਸਿਵਲ ਇਨਕਲੇਵ ਨੂੰ ਛੇਤੀ ਤੋਂ ਛੇਤੀ ਚਾਲੂ ਕਰਨ ਲਈ ਆਖਿਆ ਜਿਸ ਨਾਲ ਸੂਬੇ ਦੇ ਉਦਯੋਗਿਕ ਧੁਰੇ-ਲੁਧਿਆਣਾ ਦੇ ਆਸ-ਪਾਸ ਵਪਾਰਕ ਅਤੇ ਉਦਯੋਗਿਕ ਗਤੀਵਿਧੀਆਂ ਸੁਰੂ ਹੋਣ ਨਾਲ ਇਸ ਨੂੰ ਵੱਡਾ ਹੁਲਾਰਾ ਮਿਲ ਸਕਦਾ ਹੈ।
ਪੰਜਾਬ ਰਾਜ ਸਹਿਰੀ ਹਵਾਬਾਜੀ ਕੌਂਸਲ (ਪੀ.ਐਸ.ਸੀ.ਏ.ਸੀ.) ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਦੀ ਲੋੜ ‘ਤੇ ਜੋਰ ਦਿੰਦੇ ਹੋਏ ਭਗਵੰਤ ਮਾਨ ਨੇ ਸਹਿਰੀ ਹਵਾਬਾਜੀ ਦੇ ਸਕੱਤਰ ਨੂੰ ਪੇਸੇਵਰ ਸਿਖਲਾਈ ਪ੍ਰਾਪਤ ਪਾਇਲਟਾਂ ਵਜੋਂ ਪੂਰੀ ਤਰ੍ਹਾਂ ਲੈਸ ਹੋਣ ਲਈ ਉਡਾਨਾਂ ਦੀ ਸਿਖਲਾਈ ਦੇਣ ਵਿਚ ਸੂਬੇ ਦੇ ਨੌਜਵਾਨਾਂ ਨੂੰ ਤਰਜੀਹ ਦੇਣ ਵਾਸਤੇ ਰੂਪ-ਰੇਖਾ ਤਿਆਰ ਕਰਨ ਲਈ ਵੀ ਕਿਹਾ। ਇਸ ਤਰ੍ਹਾਂ ਇਹ ਕੌਂਸਲ ਸਥਾਨਕ ਨੌਜਵਾਨਾਂ ਨੂੰ ਅੰਤਰਰਾਸਟਰੀ ਮਾਪਦੰਡਾਂ ਅਨੁਸਾਰ ਉਡਾਨ ਦੀ ਸਿਖਲਾਈ ਦੇਣ ਵਿੱਚ ਸਹਾਈ ਸਿੱਧ ਹੋਵੇਗੀ। ਭਗਵੰਤ ਮਾਨ ਨੇ ਕਿਹ ਕਿ ਇਸ ਤੋਂ ਪਹਿਲਾਂ ਨੌਜਵਾਨਾਂ ਨੂੰ ਫਲਾਇੰਗ ਟ੍ਰੇਨਿੰਗ ਲਈ ਦੇਸ਼ ਦੇ ਹੋਰ ਹਿੱਸਿਆਂ ਅਤੇ ਇੱਥੋਂ ਤੱਕ ਕਿ ਵਿਦੇਸ਼ਾਂ ਵਿਚ ਜਾਣਾ ਪੈਂਦਾ ਸੀ ਪਰ ਹੁਣ ਉਨ੍ਹਾਂ ਨੂੰ ਇਸ ਨਾਲ ਆਪਣੇ ਹੀ ਸੂਬੇ ਦੇ ਅੰਦਰ ਕਿਫਾਇਤੀ ਦਰਾਂ ‘ਤੇ ਇਹ ਸਿਖਲਾਈ ਮੁਹੱਈਆ ਕਰਵਾਈ ਜਾਵੇਗੀ।
ਮੁੱਖ ਮੰਤਰੀ ਨੇ ਵਿਭਾਗ ਨੂੰ ਸੀ.ਏ.ਟੀ.-2 ਨੂੰ ਅਗਾਂਹਵਧੂ ਸਿਸਟਮ ਕੇ.ਏ.ਟੀ.-3 ਵਿੱਚ ਅੱਪਗ੍ਰੇਡ ਕਰਨ ਲਈ ਆਪਣੇ ਯਤਨਾਂ ਨੂੰ ਤੇਜ ਕਰਨ ਲਈ ਕਿਹਾ ਹੈ ਤਾਂ ਜੋ ਖਾਸ ਕਰਕੇ ਸਰਦੀਆਂ ਵਿਚ ਸੰਘਣੀ ਧੁੰਦ ਦੌਰਾਨ ਦੂਰ ਤੱਕ ਦੇਖਣ ਦੀ ਸਮਰੱਥਾ ਘਟ ਜਾਣ ਕਰਕੇ ਉਡਾਨ ਦੇ ਸੰਚਾਲਨ ਦੀ ਸਹੂਲਤ ਦਿੱਤੀ ਜਾ ਸਕੇ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਏ.ਵੇਨੂੰ ਪ੍ਰਸਾਦ, ਸਕੱਤਰ ਸਹਿਰੀ ਹਵਾਬਾਜੀ ਐਮ.ਐਸ ਜੱਗੀ, ਡਾਇਰੈਕਟਰ ਸਹਿਰੀ ਹਵਾਬਾਜੀ ਸੁਮੀਤ ਜਾਰੰਗਲ ਅਤੇ ਸਲਾਹਕਾਰ ਸਹਿਰੀ ਹਵਾਬਾਜੀ ਕੈਪਟਨ ਅਭੈ ਚੰਦਰਾ ਹਾਜਰ ਸਨ।

ਕੁੜੀਆਂ ਦਾ ਵਿੱਦਿਆ ਹਾਸਲ ਕਰਨ ਲਈ ਅੱਗੇ ਆਉਣਾ ਨਵੀਂ ਜਾਗਿ੍ਰਤੀ ਦਾ ਸੂਚਕ: ਲਾਲ ਚੰਦ ਕਟਾਰੂਚੱਕ

0

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਵੱਲੋਂ ਗੁਰੂ ਨਾਨਕ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਵਿਖੇ ਆਡੀਟੋਰੀਅਮ ਉਸਾਰੀ ਲਈ ਹਰ ਸੰਭਵ ਮਦਦ ਦਾ ਭਰੋਸਾ
ਕਾਲਜ ਵਿੱਚ ਰੁੱਖ ਲਾ ਕੇ ਕੁਦਰਤ ਦਾ ਕੀਤਾ ਸ਼ੁਕਰਾਨਾ
ਪੰਜਾਬੀ ਖਬਰਸਾਰ ਬਿਊਰੋ
ਨਰੋਟ ਜੈਮਲ ਸਿੰਘ, 23 ਮਈ: ‘‘ਅਜੋਕੇ ਦੌਰ ਵਿੱਚ ਕੁੜੀਆਂ ਦੀ ਹਰ ਖੇਤਰ ਵਿੱਚ ਸ਼ਮੂਲੀਅਤ ਵਧ ਰਹੀ ਹੈ ਅਤੇ ਉਹ ਵੱਖੋ-ਵੱਖ ਖੇਤਰਾਂ ਵਿੱਚ ਨਿੱਤ ਦਿਨ ਨਵੇਂ ਮੀਲ ਪੱਥਰ ਸਥਾਪਿਤ ਕਰ ਰਹੀਆਂ ਹਨ।’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਨਰੋਟ ਜੈਮਲ ਸਿੰਘ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਅੱਜ ਇਕ ਸਮਾਗਮ ਦੌਰਾਨ ਪਹੁੰਚੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਆਪਣੇ ਸੰਬੋਧਨ ਦੌਰਾਨ ਕੀਤਾ।ਇਸ ਮੌਕੇ ਉਹਨਾਂ ਕਿਹਾ ਕਿ ਕਾਲਜ ਦੇ ਪ੍ਰਬੰਧਕ ਇਸ ਗੱਲ ਲਈ ਵਧਾਈ ਦੇ ਪਾਤਰ ਹਨ ਕਿ ਇਸ ਕਾਲਜ ਵਿਖੇ ਵਿੱਦਿਆ ਹਾਸਲ ਕਰ ਰਹੇ ਵਿਦਿਆਰਥੀਆਂ ਵਿੱਚੋਂ 70 ਫ਼ੀਸਦੀ ਕੁੜੀਆਂ ਹਨ ਜੋ ਕਿ ਸਮਾਜ ਵਿੱਚ ਆ ਰਹੀ ਨਵੀਂ ਜਾਗਿ੍ਰਤੀ ਦਾ ਪ੍ਰਤੀਕ ਹੈ।
ਇਸ ਮੌਕੇ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਕਾਲਜ ਨੂੰ ਜੋ ਵੀ ਮੁੱਦੇ ਦਰਪੇਸ਼ ਹਨ ਉਹਨਾਂ ਦਾ ਪਹਿਲ ਦੇ ਆਧਾਰ ਉੱਤੇ ਹੱਲ ਕੀਤਾ ਜਾਵੇਗਾ। ਉਹਨਾਂ ਇਹ ਵੀ ਭਰੋਸਾ ਦਿੱਤਾ ਕਿ ਕਾਲਜ ਵਿੱਚ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਕੋਈ ਔਕੜ ਪੇਸ਼ ਨਾ ਆਵੇ ਇਸ ਲਈ ਇਥੇ ਇਕ ਵੱਡਾ ਆਡੀਟੋਰੀਅਮ ਵੀ ਜਲਦ ਵੀ ਉਸਾਰਿਆ ਜਾਵੇਗਾ। ਉਹਨਾਂ ਇਹ ਵੀ ਵਚਨਬੱਧਤਾ ਦੁਹਰਾਈ ਕਿ ਕਾਲਜ ਦੇ ਗਰਾਊਂਡ ਨੂੰ ਪੱਧਰਾ ਕਰਕੇ ਖੇਡਾਂ ਦੇ ਕਾਬਿਲ ਬਣਾਇਆ ਜਾਵੇਗਾ ਤਾਂ ਜੋ ਨੌਜਵਾਨ ਮੁੰਡੇ ਅਤੇ ਕੁੜੀਆਂ ਇੱਥੇ ਆਪਣੀ ਖੇਡ ਪ੍ਰਤਿਭਾ ਨੂੰ ਹੋਰ ਨਿਖਾਰ ਕੇ ਖੇਡਾਂ ਦੇ ਖੇਤਰ ਵਿੱਚ ਸੂਬੇ ਅਤੇ ਦੇਸ਼ ਦਾ ਨਾਂ ਉੱਚਾ ਕਰ ਸਕਣ।
ਇਸ ਤੋਂ ਪਹਿਲਾਂ ਕਾਲਜ ਦੀ ਪਿ੍ਰੰਸੀਪਲ ਡਾ. ਅਰਪਨਾ ਨੇ ਸ੍ਰੀ ਲਾਲ ਚੰਦ ਕਟਾਰੂਚੱਕ ਦਾ ਸਵਾਗਤ ਕੀਤਾ ਅਤੇ ਅਧਿਆਪਕਾਂ ਨਾਲ ਉਹਨਾਂ ਦੀ ਜਾਣ-ਪਛਾਣ ਕਰਵਾਈ। ਉਹਨਾਂ ਇਸ ਮੌਕਾ ਕਾਲਜ ਵਿੱਚ ਪੜ੍ਹਾਏ ਜਾ ਰਹੇ ਕੋਰਸਾਂ ਬਾਰੇ ਮੰਤਰੀ ਨੂੰ ਜਾਣਕਾਰੀ ਦਿੰਦੇ ਹੋਏ ਇਹ ਵੀ ਦੱਸਿਆ ਕਿ ਨਵੇਂ ਸੈਸ਼ਨ ਵਿੱਚ ਕੁਝ ਹੋਰ ਨਵੇਂ ਕੋਰਸ ਕਾਲਜ ਵਿਖੇ ਸ਼ੁਰੂ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ।ਇਸ ਮੌਕੇ ਕਾਲਜ ਪਿ੍ਰੰਸੀਪਲ ਵੱਲੋਂ ਸ੍ਰੀ ਲਾਲ ਚੰਦ ਕਟਾਰੂਚੱਕ ਨੂੰ ਪੰਜਾਬੀ ਸੱਭਿਆਚਾਰ ਦੀ ਪ੍ਰਤੀਕ ਫੁਲਕਾਰੀ ਅਤੇ ਇਕ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਮੰਤਰੀ ਵੱਲੋਂ ਇਸ ਮੌਕੇ ਕਾਲਜ ਵਿੱਚ ਇਕ ਰੁੱਖ ਲਗਾ ਕੇ ਕੁਦਰਤ ਦਾ ਸ਼ੁਕਰਾਨਾ ਵੀ ਅਦਾ ਕੀਤਾ ਗਿਆ।ਮਹਿਮਾਨਾਂ ਦਾ ਧੰਨਵਾਦ ਪ੍ਰੋ. ਗੁਰਪ੍ਰੀਤ ਸਿੰਘ ਅਤੇ ਸਟੇਜ ਸੰਚਾਲਨ ਪ੍ਰੋ. ਸਰਬਜੀਤ ਸਿੰਘ ਨੇ ਕੀਤਾ।ਇਸ ਮੌਕੇ ਹਾਜ਼ਰ ਹੋਰਨਾਂ ਪਤਵੰਤਿਆਂ ਵਿੱਚ ਬਲਾਕ ਪ੍ਰਧਾਨ ਸ੍ਰੀ ਕੁਲਵੰਤ ਸਿੰਘ ਅਤੇ ਮਹਾਰਾਣਾ ਪ੍ਰਤਾਪ ਸਕੂਲ ਦੇ ਪਿ੍ਰੰਸੀਪਲ ਸ੍ਰੀ ਪਾਲ ਸਿੰਘ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਬਠਿੰਡਾ ਸਹਿਰੀ ਦੇ ਵਲੰਟੀਅਰਾਂ ਨਾਲ ਕੀਤੀ ਮੀਟਿੰਗ

0

ਸੁਖਜਿੰਦਰ ਮਾਨ
ਬਠਿੰਡਾ, 23 ਮਈ: ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਮਲੋਟ ਤੋਂ ਵਿਧਾਇਕਾ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਹਲਕਾ ਬਠਿੰਡਾ ਸਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਅਗਵਾਈ ਵਿੱਚ ਵਲੰਟੀਅਰਜ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਲੰਟੀਅਰਜ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਵਿੱਚ ਆਪ ਦੀ ਸਰਕਾਰ ਅਤੇ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਪੰਜਾਬ ਬਣਾਉਣ ਤੇ ਵਲੰਟੀਅਰਜ ਦਾ ਧੰਨਵਾਦ ਕੀਤਾ। ਉਹਨਾ ਨੇ ਕਿਹਾ ਕਿ ਹਰ ਵਲੰਟੀਅਰਜ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਦਿਨ ਰਾਤ ਮਿਹਨਤ ਕੀਤੀ ਹੈ ਜਿਸ ਕਰਕੇ ਪੰਜਾਬ ਵਿੱਚ ਆਪ ਦੀ ਸਰਕਾਰ ਬਣੀ ਹੈ।ਉਹਨਾ ਨੇ ਕਿਹਾ ਕਿ ਪਾਰਟੀ ਵੱਲੋਂ ਹਰ ਵਲੰਟੀਅਰਜ ਨੂੰ ਪੂਰਾ ਮਾਨ ਸਤਿਕਾਰ ਦਿੱਤਾ ਜਾਵੇਗਾ । ਉਹਨਾ ਨੇ ਸਰਕਾਰ ਦੀ ਗੱਲ ਕਰਦਿਆਂ ਕਿਹਾ ਸਰਦਾਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਬਹੁਤ ਸਾਰੀਆਂ ਲੋਕ ਭਲਾਈ ਸਕੀਮਾਂ ਦੀ ਸੁਰੂਆਤ ਕੀਤੀ ਜਾ ਰਹੀ ਇਹਨਾ ਲੋਕ ਭਲਾਈ ਸਕੀਮਾਂ ਨੂੰ ਹਰ ਵਿਅਕਤੀ ਤੱਕ ਪਹੁੰਚਾਉਣ ਲਈ ਵਲੰਟੀਅਰਜ ਨੂੰ ਹੋਰ ਜਿਆਦਾ ਮਿਹਨਤ ਕਰਨੀ ਪੈਣੀ ਹੈ। ਕਿਉਂਕਿ ਪਿਛਲੀਆਂ ਸਰਕਾਰਾਂ ਨੇ ਸਿਸਟਮ ਨੂੰ ਬਹੁਤ ਜਿਆਦਾ ਖਰਾਬ ਕੀਤਾ ਹੋਇਆ ਸੀ ਜਿਸ ਕਰਕੇ ਜਰੂਰਤਮੰਦ ਲੋਕਾਂ ਤੱਕ ਸਰਕਾਰ ਦੀਆਂ ਸਕੀਮਾਂ ਪਹੂੰਚ ਹੀ ਨਹੀਂ ਪਾਉਂਦੀਆਂ ਸਨ ਰਸਤੇ ਵਿੱਚ ਹੀ ਅਲੋਪ ਹੋ ਜਾਂਦੀਆਂ ਸਨ। ਉਹਨਾ ਨੇ ਵਲੰਟੀਅਰਜ ਤੋਂ ਉਹਨਾ ਨੂੰ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਉਹਨਾ ਨੂੰ ਆ ਰਹੀ ਹਰ ਮੁਸਕਿਲ ਦਾ ਹੱਲ ਕਰਨ ਦਾ ਵਾਅਦਾ ਵੀ ਕੀਤਾ।ਇਸ ਮੌਕੇ ਤੇ ਉਹਨਾਂ ਦੇ ਨਾਲ ਪੰਜਾਬ ਦੇ ਸਪੋਕਸਪਰਸਨ ਅਤੇ ਬਠਿੰਡਾ ਸਹਿਰੀ ਦੇ ਜਿਲ੍ਹਾ ਪ੍ਰਧਾਨ ਨੀਲ ਗਰਗ, ਲੋਕ ਸਭਾ ਇੰਚਾਰਜ ਰਕੇਸ ਪੁਰੀ, ਸੂਬਾ ਸਹਿ ਸਕੱਤਰ ਅਮਰਜੀਤ ਮਹਿਤਾ, ਬਠਿੰਡਾ ਦਿਹਾਤੀ ਦੇ ਜਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਸਿਵੀਆਂ, ਬਠਿੰਡਾ ਸਹਿਰੀ ਦੇ ਕਾਰਜਕਾਰੀ ਪ੍ਰਧਾਨ ਅੰਮਿ੍ਰਤ ਅਗਰਵਾਲ, ਜਿਲ੍ਹਾ ਜਨਰਲ ਸਕੱਤਰ ਬਲਵਿੰਦਰ ਬੱਲੋ, ਲੀਗਲ ਸੈੱਲ ਪੰਜਾਬ ਦੇ ਵਾਈਸ ਪ੍ਰੈਜੀਡੈਂਟ ਨਵਦੀਪ ਸਿੰਘ ਜੀਦਾ, ਸੂਬਾ ਮੀਤ ਪ੍ਰਧਾਨ ਮਹਿਲਾ ਵਿੰਗ ਬਲਜਿੰਦਰ ਕੌਰ, ਜਿਲ੍ਹਾ ਪ੍ਰਧਾਨ ਮਹਿਲਾ ਵਿੰਗ ਸਤਵੀਰ ਕੌਰ, ਜਿਲ੍ਹਾ ਕੈਸੀਅਰ ਐੱਮ ਐਲ ਜਿੰਦਲ, ਜਿਲ੍ਹਾ ਸੋਸਲ ਮੀਡੀਆ ਇੰਚਾਰਜ ਸੁਖਵੀਰ ਬਰਾੜ, ਜਿਲ੍ਹਾ ਪ੍ਰਧਾਨ ਯੂਥ ਵਿੰਗ ਅਮਰਦੀਪ ਰਾਜਨ, ਜਿਲ੍ਹਾ ਈਵੈਂਟ ਮੈਨੇਜਰ ਵਿਕਰਮ ਲਵਲੀ, ਜਿਲ੍ਹਾ ਪ੍ਰਧਾਨ ਬੀ ਸੀ ਵਿੰਗ ਮਨਦੀਪ ਕੌਰ, ਜਿਲ੍ਹਾ ਪ੍ਰਧਾਨ ਬੁੱਧੀਜੀਵੀ ਵਿੰਗ ਮਹਿੰਦਰ ਸਿੰਘ ਫੁੱਲੋ ਮਿੱਠੀ, ਐੱਸ ਸੀ ਵਿੰਗ ਦੇ ਜਿਲ੍ਹਾ ਜੋਆਇੰਟ ਸੈਕਟਰੀ ਸੁਰਿੰਦਰ ਬਿੱਟੂ, ਟ੍ਰੇਡ ਵਿੰਗ ਬਲਜਿੰਦਰ ਪਲਟਾ, ਵਿਓਪਾਰ ਵਿੰਗ ਤੋਂ ਵਿਨੋਦ ਕੁਮਾਰ, ਬਲਾਕ ਪ੍ਰਧਾਨ ਗੋਬਿੰਦਰ ਸਿੰਘ, ਯਾਦਵਿੰਦਰ ਸਰਮਾ, ਹਰਮੀਤ ਚਹਿਲ ਅਤੇ ਬਹੁਤ ਸਾਰੇ ਵਲੰਟੀਅਰਜ ਵੀ ਹਾਜਿਰ ਸਨ।

ਭਾਈ ਗੁਰਦੀਪ ਸਿੰਘ ਨੇ ਯੂਨਾਇਟਡ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ

ਸਰਬਸੰਮਤੀ ਨਾਲ ਬਹਾਦਰ ਸਿੰਘ ਰਾਹੋਂ ਨੂੰ ਚੁਣਿਆ ਪ੍ਰਧਾਨ, ਗੁਰਦੀਪ ਸਿੰਘ ਨੂੰ ਬਣਾਇਆ ਚੇਅਰਮੈਨ
ਪੰਜਾਬੀ ਖਬਰਸਾਰ ਬਿਊਰੋ
ਫਤਹਿਗੜ੍ਹ ਸਾਹਿਬ, 23 ਮਈ: ਸੋਮਵਾਰ ਨੂੰ ਯੂਨਾਈਟਿਡ ਅਕਾਲੀ ਦਲ ਦੀ ਕੋਰ ਕਮੇਟੀ ਅਤੇ ਸਮੂਹ ਅਹੁਦੇਦਾਰਾਂ ਦੀ ਹੋਈ ਮੀਟਿੰਗ ਵਿਚ ਪਾਰਟੀ ਦੇ ਸੰਵਿਧਾਨ ਮੁਤਾਬਿਕ 2 ਸਾਲ ਦੀ ਮਿਆਦ ਖਤਮ ਹੋਣ ਤੋਂ ਬਾਅਦ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਆਪਣਾ ਅਸਤੀਫਾ ਦਿੱਤਾ। ਇਸ ਦੌਰਾਨ ਸਰਬਸਮਤੀ ਨਾਲ ਭਾਈ ਬਹਾਦਰ ਸਿੰਘ ਰਾਹੋਂ ਨੂੰ ਪਾਰਟੀ ਦਾ ਨਵਾ ਪ੍ਰਧਾਨ ਚੁਣਿਆ ਗਿਆ ਜਦੋਂਕਿ ਗੁਰਦੀਪ ਸਿੰਘ ਨੂੰ ਚੇਅਰਮੈਨ ਬਣਾਇਆ ਗਿਆ। ਇਸ ਮੌਕੇ ਪਾਰਟੀ ਦੇ ਹੋਰਨਾਂ ਅਹੁਦੇਦਾਰਾਂ ਵਿਚ ਸਰਪ੍ਰਸਤ ਭਾਈ ਗੁਰਨਾਮ ਸਿੰਘ ਸਿੱਧੂ , ਸਕੱਤਰ ਜਨਰਲ ਭਾਈ ਜਤਿੰਦਰ ਸਿੰਘ ਈਸੜੂ , ਦਫਤਰ ਸਕੱਤਰ ਭਾਈ ਅਮਨਦੀਪ ਸਿੰਘ ਖਾਲਸਾ ਜਲੰਧਰ, ਸੀਨੀਅਰ ਮੀਤ ਪ੍ਰਧਾਨ ਬਾਬਾ ਚਮਕੌਰ ਸਿੰਘ, ਭਾਈ ਸਰਬਜੀਤ ਸਿੰਘ ਅਲਾਲ ਅਤੇ ਸੀਤਾ ਰਾਮ, ਜਨਰਲ ਸਕੱਤਰ ਭਾਈ ਜਸਵਿੰਦਰ ਸਿੰਘ ਘੋਲੀਆ, ਭਾਈ ਨਛੱਤਰ ਸਿੰਘ ਦਬੜੀਖਾਨਾ, ਭਾਈ ਅਸਰਾ ਸਿੰਘ ਹਮੀਦੀ ਤੇ ਭਾਈ ਸੁਖਜੀਤ ਸਿੰਘ ਡਾਲਾ ਨੂੰ ਬਣਾਇਆ ਗਿਆ। ਮੀਟਿੰਗ ਵਿੱਚ ਲਏ ਫੈਸਲੇ ਮੁਤਾਬਕ 4 ਜੂਨ ਨੂੰ ਬਰਗਾੜੀ ਤੇ ਜੂਨ 84 ਦੇ ਸਹੀਦਾਂ ਨੂੰ ਸਮਰਪਿਤ ਪੰਥਕ ਅਤੇ ਪੰਜਾਬ ਪੱਖੀ ਜਥੇਬੰਦੀਆਂ ਵੱਲੋਂ ਸ੍ਰੀ ਅੰਮਿ੍ਰਤਸਰ ਸਾਹਿਬ ਵਿਖੇ ਗੁਰੂ ਨਾਨਕ ਭਵਨ ਵਿਖੇ 11 ਵਜੇ ਕੀਤੀ ਜਾ ਰਹੀ ਕਨਵੈਨਸਨ ਵਿੱਚ ਪਾਰਟੀ ਵੱਲੋਂ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਸਾਰੇ ਅਹੁਦੇਦਾਰਾਂ ਦੀਆਂ ਜਿੰਮੇਵਾਰੀਆਂ ਲਾਈਆਂ ਗਈਆਂ। ਇਹ ਵੀ ਫੈਸਲਾ ਲਿਆ ਗਿਆ ਕਿ ਉਕਤ ਦਿਨ ਹੀ ਸਾਮ ਨੂੰ ਸਹੀਦਾਂ ਦੀ ਯਾਦ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਜੀ ਵਿਖੇ ਸਮਾਗਮ ਕੀਤਾ ਜਾਵੇਗਾ। ਮੀਟਿੰਗ ਵਿੱਚ ਜਥੇਦਾਰ ਗੁਰਬਖਸ ਸਿੰਘ ਜੀ ਦੀ ਸਹਾਦਤ ਅਤੇ ਬਾਪੂ ਸੂਰਤ ਸਿੰਘ ਜੀ ਦੇ ਸੰਘਰਸ ਨੂੰ ਯਾਦ ਕੀਤਾ ਗਿਆ। ਇਸਤੋਂ ਇਨਾਵਾ ਬੰਦੀ ਸਿੰਘਾਂ ਦੀਆਂ ਰਿਹਾਈਆਂ , ਬਰਗਾੜੀ ਬੇਅਦਬੀ ਕਾਂਡ ਅਤੇ ਬਹਿਬਲ ਗੋਲੀ ਕਾਂਡ ਦੇ ਦੋਸੀਆਂ ਦੀਆਂ ਸਜਾਵਾਂ, ਪਾਕਿਸਤਾਨ ਨਾਲ ਖੁੱਲ੍ਹਾ ਵਪਾਰਕ ਲਾਂਘੇ, ਕਰਤਾਰਪੁਰ ਸਾਹਿਬ ਦੀ ਜਮੀਨ ਭਾਰਤ ਵਿੱਚ ਲੈਣ ਅਤੇ ਹੋਰ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਵਿੱਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋਕਾਂ ਵੱਲੋਂ ਰੱਦ ਕੀਤੇ ਗਏ ਸੁਖਬੀਰ ਸਿੰਘ ਬਾਦਲ ਨੂੰ ਸਥਾਪਤ ਕੀਤੇ ਜਾਣ ਦੇ ਯਤਨਾਂ ਯਤਨਾਂ ਦੀ ਆਲੋਚਨਾ ਕਰਦਿਆਂ ਇਹਨਾਂ ਦੋਸੀਆਂ ਨੂੰ ਸਜਾਵਾਂ ਦਿਵਾਉਣ ਲਈ ਦਿ੍ਰੜਤਾ ਨਾਲ ਪਹਿਰਾ ਦੇਣ ਦਾ ਐਲਾਨ ਕੀਤਾ।ਇਸਦੇ ਨਾਲ ਹੀ ਬਾਬਾ ਬਲਜੀਤ ਸਿੰਘ ਦਾਦੂਵਾਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 9 ਮੈਂਬਰੀ ਕਮੇਟੀ ਵਿਚੋਂ ਸੁਖਬੀਰ ਸਿੰਘ ਬਾਦਲ ਨੂੰ ਕੱਢਣ ਦੀ ਮੰਗ ਦੀ ਸਲਾਘਾ ਕੀਤੀ। ਇਸ ਮੌਕੇ ਦਰਬਾਰ ਏ ਪੰਜਾਬ ਅਤੇ ਲੋਕ ਅਧਿਕਾਰ ਲਹਿਰ ਦੇ ਆਗੂ ਸਰਦਾਰ ਬਲਵਿੰਦਰ ਸਿੰਘ ਨੇ ਭਾਈ ਰਾਹੋਂ ਸਾਹਿਬ ਨੂੰ ਵਧਾਈ ਦਿੰਦੇ ਹੋਏ ਪਾਰਟੀ ਜੱਥੇਬੰਦਕ ਸਿਸਟਮ ਅਤੇ ਸੰਘਰਸ ਦੀ ਰੂਪ ਰੇਖਾ ਲਈ ਵੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਦਲ ਦੇ ਸਲਾਹਕਾਰ ਪਿ੍ਰੰਸੀਪਲ ਪਰਮਜੀਤ ਸਿੰਘ, ਨਛੱਤਰ ਸਿੰਘ ਦਬੜੀਖਾਨਾ, ਸੁਖਜੀਤ ਸਿੰਘ ਡਾਲਾ, ਬਾਬਾ ਚਮਕੌਰ ਸਿੰਘ ਭਾਈ ਰੂਪਾ , ਜਸਵਿੰਦਰ ਸਿੰਘ ਘੋਲੀਆ , ਭਾਈ ਅਮਨਦੀਪ ਸਿੰਘ ਜਲੰਧਰ, ਭਾਈ ਗੁਰਪ੍ਰੀਤ ਸਿੰਘ ਖਾਲਸਾ, ਸਰਬਜੀਤ ਸਿੰਘ ਅਲਾਲ , ਰਮਨਦੀਪ ਸਿੰਘ ਰਮੀਤਾ, ਬੀਬੀ ਬਲਜੀਤ ਕੌਰ ਅਤੇ ਦਲ ਦੇ ਹੋਰ ਸਾਰੇ ਅਹੁਦੇਦਾਰ ਤੇ ਵਰਕਰ ਸਾਹਿਬਾਨ ਹਾਜਰ ਸਨ।

ਬਾਬਾ ਫ਼ਰੀਦ ਕਾਲਜ ਨੇ ਅਲੂਮਨੀ ਇੰਟਰੈਕਸ਼ਨ ਸੈਸ਼ਨ ਕਰਵਾਇਆ

0

ਸੁਖਜਿੰਦਰ ਮਾਨ
ਬਠਿੰਡਾ, 23 ਮਈ: ਬਾਬਾ ਫ਼ਰੀਦ ਕਾਲਜ ਬਠਿੰਡਾ ਦੀ ਫੈਕਲਟੀ ਆਫ਼ ਕੰਪਿਊਟੇਸ਼ਨਲ ਸਾਇੰਸਜ਼ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਆਨਲਾਈਨ ਮੋਡ ਰਾਹੀਂ ਅਲੂਮਨੀ ਇੰਟਰੈਕਸ਼ਨ ਸੈਸ਼ਨ ਦਾ ਆਯੋਜਨ ਕੀਤਾ ਗਿਆ। ਇਹ ਸੈਸ਼ਨ ਬੀ.ਸੀ.ਏ. ਚੌਥਾ ਸਮੈਸਟਰ ਅਤੇ ਐਮ.ਸੀ.ਏ. ਦੂਜਾ ਸਮੈਸਟਰ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਮਾਰਗ ਦਰਸ਼ਨ ਪ੍ਰਦਾਨ ਕਰਨ ਲਈ ਆਯੋਜਿਤ ਕੀਤਾ ਗਿਆ ਸੀ ਤਾਂ ਜੋ ਮੌਜੂਦਾ ਵਿਦਿਆਰਥੀ ਆਈ.ਟੀ. ਖੇਤਰ ਨਾਲ ਸਬੰਧਿਤ ਉਦਯੋਗਾਂ ਦੀ ਮੰਗ ਬਾਰੇ ਆਪਣੇ ਸੀਨੀਅਰ ਨਾਲ ਆਪਸੀ ਤਾਲਮੇਲ ਬਣਾ ਸਕਣ। ਬੀ.ਸੀ.ਏ. ਚੌਥਾ ਸਮੈਸਟਰ ਦੀ ਵਿਦਿਆਰਥਣ ਅਲਕਾ ਰਾਣੀ ਦੁਆਰਾ ਮਹਿਮਾਨ ਅਲੂਮਨੀ ਵਿਦਿਆਰਥੀ ਦੇ ਨਿੱਘੇ ਸਵਾਗਤ ਨਾਲ ਇਸ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ। ਇਸ ਸੈਸ਼ਨ ਵਿੱਚ ਲਗਭਗ 60 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਪਣੇ ਭਵਿੱਖ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਲਾਭ ਉਠਾਇਆ। ਇਸ ਸੈਸ਼ਨ ਦਾ ਉਦੇਸ਼ ਵਿਦਿਆਰਥੀਆਂ ਨੂੰ ਉਨਾਂ ਦੀ ਸਿੱਖਣ ਦੀ ਰੁਚੀ ਵਧਾਉਣ ਅਤੇ ਹੁਨਰ ਵਿਕਾਸ ਲਈ ਗਿਆਨ ਪ੍ਰਦਾਨ ਕਰਨਾ ਸੀ ਜੋ ਉਨਾਂ ਦੀ ਕੈਰੀਅਰ ਦੀ ਯੋਜਨਾਬੰਦੀ ਵਿੱਚ ਸਹਾਇਤਾ ਕਰੇਗਾ ਅਤੇ ਉਨਾਂ ਦੇ ਅਕਾਦਮਿਕ ਅਤੇ ਪੇਸ਼ੇਵਰ ਕੈਰੀਅਰ ਵਿੱਚ ਮੌਕੇ ਹਾਸਲ ਕਰੇਗਾ। ਸੈਸ਼ਨ ਦੌਰਾਨ ਕਾਲਜ ਦੇ ਅਲੂਮਨੀ ਪੁਨੀਤ ਕਾਂਸਲ (ਸਾਫ਼ਟਵੇਅਰ ਇੰਜੀਨੀਅਰ, ਡੈਲੋਇਟ) ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਸ ਨੇ ਆਈ.ਟੀ. ਖੇਤਰ ਵਿੱਚ ਫਰੈਸ਼ਰਾਂ ਲਈ ਲੋੜੀਂਦੇ ਹੁਨਰ ਜਿਵੇਂ ਕਿ ਸੰਚਾਰ ਹੁਨਰ, ਯੋਗਤਾ ਦੇ ਹੁਨਰ, ਸਮੱਸਿਆ ਹੱਲ ਕਰਨ ਦੇ ਹੁਨਰ ਆਦਿ ਬਾਰੇ ਦੱਸਿਆ। ਉਸ ਨੇ ਚੋਣ ਪ੍ਰਕਿਰਿਆ ਦੇ ਵੱਖ-ਵੱਖ ਦੌਰਿਆਂ ਬਾਰੇ ਵੀ ਚਰਚਾ ਕੀਤੀ ਅਤੇ ਵੱਖ-ਵੱਖ ਵਿਚਾਰਾਂ ਦੀ ਵਿਆਖਿਆ ਕੀਤੀ ਕਿ ਵਿਦਿਆਰਥੀ ਇਹਨਾਂ ਦੌਰਿਆਂ ਲਈ ਕਿਵੇਂ ਤਿਆਰੀ ਕਰ ਸਕਦੇ ਹਨ। ਉਸ ਨੇ ਨੌਕਰੀ ਪ੍ਰਾਪਤ ਕਰਨ ਦਾ ਆਪਣਾ ਤਜਰਬਾ ਸਾਂਝਾ ਕੀਤਾ। ਉਸ ਨੇ ਵਿਦਿਆਰਥੀਆਂ ਨੂੰ ਪਲੇਸਮੈਂਟ ਸੈਸ਼ਨਾਂ ਦੌਰਾਨ ਚੰਗੀਆਂ ਕੰਪਨੀਆਂ ਵਿੱਚ ਸਥਾਨ ਹਾਸਲ ਕਰਨ ਲਈ ਜ਼ਰੂਰੀ ਹੁਨਰਾਂ ਬਾਰੇ ਪ੍ਰੇਰਿਤ ਕੀਤਾ। ਉਸ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਕੋਡਿੰਗ ਹੁਨਰ ਸਿਰਫ਼ ਚੰਗੀਆਂ ਕੰਪਨੀਆਂ ਵਿੱਚ ਪਲੇਸਮੈਂਟ ਪ੍ਰਾਪਤ ਕਰਨ ਲਈ ਜ਼ਰੂਰੀ ਨਹੀਂ ਹੁੰਦੇ। ਇਸ ਤੋਂ ਇਲਾਵਾ ਸੰਚਾਰ ਹੁਨਰ ਅਤੇ ਤਰਕਸ਼ੀਲ ਹੁਨਰ ਵੀ ਪਲੇਸਮੈਂਟ ਪ੍ਰਾਪਤ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਸ ਨੇ ਪਲੇਸਮੈਂਟ ਦੇ ਵੱਖ-ਵੱਖ ਗੇੜਾਂ ਬਾਰੇ ਦੱਸਿਆ। ਉਨਾਂ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਸਾਰੇ ਸਵਾਲਾਂ ਦੇ ਜਵਾਬ ਵੀ ਦਿੱਤੇ। ਅੰਤ ਵਿੱਚ, ਕੰਪਿਊਟਰ ਸਾਇੰਸ ਵਿਭਾਗ ਦੀ ਤਰਫ਼ੋਂ, ਸਹਾਇਕ ਪੋ੍ਰਫ਼ੈਸਰ ਸਤਿੰਦਰ ਕੌਰ (ਈਵੈਂਟ ਕੋਆਰਡੀਨੇਟਰ) ਨੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਨ ਲਈ ਅਲੂਮਨੀ ਪੁਨੀਤ ਕਾਂਸਲ ਦਾ ਧੰਨਵਾਦ ਕੀਤਾ ।

ਨਿਗਮ ਚੋਣਾਂ ਸਬੰਧੀ ਰਾਜ ਚੋਣ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

0

ਸੁਖਜਿੰਦਰ ਮਾਨ
ਚੰਡੀਗੜ੍ਹ, 23 ਮਈ :- ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਅੱਜ ਰਾਜ ਚੋਣ ਕਮਿਸ਼ਨਰ ਧਨਪਤ ਸਿੰਘ ਨੂੰ ਭਰੋਸਾ ਦਿੱਤਾ ਹੈ ਕਿ ਆਉਣ ਵਾਲੇ ਨਗਰ ਨਿਗਮ ਚੋਣ ਪਾਰਦਰਸ਼ੀ, ਨਿਰਪੱਖ, ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਵਿਚ ਪ੍ਰਸਾਸ਼ਨ ਪੂਰਾ ਸਹਿਯੋਗ ਕਰੇਗਾ। ਹਰਿਆਣਾ ਰਾਜ ਚੋਣ ਕਮਿਸ਼ਨਰ ਅੱਜ ਹਰਿਆਣਾ ਦੇ ਮੁੱਖ ਸਕੱਤਰ ਦੇ ਨਾਲ ਸੰਯੁਕਤ ਰੂਪ ਨਾਲ ਰਾਜ ਵਿਚ ਨਗਰ ਨਿਗਮ ਦੇ ਆਮ ਚੋਣ ਦੀ ਤਿਆਰੀ ਦੇ ਸਬੰਧ ਵਿਚ ਇਕ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਸ੍ਰੀ ਧਨਪਤ ਸਿੰਘ ਨੇ ਮੀਟਿੰਗ ਵਿਚ ਜਾਣੁੰ ਕਰਵਾਇਆ ਕਿ ਰਾਜ ਚੋਣ ਕਮਿਸ਼ਨ ਨੇ ਰਾਜ ਦੀ 46 ਨਗਰ ਨਿਗਮਾਂ ਜਿਨ੍ਹਾਂ ਵਿਚ 28 ਨਗਰਪਾਲਿਕਾ ਅਤੇ 18 ਨਗਰ ਪਰਿਸ਼ਦ ਸ਼ਾਮਿਲ ਹਨ, ਦੇ ਚੋਣ ਕਰਾਉਣ ਦਾ ਫੈਸਲਾ ਕੀਤਾ ਹੈ।
ਰਾਜ ਚੋਣ ਕਮਿਸ਼ਨਰ ਨੇ ਦਸਿਆ ਕਿ ਇੰਨ੍ਹਾਂ ਨਗਰ ਪਾਲਿਕਾਵਾਂ ਅਤੇ ਨਗਰ ਪਰਿਸ਼ਦਾਂ ਦੇ ਚੋਣਾਂ ਵਿਚ ਕੁੱਲ 888 ਵਾਰਡ ਹੋਣਗੇ। ਇੰਨ੍ਹਾਂ ਵਾਰਡਾਂ ਵਿਚ 107 ਸੀਟਾਂ ਅਨੁਸੂਚਿਤ ਜਾਤੀ ਦੇ ਲਈ, 73 ਸੀਟਾਂ ਅਨੁਸੂਚਿਤ ਜਾਤੀ ਦੀ ਮਹਿਲਾਵਾਂ ਲਈ ਅਤੇ 239 ਸੀਟਾਂ ਮਹਿਲਾਵਾਂ ਲਈ ਰਾਖਵਾਂ ਹਨ। ਇਸ ਤੋਂ ਇਲਾਵਾ, 469 ਸੀਟਾਂ ਰਾਖਵਾਂ ਹਨ। ਸ੍ਰੀ ਸਿੰਘ ਨੇ ਦਸਿਆ ਕਿ ਨਗਰ ਪਰਿਸ਼ਦਾਂ ਅਤੇ ਨਗਰ ਪਾਲਿਕਾਵਾਂ ਦੇ ਚੋਣ ਉਨ੍ਹਾਂ ਦੇ 5 ਸਾਲ ਦੇ ਕਾਰਜਕਾਲ ਦੇ ਪੂਰਾ ਹੋਣ ਬਾਅਦ 2021 ਵਿਚ ਹੋਣ ਸਨ ਜੋ ਕਿ ਕੋਵਿਡ-19 ਮਹਾਮਾਰੀ ਅਤੇ ਬਾਅਦ ਵਿਚ ਹਾਈ ਕੋਰਟ ਵਿਚ ਸਿਵਲ ਰਿੱਟ ਪਟੀਸ਼ਨ ਦੇ ਕਾਰਨ ਸਮੇਂ ‘ਤੇ ਪ੍ਰਬੰਧਿਤ ਨਹੀਂ ਹੋਣ ਸਕੇ। ਸਾਰੀ ਮੰਜੂਰੀਆਂ ਦੇ ਬਾਅਦ ਹੁਣ ਇਹ ਚੋਣ ਜੂਨ ਮਹੀਨੇ ਵਿਚ ਹੋਣੇ ਨਿਰਧਾਰਿਤ ਹੋਏ ਹਨ।
ਮੀਟਿੰਗ ਦੌਰਾਨ ਆਦਰਸ਼ ਚੋਣ ਜਾਬਤਾ ਨੂੰ ਲਾਗੂ ਕਰਨ, ਕਾਨੂੰਨ ਵਿਵਸਥਾ, ਬਿਜਲੀ ਸਪਲਾਈ, ਜਲ ਸਪਲਾਈ ਅਤੇ ਸਵੱਛਤਾ, ਸਿਹਤ ਸੇਵਾਵਾਂ ਅਤੇ ਆਬਕਾਰੀ ਅਤੇ ਕਰਾਧਾਨ ਤੇ ਹੋਰ ਮਾਮਲਿਆਂ ‘ਤੇ ਵਿਆਪਕ ਚਰਚਾ ਹੋਈ। ਮੀਟਿੰਗ ਵਿਚ ਗ੍ਰਹਿ ਅਤੇ ਸਿਹਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਜੀਵ ਅਰੋੜਾ, ਸਕੂਲ ਸਿਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਮਹਾਵੀਰ ਸਿੰਘ, ਲੋਕ ਸਿਹਤ ਇੰਜੀਨੀਅਰਿੰਗ ਵਿਭਗ ਦੇ ਮੁੱਖ ਸਕੱਤਰ ਅਪੂਰਵ ਕੁਮਾਰ ਸਿੰਘ, ਸ਼ਹਿਰੀ ਸਥਾਨਕ ਵਿਭਾਗ ਵਿਚ ਪ੍ਰਧਾਨ ਸਕੱਤਰ ਅਰੁਣ ਕੁਮਾਰ ਗੁਪਤਾ ਅਤੇ ਪੁਲਿਸ ਮਹਾਨਿਦੇਸ਼ਕ ਪੀਕੇ ਅਗਰਵਾਲ ਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਰਹੇ।

ਮਲੂਕਾ ਵੱਲੋਂ ਡੀਜ਼ਲ ਤੇ ਪੈਟਰੋਲ ’ਤੇ ਟੈਕਸ ਘਟਾਉਣ ਦੇ ਕੇਂਦਰ ਦੇ ਫੈਸਲੇ ਦਾ ਸਵਾਗਤ

0

ਸੂਬਾ ਸਰਕਾਰ ਵੀ ਦੇਵੇ ਰਾਹਤ : ਸਿਕੰਦਰ ਸਿੰਘ ਮਲੂਕਾ
ਸੁਖਜਿੰਦਰ ਮਾਨ
ਬਠਿੰਡਾ, 23 ਮਈ: ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਵਜ਼ੀਰ ਸਿਕੰਦਰ ਸਿੰਘ ਮਲੂਕਾ ਨੇ ਕੇਂਦਰ ਸਰਕਾਰ ਵੱਲੋਂ ਡੀਜ਼ਲ ਅਤੇ ਪੈਟਰੋਲ ’ਤੇ ਵਸੂਲੇ ਜਾਣ ਵਾਲੇ ਟੈਕਸ ਵਿਚ ਰਾਹਤ ਦੇਣ ਦੇ ਫੈਸਲੇ ਦਾ ਸੁਆਗਤ ਕਰਦਿਆਂ ਪੰਜਾਬ ਸਰਕਾਰ ਨੂੰ ਇਹ ਰਾਹਤ ਦੇਣ ਦੀ ਮੰਗ ਕੀਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿਚ ਸ: ਮਲੂਕਾ ਨੇ ਕਿਹਾ ਕਿ 2019 ਤੋਂ ਬਾਅਦ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਵਿੱਚ ਤਕਰੀਬਨ 45 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਨਾਲ ਦੇਸ਼ ਦਾ ਹਰ ਨਾਗਰਿਕ ਸਿੱਧੇ ਅਤੇ ਅਸਿੱਧੇ ਤੌਰ ’ਤੇ ਪ੍ਰਭਾਵਤ ਹੁੰਦਾ ਹੈ ਅਤੇ ਕਿਸਾਨਾਂ ’ਤੇ ਵੀ ਇਸ ਦਾ ਸਿੱਧਾ ਅਸਰ ਹੁੰਦਾ ਹੈ । ਪਿਛਲੇ ਦਿਨੀਂ ਸੂਬੇ ਵਿੱਚ ਬਿਜਲੀ ਦੇ ਲੱਗ ਰਹੇ ਲੰਬੇ ਲੰਬੇ ਕੱਟਾਂ ਕਾਰਨ ਕਿਸਾਨਾਂ ਨੂੰ ਮਜਬੂਰੀ ਵਿੱਚ ਡੀਜ਼ਲ ਤੇ ਨਿਰਭਰ ਹੋਣਾ ਪਿਆ ਹੈ। । ਇਸ ਮੌਕੇ ਉਨ੍ਹਾਂ ਦੇ ਨਾਲ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ, ਹਰਿੰਦਰ ਸਿੰਘ ਹਿੰਦਾ ਮਹਿਰਾਜ, ਗਗਨਦੀਪ ਸਿੰਘ ਗਰੇਵਾਲ, ਸੱਤਪਾਲ ਗਰਗ ਰਾਮਪੁਰਾ, ਸੁਰਿੰਦਰ ਜੌੜਾ, ਹੈਪੀ ਬਾਂਸਲ, ਰਾਕੇਸ਼ ਗੋਇਲ ਭਗਤਾ, ਨਰੇਸ਼ ਕੁਮਾਰ ਸੀ ਏ, ਡਾ ਜਸਪਾਲ ਸਿੰਘ ਦਿਆਲਪੁਰਾ, ਗੁਰਮੀਤ ਸਿੰਘ ਪੱਪੀ ਸਲਾਵਤਪੁਰਾ , ਕੌਂਸਲਰ ਮੋਹਨ ਭਗਤਾ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਰਤਨ ਸ਼ਰਮਾ ਮਲੂਕਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

ਆਵਾਰਾ ਪਸ਼ੂ ਦੀ ਚਪੇਟ ‘ਚ ਆਉਣ ਕਾਰਨ ਬਠਿੰਡਾ ਵਿੱਚ ਨੌਜਵਾਨ ਦੀ ਹੋਈ ਮੌਤ  

0
ਸੁਖਜਿੰਦਰ ਮਾਨ
ਬਠਿੰਡਾ,22 ਮਈ: ਨਗਰ ਨਿਗਮ ਵੱਲੋਂ ਹਰ ਸਾਲ ਕਾਓ ਸੈੱਸ ਦੇ ਨਾਂ ‘ਤੇ ਸ਼ਹਿਰੀਆਂ ਕੋਲੋਂ ਕਰੋਡ਼ਾਂ ਰੁਪਏ ਟੈਕਸ ਦੇ ਰੂਪ ਵਿਚ ਇਕੱਠੇ ਕਰਨ ਦੇ ਬਾਵਜੂਦ ਸਹਿਰ ‘ਚ ਆਏ ਦਿਨ ਆਵਾਰਾ ਪਸ਼ੂਆਂ ਕਾਰਨ ਵਿਅਕਤੀ ਮੌਤ ਦੇ ਮੂੰਹ ਵਿਚ ਜਾ ਰਹੇ ਹਨ। ਬੀਤੀ ਰਾਤ ਅਜਿਹੇ ਹੀ ਇੱਕ ਵਾਪਰੇ ਹਾਦਸੇ ਵਿਚ ਸਥਾਨਕ ਸ਼ਹਿਰ ਦੇ ਵਾਸੀ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਸੁਖਦੀਪ ਸਿੰਘ ਸਿੱਧੂ ਪੁੱਤਰ ਹਰਪਾਲ ਸਿੰਘ ਵਾਸੀ ਹਜ਼ੂਰਾ ਕਪੂਰਾ ਕਲੋਨੀ ਦੇ ਤੌਰ ‘ਤੇ ਹੋਈ ਹੈ, ਜਿਹੜਾ ਰੋਜ਼ ਦੀ ਤਰ੍ਹਾਂ ਸ਼ਹਿਰ ਵਿਚ ਸਥਿਤ ਇਕ ਪ੍ਰਾਈਵੇਟ ਹਸਪਤਾਲ ਵਿੱਚ ਨੌਕਰੀ ਕਰਨ ਤੋਂ ਬਾਅਦ ਦੇਰ ਸ਼ਾਮ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਘਰ ਨੂੰ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਇਕ ਸਾਨ੍ਹ ਉਸਦੇ ਮੋਟਰਸਾਈਕਲ ਸਾਹਮਣੇ ਆ ਗਿਆ ਅਤੇ ਜਿਸ ਨਾਲ ਉਸ ਦੀ ਟੱਕਰ ਹੋ ਗਈ।   ਇਹ ਹਾਦਸਾ ਬਰਨਾਲਾ ਬਾਈਪਾਸ ‘ਤੇ ਸਥਿਤ ਸਟੈਲਾ ਹੋਟਲ ਦੇ ਕੋਲ ਵਾਪਰਿਆ । ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਮੈਂਬਰ ਮੌਕੇ ‘ਤੇ ਪੁੱਜੇ ਅਤੇ ਜ਼ਖ਼ਮੀ ਨੌਜਵਾਨ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਪ੍ਰੰਤੂ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪਤਾ ਲੱਗਿਆ ਹੈ ਕਿ ਮ੍ਰਿਤਕ ਸੁਖਦੀਪ ਸਿੰਘ ਸਿੱਧੂ ਦਾ ਕਰੀਬ ਡੇਢ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਸਦੇ ਇੱਕ ਛੇ ਮਹੀਨਿਆਂ ਦੀ ਬੱਚੀ ਵੀ ਹੈ। ਇਸ ਘਟਨਾ ਤੋਂ ਬਾਅਦ ਸ਼ਹਿਰ ਵਾਸੀਆਂ ਵਿੱਚ ਸੋਗ ਅਤੇ ਰੋਸ ਵੀ ਦੇਖਣ ਨੂੰ ਮਿਲ ਰਿਹਾ ਹੈ। ਸ਼ਹਿਰ ਵਾਸੀਆਂ ਵੱਲੋਂ ਸੋਸ਼ਲ ਮੀਡੀਆ ‘ਤੇ ਇਸ ਘਟਨਾ ਨੂੰ ਸਾਂਝਾ ਕਰਦਿਆਂ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਗੁੱਸਾ ਕੱਢਿਆ ਜਾ ਰਿਹਾ ਹੈ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਅਵਾਰਾ ਪਸ਼ੂਆਂ ਦੇ ਕਾਰਨ ਇਕੱਲੇ ਬਠਿੰਡਾ ਸ਼ਹਿਰ ਵਿੱਚ ਹੀ ਦਰਜਨਾਂ ਮੌਤਾਂ ਹੋ ਚੁੱਕੀਆਂ ਹਨ ਪ੍ਰੰਤੂ ਨਗਰ ਨਿਗਮ ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹਾਲੇ ਤੱਕ ਹੱਲ ਨਹੀਂ ਕਰ ਪਾਇਆ ਹੈ।

ਸੰਗਰੂਰ ਵਿੱਚ ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਦੌਰਾਨ 15,000 ਤੋਂ ਵੱਧ ਸਾਈਕਲ ਸਵਾਰਾਂ ਦੀ ਕੀਤੀ ਅਗਵਾਈ 

0
ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵੱਡੀ ਕਾਰਜ ਯੋਜਨਾ ਦਾ ਐਲਾਨ 
ਸੁਖਜਿੰਦਰ ਮਾਨ
 ਸੰਗਰੂਰ, 22 ਮਈ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ 15,000 ਤੋਂ ਵੱਧ ਸਾਈਕਲ ਸਵਾਰਾਂ ਦੀ ਅਗਵਾਈ ਕਰਦਿਆਂ ਸਥਾਨਕ ਜੀਜੀਐਸ ਸਕੂਲ ਦੇ ਗਰਾਊਂਡ ਤੋਂ ਇੱਕ ਵਿਸ਼ਾਲ ਨਸ਼ਾ ਵਿਰੋਧੀ ਜਾਗਰੂਕਤਾ ਸਾਈਕਲ ਰੈਲੀ ਕੀਤੀ।
 ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਕ੍ਰਾਂਤੀਕਾਰੀਆਂ ਦੀ ਧਰਤੀ ਹੈ ਅਤੇ ਅੱਜ ਇੱਕ ਵਾਰ ਫਿਰ ਸੰਗਰੂਰ ਦੇ ਲੋਕ ਇੱਕ ਨੇਕ ਕੰਮ ਲਈ ਇਕੱਠੇ ਹੋਏ ਹਨ।  ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਉਦੇਸ਼ ਨਸ਼ਿਆਂ ਵਿਰੁੱਧ ਵਿਆਪਕ ਪੱਧਰ ‘ਤੇ ਜਾਗਰੂਕਤਾ ਪੈਦਾ ਕਰਨਾ ਅਤੇ ਅਣਜਾਣੇ ਵਿੱਚ ਨਸ਼ਿਆਂ ਦਾ ਸ਼ਿਕਾਰ ਹੋ ਚੁੱਕੇ ਨੌਜਵਾਨਾਂ ਨੂੰ ਇਸ ਖਤਰੇ ਤੋਂ ਦੂਰ ਕਰਨਾ ਹੈ।  ‘ਵਿਹਲਾ ਦਿਮਾਗ ਸ਼ੈਤਾਨ ਦਾ ਘਰ’ ਦਾ ਹਵਾਲਾ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਰੁਜ਼ਗਾਰ ਦੇ ਵਧੇਰੇ ਮੌਕੇ ਹੋਣ ਨਾਲ ਸਮਾਜ ਵਿੱਚ ਨਸ਼ਿਆਂ ਲਈ ਕੋਈ ਥਾਂ ਨਹੀਂ ਬਚੇਗੀ।
ਮੁੱਖ ਮੰਤਰੀ ਨੇ ਕਿਹਾ “ਸਾਡੀ ਸਮਾਜਿਕ ਸਾਂਝ ਇੰਨੀ ਮਜ਼ਬੂਤ ​​ਹੈ ਕਿ ਪੰਜਾਬ ਦੀ ਧਰਤੀ ‘ਤੇ ਕੋਈ ਵੀ ਬੀਜ ਉਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਿਸੇ ਵੀ ਕੀਮਤ ‘ਤੇ ਨਹੀਂ ਫੁੱਟੇਗਾ।  ਜੇਕਰ ਸਾਡੀ ਸਿਹਤ ਅਤੇ ਦਿਮਾਗ ਫਿੱਟ ਰਹੇਗਾ ਤਾਂ ਅਸੀਂ ਮਿਲ ਕੇ ਸੂਬੇ ਨੂੰ ਉੱਚ ਵਿਕਾਸ ਦੇ ਰਾਹ ‘ਤੇ ਲਿਆਵਾਂਗੇ।”
 ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਜਾਗਰੂਕ ਪਹਿਲਕਦਮੀਆਂ ਨੂੰ ਵੱਡੇ ਪੱਧਰ ‘ਤੇ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਜਾਗਰੂਕਤਾ ਪੈਦਾ ਕੀਤੀ ਜਾ ਸਕੇ।  ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕਈ ਯੋਜਨਾਵਾਂ ‘ਤੇ ਕੰਮ ਕਰ ਰਹੀ ਹੈ ਅਤੇ ਨਸ਼ਾ ਪੀੜਤ ਮਰੀਜ਼ਾਂ ਦੇ ਬਿਹਤਰ ਇਲਾਜ ਲਈ ਹੋਰ ਮੁੜ ਵਸੇਬਾ ਕੇਂਦਰ ਅਤੇ ਕਲੀਨਿਕ ਖੋਲ੍ਹੇ ਜਾਣਗੇ।
 ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਉਪਲੱਬਧ ਕਰਾਉਣ ‘ਤੇ ਵੀ ਜ਼ੋਰ ਦਿੱਤਾ ਜਾਵੇਗਾ ਜਿਸ ਨਾਲ ਉਨ੍ਹਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਣ ਵਿੱਚ ਮਦਦ ਮਿਲੇਗੀ।  ਪਾਣੀ ਦੇ ਡਿੱਗ ਰਹੇ ਪੱਧਰ ‘ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਕੀਮਤੀ ਕੁਦਰਤੀ ਸਰੋਤ ਪਾਣੀ ਅਤੇ ਹਵਾ ਦੋਵੇਂ ਹੀ ਪ੍ਰਦੂਸ਼ਿਤ ਹੋ ਚੁੱਕੇ ਹਨ।  ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਲਈ ਪ੍ਰੇਰਿਤ ਕਰਨ ਲਈ ਜਾਗਰੂਕਤਾ ਮੁਹਿੰਮ ਸ਼ੁਰੂ ਕਰੇਗੀ।  ਮੁੱਖ ਮੰਤਰੀ ਨੇ ਕਿਹਾ ਕਿ ਹੁਣ ਭਾਰਤ ਸਰਕਾਰ ਨੇ ਹਾੜੀ ਦੇ ਸੀਜ਼ਨ 2021-22 ਲਈ ਪੰਜਾਬ ਸਰਕਾਰ ਤੋਂ ਮੂੰਗੀ ਦੀ ਫਸਲ ਦੀ ਖਰੀਦ ਲਈ ਮੁੱਲ ਸਮਰਥਨ ਸਕੀਮ ਲਾਗੂ ਕਰਨ ਲਈ ਵੀ ਸਹਿਮਤੀ ਦਿੱਤੀ ਹੈ।
 ਇਸ ਦੌਰਾਨ ਐਸਐਸਪੀ ਸੰਗਰੂਰ ਮਨਦੀਪ ਸਿੰਘ ਸਿੱਧੂ ਨੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਪ੍ਰੇਰਿਤ ਕਰਨ ਲਈ ਇਸ ਉਪਰਾਲੇ ਦੀ ਅਗਵਾਈ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ।ਰੈਲੀ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬੀ ਲੋਕ ਗਾਇਕ ਹਰਜੀਤ ਹਰਮਨ ਨੇ ਦਰਸ਼ਕਾਂ ਦਾ ਮਨ ਮੋਹ ਲਿਆ।
 ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਆਈਜੀ ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ, ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ, ਮੁੱਖ ਮੰਤਰੀ ਦੀ ਭੈਣ ਮਨਪ੍ਰੀਤ ਕੌਰ, ਅਰਜੁਨਾ ਐਵਾਰਡੀ ਪਲਵਿੰਦਰ ਸਿੰਘ ਚੀਮਾ ਅਤੇ ਰਾਜਪਾਲ ਸਿੰਘ, ਰਾਸ਼ਟਰਮੰਡਲ ਖੇਡਾਂ ਦੇ ਮੈਡਲ ਜੇਤੂ ਐਸਪੀ ਹਰਵੰਤ ਕੌਰ, ਪਦਮ ਸ੍ਰੀ ਸੁਨੀਤਾ ਰਾਣੀ, ਡੀਐਸਪੀ ਪ੍ਰਿਥਵੀ ਸਿੰਘ ਚਹਿਲ, ਸੁਖਵੀਰ ਸਿੰਘ ਸਮੇਤ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।

Our Visitor

1901518