Wednesday, May 13, 2026
Home Blog Page 2495

ਪੰਜਾਬੀ ਭਾਸਾ ਦਾ ਪ੍ਰਚਾਰ-ਪ੍ਰਸਾਰ ਲਈ ਭਾਸਾ ਵਿਭਾਗ ਗਤੀਵਿਧੀਆਂ ਚਲਾਏਗਾ: ਮੀਤ ਹੇਅਰ

0

ਅਜੋਕੀ ਪੀੜ੍ਹੀ ਨੂੰ ਵਡਮੁੱਲੇ ਵਿਰਸੇ ਨਾਲ ਜੋੜਨਾ ਭਾਸਾ ਵਿਭਾਗ ਦੀ ਪ੍ਰਮੁੱਖ ਤਰਜੀਹ
ਉਚੇਰੀ ਸਿੱਖਿਆ ਤੇ ਭਾਸਾਵਾਂ ਬਾਰੇ ਮੰਤਰੀ ਵੱਲੋਂ ਭਾਸਾ ਵਿਭਾਗ ਦੇ ਮੁੱਖ ਦਫਤਰ ਦਾ ਦੌਰਾ
ਸੁਖਜਿੰਦਰ ਮਾਨ
ਪਟਿਆਲਾ, 20 ਮਈ: ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਸਾ ਵਿਭਾਗ ਪੰਜਾਬ ਦੇ ਪਟਿਆਲਾ ਸਥਿਤ ਮੁੱਖ ਦਫਤਰ ਦਾ ਦੌਰਾ ਕਰਦਿਆਂ ਵਿਭਾਗ ਦੀਆਂ ਸਰਗਰਮੀਆਂ, ਯੋਜਨਾਵਾਂ ਤੇ ਪੰਜਾਬੀ ਭਾਸਾ ਦੇ ਪ੍ਰਚਾਰ/ਪ੍ਰਸਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜਾ ਲਿਆ। ਸ੍ਰੀ ਮੀਤ ਹੇਅਰ ਨੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ‘ਚ ਹੋਰ ਸੁਧਾਰ ਕਰਨ ਦੀਆਂ ਸੰਭਾਵਨਾਵਾਂ ਤਲਾਸਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ ਦਿੱਤਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਪੰਜਾਬੀ ਭਾਸਾ ਦੇ ਪ੍ਰਚਾਰ/ਪ੍ਰਸਾਰ ਲਈ ਪਹਿਲ ਦੇ ਅਧਾਰ ‘ਤੇ ਨਿੱਗਰ ਗਤੀਵਿਧੀਆਂ ਚਲਾਈਆਂ ਜਾਣ। ਉਨ੍ਹਾਂ ਵਿਸਵਾਸ ਦਿਵਾਇਆ ਕਿ ਸਰਕਾਰ ਵੱਲੋਂ ਜਲਦ ਤੋਂ ਜਲਦ ਬਕਾਇਆ ਰਹਿੰਦੇ ਪੁਰਸਕਾਰ ਪ੍ਰਦਾਨ ਕੀਤੇ ਜਾਣਗੇ।
ਉਚੇਰੀ ਸਿੱਖਿਆ ਤੇ ਭਾਸਾਵਾਂ ਬਾਰੇ ਮੰਤਰੀ ਨੇ ਕਿਹਾ ਕਿ ਭਾਸਾ ਵਿਭਾਗ ਕੋਲ ਸਾਹਿਤ ਦਾ ਵੱਡਮੁੱਲਾ ਖਜਾਨਾ ਮੌਜੂਦ ਹੈ ਜਿਸ ਨੂੰ ਵੱਧ ਤੋਂ ਵੱਧ ਪਾਠਕਾਂ ਤੱਕ ਪਹੁੰਚਾਉਣਾ ਵਿਭਾਗ ਦਾ ਪਹਿਲਾ ਟੀਚਾ ਹੋਣਾ ਚਾਹੀਦਾ ਹੈ ਤਾਂ ਜੋ ਪੰਜਾਬੀ ਭਾਸਾ ਦੇ ਪ੍ਰਚਾਰ/ਪ੍ਰਸਾਰ ਦੇ ਨਾਲ ਨਵੀਂ ਪੀੜ੍ਹੀ ਆਪਣੇ ਵੱਡਮੁੱਲੇ ਵਿਰਸੇ ਨਾਲ ਜੁੜ ਸਕੇ। ਉਨ੍ਹਾਂ ਕਿਹਾ ਕਿ ਅਜੋਕੀ ਪੀੜ੍ਹੀ ਨੂੰ ਸਾਹਿਤ ਨਾਲ ਜੋੜ ਕੇ ਵਧੀਆ ਸਮਾਜ ਸਿਰਜਣ ਲਈ ਵੱਡੇ ਪੱਧਰ ‘ਤੇ ਸਰਗਰਮੀਆਂ ਚਲਾਉਣ ਦੀ ਜਿੰਮੇਵਾਰੀ ਇਸ ਵਿਭਾਗ ਕੋਲ ਹੈ।
ਸ੍ਰੀ ਮੀਤ ਹੇਅਰ ਨੇ ਭਾਸਾ ਵਿਭਾਗ ਦੀ ਲਾਇਬਰੇਰੀ ਦਾ ਦੌਰਾ ਕਰਨ ਮੌਕੇ ਇੱਥੇ ਮੌਜੂਦ ਪੁਰਾਤਨ ਹੱਥ ਲਿਖਤ ਸਾਹਿਤਕ ਕਿਰਤਾਂ ‘ਚ ਖਾਸ ਰੁਚੀ ਦਿਖਾਈ। ਉਨ੍ਹਾਂ ਵਿਭਾਗ ਵੱਲੋਂ ਇਨ੍ਹਾਂ ਲਿਖਤਾਂ ਨੂੰ ਡਿਜੀਟਲ ਰੂਪ ‘ਚ ਸੰਭਾਲਣ ਦੀ ਸਲਾਘਾ ਕੀਤੀ। ਇਸ ਤੋਂ ਪਹਿਲਾਂ ਵਿਭਾਗ ਦੀ ਸੰਯੁਕਤ ਨਿਰਦੇਸਕਾ ਡਾ. ਵੀਰਪਾਲ ਕੌਰ ਨੇ ਮੰਤਰੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਯਕੀਨ ਦਿਵਾਇਆ ਕਿ ਉਹ ਸਰਕਾਰ ਦੇ ਸਾਹਿਤ ਤੇ ਪੰਜਾਬੀ ਪ੍ਰਤੀ ਟੀਚਿਆਂ ਦੀ ਪੂਰਤੀ ਲਈ ਨਿਰੰਤਰ ਕਾਰਜਸੀਲ ਰਹਿਣਗੇ। ਵਿਭਾਗ ਵੱਲੋਂ ਸ੍ਰੀ ਮੀਤ ਹੇਅਰ ਨੂੰ ਪੁਸਤਕਾਂ, ਫੁਲਕਾਰੀ ਤੇ ਪੌਦਾ ਪ੍ਰਸਾਦ ਨਾਲ ਸਨਮਾਨਤ ਕੀਤਾ ਗਿਆ। ਇਸ ਮੌਕੇ ਵਿਭਾਗ ਦੇ ਸਹਾਇਕ ਨਿਰਦੇਸਕ ਅਸਰਫ ਮਹਿਮੂਦ ਨੰਦਨ, ਪਰਵੀਨ ਕੁਮਾਰ, ਸੁਖਪ੍ਰੀਤ ਕੌਰ, ਅਮਰਿੰਦਰ ਸਿੰਘ, ਸੁਰਿੰਦਰ ਕੌਰ, ਡਾ. ਭੀਮਇੰਦਰ ਸਿੰਘ, ਜਿਲਾ ਭਾਸਾ ਅਫਸਰ ਚੰਦਨਦੀਪ ਕੌਰ, ਖੋਜ ਅਫਸਰ ਰਾਬੀਆ, ਦਵਿੰਦਰ ਕੌਰ, ਡਾ. ਸੁਖਦਰਸਨ ਸਿੰਘ ਚਹਿਲ, ਡਾ. ਸੰਤੋਖ ਸੁੱਖੀ, ਡਾ. ਸੱਤਪਾਲ ਸਿੰਘ ਚਹਿਲ ਤੇ ਕਰਮਚਾਰੀ ਮੌਜੂਦ ਸਨ।

ਬ੍ਰਮ ਸੰਕਰ ਜਿੰਪਾ ਨੇ ਜਲ ਸਰੋਤ ਵਿਭਾਗ ਦੇ 43 ਜੇ.ਈਜ. ਨੂੰ ਨਿਯੁਕਤੀ ਪੱਤਰ ਸੌਂਪੇ

0

800 ਹੋਰ ਪਟਵਾਰੀਆਂ ਦੀ ਭਰਤੀ ਜਲਦੀ ਕੀਤੀ ਜਾਵੇਗੀ: ਮਾਲ ਮੰਤਰੀ
ਸੁਖਜਿੰਦਰ ਮਾਨ
ਚੰਡੀਗੜ੍ਹ, 20 ਮਈ: ਪੰਜਾਬ ਦੇ ਜਲ ਸਰੋਤ ਅਤੇ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਮੰਤਰੀ ਸ੍ਰੀ ਬ੍ਰਮ ਸੰਕਰ ਜਿੰਪਾ ਨੇ ਅੱਜ ਇੱਥੇ ਸਿੰਜਾਈ ਭਵਨ ਵਿਖੇ ਜਲ ਸਰੋਤ ਵਿਭਾਗ ਦੇ 43 ਜੂਨੀਅਰ ਇੰਜਨੀਅਰਾਂ (ਜੇ.ਈਜ਼.) ਨੂੰ ਨਿਯੁਕਤੀ ਪੱਤਰ ਸੌਂਪੇ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦਾ ਫਰਜ ਸੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਜੇ.ਈਜ਼. ਦੀ ਭਰਤੀ ਪੀ.ਪੀ.ਐਸ.ਸੀ. ਰਾਹੀਂ ਨਿਰੋਲ ਮੈਰਿਟ ਦੇ ਆਧਾਰ ‘ਤੇ ਪਾਰਦਰਸੀ ਢੰਗ ਨਾਲ ਕੀਤੀ ਗਈ ਹੈ।
ਜਲ ਸਰੋਤ ਮੰਤਰੀ ਨੇ ਨਵ-ਨਿਯੁਕਤ ਜੇ.ਈਜ. ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਕਿਉਂਕਿ ਸਰਕਾਰ ਨੇ ਉਨ੍ਹਾਂ ਨੂੰ ਨੌਕਰੀ ਦੇ ਕੇ ਆਪਣੀ ਜਿੰਮੇਵਾਰੀ ਨਿਭਾਅ ਦਿੱਤੀ ਹੈ ਅਤੇ ਹੁਣ ਉਨ੍ਹਾਂ ਦਾ ਫਰਜ ਬਣਦਾ ਹੈ ਕਿ ਉਹ ਬਿਨਾਂ ਕਿਸੇ ਪੱਖਪਾਤ ਦੇ ਲੋਕਾਂ ਦੀ ਸੇਵਾ ਕਰਨ।ਇਸ ਸੰਖੇਪ ਸਮਾਗਮ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬ੍ਰਮ ਸੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦੀ ਮਾਲ ਵਿਭਾਗ ਵਿੱਚ 800 ਹੋਰ ਪਟਵਾਰੀਆਂ ਦੀ ਭਰਤੀ ਕੀਤੀ ਜਾਵੇਗੀ।
ਰੈਵੀਨਿਊ ਪਟਵਾਰੀਆਂ ਦੀਆਂ 1766 ਅਸਾਮੀਆਂ ਸੇਵਾਮੁਕਤ ਪਟਵਾਰੀਆਂ/ਕਾਨੂੰਨਗੋਆਂ ਨਾਲ ਭਰਨ ਸਬੰਧੀ ਸਵਾਲ ‘ਤੇ ਸ੍ਰੀ ਜਿੰਪਾ ਨੇ ਸਪੱਸਟ ਤੌਰ ‘ਤੇ ਕਿਹਾ ਕਿ ਇਹ ਅਸਾਮੀਆਂ ਸਿਰਫ ਇਕ ਸਾਲ ਲਈ ਠੇਕੇ ‘ਤੇ ਭਰੀਆਂ ਗਈਆਂ ਹਨ ਤਾਂ ਜੋ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ ਕਿਉਂਕਿ 1090 ਮਾਲ ਪਟਵਾਰੀਆਂ ਦੀ ਭਰਤੀ ਅਜੇ ਪ੍ਰਕਿਰਿਆ ਅਧੀਨ ਹੈ ਅਤੇ ਮੁੱਖ ਮੰਤਰੀ ਵੱਲੋਂ ਜਲਦੀ ਇਨ੍ਹਾਂ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣਗੇ।ਇਸ ਮੌਕੇ ਅਟਾਰੀ ਤੋਂ ਵਿਧਾਇਕ ਸ੍ਰੀ ਜਸਵਿੰਦਰ ਸਿੰਘ, ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕਿ੍ਰਸਨ ਕੁਮਾਰ, ਮੁੱਖ ਇੰਜਨੀਅਰ ਹੈੱਡਕੁਆਰਟਰ ਸ੍ਰੀ ਈਸਵਰ ਦਾਸ ਗੋਇਲ ਅਤੇ ਹੋਰ ਅਧਿਕਾਰੀ ਹਾਜਰ ਸਨ।

ਮੁੱਖ ਮੰਤਰੀ ਵੱਲੋਂ ਕਣਕ ਤੇ ਆਟੇ ਦੀ ਸੁਚੱਜੀ ਵੰਡ ਲਈ ਵਿਜੀਲੈਂਸ ਕਮੇਟੀਆਂ ਗਠਿਤ ਕਰਨ ਦੇ ਹੁਕਮ

0

ਜ਼ਿਲ੍ਹਾ, ਬਲਾਕ ਅਤੇ ਰਾਸ਼ਨ ਡਿੱਪੂ ਪੱਧਰ ’ਤੇ ਬਣਾਈਆਂ ਜਾਣਗੀਆਂ ਕਮੇਟੀਆਂ
ਪ੍ਰਸ਼ਾਸਨ ਵਿੱਚ ਲੋਕਾਂ ਦੀ ਭਾਗੀਦਾਰੀ ਹੋ ਰਹੀ ਹੈ ਮਜ਼ਬੂਤ : ਲਾਲ ਚੰਦ ਕਟਾਰੂਚੱਕ
ਸੁਖਜਿੰਦਰ ਮਾਨ
ਚੰਡੀਗੜ੍ਹ, 20 ਮਈ: ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਕਣਕ ਦੀ ਸੁਚੱਜੀ ਵੰਡ ਦੀ ਨਿਗਰਾਨੀ ਦੇ ਮੱਦੇਨਜ਼ਰ ਜ਼ਿਲ੍ਹਾ, ਬਲਾਕ ਅਤੇ ਡਿੱਪੂ ਪੱਧਰ ‘ਤੇ ਵਿਜੀਲੈਂਸ ਕਮੇਟੀਆਂ ਦੇ ਗਠਨ ਦੇ ਹੁਕਮ ਦਿੱਤੇ ਹਨ। ਇਹ ਕਮੇਟੀਆਂ ਆਟੇ ਦੀ ਹੋਮ ਡਿਲਿਵਰੀ ਦੀ ਨਿਗਰਾਨੀ ਵੀ ਕਰਨਗੀਆਂ, ਜੋ ਨੇੜਲੇ ਭਵਿੱਖ ਵਿੱਚ ਸ਼ੁਰੂ ਹੋਣ ਵਾਲੀ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੌਜੂਦਾ ਸਰਕਾਰ ਨੇ ਪ੍ਰਸ਼ਾਸਨ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਮਜਬੂਤ ਕਰਨ ‘ਤੇ ਵਿਸ਼ੇਸ਼ ਜੋਰ ਦਿੱਤਾ ਹੈ ਅਤੇ ਇਸ ਲਈ ਇਨ੍ਹਾਂ ਸਾਰੀਆਂ ਕਮੇਟੀਆਂ ਵਿੱਚ ਜਨਤਕ ਪ੍ਰਤੀਨਿਧਤਾ ਹੋਵੇਗੀ। ਉਨਾਂ ਕਿਹਾ ਕਿ ਵਿਜੀਲੈਂਸ ਕਮੇਟੀਆਂ ਨੂੰ ਐਨ.ਐਫ.ਐਸ.ਏ. ਐਕਟ ਅਧੀਨ ਸਾਰੀਆਂ ਸਕੀਮਾਂ ਨੂੰ ਲਾਗੂ ਕਰਨ ਦੀ ਨਿਗਰਾਨੀ ਕਰਨ ਦਾ ਕੰਮ ਸੌਂਪਿਆ ਜਾਵੇਗਾ। ਉਨਾਂ ਅੱਗੇ ਕਿਹਾ ਕਿ ਕਮੇਟੀ ਇਨ੍ਹਾਂ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਤਰਾਂ ਦੀ ਉਲੰਘਣਾ, ਕੁਤਾਹੀ ਜਾਂ ਫੰਡਾਂ ਦੀ ਦੁਰਵਰਤੋਂ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਲਿਖਤੀ ਰੂਪ ਵਿੱਚ ਸੂਚਿਤ ਕਰੇਗੀ।
ਕਮੇਟੀਆਂ ਬਾਰੇ ਹੋਰ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਨਾਂ ਕਮੇਟੀਆਂ ’ਚ ਸਮਾਜ ਦੇ ਸਾਰੇ ਵਰਗਾਂ ਦੀ ਨਿਰਪੱਖ ਨੁਮਾਇੰਦਗੀ ਹੋਵੇਗੀ ਭਾਵੇਂ ਉਹ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ , ਔਰਤਾਂ ਜਾਂ ਸਕੀਮ ਦੇ ਅਸਲ ਲਾਭਪਾਤਰੀ ਹੋਣ। ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਇਹ ਕਮੇਟੀਆਂ ਆਪਣਾ ਕੰਮ ਨਿਰਪੱਖਤਾ ਨਾਲ ਕਰਦੇ ਹੋਏ ਸਮਾਜ ਦੇ ਗਰੀਬ ਵਰਗ ਦੇ ਹਿੱਤਾਂ ਦੀ ਅਗਵਾਈ ਕਰਨਗੀਆਂ ।ਦੱਸਣਾ ਬਣਦਾ ਹੈ ਕਿ ਰਾਜ ਸਰਕਾਰ ਵੱਲੋਂ 5 ਕਿਲੋ ਕਣਕ ਪ੍ਰਤੀ ਲਾਭਪਾਤਰੀ ਪ੍ਰਤੀ ਮਹੀਨਾ ਦੇ ਹਿਸਾਬ ਨਾਲ 1.5 ਕਰੋੜ ਵਿਅਕਤੀਆਂ ਨੂੰ ਪ੍ਰਤੀ ਮਹੀਨਾ ਕਣਕ ਵੰਡੀ ਜਾ ਰਹੀ ਹੈ ਜਿਸ ਨਾਲ 40 ਲੱਖ ਪਰਿਵਾਰਾਂ ਨੂੰ ਲਾਭ ਮਿਲ ਰਿਹਾ ਹੈ। ਅੰਤੋਦਿਆ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ ਪ੍ਰਤੀ ਮਹੀਨਾ 35 ਕਿਲੋਗ੍ਰਾਮ ਦੀ ਇੱਕਸਮਾਨ ਵੰਡ ਦਿੱਤੀ ਜਾ ਰਹੀ ਹੈ। ਹਾਲ ਹੀ ਵਿੱਚ ਮੰਤਰੀ ਮੰਡਲ ਨੇ ਲਾਭਪਾਤਰੀਆਂ ਨੂੰ ਆਟੇ ਦੀ ਹੋਮ ਡਿਲੀਵਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ, ਜੋ ਕਿ 1 ਅਕਤੂਬਰ, 2022 ਤੋਂ ਸ਼ੁਰੂ ਹੋ ਜਾਵੇਗੀ।

ਪੰਜਾਬ ਰੋਡਵੇਜ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਦੇ ਆਗੂਆਂ ਦੀ ਉੱਚ ਅਧਿਕਾਰੀਆ ਦੇ ਨਾਲ ਹੋਈ ਮੀਟਿੰਗ

0

ਸੁਖਜਿੰਦਰ ਮਾਨ
ਬਠਿੰਡਾ, 20 ਮਈ: ਪੰਜਾਬ ਰੋਡਵੇਜ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੀ ਇੱਕ ਮੀਟਿੰਗ ਸ਼ੁੱਕਰਵਾਰ ਨੂੰ ਸੂਬਾ ਪ੍ਧਾਨ ਰੇਸ਼ਮ ਸਿੰਘ ਗਿੱਲ ਦੀ ਅਗਵਾਈ ਵਿੱਚ ਪੰਜਾਬ ਭਵਨ ਚੰਡੀਗੜ ਵਿੱਖੇ ਸੈਕਟਰੀ ਟਰਾਂਸਪੋਰਟ, ਡਾਇਰੈਕਟਰ ਸਟੇਟ ਟਰਾਂਸਪੋਰਟ ਪੰਜਾਬ ਅਤੇ ਵਿਭਾਗ ਦੇ ਉੱਚ ਅਧਿਕਾਰੀਆ ਦੇ ਨਾਲ ਹੋਈ। ਯੂਨੀਅਨ ਦੇ ਆਗੂਆਂ ਨੇ ਦਸਿਆ ਕਿ ਮੀਟਿੰਗ ਬਹੁਤ ਹੀ ਵਧੀਆਂ ਮਹੌਲ ਵਿੱਚ ਹੋਈ ਸੈਕਟਰੀ ਟਰਾਂਸਪੋਰਟ ਵੱਲੋ ਜਥੇਬੰਦੀ ਦੀਆਂ ਮੰਗਾਂ ਨੂੰ ਬਹੁਤ ਹੀ ਧਿਆਨ ਨਾਲ ਸੁਣਿਆਂ ਤੇ ਹਰ ਇੱਕ ਮੰਗ ਤੇ ਤਰਤੀਬਵਾਰ ਚਰਚਾ ਕੀਤੀ ਗਈ ਅਤੇ ਜਥੇਬੰਦੀ ਦੇ ਪੱਖ ਸੁਣ ਕੇ ਜਲਦ ਤੋ ਜਲਦ ਲਾਗੂ ਕਰਨ ਸੰਬੰਧੀ ਅਧਿਕਾਰੀਆਂ ਨੂੰ ਕਾਰਵਾਈ ਕਰਨ ਲਈ ਆਖਿਆ। ਮੁਲਾਜਮਾਂ ਨੂੰ ਤਨਖਾਹਾਂ 5 ਤਰੀਕ ਤੋਂ ਪਹਿਲਾਂ ਮਿਲਣ ਦਾ ਭਰੋਸਾ ਦਿੱਤਾ ਗਿਆ। ਮੋਗੇ ਡੀਪੂ ਦਾ ਰੋਟਾ ਵਾਪਸੀ ਡੀਪੂ ਵਿੱਚ ਬਣੇਗਾ ਅਤੇ ਚੰਡੀਗੜ੍ਹ ਡੀਪੂ ਦੇ ਸਾਥੀ ਨੂੰ ਡਿਉਟੀ ਤੇ ਮੁੜ ਬਹਾਲ ਕਰ ਦਿੱਤਾ ਗਿਆ ਨਾਲ ਹੀ ਕਰੋਨਾ ਕਾਲ ਵਿੱਚ ਡਿਉਟੀ ਦੋਰਾਨ ਕਰੋਨਾ ਕਾਰਨ ਆਪਣੀ ਜਾਨ ਗੁਆ ਚੁੱਕੇ ਮੁਲਾਜਮਾਂ ਨੂੰ 50 ਲੱਖ ਰੁਪਏ ਵਾਲੀ ਸਹਾਇਤਾ ਲਈ ਫਾਇਲਾਂ ਮਗਵਾ ਕੇ ਅਤੇ ਹਾਦਸੇ ਜਾ ਕਿਸੇ ਹੋਰ ਕਾਰਨ ਦੋਰਾਨ ਮੋਤ ਤੇ ਮਹਿਕਮੇ ਵਲੋਂ 1 ਲੱਖ ਰੁਪਏ ਬੀਮੇ ਵਾਲੀਆਂ ਫਾਇਲਾਂ ਤੇ ਤੁਰੰਤ ਹੱਲ ਕਰਨ ਲਈ ਕਿਹਾ ਇੰਨਕੁਆਰੀਆ ਹੱਕ ਵਿੱਚ ਹੋ ਚੁੱਕੇ ਮੁਲਾਜਮ ਬਹਾਲ ਕਰਨ ਤੇ ਸਹਿਮਤੀ ਹੋਈ ਕੰਡੀਸਨਾ ਵਾਲੇ ਮੁਲਾਜਮਾਂ ਦੀ ਫਾਇਲ ’ਤੇ ਹਮਦਰੀ ਨਾਲ ਵਿਚਾਰ ਦਾ ਭਰੋਸਾ ਦਿੱਤਾ। ਇਸੇ ਤਰ੍ਹਾਂ ਡਾਟਾ ਐਂਟਰੀ ਉਪਰੇਟਰ ਅਤੇ ਅਡਵਾਸ ਬੁੱਕਰ ਨੂੰ 2500+30% ਵਾਧਾ ਦੇਣ ਸਬੰਧੀ ਸੈਕਟਰੀ ਸਾਹਿਬ ਨੇ ਇਸ ਨੂੰ ਏਜੰਡਾ ਬਣਾ ਕੇ ਜਲਦੀ ਵਿਚਾਰਨ ਦਾ ਵਿਸਵਾਸ ਦਿੱਤਾ। ਕੱਚੇ ਮੁਲਾਜਮਾਂ ਨੂੰ ਪੱਕਾ ਕਰਨ ਲਈ ਪਾਲਸੀ ਬਣਾਉਣ ਜਾਂ ਸਰਵਿਸ ਰੂਲ ਲਾਗੂ ਕਰਨ ਲਈ ਅਤੇ ਨਵੀਂ ਆਉਟਸੋਰਸ ਭਰਤੀ ਸੰਬੰਧੀ ਨੂੰ ਰੱਦ ਕਰਨ ਤੇ ਯੂਨੀਅਨ ਦੇ ਵਿਰੋਧ ਨੂੰ ਦੇਖਦਿਆ ਸੈਕਟਰੀ ਜੀ ਵਲੋਂ ਇਹ ਮੁੱਦਾ ਸਰਕਾਰ ਪੱਧਰ ਦਾ ਹੈ ਕਿਹਾ ਗਿਆ ਅਤੇ ਇਸ ਲਈ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਤਹਿ ਕਰਾਉਣ ਦਾ ਭਰੋਸਾ ਦਿੱਤਾ ਗਿਆ। ਇਸ ਮੀਟਿੰਗ ਤੋਂ ਬਾਅਦ ਯੂਨੀਅਨ ਵਲੋਂ ਆਪਣੇ ਰੱਖੇ ਪ੍ਰੋਗਰਾਮਾਂ ਵਿੱਚ ਢਿੱਲ ਦਿਦਿੰਆ ਹੋਇਆਂ 24/05/2022 ਮਿਤੀ ਨੂੰ ਪੰਜਾਬ ਦੇ ਸਾਰੇ ਬੱਸ ਅੱਡੇ ਬੰਦ ਕਰਨ ਦਾ ਪ੍ਰੋਗਰਾਮ ਪੋਸਟ ਪੋਨ ਕਰ ਦਿੱਤਾ ਗਿਆ ਪ੍ਰੰਤੂ ਸਾਰੇ 28-29 ਮਈ ਨੂੰ ਵਿਧਾਇਕਾਂ ਨੂੰ ਮੰਗ ਪੱਤਰ ਸੋਂਪਣ ਦਾ ਸਾਂਤੀ ਪੂਰਵਕ ਪ੍ਰੋਗਰਾਮ ਸਟੈਂਡ ਕਰਨ ਅਤੇ 8-9-10 ਜੂਨ ਦੀ ਹੜਤਾਲ ਦਾ ਫੈਸਲਾ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਤੱਕ ਸਟੈਂਡ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਯੂਨੀਅਨ ਆਗੂਆਂ ਜਰਨਲ ਸਕੱਤਰ ਸਮਸੇਰ ਸਿੰਘ ਢਿੱਲੋਂ,ਸੀ ਮੀਤ ਪ੍ਰਧਾਨ ਬਲਜੀਤ ਸਿੰਘ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਪੰਨੂੰ, ਮੀਤ ਪ੍ਰਧਾਨ ਕੁਲਵੰਤ ਸਿੰਘ ਕੈਸੀਅਰ ਬਲਜਿੰਦਰ ਸਿੰਘ, ਜਸਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਉੱਚ ਅਧਿਕਾਰੀਆਂ ਵਲੋਂ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ।

ਆਗਾਮੀ ਨਗਰ ਨਿਗਮ ਚੋਣਾ ਲਈ ਆਮ ਆਦਮੀ ਪਾਰਟੀ ਨੇ ਕਸੀ ਕਮਰ

0

ਪੰਜਾਬ ਪ੍ਰਭਾਰੀ ਜਰਨੈਲ ਸਿੰਘ ਨੇ ਮੰਤਰੀਆਂ, ਵਿਧਾਇਕਾਂ ਅਤੇ ਅਹੁਦੇਦਾਰਾਂ ਨਾਲ ਬੈਠਕ ਕਰਕੇ ਬਣਾਈ ਅਗਲੀ ਰਣਨੀਤੀ
ਪੰਜਾਬ ਵਿਧਾਨ ਸਭਾ ਚੋਣਾ ਦੀ ਤਰ੍ਹਾਂ ਨਗਰ ਨਿਗਮ ਚੋਣਾ ‘ਚ ਵੀ ਆਪ ਪ੍ਰਾਪਤ ਕਰੇਗੀ ਵੱਡੀ ਜਿੱਤ: ਜਰਨੈਲ ਸਿੰਘ
ਸੁਖਜਿੰਦਰ ਮਾਨ
ਚੰਡੀਗੜ੍ਹ, 19 ਮਈ: ਪੰਜਾਬ ‘ਚ ਹੋਣ ਵਾਲੀਆਂ ਪੰਜ ਨਗਰ ਨਿਗਮਾਂ ਦੀਆਂ ਚੋਣਾ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕਮਰ ਕਸ ਲਈ ਹੈ। ਵੀਰਵਾਰ ਨੂੰ ‘ਆਪ‘ ਪੰਜਾਬ ਦੇ ਪ੍ਰਭਾਰੀ ਜਰਨੈਲ ਸਿੰਘ ਨੇ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਨਾਲ ਸੰਬੰਧਿਤ ਮੰਤਰੀਆਂ, ਵਿਧਾਇਕਾਂ ਨਾਲ ਬੈਠਕ ਕੀਤੀ । ਇਸ ਬੈਠਕ ‘ਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਸਿੱਖਿਆ ਮੰਤਰੀ ਮੀਤ ਹੇਅਰ, ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਸਮੇਤ ਹੋਰ ਵਿਧਾਇਕ ਵੀ ਹਾਜ਼ਰ ਸਨ, ਜਿਨਾਂ ਨਾਲ ਚੋਣਾਂ ਬਾਰੇ ਰਣਨੀਤੀ ‘ਤੇ ਚਰਚਾ ਕੀਤੀ ਗਈ।
ਦੱਸਦਯੋਗ ਹੈ ਕਿ ਜਲੰਧਰ, ਅੰਮਿ੍ਰਤਸਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਨਗਰ ਨਿਗਮਾਂ ਦੀਆਂ ਚੋਣਾ ਹੋਣੀਆਂ ਹਨ। ਵਿਧਾਨ ਸਭਾ ਚੋਣਾ ਵਿੱਚ ਇਨਾਂ ਸਾਰੇ ਜਿਲ੍ਹਿਆਂ ਵਿਚ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ ਕਾਫੀ ਚੰਗਾ ਰਿਹਾ ਹੈ। ਇਨਾਂ ਜਿਲ੍ਹਿਆਂ ‘ਚ ਆਮ ਆਦਮੀ ਪਾਰਟੀ ਨੂੰ ਇੱਕ ਤਰਫਾ ਜਿੱਤ ਹਾਸਲ ਹੋਈ ਅਤੇ ਵਿਰੋਧੀ ਦਲਾਂ ਦਾ ਪੂਰੀ ਤਰ੍ਹਾਂ ਸਫਾਇਆ ਹੋ ਗਿਆ ਸੀ। ਅਕਾਲੀ ਦਲ ਅਤੇ ਕਾਂਗਰਸ ਦੇ ਵੱਡੇ ਆਗੂ ਚੋਣਾ ਹਾਰ ਗਏ। ਵਿਧਾਨ ਸਭਾ ਚੋਣਾ ਵਿੰਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ਪਾਰਟੀ ਨਗਰ ਨਿਗਮ ਚੋਣਾ ਵਿੱਚ ਜਿੱਤ ਨੂੰ ਲੈ ਕਾਫੀ ਆਸਵੰਦ ਹੈ।ਆਮ ਆਦਮੀ ਪਾਰਟੀ ਲਈ ਇਨਾਂ ਚੋਣਾ ਵਿੱਚ ਹੋਰ ਵੀ ਕਈ ਚੰਗੇ ਸੰਯੋਗ ਹਨ ਕਿ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਵੱਡੇ ਵੱਡੇ ਫ਼ੈਸਲੇ ਲੈ ਰਹੇ ਹਨ। ‘ਆਪ‘ ਸਰਕਾਰ ਦੇ ਫੈਸਲਿਆਂ ਅਤੇ ਕੰਮਾਂ ਦਾ ਅਸਰ ਵੀ ਨਿਗਮ ਚੋਣਾ ‘ਤੇ ਪਵੇਗਾ ਅਤੇ ਪਾਰਟੀ ਨੂੰ ਇਸ ਦਾ ਵੱਡਾ ਲਾਭ ਮਿਲੇਗਾ।ਜਰਨੈਲ ਸਿੰਘ ਨੇ ਕਿਹਾ ਆਮ ਆਦਮੀ ਪਾਰਟੀ ਇਨਾਂ ਚੋਣਾ ‘ਚ ਸਾਰੀਆਂ ਸੀਟਾਂ ‘ਤੇ ਇਮਾਨਦਾਰ ਉਮੀਦਵਾਰ ਉਤਾਰੇਗੀ ਅਤੇ ਚੋਣਾ ਲੋਕਲ ਮੁੱਦਿਆਂ ਦੇ ਆਧਾਰ ‘ਤੇ ਲੜੇਗੀ। ਉਨ੍ਹਾਂ ਕਿਹਾ ਕਿ ਉਹ ਜਿੱਤ ਲਈ ਪੂਰੀ ਤਰ੍ਹਾਂ ਆਸਵੰਦ ਹਨ ਅਤੇ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾ ਦੀ ਤਰ੍ਹਾਂ ਨਿਗਮ ਚੋਣਾਂ ਵਿੱਚ ਵੀ ਸ਼ਾਨਦਾਰ ਜਿੱਤ ਦਰਜ ਕਰੇਗੀ।

ਡੀਏਵੀ ਕਾਲਜ ਵੱਲੋਂ “ਕਰੀਅਰ ਕਾਉਂਸਲਿੰਗ” ਵਿਸ਼ੇ ‘ਤੇ ਐਕਸਟੈਨਸ਼ਨ ਲੈਕਚਰ ਦਾ ਆਯੋਜਨ

0

ਸੁਖਜਿੰਦਰ ਮਾਨ
ਬਠਿੰਡਾ, 20 ਮਈ: ਪ੍ਰਤੀਯੋਗੀ ਪ੍ਰੀਖਿਆ ਸੈੱਲ ਅਤੇ ਡੀਏਵੀ ਕਾਲਜ ਬਠਿੰਡਾ ਦੇ ਕਰੀਅਰ ਕਾਉਂਸਲਿੰਗ ਅਤੇ ਪਲੇਸਮੈਂਟ ਸੈੱਲ ਨੇ ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟੈਂਟਸ ਆਫ਼ ਇੰਡੀਆ, ਬਠਿੰਡਾ ਬ੍ਰਾਂਚ ਦੇ ਸਹਿਯੋਗ ਨਾਲ 20 ਮਈ, 2022 ਨੂੰ “ਕੈਰੀਅਰ ਕਾਉਂਸਲਿੰਗ” ਬਾਰੇ ਇੱਕ ਵਿਸਥਾਰ ਭਾਸ਼ਣ ਦਾ ਆਯੋਜਨ ਕੀਤਾ। ਇਸ ਮੌਕੇ ਵਿਸ਼ਾ ਮਾਹਰCA ਸ਼੍ਰੇਆ ਬਾਂਸਲ (ਫੈਲੋ ਮੈਂਬਰ, ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟੈਂਟਸ ਆਫ਼ ਇੰਡੀਆ ਜੋ ਵਰਤਮਾਨ ਵਿੱਚ ਅਸਿੱਧੇ, ਪ੍ਰਤੱਖ ਟੈਕਸਾਂ ਅਤੇ ਕਾਰਪੋਰੇਟ ਮਾਮਲਿਆਂ ਦੇ ਖੇਤਰਾਂ ਵਿੱਚ ਅਭਿਆਸ ਕਰ ਰਹੇ ਹਨ) ਉਨ੍ਹਾਂ ਦੇ ਨਾਲ CA ਰਿਸ਼ਭ ਸਾਬੂ (ਸਾਬਕਾ ਚੇਅਰਮੈਨ, ਬਠਿੰਡਾ ਬ੍ਰਾਂਚ, ਐਨ.ਆਈ.ਆਰ.ਸੀ.) ਅਤੇ ਸੀਏ ਸਮੀਰ ਸਿੰਗਲਾ (ਚੇਅਰਮੈਨ, ਬਠਿੰਡਾ ਬ੍ਰਾਂਚ, ਐਨ.ਆਈ.ਆਰ.ਸੀ.) ਵੀ ਮੌਜੂਦ ਸਨ। ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ, ਡੀਨ ਪ੍ਰਤੀਯੋਗੀ ਪ੍ਰੀਖਿਆ ਸੈੱਲ ਡਾ. ਕੁਸਮ ਗੁਪਤਾ ਅਤੇ ਡੀਨ ਕਰੀਅਰ ਕਾਉਂਸਲਿੰਗ ਤੇ ਪਲੇਸਮੈਂਟ ਸੈੱਲ ਪ੍ਰੋ. ਮੀਤੂ ਐਸ. ਵਧਵਾ ਵੱਲੋਂ ਮਹਿਮਾਨਾਂ ਦਾ ਨਿੱਘਾ ਸੁਆਗਤ ਕੀਤਾ ਗਿਆ।ਪ੍ਰੋ: ਮੀਤੂ ਐਸ ਵਧਵਾ ਨੇ ਮਹਿਮਾਨਾਂ ਦਾ ਰਸਮੀ ਸਵਾਗਤ ਕੀਤਾ। ਸਟੇਜ ਦਾ ਸੰਚਾਲਨ ਡਾ: ਪਰਮਜੀਤ ਕੌਰ ਨੇ ਕੀਤਾ।
ਸ਼ੁਰੂਆਤ ਵਿੱਚ ਸੀਏ ਸ਼੍ਰੇਆ ਬਾਂਸਲ ਨੇ 1949 ਵਿੱਚ ਆਈਸੀਏਆਈ ਦੇ ਸੰਵਿਧਾਨ ਅਤੇ ਸੰਸਥਾ ਵੱਲੋਂ ਚਾਹਵਾਨ ਸੀਏ ਨੂੰ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਗੱਲ ਕੀਤੀ। ਉਹਨਾਂ ਨੇ ਵਿਦਿਆਰਥੀਆਂ ਨੂੰ ਚਾਰਟਰਡ ਅਕਾਉਂਟੈਂਸੀ ਵਿੱਚ ਕੋਰਸ ਕਰਨ ਅਤੇ ਦੋ ਰੂਟਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ, ਜਿਨ੍ਹਾਂ ਨੂੰ ਵਿਦਿਆਰਥੀ CA ਬਣਨ ਲਈ ਅਪਣਾ ਸਕਦੇ ਹਨ, +2 ਤੋਂ ਬਾਅਦ ਜਾਂ ਗ੍ਰੈਜੂਏਸ਼ਨ ਕਰ ਰਹੇ ਵਿਦਿਆਰਥੀਆਂ ਲਈ ਸਿੱਧੇ ਦਾਖਲੇ ਦੇ ਰਸਤੇ, ਸਕਾਲਰਸ਼ਿਪ ਸਕੀਮਾਂ, ਜਾਂ ਤਾਂ ਲੋੜ ਦੇ ਅਧਾਰ ਤੇ ਜਾਂ ਮੈਰਿਟ ਦੇ ਅਧਾਰ ਤੇ ਅਤੇ ਕੈਂਪਸ ਪਲੇਸਮੈਂਟ ਬਾਰੇ ਗੱਲਬਾਤ ਕੀਤੀ। ਸ਼੍ਰੀਮਤੀ ਸ਼੍ਰੇਆ ਬਾਂਸਲ ਨੇ ਆਪਣੇ ਲੈਕਚਰ ਦੀ ਸਮਾਪਤੀ ਉਹਨਾਂ ਲੋਕਾਂ ਦੀਆਂ ਪ੍ਰੇਰਣਾਦਾਇਕ ਕਹਾਣੀਆਂ ਨਾਲ ਕੀਤੀ ਜੋ ਅੱਜ ਸਫਲ CA ਹਨ।
ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਅਤੇ ਗ੍ਰੈਜੂਏਸ਼ਨ ਤੋਂ ਬਾਅਦ ਵੀ ਚਾਰਟਰਡ ਅਕਾਊਂਟੈਂਸੀ ਦਾ ਕੋਰਸ ਕਰਨ ਲਈ ਅੱਪਡੇਟ ਕੀਤੇ ਪਾਠਕ੍ਰਮ, ਪ੍ਰਕਿਰਿਆ ਅਤੇ ਦਿਸ਼ਾ-ਨਿਰਦੇਸ਼ਾਂ ਤੋਂ ਜਾਣੂ ਕਰਵਾਉਣ ਲਈ ਮਹਿਮਾਨਾਂ ਦਾ ਧੰਨਵਾਦ ਕੀਤਾ। ਉਹਨਾਂ ਸੈਮੀਨਾਰ ਆਯੋਜਿਤ ਕਰਨ ਲਈ ਪ੍ਰਤੀਯੋਗੀ ਪ੍ਰੀਖਿਆ ਸੈੱਲ ਅਤੇ ਕਰੀਅਰ ਕਾਉਂਸਲਿੰਗ ਅਤੇ ਪਲੇਸਮੈਂਟ ਸੈੱਲ ਦੇ ਮੈਂਬਰਾਂ ਦੀ ਵੀ ਸ਼ਲਾਘਾ ਕੀਤੀ ਜੋ ਵਿਦਿਆਰਥੀਆਂ ਨੂੰ ਉਪਲਬਧ ਵੱਖ-ਵੱਖ ਕੈਰੀਅਰ ਵਿਕਲਪਾਂ ਬਾਰੇ ਜਾਗਰੂਕ ਕਰਦੇ ਹਨ।
ਡਾ.ਕੁਸਮ ਗੁਪਤਾ ਨੇ ਇੱਕ ਸਫਲ ਚਾਰਟਰਡ ਅਕਾਊਂਟੈਂਟ ਬਣਨ ਲਈ ਨੋਟ ਲੈਣ ਲਈ ਵੇਰਵਿਆਂ ਦੀ ਵਿਆਖਿਆ ਕਰਨ ਲਈ ਸਨਮਾਨਿਤ ਮਹਿਮਾਨਾਂ ਦਾ ਧੰਨਵਾਦ ਕੀਤਾ। ਉਹਨਾਂ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਅਤੇ ਡੀਨ, ਕਰੀਅਰ ਕਾਉਂਸਲਿੰਗ ਤੇ ਪਲੇਸਮੈਂਟ ਸੈੱਲ ਪ੍ਰੋ. ਮੀਤੂ ਐਸ. ਵਧਵਾ ਦਾ ਦਿਲੋਂ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਉਹਨਾਂ ਪ੍ਰਤੀਯੋਗੀ ਪ੍ਰੀਖਿਆ ਸੈੱਲ ਦੇ ਟੀਮ ਮੈਂਬਰਾਂਡਾ: ਪਰਮਜੀਤ ਕੌਰ, ਪ੍ਰੋ: ਅਤੁਲ ਸਿੰਗਲਾ, ਪ੍ਰੋ: ਅਮਿਤ ਸਿੰਗਲਾ, ਡਾ: ਪ੍ਰਭਜੋਤ ਕੌਰ ਅਤੇ ਡਾ: ਨੀਤੂ ਪੁਰੋਹਿਤ ਅਤੇ ਪ੍ਰੋ: ਮੋਨਿਕਾ ਭਾਟੀਆ (ਮੈਂਬਰ, ਕਰੀਅਰ ਕਾਉਂਸਲਿੰਗ ਅਤੇ ਪਲੇਸਮੈਂਟ ਸੈੱਲ) ਦਾ ਇਸ ਵਿਸਥਾਰ ਭਾਸ਼ਣ ਨੂੰ ਸਫਲਤਾਪੂਰਵਕ ਆਯੋਜਿਤ ਕਰਨ ਲਈਧੰਨਵਾਦ ਕੀਤਾ।

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਅਤੇ ਐਚ.ਐਮ.ਈ.ਐਲ. ਦੇ ਅਧਿਕਾਰੀਆਂ ਨੇ ਕੀਤੀ ਪੈਨਲ ਮੀਟਿੰਗ

0

ਸੁਖਜਿੰਦਰ ਮਾਨ
ਬਠਿੰਡਾ, 20 ਮਈ: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਅਤੇ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਐਚ.ਪੀ.ਸੀ.ਐਲ – ਮਿੱਤਲ ਐਨਰਜੀ ਲਿਮਟਿਡ ਦੇ ਮਾਹਿਰਾਂ ਵਲੋਂ ਆਪਸੀ ਸਹਿਯੋਗ ਅਤੇ ਸੰਯੁਕਤ ਉੱਦਮਾਂ ਦੇ ਵੱਖ-ਵੱਖ ਪਹਿਲੂਆਂ ਦੀ ਤਾਲਾਸ਼ ਅਤੇ ਪੜਚੋਲ ਕਰਨ ਲਈ ਅੱਜ ਇਥੇ ਵਾਈਸ ਚਾਂਸਲਰ ਕਾਨਫਰੰਸ ਰੂਮ ਵਿੱਚ ਇੱਕ ਪੈਨਲ ਮੀਟਿੰਗ ਦਾ ਆਯੋਜਨ ਕੀਤਾ।
ਐੱਮ.ਆਰ.ਐੱਸ.ਪੀ.ਟੀ.ਯੂ. ਦੇ ਵਾਈਸ ਚਾਂਸਲਰ ਪ੍ਰੋ: ਬੂਟਾ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਪੈਨਲ ਮੀਟਿੰਗ ਵਿੱਚ ਯੂਨੀਵਰਸਿਟੀ ਵਲੋਂ ਰਜਿਸਟਰਾਰ ਡਾ. ਗੁਰਿੰਦਰ ਪਾਲ ਸਿੰਘ ਬਰਾੜ, ਡੀਨ ਰਿਸਰਚ ਐਂਡ ਡਿਵੈਲਪਮੈਂਟ ਡਾ.ਆਸੀਸ ਬਾਲਦੀ, ਡੀਨ ਕੰਸਲਟੈਂਸੀ ਅਤੇ ਇੰਡਸਟਰੀ ਲਿੰਕੇਜ ਡਾ. ਮਨਜੀਤ ਬਾਂਸਲ , ਐਸੋਸੀਏਟ ਡੀਨ ਅਕਾਦਮਿਕ ਡਾ.ਕਵਲਜੀਤ ਸਿੰਘ ਸੰਧੂ , ਪ੍ਰੋਫੈਸਰ ਇੰਚਾਰਜ ਕਾਰਪੋਰੇਟ ਰਿਸੋਰਸ ਸੈਂਟਰ ਡਾ. ਰਾਜੇਸ ਗੁਪਤਾ, ਡਾਇਰੈਕਟਰ ਪਬਲਿਕ ਰਿਲੇਸਨਜ ਸ੍ਰੀ ਹਰਜਿੰਦਰ ਸਿੰਘ ਸਿੱਧੂ ਅਤੇ ਡਾਇਰੈਕਟਰ ਟਰੇਨਿੰਗ ਐਂਡ ਪਲੇਸਮੈਂਟ ਇੰਜ. ਹਰਜੋਤ ਸਿੰਘ ਸਿੱਧੂ ਸ਼ਾਮਿਲ ਸਨ, ਜਦੋਂ ਕਿ ਐਚ.ਐਮ.ਈ.ਐਲ.ਦੇ ਸੀਨੀਅਰ ਅਧਿਕਾਰੀਆਂ ਦੀ ਟੀਮ ਦੀ ਅਗਵਾਈ ਸ੍ਰੀ ਸੰਕੇਤ ਥਾਪਰ, ਸ੍ਰੀ ਵਿਸਵ ਮੋਹਨ ਪ੍ਰਸਾਦ, ਸ੍ਰੀ ਜੀਵਨਜੋਤ ਸਿੰਘ ਅਤੇ ਸ੍ਰੀ. ਬਾਲਸੁਬ੍ਰਾਹਮਣੀਅਮ ਨੇ ਕੀਤੀ। ਮੀਟਿੰਗ ਦੌਰਾਨ ਸਾਂਝੇ ਉੱਦਮਾਂ ਲਈ ਦਿਲਚਸਪੀ ਦੇ ਆਪਸੀ ਖੇਤਰਾਂ ਨੂੰ ਅੰਤਿਮ ਰੂਪ ਦੇਣ ਲਈ ਵਿਸਤਿ੍ਰਤ ਵਿਚਾਰ-ਵਟਾਂਦਰਾ ਕੀਤਾ।
ਪ੍ਰੋ: ਬੂਟਾ ਸਿੰਘ ਸਿੱਧੂ ਨੇ ਗੱਲਬਾਤ ਦੀ ਸੁਰੂਆਤ ਕਰਦਿਆਂ ਕਿਹਾ ਕਿ ਦੋਵੇਂ ਸੰਸਥਾਵਾਂ ਨੂੰ ਕਰਮਚਾਰੀਆਂ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਵੱਖ-ਵੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਅਤੇ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਐਚ.ਐਮ.ਈ.ਐਲ.-ਜੀ.ਜੀ.ਐਸ. ਰਿਫਾਇਨਰੀ ਦੁਆਰਾ ਸਮਾਜ ਦੀ ਭਲਾਈ ਲਈ ਆਪਣੀ ਕਾਰਪੋਰੇਟ ਸਮਾਜਿਕ ਜਿੰਮੇਵਾਰੀ (ਸੀ.ਐਸ.ਆਰ.) ਦੇ ਤਹਿਤ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਦੋਵਾਂ ਅਦਾਰਿਆਂ ਦੇ ਮਾਹਿਰਾਂ ਨੂੰ ਆਪਸੀ ਸਹਿਯੋਗ ਨਾਲ ਲੋੜ ਆਧਾਰਿਤ ਪ੍ਰੋਜੈਕਟਾਂ ਨੂੰ ਚਲਾਉਣ ਲਈ ਅਕਾਦਮਿਕ-ਉਦਯੋਗਿਕ ਭਾਈਵਾਲੀ ਦੇ ਮਾਡਲ ‘ਤੇ ਕੰਮ ਕਰਨ ਦਾ ਸੁਝਾਅ ਵੀ ਦਿੱਤਾ। ਪੈਨਲ ਨੇ ਇੰਟਰਨਸਿਪ ਅਤੇ ਪਲੇਸਮੈਂਟ ‘ਤੇ ਯੋਜਨਾਬੰਦੀ ਤੋਂ ਇਲਾਵਾ ਦੋਵਾਂ ਸੰਸਥਾਵਾਂ ਵਿਚਕਾਰ ਖੋਜ ਅਤੇ ਵਿਕਾਸ ਪ੍ਰੋਜੈਕਟਾਂ ‘ਤੇ ਸਹਿਯੋਗ ਕਰਨ ਦੇ ਵੱਖ-ਵੱਖ ਪਹਿਲੂਆਂ ‘ਤੇ ਵੀ ਚਰਚਾ ਕੀਤੀ।ਜੀ.ਜੀ.ਐਸ. ਰਿਫਾਇਨਰੀ ਐਚ.ਐਮ.ਈ.ਐਲ. ਦੇ ਮੁੱਖ ਸੰਚਾਲਨ ਅਧਿਕਾਰੀ ਸ੍ਰੀ ਏ. ਐਸ. ਬਾਸੂ ਨੇ ਮੀਟਿੰਗ ਦਾ ਪ੍ਰਬੰਧ ਕਰਨ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਈ।

ਰੇਡੀਓ ਪ੍ਰਸਾਰਨ ਦਾ ਸਮਾਂ ਘਟਾਉਣ ਦੇ ਫੈਸਲੇ ਵਿਰੁੱਧ ਜਮਹੂਰੀ ਅਧਿਕਾਰ ਸਭਾ ਨੇ ਦਿੱਤਾ ਮੰਗ ਪੱਤਰ

0

ਸੁਖਜਿੰਦਰ ਮਾਨ
ਬਠਿੰਡਾ, 20 ਮਈ: ਐਫ ਐਮ ਰੇਡੀਓ ਸਟੇਸ਼ਨ ਬਠਿੰਡਾ ਅਤੇ ਪਟਿਆਲਾ ਦੇ ਖੇਤਰੀ ਪ੍ਰਸਾਰਨ ਦਾ ਸਮਾਂ ਘਟਾ ਕੇ ਚਾਰ ਘੰਟੇ ਕਰਨ ਦੇ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਕੇਂਦਰ ਸਰਕਾਰ ਦੇ ਫੈਸਲੇ ਵਿਰੁੱਧ ਸ਼ੁੱਕਰਵਾਰ ਨੂੰ ਤਹਿਸੀਲਦਾਰ ਬਠਿੰਡਾ ਰਾਹੀਂ ਕੇਂਦਰ ਸਰਕਾਰ ਨੂੰ ਤਰਕਸ਼ੀਲ ਸੁਸਾਇਟੀ, ਸਾਹਿਤ ਸਭਾਵਾਂ,ਪੰਜਾਬ ਪੰਜਾਬੀ ਤੇ ਪੰਜਾਬੀਅਤ ਦੇ ਸ਼ੁੱਭਚਿੰਤਕਾਂ,ਕਲਾਕਾਰਾਂ,ਇੰਜਨੀਅਰਾਂ, ਬੁੱਧੀਜੀਵੀਆਂ,ਵਕੀਲਾਂ,ਡਾਕਟਰਾਂ,ਸਿੱਖਿਆ ਸ਼ਾਸਤਰੀਆਂ ਤੇ ਸਮਾਜ ਸੇਵੀਆਂ ਨੇ ਜਮਹੂਰੀ ਅਧਿਕਾਰ ਸਭਾ ਦੀ ਅਗਵਾਈ ਵਿਚ ਮੰਗ ਪੱਤਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਜਿਲ੍ਹਾ ਪ੍ਧਾਨ ਬੱਗਾਸਿੰਘ,ਜਨਰਲ ਸਕੱਤਰ ਪਿ੍ਰਤਪਾਲ ਸਿੰਘ ਅਤੇ ਪ੍ਰੈੱਸ ਸਕੱਤਰ ਅਜੀਤਪਾਲ ਸਿੰਘ ਨੇ ਦੱਸਿਆ ਕਿ ਖੇਤਰੀ ਪ੍ਰਸਾਰਨਾਂ ਦਾ ਸਮਾਂ ਪਹਿਲਾਂ ਗਿਆਰਾਂ-ਬਾਰ੍ਹਾਂ ਘੰਟੇ ਸਥਾਨਕ ਪ੍ਰੋਗਰਾਮ ਪੇਸ਼ ਕਰਨ ਲਈ ਰੱਖਿਆ ਹੋਇਆ ਸੀ,ਪਰ ਹੁਣ ਪੰਜਾਬੀ ਬੋਲੀ ਅਤੇ ਸੱਭਿਆਚਾਰ ਦੀ ਥਾਂ ਬਾਹਰਲੀਆਂ ਭਾਸ਼ਾਵਾਂ ਦੇ ਪ੍ਰੋਗਰਾਮ ਜਲੰਧਰ ਅਤੇ ਦਿੱਲੀ ਤੋਂ ਜਿਆਦਾਤਰ ਸਮਾਂ ਰਿਲੀਜ ਕੀਤੇ ਜਾਇਆ ਕਰਨਗੇ। ਪਿਛਲੇ ਸਮੇਂ ਦੌਰਾਨ ਐਫ ਐਮ ਰੇਡੀਓ ਸਟੇਸ਼ਨ ਸਥਾਨਕ ਬੋਲੀ ਅਤੇ ਸੱਭਿਆਚਾਰ ਨੂੰ ਪ੍ਰਣਾਏ ਹੋਣ ਕਰਕੇ ਲੋਕਾਂ ਵੱਲੋਂ ਜਿਆਦਾਤਰ ਸੁਣੇ ਜਾਂਦੇ ਹੋਣ ਕਰਕੇ ਹਰਮਨ ਪਿਆਰੇ ਹੋ ਗਏ ਹਨ। ਮਾਹਿਰਾਂ,ਬੁੱਧੀਜੀਵੀਆ,ਵਿਗਿਆਨੀਆਂ,ਡਾਕਟਰਾਂ ਇੰਜੀਨੀਅਰਾਂ,ਲੇਖਕਾਂ,ਕਲਾਕਾਰਾਂ,ਖੇਤੀ ਤੇ ਭਾਸ਼ਾ ਮਾਹਿਰਾਂ ਦੀਆਂ ਇੰਟਰਵਿਊਆਂ ਸਮੇਂ ਸਮੇਂ ਸਿਰ ਐਫਐਮ ਰੇਡੀਓ ਵੱਲੋਂ ਪ੍ਰਸਾਰਤ ਕੀਤੀਆਂ ਜਾਂਦੀਆਂ ਸਨ,ਜਿਸ ਨਾਲ ਲੋਕਾਂ ਦੇ ਮੰਗਾਂ ਮਸਲੇ,ਮਨੋਰੰਜਨ ਤੇ ਹੋਰ ਅਨੇਕਾਂ ਰੁਚੀਆਂ ਨੂੰ ਨਾ ਸਿਰਫ ਭਰਪੂਰ ਹੁੰਗਾਰਾ ਮਿਲਦਾ ਰਹਿੰਦਾ ਸੀ ਬਲਕਿ ਉਹਨਾਂ ਦੇ ਗਿਆਨ ਵਿਚ ਵੀ ਵਾਧਾ ਹੁੰਦਾ ਸੀ,ਜਿਸ ਨਾਲ ਉਨ੍ਹਾਂ ਦੀ ਸੋਚ ਵਿਗਿਆਨਕ ਬਣਦੀ ਸੀ। ਖੇਤਰੀ ਪ੍ਸਾਰਨਾਂ ਦਾ ਸਮਾਂ ਘਟਾਉਣ ਨਾਲ ਹੁਣ ਇਹ ਸਾਰੀਆਂ ਸੰਭਾਵਨਾਵਾਂ ਸੀਮਤ ਹੋ ਜਾਣਗੀਆਂ ਅਤੇ ਲੋਕ ਇਸ ਸਮੁੱਚੇ ਗਿਆਨ ਤੋਂ ਵਾਂਝੇ ਹੋ ਜਾਣਗੇ।

ਟਰਾਂਸਪੋਰਟ ਮੰਤਰੀ ਨੇ ਅੰਮਿ੍ਤਸਰ ਪਹੁੰਚ ਕੇ ਮਿੰਨੀ ਬੱਸ ਅਪਰੇਟਰਾਂ ਦੀ ਹੜਤਾਲ ਖਤਮ ਕਰਵਾਈ

0

ਸ੍ਰੀ ਦਰਬਾਰ ਸਾਹਿਬ ਵੀ ਹੋਏ ਨਤਮਸਤਕ
ਸੁਖਜਿੰਦਰ ਮਾਨ
ਅੰਮਿ੍ਤਸਰ, 19 ਮਈ :ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸ਼ਾਮ ਅੰਮਿ੍ਤਸਰ ਬੱਸ ਅੱਡੇ ਉਤੇ ਪਹੁੰਚ ਕੇ ਇੱਥੇ ਬੈਠੇ ਮਿੰਨੀ ਬੱਸ ਅਪਰੇਟਰਾਂ ਦੀ ਹੜਤਾਲ ਖਤਮ ਕਰਵਾਈ। ਉਨ੍ਹਾਂ ਬੱਸ ਮਾਲਕਾਂ ਨਾਲ ਕੀਤੀ ਗੱਲਬਾਤ ਵਿੱਚ ਸਪੱਸ਼ਟ ਕੀਤਾ ਕਿ ਤੁਹਾਡੀਆਂ ਬੱਸਾਂ ਦੇ ਪਰਮਿਟ ਮਾਣਯੋਗ ਹਾਈਕੋਰਟ ਨੇ ਰੱਦ ਕੀਤੇ ਹਨ ਅਤੇ ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਵੀ ਕੋਈ ਰਾਹਤ ਨਹੀਂ ਦਿੱਤੀ, ਸੋ ਅਜਿਹੇ ਵਿਚ ਸਰਕਾਰ ਵੱਲੋਂ ਪਰਮਿਟ ਬਹਾਲ ਕਰਨਾ ਮੁਮਕਿਨ ਨਹੀਂ ਹੈ। ਉਨ੍ਹਾਂ ਬੱਸ ਮਾਲਕਾਂ ਨੂੰ ਭਰੋਸਾ ਦਿੱਤਾ ਕਿ ਫਿਰ ਵੀ ਪੰਜਾਬ ਸਰਕਾਰ ਤੁਹਾਡੇ ਨਾਲ ਹੈ ਅਤੇ ਮੈਂ ਖੁਦ ਚਾਹੁੰਦਾ ਹਾਂ ਕਿ ਤਹਾਡਾ ਰੋਜ਼ਗਾਰ ਪ੍ਭਾਵਿਤ ਨਾ ਹੋਵੇ ਅਤੇ ਤੁਸੀਂ ਆਮ ਦੀ ਤਰ੍ਹਾਂ ਲੋਕਾਂ ਦੀ ਸੇਵਾ ਕਰਦੇ ਰਹੋ। ਉਨ੍ਹਾਂ ਕਿਹਾ ਕਿ ਉਹ ਤੁਹਾਡੀਆਂ ਮੰਗਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਗੰਭੀਰਤਾ ਨਾਲ ਵਿਚਾਰਨਗੇ ਅਤੇ ਇਸ ਬਾਬਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨਾਲ ਵੀ ਵਿਚਾਰ ਚਰਚਾ ਕਰਨਗੇ। ਜਿਸ ਤਰ੍ਹਾਂ ਵੀ ਸੰਭਵ ਹੋੋਇਆ ਤੁਹਾਡੀ ਸਹਾਇਤਾ ਕੀਤੀ ਜਾਵੇਗੀ। ਬੱਸ ਮਾਲਕਾਂ ਨੇ ਮੰਤਰੀ ਦੇ ਭਰੋਸੇ ਮਗਰੋਂ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ ਅਤੇ ਕੈਬਨਿਟ ਮੰਤਰੀ ਵੱਲੋਂ ਵਿਖਾਈ ਸੁਹਿਰਦਤਾ ਲਈ ਧੰਨਵਾਦ ਕੀਤਾ।ਇਸ ਮਗਰੋਂ ਸ. ਲਾਲਜੀਤ ਸਿੰਘ ਭੁੱਲਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਵਾਹਿਗੁਰੂ ਅੱਗੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

ਖੇਤੀਬਾੜੀ ਵਿਭਾਗ ਵੱਲੋਂ ਪਿੰਡ ਭਾਗੀਬਾਂਦਰ ਵਿਖੇ ਕਲੱਸਟਰ ਪੱਧਰੀ ਕੈਂਪ ਆਯੋਜਿਤ

0

ਸੁਖਜਿੰਦਰ ਮਾਨ
ਬਠਿੰਡਾ, 19 ਮਈ: ਸਹਾਇਕ ਮੰਡੀਕਰਣ ਅਫਸਰ ਬਠਿੰਡਾ ਡਾ. ਹਰਬੰਸ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਤਲਵੰਡੀ ਸਾਬੋ ਦੇ ਪਿੰਡ ਭਾਗੀਬਾਂਦਰ ਵਿਖੇ ਕਲੱਸਟਰ ਪੱਧਰੀ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਦਾ ਮੁੱਖ ਮੰਤਵ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨਾ ਰਿਹਾ। ਕੈਂਪ ਦੌਰਾਨ ਕਿਸਾਨਾਂ ਨੂੰ ਡਾ. ਹਰਬੰਸ ਸਿੰਘ ਸਿੱਧੂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਵਿਸਥਾਰਪੂਰਵਕ ਤਕਨੀਕੀ ਜਾਣਕਾਰੀ ਦਿੱਤੀ ਗਈ। ਡਾ ਸਿਮਰਨਜੀਤ ਕੌਰ ਖੇਤੀਬਾੜੀ ਵਿਕਾਸ ਅਫਸਰ ਤਲਵੰਡੀ ਸਾਬੋ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਫਸਲ ਵਿਚ ਖਾਦਾ ਦੇ ਪਰਬੰਧਨ, ਨਦੀਨਨਾਸ਼ਕ ਦੀ ਵਰਤੋ ਅਤੇ ਫਸਲ ਵਿਚ ਆਉਣ ਵਾਲੀਆਂ ਬਿਮਾਰੀਆ ਅਤੇ ਕੀਟ ਪਰਬੰਧਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਡਾ. ਰਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ ਵੱਲੋਂ ਕਿਸਾਨਾਂ ਨੂੰ ਐਗਮਾਰਕ ਅਤੇ ਫ਼ਸਲਾਂ ਦੇ ਮੰਡੀਕਰਨ ਬਾਰੇ ਜਾਣਕਾਰੀ ਦਿਤੀ ਗਈ। ਸ਼੍ਰੀ ਪਰਨੂਰ ਸਿੰਘ ਖੇਤੀਬਾੜੀ ਉਪ ਨਿਰਿਖਕ ਤਲਵੰਡੀ ਸਾਬੋ ਵਲੋ ਨਰਮੇ ਦੀ ਫਸਲ ਉੱਪਰ ਗੁਲਾਬੀ ਸੁੰਡੀ ਦੀ ਰੋਕਥਾਮ ਅਤੇ ਮੂੰਗੀ ਦੀ ਕਾਸ਼ਤ ਬਾਰੇ ਤਕਨੀਕੀ ਸੁਝਾਅ ਦਿੱਤੇ ਗਏ। ਅਖੀਰ ਵਿਚ ਸ਼੍ਰੀ ਹਰਜੀਤ ਸਿੰਘ ਖੇਤੀਬਾੜੀ ਉਪ ਨਿਰਿਖਕ ਵੱਲੋਂ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ ।

Our Visitor

1901492