ਇੱਕ ਲੱਖ ਏਕੜ ਖਾਰੇਪਣ ਨਾਲ ਪ੍ਰਭਾਵਿਤ ਜ਼ਮੀਨ ਨੂੰ ਝੀਂਗਾ ਪਾਲਣ ਅਧੀਨ ਲਿਆਂਦਾ ਜਾਵੇਗਾ
ਮੰਤਰੀ ਵਲੋਂ ਮੱਛੀ ਤੇ ਝੀਂਗਾ ਪਾਲਣ ਵਾਸਤੇ ਬਿਜਲੀ ਦੇ ਖਰਚਿਆਂ ਨੂੰ ਘਟਾਉਣ ਲਈ ਸੋਲਰ ਪੰਪਾਂ ਨੂੰ ਸਬਸਿਡੀ ਤੇ ਲਗਾਵਾਉਣ ਸਬੰਧੀ ਤਜ਼ਵੀਜ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ
ਸੁਖਜਿੰਦਰ ਮਾਨ
ਐਸ.ਏ.ਐਸ ਨਗਰ, 19 ਮਈ: ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਇੱਥੇ ਲਾਈਵਸਟਾਕ ਕੰਪਲੈਕਸ ਵਿਖੇ ਅਗਾਂਹਵਧੂ ਡੇਅਰੀ ਫਾਰਮਰਾਂ ਅਤੇ ਮੱਛੀ ਪਾਲਕਾਂ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਉਨ੍ਹਾਂ ਨੇ ਡੇਅਰੀ ਫਾਰਮਰਾਂ ਅਤੇ ਮੱਛੀ ਪਾਲਕਾਂ ਨੂੰ ਪੇਸ਼ ਆ ਰਹੀਆਂ ਦਿੱਕਤਾ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ਸਰਕਾਰ ਖੇਤੀਬਾੜੀ ਵਿੱਚ ਵਿਭਿੰਨਤਾ ਲਿਆਉਣ ਲਈ ਵੱਚਨਬੱਧ ਹੈ, ਜਿਸ ਲਈ ਖੇਤੀਬਾੜੀ ਦੇ ਸਹਾਇਕ ਧੰਦੇ ਡੇਅਰੀ ਫਾਰਮਿੰਗ ਅਤੇ ਮੱਛੀ ਪਾਲਣ, ਤੇ ਪਸ਼ੂ ਪਾਲਣ ਨੂੰ ਵੱਡੇ ਪੱਧਰ ਤੇ ਪ੍ਰਫੁੱਲਿਤ ਕਰਨ ਅਤੇ ਇਸ ਖੇਤਰ ਵਿਚ ਸੂਬੇ ਨੂੰ ਮੋਹਰੀ ਬਣਾਉਣ ਲਈ ਵਿਆਪਕ ਮੁਹਿੰਮ ਸੂਬੇ ਭਰ ਵਿਚ ਚਲਾਈ ਜਾਵੇਗੀ। ਉਨ੍ਹਾਂ ਵੱਲੋਂ ਨੋਜਵਾਨਾਂ ਨੂੰ ਇਨ੍ਹਾਂ ਧੰਦਿਆਂ ਨਾਲ ਜੁੜਨ ਦੀ ਵੀ ਅਪੀਲ ਕੀਤੀ ਅਤੇ ਕਿਹਾ ਕਿ ਸਰਕਾਰ ਵਲੋਂ ਇੰਨਾਂ ਸਹਾਇਕ ਧੰਦਿਆਂ ਨਾਲ ਜੁੜਨ ਵਾਲਿਆਂ ਦੀ ਵੱਧ ਤੋਂ ਵੱਧ ਸਹਾਇਤਾ ਕੀਤੀ ਜਾਵੇਗੀ।ਅੱਜ ਬਾਅਦ ਦੁਪਿਹਰ ਪਹਿਲਾਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨਾਂ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਅੱਜ ਕੱਲ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਵਿਸਥਾਰ ਨਾਲ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਕਰਕੇ ਹੱਲ ਕਰਵਾਉਣਗੇ।
ਇਸ ਤੋਂ ਪਹਿਲਾਂ ਪੀ.ਡੀ.ਐਫ.ਏ. ਦੇ ਪ੍ਰਧਾਨ ਦਲਜੀਤ ਸਿੰਘ ਦੀ ਅਗਵਾਈ ਵਿਚ ਡੇਅਰੀ ਫਾਰਮਰਾਂ ਵਲੋਂ ਦੁੱਧ ਦੇ ਰੇਟ ਵਧਾਉਣ, ਸਸਤੀ ਫੀਡ ਉਪਲੱਬਧ ਕਰਵਾਉਣ ਆਦਿ ਤੋਂ ਇਲਾਵਾ ਦੁੱਧ ਦੀਆਂ ਕੀਮਤਾਂ ਵਾਸਤੇ ਸਟੇਬਲਾਈਜੇਸ਼ਨ ਫੰਡ ਕਾਇਮ ਕਰਨ ਸਬੰਧੀ ਸੁਝਾਅ ਪੇੁਸ਼ ਕੀਤੇ ਗਏ।ਇਸ ਨਾਲ ਹੀ ਮੋਜੂਦ ਡੇਅਰੀ ਫਾਰਮਰਾਂ ਵੱਲੋਂ ਮਿਲਾਵਟੀ ਦੁੱਧ ਦੇ ਧੰਦੇ ਤੇ ਨਕੇਲ ਕੱਸਣ ਲਈ ਸਖਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਗਈ।ਮੰਤਰੀ ਕੁਲਦੀਪ ਧਾਲੀਵਾਲ ਨੇ ਇਸ ਮੌਕੇ ਕਿਹਾ ਕਿ ਹਾਲੇ ਵੀ ਸੂਬੇ ਦੇ ਅੱਧੇ ਪਿੰਡ ਵੇਰਕਾ ਨਾਲ ਨਹੀਂ ਜੂੜੇ ਹੋਏ ਅਤੇ ਉਨਾਂ ਦਾ ਮੁੱਖ ਟੀਚਾ ਸਾਰੇ ਪਿੰਡਾਂ ਵਿਚ ਡੇਅਰੀ ਫਾਰਮਿੰਗ ਦੇ ਧੰਦੇ ਨਾਲ ਲੋਕਾਂ ਨੂੰ ਜੋੜ ਕੇ ਸਹਿਕਾਰਤਾ ਲਹਿਰ ਨੂੰ ਸੂਬੇ ਵਿਚ ਹੋਰ ਮਜਬੂਤ ਕਰਨਾ ਹੈ।ਇਸ ਮੌਕੇ ਮੰਤਰੀ ਨੇ ਕਿਹਾ ਕਿ ਸਰਕਾਰ ਨੂੰ ਬਣੇ ਹਾਲੇ ਦੋ ਮਹੀਨੇ ਦਾ ਸਮਾਂ ਹੀ ਹੋਇਆ ਹੈ ਸੋ ਸਾਰੇ ਡੇਅਰੀ ਫਾਰਮਰ ਸਰਕਾਰ ਨਾਲ ਸਹਿਯੋਗ ਕਰਨ ਅਤੇ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇਗਾ।
ਇਸ ਉਪਰੰਤ ਮੰਤਰੀ ਨੇ ਮੱਛੀ ਅਤੇ ਝੀਂਗਾ ਪਾਲਕਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੇ ਵਿਚਾਰ ਸੁਣੇ ਅਤੇ ਸਰਕਾਰ ਵਲੋਂ ਇਸ ਕਿੱਤੇ ਨੂੰ ਪ੍ਰਫੁਲਤ ਕਰਨ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦਾ ਵਾਅਦਾ ਕੀਤਾ।ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ ਨੋਜਵਾਨਾਂ ਨੂੰ ਮੱਛੀ ਅਤੇ ਝੀਂਗਾ ਪਾਲਣ ਨਾਲ ਜੋੜ ਕੇ ਇੱਕ ਲੱਖ ਏਕੜ ਖਾਰੇਪਣ ਨਾਲ ਪ੍ਰਭਾਵਿਤ ਜਮੀਨ ਨੂੰ ਝੀਂਗਾ ਪਾਲਣ ਅਧੀਨ ਲਿਆਂਦਾ ਜਾਵੇ। ਇਸ ਵਾਸਤੇ ਨੋਜਵਾਨਾਂ ਨੂੰ ਨਿਯਮਤ ਤੌਰ ਤੇ ਝੀਂਗਾ ਪਾਲਣ ਦੀ ਟ੍ਰੇਨਿੰਗ ਮੁੱਹਈਆ ਜਾਵੇ। ਮੱਛੀ ਅਤੇ ਝੀਂਗਾ ਪਾਲਕਾਂ ਦੇ ਸੁਝਾਅ ਨੂੰ ਪ੍ਰਵਾਨ ਕਰਦਿਆਂ ਮੰਤਰੀ ਨੇ ਉਪ-ਕੁਲਪਤੀ, ਗੁਰੂ ਆਗੰਦ ਦੇਵ ਵੈਟਨਰੀ ਐਨੀਮਲ ਸਾਇਸਜ਼ ਯੂਨਿਵਰਸਿਟੀ ਡਾ. ਇੰਦਰਜੀਤ ਸਿੰਘ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਝੀਂਗਾ ਪਾਲਣ ਲਈ ਕਿਸਾਨਾਂ ਨੂੰ ਹਰ ਸਾਲ ਜਨਵਰੀ, ਫਰਵਰੀ ਅਤੇ ਮਾਰਚ ਦੇ ਮਹੀਨੇ ਟ੍ਰੇਨਿੰਗ ਦੇਣ ਲਈ ਪ੍ਰਬੰਧ ਕੀਤੇ ਜਾਣ।ਕਿਸਾਨਾਂ ਨੇ ਮੰਤਰੀ ਨੂੰ ਸੁਝਾਅ ਦਿੱਤਾ ਕਿ ਖਾਲੀ ਪਈਆਂ ਪੰਚਾਇਤੀ ਜਮੀਨਾਂ ਨੂੰ ਮੱਛੀ ਪਾਲਣ ਅਧੀਨ ਲਿਆਉਣ ਲਈ ਠੇਕੇ ਤੇ ਦਿੱਤੀਆਂ ਜਾਣ ਤੇ ਨੂੰ ਠੇਕੇ ਤੇ ਦੇਣ ਸਬੰਧੀ ਪ੍ਰਣਾਲੀ ਨੂੰ ਹੋਰ ਸੌਖਾਲਾ ਬਣਾਇਆ ਜਾਵੇ।ਜਿਸ ਸਬੰਧੀ ਉਨਾਂ ਖਾਲੀ ਅਣਵਰਤੀਆਂ ਪੰਚਾਇਤੀ ਜ਼ਮੀਨਾ ਸਬੰਧੀ ਜਾਣਕਾਰੀ ਇਕੱਤਰ ਕਰਨਮ ਲਈ ਹੁਕਮ ਜਾਰੀ ਕੀਤੇ ਤਾਂ ਜੋ ਮੱਛੀ ਪਾਲਣ ਅਧੀਨ ਰਕਬੇ ਨੂੰ ਹੋਰ ਵਧਾਇਆ ਜਾ ਸਕੇ।
ਇਕ ਹੋਰ ਵਿਚਾਰ ਨਾਲ ਸਹਿਮਤੀ ਪ੍ਰਗਟ ਕਰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੱਛੀ ਤੇ ਝੀਂਗਾ ਪਾਲਣ ਵਾਸਤੇ ਬਿਜਲੀ ਦੇ ਖਰਚਿਆਂ ਨੂੰ ਘਟਾਉਣ ਲਈ ਸੋਲਰ ਪੰਪਾਂ ਨੂੰ ਸਬਸਿਡੀ ਤੇ ਲਗਾਵਾਉਣ ਸਬੰਧੀ ਤਜ਼ਵੀਜ ਤਿਆਰ ਕਰਕੇ ਪੇਸ਼ ਕੀਤੀ ਜਾਵੇ, ਉਨ੍ਹਾਂ ਨਾਲ ਹੀ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੋਲਰ ਪੰਪ ਲਗਵਾਉਣ ਦੇ ਚਾਹਵਾਨ ਮੱਛੀ ਅਤੇ ਝੀਂਗਾ ਪਾਲਕਾਂ ਦੇ ਕੇਸ ਵੀ ਵਿਭਾਗ ਵਲੋਂ ਤਿਆਰ ਕਰਕੇ ਪੇਡਾ ਨੂੰ ਭੇਜੇ ਜਾਣ ਅਤੇ ਪੂਰੀ ਪੈਰਵਾਈ ਕੀਤੀ ਜਾਵੇ।ਮੱਛੀ ਤਲਾਬਾਂ ਵਿੱਚ ਮੱਛੀ ਦੀ ਚੋਰੀ ਦੀ ਸਮੱਸਿਆ ਦੇ ਹੱਲ ਸਬੰਧੀ ਮੰਤਰੀ ਨੇ ਵਿਭਾਗ ਨੂੰ ਹੁਕਮ ਦਿੱਤੇ ਲਈ ਤਲਾਬਾਂ ਤੇ ਸੀ.ਸੀ.ਟੀ.ਵੀ ਦੀ ਸਹੂਲਤ ਪ੍ਰਦਾਨ ਕਰਨ ਲਈ ਤਜ਼ਵੀਜ ਤਿਆਰ ਕੀਤੀ ਜਾਵੇ।ਇਸ ਤੋਂ ਇਲਾਵਾ ਮੰਤਰੀ ਨੇ ਮੱਛੀ ਤੇ ਝੀਂਗੇ ਦੀ ਫਸਲ ਦੇ ਬੀਮੇ ਦੀ ਸਹੂਲਤ ਕਿਸਾਨਾਂ ਨੂੰ ਪ੍ਰਦਾਨ ਕਰਨ ਲਈ ਸੰਭਾਵਨਾਵਾ ਤਲਾਸ਼ ਕਰਨ ਲਈ ਆਦੇਸ਼ ਦਿੱਤੇ ਗਏ।
ਇਸ ਮੀਟਿੰਗ ਵਿਚ ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ, ਕਲਦੀਪ ਸਿੰਘ ਸੰਘਾ ਮੈਨੇਜਿੰਗ ਡਾਇਰੈਕਟਰ, ਮਿਲਕਫੈੱਡ ਪਸੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ, ਡਾ. ਸੁਭਾਸ਼ ਚੰਦਰ, ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਕੁਲਦੀਪ ਸਿੰਘ ਜੱਸੋਵਾਲ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਡਾ. ਇੰਦਰਜੀਤ ਸਿੰਘ, ਵਾਈਸ ਚਾਂਸਲਰ, ਗਡਵਾਸੂ, ਸੁਖਵਿੰਦਰ ਸਿੰਘ ਵਾਲੀਆ ਸਹਾਇਕ ਡਾਇਰੈਕਟਰ ਮੱਛੀ ਪਾਲਣ ਵਿਭਾਗ ਅਤੇ ਡੇਅਰੀ ਵਿਕਾਸ ਵਿਭਾਗ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਡੇਅਰੀ ਫਾਰਮਰਾਂ ਦੀਆਂ ਜਾਇਜ਼ ਮੰਗਾਂ ਜਲਦ ਹੱਲ ਕੀਤੀਆਂ ਜਾਣਗੀਆਂ: ਕੁਲਦੀਪ ਧਾਲੀਵਾਲ
ਝੋਨੇ ਦੀ ਸਿੱਧੀ ਬਿਜਾਈ ਲਈ ਲੋੜੀਂਦੀ ਬਿਜਲੀ ਉਪਲਬਧ: ਹਰਭਜਨ ਸਿੰਘ ਈ.ਟੀ.ਓ.
ਬਿਜਲੀ ਚੋਰੀ ਦੇ ਕੇਸਾਂ ਨਾਲ ਕਰੜੇ ਹੱਥੀਂ ਨਜਿੱਠਿਆ ਜਾਵੇਗਾ
ਸੁਖਜਿੰਦਰ ਮਾਨ
ਚੰਡੀਗੜ੍ਹ, 19 ਮਈ: ਮੁੱਖ ਮੰਤਰੀ ਭਗਵੰਤ ਮਾਨ ਦੇ ਭਰੋਸੇ ਮਗਰੋਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਦੇ ਮੱਦੇਨਜ਼ਰ ਬਿਜਲੀ ਦੀ ਸਥਿਤੀ ਦਾ ਜਾਇਜ਼ਾ ਲਿਆ।
ਅੱਜ ਇੱਥੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਕੋਲ ਝੋਨੇ ਦੀ ਸਿੱਧੀ ਬਿਜਾਈ ਲਈ ਲੋੜੀਂਦੀ ਬਿਜਲੀ ਸਪਲਾਈ ਉਪਲਬਧ ਹੈ ਅਤੇ ਕਿਸਾਨਾਂ ਨੂੰ ਇਸ ਸਬੰਧੀ ਚਿੰਤਾ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਨੇ ਪੀਕ ਲੋਡ ਸੀਜ਼ਨ ਦੌਰਾਨ ਬਿਜਲੀ ਚੋਰੀ ਦੀਆਂ ਜ਼ਮੀਨੀ ਹਕੀਕਤਾਂ ਅਤੇ ਊਰਜਾ ਬਚਾਉਣ ਦੇ ਹੋਰ ਤਰੀਕਿਆਂ ਦੀ ਵੀ ਸਮੀਖਿਆ ਕੀਤੀ।ਉਨ੍ਹਾਂ ਨੇ ਲੋਕਾਂ ਨੂੰ ਬਿਜਲੀ ਬਚਾਉਣ ਦੇ ਢੰਗ-ਤਰੀਕੇ ਅਪਣਾਉਣ ਦੀ ਅਪੀਲ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਬਿਜਲੀ ਦੀ ਚੋਰੀ ਸਬੰਧੀ ਜਾਣਕਾਰੀ ਦੇਣ ਲਈ ਪ੍ਰੇਰਿਤ ਕਰਨ।
ਹਰ ਵਰਗ ਦੇ ਖਪਤਕਾਰਾਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾਉਣ ਲਈ ਸਖ਼ਤ ਮਿਹਨਤ ਕਰ ਰਹੇ ਅਧਿਕਾਰੀਆਂ ਦੀ ਪਿੱਠ ਥਾਪੜਦਿਆਂ ਸ੍ਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੇ ਪਹਿਲਾਂ ਹੀ ਕੌਮੀ ਗਰਿੱਡ ਤੋਂ ਮਾਮੂਲੀ ਦਰਾਂ `ਤੇ ਲੋੜੀਂਦੀ ਬਿਜਲੀ ਸਪਲਾਈ ਦਾ ਪ੍ਰਬੰਧ ਕੀਤਾ ਹੋਇਆ ਹੈ। ਉਨ੍ਹਾਂ ਨੇ ਵਿਸ਼ੇਸ਼ ਤੌਰ `ਤੇ ਜ਼ਿਕਰ ਕੀਤਾ ਕਿ ਅਸੀਂ ਆਪਣੇ ਸਾਰੇ ਵਿਕਲਪਾਂ ਦੀ ਪੜਚੋਲ ਕੀਤੀ ਹੈ ਅਤੇ ਹਰੇਕ ਵਰਗ ਨੂੰ ਨਿਰਵਿਘਨ ਬਿਜਲੀ ਸਪਲਾਈ ਲਈ ਉਨ੍ਹਾਂ ਦੀ ਸਮਝਦਾਰੀ ਨਾਲ ਵਰਤੋਂ ਕਰ ਰਹੇ ਹਾਂ।ਉਨ੍ਹਾਂ ਨੇ ਸਾਰੇ ਨਾਗਰਿਕਾਂ ਨੂੰ ਬਿਜਲੀ ਬਚਾਊ ਤਕਨਾਲੋਜੀ ਅਪਣਾਉਣ ਦੀ ਅਪੀਲ ਵੀ ਕੀਤੀ।
ਮੁੱਖ ਮੰਤਰੀ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਣ ਦੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੂਬੇ ਲਈ ਪਾਣੀ ਬਚਾਉਣ ਵਾਸਤੇ ਸਾਰੇ ਕਿਸਾਨਾਂ ਅੱਗੇ ਆਉਣ ਲਈ ਉਤਸ਼ਾਹਿਤ ਕਰਨ।ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ, ਸੀ.ਐਮ.ਡੀ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਡਿਸਟਰੀਬਿਊਸ਼ਨ, ਡੀ.ਪੀ.ਐਸ ਗਰੇਵਾਲ, ਡਾਇਰੈਕਟਰ ਕਮਰਸ਼ੀਅਲ ਗੋਪਾਲ ਸ਼ਰਮਾ ਆਦਿ ਸੀਨੀਅਰ ਅਧਿਕਾਰੀ ਸ਼ਾਮਲ ਸਨ।
ਹਰਜੋਤ ਸਿੰਘ ਬੈਂਸ ਵੱਲੋਂ ਜੇਲਾਂ ਵਿੱਚ ਮੋਬਾਈਲ ਦੀ ਵਰਤੋਂ ’ਤੇ ਮੁਕੰਮਲ ਰੋਕ ਲਗਾਉਣ ਲਈ ਤਕਨੀਕੀ ਹੱਲ ਤਲਾਸ਼ਣ ਦੇ ਨਿਰਦੇਸ਼
ਜੇਲਾਂ ਵਿੱਚ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਠੱਲ ਪਾਉਣ ਲਈ ਨਫ਼ਰੀ ਵਧਾਈ ਜਾਵੇ : ਜੇਲ ਮੰਤਰੀ
ਸੁਖਜਿੰਦਰ ਮਾਨ
ਚੰਡੀਗੜ੍ਹ, 19 ਮਈ: ਸੂਬੇ ਦੀਆਂ ਜੇਲਾਂ ਨੂੰ ਅਸਲ ਅਰਥਾਂ ਵਿੱਚ ‘ਸੁਧਾਰ ਘਰ’ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਜੇਲ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੋਬਾਈਲ ਫੋਨਾਂ ਦੀ ਵਰਤੋਂ ਨੂੰ ਪੂਰੀ ਤਰਾਂ ਨਾਲ ਬੰਦ ਕਰਨ ਅਤੇ ਜੇਲ ਦੇ ਅੰਦਰ ਚੱਲ ਰਹੇ ਮੋਬਾਈਲਾਂ ਬਾਰੇ ਪਤਾ ਲਗਾਉਣ ਲਈ ਨਵੀਨਤਮ ਤਕਨਾਲੋਜੀ ਵਰਤਣ ਲਈ ਰੂਪ-ਰੇਖਾ ਤਿਆਰ ਕੀਤੀ ਜਾਵੇ । ਇੱਥੇ ਪੰਜਾਬ ਭਵਨ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਜੇਲਾਂ ਵਿੱਚ ਨਫ਼ਰੀ (ਮੈਨ ਪਾਵਰ) ਵਧਾਉਣ ਦੇ ਵੀ ਨਿਰਦੇਸ਼ ਦਿੱਤੇ ਅਤੇ ਜੇਲ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਨੂੰ ਜੇਲਾਂ ਵਿੱਚ ਗੈਰ ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕੈਦੀਆਂ ਦੀ ਨਕੇਲ ਕੱਸਣ ਲਈ ਵਾਧੂ ਪੁਲਿਸ ਕਰਮੀ ਤਾਇਨਾਤ ਕਰਨ ਲਈ ਕਿਹਾ।
ਮੰਤਰੀ ਨੇ ਕਿਹਾ, “ਜੇਲਾਂ ਵਿੱਚੋਂ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਗਠਜੋੜ ਨੂੰ ਤੋੜਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਹੁਣ ਤੱਕ ਇੱਕ ਨਿਰਧਾਰਤ ਸਮੇਂ ‘ਚ ਜੇਲਾਂ ਵਿੱਚੋਂ ਸਭ ਤੋਂ ਵੱਧ ਮੋਬਾਈਲ ਫੋਨ ਜ਼ਬਤ ਕੀਤੇ ਗਏ ਹਨ। ਭਵਿੱਖ ਵਿੱਚ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਜੇਲਾਂ ਦੇ ਅੰਦਰੋਂ ਇੱਕ ਵੀ ਗੈਰ-ਕਾਨੂੰਨੀ ਗਤੀਵਿਧੀ ਨਾ ਕੀਤੀ ਜਾ ਸਕੇ।”
ਜ਼ਿਕਰਯੋਗ ਹੈ ਕਿ ਇੱਕ ਭਾਰਤੀ ਆਈ.ਟੀ./ਕਮਿਊਨੀਕੇਸ਼ਨ ਸਿਸਟਮ ਇੰਟੀਗ੍ਰੇਸ਼ਨ ਕੰਪਨੀ ਐੱਮ.ਏ.ਪੀ.ਐੱਲ. ਨੇ ਪੇਸ਼ਕਾਰੀ ਦਿੱਤੀ ਅਤੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਜੀ.ਓ ਮੈਪਿੰਗ ਰਾਹੀਂ ਜੇਲਾਂ ਨੂੰ ਕਵਰ ਕੀਤਾ ਜਾਵੇਗਾ ਅਤੇ ਜੀ.ਓ ਫੈਨਸਿੰਗ ਅਤੇ ਤਕਨਾਲੋਜੀ ਰਾਹੀਂ ਮੋਬਾਈਲ, ਵਟਸਐਪ ਅਤੇ ਹੋਰ ਕਾਲਾਂ ਦੇ ਸਿਗਨਲ ਪ੍ਰਾਪਤ ਕੀਤੇ ਜਾ ਸਕਣਗੇ। ਇਸ ਤਕਨਾਲੋਜੀ ਰਾਹੀਂ ਰੀਅਲ ਟਾਈਮ ਡਾਟਾ ਤਿਆਰ ਕੀਤਾ ਜਾਂਦਾ ਹੈ। ਮੋਬਾਈਲ ਫੋਨ ਉਪਭੋਗਤਾਵਾਂ ਦੀ ਅਸਲ ਸਥਿਤੀ ਦਾ ਪਤਾ ਲਗਾਉਣ ਤੋਂ ਇਲਾਵਾ ਕਾਲ ਨੂੰ ਤੁਰੰਤ ਬਲੌਕ ਕੀਤਾ ਜਾ ਸਕੇਗਾ।ਮੀਟਿੰਗ ਵਿੱਚ ਏ.ਡੀ.ਜੀ.ਪੀ. ਜੇਲਾਂ ਵਰਿੰਦਰ ਕੁਮਾਰ, ਆਈ.ਜੀ. ਜੇਲਾਂ ਰੂਪ ਕੁਮਾਰ ਅਰੋੜਾ ਅਤੇ ਕਈ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਬਦਲਾਅ ਦੀ ਉਂਮੀਦ ਵਿਖਾ ਕੇ ਸੱਤਾ ਵਿੱਚ ਆਈ ਮਾਨ ਸਰਕਾਰ ਵੀ ਚੱਲੀ ਕਾਂਗਰਸ ਦੀ ਰਾਹ ’ਤੇ : ਬਬਲੀ ਢਿੱਲੋਂ
ਰਿਟਾਇਰਡ ਪਟਵਾਰੀ ਅਤੇ ਕਾਨੂੰਗੋ ਨੂੰ ਠੇਕੇ ’ਤੇ ਰੱਖਣ ਦਾ ਐਲਾਨ, ਬੇਰੋਜਗਾਰ ਨੌਜਵਾਨਾਂ ਨਾਲ ਧੋਖਾ
1766 ਅਸਾਮੀਆਂ ਤੇ ਬੇਰੋਜਗਾਰ ਨੌਜਵਾਨਾਂ ਨੂੰ ਕੀਤਾ ਜਾਵੇ ਭਰਤੀ
ਸੁਖਜਿੰਦਰ ਮਾਨ
ਬਠਿੰਡਾ, 19 ਮਈ: ਪੰਜਾਬੀਆਂ ਨੂੰ ਬਦਲਾਅ ਦੀ ਉਂਮੀਦ ਵਿਖਾ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਹੁਣ ਪਿੱਛਲੀ ਕਾਂਗਰਸ ਸਰਕਾਰ ਦੇ ਰਸਤੇ ’ਤੇ ਚੱਲ ਪਈ ਹੈ। ਇਹ ਦਾਅਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਡੇਲੀਗੇਟ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਮਾਨ ਸਰਕਾਰ ਦੇ ਉਸ ਫੈਸਲੇ ਦਾ ਪੁਰਜੋਰ ਵਿਰੋਧ ਕੀਤਾ, ਜਿਸ ਵਿੱਚ ਖਾਲੀ ਪਈਆਂ 1766 ਅਸਾਮੀਆਂ ’ਤੇ ਰਿਟਾਇਰਡ ਪਟਵਾਰੀ ਅਤੇ ਕਾਨੂੰਗੋ ਨੂੰ ਭਰਤੀ ਕਰਣ ਦੀ ਗੱਲ ਕਹੀ ਗਈ ਹੈ। ਬਬਲੀ ਢਿੱਲੋਂ ਨੇ ਕਿਹਾ ਕਿ ਮਾਨ ਸਰਕਾਰ ਦਾ ਇਹ ਫੈਸਲਾ ਸਰਾਸਰ ਪੰਜਾਬ ਦੇ ਬੇਰੋਜਗਾਰ ਨੌਜਵਾਨਾਂ ਨਾਲ ਬੇਇਨਸਾਫ਼ੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਰਿਟਾਇਰਮੇਂਟ ਦੀ ਸਮਾਂ ਸੀਮਾ 58 ਸਾਲ ਤੈਅ ਕੀਤੀ ਗਈ ਹੈ ਅਤੇ 58 ਸਾਲ ਦੀ ਨੌਕਰੀ ਕਰਣ ਤੋਂ ਬਾਅਦ ਰਿਟਾਇਰਡ ਹੋ ਚੁੱਕੇ ਪਟਵਾਰੀਆਂ ਅਤੇ ਕਾਨੂੰਗੋ ਨੂੰ ਭਰਤੀ ਕਰਨਾ ਸੂਬੇ ਦੇ ਲੱਖਾਂ ਬੇਰੁੁਜਗਾਰਾਂ ਨਾਲ ਧੋਖਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਇਹ 1766 ਅਸਾਮੀਆਂ ਪੰਜਾਬ ਦੇ ਬੇਰੋਜਗਾਰ ਨੌਜਵਾਨਾਂ ਨੂੰ ਭਰਤੀ ਕਰਕੇ ਭਰੀਆਂ ਜਾਣ, ਤਾਂ ਪੰਜਾਬ ਵਿੱਚ ਕੁੱਝ ਹੱਦ ਤੱਕ ਨੌਜਵਾਨਾਂ ਨੂੰ ਰੋਜਗਾਰ ਮਿਲੇਗਾ। ਉਨ੍ਹਾਂ ਨੇ ਉਕਤ ਫੈਸਲੇ ਨੂੰ ਮਾਨ ਸਰਕਾਰ ਦਾ ਗਲਤ ਫੈਸਲਾ ਕਰਾਰ ਦਿੰਦੇ ਹੋਏ ਮਾਨ ਸਰਕਾਰ ਤੋਂ ਉਕਤ ਫੈਸਲਾ ਰੱਦ ਕਰਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਬੇਰੋਜਗਾਰੀ ਨਿੱਤ ਦਿਨ ਵੱਧਦੀ ਜਾ ਰਹੀ ਹੈ, ਪਰ ਬੇਰੋਜਗਾਰੀ ਨੂੰ ਦੂਰ ਕਰਣ ਦੀ ਬਜਾਏ ਸਰਕਾਰ ਰਿਟਾਇਰਡ ਕਰਮਚਾਰੀਆਂ ਨੂੰ ਠੇਕੇ ਤੇ ਰੱਖਕੇ ਬੇਰੋਜਗਾਰੀ ਵਿੱਚ ਵਾਧਾ ਕਰ ਰਹੀ ਹੈੈ। ਉਨ੍ਹਾਂ ਨੇ ਭਗਵੰਤ ਮਾਨ ਸਰਕਾਰ ਤੋਂ ਅਪੀਲ ਕਰਦੇ ਹੋਏ ਕਿਹਾ ਕਿ ਰਿਟਾਇਰਡ ਕਰਮਚਾਰੀਆਂ ਨੂੰ ਭਰਤੀ ਕਰਣ ਵਾਲੇ ਫੈਸਲੇ ਨੂੰ ਤੁਰੰਤ ਰੱਦ ਕਰਦੇ ਹੋਏ ਬੇਰੋਜਗਾਰ ਨੌਜਵਾਨਾਂ ਨੂੰ ਭਰਤੀ ਕੀਤਾ ਜਾਵੇ, ਤਾਂਕਿ ਪੰਜਾਬ ਦੇ ਬੇਰੋਜਗਾਰ ਨੌਜਵਾਨਾਂ ਨੂੰ ਰੋਜਗਾਰ ਮਿਲ ਸਕੇ।
ਏਮਜ ਅਤੇ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵੱਲੋਂ ਅਕਾਦਮਿਕ ਭਾਈਵਾਲੀ ਨੂੰ ਮਜ਼ਬੂਤ ਕਰਨ ਲਈ ਸਹਿਮਤੀ
ਐਮ.ਬੀ.ਏ. ਹਸਪਤਾਲ ਪ੍ਰਸਾਸਨ ਦਾ 2 ਸਾਲਾਂ ਕੋਰਸ ਮੌਜੂਦਾ ਅਕਾਦਮਿਕ ਸੈਸਨ ਤੋਂ ਸੁਰੂ ਹੋਵੇਗਾ
ਸੁਖਜਿੰਦਰ ਮਾਨ
ਬਠਿੰਡਾ, 19 ਮਈ: ਬਠਿੰਡਾ ਵਿੱਚ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ (ਏਮਜ) ਦੀ ਸਥਾਪਨਾ ਦੇ ਨਾਲ ਇਹ ਸਹਿਰ ਤਿੰਨ ਰਾਜਾਂ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰੀ ਭਾਰਤ ਦੇ ਹੋਰ ਦੂਰ-ਦੁਰਾਡੇ ਦੇ ਖੇਤਰਾਂ ਲਈ ਮੈਡੀਕੇਅਰ ਦੇ ਇੱਕ ਕੇਂਦਰ ਵਜੋਂ ਤੇਜੀ ਨਾਲ ਵਿਕਸਿਤ ਹੋ ਰਿਹਾ ਹੈ। ਜਦੋਂ ਕਿ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਤਕਨੀਕੀ ਅਤੇ ਵਿਗਿਆਨਕ ਸਿੱਖਿਆ-ਨਵੀਨਤਾ ਅਤੇ ਸਿਰਜਣਾਤਮਕਤਾ ਨੂੰ ਉਤਸਾਹਤ ਕਰਨ ਵਿੱਚ ਇੱਕ ‘ਸੈਂਟਰ ਪੁਆਇੰਟ ਆਫ ਐਕਸੀਲੈਂਸ‘ ਬਣ ਚੁੱਕੀ ਹੈ, ਜੋ ਕਿ ਤਕਨੀਕੀ ਸਿੱਖਿਆ ਦੀ ਤਰੱਕੀ, ਖੋਜ ਅਤੇ ਨਵੀਨਤਾ ਦੁਆਰਾ ਸੰਚਾਲਿਤ ਵਿਕਾਸ ਨੂੰ ਸਮਰਪਿਤ ਹੈ।
ਮੌਜੂਦਾ ਸਮੇਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਏਮਜ ਅਤੇ ਐਮ.ਆਰ.ਐਸ.ਪੀ.ਟੀ.ਯੂ. ਨੇ ਨਵੀਂ ਅਕਾਦਮਿਕ ਭਾਈਵਾਲੀ ਨੂੰ ਉਤਸਾਹਿਤ ਕਰਨ ਅਤੇ ਹਸਪਤਾਲਾਂ ਦੇ ਸਿਹਤ ਸੰਭਾਲ ਅਤੇ ਪ੍ਰਬੰਧਨ ਵਿੱਚ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਮੌਜੂਦਾ ਅਕਾਦਮਿਕ ਸੈਸਨ ਤੋਂ ਐਮ.ਬੀ.ਏ. – ਹਸਪਤਾਲ ਪ੍ਰਸਾਸਨ ਦਾ ਦੋ ਸਾਲਾਂ ਕੋਰਸ ਸੁਰੂ ਕਰਨ ਲਈ ਛੇਤੀ ਹੀ ਇੱਕ ਸਮਝੌਤਾ ਸਹੀਬੱਧ ਕੀਤਾ ਜਾ ਰਿਹਾ ਹੈ।ਅਕਾਦਮਿਕ ਭਾਈਵਾਲੀ ਦੀਆਂ ਰੂਪ-ਰੇਖਾਵਾਂ ਅਤੇ ਨਵੇਂ ਉਭਰ ਰਹੇ ਲੋੜਾਂ ਅਧਾਰਿਤ ਕੋਰਸਾਂ ਨੂੰ ਸੁਰੂ ਕਰਨ ਲਈ ਏਮਜ ਦੇ ਡਾਇਰੈਕਟਰ ਪ੍ਰੋ: ਦਿਨੇਸ ਕੁਮਾਰ ਸਿੰਘ ਅਤੇ ਐੱਮ.ਆਰ.ਐੱਸ.ਪੀ.ਟੀ.ਯੂ. ਦੇ ਵਾਈਸ ਚਾਂਸਲਰ ਪ੍ਰੋ: ਬੂਟਾ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਇੱਕ ਉੱਚ ਪੱਧਰੀ ਮੀਟਿੰਗ ਅੱਜ ਇਥੇ ਏਮਜ਼ ਦੇ ਕਾਨਫਰੰਸ ਰੂਮ ਵਿਚ ਹੋਈ।
ਮੀਟਿੰਗ ਵਿੱਚ ਏਮਜ ਦੇ ਐਸੋਸੀਏਟ ਪ੍ਰੋਫੈਸਰ, ਯੂਰੋਲੋਜੀ ਵਿਭਾਗ, ਡਾ. ਕਵਲਜੀਤ ਸਿੰਘ ਕੌੜਾ, ਅਸਿਸਟੈਂਟ ਪ੍ਰੋਫੈਸਰ, ਹਸਪਤਾਲ ਪ੍ਰਸਾਸਨ ਵਿਭਾਗ, ਡਾ. ਮੂਨੀਸ ਮਿਰਜਾ ਅਤੇ ਅਸਿਸਟੈਂਟ ਪ੍ਰੋਫੈਸਰ, ਹਸਪਤਾਲ ਪ੍ਰਸਾਸਨ ਵਿਭਾਗ, ਡਾ. ਕੇ ਪੁਰਸੋਤਮ ਹੋਵਾਇਆ ਸ਼ਾਮਿਲ ਹੋਏ, ਜਦੋਂ ਕਿ ਐਮ.ਆਰ.ਐਸ.ਪੀ.ਟੀ.ਯੂ. ਵੱਲੋਂ ਰਜਿਸਟਰਾਰ ਡਾ. ਗੁਰਿੰਦਰ ਪਾਲ ਸਿੰਘ ਬਰਾੜ, ਐਸੋਸੀਏਟ ਡੀਨ ਅਕਾਦਮਿਕ, ਡਾ. ਕਵਲਜੀਤ ਸਿੰਘ ਸੰਧੂ, ਇੰਚਾਰਜ, ਯੂਨੀਵਰਸਿਟੀ ਬਿਜਨਸ ਸਕੂਲ, ਡਾ. ਪਿ੍ਰਤਪਾਲ ਸਿੰਘ ਭੁੱਲਰ, ਮੁਖੀ, ਸਕੂਲ ਆਫ ਪਲੈਨਿੰਗ ਐਂਡ ਆਰਕੀਟੈਕਚਰ ਡਾ. ਭੁਪਿੰਦਰਪਾਲ ਸਿੰਘ ਢੋਟ ਅਤੇ ਡਾਇਰੈਕਟਰ ਲੋਕ ਸੰਪਰਕ ਹਰਜਿੰਦਰ ਸਿੰਘ ਸਿੱਧੂ ਸ਼ਾਮਿਲ ਸਨ।
ਵਿਸਵ ਪੱਧਰ ‘ਤੇ ਸੁਪਰ ਸਪੈਸਲਿਟੀ ਹਸਪਤਾਲਾਂ ਦੇ ਵਧਦੇ ਰੁਝਾਨ ਦੇ ਮੱਦੇਨਜਰ ਐਮ.ਬੀ.ਏ- ਹਸਪਤਾਲ ਪ੍ਰਸਾਸਨ ਕੋਰਸ ਦੀ ਸੁਰੂਆਤ ਕੀਤੀ ਜਾ ਰਹੀ ਹੈ, ਜਿਸ ਨਾਲ ਹਸਪਤਾਲ ਪ੍ਰਸਾਸਨ ਵਿੱਚ ਮਾਹਿਰਾਂ ਦੀ ਮੰਗ ਵਿੱਚ ਵਾਧਾ ਹੋਇਆ ਹੈ।
ਪ੍ਰੋ: ਡੀ.ਕੇ. ਸਿੰਘ ਅਤੇ ਪ੍ਰੋ: ਬੂਟਾ ਸਿੰਘ ਸਿੱਧੂ ਨੇ ਕਿਹਾ ਕਿ ਛੇਤੀ ਹੀ ਇੱਕ ਸਹਿਮਤੀ ਪੱਤਰ ‘ਤੇ ਦਸਤਖਤ ਕਰਨ ਤੋਂ ਬਾਅਦ, ਪੰਜਾਬ ਦੀਆਂ ਦੋਵੇਂ ਪ੍ਰਮੁੱਖ ਸੰਸਥਾਵਾਂ ਹੁਨਰ ਅਤੇ ਵਿਹਾਰਕ ਗਿਆਨ ਨੂੰ ਵਿਕਸਤ ਕਰਨ, ਉੱਚ ਪੱਧਰੀ ਸਿੱਖਿਆ ਤੇ ਪ੍ਰੈਕਟੀਕਲ ਟ੍ਰੇਨਿੰਗ ਨਾਲ ਹਸਪਤਾਲ ਪ੍ਰਸਾਸਨ ਦੇ ਖੇਤਰ ਵਿੱਚ ਲੀਡਰਸ਼ਿਪ ਦਾ ਵਿਕਾਸ ਪ੍ਰਦਾਨ ਕਰਨ ਲਈ ਵਚਨਬੱਧ ਹੋਣਗੇ । ਮੈਡੀਕਲ ਵਿਸੇਸਤਾਵਾਂ, ਪ੍ਰਬੰਧਕੀ ਅਤੇ ਪ੍ਰਬੰਧਕੀ ਹੁਨਰਾਂ ਵਿਚਕਾਰ ਪਾੜੇ ਨੂੰ ਪੂਰਾ ਕਰਨ ਲਈ, ਐਮ.ਬੀ.ਏ- ਹਸਪਤਾਲ ਪ੍ਰਸਾਸਨ ਦਾ ਕੋਰਸ ਅਹਿਮ ਯੋਗਦਾਨ ਪਾਵੇਗਾ । ਉਨ੍ਹਾਂ ਜੋਰ ਦੇ ਕੇ ਕਿਹਾ ਕਿ ਏਮਜ ਅਤੇ ਐਮ.ਆਰ.ਐਸ.ਪੀ.ਟੀ.ਯੂ., ਦੋਵੇਂ ਗੁਆਂਢੀ ਸੰਸਥਾਵਾਂ ਵਿੱਚ ਦੇਸ ਦੇ ਵਿਕਾਸ ਲਈ ਯੋਗਦਾਨ ਪਾਉਣ ਦੀ ਵੱਡੀ ਸਮਰੱਥਾ ਹੈ। ਉਨ੍ਹਾਂ ਉਮੀਦ ਜਤਾਈ ਕਿ ਇਹ ਨਵੀਂ ਪਹਿਲਕਦਮੀ ਮੈਡੀਕਲ ਪੇਸੇਵਰਾਂ ਲਈ ਕਰੀਅਰ ਦੇ ਵਿਕਲਪਾਂ ਨੂੰ ਬਿਹਤਰ ਬਣਾਉਣ ਵਿਚ ਸਹਾਈ ਹੋਵੇਗਾ ।ਦੋਵੇਂ ਵੱਕਾਰੀ ਸੰਸਥਾਵਾਂ ਦੇ ਮਾਹਿਰਾਂ ਵੱਲੋਂ ਕੋਰਸ ਦਾ ਸਿਲੇਬਸ ਅਤੇ ਪ੍ਰੈਕਟੀਕਲ ਬਾਰੇ ਵਿਸਥਾਰਿਤ ਖੋਜ ਤੋਂ ਬਾਅਦ ਤਿਆਰ ਕੀਤਾ ਗਿਆ ਹੈ। ਦੋਵਾਂ ਸੰਸਥਾਵਾਂ ਦਾ ਬੁਨਿਆਦੀ ਢਾਂਚਾ ਮਿਆਰੀ ਸਿੱਖਿਆ ਅਤੇ ਹੱਥੀਂ ਸਿਖਲਾਈ ਪ੍ਰਦਾਨ ਕਰਨ ਲਈ ਇਸ ਕੋਰਸ ਦੇ ਵਿਦਿਆਰਥੀਆਂ ਲਈ ਉਪਲਬਧ ਹੋਵੇਗਾ।ਵਧੇਰੇ ਜਾਣਕਾਰੀ ਦਿੰਦੇ ਹੋਏ, ਦੋਵਾਂ ਸੰਸਥਾਵਾਂ ਦੇ ਅਧਿਕਾਰਤ ਬੁਲਾਰੇ ਨੇ ਕਿਹਾ ਕਿ ਏਮਜ ਬਠਿੰਡਾ ਵਿਖੇ ਐੱਮ.ਬੀ.ਬੀ.ਐੱਸ., ਐੱਮ.ਡੀ. ਹਸਪਤਾਲ ਪ੍ਰਸਾਸਨ ਫੈਕਲਟੀ ਹੋਣ ਨਾਲ ਕਾਰੋਬਾਰੀ ਵਿਦਿਆਰਥੀਆਂ ਨੂੰ ਹਸਪਤਾਲ ਸੇਵਾਵਾਂ ਦੇ ਕੰਮਕਾਜ ਨੂੰ ਸਮਝਣ ਦੇ ਬਹੁਤ ਸਾਰੇ ਮੌਕੇ ਮਿਲਣਗੇ, ਜਿਸ ਨਾਲ ਲੀਡਰਸ?ਿਪ ਅਤੇ ਲੋੜੀਂਦੇ ਹੁਨਰ ਵਿਕਸਿਤ ਕਰਨ ਵਿਚ ਸਹਾਇਤਾ ਮਿਲੇਗੀ ।
ਕੋਰਸ ਦੀਆਂ ਮੁੱਖ ਵਿਸੇਸਤਾਵਾਂ ਵਿੱਚ ਹਸਪਤਾਲ ਲੀਡਰਸਿਪ, ਮਨੁੱਖੀ ਸਰੋਤ, ਸਿਹਤ ਸੰਭਾਲ, ਵਿੱਤ, ਸਿਹਤ ਸੰਭਾਲ ਗੁਣਵੱਤਾ ਪ੍ਰਬੰਧਨ, ਮਹਾਂਮਾਰੀ ਅਤੇ ਆਫਤ ਪ੍ਰਬੰਧਨ, ਬਾਇਓਸਟੈਟਿਸਟਿਕਸ ਅਤੇ ਮਹਾਂਮਾਰੀ ਵਿਗਿਆਨ, ਹੈਲਥਕੇਅਰ ਪ੍ਰਬੰਧਨ, ਹਸਪਤਾਲ ਸੰਚਾਲਨ ਪ੍ਰਬੰਧਨ ਅਤੇ ਹੈਲਥਕੇਅਰ ਸੰਸਥਾਵਾਂ ਦੇ ਰਣਨੀਤਕ ਪ੍ਰਬੰਧਨ, ਸਿਹਤ ਜਾਣਕਾਰੀ ਵਰਗੇ ਖੇਤਰਾਂ ਵਿੱਚ ਹੁਨਰ ਨਿਰਮਾਣ ਪ੍ਰਬੰਧਨ, ਸਿਹਤ ਵਪਾਰ ਵਿਸਲੇਸਣ ਸਾਮਲ ਹਨ। ਇਹ ਪ੍ਰੋਗਰਾਮ ਵਿਦਿਆਰਥੀਆਂ ਨੂੰ ਏਮਜ ਦੇ ਐਮਡੀ ਹਸਪਤਾਲ ਪ੍ਰਸਾਸਨ ਫੈਕਲਟੀ ਅਤੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਅਧੀਨ ਸਿਖਲਾਈ ਪ੍ਰਾਪਤ ਕਰਨ ਦਾ ਇੱਕ ਵਿਲੱਖਣ ਮੌਕਾ ਪ੍ਰਦਾਨ ਕਰੇਗਾ ਤਾਂ ਜੋ ਵੱਖ-ਵੱਖ ਸਿੱਖਿਆ ਸਾਸਤਰੀ ਪਹੁੰਚਾਂ ਦੀ ਵਰਤੋਂ ਕਰਦੇ ਹੋਏ ਇੱਕ ਆਧੁਨਿਕ ਹਸਪਤਾਲ ਦੇ ਪ੍ਰਸਾਸਨਿਕ ਸੰਕਲਪਾਂ ਦਾ ਅਨੁਭਵ ਕੀਤਾ ਜਾ ਸਕੇ।ਸਿੱਖਿਆ ਪ੍ਰਦਾਨ ਕਰਨ ਦੀ ਵਿਧੀ ਕਲਾਸਰੂਮ ਅਤੇ ਅਨੁਭਵੀ ਸਿੱਖਿਆ ਦਾ ਸੁਮੇਲ ਹੋਵੇਗੀ । ਅਨੁਭਵੀ ਸਿਖਲਾਈ ਵਿੱਚ ਏਮਜ਼ ਵਿੱਚ ਪ੍ਰਯੋਗਸਾਲਾ ਅਭਿਆਸ, ਅਸਾਈਨਮੈਂਟ, ਕੇਸ ਸਟੱਡੀ, ਸਿਮੂਲੇਸਨ ਅਤੇ ਕੰਮ ਦੇ ਏਕੀਕਿ੍ਰਤ ਸਿਖਲਾਈ ਦੀਆਂ ਗਤੀਵਿਧੀਆਂ ਸਾਮਲ ਹੁੰਦੀਆਂ ਹਨ। ਜਦੋਂ ਕਿ ਇਹ ਕੋਰਸ ਕਰਨ ਵਾਲੇ ਵਿਦਿਆਰਥੀ ਹਸਪਤਾਲ ਪ੍ਰਸਾਸਨ ਪ੍ਰੋਗਰਾਮ ਵਿੱਚ ਐਮ.ਬੀ.ਏ. ਸਫਲਤਾਪੂਰਵਕ ਕਰਨ ਤੋਂ ਬਾਅਦ ਏਮਜ਼ ਅਤੇ ਐਮ.ਆਰ.ਐਸ.ਪੀ.ਟੀ.ਯੂ., ਬਠਿੰਡਾ ਸੰਸਥਾਵਾਂ ਦੇ ਸਾਬਕਾ ਵਿਦਿਆਰਥੀ ਬਣ ਕੇ ਮਾਣ ਮਹਿਸੂਸ ਕਰਣਗੇ।ਮੁਢਲੇ ਤੌਰ ਤੇ ਐਮ.ਬੀ.ਏ. (ਹਸਪਤਾਲ ਪ੍ਰਸਾਸਨ) ਦੇ ਕੋਰਸ ਵਿਚ 30 ਤੋਂ 60 ਸੀਟਾਂ ਦੇ ਵਿਚਕਾਰ ਦਾਖਲੇ ਦਾ ਪ੍ਰਸਤਾਵ ਹੈ, ਜਦੋਂ ਕਿ ਦੋ ਸਾਲਾਂ ਦਾ ਪ੍ਰੋਗਰਾਮ ਚਾਰ ਸਮੈਸਟਰਾਂ ਵਿਚ ਪੂਰਾ ਹੋਵੇਗਾ। ਸਿੱਖਿਆ ਪ੍ਰਦਾਨ ਕਰਨ ਦਾ ਤਰੀਕਾ ਮਿਸਰਤ ਮੋਡ ਹੋਵੇਗਾ, ਭਾਵ (ਔਫਲਾਈਨ + ਔਨਲਾਈਨ) ਦੋਵੇਂ ਇਸ ਵਿਚ ਸ਼ਾਮਿਲ ਹੋਣਗੇ।
ਖੇਤੀਬਾੜੀ ਵਿਭਾਗ ਵੱਲੋਂ ਪਿੰਡ ਰਾਏਖਾਨਾ ਵਿਖੇ ਕਲੱਸਟਰ ਪੱਧਰੀ ਕੈਂਪ ਆਯੋਜਿਤ
ਸੁਖਜਿੰਦਰ ਮਾਨ
ਬਠਿੰਡਾ, 19 ਮਈ: ਬਲਾਕ ਖੇਤੀਬਾੜੀ ਅਫਸਰ ਮੌੜ ਡਾ .ਬਲਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਮੌੜ ਵੱਲੋਂ ਪਿੰਡ ਰਾਏਖਾਨਾ ਵਿਖੇ ਕਲੱਸਟਰ ਪੱਧਰੀ ਕੈਂਪ ਆਯੋਜਿਤ ਕੀਤਾ ਗਿਆ. ਜਿਸ ਵਿੱਚ ਪਿੰਡ ਮਾਣਕਖਾਨਾ, ਰਾਏਖਾਨਾ ਅਤੇ ਘਸੋਖਾਨਾ ਦੇ ਕਿਸਾਨਾਂ ਨੇ ਭਾਗ ਲਿਆ। ਇਸ ਕੈਂਪ ਦਾ ਮੁੱਖ ਮੰਤਵ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨਾ ਰਿਹਾ। ਕੈਂਪ ਦੌਰਾਨ ਕਿਸਾਨਾਂ ਨੂੰ ਡਾ . ਸੰਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਕੋਟਫੱਤਾ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਵਿਸਥਾਰਪੂਰਵਕ ਤਕਨੀਕੀ ਜਾਣਕਾਰੀ ਦਿੱਤੀ ਗਈ। ਡਾ .ਅਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਮੌੜ ਵੱਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਉੱਪਰ ਕੀੜੇ ਮਕੌੜਿਆਂ ਖਾਸ ਤੌਰ ਤੇ ਨਰਮੇ ਦੀ ਫਸਲ ਉੱਪਰ ਗੁਲਾਬੀ ਸੁੰਡੀ ਦੀ ਰੋਕਥਾਮ ਬਾਰੇ ਅਤੇ ਖਾਦ ਪ੍ਰਬੰਧਨ ਬਾਰੇ ਤਕਨੀਕੀ ਸੁਝਾਅ ਦਿੱਤੇ ਗਏ। ਅੰਤ ਵਿਚ ਹਰਪ੍ਰੀਤ ਸਿੰਘ ਬੇਲਦਾਰ ਵੱਲੋਂ ਕਿਸਾਨਾਂ ਨੂੰ ਸਾਹਿਤ ਦੀ ਵੰਡ ਕੀਤੀ ਗਈ। ਇਸ ਮੌਕੇ. ਮਲਕੀਤ ਖਾਨ ਸਰਪੰਚ ਰਾਏਖਾਨਾ, ਸੁਖਜੀਤ ਸਿੰਘ ਪੰਚ, ਜਗਸੀਰ ਸਿੰਘ ਪੰਚ, ਹੁਸ਼ਿਆਰ ਸਿੰਘ ਸਾਬਕਾ ਸਰਪੰਚ ਵੀ ਹਾਜ਼ਿਰ ਸਨ।
22 ਮਈ ਨੂੰ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਫਰੀਦਕੋਟ ਪੁੱਜਣਗੀਆਂ
ਸੁਖਜਿੰਦਰ ਮਾਨ
ਬਠਿੰਡਾ, 19 ਮਈ: ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਵਿਭਾਗ ਦੀ ਮੰਤਰੀ ਡਾਕਟਰ ਬਲਜੀਤ ਕੌਰ ਦੇ ਸਹਿਰ ਫਰੀਦਕੋਟ ਵਿਖੇ ਉਹਨਾਂ ਦੇ ਘਰ ਅੱਗੇ 22 ਮਈ ਨੂੰ ਕੀਤੇ ਜਾ ਰਹੇ ਰੋਸ ਪ੍ਰਦਰਸਨ ਵਿੱਚੋ ਜਿਲਾ ਬਠਿੰਡਾ ਵਿਚੋਂ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾ ਪੁੱਜਣਗੀਆਂ । ਉਪਰੋਕਤ ਜਾਣਕਾਰੀ ਯੂਨੀਅਨ ਦੀ ਜਿਲਾ ਪ੍ਰਧਾਨ ਗੁਰਮੀਤ ਕੌਰ ਨੇ ਦਿੰਦਿਆਂ ਕਿਹਾ ਕਿ ਵਿਭਾਗ ਦੀ ਮੰਤਰੀ ਨੂੰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਤੇ ਮੀਟਿੰਗ ਕਰਨ ਸਬੰਧੀ ਤਿੰਨ ਵਾਰ ਮਿਲ ਕੇ ਮੰਗ ਪੱਤਰ ਦਿੱਤਾ ਗਿਆ ਹੈ । ਪਰ ਉਹਨਾਂ ਵੱਲੋਂ ਨਾ ਤਾਂ ਮੀਟਿੰਗ ਦੀ ਤਰੀਕ ਦਿੱਤੀ ਗਈ ਹੈ ਤੇ ਨਾ ਕੋਈ ਮੰਗ ਮੰਨੀ ਗਈ ਹੈ । ਵਰਕਰਾਂ ਤੇ ਹੈਲਪਰਾਂ ਨੂੰ ਦੋ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ । ਆਂਗਣਵਾੜੀ ਸੈਂਟਰਾਂ ਦਾ ਸਮਾਂ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬਰਾਬਰ ਨਹੀਂ ਕੀਤਾ ਗਿਆ ।
ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿੱਚ ਆ ਰਹੀ ਗਿਰਾਵਟ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਤਕਨੀਕ ਅਪਨਾਉਣ ਦੀ ਜ਼ਰੂਰਤ: ਡਾ. ਕੁਲਾਰ
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਬਾਰੇ ਜਾਗਰੁਕ ਕਰਨ ਲਈ ਵਿਸ਼ੇਸ਼ ਬਲਾਕ ਪੱਧਰੀ ਜਾਗਰੁਕਤਾ ਕੈਂਪ ਲਗਾਇਆ ਸੁਖਜਿੰਦਰ ਮਾਨ
ਬਠਿੰਡਾ, 19 ਮਈ: ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ “ਪਾਣੀ ਵਚਾਓ ਪੰਜਾਬ ਬਚਾਓ “ ਥੀਮ ਅਧੀਨ ਬਲਾਕ ਨਥਾਣਾ ਵੱਲੋਂ ਪਿੰਡ ਗੋਬਿੰਦਪੁਰਾ ਵਿਖੇ ਬਲਾਕ ਪੱਧਰੀ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਦਾ ਮੁੱਖ ਮੰਤਵ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨਾ ਰਿਹਾ। ਕੈਂਪ ਦੌਰਾਨ ਕਿਸਾਨਾਂ ਨੂੰ ਡਾ . ਵਰਿੰਦਰ ਸਿੰਘ ਖੇਤੀਬਾੜੀ ਸੂਚਨਾ ਅਫਸਰ ਵੱਲੋਂ ਨਰਮੇ ਦੀ ਫਸਲ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਸੰਬੰਧੀ ਤਕਨੀਕੀ ਸੁਝਾਅ ਦਿੱਤੇ ਗਏ ਕਿ ਖੇਤ ਦਾ ਲਗਾਤਾਰ ਸਰਵੇਖਣ ਕੀਤਾ ਜਾਵੇ ਤਾਂ ਜੋ ਲੋੜ ਪੈਣ ਤੇ ਸਮੇ ਸਿਰ ਸਪ੍ਰੇਹਾਂ ਦਾ ਛਿੜਕਾਹ ਕਰਕੇ ਗੁਲਾਬੀ ਸੁੰਡੀ ਦੀ ਰੋਕਥਾਮ ਕੀਤੀ ਜਾ ਸਕੇ । ਇਸ ਤੋਂ ਬਾਅਦ ਡਾ :ਜਸਵੀਰ ਸਿੰਘ ਗੁੰਮਟੀ ਵਿਸ਼ਾ ਵਾਸਤੂ ਮਾਹਿਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੰਦਿਆ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਦੀ ਕਾਮਯਾਬੀ ਲਈ ਜ਼ਰੂਰੀ ਹੈ ਕਿ ਬਿਜਾਈ ਭਾਰੀਆਂ ਜਮੀਨਾਂ ਵਿੱਚ ਘੱਟ ਸਮਾਂ ਲੈਣ ਵਾਲਿਆਂ ਕਿਸਮਾਂ ਦੀ ਹੀ ਬਿਜਾਈ ਕੀਤੀ ਜਾਵੇ ਅਤੇ ਬਿਜਾਈ ਤੋਂ ਪਹਿਲਾਂ ਘੱਟੋ ਘੱਟ ਦੋ ਰੌਣੀਆਂ ਜ਼ਰੂਰ ਕਰ ਲੈਣੀਆਂ ਚਾਹੀਦੀਆਂ ਹਨ ਤਾਂ ਜੋ ਪਿਛਲੇ ਸਾਲ ਦੇ ਝੋਨੇ ਦੇ ਬੀਜ, ਨਦੀਨਾਂ ਅਤੇ ਜੰਗਲੀ ਝੋਨੇ ਦੇ ਬੀਜ ਖਤਮ ਕੀਤੇ ਜਾ ਸਕਣ ਅਤੇ ਨਦੀਨਾਂ ਦੀ ਰੋਕਥਾਮ ਲਈ ਸਿਫਾਰਸ਼ੁਸ਼ਦਾ ਨਦੀਨਨਾਸ਼ਕਾਂ ਦੀ ਸਹੀ ਅਵਸਥਾ ਤੇ ਸਹੀ ਤਕਨੀਕ ਨਾਲ ਛਿੜਕਾਅ ਕਰਨਾ ਚਾਹੀਦਾ ਹੈ। ਜ਼ਿਲਾ ਸਿਖਲਾਈ ਅਫਸਰ ਡਾ . ਹਰਬੰਸ ਸਿੰਘ ਵੱਲੋਂ ਖੇਤੀ ਵਿਭਿੰਨਤਾ ਤੇ ਜ਼ੋਰ ਦਿੰਦਿਆਂ ਮੂੰਗੀ ਦੀ ਬਿਜਾਈ ਕਰਨ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਕਰਨ ਬਾਰੇ ਜਾਣਕਾਰੀ ਦਿੱਤੀ ।
ਡਾ . ਜਸਕਰਨ ਸਿੰਘ ਕੁਲਾਰ ਬਲਾਕ ਖੇਤੀਬਾੜੀ ਅਫਸਰ ਨਥਾਣਾ ਵੱਲੋਂ ਕਿਸਾਨਾਂ ਨੂੰ ਖੇਤੀ ਖਰਚੇ ਘਟਾਕੇ ਵੱਧ ਮੁਨਾਫ਼ਾ ਕਮਾਉਣ ਬਾਰੇ ਦੱਸਿਆ ਅਤੇ ਕਿਹਾ ਕਿ ਪੰਜਾਬ ਵਿੱਚ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਜੋ ਕਿ ਦਿਨ ਬ ਦਿਨ ਹੇਠਾਂ ਜਾ ਰਿਹਾ ਹੈ ਜਿਸ ਕਾਰਨ ਭਵਿੱਖ ਦੀ ਖੇਤੀ ਖਤਰੇ ਵਿੱਚ ਪੈ ਗਈ ਹੈ।ਉਨਾਂ ਕਿਹਾ ਕਿ ਜੇਕਰ ਭਵਿੱਖ ਦੀ ਖੇਤੀ ਨੂੰ ਸੁਰੱਖਿਅਤ ਰੱਖਣਾ ਹੈ ਤਾਂ ਜ਼ਰੂਰੀ ਹੈ ਕਿ ਕਿ ਝੋਨੇ ਦੀ ਰਵਾਇਤੀ ਕੱਦੂ ਕਰਨ ਦੀ ਤਕਨੀਕ ਦੀ ਬਜਾਏ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇ। ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 20-25 ਫੀਸਦੀ ਪਾਣੀ ਦੀ ਬੱਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਨਾਉਣ ਵਾਲੇ ਕਿਸਾਨਾਂ ਨੂੰ 1500/- ਰੁਪਏ ਪ੍ਰਤੀ ਏਕੜ ਪ੍ਰੋਤਸ਼ਾਹਨ ਰਕਮ ਵੱਜੋਂ ਦਿੱਤੇ ਜਾਣਗੇ ਜੋ ਤਸਦੀਕ ਕਰਨ ਉਪਰੰਤ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪਾਏ ਜਾਣਗੇ।। ਡਾ. ਜਗਤ ਸਿੰਘ ਏ .ਡੀ . ਓੰ ਨੇ ਮਿੱਟੀ ਪਰਖ ਦੇ ਆਧਾਰ ਤੇ ਖਾਦਾਂ ਵਰਤਨ ਲਈ ਕਿਹਾ ਅਤੇ ਡਾ. ਵਿਕਰਮ ਜੀਤ ਬਾਜਵਾ ਖੇਤੀ ਵਿਸਥਾਰ ਅਫਸਰ, ਗੋਬਿੰਦਪੁਰਾ ਨੇ ਮੱਕੀ ਦਾ ਅਚਾਰ ਬਣਾਉਣ ਬਾਰੇ ਦੱਸਿਆ । ਸਟੇਜ ਦਾ ਸਮੁੱਚਾ ਸੰਚਾਲਨ ਡਾ .ਗੁਰਪ੍ਰੀਤ ਸਿੰਘ ਏ.ਡੀ .ਓ . ਵੱਲੋਂ ਕੀਤਾ ਗਿਆ । ਅੰਤ ਵਿਚ ਸਰਪੰਚ ਨਮਤੇਜ ਸਿੰਘ ਔਲਖ ਨੇ ਆਏ ਹੋਏ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ। ਸ੍ਰੀ ਸੁਖਪਾਲ ਸਰਮਾ ਖੇਤੀਬਾੜੀ ਸਬ ਇੰਸਪੈਕਟਰ, ਗੋਬਿੰਦਪੁਰਾ ਵੱਲੋਂ ਪਹੁੰਚੇ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ . ਇਸ ਮੌਕੇ ਡਾ ਨਵਦੀਪ ਕੌਰ ਏ .ਡੀ .ਓੰ , ਸ੍ਰੀ ਸੁਖਮੰਦਰ ਸਿੰਘ ਬੀ .ਟੀ .ਐਮ .ਸ਼੍ਰੀ ਪਰਸੋਤਮ ਲਾਲ ਏ .ਐਸ .ਆਈ . ਸ਼੍ਰੀ ਜਗਜੀਤ ਸਿੰਘ ਏ ਐਸ ਆਈ ਅਤੇ ਸ਼੍ਰੀ ਗੁਰਮੀਤ ਸਿੰਘ ਏ .ਐਸ .ਆਈ , ਸੁਖਜੀਤ ਸਿੰਘ ਬੇਲਦਾਰ ਅਤੇ ਵੱਡੀ ਗਿਣਤੀ ਵਿੱਚ ਬਲਾਕ ਨਥਾਣਾ ਦੇ ਕਿਸਾਨ ਮੌਜੂਦ ਸਨ ।
ਸਰਕਾਰੀ ਸਕੂਲਾਂ ਦੇ 15 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਲਈ 92.95 ਕਰੋੜ ਰੁਪਏ ਜਾਰੀ: ਮੀਤ ਹੇਅਰ
ਸਿੱਖਿਆ ਮੰਤਰੀ ਨੇ ਅਧਿਕਾਰੀਆਂ ਨੂੰ ਕਿਸੇ ਵਿਸੇਸ ਦੁਕਾਨ ਤੋਂ ਵਰਦੀਆਂ ਖਰੀਦਣ ਸਬੰਧੀ ਵਰਜਿਆ
ਅੱਠਵੀਂ ਕਲਾਸ ਤੱਕ ਸਮੂਹ ਲੜਕੀਆਂ ਅਤੇ ਐਸ.ਸੀ./ਐਸ.ਟੀ./ਬੀ.ਪੀ.ਐਲ. ਲੜਕਿਆਂ ਨੂੰ ਮਿਲੇਗੀ ਮੁਫਤ ਵਰਦੀ
ਸਕੂਲ ਪ੍ਰਬੰਧਕ ਕਮੇਟੀਆਂ 600 ਰੁਪਏ ਪ੍ਰਤੀ ਵਿਦਿਆਰਥੀਆਂ ਦੇ ਹਿਸਾਬ ਨਾਲ ਨਿਯਮਾਂ ਅਨੁਸਾਰ ਵਰਦੀਆਂ ਖਰੀਦਣਗੀਆਂ
ਸੁਖਜਿੰਦਰ ਮਾਨ
ਚੰਡੀਗੜ੍ਹ, 19 ਮਈ: ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ 15 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਦੇਣ ਲਈ 92.95 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।ਸਿੱਖਿਆ ਮੰਤਰੀ ਨੇ ਸਮੂਹ ਜ?ਿਲਾ ਸਿੱਖਿਆ ਅਧਿਕਾਰੀਆਂ ਤੇ ਬਲਾਕ ਪ੍ਰਾਇਮਰੀ ਅਫਸਰਾਂ ਨੂੰ ਨਿਰਦੇਸ ਦਿੱਤੇ ਹਨ ਕਿ ਉਹ ਨਿਯਮਾਂ ਅਨੁਸਾਰ ਵਰਦੀਆਂ ਖਰੀਦਣ ਅਤੇ ਕਿਸੇ ਵੀ ਵਿਸੇਸ ਦੁਕਾਨ ਤੋਂ ਵਰਦੀਆਂ ਖਰੀਦਣ ਸਬੰਧੀ ਲਿਖਤੀ ਜਾਂ ਜੁਬਾਨੀ ਆਦੇਸ ਨਾ ਦਿੱਤੇ ਜਾਣ ਅਤੇ ਜੇਕਰ ਇਸ ਮਾਮਲੇ ਵਿੱਚ ਕੋਈ ਕੋਤਾਹੀ ਸਾਹਮਣੇ ਆਈ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ।
ਸ੍ਰੀ ਮੀਤ ਹੇਅਰ ਨੇ ਦੱਸਿਆ ਕਿ ਪਹਿਲੀ ਤੋਂ ਅੱਠਵੀਂ ਕਲਾਸ ਤੱਕ ਦੀਆਂ ਸਮੂਹ ਲੜਕੀਆਂ ਅਤੇ ਪਹਿਲੀ ਤੋਂ ਅੱਠਵੀਂ ਕਲਾਸ ਤੱਕ ਦੇ ਸਮੂਹ ਐਸ.ਸੀ./ਐਸ.ਟੀ./ਬੀ.ਪੀ.ਐਲ. ਲੜਕਿਆਂ ਨੂੰ ਮੁਫਤ ਵਰਦੀ ਮਿਲੇਗੀ ਜਿਨ੍ਹਾਂ ਦੀ ਕੁੱਲ ਗਿਣਤੀ 15,491,92 ਹੈ ਅਤੇ ਪ੍ਰਤੀ ਵਿਦਿਆਰਥੀ 600 ਰੁਪਏ ਦੇ ਹਿਸਾਬ ਨਾਲ ਵਰਦੀਆਂ ਖਰੀਦਣ ਲਈ ਸਕੂਲ ਪ੍ਰਬੰਧਕ ਕਮੇਟੀਆਂ (ਐਸ.ਐਮ.ਸੀ.) ਨੂੰ ਕੁੱਲ 92.95 ਰੁਪਏ ਜਾਰੀ ਕਰ ਦਿੱਤੇ ਗਏ ਹਨ। ਸਿੱਖਿਆ ਮੰਤਰੀ ਨੇ ਅੱਗੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਮੁਫਤ ਵਰਦੀ ਹਾਸਲ ਕਰਨ ਵਾਲੇ ਕੁੱਲ ਲਾਭਪਾਤਰੀ ਵਿਦਿਆਰਥੀਆਂ ਵਿੱਚੋਂ 8,45,429 ਲੜਕੀਆਂ ਲਈ 50.72 ਕਰੋੜ ਰੁਪਏ, 5,45,993 ਐਸ.ਸੀ. ਲੜਕਿਆਂ ਲਈ 32.75 ਕਰੋੜ ਰੁਪਏ ਅਤੇ 1,57,770 ਬੀ.ਪੀ.ਐਲ. ਲੜਕਿਆਂ ਲਈ 9.46 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਗਰਮੀਆਂ ‘ਚ ਰਹਿੰਦਾ ਲੂ ਲੱਗਣ ਦਾ ਖਤਰਾ : ਡਿਪਟੀ ਕਮਿਸ਼ਨਰ
ਕਿਹਾ, ਸਿਹਤ ਦਾ ਰੱਖਿਆ ਜਾਵੇ ਖਾਸ ਧਿਆਨ
ਸੁਖਜਿੰਦਰ ਮਾਨ
ਬਠਿੰਡਾ, 19 ਮਈ: ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਗਰਮੀਆਂ ਦਾ ਮੌਸਮ ਜਾਰੀ ਹੈ, ਵਧਦੀ ਹੋਈ ਗਰਮੀ ‘ਚ ਬੱਚਿਆਂ ਅਤੇ ਬਜੁਰਗਾਂ ਨੂੰ ਬਾਹਰ ਆਉਣ-ਜਾਣ ‘ਚ ਲੂ ਲੱਗਣ ਦਾ ਖਤਰਾ ਰਹਿੰਦਾ ਹੈ। ਇਸ ਲਈ ਧੁੱਪ ਕਾਰਨ ਸ਼ਰੀਰ ‘ਚੋਂ ਪਸੀਨਾ ਜ਼ਿਆਦਾ ਮਾਤਰਾ ‘ਚ ਬਾਹਰ ਨਿਕਲਣ ਕਾਰਨ ਸ਼ਰੀਰ ‘ਚ ਪਾਣੀ ਦੀ ਘਾਟ ਹੋਣ ਦਾ ਡਰ ਰਹਿੰਦਾ ਹੈ। ਜਿਸ ਨਾਲ ਡੀਹਾਈਡ੍ਰੇਸਨ ਦੀ ਸਮੱਸਿਆ ਸੁਰੂ ਹੋ ਜਾਂਦੀ ਹੈ, ਕਮਜੋਰੀ ਮਹਿਸੂਸ ਹੋਣ ਲੱਗਦੀ ਹੈ, ਸਿਰ ਦਰਦ ਅਤੇ ਉਲਟੀਆਂ ਲੱਗ ਜਾਣਾ, ਮਾਸਪੇਸ਼ੀਆਂ ਵਿੱਚ ਕਮਜੋਰੀ ਹੋਣਾ, ਥਕਾਵਟ ਮਹਿਸੂਸ ਕਰਨਾ ਤੇ ਅਕਸਰ ਬੱਚਿਆਂ ਨੂੰ ਘਬਰਾਹਟ, ਚੱਕਰ ਆਉਣ, ਸਿਰ ਦਰਦ, ਪੇਟ ਦਰਦ, ਭੁੱਖ ਨਾ ਲੱਗਣਾ ਆਦਿ ਸਮੱਸਿਆਵਾਂ ਹੋਣ ਦਾ ਡਰ ਰਹਿੰਦਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਹੋਰ ਦੱਸਿਆ ਕਿ ਲੂ ਦੇ ਬਚਾਅ ਲਈ ਘਰ ‘ਚੋਂ ਬਾਹਰ ਨਿਕਲਦੇ ਸਮੇਂ ਕੁੱਝ ਜ਼ਰੂਰ ਖਾਉ, ਕੋਲਡ ਡਰਿੰਕ ਦੀ ਬਜਾਏ ਨਿੰਬੂ ਪਾਣੀ ਦਾ ਇਸਤੇਮਾਲ ਕਰੋ। ਇਸ ਨਾਲ ਸਰੀਰ ‘ਚ ਪਾਣੀ ਦੀ ਕਮੀ ਦੂਰ ਹੋ ਜਾਂਦੀ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਗਰਮੀਆਂ ‘ਚ ਬਾਹਰ ਦਾ ਖਾਣਾ ਖਾਣ, ਖੁੱਲ੍ਹੇ ‘ਚ ਵਿਕਣ ਵਾਲੇ ਤਲੇ ਹੋਏ ਪਦਾਰਥ ਆਦਿ ਤੋਂ ਬੱਚਿਆਂ ਅਤੇ ਬਜੁਰਗਾਂ ਨੂੰ ਦੂਰ ਰੱਖੋ, ਕਾਟਨ ਦੇ ਕੱਪੜੇ ਪਹਿਣਾਓ ਜਾਂ ਘਰ ਤੋਂ ਬਾਹਰ ਜਾਂਦੇ ਸਮੇਂ ਢਿੱਲੇ ਕੱਪੜੇ ਪਹਿਣਾਓ ਤਾਂ ਕਿ ਸ਼ਰੀਰ ਨੂੰ ਹਵਾ ਲੱਗਦੀ ਰਹੇ।
ਉਨ੍ਹਾਂ ਦੱਸਿਆ ਕਿ ਬੱਚੇ ਨੂੰ ਸਕੂਲ ਤੋਂ ਘਰ ਵਾਪਿਸ ਲਿਆਉਂਦੇ ਸਮੇਂ ਛੱਤਰੀ ਦੀ ਵਰਤੋਂ ਕਰੋ, ਘਰ ਨੂੰ ਠੰਡਾ ਰੱਖਣ ਲਈ ਦਰਵਾਜ਼ੇ ਖਿੜਕੀਆਂ ਤੇ ਪਰਦੇ ਲਗਾ ਕੇ ਰੱਖੋ, ਬਿਨਾਂ ਕੰਮ ਤੋਂ ਘਰ ਤੋਂ ਧੁੱਪ ਵਿੱਚ ਬਾਹਰ ਨਿਕਲਣ ਤੋਂ ਪਰਹੇਜ਼ ਕਰੋ। ਉਨ੍ਹਾਂ ਕਿਹਾ ਕਿ ਲੂ ਦੇ ਲੱਛਣ ਪ੍ਰਗਟ ਹੋਣ ਤੇ ਓ.ਆਰ.ਐੱਸ. ਦਾ ਘੋਲ ਪਿਲਾਇਆ ਜਾਵੇ ਅਤੇ ਡਾਕਟਰੀ ਸਲਾਹ ਲਈ ਜਾਏ।






