Tuesday, May 12, 2026
Home Blog Page 2498

ਪਿੰਡ ਗੰਗਾ ਅਬਲੂ ’ਚ ਪੀਲੀਏ ਦਾ ਕਹਿਰ, ਮਹੀਨੇ ’ਚ ਹੋਈ ਦੂਜੀ ਮੌਤ

0

ਸੁਖਜਿੰਦਰ ਮਾਨ
ਬਠਿੰਡਾ, 18 ਮਈ: ਪੀਲੀਏ ਦੇ ਕਹਿਰ ਕਾਰਨ ਪਿਛਲੇ ਦੋ ਮਹੀਨਿਆਂ ਤੋਂ ਚਰਚਾ ਵਿਚ ਚੱਲੇ ਆ ਰਹੇ ਬਠਿੰਡਾ ਜ਼ਿਲ੍ਹੇ ਦੇ ਸ਼੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੇ ਆਖ਼ਰੀ ਪਿੰਡ ਗੰਗਾ ਅਬਲੂ ਕੀ ਵਿੱਚ ਅੱਜ ਪੀਲੀਏ ਕਾਰਨ ਦੂਜੀ ਮੌਤ ਹੋ ਗਈ। ਮਰਨ ਵਾਲੇ ਵਿਅਕਤੀ ਦੀ ਪਹਿਚਾਣ ਲਾਭ ਸਿੰਘ (60) ਪੁੱਤਰ ਬਸੰਤ ਸਿੰਘ ਦੇ ਤੌਰ ’ਤੇ ਹੋਈ ਹੈ। ਮਿ੍ਰਤਕ ਫ਼ਰੀਦਕੋਟ ਦੇ ਮੈਡੀਕਲ ਕਾਲਜ਼ ਵਿਚ ਦਾਖ਼ਲ ਸੀ ਜਦੋਂਕਿ ਇਸਤੋਂ ਪਹਿਲਾਂ ਉਸਦਾ ਪੀਜੀਆਈ ਚੰਡੀਗੜ੍ਹ ਵਿਖੇ ਵੀ ਇਲਾਜ਼ ਚੱਲਿਆ ਸੀ। ਇਹ ਇੱਕ ਮਹੀਨੇ ਵਿਚ ਪੀਲੀਏ ਕਾਰਨ ਹੋਈ ਦੂਜੀ ਮੌਤ ਹੈ ਜਦੋਂਕਿ ਪਿਛਲੇ ਮਹੀਨੇ ਵਿਚ ਪੀਲੀਏ ਕਾਰਨ ਪਿੰਡ ਦੇ ਨੌਜਵਾਨ ਵਾਲੀਬਾਲ ਖਿਡਾਰੀ ਜਗਜੀਤ ਸਿੰਘ ਦੀ ਮੌਤ ਹੋ ਗਈ ਸੀ। ਮਹੱਤਵਪੂਰਨ ਗੱਲ ਇਹ ਵੀ ਦਸਣੀ ਬਣਦੀ ਹੈ ਕਿ ਮੀਡੀਆ ਵਲੋਂ ਇਸ ਮੁੱਦੇ ਨੂੰ ਚੁੱਕਣ ਦੇ ਬਾਵਜੂਦ ਸਿਹਤ ਅਤੇ ਦੂਜੇ ਵਿਭਾਗਾਂ ਵਲੋਂ ਕੋਈ ਵੱਡੀ ਕਾਰਵਾਈ ਨਹੀਂ ਕੀਤੀ ਗਈ ਤਾਂ ਕਿ ਇਸ ਭਿਆਨਕ ਬੀਮਾਰੀ ’ਤੇ ਕਾਬੂ ਪਾਇਆ ਜਾ ਸਕੇ। ਪਿੰਡ ਦੇ ਸਰਪੰਚ ਮਨਮੋਹਨ ਸਿੰਘ ਨੇ ਕਿਹਾ ਕਿ ਧਰਤੀ ਹੇਠਲਾ ਪਾਣੀ ਮਾੜਾ ਹੈ ਅਤੇ ਨਹਿਰੀ ਪਾਣੀ ਦੀ ਸਪਲਾਈ ਜਿਆਦਾ ਉਪਲਬਧ ਨਹੀਂ, ਜਿਸਦੇ ਚੱਲਦੇ ਉਹ ਪ੍ਰਸ਼ਾਸਨ ਅੱਗੇ ਕਈ ਵਾਰ ਪਾਣੀ ਦੀ ਸਪਲਾਈ ਜੈਤੋ ਰਜਵਾਹੇ ਤੋਂ ਜੋੜਨ ਦੀ ਮੰਗ ਕਰ ਚੁੱਕੇ ਹਨ ਪਰ ਉਨ੍ਹਾਂ ਦੀ ਹਾਲੇ ਤੱਕ ਕੋਈ ਸੁਣਵਾਈ ਨਹੀਂ ਹੋਈ।

ਡੀ.ਏ.ਵੀ ਕਾਲਜ ਬੀ.ਐਸ.ਸੀ ਦੇ ਵਿਦਿਆਰਥੀਆਂ ਲਈ ਓਸੀਲੋਸਕੋਪ ‘ਤੇ ਹੈਂਡ-ਆਨ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ

0

ਸੁਖਜਿੰਦਰ ਮਾਨ
ਬਠਿੰਡਾ, 18 ਮਈ: ਡੀ.ਏ.ਵੀ ਕਾਲਜ ਬਠਿੰਡਾ ਦੇ ਭੌਤਿਕ ਵਿਗਿਆਨ ਵਿਭਾਗ ਨੇ ਓਸੀਲੋਸਕੋ ਸੀਆਰਓ ,ਅਤੇ ਡੀਐਸਓ ਦੀ ਵਰਤੋਂ ਬਾਰੇ ਡੀਬੀਟੀ ਸਪਾਂਸਰਡ ਇੱਕ ਰੋਜ਼ਾ ਹੈਂਡ-ਆਨ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ। ਇਹ ਸਿਖਲਾਈ ਡਾ.ਆਸ਼ਾ ਰਾਣੀ (ਸਹਾਇਕ ਪ੍ਰੋਫੈਸਰ, ਭੌਤਿਕ ਵਿਗਿਆਨ ਵਿਭਾਗ, ਦੇਵ ਸਮਾਜ ਕਾਲਜ ਫ਼ਾਰ ਵੂਮੈਨ, ਫਿਰੋਜ਼ਪੁਰ) ਵੱਲੋਂ ਦਿੱਤੀ ਗਈ। ਕਾਲਜ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਵਿਸ਼ਾ ਮਾਹਰ ਦਾ ਰਸਮੀ ਸਵਾਗਤ ਕੀਤਾ।ਭੌਤਿਕ ਵਿਗਿਆਨ ਵਿਭਾਗ ਦੇ ਮੁਖੀ ਡਾ.ਗੁਰਪ੍ਰੀਤ ਸਿੰਘ ਨੇ ਡਾ.ਆਸ਼ਾ ਰਾਣੀ ਦੇ ਜੀਵਨ ਅਤੇ ਪ੍ਰਾਪਤੀਆਂ ਬਾਰੇ ਜਾਣੂੰ ਕਰਵਾਇਆ। ਮੰਚ ਸੰਚਾਲਨ ਸ੍ਰੀਮਤੀ ਹਰਪ੍ਰੀਤ ਕੌਰ ਬਰਾੜ ਨੇ ਕੀਤਾ। ਇਸ ਸਮਾਗਮ ਦੇ ਐਕਟੀਵਿਟੀ ਇੰਚਾਰਜ ਡਾ. ਵਿਕਾਸ ਦੁੱਗਲ ਸਨ। ਇਸ ਸਿਖਲਾਈ ਵਿੱਚ ਲੈਬਾਰਟਰੀ ਸਟਾਫ਼ ਸਮੇਤ ਕੁੱਲ 37 ਵਿਦਿਆਰਥੀਆਂ ਨੇ ਭਾਗ ਲਿਆ।
ਡਾ.ਆਸ਼ਾ ਰਾਣੀ ਨੇ ਭੌਤਿਕ ਵਿਗਿਆਨ ਪ੍ਰਯੋਗਸ਼ਾਲਾਵਾਂ ਵਿੱਚ ਓਸੀਲੋਸਕੋਪ ਦੀ ਮਹੱਤਤਾ ਬਾਰੇ ਦੱਸਿਆ। ਐਨਾਲਾਗ ਅਤੇ ਡਿਜੀਟਲ ਮਲਟੀਮੀਟਰਾਂ ਤੋਂ ਸ਼ੁਰੂ ਕਰਦੇ ਹੋਏ, ਉਨ੍ਹਾਂ ਕੈਥੋਡ ਰੇ ਓਸੀਲੋਸਕੋਪ (ਸੀਆਰਓ) ਦੀ ਲੋੜ ਦਾ ਵਰਣਨ ਕਰਦੇ ਹੋਏ ਓਸੀਲੋਸਕੋਪ ਦੇ ਨਵੀਨੀਕਰਨ, ਡਿਜੀਟਲ ਸਟੋਰੇਜ ਓਸੀਲੋਸਕੋਪ ਦੀ ਡੀ ਐਸ ਓ ਵਿੱਚ ਤਬਦੀਲੀ ਬਾਰੇ ਦੱਸਿਆ। ਉਨ੍ਹਾਂ ਵਿਦਿਆਰਥੀਆਂ ਨੂੰ ਵੱਖ-ਵੱਖ ਕਿਸਮਾਂ ਦੇ ਇਲੈਕਟ੍ਰੋਨਿਕਸ ਹਿੱਸਿਆਂ ਦੇ ਵਿਸ਼ਲੇਸ਼ਣ ਲਈ ਸੀਆਰਓ ਅਤੇ ਡੀਐਸਓ ਦੋਵਾਂ ਦੀ ਵਰਤੋਂ ਕਰਨ ਦੀ ਸਿਖਲਾਈ ਦਿੱਤੀ। ਉਨ੍ਹਾਂ ਹਿਸਟਰੇਸਿਸ ਲੂਪ (ਬੀ.ਐੱਚ.-ਕਰਵ), ਅਤੇ ਲਿਸਾਜਸ ਦੇ ਅੰਕੜਿਆਂ ਦੀ ਵੀ ਛੋਟੀਆਂ-ਛੋਟੀਆਂ ਕਿਰਿਆਵਾਂ ਕਰ ਕੇ ਭਾਗੀਦਾਰਾਂ ਨੂੰ ਖੇਡ ਦੇ ਤਰੀਕੇ ਨਾਲ ਸਮਝਾਇਆ। ਵਿਦਿਆਰਥੀ ਇਹ ਜਾਣ ਕੇ ਬਹੁਤ ਖੁਸ਼ ਹੋਏ ਕਿ ਓਸੀਲੋਸਕੋਪ ਦੀ ਵਰਤੋਂ ਕਰਨਾ ਕਿੰਨਾ ਸੁਵਿਧਾਜਨਕ ਹੈ।
ਡੀ.ਬੀ.ਟੀ.ਸਟਾਰ ਕਾਲਜ ਸਕੀਮ ਦੇ ਕੋਆਰਡੀਨੇਟਰ ਡਾ.ਕੁਲਵਿੰਦਰ ਸਿੰਘ ਮਾਨ ਨੇ ਬੀ ਐਸ ਸੀ ਸਾਇੰਸ ਦੇ ਵਿਦਿਆਰਥੀਆਂ ਲਈ ਇਸ ਸਿਖਲਾਈ ਪ੍ਰੋਗਰਾਮ ਦਾ ਪ੍ਰਬੰਧ ਕਰਨ ਲਈ ਡਾ.ਆਸ਼ਾ ਰਾਣੀ ਅਤੇ ਉਨ੍ਹਾਂ ਦੇ ਸਹਿਯੋਗੀਆਂ ਦਾ ਰਸਮੀ ਤੌਰ ‘ਤੇ ਧੰਨਵਾਦ ਕੀਤਾ।ਡਾ.ਰਾਜੀਵ ਸ਼ਰਮਾ ਨੇ ਵਿਦਿਆਰਥੀਆਂ ਅਤੇ ਲੈਬ ਸਟਾਫ਼ ਨੂੰ ਸਿਖਲਾਈ ਦੇਣ ਲਈ ਡਾ. ਆਸ਼ਾ ਰਾਣੀ ਦਾ ਧੰਨਵਾਦ ਕੀਤਾ। ਉਨ੍ਹਾਂ ਇਸ ਸਿਖਲਾਈ ਪ੍ਰੋਗਰਾਮ ਦੇ ਆਯੋਜਨ ਅਤੇ ਪ੍ਰਯੋਗਸ਼ਾਲਾਵਾਂ ਵਿੱਚ ਆਧੁਨਿਕ ਉਪਕਰਨਾਂ ਦੀ ਸਾਂਭ-ਸੰਭਾਲ ਲਈ ਭੌਤਿਕ ਵਿਗਿਆਨ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਪੰਜਾਬ ਸਰਕਾਰ ਵਿਰੁਧ ਹੱਲਾ ਬੋਲ ਮੁਹਿੰਮ ਦਾ ਐਲਾਨ

0

ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਵੱਲੋਂ 22 ਮਈ ਨੂੰ ਫਰੀਦਕੋਟ ਵਿਖੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਘਰ ਅੱਗੇ ਕੀਤਾ ਜਾਵੇਗਾ ਸੂਬਾ ਪੱਧਰੀ ਰੋਸ ਪ੍ਰਦਰਸਨ
ਸੁਖਜਿੰਦਰ ਮਾਨ
ਬਠਿੰਡਾ, 18 ਮਈ: ਪੰਜਾਬ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਿਚ ਪੰਜਾਬ ਸਰਕਾਰ ਦੀਆਂ ਮੁਲਾਜਮ ਮਾਰੂ ਨੀਤੀਆਂ ਦੇ ਖਿਲਾਫ ਗੁੱਸੇ ਦਾ ਲਾਵਾ ਫਟ ਗਿਆ ਹੈ ਤੇ ਉਹਨਾਂ ਨੇ ਪੰਜਾਬ ਸਰਕਾਰ ਤੇ ਹੱਲਾ ਬੋਲਣ ਲਈ ਤਿਆਰੀ ਕਰ ਲਈ ਹੈ । ਸੂਬੇ ਦੀ ਵੱਡੀ ਮੁਲਾਜਮ ਜਥੇਬੰਦੀ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਨੇ 22 ਮਈ ਦਿਨ ਐਤਵਾਰ ਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਡਾਕਟਰ ਬਲਜੀਤ ਕੌਰ ਦੇ ਸਹਿਰ ਫਰੀਦਕੋਟ ਵਿਖੇ ਉਹਨਾਂ ਦੇ ਘਰ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸਨ ਕਰਨ ਦਾ ਅੱਜ ਐਲਾਨ ਕਰ ਦਿੱਤਾ ਹੈ । ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਇਸ ਰੋਸ ਪ੍ਰਦਰਸਨ ਦੌਰਾਨ ਸੂਬੇ ਭਰ ਵਿਚੋਂ ਹਜਾਰਾਂ ਦੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੁੱਜਣਗੀਆਂ ਤੇ ਸਰਕਾਰ ਦਾ ਪਿੱਟ ਸਿਆਪਾ ਕਰਨਗੀਆਂ ।
ਹਰਗੋਬਿੰਦ ਕੌਰ ਨੇ ਦੱਸਿਆ ਕਿ ਪੰਜਾਬ ਦੀਆਂ ਲਗਭਗ 55 ਹਜਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਦੋ ਮਹੀਨਿਆਂ ਦੀਆਂ ਤਨਖਾਹਾਂ ਨਹੀਂ ਮਿਲੀਆਂ ਤੇ ਉਹ ਬਹੁਤ ਨਿਰਾਸ ਹਨ । ਆਂਗਣਵਾੜੀ ਸੈਂਟਰਾਂ ਦਾ ਸਮਾਂ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬਰਾਬਰ ਬਦਲਿਆ ਨਹੀਂ ਗਿਆ ਤੇ ਨਾ ਹੀ ਛੁੱਟੀਆਂ ਸਕੂਲਾਂ ਦੇ ਬਰਾਬਰ ਕੀਤੀਆਂ ਜਾ ਰਹੀਆਂ ਹਨ । ਉਹਨਾਂ ਕਿਹਾ ਕਿ ਵਿਭਾਗ ਦੀ ਮੰਤਰੀ ਡਾਕਟਰ ਬਲਜੀਤ ਕੌਰ ਨੂੰ ਉਹ ਤਿੰਨ ਵਾਰ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਮਿਲ ਕੇ ਮੀਟਿੰਗ ਕਰਨ ਲਈ ਮੰਗ ਪੱਤਰ ਦੇ ਚੁੱਕੇ ਹਨ । ਪਰ ਇਸ ਦੇ ਬਾਵਜੂਦ ਵੀ ਅਜੇ ਤੱਕ ਮੰਤਰੀ ਨੇ ਜਥੇਬੰਦੀ ਨੂੰ ਮੀਟਿੰਗ ਦਾ ਸਮਾਂ ਨਹੀਂ ਦਿੱਤਾ। ਜਿਸ ਕਰਕੇ ਇਸ ਸੰਘਰਸ ਕਰਨ ਲਈ ਮਜਬੂਰ ਹੈ । ਉਹਨਾਂ ਕਿਹਾ ਜਦੋਂ ਤੱਕ ਵਰਕਰਾਂ ਤੇ ਹੈਲਪਰਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਉਦੋਂ ਤੱਕ ਸੰਘਰਸ ਜਾਰੀ ਰੱਖਿਆ ਜਾਵੇਗਾ । ਸੂਬਾ ਪ੍ਰਧਾਨ ਨੇ ਸਮੂਹ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪੁਰਜੋਰ ਅਪੀਲ ਕੀਤੀ ਹੈ ਕਿ ਉਹ ਇਸ ਸੰਘਰਸ ਵਿਚ ਆਪਣਾ ਬਣਦਾ ਯੋਗਦਾਨ ਪਾਉਣ ਤਾਂ ਕਿ ਸਰਕਾਰ ਤੇ ਦਬਾਅ ਬਣਾਇਆ ਜਾ ਸਕੇ ।

ਟੀਬੀਡੀਸੀਏ ਦੇ ਜਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਏਆਈਓਸੀਡੀ ਦੇ ਕਾਰਜਕਾਰਣੀ ਮੈਂਬਰ ਨਿਯੁਕਤ

0

ਕਰੀਬ 25 ਸਾਲ ਬਾਅਦ ਬਠਿੰਡਾ ਨੂੰ ਏਆਈਓਸੀਡੀ ਵਿੱਚ ਮਿਲੀ ਅਗਵਾਈ : ਅਸ਼ੋਕ ਬਾਲਿਆਂਵਾਲੀ
ਸੁਖਜਿੰਦਰ ਮਾਨ
ਬਠਿੰਡਾ, 18 ਮਈ: ਆਲ ਇੰਡਿਆ ਆਰਗੇਨਾਇਜੇਸ਼ਨ ਆਫ ਕੇਮਿਸਟ ਐਂਡ ਡਰਗਿਸਟ (ਏਆਈਓਸੀਡੀ) ਵੱਲੋਂ ਦੀ ਬਠਿੰਡਾ ਡਿਸਟਿ੍ਰਕਟ ਕੇਮਿਸਟ ਐਸੋਸਿਏਸ਼ਨ (ਟੀਬੀਡੀਸੀਏ) ਦੇ ਜਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੂੰ ਏਆਈਓਸੀਡੀ ਦਾ ਕਾਰਜਕਾਰਣੀ ਮੇਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਜਿਲ੍ਹਾ ਬਠਿੰਡਾ ਦੇ ਸਾਰੇ ਕੇਮਿਸਟਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਅਸ਼ੋਕ ਬਾਲਿਆਂਵਾਲੀ ਨੂੰ ਉਕਤ ਨਿਯੁਕਤੀ ਏਆਈਓਸੀਡੀ ਦੇ ਪ੍ਰਧਾਨ ਜੇਐਸ ਸ਼ਿੰਦੇ, ਮਹਾਂਸਚਿਵ ਰਾਜੀਵ ਸਿੰਘਲ, ਆਰਗੇਨਾਇਜੇਸ਼ਨ ਸਕੱਤਰ ਸੰਦੀਪ ਨਾਗਿਆ ਦੁਆਰਾ ਸੌਂਪੀ ਗਈ ਹੈ। ਜਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਆਪਣੀ ਉਕਤ ਨਿਯੁਕਤੀ ਤੇ ਏਆਈਓਸੀਡੀ ਦੇ ਪ੍ਰਧਾਨ ਜੇਐਸ ਸ਼ਿੰਦੇ, ਮਹਾਂਸਚਿਵ ਰਾਜੀਵ ਸਿੰਘਲ, ਆਰਗੇਨਾਇਜੇਸ਼ਨ ਸਕੱਤਰ ਸੰਦੀਪ ਨਾਗਿਆ, ਪੰਜਾਬ ਕੇਮਿਸਟ ਐਸੋਸਿਏਸ਼ਨ ਪ੍ਰਧਾਨ ਸੁਰਿੰਦਰ ਦੁੱਗਲ, ਮਹਾਂਸਚਿਵ ਜੀਐਸ ਚਾਵਲਾ, ਵਿੱਤ ਸਕੱਤਰ ਅਮਰਦੀਪ ਸਿੰਘ, ਆਰਗੇਨਾਇਜੇਸ਼ਨ ਸਕੱਤਰ ਸਤੀਸ਼ ਕਪੂਰ ਤੋਂ ਇਲਾਵਾ ਏਆਈਓਸੀਡੀ ਅਤੇ ਪੀਸੀਏ ਦੀ ਸਾਰੀ ਟੀਮ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਸੌਂਪੀ ਗਈ ਜਿੰਮੇਵਾਰੀ ਨੂੰ ਉਹ ਈਮਾਨਦਾਰੀ ਅਤੇ ਤਨਦੇਹੀ ਨਾਲ ਪੂਰੀ ਕਰਣਗੇ ਅਤੇ ਕੇਮਿਸਟਾਂ ਦੀ ਭਲਾਈ ਲਈ ਕਾਰਜਸੀਲ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਉਹ ਕੇਮਿਸਟਾਂ ਦੀ ਭਲਾਈ ਲਈ ਪਹਿਲਾਂ ਤੋਂ ਹੀ ਕਾਰਜਸੀਲ ਹਨ ਅਤੇ ਭਵਿੱਖ ਵਿੱਚ ਵੀ ਕੇਮਿਸਟਾਂ ਦੀਆਂ ਸਮਸਿਆਵਾਂ ਦੇ ਸਮਾਧਾਨ ਲਈ ਸੰਘਰਸ਼ ਕਰਦੇ ਰਹਿਣਗੇ। ਉਨ੍ਹਾਂ ਨੇ ਦੱਸਿਆ ਕਿ ਬਠਿੰਡਾ ਨੂੰ ਕਰੀਬ 25 ਸਾਲ ਬਾਅਦ ਉਕਤ ਅਗਵਾਈ ਮਿਲੀ ਹੈ, ਜੋ ਬਠਿੰਡਾ ਦੇ ਕੇਮਿਸਟਾਂ ਲਈ ਮਾਣ ਦੀ ਗੱਲ ਹੈ। ਅਸ਼ੋਕ ਬਾਲਿਆਂਵਾਲੀ ਨੇ ਪੀਸੀਏ ਦੇ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਉਨ੍ਹਾਂ ਦੀ ਪੂਰੀ ਟੀਮ ਦਾ ਤਹੇ ਦਿਲੋਂ ਧੰਨਵਾਦ ਕਰਦੇ ਹੋਏ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿੱਚ ਉਹ ਕੇਮਿਸਟਾਂ ਦੀਆਂ ਸਮਸਿਆਵਾਂ ਦੇ ਸਮਾਧਾਨ ਲਈ ਹਰ ਸਮੇਂ ਤਿਆਰ ਰਹਿਣਗੇ। ਇਸ ਦੌਰਾਨ ਪੀਸੀਏ ਦੇ ਸਾਬਕਾ ਪ੍ਰਧਾਨ ਆਰਡੀ ਗੁਪਤਾ, ਜਿਲ੍ਹਾ ਮਹਾਂਸਚਿਵ ਰੂਪਿੰਦਰ ਗੁਪਤਾ, ਜਿਲ੍ਹਾ ਵਿੱਤ ਸਕੱਤਰ ਰਮੇਸ਼ ਗਰਗ, ਗੋਨਿਆਨਾ ਯੂਨਿਟ ਦੇ ਪ੍ਰਧਾਨ ਪਵਨ ਕੁਮਾਰ ਅਤੇ ਉਨ੍ਹਾਂ ਦੀ ਟੀਮ, ਭੁੱਚੋ ਯੂਨਿਟ ਦੇ ਪ੍ਰਧਾਨ ਕਿ੍ਰਸ਼ਣ ਲਾਲ ਅਤੇ ਉਨ੍ਹਾਂ ਦੀ ਟੀਮ, ਸੰਗਤ ਮੰਡੀ ਯੂਨਿਟ ਦੇ ਪ੍ਰਧਾਨ ਡਾਕਟਰ ਗੁਰਮੇਲ ਸਿੰਘ ਅਤੇ ਉਨ੍ਹਾਂ ਦੀ ਟੀਮ, ਤਲਵੰਡੀ ਸਾਬੋ ਯੂਨਿਟ ਦੇ ਪ੍ਰਧਾਨ ਨਾਨਕ ਸਿੰਘ ਅਤੇ ਉਨ੍ਹਾਂ ਦੀ ਟੀਮ, ਰਾਮਪੁਰਾ ਫੂਲ ਯੂਨਿਟ ਦੇ ਪ੍ਰਧਾਨ ਦੀਪਕ ਧੀਂਗੜਾ ਅਤੇ ਉਨ੍ਹਾਂ ਦੀ ਟੀਮ, ਮੌੜ ਮੰਡੀ ਯੂਨਿਟ ਦੇ ਪ੍ਰਧਾਨ ਅੰਮਿ੍ਰਤ ਪਾਲ ਸਿੰਘ ਅਤੇ ਉਨ੍ਹਾਂ ਦੀ ਟੀਮ, ਰਾਮਾਂ ਮੰਡੀ ਯੂਨਿਟ ਦੇ ਪ੍ਰਧਾਨ ਹਰਬੰਸ ਲਾਲ ਅਤੇ ਉਨ੍ਹਾਂ ਦੀ ਟੀਮ, ਨਥਾਨਾ ਯੂਨਿਟ ਦੇ ਪ੍ਰਧਾਨ ਵਿਜੇਂਦਰ ਸ਼ਰਮਾ ਅਤੇ ਉਨ੍ਹਾਂ ਦੀ ਟੀਮ, ਭਗਤਾ ਯੂਨਿਟ ਦੇ ਪ੍ਰਧਾਨ ਰਾਕੇਸ਼ ਗੋਇਲ ਅਤੇ ਉਨ੍ਹਾਂ ਦੀ ਟੀਮ, ਹੋਲਸੇਲ ਯੂਨਿਟ ਦੇ ਪ੍ਰਧਾਨ ਦਰਸ਼ਨ ਜੌੜਾ, ਮਹਾਂਸਚਿਵ ਰੇਵਤੀ ਕਾਂਸਲ, ਹਰੀਸ਼ ਟਿੰਕੂ, ਮਨੋਜ ਕੁਮਾਰ ਸ਼ੰਟੀ, ਵੇਦ ਪ੍ਰਕਾਸ਼ ਬੇਦੀ ਅਤੇ ਉਨ੍ਹਾਂ ਦੀ ਟੀਮ, ਰਿਟੇਲ ਕੇਮਿਸਟ ਐਸੋਸਿਏਸ਼ਨ ਦੇ ਮਹਾਂਸਚਿਵ ਸ਼ਮਸ਼ੇਰ ਸਿੰਘ, ਪ੍ਰੀਤਮ ਸਿੰਘ ਵਿਰਕ, ਜਸਵੀਰ ਸਿੰਘ ਮਹਿਰਾਜ, ਗੁਰਵਿੰਦਰ ਸਿੰਘ ਐਡਵੋਕੇਟ, ਵਿਜੈ ਕੁਮਾਰ, ਸੰਦੀਪ ਗਰਗ ਅਤੇ ਸਾਰੇ ਕੇਮਿਸਟਾਂ ਨੇ ਏਆਈਓਸੀਡੀ ਅਤੇ ਪੀਸੀਏ ਅਹੁਦੇਦਾਰਾਂ ਦਾ ਧੰਨਵਾਦ ਕਰਦੇ ਹੋਏ ਅਸ਼ੋਕ ਬਾਲਿਆਂਵਾਲੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਕੈਬਨਿਟ ਵੱਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਪੁਰਸਕਾਰ ਜੇਤੂਆਂ ਲਈ ਰਾਸ਼ੀ ਵਧਾਉਣ ਦੀ ਪ੍ਰਵਾਨਗੀ

0

ਪੰਜਾਬ ਸਰਕਾਰ ਵੱਲੋਂ ਨਾਮਜ਼ਦ ਮਾਰਕੀਟ ਕਮੇਟੀਆਂ ਭੰਗ

ਸੁਖਜਿੰਦਰ ਮਾਨ
ਚੰਡੀਗੜ੍ਹ, 18 ਮਈ: ਰੱਖਿਆ ਸੇਵਾਵਾਂ ਦੇ ਜਵਾਨਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਮਿਸਾਲੀ ਸੇਵਾਵਾਂ ਬਦਲੇ ਐਵਾਰਡ ਜਿੱਤਣ ਵਾਲਿਆਂ ਲਈ ਜ਼ਮੀਨ ਬਦਲੇ ਨਕਦ ਰਾਸ਼ੀ ਤੇ ਕੈਸ਼ ਐਵਾਰਡ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਇਨ੍ਹਾਂ ਐਵਾਰਡ ਜੇਤੂਆਂ ਲਈ ਵੱਡੀ ਤਸੱਲੀ ਦਾ ਸਬੱਬ ਹੈ ਅਤੇ ਇਸ ਫੈਸਲੇ ਨਾਲ ਹੋਰ ਜਵਾਨ ਵੀ ਭਵਿੱਖ ਵਿੱਚ ਦੇਸ਼ ਪ੍ਰਤੀ ਆਪਾ ਵਾਰਨ ਲਈ ਉਤਸ਼ਾਹਤ ਹੋਣਗੇ।
ਇਸ ਤਹਿਤ ਜ਼ਮੀਨ ਬਦਲੇ ਨਕਦ ਰਾਸ਼ੀ ਸਰਵੋਤਮ ਯੁੱਧ ਸੇਵਾ ਮੈਡਲ ਜੇਤੂਆਂ ਲਈ ਹੁਣ 2 ਲੱਖ ਦੀ ਥਾਂ 2.80 ਲੱਖ ਰੁਪਏ ਹੋਵੇਗੀ, ਉੱਤਮ ਯੁੱਧ ਸੇਵਾ ਮੈਡਲ ਜੇਤੂਆਂ ਲਈ ਇਹ ਰਾਸ਼ੀ ਇਕ ਲੱਖ ਦੀ ਥਾਂ 1.40 ਲੱਖ ਰੁਪਏ, ਯੁੱਧ ਸੇਵਾ ਮੈਡਲ ਜੇਤੂਆਂ ਲਈ 50 ਹਜ਼ਾਰ ਤੋਂ 70 ਹਜ਼ਾਰ ਰੁਪਏ, ਸੈਨਾ/ਨੌ ਸੈਨਾ/ਵਾਯੂ ਸੈਨਾ ਮੈਡਲ (ਡੀ) ਜੇਤੂਆਂ ਲਈ 30 ਹਜ਼ਾਰ ਤੋਂ 42 ਹਜ਼ਾਰ ਰੁਪਏ, ਮੈਨਸ਼ਨ-ਇਨ-ਡਿਸਪੈਚਜ਼ (ਡੀ) ਜੇਤੂਆਂ ਲਈ 15 ਹਜ਼ਾਰ ਦੀ ਥਾਂ 21 ਹਜ਼ਾਰ, ਪਰਮ ਵਿਸ਼ਿਸਟ ਸੇਵਾ ਮੈਡਲ ਜੇਤੂਆਂ ਲਈ 2 ਲੱਖ ਤੋਂ 2.80 ਲੱਖ ਰੁਪਏ, ਅਤੀ ਵਿਸ਼ਿਸਟ ਸੇਵਾ ਮੈਡਲ ਜੇਤੂਆਂ ਲਈ 75 ਹਜ਼ਾਰ ਤੋਂ 1.05 ਲੱਖ ਅਤੇ ਵਿਸ਼ਿਸਟ ਸੇਵਾ ਮੈਡਲ ਜੇਤੂਆਂ 30 ਹਜ਼ਾਰ ਤੋਂ 42 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ।
ਇਸੇ ਤਰ੍ਹਾਂ ਕੈਸ਼ ਐਵਾਰਡ ਵਿੱਚ ਵੀ ਵਾਧਾ ਕਰਦਿਆਂ ਸਰਵੋਤਮ ਯੁੱਧ ਸੇਵਾ ਮੈਡਲ ਜੇਤੂਆਂ ਲਈ 25 ਹਜ਼ਾਰ ਤੋਂ 35 ਹਜ਼ਾਰ, ਉੱਤਮ ਯੁੱਧ ਸੇਵਾ ਮੈਡਲ ਜੇਤੂਆਂ ਲਈ 15 ਹਜ਼ਾਰ ਤੋਂ 21 ਹਜ਼ਾਰ ਰੁਪਏ, ਯੁੱਧ ਸੇਵਾ ਮੈਡਲ ਜੇਤੂਆਂ ਲਈ 10 ਹਜ਼ਾਰ ਤੋਂ 14 ਹਜ਼ਾਰ ਰੁਪਏ, ਸੈਨਾ/ਨੌ ਸੈਨਾ/ਵਾਯੂ ਸੈਨਾ ਮੈਡਲ (ਡੀ) ਜੇਤੂਆਂ ਲਈ ਕੈਸ਼ ਐਵਾਰਡ 8 ਹਜ਼ਾਰ ਤੋਂ ਵਧਾ ਕੇ 11,200 ਰੁਪਏ ਕਰ ਦਿੱਤਾ ਗਿਆ। ਇਸੇ ਸ਼੍ਰੇਣੀ ਵਿੱਚ ਮੈਨਸ਼ਨ-ਇਨ-ਡਿਸਪੈਚ (ਡੀ) ਜੇਤੂਆਂ ਨੂੰ ਕੈਸ਼ ਐਵਾਰਡ 7 ਹਜ਼ਾਰ ਤੋਂ 9800 ਰੁਪਏ, ਪਰਮ ਵਿਸ਼ਿਸਟ ਸੇਵਾ ਮੈਡਲ ਜੇਤੂਆਂ ਨੂੰ 20 ਹਜ਼ਾਰ ਤੋਂ 28 ਹਜ਼ਾਰ ਰੁਪਏ, ਅਤੀ ਵਿਸ਼ਿਸਟ ਸੇਵਾ ਮੈਡਲ ਜੇਤੂਆਂ ਲਈ 10 ਹਜ਼ਾਰ ਤੋਂ 14 ਹਜ਼ਾਰ ਰੁਪਏ ਅਤੇ ਵਿਸ਼ਿਸਟ ਸੇਵਾ ਮੈਡਲ ਜੇਤੂਆਂ ਲਈ 5 ਹਜ਼ਾਰ ਤੋਂ 7 ਹਜ਼ਾਰ ਰੁਪਏ ਐਵਾਰਡ ਰਾਸ਼ੀ ਕਰ ਦਿੱਤੀ ਗਈ ਹੈ।ਜ਼ਿਕਰਯੋਗ ਹੈ ਕਿ ਇਸ ਐਵਾਰਡ ਰਾਸ਼ੀ ਵਿੱਚ ਸਾਲ 2011 ਤੋਂ ਬਾਅਦ ਕੋਈ ਵਾਧਾ ਨਹੀਂ ਹੋਇਆ ਸੀ।

ਸ਼ਹੀਦਾਂ ਫੌਜੀਆਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗਰਾਂਟ 50 ਲੱਖ ਤੋਂ ਵਧਾ ਕੇ ਇਕ ਕਰੋੜ ਰੁਪਏ ਕੀਤੀ
ਇਕ ਹੋਰ ਅਹਿਮ ਫੈਸਲੇ ਵਿੱਚ ਕੈਬਨਿਟ ਨੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗਰਾਂਟ 50 ਲੱਖ ਤੋਂ ਵਧਾ ਕੇ ਇਕ ਕਰੋੜ ਰੁਪਏ ਕਰ ਦਿੱਤੀ ਹੈ।ਕਾਬਲੇਗੌਰ ਹੈ ਕਿ ਪੰਜਾਬ ਨੂੰ ਦੇਸ਼ ਦੀ ਖੜਗਭੁਜਾ ਆਖਿਆ ਜਾਂਦਾ ਹੈ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਪੰਜਾਬੀਆਂ ਨੇ ਰੱਖਿਆ ਸੇਵਾਵਾਂ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਪੰਜਾਬ ਦੇ ਸੈਨਿਕਾਂ ਨੇ ਵੱਖ-ਵੱਖ ਜੰਗਾਂ ਵਿੱਚ ਦੇਸ਼ ਲਈ ਕਾਫੀ ਨਾਮਣਾ ਖੱਟਿਆ ਹੈ। ਰੱਖਿਆ ਸੇਵਾਵਾਂ ਵਿੱਚ ਰਹਿੰਦਿਆਂ ਦੇਸ਼ ਲਈ ਆਪਾ ਵਾਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਮਾਲੀ ਮਦਦ ਦਿੱਤੀ ਜਾਂਦੀ ਹੈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪਹਿਲਾਂ ਹੀ ਮਿਸਾਲੀ ਸੇਵਾਵਾਂ ਨਿਭਾਉਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਵਧਾਉਣ ਦਾ ਐਲਾਨ ਕਰ ਚੁੱਕੇ ਹਨ।

ਪੰਜਾਬ ਸਰਕਾਰ ਵੱਲੋਂ ਨਾਮਜ਼ਦ ਮਾਰਕੀਟ ਕਮੇਟੀਆਂ ਭੰਗ
ਪਿਛਲੀ ਸਰਕਾਰ ਤੋਂ ਵਿਰਸੇ ਵਿੱਚ ਮਿਲੀ ਬਦਇੰਤਜ਼ਾਮੀ ਦੇ ਸ਼ਿਕਾਰ ਖੇਤੀਬਾੜੀ ਸੈਕਟਰ ਵਿੱਚ ਸੁਧਾਰ ਲਈ ਇਕ ਹੋਰ ਕਦਮ ਚੁੱਕਦਿਆਂ ਕੈਬਨਿਟ ਨੇ ਮੌਜੂਦਾ ਨਾਮਜ਼ਦ ਮਾਰਕੀਟ ਕਮੇਟੀਆਂ ਨੂੰ ਭੰਗ ਕਰਨ ਨੂੰ ਹਰੀ ਝੰਡੀ ਦੇ ਦਿੱਤੀ। ਕੈਬਨਿਟ ਦੇ ਫੈਸਲੇ ਅਨੁਸਾਰ ਪੰਜਾਬ ਖੇਤੀਬਾੜੀ ਉਪਜ ਮੰਡੀਆਂ ਐਕਟ 1961 ਦੀ ਧਾਰਾ 12 ਵਿੱਚ ਸੁਧਾਰ ਕਰ ਕੇ ਸਰਕਾਰ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਤੇਜ਼ੀ ਤੇ ਕੁਸ਼ਲਤਾ ਨਾਲ ਲਾਗੂ ਕਰਨ ਲਈ ਪ੍ਰਸ਼ਾਸਕ ਨਿਯੁਕਤ ਕੀਤੇ ਜਾਣਗੇ, ਜਿਹੜੇ ਮਾਰਕੀਟ ਕਮੇਟੀਆਂ ਦੀਆਂ ਨਾਮਜ਼ਦਗੀਆਂ ਤੱਕ ਜਾਂ ਇਕ ਸਾਲ ਤੱਕ, ਜਿਹੜਾ ਵੀ ਪਹਿਲਾਂ ਹੋਵੇ, ਤੱਕ ਮਾਰਕੀਟ ਕਮੇਟੀਆਂ ਦੀਆਂ ਅਧਿਕਾਰਕ ਡਿਊਟੀਆਂ ਤੇ ਤਾਕਤਾਂ ਦੀ ਵਰਤੋਂ ਕਰਨਗੇ।ਜ਼ਿਕਰਯੋਗ ਹੈ ਕਿ ਮੌਜੂਦਾ ਪ੍ਰਬੰਧ ਤਹਿਤ ਪੰਜਾਬ ਖੇਤੀਬਾੜੀ ਉਪਜ ਮੰਡੀਆਂ ਐਕਟ, 1961 ਦੀ ਧਾਰਾ 12 ਤਹਿਤ ਚੇਅਰਮੈਨ, ਵਾਈਸ ਚੇਅਰਮੈਨ ਅਤੇ ਮੈਂਬਰਾਂ ਨੂੰ ਨਾਮਜ਼ਦ ਕੀਤਾ ਜਾਂਦਾ ਹੈ।

ਪਟਵਾਰੀਆਂ ਦੀਆਂ 1766 ਰੈਗੂਲਰ ਆਸਾਮੀਆਂ ਲਈ ਸੇਵਾਮੁਕਤ ਪਟਵਾਰੀਆਂ/ਕਾਨੂੰਨਗੋਆਂ ਦੀਆਂ ਠੇਕੇ ਦੇ ਆਧਾਰ ਉਤੇ ਸੇਵਾਵਾਂ ਲੈਣ ਦੀ ਮਨਜ਼ੂਰੀ
ਮਾਲੀਆ ਵਿਭਾਗ ਦੀ ਕਾਰਜਪ੍ਰਣਾਲੀ ਵਿੱਚ ਹੋਰ ਕੁਸ਼ਲਤਾ ਲਿਆਉਂਦਿਆਂ ਕੈਬਨਿਟ ਨੇ ਪਟਵਾਰੀਆਂ ਦੀਆਂ 1766 ਰੈਗੂਲਰ ਆਸਾਮੀਆਂ ਉਤੇ ਸੇਵਾਮੁਕਤ ਪਟਵਾਰੀਆਂ/ਕਾਨੂੰਨਗੋਆਂ ਦੀਆਂ ਠੇਕੇ ਦੇ ਆਧਾਰ ਉਤੇ ਸੇਵਾਵਾਂ ਲੈਣ ਦਾ ਫੈਸਲਾ ਕੀਤਾ ਹੈ।ਕੈਬਨਿਟ ਨੇ ਪੇਂਡੂ ਸਰਕਲਾਂ (ਸ਼ਹਿਰੀ/ਅਰਧ ਸ਼ਹਿਰੀ ਦੀ ਬਜਾਏ) ਲਈ ਇਕ ਸਾਲ ਵਾਸਤੇ ਠੇਕੇ ਦੇ ਆਧਾਰ ਉਤੇ ਸੇਵਾਮੁਕਤ ਪਟਵਾਰੀਆਂ/ਕਾਨੂੰਨਗੋਆਂ ਵਿੱਚੋਂ ਪਟਵਾਰੀਆਂ ਦੀਆਂ 1766 ਰੈਗੂਲਰ ਆਸਾਮੀਆਂ ਭਰਨ ਲਈ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਪਟਵਾਰੀਆਂ ਦੀ ਰੈਗੂਲਰ ਨਿਯੁਕਤੀ ਤੱਕ ਮਾਲ ਵਿਭਾਗ ਦਾ ਕੰਮਕਾਰ ਸੁਚਾਰੂ ਤਰੀਕੇ ਨਾਲ ਚੱਲਣਾ ਯਕੀਨੀ ਬਣੇਗਾ ਅਤੇ ਪਟਵਾਰੀਆਂ ਨੂੰ ਵਾਧੂ ਚਾਰਜ ਦੇ ਭਾਰ ਤੋਂ ਮੁਕਤੀ ਮਿਲੇਗੀ। ਪਟਵਾਰੀਆਂ ਦੀਆਂ ਰੈਗੂਲਰ ਨਿਯੁਕਤੀਆਂ ਲਈ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਭਰਤੀ ਪ੍ਰਕਿਰਿਆ ਚਲਾਈ ਜਾ ਰਹੀ ਹੈ।

ਸਿਵਲ ਜੱਜਾਂ ਦੀਆਂ ਆਸਾਮੀਆਂ ਹਾਈ ਕੋਰਟ ਰਾਹੀਂ ਭਰਨ ਦਾ ਫੈਸਲਾ
ਪੰਜਾਬ ਕੈਬਨਿਟ ਨੇ ਸਿਵਲ ਜੱਜ (ਜੂਨੀਅਰ ਡਿਵੀਜ਼ਨ)-ਕਮ-ਜੁਡੀਸ਼ੀਅਲ ਮੈਜਿਸਟਰੇਟ ਦੀਆਂ 79 ਆਸਾਮੀਆਂ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਦਾਇਰੇ ਵਿੱਚੋਂ ਕੱਢ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਰਾਹੀਂ ਭਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨਾਲ ਹੇਠਲੀਆਂ ਅਦਾਲਤਾਂ ਦੇ ਕੰਮਕਾਜ ਨੂੰ ਸੁਚਾਰੂ ਕਰਨ ਲਈ ਨਵੇਂ ਜੂਡੀਸ਼ੀਅਲ ਅਫਸਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਆਵੇਗੀ।

ਵਿੱਤੀ ਕਮਿਸ਼ਨਰਜ਼ ਦੇ ਸਕੱਤਰੇਤ ਸੇਵਾ ਨਿਯਮਾਂ ਵਿੱਚ ਸੋਧ
ਕੈਬਨਿਟ ਨੇ ਪੰਜਾਬ ਵਿੱਤੀ ਕਮਿਸ਼ਨਰਜ਼ ਦੇ ਸਕੱਤਰੇਤ (ਗਰੁੱਪ-ਏ) ਦੇ ਸੇਵਾ ਨਿਯਮ-2016 ਦੇ ਨਿਯਮ 7(2) ਅਤੇ ਪੰਜਾਬ ਵਿੱਤੀ ਕਮਿਸ਼ਨਰਜ਼ ਦੇ ਸਕੱਤਰੇਤ (ਗਰੁੱਪ-ਬੀ) ਦੇ ਸੇਵਾ ਨਿਯਮ-2018 ਵਿੱਚ ਸੋਧ ਕਰ ਦਿੱਤੀ ਹੈ ਤਾਂ ਜੋ ਪੰਜਾਬ ਸਿਵਲ ਸੇਵਾ (ਸਜ਼ਾ ਤੇ ਅਪੀਲ) ਨਿਯਮ-1970 ਦੇ ਮਾਮਲਿਆਂ ਵਿੱਚ ਸਜ਼ਾ ਅਧਿਕਾਰੀ ਤੇ ਅਪੀਲੀ ਅਥਾਰਟੀ ਬਾਰੇ ਵਿੱਤ ਕਮਿਸ਼ਨਰਜ਼ ਸਕੱਤਰੇਤ ਦੇ ਮੁਲਾਜ਼ਮਾਂ ਨੂੰ ਹੋਰ ਸਪੱਸ਼ਟਤਾ ਹੋਵੇ।

ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਪ੍ਰਵਾਨਗੀ
ਪੰਜਾਬ ਕੈਬਨਿਟ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀਆਂ ਸਾਲ 2018-19, 2019-20 ਤੇ 2020-21 ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਤੋਂ ਇਲਾਵਾ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ ਦੀ ਸਾਲ 2020-21 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ।

ਮੰਤਰੀ ਮੰਡਲ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੇਣ ਦੀ ਪ੍ਰਵਾਨਗੀ

0

ਸਿੱਧੀ ਬਿਜਾਈ ਨੂੰ ਉਤਸਾਹਿਤ ਕਰਨ ਲਈ 450 ਕਰੋੜ ਦੀ ਰਾਸੀ ਰੱਖੀ
ਖੇਤ ਵਿਚ ਕੱਦੂ ਕਰਕੇ ਝੋਨਾ ਲਾਉਣ ਦੇ ਮੁਕਾਬਲੇ ਸਿੱਧੀ ਬਿਜਾਈ ਦੇ ਨੇਕ ਉਪਰਾਲੇ ਰਾਹੀਂ 15-20 ਫੀਸਦੀ ਪਾਣੀ ਬਚਣ ਦੀ ਸੰਭਾਵਨਾ
ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ ਅਦਾਇਗੀ ਬੈਂਕ ਖਾਤਿਆਂ ਰਾਹੀਂ ਹੋਵੇਗੀ
ਸੁਖਜਿੰਦਰ ਮਾਨ
ਚੰਡੀਗੜ੍ਹ, 18 ਮਈ: ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਰਾਹੀਂ ਧਰਤੀ ਹੇਠਲੇ ਪਾਣੀ ਵਰਗੇ ਬਹੁਮੁੱਲੇ ਕੁਦਰਤੀ ਵਸੀਲਿਆਂ ਦੀ ਸੰਭਾਲ ਕਰਨ ਦੇ ਉਦੇਸ਼ ਨਾਲ ਅਹਿਮ ਕਦਮ ਚੁੱਕਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਇਸ ਨਵੀਨਤਮ ਤਕਨੀਕ ਰਾਹੀਂ ਝੋਨੇ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਹੱਲਾਸ਼ੇਰੀ ਵਜੋਂ ਪ੍ਰਤੀ ਏਕੜ 1500 ਰੁਪਏ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪਾਣੀ ਦੀ ਘੱਟ ਖਪਤ ਅਤੇ ਘੱਟ ਖਰਚੇ ਵਾਲੀ ਇਸ ਤਕਨੀਕ ਨੂੰ ਉਤਸਾਹਿਤ ਕਰਨ ਲਈ ਕਿਸਾਨਾਂ ਵਾਸਤੇ 450 ਕਰੋੜ ਰੁਪਏ ਦੀ ਰਾਸੀ ਰੱਖੀ ਗਈ ਹੈ।ਇਸ ਕਦਮ ਨਾਲ ਕੱਦੂ ਕਰਨ ਦੀ ਵਿਧੀ ਰਾਹੀਂ ਝੋਨਾ ਲਾਉਣ ਦੇ ਮੁਕਾਬਲੇ ਫਸਲੀ ਚੱਕਰ ਦੌਰਾਨ ਸਿੱਧੀ ਬਿਜਾਈ ਦੀ ਤਕਨੀਕ ਨਾਲ ਬੀਜੇ ਝੋਨੇ ਵਿਚ 15 ਤੋਂ 20 ਫੀਸਦੀ ਪਾਣੀ ਦੀ ਬੱਚਤ ਹੁੰਦੀ ਹੈ।
ਜ਼ਿਕਰਯੋਗ ਹੈ ਕਿ ਸੂਬੇ ਵਿਚ ਝੋਨੇ ਲਾਉਣ ਦੇ ਰਵਾਇਤੀ ਢੰਗ ਨਾਲ ਧਰਤੀ ਹੇਠਲੇ ਪਾਣੀ ਵਿਚ ਚਿੰਤਾਜਨਕ ਗਿਰਾਵਟ ਨੂੰ ਰੋਕਣ ਲਈ ਤੁਰੰਤ ਉਪਰਾਲਿਆਂ ਦੀ ਲੋੜ ਹੈ। ਇਸ ਵੇਲੇ ਜ਼ਮੀਨਦੋਜ਼ ਪਾਣੀ ਦੀ 86 ਸੈਂਟੀਮੀਟਰ ਪ੍ਰਤੀ ਸਾਲ ਦੀ ਦਰ ਨਾਲ ਆ ਰਹੀ ਗਿਰਾਵਟ ਕਾਰਨ ਆਉਣ ਵਾਲੇ 15-20 ਸਾਲਾਂ ਵਿਚ ਸੂਬੇ ਕੋਲ ਧਰਤੀ ਹੇਠਲਾ ਪਾਣੀ ਨਹੀਂ ਰਹੇਗਾ।ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਮੁਤਾਬਕ ਇਹ ਫੈਸਲਾ ਵੱਡੀ ਗਿਣਤੀ ਵਿਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਅਪਣਾਉਣ ਲਈ ਉਤਸ਼ਾਹਤ ਕਰੇਗਾ ਜੋ ਬਹੁਤ ਘੱਟ ਸਿੰਚਾਈ ਦੀ ਵਰਤੋਂ ਕਰਦੀ ਹੈ। ਇਹ ਵਿਧੀ ਜ਼ਮੀਨ ਵਿਚ ਪਾਣੀ ਦੇ ਰਿਸਣ ਵਿਚ ਸੁਧਾਰ ਕਰਨ ਦੇ ਨਾਲ-ਨਾਲ ਖੇਤ ਮਜ਼ਦੂਰਾਂ ਉਤੇ ਨਿਰਭਰਤਾ ਘਟਾਉਂਦੀ ਹੈ ਤੇ ਮਿੱਟੀ ਦੀ ਸਿਹਤ ਵਿਚ ਸੁਧਾਰ ਵੀ ਕਰਦੀ ਹੈ। ਇਸ ਨਾਲ ਝੋਨੇ ਅਤੇ ਕਣਕ ਦੇ ਝਾੜ ਵਿਚ ਵੀ 5-10 ਫੀਸਦੀ ਵਾਧਾ ਹੋਵੇਗਾ।ਕਿਸਾਨਾਂ ਨੂੰ ਸਿੱਧੀ ਬਿਜਾਈ ਦੀ ਤਕਨੀਕ ਰਾਹੀਂ ਝੋਨਾ ਲਾਉਣ ਨੂੰ ਉਤਸ਼ਾਹਤ ਕਰਨ ਲਈ ਮੰਤਰੀ ਮੰਡਲ ਨੇ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਸਿੱਧੀ ਕਿਸਾਨਾਂ ਦੇ ਖਾਤਿਆਂ ਵਿਚ ਪਾਈ ਜਾਵੇਗੀ ਜਿਸ ਲਈ ਮੰਡੀ ਬੋਰਡ ਕੋਲ ਅਨਾਜ ਖਰੀਦ ਪੋਰਟਲ ਉਤੇ ਪਹਿਲਾਂ ਹੀ ਡਾਟਾ ਮੌਜੂਦ ਹੈ ਜਿਸ ਨਾਲ ਉਨ੍ਹਾਂ ਦੇ ਆਧਾਰ ਕਾਰਡ ਦੇ ਨੰਬਰ, ਮੋਬਾਈਲ ਨੰਬਰ ਅਤੇ ਬੈਂਕ ਖਾਤਿਆਂ ਦੇ ਵੇਰਵੇ ਵੀ ਜੁੜੇ ਹੋਏ ਹਨ।
ਇਸੇ ਤਰ੍ਹਾਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਆਪਣੀ ਸਹਿਮਤੀ ਪੋਰਟਲ ਉਤੇ ਰਜਿਸਟਰ ਕਰਨਗੇ ਅਤੇ ਪੋਰਟਲ ਮੰਡੀ ਬੋਰਡ ਦੀ ਸਾਫਟਵੇਅਰ ਮਾਹਿਰਾਂ ਦੀ ਟੀਮ ਵੱਲੋਂ ਵਿਕਸਤ ਕੀਤਾ ਜਾਵੇਗਾ। ਅਨਾਜ ਪੋਰਟਲ ਉਤੇ ਮੌਜੂਦ ਵੇਰਵਿਆਂ ਨੂੰ ਇਨ੍ਹਾਂ ਸਾਫਟਵੇਅਰ ਮਾਹਿਰਾਂ ਵੱਲੋਂ ਵਰਤਿਆ ਜਾਵੇਗਾ। ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਦੇ ਖੇਤਾਂ ਦੀ ਜ਼ਮੀਨੀ ਪੱਧਰ ਉਤੇ ਤਸਦੀਕ ਸਬੰਧਤ ਅਧਿਕਾਰੀ/ਕਰਮਚਾਰੀਆਂ ਵੱਲੋਂ ਕੀਤੀ ਜਾਵੇਗੀ। ਇਸ ਵੇਲੇ ਖੇਤੀਬਾੜੀ, ਬਾਗਬਾਨੀ, ਮੰਡੀ ਬੋਰਡ ਅਤੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ ਤਕਰੀਬਨ 4000 ਅਧਿਕਾਰੀਆਂ/ਕਰਮਚਾਰੀਆਂ ਦੀ ਡਿਊਟੀ ਤਸਦੀਕ ਕਰਨ ਦੀ ਲਾਈ ਜਾਵੇਗੀ। ਜਿਨ੍ਹਾਂ ਇਲਾਕਿਆਂ ਵਿਚ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਰਾਹੀਂ ਝੋਨਾ ਬੀਜਿਆ ਜਾਵੇਗਾ, ਅਧਿਕਾਰੀਆਂ/ਕਰਮਚਾਰੀਆਂ ਨੂੰ ਉਥੋਂ ਦਾ ਦੋ ਵਾਰ ਦੌਰਾ ਕਰਨਾ ਹੋਵੇਗਾ। ਜ਼ਿਲ੍ਹਿਆਂ ਦੇ ਮੁੱਖ ਖੇਤੀਬਾੜੀ ਅਫਸਰ ਇਸ ਕੰਮ ਦੀ ਮੁਕੰਮਲ ਤੌਰ ਉਤੇ ਨਿਗਰਾਨੀ ਕਰਨਗੇ।ਅੰਕੜਿਆਂ ਮੁਤਾਬਕ ਬੀਤੇ ਸਾਲ ਕਿਸਾਨਾਂ ਨੇ 15 ਲੱਖ ਏਕੜ ਰਕਬਾ ਸਿੱਧੀ ਬਿਜਾਈ ਹੇਠ ਲਿਆਂਦਾ ਸੀ ਅਤੇ ਮੌਜੂਦਾ ਸੰਦਾਂ ਦੀ ਮੌਜੂਦਗੀ ਨਾਲ ਇਸ ਵਿਧੀ ਰਾਹੀਂ 30 ਲੱਖ ਏਕੜ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ।

ਸਾਬਕਾ ਕਾਂਗਰਸੀ ਵਿਧਾਇਕ ਪਰਮਿੰਦਰ ਪਿੰਕੀ ਸੁਰੱਖਿਆ ਲਈ ਪੁੱਜੇ ਹਾਈਕੋਰਟ

0

ਕਾਂਗਰਸ ਸਰਕਾਰ ਦੌਰਾਨ ਵੀ ਇੱਕ ਡੀਜੀਪੀ ’ਤੇ ਲਾਏ ਸਨ ਦੋਸ਼
ਸੁਖਜਿੰਦਰ ਮਾਨ
ਚੰਡੀਗੜ੍ਹ, 18 ਮਈ:-ਸੂਬੇ ਦੀ ਮੌਜੂਦਾ ਆਪ ਸਰਕਾਰ ਵਲੋਂ ਵੱਡੇ ਪੱਧਰ ’ਤੇ ਸਿਆਸੀ ਆਗੂਆਂ ਦੀ ਸੁਰੱਖਿਆ ਵਾਪਸ ਲਏ ਜਾਣ ਦੇ ਫੈਸਲੇ ਨੂੰ ਚੁਣੌਤੀ ਦਿੰਦਿਆਂ ਕਾਂਗਰਸ ਪਾਰਟੀ ਦੇ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਹਾਈਕੋਰਟ ’ਚ ਅਰਜ਼ੀ ਦਾਈਰ ਕਰਕੇ ਅੱਤਵਾਦੀਆਂ ਤੋਂ ਅਪਣੀ ਜਾਨ ਨੂੰ ਖ਼ਤਰਾ ਦਸਦਿਆਂ ਸੁਰੱਖਿਆ ਦੀ ਮੰਗ ਕੀਤੀ ਹੈ। ਗੌਰਤਲਬ ਹੈ ਕਿ ਉਨਾਂ ਕਾਂਗਰਸ ਪਾਰਟੀ ਦੀ ਸਰਕਾਰ ਹੁੰਦਿਆਂ ਵੀ ਤਤਕਾਲੀ ਇੱਕ ਡੀਜੀਪੀ ਉਪਰ ਸੁਰੱਖਿਆ ਨੂੰ ਲੈ ਕੇ ਗੰਭੀਰ ਦੋਸ਼ ਲਗਾਏ ਸਨ। ਹਾਲਾਂਕਿ ਕਾਂਗਰਸ ਸਰਕਾਰ ਦੌਰਾਨ ਪਿੰਕੀ ਨੂੰ ਦੋ ਦਰਜ਼ਨ ਤੋਂ ਵੱਧ ਸੁਰੱਖਿਆ ਜਵਾਨ ਤੇ ਸੁਰੱਖਿਆ ਗੱਡੀ ਵੀ ਮਿਲੀ ਹੋਈ ਸੀ, ਜਿਹੜੀ ਹੁਣ ਵਾਪਸ ਹੋ ਚੁੱਕੀ ਹੈ। ਉਧਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਵਿਧਾਇਕ ਦੀ ਅਰਜ਼ੀ ’ਤੇ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਨੂੰ ਨੋਟਿਸ ਜਾਰੀ ਕੀਤਾ ਹੈ।

ਸੂਬੇ ਵਿਚ ਮੀਟ ਦੇ ਮੰਡੀਕਰਨ ਨੂੰ ਪ੍ਰਫੂਲਤ ਕੀਤਾ ਜਾਵੇਗਾ: ਕੁਲਦੀਪ ਧਾਲੀਵਾਲ

0

ਸੁਖਜਿੰਦਰ ਮਾਨ
ਚੰਡੀਗੜ੍ਹ, 18 ਮਈ: ਪੰਜਾਬ ਵਿੱਚ ਮੀਟ ਦੇ ਮੰਡੀਕਰਣ ਨੂੰ ਪ੍ਰਫੁਲਤ ਕਰਨ ਲਈ ਠੋਸ ਉਪਰਾਲੇ ਕੀਤੇ ਜਾਣਗੇ ਤਾਂ ਜੋ ਇਸ ਧੰਦੇ ਨਾਲ ਜੁੜੇ ਹੋਏ ਪੰਜਾਬ ਦੇ ਕਿਸਾਨਾਂ ਨੂੰ ਮੀਟ ਵੇਚਣ ਲਈ ਹੋਰਨਾਂ ਸੂਬਿਆਂ ਵਿਚ ਨਾ ਜਾਣਾ ਪਵੇ।ਸੂਬੇ ਦੇ ਪਸ਼ੂ ਪਾਲਣ, ਡੇਅਰੀ ਪਾਲਣ ਅਤੇ ਮੱਛੀ ਪਾਲਣ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੋਲਟਰੀ, ਸੂਰ ਅਤੇ ਬੱਕਰੀ ਪਾਲਕਾਂ ਨੂੰ ਉਨਾਂ ਦੇ ਧੰਦਿਆਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਅਤੇ ਉਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਕਰਨ ਲਈ ਪੰਜਾਬ ਭਵਨ ਵਿਖੇ ਰੱਖੀ ਮੀਟਿੰਗ ਦੌਰਾਨ ਇਹ ਭਰੋਸਾ ਦਿੱਤਾ।
ਇਸ ਮੀਟਿੰਗ ਦੌਰਾਨ ਇਸ ਧੰਦੇ ਨਾਲ ਜੁੜੇ ਹੋਏ ਕਿਸਾਨਾਂ ਨੇ ਆਪਣੀ ਮੁਸ਼ਕਿਲਾਂ ਬਾਰੇ ਮੰਤਰੀ ਅਤੇ ਵਿਭਾਗ ਦੇ ਅਧਿਕਾਰੀਆਂ ਨਾਲ ਖੁੱਲ ਕੇ ਵਿਚਾਰਾਂ ਕੀਤੀਆਂ।ਸੂਰ ਪਾਲਕਾਂ ਦੀ ਜਥੇਬੰਦੀਆਂ ਵੱਲੋਂ ਮੰਗ ਕੀਤੀ ਗਈ ਕਿ ਪੰਜਾਬ ਵਿੱਚ ਪਿੱਗ ਪ੍ਰੋਸੈਸਿੰਗ ਪਲਾਂਟ ਜਾਂ ਫੂਡ ਪਾਰਕ ਲਗਾਇਆ ਜਾਵੇ, ਜਿਸ ਨਾਲ ਉਨਾਂ ਨੁੰ ਮੀਟ ਵੇਚਣ ਲਈ ਉਤਰ ਪੂਰਬ ਰਾਜਾਂ ਵਿੱਚ ਨਾ ਜਾਣਾ ਪਵੇ।ਉਨਾਂ ਵੱਲੋਂ ਇਹ ਵੀ ਮੰਗ ਕੀਤੀ ਗਈ ਕਿ ਸੂਰ ਪਾਲਕਾਂ ਨੰੂ ਫੰਡਿੰਗ ਸਮੇਂ ਸਮੇਂ ਸਿਰ ਦੁਆਈਆਂ ਜਾਣ ਅਤੇ ਬੈਕਾਂ ਤੋਂ ਕਰਜ਼ਾ ਲੈਣ ਲਈ ਸੁਖਾਲੀ ਵਿਧੀ ਬਣਾਈ ਜਾਵੇ।
ਕੁਲਦੀਪ ਧਾਲੀਵਾਲ ਨੇ ਪੋਲਟਰੀ, ਸੂਰ ਅਤੇ ਬੱਕਰੀ ਪਾਲਕਾਂ ਦੀਆਂ ਸਮੱਸਿਆਵਾਂ ਨੂੰ ਬੜੀ ਹਲੀਮੀ ਅਤੇ ਵਿਸਥਾਰ ਨਾਲ ਸੁਣਿਆ।ਇਸ ਦੇ ਨਾਲ ਹੀ ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਕਿ ਉਕਤ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕੇ ਜਾਣ।ਮੰਤਰੀ ਵੱਲੋਂ ਇਹ ਵੀ ਭਰੋਸਾ ਦਿਤਾ ਕਿ ਬੱਕਰੀ ਦੇ ਦੁੱਧ ਲਈ ਪੈਕਿੰਗ ਪਲਾਂਟ ਵੀ ਲਗਾਏ ਜਾਣ ਦੀ ਹਾਮੀ ਭਰੀ ਜਿਸ ਨਾਲ ਬੱਕਰੀ ਪਾਲਣ ਦੇ ਧੰਦੇ ਵਿਚ ਮੁਨਾਫੇ ਨੂੰ ਹੋਰ ਵਧਾਇਆ ਜਾ ਸਕਦਾ ਹੈ।
ਮੰਤਰੀ ਨੇ ਇਨਾਂ ਧੰਦਿਆਂ ਸਬੰਧੀ ਅਗਲੇ ਮਹੀਨੇ ਵਿੱਚ ਦੁਬਾਰਾ ਮੀਟਿੰਗ ਰੱਖਣ ਦਾ ਵੀ ਫੈਸਲਾ ਲਿਆ, ਤਾਂ ਜੋ ਇਸ ਮੀਟਿੰਗ ਵਿਚ ਲਏ ਗਏ ਫੈਸਲਿਆਂ ਦੀ ਪ੍ਰਗਤੀ ਰਿਪੋਰਟ ਅਤੇ ਰੋਡ ਮੈਪ ਬਾਰੇ ਖੁਲ ਕੇ ਵਿਚਾਰਾਂ ਕੀਤੀਆਂ ਜਾ ਸਕਣ।
ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ, ਡਾਇਰੈਕਟਰ ਡਾ. ਸੁਭਾਸ਼ ਚੰਦਰ ਅਤੇ ੳੱਪ ਕੁਲਪਤੀ ਗਡਵਾਸੂ ਡਾ. ਇੰਦਰਜੀਤ ਸਿੰਘ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਫਸਰ ਵੀ ਹਾਜ਼ਰ ਸਨ।

ਤਰੁੱਟੀਆਂ ਦੂਰ ਕਰਕੇ ਜਲਦ ਨੇਪਰੇ ਚਾੜ੍ਹੇ ਜਾਣ ਵਿਕਾਸ ਕਾਰਜ : ਡਿਪਟੀ ਕਮਿਸ਼ਨਰ

0

ਪ੍ਰਗਤੀ ਅਧੀਨ ਤੇ ਅਧੂਰੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਵਿਕਾਸ ਕਾਰਜਾਂ ਸਬੰਧੀ ਕੀਤੀ ਸਮੀਖਿਆ ਮੀਟਿੰਗ
ਸੁਖਜਿੰਦਰ ਮਾਨ
ਬਠਿੰਡਾ, 18 ਮਈ:- ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਐਨ.ਐਚ.-7 ਤੋਂ ਆਈ.ਟੀ.ਆਈ ਚੌਂਕ ਤੱਕ ਰਿੰਗ ਰੋਡ ਤੋਂ ਇਲਾਵਾ ਬਾਦਲ-ਲੰਬੀ-ਖਿਓਵਾਲੀ ਰੋਡ, ਮੁਲਤਾਨੀਆਂ ਰੋਡ ਤੇ ਜ਼ਿਲ੍ਹੇ ਅੰਦਰ ਹੋਰ ਨਵੀਂਆਂ ਬਣ ਰਹੀਆਂ ਤੇ ਮੁਰੰਮਤ ਅਧੀਨ ਸੜ੍ਹਕਾਂ ਤੋਂ ਇਲਾਵਾ ਸੀਵਰੇਜ, ਪੀਣ ਵਾਲੇ ਪਾਣੀ, ਉਸਾਰੀ ਅਧੀਨ ਇਮਾਰਤਾਂ ਆਦਿ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਪ੍ਰਗਤੀ ਅਧੀਨ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਕਿਸੇ ਕਿਸਮ ਦੀਆਂ ਤਰੁੱਟੀਆਂ ਕਾਰਣ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅਨੁਸਾਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਪੀਣ ਵਾਲੇ ਪਾਣੀ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਪੀਣ ਵਾਲੇ ਪਾਣੀ ਦੀ ਸਪਲਾਈ ਲਈ 280 ਜਲ ਘਰ ਸਥਾਪਿਤ ਕੀਤੇ ਗਏ ਹਨ। ਜਿਨ੍ਹਾਂ ਵਿੱਚੋਂ 240 ਜਲਘਰਾਂ ਦੀ ਸਪਲਾਈ ਨਹਿਰੀ ਪਾਣੀ ਅਤੇ 40 ਜਲਘਰਾਂ ਦੀ ਸਪਲਾਈ ਟਿਊਬਵੈਲ ਸਿਸਟਮ ਰਾਹੀਂ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਪੀਣ ਵਾਲੇ ਪਾਣੀ ਦੀ ਮਹੱਤਤਾ ਨੂੰ ਮੁੱਖ ਰਖਦਿਆਂ ਪਾਣੀ ਦੀ ਬੱਚਤ ਅਤੇ ਵੈਸਟਿੰਗ ਹੁੰਦੇ ਪਾਣੀ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਖਾਸ ਹਦਾਇਤ ਕੀਤੀ ਕਿ ਘਰ-ਘਰ ਤੱਕ 24 ਘੰਟੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੇ ਕਿਸੇ ਇੱਕ ਅਜਿਹੇ ਪਿੰਡ ਦੀ ਟਰਾਇਲ ਵਜੋਂ ਚੋਣ ਕੀਤੀ ਜਾਵੇ, ਤਾਂ ਜੋ ਇਸ ਸਕੀਮ ਦੇ ਸਫ਼ਲਤਾ ਪੂਰਵਕ ਨਤੀਜੇ ਮਿਲਣ ਉਪਰੰਤ ਇਸ ਤਰ੍ਹਾਂ ਦੀ ਸਕੀਮ ਨੂੰ ਹੋਰਨਾਂ ਪਿੰਡਾਂ ਵਿਚ ਵੀ ਲਾਗੂ ਕੀਤਾ ਜਾ ਸਕੇ। ਇਸ ਦੌਰਾਨ ਵੱਖ-ਵੱਖ ਕਾਰਜਾਂ ਤੋਂ ਇਲਾਵਾ ਵਰਲਡ ਬੈਂਕ ਅਤੇ ਨਬਾਰਡ ਤਹਿਤ ਕਰਵਾਏ ਜਾ ਰਹੇ ਵਿਕਾਸ ਦੀ ਵੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ।
ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ਼੍ਰੀ ਅਕਾਸ਼ ਬਾਂਸਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਸ਼੍ਰੀ ਇੰਦਰਜੀਤ ਸਿੰਘ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਵਿਭਾਗ ਸ਼੍ਰੀ ਅਮਿਤ ਕੁਮਾਰ, ਕਾਰਜਕਾਰੀ ਇੰਜੀਨੀਅਰ ਨਗਰ ਨਿਗਮ ਸ਼੍ਰੀ ਗੁਰਪ੍ਰੀਤ ਸਿੰਘ, ਉਪ ਮੰਡਲ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਸ਼੍ਰੀ ਅਮੁਲਿਆ ਗਰਗ ਤੋਂ ਇਲਾਵਾ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਸਿਰਸਾ ਦੇ ਪਿੰਡ ਭਾਵਦੀਨ ਵਿਚ ਸ਼ਹੀਦ ਨਿਸ਼ਾਨ ਸਿੰਘ ਦੇ ਘਰ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ, ਸ਼ਹੀਦ ਦੇ ਪਰਿਵਾਰ ਨੂੰ ਦਿੱਤਾ ਦਿਲਾਸਾ

0

ਪਿੰਡ ਭਾਵਦੀਨ ਦੇ ਸਰਕਾਰੀ ਸਕੂਲ ਦਾ ਨਾਂਅ ਸ਼ਹੀਦ ਨਿਸ਼ਾਨ ਸਿੰਘ ਦੇ ਨਾਂਅ ‘ਤੇ ਕਰਨ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ
ਸੁਖਜਿੰਦਰ ਮਾਨ
ਚੰਡੀਗੜ੍ਹ, 18 ਮਈ: – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਸਿਰਸਾ ਜਿਲ੍ਹਾ ਦੇ ਪਿੰਡ ਭਾਵਦੀਨ ਵਿਚ ਸ਼ਹੀਦ ਨਿਸ਼ਾਨ ਸਿੰਘ ਦੇ ਘਰ ਪਹੁੰਚ ਕੇ ਉਸ ਦੇ ਪਰਿਜਨਾਂ ਨੂੰ ਦਿਲਾਸਾ ਦਿੱਤਾ। ਇਸ ਮੌਕੇ ‘ਤੇ ਉਨ੍ਹਾ ਦੇ ਨਾਲ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ, ਬਿਜਲੀ ਮੰਤਰੀ ਰਣਜੀਤ ਸਿੰਘ, ਸਾਂਸਦ ਸੁਨੀਤਾ ਦੁਗੱਲ, ਸਾਬਕਾ ਚੇਅਰਮੈਨ ਜਗਦੀਸ਼ ਚੋਪੜਾ, ਗੁਰਦੇਵ ਸਿੰਘ ਰਾਹੀ, ਰੇਣੂ ਸ਼ਰਮਾ, ਅਮਨ ਚੌਪੜਾ ਮੌਜੂਦ ਸਨ। ਨਾਲ ਹੀ ਡਿਪਟੀ ਮੁੱਖ ਮੰਤਰੀ ਅਜੈ ਸਿੰਘ ਤੋਮਰ ਤੇ ਪੁਲਿਸ ਸੁਪਰਡੈਂਟ ਡਾ. ਅਰਪਿਤ ਜੈਨ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
ਮੁੱਖ ਮੰਤਰੀ ਨੇ ਸ਼ਹੀਦ ਦੇ ਪਰਿਵਾਰ ਨੂੰ ਦਿਲਾਸਾ ਦਿੰਦੇ ਹੋਏ ਕਿਹਾ ਕਿ ਸ਼ਹੀਦ ਨਿਸ਼ਾਨ ਸਿੰਘ ਨੇ ਆਪਣੀ ਸ਼ਹਾਦਤ ਨਾਲ ਸੂਬੇ ਤੇ ਆਪਣੇ ਪਿੰਡ ਦਾ ਨਾਂਅ ਉੱਚਾ ਕੀਤਾ ਹੈ। ਉਨ੍ਹਾਂ ਨੇ ਅੱਤਵਾਦੀਆਂ ਨਾਲ ਲੜਦੇ ਹੋਏ ਆਪਣੀ ਬਹਾਦੁਰੀ ਦਾ ਪਰਿਚੈ ਦਿੱਤਾ ਅਤੇ ਵੀਰਗਤੀ ਨੂੰ ਪ੍ਰਾਪਤ ਹੋਏ। ਅਜਿਹੇ ਬਹਾਦੁਰ ਜਵਾਨਾਂ ਦੀ ਬਦੌਲਤ ਅੱਜ ਅਸੀਂ ਆਪਣੇ ਦੇਸ਼ ਵਿਚ ਚੰਗੀ ਤਰ੍ਹਾ ਸੁਰੱਖਿਅ ਹਨ। ਉਨ੍ਹਾਂ ਨੇ ਉਨ੍ਹਾਂ ਦੇ ਪਰਿਜਨਾਂ ਨੂੰ ਕਿਹਾ ਕਿ ਨਿਸ਼ਾਨ ਸਿੰਘ ਦੇ ਸ਼ਹੀਦ ਹੋਣ ਦਾ ਦੁੱਖ ਸਾਰਿਆਂ ਨੂੰ ਹੈ, ਪਰ ਉਨ੍ਹਾ ਨੇ ਜਿਸ ਬਹਾਦੁਰੀ ਦਾ ਪਰਿਚੈ ਦਿੰਦੇ ਹੋਏ ਦੇਸ਼ ਦੀ ਸੁਰੱਖਿਆ ਦੇ ਲਈ ਆਪਣੀ ਜਾਨ ਨਿਓਛਾਵਰ ਕੀਤੇ ਹਨ, ਇਹ ਸਾਰਿਆਂ ਦੇ ਲਈ ਮਾਣ ਦੀ ਗਲ ਹੈ। ਸੂਬਾ ਸਰਕਾਰ ਹਰ ਤਰ੍ਹਾ ਨਾਲ ਸ਼ਹੀਦ ਨਿਸ਼ਾਨ ਸਿੰਘ ਦੇ ਪਰਿਵਾਰ ਦੇ ਨਾਲ ਹੈ ਅਤੇ ਅਸੀਂ ਸ਼ਹੀਦ ਦੀ ਸ਼ਹਾਦਤ ਨੂੰ ਨਮਨ ਕਰਦੇ ਹਨ। ਦੇਸ਼ ਦੀ ਰੱਖਿਆ ਅਤੇ ਸੁਰੱਖਿਆ ਸਾਡੇ ਸਾਰਿਆਂ ਦੀ ਜਿਮੇਵਾਰੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਸ਼ਹੀਦ ਨਿਸ਼ਾਨ ਸਿੰਘ ਦੇ ਨਾਂਅ ‘ਤੇ ਪਿੰਡ ਦੇ ਸਰਕਾਰੀ ਸਕੂਲ ਦਾ ਨਾਂਅ ਰੱਖਣ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਨਿਯਮ ਅਨੁਸਾਰ ਸਰਕਾਰੀ ਨੌਕਰੀ ਦੇਣ ਦਾ ਐਲਾਨ ਵੀ ਕੀਤਾ।

Our Visitor

1901470