Tuesday, May 12, 2026
Home Blog Page 2499

ਸੂਬੇ ਵਿਚ ਬਿਨ੍ਹਾਂ ਭੇਦਭਾਵ ਕਰਵਾਏ ਜਾ ਰਹੇ ਵਿਕਾਸ ਕੰਮ – ਮਨੋਹਰ ਲਾਲ

0

ਸਿਰਸਾ ਨੂੰ ਮਿਲੀ 368 ਕਰੋੜ ਰੁਪਏ ਲਾਗਤ ਦੀ 38 ਪਰਿਯੋਜਨਾਵਾਂ ਦੀ ਸੌਗਾਤ, ਮੁੱਖ ਮੰਤਰੀ ਨੇ ਕੀਤਾ ਉਦਘਾਟਨ ਤੇ ਨੀਂਹ ਪੱਥਰ
ਜਮੀਨ ਦੀ ਹੈਂਡ ਓਵਰ ਪ੍ਰਕਿ੍ਰਆ ਪੂਰੀ, ਸਿਰਸਾ ਵਿਚ ਜਲਦੀ ਹੋਵੇਗਾ ਮੈਡੀਕਲ ਕਾਲਜ ਦਾ ਨਿਰਮਾਣ
ਅਗਲੇ ਦੱਸ ਦਿਨ ਤਕ ਮੰਡੀਆਂ ਵਿਚ ਹੋਵੇਗੀ ਕਣਕ ਦੀ ਖਰੀਦ
ਬਜਟ ਦੀ ਨਹੀਂ ਕੋਈ ਕਮੀ, ਨਾਗਰਿਕ ਗ੍ਰਾਮ ਦਰਸ਼ਨ ਤੇ ਨਗਰ ਦਰਸ਼ਨ ਪੋਰਟਲ ਭੇਜਣ ਵਿਕਾਸ ਕੰਮਾਂ ਦੀ ਡਿਮਾਂਡ
ਸੁਖਜਿੰਦਰ ਮਾਨ
ਚੰਡੀਗੜ੍ਹ, 18 ਮਈ :-ਮੁੱਖ ਮੰਤਰੀ ਹਰਿਆਣਾ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਵਿਚ ਬਿਨ੍ਹਾਂ ਭੇਦਭਾਵ ਦੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਸੂਬਾ ਵਿਕਾਸ ਦੇ ਮਾਰਗ ‘ਤੇ ਲਗਾਤਾਰ ਅੱਗੇ ਵੱਧ ਰਿਹਾ ਹੈ। ਵਿਕਾਸ ਨੂ ਹੋਰ ਵੱਧ ਤੇਜੀ ਮਿਲੇ, ਇਸ ਦੇ ਲਈ ਸਰਕਾਰ ਨੇ ਪਿੰਡ ਦਰਸ਼ਨ ਤੇ ਨਗਰ ਦਰਸ਼ਨ ਪੋਰਟਲ ਬਣਾਏ ਹਨ ਜਿਨ੍ਹਾਂ ‘ਤੇ ਕੋਈ ਵੀ ਨਾਗਰਿਕ ਆਪਣੇ ਖੇਤਰ ਨਾਲ ਸਬੰਧਿਤ ਕਿਸੇ ਵੀ ਵਿਕਾਸ ਕੰਮ ਦੀ ਡਿਮਾਂਡ ਭੇਜ ਸਕਦੇ ਹਨ। ਜੋ ਵੀ ਕੰਮ ਫਿਜੀਬਲ ਹੋਦਗੇ, ਉਨ੍ਹਾਂ ਨੂੰ ਪ੍ਰਾਥਮਿਕਤਾ ਵਜੋ ਕਰਵਾਇਆ ਜਾਵੇਗਾ।
ਮੁੱਖ ਮੰਤਰੀ ਅੱਜ ਸੀਡੀਐਲਯੂ ਸਿਰਸਾ ਜਿਲ੍ਹਾ ਦੀ ਵੱਖ-ਵੱਖ ਪਰਿਯੋਜਨਾਵਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਪ੍ਰੋਗ੍ਰਾਮ ਵਿਚ ਪਹੁੰਚੇ ਸਨ। ਮੁੱਖ ਮੰਤਰੀ ਨੇ 368 ਕਰੌੜ ਰੁਪਏ ਲਾਗਤ ਦੀ 38 ਪਰਿਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਮੌਕੇ ‘ਤੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ, ਬਿਜਲੀ ਮੰਤਰੀ ਰਣਜੀਤ ਸਿੰਘ, ਸਾਂਸਦ ਸੁਨੀਤਾ ਦੁਗੱਲ, ਜਿਲ੍ਹਾ ਪ੍ਰਧਾਨ ਆਦਿਤਅ ਦੇਵੀਲਾਲ ਵੀ ਮੌਜੂਦ ਸਨ।

ਜਮੀਨ ਹੈਂੜ ਓਵਰ ਪ੍ਰਕਿ੍ਰਆ ਪੂਰੀ, ਜਲਦੀ ਹੋਵੇਗਾ ਮੈਡੀਕਲ ਕਾਲਜ ਦਾ ਨਿਰਮਾਣ
ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਮੀਡੀਆ ਨਾਲ ਗਲਬਾਤ ਕਰਦੇ ਹੋਏ ਕਿਹਾ ਕਿ ਸਿਰਸਾ ਵਿਚ ਜਲਦੀ ਹੀ ਮੈਡੀਕਲ ਕਾਲਜ ਦਾ ਨਿਰਮਾਣ ਕਾਰਜ ਸ਼ੁਰੂ ਹੋਵੇਗਾ। ਉਨ੍ਹਾਂ ਨੇ ਦਸਿਆ ਕਿ ਮੈਡੀਕਲ ਕਾਲਜ ਦੇ ਲਈ ਡਿਪਾਰਟਮੈਂਟ ਨੂੰਜਮੀਨ ਹੈਂਡਓਵਰ ਕੀਤੀ ਜਾ ਚੁੱਕੀ ਹੈ, 988 ਕਰੋੜ ਰੁਪਏ ਦੀ ਲਾਗਤ ਨਾਲ ਸਿਰਸਾ ਵਿਚ ਮੈਡੀਕਲ ਕਾਲਜ ਬਣਾਇਆ ਜਾਵੇਗਾ। ਮੈਡੀਕਲ ਕਾਲਜ ਦੇ ਨਿਰਮਾਣ ਨਾਲ ਜਿਲ੍ਹਾ ਦੇ ਲੋਕਾਂ ਨੂੰ ਤੇ ਨੇੜੇ ਦੇ ਖੇਤਰ ਵਾਸੀਆਂ ਨੂੰ ਇਸ ਮੈਡੀਕਲ ਕਾਲਜ ਦਾ ਲਾਭ ਮਿਲੇਗਾ।

ਅਗਲੇ ਦੱਸ ਦਿਨ ਤਕ ਮੰਡੀ ਵਿਚ ਕਣਕ ਵੇਚ ਸਕਣਗੇ ਕਿਸਾਨ
ਪੱਤਰਕਾਰਾਂ ਵੱਲੋਂ ਪੁੱਛੇ ਗਏ ਇਕ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਕਣਕ ਦੇ ਨਿਰਯਾਤ ‘ਤੇ ਪਾਬੰਦੀ ਦੇ ਵਿਚ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤ ਵਿਚ ਫੈਸਲਾ ਕੀਤਾ ਗਿਆ ਹੈ ਕਿ ਕਿਸਾਨ ਅਗਲੇ ਦੱਸ ਦਿਨ ਤਕ ਮੰਡੀਆ ਵਿਚ ਆਪਣੀ ਕਣਕ ਵੇਚ ਸਕਦਾ ਹੈ। ਸੂਬੇ ਦੀ ਮੰਡੀਆਂ ਵਿਚ ਹੁਣ ਤਕ ਐਮਐਸਪੀ ‘ਤੇ ਕਣਕ ਦੀ ਖਰੀਦ ਕੀਤੀ ਹੈ। ਕਿਸਾਨਾਂ ਨੇ ਨਿਜੀ ਏਜੰਸੀਆਂ ਨੂੰ ਹਾਈਰੇਟ ਵਿਚ ਕਣਕ ਵੇਚੀ ਹੈ, ਇਸ ਲਈ ਸਰਕਾਰ ਵੱਲੋਂ ਟੀਚੇ ਦੀ 50 ਫੀਸਦੀ ਹੀ ਹੋਈ ਹੈ। ਨਿਰਯਾਤ ਨੂੰ ਲੈ ਕੇ ਸੀਐਮ ਨੇ ਕਿਹਾ ਕਿ ਸਰਕਾਰ ਵੱਲੋਂ ਕਣਕ ਨਿਰਯਾਤ ‘ਤੇ ਰੋਕ ਲਗਾਈ ਗਈ ਸੀ, ਪਰ ਜਿਨ੍ਹਾਂ ਲੋਕਾਂ ਨੇ ਪਹਿਲਾਂ ਤੋਂ ਰਜਿਸਟ੍ਰੇਸ਼ਨ ਕਾਰਵਾਈ ਸੀ, ਉਹ ਹੁਣ ਵੀ ਨਿਰਯਾਤ ਕਰ ਸਕਦੇ ਹਨ।

ਬਜਟ ਦੀ ਨਹੀਂ ਕਮੀ, ਨਾਗਰਿਕ ਪੋਰਟਲ ‘ਤੇ ਭੇਜਣ ਡਿਮਾਂਡ
ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਵਿਕਾਸ ਕੰਮਾਂ ਨੂੰ ਲੈ ਕੇ ਪੁੱਛੇ ਗਏ ਸੁਆਲ ‘ਤੇ ਕਿਹਾ ਕਿ ਸੂਬੇ ਵਿਚ ਪਿਛਲੇ ਸਾਢੇ ਸੱਤ ਸਾਲ ਵਿਚ ਪੂਰੇ ਸੂਬੇ ਵਿਚ ਬਿਨ੍ਹਾਂ ਕਿਸੇ ਭੇਦਭਾਵ ਸਮਾਨ ਰੂਪ ਨਾਲ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਸਰਕਾਰ ਨੇ ਵਿਕਾਸ ਦੇ ਮਾਮਲਿਆਂ ਵਿਚ ਇਕ ਕਦਮ ਹੋਰ ਅੱਗੇ ਵਧਾਉਂਦੇ ਹੋਏ ਗ੍ਰਾਮ ਦਰਸ਼ਨ ਤੇ ਨਗਰ ਦਰਸ਼ਨ ਪੋਰਟਲ ਬਣਾਏ ਹਨ, ਜਿਨ੍ਹਾਂ ‘ਤੇ ਪਿਛਲੇ ਤਿੰਨ ਮਹੀਨੇ ਤੋਂ ਨਾਗਰਿਕ ਆਪਣੇ ਖੇਤਰ ਵਿਚ ਸਬੰਧਿਤ ਵਿਕਾਸ ਕੰਮਾਂਦੀ ਡਿਮਾਂਡ ਭੇਜ ਰਹੇ ਹਨ। ਉਨ੍ਹਾ ਨੇ ਕਿਹਾ ਕਿ ਜੋ ਵੀ ਕੰਮ ਡਿਜੀਬਲ ਹੋਣਗੇ, ਉਨ੍ਹਾਂ ਨੂੰ ਪ੍ਰਾਥਮਿਕਤਾ ਨਾਲ ਪੂਰਾ ਕਰਵਾਇਆ ਜਾਵੇਗਾ, ਸਰਕਾਰ ਦੇ ਕੋਲ ਬਜਟ ਦੀ ਕੋਈ ਕਮੀ ਨਹੀਂ ਹੈ।

ਅੰਤੋਂਦੇਯ ਰਾਹੀਂ ਇਕ ਲੱਖ ਪਰਿਵਾਰਾਂ ਨੂੰ ਸਵੈਰੁਜਗਾਰ ਦੇਣਾ ਉਦੇਸ਼
ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਅੰਤੋਂਦੇਯ ਉਥਾਨ ਯੋਜਨਾ ਦੇ ਤਹਿਤ ਸੂਬੇ ਵਿਚ ਅੰਤੋਂਦੇਯ ਮੇਲਿਆਂ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ ਢਾਈ ਲੱਖ ਪੱਤਰ ਪਰਿਵਾਰਾਂ ਨੂੰ ਮੰਗੇ ਗਏ ਸਨ। ਉਨ੍ਹਾਂ ਨੇ ਦਸਿਆ ਕਿ ਮੇਲਿਆਂ ਵਿਚ 88 ਹਜਾਰ ਲੋਕ ਆਏ, ਜਿਨ੍ਹਾ ਵਿੱਚੋਂ 40 ਹਜਾਰ ਤੋਂ ਵੱਧ ਪਰਿਵਾਰਾਂ ਨੇ ਸਰਕਾਰ ਦੀ ਯੋਜਨਾਵਾਂ ਦੇ ਤਹਿਤ ਬਿਨੈ ਦਿੱਤੇ ਅਤੇ ਵਿਭਾਗਾਂ ਨੇ ਮੰਜੂਰ ਕੀਤੇ। ਮੁੱਖ ਮੰਤਰੀ ਨੇ ਦਸਿਆ ਕਿ 22 ਹਜਾਰ ਤੋਂ ਵੱਧ ਪਰਿਵਾਰਾਂ ਨੂੰ ਬੈਂਕਾਂ ਵੱਲੋਂ ਲੋਨ ਦੀ ਮੰਜੂਰੀ ਮਿਲ ਚੁੱਕੀ ਹੈ ਅਤੇ ਜਿਆਦਾਤਰ ਦੇ ਖਾਤਿਆਂ ਵਿਚ ਰਕਮ ਵੀ ਆ ਚੁੱਕੀ ਹੈ। ਉਨ੍ਹਾਂ ਨੇ ਦਸਿਆ ਕਿ ਸਰਕਾਰ ਦਾ ਉਦੇਸ਼ ਇਕ ਲੱਖ ਗਬੀਬ ਪਰਿਵਾਰਾਂ ਨੂੰ ਵੱਖ-ਵੱਖ ਸਰੋਤਾਂ ਨਾਲ ਆਰਥਕ ਸਹਾਇਤਾ ਦੇ ਕੇ ਉਨ੍ਹਾਂ ਦੇ ਜੀਵਨ ਪੱਧਰ ਨੁੰ ਉੱਚਾ ਚੁੱਕਣਾ ਹੈ।

ਜੂਨ ਜਾਂ ਜੁਲਾਈ ਵਿਚ ਹੋਵੇਗੀ ਸੀਈਟੀ ਦੀ ਪ੍ਰੀਖਿਆ
ਪੱਤਰਕਾਰਾਂ ਵੱਲੋਂ ਪੁੱਛੇ ਗਏ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸੀਈਟੀ ਪ੍ਰੀਖਿਆ ਨੂੰ ਲੈ ਕੇ ਸ਼ੈਡੀਯੂਲ ਤਿਆਰ ਕੀਤਾ ਜਾ ਚੁੱਕਾ ਹੈ ਅਤੇ ਇਸ ਦੀ ਪੋਲਿਸੀ ਵੀ ਬਣਾਈ ਜਾ ਚੁੱਕੀ ਹੈ। ਜੂਨ ਦੇ ਆਖੀਰੀ ਜਾਂ ਜੁਲਾਈ ਾਪਹਿਲੇ ਹਫਤੇ ਵਿਚ ਸੀਈਈ ਦਾ ਪ੍ਰਬੰਧ ਕੀਤਾ ਜਾਵਗਾ।

ਜਲਦੀ ਹੋਣਗੇ ਪੰਚਾਇਤ ਅਤੇ ਨਗਰ ਨਿਗਮ ਚੋਣ
ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਚੋਣ ਦੇ ਸਬੰਧ ਵਿਚ ਪੁੱਛੇ ਗਏ ਸੁਆਲ ਦੇ ਜਵਾਬ ਵਿਚ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਚੋਣ ਦੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪੇਂਡੂ ਖੇਤਰਾਂ ਵਿਚ ਵਾਰਡਬੰਦੀ ਤੇ ਰਾਖਾਂ ਦੀ ਪ੍ਰਕਿ੍ਰਆ ਵਿਚ ਦੋ ਮਹੀਨੇ ਦਾ ਸਮੇਂ ਲੱਗੇਗਾ। ਸ਼ਹਿਰੀ ਨਗਰ ਪਰਿਸ਼ਦ ਤੇ ਨਗਰ ਪਾਲਿਕਾਵਾਂ ਦੇ ਚੋਣ ਜਲਦੀ ਹੋਣਗੇ। ਸਿਰਸਾ ਜਿਲ੍ਹਾ ਵਿਚ ਨਗਰ ਪਰਿਸ਼ਦ ਡੱਬਵਾਲੀ, ਨਗਰ ਪਾਲਿਕਾ ਰਾਨਿਆ ਤੇ ਏਲਨਾਬਾਦ ਦੇ ਚੋਣ ਪਹਿਲੇ ਪੜਾਅ ਵਿਚ ਕੀਤੇ ਜਾਣਗੇ ਅਤੇ ਨਗਰ ਪਰਿਸ਼ਦ ਸਿਰਸਾ ਤੇ ਨਗਰ ਪਾਲਿਕਾ ਕਾਲਾਂਵਾਲੀ ਦਾ ਏਰਿਆ ਵਧਾਇਆ ਗਿਆ ਹੈ, ਇਸ ਲਈ ਇਸ ਵਿਚ ਕੁੱਝ ਸਮੇਂ ਹੋਰ ਲੱਗੇਗਾ।

ਨਸ਼ਾ ਨੂੰ ਲੈ ਕੇ ਚਲਾਇਆ ਜਾਵੇਗਾ ਜਾਗਰੁਕਤਾ ਮੁਹਿੰਮ
ਜਿਲ੍ਹਾ ਵਿਚ ਨਸ਼ੇ ਨੂੰ ਲੈ ਕੇ ਪੁੱਛੇ ਸੁਆਲ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨਸ਼ੇ ਦੀ ਸਮਸਿਆ ਨੂੰ ਲੈ ਕੇ ਗੰਭੀਰ ਹਨ, ਸਰਕਾਰ ਵੱਲੋਂ ਏਂਟਰੀ ਨਾਰਕੋਟਿਕਸ ਸੈਲ ਬਣਾਇਆ ਗਿਆ ਹੈ। ਇਸ ਵਿਚ ਸਮਾਜਿਕ ਸੰਸਥਾਵਾਂ ਦਾ ਵੀ ਸਹਿਯੋਗ ਕੀਤਾ ਜਾ ਰਿਹਾ ਹੈ। ਏਂਟੀ ਨਾਰਕੋਟਿਕਸ ਬਿਊਰੋ ਵੱਲੋਂ ਪੂਰੇ ਸੂਬੇ ਵਿਚ ਅਗਲੇ ਤਿੰਨ ਮਹੀਨੇ ਵਿਚ ਇਕ ਮੁਹਿੰਮ ਵੀ ਚਲਾਈ ਜਾਵੇਗੀ, ਜਿਸ ਦੇ ਤਹਿਤ ਜਿਲ੍ਹਾ, ਸਬ-ਡਿਵੀਜਨਲ ਤੇ ਪਿੰਡ ਪੱਧਰ ‘ਤੇ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਜਾਗਰੁਕ ਕੀਤਾ ਜਾਵੇਗਾ। ਸਰਕਾਰ ਪੂਰੀ ਤਰ੍ਹਾ ਨਾਲ ਸਖਤ ਹਨ, ਨਸ਼ੇ ਦੀ ਸਪਲਾਈ ਚੈਨ ਨੂੰ ਤੋੜਨ ਦੇ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ, ਕਰੋੜਾਂ ਰੁਪਏ ਦੀ ਨਸ਼ੇ ਦੀ ਸਮੱਗਰੀ ਨੂੰ ਜਬਤ ਕਰ ਕੇ ਨਸ਼ਟ ਕੀਤਾ ਗਿਆ ਹੈ ਅਤੇ ਦੋਸ਼ੀਆਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਇਹ ਇਕ ਅਜਿਹਾ ਵਿਸ਼ਾ ਹੈ ਜੋ ਜਨਤਾ ਦੇ ਸਹਿਯੋਗ ਦੇ ਬਿਨ੍ਹਾਂ ਨਸ਼ੇ ‘ਤੇ ਰੋਕ ਸੰਭਵ ਨਹੀਂ ਹੈ। ਇਸ ਮੌਕੇ ‘ਤੇ ਸੀਐਮ ਦੇ ਰਾਜਨੈਤਿਕ ਸਕੱਤਰ ਕਿ੍ਰਸ਼ਣ ਬੇਦੀ, ਡਿਪਟੀ ਕਮਿਸ਼ਨਰ ਅਜੈ ਸਿੰਘ ਤੋਮਰ, ਪੁਲਿਸ ਸੁਪਰਡੈਂਟ ਡਾ. ਅਰਪਿਤ ਜੈਨ, ਏਡੀਸੀ ਸੁਸ਼ੀਲ ਕੁਮਾਰ, ਡੀਐਮਸੀ ਗਾਇਤਰੀ ਅਹਿਲਾਵਤ, ਭਾਜਪਾ ਨੇਤਾ ਗੋਵਿੰਦ ਕਾਂਡਾ ਅਤੇ ਜਗਦੀਸ਼ ਚੋਪੜਾ ਵੀ ਮੌਜੂਦ ਸਨ।

ਮੁੱਖ ਮੰਤਰੀ ਤੇ ਕਿਸਾਨ ਆਗੂਆਂ ਵਿਚਕਾਰ ਹੋਈ ਮੀਟਿੰਗ ਦੌਰਾਨ ਬਣੀ ਸਹਿਮਤੀ

0

ਝੋਨੇ ਦੀ ਲੁਆਈ ਦੀਆਂ ਤਰੀਕਾਂ ’ਚ ਬਦਲਾਅ, ਕਿਸਾਨਾਂ ਵਲੋਂ ਧਰਨਾ ਚੁੱਕਣ ਦਾ ਐਲਾਨ
ਹੁਣ ਦੋ ਜੋਨਾਂ ’ਚ 14 ਤੇ 17 ਜੂਨ ਨੂੰ ਲੱਗੇਗਾ ਝੋਨਾ
ਬਾਸਮਤੀ ਲਈ ਘੱਟੋ-ਘੱਟ ਸਮਰਥਨ ਮੁੱਲ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦੇ ਮੁੱਦੇ ਦੇ ਛੇਤੀ ਹੱਲ ਲਈ ਮੁੱਖ ਮੰਤਰੀ ਭਲਕੇ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ
ਸੂਬਾ ਸਰਕਾਰ ਨੇ ਮੂੰਗੀ ਦੀ ਫਸਲ ਪ੍ਰਤੀ ਕੁਇੰਟਲ 7275 ਰੁਪਏ ਦੇ ਸਮਰਥਨ ਮੁੱਲ ’ਤੇ ਖਰੀਦਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ
ਕਿਸਾਨਾਂ ਆਗੂਆਂ ਨੂੰ ਇਕ ਸਾਲ ਵਿਚ ਜਥੇਬੰਦੀਆਂ ਨੂੰ ਧਰਨਾ ਮੁਕਤ ਕਰਨ ਦਾ ਭਰੋਸਾ
ਸੁਖਜਿੰਦਰ ਮਾਨ
ਚੰਡੀਗੜ੍ਹ, 18 ਮਈ: ਕਿਸਾਨੀ ਮੰਗਾਂ ਨੂੰ ਲੈ ਕੇ ਬੀਤੇ ਕੱਲ ਤੋਂ ਕਿਸਾਨ ਜਥੇਬੰਦੀਆਂ ਵਲੋਂ ਸ਼ੁਰੂ ਕੀਤੇ ਪੱਕੇ ਮੋਰਚੇ ਦੇ ਅੱਜ ਦੂਜੇ ਦਿਨ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਾਂ ਪ੍ਰਤੀ ਸਹਿਮਤੀ ਜਤਾਉਂਦਿਆਂ ਝੋਨੇ ਦੀ ਪੜਾਅਵਾਰ ਲੁਆਈ ਲਈ 14 ਜੂਨ ਤੇ 17 ਜੂਨ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਕੀਤਾ ਹੈ ਅਤੇ ਇਸ ਦੇ ਨਾਲ ਹੀ ਜ਼ੋਨਾਂ ਦੀ ਗਿਣਤੀ ਦੋ ਕਰ ਦਿੱਤੀ ਹੈ ਜਦਕਿ ਇਸ ਤੋਂ ਪਹਿਲਾਂ ਚਾਰ ਜ਼ੋਨ ਬਣਾਏ ਗਏ ਸਨ। ਹਾਲਾਂਕਿ, ਕੰਡਿਆਲੀ ਤਾਰ ਤੋਂ ਪਾਰ ਵਾਲੇ ਸਰਹੱਦੀ ਇਲਾਕੇ ਵਾਲੀ ਜ਼ਮੀਨਾਂ ਨੂੰ ਜ਼ੋਨਾਂ ਦੀਆਂ ਬੰਦਿਸ਼ਾਂ ਤੋਂ ਬਾਹਰ ਰੱਖਿਆ ਗਿਆ ਹੈ ਅਤੇ ਇਸ ਖੇਤਰ ਦੇ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਇਜਾਜ਼ਤ ਹੋਵੇਗੀ। ਕਿਸਾਨ ਆਗੂਆਂ ਨੇ ਵੀ ਕਰੀਬ ਤਿੰਨ ਘੰਟੇ ਮੁੱਖ ਮੰਤਰੀ ਨਾਲ ਚੱਲੀ ਮੀਟਿੰਗ ਤੋਂ ਬਾਅਦ ਸਹਿਮਤੀ ਜਤਾਉਂਦਿਆਂ ਧਰਨੇ ਨੂੰ ਚੁੱਕਣ ਦਾ ਐਲਾਨ ਕਰ ਦਿੱਤਾ। ਕਿਸਾਨੀ ਮੰਗਾਂ ਪ੍ਰਤੀ ਸਰਕਾਰ ਦੀ ਸਹਿਮਤੀ ਦਾ ਐਲਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੋਹਾਲੀ ਸਥਿਤ ਕਿਸਾਨ ਧਰਨੇ ਵਿਚ ਜਾ ਕੇ ਕੀਤਾ ਗਿਆ। ਇੱਥੇ ਪੰਜਾਬ ਭਵਨ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਕਿਸਾਨਾਂ ਨੂੰ ਜਾ ਕੇ ਤੁਰੰਤ ਪਨੀਰੀ ਲਾਉਣੀ ਸ਼ੁਰੂ ਕਰ ਦੇਣੀ ਚਾਹੀਦੀ ਹੈ ਤਾਂ ਕਿ ਨਿਰਧਾਰਤ ਸਮੇਂ ਦੇ ਅੰਦਰ ਝੋਨੇ ਦੀ ਲੁਆਈ ਨੂੰ ਯਕੀਨੀ ਬਣਾਇਆ ਜਾ ਸਕੇ।
ਮੂੰਗੀ ਦੀ ਫਸਲ ‘ਤੇ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਪੂਰਾ ਕਰਦਿਆਂ ਭਗਵੰਤ ਮਾਨ ਨੇ ਕਿਸਾਨ ਆਗੂਆਂ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ 7275 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਸਮੁੱਚੀ ਫਸਲ ਦੀ ਖਰੀਦ ਲਈ ਨੋਟੀਫਿਕੇਸਨ ਪਹਿਲਾਂ ਹੀ ਜਾਰੀ ਕਰ ਦਿੱਤਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਫਸਲੀ ਵਿਭਿੰਨਤਾ ਦੇ ਆਪਣੇ ਪ੍ਰਮੁੱਖ ਪ੍ਰੋਗਰਾਮ ਨੂੰ ਹੁਲਾਰਾ ਦੇਣ ਲਈ ਘੱਟੋ-ਘੱਟ ਸਮਰਥਨ ਮੁੱਲ ‘ਤੇ ਮੱਕੀ ਦੀ ਖਰੀਦ ਲਈ ਰੂਪ-ਰੇਖਾ ਨੂੰ ਅੰਤਿਮ ਰੂਪ ਦੇਣ ਜਾ ਰਹੀ ਹੈ।
ਬਾਸਮਤੀ ਲਈ ਘੱਟੋ-ਘੱਟ ਸਮਰਥਨ ਮੁੱਲ ਦੇ ਮੁੱਦੇ ‘ਤੇ ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਉਹ ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਨਾਲ ਮੁਲਾਕਾਤ ਕਰਕੇ ਬਾਸਮਤੀ ‘ਤੇ ਤੁਰੰਤ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਕਰਨ ਲਈ ਭਾਰਤ ਸਰਕਾਰ ‘ਤੇ ਜ਼ੋਰ ਪਾਉਣਗੇ ਤਾਂ ਜੋ ਸਾਡੇ ਕਿਸਾਨਾਂ ਨੂੰ ਪਾਣੀ ਦੀ ਵੱਧ ਖਪਤ ਵਾਲੀ ਝੋਨੇ ਦੀ ਫਸਲ ਤੋਂ ਮੱਕੀ ਦੀ ਖੇਤੀ ਲਈ ਉਤਸਾਹਿਤ ਕੀਤਾ ਜਾ ਸਕੇ ਜਿਸ ਨਾਲ ਪਾਣੀ ਦੀ ਬੱਚਤ ਹੋਵੇਗੀ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸੂਬੇ ਦਾ ਇੱਕੋ ਇੱਕ ਬਹੁਮੁੱਲਾ ਕੁਦਰਤੀ ਸਰੋਤ ਹੈ। ਉਨ੍ਹਾਂ ਨੇ ਕਿਸਾਨ ਮੋਰਚੇ ਦੇ ਮੈਂਬਰਾਂ ਨੂੰ ਇਹ ਵੀ ਕਿਹਾ ਕਿ ਉਹ ਸਾਰੇ ਭਾਈਵਾਲਾਂ ਦੀ ਸੰਤੁਸਟੀ ਲਈ ਜਲਦੀ ਹੱਲ ਕਰਨ ਵਾਸਤੇ ਅਮਿਤ ਸਾਹ ਕੋਲ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਵਿਵਾਦਪੂਰਨ ਮੁੱਦੇ ਨੂੰ ਵੀ ਉਠਾਉਣਗੇ।
ਸਿੱਧੀ ਤਕਨੀਕ ਜ਼ਰੀਏ ਝੋਨੇ ਦੀ ਬਿਜਾਈ ਲਈ ਕਿਸਾਨਾਂ ਦੇ ਹੁੰਗਾਰੇ ਦੀ ਸਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਪਾਣੀ ਦੀ ਘੱਟ ਖਪਤ ਵਾਲੀ ਅਤੇ ਘੱਟ ਖਰਚੇ ਵਾਲੀ ਤਕਨੀਕ ਨੂੰ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਪਹਿਲਾਂ ਹੀ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਇਸ ਮੰਤਵ ਲਈ ਉਤਸ਼ਾਹ ਰਾਸੀ ਵਜੋਂ 450 ਕਰੋੜ ਰੁਪਏ ਰੱਖੇ ਗਏ ਹਨ।ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਸਾਰੇ ਮੈਂਬਰਾਂ ਨੇ ਸਿੱਧੀ ਬਿਜਾਈ ਰਾਹੀਂ ਝੋਨੇ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਸੂਬਾ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕੀਤੀ ਅਤੇ ਮੁੱਖ ਮੰਤਰੀ ਦਾ ਕਿਸਾਨੀ ਦੀ ਭਲਾਈ ਲਈ ਲੀਹ ਤੋਂ ਹਟਵਾਂ ਰਾਹ ਤਲਾਸ਼ਣ ਲਈ ਧੰਨਵਾਦ ਕੀਤਾ।
ਭਗਵੰਤ ਮਾਨ ਨੇ ਕਿਸਾਨ ਆਗੂਆਂ ਤੋਂ ਖੇਤੀਬਾੜੀ ਖੇਤਰ ਵਿੱਚ ਕਿਸਾਨ ਪੱਖੀ ਸੁਧਾਰ ਲਿਆਉਣ ਲਈ ਘੱਟੋ-ਘੱਟ ਇਕ ਸਾਲ ਦਾ ਸਮਾਂ ਮੰਗਿਆ। ਉਨ੍ਹਾਂ ਕਿਹਾ ਕਿ “ਕਿਰਪਾ ਕਰਕੇ ਸਬਰ ਰੱਖੋ, ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਤੁਹਾਡੀਆਂ ਜਥੇਬੰਦੀਆਂ ਨੂੰ ਮੈਂ ਧਰਨਾ ਮੁਕਤ ਕਰ ਦੇਵਾਂਗਾ।” ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਨਾਲ ਸਬੰਧਤ ਕੋਈ ਵੀ ਮਸਲਾ ਹੱਲ ਕਰਨ ਲਈ ਉਨ੍ਹਾਂ ਦੇ ਦਫਤਰ ਦੇ ਨਾਲ-ਨਾਲ ਘਰ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ਅਤੇ ਉਹ ਲਗਾਤਾਰ ਗੱਲਬਾਤ ਰਾਹੀਂ ਸਾਰੇ ਭਾਈਵਾਲਾਂ ਦੀ ਮੁਕੰਮਲ ਸੰਤੁਸ਼ਟੀ ਲਈ ਖੁੱਲ੍ਹੇ ਮਨ ਨਾਲ ਗੱਲਬਾਤ ਕਰਨ ਲਈ ਤਿਆਰ ਹਨ। ਇਸੇ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਪ੍ਰਦਰਸ਼ਨਾਂ ਦਾ ਰਾਹ ਤਿਅਗਣ ਦੀ ਅਪੀਲ ਕਰਦਿਆਂ ਆਖਿਆ ਕਿ ਜੇ ਸਰਕਾਰ ਨਾਲ ਕੋਈ ਰੋਸਾ ਹੈ ਤਾਂ ਕਿਸੇ ਸੁਖਾਵੇਂ ਹੱਲ ਲਈ ਗੱਲਬਾਤ ਵਾਲੀ ਮੇਜ਼ ਉਤੇ ਆਉਣ।ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਚੁੱਕੇ ਇਕ ਹੋਰ ਮਸਲੇ ਦਾ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਚਾਇਤੀ ਜ਼ਮੀਨ ਉਤੇ ਲੰਮੇ ਸਮੇਂ ਤੋਂ ਕਾਬਜ਼ਕਾਰਾਂ, ਜਿਨ੍ਹਾਂ ਬੰਜਰ ਜ਼ਮੀਨਾਂ ਨੂੰ ਵਾਹੀਯੋਗ ਬਣਾਇਆ, ਨੂੰ ਮਾਲਕੀ ਹੱਕ ਦੇਣ ਲਈ ਵਿਆਪਕ ਰਣਨੀਤੀ ਲਿਆਏਗੀ। ਮੁੱਖ ਮੰਤਰੀ ਨੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਅਤੇ ਇਸ ਮਸਲੇ ਦਾ ਛੇਤੀ ਹੱਲ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਛੁਡਾਉਣ ਲਈ ਵਿੱਢੀ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਜ਼ਮੀਨ ਦੀ ਆਖਰੀ ਇੰਚ ਤੱਕ ਵੀ ਕਬਜ਼ਿਆਂ ਤੋਂ ਮੁਕਤ ਨਹੀਂ ਕਰਵਾ ਲਈ ਜਾਂਦੀ। ਮੁੱਖ ਮੰਤਰੀ ਨੇ ਸੂਬਾ ਸਰਕਾਰ ਦੀ ਨਾਜਾਇਜ਼ ਕਬਜ਼ੇ ਛੁਡਾਉਣ ਦੀ ਮੁਹਿੰਮ ਵਿੱਚ ਕਿਸਾਨ ਜਥੇਬੰਦੀਆਂ ਨੂੰ ਵੀ ਸਹਿਯੋਗ ਦੇਣ ਲਈ ਕਿਹਾ।
ਮੁੱਖ ਮੰਤਰੀ ਨੇ ਕਿਸਾਨਾਂ ਤੇ ਖੇਤ ਕਾਮਿਆਂ ਵਿਚਾਲੇ ਵਧੀਆ ਰਿਸ਼ਤੇ ਬਰਕਰਾਰ ਰੱਖਣ ਦੀ ਅਪੀਲ ਕੀਤੀ ਤਾਂ ਜੋ ਦੋਵਾਂ ਧਿਰਾਂ ਦੇ ਹਿੱਤਾਂ ਦੀ ਰਾਖੀ ਲਈ ਕਿਸਾਨੀ ਕਿੱਤੇ ਨੂੰ ਵਿੱਤੀ ਤੌਰ ਉਤੇ ਟਿਕਾਊ ਬਣਾਇਆ ਜਾਵੇ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਸਾਡੇ ਚੇਤਿਆਂ ਤੋਂ ਵੀ ਪਹਿਲਾਂ ਤੋਂ ਚੱਲਦੇ ਆ ਰਹੇ ਦੋਵਾਂ ਧਿਰਾਂ ਦੇ ਲਾਮਿਸਾਲ ਰਿਸ਼ਤੇ ਹੋਰਨਾਂ ਲਈ ਮਿਸਾਲ ਬਣਨਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਮੁੱਖ ਸਕੱਤਰ ਅਨਿਰੁੱਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਵਧੀਕ ਮੁੱਖ ਸਕੱਤਰ ਖੇਤੀਬਾੜੀ ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ ਊਰਜਾ ਤੇਜਵੀਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਹਾਜ਼ਰ ਸਨ ਅਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਬੱਚਿਆਂ ਦੀ ਭਲਾਈ ਲਈ ਕੰਮ ਰਹੀਆ ਸੰਸਥਾਵਾਂ ਕਰਵਾਉਣ ਰਜਿਸ਼ਟ੍ਰੇਸ਼ਨ

0

ਸੁਖਜਿੰਦਰ ਮਾਨ
ਬਠਿੰਡਾ, 18 ਮਈ:-ਜ਼ਿਲ੍ਹੇ ਵਿੱਚ ਚੱਲ ਰਹੀਆਂ ਬੱਚਿਆਂ ਨਾਲ ਸਬੰਧਤ ਬਾਲ ਭਲਾਈ ਸੰਸਥਾਵਾਂ ਨੂੰ ਜੁਵੇਨਾਇਲ ਜ਼ਸਟਿਸ ( ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41(1) ਅਨੁਸਾਰ ਜਿਲ੍ਹੇ ਵਿੱਚ ਸਰਕਾਰੀ ਜਾ ਗੈਰ ਸਰਕਾਰੀ ਸੰਸਥਾਵਾਂ ਚਲਾਈਆ ਜਾ ਰਹੀਆ ਸੰਸਥਾਵਾਂ ਜ਼ੋ ਮੁਕੰਮਲ ਤੌਰ ਤੇ ਜਾ ਅੰਸ਼ਕ ਰੂਪ ਵਿੱਚ ਸੁਰੱਖਿਆ ਅਤੇ ਸੰਭਾਲ ਲਈ ਲੋੜਵੰਦ (0 ਤੋ 18 ਸਾਲ ਤੱਕ ਦੇ) ਬੱਚਿਆਂ ਨੂੰ ਮੁਫਤ ਰਹਾਇਸ਼ ,ਖਾਣਾ, ਪੜ੍ਹਾਈ ਅਤੇ ਮੈਡੀਕਲ ਸੁਵਿਧਾਂ ਆਦਿ ਮੁਹੱਇਆ ਕਰਵਾ ਰਹੀਆਂ ਹਨ ਤਾ ਇਹਨਾਂ ਸੰਸਥਾਵਾਂ ਜਾਂ ਬਾਲ ਘਰ ਦਾ ਉਕਤ ਐਕਟ ਤਹਿਤ ਰਜ਼ਿਸ਼ਟਰਡ ਹੋਣਾ ਲਾਜ਼ਮੀ ਹੈ।
ਇਸ ਸਬੰਧੀ ਜਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀਮਤੀ ਰਵਨੀਤ ਕੌਰ ਸਿੱਧੂ ਨੇ ਕਿਹਾ ਕਿ ਜਿਲ੍ਹੇ ਦੀ ਕੋਈ ਵੀ ਗੈਰ ਸਰਕਾਰੀ ਸੰਸਥਾਂ ਜੋ ਬੱਚਿਆਂ ਨਾਲ ਸਬੰਧਿਤ ਕਾਰਜ ਕਰ ਰਹੀ ਹੈ, ਪ੍ਰੰਤੂ ਅਜੇ ਤੱਕ ਜੁਵੇਨਾਇਲ ਜ਼ਸਟਿਸ ( ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਤਹਿਤ ਰਜਿਸ਼ਟਰਡ ਨਹੀ ਹੈ ਤਾਂ ਤੁਰੰਤ ਉਹ ਆਪਣੀ ਸੰਸਥਾਂ ਨੂੰ ਜੁਵੇਨਾਇਲ ਜ਼ਸਟਿਸ ( ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41(1) ਅਧੀਨ ਰਜਿਸ਼ਟਰਡ ਕਰਵਾਉਣੀ ਲਾਜਮੀ ਹੈ ਅਤੇ ਉਹ ਮਿਤੀ 30.05.2022 ਤੋਂ ਪਹਿਲਾ ਪਹਿਲਾ ਜਿਲ੍ਹਾ ਬਾਲ ਸੁਰੱਖਿਆ ਦਫਤਰ( ਮਿੰਨੀ ਸਕੱਤਰੇਤ ਦੂਜੀ ਮੰਜਿਲ ਕਮਰਾਂ ਨੰਬਰ 313 ਐਮ , ਬਠਿੰਡਾ, ਫੋਨ ਨੰਬਰ 0164-2214480 ਨਾਲ ਸੰਪਰਕ ਕੀਤਾ ਜਾਵੇ ਅਤੇ ਨੋਟੀਫਾਈਡ ਜੁਵੇਨਾਇਲ ਜ਼ਸਟਿਸ ਐਕਟ ਦੇ ਮਾਡਲ ਰੂਲਜ ਫਾਰਮ ਨੰ: 27 ਦੇ ਅਨੁਸਾਰ ਆਪਣੇ ਦਸ਼ਤਾਵੇਜ਼ ਜਮ੍ਹਾ ਕਰਵਾਉਣ।
ਉਨ੍ਹਾਂ ਦੱਸਿਆ ਕਿ 30 ਮਈ 2022 ਤੋਂ ਬਾਅਦ ਜ਼ਿਲ੍ਹਾ ਬਠਿੰਡਾ ਵਿੱਚ ਜੇਕਰ ਕੋਈ ਵੀ ਅਣ ਰਜਿਸਟਰਡ ਗੈਰ-ਸਰਕਾਰੀ ਸੰਸਥਾਂ ਜੋ ਕਿ ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰਦੀ ਪਾਈ ਜਾਂਦੀ ਹੈ ਤਾਂ ਉਸ ਸੰਸਥਾ ਦੇ ਖਿਲਾਫ਼ ਜੁਵੇਨਾਇਲ ਜ਼ਸਟਿਸ ( ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 42 ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜੇਕਰ ਰਜਿਸਟਰੇਸ਼ਨ ਕਰਵਾਉਣ ਸਬੰਧੀ ਕੋਈ ਵੀ ਜਾਣਕਾਰੀ ਦੀ ਲੋੜ ਹੋਵੇ ਤਾਂ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ, ਬਠਿੰਡਾ ਦੇ ਫੋਨ ਨੰਬਰ 0164-2214480 ਵਿਖੇ ਸਪੰਰਕ ਕੀਤਾ ਜਾ ਸਕਦਾ ਹੈ।

ਭਾਕਿਯੂ (ਏਕਤਾ-ਉਗਰਾਹਾਂ) ਨੇ ਝੁੱਗੀਆਂ ਵਿਚ ਸੜ ਗਈ ਬੱਚੀ ਦੇ ਪਰਿਵਾਰ ਨੂੰ ਮੁਆਵਜਾ ਦੇਣ ਦੀ ਕੀਤੀ ਮੰਗ

0

ਸੁਖਜਿੰਦਰ ਮਾਨ
ਚੰਡੀਗੜ੍ਹ 18 ਮਈ: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਡੇਰਾਬੱਸੀ ਹਲਕੇ ਦੇ ਪਿੰਡ ਸੁੰਡਰਾਂ ਵਿਚ ਝੁੱਗੀਆਂ ਨੂੰ ਸਾੜਨ ਅਤੇ ਇੱਕ ਮਾਸੂਮ ਬੱਚੀ ਨੂੰ ਵਿੱਚੇ ਹੀ ਜਿੰਦਾ ਜਲਾ ਦਿੱਤੇ ਜਾਣ ਦੀ ਘਟਨਾ ਦੀ ਨਿਰਪੱਖ ਪੜਤਾਲ ਤੁਰੰਤ ਕਰਕੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਸੰਬੰਧੀ ਸਾਂਝਾ ਪ੍ਰੈਸ ਨੋਟ ਜਾਰੀ ਕਰਦੇ ਹੋਏ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਉਜਾੜੇ ਦਾ ਸਿਕਾਰ ਹੋਏ ਸਮੂਹ ਪੀੜਤ ਪਰਿਵਾਰਾਂ ਨੂੰ ਮੁੜ ਵਸੇਬੇ ਲਈ ਯੋਗ ਮੁਆਵਜਾ ਦੇਣ ਤੋਂ ਇਲਾਵਾ ਮੌਤ ਦਾ ਸਿਕਾਰ ਹੋਈ ਬੱਚੀ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਪੰਦਰਾਂ ਲੱਖ ਰੁਪਏ ਦੀ ਵਿਸ਼ੇਸ਼ ਸਹਾਇਤਾ ਦੇਣ ਦੀ ਮੰਗ ਕੀਤੀ ਗਈ ਹੈ।
ਜਥੇਬੰਦੀ ਨੇ ਜਮਹੂਰੀ ਅਧਿਕਾਰ ਸਭਾ ਦੀ ਚੰਡੀਗੜ੍ਹ ਇਕਾਈ ਵੱਲੋਂ ਇਸ ਮੰਦਭਾਗੀ ਘਟਨਾ ਪਿਛਲੇ ਸੱਚ ਨੂੰ ਸਾਹਮਣੇ ਲਿਆਉਣ ਲਈ ਪੜਤਾਲ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ ਹੈ। ਨਾਲ ਹੀ ਸਮਾਜ ਦੇ ਬੁੱਧੀਜੀਵੀ, ਜਮਹੂਰੀ ਕਾਰਕੁਨਾਂ ਤੇ ਹੋਰ ਵੱਖ ਵੱਖ ਵਰਗਾਂ ਦੇ ਹਿੱਸਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਘਟਨਾ ਰਾਹੀਂ ਸਮੁੱਚੀ ਕਿਸਾਨੀ ਨੂੰ ਦੋਸ਼ੀ ਗਰਦਾਨਣ ਤੋਂ ਪ੍ਰਹੇਜ਼ ਕਰਨ। ਵਾਤਾਵਰਨ ਦੀ ਰਾਖੀ ਲਈ ਸਰੋਕਾਰਾਂ ਦਾ ਘੇਰਾ ਵਿਸ਼ਾਲ ਕਰਦਿਆਂ ਲੋਕਾਂ ‘ਚ ਚੇਤਨਾ ਫੈਲਾਉਣ ਅਤੇ ਰਾਖੀ ਲਈ ਬਣਦੀਆਂ ਮੰਗਾਂ ‘ਤੇ ਸਾਂਝੇ ਸੰਘਰਸ਼ ਜਥੇਬੰਦ ਕਰਨ ਵਿਚ ਹਿੱਸਾ ਪਾਉਣ।

75 ਸਾਲਾਂ ਬਾਅਦ ਪ੍ਰਵਾਰ ਨਾਲੋਂ ਵਿਛੜੀ ਭੈਣ ਕਰਤਾਰਪੁਰ ਸਾਹਿਬ ’ਚ ਭਰਾਵਾਂ ਨੂੰ ਮਿਲੀ

ਪੰਜਾਬੀ ਖ਼ਬਰਸਾਰ ਬਿਊਰੋ
ਸ਼੍ਰੀ ਅੰਮਿ੍ਰਤਸਰ ਸਾਹਿਬ, 18 ਮਈ:-ਦੇਸ ਦੀ ਵੰਡ ਵੇਲੇ ਹੋਏ ਖੂਨ ਖਰਾਬੇ ਦੌਰਾਨ ਪਾਕਿਸਤਾਨ ਤੋਂ ਭਾਰਤ ਵਾਲੇ ਪਾਸੇ ਆਉਣ ਸਮੇਂ ਬਚਪਨ ’ਚ ਹੀ ਪ੍ਰਵਾਰ ਨਾਲੋਂ ਵਿਛੜ ਇੱਕ ਬਜੁਰਗ ਔਰਤ 75 ਸਾਲਾਂ ਦੇ ਅਰਸੇ ਬਾਅਦ ਅਪਣੇ ਭਰਾਵਾਂ ਨੂੰ ਕਰਤਾਰਪੁਰ ਸਾਹਿਬ ਵਿਖੇ ਮਿਲੀ। ਪਾਕਿਸਤਾਨੀ ਮੀਡੀਆ ਦੀਆਂ ਰੀਪੋਰਟਾਂ ਮੁਤਾਬਕ ਮੁਮਤਾਜ ਬੀਬੀ ਨਾਂ ਦੀ ਇਸ ਔਰਤ ਦੀ ਮਾਂ 1947 ਸਮੇਂ ਕਤਲ ਕਰ ਦਿੱਤਾ ਗਿਆ ਤੇ ਦੂਜਾ ਪ੍ਰਵਾਰ ਬਚਦਾ-ਬਚਾਉਂਦਾ ਇਧਰਲੇ ਪੰਜਾਬ ਪੁੱਜ ਗਿਆ ਪ੍ਰੰਤੂ ਮਾਂ ਦੀ ਲਾਸ਼ ’ਤੇ ਰੋ ਰਹੀ ਬੱਚੀ ’ਤੇ ਤਰਸ ਖ਼ਾਦਿਆਂ ਇੱਕ ਮੁਸਮਿਲ ਪ੍ਰਵਾਰ ਨੇ ਇਸਨੂੰ ਅਪਣੇ ਨਾਲ ਲੈ ਗਏ। ਉਸਨੂੰ ਗੋਦ ਲੈਣ ਵਾਲੇ ਮੁਹੰਮਦ ਇਕਬਾਲ ਅਤੇ ਉਸ ਦੀ ਪਤਨੀ ਅੱਲ੍ਹਾ ਰਾਖੀ ਨੇ ਇਸ ਬੱਚੀ ਦਾ ਨਾਮ ਮੁਮਤਾਜ ਰੱਖਿਆ ਤੇ ਉਸਨੂੰ ਅਪਣੀ ਬੱਚੀ ਦੀ ਤਰ੍ਹਾਂ ਹੀ ਪਾਲਿਆ-ਪੋਸਿਆ ਅਤੇ ਵਿਆਹ ਕੀਤਾ। ਮੌਜੂਦਾ ਸਮੇਂ ਮੁਮਤਾਜ ਪਾਕਿਸਤਾਨੀ ਪੰਜਾਬ ਦੇ ਸੇਖਪੁਰਾ ਜਿਲ੍ਹੇ ਦੇ ਇੱਕ ਪਿੰਡ ਵਿਚ ਰਹਿੰਦੀ ਦੱਸੀ ਜਾ ਰਹੀ ਹੈ। ਪਤਾ ਲੱਗਿਆ ਹੈ ਕਿ ਫ਼ਿਲਮੀ ਕਹਾਣੀ ਦੀ ਤਰ੍ਹਾਂ ਮੁਮਤਾਜ਼ ਬੀਬੀ ਦੀ ਜਿੰਦਗੀ ਵਿਚ ਉਸ ਸਮੇਂ ਇੱਕ ਵੱਡਾ ਮੋੜ ਆਇਆ ਜਦ ਉਸਦੇ ਧਰਮੀ ਬਾਬਲ ਮੁਹੰਮਦ ਇਕਬਾਲ ਨੇ ਉਸਨੂੰ ਦਸਿਆ ਕਿ ਉਹ ਉਸ ਦੀ ਅਸਲੀ ਬੇਟੀ ਨਹੀਂ ਹੈ, ਬਲਕਿ ਉਸਦਾ ਤਾਲੁਕਾਤ ਇੱਕ ਸਿੱਖ ਪ੍ਰਵਾਰ ਨਾਲ ਸੀ ਤੇ ਉਸਦੀ ਜਾਨ ਬਚਾਉਣ ਲਈ ਉਹ ਅਪਣੇ ਨਾਲ ਲੈ ਆਇਆ ਸੀ। ਇਹ ਸੁਣਦੇ ਹੀ ਮੁਮਤਾਜ ਬੀਬੀ ’ਤੇ ਜਿਵੇਂ ਪਹਾੜ ਟੁੱਟ ਪਿਆ ਪ੍ਰੰਤੂ ਉਸਦੇ ਪ੍ਰਵਾਰ ਤੇ ਖ਼ਾਸਕਰ ਬੇਟੇ ਸਾਹਬਾਜ ਨੇ ਮਾਂ ਦਾ ਸਾਥ ਦਿੰਦਿਆਂ ਪਿਛਲੇ ਦੋ ਸਾਲਾਂ ਤੋਂ ਹੀ ਮੁਮਤਾਜ ਬੀਬੀ ਦੇ ਪ੍ਰਵਾਰ ਨੂੰ ਲੱਬਣ ਲਈ ਭੱਜਦੋੜ ਕੀਤੀ ਜਾ ਰਹੀ ਸੀ। ਇਸ ਦੌਰਾਨ ਸੋਸਲ ਮੀਡੀਆ ਰਾਹੀਂ ਉਨਾਂ ਨੂੰ ਪਤਾ ਲੱਗਿਆ ਕਿ ਮੁਮਤਾਜ ਦੇ ਪ੍ਰਵਾਰ ਵਾਲੇ ਪਟਿਆਲਾ ਜ਼ਿਲ੍ਹੇ ਵਿਚ ਵਸ ਗਏ ਸਨ, ਜਿਸਤੋਂ ਬਾਅਦ ਦੋਨਾਂ ਪ੍ਰਵਾਰਾਂ ਵਿਚ ਸੰਪਰਕ ਹੋਇਆ ਤੇ ਹੁਣ ਉਸਦੇ ਅਸਲੀ ਭਰਾ ਕਰਤਾਰਪੁਰ ਸਾਹਿਬ ਮਿਲਣ ਗਏ ਸਨ, ਜਿੱਥੇ ਵਿਸੇਸ ਤੌਰ ’ਤੇ ਪੁੱਜੀ ਮੁਮਤਾਜ ਬੀਬੀ ਅਪਣੇ ਭਰਾ ਗੁਰਮੀਤ ਸਿੰਘ ਤੇ ਹੋਰਨਾਂ ਦੇ ਗਲ ਲੱਗ ਬੱਚਿਆਂ ਵਾਂਗ ਰੋਈ। ਦੋਨਾਂ ਪ੍ਰਵਾਰਾਂ ਨੇ ਇਸ ਮੌਕੇ ਪ੍ਰਮਾਤਮਾ ਦਾ ਸ਼ੁਕਰ ਕੀਤਾ।

ਬਠਿੰਡਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਨੂੰ ਲੈ ਸਿੱਖ ਸੰਗਤਾਂ ’ਚ ਪੈਦਾ ਹੋਇਆ ਰੋਸ਼

0

ਸੁਖਜਿੰਦਰ ਮਾਨ
ਬਠਿੰਡਾ, 17 ਮਈ: ਅੱਜ ਸਥਾਨਕ ਸ਼ਹਿਰ ਦੇ ਮੁਲਤਾਨੀਆ ਰੋਡ ’ਤੇ ਸਥਿਤ ਡੀ ਡੀ ਮਿੱਤਲ ਟਾਵਰ ਵਿਚ ਗੁਟਕਾ ਸਾਹਿਬ ਦੇ ਕੁਝ ਅੰਗ ਅਤੇ ਕੁਝ ਹੋਰ ਧਾਰਮਕ ਪੁਸਤਕਾਂ ਦੇ ਪੰਨੇ ਖਿੱਲਰੇ ਹੋਏ ਮਿਲਣ ’ਤੇ ਸਿੱਖ ਸੰਗਤਾਂ ਵਿਚ ਰੋਸ਼ ਫੈਲ ਗਿਆ। ਹਾਲਾਂਕਿ ਘਟਨਾ ਦਾ ਪਤਾ ਲੱਗਦੇ ਹੀ ਉਚ ਅਧਿਕਾਰੀਆਂ ਦੀ ਹਾਜ਼ਰੀ ਵਿਚ ਪੁੱਜੀ ਭਾਰੀ ਗਿਣਤੀ ਵਿਚ ਪੁਲਿਸ ਫ਼ੋਰਸ ਨੇ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਨੂੰ ਆਪਣੇ ਕਬਜੇ ਵਿੱਚ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਇਸ ਟਾਵਰ ਚ ਰਹਿਣ ਵਾਲੇ ਲੋਕਾਂ ਦਾ ਕਹਿਣਾ ਸੀ ਕਿ ਇਹ ਇਸ ਟਾਵਰ ਅੰਦਰ ਰਹਿਣ ਵਾਲੇ ਹੀ ਕਿਸੇ ਦੀ ਸ਼ਰਾਰਤ ਲੱਗਦੀ ਹੈ ਜੋ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਇਸ ਮੌਕੇ ਪੁੱਜੇ ਹੋਏ ਗੁਰਦੁਆਰਾ ਸ੍ਰੀ ਗੁਰੂ ਹਾਜੀ ਰਤਨ ਸਾਹਿਬ ਦੇ ਮੈਨੇਜਰ ਸੁਬੇਗ ਸਿੰਘ ਨੇ ਪੁਲਿਸ ਅਧਿਕਾਰੀਆਂ ਕੋਲੋ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਰੱਖੀ। ਉਧਰ ਇਸ ਟਾਵਰ ਚ ਰਹਿਣ ਵਾਲੀ ਇਂੱਕ ਔਰਤ ਨੇ ਦਸਿਆ ਕਿ ਉਹ ਸਵੇਰੇ ਆਪਣੇ ਬੱਚੇ ਨੂੰ ਸਕੂਲ ਛੱਡਣ ਜਾ ਰਹੀ ਸੀ ਤਾਂ ਦੇਖਿਆ ਕਿ ਗੁਟਕਾ ਸਾਹਿਬ ਦੇ ਕੁਝ ਅੰਗ ਖਿੱਲਰੇ ਹੋਏ ਸਨ ਪ੍ਰੰਤੂ ਜਦ ਵਾਪਸ ਆਈ ਤਾਂ ਉਥੇ ਹੋਰ ਵੀ ਬਹੁਤ ਸਾਰੇ ਅੰਗ ਖਿੱਲਰੇ ਹੋਏ ਸਨ। ਦੂਜੇ ਪਾਸੇ ਬਠਿੰਡਾ ਪੁਲੀਸ ਦੇ ਡੀਐੱਸਪੀ ਸਿਟੀ ਟੂ ਚਰਨਜੀਵ ਲਾਂਬਾ ਦਾ ਕਹਿਣਾ ਹੈ ਕਿ ਇਹ ਕਿਸੇ ਦੀ ਸਾਜਿਸ਼ ਲੱਗਦੀ ਹੈ ਤੇ ਉਹ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਜਿਸਦੇ ਚੱਲਦੇ ਉਨ੍ਹਾਂ ਵਿਰੁਧ ਸਖਤੀ ਨਾਲ ਕਾਰਵਾਈ ਕਰਾਂਗੇ।

ਕਾਂਗਰਸ ਪਾਰਟੀ ਵਲੋਂ ਬਠਿੰਡਾ ‘ਚ ਰੱਖੀ ਮੀਟਿੰਗ ਚ ਹੋਇਆ ਹੰਗਾਮਾ

0

ਮਨਪ੍ਰੀਤ ਬਾਦਲ ਤੇ ਵੜਿੰਗ ਸਮਰਥਕਾਂ ਵਿਚਕਾਰ ਹੋਈ ਤੂੰ-ਤੂੰ, ਮੈਂ-ਮੈਂ
ਸੁਖਜਿੰਦਰ ਮਾਨ
ਬਠਿੰਡਾ, 17 ਮਈ: ਪਿਛਲੀਆਂ ਵਿਧਾਨ ਸਭਾ ਚੋਣਾਂ ’ਚ ਬਠਿੰਡਾ ਸ਼ਹਿਰੀ ਹਲਕੇ ਤੋਂ ਬੁਰੀ ਤਰ੍ਹਾਂ ਹਾਰਨ ਵਾਲੀ ਕਾਂਗਰਸ ਪਾਰਟੀ ਦੇ ਆਗੂਆਂ ਨੇ ਹਾਲੇ ਤੱਕ ਜਨਤਾ ਦੇ ਗੁੱਸੇ ਦਾ ਸਬਕ ਨਹੀਂ ਸਿੱਖਿਆ ਲੱਗਦਾ ਹੈ। ਇਸਦਾ ਅੰਦਾਜ਼ਾ ਅੱਜ ਪਾਰਟੀ ਹਾਈਕਮਾਂਡ ਵਲੋਂ ਥਾਪੇ ਜਿਲ੍ਹਾ ਚੋਣ ਅਫਸਰ ਓਮ ਪ੍ਰਕਾਸ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕਾਂਗਰਸੀਆਂ ਵਿਚਕਾਰ ਹੋਏ ਜਬਰਦਸਤ ਹੰਗਾਮੇ ਨੂੰ ਦੇਖ ਕੇ ਲੱਗਦਾ ਹੈ। ਸਥਾਨਕ ਕਾਂਗਰਸ ਭਵਨ ’ਚ ਹੋਈ ਇਸ ਮੀਟਿੰਗ ਦੀ ਸੁਰੂਆਤ ਦੇ ਕੁੱਝ ਸਮੇਂ ਬਾਅਦ ਹੀ ਸੀਨੀਅਰ ਡਿਪਟੀ ਮੇਅਰ ਅਸੋਕ ਪ੍ਰਧਾਨ ਨੇ ਚੋਣ ਪ੍ਰਕਿਰਿਆ ’ਤੇ ਸਵਾਲ ਉਠਾਉਣੇ ਸ਼ੁਰੂ ਕਰ ਦਿੱਤੇ। ਜਿਸਦਾ ਵਿਰੋਧ ਸੀਨੀਅਰ ਕਾਗਰਸੀ ਆਗੂ ਸੁਰਿੰਦਰ ਸਿੰਘ ਸਾਹਨੀ ਨੇ ਕਰਦਿਆਂ ਕਿਹਾ ਕਿ ਅਜਿਹਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਦਾ ਸਾਥ ਇੱਕ ਹੋਰ ਕਾਗਰਸੀ ਆਗੂ ਦਿਆਲ ਅੋਲਖ ਨੇ ਵੀ ਦਿੱਤਾ। ਜਿਸਤੋਂ ਬਾਅਦ ਮਨਪ੍ਰੀਤ ਬਾਦਲ ਸਮਰਥਕ ਕੋਂਸਲਰ ਭੜਕ ਗਏ ਤੇ ਉਨ੍ਹਾਂ ਉੱਠ ਕੇ ਬੋਲਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਇੱਕ ਕਾਂਗਰਸੀ ਵਰਕਰ ਵਲੋਂ ਅਕਾਲੀ ਦਲ ਵਿਚੋਂ ਕਾਂਗਰਸ ਵਿਚ ਆਏ ਇੱਕ ਕੋਂਸਲਰ ਨੂੰ ਗਲਤ ਟਿੱਪਣੀ ਕਰ ਦਿੱਤੀ, ਜਿਸਤੋਂ ਬਾਅਦ ਮਾਹੌਲ ਹੋਰ ਵੀ ਭੜਕ ਉਠਿਆ। ਮਨਪ੍ਰੀਤ ਬਾਦਲ ਦੇ ਰਿਸ਼ਤੇਦਾਰ ਦੀ ਅਗਵਾਈ ਹੇਠ ਪਹਿਲਾਂ ਹੀ ਇਕਜੁਟ ਹੋ ਕੇ ਆਏ ਤਿੰਨ ਦਰਜ਼ਨ ਦੇ ਕਰੀਬ ਕੋਂਸਲਰਾਂ ਤੇ ਹੋਰਨਾਂ ਆਗੂਆਂ ਨੇ ਅਪਣੇ ਵਿਰੋਧੀਆਂ ਦੀ ਘੇਰਾਬੰਦੀ ਕਰਨੀ ਸ਼ੁਰੂ ਕਰ ਦਿੱਤਾ। ਜਿਸਤੋ ਬਾਅਦ ਮਾਹੌਲ ਗਰਮਾ ਗਿਆ ਅਤੇ ਮਾਮਲਾ ਹੱਥੋਪਾਈ ਤੱਕ ਪਹੁੰਚਦਾ-ਪਹੁਚੰਦਾ ਬਚਿਆ। ਇਸ ਮੌਕੇ ਮਨਪ੍ਰੀਤ ਸਮਰਥਕਾਂ ਨੇ ਇੱਕ ਹੋਰ ਕਾਂਗਰਸੀ ਆਗੂ ਸਹਿਤ ਕੁੱਝ ਆਗੂਆਂ ’ਤੇ ਪਿਛਲੀਆਂ ਚੋਣਾਂ ਵਿਚ ਮਨਪ੍ਰੀਤ ਬਾਦਲ ਦੀ ਵਿਰੋਧਤਾ ਕਰਨ ਤੇ ਆਪ ਉਮੀਦਵਾਰ ਜਗਰੂਪ ਸਿੰਘ ਗਿੱਲ ਦੀ ਹਿਮਾਇਤ ਕਰਨ ਦੇ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ। ਇਹੀਂ ਨਹੀਂ ਮਨਪ੍ਰੀਤ ਦੇ ਹੱਕ ਵਿਚ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਗਈ ਕਿ ਬਠਿੰਡਾ ’ਚ ਜ਼ਿਲ੍ਹਾ ਪ੍ਰਧਾਨ ਤੇ ਬਲਾਕ ਪ੍ਰਧਾਨਾਂ ਦੀ ਚੋਣ ਲਈ ਮਨਪ੍ਰੀਤ ਬਾਦਲ ਦੀ ਰਾਏ ਨੂੰ ਤਵੱਜੋ ਦਿੱਤੀ ਜਾਵੇ। ਗੌਰਤਲਬ ਹੈ ਕਿ ਬੀਤੇ ਕੱਲ ਹੀ ਜੈਜੀਤ ਸਿੰਘ ਜੌਹਲ ਨੇ ਰਾਜਾ ਵੜਿੰਗ ਤੇ ਭਾਰਤ ਭੂਸਣ ਆਸੂ ਵਿਰੁਧ ਟਵੀਟ ਕਰਕੇ ਕਾਫ਼ੀ ਭੜਾਸ ਕੱਢੀ ਸੀ ਤੇ ਅੱਜ ਵੜਿੰਗ ਸਮਰਥਕਾਂ ਨੂੰ ਘੇਰਿਆ ਗਿਆ। ਹਾਲਾਂਕਿ ਇਸ ਦੌਰਾਨ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਤੇ ਕੱਲ੍ਹ ਆਪਣੇ ਵੱਲੋਂ ਜਾਰੀ ਟਵੀਟ ਤੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕੀ ਇਹ ਕੋਈ ਬਗਾਵਤੀ ਸੁਰ ਨਹੀਂ ਬਲਕਿ ਇੱਕ ਸਪੱਸ਼ਟੀਕਰਨ ਹੈ ਕਿ ਜੇਕਰ ਕੋਈ ਕਿਸਦੇ ਖ਼ਿਲਾਫ਼ ਬੋਲਦਾ ਹੈ ਤਾਂ ਉਸ ਨੂੰ ਅਹੁਦੇ ਨਾਲ ਨਾ ਨਿਵਾਜਿਆ ਜਾਵੇ। ਉਧਰ ਕਾਂਗਰਸ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਰਗਸੀ ਆਗੂ ਸੁਰਿੰਦਰਜੀਤ ਸਾਹਨੀ ਨੇ ਸਪੱਸ਼ਟ ਤੌਰ ’ਤੇ ਅੱਜ ਦੀ ਮੀਟਿੰਗ ਵਿਚ ਖਲਲ ਪਾਉਣ ਲਈ ਜੈਜੀਤ ਜੌਹਲ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਜਿੰਮੇਵਾਰ ਠਹਿਰਾਉਂਦਿਆਂ ਅਜਿਹੇ ਆਗੂਆਂ ਨੂੰ ਪਾਰਟੀ ਤੋਂ ਬਾਹਰ ਦਾ ਰਾਸਤਾ ਦਿਖਾਉਣ ਦੀ ਮੰਗ ਕੀਤੀ। ਬਹਰਹਾਲ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਪਾਰਟੀ ਦੀ ਮੀਟਿੰਗ ਵਿਚ ਹੋਏ ਹੰਗਾਮੇ ਕਿਸੇ ਚੰਗੇ ਭਵਿੱਖ ਦਾ ਸਾਈਨ ਨਹੀਂ। ਜਦੋਂਕਿ ਇਸ ਮੌਕੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਵਧਾਵਨ ਨੇ ਅੱਜ ਦੀ ਮੀਟਿੰਗ ਨੂੰ ਸ਼ਾਂਤਪੁਰ ਦਸਦਿਆ ਕਿਹਾ ਕਿ ਕਈ ਵਾਰ ਵਿਚਾਰ ਅਲੱਗ ਅਲੱਗ ਹੋਣ ਕਾਰਨ ਕੁਝ ਮਤਭੇਦ ਹੋ ਜਾਂਦੇ ਹਨ ਪ੍ਰੰਤੂ ਇਹ ਪਰਿਵਾਰਕ ਮਸਲਾ ਹੈ ਜਿਸ ਨੂੰ ਹੱਲ ਕਰ ਲਿਆ ਜਾਵੇਗਾ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬਠਿੰਡਾ ਦੇ ਖੇਡ ਸਟੇਡੀਅਮਾਂ ਦਾ ਕੀਤਾ ਦੌਰਾ

0

ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਕੀਤੀ ਹੌਂਸਲਾ ਅਫ਼ਜਾਈ
ਖੇਡ ਸਹੂਲਤਾਂ ਦਾ ਲਿਆ ਜਾਇਜਾ, ਕਿਹਾ ਖਿਡਾਰੀਆਂ ਨੂੰ ਦਿੱਤੀਆਂ ਜਾਣਗੀਆਂ ਵਧੀਆ ਸਹੂਲਤਾਂ
ਸੁਖਜਿੰਦਰ ਮਾਨ
ਬਠਿੰਡਾ, 17 ਮਈ: ਸੂਬੇ ਦੇ ਸਿੱਖਿਆ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਅਚਾਨਕ ਬਠਿੰਡਾ ਦੇ ਖੇਡ ਸਟੇਡੀਅਮ ਅਤੇ ਰਾਜਿੰਦਰਾ ਕਾਲਜ ਸਥਿਤ ਹਾਕੀ ਦੇ ਸਟੇਡੀਅਮ ਵਿੱਚ ਦੌਰਾ ਕੀਤਾ ਇਸ ਦੌਰਾਨ ਉਨ੍ਹਾਂ ਬੱਚਿਆਂ ਦੇ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਖੇਡ ਮੰਤਰੀ ਮੀਤ ਹੇਅਰ ਨੇ ਇੱਥੇ ਹੋਸਟਲ ਵਿੱਚ ਰਹਿ ਰਹੇ ਵਿਦਿਆਰਥਣਾਂ ਦੇ ਨਾਲ ਵੀ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਉਨ੍ਹਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਸੂਬਾ ਸਰਕਾਰ ਵਲੋਂ ਪੰਜਾਬ ਵਿੱਚ ਖੇਡਾਂ ਤੇ ਖਿਡਾਰੀਆਂ ਪੱਖੀ ਖੇਡ ਨੀਤੀ ਬਣਾਉਣ ਲਈ ਫੀਡਬੈਕ ਲੈਣ ਲਈ ਬਠਿੰਡਾ ਸਹਿਰ ਇੱਥੋਂ ਦੇ ਤਿੰਨ ਖੇਡ ਸਥਾਨਾਂ ਮਲਟੀਪਰਪਜ ਖੇਡ ਸਟੇਡੀਅਮ, ਥਰਮਲ ਖੇਡ ਸਟੇਡੀਅਮ ਤੇ ਹਾਕੀ ਐਸਟੋਟਰਫ ਗਰਾਊਂਡ ਦਾ ਦੌਰਾ ਕੀਤਾ ਗਿਆ।
ਕੈਬਨਿਟ ਮੰਤਰੀ ਵੱਲੋਂ ਇਨ੍ਹਾਂ ਸਟੇਡੀਅਮਾਂ ਵਿੱਚ ਖਿਡਾਰੀਆਂ ਨਾਲ ਵਿਸਥਾਰ ਪੂਰਵਕ ਗੱਲਬਾਤ ਕੀਤੀ ਅਤੇ ਖੇਡ ਸਹੂਲਤਾਂ ਦਾ ਜਾਇਜਾ ਲਿਆ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਮੁੜ ਖੇਡਾਂ ਦੇ ਨਕਸੇ ਉੱਤੇ ਚਮਕਾਉਣਾ ਚਾਹੁੰਦੇ ਹਾਂ, ਜਿਸ ਲਈ ਜਮੀਨੀ ਪੱਧਰ ਉੱਤੇ ਖੇਡ ਸਹੂਲਤਾਂ ਨੂੰ ਦੇਖ ਰਹੇ ਹਾਂ ਅਤੇ ਸਾਡੇ ਖਿਡਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਕੋਲੋਂ ਫੀਡਬੈਕ ਹਾਸਲ ਕਰ ਰਹੇ ਹਾਂ। ਸ਼੍ਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਵਿੱਚ ਬਿਹਤਰ ਨਤੀਜਿਆਂ ਲਈ ਹੇਠਲੇ ਪੱਧਰ ਉੱਤੇ ਖੇਡ ਢਾਂਚੇ ਨੂੰ ਮਜਬੂਤ ਕਰਨ ਉੱਤੇ ਜੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਵਧੀਆ ਖਿਡਾਰੀਆਂ ਦੀ ਚੋਣ ਕਰਕੇ ਉਨ੍ਹਾਂ ਨੂੰ ਆਪਣੀ ਖੇਡ ਦਾ ਵਧੀਆ ਪ੍ਰਦਰਸ਼ਨ ਕਰਨ ਦਾ ਮੌਕਾ ਮਿਲ ਸਕੇ। ਖੇਡ ਮੰਤਰੀ ਨੇ ਇਸ ਗੱਲ ਤੇ ਵੀ ਦੁੱਖ ਪ੍ਰਗਟ ਕੀਤਾ ਕਿ ਕਰੀਬ ਪਿਛਲੇ ਛੇ ਸਾਲਾਂ ਤੋਂ ਖਿਡਾਰੀਆਂ ਨੂੰ ਖੇਡਣ ਲਈ ਕੋਈ ਸਾਜ਼ੋ ਸਾਮਾਨ ਨਹੀਂ ਮਿਲਿਆ ਜਦੋਂਕਿ ਕਿ ਪਿਛਲੀਆਂ ਸਰਕਾਰਾਂ ਨੇ ਕਰੋੜਾਂ ਰੁਪਏ ਦਾ ਬਜਟ ਸਿਰਫ ਇਮਾਰਤਾਂ ਉਸਾਰਨ ਉੱਪਰ ਹੀ ਖਰਚ ਕਰ ਦਿੱਤਾ।
ਮੀਤ ਹੇਅਰ ਨੇ ਇਹ ਵੀ ਦਾਅਵਾ ਕੀਤਾ ਕਿ ਜਲਦੀ ਹੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਵੀਂ ਖੇਡ ਨੀਤੀ ਲਿਆਂਦੀ ਜਾ ਰਹੀ ਹੈ ਜਿਸ ਵਿੱਚ ਹੇਠਲੇ ਪੱਧਰ ਤੋਂ ਲੈ ਕੇ ਉੱਪਰ ਤਕ ਖਿਡਾਰੀਆਂ ਦਾ ਨਾ ਸਿਰਫ ਮਾਣ ਸਨਮਾਨ ਬਹਾਲ ਕੀਤਾ ਜਾਵੇਗਾ ਬਲਕਿ ਉਨ੍ਹਾਂ ਨੂੰ ਤਰਾਸ਼ ਕੇ ਅੱਗੇ ਲਿਜਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਖਿਡਾਰੀਆਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ।ਖੇਡ ਮੰਤਰੀ ਨੇ ਇਸ ਗੱਲ ਤੇ ਵੀ ਦੁੱਖ ਪ੍ਰਗਟ ਕੀਤਾ ਕਿ ਪਿਛਲੇ ਦਿਨੀਂ ਉਨ੍ਹਾਂ ਜਲੰਧਰ ਦੇ ਮਾਹਲਪੁਰ ਸਥਿਤ ਸਟੇਡੀਅਮ ਦਾ ਦੌਰਾ ਕੀਤਾ ਜਿਸ ਨੂੰ ਫੁਟਬਾਲ ਦੀ ਨਰਸਰੀ ਕਿਹਾ ਜਾਂਦਾ ਹੈ ਪ੍ਰੰਤੂ ਉਥੇ ਖੇਡ ਸਹੂਲਤਾਂ ਨਾਂਮਾਤਰ ਹੀ ਸਨ ਜਦੋਂ ਕਿ ਇਮਾਰਤਾਂ ਤੇ ਕਰੋੜਾਂ ਰੁਪਏ ਖਰਚੇ ਗਏ ਹਨ।ਖੇਡ ਮੰਤਰੀ ਨੇ ਇਸ ਗੱਲ ਦਾ ਵੀ ਭਰੋਸਾ ਦਿਵਾਇਆ ਕਿ ਜਲਦੀ ਹੀ ਉਹ ਬਠਿੰਡਾ ਜ਼ਿਲ੍ਹੇ ਵਿੱਚ ਸਥਿਤ ਸਪੋਰਟਸ ਸਕੂਲ ਘੁੱਦਾ ਦਾ ਦੌਰਾ ਕਰਨਗੇ ਅਤੇ ਖਿਡਾਰੀਆਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨਗੇ
ਇਸ ਮੌਕੇ ਆਮ ਆਦਮੀ ਪਾਰਟੀ ਦੇ ਬਠਿੰਡਾ (ਸ਼ਹਿਰੀ) ਤੋਂ ਵਿਧਾਇਕ ਸ਼੍ਰੀ ਜਗਰੂਪ ਸਿੰਘ ਗਿੱਲ, ਆਪ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਨੀਲ ਗਰਗ, ਆਪ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸ਼੍ਰੀ ਅੰਮਿ੍ਰਤ ਲਾਲ ਅਗਰਵਾਲ, ਸੀਨੀਅਰ ਆਗੂ ਦੀਪਕ ਬਾਂਸਲ, ਰਾਕੇਸ਼ ਪੁਰੀ, ਯੂਥ ਜ਼ਿਲ੍ਹਾ ਪ੍ਰਧਾਨ ਸ਼੍ਰੀ ਅਮਰਦੀਪ ਰਾਜਨ ਤੋਂ ਇਲਾਵਾ ਹੋਰ ਅਹੁਦੇਦਾਰ ਤੇ ਵਰਕਰ ਵੀ ਹਾਜ਼ਰ ਸਨ।

ਮਜ਼ਦੂਰ ਤੇ ਆੜ੍ਹਤੀਆ ਵਰਗ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ: ਲਾਲ ਚੰਦ ਕਟਾਰੂਚੱਕ

0

ਸੂਬਾ ਸਰਕਾਰ ਦੋਵਾਂ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ

ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਵੱਲੋਂ ਮਜ਼ਦੂਰ ਜਥੇਬੰਦੀਆਂ ਤੇ ਆੜ੍ਹਤੀਆ ਐਸੋਸੀਏਸ਼ਨ ਨਾਲ ਮੁਲਾਕਾਤ 

ਸੁਖਜਿੰਦਰ ਮਾਨ

ਚੰਡੀਗੜ੍ਹ, 17 ਮਈ:‘‘ਸੂਬੇ ਦਾ ਮਜ਼ਦੂਰ ਵਰਗ ਇਸ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਜਿਸ ਨੂੰ ਮੁੱਖ ਰੱਖਦੇ ਹੋਏ ਇਸ ਵਰਗ ਦੀ ਭਲਾਈ ਸਰਕਾਰ ਦੀਆਂ ਤਰਜੀਹਾਂ ਵਿੱਚੋਂ ਇਕ ਹੈ ਅਤੇ ਇਸ ਵਰਗ ਦੀ ਖੁਸ਼ਹਾਲੀ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸਰਕਾਰ ਦੇ ਦਰਵਾਜੇ ਇਹਨਾਂ ਲਈ ਹਮੇਸ਼ਾ ਖੁੱਲ੍ਹੇ ਰਹਿਣਗੇ।’’ ਇਹ ਵਿਚਾਰ ਅੱਜ ਇਥੇ ਸੈਕਟਰ-39 ਵਿਖੇ ਸਥਿਤ ਅਨਾਜ ਭਵਨ ਵਿੱਚ ਮਜ਼ਦੂਰ ਯੂਨੀਅਨਾਂ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਦੇ ਖੁਰਾਕ, ਸਿਵਲ ਸਪਲਾਈ, ਖ਼ਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਪ੍ਰਗਟ ਕੀਤੇ।

ਇਸ ਮੌਕੇ ਮਜ਼ਦੂਰ ਯੂਨੀਅਨਾਂ ਦੇ ਪ੍ਰਤੀਨਿਧੀਆਂ ਵੱਲੋਂ ਇਹ ਮੰਗ ਕੀਤੀ ਗਈ ਕਿ ਠੇਕੇਦਾਰੀ ਪ੍ਰਣਾਲੀ ਤੋਂ ਮਜ਼ਦੂਰ ਵਰਗ ਨੂੰ ਰਾਹਤ ਦਿੰਦੇ ਹੋਏ ਇਸ ਪ੍ਰਣਾਲੀ ਨੂੰ ਖ਼ਤਮ ਕਰਕੇ ਰਕਮ ਸਿੱਧਾ ਮਜ਼ਦੂਰਾਂ ਨੂੰ ਹੀ ਦਿੱਤੀ ਜਾਵੇ ਤਾਂ ਜੋ ਉਹਨਾਂ ਦਾ ਜੀਵਨ ਪੱਧਰ ਉੱਚਾ ਉੱਠ ਸਕੇ। ਇਸ ਦੇ ਜਵਾਬ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਪੂਰੀ ਹਮਦਰਦੀ ਨਾਲ ਇਸ ਮਸਲੇ ਉੱਤੇ ਗੌਰ ਕਰਨ ਦਾ ਭਰੋਸਾ ਦਿੱਤਾ। ਉਹਨਾਂ ਇਹ ਵੀ ਕਿਹਾ ਕਿ ਜਿਥੋਂ ਤੱਕ ਮਜ਼ਦੂਰਾਂ ਨੂੰ ਦਿੱਤੇ ਜਾਂਦੇ ਮੁੱਢਲੇ ਰੇਟਾਂ ਦੀ ਸੋਧ ਦਾ ਸਵਾਲ ਹੈ ਤਾਂ ਇਸ ਸਬੰਧੀ ਉਹ ਕੇਂਦਰ ਸਰਕਾਰ ਨੂੰ ਪੱਤਰ ਲਿਖ ਚੁੱਕੇ ਹਨ ਅਤੇ ਖੁਦ ਵੀ ਛੇਤੀ ਹੀ ਨਿੱਜੀ ਤੌਰ ਉੱਤੇ ਕੇਂਦਰ ਸਰਕਾਰ ਨਾਲ ਇਸ ਸਬੰਧੀ ਰਾਬਤਾ ਕਰਨਗੇ। ਉਹਨਾਂ ਇਹ ਵੀ ਕਿਹਾ ਕਿ ਇਹ ਵਰਗ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਇਸ ਲਈ ਮਜ਼ਦੂਰਾਂ ਦੇ ਕੰਮ ਕਰਨ ਦੇ ਹਾਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਰਕਾਰ ਵੱਲੋਂ ਭਰਪੂਰ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਵਿਭਾਗ ਦੇ ਡਾਇਰੈਕਟਰ ਸ੍ਰੀ ਅਭਿਨਵ ਤਿ੍ਰਖਾ ਨੇ ਜਾਣਕਾਰੀ ਦਿੱਤੀ ਕਿ ਮੁੱਢਲੇ ਰੇਟਾਂ ਵਿੱਚ ਸੋਧ ਦਾ ਮਸਲਾ ਕੇਂਦਰ ਸਰਕਾਰ ਕੋਲ ਭੇਜਿਆ ਜਾ ਚੁੱਕਿਆ ਹੈ ਜਿਸ ਉੱਤੇ ਵਿਚਾਰ ਹੋ ਰਿਹਾ ਹੈ।

ਇਸ ਮਗਰੋਂ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਤੀਨਿਧੀਆਂ ਨਾਲ ਵੀ ਮੰਤਰੀ ਨੇ ਮੁਲਾਕਾਤ ਕੀਤੀ ਅਤੇ ਉਹਨਾਂ ਦੀਆਂ ਮੰਗਾਂ ਬਾਰੇ ਜਾਣਕਾਰੀ ਲਈ। ਐਸੋਸੀਏਸ਼ਨ ਵੱਲੋਂ ਮੰਗ ਕੀਤੀ ਗਈ ਕਿ ਟੈਂਡਰਿੰਗ ਦੀ ਕੋਈ ਅਜਿਹੀ ਢੁਕਵੀਂ ਨੀਤੀ ਤਿਆਰ ਕੀਤੀ ਜਾਵੇ ਜਿਸ ਵਿੱਚ ਮਜ਼ਦੂਰ ਵਰਗ, ਟਰੱਕ ਮਾਲਕ ਵੀ ਹਿੱਸਾ ਲੈ ਸਕਣ ਅਤੇ ਠੇਕੇਦਾਰਾਂ ਦਾ ਏਕਾਧਿਕਾਰ ਖ਼ਤਮ ਹੋਵੇ। ਇਸ ਤੋ ਇਲਾਵਾ ਜੇ ਕਿਸੇ ਠੇਕੇਦਾਰ ਵੱਲੋਂ ਠੀਕ ਢੰਗ ਨਾਲ ਕੰਮ ਨੇਪਰੇ ਨਹੀਂ ਚਾੜ੍ਹਿਆ ਜਾਂਦਾ ਤਾਂ ਸੁਭਾਵਿਕ ਤੌਰ ਉੱਤੇ ਇਸ ਦੇ ਸਮਾਨਾਂਤਰ ਲੋਡਿੰਗ/ਅਨਲੋਡਿੰਗ ਦਾ ਪ੍ਰਬੰਧ ਮੰਡੀਆਂ ਵਿੱਚ ਕੀਤਾ ਜਾਵੇ। ਆੜ੍ਹਤੀਆਂ ਵੱਲੋਂ ਆਪਣੇ ਕਮਿਸ਼ਨ ਵਿੱਚ ਵਾਧਾ ਕੀਤੇ ਜਾਣ ਦੀ ਮੰਗ ਕੀਤੀ ਗਈ ਕਿਉਂਜੋ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ 2015 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ।

ਇਸ ਤੋਂ ਇਲਾਵਾ ਆੜ੍ਹਤੀਆਂ ਵੱਲੋਂ ਕਈ ਹੋਰ ਮਸਲੇ ਜਿਵੇਂ ਕਿ ਮੰਡੀਆਂ ਵਿੱਚ ਲਿਫਟਿੰਗ, ਇਕ ਤੋਂ ਪੰਜ ਕਿਲੋਮੀਟਰ ਦੇ ਦਾਇਰੇ ਵਿੱਚ ਪ੍ਰਤੀ ਕੁਇੰਟਲ ਇਕਸਾਰ ਮੁੱਢਲੀਆਂ ਦਰਾਂ ਲਾਗੂ ਕਰਨਾ, ਲੋਡਿੰਗ/ਅਨਲੋਡਿੰਗ ਸਮੇਂ ਸਿਰ ਕੀਤਾ ਜਾਣਾ, ਮੰਡੀਆ ਵਿੱਚੋਂ ਅਨਾਜ ਦੀ ਲੋਡਿੰਗ ਅਤੇ ਟਰਾਂਸਪੋਰਟ ਪਾਲਿਸੀ ਵਿੱਚ ਸੁਧਾਰ ਕੀਤਾ ਜਾਵੇ, ਖਰੀਫ ਸੀਜਨ ਦੌਰਾਨ ਖਾਦ ਅਤੇ ਅਨਾਜ ਦੀਆਂ ਸਪੈਸ਼ਲਾਂ ਦੀ ਢੋਆ-ਢੁਆਈ ਉੱਤੇ 1 ਮਹੀਨੇ ਤੱਕ ਰੋਕ ਲਗਾਈ ਜਾਵੇ, ਮੰਡੀਆ ਤੋ ਗੋਦਾਮਾ ਤੱਕ ਢੋਆ-ਢੋਆਈ ਦਾ ਕੰਮ ਠੇਕੇਦਾਰਾ ਦੀ ਬਜਾਏ ਆੜ੍ਹਤੀਆਂ ਤੋਂ ਹੀ ਕਰਵਾਇਆ ਜਾਵੇ, ਮੰਡੀਆ ਤੋ 5 ਕਿਲੋਮੀਟਰ ਤੱਕ ਦੇ ਘੇਰੇ ਵਿੱਚ ਢੋਆ-ਢੁਆਈ ਦਾ ਰੇਟ 5 ਕਿਲੋਮੀਟਰ ਵਾਲਾ ਰੇਟ ਲਾਗੂ ਕੀਤਾ ਜਾਵੇ, ਕਲੱਸਟਰ ਸਿਸਟਮ ਖਤਮ ਕੀਤਾ ਜਾਵੇ ਜਾ ਕਲੱਸਟਰ ਛੋਟੇ ਬਣਾਏ ਜਾਣ ਤਾਂ ਜੋ ਵੱਡੇ ਠੇਕੇਦਾਰਾਂ ਦੀ ਮਨਮਾਨੀ ਨੂੰ ਰੋਕ ਲਗਾਈ ਜਾ ਸਕੇ, ਢੋਆ-ਢੁਆਈ ਅਤੇ ਲੋਡਿੰਗ  ਅਨਲੋਡਿੰਗ ਦੇ ਮੁੱਢਲੇ ਰੇਟਾਂ ਵਿੱਚ ਹਰ ਸਾਲ ਵਾਧਾ ਕੀਤਾ ਜਾਵੇ, ਅਨਾਜ ਦੀ ਢੋਆ-ਢੁਆਈ ਦਾ ਕੰਮ ਆੜ੍ਹਤੀਆਂ ਰਾਹੀਂ ਕਰਵਾਉਣ ਲਈ ਨੀਤੀ ਬਣਾਈ ਜਾਵੇ, ਆਦਿ ਵੀ ਚੁੱਕੇ ਗਏ।

ਉਪਰੋਕਤ ਮੰਗਾਂ ਨੂੰ ਗੌਰ ਨਾਲ ਸੁਣਦੇ ਹੋਏ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਗਿਆ ਕਿ ਜਾਇਜ ਮੰਗਾਂ ਨੂੰ ਲਾਗੂ ਕਰਨ ਲਈ ਪੂਰੀ ਗੰਭੀਰਤਾ ਨਾਲ ਗੌਰ ਕੀਤਾ ਜਾਵੇਗਾ ਕਿਉਂਜੋ ਆੜ੍ਹਤੀਆ ਵਰਗ ਸੂਬੇ ਦੇ ਅਰਥਚਾਰੇ ਦੀ ਮਜ਼ਬੂਤੀ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।

ਇਸ ਮੌਕੇ ਡਾਇਰੈਕਟਰ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਸ੍ਰੀ ਅਭਿਨਵ ਤਿ੍ਰਖਾ, ਫੂਡ ਹੈਂਡਲਿੰਗ ਵਰਕਰਜ਼ ਯੂਨੀਅਨ, ਪੰਜਾਬ (ਮੋਗਾ) ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸ੍ਰੀ ਕੇਵਲ ਸਿੰਘ, ਸ੍ਰੀ ਖੁਸ਼ੀ ਮੁਹੰਮਦ, ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਅਤੇ ਜਨਰਲ ਸਕੱਤਰ ਜਸਵਿੰਦਰ ਸਿੰਘ ਰਾਣਾ ਵੀ ਹਾਜ਼ਿਰ ਸਨ।

ਡਾ. ਵਿਜੈ ਸਿੰਗਲਾ ਵੱਲੋਂ ਪੰਜਾਬ ਰਾਜ ਦੇ ਬਾਸ਼ਿੰਦਿਆਂ ਨੂੰ ਕਿਫ਼ਾਇਤੀ ਸਿਹਤ ਸੇਵਾਵਾਂ ਦੇਣ ਲਈ ਨੀਤੀ ਬਣਾਉਣ ਦੇ ਹੁਕਮ

0

ਸੁਖਜਿੰਦਰ ਮਾਨ

ਚੰਡੀਗੜ੍ਹ, 17 ਮਈ: ਪੰਜਾਬ ਰਾਜ ਦੇ ਬਾਸ਼ਿੰਦਿਆਂ ਨੂੰ ਕਿਫ਼ਾਇਤੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਡਾ. ਵਿਜੈ ਸਿੰਗਲਾ ਵੱਲੋਂ ਵਿਭਾਗ ਨੂੰ ਨੀਤੀ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਅੱਜ ਇਸ ਸਬੰਧੀ ਪੰਜਾਬ ਭਵਨ, ਚੰਡੀਗੜ੍ਹ ਵਿਖੇ ਹੋਈ ਉੱਚ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਕਿਫ਼ਾਇਤੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਾਡੀ ਪਾਰਟੀ ਵੱਲੋਂ ਪੰਜਾਬ ਰਾਜ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਗਾਰੰਟੀਆਂ ਵਿੱਚ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸ਼ਾਮਲ ਹੈ। ਮੀਟਿੰਗ ਦੌਰਾਨ ਹਸਪਤਾਲਾਂ ਵਿੱਚ ਦਿੱਤੀਆਂ ਜਾਂਦੀਆਂ ਮੁੱਖ ਸੇਵਾਵਾਂ ਦੇ ਰੇਟ ਤੈਅ ਕਰਨ ‘ਤੇ ਵੀ ਵਿਚਾਰ ਕੀਤਾ ਗਿਆ ਤਾਂ ਜੋ ਲੋਕਾਂ ਨੂੰ ਇਕ ਸਮਾਨ ਰੇਟ ਉੱਤੇ ਵਧੀਆ ਸਿਹਤ ਸੇਵਾਵਾਂ ਮਿਲ ਸਕਣ। ਇਸ ਦੇ ਨਾਲ ਹੀ ਬਾਕੀ ਸੇਵਾਵਾਂ ਦੇ ਵੀ ਰੇਟ ਤੈਅ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ। ਸਿਹਤ ਮੰਤਰੀ ਨੇ ਕਿਹਾ ਕਿ ਕਿਫ਼ਾਇਤੀ ਸਿਹਤ ਸੇਵਾਵਾਂ ਦੇਣ ਲਈ ਨੀਤੀ ਬਣਾਉਣ ਸਮੇਂ ‘ਵਨ ਪੰਜਾਬ ਵਨ ਪ੍ਰਾਈਸ ਇੰਨ ਹੈਲਥ ਕੇਅਰ’ ਨੂੰ ਧਿਆਨ ਵਿੱਚ ਰੱਖਿਆ ਜਾਵੇ। ਇਸ ਦੇ ਨਾਲ ਹੀ ਇਸ ਗੱਲ ਦਾ ਵੀ ਧਿਆਨ ਰੱਖਿਆ ਜਾਵੇ ਕਿ ਸੇਵਾਵਾਂ ਦੇ ਰੇਟ ਤੈਅ ਕਰਨ ਸਮੇਂ ਸ਼ਹਿਰ ਅਤੇ ਹਸਪਤਾਲ ਦੀ ਸਮਰੱਥਾ ਨੂੰ ਵੀ ਧਿਆਨ ਵਿੱਚ ਰੱਖਦੇ ਹੋਏ ਰੇਟ ਤੈਅ ਕੀਤੇ ਜਾਣ। ਡਾ. ਸਿੰਗਲਾ ਨੇ ਇਸ ਮੌਕੇ ਐਲੋਪੈਥੀ ਤੋਂ ਇਲਾਵਾ ਆਯੂਰਵੈਦਿਕ ਅਤੇ ਹੋਮਿਊਪੈਥੀ ਨੂੰ ਵੀ ਹੁਲਾਰਾ ਦੇਣ ਲਈ ਯਤਨ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਉਹਨਾਂ ਦਵਾਈਆਂ ਦੇ ਰੇਟਾਂ ਅਤੇ ਬਦਲ ਸਬੰਧੀ ਇਕ ਐਪ ਤਿਆਰ ਕਰਨ ਸਬੰਧੀ ਵੀ ਹੁਕਮ ਦਿੱਤੇ ਤਾਂ ਜੋ ਲੋਕਾਂ ਨੂੰ ਦਵਾਈ ਦੇ ਰੇਟ ਅਤੇ ਉਸ ਦੇ ਬਦਲ ਸਬੰਧੀ ਇਕ ਸਹੀ ਜਾਣਕਾਰੀ ਮਿਲ ਸਕੇ। ਇਸ ਮੀਟਿੰਗ ਵਿੱਚ ਮੈਂਬਰ ਰਾਜ ਸਭਾ ਸ੍ਰੀ ਸੰਜੀਵ ਅਰੋੜਾ, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਸ੍ਰੀ ਹੁਸਨ ਲਾਲ, ਸਕੱਤਰ ਸਿਹਤ ਤੇ ਪਰਿਵਾਰ ਭਲਾਈ ਸ੍ਰੀ ਅਜੋਏ ਸ਼ਰਮਾ, ਸ੍ਰੀਮਤੀ ਨੀਲਿਮਾ ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਐਮ.ਡੀ. ਐਨ.ਐਚ.ਐਮ., ਡਾ. ਅਵਨੀਸ਼ ਕੁਮਾਰ ਡਾਇਰੈਕਟਰ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ, ਡਾ. ਜੀ.ਵੀ. ਸਿੰਘ ਡਾਇਰੈਕਟ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਹਾਜ਼ਰ ਸਨ।

Our Visitor

1901461