Home Blog Page 25

प्रधानमंत्री के स्वच्छ भारत विजन को साकार करने में जुटें अधिकारी: मनोहर लाल

0

👉हरियाणा के शहरों को स्वच्छ, सुंदर और आधुनिक बनाने पर विशेष जोर

Chandigarh News : केंद्रीय मंत्री श्री मनोहर लाल ने अधिकारियों से आह्वान किया कि वे स्वच्छ भारत मिशन-2 के तहत योजनाओं को मिशन मोड में लागू करें ताकि हरियाणा के शहर स्वच्छ, सुंदर और नागरिकों के लिए बेहतर जीवन गुणवत्ता वाले बन सकें। उन्होंने कहा कि यदि हरियाणा के शहर स्वच्छता और शहरी प्रबंधन में उत्कृष्ट प्रदर्शन करते हैं तो वे देश के अन्य राज्यों के लिए आदर्श बनेंगे। केंद्रीय मंत्री आज शहरी स्थानीय निकाय विभाग की डीएमसी एवं एमसी के साथ आयोजित राज्य स्तरीय समीक्षा बैठक की अध्यक्षता कर रहे थे। बैठक में शहरी स्थानीय निकाय मंत्री श्री विपुल गोयल भी उपस्थित रहे।

इसे भी पढ़ें 👉Haryana को नई औद्योगिक नीतियों के लॉन्च के तुरंत बाद 1,00,000 करोड़ रुपये से अधिक के वास्तविक निवेश प्रस्ताव प्राप्त हुए

श्री मनोहर लाल ने कहा कि प्रधानमंत्री श्री नरेन्द्र मोदी स्वच्छता को राष्ट्रीय जनआंदोलन का स्वरूप दे चुके हैं और इसे पूरी गंभीरता से लागू करने की आवश्यकता है। उन्होंने अधिकारियों को सभी परियोजनाओं की स्पष्ट समय-सीमा निर्धारित कर गुणवत्तापूर्ण कार्य सुनिश्चित करने के निर्देश दिए। बैठक में स्थायी ठोस अपशिष्ट प्रबंधन, सीवरेज व्यवस्था, ड्रेनों की सफाई, शौचालय अवसंरचना, घर-घर कचरा संग्रहण एवं पृथक्करण, सीवरेज ट्रीटमेंट प्लांट, लीगेसी वेस्ट प्रबंधन, मल्टीलेवल पार्किंग और बायो-सीएनजी प्लांट सहित विभिन्न विषयों की विस्तार से समीक्षा की गई। उन्होंने कहा कि स्वच्छ भारत मिशन-2 के तहत निर्धारित 166 मानकों के अनुरूप शहरों को विकसित करने के लिए प्रतिस्पर्धात्मक भावना से कार्य किया जाए। साथ ही ऐसे विकास परियोजनाएं तैयार की जाएं जिनसे नागरिकों को बेहतर सुविधाएं मिलें और स्थानीय निकायों की आय में भी वृद्धि हो।

👉शौचालयों का राज्यव्यापी सर्वे 30 जून तक

केंद्रीय मंत्री ने निर्देश दिए कि सभी शहरी स्थानीय निकाय निजी, सामुदायिक एवं सार्वजनिक शौचालयों का सर्वेक्षण 30 जून तक पूरा करें। उन्होंने कहा कि कोई भी घर, बाजार, पार्क अथवा सार्वजनिक स्थल शौचालय सुविधा से वंचित नहीं रहना चाहिए। आवश्यकता पड़ने पर थर्ड पार्टी सर्वे भी कराया जाए। पर्यटन स्थलों पर उच्च गुणवत्ता वाले आधुनिक शौचालयों का निर्माण भी सुनिश्चित किया जाए।

👉10 से अधिक आबादी वाले सभी कस्बों में बने सीवरेज योजना

उन्होंने कहा कि राज्य के सभी कस्बों में चरणबद्ध तरीके से सीवरेज नेटवर्क विकसित करने की योजना बनाई जाए। साथ ही सीवरेज ट्रीटमेंट प्लांटों के निर्माण एवं उपचारित जल के पुनः उपयोग पर भी विशेष ध्यान दिया जाए।

👉बायो-सीएनजी प्लांटों का विस्तार

श्री मनोहर लाल ने बताया कि प्रदेश में सात स्थानों पर बायो-सीएनजी प्लांट स्थापित किए जाएंगे। यमुनानगर में इस दिशा में कार्य शुरू हो चुका है, जबकि फरीदाबाद, रोहतक सहित अन्य स्थानों पर भी जल्द कार्य आरंभ किया जाएगा।

👉नियमित सफाई अभियान और जनभागीदारी पर जोर

उन्होंने अधिकारियों को निर्देश दिए कि बाजारों, पार्कों और अन्य सार्वजनिक स्थलों पर नियमित सफाई अभियान चलाए जाएं। सार्वजनिक शौचालयों की दिन में कम से कम दो बार सफाई सुनिश्चित की जाए। बाजार बंद होने के समय कचरा संग्रहण के लिए विशेष वाहनों की व्यवस्था की जाए ताकि कचरा सड़कों पर न रहे। उन्होंने स्वच्छता अभियानों में जनभागीदारी बढ़ाने और स्वच्छता ऐप की नियमित समीक्षा करने पर भी बल दिया। शहरी स्थानीय निकाय मंत्री श्री विपुल गोयल ने कहा कि केंद्रीय मंत्री के निर्देशों के अनुरूप सभी योजनाओं को मिशन मोड में लागू किया जाएगा। उन्होंने विश्वास व्यक्त किया कि स्वच्छता रैंकिंग में हरियाणा को पुनः अग्रणी राज्यों में शामिल करने के लिए हर संभव प्रयास किए जाएंगे और शहरों व कस्बों को स्वच्छ, सुंदर एवं व्यवस्थित बनाया जाएगा।

👉नवीनतम समाचार पढ़ने के लिए नीचे दिए गए लिंक पर क्लिक करें।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️समाचार और विज्ञापनों के लिए, हमारे व्हाट्सएप नंबर +91 98786-15057 पर संपर्क करें

Punjab News ; ਅਕਾਲੀ ਦਲ ਨੂੰ ਵੱਡਾ ਝਟਕਾ!ਅਮਰਿੰਦਰ ਸਿੰਘ ਲਿਬੜਾ ਨੇ ਦਿੱਤਾ ਅਸਤੀਫਾ

0

Punjab News ; ਅਕਾਲੀ ਦਲ ਪੁਨਰ ਸੁਰਜੀਤ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਦੇ ਸੀਨੀਅਰ ਆਗੂ ਅਮਰਿੰਦਰ ਸਿੰਘ ਲਿਬੜਾ ਨੇ ਆਪਣੇ ਅਹੁਦੇ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਅਮਰਿੰਦਰ ਸਿੰਘ ਲਿਬੜਾ ਨੇ ਆਪਣੇ ਸਮਰਥਕਾਂ ਨਾਲ ਮਿਲ ਕੇ ਇਹ ਫੈਸਲਾ ਲਿਆ ਅਤੇ ਇਸ ਦਾ ਅਧਿਕਾਰਤ ਐਲਾਨ ਵੀ ਕਰ ਦਿੱਤਾ ਹੈ। ਉਨ੍ਹਾਂ ਨੇ ਨਾ ਸਿਰਫ਼ ਪਾਰਟੀ ਦੀ ਪ੍ਰਾਇਮਰੀ ਮੈਂਬਰਸ਼ਿਪ ਛੱਡੀ ਹੈ, ਸਗੋਂ ਕੋਰ ਕਮੇਟੀ ਵਿੱਚੋਂ ਵੀ ਆਪਣਾ ਅਸਤੀਫਾ ਸੌਂਪ ਦਿੱਤਾ ਹੈ।

ਇਹ ਵੀ ਪੜ੍ਹੋ 👉ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ, ਲੁੱਕ ਆਊਟ ਸਰਕੂਲਰ ਹੋਇਆ ਜਾਰੀ

ਲਿਬੜਾ ਦੇ ਇਸ ਕਦਮ ਨੂੰ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਮਹੱਤਵਪੂਰਨ ਘਟਨਾ ਵਜੋਂ ਦੇਖਿਆ ਜਾ ਰਿਹਾ ਹੈ। ਰਾਜਨੀਤਿਕ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਨਾਲ ਪਾਰਟੀ ਦੀ ਅੰਦਰੂਨੀ ਸਥਿਤੀ ਅਤੇ ਭਵਿੱਖ ਦੀ ਰਣਨੀਤੀ ‘ਤੇ ਅਸਰ ਪੈ ਸਕਦਾ ਹੈ। ਫਿਲਹਾਲ, ਅਮਰਿੰਦਰ ਸਿੰਘ ਲਿਬੜਾ ਦੇ ਅਗਲੇ ਸਿਆਸੀ ਕਦਮ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਹੁਣ ਦੇਖਣਾ ਹੋਵੇਗਾ ਕਿ ਉਹ ਕਿਸ ਰਾਜਨੀਤਿਕ ਰਾਹ ਦੀ ਚੋਣ ਕਰਦੇ ਹਨ ਅਤੇ ਇਸ ਅਸਤੀਫੇ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਹੋਰ ਕੀ ਤਬਦੀਲੀਆਂ ਸਾਹਮਣੇ ਆਉਂਦੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਜੀਠੀਆ ਦੇ ਪਿੱਛੇ ਲੱਗੀ ਪੁਲਿਸ; ਲੁੱਕ ਆਊਟ ਸਰਕੂਲਰ ਹੋਇਆ ਜਾਰੀ, ਅਦਾਲਤ ‘ਚ ਹੋਈ ਸੁਣਵਾਈ

0

Amritsar News : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮਜੀਠਾ ਥਾਣੇ ਵਿੱਚ ਨਜ਼ਰਬੰਦ ਇੱਕ ਨੌਜਵਾਨ ਨੂੰ ਕਥਿਤ ਤੌਰ ’ਤੇ ਜ਼ਬਰਦਸਤੀ ਛੁਡਾਉਣ ਦੇ ਮਾਮਲੇ ਵਿੱਚ ਪੰਜਾਬ ਪੁਲੀਸ ਨੇ ਮਜੀਠੀਆ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ ਕਰ ਦਿੱਤਾ ਹੈ। ਪੁਲੀਸ ਵੱਲੋਂ ਇਹ ਕਾਰਵਾਈ ਕੇਸ ਦਰਜ ਹੋਣ ਤੋਂ ਬਾਅਦ ਕੀਤੀ ਗਈ ਹੈ। ਲੁੱਕ ਆਊਟ ਸਰਕੂਲਰ ਜਾਰੀ ਹੋਣ ਨਾਲ ਹੁਣ ਬਿਕਰਮ ਸਿੰਘ ਮਜੀਠੀਆ ਦੇ ਵਿਦੇਸ਼ ਜਾਣ ’ਤੇ ਰੋਕ ਲੱਗ ਗਈ ਹੈ ਅਤੇ ਉਹ ਦੇਸ਼ ਛੱਡ ਕੇ ਬਾਹਰ ਨਹੀਂ ਜਾ ਸਕਣਗੇ। ਉਧਰ, ਇਸ ਮਾਮਲੇ ਵਿਚ ਮਜੀਠੀਆ ਵਿਰੁੱਧ ਦਰਜ ਐਫਆਈਆਰ ਸਬੰਧੀ ਅੱਜ (2 ਜੂਨ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਇਰ ਕਰਨ ਲਈ ਕੱਲ੍ਹ ਤੱਕ ਦਾ ਸਮਾਂ ਮੰਗਿਆ ਹੈ। ਹੁਣ ਮਾਮਲੇ ਦੀ ਸੁਣਵਾਈ ਕੱਲ੍ਹ ਦੁਬਾਰਾ ਹੋਵੇਗੀ।

ਇਹ ਵੀ ਪੜ੍ਹੋ 👉 Bathinda MC Elections; ਵੋਟਾਂ ਦੀ ਦੁਬਾਰਾ ਗਿਣਤੀ ਲਈ ਹਾਈ ਕੋਰਟ ਜਾਏਗਾ ਸ਼੍ਰੋਮਣੀ ਅਕਾਲੀ ਦਲ: ਬਬਲੀ ਢਿੱਲੋਂ

ਇਸ ਦੌਰਾਨ ਪੰਜਾਬ ਪੁਲੀਸ ਦੀਆਂ ਕਈ ਟੀਮਾਂ ਵੱਲੋਂ ਮਜੀਠੀਆ ਦੀ ਰਿਹਾਇਸ਼ ਅਤੇ ਹੋਰਨਾਂ ਥਾਵਾਂ ’ਤੇ ਛਾਪੇਮਾਰੀ ਵੀ ਕੀਤੀ। ਹਾਲਾਂਕਿ, ਮਜੀਠੀਆ ਘਰ ਵਿੱਚ ਮੌਜੂਦ ਨਾ ਮਿਲੇ, ਜਿਸ ਕਾਰਨ ਪੁਲੀਸ ਨੂੰ ਖਾਲੀ ਹੱਥ ਵਾਪਸ ਮੁੜਨਾ ਪਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲੀਸ ਵੱਲੋਂ ਵੱਖ-ਵੱਖ ਥਾਵਾਂ ’ਤੇ ਤਲਾਸ਼ੀ ਮੁਹਿੰਮ ਜਾਰੀ ਹੈ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹਨ ਕਿ ਇਸ ਮਾਮਲੇ ਵਿੱਚ ਅਗਲਾ ਕਦਮ ਕੀ ਹੋਵੇਗਾ ਅਤੇ ਮਜੀਠੀਆ ਕਦੋਂ ਪੁਲੀਸ ਦੇ ਸਾਹਮਣੇ ਪੇਸ਼ ਹੁੰਦੇ ਹਨ।ਜਿਕਰਯੋਗ ਹੈ ਕਿ ਮਜੀਠੀਆ ‘ਤੇ ਐਤਵਾਰ ਨੂੰ ਮਜੀਠਾ ਪੁਲਿਸ ਸਟੇਸ਼ਨ ਵਿੱਚ ਜ਼ਬਰਦਸਤੀ ਦਾਖਲ ਹੋਣ ਅਤੇ ਇੱਕ ਦੋਸ਼ੀ ਜੋਬਨਜੀਤ ਸਿੰਘ ਨੂੰ ਜ਼ਬਰਦਸਤੀ ਰਿਹਾਅ ਕਰਨ ਦਾ ਦੋਸ਼ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda MC Elections; ਵੋਟਾਂ ਦੀ ਦੁਬਾਰਾ ਗਿਣਤੀ ਲਈ ਹਾਈ ਕੋਰਟ ਜਾਏਗਾ ਸ਼੍ਰੋਮਣੀ ਅਕਾਲੀ ਦਲ: ਬਬਲੀ ਢਿੱਲੋਂ

0

Bathinda News: Bathinda MC Elections; ਪਿਛਲੇ ਦਿਨੀਂ ਹੋਈਆਂ ਨਗਰ ਨਿਗਮ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਦੁਬਾਰਾ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਹਾਈਕੋਰਟ ਜਾਣ ਦਾ ਐਲਾਨ ਕੀਤਾ ਹੈ। ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਨੇ ਇਹ ਚੋਣਾਂ ਲੋਕਤੰਤਰੀ ਢੰਗ ਨਾਲ ਨਹੀਂ ਜਿੱਤੀਆਂ, ਸਗੋਂ ਸੱਤਾ ਦੇ ਜ਼ੋਰ ‘ਤੇ “ਲੁੱਟੀਆਂ” ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪਹਿਲਾਂ 26 ਮਈ ਨੂੰ ਹੋਈ ਵੋਟਿੰਗ ਦੌਰਾਨ ਕਈ ਪੋਲਿੰਗ ਬੂਥਾਂ ‘ਤੇ ਖੁੱਲ੍ਹੇਆਮ ਧੱਕੇਸ਼ਾਹੀ ਕੀਤੀ ਗਈ ਅਤੇ ਜਾਅਲੀ ਵੋਟਾਂ ਭੁਗਤਾਉਣ ਦੇ ਮਾਮਲੇ ਸਾਹਮਣੇ ਆਏ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਚੋਣ ਪ੍ਰਕਿਰਿਆ ਪਾਰਦਰਸ਼ੀ ਨਹੀਂ ਰਹੀ। ਉਨ੍ਹਾਂ ਦੇ ਅਨੁਸਾਰ ਜਿਨ੍ਹਾਂ ਵਾਰਡਾਂ ਵਿੱਚ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਥੋੜ੍ਹੇ ਫਰਕ ਨਾਲ ਅੱਗੇ ਸਨ, ਉੱਥੇ ਗਿਣਤੀ ਦੌਰਾਨ ਬੇਨਿਯਮੀਆਂ ਕਰਕੇ ਉਨ੍ਹਾਂ ਨੂੰ ਹਾਰਿਆ ਹੋਇਆ ਕਰਾਰ ਦਿੱਤਾ ਗਿਆ। ਬਬਲੀ ਢਿੱਲੋਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੇ ਲੋਕਤੰਤਰ ਦੀਆਂ ਜੜ੍ਹਾਂ ਨੂੰ ਕਮਜ਼ੋਰ ਕਰਨ ਦਾ ਕੰਮ ਕੀਤਾ ਹੈ।

ਇਹ ਵੀ ਪੜ੍ਹੋ 👉ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

ਅਕਾਲੀ ਆਗੂ ਨੇ ਦੋਸ਼ ਲਗਾਇਆ ਕਿ ਗਿਣਤੀ ਕੇਂਦਰਾਂ ਵਿੱਚ ਸੱਤਾਧਾਰੀ ਪਾਰਟੀ ਦੇ ਆਗੂਆਂ ਅਤੇ ਸਮਰਥਕਾਂ ਦੀ ਭਾਰੀ ਮੌਜੂਦਗੀ ਰਹੀ, ਜਦਕਿ ਵਿਰੋਧੀ ਧਿਰਾਂ ਦੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਬਿਲਕੁਲ ਵੀ ਮੌਕਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਈ ਥਾਵਾਂ ‘ਤੇ ਇਤਰਾਜ਼ ਦਰਜ ਕਰਵਾਉਣ ਦੀ ਵੀ ਆਗਿਆ ਨਹੀਂ ਦਿੱਤੀ ਗਈ ਅਤੇ ਨਤੀਜਿਆਂ ਸਬੰਧੀ ਉਠਾਏ ਗਏ ਸਵਾਲਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਕੁਝ ਵਾਰਡਾਂ ਵਿੱਚ ਜਿੱਤ ਦਾ ਦਾਅਵਾ ਕਰਨ ਵਾਲੇ ਵਿਰੋਧੀ ਉਮੀਦਵਾਰਾਂ ਨੂੰ ਆਪਣੀਆਂ ਜਿੱਤ ਦੇ ਸਰਟੀਫਿਕੇਟ ਪ੍ਰਾਪਤ ਕਰਨ ਲਈ ਦੇਰ ਸ਼ਾਮ ਤੱਕ ਸੰਘਰਸ਼ ਕਰਨਾ ਪਿਆ। ਇਸ ਦੌਰਾਨ ਉਨ੍ਹਾਂ ਨੂੰ ਧਰਨੇ ਤੱਕ ਦੇਣੇ ਪਏ। ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੋਟਾਂ ਦੀ ਦੁਬਾਰਾ ਗਿਣਤੀ ਕਰਵਾਉਣ ਲਈ ਕਾਨੂੰਨੀ ਲੜਾਈ ਲੜੀ ਜਾਵੇਗੀ। ਸਭ ਤੋਂ ਪਹਿਲਾਂ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਡਿਪਟੀ ਕਮਿਸ਼ਨਰ ਕੋਲ ਮਾਮਲਾ ਉਠਾਇਆ ਜਾਵੇਗਾ। ਜੇਕਰ ਪ੍ਰਸ਼ਾਸਨ ਵੋਟਾਂ ਦੀ ਮੁੜ ਗਿਣਤੀ ਨਹੀਂ ਕਰਵਾਉਂਦਾ, ਤਾਂ ਪਾਰਟੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਏਗੀ।ਬਬਲੀ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਚੋਣਾਂ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਅਤੇ ਧੱਕੇਸ਼ਾਹੀ ਖ਼ਿਲਾਫ਼ ਆਪਣਾ ਸੰਘਰਸ਼ ਜਾਰੀ ਰੱਖੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਦਲਜੀਤ ਸਿੰਘ ਬਰਾੜ, ਦਰਸ਼ਨ ਸਿੰਘ ਰੋਮਾਣਾ, ਇਕਬਾਲ ਸਿੰਘ ਮਿਠੜੀ, ਪਰਮਪਾਲ ਸਿੰਘ ਸਿੱਧੂ, ਰਵਿੰਦਰ ਸਿੰਘ ਚੀਮਾ, ਗੁਰਪ੍ਰੀਤ ਸਿੰਘ ਸੰਧੂ, ਰਜਿੰਦਰ ਕੁਮਾਰ, ਰੋਸ਼ਨ ਗਿਆਨਾ, ਰਾਜਬਿੰਦਰ ਸਿੰਘ ਸਿੱਧੂ, ਅਵਤਾਰ ਸਿੰਘ, ਮੱਖਣ ਸਿੰਘ, ਬੰਤ ਸਿੰਘ, ਜੰਗੀਰ ਸਿੰਘ, ਜਗਸੀਰ ਸਿੰਘ, ਭੁਪਿੰਦਰ ਸਿੰਘ ਭੂਪਾ, ਹਰਪ੍ਰੀਤ ਸਿੰਘ ਹੈਪੀ, ਮੋਹਿਤ ਕੁਮਾਰ, ਪ੍ਰਦੀਪ ਕੁਮਾਰ ਚੋਪੜਾ, ਕਰਮਯੋਗ ਸਿੰਘ ਮਾਨ, ਅਮਰ ਸਿੰਘ, ਵਿਕਰਮ ਸਿੰਘ, ਬਿੱਟੂ ਮੈਹਣਾ, ਭੋਲਾ ਸਿੰਘ, ਜਗਜੀਤ ਸਿੰਘ ਭੁੱਲਰ, ਜਸਵਿੰਦਰ ਸਿੰਘ ਆਦਿ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

0

👉ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਹਰੇਕ ਜ਼ਿਲੇ ਵਿੱਚ ਲਗਾਏ ਜਾਣਗੇ 6.50 ਲੱਖ ਬੂਟੇ

👉ਡਿਪਟੀ ਕਮਿਸ਼ਨਰਾਂ ਨਾਲ ਸਲਾਹ-ਮਸ਼ਵਰਾ ਕਰਕੇ ਬਣਾਈ ਜਾਵੇ ਕਾਰਜ ਯੋਜਨਾ : ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ਡੀਐਫਓਜ਼ ਨੂੰ ਦਿੱਤੇ ਨਿਰਦੇਸ਼

👉ਵਾਤਾਵਰਣ ਜਾਗਰੂਕਤਾ ਨੂੰ ਲੋਕ ਲਹਿਰ ਬਣਾਉਣ ਲਈ ਉੱਘੀਆਂ ਸ਼ਖਸੀਅਤਾਂ ਨੂੰ ਕੀਤਾ ਜਾਵੇ ਸ਼ਾਮਲ : ਲਾਲ ਚੰਦ ਕਟਾਰੂਚੱਕ

Chandigarh News : ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਅਤੇ ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਤੇ ਜੰਗਲਾਤ ਹੇਠਲੇ ਰਕਬੇ ਨੂੰ ਵਧਾਉਣ ਦੇ ਉਦੇਸ਼ ਨਾਲ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਸਾਰੀਆਂ ਯੋਜਨਾਵਾਂ ਅਧੀਨ ਸੂਬੇ ਦੇ 23 ਜ਼ਿਲਿਆਂ ਵਿੱਚੋਂ ਹਰੇਕ ਜ਼ਿਲੇ ਵਿੱਚ 6.50 ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਹੈ, ਜਿਸ ਨਾਲ ਸੂਬੇ ਭਰ ਵਿੱਚ ਲਗਭਗ 1.50 ਕਰੋੜ ਬੂਟੇ ਲਗਾਉਣ ਦੀ ਯੋਜਨਾ ਹੈ।

👉ਇਹ ਮਹੱਤਵਪੂਰਨ ਪ੍ਰਾਜੈਕਟ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਵਸ ਨੂੰ ਸਮਰਪਿਤ ਹੈ ।

ਇਸ ਸਬੰਧ ਵਿੱਚ ਸਕਾਰਾਤਮਕ ਜ਼ਮੀਨੀ ਨਤੀਜਿਆਂ ‘ਤੇ ਜ਼ੋਰ ਦਿੰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮੀਟਿੰਗ ਵਿੱਚ ਡਿਵੀਜ਼ਨਲ ਜੰਗਲਾਤ ਅਧਿਕਾਰੀਆਂ (ਡੀਐਫਓਜ਼) ਨੂੰ ਆਪੋ-ਆਪਣੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਸਲਾਹ-ਮਸ਼ਵਰਾ ਕਰਕੇ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੰਤਰੀ ਨੇ ਅੱਗੇ ਕਿਹਾ ਕਿ ਜੇਕਰ ਲੋੜ ਪਵੇ ਤਾਂ ਵਾਤਾਵਰਣ ਸੰਭਾਲ ਅਤੇ ਜਾਗਰੂਕਤਾ ਨੂੰ ਇੱਕ ਲੋਕ ਲਹਿਰ ਬਣਾਉਣ ਲਈ ਸਾਰੇ ਖੇਤਰਾਂ ਦੀਆਂ ਉੱਘੀਆਂ ਸ਼ਖਸੀਅਤਾਂ ਨੂੰ ਸ਼ਾਮਿਲ ਕੀਤਾ ਜਾਵੇ। ਸੂਬਾਈ ਰਾਜਮਾਰਗਾਂ ਦੇ ਦੋਵੇਂ ਪਾਸੇ 500 ਮੀਟਰ ਦੇ ਫਾਸਲੇ ਉੱਤੇ ਬੂਟੇ ਲਗਾਉਣ ਦੇ ਕੰਮ ਲਈ ਵੱਡੇ ਜ਼ਿਲਿਆਂ ਵਿੱਚ 2 ਥਾਵਾਂ ਅਤੇ ਛੋਟੇ ਜ਼ਿਲਿਆਂ ਵਿੱਚ ਇੱਕ ਥਾਂ ਦੀ ਪਛਾਣ ਦੀ ਵਕਾਲਤ ਕਰਦਿਆਂ ਮੰਤਰੀ ਨੇ ਡੀ.ਐਫ.ਓਜ਼. ਨੂੰ ਜ਼ਰੂਰੀ ਪ੍ਰਕਿਰਿਆਵਾਂ ਨੇਪਰੇ ਚੜ੍ਹਾਉਣ ਅਤੇ ਪਛਾਣੀਆਂ ਗਈਆਂ ਥਾਵਾਂ ਸਬੰਧੀ ਵੇਰਵੇ 10 ਜੂਨ ਤੱਕ ਹੈੱਡਕੁਆਰਟਰ ਨੂੰ ਭੇਜਣ ਲਈ ਕਿਹਾ। ਮੀਟਿੰਗ ਦੌਰਾਨ ਸ੍ਰੀ ਕਟਾਰੂਚੱਕ ਨੂੰ ਦੱਸਿਆ ਗਿਆ ਕਿ ਗ੍ਰੀਨ ਪੰਜਾਬ ਮਿਸ਼ਨ ਵਰਗੀਆਂ ਵੱਖ-ਵੱਖ ਪਹਿਲਕਦਮੀਆਂ ਤਹਿਤ 584 ਹੈਕਟੇਅਰ ਰਕਬੇ ‘ਤੇ ਬੂਟੇ ਲਗਾਏ ਜਾਣਗੇ। ਇਸ ਤੋਂ ਇਲਾਵਾ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਵਸ ਨੂੰ ਸਮਰਪਿਤ 650 ਨਾਨਕ ਬਗੀਚੀਆਂ ਵੀ ਸਥਾਪਿਤ ਕੀਤੀਆਂ ਜਾਣਗੀਆਂ ਅਤੇ ਮਿੱਥੇ ਗਏ ਖੇਤਰਾਂ ਵਿੱਚ ਵਿੱਦਿਅਕ ਸੰਸਥਾਵਾਂ, ਹਸਪਤਾਲ ਅਤੇ ਉਦਯੋਗਿਕ ਸੰਸਥਾਵਾਂ ਸ਼ਾਮਿਲ ਹੋਣਗੀਆਂ। ਐਗਰੋ ਫਾਰੈਸਟਰੀ ਪਹਿਲਕਦਮੀ ਦੇ ਹਿੱਸੇ ਵਜੋਂ ਲਗਭਗ 3 ਲੱਖ ਬੂਟੇ ਲਗਾਉਣ ਦਾ ਟੀਚਾ ਹੈ।

👉ਮੰਤਰੀ ਨੇ ਇਸ ਮੌਕੇ ਵਿਭਾਗ ਵੱਲੋਂ ਬੂਟੇ ਲਗਾਉਣ ਸਬੰਧੀ ਸਥਿਤੀ ਬਾਰੇ ਅਸਲ ਸਮੇਂ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ ਵਿਕਸਤ ਕੀਤੀ ਗਈ ਨਿਗਰਾਨੀ ਅਤੇ ਮੁਲਾਂਕਣ ਐਪ ਦੀ ਵੀ ਸ਼ਲਾਘਾ ਕੀਤੀ।

ਇਸ ਮੌਕੇ ਪ੍ਰਬੰਧਕੀ ਸਕੱਤਰ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਕਮਲ ਕਿਸ਼ੋਰ ਯਾਦਵ, ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ, ਸੀਸੀਐਫ (ਪਲੇਨਜ਼) ਨਿਧੀ ਸ਼੍ਰੀਵਾਸਤਵ, ਏ.ਪੀ.ਸੀ.ਸੀ.ਐਫ. (ਬਜਟ) ਸੌਰਵ ਗੁਪਤਾ, ਏ.ਪੀ.ਸੀ.ਸੀ.ਐਫ. (ਮੁੱਖ ਜੰਗਲੀ ਜੀਵ ਵਾਰਡਨ) ਬਸੰਤਾ ਰਾਜ ਕੁਮਾਰ, ਏ.ਪੀ.ਸੀ.ਸੀ.ਐਫ. (ਐਫ.ਸੀ.ਏ.) ਪ੍ਰਤਿਮਾ ਸ਼੍ਰੀਵਾਸਤਵ ਅਤੇ ਸੀਸੀਐਫ (ਹਿਲਜ਼) ਮਹਾਂਵੀਰ ਸਿੰਘ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

0

👉ਸਰਕਾਰੀ ਸਕੂਲਾਂ ਵਿੱਚ ਛੇਵੀਂ ਜਮਾਤ ਤੋਂ ਏ.ਆਈ. ਵਿਸ਼ਾ ਪੜ੍ਹਾਇਆ ਜਾਵੇਗਾ: ਹਰਜੋਤ ਸਿੰਘ ਬੈਂਸ

👉ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਵਿਦਿਆਰਥੀਆਂ ਲਈ ਉੱਤਰ ਪੱਤਰੀਆਂ ਔਨਲਾਈਨ ਉਪਲੱਬਧ ਹੋਣਗੀਆਂ

👉ਹਰ ਜ਼ਿਲ੍ਹੇ ਵਿੱਚ “ਬ੍ਰਾਈਟ ਮਾਈਂਡਜ਼” ਸੈਸ਼ਨ ਕਰਵਾਏ ਜਾਣਗੇ; ਵਿਦਿਆਰਥੀ ਸਿੱਖਿਆ ਪ੍ਰਣਾਲੀ ਲਈ ਆਪਣੇ ਵਿਚਾਰ ਦੇ ਸਕਣਗੇ: ਬੈਂਸ

👉ਮਨੀਸ਼ ਸਿਸੋਦੀਆ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ; ਕਿਹਾ, ਹਰ ਬੱਚੇ ਲਈ ਮਿਆਰੀ ਸਿੱਖਿਆ ਤੱਕ ਪਹੁੰਚ ਜ਼ਰੂਰੀ

Chandigarh News : ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨਾਲ ਅੱਜ ਰੂਪਨਗਰ ਜ਼ਿਲ੍ਹੇ ਦੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਰਾਸਤ-ਏ-ਖਾਲਸਾ ਵਿਖੇ ‘ਬ੍ਰਾਈਟ ਮਾਈਂਡਜ਼ ਪੰਜਾਬ 2026’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਉਦਘਾਟਨੀ ਸਮਾਗਮ ਵਿੱਚ ਰੂਪਨਗਰ ਜ਼ਿਲ੍ਹੇ ਦੇ 600 ਤੋਂ ਵੱਧ ਵਿਦਿਆਰਥੀਆਂ, ਜਿਨ੍ਹਾਂ ਨੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ 85% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ, ਨੂੰ ਅਚੀਵਮੈਂਟ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸ. ਬੈਂਸ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸਥਾਰ ਕੀਤਾ ਜਾਵੇਗਾ। ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸ. ਬੈਂਸ ਨੇ ਐਲਾਨ ਕੀਤਾ ਕਿ ਇਸ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਤੋਂ ਬਾਅਦ, ਛੇਵੀਂ ਜਮਾਤ ਤੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਵਿਸ਼ੇ ਵਜੋਂ ਪੜ੍ਹਾਇਆ ਜਾਵੇਗਾ।

ਸਿੱਖਿਆ ਮੰਤਰੀ ਨੇ ਕਿਹਾ ਕਿ ਸਾਡੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਅਤੇ ਵਿਸ਼ਵ ਪੱਧਰ ਦੇ ਮੁਕਾਬਲੇ ਦੇ ਯੋਗ ਬਣਾਉਣ ਲਈ ਉਨ੍ਹਾਂ ਨੂੰ ਨਵੀਆਂ ਤਕਨਾਲੋਜੀਆਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਏ.ਆਈ. ਰਵਾਇਤੀ ਭੂਮਿਕਾਵਾਂ ਨੂੰ ਬਦਲਦਿਆਂ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗਾ, ਇਸ ਲਈ ਪੰਜਾਬ ਦੇ ਬੱਚਿਆਂ ਨੂੰ ਅੱਗੇ ਹੋ ਕੇ ਇਸ ਬਦਲਾਅ ਦਾ ਹਿੱਸਾ ਬਣਨਾ ਚਾਹੀਦਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਨੀਤੀ ਆਯੋਗ ਵੱਲੋਂ ਹਾਲ ਹੀ ‘ਚ ਜਾਰੀ ਕੀਤੇ ਗਏ ਰੈਂਕਿੰਗ ਇੰਡੈਕਸ ਵਿੱਚ ਪੰਜਾਬ ਨੇ ਸਕੂਲ ਸਿੱਖਿਆ ਵਿੱਚ ਸਿਖ਼ਰਲਾ ਸਥਾਨ ਮੱਲਿਆ ਹੈ। ਉਨ੍ਹਾਂ ਕਿਹਾ ਕਿ ਤਕਨਾਲੋਜੀ-ਅਧਾਰਤ ਸੁਧਾਰ ਸੂਬੇ ਦੇ ਇਸ ਮੋਹਰੀ ਦਰਜੇ ਨੂੰ ਕਾਇਮ ਰੱਖਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਪੀ.ਐਸ.ਈ.ਬੀ. ਪ੍ਰੀਖਿਆਵਾਂ ਦੀਆਂ ਉੱਤਰ ਪੱਤਰੀਆਂ ਹੁਣ ਔਨਲਾਈਨ ਉਪਲਬਧ ਹੋਣਗੀਆਂ ਅਤੇ ਇਹ ਸੁਤੰਤਰ ਪਹੁੰਚ ਸਾਡੀ ਸਿੱਖਿਆ ਪ੍ਰਣਾਲੀ ਵਿੱਚ ਵਿਸ਼ਵਾਸ ਅਤੇ ਨਿਰਪੱਖਤਾ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਵਿੱਚ ਸਵਾਲ ਪੁੱਛ ਕੇ ਅਤੇ ਸੁਧਾਰਾਂ ਬਾਰੇ ਸੁਝਾਅ ਦੇ ਕੇ ਸਰਗਰਮੀ ਨਾਲ ਹਿੱਸਾ ਲਿਆ, ਜਿੱਥੇ ਨੀਤੀ ਨਿਰਮਾਤਾਵਾਂ ਅਤੇ ਨੌਜਵਾਨ ਸਿੱਖਿਆਰਥੀਆਂ ਦਰਮਿਆਨ ਅਨੋਖਾ ਤੇ ਉਸਾਰੂ ਸੰਵਾਦ ਦੇਖਣ ਨੂੰ ਮਿਲਿਆ। ਉਨ੍ਹਾਂ ਕਿਹਾ ਕਿ ‘ਬ੍ਰਾਈਟ ਮਾਈਂਡਜ਼ ਪੰਜਾਬ 2026’ ਪ੍ਰੋਗਰਾਮ ਹੁਣ ਸਾਰੇ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਉਦੇਸ਼ ਰਾਜ ਭਰ ਵਿੱਚ ਅਕਾਦਮਿਕ ਉੱਤਮਤਾ ਅਤੇ ਨਵੀਨਤਾ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਹੈ।

ਇਹ ਵੀ ਪੜ੍ਹੋ 👉51 ਆਜ਼ਾਦ ਉਮੀਦਵਾਰਾਂ ਨੇ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

ਇਸ ਦੌਰਾਨ ਸ੍ਰੀ ਮਨੀਸ਼ ਸਿਸੋਦੀਆ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਸਿੱਖਿਆ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਲਈ ਉਨ੍ਹਾਂ ਦੇ ਵਿਚਾਰ ਮੰਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰ ਘਰ ਅਤੇ ਹਰ ਬੱਚੇ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਹੋਣੀ ਜ਼ਰੂਰੀ ਹੈ। ਇੱਕ ਦੇਸ਼ ਦੀ ਤਰੱਕੀ ਪੂਰੀ ਤਰ੍ਹਾਂ ਆਪਣੀ ਸਿੱਖਿਆ ਪ੍ਰਣਾਲੀ ‘ਤੇ ਨਿਰਭਰ ਕਰਦੀ ਹੈ। ਅੰਕੜੇ ਦਰਸਾਉਂਦੇ ਹਨ ਕਿ ਭਾਰਤ ਦੇ ਕਈ ਰਾਜ ਅਜੇ ਵੀ ਸਿੱਖਣ ਦੀ ਗੁਣਵੱਤਾ ਵਿੱਚ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਣਾਲੀ ਦੀ ਅਖੰਡਤਾ ਨੂੰ ਯਕੀਨੀ ਬਣਾਉਣ ਲਈ ਅਧਿਆਪਕਾਂ ਅਤੇ ਸਰਕਾਰ ਦੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ। ਇਸ ਗੱਲ ‘ਤੇ ਜ਼ੋਰ ਦਿੰਦੇ ਹੋਏ ਕਿ ਅਕਾਦਮਿਕ ਉੱਤਮਤਾ ਲਈ ਨਿਰੰਤਰ ਯਤਨਾਂ ਅਤੇ ਨਵੀਨ ਵਿਚਾਰਾਂ ਦੀ ਲੋੜ ਹੁੰਦੀ ਹੈ ਸ੍ਰੀ ਸਿਸੋਦੀਆ ਨੇ ਕਿਹਾ, “ਸਫ਼ਲਤਾ ਸਿਰਫ਼ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਨਵੀਂ ਸੋਚ ਨਾਲ ਹੀ ਪ੍ਰਾਪਤ ਕੀਤੀ ਜਾ ਸਕਦੀ ਹੈ। ਸਾਡੇ ਵਿਦਿਆਰਥੀ ਪਹਿਲਾਂ ਹੀ ਸਾਬਤ ਕਰ ਰਹੇ ਹਨ ਕਿ ਸਿੱਖਿਆ ‘ਚ ਦੇਸ਼ ਦੀ ਅਗਵਾਈ ਲਈ ਤਿਆਰ-ਬਰ-ਤਿਆਰ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

51 ਆਜ਼ਾਦ ਉਮੀਦਵਾਰਾਂ ਨੇ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

0

👉31 ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਅਕਾਲੀ ਦਲ ਵਿਚ ਹੋਏ ਸ਼ਾਮਲ

👉ਕਿਹਾ ਕਿ ਪਾਰਟੀ ਵੱਲੋਂ ਨਗਰ ਕੌਂਸਲ ਚੋਣਾਂ ਵਿਚ ਜਿੱਤੀਆਂ ਸੀਟਾਂ ਦੀ ਗਿਣਤੀ ਵੱਧ ਕੇ 243 ਹੋਈ ਤੇ ਅਕਾਲੀ ਦਲ ਨੂੰ 9 ਕਮੇਟੀਆਂ ਵਿਚ ਪੂਰਨ ਬਹੁਮਤ ਮਿਲਿਆ

Chandigarh News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਹਾਲ ਹੀ ਵਿਚ ਹੋਈਆਂ ਨਗਰ ਕੌਂਸਲ ਚੋਣਾਂ ਵਿਚ ਐਮ ਸੀ ਚੁਣੇ ਗਏ 51 ਵਿਚੋਂ 31 ਆਜ਼ਾਦ ਉਮੀਦਵਾਰਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਅਤੇ ਇਹਨਾਂ ਨੇ ਅਕਾਲੀ ਦਲ ਦੀ ਪੂਰਨ ਹਮਾਇਤ ਦਾ ਐਲਾਨ ਕੀਤਾ ਹੈ। ਬਾਕੀ ਰਹਿੰਦੇ 20 ਕੌਂਸਲਰ ਵੀ ਜਲਦੀ ਹੀ ਪਾਰਟੀ ਵਿਚ ਸ਼ਾਮਲ ਕੀਤੇ ਜਾਣਗੇ।ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ 51ਆਜ਼ਾਦ ਕੌਂਸਲਾਂ ਨੇ ਅਕਾਲੀ ਦਲ ਵਿਚ ਵਿਸ਼ਵਾਸ ਪ੍ਰਗਟ ਕੀਤਾ ਹੈ ਤੇ ਅਕਾਲੀ ਦਲ ਵੱਲੋਂ ਜਿੱਤੇ ਵਾਰਡਾਂ ਦੀ ਗਿਣਤੀ ਹੁਣ 243 ਹੋ ਗਈ ਹੈ ਜਿਸ ਵਿਚੋਂ 192 ਵਾਰਡਾਂ ਵਿਚ ਪਾਰਟੀ ਆਪਣੀ ਚੋਣ ਨਿਸ਼ਾਨ ’ਤੇ ਚੋਣਾਂ ਜਿੱਤੀ ਹੈ।ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਨੇ 9 ਮਿਉਂਸਪਲ ਕਮੇਟੀਆਂ ਵਿਚ ਪੂਰਨ ਬਹੁਮਤ ਹਾਸਲ ਕਰ ਲਿਆ ਹੈ ਜਦੋਂ ਕਿ ਕਾਂਗਰਸ ਨੇ ਛੇ ਅਤੇ ਭਾਜਪਾ ਨੇ ਦੋ ਕਮੇਟੀਆਂ ਵਿਚ ਬਹੁਮਤ ਹਾਸਲ ਕੀਤਾ ਹੈ।ਉਹਨਾਂ ਕਿਹਾ ਕਿ ਜਿਹੜੀਆਂ ਕਮੇਟੀਆਂ ਵਿਚ ਅਕਾਲੀ ਦਲ ਨੇ ਪੂਰਨ ਬਹੁਮਤ ਹਾਸਲ ਕੀਤਾ ਉਹਨਾਂ ਵਿਚ ਮਲੂਕਾ (9/11), ਕੋਟ ਸ਼ਮੀਰ (11/13), ਭਗਤ ਭਾਈਕਾ (7/13), ਭੁੱਚੋ (7/13), ਨੱਥਾਣਾ (7/11), ਲਹਿਰਾ ਮੁਹੱਬਤ (8/11), ਸੰਗਤ (6/9), ਕੋਟ ਫੱਤਾ (8/11) ਅਤੇ ਰਾਹੋਂ (10/13) ਸ਼ਾਮਲ ਹਨ।ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਅਕਾਲੀ ਦਲ ਨੇ ਫਰੀਦਕੋਟ, ਮਹਿਰਾਜ, ਮਜੀਠਾ ਅਤੇ ਮੌੜ ਸਮੇਤ ਅਨੇਕਾਂ ਕਮੇਟੀਆਂ ਵਿਚ ਕੁੱਲ ਪਈਆਂ ਵੋਟਾਂ ਦੇ ਮਾਮਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ। ਉਹਨਾਂ ਕਿਹਾ ਕਿ ਬਹੁਤ ਸਾਰੀਆਂ ਥਾਵਾਂ ’ਤੇ ਸਾਡੇ ਉਮੀਦਵਾਰਾਂ ਨੂੰ ਹਰਾਇਆ ਘੋਸ਼ਤ ਕਰ ਦਿੱਤਾ ਗਿਆ ਜਦੋਂ ਕਿ ਸਭ ਤੋਂ ਵੱਧ ਵੋਟਾਂ ਉਹਨਾਂ ਨੂੰ ਮਿਲੀਆਂ ਸਨ।ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਜ਼ੀਰਕਪੁਰ ਵਿਚ ਅਕਾਲੀ ਦਲ ਦੇ ਉਮੀਦਵਾਰ ਜਿਸਨੂੰ ਰਿਟਰਨਿੰਗ ਅਫਸਰ ਨੇ ਸਭ ਤੋਂ ਵੱਧ ਵੋਟਾਂ ਮਿਲੀਆਂ ਕਰਾਰ ਦਿੱਤਾ ਸੀ, ਨੂੰ ਆਮ ਆਦਮੀ ਪਾਰਟੀ ਤੋਂ ਹਾਰਿਆ ਕਰਾਰ ਦਿੱਤਾ ਗਿਆ।

ਇਹ ਵੀ ਪੜ੍ਹੋ 👉DGP Gaurav Yadav ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ ਗਸ਼ਤ ਵਧਾਉਣ ਦੇ ਨਿਰਦੇਸ਼

ਉਹਨਾਂ ਨੇ ਇਸੇ ਤਰੀਕੇ ਮਲੋਟ, ਸ੍ਰੀ ਮੁਕਤਸਰ ਸਾਹਿਬ ਤੇ ਕੋਟ ਫੱਤਾ ਦੀ ਉਦਾਹਰਣ ਵੀ ਦਿੱਤੀ।ਉਹਨਾਂ ਨੇ ਆਪ ਸਰਕਾਰ ਵੱਲੋਂ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਅਤੇ ਗੁੰਡਾ ਕਰਦੀ ਤੇ ਸੱਤਾ ਦੀ ਦੁਰਵਰਤੋਂ ਕਰਨ ਦੇ ਬਾਵਜੂਦ ਅਕਾਲੀ ਦਲ ਦੇ ਉਮੀਦਵਾਰਾਂ ਦੀ ਜਿੱਤ ਤੇ ਆਏ ਨਤੀਜਿਆਂ ’ਤੇ ਸੰਤੁਸ਼ਟੀ ਪ੍ਰਗਟ ਕੀਤੀ।ਉਹਨਾਂ ਕਿਹਾ ਕਿ ਅਕਾਲੀ ਦਲ ਨੇ ਕਾਂਗਰਸ ਨਾਲੋਂ ਵਧੀਆ ਕਾਰਗੁਜ਼ਾਰੀ ਵਿਖਾਈ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਸਿਰਫ 1251 ਸੀਟਾਂ ’ਤੇ ਚੋਣ ਲੜੀ ਜਦੋਂ ਕਿ ਕਾਂਗਰਸ ਨੇ 1550 ਸੀਟਾਂ ’ਤੇ ਚੋਣ ਲੜੀ। ਉਹਨਾਂ ਕਿਹਾ ਕਿ ਕਾਂਗਰਸ ਨਾਲੋਂ 300 ਸੀਟਾਂ ਘੱਟ ਲੜਨ ਲਈ ਮਜਬੂਰ ਕਰਨ ਦੇ ਬਾਵਜੂਦ ਕਾਂਗਰਸ ਪਾਰਟੀ ਅਕਾਲੀ ਦਲ ਨਾਲੋਂ ਸਿਰਫ 150 ਸੀਟਾਂ ਹੀ ਵੱਧ ਜਿੱਤ ਸਕੀ।ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਤੀਸ਼ ਗਰੋਵਰ ਫਰੀਦਕੋਟ ਸਮੇਤ ਮਜੀਠਾ ਵਿਚ ਅਕਾਲੀ ਵਰਕਰਾਂ ਖਿਲਾਫ ਬਹੁਤ ਜ਼ਿਆਦਾ ਧੱਕੇਸ਼ਾਹੀ ਕੀਤੀ ਪਰ ਇਸਦੇ ਬਾਵਜੂਦ ਅਕਾਲੀ ਦਲ ਦੀ ਕਾਰਗੁਜ਼ਾਰੀ ਚੰਗੀ ਰਹੀ ਤੇ ਲੋਕ ਆਪ ਸਰਕਾਰ ਦੇ ਖਿਲਾਫ ਭੁਗਤੇ। ਉਹਨਾਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਆਪ ਪਾਰਟੀ ਨੂੰ ਕਰਾਰਾ ਸਬਕ ਸਿਖਾਉਣਗੇ।ਮੀਡੀਆ ਦੇ ਇਕ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਹਾਲ ਹੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਦਾਰ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਆਰੰਭੀ ਬਦਲਾਖੋਰੀ ਦੀ ਕਾਰਵਾਈ ਦੇ ਚਲਦੇ ਉਹਨਾਂ ਖਿਲਾਫ ਨਵਾਂ ਕੇਸ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਕ ਦਿਨ ਪਹਿਲਾਂ ਹੀ ਮਜੀਠੀਆ ਨੇ ਇਹ ਖੁੱਲ੍ਹਾਸਾ ਕਰ ਦਿੱਤਾ ਸੀ ਕਿ ਅਕਾਲੀ ਵਰਕਰ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਆਪ ਦੇ ਆਗੂ ਤਲਬੀਰ ਗਿੱਲ ਨੇ ਧੱਕੇ ਨਾਲ ਪੁਲਿਸ ਹਿਰਾਸਤ ਵਿਚੋਂ ਆਪਣਾ ਬੰਦਾ ਛੁਡਾਇਆ। ਉਹਨਾਂ ਕਿਹਾ ਕਿ ਪਰ ਇਸਦੇ ਬਾਵਜੂਦ ਗਿੱਲ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਦੋਂ ਕਿ ਬਿਕਰਮ ਸਿੰਘ ਮਜੀਠੀਆ ਨੂੰ ਝੂਠਾ ਕੇਸ ਦਰਜ ਕਰ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

शिक्षा मंत्री महीपाल ढांडा ने उच्चतर व मौलिक शिक्षा विभाग का किया औचक निरीक्षण, लापरवाही बरतने वाले अधिकारियों व कर्मचारियों को दी चेतावनी

0

👉 कार्यों में पारदर्शिता और समयबद्धता सरकार की सर्वोच्च प्राथमिकता- महीपाल ढांडा

👉 15 दिनों में होगी कार्यों की समीक्षा, लापरवाही करने वालों पर होगी कार्रवाई

👉 सभी विभागों का डाटा प्रतिदिन होगा ऑनलाइन, पेंडिंग कार्यों को एक सप्ताह में निपटाने के निर्देश

Chandigarh News : हरियाणा के शिक्षा मंत्री श्री महीपाल ढांडा आज एक्शन मोड में नजर आए। प्रशासनिक व्यवस्था को दुरुस्त करने और सरकारी कामकाज में तेजी लाने के उद्देश्य से उन्होंने आज पंचकूला स्थित उच्चतर शिक्षा विभाग और मौलिक शिक्षा विभाग के कार्यालयों का औचक निरीक्षण किया। इस दौरान शिक्षा मंत्री ने कार्यालयों की कार्यप्रणाली का बारीकी से जायजा लिया और अधिकारियों व कर्मचारियों की उपस्थिति व फाइलों के निपटान की स्थिति को देखा।

👉 कार्यों में पारदर्शिता और समयबद्धता बेहद जरूरी

निरीक्षण के दौरान शिक्षा मंत्री श्री महीपाल ढांडा ने कहा कि प्रदेश सरकार का मुख्य उद्देश्य सरकारी कार्यों में पूर्ण पारदर्शिता और समयबद्धता सुनिश्चित करना है। उन्होंने कहा कि जनता और पात्र लाभार्थियों के काम समय पर होने चाहिए। इसके लिए सभी कर्मचारी और अधिकारी तय समय सीमा के भीतर अपने कार्यों का निर्वहन करें। आम जनता को अपने काम के लिए सरकारी दफ्तरों के चक्कर न काटने पड़ें। उन्होंने चेताया कि कार्यों में किसी भी स्तर पर लापरवाही बर्दाश्त नहीं की जाएगी और कोताही बरतने वाले कर्मचारियों व अधिकारियों के खिलाफ स अनुशासनात्मक कार्रवाई अमल में लाई जाएगी।

👉 डाटा प्रतिदिन करें ऑनलाइन, लंबित मामले एक सप्ताह में हों हल

डिजिटलाइजेशन और आधुनिक कार्यप्रणाली पर जोर देते हुए शिक्षा मंत्री ने अधिकारियों को निर्देश दिए कि उनके विभागों का सारा डाटा प्रतिदिन अनिवार्य रूप से ऑनलाइन अपडेट होना चाहिए। निरीक्षण के दौरान सामने आए लंबित मामलों पर कड़ा संज्ञान लेते हुए उन्होंने कहा कि जो भी उत्तर या फाइलें लंबे समय से पेंडिंग हैं, उन्हें एक सप्ताह के भीतर हर हाल में अपडेट कर लिया जाए। यदि तय समय सीमा के अंदर पेंडिंग कार्य पूरे नहीं हुए, तो संबंधित अधिकारियों व कर्मचारियों की जवाबदेही तय करते हुए उनके खिलाफ कार्रवाई की जाएगी।

👉 मेडिकल बिलों के भुगतान में देरी पर जताई नाराजगी

शिक्षा मंत्री ने शिक्षा विभाग के कर्मचारियों के कल्याण से जुड़े मामलों पर भी गंभीर रुख अपनाया। उन्होंने अधिकारियों को हिदायत दी कि विभाग के कर्मचारियों के मेडिकल बिल तय समय सीमा के भीतर पास हो जाने चाहिए। कर्मचारियों को उनके हक के पैसों के लिए परेशान नहीं किया जाना चाहिए। श्री ढांडा ने कहा कि यदि मेडिकल बिलों के भुगतान में किसी भी प्रकार की देरी या लापरवाही पाई गई, तो इसके लिए सीधे तौर पर संबंधित विभागाध्यक्ष और संबंधित पटल के कर्मचारी जिम्मेदार होंगे और उनके खिलाफ तुरंत एक्शन लिया जाएगा।

👉 हर 15 दिन में होगा कार्यों का रिव्यू

प्रशासनिक सुधार और निगरानी तंत्र को मजबूत करने के उद्देश्य से शिक्षा मंत्री ने कहा कि यह केवल एक बार का निरीक्षण नहीं है, बल्कि वह खुद हर 15 दिन में अधिकारियों और कर्मचारियों के कार्यों का बारीकी से समीक्षा करेंगे। उन्होंने कहा कि पाक्षिक समीक्षा के दौरान यह देखा जाएगा कि दिए गए निर्देशों का कितना पालन हुआ है। जो भी अधिकारी या कर्मचारी अपने काम के प्रति लापरवाह पाया जाएगा, उसके विरुद्ध कार्रवाई की जाएगी।

इस अवसर पर हरियाणा स्कूल शिक्षा विभाग के प्रधान सचिव श्री विजय सिंह दहिया, माध्यमिक शिक्षा के निदेशक श्री जितेंद्र दहिया और उच्चर शिक्षा विभाग के निदेशक एस नारायणन व अन्य अधिकारी मौजूद रहे।

👉नवीनतम समाचार पढ़ने के लिए नीचे दिए गए लिंक पर क्लिक करें।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️समाचार और विज्ञापनों के लिए, हमारे व्हाट्सएप नंबर +91 98786-15057 पर संपर्क करें

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

0

👉 ਅਮਨ ਅਰੋੜਾ ਨੇ ਪਿੰਡਾਂ ਵਿੱਚ 3 ਲੱਖ ਸੋਲਰ ਸਟਰੀਟ ਲਾਈਟਾਂ ਲਾਉਣ ਲਈ 6 ਮਹੀਨਿਆਂ ਦਾ ਟੀਚਾ ਕੀਤਾ ਨਿਰਧਾਰਤ

👉 ਸਾਫ਼-ਸੁਥਰੇ ਤੇ ਸਿਹਤਮੰਦ ਭਵਿੱਖ ਲਈ ਸੌਰ ਊਰਜਾ ਦੀ ਵਰਤੋਂ ਵੱਲ ਵਧ ਰਿਹੈ ਪੰਜਾਬ: ਅਰੋੜਾ

Chandigarh News : ਸਾਫ਼-ਸੁਥਰੀ ਊਰਜਾ ਪੈਦਾ ਕਰਨ ਦੀ ਦਿਸ਼ਾ ਵੱਲ ਵੱਡੀ ਪਹਿਲਕਦਮੀ ਤਹਿਤ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸੂਬੇ ਦੀਆਂ ਮੁੱਖ ਇਮਾਰਤਾਂ ‘ਤੇ 2 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟਾਂ ਲਗਾਉਣ ਦਾ ਐਲਾਨ ਕੀਤਾ, ਜਿਸ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ (500 ਕਿਲੋਵਾਟ), ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ (400 ਕਿਲੋਵਾਟ) ਅਤੇ ਐਨ.ਆਈ.ਬੀ.ਈ. ਕਪੂਰਥਲਾ ਵਿਖੇ (300 ਕਿਲੋਵਾਟ) ਦੇ ਪ੍ਰੋਜੈਕਟ ਸ਼ਾਮਲ ਹਨ। ਇਥੇ ਪੇਡਾ ਕੰਪਲੈਕਸ ਵਿਖੇ ਹਰੀ ਊਰਜਾ ਨਾਲ ਸਬੰਧਤ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ 661 ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ ਵੀ 18.6 ਮੈਗਾਵਾਟ ਦੇ ਸੋਲਰ ਪਲਾਂਟ ਲਾਉਣ ਲਈ ਵਰਕ ਆਰਡਰ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ। ਮੀਟਿੰਗ ਦੌਰਾਨ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਨੇ ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਐਨ.ਆਈ.ਬੀ.ਈ. ਕਪੂਰਥਲਾ ਸਮੇਤ ਪ੍ਰਮੁੱਖ ਵਿਰਾਸਤੀ ਅਤੇ ਵਿਦਿਅਕ ਇਮਾਰਤਾਂ ਵਿਖੇ 2 ਮੈਗਾਵਾਟ ਸੋਲਰਾਈਜ਼ੇਸ਼ਨ ਪ੍ਰਾਜੈਕਟ ਨੂੰ ਪੂਰਾ ਕਰਨ ਲਈ ਅਗਸਤ 2026 ਦੇ ਅੱਧ ਤੱਕ ਦੀ ਸਮਾਂ ਸੀਮਾ ਤੈਅ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਰਾਜ ਵਿੱਚ 661 ਸਰਕਾਰੀ ਇਮਾਰਤਾਂ ‘ਤੇ 18.6 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਸੋਲਰ ਪਾਵਰ ਪਲਾਂਟਾਂ ਲਈ ਵਰਕ ਆਰਡਰ ਵੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਹੁਣ ਤੱਕ 34 ਸਰਕਾਰੀ ਇਮਾਰਤਾਂ ‘ਤੇ 1.413 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਸੋਲਰ ਪਲਾਂਟ ਲਗਾਏ ਜਾ ਚੁੱਕੇ ਹਨ।

ਪਿੰਡਾਂ ਦੀਆਂ ਗਲੀਆਂ ਰਾਤਾਂ ਨੂੰ ਵੀ ਰੌਸ਼ਨ ਕਰਨ ਲਈ ਇੱਕ ਵੱਖਰੀ ਪਹਿਲਕਦਮੀ ਤਹਿਤ ਸ੍ਰੀ ਅਮਨ ਅਰੋੜਾ ਨੇ ਪੇਡਾ ਨੂੰ ਅਗਲੇ ਛੇ ਮਹੀਨਿਆਂ ਦੇ ਅੰਦਰ ਤਿੰਨ ਲੱਖ ਸੋਲਰ ਸਟਰੀਟ ਲਾਈਟਾਂ ਲਾਉਣ ਦੇ ਨਿਰਦੇਸ਼ ਦਿੱਤੇ। ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਪਹਿਲਾਂ ਹੀ ਪੰਜਾਬ ਭਰ ਦੇ 5,835 ਪਿੰਡਾਂ ਵਿੱਚ 1.19 ਲੱਖ ਤੋਂ ਵੱਧ ਸੋਲਰ ਸਟਰੀਟ ਲਾਈਟਾਂ ਲਗਾ ਚੁੱਕੀ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਆਪਣੇ ਸਿਹਤਮੰਦ ਭਵਿੱਖ ਲਈ ਸੂਰਜੀ ਊਰਜਾ ਦੀ ਵਰਤੋਂ ਵੱਲ ਰੁਖ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਰਾਸਤ-ਏ-ਖਾਲਸਾ ਵਰਗੀਆਂ ਵਿਰਾਸਤੀ ਥਾਵਾਂ ਅਤੇ 661 ਸਰਕਾਰੀ ਇਮਾਰਤਾਂ ਵਿਖੇ ਸੌਰ ਊਰਜਾ ਪ੍ਰੋਜੈਕਟ ਲਗਾ ਕੇ ਅਸੀਂ ਬਿਜਲੀ ਦੇ ਬਿੱਲਾਂ ਤੇ ਪ੍ਰਦੂਸ਼ਣ ਵਿੱਚ ਕਟੌਤੀ ਲਿਆ ਰਹੇ ਹਾਂ ਅਤੇ ਆਪਣੇ ਲੋਕਾਂ ਲਈ ਭਰੋਸੇਯੋਗ ਬਿਜਲੀ ਯਕੀਨੀ ਬਣਾ ਰਹੇ ਹਾਂ। ਸ੍ਰੀ ਅਰੋੜਾ ਨੇ ਕਿਹਾ ਕਿ 18.6 ਮੈਗਾਵਾਟ ਦੇ ਇਹ ਪ੍ਰੋਜੈਕਟ ਅਤੇ 3 ਲੱਖ ਸਟਰੀਟ ਲਾਈਟਾਂ ਪੰਜਾਬ ਦੇ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸਾਲਾਨਾ ਕਰੋੜਾਂ ਦੀ ਬਚਤ ਵੀ ਕਰਨਗੇ। ਇਸ ਦੌਰਾਨ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਸ੍ਰੀ ਅਰੋੜਾ ਨੂੰ ਜਾਣੂ ਕਰਵਾਇਆ ਕਿ 129 ਪਿੰਡਾਂ ਵਿੱਚ 2,521 ਸੋਲਰ ਸਟਰੀਟ ਲਾਈਟਾਂ ਲਗਾਉਣ ਦਾ ਕੰਮ ਇਸ ਸਮੇਂ ਪ੍ਰਗਤੀ ਅਧੀਨ ਹੈ, ਜਿਸਦੇ ਜੁਲਾਈ ਦੇ ਅੰਤ ਤੱਕ ਪੂਰਾ ਹੋਣ ਦੀ ਉਮੀਦ ਹੈ। ਖੇਤੀਬਾੜੀ ਪਹਿਲੂ ‘ਤੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ 5,000 ਤੋਂ ਵੱਧ ਆਫ-ਗਰਿੱਡ ਸਟੈਂਡਅਲੋਨ ਸੋਲਰ ਵਾਟਰ ਪੰਪ ਲਗਾਏ ਗਏ ਹਨ। ਸਮੀਖਿਆ ਮੀਟਿੰਗ ਵਿੱਚ ਪੇਡਾ ਦੇ ਸੀਈਓ ਸ੍ਰੀ ਅਭਿਜੀਤ ਕਪਲਿਸ਼ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵੱਡੀਆਂ ਇਨਫੋਰਸਮੈਂਟ ਸਫਲਤਾਵਾਂ ਸਦਕਾ ਪੰਜਾਬ ਨੇ ਮਈ 2026 ਦੌਰਾਨ 14.59% ਜੀ.ਐੱਸ.ਟੀ. ਵਾਧੇ ਨਾਲ ਕੌਮੀ ਔਸਤ ਨੂੰ ਪਛਾੜਿਆ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

0

👉 ਕੁੱਲ ਜੀ.ਐੱਸ.ਟੀ. ਪ੍ਰਾਪਤੀ ਵਿੱਚ 305 ਕਰੋੜ ਰੁਪਏ ਤੋਂ ਵੱਧ ਦਾ ਸ਼ਾਨਦਾਰ ਵਾਧਾ: ਹਰਪਾਲ ਸਿੰਘ ਚੀਮਾ

👉 ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

👉 ਇਨਫੋਰਸਮੈਂਟ ਵਿੰਗ ਨੇ ਵਿਸ਼ੇਸ਼ ਮੁਹਿੰਮਾਂ ਤਹਿਤ 178 ਕਰੋੜ ਰੁਪਏ ਤੋਂ ਵੱਧ ਦੀ ਵਸੂਲੀ ਕੀਤੀ: ਹਰਪਾਲ ਸਿੰਘ ਚੀਮਾ

👉 ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼, ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ

Chandigarh News : ਪੰਜਾਬ ਦੀ ਮਜ਼ਬੂਤ ​​ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬੇ ਨੇ ਮਈ 2026 ਦੌਰਾਨ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਪ੍ਰਾਪਤੀ ਵਿੱਚ 14.59 ਫੀਸਦੀ ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ। ਵਿੱਤ ਮੰਤਰੀ ਚੀਮਾ ਨੇ ਦੱਸਿਆ, “ਇਸ ਮਹੀਨੇ ਦੀ ਕੁੱਲ ਜੀ.ਐੱਸ.ਟੀ. ਕਲੈਕਸ਼ਨ 2,400.52 ਕਰੋੜ ਰੁਪਏ ਤੱਕ ਪਹੁੰਚ ਗਈ ਹੈ, ਜੋ ਕਿ ਮਈ 2025 ਦੌਰਾਨ ਪ੍ਰਾਪਤ ਕੀਤੇ ਗਏ 2,094.81 ਕਰੋੜ ਰੁਪਏ ਦੇ ਮੁਕਾਬਲੇ 305.71 ਕਰੋੜ ਰੁਪਏ ਦਾ ਵੱਡਾ ਵਾਧਾ ਦਰਸਾਉਂਦੀ ਹੈ।” ਵਿੱਤ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ ਸ਼ਾਨਦਾਰ ਵਾਧਾ ਨਿਰੰਤਰ ਆਰਥਿਕ ਗਤੀਵਿਧੀਆਂ, ਬਿਹਤਰ ਟੈਕਸ ਪਾਲਣਾ, ਅਤੇ ਆਬਕਾਰੀ ਤੇ ਕਰ ਵਿਭਾਗ ਵੱਲੋਂ ਇਨਫੋਰਸਮੈਂਟ ਉਪਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦਾ ਨਤੀਜਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਦੀ ਜੀ.ਐੱਸ.ਟੀ. ਕਾਰਗੁਜ਼ਾਰੀ ਕੌਮੀ ਰੁਝਾਨਾਂ ਦੇ ਮੁਕਾਬਲੇ ਬੇਹੱਦ ਸ਼ਾਨਦਾਰ ਰਹੀ ਹੈ, ਜੋ ਕਿ ਪਿਛਲੇ ਸਾਲ ਦੇ ਇਸੇ ਮਹੀਨੇ ਦੇ ਮੁਕਾਬਲੇ ਦੇਸ਼ ਦੇ ਕੁੱਲ ਜੀ.ਐੱਸ.ਟੀ. ਮਾਲੀਏ ਦੇ ਲਗਭਗ 3.2 ਫੀਸਦੀ ਦੇ ਵਾਧੇ ਨਾਲੋਂ ਕਿਤੇ ਜ਼ਿਆਦਾ ਹੈ। ਵਿੱਤ ਮੰਤਰੀ ਨੇ ਕਿਹਾ, “ਜਿੱਥੇ ਪੰਜਾਬ ਦੀ ਨਕਦ ਉਗਰਾਹੀ (ਕੈਸ਼ ਕਲੈਕਸ਼ਨ) ਵਿੱਚ ਵਾਧਾ 6.57 ਫੀਸਦੀ ਰਿਹਾ, ਉੱਥੇ ਹੀ ਸੂਬੇ ਦਾ ਕੁੱਲ ਜੀ.ਐੱਸ.ਟੀ. ਵਾਧਾ 14.59 ਫੀਸਦੀ ਦੇ ਉੱਚੇ ਪੱਧਰ ‘ਤੇ ਪਹੁੰਚ ਗਿਆ, ਜੋ ਕਿ ਸੂਬੇ ਦੇ ਮਾਲੀਆ ਅਧਾਰ ਦੇ ਮਜ਼ਬੂਤ ​​ਹੋਣ, ਟੈਕਸ ਪਾਲਣਾ ਦੇ ਪੱਧਰ ਵਿੱਚ ਸੁਧਾਰ ਅਤੇ ਬਹੁਤ ਹੀ ਪ੍ਰਭਾਵਸ਼ਾਲੀ ਟੈਕਸ ਪ੍ਰਸ਼ਾਸਨ ਦੇ ਉਪਾਵਾਂ ਨੂੰ ਦਰਸਾਉਂਦਾ ਹੈ।”

ਇਨਫੋਰਸਮੈਂਟ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, “ਪੂਰੇ ਪੰਜਾਬ ਵਿੱਚ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਸ (ਸਿਪੂ) ਨੇ ਸਿਰਫ਼ ਮਈ 2026 ਦੌਰਾਨ 182.69 ਕਰੋੜ ਰੁਪਏ ਦਾ ਜੁਰਮਾਨਾ ਲਗਾ ਕੇ ਅਤੇ 178.76 ਕਰੋੜ ਰੁਪਏ ਦੀ ਵਸੂਲੀ ਕਰਕੇ ਸ਼ਾਨਦਾਰ ਨਤੀਜੇ ਦਿੱਤੇ ਹਨ।” ਉਨ੍ਹਾਂ ਦੱਸਿਆ ਕਿ ਇਹ ਵੱਡੀ ਵਸੂਲੀ ਵਿਆਪਕ ਡਾਟਾ ਵਿਸ਼ਲੇਸ਼ਣ (ਡਾਟਾ ਐਨਾਲਿਟਿਕਸ), ਖੁਫੀਆ ਜਾਣਕਾਰੀ ਅਧਾਰਤ ਜਾਂਚਾਂ, ਨਿਸ਼ਚਿਤ ਵੈਰੀਫਿਕੇਸ਼ਨ ਮੁਹਿੰਮਾਂ ਅਤੇ ਸੂਬੇ ਭਰ ਵਿੱਚ ਤਾਲਮੇਲ ਨਾਲ ਚਲਾਏ ਗਏ ਫੀਲਡ ਆਪਰੇਸ਼ਨਾਂ ਸਦਕਾ ਸੰਭਵ ਹੋਈ ਹੈ।

ਟੈਕਸ ਚੋਰੀ ਦੇ ਖਿਲਾਫ ਇੱਕ ਵੱਡੀ ਸਫਲਤਾ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਦੱਸਿਆ, “ਪੰਜਾਬ ਕਰ ਵਿਭਾਗ ਨੇ ਮਈ 2026 ਦੌਰਾਨ 85.4 ਕਰੋੜ ਰੁਪਏ ਦੇ ਫਰਜ਼ੀ ਬਿਲਿੰਗ ਰੈਕੇਟ ਦਾ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ ਅਤੇ ਲੁਧਿਆਣਾ ਦੀ ਇੱਕ ਫਰਮ ਦੇ ਡਾਇਰੈਕਟਰ ਨੂੰ ਬੋਗਸ ਲੈਣ-ਦੇਣ ਰਾਹੀਂ 15.56 ਕਰੋੜ ਰੁਪਏ ਦਾ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ) ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ।” ਉਨ੍ਹਾਂ ਕਿਹਾ ਕਿ ਸਿਪੂ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਟੈਕਸ ਧੋਖਾਧੜੀ ਕਰਨ ਲਈ ਗੈਰ-ਮੌਜੂਦ ਫਰਮਾਂ, ਫਰਜ਼ੀ ਇਨਵੌਇਸ, ਫਰਜ਼ੀ ਡੈਬਿਟ ਨੋਟਸ ਅਤੇ ਜਾਅਲੀ ਟਰਾਂਸਪੋਰਟੇਸ਼ਨ ਰਿਕਾਰਡਾਂ ਦੀ ਵਰਤੋਂ ਕੀਤੀ ਗਈ ਸੀ। ਇਸ ਕਾਰਵਾਈ ਤਹਿਤ ਸੰਬੰਧਿਤ ਫਰਮ ਦੇ ਡਾਇਰੈਕਟਰ ਨੂੰ ਪੰਜਾਬ ਵਸਤੂਆਂ ਅਤੇ ਸੇਵਾਵਾਂ ਕਰ ਐਕਟ ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਅਤੇ ਇਸ ਧੋਖਾਧੜੀ ਨਾਲ ਜੁੜੇ ਲਾਭਪਾਤਰੀਆਂ ਕੋਲੋਂ ਲਗਭਗ 3 ਕਰੋੜ ਰੁਪਏ ਦੀ ਵਸੂਲੀ ਵੀ ਕੀਤੀ ਜਾ ਚੁੱਕੀ ਹੈ। ਆਪਣੇ ਪ੍ਰੈਸ ਬਿਆਨ ਦੇ ਅੰਤ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉੱਨਤ ਡਾਟਾ ਐਨਾਲਿਟਿਕਸ, ਈ-ਵੇਅ ਬਿੱਲ ਦੀ ਬਾਰੀਕੀ ਨਾਲ ਜਾਂਚ, ਫਾਸਟੈਗ ਵੈਰੀਫਿਕੇਸ਼ਨ ਅਤੇ ਖੁਫੀਆ ਜਾਣਕਾਰੀਆਂ ਦੀ ਵਰਤੋਂ ਕਰਕੇ ਸਰਕਾਰੀ ਮਾਲੀਏ ਦੀ ਰਾਖੀ ਕਰਨ ਅਤੇ ਇਮਾਨਦਾਰ ਟੈਕਸਦਾਤਾਵਾਂ ਨੂੰ ਇੱਕ ਬਰਾਬਰ ਦਾ ਮਾਹੌਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਵਿੱਤ ਮੰਤਰੀ ਨੇ ਫਰਜ਼ੀ ਬਿਲਿੰਗ ਅਤੇ ਸੰਗਠਿਤ ਟੈਕਸ ਚੋਰੀ ਦੇ ਨੈੱਟਵਰਕਾਂ ਵਿਰੁੱਧ ਸਰਕਾਰ ਦੀ ਸਖ਼ਤ ‘ਜ਼ੀਰੋ-ਟਾਲਰੈਂਸ’ ਨੀਤੀ ਨੂੰ ਮੁੜ ਦੁਹਰਾਇਆ ਅਤੇ ਪ੍ਰਣ ਲਿਆ ਕਿ ਆਬਕਾਰੀ ਤੇ ਕਰ ਵਿਭਾਗ ਸਹਾਇਤਾ, ਸਖ਼ਤ ਨਿਗਰਾਨੀ ਅਤੇ ਬਿਨਾਂ ਕਿਸੇ ਸਮਝੌਤੇ ਦੇ ਇਨਫੋਰਸਮੈਂਟ ਦੇ ਸੰਤੁਲਿਤ ਤਰੀਕੇ ਨਾਲ ਅਸਲ ਟੈਕਸਦਾਤਾਵਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਜਾਰੀ ਰੱਖੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।