Monday, May 11, 2026
Home Blog Page 250

Ludhiana ‘ਚ ਨੌਜਵਾਨ ਦੀ ਬਿਜਲੀ ਦੀਆਂ ਤਾਰਾਂ ਦੀ ਚਪੇਟ ‘ਚ ਆਉਣ ਕਾਰਨ ਮੌ+ਤ

0

Ludhiana News:ਲੁਧਿਆਣਾ ‘ਚ ਸ਼ਨੀਵਾਰ ਨੂੰ ਵਾਪਰੀ ਇੱਕ ਮੰਦਭਾਗੀ ਘਟਨਾ ਦੇ ਵਿਚ ਇੱਕ ਨੌਜਵਾਨ ਦੇ ਬਿਜਲੀ ਦੀਆਂ ਤਾਰਾਂ ਦੀ ਚਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਨੌਜਵਾਨ ਸੰਜੀਤ ਕੁਮਾਰ (24 ਸਾਲ) ਵਾਸੀ ਸ਼ਿਮਲਾਪੁਰੀ ਵਜੋਂ ਪਹਿਚਾਣ ਹੋਈ ਹੈ, ਜੋਕਿ ਦੀ ਮੌਤ ਹੋ ਗਈ। ਮ੍ਰਿਤਕ ਮਕਾਨਾਂ ਦੇ ਨਵੇਂ ਪੈਣ ਵਾਲੇ ਲੈਟਰ ਵਿਚ ਬਜ਼ਰੀ ਤੇ ਸੀਮੈਂਟ ਮਿਕਸ ਕਰਨ ਵਾਲੀ ਮਸ਼ੀਨ ਚਲਾਉਂਦਾ ਸੀ।

ਇਹ ਵੀ ਪੜ੍ਹੋ Fazilka ਦਾ ਜਵਾਨ ਸ਼ਿਲਾਂਗ ‘ਚ ਹੋਇਆ ਸ਼ਹੀਦ, ਮੁੱਖ ਮੰਤਰੀ ਮਾਨ ਨੇ ਜਤਾਇਆ ਦੁੱਖ

ਸੰਜੀਤ ਕੁਮਾਰ ਆਪਣੇ ਪਿੱਛੇ ਤਿੰਨ ਮਹੀਨਿਆਂ ਦੀ ਗਰਭਵਤੀ ਪਤਨੀ ਮਨੀਸ਼ਾ ਦੇਵੀ ਅਤੇ ਇੱਕ ਦੋ ਸਾਲ ਦਾ ਪੁੱਤਰ ਛੱਡ ਗਿਆ ਹੈ। ਪ੍ਰਵਾਰ ਦੇ ਦੋਸ਼ਾਂ ਮੁਤਾਬਕ ਇਹ ਹਾਦਸਾ ਠੇਕੇਦਾਰ ਦੀ ਲਾਪਰਵਾਹੀ ਕਾਰਨ ਵਾਪਰਿਆਂ ਹੈ। ਘਟਨਾ ਸਮੇਂ ਉਹ ਸੰਗੋਵਾਲ ਇਲਾਕੇ ਵਿੱਚ ਇੱਕ ਉਸਾਰੀ ਵਾਲੀ ਥਾਂ ‘ਤੇ ਕੰਮ ਕਰ ਰਿਹਾ ਸੀ, ਕਿ ਇਸ ਦੌਰਾਨ 11,000 ਕੇਵੀ ਹਾਈ-ਟੈਂਸ਼ਨ ਤਾਰਾਂ ਦੀ ਲਪੇਟ ਵਿੱਚ ਆਉਣ ਨਾਲ ਉਸਦੀ ਮੌਤ ਹੋ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

👉ਹੋਰ ਤਾਜ਼ੀਆਂ ਖਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Fazilka ਦਾ ਜਵਾਨ ਸ਼ਿਲਾਂਗ ‘ਚ ਹੋਇਆ ਸ਼ਹੀਦ, ਮੁੱਖ ਮੰਤਰੀ ਮਾਨ ਨੇ ਜਤਾਇਆ ਦੁੱਖ

0

Fazilka News:ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਝੁੱਗੇ ਗੁਲਾਬ ਸਿੰਘ ਦੇ ਫੌਜੀ ਜਵਾਨ ਰਾਜਿੰਦਰ ਸਿੰਘ(30 ਸਾਲ) ਦੇ ਮੇਘਾਲਿਆ ਦੇ ਸ਼ਿਲਾਂਗ ‘ਚ ਡਿਊਟੀ ਦੌਰਾਨ ਸ਼ਹੀਦ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਉਸਦੀ ਸ਼ਹਾਦਤ ਦੀ ਖਬਰ ਨੇ ਪਿੰਡ ਅਤੇ ਪਰਿਵਾਰ ਨੂੰ ਸੋਗ ਵਿੱਚ ਡੁੱਬਾ ਦਿੱਤਾ ਹੈ। ਸ਼ਹੀਦ ਸਿਪਾਹੀ ਦੀ ਦੇਹ ਉਸਦੇ ਜੱਦੀ ਪਿੰਡ ਝੁੱਗੇ ਗੁਲਾਬ ਸਿੰਘ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5.11 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਰਜਿੰਦਰ ਸਿੰਘ ਦੋ ਸਾਲ ਪਹਿਲਾਂ ਬੀਐਸਐਫ ਵਿੱਚ ਭਰਤੀ ਹੋਇਆ ਸੀ। ਉਧਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਜਿੰਦਰ ਸਿੰਘ ਦੀ ਸਹਾਦਤ ਦੇ ਦੇਸ਼ ਪ੍ਰਤੀ ਹੌਸਲੇ ਤੇ ਸਿਦਕ ਨੂੰ ਦਿਲੋਂ ਸਲਾਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜੀ ਹੈ। ਹਰ ਸੰਭਵ ਸਹਾਇਤਾ ਪਰਿਵਾਰ ਨੂੰ ਦਿੱਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5.11 ਕਿਲੋ ਹੈਰੋਇਨ ਸਮੇਤ ਇੱਕ ਕਾਬੂ

0

👉ਹੈਰੋਇਨ ਦੀ ਇਹ ਖੇਪ ਪਾਕਿਸਤਾਨ-ਅਧਾਰਤ ਤਸਕਰ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ: ਡੀਜੀਪੀ ਗੌਰਵ ਯਾਦਵ
👉ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ: ਏਆਈਜੀ ਐਸਐਸਓਸੀ ਫਾਜ਼ਿਲਕਾ ਗੁਰਸੇਵਕ ਸਿੰਘ
Fazilka News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਫਾਜ਼ਿਲਕਾ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਨਸ਼ਾ ਤਸਕਰ ਨੂੰ 5.11 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਵੀ ਪੜ੍ਹੋ ਮੋਹਾਲੀ ਪੁਲਿਸ ਵੱਲੋਂ ਗੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਸਖ਼ਤ ਕਾਰਵਾਈ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਵਾਸੀ ਪਿੰਡ ਢਾਂਡੀ ਕਦੀਮ, ਜਲਾਲਾਬਾਦ, ਫਾਜ਼ਿਲਕਾ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ।ਡੀਜੀਪੀ ਨੇ ਕਿਹਾ ਕਿ ਇਹ ਖੇਪ ਅੱਗੇ ਸੂਬੇ ਭਰ ਵਿੱਚ ਡਿਲੀਵਰ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ;ਵਿਜੀਲੈਂਸ ਦਾ ਐਸਐਸਪੀ ਮੁਅੱਤਲ, ਇੰਨ੍ਹਾਂ ਕਾਰਨਾਂ ਕਰਕੇ ਹੋਈ ਕਾਰਵਾਈ

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏਆਈਜੀ ਐਸਐਸਓਸੀ ਫਾਜ਼ਿਲਕਾ ਗੁਰਸੇਵਕ ਸਿੰਘ ਨੇ ਦੱਸਿਆ ਕਿ ਖਾਸ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਐਸਐਸਓਸੀ ਫਾਜ਼ਿਲਕਾ ਦੀ ਪੁਲਿਸ ਟੀਮ ਨੇ ਬੀਐਸਐਫ ਨਾਲ ਮਿਲ ਕੇ ਜਲਾਲਾਬਾਦ ਖੇਤਰ ਵਿੱਚ ਵਿਸ਼ੇਸ਼ ਗੁਪਤ ਆਪਰੇਸ਼ਨ ਚਲਾਇਆ। ਇਸ ਆਪਰੇਸ਼ਨ ਦੌਰਾਨ, ਸ਼ੱਕੀ ਵਿਅਕਤੀ ਨੂੰ ਫਾਜ਼ਿਲਕਾ ਦੇ ਪਿੰਡ ਢਾਂਡੀ ਕਦੀਮ ਦੇ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਦੀ ਨਿੱਜੀ ਤਲਾਸ਼ੀ ਦੌਰਾਨ, ਉਸ ਕੋਲੋਂ 5.11 ਕਿਲੋ ਹੈਰੋਇਨ ਬਰਾਮਦ ਕੀਤੀ ਗਈ।ਇਸ ਸਬੰਧੀ, ਐਫਆਈਆਰ ਨੰਬਰ 21 ਮਿਤੀ 27-12-2025 ਨੂੰ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਤਹਿਤ ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਾਲ 2025 ਦਾ ਲੇਖਾ-ਜੋਖਾ: ਸਿੱਖਿਆ ਕ੍ਰਾਂਤੀ ਸਦਕਾ ਪੰਜਾਬ ਦੇ ਵਿਦਿਆਰਥੀਆਂ ਨੇ ਕੌਮੀ ਪੱਧਰ ‘ਤੇ ਮਾਰੀਆਂ ਮੱਲਾਂ

0

👉ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਸਿਖਰਲਾ ਸਥਾਨ ਰੱਖਿਆ ਬਰਕਰਾਰ: ਹਰਜੋਤ ਸਿੰਘ ਬੈਂਸ
Punjab News: education news; ਪੰਜਾਬ ਸਰਕਾਰ ਵੱਲੋਂ ਸਾਲ 2025 ਵਿੱਚ ਕੀਤੀਆਂ ਅਹਿਮ ਪਹਿਲਕਦਮੀਆਂ ਸਦਕਾ ਪੰਜਾਬ ਵਿੱਚ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਮਿਲਿਆ ਹੈ। ਸਿੱਖਿਆ ਪ੍ਰਣਾਲੀ ਦੇ ਇਸ ਨਵੇਂ ਰੂਪ ਨੇ ਠੋਸ, ਸਕਾਰਾਤਮਕ ਤੇ ਪਰਿਵਰਤਨਸ਼ੀਲ ਨਤੀਜੇ ਪ੍ਰਦਾਨ ਕਰਦਿਆਂ ਅਕਾਦਮਿਕ ਉੱਤਮਤਾ ਲਈ ਕੌਮੀ ਪੱਧਰ ਉੱਤੇ ਨਵੇਂ ਮਾਪਦੰਡ ਕਾਇਮ ਕੀਤੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਜਿਹੇ ਕਲਾਸਰੂਮ ਸਿਰਜੇ ਜਾ ਰਹੇ ਹਨ ਜਿੱਥੇ ਆਤਮਵਿਸ਼ਵਾਸ ਤੇ ਨਵੀਨਤਾ ਰਾਹੀਂ ਸੂਬੇ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ।ਸਕੂਲ ਸਿੱਖਿਆ ਵਿਭਾਗ ਦੀਆਂ ਇਸ ਸਾਲ ਦੀ ਮਹੱਤਵਪੂਰਨ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਸਸ਼ਕਤ ਬਣਾਉਣਾ ਹੈ ਜੋ ਸੂਬਾ ਸਰਕਾਰ ਦੀ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ ਵਾਲੀ ਸੰਪੂਰਨ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, “ਸਾਡੀਆਂ ਪਹਿਲਕਦਮੀਆਂ ਨੇ ਸਿੱਖਿਆ ਖੇਤਰ ਵਿੱਚ ਅਹਿਮ ਸਕਾਰਾਤਮਕ ਬਦਲਾਅ ਲਿਆਂਦੇ ਹਨ। ਨੈਸ਼ਨਲ ਅਚੀਵਮੈਂਟ ਸਰਵੇ (ਐਨ.ਏ.ਐਸ.) ਵਿੱਚ ਸਿਖਰਲੇ ਰੈਂਕ ਨੂੰ ਬਰਕਰਾਰ ਰੱਖਣਾ ਇਹ ਸਾਬਤ ਕਰਦਾ ਹੈ ਕਿ ਜ਼ਮੀਨੀ ਪੱਧਰ ‘ਤੇ ਬਿਹਤਰ ਸਿੱਖਿਆ ਪ੍ਰਦਾਨ ਕਰਨ ਦੇ ਨਤੀਜੇ ਹੁਣ ਸਾਡਾ ਮਿਆਰ ਬਣ ਗਏ ਹਨ।”

ਇਹ ਵੀ ਪੜ੍ਹੋ MP Malvinder Singh Kang ਨੇ DGP ਨੂੰ Sec-125 ਖਰੜ ਵਿੱਚ ਨਵਾਂ Police Station ਸਥਾਪਤ ਕਰਨ ਦੀ ਕੀਤੀ ਅਪੀਲ

ਇਸ ਬਦਲਾਅ ਦਾ ਸਭ ਤੋਂ ਵੱਡਾ ਸਬੂਤ ਕੌਮੀ ਪੱਧਰ ਉੱਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਤੋਂ ਮਿਲਦਾ ਹੈ ਜਿਨ੍ਹਾਂ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਸਰਕਾਰੀ ਸਕੂਲਾਂ ਦੇ ਰਿਕਾਰਡ 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਪ੍ਰੀਖਿਆ ਪਾਸ ਕੀਤੀ, 45 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਅਤੇ 847 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ। ਇਹਨਾਂ ਨਤੀਜਿਆਂ ਤੋਂ ਇਹ ਸਾਬਤ ਹੁੰਦਾ ਹੈ ਕਿ ਹੁਣ ਸਰਕਾਰੀ ਸਕੂਲ ਦੇਸ਼ ਦੇ ਚੋਟੀ ਦੇ ਅਹੁਦਿਆਂ ਨੂੰ ਹਾਸਲ ਕਰਨ ਲਈ ਵਿਦਿਆਰਥੀਆਂ ਨੂੰ ਪ੍ਰਮੁੱਖ ਮੰਚ ਪ੍ਰਦਾਨ ਕਰਦੇ ਹਨ। ਪੰਜਾਬ ਨੇ ਸਾਲ 2025-26 ਦੇ ਸੈਸ਼ਨ ਵਿੱਚ ਗਿਆਰ੍ਹਵੀਂ ਜਮਾਤ ਵਿੱਚ “ਉੱਦਮਤਾ” ਨੂੰ ਮੁੱਖ ਵਿਸ਼ੇ ਵਜੋਂ ਲਾਗੂ ਕਰਕੇ ਕੌਮੀ ਪੱਧਰ ਉੱਤੇ ਇੱਕ ਵਿਲੱਖਣ ਪਛਾਣ ਬਣਾਈ ਹੈ, ਜਿਸ ਨਾਲ ਵਿਦਿਆਰਥੀਆਂ ਦਰਮਿਆਨ ਇੱਕ ਉੱਦਮੀ ਭਾਵਨਾ ਪੈਦਾ ਹੋਈ। ਉਨ੍ਹਾਂ ਕਿਹਾ ਕਿ ਇਸ ਨਾਲ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਅਗਵਾਈ ਵਾਲੇ ਛੋਟੇ ਉੱਦਮ ਪੈਦਾ ਹੋਣ ਲੱਗੇ ਜਿਸ ਨਾਲ ਵਿਦਿਆਰਥੀਆਂ ਵਿੱਚ ਨੌਕਰੀਆਂ ਦੀ ਭਾਲ ਕਰਨ ਦੀ ਬਜਾਏ ਨੌਕਰੀਆਂ ਸਿਰਜਣ ਦੀ ਮਾਨਸਿਕਤਾ ਪੈਦਾ ਹੋਣ ਲੱਗੀ ਹੈ।ਵਿਦਿਆਰਥੀਆਂ ਦੀ ਭਲਾਈ ਲਈ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਸ. ਬੈਂਸ ਨੇ ਕਿਹਾ ਕਿ ਸਾਰੇ ਸਰਕਾਰੀ ਸਕੂਲਾਂ ਵਿੱਚ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਲਈ ਇੱਕ ਮੋਹਰੀ ਨਸ਼ਾ ਰੋਕਥਾਮ ਪਾਠਕ੍ਰਮ ਸ਼ੁਰੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਛੱਤਬੀੜ ਚਿੜੀਆਘਰ ਵਿਖੇ ਜਾਨਵਰਾਂ ਨੂੰ ਠੰਢ ਤੋਂ ਬਚਾਉਣ ਲਈ ਕੀਤੇ ਵਿਸ਼ੇਸ਼ ਪ੍ਰਬੰਧ

ਇਹ ਪਾਠਕ੍ਰਮ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਅੱਠ ਲੱਖ ਤੋਂ ਵੱਧ ਵਿਦਿਆਰਥੀ ਨੂੰ ਪੀਅਰ ਲੀਡਰਸ਼ਿਪ ਅਤੇ ਮਨੋਵਿਗਿਆਨਕ ਮਜ਼ਬੂਤੀ ਦਿੰਦਾ ਹੈ ਅਤੇ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਤੋਂ ਦੂਰ ਰੱਖਣ ਦੇ ਨਾਲ ਨਾਲ ਸਕੂਲਾਂ ਨੂੰ ਤੰਦਰੁਸਤੀ ਦੇ ਕੇਂਦਰ ਬਣਾਉਂਦਾ ਹੈ।ਸ. ਬੈਂਸ ਨੇ ਕਿਹਾ ਕਿ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਪੱਧਰ ‘ਤੇ ਵਿਸ਼ਵ ਪੱਧਰੀ ਸਿੱਖਿਆ ਵਿਧੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਸਬੰਧੀ 234 ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ ਤੋਂ ਸਿਖਲਾਈ ਪ੍ਰਦਾਨ ਕਰਵਾਈ ਗਈ ਹੈ, 216 ਪ੍ਰਾਇਮਰੀ ਕੇਡਰ ਅਧਿਆਪਕਾਂ ਨੂੰ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਤੋਂ ਸਿਖਲਾਈ ਦਿਵਾਈ ਗਈ ਹੈ ਅਤੇ 199 ਮੁੱਖ ਅਧਿਆਪਕ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਪ੍ਰਾਪਤ ਕਰ ਚੁੱਕੇ ਹਨ। ਸੂਬਾ ਸਰਕਾਰ ਵੱਲੋ ਸ਼ੁਰੂ ਕੀਤਾ “ਸਕੂਲ ਮੈਂਟਰਸ਼ਿਪ ਪ੍ਰੋਗਰਾਮ” ਵਿਦਿਆਰਥੀਆਂ ਨੂੰ ਸੀਨੀਅਰ ਅਫਸਰਾਂ ਨਾਲ ਜੋੜਦਾ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਉੱਚੇ ਮੁਕਾਮ ਹਾਸਲ ਕਰਨ ਅਤੇ ਆਪਣੀ ਰੁਚੀ ਅਨੁਸਾਰ ਕਰੀਅਰ ਬਣਾਉਣ ਦੇ ਯੋਗ ਬਣਾਉਣ ਲਈ ਲੋੜੀਂਦਾ ਮਾਰਗਦਰਸ਼ਨ ਮਿਲਦਾ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ;ਵਿਜੀਲੈਂਸ ਦਾ ਐਸਐਸਪੀ ਮੁਅੱਤਲ, ਇੰਨ੍ਹਾਂ ਕਾਰਨਾਂ ਕਰਕੇ ਹੋਈ ਕਾਰਵਾਈ

ਸਿੱਖਿਆ ਮੰਤਰੀ ਨੇ ਕਿਹਾ ਕਿ ਸਾਰੇ ਵਿਦਿਆਰਥੀਆਂ ਲਈ ਇਕ ਸਾਮਾਨ ਕਰੀਅਰ ਯੋਜਨਾਬੰਦੀ ਨੂੰ ਯਕੀਨੀ ਬਣਾਉਣ ਲਈ, ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਆਪਣੇ ਪਬਲਿਕ ਸਕੂਲ ਸਿਸਟਮ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ-ਅਧਾਰਤ ਕਰੀਅਰ ਗਾਈਡੈਂਸ ਨੂੰ ਸ਼ਾਮਲ ਕਰਨ ਲਈ ਆਪਣੀ ਕਿਸਮ ਦਾ ਪਹਿਲਾ ਪ੍ਰਾਜੈਕਟ ਸ਼ੁਰੂ ਕੀਤਾ ਹੈ। ਇਸ ਪਹਿਲਕਦਮੀ ਦੇ ਪਾਇਲਟ ਪੜਾਅ ਤਹਿਤ, ਸਰਕਾਰੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਨਾਲ ਸਬੰਧਤ ਸਕੂਲਾਂ ਵਿੱਚ 25 ਏ.ਆਈ.-ਅਧਾਰਤ ਕਰੀਅਰ ਗਾਈਡੈਂਸ ਲੈਬਾਂ ਦਾ ਉਦਘਾਟਨ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ “ਇੰਗਲਿਸ਼ ਐਜ” ਪ੍ਰੋਗਰਾਮ ਹੁਣ ਇੱਕ ਸੰਸਥਾ ਦਾ ਰੂਪ ਲੈ ਚੁੱਕਿਆ ਹੈ, ਜਿਸ ਨੇ 500 ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ 3 ਲੱਖ ਵਿਦਿਆਰਥੀਆਂ ਨੂੰ ਅੰਗਰੇਜ਼ੀ ਬੋਲਣ ਵਿੱਚ ਆਤਮਵਿਸ਼ਵਾਸੀ ਬਣਾ ਦਿੱਤਾ ਹੈ ਜਿਸ ਨਾਲ ਉਨ੍ਹਾਂ ਲਈ ਵਿਸ਼ਵਵਿਆਪੀ ਰਾਹ ਖੁੱਲ੍ਹ ਗਏ ਹਨ।ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 118 ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਜੋਂ ਅੱਪਗ੍ਰੇਡ ਕੀਤਾ ਜਾ ਰਿਹਾ ਹੈ। ਸਕੂਲਾਂ ਵਿੱਚ ਸਟਾਫ ਨੂੰ ਹੋਰ ਮਜ਼ਬੂਤ ਕਰਦਿਆਂ 12,316 ਯੋਗ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਗਿਆ, 13,765 ਨਵੇਂ ਅਧਿਆਪਕ ਭਰਤੀ ਕੀਤੇ ਗਏ ਅਤੇ ਸਰਕਾਰੀ ਸਕੂਲਾਂ ਲਈ 1,908 ਕੈਂਪਸ ਮੈਨੇਜਰ ਅਤੇ 1,316 ਸੁਰੱਖਿਆ ਗਾਰਡ ਨਿਯੁਕਤ ਕੀਤੇ ਗਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਨਿਗਮ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਝਟਕਾ, ਮਹਿਲਾ ਆਗੂ ਸਾਥੀਆਂ ਨਾਲ ਹੋਏ ਆਪ ‘ਚ ਸ਼ਾਮਲ

0

👉ਮੇਅਰ ਪਦਮਜੀਤ ਸਿੰਘ ਮਹਿਤਾ ਨੇ ਅਮਰਜੀਤ ਕੌਰ ਨੂੰ ਪਾਰਟੀ ਦਾ ਝੰਡਾ ਪਹਿਨਾ ਕੇ ਦਿਵਾਈ ਮੈਂਬਰਸ਼ਿਪ
Bathinda News: ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਮਹਿਲਾ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਾਰਡ ਨੰਬਰ 45 ਦੇ ਪ੍ਰਧਾਨ ਮੈਡਮ ਅਮਰਜੀਤ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਜੁਆਇੰਨ ਕਰ ਲਈ। ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਉਨ੍ਹਾਂ ਨੂੰ ਪਾਰਟੀ ਦਾ ਝੰਡਾ ਪਹਿਨਾ ਕੇ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਕੀਤਾ। ਇਸ ਦੌਰਾਨ ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਲਾਲ ਜੈਨ ਵੀ ਮੌਜੂਦ ਸਨ।ਸ੍ਰੀ ਸਾਧੂ ਸਿੰਘ ਦੀ ਅਗਵਾਈ ਵਿੱਚ ਮੈਡਮ ਅਮਰਜੀਤ ਕੌਰ ਦੇ ਪਰਿਵਾਰਕ ਮੈਂਬਰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਇਹ ਵੀ ਪੜ੍ਹੋ ਮੋਹਾਲੀ ਪੁਲਿਸ ਵੱਲੋਂ ਗੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਸਖ਼ਤ ਕਾਰਵਾਈ

ਇਸ ਮੌਕੇ ਆਪਣੇ ਸੰਬੋਧਨ ਵਿੱਚ ਮੈਡਮ ਅਮਰਜੀਤ ਕੌਰ ਨੇ ਕਿਹਾ ਕਿ ਉਹ ਲਗਭਗ 20 ਸਾਲਾਂ ਤੱਕ ਮਹਿਲਾ ਅਕਾਲੀ ਦਲ ਦੇ ਵਾਰਡ ਪ੍ਰਧਾਨ ਵਜੋਂ ਸੇਵਾ ਨਿਭਾਅ ਰਹੇ ਸਨ, ਪਰ ਮੇਅਰ ਸ੍ਰੀ ਮਹਿਤਾ ਵੱਲੋਂ ਪਿਛਲੇ ਦਸ ਮਹੀਨਿਆਂ ਵਿੱਚ ਬਠਿੰਡਾ ਸ਼ਹਿਰ ਦੇ ਵਿਕਾਸ ਲਈ ਕੀਤੇ ਗਏ ਯਤਨਾਂ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਕੀਤੇ ਜਾ ਰਹੇ ਵਿਕਾਸ ਪ੍ਰੋਜੈਕਟਾਂ, ਸਫਾਈ ਵਿੱਚ ਸੁਧਾਰ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਜਨਤਕ ਸਮੱਸਿਆਵਾਂ ਦੇ ਤੁਰੰਤ ਹੱਲ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ।ਮੇਅਰ ਪਦਮਜੀਤ ਸਿੰਘ ਮਹਿਤਾ ਨੇ ਮੈਡਮ ਅਮਰਜੀਤ ਕੌਰ ਦਾ ਪਾਰਟੀ ਵਿੱਚ ਸਵਾਗਤ ਕੀਤਾ, ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਨ੍ਹਾਂ ਦਾ ਤਜਰਬਾ ਅਤੇ ਜਨ ਸੰਪਰਕ ਪਾਰਟੀ ਨੂੰ ਮਜ਼ਬੂਤ ਕਰਨਗੇ।

ਇਹ ਵੀ ਪੜ੍ਹੋ ਵੱਡੀ ਖ਼ਬਰ;ਵਿਜੀਲੈਂਸ ਦਾ ਐਸਐਸਪੀ ਮੁਅੱਤਲ, ਇੰਨ੍ਹਾਂ ਕਾਰਨਾਂ ਕਰਕੇ ਹੋਈ ਕਾਰਵਾਈ

ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਅੰਦਰ ਪੂਰਾ ਸਤਿਕਾਰ ਦਿੱਤਾ ਜਾਵੇਗਾ ਅਤੇ ਮਹੱਤਵਪੂਰਨ ਸੰਗਠਨਾਤਮਕ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ।ਮੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਠਿੰਡਾ ਨੂੰ ਇੱਕ ਖੁਸ਼ਹਾਲ ਅਤੇ ਸੁੰਦਰ ਸ਼ਹਿਰ ਬਣਾਉਣ ਲਈ ਵੱਖ-ਵੱਖ ਯੋਜਨਾਵਾਂ ‘ਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ, ਅਤੇ ਨੇੜਲੇ ਭਵਿੱਖ ਵਿੱਚ ਬਠਿੰਡਾ ਨੂੰ ਨਾ ਸਿਰਫ਼ ਪੰਜਾਬ ਸਗੋਂ ਦੇਸ਼ ਦੇ ਆਦਰਸ਼ ਸ਼ਹਿਰਾਂ ਵਿੱਚ ਗਿਣਿਆ ਜਾਵੇਗਾ।ਇਸ ਮੌਕੇ ਕੌਂਸਲਰ ਸ੍ਰੀ ਰਤਨ ਰਾਹੀ, ਸ੍ਰੀ ਜਗਪਾਲ ਸਿੰਘ ਗੋਰਾ ਸਿੱਧੂ ਅਤੇ ਸ੍ਰੀ ਯਾਦਵਿੰਦਰ ਸਿੰਘ ਮਾਨ ਸਮੇਤ ਕਈ ਪਾਰਟੀ ਵਰਕਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

MP Malvinder Singh Kang ਨੇ DGP ਨੂੰ Sec-125 ਖਰੜ ਵਿੱਚ ਨਵਾਂ Police Station ਸਥਾਪਤ ਕਰਨ ਦੀ ਕੀਤੀ ਅਪੀਲ

0

SAS Nagar News: ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ, ਮਲਵਿੰਦਰ ਸਿੰਘ ਕੰਗ(MP Malvinder Singh Kang) ਨੇ ਖੇਤਰ ਵਿੱਚ ਤੇਜ਼ੀ ਨਾਲ ਆਬਾਦੀ ਵਾਧੇ ਕਾਰਨ ਜਨਤਕ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਦੀਆਂ ਗੰਭੀਰ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ, ਸੈਕਟਰ-125, ਖਰੜ ਵਿਖੇ ਇੱਕ ਨਵਾਂ ਪੁਲਿਸ ਸਟੇਸ਼ਨ ਸਥਾਪਤ ਕਰਨ ਲਈ ਪੰਜਾਬ ਪੁਲਿਸ ਨੂੰ ਰਸਮੀ ਤੌਰ ‘ਤੇ ਬੇਨਤੀ ਕੀਤੀ ਹੈ।ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਸ਼੍ਰੀ ਗੌਰਵ ਯਾਦਵ ਨੂੰ ਲਿਖੇ ਇੱਕ ਡੀਓ ਪੱਤਰ ਵਿੱਚ, ਕੰਗ ਨੇ ਦੱਸਿਆ ਕਿ ਸੈਕਟਰ-125 ਅਤੇ ਇਸਦੇ ਆਲੇ ਦੁਆਲੇ ਦੇ ਖੇਤਰਾਂ ਵਿੱਚ ਪਿਛਲੇ ਕੁਝ ਸਾਲਾਂ ਵਿੱਚ ਆਬਾਦੀ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ, ਜਿਸ ਕਾਰਨ ਵੱਡੀ ਗਿਣਤੀ ਵਿੱਚ ਪ੍ਰਵਾਸੀ ਵਸਨੀਕ ਉੱਥੇ ਵਸ ਰਹੇ ਹਨ।

ਇਹ ਵੀ ਪੜ੍ਹੋ ਮੋਹਾਲੀ ਪੁਲਿਸ ਵੱਲੋਂ ਗੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਸਖ਼ਤ ਕਾਰਵਾਈ

ਸੈਕਟਰ-125 ਵਿੱਚ ਅਤੇ ਇਸਦੇ ਆਲੇ ਦੁਆਲੇ ਦੀ ਆਬਾਦੀ ਹੁਣ ਲਗਭਗ 60,000 ਹੋਣ ਦਾ ਅਨੁਮਾਨ ਹੈ, ਜਿਸ ਨਾਲ ਮੌਜੂਦਾ ਪੁਲਿਸਿੰਗ ਬੁਨਿਆਦੀ ਢਾਂਚੇ ‘ਤੇ ਬਹੁਤ ਦਬਾਅ ਪੈ ਰਿਹਾ ਹੈ।ਕੰਗ ਨੇ ਦੱਸਿਆ ਕਿ ਇਹ ਖੇਤਰ ਵਰਤਮਾਨ ਵਿੱਚ ਖਰੜ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ, ਜੋ ਕਿ ਲਗਭਗ 10 ਕਿਲੋਮੀਟਰ ਦੂਰ ਸਥਿਤ ਹੈ। ਇਸ ਦੂਰੀ ਅਤੇ ਤੇਜ਼ੀ ਨਾਲ ਵਧਦੀ ਆਬਾਦੀ ਦੇ ਕਾਰਨ, ਐਮਰਜੈਂਸੀ, ਹਾਦਸਿਆਂ ਅਤੇ ਕਾਨੂੰਨ ਵਿਵਸਥਾ ਦੀਆਂ ਸਥਿਤੀਆਂ ਦੌਰਾਨ ਸਮੇਂ ਸਿਰ ਪੁਲਿਸ ਪ੍ਰਤੀਕਿਰਿਆ ਵਿੱਚ ਅਕਸਰ ਦੇਰੀ ਹੋ ਜਾਂਦੀ ਹੈ, ਜਿਸ ਨਾਲ ਨਿਵਾਸੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਪ੍ਰਭਾਵਸ਼ਾਲੀ ਪੁਲਿਸਿੰਗ ਵਿੱਚ ਰੁਕਾਵਟ ਆਉਂਦੀ ਹੈ।

ਇਹ ਵੀ ਪੜ੍ਹੋ ਨਸ਼ੀਲੇ ਪਦਾਰਥਾਂ ਦੇ ਖ਼ਤਰੇ ‘ਤੇ ਫੈਸਲਾਕੁਨ ਜਿੱਤ ਵੱਲ ਵਧ ਰਿਹੈ ਪੰਜਾਬ: ਮੁੱਖ ਮੰਤਰੀ

ਕੰਗ ਨੇ ਕਿਹਾ ਕਿ ਸੈਕਟਰ-125 ਵਿਖੇ ਇੱਕ ਸਮਰਪਿਤ ਪੁਲਿਸ ਸਟੇਸ਼ਨ ਦੀ ਸਥਾਪਨਾ ਪੁਲਿਸਿੰਗ ਨੂੰ ਕਾਫ਼ੀ ਮਜ਼ਬੂਤ ਕਰੇਗੀ, ਪ੍ਰਤੀਕਿਰਿਆ ਸਮਾਂ ਘਟਾਏਗੀ, ਅਤੇ ਨਿਵਾਸੀਆਂ ਲਈ ਬਿਹਤਰ ਸੁਰੱਖਿਆ ਅਤੇ ਸੁਰੱਖਿਆ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਸ਼ਹਿਰੀਕਰਨ ਵਾਲੇ ਖੇਤਰਾਂ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸਰਗਰਮ ਕਦਮ ਜ਼ਰੂਰੀ ਹਨ।ਕੰਗ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਪੰਜਾਬ ਪੁਲਿਸ ਇਸ ਬੇਨਤੀ ‘ਤੇ ਵਿਚਾਰ ਕਰੇਗੀ ਅਤੇ ਜਨਤਕ ਸੁਰੱਖਿਆ ਦੇ ਹਿੱਤ ਵਿੱਚ ਜ਼ਰੂਰੀ ਨਿਰਦੇਸ਼ ਦੇਵੇਗੀ। ਉਨ੍ਹਾਂ ਦੁਹਰਾਇਆ ਕਿ ਸਮੇਂ ਸਿਰ ਪੁਲਿਸ ਸਹਾਇਤਾ ਅਤੇ ਨਾਗਰਿਕਾਂ ਲਈ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਉਣਾ ਆਮ ਆਦਮੀ ਪਾਰਟੀ ਦੀ ਪ੍ਰਮੁੱਖ ਤਰਜੀਹ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੋਹਾਲੀ ਪੁਲਿਸ ਵੱਲੋਂ ਗੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਸਖ਼ਤ ਕਾਰਵਾਈ

0

👉ਰਾਤ ਭਰ ਚਲਾਈ ਮੁਹਿੰਮ ਦੌਰਾਨ 20 ਐੱਫ.ਆਈ.ਆਰ ਦਰਜ, 15 ਮੁਲਜ਼ਮ ਗ੍ਰਿਫ਼ਤਾਰ
Mohali News:ਗੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਸਖ਼ਤ ਰੁਖ ਅਪਣਾਉਂਦਿਆਂ, ਐੱਸ.ਏ.ਐੱਸ. ਨਗਰ (ਮੋਹਾਲੀ) ਪੁਲਿਸ ਨੇ ਐੱਸ.ਐੱਸ.ਪੀ. ਹਰਮਨਦੀਪ ਸਿੰਘ ਹਾਂਸ ਦੀ ਅਗਵਾਈ ਹੇਠ 26–27 ਦਸੰਬਰ 2025 ਦੀ ਦਰਮਿਆਨੀ ਰਾਤ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਵੱਡੇ ਪੱਧਰ ’ਤੇ ਰਾਤ ਭਰ ਵਿਸ਼ੇਸ਼ ਮੁਹਿੰਮ ਚਲਾਈ।ਇਹ ਵਿਸ਼ੇਸ਼ ਕਾਰਵਾਈ ਥਾਣਾ ਸੋਹਾਣਾ, ਮਾਜਰੀ ਅਤੇ ਡੇਰਾਬੱਸੀ ਦੇ ਅਧਿਕਾਰ ਖੇਤਰਾਂ ਵਿੱਚ ਇਕੋ ਸਮੇਂ ਅਮਲ ਵਿੱਚ ਲਿਆਂਦੀ ਗਈ, ਜਿਸਦਾ ਮਕਸਦ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਵਿਅਕਤੀਆਂ ਅਤੇ ਗਿਰੋਹਾਂ ’ਤੇ ਨੱਥ ਪਾਉਣਾ ਸੀ।

ਇਹ ਵੀ ਪੜ੍ਹੋ ਨਸ਼ੀਲੇ ਪਦਾਰਥਾਂ ਦੇ ਖ਼ਤਰੇ ‘ਤੇ ਫੈਸਲਾਕੁਨ ਜਿੱਤ ਵੱਲ ਵਧ ਰਿਹੈ ਪੰਜਾਬ: ਮੁੱਖ ਮੰਤਰੀ

ਥਾਣਾ ਮਾਜਰੀ ਵਿਖੇ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ, ਐੱਸ.ਐੱਸ.ਪੀ. ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਇਸ ਮੁਹਿੰਮ ਦੇ ਨਤੀਜੇ ਵਜੋਂ 20 ਐੱਫ.ਆਈ.ਆਰ ਦਰਜ ਕੀਤੀਆਂ ਗਈਆਂ ਅਤੇ 15 ਮੁਲਜ਼ਮਾਂ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕੀਤਾ ਗਿਆ। ਇਸ ਦੇ ਨਾਲ ਹੀ ਗੈਰ-ਕਾਨੂੰਨੀ ਮਾਈਨਿੰਗ ਲਈ ਵਰਤੀ ਜਾ ਰਹੀ ਭਾਰੀ ਮਸ਼ੀਨਰੀ ਅਤੇ ਵਾਹਨ ਵੀ ਜ਼ਬਤ ਕੀਤੇ ਗਏ, ਜਿਨ੍ਹਾਂ ਵਿੱਚ ਇੱਕ ਜੇ ਸੀ ਬੀ ਮਸ਼ੀਨ, 14 ਭਰੇ ਹੋਏ ਟਿੱਪਰ ਅਤੇ ਦੋ ਭਰੇ ਹੋਏ ਟ੍ਰੈਕਟਰ-ਟਰਾਲੀਆਂ ਸ਼ਾਮਲ ਹਨ।ਉਨ੍ਹਾਂ ਹੋਰ ਦੱਸਿਆ ਕਿ ਸਬੰਧਤ ਥਾਵਾਂ ਤੋਂ ਬਰਾਮਦ ਕੀਤੀ ਗਈ ਗੈਰ-ਕਾਨੂੰਨੀ ਤੌਰ ’ਤੇ ਖੋਦੀ ਗਈ ਸਮੱਗਰੀ ਦਾ ਭੂ-ਵਿਗਿਆਨ ਅਤੇ ਮਾਈਨਿੰਗ ਵਿਭਾਗ ਵੱਲੋਂ ਮਾਤਰਾ ਮੁਲਾਂਕਣ ਕੀਤੀ ਜਾ ਰਹੀ ਹੈ, ਤਾਂ ਜੋ ਅੱਗੇ ਕਾਨੂੰਨੀ ਅਤੇ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾ ਸਕੇ। ਇਸ ਤੋਂ ਇਲਾਵਾ, ਕ੍ਰਸ਼ਰ ਮਾਲਕਾਂ ਅਤੇ ਹੋਰ ਸੰਬੰਧਤ ਵਿਅਕਤੀਆਂ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਛੱਤਬੀੜ ਚਿੜੀਆਘਰ ਵਿਖੇ ਜਾਨਵਰਾਂ ਨੂੰ ਠੰਢ ਤੋਂ ਬਚਾਉਣ ਲਈ ਕੀਤੇ ਵਿਸ਼ੇਸ਼ ਪ੍ਰਬੰਧ

ਐੱਸ.ਐੱਸ.ਪੀ. ਹਰਮਨਦੀਪ ਸਿੰਘ ਹਾਂਸ ਵੱਲੋਂ ਖੁਦ ਅਗਵਾਈ ਕਰਕੇ ਚਲਾਈ ਗਈ ਇਸ ਮੁਹਿੰਮ ਵਿੱਚ ਤਿੰਨ ਪੁਲਿਸ ਕਪਤਾਨ (ਐੱਸ.ਪੀ.), ਚਾਰ ਉਪ ਪੁਲਿਸ ਕਪਤਾਨ (ਡੀ.ਐੱਸ.ਪੀ.), ਸੱਤ ਥਾਣਾ ਮੁਖੀ (ਐੱਸ.ਐੱਚ.ਓ.) ਅਤੇ ਲਗਭਗ 250 ਹੋਰ ਪੁਲਿਸ ਕਰਮਚਾਰੀ ਸ਼ਾਮਲ ਰਹੇ, ਜਿਸ ਨਾਲ ਸਬੰਧਤ ਇਲਾਕਿਆਂ ਵਿੱਚ ਪ੍ਰਭਾਵਸ਼ਾਲੀ ਅਤੇ ਸਖ਼ਤ ਕਾਰਵਾਈ ਸੰਭਵ ਹੋ ਸਕੀ।ਜ਼ਿਲ੍ਹਾ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਐੱਸ.ਐੱਸ.ਪੀ. ਹਰਮਨਦੀਪ ਸਿੰਘ ਹਾਂਸ ਨੇ ਕਿਹਾ ਕਿ ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਗਈ ਹੈ ਅਤੇ ਕੁਦਰਤੀ ਸੰਸਾਧਨਾਂ ਦੀ ਰੱਖਿਆ ਅਤੇ ਕਾਨੂੰਨ ਦੀ ਪਾਲਣਾ ਯਕੀਨੀ ਬਣਾਉਣ ਲਈ ਅਜਿਹੀਆਂ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਹਰ ਵਿਅਕਤੀ ਦੀ ਜਵਾਬਦੇਹੀ ਤੈਅ ਕਰਨ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 2,730 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਸਾਲ 2025 ਅਪਰਾਧੀਆਂ ਲਈ ਲੇਖੇ-ਜੋਖੇ ਦਾ ਸਾਲ ਸਾਬਤ ਹੋਇਆ, 13 ਖ਼ਤਰਨਾਕ ਅਪਰਾਧੀਆਂ ਨੂੰ ਖ਼ਤਮ ਅਤੇ 916 ਨੂੰ ਗ੍ਰਿਫ਼ਤਾਰ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਕਾਨੂੰਨ ਵਿਵਸਥਾ ਦੀ ਸਮੀਖਿਆ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕੀਤੀ ਸ਼ਲਾਘਾ ਅਤੇ ਨਸ਼ਿਆਂ ਤੇ ਗੈਂਗਸਟਰਾਂ ਵਿਰੁੱਧ ਕਾਰਵਾਈ ਕਰਨ ਲਈ ਦਿੱਤੀ ਖੁੱਲ੍ਹੀ ਛੁੱਟੀ

Chandigarh News:ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਸੰਗਠਿਤ ਅਪਰਾਧਾਂ ਦੇ ਨੈੱਟਵਰਕਾਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਦਿਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਫੈਸਲਾਕੁਨ ਜਿੱਤ ਵੱਲ ਵਧ ਰਿਹਾ ਹੈ ਕਿਉਂਕਿ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ 85418 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਗਿਆ ਹੈ, ਐਨ.ਡੀ.ਪੀ.ਐਸ. (ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ) ਐਕਟ ਅਧੀਨ ਸਜ਼ਾ ਦਰ 88 ਫ਼ੀਸਦ ਰਹੀ ਹੈ ਅਤੇ 1 ਜਨਵਰੀ, 2025 ਤੋਂ ਹੁਣ ਤੱਕ 916 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਪੁਲਿਸ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਇਨਫੋਰਸਮੈਂਟ, ਸਖ਼ਤ ਜਾਂਚ ਅਤੇ ਜ਼ੀਰੋ ਸਿਆਸੀ ਦਖਲਅੰਦਾਜ਼ੀ ਦੇ ਜ਼ਮੀਨੀ ਪੱਧਰ ‘ਤੇ ਨਤੀਜੇ ਸਾਹਮਣੇ ਆ ਰਹੇ ਹਨ, ਜੋ ਨਸ਼ਿਆਂ ਦੇ ਖਤਰੇ ਵਿਰੁੱਧ ਪੰਜਾਬ ਦੀ ਲੰਬੀ ਜੰਗ ਵਿੱਚ ਬਿਆਨਬਾਜ਼ੀ ਦੀ ਬਜਾਏ ਠੋਸ ਕਾਰਵਾਈ ਵੱਲ ਸਪੱਸ਼ਟ ਤਬਦੀਲੀ ਨੂੰ ਦਰਸਾਉਂਦੇ ਹਨ।ਅੱਜ ਇੱਥੇ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਹੈ, ਨਸ਼ਾ ਤਸਕਰਾਂ ਵਿਰੁੱਧ 63053 ਮਾਮਲੇ ਦਰਜ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 2025 ਵਿੱਚ ਜਦੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਗਈ ਸੀ, ਉਦੋਂ ਤੋਂ ਪੁਲਿਸ ਨੇ 30,144 ਐਫ.ਆਈ.ਆਰ. ਦਰਜ ਕੀਤੀਆਂ ਹਨ ਅਤੇ 40,302 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਛੱਤਬੀੜ ਚਿੜੀਆਘਰ ਵਿਖੇ ਜਾਨਵਰਾਂ ਨੂੰ ਠੰਢ ਤੋਂ ਬਚਾਉਣ ਲਈ ਕੀਤੇ ਵਿਸ਼ੇਸ਼ ਪ੍ਰਬੰਧ

ਉਨ੍ਹਾਂ ਕਿਹਾ ਕਿ ਇਸ ਖ਼ਤਰੇ ਵਿਰੁੱਧ ਆਪਣੀ ਕਿਸਮ ਦੀ ਇਹ ਨਿਵੇਕਲੀ ਮੁਹਿੰਮ ਪਹਿਲੀ ਮਾਰਚ, 2025 ਨੂੰ ਸ਼ੁਰੂ ਕੀਤੀ ਗਈ ਸੀ, ਜੋ ਨਸ਼ਿਆਂ ਨੂੰ ਰੋਕਣ ਵਿੱਚ ਕਾਫ਼ੀ ਹੱਦ ਤੱਕ ਸਫ਼ਲ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦਾ ਮੁਕਾਬਲਾ ਕਰਨ ਲਈ ਤਿੰਨ ਸਿਧਾਂਤਾਂ – ਇਨਫੋਰਸਮੈਂਟ, ਨਸ਼ਾ ਮੁਕਤੀ ਅਤੇ ਰੋਕਥਾਮ ‘ਤੇ ਅਧਾਰਤ ਬਹੁ-ਪੱਖੀ ਰਣਨੀਤੀ ਤਿਆਰ ਕੀਤੀ ਗਈ ਸੀ, ਜਿਸ ਦੇ ਨਤੀਜੇ ਬਹੁਤ ਹੀ ਵਧੀਆ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਨਸ਼ਾ ਸਪਲਾਈ ਕਰਨ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਕੀਤੀ ਗਈ ਹੈ ਅਤੇ ਤਸਕਰੀ ਨੈੱਟਵਰਕ ਨੂੰ ਤਬਾਹ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ 5119.94 ਕਿਲੋ ਹੈਰੋਇਨ, 3458.53 ਕਿਲੋ ਅਫੀਮ, 5.82 ਕਿਲੋ ਕੋਕੀਨ, 82.04 ਕਿਲੋ ਆਈਸ ਅਤੇ 4.98 ਕਰੋੜ ਕੈਪਸੂਲਾਂ ਦੇ ਨਾਲ-ਨਾਲ 52.46 ਕਰੋੜ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ 2022 ਤੋਂ ਨਸ਼ਿਆਂ ਵਿਰੁੱਧ ਲੜਾਈ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ, ਜਿਸ ਤਹਿਤ ਵਿਆਪਕ, ਨਿਰੰਤਰ ਅਤੇ ਨਤੀਜਾ-ਮੁਖੀ ਪਹੁੰਚ ਅਪਣਾਈ ਗਈ ਹੈ, ਜਿਸ ਵਿੱਚ ਇਨਫੋਰਸਮੈਂਟ, ਵਿੱਤੀ ਰੁਕਾਵਟ, ਤਕਨਾਲੋਜੀ ਆਧਾਰਿਤ ਪੁਲਿਸਿੰਗ, ਸਜ਼ਾ ਯਕੀਨੀ ਬਣਾਉਣ, ਜਨਤਕ ਭਾਗੀਦਾਰੀ ਅਤੇ ਮੁੜ-ਵਸੇਬਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਇਸ ਰਣਨੀਤੀ ਨੂੰ ਲਾਗੂ ਕਰਨ ਵਿੱਚ ਸਭ ਤੋਂ ਅੱਗੇ ਰਹੀ ਹੈ, ਜਿਸ ਦੇ ਨਤੀਜੇ ਵਜੋਂ ਸਾਰੇ ਮੁੱਖ ਸੂਚਕਾਂ ‘ਤੇ ਮਾਪਣਯੋਗ ਅਤੇ ਸਾਰਥਕ ਪ੍ਰਭਾਵ ਪਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨਫੋਰਸਮੈਂਟ ਦੇ ਯਤਨ ਇੱਕਾ-ਦੁੱਕਾ ਜ਼ਬਤੀਆਂ ਤੋਂ ਵਪਾਰਕ ਮਾਤਰਾ ਦੇ ਮਾਮਲਿਆਂ ਵਾਲੇ ਅਪਰਾਧੀਆਂ, ਆਦਤਨ ਅਪਰਾਧੀਆਂ ਅਤੇ ਸੰਗਠਿਤ ਤਸਕਰੀ ਨੈੱਟਵਰਕਾਂ ਵਿਰੁੱਧ ਨਿਸ਼ਾਨਾਬੱਧ ਕਾਰਵਾਈ ਵੱਲ ਤਬਦੀਲ ਹੋ ਗਏ ਹਨ, ਜਿਸ ਨਾਲ ਉੱਚ ਪੱਧਰਾਂ ‘ਤੇ ਨਸ਼ਾ ਸਪਲਾਈ ਨੂੰ ਤੋੜਿਆ ਗਿਆ ਹੈ।

ਇਹ ਵੀ ਪੜ੍ਹੋ ਗੁਰਦਾਸਪੁਰ ‘ਚ ਇੱਕ ਹੋਰ ਇੰਮੀਗ੍ਰੇਸ਼ਨ ਸੈਂਟਰ ‘ਤੇ ਹੋਈ ਫ਼ਾਈ+ਰਿੰਗ, ਪੁਲਿਸ ਵੱਲੋਂ ਜਾਂਚ ਸ਼ੁਰੂ

ਮੁੱਖ ਮੰਤਰੀ ਨੇ ਕਿਹਾ ਕਿ ਵਿੱਤੀ ਜਾਂਚ ਰਾਹੀਂ ਸਭ ਤੋਂ ਅਹਿਮ ਨਤੀਜੇ ਨਿਕਲੇ ਹਨ ਕਿਉਂਕਿ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਲਈ 1,400 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ 2022 ਤੋਂ 2025 ਦੌਰਾਨ 2730 ਕਰੋੜ ਰੁਪਏ ਤੋਂ ਵੱਧ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਇੱਕ ਸਪੱਸ਼ਟ ਸੰਦੇਸ਼ ਗਿਆ ਹੈ ਕਿ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੇ ਅਪਰਾਧ ਤੋਂ ਕਮਾਈ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਜਾਂਚ ਗੁਣਵੱਤਾ ਅਤੇ ਕਾਨੂੰਨੀ ਪੈਰਵੀ ਦੇ ਨਤੀਜੇ ਵਜੋਂ ਅਦਾਲਤਾਂ ਦੁਆਰਾ 25,000 ਤੋਂ ਵੱਧ ਐਨ.ਡੀ.ਪੀ.ਐਸ. ਕੇਸਾਂ ਦਾ ਫੈਸਲਾ ਕੀਤਾ ਗਿਆ, ਜਿਸ ਵਿੱਚ 21,600 ਤੋਂ ਵੱਧ ਸਜ਼ਾਵਾਂ ਹੋਈਆਂ। ਉਨ੍ਹਾਂ ਕਿਹਾ ਕਿ ਸਮੁੱਚੀ ਸਜ਼ਾ ਦਰ ਲਗਪਗ 84 ਫੀਸਦੀ ਹੈ, ਜੋ ਲਗਾਤਾਰ ਸੁਧਰ ਰਹੀ ਹੈ ਅਤੇ 2025 ਵਿੱਚ ਇਹ ਦਰ ਤਕਰੀਬਨ 88 ਫੀਸਦੀ ਤੱਕ ਪਹੁੰਚ ਗਈ ਹੈ, ਜੋ ਕਿ ਮਜ਼ਬੂਤ ਕੇਸ ਤਿਆਰੀ ਅਤੇ ਫੋਰੈਂਸਿਕ ਸਹਾਇਤਾ ਅਤੇ ਮੁਕੱਦਮੇਬਾਜ਼ੀ ਨੂੰ ਦਰਸਾਉਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੀ.ਏ.ਆਈ.ਐਸ. ਆਧਾਰਤ ਵਿਸ਼ਲੇਸ਼ਣ, ਤਕਨੀਕੀ ਸੈੱਲਾਂ, ਡਿਜੀਟਲ ਫੋਰੈਂਸਿਕ ਅਤੇ ਖ਼ੁਫ਼ੀਆ ਜਾਣਕਾਰੀ ਸਾਂਝੀ ਕਰਨ ਰਾਹੀਂ ਤਕਨੀਕੀ ਸਮਰੱਥਾ ਨੂੰ ਕਾਫ਼ੀ ਮਜ਼ਬੂਤ ਕੀਤਾ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ‘ਸੇਫ਼ ਪੰਜਾਬ ਵਟਸਐਪ ਚੈਟਬੋਟ’ ਇੱਕ ਪ੍ਰਮੁੱਖ ਨਾਗਰਿਕ-ਭਾਗੀਦਾਰੀ ਪਹਿਲਕਦਮੀ ਵਜੋਂ ਉਭਰਿਆ, ਜਿਸ ਰਾਹੀਂ ਲਗਪਗ 30,000 ਕਾਰਵਾਈਯੋਗ ਸੁਝਾਅ, 11,000 ਤੋਂ ਵੱਧ ਐਫ.ਆਈ.ਆਰ. ਅਤੇ ਲਗਪਗ 14,000 ਗ੍ਰਿਫਤਾਰੀਆਂ ਕੀਤੀਆਂ, ਜਿਸ ਦੀ ਸਜ਼ਾਯੋਗ ਦਰ ਤਕਰੀਬਨ 38 ਫੀਸਦੀ ਹੈ, ਜੋ ਲੋਕਾਂ ਦੇ ਵਿਸ਼ਵਾਸ਼ ਅਤੇ ਪ੍ਰਭਾਵਸ਼ਾਲੀ ਪ੍ਰਤੀਕਿਰਿਆ ਵਿਧੀ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਡਰੋਨ-ਅਧਾਰਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਮੁਕਾਬਲਾ ਕਰਨ ਲਈ ਆਪਣੀ ਸਮਰੱਥਾ ਵਿੱਚ ਕਾਫ਼ੀ ਵਾਧਾ ਕੀਤਾ ਹੈ, ਜਿਸ ਦੇ ਨਤੀਜੇ ਵਜੋਂ ਹਾਲ ਹੀ ਦੇ ਸਾਲਾਂ ਵਿੱਚ ਸੈਂਕੜੇ ਡਰੋਨ ਬਰਾਮਦ ਹੋਏ ਹਨ ਅਤੇ ਸਾਲ 2025 ਵਿੱਚ ਡਰੋਨਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਵਿੱਚ ਅਹਿਮ ਮਦਦ ਮਿਲੀ ਹੈ। ਗੈਂਗਸਟਰਾਂ ਵਿਰੁੱਧ ਕਾਰਵਾਈ ਦਾ ਹਵਾਲਾ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਜਨਵਰੀ ਤੋਂ 17 ਦਸੰਬਰ ਤੱਕ, ਪੰਜਾਬ ਪੁਲਿਸ ਨੇ 916 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, 13 ਨੂੰ ਮੁਕਾਬਲਿਆਂ ਵਿੱਚ ਖ਼ਤਮ ਕੀਤਾ, 389 ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ 594 ਹਥਿਆਰ ਬਰਾਮਦ ਕੀਤੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਛੱਤਬੀੜ ਚਿੜੀਆਘਰ ਵਿਖੇ ਜਾਨਵਰਾਂ ਨੂੰ ਠੰਢ ਤੋਂ ਬਚਾਉਣ ਲਈ ਕੀਤੇ ਵਿਸ਼ੇਸ਼ ਪ੍ਰਬੰਧ

0

👉ਵੱਖ-ਵੱਖ ਕਿਸਮ ਦੇ ਜਾਨਵਰਾਂ ਅਤੇ ਪੰਛੀਆਂ ਲਈ ਸਾਫ਼-ਸੁਥਰੇ ਅਤੇ ਸੁਰੱਖਿਅਤ ਵਾਤਾਵਰਣ ਦੀ ਵਿਵਸਥਾ
Chandigarh News:ਸਰਦੀਆਂ ਦੀ ਆਮਦ ਅਤੇ ਖ਼ਰਾਬ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਪੰਜਾਬ ਨੇ ਛੱਤਬੀੜ ਦੇ ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ ਵਿੱਚ ਜਾਨਵਰਾਂ ਲਈ ਸਾਫ਼-ਸੁਥਰੇ ਅਤੇ ਸੁਰੱਖਿਆਤਮਕ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ।ਮਾਸਾਹਾਰੀ ਜਾਨਵਰਾਂ ਬਾਘ, ਚੀਤੇ, ਸ਼ੇਰ ਅਤੇ ਹੋਰਨਾਂ ਬਿੱਲੀ ਪ੍ਰਜਾਤੀਆਂ ਲਈ ਰਾਤ ਦੇ ਆਸਰਾ ਸਥਾਨਾਂ ਵਿੱਚ ਰੂਮ ਹੀਟਰ ਅਤੇ ਹੀਟ ਕੰਵੈਕਟਰਾਂ ਦੀ ਵਿਵਸਥਾ ਕੀਤੀ ਗਈ ਹੈ। ਸਾਰੀਆਂ ਖਿੜਕੀਆਂ ਅਤੇ ਖੁੱਲ੍ਹਿਆਂ ਥਾਵਾਂ ਨੂੰ ਪੌਲੀਥੀਨ ਸ਼ੀਟ ਜਾਂ ਫਾਈਬਰ ਸ਼ੀਟ ਅਤੇ ਸਰਕੰਡੇ ਘਾਹ ਦੀ ਛੱਤ ਨਾਲ ਢੱਕਿਆ ਗਿਆ ਹੈ।

ਇਹ ਵੀ ਪੜ੍ਹੋ ਸ਼੍ਰੀ ਰਵਿਦਾਸ ਮਹਾਸਭਾ (ਸ਼ਹਿਰੀ) ਰਜਿ. ਬਠਿੰਡਾ ਵੱਲੋਂ ਗੁਰੂ ਮਹਾਰਾਜ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਤਾ ਜਾਵੇਗਾ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ

ਸਾਰੇ ਵਧੇਰੀ ਉਮਰ ਅਤੇ ਛੋਟੀ ਉਮਰ ਦੇ ਜਾਨਵਰਾਂ ਲਈ ਵਿਸ਼ੇਸ਼ ਤਾਪਮਾਨ ਨਿਯੰਤਰਣ ਪ੍ਰਬੰਧ ਕੀਤੇ ਗਏ ਹਨ।ਸ਼ਾਕਾਹਾਰੀ ਜਾਨਵਰਾਂ ਲਈ ਬੰਨ੍ਹਣ ਵਾਲੀਆਂ ਤਾਰਾਂ ਅਤੇ ਰੱਸੀਆਂ ਦੀ ਮਦਦ ਨਾਲ ਅਸਥਾਈ ਆਸਰਾ/ਝੌਂਪੜੀਆਂ ਬਣਾਈਆਂ ਗਈਆਂ ਹਨ, ਜਿਸ ਨਾਲ ਇਨ੍ਹਾਂ ਸ਼ਾਕਾਹਾਰੀ ਜਾਨਵਰਾਂ ਦੇ ਸਾਰੇ ਵਾੜਿਆਂ ਵਿੱਚ ਵਾਟਰ ਪਰੂਫ਼ ਪ੍ਰਬੰਧਾਂ (ਛੱਤਾਂ ਨੂੰ ਕਾਲੀ ਤਰਪਾਲ ਨਾਲ ਢੱਕਣ) ਦੀ ਸਹੂਲਤ ਦਿੱਤੀ ਗਈ ਹੈ। ਸਾਰੇ ਸ਼ਾਕਾਹਾਰੀ ਜਾਨਵਰਾਂ ਵਾਸਤੇ ਆਰਾਮਦਾਇਕ ਫਰਸ਼ ਲਈ ਪਰਾਲੀ ਅਤੇ ਤੂੜੀ ਦੇ ਬਿਸਤਰੇ ਦੀ ਵਿਵਸਥਾ ਕੀਤੀ ਗਈ ਹੈ।ਸਾਰੇ ਪੰਛੀਆਂ ਦੇ ਪਿੰਜਰਿਆਂ ਨੂੰ ਫਾਈਬਰ ਕੱਪੜੇ, ਜੂਟ ਮੈਟ ਅਤੇ ਪੌਲੀਥੀਨ ਦੀਆਂ ਚਾਦਰਾਂ ਨਾਲ ਚੰਗੀ ਤਰ੍ਹਾਂ ਢਕਿਆ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਠੰਢ ਅਤੇ ਮੀਂਹ ਤੋਂ ਬਚਾਇਆ ਜਾ ਸਕੇ। ਸਾਰੇ ਪੰਛੀਆਂ ਦੇ ਆਲ੍ਹਣਿਆਂ ਨੂੰ ਗਰਮ ਰੱਖਣ ਲਈ ਪਰਾਲੀ, ਤੂੜੀ ਅਤੇ ਚੌਲਾਂ ਦੇ ਭੂਸੇ ਦਾ ਬਿਸਤਰੇ ਦੀ ਵਰਤੋਂ ਕੀਤੀ ਗਈ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ;ਵਿਜੀਲੈਂਸ ਦਾ ਐਸਐਸਪੀ ਮੁਅੱਤਲ, ਇੰਨ੍ਹਾਂ ਕਾਰਨਾਂ ਕਰਕੇ ਹੋਈ ਕਾਰਵਾਈ

ਪੰਛੀਆਂ ਦੇ ਪਿੰਜਰਿਆਂ ਦੇ ਢੱਕਣ ਅਗਲੇ ਪਾਸੇ ਤੋਂ ਫੋਲਡ ਹੋ ਸਕਦੇ ਹਨ ਤਾਂ ਜੋ ਲੋੜ ਪੈਣ ‘ਤੇ ਉਨ੍ਹਾਂ ਨੂੰ ਧੁੱਪ ਪੈਣ ਲਈ ਖੋਲ੍ਹਿਆ ਜਾ ਸਕੇ। ਆਰਾਮਦਾਇਕ ਵਾਤਾਵਰਣ ਲਈ ਸਾਰੇ ਤਿੱਤਰਾਂ ਦੇ ਪਿੰਜਰਿਆਂ ਨੂੰ ਘਾਹ/ਝੋਨੇ ਦੇ ਢਾਂਚੇ ਨਾਲ ਭਰਪੂਰ ਬਣਾਇਆ ਗਿਆ ਹੈ।ਇਸ ਤੋਂ ਇਲਾਵਾ ਰੇਂਗਣ ਵਾਲੇ ਜੰਤੂਆਂ ਦੀਆਂ ਖੱਡਾਂ ‘ਤੇ ਆਇਲ ਫਿਨ ਹੀਟਰ ਲਗਾਏ ਗਏ ਹਨ ਅਤੇ ਇਹ ਹੀਟਰ ਆਲੇ-ਦੁਆਲੇ ਦੀ ਕੁਦਰਤੀ ਨਮੀ ਨੂੰ ਪ੍ਰਭਾਵਤ ਨਹੀਂ ਕਰਦੇ। ਇਸ ਤੋਂ ਇਲਾਵਾ ਰੇਂਗਣ ਵਾਲੇ ਜੰਤੂਆਂ ਦੇ ਸਾਰੇ ਸੈੱਲਾਂ ਲਈ ਤੂੜੀ, ਸੁੱਕੇ ਪੱਤਿਆਂ ਅਤੇ ਭਾਰੀ ਕੰਬਲਾਂ ਦੀ ਵਿਵਸਥਾ ਕੀਤੀ ਗਈ ਹੈ ਜੋ ਇਨ੍ਹਾਂ ਰੇਂਗਣ ਵਾਲੇ ਜੰਤੂਆਂ ਲਈ ਬਹੁਤ ਆਰਾਮਦਾਇਕ ਹਨ। ਰੇਂਗਣ ਵਾਲੇ ਜੰਤੂਆਂ ਵਾਲੇ ਸੈਕਸ਼ਨ ਵਿੱਚ ਵਿਸ਼ੇਸ਼ ਯੂ.ਵੀ. ਲੈਂਪ ਲਗਾਏ ਗਏ ਹਨ। ਕੱਛੂਆਂ ਅਤੇ ਪਾਣੀ ਵਿੱਚ ਰਹਿਣ ਵਾਲੇ ਕੱਛੂਆਂ ਲਈ ਵਾਟਰ ਸਰਕੂਲੇਸ਼ਨ ਸਿਸਟਮ ਵਾਲੇ ਵਿਸ਼ੇਸ਼ ਐਕੁਏਰੀਅਮ ਵਾਟਰ ਹੀਟਰ ਵੀ ਲਗਾਏ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਗੁਰਦਾਸਪੁਰ ‘ਚ ਇੱਕ ਹੋਰ ਇੰਮੀਗ੍ਰੇਸ਼ਨ ਸੈਂਟਰ ‘ਤੇ ਹੋਈ ਫ਼ਾਈ+ਰਿੰਗ, ਪੁਲਿਸ ਵੱਲੋਂ ਜਾਂਚ ਸ਼ੁਰੂ

0

Gurdaspur News: ਗੁਰਦਾਸਪੁਰ ‘ਚ ਤਿੰਨ ਦਿਨਾਂ ‘ਚ ਇਕ ਹੋਰ ਇਮੀਗ੍ਰੇਸ਼ਨ ਸੈਂਟਰ ਉੱਪਰ ਫਾਇਰਿੰਗ ਦੀ ਘਟਨਾ ਵਾਪਰੀ ਹੈ।ਇਹ ਘਟਨਾ ਫ਼ਿਰੌਤੀ ਨੂੰ ਲੇ ਕੇ ਵਾਪਰੀ ਦੱਸੀ ਜਾ ਰਹੀ ਹੈ। ਜਿਸਤੋਂ ਬਾਅਦ ਦਹਿਸ਼ਤ ਪਾਈ ਜਾ ਰਹੀ ਹੈ। ਘਟਨਾ ਦਾ ਪਤਾ ਲੱਗਣ ਤੋਂ ਬਾਅਦ ਪੁਲਿਸ ਵੱਲੋਂ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਇਹ ਫ਼ਾਈਰਿੰਗ ਬੱਸ ਸਟੈਂਡ ਮਾਰਕੀਟ ਦੇ ਸਾਹਮਣੇ ਸਥਿਤ ਇੱਕ ਇਮੀਗ੍ਰੇਸ਼ਨ ਸੈਂਟਰ ਉੱਪਰ ਹੋਈ ਹੈ।

ਇਹ ਵੀ ਪੜ੍ਹੋ ਸ਼੍ਰੀ ਰਵਿਦਾਸ ਮਹਾਸਭਾ (ਸ਼ਹਿਰੀ) ਰਜਿ. ਬਠਿੰਡਾ ਵੱਲੋਂ ਗੁਰੂ ਮਹਾਰਾਜ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਤਾ ਜਾਵੇਗਾ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ

ਹਾਲਾਂਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਸੈਂਟਰ ਦੇ ਮਾਲਕ ਸੰਜੇ ਕੁਮਾਰ ਸ਼ਰਮਾ ਨੇ ਪੁਲਿਸ ਨੂੰ ਦੱਸਿਆ ਕਿ ਇਸ ਫ਼ਾਈਰਿੰਗ ਦੀ ਜਾਣਕਾਰੀ ਅੱਜ ਸਵੇਰੇ ਉਸਨੂੰ ਦਫ਼ਤਰ ਪੁੱਜਣ ‘ਤੇ ਮਿਲੀ ਹੈ। ਜਿਸ ਵਿਚ ਕੁੱਝ ਗੋਲੀਆਂ ਸ਼ਟਰ ਅਤੇ ਕੁੱਝ ਸ਼ੀਸ਼ੇ ਉੱਪਰ ਲੱਗੀਆਂ ਹੋਈਆਂ ਸਨ। ਉਸਨੇ ਮੰਨਿਆ ਕਿ ਉਸ ਨੂੰ ਫਿਰੌਤੀ ਲਈ ਫ਼ੋਨ ਆਇਆ ਸੀ। ਉਨ੍ਹਾਂ ਮੰਗ ਕੀਤੀ ਕਿ ਅਜਿਹਾ ਕਰਨ ਵਾਲੇ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1899943