Monday, May 11, 2026
Home Blog Page 251

ਸ਼੍ਰੀ ਰਵਿਦਾਸ ਮਹਾਸਭਾ (ਸ਼ਹਿਰੀ) ਰਜਿ. ਬਠਿੰਡਾ ਵੱਲੋਂ ਗੁਰੂ ਮਹਾਰਾਜ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਤਾ ਜਾਵੇਗਾ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ

0

Bathinda News:ਹਰ ਸਾਲ ਦੀ ਤਰ੍ਹਾਂ, ਇਸ ਵਾਰ ਵੀ ਸਤਿਗੁਰੂ ਸ਼੍ਰੀ ਰਵਿਦਾਸ ਮਹਾਸਭਾ (ਸ਼ਹਿਰੀ) ਰਜਿ. ਬਠਿੰਡਾ ਵੱਲੋਂ ਸਤਿਗੁਰੂ ਸ਼੍ਰੀ ਰਵਿਦਾਸ ਭਵਨ ਤੋਂ ਗੁਰੂ ਮਹਾਰਾਜ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਵੇਗਾ । ਇਸ ਸਬੰਧ ਵਿਚ ਗਵਰਨਿੰਗ ਬਾਡੀ ਅਤੇ ਸੀਨੀਅਰ ਮੈਂਬਰਾਂ ਦੀ ਇੱਕ ਮੀਟਿੰਗ ਸਭਾ ਦੇ ਪ੍ਰਧਾਨ ਗੋਰੀ ਸ਼ੰਕਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ 31 ਜਨਵਰੀ 2026 ਨੂੰ ਸਤਿਗੁਰੂ ਰਵਿਦਾਸ ਮਹਾਰਾਜ ਦੇ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਅਤੇ 1 ਫਰਵਰੀ ਨੂੰ ਗੁਰੂ ਮਹਾਰਾਜ ਦੇ ਜਨਮ ਦਿਹਾੜੇ ‘ਤੇ ਇੱਕ ਪ੍ਰੋਗਰਾਮ ਦੇ ਆਯੋਜਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਸਭਾ ਦੇ ਜਨਰਲ ਸਕੱਤਰ ਸ਼੍ਰੀ ਓਮ ਪ੍ਰਕਾਸ਼ ਦਰਦੀਆ ਨੇ ਕਿਹਾ ਕਿ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਇੱਕ ਪ੍ਰਬੰਧਕ ਕਮੇਟੀ ਬਣਾਈ ਗਈ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ;ਵਿਜੀਲੈਂਸ ਦਾ ਐਸਐਸਪੀ ਮੁਅੱਤਲ, ਇੰਨ੍ਹਾਂ ਕਾਰਨਾਂ ਕਰਕੇ ਹੋਈ ਕਾਰਵਾਈ

ਪੰਜ ਪ੍ਰਬੰਧਕ ਸਕੱਤਰ ਓਮ ਪ੍ਰਕਾਸ਼ ਕਟਾਰੀਆ, ਜਸਵੀਰ ਸਿੰਘ ਮਹਿਰਾਜ, ਗੋਰੀ ਸ਼ੰਕਰ, ਓਮ ਪ੍ਰਕਾਸ਼ ਦਰਦੀਆ ਅਤੇ ਪ੍ਰਿੰਸੀਪਲ ਪਵਨ ਦਸ਼ੋਦੀਆ ਹੋਣਗੇ। ਬਲਬੀਰ ਸਿੰਘ ਅਤੇ ਗੁਰਦੀਪ ਸਿੰਘ ਸੀ.ਸੀ.ਆਈ. ਨੂੰ ਸਹਾਇਕ ਪ੍ਰਬੰਧਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਦੇਸਰਾਜ ਛੱਤਰੀਵਾਲਾ ਪ੍ਰੈਸ ਸਕੱਤਰ ਅਤੇ ਮੁੱਖ ਸਲਾਹਕਾਰ ਹੋਣਗੇ ਅਤੇ ਸਲਾਹਕਾਰ ਬਲਬੀਰ ਸਿੰਘ ਮੰਡੀਕਲਾਂ, ਰਮੇਸ਼ ਸੇਲਵਾਲ, ਦੁਲੀ ਚੰਦ ਕਿਲਾਨੀਆ, ਅਸ਼ੋਕ ਰੂਪਾ ਅਤੇ ਹੰਸਰਾਜ ਹੋਣਗੇ। ਗੰਗਾ ਰਾਮ ਗੋਠਵਾਲਾ ਨੂੰ ਕੈਸ਼ੀਅਰ, ਮਦਨ ਮੋਹਨ ਗੋਠਵਾਲਾ ਨੂੰ ਸਹਾਇਕ ਕੈਸ਼ੀਅਰ ਅਤੇ ਬਿੰਦਰ ਸਿੰਘ ਦਫਤਰ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਵਿਸ਼ਾਲ ਨਗਰ ਕੀਰਤਨ ਸ਼੍ਰੀ ਗੁਰੂ ਰਵਿਦਾਸ ਭਵਨ, ਨਰੂਆਣਾ ਰੋਡ, ਸੰਗੂਆਣਾ ਬਸਤੀ ਤੋਂ ਸ਼ੁਰੂ ਹੋਵੇਗਾ ਅਤੇ ਮੁਹੱਲਾ ਬਾਜ਼ਾਰਾਂ ਸਮੇਤ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚੋਂ ਲੰਘੇਗਾ। ਪ੍ਰੋਗਰਾਮ ਨੂੰ ਸਫਲ ਬਣਾਉਣ ਲਈ, ਆਉਣ ਵਾਲੇ ਸਮੇਂ ਵਿੱਚ ਕਮੇਟੀ ਵੱਲੋਂ ਕੁਝ ਹੋਰ ਨਿਯੁਕਤੀਆਂ ਕੀਤੀਆਂ ਜਾਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵੱਡੀ ਖ਼ਬਰ;ਵਿਜੀਲੈਂਸ ਦਾ ਐਸਐਸਪੀ ਮੁਅੱਤਲ, ਇੰਨ੍ਹਾਂ ਕਾਰਨਾਂ ਕਰਕੇ ਹੋਈ ਕਾਰਵਾਈ

0

Amritsar News: Vigilance SSP suspended; Punjab Govt ਨੇ ਸ਼ਨੀਵਾਰ ਨੂੰ ਇੱਕ ਵੱਡੀ ਕਾਰਵਾਈ ਕਰਦਿਆਂ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਜੀਲੈਂਸ ਬਿਊੋੋਰੋ ਦੇ ਐਸਐਸਪੀ ਲਖਵੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਹਾਲਾਂਕਿ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ ਪ੍ਰੰਤੂ ਮੁਤਾਬਕ ਉਕਤ ਅਧਿਕਾਰੀ ਵੱਲੋਂ ਅੰਮ੍ਰਿਤਸਰ ਸ਼ਹਿਰ ਵਿਚ ਭ੍ਰਿਸ਼ਟਾਚਾਰ ਦੇ ਮੁੱਦੇ ਨੂੰ ਲੈ ਕੇ ਵਿੱਢੀ ਜਾਂਚ ਵਿਚ ਕਥਿਤ ਮੁਲਜ਼ਮਾਂ ਨੂੰ ਬਚਾਉਣ ਦੇ ਕਥਿਤ ਦੋਸ਼ਾਂ ਹੇਠ ਕੀਤੀ ਗਈ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ IPS Amar Chahal ਠੱਗੀ ਕੇਸ; ਪੁਲਿਸ ਵੱਲੋਂ 23 ਖਾਤੇ ਫ਼ਰੀਜ, ਕੁੱਝ ਲੋਕਾਂ ਦੀ ਕੀਤੀ ਪਹਿਚਾਣ

ਸੂਤਰਾਂ ਮੁਤਾਬਕ ਨਗਰ ਨਿਗਮ ਅੰਮ੍ਰਿਤਸਰ ਦੇ ਵਿਚ ਕੁੱਝ ਸਮਾਂ ਪਹਿਲਾਂ ਸ਼ਹਿਰ ਦੇ ਪਾਸ਼ ਇਲਾਕੇ ਰਣਜੀਤ ਐਵੂਨਿਉ ਦੇ ਵਿਚ ਕੁੱਝ ਕੰਮ ਕਰਵਾਉਣ ਲਈ ਟੈਂਡਰ ਲੱਗਿਆ ਸੀ। ਇਸ ਕੰਮ ਨੂੰ ਕਰਵਾਉਣ ਲਈ ਨਿਗਮ ਅਧਿਕਾਰੀਆਂ ਨੇ ਕਥਿਤ ਤੌਰ ‘ਤੇ 50 ਕਰੋੜ ਵਾਲਾ ਟੈਂਡਰ ਛੱਡ ਕੇ 55 ਕਰੋੜ ਵਾਲੇ ਠੇਕੇਦਾਰ ਨੂੰ ਕੰਮ ਦੇ ਦਿੱਤਾ ਸੀ। ਇਸ ਮਾਮਲੇ ਵਿਚ ਦੂਜੀ ਪਾਰਟੀ ਹਾਈਕੋਰਟ ਚਲੀ ਗਈ ਸੀ।

ਇਹ ਵੀ ਪੜ੍ਹੋ ਵੱਡੀ ਖ਼ਬਰ; ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ; 2 ਕੋਂਸਲਰਾਂ ਨੇ ਚੁੱਕਿਆ ‘ਝਾੜੂ’

ਇਹ ਵੀ ਪਤਾ ਲੱਗਿਆ ਹੈ ਕਿ ਇਸ ਮਾਮਲੇ ਦੀ ਵਿਜੀਲੈਂਸ ਵੱਲੋਂ ਜਾਂਚ ਕੀਤੀ ਜਾ ਰਹੀ ਸੀ ਪ੍ਰੰਤੂ ਕਥਿਤ ਤੌਰ ‘ਤੇ ਜਿੰਮੇਵਾਰਾਂ ਨੂੰ ਬਚਾਉਣ ਦੀ ਕੋਸਿਸ ਕੀਤੀ ਜਾ ਰਹੀ ਸੀ। ਜਿਸਦੇ ਚੱਲਦੇ ਇੱਕ ਸੀਨੀਅਰ ਆਈਏਐਸ ਅਧਿਕਾਰੀ ਵੱਲੋਂ ਹੁਣ ਕੀਤੀ ਅੰਦਰੂਲੀ ਪੜਤਾਲ ਤੋਂ ਬਾਅਦ ਇਹ ਤੱਥ ਸਾਹਮਣੇ ਆਉਣ ‘ਤੇ ਵਿਜੀਲੈਂਸ ਦੇ ਐਸਐਸਪੀ ਵਿਰੁਧ ਇਹ ਕਾਰਵਾਈ ਕੀਤੀ ਗਈ ਦੱਸੀ ਜਾ ਰਹੀ ਹੈ। ਫ਼ਿਲਹਾਲ ਪੂਰੇ ਵੇਰਵਿਆਂ ਦਾ ਇੰਤਜ਼ਾਰ ਕੀਤਾ ਜਾ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

IPS Amar Chahal ਠੱਗੀ ਕੇਸ; ਪੁਲਿਸ ਵੱਲੋਂ 23 ਖਾਤੇ ਫ਼ਰੀਜ, ਕੁੱਝ ਲੋਕਾਂ ਦੀ ਕੀਤੀ ਪਹਿਚਾਣ

0

Patiala News: IPS Amar Chahal fraud case; ਪੰਜ ਦਿਨਾਂ ਪਹਿਲਾਂ ਆਪਣੇ ਨਾਲ ਕਰੋੜਾਂ ਦੀ ਠੱਗੀ ਵੱਜਣ ਦੇ ਮਾਮਲੇ ਵਿਚ ਗੋਲੀ ਮਾਰ ਕੇ ਖੁਦਕਸ਼ੀ ਕਰਨ ਵਾਲੇ ਆਈਪੀਐਸ ਅਧਿਕਾਰੀ ਅਮਰ ਸਿੰਘ ਚਾਹਲ (IPS Amar Singh Chahal) ਦੇ ਮਾਮਲੇ ਵਿਚ ਪੁਲਿਸ ਵੱਲੋਂ ਕਾਰਵਾਈ ਜਾਰੀ ਹੈ। ਪੁਲਿਸ ਸੂਤਰਾਂ ਮੁਤਾਬਕ ਹੁਣ ਤੱਕ ਦੋ ਦਰਜ਼ਨ ਦੇ ਕਰੀਬ ਖਾਤੇ ਫਰੀਜ਼ ਕੀਤੇ ਜਾ ਚੁੱਕੇ ਹਨ। ਇਸਤੋਂ ਇਲਾਵਾ ਕੁੱਝ ਸ਼ੱਕੀ ਲੋਕਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਜਿੰਨ੍ਹਾਂ ਸ਼ੱਕੀ ਖਾਤਿਆਂ ਦੀ ਪਹਿਚਾਣ ਕੀਤੀ ਗਈ ਹੈ, ਉਹ ਆਮ ਲੋਕਾਂ ਦੇ ਹੀ ਹਨ, ਜਿੰਨ੍ਹਾਂ ਨੂੰ ਆਪਣੇ ਖਾਤਿਆਂ ਵਿਚ ਪੈਸੇ ਆਉਣ ਜਾਂ ਕਢਵਾਉਣ ਬਾਰੇ ਜਾਣਕਾਰੀ ਪੁਲਿਸ ਰਾਹੀਂ ਲੱਗੀ ਹੈ। ਵੱਡੀ ਗੱਲ ਇਹ ਵੀ ਸਾਹਮਣੇ ਆਈ ਹੈ ਕਿ ਮੁਲਜਮਾਂ ਵੱਲੋਂ ਇੰਨ੍ਹਾਂ ਵਿਅਕਤੀਆਂ ਦੇ ਖਾਤੇ ਵਿਚ ਥੋੜਾ ਬਹੁਤ ਲਾਲਚ ਦੇ ਕੇ ਖੁਲਵਾਏ ਗਏ ਸਨ ਤੇ ਉਸਤੋਂ ਬਾਅਦ ਚੈੱਕਬੁੱਕ ਆਦਿ ਆਪਣੇ ਕੋਲ ਰੱਖ ਲਈ ਸੀ।

ਇਹ ਵੀ ਪੜ੍ਹੋ Bathinda ‘ਚ ਘਰ ਜਾਂਦੇ ਰੇਹੜੀ ਵਾਲੇ ‘ਤੇ ਲੁਟੇਰਿਆਂ ਵੱਲੋਂ ਹਮਲਾ; ਹੋਇਆ ਲਹੂ-ਲੁਹਾਨ

ਦੂਜੇ ਪਾਸੇ ਪਟਿਆਲਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਸਾਬਕਾ ਆਈਜੀ ਚਾਹਲ ਦੀ ਹਾਲਾਤ ਵਿਚ ਸੁਧਾਰ ਦਸਿਆ ਜਾ ਰਿਹਾ। ਜਿਕਰਯੋਗ ਹੈ ਕਿ ਇੱਕ ਆਫ਼ੀਸੀਲ ਵਟਸਐਪ ਗਰੂੱਪ ਵਿਚ ਸੇਂਧਮਾਰੀ ਕਰਕੇ ਇੱਕ ਵਿਅਕਤੀ ਵੱਲੋਂ ਖੁਦ ਨੂੰ ਇੱਕ ਵੱਡੇ ਨਿੱਜੀ ਬੈਂਕ ਦਾ ਸੀਈਓ ਦਸਿਆ ਸੀ ਤੇ ਵੱਖ ਵੱਖ ਸਕੀਮਾਂ ਵਿਚ ਵੱਧ ਲਾਭ ਦਾ ਲਾਲਚ ਦੇ ਕੇ ਉਕਤ ਆਈਜੀ ਤੋਂ ਕਰੀਬ ਸਵਾ ਅੱਠ ਕਰੋੜ ਰੁਪਏ ਜਮ੍ਹਾਂ ਕਰਵਾਏ ਸਨ ਪ੍ਰੰਤੁ ਬਾਅਦ ਵਿਚ ਕੁੱਝ ਵੀ ਵਾਪਸੀ ਨਹੀਂ ਦਿੱਤੀ। ਜਿਸਦੇ ਚੱਲਦੇ ਆਪਣੀ ਸਾਰੀ ਕਮਾਈ ਰੁੜਦੀ ਦੇਖ ਉਕਤ ਪੁਲਿਸ ਅਧਿਕਾਰੀ ਨੇ ਖੁਦ ਨੂੰ ਗੋਲੀ ਮਾਰ ਲਈ ਸੀ। ਇਸ ਦੌਰਾਨ ਉਸਦੇ ਵੱਲੋਂ ਪ੍ਰਧਾਨ ਮੰਤਰੀ ਮੋਦੀ ਤੋਂ ਲੈ ਕੇ ਹੋਰਨਾਂ ਦੇ ਨਾਮ 12 ਪੰਨਿਆਂ ਦਾ ਖੁਦਕਸ਼ੀ ਨੋਟ ਵੀ ਲਿਖਿਆ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਇਸ ਕੇਸ ਵਿਚ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ‘ਚ ਘਰ ਜਾਂਦੇ ਰੇਹੜੀ ਵਾਲੇ ‘ਤੇ ਲੁਟੇਰਿਆਂ ਵੱਲੋਂ ਹਮਲਾ; ਹੋਇਆ ਲਹੂ-ਲੁਹਾਨ

0

Bathinda News: ਬਠਿੰਡਾ ਸ਼ਹਿਰ ‘ਚ ਬੀਤੀ ਦੇਰ ਘਰ ਜਾਂਦੇ ਇੱਕ ਰੇਹੜੀ ਵਾਲੇ ਨੇਪਾਲੀ ਉੱਪਰ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਲੁੱਟ ਦੀ ਨੀਅਤ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁੱਟ ਤੋਂ ਬਚਣ ਦਾ ਯਤਨ ਕਰਦੇ ਇਸ ਨੇਪਾਲੀ ਨੂੰ ਲੁਟੇਰਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਰੂਪ ਵਿਚ ਜਖ਼ਮੀ ਕਰ ਦਿੱਤਾ, ਜਿਸਨੂੰ ਰੋਲਾ ਸੁਣ ਕੇ ਆਸਪਾਸ ਦੇ ਲੋਕਾਂ ਨੇ ਬਚਾਇਆ। ਲੋਕਾਂ ਦੇ ਬਾਹਰ ਨਿਕਲਦੇ ਹੀ ਮੋਟਰਸਾਈਕਲ ਸਵਾਰ ਲੁਟੇਰੇ ਭੱਜ ਨਿਕਲੇ।

ਇਹ ਵੀ ਪੜ੍ਹੋ ਬਠਿੰਡਾ ‘ਚ ਕਬਾੜੀਏ ਨੇ ਘਰੇਲੂ ਕਲੈਸ਼ ਕਾਰਨ ਲਿਆ ਫ਼ਾ+ਹਾ, ਪੁਲਿਸ ਵੱਲੋਂ ਜਾਂਚ ਸ਼ੁਰੂ

ਸੂਚਨਾ ਮਿਲਣ ‘ਤੇ Noujawan Welfare Society (Regd.) Bathinda ਦੀ ਟੀਮ ਨੇ ਜਖ਼ਮੀ ਨੂੰ ਹਸਪਤਾਲ ਪਹੁੰਚਾਇਆ। ਜਖ਼ਮੀ ਨੇਪਾਲੀ ਦੀ ਪਹਿਚਾਣ 30 ਸਾਲਾਂ ਮਨ ਬਹਾਦੁਰ ਦੇ ਰੂਪ ਵਿਚ ਹੋਈ ਹੈ, ਜੋਕਿ ਹੁਣ ਬਠਿੰਡਾ ਦੀ ਠੰਢੀ ਸੜਕ ਨਜਦੀਕ ਕਿਰਾਏ ਦੇ ਕਮਰੇ ਵਿਚ ਰਹਿ ਰਿਹਾ ਸੀ। ਸੂਚਨਾ ਮੁਤਾਬਕ ਘਟਨਾ ਸਮੇਂ ਮਨ ਬਹਾਦੁਰ ਪ੍ਰਤਾਪ ਨਗਰ ਗਲੀ ਨੰਬਰ 1/D ਵਿੱਖੇ ਮੋਮੋਸ ਵੇਚ ਕੇ ਰੇਹੜੀ ਲੈ ਕੇ ਕਮਰੇ ਵੱਲ ਜਾ ਰਿਹਾ ਸੀ, ਇਸ ਦੌਰਾਨ ਬਾਈਕ ਸਵਾਰ ਤਿੰਨ ਲੁ-ਟੇ-ਰਿਆਂ ਨੇ ਉਸਨੂੰ ਘੇਰ ਲਿਆ ਤੇ ਗੰਡਾਸੇ ਨਾਲ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ ਬਠਿੰਡਾ ਦਾ ਦੋਹਰਾ ਕ+ਤ+ਲ ਕਾਂਡ; ਪੁਲਿਸ ਨੇ ਬਾਕੀ ਮੁਲਜਮਾਂ ਨੂੰ ਵੀ ਕੀਤਾ ਗ੍ਰਿਫਤਾਰ

ਇਸ ਹਮਲੇ ਤੋਂ ਬਚਣ ਲਈ ਰੇਹੜੀ ਵਾਲੇ ਨੇ ਆਪਣਾ ਹੱਥ ਸਿਰ ਅੱਗੇ ਕੀਤਾ, ਪਰ ਗੰਡਾਸੇ ਦੇ ਤੇਜ਼ ਵਾਰ ਨਾਲ ਉਂਗਲਾਂ ਕੱਟ ਗਈਆਂ।ਉਧਰ, ਘਟਨਾ ਦੀ ਪੁਸ਼ਟੀ ਕਰਦਿਆਂ ਥਾਣਾ ਕੈਨਾਲ ਕਲੌਨੀ ਦੇ ਐਸਐਚਓ ਇੰਸਪੈਕਟਰ ਹਰਜੋਤ ਸਿੰਘ ਮਾਨ ਨੇ ਕਿਹਾ ਕਿ ਸੂਚਨਾ ਮਿਲਣ ‘ਤੇ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਵਿਚ ਲੁੱਟ-ਖੋਹ ਤੋਂ ਬਚਾਅ ਰਿਹਾ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਫ਼ੜਣ ਲਈ ਕਾਰਵਾਈ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

217 ਸਕੰਲਪਾਂ ਵਿੱਚੋਂ 54 ਪੂਰੇ, ਲਾਡੋ ਲਕਛਮੀ ਯੋਜਨਾ ਨਾਲ ਮਹਿਲਾਵਾਂ ਦੇ ਸਸ਼ਕਤੀਕਰਣ ਨੂੰ ਮਿਲੀ ਨਵੀਂ ਦਿਸ਼ਾ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

0

Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਚੋਣ ਦੌਰਾਨ ਜਨਤਾ ਤੋਂ ਕੀਤੇ ਗਏ 217 ਸੰਕਲਪਾਂ ਵਿੱਚੋਂ ਹੁਣ ਤੱਕ 54 ਸੰਕਲਪਾਂ ਨੂੰ ਸਫਲਤਾਪੂਰਵਕ ਪੂਰਾ ਕਰ ਲਿਆ ਹੈ। ਇੰਨ੍ਹਾਂ ਵਿੱਚ ਮਹਿਲਾਵਾਂ ਦੇ ਸਸ਼ਕਤੀਕਰਣ ਦੀ ਦਿਸ਼ਾ ਵਿੱਚ ਇੱਕ ਮਹਤੱਵਪੂਰਣ ਸੰਕਲਪ ਲਾਡੋ ਲਕਛਮੀ ਯੋਜਨਾ ਵੀ ਸ਼ਾਮਿਲ ਹੈ, ਜੋ ਸੂਬੇ ਦੀ ਮਹਿਲਾਵਾਂ ਨੂੰ ਆਰਥਕ ਰੂਪ ਨਾਲ ਮਜਬੂਤ ਬਨਾਉਣ ਦੀ ਦਿਸ਼ਾ ਵਿੱਚ ਮੀਲ ਦਾ ਪੱਧਰ ਸਾਬਤ ਹੋ ਰਿਹਾ ਹੈ। ਮੁੱਖ ਮੰਤਰੀ ਅੱਜ ਭਾਰਤ ਦੀ ਪ੍ਰਾਚੀਣ ਸਭਿਅਤਾ ਦੀ ਗੌਰਵਸ਼ਾਲੀ ਧਰੋਹਰ ਪਵਿੱਤਰ ਭੁਮੀ ਰਾਖੀਗੜ੍ਹੀ ਵਿੱਚ ਆਯੋਜਿਤ ਦੂਜੇ ਰਾਜ ਪੱਧਰੀ ਰਾਖੀਗੜ੍ਹੀ ਮਹੋਤਸਵ ਦੇ ਮੌਕੇ ‘ਤੇ ਮੌਜੂਦ ਜਨਸਮੂਹ ਨੁੰ ਸੰਬੋਧਿਤ ਕਰ ਰਹੇ ਸਨ।

ਇਹ ਵੀ ਪੜ੍ਹੋ ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ

ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਚੋਣਾਵੀ ਵਾਅਦਿਆਂ ਨੂੰ ਜਮੀਨੀ ਪੱਧਰ ‘ਤੇ ਉਤਾਰਣ ਲਈ ਲਗਾਤਾਰ ਕੰਮ ਕਰ ਰਹੀ ਹੈ।ਮੁੱਖ ਮੰਤਰੀ ਨੇ ਇਸ ਮੌਕੇ ‘ਤੇ ਮੌਜੂਦ ਮਹਿਲਾਵਾਂ ਤੋਂ ਲਾਡੋ ਲਕਛਮੀ ਯੋਜਨਾਂ ਦਾ ਵੱਧ ਤੋਂ ਵੱਧ ਲਾਭ ਚੁੱਕਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਜੋ ਮਹਿਲਾਵਾਂ ਹੁਣ ਤੱਕ ਇਸ ਯੋਜਨਾ ਨਾਲ ਨਹੀਂ ਜੁੜੀਆਂ ਹਨ, ਉਹ ਜਲਦੀ ਆਪਣਾ ਰਜਿਸਟ੍ਰੇਸ਼ਣ ਕਰਵਾਉਣ। ਉਨ੍ਹਾਂ ਨੇ ਦਸਿਆ ਕਿ ਰਜਿਸਟ੍ਰੇਸ਼ਣ ਅਤੇ ਤਸਦੀਕ ਦੀ ਪ੍ਰਕ੍ਰਿਆ ਪੂਰੀ ਹੋਣ ਦੇ ਬਾਅਦ ਯੋਗ ਮਹਿਲਾਵਾਂ ਨੂੰ 2100 ਰੁਪਏ ਦੀ ਆਰਥਕ ਸਹਾਇਤਾ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪ੍ਰਦਾਨ ਕੀਤੀ ਜਾ ਰਹੀ ਹੈ।ਨਾਇਬ ਸਿੰਘ ਸੈਣੀ ਨੇ ਜਾਣਕਾਰੀ ਦਿੱਤੀ ਕਿ ਯੋਜਨਾ ਤਹਿਤ ਹੁਣ ਤੱਕ ਲਾਭਕਾਰਾਂ ਦੇ ਖਾਤਿਆਂ ਵਿੱਚ ਦੋ ਕਿਸਤਾਂ ਪਾਈਆਂ ਜਾ ਚੁੱਕੀਆਂ ਹਨ ਅਤੇ ਲਗਭਗ 10 ਲੱਖ ਮਹਿਲਾਵਾਂ ਨੇ ਆਪਣਾ ਰਜਿਸਟ੍ਰੇਸ਼ਣ ਕਰਵਾ ਲਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਦਸਮ ਪਾਤਸ਼ਾਹ ਪਰਿਵਾਰ ਦੀ ਕੁਰਬਾਨੀ ਰਾਸ਼ਟਰ ਹਿੱਤ ਦੀ ਕੁਰਬਾਨੀ ਲਈ ਪੇ੍ਰਰਣਾਦਾਈ: ਮੁੱਖ ਮੰਤਰੀ

0

👉ਗੁਰੂ ਸਾਹਿਬਾਨ ਦੀ ਸਿਖਿਆਵਾਂ, ਸਿਦਾਂਤਾਂ ਨੂੰ ਜਨ-ਜਨ ਤੱਕ ਪਹੁੰਚਾਉਣ ਦਾ ਕੀਤਾ ਜਾ ਰਿਹਾ ਕੰਮ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਕੁਰਬਾਨੀ ਨਾਲ ਜੁੜੀ ਕਹਾਣੀ ਜਿੰਨ੍ਹੀ ਵਾਰ ਪੜਾਂਗੇ, ਸੁਣਾਂਗੇ ਅਤੇ ਜਾਣਾਂਗੇ ਉਨ੍ਹੀ ਵਾਰ ਹੀ ਰਾਸ਼ਟਰ ਹਿੱਤ ਵਿੱਚ ਵੱਡੀ ਤੋਂ ਵੱਡੀ ਕੁਰਬਾਨੀ ਦੇਣ ਲਈ ਪ੍ਰੇਰਿਤ ਹੋਵਾਂਗੇ।ਮੁੱਖ ਮੰਤਰੀ ਸ਼ੁਕਰਵਾਰ ਨੂੰ ਸਿਰਸਾ ਵਿੱਚ ਆਯੋਜਿਤ ਰਾਜ ਪੱਧਰੀ ਵੀਰ ਬਾਲ ਦਿਵਸ ਸਮਾਰੋਹ ਨੂੰ ਸੰਬੋਧਿਤ ਕਰ ਰਹੇ ਸਨ। ਰਾਜ ਦੇ 3450 ਸਕੂਲਾਂ ਦੇ 6 ਲੱਖ ਵਿਦਿਆਰਥੀਆਂ ਨੇ ਹਿੰਦੀ, ਪੰਜਾਬੀ, ਅੰਗੇ੍ਰਜੀ ਤੇ ਸੰਸਕ੍ਰਿਤ ਵਿਸ਼ਿਆਂ ‘ਤੇ ਆਯੋਜਿਤ ਲੇਖ ਮੁਕਾਬਲੇ ਵਿੱਚ ਹਿੱਸਾ ਲਿਆ। ਇੰਨ੍ਹਾਂ ਵਿੱਚ ਹਿੰਦੀ ਵਿੱਚ ਜੀਂਦ ਦੀ ਪ੍ਰਿਯੰਕਾ, ਪੰਜਾਬੀ ਵਿੱਚ ਕੈਥਲ ਦੀ ਚਰਣਜੀਤ ਕੌਰ, ਸੰਸਕ੍ਰਿਤ ਵਿੱਚ ਅੰਬਾਲਾ ਦੀ ਸਿਦਵੀ ਅਤੇ ਅੰਗੇ੍ਰਜੀ ਵਿੱਚ ਅੰਬਾਲਾ ਦੀ ਜਸਲੀਨ ਕੌਰ ਅਵੱਲ ਰਹੀ। ਮੁੱਖ ਮੰਤਰੀ ਨੇ ਇੰਨ੍ਹਾਂ ਵਿਦਿਆਰਥੀਆਂ ਨੂੰ 21-21 ਹਜਾਰ ਰੁਪਏ ਦੀ ਨਗਦ ਰਕਮ ਪ੍ਰਦਾਨ ਕਰ ਸਨਮਾਨਿਤ ਕੀਤਾ।

ਇਹ ਵੀ ਪੜ੍ਹੋ ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ

ਇਸ ਤੋਂ ਇਲਾਵਾ, ਦੂਜੇ ਸਥਾਨ ‘ਤੇ ਜੇਤੂਆਂ ਨੂੰ 11-11 ਹਜਾਰ ਰੁਪਏ ਅਤੇ ਤੀਜੇ ਸਥਾਨ ਦੇ ਜੇਤੂਆਂ ਨੂੰ 5100-5100 ਦੇ ਪੁਰਸਕਾਰ ਵੰਡੇ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਗੁਰੂ ਸਾਹਿਬਾਨ ਦੀ ਸਿਖਿਆਵਾਂ ਤੇ ਸਿਦਾਂਤਾਂ ਨੂੰ ਜਨ-ਜਨ ਤੱਕ ਪਹੁੰਚਾਉਣ ਦਾ ਕੰਮ ਕਰ ਰਹੀ ਹੈ। ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਾਲ ਦੇ ਮੌਕੇ ਵਿੱਚ ਪੂਰੇ ਸੂਬੇ ਵਿੱਚ ਅਨੇਕ ਪ੍ਰੋਗਰਾਮ ਆਯੋਜਿਤ ਕੀਤੇ ਜਿਸ ਵਿੱਚ ਕੁਰਬਾਨੀ ਦੇ ਪ੍ਰਤੀ ਸ਼ਰਧਾ ਅਤੇ ਚੇਤਨਾ ਦਾ ਇੱਕ ਲਗਾਤਾਰ ਪ੍ਰਵਾਹ ਦੇਖਣ ਨੂੰ ਮਿਲਿਆ। ਉਨ੍ਹਾਂ ਦਾ ਤਿਆਗ ਇਹ ਸਿਖਾਉਂਦਾ ਹੈ ਕਿ ਅਨਿਆਂ ਕਿੰਨ੍ਹਾ ਵੀ ਬੇਰਹਿਮ ਕਿਉਂ ਨਾ ਹੋਵੇ, ਸਚਾਈ ਦੇ ਮਾਰਗ ਤੋਂ ਨਹੀਂ ਰੋਕ ਸਕਦਾ। ਉਨ੍ਹਾਂ ਦੀ ਕੁਰਬਾਨੀ ਭਾਰਤ ਦੇਸ਼ ਦੀ ਚੇਤਨਾ ਹੈ, ਜੋ ਯੁੱਗਾਂ-ਯੁੱਗਾਂ ਤੱਕ ਸਾਨੂੰ ਧਰਮ, ਹਿੰਮਤ ਅਤੇ ਆਤਮ-ਸਨਮਾਨ ਦੇ ਮਾਰਗ ‘ਤੇ ਚੱਲਣ ਦੀ ਪੇ੍ਰਰਣਾ ਦਿੰਦੀ ਰਹੇਗੀ।

ਇਹ ਵੀ ਪੜ੍ਹੋ ਬਠਿੰਡਾ ‘ਚ ਕਬਾੜੀਏ ਨੇ ਘਰੇਲੂ ਕਲੈਸ਼ ਕਾਰਨ ਲਿਆ ਫ਼ਾ+ਹਾ, ਪੁਲਿਸ ਵੱਲੋਂ ਜਾਂਚ ਸ਼ੁਰੂ

ਮੁੱਖ ਮੰਤਰੀ ਨੇ ਕਿਹਾ ਕਿ ਇਹ ਵੀਰ ਬਾਲ ਦਿਵਸ ਸਮਾਰੋਹ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਦੀ ਅਮਰ ਸ਼ਹਾਦਤ ਨੂੰ ਸਮਰਪਿਤ ਹੈ। ਸਿਰਸਾ ਦੀ ਇਸ ਇਤਿਹਾਸਕ ਧਰਤੀ ‘ਤੇ ਸੱਭ ਦੇ ਵਿੱਚ ਆਕ ਕੇ ਉਨ੍ਹਾਂ ਦਾ ਦਿੱਲ ਸ਼ਰਧਾ ਅਤੇ ਮਾਣ ਨਾਲ ਭਰ ਉੱਠਿਆ ਹੈ। ਊਨ੍ਹਾਂ ਨੈ ਕਿਹਾ ਕਿ ਅੱਜ ਉਸ ਮਹਾਨ ਵਿਰਾਸਤ ਨੂੰ ਮਨਮ ਕਰ ਰਹੇ ਹਨ, ਜਿਸ ਨੇ ਭਾਰਤ ਦੀ ਅਸਮਿਤਾ ਨੂੰ ਬਚਾਇਆ। ਇਸ ਦੇ ਨਾਲ ਹੀ, ਮਨੁੱਖਤਾ ਨੂੰ ਧਰਮ ਅਤੇ ਸਚਾਈ ਲਈ ਸਰਵੋਚ ਬਲਿਦਾਨ ਕਰਨ ਦਾ ਮਾਰਗ ਵੀ ਦਿਖਾਇਆ।ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਤਿਹਾਸ ਵਿੱਚ ਅਜਿਹੀ ਕੋਈ ਮਿਸਾਲ ਨਹੀਂ ਮਿਲਦੀ, ਜਿੱਥੇ ਮਾਸੂਮ ਬੱਚਿਆਂ ਨੇ ਧਰਮ ਦੀ ਰੱਖਿਆ ਲਈ ਦੀਵਾਰਾਂ ਵਿੱਚ ਚਿੰਦਾ ਦਿਣਵਾਉਣਾ ਸਵੀਕਾਰ ਕਰ ਲਿਆ ਹੋਵੇ, ਪਰ ਝੁਕਣਾ ਸਵੀਕਾਰ ਨਹੀਂ ਕੀਤਾ ਹੋਵੇ। ਗੁਰੂ ਜੀ ਦੇ ਪਰਿਵਾਰ ਦੇ ਸਾਰੇ ਮੈਂਬਰਾਂ ਨੇ ਇੱਕ ਹਫਤੇ ਦੇ ਦੌਰਾਨ 20 ਤੋਂ 27 ਦਸੰਬਰ ਸਨ 1705 ਵਿੱਚ ਧਰਮ ਤੇ ਆਮ ਜਨਤਾ ਦੀ ਰੱਖਿਆ ਲਈ ਆਪਣੀ ਕੁਰਬਾਨੀ ਦਿੱਤੀ। ਇਹ ਹਫਤਾ ਇਤਿਹਾਸ ਦੇ ਪੰਨਿਆਂ ‘ਤੇ ਸਦਾ ਦਰਜ ਰਹੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬੱਚਿਆਂ ਨੂੰ ਦੇਸ਼ ਤੇ ਧਰਮ ਲਈ ਕੁਰਬਾਨੀ ਦੇਣ ਦੀ ਦ੍ਰਿੜ ਭਾਵਨਾ ਵਿਰਾਸਤ ਵਿੱਚ ਮਿਲੀ ਸੀ। ਉਨ੍ਹਾਂ ਦੇ ਦਾਦਾ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਵੀ ਦੇਸ਼ ਤੇ ਧਰਮ ਲਈ ਆਪਣਾ ਸੀਸ ਕੁਰਬਾਨ ਕਰ ਦਿੱਤਾ ਸੀ। ਇਹ 350ਵਾਂ ਸ਼ਹੀਦੀ ਸਾਲ ਉਨ੍ਹਾਂ ਦੀ ਕੁਰਬਾਨੀ ਦਾ ਹੈ।

ਇਹ ਵੀ ਪੜ੍ਹੋ ਫਿਰੋਜ਼ਪੁਰ ਦੇ ਸਰਵਣ ਸਿੰਘ ਨੂੰ ਰਾਸ਼ਟਰਪਤੀ ਨੇ ਰਾਸ਼ਟਰੀ ਵੀਰ ਬਾਲ ਪੁਰਸਕਾਰ ਨਾਲ ਕੀਤਾ ਸਨਮਾਨਿਤ

ਸ਼੍ਰੀ ਗੁਰੂ ਤੇਗ ਬਹਾਦਰ ਜੀ ਅਜਿਹੇ ਮਹਾਪੁਰਸ਼ ਸਨ ਜਿਨ੍ਹਾਂ ਨੇ ਧਰਮ ਨੂੰ ਸਿਰਫ ਪੂਜਾ-ਪਾਠ ਤੱਕ ਸੀਮਤ ਨਹੀਂ ਰੱਖਿਆ, ਸਗੋ ਉਸ ਨੂੰ ਅਧਿਕਾਰ ਅਤੇ ਆਜਾਦੀ ਦੇ ਨਾਲ ਵੀ ਜੋੜਿਆ। ਉਨ੍ਹਾਂ ਨੇ ਕਿਹਾ ਕਿ ਜੋਤੀਸਰ, ਕੁਰੂਕਸ਼ੇਤਰ ਵਿੱਚ 25 ਨਵੰਬਰ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਰਾਜ ਪੱਧਰੀ ਵਿਸ਼ਾਲ ਸਮਾਗਮ ਵਿੱਚ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਗਏ ਇੱਕ ਸਿੱਕੇ, ਇੱਕ ਡਾਕ ਟਿਕਟ ਅਤੇ ਕਾਫੀ ਟੇਬਲ ਬੁੱਕ ਦੀ ਘੁੰਡ ਚੁਕਾਈ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਯਮੁਨਾਨਗਰ ਜਿਲ੍ਹਾ ਦੇ ਕਾਲੇਸਰ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ ‘ਤੇ ਵਨ ਲਗਾਉਣ ਦਾ ਫੈਸਲਾ ਕੀਤਾ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਦਰਵਾਜਾ ਵੀ ਬਣਾਇਆ ਗਿਆ ਹੈ। ਯਮੁਨਾਨਗਰ ਦੇ ਕਿਸ਼ਨਪੁਰਾ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਖੇਤੀਬਾੜੀ ਕਾਲਜ ਖੋਲਣ ਦਾ ਐਲਾਨ ਅਤੇ ਸਿਰਸਾ ਯੂਨੀਵਰਸਿਟੀ ਵਿੱਚ ਉਨ੍ਹਾਂ ਦੇ ਨਾਮ ਦੀ ਚੇਅਰ ਸਥਾਪਿਤ ਕੀਤੀ ਗਈ ਹੈ। ਇਸ ਤੋਂ ਇਲਾਵਾ, ਸਿਰਸਾ ਸਥਿਤ ਗੁਰਦੁਆਰਾ ਸ਼੍ਰੀ ਚਿੱਲਾ ਸਾਹਿਬ ਨੂੰ 70 ਕਨਾਲ ਜਮੀਨ ਟ੍ਰਾਂਸਫਰ ਕੀਤੀ ਗਈ। ਸਾਲ 1984 ਦੇ ਦੰਗਿਆਂ ਵਿੱਚ ਜਿਲ੍ਹਾ ਸਿੱਖ ਪਰਿਵਾਰਾਂ ਨੇ ਆਪਣਿਆਂ ਨੂੱ ਗੁਆਇਆ, ਸੂਬੇ ਦੇ ਅਜਿਹੇ 121 ਪਰਿਵਾਰਾਂ ਦੇ ਇੱਕ -ਇੱਕ ਮੈਂਬਰ ਨੂੰ ਨਿਯੁਕਤੀ ਪੱਤਰ ਸੌਂਪੇ ਜਾ ਰਹੇ ਹਨ। ਇਸ ਮੌਕੇ ‘ਤੇ ਵਿਧਾਇਕ ਰਣਧੀਰ ਪਨਿਹਾਰ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਜਗਦੀਸ਼ ਝਿੰਡਾਂ, ਚੇਅਰਮੈਨ ਜੱਥੇਦਾਰ ਬਲਜੀਤ ਸਿੰਘ ਦਾਦੂਵਾਲ, ਸਾਬਕਾ ਰਾਜਪਾਲ ਪ੍ਰੋਫੈਸਰ ਗਣੇਸ਼ੀਲਾਲ, ਸਾਬਕਾ ਸਾਂਸਦ ਸੁਨੀਤਾ ਦੁੱਗਲ, ਚਰਣਜੀਤ ਰੋੜੀ, ਸਿਰਸਾ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋਫੈਸਰ ਵਿਜੈ ਕੁਮਾਰ ਨੇ ਸਾਹਿਬਜਾਦਿਆਂ ਨੂੰ ਸ਼ਰਧਾਂਜਲੀ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵੜਿੰਗ ਨੇ ਪੰਜਾਬ ਵਿੱਚ ਵੱਡੇ ਪੱਧਰ ਉੱਤੇ ਮਾਈਨਿੰਗ ‘ਤੇ ਵਾਤਾਵਰਣ ਆਡਿਟ ਦੀ ਮੰਗ ਕੀਤੀ

0

👉ਕਿਹਾ: ਇਸ ਸਾਲ ਦੇ ਵਿਨਾਸ਼ਕਾਰੀ ਹੜ੍ਹ ਚੇਤਾਵਨੀ ਦੇ ਸੰਕੇਤ ਵਜੋਂ ਮੰਨੇ ਜਾਣੇ ਚਾਹੀਦੇ ਹਨ
Chandigarh News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦਰਿਆਵਾਂ ਦੇ ਤਲਾਂ ਤੋਂ, ਕਿਨਾਰਿਆਂ ‘ਤੇ ਅਤੇ ਸੜਕ ਤੇ ਰੇਲਵੇ ਪੁਲਾਂ ਦੇ ਨੇੜੇ ਵੱਡੇ ਪੱਧਰ ਉੱਤੇ ਰੇਤ ਮਾਈਨਿੰਗ ਦੇ ਮੱਦੇਨਜ਼ਰ ਪੂਰੇ ਪੰਜਾਬ ਵਿੱਚ ਵਾਤਾਵਰਣ ਆਡਿਟ ਕਰਵਾਏ ਜਾਣ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਇਸ ਸਾਲ ਦੇ ਵਿਨਾਸ਼ਕਾਰੀ ਹੜ੍ਹ ਸੂਬੇ ਲਈ ਇੱਕ ਚੇਤਾਵਨੀ ਦੇ ਸੰਕੇਤ ਵਜੋਂ ਮੰਨੇ ਜਾਣੇ ਚਾਹੀਦੇ ਹਨ, ਜਿਹੜੇ ਤੁਰੰਤ ਸੁਧਾਰਾਤਮਕ ਉਪਾਅ ਨਾ ਕੀਤੇ ਜਾਣ ਤੇ ਸਾਡੇ ਸਾਹਮਣੇ ਖੜ੍ਹੇ ਹਨ।ਇੱਥੇ ਜਾਰੀ ਇੱਕ ਬਿਆਨ ਵਿੱਚ, ਵੜਿੰਗ ਨੇ ਅਰਾਵਲੀ ਦੀਆਂ ਪਹਾੜੀਆਂ ਵਿੱਚ ਅੰਨ੍ਹੇਵਾਹ ਮਾਈਨਿੰਗ ਦੀ ਆਗਿਆ ਦੇਣ ਵਿਰੁੱਧ ਵਾਤਾਵਰਣ ਸੰਬੰਧੀ ਚਿੰਤਾ, ਜਾਗਰੂਕਤਾ ਅਤੇ ਸਖ਼ਤ ਵਿਰੋਧ ਦਾ ਸਵਾਗਤ ਕੀਤਾ ਹੈ।

ਇਹ ਵੀ ਪੜ੍ਹੋ ਫਿਰੋਜ਼ਪੁਰ ਦੇ ਸਰਵਣ ਸਿੰਘ ਨੂੰ ਰਾਸ਼ਟਰਪਤੀ ਨੇ ਰਾਸ਼ਟਰੀ ਵੀਰ ਬਾਲ ਪੁਰਸਕਾਰ ਨਾਲ ਕੀਤਾ ਸਨਮਾਨਿਤ

ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਸਥਿਤੀ ਵੀ ਓਨੀ ਹੀ ਮਾੜੀ ਸੀ। ਉਨ੍ਹਾਂ ਨੇ ਕਿਹਾ ਕਿ ਅਸੀਂ ਪਹਿਲਾਂ ਹੀ ਵਿਨਾਸ਼ਕਾਰੀ ਹੜ੍ਹਾਂ ਦਾ ਸਾਹਮਣਾ ਕਰ ਚੁੱਕੇ ਹਾਂ, ਜਿਨ੍ਹਾਂ ਦਾ ਕਾਰਨ ਮਾਹਿਰਾਂ ਨੇ ਦਰਿਆਵਾਂ ਦੇ ਕੰਢਿਆਂ ਵਿੱਚ ਅੰਨ੍ਹੇਵਾਹ ਮਾਈਨਿੰਗ ਨੂੰ ਦੱਸਿਆ ਹੈ, ਜਿਸਨੂੰ ਸਬੰਧ ਵਿੱਚ ਉਨ੍ਹਾਂ ਨੇ ਸੂਬਾ ਪੱਧਰੀ ਵਾਤਾਵਰਣ ਆਡਿਟ ਅਤੇ ਕਾਰਵਾਈ ਦੀ ਮੰਗ ਕੀਤੀ ਹੈ।ਸੂਬਾ ਕਾਂਗਰਸ ਪ੍ਰਧਾਨ ਨੇ ਇਸ ਮੁੱਦੇ ‘ਤੇ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਵਿਰੁੱਧ ਚੇਤਾਵਨੀ ਦਿੰਦੇ ਹੋਏ, ਕਿਹਾ ਕਿ ਖਾਸ ਕਰਕੇ ਸੜਕ ਅਤੇ ਰੇਲਵੇ ਦੇ ਪੁਲਾਂ ਦੇ ਨੇੜੇ ਦਰਿਆਵਾਂ ਦੇ ਤਲ ‘ਤੇ ਨਵੇਂ ਸਿਰਿਓਂ ਵਾਤਾਵਰਣ ਮੁਲਾਂਕਣ ਹੋਣਾ ਚਾਹੀਦਾ ਹੈ, ਜਿੱਥੇ ਮਾਈਨਿੰਗ ਠੇਕੇਦਾਰ ਬੇਲੋੜੀ ਮਾਈਨਿੰਗ ਕਰਦੇ ਹਨ।ਵੜਿੰਗ ਨੇ ਕਿਹਾ ਕਿ ਅਰਾਵਲੀ ਦਾ ਮੁੱਦਾ ਪੰਜਾਬ ਲਈ ਵੀ ਇੱਕ ਚੇਤਾਵਨੀ ਵਾਲੇ ਸੰਕੇਤ ਵਜੋਂ ਮੰਨਿਆ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ ਬਠਿੰਡਾ ਦਾ ਦੋਹਰਾ ਕ+ਤ+ਲ ਕਾਂਡ; ਪੁਲਿਸ ਨੇ ਬਾਕੀ ਮੁਲਜਮਾਂ ਨੂੰ ਵੀ ਕੀਤਾ ਗ੍ਰਿਫਤਾਰ

ਹਾਲਾਂਕਿ ਅਰਾਵਲੀ ਦੀਆਂ ਪਹਾੜੀਆਂ ਅਤੇ ਪੰਜਾਬ ਵਿੱਚ ਵਾਤਾਵਰਣ ਦੇ ਵਿਗਾੜ ਦੀ ਪ੍ਰਕਿਰਤੀ ਵੱਖਰੀ ਹੈ, ਲੇਕਿਨ ਕਾਰਨ ਇੱਕੋ ਹੈ ਅਤੇ ਉਹ ਲਾਲਚ ਵਿੱਚ ਕੀਤੀ ਜਾਣ ਵਾਲੀ ਗੈਰ-ਕਾਨੂੰਨੀ ਮਾਈਨਿੰਗ ਹੈ।ਉਨ੍ਹਾਂ ਕਿਹਾ ਕਿ ਜਿੱਥੇ ਅਰਾਵਲੀ ਦਾ ਮੁੱਦਾ ਕੌਮੀ ਰਾਜਧਾਨੀ ਦੇ ਨੇੜੇ ਹੋਣ ਕਾਰਨ ਧਿਆਨ ਵਿੱਚ ਆਇਆ। ਲੇਕਿਨ ਪੰਜਾਬ ਵਿੱਚ ਹਰ ਕੋਈ ਇਸ ਮੁੱਦੇ ਵੱਲ ਅੱਖਾਂ ਮੀਚ ਰਿਹਾ ਹੈ, ਜੋ ਕਿ ਸੂਬੇ ਲਈ ਸਪੱਸ਼ਟ ਤੌਰ ‘ਤੇ ਜ਼ਿੰਦਗੀ ਅਤੇ ਮੌਤ ਦਾ ਮਾਮਲਾ ਹੈ, ਜਿਹੜਾ ਇਸ ਸਾਲ ਆਏ ਵਿਨਾਸ਼ਕਾਰੀ ਹੜ੍ਹ ਸਾਫ ਤੌਰ ਤੇ ਦਰਸਾਉਂਦੇ ਹਨ।ਵੜਿੰਗ ਨੇ ਇਹ ਵੀ ਕਿਹਾ ਕਿ ਇਸ ਮੁੱਦੇ ਨੂੰ ਗੈਰ-ਪੱਖਪਾਤੀ ਸੋਚ ਨਾਲ ਦੇਖਿਆ ਜਾਣਾ ਚਾਹੀਦਾ ਹੈ ਅਤੇ ਸਾਰਿਆਂ ਨੂੰ ਇੱਕ ਦੂਜੇ ਦੇ ਵਿਰੁੱਧ ਦੋਸ਼ਬਾਜੀ ਕੀਤੇ ਬਗੈਰ ਪੰਜਾਬ ਦੇ ਵਾਤਾਵਰਣ ਨੂੰ ਬਚਾਉਣ ਲਈ ਵਿਚਾਰਿਕ ਮਤਭੇਦ ਤੋਂ ਉਪਰ ਉੱਠਣਾ ਚਾਹੀਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ

0

👉ਸਿੱਖ ਸੰਗਤ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਪਹਿਲਾਂ ਹੀ ਨਾਂਅ ਵਿੱਚ ਬਦਲਾਅ ਦੀ ਵਕਾਲਤ ਕਰ ਚੁੱਕੇ ਹਨ
👉ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਗੁਰਮੀਤ ਸਿੰਘ ‘ਮੀਤ ਹੇਅਰ’ ਦੇ ਨਾਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਅਰਪਿਤ ਕੀਤੀ
Chandigarh News:ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਸ਼ਾਮ ਨੂੰ ਕਿਹਾ ਕਿ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਨਾਮ, ਵੀਰ ਬਾਲ ਦਿਵਸ ਨਾਲੋਂ ਛੋਟੇ ਸਾਹਿਬਜ਼ਾਦਿਆਂ ਦੀ ਲਾਮਿਸਾਲ ਸ਼ਹਾਦਤ ਨੂੰ ਯਾਦ ਕਰਨ ਦਾ ਕਿਤੇ ਵੱਧ ਉਚਿਤ ਅਤੇ ਮਰਿਆਦਾਪੂਰਨ ਢੰਗ ਹੈ, ਕਿਉਂ ਜੋ ਇਹ ਸਿੱਖ ਸੰਗਤ ਦੀਆਂ ਡੂੰਘੀਆਂ ਭਾਵਨਾਵਾਂ ਨਾਲ ਪੂਰੀ ਤਰ੍ਹਾਂ ਸਾਂਝ ਪਾਉਂਦਾ ਹੈ।

ਇਹ ਵੀ ਪੜ੍ਹੋ ਫਿਰੋਜ਼ਪੁਰ ਦੇ ਸਰਵਣ ਸਿੰਘ ਨੂੰ ਰਾਸ਼ਟਰਪਤੀ ਨੇ ਰਾਸ਼ਟਰੀ ਵੀਰ ਬਾਲ ਪੁਰਸਕਾਰ ਨਾਲ ਕੀਤਾ ਸਨਮਾਨਿਤ

ਸ਼੍ਰੀ ਅਮਨ ਅਰੋੜਾ ਨੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਗੁਰਮੀਤ ਸਿੰਘ ‘ਮੀਤ ਹੇਅਰ’ ਦੇ ਨਾਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕ, ਬਾਬਾ ਜੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਸੰਸਾਰਕ ਇਤਿਹਾਸ ਦਾ ਇੱਕ ਅਦੁੱਤੀ ਅਧਿਆਇ ਹੈ, ਜੋ ਧਰਮ, ਹਿੰਮਤ ਅਤੇ ਅਡੋਲਤਾ ਦੇ ਸਰਵਉੱਚ ਆਦਰਸ਼ਾਂ ਨੂੰ ਪ੍ਰਤੀਬਿੰਬਤ ਕਰਦਾ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਅਤੇ ਸੰਸਦ ਮੈਂਬਰਾਂ ਵੱਲੋਂ ਵੀ ਵੀਰ ਬਾਲ ਦਿਵਸ ਦਾ ਨਾਂ ਬਦਲ ਕੇ ਸਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਕਰਨ ਦੀ ਲੋੜ ਉੱਤੇ ਪਹਿਲਾਂ ਹੀ ਸਪਸ਼ਟ ਤੌਰ ’ਤੇ ਜ਼ੋਰ ਦਿੱਤਾ ਜਾ ਚੁੱਕਾ ਹੈ, ਤਾਂ ਜੋ ਦੇਸ਼ ਵਿਦੇਸ਼ ਵਸਦੇ ਸਿੱਖ ਭਾਈਚਾਰੇ ਦੀਆਂ ਸਮੂਹਿਕ ਭਾਵਨਾਵਾਂ ਅਤੇ ਧਾਰਮਿਕ ਸੰਵੇਦਨਸ਼ੀਲਤਾ ਦਾ ਪੂਰਾ ਆਦਰ ਕੀਤਾ ਜਾ ਸਕੇ।

ਇਹ ਵੀ ਪੜ੍ਹੋ ਬਠਿੰਡਾ ਦਾ ਦੋਹਰਾ ਕ+ਤ+ਲ ਕਾਂਡ; ਪੁਲਿਸ ਨੇ ਬਾਕੀ ਮੁਲਜਮਾਂ ਨੂੰ ਵੀ ਕੀਤਾ ਗ੍ਰਿਫਤਾਰ

ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਬਹੁਤ ਹੀ ਨਿੱਕੀ ਉਮਰ ਵਿੱਚ ਛੋਟੇ ਸਾਹਿਬਜ਼ਾਦਿਆਂ ਵੱਲੋਂ ਦਿੱਤੀ ਗਈ ਸ਼ਹਾਦਤ ਅੱਜ ਵੀ ਮਨੁੱਖਤਾ ਲਈ ਪ੍ਰੇਰਣਾ ਦਾ ਅਟੁੱਟ ਸਰੋਤ ਹੈ ਅਤੇ ਇਹ ਅਨਿਆਂ ਅਤੇ ਜ਼ੁਲਮ ਦੇ ਵਿਰੁੱਧ ਡਟ ਕੇ ਖੜ੍ਹੇ ਰਹਿਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਬਲਿਦਾਨ ਗਾਥਾ ਸਦੀਵਕਾਲੀ ਦੇਸ਼ ਦੀ ਸਾਂਝੀ ਚੇਤਨਾ ਵਿੱਚ ਅੰਕਿਤ ਰਹੇਗੀ।ਉਨ੍ਹਾਂ ਇਹ ਵੀ ਕਿਹਾ ਕਿ ਫਤਹਿਗੜ੍ਹ ਸਾਹਿਬ, ਸਿੱਖ ਇਤਿਹਾਸ ਦਾ ਇਕ ਪਵਿੱਤਰ ਸਥਾਨ ਹੋਣ ਦੇ ਨਾਤੇ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵੱਲੋਂ ਦਿੱਤੀਆਂ ਗਈਆਂ ਅਤੁੱਲ ਕੁਰਬਾਨੀਆਂ ਦੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਦੀ ਧਾਰਮਿਕਤਾ, ਬਹਾਦਰੀ ਅਤੇ ਨਿਸ਼ਕਾਮਤਾ ਦੀ ਵਿਰਾਸਤ ਅੱਜ ਵੀ ਪੀੜ੍ਹੀ ਦਰ ਪੀੜ੍ਹੀ ਰਾਹ ਦਰਸਾਉਂਦੀ ਹੈ।ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ, ਰੁਪਿੰਦਰ ਸਿੰਘ ਹੈਪੀ ਅਤੇ ਦਵਿੰਦਰਜੀਤ ਸਿੰਘ ਲਾਡੀ ਢੋਸ, ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅਤੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਠਿੰਡਾ ‘ਚ ਕਬਾੜੀਏ ਨੇ ਘਰੇਲੂ ਕਲੈਸ਼ ਕਾਰਨ ਲਿਆ ਫ਼ਾ+ਹਾ, ਪੁਲਿਸ ਵੱਲੋਂ ਜਾਂਚ ਸ਼ੁਰੂ

0

Bathinda News: ਬਠਿੰਡਾ ਸ਼ਹਿਰ ਦੀ ਚੰਦਸਰ ਬਸਤੀ ਵਿੱਚ ਇੱਕ 50 ਸਾਲਾ ਵਿਅਕਤੀ ਵੱਲੋਂ ਛੱਤ ਵਾਲੇ ਪੱਖੇ ਨਾਲ ਲਮਕ ਕੇ ਫਾਹਾ ਲੈਣ ਦੀ ਸੂਚਨਾ ਹੈ। ਸਹਾਰਾ ਜਨਸੇਵਾ ਦੇ ਵਰਕਰ ਘਟਨਾ ਦਾ ਪਤਾ ਚੱਲਦਿਆਂ ਹੀ ਮੌਕੇ ‘ਤੇ ਪੁੱਜੇ ਅਤੇ ਪੁਲਿਸ ਦੀ ਹਾਜ਼ਰੀ ਵਿਚ ਲਾਸ਼ ਨੂੰ ਪੱਖੇ ਨਾਲੋਂ ਉਤਾਰ ਕੇ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ। ਮ੍ਰਿਤਕ ਦੀ ਪਹਿਚਾਣ ਸੁਨੀਲ ਕੁਮਾਰ (50 ਸਾਲ)ਪੁੱਤਰ ਆਸਾਰਾਮ ਵਾਸੀ ਚੰਦਸਰ ਬਸਤੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ; ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ; 2 ਕੋਂਸਲਰਾਂ ਨੇ ਚੁੱਕਿਆ ‘ਝਾੜੂ’

ਪੁਲਿਸ ਅਧਿਕਾਰੀਆਂ ਮੁਤਾਬਕ ਮੁਢਲੀ ਪੜਤਾਲ ਮੁਤਾਬਕ ਮ੍ਰਿਤਕ ਕਬਾੜ ਡੀਲਰ ਵਜੋਂ ਕੰਮ ਕਰਦਾ ਸੀ ਅਤੇ ਇਹ ਘਟਨਾ ਘਰੇਲੂ ਕਲੈਸ਼ ਕਾਰਨ ਵਾਪਰੀ ਦੱਸੀ ਜਾ ਰਹੀ ਹੈ। ਹਾਲਾਂਕਿ, ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਕਾਰਵਾਈ ਤੋਂ ਬਾਅਦ, ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਫਿਰੋਜ਼ਪੁਰ ਦੇ ਸਰਵਣ ਸਿੰਘ ਨੂੰ ਰਾਸ਼ਟਰਪਤੀ ਨੇ ਰਾਸ਼ਟਰੀ ਵੀਰ ਬਾਲ ਪੁਰਸਕਾਰ ਨਾਲ ਕੀਤਾ ਸਨਮਾਨਿਤ

0

Firozpur News: ਆਪ੍ਰੇਸ਼ਨ ਸਿੰਦੂਰ ਦੌਰਾਨ ਆਪਣੇ ਘਰ ਤੇ ਖੇਤਾਂ ਦੇ ਨਜ਼ਦੀਕ ਪਾਕਿਸਤਾਨੀ ਸਰਹੱਦੀ ‘ਤੇ ਮੋਰਚੇ ਸੰਭਾਲੀ ਬੈਠੇ ਭਾਰਤੀ ਸੈਨਿਕਾਂ ਨੂੰ ਖਾਣ-ਪੀਣ ਦੀਆਂ ਵਸਤੂਆਂ ਪਹੁੰਚਾਉਣ ਕਾਰਨ ਚਰਚਾ ਵਿਚ ਆਏ 10 ਸਾਲਾਂ ਸਰਵਣ ਸਿੰਘ ਨੂੰ ਸ਼ੁੱਕਰਵਾਰ ਵਾਲੇ ਦਿਨ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰੀ ਵੀਰ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਦਿੱਲੀ ‘ਚ ਹੋਏ ਇਸ ਸਮਾਗਮ ਦੌਰਾਨ ਇਸ ਬੱਚੇ ਦੀ ਹਿੰਮਤ ਅਤੇ ਬਹਾਦਰੀ ਦੀ ਸਲਾਘਾ ਕਰਦਿਆਂ ਰਾਸ਼ਟਰਪਤੀ ਨੇ ਪਿੱਠ ਥਾਪੜੀ। ਇਸ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਪੁਰਸਕਾਰ ਜੇਤੂ ਸਰਵਣ ਸਿੰਘ ਨਾਲ ਵੀ ਗੱਲਬਾਤ ਕੀਤੀ ਗਈ। ਸਮਾਗਮ ਤੋਂ ਬਾਅਦ ਗਦਗਦ ਨਜ਼ਰ ਆਏ ਸਰਵਣ ਸਿੰਘ ਨੇ ਕਿਹਾ ਕਿ “ਉਹ ਵੱਡਾ ਹੋ ਕੇ ਇੱਕ ਫ਼ੌਜੀ ਬਣਨਾ ਚਾਹੁੰਦਾ ਹਾਂ ਤਾਂ ਕਿ ਆਪਣੇ ਦੇਸ਼ ਦੀ ਸੇਵਾ ਕਰ ਸਕੇ।”

ਇਹ ਵੀ ਪੜ੍ਹੋ ਬਠਿੰਡਾ ਦਾ ਦੋਹਰਾ ਕ+ਤ+ਲ ਕਾਂਡ; ਪੁਲਿਸ ਨੇ ਬਾਕੀ ਮੁਲਜਮਾਂ ਨੂੰ ਵੀ ਕੀਤਾ ਗ੍ਰਿਫਤਾਰ

ਜਿਕਰਯੋਗ ਹੈ ਕਿ ਆਪ੍ਰੇਸ਼ਨ ਸਿੰਦਰ ਦੌਰਾਨ ਖਤਰਨਾਕ ਹਾਲਾਤਾਂ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਦੇ ਰਹਿਣ ਵਾਲੇ ਸਰਵਣ ਸੈਨਿਕਾਂ ਲਈ ਦੁੱਧ, ਚਾਹ, ਲੱਸੀ ਅਤੇ ਬਰਫ਼ ਆਦਿ ਸਮਾਨ ਲੈ ਕੇ ਜਾਂਦਾ ਰਿਹਾ ਸੀ।ਇਸ ਦੌਰਾਨ ਉਹ ਬਿਨ੍ਹਾਂ ਜੰਗ ਤੋਂ ਘਬਰਾਏ ਸਾਰਾ-ਸਾਰਾ ਦਿਨ ਮੋਰਚਿਆਂ ਵਿਚ ਡਟੇ ਫ਼ੌਜੀਆਂ ਕੋਲ ਜਾਂਦਾ ਸੀ, ਜਿਸ ਕਾਰਨ ਫ਼ੌਜੀ ਜਵਾਨ ਵੀ ਉਸਦੇ ਮੁਰੀਦ ਹੋ ਗਏ ਸਨ। ਜੰਗ ਖ਼ਤਮ ਹੋਣ ਤੋਂ ਬਾਅਦ ਸਰਵਣ ਸਿੰਘ ਨੂੰ ਫ਼ਿਰੋਜਪੁਰ ਛਾਉਣੀ ਵਿਚ ਸਨਮਾਨਿਤ ਕੀਤਾ ਗਿਆ ਤੇ ਨਾਲ ਹੀ ਫ਼ੌਜ ਵੱਲੋਂ ਉਸਨੂੰ ਗੋਦ ਲੈ ਕੇ ਪੜਾਈ ਦਾ ਸਾਰਾ ਖਰਚ ਚੁੱਕਣ ਦਾ ਐਲਾਨ ਕੀਤਾ ਗਿਆ।ਉਧਰ, ਸਰਵਣ ਸਿੰਘ ਨੂੰ ਇਹ ਵਕਾਰੀ ਪੁਰਸਕਾਰ ਮਿਲਣ ‘ਤੇ ਪੰਜਾਬ ਵਿਚ ਖੁਸੀ ਦੀ ਲਹਿਰ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਆਦਿ ਵੱਲੋਂ ਵੀ ਇਸ ਉੱਪਰ ਖੁਸੀ ਜਤਾਈ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1899952