Tuesday, May 12, 2026
Home Blog Page 2511

ਡੀਜੀਪੀ ਨੇ ਕੋਵਿਡ-19 ਦੇ ਸ਼ਹੀਦ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਭੇਂਟ ਕੀਤੀ ਸਰਧਾਂਜਲੀ

0

ਪੀੜਤ ਪਰਿਵਾਰਾਂ ਨੂੰ 3 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ
ਡੀਜੀਪੀ ਵੀ.ਕੇ. ਭਾਵਰਾ ਨੇ ਪੰਜਾਬ ਪੁਲਿਸ ਦੇ ਜਵਾਨਾਂ ਦੀ ਕੁਰਬਾਨੀ ਨੂੰ ਮਾਨਤਾ ਦੇਣ ਲਈ ਮੈਨਕਾਇਨਡ ਫਾਰਮਾ ਦਾ ਕੀਤਾ ਧੰਨਵਾਦ
ਕੋਵਿਡ -19 ਮਹਾਂਮਾਰੀ ਕਰਕੇ ਪੰਜਾਬ ਪੁਲਿਸ ਫੋਰਸ ਦੇ 94 ਜਵਾਨਾਂ ਦੀ ਜਾਨ ਗਈ
ਸੁਖਜਿੰਦਰ ਮਾਨ
ਫਿਲੌਰ, 9 ਮਈ:ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਵੀ.ਕੇ. ਭਾਵਰਾ ਨੇ ਅੱਜ ਸਤਿਕਾਰ ਅਤੇ ਸ਼ੁਕਰਾਨੇ ਵਜੋਂ ਪੰਜਾਬ ਪੁਲਿਸ ਦੇ ਸਹੀਦਾਂ ਨੂੰ ਸਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਕੋਵਿਡ-19 ਮਹਾਂਮਾਰੀ ਦੌਰਾਨ ਪੰਜਾਬ ਦੇ ਨਾਗਰਿਕਾਂ ਦੀ ਰੱਖਿਆ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ।ਅੱਜ ਇੱਥੇ ਫਿਲੌਰ ਵਿਖੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ (ਪੀ.ਪੀ.ਏ.) ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਪੰਜਾਬ ਪੁਲਿਸ ਦੇ ਕੋਵਿਡ-19 ਸਹੀਦਾਂ ਦੇ ਹਰੇਕ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ 3-3 ਲੱਖ ਰੁਪਏ ਦੇ ਚੈੱਕ ਸੌਂਪ ਕੇ ਸਨਮਾਨਿਤ ਵੀ ਕੀਤਾ।
ਇਹ ਸਮਾਗਮ ਪੰਜਾਬ ਪੁਲਿਸ ਦੇ ਵੈਲਫੇਅਰ ਵਿੰਗ ਵੱਲੋਂ ਮੈਨਕਾਈਂਡ ਫਾਰਮਾ ਦੇ ਸਹਿਯੋਗ ਨਾਲ ਮਹਾਂਮਾਰੀ ਦੌਰਾਨ ਸਹੀਦ ਹੋਏ ਪੰਜਾਬ ਪੁਲਿਸ ਮੁਲਾਜਮਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਲਈ ਕਰਵਾਇਆ ਗਿਆ। ਇਸ ਮੌਕੇ ਏਡੀਜੀਪੀ ਭਲਾਈ ਅਰਪਿਤ ਸੁਕਲਾ, ਏਡੀਜੀਪੀ ਸ?ਿਕਾਇਤਾਂ ਐਮ.ਐਫ. ਫਾਰੂਕੀ, ਡਾਇਰੈਕਟਰ ਪੀ.ਪੀ.ਏ. ਫਿਲੌਰ ਏ.ਡੀ.ਜੀ.ਪੀ. ਅਨੀਤਾ ਪੁੰਜ, ਮੈਨਕਾਇਨਡ ਫਾਰਮਾ ਦੇ ਡਿਵੀਜਨਲ ਸੇਲਜ ਮੈਨੇਜਰ ਸੁਸੀਲ ਕੁਮਾਰ ਬਾਨਾ ਅਤੇ ਅਨਿਲ ਖੰਡੂਰੀ ਹਾਜਰ ਸਨ।ਡੀਜੀਪੀ ਵੀ.ਕੇ. ਭਾਵਰਾ ਨੇ ਉਨ੍ਹਾਂ ਦੀ ਕੁਰਬਾਨੀ ਨੂੰ ਅਦੁੱਤੀ ਅਤੇ ਨਾ ਭੁੱਲਣਯੋਗ ਕਰਾਰ ਦਿੰਦਿਆਂ ਕਿਹਾ ਕਿ ਕੋਵਿਡ-19 ਮਹਾਂਮਾਰੀ ਕਰਕੇ ਪੰਜਾਬ ਪੁਲਿਸ ਫੋਰਸ ਦੇ ਕਰੀਬ 94 ਜਵਾਨਾਂ ਦੀ ਜਾਨ ਗਈ ਸੀ, ਜਿਨ੍ਹਾਂ ਵਿੱਚ ਦੋ ਗਜਟਿਡ ਅਧਿਕਾਰੀ ਅਤੇ 18 ਹੋਮ ਗਾਰਡ ਹਨ।
ਉਨ੍ਹਾਂ ਕਿਹਾ ਕਿ ਭਾਵੇਂ ਪੈਸੇ ਨਾਲ ਇਸ ਨੁਕਸਾਨ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ, ਇਹ ਸਰਕਾਰ ਵੱਲੋਂ ਸ਼ਹੀਦਾਂ ਨੂੰ ਮਾਨਤਾ ਦੇਣ ਦੇ ਨਾਲ ਨਾਲ ਪੀੜਤ ਪਰਿਵਾਰਾਂ ਦੀ ਥੋੜ੍ਹੀ ਜਿਹੀ ਮਦਦ ਦੇਣ ਦਾ ਨਿਮਾਣਾ ਜਿਹਾ ਯਤਨ ਹੈ। ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਵੀ ਦਿੱਤਾ।ਡੀਜੀਪੀ ਨੇ ਮੈਨਕਾਈਂਡ ਫਾਰਮਾ ਦੇ ਉੱਦਮ ਦੀ ਸਲਾਘਾ ਕੀਤੀ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਦੀ ਕੁਰਬਾਨੀ ਨੂੰ ਮਾਨਤਾ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਜ਼ਿਕਰਯੋਗ ਹੈ ਕਿ ਮੈਨਕਾਈਂਡ ਫਾਰਮਾ ਵੱਲੋਂ ਵਿੱਤੀ ਸਹਾਇਤਾ ਦੀ ਪੇਸਕਸ ਉਨ੍ਹਾਂ ਦੀ ਪਹਿਲਕਦਮੀ ‘ਨਮਨ‘ ਦੇ ਹਿੱਸੇ ਵਜੋਂ ਕੀਤੀ, ਜਿਸ ਦਾ ਮੰਤਵ ਕੋਵਿਡ-19 ਫਰੰਟਲਾਈਨ ਯੋਧਿਆਂ ਦੀ ਕੁਰਬਾਨੀ ਨੂੰ ਸਿਜਦਾ ਹੈ, ਜਿਨ੍ਹਾਂ ਨੇ ਡਿਊਟੀ ਤੋਂ ਪਰੇ ਜਾ ਕੇ ਦੂਜਿਆਂ ਦੀ ਮਦਦ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਪ੍ਰਮੁੱਖ ਭਾਰਤੀ ਫਾਰਮਾ ਕੰਪਨੀ ਮੈਨਕਾਈਂਡ ਵਰਤਮਾਨ ਵਿੱਚ 20000 ਕਰਮਚਾਰੀਆਂ ਦੇ ਨਾਲ 35 ਬਾਹਰਲੇ ਦੇਸਾਂ ਵਿੱਚ ਕੰਮ ਕਰ ਰਹੀ ਹੈ ਅਤੇ ਵਿਸਵ ਪੱਧਰ ‘ਤੇ ਵਾਜਬ ਕੀਮਤਾਂ ‘ਤੇ ਦਵਾਈਆਂ ਪ੍ਰਦਾਨ ਕਰਦੀ ਹੈ।ਏ.ਡੀ.ਜੀ.ਪੀ. ਭਲਾਈ ਅਰਪਿਤ ਸੁਕਲਾ ਨੇ ਕੋਵਿਡ-19 ਕਰਕੇ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਜਵਾਨਾਂ ਦੇ ਪਰਿਵਾਰਾਂ ਦਾ ਧੰਨਵਾਦ ਕੀਤਾ ਜੋ ਆਪਣਾ ਸਮਾਂ ਕੱਢ ਕੇ ਆਪਣੇ ਪਿਆਰਿਆਂ ਨੂੰ ਸਰਧਾਂਜਲੀ ਦੇਣ ਲਈ ਇਸ ਸਮਾਗਮ ਵਿੱਚ ਸ਼ਾਮਲ ਹੋਏ।ਇਸ ਮੌਕੇ ਡੀ.ਆਈ.ਜੀ. ਜਲੰਧਰ ਰੇਂਜ ਐਸ. ਬੂਪਤੀ, ਕਮਾਂਡੈਂਟ-ਕਮ-ਡਿਪਟੀ ਡਾਇਰੈਕਟਰ ਪੀ.ਪੀ.ਏ. ਫਿਲੌਰ ਹਰਮਨਬੀਰ ਸਿੰਘ ਗਿੱਲ, ਏ.ਆਈ.ਜੀ. ਭਲਾਈ ਸੁਖਵੰਤ ਸਿੰਘ ਗਿੱਲ ਅਤੇ ਐਸ.ਐਸ.ਪੀ. ਜਲੰਧਰ ਦਿਹਾਤੀ ਸਵਪਨ ਸਰਮਾ ਵੀ ਹਾਜਰ ਸਨ।

ਮੁੱਖ ਮੰਤਰੀ ਵੱਲੋਂ ਪੁਲਿਸ ਨੂੰ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

0

ਡਰੱਗ ਮਾਫੀਆ ਨਾਲ ਮਿਲੀਭੁਗਤ ਸਾਹਮਣੇ ਆਉਣ ’ਤੇ ਕਿਸੇ ਸਿਆਸੀ ਵਿਅਕਤੀ ਨੂੰ ਵੀ ਨਾ ਬਖਸ਼ਿਆ ਜਾਵੇ
ਨਸ਼ਿਆਂ ਦੇ ਆਦੀ ਲੋਕਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਦੀ ਲੋੜ ’ਤੇ ਜ਼ੋਰ
ਸੁਖਜਿੰਦਰ ਮਾਨ
ਚੰਡੀਗੜ, 9 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਦੀ ਲਾਹਨਤ ਪ੍ਰਤੀ ਕੋਈ ਲਿਹਾਜ਼ ਨਾ ਵਰਤਦਿਆਂ ਅੱਜ ਪੁਲਿਸ ਫੋਰਸ ਨੂੰ ਨਸ਼ਾ ਵੇਚਣ ਵਾਲੇ ਅਨਸਰਾਂ ਵਿਰੁੱਧ ਵੱਡੀ ਪੱਧਰ ਉਤੇ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ਾ ਵਿਰੋਧੀ ਮੁਹਿੰਮ ਵਿਚ ਦਖਲਅੰਦਾਜ਼ੀ ਕਰਨ ਵਾਲੇ ਕਿਸੇ ਵੀ ਸਿਆਸੀ ਵਿਅਕਤੀ ਵਿਰੁੱਧ ਸ਼ਿਕੰਜਾ ਕੱਸਣ ਦੇ ਹੁਕਮ ਦਿੱਤੇ ਹਨ।ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਨਸ਼ਾ ਵਿਰੋਧੀ ਟਾਸਕ ਫੋਰਸ (ਐਸਟੀਐਫ) ਦੇ ਮੁਖੀ ਹਰਪ੍ਰੀਤ ਸਿੱਧੂ ਦੀ ਅਗਵਾਈ ’ਚ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਡਰੱਗ ਮਾਫੀਆ ਨਾਲ ਮਿਲੀਭੁਗਤ ਸਾਹਮਣੇ ਆਉਣ ‘ਤੇ ਕਿਸੇ ਵੀ ਸਿਆਸੀ ਵਿਅਕਤੀ ਜਾਂ ਅਧਿਕਾਰੀ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ। ਹਾਲਾਂਕਿ, ਉਨਾਂ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਬਿਨਾਂ ਕਿਸੇ ਸਿਆਸੀ ਦਬਾਅ ਦੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਇਕ ਨੁਕਾਤੀ ਏਜੰਡੇ ਉਤੇ ਕੰਮ ਕਰਨ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ, “ਮੇਰਾ ਮੰਨਣਾ ਹੈ ਕਿ ਕੁਝ ਪੁਲਿਸ ਅਧਿਕਾਰੀ ਪਹਿਲਾਂ ਕੁਝ ਮਜਬੂਰੀਆਂ ਵਿੱਚ ਕੰਮ ਕਰ ਰਹੇ ਸਨ ਪਰ ਸਾਰੇ ਅਧਿਕਾਰੀ ਇੱਕੋ ਜਿਹੇ ਨਹੀਂ ਹਨ। ਇਹ ਹੋ ਸਕਦਾ ਹੈ ਕਿ ਪਹਿਲਾਂ ਕੁਝ ਨਸ਼ਾ ਤਸਕਰਾਂ ਨੂੰ ਸਿਆਸੀ ਸਰਪ੍ਰਸਤੀ ਮਿਲਦੀ ਰਹੀ ਹੋਵੇ ਪਰ ਹੁਣ ਅਜਿਹਾ ਨਹੀਂ ਹੋਵੇਗਾ ਅਤੇ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜੋਂ ਪੁੱਟਣ ਲਈ ਤੁਹਾਨੂੰ ਸਾਰਿਆਂ ਨੂੰ ਨਿਡਰ ਹੋ ਕੇ ਕੰਮ ਕਰਨਾ ਚਾਹੀਦਾ ਹੈ।“ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੀ ਲੋੜ ‘ਤੇ ਜੋਰ ਦਿੰਦਿਆਂ ਭਗਵੰਤ ਮਾਨ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਸ਼ੇ ਵੇਚਣ ਵਾਲਿਆਂ ਨੂੰ ਗਿ੍ਰਫਤਾਰ ਕਰਨ ਨਾ ਕਿ ਨਸ਼ੇ ਦੀ ਗਿ੍ਰਫਤ ਵਿਚ ਫਸੇ ਲੋਕਾਂ ਨੂੰ ਕਿਉਂਕਿ ਇਹ ਲੋਕ ਤਾਂ ਪਹਿਲਾਂ ਹੀ ਡਰੱਗ ਮਾਫੀਆ ਦਾ ਸ਼ਿਕਾਰ ਹੋ ਚੁੱਕੇ ਹਨ। ਉਨਾਂ ਕਿਹਾ ਕਿ ਇਸ ਉਪਰਾਲੇ ਨਾਲ ਆਖਰ ਵਿਚ ਸਪਲਾਈ ਲਾਈਨ ਟੁੱਟ ਜਾਵੇਗੀ ਅਤੇ ਪੰਜਾਬ, ਛੇਤੀ ਹੀ ਨਸ਼ਾ ਮੁਕਤ ਸੂਬਾ ਬਣ ਜਾਵੇਗਾ। ਉਨਾਂ ਕਿਹਾ ਕਿ ਇਹ ਕਾਰਜ ਪੁਲਿਸ ਫੋਰਸ ਦੇ ਪੂਰਨ ਸਹਿਯੋਗ ਤੋਂ ਬਿਨਾਂ ਪੂਰਾ ਨਹੀਂ ਕੀਤਾ ਜਾ ਸਕਦਾ।
ਨਸ਼ਾ ਤਸਕਰਾਂ ‘ਤੇ ਨਕੇਲ ਕੱਸਣ ਤੋਂ ਬਾਅਦ ਨਸ਼ਿਆਂ ਦੇ ਆਦੀ ਲੋਕਾਂ ਦੇ ਮੁੜ ਵਸੇਬੇ ‘ਤੇ ਆਪਣੀ ਸਰਕਾਰ ਦੀ ਤਰਜੀਹ ਦਰਸਾਉਂਦੇ ਹੋਏ ਭਗਵੰਤ ਮਾਨ ਨੇ ਇਨਾਂ ਸਾਰੇ ਲੋਕਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਦੀ ਲੋੜ ‘ਤੇ ਜ਼ੋਰ ਦਿੱਤਾ, ਜੋ ਬੀਤੇ ਸਮੇਂ ਵਿੱਚ ਭਟਕ ਗਏ ਸਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨਾਂ ਦੀ ਸਰਕਾਰ ਸੂਬਾ ਭਰ ਵਿੱਚ ਨਸ਼ਾ ਛੁਡਾਊ ਕੇਂਦਰਾਂ ਨੂੰ ਪ੍ਰਭਾਵੀ ਢੰਗ ਨਾਲ ਚਲਾਉਣ ਲਈ ਪੂਰੀ ਵਾਹ ਲਾਵੇਗੀ ਅਤੇ ਕਾਊਂਸਲਿੰਗ ਪ੍ਰੋਗਰਾਮ ਚਲਾਉਣ ਤੋਂ ਇਲਾਵਾ ਦਵਾਈਆਂ ਦੀ ਕੋਈ ਕਮੀ ਨਾ ਹੋਣ ਦੇਣ ਨੂੰ ਯਕੀਨੀ ਬਣਾਏਗੀ ਤਾਂ ਜੋ ਇਲਾਜ ਤੋਂ ਬਾਅਦ ਨੌਜਵਾਨ ਮੁੜ ਨਸ਼ਿਆਂ ਦਾ ਸ਼ਿਕਾਰ ਨਾ ਹੋਣ।ਸੂਬੇ ਵਿੱਚ ਅੱਤਵਾਦ ਦੇ ਕਾਲੇ ਦੌਰ ਦਾ ਦਲੇਰੀ ਨਾਲ ਮੁਕਾਬਲਾ ਕਰਨ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕਰਦਿਆਂ ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਪੁਲਿਸ ਫੋਰਸ ਹੁਣ ਨਸ਼ਿਆਂ ਦੇ ਅੱਤਵਾਦ ਨੂੰ ਜੜੋਂ ਖਤਮ ਕਰਕੇ ਮਿਸਾਲ ਕਾਇਮ ਕਰੇਗੀ ਕਿਉਂ ਜੋ ਇਸ ਲਾਹਨਤ ਨੇ ਸਾਡੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰ ਦਿੱਤੀਆਂ। ਉਨਾਂ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਸ਼ਿਆਂ ਵਿਰੁੱਧ ਸਖ਼ਤੀ ਨਾਲ ਨਜਿੱਠਣ ਲਈ ਚੌਕਸ ਰਹਿਣ ਅਤੇ ਇਸ ਗੱਲ ਤੋਂ ਸੁਚੇਤ ਰਹਿਣ ਕਿ ਉਨਾਂ ਦੇ ਅਧਿਕਾਰ ਖੇਤਰ ਵਿੱਚ ਕੌਣ, ਕਿੱਥੇ ਅਤੇ ਕਿਸ ਕਿਸਮ ਦੇ ਨਸ਼ੇ ਵੇਚੇ ਜਾ ਰਹੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਏ.ਡੀ.ਜੀ.ਪੀ ਇੰਟੈਲੀਜੈਂਸ ਐਸ.ਐਸ ਸ੍ਰੀਵਾਸਤਵਾ ਅਤੇ ਹੋਰ ਹਾਜ਼ਰ ਸਨ।

ਭਗਵੰਤ ਮਾਨ ਨੇ ਨਿਭਾਇਆ ਵਾਅਦਾ, ਕਰੋਨਾ ਸ਼ਰਧਾਲੂਆਂ ਨੂੰ ਮਹਾਰਾਸ਼ਟਰ ਤੋਂ ਲਿਆਉਣ ਵਾਲੇ ਪੀ.ਆਰ.ਟੀ.ਸੀ. ਦੇ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ ਮਿਲਣਗੇ 50 ਲੱਖ

0

ਸੁਖਜਿੰਦਰ ਮਾਨ
ਚੰਡੀਗੜ੍ਹ, 9 ਮਈ: ਕਰੋਨਾ ਮਹਾਂਮਾਰੀ ਦੇ ਸਿਖ਼ਤ ’ਚ ਮਹਾਰਾਸ਼ਟਰ ਦੇ ਨਾਦੇੜ ਸਾਹਿਬ ਵਿਖੇ ਫ਼ਸੇ ਸਿੱਖ ਸ਼ਰਧਾਂਲੂਆਂ ਨੂੰ ਲਿਆਉਣ ਵਾਲੇ ਪੀਆਰਟੀਸੀ ਦੇ ਸ਼ਹੀਦ ਡਰਾਈਵਰ ਮਨਜੀਤ ਸਿੰਘ ਦੇ ਪ੍ਰਵਾਰ ਨੂੰ ਪੰਜਾਬ ਸਰਕਾਰ 50 ਲੱਖ ਰੁਪਏ ਦਾ ਮੁਆਵਜ਼ਾ ਦੇਵੇਗੀ। 26 ਅਪ੍ਰੈਲ, 2020 ਨੂੰ ਮੌਤ ਦੇ ਮੂੰਹ ’ਚ ਜਾ ਪਏ ਡਰਾਈਵਰ ਮਨਜੀਤ ਸਿੰਘ ਨੂੰ ਸਹੀਦ ਐਲਾਨਦਿਆਂ ਉਸ ਸਮੇਂ ਭਗਵੰਤ ਮਾਨ ਨੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਡਰਾਈਵਰ ਦੇ ਪ੍ਰਵਾਰ ਨੂੰ 50 ਲੱਖ ਰੁਪਏ ਦੇਣ ਦੀ ਮੰਗ ਰੱਖੀ ਸੀ ਪ੍ਰੰਤੂ ਕਾਂਗਰਸ ਸਰਕਾਰ ਨੇ ਡਰਾਈਵਰ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਦੱਸ ਕੇ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦਿੱਤੇ ਸਨ। ਗੌਰਤਲਬ ਹੈ ਕਿ ਕੋਵਿਡ-19 ਮਹਾਂਮਾਰੀ ਮੌਕੇ ਕੌਮੀ ਤਾਲਾਬੰਦੀ ਦੌਰਾਨ ਨਾਂਦੇੜ ਸਾਹਿਬ ਸ੍ਰੀ ਹਜੂਰ ਸਾਹਿਬ ਵਿਚ ਫਸੇ ਸਿੱਖ ਸਰਧਾਲੂਆਂ ਨੂੰ ਉੱਥੋਂ ਪੰਜਾਬ ਲਿਆਉਣ ਲਈ ਮਨਜੀਤ ਸਿੰਘ ਦੀ ਹੋਰਨਾਂ ਪੀਆਰਟੀਸੀ ਸਟਾਫ਼ ਦੇ ਨਾਲ ਵਿਸੇਸ ਡਿਊਟੀ ਲਾਈ ਗਈ ਸੀ। ਇਸ ਕਾਰਨ ਆਮ ਆਦਮੀ ਪਾਰਟੀ ਦੇ ਪੰਜਾਬ ਵਿੰਗ ਵੱਲੋਂ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਲਈ 50 ਲੱਖ ਰੁਪਏ ਮੁਆਵਜੇ ਦੀ ਮੰਗ ਨੂੰ ਲੈ ਕੇ ਸੂਬਾ ਪੱਧਰੀ ਵਿਰੋਧ ਪ੍ਰਦਰਸਨ ਕੀਤਾ ਗਿਆ ਸੀ। ਹੁਣ ਖ਼ੁਦ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਨੇ ਇਸ ਮੰਗ ਨੂੰ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਤੁਰੰਤ ਡਰਾਈਵਰ ਦੇ ਪ੍ਰਵਾਰ ਨੂੰ 50 ਲੱਖ ਰੁਪਏ ਦਾ ਚੈਕ ਦੇਣ ਲਈ ਕਿਹਾ ਹੈ।

ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਬਾਦਲ ਪ੍ਰਵਾਰ ਦਾ ਏਜੰਡਾ ਲਾਗੂ ਕਰਨ ਦੀ ਫ਼ਿਰਾਕ ’ਚ: ਪੰਥਕ ਆਗੂ

0

ਸੁਖਜਿੰਦਰ ਮਾਨ
ਬਠਿੰਡਾ, 9 ਮਈ : ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ‘ਤੇ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਰਤਸਰ ਸਾਹਿਬ ਵਲੋਂ 11 ਮਈ ਨੂੰ ਬੰਦੀ ਸਿੰਘਾਂ ਦੀ ਰਿਹਾਈ ਤੇ ਹੋਰਨਾਂ ਮੁੱਦਿਆਂ ’ਤੇ ਸੱਦੀ ਪੰਥਕ ਇਕੱਤਰਤਾ ਨੂੰ ਬਾਦਲ ਪ੍ਰਵਾਰ ਦਾ ਏਜੰਡਾ ਕਰਾਰ ਦਿੰਦਿਆਂ ਪੰਥਕ ਆਗੂਆਂ ਨੇ ਪੰਥ ਹਿਤੈਸ਼ੀਆਂ ਨੂੰ ਨਾ ਜਾਣ ਦਾ ਸੱਦਾ ਦਿੱਤਾ ਹੈ। ਅੱਜ ਸਥਾਨਕ ਪ੍ਰੈਸ ਕਲੱਬ ’ਚ ਕੀਤੀ ਇੱਕ ਪ੍ਰੈਸ ਵਾਰਤਾ ਦੌਰਾਨ ਯੂਨਾਈਟਿਡ ਅਕਾਲੀ ਦਲ,ਲੋਕ ਅਧਿਕਾਰ ਲਹਿਰ, ਕਿਰਤੀ ਅਕਾਲੀ ਦਲ, ਸੁਤੰਤਰ ਅਕਾਲੀ ਦਲ ਦੇ ਆਗੂਆਂ ਗੁਰਦੀਪ ਸਿੰਘ ਬਠਿੰਡਾ, ਬਲਵਿੰਦਰ ਸਿੰਘ, ਬੂਟਾ ਸਿੰਘ ਰਣਸੀਹ ਅਤੇ ਪਰਮਜੀਤ ਸਿੰਘ ਸਹੌਲ਼ੀ ਨੇ ਸਾਂਝੇ ਤੌਰ ’ਤੇ ਕਿਹਾ ਕਿ ਅੱਜ ਲੋੜ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੂੰ ਪੰਥ ਧ੍ਰੋਹੀਆਂ, ਭਿ੍ਰਸ਼ਟ ਟੋਲਿਆਂ ਅਤੇ ਬਲਾਤਕਾਰੀ ਸਾਧ ਦੇ ਚੇਲਿਆਂ ਤੋਂ ਮੁਕਤ ਕਰਾਉਣ ਦੀ ਹੈ।ਇਹ ਦੋਵੇਂ ਸੰਸਥਾਵਾਂ ਸਿੱਖਾਂ ਦੀਆਂ ਮਹਾਨ ਸੰਸਥਾਵਾਂ ਹਨ ਅਤੇ ਅਸੀਂ ਸਾਰੇ ਇਸਦੇ ਸਤਿਕਾਰ ਲਈ ਵਚਨਬੱਧ ਹਾਂ।ਪਰੰਤੂ ਇਨਾਂ ਸੰਸਥਾਵਾਂ ਦੇ ਮੁਖੀਆਂ ਨੇ ਪੰਥ ਅਤੇ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਕਰਨ ਵਾਲੇ ਬਾਦਲ ਪਰਿਵਾਰ ਦੇ ਹੱਥਾਂ ਦੀ ਕਠਪੁਤਲੀ ਬਣਕੇ ਕੰਮ ਕੀਤਾ ਹੈ। ਇੰਨ੍ਹਾਂ ਆਗੂਆਂ ਨੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਬੇਨਤੀ ਕੀਤੀ ਕਿ ਉਹ ਪੰਥ ਨੂੰ ਦੱਸਣ ਕਿ ਬਲਾਤਕਾਰੀ ਸਾਧ ਨੂੰ ਕਿਸ ਨੇ ਮੁਆਫ਼ੀ ਦਿੱਤੀ ਅਤੇ ਉਸਦੀ ਹਮਾਇਤ ਕੀਤੀ।ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇ-ਅਦਬੀ ਦੇ ਦੋਸ਼ੀਆਂ ਨੂੰ ਬਾਦਲ ਪਰਿਵਾਰ ਨੇ ਹਮਾਇਤ ਕਿਉਂ ਕੀਤੀ।ਬਹਿਬਲ ਅਤੇ ਕੋਟਕਪੂਰਾ ਵਿੱਚ ਸਾਂਤਮਈ ਧਰਨੇ ਤੇ ਗੋਲੀ ਚਲਾਉਣ ਦੇ ਹੁਕਮ ਕਿਉਂ ਦਿੱਤੇ।ਬੰਦੀਆਂ ਦੀਆਂ ਰਿਹਾਈਆਂ ਬਾਦਲ ਪਰਿਵਾਰ ਨੇ ਕਿਉਂ ਨਹੀਂ ਕੀਤੀਆਂ।ਬੰਦੀਆਂ ਦੀਆਂ ਰਿਹਾਈਆਂ ਲਈ ਭੁੱਖ ਹੜਤਾਲ ਤੇ ਬੈਠੇ ਜਥੇਦਾਰ ਸੂਰਤ ਸਿੰਘ ਨੂੰ ਬੰਦੀ ਬਣਾ ਕੇ ਰੱਖਿਆ ਹੋਇਆ। ਭਾਈ ਗੁਰਬਖਸ਼ ਸਿੰਘ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਉਸਦਾ ਵਰਤ ਬਾਦਲ ਪਰਿਵਾਰ ਦੇ ਕਹਿਣ ਤੇ ਤੁੜਵਾਇਆ ਅਤੇ ਬਾਅਦ ਵਿੱਚ ਸ.ਗੁਰਬਖਸ਼ ਸਿੰਘ ਨੂੰ ਸ਼ਹੀਦੀ ਦੇਣੀ ਪਈ।ਨਸਿਆਂ ਅਤੇ ਭਿ੍ਰਸ਼ਟਾਚਾਰ ਦੇ ਮਾਮਲੇ ਵੱਖਰੇ ਹਨ।ਉਨਾਂ ਜਥੇਦਾਰ ਨੂੰ ਬੇਨਤੀ ਕੀਤੀ ਕਿ ਉਹ ਅਕਾਲੀ ਫੂਲਾ ਸਿੰਘ ਤੋਂ ਪ੍ਰੇਰਨਾ ਲੈਣ ਅਤੇ ਪੰਥ ਦੇ ਦੋਖੀ ਬਾਦਲ ਪਰਿਵਾਰ, ਉਸਦੇ ਰਿਸ਼ਤੇਦਾਰਾ ਦਾ ਟੋਲਾ ਅਤੇ ਇਸ ਗਰੋਹ ਦੇ ਪੰਜ ਸੱਤ ਮੁਖੀਆਂ ਨੂੰ ਰਾਜਨੀਤੀ ਤੋਂ ਰਿਟਾਇਰ ਹੋਣ ਦਾ ਹੁਕਮ ਜਾਰੀ ਕਰਨ ਲਈ ਪੰਥ ਨੂੰ ਇਕੱਠਾ ਕਰਨ। ਜੇਕਰ ਜਥੇਦਾਰ ਹਰਪ੍ਰੀਤ ਸਿੰਘ ਉਪਰੋਕਤ ਸਵਾਲਾਂ ਨੂੰ ਅਣਗੋਲਿਆਂ ਕਰਨਗੇ ਤਾਂ ਉਹ ਗੁਰੂ ਅੱਗੇ, ਸ਼੍ਰੀ ਅਕਾਲ ਤਖਤ ਸਾਹਿਬ ਦੀ ਮਹਾਨ ਸ਼ਕਤੀ ਅੱਗੇ ਜੁਆਬਦੇਹ ਹੋਣਗੇ।ਇਨਾਂ ਆਗੂਆਂ ਨੇ ਉਪਰੋਕਤ ਮੁਦਿਆਂ ਤੇ ਸਾਰੀਆਂ ਪੰਥਕ ਧਿਰਾਂ, ਪੰਜਾਬ ਦੇ ਚੰਗੇ ਵਿਚਾਰਾਂ ਵਾਲੇ ਹਿੰਦੂਆਂ, ਦਲਿਤ ਜਥੇਬੰਦੀਆਂ ਨੂੰ ਨਿਮਰਤਾ ਨਾਲ ਘਰ- 2 ਜਾਕੇ ਇਕੱਠੇ ਕਰਨ ਦਾ ਯਤਨ ਕਰ ਰਹੇ ਹਨ ਅਤੇ ਕਾਫੀ ਸਫਲਤਾ ਮਿਲ ਰਹੀ ਹੈ। ਉਨਾਂ ਕਿਹਾ ਪੰਜਾਬ ਦੇ ਮਸਲਿਆਂ ਅਤੇ ਰਿਹਾਈਆਂ, ਬੇ-ਅਦਬੀ ,ਗੋਲ਼ੀ ਕਾਂਡ ਦੇ ਦੋਸ਼ੀਆਂ ਦੀਆਂ ਸਜ਼ਾਵਾਂ ਦਿਵਾਉਣ ਲਈ 5 ਜੂਨ ਨੂੰ ਦਰਬਾਰ ਸਾਹਿਬ ਦੇ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੀ ਦਿੱਤੀ ਜਾਵੇਗੀ ਅਤੇ ਇੱਕ ਵੱਡਾ ਇਕੱਠ ਕਰਕੇ ਸਾਰੀਆਂ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਅਗਲੇ ਸੰਘਰਸ਼ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ।ਪ੍ਰੈਸ ਕਾਨਫਰੰਸ ਰੁਪਿੰਦਰ ਸਿੰਘ ਤਲਵੰਡੀ, ਸੁਖਜੀਤ ਸਿੰਘ ਡਾਲਾ, ਰਮਨਦੀਪ ਸਿੰਘ ਰਮੀਤਾ,ਮੇਜਰ ਸਿੰਘ ਮਲੂਕਾ ਆਦਿ ਹਾਜਰ ਸਨ।

ਡੀ.ਏ.ਵੀ. ਕਾਲਜ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਕਲਾਸਾਂ ਕੀਤੀਆਂ ਸ਼ੁਰੂ

0

ਸੁਖਜਿੰਦਰ ਮਾਨ
ਬਠਿੰਡਾ, 9 ਮਈ : ਸਥਾਨਕ ਡੀ.ਏ.ਵੀ ਕਾਲਜ ਦੇ ਪ੍ਰਤੀਯੋਗੀ ਪ੍ਰੀਖਿਆ ਸੈੱਲ ਨੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਵਾਸਤੇ ਬੈਂਕਿੰਗ ਅਤੇ ਹੋਰ ਸਰਕਾਰੀ ਵਿਭਾਗਾਂ ਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਕਲਾਸਾਂ ਸੁਰੂ ਕੀਤੀਆਂ ਹਨ। ਡੀਨ, ਪ੍ਰਤੀਯੋਗੀ ਪ੍ਰੀਖਿਆ ਸੈੱਲ ਡਾ. ਕੁਸਮ ਗੁਪਤਾ ਨੇ ਦੱਸਿਆ ਕਿ ਤਰਕ, ਮਾਨਸਿਕ ਯੋਗਤਾ, ਜਨਰਲ ਅਵੇਅਰਨੈੱਸ ਅਤੇ ਅੰਗਰੇਜੀ ਲਈ ਕੋਚਿੰਗ ਦਿੱਤੀ ਜਾਵੇਗੀ। ਇਸ ਮਕਸਦ ਲਈ ਗਠਿਤ ਕੀਤੀ ਟੀਮ ਵਿੱਚ ਵੱਖ-ਵੱਖ ਵਿਸਿਆਂ ਦੇ ਮਾਹਿਰ ਸਾਮਲ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਭਰਵੇਂ ਹੁੰਗਾਰੇ ਨੇ ਪ੍ਰਤੀਯੋਗੀ ਪ੍ਰੀਖਿਆ ਸੈੱਲ ਨੂੰ ਹੁਲਾਰਾ ਦਿੱਤਾ ਹੈ ਅਤੇ ਭਵਿੱਖ ਵਿੱਚ ਹੋਰ ਕੋਰਸਾਂ ਲਈ ਵੀ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ। ਕਾਲਜ ਪਿ੍ਰੰਸੀਪਲ ਡਾ. ਰਾਜੀਵ ਕੁਮਾਰ ਸਰਮਾ ਨੇ ਕਲਾਸਾਂ ਦੇ ਆਗਾਜ਼ ਮੌਕੇ ਵਿਦਿਆਰਥੀਆਂ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਕਾਲਜ ਵੱਲੋਂ ਇਹ ਕਲਾਸਾਂ ਉਨ੍ਹਾਂ ਨੂੰ ਮਾਹਿਰਾਂ ਵੱਲੋਂ ਇਨ-ਹਾਊਸ ਕੋਚਿੰਗ ਪ੍ਰਦਾਨ ਕਰਨ ਲਈ ਸੁਰੂ ਕੀਤੀਆਂ ਗਈਆਂ ਹਨ . ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਲਈ ਸੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਇਸ ਉਪਰਾਲੇ ਲਈ ਡਾ.ਕੁਸਮ ਗੁਪਤਾ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰਾਂ, ਪ੍ਰੋ. ਅਤੁਲ ਸਿੰਗਲਾ, ਪ੍ਰੋ. ਅਮਿਤ ਕੁਮਾਰ ਸਿੰਗਲਾ, ਡਾ. ਪਰਮਜੀਤ ਕੌਰ, ਡਾ. ਪ੍ਰਭਜੋਤ ਕੌਰ ਅਤੇ ਡਾ. ਨੀਤੂ ਪੁਰੋਹਿਤ ਨੂੰ ਵੀ ਵਧਾਈ ਦਿੱਤੀ .

ਜੱਚਾ ਬੱਚਾ ਹਸਪਤਾਲ ਵਿਖੇ ਮਨਾਇਆ ਵਿਸ਼ਵ ਥੈਲੇਸੀਮੀਆ ਦਿਵਸ

ਸੁਖਜਿੰਦਰ ਮਾਨ
ਬਠਿੰਡਾ, 9 ਮਈ : ਸਹਾਇਕ ਸਿਵਲ ਸਰਜਨ ਡਾ. ਅਨੁਪਮ ਸ਼ਰਮਾ ਦੇ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਜੱਚਾ ਬੱਚਾ ਹਸਪਤਾਲ ਡਾ. ਸਤੀਸ ਜਿੰਦਲ ਦੀ ਅਗਵਾਈ ਹੇਠ ਮਿਤੀ 8 ਮਈ ਤੋਂ 14 ਮਈ ਤੱਕ ਥੈਲੇਸੀਮਿਆ ਬਾਰੇ ਹਫ਼ਤਾਵਾਰ ਜਾਗਰੂਕਤਾ ਅਭਿਆਨ ਦੀ ਸ਼ੁਰੂਆਤ ਕੀਤੀ ।ਇਸ ਬਾਰੇ ਵਿੱਚ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫਸਰ ਡਾ. ਸਤੀਸ ਜਿੰਦਲ ਨੇ ਦੱਸਿਆ ਕਿ ਥੈਲੇਸੀਮਿਆ ਇੱਕ ਗੰਭੀਰ ਜੈਨੇਟਿਕ ਰੋਗ ਹੈ ਜਿਸ ਵਿੱਚ ਪੀੜਤ ਵਿਅਕਤੀ ਵਿੱਚ ਖੂਨ ਦੇ ਨਾਲ ਨਾਲ ਸੈਲ ਬਣਾਉਣ ਦੀ ਸ਼ਕਤੀ ਵੀ ਘੱਟ ਹੋ ਜਾਂਦੀ ਹੈ ਅਤੇ ਹੌਲੀ ਹੌਲੀ ਖਤਮ ਹੁੰਦੀ ਜਾਂਦੀ ਹੈ । ਇਸ ਰੋਗ ਦੇ ਮੁੱਖ ਲੱਛਣ ਦੱਸਦੇ ਹੋਏ ਉਨ੍ਹਾਂ ਨੇ ਕਿਹਾ ਕਿ ਪੀੜਤ ਵਿਅਕਤੀ ਦੇ ਸਰੀਰਕ ਵਿਕਾਸ ਵਿੱਚ ਦੇਰੀ ਹੁੰਦੀ ਹੈ, ਮਰੀਜ਼ ਬਹੁਤ ਕਮਜੋਰੀ ਅਤੇ ਥਕਾਵਟ ਮਹਿਸੂਸ ਕਰਦਾ ਹੈ, ਉਸ ਦੇ ਚਿਹਰੇ ਦੀ ਬਣਾਵਟ ਵਿੱਚ ਬਦਲਾਵ ਆ ਜਾਂਦਾ ਹੈ ਅਤੇ ਚਮੜੀ ਦਾ ਰੰਗ ਪੀਲਾ ਪੈਣਾ ਸ਼ੁਰੂ ਹੋ ਜਾਂਦਾ ਹੈ । ਪੇਸ਼ਾਬ ਗਾੜਾ ਆਉਂਦਾ ਹੈ ਅਤੇ ਤਿੱਲੀ ਦਾ ਸਰੂਪ ਵੀ ਵੱਧ ਜਾਂਦਾ ਹੈ । ਡਾ. ਨਰੇਸ਼ ਕੁਮਾਰ ਜੁਆਇੰਟ ਡਾਇਰੈਕਟਰ ਏਡਜ ਕੰਟਰੋਲ ਸੁਸਾਇਟੀ ਨੇ ਕਿਹਾ ਕਿ ਸੁਰੂਆਤੀ ਸਮੇਂ ਦੌਰਾਨ ਜਾਂਚ ਹੋਣ ਤੇ ਥੈਲੇਸੀਮੀਆ ਤੋਂ ਬਚਿਆ ਜਾ ਸਕਦਾ ਹੈ । ਉਹਨਾਂ ਆਸ਼ਾ ਵਰਕਰਾਂ ਨੰੁ ਅਪੀਲ ਕੀਤੀ ਕਿ ਇਸ ਸਬੰਧੀ ਆਮ ਲੋਕਾਂ ਨੂੰ ਜਾਗਰੁਕ ਕੀਤਾ ਜਾਵੇ ।
ਇਸ ਮੌਕੇ ਥੈਲੇਸੀਮੀਆ ਦੇ ਨੋਡਲ ਅਫਸਰ ਡਾ. ਕਾਜਲ ਗਰਗ ਨੇ ਦੱਸਿਆ ਕਿ ਇਸ ਰੋਗ ਦੇ ਮਰੀਜ਼ ਨੂੰ ਹਰ 15-20 ਦਿਨਾਂ ਦੇ ਬਾਅਦ ਖੂਨ ਚੜਾਉਣ ਦੀ ਜ਼ਰੂਰਤ ਪੈਂਦੀ ਹੈ । ਉਨ੍ਹਾਂ ਨੇ ਕਿਹਾ ਕਿ ਇਸ ਰੋਗ ਦੀ ਜਾਂਚ ਮੈਡੀਕਲ ਕਾਲਜ ਅਮਿ੍ਰਤਸਰ, ਪਟਿਆਲਾ, ਫਰੀਦਕੋਟ, ਏਮਜ ਬਠਿੰਡਾ ਅਤੇ ਸਰਕਾਰੀ ਹਸਪਤਾਲ ਲੁਧਿਆਣਾ, ਜਲੰਧਰ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਉਪਲੱਬਧ ਹੈ । ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀ ਪੀੜੀਆਂ ਨੂੰ ਇਸ ਰੋਗ ਤੋਂ ਬਚਾਉਣ ਲਈ ਗਰਭਵਤੀ ਔਰਤਾਂ ਦਾ ਖਾਸ ਕਰ ਪਹਿਲੀ ਤਿਮਾਹੀ ਵਿੱਚ, ਵਿਆਹ ਲਾਇਕ ਦੰਪਤੀਆਂ, ਅਤੇ ਜਿਨ੍ਹਾਂ ਦਾ ਅਨੀਮਿਆ ਠੀਕ ਨਹੀਂ ਹੋ ਰਿਹਾ ਹੋਵੇ ਉਨ੍ਹਾਂ ਦੀ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ. ਸਮੇਂ ਸਿਰ ਜਾਂਚ ਕਰਵਾ ਕੇ ਹੀ ਆਉਣ ਵਾਲੀਆਂ ਪੀੜੀਆਂ ਨੂੰ ਇਸ ਰੋਗ ਤੋਂ ਬਚਾਇਆ ਜਾ ਸਕਦਾ ਹੈ ।ਡਾ. ਤੇਜਿੰਦਰ ਕੌਰ ਭੰਗੂ ਨੇ ਦੱਸਿਆ ਕਿ ਇਸ ਵਾਰ ਦਾ ਥੀਮ ਵੀ ਇਹ ਹੈ ਕਿ “ਜਾਗਰੁਕ ਰਹੋ, ਸਾਂਝਾ ਕਰੋ ਅਤੇ ਸੰਭਾਲ ਕਰੋ“। ਉਹਨਾਂ ਨੇ ਦੱਸਿਆ ਕਿ ਸਰਕਾਰ ਦੁਆਰਾ ਥੈਲੇਸੀਮਿਆ ਦੇ ਮਰੀਜਾਂ ਨੂੰ ਸਰਕਾਰੀ ਬਲੱਡ ਬੈਂਕਾਂ ਤੋਂ ਮੁਫ਼ਤ ਖੂਨ ਉਪਲੱਬਧ ਕਰਵਾਇਆ ਜਾਂਦਾ ਹੈ । ਆਰ.ਬੀ.ਐਸ.ਕੇ. ਪ੍ਰੋਗਰਾਮ ਅਧੀਨ ਸਾਰੇ ਜੀਰੋ ਤੋਂ ਪੰਦਰਾਂ ਸਾਲ ਤੱਕ ਦੇ ਬੱਚਿਆਂ ਦਾ ਸਾਲ ਵਿੱਚ ਇੱਕ ਵਾਰ ਮੁਫਤ ਅਨੀਮਿਆ ਜਾਂਚ ਕਰਕੇ ਇਲਾਜ ਕੀਤਾ ਜਾਂਦਾ ਹੈ । ਪਰਿਵਾਰ ਭਲਾਈ ਵਿੰਗ ਦੇ ਕਾਊਂਸਲਰ ਚਰਨਪਾਲ ਕੌਰ ਨੇ ਦੱਸਿਆ ਕਿ ਇਸ ਹਫ਼ਤਾਵਾਰ ਮੁਹਿੰਮ ਦੌਰਾਨ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਵੱਖ-ਵੱਖ ਸੰਸਥਾਂਵਾਂ ਦੇ ਸਹਿਯੋਗ ਨਾਲ ਥੈਲੇਸੀਮਿਆ ਦੇ ਮਰੀਜਾਂ ਲਈ ਸਪੈਸ਼ਲ ਖੂਨ ਦਾਨ ਕੈਂਪ ਲਗਾਏ ਜਾ ਰਹੇ ਹਨ । ਡਾ. ਲਿਪਸੀ ਨੇ ਵੀ ਥੈਲੇਸੀਮੀਆ ਸਬੰਧੀ ਜਾਣਕਾਰੀ ਸਾਂਝੀ ਕੀਤੀ । ਇਸ ਮੌਕੇ ਡਾ. ਪ੍ਰੀਤ ਮਨਿੰਦਰ, ਡਾ. ਰਵੀ ਕਾਂਤ, ਡਾ. ਰਾਹੁਲ ਮਦਾਨ, ਡਾ. ਅੰਜਲੀ ਬਾਂਸਲ, ਡਿਪਟੀ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਬਲਾਕ ਐਜੂਕੇਟਰ ਲਖਵਿੰਦਰ ਸਿੰਘ ਕੈਂਥ, ਗਗਨਦੀਪ ਭੁੱਲਰ ਅਤੇ ਬਲਦੇਵ ਸਿੰਘ ਵੀ ਮੋਜੂਦ ਸਨ ।

 

ਸਾਬਕਾ ਵਿਧਾਇਕ ਅੰਗਦ ਸੈਣੀ ਨੇ ਰਾਜਾ ਵੜਿੰਗ ਦੀ ਅਗਵਾਈ ਹੇਠ ‘ਚ ਕਾਂਗਰਸ ਕੀਤੀ ਘਰ ਵਾਪਸੀ

ਸੁਖਜਿੰਦਰ ਮਾਨ
ਨਵਾਂਸ਼ਹਿਰ, 9 ਮਈ : ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ਟਿਕਟ ਨਾ ਮਿਲਣ ਕਾਰਨ ਕਾਂਗਰਸ ਤੋਂ ਕਿਨਾਰਾ ਕਰਨ ਵਾਲੇ ਯੂਥ ਆਗੂ ਤੇ ਨਵਾ ਸ਼ਹਿਰ ਤੋਂ ਪਾਰਟੀ ਦੇ ਵਿਧਾਇਕ ਅੰਗਦ ਸੈਣੀ ਨੇ ਅੱਜ ਮੁੜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਘਰ ਵਾਪਸੀ ਕਰ ਲਈ ਹੈ। ਰਾਜਾ ਵੜਿੰਗ ਇਸਦੇ ਲਈ ਵਿਸ਼ੇਸ ਤੌਰ ’ਤੇ ਸ਼੍ਰੀ ਸੈਣੀ ਦੇ ਘਰ ਪੁੱਜੇ, ਜਿੱਥੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ। ਗੌਰਤਲਬ ਹੈ ਕਿ ਅੰਗਦ ਸੈਣੀ ਦੀ ਪਤਨੀ ਤੇ ਯੂ.ਪੀ ’ਚ ਕਾਂਗਰਸ ਦੀ ਵਿਧਾਇਕਾ ਰਹੀ ਅਦਿੱਤੀ ਸਿੰਘ ਨੇ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਭਾਜਪਾ ਵਿਚ ਸਮੂਲੀਅਤ ਕਰ ਲਈ ਸੀ, ਜਿਸਦੇ ਰੋਸ਼ ਵਜੋਂ ਕਾਂਗਰਸ ਹਾਈਕਮਾਂਡ ਨੇ ਅੰਗਦ ਸਿੰਘ ਨੂੰ ਟਿਕਟ ਤੋਂ ਵਾਂਝਾ ਕਰ ਦਿੱਤਾ ਸੀ। ਵਿਧਾਨ ਸਭਾ ਚੋਣਾਂ 2022 ਦੌਰਾਨ ਟਿਕਟ ਨਾ ਮਿਲਣ ਕਾਰਨ ਸੈਣੀ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਗਏ ਸਨ। ਇਹੀਂ ਨਹੀਂ ਉਨ੍ਹਾਂ ਅਜ਼ਾਦ ਉਮੀਦਵਾਰ ਵਜੋਂ ਚੋਣ ਵੀ ਲੜੀ ਸੀ ਪ੍ਰੰਤੂ ਹਾਰ ਗਏ ਸਨ। ਉਧਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੰਗਦ ਸੈਣੀ ਦੀ ਘਰ ਵਾਪਸੀ ’ਤੇ ਖ਼ੁਸੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਕਾਂਗਰਸ ਦੀ ਵਿਚਾਰਧਾਰਾ ਵਿਚ ਵਿਸਵਾਸ ਰੱਖਣ ਵਾਲੇ ਇੱਕ ਇੱਕ ਵਰਕਰ ਨੂੰ ਗਤੀਸ਼ੀਲ ਕਰਨਗੇ। ਇਸ ਮੌਕੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਤੋਂ ਇਲਾਵਾ ਦਫਤਰ ਇੰਚਾਰਜ ਅਤੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਆਦਿ ਵੀ ਮੌਜੂਦ ਸਨ।

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵਿਧਾਇਕ ਨੂੰ ਦਿੱਤਾ ਮੰਗ ਪੱਤਰ

0

ਸੁਖਜਿੰਦਰ ਮਾਨ
ਬਠਿੰਡਾ, 9 ਮਈ : ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾ੍ਰਮ ਤਹਿਤ ਅੱਜ ਬੀਕੇਯੂ ਏਕਤਾ ਡਕੌਂਦਾ ਪੰਜਾਬ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ਬਲਕਰਨ ਸਿੰਘ ਬਰਾੜ, ਅਮਰਜੀਤ ਸਿੰਘ ਹਨੀ, ਬਲਦੇਵ ਸਿੰਘ ਭਾਈ ਰੂਪਾ, ਬੂਟਾ ਸਿੰਘ ਤੁੰਗਵਾਲੀ ਆਦਿ ਦੀ ਅਗਵਾਈ ਹੇਠ ਭੁੱਚੋ ਮੰਡੀ ਹਲਕੇ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੂੰ ਮੰਗ ਪੱਤਰ ਸੋਂਪਿਆ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਫ਼ਸਲਾਂ ਦੇ ਹੋਏ ਖਰਾਬੇ ਸਬੰਧੀ ਮੁਆਵਜਾ ਅਤੇ ਹੋਰ ਰਾਹਤ ਤੁਰੰਤ ਦੇਣ, ਕਣਕ ਦੇ ਘੱਟ ਝਾੜ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ 10,000 ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦੇਣ, ਅੱਗ ਨਾਲ ਸੜੀ ਕਣਕ ਦੇ ਹੋਏ ਨੁਕਸਾਨ ਲਈ 40,000 ਰੁਪਏ ਪ੍ਰਤੀ ਏਕੜ ਮੁਆਵਜਾ ਦੇਣ, ਕਿਸਾਨਾਂ ਦੇ ਕਰਜ਼ੇ ਦੀਆਂ ਕਿਸ਼ਤਾਂ ਛੇ ਮਹੀਨੇ ਪਿਛੇ ਪਾਉਣ, ਗੰਨੇ ਦੀ ਫਸਲ ਦੇ ਮਿੱਲਾਂ ਵੱਲ ਖੜੇ ਕਰੋੜਾਂ ਰੁਪਏ ਦਾ ਤੁਰੰਤ ਭੁਗਤਾਨ ਕਰਵਾਉਣ, ਫਸਲੀ ਵਿਭਿੰਨਤਾ ਪ੍ਰੋਗਰਾਮ ਨੂੰ ਲਾਗੂ ਕਰਵਾਉਣ ਲਈ ਬਿਜਲੀ ਅਤੇ ਨਹਿਰੀ ਪਾਣੀ ਨਿਰਵਿਘਨ ਦੇਣ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਨੂੰ ਬਹਾਲ ਕਰਵਾਉਣ ਦੇ ਨਾਲ-ਨਾਲ ਡੈਮ ਸਕਿਓਰਟੀ ਐਕਟ ਨੂੰ ਰੱਦ ਕਰਵਾਉਣ ਲਈ ਪੰਜਾਬ ਸਰਕਾਰ ਅਸੈਂਬਲੀ ਵਿੱਚ ਮਤਾ ਪਾਸ ਕਰਨ ਦੀ ਵੀ ਮੰਗ ਕੀਤੀ ਗਈ। ਕਿਸਾਨ ਆਗੂਆਂ ਨੇ ਸਰਕਾਰ ਨੂੰ 25 ਮਈ ਤੱਕ ਦਾ ਸਮਾਂ ਦਿੰਦਿਆਂ ਮੰਗਾਂ ਨਾ ਮੰਨਣ ਦੀ ਸੂਰਤ ’ਚ ਸੰਘਰਸ਼ ਕਰਨ ਦਾ ਐਲਾਨ ਵੀ ਕੀਤਾ।

ਸ਼੍ਰੋਮਣੀ ਅਕਾਲੀ ਦਲ ਨੇ ਭਖਦੇ ਮਸਲਿਆਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

0

ਲੋਕਾਂ ਦੀ ਉਮੀਦਾਂ ਤੇ ਖਰੀ ਨਹੀਂ ਉਤਰੀ ਆਪ ਸਰਕਾਰ -ਮਲੂਕਾ
ਸੁਖਜਿੰਦਰ ਮਾਨ
ਬਠਿੰਡਾ, 9 ਮਈ : ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੇ ਸੱਦੇ ਤਹਿਤ ਅੱਜ ਭਖਦੇ ਮਸਲਿਆਂ ਨੂੰ ਲੈ ਕੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ, ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟ ਫੱਤਾ, ਪ੍ਰਕਾਸ਼ ਸਿੰਘ ਭੱਟੀ ਆਦਿ ਨੇ ਇਸ ਮੌਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸੁਖਬੀਰ ਸਿੰਘ ਬਾਦਲ ਦੇ ਉਪਰਾਲਿਆਂ ਸਦਕਾ ਪੰਜਾਬ ਬਿਜਲੀ ਸਰਪਲੱਸ ਸੂਬਾ ਬਣ ਗਿਆ ਸੀ । ਸੂਬੇ ਵਿੱਚ ਸੱਤਾ ਪਰਿਵਰਤਨ ਤੋਂ ਬਾਅਦ ਕਾਂਗਰਸ ਨੇ ਬਿਜਲੀ ਖੇਤਰ ਵਿੱਚ ਕੋਈ ਉਪਰਾਲੇ ਨਹੀਂ ਕੀਤੇ ਮੁਫ਼ਤ ਅਤੇ ਚੌਵੀ ਘੰਟੇ ਬਿਜਲੀ ਦੇਣ ਵਾਲੇ ਦੇ ਵੱਡੇ ਵੱਡੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਵੀ ਲੋਕਾਂ ਨੂੰ ਨਿਰਵਿਘਨ ਬਿਜਲੀ ਦੇਣ ਦੇ ਮਾਮਲੇ ਵਿਚ ਬੁਰੀ ਤਰ੍ਹਾਂ ਫਲਾਪ ਸਾਬਤ ਹੋਈ ਹੈ, ਜਿਸਦੇ ਚੱਲਦੇ ਅੱਜ ਪੰਜਾਬ ਵਿਚ ਭਾਰੀ ਕਮੀ ਪੈਦਾ ਹੋ ਗਈ ਹੈ। ਇਸੇ ਤਰ੍ਹਾਂ ਪਿਛਲੇ ਦਿਨੀਂ ਗਰਮੀ ਕਾਰਨ ਕਣਕ ਦੇ ਝਾੜ ਵਿੱਚ ਆਈ ਕਮੀ ’ਤੇ ਵੀ ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਸਰਕਾਰ ਤੋਂ ਕਿਸਾਨਾਂ ਲਈ ਪੰਜ ਸੌ ਰੁਪਏ ਪ੍ਰਤੀ ਕੁਇੰਟਲ ਮੁਆਵਜੇ ਦੀ ਮੰਗ ਕੀਤੀ। ਇਸ ਮੌਕੇ ਸਾਬਕਾ ਮੰਤਰੀ ਮਲੂਕਾ ਨੇ ਕਿਹਾ ਕਿ ਨਵੀਂ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਨੇ ਚੋਣਾਂ ਦੌਰਾਨ ਦਾਅਵਾ ਕੀਤਾ ਸੀ ਕਿ ਸੂਬੇ ਵਿੱਚ ਆਪ ਦੀ ਸਰਕਾਰ ਬਣਨ ਤੋਂ ਬਾਅਦ ਕੋਈ ਵੀ ਕਿਸਾਨ ਖ਼ੁਦਕੁਸ਼ੀ ਨਹੀਂ ਕਰੇਗਾ ਪਰ ਹੁਣ ਹਰ ਦਿਨ ਕਿਸਾਨ ਖ਼ੁਦਕਸ਼ੀਆਂ ਲਈ ਮਜਬੂਰ ਹਨ। ਇਸ ਤੋਂ ਇਲਾਵਾ ਦਿਨੋਂ ਦਿਨ ਵਧ ਰਹੇ ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਤੇ ਵੀ ਚਿੰਤਾ ਪ੍ਰਗਟ ਕੀਤੀ ਤੇ ਸੂਬਾ ਤੇ ਕੇਂਦਰ ਸਰਕਾਰ ਨੂੰ ਤੇਲ ਅਤੇ ਗੈਸ ਦੀਆਂ ਕੀਮਤਾਂ ਘਟਾਉਣ ਦੀ ਮੰਗ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਦਿੱਲੀ ਸਰਕਾਰ ਨਾਲ ਕੀਤੇ ਗਏ ਸਮਝੌਤਿਆਂ ਨੂੰ ਵੀ ਰਾਜਪਾਲ ਤੋਂ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਆਗੂ ਇਕਬਾਲ ਸਿੰਘ ਬਬਲੀ ਢਿੱਲੋਂ, ਮੋਹਿਤ ਗੁਪਤਾ, ਜਗਸੀਰ ਸਿੰਘ ਕਲਿਆਣ, ਬਲਜੀਤ ਸਿੰਘ ਬੀੜ ਬਹਿਮਣ, ਕੌਮੀ ਯੂਥ ਆਗੁੂ ਗੁਰਦੌਰ ਸਿੰਘ ਸੰਧੂ, ਯੂਥ ਪ੍ਰਧਾਨ ਹਰਪਾਲ ਸਿੰਘ ਢਿੱਲੋਂ, ਨਿਰਮਲ ਸਿੰਘ ਨਿੰਮਾ ਕੋਟਸ਼ਮੀਰ, ਹਰਿੰਦਰ ਸਿੰਘ ਹਿੰਦਾ ਮਹਿਰਾਜ, ਗਗਨਦੀਪ ਸਿੰਘ ਗਰੇਵਾਲ ਮੁੱਖ ਬੁਲਾਰਾ ਚਮਕੌਰ ਸਿੰਘ ਮਾਨ, ਸੰਦੀਪ ਸਿੰਘ ਬਾਠ, ਐੱਸਜੀਪੀਸੀ ਮੈਂਬਰ ਜੋਗਿੰਦਰ ਕੌਰ, ਸਰਕਲ ਪ੍ਰਧਾਨ ਬਲਵਿੰਦਰ ਕੌਰ, ਗੁਰਮੀਤ ਕੌਰ, ਅਮਰਜੀਤ ਵਿਰਦੀ, ਸੁਖਦੇਵ ਸਿੰਘ ਗੁਰਥੜੀ, ਮਨਮੋਹਨ ਕੁੱਕੂ,ਦਲਜੀਤ ਸਿੰਘ ਬਰਾੜ , ਨਿਰਮਲ ਸਿੰਘ ਸੰਧੂ ਆਦਿ ਹਾਜ਼ਰ ਸਨ।

ਯੂਥ ਵੀਰਾਂਗਨਾਂਏਂ ਵੱਲੋਂ ਮਾਂ ਦਿਵਸ ਵਿਲੱਖਣ ਢੰਗ ਨਾਲ ਮਨਾਇਆ ਗਿਆ

0

ਸੁਖਜਿੰਦਰ ਮਾਨ
ਬਠਿੰਡਾ, 9 ਮਈ : ਯੂਥ ਵੀਰਾਂਗਨਾਂਏਂ (ਰਜਿ.) ਇਕਾਈ ਬਠਿੰਡਾ ਵੱਲੋਂ ਮਾਂ ਦਿਵਸ ਬੜੇ ਹੀ ਵਿਲੱਖਣ ਢੰਗ ਨਾਲ ਮਨਾਇਆ ਗਿਆ। ਜਾਣਕਾਰੀ ਦਿੰਦਿਆਂ ਨੀਤੂ ਸ਼ਰਮਾ ਨੇ ਦਸਿਆ ਕਿ ਯੂਥ ਵੀਰਾਂਗਨਾਂਏਂ ਸੁਖਵੀਰ ਕੌਰ ਦੀ ਅਗਵਾਈ ਵਿਚ ਯੂਥ ਵਲੰਟੀਅਰਾਂ ਨੇ ਪਰਸ ਰਾਮ ਨਗਰ ਵਿਚ ਆਰਥਿਕ ਪੱਖੋਂ ਕਮਜੋਰ 5 ਗਰਭਵਤੀ ਔਰਤਾਂ ਨੂੰ ਫਰੂਟ ਕਿੱਟਾਂ ਦੇ ਕੇ ਮਾਂ ਅਤੇ ਆਉਣ ਵਾਲੇ ਬੱਚੇ ਦੀ ਸਲਾਮਤੀ ਲਈ ਦੁਆ ਮੰਗੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਯੂਥ ਆਗੂ ਸੁਖਵੀਰ ਨੇ ਕਿਹਾ ਕਿ ਯੂਥ ਵਲੰਟੀਅਰਾਂ ਨੇ ਅੱਜ ਰਲ ਮਿਲ ਕੇ ਇਨਾਂ ਜਰੂਰਤਮੰਦ ਪਰਿਵਾਰਾਂ ਦੀ ਮੱਦਦ ਕੀਤੀ ਹੈ। ਉਨਾਂ ਕਿਹਾ ਕਿ ਅੱਜ ਕੱਲ ਦੀ ਨੌਜਵਾਨ ਪੀੜੀ ਆਪਣੇ ਮਾਪਿਆਂ ਲਈ ਬਿਲਕੁਲ ਸਮਾਂ ਨਹੀਂ ਦਿੰਦੀ ਅਤੇ ਸਾਡੇ ਰਿਸ਼ਤੇ ਨਾਤੇ ਬਿਖਰਦੇ ਜਾ ਰਹੇ ਹਨ ਇਸ ਲਈ ਸਾਨੂੰ ਆਪਣੇ ਮਾਪਿਆਂ ਨੂੰ ਜਰੂਰ ਸਮਾਂ ਦੇਣਾ ਚਾਹੀਦਾ ਹੈ। ਉਨਾਂ ਕਿਹਾ ਕਿ ਮਾਂ ਰੱਬ ਦਾ ਦੂਜਾ ਰੂਪ ਹੈ ਅਤੇ ਜੋ ਸਕੂਨ ਅਤੇ ਖੁਸ਼ੀ ਮਾਂ ਦੀ ਸੇਵਾ ਕਰਕੇ ਮਿਲਦੀ ਹੈ ਉਹ ਹੋਰ ਕਿਤੋਂ ਨਹੀਂ ਮਿਲਦੀ। ਇਸ ਮੌਕੇ ਯੂਥ ਵੀਰਾਂਗਨਾਂਏਂ ਵੀਨਾਕਾਸ਼ੀ , ਕਰਮਜੀਤ, ਸੰਤੋਸ਼, ਸੋਨੂੰ, ਜਸਵਿੰਦਰ, ਸਿਮਰਨ, ਰਾਜਪਾਲ ਅਤੇ ਹੋਰ ਵਲੰਟੀਅਰਾਂ ਹਾਜਰ ਸਨ।

Our Visitor

1900861