Tuesday, May 12, 2026
Home Blog Page 2513

ਮਾਲਵੇ ਦੇ ਚਾਰ ਜ਼ਿਲ੍ਹਿਆਂ ਦੇ ਸਨਅਤਕਾਰਾਂ ਨੇ ਆਪ ਸਰਕਾਰ ਦੇ ਆਗਾਮੀ ਜਨਤਾ ਬਜਟ ਬਾਰੇ ਲੋਕਾਂ ਤੋਂ ਸੁਝਾਅ ਮੰਗਣ ਦੇ ਫੈਸਲੇ ਦੀ ਕੀਤੀ ਸ਼ਲਾਘਾ

0

ਉਦਯੋਗਾਂ ਨੂੰ ਉਤਸ਼ਾਹਿਤ ਕਰਨ ਨਾਲ ਪੰਜਾਬ ਦੀ ਆਰਥਿਕਤਾ ਮੁੜ ਲੀਹ ‘ਤੇ ਆਵੇਗੀ : ਵਿੱਤ ਮੰਤਰੀ
ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਲੈ ਰਹੇ ਨੇ ਕ੍ਰਾਂਤੀਕਾਰੀ ਫੈਸਲੇ
ਆਮ ਆਦਮੀ ਦੇ ਸੁਝਾਵਾਂ ਨਾਲ ਸੂਬੇ ਦੇ ਸਰਵਪੱਖੀ ਵਿਕਾਸ ਲਈ ਯੋਜਨਾਵਾਂ ਤਿਆਰ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ “ਜਨਤਾ ਬਜਟ” ਲਈ ਉਦਯੋਗਪਤੀਆਂ ਅਤੇ ਵਿਧਾਇਕਾਂ ਦੇ ਸੁਝਾਅ ਲੈਣ ਲਈ ਗੱਲਬਾਤ ਕੀਤੀ
ਸੁਖਜਿੰਦਰ ਮਾਨ
ਸੰਗਰੂਰ, 7 ਮਈ : ਪੰਜਾਬ ਦੇ ਮਾਲਵਾ ਖੇਤਰ ਦੇ ਚਾਰ ਪ੍ਰਮੁੱਖ ਜ਼ਿਲ੍ਹਿਆਂ; ਸੰਗਰੂਰ, ਪਟਿਆਲਾ, ਬਰਨਾਲਾ ਅਤੇ ਮਲੇਰਕੋਟਲਾ, ਦੇ ਉਦਯੋਗਪਤੀਆਂ ਅਤੇ ਵਪਾਰੀਆਂ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਗਾਮੀ ਬਜਟ ਸਬੰਧੀ ਲੋਕਾਂ ਤੋਂ ਸੁਝਾਅ ਮੰਗਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਉਦਯੋਗਪਤੀਆਂ ਨੇ ਕਿਹਾ ਕਿ ਆਗਾਮੀ ‘ਜਨਤਾ ਬਜਟ’ ਬਾਰੇ ਲੋਕਾਂ ਤੋਂ ਸੁਝਾਅ ਮੰਗਣਾ ਇੱਕ ਇਤਿਹਾਸਕ ਤਬਦੀਲੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕੋਈ ਵੀ ਸਰਕਾਰ ਬਜਟ ਲਈ ਲੋਕਾਂ ਤੋਂ ਸੁਝਾਅ ਮੰਗ ਰਹੀ ਹੈ।
ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਦੇ ਮੀਟਿੰਗ ਹਾਲ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਯੋਜਨਾ ਲਾਗੂ ਕਰਨ, ਆਬਕਾਰੀ ਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਨਅਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ‘ਜਨਤਾ ਬਜਟ’ ਦਾ ਖਰੜਾ ਤਿਆਰ ਕਰਨ ਮੌਕੇ ਉਨ੍ਹਾਂ ਦੇ ਵਡਮੁੱਲੇ ਸੁਝਾਵਾਂ ਨੂੰ ਜ਼ਰੂਰ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ‘ਆਪ’ ਸਰਕਾਰ ਦੀ ਨੀਤੀ ਦਾ ਹਿੱਸਾ ਹੈ ਜੋ ਆਮ ਲੋਕਾਂ ਨੂੰ ਇਸ ਦੇ ਅਹਿਮ ਫੈਸਲਿਆਂ ‘ਚ ਹਿੱਸਾ ਲੈਣ ਦੇ ਯੋਗ ਬਣਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਨਲਾਈਨ ਸੁਝਾਅ ਲੈਣ ਤੋਂ ਇਲਾਵਾ, ਉਹ ਅਤੇ ਉਨ੍ਹਾਂ ਦੀ ਟੀਮ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਕਈ ਜ਼ਿਲ੍ਹਿਆਂ ਦਾ ਦੌਰਾ ਕਰ ਰਹੀ ਹੈ ਤਾਂ ਜੋ ਜ਼ਮੀਨੀ ਪੱਧਰ ‘ਤੇ ਲੋਕਾਂ ਦੀ ਫੀਡਬੈਕ ਪ੍ਰਾਪਤ ਕੀਤੀ ਜਾ ਸਕੇ। ਇਸ ਮੀਟਿੰਗ ਵਿਚ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਰਿੰਦਰ ਗੋਇਲ, ਨਰਿੰਦਰ ਕੌਰ ਭਰਾਜ, ਅਜੀਤਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ, ਗੁਰਦੇਵ ਸਿੰਘ ਦੇਵ ਮਾਨ, ਚੇਤਨ ਸਿੰਘ ਜੌੜਾਮਾਜਰਾ, ਨੀਨਾ ਮਿੱਤਲ, ਹਰਮੀਤ ਸਿੰਘ ਪਠਾਨਮਾਜਰਾ, ਗੁਰਲਾਲ ਸਿੰਘ ਘਨੌਰ, ਕੁਲਵੰਤ ਸਿੰਘ ਬਾਜ਼ੀਗਰ, ਕੁਲਵੰਤ ਸਿੰਘ ਪੰਡੋਰੀ, ਜਸਵੰਤ ਸਿੰਘ ਗੱਜਣਮਾਜਰਾ, ਜਮੀਲ ਉਰ ਰਹਿਮਾਨ, ‘ਆਪ’ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਬਾਠ ਤੋਂ ਇਲਾਵਾ ਕਈ ਹੋਰ ਹਾਜ਼ਰ ਸਨ।
ਇਸ ਮੌਕੇ ਸਨਅਤਕਾਰਾਂ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਉਦਯੋਗਾਂ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕੇ, ਜਿਸ ਕਾਰਨ ਸਨਅਤੀ ਵਿਕਾਸ ਸਹੀ ਢੰਗ ਨਾਲ ਨਹੀਂ ਹੋ ਸਕਿਆ ਅਤੇ ਜੇਕਰ ਉਦਯੋਗਾਂ ਨੂੰ ਉੱਚਾ ਚੁੱਕਣ ਲਈ ਹੁਣ ਵੀ ਕਦਮ ਨਾ ਚੁੱਕੇ ਗਏ ਤਾਂ ਇਸ ਦੇ ਗੰਭੀਰ ਨਤੀਜੇ ਹੋ ਸਕਦੇ ਹਨ। ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਕਿਸੇ ਵੀ ਕਿਸਮ ਦੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ,”ਅਸੀਂ ਪਹਿਲਾਂ ਹੀ 26000 ਤੋਂ ਵੱਧ ਸਰਕਾਰੀ ਨੌਕਰੀਆਂ ਦਾ ਇਸ਼ਤਿਹਾਰ ਦੇ ਚੁੱਕੇ ਹਾਂ, ਇਸ ਤੋਂ ਇਲਾਵਾ ਕਈ ਹੋਰ ਲੋਕ-ਪੱਖੀ ਫੈਸਲੇ ਪਹਿਲਾਂ ਹੀ ਲਏ ਜਾ ਚੁੱਕੇ ਹਨ। ਇੱਥੋਂ ਤੱਕ ਕਿ ਸਾਡੇ ਪਹਿਲੇ ਬਜਟ ਵਿੱਚ ਸਮਾਜ ਦੇ ਸਾਰੇ ਵਰਗਾਂ ਤੋਂ ਸੁਝਾਅ ਮੰਗਣਾ ਆਪਣੇ ਆਪ ਵਿੱਚ ਇੱਕ ਕ੍ਰਾਂਤੀਕਾਰੀ ਕਦਮ ਹੈ।”
ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਲੋਕ ਆਪਣੇ ਸੁਝਾਅ ਦਿੰਦੇ ਹਨ ਤਾਂ ਉਨ੍ਹਾਂ ਨੂੰ ਆਪਣੀਆਂ ਸ਼ਿਕਾਇਤਾਂ ਵੀ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਨਤਾ ਬਜਟ ਲਈ ਵੱਧ ਤੋਂ ਵੱਧ ਉਸਾਰੂ ਸੁਝਾਅ ਦੇਣ ਤਾਂ ਜੋ ਪੰਜਾਬ ਵਿੱਚ ਪਹਿਲੀ ਵਾਰ ਲੋਕਾਂ ਦੀ ਪਸੰਦ ਦਾ ਬਜਟ ਤਿਆਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੁਝਾਅ ਦੇਣ ਦੇ ਚਾਹਵਾਨ 10 ਮਈ, 2022 ਤੱਕ ਪੋਰਟਲ finance.punjab.gov.in ‘ਤੇ ਜਾਂ ਈਮੇਲ ਆਈਡੀ punjabdabudget@gmail.com ‘ਤੇ ਸੁਨੇਹਾ ਭੇਜ ਕੇ ਬਜਟ ਦੀ ਤਿਆਰੀ ਵਿਚ ਹਿੱਸਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪਹਿਲਾਂ ਹੀ ਸਾਰੇ ਵਿਧਾਇਕਾਂ ਨੂੰ ਆਪੋ-ਆਪਣੇ ਹਲਕਿਆਂ ਵਿੱਚ ਲੋਕਾਂ ਨਾਲ ਗੱਲਬਾਤ ਕਰਨ ਅਤੇ ਉਨ੍ਹਾਂ ਦੇ ਸੁਝਾਅ ਲੈਣ ਦੇ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਦੱਸਿਆ ਕਿ ਹੁਣ ਤੱਕ 1 ਲੱਖ ਤੋਂ ਵੱਧ ਸੁਝਾਅ ਪ੍ਰਾਪਤ ਹੋ ਚੁੱਕੇ ਹਨ।ਅੱਜ ਦੀ ਮੀਟਿੰਗ ਦੌਰਾਨ ਜਿਨ੍ਹਾਂ ਸਨਅਤਕਾਰਾਂ ਨੇ ਬਜਟ ਸਬੰਧੀ ਆਪਣੇ ਸੁਝਾਅ ਸਾਂਝੇ ਕੀਤੇ, ਉਨ੍ਹਾਂ ਵਿੱਚ ਰਾਈਸੇਲਾ ਦੇ ਚੇਅਰਮੈਨ ਏ.ਆਰ. ਸ਼ਰਮਾ, ਘਨਸ਼ਿਆਮ ਕਾਂਸਲ, ਅਮਰਜੀਤ ਸਿੰਘ ਟੀਟੂ, ਜਤਿੰਦਰ ਸਿੰਘ ਸੰਧੂ, ਨਛੱਤਰ ਸਿੰਘ, ਵਿਜੇ ਗਰਗ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ, ਡੀਸੀ ਪਟਿਆਲਾ ਸਾਕਸ਼ੀ ਸਾਹਨੀ, ਡਿਪਟੀ ਸਕੱਤਰ ਵਿੱਤ ਉਦੈਦੀਪ ਸਿੰਘ ਸਿੱਧੂ, ਏਡੀਸੀ ਜਨਰਲ ਸੰਗਰੂਰ ਅਨਮੋਲ ਸਿੰਘ ਧਾਲੀਵਾਲ, ਏਡੀਸੀ ਡੀ ਵਰਜੀਤ ਵਾਲੀਆ, ਏਡੀਸੀ ਬਰਨਾਲਾ ਅਮਿਤ ਬੈਂਬੀ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਤੋਂ ਇਲਾਵਾ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ।

ਤੇਜਿੰਦਰ ਬੱਗਾ ਦੀ ਮੁਸ਼ਕਿਲ ਵਧੀ, ਮੁਹਾਲੀ ਕੋਰਟ ਨੇ ਜਾਰੀ ਕੀਤੇ ਗਿ੍ਰਫਤਾਰੀ ਵਰੰਟ

ਸੁਖਜਿੰਦਰ ਮਾਨ
ਮੁਹਾਲੀ, 7 ਮਈ:ਸੁੱਕਰਵਾਰ ਸਵੇਰ ਤੋਂ ਦਿੱਲੀ ਦੇ ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਦੀ ਗਿ੍ਰਫਤਾਰੀ ਦਾ ਮਾਮਲਾ ਅੱਜ ਵੀ ਅਦਾਲਤੀ ਹਲਕਿਆਂ ਵਿਚ ਵਜਦਾ ਰਿਹਾ। ਇੱਕ ਪਾਸੇ ਜਿੱਥੇ ਦਿੱਲੀ ਪੁਲਿਸ ਵਲੋਂ ਬੱਗਾ ਦਾ ਮੈਡੀਕਲ ਕਰਵਾਇਆ ਗਿਆ, ਉਥੇ ਦੂਜੇ ਪਾਸੇ ਪੰਜਾਬ ਪੁਲਿਸ ਨੇ ਵੀ ਮੁਹਾਲੀ ਦੀ ਅਦਾਲਤ ਵਿਚ ਇੱਕ ਅਰਜੀ ਦਾਈਰ ਕਰਕੇ ਬੱਗਾ ਦੇ ਗਿ੍ਰਫਤਾਰੀ ਵਰੰਟ ਜਾਰੀ ਕਰਵਾ ਲਏ ਹਨ। ਜਿਸਦੇ ਚੱਲਦੇ ਹੁਣ ਮੁੜ ਉਸਦੀ ਗਿ੍ਰਫਤਾਰੀ ਦੀ ਤਿਆਰੀ ਹੋਣ ਲੱਗੀ ਹੈ। ਉਧਰ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਦਿੱਲੀ ਪੁਲਿਸ ਬੱਗਾ ਦੇ ਮੈਡੀਕਲ ਤੋਂ ਬਾਅਦ ਮਿਲੇ ਸਰਟੀਫਿਕੇਟ ਦੇ ਆਧਾਰ ’ਤੇ ਇੱਕ ਹੋਰ ਕੇਸ ਦਰਜ਼ ਕਰ ਸਕਦੀ ਹੈ, ਜਿਸ ਵਿਚ ਉਸਦੇ ਕੁੱਝ ਸੱਟਾਂ ਲੱਗਣ ਦੀ ਪੁਸ਼ਟੀ ਹੋਈ ਹੈ। ਇਸਤੋਂ ਇਲਾਵਾ ਇਹ ਵੀ ਕਿਹਾ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਦੀ ਕਾਰਵਾਈ ਦੇਖਦਿਆਂ ਤੇਜਿੰਦਰ ਬੱਗਾ ਦੀ ਮੰਗ ’ਤੇ ਦਿੱਲੀ ਪੁਲਿਸ ਉਸਨੂੰ ਸੁਰੱਖਿਆ ਵੀ ਮੁਹੱਈਆ ਕਰਵਾ ਸਕਦੀ ਹੈ। ਦੂਜੇ ਪਾਸੇ ਪੰਜਾਬ ਸਰਕਾਰ ਨੇ ਅੱਜ ਇਸ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦੋ ਅਰਜੀਆਂ ਦਾਇਰ ਕੀਤੀਆਂ ਹਨ, ਜਿਨ੍ਹਾਂ ਵਿੱਚੋਂ ਇੱਕ ਰਾਹੀ ਉਸਨੇ ਕੇਂਦਰ ਨੂੰ ਧਿਰ ਬਣਾਉਣ ਦੀ ਮੰਗ ਕੀਤੀ ਹੈ।

40 ਕਰੋੜ ਦੇ ਬੈਂਕ ਫ਼ਰਾਡ ’ਚ ਆਪ ਵਿਧਾਇਕ ਦੇ ਟਿਕਾਣਿਆਂ ’ਤੇ ਸੀਬੀਆਈ ਦੇ ਛਾਪੇ

0

ਸੁਖਜਿੰਦਰ ਮਾਨ
ਸੰਗਰੂਰ, 7 ਮਈ: ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਕਰੀਬ ਪੌਣੇ ਦੋ ਮਹੀਨਿਆਂ ਬਾਅਦ ਕੇਂਦਰ ਨੇ ਵੱਡੀ ਕਾਰਵਾਈ ਕੀਤੀ ਹੈ। ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਅੱਜ ਆਪ ਦੇ ਅਮਰਗੜ੍ਹ ਹਲਕੇ ਤੋਂ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੇ ਵੱਖ-ਵੱਖ ਟਿਕਾਣਿਆਂ ‘ਤੇੇ ਛਾਪੇਮਾਰੀ ਕੀਤੀ ਹੈ। ਮੀਡੀਆ ਰੀਪੋਰਟਾਂ ਮੁਤਾਬਕ ਸੀਬੀਆਈ ਦੀ ਇਹ ਕਾਰਵਾਈ ਬੈਂਕ ਆਫ ਬੜੌਦਾ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ, ਜਿਸਨੇ ਵਿਧਾਇਕ ਉਪਰ ਕਥਿਤ ਤੌਰ ’ਤੇ 40 ਕਰੋੜ ਦੇ ਬੈਂਕ ਫਰਾਡ ਦੇ ਦੋਸ਼ ਲਗਾਏ ਹਨ। ਸੂਤਰਾਂ ਮੁਤਾਬਕ ਛਾਪੇਮਾਰੀ ਦੌਰਾਨ ਸੀਬੀਆਈ ਨੂੰ ਦਰਜ਼ਨਾਂ ਚੈਕ ਅਤੇ ਹੋਰ ਕਾਗਜ਼ਾਤ ਮਿਲੇ ਹਨ। ਇੱਥੇ ਦਸਣਾ ਬਣਦਾ ਹੈ ਕਿ ਵਿਧਾਇਕ ਗੱਜਣਮਾਜਰਾ ਸਿਆਸਤ ਵਿਚ ਆਉਣ ਤੋਂ ਪਹਿਲਾਂ ਵੱਡੇ ਬਿਜਨਿਸਮੈਨ ਹਨ, ਜਿੰਨ੍ਹਾਂ ਦਾ ਪਸ਼ੂ ਫੀਡ ਤੇ ਸਿੱਖਿਆ ਦੇ ਖੇਤਰ ਵਿਚ ਵੱਡਾ ਨਾਮ ਹੈ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਨੇ ਫ਼ਰਵਰੀ 2022 ਦੀਆਂ ਚੋਣਾਂ ਵਿਚ ਅਮਰਗੜ੍ਹ ਹਲਕੇ ਤੋਂ ਟਿਕਟ ਦਿੱਤੀ ਸੀ, ਜਿੱਥੋਂ ਉਹ ਵਿਧਾਇਕ ਚੁਣੇ ਗਏ ਹਨ।

ਮੁਹਾਲੀ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਪਰਸਨ ਦੀ ਭਾਖੜਾ ’ਚ ਗੱਡੀ ਡਿੱਗਣ ਕਾਰਨ ਹੋਈ ਮੌਤ

ਸੁਖਜਿੰਦਰ ਮਾਨ
ਮੁਹਾਲੀ, 7 ਮਈ: ਇੱਥੋਂ ਦੀ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਜਸਵਿੰਦਰ ਕੌਰ ਦੇ ਪਤੀ ਤੇ ਸੀਨੀਅਰ ਕਾਂਗਰਸੀ ਆਗੂ ਗੁਰਧਿਆਨ ਸਿੰਘ ਦੀ ਅੱਜ ਇੱਥੇ ਰੂਪਨਗਰ-ਚੰਡੀਗੜ੍ਹ ਮਾਰਗ ’ਤੇ ਪਿੰਡ ਰੰਗੀਲਪੁਰ ਨੇੜੇ ਭਾਖੜਾ ਨਹਿਰ ਵਿੱਚ ਰਹੱਸਮਈ ਹਾਲਾਤਾਂ ’ਚ ਇਨਡੇਵਰ ਕਾਰ ਡਿੱਗਣ ਕਾਰਨ ਮੌਤ ਹੋਣ ਦੀ ਸੂਚਨਾ ਮਿਲੀ ਹੈ। ਇਹ ਘਟਨਾ ਸਵੇਰੇ ਕਰੀਬ 9 ਵਜੇਂ ਵਾਪਰੀ ਦੱਸੀ ਜਾ ਰਹੀ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਤੇ ਆਮ ਲੋਕਾਂ ਦੀ ਮੱਦਦ ਨਾਲ ਗੋਤਾਖੋਰਾਂ ਨੇ ਕਾਰ ਨੂੰ ਬਾਹਰ ਕੱਢ ਲਿਆ ਪ੍ਰੰਤੂ ਤਦ ਤੱਕ ਗੁਰਧਿਆਨ ਸਿੰਘ ਵਾਸੀ ਦੁਰਾਲੀ ਜਿਲ੍ਹਾ ਐੱਸਏਐੱਸ ਨਗਰ ਦੀ ਮੌਤ ਹੋ ਚੁੱਕੀ ਸੀ। ਮਿ੍ਰਤਕ ਗੁਰਧਿਆਨ ਸਿੰਘ ਨੂੰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਦਾ ਨਜਦੀਕੀ ਮੰਨਿਆ ਜਾਂਦਾ ਸੀ, ਜਿਸਦੇ ਚੱਲਦੇ ਸਾਬਕਾ ਮੰਤਰੀ ਨੇ ਇਸ ਮਾਮਲੇ ਦੀ ਉਚ ਪੱਧਰੀ ਜਾਂਚ ਮੰਗੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਸਮੇਂ ਦੌਰਾਨ ਸਰਕਾਰ ਨੇ ਉਕਤ ਆਗੂ ਵਿਰੁਧ ਪੁਲਿਸ ਵਲੋਂ ਕੇਸ ਦਰਜ ਕੀਤਾ ਗਿਆ ਸੀ, ਜਿਸ ਕਾਰਨ ਉਹ ਮਾਨਸਿਤ ਤਨਾਅ ਵਿਚ ਚੱਲ ਰਿਹਾ ਸੀ। ਪੁਲਿਸ ਵਲੋਂ ਇਸ ਘਟਨਾ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਸੂਚਨਾ ਮੁਤਾਬਕ ਮਿ੍ਰਤਕ ਗੁਰਧਿਆਨ ਸਿੰਘ ਉਘਾ ਠੇਕੇਦਾਰ ਸੀ। ਉਹ ਅਪਣੇ ਪਿੱਛੇ ਪਤਨੀ ਤੋਂ ਇਲਾਵਾ ਤਿੰਨ ਧੀਆਂ ਤੇ ਪੁੱਤਰ ਛੱਡ ਗਏ ਹਨ। ਉਧਰ ਇਹ ਵੀ ਪਤਾ ਚੱਲਿਆ ਹੈ ਕਿ ਇਸ ਮੌਕੇ ਅਚਾਨਕ ਪੁੱਜੇ ਇੱਕ ਗੋਤਾਖੋਰ ਨੇ ਗੱਡੀ ਚਾਲਕ ਨੂੰ ਬਚਾਉਣ ਲਈ ਛਲਾਂਗ ਲਗਾਈ ਪੰ੍ਰਤੂ ਉਹ ਸਫ਼ਲ ਨਹੀਂ ਹੋ ਸਕਿਆ।

 

ਆਉਟ ਸੋਰਸ ਭਰਤੀ ਬੰਦ ਕਰਨ ਦੀ ਗਰੰਟੀ ਤੋ ਮੁੱਕਰੀ ਆਪ ਸਰਕਾਰ

0

ਪਨਬੱਸ ਵਿੱਚ ਆਉਟਸੋਰਸ ਭਰਤੀ ਨੂੰ ਮਿਲੀ ਮੰਨਜੂਰੀ:- ਕਮਲ ਕੁਮਾਰ ਸੂਬਾ ਸਰਪ੍ਰਸਤ
ਮੁਫਤ ਸਫਰ ਸਹੂਲਤ ਨੇ ਟਰਾਸਪੋਰਟ ਵਿਭਾਗ ਦਾ ਕੱਢਿਆਂ ਧੂੰਆਂ ਕੱਚੇ ਮੁਲਾਜਮਾਂ ਦੀਆਂ ਤਨਖਾਹਾਂ ਤੇ ਡੀਜਲ ਲਈ ਨਹੀਂ ਬਜਟ:-ਗੁਰਪ੍ਰੀਤ ਸਿੰਘ ਢਿੱਲੋ ਸੂਬਾ ਆਗੂ
ਕੱਚੇ ਮੁਲਾਜਮਾਂ ਨੂੰ ਪੱਕਾ ਕਰਨ ਜਾ ਤਨਖਾਹ ਦੇਣ ਲਈ ਨਹੀਂ ਪੈਸੇ ਨਵੀਂ ਭਰਤੀ ਨਾਲ ਨੋਜੁਆਨਾਂ ਨੂੰ ਠੱਗਣ ਦੀ ਤਿਆਰੀ:-ਜਗਸੀਰ ਸਿੰਘ ਮਾਣਕ ਡੀਪੂ ਪ੍ਰਧਾਨ
ਸੁਖਜਿੰਦਰ ਮਾਨ
ਬਠਿੰਡਾ, 7 ਮਈ: ਪੰਜਾਬ ਰੋਡਵੇਜ ਪਨਬੱਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵਲੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਸੂਬਾ ਸਰਪ੍ਰਸਤ ਕਮਲ ਕੁਮਾਰ ,ਸੂਬਾ ਆਗੂ ਗੁਰਪ੍ਰੀਤ ਸ਼ਿੰਘ ਢਿੱਲੋਂ,ਜਰਨਲ ਸਕੱਤਰ ਗੁਰਸੇਵਕ ਸਿੰਘ,ਸੀ ਮੀਤ ਪ੍ਰਧਾਨ ਅੰਗਰੇਜ ਸਿੰਘ,, ਸੂਬਾ ਜੁਆਇੰਟ ਸਕੱਤਰ ਤਰਸੇਮ ਸਿੰਘ , ਨੇ ਸਰਕਾਰ ਤੇ ਦੋਸ ਲਗਾਉਂਦਿਆਂ ਕਿਹਾ ਕਿ ਪਨਬੱਸ ਅਤੇ ਦੇ ਕੱਚੇ ਮੁਲਾਜਮਾਂ ਨੂੰ ਪੱਕਾ ਕਰਨ ਜਾ ਮੰਗਾਂ ਦਾ ਹੱਲ ਕੱਢਣ ਦੀ ਥਾਂ ਨਵੀਂ ਬਣੀ ਪੰਜਾਬ ਸਰਕਾਰ ਵੱਲੋਂ ਵੀ ਪੰਜਾਬ ਦੀ ਨੋਜੁਆਨੀ ਨੂੰ ਆਊਟ ਸੋਰਸਿੰਗ (ਠੇਕੇਦਾਰੀ ਸਿਸਟਮ) ਦੀ ਦਲਦਲ ਵਿੱਚ ਧੱਕਣ ਦੀ ਤਿਆਰੀ ਕੀਤੀ ਜਾ ਰਹੀ ਹੈ ਪਿਛਲੇ ਲੰਮੇ ਸਮੇਂ ਤੋਂ ਪਨਬੱਸ ਅਤੇ ਵਿੱਚ ਕੰਮ ਕਰਦੇ ਕੱਚੇ ਮੁਲਾਜਮਾਂ ਨੂੰ ਨਿੱਕੀਆਂ ਨਿੱਕੀਆਂ ਗਲਤੀਆਂ ਕਾਰਨ ਕੱਢੇ ਮੁਲਾਜਮਾਂ ਨੂੰ ਬਹਾਲ ਕਰਨ ਜਾ ਕੱਚੇ ਮੁਲਾਜਮਾਂ ਨੂੰ ਪੱਕਾ ਕਰਨ ਦੀ ਥਾਂ ਤੇ ਪਨਬੱਸ ਵਿੱਚ ਆਊਟ ਸੋਰਸਿੰਗ ਤੇ 1337 ਮੁਲਾਜਮਾਂ ਨੂੰ ਭਰਤੀ ਕਰਨ ਨੂੰ ਮਨਜੂਰੀ ਦੇ ਦਿੱਤੀ ਹੈ ਜਿਸ ਖਿਲਾਫ ਯੂਨੀਅਨ ਸਖਤ ਐਕਸਨ ਲੈਂਦਿਆਂ ਹੋਇਆਂ ਸੰਘਰਸ ਕਰਨ ਲਈ ਮਜਬੂਰ ਹੋਵੇਗੀ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਔਰਤਾਂ ਨੂੰ ਫ੍ਰੀ ਸਫਰ ਸਹੂਲਤਾਂ ਦੇ ਪਿਛਲੇ ਕਈ ਮਹੀਨਿਆਂ ਦੇ ਕਰੋੜਾਂ ਰੁਪਏ ਸਰਕਾਰ ਤੋਂ ਪਨਬੱਸ ਅਤੇ ਦੇ ਲੈਣ ਵਾਲੇ ਹਨ ਰੋਜਾਨਾ ਅਧਿਕਾਰੀਆਂ ਵਿੱਤ ਵਿਭਾਗ ਦੇ ਚੱਕਰ ਕੱਢ ਰਹੇ ਹਨ ਬੱਸਾਂ ਡੀਜਲ ਦੇ ਪੈਸੇ ਨਾ ਹੋਣ ਕਾਰਨ ਖੜ ਰਹੀਆਂ ਹਨ ਕੱਚੇ ਮੁਲਾਜਮਾਂ ਨੂੰ ਤਨਖਾਹ ਦੇਣ ਲਈ ਮਹਿਕਮੇ ਕੋਲ ਪੈਸੇ ਨਹੀਂ ਹਨ ਪ੍ਰੰਤੂ ਸਰਕਾਰ ਨੂੰ ਜਾਂ ਟਰਾਂਸਪੋਰਟ ਮੰਤਰੀ ਪੰਜਾਬ ਨੂੰ ਇਸ ਦਾ ਕੋਈ ਫ?ਿਕਰ ਨਹੀਂ ਹੈ ਦੂਸਰੇ ਪਾਸੇ ਮੁਲਾਜਮਾਂ ਦੀਆਂ ਮੰਗਾਂ ਸਬੰਧੀ ਯੂਨੀਅਨ ਵਲੋਂ ਸੰਘਰਸ ਉਲੀਕੇ ਗਏ ਹਨ ਜਿਸ ਵਿੱਚ ਤਿੰਨ ਰੋਜਾ ਹੜਤਾਲ ਵੀ ਹੈ ਪ੍ਰੰਤੂ ਸਰਕਾਰ ਨੇ ਕੋਈ ਮੀਟਿੰਗ ਨਹੀਂ ਬੁਲਾਈ ਅਤੇ ਉਲਟਾ ਆਊਟਸੋਰਸਿੰਗ ਅਤੇ ਕੰਟਰੈਕਟ ਮੁਲਾਜਮਾਂ ਨੂੰ ਪੱਕਾ ਕਰਨ ਜਾ ਫਾਰਗ ਮੁਲਾਜਮਾਂ ਨੂੰ ਬਹਾਲ ਕਰਨ ਸਮੇਂਤ ਮਹਿਕਮੇ ਦੇ ਹਿੱਤ ਵਿੱਚ ਯੂਨੀਅਨ ਦੀਆਂ ਮੰਗਾਂ ਦਾ ਹੱਲ ਕੱਢਣ ਦੀ ਥਾਂ ਤੇ ਨਵੀਂ ਭਰਤੀ ਨੂੰ ਮਨਜੂਰੀ ਦੇਣਾ ਇਹ ਸਪਸਟ ਕਰਦਾ ਹੈ ਕਿ ਸਰਕਾਰ ਰੋਡਵੇਜ ਪਨਬੱਸ ਪੀ ਆਰ ਟੀ ਸੀ ਮੁਨਾਫੇ ਵਾਲੇ ਮਹਿਕਮੇ ਨੂੰ ਚਲਾਉਣ ਨਹੀਂ ਬੰਦ ਕਰਨਾ ਚਾਹੁੰਦੀ ਹੈ । ਕੈਸੀਅਰ ਲਖਵੀਰ ਸਿੰਘ ਮਾਨ ,ਜੁਆਇੰਟ ਸਕੱਤਰ ਤਰਸੇਮ ਸਿੰਘ, ਨੇ ਸਰਕਾਰ ਤੋ ਮੰਗ ਕੀਤੀ ਕਿ ਮੁਫਤ ਸਫਰ ਸਹੂਲਤ ਦੇ ਪੈਸਿਆਂ ਦੇ ਲਈ ਬਕਾਇਦਾ ਵਿਭਾਗ ਨੂੰ ਫੰਡ ਹਰ ਮਹੀਨੇ ਰਲੀਜ ਕੀਤਾ ਜਾਵੇ ਤਾਂ ਜੋ ਮੁਫਤ ਸਫਰ ਸਹੂਲਤ ਕਾਰਨ ਸਰਕਾਰੀ ਟਰਾਸਪੋਰਟ ਬੰਦ ਨਾ ਹੋਵੇ ਜਾਂ ਫਿਰ ਪਨਬੱਸ ਤੇ ਪੀ ਆਰ ਟੀ ਸੀ ਮੁਲਾਜਮਾਂ ਦੀ ਤਨਖਾਹ ਸਰਕਾਰੀ ਖਜਾਨੇ ਚੌ ਦੇਣੀ ਲਾਗੂ ਕੀਤੀ ਜਾਵੇ ਤਾਂ ਜੋ ਤਨਖਾਹਾ ਸਮੇ ਸਿਰ ਦਿੱਤੀਆਂ ਜਾ ਸਕਣ ਅਤੇ ਕੱਚੇ ਮੁਲਾਜਮਾਂ ਨੂੰ ਪੱਕਾ ਕਰਨ, ਰਿਪੋਰਟਾਂ ਵਾਲੇ ਮੁਲਾਜਮਾਂ ਨੂੰ ਬਹਾਲ ਕਰਨ,ਬਹਾਲ ਹੋਏ ਵਰਕਰਾਂ ਨੂੰ ਨਵੀ ਵਧੀ ਹੋਈ ਤਨਖਾਹ ਲਾਗੂ ਕੀਤੀ ਜਾਵੇ,ਟਾਇਮ ਟੇਬਲ ਸ?ਿਫਟਾ ਅਨੁਸਾਰ ਰੋਡਵੇਜ ਪਨਬੱਸ ਪੀ ਆਰ ਟੀ ਸੀ ਦੇ ਹੱਕ ਵਿੱਚ ਬਣਾਉਣ ਸਮੇਤ ਯੂਨੀਅਨ ਦੀਆਂ ਸਾਰੀ ਮੰਗਾਂ ਦਾ ਤਰੁੰਤ ਹੱਲ ਕੀਤਾ ਜਾਵੇਗਾ ਅਤੇ ਆਊਟ ਸੋਰਸਿੰਗ ਤੇ ਨਵੀਂ ਭਰਤੀ ਤੇ ਤਰੁੰਤ ਰੋਕ ਲਗਾਈ ਜਾਵੇ ਜੇਕਰ ਸਰਕਾਰ ਵਲੋਂ ਯੂਨੀਅਨ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਮਜਬੂਰੀ ਵਿੱਚ ਯੂਨੀਅਨ ਨੂੰ ਤਿੱਖਾ ਸੰਘਰਸ ਕਰਨਾ ਪਵੇਗਾ ।

ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ 10 ਮਈ ਦੇ ਸੂਬਾ ਪੱਧਰੀ ਧਰਨੇ ਦੀ ਤਿਆਰੀ ਸਬੰਧੀ ਕੀਤਾ ਝੰਡਾ ਮਾਰਚ

0

ਪੰਜਾਬ ਭਰ ਤੋਂ ਹਜਾਰਾਂ ਦੀ ਗਿਣਤੀ ’ਚ ਜਲ ਸਪਲਾਈ ਕਾਮੇ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਸ਼ਾਮਲ ਹੋਣਗੇ – ਵਰਿੰਦਰ ਸਿੰਘ ਮੋਮੀ
ਸੁਖਜਿੰਦਰ ਮਾਨ
ਸੰਗਰੂਰ, 7 ਮਈ : ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿਚ ਝੰਡਾ ਮਾਰਚ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਪ੍ਰਧਾਨ ਵਰਿੰਦਰ ਸਿੰਘ ਮੋਮੀ ਅਤੇ ਸੂਬਾ ਮੀਤ ਪ੍ਰਧਾਨ ਹਾਕਮ ਸਿੰਘ ਧਨੇਠਾ ਨੇ ਕਿਹਾ ਕਿ ਜਿੱਥੇ ਇਕ ਪਾਸੇ ਕੇਂਦਰ ਸਰਕਾਰ ਦੀ ਤਰ੍ਹਾਂ ‘ਆਪ’ ਦੀ ਪੰਜਾਬ ਸਰਕਾਰ ਵਲੋਂ ਵੀ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਦੀ ਪੂਰਤੀ ਲਈ ਖੂਨ ਪਸੀਨੇ ਨਾਲ ਬਣਾਏ ਸਰਕਾਰੀ ਵਿਭਾਗਾਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਲੋਕਾਂ ਦੀ ਅੰਨ੍ਹੀ ਲੁੱਟ ਕਰਵਾਉਣ ਲਈ ਵੇਚਣ ਦੀਆਂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਇਸਦੇ ਨਾਲ ਹੀ ਕੱਚੇ ਕਾਮਿਆਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਕੰਮ ਭਾਰ ਮੁਤਾਬਿਕ ਨਵੀਆਂ ਪੋਸਟਾਂ ਕੱਢੀਆਂ ਜਾ ਰਹੀਆਂ ਹਨ, ਸਗੋ ਲੰਮੇ ਸਮੇਂ ਤੋਂ ਕੰਮ ਕਰ ਰਹੇ ਕੱਚੇ ਕਾਮਿਆਂ ਦੇ ਵਿਰੋਧ ਵਿਚ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੀਣ ਵਾਲੇ ਪਾਣੀ ਦੀ ਪੂਰਤੀ ਲਈ ਸਥਾਪਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਨਿੱਜੀਕਰਣ/ਪੰਚਾਇਤੀਕਰਨ ਕੀਤਾ ਜਾ ਰਿਹਾ ਹੈ ਅਤੇ ਇਸਦੇ ਨਾਲ ਹੀ ਬੀਤੇ ਦਿਨ ਜਸਸ ਵਿਭਾਗ ਦੇ ਮੁਖੀ ਵਲੋਂ ਨਾਦਰਸ਼ਾਹੀ ਫਰਮਾਨ ਜਾਰੀ ਕਰਦੇ ਹੋਏ ਵਿਭਾਗ ’ਚ ਇਨਲਿਸਟਮੈਂਟ, ਆਉਟਸੋਰਸ, ਠੇਕੇਦਾਰਾਂ, ਕੰਪਨੀ ਅਧੀਨ ਕੰਮ ਕਰਦੇ ਵਰਕਰਾਂ ਦੇ ਡਾਟੇ ਦੀਆਂ ਐਟਰੀਆਂ ਜੋਕਿ ਆਈ.ਐਚ.ਆਰ.ਐਮ.ਐੱਸ. ਪੋਰਟਲ ਤੋਂ ਕੰਟਰੈਕਚੂਆਲ ’ਤੇ ਚੜੀਆਂ ਹੋਈਆਂ ਸਨ, ਉਨ੍ਹਾਂ ਨੂੰ ਡਲੀਟ ਕਰਵਾ ਦਿੱਤਾ ਹੈ ਅਤੇ ਵਿਭਾਗ ਦੇ ਪੱਕੇ ਕੰਮ ਕਰ ਰਹੇ ਕਾਮੇ, ਜਿਨ੍ਹਾਂ ਨੇ ਆਪਣੀ ਜਵਾਨੀ ਬਿਤਾ ਲਈ ਹੈ, ਪੰਜਾਬ ਸਰਕਾਰ ਦੇ ਅਧਿਕਾਰੀ ਇਨ੍ਹਾਂ ਕਾਮਿਆਂ ਨੂੰ ਤਜਰਬੇ ਦੇ ਅਧਾਰ ’ਤੇ ਪੱਕੇ ਕਰਵਾਉਣ ਦੀ ਹਾਮੀ ਭਰਨ ਦੀ ਬਜਾਏ ਹੁਣ ਬੇਰੁਜਗਾਰੀ ਵੱਲ ਧੱਕਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ, ਜੋ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਕਰਨ ਯੋਗ ਨਹੀਂ ਹਨ।
ਉਨ੍ਹਾਂ ਮੰਗ ਕੀਤੀ ਕਿ ਸਰਕਾਰੀ ਵੈਬਸਾਈਟ ਪੋਰਟਲ ਤੋਂ ਕੰਟਰੈਕਚੂਆਲ ਤੋਂ ਵਰਕਰਾਂ ਦੀ ਡਲੀਟ ਕੀਤੀ ਡਾਟੇ ਦੀ ਐਂਟਰੀ ਨੂੰ ਪਹਿਲਾਂ ਦੀ ਤਰ੍ਹਾਂ ਬਹਾਲ ਕੀਤੀ ਜਾਵੇ। ਵਰਕਰਾਂ ਨੂੰ ਕੰਟਰੈਕਟ ਅਧੀਨ ਲੈਣ ਲਈ ਵਿਭਾਗ ਵੱਲੋਂ ਤਿਆਰ ਕੀਤੀ ਪ੍ਰਪੋਜਲ ਨੂੰ ਲਾਗੂ ਕਰਵਾਇਆ ਜਾਵੇ, ਕੁਟੇਸ਼ਨ ਸਿਸਟਮ ਬੰਦ ਕਰਨਾ, ਸਰਕਾਰ ਵੱਲੋਂ ਪ੍ਰਵਾਨਿਤ ਘੱਟੋ-ਘੱਟ ਉਜਰਤ ਦੇ ਨਿਯਮ ਮੁਤਾਬਕ ਤਨਖਾਹ ਨਿਸ਼ਚਿਤ ਕੀਤੀ ਜਾਵੇ। ਕੰਮ ਦੌਰਾਨ ਹੋਣ ਵਾਲੇ ਘਾਤਕ ਜਾਂ ਗੈਰ ਘਾਤਕ ਹਾਦਸਿਆਂ ਦੇ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜੇ ਦੀ ਅਦਾਇਗੀ, ਮੁਫਤ ਇਲਾਜ, ਪਰਿਵਾਰਕ ਪੈਨਸ਼ਨ ਅਤੇ ਪੱਕੇ ਰੁਜਗਾਰ ਦੀ ਮੰਗ ਨੂੰ ਲਾਗੂ ਕੀਤਾ ਜਾਵੇ। ਜਸਸ ਵਿਭਾਗ ’ਚ ਕੰਮ ਕਰਦੇ ਫੀਲਡ ਤੇ ਦਫਤਰੀ ਸਟਾਫ ’ਤੇ ਬਰਾਬਰ ਕੰਮ ਬਰਾਬਰ ਤਨਖਾਹ ਦਾ ਫੈਸਲਾ ਲਾਗੂ ਕੀਤਾ ਜਾਵੇ ਆਦਿ ਮੰਗਾਂ ਦਾ ਹੱਲ ਤੁਰੰਤ ਕੀਤਾ ਜਾਵੇ ਨਹੀਂ ਤਾਂ ਸੂਬਾ ਕਮੇਟੀ ਦੇ ਫੈਸਲੇ ਤਹਿਤ 10 ਮਈ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਵਿਚ ਵਰਕਰ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਹਿੱਸਾ ਲੈਣਗੇ। ਜਦੋਕਿ ਅੱਜ ਇਥੇ ਝੰਡਾ ਮਾਰਚ ਕਰਕੇ ਆਪ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਦਾ ਹੱਲ ਕਰਨ ਦੀ ਬਜਾਏ ਠੇਕਾ ਕਾਮਿਆਂ ਦੇ ਵਿਰੋਧ ਵਿਚ ਲਏ ਜਾ ਰਹੇ ਫੈਸਿਲਆਂ ਨੂੰ ਮੋੜਾ ਦੇਣ ਲਈ ਚੱਲ ਰਹੇ ਸੰਘਰਸ਼ਾਂ ਵਿਚ ਲੋਕਾਂ ਨੂੰ ਵੀ ਸ਼ਾਮਿਲ ਹੋਣ ਦਾ ਸੱਦਾ ਦਿੱਤਾ।
ਇਸ ਮੌਕੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ ਤੇ ਲੇਬਰ ਯੂਨੀਅਨ (ਰਜਿ.23) ਦੇ ਪੰਜਾਬ ਪ੍ਰਧਾਨ ਸ਼ੇਰ ਸਿੰਘ ਖੰਨਾ, ਪਾਵਰਕੌਮ ਟ੍ਰਸਕੋ ਠੇਕਾ ਮੁਲਾਜਮ ਯੂਨੀਅਨ ਤੋਂ ਸਰਕਲ ਪ੍ਰਧਾਨ ਸੁਖਪਾਲ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੋਂ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ,ਵੇਰਕਾ ਮਿਲਕ ਪਲਾਂਟ ਤੋ ਸੰਦੀਪ ਸਿੰਘ ਸੰਧੂ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵਾਅਦੇ ਪੂਰੇ ਕਰਨ ਲਈ ਗਾਰੰਟੀ ਦਿੱਤੀ ਗਈ ਸੀ ਪਰ ਹੁਣ ਜਦੋ ਆਪ ਸੱਤਾ ਵਿਚ ਆਈ ਹੈ ਤਾਂ ਲੋਕ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ, ਜਿਸਦੇ ਵਿਰੋਧ ਵਿਚ 10 ਮਈ ਦੇ ਧਰਨੇ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਲਈ ਲਾਮਬੰਦ ਕੀਤਾ। ਇਸ ਮੌਕੇ ਜਿਲ੍ਹਾ ਆਗੂ ਸਰਬਜੀਤ ਸਿੰਘ, ਨਿਰਮਲ ਸਿੰਘ,ਜੀਤ ਸਿੰਘ, ਜਗਸੀਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।

ਫੂਡ ਗ੍ਰੇਨ ਏਜੰਸੀਆਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਮੰਗਾਂ ਨਾ ਮੰਨਣ ’ਤੇ ਸੰਗਰੂਰ ਉਪ ਚੋਣ ਦੌਰਾਨ ਸਰਕਾਰ ਨੂੰ ਘੇਰਨ ਦੀ ਚਿਤਾਵਨੀ

0

ਸੁਖਜਿੰਦਰ ਮਾਨ
ਬਠਿੰਡਾ, 7 ਮਈ: ਅੱਜ ਇਥੇ ਟੀਚਰਜ਼ ਹੋਮ ਵਿਖੇ ਫੂਡ ਗ੍ਰੇਨ ਇਜੰਸੀਜ਼ ਦੇ ਆਉਟ ਸੋਰਸ ਸਕਿਊਰਟੀ ਗਾਰਡਾਂ ਵੱਲੋਂ ਜਥੇਬੰਦਕ ਕਨਵੈਨਸ਼ਨ ਕੀਤੀ ਗਈ,ਕਨਵੈਨਸ਼ਨ ਦੀ ਪ੍ਰਧਾਨਗੀ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸਕੱਤਰ ਜਨਰਲ ਅਤੇ ਪ.ਸ.ਸ.ਫ ਦੇ ਸੂਬਾ ਜਨਰਲ ਸਕੱਤਰ ਰਣਜੀਤ ਸਿੰਘ ਰਾਣਵਾਂ,ਜਨਰਲ ਸਕੱਤਰ ਬਲਜਿੰਦਰ ਸਿੰਘ ਪਟਿਆਲਾ,ਜਿਲਾ ਬਠਿੰਡਾ ਦੇ ਪ੍ਰਧਾਨ ਮਨਜੀਤ ਸਿੰਘ ਪੰਜੂ,ਜ:ਸਕੱਤਰ ਸੰਜੀਵ ਕੁਮਾਰ,ਵਿੱਤ ਸਕੱਤਰ ਸੌਦਾਨ ਸਿੰਘ ਯਾਦਵ,ਮੀਤ ਪ੍ਰਧਾਨ ,ਰਵੀ ਰਾਮਪੁਰਾ,ਪਰਮਜੀਤ ਸਿੰਘ ਪੰਮਾਂ ਮਲੋਟ,ਜਸਵੀਰ ਸਿੰਘ ਅਮਿ੍ਰਤਸਰ(ਤਿੰਨੋਂ ਮੀਤ ਪ੍ਰਧਾਨ) ਦੇ ਅਧਾਰਤ ਪ੍ਰਧਾਨਗੀ ਮੰਡਲ ਨੇ ਕੀਤੀ। ਕਨਵੈਨਸ਼ਨ ਵੱਲੋ ਮਤਾ ਪਾਸ ਕਰਦਿਆਂ ਭਗਵੰਤ ਮਾਨ ਸਰਕਾਰ ਤੋਂ ਮੰਗ ਕੀਤੀ ਕਿ ਪਨਗ੍ਰੇਨ ਦੇ ਕੇਂਦਰ ਜੰਡਿਆਲਾ ਗੁਰੂ (ਅਮਿ੍ਰਤਸਰ)ਅਤੇ ਕੇਂਦਰ ਮਲੇਰਕੋਟਲਾ ਵਿਖੇ ਨੌਕਰੀ ਤੋਂ ਕੱਢੇ ਸੀਨੀਅਰ ਸਾਕਿਉਰਟੀਗਾਰਡਾਂ ਨੂੰ ਡਿਊਟੀ ਤੇ ਤੁਰੰਤ ਬਹਾਲ ਕੀਤਾ ਜਾਵੇ। ਫੂਡ ਗ੍ਰੇਨ ਇਜੰਸੀਆਂ ਦੇ ਆਊਟ ਸੋਰਸ਼ ਸਕਿਊਰਿਟੀ ਗਾਰਡਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਸਕਿਊਰਿਟੀ ਗਾਰਡਾਂ ਦੀ ਸੀਨੀਆਰਤਾ ਸੂਚੀ ਬਣਾਈ ਜਾਵੇ। ਗੋਦਾਮ ਵਾਈਜ਼ 2500 ਐਮ ਟੀ ਤੇ ਘੱਟੋ ਘੱਟ 6 ਸਕਿਊਰਿਟੀ ਗਾਰਡਜ਼ ਦਾ ਨਾਰਮਜ਼ ਲਾਗੂ ਕੀਤਾ ਜਾਵੇ। ਈ ਪੀ ਐਫ ਸਹੀ ਸਮੇਂ ਸਿਰ ਅੱਪਡੇਟ ਕੀਤਾ ਜਾਵੇ। ਤਨਖਾਹ ਹਰ ਮਹੀਨੇ 7 ਤਾਰੀਖ ਤੱਕ ਦੇਣੀ ਯਕੀਨੀ ਬਣਾਈ ਜਾਵੇ। ਕਿਰਤ ਕਾਨੂੰਨਾਂ ਮੁਤਾਬਿਕ ਹਫਤਾਵਾਰੀ ਰੈਸਟ ਦਿੱਤੀ ਜਾਵੇ। ਇਸਤੋਂ ਇਲਾਵਾ ਕਨਵੈਨਸ਼ਨ ਵੱਲੋਂ “ ਫੂਡ ਗ੍ਰੇਨ ਇਜੰਸੀਜ਼ ਦਰਜਾਚਾਰ ਅਤੇ ਠੇਕਾ ਮੁਲਾਜ਼ਮ ਤਾਲਮੇਲ ਕਮੇਟੀ “ਦਾ ਗਠਨ ਕੀਤਾ ਗਿਆ , ਜਿਸ ਦੀ 31 ਮੈਂਬਰੀ ਸੂਬਾਈ ਕਮੇਟੀ ਪਾਸ ਕੀਤੀ ਗਈ ਇਸ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ 14 ਮਈ ਨੂੰ ਸਵੇਰੇ 10 ਵਜੇ ਈਸੜੂ ਭਵਨ ਲੁਧਿਆਣਾ ਵਿਖੇ ਸੱਦ ਲਈ ਹੈ ਜਿਸ ਵਿੱਚ ਅਹੁਦਿਆਂ ਦੀ ਜਿੰਮੇਵਾਰੀ ਦਿੱਤੀ ਜਾਵੇਗੀ। ਕਨਵੈਨਸ਼ਨ ਨੂੰ ਮੁਲਾਜਮਾਂ ਦੇ ਸੂਬਾਈ ਆਗੂ ਰਣਜੀਤ ਸਿੰਘ ਰਾਣਵਾਂ,ਕਾ.ਲਛਮਣ ਸਿੰਘ ਮਲੂਕਾ, ਬਲਜਿੰਦਰ ਸਿੰਘ ਪਟਿਆਲਾ,ਮਨਜੀਤ ਸਿੰਘ ਪੰਜੂ,ਪ੍ਰਵੀਨ ਕੁਮਾਰ(ਫਿਰੋਜਪੁਰ)ਸੰਜੀਵ ਕੁਮਾਰ, ਗੁਰਤੇਜ ਸਿੰਘ( ਬਠਿੰਡਾ)ਰਵੀ ਰਾਮਪੁਰਾ,ਕਾਮਰੇਡ ਮੁਨਸ਼ੀ ਰਾਮ ਪਤੰਗਾਂ ਮੁਕਤਸਰ,ਪਰਮਜੀਤ ਸਿੰਘ ਪੰਮਾਂ ਮਲੋਟ,ਗੁਰਮੀਤ ਮਿੱਡਾ ਸੰਗਰੂਰ,ਜਗਵੀਰ ਸਿੰਘ ਅਮਿ੍ਰਤਸਰ ਵੱਲੋਂ ਸੰਬੋਧਨ ਕੀਤਾ,ਉਹਨਾਂ ਕਿਹਾ ਭਗਵੰਤ ਮਾਨ ਸਰਕਾਰ ਮੁਲਾਜਮਾਂ ਨਾਲ ਕੀਤੇ ਵਾਅਦੇ ਪੂਰੇ ਕਰੇ ਹਰ ਤਰ੍ਹਾਂ ਦੇ ਕੱਚੇ,ਠੇਕਾ ਅਤੇ ਆਊਟ ਸੋਰਸ਼ ਮੁਲਾਜਮਾਂ ਨੂੰ ਪੱਕਾ ਕਰਨ ਦਾ ਵਾਅਦਾ ਤੁਰੰਤ ਪੂਰਾ ਕਰੇ।ਛਾਂਟੀ ਕੀਤੇ ਸਕਿਊਰਿਟੀ ਗਾਰਡਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ,ਅੱਜ ਇਥੇ ਫੂਡ ਗ੍ਰੇਨ ਇਜੰਸੀਆਂ ਦੇ ਆਊਟ ਸੋਰਸ਼ ਮੁਲਾਜਮਾਂ ਵੱਲੋਂ ਮਾਨ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਕੀਤੇ ਵਾਅਦੇ ਜਲਦੀ ਪੂਰੇ ਨਾ ਕੀਤੇ ਤਾਂ ਫੂਡ ਗ੍ਰੇਨ ਇਜੰਸੀਆਂ ਦੇ ਠੇਕਾ ਮੁਲਾਜਮਾਂ ਵੱਲੋਂ ਲੋਕ ਸਭਾ ਦੀ ਆ ਰਹੀ ਜਿਮਨੀ ਚੋਣ ਦੌਰਾਨ ਸੰਗਰੂਰ ਵਿਖੇ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਕਿਸਾਨੀ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਧਰਨਾ 17 ਤੋਂ: ਰਾਮਕਰਨ ਰਾਮਾ

0

ਸੁਖਜਿੰਦਰ ਮਾਨ
ਬਠਿੰਡਾ, 7 ਮਈ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਮੁੱਖ ਸਕੱਤਰ ਜਨਰਲ ਰਾਮ ਕਰਨ ਸਿੰਘ ਰਾਮਾ ਨੇ ਅੱਜ ਇੱਥੇ ਜਾਰੀ ਬਿਆਨ ਵਿਚ ਦਸਿਆ ਕਿ ਸੰਯੁਕਤ ਮੋਰਚੇ ਦੇ ਸੱਦੇ ਹੇਠ ਕਿਸਾਨਾਂ ਨੂੰ ਕਣਕ ’ਤੇ ਪੰਜ ਸੋ ਪ੍ਰਤੀ ਕੁਇੰਟਲ ਬੋਨਸ ਦੇਣ ਤੋਂ ਇਲਾਵਾ ਹੋਰਨਾਂ ਮੰਗਾਂ ਨੂੰ ਲੈ ਕੇ ਆਗਾਮੀ 17 ਮਈ ਨੂੰ ਚੰਡੀਗੜ੍ਹ ’ਚ ਪੱਕਾ ਧਰਨਾ ਦੇਣ ਦਾ ਐਲਾਨ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਰਾਮਾ ਨੇ ਕਿਹਾ ਕਿ ਹੋਰਨਾਂ ਮੰਗਾਂ ਵਿਚ ਝੋਨੇ ਵਾਸਤੇ ਦਸ ਘੰਟੇ ਬਿਜਲੀ ਸਪਲਾਈ ਦੇਣ, ਮੱਕੀ, ਬਾਸਮਤੀ ਝੋਨੇ, ਮੰੁਗੀ ਤੇ ਫਲ ਸਬਜੀਆਂ ’ਤੇ ਐਮ ਐਸ ਪੀ ਦਿੱਤਾ ਜਾਵੇ। ਇਸਤੋਂ ਇਲਾਵਾ ਪੰਜਾਬ ਸਰਕਾਰ ਵਲੋਂ 20 ਜੂਨ ਤੱਕ ਝੋਨਾ ਨਾ ਲਗਾਉਣ ਤੇ ਪੰਜਾਬ ਨੂੰ ਜੋਨ ਚ ਵੰਡਣ ਦੀ ਵੀ ਸਖ਼ਤ ਸਬਦਾਂ ਵਿੱਚ ਨਿੰਦਾ ਕਰਦਿਆਂ ਝੋਨੇ ਦੀ ਸਿੱਧੀ ਬਿਜਾਈ ਲਈ 10 ਹਜਾਰ ਰੁਪਏ ਪ੍ਰਤੀ ਏਕੜ ਕਿਸਾਨਾਂ ਨੂੰ ਦੇਣ ਦੀ ਵੀ ਮੰਗ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਜੇਕਰ 17 ਮਈ ਤੱਕ ਉਕਤ ਮੰਗਾਂ ਨਾ ਮੰਨੀਆਂ ਤਾਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਸੱਦੇ ਤਹਿਤ ਚੰਡੀਗੜ੍ਹ ਵਿਖੇ ਪੱਕਾ ਧਰਨਾ ਸ਼ੁਰੂ ਕੀਤਾ ਜਾਵੇਗਾ।

ਅਕਾਲੀ ਦਲ ਕਿਸਾਨਾਂ ਨੂੰ 500 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦੀ ਮੰਗ ਕਰਦਿਆਂ 9 ਮਈ ਨੁੰ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇਗਾ

0

ਸਰਕਾਰ ਵੱਲੋਂ ਜ਼ੋਨ ਬਣਾ ਕੇ ਝੋਨਾ 24 ਜੂਨ ਤੱਕ ਲਾਉਣ ਦੇ ਫੈਸਲੇ ਦੀ ਤੁਰੰਤ ਸਮੀਖਿਆ ਮੰਗੀ
ਵਿੱਤ ਮੰਤਰੀ ਵੱਲੋਂ ਪਨਬਸ ਵਿਚ 1337 ਪੋਸਟਾਂ ਆਊਟਸੋਰਸ ਕਰਨ ਦੀ ਪ੍ਰਵਾਨਗੀ ਦੇ ਹੁਕਮ ਦੀ ਕਾਪੀ ਕੀਤੀ ਜਾਰੀ, ਕਿਹਾ ਜਿਹੜੇ ਨੌਜਵਾਨਾਂ ਨਾਲ ਪੱਕੇ ਰੋਜ਼ਗਾਰ ਦਾ ਵਾਅਦਾ ਕੀਤਾ ਗਿਆ ਸੀ, ਉਹ ਠੱਗੇ ਗਏ
ਸੁਖਜਿੰਦਰ ਮਾਨ
ਚੰਡੀਗੜ੍ਹ, 7 ਮਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਉਹ 9 ਮਈ ਨੁੰ ਸੁਬੇ ਭਰ ਵਿਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪ ਕੇ ਕਿਸਾਨਾਂ ਨੂੰ ਕਣਕ ਦਾ ਝਾੜ ਘੱਟ ਨਿਕਲਣ ਕਾਰਨ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦੀ ਮੰਗ ਕਰੇਗਾ ਅਤੇ ਪਾਰਟੀ ਨੇ ਮੰਗ ਕੀਤੀ ਸਰਕਾਰ ਸੂਬੇ ਨੂੰ ਤਿੰਨ ਜ਼ੋਨਾਂ ਵਿਚ ਵੰਡ ਕੇ 24 ਜੂਨ ਤੱਕ ਝੋਨਾ ਲਾਉਣ ਦੇ ਕੀਤੇ ਫੈਸਲੇ ਦੀ ਤੁਰੰਤ ਸਮੀਖਿਆ ਕਰੇ।ਅਕਾਲੀ ਦਲ ਨੇ ਆਮ ਆਦਮੀ ਪਾਰਟੀ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਉਹ ਪੰਜਾਬ ਦੇ ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਲਈ ਕਰਜ਼ਾ ਕਿਸਾਨਾਂ, ਰਾਜ ਸਰਕਾਰ ਤੇ ਕਰਜ਼ਾ ਦੇਣ ਵਾਲੀਆਂ ਏਜੰਸੀਆਂ ਵਿਚ ਤਿੰਨ ਹਿੱਸਿਆਂ ਵਿਚ ਵੰਡਣ ਦਾ ਫਾਰਮੂਲਾ ਅਪਣਾਵੇ। ਇਹ ਵੀ ਕਿਹਾ ਕਿ ਇਸ ਮਕਸਦ ਵਾਸਤੇ ਲੋਕ ਅਦਾਲਤਾਂ ਲਗਾਈਆਂ ਜਾਣ।
ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਪੱਕੀ ਨੌਕਰੀ ਦੇਣ ਦੇ ਵਾਅਦੇ ਨੂੰ ਵੀ ਬੈਨਕਾਬ ਕੀਤਾ ਤੇ ਸੂਬੇ ਦੇ ਵਿੱਤ ਮੰਤਰੀ ਵੱਲੋਂ ਪਨਬਸ ਵਿਚ 1337 ਆਸਾਮੀਆਂ ਆਊਟ ਸੋਰਸਿੰਗ ਰਾਹੀਂ ਭਰਨ ਲਈ 2 ਮਈ ਨੁੰ ਦਿੱਤੀ ਪ੍ਰਵਾਨਗੀ ਦਾ ਪੱਤਰ ਵੀ ਜਾਰੀ ਕੀਤਾ। ਇਹਨਾਂ ਆਗੂਆਂ ਨੇ ਕਿਹਾ ਕਿ ਆਪ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਦੋ ਮਹੀਨਿਆਂ ਅੰਦਰ ਹੀ ਸੂਬੇ ਦੇ ਨੌਜਵਾਨਾਂ ਨਾਲ ਧੋਖਾ ਕੀਤਾ ਹੈ ਤੇ ਉਹ ਠੱਗਿਆ ਮਹਿਸੂਸ ਕਰ ਰਹੇ ਹਨ।
ਵੇਰਵੇ ਸਾਂਝੇ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਸਰਕਾਰ ਨੇ ਝੋਨਾ ਲਾਉਣ ਲਈ ਪੰਜਾਬ ਨੁੰ ਤਿੰਨ ਜ਼ੋਨਾਂ ਵਿਚ ਵੰਡ ਦਿੱਤਾ ਹੈ ਤੇ ਤੀਜੇ ਜ਼ੋਨ ਵਿਚ 24 ਜੂਨ ਤੋਂ ਬਾਅਦ ਝੋਨਾ ਲਾਉਣ ਨਾਲ ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਹੋ ਜਾਵੇਗਾ। ਉਹਨਾਂ ਕਿਹਾ ਕਿ ਆਪ ਸਰਕਾਰ ਬਿਜਲੀ ਦੀ ਮੰਗ ਵਿਚ ਕੁਪ੍ਰਬੰਧਨ ਦੀ ਸਜ਼ਾ ਕਿਸਾਨਾਂ ਨੂੰ ਨਾ ਦੇਵੇ। ਜੇਕਰ ਝੋਨਾ ਲਾਉਣ ਵਿਚ ਬੇਲੋੜੀਂਦੀ ਦੇਰੀ ਹੋਈ ਤਾਂ ਇਸ ਨਾਲ ਵੱਧ ਨਮੀ ਹੋ ਜਾਵੇਗੀ ਤੇ ਕਿਸਾਨਾਂ ਦਾ ਨੁਕਸਾਨ ਹੋਵੇਗਾ ਤੇ ਅਗਲੀ ਕਣਕ ਦੀ ਲੁਆਈ ਦਾ ਸੀਜ਼ਨ ਵੀ ਲਮਕ ਜਾਵੇਗਾ। ਉਹਨਾਂ ਸਰਕਾਰ ਤੋਂ ਫੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।
ਪ੍ਰੋ. ਚੰਦੂਮਾਜਰਾ ਨੇ ਇਹ ਵੀ ਦੱਸਿਆ ਕਿ ਕਿਵੇਂ ਕਿਸਾਨਾਂ ਨੂੰ ਬਰਸਾਤ ਤੇ ਝਖੜ ਕਾਰਨ ਕਣਕ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ ਹਾਲਾਂਕਿ ਇਸ ਵਾਸਤੇ ਗਿਰਦਾਵਰੀ ਵੀ ਪੂਰੀ ਹੋ ਗਈ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਐਲਾਨ ਕੀਤਾ ਸੀ ਕਿ ਮੁਆਵਜ਼ਾ ਬਿਨਾਂ ਗਿਰਦਾਵਰੀ ਤੋਂ ਦਿੱਤਾ ਜਾਵੇਗਾ। ਉਹਨਾਂ ਮੰਗ ਕੀਤੀ ਕਿ ਸੂਬਾ ਸਰਕਾਰ ਕਣਕ ਦਾ ਝਾੜ ਘੱਟ ਨਿਕਲਣ ਲਈ ਕਿਸਾਨਾਂ ਨੁੰ 500 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਕੁਦਰਤੀ ਆਫਤ ਤਹਿਤ ਦਿੱਤੇ ਜਾਣ ਦਾ ਮਾਮਲਾ ਕੇਂਦਰ ਸਰਕਾਰ ਕੋਲ ਚੁੱਕੇ। ਉਹਨਾਂ ਕਿਹਾ ਕਿ ਸੂਬੇ ਨੂੰ ਵੀ ਪੈਟਰੋਲ ਤੇ ਡੀਜ਼ਲ ’ਤੇ ਸੂਬੇ ਦੇ ਵੈਟ ਤੋਂ ਮਿਲੇ ਵਾਧੂ ਪੈਸੇ ਵਿਚੋਂ 250 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਕਿਸਾਨਾਂ ਨੁੰ ਦੇਣਾ ਚਾਹੀਦਾ ਹੈ।
ਇਸ ਦੌਰਾਨ ਅਕਾਲੀ ਦਲ ਨੇ ਇਹ ਵੀ ਮੰਗ ਕੀਤੀ ਕਿ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੁੰ ਵੀ ਮੁਆਵਜ਼ਾ ਦਿੱਤਾ ਜਾਵੇ ਤੇ ਇਸ ਗੱਲ ਦੀ ਨਿਖੇਧੀ ਕੀਤੀ ਕਿ ਅਜਿਹੇ ਪਰਿਵਾਰਾਂ ਕੋਲ ਨਾ ਤਾਂ ਕੋਈ ਸਰਕਾਰੀ ਅਧਿਕਾਰੀ ਗਿਆ ਹੈ ਤੇ ਨਾ ਹੀ ਕੋਈ ਮੰਤਰੀ ਉਹਨਾਂ ਦਾ ਦੁੱਖ ਸਾਂਝਾ ਕਰਨ ਗਿਆ ਹੈ। ਇਹ ਵੀ ਦੱਸਿਆ ਕਿ ਕਿਵੇਂ ਨਬਾਰਡ ਵੱਲੋਂ ਸੂਬੇ ਦੇ ਸਹਿਕਾਰੀ ਬੈਂਕਾਂ ਨੂੰ ਪੈਸਾ ਨਾ ਦੇਣ ਦਾ ਕਿਸਾਨਾਂ ’ਤੇ ਮਾਰੂ ਅਸਰ ਪਵੇਗਾ। ਉਹਨਾਂ ਸੂਬਾ ਸਰਕਾਰ ਨੁੰ ਕਿਹਾ ਕਿ ਇਹ ਮਾਮਲਾ ਤੁਰੰਤ ਕੇਂਦਰ ਸਰਕਾਰ ਕੋਲ ਚੁੱਕਿਆ ਜਾਵੇ।
ਡਾ. ਦਲਜੀਤ ਸਿੰਘ ਚੀਮਾ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਇਸਨੇ ਪੰਜਾਬੀਆਂ ਨੁੰ ਦਰਪੇਸ਼ ਮੁਸ਼ਕਿਲਾਂ ਹੱਲ ਨਾ ਕੀਤੀਆਂ ਤਾਂ ਫਿਰ ਪਾਰਟੀ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ। ਉਹਨਾਂ ਕਿਹਾ ਕਿ ਅਕਾਲੀ ਦਲ ਸੂਬੇ ਵਿਚ ਵਿਗੜੀ ਅਮਨ ਕਾਨੂੰਨ ਵਿਵਸਥਾ ਤੇ ਗੈਰ ਸੰਵਿਧਾਨਕ ਤੇ ਗੈਰ ਕਾਨੂੰਨੀ ਦਸਤਾਵੇਜ਼ ਜਿਸ ਨਾਲ ਪੰਜਾਬ ਪ੍ਰਸ਼ਾਸਕੀ ਕੰਟਰੋਲ ਦਿੱਲੀ ਹੱਥ ਹੋ ਗਿਆ, ਅਸਲ ਮੁੱਦਿਆਂ ਤੋਂ ਧਿਆਨ ਪਾਸੇ ਕਰਨ ਲਈ ਫਿਰਕੂ ਤਣਾਅ ਬਣਾਉਣ, ਬਿਜਲੀ ਸੰਕਟ ਤੇ ਪੈਟਰੋਲੀਅਮ ਤੇ ਐਲ ਪੀ ਜੀ ਗੈਸ ਦੀਆਂ ਕੀਮਤਾਂ ਦੇ ਮਾਮਲੇ ਵਿਚ ਵੀ ਰੋਸ ਜ਼ਾਹਰ ਕਰੇਗਾ। ਉਹਨਾਂ ਇਹ ਵੀ ਮੰਗ ਕੀਤੀ ਕਿ ਸਰਕਾਰ ਆਪਣੇ ਸਿਆਸੀ ਵਿਰੋਧੀਆਂ ਖਿਲਾਫ ਪਰਚੇ ਦਰਜ ਕਰਨ ਦੀ ਥਾਂ ਤੁਰੰਤ ਮਾਇਨਿੰਗ ਨੀਤੀ ਲੈਕੇ ਆਵੇ। ਉਹਨਾਂ ਕਿਹਾ ਕਿ ਰੇਤ ਦੀਆਂ ਕੀਮਤਾਂ ਵਿਚ ਚਾਰ ਗੁਣਾ ਵਾਧੇ ਨਾਲ ਉਸਾਰੀ ਜਗਤ ਦਾ ਸਾਰਾ ਕੰਮਕਾਜ ਵੀ ਠੱਪ ਹੋ ਗਿਆ ਹੈ ਤੇ ਆਮ ਲੋਕ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।

ਬੀਸੀਐੱਲ ਇੰਡਸਟਰੀ ਦੇ ਡਿਸਟਿਲਰੀ ਯੂਨਿਟ ਵਿਚ ਲੱਗਿਆ ਖੂਨਦਾਨ ਕੈਂਪ

0

ਉੱਚ ਅਧਿਕਾਰੀਆਂ ਸਮੇਤ ਕੁਲ 60 ਵਿਅਕਤੀਆਂ ਨੇ ਕੀਤਾ ਆਪਣਾ ਖੂਨਦਾਨ
ਸਿਵਲ ਹਸਪਤਾਲ ਬਠਿੰਡਾ ਬਲੱਡ ਬੈਂਕ ਦੀ ਟੀਮ ਖੂਨ ਇਕੱਤਰ ਕਰਨ ਲਈ ਪਹੁੰਚੀ
ਆਸਰਾ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਲਗਾਇਆ ਸੀ ਇਹ ਕੈਂਪ
ਸੁਖਜਿੰਦਰ ਮਾਨ
ਬਠਿੰਡਾ, 7 ਮਈ : ਬੀਸੀਐੱਲ ਇੰਡਸਟਰੀ ਲਿਮਟਿਡ ਦੇ ਡਿਸਟਿਲਰੀ ਯੂਨਿਟ ਸੰਗਤ ਕਲਾਂ ਵਿਖੇ ਆਸਰਾ ਵੈਲਫੇਅਰ ਸੁਸਾਇਟੀ ਰਜਿ ਬਠਿੰਡਾ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਖੂਨ ਇਕੱਤਰ ਕਰਨ ਲਈ ਸਿਵਲ ਹਸਪਤਾਲ ਬਠਿੰਡਾ ਤੋਂ ਬਲੱਡ ਬੈਂਕ ਦੀ ਟੀਮ ਵਿਸ਼ੇਸ਼ ਤੌਰ ’ਤੇ ਪਹੁੰਚੀ ਹੋਈ ਸੀ। ਕੈਂਪ ਦੌਰਾਨ ਕੁਲ 60 ਖੂਨਦਾਨੀਆਂ ਵੱਲੋਂ ਆਪਣਾ ਖੂਨ ਦਾਨ ਕੀਤਾ ਗਿਆ, ਜਿਸ ’ਚ ਅਧਿਕਾਰੀਆਂ ਅਤੇ ਵਰਕਰਾਂ ਸ਼ਾਮਲ ਹਨ। ਇਸ ਕੈਂਪ ਦੀ ਰਸ਼ਮੀ ਸ਼ੁਰੂਆਤ ਡਿਸਟਿਲਰੀ ਯੂਨਿਟ ਦੇ ਜਨਰਲ ਮੈਨੇਜਰ ਰਵਿੰਦਰਾ ਕੁਮਾਰ ਵੱਲੋਂ ਖ਼ੁਦ ਖੂਨਦਾਨ ਕਰਕੇ ਕੀਤੀ ਗਈ। ਇਸ ਮੌਕੇ ਯੂਨਿਟ ਦੇ ਵੱਡੀ ਗਿਣਤੀ ਦੇ ਉੱਚ ਅਧਿਕਾਰੀਆਂ ਵੱਲੋਂ ਵੀ ਖੂਨਦਾਨ ਕੀਤਾ ਗਿਆ ਜਿਸ ’ਚ ਸੀਨੀਅਰ ਡੀਜੀਐੱਮ ਦਵਿੰਦਰਾ ਸਿੰਘ, ਸੀਨੀਅਰ ਡੀਜੀਐੱਮ ਵਰਕਸ਼ ਐਚ ਕੇ ਵਰਮਾ, ਡੀਜੀਐੱਮ ਪ੍ਰੋਜੈਕਟ ਜਗਮੋਹਨ ਸਿੰਘ ਸਮੇਤ ਹੋਰ ਅਧਿਕਾਰੀ ਸ਼ਾਮਲ ਹਨ।
ਦੱਸਣਯੋਗ ਹੈ ਕਿ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਖੇ ਸਥਿਤ ਬਲੱਡ ਬੈਂਕ ’ਚ ਪਿਛਲੇ ਸਮੇਂ ਤੋਂ ਖੂਨ ਦੀ ਕਮੀ ਚਲਦੀ ਆ ਰਹੀ ਹੈ। ਇਸ ਨੂੰ ਪੂਰਾ ਕਰਨ ਲਈ ਹੀ ਬੀਸੀਐੱਲ ਇੰਡਸਟਰੀ ਅਤੇ ਆਸਰਾ ਵੈਲੇਫਅਰ ਸੁਸਾਇਟੀ ਵੱਲੋਂ ਇਹ ਉਪਰਾਲਾ ਕੀਤਾ ਗਿਆ। ਇਸ ਉਪਰਾਲੇ ’ਤੇ ਬੋਲਦਿਆ ਬੀਸੀਐੱਲ ਇੰਡਸਟਰੀ ਦੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਮਿੱਤਲ ਨੇ ਦੱਸਿਆ ਕਿ ਖੂਨਦਾਨ ਇਕ ਮਹਾਨ ਦਾਨ ਹੈ ਅਤੇ ਹਰ ਕਿਸੇ ਨੂੰ ਵਧ ਚੜ੍ਹ ਕੇ ਇਸ ਨੇਕ ਕਾਰਜ ’ਚ ਹਿੱਸਾ ਲੈਣਾ ਚਾਹੀਦਾ ਹੈ। ਇਸ ਮੌਕੇ ਮੌਜੂਦ ਬਠਿੰਡਾ ਬਲੱਡ ਬੈਂਕ ਦੀ ਇੰਚਾਰਜ਼ ਡਾ. ਰੀਤਿਕਾ ਗਰਗ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਵੀ ਬੀਸੀਐੱਲ ਦੇ ਬਠਿੰਡਾ ਸਥਿਤ ਯੂਨਿਟ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ ਸੀ ਅਤੇ ਇਹ ਲਗਤਾਰ ਦੂਸਰਾ ਕੈਂਪ ਅੱਜ ਡਿਸਟਿਲਰੀ ਯੂਨਿਟ ਵਿਖੇ ਲਗਾਇਆ ਗਿਆ ਹੈ ਅਤੇ ਕੁਲ 60 ਵਿਅਕਤੀਆਂ ਵੱਲੋਂ ਆਪਣਾ ਖੂਨਦਾਨ ਕੀਤਾ ਗਿਆ। ਉਨ੍ਹਾਂ ਇਸ ਮੌਕੇ ਬੀਸੀਐੱਲ ਦੀ ਪੂਰੀ ਮੈਨੇਜਮੈਂਟ ਅਤੇ ਖੂਨਦਾਨੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਬੋਲਦਿਆ ਆਸਰਾ ਵੈਲੇਫਅਰ ਸੁਸਾਇਟੀ ਦੇ ਪ੍ਰਧਾਨ ਰਾਮੇਸ਼ ਮਹਿਤਾ ਨੇ ਦੱਸਿਆ ਕਿ ਖੂਨਦਾਨ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਜਿਥੇ ਸੰਸਥਾ ਵੱਲੋਂ ਮੈਡਲ ਦਿੱਤੇ ਗਏ ਅਤੇ ਉਥੇ ਹੀ ਵਿਭਾਗ ਵੱਲੋਂ ਸਾਰਟੀਫਿਕੇਟ ਵੀ ਜਾਰੀ ਕੀਤੇ ਜਾ ਰਹੇ ਹਨ। ਇਸ ਮੌਕੇ ਜੀਐੱਮ ਐੱਮਪੀ ਸਿਨਹਾ, ਸੀਨੀਅਰ ਡੀਜੀਐੱਮ ਵਾਜ਼ਿਦ ਅਲੀ , ਸੀਨੀਅਰ ਮੈਨੇੈਜਰ ਸ਼ਾਮ ਲਾਲ ਜੈਨ, ਸੰਜੇ ਅਗਰਵਾਲ, ਮੁਕੇਸ਼ ਬਾਂਸਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Our Visitor

1900824