Tuesday, May 12, 2026
Home Blog Page 2515

12ਵੀਂ ਦੇ ਭੂਗੋਲ ਵਿਸ਼ੇ ਦਾ ਪੇਪਰ ਪ੍ਰਸ਼ਨ-ਪੱਤਰ ਦੀ ਰੂਪ-ਰੇਖਾ ਮੁਤਾਬਿਕ ਨਹੀਂ ਆਇਆ, 40 ਵਿੱਚੋਂ ਹੋਵੇਗਾ 15 ਅੰਕਾਂ ਦਾ ਨੁਕਸਾਨ

0

ਸੁਖਜਿੰਦਰ ਮਾਨ
ਬਠਿੰਡਾ, 6 ਮਈ :ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ 4 ਮਈ ਨੂੰ 12ਵੀਂ ਸ਼੍ਰੇਣੀ (ਟਰਮ-2) ਅਪ੍ਰੈਲ 2022 ਰੈਗੂਲਰ ਵਿਦਿਆਰਥੀਆਂ ਦੀ ਵਿਸ਼ਾ ਭੂਗੋਲ (ਜੌਗਰਫ਼ੀ) ਦੀ ਲਈ ਗਈ ਪ੍ਰੀਖਿਆ ਦਾ ਪੇਪਰ ਬੋਰਡ ਵੱਲੋਂ ਨਿਰਧਾਰਤ ਪ੍ਰਸ਼ਨ-ਪੱਤਰ ਦੀ ਰੂਪਾ-ਰੇਖਾ (ਪੈਟਰਨ) ਅਨੁਸਾਰ ਨਾ ਹੋਣ ਕਰਕੇ ਵਿਦਿਆਰਥੀਆਂ ਵਿੱਚ ਘਬਰਾਹਟ ਤੇ ਮਾਨਸਿਕ ਪ੍ਰੇਸ਼ਾਨੀ ਦੇਖੀ ਗਈ ਅਤੇ ਉਹ ਸੌਖੀ ਤਰ੍ਹਾਂ ਨਾਲ ਹੱਲ ਕੀਤੇ ਜਾਣ ਵਾਲੇ ਪ੍ਰਸ਼ਨਾਂ ਦੇ ਵੀ ਸਹੀ ਉੱਤਰ ਨਹੀਂ ਦੇ ਸਕੇ। ਜਿਸ ਨਾਲ ਉਹਨਾਂ ਦਾ ਵਿੱਦਿਅਕ ਪੱਖੋਂ ਭਾਰੀ ਨੁਕਸਾਨ ਹੋਵੇਗਾ। ਇਸੇ ਦੌਰਾਨ ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਪੰਜਾਬ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ, ਸਿੱਖਿਆ ਸਕੱਤਰ ਅਲੋਕ ਸ਼ੇਖਰ, ਡੀ.ਜੀ.ਐੱਸ.ਈ.ਪੰਜਾਬ/ਸਕੱਤਰ ਪੰਜਾਬ ਬੋਰਡ ਸ਼੍ਰੀ ਪ੍ਰਦੀਪ ਅਗਰਵਾਲ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਸ਼੍ਰੀ ਯੋਗਰਾਜ ਨੂੰ ਪੱਤਰ ਭੇਜ ਕੇ ਧਿਆਨ ਵਿੱਚ ਲਿਆਂਦਾ ਹੈ ਕਿ 12ਵੀਂ ਸ਼੍ਰੇਣੀ ਦੇ ਭੂਗੋਲ ਵਿਸ਼ੇ ਦੇ 40 ਅੰਕਾਂ ਦੇ ਪੇਪਰ ਵਿੱਚੋਂ 15 ਅੰਕਾਂ ਦੇ ਪ੍ਰਸ਼ਨ ਪੰਜਾਬ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਉਲੰਘਣਾ ਕਰਕੇ ਨਿਰਧਾਰਤ ਪੈਟਰਨ ਅਨੁਸਾਰ ਨਹੀਂ ਪੁੱਛੇ ਗਏ। ਜਿਸ ਨਾਲ ਵਿਦਿਆਰਥੀਆਂ ਦਾ ਅਕਾਦਮਿਕ ਨੁਕਸਾਨ ਹੋਵੇਗਾ। ਪੱਤਰ ਵਿੱਚ ਦੱਸਿਆ ਗਿਆ ਕਿ ਪੇਪਰ ਦੇ ਦੂਜੇ ਭਾਗ ਵਿੱਚ ਅਧਿਆਇ ਨੰ: 9 ਵਿੱਚੋਂ 4-4 ਅੰਕਾਂ ਦੇ ਦੋ ਪ੍ਰਸ਼ਨ ਪੁੱਛੇ ਜਾਣੇ ਸਨ, ਜੋ ਨਹੀਂ ਪੁੱਛੇ ਗਏ, ਸਗੋਂ ਅਧਿਆਇ ਨੰ: 8 ਵਿੱਚੋਂ ਪੁੱਛੇ ਗਏ, ਜਿਸ ਨਾਲ ਵਿਦਿਆਰਥੀਆ ਦਾ 8 ਅੰਕਾਂ ਦਾ ਨੁਕਸਾਨ ਹੋਵੇਗਾ। ਭਾਗ ਤੀਜਾ ਦਾ ਪ੍ਰਸ਼ਨ ਨੰ: 11 ਦਾ ਇੱਕ ਪੈਰ੍ਹਾ 4 ਅੰਕਾਂ ਦਾ ਜੋ ਅਧਿਆਇ ਨੰ: 9 ਵਿੱਚੋਂ ਪੁੱਛਿਆ ਜਾਣਾ ਸੀ, ਪਰੰਤੂ ਨਹੀਂ ਪੁੱਛਿਆ ਗਿਆ ਜਿਸ ਨਾਲ ਵਿਦਿਆਰਥੀਆਂ ਦਾ 4 ਅੰਕਾਂ ਦਾ ਹੋਵੇਗਾ ਅਤੇ ਜੋ ਪੈਰ੍ਹਾ ਪੁੱਛਿਆ ਵੀ ਗਿਆ, ਉਸ ਦੇ 4 ਨੰਬਰ ਪ੍ਰਸ਼ਨ ਦਾ ਉੱਤਰ ਪੈਰ੍ਹੇ ਵਿੱਚ ਹੈ ਹੀ ਨਹੀਂ, ਜਿਸ ਨਾਲ 1 ਅੰਕ ਦਾ ਨੁਕਸਾਨ ਹੋਵੇਗਾ। ਪ੍ਰਸ਼ਨ ਨੰ: 13 (ਅ) ਦੇ ਭਾਰਤ ਦੇ ਨਕਸ਼ੇ ਵਿੱਚ ਭਾਗ-5 ਅਤੇ ਭਾਗ-6 ਵਿੱਚੋਂ ਜੋ ਸਥਾਨ ਨਕਸ਼ੇ ਵਿੱਚ ਦਰਸਾਏ ਗਏ, ਉਹ ਪੁੱਛੇ ਪ੍ਰਸ਼ਨ ਨਾਲ ਮੇਲ ਨਹੀਂ ਖਾਂਦੇ। ਇਸ ਤਰ੍ਹਾਂ ਨਾਲ ਵਿਦਿਆਰਥੀ ਕੁੱਲ 15 ਅੰਕਾਂ ਦਾ ਨੁਕਸਾਨ ਝੱਲਣਗੇ। ਇੱਥੇ ਹੈਰਾਨੀਜਨਕ ਗੱਲ ਇਹ ਵੀ ਹੈ ਕਿ ਪੰਜਾਬ ਸਰਕਾਰ/ਸਿੱਖਿਆ ਵਿਭਾਗ ਵੱਲੋਂ ਲੱਖਾਂ ਰੁਪਏ ਖਰਚ ਕੇ ਸਿੱਖਿਆ ਸਮੱਗਰੀ, ਮਹੱਤਵਪੂਰਨ ਪ੍ਰਸ਼ਨ ਬੈਂਕ ਅਤੇ ਮਾਡਲ ਟੈਸਟ ਪੇਪਰ ਤਿਆਰ ਕਰਵਾ ਕੇ ਸਕੂਲਾਂ ਰਾਹੀਂ ਪ੍ਰਤੀ ਵਿਦਿਆਰਥੀ 12 ਰੁਪਏ ਦੀ ਗਰਾਂਟ ਖਰਚ ਕੇ ਭੇਜੀ ਇਸ ਸਮੱਗਰੀ ਨੂੰ ਪ੍ਰਸ਼ਨ ਪੱਤਰ ਤਿਆਰ ਕਰਨ ਸਮੇਂ ਨਜ਼ਰ ਅੰਦਾਜ ਕਰ ਦਿੱਤਾ ਗਿਆ। ਜਿਸ ਨਾਲ ਫਾਇਦਾ ਹੋਣ ਦੀ ਬਜਾਏ, ਵਿਦਿਆਰਥੀਆਂ ਦਾ ਨੁਕਸਾਨ ਹੋਇਆ ਹੈ। ਜੱਥੇਬੰਦੀਆਂ ਦੇ ਆਗੂਆਂ ਪ੍ਰਧਾਨ ਸੁਖਜਿੰਦਰ ਸਿੰਘ ਸੁੱਖੀ, ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਾਨ ਸੰਗਰੂਰ, ਜਰਨਲ ਸਕੱਤਰ ਦਿਲਬਾਗ ਸਿੰਘ ਲਾਪਰਾਂ ਲੁਧਿਆਣਾ, ਮੀਤ ਪ੍ਰਧਾਨ ਨਰੇਸ਼ ਸਲੂਜਾ, ਸਕੱਤਰ ਸ਼ਮਸ਼ੇਰ ਸਿੰਘ ਸ਼ੈਰੀ, ਖਜਾਨਚੀ ਚਮਕੌਰ ਸਿੰਘ ਮੋਗਾ, ਸਹਾ. ਖਜਾਨਚੀ ਗੁਰਮੇਲ ਸਿੰਘ ਰਹਿਲ ਪਟਿਆਲਾ ਅਤੇ ਪ੍ਰੈੱਸ ਸਕੱਤਰ ਪਰਮਜੀਤ ਸਿੰਘ ਸੰਧੂ ਮੁਹਾਲੀ ਨੇ ਪੰਜਾਬ ਦੇ ਮੁੱਖ ਮੰਤਰੀ, ਸਿੱਖਿਆ ਮੰਤਰੀ, ਸਿੱਖਿਆ ਸਕੱਤਰ, ਡੀ.ਜੀ.ਐੱਸ.ਈ. ਪੰਜਾਬ/ ਸਕੱਤਰ ਬੋਰਡ ਅਤੇ ਪੰਜਾਬ ਬੋਰਡ ਦੇ ਚੇਅਰਮੈਨ ਤੋਂ ਮੰਗ ਕੀਤੀ ਕਿ ਉਹ ਨਿੱਜੀ ਦਿਲਚਸਪੀ ਲੈ ਕੇ ਵਿਦਿਆਰਥੀਆਂ ਦੇ ਭਵਿੱਖ ਦਾ ਖਿਆਲ ਕਰਦੇ ਹੋਏ ਉਹਨਾਂ ਦੇ ਹੋਏ 15 ਅੰਕਾਂ ਦੇ ਨੁਕਸਾਨ ਦੀ ਭਰਪਈ ਵਿਸ਼ੇਸ਼ ਅੰਕ ਦੇ ਕੇ ਕਰਵਾਉਣ ਤਾਂ ਕਿ ਵਿਦਿਆਰਥੀ ਮਾਨਸਿਕ ਤਣਾਅ ਤੋਂ ਬਾਹਰ ਆ ਕੇ ਬਾਕੀ ਰਹਿੰਦੇ ਪੇਪਰ ਬੇਚਿੰਤ ਹੋ ਕੇ ਦੇ ਸਕਣ।

ਬਾਬਾ ਫ਼ਰੀਦ ਸਕੂਲ ਵੱਲੋਂ ‘ਇਗਨਾਈਟ ਯੂਅਰ ਮਾਈਂਡ’ ਨਾਮਕ ਬਿਜ਼ਨਸ ਆਈਡਿਆ ਜਨਰੇਸ਼ਨ ਮੁਕਾਬਲਾ ਕਰਵਾਇਆ

0

ਸੁਖਜਿੰਦਰ ਮਾਨ
ਬਠਿੰਡਾ, 6 ਮਈ : ਬਾਬਾ ਫ਼ਰੀਦ ਸਕੂਲ ਆਫ਼ ਇੰਟਪ੍ਰੀਨਿਓਰਸ਼ਿਪ (ਇੱਕ ਇਨਕਿਊਬੇਸ਼ਨ ਸੈਂਟਰ) ਵੱਲੋਂ ਇੰਟਪ੍ਰੀਨਿਓਰਸ਼ਿਪ ਐਂਡ ਇਨੋਵੇਸ਼ਨ ਸੈੱਲ ਅਤੇ ਫੈਕਲਟੀ ਆਫ਼ ਬਿਜ਼ਨਸ ਸਟੱਡੀਜ਼ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿਖੇ ‘ਇਗਨਾਈਟ ਯੂਅਰ ਮਾਈਂਡ’ ਨਾਮਕ ਇੱਕ ਬਿਜ਼ਨਸ ਆਈਡਿਆ ਜਨਰੇਸ਼ਨ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦਾ ਥੀਮ ਆਪਣੇ ਕਾਰੋਬਾਰੀ ਵਿਚਾਰ ਨੂੰ ਉਤਸ਼ਾਹਿਤ ਕਰਨਾ ਸੀ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਵਿਲੱਖਣ ਕਾਰੋਬਾਰੀ ਵਿਚਾਰ ਪੇਸ਼ ਕਰਨ ਦਾ ਮੌਕਾ ਦੇਣਾ ਸੀ। ਇਸ ਗਤੀਵਿਧੀ ਦਾ ਉਦਘਾਟਨ ਬੀ.ਐਫ.ਜੀ.ਆਈ. ਦੇ ਡੀਨ (ਰਿਸਰਚ ਐਂਡ ਇਨੋਵੇਸ਼ਨ) ਡਾ. ਮਨੀਸ਼ ਗੁਪਤਾ, ਬੀ.ਐਫ.ਸੀ.ਐਮ.ਟੀ. ਦੇ ਵਾਈਸ ਪ੍ਰਿੰਸੀਪਲ ਡਾ. ਸਚਿਨ ਦੇਵ ਅਤੇ ਫੈਕਲਟੀ ਆਫ਼ ਬਿਜ਼ਨਸ ਸਟੱਡੀਜ਼ ਦੀ ਡੀਨ ਸ਼੍ਰੀਮਤੀ ਨੀਤੂ ਸਿੰਘ ਦੁਆਰਾ ਕੀਤਾ ਗਿਆ। ਇਸ ਮੁਕਾਬਲੇ ਵਿੱਚ 14 ਟੀਮਾਂ ਨੇ ਭਾਗ ਲਿਆ। ਹਰੇਕ ਟੀਮ ਨੇ ਆਪਣੇ ਵਿਲੱਖਣ ਵਪਾਰਕ ਵਿਚਾਰ ਜਿਵੇਂ ਕਿਸਾਨਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ ਈ-ਐਗਰੋ ਐਪ, ਆਨਲਾਈਨ ਕਾਰ ਵਾਸ਼ਿੰਗ ਸੇਵਾ, ਵਪਾਰਕ ਸਲਾਹਕਾਰ ਫ਼ਰਮ ਅਤੇ ਹੋਰ ਬਹੁਤ ਸਾਰੇ ਵਿਚਾਰ ਪੇਸ਼ ਕੀਤੇ। ਇਸ ਗਤੀਵਿਧੀ ਵਿੱਚ ਹਰੇਕ ਵਿਦਿਆਰਥੀ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਇਸ ਮੌਕੇ ਦੀ ਵਰਤੋਂ ਬਹੁਤ ਸਮਝਦਾਰੀ ਨਾਲ ਕੀਤੀ ਅਤੇ ਦਿੱਤੇ ਗਏ ਸਾਰੇ ਕਾਰਜਾਂ ਨੂੰ ਇੱਕ ਸਮਾਂ ਸੀਮਾ ਦੇ ਅੰਦਰ ਪੂਰਾ ਕੀਤਾ ਕਿਉਂਕਿ ਵਿਚਾਰ ਪੇਸ਼ ਕਰਨ ਲਈ ਲਗਭਗ 10-15 ਮਿੰਟ ਦਾ ਸਮਾਂ ਦਿੱਤਾ ਗਿਆ ਸੀ । ਉਨ੍ਹਾਂ ਨੇ ਆਪਣੇ ਵਿਚਾਰ ਪਾਵਰ ਪੁਆਇੰਟ ਪੇਸ਼ਕਾਰੀ ਰਾਹੀਂ ਪੇਸ਼ ਕੀਤੇ । ਇਸ ਮੁਕਾਬਲੇ ਦੇ ਜੱਜਾਂ ਨੇ ਆਪਣੇ ਵਿਚਾਰ ਨੂੰ ਲਾਗੂ ਕਰਨ ਬਾਰੇ ਹਰ ਵਿਦਿਆਰਥੀ ਨੂੰ ਸਵਾਲ ਵੀ ਪੁੱਛੇ। ਵਿਦਿਆਰਥੀਆਂ ਨੇ ਬਹੁਤ ਹੀ ਸਪਸ਼ਟਤਾ ਅਤੇ ਸਿਆਣਪ ਨਾਲ ਹਰ ਸੁਆਲ ਦਾ ਜਵਾਬ ਦਿੱਤਾ। ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਨੇ ਇਸ ਗਤੀਵਿਧੀ ਤੋਂ ਪੇਸ਼ਕਾਰੀ ਦੇ ਹੁਨਰ, ਆਤਮ ਵਿਸ਼ਵਾਸ ਅਤੇ ਪ੍ਰਭਾਵਸ਼ਾਲੀ ਬੋਲਣ ਵਰਗੇ ਕਈ ਹੁਨਰ ਸਿੱਖੇ ਹਨ ਅਤੇ ਇਹ ਸਮਾਗਮ ਉਨ੍ਹਾਂ ਲਈ ਇੱਕ ਚੰਗੀ ਪਹਿਲਕਦਮੀ ਅਤੇ ਸਿੱਖਣ ਦਾ ਤਜਰਬਾ ਰਿਹਾ ਹੈ। ਅੰਤ ਵਿੱਚ ਇਸ ਮੁਕਾਬਲੇ ਦੇ ਨਤੀਜੇ ਘੋਸ਼ਿਤ ਕੀਤੇ ਗਏ ਜਿਸ ਅਨੁਸਾਰ ਟੀਮ ਨੰਬਰ 2 ਤੋਂ ਬੀ.ਕਾਮ. ਦੀ ਸਨਪ੍ਰੀਤ ਅਤੇ ਨਵਨੀਤ ਕੌਰ ਦਾ ਆਨਲਾਈਨ ਕਾਰ ਵਾਸ਼ਿੰਗ ਐਪ ਆਈਡੀਆ, ਟੀਮ ਨੰਬਰ 6 ਤੋਂ ਬੀ.ਬੀ.ਏ. ਦੇ ਸਹਿਜਪਾਲ ਦਾ ਟਰੇਡਿੰਗ ਕੰਸਲਟੈਂਸੀ ਐਪ ਆਈਡੀਆ ਅਤੇ ਟੀਮ ਨੰਬਰ 10 ਤੋਂ ਐਮ.ਬੀ.ਏ. ਦੇ ਤਰੁਣ, ਗਿਰੀਸ਼ ਅਤੇ ਖ਼ੁਸ਼ਪ੍ਰੀਤ ਦਾ ਆਨਲਾਈਨ ਹੋਮ ਸਰਵਿਸਿਜ਼ ਐਪ ਆਈਡੀਆ ਅਗਲੇ ਪੱਧਰ ਲਈ ਚੁਣਿਆ ਗਿਆ। ਇਹ ਸਾਰੇ ਵਿਦਿਆਰਥੀ ਅੰਤਰ-ਵਿਭਾਗੀ ਮੁਕਾਬਲੇ ਲਈ ਚੁਣੇ ਗਏ। ਅੰਤ ਵਿੱਚ ਬੀ.ਐਫ.ਜੀ.ਆਈ. ਦੇ ਡੀਨ (ਰਿਸਰਚ ਐਂਡ ਇਨੋਵੇਸ਼ਨ) ਡਾ. ਮਨੀਸ਼ ਗੁਪਤਾ ਨੇ ਇਸ ਉਪਰਾਲੇ ਲਈ ਸਾਰੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। ਬੀ.ਐਫ.ਸੀ.ਐਮ.ਟੀ. ਦੇ ਵਾਈਸ ਪ੍ਰਿੰਸੀਪਲ ਡਾ. ਸਚਿਨ ਦੇਵ ਅਤੇ ਡੀਨ (ਫੈਕਲਟੀ ਆਫ਼ ਬਿਜ਼ਨਸ ਸਟੱਡੀਜ਼) ਸ਼੍ਰੀਮਤੀ ਨੀਤੂ ਸਿੰਘ ਨੇ ਇਸ ਸ਼ਾਨਦਾਰ ਪਹਿਲਕਦਮੀ ਲਈ ਰਿਸਰਚ ਐਂਡ ਇਨੋਵੇਸ਼ਨ ਦੇ ਸਾਰੇ ਕੋਆਰਡੀਨੇਟਰਾਂ, ਸਹਾਇਕ ਕੋਆਰਡੀਨੇਟਰਾਂ ਅਤੇ ਪੂਰੇ ਬਿਜ਼ਨਸ ਸਟੱਡੀਜ਼ ਵਿਭਾਗ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। ਕੁੱਲ ਮਿਲਾ ਕੇ, ਇਹ ਇੱਕ ਦਿਲਚਸਪ ਗਤੀਵਿਧੀ ਸੀ ਅਤੇ ਹਰ ਕਿਸੇ ਨੇ ਇਸ ਤੋਂ ਬਹੁਤ ਕੁੱਝ ਸਿੱਖਿਆ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਵੀ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਨੈਸਨਲ ਡਿਜਾਸਟਰ ਰਿਸਪਾਂਸ ਫੋਰਸ ਨਾਲ ਕਰੇਗੀ ਸਹਿਯੋਗ

0

ਸੁਖਜਿੰਦਰ ਮਾਨ
ਬਠਿੰਡਾ, 6 ਮਈ : ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਵਾਈਸ ਚਾਂਸਲਰ ਡਾ. ਬੂਟਾ ਸਿੰਘ ਸਿੱਧੂ ਨੇ ਅੱਜ ਯੂਨੀਵਰਸਿਟੀ ਕੈਂਪਸ ਵਿਖੇ 7ਵੀਂ ਬੀ.ਐਨ ਐਨ.ਡੀ.ਆਰ. ਐਫ਼. ਬਠਿੰਡਾ ਦੇ ਕਮਾਂਡੈਂਟ ਸ੍ਰੀ ਰਵੀ ਕੁਮਾਰ ਪੰਡਿਤਾ ਨਾਲ ਇੱਕ ਅਰਥਭਰਪੂਰ ਮੀਟਿੰਗ ਕੀਤੀ।ਮੀਟਿੰਗ ਵਿੱਚ ਨੈਸਨਲ ਡਿਜਾਸਟਰ ਰਿਸਪਾਂਸ ਫੋਰਸ ਅਤੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦਰਮਿਆਨ ਆਪਸੀ ਸਹਿਯੋਗ ਦੇ ਵੱਖ-ਵੱਖ ਪਹਿਲੂਆਂ ‘ਤੇ ਚਰਚਾ ਕੀਤੀ ਗਈ। ਵਾਈਸ ਚਾਂਸਲਰ ਨੇ ਐਨ.ਡੀਆਰ.ਐਫ. ਟੀਮ ਨੂੰ ਰਸਾਇਣਾਂ, ਵਿਵਹਾਰ ਵਿਗਿਆਨ, ਕਮਿਊਨਿਟੀ ਡਿਵੈਲਪਮੈਂਟ ਅਤੇ ਹੋਰ ਬਹੁਤ ਸਾਰੇ ਅਧਿਐਨਾਂ ਬਾਰੇ ਥੋੜ੍ਹੇ ਸਮੇਂ ਦੀ ਸਿਖਲਾਈ ਪ੍ਰਦਾਨ ਕਰਨ ਬਾਰੇ ਗੱਲਬਾਤ ਦੀ ਸੁਰੂਆਤ ਕੀਤੀ।ਪ੍ਰੋ. ਸਿੱਧੂ ਨੇ ਵੀ ਐਨ.ਡੀ.ਆਰ.ਐਫ. ਦੀ ਟੀਮ ਅਤੇ ਉਹਨਾਂ ਵੱਲੋਂ ਸਮੇਂ ਦੀ ਲੋੜ ਵੇਲੇ ਦੇਸ ਲਈ ਕੀਤੇ ਜਾ ਰਹੇ ਯਤਨਾਂ ਦੀ ਸਲਾਘਾ ਕੀਤੀ।
ਐਨ.ਡੀ.ਆਰ. ਐਫ਼. ਕਮਾਂਡੈਂਟ ਨੇ ਇਸ ਕਦਮ ਦਾ ਸਵਾਗਤ ਕੀਤਾ ਅਤੇ ਯੂਨੀਵਰਸਿਟੀ ਦੇ ਅਹਾਤੇ ਵਿੱਚ ਲੋੜ ਪੈਣ ‘ਤੇ ਐਨ.ਸੀ.ਸੀ. ਕੈਡਿਟਾਂ ਨੂੰ ਸਿਖਲਾਈ, ਇੰਟਰਨਸਿਪ, ਆਫਤ ਪ੍ਰਬੰਧਨ ‘ਤੇ ਮਾਹਿਰਾਂ ਦੀ ਗੱਲਬਾਤ ਅਤੇ ਮੌਕਡਿ੍ਰਲਸ ਪ੍ਰਦਾਨ ਕਰਨ ‘ਤੇ ਵੀ ਸਹਿਮਤੀ ਪ੍ਰਗਟਾਈ। ਕਮਾਂਡੈਂਟ ਨੇ ਯੂਨੀਵਰਸਿਟੀ ਦੇ ਵਿਰਾਸਤੀ ਢਾਂਚੇ ਦੀ ਸਲਾਘਾ ਕੀਤੀ। ਉਹ ਐੱਸ.ਏ.ਈ. ਕਲੱਬ ਮਕੈਨੀਕਲ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਵਰਕਸਾਪ ਵਿੱਚ ਵੀ ਮਿਲੇ। ਵਿਦਿਆਰਥੀਆਂ ਨੇ ਕਮਾਂਡੈਂਟ ਨੂੰ ਆਪਣੇ ਈ ਬਾਹਾ ਪ੍ਰੋਜੈਕਟ ਅਤੇ ਮੁਕਾਬਲੇ ਬਾਰੇ ਜਾਣਕਾਰੀ ਦਿੱਤੀ।ਕਮਾਂਡੈਂਟ ਰਵੀ ਕੁਮਾਰ ਨੇ ਕਿਹਾ ਕਿ ਯੂਨੀਵਰਸਿਟੀ ਇੱਕ ਤਕਨੀਕੀ ਸੰਸਥਾ ਹੋਣ ਦੇ ਨਾਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਧੀਆ ਪਲੇਟਫਾਰਮ ਪ੍ਰਦਾਨ ਕਰ ਰਹੀ ਹੈ। ਮੀਟਿੰਗ ਵਿੱਚ ਡਾਇਰੈਕਟਰ-ਟ੍ਰੇਨਿੰਗ ਅਤੇ ਪਲੇਸਮੈਂਟ ਐਮ.ਆਰ.ਐਸ.ਪੀ.ਟੀ.ਯੂ. ਹਰਜੋਤ ਸਿੰਘ ਸਿੱਧੂ ਅਤੇ ਲੈਫਟੀਨੈਂਟ ਵਿਵੇਕ ਵੀ ਹਾਜਰ ਸਨ।

ਭਾਜਪਾ ਵਰਕਰਾਂ ਨੇ ਭਗਵੰਤ ਮਾਨ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ।

0
300 ਯੂਨਿਟ ਮੁਫਤ ਬਿਜਲੀ ਦੇਣਾ ਤਾਂ ਦੂਰ, ਪੈਸੇ ਦੇ ਕੇ ਵੀ ਤਿੰਨ ਘੰਟੇ ਮਿਲਣਾ ਹੋਇਆ ਔਖਾ: ਦਿਆਲ ਸੋਢੀ 
ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਵਿਗੜੀ, ਪੁਲਿਸ ਦੇ ਨੱਕ ਹੇਠ ਕਤਲ ਅਤੇ ਲੁੱਟ-ਖੋਹ ਕਰਨ ਵਾਲੇ ਅਪਰਾਧੀ
ਸੁਖਜਿੰਦਰ ਮਾਨ
ਬਠਿੰਡਾ, 5 ਅਪ੍ਰੈਲ :  ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ 12 ਤੋਂ 14 ਘੰਟੇ ਦੇ ਬਿਜਲੀ ਕੱਟ ਲੱਗਣ ਕਾਰਨ ਦੁਖੀ ਜਨਤਾ ਅਤੇ ਕਿਸਾਨਾਂ ਦੀ ਆਵਾਜ਼ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਅੱਜ ਭਾਜਪਾ ਵਰਕਰਾਂ ਵਲੋਂ ਸਥਾਨਕ ਅੰਬੇਦਕਰ ਪਾਰਕ ਵਿਖੇ ਧਰਨਾ ਦਿੱਤਾ ਗਿਆ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਨੋਦ ਬਿੰਟਾ ਦੀ ਅਗਵਾਈ ਹੇਠ ਦਿੱਤੇ ਧਰਨੇ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਦਿਆਲ ਦਾਸ ਸੋਢੀ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ ਮੋਹਨ ਲਾਲ ਗਰਗ, ਤਲਵੰਡੀ ਸਾਬੋ ਤੋਂ ਉਮੀਦਵਾਰ ਰਹੇ ਰਵੀਪ੍ਰੀਤ ਸਿੰਘ ਸਿੱਧੂ, ਭੁੱਚੋ ਮੰਡੀ ਤੋਂ ਰੁਪਿੰਦਰਜੀਤ ਸਿੰਘ ਤੋਂ ਇਲਾਵਾ ਸੀਨੀਅਰ ਆਗੂ  ਰਾਜ ਨੰਬਰਦਾਰ, ਨਰਿੰਦਰ ਮਿੱਤਲ, ਸੁਨੀਲ ਸਿੰਗਲਾ, ਅਸ਼ੋਕ ਬਾਲਿਆਂਵਾਲੀ, ਜਸਵੀਰ ਸਿੰਘ ਮਹਿਰਾਜ, ਰਜੇਸ਼ ਨੋਨੀ ਆਦਿ ਨੇ ਇਸ ਮੌਕੇ ਸੰਬੋਧਨ ਕੀਤਾ। ਆਗੂਆਂ ਨੇ ਦੋਸ਼ ਲਗਾਇਆ ਕਿ ਸੂਬੇ ਵਿੱਚ ਭਾਜਪਾ ਦੀ ਗਠਜੋੜ ਸਰਕਾਰ ਵੇਲੇ ਵਾਧੂ ਬਿਜਲੀ ਸੀ ਅਤੇ ਅਸੀਂ ਦੂਜੇ ਰਾਜਾਂ ਨੂੰ ਬਿਜਲੀ ਦਿੰਦੇ ਸਾਂI ਪਰ ਅਜਿਹਾ ਕੀ ਹੋਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਪੰਜਾਬ ਵਿੱਚ ਬਿਜਲੀ ਦਾ ਇੰਨਾ ਵੱਡਾ ਸੰਕਟ ਪੈਦਾ ਹੋ ਗਿਆ? ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਖਬਾਰਾਂ ਵਿੱਚ ਛਪੀਆਂ ਤਸਵੀਰਾਂ ਵਿੱਚ ਹੀ ਦੇਖ ਰਹੇ ਹਨ। ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਅਤੇ ਹਰ ਘਰ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੋ ਬਿਜਲੀ ਮਿਲ ਰਹੀ ਸੀ, ਉਹ ਵੀ ਖੋਹ ਲਈ ਹੈ। ਲੋਕਾਂ ਨੂੰ ਪੈਸੇ ਦੇ ਕੇ ਵੀ ਬਿਜਲੀ ਨਹੀਂ ਮਿਲ ਰਹੀ। ਸ਼ਹਿਰਾਂ ਅਤੇ ਪਿੰਡਾਂ ਵਿੱਚ 12 ਤੋਂ 14 ਘੰਟੇ ਦੇ ਲੰਬੇ ਬਿਜਲੀ ਕੱਟ ਲੱਗ ਰਹੇ ਹਨ। ਉਪਰੋਂ ਮੌਸਮ ਵਿੱਚ ਆਏ ਅਚਾਨਕ ਬਦਲਾਅ ਕਾਰਨ ਤੇਜ਼ ਗਰਮੀ ਨੇ ਆਮ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ। ਅਜਿਹੇ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਲਾਏ ਜਾ ਰਹੇ ਬਿਜਲੀ ਕੱਟਾਂ ਨੇ ਲੋਕਾਂ ਦਾ ਤੇਲ ਕੱਢ ਦਿੱਤਾ ਹੈ। ਕਿਸਾਨਾਂ ਨੇ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਖਿਲਾਫ਼ ਬਿਜਲੀ ਮੰਤਰੀ ਦੇ ਘਰ ਦੇ ਬਾਹਰ ਅਤੇ ਸੜਕਾਂ ਜਾਮ ਕਰ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ‘ਚ ਇਸੇ ਹਿਸਾਬ ਨਾਲ ਬਿਜਲੀ ਦੇ ਕੱਟ ਜਾਰੀ ਰਹੇ ਤਾਂ 600 ਯੂਨਿਟ ਜੋ ਕਿ ਮੁਫਤ ਮਿਲਨੇ ਹਨ, ਆਉਣ ਵਾਲੀ ਦੀਵਾਲੀ ਤੱਕ ਵੀ ਪੂਰੇ ਨਹੀਂ ਹੋਣਗੇ। ਆਮ ਆਦਮੀ ਪਾਰਟੀ ਦੇ ਝੂਠੇ ਵਾਅਦਿਆਂ ਤੋਂ ਤੰਗ ਆ ਚੁੱਕੇ ਲੋਕ ਵੀ ਹੁਣ ਕਹਿਣ ਲੱਗ ਪਏ ਹਨ ਕਿ ‘ਹੋਰ ਦੇਵੋ ਇੱਕ ਆਪ ਨੂੰ, ਨਾ ਬੱਤੀ ਦਿਨ ਨੂੰ, ਤੇ ਨਾ ਬੱਤੀ ਰਾਤ ਨੂੰ। ਭਾਜਪਾ ਆਗੂਆਂ ਨੇ ਦੋਸ ਲਗਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੋਣਾਂ ਤੋਂ ਪਹਿਲਾਂ ਕਹਿੰਦੇ ਸਨ ਕਿ ਜੇਕਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ 1 ਅਪ੍ਰੈਲ ਤੋਂ ਬਾਅਦ ਪੰਜਾਬ ਵਿੱਚ ਕੋਈ ਵੀ ਕਿਸਾਨ ਖੁਦਕੁਸ਼ੀ ਨਹੀਂ ਕਰੇਗਾ। ਪਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਦੀ ਸਰਕਾਰ ਬਣੀ ਨੂੰ ਡੇਢ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ 1 ਅਪ੍ਰੈਲ ਤੋਂ ਲੈ ਕੇ ਹੁਣ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 14 ਕਿਸਾਨ ਖੁਦਕੁਸ਼ੀਆਂ ਕੀਤੀ ਜਾ ਚੁੱਕੀ ਹੈ। ਪਰ ਕਿਸਾਨ ਹਿਤੈਸ਼ੀ ਹੋਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਿਸੇ ਵੀ ਆਗੂ ਨੇ ਇਨ੍ਹਾਂ ਪੀੜਤ ਕਿਸਾਨ ਪਰਿਵਾਰਾਂ ਨੂੰ ਮੁਆਵਜ਼ਾ ਦੇਣਾ ਤਾਂ ਦੂਰ ਦੀ ਗੱਲ, ਉਹਨਾਂ ਦੀ ਸਾਰ ਵੀ ਨਹੀਂ ਪੂਛੀI ਪੰਜਾਬ ‘ਚ ਜਦੋਂ ਉਕਤ ਕਿਸਾਨਾਂ ਨੇ ਭਗਵੰਤ ਮਾਨ ਸਰਕਾਰ ਤੋਂ ਆਪਣੀਆਂ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਮੰਗਿਆ ਤਾਂ ਉਹਨਾਂ ਕਿਸਾਨਾਂ ‘ਤੇ ਭਗਵੰਤ ਮਾਨ ਸਰਕਾਰ ਵੱਲੋਂ ਲਾਠੀਚਾਰਜ ਕੀਤਾ ਗਿਆ, ਜਿਸ ‘ਚ ਕਈ ਕਿਸਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਇਸ ਤੋਂ ਬਾਅਦ ਕਿਸਾਨਾਂ ਨੂੰ ਸੰਮਨ ਭੇਜੇ ਗਏ, ਜਿਸ ਕਾਰਨ ਕਿਸਾਨ ਬੁਰੀ ਤਰ੍ਹਾਂ ਡਰੇ ਹੋਏ ਹਨ। ਇੰਨਾ ਹੀ ਨਹੀਂ ਹੁਣ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਤੋਂ ਬਿਜਲੀ ਦੇ ਬਿੱਲਾਂ ਦੀ ਵਸੂਲੀ ਵੀ ਸ਼ੁਰੂ ਕਰ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਪਰਾਧੀਆਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਦਿਨ-ਦਿਹਾੜੇ ਪੁਲਿਸ ਦੇ ਨੱਕ ਹੇਠ ਕਤਲ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਭਗਵੰਤ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ ਡੇਢ ਮਹੀਨੇ ‘ਚ 5 ਕਬੱਡੀ ਖਿਡਾਰੀਆਂ ਸਮੇਤ 35 ਤੋਂ ਵੱਧ ਲੋਕਾਂ ਦਾ ਬੇਖੌਫ ਅਪਰਾਧੀਆਂ ਵਲੋਂ ਕਤਲ ਕਰ ਦਿੱਤਾ ਗਿਆ ਹੈ ਅਤੇ ਅਪਰਾਧੀ ਪੁਲਸ ਦੀ ਪਹੁੰਚ ਤੋਂ ਦੂਰ ਹਨ। ਜਦੋਂਕਿ ਪਟਿਆਲਾ ਹਿੰਸਾ ‘ਚ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਇਸ ਹਿੰਸਾ ਨੂੰ ਭਾਜਪਾ ਅਤੇ ਕਾਂਗਰਸ ਦੀ ਸਰਪ੍ਰਸਤੀ ਵਲੋਂ ਪ੍ਰਾਯੋਜਿਤ ਦੱਸ ਕੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਭਾਜਪਾ ਆਗੂਆਂ ਨੇ ਸਵਾਲ ਕੀਤਾ ਕਿ ਜਦੋਂ ਆਮ ਆਦਮੀ ਪਾਰਟੀ ‘ਤੇ ਸ਼ੁਰੂ ਤੋਂ ਹੀ ਖਾਲਿਸਤਾਨੀਆਂ ਨਾਲ ਸੰਪਰਕ ਅਤੇ ਫੰਡਿੰਗ ਦੇ ਦੋਸ਼ ਲੱਗ ਰਹੇ ਹਨ ਅਤੇ ਖਾਲਿਸਤਾਨੀ ਪੰਨੂੰ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ ਤਾਂ ਭਗਵੰਤ ਮਾਨ ਜਾਂ ਕੇਜਰੀਵਾਲ ਇਸ ‘ਤੇ ਆਪਣਾ ਸਪੱਸ਼ਟੀਕਰਨ ਜਨਤਾ ਦੇ ਸਾਹਮਣੇ ਕਿਉਂ ਨਹੀਂ ਦਿੰਦੇ? ਦੋਨੋਂ ਆਪਣਾ ਮੂੰਹ ਕਿਉਂ ਲੁਕਾਉਂਦੇ ਹਨ? ਆਮ ਆਦਮੀ ਪਾਰਟੀ ਵੱਲੋਂ ਆਪਣੀਆਂ ਨਾਕਾਮੀਆਂ ਲਈ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਉਣਾ ਕੇਜਰੀਵਾਲ ਦੀ ਬਹੁਤ ਪੁਰਾਣੀ ਆਦਤ ਹੈ ਅਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਵੀ ਕੇਜਰੀਵਾਲ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੇ ਹਨ। ਕੇਜਰੀਵਾਲ ਸਰਕਾਰ ਨਾਲ ‘ਗਿਆਨ ਸਮਝੌਤਾ’ ਕਰਕੇ ਭਗਵੰਤ ਮਾਨ ਨੇ ਪੰਜਾਬ ਨੂੰ ਦਿੱਲੀ ਨੂੰ ਵੇਚ ਦਿੱਤਾ ਹੈ।

ਈ-ਅਧਿਗਮ ਯੋਜਨਾ ਸਿਖਿਆ ਦੇ ਖੇਤਰ ਵਿਚ ਕ੍ਰਾਂਤੀ ਦਾ ਸੂਤਰਪਾਤ ਕਰੇਗੀ – ਮੁੱਖ ਮੰਤਰੀ

0

ਤੱਖਤੀ ਅਤੇ ਸਕੂਲ ਬੈਗ ਦੀ ਥਾਂ ਟੈਬਲੇਟ ਨੇ ਲਈ – ਸ੍ਰੀ ਮਨੋਹਰ ਲਾਲ
ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਰੋਹਤਕ ਤੋਂ ਕੀਤਾ ਈ-ਅਧਿਗਮ ਯੋਜਨਾ ਦੀ ਸ਼ੁਰੂਆਤ
ਸੁਖਜਿੰਦਰ ਮਾਨ
ਚੰਡੀਗੜ੍ਹ, 5 ਮਈ– ਪੂਰੇ ਦੇਸ਼ ਲਈ ਇਕ ਮਿਸਾਲ ਕਾਇਮ ਕਰਦੇ ਹੋਏ ਹਰਿਆਣਾ ਨੇ ਅੱਜ ਸਿਖਿਆ ਦੇ ਖੇਤਰ ਵਿਚ ਕ੍ਰਾਂਤੀ ਦਾ ਆਗਾਜ਼ ਕਰ ਦਿੱਤਾ। ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਰੋਹਤਕ ਤੋਂ ਈ-ਅਧਿਗਮ ਯੋਜਨਾ ਦੀ ਸ਼ੁਰੂਆਤ ਕਰਦੇ ਹੋਏ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਟੈਬਲੇਟ ਵੰਡ ਕਰ ਇਸ ਕ੍ਰਾਂਤੀ ਦੀ ਸ਼ੁਰੂਆਤ ਕੀਤੀ। ਰਾਜ ਦੇ 119 ਸਥਾਨਾਂ ਵਿਚ ਵੀ ਇਹ ਟੈਬਲੇਟ ਵੰਡ ਸਮਾਰੋਹ ਪ੍ਰਬੰਧਿਤ ਹੋਇਆ। ਮੁੱਖ ਮੰਤਰੀ ਇਸ ਦੌਰਾਨ ਸੂਬੇ ਦੇ ਸਾਰੇ ਜਿਲ੍ਹਿਆਂ ਤੋਂ ਵਰਚੂਅਲ ਰਾਹੀਂ ਜੁੜੇ ਅਤੇ ਬੱਚਿਆਂ, ਅਧਿਆਪਕਾਂ ਅਤੇ ਮਾਂਪਿਆਂ ਨਾਲ ਸੰਵਾਦ ਵੀ ਕੀਤਾ। ਇਸ ਇਤਿਹਾਸਕ ਮੌਕੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਸਕੂਲਾਂ ਦੇ ਵਿਦਿਆਰਥੀਆਂ ਨੂੰ ਪਹਿਲਾਂ ਕਿਤਾਬਾਂ ਨੂੰ ਬੈਗ ਵਿਚ ਭਰ ਕੇ ਲਿਆਉਣਾ ਪੈਂਦਾ ਸੀ ਪਰ ਅੱਜ ਤੋਂ ਇਸ ਟੈਬ ਵਿਚ ਹੀ ਉਨ੍ਹਾਂ ਦੀਆਂ ਕਿਤਾਬਾਂ ਆਉਣਗੀਆਂ। ਉਨ੍ਹਾ ਨੇ ਕਿਹਾ ਕਿ ਕੋਰੋਨਾ ਨੇ ਸਿਹਤ ਦੇ ਬਾਅਦ ਸਿਖਿਆ ਨੂੰ ਸੱਭ ਤੋਂ ਵੱਧ ਪ੍ਰਭਾਵਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਨਵੀਂ ਸਿਖਿਆ ਨੀਤੀ ਵਿਚ ਤਕਨੀਕ ਨੂੰ ਅਪਣਾ ਕੇ ਸਿਖਿਆ ਦੇਣ ਦੀ ਯੋਜਨਾ ਨੂੰ ਪੂਰੇ ਦੇਸ਼ ਵਿਚ ਲਾਗੂ ਕਰਨ ਲਈ ਸਾਲ 2030 ਤਕ ਦਾ ਟੀਚਾ ਰੱਖਿਆ ਗਿਆ ਹੈ ਜਦੋਂ ਕਿ ਅਸੀਂ 2025 ਤਕ ਇਸ ਨੂੰ ਲਾਗੂ ਕਰਨ ਨੂੰ ਲੈ ਕੇ ਵਚਨਬੱਧ ਹੈ।
ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅੱਜ ਸਿਖਿਆ ਦੇ ਖੇਤਰ ਵਿਚ ਇਕ ਬਹੁਤ ਵੱਡੀ ਕ੍ਰਾਂਤੀ ਦੀ ਸ਼ੁਰੂਆਤ ਹੋ ਰਹੀ ਹੈ। ਅੱਜ ਤਕ ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਲਈ ਦੇਸ਼ ਦੇ ਕਿਸੇ ਅਤੇ ਸੂਬੇ ਵਿਚ ਇੰਨ੍ਹਾ ਵੱਡੀ ਮੁਹਿੰਮ ਨਹੀਂ ਚੱਲੀ। ਦੇਸ਼ ਦੇ ਕਿਸੇ ਵੀ ਰਾਜ ਨੈ ਇਕੱਠੇ 5 ਲੱਖ ਬੱਚਿਆਂ ਨੂੰ ਟੈਬਲੇਟ ਵੰਡ ਨਹੀਂ ਕੀਤੇ। ਹਰਿਆਣਾ ਅਜਿਹਾ ਪਹਿਲਾਂ ਸੂਬਾ ਹੈ। ਸਰਕਾਰ 9ਵੀਂ ਤੋਂ 12ਵੀਂ ਦੇ ਬੱਚਿਆਂ ਨੂੰ ਟੈਬਲੇਟ ਦੇਵੇਗੀ। ਉਨ੍ਹਾਂ ਨੇ ਕਿਹਾ ਕਿ ਇਕ ਸਮੇਂ ਸੀ ਜਦੋਂ ਸਕੂਲ ਵਿਚ ਜਾਣ ਦੇ ਲਈ ਕਿਤਾਬਾਂ ਦੇ ਨਾਲ ਤਖਤੀ ‘ਤੇ ਲਿਖਿਆ ਕਰਦੇ ਸਨ। ਪਰ ਅੱਜ ਇਸ ਤੱਖਤੀ ਦੀ ਥਾਂ ਟੈਬਲੇਟ ਨੇ ਲੈ ਲਈ ਹੈ। ਹੁਣ ਬੱਚੇ ਇਸ ‘ਤੇ ਅਭਿਆਸ ਕਰਣਗੇ। ਈ-ਅਧਿਗਮ ਯੋਜਨਾ ਸਿਖਿਆ ਖੇਤਰ ਵਿਚ ਮੀਲ ਦਾ ਪੱਥਰ ਸਾਬਤ ਹੋਵੇਗੀ। ਆਉਣ ਵਾਲੇ ਸਮੇਂ ਵਿਚ ਸਿਖਿਆ ਖੇਤਰ ਵਿਚ ਹੋਰ ਵੀ ਕਈ ਸੁਧਾਰ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਦੇ ਕਾਰਨ ਸਿਖਿਆ ਖੇਤਰ ਵਿਚ ਬਹੁਤ ਪ੍ਰਭਾਵ ਪਿਆ ਅਤੇ ਸਕੂਲ ਬੰਦ ਕਰਨੇ ਪਏ, ਪਰ ਹੁਣ ਟੈਬਲੇਟ ਨਵਾਂ ਕਲਾਸਰੂਮ ਬਣ ਗਿਆ ਹੈ। ਅਤੇ ਈ-ਬੁਕਸ ਰਾਹੀਂ ਤਾਂ ਇਹ ਫੁੱਲ ਫਲੈਜਡ ਕਲਾਸ ਰੂਮ ਹੀ ਬਣ ਗਿਆ ਹੈ।

ਬਜਟ ਦਾ ਸੱਭ ਤੋਂ ਵੱਧ ਹਿੱਸਾ ਸਿਖਿਆ ਖੇਤਰ ਲਈ
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਆਪਣੇ ਬਜਟ ਦਾ ਸੱਭ ਤੋਂ ਵੱਧ ਹਿੱਸਾ ਸਿਖਿਆ ਖੇਤਰ ‘ਤੇ ਖਰਚ ਕਰਦਾ ਹੈ। ਉਨ੍ਹਾਂ ਨੇ ਦਸਿਆ ਕਿ ਇਸ ਵਾਰ ਦੇ ਬਜਟ ਵਿਚ ਇਕੱਲੇ 20 ਹਜਾਰ ਕਰੋੜ ਰੁਪਏ ਸਿਖਿਆ ‘ਤੇ ਖਰਚ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਿਖਿਆ ਖੇਤਰ ਵਿਚ ਪੂਰੇ ਬਦਲਾਅ ਕੀਤੇ ਜਾ ਰਹੇ ਹਨ, ਜਿਸ ਦੇ ਲਈ ਬਜਟ ਦੀ ਕਮੀ ਆਈ  ਨਾ ਆਉਣ ਦਿੱਤੀ ਜਾਵੇਗੀ।

ਸਰਕਾਰ ਟਾਸਕ ਫੋਰਸ ਦਾ ਕਰੇਗੀ ਗਠਨ
ਮੁੱਖ ਮੰਤਰੀ ਨੇ ਇਸ ਮੌਕੇ ‘ਤੇ ਐਲਾਨ ਕਰਦੇ ਹੋਏ ਕਿਹਾ ਕਿ ਸਿਖਿਆ ਖੇਤਰ ਲਈ ਸਰਕਾਰ ਦੋ ਟਾਸਕ ਫੋਰਸ ਬਨਾਉਣ ਜਾ ਰਹੀ ਹੈ। ਇਕ ਟਾਸਕ ਫੋਰਸ ਸਕੂਲਾਂ ਦਾ ਇਫ੍ਰਾਸਟਕਚਰ, ਬਿਲਡਿੰਗ, ਚਾਰਦੀਵਾਰੀ, ਸੁੰਦਰਤਾ, ਸਵੱਛਤਾ, ਰਸਤੇ, ਪਾਣੀ ਅਤੇ ਪਖਾਨੇ ਸਮੇਤ ਹੋਰ ਜਰੂਰੀ ਜਰੂਰਤਾਂ ‘ਤੇ ਕੰਮ ਕਰੇਗੀ ਤਾਂ ਦੂਜੀ ਟਾਸਕ ਫੋਰਸ ਸਕੂਲਾਂ ਵਿਚ ਫਰਨੀਚਰ ਆਦਿ ਦੀ ਵਿਵਸਥਾ ਯਕੀਨੀ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਕਸਾਲ ਦੇ ਅੰਦਰ ਹਰਿਆਣਾ ਦੇ ਸਾਰੇ ਸਕੂਲਾਂ ਵਿਚ ਡਿਯੂਲ ਬੈਂਚ ਦੀ ਵਿਵਸਥਾ ਕਰ ਦਿੱਤੀ ਜਾਵੇਗੀ।

ਆਈਟੀ ਦੇ ਖੇਤਰ ਨਾਲ ਸਬੰਧਿਤ ਸਕਿਲਸ ਵਿਚ ਬੱਚਿਆਂ ਨੂੰ ਕੀਤਾ ਜਾਵੇਗਾ ਨਿਪੁੰਨ
ਮੁੱਖ ਮੰਤਰੀ ਨੇ ਵਿਦਿਆਰਥੀਆਂ ਤੋਂ ਆਈਟੀ ਦੇ ਖੇਤਰ ਵਿਚ ਸਕਿਲ ਹਾਸਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਬੱਚਿਆਂ ਦੀ ਆਈਟੀ ਸਕਿਲ ਨੂੰ ਨਿਖਾਰਣ ਦੀ ਵਿਵਸਥਾ ਸਰਕਾਰ ਵੱਲੋਂ ਕੀਤੀ ਜਾਵੇਗੀ। ਬੱਚਿਆਂ ਨੂੰ 3-ਡੀ ਪ੍ਰਿੰਟਿੰਗ, ਡਰੋਨ, ਏਆਈ, ਬਲਾਕ ਚੇਨ ਸਮੇਤ ਹੋਰ ਤਕਨੀਕਾਂ ਦੀ ਸਕਿਲ ਸਿਖਲਾਈ ਦਿੱਤੀ ਜਾਵੇਗੀ। ਆਈਟੀ ਟ੍ਰੇਡ ਨੋਜੁਆਨ ਕਿਤੇ ਵੀ ਦੇਸ਼ ਦੁਨੀਆ ਵਿਚ ਕੰਮ ਕਰ ਸਕਦੇ ਹਨ, ਉਨ੍ਹਾਂ ਦੇ ਲਈ ਰੁਜਗਾਰ ਦੇ ਰਸਤੇ ਖੁੱਲ ਜਾਂਦੇ ਹਨ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਆਉਣ ਵਾਲੇ ਸਮੇਂ ਵਿਚ ਹਰਿਆਣਾ ਦੇ ਨੌਜੁਆਨ ਦੇਸ਼ ਅਤੇ ਦੁਨੀਆ ਵਿਚ ਪਹਿਲੀ ਪਸੰਦ ਬਣ ਜਾਣਗੇ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿਚ ਵੱਖ ਤੋਂ ਫੋਰਨ ਕਾਰਪੋਰੇਸ਼ਨ ਬਣਾਇਆ ਗਿਆ ਹੈ। ਜਿਸ ਦੇ ਜਰਇਏ ਦੂਜੇ ਦੇਸ਼ਾਂ ਦੇ ਨਾਲ ਸਿੱਧਾ ਸੰਪਰਕ ਕਰ ਉੱਥੇ ਐਕਸਪੋਰਟ ਕਰ ਸਕਦੇ ਹਨ ਅਤੇ ਮੈਨਪਾਵਰ ਭੇਜ ਸਕਦੇ ਹਨ।

ਵਿਦਿਆਰਥੀਆਂ ਲਈ ਵਿਸ਼ਾਵਾਰ ਓਲੰਪਿਆਡ ਦੀ ਸ਼ੁਰੂਆਤ
ਮੁੱਖ ਮੰਤਰੀ ਨੇ ਕਿਹਾ ਕਿ ਡਿਜੀਕਸ ਅਤੇ ਗਣਿਤ ਦੇ ਵਿਦਿਆਰਥੀਆਂ ਵਿਚ ਚੰਗੇ ਮੁਕਾਬਲੇ ਹੋਣ, ਇਸ ਦੇ ਲਈ ਵਿਦਿਆਰਥੀਆਂ ਲਈ ਵਿਸ਼ਾਵਾਰ ਓਲੰਪਿਆਡ ਸ਼ੁਰੂ ਕੀਤਾ ਜਾਵੇਗਾ। ਇਸ ਵਿਚ ਚੰਗੇ ਨੰਬਰ ਲਿਆਉਣ ਵਾਲੇ ਬੱਚਿਆਂ ਨੂੰ ਨਾਸਾ ਅਤੇ ਇਸਰੋ ਵਰਗੇ ਸੰਸਥਾਵਾਂ ਵਿਚ ਭੇਜਿਆ ਜਾਵੇਗਾ। ਜਿਲ੍ਹਾ ਅਤੇ ਰਾਜ ਪੱਧਰ ‘ਤੇ ਓਲੰਪਿਆਡ ਹੋਣਗੇ, ਹਿੰਨ੍ਹਾ ਵਿਚ ਸ਼ਾਮਿਲ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਅਤੇ ਪੁਰਸਕਾਰ ਵੀ ਦਿੱਤਾ ਜਾਵੇਗਾ।

ਨੌਜੁਆਨਾਂ ਨੂੰ ਐਨਡੀਏ ਲੇਵਲ ਦੀ ਤਿਆਰੀ ਕਰਵਾਈ ਜਾਵੇਗੀ
ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਭਾਰਤੀ ਸੇਨਾ ਵਿਚ 10 ਫੀਸਦੀ ਹਰਿਆਣਾ ਦੇ ਨੌਜੁਆਨ ਹਨ। ਪਰ ਸੇਨਾ ਵਿਚ ਹਰਿਆਣਾ ਦੇ ਅਫਸਰਾਂ ਦੀ ਗਿਣਤੀ ਕਾਫੀ ਘੱਟ ਹੈ। ਹੁਣ ਅਸੀਂ ਇਸ ਵਿਚ ਅੱਗੇ ਵੱਧ ਰਹੇ ਹਨ ਅਤੇ ਨੌਜੁਆਨਾਂ ਨੂੰ ਐਨਡੀਏ ਲੇਵਲ ਦੀ ਤਿਆਰੀ ਕਰਵਾਈ ਜਾਵੇਗੀ। ਐਨਡੀਏ ਦੀ ਕੋਚਿੰਗ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ।

ਹਰਿਆਣਾ ਪੁਲਿਸ ਨੇ ਕਰਨਾਲ ਵਿਚ ਚਾਰ ਅੱਤਵਾਦੀਆਂ ਨੂੰ ਫੜਨ ਵਿਚ ਸਫਲਤਾ ਹਾਸਲ ਕੀਤੀ

0

ਇੰਨ੍ਹਾਂ ਅੱਤਵਾਦੀਆਂ ਤੋਂ ਕਾਫੀ ਗਿਣਤੀ ਵਿਚ ਵਿਸਫੋਟਕ ਸਮਾਨ ਮਿਲਿਆ
ਸੁਖਜਿੰਦਰ ਮਾਨ
ਚੰਡੀਗੜ੍ਹ, 5 ਮਈ – ਹਰਿਆਣਾ ਦੇ ਗ੍ਰਹਿ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਹਰਿਆਣਾ ਪੁਲਿਸ ਨੇ ਅੱਜ ਸਫਲਤਾਪੂਰਵਕ ਕਰਨਾਲ ਦੇ ਬਸਤਾੜਾ ਟੋਲ ਪਲਾਜਾ ਦੇ ਕੋਲ ਇਕ ਇਨੋਵਾ ਗੱਡੀ ਨੂੰ ਰੋਕਣ ਬਾਅਦ ਚਾਰ ਅੱਤਵਾਦੀਆਂ ਨੂੰ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ ਅਤੇ ਇੰਨ੍ਹਾਂ ਅੱਤਵਾਦੀਆਂ ਤੋਂ ਕਾਫੀ ਗਿਣਤੀ ਵਿਚ ਵਿਸਫੋਟਕ ਸਮਾਨ ਵੀ ਮਿਲਿਆ ਹੈ।
ਸ੍ਰੀ ਵਿਜ ਅੱਜ ਇੱਥੇ ਪੱਤਰਕਾਰਾਂ ਵੱਲੋਂ ਕਰਨਾਲ ਵਿਚ ਫੜੇ ਗਏ ਅੱਤਵਾਦੀਆਂ ਦੇ ਸਬੰਧ ਵਿਚ ਪੁੱਛੇ ਗਏ ਸੁਆਲ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਅੱਜ ਸਵੇਰੇ ਚਾਰ ਵਜੇ ਸੁਰੱਖਿਆ ਏਜੰਸੀਆਂ ਦੀ ਸੂਚਨਾ ਮਿਲਣ ਬਾਅਦ ਹਰਿਆਣਾ ਪੁਲਿਸ ਨੇ ਸਫਲਤਾਪੂਰਵਕ ਕਾਰਵਾਈ ਕਰਦੇ ਹੋਏ ਕਰਨਾਲ ਦੇ ਬਸਤਾੜਾ ਟੋਲ ਪਲਾਜਾ ਦੇ ਕੋਲ ਇਕ ਇਨੋਵਾ ਗੱਡੀ ਨੂੰ ਰੋਕਿਆ, ਜਿਸ ਦੇ ਬਾਅਦ ਚਾਰ ਅੱਤਵਾਦੀਆਂ ਨੂੰ ਫੜਿਆ ਗਿਆ।
ਗ੍ਰਹਿ ਮੰਤਰੀ ਨੇ ਦਸਿਆ ਕਿ ਤਲਾਸ਼ੀ ਲੈਣ ਬਾਅਦ ਇੰਨ੍ਹਾਂ ਅੱਤਵਾਦੀਆਂ ਦੇ ਕੋਲੋਂ ਪੁਲਿਸ ਨੇ 3 ਆਈਈਡੀ, ਇਕ ਦੇਸੀ ਪਿਸਤੌਲ, 31 ਜਿੰਦਾ ਕਾਰਤੂਸ, ਇਕ ਲੱਖ 30 ਹਜਾਰ ਰੁਪਏ ਦੀ ਨਗਮ ਰਕਮ ਤੇ 6 ਮੋਬਾਇਲ ਫੋਨ ਵੀ ਬਰਾਮਦ ਕੀਤੇ ਹਨ।
ਉਨ੍ਹਾਂ ਨੇ ਦਸਿਆ ਕਿ ਫੜੇ ਗਏ ਦੋਸ਼ੀਆਂ ਵਿਚ ਗੁਰਪ੍ਰੀਤ, ਅਮਨਦੀਪ, ਪਰਵਿੰਦਰ ਜਿਲ੍ਹਾ ਫਿਰੋਜਪੁਰ ਦੇ ਰਹਿਣ ਵਾਲੇ ਹਨ ਤੇ ਦੋਸ਼ੀ ਭੁਪਿੰਦਰ ਜਿਲ੍ਹਾ ਲੁਧਿਆਨਾ ਦਾ ਰਹਿਣ ਵਾਲਾ ਹੈ। ਦੋਸ਼ੀਆਂ ਨੂੰ ਇੰਨ੍ਹਾ ਵਿਸਫੋਟਕ ਪਦਾਰਥਾਂ ਦੀ ਸਪਲਾਈ ਪਾਕੀਸਤਾਨ ਸਥਿਤ ਹਰਵਿੰਦਰ ਸਿੰਘ ਰਿੰਦਾ ਨੇ ਡਰੋਨ ਰਾਹੀਂ ਕੀਤੀ ਸੀ ਅਤੇ ਉਨ੍ਹਾਂ ਨੂੰ ਇਸ ਵਿਸਫੋਟਕਨੂੰ ਆਦਿਲਾਬਾਦ ਜੋ ਤੇਲੰਗਾਨਾ ਵਿਚ ਹੈ, ਪਹੁੰਚਾਉਣਾ ਸੀ।
ਸ੍ਰੀ ਵਿਜ ਨੇ ਦਸਿਆ ਕਿ ਹਰਿਆਣਾ ਪੁਲਿਸ ਨੇ ਬਹੁਤ ਹੀ ਸਫਲਤਾ ਨਾਲ ਕਾਰਵਾਈ ਕੀਤੀ ਹੈ ਅਤੇ ਇਸ ਵਿਚ ਇਕਦਮ ਕਾਰਵਾਈ ਕਰਨੀ ਪਈ, ਤਾਂ ਡਾਇਲ 112 ਦੀ ਤਿੰਨ ਗੱਡੀਆਂ ਤੇ ਇਕ ਸਥਾਨਕ ਗੱਡੀ ਨੇ ਇਕਦਮ ਕਾਰਵਾਈ ਕਰਦੇ ਹੋਏ ਇੰਨ੍ਹਾਂ ਅੱਤਵਾਦੀਆਂ ਨੂੰ ਫੜਿਆ। ਸ੍ਰੀ ਵਿਜ ਨੇ ਦਸਿਆ ਕਿ ਇਸ ਮਾਮਲੇ ਵਿਚ ਸੁਰੱਖਿਆ ਏਜੰਸੀਆਂ ਵੱਲੋਂ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਬਾਕੀ ਜਾਣਕਾਰੀ ਪੁੱਛਗਿਛ ਦੇ ਬਾਅਦ ਹੀ ਦੱਸੀ ਜਾ ਸਕੇਗੀ।

ਸਮੁੱਚੀ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ-ਭਗਵੰਤ ਮਾਨ

0

ਨੌਜਵਾਨਾਂ ਨੂੰ ਛੇਤੀ ਹੀ ਸਰਕਾਰੀ ਅਤੇ ਨਿੱਜੀ ਖੇਤਰਾਂ ਵਿੱਚ ਰੁਜ਼ਗਾਰ ਦੇ ਹੋਰ ਮੌਕੇ ਸਿਰਜਣ ਦਾ ਭਰੋਸਾ
ਅਗਲੇ ਬਜਟ ਕਈ ਹੋਰ ਲੋਕ ਪੱਖੀ ਪਹਿਲਕਦਮੀਆਂ ਦਾ ਐਲਾਨ ਕੀਤਾ ਜਾਵੇਗਾ
ਸੁਖਜਿੰਦਰ ਮਾਨ
ਚੰਡੀਗੜ੍ਹ, 5 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਆਪ’ ਸਰਕਾਰ ਦੇ 50 ਦਿਨ ਪੂਰੇ ਹੋਣ ‘ਤੇ ਵੱਡੀ ਪੱਧਰ ਉਤੇ ਭਰਤੀ ਮੁਹਿੰਮ ਚਲਾਉਣ ਦਾ ਐਲਾਨ ਕਰਦੇ ਹੋਏ ਯੋਗ ਉਮੀਦਵਾਰਾਂ ਨੂੰ ਉਨ੍ਹਾਂ ਦੀ ਵਿਦਿਅਕ ਯੋਗਤਾ ਮੁਤਾਬਕ ਨਿਰੋਲ ਮੈਰਿਟ ਦੇ ਆਧਾਰ ਉਤੇ ਨੌਕਰੀਆਂ ਦੇਣ ਦੀ ਵਚਨਬੱਧਤਾ ਨੂੰ ਦੁਹਰਾਇਆ।ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਵੱਡੇ ਪੱਧਰ ਉਤੇ ਚੱਲ ਰਹੀ ਭਰਤੀ ਮੁਹਿੰਮ ਵਿਚ ਸਿਫ਼ਾਰਸ਼ ਜਾਂ ਰਿਸ਼ਵਤਖੋਰੀ ਨੂੰ ਕੋਈ ਥਾਂ ਨਹੀਂ ਮਿਲੇਗੀ।
ਇੱਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 25 ਵੱਖ-ਵੱਖ ਵਿਭਾਗਾਂ ਵਿੱਚ 26,454 ਅਸਾਮੀਆਂ ਲਈ ਭਰਤੀ ਭ੍ਰਿਸ਼ਟਾਚਾਰ ਮੁਕਤ ਅਤੇ ਬਿਨਾਂ ਕਿਸੇ ਪੱਖਪਾਤ ਤੋਂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਅਖਬਾਰਾਂ ਵਿੱਚ ਵਿਸਥਾਰਪੂਰਵਕ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ, ਜਿਸ ਵਿੱਚ ਵਿਦਿਅਕ ਯੋਗਤਾ ਦੇ ਅਨੁਸਾਰ ਅਪਲਾਈ ਕਰਨ ਦੇ ਚਾਹਵਾਨ ਉਮੀਦਵਾਰਾਂ ਦੀ ਸਹੂਲਤ ਲਈ ਖਾਲੀ ਅਸਾਮੀਆਂ ਦੀ ਗਿਣਤੀ, ਭਰਤੀ ਏਜੰਸੀਆਂ (ਪੀ.ਪੀ.ਐਸ.ਸੀ./ਐਸ.ਐਸ.ਐਸ.ਬੀ./ਤੀਜੀ ਧਿਰ/ਵਿਭਾਗ) ਅਤੇ ਭਰਤੀ ਦੇ ਵੇਰਵੇ ਜਾਣਨ ਵਿਭਾਗੀ ਵੈਬਸਾਈਟਾਂ ਦੇ ਲਿੰਕ ਸ਼ਾਮਲ ਕੀਤੇ ਗਏ ਹਨ।
ਨੌਜਵਾਨਾਂ ਲਈ ਰੁਜ਼ਗਾਰ ਦੇ ਬੇਸ਼ੁਮਾਰ ਮੌਕਿਆਂ ਦਾ ਵਾਅਦਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ ਸਰਕਾਰੀ ਅਤੇ ਪ੍ਰਾਈਵੇਟ ਖੇਤਰਾਂ ਵਿਚ ਹੋਰ ਨੌਕਰੀਆਂ ਵੀ ਲੈ ਕੇ ਆਵੇਗੀ ਤਾਂ ਜੋ ਨੌਜਵਾਨਾਂ ਨੂੰ ਮਾਣ-ਇੱਜ਼ਤ ਨਾਲ ਜੀਵਨ ਬਤੀਤ ਕਰਨ ਲਈ ਰੋਜ਼ੀ-ਰੋਟੀ ਦੇ ਸਮਰਥ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਕਈ ਹੋਰ ਲੋਕ-ਪੱਖੀ ਪਹਿਲਕਦਮੀਆਂ ਦਾ ਵੀ ਜ਼ਿਕਰ ਕੀਤਾ ਜਿਨ੍ਹਾਂ ਦਾ ਐਲਾਨ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਪੇਸ਼ ਹੋਣ ਵਾਲੇ ਸਾਲਾਨਾ ਆਮ ਬਜਟ 2022-23 ਵਿੱਚ ਕੀਤਾ ਜਾਵੇਗਾ।

ਭਗਵੰਤ ਮਾਨ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਵਾਸੀਆਂ ਦਾ ਸਹਿਯੋਗ ਮੰਗਿਆ

0

ਆਉਣ ਵਾਲੀਆਂ ਪੀੜ੍ਹੀਆਂ ਲਈ ਬਹੁਮੁੱਲੇ ਕੁਦਰਤੀ ਵਸੀਲਿਆਂ ਦੀ ਸੰਭਾਲ ਕਰਨਾ ਸਾਡੇ ਸਾਰਿਆਂ ਦਾ ਫਰਜ਼ ਬਣਦਾ
ਮਹਾਰਾਜਾ ਜੱਸਾ ਸਿਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਉੱਘੀਆਂ ਸਖਸ਼ੀਅਤਾਂ ਦਾ ਸਨਮਾਨ
ਸੁਖਜਿੰਦਰ ਮਾਨ
ਲੁਧਿਆਣਾ, 5 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਹਵਾ, ਪਾਣੀ ਅਤੇ ਧਰਤੀ ਨੂੰ ਬਚਾਉਣ ਦਾ ਸੱਦਾ ਦਿੰਦਿਆਂ ਕਿਸਾਨਾਂ ਨੂੰ ਰਵਾਇਤੀ ਫਸਲੀ ਚੱਕਰ ਤੋਂ ਬਾਹਰ ਨਿਕਲ ਕੇ ਥੋੜ੍ਹੇ ਸਮੇਂ ਵਿਚ ਤਿਆਰ ਹੋਣ ਅਤੇ ਘੱਟ ਪਾਣੀ ਦੀ ਵਰਤੋਂ ਵਾਲੀਆਂ ਬਦਲਵੀਆਂ ਫਸਲਾਂ ਬੀਜਣ ਦਾ ਸੱਦਾ ਦਿੱਤਾ ਹੈ।ਅੱਜ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਰਾਜ ਪੱਧਰੀ ਸਮਾਗਮ ਮੌਕੇ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦੇ ਜਨਮ ਦਿਹਾੜੇ ਉਤੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਉਹ ਬੀਤੇ ਕਈ ਦਿਨਾਂ ਤੋਂ ਲਗਾਤਾਰ ਖੇਤੀਬਾੜੀ ਮਾਹਿਰਾਂ ਨਾਲ ਵਿਚਾਰ ਵਟਾਂਦਰਾ ਕਰ ਰਹੇ ਹਨ ਕਿਉਂ ਜੋ ਇਹ ਨਾਜ਼ੁਕ ਮਸਲਾ ਸਿੱਧੇ ਤੌਰ ਉਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ ਜਿਸ ਕਰਕੇ ਇਸ ਸਥਿਤੀ ਨੂੰ ਲੈ ਕੇ ਅਸੀਂ ਸਾਰੇ ਹੀ ਫਿਕਰਮੰਦ ਹਾਂ।
ਮੁੱਖ ਮੰਤਰੀ ਨੇ ਲੋਕਾਂ ਖਾਸ ਕਰਕੇ ਕਿਸਾਨਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਉਨ੍ਹਾਂ ਦੀ ਨੀਅਤ ਸਾਫ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਕਿਸਾਨਾਂ ਦੇ ਸਹਿਯੋਗ ਨਾਲ ਕਈ ਵੱਡੇ ਫੈਸਲੇ ਲਏ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵੀ ਫਸਲੀ ਵਿਭਿੰਨਤਾ ਨੂੰ ਅਪਣਾਉਣ ਵਾਲਿਆਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ੳਨ੍ਹਾਂ ਨੇ ਨਾਲ ਹੀ ਅਪੀਲ ਕੀਤੀ ਕਿ ਕਿਸਾਨ ਮੌਨਸੂਨ ਦੌਰਾਨ ਹੀ ਝੋਨਾ ਲਾਉਣ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਬੱਚਤ ਹੋ ਸਕੇ।ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਭ੍ਰਿਸ਼ਟਾਚਾਰ ਅਤੇ ਮਾਫੀਏ ਦਾ ਹਨੇਰਾ ਛਾਇਆ ਹੋਇਆ ਹੈ ਜਿਸ ਨੂੰ ਜਲਦ ਦੂਰ ਕਰਕੇ ਇਮਾਨਦਾਰੀ ਦਾ ਚਾਨਣ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣੇ ਲੀਡਰਾਂ ਦੀ ਆਪਸ ਵਿਚ ਰਲੇ ਹੋਏ ਸੀ, ਜਿਸ ਕਾਰਨ ਉਹ ਚੋਣਾਂ ਵਿਚ ਹਾਰਨ ਦੇ ਬਾਵਜੂਦ ਪਿਛਲੇ ਕਈ ਦਹਾਕਿਆਂ ਤੋਂ ਸਰਕਾਰੀ ਸਹੂਲਤਾਂ ਦਾ ਅਨੰਦ ਮਾਣਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਆਗੂ ਹਾਲੇ ਵੀ ਸਰਕਾਰੀ ਰਹਾਇਸ਼ਾਂ ਸਮੇਤ ਹੋਰ ਸਰਕਾਰੀ ਸੁਖ-ਸਹੂਲਤਾਂ ਛੱਡਣ ਲਈ ਤਿਆਰ ਨਹੀਂ, ਪਰ ਉਨ੍ਹਾਂ ਦੀ ਸਰਕਾਰ ਵਲੋਂ ਲਏ ਜਾ ਰਹੇ ਸਖਤ ਫੈਸਲਿਆਂ ਕਾਰਨ ਹੁਣ ਅਜਿਹਾ ਨਹੀਂ ਚੱਲੇਗਾ। ਉਨ੍ਹਾਂ ਆਪਣੇ ਵਿਧਾਇਕਾਂ ਅਤੇ ਪਾਰਟੀ ਅਹੁਦੇਦਾਰਾਂ ਨੂੰ ਵੀ ਇਮਾਨਦਾਰੀ `ਤੇ ਪਹਿਰਾ ਦਿੰਦਿਆਂ ਸੱਚ ਨਾਲ ਡਟ ਕੇ ਖੜ੍ਹਨ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਦੇ ਲੀਡਰਾਂ ਵਲੋਂ ਸੱਤਾ ਵਿਚ ਆ ਕੇ ਆਪਣੇ ਨਿੱਜੀ ਮੁਫਾਦਾਂ ਲਈ ਹੀ ਫੈਸਲੇ ਲਏ ਗਏ ਸਨ ਪਰ ਹੁਣ ਉਨਾਂ ਦੀ ਸਰਕਾਰ ਆਏ ਨੂੰ ਹਾਲੇ 50 ਦਿਨ ਹੀ ਹੋਏ ਹਨ, ਜਿਸ ਦੌਰਾਨ ਕਈ ਲੋਕ ਪੱਖੀ ਫੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਪੁਰਾਣੇ ਆਗੂਆਂ ਵਿਚ ਇੱਛਾ ਸ਼ਕਤੀ ਦੀ ਘਾਟ ਕਾਰਨ ਸਾਡੇ ਬਹੁਤ ਸਾਰੇ ਨੌਜਵਾਨ ਸਰਕਾਰੀ ਨੌਕਰੀਆਂ ਤੋਂ ਵਾਂਝੇ ਰਹਿ ਗਏ ਹਨ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਆਉਂਦੇ ਹੀ 26 ਹਜ਼ਾਰ ਤੋਂ ਵੱਧ ਨੌਕਰੀਆਂ ਦੀ ਸਰਕਾਰੀ ਭਰਤੀ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ।ਇਸ ਦੇ ਨਾਲ ਹੀ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿਚ ਸੂਬੇ ਦੀ ਭਲਾਈ ਲਈ ਕਈ ਵੱਡੇ ਫੈਸਲੇ ਲਏ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪੰਜਾਬ ਵਿਚ ਹੀ ਉਨ੍ਹਾਂ ਦੇ ਚੰਗੇ ਭਵਿੱਖ ਲਈ ਮੌਕੇ ਸਿਰਜਣਗੇ ਅਤੇ ਕਿਸੇ ਨੂੰ ਰੁਜ਼ਗਾਰ ਲਈ ਵਿਦੇਸ਼ਾਂ ਵੱਲ ਰੁੱਖ ਨਹੀਂ ਕਰਨਾ ਪਵੇਗਾ।
ਮੁੱਖ ਮੰਤਰੀ ਨੇ ਮਹਾਰਾਜਾ ਜੱਸਾ ਸਿਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਮੌਕੇ ਸ਼ਰਧਾ ਅਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਸਿੱਖੀ, ਬਹਾਦਰੀ, ਜੋਸ਼ ਅਤੇ ਜ਼ੁਲਮ ਦੇ ਖਿਲਾਫ ਲੜਨਾ ਉਨ੍ਹਾਂ ਨੂੰ ਵਿਰਸੇ ਵਿਚ ਮਿਲਿਆ ਸੀ।ਉਨ੍ਹਾਂ ਕਿਹਾ ਕਿ ਗੁਰੂ ਨਾਨਕ ਸਾਹਿਬ ਜੀ ਤੋਂ ਲੈ ਕੇ ਮਹਾਨ ਸਿੱਖ ਜਰਨੈਲ ਹਮੇਸ਼ਾ ਜ਼ੁਲਮ ਦੇ ਖਿਲਾਫ ਲੜਦੇ ਰਹੇ ਅਤੇ ਮਜ਼ਲੂਮਾਂ ਦਾ ਸਾਥ ਦਿੰਦੇ ਰਹੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਰ ਅੱਜ ਦੇ ਸਮੇਂ ਦੀ ਤਰਾਸਦੀ ਹੈ ਕਿ ਪਿਛਲੇ ਕਈ ਦਹਾਕਿਆਂ ਤੋਂ ਸੱਤਾ ਵਿਚ ਰਹਿਣ ਵਾਲੇ ਸਾਡੇ ਆਪਣਿਆਂ ਨੇ ਹੀ ਸਾਡੇ `ਤੇ ਜ਼ੁਲਮ ਢਾਹੇ ਹਨ ਅਤੇ ਪੰਜਾਬ ਨੂੰ ਲੁੱਟਿਆ ਹੈ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋਕਾਂ ਵਲੋਂ ਦਿੱਤੀ ਸ਼ਕਤੀ ਲੋਕ ਭਲਾਈ ਲਈ ਹੀ ਵਰਤੀ ਜਾਵੇਗੀ।
ਇਸ ਮੌਕੇ ਰਾਮਗੜ੍ਹੀਆ ਭਾਈਚਾਰੇ ਨਾਲ ਸਬੰਧਤ ਉੱਘੀਆਂ ਸਖਸ਼ੀਅਤਾਂ ਜਿਨ੍ਹਾਂ ਵਿਚ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ, ਸਮਾਜ ਸੇਵਕ ਤੇ ਉਦਯੋਗਪਤੀ ਅਮਰੀਕ ਸਿੰਘ ਘੜਿਆਲ (ਪਿੰਡ ਰਕਬਾ), ਸਮਾਜ ਸੇਵੀ ਅਤੇ ਬਰਨਾਲਾ ਇੰਡਸਟਰੀਜ਼ ਦੇ ਮਾਲਕ ਕੁਲਵੰਤ ਸਿੰਘ ਲੋਟੇ, ਸਿੱਖਿਆ ਸਾਸ਼ਤਰੀ ਪ੍ਰਿੰਸੀਪਲ ਚਮਕੌਰ ਸਿੰਘ, ਪ੍ਰਸਿੱਧ ਵਿਦਵਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਡਾਇਰੈਕਟਰ ਅਨੁਰਾਗ ਸਿੰਘ ਅਤੇ ਨੌਜਵਾਨ ਉਦਯੋਗਪਤੀ ਸੰਦੀਪ ਕੌਰ ਰਿਆਤ ਨੂੰ ਇਸ ਮੌਕੇ ਵਿਸੇਸ਼ ਤੌਰ `ਤੇ ਸਨਮਾਨਿਤ ਕੀਤਾ।
ਇਸ ਤੋਂ ਪਹਿਲਾਂ ਵਿਧਾਇਕ ਸਰਵਜੀਤ ਕੌਰ ਮਾਣੂਕੇ, ਰਾਜਿੰਦਰਪਾਲ ਕੌਰ ਛੀਨਾ, ਤਰੁਨਪ੍ਰੀਤ ਸਿੰਘ ਸੌਂਧ, ਗੁਰਪ੍ਰੀਤ ਬੱਸੀ ਗੋਗੀ, ਸਿੱਖਿਆ ਸਾਸ਼ਤਰੀ ਕੇ.ਐਨ.ਐਸ ਕੰਗ ਅਤੇ ਡਾ. ਅਨੁਰਾਗ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਜੀਵਨ ਸਿੰਘ ਸੰਗੋਵਾਲ, ਕੁਲਵੰਤ ਸਿੰਘ ਸਿੱਧੂ, ਹਾਕਮ ਸਿੰਘ ਠੇਕੇਦਾਰ, ਮਦਨ ਲਾਲ ਬੱਗਾ, ਦਲਜੀਤ ਸਿੰਘ ਗਰੇਵਾਲ, ਅਸ਼ੋਕ ਪਰਾਸ਼ਰ ਪੱਪੀ, ਹਰਦੀਪ ਸਿੰਘ ਮੁੰਡੀਆਂ, ਜਗਤਾਰ ਸਿੰਘ ਦਿਆਲਪੁਰਾ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਕਮਿਸ਼ਨਰ ਪੁਲਿਸ ਕੌਸ਼ਤੁਭ ਸ਼ਰਮਾ ਵੀ ਹਾਜ਼ਿਰ ਸਨ।

 

ਡੀਏਵੀ ਕਾਲਜ ਵੱਲੋਂ “ਮੀਡੀਆ ਸੰਚਾਰ ਵਿੱਚ ਰਾਹ” ਵਿਸ਼ੇ ‘ਤੇ ਵਿਸਥਾਰ ਭਾਸ਼ਣ  ਦਾ ਆਯੋਜਨ

0

ਸੁਖਜਿੰਦਰ ਮਾਨ
ਬਠਿੰਡਾ, 5 ਮਈ: ਡੀ.ਏ.ਵੀ. ਕਾਲਜ ਬਠਿੰਡਾ ਦੀ ਇੰਗਲਿਸ਼ ਲਿਟਰੇਰੀ ਸੋਸਾਇਟੀ ਵੱਲੋਂ “ਮੀਡੀਆ ਸੰਚਾਰ ਵਿੱਚ ਰਾਹ” ਵਿਸ਼ੇ ‘ਤੇ ਵਿਸਥਾਰ ਭਾਸ਼ਣ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪ੍ਰਵਕਤੇ ਪ੍ਰੋ.ਐਨ.ਕੇ.ਗੋਸਾਈਂ, ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਅਤੇ ਸ੍ਰੀ ਸੁਖਮੀਤ ਭਸੀਨ, ਮੀਡੀਆਪਰਸਨ ਸਨ। ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ, ਡਾ. ਸਤੀਸ਼ ਗਰੋਵਰ (ਮੁਖੀ, ਅੰਗਰੇਜ਼ੀ ਵਿਭਾਗ) ਪ੍ਰੋ. ਕਰਮਪਾਲ ਕੌਰ ਅਤੇ ਵਿਭਾਗ ਦੇ ਫੈਕਲਟੀ  ਮੈਂਬਰਾਂ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ।
ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਸ੍ਰੀ ਸੁਖਮੀਤ ਭਸੀਨ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਲਿਖਤੀ ਸ਼ਬਦ ਤੋਂ ਦੂਰ ਹੁੰਦੀ ਜਾ ਰਹੀ ਹੈ। ਪੜ੍ਹਨ ਨੂੰ ਉਨ੍ਹਾਂ ਦੇ ਰੋਜ਼ਾਨਾ ਦੇ ਨਿਯਮ ਦਾ ਹਿੱਸਾ ਬਣਾਇਆ ਜਾਣਾ ਚਾਹੀਦਾ ਹੈ ਜਿਹੜਾ ਕਿ ਉਨ੍ਹਾਂ ਦੀ  ਸਿਰਜਣਾਤਮਕਤਾ ਨੂੰ  ਵਧਾਉਂਦਾ ਹੈ। ਇਸ ਤਰ੍ਹਾਂ ਇਹ ਨੌਜਵਾਨ ਬ੍ਰਿਗੇਡ ਨੂੰ ਪ੍ਰਮਾਣਿਕ ਅਤੇ ਜਾਅਲੀ ਪੱਤਰਕਾਰੀ ਵਿੱਚ ਫਰਕ ਕਰਨ ਲਈ ਸਮਝਦਾਰੀ ਤੋਂ ਕੰਮ ਲਵੇਗਾ । ਉਸਨੇ ਆਧੁਨਿਕ ਮੀਡੀਆ ਦੇ ਆਗਮਨ ਬਾਰੇ ਵੀ ਗੱਲ ਕੀਤੀ, ਜਿਸ ਨੇ ਸੰਚਾਰ ਦੇ ਖੇਤਰ ਨੂੰ ਅਜਿਹੇ ਖੇਤਰਾਂ ਤੱਕ ਪਹੁੰਚਾਉਣ ਦਾ ਰਾਹ ਪੱਧਰਾ ਕੀਤਾ ਹੈ ਜਿਨ੍ਹਾਂ ਬਾਰੇ ਕਦੇ ਸੋਚਿਆ ਵੀ ਨਹੀਂ ਗਿਆ ਸੀ। ਉਨ੍ਹਾਂ ਵਿਦਿਆਰਥੀਆਂ ਨੂੰ ਮੀਡੀਆ ਕਮਿਊਨੀਕੇਸ਼ਨ ਦੇ ਖੇਤਰ ਵਿੱਚ ਕਰੀਅਰ ਦੇ ਵੱਖ-ਵੱਖ ਮੌਕਿਆਂ ਬਾਰੇ ਜਾਣੂੰ ਕਰਵਾਇਆ।
ਪ੍ਰੋ. ਐਨ.ਕੇ. ਗੋਸਾਈਂ, ਸਾਬਕਾ ਮੁਖੀ ਅੰਗਰੇਜ਼ੀ ਵਿਭਾਗ ਡੀ.ਏ.ਵੀ. ਕਾਲਜ ਬਠਿੰਡਾ ਅਤੇ ਵਰਤਮਾਨ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਕੰਮ ਕਰ ਰਹੇ ਹਨ, ਨੇ ਆਪਣੇ ਪ੍ਰੇਰਕ ਲੈਕਚਰ ਵਿੱਚ ਵਿਦਿਆਰਥੀਆਂ ਨੂੰ ਆਪਣਾ ਸਮਾਂ ਪੜ੍ਹਨ ਅਤੇ ਗਿਆਨ ਪ੍ਰਾਪਤ ਕਰਨ ਵਿੱਚ ਲਗਾਉਣ ਲਈ ਪ੍ਰੇਰਿਤ ਕੀਤਾ। ਆਪਣੇ ਜੀਵਨ ਦੇ ਇਸ ਮਹੱਤਵਪੂਰਨ ਮੋੜ ‘ਤੇ ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ਬਾਰੇ ਸਮਝਦਾਰੀ ਨਾਲ ਫੈਸਲੇ ਲੈਣੇ ਚਾਹੀਦੇ ਹਨ ਅਤੇ ਆਪਣੇ ਅਧਿਆਪਕਾਂ ਅਤੇ ਕਿਸੇ  ਵਿਸ਼ੇ ‘ਤੇ  ਭਾਸ਼ਣ ਦੇਣ ਵਾਲੇ ਮਾਹਰ ਦੇ ਭਾਸ਼ਣ  ਤੋਂ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਸਤੀਸ਼ ਗਰੋਵਰ ਨੇ ਆਏ ਮਹਿਮਾਨਾਂ, ਪ੍ਰੋ. ਐਨ.ਕੇ.ਗੋਸਾਈਂ ਅਤੇ ਸ੍ਰੀ ਸੁਖਮੀਤ ਭਸੀਨ ਦਾ ਭਾਸ਼ਣ ਦੇਣ ਅਤੇ ਵਿਦਿਆਰਥੀਆਂ ਨੂੰ ਆਪਣੀ ਬੁੱਧੀ ਅਤੇ ਗਿਆਨ ਨਾਲ ਜਾਣੂੰ ਕਰਵਾਉਣ ਲਈ  ਧੰਨਵਾਦ ਕੀਤਾ।
ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਅਤੇ ਮੀਡੀਆ ਟੈਕਨਾਲੌਜੀ ਅਤੇ ਕੈਰੀਅਰ ਦੇ ਨਵੇਂ ਰਾਹਾਂ ਬਾਰੇ ਜਾਣਕਾਰੀ ਦੇਣ ਲਈ ਪ੍ਰੋ.ਐਨ.ਕੇ.ਗੋਸਾਈਂ ਅਤੇ ਸ੍ਰੀ ਸੁਖਮੀਤ ਭਸੀਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਹਿਤ ਅਤੇ ਮੀਡੀਆ ਦੇ ਖੇਤਰਾਂ ਦੇ ਮਾਹਿਰਾਂ ਦੇ ਸੁਚੱਜੇ ਭਾਸ਼ਣਾਂ ਨੇ ਅਸਲ ਵਿੱਚ ਵਿਦਿਆਰਥੀਆਂ ਨੂੰ ਮੀਡੀਆ ਅਤੇ ਪੱਤਰਕਾਰੀ ਦੀ ਦੁਨੀਆ ਵਿੱਚ ਕੈਰੀਅਰ ਦੇ ਅਣਗਿਣਤ ਮੌਕੇ ਪ੍ਰਦਾਨ ਕੀਤੇ ਹਨ। ਉਸਨੇ ਡਾ. ਸਤੀਸ਼ ਗਰੋਵਰ ਅਤੇ ਅੰਗਰੇਜ਼ੀ ਵਿਭਾਗ ਦੇ ਫੈਕਲਟੀ ਮੈਂਬਰਾਂ ਦੀ ਵਿਭਿੰਨ ਥੀਮਾਂ ‘ਤੇ ਲੈਕਚਰ ਆਯੋਜਿਤ ਕਰਨ ਲਈ ਵੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਵਿਦਿਆਰਥੀਆਂ ਨੂੰ ਕੁਝ   ਨਵੀਨ  ਸਿੱਖਣ ਲਈ ਮੰਚ ਪ੍ਰਦਾਨ ਹੁੰਦਾ ਹੈ।
ਮੰਚ ਸੰਚਾਲਨ ਡਾ.ਨੀਤੂ ਪੁਰੋਹਿਤ ਨੇ ਕੀਤਾ। ਰਸਮੀ ਧੰਨਵਾਦ ਪ੍ਰੋ. ਨੇਹਾ ਸ਼ਰਮਾ ਨੇ ਕੀਤਾ। ਇਸ ਮੌਕੇ ਫੈਕਲਟੀ ਮੈਂਬਰ ਪ੍ਰੋ.ਹੀਨਾ ਬਿੰਦਲ, ਪ੍ਰੋ. ਗੁਰਦੀਪ ਸਿੰਘ, ਪ੍ਰੋ. ਅਨੀਤਾ, ਪ੍ਰੋ. ਸੁਮੀਤ, ਪ੍ਰੋ. ਮਨਪ੍ਰੀਤ, ਪ੍ਰੋ.ਰਾਬੀਆ, ਪ੍ਰੋ. ਪਵਨਪ੍ਰੀਤ ਸਿੰਘ, ਡਾ. ਪ੍ਰਭਜੋਤ ਕੌਰ ਅਤੇ ਪ੍ਰੋ. ਕਰਮਜੀਤ ਕੌਰ ਹਾਜ਼ਰ ਸਨ।

ਐਸ.ਐਸ. ਡੀ ਗਰਲਜ਼ ਕਾਲਜ ਵੱਲੋਂ ‘A’ ਗਰੇਡ ਹਾਸਿਲ ਕਰਨ ਤੇ ਮਨਾਇਆ ਜਸ਼ਨ

0

ਸੁਖਜਿੰਦਰ ਮਾਨ
ਬਠਿੰਡਾ, 5 ਮਈ: ਐਸ. ਐਸ. ਡੀ ਗਰਲਜ਼ ਕਾਲਜ ਦੇ ਪ੍ਰਧਾਨ ਸੀਨੀਅਰ ਐਡਵੋਕੇਟ ਸ਼੍ਰੀ ਸੰਜੈ ਗੋਇਲ ਜੀ ਦੀ ਰਹਿਨੁਮਾਈ ਅਤੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਅਗਵਾਈ ਹੇਠ ਯੂ. ਜੀ. ਸੀ. ਵੱਲੋਂ ਮਿਲੀਆਂ ਹਦਾਇਤਾਂ ਅਨੁਸਾਰ NAAC PEER ਟੀਮ ਵੱਲੋਂ ਕਾਲਜ ਦਾ ਮੁਲਾਂਕਣ (Inspection) ਕੀਤਾ ਗਿਆ। ਜਿਸ ਵਿਚ ਕਾਲਜ ਨੇ 3.22 CGPA ਲੈ ਕੇ ‘A’ ਗਰੇਡ ਪ੍ਰਾਪਤ ਕੀਤਾ ਜੋ ਕਿ ਕਾਲਜ ਮੈਨੇਜਮੈਂਟ, ਕਾਲਜ ਪ੍ਰਿੰਸੀਪਲ, ਸਟਾਫ਼ ਅਤੇ ਵਿਦਿਆਰਥਣਾਂ ਲਈ ਬਹੁਤ ਹੀ ਮਾਣ ਦੀ ਗੱਲ ਹੈ। ਇਹ ਪੂਰੇ ਮਾਲਵੇ ਵਿਚੋਂ ਪਹਿਲਾ ਕਾਲਜ ਹੈ ਜਿਸ ਨੇ ਦੂਜੀ ਵਾਰ NAAC ਵੱਲੋਂ ‘A’ ਗਰੇਡ ਪ੍ਰਾਪਤ ਕੀਤਾ ਹੈ।
ਇਸ ਮੁਲਾਂਕਣ (Inspection) ਲਈ ਯੂ. ਜੀ. ਸੀ. ਵੱਲੋਂ ਉਚੇਰੀ ਸਿੱਖਿਆ ਦੀ ਗੁਣਵੱਤਾ ਨੂੰ ਪਰਖਣ ਲਈ ਇਕ NAAC ਕਮੇਟੀ ਬਣਾਈ ਜਾਂਦੀ ਹੈ ਤੇ ਹਰ ਪੰਜ ਸਾਲ ਬਾਅਦ ਇਸ ਕਮੇਟੀ ਵੱਲੋਂ ਕਾਲਜ ਦਾ ਮੁਲਾਂਕਣ ਕੀਤਾ ਜਾਂਦਾ ਹੈ। NAAC ਕਮੇਟੀ ਵੱਲੋਂ ਕਾਲਜ ਦੀ ਗੁਣਵੱਤਾ ਦਾ ਅਧਾਰ ਅਕਾਦਮਿਕ ਪ੍ਰਾਪਤੀਆਂ, ਖੋਜ ਕਾਰਜ, ਅਧਿਆਪਨ, ਸਹਿ ਪਾਠ ਕ੍ਰਮ ਦੀਆਂ ਗਤੀਵਿਧੀਆਂ ਅਤੇ ਕਾਲਜ ਦੇ ਬੁਨਿਆਦੀ ਢਾਂਚੇ ਨੂੰ ਹਰ ਪੱਖ ਤੋਂ ਚੈੱਕ ਕੀਤਾ ਜਾਂਦਾ ਹੈ।
ਮਾਣ ਵਾਲੀ ਗੱਲ ਹੈ ਕਿ ਕਾਲਜ ਵਿਚ ਆਈ ਇਸ ਨੈਕ ਕਮੇਟੀ ਦੇ ਚੇਅਰ ਪਰਸਨ ਡਾ. ਸ਼ੁਕਲਾ ਮਹਾਂਤੇ (ਵਾਈਸ ਚਾਂਸਲਰ ਕੋਲਹਨ ਯੂਨੀਵਰਸਿਟੀ ਜਮਸ਼ੇਦਪੁਰ), ਕੋ ਆਰਡੀਨੇਟਰ ਨੈਕ ਪੀਅਰ ਟੀਮ ਡਾ. ਸੰਗੀਤਾ ਸ਼ਰਮਾ (ਪ੍ਰੋ. ਹੇਮਚਨਰਚਾਰਿਆ ਨੌਰਥ, ਗੁਜਰਾਤ ਯੂਨੀਵਰਸਿਟੀ), ਨੈਕ ਟੀਮ ਮੈਂਬਰ ਡਾ. ਸਵਿਤਾ ਸ਼ੈਟੇ (ਪ੍ਰਿੰਸੀਪਲ ਮੌਲੀ ਵਿਦਿਆਪੀਠ ਮਹਿਲ ਕਲਾਂ ਮਹਾਂਵਿਦਿਆਲਿਆ, ਬੀੜ ਮਹਾਂਰਾਸ਼ਟਰ) ਸਨ। ਉਹਨਾਂ ਨੇ ਕਾਲਜ ਦੀ ਦੋ ਦਿਨਾਂ ਦੇ ਸਖ਼ਤ ਮੁਲਾਂਕਣ ਤੋਂ ਬਾਅਦ ਕਾਲਜ ਨੂੰ ‘A’ ਗਰੇਡ ਪ੍ਰਦਾਨ ਕੀਤਾ।
ਇਸ ‘A’ ਗਰੇਡ ਦੀ ਖੁਸ਼ੀ ਵਿੱਚ ਅੱਜ ਮੈਨੇਜਮੈਂਟ, ਪ੍ਰਿੰਸੀਪਲ ਮੈਡਮ, ਸਟਾਫ਼ ਅਤੇ ਵਿਦਿਆਰਥਣਾਂ ਵੱਲੋਂ ਢੋਲ ਦੇ ਡੱਗੇ ਤੇ ਭੰਗੜਾ ਪਾ ਕੇ ਜਸ਼ਨ ਮਨਾਇਆ ਗਿਆ ਤੇ ਮੂੰਹ ਮਿੱਠਾ ਕਰਵਾਇਆ ਗਿਆ।
ਕਾਲਜ ਪ੍ਰਧਾਨ ਸ਼੍ਰੀ ਸੰਜੈ ਗੋਇਲ , ਉਪ ਪ੍ਰਧਾਨ ਸ਼੍ਰੀ ਪ੍ਰਮੋਦ ਮਹੇਸ਼ਵਰੀ, ਕਾਲਜ ਸਕੱਤਰ ਸ਼੍ਰੀ ਚੰਦਰ ਸ਼ੇਖਰ ਮਿੱਤਲ, ਸ਼੍ਰੀ ਵਿਕਾਸ ਗਰਗ, ਸ਼੍ਰੀ ਸਤਾਸ਼ ਅਰੋੜਾ ਵੱਲੋਂ ਕਾਲਜ ਪ੍ਰਿੰਸੀਪਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਪ੍ਰਾਪਤੀ ਦਾ ਸੇਹਰਾ ਪ੍ਰਿੰਸੀਪਲ ਡਾ. ਨੀਰੂ ਗਰਗ ਨੂੰ ਜਾਂਦਾ ਹੈ ।
ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਜਿੰਨ੍ਹਾਂ ਨੇ ਤਨ ਦੇਹੀ ਨਾਲ ਮਿਹਨਤ ਕਰਕੇ ਇਹ ਗਰੇਡ ਪ੍ਰਾਪਤ ਕੀਤਾ ਉਹਨਾਂ ਨੇ ਆਪਣੇ ਕੋਆਰਡੀਨੇਟਰ ਡਾ. ਤਰੂ ਮਿੱਤਲ , ਕੋ-ਕੋਆਰਡੀਨੇਟਰ ਡਾ. ਅੰਜੂ ਗਰਗ ਤੇ ਸਮੁੱਚੇ ਸਟਾਫ਼ ਨੂੰ ਸਾਬਾਸ਼ੀ ਦਿੱਤੀ ।

Our Visitor

1900793