Tuesday, May 12, 2026
Home Blog Page 2517

ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨੇ ਸਬੰਧੀ ਜਥੇਬੰਦੀਆਂ ਦੀ ਹੋਈ ਸਾਂਝੀ ਮੀਟਿੰਗ

0

ਤਿਆਰੀ ਸਬੰਧੀ 7 ਮਈ ਨੂੰ ਸੰਗਰੂਰ ਸ਼ਹਿਰ ਵਿਚ ਕੀਤਾ ਜਾਵੇਗਾ ਝੰਡਾ ਮਾਰਚ – ਵਰਿੰਦਰ ਮੋਮੀ
ਸੁਖਜਿੰਦਰ ਮਾਨ
ਸੰਗਰੂਰ, 4 ਮਈ: ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ( ਰਜਿ ਨੰ 31) ਵੱਲੋਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਦੀ ਪ੍ਰਧਾਨਗੀ ਹੇਠ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨਾਲ ਵੇਰਕਾ ਮਿਲਕ ਪਲਾਂਟ ਸੰਗਰੂਰ ਵਿਖੇ ਸਾਂਝੀ ਮੀਟਿੰਗ ਸੱਦੀ ਗਈ। ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੋਂ ਬਲਾਕ ਸੰਗਰੂਰ ਦੇ ਆਗੂ ਗੁਰਦੀਪ ਸਿੰਘ ,PSU ਸ਼ਹੀਦ ਰੰਧਾਵਾ ਤੋ ਸੂਬਾ ਆਗੂ ਰਮਨ ਸਿੰਘ ਕਾਲੇਝਾੜ, ਜਲ ਸਪਲਾਈ ਸੀਵਰੇਜ ਬੋਰਡ ਤੋ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ, ਵੇਰਕਾ ਮਿਲਕ ਪਲਾਂਟ ਤੋ ਸੂਬਾ ਆਗੂ ਸੰਦੀਪ ਸਿੰਘ ਸੰਧੂ , ਗਰਿੱਡ ਉਸਾਰੀ ਪੈਸਕੋ ਯੂਨੀਅਨ ਤੋਂ ਸਤਨਾਮ ਸਿੰਘ,ਸਹਿਤ ਵਿਭਾਗ ਯੂਨੀਅਨ ਤੋ ਸੂਬਾ ਆਗੂ ਕਰਮਜੀਤ ਸਿੰਘ , ਪਾਵਰਕੌਮ ਠੇਕਾ ਮੁਲਾਜ਼ਮ ਟ੍ਰਸਕੋ ਯੂਨੀਅਨ ਸਰਕਲ ਪ੍ਰਧਾਨ ਸੁਖਪਾਲ ਸਿੰਘ ਆਦਿ ਹਾਜ਼ਰ ਹੋਏ ਅਤੇ 10 ਮਈ ਨੂੰ ਮੁੱਖ ਮੰਤਰੀ ਪੰਜਾਬ ਸਰਕਾਰ ਦੀ ਕੋਠੀ ਅੱਗੇ ਲੱਗ ਰਹੇ ਸੂਬਾ ਪੱਧਰੀ ਧਰਨੇ ਸੰਬੰਧੀ ਚਰਚਾ ਹੋਈ ਅਤੇ ਇਸ ਧਰਨੇ ਦੀ ਤਿਆਰੀ ਸੰਬੰਧੀ 7 ਮਈ ਨੂੰ ਸੰਗਰੂਰ ਸ਼ਹਿਰ ਵਿਚ ਝੰਡਾ ਮਾਰਚ ਕਰਕੇ ਲੋਕਾਂ ਨੂੰ ਮੰਗਾਂ ਬਾਰੇ ਜਾਣੂ ਕਰਵਾਇਆ ਜਾਵੇਗਾ ਕਿਉਂਕਿ ਇੱਕ ਪਾਸੇ ਸਰਕਾਰ ਪੱਕੇ ਕਰਨ ਦੇ ਵਾਅਦੇ ਕਰ ਰਹੀ ਹੈ ਅਤੇ ਦੂਜੇ ਪਾਸੇ 15 ਸਾਲਾਂ ਤੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਿੱਚ ਇੰਨਲਿਸਟਮੈਟ ਅਉਟਸੋਰਸ , ਠੇਕੇਦਾਰਾਂ, ਕੰਪਨੀਆਂ ਰਾਹੀਂ ਫੀਲਡ ਤੇ ਦਫ਼ਤਰਾਂ ਵਿਚ ਕੰਮ ਕਰਦੇ ਵਰਕਰਾਂ ਦਾ ਸਰਕਾਰੀ ਵੈੱਬਸਾਈਟ iHRMS ਤੋਂ ਡਾਟ ਡਲੀਟ ਕਰ ਰਹੀ ਹੈ, ਜਿਸਦੇ ਕਾਰਨ ਕਾਮਿਆ ਦਾ ਭੁਵਿੱਖ ਖ਼ਤਰੇ ਵਿਚ ਪੈ ਗਿਆ ਹੈ‌। ਇਸ ਲਈ ਮੁੱਖ ਮੰਤਰੀ ਪੰਜਾਬ ਸਰਕਾਰ ਨੂੰ ਇੰਨ੍ਹਾਂ ਵਰਕਰਾਂ ਨਾਲ ਪੈਨਲ ਮੀਟਿੰਗ ਕਰਕੇ ਮੰਗਾ ਪੱਤਰ ਵਿੱਚ ਦਰਜ ਮੰਗਾਂ ਹੱਲ ਜਲਦੀ ਕਰਨਾ ਚਾਹੀਦਾ ਹੈ ਅਤੇ ਇੰਨਾ ਵਰਕਰਾਂ ਨੂੰ ਪੱਕਾ ਕਰਨਾ ਚਾਹੀਦਾ ਹੈ। ਅੰਤ ਵਿਚ ਭਰਾਤਰੀ ਜਥੇਬੰਦੀਆਂ ਨੇ 7 ਮਈ ਦੇ ਝੰਡਾ ਮਾਰਚ ਅਤੇ 10 ਮਈ ਦੇ ਧਰਨੇ ਵਿੱਚ ਵੱਧ ਚੜਕੇ ਸ਼ਾਮਲ ਹੋਣ ਦਾ ਐਲਾਨ ਕੀਤਾ।

ਪੀ.ਆਈ.ਟੀ. ਨੰਦਗੜ੍ਹ ਦੇ ਵਿਦਿਆਰਥੀਆਂ ਵੱਲੋਂ ਵਿੱਦਿਅਕ ਟੂਰ ਦੌਰਾਨ ਜਲੰਧਰ ਅਤੇ ਅੰਮ੍ਰਿਤਸਰ ਦੇ ਇਤਿਹਾਸਿਕ, ਵਿਗਿਆਨਿਕ ਅਤੇ ਉਦਯੋਗਿਕ ਖੇਤਰਾਂ ਬਾਰੇ ਜਾਣਕਾਰੀ ਹਾਸਿਲ ਕੀਤੀ

0

ਸੁਖਜਿੰਦਰ ਮਾਨ
ਬਠਿੰਡਾ, 4 ਮਈ: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੇ ਕੰਸਟੀਚੂਐਂਟ ਕਾਲਜ ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ (ਪੀ.ਆਈ.ਟੀ.) ਨੰਦਗੜ੍ਹ ਵੱਲੋਂ ਕੰਪਿਊਟਰ ਐਪਲੀਕੇਸ਼ਨ ਅਤੇ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਦੇ ਦੂਜੇ ਅਤੇ ਤੀਜੇ ਸਾਲ ਦੇ ਵਿਦਿਆਰਥੀਆਂ ਲਈ ਉਹਨਾਂ ਦੇ ਸਰਵਪੱਖੀ ਵਿਕਾਸ ਲਈ ਪਾਠਕ੍ਰਮ ਤੋਂ ਬਾਹਰ ਦੀਆਂ ਗਤੀਵਿਧੀਆਂ ਦੇ ਹਿੱਸੇ ਵਜੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਅਤੇ ਅੰਮ੍ਰਿਤਸਰ ਬੀਵਰੇਜ਼ਿਜ ਲਿਮਟਿਡ ਵਿਖੇ ਦੋ ਦਿਨਾਂ ਦੇ ਵਿੱਦਿਅਕ ਦੌਰੇ ਦਾ ਆਯੋਜਨ ਕੀਤਾ ਗਿਆ। ਇਹ ਦੌਰਾ ਪੀ.ਆਈ.ਟੀ. ਨੰਦਗੜ੍ਹ ਦੇ ਡਾਇਰੈਕਟਰ ਡਾ. ਆਰ.ਕੇ. ਬਾਂਸਲ ਦੀ ਅਗਵਾਈ ਹੇਠ ਕੀਤਾ ਗਿਆ।
ਇਸ ਵਿਦਿਅਕ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਅਤੇ ਰੋਜ਼ਾਨਾ ਜੀਵਨ ਵਿੱਚ ਵਿਗਿਆਨ ਦੀ ਭੂਮਿਕਾ ਤੋਂ ਜਾਣੂ ਕਰਵਾਉਣ ਅਤੇ ਉਨ੍ਹਾਂ ਨੂੰ ਉਦਯੋਗਿਕ ਐਕਸਪੋਜਰ ਦੇਣ ਲਈ ਇਸ ਟੂਰ ਦਾ ਆਯੋਜਨ ਕੀਤਾ ਗਿਆ ਸੀ। ਪਹਿਲੇ ਦਿਨ ਵਿਦਿਆਰਥੀਆਂ ਨੇ ਕਪੂਰਥਲਾ-ਜਲੰਧਰ ਰੋਡ ‘ਤੇ ਕਪੂਰਥਲਾ ਦੇ ਬਾਹਰਵਾਰ ਸਥਿਤ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਕੀਤਾ। ਵਿਦਿਆਰਥੀਆਂ ਨੇ ਸਾਇੰਸ ਸਿਟੀ ਵਿੱਚ ਵੱਖ-ਵੱਖ ਸੈਟਅਪਾਂ ਰਾਹੀਂ ਵਿਗਿਆਨ ਦੀ ਦੁਨੀਆ ਦੀ ਪੜਚੋਲ ਕੀਤੀ।ਡਾ. ਬਾਂਸਲ ਨੇ ਕਿਹਾ ਕਿ ਵਿਦਿਆਰਥੀਆਂ ਨੇ ਸਾਇੰਸ ਸਿਟੀ ਦੇ ਦੌਰੇ ਦੌਰਾਨ ਡਿਜੀਟਲ ਪਲੈਨਟੇਰੀਅਮ, ਕਲਾਈਮੇਟ ਥੀਏਟਰ, 3ਡੀ ਥੀਏਟਰ, ਵਰਚੁਅਲ ਰਿਐਲਿਟੀ ਲੈਬ, ਡਾਇਨਾਸੌਰ ਪਾਰਕ, ਹੈਲਥ ਗੈਲਰੀ, ਫਨ ਗੈਲਰੀ, ਡੋਮ ਥੀਏਟਰ (ਮਾਉਂਟ ਐਵਰੈਸਟ ਬਾਰੇ ਇੱਕ ਫਿਲਮ) ਅਤੇ ਐਨਰਜੀ ਗੈਲਰੀ ਆਦਿ ਦਾ ਦੌਰਾ ਕੀਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਭੂਚਾਲ ਸਿਮੂਲੇਟਰ, ਫਲਾਈਟ ਸਿਮੂਲੇਟਰ, ਲੇਜ਼ਰ ਸ਼ੋਅ ਦਾ ਵੀ ਦੌਰਾ ਕੀਤਾ ਅਤੇ ਕਈ ਚੀਜ਼ਾਂ ਸਿੱਖੀਆਂ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਸਾਇੰਸ ਸਿਟੀ ਵਿਖੇ ਲਗਾਏ ਗਏ ਰੇਨ ਵਾਟਰ ਹਾਰਵੈਸਟਿੰਗ ਪਲਾਂਟ ਬਾਰੇ ਮਾਹਿਰਾਂ ਵੱਲੋਂ ਦਿੱਤੇ ਭਾਸ਼ਣ ਵਿੱਚ ਵੀ ਸ਼ਿਰਕਤ ਕੀਤੀ। ਸ਼ਾਮ ਨੂੰ ਵਿਦਿਆਰਥੀਆਂ ਨੇ ਅੰਮ੍ਰਿਤਸਰ ਜਾ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਅਗਲੀ ਸਵੇਰ, ਸਭ ਤੋਂ ਪਹਿਲਾਂ ਵਿਦਿਆਰਥੀਆਂ ਨੇ ਜਲਿਆਂਵਾਲਾ ਬਾਗ ਦਾ ਦੌਰਾ ਕੀਤਾ, ਫਿਰ ਅੰਮ੍ਰਿਤਸਰ ਬੀਵਰਜ਼ਿਜ ਪ੍ਰਾਈਵੇਟ ਲਿਮਟਿਡ ਦਾ ਸੰਖੇਪ ਦੌਰਾ ਕੀਤਾ, ਜਿੱਥੇ ਕੁਆਲਿਟੀ ਐਗਜ਼ੀਕਿਊਟਿਵਜ਼ ਨੇ ਪਲਾਂਟ ਦੇ ਇਤਿਹਾਸ, ਸਾਜ਼ੋ-ਸਾਮਾਨ ਦੀਆਂ ਵਿਸ਼ੇਸ਼ਤਾਵਾਂ ਅਤੇ ਪਲਾਂਟ ਵਿੱਚ ਤਿਆਰ ਕੀਤੇ ਗਏ ਵੱਖ-ਵੱਖ ਉਤਪਾਦਾਂ ਬਾਰੇ ਇੱਕ ਪੇਸ਼ਕਾਰੀ ਦਿੱਤੀ।ਵਾਪਸੀ ਦੌਰਾਨ ਵਿਦਿਆਰਥੀਆਂ ਨੇ “ਸਾਡਾ ਪਿੰਡ” ਦਾ ਦੌਰਾ ਕੀਤਾ, ਜੋ ਕਿ 12 ਏਕੜ ਰਕਬੇ ਵਿੱਚ ਫੈਲਿਆ ਇੱਕ ਪੰਜਾਬੀ ਸੱਭਿਆਚਾਰ ਦੀ ਨੁਮਾਇੰਦਗੀ ਕਰਨ ਵਾਲਾ ਅਜਾਇਬ ਘਰ ਹੈ।ਇਸ ਟੂਰ ਦਾ ਆਯੋਜਨ ਮਿਸ ਹਰਮਨਦੀਪ ਕੌਰ, ਸਹਾਇਕ ਪ੍ਰੋਫੈਸਰ ਕਮ ਇੰਚਾਰਜ ਮਾਹਿਰ ਭਾਸ਼ਣ ਅਤੇ ਉਦਯੋਗਿਕ ਟੂਰ, ਪੀ.ਆਈ.ਟੀ. ਨੰਦਗੜ੍ਹ ਵੱਲੋਂ ਕੀਤਾ ਗਿਆ। ਇਸ ਟੂਰ ਵਿੱਚ ਕਾਲਜ ਦੇ 38 ਵਿਦਿਆਰਥੀਆਂ ਨੇ ਭਾਗ ਲਿਆ।

ਬਾਬਾ ਫ਼ਰੀਦ ਕਾਲਜ ਦੇ ਪ੍ਰੋਫੈਸਰ ਡਾ.ਉੱਪਲ ਡੀ.ਲਿਟ ਡਿਗਰੀ ਨਾਲ ਹੋਏ ਸਨਮਾਨਿਤ

0

ਸੁਖਜਿੰਦਰ ਮਾਨ
ਬਠਿੰਡਾ, 4 ਮਈ: ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਪ੍ਰੋਫੈਸਰ ਡਾ.ਆਰ.ਕੇ ਉੱਪਲ ਨੂੰ ਉੱਤਕਲ ਯੂਨੀਵਰਸਿਟੀ, ਉੜੀਸਾ ਵੱਲੋਂ ਉੱਚ ਸਿੱਖਿਆ ਦੇ ਖੇਤਰ ਵਿੱਚ ਸਭ ਤੋਂ ਵੱਡੀ ਸਿੱਖਿਆ ਦੀ ਡੀ.ਲਿਟ ਡਿਗਰੀ ਨਾਲ ਸਨਮਾਨਿਤ ਕੀਤਾ ਗਿਆ। ਇਹ ਡਿਗਰੀ ਉੱਤਕਲ ਯੂਨੀਵਰਸਿਟੀ, ਉੜੀਸਾ ਦੀ 51ਵੀਂ ਕਨਵੋਕੇਸ਼ਨ ਵਿੱਚ ਜਸਟਿਸ ਬਿਧਯੁਤ ਰੰਜਨ ਸਾਰੰਗੀ ਜੋ ਕਿ ਹਾਈ ਕੋਰਟ ਆਫ਼ ਉੜੀਸਾ ਦੇ ਵਿੱਚ ਜੱਜ ਹਨ, ਦੁਆਰਾ ਦਿੱਤੀ ਗਈ। ਇਸ ਸ਼ੁੱਭ ਮੌਕੇ ‘ਤੇ ਉੜੀਸਾ ਦੇ ਉੱਚ ਸਿੱਖਿਆ ਮੰਤਰੀ ਡਾ. ਆਰੁਣ ਸਾਹੂ, ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਡਾ. ਸਵਿਤਾ ਆਚਾਰੀਆ ਅਤੇ ਰਜਿਸਟਰਾਰ ਡਾ. ਅਵਿਆ ਕੁਮਾਰ ਨਾਇਕ ਹਾਜ਼ਰ ਸਨ। ਇਸ ਕਨਵੋਕੇਸ਼ਨ ਵਿੱਚ 189 ਪੀ.ਐੱਚ. ਡੀ. ਦੀਆਂ ਡਿਗਰੀਆਂ ਵੀ ਪ੍ਰਦਾਨ ਕੀਤੀਆਂ ਗਈਆਂ। ਡਾ. ਆਰ.ਕੇ.ਉੱਪਲ ਨੂੰ ਡੀ.ਲਿਟ ਦੀ ਡਿਗਰੀ ‘ਈ-ਡਲਿਵਰੀ ਚੈਨਲਾਂ ਰਾਹੀਂ ਭਾਰਤੀ ਬੈਂਕਾਂ ਵਿੱਚ ਪ੍ਰਬੰਧਕੀ ਪਰਿਵਰਤਨ: ਚੁਨੌਤੀਆਂ ਅਤੇ ਮੌਕੇ’ (ਮੈਨੇਜਿੰਗ ਟਰਾਂਸਫਰਮੇਸ਼ਨ ਇਨ ਇੰਡੀਅਨ ਬੈਂਕਸ ਥਰੂ ਈ-ਡਲਿਵਰੀ ਚੈਨਲਜ਼-ਚੈਲੇਂਜਜ਼ ਐਂਡ ਓਪਰਚੁਨਿਟੀਸ) ਦੇ ਵਿਸ਼ੇ ਉੱਪਰ ਖੋਜ ਕਰਨ ਦੇ ਲਈ ਦਿੱਤੀ ਗਈ।ਡਾ. ਉੱਪਲ ਨੇ ਇਸ ਗੱਲ ਦੀ ਖੋਜ ਕੀਤੀ ਹੈ ਕਿ ਈ. ਸਰਵਿਸਿਜ਼ ਨੂੰ ਪੇਂਡੂ ਖੇਤਰ ਵਿੱਚ ਕਿਵੇਂ ਵਿਕਸਿਤ ਕੀਤਾ ਜਾ ਸਕਦਾ ਹੈ ਅਤੇ ਇਹਨਾਂ ਸੇਵਾਵਾਂ ਦਾ ਬੈਂਕਾਂ ਦੀ ਕਾਰਗੁਜ਼ਾਰੀ ਉੱਪਰ ਕੀ ਪ੍ਰਭਾਵ ਪੈ ਰਿਹਾ ਹੈ। ਭਾਰਤ ਦੇ ਸਰਕਾਰੀ ਬੈਂਕ ਇਹਨਾਂ ਨਵੀਆਂ ਤਕਨੀਕਾਂ ਨੂੰ ਅਪਣਾਉਣ ਨਾਲ ਹੀ ਸਮੇਂ ਦੇ ਹਾਣੀ ਬਣ ਸਕਦੇ ਹਨ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਵਿਦੇਸ਼ੀ ਬੈਂਕਾਂ ਦਾ ਮੁਕਾਬਲਾ ਕਰ ਸਕਦੇ ਹਨ।ਡਾ. ਉੱਪਲ ਨੇ ਭਾਰਤੀ ਬੈਂਕਿੰਗ ਪ੍ਰਣਾਲੀ ਨਾਲ ਸਬੰਧਿਤ 72 ਤੋਂ ਜ਼ਿਆਦਾ ਪੁਸਤਕਾਂ ਲਿਖੀਆਂ ਹਨ ਅਤੇ ਉਨ੍ਹਾਂ ਨੇ ਅਨੇਕਾਂ ਯੂ.ਜੀ.ਸੀ. ਦੇ ਖੋਜ ਪ੍ਰੋਜੈਕਟਾਂ ਵਿੱਚ ਕੰਮ ਕੀਤਾ ਹੈ ਅਤੇ 300 ਤੋਂ ਵੀ ਜ਼ਿਆਦਾ ਬੈਂਕਾਂ ਦੇ ਨਾਲ ਸਬੰਧਿਤ ਖੋਜ ਪੇਪਰ ਲਿਖੇ ਹਨ ਅਤੇ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਕਈ ਯੂਨੀਵਰਸਿਟੀਆਂ ਨੇ ਡੀ.ਲਿਟ ਦੀ ਡਿਗਰੀ ਪ੍ਰਦਾਨ ਕੀਤੀ ਹੈ। ਡਾ. ਆਰ.ਕੇ.ਉੱਪਲ ਤੋਂ ਕਈ ਵਿਦਿਆਰਥੀ ਪੀ.ਐੱਚ.ਡੀ. ਵੀ ਕਰ ਚੁੱਕੇ ਹਨ ਅਤੇ ਉਹ ਇਸ ਸਮੇਂ ਕਈ ਖੋਜ ਪ੍ਰੋਜੈਕਟਾਂ ਵਿੱਚ ਕੰਮ ਵੀ ਕਰ ਰਹੇ ਹਨ। ਇਸ ਸ਼ਾਨਦਾਰ ਪ੍ਰਾਪਤੀ ‘ਤੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਡਾ. ਉੱਪਲ ਨੂੰ ਦਿਲੋਂ ਵਧਾਈ ਦਿੱਤੀ।

ਮਾਤਾ ਭੋਲੀ ਜੀ ਵੱਲੋਂ ਸ਼ਹਿਰ ’ਚ ਪਾਣੀ ਦੀਆਂ ਛਬੀਲਾਂ ਦਾ ਕੀਤਾ ਉਦਘਾਟਨ

0

ਸ਼੍ਰੀ ਸਾਲਾਸਰ ਬਾਲਾ ਜੀ ਕੀਰਤਨ ਮੰਡਲ ਵੱਲੋਂ ਲਗਾਈਆਂ ਜਾ ਰਹੀਆਂ ਨੇ ਛਬੀਲਾਂ
ਭੋਲਾ ਸਿੰਘ ਮਾਨ
ਮੌੜ ਮੰਡੀ, 4 ਮਈ – ਸ਼੍ਰੀ ਸਾਲਾਸਰ ਬਾਲਾ ਜੀ ਕੀਰਤਨ ਮੰਡਲ ਅਤੇ ਸ਼੍ਰੀ ਬਾਲਾ ਜੀ ਸਮਾਜ ਸੇਵਾ ਸੁਸਾਇਟੀ ਵੱਲੋਂ ਸ਼ਹਿਰ ਅੰਦਰ ਵੱਖ ਵੱਖ ਗਲੀਆਂ ਅਤੇ ਬਜਾਰਾਂ ’ਚ ਲਗਾਈਆਂ ਜਾ ਰਹੀਆਂ ਪਾਣੀ ਦੀਆਂ ਛਬੀਲਾਂ ਦਾ ਉਦਘਾਟਨ ਇਸਤਰੀ ਸਤਿਸੰਗ ਦੀ ਸੰਚਾਲਕ ਮਾਤਾ ਭੋਲੀ ਜੀ ਵੱਲੋਂ ਸੁਸਾਇਟੀ ਦੇ ਮੈਬਰਾਂ ਅਤੇ ਸ਼ਹਿਰ ਵਾਸੀਆਂ ਦੀ ਮੌਜੂਦਗੀ ’ਚ ਕੀਤਾ ਗਿਆ। ਇਸ ਮੌਕੇ ਮਾਤਾ ਭੋਲੀ ਜੀ ਨੇ ਸ਼੍ਰੀ ਸਾਲਾਸਰ ਬਾਲਾ ਜੀ ਕੀਰਤਨ ਮੰਡਲ ਅਤੇ ਸ਼੍ਰੀ ਬਾਲਾ ਜੀ ਸੁਸਾਇਟੀ ਦੇ ਮੈਬਰਾਂ ਅਤੇ ਆਹੁਦੇਦਾਰਾਂ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਗਰਮੀਆਂ ਦੇ ਸੀਜਨ ਦੌਰਾਨ ਮਨੁੱਖ ਦੀ ਪਿਆਸ ਬਝਾਉਣ ਲਈ ਸ਼ਹਿਰ ਅੰਦਰ ਪਾਣੀ ਦੀ ਸੇਵਾ ਕਰਨਾ ਬਹੁਤ ਹੀ ਉੱਤਮ ਸੇਵਾ ਹੈ। ਜਿੱਥੇ ਇਸ ਸੰਸਥਾ ਵੱਲੋਂ ਬੇਟੀ ਪੜਾਓ ਮੁਹਿੰਮ ਦੇ ਤਹਿਤ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉੱਥੇ ਹੀ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਸਰਬੱਤ ਦੇ ਭਲੇ ਲਈ ਸ਼੍ਰੀ ਬਾਲਾ ਜੀ ਦਾ ਜਾਗਰਣ ਕਰਵਾਇਆ ਜਾਂਦਾ ਹੈ। ਇਸ ਮੌਕੇ ਮੰਡਲ ਦੇ ਪ੍ਰਧਾਨ ਤਰੁਨ ਕੁਮਾਰ ਨਿੱਕਾ, ਮੰਡਲ ਦੇ ਚੇਅਰਮੈਨ ਅਸ਼ੀਸ਼ ਕੁਮਾਰ ਆਸ਼ੂ, ਪ੍ਰਦੀਪ ਕੁਮਾਰ, ਸੈਕਟਰੀ ਪੰਕਜ਼ ਜਿੰਦਲ, ਪਵਨ ਸ਼ਰਮਾਂ, ਹਰਮਿੰਦਰ ਸਿੰਘ ਅਵਿਨਾਸ਼, ਮਾਸਟਰ ਸੁਨੀਲ ਕੁਮਾਰ,ਨੀਖਲ ਬਾਂਸਲ, ਅਸ਼ਵਨੀ ਕੁਮਾਰ, ਮਦਨ ਮੰਗਲਾ, ਸੀਤਾ ਰਾਮ, ਜਿੰਮੀ, ਹੈਪੀ ਜਿੰਦਲ, ਸੀਤਾ ਰਾਮ ਜਿੰਦਲ, ਆਸ਼ੂ ਮੌੜ, ਮਾਸਟਰ ਸਤੀਸ਼ ਕੁਮਾਰ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿਚ ਮੈਂਬਰ ਅਤੇ ਸ਼ਹਿਰ ਵਾਸੀ ਮੌਜੂਦ ਸਨ।

ਭਗਤਾ ਭਾਈ ’ਚ ਬੱਸਾਂ ਨੂੰ ਅੱਗ ਲੱਗਣਾ ਹਾਦਸਾ ਨਹੀਂ, ਵਾਰਦਾਤ ਸੀ, ਡਰਾਈਵਰ ਨੇ ਚਾੜਿਆ ਸੀ ਚੰਨ

0

ਡਰਾਈਵਰ ਅਵਤਾਰ ਸਿੰਘ ਤਾਰੀ ਨੇ 1300 ਦੀ ਚੋਰੀ ਛਿਪਾਉਣ ਲਈ ਲਗਾਈ ਸੀ ਅੱਗ, ਗਿ੍ਰਫਤਾਰ
ਬੱਸ ਦਾ ਕੰਢਕਟਰ ਮੌਕੇ ’ਤੇ ਹੀ ਸੜ ਗਿਆ ਸੀ ਜਿੰਦਾ
ਸੁਖਜਿੰਦਰ ਮਾਨ
ਬਠਿੰਡਾ, 5 ਮਈ : ਲੰਘੀ 28 ਅਪ੍ਰੈਲ ਦੀ ਰਾਤ ਨੂੰ ਬਠਿੰਡਾ ਜ਼ਿਲ੍ਹੇ ਦੇ ਕਸਬਾ ਭਗਤਾ ਭਾਈ ਦੇ ਬੱਸ ਅੱਡੇ ’ਚ ਰਾਤ ਨੂੰ ਖੜੀਆਂ ਪ੍ਰਾਈਵੇਟ ਬੱਸਾਂ ਨੂੰ ਅੱਗ ਲਗਾਉਣ ਵਾਲਾ ਕੋਈ ਹੋਰ ਨਹੀਂ, ਬਲਕਿ ਬੱਸ ਦਾ ਡਰਾਈਵਰ ਹੀ ਸੀ, ਜਿਸਨੇ 1300 ਰੁਪਏ ਦੀ ਚੋਰੀ ਛਿਪਾਉਣ ਲਈ ਇਸ ਘਟਨਾ ਨੂੰ ਅੰਜਾਮ ਦਿੱਤਾ ਸੀ। ਇਸ ਅੱਗ ਕਾਂਡ ਦਾ ਦੁਖਦਾਈ ਪਹਿਲੂ ਇਹ ਵੀ ਸੀ ਕਿ ਇਸ ਦੌਰਾਨ ਬੱਸ ’ਚ ਸੁੱਤਾ ਪਿਆ ਕੰਢਕਟਰ ਸੁਖਵਿੰਦਰ ਸ਼ਰਮਾ ਦੀ ਅੱਗ ਦੀ ਲਪੇਟ ’ਚ ਆਉਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ ਸੀ। ਜਦੋਂਕਿ ਇਸ ਘਟਨਾ ਦਾ ਚਸਮਦੀਦ ਗਵਾਹ ਕਥਿਤ ਦੋਸ਼ੀ ਡਰਾਈਵਰ ਅਵਤਾਰ ਸਿੰਘ ਤਾਰੀ ਨੇ ਦਾਅਵਾ ਕੀਤਾ ਸੀਕਿ ਉਹ ਵੀ ਦੂਜੀ ਬੱਸ ਵਿਚੋਂ ਸੀਸਾ ਭੰਨ ਕੇ ਮਸਾਂ ਹੀ ਜਾਨ ਬਚਾ ਕੇ ਨਿਕਲਿਆ ਸੀ। ਇਸ ਘਟਨਾ ’ਚ ਮਾਲਵਾ ਬੱਸ ਕੰਪਨੀਆਂ ਦੀ ਦੋ ਨਵੀਆਂ ਨਕੋਰ ਬੱਸਾਂ ਅਤੇ ਮਿੰਨੀ ਬੱਸ ਪੂਰੀ ਤਰ੍ਹਾਂ ਬੱਸ ਸੜ ਕੇ ਸਵਾਹ ਹੋ ਗਈ ਸੀ। ਜਦੋਂਕਿ ਜਲਾਲ ਬੱਸ ਕੰਪਨੀ ਦਾ ਵੀ ਭਾਰੀ ਨੁਕਸਾਨ ਹੋਇਆ ਸੀ। ਕੁੱਝ ਦਿਨ ਤੱਕ ਬੱਸ ਮਾਲਕ ਇਸ ਘਟਨਾ ਨੂੰ ਹਾਦਸਾ ਮੰਨ ਕੇ ਚੱਲ ਰਹੇ ਸਨ ਪ੍ਰੰਤੂ ਮੌਕੇ ’ਤੇ ਮੌਜੂਦ ਡਰਾਈਵਰ ਅਵਤਾਰ ਸਿੰਘ ਤਾਰੀ ਵਾਸੀ ਮਾਨਸਾ ਵਲੋਂ ਬੱਸ ਮਾਲਕਾਂ ਤੇ ਪੁਲਿਸ ਨੂੰ ਦਿੱਤੇ ਅਲੱਗ ਅਲੱਗ ਬਿਆਨਾਂ ਕਾਰਨ ਸ਼ੱਕ ਦੇ ਦਾਈਰੇ ਵਿਚ ਆ ਗਿਆ ਸੀ। ਜਿਸਤੋਂ ਬਾਅਦ ਥਾਣਾ ਦਿਆਲਪੁਰਾ ਦੀ ਪੁਲਿਸ ਨੇ ਇਸ ਮਾਮਲੇ ਵਿਚ 29 ਅਪ੍ਰੈਲ ਨੂੰ ਮਿ੍ਰਤਕ ਕੰਢਕਟਰ ਸੁਖਵਿੰਦਰ ਸ਼ਰਮਾ ਦੀ ਮਾਤਾ ਬਿਮਲਾ ਦੇਵੀ ਦੇ ਬਿਆਨਾਂ ਉਪਰ ਅਗਿਆਤ ਵਿਅਕਤੀਆਂ ਵਿਰੁਧ ਧਾਰਾ 304, 436 ਤੇ 427 ਆਈ.ਪੀ.ਸੀ ਆਦਿ ਧਾਰਾਵਾਂ ਤਹਿਤ ਕੇਸ ਦਰਜ਼ ਕੀਤਾ ਸੀ। ਥਾਣਾ ਦਿਆਲਪੁਰਾ ਦੇ ਵਧੀਕ ਥਾਣਾ ਮੁਖੀ ਭੁਪਿੰਦਰ ਸਿੰਘ ਨੇ ਇਸ ਕੇਸ ਨੂੰ ਹੱਲ ਕਰਨ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕਥਿਤ ਦੋਸ਼ੀ ਅਵਤਾਰ ਸਿੰਘ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ। ਪਤਾ ਲੱਗਿਆ ਹੈ ਕਿ ਡਰਾਈਵਰ ਤਾਰੀ ਨੇ ਬੱਸ ਦੀ ਤੇਲ ਟੈਂਕੀ ਵਿਚੋਂ ਪਹਿਲਾਂ ਤੇਲ ਕੱਢਿਆ ਤੇ ਬਾਅਦ ਵਿਚ ਕੰਢਕਟਰ ਦੇ ਥੈਲੇ ਵਿਚੋਂ 1300 ਰੁਪਏ ਚੋਰੀ ਕਰ ਲਏ ਸਨ। ਇਸ ਚੋਰੀ ਨੂੰ ਛਿਪਾਉਣ ਲਈ ਉਸਨੇ ਥੈਲੇ ਨੂੰ ਅੱਗ ਲਗਾ ਕੇ ਬੱਸ ਵਿਚ ਸੁੱਟ ਦਿੱਤਾ ਤਾਂ ਕਿ ਲੱਗੇ ਕਿ ਅੱਗ ਲੱਗਣ ਕਾਰਨ ਪੈਸੇ ਮੱਚ ਗਏ ਹਨ ਪ੍ਰੰਤੂ ਥੈਲੇ ਦੀ ਅੱਗ ਬੱਸ ਦੇ ਫ਼ਰਸ ਨੂੰ ਪੈ ਗਈ ਤੇ ਬਾਅਦ ਵਿਚ ਦੂਜੀਆਂ ਬੱਸਾਂ ਨੂੰ ਵੀ ਅਪਣੀ ਚਪੇਟ ਵਿਚ ਲੈ ਲਿਆ। ਉਧਰ ਬੱਸ ਮਾਲਕ ਅਵਤਾਰ ਸਿੰਘ ਨੇ ਮੰਗ ਕੀਤੀ ਹੈ ਕਿ ਪੁਲਿਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਦੇ ਹੋਏ ਇਹ ਵੀ ਪਤਾ ਕੀਤਾ ਜਾਵੇ ਕਿ ਬੱਸ ਵਿਚੋਂ ਚੋਰੀ ਹੋਇਆ ਤੇਲ ਅੱਗੇ ਕਿਸਨੂੰ ਵੇਚਿਆ ਗਿਆ ਹੈ।

ਪੰਜਾਬ ਵਿੱਚ ਕਣਕ ਦੀ ਸਾਂਭ ਸੰਭਾਲ ਦੇ ਤਰੀਕਿਆਂ ਨੂੰ ਲੈ ਕੇ ਵਿਸ਼ਵ ਖੁਰਾਕ ਪ੍ਰੋਗਰਾਮ ਦੀ ਟੀਮ ਕਰੇਗੀ ਦੌਰਾ

0
ਡਬਲਯੂ.ਐੱਫ.ਪੀ. ਅਫ਼ਗਾਨਿਸਤਾਨ ਨੂੰ ਸਪਲਾਈ ਕੀਤੀ ਕਣਕ ਨਾਲ “ਬਹੁਤ ਜ਼ਿਆਦਾ ਸੰਤੁਸ਼ਟ”
ਪੰਜਾਬ ਲਈ ਮਾਣ ਦੀ ਗੱਲ : ਲਾਲ ਚੰਦ ਕਟਾਰੂਚੱਕ
ਸੁਖਜਿੰਦਰ ਮਾਨ
ਚੰਡੀਗੜ੍ਹ, 4 ਮਈ:ਵਿਸ਼ਵ ਖੁਰਾਕ ਪ੍ਰੋਗਰਾਮ (ਡਬਲਯੂ.ਐੱਫ.ਪੀ.) ਵੱਲੋਂ ਪੰਜਾਬ ਵਿੱਚ ਕਣਕ ਦੇ ਭੰਡਾਰਨ ਲਈ ਅਪਣਾਈਆਂ ਜਾ ਰਹੀਆਂ ਸਾਂਭ ਸੰਭਾਲ ਸਬੰਧੀ ਤਕਨੀਕਾਂ ਦੀ ਸ਼ਲਾਘਾ ਕੀਤੀ ਗਈ ਹੈ। ਇਸ ਸਾਲ ਫ਼ਰਵਰੀ-ਮਾਰਚ ਵਿੱਚ ਅਫ਼ਗਾਨਿਸਤਾਨ ਵਿੱਚ ਭੇਜੀ ਕਣਕ ਦੀ ਖ਼ਰੀਦ, ਟੈਸਟਿੰਗ ਅਤੇ ਢੋਆ-ਢੁਆਈ ਦੀ ਪ੍ਰਕਿਰਿਆ ਨੂੰ ਸਮਝਣ ਲਈ ਅਧਿਕਾਰੀਆਂ ਦੀ ਇੱਕ ਟੀਮ ਪੰਜਾਬ ਭੇਜਣ ਦਾ ਫੈਸਲਾ ਵੀ ਕੀਤਾ ਗਿਆ ਹੈ ਤਾਂ ਜੋ ਡਬਲਯੂ.ਐੱਫ.ਪੀ. ਵੱਲੋਂ ਵੀ ਅਜਿਹੀ ਹੀ ਐਸਓਪੀ ਨੂੰ ਅਪਣਾਇਆ ਜਾ ਸਕੇ।
ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪੰਜ ਮੈਂਬਰੀ ਟੀਮ ਜਿਸ ਵਿੱਚ ਸੈਂਡਰੋ ਬਨਾਲ, ਫਿਲਿਪੋ ਜ਼ੁਨੀਨੋ, ਸਟੈਫਨੀ ਹਰਡ, ਅਮਿਤ ਵਢੇਰਾ ਅਤੇ ਡਾ. ਸ਼ਰੂਤੀ ਸ਼ਾਮਲ ਹਨ, ਅੱਜ ਅੰਮ੍ਰਿਤਸਰ ਦਾ ਦੌਰਾ ਕਰੇਗੀ ਤਾਂ ਜੋ ਇਸ ਗੱਲ ਦਾ ਮੁਲਾਂਕਣ ਕੀਤਾ ਜਾ ਸਕੇ ਕਿ ਪੰਜਾਬ ਵਿੱਚ ਕਣਕ ਦੀ ਗੁਣਵੱਤਾ ਵਿੱਚ ਕਮੀ ਆਉਣ ਦਿੱਤੇ ਬਿਨਾਂ ਕਿੰਨੇ ਸਮੇਂ ਤੱਕ ਇਸ ਦਾ ਭੰਡਾਰਨ ਕੀਤਾ ਜਾਂਦਾ ਹੈ।
ਡਬਲਯੂ.ਐੱਫ.ਪੀ. ਵੱਲੋਂ ਦਿੱਤੀ ਇਸ ਮਾਨਤਾ ਨੂੰ ਮਾਣ ਵਾਲੀ ਗੱਲ ਦੱਸਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਦਾਤਾ ਹੈ ਅਤੇ ਹੁਣ ਪੰਜਾਬ ਵਿੱਚ ਪੈਦਾ ਹੋਣ ਵਾਲਾ ਅਨਾਜ ਵਿਦੇਸ਼ਾਂ ਵਿੱਚ ਵੀ ਲੋਕਾਂ ਨੂੰ ਭੋਜਨ ਮੁਹੱਈਆ ਕਰਵਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਵੀ ਮਾਣ ਵਾਲੀ ਗੱਲ ਹੈ ਕਿ ਪੱਛਮੀ ਦੇਸ਼ ਹੁਣ ਅਨਾਜ ਦੀ ਸੰਭਾਲ ਦੀਆਂ ਤਕਨੀਕਾਂ ਦਾ ਅਧਿਐਨ ਕਰਨ ਲਈ ਭਾਰਤ ਵੱਲ ਦੇਖ ਰਹੇ ਹਨ ਅਤੇ ਇਹ ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਵਿਕਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਟੀਮ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਅਤੇ ਐਫ.ਸੀ.ਆਈ. ਦੇ ਸੀਨੀਅਰ ਅਧਿਕਾਰੀ ਟੀਮ ਦੇ ਨਾਲ ਹੋਣਗੇ।
ਜ਼ਿਕਰਯੋਗ ਹੈ ਕਿ 27 ਅਪ੍ਰੈਲ, 2022 ਨੂੰ ਵਿਦੇਸ਼ ਮੰਤਰਾਲੇ ਵੱਲੋਂ ਭਾਰਤ ਸਰਕਾਰ ਦੇ ਖੁਰਾਕ ਅਤੇ ਜਨਤਕ ਵੰਡ ਵਿਭਾਗ ਨੂੰ ਇੱਕ ਵੱਖਰੇ ਪੱਤਰ ਵਿੱਚ ਦੱਸਿਆ ਗਿਆ ਸੀ ਕਿ “ਡਬਲਯੂ.ਐਫ.ਪੀ. 10000 ਮੀਟਰਕ ਟਨ ਕਣਕ ਦੀ ਗੁਣਵੱਤਾ ਤੋਂ ਬਹੁਤ ਸੰਤੁਸ਼ਟ ਹੈ ਜੋ ਕਿ ਭਾਰਤ ਵੱਲੋਂ ਅਫਗਾਨਿਸਤਾਨ ਨੂੰ ਮਨੁੱਖੀ ਸਹਾਇਤਾ ਵਜੋਂ ਪ੍ਰਦਾਨ ਕੀਤੀ ਗਈ ਹੈ।” ਇਹ ਕਣਕ ਪੰਜਾਬ ਤੋਂ ਪਾਕਿਸਤਾਨ ਦੇ ਜ਼ਮੀਨੀ ਰਸਤੇ ਰਾਹੀਂ ਅਫ਼ਗਾਨਿਸਤਾਨ ਪਹੁੰਚਾਈ ਗਈ ਸੀ। ਟਰਾਂਸਪੋਰਟ ਕੀਤੀ ਕਣਕ ਨੂੰ ਮੈਸਰਜ਼ ਐਲ.ਟੀ. ਫੂਡਜ਼ ਲਿਮਟਿਡ ਦੇ ਨਾਲ ਪੀਪੀਪੀ ਮੋਡ ਦੁਆਰਾ ਨਿਰਮਿਤ ਮੂਲੇ ਚੱਕ ਭਗਤਾਣਾ ਵਾਲਾ, ਅੰਮ੍ਰਿਤਸਰ ਵਿਖੇ 50,000 ਮੀਟਰਕ ਟਨ ਸਮਰੱਥਾ ਵਾਲੇ ਪਨਗ੍ਰੇਨ ਸਟੀਲ ਸਿਲੋਜ਼ ਵਿੱਚ ਸਟੋਰ ਕੀਤਾ ਗਿਆ ਸੀ, ਜਿਸ ਦਾ ਡਬਲਯੂ.ਐਫ.ਪੀ ਟੀਮ ਵੱਲੋਂ ਅੱਜ ਦੌਰਾ ਕੀਤਾ ਜਾਵੇਗਾ।

ਆਈ ਜੀ ਡਾ ਸੁਖਚੇੈਨ ਸਿੰਘ ਗਿੱਲ ਮੁੱਖ ਮੰਤਰੀ ਦੇ ਨੋਡਲ ਅਫਸਰ ਨਿਯੁਕਤ 

0
ਸਰਕਾਰ ਨਾਲ ਪੁਲਿਸ ਵਿਭਾਗ ਨਾਲ ਸਬੰਧਤ ਕੰਮਾਂ ਦਾ ਰੱਖਣਗੇ ਤਾਲਮੇਲ
ਸੁਖਜਿੰਦਰ ਮਾਨ
ਚੰਡੀਗੜ੍ਹ, 3 ਮਈ: ਸੂਬੇ ਦੇ ਇਮਾਨਦਾਰ ਤੇ ਸੂਝਵਾਨ ਅਫਸਰ ਵਜੋਂ ਅਪਣੀ ਵਿਲੱਖਣ ਪਹਿਚਾਣ ਰੱਖਣ ਵਾਲੇ ਆਈ ਪੀ ਅੇਸ ਅਧਿਕਾਰੀ ਤੇ ਮੌਜੂਦਾ ਸਮੇਂ ਆਈ ਜੀ ਹੈਵਕੁਆਟਰ ਵਜੋਂ ਸੇਵਾਵਾਂ ਨਿਭਾ ਰਹੇ ਡਾਕਟਰ ਸੁਖਚੇਨ ਸਿੰਘ ਗਿੱਲ ਨੂੰ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਨੋਡਲ ਅਫਸਰ ਤੈਨਾਤ ਕੀਤਾ ਹੈ। ਅੱਜ ਇੱਥੇ ਜਾਰੀ ਆਦੇਸ਼ਾਂ ਵਿੱਚ ਪੰਜਾਬ ਪੁਲਿਸ ਦੇ ਮੁਖੀ ਸ੍ਰੀ ਬੀ ਕੇ ਭਾਵੜਾ ਵਲੋਂ ਕਿਹਾ ਗਿਆ ਹੈ ਕਿ ਡਾ ਗਿੱਲ ਸਰਕਾਰ ਤੇ ਪੁਲਿਸ ਵਿਭਾਗ ਵਿੱਚ ਤਾਲਮੇਲ ਰੱਖਦੇ ਹੋਏ ਮੁੱਖ ਮੰਤਰੀ ਨੂੰ ਰੋਜ਼ਾਨਾ ਦੀ ਅੱਪਡੇਟ ਦੇਣਗੇ। ਇੱਥੇ ਗੌਰਤਲਬ ਹੈ ਕਿ ਇਸਤੋਂ ਪਹਿਲਾਂ ਵੀ ਸੀਨੀਅਰ ਪੁਲਿਸ ਅਧਿਕਾਰੀ ਗੌਰਵ ਯਾਦਵ ਨੂੰ ਮੁੱਖ ਮੰਤਰੀ ਨੇ ਆਪਣੇ ਵਿਸੇਸ ਅਧਿਕਾਰੀ ਨਿਯੁਕਤ ਕੀਤਾ ਹੋਇਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੇ ਜਾਅਲੀ ‘ਪੀਏ’ ਵਿਰੁਧ ਕੇਸ ਦਰਜ਼

0

ਤਹਿਸੀਲਦਾਰ ਨੂੰ ਬਿਨ੍ਹਾਂ ਦਸਤਾਵੇਜ਼ਾਂ ਤੋਂ ਰਜਿਸਟਰੀ ਕਰਵਾਉਣ ਲਈ ਸੀ ਧਮਕਾਇਆ
ਸੁਖਜਿੰਦਰ ਮਾਨ
ਲੁਧਿਆਣਾ, 3 ਮਈ : ਖੁਦ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਪੀਏ ਦੱਸ ਕੇ ਤਹਿਸਲੀਦਾਰ ਨੂੰ ਧਮਕਾਉਣ ਵਾਲੇ ਇੱਕ ਵਿਅਕਤੀਆਂ ਵਿਰੁਧ ਇੱਥੋਂ ਦੀ ਪੁਲਿਸ ਨੇ ਕੇਸ ਦਰਜ ਕੀਤਾ ਹੈ। ਕਥਿਤ ਦੋਸ਼ੀ ਦੀ ਪਹਿਚਾਣ ਕਰਮਜੀਤ ਸਿੰਘ ਵਾਸੀ ਦੁਗਰੀ ਦੇ ਤੌਰ ‘ਤੇ ਹੋਈ ਹੈ, ਜੋਕਿ ਕਚਿਹਰੀਆਂ ਵਿਚ ਏਜੰਟ ਦੇ ਤੌਰ ’ਤੇ ਕੰਮ ਕਰਦਾ ਸੀ। ਲੁਧਿਆਣਾ ਪੁਲਿਸ ਨੇ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ ਹੈ। ਪਤਾ ਲੱਗਿਆ ਹੈ ਕਿ ਉਕਤ ਵਿਅਕਤੀ ਨੇ ਕਿਸੇ ਵਿਅਕਤੀ ਤੋਂ ਅੱਗੇ ਰਜਿਸਟਰੀ ਕਰਵਾਉਣ ਦਾ ਭਰੋਸਾ ਦਿੱਤਾ ਹੋਇਆ ਸੀ ਤੇ ਪ੍ਰੰਤੂ ਇਸਦੇ ਲਈ ਦਸਤਾਵੇਜ਼ ਅਧੂਰੇ ਸਨ। ਜਿਸ ਕਾਰਨ ਉਸਨੇ ਅਪਣਾ ਕੰਮ ਕਰਵਾਉਣ ਲਈ ਮੁੱਖ ਮੰਤਰੀ ਦੀ ਪੀਏ ਬਣ ਕੇ ਫ਼ੋਨ ਕੀਤਾ ਸੀ। ਪੁਲਿਸ ਵਲੋਂ ਇਹ ਕੇਸ ਤਹਿਸੀਲਦਾਰ ਡਾ ਵਿਨੇ ਬਾਂਸਲ ਦੀ ਸਿਕਾਇਤ ਦੇ ਆਧਾਰ ’ਤੇ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਸਭ ਤੋਂ ਪਹਿਲਾਂ ਉਕਤ ਵਿਅਕਤੀ ਨੇ ਨਾਇਬ ਤਹਿਸੀਲਦਾਰ ਗੁਰਪ੍ਰੀਤ ਕੌਰ ਨੂੰ ਫ਼ੋਨ ਕੀਤਾ ਸੀ ਪ੍ਰੰਤੂ ਉਕਤ ਮਹਿਲਾ ਅਧਿਕਾਰੀ ਨੇ ਇਸ ਨੌਸਰਬਾਜ਼ ਨੂੰ ਟਾਲਦਿਆਂ ਦੋ ਦਿਨਾਂ ਬਾਅਦ ਤਹਿਸੀਲਦਾਰ ਡਾ ਵਿਨੇ ਬਾਂਸਲ ਨਾਲ ਗੱਲ ਕਰਨ ਲਈ ਕਹਿ ਦਿੱਤਾ। ਜਿਸਤੋਂ ਬਾਅਦ ਇਸਨੇ ਤਹਿਸੀਲਦਾਰ ਬਾਂਸਲ ਨੂੰ ਫ਼ੋਨ ਕੀਤਾ ਪ੍ਰੰਤੂ ਉਸ ਵਲੋਂ ਫ਼ੋਨ ਨਾ ਚੁੱਕਣ ’ਤੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਲੈਂਡ ਲਾਈਨ ਉਪਰ ਫ਼ੋਨ ਕਰਕੇ ਸਿਕਾਇਤ ਲਗਾਉਂਦਿਆਂ ਤਹਿਸੀਦਲਾਰ ਨੂੰ ਅਪਣੇ ਨਾਲ ਗੱਲ ਕਰਨ ਦਾ ਹੁਕਮ ਚਾੜ ਦਿੱਤਾ। ਜਿਸਤੋਂ ਬਾਅਦ ਜਦ ਤਹਿਸੀਲਦਾਰ ਵਿਨੇ ਬਾਂਸਲ ਨੇ ਉਕਤ ਵਿਅਕਤੀ ਦੇ ਮੋਬਾਈਲ ਨੰਬਰ 8297814000 ’ਤੇ ਫੋਨ ਕੀਤਾ ਤਾਂ ਉਸਨੇ ਖ਼ੁਦ ਦੀ ਪਹਿਚਾਣ ਮੁੱਖ ਮੰਤਰੀ ਭਗਵੰਤ ਮਾਨ ਦੇ ਪੀਏ ਮਿਸਟਰ ਦਿਓਲ ਦੇ ਤੌਰ ’ਤੇ ਦੱਸਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਦੇ ਨਜਦੀਕੀ ਨੂੰ ਉਨ੍ਹਾਂ ਕੋਲ ਰਜਿਸਟਰੀ ਲਈ ਭੇਜ ਰਿਹਾ ਹੈ ਤੇ ਪ੍ਰੰਤੂ ਕੁੱਝ ਦਸਤਾਵੇਜ਼ ਘੱਟ ਹਨ, ਪ੍ਰੰਤੂ ਫ਼ਿਰ ਵੀ ਕੰਮ ਕਰ ਦਿੱਤਾ ਜਾਵੇ। ਇਸ ਦੌਰਾਨ ਤਹਿਸੀਲਦਾਰ ਬਾਂਸਲ ਨੂੰ ਉਕਤ ਵਿਅਕਤੀ ਦੇ ਗੱਲ ਕਰਨ ਦੇ ਢੰਗ ਤੋਂ ਉਸਦੇ ਮੁੱਖ ਮੰਤਰੀ ਦਾ ਪੀਏ ਹੋਣ ਦਾ ਮਾਮਲਾ ਸ਼ੱਕੀ ਜਾਪਿਆ ਤੇ ਉਨ੍ਹਾਂ ਤੁਰੰਤ ਮਾਮਲਾ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆਂਦਾ ਤੇ ਨਾਲ ਹੀ ਜਦ ਉਕਤ ਨਕਲੀ ਪੀਏ ਵਲੋਂ ਰਜਿਸਟਰੀ ਲਈ ਭੇਜਿਆ ਵਿਅਕਤੀ ਤਹਿਸੀਲ ਦਫ਼ਤਰ ਆਇਆ ਤਾਂ ਉਹ ਵੀ ਇੱਕ ਏਜੰਟ ਹੀ ਸੀ, ਜਿਸਦੇ ਚੱਲਦੇ ਸ਼ੱਕ ਯਕੀਨ ਵਿਚ ਬਦਲਣ ਲੱਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਵੀ ਮੁੱਖ ਮੰਤਰੀ ਦਫ਼ਤਰ ਗੱਲ ਕਰਕੇ ਤਸੱਲੀ ਕਰ ਲਈ ਤੇ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ। ਜਿਸਤੋਂ ਬਾਅਦ ਪੁਲਿਸ ਨੇ ਕੇਸ ਦਰਜ਼ ਕਰਨ ਤੋਂ ਬਾਅਦ ਉਕਤ ਨਕਲੀ ਪੀਏ ਮਿਸਟਰ ਦਿਊਲ ਨੂੰ ਅੱਜ ਗਿ੍ਰਫਤਾਰ ਕਰ ਲਿਆ

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਕਵਿਤਾ ਅਤੇ ਭਾਸ਼ਾ ਬਾਰੇ ਵਿਸ਼ੇਸ਼ ਭਾਸ਼ਣਾਂ ਦਾ ਆਯੋਜਨ

0

ਸੁਖਜਿੰਦਰ ਮਾਨ
ਬਠਿੰਡਾ, 3 ਮਈ : ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿਖੇ ਵਿਦਿਆਰਥੀਆਂ ਦੇ ਅਕਾਦਮਿਕ ਵਿਕਾਸ ਲਈ ਮਿਤੀ 2 ਮਈ, 2022 ਨੂੰ ਦੋ ਵਿਸ਼ੇਸ਼ ਭਾਸ਼ਣਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਦਿੱਲੀ ਯੂਨੀਵਰਸਿਟੀ, ਦਿੱਲੀ ਦੇ ਪੰਜਾਬੀ ਵਿਭਾਗ ਦੇ ਪ੍ਰੋਫ਼ੈਸਰ ਅਤੇ ਸਾਹਿਤਕ ਯੂ-ਟਿਊਬ ਚੈਨਲ ਸੁਖ਼ਨਲੋਕ ਦੇ ਰੂਹੇ-ਰਵਾਂ ਪ੍ਰੋ. ਕੁਲਵੀਰ ਗੋਜਰਾ ਅਤੇ ਉੱਘੇ ਭਾਸ਼ਾ ਵਿਗਿਆਨੀ ਅਤੇ ਪੰਜਾਬ ਯੂਨੀਵਰਸਿਟੀ ਰਿਜਨਲ ਸੈਂਟਰ, ਸ੍ਰੀ ਮੁਕਤਸਰ ਸਾਹਿਬ, ਦੇ ਪ੍ਰੋਫ਼ੈਸਰ ਅਤੇ ਸਾਬਕਾ ਡਾਇਰੈਕਟਰ ਡਾ. ਪਰਮਜੀਤ ਸਿੰਘ ਢੀਂਗਰਾ ਵਿਸ਼ੇਸ਼ ਤੌਰ ਤੇ ਯੂਨੀਵਰਸਿਟੀ ਦੇ ਪਿੰਡ ਘੁੱਦਾ ਵਿਖੇ ਸਥਿਤ ਮੇਨ ਕੈਂਪਸ ਵਿਖੇ ਪਹੁੰਚੇ ਅਤੇ ਵਿਦਿਆਰਥੀਆਂ ਨਾਲ ਆਪਣੇ ਮੁਲਵਾਨ ਵਿਚਾਰ ਸਾਂਝੇ ਕੀਤੇ।ਪ੍ਰੋਗਰਾਮ ਦੇ ਪਹਿਲੇ ਹਿੱਸੇ ਵਿੱਚ ਪ੍ਰੋ. ਕੁਲਵੀਰ ਗੋਜਰਾ ਨੇ ‘ਆਧੁਨਿਕ ਪੰਜਾਬੀ ਕਾਵਿ-ਸਿਰਜਣਾ ਦੇ ਆਧਾਰ’ ਵਿਸ਼ੇ ਤੇ ਵਿਸ਼ੇਸ਼ ਭਾਸ਼ਣ ਦਿੱਤਾ। ਉਨ੍ਹਾਂ ਕਿਹਾ ਕਿ ਕੋਈ ਵੀ ਕਵੀ ਪੂਰਨ ਰੂਪ ਵਿੱਚ ਆਪਣੇ ਆਲੇ ਦੁਆਲੇ ਤੋਂ ਸੁਤੰਤਰ ਨਹੀਂ ਹੋ ਸਕਦਾ, ਇਸ ਲਈ ਕਵਿਤਾ ਨੂੰ ਸਮਝਣ ਲਈ ਉਸਦੇ ਪਿੱਛੇ ਪਏ ਵਿਚਾਰਧਾਰਾਈ ਵਰਤਾਰਿਆਂ ਨੂੰ ਜਾਣਨਾ ਤੇ ਸਮਝਣਾ ਬਹੁਤ ਜ਼ਰੂਰੀ ਹੈ। ਪੰਜਾਬੀ ਆਲੋਚਨਾ ਨੇ ਬਹੁਤ ਕੁਝ ਪੱਛਮੀ ਚਿੰਤਨ ਪ੍ਰਣਾਲੀਆਂ ਤੋਂ ਗ੍ਰਹਿਣ ਕੀਤਾ ਹੈ, ਪ੍ਰੰਤੂ ਇਸਦੇ ਬਾਵਜੂਦ ਪੰਜਾਬੀ ਜਾਂ ਭਾਰਤੀ ਸੰਦਰਭ ਦੀਆਂ ਆਪਣੀਆਂ ਵਿਸ਼ੇਸ਼ਤਾਵਾਂ ਹਨ ਜਿਨ੍ਹਾਂ ਨੂੰ ਇੱਥੋਂ ਦੇ ਪਰਿਪੇਖ ਤੇ ਪ੍ਰਸੰਗ ਵਿੱਚ ਹੀ ਸਮਝਣ ਦੀ ਜਰੂਰਤ ਹੈ। ਇਸੇ ਲਈ ਆਧੁਨਿਕ, ਆਧੁਨਿਕਤਾ, ਆਧੁਨਿਕਤਾਵਾਦ ਵਰਗੇ ਸੰਕਲਪ ਵੀ ਵੱਖੋ-ਵੱਖਰੇ ਸਮਾਜਾਂ ਵਿੱਚ ਵੱਖੋ-ਵੱਖਰੇ ਅਰਥ ਰੱਖਦੇ ਹਨ। ਪ੍ਰੋ. ਕੁਲਵੀਰ ਗੋਜਰਾ ਨੇ ਵਿਦਿਆਰਥੀਆਂ ਨੂੰ ਪਾਠਕ ਅਤੇ ਆਲੋਚਕ ਦੇ ਤੌਰ ਤੇ ਆਪਣੀ ਵਿਸ਼ੇਸ਼ ਪਹੁੰਚ ਵਿਕਸਤ ਕਰਨ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਕਿਸੇ ਰਚਨਾ ਨੂੰ ਪੜ੍ਹਦੇ ਹੋਏ ਉਸ ਬਾਰੇ ਪਹਿਲਾਂ ਪ੍ਰਚਲਿਤ ਧਾਰਨਾਵਾਂ ਤੋਂ ਸੁਤੰਤਰ ਹੋ ਕੇ ਪੜ੍ਹਨ-ਸੋਚਣ ਨਾਲ ਹੀ ਕੋਈ ਨਵੇਂ ਵਿਚਾਰ ਸਾਹਮਣੇ ਆ ਸਕਦੇ ਹਨ।
ਦੂਜੇ ਵਿਸ਼ੇਸ਼ ਭਾਸ਼ਣ ਵਿੱਚ ਪ੍ਰੋ. ਪਰਮਜੀਤ ਸਿੰਘ ਢੀਂਗਰਾ ਨੇ ‘ਧਾਤੂਆਂ ਤੋਂ ਸ਼ਬਦ ਉਤਪਤੀ ਦਾ ਸਫਰ‘ ਵਿਸ਼ੇ ਤੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਮੱਧਕਾਲੀ ਪੰਜਾਬੀ ਸਾਹਿਤ ਵਿੱਚ ਮੌਜੂਦ ਗੁਰਬਾਣੀ ਦੇ ਬਹੁ-ਭਾਸ਼ਾਈ ਮਾਡਲ ਦੇ ਹਵਾਲੇ ਨਾਲ ਵੱਖ ਵੱਖ ਭਾਸ਼ਾਵਾਂ ਤੋਂ ਆਏ ਸ਼ਬਦਾਂ ਪ੍ਰਤੀ ਵਰਤਮਾਨ ਮਨੁੱਖ ਦੇ ਮਨਾਂ ਵਿੱਚ ਪੈਦਾ ਹੁੰਦੇ ਤੌਖਲੇ ਨੂੰ ਦੂਰ ਕਰਨ ਦਾ ਯਤਨ ਕੀਤਾ। ਉਨ੍ਹਾਂ ਕਿਹਾ ਕਿ ਦੂਜੀਆਂ ਭਾਸ਼ਾਵਾਂ ਤੋਂ ਸ਼ਬਦ ਗ੍ਰਹਿਣ ਨਾਲ ਕਦੇ ਵੀ ਕਿਸੇ ਭਾਸ਼ਾ ਦਾ ਕੋਈ ਨੁਕਸਾਨ ਨਹੀਂ ਹੁੰਦਾ, ਸਗੋਂ ਉਹ ਵਧੇਰੇ ਸਮਰਿੱਧ ਹੁੰਦੀ ਹੈ। ਸਮੱਸਿਆਂ ਤਾਂ ਉਦੋਂ ਪੈਦਾ ਹੁੰਦੀ ਹੈ, ਜੇ ਕੋਈ ਭਾਸ਼ਾ ਕਿਸੇ ਹੋਰ ਭਾਸ਼ਾ ਦੀ ਵਾਕ ਬਣਤਰ ਅਪਣਾ ਲਵੇ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਦੀ ਸ਼ਬਦਾਵਲੀ ਪੁਰਤਗਾਲੀ, ਸੰਸਕਿ੍ਰਤ, ਫਾਰਸੀ, ਪ੍ਰਾਕਿਤ ਅਤੇ ਅਪਭ੍ਰੰਸਾਂ ਆਦਿ ਅਨੇਕ ਭਾਸ਼ਾਵਾਂ ਵਿਚੋਂ ਆਈ ਹੈ ਅਤੇ ਪੰਜਾਬੀ ਦੇ ਵਿਸ਼ਾਲ ਸ਼ਬਦ-ਭੰਡਾਰ ਵਿਚਲੇ ਲੱਖਾਂ ਸ਼ਬਦ ਸਾਡੀਆਂ ਉਪ-ਭਾਸ਼ਾਵਾਂ ਤੇ ਉਪ-ਬੋਲੀਆਂ ਵਿੱਚ ਪਏ ਹੋਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਅੰਗਰੇਜੀ ਦੇ ਗਲੋਬਲ ਭਾਸ਼ਾ ਬਣਨ ਦਾ ਕਾਰਨ ਹੀ ਇਹੀ ਹੈ ਕਿ ਉਹ ਆਪਣੀ ਸਰੋਤ ਭਾਸ਼ਾਵਾਂ ਗਰੀਕ ਅਤੇ ਰੋਮਨ ਦੇ ਨਾਲ ਨਾਲ ਲਗਭਗ 300 ਭਾਸ਼ਾਵਾਂ ਦੇ ਸ਼ਬਦ ਆਪਣੇ ਵਿੱਚ ਸਾਂਭੀ ਬੈਠੀ ਹੈ ਤੇ ਰੋਜ਼ਾਨਾ ਅਨੇਕਾਂ ਹੋਰਨਾਂ ਭਾਸ਼ਾਵਾਂ ਦੇ ਨਵੇਂ ਸ਼ਬਦ ਅਪਣਾ ਰਹੀ ਹੈ। ਪ੍ਰੋ.ਪਰਮਜੀਤ ਸਿੰਘ ਢੀਂਗਰਾ ਨੇ ਵੱਖ ਵੱਖ ਸ਼ਬਦਾਂ ਦੇ ਉਦਾਹਰਣ ਦੇ ਕੇ ਸ਼ਬਦਾਂ ਦੀ ਵਿਸ਼ਵ-ਵਿਆਪੀ ਯਾਤਰਾ ਦੀ ਚਰਚਾ ਕੀਤੀ ਅਤੇ ਇਹ ਸਾਰ ਤੱਤ ਪੇਸ਼ ਕੀਤਾ ਕਿ ਇਨ੍ਹਾਂ ਦੀਆਂ ਧਾਤੂਆਂ ਆਪਸ ਵਿੱਚ ਜੁੜੀਆਂ ਹੋਈਆਂ ਹਨ ਅਤੇ ਸ਼ਬਦਾਂ ਦੀਆਂ ਜੜ੍ਹਾਂ ਵੱਲ ਧਿਆਨ ਦਿੱਤਿਆਂ ਹੈਰਾਨੀ ਹੁੰਦੀ ਹੈ ਕਿ ਕਿਸ ਤਰ੍ਹਾਂ ਸ਼ਬਦਾਂ ਨਾਲ ਅਖਾਣ, ਮੁਹਾਵਰੇ ਅਤੇ ਸਭਿਆਚਾਰ ਬਣਦੇ ਹਨ। ਉਨ੍ਹਾਂ ਕਿਹਾ ਕਿ ਸ਼ਬਦਾਂ ਦਾ ਆਪਣਾ ਅਰਥ ਨਹੀਂ ਹੁੰਦਾ ਬਲਕਿ ਉਹ ਕਿਸੇ ਖਾਸ ਸਮਾਜ ਸਭਿਆਚਾਰ ਦੇ ਸੰਦਰਭ ਵਿੱਚ ਅਰਥ ਗ੍ਰਹਿਣ ਕਰਦੇ ਹਨ।ਇਸ ਤੋਂ ਪਹਿਲਾਂ ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਡਾ. ਰਮਨਪ੍ਰੀਤ ਕੌਰ ਨੇ ਪ੍ਰੋਗਰਾਮ ਦੇ ਉਦੇਸ਼ ਬਾਰੇ ਸੰਖੇਪ ਵਿੱਚ ਦੱਸਿਆ ਅਤੇ ਵਿਭਾਗ ਦੇ ਮੁਖੀ ਅਤੇ ਡੀਨ, ਭਾਸ਼ਾਵਾਂ ਪ੍ਰੋ. ਜ਼ਮੀਰਪਾਲ ਕੌਰ ਨੇ ਸਵਾਗਤੀ ਸ਼ਬਦ ਕਹੇ। ਪ੍ਰੋਗਰਾਮ ਦੇ ਅੰਤ ਤੇ ਡਾ. ਅਮਨਦੀਪ ਸਿੰਘ ਅਤੇ ਡਾ. ਲਖਵੀਰ ਕੌਰ ਲੈਜ਼ੀਆ ਨੇ ਸਭ ਦਾ ਧੰਨਵਾਦ ਕੀਤਾ। ਦੋਨੋਂ ਹੀ ਵਿਸ਼ੇਸ਼ ਭਾਸ਼ਣਾਂ ਤੋਂ ਬਾਅਦ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੇ ਵਿਸ਼ਾ ਮਾਹਿਰਾਂ ਨਾਲ ਗੰਭੀਰ ਵਿਚਾਰ ਚਰਚਾ ਕੀਤੀ। ਇਸ ਪ੍ਰੋਗਰਾਮ ਵਿੱਚ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀ, ਖੋਜਾਰਥੀ ਅਤੇ ਅਧਿਆਪਕ ਸ਼ਾਮਲ ਵੀ ਹੋਏ।

ਪੰਜਾਬ ਦੀ ਉਪਜਾਊ ਧਰਤੀ ‘ਤੇ ਕੁਝ ਵੀ ਬੀਜਿਆ ਜਾ ਸਕਦਾ ਪਰ ਨਫਰਤ ਦਾ ਬੀਜ ਨਹੀਂ – ਭਗਵੰਤ ਮਾਨ

0

ਮੁੱਖ ਮੰਤਰੀ ਨੇ ਈਦ-ਉਲ-ਫਿਤਰ ‘ਤੇ ਮਲੇਰਕੋਟਲਾ ਦੀ ਈਦਗਾਹ ਵਿਖੇ ਨਮਾਜ ਅਦਾ ਕਰਨ ਮੌਕੇ ਕੀਤੀ ਸ?ਿਰਕਤ, ਸੂਬੇ ਦੇ ਲੋਕਾਂ ਨੂੰ ਦਿੱਤੀਆਂ ਵਧਾਈਆਂ
ਕਿਹਾ, ਮਲੇਰਕੋਟਲਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ
ਸੁਖਜਿੰਦਰ ਮਾਨ
ਮਾਲੇਰਕੋਟਲਾ, 3 ਮਈ : ਸੂਬੇ ਦੀ ਅਮਨ-ਸਾਂਤੀ ਨੂੰ ਭੰਗ ਕਰਨ ਦੀ ਕੋਸਿਸ ਕਰ ਰਹੇ ਸਮਾਜ ਵਿਰੋਧੀ ਅਨਸਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਉਪਜਾਊ ਧਰਤੀ ‘ਤੇ ਕੁਝ ਵੀ ਬੀਜਿਆ ਜਾ ਸਕਦਾ ਹੈ ਪਰ ਨਫਰਤ ਦੇ ਬੀਜ ਨਹੀਂ। ਸੂਬੇ ਦੇ ਲੋਕਾਂ ਵਿੱਚ ਮਜਬੂਤ ਸਮਾਜਿਕ ਸਾਂਝ ਨੂੰ ਕਮਜੋਰ ਕਰਨ ਦੀਆਂ ਨਾਪਾਕ ਕੋਸ?ਿਸਾਂ ਵਿੱਚ ਸਾਮਲ ਕਿਸੇ ਵੀ ਵਿਅਕਤੀ ਨੂੰ ਸਰਕਾਰ ਬਖਸੇਗੀ ਨਹੀਂ।
ਈਦ-ਉਲ-ਫਿਤਰ ਦੇ ਸੁਭ ਮੌਕੇ ‘ਤੇ ਸਥਾਨਕ ਈਦਗਾਹ ਵਿਖੇ ਨਮਾਜ ਅਦਾ ਕਰਨ ਮੌਕੇ ਸਿਰਕਤ ਕਰਨ ਤੋਂ ਬਾਅਦ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਈਦ ਇਕ ਅਜਿਹਾ ਤਿਉਹਾਰ ਹੈ ਜੋ ਸਾਨੂੰ ਦੂਜਿਆਂ ਦੇ ਦੁੱਖ-ਸੁੱਖ ਦਾ ਅਹਿਸਾਸ ਕਰਵਾਉਂਦਾ ਹੈ ਅਤੇ ਇਹ ਪਵਿੱਤਰ ਤਿਉਹਾਰ ਭਾਈਚਾਰਕ ਸਾਂਝ, ਸਾਂਤੀ ਅਤੇ ਸਦਭਾਵਨਾ ਦਾ ਪ੍ਰਤੀਕ ਹੈ।ਮਲੇਰਕੋਟਲਾ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਬਣੇ ਜ?ਿਲ੍ਹੇ ਵਿੱਚ ਲੋੜੀਂਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਮਾਲੇਰਕੋਟਲਾ ਨੂੰ ਸਿਰਫ ਜ?ਿਲ੍ਹੇ ਦਾ ਦਰਜਾ ਦਿੱਤਾ ਸੀ ਪਰ ਇਸ ਨੂੰ ਸਹੀ ਅਰਥਾਂ ਵਿੱਚ ਜ?ਿਲ੍ਹਾ ਬਣਾਉਣ ਲਈ ਹਾਲੇ ਬਹੁਤ ਕੁਝ ਕੀਤਾ ਜਾਣਾ ਬਾਕੀ ਹੈ। ਉਨ੍ਹਾਂ ਕਿਹਾ ਕਿ ਉਹ ਮਾਲੇਰਕੋਟਲਾ ਦੀਆਂ ਲੋੜਾਂ ਤੋਂ ਭਲੀ-ਭਾਂਤ ਜਾਣੂ ਹਨ ਅਤੇ ਜ?ਿਲ੍ਹੇ ਵਿੱਚ ਸਿੱਖਿਆ ਤੇ ਸਿਹਤ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ।ਸਥਾਨਕ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਵੱਲੋਂ ਉਠਾਈਆਂ ਮੰਗਾਂ ਨੂੰ ਮੰਨਦੇ ਹੋਏ ਭਗਵੰਤ ਮਾਨ ਨੇ ਭਰੋਸਾ ਦਿਵਾਇਆ ਕਿ ਇਸ ਇਤਿਹਾਸਕ ਸਹਿਰ ਨੂੰ ਉਦੋਂ ਤੱਕ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਜਦੋਂ ਤੱਕ ਸਮੁੱਚੇ ਵਿਕਾਸ ਕਾਰਜ ਇਸ ਦੇ ਵਸਨੀਕਾਂ ਦੀ ਤਸੱਲੀ ਅਨੁਸਾਰ ਮੁਕੰਮਲ ਨਹੀਂ ਹੋ ਜਾਂਦੇ।ਸੂਬੇ ਦੀ ਗੁਆਚੀ ਸਾਨ ਨੂੰ ਮੁੜ ਹਾਸਲ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ 46 ਦਿਨਾਂ ਦੌਰਾਨ ਨੌਜਵਾਨਾਂ ਲਈ ਰੁਜਗਾਰ ਦੇ ਵੱਡੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਸਾਫ-ਸੁਥਰਾ ਅਤੇ ਪਾਰਦਰਸੀ ਪ੍ਰਸਾਸਨ ਮੁਹੱਈਆ ਕਰਵਾਉਣ ਲਈ ਉਨ੍ਹਾਂ ਦੀ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਦੇਖਿਆ ਹੈ। ਇਸ ਦੌਰਾਨ ਜਿੱਥੇ ਭਿ੍ਰਸਟਾਚਾਰ ਦਾ ਖਾਤਮਾ ਹੋਇਆ ਹੈ, ਉੱਥੇ ਹੀ ਸਰਕਾਰੀ ਜਮੀਨਾਂ ਨੂੰ ਨਜਾਇਜ ਕਬਜ?ਿਆਂ ਤੋਂ ਮੁਕਤ ਕਰਵਾਉਣ ਲਈ ਸਫਲ ਮੁਹਿੰਮ ਚਲਾਈ ਗਈ ਹੈ।
ਆਪ ਸਰਕਾਰ ਨੂੰ ਕਾਰਗੁਜਾਰੀ ਲਈ ਲੋਕਾਂ ਨੂੰ ਕੁਝ ਹੋਰ ਸਮਾਂ ਦੇਣ ਦੀ ਅਪੀਲ ਕਰਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ ਅਤੇ ਉਨ੍ਹਾਂ ਦੀ ਕੈਬਨਿਟ ਨੇ ਪਹਿਲਾਂ ਹੀ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ਭਰਨ ਲਈ ਵੱਡੇ ਪੱਧਰ ‘ਤੇ ਭਰਤੀ ਮੁਹਿੰਮ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਉਹਨਾਂ ਕਿਹਾ ਕਿ ਪੰਜਾਬ ਕੈਬਨਿਟ ਨੇ ਸਾਬਕਾ ਵਿਧਾਇਕਾਂ ਨੂੰ ਸਿਰਫ ਇੱਕ ਹੀ ਪੈਨਸਨ ਦੇਣ ਲਈ ਐਕਟ ਵਿੱਚ ਸੋਧ ਕਰਨ ਦੀ ਮਨਜੂਰੀ ਦਿੱਤੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਸਰਕਾਰੀ ਖਜਾਨੇ ਵਿੱਚੋਂ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਲਈ ਖਰਚਣ ਲਈ ਵਚਨਬੱਧ ਹੈ।
ਪਿਛਲੀਆਂ ਸਰਕਾਰਾਂ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਵਿਰੁੱਧ ਝੂਠੇ ਕੇਸ ਦਰਜ ਕਰਨ ਦੀ ਰਵਾਇਤ ਨੂੰ ਤੋੜਨ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਵਸੀਲਿਆਂ ਨੂੰ ਬੇਰਹਿਮੀ ਨਾਲ ਲੁੱਟਣ ਤੋਂ ਇਲਾਵਾ ਕੁਝ ਨਹੀਂ ਕੀਤਾ। ਉਹਨਾਂ ਕਿਹਾ “ਇਹ ਲੋਕ ਕਈ ਸਾਲਾਂ ਤੋਂ ਰਾਜ ਨੂੰ ਲੁੱਟਣ ਤੋਂ ਬਾਅਦ ਵੀ ਸੰਤੁਸਟ ਨਹੀਂ ਹਨ। ਪਰ ਹੁਣ ਲੋਕਾਂ ਦੀ ਆਪਣੀ ਸਰਕਾਰ ਹੈ। ਲੁਟੇਰਿਆਂ ਤੋਂ ਵਿਆਜ ਸਮੇਤ ਪੈਸੇ ਵਾਪਿਸ ਲਏ ਜਾਣਗੇ।“
ਇਸ ਤੋਂ ਪਹਿਲਾਂ ਮਲੇਰਕੋਟਲਾ ਦੇ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਜ?ਿਲ੍ਹਾ ਮਾਲੇਰਕੋਟਲਾ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਮੁੱਖ ਮੰਤਰੀ ਸਾਹਮਣੇ ਰੱਖਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵੰਤ ਸਿੰਘ ਗੱਜਣਮਾਜਰਾ ਵਿਧਾਇਕ ਅਮਰਗੜ੍ਹ, ਮੁਫਤੀ-ਏ-ਆਜਮ ਹਜਰਤ ਮੌਲਾਨਾ ਮੁਫਤੀ ਇਰਤਕਾ ਉਲ ਹਸਨ ਕੰਧਲਵੀ, ਮੁਹੰਮਦ ਅਸਲਮ ਬਚੀ, ਰਵੀ ਭਗਤ ਮੁੱਖ ਮੰਤਰੀ ਪੰਜਾਬ ਦੇ ਵਿਸੇਸ ਪ੍ਰਮੁੱਖ ਸਕੱਤਰ, ਮੁਖਵਿੰਦਰ ਸਿੰਘ ਛੀਨਾ ਆਈਜੀ ਪੰਜਾਬ ਪੁਲਿਸ, ਜਤਿੰਦਰ ਜੋਰਵਾਲ ਡਿਪਟੀ ਕਮਿਸਨਰ, ਅਲਕਾ ਮੀਨਾ ਸੀਨੀਅਰ ਪੁਲਿਸ ਕਪਤਾਨ, ਸੁਖਪ੍ਰੀਤ ਸਿੰਘ ਸਿੱਧੂ ਵਧੀਕ ਡਿਪਟੀ ਕਮਿਸਨਰ ਵੀ ਹਾਜਰ ਸਨ।

 

 

Our Visitor

1900778