Monday, May 11, 2026
Home Blog Page 252

ਬਠਿੰਡਾ ਦਾ ਦੋਹਰਾ ਕ+ਤ+ਲ ਕਾਂਡ; ਪੁਲਿਸ ਨੇ ਬਾਕੀ ਮੁਲਜਮਾਂ ਨੂੰ ਵੀ ਕੀਤਾ ਗ੍ਰਿਫਤਾਰ

0

Bathinda News: ਬਠਿੰਡਾ ਸ਼ਹਿਰ ਦੇ ਧੋਬੀਆਣਾ ਬਸਤੀ ਵਿਚ ਲੰਘੀ 13 ਨਵੰਬਰ ਦੀ ਦੇਰ ਸ਼ਾਮ ਨੂੰ ਹੋਈ ਲੜਾਈ ਵਿਚ ਦੋ ਸਕੇ ਭਰਾਵਾਂ ਧਰਮਿੰਦਰ ਤੇ ਜਤਿੰਦਰ ਦੇ ਕਤਲ ਮਾਮਲੇ ਵਿਚ ਪੁਲਿਸ ਨੇ ਬਾਕੀ ਰਹਿੰਦਿਆਂ ਦੋ ਮੁਲਜਮਾਂ ਨੁੰ ਵੀ ਗ੍ਰਿਫਤਾਰ ਕਰ ਲਿਆ ਹੈ। ਇਸ ਮਾਮਲੇ ਵਿਚ ਹੁਣ ਤੱਕ ਸਾਰੇ ਕੁੱਲ 5 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ।ਸ਼ੁੱਕਰਵਾਰ ਨੂੰ ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐਸਪੀ (ਸਿਟੀ) ਨਰਿੰਦਰ ਸਿੰਘ ਤੇ ਡੀਐਸਪੀ ਸਿਟੀ ਸਰਬਜੀਤ ਸਿੰਘ ਬਰਾੜ ਸਮੇਤ ਥਾਣਾ ਸਿਵਲ ਲਾਈਨ ਦੇ ਐਸਐਚਓ ਹਰਜ਼ੀਵਨ ਸਿੰਘ ਨੇ ਦੱਸਿਆ ਕਿ ਮੁਲਜਮਾਂ ਨੇ ਧੋਬੀਆਣਾ ਬਸਤੀ ਨੇੜੇ ਇੱਕ ਮਾਮੂਲੀ ਝਗੜੇ ਵਿੱਚ ਦੋਨਾਂ ਭਰਾਵਾਂ ‘ਤੇ ਹਮਲਾ ਕਰ ਦਿੱਤਾ ਸੀ।

ਇਹ ਵੀ ਪੜ੍ਹੋ ਵੱਡੀ ਖ਼ਬਰ; ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ; 2 ਕੋਂਸਲਰਾਂ ਨੇ ਚੁੱਕਿਆ ‘ਝਾੜੂ’

ਜਿਸ ਕਾਰਨ ਜਤਿੰਦਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਧਰਮਿੰਦਰ ਦੀ 19 ਨਵੰਬਰ ਨੂੰ ਇਲਾਜ਼ ਅਧੀਨ ਮੌਤ ਹੋ ਗਈ ਸੀ। ਇਸਤੋਂ ਬਾਅਦ ਸਿਵਲ ਲਾਈਨਜ ਥਾਣੇ ਵਿਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ। ਪੁਲਿਸ ਅਧਿਕਾਰੀਆਂ ਮੁਤਾਬਕ ਜਾਂਚ ਦੌਰਾਨ, ਕਤਲ ਵਿੱਚ ਕੁੱਲ ਪੰਜ ਲੋਕ ਸ਼ਾਮਲ ਪਾਏ ਗਏ। ਇਸ ਕਤਲ ਕਾਂਡ ਦੇ ਮੁਲਜਮਾਂ ਨੂੰ ਕਾਬੂ ਕਰਨ ਲਈ ਪੁਲਿਸ ਟੀਮਾਂ ਨੂੰ ਫੜਨ ਲਈ ਹਰਿਆਣਾ, ਤਾਮਿਲਨਾਡੂ, ਦਿੱਲੀ, ਰਾਜਸਥਾਨ ਅਤੇ ਪੰਜਾਬ ਵਿੱਚ ਛਾਪੇਮਾਰੀ ਕਰਨੀ ਪਈ ਸੀ। ਇਸ ਦੌਰਾਨ ਮੁਲਜਮ ਗੁਰਮੁਨ ਤੇ ਨੂਰ ਨੂੰ 15 ਨਵੰਬਰ ਵਾਲੇ ਦਿਨ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ। ਇਸਤੋਂ ਬਾਅਦ ਪ੍ਰਿੰਸ ਅਮਲੀ ਨੂੰ ਹਰਿਆਣਾ ਤੋਂ ਮਨੋਜ ਰਾਮ ਨੂੰ 28 ਨਵੰਬਰ ਵਾਲੇ ਦਿਨ ਤਾਮਿਲਨਾਡੂ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਜਿਸਤੋਂ ਬਾਅਦ ਹੁਣ ਫ਼ਰਾਰ ਸੁਖਪ੍ਰੀਤ ਤੇ ਵਿਸਕੀ 25 ਦਸੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਗ੍ਰਿਫਤਾਰ ਮੁਲਜਮਾਂ ਦੀ ਪੁਛਗਿਛ ‘ਤੇ ਕਈ ਹੋਰ ਕੇਸ ਵੀ ਟਰੇਸ ਹੋਏ ਹਨ ਤੇ ਕਈਆਂ ਨੂੰ ਹੋਰ ਵੀ ਗ੍ਰਿਫਤਾਰ ਕੀਤ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵੱਡੀ ਖ਼ਬਰ; ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ; 2 ਕੋਂਸਲਰਾਂ ਨੇ ਚੁੱਕਿਆ ‘ਝਾੜੂ’

0

Jalandhar News: ਆਗਾਮੀ ਦਿਨਾਂ ‘ਚ ਨਗਰ ਨਿਗਮ ਦੇ ਮੇਅਰ ਦੀ ਹੋਣ ਜਾ ਰਹੀ ਚੋਣ ਤੋਂ ਪਹਿਲਾਂ ਜਲੰਧਰ ‘ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਵਾਰਡ ਨੰਬਰ 23 ਦੇ ਕੌਂਸਲਰ ਪਰਮਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਹਰਪਾਲ ਮਿੰਟੂ ਆਪਣੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ।ਇਸੇ ਤਰ੍ਹਾਂ ਵਾਰਡ ਨੰਬਰ 23 ਤੋਂ ਸੰਨੀ

ਇਹ ਵੀ ਪੜ੍ਹੋ ਬਠਿੰਡਾ ਸ਼ਹਿਰ ‘ਚ ਹੋਈ ਵਾਰਡਬੰਦੀ ‘ਤੇ ਭਾਜਪਾ ਨੇ ਖੜ੍ਹੇ ਕੀਤੇ ਸਵਾਲ; ਕਿਹਾ ਲੋਕਤੰਤਰ ਨਾਲ ਧੋਖਾ

ਅਤੇ ਚਾਂਦ ਅਤੇ ਵਾਰਡ ਨੰਬਰ 22 ਤੋਂ ਰਾਹੁਲ ਸ਼ਰਮਾ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਅਤੇ ਜਲੰਧਰ ਕੇਂਦਰੀ ਇੰਚਾਰਜ ਨਿਤਿਨ ਕੋਹਲੀ ਨੇ ਇੰਨ੍ਹਾਂ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਮਾਣ-ਸਨਮਾਨ ਦਾ ਭਰੋਸਾ ਦਿਵਾਇਆ। ਇਸ ਦੌਰਾਨ ਕੌਂਸਲਰਾਂ ਨੇ ਕਿਹਾ ਕਿ ਇਹ ਫੈਸਲਾ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਠਿੰਡਾ ਸ਼ਹਿਰ ‘ਚ ਹੋਈ ਵਾਰਡਬੰਦੀ ‘ਤੇ ਭਾਜਪਾ ਨੇ ਖੜ੍ਹੇ ਕੀਤੇ ਸਵਾਲ; ਕਿਹਾ ਲੋਕਤੰਤਰ ਨਾਲ ਧੋਖਾ

0

Bathinda News: ਸੰਭਾਵਿਤ ਤੌਰ ‘ਤੇ ਅਗਲੇ ਸਾਲ ਦੇ ਸ਼ੁਰੂ ਵਿਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਲੰਘੀ 22 ਦਸੰਬਰ ਨੂੰ ਜਾਰੀ ਨਵੀਂ ਵਾਰਡਬੰਦੀ ਉੱਪਰ ਭਾਜਪਾ ਨੇ ਸਵਾਲ ਖੜ੍ਹੇ ਕੀਤੇ ਹਨ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸ੍ਰੀ ਸਰੂਪ ਚੰਦ ਸਿੰਗਲਾ ਨੇ ਸ਼ੁੱਕਰਵਾਰ ਨੁੰ ਨਿਗਮ ਵਿਚ ਪੁੱਜ ਕੇ ਇਸ ਵਾਰਡਬੰਦੀ ਬਾਰੇ ਟਿੱਪਣੀਆਂ ਕਰਦਿਆਂ ਕਿਹਾ ਕਿ, “ਸਰਕਾਰ ਨੇ ਬਿਨਾਂ ਸੋਚ-ਵਿਚਾਰ ਅਤੇ ਬਿਨਾਂ ਲੋਕਾਂ ਨੂੰ ਭਰੋਸੇ ਵਿੱਚ ਲਏ ਵਾਰਡਬੰਦੀ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ, ਜੋ ਪੂਰੀ ਤਰ੍ਹਾਂ ਗੈਰ-ਸਪਸ਼ਟ ਅਤੇ ਗੁੰਮਰਾਹ ਕਰਨ ਵਾਲੀ ਹੈ।” ਸਰੂਪ ਸਿੰਗਲਾ ਨੇ ਕਿਹਾ ਕਿ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਵਿੱਚ ਨਾਂ ਤਾਂ ਵਾਰਡਾਂ ਦੀਆਂ ਹੱਦਾਂ ਸਾਫ਼-ਸਪਸ਼ਟ ਦਰਸਾਈਆਂ ਗਈਆਂ ਹਨ ਅਤੇ ਨਾਂ ਹੀ ਆਬਾਦੀ ਦੇ ਅਧਾਰ ‘ਤੇ ਵੰਡ ਬਾਰੇ ਕੋਈ ਠੋਸ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹਾਲਾਤ ਇਹ ਹਨ ਕਿ ਲੋਕ ਆਪਣੇ ਵਾਰਡ ਦੀ ਪਹਿਚਾਣ ਤੱਕ ਨਹੀਂ ਕਰ ਪਾ ਰਹੇ, ਜਿਸ ਕਾਰਨ ਆਮ ਨਾਗਰਿਕਾਂ ਵਿੱਚ ਭਾਰੀ ਰੋਸ ਪੈਦਾ ਹੋ ਗਿਆ ਹੈ।

ਇਹ ਵੀ ਪੜ੍ਹੋ CM Bhagwant Mann ਨੇ ਮੁੜ ਸੱਦੀ Punjab Cabinet ਦੀ ਮੀਟਿੰਗ, ਹੋਣਗੇ ਅਹਿਮ ਫ਼ੈਸਲੇ

ਉਨ੍ਹਾਂ ਦੋਸ਼ ਲਗਾਇਆ ਕਿ ਇਹ ਸਾਰੀ ਕਾਰਵਾਈ ਸਿਆਸੀ ਲਾਭ ਹਾਸਲ ਕਰਨ ਲਈ ਕੀਤੀ ਗਈ ਹੈ, ਤਾਂ ਜੋ ਚੋਣਾਂ ਤੋਂ ਪਹਿਲਾਂ ਵਾਰਡਾਂ ਨਾਲ ਛੇੜਛਾੜ ਕਰਕੇ ਆਪਣੀ ਮਨਮਰਜ਼ੀ ਦੇ ਨਤੀਜੇ ਲਏ ਜਾ ਸਕਣ। ਇਹ ਸਿਰਫ਼ ਸ਼ਹਿਰ ਦੀ ਪ੍ਰਸ਼ਾਸਕੀ ਵਿਵਸਥਾ ਨਾਲ ਖਿਲਵਾਡ ਨਹੀਂ, ਸਗੋਂ ਲੋਕਤੰਤਰ ਦੀਆਂ ਮੁਢਲੀਆਂ ਕਦਰਾਂ ‘ਤੇ ਸਿੱਧਾ ਹਮਲਾ ਹੈ। ਸਿੰਗਲਾ ਨੇ ਕਿਹਾ ਕਿ ਸਭ ਤੋਂ ਹੈਰਾਨੀਜਨਕ ਗੱਲ ਇਹ ਹੈ ਕਿ ਜਦੋਂ ਲੋਕ ਅਧਿਕਾਰੀਆਂ ਕੋਲ ਸਪਸ਼ਟੀਕਰਨ ਲਈ ਜਾਂਦੇ ਹਨ, ਤਾਂ ਕੋਈ ਵੀ ਜ਼ਿੰਮੇਵਾਰ ਅਧਿਕਾਰੀ ਸਹੀ ਜਵਾਬ ਦੇਣ ਨੂੰ ਤਿਆਰ ਨਹੀਂ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਅਧੂਰੀ, ਗਲਤ ਅਤੇ ਉਲਝਣ ਭਰੀ ਨੋਟੀਫਿਕੇਸ਼ਨ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਸਾਰੇ ਪੱਖਾਂ ਨਾਲ ਸਲਾਹ-ਮਸ਼ਵਰਾ ਕਰਕੇ, ਆਬਾਦੀ, ਭੂਗੋਲ ਅਤੇ ਪ੍ਰਸ਼ਾਸਕੀ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਨਵੀਂ ਵਾਰਡਬੰਦੀ ਤਿਆਰ ਕੀਤੀ ਜਾਵੇ। ਅਖੀਰ ਵਿੱਚ ਸਰੂਪ ਚੰਦ ਸਿੰਗਲਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਲੋਕਾਂ ਦੀ ਉਲਝਣ ਨੂੰ ਨਜ਼ਰਅੰਦਾਜ਼ ਕਰਦਿਆਂ ਇਹ ਵਾਰਡਬੰਦੀ ਵਾਪਸ ਨਾ ਲਈ, ਤਾਂ ਭਾਜਪਾ ਸ਼ਹਿਰ ਵਾਸੀਆਂ ਨਾਲ ਮਿਲ ਕੇ ਸੜਕਾਂ ‘ਤੇ ਉਤਰ ਕੇ ਤਿੱਖਾ ਲੋਕਤੰਤਰਕ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CM Bhagwant Mann ਨੇ ਮੁੜ ਸੱਦੀ Punjab Cabinet ਦੀ ਮੀਟਿੰਗ, ਹੋਣਗੇ ਅਹਿਮ ਫ਼ੈਸਲੇ

0

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੜ 29 ਦਸੰਬਰ ਨੂੰ ਕੈਬਨਿਟ ਮੀਟਿੰਗ ਬੁਲਾ ਲਈ ਹੈ। ਮੁੱਖ ਮੰਤਰੀ ਦੀ ਰਿਹਾਇਸ਼ ਉੱਪਰ ਇਹ ਮੀਟਿੰਗ ਦੁਪਹਿਰ 12 ਵਜੇ ਹੋਵੇਗੀ। ਹਾਲਾਂਕਿ ਮੀਟਿੰਗ ਦਾ ਏਜੰਡਾ ਦਸਿਆ ਨਹੀਂ ਗਿਆ ਪ੍ਰੰਤੂ ਚਰਚਾ ਹੈ ਕਿ ਮੀਟਿੰਗ ਵਿੱਚ 1 ਜਨਵਰ 2026 ਤੋਂ ਲਾਗੂ ਹੋਣ ਵਾਲੇ

ਇਹ ਵੀ ਪੜ੍ਹੋ ਮਾਪੇ ਬੱਚਿਆਂ ਨੂੰ ਬਾਣੀ ਤੇ ਵਿਰਸੇ ਨਾਲ ਜੋੜਨ ਲਈ ਵੱਧ ਤੋਂ ਵੱਧ ਗੁਰ ਇਤਿਹਾਸ ਤੋਂ ਜਾਣੂ ਕਰਵਾਉਣ : ਵਿਧਾਇਕ ਕੁਲਵੰਤ ਸਿੰਘ

10 ਲੱਖ ਸਿਹਤ ਬੀਮਾ ਯੋਜਨਾ ਨੁੰ ਲਾਗੂ ਕਰਨ ਸਬੰਧੀ ਵਿਚਾਂਰ-ਵਿਟਾਂਦਰੇ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਸੰਬੰਧੀ ਵੀ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ।ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਲੰਘੀ 20 ਦਸੰਬਰ ਨੂੰ ਹੀ ਕੈਬਨਿਟ ਦੀ ਮੀਟਿੰਗ ਹੋਈ ਸੀ, ਜਿਸਦੇ ਵਿਚ ਮਨਰੇਗਾ ਦੇ ਮੁੱਦੇ ਉੱਪਰ ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ ਸੈਸ਼ਨ ਸੱਦਣ ਦਾ ਫੈਸਲਾ ਲਿਆ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਾਪੇ ਬੱਚਿਆਂ ਨੂੰ ਬਾਣੀ ਤੇ ਵਿਰਸੇ ਨਾਲ ਜੋੜਨ ਲਈ ਵੱਧ ਤੋਂ ਵੱਧ ਗੁਰ ਇਤਿਹਾਸ ਤੋਂ ਜਾਣੂ ਕਰਵਾਉਣ : ਵਿਧਾਇਕ ਕੁਲਵੰਤ ਸਿੰਘ

0

Mohali News: ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਨੂੰ ਸਮਰਪਿਤ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਐਸ.ਏ.ਐਸ. ਨਗਰ ਅਤੇ ਸਰਬ ਸਾਂਝਾ ਵੈਲਫੇਅਰ ਸੁਸਾਇਟੀ ਵੱਲੋਂ ਕਰਵਾਏ ਗਏ ਦੂਜੇ ਜ਼ਿਲ੍ਹਾ ਪੱਧਰੀ ਗੱਤਕਾ ਟੂਰਨਾਮੈਂਟ ਦੌਰਾਨ ਜੰਗਜੂ ਕਲਾ ਦੇ ਫਸਵੇਂ ਤੇ ਗਹਿਗੱਚ ਮੁਕਾਬਲੇ ਦੇਖਣ ਨੂੰ ਮਿਲੇ। ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਦੀ ਅਗਵਾਈ ਹੇਠ ਸੈਕਟਰ-91 ਸਥਿਤ ਗੁਰਦੁਆਰਾ ਨਾਨਕ ਦਰਬਾਰ ਦੇ ਨੇੜਲੇ ਮੈਦਾਨ ਵਿੱਚ ਹੋਏ ਵਿਰਾਸਤੀ ਮੁਕਾਬਲਿਆਂ ਦੌਰਾਨ ਖਾਲਸਾ ਸੇਵਾ ਦਲ ਗੱਤਕਾ ਅਖਾੜਾ ਮੋਹਾਲੀ ਜੇਤੂ ਰਿਹਾ। ਮਿਸਲ ਸ਼ਹੀਦਾਂ ਗੱਤਕਾ ਅਖਾੜਾ ਨੇ ਦੂਜਾ ਸਥਾਨ ਜਦਕਿ ਮਾਤਾ ਸਾਹਿਬ ਦੇਵਾ ਗੱਤਕਾ ਅਖਾੜਾ (ਲੜਕੀਆਂ) ਨੇ ਤੀਜਾ ਸਥਾਨ ਹਾਸਲ ਕੀਤਾ।

ਇਹ ਵੀ ਪੜ੍ਹੋ ਸ਼ੱਕੀ ਹਾਲਾਤਾਂ ‘ਚ ਬਾਹਰਲੇ ਇਲਾਕੇ ਦੇ ਨੌਜਵਾਨ ਮੁੰਡੇ-ਕੁੜੀ ਦੀਆਂ ਲਾ+ਸ਼ਾਂ ਪਿੰਡ ਵਿਚੋਂ ਬਰਾਮਦ

ਲੜਕੀਆਂ ਦੇ ਸੋਟੀ-ਫੱਰੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਇਸ਼ਪ੍ਰੀਤ ਕੌਰ ਨੇ ਪਹਿਲਾ ਅਤੇ ਹਰਮਨਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਵਰਗ ਵਿੱਚ ਲੜਕਿਆਂ ਵਿੱਚੋਂ ਇੰਦਰਜੀਤ ਸਿੰਘ ਨੇ ਪਹਿਲਾ ਅਤੇ ਬਘੇਲ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਸ਼ਸਤਰ ਕਲਾ ਦਾ ਫਾਈਨਲ ਮੁਕਾਬਲਾ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਅੰਤਰਰਾਸ਼ਟਰੀ ਮਾਮਲੇ ਡਾਇਰੈਕਟੋਰੇਟ ਦੇ ਚੇਅਰਮੈਨ ਫੂਲ ਰਾਜ ਸਿੰਘ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਅਤੇ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਦੀ ਹਾਜ਼ਰੀ ਵਿੱਚ ਸ਼ੁਰੂ ਕਰਵਾਇਆ।

ਇਹ ਵੀ ਪੜ੍ਹੋ ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ

ਆਪਣੇ ਸੰਬੋਧਨ ਵਿੱਚ ਸ. ਕੁਲਵੰਤ ਸਿੰਘ ਨੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦਾ ਜ਼ਿਕਰ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਤੇ ਚੱਲਣ, ਬਾਣੀ ਤੇ ਵਿਰਸੇ ਦੀ ਸੰਭਾਲ ਕਰਨ ਅਤੇ ਸੇਵਾ ਭਾਵਨਾ ਜਾਰੀ ਰੱਖਣ ਲਈ ਬੱਚਿਆਂ ਨੂੰ ਵੱਧ ਤੋਂ ਵੱਧ ਗੁਰ ਇਤਿਹਾਸ ਬਾਰੇ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਉਕਤ ਸੁਸਾਇਟੀ ਵੱਲੋਂ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਉਣ ਦੀ ਸ਼ਲਾਘਾ ਕਰਦਿਆਂ ਹਾਜ਼ਰ ਮਾਪਿਆਂ ਨੂੰ ਕਿਹਾ ਕਿ ਅਗਲੇ ਸਾਲ ਵੱਧ ਤੋਂ ਵੱਧ ਬੱਚਿਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਸ਼ਾਮਿਲ ਕਰਵਾਉਣ।

ਇਹ ਵੀ ਪੜ੍ਹੋ 314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ — ਡਾ. ਬਲਜੀਤ ਕੌਰ

ਇਹ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਤੇ ਸਾਬਕਾ ਕੌਂਸਲਰ ਫੂਲ ਰਾਜ ਸਿੰਘ ਨੇ ਦੱਸਿਆ ਕਿ ਇਸ ਸਲਾਨਾ ਟੂਰਨਾਮੈਂਟ ਵਿੱਚ ਜ਼ਿਲ੍ਹੇ ਦੀਆਂ 9 ਗੱਤਕਾ ਟੀਮਾਂ ਦੇ ਗੱਤਕਈ ਸਿੰਘਾਂ ਨੇ ਯੁੱਧ ਕਲਾ ਦਾ ਬਿਹਤਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਵਿਰਾਸਤੀ ਖੇਡ ਨੂੰ ਵਿਦੇਸ਼ਾਂ ਵਿੱਚ ਹੋਰ ਪ੍ਰਫੁੱਲਿਤ ਕਰਨ, ਬੱਚਿਆਂ ਨੂੰ ਬਾਣੇ ਤੇ ਸਿੱਖੀ ਨਾਲ ਜੋੜਨ ਅਤੇ ਵੱਧ ਤੋਂ ਵੱਧ ਗੱਤਕਾ ਟੀਮਾਂ ਬਣਾਉਣ ਲਈ ਵੱਖ-ਵੱਖ ਦੇਸ਼ਾਂ ਵਿੱਚ ਗੱਤਕਾ ਫੈਡਰੇਸ਼ਨਾਂ ਦਾ ਗਠਨ ਕੀਤਾ ਜਾ ਰਿਹਾ ਹੈ। ਉਨ੍ਹਾਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਤੇ ਸੁਸਾਇਟੀ ਦੀ ਤਰਫੋਂ ਐਲਾਨ ਕੀਤਾ ਕਿ ਜਲਦ ਹੀ ਗੁਰਦੁਆਰਾ ਨਾਨਕ ਦਰਬਾਰ ਵਿਖੇ ਮਾਹਿਰ ਗੱਤਕਾ ਕੋਚ ਦੀ ਦੇਖ-ਰੇਖ ਹੇਠ ਗੱਤਕਾ ਅਖਾੜਾ ਸ਼ੁਰੂ ਕੀਤਾ ਜਾਵੇਗਾ।ਇਸ ਮੌਕੇ ਗੱਤਕਾ ਪ੍ਰਮੋਟਰ ਗਰੇਵਾਲ ਨੇ ਗੱਤਕਾ ਖੇਡ ਬਾਰੇ ਚਾਨਣਾ ਪਾਇਆ ਅਤੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਵਰੋਸਾਈ ਇਸ ਸ਼ਸਤਰ ਵਿੱਦਿਆ ਵਿੱਚ ਸਟੰਟਬਾਜੀ ਤੇ ਬਾਜ਼ੀਗਿਰੀ ਦਾ ਕੋਈ ਸਥਾਨ ਨਹੀਂ ਜਿਸ ਕਰਕੇ ਸਮੂਹ ਗੱਤਕਾ ਅਖਾੜੇ ਤੇ ਗੱਤਕਈ ਸਿੰਘ ਅਜਿਹੀਆਂ ਸਟੰਟਬਾਜ਼ੀਆਂ ਤੋਂ ਦੂਰ ਰਹਿਣ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

ਹੋਰਨਾਂ ਤੋਂ ਇਲਾਵਾ ਇਸ ਮੌਕੇ ਹਰਸਿਮਰਨ ਸਿੰਘ ਬੱਲ ਡੀਐਸਪੀ, ਰਜਿੰਦਰ ਸਿੰਘ ਸਿੱਧੂ ਪ੍ਰਧਾਨ ਰੈਜ਼ੀਡੈਂਟ ਵੈਲਫੇਅਰ ਸੁਸਾਇਟੀ ਸੈਕਟਰ 90-91, ਕੁਲਦੀਪ ਸਿੰਘ ਸਮਾਣਾ, ਆਰ.ਪੀ. ਸ਼ਰਮਾ ਤੇ ਹਰਪਾਲ ਸਿੰਘ ਚੰਨਾ (ਦੋਵੇਂ ਸਾਬਕਾ ਐਮ.ਸੀ.), ਅਮਰਜੀਤ ਸਿੰਘ ਸੈਕਟਰ 94, ਗੁਰਦੀਪ ਸਿੰਘ ਟਿਵਾਣਾ, ਗੁਰਮੀਤ ਸਿੰਘ, ਨਿਹਾਲ ਸਿੰਘ, ਗੁਰਬੀਰ ਸਿੰਘ, ਪਲਵਿੰਦਰ ਸਿੰਘ ਗੋਰਾਇਆ, ਵਿਕਰਮਜੀਤ ਸਿੰਘ, ਹਰਪਾਲ ਸਿੰਘ, ਜਸਮਿੰਦਰ ਸਿੰਘ, ਹਰਪ੍ਰੀਤ ਸਿੰਘ ਸਰਾਓ ਤੇ ਦਿਲਦੀਪ ਸਿੰਘ ਆਦਿ ਵੀ ਹਾਜ਼ਰ ਸਨ। ਇਸ ਮੌਕੇ ਜੱਜਮੈਂਟ ਟੀਮ ਵਿੱਚ ਹਰਸਿਮਰਨ ਸਿੰਘ, ਸ਼ੈਰੀ ਸਿੰਘ, ਨਰਿੰਦਰਪਾਲ ਸਿੰਘ, ਪਰਦੀਪ ਸਿੰਘ, ਅਨਮੋਲਪ੍ਰੀਤ ਕੌਰ, ਮੋਨਿਕਾ, ਜੱਗਪ੍ਰੀਤ ਸਿੰਘ ਅਤੇ ਹਰਪ੍ਰੀਤ ਕੌਰ ਨੇ ਸੇਵਾ ਨਿਭਾਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼ੱਕੀ ਹਾਲਾਤਾਂ ‘ਚ ਬਾਹਰਲੇ ਇਲਾਕੇ ਦੇ ਨੌਜਵਾਨ ਮੁੰਡੇ-ਕੁੜੀ ਦੀਆਂ ਲਾ+ਸ਼ਾਂ ਪਿੰਡ ਵਿਚੋਂ ਬਰਾਮਦ

0

Barnala News: ਬਰਨਾਲਾ ਦੇ ਪਿੰਡ ਟੱਲੇਵਾਲ ਵਿਚ ਸਥਿਤ ਇੱਕ ਘਰ ਵਿਚੋਂ ਸ਼ੱਕੀ ਹਾਲਾਤ ‘ਚ ਨੌਜਵਾਨ ਮੁੰਡੇ ਤੇ ਕੁੜੀ ਦੀਆਂ ਲਾਸ਼ਾਂ ਬਰਾਮਦ ਹੋਣ ਦੀ ਖਬਰ ਸਾਹਮਣੇ ਆਈ ਹੈ। ਵੱਡੀ ਗੱਲ ਇਹ ਹੈ ਕਿ ਮ੍ਰਿਤਕ ਦੋਨੋਂ ਹੀ ਇਸ ਪਿੰਡ ਦੇ ਰਹਿਣ ਵਾਲੇ ਨਹੀਂ ਹਨ। ਘਟਨਾ ਦਾ ਪਤਾ ਲੱਗਦਿਆਂ ਹੀ ਜ਼ਿਲ੍ਹਾ ਪੁਲਿਸ ਵੱਲੋਂ ਗੰਭੀਰਤਾ ਨਾਲ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ Congress ਨਾਲ ਨਰਾਜ਼ਗੀ ਦੌਰਾਨ ਨਵਜੋਤ ਕੌਰ ਸਿੱਧੂ ਵੱਲੋਂ ਭਾਜਪਾ ਆਗੂ ਦੀਆਂ ਤਾਰੀਫ਼ਾਂ ਦੀ ਚਰਚਾ!

ਪੁਲਿਸ ਅਧਿਕਾਰੀਆਂ ਮੁਤਾਬਕ ਲੜਕੇ ਦੀ ਲਾਸ਼ ਛੱਤ ਵਾਲੇ ਪੱਖੇ ਨਾਲ ਲਟਕ ਰਹੀ ਸੀ ਜਦਕਿ ਲੜਕੀ ਦੀ ਲਾਸ਼ ਬੈੱਡ ਉੱਪਰ ਪਈ ਹੋਈ ਸੀ। ਮ੍ਰਿਤਕ ਨੌਜਵਾਨ ਦੀ ਪਹਿਚਾਣ ਪਰਵਿੰਦਰ ਸਿੰਘ(30 ਸਾਲ) ਪਿੰਡ ਕਾਉਂਕੇ ਜ਼ਿਲ੍ਹਾ ਲੁਧਿਆਣਾ ਅਤੇ ਲੜਕੀ ਦੀ ਪਹਿਚਾਣ ਬਲਜੀਤ ਕੌਰ(25 ਸਾਲ) ਪਿੰਡ ਅਲੀਗੜ੍ਹ ਪੁਲਿਸ ਜ਼ਿਲ੍ਹਾ ਜਗਰਾਓ ਵਜੋਂ ਹੋਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਦੋਨਾਂ ਦੇ ਮਾਪਿਆਂ ਦੇ ਆਉਣ ਤੋਂ ਬਾਅਦ ਮੌਤ ਦੇ ਪਿੱਛੇ ਕਾਰਨਾਂ ਦਾ ਪਤਾ ਲੱਗ ਸਕੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ

0

👉ਪੰਜਾਬ ਸਰਕਾਰ ਸੂਬੇ ਨੂੰ ਐਮ.ਐਸ.ਐਮ.ਈ. ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਬਣਾਉਣ ਵਾਸਤੇ ਲਗਾਤਾਰ ਸੰਪਰਕ, ਸਮੇਂ ਸਿਰ ਸਹੂਲਤਾਂ ਅਤੇ ਉਦਯੋਗ-ਪੱਖੀ ਸੁਧਾਰਾਂ ਲਈ ਵਚਨਬੱਧ: ਸੰਜੀਵ ਅਰੋੜਾ
Chandigarh News: invest punjab; ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਐਮ.ਐਸ.ਐਮ.ਈ. (ਲਘੂ, ਛੋਟੇ ਅਤੇ ਦਰਮਿਆਨੇ ਉੱਦਮਾਂ) ਸੈਕਟਰ ‘ਤੇ ਕੇਂਦ੍ਰਿਤ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬੇ ਭਰ ਦੇ ਲਘੂ, ਛੋਟੇ ਅਤੇ ਦਰਮਿਆਨੇ ਉੱਦਮਾਂ (ਐਮ.ਐਸ.ਐਮ.ਈ.) ਲਈ ਸਹਾਇਕ, ਪਾਰਦਰਸ਼ੀ ਅਤੇ ਸੁਖਾਵਾਂ ਵਾਤਾਵਰਣ ਸਿਰਜਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।ਇਸ ਦੌਰਾਨ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਐਮਐਸਐਮਈ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਾਵਾਂ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਸ ਉੱਦਮ ਲਈ ਮਜ਼ਬੂਤ ਨੀਤੀ ਜ਼ਰੀਏ ਸਹਾਇਤਾ, ਸਰਲ ਅਤੇ ਸਮਾਂਬੱਧ ਰੈਗੂਲੇਟਰੀ ਪ੍ਰਕਿਰਿਆਵਾਂ ਅਤੇ ਇਨਵੈਸਟ ਪੰਜਾਬ ਰਾਹੀਂ ਪ੍ਰੋਜੈਕਟਾਂ ਨੂੰ ਤੁਰੰਤ ਮਨਜ਼ੂਰੀਆਂ ਅਤੇ ਸੁਚਾਰੂ ਢੰਗ ਨਾਲ ਇਨ੍ਹਾਂ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਸਹਾਇਤਾ ਦੇਣਾ ਸ਼ਾਮਲ ਹੈ। ਉਨ੍ਹਾਂ ਅੱਗੇ ਦੱਸਿਆ ਕਿ ਐਮਐਸਐਮਈ ਪੰਜਾਬ ਦੀ ਉਦਯੋਗਿਕ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਜੋ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ, ਨਵੀਨਤਾ ਅਤੇ ਸੰਤੁਲਿਤ ਖੇਤਰੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਇਹ ਵੀ ਪੜ੍ਹੋ 25 ਸਾਲਾਂ ਬਾਅਦ ਅਜੀਤ ਰੋਡ ਨਿਵਾਸੀਆਂ ਨੂੰ ਮਿਲੀ ਵੱਡੀ ਸੌਗਾਤ, 70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਮਿਊਨਿਟੀ ਸੈਂਟਰ ਦਾ ਮੇਅਰ ਨੇ ਕੀਤਾ ਉਦਘਾਟਨ

ਉਦਯੋਗ ਤੇ ਵਣਜ ਨੇ ਕਿਹਾ ਕਿ ਸਰਕਾਰ ਉਦਯੋਗਾਂ ਦੇ ਭਾਈਵਾਲਾਂ ਨਾਲ ਉਨ੍ਹਾਂ ਦੀਆਂ ਲੋੜਾਂ ਅਤੇ ਚੁਣੌਤੀਆਂ ਬਾਰੇ ਜਾਨਣ ਲਈ ਲਗਾਤਾਰ ਸੰਪਰਕ ਵਿੱਚ ਹਨ ਅਤੇ ਉੱਦਮਾਂ ਨੂੰ ਪ੍ਰਕਿਰਿਆਤਮਕ ਰੁਕਾਵਟਾਂ ਦੀ ਬਜਾਏ ਵਿਕਾਸ ਅਤੇ ਉਤਪਾਦਕਤਾ ‘ਤੇ ਧਿਆਨ ਕੇਂਦਰਿਤ ਕਰਨ ਲਈ ਵਚਨਬੱਧ ਹੈ।ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਲਗਾਤਾਰ ਸੰਪਰਕ, ਸਮੇਂ ਸਿਰ ਸਹੂਲਤਾਂ ਅਤੇ ਉਦਯੋਗ-ਪੱਖੀ ਸੁਧਾਰਾਂ ਰਾਹੀਂ ਐਮਐਸਐਮਈਜ਼ ਨਾਲ ਮਿਲ ਕੇ ਕੰਮ ਕਰਨ ਦੇ ਸੂਬਾ ਸਰਕਾਰ ਦੇ ਸੰਕਲਪ ਨੂੰ ਦੁਹਰਾਇਆ, ਜੋ ਪੰਜਾਬ ਨੂੰ ਉੱਦਮ ਅਤੇ ਨਿਵੇਸ਼ ਲਈ ਇੱਕ ਪਸੰਦੀਦਾ ਸਥਾਨ ਬਣਿਆ ਰਹਿਣਾ ਯਕੀਨੀ ਬਣਾਉਂਦੇ ਹਨ।ਇਸ ਦੌਰਾਨ ਭਾਈਵਾਲ ਕੰਪਨੀਆਂ ਦੇ ਪ੍ਰਤੀਨਿਧੀਆਂ ਨੇ ਸੂਬਾ ਸਰਕਾਰ ਨਾਲ ਜੁੜਨ ਉਪਰੰਤ ਆਪਣੇ ਸਕਾਰਾਤਮਕ ਅਨੁਭਵ ਸਾਂਝੇ ਕੀਤੇ ਅਤੇ ਹੁਣ ਤੱਕ ਦਿੱਤੀਆਂ ਸੁਵਿਧਾਵਾਂ ਬਾਰੇ ਦੱਸਿਆ। ਉਨ੍ਹਾਂ ਨੇ ਪੰਜਾਬ ਵਿੱਚ ਆਪਣੇ ਭਵਿੱਖੀ ਨਿਵੇਸ਼ਾਂ ਅਤੇ ਵਿਸਥਾਰਤ ਯੋਜਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ।ਇਨ੍ਹਾਂ ਕੰਪਨੀਆਂ ਨੇ ਆਟੋ ਕੰਪੋਨੈਂਟਸ, ਲੌਜਿਸਟਿਕਸ ਅਤੇ ਵੇਅਰਹਾਊਸਿੰਗ, ਕੋਲਡ ਚੇਨ ਤੇ ਖੇਤੀਬਾੜੀ-ਬੁਨਿਆਦੀ ਢਾਂਚਾ ਅਤੇ ਨਵਿਆਉਣਯੋਗ ਊਰਜਾ ਨਿਰਮਾਣ ਵਰਗੇ ਮੁੱਖ ਖੇਤਰਾਂ ਵਿੱਚ 400 ਕਰੋੜ ਰੁਪਏ ਤੋਂ ਵੱਧ ਦੇ ਪ੍ਰਸਤਾਵਿਤ ਨਿਵੇਸ਼ ਬਾਰੇ ਦੱਸਿਆ। ਇਨ੍ਹਾਂ ਨਿਵੇਸ਼ਾਂ ਤੋਂ ਪੰਜਾਬ ਦੇ ਐਮਐਸਐਮਈ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਇਤਾ ਮਿਲੇਗੀ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।

ਇਹ ਵੀ ਪੜ੍ਹੋ 314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ — ਡਾ. ਬਲਜੀਤ ਕੌਰ

ਕੰਪਨੀ-ਵਾਰ ਨਿਵੇਸ਼ ਪ੍ਰਸਤਾਵ:
ਜੈ ਪਾਰਵਤੀ ਫੋਰਜ (ਆਟੋ ਕੰਪੋਨੈਂਟਸ), ਐਸਏਐਸ ਨਗਰ – ₹300 ਕਰੋੜ ਰੁਪਏ
ਕੋਵਾ ਫਾਸਟਨਰਜ਼ ਪ੍ਰਾਈਵੇਟ ਲਿਮਟਿਡ (ਆਟੋ ਕੰਪੋਨੈਂਟਸ / ਫਾਸਟਨਰ), ਲੁਧਿਆਣਾ – ₹50 ਕਰੋੜ ਰੁਪਏ
ਲੂਥਰਾ ਕੋਲਡ ਸਟੋਰੇਜ (ਕੋਲਡ ਚੇਨ / ਐਗਰੀ-ਲੌਜਿਸਟਿਕਸ), ਲੁਧਿਆਣਾ – ₹10–12 ਕਰੋੜ ਰੁਪਏ
ਮੁਹਾਲੀ ਲੌਜਿਸਟਿਕਸ (ਵੇਅਰਹਾਊਸਿੰਗ ਅਤੇ ਲੌਜਿਸਟਿਕਸ), ਐਸਏਐਸ ਨਗਰ – ₹10 ਕਰੋੜ ਰੁਪਏ
ਰੋਸ਼ਨੀ ਰੀਨਿਊਏਬਲਜ਼ ਐਲ.ਐਲ.ਪੀ. (ਰੀਨਿਊਏਬਲਜ਼ ਐਨਰਜੀ- ਸੋਲਰ ਮੈਨੂਫੈਕਚਰਿੰਗ), ਫ਼ਤਿਹਗੜ੍ਹ ਸਾਹਿਬ – 100 ਕਰੋੜ ਰੁਪਏ (ਪੜਾਅ I) ਅਤੇ ਅਗਲੇ ਪੜਾਵਾਂ ਵਿੱਚ 300 ਕਰੋੜ ਰੁਪਏ

ਦੱਸਣਯੋਗ ਹੈ ਕਿ ਇਸ ਪ੍ਰੈਸ ਕਾਨਫਰੰਸ ਵਿੱਚ ਮੌਜੂਦ ਪ੍ਰਤੀਨਿਧੀਆਂ ਵਿੱਚ ਲੂਥਰਾ ਕੋਲਡ ਸਟੋਰੇਜ ਦੇ ਸ੍ਰੀ ਰਾਘਵ ਲੂਥਰਾ ਅਤੇ ਸ੍ਰੀ ਡੇਨਿਸ ਲੂਥਰਾ, ਕੋਵਾ ਫਾਸਟਨਰਜ਼ ਦੇ ਸ੍ਰੀ ਰਿਸ਼ੀ ਗੁਪਤਾ, ਜੈ ਪਾਰਵਤੀ ਫੋਰਜ ਦੇ ਸ੍ਰੀ ਐਸ.ਐਸ. ਚੌਹਾਨ, ਮੋਹਾਲੀ ਲੌਜਿਸਟਿਕਸ ਦੇ ਸ੍ਰੀ ਹਰਵੀਰ ਸਿੰਘ ਅਤੇ ਰੋਸ਼ਨੀ ਰੀਨਿਊਏਬਲਜ਼ ਐਲ.ਐਲ.ਪੀ. ਦੇ ਡਾਇਰੈਕਟਰ ਸ੍ਰੀ ਜਸਪਾਲ ਸਿੰਘ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

16 ਅਤੇ 17 ਜਨਵਰੀ ਨੂੰ ਫਿਰੋਜ਼ਪੁਰ ਵਿਖੇ ਕਰਵਾਇਆ ਜਾਵੇਗਾ ਰਾਜ ਪੱਧਰੀ ਬਸੰਤ ਮੇਲਾ

0

👉ਪਤੰਗਬਾਜੀ ਮੁਕਾਬਲਿਆਂ ਲਈ 29 ਦਸੰਬਰ ਤੋਂ ਸ਼ੁਰੂ ਹੋਵੇਗੀ ਰਜਿਸਟਰੇਸ਼ਨ
Firozpur News:ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਜ ਪੱਧਰੀ ਬਸੰਤ ਮੇਲਾ ਫਿਰੋਜ਼ਪੁਰ ਵਿਖੇ ਪੂਰੀ ਧੂਮਧਾਮ ਨਾਲ ਮਨਾਇਆ ਜਾਵੇਗਾ। ਇਹ ਮੇਲਾ 16 ਅਤੇ 17 ਜਨਵਰੀ 2026 ਨੂੰ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿੱਚ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ.) ਡਾ. ਨਿੱਧੀ ਕੁਮੁਦ ਬੰਬਾਹ ਨੇ ਮੇਲੇ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਬੈਠਕ ਦੌਰਾਨ ਕੀਤਾ।ਉਨ੍ਹਾਂ ਦੱਸਿਆ ਕਿ ਬਸੰਤ ਮੇਲਾ 2026 ਲਈ ਪਤੰਗਬਾਜ਼ੀ ਦੇ ਮੁਕਾਬਲਿਆਂ ਲਈ 29 ਦਸੰਬਰ 2025 ਤੋਂ 06 ਜਨਵਰੀ 2026 ਤੱਕ ਰਜਿਸਟਰੇਸ਼ਨ ਕੀਤੀ ਜਾ ਸਕੇਗੀ ਅਤੇ 08 ਜਨਵਰੀ 2026 ਤੋਂ ਪਤੰਗਬਾਜੀ ਦੇ ਮੁਕਾਬਲਿਆਂ ਦੀ ਸ਼ੁਰੂਆਤ ਹੋਵੇਗੀ।

ਇਹ ਵੀ ਪੜ੍ਹੋ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਮੁਕਾਬਲਿਆਂ ਦੀ ਰਜਿਸਟਰੇਸ਼ਨ ਲਈ ਜਲਦੀ ਹੀ ਆਨਲਾਈਨ ਲਿੰਕ ਅਤੇ ਵੈੱਭਸਾਈਟ ਸ਼ੇਅਰ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦੌਰਾਨ ਵੱਖ-ਵੱਖ ਤਰ੍ਹਾਂ ਦੇ ਪਤੰਗਬਾਜ਼ੀ ਦੇ ਮੁਕਾਬਲੇ ਹੋਣਗੇ ਅਤੇ ਪਹਿਲੇ ਸਥਾਨ ’ਤੇ ਰਹਿਣ ਵਾਲਿਆਂ ਨੂੰ ਇਨਾਮ ਵੀ ਦਿੱਤੇ ਜਾਣਗੇ।ਇਸ ਮੌਕੇ ਉਨ੍ਹਾਂ ਮੇਲੇ ਦੇ ਸੁਚੱਜੇ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ ਤਾਂ ਜੋ ਮੇਲੇ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ ਅਤੇ ਨਾਲ ਹੀ ਲੋਕਾਂ ਨੂੰ ਪਤੰਗਬਾਜੀ ਦੇ ਮੁਕਾਬਲਿਆਂ ਲਈ ਆਪਣੀ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਐਸਡੀਐਮ ਜ਼ੀਰਾ ਅਰਵਿੰਦਰ ਪਾਲ ਸਿੰਘ, ਸਹਾਇਕ ਕਮਿਸ਼ਨਰ (ਯੂ.ਟੀ) ਰਾਜਬੀਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੀਪੀਆਈ ਨੇ 100 ਵਾਂ ਸਥਾਪਨਾ ਦਿਵਸ ਮਨਾਇਆ, ਜਿਲਾ ਡੈਲੀਗੇਟ ਇਜਲਾਸ 28 ਨੂੰ

0

Bathinda News: ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਅੱਜ ਇੱਥੇ ਆਪਣੇ ਦਫਤਰ ਆਰੀਆ ਸਮਾਜ ਚੌਂਕ ਵਿਖੇ ਪਾਰਟੀ ਦਾ 100 ਵਾਂ ਸਥਾਪਨਾ ਦਿਵਸ ਇਨਕਲਾਬੀ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ। ਝੰਡਾ ਝੁਲਾਉਣ ਦੀ ਰਸਮ ਮਜ਼ਦੂਰ ਆਗੂ ਮਿੱਠੂ ਸਿੰਘ ਘੁੱਦਾ ਵੱਲੋਂ ਕੀਤੀ ਗਈ । ਇਸ ਸਮੇਂ ਇਕੱਠੇ ਹੋਏ ਆਗੂਆਂ ਤੇ ਵਰਕਰਾਂ ਵੱਲੋਂ ਪਾਰਟੀ ਨੂੰ ਅੰਦਰ ਅਤੇ ਬਾਹਰ ਦੀਆਂ ਚੁਨੌਤੀਆਂ ਤੇ ਕਾਬੂ ਪਾ ਕੇ ਮਜ਼ਦੂਰਾਂ ਕਿਸਾਨਾਂ ਅਤੇ ਹੋਰ ਦੱਬੇ ਕੁਚਲੇ ਲੋਕਾਂ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਹੋਰ ਤੇਜ਼ ਕਰਨ ਦਾ ਅਹਿਦ ਵੀ ਲਿਆ ਗਿਆ। ਪ੍ਰੋਗਰਾਮ ਤੋਂ ਬਾਅਦ ਹਰਨੇਕ ਸਿੰਘ ਆਲੀਕੇ ਅਤੇ ਮੱਖਣ ਸਿੰਘ ਜੋਧਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਲਾ ਕੌਂਸਲ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਸਕੱਤਰ ਕਾ ਬੰਤ ਸਿੰਘ ਬਰਾੜ ਨੇ ਕਿਹਾ ਕਿ ਅੱਜ ਸਾਡੇ ਸਾਹਮਣੇ ਬਹੁਤ ਵੱਡੀਆਂ ਚੁਨੌਤੀਆਂ ਮੂੰਹ ਅੱਡੀ ਖੜੀਆਂ ਹਨ । ਦੁਨੀਆਂ ਪੱਧਰ ਤੇ ਕਾਰਪੋਰੇਟ ਸ਼ਕਤੀਆਂ ਅਤੇ ਭਾਰਤ ਅੰਦਰ ਚੱਲ ਰਹੀ ਸਰਕਾਰ ਵੱਲੋਂ ਫਿਰਕੂ ਧਰੁਵੀਕਰਨ ਦੀਆਂ ਜੋ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ ਉਹਨਾਂ ਵਿਰੁੱਧ ਵੱਡੇ ਅਤੇ ਸਾਂਝੇ ਸੰਘਰਸ਼ ਲੜਨ ਦੀ ਲੋੜ ਹੈ। ਕਾ ਬਰਾੜ ਨੇ ਕਿਹਾ ਕਿ ਕੁਝ ਸ਼ਕਤੀਆਂ ਪਾਰਟੀ ਨੂੰ ਅੰਦਰੋਂ ਢਾਹ ਲਾਉਣ ਦੇ ਯਤਨ ਕਰ ਰਹੀਆਂ ਹਨ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।ਉਹਨਾਂ ਪਾਰਟੀ ਆਗੂਆਂ ਨੂੰ ਸਾਵਧਾਨ ਕੀਤਾ ਕਿ ਅਜਿਹੇ ਮਾੜੇ ਅਨਸਰਾਂ ਤੋਂ ਸਾਵਧਾਨ ਰਹਿਣ । ਉਹਨਾਂ ਕਿਹਾ ਕਿਸੇ ਕਿਸਮ ਦੀ ਅਨੁਸ਼ਾਸਨਹੀਨਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।

ਇਹ ਵੀ ਪੜ੍ਹੋ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸਾਬਕਾ ਸੂਬਾ ਸਕੱਤਰ ਕਾ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਅੱਜ ਦੇ ਸਮੇਂ ਵਿੱਚ ਇੱਕ ਅਨੁਸ਼ਾਸਨ ਵੱਧ ਖੱਬੀ ਲਹਿਰ ਉਸਾਰਨ ਦੀ ਲੋੜ ਹੈ । ਕੇਂਦਰ ਸਰਕਾਰ ਵੱਲੋਂ ਭਾਵੇਂ ਮਜ਼ਦੂਰਾਂ ਉੱਪਰ ਥੋਪਿਆ ਨਵਾਂ ਨਰੇਗਾ ਕਾਨੂੰਨ ਹੋਵੇ ਜਾਂ ਚਾਰ ਲੇਬਰ ਕੋਡ, ਜਿਸ ਦੁਆਰਾ ਮਜ਼ਦੂਰਾਂ ਦੇ ਹੱਕ ਤੇ ਹਕੂਕ ਖਤਮ ਕੀਤੇ ਜਾ ਰਹੇ ਹਨ,ਵਿਰੁੱਧ ਲੋਕਾਂ ਦੀ ਵਿਸ਼ਾਲ ਲਾਮਬੰਦੀ ਕਰਨੀ ਪਵੇਗੀ । ਉਹਨਾਂ ਮੰਗ ਕੀਤੀ ਕਿ ਪ੍ਰਸਤਾਵਿਤ ਬਿਜਲੀ ਬਿੱਲ ਅਤੇ ਸੀਡ ਬਿਲ ਜੋ ਕਿ ਇਹਨਾਂ ਖੇਤਰਾਂ ਅੰਦਰ ਕਾਰਪੋਰੇਟ ਦਾ ਰਾਹ ਖੋਲਣ ਵਾਲੇ ਹਨ ਨੂੰ, ਤੁਰੰਤ ਵਾਪਸ ਲਿਆ ਜਾਵੇ। ਇਸ ਸਮੇਂ ਪਾਰਟੀ ਦੇ ਜਿਲ੍ਹਾ ਸਕੱਤਰ ਬਲਕਰਨ ਸਿੰਘ ਬਰਾੜ ਵੱਲੋਂ ਪਿਛਲੇ ਤਿੰਨ ਸਾਲ ਦੇ ਕੰਮਾਂ ਦੀ ਰਿਵਿਊ ਰਿਪੋਰਟ ਅਤੇ ਰਾਜਸੀ ਤੇ ਜਥੇਬੰਦਕ ਰਿਪੋਰਟ ਵੀ ਪੇਸ਼ ਕੀਤੀ ਗਈ । ਜਿਸ ਉੱਪਰ ਕੌਂਸਲ ਮੈਂਬਰਾਂ ਨੇ ਬਹਿਸ ਕਰਕੇ ਰਿਪੋਰਟ ਵਿੱਚ ਕੁਝ ਵਾਧੇ ਕਰਦਿਆਂ ਸਰਬ ਸੰਮਤੀ ਨਾਲ ਪ੍ਰਵਾਨ ਕਰ ਲਿਆ । ਜ਼ਿਲਾ ਕੌਂਸਲ ਵੱਲੋਂ ਫੈਸਲਾ ਕੀਤਾ ਗਿਆ ਕਿ ਜ਼ਿਲਾ ਬਠਿੰਡਾ ਦਾ ਡੈਲੀਗੇਟ ਇਜਲਾਸ 28 ਜਨਵਰੀ ਨੂੰ ਗੋਨਿਆਣਾ ਮੰਡੀ ਵਿਖੇ ਹੋਵੇਗਾ। ਇਸ ਮੀਟਿੰਗ ਨੂੰ ਹੋਰਨਾਂ ਤੋਂ ਇਲਾਵਾ ਪੂਰਨ ਸਿੰਘ ਗੁੰਮਟੀ, ਜੀਤਾ ਸਿੰਘ ਪਿੱਥੋ, ਗੁਰਜੰਟ ਸਿੰਘ ਕੋਟਸ਼ਮੀਰ,ਜਰਨੈਲ ਸਿੰਘ ਯਾਤਰੀ,ਸਰੂਪ ਸਿੰਘ ਭਾਈ ਰੂਪਾ, ਰਾਜਾ ਸਿੰਘ ਦਾਨ ਸਿੰਘ ਵਾਲਾ, ਜਸਵਿੰਦਰ ਸਿੰਘ ਭਾਈ ਰੂਪਾ ਅਤੇ ਰਣਜੀਤ ਸਿੰਘ ਮਹਿਰਾਜ ਨੇ ਵੀ ਸੰਬੋਧਨ ਕੀਤਾ। ਅਖੀਰ ਵਿੱਚ ਪ੍ਰਧਾਨਗੀ ਮੰਡਲ ਵੱਲੋਂ ਸੂਬਾ ਲੀਡਰਸ਼ਿਪ ਅਤੇ ਸਾਰੇ ਆਏ ਹੋਏ ਸਾਥੀਆਂ ਦਾ ਧੰਨਵਾਦ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

25 ਸਾਲਾਂ ਬਾਅਦ ਅਜੀਤ ਰੋਡ ਨਿਵਾਸੀਆਂ ਨੂੰ ਮਿਲੀ ਵੱਡੀ ਸੌਗਾਤ, 70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਮਿਊਨਿਟੀ ਸੈਂਟਰ ਦਾ ਮੇਅਰ ਨੇ ਕੀਤਾ ਉਦਘਾਟਨ

0

Bathinda News: ਅੱਜ ਦਾ ਦਿਨ ਅਜੀਤ ਰੋਡ ਖੇਤਰ ਦੇ ਨਿਵਾਸੀਆਂ ਲਈ ਇੱਕ ਬਹੁਤ ਹੀ ਖਾਸ ਅਤੇ ਇਤਿਹਾਸਕ ਦਿਨ ਸਾਬਤ ਹੋਇਆ, ਕਿਉਂਕਿ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਆਖਰਕਾਰ ਪੂਰੀ ਹੋ ਗਈ। ਅੱਜ, ਬਠਿੰਡਾ ਨਗਰ ਨਿਗਮ ਦੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਅਜੀਤ ਰੋਡ ਦੀ ਗਲੀ ਨੰਬਰ 9-ਬੀ ਵਿੱਚ ਇੱਕ ਕਮਿਊਨਿਟੀ ਸੈਂਟਰ ਦੇ ਨਿਰਮਾਣ ਦਾ ਰਸਮੀ ਉਦਘਾਟਨ ਕੀਤਾ। ਇਸ ਕਮਿਊਨਿਟੀ ਸੈਂਟਰ ਦੀ ਉਸਾਰੀ ‘ਤੇ ਲਗਭਗ 70 ਲੱਖ ਰੁਪਏ ਦੀ ਲਾਗਤ ਆਵੇਗੀ।ਇਸ ਮੌਕੇ ‘ਤੇ, ਸ਼੍ਰੀ ਡਿੰਪੀ ਬਾਘਲਾ ਦੀ ਅਗਵਾਈ ਵਿੱਚ ਸੈਂਕੜੇ ਇਲਾਕਾ ਨਿਵਾਸੀਆਂ ਨੇ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਦਾ ਸ਼ਾਨਦਾਰ ਸਵਾਗਤ ਕੀਤਾ। ਇਸ ਸਮਾਗਮ ਦੌਰਾਨ ਨਗਰ ਨਿਗਮ ਦੇ ਜੇਈ ਸ਼੍ਰੀ ਰਾਜੇਸ਼ ਕੁਮਾਰ ਵੀ ਮੌਜੂਦ ਸਨ।ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅਜੀਤ ਰੋਡ ਦੇ ਨਿਵਾਸੀ ਪਿਛਲੇ 25 ਸਾਲਾਂ ਤੋਂ ਕਮਿਊਨਿਟੀ ਸੈਂਟਰ ਦੀ ਉਸਾਰੀ ਦੀ ਮੰਗ ਕਰ ਰਹੇ ਸਨ, ਪਰ ਉਨ੍ਹਾਂ ਦੀ ਮੰਗ ਅਧੂਰੀ ਹੀ ਰਹੀ।

ਇਹ ਵੀ ਪੜ੍ਹੋ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ, ਇਲਾਕਾ ਨਿਵਾਸੀਆਂ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਕਮਿਊਨਿਟੀ ਸੈਂਟਰ ਦੀ ਮੰਗ ਕੀਤੀ, ਜਿਸ ਨੂੰ ਨਗਰ ਨਿਗਮ ਨੇ ਗੰਭੀਰਤਾ ਨਾਲ ਅਤੇ ਅੱਜ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਗਿਆ ਹੈ।ਮੇਅਰ ਨੇ ਕਿਹਾ ਕਿ ਕਮਿਊਨਿਟੀ ਸੈਂਟਰ ਲਗਭਗ ਛੇ ਤੋਂ ਸੱਤ ਮਹੀਨਿਆਂ ਵਿੱਚ ਪੂਰੀ ਤਰ੍ਹਾਂ ਤਿਆਰ ਹੋ ਜਾਵੇਗਾ। ਇਸ ਦੇ ਪੂਰਾ ਹੋਣ ਤੋਂ ਬਾਅਦ, ਇਸ ਖੇਤਰ ਵਿੱਚ ਸਮਾਜਿਕ, ਸੱਭਿਆਚਾਰਕ ਅਤੇ ਪਰਿਵਾਰਕ ਸਮਾਗਮਾਂ ਲਈ ਇੱਕ ਢੁਕਵਾਂ ਸਥਾਨ ਹੋਵੇਗਾ।ਮੇਅਰ ਸ਼੍ਰੀ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਠਿੰਡਾ ਨੂੰ ਇੱਕ ਮਾਡਲ ਸ਼ਹਿਰ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ।

ਇਹ ਵੀ ਪੜ੍ਹੋ Guru Kashi University ਵੱਲੋਂ ਅਕਾਦਮਿਕ, ਸਾਂਸਕ੍ਰਿਤਿਕ, ਖੇਡਾਂ ਅਤੇ ਸਮਾਜਿਕ ਸੇਵਾਵਾਂ ਨੂੰ ਦਰਸਾਉਂਦਾ ਪਲੇਠਾ ਨਿਊਜ਼ਲੈਟਰ ਜਾਰੀ

ਇਸ ਸਬੰਧ ਵਿੱਚ, ਸ਼ਹਿਰ ਵਿੱਚ ਜਨਤਾ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਵੱਡੇ ਲੋਕ-ਪੱਖੀ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ।ਇਲਾਕਾ ਨਿਵਾਸੀਆਂ ਨੇ ਖੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਕਿ ਉਹ ਪਿਛਲੇ 25 ਸਾਲਾਂ ਤੋਂ ਕਮਿਊਨਿਟੀ ਸੈਂਟਰ ਦੀ ਮੰਗ ਕਰ ਰਹੇ ਸਨ, ਪਰ ਕਿਸੇ ਵੀ ਜਨਤਕ ਪ੍ਰਤੀਨਿਧੀ ਨੇ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨ ਮੇਅਰ, ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਸਵੀਕਾਰ ਕਰ ਲਿਆ ਹੈ ਅਤੇ ਅੱਜ ਇਸਦੀ ਉਸਾਰੀ ਸ਼ੁਰੂ ਹੋ ਗਈ ਹੈ।ਇਲਾਕਾ ਨਿਵਾਸੀਆਂ ਨੇ ਇਸ ਲਈ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਕਮਿਊਨਿਟੀ ਸੈਂਟਰ ਇਲਾਕੇ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਲਾਭਦਾਇਕ ਸਾਬਤ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1899961