Monday, May 11, 2026
Home Blog Page 2521

ਮਾਸੂਸ ਬੱਚੀ ਨੂੰ ਕੁੱਟਣ ਵਾਲੇ ਪਿਊ ਪੁਲਿਸ ਵਲੋਂ ਗਿ੍ਰਫਤਾਰ

0

ਮਾਂ ਦੀ ਸਿਕਾਇਤ ’ਤੇ ਰਾਮਪੁਰਾ ਸਿਟੀ ਪੁਲਿਸ ਨੇ ਕੀਤਾ ਸੀ ਪਰਚਾ ਦਰਜ਼
ਸੁਖਜਿੰਦਰ ਮਾਨ
ਬਠਿੰਡਾ, 30 ਅਪ੍ਰੈਲ: ਦੋ ਦਿਨ ਪਹਿਲਾਂ ਜ਼ਿਲ੍ਹੇ ਦੇ ਪਿੰਡ ਰਾਮਪੁਰਾ ਵਿਖੇ ਇੱਕ ਬਾਪ ਵਲੋਂ ਅਪਣੀ ਮਾਸੂਮ ਬੱਚੀ ਨੂੰ ਕੁੱਟਣ ਦੀ ਵਾਇਰਲ ਹੋਈ ਵੀਡੀਓ ਦੇ ਮਾਮਲੇ ਵਿੱਚ ਥਾਣਾ ਰਾਮਪੁਰਾ ਸਿਟੀ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਉਕਤ ਨਿਰਦਈ ਬਾਪ ਨੂੰ ਗਿ੍ਰਫਤਾਰ ਕਰ ਲਿਆ ਹੈ। ਇਸ ਸਬੰਧ ਵਿਚ ਪੁਲਿਸ ਕੋਲ ਲੜਕੀ ਦੀ ਮਾਂ ਰਾਜਵਿੰਦਰ ਕੌਰ ਨੇ ਸਿਕਾਇਤ ਦਰਜ਼ ਕਰਵਾਈ ਸੀ, ਜਿਸਦੇ ਆਧਾਰ ’ਤੇ ਪੁਲਿਸ ਨੇ ਕਥਿਤ ਦੋਸ਼ੀ ਨਿਰਮਲ ਸਿੰਘ ਵਾਸੀ ਰਾਮਪੁਰਾ ਵਿਰੁਧ ਸੈਕਸ਼ਨ 75 ਜੁਵੇਨਾਈਲ ਜਸਟਿਸ ਐਕਟ 15 ਤਹਿਤ ਕੇਸ ਦਰਜ਼ ਕੀਤਾ ਹੈ। ਪੀੜਤ ਔਰਤ ਮੁਤਾਬਕ ਕੁੱਝ ਸਮਾਂ ਪਹਿਲਾਂ ਕਥਿਤ ਦੋਸ਼ੀ ਨੇ ਉਸਨੂੰ ਵੀ ਕੁੱਟ ਕੇ ਘਰੋਂ ਕੱਢ ਦਿੱਤਾ ਸੀ ਤੇ ਉਸਦੀ ਅੱਠ ਸਾਲਾ ਮਾਸੂਮ ਬੱਚੀ ਨੂੰ ਅਪਣੇ ਕੋਲ ਰੱਖ ਲਿਆ ਸੀ। ਗੌਰਤਲਬ ਹੈ ਕਿ ਬੱਚੀ ਦੀ ਕੁੱਟਮਾਰ ਦੀ ਵੀਡੀਓ ਸੋਸਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਲੋਕਾਂ ਵਿਚ ਵੀ ਗੁੱਸਾ ਫੈਲਿਆ ਸੀ। ਵਾਇਰਲ ਵੀਡੀਓ ਵਿਚ ਕਥਿਤ ਦੋਸ਼ੀ ਨਿਰਮਲ ਸਿੰਘ ਆਪਣੀ ਬੱਚੀ ਦੇ ਗਲ ਵਿੱਚ ਪਰਨਾ ਪਾ ਕੇ ਉਸ ਦਾ ਗਲਾ ਘੁੱਟ ਰਿਹਾ ਹੈ ਅਤੇ ਨਿਰਦਈ ਤਰੀਕੇ ਨਾਲ ਉਸਦੀ ਕੁੱਟਮਾਰ ਕਰ ਰਿਹਾ ਹੈ। ਜਦੋਂਕਿ ਇਸ ਘਟਨਾ ਦੀ ਵੀਡੀਓ ਕੋਈ ਹੋਰ ਵਿਅਕਤੀ ਬਣਾ ਰਿਹਾ ਹੈ। ਉਧਰ ਥਾਣਾ ਸਿਟੀ ਰਾਮਪੁਰਾ ਦੇ ਐਸਐਚਓ ਦਰਸ਼ਨ ਸਿੰਘ ਨੇ ਇਸਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਕਥਿਤ ਦੋਸ਼ੀ ਵਿਰੁਧ ਉਸਦੀ ਪਤਨੀ ਦੀ ਸਿਕਾਇਤ ’ਤੇ ਪਰਚਾ ਦਰਜ ਕਰਨ ਤੋਂ ਬਾਅਦ ਗਿ੍ਰਫਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਬੱਚੀ ਨੂੰ ਮਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਭਗਵੰਤ ਮਾਨ ਵੱਲੋਂ ਪਟਿਆਲਾ ‘ਚ ਹੋਈਆਂ ਝੜਪਾਂ ਦੀ ਘਟਨਾ ਦੀ ਫੌਰੀ ਜਾਂਚ ਦੇ ਹੁਕਮ

0

ਸੂਬੇ ਵਿੱਚ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਵਚਨਬੱਧਤਾ ਦੁਹਰਾਈ
ਕਿਸੇ ਨੂੰ ਵੀ ਪੰਜਾਬ ਵਿੱਚ ਸਖ਼ਤ ਘਾਲਣਾ ਘਾਲ ਕੇ ਹਾਸਲ ਕੀਤੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ
ਸੁਖਜਿੰਦਰ ਮਾਨ
ਚੰਡੀਗੜ੍ਹ, 29 ਅਪਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿੱਚ ਹੋਈਆਂ ਝੜਪਾਂ ਦੀ ਘਟਨਾ ਦੀ ਤੁਰੰਤ ਜਾਂਚ ਕਰਨ ਦੇ ਹੁਕਮ ਦਿੱਤੇ ਹਨ ਅਤੇ ਪੁਲੀਸ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮੰਦਭਾਗੀ ਘਟਨਾ ਲਈ ਜ਼ਿੰਮੇਵਾਰ ਕਿਸੇ ਵੀ ਦੋਸ਼ੀ ਨੂੰ ਹਰਗਿਜ਼ ਬਖਸ਼ਿਆ ਨਹੀਂ ਜਾਣਾ ਚਾਹੀਦਾ।ਪਟਿਆਲਾ ਵਿੱਚ ਹਿੰਸਕ ਝੜਪਾਂ ਤੋਂ ਬਾਅਦ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਸ਼ਾਮ ਇੱਥੇ ਮੁੱਖ ਮੰਤਰੀ ਰਿਹਾਇਸ਼ ਵਿਖੇ ਸੂਬਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਮੌਜੂਦਾ ਸਥਿਤੀ ’ਤੇ ਨੇੜਿਓਂ ਨਜ਼ਰ ਰੱਖਣ ਅਤੇ ਉਨ੍ਹਾਂ ਨੂੰ ਨਿਰੰਤਰ ਜਾਣੂੰ ਕਰਵਾਉਂਦੇ ਰਹਿਣ ਦੇ ਨਿਰਦੇਸ਼ ਦਿੱਤੇ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ‘ਆਪ’ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਦੀ ਵਿਅਕਤੀ ਨੂੰ ਵੀ ਕਿਸੇ ਵੀ ਕੀਮਤ ’ਤੇ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਪੁਲਿਸ ਫੋਰਸ ਵੱਲੋਂ ਲਗਾਤਾਰ ਚੌਕਸੀ ਵਰਤਣ ਕਾਰਨ ਪੰਜਾਬ ਅਜੇ ਵੀ ਦੇਸ਼ ਭਰ ਦੇ ਸਭ ਤੋਂ ਸ਼ਾਂਤਮਈ ਸੂਬਿਆਂ ਵਿੱਚੋਂ ਇੱਕ ਹੈ।
ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਕਾਨੂੰਨ ਵਿਵਸਥਾ ਸੂਬੇ ਦਾ ਮੁੱਖ ਸਰੋਕਾਰ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਭਾਵੇਂ ਉਹ ਕਿੰਨਾ ਵੀ ਅਸਰ-ਰਸੂਖ ਕਿਉਂ ਨਾ ਰੱਖਦਾ ਹੋਵੇ, ਕਾਨੂੰਨ ਨੂੰ ਆਪਣੇ ਹੱਥਾਂ ‘ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਕਾਨੂੰਨ ਅਨੁਸਾਰ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਦੇ ਨਾਤੇ ਬਹੁਤ ਜ਼ਿਆਦਾ ਸੰਵੇਦਨਸ਼ੀਲ ਹੈ ਕਿਉਂਕਿ ਦੁਸ਼ਮਣ ਤਾਕਤਾਂ ਇਸ ਨੂੰ ਨਿਸ਼ਾਨਾ ਬਣਾਉਣਾ ਦੀ ਤਾਕ ਵਿਚ ਰਹਿੰਦੀਆਂ ਹਨ ਜੋ ਆਪਣੇ ਸੌੜੇ ਹਿੱਤਾਂ ਲਈ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ ਪਰ ਸੂਬਾ ਸਰਕਾਰ ਦੀ ਸਖ਼ਤ ਚੌਕਸੀ ਕਾਰਨ ਅਜਿਹੀਆਂ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਵਾਰ-ਵਾਰ ਸਿਰੇ ਨਹੀਂ ਚੜ੍ਹਨ ਦਿੱਤਾ ਗਿਆ।ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਸਖ਼ਤ ਘਾਲਣਾ ਘਾਲੀ ਹੈ। ਉਨ੍ਹਾਂ ਨੇ ਭਰੋਸਾ ਜ਼ਾਹਰ ਕਰਦੇ ਹੋਏ ਕਿਹਾ ਕਿ ਸੂਬੇ ਦੇ ਸਮਾਜਿਕ ਤਾਣੇ-ਬਾਣੇ ਨੂੰ ਵਿਗਾੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਅਜਿਹੀਆਂ ਦੇਸ਼ ਵਿਰੋਧੀ ਤਾਕਤਾਂ ਨੂੰ ਨੱਥ ਪਾ ਕੇ ਦੇਸ਼ ਦੀ ਅਖੰਡਤਾ ਤੇ ਪ੍ਰਭੂਸੱਤਾ ਨੂੰ ਕਾਇਮ ਰੱਖਿਆ ਜਾਵੇਗਾ।ਮੀਟਿੰਗ ਵਿੱਚ ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਅਤੇ ਡੀ.ਜੀ.ਪੀ. ਵੀ.ਕੇ. ਭਾਵਰਾ ਸ਼ਾਮਲ ਸਨ।

ਸ਼੍ਰੋਮਣੀ ਅਕਾਲੀ ਦਲ ਨੇ ਪਟਿਆਲਾ ਝੜਪਾਂ ’ਤੇ ਗੰਭੀਰ ਚਿੰਤਾ ਪ੍ਰਗਟਾਈ

0

ਸਮੂਹ ਪੰਜਾਬੀਆਂ ਨੂੰ ਸ਼ਾਂਤੀ ਤੇ ਫਿਰਕੂ ਸਦਭਾਵਨਾ ਬਣਾਈ ਰੱਖਣ ਦੀ ਕੀਤੀ ਅਪੀਲ
ਮੁੱਖ ਮੰਤਰੀ ਅਮਨ ਕਾਨੂੰਨ ਵਿਵਸਥਾ ਸੁਧਾਰਨ ਵਾਸਤੇ ਤੁਰੰਤ ਦਰੁੱਸਤੀ ਭਰੇ ਕਦਮ ਚੁੱਕਣ : ਡਾ. ਚੀਮਾ
ਆਪ ਵੱਲੋਂ ਦੂਸ਼ਣਬਾਜ਼ੀ ਕਰਨ ਤੇ ਘਟੀਆ ਦੋਸ਼ ਲਗਾ ਕੇ ਸੂਬੇ ਦਾ ਫਿਰਕੂ ਮਾਹੌਲ ਖਰਾਬ ਕਰਨ ਦੀ ਕੀਤੀ ਨਿਖੇਧੀ
ਸੁਖਜਿੰਦਰ ਮਾਨ
ਚੰਡੀਗੜ੍ਹ, 29 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਟਿਆਲਾ ਵਿਚ ਵਾਪਰੀਆਂ ਹਿੰਸਕ ਝੜਪਾਂ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਪੰਜਾਬੀਆਂ ਨੁੰ ਹਰ ਕੀਮਤ ’ਤੇ ਸ਼ਾਂਤੀ ਤੇ ਫਿਰਕੂ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੁੰ ਆਖਿਆ ਕਿ ਉਹ ਆਪਣੀ ਜ਼ਿੰਮੇਵਾਰੀ ਨਿਭਾਉਣ ਤੇ ਸੂਬੇ ਵਿਚ ਵਿਗੜੀ ਅਮਨ ਕਾਨੂੰਨ ਦੀ ਵਿਵਸਥਾ ਬਹਾਲ ਕਰਨ ਲਈ ਤੁਰੰਤ ਦਰੁੱਸਤੀ ਭਰੇ ਕਦਮ ਚੁੱਕਣ।ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪਟਿਆਲਾ ਵਿਚ ਹਿੰਸਕ ਝੜਪਾਂ ਰੋਕਣ ਲਈ ਸਮੇਂ ਸਿਰ ਕਦਮ ਚੁੱਕਣ ਵਿਚ ਅਸਫਲ ਰਹਿਣ ’ਤੇ ਹੈਰਾਨੀ ਪ੍ਰਗਟ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਅਮਨ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੀ ਪ੍ਰਤੱਖ ਉਦਾਹਰਣ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਚੇਤਾਵਨੀਆਂ ਦੇ ਬਾਵਜੂਦ ਵੀ ਸਮੇਂ ਸਿਰ ਕਦਮ ਨਹੀਂ ਚੁੱਕੇ। ਉਹਨਾਂ ਕਿਹਾ ਕਿ ਬਜਾਏ ਆਪਣਾ ਘਰ ਦਰੁੱਸਤ ਕਰਨ ਤੇ ਹੁਣ ਇਸਦੇ ਬੁਲਾਰੇ ਵਿਰੋਧੀ ਧਿਰ ਸਿਰ ਦੋਸ਼ ਮੜ੍ਹ ਰਹੇ ਹਨ। ਇਸਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬੇਸ਼ਰਮੀ ਨਾਲ ਇਹ ਆਖ ਦਿੱਤਾ ਹੈ ਕਿ ਇਹ ਅਕਾਲੀ ਦਲ ਤੇ ਸ਼ਿਵ ਸੈਨਾ ਦਰਮਿਆਨ ਝੜਪ ਸੀ। ਉਹਨਾਂ ਕਿਹਾ ਕਿ ਅਜਿਹੇ ਘਟੀਆ ਦੋਸ਼ ਲਾਉਣੇ ਬਹੁਤ ਮੰਦਭਾਗੇ ਹਨ ਤੇ ਇਸ ਤੋਂ ਸੰਕੇਤ ਮਿਲਦਾ ਹੈ ਕਿ ਆਮ ਆਦਮੀ ਪਾਰਟੀ ਨੇ ਬੀਤੇ ਸਮੇਂ ਤੋਂ ਸਬਤ ਨਹੀਂ ਰੱਖਿਆ ਤੇ ਇਹ ਫਿਰ ਮੰਦਭਾਗੀਆਂ ਝੜਪਾਂ ਦਾ ਸਿਆਸੀਕਰਨ ਕਰਨ ’ਤੇ ਤੁਲੀ ਹੈ ਜਿਸ ਨਾਲ ਸੂਬੇ ਦਾ ਫਿਰਕੂ ਸਦਭਾਵਨਾ ਦਾ ਮਾਹੌਲ ਖਰਾਬ ਹੋ ਸਕਦਾ ਹੈ।ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਸੂਬੇ ਵਿਚ ਇਸ ਤਰੀਕੇ ਦਾ ਫਿਰਕੂ ਟਕਰਾਅ ਹੋਇਆ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਔਖੇ ਤੋਂ ਔਖੇ ਵੇਲੇ ਵੀ ਫਿਰਕੂ ਸਦਭਾਵਨਾ ਕਾਇਮ ਰੱਖੀ ਹੈ। ਉਹਨਾਂ ਕਿਹਾ ਕਿ ਪ੍ਰਸ਼ਾਸਕੀ ਢਾਂਚਾ ਪੂਰੀ ਤਰ੍ਹਾਂ ਤਬਾਹ ਹੋਣ ਕਾਰਨ ਹਾਲਾਤ ਹੋਰ ਵਿਗੜ ਸਕਦੇ ਸਨ। ਉਹਨਾਂ ਕਿਹਾ ਕਿ ਪਿਛਲੇ ਇਕ ਮਹੀਨੇ ਤੋਂ ਅਮਨ ਕਾਨੂੰਨ ਵਿਵਸਥਾ ਲਗਾਤਾਰ ਵਿਗੜ ਰਹੀ ਹੈ ਪਰ ਇਸਨੁੰ ਦਰੁੱਸਤ ਕਰਨ ਵਾਸਤੇ ਕੋਈ ਕਦਮ ਨਹੀਂ ਚੁੱਕਿਆ ਗਿਆ। ਉਹਨਾਂ ਕਿਹਾ ਕਿ ਇਹ ਢੁਕਵਾਂ ਹੈ ਜਦੋਂ ਮੁੱਖ ਮੰਤਰੀ ਆਪਣੀ ਗੂੜੀ ਨੀਂਦ ਵਿਚੋਂ ਜਾਗਣ। ਉਹਨਾਂ ਕਿਹਾ ਕਿ ਉਹਨਾਂ ਨੁੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਸਰਕਾਰਾਂ ਸਿਰਫ ਪ੍ਰਾਪੇਗੰਡੇ ਤੇ ਵਿਰੋਧੀਆਂ ਖਿਲਾਫ ਘਟੀਆ ਮੁਹਿੰਮਾਂ ਨਾਲ ਨਹੀਂ ਚੱਲਦੀਆਂ। ਮੁੱਖ ਮੰਤਰੀ ਨੁੰ ਇਸ ਘਟਨਾ ਪਿੱਛੇ ਖੁਫੀਆ ਤੰਤਰ ਦੀ ਅਸਫਲਤਾ ਸਮੇਤ ਕਾਰਨਾਂ ਦਾ ਪਤਾ ਲਾਉਣਾ ਚਾਹੀਦਾ ਹੈ ਤੇ ਤੁਰੰਤ ਦਰੁੱਸਤੀ ਵਾਲੇ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਲੋਕਾਂ ਕਤਲਾਂ, ਮਿੱਥ ਕੇ ਕੀਤੀਆਂ ਹੱਤਿਆਵਾਂ ਤੇ ਡਕੈਤੀਆਂ ਸਮੇਤ ਹਿੰਸਾ ਦੀਆਂ ਵਾਰਦਾਤਾਂ ਨਾਲ ਜੋ ਲੋਕਾਂ ਦਾ ਵਿਸ਼ਵਾਸ ਹਿੱਲਿਆਹੈ, ਉਹ ਬਹਾਲ ਕੀਤਾ ਜਾ ਸਕੇ।ਅਕਾਲੀ ਆਗੂ ਨੇ ਮੁੱਖ ਮੰਤਰੀ ਨੂੰ ਇਹ ਵੀ ਕਿਹਾ ਕਿ ਉਹ ਪਟਿਆਲਾ ਵਿਚ ਸ਼ਾਂਤੀ ਕਮੇਟੀ ਦੀ ਤੁਰੰਤ ਮੀਟਿੰਗ ਸੱਦੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰ ਸਕਣ। ਉਹਨਾਂ ਕਿਹਾ ਕਿ ਅੱਜ ਦੀਆਂ ਘਟਨਾਵਾਂ ਵਿਚ ਸ਼ਾਮਲ ਲੋਕਾਂ ਵਿਚਾਲੇ ਗਲਤਫਹਿਮੀ ਦੂਰ ਕਰਵਾ ਕੇ ਸਮਝੌਤਾ ਕਰਵਾਇਆ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਾਰੇ ਪ੍ਰੋਟੋਕੋਲ ਦੀ ਪਾਲਣਾ ਹੋਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿਚ ਅਜਿਹੇ ਹਾਲਾਤ ਨਾ ਬਣ ਸਕਣ।

ਆਪ ਸਰਕਾਰ ਨੇ ਕਿ੍ਸਨ ਕੁਮਾਰ ਨੂੰ ਐਸਐਸਐਸ ਬੋਰਡ ਦੀ ਜਿੰਮੇਵਾਰੀ ਸੋਂਪੀ

0

ਬੋਰਡ ਮੁੜ ਬਹਾਲ ਕਰਨ ਤੋਂ ਬਾਅਦ ਬਣਾਇਆ ਚੇਅਰਮੈਨ
ਸੁਖਜਿੰਦਰ ਮਾਨ
ਚੰਡੀਗੜ੍ਹ, 29 ਅਪ੍ਰੈਲ: ਸੂਬੇ ਦੇ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਵਜੋਂ ਕਾਰਜ਼ਤ ਸੀਨੀਅਰ ਆਈਏਐਸ ਅਧਿਕਾਰੀ ਕਿ੍ਸਨ ਕੁਮਾਰ ਨੂੰ ਅੱਜ ਪੰਜਾਬ ਸਰਕਾਰ ਨੇ ਅਹਿਮ ਜਿੰਮੇਵਾਰੀ ਸੋਂਪਦਿਆਂ ਪੰਜਾਬ ਅਧੀਨ ਸੇਵਾਵਾਂ ਬੋਰਡ ਨੂੰ ਬਹਾਲ ਕਰਦਿਆਂ ਉਸਦਾ ਚੇਅਰਮੈਨ ਬਣਾਇਆ ਹੈ। ਹਾਲਾਂਕਿ ਇਹ ਜਿੰਮੇਵਾਰੀ ਅਗਲੇ ਚੇਅਰਮੈਨ ਦੀ ਚੋਣ ਤੱਕ ਦਿੱਤੀ ਗਈ ਹੈ ਪ੍ਰੰਤੂ ਇਕ ਇਮਾਨਦਾਰੀ ਅਧਿਕਾਰੀ ਵਜੋਂ ਅਪਣੀ ਪਹਿਚਾਣ ਬਣਾਉਣ ਵਾਲੇ ਕਿ੍ਸਨ ਕੁਮਾਰ ਦੀ ਚੋਣ ਵੀ ਕਾਫ਼ੀ ਮਹੱਤਵਪੂਰਨ ਹੈ। ਗੌਰਤਲਬ ਹੈ ਕਿ ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਤੁਰੰਤ ਬਾਅਦ ਭਗਵੰਤ ਮਾਨ ਸਰਕਾਰ ਨੇ ਉਕਤ ਬੋਰਡ ਨੂੰ ਭੰਗ ਕਰ ਦਿੱਤਾ ਸੀ।

ਰਾਜਾ ਵੜਿੰਗ ਦੀ ਨਵੀਂ ਟੀਮ ’ਚ ਕੈਪਟਨ ਸੰਦੀਪ ਸੰਧੂ ਮੁੜ ਬਣੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ

0

ਕਿੱਕੀ ਢਿੱਲੋਂ ਤੇ ਪ੍ਰਗਟ ਸਿੰਘ ਸਹਿਤ ਪੰਜ ਨੂੰ ਬਣਾਇਆ ਉਪ ਪ੍ਰਧਾਨ
ਅਮਿਤ ਵਿਜ ਨੂੰ ਦਿੱਤੀ ਖ਼ਜਾਨਚੀ ਦੀ ਜਿੰਮੇਵਾਰੀ
ਸੁਖਜਿੰਦਰ ਮਾਨ
ਚੰਡੀਗੜ੍ਹ, 29 ਅਪ੍ਰੈਲ: ਪਿਛਲੇ ਦਿਨੀਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਦੀ ਜਿੰਮੇਵਾਰੀ ਦੇਣ ਤੋਂ ਬਾਅਦ ਅੱਜ ਕਾਂਗਰਸ ਹਾਈਕਮਾਂਡ ਨੇ ਇਸਦਾ ਵਿਸਥਾਰ ਕਰਦਿਆਂ ਕੈਪਟਨ ਸੰਦੀਪ ਸਿੰਘ ਸੰਧੂ ਨੂੰ ਮੁੜ ਪੰਜਾਬ ਕਾਂਗਰਸ ਦਾ ਜਨਰਲ ਸਕੱਤਰ ਬਣਾਇਆ ਹੈ। ਇਸਤੋਂ ਇਲਾਵਾ ਪੰਜ ਸੀਨੀਅਰ ਕਾਂਗਰਸੀ ਆਗੂਆਂ ਨੂੰ ਉਪ ਪ੍ਰਧਾਨ ਅਤੇ ਇੱਕ ਹੋਰ ਸੀਨੀਅਰ ਆਗੂ ਅਮਿਤ ਵਿਜ ਨੂੰ ਖ਼ਜਾਨਚੀ ਦੀ ਜਿੰਮੇਵਾਰੀ ਦਿੱਤੀ ਗਈ ਹੈ। ਉਪ ਪ੍ਰਧਾਨਾਂ ’ਚ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਸਾਬਕਾ ਮੰਤਰੀ ਪ੍ਰਗਟ ਸਿੰਘ, ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ, ਸਾਬਕਾ ਮੰਤਰੀ ਅਰੁਣਾ ਚੌਧਰੀ ਤੇ ਸਾਬਕਾ ਵਿਧਾਇਕ ਇੰਦਰਵੀਰ ਸਿੰਘ ਬੁਲਾਰੀਆ ਦੇ ਨਾਮ ਸ਼ਾਮਲ ਹਨ। ਗੌਰਤਲਬ ਹੈ ਕਿ ਰਾਜਾ ਵੜਿੰਗ ਦੇ ਨਾਲ ਪਹਿਲਾਂ ਹੀ ਕਾਰਜ਼ਕਾਰੀ ਪ੍ਰਧਾਨ ਨੂੰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸੂ ਨੂੰ ਬਣਾਇਆ ਗਿਆ ਹੈ। ਮਹੱਤਵਪੂਰਨ ਗੱਲ ਦੱਸਣੀ ਬਣਦੀ ਹੈ ਕਿ ਪਿਛਲੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੌਰਾਨ ਕੈਪਟਨ ਸੰਧੂ ਪੰਜਾਬ ਕਾਂਗਰਸ ਦੇ ਸਕੱਤਰ ਦੇ ਨਾਲ-ਨਾਲ ਦਫ਼ਤਰ ਇੰਚਾਰਜ਼ ਵਜੋਂ ਜਿੰਮੇਵਾਰੀ ਨਿਭਾਉਂਦੇ ਰਹੇ ਹਨ। ਉਨ੍ਹਾਂ ਕੈਪਟਨ ਨੂੰ ਮੁੱਖ ਮੰਤਰੀ ਦੀ ਗੱਦੀ ਤੋਂ ਉਤਾਰਨ ਬਾਅਦ ਕਾਂਗਰਸ ਨਾਲ ਖੜੇ ਰਹਿਣ ਨੂੰ ਤਰਜੀਹ ਦਿੱਤੀ ਸੀ। ਪਾਰਟੀ ਨੇ ਉਨ੍ਹਾਂ ਨੂੰ ਮੁੜ ਚੋਣ ਲੜਾਈ ਗਈ ਸੀ। ਕੈਪਟਨ ਸੰਧੂ ਦੀ ਰਾਜਾ ਵੜਿੰਗ ਨਾਲ ਵੀ ਚੰਗੀ ਨੇੜਤਾ ਮੰਨੀ ਜਾਂਦੀ ਹੈ।

ਕਣਕ ਦੀ ਚੁਕਾਈ `ਚ ਆ ਰਹੀਆਂ ਰੁਕਾਵਟਾਂ ਦੂਰ ਹੋਈਆਂ

0

ਐਫ.ਸੀ.ਆਈ. ਵੱਲੋਂ ਸ਼ਰਤਾਂ ਸਹਿਤ ਸਿੱਧੀ ਡਲਿਵਰੀ ਲਈ ਨਿਰਦੇਸ਼ ਜਾਰੀ
ਮੰਡੀਆਂ ਨੂੰ ਤੁਰੰਤ ਖਾਲੀ ਕਰਨਾ ਯਕੀਨੀ ਬਣਾਇਆ ਜਾਵੇ: ਲਾਲ ਚੰਦ ਕਟਾਰੂਚੱਕ
ਸੁਖਜਿੰਦਰ ਮਾਨ
ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬੇ ਦੀਆਂ ਖਰੀਦ ਏਜੰਸੀਆਂ ਨੂੰ ਮੰਡੀਆਂ ਵਿੱਚੋਂ ਫ਼ਸਲ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਨਿਰਦੇਸ਼ ਐਫਸੀਆਈ ਵੱਲੋਂ ਮੰਡੀਆਂ `ਚੋਂ ਸ਼ਰਤਾਂ ਸਹਿਤ ਸਿੱਧੀ ਡਿਲੀਵਰੀ ਬਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ ਤੋਂ ਤੁਰੰਤ ਬਾਅਦ ਦਿੱਤੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਬੀਤੀ ਸ਼ਾਮ ਐਫ.ਸੀ.ਆਈ ਨੇ ਕਣਕ ਦੀ ਮਨਜ਼ੂਰੀ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ ਜਿਸਦੀ ਖਰੀਦ ਸੂਬੇ ਦੀਆਂ ਏਜੰਸੀਆਂ ਵੱਲੋਂ ਸੁੰਗੜੇ ਦਾਣਿਆਂ ਸਬੰਧੀ ਮਾਪਦੰਡਾਂ ਵਿੱਚ ਢਿੱਲ ਮਿਲਣ ਦੀ ਉਮੀਦ ਨਾਲ ਪਹਿਲਾਂ ਹੀ ਕਰ ਲਈ ਗਈ ਸੀ। ਉਨ੍ਹਾਂ ਕਿਹਾ ਕਿ ਕਣਕ ਲਈ ਮਨਜ਼ੂਰੀ ਇਸ ਸਬੰਧ ਵਿੱਚ ਭਾਰਤ ਸਰਕਾਰ ਦੇ ਅੰਤਿਮ ਫੈਸਲੇ ਦੇ ਅਧੀਨ ਹੋਵੇਗੀ।ਜ਼ਿਕਰਯੋਗ ਹੈ ਕਿ ਮਾਰਚ ਅਤੇ ਅਪ੍ਰੈਲ ਦੇ ਮਹੀਨਿਆਂ ਵਿੱਚ ਸੂਬੇ `ਚ ਪਈ ਅੱਤ ਦੀ ਗਰਮੀ ਕਾਰਨ ਕਣਕ ਦਾ ਦਾਣਾ ਸੁੰਗੜ ਗਿਆ ਸੀ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਸੁੰਗੜੇ ਹੋਏ ਦਾਣਿਆਂ ਸਬੰਧੀ ਮੌਜੂਦਾ 6 ਫੀਸਦ ਦੀ ਮਨਜ਼ੂਰਸ਼ੁਦਾ ਸੀਮਾ ਤੋਂ ਵੱਧ ਢਿੱਲ ਦੇਣ ਲਈ ਭਾਰਤ ਸਰਕਾਰ ਨੂੰ ਲਿਖਿਆ ਸੀ ਤਾਂ ਜੋ ਫਸਲ ਦੀ ਖਰੀਦ ਕੀਤੀ ਜਾ ਸਕੇ ਅਤੇ ਕਿਸਾਨਾਂ ਨੂੰ ਅਜਿਹੇ ਕਾਰਨਾਂ ਕਰਕੇ ਮਾਰ ਨਾ ਝੱਲਣੀ ਪਵੇ ਜੋ ਕਿ ਉਨ੍ਹਾਂ ਦੇ ਵੱਸ ਤੋਂ ਬਾਹਰ ਹਨ।

ਭਿਆਨਕ ਗਰਮੀ ਦੇ ਚੱਲਦੇ ਸਕੂਲਾਂ ਦਾ ਸਮਾਂ ਬਦਲਿਆਂ ਤੇ 16 ਮਈ ਤੋਂ ਹੋਣਗੇ ਸਕੂਲ ਬੰਦ

0

ਬੱਚਿਆਂ ਲਈ 16 ਮਈ ਤੋਂ ਲੱਗਣਗੀਆਂ ਆਨਲਾਈਨ ਕਲਾਸਾਂ
ਸੁਖਜਿੰਦਰ ਮਾਨ
ਚੰਡੀਗੜ੍ਹ, 29 ਅਪ੍ਰੈਲ: ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਦੇ ਚੱਲਦਿਆਂ ਸਕੂਲੀ ਬੱਚਿਆਂ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਮਾਨ ਸਰਕਾਰ ਨੇ ਨਵੇਂ ਹੁਕਮ ਜਾਰੀ ਕੀਤੇ ਹਨ। ਇੰਨ੍ਹਾਂ ਹੁਕਮਾਂ ਤਹਿਤ ਪੰਜਾਬ ਦੇ ਸਮੂਹ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ 2 ਮਈ ਤੋਂ 15 ਮਈ ਤੱਕ ਪ੍ਰਾਈਮਰੀ ਕਲਾਸਾਂ ਸਵੇਰੇ 7 ਵਜੇ ਤੋਂ 11 ਵਜੇ ਤੱਕ ਲੱਗਣਗੀਆਂ। ਇਸ ਤੋਂ ਇਲਾਵਾ ਮਿੱਡਲ, ਹਾਈ, ਸੀਨੀਅਰ ਸੈਕੰਡਰੀ ਸਕੂਲ ਸਵੇਰੇ 7 ਵਜੇ ਤੋਂ 12.30 ਵਜੇ ਤੱਕ ਲੱਗਣਗੇ। ਜਦੋਂਕਿ 16 ਮਈ ਤੋਂ 31 ਮਈ ਤੱਕ ਸਮੂਹ ਸਕੂਲ ਬੰਦ ਰਹਿਣਗੇ ਪ੍ਰੰਤੂ ਅਧਿਆਪਕ ਬੱਚਿਆਂ ਨੂੰ ਆਨਲਾਈਨ ਤਰੀਕੇ ਨਾਲ ਪੜਾਉਣਗੇ। ਇਸੇ ਤਰ੍ਹਾਂ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਰਹਿਣਗੀਆਂ।

ਸਿਵ ਸੈਨਾ ਦੇ ਸੱਦੇ ਤੋਂ ਬਾਅਦ ਪਟਿਆਲਾ ’ਚ ਹਿੰਸਕ ਝੜਪਾਂ, ਕਰਫ਼ਿਊ ਲਗਾਇਆ

0

ਗੋਲੀਬਾਰੀ ਦੌਰਾਨ ਇੱਕ ਜਖ਼ਮੀ, ਪੁਲਿਸ ਮੁਲਾਜਮਾਂ ਦੇ ਵੀ ਲੱਗੀਆਂ ਸੱਟਾਂ
ਸਿਵ ਸੈਨਾ ਦੇ ਆਗੂ ਹਰੀਸ ਸਿੰਗਲਾ ਨੂੰ ਪਾਰਟੀ ਵਿਚੋਂ ਕੱਢਿਆ
ਮੁੱਖ ਮੰਤਰੀ ਨੇ ਘਟਨਾ ’ਤੇ ਦੁੱਖ ਜਤਾਇਆ
ਸੁਖਜਿੰਦਰ ਮਾਨ
ਪਟਿਆਲਾ, 29 ਅਪ੍ਰੈਲ: ਪਿਛਲੇ ਕੁੱਝ ਦਿਨਾਂ ਤੋਂ ਸ਼ਿਵ ਸੈਨਾ ਦੇ ਆਗੂਆਂ ਵੱਲੋਂ ਖਾਲਿਸਤਾਨ ਦੇ ਵਿਰੋਧ ’ਚ ਪਟਿਆਲਾ ਵਿਖੇ ਰੋਸ਼ ਮਾਰਚ ਕੱਢਣ ਤੇ ਗਰਮਖਿਆਲੀਆਂ ਦਾ ਪੁਤਲਾ ਫੂਕਣ ਦੇ ਦਿੱਤੇ ਸੱਦੇ ਕਾਰਨ ਅੱਜ ਸ਼ਹਿਰ ਵਿਚ ਸਥਿਤੀ ਤਨਾਅਪੂਰਨ ਹੋ ਗਈ। ਇਸ ਦੌਰਾਨ ਮਾਰਚ ਕੱਢ ਰਹੇ ਸਿਵ ਸੈਨਿਕਾਂ ਤੇ ਸਿੱਖਾਂ ਵਿਚਕਾਰ ਪੱਥਰਬਾਜ਼ੀ ਵੀ ਹੋਈ ਤੇ ਗੋਲੀ ਲੱਗਣ ਕਾਰਨ ਇੱਕ ਸਿੱਖ ਜਖ਼ਮੀ ਵੀ ਹੋ ਗਿਆ। ਇਸਤੋਂ ਇਲਾਵਾ ਕੁੱਝ ਪੁਲਿਸ ਮੁਲਾਜਮਾਂ ਤੇ ਇੱਕ ਸਿਵ ਸੈਨਿਕ ਦੇ ਵੀ ਸੱਟ ਲੱਗਣ ਦੀ ਸੂਚਨਾ ਹੈ। ਮਾਮਲਾ ਵਧਦਾ ਦੇਖ ਸ਼ਹਿਰ ਵਿਚ ਵੱਡੀ ਗਿਣਤੀ ’ਚ ਪੁਲਿਸ ਤੈਨਾਤ ਕਰ ਦਿੱਤੀ ਗਈ ਹੈ। ਐਸ.ਐਸ.ਪੀ ਨਾਨਕ ਸਿੰਘ ਖ਼ੁਦ ਅੱਗੇ ਹੋ ਕੇ ਦੋਨਾਂ ਧਿਰਾਂ ਨੂੰ ਸ਼ਾਂਤ ਕਰਦੇ ਨਜ਼ਰ ਆਏ। ਇਸਤੋਂ ਇਲਾਵਾ ਡਿਪਟੀ ਕਮਿਸ਼ਨਰ ਸ਼ਾਕਸੀ ਸਾਹਨੀ ਨੇ ਸ਼ਹਿਰ ਵਿਚ ਅੱਜ ਸ਼ਾਮ 7 ਵਜੇਂ ਤੋਂ ਸਵੇਰ 6 ਵਜੇਂ ਤੱਕ ਕਰਫ਼ਿਊ ਲਗਾਉਣ ਦਾ ਐਲਾਨ ਕਰ ਦਿੱਤਾ ਹੈ। ਘਟਨਾ ਦਾ ਜਾਇਜ਼ਾ ਲੈਣ ਲਈ ਪੰਜਾਬ ਪੁਲਿਸ ਦੇ ਮੁਖੀ ਸਹਿਤ ਉਚ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜ ਗਏ ਹਨ। ਉਧਰ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ’ਤੇ ਦੁੱਖ ਜਤਾਉਂਦਿਆਂ ਐਲਾਨ ਕੀਤਾ ਹੈ ਕਿ ਸੂਬੇ ਵਿਚ ਅਮਨ ਤੇ ਕਾਨੂੰਨ ਨੂੰ ਹਰ ਹਾਲਾਤ ਵਿਚ ਬਰਕਰਾਰ ਰੱਖਿਆ ਜਾਵੇਗਾ। ਇਹ ਵੀ ਪਤਾ ਚੱਲਿਆ ਹੈ ਕਿ ਸਿਵ ਸੈਨਾ ਬਾਲ ਠਾਕਰੇ ਨੇ ਪੰਜਾਬ ਦੇ ਕਾਰਜ਼ਕਾਰੀ ਪ੍ਰਧਾਨ ਤੇ ਇਸ ਮਾਰਚ ਦਾ ਸੱਦਾ ਦੇਣ ਵਾਲੇ ਆਗੂ ਹਰੀਸ਼ ਸਿੰਗਲਾ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਹੈ। ਦਸਣਾ ਬਣਦਾ ਹੈ ਕਿ ਸਿਵ ਸੈਨਿਕਾਂ ਨੇ ਗੁਰਪਤਵੰਤ ਪੰਨੂੰ ਦੀਆਂ ਗਰਮ ਖਿਆਲੀ ਤਕਰੀਰਾਂ ਦੇ ਵਿਰੋਧ ’ਚ ਅੱਜ ਖ਼ਾਲਿਸਤਾਨ ਵਿਰੁਧ ਰੋਸ਼ ਮਾਰਚ ਕੱਢਣ ਦਾ ਐਲਾਨ ਕੀਤਾ ਸੀ। ਇਸਤੋਂ ਇਲਾਵਾ ਉਨ੍ਹਾਂ ਵਲੋਂ ਆਰੀਆ ਸਮਾਜ ਚੌਕ ’ਚ ਪੁਤਲਾ ਫ਼ੂਕਣ ਦੀ ਤਿਆਰੀ ਸ਼ੁਰੂ ਕੀਤੀ ਜਾ ਰਹੀ ਸੀ। ਇਸ ਦੀ ਭਿਣਕ ਲੱਗਦਿਆਂ ਹੀ ਸੈਕੜੇ ਸਿੱਖ ਇਕੱਠੇ ਹੋਣੇ ਸ਼ੁਰੂ ਹੋ ਗਏ ਤੇ ਦੋਵੇਂ ਧਿਰ ਆਹਮੋ-ਸਾਹਮਣੇ ਹੋ ਗਈਆਂ। ਮੌਕੇ ਦੀ ਨਜ਼ਾਕਤ ਦੇਖਦਿਆਂ ਐਸ.ਐਸ.ਪੀ ਡਾ ਨਾਨਕ ਸਿੰਘ ਦੇ ਆਦੇਸ਼ਾਂ ’ਤੇ ਪੁਲਿਸ ਨੇ ਹਵਾਈ ਫਾਇਰ ਵੀ ਕੀਤੇ। ਇਸ ਦੌਰਾਨ ਮੌਕੇ ’ਤੇ ਪੁੱਜੇ ਆਈਜੀ ਪਟਿਆਲਾ ਰੇਂਜ ਰਾਕੇਸ ਕੁਮਾਰ ਅਗਰਵਾਲ ਨੇ ਵੀ ਲੋਕਾਂ ਨੂੰ ਸਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿਚ ਝੜਪ ਹੋਣ ਦੀ ਘਟਨਾ ਨੂੰ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਦੱਸਦੇ ਹੋਏ ਕਿਹਾ ਕਿ ਇਸ ਘਟਨਾ ਦੀ ਸਾਰਿਆਂ ਵੱਲੋਂ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਲੋਕਾਂ ਨੂੰ ਅਮਨ-ਕਾਨੂੰਨ ਦੀ ਵਿਵਸਥਾ ਹਰ ਕੀਮਤ ਉਤੇ ਕਾਇਮ ਰੱਖਣ ਦੇ ਨਾਲ-ਨਾਲ ਪਿਆਰ, ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀਆਂ ਪੁਰਾਣੀਆਂ ਰਵਾਇਤਾਂ ਬਰਕਰਾਰ ਰੱਖਣ ਦੀ ਅਪੀਲ ਕੀਤੀ।ੲਸ ਦੌਰਾਨ ਭਗਵੰਤ ਮਾਨ ਨੇ ਟਵੀਟ ਕੀਤਾ, “ਪਟਿਆਲ਼ਾ ਵਿਚ ਝੜਪ ਹੋਣ ਦੀ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ। ਮੈਂ ਡੀ.ਜੀ.ਪੀ. ਨਾਲ ਗੱਲ ਕੀਤੀ ਅਤੇ ਇਲਾਕੇ ਵਿਚ ਸ਼ਾਂਤੀ ਬਹਾਲ ਹੋ ਗਈ ਹੈ। ਅਸੀਂ ਹਾਲਾਤ ਉਤੇ ਨੇੜਿਓਂ ਨਿਗ੍ਹਾ ਰੱਖੀ ਹੋਈ ਹੈ ਅਤੇ ਸੂਬੇ ਵਿਚ ਕਿਸੇ ਨੂੰ ਵੀ ਕੋਈ ਗੜਬੜ ਨਹੀਂ ਕਰਨ ਦਿੱਤੀ ਜਾਵੇਗੀ। ਪੰਜਾਬ ਦੀ ਅਮਨ-ਸ਼ਾਂਤੀ ਅਤੇ ਸਦਭਾਵਨਾ ਸਭ ਤੋਂ ਵੱਧ ਮਹੱਤਵਪੂਰਨ ਹੈ।”

ਚੀਮਾ ਵੱਲੋਂ ਖੇਤੀਬਾੜੀ ਵਿਕਾਸ ਬੈਂਕ ਦੇ ਪੈਨਸ਼ਨਰਾਂ ਨੂੰ 62.68 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੇ ਹੁਕਮ

0

ਸੁਖਜਿੰਦਰ ਮਾਨ
ਚੰਡੀਗੜ੍ਹ, 29 ਅਪ੍ਰੈਲ:ਸੂਬੇ ਦੇ ਵਿੱਤ ਅਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਪੈਨਸ਼ਨਰਾਂ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਲਈ 62.68 ਕਰੋੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੇ ਹੁਕਮ ਦਿੱਤੇ ਹਨ, ਤਾਂ ਜੋ ਪੈਨਸ਼ਰਾਂ ਨੂੰ ਪੈਨਸ਼ਨ ਅਤੇ ਏਰੀਅਰ ਜਾਰੀ ਕੀਤਾ ਜਾ ਸਕੇ। ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਵਿੱਤ ਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕ ਦੇ ਸੇਵਾ ਮੁਕਤ ਮੁਲਾਜਮਾਂ ਨਾਲ ਸਬੰਧਤ ਇਹ ਫੈਸਲਾ ਪਹਿਲ ਦੇ ਆਧਾਰ ‘ਤੇ ਲਿਆ ਹੈ ਤਾਂ ਕਿ ਸੈਂਕੜੇ ਪੈਨਸ਼ਨਰਾਂ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਦੇ ਸਮਾਜਿਕ ਅਤੇ ਵਿੱਤੀ ਹਿੱਤਾਂ ਦੀ ਰੱਖਿਆ ਕੀਤੀ ਜਾ ਸਕੇ। ਇਸ ਫੈਸਲੇ ਨਾਲ ਲਗਭਗ 1130 ਪੈਨਸ਼ਨਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੈਨਸ਼ਨ ਅਤੇ ਏਰੀਅਰ ਦਿੱਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਫੈਸਲੇ ਨਾਲ ਬੈਂਕ ਨੂੰ ਵੀ ਵਿੱਤੀ ਸਹਾਇਤਾ ਮਿਲੇਗੀ। ਸਹਿਕਾਰਤਾ ਮੰਤਰੀ ਨੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਰਕਮ ਤੁਰੰਤ ਸਾਰੇ ਲਾਭਪਾਤਰੀ ਪੈਨਸ਼ਨਰਾਂ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਦੇ ਖਾਤੇ ਵਿੱਚ ਪਾਈ ਜਾਵੇ।
ਦੱਸਣਯੋਗ ਹੈ ਕਿ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੇ ਸਾਲ 1989 ਵਿੱਚ ਆਪਣੇ ਰਿਟਾਇਰਡ ਮੁਲਾਜਮਾਂ ਲਈ ਪੈਨਸ਼ਨ ਸਕੀਮ ਬਣਾਈ ਸੀ ਜੋੋ ਕਿ ਸਾਲ 2013 ਵਿੱਚ ਬੰਦ ਕਰ ਦਿੱਤੀ ਗਈ ਸੀ। ਬੈਂਕ ਦੇ ਰਿਟਾਇਰਡ ਮੁਲਾਜਮਾਂ ਵੱਲੋੋਂ ਇਸ ਫੈਸਲੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ। ਪੰਜਾਬ ਅਤੇ ਹਰਿਆਣਾ ਹਾਈਕੋੋਰਟ ਵੱਲੋੋਂ ਸਾਲ 2019 ਵਿੱਚ ਪੈਨਸ਼ਨਰਾਂ ਨੂੰ ਪੈਨਸ਼ਨ ਦੇਣ ਦੇ ਹੁਕਮ ਜਾਰੀ ਕੀਤੇ ਗਏ ਜਿਸਨੂੰ ਵਿਭਾਗ ਵੱਲੋਂ ਸੁਪਰੀਮ ਕੋੋਰਟ ਆਫ ਇੰਡੀਆ ਵਿੱਚ ਚੁਣੌਤੀ ਦਿੱਤੀ ਗਈ। ਸੁਪਰੀਮ ਕੋੋਰਟ ਵੱਲੋੋਂ ਮਿਤੀ 11.01.2022 ਨੂੰ ਫੈਸਲਾ ਕੀਤਾ ਗਿਆ ਕਿ ਪੈਨਸ਼ਨ ਬਹਾਲ ਕੀਤੀ ਜਾਵੇ ਅਤੇ ਪੈਨਸ਼ਨਰਾਂ ਦਾ ਬਣਦਾ ਏਰੀਅਰ ਜਨਵਰੀ 2022 ਤੋੋਂ 12 ਬਰਾਬਰ ਮਹੀਨਾਵਾਰ ਕਿਸ਼ਤਾਂ ਵਿੱਚ ਜਾਰੀ ਕੀਤਾ ਜਾਵੇ।ਜ਼ਿਕਰਯੋਗ ਹੈ ਕਿ ਮਿਤੀ 11.01.2022 ਨੂੰ ਸੁਪਰੀਮ ਕੋੋਰਟ ਦਾ ਫੈਸਲਾ ਆਉਣ ਦੇ ਬਾਵਜੂਦ ਪਿਛਲੀ ਸਰਕਾਰ ਵੱਲੋੋਂ ਬੈਂਕ ਨੂੰ ਵਿੱਤੀ ਸਹਾਇਤਾ ਦੇਣ ਸਬੰਧੀ ਕੋੋਈ ਯੋੋਗ ਫੈਸਲਾ ਨਹੀਂ ਲਿਆ ਗਿਆ। ਹੁਣ ਵਿੱਤ ਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੈਂਕ ਦੇ ਪੈਨਸ਼ਨਰਾਂ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਦੇ ਹਿੱਤਾਂ ਨੂੰ ਹਮਦਰਦੀ ਨਾਲ ਵਿਚਾਰਦੇ ਹੋੋਏੇ ਇਸ ਮੁੱਦੇ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਗਿਆ ਹੈ।

ਵੈਟ ਅਤੇ ਜੀਐਸਟੀ ਦੇ ਸਾਰੇ ਬਕਾਇਆ ਕੇਸ ਜੂਨ ਦੇ ਅਖ਼ੀਰ ਤੱਕ ਨਿਪਟਾਏੇ ਜਾਣ : ਕਰ ਕਮਿਸਨਰ

0

ਕੇ.ਕੇ. ਯਾਦਵ ਵੱਲੋਂ ਜਾਅਲੀ ਫਰਮਾਂ ਨੂੰ ਨੱਥ ਪਾਉਣ ਲਈ ਵੱਡੇ ਪੱਧਰ ’ਤੇ ਮੁਹਿੰਮ ਚਲਾਉਣ ਦਾ ਐਲਾਨ
ਵਿਭਾਗ ਟੈਕਸ ਚੋਰੀ ਕਰਨ ਵਾਲਿਆਂ ’ਤੇ ਸ਼ਿਕੰਜਾ ਕੱਸੇਗਾ
ਭਿ੍ਰਸਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ
ਜਲੰਧਰ ਡਵੀਜਨ ਦੀ ਸਮੀਖਿਆ ਮੀਟਿੰਗ ਕੀਤੀ
ਸੁਖਜਿੰਦਰ ਮਾਨ
ਚੰਡੀਗੜ੍ਹ/ਜਲੰਧਰ/ਲੁਧਿਆਣਾ, 29 ਅਪ੍ਰੈਲ-ਪੰਜਾਬ ਦੇ ਕਰ ਕਮਿਸਨਰ ਸ੍ਰੀ ਕਮਲ ਕਿਸੋਰ ਯਾਦਵ ਨੇ ਅੱਜ ਟੈਕਸ (ਕਰ) ਅਧਿਕਾਰੀਆਂ ਨੂੰ ਵੈਟ ਅਤੇ ਜੀਐਸਟੀ ਦੇ ਬਕਾਇਆ ਪਏ ਸਾਰੇ ਕੇਸਾਂ ਨੂੰ ਜੂਨ ਦੇ ਅੰਤ ਤੱਕ ਨਿਪਟਾਉਣ ਦੇ ਨਿਰਦੇਸ ਦਿੱਤੇ ਹਨ।ਅੱਜ ਇੱਥੇ ਜੀਐਸਟੀ ਭਵਨ ਵਿਖੇ ਕਰ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਰ ਕਮਿਸਨਰ ਨੇ ਕਿਹਾ ਕਿ ਸੂਬੇ ਭਰ ਦੇ ਵਪਾਰੀਆਂ ਨੂੰ ਲੋੜੀਂਦੀ ਰਾਹਤ ਦੇਣਾ ਸਮੇਂ ਦੀ ਮੁੱਖ ਲੋੜ ਹੈ। ਸ੍ਰੀ ਯਾਦਵ ਨੇ ਕਿਹਾ ਕਿ ਅਧਿਕਾਰੀ ਵੈਟ ਅਤੇ ਜੀਐਸਟੀ ਦੇ ਬਕਾਇਆ ਕੇਸਾਂ ਦਾ ਨਿਪਟਾਰਾ ਕਰਨ ਅਤੇ ਕਿਹਾ ਕਿ ਉਹ ਹਰ ਹਫਤੇ ਨਿੱਜੀ ਤੌਰ ’ਤੇ ਇਸ ਕੰਮ ਦੀ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਕਰ ਕਮਿਸਨਰ ਨੇ ਅੱਗੇ ਐਲਾਨ ਕੀਤਾ ਕਿ ਵਿਭਾਗ ਜਲਦੀ ਹੀ ਸੂਬੇ ਵਿੱਚ ਜਾਅਲੀ ਫਰਮਾਂ ਨੂੰ ਨੱਥ ਪਾਉਣ ਲਈ ਇੱਕ ਵੱਡੀ ਮੁਹਿੰਮ ਸੁਰੂ ਕਰੇਗਾ। ਉਨ੍ਹਾਂ ਕਿਹਾ ਕਿ ਅਜਿਹੀ ਕੋਈ ਵੀ ਜਾਅਲੀ ਫਰਮ ਜੋ ਗੈਰ-ਕਾਨੂੰਨੀ ਤਰੀਕਿਆਂ ਨਾਲ ਟੈਕਸ ਚੋਰੀ ਕਰਨ ਦੀ ਕੋਸ਼ਿਸ਼ ਕਰਦੀ ਹੈ, ਉਸ ਨਾਲ ਸਖਤੀ ਨਾਲ ਨਿਪਟਿਆ ਜਾਵੇਗਾ। ਸ੍ਰੀ ਯਾਦਵ ਨੇ ਕਿਹਾ ਕਿ ਹਰੇਕ ਅਧਿਕਾਰੀ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਜਾਅਲੀ ਫਰਮ ਦੇ ਸੰਚਾਲਨ ਲਈ ਜਵਾਬਦੇਹ ਬਣਾਇਆ ਜਾਵੇਗਾ।
ਇਕ ਹੋਰ ਮੁੱਦੇ ’ਤੇ ਚਰਚਾ ਕਰਦੇ ਹੋਏ ਕਰ ਕਮਿਸਨਰ ਨੇ ਕਿਹਾ ਕਿ ਹਰੇਕ ਅਧਿਕਾਰੀ ਇਹ ਯਕੀਨੀ ਬਣਾਏਗਾ ਕਿ ਅਸੈਸਮੈਂਟ ਕੇਸ ਸਤੰਬਰ ਦੇ ਅੰਤ ਤੱਕ ਮੁਕੰਮਲ ਹੋ ਜਾਣ। ਉਨਾਂ ਕਿਹਾ ਕਿ ਅਧਿਕਾਰੀ ਵਿੱਤੀ ਸਾਲ ਦੇ ਅੰਤ ਤੱਕ ਇੰਤਜਾਰ ਨਾ ਕਰਨ, ਸਗੋਂ ਬਾਰੀਕੀ ਨਾਲ ਅਧਿਐਨ ਕਰਕੇ ਸਤੰਬਰ ਦੇ ਅੰਤ ਤੱਕ ਇਸ ਕਾਰਜ ਨੂੰ ਨੇਪਰੇ ਚਾੜ੍ਹਨ। ਸ੍ਰੀ ਯਾਦਵ ਨੇ ਕਿਹਾ ਕਿ ਵਿਭਾਗ ਵੱਲੋਂ ਜਲਦੀ ਹੀ ਹਰੇਕ ਅਧਿਕਾਰੀ ਦੁਆਰਾ ਆਪਣੀਆਂ ਅਸੈਸਮੈਂਟਸ ਪੂਰੀਆਂ ਕਰਨ ਲਈ ਮਹੀਨਾਵਾਰ ਟੀਚਾ ਮਿੱਥਿਆ ਜਾਵੇਗਾ।ਕਰ ਕਮਿਸਨਰ ਨੇ ਅਧਿਕਾਰੀਆਂ ਨੂੰ ਆਪਣੇ ਖੇਤਰ ਦੇ ਦੌਰੇ ਵਧਾਉਣ ਦੇ ਨਿਰਦੇਸ ਦਿੱਤੇ। ਉਨ੍ਹਾਂ ਕਿਹਾ ਕਿ ਇਹ ਇੱਕ ਪਾਸੇ ਵਿਭਾਗ ਨੂੰ ਜਮੀਨੀ ਹਕੀਕਤਾਂ ਤੋਂ ਜਾਣੂੰ ਕਰਵਾਉਣ ਅਤੇ ਦੂਜੇ ਪਾਸੇ ਟੈਕਸਾਂ ਨਾਲ ਸਬੰਧਤ ਮਾਮਲਿਆਂ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਕਰੇਗਾ। ਸ੍ਰੀ ਯਾਦਵ ਨੇ ਕਿਹਾ ਕਿ ਜਾਂਚ ਕਰਨਾ ਹਰੇਕ ਅਧਿਕਾਰੀ ਲਈ ਜਰੂਰੀ ਹੈ ਅਤੇ ਇਸ ਸਬੰਧੀ ਵਿਭਾਗ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਵੇ।
ਟੈਕਸ ਕਮਿਸਨਰ ਨੇ ਇਹ ਵੀ ਕਿਹਾ ਕਿ ਡੀਮਡ ਅਪਰੂਵਲ ਆਰ.ਸੀਜ਼ ਲਈ ਵੀ ਨਿਰੀਖਣ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਫੀਲਡ ਨਿਰੀਖਣ ਕਰਨ ਵਿੱਚ ਅਧਿਕਾਰੀਆਂ ਦੀ ਕੁਤਾਹੀ ਦਾ ਸਖਤ ਨੋਟਿਸ ਲਿਆ ਜਾਵੇਗਾ। ਸ੍ਰੀ ਯਾਦਵ ਨੇ ਕਿਹਾ ਕਿ ਗਲਤੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਨ ਦੱਸੋ ਨੋਟਿਸ ਜਾਰੀ ਕਰਨ ਸਮੇਤ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।ਕਰ ਕਮਿਸਨਰ ਨੇ ਸਪੱਸਟ ਕਿਹਾ ਕਿ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਟੈਕਸ ਚੋਰੀ ਕਰਨ ਨਾਲ ਸਰਕਾਰੀ ਖਜਾਨੇ ਨੂੰ ਭਾਰੀ ਨੁਕਸਾਨ ਹੁੰਦਾ ਹੈ ਜੋ ਕਿ ਕਿਸੇ ਵੀ ਤਰ੍ਹਾਂ ਬਰਦਾਸਤਯੋਗ ਨਹੀਂ ਹੈ ਅਤੇ ਵਿਭਾਗ ਵੱਲੋਂ ਹੁਣ ਸਾਰੇ ਟੈਕਸ ਚੋਰੀ ਕਰਨ ਵਾਲਿਆਂ ’ਤੇ ਸ਼ਿਕੰਜਾ ਕਸਿਆ ਜਾਵੇਗਾ। ਸ੍ਰੀ ਯਾਦਵ ਨੇ ਕਿਹਾ ਕਿ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਕੋਈ ਵੀ ਟੈਕਸ ਚੋਰੀ ਕਰਨ ਵਾਲਾ ਸਰਕਾਰ ਦੇ ਸ਼ਿਕੰਜੇ ਤੋਂ ਬਚ ਕੇ ਨਾ ਨਿਕਲੇ।
ਕਰ ਕਮਿਸਨਰ ਨੇ ਟੈਕਸਾਂ ਦੇ ਖੜ੍ਹੇ ਬਕਾਏ ਦੀ ਜਲਦੀ ਵਸੂਲੀ ਲਈ ਵੀ ਜੋਰ ਪਾਇਆ। ਉਨ੍ਹਾਂ ਕਿਹਾ ਕਿ ਅਧਿਕਾਰੀ ਡਿਫਾਲਟਰਾਂ ਤੋਂ ਬਕਾਏ ਦੀ ਵਸੂਲੀ ਲਈ ਵੱਡੇ ਪੱਧਰ ’ਤੇ ਰਿਕਵਰੀ ਮੁਹਿੰਮ ਸੁਰੂ ਕਰਨ। ਸ੍ਰੀ ਯਾਦਵ ਨੇ ਕਿਹਾ ਕਿ ਸੂਬੇ ਵਿੱਚ ਕਰ ਉਗਰਾਹੀ ਨੂੰ ਵਧਾਉਣ ਲਈ ਇਹ ਸਮੇਂ ਦੀ ਲੋੜ ਹੈ।ਅਧਿਕਾਰੀਆਂ ਵੱਲੋਂ ਟੈਕਸ ਸੁਧਾਰਾਂ ਲਈ ਦਿੱਤੇ ਗਏ ਨਵੇਂ ਵਿਚਾਰਾਂ/ਸੁਝਾਵਾਂ ਦਾ ਸੁਆਗਤ ਕਰਦਿਆਂ ਕਰ ਕਮਿਸਨਰ ਨੇ ਕਿਹਾ ਕਿ ਟੈਕਸ ਸੁਧਾਰਾਂ ਲਈ ਨਵੀਆਂ ਪਹਿਲਕਦਮੀਆਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਸੂਬਾ ਪੱਧਰ ’ਤੇ ਵੀ ਅਧਿਕਾਰੀਆਂ ਵੱਲੋਂ ਪੇਸ਼ ਕੀਤੇ ਗਏ ਨਵੇਂ ਵਿਚਾਰਾਂ ਨੂੰ ਅਪਣਾਏਗਾ। ਸ੍ਰੀ ਯਾਦਵ ਨੇ ਇਹ ਵੀ ਕਿਹਾ ਕਿ ਵਿਭਾਗ ਸੂਬੇ ਵਿੱਚ ਟੈਕਸ ਵਸੂਲੀ ਨੂੰ ਹੋਰ ਬਿਹਤਰ ਬਣਾਉਣ ਲਈ ਅਣਥੱਕ ਮਿਹਨਤ ਕਰ ਰਿਹਾ ਹੈ।
ਭਿ੍ਰਸਟਾਚਾਰ ਬਿਲਕੁਲ ਸਹਿਣ ਨਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਰ ਕਮਿਸਨਰ ਨੇ ਕਿਹਾ ਕਿ ਇਸ ਵਿੱਚ ਸਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਮਾਂਬੱਧ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਸ੍ਰੀ ਯਾਦਵ ਨੇ ਇਹ ਵੀ ਕਿਹਾ ਕਿ ਵਿਭਾਗ ਟੈਕਸ ਵਸੂਲੀ ਅਤੇ ਸੇਵਾਵਾਂ ਦੇਣ ਵਿੱਚ ਇੱਕ ਨਵਾਂ ਮਾਪਦੰਡ ਸਥਾਪਤ ਕਰੇਗਾ।
ਕਰ ਕਮਿਸਨਰ ਨੇ ਸਮੂਹ ਵਪਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਾ ਬਕਾਇਆ ਟੈਕਸ ਸਰਕਾਰ ਨੂੰ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਇਸ ਟੈਕਸ ਦੀ ਵਰਤੋਂ ਢੁਕਵੇਂ ਢੰਗ ਨਾ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਕੀਤੀ ਜਾਂਦੀ ਹੈ ਜਿਸ ਕਾਰਨ ਟੈਕਸ ਅਦਾ ਕਰਨ ਵਾਲੇ ਇਸ ਵਿਕਾਸ ਦਾ ਹਿੱਸਾ ਬਣਦੇ ਹਨ। ਸ੍ਰੀ ਯਾਦਵ ਨੇ ਇਹ ਵੀ ਕਿਹਾ ਕਿ ਕਰਦਾਤਾਵਾਂ ਦੇ ਸਹਿਯੋਗ ਤੋਂ ਬਿਨਾਂ ਰਾਜ ਦੇ ਵਿਕਾਸ ਦਾ ਟੀਚਾ ਪ੍ਰਾਪਤ ਨਹੀਂ ਕੀਤਾ ਜਾ ਸਕਦਾ।ਇਸ ਮੌਕੇ ਵਧੀਕ ਕਮਿਸਨਰ ਸ੍ਰੀਮਤੀ ਬ੍ਰਹਮਨੀਤ ਕੌਰ ਅਤੇ ਸ੍ਰੀ ਰਵਨੀਤ ਸਿੰਘ ਖੁਰਾਣਾ, ਡਿਪਟੀ ਆਬਕਾਰੀ ਤੇ ਕਰ ਕਮਿਸਨਰ ਸ੍ਰੀ ਪਰਮਜੀਤ ਸਿੰਘ ਅਤੇ ਹੋਰ ਹਾਜਰ ਸਨ।

Our Visitor

1900765