Monday, May 11, 2026
Home Blog Page 253

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

0

Amritsar News:ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨ ਪਰਵਿੰਦਰਪਾਲ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਗੱਤਕਾ ਪਾਰਟੀਆਂ ਨੇ ਹਾਜ਼ਰੀ ਭਰੀ ਅਤੇ ਸ਼ਬਦੀ ਜਥਿਆਂ ਨੇ ਗੁਰੂ ਸਾਹਿਬ ਜੀ ਦੀ ਉਸਤਤ ਵਿਚ ਗੁਰੂ ਜਸ ਗਾਇਨ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਦਸਮ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜੀਵਨ ਲਾਸਾਨੀ ਅਤੇ ਪ੍ਰੇਰਣਾਦਾਇਕ ਹੈ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਬਖ਼ਸ਼ੀ ਖੰਡੇ ਬਾਟੇ ਦੀ ਦਾਤ ਪ੍ਰਾਪਤ ਕਰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ।

ਇਹ ਵੀ ਪੜ੍ਹੋ Guru Kashi University ਵੱਲੋਂ ਅਕਾਦਮਿਕ, ਸਾਂਸਕ੍ਰਿਤਿਕ, ਖੇਡਾਂ ਅਤੇ ਸਮਾਜਿਕ ਸੇਵਾਵਾਂ ਨੂੰ ਦਰਸਾਉਂਦਾ ਪਲੇਠਾ ਨਿਊਜ਼ਲੈਟਰ ਜਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਮਗਰੋਂ ਨਗਰ ਕੀਰਤਨ ਦਾ ਪਲਾਜ਼ਾ ਘੰਟਾ ਘਰ, ਬਜ਼ਾਰ ਮਾਈ ਸੇਵਾਂ, ਬਜ਼ਾਰ ਕਾਠੀਆਂ, ਬਜ਼ਾਰ ਪਾਪੜਾਂ, ਬਜ਼ਾਰ ਬਾਂਸਾਂ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਦਾਲ ਮੰਡੀ, ਢਾਬ ਵਸਤੀ ਰਾਮ, ਜੌੜਾ ਪਿੱਪਲ, ਬਜ਼ਾਰ ਲੁਹਾਰਾ, ਚੌਂਕ ਲਛਮਣਸਰ, ਚੌਂਕ ਬਾਬਾ ਸਾਹਿਬ, ਚੌਂਕ ਪਰਾਗਦਾਸ ਆਦਿ ਥਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਭਲਾਈਪੁਰ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਜਸਵਿੰਦਰ ਸਿੰਘ ਜੱਸੀ, ਸ. ਮਨਜੀਤ ਸਿੰਘ ਤਲਵੰਡੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਨਰਿੰਦਰ ਸਿੰਘ, ਸੁਪ੍ਰਿੰਟੈਂਡੈਂਟ ਪ੍ਰਚਾਰ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ, ਸ. ਬਲਵਿੰਦਰ ਸਿੰਘ, ਸੂਚਨਾ ਅਧਿਕਾਰੀ ਸ. ਰਣਧੀਰ ਸਿੰਘ, ਸ. ਅੰਮ੍ਰਿਤਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Guru Kashi University ਵੱਲੋਂ ਅਕਾਦਮਿਕ, ਸਾਂਸਕ੍ਰਿਤਿਕ, ਖੇਡਾਂ ਅਤੇ ਸਮਾਜਿਕ ਸੇਵਾਵਾਂ ਨੂੰ ਦਰਸਾਉਂਦਾ ਪਲੇਠਾ ਨਿਊਜ਼ਲੈਟਰ ਜਾਰੀ

0

Bathinda News: ਗੁਰੂ ਕਾਸ਼ੀ ਯੂਨੀਵਰਸਿਟੀ ਦੀਆਂ ਅਕਾਦਮਿਕ, ਸਾਂਸਕ੍ਰਿਤਿਕ, ਖੇਡਾਂ ਅਤੇ ਸਮਾਜਿਕ ਸੇਵਾਵਾਂ ਨਾਲ ਸੰਬੰਧਿਤ ਪਲੇਠਾ ਤ੍ਰਿਮਾਸਿਕ ਨਿਊਜ਼ਲੈਟਰ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਵਾਈਸ ਚਾਂਸਲਰ ਡਾ. ਰਾਮੇਸ਼ਵਰ ਸਿੰਘ ਵੱਲੋਂ ਰੀਲੀਜ਼ ਕੀਤਾ ਗਿਆ। ਇਸ ਮੌਕੇ ਨਿਉਜ਼ਲੈਟਰ ਦੇ ਅਡੀਟਰ ਇਨ ਚੀਫ਼ ਪਰੋ. ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ, ਡੀਨ ਅਕਾਦਮਿਕ ਡਾ. ਜਾਵੇਦ ਅਹਿਮਦ ਖਾਨ, ਡਾਇਰੈਕਟਰ ਆਈ.ਟੀ. ਡਾ. ਸੰਨੀ ਅਰੋੜਾ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਇਸ ਮੌਕੇ ਚਾਂਸਲਰ ਗੁਰਲਾਭ ਸਿੰਘ ਸਿੱਧੂ ਤੇ ਵਾਈਸ ਚਾਂਸਲਰ ਡਾ. ਸਿੰਘ ਨੇ ਡਾ. ਧੀਮਾਨ ਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਡਾ. ਧੀਮਾਨ ਨੇ ਪੂਰੀ ਨਿਸ਼ਠਾ ਅਤੇ ਦੂਰਦਰਸ਼ੀਤਾ ਨਾਲ ਪਹਿਲਾ ਅੰਕ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਨਿਊਜ਼ਲੈਟਰ ਕੈਂਪਸ ਦੀ ਜੀਵੰਤਤਾ ਅਤੇ ਵਿਕਾਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਉਂਦਾ ਹੈ।

ਇਹ ਵੀ ਪੜ੍ਹੋ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸਾਂ ਨੂੰ ਕੀਤਾ ਰਵਾਨਾ

ਇਸ ਲਈ ਇਸਦਾ ਹੱਥਲਾ ਅੰਕ ਪਾਠਕਾਂ ਲਈ ਮਹਤੱਵਪੂਰਨ ਜਾਣਕਾਰੀ ਸਰੋਤ ਸਾਬਿਤ ਹੋਵੇਗਾ।ਡਾ. ਧੀਮਾਨ ਨੇ ਦੱਸਿਆ ਕਿ ਨਿਊਜ਼ਲੈਟਰ ਦਾ ਸੁੰਦਰ ਅਤੇ ਆਕਰਸ਼ਕ ਡਿਜ਼ਾਇਨ ਬਲਜੀਤ ਸਿੰਘ ਮਲੱਣ ਵੱਲੋਂ ਤਿਆਰ ਕੀਤਾ ਗਿਆ ਹੈ। ਉਨ੍ਹਾਂ ਡਾਇਰੈਕਟਰ ਆਈ.ਟੀ. ਡਾ. ਅਰੋੜਾ ਅਤੇ ਡਿਪਟੀ ਡਾਇਰੈਕਟਰ ਲੋਕ ਸੰਪਰਕ ਲਵਲੀਨ ਸੱਚਦੇਵਾ ਵੱਲੋਂ ਪ੍ਰਦਾਨ ਕੀਤੇ ਗ੍ਰਾਫਿਕ ਇਨਪੁਟਸ ਤੇ ਸਮਾਗਮੀ ਇਨਪੁਟਸ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਨਿਊਜ਼ਲੈਟਰ ਦੀ ਦਿੱਖ ਨੂੰ ਨਿਖਾਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ 36 ਸਫਿਆਂ ਵਾਲੇ ਨਿਊਜ਼ਲੈਟਰ ਨੂੰ ਵੱਖ-ਵੱਖ ਤਸਵੀਰਾਂ ਨਾਲ ਸੰਵਾਰਿਆਂ ਗਿਆ ਹੈ ਜਿਸ ਵਿੱਚ ਯੂਨੀਵਰਸਿਟੀ ਦੀਆਂ ਵੱਖ-ਵੱਖ ਗਤੀਵਿਧੀਆਂ ਤੇ ਆਧਾਰਿਤ ਸਮੱਗਰੀ ਸ਼ਾਮਿਲ ਹੈ। ਇਨ੍ਹਾਂ ਵਿੱਚ ਸ੍ਰੀਲੰਕਾ, ਫਲੋਰੀਡਾ ਅਤੇ ਇੰਡੋਨੇਸ਼ੀਆ ਦੀਆਂ ਯੂਨੀਵਰਸਿਟੀਆਂ ਨਾਲ ਸਹੀਬੱਧ ਕੀਤੇ ਗਏ ਸਮਝੌਤੇ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕਾਨਫਰੰਸਾਂ, ਭਾਈ ਮਰਦਾਨਾ ਜੀ ਦੀ ਰਬਾਬ ਦੀ ਰਚਨਾਤਮਕ ਪੁਨਰ-ਸਿਰਜਣਾ, ਸਾਂਸਕ੍ਰਿਤਿਕ ਕਾਰਜਕ੍ਰਮ, ਅੰਤਰਰਾਸ਼ਟਰੀ ਯੁਵਾ ਮੇਲਾ, ਰਾਸ਼ਟਰੀ ਤੀਰਅੰਦਾਜ਼ੀ ਟੂਰਨਾਮੈਂਟ,

ਇਹ ਵੀ ਪੜ੍ਹੋ 314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ — ਡਾ. ਬਲਜੀਤ ਕੌਰ

ਯੂਨੀਵਰਸਿਟੀ ਕੈਂਪਸ ਦੇ ਪ੍ਰਮੁੱਖ ਨਿਸ਼ਾਨ, ਹੈਪੀਨੈੱਸ ਅਤੇ ਵੈਲ-ਬੀੰਗ ਸੈਂਟਰ, ਕਮਿਊਨਿਟੀ ਰੇਡੀਓ ਸਟੇਸ਼ਨ, ਰਾਸ਼ਟਰੀ ਦਿਵਸਾਂ ਦੇ ਆਯੋਜਨ ਅਤੇ ਇੱਕ ਤਰੱਕੀਸ਼ੀਲ ਕਿਸਾਨ ਦੀ ਸਫ਼ਲਤਾ ਦੀ ਕਹਾਣੀ ਸ਼ਾਮਲ ਹੈ। ਇਸ ਤੋਂ ਇਲਾਵਾ, ਨਿਊਜ਼ਲੈਟਰ ਵਿੱਚ ਖੇਤਰੀ ਕਿਸਾਨਾਂ ਲਈ ਮਾਹਿਰ ਖੇਤੀ ਸੇਵਾਵਾਂ, ਬੀਜ ਉਤਪਾਦਨ ਪਹਿਲਕਦਮੀਆਂ ਅਤੇ ਯੂਨੀਵਰਸਿਟੀ ਦੇ ਖਿਡਾਰੀਆਂ, ਐਨ.ਐੱਸ.ਐੱਸ. ਯੂਨਿਟਾਂ ਅਤੇ ਐਨ.ਸੀ.ਸੀ. ਦੀਆਂ ਮਹੱਤਵਪੂਰਨ ਉਪਲਬਧੀਆਂ ਵੀ ਦਰਜ ਕੀਤੀਆਂ ਗਈਆਂ ਹਨ।ਪਾਠਕਾਂ ਨੇ ਨਿਊਜ਼ਲੈਟਰ ਨੂੰ ਵਰਸਿਟੀ ਦੀ ਅਕਾਦਮਿਕ ਸ਼੍ਰੇਸ਼ਠਤਾ, ਖੋਜ ਕਾਰਜਾਂ ਦੀ ਨਵੀਨਤਾ ਨੂੰ ਦਰਜ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਦੱਸਿਆ। ਸੰਪਾਦਕ ਮੰਡਲ ਵੱਲੋਂ ਪਾਠਕਾਂ ਨੂੰ ਨਵੇਂ ਵਰ੍ਹੇ ਅਤੇ ਗੁਰੂਪੂਰਬ ਦੀਆਂ ਸ਼ੁੱਭ ਕਾਮਨਾਵਾਂ ਭੇਂਟ ਕੀਤੀਆਂ ਗਈਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸਾਂ ਨੂੰ ਕੀਤਾ ਰਵਾਨਾ

0

👉ਮੁੱਖ ਮੰਤਰੀ ਤੀਰਥ ਯਾਤਰਾ ਬਜ਼ੁਰਗਾਂ ਲਈ ਹੋ ਰਹੀ ਹੈ ਵਰਦਾਨ ਸਾਬਤ : ਜਗਰੂਪ ਸਿੰਘ ਗਿੱਲ
👉ਪੰਜਾਬ ਮਹਾਨ ਗੁਰੂਆਂ, ਦੇਵਤਿਆਂ, ਸੰਤਾਂ ਤੇ ਸ਼ਹੀਦਾਂ ਦੀ ਹੈ ਪਵਿੱਤਰ ਧਰਤੀ : ਸੁਖਵੀਰ ਸਿੰਘ ਮਾਈਸਰਖਾਨਾ
Bathinda News : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਨੂੰ ਵਿਧਾਇਕ ਜਗਰੂਪ ਸਿੰਘ ਗਿੱਲ ਵਲੋਂ ਸਥਾਨਕ ਆਦਰਸ਼ ਨਗਰ, ਵਿਧਾਇਕ ਮੌੜ ਸ. ਸੁਖਵੀਰ ਸਿੰਘ ਮਾਈਸਰਖਾਨਾ ਵਲੋਂ ਪਿੰਡ ਚਾਉਕੇ, ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ ਵਲੋਂ ਪਿੰਡ ਗੰਗਾ ਤੋਂ ਰਵਾਨਾ ਕੀਤਾ।

ਇਹ ਵੀ ਪੜ੍ਹੋ 314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ — ਡਾ. ਬਲਜੀਤ ਕੌਰ

ਇਸੇ ਤਰ੍ਹਾਂ ਬਠਿੰਡਾ (ਦਿਹਾਤੀ) ਦੇ ਪਿੰਡ ਵਿਰਕ ਖੁਰਦ, ਰਾਮਪੁਰਾ ਦੇ ਪਿੰਡ ਭੋਡੀਪੁਰਾ ਅਤੇ ਤਲਵੰਡੀ ਸਾਬੋ ਦੇ ਪਿੰਡ ਅਮਰਪੁਰਾ ਗੁਰਥੜੀ ਤੋਂ ਵੀ ਬੱਸਾਂ ਨੂੰ ਰਵਾਨਾ ਕੀਤਾ ਗਿਆ।ਇਸ ਦੌਰਾਨ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਜਿਥੇ ਬਜ਼ੁਰਗਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਉਥੇ ਹੀ ਆਪਸੀ ਭਾਈਚਾਰਕ ਸਾਂਝ ਨੂੰ ਵੀ ਬਰਕਰਾਰ ਰੱਖਣ ਵਿੱਚ ਸਹਾਈ ਸਿੱਧ ਹੋ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮ ਵਰਗਾਂ ਦੇ ਲੋਕਾਂ ਲਈ ਖੁੱਲ੍ਹੀ ਹੈ, ਜੋ ਕਿ ਸਰਕਾਰ ਦਾ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।ਇਸ ਮੌਕੇ ਵਿਧਾਇਕ ਮੌੜ ਸ. ਸੁਖਵੀਰ ਸਿੰਘ ਮਾਈਸਰਖਾਨਾ ਨੇ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਦੇਵਤਿਆਂ, ਸੰਤਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਭਾਈਚਾਰੇ, ਭਾਈਵਾਲੀ ਏਕਤਾ ਦਾ ਸੰਦੇਸ਼ ਦਿੱਤਾ ਹੈ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਕਿਸੇ ਵੀ ਬਜ਼ੁਰਗ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਸੂਬਾ ਸਰਕਾਰ ਨੇ ਸ਼ਰਧਾਲੂਆਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਵਿਸਤ੍ਰਿਤ ਪ੍ਰਬੰਧ ਕੀਤਾ ਹੋਇਆ ਹੈ।ਇਸ ਦੌਰਾਨ ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ ਨੇ ਕਿਹਾ ਕਿ ਇਹ ਯੋਜਨਾ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਦਰਸ਼ਨ ਅਨੁਸਾਰ ਤਿਆਰ ਕੀਤੀ ਗਈ ਹੈ, ਜਿਨ੍ਹਾਂ ਨੇ ਲੋਕਾਂ ਨੂੰ ਆਪਸੀ ਭਾਈਚਾਰੇ, ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪਵਿੱਤਰ ਸਥਾਨਾਂ ਦੀ ਯਾਤਰਾ ਦੇ ਚਾਹਵਾਨਾਂ ਲਈ ਵਰਦਾਨ ਸਾਬਤ ਹੋ ਰਹੀ ਹੈ।ਇਸ ਮੌਕੇ ਜਿਥੇ ਸ਼ਰਧਾਲੂਆਂ ਵਲੋਂ ਪੰਜਾਬ ਸਰਕਾਰ ਦਾ ਵਿਸ਼ੇਸ਼ ਸਕੀਮ ਚਲਾਉਣ ‘ਤੇ ਧੰਨਵਾਦ ਕੀਤਾ ਉਥੇ ਹੀ ਸਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ — ਡਾ. ਬਲਜੀਤ ਕੌਰ

0

👉2.37 ਲੱਖ ਬੱਚਿਆਂ ਨੂੰ ਮਿਲੀ ਆਰਥਿਕ ਸੁਰੱਖਿਆ
👉ਬੱਚਿਆਂ ਦੀ ਭਲਾਈ ਮਾਨ ਸਰਕਾਰ ਦੀ ਪਹਿਲੀ ਤਰਜੀਹ
ਚੰਡੀਗੜ੍ਹ, 26 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਆਸ਼ਰਿਤ ਅਤੇ ਅਨਾਥ ਬੱਚਿਆਂ ਦੇ ਸੁਰੱਖਿਅਤ, ਸਨਮਾਨਤ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸੂਬੇ ਦੇ ਆਸ਼ਰਿਤ ਅਤੇ ਅਨਾਥ ਬੱਚਿਆਂ ਲਈ 314.22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਹਜ਼ਾਰਾਂ ਬੱਚਿਆਂ ਦੇ ਜੀਵਨ ਵਿੱਚ ਸੁਰੱਖਿਆ ਅਤੇ ਸਥਿਰਤਾ ਆਈ ਹੈ।ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ 2 ਲੱਖ 37 ਹਜ਼ਾਰ 406 ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਤਾਂ ਜੋ ਇਹ ਬੱਚੇ ਆਰਥਿਕ ਸਹਾਰੇ ਨਾਲ ਪੜ੍ਹ-ਲਿਖ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ ਅਤੇ ਆਤਮ-ਨਿਰਭਰ ਜੀਵਨ ਵੱਲ ਅੱਗੇ ਵਧ ਸਕਣ।

ਇਹ ਵੀ ਪੜ੍ਹੋ ਗਾਇਬ ਹੋਏ 328 ਪਾਵਨ ਸਰੂਪਾਂ ਦਾ ਮਾਮਲਾ; ਦਿੱਲੀ ਕਮੇਟੀ ਨੇ ਪੁਲਿਸ ਵੱਲੋਂ ਜਾਂਚ ਸ਼ੁਰੂ ਕਰਨ ਦਾ ਕੀਤਾ ਸਵਾਗਤ

ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ਰਿਤ ਅਤੇ ਅਨਾਥ ਬੱਚੇ ਸਿਰਫ਼ ਸਰਕਾਰੀ ਅੰਕੜੇ ਨਹੀਂ, ਸਗੋਂ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਬੱਚਾ ਮਜ਼ਬੂਰੀ, ਅਣਗਹਿਲੀ ਜਾਂ ਆਰਥਿਕ ਕਮਜ਼ੋਰੀ ਕਾਰਨ ਆਪਣੀ ਪੜ੍ਹਾਈ ਅਤੇ ਸੁਪਨਿਆਂ ਤੋਂ ਵੰਝਿਤ ਨਾ ਰਹੇ। ਪੰਜਾਬ ਸਰਕਾਰ ਹਰ ਅਜਿਹੇ ਬੱਚੇ ਦੇ ਨਾਲ ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਨਾਲ ਖੜੀ ਹੈ।ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਉਹ ਬੱਚੇ ਲੈ ਸਕਦੇ ਹਨ ਜੋ 21 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਜਿਨ੍ਹਾਂ ਦੇ ਮਾਤਾ-ਪਿਤਾ ਜਾਂ ਤਾਂ ਦੋਵੇਂ ਨਹੀਂ ਰਹੇ, ਜਾਂ ਦੋਵੇਂ ਘਰੋਂ ਗੈਰ-ਹਾਜ਼ਰ ਹਨ, ਜਾਂ ਸਰੀਰਕ ਅਤੇ ਮਾਨਸਿਕ ਤੌਰ ’ਤੇ ਅਸਮਰੱਥ ਹੋਣ ਕਾਰਨ ਪਰਿਵਾਰ ਦੀ ਦੇਖਭਾਲ ਕਰਨ ਵਿੱਚ ਅਸਮਰੱਥ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਨ ਸਰਕਾਰ ਦੀ ਇਹ ਪਹਿਲ ਕੇਵਲ ਵਿੱਤੀ ਮਦਦ ਤੱਕ ਸੀਮਿਤ ਨਹੀਂ, ਸਗੋਂ ਇਹ ਸੂਬੇ ਦੇ ਹਰ ਬੱਚੇ ਨੂੰ ਸੁਰੱਖਿਅਤ, ਸਨਮਾਨਤ ਅਤੇ ਸੁਨਿਹਰੇ ਭਵਿੱਖ ਵੱਲ ਲਿਜਾਣ ਦੀ ਸਪਸ਼ਟ ਅਤੇ ਦ੍ਰਿੜ਼ ਵਚਨਬੱਧਤਾ ਨੂੰ ਦਰਸਾਉਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

0

Talwandi Sabo News : ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਤਖਤ ਸ਼੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ। ਇਸ ਪਾਵਨ ਅਸਥਾਨ ‘ਤੇ ਮੱਥਾ ਟੇਕ ਕੇ ਉਨ੍ਹਾਂ ਨੇ ਗੁਰੂ ਸਾਹਿਬਾਨ ਦੇ ਚਰਨਾਂ ਵਿੱਚ ਹਾਜ਼ਰੀ ਭਰੀ ਅਤੇ ਆਤਮਕ ਸ਼ਾਂਤੀ ਪ੍ਰਾਪਤ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ (ਬਠਿੰਡਾ ਸ਼ਹਿਰੀ) ਸ ਜਗਰੂਪ ਸਿੰਘ ਗਿੱਲ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਜਿੱਥੇ ਸਰਬੱਤ ਦੇ ਭਲੇ ਲਈ ਅਰਦਾਸ ਕਰਵਾਈ ਉੱਥੇ ਉਨ੍ਹਾਂ ਦੇਸ਼ ਅਤੇ ਪੰਜਾਬ ਦੀ ਚੜ੍ਹਦੀ ਕਲਾ, ਭਾਈਚਾਰਕ ਸਾਂਝ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕਾਮਨਾ ਕੀਤੀ।

ਇਹ ਵੀ ਪੜ੍ਹੋ ਗਾਇਬ ਹੋਏ 328 ਪਾਵਨ ਸਰੂਪਾਂ ਦਾ ਮਾਮਲਾ; ਦਿੱਲੀ ਕਮੇਟੀ ਨੇ ਪੁਲਿਸ ਵੱਲੋਂ ਜਾਂਚ ਸ਼ੁਰੂ ਕਰਨ ਦਾ ਕੀਤਾ ਸਵਾਗਤ

ਇਸ ਦੌਰਾਨ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਆਉਣ ਵਾਲੇ ਨਵੇਂ ਸਾਲ ਦੇ ਸੰਦਰਭ ਵਿੱਚ ਵੀ ਗੁਰੂ ਘਰ ਵਿੱਚ ਅਰਦਾਸ ਕਰਦਿਆਂ ਇਹ ਕਾਮਨਾ ਕੀਤੀ ਕਿ ਨਵਾਂ ਵਰ੍ਹਾ ਪੰਜਾਬ ਵਾਸੀਆਂ ਲਈ ਤਰੱਕੀ, ਖੁਸ਼ਹਾਲੀ ਅਤੇ ਸਮਾਜਿਕ ਏਕਤਾ ਦਾ ਸੁਨੇਹਾ ਲੈ ਕੇ ਆਵੇ।ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਸਾਨੂੰ ਸੱਚ, ਸੇਵਾ ਅਤੇ ਨਿਮਰਤਾ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਦਿੰਦੀਆਂ ਹਨ।

ਗਾਇਬ ਹੋਏ 328 ਪਾਵਨ ਸਰੂਪਾਂ ਦਾ ਮਾਮਲਾ; ਦਿੱਲੀ ਕਮੇਟੀ ਨੇ ਪੁਲਿਸ ਵੱਲੋਂ ਜਾਂਚ ਸ਼ੁਰੂ ਕਰਨ ਦਾ ਕੀਤਾ ਸਵਾਗਤ

0

Amritsar News: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਗਾਇਬ ਹੋਣ ਦੇ ਮਾਮਲੇ ਵਿਚ ਪੰਜਾਬ ਪੁਲਿਸ ਵੱਲੋਂ ਐਫ ਆਈ ਆਰ ਦਰਜ ਕੀਤੇ ਜਾਣ ਦਾ ਸਵਾਗਤ ਕਰ‌ਦਿਆਂ ਕਿਹਾ ਹੈ ਕਿ ਹੁਣ ਆਸ ਹੈ ਕਿ ਇਸ ਮਾਮਲੇ ਵਿਚ ਇਨਸਾਫ ਮਿਲੇਗਾ। ਮੀਡੀਆ ਨਾਲ ਗੱਲਬਾਤ ਕਰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਰ ਹਰ ਇਕ ਦਾ ਗੁਰੂ ਹੈ ਤੇ ਇਸ ਮਾਮਲੇ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੀਤੇ ਕਾਰਜ ਦਾ ਉਹ ਸਵਾਗਤ ਕਰਦੇ ਹਨ।

ਇਹ ਵੀ ਪੜ੍ਹੋ Congress ਨਾਲ ਨਰਾਜ਼ਗੀ ਦੌਰਾਨ ਨਵਜੋਤ ਕੌਰ ਸਿੱਧੂ ਵੱਲੋਂ ਭਾਜਪਾ ਆਗੂ ਦੀਆਂ ਤਾਰੀਫ਼ਾਂ ਦੀ ਚਰਚਾ!

ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਹੋਈ ਕਾਨੂੰਨੀ ਕਾਰਵਾਈ ’ਤੇ ਸਮੁੱਚੇ ਪੰਥ ਨੂੰ ਤੱਸਲੀ ਹੋਈ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਪੰਜ ਸਾਲ ਤੋਂ ਸੰਗਤ ਕਾਰਵਾਈ ਦੀ ਉਡੀਕ ਕਰ ਰਹੀ ਸੀ ਤੇ ਹੁਣ ਕਾਰਵਾਈ ਹੋਣ ਨਾਲ ਪੰਥ ਦੇ ਹਿਰਦੇ ਠਾਰੇ ਗਏ ਹਨ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਵਿਚ ਸਰਨਾ ਭਰਾਵਾਂ ਨੇ ਪਹਿਲਾਂ 328 ਸਰੂਪਾਂ ਦੇ ਲਾਪਤਾ ਹੋਣ ਦਾ ਮੁੱਦਾ ਬਣਾਇਆ ਸੀ ਪਰ ਅੱਜ ਪੰਜਾਬ ਪੁਲਿਸ ਵੱਲੋਂ ਐਫ ਆਈ ਆਰ ਦਰਜ ਕਰਨ ਦੇ ਬਾਅਦ ਉਹਨਾਂ ਚੁੱਪੀ ਧਾਰ ਲਈ ਹੈ ਜਿਸ ਤੋਂ ਸਾਬਤ ਹੋ ਗਿਆ ਹੈ ਕਿ ਉਹ ਸਿਰਫ ਸਿਆਸੀ ਰਾਜਨੀਤੀ ਕਰਦੇ ਹਨ। ਉਹਨਾਂ ਕਿਹਾ ਕਿ ਸਰਨਾ ਭਰਾਵਾਂ ਨੂੰ ਹੁਣ ਮਾਮਲੇ ’ਤੇ ਚੁੱਪੀ ਤੋੜਨੀ ਚਾਹੀਦੀ ਹੈ।

ਇਹ ਵੀ ਪੜ੍ਹੋ ਸ਼ਹੀਦੀ ਦਿਹਾੜੇ ਮੌਕੇ ਪ੍ਰਵਾਰ ਸਮੇਤ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ

ਉਹਨਾਂ ਕਿਹਾ ਕਿ ਅੱਜ ਅਕਾਲੀ ਦਲ ਬਹੁਤ ਵੱਡੇ ਕਟਹਿਰੇ ਵਿਚ ਖੜ੍ਹਾ ਹੋ ਚੁੱਕਾ ਹੈ ਜਿਸਦਾ ਜਵਾਬ ਸਰਨਾ ਭਰਾਵਾਂ ਕੋਲ ਨਹੀਂ ਹੈ। ਉਹਨਾਂ ਇਹ ਵੀ ਕਿਹਾ ਕਿ ਪੰਜ ਸਾਲ ਤੋਂ ਵੱਖ-ਵੱਖ ਸਿੱਖ ਜਥੇਬੰਦੀਆਂ 328 ਸਰੂਪ ਲਾਪਤਾ ਹੋਣ ਦੇ ਮਾਮਲੇ ’ਤੇ ਧਰਨੇ ਦੇ ਰਹੀਆਂ ਸਨ ਪਰ ਹੁਣ ਜਦੋਂ ਐਫ ਆਈ ਆਰ ਦਰਜ ਹੋ ਗਈ ਹੈ ਤਾਂ ਸਾਰੀਆਂ ਜਥੇਬੰਦੀਆਂ ਦੇ ਮਨਾਂ ਵਿਚ ਵੱਡ ਧਰਵਾਸ ਹੈ। ਉਹਨਾਂ ਕਿਹਾ ਕਿ ਉਹ ਸਮਝਦੇ ਹਨ ਕਿ ਇਸ ਮਾਮਲੇ ਵਿਚ ਪਿਛਲੇ ਪੰਜ ਸਾਲਾਂ ਤੋਂ ਸ਼੍ਰੋਮਣੀ ਕਮੇਟੀ ਕਾਰਵਾਈ ਤੋਂ ਟੱਲਦੀ ਆ ਰਹੀ ਸੀ ਤੇ ਹੁਣ ਜਾ ਕੇ ਐਫ ਆਈ ਆਰ ਦਰਜ ਹੋਣ ਨਾਲ ਕੇਸ ਵਿਚ ਨਿਆਂ ਹੋਣ ਦੀ ਆਸ ਬੱਝੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Congress ਨਾਲ ਨਰਾਜ਼ਗੀ ਦੌਰਾਨ ਨਵਜੋਤ ਕੌਰ ਸਿੱਧੂ ਵੱਲੋਂ ਭਾਜਪਾ ਆਗੂ ਦੀਆਂ ਤਾਰੀਫ਼ਾਂ ਦੀ ਚਰਚਾ!

0

Amritsar News: ਪਿਛਲੇ ਕੁੱਝ ਦਿਨਾਂ ਤੋਂ ਆਪਣੇ ਕਥਿਤ ਵਿਵਾਦਤ ਬਿਆਨਾਂ ਨੂੰ ਲੈ ਕੇ ਪੰਜਾਬ ਦੇ ਸਿਆਸੀ ਗਲਿਆਰਿਆਂ ਵਿਚ ਚਰਚਾ ‘ਚ ਚੱਲ ਰਹੀ ਸਾਬਕਾ ਵਿਧਾਇਕ ਡਾ ਨਵਜੋਤ ਕੌਰ ਸਿੱਧੂ ਦੀਆਂ ਹੁਣ ਭਾਜਪਾ ਦੇ ਕੌਮੀ ਆਗੂ ਨਾਲ ਮੁਲਾਕਾਤ ਦੀਆਂ ਚਰਚਾਵਾਂ ਦਾ ਬਜ਼ਾਰ ਗਰਮ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਧਰਮਪਤਨੀ ਡਾ ਸਿੱਧੂ ਨੇ ਆਪਣੇ ਹਲਕੇ ਨਾਲ ਸਬੰਧਤ ਕੁੱਝ ਮੰਗਾਂ ਨੂੰ ਲੈ ਕੇ ਕੇਂਦਰੀ ਆਵਾਜ਼ਾਈ ਮੰਤਰੀ ਸ਼੍ਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਮੁਲਾਕਾਤ ਦਾ ਖੁਲਾਸਾ ਖੁਦ ਸ਼੍ਰੀਮਤੀ ਸਿੱਧੂ ਵੱਲੋਂ ਅਪਣੇ ਸੋਸ਼ਲ ਮੀਡੀਆ ‘ਤੇ ਫ਼ੋਟੋਆਂ ਪਾ ਕੇ ਕੀਤਾ ਗਿਆ।

ਇਹ ਵੀ ਪੜ੍ਹੋ ‘ਵੀਰ ਬਾਲ ਦਿਵਸ’ਪ੍ਰਧਾਨ ਮੰਤਰੀ ਮੋਦੀ ਕੌਮੀ ਸਮਾਗਮ ਵਿਚ ਹੋਣਗੇ ਸ਼ਾਮਲ

ਇੰਨ੍ਹਾਂ ਫ਼ੋਟੋਆਂ ਦੇ ਨਾਲ ਡਾ ਸਿੱਧੂ ਨੇ ਸ਼੍ਰੀ ਗਡਕਰੀ ਦੀਆਂ ਤਰੀਫ਼ਾਂ ਦੇ ਪੁਲ ਬੰਨੇ ਹਨ। ਉਨ੍ਹਾਂ ਕੇਂਦਰੀ ਮੰਤਰੀ ਨੂੰ ਇੱਕ ਸ਼ਾਨਦਾਰ ਇਨਸਾ ਦਸਦਿਆਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਕੋਲ ਬਹੁਤ ਜ਼ਿਆਦਾ ਸਮੱਸਿਆਵਾਂ ਦਾ ਤੁਰੰਤ ਹੱਲ ਹੈ। ਜਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਡਾ ਨਵਜੋਤ ਕੌਰ ਸਿੱਧੂ ਨੇ ਮੁੱਖ ਮੰਤਰੀ ਦੀ ਕੁਰਸੀ ਲਈ 500 ਕਰੋੜ ਦੇ ਅਟੈਚੀ ਹੋਣ ਦਾ ਦਾਅਵਾ ਕੀਤਾ ਸੀ ਜਿਸਤੋਂ ਬਾਅਦ ਕਾਂਗਰਸ ਵਿਚ ਕਾਫ਼ੀ ਵਿਵਾਦ ਉੱਠਿਆ ਸੀ ਅਤੇ ਇਸ ਮਾਮਲੇ ਵਿਚ ਐਕਸ਼ਨ ਲੈਂਦਿਆਂ ਕਾਂਗਰਸ ਨੇ ਉਨ੍ਹਾਂ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼ਹੀਦੀ ਦਿਹਾੜੇ ਮੌਕੇ ਪ੍ਰਵਾਰ ਸਮੇਤ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ

Sri Fatehgarh Sahib News: ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਫ਼ਰਜ਼ੰਦ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਦੀ ਯਾਦ ‘ਚ ਚੱਲ ਰਹੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਪਣੇ ਪ੍ਰਵਾਰ ਸਮੇਤ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਗੁਰੂ ਚਰਨਾਂ ‘ਚ ਮੱਥਾ ਟੇਕਿਆ ਅਤੇ ਨਾਨਕ ਨਾਮ ਲੇਵਾ ਸੰਗਤਾਂ ਦੇ ਦਰਸ਼ਨ ਦੀਦਾਰ ਕੀਤੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਸ: ਮਾਨ ਨੇ ਕਿਹਾ ਕਿ, “ਛੋਟੇ ਫ਼ਰਜ਼ੰਦਾਂ ਦੀ ਕੌਮ ਪ੍ਰਤੀ ਸ਼ਹਾਦਤ ਦੀ ਮਿਸਾਲ ਦੁਨੀਆ ਦੇ ਇਤਿਹਾਸ ‘ਚ ਕਿਤੇ ਨਹੀਂ ਮਿਲਦੀ। ਉਹਨਾਂ ਦੇ ਦ੍ਰਿੜ ਇਰਾਦੇ-ਜਜ਼ਬੇ ਰਹਿੰਦੀ ਦੁਨੀਆ ਤੀਕ ਸਾਡੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ।

ਇਹ ਵੀ ਪੜ੍ਹੋ ਬੱਸ ਅੱਡਾ ਬਚਾਓ ਮੋਰਚਾ ਵੱਲੋਂ 6 ਜਨਵਰੀ ਨੂੰ ਰੋਸ ਪ੍ਰਦਰਸ਼ਨ; ਲੋਕ ਸੜਕਾਂ ‘ਤੇ ਉਤਰਣਗੇ

” ਇਸ ਦੌਰਾਨ ਉਨ੍ਹਾਂ ਸਲਾਨਾ ਜੋੜ ਮੇਲੇ ਸਬੰਧੀ ਪੰਜਾਬ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਦੀ ਗੱਲ ਕਰਦਿਆਂ ਕਿਹਾ ਕਿ ਸੰਗਤਾਂ ਦੀ ਸੁਰੱਖਿਆ ਤੇ ਟਰੈਫ਼ਿਕ ਨੂੰ ਨਿਰਵਿਘਨ ਨੂੰ ਸਚਾਰੂ ਤਰੀਕੇ ਨਾਲ ਚਲਾਉਣ ਦੇ ਲਈ ਵੱਡੀ ਪੱਧਰ ‘ਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼੍ਰੀ ਫ਼ਤਿਹਗੜ੍ਹ ਸਾਹਿਬ ਦੇ ਵਿਕਾਸ ਤੇ ਸੁੰਦਰਤਾ ਦੇ ਲਈ ਕਿਸੇ ਮੰਗ ਪੱਤਰ ਦੀ ਜਰੂਰਤ ਨਹੀਂ, ਬਲਕਿ ਇਹ ਉਨ੍ਹਾਂ ਦਾ ਫ਼ਰਜ ਹੈ ਤੇ ਇਸਨੂੰ ਨਿਭਾਉਣ ਲਈ ਕੰਮ ਕੀਤਾ ਜਾ ਰਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਧਰਤੀ ‘ਤੇ ਮੌਜੂਦ ਤਿੰਨਾਂ ਤਖ਼ਤਾਂ ਵਾਲੇ ਸ਼ਹਿਰਾਂ ਸ਼੍ਰੀ ਅੰਮ੍ਰਿਤਸਰ ਸਾਹਿਬ, ਸ਼੍ਰੀ ਅਨੰਦਪੁਰ ਸਾਹਿਬ ਤੇ ਸ਼੍ਰੀ ਦਮਦਮਾ ਸਾਹਿਬ ਨੂੰ ਪਵਿੱਤਰ ਸ਼ਹਿਰਾਂ ਦਾ ਦਰਜ਼ਾ ਦਿੱਤਾ ਗਿਆ ਹੈ, ਜਿਸਦੀ ਮੰਗ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ ਪ੍ਰੰਤੂ ਉਨ੍ਹਾਂ ਦੀ ਸਰਕਾਰ ਨੂੰ ਇਹ ਕਾਰਜ਼ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਵੀਰ ਬਾਲ ਦਿਵਸ ਦੇ ਮਾਮਲੇ ‘ਤੇ ਗੱਲ ਕਰਦਿਆਂ ਮੁੱਖ ਮੰਤਰੀ ਸ: ਮਾਨ ਨੇ ਅਕਾਲੀ ਦਲ ਬਾਦਲ ਨੁੰ ਲੰਮੇ ਹੱਥੀ ਲੈਂਦਿਆਂ ਕਿਹਾ ਕਿ ਪਹਿਲਾਂ ਇਹ ਨਾਮ ਰੱਖਣ ਵਿਚ ਉਨ੍ਹਾਂ ਦਾ ਵੱਡਾ ਹੱਥ ਰਿਹਾ ਤੇ ਹੂਣ ਮੁਕਰ ਰਹੇ ਹਨ।

ਇਹ ਵੀ ਪੜ੍ਹੋ ‘ਵੀਰ ਬਾਲ ਦਿਵਸ’ਪ੍ਰਧਾਨ ਮੰਤਰੀ ਮੋਦੀ ਕੌਮੀ ਸਮਾਗਮ ਵਿਚ ਹੋਣਗੇ ਸ਼ਾਮਲ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

‘ਵੀਰ ਬਾਲ ਦਿਵਸ’ਪ੍ਰਧਾਨ ਮੰਤਰੀ ਮੋਦੀ ਕੌਮੀ ਸਮਾਗਮ ਵਿਚ ਹੋਣਗੇ ਸ਼ਾਮਲ

0

New Delhi news: veer bal diwas ; ਧਰਮ ਦੀ ਰੱਖਿਆ ਲਈ ਆਪਣੀਆਂ ਕੁਰਬਾਨੀਆਂ ਦੇਣ ਵਾਲੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੀਰ ਬਾਲ ਦਿਵਸ ਮੌਕੇ ਅੱਜ ਕੌਮੀ ਪੱਧਰ ਦੇ ਕਰਵਾਏ ਜਾ ਰਹੇ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮਲ ਹੋਣਗੇ। ਇਸ ਸਮਾਗਮ ਦਾ ਨਾਮ ਬਦਲੇ ਜਾਣ ਦੀ ਚੱਲ ਰਹੀ ਮੰਗ ਦੌਰਾਨ ਦਿੱਲੀ ਦੇ ਭਾਰਤ ਮੰਡਪ ਸਥਾਨ ‘ਤੇ ਹੋਣ ਵਾਲੇ ਇਸ ਸਮਾਗਮ ਵਿਚ ਸਿੱਖ ਕੌਮ ਨਾਲ ਸਬੰਧਤ ਪ੍ਰਮੁੱਖ ਹਸਤੀਆਂ ਤੋਂ ਇਲਾਵਾ ਇਸ ਮੌਕੇ ਸਨਮਾਨਿਤ ਕੀਤੇ ਜਾਣ ਵਾਲੇ ਦੇਸ ਭਰ ਦੇ ਬਹਾਦੁਰ ਬੱਚੇ ਅਤੇ ਉਨ੍ਹਾਂ ਦੇ ਪ੍ਰਵਾਰਕ ਮੈਂਬਰ ਵੀ ਇਸ ਸਮਾਗਮ ਦਾ ਹਿੱਸਾ ਬਣਨਗੇ। ਇਸਤੋਂ ਇਲਾਵਾ ਵੀਰ ਬਾਲ ਦਿਵਸ ਮੌਕੇ ਇੰਨ੍ਹਾਂ ਬਹਾਦੁਰ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਰੱਖੇ ਜਾਣ ਵਾਲੇ ਸਮਾਗਮ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਪੁੱਜਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬੱਸ ਅੱਡਾ ਬਚਾਓ ਮੋਰਚਾ ਵੱਲੋਂ 6 ਜਨਵਰੀ ਨੂੰ ਰੋਸ ਪ੍ਰਦਰਸ਼ਨ; ਲੋਕ ਸੜਕਾਂ ‘ਤੇ ਉਤਰਣਗੇ

0

Bathinda News:ਮੌਜੂਦਾ ਥਾਂ ‘ਤੇ ਬੱਸ ਅੱਡਾ ਕਾਇਮ ਰੱਖਣ ਦੀ ਮੰਗ ਨੂੰ ਲੈ ਕੇ ਪਿਛਲੇ ਅੱਠ ਮਹੀਨਿਆਂ ਤੋਂ ਲਗਾਤਾਰ ਸੰਘਰਸ਼ ਕਰ ਰਹੀ ਬੱਸ ਸਟੈਂਡ ਬਚਾਓ ਸੰਘਰਸ਼ ਕਮੇਟੀ ਨੇ 6 ਜਨਵਰੀ ਨੂੰ ਵਿਸ਼ਾਲ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਅੰਬੇਡਕਰ ਪਾਰਕ ਵਿੱਚ ਹੋਈ ਸੰਘਰਸ਼ ਕਮੇਟੀ ਦੀ ਮੀਟਿੰਗ ਦੌਰਾਨ ਸਹਿਮਤੀ ਨਾਲ ਲਿਆ ਗਿਆ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਘਰਸ਼ ਕਮੇਟੀ ਦੇ ਆਗੂ ਬਲਤੇਜ ਵਾਂਦਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ ‘ਤੇ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਚੁੱਕੀ ਹੈ ਅਤੇ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਲੋਕਾਂ ‘ਤੇ ਤਾਨਾਸ਼ਾਹੀ ਫ਼ੈਸਲੇ ਥੋਪ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਸਰਕਾਰ ਨੇ ਕੈਬਨਿਟ ਮੀਟਿੰਗ ਵਿੱਚ ਮੁੜ ਬੱਸ ਅੱਡਾ ਬਦਲਣ ਦੀ ਗੱਲ ਕਰਦਿਆਂ ਮਲੋਟ ਰੋਡ ‘ਤੇ ਦਸ ਏਕੜ ਜ਼ਮੀਨ ਵਿੱਚ ਨਵਾਂ ਬੱਸ ਅੱਡਾ ਬਣਾਉਣ ਦੀ ਯੋਜਨਾ ਦਾ ਐਲਾਨ ਕੀਤਾ, ਜੋ ਪੂਰੀ ਤਰ੍ਹਾਂ ਜਨ ਵਿਰੋਧੀ ਫ਼ੈਸਲਾ ਹੈ।

ਇਹ ਵੀ ਪੜ੍ਹੋ Bathinda Police ਨੇ ਆਪਣੇ ਸਾਬਕਾ ਮੁਲਾਜਮਾਂ ਦੇ ਨਾਲ ਮਨਾਇਆ Elder Day ਦਿਵਸ

ਸੰਘਰਸ਼ ਕਮੇਟੀ ਦੇ ਮੈਂਬਰ ਹਰਵਿੰਦਰ ਹੈੱਪੀ ਨੇ ਕਿਹਾ ਕਿ ਸਰਕਾਰ ਦੀ ਇਸੇ ਤਾਨਾਸ਼ਾਹੀ ਅਤੇ ਜਨ ਵਿਰੋਧੀ ਨੀਤੀਆਂ ਕਾਰਨ ਹੀ ਆਮ ਆਦਮੀ ਪਾਰਟੀ ਨੂੰ ਬਠਿੰਡਾ ਜ਼ਿਲ੍ਹੇ ਵਿੱਚ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵਿੱਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਵਪਾਰੀ ਆਗੂਆਂ ਰਾਮ ਜਿੰਦਲ ਅਤੇ ਡੇਜ਼ੀ ਮੋਹਨ ਨੇ ਕਿਹਾ ਕਿ ਸਰਕਾਰ ਵਪਾਰੀਆਂ ਨੂੰ ਰੌਂਦਣ ਵਾਲੀਆਂ ਨੀਤੀਆਂ ਅਧੀਨ ਫ਼ੈਸਲੇ ਲੈ ਰਹੀ ਹੈ, ਜੋ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੇ ਜਾਣਗੇ। ਬੱਸ ਅੱਡਾ ਬਦਲਣ ਨਾਲ ਸੈਂਕੜੇ ਦੁਕਾਨਦਾਰਾਂ, ਛੋਟੇ ਵਪਾਰੀਆਂ ਅਤੇ ਰਿਹੜੀ-ਫੜੀ ਵਾਲਿਆਂ ਦੀ ਰੋਜ਼ੀ-ਰੋਟੀ ਖੋਹ ਲਈ ਜਾਵੇਗੀ।

ਇਹ ਵੀ ਪੜ੍ਹੋ ਸਾਬਕਾ IG Amar Singh Chahal ਨਾਲ ਸਾਈਬਰ ਠੱਗੀ ਮਾਰਨ ਦੇ ਦੋ ਮੁਲਜਮਾਂ ਦੀ ਹੋਈ ਪਹਿਚਾਣ

ਸੰਘਰਸ਼ ਕਮੇਟੀ ਦੇ ਮੀਡੀਆ ਪ੍ਰਭਾਰੀ ਸੰਦੀਪ ਅਗਰਵਾਲ ਅਤੇ ਸਟੂਡੈਂਟਸ ਯੂਨੀਅਨ ਦੀ ਪ੍ਰਧਾਨ ਪਾਇਲ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੋਕ ਪੂਰੀ ਤਰ੍ਹਾਂ ਨਕਾਰ ਚੁੱਕੇ ਹਨ ਅਤੇ ਹਰ ਵਰਗ ਸਰਕਾਰ ਦੇ ਖ਼ਿਲਾਫ਼ ਖੜ੍ਹਾ ਹੋ ਗਿਆ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ 6 ਜਨਵਰੀ ਨੂੰ ਹੋਣ ਵਾਲੇ ਰੋਸ ਮਾਰਚ ਵਿੱਚ ਵੱਖ-ਵੱਖ ਵਪਾਰਿਕ ਸੰਗਠਨਾਂ ਤੋਂ ਇਲਾਵਾ ਕਿਸਾਨ ਜਥੇਬੰਦੀਆਂ, ਖੇਤ ਮਜ਼ਦੂਰ ਯੂਨੀਅਨ, ਪੈਨਸ਼ਨਰ ਐਸੋਸੀਏਸ਼ਨ, ਬੱਸ ਓਪਰੇਟਰ ਐਸੋਸੀਏਸ਼ਨ ਅਤੇ ਸਮਾਜਿਕ ਸੰਗਠਨਾਂ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰਵਾਸੀ ਸ਼ਾਮਲ ਹੋਣਗੇ। ਇਹ ਮਾਰਚ ਸਰਕਾਰ ਦੀਆਂ ਜਨ-ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਲੋਕਾਂ ਦਾ ਨਿਰਣਾਇਕ ਸੁਨੇਹਾ ਹੋਵੇਗਾ।ਇਸ ਮੌਕੇ ‘ਤੇ ਬੱਸ ਸਟੈਂਡ ਮਾਰਕੀਟ ਐਸੋਸੀਏਸ਼ਨ, ਕਿਸਾਨ ਯੂਨੀਅਨ, ਪੁਲਿਸ ਪੈਨਸ਼ਨਰ ਯੂਨੀਅਨ, ਜਮਹੂਰੀ ਅਧਿਕਾਰ ਸਭਾ, ਬਿਜਲੀ ਪੈਨਸ਼ਨਰ ਅਤੇ ਹੋਰ ਸੰਗਠਨ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1899976