ਲੋਕਾਂ ਨੂੰ 9ਵੇਂ ਸਿੱਖ ਗੁਰੂ ਦੇ ਸਦੀਵੀ ਸੰਦੇਸ਼ ‘ਤੇ ਚੱਲਣ ਲਈ ਕਿਹਾ
ਸੁਖਜਿੰਦਰ ਮਾਨ
ਚੰਡੀਗੜ੍ਹ, 21 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ ਦਿੱਤੀ।ਇਸ ਪਵਿੱਤਰ ਮੌਕੇ `ਤੇ, ਭਗਵੰਤ ਮਾਨ ਨੇ ਨੇੜਲੇ ਇਤਿਹਾਸਕ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪਾਵਨ ਸੀਸ ਉਨ੍ਹਾਂ ਦੇ ਅਨਿਨ ਸੇਵਕ ਸਿੱਖ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਲੈ ਕੇ ਆਏ ਸਨ, ਇਸ ਅਸਥਾਨ ‘ਤੇ ਉਨ੍ਹਾਂ ਨੂੰ ਸ਼੍ਰੀ ਅਨੰਦਪੁਰ ਸਾਹਿਬ ਨੂੰ ਜਾਂਦੇ ਸਮੇਂ ਗੁਰੂ ਸਾਹਿਬ ਦੇ ਇੱਕ ਬਜ਼ੁਰਗ ਸ਼ਰਧਾਲੂ ਮੁਸਲਮਾਨ ਸੰਤ ਫਕੀਰ ਦਰਗਾਹੀ ਸ਼ਾਹ ਨੇ ਰੁਕਣ ਲਈ ਬੇਨਤੀ ਕੀਤੀ ਸੀ।
ਇਸ ਤੋਂ ਪਹਿਲਾਂ ਆਪਣੇ ਰਿਕਾਰਡ ਕੀਤੇ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ‘ਹਿੰਦ ਦੀ ਚਾਦਰ’ ਦੁਆਰਾ ਦਿੱਤੇ ਸਰਭਵਿਆਪੀ ਭਾਈਚਾਰੇ, ਧਾਰਮਿਕ ਆਜ਼ਾਦੀ, ਸਰਬੱਤ ਦੇ ਭਲੇ ਅਤੇ ਮਾਨਵਤਾ ਦੀ ਚੜਦੀਕਲਾ ਦੇ ਸਦੀਵੀ ਸੰਦੇਸ਼ ‘ਤੇ ਚੱਲਣ ਦਾ ਸੱਦਾ ਦਿੱਤਾ।ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਅਤੇ ਫਲਸਫੇ `ਤੇ ਚਾਨਣਾ ਪਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਬਚਪਨ ਤੋਂ ਲੈ ਕੇ ਸ਼ਹਾਦਤ ਪ੍ਰਾਪਤ ਕਰਨ ਤੱਕ ਮਾਨਵਤਾ ਅਤੇ ਧਾਰਮਿਕ ਸਹਿਣਸ਼ੀਲਤਾ ਦੀ ਖਾਤਰ ਗੁਰੂ ਜੀ ਦੀ ਲਾਸਾਨੀ ਕੁਰਬਾਨੀ ਰਹਿੰਦੀ ਦੁਨੀਆ ਤੱਕ ਪ੍ਰੇਰਨਾ ਸਰੋਤ ਬਣੀ ਰਹੇਗੀ।ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ `ਤੇ ਸਹੀ ਮਾਅਨਿਆਂ `ਚ ਚੱਲਣ ਦੀ ਅਪੀਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਨੌਵੇਂ ਗੁਰੂ ਜੀ ਦੇ ਸੰਦੇਸ਼ ਦਾ ਸਾਰ ਪਿਆਰ, ਧਰਮ ਨਿਰਪੱਖਤਾ, ਧਾਰਮਿਕ ਆਜ਼ਾਦੀ ਅਤੇ ਸ਼ਾਂਤਮਈ ਸਹਿਹੋਂਦ ਸੀ, ਜੋ ਅਜੋਕੇ ਸਮੇਂ ਵਿੱਚ ਵੀ ਪ੍ਰਸੰਗਿਕ ਹੈ।
ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਲੱਖ ਲੱਖ ਵਧਾਈਆਂ
ਡਾ. ਬਲਜੀਤ ਕੌਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਈ-ਪੋਰਟਲ ਕੀਤਾ ਲਾਂਚ
ਸਾਰਿਆਂ ਲਈ ਬਰਾਬਰੀ ਵਾਲਾ ਸਮਾਜ ਸਿਰਜਣ ਲਈ ਸਿੱਖਿਆ ਅਹਿਮ ਸਾਧਨ ਹੈ: ਕੈਬਨਿਟ ਮੰਤਰੀ
ਸੁਖਜਿੰਦਰ ਮਾਨ
ਚੰਡੀਗੜ੍ਹ, 21 ਅਪ੍ਰੈਲ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰਨ ਲਈ ਈ-ਪੋਰਟਲ ਲਾਂਚ ਕੀਤਾ।
ਡਾ. ਬੀ. ਆਰ. ਅੰਬੇਡਕਰ ਭਵਨ, ਮੋਹਾਲੀ ਵਿਖੇ ਐਸ.ਸੀ. ਸਕਾਲਰਸ਼ਿਪ ਸਬੰਧੀ ਕਰਵਾਏ ਸਿਖਲਾਈ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਸਾਧਨ ਮੁਹੱਈਆ ਕਰਵਾਉਣਾ ਵਿਭਾਗ ਦੀ ਨਿਵੇਕਲੀ ਪਹਿਲਕਦਮੀ ਹੈ ਤਾਂ ਜੋ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਕੀਤੀ ਜਾ ਸਕੇ ਅਤੇ ਉਨ੍ਹਾਂ ਦੀ ਊਰਜਾ ਨੂੰ ਸਾਕਾਰਤਮਕ ਢੰਗ ਨਾਲ ਵਰਤਿਆ ਜਾ ਸਕੇ। ਡਾ. ਬੀ. ਆਰ. ਅੰਬੇਡਕਰ ਦੀਆਂ ਸਿੱਖਿਆਵਾਂ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਸਾਰਿਆਂ ਲਈ ਬਰਾਬਰੀ ਵਾਲਾ ਸਮਾਜ ਸਿਰਜਣ ਦੀ ਦਿਸ਼ਾ ਵਿੱਚ ਸਿੱਖਿਆ ਇਕ ਅਹਿਮ ਸਾਧਨ ਹੈ ਅਤੇ ਸਮਾਜ ਦੇ ਦੱਬੇ-ਕੁਚਲੇ ਵਰਗਾਂ ਲਈ ਕਿਫ਼ਾਇਤੀ ਸਿੱਖਿਆ ਦੇ ਮੌਕੇ ਪ੍ਰਦਾਨ ਕਰਨਾ ਹੀ ਸੰਵਿਧਾਨ ਦੇ ਨਿਰਮਾਤਾ ਨੂੰ ਅਸਲ ਸ਼ਰਧਾਂਜਲੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਡਾ. ਬੀ.ਆਰ. ਅੰਬੇਡਕਰ ਦੇ ਸੁਪਨਿਆਂ ਨੂੰ ਸਿੱਖਿਆ ਰਾਹੀਂ ਸਾਕਾਰ ਕੀਤਾ ਜਾਵੇਗਾ ਕਿਉਂਕਿ ਬਾਬਾ ਸਾਹਿਬ ਨੇ ਹਮੇਸ਼ਾ ਸਮਾਜ ਦੇ ਹਰ ਵਰਗ ਨੂੰ ਸਿੱਖਿਅਤ ਕਰਨ ਲਈ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਬਰਾਬਰੀ ਦਾ ਟੀਚਾ ਸਿੱਖਿਆ ਰਾਹੀਂ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 181.03 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੇ ਆਪਣੇ ਯਤਨਾਂ ‘ਤੇ ਵੀ ਚਾਨਣਾ ਪਾਇਆ ਅਤੇ ਕਿਹਾ ਕਿ ਇਹ ਰਾਸ਼ੀ ਜਲਦ ਹੀ ਵਿਦਿਆਰਥੀਆਂ ਨੂੰ ਜਾਰੀ ਕਰ ਦਿੱਤੀ ਜਾਵੇਗੀ।
ਡਾ. ਬਲਜੀਤ ਕੌਰ ਨੇ ਟ੍ਰੇਨਰਾਂ ਨੂੰ ਇਨ੍ਹਾਂ ਸਕੀਮਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦੇ ਟੀਚੇ ਦੀ ਪ੍ਰਾਪਤੀ ਲਈ ਵੀ ਪ੍ਰੇਰਿਤ ਕੀਤਾ ਤਾਂ ਜੋ ਹਰੇਕ ਯੋਗ ਵਿਦਿਆਰਥੀ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ। ਉਨ੍ਹਾਂ ਅੱਗੇ ਕਿਹਾ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ।
ਉਨ੍ਹਾਂ ਡਾ. ਬੀ.ਆਰ. ਅੰਬੇਡਕਰ ਭਵਨ ਦੇ ਪ੍ਰਬੰਧਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਵੀ ਦਿੱਤਾ। ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਮੇਸ਼ ਗੈਂਟਾ ਨੇ ਸਿਖਲਾਈ ਪ੍ਰੋਗਰਾਮ ਦਾ ਦੌਰਾ ਕਰਨ ਲਈ ਮੰਤਰੀ ਦਾ ਧੰਨਵਾਦ ਕੀਤਾ ਅਤੇ ਟ੍ਰੇਨਰਾਂ ਨੂੰ ਭਵਿੱਖੀ ਕਾਰਵਾਈ ਬਾਰੇ ਜਾਣੂ ਕਰਵਾਇਆ। ਇਸ ਮੌਕੇ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਅਤੇ ਡਾਇਰੈਕਟਰ ਸਬ ਪਲਾਨ ਸ੍ਰੀ ਰਾਜ ਬਹਾਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।ਸਿਖਲਾਈ ਤੋਂ ਪਹਿਲਾਂ ਸਬ-ਇੰਸਪੈਕਟਰ ਗੁਰਮੇਹਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੁਹਾਲੀ ਪੁਲੀਸ ਵੱਲੋਂ ਕੈਬਨਿਟ ਮੰਤਰੀ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ।
ਡੇਅਰੀ ਵਿਕਾਸ ਨੂੰ ਪੰਜਾਬ ਵਿਚ ਮਿਲੇਗਾ ਵੱਡਾ ਹੁਲਾਰਾ
ਐਨ.ਡੀ.ਡੀ.ਬੀ ਦੇ ਸਹਿਯੋਗਾ ਨਾਲ ਸੂਬੇ ਵਿਚ 900 ਕਰੋੜ ਰੁਪਏ ਦੇ ਨਿਵੇਸ਼ ਨਾਲ 12 ਮਿਲਕ ਪਲਾਂਟ ਸਥਾਪਟ ਕੀਤੇ ਜਾਣਗੇ : ਕੁਲਦੀਪ ਧਾਲੀਵਾਲ
ਮੁੱਖ ਉਦੇਸ਼ ਡੇਅਰੀ ਫਾਰਮਿੰਗ ਨੂੰ ਹੁਲਾਰਾ ਦੇ ਕੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਧਾਉਣਾ
ਡੇਅਰੀ ਕਿਸਾਨਾਂ ਨੂੰ ਸਸਤੀ ਪਸ਼ੂ ਖ਼ੁਰਾਕ ਮੁਹੱਈਆ ਕਰਾਉਣ ਲਈ 80 ਕਰੋੜ ਦੀ ਲਾਗਤ ਨਾਲ ਅੰਮ੍ਰਿਤਸਰ ਵਿੱਚ ਸਥਾਪਿਤ ਕੀਤਾ ਜਾਵੇਗਾ ਟੀ.ਐਮ.ਆਰ. ਪਲਾਂਟ
ਪੰਜਾਬ ਦੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਨੇ ਐਨ.ਡੀ.ਡੀ.ਬੀ. ਦੇ ਚੇਅਰਮੈਨ ਨਾਲ ਲਗਾਤਾਰ ਦੋ ਦਿਨ ਮੀਟਿੰਗਾਂ ਕੀਤੀਆਂ
ਸੁਖਜਿੰਦਰ ਮਾਨ
ਚੰਡੀਗੜ/ਅਨੰਦ ਸ਼ਹਿਰ(ਗੁਜਰਾਤ) 21 ਅਪ੍ਰੈਲ: ਪੰਜਾਬ ਦੇ ਕਿਸਾਨਾਂ ਨੂੰ ਵਿੱਤੀ ਸੰਕਟ ਤੋਂ ਉਭਾਰਨ ਅਤੇ ਪੰਜਾਬ ਨੂੰ ਇੱਕ ਹੋਰ ਚਿੱਟੀ ਕਰਾਂਤੀ ਦੇ ਮੋਹਰੀ ਵਜੋਂ ਪੇਸ਼ ਕਰਨ ਦੇ ਮੱਦੇਨਜ਼ਰ ਰਾਸ਼ਟਰੀ ਡੇਅਰੀ ਵਿਕਾਸ ਬੋਰਡ ਦੇ ਮੁੱਖ ਦਫ਼ਤਰ, ਅਨੰਦ ਸ਼ਹਿਰ, ਗੁਜਰਾਤ ਵਿਖੇ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਕੁਲਦੀਪ ਧਾਲੀਵਾਲ ਨਾਲ ਦੋ ਦਿਨ ਲੰਮੀਆਂ ਵਿਚਾਰ ਚਰਚਾਵਾਂ ਕਰਨ ਤੋਂ ਬਾਅਦ ਐਨ.ਡੀ.ਡੀ.ਬੀ. ਦੇ ਚੇਅਰਮੈਨ ਮਨੀਸ਼ ਸ਼ਾਹ ਨੇ ਕਿਹਾ ਕਿ ਪੰਜਾਬ ਸਕਰਾਰ ਨੂੰ ਸੂਬੇ ਵਿੱਚ ਲਗਭਗ 900 ਕਰੋੜ ਰੁਪਏ ਦੀ ਲਾਗਤ ਵਾਲੇ 12 ਮਿਲਕ ਪਲਾਂਟਾਂ ਨੂੰ ਸਥਾਪਤ ਕਰਨ ਲਈ ਵਿੱਤੀ ਸਹਾਇਤਾ ਕੀਤੀ ਜਾਵੇਗੀ ਅਤੇ ਪੂਰਨ ਤਕਨੀਕੀ ਸਹਿਯੋਗ ਦਿੱਤਾ ਜਾਵੇਗਾ।
ਮੀਟਿੰਗਾਂ ਦੌਰਾਨ ਹੋਈ ਵਿਚਾਰ ਚਰਚਾ ਬਾਰੇ ਜਾਣਕਾਰੀ ਦਿੰਦਿਆਂ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਐਨ.ਡੀ.ਡੀ.ਬੀ, ਪੰਜਾਬ ਸਰਕਾਰ ਨੂੰ ਵਿੱਤੀ ਸਹਾਇਤਾ ਅਤੇ ਲੋੜੀਂਦੀ ਤਕਨੀਕੀ ਸਹਾਇਤਾ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰੇਗਾ। ਉਨਾਂ ਕਿਹਾ ਕਿ ਸੂਬੇ ਦੇ 6,000 ਪਿੰਡਾਂ ਨੂੰ ਕਵਰ ਕਰਨ ਲਈ ਪਹਿਲਾਂ ਹੀ 11 ਮਿਲਕ ਪਲਾਂਟ ਮੌਜੂਦ ਹਨ, ਇਸ ਕਦਮ ਨਾਲ ਪੰਜਾਬ ਵਿੱਚ ਮਿਲਕ ਪਲਾਂਟਾਂ ਦੀ ਗਿਣਤੀ 23 ਹੋ ਜਾਵੇਗੀ ਅਤੇ ਸੂਬੇ ਦੇ ਕੁੱਲ 12,000 ਪਿੰਡਾਂ ਨੂੰ ਕਵਰ ਕੀਤਾ ਜਾਵੇਗਾ। ਇਸ ਨਾਲ ਰੋਜ਼ਾਨਾ 10 ਲੱਖ ਲੀਟਰ ਵਾਧੂ ਦੁੱਧ ਦੀ ਖਰੀਦ ਕੀਤੀ ਜਾਵੇਗੀ।
ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਇਸ ਸਹਾਇਤਾ ਤੋਂ ਇਲਾਵਾ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਅਤੇ ਡੇਅਰੀ ਕਿਸਾਨਾਂ ਨੂੰ ਸਸਤੀ ਫੀਡ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਗੰਗਾਨਗਰ ਅਤੇ ਕੋਲਹਾਪੁਰ ਵਿਖੇ ਸਫਲਤਾਪੂਰਵਕ ਚੱਲ ਰਹੇ ਦੋ ਪਲਾਂਟਾਂ ਦੀ ਤਰਜ ‘ਤੇ ਅੰਮ੍ਰਿਤਸਰ ਵਿਖੇ 80 ਕਰੋੜ ਰੁਪਏ ਦੇ ਅਨੁਮਾਨਿਤ ਖਰਚੇ ਵਾਲਾ ਟੋਟਲ ਮਿਕਸਡ ਰਾਸ਼ਨ ਪਲਾਂਟ (ਟੀ.ਐਮ.ਆਰ) ਸਥਾਪਤ ਕੀਤਾ ਜਾਵੇਗਾ । ਐਨ.ਡੀ.ਡੀ.ਬੀ ਇਸ ਲਈ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰੇਗਾ ਅਤੇ ਇਸ ਨਾਲ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀ ਸਮੱਸਿਆ ਵੀ ਹੱਲ ਹੋ ਜਾਵੇਗੀ।
ਪੰਜਾਬ ਦੇ ਪਸ਼ੂ ਪਾਲਣ ਅਤੇ ਡੇਆਰੀ ਵਿਕਾਸ ਮੰਤਰੀ ਨੇ ਅੱਗੇ ਕਿਹਾ ਕਿ ਐੱਨ.ਡੀ.ਆਰ.ਆਈ. ਦੀ ਤਰਜ ‘ਤੇ ਡੇਅਰੀ ਫਾਰਮਿੰਗ ਸਬੰਧੀ ਸਿੱਖਿਲਾਈ ਦੇਣ ਲਈ, ਐਨ.ਡੀ.ਡੀ.ਬੀ ਨੇ ਪੰਜਾਬ ਵਿੱਚ ਅਜਿਹੀ ਸੰਸਥਾ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ ਹੈ।
ਪੰਜਾਬ ਦੇ ਪਸੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਨੇ ਸੂਬੇ ਦੀ ਬਿਹਤਰੀ ਵਾਲੇ ਇਹਨਾਂ ਪ੍ਰੋਜੈਕਟਾਂ ਦੀ ਸਥਾਪਨਾ ਲਈ ਸਹਾਇਤਾ ਅਤੇ ਪੂਰਨ ਸਹਿਯੋਗ ਦਾ ਭਰੋਸਾ ਦੇਣ ਲਈ ਐਨ.ਡੀ.ਡੀ.ਬੀ. ਦੇ ਚੇਅਰਮੈਨ ਦਾ ਧੰਨਵਾਦ ਕੀਤਾ ਹੈ।
ਬੀ.ਐੱਡ.ਟੈੱਟ ਪਾਸ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਤੋਂ ਮੁੜ ਮਿਲਿਆ ਭਰੋਸਾ
ਸੁਖਜਿੰਦਰ ਮਾਨ
ਬਠਿੰਡਾ, 21 ਅਪ੍ਰੈਲ: ਆਪਣੀਆਂ ਹੱਕੀ ਮੰਗਾਂ ਲਈ ਲੰਮੇਂ ਸਮੇਂ ਤੋਂ ਸੰਘਰਸ਼ ਕਰ ਰਹੀ ਬੀ.ਐੱਡ.ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੂੰ ਬੀਤੇ ਦਿਨ ਸਿੱਖਿਆਂ ਮੰਤਰੀ ਮੀਤ ਹੇਅਰ ਤੋਂ ਮੁੜ ਉਹਨਾਂ ਦੀਆਂ ਮੰਗਾਂ ਮੰਨੇ ਜਾਣ ਦਾ ਭਰੋਸਾ ਮਿਲਿਆ ਹੈ.. ਜ਼ਿਲਾ ਬਠਿੰਡਾ ਦੇ ਪ੍ਰਧਾਨ ਗੁਰਪ੍ਰੀਤ ਪੱਕਾ ਨੇ ਆਪਣੇ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਉਹਨਾਂ ਨੇ ਪਿਛਲੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਫਤਰ ਨੂੰ ਆਪਣੀਆਂ ਮੰਗਾਂ ਸੰਬੰਧੀ ਮਿਲਣ ਲਈ ਮੀਟਿੰਗ ਦਾ ਸਮਾਂ ਲੈਣ ਲਈ ਇੱਕ ਚਿੱਠੀ ਮੇਲ ਕੀਤੀ ਗਈ ਸੀ.. ਜਿਸਦੇ ਤਹਿਤ ਉਸ ਤੇ ਤੁਰੰਤ ਐਕਸ਼ਨ ਲੈਣ ਮਗਰੋਂ ਸਾਡੀ ਯੂਨੀਅਨ ਦੀ ਮੀਟਿੰਗ ਸਿੱਖਿਆ ਮੰਤਰੀ ਮੀਤ ਹੇਅਰ ਜੀ ਨਾਲ ਕੱਲ੍ਹ ਚੰਡੀਗੜ੍ਹ ਉਹਨਾਂ ਦੇ ਦਫ਼ਤਰ ਵਿੱਚ ਕਰਵਾਈ ਗਈ ਤੇ ਅਗਲੀ ਮੀਟਿੰਗ ਮੁੱਖ ਮੰਤਰੀ ਨਾਲ ਜਲਦੀ ਕਰਵਾਉਣ ਦਾ ਭਰੋਸਾ ਦਿੱਤਾ..ਮੀਟਿੰਗ ਵਿੱਚ ਯੂਨੀਅਨ ਵੱਲੋਂ ਮੰਤਰੀ ਸਾਹਿਬ ਅੱਗੇ ਆਪਣੀਆਂ ਮੁੱਖ ਮੰਗਾਂ ਕਾਂਗਰਸ ਸਰਕਾਰ ਦੁਆਰਾ ਚੋਣ ਜ਼ਾਬਤੇ ਤੋਂ ਮਹਿਜ਼ ਇੱਕ ਘੰਟਾ ਪਹਿਲਾਂ ਕੱਢੀ ਗਈ ਮਾਮੂਲੀ ਜਿਹੀ ਮਾਸਟਰ ਕੇਡਰ ਦੀ 4161 ਦੀ ਭਰਤੀ ਵਿੱਚ ਵਾਧਾ ਕੀਤਾ ਜਾਵੇ ਖ਼ਾਸਕਰ ਸਮਾਜਿਕ ਸਿੱਖਿਆ,, ਪੰਜਾਬੀ,,ਹਿੰਦੀ ਆਦਿ ਤਿੰਨ ਵਿਸ਼ਿਆਂ ਦੀਆਂ ਘੱਟੋ-ਘੱਟ 9000 ਪੋਸਟਾਂ ਕੀਤੀਆਂ ਜਾਣ,, ਕਿਉਂਕਿ ਪਿਛਲੇ ਸਾਲਾਂ ਦੌਰਾਨ ਇਹਨਾਂ ਵਿਸ਼ਿਆਂ ਦੀ ਬਿਲਕੁੱਲ ਵੀ ਭਰਤੀ ਨਹੀਂ ਕੀਤੀ ਗਈ,,55% ਵਾਲੀ ਅਣਲੋੜੀਂਦੀ ਸ਼ਰਤ ਮੁੱਢੋਂ ਰੱਦ ਕੀਤੀ ਜਾਵੇ ਤੇ ਪਿਛਲੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਉਮਰ ਲੰਘਾਂ ਚੁੱਕੇ ਸਾਥੀਆਂ ਨੂੰ ਉਮਰ ਹੱਦ ਵਿੱਚ ਛੋਟ ਦੇਕੇ ਜਲਦੀ ਭਰਤੀ ਨੂੰ ਪੂਰਾ ਕੀਤਾ ਜਾਵੇ.. ਸਿੱਖਿਆ ਮੰਤਰੀ ਨੇ ਭਰੋਸਾ ਦਿਵਾਇਆ ਹੈ ਕਿ ਉਹ ਉਹਨਾਂ ਦੀਆਂ ਮੰਗਾਂ ਸੰਬੰਧੀ ਜਲਦੀ ਹੀ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਜਲਦੀ ਹੀ ਭਰਤੀ ਨੂੰ ਪੂਰਾ ਕੀਤਾ ਜਾਵੇਗਾ,, ਕਿਉਂਕਿ ਉਹਨਾਂ ਨੂੰ ਵੀ ਅਧਿਆਪਕਾਂ ਦੀ ਬਹੁਤ ਲੋੜ ਹੈ.. ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਜੇ ਇਹ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਬੇਰੁਜ਼ਗਾਰਾਂ ਦੀਆਂ ਉਮੀਦਾਂ ਤੇ ਜਲਦ ਖ਼ਰਾ ਨਹੀਂ ਉੱਤਰਦੀ ਤਾਂ ਆਉਣ ਵਾਲੇ ਸਮੇਂ ਵਿੱਚ ਪਹਿਲਾਂ ਵਾਂਗ ਹੀ ਤਿੱਖੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ..ਇਸ ਮੌਕੇ ਮੁਨੀਸ਼ ਫਾਜ਼ਿਲਕਾ,, ਜਸਵੰਤ ਘੁਬਾਇਆ,, ਹਰਵਿੰਦਰ ਬਠਿੰਡਾ ਆਦਿ ਹਾਜ਼ਰ ਸਨ..
ਏਮਜ਼ ਦੇ ਜਨਰਲ ਮੈਡੀਸਨ ਵਿਭਾਗ ਵਲੋਂ ਮੁਫਤ ਨਿਊਰੋਪੈਥੀ ਕੈਂਪ ਦਾ ਆਯੋਜਨ
ਸੁਖਜਿੰਦਰ ਮਾਨ
ਬਠਿੰਡਾ, 20 ਅਪ੍ਰੈਲ: ਏਮਜ਼ ਬਠਿੰਡਾ ਦੇ ਜਨਰਲ ਮੈਡੀਸਨ ਵਿਭਾਗ ਇੱਕ ਮੁਫਤ ਨਿਊਰੋਪੈਥੀ ਕੈਂਪ ਦਾ ਆਯੋਜਨ ਕੀਤਾ। ਕੈਂਪ ਦਾ ਉਦਘਾਟਨ ਪ੍ਰੋ.ਡਾ.ਡੀ.ਕੇ.ਸਿੰਘ ਡਾਇਰੈਕਟਰ ਏਮਜ਼ ਬਠਿੰਡਾ ਨੇ ਕੀਤਾ ਅਤੇ ਪ੍ਰੋ.ਡਾ.ਸਤੀਸ਼ ਗੁਪਤਾ, ਡੀਨ, ਏਮਜ਼ ਬਠਿੰਡਾ ਮੌਜੂਦ ਸਨ। ਕੈਂਪ ਦੇ ਪ੍ਰਬੰਧਕੀ ਪ੍ਰਧਾਨ ਡਾ: ਪ੍ਰੀਤੀ ਸਿੰਘ ਢੋਟ, ਐਚ.ਓ.ਡੀ ਜਨਰਲ ਮੈਡੀਸਨ ਸਨ, ਜਦੋਂ ਕਿ ਡਾ: ਅਮਨਦੀਪ ਕੌਰ ਅਤੇ ਡਾ: ਨਿਕੇਤ ਵਰਮਾ ਪ੍ਰਬੰਧਕੀ ਸਕੱਤਰ ਸਨ।ਪੈਰੀਫਿਰਲ ਨਿਊਰੋਪੈਥੀ ਦੇ ਆਮ ਕਾਰਨਾਂ ਵਿੱਚ ਡਾਇਬੀਟੀਜ਼ ਮਲੇਟਸ, ਕੋੜ੍ਹ, ਡੀਮਾਈਲੀਨੇਟਿੰਗ ਵਿਕਾਰ, ਸਦਮਾ, ਜ਼ਹਿਰੀਲੇ ਤੱਤਾਂ ਦੇ ਸੰਪਰਕ ਵਿੱਚ ਆਉਣਾ, ਅਤੇ ਡੀਮਾਈਲੀਨੇਟਿੰਗ ਵਿਕਾਰ ਸ਼ਾਮਲ ਹਨ। ਲੱਛਣਾਂ ਵਿੱਚ ਦਰਦ, ਪੈਰੇਥੀਸੀਆ (ਪਿੰਨ ਅਤੇ ਸੂਈਆਂ ਦੀ ਸੰਵੇਦਨਾ), ਸੁੰਨ ਹੋਣਾ ਅਤੇ ਕਮਜ਼ੋਰੀ ਸ਼ਾਮਲ ਹਨ। ਅੰਡਰਲਾਈੰਗ ਸਥਿਤੀ ਦੀ ਸ਼ੁਰੂਆਤੀ ਖੋਜ ਅਤੇ ਇਲਾਜ ਲੱਛਣਾਂ ਨੂੰ ਵਿਗੜਨ ਤੋਂ ਰੋਕਣ ਵਿੱਚ ਮਦਦ ਕਰ ਸਕਦਾ ਹੈ। ਇੱਕ ਬਾਇਓਥੀਸੋਮੀਟਰ ਵਾਈਬ੍ਰੇਸ਼ਨ ਧਾਰਨਾ ਥ੍ਰੈਸ਼ਹੋਲਡ ਦਾ ਇੱਕ ਭਰੋਸੇਯੋਗ ਮੁਲਾਂਕਣ ਪ੍ਰਦਾਨ ਕਰਦਾ ਹੈ ਅਤੇ ਸ਼ੁਰੂਆਤੀ ਸੰਵੇਦੀ ਨੁਕਸਾਨ ਦਾ ਪਤਾ ਲਗਾਉਣ ਅਤੇ ਨਿਊਰੋਪੈਥੀ ਦੀ ਗੰਭੀਰਤਾ ਨੂੰ ਮਾਪਣ ਵਿੱਚ ਮਦਦ ਕਰ ਸਕਦਾ ਹੈ। ਇਸ ਮੰਤਵ ਲਈ, ਨਿਊਰੋਪੈਥੀ ਕੈਂਪ ਲਗਾਇਆ ਗਿਆ ਅਤੇ 200 ਤੋਂ ਵੱਧ ਮਰੀਜ਼ਾਂ ਨੇ ਮੁਫਤ ਵਾਈਬ੍ਰੇਸ਼ਨ ਪਰਸੈਪਸ਼ਨ ਥ੍ਰੈਸ਼ਹੋਲਡ ਟੈਸਟ ਦਾ ਲਾਭ ਲਿਆ।
ਸਿਲਵਰ ਓਕਸ ਸਕੂਲ ਦਾ ਫੁਟਬਾਲ ਟੂਰਨਾਮੈਂਟ ਦੀ ਜੇਤੂ ਟਰਾਫੀ ਉੱਤੇ ਕਬਜ਼ਾ
ਸੁਖਜਿੰਦਰ ਮਾਨ
ਬਠਿੰਡਾ, 20 ਅਪ੍ਰੈਲ:ਮੈਡ ਅਬਾਊਟ ਫੁਟਬਾਲ ਅਕੈਡਮੀ ਬਠਿੰਡਾ ਵਲੋਂ “ਮਾਫਾ ਕਿਡਜ਼ ਫੈਸਟ 2022”ਫੁਟਬਾਲ ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿਚ ਜ਼ਿਲੇ ਦੇ ਵੱਖ -ਵੱਖ ਸਕੂਲਾਂ ਨੇ ਭਾਗ ਲਿਆ। ਫਾਈਨਲ ਵਿਚ ਸਿਲਵਰ ਓਕਸ ਸਕੂਲ ਸੁਸ਼ਾਂਤ ਸਿਟੀ -2 ਬਠਿੰਡਾ ਨੇ ਮਾਊਂਟ ਲਿਟਰਾ ਸਕੂਲ ਨੂਹਰਾ ਕੇ ਜੇਤੂ ਟਰਾਫੀ ਉੱਤੇ ਕਬਜ਼ਾ ਕੀਤਾ ।ਇਸ ਮੌਕੇ ਤੇ ਮੌਜੂਦ ਮੁੱਖ ਮਹਿਮਾਨ ਸੁੱਖਬਲਵਿੰਦਰ ਸਿੰਘ (ਜ਼ਿਲ੍ਹਾ ਫੁਟਬਾਲ ਐਸੋਸੀਏਸ਼ਨ ਦੇ ਜਰਨਲ ਸਕੱਤਰ) ਵਲੋਂ ਜੇਤੂ ਖਿਡਾਰੀਆਂ ਨੂੰ ਗੋਲਡ ਮੈਡਲ ਅਤੇ ਸਕੂਲ ਡੀ.ਪੀ ਕੁਲਦੀਪ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ।ਸਕੂਲ ਦੀ ਇਕ ਹੋਰ ਹੋਣਹਾਰਵਿਦ੍ਯਾਰ੍ਥਨ ਗੁਰਜੋਤਕੌਰ ਪੰਜਵੀ ਕਲਾਸ ਨੂ ਵੀ ਟ੍ਰਾਫੀ ਦਿਤੀ ਗਈ ਜਿਸ ਨੇ ਬਸਾਖੀ ਦੇ ਮੌਕੇ ਤੇ ਹੋਏ ਗਿਧਾ ਪ੍ਰਤਿਯੋਗਿਤਾ ਵਿਖੇ ਦੂਜਾ ਸਥਾਨ ਪ੍ਰਾਪਤ ਕੀਤਾ| ਪ੍ਰਿੰਸਿਪਲ ਸ਼੍ਰੀ ਮਤੀ ਨੀਤੂ ਅਰੋਰਾ ਨੇ ਸਾਰੇ ਖਿਡਾਰਿਆਂ ਦੀ ਬਹੁਤ ਸਰਾਹਨਾ ਕੀਤੀ |
ਐਸ.ਐਸ.ਡੀ. ਗਰਲਜ਼ ਕਾਲਜ ਵਿਖੇ ਕੁਇਜ਼ ਕੰਪੀਟੀਸ਼ਨ ਦਾ ਆਯੋਜਨ
ਸੁਖਜਿੰਦਰ ਮਾਨ
ਬਠਿੰਡਾ, 20 ਅਪ੍ਰੈਲ: ਐਸ.ਐਸ.ਡੀ. ਗਰਲਜ਼ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਪ੍ਰਿੰਸੀਪਲ ਡਾ. ਅਨੂ ਮਲਹੋਤਰਾ ਦੀ ਅਗਵਾਈ ਹੇਠ ਭਾਸ਼ਾ ਕਲੱਬ ਦੇ ਅੰਤਰਗਤ ਪੰਜਾਬੀ ਵਿਭਾਗ ਵੱਲੋ ਅਮ੍ਰਿੰਤਾ ਪ੍ਰੀਤਮ ਹਾਉਸ ਦੀ ਮੱਦਦ ਨਾਲ ਕੁਇਜ਼ ਕੰਪੀਟੀਸ਼ਨ ਦਾ ਆਯੋਜਨ ਕੀਤਾ ਗਿਆ ਜਿਸ ਦਾ ਵਿਸ਼ਾ ਪੰਜਾਬੀ ਸਭਿਆਚਾਰ ਸੀ,ਇਸ ਕੁਇਜ਼ ਮੁਕਾਬਲੇ ਨੂੰ ਕਰਵਾਉਣ ਦਾ ਮਨੋਰਥ ਵਿਦਿਆਰਥੀਆਂ ਨੂੰ ਸਾਰੇ ਅਲੋਪ ਹੋ ਰਹੇ ਸਭਿਆਚਾਰ ਤੇ ਵਿਰਸੇ ਨਾਲ ਜੋੜਨਾਂ ਸੀ, ਇਸ ਮੁਕਾਬਲੇ ਵਿਚ ਕਾਲਜ ਦੀਆਂ 9 ਟੀਮਾਂ ਨੇ ਹਿੱਸਾ ਲਿਆ ਜਿਸ ਦੇ ਪੁੱਛੇ ਗਏ ਸਾਰੇ ਪ੍ਰਸ਼ਨਾਂ ਦਾ ਵਿਦਿਆਰਥੀਆਂ ਨੇ ਬੜੇ ਹੀ ਜੋਸ਼ ਖਰੋਸ਼ ਨਾਲ ਜਵਾਬ ਦਿੱਤਾ । ਵਿਦਿਆਰਥਣ ਪ੍ਰਰਮਿੰਦਰ ਕੌਰ ਤੇ ਅਨਮੋਲ ਕੌਰ ਨੇ ਮੁਕਾਬਲਾ ਬੜੇ ਹੀ ਮਨੋਰੰਜਨ ਢੰਗ ਨਾਲ ਕਰਵਾਇਆ । ਵਿਭਾਗ ਦੇ ਇੰਚਾਰਜ ਮਨਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਅਲੋਪ ਹੀ ਰਹੇ ਪੰਜਾਬੀ ਸਭਿਆਚਾਰ ਬਾਰੇ ਆਪਣੇ ਵਿਚਾਰ ਸਾਝੇਂ ਕੀਤੇ ਇਸ ਮੁਕਾਬਲੇ ਵਿਚ ਪਹਿਲਾ ਸਥਾਨ ਗਰੁੱਪ ਲਵਪ੍ਰੀਤ ਕੌਰ, ਖੁਸ਼ਪ੍ਰੀਤ ਕੌਰ, ਮਨਦੀਪ ਕੌਰ ਦੂਜਾ ਸਥਾਨ ਅਮਨਦੀਪ ਕੌਰ ਹਰਮਨ ਤੇ ਚਾਰੂ ਨੇ ਹਾਸਿਲ ਕੀਤਾ, ਪ੍ਰੋਗਰਾਮ ਦੇ ਅੰਤ ਵਿਚ ਕਾਲਜ ਦੇ ਪ੍ਰਿੰਸੀਪਲ ਡਾ. ਅਨੂ ਮਲਹੋਤਰਾ ਜੀ ਨੇ ਜੇਤੂਆਂ ਨੂੰ ਇਨਾਮ ਵੰਡ ਕੇ ਉਹਨਾਂ ਦੀ ਹੌਸ਼ਲਾ ਅਫ਼ਜ਼ਾਈ ਕੀਤਾ । ਕਾਲਜ ਦੇ ਪ੍ਰਧਾਨ ਐਡਵੋਕੇਟ ਸ੍ਰੀ ਸੰਜੇ ਗੋਇਲ ਤੇ ਸੈਕਟਰੀ ਸ੍ਰੀ ਸਤੀਸ਼ ਅਰੋੜਾ ਨੇ ਵੀ ਜੇਤੂਆ ਨੂੰ ਵਧਾਈ ਦਿੱਤੀ ਤੇ ਪੰਜਾਬੀ ਵਿਭਾਗ ਦੇ ਇੰਚਾਰਜ ਤੇ ਵਿਦਿਆਰਥੀਆਂ ਦੇ ਇਸ ਕਾਰਜ ਦੀ ਸਲਾਘਾਂ ਕੀਤੀ ।
ਡੀ.ਏ.ਵੀ ਕਾਲਜ ਦੇ 8 ਵਿਦਿਆਰਥੀ ਪਲੇਸਮੈਂਟ ਡਰਾਈਵ ਦੌਰਾਨ ਚੁਣੇ
ਸੁਖਜਿੰਦਰ ਮਾਨ
ਬਠਿੰਡਾ, 21 ਅਪ੍ਰੈਲ: ਡੀ.ਏ.ਵੀ ਕਾਲਜ ਬਠਿੰਡਾ ਦੇ ਕਰੀਅਰ ਕਾਊਂਸਲਿੰਗ ਅਤੇ ਪਲੇਸਮੈਂਟ ਸੈੱਲ ਨੇ ਆਈਓਐਲ ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ (ਆਈਓਐਲਸੀਪੀ) ਦੁਆਰਾ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ। ਆਈਓਐਲਸੀਪੀਨਵੀਨਤਾ ਦੁਆਰਾ ਸੰਚਾਲਿਤ ਡਰੱਗ ਕੰਪਨੀ ਹੈ, ਜੋ ਇੰਟਰਮੀਡੀਏਟਸ, ਸਪੈਸ਼ਲਿਟੀ ਕੈਮੀਕਲਜ਼, ਅਤੇ ਥੈਰੇਪਿਊਟਿਕ ਡਰੱਗਜ਼ ਬਣਾਉਣ ਵਾਲੀ ਇਕੋ ਇਕ ਕੰਪਨੀ ਹੈ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ.ਰਾਜੀਵ ਕੁਮਾਰ ਸ਼ਰਮਾ ਅਤੇ ਡੀਨ, ਕਰੀਅਰ ਕਾਊਂਸਲਿੰਗ ਅਤੇ ਪਲੇਸਮੈਂਟ ਸੈੱਲ ਪ੍ਰੋ. ਮੀਤੂ ਐਸ. ਵਧਵਾ ਨੇ ਕੰਪਨੀ ਦੀ ਹਿਊਮਨ ਰੀਸੋਰਸ ਅਤੇ ਤਕਨੀਕੀ ਟੀਮ ਦਾ ਹਾਰਦਿਕ ਸੁਆਗਤ ਕੀਤਾ। ਬੀ .ਐਸ. ਸੀ ਦੇ ਕੁੱਲ 8 ਵਿਦਿਆਰਥੀ ਪ੍ਰੀ-ਡ੍ਰਾਈਵ ਇੰਟਰਐਕਟਿਵ ਟਾਕ, ਲਿਖਤੀ ਪ੍ਰੀਖਿਆ ਅਤੇ ਇੱਕ ਰਸਮੀ ਇੰਟਰਵਿਊ ਦੀ ਸਖ਼ਤ ਚੋਣ ਪ੍ਰਕਿਰਿਆ ਦੁਆਰਾ ਚੁਣੇ ਗਏ । ਇਸ ਮੁਹਿੰਮ ਦਾ ਸੰਚਾਲਨ ਡਾ: ਪਰਵੀਨ ਬਾਲਾ ਨੇ ਕੀਤਾ।ਕਾਲਜ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਦੀ ਚੋਣ ‘ਤੇ ਖੁਸ਼ੀ ਪ੍ਰਗਟ ਕਰਦਿਆਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।ਉਨ੍ਹਾਂ ਇਸ ਪਲੇਸਮੈਂਟ ਡਰਾਈਵ ਦੇ ਆਯੋਜਨ ਵਿੱਚ ਕਰੀਅਰ ਕਾਊਂਸਲਿੰਗ ਅਤੇ ਪਲੇਸਮੈਂਟ ਸੈੱਲ ਦੁਆਰਾ ਕੀਤੇ ਗਏ ਯਤਨਾਂ ਦੀ ਵੀ ਸ਼ਲਾਘਾ ਕੀਤੀ।
ਕੇਜਰੀਵਾਲ ਖੁਦ ਦਖਲ ਦੇ ਕੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫੌਰੀ ਰਿਹਾਈ ਕਰਵਾਉਣ : ਸੁਖਬੀਰ ਸਿੰਘ ਬਾਦਲ
ਦਿੱਲੀ ਦੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਸਜ਼ਾ ਸਮੀਖਿਆ ਬੋਰਡ ਨੂੰ ਕੇਸ ਦੇ ਸਹੀ ਤੱਥਾਂ ਤੋਂ ਜਾਣੂ ਕਰਵਾਉਣ ਤੇ ਦੱਸਣ ਕਿ ਪ੍ਰੋ. ਭੁੱਲਰ ਦੀ ਛੇਤੀ ਰਿਹਾਈ ਨਾਲ ਪੰਜਾਬ ਵਿਚ ਅਮਨ ਸ਼ਾਂਤੀ ਤੇ ਫਿਰਕੂ ਸਦਭਾਵਨਾ ਨੁੰ ਮਜ਼ਬੂਤੀ ਮਿਲੇਗੀ
ਸੁਖਜਿੰਦਰ ਮਾਨ
ਚੰਡੀਗੜ੍ਹ, 21 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੁੰ ਅਪੀਲ ਕੀਤੀ ਕਿ ਉਹ ਖੁਦ ਦਖਲ ਦੇ ਕੇ ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਨੂੰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਛੇਤੀ ਰਿਹਾਈ ਲਈ ਕੇਂਦਰ ਸਰਕਾਰ ਵੱਲੋਂ ਦਿੱਤੀ ਵਿਸ਼ੇਸ਼ ਛੋਟ ਤੋਂ ਜਾਣੂ ਕਰਵਾ ਕੇ ਉਹਨਾਂ ਦੀ ਰਿਹਾਈ ਕਰਵਾਉਣ।ਅਕਾਲੀ ਦਲ ਦੇ ਪ੍ਰਧਾਨ ਨੇ ਦਿੱਲੀ ਦੇ ਮੁੱਖ ਮੰਤਰੀ ਨੁੰ ਇਸ ਮਾਮਲੇ ’ਤੇ ਪੱਤਰ ਲਿਖ ਕੇ ਕਿਹਾ ਕਿ ਇਹ ਬਹੁਤ ਹੀ ਚਿੰਤਾ ਦਾ ਮਾਮਲਾ ਹੈ ਕਿ ਦਿੱਲੀ ਦੇ ਸਜ਼ਾ ਸਮੀਖਿਆ ਬੋਰਡ ਨੇ ਪਹਿਲਾਂ ਪ੍ਰੋ. ਭੁੱਲਰ ਦੀ ਰਿਹਾਈ ਦੀ ਤਜਵੀਜ਼ ਰੱਦ ਕਰ ਦਿੱਤੀ। ਉਹਨਾਂ ਕਿਹਾ ਕਿ ਹਾਲ ਹੀ ਵਿਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਤੁਸੀਂ ਆਪ ਆਖਿਆ ਸੀ ਕਿ ਤੁਸੀਂ ਸਜ਼ਾ ਸਮੀਖਿਆ ਬੋਰਡ ਨੂੰ ਹਦਾਇਤ ਦਿੱਤੀ ਹੈ ਕਿ ਉਹ ਮੀਟਿੰਗ ਕਰੇ ਅਤੇ ਪ੍ਰੋ. ਭੁੱਲਰ ਦੀ ਰਿਹਾਈ ਰੋਕਣ ਦੇ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ। ਉਹਨਾਂ ਕਿਹਾ ਕਿ ਜਦੋਂ 3 ਮਾਰਚ ਨੁੰ ਮੀਟਿੰਗ ਹੋਈ ਤਾਂ ਹੋਇਆ ਇਸਦੇ ਬਿਲਕੁਲ ਉਲਟ ਅਤੇ ਇਸਨੇ ਤੁਹਾਡੇ ਵੱਲੋਂ ਕੀਤੇ ਵਾਅਦੇ ’ਤੇ ਸਵਾਲ ਖੜ੍ਹੇ ਕਰ ਦਿੱਤੇ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਪ੍ਰੋ. ਭੁੱਲਰ ਦੀ ਰਿਹਾਈ ਨੁੰ ਸਜ਼ਾ ਸਮੀਖਿਆ ਬੋਰਡ ਵੱਲੋਂ ਵਾਰ ਵਾਰ ਰੋਕਿਆ ਜਾ ਰਿਹਾ ਹੈ ਜਦੋਂ ਕਿ ਕੇਂਦਰ ਸਰਕਾਰ ਵੱਲੋਂ ਕੈਦ ਦੀ ਰਿਹਾਈ ਨੂੰ ਲੈ ਕੇ ਦਿੱਤੀ ਵਿਸ਼ੇਸ਼ ਛੋਟ ਦੇ ਹੁਕਮ ਰਾਜ ਸਰਕਾਰ ਲਈ ਮੰਨਣੇ ਜ਼ਰੂਰੀ ਹੁੰਦੇ ਹਨ। ਉਹਨਾਂ ਨੇ ਮੁੱਖ ਮੰਤਰੀ ਨੂੰ ਸਮੁੱਚੇ ਸਿੱਖ ਜਗਤ ਤੇ ਪੰਜਾਬੀਆਂ ਵੱਲੋਂ ਇਹਨਾਂ ਤੱਥਾਂ ਦਾ ਨੋਟਿਸ ਲੈ ਕੇ ਮਾਮਲੇ ਵਿਚ ਖੁਦ ਨਿੱਜੀ ਦਖਲ ਦੇਣ ਦੀ ਅਪੀਲ ਕੀਤੀ ਤੇ ਕਿਹਾ ਕਿ ਇਹ ਤੱਥ ਸਹੀ ਤਰੀਕੇ ਨਾਲ ਸਜ਼ਾ ਸਮੀਖਿਆ ਬੋਰਡ ਅੱਗੇ ਰੱਖੇ ਜਾਣੇ ਚਾਹੀਦੇ ਹਨ।
ਸਰਦਾਰ ਬਾਦਲ ਨੇ ਕਿਹਾ ਕਿ ਸਿੱਖ ਕੈਦ ਦੀ ਛੇਤੀ ਰਿਹਾਈ ਨਾਲ ਪੰਜਾਬ ਵਿਚ ਅਮਨ ਸ਼ਾਂਤੀ ਤੇ ਫਿਰਕੂ ਸਦਭਾਵਨਾ ਮਜ਼ਬੂਤ ਹੋਵੇਗੀ। ਉਹਨਾਂ ਕਿਹਾ ਕਿ ਪ੍ਰੋ. ਭੁੱਲਰ ਦੀ ਰਿਹਾਈ ਵਿਚ ਗੈਰ ਲੋੜੀਂਦੀ ਦੇਰੀ ਨਾਲ ਸਿੱਖ ਭਾਈਚਾਰੇ ਤੇ ਪੰਜਾਬੀਆਂ ਦੇ ਮਨਾਂ ਨੁੰ ਠੇਸ ਪਹੁੰਚੀ ਹੈ। ਉਹਨਾਂ ਕਿਹਾ ਕਿ ਭਾਈਚਾਰੇ ਤੇ ਪੰਜਾਬੀਆਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਪ੍ਰੋ. ਭੁੱਲਰ ਜੋ ਪਿਛਲੇ 26 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ, ਦੀ ਰਿਹਾਈ ਮਨੁੱਖਤਾ ਦੇ ਆਧਾਰ ’ਤੇ ਕੀਤੀ ਜਾਵੇ ਕਿਉਂਕਿ ਉਹਨਾਂ ਦੀ ਮਾਨਸਿਕ ਤੇ ਸਰੀਰਕ ਹਾਲਾਤ ਵਿਚ ਨਿਰੰਤਰ ਨਿਘਾਰ ਆ ਰਿਹਾ ਹੈ ਤੇ ਇਸ ਭਾਵਨਾ ਦਾ ਸਨਮਾਨ ਹੋਣਾ ਚਾਹੀਦਾ ਹੈ।
ਕੇਸ ਦੇ ਤੱਥਾਂ ਦਾ ਹਵਾਲਾ ਦਿੰਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਕੱਲੀ ਦਿੱਲੀ ਸਰਕਾਰ ਪ੍ਰੋ. ਭੁੱਲਰ ਦੀ ਰਿਹਾਈ ਦੇ ਰਾਹ ਵਿਚ ਅੜਿਕਾ ਬਣੀ ਹੋਈ ਹੈ। ਉਹਨਾਂ ਕਿਹਾ ਕਿ ਸੁਪਰੀਮ ੋਕਰਟ ਨੇ ਪ੍ਰੋ. ਭੁੱਲਰ ਦੀ ਫਾਂਸੀ ਦੀ ਸਜ਼ਾ ਨੂੰ ਇਸ ਕਰ ਕੇ ਉਮਰ ਕੈਦ ਵਿਚ ਬਦਲ ਦਿੱਤਾ ਸੀ ਕਿਉਂਕਿ ਉਹਨਾਂ ਦੀ ਰਹਿਮ ਦੀ ਅਪੀਲ ’ਤੇ ਫੈਸਲਾ ਲੈਣ ਵਿਚ ਬਹੁਤ ਜ਼ਿਆਦਾ ਦੇਰੀ ਹੋਈ।
ਉਹਨਾਂ ਕਿਹਾ ਕਿ ਇਸੇ ਰਾਹ ਚੱਲਦਿਆਂ ਕੇਂਦਰ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ 8 ਹੋਰ ਬੰਦੀ ਸਿੰਘਾਂ ਦੇ ਨਾਲ ਪ੍ਰੋ. ਭੁੱਲਰ ਦੀ ਰਿਹਾਈ ਦਾ ਫੈਸਲਾ ਕੀਤਾ। ਕੇਂਦਰ ਨੇ ਸਬੰਧਤ ਰਾਜ ਸਰਕਾਰਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੁੰ ਹਦਾਇਤ ਵੀ ਕੀਤੀ ਕਿ ਉਹ ਕੇਂਦਰ ਨਾਲ ਸਲਾਹ ਮਸ਼ਵਰਾ ਕਰ ਕੇ ਇਹਨਾਂ ਦੀ ਰਿਹਾਈ ਵਾਸਤੇ ਕੰਮ ਕਰਨ।
ਸਰਦਾਰ ਬਾਦਲ ਨੇ ਕਿਹਾ ਕਿ ਜਦੋਂ ਦਿੱਲੀ ਦੇ ਗ੍ਰਹਿ ਮੰਤਰੀ ਸਤੇਂਦਰ ਜੈਨ ਦੀ ਅਗਵਾਈ ਵਿਚ 2020 ਵਿਚ ਹੋਈ ਮੀਟਿੰਗ ਵਿਚ ਪ੍ਰੋ. ਭੁੱਲਰ ਦੀ ਰਿਹਾਈ ਹਮੇਸ਼ਾ ਲਈ ਰੋਕਣ ਦੀ ਤਜਵੀਜ਼ ਦਾ ਪਤਾ ਲੱਗਾ ਤਾਂ ਸਮੁੱਚੀ ਸਿੱਖ ਕੌਮ ਨੂੰ ਬਹੁਤ ਸੱਟ ਵੱਜੀ। ਉਹਨਾਂ ਕਿਹਾ ਕਿ ਇਸ ਤੋਂ ਬਾਅਦ ਚਾਰ ਵਾਰ ਇਹ ਰਿਹਾਈ ਰੋਕੀ ਗਈ ਹੈ।
ਅਮਰੀਕਾ ਵਾਸੀ ਡਾ. ਸੁਖਦੇਵ ਸਿੰਘ ਗਰੋਵਰ ਵੱਲੋਂ 5000 ਡਾਲਰ ਦਾ ਚੈਕ ਡਿਪਟੀ ਕਮਿਸ਼ਨਰ ਨੂੰ ਕੀਤਾ ਭੇਟ
*ਡਿਪਟੀ ਕਮਿਸ਼ਨਰ ਨੇ ਗਰੋਵਰ ਪਰਿਵਾਰ ਦੀ ਕੀਤੀ ਸ਼ਲਾਘਾ
ਸੁਖਜਿੰਦਰ ਮਾਨ
ਬਠਿੰਡਾ, 20 ਅਪ੍ਰੈਲ: ਅਮਰੀਕਾ ਵਾਸੀ ਡਾ. ਸੁਖਦੇਵ ਸਿੰਘ ਗਰੋਵਰ ਦੁਆਰਾ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਮਹੰਤ ਗੁਰਬੰਤਾ ਦਾਸ ਗੂੰਗੇ ਅਤੇ ਬੋਲੇ ਬੱਚਿਆਂ ਦੇ ਸਕੂਲ ਚ ਪੜ ਰਹੇ ਵਿਦਿਆਰਥੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਹਰ ਸਾਲ ਸਹਿਯੋਗ ਦੇ ਮੱਦੇਨਜ਼ਰ ਅੱਜ ਇੱਥੇ ਉਨਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ 5000 ਡਾਲਰ ਦਾ ਚੈਕ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੂੰ ਸੌਂਪਿਆ। ਕਰੀਬ ਤਿੰਨ ਲੱਖ ਇਕਾਸੀ ਹਜ਼ਾਰ ਦੇ ਕਰੀਬ ਬਣਦੀ ਭਾਰਤੀ ਰਾਸ਼ੀ ਦਾ ਇਹ ਚੈਕ ਡਾ. ਸੁਖਦੇਵ ਸਿੰਘ ਗਰੋਵਰ ਦੇ ਭਤੀਜੇ ਟਿੰਕੂ ਗਰੋਵਰ ਅਤੇ ਉਨਾਂ ਦੇ ਪਰਿਵਾਰਕ ਮੈਂਬਰ ਗੂੰਜਾਂਸ ਗਰੋਵਰ ਵੱਲੋਂ ਡਿਪਟੀ ਕਮਿਸ਼ਨਰ ਨੂੰ ਉਨਾਂ ਦੇ ਦਫ਼ਤਰ ਵਿਖੇ ਜਾ ਕੇ ਭੇਟ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਵਿਦੇਸ਼ ਵਸਦੇ ਡਾ. ਸੁਖਦੇਵ ਸਿੰਘ ਗਰੋਵਰ ਵੱਲੋਂ ਕੀਤੇ ਗਏ ਸਹਿਯੋਗ ਦੀ ਪ੍ਰਸੰਸਾ ਕੀਤੀ। ਉਨਾਂ ਕਿਹਾ ਕਿ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਮਹੰਤ ਗੁਰਬੰਤਾ ਦਾਸ ਗੂੰਗੇ ਅਤੇ ਬੋਲੇ ਬੱਚਿਆ ਦੇ ਸਕੂਲ ਦੇ ਵਿਦਿਅਰਥੀਆਂ ਦੀ ਭਲਾਈ ਲਈ ਕੀਤਾ ਗਿਆ ਉਪਰਾਲਾ ਗਰੋਵਰ ਪਰਿਵਾਰ ਦਾ ਇੱਕ ਬਹੁਤ ਸ਼ਲਾਘਾਯੋਗ ਕਦਮ ਹੈ।
ਇੱਥੇ ਇਹ ਵੀ ਜਿਕਰਯੋਗ ਹੈ ਕਿ ਅਮਰੀਕਾ ਵਾਸੀ ਡਾ. ਸੁਖਦੇਵ ਸਿੰਘ ਗਰੋਵਰ ਵੱਲੋਂ ਸਾਲ 2016 ਤੋਂ ਲਗਾਤਾਰ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਮਹੰਤ ਗੁਰਬੰਤਾ ਦਾਸ ਗੂੰਗੇ ਅਤੇ ਬੋਲੇ ਬੱਚਿਆਂ ਦੇ ਸਕੂਲ ਚ ਪੜ ਰਹੇ ਵਿਦਿਆਰਥੀਆਂ ਦੀ ਭਲਾਈ ਲਈ ਹਰ ਸਾਲ ਮਾਲੀ ਮੱਦਦ ਕੀਤੀ ਜਾਂਦੀ ਹੈ।ਇਸ ਮੌਕੇ ਸੈਕਟਰੀ ਰੈਡ ਕਰਾਸ ਸ੍ਰੀ ਦਰਸ਼ਨ ਲਾਲ ਆਦਿ ਹਾਜ਼ਰ ਸਨ।






