Monday, May 11, 2026
Home Blog Page 2539

ਭਗਵੰਤ ਮਾਨ ਦੀ ਗੈਰਹਾਜਰੀ ‘ਚ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਦੇ ਮਾਮਲੇ ਵਿੱਚ ਵਿਰੋਧੀਆਂ ਨੇ ਕੇਜਰੀਵਾਲ ਨੂੰ ਘੇਰਿਆ

0

ਸੁਖਜਿੰਦਰ ਮਾਨ
ਚੰਡੀਗੜ੍ਹ, 12 ਅਪਰੈਲ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰ ਹਾਜ਼ਰੀ ਚ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਦਿੱਲੀ ਚ ਮੀਟਿੰਗ ਕਰਨ ਦਾ ਮਾਮਲਾ ਗਰਮਾ ਗਿਆ ਹੈ। ਉਧਰ ਪਤਾ ਲੱਗਿਆ ਹੈ ਕਿ ਮਾਮਲਾ ਭਖਣ ਤੋਂ ਬਾਅਦ ਭਗਵੰਤ ਮਾਨ ਵੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਕਰਨ ਲਈ ਦਿੱਲੀ ਪੁੱਜ ਗਏ ਹਨ। ਗੌਰਤਲਬ ਹੈ ਕਿ ਬੀਤੇ ਕੱਲ ਸ੍ਰੀ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਤਿਵਾੜੀ ਅਤੇ ਬਿਜਲੀ ਸਕੱਤਰ ਦਲੀਪ ਕੁਮਾਰ ਸਹਿਤ ਬੋਰਡ ਦੇ ਕਈ ਅਧਿਕਾਰੀਆਂ ਨਾਲ ਦਿੱਲੀ ਵਿਖੇ ਮੀਟਿੰਗ ਕੀਤੀ ਸੀ। ਚਰਚਾ ਮੁਤਾਬਕ ਇਸ ਮੀਟਿੰਗ ਵਿਚ ਚੋਣਾਂ ਤੋਂ ਪਹਿਲਾ ਪੰਜਾਬੀਆਂ ਨਾਲ ਤਿੱਨ ਸੌ ਯੂਨਿਟ ਬਿਜਲੀ ਮੁਫ਼ਤ ਦੇਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਦੇ ਢੰਗ ਤਰੀਕਿਆਂ ਉੱਪਰ ਚਰਚਾ ਕਰਨ ਲਈ ਸੱਦੀ ਗਈ ਸੀ। ਪੰਜਾਬ ਚ ਸਮੂਹ ਸਿਆਸੀ ਵਿਰੋਧੀ ਧਿਰਾਂ ਨੇ ਇਸ ਮੀਟਿੰਗ ਦਾ ਸਖ਼ਤ ਵਿਰੋਧ ਕਰਦਿਆਂ ਆਮ ਆਦਮੀ ਪਾਰਟੀ ਅਤੇ ਦੋਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਘੇਰਦਿਆਂ ਸਵਾਲ ਕੀਤਾ ਹੈ ਕਿ ਸ੍ਰੀ ਕੇਜਰੀਵਾਲ ਨੇ ਕਿਸ ਹੈਸੀਅਤ ਵਿੱਚ ਪੰਜਾਬ ਦੇ ਅਧਿਕਾਰੀਆਂ ਨੂੰ ਦਿੱਲੀ ਬੁਲਾ ਕੇ ਮੀਟਿੰਗ ਕੀਤੀ ਹੈ। ਉਨ੍ਹਾਂ ਇਸ ਨੂੰ ਸਮੂਹ ਪੰਜਾਬੀਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤੌਹੀਨ ਕਰਾਰ ਦਿੰਦਿਆਂ ਦਾਅਵਾ ਕੀਤਾ ਕਿ ਉਨ੍ਹਾਂ ਪਹਿਲਾਂ ਹੀ ਪੰਜਾਬੀਆਂ ਨੂੰ ਸੁਚੇਤ ਕੀਤਾ ਸੀ ਕਿ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਇਸ ਨੂੰ ਦਿੱਲੀ ਤੋਂ ਅਰਵਿੰਦ ਕੇਜਰੀਵਾਲ ਰਿਮੋਟ ਕੰਟਰੋਲ ਰਾਹੀਂ ਚਲਾਉਣਗੇ ਜਦੋਂ ਕਿ ਭਗਵੰਤ ਮਾਨ ਨੂੰ ਇੱਕ ਰਬੜ ਸਟੈਂਪ ਦੇ ਤੌਰ ‘ਤੇ ਵਰਤਿਆ ਜਾਵੇਗਾ। ਅੱਜ ਇੱਥੇ ਜਾਰੀ ਵੱਖ ਵੱਖ ਟਵੀਟਾਂ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਜਰੀਵਾਲ ਦੇ ਇਸ ਕਦਮ ਨੂੰ ਗੈਰਕਾਨੂੰਨੀ ਅਤੇ ਨਾਸਹਿਣਯੋਗ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ‘ਤੇ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਾਰੀ ਟਵੀਟ ਰਾਹੀਂ ਆਪ ਸਰਕਾਰ ‘ਤੇ ਸਿਆਸੀ ਵਿਅੰਗ ਕਸਦਿਆਂ ਪੁੱਛਿਆ ਕਿ ਕੀ ਹੁਣ ਪੰਜਾਬ ਦੇ ਅਧਿਕਾਰੀ ਦਿੱਲੀ ਦਰਬਾਰ ਵਿਚ ਹਾਜ਼ਰੀ ਭਰਿਆ ਕਰਨਗੇ ਅਤੇ ਕੀ ਪੰਜਾਬ ਦਾ ਮੁੱਖ ਮੰਤਰੀ ਸਿਰਫ਼ ਨਾਮ ਦਾ ਮੁੱਖ ਮੰਤਰੀ ਹੀ ਹੈ? ਇਸੇ ਤਰ੍ਹਾਂ ਪ੍ਰਤਾਪ ਸਿੰਘ ਬਾਜਵਾ ਨੇ ਵੀ ਭਗਵੰਤ ਮਾਨ ਨੂੰ ਪੁੱਛਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਮੰਤਰੀ ਕਿਸ ਹੈਸੀਅਤ ਵਿੱਚ ਪੰਜਾਬ ਦੇ ਅਧਿਕਾਰੀਆਂ ਨਾਲ ਸਾਡੇ ਮੁੱਖ ਮੰਤਰੀ ਅਤੇ ਮੰਤਰੀਆਂ ਦੀ ਗ਼ੈਰ ਹਾਜ਼ਰੀ ਵਿੱਚ ਮੀਟਿੰਗ ਕਰ ਰਹੇ ਹਨ ਕੀ ਇਹ ਗ਼ੈਰਸੰਵਿਧਾਨਕ ਅਤੇ ਸਾਡੇ ਸੂਬੇ ਦੇ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਨਹੀਂ ਉਹਨਾਂ ਤੰਜ ਕੱਸਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਦਿੱਲੀ ਤੋਂ ਰਿਮੋਟ ਕੰਟਰੋਲ ਨਾਲ ਚੱਲਣ ਵਾਲੀ ਸਰਕਾਰ ਨੂੰ ਵੋਟਾਂ ਨਹੀਂ ਪਾਈਆਂ ਸਨ। ਇਸੇ ਤਰ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਜਾਰੀ ਇਕ ਟਵੀਟ ਵਿਚ ਇਸ ਘਟਨਾ ਨੂੰ ਬਹੁਤ ਹੀ ਦੁਖਦਾਈ ਕਰਾਰ ਦਿੰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਚ ਰਬੜ ਸਟੰਪ ਸਰਕਾਰ ਬਣਾਉਣ ਦੀਆਂ ਚਰਚਾਵਾਂ ਨੂੰ ਹੁਣ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਿੱਧ ਕਰ ਦਿੱਤਾ ਹੈ । ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਇਸ ਨੂੰ ਗ਼ੈਰ ਸੰਵਿਧਾਨਕ ਅਤੇ ਨਾਸਹਿਣਯੋਗ ਕਰਾਰ ਦਿੱਤਾ ਹੈ।

ਪ੍ਰਧਾਨ ਮੰਤਰੀ ਮਤਸਯਾ ਸੰਪਦਾ ਯੋਜਨਾ ਸਬੰਧੀ ਹੋਈ ਮੀਟਿੰਗ

0

ਸੁਖਜਿੰਦਰ ਮਾਨ
ਬਠਿੰਡਾ, 11 ਅਪੈਰਲ:-ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਪ੍ਰਧਾਨ ਮੰਤਰੀ ਮਤਸਯਾ ਸੰਪਦਾ ਯੋਜਨਾ (ਪੀਐਮਐਮਐਸਵਾਈ) ਤਹਿਤ ਮੀਟਿੰਗ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੂੰ ਸਹਾਇਕ ਡਾਇਰੈਕਟਰ ਮੱਛੀ ਪਾਲਣ ਸ਼੍ਰੀ ਬਿ੍ਰਜ ਭੂਸ਼ਣ ਗੋਇਲ ਵਲੋਂ ਮੱਛੀ ਤੇ ਝੀਂਗਾ ਪਾਲਣ ਦੇ ਵਿਕਾਸ ਸਬੰਧੀ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮੱਛੀ ਪਾਲਣ ਵਿਭਾਗ ਦੁਆਰਾ ਮੱਛੀ ਪਾਲਣ ਕਿਸਾਨਾਂ ਲਈ ਮੱਛੀ ਤੇ ਝੀਂਗਾ ਪਾਲਣ ਅਧੀਨ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਵਿਭਾਗ ਦੁਆਰਾ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਜਿੱਥੇ ਵਿਭਾਗ ਵਲੋਂ ਕੀਤੇ ਜਾ ਰਹੇ ਕਾਰਜਾਂ ਤੇ ਤਸੱਲੀ ਪ੍ਰਗਟ ਕੀਤੇ ਉੱਥੇ ਹੀ ਮੱਛੀ ਪਾਲਕ ਕਿਸਾਨਾਂ ਦੀ ਪ੍ਰਸੰਸਾਂ ਕੀਤੀ। ਮੀਟਿੰਗ ਦੌਰਾਨ ਸਹਾਇਕ ਡਾਇਰੈਕਟਰ ਮੱਛੀ ਪਾਲਣ ਸ਼੍ਰੀ ਬਿ੍ਰਜ ਭੂਸ਼ਣ ਗੋਇਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਤਸਯਾ ਸੰਪਦਾ ਯੋਜਨਾ ਅਧੀਨ ਸਾਲ 2022-23 ਦਾ ਐਕਸ਼ਨ ਪਲਾਨ ਜਿਸ ਦੀ ਅਨੁਮਾਨਤ ਕੀਮਤ 585.50 ਲੱਖ ਰੁਪਏ ਹੈ। ਇਸ ਯੋਜਨਾ ਦਾ ਮੁੱਖ ਮੰਤਵ ਜ਼ਿਲ੍ਹੇ ਵਿੱਚ ਮੱਛੀ ਤੇ ਝੀਂਗਾ ਪਾਲਣ ਦਾ ਵਿਕਾਸ, ਰੋਜਗਾਰ ਦੇ ਸਾਧਨ ਵਿਕਸਿਤ ਕਰਨਾ, ਮੱਛੀ ਤੇ ਝੀਂਗਾ ਕਿਸਾਨਾਂ ਦੀ ਆਮਦਨ ਨੂੰ ਵਧਾਉਣਾ ਅਤੇ ਮੱਛੀ ਤੇ ਝੀਂਗਾ ਨੂੰ ਘਰ-ਘਰ ਪਹੁੰਚਾਉਣਾ ਹੈ।
ਸਹਾਇਕ ਡਾਇਰੈਕਟਰ ਸ਼੍ਰੀ ਬਿ੍ਰਜ ਭੂਸ਼ਣ ਅੱਗੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਮਤਸਯਾ ਸੰਪਦਾ ਯੋਜਨਾ ਅਧੀਨ ਜਾਰੀ ਗਾਈਡਲਾਈਨਜ ਅਨੁਸਾਰ ਇੰਨ੍ਹਾ ਪ੍ਰੋਜੈਕਟਾਂ ਲਈ ਜਨਰਲ ਕੈਟਾਗਿਰੀ ਦੇ ਲਾਭਪਾਤਰੀਆਂ ਨੂੰ ਯੂਨਿਟ ਕਾਸਟ ਦੀ 40 ਫੀਸਦੀ ਤੇ ਐਸ.ਸੀ./ਐਸ.ਟੀ./ਔਰਤਾਂ ਨੂੰ ਯੂਨਿਟ ਕਾਸਟ ਦੀ 60 ਫੀਸਦੀ ਸਬਸਿਡੀ ਪ੍ਰਦਾਨ ਕੀਤੀ ਜਾਵੇਗੀ। ਸਬਸਿਡੀ ਦੀ ਰਾਸ਼ੀ ਵਿੱਚ ਭਾਰਤ ਸਰਕਾਰ ਦਾ 60 ਫੀਸਦੀ ਹਿੱਸਾ ਤੇ ਰਾਜ ਸਰਕਾਰ ਦਾ 40 ਫੀਸਦੀ ਹਿੱਸਾ ਹੋਵੇਗਾ। ਇਸ ਮੌਕੇ ਜਲ ਸਪਲਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਮਨਪ੍ਰੀਤ ਸਿੰਘ ਅਰਸ਼ੀ, ਐਸੋਸੀਏਟ ਡਾਇਰੈਕਟਰ (ਕੇ.ਵੀ.ਕੇ) ਸ਼੍ਰੀ ਅਮਿ੍ਰਤਪਾਲ ਸਿੰਘ ਧਾਲੀਵਾਲ, ਮੱਛੀ ਪ੍ਰਸਾਰ ਅਫ਼ਸਰ ਸ਼੍ਰੀਮਤੀ ਸੀਨਮ ਜਿੰਦਲ, ਸੈਂਟਰਲ ਇੰਸਟੀਚਿਊਟ ਆਫ਼ ਫ਼ਰੈਸ਼ ਵਾਟਰ ਐਂਡ ਐਕੋ ਕਲਚਰ ਦੇ ਸਾਇੰਸਦਾਨ ਸ਼੍ਰੀ ਮੁਕੇਸ਼ ਵੈਰਵਾ, ਖੇਤਬਾੜੀ ਅਤੇ ਸਿੰਚਾਈ ਵਿਭਾਗ ਤੋਂ ਇਲਾਵਾ ਵੱਖ-ਵੱਖ ਬੈਂਕਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

ਪੰਜਾਬ ਐਂਡ ਸਿੰਧ ਬੈਂਕ ਆਫੀਸਰਜ ਫੈਡਰੇਸਨ (ਬਠਿੰਡਾ ਜੋਨ) ਦੇ ਅਹੁਦੇਦਾਰ ਦੀ ਹੋਈ ਚੋਣ

0

ਵਿਨੈ ਬੱਗਾ-ਚੇਅਰਮੈਨ ਅਤੇ ਅਰਸਦੀਪ ਸਿੰਘ ਔਲਖ ਜੋਨਲ ਸਕੱਤਰ ਚੁਣੇ ਗਏ
ਨਵੀਂ ਚੁਣੀ ਗਈ ਸੰਸਥਾ ਨੇ ਮੈਂਬਰਾਂ ਦੀ ਭਲਾਈ ਲਈ ਲੜਨ ਦੀ ਸਹੁੰ ਚੁੱਕੀ
ਸੁਖਜਿੰਦਰ ਮਾਨ
ਬਠਿੰਡਾ, 11 ਅਪ੍ਰੈਲ: ਪੰਜਾਬ ਐਂਡ ਸਿੰਧ ਬੈਂਕ ਆਫੀਸਰਜ ਫੈਡਰੇਸਨ (ਪੀ.ਐਸ.ਬੀ.ਓ.ਐਫ-ਬਠਿੰਡਾ ਜੋਨ) ਦੀ ਚੋਣ ਸਥਾਨਕ ਡਿਨੁਓਸ ਕਲੱਬ ਬਠਿੰਡਾ ਵਿਖੇ ਜਨਰਲ ਸਕੱਤਰ ਉੱਤਰੀ ਜੋਨ ਚਰਨਜੀਵ ਜੋਸੀ ਅਤੇ ਉੱਤਰੀ ਜੋਨ ਦੀ ਬਾਡੀ ਦੇ ਪ੍ਰਧਾਨ ਅਸੋਕ ਕੁਮਾਰ ਦੀ ਨਿਗਰਾਨੀ ਹੇਠ ਹੋਈ। ਜਿਸ ਵਿਚ ਸ੍ਰੀ ਵਿਨੈ ਬੱਗਾ ਨੂੰ ਚੇਅਰਮੈਨ ਅਤੇ ਸੀਨੀਅਰ ਮੈਨੇਜਰ ਸਰਦਾਰ ਅਰਸਦੀਪ ਸਿੰਘ ਔਲਖ ਨੂੰ ਬਾਡੀ (ਬਠਿੰਡਾ ਜੋਨ) ਦਾ ਜੋਨਲ ਸਕੱਤਰ ਚੁਣਿਆ ਗਿਆ। ਜਦਕਿ ਹੋਰਨਾਂ ਨੁਮਾਇੰਦਿਆਂ ਵਿੱਚ ਜੋਨਲ ਪ੍ਰਧਾਨ ਵਜੋਂ ਸੁਸੀਲ ਕੁਮਾਰ, ਚੇਅਰਮੈਨ ਜਸਵੰਤ ਸਿੰਘ ਕਾਲੜਾ (ਉੱਤਰੀ ਜੋਨ), ਜੋਨਲ ਮੈਨੇਜਰ ਪਵਨ ਕੁਮਾਰ ਭਾਟੀਆ ਅਤੇ ਮਹਿਲਾ ਪ੍ਰਤੀਨਿਧ ਵਜੋਂ ਯਾਸਮੀਨ ਸੇਖੋਂ ਸਾਮਲ ਹੋਏ।
ਪੀ.ਐਸ.ਬੀ.ਓ.ਐਫ ਦੇ ਮੁੱਖ ਉਦੇਸਾਂ ਅਤੇ ਉਦੇਸਾਂ ਬਾਰੇ ਗੱਲ ਕਰਦੇ ਹੋਏ ਅਰਸਦੀਪ ਔਲਖ ਨੇ ਕਿਹਾ ਅਸੀਂ ਨਿੱਜੀਕਰਨ ਨੂੰ ਰੋਕਣਾ ਚਾਹੁੰਦੇ ਹਾਂ ਤਾਂ ਜੋ ਕੋਈ ਵੀ ਜੂਮ ਮੀਟਿੰਗ ਕਾਲਾਂ ਵਿੱਚ ਸਾਡੀ ਮਿਹਨਤ ਨਾਲ ਕੀਤੀ ਸਰਕਾਰੀ ਨੌਕਰੀ ਨਾ ਖੋਹ ਸਕੇ ਕਿਉਂਕਿ ਅਸੀਂ ਅਜੋਕੇ ਸਮੇਂ ਵਿੱਚ ਨਿੱਜੀ ਖੇਤਰ ਵਿੱਚ ਅਜਿਹਾ ਹੁੰਦਾ ਦੇਖਿਆ ਹੈ।
ਉਨ੍ਹਾਂ ਕਿਹਾ ਕਿ ਨਵੇਂ ਲੇਬਰ ਕੋਡ ਨੂੰ ਰੱਦ ਕਰਨਾ, ਬੈਂਕਾਂ/ਪੀਐਸਯੂਜ (ਪਬਲਿਕ ਸੈਕਟਰ ਅੰਡਰਟੇਕਿੰਗਜ) ਦਾ ਨਿੱਜੀਕਰਨ ਨਹੀਂ ਕਰਨਾ, ਨਵੀਂ ਪੈਨਸਨ ਸਕੀਮ (ਐਨ.ਪੀ.ਐਸ.) ਨੂੰ ਰੱਦ ਕਰਨਾ ਅਤੇ ਪੁਰਾਣੀ ਪੈਨਸਨ ਸਕੀਮ ਨੂੰ ਬਹਾਲ ਕਰਨਾ ਅਤੇ ਕੰਟਰੈਕਟ ਵਰਕਰਾਂ ਨੂੰ ਰੈਗੂਲਰ ਕਰਨਾ ਸਾਡੀ ਮੁੱਖ ਤਰਜੀਹ ਦੇ ਮੁੱਦੇ ਹੋਣਗੇ।
ਸ੍ਰੀ ਵਿਨੈ ਬੱਗਾ ਨੇ ਕਿਹਾ ਕਿ ਫਰੰਟਲਾਈਨ ਵਰਕਰਾਂ ਲਈ ਬੀਮਾ ਸਹੂਲਤਾਂ, ਖੇਤੀਬਾੜੀ, ਸਿੱਖਿਆ, ਸਿਹਤ ਵਿੱਚ ਜਨਤਕ ਨਿਵੇਸ ਵਿੱਚ ਵਾਧਾ, ਰਾਸਟਰੀ ਅਰਥਚਾਰੇ ਨੂੰ ਮੁੜ ਸੁਰਜੀਤ ਕਰਨ ਅਤੇ ਸੁਧਾਰ ਕਰਨ ਲਈ ਅਮੀਰ ਲੋਕਾਂ ‘ਤੇ ਵੈਲਥ ਟੈਕਸ ਲਗਾਉਣਾ, ਮਹਿੰਗਾਈ ਨੂੰ ਕੰਟਰੋਲ ਕਰਨਾ ਵੀ ਫੈਡਰੇਸਨ ਦਾ ਮੁੱਖ ਏਜੰਡਾ ਹੋਵੇਗਾ। ਯਾਸਮੀਨ ਸੇਖੋਂ ਨੇ ਕਿਹਾ, “ਚਾਈਲਡ ਕੇਅਰ ਲੀਵ ਦਾ ਅਧਿਕਾਰ ਸਾਡੇ ਏਜੰਡੇ ‘ਤੇ ਹੈ, ਤਾਂ ਜੋ ਕਿਸੇ ਮਾਂ ਨੂੰ ਆਪਣੇ 5-6 ਮਹੀਨੇ ਦੇ ਬੱਚੇ ਨੂੰ ਦਫਤਰ ਵਿਚ ਜਬਰੀ ਜੁਆਇਨ ਕਰਨ ਲਈ ਘਰ ਵਿਚ ਰੋਂਦੇ ਛੱਡਣ ਦੀ ਲੋੜ ਨਾ ਪਵੇ। ਸੁਸੀਲ ਕੁਮਾਰ ਨੇ ਦੱਸਿਆ ਅਸੀਂ ਕੰਮ ਅਤੇ ਨਿੱਜੀ ਜੀਵਨ ਵਿੱਚ ਸਹੀ ਸੰਤੁਲਨ ਬਣਾਉਣ ਲਈ ਪੰਜ ਦਿਨਾਂ ਦਾ ਹਫਤਾ ਚਾਹੁੰਦੇ ਹਾਂ।

ਸ਼ਾਹਬਾਜ ਸਰੀਫ਼ ਬਣੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ

ਪੰਜਾਬੀ ਖ਼ਬਰਸਾਰ ਬਿਊਰੋ
ਨਵੀਂ ਦਿੱਲੀ, 11 ਅਪੈਰਲ:-ਗੁਆਂਢੀ ਮੁਲਕ ਪਾਕਿਸਤਾਨ ਵਿਚ ਪਿਛਲੇ ਕੁੱਝ ਦਿਨਾਂ ਤੋਂ ਚੱਲ ਰਹੇ ਸਿਆਸੀ ਡਰਾਮੇ ਦਾ ਅੰਤ ਅੱਜ ਪਾਕਿਸਤਾਨ ਮੁਸਲਿਮ ਲੀਗ ਨਵਾਜ ਦੇ ਆਗੂ ਸ਼ਾਹਬਾਜ ਸ਼ਰੀਫ ਦੇ ਪ੍ਰਧਾਨ ਮੰਤਰੀ ਬਣਨ ਨਾਲ ਖ਼ਤਮ ਹੋ ਗਿਆ ਹੈ। ਬੀਤੇ ਕੱਲ ਸੰਸਦ ਮੈਂਬਰਾਂ ਨੇ ਵੋਟਾਂ ਦੀ ਤਾਕਤ ਨਾਲ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਗੱਦੀਓ ਉਤਾਰ ਦਿੱਤਾ ਸੀ, ਜਿਸਤੋਂ ਬਾਅਦ ਬੀਤੀ ਸ਼ਾਮ ਹੀ ਵਿਰੋਧ ਧਿਰ ਨੇ ਸ਼ਾਹਬਾਜ ਸਰੀਫ਼ ਨੂੰ ਪ੍ਰਧਾਨ ਮੰਤਰੀ ਦਾ ਉਮੀਦਵਾਰ ਐਲਾਨ ਦਿੱਤਾ ਸੀ। ਇਸਦੇ ਲਈ ਅੱਜ ਸੰਸਦ ਵਿਚ ਮੁੜ ਵੋਟਿੰਗ ਰੱਖੀ ਗਈ ਸੀ। ਪ੍ਰੰਤੂ ਇਸ ਦੌਰਾਨ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਪਾਰਟੀ ਦੇ ਸਮੂਹ ਸੰਸਦ ਮੈਂਬਰਾਂ ਨੇ ਵੋਟਿੰਗ ਤੋਂ ਪਹਿਲਾਂ ਹੀ ਅਪਣੇ ਅਸਤੀਫ਼ੇ ਦੇ ਦਿੱਤੇ। ਜਿਸਤੋਂ ਬਾਅਦ ਸਾਹਬਾਜ ਸਰੀਫ਼ ਨੂੰ ਪ੍ਰਧਾਨ ਮੰਤਰੀ ਚੁਣ ਲਿਆ ਗਿਆ।

ਮੁੱਖ ਮੰਤਰੀ ਭਗਵੰਤ ਮਾਨ ਨੇ ਵਾਅਦੇ ਪੂਰੇ ਕਰਨ ਲਈ ਮੰਗਿਆ ਸਮਾਂ

0

ਸੁਖਜਿੰਦਰ ਮਾਨ
ਬਠਿੰਡਾ, 11 ਅਪੈਰਲ:-ਚੋਣਾਂ ਦੌਰਾਨ ਢੇਰ ਸਾਰੇ ਵਾਅਦੇ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਵਲੋਂ ਭਾਰੀ ਬਹੁਮਤ ਤੋਂ ਬਾਅਦ ਮੁੱਖ ਬਣੇ ਭਗਵੰਤ ਮਾਨ ਨੇ ਚੋਣ ਵਾਅਦੇ ਪੂਰੇ ਕਰਨ ਲਈ ਲੋਕਾਂ ਤੋਂ ਸਮਾਂ ਮੰਗਿਆ ਹੈ। ਅੱਜ ਜਾਰੀ ਕੀਤੇ ਟਵੀਟ ਅਤੇ ਫ਼ੇਸਬੁੁੱਕ ਪੋਸਟ ’ਤੇ ਸ਼: ਮਾਨ ਨੇ ਪੰਜਾਬੀਆਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਹਰ ਇੱਕ ਵਾਅਦਾ ਯਾਦ ਹੈ ਤੇ ਇਸਨੂੰ ਹਰ ਹਾਲਾਤ ਵਿਚ ਪੂਰਾ ਕੀਤਾ ਜਾਵੇਗਾ ਪ੍ਰੰਤੂ ਇਸਦੇ ਲਈ ਸਮਾਂ ਚਾਹੀਦਾ ਹੈ। ਉਨ੍ਹਾਂ ਸੋਸਲ ਮੀਡੀਆ ’ਤੇ ਲਿਖਿਆ ਕਿ ‘‘ਪੰਜਾਬੀਓ ਥੋੜ੍ਹਾ ਸਮਾਂ ਦਿਓ। ਥੋੜ੍ਹਾ ਸਬਰ ਰੱਖੋ। ਕੋਈ ਵੀ ਚੀਜ ਅਜਿਹੀ ਨਹੀਂ ਹੈ ਜੋ ਮੈਨੂੰ ਮੂੰਹ ਜੁਬਾਨੀ ਯਾਦ ਨਾ ਹੋਵੇ। ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿਚ ਜਲਦਬਾਜੀ ਨਾ ਕਰੀਏ। ਥੋੜ੍ਹਾ ਸਮਾਂ ਤਾਂ ਲੱਗੇਗਾ।’’ ਗੌਰਤਲਬ ਹੈ ਕਿ ਚੋਣਾਂ ਵਿਚ ਵੱਖ ਵੱਖ ਗਰੰਟੀਆਂ ਦਿੰਦਿਆਂ ਆਮ ਆਦਮੀ ਪਾਰਟੀ ਨੇ 300 ਯੂਨਿਟ ਤੱਕ ਮੁਫਤ ਬਿਜਲੀ, 18 ਸਾਲ ਤੋਂ ਉਪਰ ਹਰੇਕ ਔਰਤ ਨੂੰ 1000 ਰੁਪਏ ਮਹੀਨਾ ਦੇਣ ਆਦਿ ਦੇ ਵਾਅਦੇ ਕੀਤੇ ਸਨ। ਗੌਰਤਲਬ ਹੈ ਕਿ ਭਗਵੰਤ ਮਾਨ ਨੇ ਹੁਣ ਹਰ ਜਿਲ੍ਹੇ ਵਿੱਚ ਮੁੱਖ ਮੰਤਰੀ ਦਫਤਰ ਖੋਲਣ ਦਾ ਐਲਾਨ ਕੀਤਾ ਹੈ। ਜਿਸ ਵਿਚ ਨੋਡਲ ਅਫ਼ਸਰ ਬੈਠਣਗੇ ਤੇ ਲੋਕਾਂ ਦੀਆਂ ਸਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ।

ਨਵਵਿਆਹੁਤਾ ਦੇ ਕਾਤਲਾਂ ਨੂੰ ਗਿ੍ਰਫਤਾਰ ਕਰਨ ਲਈ ਮੁੜ ਕੌਮੀ ਮਾਰਗ ’ਤੇ ਲਗਾਇਆ ਧਰਨਾ

0

ਸੁਖਜਿੰਦਰ ਮਾਨ
ਬਠਿੰਡਾ, 11 ਅਪੈਰਲ:-ਕਰੀਬ ਦੋ ਮਹੀਨੇ ਪਹਿਲਾਂ ਵਿਆਹੀ ਨਜ਼ਦੀਕੀ ਪਿੰਡ ਭੁੱਚੋ ਖੁਰਦ ਦੀ ਹਰਪ੍ਰੀਤ ਕੌਰ ਦੇ ਕਾਤਲਾਂ ਨੂੰ ਗਿ੍ਰਫਤਾਰ ਨਾ ਕਰਨ ਦੇ ਰੋਸ਼ ਵਜੋਂ ਅੱਜ ਮੁੜ ਪੀੜਤ ਪ੍ਰਵਾਰ ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਬਠਿੰਡਾ-ਬਰਨਾਲਾ ਕੌਮੀ ਮਾਰਗ ’ਤੇ ਜਾਮ ਲਗਾਇਆ ਗਿਆ। ਹਾਲਾਂਕਿ ਪੁਲਿਸ ਪ੍ਰਸ਼ਾਸਨ ਨੇ ਮੁੜ ਇੱਕ ਹਫ਼ਤਾ ਮੰਗਦਿਆਂ ਮਿ੍ਰਤਕ ਦੀ ਸੱਸ ਨੂੰ ਗਿ੍ਰਫਤਾਰ ਕਰਨ ਦਾ ਭਰੋਸਾ ਦਿੱਤਾ ਹੈ। ਜਿਸਤੋਂ ਬਾਅਦ ਧਰਨਾਕਾਰੀਆਂ ਨੇ ਜਾਮ ਖੋਲਦਿਆਂ ਐਲਾਨ ਕੀਤਾ ਕਿ ਜੇਕਰ 17 ਅਪ੍ਰੈਲ ਤੱਕ ਗਿ੍ਰਫਤਾਰੀ ਨਾ ਹੋਈ ਤਾਂ 18 ਅਪ੍ਰੈਲ ਤੋਂ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਜਾਵੇਗਾ, ਜਿਸਦੇ ਲਈ ਪ੍ਰਸ਼ਾਸਨ ਜਿੰਮੇਵਾਰ ਹੋਵੇਗਾ। ਦਸਣਾ ਬਣਦਾ ਹੈ ਕਿ ਹਰਪ੍ਰੀਤ ਕੌਰ ਦਾ ਵਿਆਹ 29 ਜਨਵਰੀ ਨੂੰ ਬਠਿੰਡਾ ਦੇ ਦੀਪ ਨਗਰ ਵਾਸੀ ਕੁਲਵਿੰਦਰ ਸਿੰਘ ਨਾਂਲ ਹੋਇਆ ਸੀ। ਪ੍ਰੰਤੂ 26 ਮਾਰਚ ਨੂੰ ਕੁਲਵਿੰਦਰ ਸਿੰਘ ਨੇ ਅਪਣੀ ਮਾਤਾ ਬਲਜਿੰਦਰ ਕੌਰ ਨਾਲ ਮਿਲਕੇ ਕਥਿਤ ਤੌਰ ’ਤੇ ਹਰਪ੍ਰੀਤ ਕੌਰ ਦਾ ਕਤਲ ਕਰ ਦਿੱਤਾ ਸੀ ਤੇ ਇਸਨੂੰ ਖ਼ੁਦਕਸ਼ੀ ਦਾ ਰੂਪ ਦੇਣ ਦੀ ਕੋਸ਼ਿਸ਼ ਕੀਤੀ ਸੀ। ਇਸ ਮਾਮਲੇ ਵਿਚ ਕੈਨਾਲ ਕਲੌਨੀ ਪੁਲਿਸ ਨੇ ਮਿ੍ਰਤਕ ਦੇ ਪ੍ਰਵਾਰ ਦੇ ਬਿਆਨਾਂ ਉਪਰ ਕੁਲਵਿੰਦਰ ਸਿੰਘ ਤੇ ਬਲਜਿੰਦਰ ਸਿੰਘ ਵਿਰੂਧ ਧਾਰਾ 302 ਆਦਿ ਤਹਿਤ ਕੇੇਸ ਦਰਜ਼ ਕਰ ਲਿਆ ਸੀ ਤੇ ਬਾਅਦ ਵਿਚ ਕੁਲਵਿੰਦਰ ਸਿੰਘ ਨੂੰ ਗਿ੍ਰਫਤਾਰ ਕਰ ਲਿਆ ਸੀ ਪ੍ਰੰਤੂ ਬਲਜਿੰਦਰ ਕੌਰ ਨੂੰ ਹਾਲੇ ਤੱਕ ਗਿ੍ਰਫਤਾਰ ਨਹੀਂ ਕੀਤਾ ਜਾ ਸਕਿਆ ਹੈ। ਇਸ ਦੌਰਾਨ ਧਰਨੇ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਅਮਰਜੀਤ ਸਿੰਘ ਹਨੀ, ਔਰਤ ਵਿੰਗ ਦੀ ਆਗੂ ਮਨਜੀਤ ਕੌਰ, ਪਰਮਜੀਤ ਕੌਰ ਅਤੇ ਹਰਪ੍ਰਰੀਤ ਕੌਰ ਨੇ ਕਿਹਾ ਕਿ ਇਸ ਸਬੰਧੀ ਪੀੜਤ ਪਰਿਵਾਰ ਬਠਿੰਡਾ ਦੇ ਐੱਸਐੱਸਪੀ ਨੂੰ ਵੀ ਮਿਲਿਆ ਸੀ, ਪਰ ਕੋਈ ਕਾਰਵਾਈ ਅਮਲ ਵਿਚ ਨਹੀਂ ਆਈ। ਇਸ ਕਾਰਨ 7 ਅਪ੍ਰਰੈਲ ਮਜਬੂਰਨ ਜਾਮ ਲਗਾਉਣਾ ਪਿਆ ਸੀ। ਪ੍ਰਸ਼ਾਸਨ ਵਲੋ ਤਿੰਨ ਦਿਨ ਦੀ ਮੋਹਲਤ ਮੰਗਣ ਦੇ ਬਾਅਦ ਧਰਨਾ ਚੁੱਕ ਲਿਆ ਗਿਆ ਸੀ ਪ੍ਰੰਤੂ ਸੱਸ ਨੂੰ ਗਿ੍ਰਫਤਾਰ ਨਾ ਕਰਨ ਦੇ ਚੱਲਦੇ ਅੱਜ ਮੁੜ ਧਰਨਾ ਲਗਾਇਆ ਹੈ। ਮਹਿਲਾ ਆਗੂ ਜਗਵਿੰਦਰ ਕੌਰ ਰਾਜੇਆਣਾ ਨੇ ਦੋਸ਼ ਲਗਾਇਆ ਕਿ ਮੁਲਜ਼ਮਾਂ ਦੇ ਰਿਸ਼ਤੇਦਾਰ ਕੁਝ ਸਾਬਕਾ ਪੁਲਿਸ ਅਧਿਕਾਰੀ ਮਦਦ ਕਰ ਰਹੇ ਹਨ। ਉਧਰ ਅੱਜ ਧਰਨੈ ਦੀ ਸਮਾਪਤੀ ਕਰਵਾਉਣ ਪੁੱਜੇ ਡੀਐਸਪੀ.ਸਿਟੀ ਚਿਰੰਜੀਵ ਲਾਬਾਂ ਨੇ ਭਰੋਸਾ ਦਿੱਤਾ ਕਿ ਇੱਕ ਹਫ਼ਤੇ ਵਿਚ ਸੱਸ ਬਲਜਿੰਦਰ ਕੌਰ ਨੂੰ ਗਿ੍ਰਫਤਾਰ ਕਰ ਲਿਆ ਜਾਵੇਗਾ। ਇਸ ਧਰਨੇ ਵਿਚ ਗੋਰਾ ਸਿੰਘ ਬਾਘਾਪੁਰਾਣਾ, ਚਮਕੌਰ ਸਿੰਘ ਰੋਡੇ, ਿਛੰਦਰ ਕੌਰ, ਹਰਜਿੰਦਰ ਸਿੰਘ ਪੀਐਸਯੂ ਯੂਨੀਅਨ ਦੇ ਆਗੂਆਂ ਨੇ ਸੰਬੋਧਨ ਕੀਤਾ । ਇਸ ਮੌਕੇ ਹਰਪ੍ਰਰੀਤ ਕੌਰ ਦੀ ਮਾਤਾ ਕਰਮਜੀਤ ਕੌਰ, ਪਿਤਾ ਸੁਖਵੀਰ ਸਿੰਘ, ਸਕੱਤਰ ਸਵਰਨ ਸਿੰਘ ਪੂਹਲੀ, ਹੈਪੀ ਭਾਈਕਾ, ਗਿੱਕੀ ਭਾਈਕਾ, ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਪਿੰਡ ਭੁੱਚੋ ਖੁਰਦ ਕਮੇਟੀ ਦੇ ਪ੍ਰਧਾਨ ਮਨਜੀਤ ਕੌਰ ਪਿਆਰੋ, ਸੀਨੀਅਰ ਮੀਤ ਪ੍ਰਧਾਨ ਪਰਮਜੀਤ ਕੌਰ, ਸਕੱਤਰ ਹਰਪ੍ਰਰੀਤ ਕੌਰ, ਪਿੰਡ ਗੋਬਿੰਦਪੁਰਾ ਦੇ ਪ੍ਰਧਾਨ ਸੁਖਜਿੰਦਰ ਕੌਰ, ਪੂਹਲੀ ਪਿੰਡ ਦੇ ਪ੍ਰਧਾਨ ਗਿਆਨ ਸਿੰਘ, ਸਕੱਤਰ ਹੈਪੀ ਸਿੰਘ, ਪਿੰਡ ਗੋਬਿੰਦਪੁਰਾ ਦੇ ਪ੍ਰਧਾਨ ਬਖ਼ਸ਼ੀਸ਼ ਸਿੰਘ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਵਲੋਂ ਮੀਟਿੰਗ ਲਈ ਸਮਾਂ ਨਾ ਦੇਣ ’ਤੇ ਭੜਕੇ ਕਿਸਾਨਾਂ ਨੇ ਕੀਤੀ ਨਾਅਰੇਬਾਜੀ

0

ਸੁਖਜਿੰਦਰ ਮਾਨ
ਬਠਿੰਡਾ, 11 ਅਪੈਰਲ:-ਬਠਿੰਡਾ ਡੱਬਵਾਲੀ ਰੋਡ ਨੂੰ ਚੌੜੀ ਕਰਨ ਲਈ ਵੱਧ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸੜਕ ਜਾਮ ਕਰਨ ਤੋਂ ਬਾਅਦ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਦੇ ਦਿੱਤੇ ਭਰੋਸੇ ਮੁਤਾਬਕ ਅਧਿਕਾਰੀ ਦੁਆਰਾ ਨਾ ਮਿਲਣ ’ਤੇ ਕਿਸਾਨ ਭੜਕ ਗਏ ਤੇ ਉਨ੍ਹਾਂ ਸਥਾਨਕ ਮਿੰਨੀ ਸਕੱਤਰੇਤ ਅੱਗੇ ਧਰਨਾ ਲਗਾਉਂਦਿਆਂ ਪ੍ਰਸ਼ਾਸਨ ਵਿਰੁਧ ਨਾਅਰੇਬਾਜ਼ੀ ਕੀਤੀ। ਜਿਸ ਤੋਂ ਬਾਅਦ ਤਹਿਸੀਲਦਾਰ ਬਠਿੰਡਾ ਨੇ ਡਿਪਟੀ ਕਮਿਸਨਰ ਨਾਲ ਮੀਟਿੰਗ ਕਰਵਾਈ। ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਜ਼ਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ ਨੇ ਦਸਿਆ ਕਿ ਭਾਰਤ ਮਾਲਾ ਅਧੀਨ ਬਣ ਰਹੀ ਸੜਕ ਨਾਲ ਸਬੰਧਤ ਮੰਗਾਂ ਬਾਰੇ ਜਥੇਬੰਦੀ ਵੱਲੋਂ ਪਿੰਡ ਪਥਰਾਲਾ ਵਿਖੇ ਧਰਨਾ ਲਾਇਆ ਹੋਇਆ ਹੈ ਅਤੇ ਇਸ ਦੌਰਾਨ ਸੜਕ ਵੀ ਜਾਮ ਕੀਤੀ ਗਈ। ਇਸ ਮੌਕੇ ਪਹੁੰਚੇ ਤਹਿਸੀਲਦਾਰ ਬਠਿੰਡਾ ਨੇ 11 ਅਪ੍ਰੈਲ ਨੂੰ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕਰਵਾਉਣ ਦਾ ਵਾਅਦਾ ਕੀਤਾ ਸੀ ਪਰ ਅੱਜ ਡਿਪਟੀ ਕਮਿਸ਼ਨਰ ਦਫਤਰ ਪਹੁੰਚੇ ਕਿਸਾਨਾਂ ਨੂੰ ਲਗਾਤਾਰ ਕਈ ਘੰਟੇ ਬੈਠਣ ਦੇ ਬਾਵਜੂਦ ਮੀਟਿੰਗ ਦਾ ਸਮਾਂ ਨਹੀਂ ਦਿੱਤਾ ਗਿਆ, ਇੱਕ ਘੰਟਾ ਬੈਠਿਆਂ ਮੀਟਿੰਗ ਦਾ ਸਮਾਂ ਨਾ ਦੇਣ ’ਤੇ ਕਿਸਾਨਾਂ ਵਿੱਚ ਰੋਸ ਵਧ ਗਿਆ। ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਦੱਸਿਆ ਕਿ ਭਾਰਤ ਮਾਲਾ ਜੋ ਨਵੀਂ ਸੜਕ ਬਣ ਰਹੀ ਹੈ ਜੋ ਕਿ ਹਰਿਆਣਾ ਤੋਂ ਬਠਿੰਡਾ ਜ਼ਿਲ੍ਹੇ ਦੇ ਪਿੰਡ ਪਥਰਾਲਾ ਤੋਂ ਸੁਰੂ ਹੋ ਕੇ ਕਈ ਪਿੰਡਾਂ ਵਿੱਚ ਦੀ ਲੰਘਦੀ ਹੈ । ਇਹ ਸੜਕ ਬਣਾਉਣ ਲਈ ਕਿਸਾਨਾਂ ਦੀ ਐਕਵਾਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਬਹੁਤ ਘੱਟ ਦਿੱਤਾ ਜਾ ਰਿਹਾ ਹੈ , ਮੁਆਵਜਾ ਕਾਬਜ਼ ਕਿਸਾਨਾਂ ਦੀ ਬਜਾਏ ਸਾਂਝੇ ਖਾਤਿਆਂ ਵਿੱਚ ਪਾਇਆ ਜਾ ਰਿਹਾ ਹੈ , ਦਰੱਖਤਾਂ, ਘਰਾਂ ਜਾਂ ਹੋਰ ਜਾਇਦਾਦ ਦਾ ਕੋਈ ਮੁਆਵਜ਼ਾ ਨਹੀਂ ਦਿੱਤਾ ਰਿਹਾ। ਉਪਰੋਕਤ ਮੰਗਾਂ ਬਾਰੇ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਜਾਣੂ ਕਰਾਉਣ ਤੋਂ ਬਾਅਦ ਮੰਗ ਪੱਤਰ ਵੀ ਦਿੱਤਾ ਗਿਆ ਜਿਸ ਦਾ ਡਿਪਟੀ ਕਮਿਸ਼ਨਰ ਵੱਲੋਂ ਕੁਝ ਦਿਨਾਂ ਵਿਚ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ । ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਮਸਲੇ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ । ਅੱਜ ਦੀ ਮੀਟਿੰਗ ਵਿਚ ਜਸਵੀਰ ਸਿੰਘ ਬੁਰਜ ਸੇਮਾ, ਜਗਸੀਰ ਸਿੰਘ ਝੁੰਬਾ ,ਕੁਲਵੰਤ ਸਿੰਘ ਰਾਏਕੇ ਕਲਾਂ ਤੋਂ ਇਲਾਵਾ ਸਬੰਧਤ ਪਿੰਡਾਂ ਦੇ ਕਿਸਾਨ ਸਾਮਲ ਸਨ ।

ਗੈਂਗਸਟਰਾਂ ਖਿਲਾਫ ਕਾਰਵਾਈ ਤੇਜ ਕਰੇਗੀ ਐਂਟੀ ਗੈਂਗਸਟਰ ਟਾਸਕ ਫੋਰਸ: ਡੀਜੀਪੀ ਵੀ.ਕੇ. ਭਾਵਰਾ

0

ਪਿਛਲੇ ਸਾਲਾਂ ਦੌਰਾਨ ਕਤਲਾਂ ਦਾ ਰੁਝਾਨ ਘਟਿਆ: ਡੀਜੀਪੀ ਪੰਜਾਬ
ਪੰਜਾਬ ਪੁਲਿਸ ਵੱਲੋਂ 2022 ਵਿੱਚ 16 ਗੈਂਗਸਟਰ ਮਾਡਿਊਲਾਂ ਦਾ ਪਰਦਾਫਾਸ, ਅਪਰਾਧਿਕ ਗਤੀਵਿਧੀਆਂ ਵਿੱਚ ਸਾਮਲ 98 ਵਿਅਕਤੀ ਗਿ੍ਰਫਤਾਰ
ਡੀਜੀਪੀ ਪੰਜਾਬ ਵੱਲੋਂ ਅਸਲਾ ਲਾਇਸੈਂਸ ਧਾਰਕਾਂ ਨੂੰ ਆਪਣੇ ਹਥਿਆਰਾਂ ਦੀ ਵਰਤੋਂ ਸਿਰਫ ਆਪਣੀ ਸੁਰੱਖਿਆ ਲਈ ਕਰਨ ਦੀ ਅਪੀਲ
ਸੁਖਜਿੰਦਰ ਮਾਨ
ਚੰਡੀਗੜ੍ਹ, 11 ਅਪ੍ਰੈਲ:ਨਵ-ਗਠਿਤ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਦੇ ਹਰਕਤ ਵਿੱਚ ਆਉਂਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ ਅੱਜ ਸੂਬੇ ਦੇ ਲੋਕਾਂ ਨੂੰ ਪੰਜਾਬ ਦੀ ਸਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੀ ਕੋਸ?ਿਸ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਰਵਾਈ ਲਈ ਪੁਲਿਸ ਬਲ ਨੂੰ ਸਹਿਯੋਗ ਦੇਣ ਦਾ ਸੱਦਾ ਦਿੱਤਾ।ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸਾਂ ‘ਤੇ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਏਜੀਟੀਐਫ ਦਾ ਗਠਨ ਕੀਤਾ ਗਿਆ ਤਾਂ ਜੋ ਖੁਫੀਆ ਜਾਣਕਾਰੀ ਦੀ ਵਰਤੋਂ ਕਰਕੇ ਅਤੇ ਪੰਜਾਬ ਪੁਲਿਸ ਦੀਆਂ ਖੇਤਰੀ ਯੂਨਿਟਾਂ ਦੇ ਤਾਲਮੇਲ ਨਾਲ ਗੈਂਗਸਟਰਾਂ ਵਿਰੁੱਧ ਕਾਰਵਾਈ ਹੋਰ ਤੇਜ ਕੀਤੀ ਜਾ ਸਕੇ। ਏਜੀਟੀਐਫ ਸਿੱਧੇ ਤੌਰ ‘ਤੇ ਡੀਜੀਪੀ ਪੰਜਾਬ ਦੀ ਨਿਗਰਾਨੀ ਹੇਠ ਕੰਮ ਕਰੇਗੀ।ਆਪਣੀ ਪਲੇਠੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡੀਜੀਪੀ ਵੀ.ਕੇ. ਭਾਵਰਾ ਨੇ ਕਿਹਾ ਕਿ ਸੂਬੇ ਵਿੱਚ ਗੈਂਗਸਟਰਾਂ ਨਾਲ ਸਬੰਧਤ ਕਤਲਾਂ ਵਿੱਚ ਵਾਧਾ ਹੋਣ ਬਾਰੇ ਹਾਲ ਹੀ ਵਿੱਚ ਮੀਡੀਆ ਰਿਪੋਰਟਾਂ ਸਾਹਮਣੇ ਆਈਆਂ ਹਨ ਪਰ ਅਸਲ ਵਿੱਚ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਇਸ ਸਾਲ ਕਤਲਾਂ ਦੇ ਰੁਝਾਨ ਵਿੱਚ ਕਮੀ ਆਈ ਹੈ। ਇਸ ਮੌਕੇ ਡੀਜੀਪੀ ਦੇ ਨਾਲ ਏਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ ਅਤੇ ਏਡੀਜੀਪੀ ਪ੍ਰਮੋਦ ਬਾਨ, ਜੋ ਕਿ ਏਜੀਟੀਐਫ ਦੇ ਮੁਖੀ ਹਨ, ਵੀ ਮੌਜੂਦ ਸਨ।
ਅਪਰਾਧ ਸਬੰਧੀ ਅੰਕੜਿਆਂ ਅਨੁਸਾਰ ਸੂਬੇ ਵਿੱਚ ਇਸ ਸਾਲ ਲਗਭਗ 100 ਦਿਨਾਂ ਵਿੱਚ 158 ਕਤਲ ਹੋਏ ਹਨ, ਜਿਸ ਨਾਲ ਪ੍ਰਤੀ ਮਹੀਨਾ ਔਸਤਨ 50 ਕਤਲ ਬਣਦੀ ਹੈ, ਜਦੋਂ ਕਿ ਪਿਛਲੇ ਸਾਲਾਂ ਦੌਰਾਨ, ਕਤਲਾਂ ਦੀ ਗਿਣਤੀ ਸਾਲ 2021 ਅਤੇ ਸਾਲ 2020 ਵਿੱਚ ਕ੍ਰਮਵਾਰ 724 ਅਤੇ 757 ਸੀ ਜਿਸ ਨਾਲ ਸਾਲ 2021 ਅਤੇ ਸਾਲ 2020 ਲਈ ਔਸਤਨ ਮਹੀਨਾਵਾਰ ਕਤਲਾਂ ਦੀ ਗਿਣਤੀ ਕ੍ਰਮਵਾਰ 60 ਅਤੇ 65 ਰਹੀ ਹੈ।ਅਪਰਾਧ ਦੇ ਗ੍ਰਾਫ਼ ਨੂੰ ਹੋਰ ਹੇਠਾਂ ਲਿਆਉਣ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਡੀਜੀਪੀ ਨੇ ਕਿਹਾ, “ਪੰਜਾਬ ਪੁਲਿਸ ਸੂਬੇ ਵਿੱਚ ਗੈਂਗਸਟਰ ਸਭਿਆਚਾਰ ਨੂੰ ਖ਼ਤਮ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਇਸ ਦਿਸਾ ਵਿੱਚ ਕੋਸ਼ਿਸ਼ਾਂ ਜਾਰੀ ਰਹਿਣਗੀਆਂ।”ਹੋਰ ਵੇਰਵੇ ਦਿੰਦਿਆਂ ਡੀਜੀਪੀ ਵੀ.ਕੇ. ਭਾਵਰਾ ਨੇ ਦੱਸਿਆ ਕਿ 1 ਜਨਵਰੀ, 2022 ਤੋਂ ਸੰਗਠਿਤ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੀਆਂ ਵੱਖ-ਵੱਖ ਯੂਨਿਟਾਂ ਨੇ ਇਹਨਾਂ ਗਤੀਵਿਧੀਆਂ ਵਿੱਚ ਸ਼ਾਮਲ 16 ਗੈਂਗਸਟਰ ਮਾਡਿਊਲਾਂ ਦਾ ਪਰਦਾਫਾਸ ਕੀਤਾ ਹੈ ਅਤੇ ਇਹਨਾਂ ਵਿੱਚ ਸਾਮਲ 98 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਲੋਂ ਹਥਿਆਰਾਂ ਦਾ ਵੱਡੀ ਖੇਪ ਵੀ ਬਰਾਮਦ ਕੀਤੀ ਗਈ ਹੈ, ਜਿਸ ਵਿੱਚ ਚਾਰ ਰਾਈਫਲਾਂ ਅਤੇ 68 ਪਿਸਤੌਲ/ਰਿਵਾਲਵਰ ਸਾਮਲ ਹਨ। ਇਸ ਤੋਂ ਇਲਾਵਾ ਇਨ੍ਹਾਂ ਅਪਰਾਧੀਆਂ ਵੱਲੋਂ ਵਰਤੇ ਜਾਂਦੇ 30 ਵਾਹਨਾਂ ਨੂੰ ਵੀ ਜਬਤ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਸੂਬੇ ਵਿੱਚ 2022 ਵਿੱਚ 6 ਗੈਂਗਸਟਰ ਅਪਰਾਧਾਂ ਨਾਲ ਸਬੰਧਤ ਕਤਲ ਹੋਏ, ਜਿਹਨਾਂ ਨੂੰ ਪੇਸੇਵਰ ਢੰਗ ਨਾਲ ਜਾਂਚ ਉਪਰੰਤ ਸੁਲਝਾਇਆ ਗਿਆ ਅਤੇ ਇਹਨਾਂ ਮਾਮਲਿਆਂ ਵਿੱਚ ਸਾਮਲ ਕੁੱਲ 24 ਦੋਸੀਆਂ ਨੂੰ 7 ਪਿਸਤੌਲਾਂ, 18 ਕਾਰਤੂਸਾਂ ਅਤੇ 7 ਵਾਹਨਾਂ ਸਮੇਤ ਗਿ੍ਰਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਅੰਨ੍ਹੇ ਕਤਲ ਸਨ, ਜਿਨ੍ਹਾਂ ਵਿੱਚ ਦੋਸੀਆਂ ਦੀ ਪਛਾਣ ਨਹੀਂ ਸੀ। ਉਨ੍ਹਾਂ ਅੱਗੇ ਕਿਹਾ ਕਿ ਬਾਕੀ ਦੋਸੀਆਂ ਨੂੰ ਵੀ ਜਲਦ ਗਿ੍ਰਫਤਾਰ ਕਰ ਲਿਆ ਜਾਵੇਗਾ।
ਡੀਜੀਪੀ ਨੇ ਕਿਹਾ ਕਿ ਇਸ ਤੋਂ ਇਲਾਵਾ, ਸਾਲ 2022 ਦੌਰਾਨ 9 ਕਤਲ ਹੋਏ ਸਨ ਜਿਹਨਾਂ ਨਾਲ ਆਮ ਲੋਕਾਂ ਵਿੱਚ ਸਨਸਨੀ ਫੈਲ ਗਈ ਸੀ, ਦਾ ਗੈਂਗਸਟਰਾਂ ਨਾਲ ਸਬੰਧ ਨਹੀਂ ਪਾਇਆ ਗਿਆ। ਉਹਨਾਂ ਅੱਗੇ ਕਿਹਾ ਕਿ ਇਹਨਾਂ ਮਾਮਲਿਆਂ ਨੂੰ ਵੀ ਸੁਲਝਾ ਲਿਆ ਗਿਆ ਹੈ ਅਤੇ ਇਹਨਾਂ ਵਿੱਚ ਸ਼ਾਮਲ ਜ?ਿਆਦਾਤਰ ਮੁਲਜਮਾਂ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਪਰਾਧਾਂ ਪਿੱਛੇ ਪਰਿਵਾਰਕ/ਵਿਆਹੁਤਾ ਝਗੜਾ, ਰੰਜਿਸ ਜਾਂ ਪੈਸੇ ਦਾ ਝਗੜਾ ਆਦਿ ਮੁੱਖ ਕਾਰਨ ਪਾਏ ਗਏ ਹਨ।ਪੰਜਾਬ ਪੁਲਿਸ ਦੀ ਸਰਗਰਮ ਪਹੁੰਚ ਅਤੇ ਸਮੇਂ ਸਿਰ ਦਖ਼ਲ ਦੀ ਉਦਾਹਰਣ ਦਿੰਦਿਆਂ ਡੀਜੀਪੀ ਨੇ ਕਿਹਾ ਕਿ ਪੁਲਿਸ ਨੇ ਹਾਲ ਹੀ ਵਿੱਚ ਇੱਕ ਇਮੀਗ੍ਰੇਸਨ ਸਲਾਹਕਾਰ ਦੀ ਹੱਤਿਆ, ਇੱਕ ਵਿਰੋਧੀ ਗੈਂਗ ਮੈਂਬਰ ਦੀ ਹੱਤਿਆ, ਇੱਕ ਵਿਦਿਆਰਥੀ (ਪ੍ਰਮੁੱਖ ਪੇਸੇਵਰ ਦਾ ਪੁੱਤਰ) ਨੂੰ ਅਗਵਾ ਕਰਨ ਅਤੇ ਇੱਕ ਵਪਾਰੀ ਦੀ ਹੱਤਿਆ ਵਰਗੇ ਗੈਂਗਸਟਰਾਂ ਨਾਲ ਸਬੰਧਤ ਚਾਰ ਗੰਭੀਰ ਅਪਰਾਧਾਂ ਨੂੰ ਰੋਕਣ ਵਿੱਚ ਸਫਲਤਾਪੂਰਵਕ ਕਾਮਯਾਬੀ ਹਾਸਲ ਕੀਤੀ ਹੈ।
ਡੀਜੀਪੀ ਨੇ ਇਹ ਵੀ ਕਿਹਾ ਕਿ ਲਾਇਸੰਸਸੁਦਾ ਹਥਿਆਰ ਨਿੱਜੀ ਸੁਰੱਖਿਆ ਲਈ ਹੁੰਦੇ ਹਨ ਨਾ ਕਿ ਅਪਰਾਧ ਕਰਨ ਜਾਂ ਨਿੱਜੀ ਰੰਜਿਸਾਂ ਲਈ। ਉਹਨਾਂ ਕਿਹਾ, “ਮੈਂ ਸਾਰੇ ਅਸਲਾ ਲਾਇਸੈਂਸ ਧਾਰਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਹਥਿਆਰਾਂ ਦੀ ਵਰਤੋਂ ਸਿਰਫ ਆਪਣੀ ਸੁਰੱਖਿਆ ਲਈ ਕਰਨ।”ਦੱਸਣਯੋਗ ਹੈ ਕਿ ਪੰਜਾਬ ਪੁਲਿਸ ਸੂਬੇ ਵਿੱਚ ਸਰਗਰਮ ਗੈਂਗਸਟਰਾਂ ਵਿਰੁੱਧ ਪ੍ਰਭਾਵਸਾਲੀ ਢੰਗ ਨਾਲ ਕਾਰਵਾਈ ਕਰ ਰਹੀ ਹੈ ਅਤੇ ਪਿਛਲੇ ਕੁਝ ਸਾਲਾਂ ਦੌਰਾਨ ਏ, ਬੀ ਅਤੇ ਸੀ ਸ੍ਰੇਣੀਆਂ ਦੇ 545 ਗੈਂਗਸਟਰਾਂ ਦੀ ਸਫਲਤਾਪੂਰਵਕ ਪਛਾਣ ਕੀਤੀ ਜਾ ਚੁੱਕੀ ਹੈ। ਇਹਨਾਂ ਗੈਂਗਸਟਰਾਂ ਵਿੱਚੋਂ 515 ਗੈਂਗਸਟਰਾਂ ਵਿਰੁੱਧ ਪਹਿਲਾਂ ਹੀ ਪ੍ਰਭਾਵੀ ਕਾਰਵਾਈ ਕਰਕੇ ਵੱਡੀ ਗਿਣਤੀ ਵਿੱਚ ਹਥਿਆਰ, ਵਾਹਨ ਅਤੇ ਸੰਚਾਰ ਉਪਕਰਨ ਬਰਾਮਦ ਕੀਤੇ ਗਏ ਹਨ।

ਬੀਕੇਯੂ ਲੱਖੋਵਾਲ 16 ਨੂੰ ਦੇਵੇਗੀ ਮੰਗ ਪੱਤਰ: ਰਾਮਕਰਨ ਰਾਮਾ

0

ਸੁਖਜਿੰਦਰ ਮਾਨ
ਲੁਧਿਆਣਾ, 11 ਅਪੈਰਲ: ਬੀ ਕੇ ਯੂ ਲੱਖੋਵਾਲ ਟਿਕੈਤ ਦੇ ਆਗੂਆਂ ਦੀ ਇੱਕ ਮੀਟਿੰਗ ਅੱਜ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ ਲੁਧਿਆਣਾ ਦਫਤਰ ਵਿੱਚ ਹੋਈ, ਜਿਸ ਵਿਚ ਇੱਕ ਹਫ਼ਤੇ ਤੱਕ ਵੱਖ ਵੱਖ ਜਿਲਿਆਂ ਵਿਚ ਐਮ ਐਸ ਪੀ ਕਨੂੰਨੀ ਗਰੰਟੀ ਲੈਣ ਲਈ ਡਿਪਟੀ ਕਮਿਸਨਰ ਦੇ ਦਫਤਰ ਅੱਗੇ ਧਰਨਾ ਦੇ ਕੇ ਮੰਗ ਪੱਤਰ ਦੇਣ ਦਾ ਫੈਸਲਾ ਕੀਤਾ ਗਿਆ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਰਾਮਕਰਨ ਸਿੰਘ ਰਾਮਾ ਨੇ ਦਸਿਆ ਕਿ ਬਠਿੰਡਾ ਜ਼ਿਲ੍ਹੇ ਵਲੋਂ 16 ਅਪ੍ਰੈਲ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋ ਫੈਸਲੇ ਮੁਤਾਬਕ ਮੰਗ ਪੱਤਰ ਦਿੱਤਾ ਜਾਵੇਗਾ। ਜਿਸਦੇ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਸਿਆ ਕਿ ਇਸਤੋਂ ਪਹਿਲਾਂ 12 ਅਪ੍ਰੈਲ ਨੂੰ ਰੱਖੀ ਮੀਟਿੰਗ ਹੁਣ ਕੈਂਸਲ ਕਰ ਦਿੱਤੀ ਗਈ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਈਸਰਖਾਨਾ ਤੇ ਹੋਰ ਆਗੂ ਵੀ ਹਾਜ਼ਰ ਸਨ।

ਪ੍ਰਧਾਨ ਮੰਤਰੀ ਮਤਸਯਾ ਸੰਪਦਾ ਯੋਜਨਾ ਸਬੰਧੀ ਹੋਈ ਮੀਟਿੰਗ

0

ਸੁਖਜਿੰਦਰ ਮਾਨ
ਬਠਿੰਡਾ, 11 ਅਪੈਰਲ: ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਪ੍ਰਧਾਨ ਮੰਤਰੀ ਮਤਸਯਾ ਸੰਪਦਾ ਯੋਜਨਾ (ਪੀਐਮਐਮਐਸਵਾਈ) ਤਹਿਤ ਮੀਟਿੰਗ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੂੰ ਸਹਾਇਕ ਡਾਇਰੈਕਟਰ ਮੱਛੀ ਪਾਲਣ ਸ਼੍ਰੀ ਬਿ੍ਰਜ ਭੂਸ਼ਣ ਗੋਇਲ ਵਲੋਂ ਮੱਛੀ ਤੇ ਝੀਂਗਾ ਪਾਲਣ ਦੇ ਵਿਕਾਸ ਸਬੰਧੀ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮੱਛੀ ਪਾਲਣ ਵਿਭਾਗ ਦੁਆਰਾ ਮੱਛੀ ਪਾਲਣ ਕਿਸਾਨਾਂ ਲਈ ਮੱਛੀ ਤੇ ਝੀਂਗਾ ਪਾਲਣ ਅਧੀਨ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਵਿਭਾਗ ਦੁਆਰਾ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਜਿੱਥੇ ਵਿਭਾਗ ਵਲੋਂ ਕੀਤੇ ਜਾ ਰਹੇ ਕਾਰਜਾਂ ਤੇ ਤਸੱਲੀ ਪ੍ਰਗਟ ਕੀਤੇ ਉੱਥੇ ਹੀ ਮੱਛੀ ਪਾਲਕ ਕਿਸਾਨਾਂ ਦੀ ਪ੍ਰਸੰਸਾਂ ਕੀਤੀ। ਮੀਟਿੰਗ ਦੌਰਾਨ ਸਹਾਇਕ ਡਾਇਰੈਕਟਰ ਮੱਛੀ ਪਾਲਣ ਸ਼੍ਰੀ ਬਿ੍ਰਜ ਭੂਸ਼ਣ ਗੋਇਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਤਸਯਾ ਸੰਪਦਾ ਯੋਜਨਾ ਅਧੀਨ ਸਾਲ 2022-23 ਦਾ ਐਕਸ਼ਨ ਪਲਾਨ ਜਿਸ ਦੀ ਅਨੁਮਾਨਤ ਕੀਮਤ 585.50 ਲੱਖ ਰੁਪਏ ਹੈ। ਇਸ ਯੋਜਨਾ ਦਾ ਮੁੱਖ ਮੰਤਵ ਜ਼ਿਲ੍ਹੇ ਵਿੱਚ ਮੱਛੀ ਤੇ ਝੀਂਗਾ ਪਾਲਣ ਦਾ ਵਿਕਾਸ, ਰੋਜਗਾਰ ਦੇ ਸਾਧਨ ਵਿਕਸਿਤ ਕਰਨਾ, ਮੱਛੀ ਤੇ ਝੀਂਗਾ ਕਿਸਾਨਾਂ ਦੀ ਆਮਦਨ ਨੂੰ ਵਧਾਉਣਾ ਅਤੇ ਮੱਛੀ ਤੇ ਝੀਂਗਾ ਨੂੰ ਘਰ-ਘਰ ਪਹੁੰਚਾਉਣਾ ਹੈ।
ਸਹਾਇਕ ਡਾਇਰੈਕਟਰ ਸ਼੍ਰੀ ਬਿ੍ਰਜ ਭੂਸ਼ਣ ਅੱਗੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਮਤਸਯਾ ਸੰਪਦਾ ਯੋਜਨਾ ਅਧੀਨ ਜਾਰੀ ਗਾਈਡਲਾਈਨਜ ਅਨੁਸਾਰ ਇੰਨ੍ਹਾ ਪ੍ਰੋਜੈਕਟਾਂ ਲਈ ਜਨਰਲ ਕੈਟਾਗਿਰੀ ਦੇ ਲਾਭਪਾਤਰੀਆਂ ਨੂੰ ਯੂਨਿਟ ਕਾਸਟ ਦੀ 40 ਫੀਸਦੀ ਤੇ ਐਸ.ਸੀ./ਐਸ.ਟੀ./ਔਰਤਾਂ ਨੂੰ ਯੂਨਿਟ ਕਾਸਟ ਦੀ 60 ਫੀਸਦੀ ਸਬਸਿਡੀ ਪ੍ਰਦਾਨ ਕੀਤੀ ਜਾਵੇਗੀ। ਸਬਸਿਡੀ ਦੀ ਰਾਸ਼ੀ ਵਿੱਚ ਭਾਰਤ ਸਰਕਾਰ ਦਾ 60 ਫੀਸਦੀ ਹਿੱਸਾ ਤੇ ਰਾਜ ਸਰਕਾਰ ਦਾ 40 ਫੀਸਦੀ ਹਿੱਸਾ ਹੋਵੇਗਾ। ਇਸ ਮੌਕੇ ਜਲ ਸਪਲਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਮਨਪ੍ਰੀਤ ਸਿੰਘ ਅਰਸ਼ੀ, ਐਸੋਸੀਏਟ ਡਾਇਰੈਕਟਰ (ਕੇ.ਵੀ.ਕੇ) ਸ਼੍ਰੀ ਅਮਿ੍ਰਤਪਾਲ ਸਿੰਘ ਧਾਲੀਵਾਲ, ਮੱਛੀ ਪ੍ਰਸਾਰ ਅਫ਼ਸਰ ਸ਼੍ਰੀਮਤੀ ਸੀਨਮ ਜਿੰਦਲ, ਸੈਂਟਰਲ ਇੰਸਟੀਚਿਊਟ ਆਫ਼ ਫ਼ਰੈਸ਼ ਵਾਟਰ ਐਂਡ ਐਕੋ ਕਲਚਰ ਦੇ ਸਾਇੰਸਦਾਨ ਸ਼੍ਰੀ ਮੁਕੇਸ਼ ਵੈਰਵਾ, ਖੇਤਬਾੜੀ ਅਤੇ ਸਿੰਚਾਈ ਵਿਭਾਗ ਤੋਂ ਇਲਾਵਾ ਵੱਖ-ਵੱਖ ਬੈਂਕਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

Our Visitor

1899952