ਮੰਨਜ਼ੂਰਸ਼ੁਦਾ 357 ਆਸਾਮੀਆਂ ਬਰਕਰਾਰ ਰਹਿਣਗੀਆਂ: ਓ.ਐੱਸ.ਡੀ
ਸੁਖਜਿੰਦਰ ਮਾਨ
ਬਠਿੰਡਾ, 11 ਅਪੈਰਲ: ਪੰਜਾਬ ਰਾਜ ਦੇ ਕੁੱਲ 2 ਹਜ਼ਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਲਈ ਲੈਕਚਰਾਰ ਜੌਗਰਫ਼ੀ ਦੀਆਂ 357 ਆਸਾਮੀਆਂ ਦਾ ਹੀ ਹੋਣਾ, ਮਾਣਯੋਗ ਹਾਈਕੋਰਟ ਦੇ ਫੈਸਲੇ ਦੀ ਰੌਸ਼ਨੀ ਵਿੱਚ ਭੂਗੋਲ (ਜੌਗਰਫ਼ੀ) ਲੈਕਚਰਾਰਾਂ ਦੀਆਂ ਆਸਾਮੀਆਂ ਦੀ ਰਚਨਾ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਅਗਸਤ 2018 ਵਿੱਚ ਜਾਰੀ ਨੋਟੀਫਿਕੇਸ਼ਨ ਅਨੁਸਾਰ ਲੈਕਚਰਾਰ ਜੌਗਰਫ਼ੀ ਦੀਆਂ ਮੰਨਜ਼ੂਰਸ਼ੁਦਾ 357 ਵਿੱਚੋਂ ਖਾਲੀ ਪਈਆਂ 170 ਆਸਾਮੀਆਂ ਨੂੰ ਤਰੱਕੀ ਰਾਹੀਂ ਭਰਨ ਆਦਿ ਮੰਗਾਂ ਲਈ ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਪੰਜਾਬ ਦੇ ਵਫ਼ਦ ਨੇ ਲੈਕਚਰਾਰ ਸੁਖਜਿੰਦਰ ਸਿੰਘ ਸੁੱਖੀ ਸੂਬਾ ਪ੍ਰਧਾਨ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੇ ਓ.ਐੱਸ.ਡੀ. ਹਸਨਪ੍ਰੀਤ ਭਾਰਦਵਾਜ ਨਾਲ ਮੀਟਿੰਗ ਕੀਤੀ ਅਤੇ ਗੁਰਦਿੱਤ ਸਿੰਘ ਸੇਖੋਂ ਵਿਧਾਇਕ ਹਲਕਾ ਫ਼ਰੀਦਕੋਟ ਵੱਲੋਂ ਸਿਫਾਰਿਸ਼ ਕੀਤਾ ਜੱਥੇਬੰਦੀ ਦਾ ਮੰਗ ਪੱਤਰ ਸੌਂਪਿਆ, ਉਦਾਹਰਨ ਲਈ ਜਿਲ੍ਹਾ ਫਰੀਦਕੋਟ ਦੇ ਅੰਕੜੇ ਵੀ ਪੇਸ਼ ਕੀਤੇ। ਮੀਟਿੰਗ ਵਿੱਚ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਸਕੂਲ ਲੈਕਚਰਾਰਾਂ ਦੀਆਂ ਆਸਾਮੀਆਂ ਦੀ ਰਚਨਾ ਸਮੇਂ ਯੋਗ ਮਾਪਦੰਡ ਨਹੀਂ ਅਪਣਾਏ ਜਾਂਦੇ ਜਿਸ ਕਰਕੇ ਸ਼ੋਸ਼ਲ ਸਾਇੰਸ ਦੇ ਚਾਰੇ ਵਿਸ਼ਿਆਂ ਇਤਿਹਾਸ ਦੀਆਂ 1448, ਰਾਜਨੀਤੀ ਸ਼ਾਸ਼ਤਰ ਦੀਆਂ 1425, ਅਰਥ-ਸ਼ਾਸ਼ਤਰ ਦੀਆਂ 1193 ਅਤੇ ਲੈਕਚਰਾਰ ਜੌਗਰਫੀ ਦੀਆ ਕੁੱਲ 357 ਆਸਾਮੀਆਂ ਦਾ ਹੋਣਾ ਅਸਮਾਨਤਾ ਹੈ ਅਤੇ ਇਸ ਵਿਸ਼ੇ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾਂਦਾ ਰਿਹਾ ਹੈ ਕਿਉਂਕਿ ਹੋਰਨਾਂ ਵਿਸ਼ਿਆਂ ਦੇ ਮੁਕਾਬਲੇ ਨਾ ਤਾਂ ਖਾਲੀ ਤੇ ਮੰਨਜ਼ੂਰਸ਼ੁਦਾ ਬਣਦੀਆਂ 170 ਆਸਾਮੀਆਂ ਵਿਰੁੱਧ ਤਰੱਕੀਆ ਕੀਤੀਆਂ ਗਈਆਂ ਅਤੇ ਨਾ ਹੀ ਜੋ 30 ਕੁ ਲੈਕਚਰਾਰ ਪਦਉੱਨਤ ਕੀਤੇ ਸਨ, ਉਹਨਾਂ ਨੂੰ 8 ਅਪ੍ਰੈਲ 2021 ਤੋਂ ਲੈ ਕੇ ਅਜੇ ਤੱਕ ਸਟੇਸ਼ਨ ਵੀ ਅਲਾਟ ਨਹੀਂ ਕੀਤੇ ਗਏ। ਮੀਟਿੰਗ ਵਿੱਚ ਇਹ ਵੀ ਦੱਸਿਆ ਕਿ ਸਿੱਖਿਆ ਵਿਭਾਗ (ਸੈ: ਸਿੱ) ਪੰਜਾਬ ਵੱਲੋਂ ਮਾਣਯੋਗ ਹਾਈਕੋਰਟ ਦੇ ਮਿਤੀ 23-08-2011 ਸੀ.ਡਬਲਯੂ.ਪੀ ਨੰ: 1269 ਰਿੱਟ ਦੇ ਫੈਸਲੇ ਨੂੰ ਆਸਾਮੀਆਂ ਦੀ ਵੰਡ ਵੇਲੇ ਸਨਮੁੱਖ ਨਹੀਂ ਰੱਖਿਆ ਗਿਆ।ਜੱਥੇਬੰਦੀ ਨੇ ਮੰਗ ਕੀਤੀ ਕਿ ਹਾਈਕੋਰਟ ਦੇ ਫੈਸਲੇ ਨੂੰ ਲਾਗੂ ਕੀਤਾ ਜਾਵੇ, ਤਰੱਕੀਆਂ ਪੰਜਾਬ ਸਰਕਾਰ ਦੇ ਗਜ਼ਟ ਨੋਟੀਫਿਕੇਸ਼ਨ ਅਗਸਤ 2018 ਵਿੱਚ ਦਰਸਾਈਆਂ ਮੰਨਜ਼ੂਰਸ਼ੁਦਾ ਤੇ ਖਾਲੀ ਆਸਾਮੀਆਂ ਦੀ ਗਿਣਤੀ ਅਨੁਸਾਰ ਕੀਤੀਆਂ ਜਾਣ ਅਤੇ ਪਦਉੱਨਤ ਹੋ ਚੁੱਕੇ 30 ਅਧਿਆਪਕਾਂ ਨੂੰ ਜਲਦੀ ਸਟੇਸ਼ਨ ਅਲਾਟ ਕੀਤੇ ਜਾਣ। ਬਹੁਤ ਹੀ ਸੁਖਾਵੇਂ ਮਾਹੌਲ ਅਤੇ ਖੁੱਲ੍ਹੇ ਸਮੇਂ ਵਿੱਚ ਹੋਈ ਮੀਟਿੰਗ ਦੌਰਾਨ ਓ.ਐੱਸ.ਡੀ ਸ਼੍ਰੀ ਹਸਨਪ੍ਰੀਤ ਭਾਰਦਵਾਜ ਨੇ ਯਕੀਨ ਦਿਵਾਇਆ ਕਿ ਗਜ਼ਟ ਅਨੁਸਾਰ ਮੰਨਜ਼ੂਰ ਹੋਈਆਂ 357 ਆਸਾਮੀਆਂ ਨੂੰ ਬਰਕਰਾਰ ਰੱਖਦੇ ਹੋਏ ਜਲਦ ਹੀ ਪਦਉੱਨਤੀਆਂ ਕੀਤੀਆਂ ਜਾਣਗੀਆਂ ਅਤੇ ਆਉਣ ਵਾਲੇ ਦਿਨਾਂ ਵਿੱਚ ਜੱਥੇਬੰਦੀ ਦੀ ਵਿਭਾਗੀ ਪੈਨਲ ਮੀਟਿੰਗ ਵੀ ਕਰਵਾਈ ਜਾਵੇਗੀ। ਵਫ਼ਦ ਵਿੱਚ ਸ਼੍ਰੀ ਸੁੱਖੀ ਤੋਂ ਇਲਾਵਾ ਰਾਕੇਸ਼ ਕੁਮਾਰ ਬਰਨਾਲਾ, ਤੇਜਵੀਰ ਸਿੰਘ ਜਲਾਲਾਬਾਦ, ਜਸਵਿੰਦਰ ਸਿੰਘ ਜਲੰਧਰ, ਹਰਦੀਪ ਸਿੰਘ ਸੰਗਰੂਰ, ਹਰਭੁਪਿੰਦਰ ਸਿੰਘ ਗੁਰਦਾਸਪੁਰ, ਗਗਨਦੀਪ ਸਿੰਘ ਸੰਧੂ ਫ਼ਰੀਦਕੋਟ ਅਤੇ ਜਸਵਿੰਦਰ ਸਿੰਘ ਫਾਜ਼ਿਲਕਾ ਵੀ ਸ਼ਾਮਿਲ ਸਨ।
ਜੌਗਰਫ਼ੀ ਟੀਚਰਜ਼ ਯੂਨੀਅਨ ਦੀ ਸਿੱਖਿਆ ਮੰਤਰੀ ਦੇ ਓ.ਐੱਸ.ਡੀ ਨਾਲ ਹੋਈ ਮੀਟਿੰਗ
ਸਿਲਵਰ ਓਕਸ ਸਕੂਲ ’ਚ ਨਵੇਂ ਸੈਸ਼ਨ ਦੀ ਸ਼ੁਰੁਆਤ ਸ਼੍ਰੀ ਅਖੰਡ ਪਾਠ ਸਾਹਿਬ ਦੀ ਬਾਣੀ ਨਾਲ ਹੋਈ
ਸੁਖਜਿੰਦਰ ਮਾਨ
ਬਠਿੰਡਾ, 11 ਅਪੈਰਲ: ਸਥਾਨਕ ਮਾਨਸਾ ਰੋਡ ’ਤੇ ਸਥਿਤ ਸੁਸ਼ਾਂਤ ਸਿਟੀ-2 ਵਿਚ ਬਣੇ ਸਿਲਵਰ ਓਕਸ ਸਕੂਲ ਵਲੋਂ ਨਵੇਂ ਸੈਸ਼ਨ ਦੇ ਆਰੰਭ ਹੋਣ ’ਤੇ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਪਵਿੱਤਰ ਬਾਣੀ ਦਾ ਓਟ ਆਸਰਾ ਲੈਂਦੇ ਹੋਏ ਸਕੂਲ ’ਚ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸਾਰਾ ਸਕੂਲ ਅਧਿਆਤਮਕ ਰੰਗ ਵਿਚ ਰੰਗਿਆ ਨਜ਼ਰ ਆਇਆ । ਸ਼ਾਮ ਦੇ ਸਮੇ ਕੀਰਤਨ ਦਰਬਾਰ ਸਜਾਏ ਗਏ ਜਿਸ ਦੋਰਾਨ ਰਾਗੀ ਸਿੰਘਾਂ ਨੇ ਸ਼ਬਦ ਗਾਇਨ ਕਰਕੇ ਸੰਗਤਾਂ ਨੂੰ ਨਹਾਲ ਕੀਤਾ। ਕੀਰਤਨ ਉਪਰੰਤ ਸੰਗਤਾਂ ਨੂੰ ਲੰਗਰ ਛਕਾਇਆ ਗਿਆ। ਇਸ ਮੌਕੇ ਸਕੂਲ ਕਮੇਟੀ ਦੇ ਪ੍ਰਧਾਨ ਸਰੂਪ ਚੰਦ ਸਿੰਗਲਾ ,ਚੇਅਰਮੈਨ ਇੰਦਰਜੀਤ ਸਿੰਘ ਬਰਾੜ, ਡਾਇਰੈਕਟਰ ਸ਼੍ਰੀਮਤੀ ਬਰਨਿੰਦਰ ਪਾਲ ਸੇਖੋਂ,ਸਕੂਲ ਪਿ੍ਰੰਸੀਪਲ ਸ਼੍ਰੀਮਤੀ ਨੀਤੂ ਅਰੋੜਾ ,ਸਾਰੀਆਂ ਬਰਾਂਚਾਂ ਦੇ ਪਿ੍ਰੰਸੀਪਲ ਸਾਹਿਬਾਨ ਅਤੇ ਸਮੂਹ ਸਟਾਫ਼ ਹਾਜ਼ਰ ਹੋਏ ਅਤੇ ਸਭ ਨੇ ਸਕੂਲ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ ਅਤੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ ।
ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਪ੍ਰੋਫੈਸਰ ਨੇ ਦਿੱਤੇ ਲੈਕਚਰ
ਸੁਖਜਿੰਦਰ ਮਾਨ
ਬਠਿੰਡਾ, 11 ਅਪੈਰਲ: ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ ਦੇ ਸਕੂਲ ਆਫ ਲੈਂਗੂਏਜ, ਲਿਟਰੇਚਰ ਐਂਡ ਕਲਚਰ ਦੀ ਡੀਨ ਪ੍ਰੋਫੈਸਰ ਜਮੀਰਪਾਲ ਕੌਰ ਨੇ ਭਾਰਤੀ ਭਾਸਾਵਾਂ, ਗਿਆਨ ਪਰੰਪਰਾਵਾਂ, ਸੱਭਿਆਚਾਰ ਅਤੇ ਕਦਰਾਂ-ਕੀਮਤਾਂ ਨੂੰ ਉਤਸਾਹਿਤ ਕਰਨ ਲਈ ਦੱਖਣੀ-ਭਾਰਤ ਦੀਆਂ ਵੱਕਾਰੀ ਯੂਨੀਵਰਸਿਟੀਆਂ ਵਿੱਚ ਲੈਕਚਰ ਦਿੱਤੇ ਅਤੇ ਉੱਥੇ ਹੋਏ ਇੰਟਰਐਕਟਿਵ ਸੈਸਨਾਂ ਵਿੱਚ ਵੀ ਭਾਗ ਲਿਆ।ਪ੍ਰੋ. ਜਮੀਰਪਾਲ ਕੌਰ ਨੇ ਪਾਂਡੀਚਰੀ ਯੂਨੀਵਰਸਿਟੀ ਪਾਂਡੀਚਰੀ, ਸੈਂਟਰਲ ਇੰਸਟੀਚਿਊਟ ਆਫ ਇੰਡੀਅਨ ਲੈਂਗੂਏਜਜ ਮੈਸੂਰ ਅਤੇ ਉੱਤਰੀ ਕਰਨਾਟਕ ਅਤੇ ਵੂਮੈਨ ਰਾਈਟਰਜ ਐਸੋਸੀਏਸਨ ਧਾਰਵਾੜ ਦੁਆਰਾ ਕੁਵੇਮਪੂ ਭਾਸਾ ਭਾਰਤੀ, ਧਾਰਵਾੜ ਦੇ ਸਹਿਯੋਗ ਨਾਲ ਆਯੋਜਿਤ ਵੱਖ-ਵੱਖ ਭਾਸਣ ਸੈਸਨਾਂ ਵਿੱਚ ਮਹਿਮਾਨ ਬੁਲਾਰੇ ਵਜੋਂ ਭਾਸਣ ਦਿੱਤੇ। ਉਹਨਾਂ ਨੇ ਉਪਰੋਕਤ ਵਿਦਿਅਕ ਸੰਸਥਾਵਾਂ ਵਿੱਚ ਪੰਜਾਬੀ ਸੂਫੀ ਕਵਿਤਾ: ਸਮਾਜਿਕ-ਸੱਭਿਆਚਾਰਕ ਪੱਖ, ਅਗਨੀ ਪੁਰਾਣ ਵਿੱਚ ਕਾਵਿ ਸਾਸਤਰ ਦੇ ਅੰਸ, ਅਤੇ ਪੰਜਾਬੀ ਵਿੱਚ ਔਰਤਾਂ ਦੀਆਂ ਜੀਵਨੀਆਂ ਸਮੇਤ ਵੱਖ-ਵੱਖ ਵਿਸਿਆਂ ‘ਤੇ ਭਾਸਣ ਦਿੱਤੇ। ਆਪਣੇ ਦੌਰੇ ਦੌਰਾਨ ਪ੍ਰੋ. ਜਮੀਰਪਾਲ ਕੌਰ ਨੇ ਮਾਰਚ, 2022 ਦੇ ਆਖਰੀ ਹਫਤੇ ਆਯੋਜਿਤ ਰਾਸਟਰੀ ਸੈਮੀਨਾਰਾਂ ਅਤੇ ਲੈਕਚਰ ਲੜੀ ਵਿੱਚ ਮਹਿਮਾਨ ਬੁਲਾਰੇ ਵਜੋਂ ਹਿੱਸਾ ਲਿਆ। ਉਹਨਾਂ ਨੇ ਸੀਆਈਆਈਐਲ, ਮੈਸੂਰ ਦੇ ਡਾਇਰੈਕਟਰ ਪ੍ਰੋ. ਡਾ. ਸੈਲੇਂਦਰ ਮੋਹਨ ਅਤੇ ਉਹਨਾਂ ਦੀ ਟੀਮ ਦੇ ਮੈਂਬਰਾਂ ਡਾ. ਤਾਰਿਕ ਖਾਨ ਅਤੇ ਡਾ. ਨਰਾਇਣ ਚੌਧਰੀ ਨਾਲ ਮੀਟਿੰਗ ਵਿੱਚ ਵੀ ਭਾਗ ਲਿਆ ਤੇ ਸੀਆਈਆਈਐਲ, ਮੈਸੂਰ ਅਤੇ ਸੀਯੂਪੀਬੀ ਵਿਚਕਾਰ ਹੋਏ ਸਮਝੌਤਿਆਂ ਦੇ ਤਹਿਤ ਲਾਗੂ ਕੀਤੇ ਜਾਣ ਵਾਲੇ ਕਾਰਜਸੀਲ ਨੁਕਤਿਆਂ ਬਾਰੇ ਚਰਚਾ ਕੀਤੀ।ਪਰਤਣ ਤੋਂ ਬਾਅਦ ਪ੍ਰੋ. ਜਮੀਰਪਾਲ ਕੌਰ ਨੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੂੰ ਦੱਸਿਆ ਕਿ ਸੀਆਈਆਈਐਲ ਮੈਸੂਰ ਪ੍ਰਸਾਸਨ ਨੇ ਕੰਪਿਊਟੇਸਨਲ ਭਾਸਾ ਵਿਗਿਆਨ ਅਤੇ ਪੰਜਾਬੀ ਅਨੁਵਾਦ ਵਿੱਚ ਦੋ ਹੁਨਰ ਅਧਾਰਤ ਥੋੜ੍ਹੇ ਸਮੇਂ ਦੇ ਸਰਟੀਫਿਕੇਟ ਪ੍ਰੋਗਰਾਮਾਂ ਨੂੰ ਸਾਂਝੇ ਤੌਰ ‘ਤੇ ਸੁਰੂ ਕਰਨ ਦੇ ਸੀਯੂਪੀਬੀ ਦੇ ਪ੍ਰਸਤਾਵ ਤੇ ਸਕਾਰਾਤਮਕ ਪ੍ਰਤੀਕਿਰਿਆ ਦਿੱਤੀ ਹੈ।ਸਕੂਲ ਆਫ ਲੈਂਗੂਏਜ, ਲਿਟਰੇਚਰ ਐਂਡ ਕਲਚਰ ਦੇ ਯਤਨਾਂ ਦੀ ਸਲਾਘਾ ਕਰਦਿਆਂ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਕਿਹਾ ਕਿ ਸੀਆਈਆਈਐਲ, ਮੈਸੂਰ ਦੇ ਸਹਿਯੋਗ ਨਾਲ ਅਗਲੇ ਅਕਾਦਮਿਕ ਸੈਸਨ ਤੋਂ ਸੁਰੂ ਹੋਣ ਵਾਲੇ ਅਜਿਹੇ ਪ੍ਰੋਗਰਾਮਾਂ ਦੀ ਸੁਰੂਆਤ ਲਈ ਯੂਨੀਵਰਸਿਟੀ ਪ੍ਰਸਾਸਨ ਵੱਲੋਂ ਲੋੜੀਂਦਾ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਸਿਖਿਆਰਥੀਆਂ ਨੂੰ ਅਨੁਵਾਦ, ਵਿਆਖਿਆ ਅਤੇ ਕੁਦਰਤੀ ਭਾਸਾ ਪ੍ਰੋਸੈਸਿੰਗ ਦੇ ਹੁਨਰ ਨਾਲ ਸਸਕਤ ਕੀਤਾ ਜਾ ਸਕੇ।
ਭਗਵੰਤ ਮਾਨ ਨੇ ਉਦਯੋਗ ਨੂੰ ਹੁਲਾਰਾ ਦੇਣ ਲਈ ਸਾਜ਼ਗਾਰ ਮਾਹੌਲ ਸਿਰਜਣ ਦਾ ਦਿੱਤਾ ਭਰੋਸਾ
ਰੁਜ਼ਗਾਰ ਪੈਦਾ ਕਰਨ ਵਾਲੇ ਉਦਯੋਗਾਂ ਨੂੰ ਆਕਰਸ਼ਿਤ ਕਰਨ ਲਈ ਨੀਤੀਆਂ ਘੜੀਆਂ ਜਾਣ, ਉਦਯੋਗ ਵਿਭਾਗ ਨੂੰ ਦਿੱਤੇ ਨਿਰਦੇਸ਼
ਤੇਜ਼ੀ ਨਾਲ ਅੰਤਰ-ਵਿਭਾਗੀ ਮਨਜ਼ੂਰੀਆਂ ਨੂੰ ਯਕੀਨੀ ਬਣਾਉਣ ਲਈ ਸਿੰਗਲ ਵਿੰਡੋ ਸਿਸਟਮ ਨੂੰ ਮਜ਼ਬੂਤ ਕਰਨ ਦੇ ਆਦੇਸ਼
ਸੁਖਜਿੰਦਰ ਮਾਨ
ਚੰਡੀਗੜ੍ਹ, 11 ਅਪ੍ਰੈਲ: ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਣ ਦੀ ਲੋੜ `ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉਦਯੋਗ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਦਯੋਗਾਂ ਨੂੰ ਨੋ ਆਬਜੈਕਸ਼ਨ ਸਰਟੀਫਿਕੇਟ (ਐਨ.ਓ.ਸੀਜ਼) ਪ੍ਰਦਾਨ ਕਰਨ ਦੀ ਸਿੰਗਲ ਵਿੰਡੋ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਅੰਤਰ-ਵਿਭਾਗੀ ਮਨਜ਼ੂਰੀਆਂ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਤੋਂ ਇਲਾਵਾ ਰੁਜ਼ਗਾਰ ਪੈਦਾ ਕਰਨ ਵਾਲੇ ਉਦਯੋਗ ਨੂੰ ਆਕਰਸ਼ਿਤ ਕਰਨ ਲਈ ਨੀਤੀਆਂ ਘੜੀਆਂ ਜਾਣ।
ਉਦਯੋਗ ਅਤੇ ਵਣਜ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮਾਨ ਨੇ ਕਿਹਾ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਅਤੇ ਲੋਕ ਪੱਖੀ ਮਾਹੌਲ ਸਿਰਜਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਉਪਰਾਲੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣਗੇ। ਮਾਨ ਨੇ ਉਦਯੋਗ ਵਿਭਾਗ ਨੂੰ ਅਜਿਹੇ ਉਦਯੋਗਾਂ ਨੂੰ ਆਕਰਸ਼ਿਤ ਕਰਨ ਵਾਲੀ ਨੀਤੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਉਦਯੋਗਾਂ ਲਈ ਜਲਦੀ ਹੀ ਇੱਕ ਸ਼ਾਜ਼ਗਾਰ ਮਾਹੌਲ ਤਿਆਰ ਹੋਵੇਗਾ ਪਰ ਅਸੀਂ ਆਪਣੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਿਸ਼ਾਲ ਮੌਕੇ ਪੈਦਾ ਕਰਨ ਵਾਸਤੇ ਅਜਿਹੇ ਉਦਯੋਗ ਨੂੰ ਆਕਰਸ਼ਿਤ ਕਰਨ `ਤੇ ਧਿਆਨ ਕੇਂਦਰਿਤ ਕਰਨਾ ਚਾਹੁੰਦੇ ਹਾਂ ਜਿਨ੍ਹਾਂ ਨਾਲ ਰੁਜ਼ਗਾਰ ਪੈਦਾ ਹੋਵੇ।
ਨਵੇਂ ਉਦਯੋਗਾਂ ਨੂੰ ਐਨ.ਓ.ਸੀ. ਪ੍ਰਦਾਨ ਕਰਨ ਲਈ ਸਿੰਗਲ ਵਿੰਡੋ ਸਿਸਟਮ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਸਿਸਟਮ ਨੂੰ ਹੋਰ ਬਿਹਤਰ ਬਣਾਉਣ ਲਈ ਕੁਝ ਮਹੱਤਵਪੂਰਨ ਨਿਰੀਖਣ ਕੀਤੇ ਅਤੇ ਵਿਭਾਗ ਨੂੰ ਨਿਵੇਸ਼ਕਾਂ ਲਈ ਕੁਸ਼ਲ, ਪਾਰਦਰਸ਼ੀ ਅਤੇ ਮੁਸ਼ਕਲ ਰਹਿਤ ਸੇਵਾਵਾਂ ਨੂੰ ਯਕੀਨੀ ਬਣਾਉਣ ਵਾਸਤੇ ਇਸ ਵਿੱਚ ਨਵੀਆਂ ਤਬਦੀਲੀਆਂ ਲਿਆਉਣ ਲਈ ਆਖਿਆ। ਮੁੱਖ ਮੰਤਰੀ ਨੇ ਕਿਹਾ ਕਿ ਸਫ਼ਲਤਾ ਆਪਣੇ ਆਪ ਬੋਲਦੀ ਹੈ ਅਤੇ ਉਦਯੋਗਪਤੀ ਰਾਜ ਦੀਆਂ ਨੀਤੀਆਂ ਅਤੇ ਪਹਿਲਕਦਮੀਆਂ ਦੀ ਖ਼ੁਦ ਪ੍ਰਸ਼ੰਸਾ ਕਰਨਗੇ।
ਇਸ ਦੌਰਾਨ ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੇ ਮੁੱਖ ਮੰਤਰੀ ਨੂੰ ਸੂਬੇ ਵਿੱਚ ਉਦਯੋਗ ਦੀ ਮੌਜੂਦਾ ਵਿਕਾਸ ਦਰ, ਇਸ ਸੈਕਟਰ ਨੂੰ ਦਿੱਤੀਆਂ ਜਾ ਰਹੀਆਂ ਰਿਆਇਤਾਂ ਅਤੇ ਦਰਪੇਸ਼ ਪ੍ਰਮੁੱਖ ਚੁਣੌਤੀਆਂ ਬਾਰੇ ਜਾਣੂ ਕਰਵਾਇਆ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਣੂ ਪ੍ਰਸਾਦ, ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ ਦੇ ਸੀਈਓ ਰਜਤ ਅਗਰਵਾਲ, ਉਦਯੋਗ ਅਤੇ ਵਣਜ ਦੇ ਡਾਇਰੈਕਟਰ ਸਿਬਿਨ ਸੀ ਵੀ ਹਾਜ਼ਰ ਸਨ।
ਐੱਸਐੱਸਪੀ ਜੇ.ਇਲਨਚੇਲੀਅਨ ਚਾਰਜ਼ ਲੈਣ ਉਪਰੰਤ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ
ਸੇਂਟ ਜੇਵੀਅਰਜ਼ ਸਕੂਲ ਵਲੋਂ ਪੇਰੈਂਟਸ ੳਰੀਆਂਟੇਸ਼ਨ ਪ੍ਰੋਗਰਾਮ ਆਯੋਜਿਤ
ਲੂਣ ਦੇ ਭਰੇ ਟਰਾਲੇ ’ਚ 2 ਕੁਇੰਟਲ ਭੁੱਕੀ ਬਰਾਮਦ, ਦੋ ਕਾਬੂ
ਸੁਖਜਿੰਦਰ ਮਾਨ
ਬਠਿੰਡਾ, 10 ਅਪ੍ਰੈਲ: ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਅੱਜ ਸੀਆਈਏ-1 ਸਟਾਫ਼ ਦੀ ਟੀਮ ਨੇ ਵੱਡੀ ਕਾਰਵਾਈ ਕਰਦਿਆਂ ਰਾਜਸਥਾਨ ਤੋਂ ਆਏ ਲੂਣ ਦੇ ਭਰੇ ਟਰਾਲੇ ਵਿਚੋਂ 2 ਕੁਇੰਟਲ ਭੁੱਕੀ ਬਰਾਮਦ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਐਸ ਆਈ ਹਰਜੀਵਨ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਗਸ਼ਤ ’ਤੇ ਜਾ ਰਹੇ ਸੀ ਕਿ ਬਾਦਲ ਰੋਡ ’ਤੇ ਸਥਿਤ ਓਵਰਬਿ੍ਰਜ ਕੋਲ ਇੱਕ ਟਰਾਲੇ ਵਿਚ ਦੋ ਵਿਅਕਤੀ ਕੁੱਝ ਗੱਟਿਆਂ ਨੂੰ ਇਧਰ-ਉਧਰ ਕਰ ਰਹੇ ਸਨ। ਸ਼ੱਕ ਪੈਣ ’ਤੇ ਜਦ ਪੁਲਿਸ ਨੇ ਤਲਾਸ਼ੀ ਲਈ ਤਾਂ ਟਰਾਲੇ ਵਿਚ ਲੂਣ ਦੇ ਗੱਟੇ ਭਰੇ ਹੋਏ ਸਨ ਤੇ ਵਿਚ ਹੀ 10 ਗੱਟੇ ਪ੍ਰਤੀ ਗੱਟਾ 20-20 ਕਿਲੋ ਵਜ਼ਨ ਵਾਲੇ ਭੁੱਕੀ ਦੇ ਬਰਾਮਦ ਹੋਏ। ਪੁਲਿਸ ਅਧਿਕਾਰੀਆਂ ਮੁਤਾਬਕ ਕਥਿਤ ਦੋਸ਼ੀ ਇਹ ਭੁੱਕੀ ਰਾਜਸਥਾਨ ਤੋਂ ਲੈ ਕੇ ਆਏ ਸਨ। ਇਸ ਮੌਕੇ ਕਾਬੂ ਕੀਤੇ ਦੋਨਾਂ ਵਿਅਕਤੀਆਂ ਦੀ ਪਹਿਚਾਣ ਸੁਖਚੈਨ ਸਿੰਘ ਉਰਫ ਚੈਨਾ ਵਾਸੀ ਪਿੰਡ ਚੱਕ ਰਾਮ ਸਿੰਘ ਵਾਲਾ ਅਤੇ ਅੰਮਿ੍ਰਤਪਾਲ ਸਿੰਘ ਉਰਫ ਜੱਸੂ ਵਾਸੀ ਪਿੰਡ ਮਾਨਸਾ ਖੁਰਦ ਦੇ ਤੌਰ ’ਤੇ ਹੋਈ। ਪੁਲਿਸ ਨੇ ਟਰਾਲਾ ਘੋੜਾ ਨੰਬਰੀ ਪੀਬੀ09 ਕਿੳੂ-9231 ਅਤੇ ਉਸ ਵਿਚ ਲੱਦੇ ਹੋਏ ਨਮਕ ਦੇ 1100 ਗੱਟੇ ਵੀ ਅਪਣੇ ਕਬਜ਼ੇ ਵਿਚ ਲੈ ਲਏ। ਪੁਲਿਸ ਅਧਿਕਾਰੀਆਂ ਮੁਤਾਬਕ ਸੁਖਚੈਨ ਸਿੰਘ ਵਿਰੁਧ ਪਹਿਲਾਂ ਵੀ ਨਸ਼ਾ ਤਸਕਰੀ ਦਾ ਥਾਣਾ ਨਥਾਣਾ ਵਿਚ ਮੁਕੱਦਮਾ ਦਰਜ਼ ਹੈ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਕਥਿਤ ਦੋਸ਼ੀਆਂ ਦਾ ਪੁਲਿਸ ਰਿਮਾਂਡ ਲੈ ਕੇ ਉਨਾਂ ਕੋਲੋ ਇਹ ਭੁੱਕੀ ਅੱਗੇ ਕਿੱਥੇ ਭੇਜੀ ਜਾਣੀ ਸੀ, ਬਾਰੇ ਪੁਛਗਿਛ ਕੀਤੀ ਜਾਵੇਗੀ।
ਬਠਿੰਡਾ ‘ਚ ਮਹਿੰਗਾਈ ਵਿਰੁੱਧ ਲਗਾਇਆ ਕਾਂਗਰਸੀਆਂ ਨੇ ਧਰਨਾ
ਸੁਖਜਿੰਦਰ ਮਾਨ
ਬਠਿੰਡਾ, 10 ਅਪ੍ਰੈਲ: ਦਿਨੋਂ ਦਿਨ ਬੇਲਗਾਮ ਹੁੰਦੀ ਜਾ ਰਹੀ ਮਹਿੰਗਾਈ ਦੇ ਵਿਰੁੱਧ ਅੱਜ ਸਥਾਨਕ ਸ਼ਹਿਰ ਦੇ ਕਾਂਗਰਸੀਆਂ ਵੱਲੋਂ ਪਰਸਰਾਮ ਨਗਰ ਚੌਕ ਵਿਚ ਧਰਨਾ ਲਗਾਇਆ ਗਿਆ। ਇਸ ਮੌਕੇ ਤੇਲ ਅਤੇ ਗੈਸ ਦੀਆਂ ਵਧ ਰਹੀਆਂ ਕੀਮਤਾਂ ਦੇ ਚਲਦੇ ਇਸ ਮੌਕੇ ਕਾਂਗਰਸੀਆਂ ਨੇ ਗੈਸ ਸਿਲੰਡਰ ਨੂੰ ਹਾਰ ਪਾ ਕੇ ਰੱਖਿਆ ਹੋਇਆ ਸੀ ਬਲਾਕ ਪ੍ਰਧਾਨ ਹਰਵਿੰਦਰ ਲੱਡੂ ਦੀ ਅਗਵਾਈ ਹੇਠ ਹੋਏ ਇਸ ਧਰਨੇ ਵਿੱਚ ਜ਼ਿਲ੍ਹਾ ਪ੍ਰਧਾਨ ਅਰੁਣ ਵਧਾਵਨ, ਸਾਬਕਾ ਚੇਅਰਮੈਨ ਰਾਜਨ ਗਰਗ, ਸੀਨੀਅਰ ਡਿਪਟੀ ਮੇਅਰ ਅਸ਼ੋਕ ਪ੍ਰਧਾਨ, ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਕੌਂਸਲਰ ਅਤੇ ਹੋਰ ਆਗੂ ਪੁੱਜ ਹੋਏ ਸਨ। ਇਸ ਮੌਕੇ ਕਾਂਗਰਸੀ ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਦੋਸ਼ ਲਗਾਉਂਦਿਆਂ ਕਿਹਾ ਕਿ ਮਹਿੰਗਾਈ ਨੂੰ ਘੱਟ ਕਰਨ ਦਾ ਨਾਅਰਾ ਦੇ ਕੇ ਸੱਤਾ ਵਿੱਚ ਆਈ ਮੋਦੀ ਸਰਕਾਰ ਦੇ ਰਾਜ ਚ ਮਹਿੰਗਾਈ ਆਸਮਾਨ ਨੂੰ ਛੂਹਣ ਲੱਗੀ ਹੈ ਕਾਂਗਰਸ ਦੇ ਰਾਜ ਚ ਚਾਰ ਸੌ ਰੁਪਏ ਮਿਲਦਾ ਗੈਸ ਸਿਲੰਡਰ ਹੁਣ ਹਜ਼ਾਰ ਰੁਪਏ ਤੋਂ ਵੀ ਟੱਪ ਗਿਆ ਹੈ। ਇਸੇ ਤਰ੍ਹਾਂ ਤੇਲ ਦੀਆਂ ਕੀਮਤਾਂ ਨੂੰ ਵੀ ਅੱਗ ਲੱਗੀ ਹੋਈ ਹੈ।
ਬੇਅਦਬੀ ਤੇ ਗੋਲੀ ਕਾਂਡ ’ਚ ਇਨਸਾਫ਼ ਦਾ ਭਰੋਸਾ ਦਿਵਾਉਣ ਲਈ ਸਰਕਾਰ ਦੀ ਕਾਨੂੰਨੀ ਟੀਮ ਪੁੱਜੀ
ਸੁਖਜਿੰਦਰ ਮਾਨ
ਕੋਟਕਪੂਰਾ, 10 ਅਪ੍ਰੈਲ: ਪਿਛਲੇ ਸਾਢੇ ਸੱਤ ਸਾਲਾਂ ਤੋਂ ਸਿੱਖਾਂ ਲਈ ਦੁਖ਼ਦੀ ਰਗ ਬਣੀ ਕੋਟਕਪੂਰਾ ਗੋਲੀ ਕਾਂਡ ਤੇ ਬੇਅਦਬੀ ਕਾਂਡ ’ਚ ਇਨਸਾਫ਼ ਨਾ ਮਿਲਣ ਕਾਰਨ ਹਾਲੇ ਵੀ ਸੰਘਰਸ਼ ਕਰਨ ਲਈ ਮਜਬੂਰ ਸਿੱਖ ਜਥੇਬੰਦੀਆਂ ਨੂੰ ਇਨਸਾਫ਼ ਦਾ ਭਰੋਸਾ ਦਿਵਾਉਣ ਲਈ ਅੱਜ ਪੰਜਾਬ ਸਰਕਾਰ ਦੀ ਕਾਨੂੰਨੀ ਟੀਮ ਕੋਟਕਪੂਰਾ ਵਿਖੇ ਪੁੱਜੀ। ਟੀਮ ਨੇ ਧਰਨੇ ’ਤੇ ਬੈਠੇ ਪੀੜਤ ਪਰਿਵਾਰਾਂ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕਰਦਿਆਂ ਤਿੰਨ ਮਹੀਨਿਆਂ ਵਿਚ ਪੂਰੀ ਕਾਨੂੰਨੀ ਕਾਰਵਾਈ ਮੁਕੰਮਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਟੀਮ ਦੇ ਮਾਹਰਾਂ ਨੇ ਦਸਿਆ ਕਿ ਉਨ੍ਹਾਂ ਵਲੋਂ ਪੂਰੀ ਰਣਨੀਤੀ ਤਿਆਰ ਕਰ ਲਈ ਗਈ ਹੈ ਤੇ ਜਲਦੀ ਹੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਬਹਿਬਲ ਗੋਲੀਕਾਂਡ ਅਤੇ ਬੇਅਦਬੀ ਕਾਂਡ ਸਬੰਧੀ ਪਈਆਂ ਰਿੱਟਾਂ ਦਾ ਪਹਿਲ ਦੇ ਆਧਾਰ ’ਤੇ ਫੈਸਲਾ ਕਰਵਾਇਆ ਜਾਵੇਗਾ।¿; ਇੱਥੇ ਦੱਸਣਾ ਬਣਦਾ ਹੈ ਕਿ ਚੋਣ ਪ੍ਰਚਾਰ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪ ਦੀ ਸਰਕਾਰ ਬਣਨ ’ਤੇ 24 ਘੰਟਿਆਂ ਵਿਚ ਇਸ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦਾ ਐਲਾਨ ਕੀਤਾ ਸੀ। ਜਿਸਦੇ ਚੱਲਦੇ ਲੰਘੀ 6 ਅਪ੍ਰੈਲ ਨੂੰ ਪੀੜਤ ਪ੍ਰਵਾਰਾਂ ਨੇ ਸਿੱਖ ਜਥੇਬੰਦੀਆਂ ਦੀ ਮੱਦਦ ਨਾਲ ਬਠਿੰਡਾ-ਅੰਮਿ੍ਰਤਸਰ ਹਾਈਵੇਅ ਜਾਮ ਕਰਦਿਆਂ ਪੱਕਾ ਧਰਨਾ ਲਗਾ ਦਿੱਤਾ ਸੀ। ਮਾਮਲੇ ਦੀ ਜਾਣਕਾਰੀ ਦਿੰਦਿਆਂ ਐਡਵੋਕੇਟ ਹਰਪਾਲ ਸਿੰਘ ਖ਼ਾਰਾ ਨੇ ਦਸਿਆ ਕਿ ਟੀਮ ਨੇ ਤਿੰਨ ਮਹੀਨਿਆਂ ’ਚ ਕਾਰਵਾਈ ਦਾ ਭਰੋਸਾ ਦਿੱਤਾ ਹੈ ਪ੍ਰੰਤੂ ਮੋਰਚਾ ਜਾਰੀ ਰਹੇਗੀ।
ਇਮਰਾਨ ਖ਼ਾਨ ਤੋਂ ਬਾਅਦ ਹੁਣ ਸ਼ਹਿਬਾਜ਼ ਸਰੀਫ਼ ਬਣਨਗੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ
ਬਿਲਾਵਲ ਭੁੱਟੋਂ ਦੇ ਵਿਦੇਸ਼ ਮੰਤਰੀ ਬਣਨ ਦੀ ਚਰਚਾ
ਪੰਜਾਬੀ ਖ਼ਬਰਸਾਰ ਬਿੳੂਰੋ
ਨਵੀਂ ਦਿੱਲੀ: ਕਾਫ਼ੀ ਲੰਮੀ ਜਦੋਜਹਿਦ ਦੇ ਬਾਅਦ ਬੀਤੀ ਦੇਰ ਰਾਤ ਪਾਕਿਸਤਾਨ ਦੀ ਕੌਮੀ ਅਸੰਬਲੀ ਵਿਚ ਹੋਈ ਵੋਟਿੰਗ ਤੋਂ ਬਾਅਦ ਗੱਦੀਓ ਉਤਾਰੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਥਾਂ ਹੁਣ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸਰੀਫ਼ ਦੇ ਭਰਾ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਾਹਿਬਾਜ਼ ਸਰੀਫ਼ ਲੈ ਸਕਦੇ ਹਨ। ਪਾਕਿਸਤਾਨ ਦੀਆਂ ਸਮੂਹ ਵਿਰੋਧੀ ਧਿਰਾਂ ਨੇ ਉਨ੍ਹਾਂ ਦੇ ਨਾਂ ਦੀ ਸਹਿਮਤੀ ਦੇ ਦਿੱਤੀ ਹੈ। ਚਰਚਾ ਮੁਤਾਬਕ ਵਿਰੋਧੀ ਧਿਰਾਂ ਵਿਚ ਸ਼ਾਮਲ ਇੱਕ ਹੋਰ ਹੋਰ ਮਹੱਤਵਪੂਰਨ ਪਾਰਟੀ ਪੀਪਲਜ਼ ਪਾਰਟੀ ਦੇ ਆਗੂ ਬਿਲਾਵਲ ਭੁੱਟੋ ਨੂੰ ਵਿਦੇਸ ਮੰਤਰੀ ਬਣਾਇਆ ਜਾ ਸਕਦਾ ਹੈ। ਗੌਰਤਲਬ ਹੈ ਕਿ ਹਰ ਕੋਸ਼ਿਸ਼ ਦੇ ਬਾਵਜੂਦ ਜਦ ਇਮਰਾਨ ਖ਼ਾਨ ਨੂੰ ਅਪਣੀ ਕੁਰਸੀ ਬਚਦੀ ਨਹੀਂ ਦਿਖ਼ਾਈ ਦਿੱਤੀ ਤਾਂ ਉਹ ਸੰਸਦ ਵਿਚ ਚਲੇ ਗਏ ਸਨ। ਇਹੀਂ ਨਹੀਂ ਉਨ੍ਹਾਂ ਦੇ ਸਮਰਥਕ ਸਪੀਕਰ ਤੇ ਡਿਪਟੀ ਸਪੀਕਰ ਨੇ ਵੀ ਅਸਤੀਫ਼ਾ ਦੇ ਦਿੱਤਾ ਸੀ। ਜਿਸਦੇ ਚੱਲਦੇ ਵਿਰੌਧੀ ਧਿਰਾਂ ਵਲੋਂ ਇੱਕ ਆਗੂ ਨੂੰ ਸਪੀਰਕ ਨਿਯੁਕਤ ਕਰਕੇ ਕਰਵਾਈ ਵੋਟਿੰਗ ਦੌਰਾਨ 174 ਵੋਟਾਂ ਇਮਰਾਨ ਖ਼ਾਨ ਦੇ ਉਲਟ ਭੁਗਤੀਆਂ ਜਦੋਂਕਿ 342 ਮੈਂਬਰੀ ਅਸੰਬਲੀ ਵਿਚ ਖ਼ਾਨ ਨੂੰ ਉਤਾਰਨ ਲਈ 172 ਵੋਟਾਂ ਦੀ ਜਰੂਰਤ ਸੀ। ਇਹ ਵੀ ਪਤਾ ਲੱਗਿਆ ਹੈ ਕਿ ਨਵੇਂ ਪ੍ਰਧਾਨ ਮੰਤਰੀ ਦੀ ਚੋਣ ਲਈ ਸਦਨ ਦੀ ਅਗਲੀ ਬੈਠਕ 11 ਅਪਰੈਲ ਨੂੰ ਬਾਅਦ ਦੁਪਹਿਰ 2 ਵਜੇ ਸੁਰੂ ਹੋਵੇਗੀ।





