Monday, May 11, 2026
Home Blog Page 2542

ਏਮਜ਼ ਦੇ ਕਾਲਜ਼ ਆਫ਼ ਨਰਸਿੰਗ ’ਚ ਸਿਹਤ ਦਿਵਸ ਆਯੋਜਿਤ

0

ਸੁਖਜਿੰਦਰ ਮਾਨ
ਬਠਿੰਡਾ, 9 ਅਪ੍ਰੈਲ: ਸਥਾਨਕ ਏਮਜ਼ ਇੰਸਟੀਚਿਊਟ ਦੇ ਕਾਲਜ ਆਫ ਨਰਸਿੰਗ ਵਿਖੇ “ਸਾਡਾ ਗ੍ਰਹਿ, ਸਾਡੀ ਸਿਹਤ“ ਵਿਸੇ ‘ਤੇ ਵਿਸਵ ਸਿਹਤ ਦਿਵਸ ਮਨਾਇਆ ਗਿਆ। ਇਹ ਦਿਵਸ ਮਰੀਜਾਂ ਅਤੇ ਉਨ੍ਹਾਂ ਦੇ ਰਿਸਤੇਦਾਰਾਂ ਵਿੱਚ ਵਾਤਾਵਰਨ ਦੀ ਸੰਭਾਲ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ ਨਾਲ ਮਨਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਡਾ: ਸਤੀਸ ਗੁਪਤਾ ਡੀਨ ਸਨ। ਬੀਐਸਸੀ (ਆਨਰਜ) ਨਰਸਿੰਗ ਪਹਿਲੇ ਸਾਲ ਦੇ ਵਿਦਿਆਰਥੀਆਂ ਨੇ ਓਪੀਡੀ ਕੈਂਪਸ ਦੇ ਅੰਦਰ ਅਤੇ ਬਾਹਰ ਨੁੱਕੜ ਨਾਟਕ ਪੇਸ ਕੀਤਾ। ਨਰਸਿੰਗ ਕਾਲਜ ਵੱਲੋਂ ਪੋਸਟਰ ਮੁਕਾਬਲਾ ਵੀ ਕਰਵਾਇਆ ਗਿਆ। ਕਾਲਜ ਆਫ ਨਰਸਿੰਗ ਦੇ ਪਿ੍ਰੰਸੀਪਲ ਇੰਚਾਰਜ ਡਾ: ਮੋਨਿਕਾ ਸਰਮਾ, ਐਸੋਸੀਏਟ ਪ੍ਰੋਫੈਸਰ ਡਾ: ਨਰਿੰਦਰ ਕੌਰ ਵਾਲੀਆ, ਐਸੋਸੀਏਟ ਪ੍ਰੋਫੈਸਰ ਅਤੇ ਅਸਿਸਟੈਂਟ ਪ੍ਰੋਫੈਸਰ ਅਤੁਲ ਸਰਮਾ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਵਿਦਿਆਰਥੀਆਂ ਦੀ ਸਰਾਹਨਾ ਕੀਤੀ । ਡਾ. ਸਤੀਸ ਗੁਪਤਾ ਨੇ ਇਸ ਸਮਾਗਮ ਦੇ ਆਯੋਜਨ ਲਈ ਨਰਸਿੰਗ ਕਾਲਜ ਦੇ ਨਰਸਿੰਗ ਵਿਦਿਆਰਥੀਆਂ ਅਤੇ ਫੈਕਲਟੀ ਦੀ ਸਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਗ੍ਰਹਿ ਨੂੰ ਰਹਿਣ ਲਈ ਸਿਹਤਮੰਦ ਅਤੇ ਸੁਰੱਖਿਅਤ ਸਥਾਨ ਬਣਾਉਣ ਲਈ ਇਹ ਸਮਾਗਮ ਮਹੱਤਵਪੂਰਨ ਹੈ।

ਪੰਜਾਬ ’ਚ ਅਜਿਹਾ ਮਾਹੌਲ ਪੈਦਾ ਕਰਾਂਗੇ ਕਿ ਅੰਗਰੇਜ਼ ਵੀ ਨੌਕਰੀ ਮੰਗਣ ਆਉਣਗੇ-ਭਗਵੰਤ ਮਾਨ

0

ਬਰੇਨ-ਡਰੇਨ ਨੂੰ ਰੋਕਣ ਲਈ ਪੰਜਾਬ ਸਰਕਾਰ ਰੋਜਗਾਰ ਦੇ ਨਵੇਂ ਮੌਕੇ ਪੈਦਾ ਕਰੇਗੀ
ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਪਹਿਲੀ ਕਨਵੋਕੇਸ਼ਨ ਮੌਕੇ ਡਿਗਰੀਆਂ ਵੰਡੀਆਂ
ਤਿੰਨ ਉੱਘੀਆਂ ਸ਼ਖਸੀਅਤਾਂ ਨੂੰ ਸਬੰਧਤ ਖੇਤਰਾਂ ਵਿੱਚ ਪਾਏ ਯੋਗਦਾਨ ਲਈ ਦਿੱਤੀ ਗਈ ਡਾਕਟਰੇਟ ਡਿਗਰੀ
ਸੁਖਜਿੰਦਰ ਮਾਨ
ਬਠਿੰਡਾ, 9 ਅਪ੍ਰੈਲ : ਵਿਦੇਸ਼ ਜਾ ਰਹੇ ਪੰਜਾਬੀ ਨੌਜਵਾਨਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਸੂਬੇ ਵਿਚ ਅਜਿਹਾ ਮਾਹੌਲ ਪੈਦਾ ਕਰੇਗੀ ਕਿ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਿਦੇਸਾਂ ਵਿੱਚ ਜਾਣ ਦੀ ਲੋੜ ਨਾ ਪਵੇ। ਅੱਜ ਇੱਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.) ਦੇ ਪਹਿਲੇ ਕਨਵੋਕੇਸਨ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਲਈ ਪੁੱਜੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਰੋਜਗਾਰ ਦੇ ਨਵੇਂ ਮੌਕੇ ਪੈਦਾ ਕਰਕੇ ਸੂਬੇ ’ਚੋਂ ਪ੍ਰਤਿਭਾ ਪਲਾਇਨ ਨੂੰ ਰੋਕਣ ਲਈ ਵਚਨਬੱਧ ਹੈ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਿਦੇਸਾਂ ਵਿੱਚ ਜਾਣ ਦੀ ਲੋੜ ਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਅਜਿਹਾ ਮਾਹੌਲ ਸਿਰਜਾਂਗੇ ਕਿ ਵਿਦੇਸਾਂ ਤੋਂ ਲੋਕ ਕੰਮ ਕਰਨ ਲਈ ਪੰਜਾਬ ਆਉਣਗੇ।ਮੁੱਖ ਮੰਤਰੀ ਨੇ ਕਿਹਾ ਕਿ ਇਹ ਤਕਨੀਕੀ ਸਿੱਖਿਆ ਦਾ ਯੁੱਗ ਹੈ, ਇਸ ਲਈ ਮੌਜੂਦਾ ਸਿੱਖਿਆ ਨੂੰ ਰੋਜਗਾਰ ਦੀ ਹਾਣੀ ਬਣਾਉਣ ਦੀ ਲੋੜ ਹੈ। ਪੰਜਾਬ ਵਿੱਚ ਹੀ ਰੁਜਗਾਰ ਮੁਹੱਈਆ ਕਰਵਾਉਣ ਵਾਸਤੇ ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਣ ਲਈ ਕੁਝ ਸਮਾਂ ਦੇਣ ਦੀ ਮੰਗ ਕਰਦਿਆਂ ਉਨ੍ਹਾਂ ਨੌਜਵਾਨਾਂ ਨੂੰ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਮਿਸਾਲਾਂ ਦਿੰਦਿਆਂ ਵਿਦਿਆਰਥੀਆਂ ਨੂੰ ਵੀ ਮਿਹਨਤ ਕਰਨ ਲਈ ਪ੍ਰੇਰਿਆ ਤੇ ਅੱਗੇ ਵਧਣ ਲਈ ਹੱਲਾਸ਼ੇਰੀ ਦਿੱਤੀ। ਇਸ ਮੌਕੇ ਮੁੱਖ ਮੰਤਰੀ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਖਾਸ ਕਰਕੇ ਲੜਕੀਆਂ ਨੂੰ ਆਪਣੀ ਪਸੰਦ ਦੇ ਖੇਤਰ ਵਿੱਚ ਮੱਲਾਂ ਮਾਰਨ ਦੀ ਆਜਾਦੀ ਦੇਣ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਉਨ੍ਹਾਂ ’ਤੇ ਨਿਰਭਰ ਹੋਣ ਦੀ ਬਜਾਏ ਖੁਦ ਨੂੰ ਸਾਬਤ ਕਰਨ ਲਈ ਖੁੱਲ੍ਹਾ ਮਾਹੌਲ ਪ੍ਰਦਾਨ ਕਰਨ ਜਿਸ ਨਾਲ ਉਨ੍ਹਾਂ ਦੇ ਹੁਨਰ ਨੂੰ ਮਜਬੂਤੀ ਮਿਲ ਸਕੇ।
ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਕਨਵੋਕੇਸਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਟੈਕਨਾਲੋਜਿਸਟ ਸਮੱਸਿਆ ਹੱਲ ਕਰਨ ਵਾਲੇ ਹੁੰਦੇ ਹਨ ਜੋ ਮੁਸਕਿਲ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸੁਖਾਲੇ, ਬਿਹਤਰ ਅਤੇ ਕਿਫ਼ਾਇਤੀ ਢੰਗ-ਤਰੀਕੇ ਤਲਾਸ਼ਦੇ ਹਨ ਤੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਰਗੇ ਵੱਕਾਰੀ ਇੰਸਟੀਚਿਊਟ ਇਨ੍ਹਾਂ ਚੁਣੌਤੀਆਂ ਨੂੰ ਪੂਰਾ ਕਰਨ ਵਾਸਤੇ ਟੈਕਨਾਲੋਜਿਸਟਾਂ ਨੂੰ ਤਿਆਰ ਕਰਦੇ ਹਨ। ਉਨ੍ਹਾਂ ਨੌਜਵਾਨ ਟੈਕਨਾਲੋਜਿਸਟਾਂ ਨੂੰ ਸੱਦਾ ਦਿੱਤਾ ਕਿ ਉਹ ਰੋਜਗਾਰ ਦੇ ਮੌਕੇ ਲੱਭਣ ਦੀ ਬਜਾਏ ਰੋਜਗਾਰ ਸਿਰਜਣ ਵਾਲੇ ਬਣਨ। ਸਟਾਰਟ-ਅੱਪਜ਼ ਅਤੇ ਉੱਦਮੀਆਂ ਜ਼ਰੀਏ ਉਹ ਉੱਦਮ ਖੜ੍ਹੇ ਕਰ ਸਕਦੇ ਹਨ, ਜੋ ਦੇਸ਼, ਸਮਾਜ ਅਤੇ ਲੋਕਾਂ ਲਈ ਆਮਦਨੀ ਦਾ ਸਾਧਨ ਬਣਨਗੇ। ਉਨ੍ਹਾਂ ਨੇ ਐਮ.ਆਰ.ਐਸ.ਪੀ.ਟੀ.ਯੂ ਨੂੰ ਆਪਣੇ ਸਬੰਧਤ ਕਾਲਜਾਂ ਵਿੱਚ ਉੱਦਮਤਾ ਅਤੇ ਨਵੀਨਤਾ ਲਈ ਉਸਾਰੂ ਮਾਹੌਲ ਸਿਰਜਣ ਦਾ ਸੱਦਾ ਦਿੱਤਾ ਅਤੇ ਇਨੋਵੇਸ਼ਨ ਤੇ ਇਨਕਿਊਬੇਸ਼ਨ ਸੈਂਟਰਾਂ ਦੀ ਸਥਾਪਨਾ ਦੀ ਉਮੀਦ ਜਤਾਈ।
ਇਸ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਤਿੰਨ ਉੱਘੀਆਂ ਸਖਸੀਅਤਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਪਾਏ ਯੋਗਦਾਨ ਲਈ ਆਨਰੇਰੀ ਡਾਕਟਰੇਟ ਦੀਆਂ ਡਿਗਰੀਆਂ ਪ੍ਰਦਾਨ ਕੀਤੀਆਂ ਜਿਨ੍ਹਾਂ ਵਿੱਚ ਸਮਾਜ ਸੇਵੀ ਡਾ. ਐਸ.ਪੀ.ਐਸ. ਓਬਰਾਏ, ਉਦਯੋਗਪਤੀ ਰਾਜਿੰਦਰ ਗੁਪਤਾ ਅਤੇ ਇਸਰੋ ਦੇ ਸਾਬਕਾ ਚੇਅਰਮੈਨ ਡਾ. ਰਾਧਾ ਕਿ੍ਰਸਨਨ (ਡਾਇਰੈਕਟਰ ਆਈ.ਆਈ.ਟੀ. ਰੋਪੜ ਡਾ. ਰਾਜੀਵ ਆਹੂਜਾ ਦੁਆਰਾ ਡਿਗਰੀ ਪ੍ਰਾਪਤ ਕੀਤੀ ਗਈ) ਸ਼ਾਮਲ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਯੂਨੀਵਰਸਿਟੀ ਦੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਗੋਲਡ ਮੈਡਲ ਪ੍ਰਦਾਨ ਕੀਤੇ ਜਦੋਂਕਿ ਯੂਨੀਵਰਸਿਟੀ ਦੇ ਬੋਰਡ ਆਫ ਸਟੱਡੀਜ ਦੇ ਚੇਅਰਮੈਨ ਵਿਕਾਸ ਗਰਗ ਨੇ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ।ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਮਆਰਐਸਪੀਟੀਯੂ ਦੁਆਰਾ ਉੱਨਤ ਤਕਨੀਕਾਂ ਵਿੱਚ ਸ਼ੁਰੂ ਕੀਤੇ ਗਏ 75 ਆਨਲਾਈਨ ਸਰਟੀਫਿਕੇਟ ਕੋਰਸਾਂ ਦਾ ਉਦਘਾਟਨ ਵੀ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ, ਵਿਧਾਇਕ ਜਗਰੂਪ ਸਿੰਘ ਗਿੱਲ, ਬਲਜਿੰਦਰ ਕੌਰ, ਗੁਰਮੀਤ ਸਿੰਘ ਖੁੱਡੀਆਂ, ਗੁਰਪ੍ਰੀਤ ਸਿੰਘ ਬਣਾਂਵਾਲੀ, ਅਮਿਤ ਰਤਨ, ਮਾਸਟਰ ਜਗਸੀਰ ਸਿੰਘ ਤੇ ਬਲਕਾਰ ਸਿੱਧੂ, ਸੁਖਵੀਰ ਸਿੰਘ ਮਾਈਸਰਖਾਨਾ, ਐੱਮ.ਆਰ.ਐੱਸ.ਪੀ.ਟੀ.ਯੂ. ਦੇ ਵਾਈਸ ਚਾਂਸਲਰ ਬੂਟਾ ਸਿੰਘ ਸਿੱਧੂ ਅਤੇ ਵਾਈਸ ਚਾਂਸਲਰ ਸੈਂਟਰਲ ਯੂਨੀਵਰਸਿਟੀ ਆਫ ਪੰਜਾਬ ਪ੍ਰੋ. ਰਘਵੇਂਦਰਨ ਪੀ. ਤਿਵਾੜੀ ਆਦਿ ਹਾਜ਼ਰ ਸਨ।

ਐੱਮ.ਆਰ.ਐੱਸ.ਪੀ.ਟੀ.ਯੂ. ਕਨਵੋਕੇਸਨ ਵਿਚ ਲੜਕੀਆਂ ਨੇ ਸੋਨੇ ਤੇ ਚਾਂਦੀ ਦੇ ਤਮਗੇ ਜਿੱਤਣ ’ਚ ਮਾਰੀ ਬਾਜ਼ੀ

0

ਸੁਖਜਿੰਦਰ ਮਾਨ
ਬਠਿੰਡਾ, 9 ਅਪ੍ਰੈਲ: ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਵਿਹੜੇ ’ਚ ਹੋਈ ਪਹਿਲੀ ਕਨਵੋਕੇਸ਼ਨ ਦੌਰਾਨ ਲੜਕੀਆਂ ਨੇ ਸੋਨੇ ਅਤੇ ਚਾਂਦੀ ਦੇ ਤਗਮੇ ਜਿੱਤਣ ਚ ਬਾਜੀ ਮਾਰੀ। ਕਨਵੋਕੇਸਨ ਦੌਰਾਨ 103 ਗ੍ਰੈਜੂਏਟ, ਪੋਸਟ ਗ੍ਰੈਜੂਏਟ ਅਤੇ ਪੀ.ਐੱਚ.ਡੀ. ਦੇ ਹੋਣਹਾਰ ਵਿਦਿਆਰਥੀਆਂ ਨੂੰ ਅੱਜ ਯੂਨੀਵਰਸਿਟੀ ਦੇ ਆਡੀਟੋਰਿਅਮ ਵਿਖੇ ਸ਼ਾਨਦਾਰ ਸਮਾਗਮ ਦੌਰਾਨ ਗੋਲਡ ਅਤੇ ਸਿਲਵਰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਦਿਲਚਸਪ ਗੱਲ ਇਹ ਹੈ ਕਿ ਲੜਕੀਆਂ ਨੇ ਸੋਨੇ ਅਤੇ ਚਾਂਦੀ ਦੇ ਤਗਮੇ ਜਿੱਤਣ ਚ ਬਾਜੀ ਮਾਰ ਲਈ ਅਤੇ ਸ਼ਾਨਦਾਰ ਪ੍ਰਦਰਸਨ ਕਰਦਿਆਂ 103 ਵਿੱਚੋਂ 34 ਲੜਕਿਆਂ ਦੇ ਮੁਕਾਬਲੇ 69 ਲੜਕੀਆਂ ਨੇ ਸੋਨੇ ਅਤੇ ਚਾਂਦੀ ਦੇ ਤਗਮੇ ਪ੍ਰਾਪਤ ਕੀਤੇ। ਇਸਤੋਂ ਇਲਾਵਾ ਪ੍ਰਸਿੱਧ ਵਿਗਿਆਨੀ, ਪਰਉਪਕਾਰੀ ਅਤੇ ਉਦਯੋਗਪਤੀ ਲਈ ਆਨਰਿਸ ਕਾਜ਼ਾ ਡਾਕਟਰੇਟ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਜਿੰਨ੍ਹਾਂ ਵਿਚ ਪ੍ਰਸਿੱਧ ਵਿਗਿਆਨੀ ਡਾ. ਕੇ. ਰਾਧਾਕਿ੍ਰਸਨ, ਅੰਤਰਰਾਸਟਰੀ ਪ੍ਰਸਿੱਧੀ ਪ੍ਰਾਪਤ ਪਰਉਪਕਾਰੀ ਡਾ: ਐਸ.ਪੀ. ਸਿੰਘ ਓਬਰਾਏ ਅਤੇ ਉਦਯੋਗਪਤੀ ਸ੍ਰੀ ਰਾਜਿੰਦਰ ਗੁਪਤਾ ਨੂੰ ਉਹਨਾਂ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਮਾਨਤਾ ਪ੍ਰਦਾਨ ਕੀਤੀ।
* ਬੋਲੇ ਸੋ ਨਿਹਾਲ : ਕਨਵੋਕੇਸਨ ਦੇ ਮੁੱਖ ਮਹਿਮਾਨ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਆਪਣਾ ਭਾਸਣ “ਬੋਲੇ ਸੋ ਨਿਹਾਲ“ ਨਾਲ ਸੁਰੂ ਕੀਤਾ, ਜਿਸ ਦਾ ਸਰੋਤਿਆਂ ਨੇ ਭਰਵਾ ਹੰਗਾਰਾ ਦਿੱਤਾ। ਉਨ੍ਹਾਂ ਵਾਈਸ ਚਾਂਸਲਰ ਪ੍ਰੋ: ਬੂਟਾ ਸਿੰਘ ਸਿੱਧੂ ਅਤੇ ਯੂਨੀਵਰਸਿਟੀ ਅਧਿਕਾਰੀਆਂ ਨੂੰ ਯੂਨੀਵਰਸਿਟੀ ਦੀਆਂ ਸਾਨਦਾਰ ਪ੍ਰਾਪਤੀਆਂ ਅਤੇ ਪਹਿਲਕਦਮੀਆਂ ਲਈ ਅਤੇ ਥੋੜ੍ਹੇ ਸਮੇਂ ਵਿੱਚ ਹੀ ਨਾਮਣਾ ਖੱਟਣ ਲਈ ਵਧਾਈ ਦਿੱਤੀ।
*ਪ੍ਰਾਚੀਨ ਭਾਰਤੀ ਸਿੱਖਿਆ ਦਾ ਦਬਦਬਾ: ਪੰਜਾਬ ਦੇ ਗਵਰਨਰ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਭਾਰਤ ਦੀ ਪ੍ਰਾਚੀਨ ਸਿੱਖਿਆ ਦੀ ਸ਼ਾਨ ਨੂੰ ਯਾਦ ਕਰਦਿਆਂ ਪ੍ਰਾਚੀਨ ਯੂਨੀਵਰਸਿਟੀਆਂ ਜਿਵੇਂ ਕਿ ਤਕਸਸ?ਿਲਾ, ਨਾਲੰਦਾ, ਵਿਕਰਮਸ?ਿਲਾ, ਵਲਭੀ, ਸੋਮਪੁਰਾ ਅਤੇ ਓਦੰਤਪੁਰਾ ਦੀ ਮਿਸਾਲ ਦਿੱਤੀ, ਜਿਨ੍ਹਾਂ ਨੇ ਛੇਵੀਂ ਸਦੀ ਬੀ.ਸੀ. ਤੋਂ ਲਗਭਗ ਅਠਾਰਾਂ ਸੌ ਸਾਲਾਂ ਤੱਕ ਵਿਸਵ ਉੱਚ ਸਿੱਖਿਆ ਪ੍ਰਣਾਲੀ ‘ਤੇ ਦਬਦਬਾ ਬਣਾਇਆ ਸੀ।
* ਮਹਾਭਾਰਤ ਤੋਂ ਸੰਦਰਭ: ਆਪਣੇ ਭਾਸਣ ਦੀ ਸਮਾਪਤੀ ਕਰਦੇ ਹੋਏ ਰਾਜਪਾਲ ਨੇ ਕਿਹਾ, ਯੂਨੀਵਰਸਿਟੀ ਚਿੰਨ੍ਹ “ਥਿੰਕ ਐਕਸੀਲੈਂਸ, ਲਿਵ ਐਕਸੀਲੈਂਸ“ ਜਾਂ “ “ ਜਾਂ “ “ ਨੂੰ ਦਰਸਾਉਂਦਾ ਹੈ। ਇਹ ਮਹਾਭਾਰਤ ਵਿੱਚ ਸ੍ਰੀ ਕਿ੍ਰਸਨ ਦੁਆਰਾ ਅਰਜੁਨ ਨੂੰ ਦਿੱਤੇ ਗਏ ਮੁੱਖ ਮਾਰਗਦਰਸਨ ਤੋਂ ਪ੍ਰੇਰਿਤ ਹੈ।
*ਰੰਗਲਾ ਪੰਜਾਬ: ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਬਰੇਨ ਡਰੇਨ ਨੂੰ ਰੋਕਣਾ ਆਪਣੀ ਸਰਕਾਰ ਦੀ ਮੁੱਖ ਤਰਜੀਹ ਦੱਸਦੇ ਹੋਏ “ਰੰਗਲਾ ਪੰਜਾਬ” ਬਣਾਉਣ ਦਾ ਅਹਿਦ ਦੁਹਰਾਇਆ।
*ਐਮਆਰਐਸਪੀਟੀਯੂ ਲਈ ਮਾਣ ਵਾਲਾ ਪਲ: ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਬੂਟਾ ਸਿੰਘ ਸਿੱਧੂ ਨੇ ਕਿਹਾ, “ ਅੱਜ ਸਾਡੇ ਲਈ ਬਹੁਤ ਮਾਣ ਅਤੇ ਬਹੁਤ ਖੁਸੀ ਦੀ ਗੱਲ ਹੈ ਕਿ ਪੰਜਾਬ ਦੇ ਰਾਜਪਾਲ ਅਤੇ ਸਾਡੀ ਯੂਨੀਵਰਸਿਟੀ ਦੇ ਚਾਂਸਲਰ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਕਨਵੋਕੇਸਨ ਨੂੰ ਸੰਬੋਧਨ ਕੀਤਾ ਹੈ ਅਤੇ ਮਾਣਯੋਗ ਮੁੱਖ ਮੰਤਰੀ ਨੇ ਇਤਿਹਾਸਕ ਮੌਕੇ ‘ਤੇ ਵਿਦਿਆਰਥੀਆਂ ਨੂੰ ਆਸੀਰਵਾਦ ਦਿੱਤਾ।
* ਆਨਲਾਈਨ ਕੋਰਸ: ਇੱਕ ਹੋਰ ਵੱਡੀ ਪਹਿਲਕਦਮੀ ਕਰਦਿਆਂ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.) ਨੇ ਇਸ ਮੌਕੇ ‘ਤੇ ਉਭਰਦੀਆਂ ਤਕਨਾਲੋਜੀਆਂ ਵਿੱਚ 75 ਆਨਲਾਈਨ ਸਰਟੀਫਿਕੇਸਨ ਕੋਰਸ ਸੁਰੂ ਕੀਤੇ।
* ਰੰਗਾ ਰੰਗ ਅਕਾਦਮਿਕ ਜਲੂਸ: ਐਮ.ਆਰ.ਐਸ.ਪੀ.ਟੀ.ਯੂ. ਦੀ ਕਨਵੋਕੇਸਨ ਇੱਕ ਰੰਗੀਨ ਅਕਾਦਮਿਕ ਜਲੂਸ ਨਾਲ ਸੁਰੂ ਹੋਈ। ਸੁਚੱਜੇ ਪਹਿਰਾਵੇ ਵਿੱਚ ਸਜੇ ਹੋਏ ਇਸ ਮਾਰਚ ਦੀ ਅਗਵਾਈ ਰਜਿਸਟਰਾਰ ਡਾ: ਗੁਰਿੰਦਰਪਾਲ ਸਿੰਘ ਬਰਾੜ ਨੇ ਹੱਥ ਵਿੱਚ ਯੂਨੀਵਰਸਿਟੀ ਦਾ ਝੰਡੇ ਲੈ ਕੇ ਕੀਤੀ। ਰਾਜਪਾਲ, ਸ੍ਰੀ ਬਨਵਾਰੀ ਲਾਲ ਪੁਰੋਹਿਤ, ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਆਨਰਿਸ ਕਾਜ਼ਾ ਪ੍ਰਾਪਤ ਕਰਨ ਵਾਲੀਆਂ ਸਖਸੀਅਤਾਂ ਇਸ ਜਲੂਸ ਦਾ ਹਿੱਸਾ ਸਨ।

ਪੇਂਡੂ ਖੇਤਰਾਂ ਦੇ ਵਿਕਾਸ ਵਿਚ ਨਹੀਂ ਰਹੇਗੀ ਕੋਈ ਕਮੀ – ਮੁੱਖ ਮੰਤਰੀ ਮਨੋਹਰ ਲਾਲ

0

ਪਿੰਡ ਭਾਲੀ ਤੇ ਬਨਿਯਾਨੀ ਦੇ ਵਿਕਾਸ ਦੇ ਲਈ ਕਰੀਬ 4 ਕਰੋੜ ਰੁਪਏ ਦਾ ਐਲਾਨ
ਲਗਭਗ ਤਿੰਨ ਕਰੋੜ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਸਕੂਲ ਭਵਨ ਦਾ ਕੀਤਾ ਉਦਘਾਟਨ
ਭਾਲੀ ਆਨੰਦਪੁਰ ਮੇਰਾ ਆਪਣਾ ਪਿੰਡ – ਮਨੋਹਰ ਲਾਲ
ਸੁਖਜਿੰਦਰ ਮਾਨ
ਚੰਡੀਗੜ੍ਹ, 9 ਅਪ੍ਰੈਲ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਰੋਹਤਕ ਦੇ ਭਾਲੀ ਆਨੰਦਪੁਰ ਪਿੰਡ ਵਿਚ 2 ਕਰੋੜ 75 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਨਿਰਮਾਣਤ ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ ਦੇ ਬਹੁਮੰਜਿਲਾ ਭਵਨ ਦਾ ਉਦਘਾਟਨ ਕਰਨ ਬਾਅਦ ਵੱਖ-ਵੱਖ ਵਿਕਾਸ ਕੰਮਾਂ ਲਈ 1.78 ਕਰੋੜ ਰੁਪਏ ਦੀ ਰਕਮ ਉਪਲਬਧ ਕਰਵਾਉਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ, ਮੁੱਖ ਮੰਤਰੀ ਨੇ ਭਾਲੀ ਤੇ ਬਨਿਯਾਨੀ ਪਿੰਡ ਵਿਚ ਇਕ-ਇਕ ਕਰੋੜ ਰੁਪਏ ਦੇ ਵਿਕਾਸ ਕੰਮਾਂ ਦਾ ਵੀ ਐਲਾਨ ਕੀਤਾ। ਉਨ੍ਹਾਂ ਨੇ ਭਾਲੀ ਆਨੰਦਪੁਰ ਪਿੰਡ ਦੇ ਨਾਲ ਆਪਣੇ ਪੁਰਾਣੇ ਨਾਤੇ ਦਾ ਜਿਕਰ ਕਰਦੇ ਹੋਏ ਕਿਹਾ ਕਿ ਊਹ ਇਸ ਪਿੰਡ ਨੂੰ ਅਪਣਾ ਪਿੰਡ ਮੰਨਦੇ ਹਨ। ਮੁੱਖ ਮੰਤਰੀ ਭਾਲੀ ਆਨੰਦਪੁਰ ਪਿੰਡ ਵਿਚ ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ ਦੇ ਭਵਨ ਦੇ ਉਦਘਾਟਨ ਬਾਦਅ ਪਿੰਡ ਵਾਸੀਆਂ ਨੂੰ ਸੰਬੋਧਿਤ ਕਰ ਰਹੇ ਸਨ।ਮੁੱਖ ਮੰਤਰੀ ਨੇ ਸਕੂਲ ਪਰਿਸਰ ਵਿਚ 57 ਸਾਲ ਪਹਿਲਾਂ ਦਾ ਤਜਰਬਾ ਸਾਂਝਾ ਕਰਦੇ ਹੋਏ ਕਿਹਾ ਕਿ ਉਨ੍ਹਾ ਨੇ 1965 ਵਿਚ ਲਗਭਗ 11 ਸਾਲ ਦੀ ਉਮਰ ਵਿਚ ਇਸ ਸਕੂਲ ਵਿਚ ਛੇਵੀਂ ਕਲਾਸ ਵਿਚ ਦਾਖਲਾ ਲਿਆ ਸੀ। ਉਹ ਬਨਿਯਾਨੀ ਪਿੰਡ ਤੋਂ 41 ਏਕੜ ਪੈਦਲ ਚਲ ਕੇ ਸਿਖਿਅਆ ਗ੍ਰਹਿਣ ਕਰਨ ਪਹੁੰਚਦੇ ਸਨ। ਇਸ ਸਕੂਲ ਵਿਚ ਨੇੜੇ ਦੇ ਕਈ ਪਿੰਡ ਦੇ ਵਿਦਿਆਰਥੀ ਸਿਖਿਆ ਗ੍ਰਹਿਣ ਕਰਨ ਦੇ ਲਈ ਆਉਂਦੇ ਸਨ।
ਉਨ੍ਹਾਂ ਨੇ ਕਿਹਾ ਕਿ ਹਰਿਆਣਾ ਤਾਲਾਬ ਅਥਾਰਿਟੀ ਰਾਹੀਂ ਪਿੰਡ ਦੇ ਪ੍ਰਾਚੀਣ ਤਾਲਾਬ ਦਾ ਮੁੜਵਿਸਥਾਰ ਕਰਵਾਇਆ ਜਾਵੇਗਾ ਅਤੇ ਪਿੰਡ ਵਿਚ ਵਿਕਾਸ ਕੰੰਮਾਂ ਵਿਚ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਇਸ ਸਕੂਲ ਦੇ ਪੁਰਾਣੇ ਭਵਨ ਦਾ ਅਵਲੋਕਨ ਕੀਤਾ ਜਿੱਥੇ ਉਨ੍ਹਾਂ ਨੇ ਛੇਵੀਂ ਤੋਂ ਅੱਗੇ ਦੀ ਸਿਖਿਆ ਗ੍ਰਹਿਣ ਕੀਤੀ ਸੀ। ਮੁੱਖ ਮੰਤਰੀ ਨੇ ਇਸ ਸਕੂਲ ਵਿਚ 1965 ਵਿਚ ਛੇਵੀਂ ਕਲਾਸ ਵਿਚ ਦਾਖਲਾ ਲਿਆ ਸੀ।ਸ੍ਰੀ ਮਨੋਹਰ ਲਾਲ ਨੇ ਇਸ ਸਕੂਲ ਪਰਿਸਰ ਵਿਚ ਵੱਖ-ਵੱਖ ਕੰਮਾਂ ਦੇ ਲਈ 60 ਲੱਖ ਰੁਪਏ ਦੀ ਰਕਮ ਮੰਜੂਰ ਕਰਨ ਦਾ ਐਲਾਨ ਕੀਤਾ। ਇੰਨ੍ਹਾ ਵਿਕਾਸ ਕੰਮਾਂ ਵਿਚ 27 ਲੱਖ ਰੁਪਏ ਦੀ ਰਕਮ ਤੋਂ ਸਕੂਲ ਦੇ ਚਾਰ ਦੀਵਾਰੀ ਅਤੇ 33 ਲੱਖ ਰੁਪਏ ਦੀ ਰਕਮ ਨਾਲ ਸਕੂਲ ਦੇ ਮੈਦਾਨ ਦੀ ਇੰਟਰਲਾਕਿੰਗ ਕੀਤੀ ਜਾਵੇਗੀ।ਉਨ੍ਹਾਂ ਨੇ ਕਿਹਾ ਕਿ ਪਸ਼ੂਆਂ ਲਈ ਡਿਸਪੈਂਸਰੀ ਸਥਾਪਿਤ ਕੀਤੀ ਜਾਵੇਗੀ
ਸ੍ਰੀ ਮਨੋਹਰ ਲਾਲ ਨੇ ਪਿੰਡ ਦੇ ਪਾਰਕ ਵਿਚ ਓਪਨ ਜਿਮ ਦੇ ਲਈ 2 ਲੱਖ ਰੁਪਏ, ਭਾਲੀ ਤੋਂ ਗੜ ਟੇਕਨਾ ਸੜਕ ਦੀ ਮੁਰੰਮਤ ਲਈ 95 ਲੱਖ ਰੁਪਏ ਅਤੇ ਭਾਲੀ ਅਤੇ ਬਨਿਯਾਨੀ ਪਿੰਡ ਵਿਚ ਇਕ-ਇਕ ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਨੇ ਪਿੰਡ ਵਿਚ ਸਥਿਤ ਕੇਸ਼ਵ ਭਵਨ ਦੇ ਲਈ ਆਪਣੇ ਸਵੈਛੱਕ ਕੋਸ਼ ਤੋਂ 21 ਲੱਖ ਰੁਪਏ ਦੀ ਰਕਮ ਦੇਣ ਦਾ ਐਲਾਨ ਕੀਤਾ। ਇਸ ਭਵਨ ਵਿਚ ਵੱਖ-ਵੱਖ ਗਤੀਵਿਧੀਆਂ ਆਯੋਜਿਤ ਕੀਤੀਆਂ ਜਾਂਦੀਆਂ ਹਨ, ਜਿਨ੍ਹਾਂ ਵਿਚ ਕੰਪਿਉਟਰ ਕਲਾਸਾਂ ਆਦਿ ਸ਼ਾਮਿਲ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਭਾਲੀ ਆਨੰਦਪੁਰ ਦੇ ਗੁਆਂਢੀ ਪਿੰਡ ਵਿਚ ਵੀ ਸਾਮੂਹਿਕ ਵਿਕਾਸ ਕਾਰਜ ਕਰਵਾਏ ਜਾਣਗੇ। ਇਸ ਮੌਕੇ ‘ਤੇ ਲੋਕਸਭਾ ਸਾਂਸਦ ਡਾ. ਅਰਵਿੰਦ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਸਾਰੇ ਵਰਗਾਂ ਦੇ ਭਲਾਈ ਲਈ ਅਨੇਕ ਯੋਜਨਾਵਾਂ ਬਣਾਈਆਂ ਹਨ ਅਤੇ ਇੰਨ੍ਹਾ ਯੋਜਨਾਵਾਂ ਦਾ ਯੋਗ ਲੋਕਾਂ ਤਕ ਪਾਰਦਰਸ਼ੀ ਢੰਗ ਨਾਲ ਲਾਭ ਵੀ ਦਿੱਤਾ ਜਾ ਰਿਹਾ ਹੈ।ਇਸ ਮੌਕੇ ‘ਤੇ ਸਾਬਕਾ ਮੰਤਰੀ ਮਨੀਸ਼ ਗਰੋਵਰ, ਡਿਪਟੀ ਕਮਿਸ਼ਨਰ ਕੈਪਟਨ ਮਨੋਜ ਕੁਮਾਰ, ਪੁਲਿਸ ਸੁਪਰਡੈਂਟ ਉਦੈ ਸਿੰਘ ਮੀਣਾ, ਵਧੀਕ ਡਿਪਟੀ ਕਮਿਸ਼ਨਰ ਮਹੇਂਦਰ ਪਾਲ ਸਮੇਤ ਹੋਰ ਮਾਣਯੋਗ ਵਿਅਕਤੀ ਮੌਜੂਦ ਰਹੇ।

ਬਾਬਾ ਫ਼ਰੀਦ ਗਰੁੱਪ ਵਿਖੇ ਦੋ ਰੋਜ਼ਾ ਵਾਲੀਬਾਲ ਖੇਡ ਟੂਰਨਾਮੈਂਟ ਦਾ ਆਯੋਜਨ

0

ਸੁਖਜਿੰਦਰ ਮਾਨ
ਬਠਿੰਡਾ, 9 ਅਪ੍ਰੈਲ: ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸ਼ਾਨਦਾਰ ਖੇਡ ਮੈਦਾਨ ਵਿਚ ਸੰਸਥਾ ਦੇ ਸਪੋਰਟਸ ਕਲੱਬ ਵੱਲੋਂ ਦੋ ਰੋਜ਼ਾ ਵਾਲੀਬਾਲ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ ਜਿਸ ਦਾ ਮਕਸਦ ਵਿਦਿਆਰਥੀਆਂ ਨੂੰ ਖੇਡ ਪ੍ਰਤਿਭਾ ਵੱਲ ਪ੍ਰੇਰਿਤ ਕਰਨਾ ਸੀ। ਇਸ ਟੂਰਨਾਮੈਂਟ ਦੀ ਅਗਵਾਈ ਬਾਬਾ ਫ਼ਰੀਦ ਕਾਲਜ ਦੇ ਪਿ੍ਰੰਸੀਪਲ ਡਾ. ਪ੍ਰਦੀਪ ਕੌੜਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ. ਸੰਦੀਪ ਸਿੰਘ, ਪ੍ਰੋ. ਜਤਿੰਦਰ ਕੁਮਾਰ ਅਤੇ ਪ੍ਰੋ. ਮਨਪ੍ਰੀਤ ਸਿੰਘ ਵੱਲੋਂ ਕੀਤੀ ਗਈ । ਇਸ ਟੂਰਨਾਮੈਂਟ ਵਿਚ ਕੁੱਲ 52 ਟੀਮਾਂ ਨੇ ਭਾਗ ਲੈਂਦੇ ਹੋਏ ਆਪਣੀ ਖੇਡ ਕਲਾ ਦੇ ਜੌਹਰ ਵਿਖਾਏ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਖੇਡ ਰੁਚੀ ਨੂੰ ਪ੍ਰਫੁੱਲਿਤ ਕਰਨ ਹਿਤ ਭਵਿੱਖ ਵਿਚ ਅਜਿਹੇ ਟੂਰਨਾਮੈਂਟ ਕਰਵਾਏ ਜਾਣ ਲਈ ਹੱਲਾਸ਼ੇਰੀ ਦਿੱਤੀ। ਇਸ ਟੂਰਨਾਮੈਂਟ ਦੌਰਾਨ ਬੀ.ਏ. ਭਾਗ ਤੀਜਾ ਦੇ ਵਿਦਿਆਰਥੀਆਂ ਨੇ ਪਹਿਲਾ ਇਨਾਮ ਅਤੇ ਬੀ.ਕਾਮ. ਭਾਗ ਤੀਜਾ ਦੇ ਵਿਦਿਆਰਥੀਆਂ ਨੇ ਦੂਸਰਾ ਇਨਾਮ ਹਾਸਲ ਕੀਤਾ ਜਦੋਂ ਕਿ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਬਾਰ੍ਹਵੀਂ (ਆਰਟਸ) ਜਮਾਤ ਦੇ ਵਿਦਿਆਰਥੀਆਂ ਨੇ ਤੀਸਰਾ ਸਥਾਨ ਹਾਸਲ ਕੀਤਾ।ਇਸ ਮੌਕੇ ਦੌਰਾਨ ਬੀ.ਐਫ.ਜੀ.ਆਈ. ਦੇ ਸਹਾਇਕ ਡਾਇਰੈਕਟਰ (ਐਡਮਨ) ਸ. ਰਜਿੰਦਰ ਸਿੰਘ ਧਨੋਆ ਅਤੇ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਪਿ੍ਰੰਸੀਪਲ ਡਾ. ਮੰਗਲ ਸਿੰਘ ਨੇ ਖ਼ਾਸ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਕਾਲਜ ਦੇ ਹੋਰ ਅਧਿਆਪਕ ਸਾਹਿਬਾਨ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਸ਼ਾਮਲ ਸਨ। ਟੂਰਨਾਮੈਂਟ ਸਮਾਗਮ ਦੇ ਅਖੀਰ ਵਿੱਚ ਮੈਡਮ ਨਵਨਿੰਦਰ ਕੌਰ ਢਿੱਲੋਂ (ਡੀਨ, ਫੈਕਲਟੀ ਆਫ਼ ਆਰਟਸ) ਵੱਲੋਂ ਆਏ ਹੋਏ ਸਾਰੇ ਪਤਵੰਤੇ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।

ਟਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮਸ੍ਰੀ ਰਜਿੰਦਰ ਗੁਪਤਾ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵੱਲੋਂ ਆਨਰੇਰੀ ਡਾਕਟਰੇਟ ਨਾਲ ਸਨਮਾਨਿਤ

0

ਸੁਖਜਿੰਦਰ ਮਾਨ
ਬਠਿੰਡਾ, 9 ਅਪ੍ਰੈਲ: ਪਦਮਸ੍ਰੀ ਰਜਿੰਦਰ ਗੁਪਤਾ ਚੇਅਰਮੈਨ ਟ੍ਰਾਈਡੈਂਟ ਗਰੁੱਪ ਨੂੰ ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਲੋਂ ਕਰਵਾਈ ਗਈ ਅਪਣੀ ਪਹਿਲੀ ਕਨਵੋਕੇਸਨ ਦੌਰਾਨ ਆਨਰੇਰੀ ਡਾਕਟਰੇਟ ਆਨਰੇਸ ਕੈਸਾ ਨਾਲ ਸਨਮਾਨਿਤ ਕੀਤਾ ਗਿਆ। ਦਸਣਾ ਬਣਦਾ ਹੈ ਕਿ ‘ਇੰਡੀਅਨ ਟੈਕਸਟਾਈਲ ਐਂਡ ਪੇਪਰ ਇੰਡਸਟਰੀ‘ ਵਿੱਚ, ਰਜਿੰਦਰ ਗੁਪਤਾ ਇੱਕ ਬੇਮਿਸਾਲ, ਉੱਦਮੀ ਹਨ, ਜਿਨ੍ਹਾਂ ਨੇ ਭਾਰਤੀ ਟੈਕਸਟਾਈਲ ਉਦਯੋਗ ਨੂੰ ਵਿਸਵ ਪੱਧਰ ‘ਤੇ ਲਿਜਾਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਨੂੰ ਅੱਜ ਇਹ ਸਨਮਾਨ ਉਨ੍ਹਾਂ ਦੀਆਂ ਵਪਾਰ ਅਤੇ ਉਦਯੋਗ ਦੇ ਖੇਤਰ ਵਿੱਚ ਵਧੀਆ ਸੇਵਾਵਾਂ ਲਈ ਦਿੱਤਾ ਗਿਆ।ਉਨ੍ਹਾਂ ਨੂੰ ਇਹ ਐਵਾਰਡ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਅਤੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਚਾਂਸਲਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਹਾਜਰੀ ਵਿੱਚ ਪ੍ਰਦਾਨ ਕੀਤਾ ਗਿਆ।ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮਸ੍ਰੀ ਰਜਿੰਦਰ ਗੁਪਤਾ ਦੀ ਅਗਵਾਈ ਵਿੱਚ, ਟਰਾਈਡੈਂਟ ਗਰੁੱਪ ਨੂੰ ਡਨ ਐਂਡ ਬ੍ਰੈਡਸਟ੍ਰੀਟ, ‘ਭਾਰਤ ਦੀਆਂ ਚੋਟੀ ਦੀਆਂ 500 ਕੰਪਨੀਆਂ – 2021‘ ਵਿੱਚ ਮਾਨਤਾ ਦਿੱਤੀ ਗਈ ਹੈ। ਡਨ ਐਂਡ ਬ੍ਰੈਡਸਟ੍ਰੀਟ ਇੱਕ ਪ੍ਰਮੁੱਖ ਗਲੋਬਲ ਡਾਟਾ ਵਿਸਲੇਸਣ ਕੰਪਨੀ ਹੈ। ਟ੍ਰਾਈਡੈਂਟ ਗਰੁੱਪ ਨੂੰ ਇਕਨਾਮਿਕ ਟਾਈਮਜ ਦੁਆਰਾ ‘ਔਰਤਾਂ ਲਈ ਸਰਵੋਤਮ ਕਾਰਜ ਸਥਾਨਾਂ‘ ਵਿੱਚੋਂ ਇੱਕ ਵਜੋਂ ਮਾਨਤਾ ਦਿੱਤੀ ਗਈ ਹੈ। ਪਦਮਸ੍ਰੀ ਰਜਿੰਦਰ ਗੁਪਤਾ ਵਰਤਮਾਨ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ ਲਈ ਫੈਡਰੇਸਨ ਆਫ ਇੰਡੀਅਨ ਚੈਂਬਰਜ ਆਫ ਕਾਮਰਸ ਐਂਡ ਇੰਡਸਟਰੀ (ਫਿੱਕੀ) ਦੀ ਸਲਾਹਕਾਰ ਕੌਂਸਲ ਦੇ ਚੇਅਰਮੈਨ ਹਨ, ਉਹ ਬੋਰਡ ਆਫ ਗਵਰਨਰਜ – ਪੰਜਾਬ ਇੰਜਨੀਅਰਿੰਗ ਕਾਲਜ ਚੰਡੀਗੜ੍ਹ (ਡੀਮਡ ਯੂਨੀਵਰਸਿਟੀ) ਦੇ ਚੇਅਰਮੈਨ ਵੀ ਹਨ। ਸ੍ਰੀ ਰਜਿੰਦਰ ਗੁਪਤਾ ਕਲੀਵਲੈਂਡ ਕਲੀਨਿਕ ਇੰਟਰਨੈਸਨਲ ਲੀਡਰਸਿਪ ਬੋਰਡ ਦੇ ਇੱਕ ਸਰਗਰਮ ਮੈਂਬਰ ਦੇ ਰੂਪ ਵਿੱਚ 3392 ਦੀਆਂ ਅੰਤਰਰਾਸਟਰੀ ਗਤੀਵਿਧੀਆਂ ਅਤੇ ਰਣਨੀਤੀਆਂ, ਖਾਸ ਕਰਕੇ ਭਾਰਤ ਦੇ ਸੰਦਰਭ ਵਿੱਚ, ਆਕਾਰ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। 3392 ਵਿੱਚ ਸਾਮਲ ਹੋਣ ਤੋਂ ਬਾਅਦ, ਉਹ ਸਿਹਤ ਸੰਭਾਲ, ਖੋਜ, ਡਾਕਟਰੀ ਸਿੱਖਿਆ ਅਤੇ ਮਰੀਜਾਂ ਦੀ ਦੇਖਭਾਲ ਵਿੱਚ ਫਿਜਿਸੀਅਨ ਲੀਡਰਸ ਨਾਲ ਸਰਗਰਮੀ ਨਾਲ ਸਹਿਯੋਗ ਕਰ ਰਹੇ ਹਨ ।

ਬਿਜਲੀ ਸਪਾਰਕ ਨਾਲ ਮੌੜ ਕਲਾਂ ਦੇ ਕਿਸਾਨ ਦੀ 7 ਏਕੜ ਫ਼ਸਲ ਸੜ ਕੇ ਸੁਆਹ

0

ਕਿਸਾਨਾਂ ਨੇ ਕਾਫੀ ਜਦੋ-ਜਹਿਦ ਨਾਲ ਅੱਗ ’ਤੇ ਕਾਬੂ ਪਾਇਆ
ਫਾਇਰ ਬਿ੍ਰਗੇਡ ਦੇਰੀ ਨਾਲ ਪਹੁੰਚੀ, ਲੋਕਾਂ ’ਚ ਰੋਸ
ਭੋਲਾ ਸਿੰਘ ਮਾਨ
ਮੌੜ ਮੰਡੀ, 9 ਅਪ੍ਰੈਲ: ਬਿਜਲੀ ਦੇ ਸਾਰਟ ਸਰਕਟ ਕਾਰਨ ਪਿੰਡ ਮੌੜ ਕਲਾਂ ਦੇ ਕਿਸਾਨ ਦੀ ਕਰੀਬ 7 ਏਕੜ ਕਣਕ ਸੜ ਕੇ ਸੁਆਹ ਹੋ ਗਈ। ਭਾਵੇਂ ਕਿਸਾਨਾਂ ਨੇ ਟਰੈਕਟਰਾਂ ਦੀ ਮੱਦਦ ਨਾਲ ਅੱਗ ’ਤੇ ਕਾਬੂ ਪਾ ਲਿਆ। ਪ੍ਰੰਤੂ ਫਾਇਰ ਬਿ੍ਰਗੇਡ ਦੇ ਸਮੇਂ ਸਿਰ ਨਾ ਪਹੁੰਚਣ ਕਾਰਨ ਕਿਸਾਨਾਂ ’ਚ ਪੰਜਾਬ ਸਰਕਾਰ ਅਤੇ ਫਾਇਰ ਬਿ੍ਰਗੇਡ ਪੰਜਾਬ ਦੇ ਅਧਿਕਾਰੀਆਂ ਪ੍ਰਤੀ ਵਧੇਰੇ ਰੋਸ ਪਾਇਆ ਜਾ ਰਿਹਾ ਹੈ। ਕਿਸਾਨ ਕੁਲਦੀਪ ਸਿੰਘ ਪੁੱਤਰ ਗੁਰਸੇਵਕ ਸਿੰਘ ਮੌੜ ਕਲਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਨੇ ਮੌੜ-ਰਾਮਪੁਰਾ ਸੜਕ ’ਤੇ ਸਥਿਤ ਰਾਮਨਗਰ ਕੈਂਚੀਆਂ ਨਜਦੀਕ ਜਮੀਨ ਠੇਕੇ ’ਤੇ ਲੈ ਕਿ ਕਣਕ ਦੀ ਬਿਜਾਈ ਕੀਤੀ ਹੋਈ ਸੀ। ਪ੍ਰੰਤੂ ਅੱਜ ਦੁਪਿਹਰ ਸਮੇਂ ਮਾਈਸਰਖਾਨਾ ਫੀਡਰ ਦੀ ਖੇਤ ਵਿਚਕਾਰ ਲੰਘ ਰਹੀ ਬਿਜਲੀ ਲਾਈਨ ਦੇ ਖੰਬੇ ਤੋਂ ਸਪਾਰਕ ਹੋ ਗਿਆ। ਜਿਸ ਕਾਰਨ ਉਸ ਦੀ ਪੁੱਤਾਂ ਵਾਂਗ ਪਾਲੀ 7 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ। ਉਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਕਿ ਉਸ ਦੇ ਹੋਏ ਨੁਕਸਾਨ ਦੀ ਭਰਪਾਈ ਕਰਵਾਈ ਜਾਵੇ, ਤਾਂ ਜੋ ਉਹ ਠੇਕੇ ’ਤੇ ਲਏ ਜਮੀਨ ਮਾਲਕਾਂ ਨੂੰ ਠੇਕਾ ਮੌੜ ਸਕੇ। ਉੱਧਰ ਕਣਕ ਨੂੰ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਨਾਇਬ ਤਹਿਸੀਲਦਾਰ ਰਮਿੰਦਰਪਾਲ ਸਿੰਘ ਮੌਕੇ ’ਤੇ ਪਹੁੰਚੇ ਅਤੇ ਉਹਨਾਂ ਪੀੜਿਤ ਕਿਸਾਨ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਇਸ ਨੁਕਸਾਨ ਦੀ ਰਿਪੋਰਟ ਬਣਾ ਕੇ ਤੁਰੰਤ ਹੀ ਸਰਕਾਰ ਨੂੰ ਭੇਜ ਰਹੇ ਹਨ, ਤਾਂ ਜੋ ਕਿਸਾਨ ਨੂੰ ਬਣਦਾ ਮੁਆਵਜ਼ਾ ਮਿਲ ਸਕੇ।
ਬਾਕਸ
ਫਾਇਰ ਬਿ੍ਰਗੇਡ ਮੌੜ ਦੇ ਇੰਚਾਰਜ਼ ਰਮੇਸ਼ ਕੁਮਾਰ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਸਾਡੇ ਕੋਲ 1ਵੱਜ ਕੇ 11 ਮਿੰਟ ’ਤੇ ਕਾਲ ਆਈ ਸੀ। ਨਗਰ ਕੌਂਸਲ ਮੌੜ ਦੇ ਦਫ਼ਤਰ ’ਚ ਫਾਇਰ ਬਿ੍ਰਗੇਡ ਦੀ ਗੱਡੀ ਤਿਆਰ ਖੜੀ ਸੀ ਅਤੇ 10 ਮਿੰਟਾਂ ਦੇ ਕਰੀਬ ਗੱਡੀ ਘਟਨਾ ਸਥਾਨ ’ਤੇ ਪਹੁੰਚ ਗਈ ਅਤੇ ਮੁਲਾਜਮਾਂ ਨੇ ਅੱਗ ’ਤੇ ਕਾਬੂ ਪਾਇਆ।
ਬਾਕਸ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਕਾਰਜਕਾਰੀ ਇੰਜਨੀਅਰ ਮੌੜ ਕਮਲਜੀਤ ਸਿੰਘ ਮਾਨ ਨੇ ਕਿਹਾ ਕਿ ਬਿਜਲੀ ਲਾਈਨ ਖੰਬੇ ’ਤੇ ਲੱਗੇ ਇੰਸੂਲੇਟਰ ਤੋਂ ਤਾਰ ਖੁੱਲਣ ਕਾਰਨ ਸਪਾਰਕ ਹੋ ਗਿਆ। ਜਿਸ ਕਾਰਨ ਕਣਕ ਨੂੰ ਅੱਗ ਪੈ ਗਈ। ਉਹਨਾਂ ਕਿਹਾ ਕਿ ਉਹ ਇਸ ਘਟਨਾ ਦੀ ਰਿਪੋਰਟ ਬਣਾ ਕੇ ਉੱਚ ਅਧਿਕਾਰੀਆਂ ਨੂੰ ਭੇਜ ਰਹੇ ਹਨ।

ਮਾਮਲਾ ਗੁਰਦੁਆਰਾ ਸਾਹਿਰ ਗਿਆਨ ਗੋਦੜੀ ਦੀ ਉਸਾਰੀ ਦਾ, ਐਸ.ਜੀ.ਪੀ.ਸੀ ਨੇ ਮੰਗਿਆ ਜਥੈਦਾਰ ਦਾ ਦਖ਼ਲ

0

ਕਿਹਾ ਕਿ ਜਥੇਦਾਰ ਸਾਹਿਬ ਐਸ.ਜੀ.ਪੀ.ਸੀ ਦੀ ਅਗਵਾਈ ਹੇਠ ਬਣਾਉਣ ਇੱਕ ਕਮੇਟੀ
ਸੁਖਜਿੰਦਰ ਮਾਨ
ਚੰਡੀਗੜ੍ਹ, 9 ਅਪ੍ਰੈਲ:-ਪਿਛਲੇ ਕਈ ਸਾਲਾਂ ਤੋਂ ਉਤਰਾਖੰਡ ’ਚ ਸਥਿਤ ਗੁਰਦੁਆਰਾ ਸਾਹਿਬ ਗਿਆਨ ਗੋਦੜੀ ਦੀ ਮੁੜ ਉਸਾਰੀ ਦੇ ਲਈ ਸਿੱਖ ਕੌਮ ਵਲੋਂ ਵਿੱਢੀ ਮੁਹਿੰਮ ਦੇ ਦੌਰਾਨ ਹੁਣ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਰਤਸਰ ਸਾਹਿਬ ਨੇ ਇਸ ਮਾਮਲੇ ਵਿਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਦਖ਼ਲ ਮੰਗਿਆ ਹੈ। ਅੱਜ ਇੱਥੇ ਕਮੇਟੀ ਦੀ ਸਬ ਕਮੇਟੀ ਦੀ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਸੈਕਟਰ 27 ਚੰਡੀਗੜ੍ਹ ਵਿਖੇ ਹੋਈ ਮੀਟਿੰਗ ਵਿਚ ।ਜਿਸ ਵਿੱਚ ਹਾਜ਼ਰ ਮੈਂਬਰ ਸਾਹਿਬਾਨਾਂ ਅਤੇ ਹੋਰਨਾਂ ਨੇ ਜਥੇਦਾਰ ਸਾਹਿਬ ਨੂੰ ਅਪੀਲ ਕਰਦਿਆਂ ਇਸ ਮਸਲੇ ਲਈ ਸ਼੍ਰੋਮਣੀ ਕਮੇਟੀ ਅਧੀਨ ਇੱਕ ਕਮੇਟੀ ਗਠਿਤ ਕਰਨ ਦੀ ਸਿਫ਼ਾਰਿਸ਼ ਕੀਤੀ ਹੈ। ਕਮੇਟੀ ਨੇ ਦਾਅਵਾ ਕੀਤਾ ਕਿ ਸਿੱਖਾਂ ਦੇ ਇਸ ਸਾਂਝੇ ਕਾਰਜ਼ ਨੂੰ ਸਿੱਖਾਂ ਵਲੋਂ ਵੱਖ-ਵੱਖ ਤੋਰ ’ਤੇ ਕੋੋਸ਼ਿਸ਼ਾਂ ਕਰਨ ਦੀ ਬਜਾਏ ਇੱਕ ਹੋ ਕੇ ਉਪਰਾਲਾ ਕਰਨ ਦੀ ਲੋੜ ਹੈ।ਜਿਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ ਕੀਤੀ ਗਈ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਇਸ ਕਾਰਜ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਇੱਕ ਕਮੇਟੀ ਗਠਿਤ ਕਰਨ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋੋਂ ਬਣਾਈ ਗਈ ਕਮੇਟੀ ਰਾਹੀਂ ਹੀ ਉਕਤ ਗੁਰਦੁਆਰਾ ਸਾਹਿਬ ਸਬੰਧੀ ਸਰਕਾਰੀ ਅਤੇ ਕਾਨੂੰਨੀ ਪੱਧਰ ਤੇ ਚਾਰਾਜੋਈ ਕੀਤੀ ਜਾਵੇ। ਇਸ ਤੋਂ ਇਲਾਵਾ ਅੱਜ ਦੀ ਇਕੱਤਰਤਾ ਵਿੱਚ ਗੁਰਦੁਆਰਾ ਸਾਹਿਬ ਗਿਆਨ ਗੋਦੜੀ ਦੀ ਪ੍ਰਾਪਤੀ ਲਈ ਅਦਾਲਤਾਂ, ਮੀਡੀਆਂ ਅਤੇ ਸਰਕਾਰ ਨਾਲ ਗੱਲਬਾਤ ਰਾਹੀਂ ਚਾਰਾਜੋਈ ਕਰ ਰਹੇ ਕਮੇਟੀਆਂ ਦੇ ਪ੍ਰਧਾਨ ਸਾਹਿਬ ਅਤੇ ਹੋਰ ਪਤਵੰਤੇ ਸੱਜਣਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸਲਾਘਾ ਕੀਤੀ ਜਾਂਦੀ ਹੈ।ਇਸ ਇਕੱਤਰਤਾ ਵਿੱਚ ਸ੍ਰ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਪਿ੍ਰੰ: ਸੁਰਿੰਦਰ ਸਿੰਘ ਜੂਨੀਅਰ ਮੀਤ ਪ੍ਰਧਾਨ, ਸ੍ਰ. ਕਰਨੈਲ ਸਿੰਘ ਪੰਜੌਲੀ ਜਨਰਲ ਸਕੱਤਰ, ਸ੍ਰ. ਗੁਰਮੀਤ ਸਿੰਘ ਇੰਚਾਰਜ, ਬਾਬਾ ਤਰਸੇਮ ਸਿੰਘ ਨਾਨਕਮਤਾ, ਬਾਬਾ ਗੁਰਵਿੰਦਰ ਸਿੰਘ ਕਾਰਸੇਵਾ, ਬਾਬਾ ਜਗਜੀਤ ਸਿੰਘ ਲੋਪੋ, ਬਾਬਾ ਗਿਆਨ ਦੇਵ ਸਿੰਘ ਜੀ, ਸ੍ਰ. ਹਰਜੀਤ ਸਿੰਘ ਦੁਆ,ਸ੍ਰ. ਗੁਰਦੀਪ ਸਿੰਘ ਸਹੋਤਾ,ਸ੍ਰ. ਜਗਜੀਤ ਸਿੰਘ ਅਤੇ ਸ੍ਰ. ਸੁਖਮਿੰਦਰ ਸਿੰਘ ਐਡੀਸ਼ਨਲ ਸਕੱਤਰ ਸ਼੍ਰੋਮਣੀ ਕਮੇਟੀ ਸ਼ਾਮਲ ਹੋਏ।

ਜੁਰਮ ਦੀਆਂ ਵਧ ਰਹੀਆਂ ਵਾਰਦਾਤਾਂ ਤੋਂ ਦੁਖ਼ੀ ਦੁਕਾਨਦਾਰਾਂ ਨੇ ਜਤਾਇਆ ਰੋਸ

0

ਪੁਲਿਸ ਤੋਂ ਕੀਤੀ ਸੁਰੱਖਿਆ ਪ੍ਰਬੰਧ ਮਜਬੂਤ ਕਰਨ ਦੀ ਮੰਗ
ਸੁਖਜਿੰਦਰ ਮਾਨ
ਬਠਿੰਡਾ, 8 ਅਪ੍ਰੈਲ: ਬੀਤੇ ਦਿਨ ਸਥਾਨਕ ਬੱਸ ਸਟੈਂਡ ਦੇ ਛੋਟੇ ਗੇਟ ਦੇ ਨਜਦੀਕੀ ਨੌਜਵਾਨਾਂ ਵਿਚਕਾਰ ਹੋਈ ਭਿਆਨਕ ਲੜਾਈ ਤੋਂ ਦੁਖੀ ਦੁਕਾਨਦਾਰਾਂ ਨੇ ਅੱਜ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਇਲਾਕੇ ਦੇ ਦੁਕਾਨਦਾਰ ਮਨਪ੍ਰੀਤ ਸਿੰਘ ਸੇਠੀ, ਮਨਿੰਦਰਪਾਲ ਸਿੰਘ, ਮਨਜੀਤ ਸਿੰਘ ਸਾਗਰ, ਜਗਤਾਰ ਸਿੰਘ ਤਾਰੀ, ਮੱਖਣ ਸਿੰਘ, ਗੋਲਡੀ ,ਮਨੋਜ ਸ਼ਰਮਾ ,ਅੰਮਿ੍ਰਤ ਕੁਮਾਰ, ਵਿਜੇ ਕੁਮਾਰ ਤੇ ਸੋਨੀ ਫਲੈਕਸ ਆਦਿ ਨੇ ਇਸ ਇਲਾਕੇ ਵਿੱਚ ਸੁਰੱਖਿਆ ਘੇਰਾ ਮਜ਼ਬੂਤ ਕਰਨ ਦੀ ਮੰਗ ਕੀਤੀ। ਇਸ ਦੌਰਾਨ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਥਾਣਾ ਕੋਤਵਾਲੀ ਦੇ ਮੁਖੀ ਇੰਸਪੈਕਟਰ ਪਰਮਿੰਦਰ ਸਿੰਘ ਵੀ ਮੌਕੇ ’ਤੇਪੁੱਜੇ ਤੇ ਉਨ੍ਹਾਂ ਦੁਕਾਨਦਾਰਾਂ ਨਾਲ ਗੱਲਬਾਤ ਕਰਦਿਆਂ ਪੂਰੀ ਤਰ੍ਹਾਂ ਸੁਰੱਖਿਆ ਦਾ ਭਰੋਸਾ ਦਿਵਾਇਆ। ਉਨ੍ਹਾਂ ਦਸਿਆ ਕਿ ਇਸ ਇਲਾਕੇ ਵਿੱਚ ਪੈਟਰੋਲਿੰਗ ਰਾਹੀਂ ਗਸ਼ਤ ਵਧਾਉਣ, ਛੋਟੇ ਗੇਟ ਕੋਲ ਪੱਕੇ ਤੌਰ ’ਤੇ ਪੀਸੀਆਰ ਤਾਇਨਾਤ ਕਰਨ ਸਮੇਤ ਨਸ਼ਾ ਸਮੱਗਲਰਾਂ ਦੇ ਮੁੱਖ ਟਿਕਾਣਿਆਂ ’ਤੇ ਛਾਪਾਮਾਰੀ ਕਰਨ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਦੋ ਨੌਜਵਾਨਾਂ ਨੂੰ ਬੇਰਹਿਮੀ ਨਾਲ ਵੱਢਣ ਵਾਲੇ ਨੌਜਵਾਨਾਂ ਦੀ ਪਹਿਚਾਣ ਹੋ ਚੁੱਕੀ ਹੈ ਜਿਸ ਵਿੱਚ ਤਿੰਨ ਨੂੰ ਗਿ੍ਰਫਤਾਰ ਵੀ ਕੀਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਖੰਨਾ ਅਨਾਜ ਮੰਡੀ ਵਿੱਚ ਕਣਕ ਦੀ ਖ਼ਰੀਦ ਦਾ ਜਾਇਜ਼ਾ

0

ਸੂਬੇ ਵਿਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ
ਸੁਖਜਿੰਦਰ ਮਾਨ
ਖੰਨਾ/ ਲੁਧਿਆਣਾ, 08 ਅਪ੍ਰੈਲ: ਸੂਬੇ ਵਿੱਚ ਕਣਕ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਗਏ ਹਨ ਤੇ ਕਿਸਾਨਾਂ ਸਮੇਤ ਕਣਕ ਦੀ ਖ਼ਰੀਦ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ। ਇਹ ਗੱਲ ਮੁੱਖ ਮੰਤਰੀ, ਪੰਜਾਬ, ਭਗਵੰਤ ਮਾਨ ਨੇ ਅਨਾਜ ਮੰਡੀ, ਖੰਨਾ ਵਿੱਚ ਕਣਕ ਦੀ ਖ਼ਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਆਖੀ। ਇਸ ਮੌਕੇ ਮੈਸ. ਖੁਸ਼ੀ ਰਾਮ ਐਂਡ ਕੰਪਨੀ ਦੇ ਫੜ ‘ਤੇ ਰਾਜਵੰਤ ਕੌਰ ਪਤਨੀ ਸ੍ਰੀ ਕੁਲਵੰਤ ਸਿੰਘ ਭਾਦਲਾ ਦੀ ਕਣਕ ਦੀ ਨਮੀ 11.8 ਚੈੱਕ ਕੀਤੀ ਗਈ ਅਤੇ ਉਕਤ 50 ਕੁਇੰਟਲ ਢੇਰੀ ਦੀ ਖਰੀਦ ਪੰਜਾਬ ਵੇਅਰ ਹਾਊਸ ਏਜੰਸੀ ਵੱਲੋਂ ਕੀਤੀ ਗਈ ਅਤੇ ਅਦਾਇਗੀ ਵੀ ਤੁਰੰਤ ਕਿਸਾਨ ਨੂੰ ਆਨਲਾਈਨ ਕਰ ਦਿੱਤੀ ਗਈ। ਇਸ ਸਮੇਂ ਸਕੱਤਰ, ਖ਼ੁਰਾਕ ਤੇ ਸਿਵਲ ਸਪਲਾਈ, ਸ੍ਰੀ ਗੁਰਕਿਰਤ ਕਿਰਪਾਲ ਸਿੰਘ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਮੁੱਖ ਮੰਤਰੀ ਨੂੰ ਖਰੀਦ ਦੇ ਪੁਖ਼ਤਾ ਅਤੇ ਮੁਕੰਮਲ ਪ੍ਰਬੰਧ ਕੀਤੇ ਹੋਣ ਬਾਰੇ ਜਾਣੂ ਕਰਵਾਇਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਕਣਕ ਥੋੜੀ ਪਛੜ ਕੇ ਆਈ ਹੈ ਤੇ ਝਾੜ ਵੀ ਘਟ ਹੈ ਪਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਸੂਬੇ ਵਿਚ 2262 ਮੰਡੀਆਂ ਹਨ, ਜਿਨ੍ਹਾਂ ਵਿਚ 1862 ਪੱਕੀਆਂ ਹਨ ਤੇ 400 ਆਰਜ਼ੀ ਹਨ, ਜਿਹੜੀਆਂ ਕਰੋਨਾ ਵੇਲੇ ਬਣਾਈਆਂ ਗਈਆਂ ਸਨ ਤੇ ਉਹਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਸੂਬੇ ਦੀਆਂ ਮੰਡੀਆਂ ਵਿੱਚ ਵਾਰ 135 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਦੀ ਆਸ ਹੈ। ਖੰਨਾ ਮੰਡੀ ਵਿੱਚ ਲਗਭਗ 97,000 ਐਮ.ਟੀ. ਕਣਕ ਦੇ ਆਉਣ ਦਾ ਅਨੁਮਾਨ ਹੈ, ਜਦ ਕਿ ਜ਼ਿਲ੍ਹਾ ਲੁਧਿਆਣਾ ਵਿੱਚ 9.24 ਲੱਖ ਐਮ.ਟੀ. ਕਣਕ ਦੇ ਆਉਣ ਦਾ ਅਨੁਮਾਨ ਹੈ। ਭਗਵੰਤ ਮਾਨ ਨੇ ਦੱਸਿਆ ਕਿ ਯੂਕ੍ਰੇਨ ਦੇ ਹਾਲਾਤ ਕਾਰਨ ਕਣਕ ਦੀ ਮੰਗ ਵਧੀ ਹੈ ਤੇ ਵਪਾਰੀਆਂ ਵੱਲੋਂ ਐਮ. ਐਸ. ਪੀ. ਤੋਂ ਵੱਧ ਭਾਅ ਉੱਤੇ ਕਣਕ ਖਰੀਦੀ ਜਾ ਰਹੀ ਹੈ। ਸਰਕਾਰ ਦੀਆਂ ਮੰਡੀਆਂ ਵਿੱਚੋਂ ਟੈਕਸ ਭਰ ਕੇ ਵਪਾਰੀਆਂ ਵਲੋਂ ਨਿਰਵਿਘਨ ਕਣਕ ਖਰੀਦੀ ਜਾ ਸਕਦੀ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਫਸਲ ਦਾ ਸਮਾਂ ਬੱਧ ਢੰਗ ਨਾਲ ਭੁਗਤਾਨ ਕੀਤਾ ਜਾਣਾ ਯਕੀਨੀ ਬਣਾਇਆ ਗਿਆ ਹੈ। ਸਰਕਾਰ ਵੱਲੋਂ ਮੰਡੀਆਂ ਦੀ ਲਗਾਤਾਰ ਮੋਨੀਟਰਿੰਗ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਹਨ ਕਿ ਟਰਾਂਸਪੋਰਟ, ਭੁਗਤਾਨ, ਬਾਰਦਾਨੇ ਤੇ ਲਿਫਟਿੰਗ ਸਬੰਧੀ ਕੋਈ ਦਿੱਕਤ ਨਾ ਆਵੇ ਤੇ ਅੰਨਦਾਤੇ ਨੂੰ ਅੰਨਦਾਤਾ ਸਮਝਿਆ ਜਾਵੇ। ਹੁਣ ਤੱਕ ਦੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਰੋਲਿਆ ਤੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਦੀਵਾਲੀਆਂ ਤੇ ਦਸਹਿਰੇ ਮੰਡੀਆਂ ਵਿੱਚ ਫ਼ਸਲਾਂ ਕੋਲ ਬੈਠ ਕੇ ਹੀ ਬੀਤਦੇ ਰਹੇ। ਉਹਨਾਂ ਕਿਹਾ ਕਿ ਹੁਣ ਇਹ ਬੀਤੇ ਦੀਆਂ ਗੱਲਾਂ ਹੋ ਗਈਆਂ ਹਨ ਤੇ ਜ਼ਮਾਨਾ ਨਵਾਂ ਆਗਿਆ ਹੈ। ਸ਼੍ਰੀ ਮਾਨ ਨੇ ਦੱਸਿਆ ਕਿ ਮੰਡੀਆਂ ਵਿੱਚ ਪਾਣੀ, ਲਾਈਟਾਂ, ਬੈਠਣ, ਪਖਾਨਿਆਂ ਸਮੇਤ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਤੋਂ ਬਾਹਰੋਂ ਕਣਕ ਦੀ ਆਮਦ ਨਾ ਹੋਵੇ, ਇਸ ਸਬੰਧੀ ਵੀ ਸਖ਼ਤ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਗੱਲ ਯਕੀਨੀ ਬਣਾਈ ਜਾ ਰਹੀ ਹੈ ਕਿ ਫਸਲ ਦੀ ਖਰੀਦ ਸੁਚਾਰੂ ਢੰਗ ਨਾਲ ਹੋਵੇ ਅਤੇ ਖਰੀਦ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਐਮ.ਐਲ. ਏ. ਸ੍ਰੀ ਤਰਨਪ੍ਰੀਤ ਸਿੰਘ ਸੌਂਧ , ਵਿੱਤ ਕਮਿਸ਼ਨਰ ਖੇਤੀਬਾੜੀ ਤੇ ਕਿਸਾਨ ਭਲਾਈ, ਡੀ.ਕੇ. ਤਿਵਾੜੀ,
ਡਿਪਟੀ ਡਾਇਰੈਕਟਰ (ਫੀਲਡ) ਸ੍ਰੀ ਮੁਨੀਸ਼ ਨਰੂਲਾ, ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਲੁਧਿਆਣਾ (ਵੈਸਟ) ਸ੍ਰੀਮਤੀ ਹਰਵੀਨ ਕੌਰ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ (ਈਸਟ) ਸ੍ਰੀਮਤੀ ਸ਼ਿਫਾਲੀ ਚੋਪੜਾ, ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Our Visitor

1899918