Monday, May 11, 2026
Home Blog Page 2543

ਸਿਹਤ ਜਾਗਰੂਕਤਾ ਹੀ ਤੰਦਰੁਸਤ ਰਹਿਣ ਦੀ ਕੁੰਜੀ ਹੈ: ਡਾ: ਵਿਜੇ ਸਿੰਗਲਾ

0

ਸਿਹਤ ਵਿਭਾਗ ਵੱਲੋਂ ਮੈਗਜ਼ੀਨ ਅਤੇ ਯੂਟਿਊਬ ਚੈਨਲ ਦੀ ਕੀਤੀ ਸ਼ੁਰੂਆਤ
ਸੁਖਜਿੰਦਰ ਮਾਨ
ਚੰਡੀਗੜ੍ਹ: 08 ਅਪ੍ਰੈਲ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਵਿਜੇ ਸਿੰਗਲਾ ਵੱਲੋਂ ਸਿਹਤ ਵਿਭਾਗ ਦੀਆਂ ਦੋ ਨਵੀਆਂ ਪਹਿਲਕਦਮੀਆਂ ਦੀ ਰਸਮੀ ਸ਼ੁਰੂਆਤ ਕੀਤੀ ਗਈ, ਜਿਨ੍ਹਾਂ ਦਾ ਉਦੇਸ਼ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਸਿਹਤ ਸਬੰਧੀ ਜਾਣਕਾਰੀ ਪਿੰਡ ਪੱਧਰ ਤੱਕ ਪਹੁੰਚਾਉਣਾ ਹੈ। ਪ੍ਰਮੁੱਖ ਸਕੱਤਰ, ਸਿਹਤ, ਸ਼੍ਰੀ ਰਾਜ ਕਮਲ ਚੌਧਰੀ ਅਤੇ ਡਾ: ਜੀ.ਬੀ. ਸਿੰਘ, ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵੀ ਇਸ ਮੌਕੇ ਹਾਜ਼ਰ ਸਨ। ਨਵੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਡਾ: ਸਿੰਗਲਾ ਨੇ ਦੱਸਿਆ ਕਿ ਅੱਜ ਵਿਭਾਗ ਦਾ ਇੱਕ ਮਾਸਿਕ ਮੈਗਜ਼ੀਨ ‘ਸਿਹਤ ਜਾਗਰੂਕਤਾ’ ਅਤੇ ਇੱਕ ਅਧਿਕਾਰਤ ਯੂਟਿਊਬ ਚੈਨਲ ‘ਹੈਲਥ ਮੀਡੀਆ ਪੰਜਾਬ’ ਲਾਂਚ ਕੀਤਾ ਗਿਆ ਹੈ, ਉਨ੍ਹਾਂ ਅੱਗੇ ਕਿਹਾ, “ਕੋਵਿਡ ਦੇ ਸਮੇਂ ਨੇ ਸਾਨੂੰ ਸਿਖਾਇਆ ਹੈ ਕਿ ਸਿਹਤ ਸਿੱਖਿਆ ਅਤੇ ਜਾਗਰੂਕਤਾ ਨਾਲ਼ ਕਿਸੇ ਵੀ ਮੁਸ਼ਕਲ ਸਥਿਤੀ ‘ਤੇ ਕਾਬੂ ਪਾਇਆ ਜਾ ਸਕਦਾ ਹੈ ਜਿਸ ਤਹਿਤ ਰਾਜ ਦੇ ਸਿਹਤ ਵਿਭਾਗ ਨੇ ਇਹ ਦੋ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ“ਸਾਡਾ ਮੁੱਖ ਉਦੇਸ਼ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਰਾਜ ਦੇ ਲੋਕਾਂ ਨੂੰ ਜਾਗਰੂਕ ਕਰਨਾ ਹੈ, ਸਾਡੇ ਸਿਹਤ ਮਾਹਿਰ ਵੀ ਇਨ੍ਹਾਂ ਮਾਧਿਅਮਾਂ ਦੀ ਵਰਤੋਂ ਕਰਦਿਆਂ ਵੱਖ-ਵੱਖ ਬਿਮਾਰੀਆਂ ਦੇ ਲੱਛਣਾਂ,ਇਲਾਜ ਅਤੇ ਰੋਕਥਾਮ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੇ”। ਡਾ: ਸਿੰਗਲਾ ਨੇ ਜ਼ੋਰ ਦੇ ਕੇ ਕਿਹਾ, “ਮੈਂ ਪੰਜਾਬ ਸਰਕਾਰ ਦੀਆਂ ਵੱਖ-ਵੱਖ ਪਹਿਲਕਦਮੀਆਂ ਬਾਰੇ ਵੀ ਇਨਾਂ ਮਾਧਿਅਮਾਂ ਰਾਹੀਂ ਪੰਜਾਬ ਵਾਸੀਆਂ ਨਾਲ ਗੱਲਬਾਤ ਕਰਾਂਗਾ ਅਤੇ ਸਰਕਾਰੀ ਸਿਹਤ ਸਹੂਲਤਾਂ ਵਿੱਚ ਸੁਧਾਰਾਂ ਅਤੇ ਤਬਦੀਲੀਆਂ ਬਾਰੇ ਵੀ ਜਾਣੂ ਕਰਾਵਾਂਗਾ”। “ਮੈਨੂੰ ਬਹੁਤ ਉਮੀਦ ਹੈ ਕਿ ਲੋਕ ਸਾਡੇ ਯੂਟਿਊਬ ਚੈਨਲ ਰਾਹੀਂ ਸਾਡੇ ਨਾਲ ਜੁੜਨਗੇ”। ਉਨ੍ਹਾਂ ਦੱਸਿਆ ਕਿ ਜਾਗਰੂਕਤਾ ਮੈਗਜ਼ੀਨ ਪੰਜਾਬੀ ਭਾਸ਼ਾ ਵਿੱਚ ਪ੍ਰਕਾਸ਼ਿਤ ਕੀਤਾ ਜਾਵੇਗਾ ਅਤੇ ਈ-ਮੈਗਜ਼ੀਨ ਦੇ ਰੂਪ ਵਿੱਚ ਵੀ ਉਪਲਬਧ ਹੋਵੇਗਾ, ਇਸੇ ਤਰ੍ਹਾਂ ਜਾਗਰੂਕਤਾ ਦੇ ਨਾਲ-ਨਾਲ ਵਿਭਾਗੀ ਗਤੀਵਿਧੀਆਂ ਅਤੇ ਜਾਣਕਾਰੀ ਭਰਪੂਰ ਵੀਡੀਓ ਵੀ ਯੂ-ਟਿਊਬ ਚੈਨਲ ‘ਤੇ ਪ੍ਰਸਾਰਿਤ ਕਰਕੇ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਰੋਕਥਾਮ ਅਤੇ ਪ੍ਰਮੋਟਿਵ ਸਿਹਤ ‘ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨਾ ਸਿਰਫ਼ ਇਲਾਜ ਦੇ ਪੱਖ ‘ਤੇ ਕੰਮ ਕਰਦਾ ਹੈ ਬਲਕਿ ਇਹ ਯਕੀਨੀ ਬਣਾਉਣ ਲਈ ਵੀ ਯਤਨ ਕਰਦਾ ਹੈ ਕਿ ਪੰਜਾਬ ਦੇ ਲੋਕ ਬਿਮਾਰ ਹੀ ਨਾ ਹੋਣ ਅਤੇ ਬਿਮਾਰੀਆਂ ਦਾ ਬੋਝ ਵੀ ਘੱਟ ਹੋਵੇ। ਪੰਜਾਬ ਦੇ ਸਿਹਤ ਵਿਭਾਗ ਕੋਲ ਐਮ.ਈ.ਐਮ. (ਜਨ ਸਿੱਖਿਆ ਅਤੇ ਮੀਡੀਆ) ਵਿੰਗ ਦੇ ਰੂਪ ਵਿੱਚ ਇੱਕ ਸਥਾਪਿਤ ਪ੍ਰਣਾਲੀ ਹੈ, ਜੋ ਸੂਬਾ ਪੱਧਰ ਤੋਂ ਲੈਕੇ ਬਲਾਕ ਪੱਧਰ ਤੱਕ ਕਾਰਜਸ਼ੀਲ ਹੈ ਅਤੇ ਜੋ ਕਿ ਵੱਖ-ਵੱਖ ਆਈ.ਈ.ਸੀ. (ਸੂਚਨਾ, ਸਿੱਖਿਆ ਅਤੇ ਸੰਚਾਰ) ਅਤੇ ਬੀ.ਸੀ.ਸੀ. (ਵਿਵਹਾਰ ਵਿੱਚ ਤਬਦੀਲੀ ਲਈ ਸੰਚਾਰ) ਅਧੀਨ ਵਿਸਤਾਰ ਸਿੱਖਿਆ ਦੀਆਂ ਤਕਨੀਕਾਂ ਦੀ ਵਰਤੋਂ ਕਰਕੇ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਵੀ ਬਿਮਾਰੀਆਂ ਦੀ ਰੋਕਥਾਮ ਵਾਲੇ ਪਾਸੇ ਕੰਮ ਕਰਦਾ ਹੈ। ਇਸ ਵਿੰਗ ਦੇ ਕਰਮਚਾਰੀ ਆਸ਼ਾ ਵਰਕਰਾਂ ਅਤੇ ਵਿਭਾਗ ਦੇ ਹੋਰ ਪੈਰਾਮੈਡੀਕਲ ਸਟਾਫ ਦੀ ਸਿਖਲਾਈ ਲਈ ਮਾਸਟਰ ਟ੍ਰੇਨਰ ਵਜੋਂ ਵੀ ਕੰਮ ਕਰਦੇ ਹਨ। ਡਾ: ਸਿੰਗਲਾ ਨੇ ਕਿਹਾ, “ਇਹ ਸਮੇਂ ਦੀ ਲੋੜ ਹੈ ਕਿ ਸਾਨੂੰ ਆਪਣੇ ਐਮ.ਈ.ਐਮ ਵਿੰਗ ਨੂੰ ਮਜ਼ਬੂਤ ​​ਕਰਨਾ ਪਏਗਾ, ਇਸ ਲਈ ਅਸੀਂ ਆਪਣੇ ਕਰਮਚਾਰੀਆਂ ਨੂੰ ਨਵੀਨਤਮ ਤਕਨਾਲੋਜੀ ਅਤੇ ਯੰਤਰ ਪ੍ਰਦਾਨ ਕਰਾਂਗੇ ਤਾਂ ਜੋ ਉਹ ਲੋਕਾਂ ਤੱਕ ਪਹੁੰਚ ਸਕਣ ਅਤੇ ਬਿਹਤਰ ਤਰੀਕੇ ਨਾਲ ਜਾਣਕਾਰੀ ਦਾ ਪ੍ਰਸਾਰ ਕਰ ਸਕਣ ਅਤੇ ਸਰਕਾਰ ਦੇ ਤੰਦਰੁਸਤ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਦੇ ਯੋਗ ਹੋ ਸਕਣ।

ਸੀਨੀਅਰ ਡਿਪਟੀ ਮੇਅਰ ਨੇ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

0

ਸੁਖਜਿੰਦਰ ਮਾਨ
ਬਠਿੰਡਾ, 8 ਅਪ੍ਰੈਲ: ਹਰ ਸਾਲ ਬਰਸਾਤੀ ਮੌਸਮ ’ਚ ਸ਼ਹਿਰ ਵਾਸੀਆਂ ਲਈ ਵੱਡੀਆਂ ਸਮੱਸਿਆ ਬਣਦੇ ਆ ਰਹੇ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਅੱਜ ਸੀਨੀਅਰ ਡਿਪਟੀ ਮੇਅਰ ਅਸੋਕ ਪ੍ਰਧਾਨ ਵਲੋਂ ਨਿਗਮ ਦੇ ਅਧਿਕਾਰੀਆਂ ਤੇ ਕੋਂਸਲਰਾਂ ਸਹਿਤ ਡਿਸਪੋਜ਼ਲ ਮੋਟਰਾਂ ਤੇ ਨਿਕਾਸੀ ਨਾਲਿਆਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਹਿਦਾਇਤਾਂ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਬਣੀਆਂ ਸਮੂਹ ਡਿਸਪੋਜ਼ਲ ਪੰਪਾਂ, ਉਨ੍ਹਾਂ ਉਪਰ ਲੱਗੀਆਂ ਮੋਟਰਾਂ ਤੇ ਬਰਸਾਤੀ ਨਾਲਿਆਂ ਦੀ ਮਜਬੂਤੀ ਦੀ ਜਾਂਚ ਕੀਤੀ ਜਾਵੇ ਤਾਂ ਕਿ ਸ਼ਹਿਰ ਵਾਸੀਆਂ ਨੂੰ ਆਗਾਮੀ ਬਰਸਾਤੀ ਮੌਸਮ ’ਚ ਕੋਈ ਦਿੱਕਤ ਨਾ ਆਵੇ। ਸਿਰਕੀ ਬਜ਼ਾਰ ’ਚ ਦੁਕਾਨਦਾਰਾਂ ਦੀ ਮੰਗ ’ਤੇ ਤੁਰੰਤ ਇਸ ਖੇਤਰ ਵਿਚ ਸੀਵਰੇਜ਼ ਦੀ ਡੀਸਿਲਟਿੰਗ ਦੇ ਆਦੇਸ਼ ਦਿੰਦਿਆਂ ਸੀਨੀ ਡਿਪਟੀ ਮੇਅਰ ਨੇ ਕਿਹਾ ਕਿ ਪਟਿਆਲਾ ਫ਼ਾਟਕ ’ਤੇ ਨਵੇਂ ਬਣੇ ਰਹੇ ਓਵਰਬਿ੍ਰਜ ਨਜਦੀਕ ਰੁਕਾਵਟ ਬਣਨ ਵਾਲੀ ਮਿੱਟੀ ਨੂੰ ਵੀ ਹਟਾਉਣ ਲਈ ਕਿਹਾ। ਇਸ ਮੌਕੇ ਉਨ੍ਹਾਂ ਨਾਲ ਐਸ.ਈ੍ ਕਿਸੋਰ ਬਾਸਲ, ਐਸ.ਡੀ.ੳ ਜਗਦੇਵ ਸਿੰਘ,ਐਮ ਸੀ ਹਰਵਿੰਦਰ ਲੱਡੂ, ਸੁਰੇਸ ਚੋਹਾਨ,ਸੰਜੈ ਬਿਸਵਾਲ,ਚਰਨਜੀਤ ਭੋਲਾ,ਸਾਧੂ ਸਿੰਘ,ਵਿਪਨ ਮੀਤੂ ਆਦਿ ਹਾਜਰ ਸਨ।

ਖਹਿਰਾ ਨੇ ਭਗਵੰਤ ਮਾਨ ਨੂੰ ਗੈਰ ਕਾਨੂੰਨੀ ਰੇਤ ਮਾਫ਼ੀਏ ’ਤੇ ਵ੍ਹਾਈਟ ਪੇਪਰ ਲਿਆਉਣ ਲਈ ਕਿਹਾ

0

ਸੁਖਜਿੰਦਰ ਮਾਨ
ਚੰਡੀਗੜ੍ਹ, 8 ਅਪ੍ਰੈਲ: ਸੂਬੇ ਵਿਚ ਪਿਛਲੇ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਚਰਚਾ ਦਾ ਵਿਸ਼ਾ ਬਣਦੇ ਆ ਰਹੇ ਰੇਤ ਮਾਫ਼ੀਆ ਦੇ ਮੁੱਦੇ ’ਤੇ ਭਗਵੰਤ ਮਾਨ ਦੀ ਅਗਵਾਈ ਹੇਠ ਬਣੀ ਆਪ ਸਰਕਾਰ ਨੂੰ ਵਾਈਟ ਪੇਪਰ ਲਿਆਉਣ ਦੀ ਮੰਗ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖ਼ਹਿਰਾ ਨੇ ‘‘ ਉਨ੍ਹਾਂ ਸਿਆਸਤਦਾਨਾਂ, ਨੌਕਰਸਾਹਾਂ ਅਤੇ ਵਿਚੋਲਿਆਂ ਦਾ ਪਰਦਾਫਾਸ ਕਰਨ ਲਈ ਕਿਹਾ ਹੈ, ਜਿਨ੍ਹਾਂ ਦੇ ਰੇਤ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਹੱਥ ਰੰਗੇ ਹੋਏ ਹਨ ਅਤੇ ਜੋ ਇਸ ਕਾਰੋਬਾਰ ਦੀ ਕਾਲਾ ਬਾਜਾਰੀ ਨਾਲ ਸੂਬੇ ਨੂੰ ਕਰੋੜਾਂ ਰੁਪਏ ਦੇ ਜਾਇਜ ਮਾਲੀਏ ਤੋਂ ਵਾਂਝਾ ਕਰ ਰਹੇ ਹਨ॥’’ ਅੱਜ ਇੱਥੇ ਜਾਰੀ ਬਿਆਨ ਵਿਚ ਸ: ਖਹਿਰਾ ਨੇ ਕਿਹਾ ਕਿ ਸੂਬੇ ਵਿੱਚ ਚੱਲ ਰਿਹਾ ਗੈਰ-ਕਾਨੂੰਨੀ ਮਾਈਨਿੰਗ ਮਾਫੀਆ ਵੀ ਪੰਜਾਬ ਦੇ ਆਮ ਲੋਕਾਂ ਲਈ ਰੇਤੇ ਦੇ ਬੇਤਹਾਸਾ ਉੱਚੇ ਭਾਅ ਲਾਕੇ ਆਮ ਲੋਕਾਂ ਦਾ ਜਿਊਣਾ ਮੁਸਕਲ ਕਰ ਰਿਹਾ ਹੈ। ਉਨ੍ਹਾਂ ਇਸ ਸਬੰਧੀ ਜਾਰੀ ਆਪਣੇ ਟਵੀਟ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਯਾਨੀ ਤੁਹਾਡੇ ਦਫਤਰ ਨੂੰ ਟੈਗ ਕੀਤਾ ਹੈ ਤਾਂ ਜੋ ਪੰਜਾਬ ਰਾਜ ਨੂੰ ਕਰੋੜਾਂ ਰੁਪਏ ਤੋਂ ਵੱਧ ਦੀ ਲੁੱਟ ਕਰਨ ਵਾਲੇ ਮਾਈਨਿੰਗ ਮਾਫੀਆ ਦਾ ਪਰਦਾਫਾਸ ਕੀਤਾ ਜਾ ਸਕੇ। ਖ਼ਹਿਰਾ ਨੇ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਉਨਾਂ ਕਿਹਾ ਸੀ ਕਿ ਰੇਤ ਮਾਫੀਆ ਨੂੰ ਨੱਥ ਪਾ ਕੇ ਰੇਤ ਸਬੰਧੀ ਸਹੀ ਪਾਲਿਸੀ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਸੂਬੇ ਦੇ ਖਜ਼ਾਨੇ ਵਿਚ ਇਸ ਦੇ ਕਾਰੋਬਾਰ ਰਾਹੀਂ ਘੱਟੋ ਘੱਟ 20,000 ਕਰੋੜ ਰੁਪਏ ਪਾਵੋਗੇ॥ ਸਾਬਕਾ ਵਿਰੋਧੀ ਧਿਰ ਦੈ ਨੇਤਾ ਨੇ ਕਿਹਾ ਕਿ ਹੁਣ ਉਹ ਸ਼੍ਰੀ ਕੇਜਰੀਵਾਲ ਤੇ ਭਗਵੰਤ ਮਾਨ ਹੁਰਾਂ ਨੂੰ ਅਪੀਲ ਕਰਦੇ ਹਨ ਕਿ ਗੈਰ-ਕਾਨੂੰਨੀ ਮਾਈਨਿੰਗ ਦੇ ਮੁੱਦੇ ‘ਤੇ ਇੱਕ ਵ੍ਹਾਈਟ ਪੇਪਰ ਲਿਆਓ ਤਾਂ ਜੋ ਉਪਰੋਕਤ ਗਤੀਵਿਧੀਆਂ ਵਿੱਚ ਸਾਮਲ ਕਾਲੀਆਂ ਭੇਡਾਂ ਨੂੰ ਪੰਜਾਬ ਦੇ ਲੋਕਾਂ ਦੇ ਸਾਹਮਣੇ ਬੇਨਕਾਬ ਕੀਤਾ ਜਾ ਸਕੇ। ਰਾਜ ਸਰਕਾਰ ਵੱਲੋਂ ਇਸ ਮੁੱਦੇ ‘ਤੇ ਮਾਈਨਿੰਗ ਨੀਤੀ ਬਣਾਉਣ ਤੋਂ ਪਹਿਲਾਂ ਅਜਿਹਾ ਕੀਤਾ ਜਾਣਾ ਚਾਹੀਦਾ ਹੈ। ਇਸ ਨਾਲ ਨਾ ਸਿਰਫ ਕਰਜੇ ਦੇ ਬੋਝ ਹੇਠ ਦੱਬੇ ਪੰਜਾਬ ਲਈ ਮਾਲੀਆ ਪੈਦਾ ਹੋਵੇਗਾ ਸਗੋਂ ਆਮ ਲੋਕਾਂ ਨੂੰ ਸਸਤੇ ਭਾਅ ‘ਤੇ ਰੇਤ ਵੀ ਉਪਲਬਧ ਹੋਵੇਗੀ।

ਸੋਨੀਆ ਗਾਂਧੀ ਸੁਨੀਲ ਜਾਖੜ ਦੇ ਦਲਿਤ ਸਮਾਜ ਵਿਰੋਧੀ ਬਿਆਨ ’ਤੇ ਸਪੱਸ਼ਟੀਕਰਨ ਦੇਵੇ: ਆਪ

0

-ਮੁਆਫ਼ੀ ਨਾ ਮੰਗਣ ’ਤੇ ਪੰਜਾਬ ਸਰਕਾਰ ਦਲਿਤ ਸਮਾਜ ਦੇ ਸੰਗਠਨਾਂ ਦੀ ਮੰਗ ਅਨੁਸਾਰ ਐਸ.ਸੀ/ ਐਸ.ਟੀ ਐਕਟ ਤਹਿਤ ਕਰੇਗੀ ਕਾਰਵਾਈ: ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ
-ਕਾਂਗਰਸ ਦਲਿਤ ਸਮਾਜ ਦੇ ਸਿਰ ’ਤੇ ਰਾਜਨੀਤੀ ਚਲਾਉਂਦੀ ਹੈ, ਪਰ ਕਾਂਗਰਸ ਨੂੰ ਦਲਿਤ ਸਮਾਜ ਦੇ ਮਾਣ- ਸਨਮਾਨ ਦੀ ਕੋਈ ਚਿੰਤਾ ਨਹੀਂ: ਵਿਧਾਇਕ ਰੁਪਿੰਦਰ ਸਿੰਘ ਹੈਪੀ
ਸੁਖਜਿੰਦਰ ਮਾਨ
ਚੰਡੀਗੜ੍ਹ, 8 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਅੰਕਾਂ ਗਾਂਧੀ ਨੂੰ ਪੰਜਾਬ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਲਿਤ ਸਮਾਜ ਵਿਰੋਧੀ ਕੀਤੀ ਟਿੱਪਣੀ ਬਾਰੇ ਆਪਣੀ ਸਥਿਤੀ ਸਪਸ਼ਟ ਕਰਨ ਦੀ ਚੁਣੌਤੀ ਦਿੱਤੀ ਹੈ। ਇਹ ਚੁਣੌਤੀ ਦਿੰਦਿਆਂ ‘ਆਪ’ ਦੇ ਵਿਧਾਇਕ ਤੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਜੇ ਕਾਂਗਰਸ ਹਾਈਕਮਾਂਡ ਨੇ ਸੁਨੀਲ ਜਾਖੜ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਜਾਂ ਹਾਈਕਮਾਂਡ ਸਮੇਤ ਸੁਨੀਲ ਜਾਖੜ ਨੇ ਮੁਆਫੀ ਨਾ ਮੰਗੀ ਤਾਂ ਦਲਿਤ ਸਮਾਜ ਦੇ ਸੰਗਠਨਾਂ ਦੀ ਮੰਗ ਅਨੁਸਾਰ ਪੰਜਾਬ ਸਰਕਾਰ ਕਾਨੂੰਨੀ ਕਾਰਵਾਈ ਕਰੇਗੀ। ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਇੱਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੋਸ਼ ਲਾਇਆ, ‘‘ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਆਪਣੀ ਗੰਦੀ ਮਾਨਸਿਕਤਾ ਦਾ ਪ੍ਰਗਟਾਵਾ ਕਰਦਿਆਂ ਦਲਿਤ ਸਮਾਜ ਦਾ ਅਪਮਾਨ ਕੀਤਾ ਹੈ, ਪਰ ਸੋਨੀਆ ਗਾਂਧੀ ਅਤੇ ਕਾਂਗਰਸ ਹਾਈਕਮਾਂਡ ਨੇ ਸੁਨੀਲ ਜਾਖੜ ਖਿਲਾਫ਼ ਕਾਰਵਾਈ ਕਰਨ ਦੀ ਥਾਂ ਚੁੱਪ ਰਹਿ ਕੇ ਸੁਨੀਲ ਜਾਖੜ ਦੀ ਪਿੱਠ ਥਾਪੜੀ ਹੈ। ਕਾਂਗਰਸ ਹਾਈਕਮਾਂਡ ਦੀ ਚੁੱਪ ਅਤੇ ਸੁਨੀਲ ਜਾਖੜ ਵੱਲੋਂ ਦਲਿਤ ਸਮਾਜ ਕੋਲੋਂ ਮੁਆਫ਼ੀ ਨਾ ਮੰਗਣ ਤੋਂ ਸਿੱਧ ਹੁੰਦਾ ਹੈ ਕਿ ਕਾਂਗਰਸ ਦੀਆਂ ਨਜ਼ਰਾਂ ’ਚ ਦਲਿਤ ਸਮਾਜ ਦੀ ਕੋਈ ਇੱਜਤ ਨਹੀਂ।’’ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ’ਚ ਆਪਣੀ ਡੁੱਬਦੀ ਬੇੜੀ ਬਚਾਉਣ ਲਈ ਦਲਿਤ ਸਮਾਜ ਦੇ ਆਗੂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਤਾਂ ਜ਼ਰੂਰ ਬਣਾਇਆ ਸੀ, ਪਰ ਕਾਂਗਰਸ ਦੇ ਪੰਜਾਬੀ ਅਤੇ ਕੌਮੀ ਆਗੂਆਂ ਦੀ ਮਾਨਸਿਕਤਾ ਵਿੱਚ ਦਲਿਤ ਅਤੇ ਗਰੀਬ ਸਮਾਜ ਪ੍ਰਤੀ ਨਫ਼ਰਤ ਭਰੀ ਪਈ ਹੈ। ਜਿਸ ਦਾ ਪ੍ਰਗਟਾਵਾ ਸੁਨੀਲ ਜਾਖੜ ਦਲਿਤ ਸਮਾਜ ਵਿਰੋਧੀ ਬਿਆਨ ਰਾਹੀਂ ਕੀਤਾ ਗਿਆ ਹੈ।
ਵਿਧਾਇਕ ਗਿਆਸਪੁਰਾ ਨੇ ਅੱਗੇ ਕਿਹਾ ਕਿ ਕਾਂਗਰਸ ਨੇ ਸੰਨ 1984 ਵਿੱਚ ਸਿੱਖਾਂ ਦਾ ਕਤਲੇਆਮ ਕੀਤਾ ਸੀ ਅਤੇ ਇਸ ਕਤਲੇਆਮ ਦੀ ਮੁਆਫ਼ੀ ਵੀ ਸਿੱਖ ਆਗੂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਹੀ ਮੰਗੀ ਸੀ। ਇਹੋ ਵਰਤਾਰਾ ਹੁਣ ਕਾਂਗਰਸ ਜਮਾਤ ਦਲਿਤ ਸਮਾਜ ਦਾ ਅਪਮਾਨ ਕਰਨ ਵਾਲੇ ਸੁਨੀਲ ਜਾਖੜ ਦੇ ਬਿਆਨ ਬਾਰੇ ਅਖਤਿਆਰ ਕਰੇਗੀ। ਇਸੇ ਲਈ ਗਾਂਧੀ ਪਰਿਵਾਰ ਚੁੱਪ ਧਾਰੀ ਬੈਠਾ ਹੈ।
ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ, ‘‘ਸੁਨੀਲ ਜਾਖੜ ਦਾ ਬਿਆਨ ਪੰਜਾਬੀ ਸਮਾਜ ਅਤੇ ਮਾਨਵਤਾ ਵਿਰੋਧੀ ਹੈ। ਕਾਂਗਰਸ ਲੰਮਾ ਸਮਾਂ ਦਲਿਤ ਸਮਾਜ ਦੇ ਸਿਰ ’ਤੇ ਆਪਣੀ ਰਾਜਨੀਤੀ ਚਲਾਉਂਦੀ ਰਹੀ ਹੈ, ਪਰ ਕਾਂਗਰਸ ਨੂੰ ਦਲਿਤ ਸਮਾਜ ਦੇ ਮਾਣ ਸਨਮਾਨ ਦੀ ਕੋਈ ਚਿੰਤਾ ਨਹੀਂ ਹੈ।’’ ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਵੱਲੋਂ ਸ਼ਿਕਾਇਤ ਕਰਨ ਦੇ ਬਾਵਜੂਦ ਕਾਂਗਰਸ ਹਾਈਕਮਾਂਡ ਨੇ ਨਾ ਤਾਂ ਸੁਨੀਲ ਜਾਖੜ ਖਿਲਾਫ਼ ਕੋਈ ਕਾਰਵਾਈ ਕੀਤੀ ਹੈ ਅਤੇ ਨਾ ਹੀ ਸੁਨੀਲ ਜਾਖੜ ਨੇ ਦਲਿਤ ਸਮਾਜ ਕੋਲੋਂ ਮੁਆਫ਼ੀ ਮੰਗੀ ਹੈ। ਵਿਧਾਇਕ ਹੈਪੀ ਨੇ ਕਿਹਾ ਕਿ ਸੁਨੀਲ ਜਾਖੜ ਦੇ ਬਿਆਨ ਨਾਲ ਕੇਵਲ ਪੰਜਾਬ ਹੀ ਨਹੀਂ, ਸਗੋਂ ਪੂਰੇ ਦੇਸ਼ ਦੇ ਦਲਿਤ ਸਮਾਜ ਦੇ ਸਵੈਮਾਨ ਨੂੰ ਗਹਿਰੀ ਸੱਟ ਲੱਗੀ ਹੈ। ਪੰਜਾਬ ਦੇ ਲੋਕ ਅਜਿਹੀ ਘਟੀਆ ਮਾਨਸਿਕਤਾ ਨੂੰ ਕਦੇ ਸਵੀਕਾਰ ਨਹੀਂ ਕਰਨਗੇ ਅਤੇ ਦੇਸ਼ ਦਾ ਦਲਿਤ ਸਮਾਜ ਕਾਂਗਰਸ ਕੋਲੋਂ ਆਪਣੇ ਅਪਮਾਨ ਦਾ ਬਦਲਾ ਜ਼ਰੂਰ ਲਵੇਗਾ। ‘ਆਪ’ ਵਿਧਾਇਕਾਂ ਨੇ ਕਿਹਾ ਕਿ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਅੰਕਾਂ ਗਾਂਧੀ ਸਮੇਤ ਸੁਨੀਲ ਜਾਖੜ ਨੂੰ ਪੰਜਾਬ ਦੇ ਲੋਕਾਂ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਜੇ ਕਾਂਗਰਸੀ ਆਗੂਆਂ ਨੇ ਮੁਆਫ਼ੀ ਨਾ ਮੰਗੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦਲਿਤ ਸਮਾਜ ਦੇ ਸੰਗਠਨਾਂ ਦੀ ਮੰਗ ਅਨੁਸਾਰ ਸੁਨੀਲ ਜਾਖੜ ਖਿਲਾਫ਼ ਐਸ.ਸੀ/ ਐਸ.ਟੀ ਐਕਟ ਤਹਿਤ ਕਾਰਵਾਈ ਕਰੇਗੀ।

ਸਿਆਸੀ ਆਗੂ ਕੂੜ ਪ੍ਰਚਾਰ ਨਾਲ ਪੰਜਾਬ ਦਾ ਮਾਹੌਲ ਖਰਾਬ ਨਾ ਕਰਨ : ਸੁਨੀਲ ਜਾਖੜ

0

ਸੁਖਜਿੰਦਰ ਮਾਨ
ਚੰਡੀਗੜ, 08 ਅਪ੍ਰੈਲ : ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕੁਝ ਸਿਆਸੀ ਆਗੂਆਂ ਵੱਲੋਂ ਇਕ ਟੀਵੀ ਇੰਟਰਵਿਓ ਨੂੰ ਆਧਾਰ ਬਣਾ ਕੇ ਉਨਾਂ ਵਿਰੁੱਧ ਕੀਤੇ ਜਾ ਰਹੇ ਕੂੜ ਪ੍ਰਚਾਰ ਤੇ ਪ੍ਰਤੀਕ੍ਰਮ ਦਿੰਦੇ ਹੋਏ ਕਿਹਾ ਕਿ ਹਾਲਾਤ ਦਾ ਸਹੀ ਜਾਇਜਾ ਲਏ ਬਿਨਾਂ ਮੇੇਰੇ ਤੇ ਨਿਰਆਧਾਰ ਦੋਸ਼ ਲਗਾਉਣਾ ਸਰਾਸਰ ਗਲਤ ਹੈ | ਇਸ ਮੁੱਦੇ ਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਤੋਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਗੁਰੇਜ ਕਰਨਾ ਚਾਹੀਦਾ ਹੈ |
ਉਨ੍ਹਾਂ ਕਿਹਾ ਕਿ ਮੇਰੇ ਵਿਰੁੱਧ ਬਿਆਨਬਾਜੀ ਕਰਨ ਤੋਂ ਪਹਿਲਾਂ ਸਿਆਸੀ ਆਗੂਆਂ ਨੂੰ ਪੂਰੀ ਇੰਟਰਵਿਓ ਸੁਣ ਕੇ ਉਸਦੀ ਤਹਿ ਤੱਕ ਜਾਣਾ ਚਾਹੀਦਾ ਹੈ | ਤਦ ਉਨ੍ਹਾਂ ਸਾਹਮਣੇ ਇਹ ਸੱਚਾਈ ਪ੍ਰਗਟ ਹੋ ਜਾਵੇਗੀ ਕਿ ਮੈਂ ਕਿਸੇ ਜਾਤ ਜਾਂ ਵਿਅਕਤੀ ਦੇ ਵਿਰੁੱਧ ਕੋਈ ਟਿਪੱਣੀ ਨਹੀਂ ਕੀਤੀ | ਕਿਸੇ ਟੀਵੀ ਪੱਤਰਕਾਰ ਦੀ ਨਿੱਜੀ ਟਿਪੱਣੀ ਜਾਂ ਸਮੀਖਿਆ ਨੂੰ ਆਧਾਰ ਬਣਾ ਕੇ ਮੈਨੂੰ ਦੋਸ਼ੀ ਠਹਿਰਾਉਣ ਦੀ ਕੋਸ਼ਿਸ਼ ਸਰਾਸਰ ਮੰਦਭਾਗੀ ਹੈ |
ਸ਼੍ਰੀ ਜਾਖੜ ਨੇ ਕਿਹਾ ਕਿ ਮੇਰਾ ਸਿਆਸੀ ਜੀਵਨ ਦਲਿਤ ਅਤੇ ਕਮਜ਼ੋਰ ਵਰਗਾਂ ਦੇ ਅਧਿਕਾਰਾਂ ਦੀ ਰਾਖੀ ਲਈ ਚਲਾਏ ਗਏ ਅਭਿਆਨਾਂ ਨਾਲ ਭਰਿਆ ਪਿਆ ਹੈ | ਇਨਾਂ ਵਰਗਾਂ ਤੇ ਜ਼ੁਲਮ ਢਾਹੁਣ ਦੀ ਜਦ ਵੀ ਕੋਸ਼ਿਸ਼ ਕੀਤੀ ਗਈ ਤਾਂ ਮੈਂ ਉਨ੍ਹਾਂ ਨੂੰ ਨਿਆਂ ਦਿਲਾਉਣ ਲਈ ਦਿਨ ਰਾਤ ਸੰਘਰਸ਼ ਕੀਤਾ ਅਤੇ ਉਸਦੇ ਜੋ ਨਤੀਜੇ ਨਿਕਲੇ ਉਨ੍ਹਾਂ ਨੂੰ ਭੁਲਾਇਆ ਨਹੀਂ ਜਾ ਸਕਦਾ | ਕਿਸੇ ਵੀ ਵਰਗ ਜਾਂ ਜਾਤੀ ਪ੍ਰਤੀ ਦੁਰਭਾਵਨਾ ਰਖਣ ਜਾਂ ਟਿਪੱਣੀ ਕਰਨ ਦਾ ਸਵਾਲ ਹੀ ਨਹੀਂ ਪੈਦਾ ਹੁੰਦਾ | ਸਿਰਫ ਸਿਆਸੀ ਰੋਟੀਆਂ ਸੇਕਣ ਲਈ ਮੇਰੇ ਤੇ ਨਿਰ ਆਧਾਰ ਦੋਸ਼ਾਂ ਦੀ ਬੁਛਾਰ ਅਤੇ ਵਿਰੋਧ ਪ੍ਰਦਰਸ਼ਨ ਕਰਨ ਨਾਲ ਸੱਚਾਈ ਤੇ ਪਰਦਾ ਨਹੀਂ ਪਾਇਆ ਜਾ ਸਕਦਾ |

ਸਿਲਵਰ ਓਕਸ ਸਕੂਲ ’ਚ ਸ਼੍ਰੀ ਅਖੰਠ ਪਾਠ ਸਾਹਿਬ ਦੇ ਪ੍ਰਕਾਸ਼ ਨਾਲ ਸ਼ੁਰੂ ਕੀਤਾ ਨਵਾਂ ਸ਼ੈਸਨ

0

ਸੁਖਜਿੰਦਰ ਮਾਨ
ਬਠਿੰਡਾ, 8 ਅਪ੍ਰੈਲ : ਸਥਾਨਕ ਸੁਸ਼ਾਂਤ ਸਿਟੀ-2 ਮਾਨਸਾ ਰੋਡ ਵਿਖੇ ਸਥਿਤ ਸਿਲਵਰ ਓਕਸ ਸਕੂਲ ਵਲੋਂ ਨਵੇਂ ਸੈਸ਼ਨ ਦੇ ਮੌਕੇ ’ਤੇ ਸ਼੍ਰੀ ਅਖੰਡ ਪਾਠ ਸਾਹਿਬ ਦਾ ਆਰੰਭ ਕਰਵਾਇਆ ਗਿਆ। ਪਾਠ ਦਾ ਆਰੰਭ ਸਕੂਲ ਦੇ ਅਧਿਆਪਕ ਸ਼੍ਰੀ ਅਜੇ ਕੁਮਾਰ ਵਲੋਂ ਗਾਏ ਸ਼ਬਦ ‘ਬਿਨ ਬੋਲਿਆ ਸਭ ਕਿਛੁ ਜਾਣਦਾ’ ਨਾਲ ਹੋਇਆ। ਇਸਤੋਂ ਬਾਅਦ ਸ਼੍ਰੀ ਆਨੰਦ ਸਾਹਿਬ ਦਾ ਪਾਠ ਪੜ੍ਹਨ ਤੋਂ ਬਾਅਦ ਅਰਦਾਸ ਕੀਤੀ ਗਈ ਅਤੇ ਸੰਗਤਾਂ ਨੂੰ ਲੰਗਰ ਛਕਾਇਆ ਗਿਆ।ਇਸ ਮੌਕੇ ਸਕੂਲ ਡਾਇਰੈਕਟਰ ਸ਼੍ਰੀਮਤੀ ਬਰਨਿੰਦਰ ਪੌਲ਼ ਸੇਖੋਂ ,ਸਕੂਲ ਪਿ੍ਰੰਸੀਪਲ ਸ਼੍ਰੀਮਤੀ ਨੀਤੂ ਅਰੋੜਾ ਅਤੇ ਸਮੂਹ ਸਟਾਫ਼ ਹਾਜ਼ਰ ਹੋਏ ਅਤੇ ਸਭ ਨੇ ਸਕੂਲ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।

ਵਿਧਾਇਕ ਜਗਰੂਪ ਸਿੰਘ ਗਿੱਲ ਨੇ ਮਿਲਕ ਪਲਾਂਟ ਦਾ ਕੀਤਾ ਦੌਰਾ

0

ਸੁਖਜਿੰਦਰ ਮਾਨ
ਬਠਿੰਡਾ, 8 ਅਪ੍ਰੈਲ : ਬਠਿੰਡਾ ਸਹਿਰੀ ਦੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਮਿਲਕ ਪਲਾਂਟ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਸ. ਗਿੱਲ ਨੇ ਮਿਲਕ ਪਲਾਂਟ ਦੁਆਰਾ ਬਣਾਏ ਜਾ ਰਹੇ ਪ੍ਰੋਡਕਟਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਖਾਸ ਤੌਰ ਤੇ ਆਈਸ ਕਰੀਮ ਦੇ ਉਤਪਾਦਨ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਇਹ ਪਲਾਂਟ ਦਾ ਕੰਮ ਦੇਸ ਭਰ ਦੇ ਸਭ ਤੋਂ ਵਧੀਆ ਡੇਅਰੀ ਬ੍ਰਾਂਡਾਂ ਦੇ ਬਰਾਬਰ ਪਾਇਆ ਜਾ ਰਿਹਾ ਹੈ। ਇਸ ਦੌਰਾਨ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਮਿਲਕ ਪਲਾਂਟ ਬਠਿੰਡਾ ਦੇ ਉਤਪਾਦਾਂ ਨੇ ਉਸਦੇ ਅਤੇ ਉਸਦੀ ਟੀਮ ਦੇ ਮੈਂਬਰਾਂ ‘ਤੇ ਇੱਕ ਸਦੀਵੀ ਛਾਪ ਛੱਡੀ ਹੈ। ਇਸ ਦੌਰਾਨ ਸ. ਗਿੱਲ ਨੇ ਵੇਰਕਾ ਦੇ ਜਨਰਲ ਮੈਨੇਜਰ ਸ਼੍ਰੀ ਰਾਕੇਸ਼ ਕੁਮਾਰ ਗੁਪਤਾ ਨੂੰ ਵਿਸ਼ਵਾਸ ਦਿਵਾਇਆ ਕਿ ਮਿਲਕ ਪਲਾਂਟ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਮਿਲਕ ਪਲਾਂਟ ਵਲੋਂ ਵਿੱਤੀ ਵਰ੍ਹੇ 2021-22 ਵਿੱਚ ਟੀਚੇ ਅਨੁਸਾਰ ਟਰਨਓਵਰ ਪ੍ਰਾਪਤ ਕਰਨ ਉੱਤੇ ਸਾਰੇ ਕਰਮਚਾਰੀਆਂ ਨੂੰ ਵਧਾਈ ਵੀ ਦਿੱਤੀ।

ਸਿੱਖਿਆ ਵਿਭਾਗ ਨੇ ਮਾਈਸਰਖ਼ਾਨਾ ਮੇਲੇ ’ਤੇ ਦਾਖਲਿਆਂ ਲਈ ਲਗਾਈ ਪ੍ਰਦਰਸ਼ਨੀ

0

ਸੁਖਜਿੰਦਰ ਮਾਨ
ਬਠਿੰਡਾ, 8 ਅਪ੍ਰੈਲ : ਮਾਲਵਾ ਪੱਟੀ ਦੇ ਪ੍ਰਸਿੱਧ ਮਾਈਸਰਖਾਨਾ ਮੇਲੇ ’ਤੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਪ੍ਰਚਾਰ ਸੰਬੰਧੀ ਪ੍ਰਦਰਸ਼ਨੀ ਲਗਾਈ ਗਈ, ਜਿਸਨੂੰ ਭਰਵਾਂ ਹੁੰਗਾਰਾ ਮਿਲਿਆ। ਮਾਈਸਰਖਾਨਾ ਪ੍ਰਾਚੀਨ ਇਤਿਹਾਸਕ ਧਰਤੀ ਤੇ 7 ਅਪ੍ਰੈਲ 2022 ਨੂੰ ਮਾਤਾ ਦੁਰਗਾ ਦੇਵੀ ਦੇ ਮੇਲੇ ਦੌਰਾਨ ਪੰਜਾਬ ਭਰ ਤੋਂ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੇ ਸਰਧਾਲੂਆਂ ਨੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਕਾਰਗੁਜਾਰੀ ਦਰਸਾਉਂਦੀਆਂ ਝਲਕੀਆਂ ਦਾ ਆਨੰਦ ਮਾਣਿਆ। ਮੇਲੇ ਦੌਰਾਨ ਹਲਕਾ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਵੱਲੋਂ ਸਿੱਖਿਆ ਵਿਭਾਗ ਪੰਜਾਬ ਦੀ ਵਿੱਦਿਅਕ ਪ੍ਰਦਰਸ਼ਨੀ ਸਟਾਲ ਤੇ ਆ ਕੇ ਨਵੇਂ ਵਿੱਦਿਅਕ ਵਰੇ 2022-23 ਦਾ ਪੋਸਟਰ ਜਾਰੀ ਕੀਤਾ ਗਿਆ ਅਤੇ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਸੰਬੰਧੀ ਮੁਹਿੰਮ ਦਾ ਆਗਾਜ਼ ਕਰਦਿਆਂ ਲੋਕਾਂ ਨੂੰ ਸਰਕਾਰੀ ਸਕੂਲਾਂ ਚ ਦਾਖਲੇ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਖੁਦ ਵੀ ਸਰਕਾਰੀ ਸਕੂਲ ਵਿੱਚ ਪੜ੍ਹੇ ਹਨ ਅਤੇ ਹੁਣ ਵੀ ਉਨ੍ਹਾਂ ਦੇ ਬੱਚੇ ਵੀ ਸਰਕਾਰੀ ਸਕੂਲ ਵਿੱਚ ਪੜ੍ਹ ਰਹੇ ਹਨ। ਉਨ੍ਹਾਂ ਮੇਲੇ ਵਿੱਚ ਪਹੁੰਚੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਕੇ ਵੱਧ ਤੋਂ ਵੱਧ ਸਰਕਾਰੀ ਸਹੂਲਤਾਂ ਦਾ ਲਾਭ ਉਠਾਓ।ਮੇਲੇ ‘ਚ ਉਚੇਚੇ ਤੌਰ ’ਤੇ ਪੁੱਜੇ ਸ਼ਿਵ ਪਾਲ ਗੋਇਲ ਸਟੇਟ ਕੋਆਰਡੀਨੇਟਰ ਇਨਰੋਲਮੈਂਟ ਬੂਸਟਰ ਟੀਮ ਪੰਜਾਬ ਕਮ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਠਿੰਡਾ, ਮੇਵਾ ਸਿੰਘ ਸਿੱਧੂ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਇਕਬਾਲ ਸਿੰਘ ਬੁੱਟਰ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਭੁਪਿੰਦਰ ਕੌਰ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੇ ਕਿਹਾ ਕਿ ਮੇਲੇ ਦੇ ਪ੍ਰਬੰਧਾਂ ਨੂੰ ਸਫਲ ਬਣਾਉਣ ਲਈ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ਦਾਖਲਾ ਮੁਹਿੰਮ ਦੇ ਪ੍ਰਚਾਰ ਲਈ ਪ੍ਰਬੰਧ ਕੀਤੇ ਗਏ।
ਜਿਲ੍ਹਾ ਮੀਡੀਆ ਕੋਆਰਡੀਨੇਟਰ ਸੁਖਪਾਲ ਸਿੰਘ ਸਿੱਧੂ ਅਤੇ ਬਲਵੀਰ ਸਿੰਘ ਕਮਾਂਡੋ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਟੈਂਟ ਲਗਾ ਕੇ ਲਗਾਈ ਪੋਸਟ ਦੌਰਾਨ ਸਰਕਾਰੀ ਸਕੂਲਾਂ ਦੀ ਸਿੱਖਿਆ ਕਾਰਗੁਜਾਰੀ ਤੇ ਸਾਨਦਾਰ ਪ੍ਰਦਰਸਨੀ, ਨੁੱਕੜ ਨਾਟਕ, ਵਿੱਦਿਅਕ ਜਾਗੋ, ਐਲ.ਸੀ.ਡੀ. ਅਤੇ ਪ੍ਰੋਜੈਕਟਰਾ ਰਾਹੀਂ ਸ਼ਾਨਦਾਰ ਪੇਸਕਾਰੀ ਕੀਤੀ ਗਈ। ਇਸ ਮੌਕੇ ਪਿ੍ਰੰਸੀਪਲ ਭੀਮ ਸੈਨ ਸੇਖਪੁਰਾ, ਇੰਚਾਰਜ ਪਿ੍ਰੰਸੀਪਲ ਅਮਰਜੀਤ ਕੌਰ, ਨਿਰਭੈ ਸਿੰਘ ਭੁੱਲਰ ਸਮਾਰਟ ਕੋਆਰਡੀਨੇਟਰ, ਜਤਿੰਦਰ ਸ਼ਰਮਾ ਜਿਲ੍ਹਾ ਸਹਾਇਕ ਸਮਾਰਟ ਕੋਆਰਡੀਨੇਟਰ, ਬੀ ਐਮ ਸਾਇੰਸ ਅੰਕਿਤ, ਸੈਂਟਰ ਹੈੱਡ ਟੀਚਰ ਗੁਰਜਿੰਦਰ ਸ਼ਰਮਾ, ਸੈਂਟਰ ਹੈੱਡ ਮਨਜੀਤ ਸਿੰਘ, ਹੈੱਡ ਟੀਚਰ ਸੱਤਪਾਲ ਕੌਰ, ਜਸਵਿੰਦਰ ਚਹਿਲ, ਗੁਰਮੀਤ ਸਿੰਘ ਡੀ.ਐਮ., ਮਨਦੀਪ ਸਿੰਘ ਨੋਡਲ ਪ੍ਰਾਇਮਰੀ ਪ੍ਰੀਖਿਆਵਾਂ, ਕੁਲਦੀਪ ਸਿੰਘ, ਕਰਮਜੀਤ ਸਿੰਘ, ਰੇਨੂੰ ਬਾਲਾ, ਗੁਰਵਿੰਦਰ ਕੌਰ, ਸਾਰਿਕਾ ਗੋਇਲ, ਨੇਹਾ ਰਾਣੀ, ਹਰਕੰਵਲ ਕੌਰ,ਕਿ੍ਰਸ਼ਨ ਸਿੰਘ, ਰਾਜੀਵ ਕੁਮਾਰ, ਸੰਦੀਪ ਕੁਮਾਰ, ਗੁਰਪ੍ਰੀਤ ਸਿੰਘ ਡੀ.ਪੀ. ਸਮੇਤ ਅਨੇਕਾਂ ਅਧਿਆਪਕਾਂ ਵੱਲੋਂ ਸਿੱਖਿਆ ਅਧਿਕਾਰੀਆਂ ਦੀ ਅਗਵਾਈ ‘ਚ ਵਿੱਦਿਅਕ ਪੋਸਟ ਲਗਾਇਆ ਗਿਆ। ਮੇਲੇ ਦੌਰਾਨ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀਆਂ ਸ਼ਾਨਦਾਰ ਪ੍ਰਦਰਸ਼ਨੀਆਂ ਲਈ ਪੰਚਾਇਤ ਮੈਂਬਰ ਬਲਜਿੰਦਰ ਸਿੰਘ ਮਾਈਸਰਖਾਨਾ, ਚੇਅਰਮੈਨ ਭੋਲਾ ਸਿੰਘ, ਰਣਜੀਤ ਸਿੰਘ ਮਠਾੜੂ, ਰੇਸ਼ਮ ਸਿੰਘ ਕਿਸ਼ਨਪੁਰਾ, ਸਵਰਨ ਸਿੰਘ ਮਾਈਸਰਖਾਨਾ, ਬਲਜੀਤ ਸਿੰਘ, ਗੁਰਪ੍ਰੀਤ ਸਿੰਘ ਮਾਈਸਰਖਾਨਾ, ਪਾਲਾ ਸਿੰਘ ਮਾਈਸਰਖਾਨਾ ਨੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ। ਸਿੱਖਿਆ ਵਿਭਾਗ ਵੱਲੋਂ ਦਾਖਲਿਆਂ ਅਤੇ ਸਿੱਖਿਆ ਦੇ ਪ੍ਰਚਾਰ ਲਈ ਨੇੜਲੇ ਸਕੂਲਾਂ ਦੇ ਅਧਿਆਪਕਾਂ ਵੱਲੋਂ ਸਵੇਰ ਤੋਂ ਲੈ ਕੇ ਦੇਰ ਰਾਤ ਤੱਕ ਬਾਖੂਬੀ ਨਾਲ ਡਿਊਟੀਆਂ ਨਿਭਾਈਆਂ ਗਈਆਂ ਅਤੇ ਸਿੱਖਿਆ ਦੇ ਪ੍ਰਚਾਰ ਲਈ ਸਿੱਖਿਆ ਵਿਭਾਗ ਵੱਲੋਂ ਨਵੇਂ ਦਾਖਲਿਆਂ ਨੂੰ ਪ੍ਰਫੁੱਲਤ ਕਰਨ ਲਈ ਮਾਈਸਰਖਾਨਾ ਦੇ ਚਾਰ ਚੁਫੇਰੇ ਦਾਖਲਿਆਂ ਸੰਬੰਧੀ ਫਲੈਕਸ ਲਗਾਕੇ ਸਿੱਖਿਆ ਦੇ ਪ੍ਰਚਾਰ ਅਤੇ ਦਾਖਲੇ ਸੰਬੰਧੀ ਲਈ ਪੋਸਟਰ ਵੰਡੇ ਗਏ।

ਕੰਪਿਊਟਰ ਅਧਿਆਪਕਾਂ ਵਲੋਂ ਮੰਗਾਂ ਨਾ ਮੰਨੇ ਜਾਣ ’ਤੇ 17 ਨੂੰ ਮੁੱਖ ਮੰਤਰੀ ਨਿਵਾਸ ਸਥਾਨ ਦੇ ਘਿਰਾਓ ਦਾ ਕੀਤਾ ਐਲਾਨ

0

ਸੁਖਜਿੰਦਰ ਮਾਨ
ਬਠਿੰਡਾ, 8 ਅਪ੍ਰੈਲ : ਕੰਪਿਊਟਰ ਅਧਿਆਪਕ ਕਮੇਟੀ ਦੇ ਅਹੁੱਦੇਦਾਰਾਂ ਦੀ ਹੋਈ ਮੀਟਿੰਗ ਵਿਚ ਮੰਗਾਂ ਬਾਰੇ ਚਰਚਾ ਕੀਤੀ ਗਈ। ਸੂਬਾ ਜਰਨਲ ਸਕੱਤਰ ਜੋਨੀ ਸਿੰਗਲਾ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿਚ ਐਲਾਨ ਕੀਤਾ ਗਿਆ ਕਿ ਜੇਕਰ ਜਲਦ ਹੀ ਕੰਪਿਊਟਰ ਅਧਿਆਪਕਾਂ ਦੀਆਂ ਸਤਾਰਾਂ ਸਾਲ ਤੋਂ ਲਟਕਦੀਆਂ ਮੰਗਾਂ ਨੂੰ ਨਹੀਂ ਪੂਰਾ ਕੀਤਾ ਜਾਂਦਾ ਤਾਂ 17 ਅਪ੍ਰੈਲ ਨੂੰ ਪਰਿਵਾਰਾਂ ਸਹਿਤ ਕੰਪਿਊਟਰ ਅਧਿਆਪਕ ਮੁੱਖ ਮੰਤਰੀ ਨਿਵਾਸ ਸਥਾਨ ਦਾ ਘਿਰਾਓ ਕਰਨਗੇ। ਇਸ ਸਮੇਂ ਜੋਨੀ ਸਿੰਗਲਾ ਵੱਲੋਂ ਇੱਕ ਪੱਤਰ ਸਿੱਖਿਆ ਮੰਤਰੀ, ਵਿੱਤ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਮ ਪੱਤਰ ਵੀ ਭੇਜਿਆ। ਇਸ ਵਿਚ ਮੰਗ ਕੀਤੀ ਕਿ 7000 ਕੰਪਿਊਟਰ ਅਧਿਆਪਕਾਂ ਉੱਪਰ ਛੇਵਾਂ ਪੇ ਕਮਿਸਨ ਜਲਦ ਤੋਂ ਜਲਦ ਲਾਗੂ ਕੀਤਾ ਜਾਵੇ। ਉਹਨਾਂ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਨੂੰ ਸਾਲ 2011 ਵਿੱਚ ਗਵਰਨਰ ਨੇ ਇੱਕ ਨੋਟੀਫਿਕੇਸਨ ਜਾਰੀ ਕੀਤਾ ਗਿਆ ਜਿਸ ਵਿਚ ਕੰਪਿਊਟਰ ਅਧਿਆਪਕਾਂ ਉੱਪਰ ਸਮਪੂਰਨ ਤੋਰ ਤੇ ਸੀ ਐਸ ਆਰ ਰੂਲਜ ਲਾਗੂ ਕਰਨ ਸੰਬੰਧੀ ਲਿਖਕੇ ਦਿੱਤਾ ਗਿਆ ਪਰ ਅੱਜ ਤੱਕ ਲਿਖ ਕੇ ਦਿੱਤੇ ਹੋਏ ਵਾਅਦੇ ਪੂਰੇ ਨਹੀਂ ਕੀਤੇ ਅਤੇ ਛੇਵਾਂ ਪੇ ਕਮਿਸਨ ਲਾਗੂ ਨਹੀਂ ਕੀਤਾ ਗਿਆ। ਇਥੇ ਹੀ ਵੀ ਦੱਸਣ ਯੋਗ ਹੈ ਕਿ ਪਿਛਲੇ ਕਰੋਨਾ ਸਮੇਂ ਦੌਰਾਨ ਅਤੇ ਪਿਛਲੇ ਸਮੇਂ ਲਗਭਗ 70 ਦੇ ਕਰੀਬ ਕੰਪਿਊਟਰ ਅਧਿਆਪਕ ਦੁਨੀਆਂ ਛੱਡ ਤੂਰ ਗਏ ਹਨ। ਇਸ ਮੌਕੇ ਮਨਜੀਤ ਕੌਰ, ਮੈਡਮ ਮੀਨੂ, ਸੰਦੀਪ ਸਰਮਾ, ਗੁਰਬਖਸ ਲਾਲ, ਵਰਿੰਦਰ, ਰਾਜੂ ਸਿੰਗਲਾ, ਸੁਮਿਤ ਗੋਇਲ, ਜਸਦੀਪ ਸਿੰਘ ਆਦਿ ਹਾਜਰ ਸਨ।

Our Visitor

1899914