Monday, May 11, 2026
Home Blog Page 2547

ਐੱਸਐੱਸਪੀ ਦੇ ਪੀ ਐਸ ਓ ਲੈ ਕੇ ਘੁੰਮਣ ਵਾਲਾ ਰੀਡਰ ਗੁਰਮੇਲ ਸਿੰਘ ਮੁਅੱਤਲ

0
ਪੰਜਾਬੀ ਖ਼ਬਰਸਾਰ ਬਿਉਰੋ 
ਬਠਿੰਡਾ , 5 ਅਪਰੈਲ: ਬਿਨਾਂ ਮਨਜ਼ੂਰੀ ਅਪਣੇ ਪੀਐਸਓ ਲੈ ਕੇ ਘੁੰਮਣ ਵਾਲੇ ਰੀਡਰ ਨੂੰ ਬਠਿੰਡਾ ਦੀ ਐੱਸ ਐੱਸ ਪੀ ਅਮਨੀਤ ਕੌਂਡਲ ਨੇ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਚਰਚਾ ਵਿਚ ਰਹਿਣ ਵਾਲਾ ਉਕਤ ਰੀਡਰ ਗੁਰਮੇਲ ਸਿੰਘ ਦੇ ਮਈ ਮਹੀਨੇ ਵਿੱਚ ਸੇਵਾਮੁਕਤ ਹੋਣ ਦੀ ਸੂਚਨਾ ਹੈ। ਇਹ ਵੀ ਪਤਾ ਲੱਗਿਆ ਹੈ ਇਸ ਤੋਂ ਪਹਿਲਾਂ ਰਹੇ ਐੱਸ ਐੱਸ ਪੀ ਭੁਪਿੰਦਰਜੀਤ ਸਿੰਘ ਵਿਰਕ ਨੇ ਵੀ ਕਿਸੇ ਵਿਵਾਦ ਵਿਚ ਰਹਿਣ ਕਾਰਨ ਗੁਰਮੇਲ ਸਿੰਘ ਨੂੰ ਆਪਣੇ ਰੀਡਰ ਦੇ ਅਹੁਦੇ ਤੋਂ ਬਦਲ ਦਿੱਤਾ ਸੀ। ਉਧਰ ਐੱਸ ਐੱਸ ਪੀ ਅਮਨੀਤ ਕੌਂਡਲ ਨੇ ਰੀਡਰ ਗੁਰਮੇਲ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਸ ਨੇ ਨਾ ਸਿਰਫ਼ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ ਬਲਕਿ ਉਸ ਨੂੰ ਗੁੰਮਰਾਹ ਕੀਤਾ। ਮਿਲੀ ਜਾਣਕਾਰੀ ਮੁਤਾਬਕ ਉਕਤ ਪੁਲਸ ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਬਿਨਾਂ ਐੱਸਐੱਸਪੀ ਦੀ ਜਾਣਕਾਰੀ ਦੇ ਉਨ੍ਹਾਂ ਦੇ ਕੁਝ ਸੁਰੱਖਿਆਮੁਲਾਜ਼ਮਾਂ ਦੀ ਵਰਤੋਂ ਕਰ ਰਿਹਾ ਸੀ। ਜਦੋਂਕਿ ਐੱਸਐੱਸਪੀ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਸੀ।ਐਸਐਸਪੀ ਦਫਤਰ ਦੇ ਰਿਕਾਰਡ ਮੁਤਾਬਕ ਉਕਤ ਸੁਰੱਖਿਆ ਮੁਲਾਜ਼ਮ ਐੱਸਐੱਸਪੀ ਦੀ ਕੋਠੀ ਵਿੱਚ ਗਾਰਦ ਚ ਲੱਗੇ ਹੋਏ ਸਨ ਪ੍ਰੰਤੂ ਅਸਲ ਵਿੱਚ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਉਹ ਰੀਡਰ ਗੁਰਮੇਲ ਸਿੰਘ ਨੇ ਆਪਣੇ ਨਾਲ ਘਰ ਰੱਖੇ ਹੋਏ ਸਨ।  ਇਸ ਦੌਰਾਨ ਇਕ ਦਿਨ ਐੱਸਐੱਸਪੀ ਨੇ ਅਚਾਨਕ ਚੈਕਿੰਗ ਕੀਤੀ ਤਾਂ ਉਕਤ ਪੀਐਸਓ ਗੈਰਹਾਜ਼ਰ ਪਾਏ ਗਏ ਜਿਨ੍ਹਾਂ ਦੀ ਸਰਕਾਰੀ ਕਾਗਜ਼ਾਂ ਵਿੱਚ ਡਿਊਟੀ ਐੱਸਐੱਸਪੀ ਦੀ ਕੋਠੀ ਦੀ ਗਾਰਦ ਵਿੱਚ ਲੱਗੀ ਹੋਈ ਸੀ।  ਸੂਤਰਾਂ ਮੁਤਾਬਕ ਜਦੋਂ ਗੈਰਹਾਜ਼ਰ ਪਾਏ ਗਏ ਸੁਰੱਖਿਆ ਮੁਲਾਜ਼ਮਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਖੁਲਾਸਾ ਕੀਤਾ ਕਿ ਰੀਡਰ ਉਨ੍ਹਾਂ ਦੀ ਵਰਤੋਂ ਕਰ ਰਿਹਾ ਹੈ, ਪਰ ਜਦ ਰੀਡਰ ਨੂੰ ਪੁੱਛਿਆ ਗਿਆ ਤਾਂ ਉਸ ਸਮੇਂ ਉਸਨੇ ਐੱਸਐੱਸਪੀ ਕੋਲ ਝੂਠ ਬੋਲਦਿਆਂ ਇਨਕਾਰ ਕਰ  ਦਿੱਤਾ। ਜਿਸਦੇ ਚੱਲਦੇ ਚੈਕਿੰਗ ਦੌਰਾਨ ਕੋਠੀ ਦੀ ਗਾਰਦ ਵਿਚੋਂ ਗੈਰ ਹਾਜਰ ਪਾਏ ਗਏ ਦੋਨਾਂ ਸੁਰੱਖਿਆ ਮੁਲਾਜਮਾਂ  ਨੂੰ ਮੁਅੱਤਲ ਕਰਕੇ ਪੁਲਿਸ ਲਾਈਨ ਤਬਦੀਲ ਕਰ ਦਿੱਤਾ ਗਿਆ। ਇਸ ਦੌਰਾਨ ਬਾਅਦ ਵਿੱਚ ਉਕਤ ਰੀਡਰ ਦੀਆਂ ਚਲਾਕੀਆਂ ਦੀ ਕੰਨਸੋਅ ਮਿਲਣ ਕਾਰਨ ਐੱਸਐੱਸਪੀ ਨੇ ਆਪਣੇ ਪੱਧਰ 'ਤੇ ਮਾਮਲੇ ਦੀ ਜਾਂਚ ਜਾਰੀ ਰੱਖੀ। ਇਸ ਜਾਂਚ   ਦੌਰਾਨ ਪਾਇਆ ਗਿਆ ਕਿ ਉਕਤ ਰੀਡਰ ਨੇ ਆਪਣੀ ਖੱਲ ਬਚਾਉਣ ਲਈ ਝੂਠ ਬੋਲਿਆ ਸੀ, ਜਿਸਦੀ ਸਜ਼ਾ ਗਰੀਬ ਕਾਂਸਟੇਬਲਾਂ ਨੂੰ ਮਿਲੀ। ਐੱਸ ਐੱਸ ਪੀ ਅਮਨੀਤ ਕੌਂਡਲ ਨੇ ਇਸ ਮਾਮਲੇ ਨੂੰ ਅਤਿ ਗੰਭੀਰਤਾ ਨਾਲ ਲੈਂਦਿਆਂ ਨਾ ਸਿਰਫ ਰੀਡਰ ਗੁਰਮੇਲ ਸਿੰਘ ਨੂੰ ਸਖਤ ਸਜ਼ਾ ਦਿੰਦਿਆਂ ਮੁਅੱਤਲ ਕਰ ਦਿੱਤਾ ਬਲਕਿ  ਉਸਦੇ ਝੂਠ ਬੋਲਣ ਕਾਰਨ ਪਹਿਲਾਂ ਮੁਅੱਤਲ ਕੀਤੇ ਦੋਨੋਂ ਕਾਂਸਟੇਬਲਾਂ ਨੂੰ ਮੁੜ ਬਹਾਲ ਕਰ ਦਿੱਤਾ। ਐੱਸ ਐੱਸ ਪੀ ਅਮਨੀਤ ਕੌਂਡਲ ਨੇ ਕਿਹਾ ਕਿ ਇਸ ਤਰ੍ਹਾਂ ਕਿਸੇ ਨੂੰ ਵੀ ਗੁੰਮਰਾਹ ਕਰਕੇ ਆਪਣੇ ਅਹੁਦੇ ਦੀ ਦੁਰਵਰਤੋਂ ਨਹੀਂ ਕਰਨ ਦਿੱਤੀ ਜਾਵੇਗੀ।

0
ਐੱਸਐੱਸਪੀ ਦੇ ਪੀਐਸਓ ਲੈ ਕੇ ਘੁੰਮਣ ਵਾਲਾ ਰੀਡਰ ਮੁਅੱਤਲ

                

ਹਰਿਆਣਾ ਸਰਕਾਰ ਮਨਾਏਗੀ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਉਤਸਵ

0

 ਤਿਆਰੀਆਂ ਨੂੰ ਲੈ ਕੇ ਪ੍ਰੋਗ੍ਰਾਮ ਸਥਾਨ ਦਾ ਮੁੱਖ ਮੰਤਰੀ ਨੇ ਦੌਰਾ ਕੀਤਾ

ਸੁਖਜਿੰਦਰ ਮਾਨ

ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ 24 ਅਪ੍ਰੈਲ ਨੂੰ ਪਾਣੀਪਤ ਦੇ ਸੈਕਟ-13-17 ਵਿਚ ਆਯੋਜਿਤ ਹੋਣ ਵਾਲੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਉਤਸਵ ਨੂੰ ਲੈ ਕੇ ਪ੍ਰੋਗ੍ਰਾਮ ਸਥਾਨ ਦਾ ਦੌਰਾ ਕੀਤਾ ਅਤੇ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ।ਨਿਰੀਖਣ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਗ੍ਰਾਮ ਵਿਚ ਦੇਸ਼ ਤੇ ਸੂਬੇ ਦੇ ਵੱਖ-ਵੱਖ ਸਿੱਖ ਸਮਾਜ ਦੇ ਲੋਕ ਤੇ ਨੁਮਾਇੰਦੇ ਅਤੇ ਵੱਖ-ਵੱਖ ਸਮਾਜਿਕ ਤੇ ਧਾਰਮਿਕ ਸੰਗਠਨਾਂ ਦੇ ਲੋਕ ਹਿੱਸਾ ਲੈਣਗੇ। ਸ੍ਰੀ ਗੁਰੂ ਤੇਗ ਬਹਾਦੁਰ ਜੀ ਵੱਲੋਂ ਦਿੱਤੇ ਗਏ ਬਲਿਦਾਨ ਅਤੇ ਉਨ੍ਹਾਂ ਦੀ ਸਿਖਿਆਵਾਂ ਦੀ ਆਮ ਜਨਤਾ ਦੀ ਜਾਣਕਾਰੀ ਵੀ ਮਿਲ ਸਕੇਗੀ ਤਾਂ ਜੋ ਅਸੀਂ ਸਾਰੇ ਉਨ੍ਹਾਂ ਸਿਖਿਆਵਾਂ ਤੋਂ ਪ੍ਰੇਰਣਾ ਲੈ ਸਕਣ। ਉਨ੍ਹਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਅਤੇ ਖੁਸ਼ੀਭਰਿਆ ਪ੍ਰੋਗ੍ਰਾਮ ਹੋਵੇਗਾ।ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਇਸ ਪ੍ਰੋਗ੍ਰਾਮ ਨਾਲ ਸ੍ਰੀ ਗੁਰੂ ਤੇਗ ਬਹਾਦੁਰ ਜੀ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਦੀ ਬਲਿਦਾਨ ਕਥਾਵਾਂ ਦੀ ਅੱਜ ਦੀ ਨਵੀਂ ਯੁਵਾ ਪੀੜੀ ਨੂੰ ਵੀ ਜਾਣਕਾਰੀ ਮਿਲੇਗੀ। ਸ੍ਰੀ ਗੁਰੂ ਤੇਗ ਬਹਾਦੁਰ ਜੀ ਸਮੇਤ ਇੰਨ੍ਹਾ ਦੇ ਪੂਰੇ ਪਰਿਵਾਰ ਨੇ ਜਿਨ੍ਹਾਂ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾ ਦੇ ਚਾਰ ਪੁੱਤ ਵੀ ਸ਼ਾਮਿਲ ਰਹੇ, ਨੇ ਦੇਸ਼ ਦੇ ਲਈ ਬਲਿਦਾਨ ਦਿੱਤਾ ਹੈ। ਸ਼ਾਇਦ ਹੀ ਇਸ ਤਰ੍ਹਾ ਦਾ ਬਲਿਦਾਨ ਵਿਸ਼ਵ ਵਿਚ ਕਿਸੇ ਹੋਰ ਪਰਿਵਾਰ ਨੇ ਦਿੱਤਾ ਹੋਵੇ।ਉਨ੍ਹਾਂ ਨੇ ਕਿਹਾ ਕਿ ਪੱਤਰ ਵਿਹਾਰ ਕਰ ਹੋਰ ਮਾਣਯੋਗ ਵਿਅਕਤੀਆਂ ਨੂੰ ਵੀ ਇਸ ਪ੍ਰੋਗ੍ਰਾਮ ਵਿਚ ਸੱਦਾ ਦਿੱਤਾ ਜਾਵੇਗਾ। ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਆਪਣੇ ਇਸ ਦੌਰੇ ਦੌਰਾਨ ਪ੍ਰੋਗ੍ਰਾਮ ਸਥਾਨ ‘ਤੇ ਜਾ ਕੇ ਵਿਸਤਾਰ ਜਾਣਕਾਰੀ ਵੀ ਲਈ। ਡਿਪਟੀ ਕਮਿਸ਼ਨਰ ਸੁਸ਼ੀਲ ਸਾਰਵਾਨ ਨੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੇ ਸਾਹਮਣੇ ਵਿਸਤਾਰ ਬਿਊਰਾ ਰੱਖਦੇ ਹੋਏ ਤਿਆਰ ਕੀਤਾ ਗਿਆ ਖਾਕਾ ਪੇਸ਼ ਕੀਤਾ ਅਤੇ ਪ੍ਰੋਗ੍ਰਾਮ ਦੀ ਪੂਰੀ ਜਾਣਕਾਰੀ ਦਿੱਤੀ।

 

ਵਿਰੋਧੀ ਪੱਖ ਨੂੰ ਵੀ ਬੁਲਾਉਣਗੇ

ਚੰਡੀਗੜ੍ਹ :ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਗ੍ਰਾਮ ਧਾਰਮਿਕ, ਸਭਿਆਚਾਰਕ ਪ੍ਰੋਗ੍ਰਾਮ ਹੈ। ਇਹ ਕਿਸੇ ਪਾਰਟੀ ਦਾ ਪ੍ਰੋਗ੍ਰਾਮ ਨਹੀਂ ਹੈ, ਸਗੋ ਇਹ ਹਰਿਆਣਾ ਸਰਕਾਰ ਦਾ ਪ੍ਰੋਗ੍ਰਾਮ ਹੈ ਅਤੇ ਸੱਭ ਦਾ ਸਾਂਝਾ ਪ੍ਰੋਗ੍ਰਾਮ ਹੈ। ਇਸ ਪ੍ਰੋਗ੍ਰਾਮ ਵਿਚ ਵਿਰੋਧੀ ਪੱਖ ਨੂੰ ਵੀ ਬੁਲਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪ੍ਰੋਗ੍ਰਾਮ ਦੀ ਤਿਆਰੀਆਂ ਦੇ ਲਈ ਚੰਡੀਗੜ੍ਹ ਆਰਗਨਾਈਜੇਸ਼ਨ ਕਮੇਟੀ ਦੀ ਹੋਈ ਮੀਟਿੰਗ ਵਿਚ ਵਿਰੋਧੀ ਪੱਖ ਦੇ ਨੇਤਾ ਭੁਪੇਂਦਰ ਸਿੰਘ ਹੁਡਾ ਨੂੰ ਵੀ ਬੁਲਾਇਆ ਸੀ ਅਤੇ ਉਹ ਆਏ ਵੀ ਸਨ। ਇਹ ਪ੍ਰੋਗ੍ਰਾਮ ਰਾਜਨੈਤਿਕ ਅਤੇ ਪਾਰਟੀਆਂ ਤੋਂ ਉੱਪਰ ਉੱਠ ਕੇ ਧਾਰਮਿਕ ਅਤੇ ਸਮਾਜਿਕ ਪ੍ਰੋਗ੍ਰਾਮ ਹੈ। ਇਸ ਮੌਕੇ ‘ਤੇ ਸਾਂਸਦ ਸੰਜੈ ਭਾਟਿਆ, ਪਿੰਡ ਵਿਧਾਇਕ ਮਹਿਪਾਲ ਢਾਂਡਾ, ਸ਼ਹਿਰੀ ਵਿਧਾਇਕ ਪ੍ਰਮੋਦ ਵਿਜ, ਮੇਅਰ ਅਵਨੀਤ ਕੌਰ, ਸਾਬਕਾ ਮੰਤਰੀ ਕ੍ਰਿਸ਼ਣਲਾਲ ਪੰਵਾਰ, ਇਸਰਾਨਾ ਸਾਹਿਬ ਗੁਰੂਦੁਆਰਾ ਤੋਂ ਬਾਬਾ ਰਾਜੇਂਦਰ ਸਿੰਘ, ਸਮੇਤ ਪੁਲਿਸ ਸੁਪਰਡੈਂਟ ਸ਼ਸ਼ਾਂਕ ਕੁਮਾਰ ਸਾਵਨ, ਸਮੇ.ਤ ਭਾਰਤੀ ਗਿਣਤੀ ਵਿਚ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸੰਗਠਨਾਂ ਦੇ ਨੁਮਾਇੰਦੇ ਮੌਜੂਦ ਸਨ।

ਸਿੱਖਿਆ ਮੰਤਰੀ ਦੇ ਆਦੇਸ਼ਾਂ ‘ਤੇ ਵਿਭਾਗ ਵਲੋਂ ਜਾਰੀ ਪੱਤਰ ਤੋਂ ਬਾਅਦ ਅਧਿਆਪਕਾਂ ‘ਚ ਗੁੱਸੇ ਦੀ ਲਹਿਰ

0
ਜਾਰੀ ਪੱਤਰ ਮੁਤਾਬਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਧਰਨਾ ਦੇਣ ਵਾਲੇ ਅਧਿਆਪਕਾਂ ਵਿਰੁੱਧ ਕਾਰਵਾਈ ਦੇ ਆਦੇਸ਼ 
ਸੁਖਜਿੰਦਰ ਮਾਨ
ਬਠਿੰਡਾ, 4 ਅਪਰੈਲ: ਸਿੱਖਿਆ ਮੰਤਰੀ ਦੀ ਬਰਨਾਲਾ ਸਥਿਤ ਰਹਾਇਸ਼ ਅੱਗੇ ਪਰਿਵਾਰਾਂ ਸਮੇਤ ਬੈਠੇ ਅਧਿਆਪਕਾਂ ਵਿਰੁੱਧ ਕਾਰਵਾਈ ਦੇ ਆਦੇਸ਼ਾਂ ਵਾਲੇ ਪੱਤਰ ‘ਤੇ ਅਧਿਆਪਕਾਂ ਵਿੱਚ ਗੁੱਸੇ ਦੀ ਲਹਿਰ ਫੈਲ ਗਈ ਹੈ। ਅਧਿਆਪਕ ਜਥੇਬੰਦੀਆਂ ਨੇ ਨਵੀਂ ਸਰਕਾਰ ਉਪਰ ਸੰਘਰਸ਼ੀ ਅਧਿਆਪਕਾਂ ਨਾਲ ਗੰਭੀਰ ਪੱਧਰ ਦੀ ਗੱਲਬਾਤ ਚਲਾ ਕੇ ਮਸਲਿਆਂ ਦਾ ਹੱਲ ਕੱਢਣ ਦੇ ਜਮਹੂਰੀ ਢੰਗ ਤਰੀਕੇ ਦੀ ਥਾਂ, ਸਿੱਖਿਆ ਮੰਤਰੀ ਵੱਲੋਂ ਦਫਤਰ ਡੀਪੀਆਈ (ਐ: ਸਿੱ:) ਰਾਹੀਂ ਅਧਿਆਪਕਾਂ ਨੂੰ ਧਮਕਾਊ ਨੋਟਿਸ ਜਾਰੀ ਕਰਵਾਉਣ ਦੀ ਸਖ਼ਤ ਨਿਖੇਧੀ ਕੀਤੀ ਹੈ।ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀਟੀਐਫ) ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ, ਜਨਰਲ ਸਕੱਤਰ ਰਾਜੇਸ਼ ਮੋਂਗਾ, ਮੀਤ ਪ੍ਰਧਾਨ ਬੇਅੰਤ ਸਿੰਘ ਫੂਲੇਵਾਲਾ, ਸੂਬਾ ਕਮੇਟੀ ਮੈਂਬਰ ਬੂਟਾ ਸਿੰਘ ਰੋਮਾਣਾ ਆਦਿ  ਨੇ ਬਿਆਨ ਜਾਰੀ ਕਰਦਿਆਂ ਦੱਸਿਆ ਕਿ, ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਜਾਰੀ ਬਦਲੀ ਨੀਤੀ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਜ਼ਾਰਾਂ ਅਧਿਆਪਕਾਂ ਦੀਆਂ ਹੋਈਆਂ ਬਦਲੀਆਂ ਨੂੰ, ਨੀਤੀ ਤੋਂ ਉਲਟ ਜਾ ਕੇ ਪਿਛਲੇ ਡੇਢ ਸਾਲ ਤੋਂ ਵੱਖ ਵੱਖ ਕਾਰਨਾਂ ਤਹਿਤ ਲਾਗੂ ਨਹੀਂ ਕੀਤਾ ਗਿਆ ਹੈ। ਸਗੋ ਅੰਤਰ ਜ਼ਿਲ੍ਹਾ ਬਦਲੀਆਂ ਕਰਵਾਉਣ ਵਾਲੇ ਪ੍ਰਾਇਮਰੀ ਕਾਡਰ ਦੇ ਅਧਿਆਪਕਾਂ ਨੂੰ ਬਦਲੀ ਉਪਰੰਤ ਨਵੇਂ ਸਟੇਸ਼ਨ ‘ਤੇ ਹਾਜ਼ਰ ਕਰਵਾ ਕੇ, ਮੁੜ ਤੋਂ ਸੈਂਕੜੇ ਕਿਲੋਮੀਟਰ ਦੂਰ ਪੁਰਾਣੇ ਸਟੇਸ਼ਨਾਂ   ਉੱਪਰ ਡੈਪੂਟੇਸ਼ਨ ਲਗਾ ਦਿੱਤੀ ਗਈ। ਲੋਕ ਪੱਖੀ ਰਾਜਨੀਤੀ ਦਾ ਦਾਅਵਾ ਕਰਨ ਵਾਲੀ ਮੌਜੂਦਾ ਸਰਕਾਰ ਦੇ ਸਿੱਖਿਆ ਮੰਤਰੀ ਤੋਂ ਆਪਣਾ ਮਸਲਾ ਹੱਲ ਕਰਵਾਉਣ ਦੀ ਆਸ ਨਾਲ, ਮੰਤਰੀ ਦੇ ਦਰ ‘ਤੇ ਪਹੁੰਚੇ ਅਧਿਆਪਕਾਂ ਨਾਲ ਕੀਤੇ, ਅਜਿਹੇ ਗ਼ੈਰ ਜਮਹੂਰੀ ਅਤੇ ਧੱਕੜ ਰਵੱਈਏ ਨੂੰ ਪੰਜਾਬ ਦੀ ਇਨਸਾਫ਼ ਪਸੰਦ ਅਤੇ ਜੁਝਾਰੂ ਅਧਿਆਪਕ ਲਹਿਰ, ਕਿਸੇ ਕੀਮਤ ਸਹਿਣ ਨਹੀਂ ਕਰੇਗੀ। ਡੀ ਟੀ ਐਫ ਨੇ ਸਿੱਖਿਆ ਮੰਤਰੀ ਤੋਂ ਇਸ ਧਮਕਾਊ ਨੋਟਿਸ ਨੂੰ ਫੌਰੀ ਵਾਪਸ ਲੈਣ ਅਤੇ ਅਧਿਆਪਕਾਂ ਨਾਲ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਮੰਗ ਕੀਤੀ ਹੈ। ਅਜਿਹਾ ਨਾ ਹੋਣ ਦੀ ਸੂਰਤ ਵਿੱਚ ਅਧਿਆਪਕ ਜਥੇਬੰਦੀਆਂ, ਸਿੱਖਿਆ ਮੰਤਰੀ ਖਿਲਾਫ਼ ਤਿੱਖੇ ਸੰਘਰਸ਼ ਉਲੀਕਣ ਲਈ ਮਜਬੂਰ ਹੋਣਗੀਆਂ।

ਪੰਜਾਬ ਪੁਲਿਸ ਵੱਲੋਂ ਪੁਲਿਸ ਕਰਮੀਆਂ ਨੂੰ ਉੁਨ੍ਹਾਂ ਦੇ ਜਨਮਦਿਨ ਮੌਕੇ ਸਨਮਾਨਿਤ ਕਰਨ ਦੇ ਅਮਲ ਦੀ ਸ਼ੁਰੂਆਤ

0
ਸੋਮਵਾਰ ਨੂੰ ਪਹਿਲੇ ਦਿਨ 404 ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ
– ਕਰਮਚਾਰੀਆਂ ਦੇ ਇਸ ਵਿਸ਼ੇਸ਼ ਦਿਨ ਨੂੰ ਖੁ਼ਸ਼ਮਈ ਤੇ ਯਾਦਗਾਰੀ ਬਣਾਉਣ ਲਈ ਕਈ ਥਾਈਂ ਜਿ਼ਲ੍ਹਾ ਪੁਲਿਸ ਨੇ ਕੇਕ, ਗੁਲਦਸਤੇ ਵੀ ਲਿਆਂਦੇ
ਸੁਖਜਿੰਦਰ ਮਾਨ
ਚੰਡੀਗੜ੍ਹ, 4 ਅਪ੍ਰੈਲ:ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਗਈ ਇੱਕ ਵਿਲੱਖਣ ਤੇ ਨਵੇਕਲੀ ਪਹਿਲਕਦਮੀ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ  ਪੁਲਿਸ ਮੁਲਾਜ਼ਮਾਂ ਲਈ ਉਨ੍ਹਾਂ ਦੇ ਜਨਮ ਦਿਨ ਨੂੰ ਹੋਰ ਖੁ਼ਸ਼ਮਈ ਤੇ ਯਾਦਗਾਰ ਬਣਾਉਣ ਲਈ ਸ਼ੁਭਕਾਮਨਾਵਾਂ ਭਰੇ ਕਾਰਡ ਦੇ ਕੇ ਸਨਮਾਨਿਤ ਕਰਨਾ ਸ਼ੁਰੂ ਕਰ ਦਿੱਤਾ ਹੈ।ਇਸ ਪਹਿਲਕਦੀਮੀ ਦੇ ਤਹਿਤ ਸੋਮਵਾਰ ਨੂੰ ਪਹਿਲੇ ਦਿਨ 404 ਪੁਲਿਸ ਕਰਮੀਆਂ ਨੂੰ ਸਨਮਾਨਿਤ ਕੀਤਾ ਗਿਆ।ਜਲੰਧਰ ਅਤੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ, ਬਟਾਲਾ ਪੁਲਿਸ, ਬਠਿੰਡਾ ਪੁਲਿਸ, ਫਿਰੋਜ਼ਪੁਰ ਪੁਲਿਸ, ਸੰਗਰੂਰ ਪੁਲਿਸ, ਹੁ਼ਸਿ਼ਆਰਪੁਰ ਪੁਲਿਸ, ਫਰੀਦਕੋਟ ਪੁਲਿਸ, ਸ੍ਰੀ ਮੁਕਤਸਰ ਸਾਹਿਬ ਪੁਲਿਸ, ਫਤਿਹਗੜ੍ਹ ਸਾਹਿਬ ਪੁਲਿਸ, ਬਰਨਾਲਾ ਪੁਲਿਸ, ਕਪੂਰਥਲਾ ਪੁਲਿਸ, ਗੁਰਦਾਸਪੁਰ ਪੁਲਿਸ, ਪਠਾਨਕੋਟ ਪੁਲਿਸ,ਪਟਿਆਲਾ ਪੁਲਿਸ,ਮਾਲੇਰਕੋਟਲਾ ਪੁਲਿਸ, ਐਸ.ਏ.ਐਸ ਨਗਰ ਪੁਲਿਸ, ਰੂਪਨਗਰ ਪੁਲਿਸ,ਜਲੰਧਰ ਦਿਹਾਤੀ ਪੁਲਿਸ,ਲੁਧਿਆਣਾ ਦਿਹਾਤੀ ਪੁਲਿਸ,ਖੰਨਾ ਪੁਲਿਸ,ਮਾਨਸਾ ਪੁਲਿਸ, ਮੋਗਾ ਪੁਲਿਸ, ਐਸ.ਬੀ.ਐਸ. ਨਗਰ ਪੁਲਿਸ, ਸੰਗਰੂਰ ਪੁਲਿਸ, ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਬਠਿੰਡਾ ਪੁਲਿਸ ਅਜਿਹੇ ਪਹਿਲੇ ਪੁਲਿਸ ਜਿ਼ਲ੍ਹੇ ਹਨ ਜਿਨ੍ਹਾਂ ਨੇ ਆਪਣੇ ਜਵਾਨਾਂ ਨੂੰ  ਜਨਮ ਦਿਨ ਨੂੰ ਵਧਾਈ ਕਾਰਡ ਦੇ ਕੇ ਸਨਮਾਨਿਤ ਕੀਤਾ ਹੈ। ਕੁਝ ਜਿਲ੍ਹਾ ਪੁਲਿਸ ਨੇ ਪੁਲਿਸ ਮੁਲਾਜ਼ਮਾਂ ਲਈ ਗੁਲਦਸਤੇ ਅਤੇ ਕੇਕ ਵੀ ਲਿਆਂਦੇ ਅਤੇ ਆਪਣੇ ਜਵਾਨਾਂ ਦੇ ਵਿਸ਼ੇਸ਼ ਦਿਨ ਨੂੰ ਇਕੱਠੇ ਹੋ ਕੇ ਮਨਾਇਆ ਹੈ।ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਵੀ.ਕੇ. ਭਾਵਰਾ ਨੇ ਕਿਹਾ ਕਿ ਸੂਬੇ ਦੇ ਪੁਲਿਸ ਮੁਲਾਜ਼ਮਾਂ ਦੀ ਚੁਣੌਤੀਪੂਰਨ ਅਤੇ ਸਖ਼ਤ ਡਿਊਟੀ ਨੂੰ ਮਹਿਸੂਸ ਕਰਦੇ ਹੋਏ ਮੁੱਖ ਮੰਤਰੀ ਨੇ ਪੰਜਾਬ ਪੁਲਿਸ ਨੂੰ ਸਾਰੇ ਪੁਲਿਸ ਕਰਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦੇਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਅਸਲ ਅਰਥਾਂ ਵਿੱਚ ਪੁਲਿਸ ਮੁਲਾਜ਼ਮਾਂ ਵਿੱਚ ਆਪਸੀ ਸਾਂਝ ਅਤੇ ਮਿਲਵਰਤਨ ਦੀ ਭਾਵਨਾ ਪੈਦਾ ਕੀਤੀ ਜਾ ਸਕੇ।ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਸਾਂਝੇ ਤੌਰ `ਤੇ ਦਸਤਖਤ ਕੀਤੇ ਗਏ ਗ੍ਰੀਟਿੰਗ ਕਾਰਡ ਜਿਸ ਵਿੱਚ ਲਿਖਿਆ ਹੈ, “ਅੱਜ ਤੁਹਾਡੇ ਜਨਮਦਿਨ `ਤੇ, ਅਸੀਂ ਤੁਹਾਨੂੰ ਦਿਲ ਦੀਆਂ ਗਹਿਰਾਈਆਂ ਤੋਂ ਮੁਬਾਰਕਬਾਦ ਦਿੰਦੇ ਹਾਂ ਅਤੇ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਆਉਣ ਵਾਲਾ ਸਾਲ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਚੜ੍ਹਦੀ ਕਲਾ ,ਚੰਗੀ ਸਿਹਤ,ਤੰਦਰੁਸਤੀ ਅਤੇ ਖੁਸ਼ੀਆਂ ਭਰਿਆ ਹੋਵੇ।ਅਸੀਂ ਇਹ ਵੀ ਆਸ ਕਰਦੇ ਹਾਂ ਕਿ ਤੁਸੀਂ ਆਪਣੀ ਡਿਊਟੀ ਮਿਹਨਤ, ਲਗਨ,  ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਆਮ ਲੋਕਾਂ ਦੀ ਸੇਵਾ ਕਰਦੇ ਰਹੋਗੇ।”

ਹਰਿਆਣਾ ਦੀ ਸਿਆਸਤ ਵਿਚ ਵੱਡਾ ਧਮਾਕਾ

0
ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਤੇ ਤ੍ਰਿਣਮੂਲ ਕਾਂਗਰਸ ਦੇ ਸੀਨੀਅਰ ਆਗੂ ਅਸ਼ੋਕ ਤੰਵਰ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ  
ਸੁਖਜਿੰਦਰ ਮਾਨ
ਚੰਡੀਗੜ੍ਹ, 4 ਅਪਰੈਲ: ਹਰਿਆਣਾ ਦੀ ਸਿਆਸਤ ਵਿੱਚ ਅੱਜ ਉਸ ਸਮੇਂ ਵੱਡਾ ਧਮਾਕਾ ਹੋਇਆ ਜਦੋਂ  ਹਰਿਆਣਾ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਤ੍ਰਿਣਮੂਲ ਕਾਂਗਰਸ ਦੇ ਆਗੂ ਅਸ਼ੋਕ ਤੰਵਰ ਨੇ ਆਮ ਆਦਮੀ ਪਾਰਟੀ ਦਾ ਪੱਲਾ ਫ਼ੜ ਲਿਆ। ਉਨ੍ਹਾਂ ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਤੇ ਹੋਏ ਇਕ ਸਮਾਗਮ ਤੋਂ ਬਾਅਦ ਆਪ ਨੂੰ ਜੁਆਇਨ ਕੀਤਾ। ਸ੍ਰੀ ਤੰਵਰ ਦੇ ਆਪ ਵਿੱਚ ਸ਼ਾਮਲ ਹੋਣ ਕਾਰਨ ਦੂਜੀਆਂ ਪਾਰਟੀਆਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ ਕਿਉਂਕਿ ਦਿੱਲੀ ਅਤੇ ਪੰਜਾਬ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਅੱਖ ਹਰਿਆਣਾ ਉਪਰ ਹੈ। 2009 ਤੋਂ 2014 ਤੱਕ ਸਿਰਸਾ ਤੋਂ ਸੰਸਦ ਮੈਂਬਰ ਰਹੇ ਅਸ਼ੋਕ ਤੰਵਰ ਦਾ 2019 ਦੀਆਂ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਪ੍ਰਧਾਨ ਹੁੰਦਿਆਂ ਟਿਕਟਾਂ ਦੀ ਵੰਡ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨਾਲ ਵਿਵਾਦ ਹੋ ਗਿਆ ਸੀ। ਪਾਰਟੀ ਹਾਈ ਕਮਾਨ ਨੇ ਹੁੱਡਾ ਦੀ ਸਿਫ਼ਾਰਸ਼ ਤੇ ਤਮ੍ਹਾ ਸਮਰਥਕਾਂ ਦੀਆਂ ਟਿਕਟਾਂ ਕੱਟ ਦਿੱਤੀਆਂ ਸਨ ਜਿਸ ਤੋਂ ਬਾਅਦ ਉਨ੍ਹਾਂ ਨਾਰਾਜ਼ ਹੁੰਦਿਆਂ ਪਾਰਟੀ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਕੁਝ ਸਮੇਂ ਬਾਅਦ ਉਨ੍ਹਾਂ ਕਾਂਗਰਸ ਪਾਰਟੀ ਨੂੰ ਵੀ ਅਲਵਿਦਾ ਕਹਿ ਦਿੱਤਾ ਸੀ ਜਿਸ ਤੋਂ ਬਾਅਦ ਉਹ ਮਮਤਾ ਬੈਨਰਜੀ ਦੀ ਅਗਵਾਈ ਹੇਠਲੀ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ।

ਬਠਿੰਡਾ ਦਾ ਕੇਂਦਰੀ ਸਹਿਕਾਰੀ ਬੈਂਕ ਮੁਨਾਫੇ ‘ਚ ਆਇਆ

0

ਸੁਖਜਿੰਦਰ ਮਾਨ
ਬਠਿੰਡਾ, 4 ਅਪ੍ਰੈਲ: ਦਿ ਬਠਿੰਡਾ ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਪਿਛਲੇ ਕਈ ਸਾਲਾਂ ਤੋਂ ਬਾਅਦ ਇਸ ਵਾਰ ਮੁਨਾਫ਼ੇ ਵਿੱਚ ਆ ਗਿਆ ਹੈ। ਅੱਜ ਇੱਥੇ ਇਸ ਦੀ ਜਾਣਕਾਰੀ ਦਿੰਦਿਆਂ ਬੈਂਕ ਦੇ ਚੇਅਰਮੈਨ ਹਰਮਨਵੀਰ ਸਿੰਘ ਜੈਸੀ ਕਾਗੜ ਅਤੇ ਉੱਪ ਚੇਅਰਮੈਨ ਕੌਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੈਂਕ ਦੇ ਸਮੂਹ ਸਟਾਫ ਅਤੇ ਇਸਦੇ ਮੈਂਬਰਾਂ ਦੇ ਸਹਿਯੋਗ ਦੇ ਸਦਕਾ ਇਹ ਸੰਭਵ ਹੋ ਸਕਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਮਾਰਚ 2020 ਦੇ ਅੰਤ ਤੱਕ 118.30 ਲੱਖ, ਮਾਰਚ 2021 ਦੇ ਅੰਤ ਵਿੱਚ 535.01 ਅਤੇ ਮਾਰਚ 2022 ਦੇ ਅੰਤ ਤੱਕ 91.50 ਲੱਖ ਸੁੱਧ ਮੁਨਾਫਾ ਕਮਾਇਆ ਹੈ। ਜਿਸਦੇ ਨਾਲ ਪਿਛਲੇ ਕਈ ਸਾਲਾਂ ਤੋਂ ਜੁੜਦਾ ਆ ਰਿਹਾ ਕੁੱਲ 764.90 ਲੱਖ ਦਾ ਘਾਟਾ ਪੂਰੀ ਤਰ੍ਹਾਂ ਖਤਮ ਹੋ ਗਿਆ ਹੈ।

ਕੁਦਰਤੀ ਖੇਤੀ ਸਮੇਂ ਦੀ ਲੋੜ: ਕੁਲਤਾਰ ਸਿੰਘ ਸੰਧਵਾਂ 

0
ਪੰਜਾਬ ਵਿਧਾਨ ਸਭਾ ਵਿਚ ਸਿਹਤ, ਖੇਤੀ ਤੇ ਵਾਤਾਵਰਣ ਮਾਹਿਰਾਂ ਅਤੇ ਕੁਦਰਤੀ ਖੇਤੀ ਕਰਨ ਵਾਲੇ ਕਿਸਾਨਾਂ ਵਿਚਕਾਰ ਗੰਭੀਰ ਵਿਚਾਰ-ਚਰਚਾ 
ਸੁਖਜਿੰਦਰ ਮਾਨ
ਚੰਡੀਗੜ੍ਹ, 4 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਮੀਟਿੰਗ ਹਾਲ ਵਿਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਪਹਿਲਕਦਮੀ ਨਾਲ ਕਰਵਾਈ ਗਈ ਵਿਚਾਰ-ਚਰਚਾ ਵਿਚ ਕੁਦਰਤੀ ਖੇਤੀ ਕਰਨ ਦੀ ਲੋੜ `ਤੇ ਜ਼ੋਰ ਦਿੱਤਾ ਗਿਆ ਹੈ। ਇਸ ਵਿਚਾਰ ਚਰਚਾ ਵਿਚ ਖੇਤੀ ਵਿਰਾਸਤ ਮਿਸ਼ਨ ਦੇ ਉਮਿੰਦਰ ਦੱਤ ਸ਼ਰਮਾ, ਡਾ. ਦਵਿੰਦਰ ਸ਼ਰਮਾ, ਡਾ. ਅਮਰ ਸਿੰਘ ਆਜ਼ਾਦ, ਡਾ. ਖਾਦਰ ਵਲੀ ਤੋਂ ਇਲਾਵਾ ਸਿਹਤ, ਖੇਤੀ ਅਤੇ ਵਾਤਾਵਰਣ ਮਾਹਰਾਂ ਵੱਲੋਂ ਸ਼ਿਰਕਤ ਕੀਤੀ ਗਈ। ਕੁਦਰਤੀ ਖੇਤੀ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਨੇ ਵੀ ਇਸ ਮੌਕੇ ਆਪਣੇ ਤਜ਼ਰਬੇ ਸਾਂਝੇ ਕੀਤੇ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਡੇ ਖਾਣ-ਪੀਣ ਵਿਚ ਆਏ ਵਿਗਾੜ ਕਰਕੇ ਜਿਸ ਹਿਸਾਬ ਨਾਲ ਸਰੀਰਕ ਅਤੇ ਮਾਨਸਿਕ ਬਿਮਾਰੀਆਂ ਦਿਨੋਂ-ਦਿਨ ਵੱਧਦੀਆਂ ਜਾ ਰਹੀਆਂ ਹਨ, ਸਾਨੂੰ ਮੁੜ ਤੋਂ ਆਰਗੈਨਿਕ ਖਾਣੇ ਵੱਲ ਪਰਤਣਾ ਪਵੇਗਾ। ਉਨ੍ਹਾਂ ਕਿਹਾ ਕਿ ਸਿਹਤਮੰਦ ਜੀਵਨ ਲਈ ਕੁਦਰਤੀ ਤੌਰ `ਤੇ ਪੱਕੇ ਫਲ-ਸਬਜ਼ੀਆਂ ਅਤੇ ਮੋਟੇ ਅਨਾਜ ਨੂੰ ਅਪਣਾਉਣਾ ਅੱਜ ਸਮੇਂ ਦੀ ਮੁੱਖ ਲੋੜ ਹੈ।
ਇਸ ਮੌਕੇ ਮਾਹਿਰਾਂ ਵੱਲੋਂ ਦਿੱਤੇ ਗਏ ਸੁਝਾਵਾਂ ਸਬੰਧੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਪ੍ਰਤੀ ਚਿੰਤਤ ਹੈ ਅਤੇ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਸਾਰੇ ਸੁਝਾਅ ਅਮਲ ਵਿਚ ਲਿਆਉਣ ਲਈ ਬੇਨਤੀ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੀ ਖੇਤੀਬਾੜੀ ਬਾਰੇ ਬਣੀ ਕਮੇਟੀ ਵੀ ਆਉਣ ਵਾਲੇ ਸਮੇਂ ਵਿਚ ਅਜਿਹੀਆਂ ਵਿਚਾਰ-ਚਰਚਾਵਾਂ ਕਰਵਾਉਣ ਲਈ ਸਰਗਰਮ ਭੂਮਿਕਾ ਅਦਾ ਕਰੇਗੀ।
ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਡਾ. ਅਮਨਦੀਪ ਕੌਰ ਅਰੌੜਾ, ਰਜਿੰਦਰ ਪਾਲ ਕੌਰ ਛੀਨਾ, ਇੰਦਰਜੀਤ ਕੌਰ ਮਾਨ, ਨੀਨਾ ਮਿੱਤਲ, ਅਨਮੋਲ ਗਗਨ ਮਾਨ, ਸੰਤੋਸ਼ ਕਟਾਰੀਆ, ਮਨਵਿੰਦਰ ਸਿੰਘ ਗਿਆਸਪੁਰਾ, ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ, ਹਰਦੀਪ ਸਿੰਘ ਮੁੰਡੀਆਂ ਅਤੇ ਚੇਤਨ ਸਿੰਘ ਜੌੜੇਮਾਜਰਾ ਹਾਜ਼ਰ ਸਨ। ਇਸ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੀਮਾ ਜੈਨ, ਉਦਯੋਗ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਖੇਤੀਬਾੜੀ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ, ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ, ਪੰਜਾਬ ਫਾਰਮਰ ਕਮਿਸ਼ਨ ਦੇ ਚੇਅਰਮੈਨ ਅਵਤਾਰ ਸਿੰਘ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਡਾ. ਆਦਰਸ਼ ਪਾਲ ਵੀ ਹਾਜ਼ਰ ਸਨ।

ਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਸਬੰਧੀ ਮਸਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ

0
ਸੁਖਜਿੰਦਰ ਮਾਨ
ਚੰਡੀਗੜ੍ਹ, 4 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਮੰਡੀ ਬੋਰਡ ਦੇ ਮੁਹਾਲੀ ਸਥਿਤ ਹੈੱਡਕੁਆਰਟਰ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਤਾਂ ਕਿ ਇਕ ਅਪ੍ਰੈਲ ਤੋਂ ਸ਼ੁਰੂ ਹੋਏ ਹਾੜ੍ਹੀ ਦੇ ਮੰਡੀਕਰਨ ਸੀਜ਼ਨ ਦੌਰਾਨ ਖਰੀਦ ਕਾਰਜਾਂ ਸਬੰਧੀ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਫੌਰੀ ਹੱਲ ਕੱਢਿਆ ਜਾ ਸਕੇ।  ਮੰਡੀ ਬੋਰਡ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਮੱਸਿਆਵਾਂ ਨੂੰ ਤੁਰੰਤ ਸੁਲਝਾਉਣ ਲਈ ਸੰਪਰਕ ਨੰਬਰ ਵੀ ਜਾਰੀ ਕੀਤੇ ਹਨ।ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਣਕ ਦੀ ਨਿਰਵਿਘਨ ਖਰੀਦ ਲਈ ਢੁਕਵੇਂ ਬੰਦੋਬਸਤ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਅਤੇ ਇਸ ਸਬੰਧ ਵਿਚ ਡਿਪਟੀ ਕਮਿਸ਼ਨਰਾਂ ਅਤੇ ਖਰੀਦ ਏਜੰਸੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਬੁਲਾਰੇ ਨੇ ਦੱਸਿਆ ਕਿ ਮੰਡੀ ਬੋਰਡ ਅਤੇ ਫੂਡ ਤੇ ਸਿਵਲ ਸਪਲਾਈਜ਼ ਵਿਭਾਗ ਦੇ ਕਰਮਚਾਰੀ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕੰਟਰੋਲ ਰੂਮ ਵਿਚ ਹਾਜ਼ਰ ਰਹਿਣਗੇ ਤਾਂ ਕਿ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕੋਈ ਪ੍ਰੇਸ਼ਾਨੀ ਆਉਣ ਉਤੇ ਤੁਰੰਤ ਸੁਲਝਾਇਆ ਜਾ ਸਕੇ। ਬੁਲਾਰੇ ਨੇ ਅੱਗੇ ਦੱਸਿਆ ਕਿ ਕਿਸਾਨ ਅਤੇ ਆੜ੍ਹਤੀ ਸੰਪਰਕ ਨੰਬਰ 0172-5101659, 5101643, 5101605 ਅਤੇ 5101650 ਉਤੇ ਰਾਬਤਾ ਕਾਇਮ ਰੱਖਦੇ ਹਨ।

ਸਾਉਣੀ ਦੀਆਂ ਫਸਲਾਂ ਦੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਨੇ ਲਗਾਇਆ ਕਿਸਾਨ ਮੇਲਾ

0
ਸੁਖਜਿੰਦਰ ਮਾਨ
ਬਠਿੰਡਾ, 4 ਅਪਰੈਲ: ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਸਥਾਨਕ ਖੇਤੀ ਭਵਨ ਡੱਬਵਾਲੀ ਰੋਡ ਵਿਖੇ ਖੇਤੀਬਾੜੀ ਵਿਭਾਗ ਵਲੋਂ ਜਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਗਿਆ। ਇਸ ਮੇਲੇ ਦਾ ਉਦਘਾਟਨ  ਸਿੰਘ ਐਸਡੀਐਮ ਕੰਵਰਜੀਤ ਸਿੰਘ ਮਾਨ ਵਲੋਂ ਕੀਤਾ ਗਿਆ। ਜਦੋਂਕਿ ਮੁੱਖ ਮਹਿਮਾਨ ਦੇ ਤੌਰ ‘ਤੇ ਬਠਿੰਡਾ ਸ਼ਹਿਰੀ ਹਲਕੇ ਦੇ ਐਮ ਐਲ ਏ ਜਗਰੂਪ ਸਿੰਘ ਗਿੱਲ, ਬਠਿੰਡਾ ਦਿਹਾਤੀ ਦੇ ਐਮਐਲਏ ਅਮਿਤ ਰਤਨ ਕੋਟਫੱਤਾ ਅਤੇ ਭੁੱਚੋ ਦੇ ਵਿਧਾਇਕ ਜਗਸੀਰ ਸਿੰਘ ਸ਼ਾਮਿਲ ਹੋਏ। ਉਨ੍ਹਾਂ ਵੱਲੋੋ  ਵੱਖ-2 ਵਿਭਾਗਾਂ ਵੱਲੋ ਲਗਾਈਆਂ ਗਈਆਂ ਨੁਮਾਇਸ਼ਾਂ ਨੂੰ ਬਹੁਤ ਹੀ ਧਿਆਨ ਨਾਲ ਵੇਖਿਆ ਗਿਆ ਅਤੇ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਨਵੀਨਤਮ ਤਕਨਾਲੋਜੀ ਨੂੰ ਅਪਣਾ ਕੇ ਵੱਧ ਤੋ ਵੱਧ ਮੁਨਾਫਾ ਲੈਣ ਦੀ ਅਪੀਲ ਕੀਤੀ।ਉਨ੍ਹਾਂ ਵੱਲੋ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਹਾੜ੍ਹੀ ਦੀਆਂ ਫਸਲਾਂ ਦੀ ਸੁਚੱਜੀ ਖਰੀਦ ਲਈ ਢੁੱਕਵੇ ਪ੍ਰਬੰਧ ਕੀਤੇ ਜਾ ਚੁੱਕੇ ਹਨ। ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਐਮ ਐਲ ਏ  ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਨਰਮੇ ਦੀ ਬਿਜਾਈ ਲਈ ਪੰਜਾਬ ਸਰਕਾਰ ਵੱਲੋ  20-04-2022 ਤੋ ਨਹਿਰੀ ਪਾਣੀ ਦੀ ਸਪਲਾਈ ਨਿਰਵਿਘਨ ਦਿੱਤੀ ਜਾਵੇਗੀ ਤਾਂ ਕਿ ਕਿਸਾਨ ਵੱਧ ਤੋ ਵੱਧ ਰਕਬੇ ਵਿੱਚ ਸਮੇ-ਸਿਰ ਨਰਮੇ ਦੀ ਬਿਜਾਈ ਕਰ ਸਕਣ।ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਬਿਜਲੀ ਦੀ ਸਪਲਾਈ ਦਾ ਵੀ ਉਚੇਚੇ ਤੌਰ ਤੇ ਢੁੱਕਵੇ ਪ੍ਰਬੰਧ ਕੀਤੇ ਜਾ ਚੁੱਕੇ ਹਨ।ਐਮਐਲਏ, ਭੁਚੋ ਜਗਸੀਰ ਸਿੰਘ ਨੇ ਵੀ ਇਸ ਮੌਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਸਿਫਾਰਸ਼ ਕੀਤੇ ਇੰਨਪੁਟਸ ਅਨੁਸਾਰ ਹੀ ਖੇਤੀ ਕਰਨ ਤਾਂ ਜੋ ਖੇਤੀ ਧੰਦੇ ਨੂੰ ਲਾਹੇਵੰਦ ਬਣਾਇਆ ਜਾ ਸਕੇ। ਇਸੇ ਤਰ੍ਹਾਂ  ਐਮਐਲਏ ਬਠਿੰਡਾ(ਦਿਹਾਤੀ) ਅਮਿਤ ਰਤਨ ਕੋਟਫੱਤਾ ਨੇ  ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋ ਪੰਜਾਬ ਸਰਕਾਰ ਨੂੰ ਨਵੀਨਤਮ ਤਕਨੀਕ ਅਨੁਸਾਰ ਡਿਜੀਟਲ ਖੇਤੀ ਐਪ ਤਿਆਰ ਕਰਨ ਦੀ ਸਿਫਾਰਸ਼ ਕੀਤੀ ਜਾਵੇਗੀ ਤਾਂ ਜੋ ਕਿਸਾਨ ਘਰ ਬੈਠੇ ਹੀ ਖੇਤੀ ਮਾਹਿਰਾਂ ਦੁਆਰਾ ਕੀਤੀਆਂ ਸਿਫਾਰਸ਼ਾਂ ਦਾ ਫਾਇਦਾ ਲੈ ਸਕਣ। ਇਸ ਮੌਕੇ ਡਾ ਪਾਖਰ ਸਿੰਘ ਮੁੱਖ ਖੇਤੀਬਾੜੀ ਅਫਸਰ ਵੱਲੋ ਕਿਸਾਨਾਂ ਨੂੰੰ ਦੱਸਿਆ ਕਿ ਫਸਲੀ ਵਿਿਭੰਨਤਾ ਪ੍ਰੋਗਰਾਮ ਅਧੀਨ ਜ਼ਿਲ੍ਹੇ ਵਿੱਚ ਪਿਛਲੇ ਸਾਲ ਸਾਉਣੀ 2021 ਦੌਰਾਨ 76000 ਹੈਕਟੇਅਰ ਰਕਬੇ ਵਿੱਚ ਨਰਮੇ ਦੇ ਮੁਕਾਬਲੇ ਇਸ ਸਾਲ ਨਰਮੇ ਹੇਠ 80000 ਹੈਕਟੇਅਰ ਰਕਬੇ ਅਤੇ ਝੋਨੇ ਹੇਠ 182000 ਹੈਕਟੇਅਰ ਦੇ ਮੁਕਾਬਲੇ ਇਸ ਸਾਲ 178000 ਹੈਕਟੇਅਰ ਰਕਬੇ ਵਿੱਚ ਬਿਜਾਈ ਕਰਨ ਦਾ ਟੀਚਾ ਮਿਿਥਆ ਗਿਆ ਹੈ।ਉਨ੍ਹਾਂ ਵੱਲੋੋ ਕਿਸਾਨਾਂ ਨੂੰ ਪਾਣੀ ਦੀ ਖਪਤ ਨੂੰ ਘਟਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਅਪਨਾਉਣ ਲਈ ਅਪੀਲ ਕੀਤੀ ਗਈ।ਉਨ੍ਹਾਂ ਕਿਸਾਨਾਂ ਨੂੰ ਪੁਰਜ਼ੋਰ ਕੀਤੀ ਕਿ ਨਰਮੇ ਦੀ ਬਿਜਾਈ ਤੋ ਪਹਿਲਾਂ-ਪਹਿਲਾਂ ਖੇਤਾਂ ਅਤੇ ਪਿੰਡਾਂ ਵਿੱਚ ਪਏ ਛਿਟੀਆਂ ਦੇ ਢੇਰਾਂ ਨੂੰ ਝਾੜ ਕੇ ਰੱਖਿਆ ਜਾਵੇ ਅਤੇ ਰਹਿੰਦ ਖੂੰਹਦ ਨੂੰ ਨਸ਼ਟ ਕੀਤਾ ਜਾਵੇ ਤਾਂ ਜੋ ਆਉਣ ਵਾਲੀ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋ ਬਚਾਇਆ ਜਾ ਸਕੇ।ਸਾਉਣੀ ਦੀਆਂ ਫਸਲਾਂ ਦੇ ਪ੍ਰਮਾਣਿਤ ਬੀਜਾਂ ਅਤੇ ਖਾਦਾਂ ਦੀ ਲੋੜ ਨੂੰ ਪੂਰਾ ਕਰਨ ਲਈ ਸਪਲਾਈ ਕਰਨ ਵਾਲੀਆਂ ਵੱਖ-2 ਏਜੰਸੀਆਂ ਨਾਲ ਤਾਲਮੇਲ ਕਰਕੇ ਮੰਗ ਅਨੁਸਾਰ ਬੀਜ ਅਤੇ ਖਾਦ ਦੇ ਪ੍ਰਬੰਧ ਕੀਤੇ ਗਏ ਹਨ।ਖਾਦਾਂ ਦੇ ਸਬੰਧ ਵਿੱਚ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸੰਤੁਲਿਤ ਖਾਦਾਂ ਦੀ ਵਰਤੋ, ਮਿੱਟੀ ਅਤੇ ਪਾਣੀ ਨੂੰ ਟੈਸਟ ਕਰਾਉਣ ਉਪਰੰਤ ਹੀ ਕੀਤੀ ਜਾਵੇ ਤਾਂ ਜੋ ਕਿਸਾਨਾਂ ਦਾ ਖਰਚ ਖਾਦਾਂ ਤੇ ਘੱਟ ਹੋਵੇ। ਉਨ੍ਹਾਂ ਨੇ ਦੱਸਿਆ ਕਿ ਅਣ-ਅਧਿਕਾਰਤ ਤੌਰ ਤੇ ਬੀਜ ਨਾ ਖਰੀਦਿਆ ਜਾਵੇ, ਸਿਰਫ ਮਨਜ਼ੂਰਸ਼ੁਦਾ ਅਦਾਰਿਆਂ ਵੱਲੋ ਪੱਕਾ ਬਿੱਲ ਲੈਣ ਉਪਰੰਤ ਹੀ ਪ੍ਰਮਾਣਿਤ ਬੀਜ ਖਰੀਦਿਆ ਜਾਵੇ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੀਆਂ ਫਸਲਾਂ ਦੇ ਵੱਧ ਉਤਪਾਦਨ ਲਈ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋ ਸਿਫਾਰਸ਼ਸੁਦਾ ਬੀਜ, ਖਾਦ ਅਤੇ ਕੀੜੇਮਾਰ ਜ਼ਹਿਰਾਂ ਦੀ ਹੀ ਵਰਤੋ ਕਰਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋ ਸਾਲ 2021-22 ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਕਿਸਾਨਾਂ ਨੂੰ ਕੁੱਲ 560 ਮਸ਼ੀਨਾਂ ਦਿੱਤੀਆਂ ਗਈਆਂ।ਇਸ ਮੌਕੇ ਡਾ ਪਰਮਜੀਤ ਸਿੰਘ ਡਾਇਰੈਕਟਰ ਰਿਜਨਲ ਰਿਸਰਚ ਸੈਟਰ, ਬਠਿੰਡਾ ਵੱਲੋ ਸਾੁੳਣੀ  ਲਈ ਨਰਮੇ ਦੇ ਬੀਟੀ ਬੀਜ ਦੀਆਂ ਸਿਫਾਰਿਸ ਕੀਤੀਆਂ ਕਿਸਮਾਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ ਗਈ।ਇਸ ਤੋ ਇਲਾਵਾ ਉਨਾ ਨਾਲ ਆਏ ਸਾਇੰਸਦਾਨਾ ਨੇ ਵੱਖ-ਵੱਖ ਵਿਸਿਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਵੱਲੋਜ਼ ਪੁੱਛੇ ਗਏ ਸਵਾਲਾਂ ਬਾਰੇ ਤਸੱਲੀਬਖਸ ਜਵਾਬ ਵੀ ਦਿੱਤੇ।ਡਾ ਹਰਮਨਪ੍ਰੀਤ ਕੌਰ ਭੂਮੀ ਵਿਕਾਸ ਅਫਸਰ ਬਠਿੰਡਾ ਨੇ ਭੂਮੀ ਰੱਖਿਆ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਸਬੰਧੀ ਕਿਸਾਨਾਂ ਨਾਲ ਆਪਣੇ ਨੁਕਤੇ ਸਾਂਝੇ ਕੀਤੇ।ਇਸ ਮੌਕੇ ਸ੍ਰੀ ਨਰਿੰਦਰ ਗੋਦਾਰਾ ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਬਠਿੰਡਾ ਨੇ ਆਤਮਾ ਸਕੀਮ ਸਬੰਧੀ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਅਤੇ ਗਤੀਵਿਧੀਆਂ ਬਾਰੇ ਬਰੀਕੀ ਨਾਲ ਜਾਣਕਾਰੀ ਦਿੰਦੇ ਦੱਸਿਆ ਕਿ ਆਤਮਾ ਸਕੀਮ ਵਿੱਚ ਕਿਸਾਨਾਂ ਦੇ ਖੇਤਾਂ ਵਿੱਚ ਵੱਖ-ਵੱਖ ਕਿਸਮ ਦੀਆਂ ਫਸਲਾਂ ਦੇ ਪ੍ਰਦਰਸ਼ਨੀ ਪਲਾਟ, ਫਾਰਮ ਫੀਲਡ ਸਕੂਲ, ਕਿਸਾਨ ਗੋਸ਼ਟੀਆਂ ਲਗਾਈਆਂ ਜਾਂਦੀਆਂ ਹਨ।ਇਸ ਤੋ ਂਇਲਾਵਾ ਆਤਮਾ ਸਕੀਮ ਤਹਿਤ ਕਿਸਾਨਾਂ ਨੂੰ ਜਿਲ੍ਹੇ ਅਤੇ ਜਿਲ੍ਹੇ ਤੋਂ ਬਾਹਰ ਨਵੀਨ਼ਤਮ ਜਾਣਕਾਰੀ ਦੇਣ ਅਤੇ ਗਿਆਨ ਵਿੱਚ ਵਾਧਾ ਕਰਨ ਹਿੱਤ ਟ੍ਰੇਨਿੰਗਾਂ ਅਤੇ ਐਕਸਪੋਜਰ ਵਿਿਜਟ ਕਰਵਾਈਆਂ ਜਾਂਦੀਆਂ ਹਨ। ਸਟੇਜ ਦਾ ਸੰਚਾਲਨ ਡਾ ਜਸਵੀਰ ਸਿੰਘ ਗੁੰਮਟੀ ਵਿਸ਼ਾ ਵਸਤੂ ਮਾਹਿਰ(ਟਰੇਨਿੰਗ) ਬਠਿੰਡਾ ਅਤੇ ਡਾ ਮਨਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਬਠਿੰਡਾ ਨੇ ਕੀਤਾ ਅਤੇ ਅੰਤ ਵਿੱਚ ਵੱਲੋ ਆਏ ਹੋਏ ਕਿਸਾਨਾਂ ਅਤੇ ਮਹਿਮਾਨਾਂ ਦਾ ਮੇਲੇਂ ਵਿੱਚ ਆਉਣ ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਮੌੜ ਡਾ ਡੂੰਘਰ ਸਿੰਘ ਬਰਾੜ, ਜ਼ਿਲ੍ਹਾ ਸਟੈਟੀਕਲ ਅਫਸਰ ਸੁਖਬੀਰ ਸਿੰਘ ਸੋਢੀ, ਡਾ ਜਸਕਰਨ ਸਿੰਘ ਬਰਾਡ਼ ਆਦਿ ਹਾਜ਼ਰ ਸਨ।

Our Visitor

1899890