Monday, May 11, 2026
Home Blog Page 255

ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਂਡੇਸ਼ਨ ਵੱਲੋਂ ਹੜ ਪੀੜਤਾਂ ਲਈ ਰਾਹਤ ਸਮੱਗਰੀ ਦਾ ਭੇਜਿਆ ਟਰੱਕ

👉ਡਿਪਟੀ ਕਮਿਸ਼ਨਰ ਬਠਿੰਡਾ ਨੇ ਝੰਡੀ ਦੇ ਕੇ ਕੀਤਾ ਰਵਾਨਾ
Bathinda News: Malwa Heritage and Cultural Foundation; ਮਾਲਵੇ ਦੀ ਉੱਘੀ ਸੰਸਥਾ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਂਡੇਸ਼ਨ ਬਠਿੰਡਾ ਵੱਲੋਂ ਹੜ ਪੀੜਤਾਂ ਦੀ ਸਹਾਇਤਾ ਲਈ ਕੰਬਲ, ਗਰਮ ਸ਼ਾਲ ,ਜਾਕਿਟ, ਅਤੇ ਜਰਾਬਾ ਦੇ ਸਮਾਨ ਦਾ ਇੱਕ ਟਰੱਕ ਵਿਰਾਸਤੀ ਪਿੰਡ ਜੈਪਾਲ ਗੜ, ਪਿੱਛੇ ਖੇਡ ਸਟੇਡੀਅਮ ਬਠਿੰਡਾ ਵਿੱਚੋਂ ਬਠਿੰਡਾ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਮੇਅਰ ਨਗਰ ਨਿਗਮ ਬਠਿੰਡਾ ਪਦਮਜੀਤ ਸਿੰਘ ਮਹਿਤਾ ਅਤੇ ਪੰਜਾਬ ਸਰਕਾਰ ਦੇ ਚੇਅਰਮੈਨ ਨੀਲ ਗਰਗ ਵੀ ਹਾਜ਼ਰ ਸਨ। ਝੰਡੀ ਦੇਣ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਸੰਸਥਾ ਦੇ ਮੈਂਬਰ ਸਾਹਿਬਾਨਾਂ ਨਾਲ ਮੀਟਿੰਗ ਕੀਤੀ। ਆਏ ਹੋਏ ਪਤਵੰਤੇ ਸੱਜਣਾਂ ਨੂੰ ਜੀ ਆਇਆ ਸੰਸਥਾ ਦੇ ਪ੍ਰਧਾਨ ਹਰਵਿੰਦਰ ਸਿੰਘ ਖਾਲਸਾ ਨੇ ਕਿਹਾ।

ਇਹ ਵੀ ਪੜ੍ਹੋ ਸਾਬਕਾ IG Amar Singh Chahal ਨਾਲ ਸਾਈਬਰ ਠੱਗੀ ਮਾਰਨ ਦੇ ਦੋ ਮੁਲਜਮਾਂ ਦੀ ਹੋਈ ਪਹਿਚਾਣ

ਉਹਨਾਂ ਸੰਸਥਾ ਵੱਲੋਂ ਵਿਰਾਸਤੀ ਮੇਲੇ ਦੇ ਨਾਲ ਨਾਲ ਕੀਤੇ ਜਾ ਰਹੇ ਹੋਰ ਸਮਾਜਿਕ ਕਾਰਜਾਂ ਤੇ ਚਾਨਣਾ ਪਾਇਆ। ਸਟੇਜ ਸਕੱਤਰ ਦੀ ਸੇਵਾ ਮੇਲਾ ਕਮੇਟੀ ਦੇ ਚੇਅਰਮੈਨ ਚਮਕੌਰ ਸਿੰਘ ਮਾਨ ਨੇ ਬਾਖੂਬੀ ਨਿਭਾਈ।ਇਸ ਮੌਕੇ ਇੰਦਰਜੀਤ ਸਿੰਘ, ਰਾਮ ਪ੍ਰਕਾਸ਼ ਗੋਨਿਆਣਾ, ਗੁਰ ਅਵਤਾਰ ਸਿੰਘ ਗੋਗੀ, ਸੁਖਦੇਵ ਸਿੰਘ ਗਰੇਵਾਲ, ਜਗਤਾਰ ਸਿੰਘ ਭੰਗੂ ,ਬਲਦੇਵ ਸਿੰਘ ਚਹਿਲ, ਜਗਜੀਤ ਸਿੰਘ ਧਨੌਲਾ, ਡੀਸੀ ਸ਼ਰਮਾ, ਗੁਰਮੀਤ ਸਿੰਘ ਸਿੱਧੂ, ਜਸਵੰਤ ਸਿੰਘ ਬਰਾੜ, ਗੁਰਤੇਜ ਸਿੰਘ ਸਿੱਧੂ ਨੇ ਆਏ ਹੋਏ ਮਹਿਮਾਨਾਂ ਨੂੰ ਵਿਰਾਸਤੀ ਲੋਈ ਅਤੇ ਗੁਲਦਸਤੇ ਦੇਕੇ ਸਨਮਾਨਿਤ ਕੀਤਾ। ਫਾਊਂਡੇਸ਼ਨ ਵੱਲੋਂ ਰਾਹਤ ਸਮਗਰੀ ਫਿਰੋਜ਼ਪੁਰ ਜ਼ਿਲੇ ਦੇ ਹੁਸੈਨੀਵਾਲਾ ਬਾਰਡਰ ਦੇ ਨੇੜਲੇ ਪਿੰਡਾਂ ਗੱਟੀ ਰਾਜੋ ਕੇ, ਰਾਜੋਕੇ ਅਤੇ ਭੱਖੜਾ ਪਿੰਡ ਦੇ ਨੇੜੇ ਢਾਣੀਆਂ ਵਿੱਚ ਵੰਡੀ ਗਈ।

ਇਹ ਵੀ ਪੜ੍ਹੋ Bathinda ਦੇ ਇੱਕ ਨਿੱਜੀ Hospital ‘ਚ ਮ੍ਰਿਤਕ ਮਰੀਜ਼ ਦਾ ਸੋਨਾ ਚੋਰੀ! ਹੋਇਆ ਪਰਚਾ ਦਰਜ਼

ਇਸ ਮੌਕੇ ਹੋਰਨਾਂ ਤੋਂ ਇਲਾਵਾ ਉਮੇਸ਼ ਗੋਗੀ ਕੌਂਸਲਰ, ਆਤਮਾ ਸਿੰਘ ਚਹਿਲ, ਜਸਪ੍ਰੀਤ ਸਿੰਘ ਬਰਾੜ, ਹਰਮੰਦਰ ਸਿੰਘ ਮਾਸਟਰ, ਰਾਜਵਿੰਦਰ ਸਿੰਘ ਸੰਧੂ, ਸਲੀਮ ਮੁਹੰਮਦ, ਮੋਹਨ ਸਿੰਘ ਬੀਬੀ ਵਾਲਾ, ਜਗਤੇਸ਼ਵੀਰ ਸਿੰਘ, ਰਾਜਕੁਮਾਰ ਸ਼ਰਮਾ, ਜਸਵਿੰਦਰ ਗੋਨੇਆਣਾ, ਮਦਨ ਲਾਲ, ਰਾਣਾ ਕਰਨ ਮਲਵਈ ਗਿੱਧਾ, ਜਰਨੈਲ ਸਿੰਘ ਵਿਰਕ ਤੋਂ ਇਲਾਵਾ ਬੀਬੀ ਸੁਰਿੰਦਰ ਕੌਰ ਰਿਟਾਇਰਡ ਲੈਕਚਰਾਰ, ਗੁਰਪ੍ਰੀਤ ਕੌਰ ਸਿੱਧੂ, ਬੀਬੀ ਗੁਰਬਖਸ਼ ਕੌਰ,ਬੀਬੀ ਗੁਰਦੀਪ ਕੌਰ ਰੀਤੂ ਸਵੇਰਾ, ਰਾਜਦੇਵ ਕੌਰ ਮੋਹਣੀ, ਰੀਤੂ ਚੌਧਰੀ, ਬੀਬੀ ਸ਼ਿੰਦਰਪਾਲ ਕੌਰ ਰਿਟਾਇਰਡ ਕਾਨੂਗੋ, ਬੀਬੀ ਸੁਰਿੰਦਰ ਕੌਰ ਆਰੋ ਵਾਲੇ, ਮਨਜੀਤ ਕੌਰ ਤੱਗੜ, ਸੁਰਜੀਤ ਕੌਰ ਹਾਜੀ ਰਤਨ ਅਤੇ ਅਮਰਜੀਤ ਕੌਰ ਬੱਲਾ ਰਾਮ ਨਗਰ ਹਾਜਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda Police ਨੇ ਆਪਣੇ ਸਾਬਕਾ ਮੁਲਾਜਮਾਂ ਦੇ ਨਾਲ ਮਨਾਇਆ Elder Day ਦਿਵਸ

0

Bathinda News: Bathinda Police ਵੱਲੋਂ ਵੀਰਵਾਰ ਨੂੰ ਪੁਲਿਸ ਲਾਇਨ ਵਿਖੇ ਆਪਣੇ ਸਾਬਕਾ ਪੁਲਿਸ ਮੁਲਾਜਮਾਂ ਦੇ ਨਾਲ Elder Day ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ ਐਸ.ਪੀ.(ਐਚ) ਬਠਿੰਡਾ ਜਗਦੀਸ ਕੁਮਾਰ ਬਸਨੋਈ ਨੇ ਬਤੌਰ ਮੁੱਖ ਮਹਿਮਾਨ ਭਾਗ ਲਿਆ। ਇਸ ਤੋਂ ਇਲਾਵਾ ਡੀ.ਐਸ.ਪੀ.ਰਾਹੁਲ ਭਾਰਦਵਾਜ ਨੇ ਵੀ ਉਚੇਚੇ ਤੌਰ ‘ਤੇ ਸਿਰਕਤ ਕੀਤੀ।ਸਮਾਗਮ ਦੇ ਸੁਰੂਆਤ ਵਿੱਚ ਪੁਲਿਸ ਵਿਭਾਗ ਦੇ ਬੁਲਾਰੇ ਹਾਕਮ ਸਿੰਘ ਏ.ਐਸ.ਆਈ.ਨੇ ਸਟੇਜ ਦੀ ਕਾਰਵਾwelfareਈ ਅਰੰਭ ਕਰਦੇ ਹੋਏ ਮੁੱਖ ਮਹਿਮਾਨ ਤੇ ਆਏ ਪੁਲਿਸ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਰਣਜੀਤ ਸਿੰਘ ਤੂਰ ਰਿਟਾ: ਡੀ.ਐਸ.ਪੀ.ਅਤੇ ਹਾਜਰ ਆਏ ਮੈਂਬਰਾਂ ਨੂੰ ਜੀ ਆਇਆ ਆਖਿਆ ਅਤੇ ਧੰਨਵਾਦ ਕੀਤਾ।ਇਸ ਤੋਂ ਬਾਅਦ ਦਲਜੀਤ ਸਿੰਘ ਜੁਆਇੰਟ ਸੈਕਟਰੀ ਪੁਲਿਸ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਬਠਿੰਡਾ ਨੇ ਸਾਲ 2025 ਦੌਰਾਨ ਅਕਾਲ ਚਲਾਣਾ ਕਰ ਮੈਂਬਰਾਂ ਦੇ ਨਾਮ ਪੜ੍ਹੇ।

ਇਹ ਵੀ ਪੜ੍ਹੋ ਸਾਬਕਾ IG Amar Singh Chahal ਨਾਲ ਸਾਈਬਰ ਠੱਗੀ ਮਾਰਨ ਦੇ ਦੋ ਮੁਲਜਮਾਂ ਦੀ ਹੋਈ ਪਹਿਚਾਣ

ਜਿਸਤੋਂ ਬਾਅਦ ਉਨ੍ਹਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸਰਧਾਜਲੀ ਭੇਟ ਕੀਤੀ। ਪੁਲਿਸ ਐਸੋਸੀਏਸ਼ਨ ਵੈਲਫੇਅਰ ਐਸੋਸੀਏਸ਼ਨ ਨੇ ਸਾਲ 2025 ਵਿੱਚ ਐਸੋਸੀਏਸ਼ਨ ਵੱਲੋਂ ਕੀਤੇ ਗਏ ਕਾਰਜਾਂ ਸਬੰਧੀ ਮੁੱਖ ਮਹਿਮਾਨ ਤੇ ਹਾਜਰੀਨ ਮੈਂਬਰਾਂ ਨੂੰ ਜਾਣੂ ਕਰਵਾਇਆ। ਇਸ ਤੋਂ ਬਾਅਦ ਮੁੱਖ ਮਹਿਮਾਨ ਤੇ ਵਿਸ਼ੇਸ ਮਹਿਮਾਨ ਵੱਲੋਂ ਅੱਠ ਸੀਨੀਅਰ ਸਟੀਜਨ ਮੈਂਬਰਾਂ ਕਰਮ ਸਿੰਘ RASI,ਰਣਜੀਤ ਸਿੰਘ ਮੰਡੇਰ R/SI, ਮੇਜਰ ਸਿੰਘ R/HC, ਗੁਰਦੇਵ ਸਿਘ R/ASI, ਸੁਖਦੇਵ ਸਿਘ R/INSP, ਇਕਬਾਲ ਸਿੰਘ R/INSP ਬਲਵਿੰਦਰ ਸਿੰਘ R/INSP ਬਾਬੂ ਰਾਮ R/DSP ਨੂੰ ਲੋਈਆਂ ਦੇ ਕੇ ਸਨਮਾਨਤ ਕੀਤਾ ਗਿਆ। ਇਸ ਤੋਂ ਬਾਅਦ ਹਾਜ਼ਰ ਪੁਲਿਸ ਅਧਿਕਾਰੀਆਂ ਨੇ ਰਿਟਾਇਡ ਪੁਲਿਸ ਅਫਸਰਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ। ਪ੍ਰੋਗਰਾਮ ਦੌਰਾਨ ਸਾਰੇ ਮੌਜੂਦਾਂ ਅਤੇ ਰਿਟਾਇਰ ਪੁਲਿਸ ਅਫਸਰਾਂ ਨੇ ਚਾਹ ਪਾਣੀ ਪੀਤਾ ਆਪਸ ਵਿੱਚ ਪੁਰਾਣੀਆਂ ਯਾਦਾ ਨੂੰ ਸਾਂਝਾ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

0

👉ਪੰਜਾਬ ਪੁਲਿਸ ਸੰਗਤਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ ਸੇਵਾ ਵਜੋਂ ਡਿਊਟੀ ਨਿਭਾ ਰਹੀ ਹੈ: ਡੀਜੀਪੀ ਪੰਜਾਬ
SAS Nagar News:ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿੱਚ ਸਾਲਾਨਾ ਸ਼ਹੀਦੀ ਸਭਾ ਸ਼ੁਰੂ ਹੋਣ ਦੇ ਮੱਦੇਨਜ਼ਰ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਅੱਜ ਇਸ ਪਵਿੱਤਰ ਸਥਾਨ ‘ਤੇ ਨਤਮਸਤਕ ਹੋਏ ਅਤੇ ਧਾਰਮਿਕ ਸਮਾਗਮ ਦੇ ਸੁਚਾਰੂ, ਸੁਰੱਖਿਅਤ ਅਤੇ ਵਿਵਸਥਿਤ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਬਹੁ-ਪੱਧਰੀ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਯੋਜਨਾ ਦਾ ਨਿੱਜੀ ਤੌਰ ‘ਤੇ ਜਾਇਜ਼ਾ ਲਿਆ।ਦਸਵੇਂ ਸਿੱਖ ਗੁਰੂ ਸਾਹਿਬ, ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਭਾ ਅੱਜ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ੁਰੂ ਹੋ ਗਈ ਹੈ।

ਇਹ ਵੀ ਪੜ੍ਹੋ ਸਾਬਕਾ IG Amar Singh Chahal ਨਾਲ ਸਾਈਬਰ ਠੱਗੀ ਮਾਰਨ ਦੇ ਦੋ ਮੁਲਜਮਾਂ ਦੀ ਹੋਈ ਪਹਿਚਾਣ

ਇਸ ਮੌਕੇ ਡੀਜੀਪੀ ਨੇ ਡੀਆਈਜੀ ਰੋਪੜ ਰੇਂਜ ਨਾਨਕ ਸਿੰਘ ਅਤੇ ਐਸਐਸਪੀ ਸ੍ਰੀ ਫ਼ਤਹਿਗੜ੍ਹ ਸਾਹਿਬ ਸ਼ੁਭਮ ਅਗਰਵਾਲ ਦੇ ਨਾਲ ਧਾਰਮਿਕ ਸਮਾਗਮ ਨੂੰ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।ਮੀਡੀਆ ਨਾਲ ਗੱਲਬਾਤ ਕਰਦਿਆਂ, ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੂਰੇ ਖੇਤਰ ਨੂੰ ਯੋਜਨਾਬੱਧ ਢੰਗ ਨਾਲ ਛੇ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਪੂਰੇ ਸਮਾਗਮ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਛੇ ਐਸਪੀ ਰੈਂਕ ਦੇ ਅਧਿਕਾਰੀਆਂ ਅਤੇ 24 ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 3400 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।ਡੀਜੀਪੀ ਨੇ ਕਿਹਾ, “ਸਾਡਾ ਮੁੱਖ ਮੰਤਵ ਸੰਗਤ ਦੀ ਸੁਰੱਖਿਆ, ਸਹੂਲਤ ਅਤੇ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣਾ ਹੈ। ਪੰਜਾਬ ਪੁਲਿਸ ਇਸ ਜ਼ਿੰਮੇਵਾਰੀ ਨੂੰ ਸੇਵਾ ਵਜੋਂ ਨਿਭਾ ਰਹੀ ਹੈ ਅਤੇ ਸੰਗਤ ਨੂੰ ਨਿਮਰਤਾ ਅਤੇ ਸਮਰਪਣ ਨਾਲ ਮਾਰਗਦਰਸ਼ਨ ਅਤੇ ਸਹੂਲਤ ਪ੍ਰਦਾਨ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਚਿਤਰ ਪ੍ਰਦਰਸ਼ਨੀ ਸਮਾਪਤ

” ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ ਚੌਕਸ ਅਤੇ ਡਿਊਟੀ ਪ੍ਰਤੀ ਵਚਨਬੱਧ ਰਹਿੰਦਿਆਂ ਸ਼ਿਸ਼ਟਾਚਾਰੀ ਅਤੇ ਲੋਕ-ਪੱਖੀ ਪਹੁੰਚ ਅਪਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਨਿਰਵਿਘਨ ਅਤੇ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਇਸ ਸਾਲ ਕੀਤੇ ਗਏ ਉਪਰਾਲਿਆਂ ਨੂੰ ਉਜਾਗਰ ਕਰਦਿਆਂ, ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੰਗਤਾਂ ਨੂੰ ਅਸੁਵਿਧਾ ਤੋਂ ਬਚਾਉਣ ਲਈ ਸ੍ਰੀ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਕਈ ਉਪਾਅ ਲਾਗੂ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ 200 ਮੀਟਰ ਦੇ ਘੇਰੇ ਨੂੰ ਨੋ ਵਹੀਕਲ ਜ਼ੋਨ ਬਣਾਇਆ ਗਿਆ ਹੈ ਅਤੇ 22 ਪਾਰਕਿੰਗ ਸਥਾਨ ਨਿਰਧਾਰਤ ਕੀਤੇ ਗਏ ਹਨ ਅਤੇ ਇਨ੍ਹਾਂ ਪਾਰਕਿੰਗ ਸਥਾਨਾਂ ਤੋਂ ਗੁਰਦੁਆਰਾ ਸਾਹਿਬ ਤੱਕ ਸੰਗਤਾਂ ਨੂੰ ਲਿਜਾਣ ਲਈ ਈ-ਰਿਕਸ਼ਾ, ਆਟੋ ਅਤੇ ਸ਼ਟਲ ਬੱਸ ਸੇਵਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਬਠਿੰਡਾ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਮਾਪਿਆਂ ਦੇ 22 ਸਾਲਾਂ ਇਕਲੌਤੇ ਪੁੱਤ ਦੀ ਹੋਈ ਮੌ+ਤ

ਉਨ੍ਹਾਂ ਅੱਗੇ ਦੱਸਿਆ ਕਿ ਨਿਰਵਿਘਨ ਟ੍ਰੈਫਿਕ ਪ੍ਰਬੰਧਨ ਦੀ ਸਹੂਲਤ ਲਈ, ਪੰਜਾਬ ਪੁਲਿਸ ਵੱਲੋਂ ਗੂਗਲ ਦੇ ਸਹਿਯੋਗ ਨਾਲ ਪਾਰਕਿੰਗ ਸਥਾਨਾਂ ਦੀ ਰੀਅਲ-ਟਾਈਮ ਜੀਓ-ਟੈਗਿੰਗ ਕੀਤੀ ਗਈ ਹੈ ਅਤੇ ਰਣਨੀਤਕ ਸਥਾਨਾਂ ‘ਤੇ ਦਿਸ਼ਾ-ਨਿਰਦੇਸ਼ ਵਾਲੇ ਸਾਈਨ ਬੋਰਡ ਲਗਾਏ ਗਏ ਹਨ।ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ, ਇਕੱਠ ਦੀ ਨਿਰਵਿਘਨ ਆਵਾਜਾਈ, ਟ੍ਰੈਫਿਕ ਪ੍ਰਵਾਹ ਅਤੇ ਪਾਰਕਿੰਗ ਖੇਤਰਾਂ ਦੀ ਨਿਗਰਾਨੀ ਲਈ ਛੇ ਡਰੋਨ ਅਤੇ ਲਗਭਗ 300 ਹਾਈ-ਟੈਕ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਇਸ ਦੇ ਨਾਲ ਹੀ ਸਮਾਜ ਵਿਰੋਧੀ ਤੱਤਾਂ ‘ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ।ਡੀਜੀਪੀ ਨੇ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ ਅਤੇ ਫਾਇਰ ਸੇਵਾਵਾਂ ਪ੍ਰਦਾਨ ਕਰਨ ਵਾਸਤੇ ਛੇ ਏਕੀਕ੍ਰਿਤ ਹੈਲਪ ਡੈਸਕ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਇੱਕ ਏਕੀਕ੍ਰਿਤ ਕੰਟਰੋਲ ਰੂਮ, ਜਨਤਕ ਸਹਾਇਤਾ ਕਿਓਸਕ, ਵਿਸ਼ੇਸ਼ ਸੰਕਟਕਾਲੀਨ ਪ੍ਰਤੀਕਿਰਿਆ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਸੋਸ਼ਲ ਮੀਡੀਆ ਨਿਗਰਾਨੀ, ਵਿਸ਼ੇਸ਼ ਸ਼ਾਖਾ ਅਤੇ ਖੁਫੀਆ ਜਾਣਕਾਰੀ ਰਾਹੀਂ 24 ਘੰਟੇ ਨਿਗਰਾਨੀ ਯਕੀਨੀ ਬਣਾਈ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਾਬਕਾ IG Amar Singh Chahal ਨਾਲ ਸਾਈਬਰ ਠੱਗੀ ਮਾਰਨ ਦੇ ਦੋ ਮੁਲਜਮਾਂ ਦੀ ਹੋਈ ਪਹਿਚਾਣ

0

Patiala News: ਲਗਭਗ 8 ਕਰੋੜ ਦੀ ਠੱਗੀ ਵੱਜਣ ਕਾਰਨ ਸਦਮੇ ਵਿਚ ਆਏ ਪੰਜਾਬ ਪੁਲਿਸ ਦੇ ਸਾਬਕਾ ਆਈਜੀ ਅਮਰ ਸਿੰਘ ਚਾਹਲ ਵੱਲੋਂ ਦੋ ਦਿਨ ਪਹਿਲਾਂ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ ਕੀਤੀ ਗਈ ਸੀ। ਇਸ ਸਬੰਧ ਵਿਚ ਉਨ੍ਹਾਂ ਵੱਲੋਂ ਇੱਕ 12 ਪੇਜ਼ ਦਾ ਖੁਦਕਸ਼ੀ ਨੋਟ ਵੀ ਲਿਖਿਆ ਗਿਆ ਸੀ। ਜਿਸਦੇ ਆਧਾਰ ‘ਤੇ ਪੁਲਿਸ ਵੱਲੋਂ ਪੜਤਾਲ ਜਾਰੀ ਹੈ।

ਇਹ ਵੀ ਪੜ੍ਹੋ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਚਿਤਰ ਪ੍ਰਦਰਸ਼ਨੀ ਸਮਾਪਤ

ਖੁਦ ਆਈਜੀ ਚਾਹਲ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿਚ ਜਿੰਦਗੀ-ਮੌਤ ਦੀ ਲੜਾਈ ਲੜ ਰਹੇ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਸਾਬਕਾ ਆਈਜੀ ਨਾਲ ਠੱਗੀ ਮਾਰਨ ਵਾਲੇ ਮੁਲਜਮਾਂ ਵਿਚੋਂ ਇੱਕ ਸ਼ੱਕੀ ਪਟਿਆਲਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਅਤੇ ਜਦਕਿ ਦੂਜਾ ਮੁੰਬਈ ਨਾਲ ਸਬੰਧਤ ਹੈ। ਪੁਲਿਸ ਨੇ ਇਸ ਸਬੰਧ ਵਿਚ ਚਾਹਲ ਦੀ ਪਤਨੀ ਜਸਵਿੰਦਰ ਕੌਰ ਦੇ ਬਿਆਨ ਦੇ ਆਧਾਰ ‘ਤੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਜਾ ਚੁੱਕੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਚਿਤਰ ਪ੍ਰਦਰਸ਼ਨੀ ਸਮਾਪਤ

0

👉ਗੁਰੂ ਸਾਹਿਬ ਦੇ ਜੀਵਨ ਕਾਲ ਸਬੰਧੀ ਚਿੱਤਰ ਬਾਕਮਾਲ – ਏ ਡੀ ਸੀ ਸੋਨਮ ਚੌਧਰੀ
SAS Nagar News: ਪੰਜ ਆਬ ਫਾਈਨ ਆਰਟਸ ਸੋਸਾਇਟੀ ਵੱਲੋਂ ਪੰਜਾਬ ਡਿਜੀਟਲ ਲਾਇਬ੍ਰੇਰੀ ਦੇ ਸਹਿਯੋਗ ਨਾਲ ਪੰਜਾਬ ਦੇ 28 ਨਾਮਵਰ ਚਿੱਤਰਕਾਰਾਂ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ ਭਾਈ, ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਸ਼ਹੀਦੀ ਦੀ 350ਵੀਂ ਸ਼ਤਾਬਦੀ ਨੂੰ ਸਮਰਪਿਤ ਚਿਤਰ ਪ੍ਰਦਰਸ਼ਨੀ ਸਥਾਨਕ ਗੁਰੂਦੁਆਰਾ ਸਿੰਘ ਸ਼ਹੀਦਾਂ ਵਿਖੇ ਪੰਜ ਆਬ ਸੋਸਾਇਟੀ ਦੇ ਸਰਪ੍ਰਸਤ ਹਰਵਿੰਦਰ ਸਿੰਘ ਖਾਲਸਾ ਦੀ ਅਗਵਾਈ ਵਿੱਚ ਲਗਾਈ ਗਈ। ਅੱਜ ਇਸ ਪ੍ਰਦਰਸ਼ਨੀ ਦੇ ਆਖਰੀ ਦਿਨ ਗੁਰੂ ਤੇਗ ਬਹਾਦਰ ਸਾਹਿਬ ਸਾਹਿਬ ਦੀ ਸ਼ਹਾਦਤ ਨੂੰ ਨਤਮਸਤਕ ਹੋਣ ਲਈ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ ਨੇ ਹਾਜਰੀ ਲਗਵਾਈ।

ਇਹ ਵੀ ਪੜ੍ਹੋ  ਅਪ੍ਰੇਸ਼ਨ ਸੰਧੂਰ ਦੌਰਾਨ ਚਰਚਾ ਵਿਚ ਆਏ ਸਰਵਣ ਸਿੰਘ ਨੂੰ ਮਿਲੇਗਾ ਦੇਸ ਦਾ ਸਭ ਤੋਂ ਵੱਡਾ ਰਾਸਟਰੀ ਬਾਲ ਪੁਰਸਕਾਰ

ਉਹਨਾਂ ਨੇ ਪੰਜਾਬ ਦੇ 28 ਨਾਮਵਰ ਚਿੱਤਰਰਕਾਰਾਂ ਦੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹਨਾਂ ਚਿੱਤਰਾਂ ਰਾਹੀਂ ਉਸ ਇਤਿਹਾਸ ਦਾ ਵਰਨਣ ਕੀਤਾ ਗਿਆ ਹੈ, ਜੋ ਅਸੀਂ ਕਥਾਵਾਚਕ ਪਾਸੋਂ ਸੁਣਦੇ ਹਾਂ ਜਾਂ ਸਾਖੀਆਂ/ਇਤਿਹਾਸਕ ਪੁਸਤਕਾਂ ਵਿੱਚ ਪੜ੍ਹਦੇ ਸੀ। ਚਿਤਰ ਪ੍ਰਦਰਸ਼ਨੀ ਦੇ ਪ੍ਰਬੰਧਕਾਂ, ਮੁੱਖ ਸੇਵਾਦਾਰ ਪੰਜ ਆਬ ਸੋਸਾਇਟੀ ਗੁਰਪ੍ਰੀਤ ਸਿੰਘ ਨਾਮਧਾਰੀ ਅਤੇ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਚਿੱਤਰਾਂ ਵਿੱਚ ਇਤਿਹਾਸ ਸਬੰਧੀ ਅਧਿਕਾਰੀਆਂ ਅਤੇ ਨਤਮਸਤਕ ਹੋ ਰਹੀ ਸੰਗਤ ਨਾਲ ਵਾਰਤਾਲਾਪ ਕੀਤੀ। ਇਸ ਮੌਕੇ ਸਹਾਇਕ ਕਮਿਸ਼ਨਰ ਗੁਰਮੀਤ ਸਿੰਘ ਸੋਹੀ, ਜਿਲ੍ਹਾ ਸਿੱਖਿਆ ਅਫਸਰ ਗਿੰਨੀ ਦੁੱਗਲ ਅਤੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਨੇ ਵੀ ਵਿਸ਼ੇਸ਼ ਤੌਰ ਤੇ ਹਾਜਰੀ ਲਵਾਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਠਿੰਡਾ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਮਾਪਿਆਂ ਦੇ 22 ਸਾਲਾਂ ਇਕਲੌਤੇ ਪੁੱਤ ਦੀ ਹੋਈ ਮੌ+ਤ

0

Bathinda News: ਬਠਿੰਡਾ ਜ਼ਿਲ੍ਹੇ ਦੇ ਪਿੰਡ ਲੇਲੇਵਾਲਾ ਵਿਖੇ ਅੱਜ ਇੱਕ 22 ਸਾਲਾਂ ਨੌਜਵਾਨ ਦੀ ਨਸ਼ੇ ਦੀ ਕਥਿਤ ਓਵਰਡੋਜ਼ ਨਾਲ ਮੌਤ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਦਸਿਆ ਜਾ ਰਿਹਾ ਕਿ ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਕੁੱਝ ਸਮਾਂ ਪਹਿਲਾਂ ਉਸਦਾ ਵਿਆਹ ਹੋਇਆ ਸੀ। ਮ੍ਰਿਤਕ ਦੀ ਪਹਿਚਾਣ ਹਿੰਮਤ ਸਿੰਘ ਵਜੋਂ ਹੋਈ ਹੈ। ਡੀਐਸਪੀ ਤਲਵੰਡੀ ਸਾਬੋ ਹਰਪ੍ਰੀਤ ਸਿੰਘ ਨੇ ਦਸਿਆ ਕਿ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਮਾਤਾ ਰਾਣੋਂ ਕੌਰ ਦੇ ਬਿਆਨਾਂ ਉੱਪਰ ਤਿੰਨ ਮੁਲਜਮਾਂ ਵਿਰੁਧ ਪਰਚਾ ਦਰਜ਼ ਕਰਕੇ ਦੋ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ  ਚੋਣ ਡਿਊਟੀ ਦੌਰਾਨ ਹਾਦਸੇ ‘ਚ ਮਾਰੇ ਗਏ ਅਧਿਆਪਕ ਜੋੜੇ ਲਈ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਾ ਐਲਾਨ

ਦਸਿਆ ਜਾ ਰਿਹਾ ਕਿ ਮ੍ਰਿਤਕ ਹਿੰਮਤ ਸਿੰਘ ਦਾ ਕੁੱਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਉਸਦੀ ਪਤਨੀ ਕੋਲ ਇੱਕ ਛੋਟਾ ਬੱਚਾ ਵੀ ਹੈ। ਆਪਣੇ ਪੁੱਤ ਦੀ ਮੌਤ ਕਾਰਨ ਪ੍ਰਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰਕ ਮੈਂਬਰਾਂ ਦੇ ਅਨੁਸਾਰ ਪਿੰਡ ਦੇ ਕੁਝ ਨਸ਼ਾ ਵੇਚਣ ਵਾਲੇ ਨੌਜਵਾਨ ਉਨ੍ਹਾਂ ਦੇ ਪੁੱਤ ਨੂੰ ਬੁਲਾ ਕੇ ਲੈ ਗਏ ਸਨ ਤੇ ਬਾਅਦ ਵਿਚ ਖੇਤਾਂ ‘ਚ ਲਿਜਾ ਕੇ ਜਬਰੀ ਨਸ਼ੇ ਦੀ ਓਵਰਡੋਜ਼ ਦੇ ਦਿੱਤੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਪਿੰਡ ਵਾਸੀਆਂ ਮੁਤਾਬਕ ਮ੍ਰਿਤਕ ਨੌਜਵਾਨ ਡਰਾਈਵਰ ਵਜੋਂ ਕੰਮ ਕਰਦਾ ਸੀ ਜਦਕਿ ਉਸਦੇ ਪਿਤਾ ਦੀ ਪਿੰਡ ਵਿਚ ਹੀ ਦੁਕਾਨ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Colonel Bath ਦੀ ਕੁੱਟਮਾਰ ਦਾ ਮਾਮਲਾ; CBI ਨੇ ਪੁਲਿਸ ਅਧਿਕਾਰੀਆਂ ਵਿਰੁੱਧ ਅਦਾਲਤ ‘ਚ ਪੇਸ਼ ਕੀਤੀ ਚਾਰਜ਼ਸੀਟ

Mohali/Patiala News: ਇਸ ਸਾਲ ਦੀ 13-14 ਮਾਰਚ ਦੀ ਅੱਧੀ ਰਾਤ ਨੂੰ ਪਟਿਆਲਾ ‘ਚ Colonel Bath ਦੀ ਕੁੱਟਮਾਰ ਦੀ ਘਟਨਾ ਦੇ ਕਾਰਨ ਚਰਚਾ ਵਿਚ ਆਏ ਪਟਿਆਲਾ ਪੁਲਿਸ ਦੇ ਚਾਰ ਪੁਲਿਸ ਇੰਸਪੈਕਟਰਾਂ ਵਿਰੁਧ ਸੀਬੀਆਈ(CBI) ਨੇ ਮੋਹਾਲੀ ਦੀ ਵਿਸ਼ੇਸ ਅਦਾਲਤ ਵਿਚ ਚਾਰਜ਼ਸੀਟ ਦਾਈਰ ਕਰ ਦਿੱਤੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਸੀਬੀਆਈ ਨੇ ਇਹ ਜਾਂਚ ਸੰਭਾਲੀ ਸੀ। ਦਾਈਰ ਕੀਤੀ ਚਾਰਜਸ਼ੀਟ ਵਿਚ ਇੰਸਪੈਕਟਰ ਹੈਰੀ ਬੋਪਾਰਾਏ, ਰੋਨੀ ਸਿੰਘ ਅਤੇ ਹਰਜਿੰਦਰ ਢਿੱਲੋਂ ਸਮੇਤ ਚਾਰ ਪੁਲਿਸ ਇੰਸਪੈਕਟਰਾਂ ਵਿਰੁੱਧ ਗੰਭੀਰ ਸੱਟਾਂ ਮਾਰਨ ਅਤੇ ਗਲਤ ਢੰਗ ਨਾਲ ਰੋਕਣ ਸਮੇਤ ਹੋਰ ਧਾਰਾਵਾਂ ਦੇ ਦੋਸ਼ ਲਗਾਏ ਗਏ ਹਨ। ਚਾਰਜਸ਼ੀਟ ਅਨੁਸਾਰ ਇੰਸਪੈਕਟਰ ਰੋਨੀ ਸਿੰਘ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਹੈ।

ਇਹ ਵੀ ਪੜ੍ਹੋ  ਅਪ੍ਰੇਸ਼ਨ ਸੰਧੂਰ ਦੌਰਾਨ ਚਰਚਾ ਵਿਚ ਆਏ ਸਰਵਣ ਸਿੰਘ ਨੂੰ ਮਿਲੇਗਾ ਦੇਸ ਦਾ ਸਭ ਤੋਂ ਵੱਡਾ ਰਾਸਟਰੀ ਬਾਲ ਪੁਰਸਕਾਰ

ਦਸਿਆ ਜਾ ਰਿਹਾ ਕਿ ਦਾਈਰ ਚਾਰਜ਼ਸੀਟ ਵਿਚ ਇਰਾਦਾ ਕਤਲ ਦੇ ਦੋਸ਼ ਨਹੀਂ ਲਗਾਏ ਗਏ ਹਨ। ਜਿਕਰਯੋਗ ਹੈ ਕਿ ਭਾਰਤੀ ਫ਼ੌਜ ਦੇ ਰੱਖਿਆ ਮੰਤਰਾਲੇ ਵਿਚ ਤੈਨਾਤ ਕਰਨਲ ਪੁਸ਼ਪਿੰਦਰ ਸਿੰਘ ਬਾਠ, ਵਾਸੀ ਪਟਿਆਲਾ ਘਟਨਾ ਵਾਲੀ ਰਾਤ ਡਿਊਟੀ ਤੋਂ ਵਾਪਸ ਆਪਣੇ ਘਰ ਆ ਰਹੇ ਸਨ ਤੇ ਰਜਿੰਦਰਾ ਕਾਲਜ਼ ਦੇ ਨਜਦੀਕ ਇੱਕ ਢਾਬੇ ਉੱਪਰ ਕੁੱਝ ਖਾਣ ਲਈ ਖੜ੍ਹੇ ਸਨ। ਇਸ ਦੌਰਾਨ ਕੁੱਝ ਪੁਲਿਸ ਇੰਸਪੈਕਟਰ ਤੇ ਮੁਲਾਜਮ ਆਏ, ਜਿੰਨ੍ਹਾਂ ਨਾਲ ਗੱਡੀ ਪਾਸੇ ਕਰਨ ਨੂੰ ਲੈ ਕੇ ਹੋਈ ਬਹਿਸ ਦੇ ਵਿਚ ਕਰਨਲ ਬਾਠ ਤੇ ਉਸੱਦੇ ਪੁੱਤਰ ਦੀ ਕੁੱਟਮਾਰ ਕਰ ਦਿੱਤੀ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ। ਇਸਤੋਂ ਬਾਅਦ ਪੀੜਤ ਪ੍ਰਵਾਰ ਨੇ ਪੁਲਿਸ ਉੱਪਰ ਕਾਰਵਾਈ ਨਾਂ ਕਰਨ ਦੇ ਦੋਸ਼ ਲਗਾਏ, ਜਿਸ ਕਾਰਨ ਇਹ ਮਾਮਲਾ ਹਾਈਕੋਰਟ ਪੁੱਜਿਆ।

ਇਹ ਵੀ ਪੜ੍ਹੋ  Bathinda ਦੇ ਇੱਕ ਨਿੱਜੀ Hospital ‘ਚ ਮ੍ਰਿਤਕ ਮਰੀਜ਼ ਦਾ ਸੋਨਾ ਚੋਰੀ! ਹੋਇਆ ਪਰਚਾ ਦਰਜ਼

ਹਾਈਕੋਰਟ ਨੇ ਪਹਿਲਾਂ ਚੰਡੀਗੜ੍ਹ ਪੁਲਿਸ ਨੂੰ ਇਸ ਮਾਮਲੇ ਵਿਚ ਜਾਂਚ ਦੇ ਆਦੇਸ਼ ਦਿੱਤੇ ਪ੍ਰੰਤੂ ਢਿੱਲੀ ਕਾਰਵਾਈ ਦੇ ਚੱਲਦਿਆਂ ਇਹ ਮਾਮਲਾ ਸੀਬੀਆਈ ਨੂੰ ਸੌਂਪ ਦਿੱਤਾ ਸੀ। ਜਿਸਤੋਂ ਬਾਅਦ ਸੀਬੀਆਈ ਨੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 109 (ਕਤਲ ਦੀ ਕੋਸ਼ਿਸ਼), 310, 155(2) ਅਤੇ 117(2) (ਸਵੈ-ਇੱਛਾ ਨਾਲ ਸੱਟ ਪਹੁੰਚਾਉਣਾ), 126(2) (ਗਲਤ ਰੋਕ) ਅਤੇ 351(2) (ਅਪਰਾਧਿਕ ਧਮਕੀ) ਦੇ ਤਹਿਤ ਦਰਜ ਕੀਤੀ ਗਈ ਸੀ। ਬਾਅਦ ਵਿੱਚ, ਜਾਂਚ ਦੌਰਾਨ, ਇੱਕ ਹੋਰ ਇੰਸਪੈਕਟਰ ਦਾ ਨਾਮ ਵੀ ਸਾਹਮਣੇ ਆਇਆ, ਜਿਸ ‘ਤੇ ਆਈਪੀਸੀ ਦੀ ਧਾਰਾ 299 ਅਤੇ 191 ਦੇ ਤਹਿਤ ਦੋਸ਼ ਲਗਾਏ ਗਏ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਚੋਣ ਡਿਊਟੀ ਦੌਰਾਨ ਹਾਦਸੇ ‘ਚ ਮਾਰੇ ਗਏ ਅਧਿਆਪਕ ਜੋੜੇ ਲਈ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਾ ਐਲਾਨ

0

Moga News:ਪਿਛਲੇ ਦਿਨੀਂ ਪੰਜਾਬ ਦੇ ਵਿਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਚੋਣ ਡਿਊਟੀ ‘ਤੇ ਜਾ ਰਹੇ ਮੋਗਾ ਦੇ ਅਧਿਆਪਕ ਜੋੜੇ ਦੀ ਹਾਦਸੇ ਵਿਚ ਮੌਤ ਹੋ ਗਈ ਸੀ। ਇਸ ਜੋੜੇ ਦੀ ਬੇਵਕਤੀ ਮੌਤ ‘ਤੇ ਪੰਜਾਬ ਸਰਕਾਰ ਨੇ ਦੁੱਖ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਅਧਿਆਪਕ ਜੋੜੇ ਦੇ ਪਰਿਵਾਰਾਂ ਲਈ 10-10 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ ਅਪ੍ਰੇਸ਼ਨ ਸੰਧੂਰ ਦੌਰਾਨ ਚਰਚਾ ਵਿਚ ਆਏ ਸਰਵਣ ਸਿੰਘ ਨੂੰ ਮਿਲੇਗਾ ਦੇਸ ਦਾ ਸਭ ਤੋਂ ਵੱਡਾ ਰਾਸਟਰੀ ਬਾਲ ਪੁਰਸਕਾਰ

ਪੰਜਾਬ ਸਰਕਾਰ ਨੇ ਮ੍ਰਿਤਕ ਅਧਿਆਪਕ ਜੋੜੇ ਜਸਕਰਨ ਸਿੰਘ ਭੁੱਲਰ ਅਤੇ ਉਨ੍ਹਾਂ ਦੀ ਪਤਨੀ ਕਮਲਜੀਤ ਕੌਰ ਦੇ ਪ੍ਰਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਹਰ ਸੰਭਵ ਮੱਦਦ ਦਾ ਵੀ ਭਰੋਸਾ ਦਿਵਾਇਆ ਸੀ। ਜਿਕਰਯੋਗ ਹੈ ਕਿ 14 ਦਸੰਬਰ ਨੁੰ ਜਦ ਜਸਕਰਨ ਸਿੰਘ ਤੇ ਕਮਲਜੀਤ ਕੌਰ ਆਪਣੀ ਕਾਰ ‘ਤੇ ਸਵਾਰ ਹੋ ਕੇ ਚੋਣ ਡਿਊਟੀ ਨਿਭਾਉਣ ਲਈ ਜਾ ਰਹੇ ਸਨ ਤਾਂ ਰਾਸਤੇ ਵਿਚ ਧੁੰਦ ਕਾਰਨ ਉਨ੍ਹਾਂ ਦੀ ਕਾਰ ਨਹਿਰ ਵਿਚ ਡਿੱਗ ਪਈ ਸੀ, ਜਿਸਦੇ ਚੱਲਦੇ ਉਨ੍ਹਾਂ ਦੀ ਮੌਤ ਹੋ ਗਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਪ੍ਰੇਸ਼ਨ ਸੰਧੂਰ ਦੌਰਾਨ ਚਰਚਾ ਵਿਚ ਆਏ ਸਰਵਣ ਸਿੰਘ ਨੂੰ ਮਿਲੇਗਾ ਦੇਸ ਦਾ ਸਭ ਤੋਂ ਵੱਡਾ ਰਾਸਟਰੀ ਬਾਲ ਪੁਰਸਕਾਰ

0

Firozpur News: ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਮਈ ਮਹੀਨੇ ‘ਚ ਭਾਰਤੀ ਫ਼ੌਜ ਵੱਲੋਂ ਚਲਾਏ ਅਪ੍ਰੇਸ਼ਨ ਸੰਧੂਰ ਦੌਰਾਨ ਚਰਚਾ ਵਿਚ ਆਏ ਫ਼ਿਰੋਜਪੁਰ ਦੇ 10 ਸਾਲਾਂ ਸਰਵਣ ਸਿੰਘ ਨੂੰ ਹੁਣ ਦੇਸ਼ ਦੇ ਸਭ ਤੋਂ ਵੱਡੇ ਰਾਸਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਰਿਹਾ। ਭਲਕੇ ਦਿੱਲੀ ਵਿਚ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਇਹ ਪੁਰਸਕਾਰ ਉਸਨੂੰ ਦਿੱਤਾ ਜਾਵੇਗਾ, ਜਿਸਦੇ ਲਈ ਸਰਵਣ ਸਿੰਘ ਆਪਣੇ ਪਿਤਾ ਨਾਲ ਬੀਤੇ ਕੱਲ ਹੀ ਦਿੱਲੀ ਪੁੱਜ ਗਿਆ। ਜਿੱਥੇ ਆਉਣ-ਜਾਣ ਤੋਂ ਲੈ ਕੇ ਰਹਿਣ-ਸਹਿਣ ਦਾ ਸਾਰਾ ਖਰਚਾ ਸਰਕਾਰ ਵੱਲੋਂ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਭਾਰਤੀ ਫ਼ੌਜ ਵੱਲੋਂ ਵੀ ਸਰਵਣ ਸਿੰਘ ਨੂੰ ਨਾਂ ਸਿਰਫ਼ ਸਨਮਾਨਿਤ ਕੀਤਾ ਜਾ ਚੁੱਕਿਆ, ਬਲਕਿ ਉਸਨੂੰ ‘ਗੋਦ’ਵੀ ਲਿਆ ਚੁੱਕਿਆ।

ਇਹ ਵੀ ਪੜ੍ਹੋ ਦੋ ਦਿਨ ਵੈਟਰਨਰੀ ਡਾਕਟਰਾਂ ਦੀਆਂ ਸੇਵਾਵਾਂ ਰਹੀਆਂ ਠੱਪ, ਪਸ਼ੂ ਪਾਲਕਾਂ ਨੂੰ ਮੁਸ਼ਕਿਲਾਂ ਦਰਪੇਸ਼

ਜਿਸਤੋਂ ਬਾਅਦ ਹੁਣ ਉਸਦੀ ਪੜਾਈ-ਲਿਖਾਈ ਤੋਂ ਲੈ ਕੇ ਸਾਰਾ ਖਰਚ ਭਾਂਰਤੀ ਫ਼ੌਜ ਵੱਲੋਂ ਕੀਤਾ ਜਾ ਰਿਹਾ। ਫ਼ੌਜ ਦੇ ਉੱਦਮ ਸਦਕਾ ਹੀ ਚੱਕ ਤਾਰਾ ਸਿੰਘ ਵਾਲਾ ਦੇ ਸਕੂਲ ਤੋਂ ਹਟਾ ਕੇ ਸਰਵਣ ਸਿੰਘ ਨੂੰ ਫ਼ਿਰੋਜਪੁਰ ਦੇ ਸਿਟੀ ਹਾਰਟ ਸਕੂਲ ਵਿਚ ਦਾਖਲ ਕਰਵਾਇਆ ਗਿਆ। ਦਸਣਾ ਬਣਦਾ ਹੈ ਕਿ ਮਈ ਮਹੀਨੇ ਹੋਏ ਅਪ੍ਰੇਸ਼ਨ ਸਿੰਧੂਰ ਦੌਰਾਨ ਬਾਰਡਰਾਂ ‘ਤੇ ਪੁੱਜੀ ਭਾਰਤੀ ਫ਼ੌਜ ਦੀ ਸਰਵਣ ਸਿੰਘ ਨੇ ਪੂਰੇ ਤਨ-ਮਨ ਨਾਲ ਸੇਵਾ ਕੀਤੀ ਸੀ। ਸਰਵਣ ਸਿੰਘ ਦੇ ਮਾਪਿਆਂ ਦਾ ਘਰ ਬਾਰਡਰ ਦੇ ਬਿਲਕੁੱਲ ਹੀ ਨਜ਼ਦੀਕ ਹੈ ਤੇ 10 ਸਾਲਾਂ ਇਸ ਬੱਚੇ ਨੇ ਬਿਨ੍ਹਾਂ ਕਿਸੇ ਭੈਅ ਦੇ ਬਾਰਡਰ ‘ਤੇ ਬੈਠੇ ਫ਼ੌਜੀਆਂ ਨੂੰ ਆਪਣੇ ਘਰੋਂ ਚਾਹ, ਲੱਸੀ, ਬਰਫ਼, ਰੋਟੀ ਆਦਿ ਲਿਜਾਂਦਾ ਰਿਹਾ। ਸਰਵਣ ਦੇ ਮਾਪਿਆਂ ਮੁਤਾਬਕ ਉਹ ਫ਼ੌਜੀਆਂ ਨਾਲ ਇੰਨ੍ਹਾਂ ਰਚ-ਮਿਚ ਗਿਆ ਸੀ ਕਿ ਸਕੂਲ ਵਿਚ ਛੁੱਟੀਆਂ ਹੋਣ ਕਾਰਨ ਸਾਰਾ-ਸਾਰਾ ਦਿਨ ਉਨ੍ਹਾਂ ਕੋਲ ਮੋਰਚਿਆਂ ਵਿਚ ਬੈਠਾ ਰਹਿੰਦਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਦੋ ਦਿਨ ਵੈਟਰਨਰੀ ਡਾਕਟਰਾਂ ਦੀਆਂ ਸੇਵਾਵਾਂ ਰਹੀਆਂ ਠੱਪ, ਪਸ਼ੂ ਪਾਲਕਾਂ ਨੂੰ ਮੁਸ਼ਕਿਲਾਂ ਦਰਪੇਸ਼

0

Bathinda News: ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ‘ ਪੇਅ ਪੈਰਿਟੀ ਬਹਾਲ ਕਰਨ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿਚ ਵੈਟਰਨਰੀ ਡਾਕਟਰਾਂ ਵੱਲੋਂ 23 ਅਤੇ 24 ਦਸੰਬਰ ਨੂੰ ਆਪਣੀਆਂ ਸੇਵਾਵਾਂ ਠੱਪ ਰੱਖੀਆਂ ਗਈਆਂ। ਓ.ਪੀ.ਡੀ. ਤੋਂ ਲੈ ਕੇ ਮੈਡੀਸਿਨ, ਸਰਜਰੀ , ਗਾਇਨੀ ਅਤੇ ਓਬਟੇਟ੍ਰਿਕਸ, ਲਬੌਰਟਰੀਜ਼ ਟੈਸਟ ਆਦਿ ਸਾਰੀਆਂ ਵੈਟਰਨਰੀ ਸੇਵਾਵਾਂ ਠੱਪ ਰਹਿਣ ਕਾਰਨ ਪਸ਼ੂ ਪਾਲਕਾਂ ਨੂੰ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ। ਦੂਜੇ ਪਾਸੇ ਹੜਤਾਲੀ ਡਾਕਟਰਾਂ ਨੇ ਦੋਸ਼ ਲਗਾਇਆ ਕਿ ਬੇਜ਼ੁਬਾਨ ਜਾਨਵਾਰਾਂ ਦੀਆਂ ਤਨਦੇਹੀ ਨਾਲ ਸੇਵਾ ਕਰਨ ਦੇ ਬਾਵਜੂਦ ਸਰਕਾਰ ਵੱਲੋਂ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ।

ਇਹ ਵੀ ਪੜ੍ਹੋ Bathinda ਦੇ ਇੱਕ ਨਿੱਜੀ Hospital ‘ਚ ਮ੍ਰਿਤਕ ਮਰੀਜ਼ ਦਾ ਸੋਨਾ ਚੋਰੀ! ਹੋਇਆ ਪਰਚਾ ਦਰਜ਼

ਡਾਕਟਰਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ਦੀਆਂ ਮੰਗਾਂ ਵੱਲ ਨਿੱਜੀ ਧਿਆਨ ਦੇ ਕੇ ਪਿਛਲੀ ਸਰਕਾਰ ਵੱਲੋਂ ਕੀਤੀਆਂ ਵਧੀਕੀਆਂ ਨੂੰ ਤੁਰੰਤ ਦਰੁਸਤ ਕਰਨ ਦੀ ਅਪੀਲ ਕੀਤੀ ਹੈ।ਹੜਤਾਲੀ ਡਾਕਟਰਾਂ ਨੇ ਕਿਹਾ ਕਿ 1977 ਤੋਂ ਲੈਕੇ 42 ਸਾਲ ਤੱਕ ਚੱਲੀ ਪੇਅ ਪੈਰਿਟੀ ਨੂੰ ਤੁਰੰਤ ਬਹਾਲ ਕਰਕੇ ਵੈਟਰਨਰੀ ਡਾਕਟਰਾਂ ਦੀਆਂ ਸਾਰੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ ਲਈ ਪਸ਼ੂ ਪਾਲਣ ਵਿਭਾਗ ਨੂੰ ਹੁਕਮ ਜਾਰੀ ਕਰਨੇ ਚਾਹੀਦੇ ਹਨ। ਬਾਕੀ ਮੰਗਾਂ ਦੀ ਜਿਕਰ ਕਰਦਿਆਂ ਡਾਕਟਰਾਂ ਨੇ ਕਿਹਾ ਕਿ ਡੀ.ਏ.ਸੀ.ਪੀ. (ਡਾਇਨਾਮਿਕ ਅਸੋ਼ਰਡ ਕੈਰੀਅਰ ਪ੍ਰੋਗਰੈਸ਼ਨ ) 4-9-14 ਸਕੀਮ ਵੈਟਰਨਰੀ ਡਾਕਟਰਾਂ ਨੂੰ ਮੈਡੀਕਲ ਡਾਕਟਰਾਂ ਦੀ ਤਰ੍ਹਾਂ ਹੀ ਲਗਾਤਾਰ ਮਿਲਦੀ ਰਹੀ ਪਰ 2021 ਵਿੱਚ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਸੁਪਰੀਮ ਕੋਰਟ ਆਫ ਇੰਡੀਆ ਦੇ ਹੁਕਮਾਂ ਦੀ ਉਲੰਘਣਾ ਕਰਕੇ ਭੰਗ ਕਰ ਦਿੱਤੀ।

ਇਹ ਵੀ ਪੜ੍ਹੋ Bathinda ‘ਚ ਖੁੱਲਿਆ ਇੱਕ ਹੋਰ ਆਮ ਆਦਮੀ ਕਲੀਨਿਕ; ਮੇਅਰ ਨੇ ਰੱਖਿਆ ਨੀਂਹ ਪੱਥਰ

ਸਰਕਾਰ ਸਰਵਿਸ ਰੂਲਾਂ ਦੀ ਵੀ ਉਲੰਘਣਾ ਕਰ ਰਹੀ ਹੈ। ਬਰਾਬਰ ਕੁਆਲੀਫਿਕੇਸ਼ਨ-ਬਰਾਬਰ ਕੰਮ -ਬਰਾਬਰ ਤਨਖ਼ਾਹ ਦੇ ਸਿਧਾਂਤ ਨੂੰ ਵੀ ਅੱਖੋਂ ਪਰੋਖੇ ਕਰ ਰਹੀ ਹੈ। ਇਸੇ ਤਰ੍ਹਾਂ ਵੈਟਰਨਰੀ ਡਾਕਟਰ, ਮੈਡੀਕਲ ਡਾਕਟਰ, ਆਯੁਰਵੈਦਿਕ ਅਤੇ ਹੋਮੀਓਪੈਥਿਕ ਡਾਕਟਰਾਂ ਨੂੰ ਐਨ.ਪੀ.ਏ. ਦੇਣ ਲਈ ਸਰਕਾਰ ਨੇ ਸਾਂਝਾ ਨੋਟੀਫਿਕੇਸ਼ਨ ਜਾਰੀ ਕੀਤਾ ਹੋਇਆ ਹੈ, ਪਰ ਵੈਟਰਨਰੀ ਡਾਕਟਰਾਂ ਨੂੰ ਐਚ.ਆਰ.ਏ. ਆਨ ਐਨ.ਪੀ.ਏ. ਨਹੀਂ ਦਿੱਤਾ ਜਾ ਰਿਹਾ ਜੋ ਕਿ ਸਰਾਸਰ ਧੱਕਾ ਹੈ।ਵੈਟਰਨਰੀ ਸੇਵਾਵਾਂ ਸਪੈਸ਼ਲ ਸਰਵਿਸਜ਼ ਹੋਣ ਕਾਰਨ ਹੋਰ ਕੋਈ ਡਾਕਟਰ ਵੈਟਰਨਰੀ ਸੇਵਾਵਾਂ ਪ੍ਰਦਾਨ ਨਹੀਂ ਕਰ ਸਕਦਾ। ਇਸ ਲਈ ਵੈਟਰਨਰੀ ਅਫਸਰਾਂ ਨੂੰ ਪ੍ਰੋਬੇਸ਼ਨ ਦੌਰਾਨ ਪੂਰੀ ਤਨਖਾਹ ਮਿਲਣੀ ਚਾਹੀਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1900010