Monday, May 11, 2026
Home Blog Page 256

Colonel Bath ਦੀ ਕੁੱਟਮਾਰ ਦਾ ਮਾਮਲਾ; CBI ਨੇ ਪੁਲਿਸ ਅਧਿਕਾਰੀਆਂ ਵਿਰੁੱਧ ਅਦਾਲਤ ‘ਚ ਪੇਸ਼ ਕੀਤੀ ਚਾਰਜ਼ਸੀਟ

Mohali/Patiala News: ਇਸ ਸਾਲ ਦੀ 13-14 ਮਾਰਚ ਦੀ ਅੱਧੀ ਰਾਤ ਨੂੰ ਪਟਿਆਲਾ ‘ਚ Colonel Bath ਦੀ ਕੁੱਟਮਾਰ ਦੀ ਘਟਨਾ ਦੇ ਕਾਰਨ ਚਰਚਾ ਵਿਚ ਆਏ ਪਟਿਆਲਾ ਪੁਲਿਸ ਦੇ ਚਾਰ ਪੁਲਿਸ ਇੰਸਪੈਕਟਰਾਂ ਵਿਰੁਧ ਸੀਬੀਆਈ(CBI) ਨੇ ਮੋਹਾਲੀ ਦੀ ਵਿਸ਼ੇਸ ਅਦਾਲਤ ਵਿਚ ਚਾਰਜ਼ਸੀਟ ਦਾਈਰ ਕਰ ਦਿੱਤੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਸੀਬੀਆਈ ਨੇ ਇਹ ਜਾਂਚ ਸੰਭਾਲੀ ਸੀ। ਦਾਈਰ ਕੀਤੀ ਚਾਰਜਸ਼ੀਟ ਵਿਚ ਇੰਸਪੈਕਟਰ ਹੈਰੀ ਬੋਪਾਰਾਏ, ਰੋਨੀ ਸਿੰਘ ਅਤੇ ਹਰਜਿੰਦਰ ਢਿੱਲੋਂ ਸਮੇਤ ਚਾਰ ਪੁਲਿਸ ਇੰਸਪੈਕਟਰਾਂ ਵਿਰੁੱਧ ਗੰਭੀਰ ਸੱਟਾਂ ਮਾਰਨ ਅਤੇ ਗਲਤ ਢੰਗ ਨਾਲ ਰੋਕਣ ਸਮੇਤ ਹੋਰ ਧਾਰਾਵਾਂ ਦੇ ਦੋਸ਼ ਲਗਾਏ ਗਏ ਹਨ। ਚਾਰਜਸ਼ੀਟ ਅਨੁਸਾਰ ਇੰਸਪੈਕਟਰ ਰੋਨੀ ਸਿੰਘ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਹੈ।

ਇਹ ਵੀ ਪੜ੍ਹੋ  ਅਪ੍ਰੇਸ਼ਨ ਸੰਧੂਰ ਦੌਰਾਨ ਚਰਚਾ ਵਿਚ ਆਏ ਸਰਵਣ ਸਿੰਘ ਨੂੰ ਮਿਲੇਗਾ ਦੇਸ ਦਾ ਸਭ ਤੋਂ ਵੱਡਾ ਰਾਸਟਰੀ ਬਾਲ ਪੁਰਸਕਾਰ

ਦਸਿਆ ਜਾ ਰਿਹਾ ਕਿ ਦਾਈਰ ਚਾਰਜ਼ਸੀਟ ਵਿਚ ਇਰਾਦਾ ਕਤਲ ਦੇ ਦੋਸ਼ ਨਹੀਂ ਲਗਾਏ ਗਏ ਹਨ। ਜਿਕਰਯੋਗ ਹੈ ਕਿ ਭਾਰਤੀ ਫ਼ੌਜ ਦੇ ਰੱਖਿਆ ਮੰਤਰਾਲੇ ਵਿਚ ਤੈਨਾਤ ਕਰਨਲ ਪੁਸ਼ਪਿੰਦਰ ਸਿੰਘ ਬਾਠ, ਵਾਸੀ ਪਟਿਆਲਾ ਘਟਨਾ ਵਾਲੀ ਰਾਤ ਡਿਊਟੀ ਤੋਂ ਵਾਪਸ ਆਪਣੇ ਘਰ ਆ ਰਹੇ ਸਨ ਤੇ ਰਜਿੰਦਰਾ ਕਾਲਜ਼ ਦੇ ਨਜਦੀਕ ਇੱਕ ਢਾਬੇ ਉੱਪਰ ਕੁੱਝ ਖਾਣ ਲਈ ਖੜ੍ਹੇ ਸਨ। ਇਸ ਦੌਰਾਨ ਕੁੱਝ ਪੁਲਿਸ ਇੰਸਪੈਕਟਰ ਤੇ ਮੁਲਾਜਮ ਆਏ, ਜਿੰਨ੍ਹਾਂ ਨਾਲ ਗੱਡੀ ਪਾਸੇ ਕਰਨ ਨੂੰ ਲੈ ਕੇ ਹੋਈ ਬਹਿਸ ਦੇ ਵਿਚ ਕਰਨਲ ਬਾਠ ਤੇ ਉਸੱਦੇ ਪੁੱਤਰ ਦੀ ਕੁੱਟਮਾਰ ਕਰ ਦਿੱਤੀ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ। ਇਸਤੋਂ ਬਾਅਦ ਪੀੜਤ ਪ੍ਰਵਾਰ ਨੇ ਪੁਲਿਸ ਉੱਪਰ ਕਾਰਵਾਈ ਨਾਂ ਕਰਨ ਦੇ ਦੋਸ਼ ਲਗਾਏ, ਜਿਸ ਕਾਰਨ ਇਹ ਮਾਮਲਾ ਹਾਈਕੋਰਟ ਪੁੱਜਿਆ।

ਇਹ ਵੀ ਪੜ੍ਹੋ  Bathinda ਦੇ ਇੱਕ ਨਿੱਜੀ Hospital ‘ਚ ਮ੍ਰਿਤਕ ਮਰੀਜ਼ ਦਾ ਸੋਨਾ ਚੋਰੀ! ਹੋਇਆ ਪਰਚਾ ਦਰਜ਼

ਹਾਈਕੋਰਟ ਨੇ ਪਹਿਲਾਂ ਚੰਡੀਗੜ੍ਹ ਪੁਲਿਸ ਨੂੰ ਇਸ ਮਾਮਲੇ ਵਿਚ ਜਾਂਚ ਦੇ ਆਦੇਸ਼ ਦਿੱਤੇ ਪ੍ਰੰਤੂ ਢਿੱਲੀ ਕਾਰਵਾਈ ਦੇ ਚੱਲਦਿਆਂ ਇਹ ਮਾਮਲਾ ਸੀਬੀਆਈ ਨੂੰ ਸੌਂਪ ਦਿੱਤਾ ਸੀ। ਜਿਸਤੋਂ ਬਾਅਦ ਸੀਬੀਆਈ ਨੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 109 (ਕਤਲ ਦੀ ਕੋਸ਼ਿਸ਼), 310, 155(2) ਅਤੇ 117(2) (ਸਵੈ-ਇੱਛਾ ਨਾਲ ਸੱਟ ਪਹੁੰਚਾਉਣਾ), 126(2) (ਗਲਤ ਰੋਕ) ਅਤੇ 351(2) (ਅਪਰਾਧਿਕ ਧਮਕੀ) ਦੇ ਤਹਿਤ ਦਰਜ ਕੀਤੀ ਗਈ ਸੀ। ਬਾਅਦ ਵਿੱਚ, ਜਾਂਚ ਦੌਰਾਨ, ਇੱਕ ਹੋਰ ਇੰਸਪੈਕਟਰ ਦਾ ਨਾਮ ਵੀ ਸਾਹਮਣੇ ਆਇਆ, ਜਿਸ ‘ਤੇ ਆਈਪੀਸੀ ਦੀ ਧਾਰਾ 299 ਅਤੇ 191 ਦੇ ਤਹਿਤ ਦੋਸ਼ ਲਗਾਏ ਗਏ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਚੋਣ ਡਿਊਟੀ ਦੌਰਾਨ ਹਾਦਸੇ ‘ਚ ਮਾਰੇ ਗਏ ਅਧਿਆਪਕ ਜੋੜੇ ਲਈ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਾ ਐਲਾਨ

0

Moga News:ਪਿਛਲੇ ਦਿਨੀਂ ਪੰਜਾਬ ਦੇ ਵਿਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਚੋਣ ਡਿਊਟੀ ‘ਤੇ ਜਾ ਰਹੇ ਮੋਗਾ ਦੇ ਅਧਿਆਪਕ ਜੋੜੇ ਦੀ ਹਾਦਸੇ ਵਿਚ ਮੌਤ ਹੋ ਗਈ ਸੀ। ਇਸ ਜੋੜੇ ਦੀ ਬੇਵਕਤੀ ਮੌਤ ‘ਤੇ ਪੰਜਾਬ ਸਰਕਾਰ ਨੇ ਦੁੱਖ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਅਧਿਆਪਕ ਜੋੜੇ ਦੇ ਪਰਿਵਾਰਾਂ ਲਈ 10-10 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ ਅਪ੍ਰੇਸ਼ਨ ਸੰਧੂਰ ਦੌਰਾਨ ਚਰਚਾ ਵਿਚ ਆਏ ਸਰਵਣ ਸਿੰਘ ਨੂੰ ਮਿਲੇਗਾ ਦੇਸ ਦਾ ਸਭ ਤੋਂ ਵੱਡਾ ਰਾਸਟਰੀ ਬਾਲ ਪੁਰਸਕਾਰ

ਪੰਜਾਬ ਸਰਕਾਰ ਨੇ ਮ੍ਰਿਤਕ ਅਧਿਆਪਕ ਜੋੜੇ ਜਸਕਰਨ ਸਿੰਘ ਭੁੱਲਰ ਅਤੇ ਉਨ੍ਹਾਂ ਦੀ ਪਤਨੀ ਕਮਲਜੀਤ ਕੌਰ ਦੇ ਪ੍ਰਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਹਰ ਸੰਭਵ ਮੱਦਦ ਦਾ ਵੀ ਭਰੋਸਾ ਦਿਵਾਇਆ ਸੀ। ਜਿਕਰਯੋਗ ਹੈ ਕਿ 14 ਦਸੰਬਰ ਨੁੰ ਜਦ ਜਸਕਰਨ ਸਿੰਘ ਤੇ ਕਮਲਜੀਤ ਕੌਰ ਆਪਣੀ ਕਾਰ ‘ਤੇ ਸਵਾਰ ਹੋ ਕੇ ਚੋਣ ਡਿਊਟੀ ਨਿਭਾਉਣ ਲਈ ਜਾ ਰਹੇ ਸਨ ਤਾਂ ਰਾਸਤੇ ਵਿਚ ਧੁੰਦ ਕਾਰਨ ਉਨ੍ਹਾਂ ਦੀ ਕਾਰ ਨਹਿਰ ਵਿਚ ਡਿੱਗ ਪਈ ਸੀ, ਜਿਸਦੇ ਚੱਲਦੇ ਉਨ੍ਹਾਂ ਦੀ ਮੌਤ ਹੋ ਗਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਪ੍ਰੇਸ਼ਨ ਸੰਧੂਰ ਦੌਰਾਨ ਚਰਚਾ ਵਿਚ ਆਏ ਸਰਵਣ ਸਿੰਘ ਨੂੰ ਮਿਲੇਗਾ ਦੇਸ ਦਾ ਸਭ ਤੋਂ ਵੱਡਾ ਰਾਸਟਰੀ ਬਾਲ ਪੁਰਸਕਾਰ

0

Firozpur News: ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਮਈ ਮਹੀਨੇ ‘ਚ ਭਾਰਤੀ ਫ਼ੌਜ ਵੱਲੋਂ ਚਲਾਏ ਅਪ੍ਰੇਸ਼ਨ ਸੰਧੂਰ ਦੌਰਾਨ ਚਰਚਾ ਵਿਚ ਆਏ ਫ਼ਿਰੋਜਪੁਰ ਦੇ 10 ਸਾਲਾਂ ਸਰਵਣ ਸਿੰਘ ਨੂੰ ਹੁਣ ਦੇਸ਼ ਦੇ ਸਭ ਤੋਂ ਵੱਡੇ ਰਾਸਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਰਿਹਾ। ਭਲਕੇ ਦਿੱਲੀ ਵਿਚ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਇਹ ਪੁਰਸਕਾਰ ਉਸਨੂੰ ਦਿੱਤਾ ਜਾਵੇਗਾ, ਜਿਸਦੇ ਲਈ ਸਰਵਣ ਸਿੰਘ ਆਪਣੇ ਪਿਤਾ ਨਾਲ ਬੀਤੇ ਕੱਲ ਹੀ ਦਿੱਲੀ ਪੁੱਜ ਗਿਆ। ਜਿੱਥੇ ਆਉਣ-ਜਾਣ ਤੋਂ ਲੈ ਕੇ ਰਹਿਣ-ਸਹਿਣ ਦਾ ਸਾਰਾ ਖਰਚਾ ਸਰਕਾਰ ਵੱਲੋਂ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਭਾਰਤੀ ਫ਼ੌਜ ਵੱਲੋਂ ਵੀ ਸਰਵਣ ਸਿੰਘ ਨੂੰ ਨਾਂ ਸਿਰਫ਼ ਸਨਮਾਨਿਤ ਕੀਤਾ ਜਾ ਚੁੱਕਿਆ, ਬਲਕਿ ਉਸਨੂੰ ‘ਗੋਦ’ਵੀ ਲਿਆ ਚੁੱਕਿਆ।

ਇਹ ਵੀ ਪੜ੍ਹੋ ਦੋ ਦਿਨ ਵੈਟਰਨਰੀ ਡਾਕਟਰਾਂ ਦੀਆਂ ਸੇਵਾਵਾਂ ਰਹੀਆਂ ਠੱਪ, ਪਸ਼ੂ ਪਾਲਕਾਂ ਨੂੰ ਮੁਸ਼ਕਿਲਾਂ ਦਰਪੇਸ਼

ਜਿਸਤੋਂ ਬਾਅਦ ਹੁਣ ਉਸਦੀ ਪੜਾਈ-ਲਿਖਾਈ ਤੋਂ ਲੈ ਕੇ ਸਾਰਾ ਖਰਚ ਭਾਂਰਤੀ ਫ਼ੌਜ ਵੱਲੋਂ ਕੀਤਾ ਜਾ ਰਿਹਾ। ਫ਼ੌਜ ਦੇ ਉੱਦਮ ਸਦਕਾ ਹੀ ਚੱਕ ਤਾਰਾ ਸਿੰਘ ਵਾਲਾ ਦੇ ਸਕੂਲ ਤੋਂ ਹਟਾ ਕੇ ਸਰਵਣ ਸਿੰਘ ਨੂੰ ਫ਼ਿਰੋਜਪੁਰ ਦੇ ਸਿਟੀ ਹਾਰਟ ਸਕੂਲ ਵਿਚ ਦਾਖਲ ਕਰਵਾਇਆ ਗਿਆ। ਦਸਣਾ ਬਣਦਾ ਹੈ ਕਿ ਮਈ ਮਹੀਨੇ ਹੋਏ ਅਪ੍ਰੇਸ਼ਨ ਸਿੰਧੂਰ ਦੌਰਾਨ ਬਾਰਡਰਾਂ ‘ਤੇ ਪੁੱਜੀ ਭਾਰਤੀ ਫ਼ੌਜ ਦੀ ਸਰਵਣ ਸਿੰਘ ਨੇ ਪੂਰੇ ਤਨ-ਮਨ ਨਾਲ ਸੇਵਾ ਕੀਤੀ ਸੀ। ਸਰਵਣ ਸਿੰਘ ਦੇ ਮਾਪਿਆਂ ਦਾ ਘਰ ਬਾਰਡਰ ਦੇ ਬਿਲਕੁੱਲ ਹੀ ਨਜ਼ਦੀਕ ਹੈ ਤੇ 10 ਸਾਲਾਂ ਇਸ ਬੱਚੇ ਨੇ ਬਿਨ੍ਹਾਂ ਕਿਸੇ ਭੈਅ ਦੇ ਬਾਰਡਰ ‘ਤੇ ਬੈਠੇ ਫ਼ੌਜੀਆਂ ਨੂੰ ਆਪਣੇ ਘਰੋਂ ਚਾਹ, ਲੱਸੀ, ਬਰਫ਼, ਰੋਟੀ ਆਦਿ ਲਿਜਾਂਦਾ ਰਿਹਾ। ਸਰਵਣ ਦੇ ਮਾਪਿਆਂ ਮੁਤਾਬਕ ਉਹ ਫ਼ੌਜੀਆਂ ਨਾਲ ਇੰਨ੍ਹਾਂ ਰਚ-ਮਿਚ ਗਿਆ ਸੀ ਕਿ ਸਕੂਲ ਵਿਚ ਛੁੱਟੀਆਂ ਹੋਣ ਕਾਰਨ ਸਾਰਾ-ਸਾਰਾ ਦਿਨ ਉਨ੍ਹਾਂ ਕੋਲ ਮੋਰਚਿਆਂ ਵਿਚ ਬੈਠਾ ਰਹਿੰਦਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਦੋ ਦਿਨ ਵੈਟਰਨਰੀ ਡਾਕਟਰਾਂ ਦੀਆਂ ਸੇਵਾਵਾਂ ਰਹੀਆਂ ਠੱਪ, ਪਸ਼ੂ ਪਾਲਕਾਂ ਨੂੰ ਮੁਸ਼ਕਿਲਾਂ ਦਰਪੇਸ਼

0

Bathinda News: ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ‘ ਪੇਅ ਪੈਰਿਟੀ ਬਹਾਲ ਕਰਨ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿਚ ਵੈਟਰਨਰੀ ਡਾਕਟਰਾਂ ਵੱਲੋਂ 23 ਅਤੇ 24 ਦਸੰਬਰ ਨੂੰ ਆਪਣੀਆਂ ਸੇਵਾਵਾਂ ਠੱਪ ਰੱਖੀਆਂ ਗਈਆਂ। ਓ.ਪੀ.ਡੀ. ਤੋਂ ਲੈ ਕੇ ਮੈਡੀਸਿਨ, ਸਰਜਰੀ , ਗਾਇਨੀ ਅਤੇ ਓਬਟੇਟ੍ਰਿਕਸ, ਲਬੌਰਟਰੀਜ਼ ਟੈਸਟ ਆਦਿ ਸਾਰੀਆਂ ਵੈਟਰਨਰੀ ਸੇਵਾਵਾਂ ਠੱਪ ਰਹਿਣ ਕਾਰਨ ਪਸ਼ੂ ਪਾਲਕਾਂ ਨੂੰ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ। ਦੂਜੇ ਪਾਸੇ ਹੜਤਾਲੀ ਡਾਕਟਰਾਂ ਨੇ ਦੋਸ਼ ਲਗਾਇਆ ਕਿ ਬੇਜ਼ੁਬਾਨ ਜਾਨਵਾਰਾਂ ਦੀਆਂ ਤਨਦੇਹੀ ਨਾਲ ਸੇਵਾ ਕਰਨ ਦੇ ਬਾਵਜੂਦ ਸਰਕਾਰ ਵੱਲੋਂ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ।

ਇਹ ਵੀ ਪੜ੍ਹੋ Bathinda ਦੇ ਇੱਕ ਨਿੱਜੀ Hospital ‘ਚ ਮ੍ਰਿਤਕ ਮਰੀਜ਼ ਦਾ ਸੋਨਾ ਚੋਰੀ! ਹੋਇਆ ਪਰਚਾ ਦਰਜ਼

ਡਾਕਟਰਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ਦੀਆਂ ਮੰਗਾਂ ਵੱਲ ਨਿੱਜੀ ਧਿਆਨ ਦੇ ਕੇ ਪਿਛਲੀ ਸਰਕਾਰ ਵੱਲੋਂ ਕੀਤੀਆਂ ਵਧੀਕੀਆਂ ਨੂੰ ਤੁਰੰਤ ਦਰੁਸਤ ਕਰਨ ਦੀ ਅਪੀਲ ਕੀਤੀ ਹੈ।ਹੜਤਾਲੀ ਡਾਕਟਰਾਂ ਨੇ ਕਿਹਾ ਕਿ 1977 ਤੋਂ ਲੈਕੇ 42 ਸਾਲ ਤੱਕ ਚੱਲੀ ਪੇਅ ਪੈਰਿਟੀ ਨੂੰ ਤੁਰੰਤ ਬਹਾਲ ਕਰਕੇ ਵੈਟਰਨਰੀ ਡਾਕਟਰਾਂ ਦੀਆਂ ਸਾਰੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ ਲਈ ਪਸ਼ੂ ਪਾਲਣ ਵਿਭਾਗ ਨੂੰ ਹੁਕਮ ਜਾਰੀ ਕਰਨੇ ਚਾਹੀਦੇ ਹਨ। ਬਾਕੀ ਮੰਗਾਂ ਦੀ ਜਿਕਰ ਕਰਦਿਆਂ ਡਾਕਟਰਾਂ ਨੇ ਕਿਹਾ ਕਿ ਡੀ.ਏ.ਸੀ.ਪੀ. (ਡਾਇਨਾਮਿਕ ਅਸੋ਼ਰਡ ਕੈਰੀਅਰ ਪ੍ਰੋਗਰੈਸ਼ਨ ) 4-9-14 ਸਕੀਮ ਵੈਟਰਨਰੀ ਡਾਕਟਰਾਂ ਨੂੰ ਮੈਡੀਕਲ ਡਾਕਟਰਾਂ ਦੀ ਤਰ੍ਹਾਂ ਹੀ ਲਗਾਤਾਰ ਮਿਲਦੀ ਰਹੀ ਪਰ 2021 ਵਿੱਚ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਸੁਪਰੀਮ ਕੋਰਟ ਆਫ ਇੰਡੀਆ ਦੇ ਹੁਕਮਾਂ ਦੀ ਉਲੰਘਣਾ ਕਰਕੇ ਭੰਗ ਕਰ ਦਿੱਤੀ।

ਇਹ ਵੀ ਪੜ੍ਹੋ Bathinda ‘ਚ ਖੁੱਲਿਆ ਇੱਕ ਹੋਰ ਆਮ ਆਦਮੀ ਕਲੀਨਿਕ; ਮੇਅਰ ਨੇ ਰੱਖਿਆ ਨੀਂਹ ਪੱਥਰ

ਸਰਕਾਰ ਸਰਵਿਸ ਰੂਲਾਂ ਦੀ ਵੀ ਉਲੰਘਣਾ ਕਰ ਰਹੀ ਹੈ। ਬਰਾਬਰ ਕੁਆਲੀਫਿਕੇਸ਼ਨ-ਬਰਾਬਰ ਕੰਮ -ਬਰਾਬਰ ਤਨਖ਼ਾਹ ਦੇ ਸਿਧਾਂਤ ਨੂੰ ਵੀ ਅੱਖੋਂ ਪਰੋਖੇ ਕਰ ਰਹੀ ਹੈ। ਇਸੇ ਤਰ੍ਹਾਂ ਵੈਟਰਨਰੀ ਡਾਕਟਰ, ਮੈਡੀਕਲ ਡਾਕਟਰ, ਆਯੁਰਵੈਦਿਕ ਅਤੇ ਹੋਮੀਓਪੈਥਿਕ ਡਾਕਟਰਾਂ ਨੂੰ ਐਨ.ਪੀ.ਏ. ਦੇਣ ਲਈ ਸਰਕਾਰ ਨੇ ਸਾਂਝਾ ਨੋਟੀਫਿਕੇਸ਼ਨ ਜਾਰੀ ਕੀਤਾ ਹੋਇਆ ਹੈ, ਪਰ ਵੈਟਰਨਰੀ ਡਾਕਟਰਾਂ ਨੂੰ ਐਚ.ਆਰ.ਏ. ਆਨ ਐਨ.ਪੀ.ਏ. ਨਹੀਂ ਦਿੱਤਾ ਜਾ ਰਿਹਾ ਜੋ ਕਿ ਸਰਾਸਰ ਧੱਕਾ ਹੈ।ਵੈਟਰਨਰੀ ਸੇਵਾਵਾਂ ਸਪੈਸ਼ਲ ਸਰਵਿਸਜ਼ ਹੋਣ ਕਾਰਨ ਹੋਰ ਕੋਈ ਡਾਕਟਰ ਵੈਟਰਨਰੀ ਸੇਵਾਵਾਂ ਪ੍ਰਦਾਨ ਨਹੀਂ ਕਰ ਸਕਦਾ। ਇਸ ਲਈ ਵੈਟਰਨਰੀ ਅਫਸਰਾਂ ਨੂੰ ਪ੍ਰੋਬੇਸ਼ਨ ਦੌਰਾਨ ਪੂਰੀ ਤਨਖਾਹ ਮਿਲਣੀ ਚਾਹੀਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਦੇ ਇੱਕ ਨਿੱਜੀ Hospital ‘ਚ ਮ੍ਰਿਤਕ ਮਰੀਜ਼ ਦਾ ਸੋਨਾ ਚੋਰੀ! ਹੋਇਆ ਪਰਚਾ ਦਰਜ਼

0

Bathinda News: ਬਠਿੰਡਾ ਸ਼ਹਿਰ ਦੇ ਇੱਕ ਨਾਮੀ ਨਿੱਜੀ ਹਸਪਤਾਲ ਵਿਚ ਅਜੀਬੋ-ਗਰੀਬ ਘਟਨਾ ਵਾਪਰਨ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਹਸਪਤਾਲ ਵਿਚ ਦਿਲ ਦਾ ਦੌਰਾ ਪੈਣ ਕਾਰਨ ਅਬੋਹਰ ਤੋਂ ਇੱਕ ਔਰਤ ਮਰੀਜ਼ ਗੀਤਾ ਦੇਵੀ ਨੂੰ ਲਿਆਂਦਾ ਗਿਆ ਸੀ, ਜਿੱਥੇ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ ਪ੍ਰੰਤੂ ਜਦ ਪ੍ਰਵਾਰਕ ਮੈਂਬਰ ਔਰਤ ਦੀ ਲਾਸ਼ ਲੈ ਕੇ ਹਸਪਤਾਲ ਵਿਚੋਂ ਨਿਕਲੇ ਤਾਂ ਦੇਖਿਆ ਕਿ ਮ੍ਰਿਤਕ ਔਰਤ ਦੇ ਕੰਨਾਂ ਵਿਚੋਂ 2 ਤੋਲੇ ਸੋਨੇ ਦੀਆਂ ਵਾਲੀਆਂ ਗਾਈਬ ਸਨ। ਇਸ ਮਾਮਲੇ ਨੂੰ ਲੈ ਕੇ ਹਸਪਤਾਲ ਵਿਚ ਕਾਫ਼ੀ ਹੰਗਾਮਾ ਹੋਇਆ, ਜਿਸਤੋਂ ਬਾਅਦ ਪੁਲਿਸ ਦੀ ਵੀ ਦਖਲਅੰਦਾਜ਼ੀ ਹੋਈ।

ਇਹ ਵੀ ਪੜ੍ਹੋ ਪੰਜਾਬ ਦੀਆਂ ਜੇਲ੍ਹਾਂ ‘ਚ ਖੁੱਲੀਆਂ ਭਰਤੀਆਂ; ਵਿੱਤ ਵਿਭਾਗ ਵੱਲੋਂ 475 ਵਾਰਡਰ ਅਤੇ 57 ਮੈਟਰਨ ਭਰਤੀ ਦੀ ਦਿੱਤੀ ਮੰਨਜੂਰੀ

ਅਖੀਰ ਬਠਿੰਡਾ ਦੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਰੋਹਤਾਸ਼ ਪੁੱਤਰ ਆਧੂਰਾਮ ਵਾਸੀ ਪਿੰਡ ਨਿਹਾਲ ਖੇੜਾ ਨੇੜੇ ਅਬੋਹਰ ਜ਼ਿਲ੍ਹਾ ਫ਼ਾਜਿਲਕਾ ਦੇ ਬਿਆਨਾਂ ਉੱਪਰ ਨਾਮਲੂਮ ਵਿਅਕਤੀਆਂ ਵਿਰੁਧ ਬੀਐਨਐਸ ਦੀ ਧਾਰਾ 305 ਤਹਿਤ ਮੁਕੱਦਮਾ ਦਰਜ਼ ਕਰ ਲਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਕੋਤਵਾਲੀ ਦੇ ਮੁਖੀ ਇੰਸਪੈਕਟਰ ਪਰਵਿੰਦਰ ਸਿੰਘ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਮ੍ਰਿਤਕ ਔਰਤ ਨੂੰ ਗੋਨਿਆਣਾ ਰੋਡ ‘ਤੇ ਸਥਿਤ ਇੱਕ ਪ੍ਰਾਈਵੇਟ ਹਸਪਤਾਲ ਵਿਖੇ ਲਿਆਂਦਾ ਗਿਆ ਸੀ, ਜਿੱਥੇ ਹਸਪਤਾਲ ਦੇ ਸੀਸੀਟੀਵੀ ਕੈਮਰੇ ਵਗੈਰਾ ਚੈੱਕ ਕੀਤੇ ਗਏ ਹਨ ਪ੍ਰੰਤੂ ਹਾਲੇ ਤੱਕ ਕੁੱਝ ਪਤਾ ਨਹੀਂ ਲੱਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ 1,350 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਭਰ ਵਿੱਚ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼

0

👉ਪੰਜਾਬ ਭਰ ਵਿੱਚ ਲਗਭਗ 3,000 ਥਾਵਾਂ ‘ਤੇ ਸਥਾਪਤ ਕੀਤੇ ਜਾਣਗੇ ਅਤਿ-ਆਧੁਨਿਕ ਜਿੰਮ; ਸਰਕਾਰ 50 ਕਰੋੜ ਰੁਪਏ ਦੀ ਲਾਗਤ ਨਾਲ ਖਿਡਾਰੀਆਂ ਨੂੰ 17,000 ਸਪੋਰਟਸ ਕਿੱਟਾਂ ਵੰਡੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਪੰਜਾਬ ਸਰਕਾਰ ਦੇ ਹਰ ਉਪਰਾਲੇ ਦਾ ਉਦੇਸ਼ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਹੀ ਦਿਸ਼ਾ ਵੱਲ ਲਾ ਕੇ ਉਨ੍ਹਾਂ ਨੂੰ ਨਸ਼ਿਆਂ ਦੀ ਅਲ੍ਹਾਮਤ ਤੋਂ ਦੂਰ ਰੱਖਣਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Chandigarh News: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਪੰਜਾਬ ਦੇ ਖੇਡ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਸਪੱਸ਼ਟ, ਸਮਾਂਬੱਧ ਨਿਰਦੇਸ਼ ਜਾਰੀ ਕਰਦਿਆਂ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ 1,350 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।ਇਸ ਦੌਰਾਨ ਮੁੱਖ ਮੰਤਰੀ ਵੱਲੋਂ ਇੱਕ ਵਿਆਪਕ ਪੈਕੇਜ ਦੀ ਵੀ ਸ਼ੁਰੂਆਤ ਕੀਤੀ ਗਈ ਜਿਸ ਵਿੱਚ ਲਗਭਗ 3,000 ਥਾਵਾਂ ‘ਤੇ ਅਤਿ-ਆਧੁਨਿਕ ਜਿੰਮ ਸਥਾਪਤ ਕਰਨਾ, 50 ਕਰੋੜ ਰੁਪਏ ਦੀ ਲਾਗਤ ਨਾਲ 17,000 ਖੇਡ ਕਿੱਟਾਂ ਦੀ ਵੰਡ, ਇੱਕ ਵਿਆਪਕ ਖੇਡ ਪੋਰਟਲ ਦੀ ਸ਼ੁਰੂਆਤ ਅਤੇ 43 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਵਾਂ ਯੁਵਾ ਭਵਨ ਦੀ ਉਸਾਰੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਗਾਉਣਾ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਦੂਰ ਰੱਖਣਾ ਹੈ।

ਇਹ ਵੀ ਪੜ੍ਹੋ ਆਮ ਆਦਮੀ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਕਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਲ ਇੰਡੀਆ ਤੇ ਕੇਂਦਰੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਅਪੀਲ

ਅੱਜ ਇੱਥੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਖੇਡ ਨੀਤੀ 2023 ਮੁਤਾਬਕ ਸੂਬੇ ਭਰ ਦੇ ਪਿੰਡਾਂ ਵਿੱਚ ਇਹ ਸਟੇਡੀਅਮ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਟੇਡੀਅਮਾਂ ‘ਤੇ 1350 ਕਰੋੜ ਰੁਪਏ ਖਰਚ ਕੀਤੇ ਜਾਣਗੇ ਜਿਨ੍ਹਾਂ ਵਿੱਚ ਚਾਰਦੀਵਾਰੀ, ਗੇਟ, ਜੌਗਿੰਗ ਟਰੈਕ, ਪੱਧਰਾ ਖੇਡ ਦਾ ਮੈਦਾਨ, ਰੁੱਖ, ਵਾਲੀਬਾਲ ਕੋਰਟ, ਸਟੋਰ ਅਤੇ ਹੋਰ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਟੇਡੀਅਮਾਂ ਦਾ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ ਅਤੇ ਨਾਲ ਹੀ ਹਰ ਹਾਲਾਤ ਵਿੱਚ ਕੰਮਾਂ ਦੀ ਗੁਣਵੱਤਾ ਨੂੰ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਲਈ ਸੂਬੇ ਭਰ ਵਿੱਚ ਲਗਭਗ 3000 ਥਾਵਾਂ ‘ਤੇ ਅਤਿ ਆਧੁਨਿਕ ਜਿੰਮ ਸਥਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਅਧੀਨ ਸੂਬੇ ਭਰ ਵਿੱਚ 1000 ਥਾਵਾਂ ‘ਤੇ 35 ਕਰੋੜ ਰੁਪਏ ਦੀ ਲਾਗਤ ਨਾਲ ਅਜਿਹੇ ਅਤਿ ਆਧੁਨਿਕ ਜਿੰਮ ਸਥਾਪਤ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਜਿੰਮਾਂ ਵਿੱਚ ਵੇਟ ਲਿਫਟਿੰਗ ਸੈੱਟ, ਬੈਂਚ, ਡੰਬਲ ਸੈੱਟ, ਕੇਟਲਬੈਲ ਸੈੱਟ, ਰੈਕ, ਫਲੋਰ ਮੈਟ ਅਤੇ ਹੋਰ ਬਹੁਤ ਸਾਰੇ ਅਤਿ ਆਧੁਨਿਕ ਉਪਕਰਣ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ Bathinda ‘ਚ ਖੁੱਲਿਆ ਇੱਕ ਹੋਰ ਆਮ ਆਦਮੀ ਕਲੀਨਿਕ; ਮੇਅਰ ਨੇ ਰੱਖਿਆ ਨੀਂਹ ਪੱਥਰ

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ 50 ਕਰੋੜ ਰੁਪਏ ਦੀ ਲਾਗਤ ਨਾਲ ਖਿਡਾਰੀਆਂ ਨੂੰ 17000 ਖੇਡ ਕਿੱਟਾਂ ਵੰਡੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿੱਟਾਂ ਵਿੱਚ ਵਾਲੀਬਾਲ ਅਤੇ ਫੁੱਟਬਾਲ (ਹਰੇਕ ਲਈ ਤਿੰਨ ਵਾਲੀਬਾਲ ਅਤੇ ਫੁੱਟਬਾਲ ਅਤੇ ਦੋ ਨੈੱਟ), ਕ੍ਰਿਕਟ ਲਈ ਦੋ ਬੱਲੇ, ਵਿਕਟ, ਛੇ ਟੈਨਿਸ ਗੇਂਦਾਂ ਸ਼ਾਮਲ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ 31 ਮਾਰਚ, 2026 ਤੱਕ ਪਿੰਡਾਂ ਵਿੱਚ 5600 ਖੇਡ ਕਿੱਟਾਂ ਵੰਡਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਵਿਭਾਗ ਵੱਲੋਂ ਇੱਕ ਵਿਆਪਕ ਖੇਡ ਪੋਰਟਲ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡ ਪ੍ਰੇਮੀ ਅਤੇ ਖਿਡਾਰੀ ਇੱਕ ਕਲਿੱਕ ‘ਤੇ ਖਿਡਾਰੀਆਂ ਦੀ ਰਜਿਸਟਰੇਸ਼ਨ, ਆਨਲਾਈਨ ਗ੍ਰੇਡੇਸ਼ਨ, ਆਨਲਾਈਨ ਡੀ.ਬੀ.ਟੀ., ਖੇਡ ਸਮਾਗਮ ਕਰਵਾਉਣ, ਗਰਾਊਂਡ ਰਿਜ਼ਰਵੇਸ਼ਨ, ਈ-ਸਰਟੀਫਿਕੇਟ, ਨਤੀਜੇ ਰਿਕਾਰਡ ਕਰਨ, ਪੈਨਸ਼ਨ/ਵਜੀਫੇ ਅਤੇ ਹੋਰ ਸਹੂਲਤਾਂ ਪ੍ਰਾਪਤ ਕਰ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 10,000 ਨੌਜਵਾਨਾਂ ਲਈ ਸੂਬੇ ਦੇ ਨੌਂ ਜੰਗਲੀ ਖੇਤਰਾਂ ਵਿੱਚ ਟ੍ਰੈਕਿੰਗ, ਐਡਵੈਂਚਰ, ਟੀਮ ਐਕਟੀਵਿਟੀ ਕੈਂਪ ਵੀ ਲਗਾਏ ਜਾਣਗੇ।

ਇਹ ਵੀ ਪੜ੍ਹੋ ਪੰਜਾਬ ਦੀਆਂ ਜੇਲ੍ਹਾਂ ‘ਚ ਖੁੱਲੀਆਂ ਭਰਤੀਆਂ; ਵਿੱਤ ਵਿਭਾਗ ਵੱਲੋਂ 475 ਵਾਰਡਰ ਅਤੇ 57 ਮੈਟਰਨ ਭਰਤੀ ਦੀ ਦਿੱਤੀ ਮੰਨਜੂਰੀ

ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੀ ਜਨਵਰੀ ਤੋਂ ਪੱਲਣਪੁਰ, ਸਿਸਵਾਂ, ਮਿਰਜ਼ਾਪੁਰ (ਮੁਹਾਲੀ), ਟਿੱਬਾ ਟਪਰੀਆ (ਰੋਪੜ), ਨਾਰਾ (ਹੁਸ਼ਿਆਰਪੁਰ), ਅਤੇ ਹਰੀਕੇ ਪੱਤਣ ਰੱਖ (ਤਰਨਤਾਰਨ) ਵਿਖੇ ਕੈਂਪ ਲਗਾਏ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ 43 ਕਰੋੜ ਰੁਪਏ ਦੀ ਲਾਗਤ ਨਾਲ ਸੈਕਟਰ 42 ਏ ਵਿਖੇ ਇੱਕ ਨਵਾਂ ਯੁਵਾ ਭਵਨ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਿੱਚ 200 ਨੌਜਵਾਨਾਂ ਲਈ ਹੋਸਟਲ ਸਹੂਲਤਾਂ, 400 ਵਿਅਕਤੀਆਂ ਦੀ ਸਮਰੱਥਾ ਵਾਲਾ ਆਡੀਟੋਰੀਅਮ, ਇੱਕ ਕਾਨਫਰੰਸ ਹਾਲ, ਸੈਮੀਨਾਰ ਰੂਮ ਅਤੇ ਹੋਰ ਸਹੂਲਤਾਂ ਉਪਲੱਬਧ ਹੋਣਗੀਆਂ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਖੇਡ ਨੀਤੀ 2023 ਪੇਸ਼ ਕੀਤੀ ਅਤੇ ਬਜਟ ਨੂੰ ਸਾਲ 2023-2024 ਵਿੱਚ 350 ਕਰੋੜ ਰੁਪਏ ਤੋਂ ਵਧਾ ਕੇ ਸਾਲ 2024-25 ਲਈ 1000 ਕਰੋੜ ਰੁਪਏ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮੋਹਾਲੀ, ਬਠਿੰਡਾ ਅਤੇ ਲੁਧਿਆਣਾ ਵਿਖੇ 10.50 ਕਰੋੜ ਰੁਪਏ ਦੀ ਲਾਗਤ ਨਾਲ ਹਾਕੀ ਟਰਫਾਂ ਨੂੰ ਬਦਲਿਆ ਜਾ ਰਿਹਾ ਹੈ ਅਤੇ ਇਨ੍ਹਾਂ ਨੂੰ ਭਾਰਤੀ ਹਾਕੀ ਫੈਡਰੇਸ਼ਨ ਵੱਲੋਂ ਪ੍ਰਵਾਨਗੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ ਗੁਲਜ਼ਾਰਇੰਦਰ ਸਿੰਘ ਚਾਹਲ ਨੇ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਪਲਾਨਿੰਗ ਵਿਭਾਗ ਦੇ ਸੀਨੀਅਰ ਅਫ਼ਸਰਾਂ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੋਹਾਲੀ ਸਪੋਰਟਸ ਸਟੇਡੀਅਮ ਸੈਕਟਰ 78 ਵਿੱਚ 9 ਕਰੋੜ ਰੁਪਏ ਦੀ ਲਾਗਤ ਨਾਲ ਨਿਰਮਾਣ ਅਧੀਨ ਸਿੰਥੈਟਿਕ ਟਰੈਕ ਦਾ ਕੰਮ ਮਾਰਚ, 2026 ਤੱਕ ਮੁਕੰਮਲ ਕਰਨ ਲਈ ਵੀ ਕਿਹਾ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿੱਥੇ ਸਪੋਰਟਸ ਮੈਡੀਸਨ ਕਾਡਰ ਮੌਜੂਦ ਹੈ। ਉਨ੍ਹਾਂ ਕਿਹਾ ਕਿ ਸੱਟਾਂ ਨਾਲ ਜੂਝ ਰਹੇ ਖਿਡਾਰੀਆਂ ਦੀ ਦੇਖਭਾਲ ਅਤੇ ਉਨ੍ਹਾਂ ਦੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਲਈ ਇਸ ਕਾਡਰ ਲਈ 92 ਕਰਮਚਾਰੀਆਂ ਦੀ ਚੋਣ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਹਰ ਯਤਨ ਦਾ ਉਦੇਸ਼ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣਾ ਹੈ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਦੂਰ ਰੱਖਿਆ ਜਾ ਸਕੇ।

 

ਆਮ ਆਦਮੀ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਕਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਲ ਇੰਡੀਆ ਤੇ ਕੇਂਦਰੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਅਪੀਲ

0

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਗਸੀਪਾ ਵਿੱਚ ਸਿਖਲਾਈ ਲੈ ਰਹੇ ਆਈ.ਪੀ.ਐਸ., ਆਈ.ਆਰ.ਐਸ. ਤੇ ਹੋਰ ਸੇਵਾਵਾਂ ਦੇ 32 ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ
Chandigarh News:ਸ਼ਾਸਨ ਵਿੱਚ ਲੋਕਾਂ ਨੂੰ ਪਹਿਲ ਦੇਣ ਦਾ ਸਪੱਸ਼ਟ ਮਾਪਦੰਡ ਸਥਾਪਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਲ ਇੰਡੀਆ ਤੇ ਕੇਂਦਰੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਨ੍ਹਾਂ ਦਾ ਹਰੇਕ ਪ੍ਰਸ਼ਾਸਕੀ ਫੈਸਲਾ ਆਮ ਆਦਮੀ ਦੀ ਭਲਾਈ ਤੇ ਰਾਹਤ ਲਈ ਹੋਵੇ। ਇੱਥੇ ਵਿਸ਼ੇਸ਼ ਫਾਉਂਡੇਸ਼ਨ ਕੋਰਸ (ਐਸ.ਐਫ.ਸੀ.) ਲਈ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ (ਮਗਸੀਪਾ) ਵਿੱਚ ਪੁੱਜੇ 32 ਆਈ.ਪੀ.ਐਸ., ਆਈ.ਆਰ.ਐਸ. ਤੇ ਹੋਰ ਸੇਵਾਵਾਂ ਦੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਅਹੁਦੇ ਨਾਲ ਜ਼ਿੰਮੇਵਾਰੀ ਵੀ ਆਉਂਦੀ ਹੈ ਅਤੇ ਸ਼ਾਸਨ ਦਾ ਮੁਲਾਂਕਣ ਨਾਗਰਿਕਾਂ ਦੇ ਜੀਵਨ ਉੱਤੇ ਇਸ ਦੇ ਪ੍ਰਭਾਵ ਰਾਹੀਂ ਮਾਪਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਅਜਿਹੇ ਪ੍ਰੋਗਰਾਮ ਦੀ ਮੇਜ਼ਬਾਨੀ ਕਰਕੇ ਦੇਸ਼ ਦੀਆਂ ਪੰਜ ਚੋਟੀ ਦੀਆਂ ਸੂਬਾਈ ਪ੍ਰਸ਼ਾਸਕੀ ਸਿਖਲਾਈ ਸੰਸਥਾਵਾਂ ਵਿੱਚ ਸਥਾਨ ਪ੍ਰਾਪਤ ਕਰਨ ਲਈ ਮਗਸੀਪਾ ਨੂੰ ਵਧਾਈ ਦਿੱਤੀ, ਜੋ ਪੰਜਾਬ ਦੀ ਪੇਸ਼ੇਵਰ ਪਹੁੰਚ ਅਤੇ ਜਵਾਬਦੇਹ ਪ੍ਰਸ਼ਾਸਨ ਨੂੰ ਦਰਸਾਉਂਦਾ ਹੈ। ਸਿਖਲਾਈ ਪ੍ਰਾਪਤ ਕਰ ਰਹੇ ਅਧਿਕਾਰੀਆਂ ਨੇ ਪੰਜਾਬ ਸਰਕਾਰ ਦੀਆਂ ਕਈ ਮਾਰਗ-ਦਰਸ਼ਕ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਜ਼ਮੀਨੀ ਪੱਧਰ `ਤੇ ਪ੍ਰਤੱਖ ਨਤੀਜਿਆਂ ਦੀ ਨਿਸ਼ਾਨਦੇਹੀ ਕੀਤੀ।ਇੱਥੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਜਾਣ ਕੇ ਖ਼ੁਸ਼ੀ ਹੋਈ ਹੈ ਕਿ ਲਾਲ ਬਹਾਦਰ ਸ਼ਾਸਤਰੀ ਨੈਸ਼ਨਲ ਅਕੈਡਮੀ ਆਫ਼ ਐਡਮਨਿਸਟ੍ਰੇਸ਼ਨ ਮਸੂਰੀ ਦੇ ਸਹਿਯੋਗ ਨਾਲ 2021 ਬੈਚ ਦੇ ਇਨ੍ਹਾਂ ਅਧਿਕਾਰੀਆਂ ਲਈ 10 ਹਫ਼ਤਿਆਂ ਦਾ ਵਿਸ਼ੇਸ਼ ਫਾਉਂਡੇਸ਼ਨ ਕੋਰਸ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ Bathinda ‘ਚ ਖੁੱਲਿਆ ਇੱਕ ਹੋਰ ਆਮ ਆਦਮੀ ਕਲੀਨਿਕ; ਮੇਅਰ ਨੇ ਰੱਖਿਆ ਨੀਂਹ ਪੱਥਰ

ਇਸ ਗਰੁੱਪ ਵਿੱਚ ਆਈ.ਪੀ.ਐਸ., ਭਾਰਤੀ ਜੰਗਲਾਤ ਸੇਵਾ, ਆਈ.ਆਰ.ਐਸ. (ਇਨਕਮ ਟੈਕਸ ਅਤੇ ਕਸਟਮ ਦੋਵੇਂ), ਭਾਰਤੀ ਡਾਕ ਸੇਵਾ, ਭਾਰਤੀ ਸੂਚਨਾ ਸੇਵਾ, ਭਾਰਤੀ ਸਿਵਲ ਲੇਖਾ ਸੇਵਾ, ਭਾਰਤੀ ਪੀ ਐਂਡ ਟੀ ਵਿੱਤ ਸੇਵਾ, ਭਾਰਤੀ ਵਪਾਰ ਸੇਵਾ ਅਤੇ ਭਾਰਤੀ ਕਾਰਪੋਰੇਟ ਲਾਅ ਸੇਵਾ ਦੇ ਅਧਿਕਾਰੀ ਸ਼ਾਮਲ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਮਗਸੀਪਾ, ਲਾਲ ਬਹਾਦਰ ਸ਼ਾਸਤਰੀ ਨੈਸ਼ਨਲ ਅਕੈਡਮੀ ਆਫ ਐਡਮਿਨਿਸਟ੍ਰੇਸ਼ਨ, ਮਸੂਰੀ ਦੀ ਤਰਫੋਂ ਵਿਸ਼ੇਸ਼ ਫਾਊਂਡੇਸ਼ਨ ਕੋਰਸ (ਐਸ.ਐਫ.ਸੀ.) ਦਾ ਪ੍ਰਬੰਧ ਕਰ ਰਿਹਾ ਹੈ। ਆਮ ਤੌਰ `ਤੇ ਅਜਿਹੇ ਕੋਰਸ ਰਾਸ਼ਟਰੀ ਅਕੈਡਮੀਆਂ ਜਿਵੇਂ ਕਿ ਨੈਸ਼ਨਲ ਪੁਲਿਸ ਅਕੈਡਮੀ ਅਤੇ ਨੈਸ਼ਨਲ ਅਕੈਡਮੀ ਆਫ ਡਾਇਰੈਕਟ ਟੈਕਸਿਜ਼ ਦੁਆਰਾ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮਗਸੀਪਾ ਦੇ ਬੁਨਿਆਦੀ ਢਾਂਚੇ ਅਤੇ ਸ਼ਾਨਦਾਰ ਫੈਕਲਟੀ ਨੂੰ ਧਿਆਨ ਵਿੱਚ ਰੱਖਦੇ ਹੋਏ ਮਸੂਰੀ ਅਕੈਡਮੀ ਨੇ ਇਸ ਦੀ ਚੋਣ ਕੀਤੀ ਹੈ।ਉਨ੍ਹਾਂ ਕਿਹਾ ਕਿ ਵਿਸ਼ੇਸ਼ ਫਾਊਂਡੇਸ਼ਨ ਕੋਰਸ ਦਾ ਸਮਾਂ-ਸਾਰਣੀ ਬਹੁਤ ਵਿਆਪਕ ਹੈ, ਜਿਸ ਵਿੱਚ ਵੱਖ-ਵੱਖ ਵਿਸ਼ਿਆਂ `ਤੇ ਲੈਕਚਰ, ਫੀਲਡ ਵਿਜ਼ਿਟ (ਖੇਤਰੀ ਦੌਰੇ) ਅਤੇ ਹੋਰ ਵਿਚਾਰ-ਵਟਾਂਦਰਾ ਸੈਸ਼ਨ ਸ਼ਾਮਲ ਕੀਤੇ ਗਏ ਹਨ।ਮੁੱਖ ਮੰਤਰੀ ਨੇ ਇਨ੍ਹਾਂ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਮੈਨੂੰ ਖ਼ੁਸ਼ੀ ਹੈ ਕਿ ਇਹ ਅਧਿਕਾਰੀ ਸਿਖਿਆਰਥੀ ਚੰਡੀਗੜ੍ਹ ਵਿੱਚ ਹਨ, ਜੋ ਕਿ ਵੱਖ-ਵੱਖ ਸੱਭਿਆਚਾਰਾਂ ਦਾ ਸੁਮੇਲ ਹੈ। ਇਸ ਸ਼ਹਿਰ ਵਿੱਚ ਖ਼ਾਸ ਕਰ ਕੇ ਪੰਜਾਬੀਅਤ ਦੀ ਮੁੱਖ ਰੰਗਤ ਦੇਖਣ ਨੂੰ ਮਿਲਦੀ ਹੈ। ਸਿਖਿਆਰਥੀ ਇਸ ਸ਼ਹਿਰ ਅਤੇ ਪੰਜਾਬ ਦੀ ਨਿੱਘੀ ਪ੍ਰਾਹੁਣਚਾਰੀ ਦਾ ਭਰਪੂਰ ਆਨੰਦ ਮਾਣਨਗੇ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਜਾਣੂੰ ਕਰਵਾਇਆ ਕਿ ਪੰਜਾਬ ਇਤਿਹਾਸ, ਸੱਭਿਆਚਾਰ ਅਤੇ ਪਰੰਪਰਾਵਾਂ ਪੱਖੋਂ ਬਹੁਤ ਅਮੀਰ ਹੈ ਅਤੇ ਸਿਖਿਆਰਥੀਆਂ ਨੂੰ ਇਸ ਪਵਿੱਤਰ ਧਰਤੀ ਤੋਂ ਸਿੱਖਣ ਦੇ ਮੌਕੇ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ।

ਇਹ ਵੀ ਪੜ੍ਹੋ ਪੰਜਾਬ ਦੀਆਂ ਜੇਲ੍ਹਾਂ ‘ਚ ਖੁੱਲੀਆਂ ਭਰਤੀਆਂ; ਵਿੱਤ ਵਿਭਾਗ ਵੱਲੋਂ 475 ਵਾਰਡਰ ਅਤੇ 57 ਮੈਟਰਨ ਭਰਤੀ ਦੀ ਦਿੱਤੀ ਮੰਨਜੂਰੀ

ਮੁੱਖ ਮੰਤਰੀ ਨੇ ਭਰੋਸਾ ਜਤਾਇਆ ਕਿ ਮਗਸੀਪਾ ਤੇ ਇਸ ਦੀ ਫੈਕਲਟੀ ਨੂੰ ਵੀ ਵੱਖ-ਵੱਖ ਰਾਜਾਂ, ਕੇਡਰਾਂ/ਸੇਵਾਵਾਂ ਅਤੇ ਵੱਖ-ਵੱਖ ਤਜਰਬਿਆਂ ਵਾਲੇ ਇਨ੍ਹਾਂ ਅਧਿਕਾਰੀ ਸਿਖਿਆਰਥੀਆਂ ਤੋਂ ਬਹੁਤ ਕੁਝ ਸਿੱਖਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ “ਮੈਨੂੰ ਇਹ ਦੱਸਦਿਆਂ ਖ਼ੁਸ਼ੀ ਹੋਈ ਹੈ ਕਿ ਚੰਡੀਗੜ੍ਹ, ਇਸ ਖੇਤਰ ਦਾ ਮੁੱਖ ਕੇਂਦਰ ਹੋਣ ਦੇ ਨਾਤੇ, ਜਨਤਕ ਸੇਵਾ ਦੇ ਖੇਤਰ ਵਿੱਚ ਕਈ ਉੱਘੀਆਂ ਸ਼ਖ਼ਸੀਅਤਾਂ ਦਾ ਨਿਵਾਸ ਸਥਾਨ ਹੈ, ਜਿਨ੍ਹਾਂ ਵਿੱਚੋਂ ਕਈਆਂ ਨੇ ਇਨ੍ਹਾਂ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਹੋਵੇਗੀ। ਇਹ ਉਹ ਅਧਿਕਾਰੀ ਹਨ, ਜਿਨ੍ਹਾਂ ਨੇ ਜਨਤਕ ਸੇਵਾ ਵਿੱਚ ਦਹਾਕੇ ਲਗਾਏ ਹਨ ਅਤੇ ਇਸ ਖੇਤਰ ਵਿੱਚ ਵਿਸ਼ੇਸ਼ ਮੁਕਾਮ ਹਾਸਲ ਕੀਤਾ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਜਦੋਂ ਤੋਂ 2022 ਵਿੱਚ ਮੇਰੀ ਸਰਕਾਰ ਨੇ ਸੱਤਾ ਸੰਭਾਲੀ ਹੈ, ਪੰਜਾਬ ਨੇ ‘ਸਿੱਖਿਆ ਕ੍ਰਾਂਤੀ` ਰਾਹੀਂ ਸਿੱਖਿਆ ਦੇ ਖੇਤਰ ਵਿੱਚ ਬੇਮਿਸਾਲ ਤਰੱਕੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਨਾ ਸਿਰਫ਼ ਆਉਣ ਵਾਲੀਆਂ ਪੀੜ੍ਹੀਆਂ `ਤੇ ਧਿਆਨ ਕੇਂਦਰਿਤ ਕਰ ਰਹੇ ਹਾਂ, ਸਗੋਂ ਆਪਣੇ ਮੌਜੂਦਾ ਕਰਮਚਾਰੀਆਂ ਦੀ ਸਮਰੱਥਾ ਵਧਾਉਣ ਅਤੇ ਉਨ੍ਹਾਂ ਨੂੰ ਸਿਖਲਾਈ ਦੇਣ ਲਈ ਵੀ ਯਤਨਸ਼ੀਲ ਹਾਂ ਤਾਂ ਜੋ ਉਹ ਪੰਜਾਬ ਦੇ ਲੋਕਾਂ ਦੀ ਬਿਹਤਰ ਸੇਵਾ ਕਰ ਸਕਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਪਹਿਲੂ `ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ ਕਿ ਇਹ ਇਕ ਨਿਰੰਤਰ ਪ੍ਰਕਿਰਿਆ ਬਣੇ ਅਤੇ ਅਧਿਆਪਕਾਂ ਦੇ ਹੁਨਰ ਨੂੰ ਹਮੇਸ਼ਾ ਤਰਾਸ਼ਿਆ ਜਾਵੇ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ ਮਗਸੀਪਾ ਨੇ ਲਗਪਗ 1500 ਸਿਖਲਾਈ ਪ੍ਰੋਗਰਾਮ ਚਲਾਏ ਹਨ, ਜਿਨ੍ਹਾਂ ਰਾਹੀਂ ਪ੍ਰਸ਼ਾਸਨ ਅਤੇ ਸ਼ਾਸਨ ਦੇ ਵੱਖ-ਵੱਖ ਪਹਿਲੂਆਂ ਵਿੱਚ 50,000 ਤੋਂ ਵੱਧ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਗਈ ਹੈ। ਸਿਖਲਾਈ ਅਤੇ ਖੋਜ ਦੇ ਖੇਤਰਾਂ ਵਿੱਚ ਮੁਹਾਰਤ, ਫੈਕਲਟੀ ਅਤੇ ਗਿਆਨ ਦੇ ਆਦਾਨ-ਪ੍ਰਦਾਨ ਲਈ ਮਗਸੀਪਾ ਨੇ ਵੱਖ-ਵੱਖ ਕੌਮੀ ਅਤੇ ਕੌਮਾਂਤਰੀ ਸੰਸਥਾਵਾਂ/ਸੰਗਠਨਾਂ ਨਾਲ 33 ਸਹਿਮਤੀ ਪੱਤਰਾਂ `ਤੇ ਹਸਤਾਖ਼ਰ ਕੀਤੇ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਮਗਸੀਪਾ ਦੁਆਰਾ ਕੀਤੀ ਗਈ ਸ਼ਾਨਦਾਰ ਪ੍ਰਗਤੀ ਦੇ ਆਧਾਰ `ਤੇ ਭਾਰਤ ਸਰਕਾਰ ਦੇ ਕਪੈਸਟੀ ਬਿਲਡਿੰਗ ਕਮਿਸ਼ਨ (ਸੀ.ਬੀ.ਸੀ.) ਦੁਆਰਾ ਇਸ ਨੂੰ ਸਭ ਤੋਂ ਵੱਧ 3-ਸਟਾਰ (ਬਹੁਤ ਵਧੀਆ) ਦਰਜਾਬੰਦੀ ਨਾਲ ਮਾਨਤਾ ਦਿੱਤੀ ਗਈ ਹੈ। ਸਾਰੇ ਰਾਜਾਂ ਦੀਆਂ ਸਿਖਲਾਈ ਸੰਸਥਾਵਾਂ ਵਿੱਚੋਂ ਇਹ ਸਭ ਤੋਂ ਉੱਚੀ ਦਰਜਾਬੰਦੀ ਹੈ।

ਇਹ ਵੀ ਪੜ੍ਹੋ ਗੁਲਜ਼ਾਰਇੰਦਰ ਸਿੰਘ ਚਾਹਲ ਨੇ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਪਲਾਨਿੰਗ ਵਿਭਾਗ ਦੇ ਸੀਨੀਅਰ ਅਫ਼ਸਰਾਂ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸੰਤਾਂ, ਪੀਰਾਂ-ਫਕੀਰਾਂ ਦੀ ਧਰਤੀ ਹੈ ਅਤੇ ਪੰਜਾਬ ਦੇ ਸਪੁੱਤਰਾਂ ਨੇ ਮਹਾਨ ਗੁਰੂ ਸਾਹਿਬਾਨ ਅਤੇ ਆਪਣੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਤੋਂ ਬਹੁਤ ਕੁੱਝ ਸਿੱਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੇ ਹਮੇਸ਼ਾ ਅੱਤਿਆਚਾਰ, ਬੇਇਨਸਾਫ਼ੀ ਅਤੇ ਸੋਸ਼ਣ ਦਾ ਵਿਰੋਧ ਕਰ ਕੇ ਜਮਹੂਰੀ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਸੁਤੰਤਰਤਾ ਸੰਗਰਾਮ ਵਿੱਚ ਮਹਾਨ ਕੁਰਬਾਨੀਆਂ ਦੇਣ ਦੇ ਨਾਲ-ਨਾਲ ਸਰਹੱਦਾਂ ਦੀ ਰਾਖੀ ਤੋਂ ਲੈ ਕੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਲਾਮਿਸਾਲ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਦੇਸ਼ ਦੀ ਵੰਡ, ਭਾਰਤ-ਪਾਕਿ ਜੰਗਾਂ ਅਤੇ ਹੋਰ ਕਈ ਜ਼ਖ਼ਮ ਝੱਲੇ ਹਨ ਪਰ ਫਿਰ ਵੀ ਪੰਜਾਬ ਹਰੇਕ ਖ਼ੇਤਰ ਵਿੱਚ ਅੱਗੇ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਆਲਮੀ ਨਾਗਰਿਕ ਹਨ, ਜਿਨ੍ਹਾਂ ਆਪਣੀ ਮਿਹਨਤ ਤੇ ਸਮਰਪਣ ਨਾਲ ਦੁਨੀਆ ਭਰ ਵਿੱਚ ਆਪਣਾ ਵੱਖਰਾ ਮੁਕਾਮ ਬਣਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਸਮਰਪਣ ਅਤੇ ਸਹਿਣਸ਼ੀਲਤਾ ਦੀ ਅਦੁੱਤੀ ਭਾਵਨਾ ਨਾਲ ਦੁਨੀਆ ਭਰ ਵਿੱਚ ਆਪਣੀ ਪਛਾਣ ਬਣਾਈ ਹੈ। ਉਨ੍ਹਾਂ ਅਧਿਕਾਰੀਆਂ ਨੂੰ ਆਗਮੀ ਸਮੇਂ ਵਿੱਚ ਆਪਣੀ ਕਲਮ ਦੀ ਵਰਤੋਂ ਸੋਚ-ਸਮਝ ਕੇ ਲੋਕਾਂ ਦੀ ਭਲਾਈ ਲਈ ਕਰਨ ਵਾਸਤੇ ਆਖਿਆ ਤਾਂ ਕਿ ਲੋਕਾਂ ਨੂੰ ਇਸ ਦਾ ਲਾਭ ਮਿਲੇ।ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲਬਾਤ ਦੌਰਾਨ ਅਧਿਕਾਰੀਆਂ ਨੇ ਸ਼ਾਨਦਾਰ ਸ਼ਹਿਰੀ ਯੋਜਨਾਬੰਦੀ ਅਤੇ ਸੜਕੀ ਬੁਨਿਆਦੀ ਢਾਂਚੇ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਮਿਸਾਲੀ ਸੁਧਾਰਾਂ ਲਈ ਵੀ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ, ਜਿਸ ਨਾਲ ਆਮ ਆਦਮੀ ਨੂੰ ਬਹੁਤ ਲਾਭ ਹੋਇਆ। ਉਨ੍ਹਾਂ ਇਹ ਵੀ ਕਿਹਾ ਕਿ ਫੂਡ ਪ੍ਰਾਸੈਸਿੰਗ ਵਰਗੇ ਨਵੇਂ ਅਤੇ ਉੱਭਰ ਰਹੇ ਖੇਤਰਾਂ ਵਿੱਚ ਸੂਬੇ ਦੀ ਪ੍ਰਗਤੀ ਸੱਚਮੁੱਚ ਸ਼ਾਨਦਾਰ ਸੀ ਅਤੇ ਨਾਲ ਹੀ ਕਿਹਾ ਕਿ ਪਿੰਡਾਂ ਦਾ ਵਿਆਪਕ ਵਿਕਾਸ ਦੇਸ਼ ਲਈ ਇਕ ਰੋਲ ਮਾਡਲ ਹੈ।ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਵੱਡੇ ਖੇਡ ਮੈਦਾਨ ਬਣਾ ਕੇ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਸੂਬਾ ਸਰਕਾਰ ਦੀ ਪਹਿਲ ਇਕ ਵਿਲੱਖਣ ਪ੍ਰਾਪਤੀ ਹੈ। ਉਨ੍ਹਾਂ ਸੂਬਾ ਸਰਕਾਰ ਖ਼ਾਸ ਕਰ ਕੇ ਮੁੱਖ ਮੰਤਰੀ ਦੀ ਉਨ੍ਹਾਂ ਦੇ ਨਿੱਘੇ ਅਤੇ ਆਰਾਮਦਾਇਕ ਠਹਿਰਾਅ ਦੇ ਨਾਲ-ਨਾਲ ਸ਼ਾਨਦਾਰ ਮਹਿਮਾਨ ਨਿਵਾਜ਼ੀ ਲਈ ਸ਼ਲਾਘਾ ਵੀ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਮਾਰਗ-ਦਰਸ਼ਕ ਪਹਿਲਕਦਮੀਆਂ ਕਾਰਨ ਪੰਜਾਬ ਸੱਚਮੁੱਚ ਦੇਸ਼ ਦਾ ਮੋਹਰੀ ਸੂਬਾ ਬਣਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Bathinda ‘ਚ ਖੁੱਲਿਆ ਇੱਕ ਹੋਰ ਆਮ ਆਦਮੀ ਕਲੀਨਿਕ; ਮੇਅਰ ਨੇ ਰੱਖਿਆ ਨੀਂਹ ਪੱਥਰ

0

👉45 ਲੱਖ ਦੀ ਲਾਗਤ ਨਾਲ ਹਜੂਰਾ-ਕਪੂਰਾ ਕਲੌਨੀ ‘ਚ 2-3 ਮਹੀਨਿਆਂ ਵਿੱਚ ਹੋਣਗੀਆਂ ਸਿਹਤ ਸੇਵਾਵਾਂ ਸ਼ੁਰੂ
Bathinda News: ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕੌਂਸਲਰ ਮੈਡਮ ਬਲਜੀਤ ਕੌਰ ਸਿੱਧੂ ਦੇ ਵਾਰਡ ਨੰਬਰ 3 ਵਿੱਚ ਸਥਿਤ ਹਜ਼ੂਰਾ ਕਪੂਰਾ ਕਲੋਨੀ ਵਿੱਚ ਕਮਿਊਨਿਟੀ ਹਾਲ ਦੇ ਨੇੜੇ, ਲਗਭਗ 45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਮ ਆਦਮੀ ਕਲੀਨਿਕ ਦਾ ਰਸਮੀ ਤੌਰ ‘ਤੇ ਨੀਂਹ ਪੱਥਰ ਰੱਖਿਆ।ਇਸ ਮੌਕੇ ਕੌਂਸਲਰ ਮੈਡਮ ਬਲਜੀਤ ਕੌਰ ਸਿੱਧੂ, ਸਾਬਕਾ ਕੌਂਸਲਰ ਸ਼੍ਰੀ ਰਜਿੰਦਰ ਸਿੰਘ ਸਿੱਧੂ, ਸ਼੍ਰੀ ਗੁਰਮੇਲ ਸਿੰਘ ਬਰਾੜ, ਸ਼੍ਰੀ ਜਗਤਾਰ ਸਿੰਘ ਖਾਲਸਾ, ਸ਼੍ਰੀ ਭੋਲਾ ਸਿੰਘ ਮਲੂਕਾ, ਸ਼੍ਰੀ ਗੁਰਭਜਨ ਸਿੰਘ ਖਜ਼ਾਨਚੀ, ਸ਼੍ਰੀ ਕੁਲਵੰਤ ਸਿੰਘ ਬਰਾੜ, ਸ਼੍ਰੀ ਗੁਰਤੇਜ ਸਿੰਘ ਕੰਡਿਆਰਾ, ਸ੍ਰੀਮਤੀ ਸੁਖਪਾਲ ਕੌਰ, ਸ਼੍ਰੀਮਤੀ ਪਰਮਜੀਤ ਕੌਰ, ਸ਼੍ਰੀਮਤੀ ਚਰਨਜੀਤ ਕੌਰ,

ਇਹ ਵੀ ਪੜ੍ਹੋ ਪੰਜਾਬ ਦੀਆਂ ਜੇਲ੍ਹਾਂ ‘ਚ ਖੁੱਲੀਆਂ ਭਰਤੀਆਂ; ਵਿੱਤ ਵਿਭਾਗ ਵੱਲੋਂ 475 ਵਾਰਡਰ ਅਤੇ 57 ਮੈਟਰਨ ਭਰਤੀ ਦੀ ਦਿੱਤੀ ਮੰਨਜੂਰੀ

ਸ਼੍ਰੀ ਗਿਆਨ ਸਿੰਘ ਬਰਾੜ, ਸ੍ਰੀ ਗੁਰਪਿਆਰ ਸਿੰਘ, ਮਾਸਟਰ ਰਾਮ ਸਿੰਘ, ਸ੍ਰੀ ਬੰਤ ਸਿੰਘ, ਸ੍ਰੀ ਬਲਦੇਵ ਸਿੰਘ, ਸ੍ਰੀਮਤੀ ਹਰਪਿੰਦਰ ਕੌਰ, ਸ੍ਰੀ ਬਲਵੰਤ ਸਿੰਘ, ਸ੍ਰੀ ਸੋਨੂੰ, ਸ੍ਰੀ ਬੋਘਾ ਸਿੰਘ, ਸ੍ਰੀ ਦਰਸ਼ਨ ਸਿੰਘ, ਸ੍ਰੀ ਹਰਪਾਲ ਸਿੰਘ, ਸ੍ਰੀ ਸੁਖਵਿੰਦਰ ਸਿੰਘ ਕਿੱਲੀ, ਸ੍ਰੀ ਗੁਰਚਰਨ ਸਿੰਘ, ਸ੍ਰੀ ਰਿਸ਼ੀ ਸ਼ਰਮਾ, ਸ੍ਰੀ ਲਾਲ ਸਿੰਘ, ਸ੍ਰੀ ਚਿਮਨ ਲਾਲ, ਸ਼੍ਰੀ ਜਗਦੀਸ਼ ਸਿੰਘ, ਸ਼੍ਰੀ ਕੁਲਵੰਤ ਸਿੰਘ ਮਿਸਤਰੀ, ਸ੍ਰੀ ਹਰਬੰਸ ਸਿੰਘ ਤੂਰ, ਸ੍ਰੀ ਮੇਜਰ ਸਿੰਘ, ਸ੍ਰੀ ਪਾਲ ਸਿੰਘ, ਸ੍ਰੀ ਸੀਤਾ ਸਿੰਘ, ਸ੍ਰੀ ਰਘੁਵੀਰ ਸਿੰਘ ਰਾਜੂ, ਸ੍ਰੀ ਕੇਵਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵਾਰਡ ਨਿਵਾਸੀ, ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਦੀਆਂ ਬੀਬੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਮੌਜੂਦ ਸਨ। ਸਮਾਰੋਹ ਦੌਰਾਨ ਇਲਾਕਾ ਨਿਵਾਸੀਆਂ ਨੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੂੰ ਹਾਰ ਪਹਿਨਾ ਕੇ, ਸਿਰੋਪਾ ਅਤੇ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ।

ਇਹ ਵੀ ਪੜ੍ਹੋ ਗੁਲਜ਼ਾਰਇੰਦਰ ਸਿੰਘ ਚਾਹਲ ਨੇ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਪਲਾਨਿੰਗ ਵਿਭਾਗ ਦੇ ਸੀਨੀਅਰ ਅਫ਼ਸਰਾਂ ਨਾਲ ਕੀਤੀ ਮੀਟਿੰਗ

ਨੀਂਹ ਪੱਥਰ ਸਮਾਗਮ ਦੌਰਾਨ ਵਾਰਡ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ, ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਨਸ਼ਾ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ “ਯੁੱਧ ਨਸ਼ਾ ਵਿਰੋਧੀ” ਮੁਹਿੰਮ ਤਹਿਤ ਆਯੋਜਿਤ ਇੱਕ ਪ੍ਰੋਗ੍ਰਾਮ ਦੌਰਾਨ, ਵਾਰਡ ਦੇ ਬਜ਼ੁਰਗਾਂ ਨੇ ਬਿਹਤਰ ਸਿਹਤ ਸੰਭਾਲ ਲਈ ਆਮ ਆਦਮੀ ਕਲੀਨਿਕ ਬਣਾਉਣ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਜਨਤਕ ਮੰਗ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਅੱਜ ਕਲੀਨਿਕ ਦਾ ਨੀਂਹ ਪੱਥਰ ਰੱਖਿਆ ਗਿਆ ਹੈ।ਮੇਅਰ ਨੇ ਕਿਹਾ ਕਿ ਅਗਲੇ ਦੋ ਤੋਂ ਤਿੰਨ ਮਹੀਨਿਆਂ ਦੇ ਅੰਦਰ, ਇਹ ਆਮ ਆਦਮੀ ਕਲੀਨਿਕ ਪੂਰੀ ਤਰ੍ਹਾਂ ਪੂਰਾ ਹੋ ਜਾਵੇਗਾ ਅਤੇ ਇਲਾਕੇ ਦੇ ਲੋਕਾਂ ਨੂੰ ਬਿਹਤਰ ਅਤੇ ਪਹੁੰਚਯੋਗ ਸਿਹਤ ਸੰਭਾਲ ਪ੍ਰਦਾਨ ਕਰਨਾ ਸ਼ੁਰੂ ਕਰ ਦੇਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਟੀਚਾ ਪੰਜਾਬ ਦੇ ਹਰ ਨਾਗਰਿਕ ਨੂੰ ਖੁਸ਼ਹਾਲ ਬਣਾ ਕੇ “ਰੰਗਲਾ ਪੰਜਾਬ” ਬਣਾਉਣਾ ਹੈ। ਇਸ ਦ੍ਰਿਸ਼ਟੀਕੋਣ ਦੇ ਅਨੁਸਾਰ, ਬਠਿੰਡਾ ਨੂੰ ਇੱਕ ਖੁਸ਼ਹਾਲ ਬਠਿੰਡਾ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਪੰਜਾਬ ਦੀਆਂ ਜੇਲ੍ਹਾਂ ‘ਚ ਖੁੱਲੀਆਂ ਭਰਤੀਆਂ; ਵਿੱਤ ਵਿਭਾਗ ਵੱਲੋਂ 475 ਵਾਰਡਰ ਅਤੇ 57 ਮੈਟਰਨ ਭਰਤੀ ਦੀ ਦਿੱਤੀ ਮੰਨਜੂਰੀ

0

Chandigarh News:ਜੇਲ੍ਹ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਵਿੱਚ ਸੁਧਾਰ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਜੇਲ੍ਹ ਵਿਭਾਗ ਲਈ 532 ਕਰਮਚਾਰੀਆਂ ਦੀ ਸਿੱਧੀ ਭਰਤੀ ਨੂੰ ਅਧਿਕਾਰਤ ਤੌਰ ‘ਤੇ ਮਨਜ਼ੂਰੀ ਦੇ ਦਿੱਤੀ। ਇਸ ਭਰਤੀ ਮੁਹਿੰਮ ਤਹਿਤ 475 ਵਾਰਡਰ ਅਤੇ 57 ਮੈਟਰਨ ਭਰਤੀ ਕੀਤੇ ਜਾਣਗੇ।ਇਹ ਜਾਣਕਾਰੀ ਦਿੰਦਿਆਂ ਦੱਸਿਆ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੱਸਿਆ ਕਿ ਇਹ 532 ਅਸਾਮੀਆਂ ਅਧੀਨ ਸੇਵਾਵਾਂ ਚੋਣ (ਐਸਐਸਐਸ) ਬੋਰਡ ਰਾਹੀਂ ਭਰੀਆਂ ਜਾਣਗੀਆਂI ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ 451 ਵਾਰਡਰ ਅਤੇ 20 ਮੈਟਰਨਾ ਦੀ ਚੱਲ ਰਹੀ ਭਰਤੀ ਦੇ ਨਾਲ-ਨਾਲ ਹੀ ਚੱਲੇਗੀ, ਜੋ ਕਿ ਪਹਿਲਾਂ ਹੀ ਬੋਰਡ ਵੱਲੋਂ ਪ੍ਰਕ੍ਰਿਆ ਅਧੀਨ ਹੈ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕਾਂ ਲਈ ਪੈਨਸ਼ਨਰ ਸੇਵਾ ਪੋਰਟਲ ਰਜਿਸਟ੍ਰੇਸ਼ਨ ਨੂੰ ਪੂਰਾ ਕਰਨ ਲਈ ਸਮਾਂ-ਸੀਮਾ ਕੀਤੀ ਨਿਰਧਾਰਤ

ਉਨ੍ਹਾਂ ਕਿਹਾ ਕਿ ਪ੍ਰਵਾਨਿਤ ਭਰਤੀ ਵਿੱਚ ਸੱਤ ਵਾਰਡਰ ਅਸਾਮੀਆਂ ਵੀ ਸ਼ਾਮਲ ਹਨ ਜੋ 31 ਦਸੰਬਰ, 2026 ਤੱਕ ਸੇਵਾਮੁਕਤੀ ਕਾਰਨ ਖਾਲੀ ਹੋਣ ਦੀ ਉਮੀਦ ਹੈ।ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਕਿ ਜੇਲ੍ਹ ਵਿਭਾਗ ਦਾ ਵਿਆਪਕ ਪੁਨਰਗਠਨ ਪ੍ਰਕਿਰਿਆ ਅਧੀਨ ਅਤੇ ਵਿਭਾਗ ਦੀ ਕਾਰਜਸ਼ੀਲਤਾ ਲਈ ਇਨ੍ਹਾਂ 532 ਅਸਾਮੀਆਂ ਦੀ ਤੁਰੰਤ ਭਰਤੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਵਿਭਾਗ ਸਟਾਫ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ, ਜਿਸ ਕਾਰਨ ਗਾਰਡਿੰਗ ਕਰਮਚਾਰੀਆਂ ਨੂੰ ਦੋਹਰੀ ਸ਼ਿਫਟਾਂ ਵਿੱਚ ਕੰਮ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੁਧਾਰਾਤਮਕ ਸਹੂਲਤਾਂ ਵਿੱਚ ਲੋੜੀਂਦਾ ਸਟਾਫ ਮੁਹੱਈਆ ਕਰਨ ਦੇ ਨਾਲ-ਨਾਲ ਰਾਜ ਦੇ ਨੌਜਵਾਨਾਂ ਨੂੰ ਨਿਯਮਤ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਭਰਤੀ ਨੂੰ ਪ੍ਰਵਾਨਗੀ ਦੇਣ ਦਾ ਮੁੱਖ ਉਦੇਸ਼ ਮੌਜੂਦਾ ਸਟਾਫ ‘ਤੇ ਬੋਝ ਨੂੰ ਘਟਾਉਣ ਦੇ ਨਾਲ-ਨਾਲ ਅਸਥਾਈ ਸਟਾਫ ਦੀ ਜਗ੍ਹਾ ਮੁਲਾਜ਼ਮਾਂ ਦੀ ਰੈਗੂਲਰ ਭਰਤੀ ਕਰਨਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਗੁਲਜ਼ਾਰਇੰਦਰ ਸਿੰਘ ਚਾਹਲ ਨੇ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਪਲਾਨਿੰਗ ਵਿਭਾਗ ਦੇ ਸੀਨੀਅਰ ਅਫ਼ਸਰਾਂ ਨਾਲ ਕੀਤੀ ਮੀਟਿੰਗ

0

Chandigarh News:ਆਰਥਿਕ ਨੀਤੀ ਅਤੇ ਯੋਜਨਾਬੰਦੀ ਬੋਰਡ, ਪੰਜਾਬ ਦੇ ਨਵ-ਨਿਯੁਕਤ ਉਪ ਚੇਅਰਮੈਨ (ਕੈਬਨਿਟ ਰੈਂਕ) ਗੁਲਜ਼ਾਰਇੰਦਰ ਸਿੰਘ ਚਾਹਲ ਨੇ ਅੱਜ ਵਧੀਕ ਮੁੱਖ ਸਕੱਤਰ ਯੋਜਨਾਬੰਦੀ ਜਸਪ੍ਰੀਤ ਤਲਵਾੜ, ਵਧੀਕ ਸਕੱਤਰ ਯੋਜਨਾਬੰਦੀ ਜਗਜੀਤ ਸਿੰਘ ਅਤੇ ਡਾਇਰੈਕਟਰ ਯੋਜਨਾਬੰਦੀ ਅਨੁਪਮ ਦੀ ਮੌਜੂਦਗੀ ਵਿੱਚ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਸੂਬੇ ਪ੍ਰਤੀ ਸੇਵਾਵਾਂ ਦਾ ਮੌਕਾ ਦੇਣ ਲਈ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ।ਆਪਣਾ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਵਾਈਸ ਚੇਅਰਮੈਨ ਚਾਹਲ ਨੇ ਯੋਜਨਾਬੰਦੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕਾਂ ਲਈ ਪੈਨਸ਼ਨਰ ਸੇਵਾ ਪੋਰਟਲ ਰਜਿਸਟ੍ਰੇਸ਼ਨ ਨੂੰ ਪੂਰਾ ਕਰਨ ਲਈ ਸਮਾਂ-ਸੀਮਾ ਕੀਤੀ ਨਿਰਧਾਰਤ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੁਚਾਰੂ ਢੰਗ ਨਾਲ ਲੋਕ-ਪੱਖੀ ਨੀਤੀਆਂ ਲਾਗੂ ਕਰ ਰਹੀ ਹੈ ਜਿਸ ਦੇ ਜ਼ਮੀਨੀ ਪੱਧਰ ‘ਤੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਪੂਰੀ ਸੂਝ-ਬੂਝ ਨਾਲ ਬਣਾਈਆਂ ਇਨ੍ਹਾਂ ਨੀਤੀਆਂ ਰਾਹੀਂ ਪੰਜਾਬ ਸੂਬਾ ਇਨਕਲਾਬੀ ਸੁਧਾਰਾਂ ਦੇ ਲਾਗੂਕਰਨ ਵਿੱਚ ਦੇਸ਼ ਭਰ ‘ਚੋ ਮੋਹਰੀ ਬਣ ਕੇ ਉੱਭਰਿਆ ਹੈ। ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਆਪਣੀ ਇਸ ਨਵੀਂ ਭੂਮਿਕਾ ਲਈ ਠੋਸ ਯੋਜਨਾਬੰਦੀ ਤਿਆਰ ਕਰਨ ਬਾਰੇ ਚਰਚਾ ਕੀਤੀ ਤਾਂ ਜੋ ਉਹ ਪੰਜਾਬ ਦੇ ਵਿਕਾਸ ਨੂੰ ਅੱਗੇ ਹੋਰ ਹੁਲਾਰਾ ਦੇਣ ਵਿੱਚ ਯੋਗਦਾਨ ਪਾ ਸਕਣ। ਇਸ ਮੌਕੇ ਵਾਈਸ ਚੇਅਰਮੈਨ ਗੁਲਜ਼ਾਰਇੰਦਰ ਸਿੰਘ ਚਾਹਲ ਨੇ ਪੰਜਾਬ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਡਿਜੀਟਲ ਅਰਥਵਿਵਸਥਾ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸੇਵਾਵਾਂ ਦੀ ਡਲਿਵਰੀ ਵਿੱਚ ਵਿੱਚ ਸੁਧਾਰ ਲਈ ਸਰਕਾਰੀ ਸੈਕਟਰਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਰੋਬੋਟਿਕਸ ਵਰਗੀਆਂ ਉੱਭਰ ਰਹੀਆਂ ਤਕਨਾਲੋਜੀਆਂ ਨੂੰ ਸ਼ਾਮਲ ਕਰਦਿਆਂ ਸਟਾਰਟਅੱਪਸ, ਮੀਡੀਆ ਅਤੇ ਮਨੋਰੰਜਨ ਵਰਗੇ ਸੈਕਟਰਾਂ ਨੂੰ ਹੁਲਾਰਾ ਦੇਣ ਸਬੰਧੀ ਆਪਣੀ ਮਜ਼ਬੂਤ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।

ਇਹ ਵੀ ਪੜ੍ਹੋ ਮੋਹਾਲ਼ੀ ਪੁਲਿਸ ਵੱਲੋਂ .32 ਬੋਰ ਦੇ ਪਿਸਤੌਲ ਸਮੇਤ 2 ਮੁਲਜਮ ਗ੍ਰਿਫਤਾਰ

ਉਨ੍ਹਾਂ ਅੱਗੇ ਕਿਹਾ ਕਿ ਉਹ ਨੀਤੀ ਆਯੋਗ ਨਾਲ ਨਜ਼ਦੀਕੀ ਤਾਲਮੇਲ ਲਈ ਯਤਨ ਕਰਨਗੇ ਅਤੇ ਦੇਸ਼ ਦੇ ਹੋਰਨਾਂ ਸੂਬਿਆਂ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਲਾਗੂ ਪ੍ਰਮੁੱਖ ਨੀਤੀਆਂ ਦਾ ਅਧਿਐਨ ਕਰਨਗੇ ਤਾਂ ਜੋ ਪੰਜਾਬ ਵਿੱਚ ਸਫ਼ਲ ਅਤੇ ਠੋਸ ਨੀਤੀਆਂ ਦੇ ਲਾਗੂਕਰਨ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਰਾਜ ਦੇ ਆਰਥਿਕ ਵਿਕਾਸ ਨੂੰ ਮਜ਼ਬੂਤੀ ਦੇਣ ਲਈ ਪਰਵਾਸੀ ਪੰਜਾਬੀਆਂ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਉਦਯੋਗ ਦੇ ਆਗੂਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਸੱਦਾ ਦਿੱਤਾ ਜਾਵੇਗਾ।ਇੱਕ ਉੱਦਮੀ ਵਜੋਂ ਆਪਣਾ ਤਜਰਬਾ ਸਾਂਝਾ ਕਰਦਿਆਂ ਉਨ੍ਹਾਂ ਕਿਹਾ ਕਿ ਨਵੀਨਤਾ ਅਤੇ ਜਨਤਕ-ਨਿੱਜੀ ਭਾਈਵਾਲੀ ਨੂੰ ਉਤਸ਼ਾਹਿਤ ਕਰਨਾ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਮਹੱਤਵਪੂਰਨ ਹੋਵੇਗਾ ਕਿ ਆਰਥਿਕ ਵਿਕਾਸ ਲਾਭ ਪੰਜਾਬ ਦੇ ਹਰ ਨਾਗਰਿਕ ਤੱਕ ਪੁੱਜੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Our Visitor

1900238