Sunday, May 10, 2026
Home Blog Page 2571

ਪਾਵਰਕੌਮ ਦੀਆਂ ਵੱਖ ਵੱਖ ਕਾਮਿਆਂ ਦੀਆਂ ਜਥੇਬੰਦੀ ਵੱਲੋ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਾਇਸ ’ਤੇ ਦਿੱਤਾ ਮੰਗ ਪੱਤਰ

0

ਸੁਖਜਿੰਦਰ ਮਾਨ
ਸੰਗਰੂਰ, 22 ਮਾਰਚ: ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਪਾਵਰਕਾਮ ਆਉਟਸੋਰਸਿੰਗ ਇੰਪਲਾਈਜ਼ ਯੂਨੀਅਨ ਵੱਲੋਂ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਰਹਾਇਸ ਵਿਖੇ ਜਥੇਬੰਦੀ ਵੱਲੋਂ ਮੰਗ ਪੱਤਰ ਸੌਂਪਿਆ ਗਿਆ । ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ, ਸੂਬਾ ਸਕੱਤਰ ਰਜੇਸ਼ ਕੁਮਾਰ ਤੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪਾਵਰਕਾਮ ਸੀ ਐਚ ਬੀ ਅਤੇ ਸੀ ਐੱਚ ਡਬਲਿਊ ਠੇਕਾ ਕਾਮਿਆਂ ਨਾਲ ਡਿਊਟੀ ਦੌਰਾਨ ਕਰੰਟ ਲੱਗਣ ਕਰਕੇ ਲਗਾਤਾਰ ਘਾਤਕ ਤੇ ਗੈਰ ਘਾਤਕ ਹਾਦਸੇ ਵਾਪਰ ਰਹੇ ਹਨ । ਕਈ ਕਾਮੇ ਮੌਤ ਦੇ ਮੂੰਹ ਪੈ ਗਏ ਅਤੇ ਕਈ ਕਾਮੇ ਅਪੰਗ ਹੋ ਗਏ ਅਤੇ ਪਾਵਰਕੌਮ ਮੈਨੇਜਮੈਂਟ ਵੱਲੋਂ ਕੱਢੇ ਗਏ ਕਾਮਿਆਂ ਨੂੰ ਬਹਾਲ ਕਰਨ ਅਤੇ ਪੁਰਾਣਾ ਬਕਾਇਆ ਏਰੀਅਲ ਜਾਰੀ ਕਰਨ ਵਿਭਾਗ ਚ ਲੈ ਕੇ ਰੈਗੂਲਰ ਕਰਨ ਅਤੇ ਪੁਰਾਣਾ ਬਕਾਇਆ ਈ ਪੀ ਐਫ ਦੀ ਰਾਸ਼ੀ ਜਾਰੀ ਕਰਨ ਸਮੇਤ ਹੋਰ ਮੰਗਾਂ ਬਾਰੇ ਅੱਜ ਮੈਨੇਜਮੈਂਟ ਨੂੰ ਮੰਗ ਪੱਤਰ ਸੌਂਪਿਆ ਗਿਆ। ਅਗਲੇ ਸੰਘਰਸ਼ ਦੀ ਰੂਪ ਰੇਖਾ ਦੀ ਤਿਆਰੀ ਲਈ ਪੰਜਾਬ ਵਿੱਚ ਸਬ ਡਵੀਜ਼ਨ ਪੱਧਰ ਅਤੇ ਡਿਵੀਜਨ ਪੱਧਰ ਤੇ ਚੋਣਾਂ ਦਾ ਸਿਲਸਿਲਾ ਜਥੇਬੰਦੀ ਵੱਲੋਂ ਵੀ ਜਾਰੀ ਕੀਤਾ ਗਿਆ ਹੈ ਅਤੇ 10 ਅਪ੍ਰੈਲ ਸੂਬਾ ਪੱਧਰੀ ਡੈਲੀਗੇਟ ਅਜਲਾਸ ਵੀ ਕੀਤਾ ਜਾਵੇਗਾ ।

ਸੀਪੀਐਫ਼ ਕਰਮਚਾਰੀ ਯੂਨੀਅਨ ਪੰਜਾਬ ਦੀ ਲੁਧਿਆਣਾ ਵਿਖੇ ਹੋਈ ਸੂਬਾ ਪੱਧਰੀ ਮੀਟਿੰਗ

0

ਪੁਰਾਣੀ ਪੈਨਸ਼ਨ ਸਕੀਮ ਨੂੰ ਪੰਜਾਬ ਵਿੱਚ ਲਾਗੂ ਕਰਵਾਉਣ ਲਈ ਪ੍ਰੋਗਰਾਮ ਉਲੀਕੇ:  ਸੁਖਜੀਤ ਸਿੰਘ

ਸੁਖਜਿੰਦਰ ਮਾਨ

ਲੁਧਿਆਣਾ, 22 ਮਾਰਚ: ਲੁਧਿਆਣਾ ਵਿਖੇ ਸੀ ਪੀ ਐਫ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਹੋਈ ਮੀਟਿੰਗ ਵਿੱਚ ਯੂਨੀਅਨ ਵੱਲੋਂ ਪੁਰਾਣੀ ਪੈਨਸਨ ਦੀ ਬਹਾਲੀ ਲਈ ਸੰਘਰਸ ਦੀ ਰੂਪ ਰੇਖਾ ਤਿਆਰ ਕੀਤੀ ਗਈ। ਸੂਬਾ ਪ੍ਰਧਾਨ ਸੁਖਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ਸਰਬ-ਸੰਮਤੀ ਨਾਲ ਫੈਸਲਾ ਲਿਆ ਗਿਆ ਕਿ 21 ਮਾਰਚ ਤੋਂ 31 ਮਾਰਚ ਤੱਕ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਸੀਪੀਐਫ਼ ਕਰਮਚਾਰੀ ਯੂਨੀਅਨ ਵੱਲੋਂ ਆਮ ਆਦਮੀ ਪਾਰਟੀ ਦੇ ਚੁਣੇ ਹੋਏ ਅਤੇ ਹਾਰੇ ਹੋਏ ਵਿਧਾਇਕਾਂ/ਉਮਾਦਵਾਰਾ ਨੂੰ ਮੰਗ ਪੱਤਰ ਦਿੱਤੇ ਜਾਣਗੇ ਅਤੇ ਮੁੱਖ ਮੰਤਰੀ ਪੰਜਾਬ ਨੂੰ ਵਿਧਾਇਕਾਂ ਪਾਸੋਂ  ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਅਰਧ ਸਰਕਾਰੀ ਪੱਤਰ ਲਿਖਵਾਏ ਜਾਣਗੇ। ਇਸ ਤੋ ਇਲਾਵਾ ਦੇਸ਼ ਦੀਆਂ ਟਰੇਡ ਯੂਨੀਅਨ ਅਤੇ ਪੰਜਾਬ ਯੂ ਟੀ ਮੁਲਾਜਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ 28 ਅਤੇ 29 ਮਾਰਚ ਨੂੰ ਦੇਸ਼ ਵਿਆਪੀ ਹਡਤਾਲ ਦੇ ਦਿੱਤੇ ਗਏ ਸੱਦੇ  ਨੂੰ ਮੁੱਖ ਰੱਖਦੇ ਹੋਏ ਸੀਪੀਐਫ਼ ਕਰਮਚਾਰੀ ਯੂਨੀਅਨ ਪੰਜਾਬ ਭਰ ਵਿੱਚ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਵਾਉਣ ਲਈ ਹੜਤਾਲ ਵਿੱਚ ਸ਼ਾਮਲ ਹੋਵੇਗੀ।ਇਸ ਮੌਕੇ ਮੁਲਾਜਮ ਭੈਣਾਂ ਨੂੰ  ਪੁਰਾਣੀ ਪੈਨਸ਼ਨ ਸਕੀਮ ਦੇ  ਸ਼ੰਘਰਸ਼ ਵਿਚ ਹੋਰ ਜਿਆਦਾ ਸ਼ਮੂਲੀਅਤ ਕਰਵਾਉਣ ਲਈ ਮੈਡਮ ਕਿਰਨਾ ਖਾਨ ਨੂੰ ਮਹਿਲਾ ਵਿੰਗ ਪੰਜਾਬ ਦਾ ਪ੍ਰਧਾਨ ਲਗਾਇਆ ਗਿਆ। ਇਸ ਮੌਕੇ ਅਮਨਦੀਪ ਸਿੰਘ,ਜਗਤਾਰ ਸਿੰਘ ਰਾਜੋਆਣਾ,ਸੰਦੀਪ ਭੰਵਕ,ਸੰਗਤ ਰਾਮ,ਅਮਿਤ ਕਟੋਚ,ਸੰਜੀਵ ਕੁਮਾਰ,ਦੀਦਾਰ ਸਿੰਘ ਛੋਕਰਾ,ਜਰਨੈਲ ਸਿੰਘ ਅੋਜਲਾ,ਕਿਰਨਾਂ ਖਾਨ,ਸੁਖਦਰਸਨ ਸਿੰਘ,ਇਕਬਾਲ ਸਿੰਘ ਜ?ਿਲ੍ਹਾ ਪ੍ਰਧਾਨ ਬਠਿੰਡਾ,ਰਾਕੇਸ ਕੁਮਾਰ,ਮਨਜੀਤ ਸਿੰਘ,ਬਿਕਰਮ ਸਿੰਘ,ਹਰਪ੍ਰੀਤ ਸਿੰਘ,ਗੁਰਪ੍ਰੀਤ ਸਿੰਘ,ਹਰਸ ਗੋਇਲ ,ਧਰਮਿੰਦਰ ਸਿੰਘ,ਜਗਤਾਰ ਲਾਲ,ਸ?ਿਵ ਕੁਮਾਰ ਰਾਣਾ,ਜਗਸੀਰ ਸਿੰਘ,ਪੁਨੀਤ ਸਾਗਰ,ਅਰਵਿੰਦ ਕੁਮਾਰ,ਪ੍ਰਭਜੋਤ ਸਿੰਘ,ਕਮਲਜੀਤ ਸਿੰਘ,ਸੁਰਿੰਦਰਪਾਲ ਸਿੰਘ,ਕਰਨ ਸਿੰਘ,ਗੁਰਦੀਪ ਸਿੰਘ,ਗੁਰਪ੍ਰੀਤ ਸਿੰਘ ਗੁਜਰਵਾਲ,ਆਦਿ ਹਾਜਰ ਸਨ।

ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਮੇਰਾ ਕੋਈ ਸਗਾ ਨਹੀਂ, ਦੋਸ਼ੀ ਨਹੀਂ ਬਖਸ਼ਿਆ ਜਾਵੇਗਾ – ਮੁੱਖ ਮੰਤਰੀ

0

ਹੁਣ ਜਰੂਰੀ ਰੂਪ ਨਾਲ ਹੋਵੇਗਾ ਬਿਲਡਿੰਗਾਂ ਦਾ ਸਟ੍ਰਕਚਰਲ ਆਡਿਟ
ਬਜਟ ਸੈਸ਼ਨ ਦੇ ਸਮਾਪਨ ਦੇ ਬਾਅਦ ਮੁੱਖ ਮੰਤਰੀ ਨੇ ਕੀਤੀ ਪ੍ਹੈਸ ਕਾਨਫ੍ਰੇਂਸ
ਸੁਖਜਿੰਦਰ ਮਾਨ
ਚੰਡੀਗੜ੍ਹ, 22 ਮਾਰਚ: ਹਰਿਆਣਾ ਦੇ ਮੁੰਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਮੇਰਾ ਕੋਈ ਸਗਾ ਨਹੀਂ ਹੈ, ਜੋ ਵੀ ਦੋਸ਼ੀ ਹੋਵੇਗਾ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਹਰ ਦੋਸ਼ੀ ਦੇ ਖਿਲਾਫ ਜਾਂਚ ਦੇ ਬਾਅਦ ਸਖਤ ਤੋਂ ਸਖਤ ਕਾਰਵਾਈ ਹੋਵੇਗੀ, ਚਾਹੇ ਉਹ ਕੋਈ ਆਈਏਐਸ ਅਧਿਕਾਰੀ ਤੇ ਹੋਰ ਕੋਈ ਵੀ ਹੋਵੇ। ਮੁੱਖ ਮੰਤਰੀ ਅੱਜ ਹਰਿਆਣਾ ਵਿਧਾਨਸਭਾ ਬਜਟ ਸੈਸ਼ਨ ਦਾ ਸਮਾਪਨ ਹੋਣ ਬਾਅਦ ਪੈ੍ਰਸ ਕਾਨਫੈਂ੍ਰਸ ਨੂੰ ਸੰਬੋਧਿਤ ਕਰ ਰਹੇ ਸਨ, ਉਨ੍ਹਾਂ ਨੇ ਇਹ ਪ੍ਰਤੀਕ੍ਰਿਆ ਫਰੀਦਾਬਾਦ ਨਗਰ ਨਿਗਮ ਵਿਚ ਭ੍ਰਿਸ਼ਟਾਚਾਰ ਦੇ ਮਾਮਲੇ ‘ਤੇ ਲਿਆਏ ਗਏ ਧਿਆਨਖਿੱਚ ਪ੍ਰਸਤਾਵ ਦੌਰਾਨ ਆਈਏਐਸ ਅਧਿਕਾਰੀਆਂ ਦਾ ਨਾਂਅ ਲਏ ਜਾਣ ਦੇ ਸੁਆਲ ‘ਤੇ ਦਿੱਤੀ।ਫਰੀਦਾਬਾਦ ਨਗਰ ਨਿਗਮ ਭ੍ਰਿਸ਼ਟਾਚਾਰ ਦੇ ਦੋਸ਼ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਚ ਕੁੱਲ 9 ਕੇਸ ਦਰਜ ਕੀਤੇ ਗਏ ਹਨ, ਜਿਨ੍ਹਾ ਦੀ ਜਾਂਚ ਪੁਲਿਸ ਜਾਂ ਵਿਜੀਲੈਂਸ ਵੱਲੋਂ ਕੀਤੀ ਜਾ ਰਹੀ ਹੈ। ਸਰਕਾਰ ਇਸ ‘ਤੇ ਨਜਰ ਬਣਾਏ ਹੋਏ ਹਨ, ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਨਿਰਦੋਸ਼ ਕੋਈ ਨਾ ਫਸੇ ਅਤੇ ਦੋਸ਼ੀ ਬੱਚ ਨਾ ਪਾਉਣ। ਇਕ-ਇਕ ਕੇਸ ਦੀ ਜਾਂਚ ਗੰਭੀਰਤਾ ਨਾਲ ਚੱਲ ਰਹੀ ਹੈ। ਇਕ ਦਿਨ ਪਹਿਲਾਂ ਵੀ ਇਕ ਜਾਂਚ ਦੀ ਰਿਪੋਰਟ ਆਈ ਹੈ, ਜਿਸ ਦਾ ਅਧਿਐਨ ਕੀਤਾ ਜਾ ਰਿਹਾ ਹੈ। ਇਸ ਮਾਮਲੇ ਵਿਚ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਡਾ. ਕਮਲ ਗੁਪਤਾ ਨੇ ਸਦਨ ਵਿਚ ਵਿਸਤਾਰ ਜਵਾਬ ਵੀ ਦਿੱਤਾ ਹੈ।

ਪਾਰਕ ਦੀ ਜਮੀਨ ਨਗਰ ਨਿਗਮ ਦੀ, ਮਜਬੂਤੀ ਨਾਲ ਲੜਣਗੇ ਸੁਪਰੀਮ ਕੋਰਟ ਤਕ ਲੜਾਈ
ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਵਲੱਭਗੜ੍ਹ ਕਲਪਨਾ ਚਾਵਲਾ ਸਿਟੀ ਪਾਰਕ ਦੀ ਜਮੀਨ ਨਗਰ ਨਿਗਮ ਦੀ ਹੈ। ਨਿਗਮ ਵਿਚ ਆਉਣ ਤੋਂ ਪਹਿਲਾ ਜਮੀਨ ਸ਼ਾਮਲਾਤ ਦੇਹ ਰਹੀ ਹੋਵੇਗੀ। ਬਾਅਦ ਵਿਚ ਪਟਵਾਰੀ ਨੇ ਇਸ ਜਮੀਨ ਦਾ ਮਾਲਿਕਾਨਾ ਹੱਕ ਕਿਸੇ ਵਿਅਕਤੀ ਦੇ ਨਾਅ ਕਰ ਦਿੱਤਾ। ਇਸ ਵਜ੍ਹਾ ਨਾਲ ਸੁਪਰੀਮ ਕੋਰਟ ਤਕ ਇਹ ਮਾਮਲਾ ਗਿਆ ਅਤੇ ਉਨ੍ਹਾਂ ਕਾਗਜਾਤ ਦੀ ਵਜ੍ਹਾ ਨਾਲ ਨਗਰ ਨਿਗਮ ਕੇਸ ਹਾਰ ਗਿਆ। ਹੁਣ ਇਸ ਮਾਮਲੇ ਨੂੰ ਬਜਟ ਸੈਸ਼ਨ ਵਿਚ ਉਸ ਖੇਤਰ ਦੇ ਵਿਧਾਇਕ ਨੇ ਵਾਹਵਾਹੀ ਲੁੱਟਣ ਲਈ ਚੁਕਿਆ ਹੈ ਪਰ ਸਰਕਾਰ ਆਪਣਾ ਪੱਖ ਮਜਬੂਤੀ ਨਾਲ ਸੁਪਰੀਮ ਕੋਰਟ ਵਿਚ ਰੱਖੇਗੀ। ਪਟਵਾਰੀ ਦੇ ਖਿਲਾਫ ਵੀ ਕਾਰਵਾਈ ਕੀਤੀ ਗਈ ਹੈ। ਇਹ ਜਮੀਨ ਪਬਲਿਕ ਦੀ ਹੈ ਨਾ ਕਿ ਕਿਸੇ ਵਿਅਕਤੀ ਵਿਸ਼ੇਸ਼ ਦੀ ਹੈ।

10 ਤੋਂ 20 ਫੀਸਦੀ ਬਣ ਚੁੱਕੀ ਕਾਲੋਨੀ ਵੀ ਹੋ ਸਕਦੀ ਹੈ ਅਥੋਰਾਇਜਡ
ਇਕ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਪਹਿਲਾਂ ਸ਼ਹਿਰਾਂ ਵਿਚ 50 ਫੀਸਦੀ ਤਕ ਬਣੀ ਹੋਈਆਂ ਕਲੋਨੀਆਂ ਹੀ ਅਥੋਰਾਇਜਡ ਹੁੰਦੀਆਂ ਸੀ ਪਰ ਉਨ੍ਹਾਂ ਨੇ ਇਹ ਸ਼ਰਤ ਹਟਾ ਦਿੱਤੀ ਹੈ। ਹੁਣ 10 ਤੋਂ 20 ਫੀਸਦੀ ਤਕ ਬਣੀ ਹੋਈ ਕਲੋਨੀ ਵੀ ਅਥੋਰਾਇਜਡ ਹੋ ਸਕਣਗੀਆਂ। ਇਸ ਤਰ੍ਹਾ ਦੀ ਕਲੋਨੀ ਜੇਕਰ ਖਾਲੀ ਪਈ ਹੈ ਤਾਂ ਉਸ ਦੇ ਡਿਵੇਲਪਮੈਂਟ ਚਾਰਜ ਬਿਲਡਰ ਨੂੰ ਦੇਣਾ ਹੋਵੇਗਾ। ਜਿੱਥੇ ਮਕਾਨ ਬਣੇ ਹੋਏ ਹਨ ਉਨ੍ਹਾਂ ਨੂੰ ਕਲੈਕਟਰ ਰੇਟ ਦਾ 5 ਫੀਸਦੀ ਚਾਰਜ ਦੇਣਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਸਾਲ 2017 ਤੋਂ 2021 ਤਕ ਦੇ ਵਿਚ 7 ਏ ਦੀ ਆੜ ਵਿਚ ਐਨਓਸੀ ਦੇ ਬਿਨ੍ਹਾ ਗਲਤ ਢੰਗ ਤੋਂ ਕੀਤੀ ਗਈ ਰਜਿਸਟਰੀਆਂ ਦੀ ਜਾਂਚ ਸਰਕਾਰ ਕਰਵਾ ਚੁੱਕੀ ਹੈ। ਹੁਣਸਦਨ ਵਿਚ ਉਨ੍ਹਾਂ ਨੇ ਐਲਾਨ ਕੀਤਾ ਹੈ ਕਿ 2010 ਤੋਂ 2016 ਦੇ ਵਿਚ ਹੋਈ ਇਸ ਤਰ੍ਹਾ ਦੀ ਰਜਿਸਟਰੀਆਂ ਦੀ ਜਾਂਚ ਕਰਵਾਈ ਜਾਵੇਗੀ।

ਹੁਣ ਜਰੂਰੀ ਰੂਪ ਨਾਲ ਹੋਵੇਗਾ ਬਿਲਡਿੰਗਾਂ ਦਾ ਸਟ੍ਰਕਚਰਲ ਆਡਿਟ
ਗੁਰੂਗ੍ਰਾਮ ਦੀ ਚਿੰਤਲ ਸੋਸਾਇਟੀ ਨਾਲ ਜੁੜੇ ਇਕ ਸੁਆਲ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਅਜਿਹੀ ਘਟਨਾਵਾਂ ਭਵਿੱਖ ਵਿਚ ਨਾ ਹੋਣ ਇਸ ਦੇ ਲਈ ਜਰੂਰੀ ਰੂਪ ਨਾਲ ਬਿਲਡਿੰਗਾਂ ਦਾ ਸਟਰਕਚਰਲ ਆਡਿਟ ਹੋਵੇਗਾ। ਚਿੰਤਲ ਸੋਸਾਇਟੀ ਨੂੰ ਲਾਇਸੈਂਸ ਸਾਲ 2007 ਵਿਚ ਕਾਂਗਰਸ ਸਰਕਾਰ ਦੇ ਸਮੇਂ ਦਿੱਤਾ ਸੀ। ਇਸ ਬਿਲਡਰ ਵੱਲੋਂ ਹੋਰ ਵੀ ਕਈ ਟਾਵਰ ਬਣਾਏ ਗਏ ਹਨ। ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿਤੀ ਗਈ ਹੈ। ਬਿਨ੍ਹਾਂ ਆਕਿਯੂਪੇਸ਼ਨ ਸਰਟੀਫਿਕੇਟ ਦੇ ਬਣਾਈ ਗਈ ਬਿਲਡਿੰਗ ਦੇ ਮਾਮਲੇ ਦਾ ਵੀ ਅਧਿਐਨ ਕੀਤਾ ਜਾਵੇਗਾ।

ਲਾਲਚ ਦੇਕੇ ਧਰਮ ਬਦਲਣ ਕਰਵਾਉਣ ਵਾਲਿਆਂ ‘ਤੇ ਹੋਵੇਗੀ ਕਾਰਵਾਈ
ਹਰਿਆਣਾ ਵਿਧੀਵਿਰੁੱਧ ਧਰਮ ਬਦਲਣ ਰੋਕ ਬਿੱਲ, 2022 ‘ਤੇ ਵਿਰੋਧੀ ਧਿਰ ਵੱਲੋਂ ਵਾਰ-ਵਾਰ ਵਿਰੋਧ ਕਿਉਂ ਕੀਤਾ ਜਾ ਰਿਹਾ ਹੈ। ਇਸ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਲਗਤਾ ਹੈ ਕਿ ਇਸ ਦੇ ਪਿੱਛੇ ਕਾਂਗਰਸ ਦਾ ਮਾਈਨੋਰਿਟੀ ਪੇ੍ਰਮ ਝਲਕਦਾ ਹੈ। ਆਪਣੀ ਮਰਜੀ ਨਾਲ ਕੋਈ ਧਰਮ ਬਦਲਾਅ ਕਰੇ ਪਰ ਜਬਰਦਸਤੀ ਕਿਸੀ ਦੇ ਨਾਲ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ। ਧੋਖੇ ਤੋਂ ਜਾਂ ਕਿਸੇ ਤਰ੍ਹਾ ਦਾ ਲਾਲਚ ਦੇ ਕੇ ਜੇਕਰ ਧਰਮ ਬਦਲਣ ਕਰਵਾਇਆ ਜਾਵੇਗਾ ਤਾਂ ਉਨ੍ਹਾਂ ‘ਤੇ ਕਾਰਵਾਈ ਹੋਵੇਗੀ। ਹਾਂਲਾਂਕਿ ਆਈਪੀਸੀ ਦੇ ਤਹਿਤ ਇੰਨ੍ਹਾ ‘ਤੇ ਕਾਰਵਾਈ ਹੋ ਰਹੀ ਹੈ ਪਰ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਵੱਖ ਤੋਂ ਐਕਟ ਲਿਆਇਆ ਗਿਆ ਹੈ।ਸਾਡੇ ਤੋਂ ਪਹਿਲਾਂ ਕਈ ਸੂਬਿਆਂ ਨੇ ਵੀ ਅਜਿਹਾ ਹੀ ਐਕਟ ਬਣਾਇਆ ਹੈ।

ਕਾਂਗਰਸ ਨੇ ਹੀ ਲਾਗੂ ਕੀਤੀ ਸੀ ਨਿਯੂ ਪੈਂਸ਼ਨ ਸਕੀਮ
ਇਕ ਸੁਆਲ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਨੇ ਹੀ ਕਰਮਚਾਰੀਆਂ ਦੇ ਲਹੀ ਨਿਯੂ ਪੈਂਸ਼ਨ ਸਕੀਮ ਲਾਗੂ ਕੀਤੀ ਸੀ। ਅੱਜ ਉਹ ਹੀ ਇਸ ਨੂੰ ਬੰਦ ਕਰਨ ਦੀ ਗਲ ਕਹਿ ਰਹੇ ਹਨ। ਕਾਂਗਰਸ ਕਰਮਚਾਰੀ ਯੂਨੀਅਨਾਂ ਦੇ ਦਬਾਅ ਵਿਚ ਅਜਿਹੀ ਮੰਗ ਚੁੱਕ ਰਹੀ ਹੈ। ਜੇਕਰ ਉਨ੍ਹਾਂ ਨੂੰ ਕਰਮਚਾਰੀਆਂ ਦੀ ਇੰਨੀ ਚਿੰਤਾ ਸੀ ਤਾਂ ਉਸ ਮਸਂੇ ਇਹ ਲੋਕ ਨਵੀਂ ਪੈਂਸ਼ਨ ਯੋਜਨਾ ਕਿਉਂ ਲੈ ਕੇ ਆਏ।

ਜਨ-ਜਨ ਤਕ ਪਹੁੰਚਾਉਂਗੇ ਸਰਕਾਰ ਦੀ ਭਲਾਈਕਾਰੀ ਯੋਜਨਾਵਾਂ
ਇਕ ਹੋਰ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਅੰਤੋਦੇਯ ਦੇ ਮੂਲ ਮੰਤਰ ਨੂੰ ਕਾਂਗਰਸ ਦੇ ਵਿਧਾਇਕ ਅਮਿਤ ਸਿਹਾਗ ਨੇ ਵੀ ਸਮਝਿਆ ਹੈ ਅਤੇ ਉਸ ਦੀ ਚਰਚਾ ਸਦਨ ਵਿਚ ਕੀਤੀ ਹੈ। ਕੋਵਿਡ ਦੀ ਵਜ੍ਹਾ ਨਾਲ ਪਿਛਲੇ ਕਾਫੀ ਸਮੇਂ ਤੋਂ ਉਨ੍ਹਾਂ ਦੇ ਪੋ੍ਰਗ੍ਰਾਮ ਨਹੀਂ ਹੋ ਪਾ ਰਹੇ ਸਨ। ਹੁਣ 27 ਮਾਰਚ ਤੋਂ ਤਿਗਾਂਓ ਤੋਂ ਰੈਲੀ ਦੇ ਨਾਲ ਹਿੰਨ੍ਹਾਂ ਦੀ ਸ਼ੁਰੂਆਤ ਹੋਵੇਗੀ। ਇਸ ਦੇ ਬਾਅਦ ਅਪ੍ਰੈਲ ਵਿਚ ਸਫੀਦੋਂ ਵਿਚ ਇਕ ਰੈਲੀ ਕੀਤੀ ਜਾਵੇਗੀ। ਇਸ ਦੇ ਰਾਹੀਂ ਜਲਤਾ ਤਕ ਸਰਕਾਰ ਦੀ ਭਲਾਈਕਾਰੀ ਯੋਜਨਾਵਾਂ ਅਤੇ ਉਪਲਬਧੀਆਂ ਨੂੰ ਪਹੁੰਚਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ 1 ਲੱਖ ਤੋਂ ਹੇਠਾਂ ਦੀ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੀ ਆਮਦਨੀ ਵਧਾਈ ਜਾਵੇਗੀ। ਇੰਨ੍ਹਾ ਦੇ ਰੁਜਗਾਰ ਮੇਲੇ ਆਯੋਜਿਤ ਕੀਤੇ ਜਾਣਗੇ, ਜਿਸ ਦੇ ਰਾਹੀਂ ਕਰਜਾ ਦਿੱਤਾ ਜਾਵੇਗਾ। ਗਰੀਬ ਤੇ ਛੋਟੇ ਕਿਸਾਨਾਂ ਨੂੰ ਵਿੱਤੀ ਪ੍ਰਬੰਧਨ ‘ਤੇ ਸਲਾਹ ਦੇਣ ਲਈ ਚਾਰ-ਪੰਜ ਵਿਅਕਤੀਆਂ ਦੀ ਇਕ ਸਮਰਪਿਤ ਟੀਮ ਲਗਾਈ ਜਾਵੇਗੀ।

ਮੈਡਲ ਲਿਆਉਣ ਵਾਲਿਆਂ ਨੂੰ ਮਿਲਦੀ ਰਹੇਗੀ ਨੌਕਰੀਆਂ
ਇਸ ਸੁਆਲ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਖਿਡਾਰੀ ਕੋਟੇ ਦੇ ਤਹਿਤ ਮੈਡਲ ਲਿਆਉਣ ਵਾਲੇ ਖਿਡਾਰੀਆਂ ਨੂੰ ਏਬੀਸੀ ਅਤੇ ਡੀ ਸ਼੍ਰੇਣੀ ਦੀਆਂ ਨੌਕਰੀਆਂ ਪਹਿਲਾਂ ਦੀ ਤਰ੍ਹਾ ਮਿਲਦੀਆਂ ਰਹਿਣਗੀਆਂ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਮੈਡਲ ਲਾਓ-ਪਦ ਪਾਓ ਨੀਤੀ ਦੇ ਤਹਿਤ ਮੈਡਲ ਲਿਆਉਣ ਵਾਲਿਆਂ ਦੀ ਗਿਣਤੀ ਘੱਟ ਹੈ ਜਦੋਂ ਕਿ ਮੁਕਾਲਬੇ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੀ ਗਿਣਤੀ ਵੱਧ ਰਹਿੰਦੀ ਹੈ। ਗਲਤ ਗ੍ਰੇਡੇਸ਼ਨ ਸਰਟੀਫਿਕੇਟ ਦੇ ਆਧਰ ‘ਤੇ ਸਰਕਾਰੀ ਨੌਕਰੀ ਦੇਣ ਦਾ ਮਾਮਲੇ ਹੁਣ ਸਾਹਮਣੇ ਆ ਰਹੇ ਹਨ।
ਹਰਿਆਣਾ ਨੂੰ ਮਿਲਿਆ ਵਾਟਰ ਕੰਟਰੇਵੇਸ਼ਨ ਅਵਾਰਡ
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਨੂੰ ਪੁਰੇ ਦੇਸ਼ ਵਿਚ ਪਹਿਲਾਂ ਸਥਾਨ ਹਾਸਲ ਕਰਨ ‘ਤੇ ਵਾਟਰ ਕੰਜਵੇਸ਼ਨ ਅਵਾਰਡ ਮਿਲਿਆ ਹੈ। ਅਸੀਂ ਮਹਿਜ ਇਸ ਤੋਂ ਹੀ ਸੰਤੋਸ਼ ਕਰਨ ਵਾਲੇ ਨਹੀਂ ਹਨ, ਭਵਿੱਖ ਵਿਚ ਜਲ ਸਰੰਖਣ ਦੇ ਲਈ ਹੋਰ ਬਿਹਤਰ ਕਦਮ ਚੁੱਕੇ ਜਾਣਗੇ। ਇਕ ਹੋਰ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ 25 ਮਾਰਚ ਨੂੰ ਦੇਹਰਾਦੂਨ ਵਿਚ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਿਰਕਤ ਕਰਣਗੇ। ਇਸ ਦੇ ਬਾਅਦ ਲਖਨਊ ਵਿਚ ਯੂਪੀ ਦੇ ਮੁੱਖ ਮੰਤਰੀ ਸੁੰਹ ਚੁੱਕ ਸਮਾਰੋਹ ਵਿਚ ਜਾਣਗੇ।

ਸਾਰੇ ਵਾਅਦੇ ਪੂਰੇ ਜੋਸ਼ ਨਾਲ ਨਿਭਾਵਾਂਗੇ: ਹਰਭਜਨ ਸਿੰਘ ਈ.ਟੀ.ਓ

0

ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਨੇ ਵੱਖ-ਵੱਖ ਆਗੂਆਂ ਦੀ ਮੌਜੂਦਗੀ ਵਿੱਚ ਚਾਰਜ ਸੰਭਾਲਿਆ
ਸੁਖਜਿੰਦਰ ਮਾਨ
ਚੰਡੀਗੜ੍ਹ, 22 ਮਾਰਚ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ ਅਗਵਾਈ ਹੇਠ ਚੋਣ ਪ੍ਰਚਾਰ ਦੌਰਾਨ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰੇਗੀ।ਸ. ਹਰਭਜਨ ਸਿੰਘ ਨੇ ਅੱਜ ਇੱਥੇ ਸਿਵਲ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਦਿਆਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰੇਗੀ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਉੱਚਾ ਚੁੱਕਣ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨਿਵੇਸ਼ ਲਈ ਢੁਕਵਾਂ ਮਾਹੌਲ ਪ੍ਰਦਾਨ ਕਰੇਗੀ ਜਿਸ ਨਾਲ ਸੂਬੇ ਦੇ ਲੋਕਾਂ ਨੂੰ ਰੁਜ਼ਗਾਰ ਦੇ ਭਰਪੂਰ ਮੌਕੇ ਮਿਲਣਗੇ। ਬੁਨਿਆਦੀ ਢਾਂਚੇ ਦੀ ਫੌਰੀ ਦੇਖਭਾਲ ਦੀ ਲੋੜ ਨੂੰ ਸਵੀਕਾਰ ਕਰਦੇ ਹੋਏ, ਕੈਬਨਿਟ ਮੰਤਰੀ ਨੇ ਕਿਹਾ ਕਿ ਇਤਿਹਾਸਕ ਇਮਾਰਤਾਂ ਦੀ ਸਾਂਭ-ਸੰਭਾਲ ਦੀ ਸਖ਼ਤ ਲੋੜ ਹੈ ਅਤੇ ਉਹ ਪਹਿਲ ਦੇ ਅਧਾਰ `ਤੇ ਇਨ੍ਹਾਂ ਦੀ ਸੰਭਾਲ ਲਈ ਪੂਰੇ ਯਤਨ ਕਰਨਗੇ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਹਰਭਜਨ ਸਿੰਘ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸੁਹਿਰਦਤਾ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਪੰਜਾਬ ਸੂਬੇ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਕੰਮ ਕਰੇਗੀ।ਇਸ ਅਹੁਦੇ ਲਈ ਚੁਣੇ ਜਾਣ ਲਈ ਉਨ੍ਹਾਂ ਪਾਰਟੀ ਲੀਡਰਸਿ਼ਪ ਦਾ ਧੰਨਵਾਦ ਕਰਨ ਦੇ ਨਾਲ- ਨਾਲ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਨੂੰ ਰਾਜ ਦਾ ਸ਼ਾਸਨ ਚਲਾਉਣ ਲਈ ਸਪੱਸ਼ਟ ਫਤਵਾ ਦੇਣ ਲਈ ਪੰਜਾਬ ਦੇ ਲੋਕਾਂ ਦਾ ਵੀ ਧੰਨਵਾਦ ਕੀਤਾ
ਜਿ਼ਕਰਯੋਗ ਹੈ ਕਿ ਜੰਡਿਆਲਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸ. ਹਰਭਜਨ ਸਿੰਘ 2012 ਵਿੱਚ ਆਬਕਾਰੀ ਤੇ ਕਰ ਅਧਿਕਾਰੀ ਬਣੇ ਸਨ ਪਰ ਉਨ੍ਹਾਂ ਨੇ 2017 ਵਿੱਚ ਈਟੀਓ ਦੇ ਅਹੁਦੇ ਤੋਂ ਸਵੈ-ਇੱਛਾ ਨਾਲ ਸੇਵਾਮੁਕਤੀ ਲੈ ਲਈ ਸੀ।ਉਹ ਜੰਡਿਆਲਾ ਹਲਕੇ ਤੋਂ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ 25000 ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ਸੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਸ. ਕੁਲਵੰਤ ਪੰਡੋਰੀ, ਵਿਧਾਇਕ ਸ੍ਰੀ ਦਿਨੇਸ਼ ਚੱਢਾ, ਵਿਧਾਇਕ ਸ. ਮਨਜੀਤ ਸਿੰਘ ਬਿਲਾਸਪੁਰ, ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਦਲੀਪ ਕੁਮਾਰ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਸ੍ਰੀ ਵਿਕਾਸ ਪ੍ਰਤਾਪ, ਚੇਅਰਮੈਨ-ਕਮ ਮੈਨੇਜਿੰਗ ਡਾਇਰੈਕਟਰ (ਪੀਐਸਪੀਸੀਐਲ) ਸ. ਬਲਦੇਵ ਸਿੰਘ ਸਰਾਂ ਮੌਜੂਦ ਸਨ।

ਸਿਆਸੀ ਬਦਲਾਖੋਰੀ ਲਈ ਕੋਈ ਥਾਂ ਨਹੀਂ ਪਰ ਨਾਜਾਇਜ਼ ਬੱਸਾਂ ਨੂੰ ਹਰ ਹੀਲੇ ਰੋਕਿਆ ਜਾਵੇਗਾ : ਭੁੱਲਰ

0

ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਦੇ ਟਰਾਂਸਪੋਰਟ ਅਤੇ ਪ੍ਰਾਹੁਣਚਾਰੀ ਮੰਤਰੀ ਵਜੋਂ ਅਹੁਦਾ ਸੰਭਾਲਿਆ
ਪਲੇਠੀ ਮੀਟਿੰਗ ਦੌਰਾਨ ਵਿਭਾਗ ਦੇ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਦੀ ਹਦਾਇਤ
ਸੁਖਜਿੰਦਰ ਮਾਨ
ਚੰਡੀਗੜ੍ਹ, 22 ਮਾਰਚ: ਪੰਜਾਬ ਦੇ ਟਰਾਂਸਪੋਰਟ ਅਤੇ ਪ੍ਰਾਹੁਣਚਾਰੀ ਵਿਭਾਗ ਦੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਿਆ। ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ, ਸਿੱਖਿਆ, ਉਚੇਰੀ ਸਿੱਖਿਆ ਅਤੇ ਖੇਡ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਸ੍ਰੀ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਸ੍ਰੀ ਹਰਮੀਤ ਸਿੰਘ ਪਠਾਣਮਾਜਰਾ, ਵਿਧਾਇਕ ਸ. ਮਨਜਿੰਦਰ ਸਿੰਘ ਲਾਲਪੁਰਾ, ਵਿਧਾਇਕ ਸ. ਕੁਲਵੰਤ ਸਿੰਘ ਪੰਡੋਰੀ ਅਤੇ ਹੋਰ ਪਤਵੰਤੇ ਮੌਜੂਦ ਸਨ।ਸ. ਭੁੱਲਰ ਨੇ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਪੰਜਾਬ ਦੇ ਸਹਿ-ਇੰਚਾਰਜ ਸ੍ਰੀ ਰਾਘਵ ਚੱਢਾ ਦਾ ਉਨ੍ਹਾਂ ‘ਤੇ ਭਰੋਸਾ ਜਤਾਉਣ ਲਈ ਧੰਨਵਾਦ ਕੀਤਾ ਅਤੇ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਅਹਿਦ ਲਿਆ।ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਨਾਲ ਸਬੰਧਤ ਅਤੇ ਖੇਤੀਬਾੜੀ ਕਿੱਤੇ ਨਾਲ ਜੁੜੇ ਸ. ਭੁੱਲਰ ਨੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਕਾਰਨ ਸਿਸਟਮ ਭ੍ਰਿਸ਼ਟ ਹੋ ਚੁੱਕਾ ਹੈ। ਇਨ੍ਹਾਂ ਖ਼ਾਮੀਆਂ ਨੂੰ ਲੱਭ ਕੇ ਪੀ.ਆਰ.ਟੀ.ਸੀ., ਪੰਜਾਬ ਰੋਡੇਵਜ਼ ਬੱਸ ਸਰਵਿਸ ਅਤੇ ਟਰਾਂਸਪੋਰਟ ਵਿਭਾਗ ਨੂੰ ਸੁਰਜੀਤ ਕੀਤਾ ਜਾਵੇਗਾ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇੱਕ ਪਰਮਿਟ ‘ਤੇ ਕਈ-ਕਈ ਨਾਜਾਇਜ਼ ਬੱਸਾਂ ਚਲਾਉਣ ਅਤੇ 40 ਕਿਲੋਮੀਟਰ ਦੇ ਰੂਟ ਪਰਮਿਟ ਵਿੱਚ 250 ਕਿਲੋਮੀਟਰ ਤੱਕ ਦਾ ਵਾਧਾ ਕਰਕੇ ਬੱਸਾਂ ਚਲਾਉਣ ਜਿਹੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਸ. ਭੁੱਲਰ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਗਏ ਪਰਮਿਟਾਂ ਦੀ ਵੀ ਘੋਖ ਕੀਤੀ ਜਾਵੇਗੀ।ਮੰਤਰੀ ਨੇ ਕਿਹਾ, “ਮੈਂ ਅੱਜ ਅਹੁਦਾ ਸਾਂਭਣ ਦੇ ਨਾਲ ਹੀ ਕੰਮ ਸ਼ੁਰੂ ਕਰ ਦਿੱਤਾ ਹੈ। ਕੋਈ ਇੱਕ ਫ਼ੀਸਦ ਭ੍ਰਿਸ਼ਟ ਅਧਿਕਾਰੀਆਂ ਤੇ ਮੁਲਾਜ਼ਮਾਂ ਕਾਰਨ ਬਦਨਾਮ ਹੋ ਚੁੱਕੇ ਵਿਭਾਗ ਨੂੰ ਸੁਧਾਰਨ ਲਈ 99 ਫ਼ੀਸਦੀ ਈਮਾਨਦਾਰ ਅਤੇ ਮਿਹਨਤਕਸ਼ ਅਧਿਕਾਰੀ ਅਤੇ ਮੁਲਾਜ਼ਮ ਸਾਡੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ।”ਔਰਤਾਂ ਲਈ ਬੱਸਾਂ ਵਿੱਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ ਰੱਖਣ ਦਾ ਭਰੋਸਾ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਲੋਕਾਂ ਲਈ ਜਿੱਥੇ ਅਜਿਹੀਆਂ ਹੋਰ ਸਹੂਲਤਾਂ ਲਿਆਂਦੀਆਂ ਜਾਣਗੀਆਂ, ਉਥੇ ਬੱਚਿਆਂ, ਬਜ਼ੁਰਗਾਂ ਅਤੇ ਅਪਾਹਜ ਵਿਅਕਤੀਆਂ ਲਈ ਸੀਟਾਂ ਦਾ ਰਾਖਵਾਂਕਰਨ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਠੇਕਾ ਆਧਾਰਤ ਅਤੇ ਕੱਚੇ ਮੁਲਾਜ਼ਮਾਂ, ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਯਕੀਨ ਜਤਾਇਆ ਹੈ, ਨੂੰ ਵੀ ਉਨ੍ਹਾਂ ਦੇ ਬਣਦੇ ਹੱਕ ਦਿੱਤੇ ਜਾਣਗੇ। ਇਸ ਤੋਂ ਇਲਾਵਾ ਲੋੜ ਅਨੁਸਾਰ ਬੱਸ ਅੱਡੇ ਨਵੇਂ ਬਣਾਏ ਜਾਣਗੇ ਅਤੇ ਬੱਸ ਅੱਡਿਆਂ ਵਿੱਚ ਸਫ਼ਾਈ ਦਾ ਖ਼ਾਸ ਖ਼ਿਆਲ ਰੱਖਿਆ ਜਾਵੇਗਾ।ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਆਪ ਦੀ ਸਰਕਾਰ ਵਿੱਚ ਸਿਆਸੀ ਬਦਲਾਖੋਰੀ ਨੂੰ ਕੋਈ ਥਾਂ ਨਹੀਂ ਹੈ ਪਰ ਨਾਜਾਇਜ਼ ਚਲ ਰਹੀਆਂ ਬੱਸਾਂ ਨੂੰ ਹਰ ਹੀਲੇ ਰੋਕਿਆ ਜਾਵੇਗਾ। ਉਨ੍ਹਾਂ ਉਚੇਚੇ ਤੌਰ ‘ਤੇ ਕਿਹਾ ਕਿ ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਆਸਾਂ ਹਨ, ਉਸ ਇੱਕ-ਇੱਕ ਉਮੀਦ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਸੀਲਿਆਂ ‘ਤੇ ਧਿਆਨ ਕੇਂਦਰਤ ਕੀਤਾ ਜਾਵੇਗਾ ਤਾਂ ਜੋ ਸਰਕਾਰੀ ਖ਼ਜ਼ਾਨਾ ਭਰਿਆ ਜਾ ਸਕੇ।

ਪਲੇਠੀ ਮੀਟਿੰਗ ਦੌਰਾਨ ਵਿਭਾਗ ਦੇ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਦੀ ਹਦਾਇਤ
ਆਪਣਾ ਅਹੁਦਾ ਸਾਂਭਣ ਤੋਂ ਤੁਰੰਤ ਬਾਅਦ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ ਅਤੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲਿਆ।ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਦੇ ਨਾਲ-ਨਾਲ ਵਿਭਾਗੀ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਂਦੀ ਜਾਵੇ।ਟਰਾਂਸਪੋਰਟ ਮੰਤਰੀ ਨੇ ਖ਼ਾਸ ਤੌਰ ‘ਤੇ ਹਦਾਇਤ ਕੀਤੀ ਕਿ ਬੱਸਾਂ ਦਾ ਬੱਸ ਅੱਡੇ ਦੇ ਅੰਦਰੋਂ ਹੋ ਕੇ ਜਾਣਾ ਯਕੀਨੀ ਬਣਾਇਆ ਜਾਵੇ ਅਤੇ ਅਜਿਹਾ ਨਾ ਕਰਨ ‘ਤੇ ਸਖ਼ਤ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।ਮੀਟਿੰਗ ਦੌਰਾਨ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ, ਐਸ.ਟੀ.ਸੀ. ਸ੍ਰੀ ਵਿਮਲ ਕੁਮਾਰ ਸੇਤੀਆ, ਡਾਇਰੈਕਟਰ ਟਰਾਂਸਪੋਰਟ-ਕਮ-ਐਮ.ਡੀ. ਪਨਬੱਸ ਸ੍ਰੀਮਤੀ ਅਮਨਦੀਪ ਕੌਰ ਅਤੇ ਐਮ.ਡੀ., ਪੀ.ਆਰ.ਟੀ.ਸੀ. ਸ੍ਰੀਮਤੀ ਪਰਨੀਤ ਸ਼ੇਰਗਿੱਲ ਆਦਿ ਹਾਜ਼ਰ ਸਨ।

ਕੈਬਨਿਟ ਮੰਤਰੀ ਡਾ. ਵਿਜੈ ਕੁਮਾਰ ਨੇ ਅਹੁਦਾ ਸੰਭਾਲਿਆ

0

ਸੁਖਜਿੰਦਰ ਮਾਨ
ਚੰਡੀਗੜ੍ਹ, 22 ਮਾਰਚ: ਪੰਜਾਬ ਦੇ ਨਵ ਨਿਯੁਕਤ ਕੈਬਨਿਟ ਮੰਤਰੀ ਡਾ. ਵਿਜੈ ਕੁਮਾਰ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਅਤੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ।ਅਹੁਦਾ ਸੰਭਾਲਣ ਮੌਕੇ ਡਾ. ਵਿਜੈ ਕੁਮਾਰ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਅਮਨ ਅਰੋੜਾ, ਮਨਜੀਤ ਸਿੰਘ ਬਿਲਾਸਪੁਰ, ਗੁਰਪ੍ਰੀਤ ਸਿੰਘ ਬਣਾਂਵਾਲੀ, ਜਗਦੀਪ ਕੰਬੋਜ, ਕੁਲਵੰਤ ਸਿੰਘ ਪੰਡੋਰੀ, ਬਲਕਾਰ ਸਿੰਘ ਸਿੱਧੂ, ਗੁਰਦਿੱਤ ਸਿੰਘ ਸੇਖੋਂ ਨਰਿੰਦਰ ਪਾਲ ਸਿੰਘ ਸਵਨਾ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਰਾਜ ਕਮਲ ਚੌਧਰੀ, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਆਲੋਕ ਸ਼ੇਖਰ, ਅਮਿਤ ਕੁਮਾਰ ਆਈ.ਏ.ਐਸ., ਕੁਮਾਰ ਰਾਹੁਲ ਆਈ.ਏ.ਐਸ, ਭੁਪਿੰਦਰ ਸਿੰਘ ਆਈ.ਏ.ਐਸ ਤੋਂ ਇਲਾਵਾ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।ਅਹੁਦਾ ਸੰਭਾਲਣ ਉਪਰੰਤ ਡਾ. ਵਿਜੈ ਕੁਮਾਰ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਸਭ ਤੋਂ ਅਹਿਮ ਵਿਭਾਗ ਦੇ ਸੁਧਾਰ ਲਈ ਕਦੀ ਵੀ ਉਸਾਰੂ ਨੀਤੀ ਨਹੀਂ ਅਪਣਾਈ।ਉਨ੍ਹਾਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਅਸੀਂ ਸਭ ਨੇ ਮਿਲ ਕੇ ਸੂਬੇ ਦੇ ਸਿਹਤ ਸੇਵਾਵਾਂ ਨੂੰ ਪੂਰੇ ਦੇਸ਼ ਵਿਚ ਨੰਬਰ ਇਕ ‘ਤੇ ਲਿਆਉਣਾ ਹੈ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਇਹ ਟੀਚਾ ਹੈ ਕਿ ਸੂਬੇ ਵਿੱਚ ਡਾਕਟਰੀ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਸਸਤੀ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਨੀਤੀ ਲਾਗੂ ਕਰਾਂਗੇ।ਉਨ੍ਹਾਂ ਡਾਕਟਰਾਂ ਅਤੇ ਪੈਰਾਂ ਮੈਡੀਕਲ ਸਟਾਫ਼ ਨੂੰ ਬਿਨਾਂ ਕਿਸੇ ਡਰ ਦੇ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨ ਦੀ ਵੀ ਅਪੀਲ ਕੀਤੀ।

ਕੁਲਦੀਪ ਸਿੰਘ ਧਾਲੀਵਾਲ ਨੇ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਐਨ.ਆਰ.ਆਈ. ਮਾਮਲੇ ਮੰਤਰੀ ਵਜੋਂ ਅਹੁਦਾ ਸੰਭਾਲਿਆ

0

ਸਾਡੀ ਸਰਕਾਰ ‘ਚ ਰਿਸ਼ਵਤਖ਼ੋਰਾਂ ਲਈ ਕੋਈ ਥਾਂ ਨਹੀਂ, ਹਰ ਹੀਲੇ ਰੋਕਾਂਗੇ ਰਿਸ਼ਵਤਖੋਰੀ: ਧਾਲੀਵਾਲ
ਸੁਖਜਿੰਦਰ ਮਾਨ
ਚੰਡੀਗੜ੍ਹ, 22 ਮਾਰਚ: ਅਜਨਾਲਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਐਨ.ਆਰ.ਆਈ. ਮਾਮਲੇ ਮੰਤਰੀ ਵਜੋਂ ਪੰਜਾਬ ਸਿਵਲ ਸਕੱਤਰੇਤ ਵਿਚਲੇ ਆਪਣੇ ਦਫ਼ਤਰ ਵਿਖੇ ਅਹੁਦਾ ਸੰਭਾਲ ਲਿਆ ਹੈ। ਸ਼ ਧਾਲੀਵਾਲ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਵਿਧਾਇਕਾਂ ਅਮਨ ਅਰੋੜਾ, ਡਾ. ਇੰਦਰਬੀਰ ਸਿੰਘ ਨਿੱਝਰ, ਗੁਰਮੀਤ ਸਿੰਘ ਖੁੱਡੀਆਂ, ਜਮੀਲ ਉਰ ਰਹਿਮਾਨ, ਡਾ. ਅਜੇ ਗੁਪਤਾ, ਕਰਮਬੀਰ ਸਿੰਘ ਘੁੰਮਣ, ਡਾ. ਬਲਬੀਰ ਸਿੰਘ, ਕੁਲਵੰਤ ਸਿੰਘ, ਲਾਡੀ ਢੋਸ, ਮਨਜੀਤ ਸਿੰਘ ਬਿਲਾਸਪੁਰ, ਸਰਵਣ ਸਿੰਘ ਧੁੰਨ ਤੇ ਹੋਰ ਪਤਵੰਤਿਆਂ ਦੀ ਹਾਜ਼ਰੀ ‘ਚ ਆਪਣਾ ਅਹੁਦਾ ਸੰਭਾਲ਼ਿਆ।
ਅਹੁਦਾ ਸੰਭਾਲਣ ਤੋਂ ਬਾਅਦ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਤੇ ਪੰਜਾਬੀਆਂ ਨੂੰ ਭਰੋਸਾ ਦਿੱਤਾ ਕਿ ਇਹ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਆਪਣੇ ਲੋਕਾਂ ਦੀ ਸੁਵਿਧਾ ਲਈ ਇਸ ਸਰਕਾਰ ਵੱਲੋਂ ਹਰ ਹੀਲਾ ਵਰਤਿਆ ਜਾਵੇਗਾ।ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਦੀ ਭ੍ਰਿਸ਼ਟਾਚਾਰ ਵਿਰੁੱਧ ਵਚਨਬੱਧਤਾ ਦੁਹਰਾਉਂਦਿਆਂ ਸ. ਧਾਲੀਵਾਲ ਨੇ ਕਿਹਾ ਕਿ ਸਾਡੀ ਸਰਕਾਰ ‘ਚ ਰਿਸ਼ਵਤਖ਼ੋਰਾਂ ਲਈ ਕੋਈ ਥਾਂ ਨਹੀਂ ਹੈ ਤੇ ਅਸੀਂ ਹਰ ਹੀਲਾ ਵਰਤ ਕੇ ਰਿਸ਼ਵਤਖੋਰੀ ਰੋਕਾਂਗੇ ਤਾਂ ਜੋ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਦਿਨ ਰਾਤ ਇੱਕ ਕਰਕੇ ਇਹ ਸੁਨਿਸ਼ਚਿਤ ਬਣਾਉਣਗੇ ਕਿ ਪੰਜਾਬ ਸਰਕਾਰ ਦਾ ਹਰ ਕੰਮ ਲੋਕਾਂ ਦੀ ਸੁਵਿਧਾ ਲਈ ਹੀ ਚੁੱਕਿਆ ਜਾਵੇ।ਕੈਬਨਿਟ ਮੰਤਰੀ ਨੇ ਕਿਹਾ ਕਿ ਪਰਵਾਸੀ ਭਾਰਤੀਆਂ ਦੀ ਹਰ ਮੁਸ਼ਕਿਲ ਤੋਂ ਉਹ ਖ਼ੁਦ ਚੰਗੀ ਤਰ੍ਹਾਂ ਜਾਣੂੰ ਹਨ ਅਤੇ ਉਨ੍ਹਾਂ ਨੂੰ ਸਮੇਂ ਸਿਰ ਚੰਗੇਰੀਆਂ ਸੇਵਾਵਾਂ ਦੇਣ ਲਈ ਹਰ ਹੀਲਾ ਵਰਤਣਗੇ। ਉਨ੍ਹਾਂ ਕਿਹਾ ਕਿ ਪਰਵਾਸੀ ਭਾਰਤੀਆਂ ਦੇ ਪੰਜਾਬ ਆਉਣ ਮੌਕੇ ਉਨ੍ਹਾਂ ਨੂੰ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।ਪਿੰਡਾਂ ਦੇ ਵਿਕਾਸ ਬਾਰੇ ਆਪਣੀ ਸਰਕਾਰ ਦੀ ਵਿਉਂਤਬੰਦੀ ਬਾਰੇ ਗੱਲ ਕਰਦਿਆਂ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਹੁਣ ਪਿਛਲੀਆਂ ਸਰਕਾਰਾਂ ਵਾਂਗ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਸਗੋਂ ਹਰ ਆਰਕੀਟੈਕਟਾਂ, ਮਾਹਿਰਾਂ ਤੇ ਇਮਾਨਦਾਰ ਅਫਸਰਾਂ ਦੀਆਂ ਸਾਂਝੀਆਂ ਟੀਮਾਂ ਬਣਾ ਕੇ ਪਿੰਡ ਆਧਾਰਿਤ ਵਿਕਾਸ ਨੂੰ ਹੀ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਦੀ ਸਰਕਾਰ ਦੇ ਕਾਰਜ-ਕਾਲ ਦੌਰਾਨ ਹਰ ਪਿੰਡ ‘ਚ ਸਾਫ਼ ਪੀਣਯੋਗ ਪਾਣੀ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਢੁੱਕਵਾਂ ਪ੍ਰਬੰਧ ਕਰਵਾਉਣਾਂ ਯਕੀਨੀ ਬਣਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਪਿੰਡਾਂ ਦੀਆਂ ਡਿਸਪੈਂਸਰੀਆਂ, ਸਰਕਾਰੀ ਸਕੂਲਾਂ, ਪਾਰਕਾਂ ਤੇ ਲਾਇਟਾਂ ਦੀ ਦਸ਼ਾ ਸੁਧਾਰਨ ਲਈ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ।ਇਸ ਮੌਕੇ ਹੋਰਨਾ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਰਵਨੀਤ ਕੌਰ, ਵਧੀਕ ਮੁੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜ, ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਪ੍ਰਮੱਖ ਸਕੱਤਰ ਕ੍ਰਿਸ਼ਨ ਕੁਮਾਰ, ਸਕੱਤਰ ਐਮ.ਐਸ. ਜੱਗੀ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਮਨਪ੍ਰੀਤ ਸਿੰਘ ਛਤਵਾਲ, ਟੀ.ਪੀ.ਐਸ ਫੂਲਕਾ, ਸੰਯੁਕਤ ਸਕੱਤਰ ਰਾਜਪਾਲ ਸਿੰਘ, ਡਿਪਟੀ ਸਕੱਤਰ ਸੁਰਿੰਦਰ ਕੌਰ ਸਮੇਤ ਵੱਡੀ ਗਿਣਤੀ ‘ਚ ਅਧਿਕਾਰੀ, ਕਰਮਚਾਰੀ ਤੇ ਪਤਵੰਤੇ ਹਾਜ਼ਰ ਸਨ।

ਸਿੱਖਿਆ ਸਾਡੀ ਸਰਕਾਰ ਦਾ ਤਰਜੀਹੀ ਵਿਸ਼ਾ ਹੋਵੇਗਾ ਅਤੇ ਸਿੱਖਿਆ ਬਜਟ ਵਿੱਚ ਵੀ ਵਾਧਾ ਕੀਤਾ ਜਾਵੇਗਾ: ਮੀਤ ਹੇਅਰ

0

ਨਵੇਂ ਖੇਡ ਮੰਤਰੀ ਵੱਲੋਂ ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਮੁੜ ਬਹਾਲ ਕਰਨ ਦਾ ਤਹੱਈਆ
ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣਾ ਅਹੁਦਾ ਸੰਭਾਲਿਆ
ਮੀਤ ਹੇਅਰ ਨੇ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਉੱਚ ਅਫਸਰਾਂ ਨਾਲ ਮੀਟਿੰਗ ਕੀਤੀ
ਸੁਖਜਿੰਦਰ ਮਾਨ
ਚੰਡੀਗੜ੍ਹ, 22 ਮਾਰਚ: ਪੰਜਾਬ ਦੇ ਨਵੇਂ ਬਣੇ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਆਪਣਾ ਅਹੁਦਾ ਸੰਭਾਲ ਲਿਆ।ਉਨ੍ਹਾਂ ਆਪਣੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਸੂਬੇ ਦੇ ਭਵਿੱਖ ਅਤੇ ਨੌਜਵਾਨੀ ਨਾਲ ਜੁੜੇ ਵਿਭਾਗਾਂ ਦੀ ਜ਼ਿੰਮੇਵਾਰੀ ਦਿੱਤੀ।ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਖੇਤਰ ਵਿੱਚ ਬੁਲੰਦੀਆਂ ਉੱਤੇ ਲਿਜਾਣਾ ਸਭ ਤੋਂ ਵੱਡੀ ਚੁਣੌਤੀ ਹੈ ਅਤੇ ਇਸ ਨੂੰ ਪੂਰਾ ਕਰਨ ਲਈ ਉਹ ਆਪਣਾ ਪੂਰਾ ਜੀਅ ਜਾਨ ਲਾ ਦੇਣਗੇ।ਸ੍ਰੀ ਮੀਤ ਹੇਅਰ ਦੇ ਅਹੁਦਾ ਸੰਭਾਲ਼ਣ ਮੌਕੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਵਿਧਾਇਕਾਂ ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਬੁੱਧ ਰਾਮ, ਅਮਨ ਅਰੋੜਾ, ਅੰਮ੍ਰਿਤਪਾਲ ਸਿੰਘ ਸੁਖਾਨੰਦ, ਲਾਭ ਸਿੰਘ ਉੱਗੋਕੇ, ਗੁਰਦਿੱਤ ਸਿੰਘ ਸੇਖੋਂ, ਕਰਮਬੀਰ ਸਿੰਘ, ਜਸਵੀਰ ਸਿੰਘ ਰਾਜਾ ਗਿੱਲ, ਮੁਹੰਮਦ ਜਮੀਲ ਉਰ ਰਹਿਮਾਨ, ਗੁਰਪ੍ਰੀਤ ਸਿੰਘ ਬਨਾਂਵਾਲੀ, ਜਗਦੀਪ ਕੰਬੋਜ ਗੋਲਡੀ, ਮਨਵਿੰਦਰ ਸਿੰਘ ਗਿਆਸਪੁਰਾ ਤੇ ਹਰਦੀਪ ਸਿੰਘ ਮੂੰਡੀਆ ਉਚੇਚੇ ਤੌਰ ਉੱਤੇ ਹਾਜ਼ਰ ਹੋਏ ਜਿਨ੍ਹਾਂ ਨਵੇਂ ਬਣੇ ਕੈਬਨਿਟ ਮੰਤਰੀ ਨੂੰ ਵਧਾਈ ਦਿੱਤੀ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਮੀਤ ਹੇਅਰ ਨੇ ਸਿੱਖਿਆ ਸਾਡੀ ਸਰਕਾਰ ਦਾ ਤਰਜੀਹੀ ਵਿਸ਼ਾ ਹੋਵੇਗਾ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿੱਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕੀਤੇ ਇਨਕਲਾਬੀ ਸੁਧਾਰਾਂ ਨੂੰ ਆਧਾਰ ਬਣਾ ਕੇ ਪੰਜਾਬ ਵਿੱਚ ਚੋਣਾਂ ਲੜੀਆਂ ਗਈਆਂ ਅਤੇ ਦਿੱਲੀ ਵਾਲਾ ਸਿੱਖਿਆ ਮਾਡਲ ਪੰਜਾਬ ਵਿੱਚ ਲਾਗੂ ਕਰਨ ਦਾ ਵਾਅਦਾ ਕੀਤਾ ਗਿਆ ਜਿਸ ਤੋਂ ਬਾਅਦ ਪੰਜਾਬ ਦੇ ਲੋਕਾਂ ਨੇ ਸਾਡੀ ਪਾਰਟੀ ਨੂੰ ਵੱਡਾ ਫ਼ਤਵਾ ਦੇ ਕੇ ਸੂਬੇ ਦੀ ਸੇਵਾ ਦਾ ਮੌਕਾ ਦਿੱਤਾ।ਉਨ੍ਹਾਂ ਕਿਹਾ ਕਿ ਸਿੱਖਿਆ ਬਜਟ ਵਿੱਚ ਵਾਧਾ ਕੀਤਾ ਜਾਵੇਗਾ ਅਤੇ ਸੂਬੇ ਵਿੱਚ ਬਿਹਤਰ ਸਿੱਖਿਆ ਢਾਂਚਾ ਖੜ੍ਹਾ ਕੀਤਾ ਜਾਵੇਗਾ।ਨਵੇਂ ਖੇਡ ਮੰਤਰੀ ਸ੍ਰੀ ਮੀਤ ਹੇਅਰ ਵੱਲੋਂ ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਨੂੰ ਮੁੜ ਬਹਾਲ ਕਰਨ ਦਾ ਵੀ ਤਹੱਈਆ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੋਈ ਵੇਲਾ ਸੀ ਜਦੋਂ ਏਸ਼ਿਆਈ/ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਵੱਲੋਂ ਜਿੱਤੇ ਜਾਂਦੇ ਤਮਗਿਆਂ ਵਿੱਚੋਂ ਅੱਧ ਤੋਂ ਵੱਧ ਤਮਗੇ ਪੰਜਾਬ ਦੇ ਖਿਡਾਰੀਆਂ ਦੇ ਹਿੱਸੇ ਆਉਂਦੇ ਸਨ ਪਰ ਹੌਲੀ-ਹੌਲੀ ਪੰਜਾਬ ਦਾ ਯੋਗਦਾਨ ਘਟਦਾ ਰਿਹਾ।ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਖੇਡਾਂ ਦੇ ਖੇਤਰ ਵਿੱਚ ਸਿਖਰ ਉੱਤੇ ਲਿਜਾਣ ਲਈ ਵਿਆਪਕ ਤੇ ਕਾਰਗਾਰ ਖੇਡ ਨੀਤੀ ਬਣਾਈ ਜਾਵੇਗੀ। ਪੰਜਾਬ ਦੀ ਨੌਜਵਾਨੀ ਵਿੱਚ ਅਥਾਹ ਸਮਰੱਥਾ ਹੈ ਅਤੇ ਸਿਰਫ ਲੋੜ ਹੈ ਕਿ ਇਸ ਨੂੰ ਸਹੀ ਲੀਹ ਉੱਤੇ ਪਾਉਣ ਅਤੇ ਮਾਰਗ ਦਰਸ਼ਨ ਕਰਨ ਦੀ।ਇਸ ਉਪਰੰਤ ਕੈਬਨਿਟ ਮੰਤਰੀ ਸ੍ਰੀ ਮੀਤ ਹੇਅਰ ਨੇ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਦੇ ਉੱਚ ਅਫਸਰਾਂ ਨਾਲ ਮੁਲਾਕਾਤ ਕਰ ਕੇ ਤਿੰਨੇ ਵਿਭਾਗਾਂ ਦੀ ਜਾਣ-ਪਛਾਣ ਮੀਟਿੰਗ ਕੀਤੀ।ਵਿਭਾਗ ਦੇ ਕੰਮ-ਕਾਜ ਅਤੇ ਰੂਪ-ਰੇਖਾ ਉੱਤੇ ਵਿਚਾਰਾਂ ਕੀਤੀਆਂ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਕ੍ਰਿਸ਼ਨ ਕੁਮਾਰ, ਸਕੱਤਰ ਸਕੂਲ ਸਿੱਖਿਆ ਤੇ ਖੇਡਾਂ ਅਜੋਏ ਸ਼ਰਮਾ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪਰਦੀਪ ਅੱਗਰਵਾਲ, ਡਾਇਰੈਕਟਰ ਖੇਡਾਂ ਪਰਮਿੰਦਰ ਪਾਲ ਸਿੰਘ, ਡੀ.ਪੀ.ਆਈ. (ਕਾਲਜਾਂ) ਉਪਕਾਰ ਸਿੰਘ ਤੇ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ ਹਾਜ਼ਰ ਸਨ।

ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਲਾਲ ਚੰਦ ਕਟਾਰੂਚੱਕ

0

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਨੇ ਅਹੁਦਾ ਸੰਭਾਲਿਆ
ਫੂਡ ਸਪਲਾਈ ਵਿਭਾਗ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਕਣਕ ਦੇ ਆਗਾਮੀ ਖਰੀਦ ਸੀਜ਼ਨ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਕਿਹਾ
ਸੁਖਜਿੰਦਰ ਮਾਨ
ਚੰਡੀਗੜ੍ਹ, 22 ਮਾਰਚ: ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦਾ ਭਰੋਸਾ ਦਿੰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣੇ ਦਫ਼ਤਰ ਵਿੱਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਸਕੂਲ ਸਿੱਖਿਆ, ਉਚੇਰੀ ਸਿੱਖਿਆ ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਨਿਹਾਲਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਬਿਲਾਸਪੁਰ, ਰੂਪਨਗਰ ਤੋਂ ਵਿਧਾਇਕ ਦਿਨੇਸ਼ ਚੱਢਾ, ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਪੰਡੋਰੀ ਸ਼ਾਮਲ ਸਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਪਾਰਟੀ ਲੀਡਰਸ਼ਿਪ ਖਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਉਨ੍ਹਾਂ ਵਿੱਚ ਭਰੋਸਾ ਪ੍ਰਗਟਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਨੂੰ ਆਮ ਲੋਕਾਂ ਵੱਲੋਂ ਬੇਮਿਸਾਲ ਫਤਵਾ ਮਿਲਿਆ ਹੈ ਜਿਸ ਕਰਕੇ ਇਹ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।ਮੰਤਰੀ ਨੇ ਅੱਗੇ ਕਿਹਾ ਕਿ ਉਹ ਤਿੰਨਾਂ ਵਿਭਾਗਾਂ ਬਾਰੇ ਫੀਡਬੈਕ ਲੈਣ ਲਈ ਜਲਦੀ ਹੀ ਇੱਕ ਮੀਟਿੰਗ ਕਰਨਗੇ ਜਿਨ੍ਹਾਂ ਦੇ ਕੰਮਕਾਜ ਦੀ ਨਿਯਮਤ ਅੰਤਰਾਲ ‘ਤੇ ਸਮੀਖਿਆ ਕੀਤੀ ਜਾਵੇਗੀ। ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਗੇ ਕਿਹਾ, “ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।”ਇਸ ਉਪਰੰਤ ਮੰਤਰੀ ਨੇ ਸੈਕਟਰ-39 ਦੀ ਅਨਾਜ ਮੰਡੀ ਵਿਖੇ ਖੁਰਾਕ ਸਪਲਾਈ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ ਜਿਸ ਵਿੱਚ ਉਨ੍ਹਾਂ ਨੇ ਸਾਰੇ ਡਿਪਟੀ ਡਾਇਰੈਕਟਰਾਂ ਅਤੇ ਡੀ.ਐਫ.ਐਸ.ਸੀਜ਼ ਨੂੰ ਆਗਾਮੀ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਲਈ ਕਿਹਾ। ਉਨ੍ਹਾਂ ਨੇ ਹਾਜ਼ਰੀਨ ਨੂੰ ਇੱਕ ਟੀਮ ਵਜੋਂ ਕੰਮ ਕਰਨ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਵੀ ਕਿਹਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਗੁਰਕੀਰਤ ਕਿਰਪਾਲ ਸਿੰਘ ਅਤੇ ਡਾਇਰੈਕਟਰ ਅਭਿਨਵ ਤ੍ਰਿਖਾ ਵੀ ਹਾਜ਼ਰ ਸਨ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਾਣਾਂ, ਜੇਲ੍ਹ ਅਤੇ ਸੈਰ-ਸਪਾਟਾ ਵਿਭਾਗਾਂ ਦੇ ਕੰਮਕਾਜ ਦਾ ਲਿਆ ਜਾਇਜ਼ਾ

0

ਗ਼ੈਰ-ਕਾਨੂੰਨੀ ਖਣਨ ਨੂੰ ਠੱਲ੍ਹ ਪਾਉਣ ਲਈ ਰੱਖੀ ਜਾਵੇ ਤਿੱਖੀ ਨਜ਼ਰ: ਬੈਂਸ
ਸੁਖਜਿੰਦਰ ਮਾਨ
ਚੰਡੀਗੜ੍ਹ, 22 ਮਾਰਚ: ਪੰਜਾਬ ਮੰਤਰੀ ਮੰਡਲ ਵਿੱਚ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਾਣਾਂ, ਜੇਲ੍ਹ ਅਤੇ ਸੈਰ-ਸਪਾਟਾ ਵਿਭਾਗਾਂ ਦੇ ਕੰਮਕਾਜ ਦਾ ਜਾਇਜ਼ਾ ਲਿਆ। ਸ੍ਰੀ ਬੈਂਸ ਨੇ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਭਾਗਾਂ ਦੇ ਕੰਮਕਾਜ ਵਿੱਚ ਪਾਰਦਰਸ਼ਿਤਾ ਲਿਆਉਣ ਅਤੇ ਚੱਲ ਰਹੇ ਕੰਮਾਂ ਨੂੰ ਸੁਚਾਰੂ ਬਣਾਏ ਜਾਣ ਨੂੰ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਦਿੱਤੇ।ਮਾਈਨਿੰਗ (ਖਣਨ) ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸੂਬੇ ਭਰ ਵਿੱਚ ਖਣਨ ਵਾਲੀਆਂ ਸਾਰੀਆਂ ਕਾਨੂੰਨੀ ਥਾਵਾਂ ਦੀ ਨਿਸ਼ਾਨਦੇਹੀ ਕਰਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਵੀ ਭੇਜਿਆ ਜਾ ਰਿਹਾ ਹੈ ਤਾਂ ਜੋ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾ ਸਕੇ।ਮੰਤਰੀ ਨੇ ਕਿਹਾ “ਮੈਂ ਛੇ ਮਹੀਨਿਆਂ ਦੇ ਅੰਦਰ ਨਵੀਂ ਮਾਈਨਿੰਗ ਨੀਤੀ ਪੇਸ਼ ਕਰਨ ਜਾ ਰਿਹਾ ਹਾਂ, ਜੋ ਪੰਜਾਬ ਵਿੱਚੋਂ ਗੈਰ-ਕਾਨੂੰਨੀ ਮਾਈਨਿੰਗ ਨੂੰ ਪੂਰੀ ਤਰ੍ਹਾਂ ਖਤਮ ਕਰਨ ਉਤੇ ਕੇਂਦਰਿਤ ਹੋਵੇਗੀ। ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਨਾਲ ਸੂਬੇ ਦੇ ਖਜ਼ਾਨੇ ਵਿੱਚ ਭਾਰੀ ਵਾਧਾ ਹੋਵੇਗਾ ”।ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮਾਈਨਿੰਗ ਵਾਲੀਆਂ ਥਾਵਾਂ ਦੀ ਰੋਜ਼ਾਨਾ ਆਧਾਰ `ਤੇ ਚੈਕਿੰਗ ਕੀਤੀ ਜਾਵੇਗੀ ਅਤੇ ਸਬੰਧਤ ਜਿ਼ਲ੍ਹਿਆਂ ਤੋਂ ਨਿਯਮਤ ਰੂਪ ਵਿੱਚ ਰਿਪੋਰਟ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਜੇ ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਕੋਈ ਵੀ ਸ਼ਿਕਾਇਤ ਮਿਲਦੀ ਹੈ ਤਾਂ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।ਜੇਲ੍ਹ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਜੇਲ੍ਹਾਂ ਵਿੱਚ ਕਿਸੇ ਵੀ ਕਿਸਮ ਦੀ ਤਸਕਰੀ ਨੂੰ ਤੁਰੰਤ ਰੋਕਿਆ ਜਾਵੇ ਅਤੇ ਵਿਭਾਗ ਦੇ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਹਰਜੋਤ ਸਿੰਘ ਬੈਂਸ ਨੇ ਸੈਰ ਸਪਾਟਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਵਿੱਚ ਸੈਰ ਸਪਾਟਾ ਗਤੀਵਿਧੀਆਂ ਨੂੰ ਪ੍ਰਫੁੱਲਿਤ ਕਰਨ ਲਈ ਮੌਕੇ ਤਲਾਸ਼ੇ ਜਾਣ। ਉਨ੍ਹਾਂ ਅੱਗੇ ਕਿਹਾ ਕਿ `ਆਪ` ਸਰਕਾਰ ਦੇ ਏਜੰਡੇ `ਤੇ ਕਈ ਵੱਡੀਆਂ ਯੋਜਨਾਵਾਂ ਹਨ, ਜੋ ਜਲਦ ਹੀ ਜ਼ਮੀਨੀ ਪੱਧਰ `ਤੇ ਲਾਗੂ ਕੀਤੀਆਂ ਜਾਣਗੀਆਂ।ਮੀਟਿੰਗ ਵਿੱਚ ਜੇਲ੍ਹ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ, ਮਾਈਨਿੰਗ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਵਧੀਕ ਡੀ.ਜੀ.ਪੀ. (ਜੇਲ੍ਹ ਵਿਭਾਗ) ਪੀ.ਕੇ. ਸਿਨਹਾ, ਵਧੀਕ ਡੀ.ਜੀ.ਪੀ. (ਮਾਈਨਿੰਗ) ਆਰ. ਐਨ. ਢੋਕੇ, ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਕੇ.ਪੀ. ਬਰਾੜ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

Our Visitor

1899307