Sunday, May 10, 2026
Home Blog Page 2572

ਪੋਸਟ ਮੈਟ੍ਰਿਕ ਸਕਾਲਰਸ਼ਿਪ ਤੇ ਸ਼ਗਨ ਸਕੀਮ 31 ਮਾਰਚ ਤੱਕ ਲਾਗੂ ਹੋ ਜਾਵੇਗੀ: ਡਾ. ਬਲਜੀਤ ਕੌਰ

0

ਕੈਬਨਿਟ ਮੰਤਰੀ ਨੇ ਸਮਾਜਿਕ ਨਿਆਂ ਤੇ ਅਧਿਕਾਰਤਾ ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਵਜੋਂ ਅਹੁਦਾ ਸੰਭਾਲਿਆ
ਸੁਖਜਿੰਦਰ ਮਾਨ
ਚੰਡੀਗੜ੍ਹ, 22 ਮਾਰਚ: ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਿਵਲ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਦਿਆਂ ਮਹਿਲਾਵਾਂ ਦੀ ਸੁਰੱਖਿਆ ਨਾਲ ਸਬੰਧਤ ਕਾਨੂੰਨਾਂ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਸ਼ਗਨ ਸਕੀਮ 31 ਮਾਰਚ ਤੱਕ ਲਾਗੂ ਹੋ ਜਾਵੇਗੀ ਕਿਉਂਕਿ ਲਾਭਪਾਤਰੀਆਂ ਨੂੰ ਇਸ ਦੀ ਸਖ਼ਤ ਲੋੜ ਹੈ। ਆਪਣੀਆਂ ਤਰਜੀਹਾਂ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਿੱਖਿਆ ਲੜਕੀਆਂ ਦੇ ਸ਼ਕਤੀਕਰਨ ਦੀ ਕੁੰਜੀ ਹੈ ਅਤੇ ਉਹ ਇਸ ਮੰਤਵ ਲਈ ਵਚਨਬੱਧ ਰਹਿਣਗੇ। ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦੇਣ ਸਬੰਧੀ ਚੋਣ ਵਾਅਦੇ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਹਰ ਚੋਣ ਵਾਅਦੇ ਨੂੰ ਪੂਰੀ ਤਰ੍ਹਾਂ ਲਾਗੂ ਕਰੇਗੀ।
ਮਹਿਲਾਵਾਂ ਦੀ ਸੁਰੱਖਿਆ ਸਬੰਧੀ ਕਾਨੂੰਨਾਂ ਨੂੰ ਲਾਗੂ ਕਰਨ ਵਿੱਚ ਕਮੀਆਂ ਦੀ ਗੱਲ ਕਰਦਿਆਂ ਡਾ. ਕੌਰ, ਜਿਨ੍ਹਾਂ ਨੂੰ ਰਸਾਲਿਆਂ ਵਿੱਚ ਸਮਾਜਿਕ ਮੁੱਦਿਆਂ ‘ਤੇ ਲਿਖਣ ਅਤੇ ਕਵਿਤਾਵਾਂ ਲਿਖਣ ਦਾ ਸ਼ੌਕ ਹੈ, ਨੇ ਕਿਹਾ ਕਿ ਮਹਿਲਾਵਾਂ ਦੀ ਸੁਰੱਖਿਆ ਸਬੰਧੀ ਕਾਨੂੰਨ ਤਾਂ ਹਨ ਪਰ ਇਨ੍ਹਾਂ ਨੂੰ ਲਾਗੂ ਕਰਨ ਦੀ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਕਾਨੂੰਨਾਂ ਵਿਚਲੀ ਹਰ ਖਾਮੀ ਨੂੰ ਦੂਰ ਕਰਨ ਦੀ ਪੂਰੀ ਕੋਸ਼ਿਸ਼ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਉਹ ਲੜਕੀਆਂ ਦੀ ਸਿੱਖਿਆ ਲਈ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਯੋਜਨਾ ਉਲੀਕਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਹਿੰਸਾ ਦਾ ਸਾਹਮਣਾ ਕਰ ਰਹੀਆਂ ਔਰਤਾਂ ਨੂੰ ਪਨਾਹ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਹਰ ਜ਼ਿਲ੍ਹੇ ਵਿੱਚ ਵਨ ਸਟਾਪ ਸਖੀ ਕੇਂਦਰਾਂ ਨੂੰ ਮਜ਼ਬੂਤ ਕਰਨ ਲਈ ਵੀ ਕਿਹਾ।ਜ਼ਿਕਰਯੋਗ ਹੈ ਕਿ ਡਾ. ਬਲਜੀਤ ਕੌਰ ਅੱਖਾਂ ਦੇ ਸਰਜਨ ਹਨ ਅਤੇ ਹਾਲ ਹੀ ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਲੋਟ ਵਿਧਾਨ ਸਭਾ ਹਲਕੇ ਤੋਂ ਚੁਣੇ ਗਏ। ਉਹ ਮੁਕਤਸਰ ਦੇ ਸਰਕਾਰੀ ਸਿਵਲ ਹਸਪਤਾਲ ਵਿੱਚ ਅੱਖਾਂ ਦੇ ਸਰਜਨ ਵਜੋਂ ਸੇਵਾਵਾਂ ਨਿਭਾ ਰਹੇ ਸਨ। 46 ਸਾਲਾ ਅੱਖਾਂ ਦੇ ਡਾਕਟਰ ਨੇ ਆਪਣੀ ਪਹਿਲੀ ਚੋਣ ਲੜਨ ਲਈ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲੈ ਲਈ।ਡਾ. ਬਲਜੀਤ ਕੌਰ ਪ੍ਰੋ. ਸਾਧੂ ਸਿੰਘ ਦੀ ਧੀ ਹੈ, ਜੋ ਕਿ 2014 ਤੋਂ 2019 ਤੱਕ ਫਰੀਦਕੋਟ ਤੋਂ ‘ਆਪ’ ਦੇ ਸੰਸਦ ਮੈਂਬਰ ਸਨ। ਮੁਕਤਸਰ ਜ਼ਿਲ੍ਹੇ ਵਿੱਚ ਆਪਣੀ ਤਾਇਨਾਤੀ ਦੌਰਾਨ ਡਾ. ਬਲਜੀਤ ਕੌਰ ਆਪਣੇ ਕੰਮ ਲਈ ਇੱਕ ਜਾਣਿਆ ਪਛਾਣਿਆ ਚਿਹਰਾ ਬਣ ਗਏ ਸਨ।

ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਵਿੱਚ ਸਾਲਾਨਾ ਅਥਲੈਟਿਕ ਮੀਟ ਦਾ ਆਯੋਜਨ

0

ਸੁਖਜਿੰਦਰ ਮਾਨ
ਬਠਿੰਡਾ 22 ਮਾਰਚ: ਪੰਜਾਬੀ ਯੂਨੀਵਰਸਿਟੀ ਦੇ ਖੇਤਰੀ ਕੇਂਦਰ ਬਠਿੰਡਾ ਵਿਖੇ ਐਜ਼ੂਕੇਸ਼ਨ ਵਿਭਾਗ ਵੱਲੋਂ 21 ਵੀਂ ਸਾਲਾਨਾ ਅਥਲੈਟਿਕ ਮੀਟ ਦਾ ਆਯੋਜ਼ਨ ਕੀਤਾ ਗਿਆ। ਜਿਸ ਦਾ ਆਗਾਜ਼ ਸ. ਖੁਸ਼ਬੀਰ ਸਿੰਘ ਰਿਟਾਇਰਡ (ਸੀ.ਈ.ਓ) ਨੇ ਕੀਤਾ। ਸ. ਖੁਸ਼ਬੀਰ ਸਿੰਘ ਨੇ ਅਥਲੈਟਿਕ ਮੀਟ ਵਿੱਚ ਭਾਗ ਲੈ ਰਹੇ ਖਿਡਾਰੀਆਂ ਨੁੰ ਮੀਟ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਇਸ ਤੋਂ ਇਲਾਵਾ ਸਾਬਕਾ ਮੁਖੀ ਪ੍ਰੋਫੈਸਰ ਪਰਮਜੀਤ ਸਿੰਘ ਰੋਮਾਣਾ ਜੀ ਅਤੇ ਡਾਇਰੈਕਟਰ ਡਾ. ਜੇ.ਐਸ. ਹੁੰਦਲ ਜੀ ਨੇ ਵੀ ਉਚੇਚੇ ਤੌਰ ਸ਼ਿਰਕਤ ਕੀਤੀ। ਐਜੂਕੇਸ਼ਨ ਵਿਭਾਗ ਦੇ ਸਮੂਹ ਬੀ.ਐਡ. ਅਤੇ ਐਮ.ਐਡ. ਦੇ ਵਿਦਿਆਰਥੀਆਂ ਨੇ ਅਥਲੈਟਿਕ ਮੀਟ ਦੌਰਾਨ ਕਰਵਾਈਆਂ ਜਾ ਰਹੀਆਂ ਵੱਖ-ਵੱਖ ਆਈਟਮਾਂ ਜਿਵੇਂ ਕਿ 100 ਮੀਟਰ, 200 ਮੀਟਰ, 400 ਮੀਟਰ ਦੌੜਾਂ, ਗੋਲਾ ਸੁੱਟਣਾ, ਲੰਬੀ ਛਾਲ, ਡਿਸਕਸ ਥ੍ਰੋ ਆਦਿ ਵਿੱਚ ਭਾਗ ਲਿਆ।400 ਮੀਟਰ ਲੜਕਿਆਂ ਦੀ ਦੌੜ ਵਿੱਚ ਪਹਿਲਾ ਸਥਾਨ ਚੰਦ ਸਿੰਘ, ਦੂਜਾ ਸਥਾਨ ਪਰਵਿੰਦਰ ਸਿੰਘ ਅਤੇ ਤੀਜਾ ਸਥਾਨ ਗੁਰਸ਼ਿੰਦਰ ਸਿੰਘ ਨੇ ਪ੍ਰਾਪਤ ਕੀਤਾ। 200 ਮੀਟਰ ਲੜਕਿਆਂ ਦੀ ਦੌੜ ਵਿੱਚ ਪਹਿਲਾ ਸਥਾਨ ਚੰਦ ਸਿੰਘ ਦੂਜਾ ਸਥਾਨ ਗਗਨਪ੍ਰੀਤ ਸਿੰਘ ਅਤੇ ਤੀਜਾ ਸਥਾਨ ਹਰਵਿੰਦਰ ਸਿੰਘ ਨੇ ਪ੍ਰਾਪਤ ਕੀਤਾ। 100 ਮੀਟਰ ਲੜਕਿਆਂ ਦੀ ਦੌੜ ਵਿੱਚ ਪਹਿਲਾ ਸਥਾਨ ਹਰਵਿੰਦਰ ਸਿੰਘ ਦੂਜਾ ਸਥਾਨ ਚੰਦ ਸਿੰਘ ਅਤੇ ਤੀਜਾ ਸਥਾਨ ਗਗਨਪ੍ਰੀਤ ਸਿੰਘ ਨੇ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੜਕੀਆਂ ਦੀ 400 ਮੀਟਰ ਰੇਸ ਵਿਚ ਪਹਿਲਾ ਸਥਾਨ ਸੁਖਜਿੰਦਰ ਕੌਰ ਦੂਜਾ ਸਥਾਨ ਕਰਮਜੀਤ ਕੌਰ ਅਤੇ ਤੀਜਾ ਸਥਾਨ ਮੋਨਿਕਾ ਮਿੱਤਲ ਨੇ ਪ੍ਰਾਪਤ ਕੀਤਾ। 200 ਮੀਟਰ ਰੇਸ ਵਿਚ ਪਹਿਲਾ ਸਥਾਨ ਸੁਖਜਿੰਦਰ ਕੌਰ ਦੂਜਾ ਸਥਾਨ ਸੁਖਜਿੰਦਰ ਕੌਰ ਅਤੇ ਤੀਜਾ ਸਥਾਨ ਵੀਰਵਾਲ ਕੌਰ ਨੇ ਪ੍ਰਾਪਤ ਕੀਤਾ। 100 ਮੀਟਰ ਰੇਸ ਲੜਕੀਆਂ ਵਿਚ ਪਹਿਲਾ ਸਥਾਨ ਸੁਖਜਿੰਦਰ ਕੌਰ ਦੂਜਾ ਸਥਾਨ ਵੀਰਵਾਲ ਕੌਰ ਅਤੇ ਤੀਜਾ ਸਥਾਨ ਮੋਨਿਕਾ ਮਿੱਤਲ ਨੇ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਲੜਕਿਆਂ ਦੀ ਲੰਬੀ ਛਾਲ ਵਿਚ ਪਹਿਲਾ ਸਥਾਨ ਹਰਵਿੰਦਰ ਸਿੰਘ ਦੂਜਾ ਸਥਾਨ ਗੁਰਪ੍ਰੀਤ ਸਿੰਘ ਅਤੇ ਤੀਜਾ ਸਥਾਨ ਗੁਰਸ਼ਿੰਦਰ ਸਿੰਘ ਨੇ ਪ੍ਰਾਪਤ ਕੀਤਾ। ਲੜਕੀਆਂ ਦੀ ਲੰਬੀ ਛਾਲ ਪ੍ਰਤੀਯੋਗਿਤਾ ਵਿਚ ਪਹਿਲਾ ਸਥਾਨ ਵੀਰਵਾਲ ਕੌਰ ਦੂਜਾ ਸਥਾਨ ਕਿਰਨਜੀਤ ਕੌਰ ਅਤੇ ਤੀਜਾ ਸਥਾਨ ਹਰਜਿੰਦਰ ਕੌਰ ਨੇ ਪ੍ਰਾਪਤ ਕੀਤਾ। ਲੜਕਿਆਂ ਦੇ ਗੋਲਾ ਸੁੱਟਣ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਗੁਰਦੀਪ ਸਿੰਘ ਦੂਜਾ ਸਥਾਨ ਹਰਵਿੰਦਰ ਸਿੰਘ ਅਤੇ ਤੀਜਾ ਸਥਾਨ ਪਰਵਿੰਦਰ ਸਿੰਘ ਨੇ ਪ੍ਰਾਪਤ ਕੀਤਾ। ਇਸ ਅਥਲੈਟਿਕ ਮੀਟ ਵਿਚ ਲੜਕੀਆਂ ਦੀ ਚਾਟੀ ਰੇਸ, ਨਿੰਬੂ ਰੇਸ, ਤਿੰਨ ਟੰਗੀ ਰੇਸ ਅਤੇ ਰੱਸਾ ਕੱਸੀ ਮੁੱਖ ਆਕਰਸ਼ਨ ਦਾ ਕੇਂਦਰ ਰਹੀਆਂ ਅਤੇ ਸਾਰੇ ਵਿਦਿਆਰਥੀਆਂ ਨੇ ਇਸ ਦਾ ਭਰਪੂਰ ਆਨੰਦ ਮਾਣਿਆ।ਡਾ. ਰਕਸ਼ਿਦਰ ਕੌਰ ਮੁਖੀ ਐਜੂਕੇਸ਼ਨ ਵਿਭਾਗ, ਰੀਜਨਲ ਸੈਂਟਰ ਬਠਿੰਡਾ ਨੇ ਆਏ ਹੋਏ ਮੁੱਖ ਮਹਿਮਾਨ ਅਤੇ ਹੋਰ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਖੇਡਾਂ ਦੀ ਮਹਤੱਤਾ ਬਾਰੇ ਜਾਣੂ ਕਰਵਾਇਆ। ਸ. ਅਮਰਵੀਰ ਸਿੰਘ ਗਰੇਵਾਲ, ਕੋ-ਆਰਡੀਨੇਟਰ, ਅਥਲੈਟਿਕ ਮੀਟ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਚੰਦ ਸਿੰਘ ਅਤੇ ਸੁਖਜਿੰਦਰ ਕੌਰ ਨੂੰ ਕ੍ਰਮਵਾਰ ਲੜਕਿਆਂ ਅਤੇ ਲੜਕੀਆਂ ਦੇ ਵਰਗ ਵਿੱਚੋ ਸਰਵੋਤਮ ਐਥਲੀਟ ਚੁਣਿਆ ਗਿਆ।

ਨਵੀਂ ਸਿਖਿਆ ਨੀਤੀ ਲਾਗੂ ਕਰਨ ਵਾਲਾ ਹਰਿਆਣਾ ਪਹਿਲਾ ਸੂਬਾ: ਦੁਸ਼ਯੰਤ ਚੌਟਾਲਾ

0

ਸੁਖਜਿੰਦਰ ਮਾਨ
ਚੰਡੀਗੜ੍ਹ, 22 ਮਾਰਚ: ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਦਸਿਆ ਕਿ ਨਵੀਂ ਸਿਖਿਆ ਨੀਤੀ ਲਾਗੂ ਕਰਨ ਲਈ ਪਹਿਲ ਕਰਨ ਵਾਲਾ ਹਰਿਆਣਾ ਪਹਿਲਾ ਸੂਬਾ ਹੈ। ਸੂਬੇ ਵਿਚ ਜਰੂਰਤ ਅਨੁਸਾਰ ਮਹਿਲਾ ਯੂਨੀਵਰਸਿਟੀ ਤੇ ਹੋਰ ਵਿਦਿਅਕ ਸੰਸਥਾਲ ਖੋਲੇ ਜਾ ਰਹੇ ਹਨ।ਇਹ ਜਾਣਕਾਰੀ ਡਿਪਟੀ ਮੁੱਖ ਮੰਤਰੀ ਨੇ ਅੱਜ ਵਿਧਾਨਸਭਾ ਸੈਸ਼ਨ ਦੌਰਾਨ ਸਦਨ ਦੇ ਇਕ ਮੈਂਬਰ ਵੱਲੋਂ ਪੁੱਛੇ ਸੁਆਲ ਦੇ ਜਵਾਬ ਵਿਚ ਦਿੱਤੀ।ਉਨ੍ਹਾ ਨੇ ਅੱਗੇ ਦਸਿਆ ਕਿ ਇਸੀ ਬਜਟ ਵਿਚ ਮੇਵਾਤ ਜਿਲ੍ਹਾ ਵਿਚ ਵੀ ਨਵੀਂ ਯੂਨੀਵਰਸਿਟੀ ਖੋਲਣ ਦਾ ਐਲਾਨ ਕੀਤਾ ਗਿਆ ਹੈ। ਜਿਸ ਤੋਂ ਇਸ ਖੇਤਰ ਵਿਚ ਸਿਖਿਆ ਦੇ ਖੇਤਰ ਵਿਚ ਹੋਰ ਵੱਧ ਵਿਸਤਾਰ ਹੋਵੇਗਾ।ਇਕ ਹੋਰ ਸੁਆਲ ਦੇ ਜਵਾਬ ਵਿਚ ਦੁਸ਼ਯਤ ਚੌਟਾਲਾ ਨੇ ਦਸਿਆ ਕਿ ਫਤਿਹਾਬਾਦ ਜਿਲ੍ਹਾ ਦੇ ਪਿੰਡ ਭਾਟੂ ਮੰਡੀ ਦੇ ਸਰਕਾਰੀ ਸੈਕੇਂਡਰੀ ਸਕੂਲ ਤੇ ਪਿੰਡ ਸਿੰਥਲਾ ਦੇ ਸਰਕਾਰੀ ਪ੍ਰਾਥਮਿਕ ਸਕੂਲ ਦਾ ਦਰਜਾ ਵਧਾਉਣ ਦੇ ਲਈ ਫਿਜੀਬੀਲਿਟੀ ਚੈਕ ਕਰਵਾਈ ਜਾਵੇਗੀ ਜੇਕਰ ਨਿਯਮਾਂ ਨੂੰ ਪੂਰਾ ਕਰਣਗੇ ਤਾਂ ਅੱਗੇ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ “ਸਿਵਲ ਸੇਵਾ ਦੇ” ਵਿਸ਼ੇ ‘ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ

0

ਸੁਖਜਿੰਦਰ ਮਾਨ
ਬਠਿੰਡਾ 22 ਮਾਰਚ: ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਦੇ ਪ੍ਰਤੀਯੋਗੀ ਪ੍ਰੀਖਿਆ ਸੈੱਲ ਅਤੇ ਐਨਐਸਐਸ ਸੈੱਲ ਵੱਲੋਂ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਸਰਪ੍ਰਸਤੀ ਹੇਠ “ਸਿਵਲ ਸੇਵਾ ਦੇ ਉਮੀਦਵਾਰਾਂ ਤੋਂ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਦੀਆਂ ਉਮੀਦਾਂ” ਵਿਸ਼ੇ ‘ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜਿਸ ਵਿੱਚ ਸ਼੍ਰੀਮਤੀ ਪ੍ਰਿਅੰਕਾ ਦਾਸ,ਆਈਏਐੱਸ (2009 ਬੈਚ), ਮੈਨੇਜਿੰਗ ਡਾਇਰੈਕਟਰ, ਨੈਸ਼ਨਲ ਹੈਲਥ ਮਿਸ਼ਨ, ਮੱਧ ਪ੍ਰਦੇਸ਼, ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਲਗਭਗ 250 ਵਿਦਿਆਰਥੀਆਂ ਅਤੇ ਖੋਜਾਰਥੀਆਂ ਨੇ ਭਾਗ ਲਿਆ।ਭਾਗੀਦਾਰਾਂ ਨੂੰ ਸੰਬੋਧਨ ਕਰਦੇ ਹੋਏ ਸ਼੍ਰੀਮਤੀ ਪ੍ਰਿਅੰਕਾ ਦਾਸ, ਆਈਏਐਸ (2009 ਬੈਚ) ਨੇ ਕਿਹਾ ਕਿ ਯੂਪੀਐਸਸੀ ਸਿਵਲ ਸਰਵਿਸਿਜ਼ ਪ੍ਰੀਖਿਆ (ਸੀਐਸਈ) ਭਾਰਤ ਦੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਦੁਆਰਾ ਆਯੋਜਿਤ ਸਭ ਤੋਂ ਵੱਡੀ ਪ੍ਰਤੀਯੋਗੀ ਪ੍ਰੀਖਿਆ ਹੈ ਜੋ ਨੌਜਵਾਨਾਂ ਨੂੰ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ), ਭਾਰਤੀ ਪੁਲਿਸ ਸੇਵਾ (ਆਈਪੀਐੱਸ), ਭਾਰਤੀ ਵਿਦੇਸ਼ ਸੇਵਾ (ਆਈਐੱਫਐੱਸ) ਅਤੇ ਹੋਰ ਸਿਵਲ ਸੇਵਾਵਾਂ ਵਿੱਚ ਸ਼ਾਮਲ ਹੋਣ ਦਾ ਮੌਕਾ ਪ੍ਰਦਾਨ ਕਰਦੀ ਹੈ। ਉਹਨਾਂ ਨੇ ਦੱਸਿਆ ਕਿ ਉਮੀਦਵਾਰਾਂ ਨੂੰ ਯੂਪੀਐਸਸੀ ਸਿਵਲ ਸੇਵਾਵਾਂ ਦੀ ਪ੍ਰੀਖਿਆ ਪਾਸ ਕਰਨ ਲਈ ਤਿੰਨ ਵੱਖ-ਵੱਖ ਪੱਧਰਾਂ ਦੀ ਪ੍ਰੀਖਿਆ ਜਿਵੇਂ ਕਿ ਯੂਪੀਐਸਸੀ ਪ੍ਰੀਲਿਮਜ਼, ਯੂਪੀਐਸਸੀ ਮੇਨਜ਼ ਅਤੇ ਯੂਪੀਐਸਸੀ ਇੰਟਰਵਿਊ ਪਾਸ ਕਰਨੀ ਹੁੰਦੀ ਹੈ, ਜਿੱਥੇ ਉਹਨਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਮੌਜੂਦਾ ਮਾਮਲਿਆਂ (ਕਰੰਟ ਅਫੈਅਰਜ) ਦੀ ਸਮਝ, ਸਪੱਸ਼ਟ ਤਰੀਕੇ ਨਾਲ ਗਿਆਨ ਨੂੰ ਪੇਸ਼ ਕਰਨ ਦੀ ਯੋਗਤਾ ਅਤੇ ਬੌਧਿਕ ਗੁਣਾਂ ਨਾਲ ਸਬੰਧਿਤ ਆਪਣੇ ਹੁਨਰਾਂ ਦਾ ਪ੍ਰਦਰਸ਼ਨ ਕਰਨਾ ਹੁੰਦਾ ਹੈ। ਉਹਨਾਂ ਨੇ ਯੂਪੀਐਸਸੀ ਸਿਵਲ ਸੇਵਾਵਾਂ ਪ੍ਰੀਖਿਆ ਦੇ ਚਾਹਵਾਨਾਂ ਨੂੰ ਸਲਾਹ ਦਿੱਤੀ ਕਿ ਉਹ ਯੂਪੀਐਸਸੀ ਦੇ ਤਿੰਨ ਵੱਖ-ਵੱਖ ਪੱਧਰਾਂ ਦੀ ਪ੍ਰੀਖਿਆ ਦੀ ਘੱਟੋ-ਘੱਟ 1 ਸਾਲ ਦੀ ਤਿਆਰੀ ਤੋਂ ਬਾਅਦ ਹੀ ਪ੍ਰੀਖਿਆ ਵਿੱਚ ਬੈਠਣ ਅਤੇ ਬਿਨਾਂ ਤਿਆਰੀ ਦੇ ਆਪਣੀ ਕੋਸ਼ਿਸ਼ ਨੂੰ ਵਿਅਰਥ ਨਾ ਜਾਣ ਦੇਣ। ਲੈਕਚਰ ਸੈਸ਼ਨ ਤੋਂ ਬਾਅਦ ਪ੍ਰਸ਼ਨ ਉੱਤਰ ਸੈਸ਼ਨ ਆਯੋਜਿਤ ਕੀਤਾ ਗਿਆ ਜਿਸ ਵਿੱਚ ਸ਼੍ਰੀਮਤੀ ਪ੍ਰਿਅੰਕਾ ਦਾਸ ਨੇ ਭਾਗੀਦਾਰਾਂ ਦੇ ਪ੍ਰਸ਼ਨਾਂ ਦੇ ਵਿਹਾਰਕ ਜਵਾਬ ਦਿੱਤੇ।ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪ੍ਰਤੀਯੋਗੀ ਪ੍ਰੀਖਿਆ ਸੈੱਲ ਦੀ ਮੁੱਖੀ, ਡਾ. ਸ਼ਾਹਿਲਾ ਜ਼ਫ਼ਰ ਨੇ ਆਏ ਹੋਏ ਮਹਿਮਾਨਾਂ ਦਾ ਸੁਆਗਤ ਕਰਦੇ ਹੋਏ ਵਿਸ਼ੇਸ਼ ਮਹਿਮਾਨ ਨਾਲ ਜਾਣ-ਪਛਾਣ ਕਰਵਾਈ। ਪ੍ਰੋਗਰਾਮ ਦੇ ਅੰਤ ਵਿੱਚ ਆਈਕਿਊਏਸੀ ਡਾਇਰੈਕਟਰ ਪ੍ਰੋ. ਮੋਨੀਸ਼ਾ ਧੀਮਾਨ ਨੇ ਭਾਗੀਦਾਰਾਂ ਦਾ ਧੰਨਵਾਦ ਕੀਤਾ।

ਸੁਸਾਇਟੀ ਵੱਲੋਂ ਹਰ ਐਤਵਾਰ ਪ੍ਰਵਾਸੀ ਮਜਦੂਰਾਂ ਨੂੰ ਮੁਫਤ ਫਸਟ ਏਡ ਦੇਣ ਦਾ ਐਲਾਨ

0

ਸੁਖਜਿੰਦਰ ਮਾਨ

ਬਠਿੰਡਾ, 21 ਮਾਰਚ: ਮਨੁੱਖਤਾ ਦੀ ਸੇਵਾ ਨੂੰ ਸਮਰਪਤਿ ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਰਜਿ. ਬਠਿੰਡਾ ਦੁਆਰਾ ਸਮੇਂ ਸਮੇਂ ਸਿਰ ਸਮਾਜ ਭਲਾਈ ਲਈ ਆਪਣਾ ਯੋਗਦਾਨ ਦਿੱਤਾ ਜਾ ਰਿਹਾ ਹੈ। ਇਸੇ ਲੜੀ ਨੂੰ ਅੱਗੇ ਵਧਾਉਦੇ ਹੋਏ ਅੱਜ ਸੁਸਾਇਟੀ ਵੱਲੋਂ ਪ੍ਰਵਾਸੀ ਮਜਦੂਰਾਂ ਅਤੇ ਜਰੂਰਤਮੰਦਾਂ ਲਈ ਚੈਕਅੱਪ ਕਰਕੇ ਮੁਫਤ ਦਵਾਈਆਂ ਦੇਣ ਦਾ ਉਪਰਾਲਾ ਕੀਤਾ ਗਿਆ ਹੈ। ਸੁਸਾਇਟੀ ਪ੍ਰਧਾਨ ਅਵਤਾਰ ਸਿੰਘ ਗੋਗਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਾਣਾ ਮੰਡੀ ਵਿਖੇ ਪ੍ਰਵਾਸੀ ਮਜਦੂਰ ਅਪਣੀ ਗਰੀਬੀ ਕਾਰਨ ਦੂਜੇ ਰਾਜਾਂ ਤੋਂ ਆਕੇ ਇਥੇ ਮਜਦੂਰੀ ਕਰਦੇ ਹਨ ਅਤੇ ਇਨਾਂ ਕੋਲ ਰਹਿਣ ਲਈ ਘਰ-ਬਾਰ ਨਹੀਂ ਹੁੰਦਾ ਹੈ। ਛੋਟੀਆਂ ਮੋਟੀਆਂ ਸਮੱਸਿਆਵਾਂ ਜਿਵੇ ਖਾਸੀ, ਜੁਕਾਮ, ਬੁਖਾਰ ਜਾਂ ਸੱਟ ਵੱਜਣ ਤੇ ਉਸ ਵੱਲ ਧਿਆਨ ਨਹੀ ਦਿੰਦੇ ਹਨ। ਜਿਸ ਇਹ ਨਾਲ ਗੰਭੀਰ ਸਮੱਸਿਆਵਾਂ ਬਣ ਜਾਦੀਆ ਹਨ। ਇਸੇ ਨੂੰ ਵੇਖਦੇ ਹੋਏ ਸੁਸਾਇਟੀ ਵੱਲੋਂ ਡਾ. ਜਸਵਿੰਦਰ ਸਿੰਘ ਐਮ.ਬੀ.ਬੀ.ਐਸ. ਦੀ ਦੇਖ-ਰੇਖ ਵਿੱਚ ਦਾਣਾ ਮੰਡੀ ਸੈਡ ਥੱਲੇ ਹਰ ਐਤਵਾਰ ਸਵੇਰੇ 10 ਵਜੇ ਤੋਂ 11 ਵਜੇ ਤੱਕ ਚੈਕਅੱਪ ਕਰਕੇ ਮੁਫਤ ਦਵਾਈਆ ਦਿੱਤੀਆਂ ਜਾਣਗੀਆਂ।

ਨਵੀਂ ਵਿਧਾਨ ਸਭਾ ਦੇ ਪਹਿਲੇ ਸੈਸਨ ’ਚ ਰਾਜਪਾਲ ਨੇ ਪੰਜਾਬ ਨੂੰ ਮੁੜ ਰੰਗਲਾ ਸੂੁਬਾ ਬਣਾਉਣ ਦਾ ਕੀਤਾ ਐਲਾਨ

0

ਕਿਹਾ, ਪੰਜਾਬ ਨੂੰ ਦੇਸ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ
ਸੂਬੇ ਵਿੱਚ ਹੁਣ ਲੋਕ ਹੀ ਅਸਲੀ ਰਾਜਾ ਹੋਣਗੇ
ਸੁਖਜਿੰਦਰ ਮਾਨ
ਚੰਡੀਗੜ੍ਹ, 21 ਮਾਰਚ: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਰਾਤਨ ਸਾਨ ਨੂੰ ਬਹਾਲ ਕਰਨ ਅਤੇ ਪੰਜਾਬ ਨੂੰ ਦੇਸ ਦੇ ਮੋਹਰੀ ਸੂਬੇ ਵਜੋਂ ਉਭਾਰਨ ਲਈ ਸਖਤ ਮਿਹਨਤ ਕਰੇਗੀ।ਉਹਨਾਂ ਕਿਹਾ, “ਇਹ ਨਾਗਰਿਕਾਂ ਦੇ ਨਾਲ ਸਾਂਝੇਦਾਰੀ ਵਿੱਚ ਸਮੂਹਿਕ ਸਾਸਨ ਦਾ ਇੱਕ ਕ੍ਰਾਂਤੀਕਾਰੀ ਮਾਡਲ ਹੋਵੇਗਾ।“ 16ਵੀਂ ਵਿਧਾਨ ਸਭਾ ਦੇ ਪਹਿਲੇ ਸ਼ੈਸ਼ਨ ਦੌਰਾਨ ਆਪਣੇ ਸੰਬੋਧਨ ਵਿੱਚ ਰਾਜਪਾਲ ਨੇ ਕਿਹਾ ਕਿ ਸਾਡੀ ਸਰਕਾਰ ਮੰਨਦੀ ਹੈ ਕਿ ਲੋਕਤੰਤਰ ਵਿੱਚ ਲੋਕ ਹੀ ਰਾਜਾ ਹੁੰਦੇ ਹਨ (ਜਨਤਾ ਰਾਜ ਮੇਂ ਜਨਤਾ ਹੀ ਰਾਜਾ) ਅਤੇ ਸਾਡੀ ਸਰਕਾਰ ਇਸੇ ਸਿਧਾਂਤ ‘ਤੇ ਚੱਲੇਗੀ ਅਤੇ ਸਰਕਾਰ ਦਾ ਸਾਰਾ ਧਿਆਨ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਵੱਲ ਹੋਵੇਗਾ। ਉਹਨਾਂ ਕਿਹਾ ਕਿ ਸੂਬਾ ਸਰਕਾਰ ਭਿ੍ਰਸਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਏਗੀ ਅਤੇ ਲੋਕਾਂ ਲਈ ਪਾਰਦਰਸੀ ਅਤੇ ਭਿ੍ਰਸਟਾਚਾਰ ਮੁਕਤ ਪ੍ਰਸਾਸਨ ਯਕੀਨੀ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਸਰਕਾਰ ਸੂਬੇ ਵਿੱਚ ਹਰ ਤਰ੍ਹਾਂ ਦੇ ਟਰਾਂਸਪੋਰਟ, ਸਰਾਬ, ਰੇਤ ਮਾਫੀਆ ਆਦਿ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। ਰਾਜਪਾਲ ਨੇ ਕਿਹਾ ਕਿ ਇਨ੍ਹਾਂ ਗੈਰ-ਸਮਾਜਿਕ ਅਨਸਰਾਂ ਨੇ ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ਨੂੰ ਲੁੱਟਿਆ ਹੈ ਅਤੇ ਸਰਕਾਰੀ ਖਜਾਨੇ ਨੂੰ ਹਜਾਰਾਂ ਕਰੋੜ ਰੁਪਏ ਦਾ ਨੁਕਸਾਨ ਪਹੁੰਚਾਇਆ ਹੈ ਜਿਸ ਦੀ ਵਰਤੋਂ ਆਮ ਲੋਕਾਂ ਦੀ ਭਲਾਈ ਲਈ ਕੀਤੀ ਜਾ ਸਕਦੀ ਸੀ। ਉਨ੍ਹਾਂ ਕਿਹਾ ਕਿ ਸਿਹਤ ਤੇ ਸਿੱਖਿਆ ਮਨੁੱਖੀ ਤੇ ਸਮਾਜਿਕ ਵਿਕਾਸ ਅਤੇ ਸਸਕਤੀਕਰਨ ਦੀ ਨੀਂਹ ਹਨ, ਇਸ ਲਈ ਸੂਬਾ ਸਰਕਾਰ ਇਨ੍ਹਾਂ ਦੋਵਾਂ ਮਹੱਤਵਪੂਰਨ ਖੇਤਰਾਂ ਵਿੱਚ ਸਰਵਪੱਖੀ ਸੁਧਾਰਾਂ ਲਈ ਵਚਨਬੱਧ ਹੈ। ਸ੍ਰੀ ਪੁਰੋਹਿਤ ਨੇ ਕਿਹਾ ਕਿ ਵਿਦਿਅਕ ਅਤੇ ਸਿਹਤ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਅਤੇ ਇਸਦਾ ਵਿਸਤਾਰ ਕਰਨ ਲਈ ਨੀਤੀਆਂ ਬਣਾਈਆਂ ਜਾਣਗੀਆਂ ਅਤੇ ਲਾਗੂ ਕੀਤੀਆਂ ਜਾਣਗੀਆਂ।ਰਾਜਪਾਲ ਨੇ ਕਿਹਾ ਕਿ ਸੂਬੇ ਦੇ ਹਰੇਕ ਨਾਗਰਿਕ ਨੂੰ ਇੱਕ ਹੈਲਥ ਕਾਰਡ ਜਾਰੀ ਕੀਤਾ ਜਾਵੇਗਾ, ਜਿਸ ਤੇ ਸਮੁੱਚੀ ਜਾਣਕਾਰੀ ਪੂਰੀ ਤਰ੍ਹਾਂ ਡਿਜੀਟਲ ਹੋਵੇਗੀ। ਇਸ ਤੋਂ ਇਲਾਵਾ, ਦਿੱਲੀ ਵਿੱਚ ‘ਮੁਹੱਲਾ ਕਲੀਨਿਕਾਂ‘ ਦੀ ਤਰਜ ਤੇ ਸੂਬੇ ਭਰ ਵਿੱਚ 16000 ਪਿੰਡ ਅਤੇ ਵਾਰਡ ਕਲੀਨਿਕ ਸਥਾਪਤ ਕੀਤੇ ਜਾਣਗੇ। ਸ੍ਰੀ ਪੁਰੋਹਿਤ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦਿੱਲੀ ਸਰਕਾਰ ਦੀ ‘ਫਰਿਸਤੇ’ ਸਕੀਮ ਦੀ ਤਰਜ ’ਤੇ ਇੱਕ ਸਕੀਮ ਸੁਰੂ ਕਰੇਗੀ ਜਿਸ ਤਹਿਤ ਕੋਈ ਵੀ ਵਿਅਕਤੀ ਸੜਕ ਹਾਦਸੇ ਦੇ ਪੀੜਤ ਨੂੰ ਕਿਸੇ ਵੀ ਹਸਪਤਾਲ ਵਿੱਚ ਲੈ ਜਾ ਸਕਦਾ ਹੈ, ਜਿੱਥੇ ਉਸ ਦਾ ਮੁਫਤ ਇਲਾਜ ਕੀਤਾ ਜਾਵੇਗਾ।
ਸੂਬੇ ਵਿੱਚ ਮਹਿਲਾਵਾਂ ਦੇ ਸਸਕਤੀਕਰਨ ਲਈ ਸਰਕਾਰ ਦੀ ਦਿ੍ਰੜ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਰਾਜਪਾਲ ਨੇ ਕਿਹਾ ਕਿ ਸਰਕਾਰ ਮਹਿਲਾਵਾਂ ਲਈ ਇੱਕ ਵਿਸੇਸ ਯੋਜਨਾ ਤਿਆਰ ਕਰੇਗੀ, ਜਿਸ ਤਹਿਤ 18 ਸਾਲ ਤੋਂ ਵੱਧ ਉਮਰ ਦੀ ਹਰ ਮਹਿਲਾ ਨੂੰ 1000 ਰੁਪਏ ਪ੍ਰਤੀ ਮਹੀਨਾ ਮੁਹੱਈਆ ਕਰਵਾਏ ਜਾਣਗੇ ਜਦਕਿ ਬਜੁਰਗ ਮਹਿਲਾਵਾਂ ਨੂੰ ਸੀਨੀਅਰ ਨਾਗਰਿਕਾਂ ਵਜੋਂ ਮਿਲਦੀ ਪੈਨਸਨ ਤੋਂ ਇਲਾਵਾ 1000 ਰੁਪਏ ਦਿੱਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਸਿੱਖਿਆ ਖੇਤਰ ਦੇ ਮੁਕੰਮਲ ਕਾਇਆ ਕਲਪ ਲਈ ਕੰਮ ਕਰੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾਂਦੀ ਸਿੱਖਿਆ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਬਿਹਤਰ ਹੋਵੇ। ਸ੍ਰੀ ਪੁਰੋਹਿਤ ਨੇ ਅੱਗੇ ਕਿਹਾ ਕਿ ਸਰਕਾਰ ਇਹ ਵੀ ਯਕੀਨੀ ਬਣਾਏਗੀ ਕਿ ਸਕੂਲਾਂ ਦੀਆਂ ਫੀਸਾਂ ਨੂੰ ਨਿਯਮਤ ਕੀਤਾ ਜਾਵੇ ਤਾਂ ਜੋ ਆਮ ਲੋਕਾਂ ‘ਤੇ ਬੋਝ ਨੂੰ ਘੱਟ ਕੀਤਾ ਜਾ ਸਕੇ।ਸ੍ਰੀ ਪੁਰੋਹਿਤ ਨੇ ਕਿਹਾ, “ਮੇਰੀ ਸਰਕਾਰ ਪੰਜਾਬ ਦੇ ਹਰੇਕ ਘਰ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਲਈ ਵਚਨਬੱਧ ਹੈ ਜਿਸ ਨਾਲ ਲਗਭਗ 80 ਫ਼ੀਸਦੀ ਘਰਾਂ ਵਿੱਚ ਬਿਜਲੀ ਦਾ ਬਿੱਲ ਖਤਮ ਹੋ ਜਾਵੇਗਾ। ਬਿਜਲੀ ਦੇ ਬਿੱਲ/ਬਕਾਏ ਦਾ ਭੁਗਤਾਨ ਨਾ ਕਰਨ ਕਾਰਨ ਕੱਟੇ ਗਏ ਘਰੇਲੂ ਬਿਜਲੀ ਕੁਨੈਕਸਨਾਂ ਨੂੰ ਬਹਾਲ ਕੀਤਾ ਜਾਵੇਗਾ।” ਰਾਜਪਾਲ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਕੁਦਰਤ ਦੇ ਕਹਿਰ ਕਾਰਨ ਜਿਨ੍ਹਾਂ ਕਿਸਾਨਾਂ ਦਾ ਫਸਲੀ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਉਤਪਾਦਨ ਲਾਗਤ ਦੇ ਅਨੁਪਾਤ ਮੁਤਾਬਕ ਮੁਆਵਜਾ ਰਾਸੀ ਵਧਾ ਕੇ ਯੋਗ ਮੁਆਵਜਾ ਦਿੱਤਾ ਜਾਵੇਗਾ। ਸ੍ਰੀ ਪੁਰੋਹਿਤ ਨੇ ਕਿਹਾ ਕਿ 30 ਅਪ੍ਰੈਲ, 2022 ਤੱਕ ਫਸਲਾਂ ਦੇ ਨੁਕਸਾਨ ਦਾ ਮੁਆਵਜਾ ਹਰੇਕ ਪ੍ਰਭਾਵਿਤ ਕਿਸਾਨ ਅਤੇ ਮਜਦੂਰ ਦੇ ਖਾਤੇ ਵਿੱਚ ਪਾ ਦਿੱਤਾ ਜਾਵੇਗਾ।ਰਾਜਪਾਲ ਨੇ ਕਿਹਾ ਕਿ ਸਰਕਾਰ ਪੰਜਾਬ ਦੇ ਸਹੀਦ ਜਵਾਨਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਰਾਹਤ/ਮਾਣ ਭੱਤਾ ਦੇਣ ਲਈ ਵਚਨਬੱਧ ਹੈ।ਰਾਜਪਾਲ ਨੇ ਕਿਹਾ “ਇੰਸਪੈਕਟਰ ਰਾਜ, ਰੇਡ ਰਾਜ ਅਤੇ ਨਾਜਾਇਜ ਟੈਕਸ ਨੂੰ ਪੂਰੀ ਤਰ੍ਹਾਂ ਖਤਮ ਕਰਕੇ ਕਾਰੋਬਾਰ ਲਈ ਸੁਰੱਖਿਅਤ ਮਾਹੌਲ ਸਿਰਜਿਆ ਜਾਵੇਗਾ। ਵਪਾਰੀਆਂ ਖਿਲਾਫ ਪਿਛਲੀਆਂ ਸਾਰੀਆਂ ਫਰਜੀ ਐਫ.ਆਈ.ਆਰਜ. ਨੂੰ ਰੱਦ ਕਰ ਦਿੱਤਾ ਜਾਵੇਗਾ।”ਸੂਬਾ ਸਰਕਾਰ, ਰਾਜ ਭਰ ਦੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਵਿਕਾਸ ਲਈ ਵਚਨਬੱਧ ਹੈ। ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮੁਫਤ ਸਿੱਖਿਆ, ਕਾਲਜ ਦੇ ਵਿਦਿਆਰਥੀਆਂ ਲਈ ਮੁਫਤ ਵਿਦੇਸੀ ਸਿੱਖਿਆ, ਮੁਫਤ ਮੈਡੀਕਲ ਸੇਵਾ ਅਤੇ ਰਾਜ ਦੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਪ੍ਰਤੀਯੋਗਤਾ ਪ੍ਰੀਖਿਆਵਾਂ ਲਈ ਮੁਫਤ ਕੋਚਿੰਗ ਦਿੱਤੀ ਜਾਵੇਗੀ। ਸ੍ਰੀ ਪੁਰੋਹਿਤ ਨੇ ਅੱਗੇ ਕਿਹਾ ਕਿ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਜਲੰਧਰ ਵਿਖੇ ਦੇਸ ਦੀ ਸਭ ਤੋਂ ਵੱਡੀ ਖੇਡ ਯੂਨੀਵਰਸਿਟੀ ਬਣਾਏਗੀ। ਉਦਯੋਗਿਕ ਪੁਨਰ-ਸੁਰਜੀਤੀ ਨੂੰ ਹੁਲਾਰਾ ਦੇਣ ਲਈ, ਘੱਟ ਵਿਕਸਤ ਉਦਯੋਗਿਕ ਅਸਟੇਟਾਂ ਅਤੇ ਫੋਕਲ ਪੁਆਇੰਟਾਂ ਵਿੱਚ ਗੈਰ-ਵਰਤੋਂ ਵਾਲੀਆਂ ਜਮੀਨਾਂ ਉਦਯੋਗ ਨੂੰ ਵਾਜਿਬ ਦਰਾਂ ’ਤੇ ਉਪਲਬਧ ਕਰਵਾਈਆਂ ਜਾਣਗੀਆਂ। ਸ੍ਰੀ ਪੁਰੋਹਿਤ ਨੇ ਕਿਹਾ ਕਿ ਸੂਬੇ ਵਿੱਚ ਬੰਬ ਧਮਾਕੇ, ਬਰਗਾੜੀ ਬੇਅਦਬੀ ਕਾਂਡ ਸਮੇਤ ਬੇਅਦਬੀ ਦੇ ਸਾਰੇ ਮਾਮਲਿਆਂ, ਗੈਂਗਸਟਰਾਂ ਦੀਆਂ ਵਾਰਦਾਤਾਂ ਅਤੇ ਹੋਰ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਤਾਂ ਜੋ ਜੁਰਮਾਂ ਨੂੰ ਅੰਜਾਮ ਦੇਣ ਵਾਲੇ ਇਨ੍ਹਾਂ ਸਾਜਿਸਘਾੜਿਆਂ ਸਮੇਤ ਸਾਰੇ ਦੋਸੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਉਨਾਂ ਅੱਗੇ ਕਿਹਾ ਕਿ ਸੂਬੇ ਦੀਆਂ ਸਰਹੱਦਾਂ ਦੀ ਚੌਕਸੀ ਨਾਲ ਰਾਖੀ ਕੀਤੀ ਜਾਵੇਗੀ ਤਾਂ ਜੋ ਕੋਈ ਵੀ ਅੱਤਵਾਦੀ ਸੂਬੇ ਵਿੱਚ ਦਾਖਲ ਨਾ ਹੋ ਸਕੇ ਅਤੇ ਸਰਹੱਦ ਪਾਰੋਂ ਨਸ?ਿਆਂ ਦੀ ਤਸਕਰੀ ਨੂੰ ਠੱਲ੍ਹ ਪਾਈ ਜਾ ਸਕੇ। ਸਮੁੱਚੇ ਸੂਬੇ ਨੂੰ ਸੀ.ਟੀ.ਵੀ. ਨੈੱਟਵਰਕ ਨਾਲ ਕਵਰ ਕੀਤਾ ਜਾਵੇਗਾ ਜੋ ਰਾਜ ਵਿੱਚ ਅਪਰਾਧ ਦਰ ਨਾਲ ਨਜਿੱਠਣ ਵਿੱਚ ਬਹੁਤ ਮਦਦ ਕਰੇਗਾ।
ਰਾਜਪਾਲ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਪ੍ਰਾਪਤੀਆਂ ਅਤੇ ਖਰਚਿਆਂ ਵਿੱਚ ਬੇਮੇਲਤਾ ਹੋਣ ਕਾਰਨ ਰਾਜ ਦੀ ਵਿੱਤੀ ਸਥਿਤੀ ਸੰਕਟ ਵਿੱਚ ਹੈ। ਪਿਛਲੇ ਸਾਲਾਂ ਦੌਰਾਨ ਵੱਡੇ ਵਿੱਤੀ ਘਾਟੇ ਦੇ ਬਰਕਰਾਰ ਰਹਿਣ ਕਾਰਨ ਕਰਜ?ਿਆਂ ਵਿੱਚ ਭਾਰੀ ਵਾਧਾ ਹੋਇਆ ਹੈ ਜੋ ਹੁਣ 3.5 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਭਾਰਤ ਸਰਕਾਰ ਦੇ ਨਿਯਮਾਂ ਅਨੁਸਾਰ ਸੂਬੇ ਨੂੰ ਕਰਜੇ ਦੇ ਦਬਾਅ ਵਾਲੇ ਸੂਬੇ ਵਜੋਂ ਸ੍ਰੇਣੀਬੱਧ ਕੀਤਾ ਗਿਆ ਹੈ। ਭਾਰਤੀ ਰਿਜਰਵ ਬੈਂਕ ਦੀ ਰਾਜ ਵਿੱਚ ਰਿਪੋਰਟ 2021-22 ਦੇ ਅਨੁਸਾਰ, ਪੰਜਾਬ ਦਾ ਕਰਜਾ – ਕੁੱਲ ਰਾਜ ਘਰੇਲੂ ਉਤਪਾਦ (ਜੀਐਸਡੀਪੀ ) ਅਨੁਪਾਤ 42.5% ਹੈ – ਜੋ ਕਿ ਜੰਮੂ ਅਤੇ ਕਸਮੀਰ, ਅਰੁਣਾਚਲ ਪ੍ਰਦੇਸ ਅਤੇ ਨਾਗਾਲੈਂਡ ਤੋਂ ਬਾਅਦ ਸਭ ਤੋਂ ਵੱਧ ਹੈ। ਇਹ ਸਪੱਸਟ ਤੌਰ ਤੇ ਪੰਜਾਬ ਨੂੰ ਭਾਰਤ ਦਾ ਸਭ ਤੋਂ ਵੱਡਾ ਕਰਜਦਾਰ ਸੂਬਾ ਬਣਾਉਂਦਾ ਹੈ। ਕਰਜੇ ਦਾ ਇਹ ਵਧਦਾ ਬੋਝ ਬੜੀ ਚਿੰਤਾ ਦਾ ਵਿਸਾ ਹੈ ਅਤੇ ਸਰਕਾਰ ਸਥਿਤੀ ਨੂੰ ਸੁਧਾਰਨ ਲਈ ਹਰ ਸੰਭਵ ਯਤਨ ਕਰੇਗੀ। ਸਰਕਾਰ ਆਮ ਲੋਕਾਂ, ਵਪਾਰੀਆਂ, ਕਿਸਾਨਾਂ, ਔਰਤਾਂ, ਨੌਜਵਾਨਾਂ ਅਤੇ ਕਰਮਚਾਰੀਆਂ ਨੂੰ ਦਰਪੇਸ ਸਮੱਸਿਆਵਾਂ ਦੇ ਸੁਚੱਜੇ ਹੱਲ ਲਈ ਜਨਤਕ ਤੌਰ ਤੇ ਸਭ ਤੋਂ ਸੁਝਾਅ ਲਵੇਗੀ ਅਤੇ ਲੋਕਾਂ ਦੇ ਸੁਝਾਵਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਰਾਜ ਦਾ ਬਜਟ ਤਿਆਰ ਕੀਤਾ ਜਾਵੇਗਾ। ਬਜਟ ਅਤੇ ਸਰਕਾਰੀ ਸਕੀਮਾਂ ਵਿੱਚ ਰਾਜ ਦੇ ਅਣਗੌਲੇ ਅਤੇ ਕਮਜੋਰ ਵਰਗਾਂ ਦੇ ਵਿਚਾਰਾਂ ਨੂੰ ਵੀ ਸਾਮਲ ਕੀਤਾ ਜਾਵੇਗਾ।

ਵਿਭਾਗਾਂ ਦੀ ਵੰਡ: ਭਗਵੰਤ ਮਾਨ ਗ੍ਰਹਿ, ਐਕਸਾਈਜ਼ ਸਹਿਤ 27 ਵਿਭਾਗਾਂ ਦੀ ਸੰਭਾਲਣਗੇ ਜਿੰਮੇਵਾਰੀ

0

ਹਰਪਾਲ ਚੀਮਾ ਹੋਣਗੇ ਖ਼ਜਾਨਾ ਮੰਤਰੀ, ਮੀਤ ਹੇਅਰ ਨੂੰ ਸਿੱਖਿਆ ਤੇ ਡਾ ਸਿੰਗਲਾ ਬਣੇ ਸਿਹਤ ਮੰਤਰੀ
ਸੁਖਜਿੰਦਰ ਮਾਨ
ਚੰਡੀਗੜ੍ਹ, 21 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਸਲਾਹ ਅਤੇ ਸਿਫ਼ਾਰਿਸ਼ ’ਤੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਨਵੇਂ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਕੋਲ ਪ੍ਰਸਾਸਨਿਕ ਸੁਧਾਰ, ਸਹਿਰੀ ਹਵਾਬਾਜੀ, ਆਮ ਪ੍ਰਸਾਸਨ, ਗ੍ਰਹਿ ਮਾਮਲੇ ਅਤੇ ਨਿਆਂ, ਪ੍ਰਸੋਨਲ, ਵਿਜੀਲੈਂਸ, ਮਕਾਨ ਉਸਾਰੀ ਅਤੇ ਸਹਿਰੀ ਵਿਕਾਸ, ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਖੇਤੀਬਾੜੀ ਅਤੇ ਕਿਸਾਨ ਭਲਾਈ, ਬਾਗਬਾਨੀ, ਭੂਮੀ ਅਤੇ ਜਲ ਸੰਭਾਲ, ਫੂਡ ਪ੍ਰੋਸੈਸਿੰਗ, ਨਿਵੇਸ ਪ੍ਰੋਤਸਾਹਨ, ਵਿਗਿਆਨ ਤਕਨਾਲੋਜੀ ਅਤੇ ਵਾਤਾਵਰਣ, ਸੰਸਦੀ ਮਾਮਲੇ, ਚੋਣਾਂ, ਸ਼ਿਕਾਇਤ ਨਿਵਾਰਣ, ਆਜਾਦੀ ਘੁਲਾਟੀਏ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੁਜਗਾਰ ਉਤਪਤੀ ਅਤੇ ਸਿਖਲਾਈ, ਕਿਰਤ, ਛਪਾਈ ਅਤੇ ਲਿਖਣ ਸਮੱਗਰੀ, ਰੱਖਿਆ ਸੇਵਾਵਾਂ ਭਲਾਈ, ਪ੍ਰਸਾਸਨਿਕ ਸੁਧਾਰ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਹੋਣਗੇ। ਹਾਲਾਂਕਿ ਜੇ ਕੋਈ ਵਿਭਾਗ ਕਿਸੇ ਵੀ ਮੰਤਰੀ ਨੂੰ ਨਹੀਂ ਸੌਂਪਿਆ ਜਾਂਦਾ ਤਾਂ ਉਸਦੀ ਜ਼ਿੰਮੇਵਾਰੀ ਵੀ ਮੁੱਖ ਮੰਤਰੀ ਕੋਲ ਹੋਵੇਗੀ।
ਇਸ ਦੌਰਾਨ ਹਰਪਾਲ ਸਿੰਘ ਚੀਮਾ ਨੂੰ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਤੇ ਕਰ ਅਤੇ ਸਹਿਕਾਰਤਾ ਵਿਭਾਗ ਦੀ ਕਮਾਨ ਸੌਂਪੀ ਗਈ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ ਸਮਾਜਿਕ ਨਿਆਂ, ਸਸਕਤੀਕਰਨ ਅਤੇ ਘੱਟ ਗਿਣਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦਿੱਤੇ ਗਏ ਹਨ। ਹਰਭਜਨ ਸਿੰਘ ਨੂੰ ਲੋਕ ਨਿਰਮਾਣ ਅਤੇ ਬਿਜਲੀ ਵਿਭਾਗ ਦਾ ਚਾਰਜ ਦਿੱਤਾ ਗਿਆ ਹੈ। ਡਾ. ਵਿਜੇ ਸਿੰਗਲਾ ਨੂੰ ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਸੌਂਪਿਆ ਗਿਆ ਹੈ। ਜਦਕਿ ਲਾਲ ਚੰਦ ਨੂੰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਅਲਾਟ ਕੀਤੇ ਗਏ ਹਨ। ਗੁਰਮੀਤ ਸਿੰਘ ਮੀਤ ਹੇਅਰ ਨੂੰ ਸਕੂਲ ਸਿੱਖਿਆ, ਖੇਡਾਂ ਅਤੇ ਯੁਵਕ ਸੇਵਾਵਾਂ ਅਤੇ ਉਚੇਰੀ ਸਿੱਖਿਆ ਵਿਭਾਗ ਅਲਾਟ ਕੀਤੇ ਗਏ ਹਨ।
ਕੁਲਦੀਪ ਸਿੰਘ ਧਾਲੀਵਾਲ ਨੂੰ ਪੇਂਡੂ ਵਿਕਾਸ ਅਤੇ ਪੰਚਾਇਤਾਂ, ਪਸੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਅਤੇ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਦਿੱਤੇ ਗਏ ਹਨ। ਲਾਲਜੀਤ ਸਿੰਘ ਭੁੱਲਰ ਨੂੰ ਟਰਾਂਸਪੋਰਟ ਅਤੇ ਪ੍ਰਾਹੁਣਚਾਰੀ ਵਿਭਾਗ ਦਾ ਚਾਰਜ ਦਿੱਤਾ ਗਿਆ ਹੈ।
ਬ੍ਰਹਮ ਸੰਕਰ ਨੂੰ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਦਿੱਤਾ ਗਿਆ ਹੈ। ਹਰਜੋਤ ਸਿੰਘ ਬੈਂਸ ਨੂੰ ਕਾਨੂੰਨੀ ਅਤੇ ਵਿਧਾਨਿਕ ਮਾਮਲੇ, ਖਾਣਾਂ ਅਤੇ ਭੂ-ਵਿਗਿਆਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਅਤੇ ਜੇਲ੍ਹ ਵਿਭਾਗ ਦਿੱਤੇ ਗਏ ਹਨ।

ਰਾਜ ਸਭਾ ਲਈ ‘ਆਪ‘ ਵਲੋਂ ਐਲਾਨੇ ਪੰਜ ਉਮੀਦਵਾਰਾਂ ’ਤੇ ਵਿਰੋਧੀਆਂ ਨੇ ਚੁੱਕੇ ਸਵਾਲ

0

ਰਾਘਵ ਚੱਢਾ, ਸੰਦੀਪ ਪਾਠਕ, ਕਿ੍ਰਕਟਰ ਹਰਭਜਨ ਸਿੰਘ, ਅਸ਼ੋਕ ਮਿਤਲ ਅਤੇ ਸੰਜੀਵ ਨੇ ਭਰੇ ਕਾਗਜ਼
ਸੁਖਜਿੰਦਰ ਮਾਨ
ਚੰਡੀਗੜ੍ਹ, 21 ਮਾਰਚ: ਸੂਬੇ ’ਚ ਪਹਿਲੀ ਵਾਰ ਭਾਰੀ ਬਹੁਮਤ ਨਾਲ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੀਆਂ ਪੰਜ ਰਾਜ ਸਭਾ ਸੀਟਾਂ ਲਈ ਹੋਣ ਵਾਲੀਆਂ ਚੋਣਾਂ ਲਈ ਐਲਾਨੇ ਉਮੀਦਵਾਰਾਂ ’ਤੇ ਵਿਰੋਧੀਆਂ ਨੇ ਸਵਾਲ ਖ਼ੜੇ ਕੀਤੇ ਹਨ। ­­ਦਸਣਾ ਬਣਦਾ ਹੈ ਕਿ ਪਾਰਟੀ ਵਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜਰੀ ਵਿੱਚ ਐਲਾਨੇ ਗਏ ਉਮੀਦਵਾਰਾਂ ਸਾਬਕਾ ਕਿ੍ਰਕਟਰ ਹਰਭਜਨ ਸਿੰਘ ਭੱਜੀ, ‘ਆਪ‘ ਪੰਜਾਬ ਦੇ ਸਹਿ ਪ੍ਰਭਾਰੀ ਰਾਘਵ ਚੱਢਾ, ਚੋਣ ਰਣਨੀਤੀਕਾਰ ਸੰਦੀਪ ਪਾਠਕ, ਦੇਸ਼ ਦੀ ਪ੍ਰਸਿੱਧ ਯੂਨੀਵਰਸਿਟੀ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ) ਦੇ ਚਾਂਸਲਰ ਅਸ਼ੋਕ ਮਿਤਲ ਅਤੇ ਲੁਧਿਆਣਾ ਦੇ ਉਦਯੋਗਪਤੀ ਸੰਜੀਵ ਅਰੋੜਾ ਨੇ ਪੰਜਾਬ ਵਿਧਾਨ ਸਭਾ ਵਿੱਚ ਰਾਜ ਸਭਾ ਚੋਣ ਲਈ ਨਾਮਜ਼ਦਗੀ ਪੱਤਰ ਭਰੇ। ਪਾਰਟੀ ਦੇ 92 ਉਮੀਦਵਾਰ ਜਿੱਤ ਕੇ ਵਿਧਾਨ ਸਭਾ ਪਹੁੰਚੇ ਹਨ, ਜਿਸਦੇ ਚੱਲਦੇ ਸੀਟਾਂ ਦੀ ਗਿਣਤੀ ਅਤੇ ਅੰਕੜਿਆਂ ਅਨੁਸਾਰ ‘ਆਪ‘ ਦੇ ਸਾਰੇ ਪੰਜੇ ਉਮੀਦਵਾਰਾਂ ਦਾ ਨਿਰਵਿਰੋਧ ਚੁਣਿਆ ਜਾਣਾ ਨਿਸ਼ਚਿਤ ਹੈ। ਰਾਜ ਸਭਾ ਲਈ ਪਾਰਟੀ ਵਲੋਂ ਦਿੱਲੀ ਦੇ ਵਿਧਾਇਕ ਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ਼ ਰਾਘਵ ਚੱਢਾ, ਪਾਰਟੀ ਦੇ ਦਿੱਲੀ ਨਾਲ ਸਬੰਧਤ ਚੋਣ ਰਣਨੀਤੀਕਾਰ ਸੰਦੀਪ ਪਾਠਕ, ਵੱਡੇ ਉਦਯੋਗਪਤੀ ਸੰਜੀਵ ਅਰੋੜਾ, ਲਵਲੀ ਪ੍ਰੋਫੈਸ਼ਨਲ ਯੂਨੀਅਨ ਦੇ ਚਾਂਸਲਰ ਅਸੋਕ ਮਿੱਤਲ ਤੋਂ ਇਲਾਵਾ �ਿਕਟਰ ਹਰਭਜਨ ਸਿੰਘ ਭੱਜੀ ਨੂੰ ਅਪਣਾ ਉਮੀਦਵਾਰ ਬਣਾਇਆ ਗਿਆ ਹੈ। ਵਿਰੋਧੀਆਂ ਨੇ ਪਾਰਟੀ ਦੇ ਇਸ ਫੈਸਲੇ ਨੂੰ ਪੰਜਾਬ ਵਿਰੋਧੀ ਗਰਦਾਨਦਿਆਂ ਦੋਸ਼ ਲਗਾਇਆ ਹੈ ਕਿ ਇੰਨ੍ਹਾਂ ਪੰਜਾਂ ਉਮੀਦਵਾਰਾਂ ਵਿਚੋਂ ਪੰਜਾਬੀਆਂ ਦੇ ਹੱਕ ’ਚ ਰਾਜ ਸਭਾ ਵਿਚ ਅਵਾਜ ਚੁੱਕਣ ਵਾਲਾ ਇੱਕ ਵੀ ਵਿਅਕਤੀ ਨਹੀਂ ਹੈ।
ਸਾਬਕਾ ਉਪ ਮੁੱਖ ਮੰਤਰੀ ਤੇ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਆਪ ਸਰਕਾਰ ਦੇ ਇਸ ਫੈਸਲੇ ਨੂੰ ਪੰਜਾਬੀਆਂ ਨਾਲ ਧੋਖਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਪ ਨੂੰ ਵੱਡੀਆਂ ਉਮੀਦਾਂ ਨਾਲ ਪੰਜਾਬੀਆਂ ਨੇ ਵੋਟਾਂ ਪਾਈਆਂ ਸਨ ਪ੍ਰੰਤੂ ਇੱਕ ਹਫ਼ਤੇ ’ਚ ਹੀ ਦਿੱਲੀ ਤੋਂ ਰੀਮੋਰਟ ਕੰਟਰੋਲ ਚੱਲਣ ਵਾਲੀ ਭਗਵੰਤ ਮਾਨ ਸਰਕਾਰ ਨੇ ਸਮੂਹ ਪੰਜਾਬੀਆਂ ਦੇ ਪੱਲੇ ਸਿਰਫ਼ ਨਿਰਾਸ਼ਤਾ ਪਾਈ ਹੈ। ਉਨ੍ਹਾਂ ਜਾਰੀ ਇੱਕ ਟਵੀਟ ਵਿਚ ਕਿਹਾ ਕਿ ਰਾਜ ਸਭਾ ਦੇ ਲਈ ਬਾਹਰੀ ਚੇਹਰਿਆਂ ਨੂੰ ਲਿਆ ਕੇ ਆਪ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਦੀ ਕਾਬਲੀਅਤ ’ਤੇ ਪ੍ਰਸ਼ਨ ਚਿੰਨ ਖ਼ੜਾ ਕੀਤਾ ਹੈ, ਕਿਉਂਕਿ ਪੰਜਾਬੀਆਂ ਦਾ ਦਰਦ ਕੋਈ ਪੰਜਾਬੀ ਹੀ ਸਮਝ ਸਕਦਾ ਹੈ, ਬਾਹਰੀ ਨਹੀਂ। ਉਨ੍ਹਾਂ ਕਿਹਾ ਕਿ ਉਹ ਇਸ ਫੈਸਲੇ ਦਾ ਵਿਰੋਧ ਕਰਦੇ ਹਨ ਤੇ ਸਦਨ ਵਿਚ ਵੀ ਅਵਾਜ਼ ਚੁੱਕਣਗੇ।
ਸਾਬਕਾ ਟ੍ਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਆਪ ਦੇ ਇਸ ਫੈਸਲੇ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਮ ਪ੍ਰਵਾਰ ਵਿਚੋਂ ਉੱਠੇ ਭਗਵੰਤ ਮਾਨ ਤੋਂ ਪੰਜਾਬੀਆਂ ਨੂੰ ਵੱਡੀਆਂ ਉਮੀਦਾਂ ਸਨ ਪ੍ਰੰਤੂ ਰਾਜ ਸਭਾ ’ਚ ਪੰਜਾਬ ਤੋਂ ਬਾਹਰੀ ਉਮੀਦਵਾਰ ਲਿਆਉਣ ਦੇ ਮਾਮਲੇ ਵਿਚ ਗੋਡੇ ਟੇਕਣ ਕਾਰਨ ਉਨ੍ਹਾਂ ਉਪਰ ਸਵਾਲ ਉਠਣੇ ਯਕੀਨੀ ਹਨ। ਰਾਜਾ ਵੜਿੰਗ ਨੇ ਅੱਗੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਨੂੰ ਸੱਤਾ ਵਿਚ ਲਿਆਉਣ ਲਈ ਦਿਨ ਰਾਤ ਇੱਕ ਕਰਨ ਵਾਲੇ ਆਪ ਵਰਕਰ ਤੇ ਆਗੂ ਯਾਦ ਨਹੀਂ ਆਏ, ਬਲਕਿ ਬਾਹਰੀ ਤੇ ਉਦਯੋਗਪਤੀਆਂ ਨੂੰ ਇਹ ਮੈਂਬਰੀ ਥਾਲੀ ਵਿਚ ਪਰੋਸ ਕੇ ਦਿੱਤੀ ਗਈ ਹੈ।
ਉਧਰ ਆਪ ਵਲੋਂ ਪਿਛਲੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਹਿ ਚੁੱਕੇ ਤੇ ਹੁਣ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਇਸਨੂੰ ਪੰਜਾਬੀਆਂ ਲਈ ਨਿਰਾਸ਼ਾਜਨਕ ਫੈਸਲਾ ਕਰਾਰ ਦਿੰਦਿਆਂ ਦਾਅਵਾ ਕੀਤਾ ਕਿ ਅਰਵਿੰਦ ਕੇਜਰੀਵਾਲ ਦੀ ਦਖਲਅੰਦਾਜੀ ਪੰਜਾਬ ਨੂੰ ਹੋਰ ਕਮਜੋਰ ਕਰੇਗੀ। ਉਨ੍ਹਾਂ ਕਿਹਾ ਕਿ ਰਾਘਵ ਚੱਢਾ, ਸੰਦੀਪ ਪਾਠਕ, ਅਸੋਕ ਮਿੱਤਲ, ਸੰਜੀਵ ਅਰੋੜਾ ਅਤੇ ਹਰਭਜਨ ਸਿੰਘ ਨੂੰ ਨਾਮਜਦ ਕੀਤੇ ਜਾਣ ਤੋਂ ਲੱਗਦਾ ਹੈ ਕਿ ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਨੇ ਪੰਜਾਬ ਦੇ ਹਿੱਤਾਂ ਅੱਗੇ ਪੂਰੀ ਤਰ੍ਹਾਂ ਸਮਰਪਣ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਜਦੋਂ ਐਨਡੀ ਗੁਪਤਾ ਅਤੇ ਸੁਸੀਲ ਗੁਪਤਾ ਨੂੰ ਦਿੱਲੀ ਤੋਂ ਰਾਜ ਸਭਾ ਲਈ ਨਾਮਜਦ ਕੀਤਾ ਗਿਆ ਸੀ ਤਾਂ ਆਸੂਤੋਸ, ਕੁਮਾਰ ਵਿਸਵਾਸ ਅਤੇ ਆਸੀਸ ਖੇਤਾਨ ਸਮੇਤ ‘ਆਪ‘ ਦੇ ਕਈ ਸੀਨੀਅਰ ਨੇਤਾਵਾਂ ਨੇ ਬਿਨਾਂ ਕੋਈ ਕਾਰਨ ਦੱਸੇ ਪਾਰਟੀ ਛੱਡ ਦਿੱਤੀ ਸੀ ਕਿਉਂਕਿ ਉਹ ਕੇਜਰੀਵਾਲ ਤੋਂ ਬੇਹੱਦ ਨਿਰਾਸ ਸਨ। ਅੱਜ ਪੰਜਾਬ ‘ਚ ਵੀ ਉਹੀ ਕੁੱਝ ਹੋਇਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸਦਨ ਵਿਚ ਆਗੁੂ ਮਨਪ੍ਰੀਤ ਸਿੰਘ ਇਆਲੀ ਨੇ ਪੁੱਛਿਆ ਕਿ ਕੀ ਇਸ ਸੂਚੀ ਬਾਰੇ ਇਸਦੀ ਪੰਜਾਬ ਇਕਾਈ ਨਾਲ ਚਰਚਾ ਕੀਤੀ ਗਈ ਸੀ ? ਜੇਕਰ ਨਹੀਂ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬੀਆਂ ਨੁੰ ਜਵਾਬ ਦੇਣ ਕਿ ਉਹਨਾਂ ਇਸ ਕਦਮ ਦਾ ਵਿਰੋਧ ਕਿਉਂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਰਾਜ ਸਭਾ ਲਈ ਬਾਹਰਲੇ ਵਿਅਕਤੀ ਨਾਮਜ਼ਦ ਕਰ ਕੇ ਪੰਜਾਬ ਅਤੇ ਪੰਜਾਬੀਅਤ ਨੁੰ ਪਹਿਲੀ ਵੱਡੀ ਸੱਟ ਮਾਰੀ ਹੈ ਅਤੇ ਅਜਿਹਾ ਕਰਦਿਆਂ ਸੂਬੇ ਦੇ ਲੋਕਾਂ ਨਾਲ ਧੋਖਾ ਕੀਤਾ ਹੈ ਜਦੋਂ ਕਿ ਲੋਕਾਂ ਨੇ ਵਿਆਪਕ ਹਾਂ ਪੱਖੀ ਬਦਲਾਅ ਲਿਆਉਣ ਲਈ ਇਸਦੀ ਗੱਲ ’ਤੇ ਵਿਸ਼ਵਾਸ ਕੀਤਾ ਤੇ ਪਾਰਟੀ ਨੁੰ ਇਹ ਬਦਲਾਅ ਲਿਆਉਣ ਵਾਸਤੇ ਵੱਡਾ ਫਤਵਾ ਦਿੱਤਾ। ਪ੍ਰੰਤੂ ਪਾਰਟੀ ਨੇ ਪੰਜਾਬ ਪੱਖੀ ਤੇ ਪੰਜਾਬੀਅਤ ਪੱਖੀ ਬਦਲਾਅ ਲਿਆਉਣ ਤੋਂ ਕੋਹਾਂ ਦੂਰ ਆਮ ਆਦਮੀ ਪਾਰਟੀ ਨੇ ਰਾਜ ਸਭਾ ਟਿਕਟਾਂ ਵਾਪਰੀਆਂ ਨੁੰ ਦੇ ਕੇ ਪੰਜਾਬੀਆਂ ਨਾਲ ਵੱਡਾ ਧੋਖਾ ਕੀਤਾ। ਇਹੀ ਧੋਖਾ ਇਸਨੇ ਪਹਿਲਾਂ ਦਿੱਲੀ ਵਿਚ ਕੀਤਾ ਸੀ। ਉਹਨਾਂ ਕਿਹਾ ਕਿ ਇਸਨੇ ਆਪਣੀਆ ਟਿਕਟਾਂ ਆਪਣੇ ਗੁਰਗਿਆਂ ਨੁੰ ਦਿੱਤੀਆਂ ਤੇ ਪਿਛੇ ਕਮਰੇ ਵਿਚ ਬਹਿ ਕੇ ਰਣਨੀਤੀ ਘੜਨ ਵਾਲਿਆਂ ਨੁੰ ਇਨਾਮਾਂ ਨਾਲ ਨਿਵਾਜਿਆ ਹੈ। ਅਜਿਹਾ ਕਰਦਿਆਂ ਇਸਨੇ ਉਹਨਾਂ ਹਜ਼ਾਰਾਂ ਪਾਰਟੀ ਵਰਕਰਾਂ ਨੁੰ ਅਣਡਿੱਠ ਕੀਤਾ ਹੈ ਜਿਹਨਾਂ ਦਾ ਹੱਕ ਬਣਦਾ ਸੀ ਤੇ ਨਾਲ ਉਹ ਪੰਜਾਬੀ ਅਣਗੌਲੇ ਕੀਤੇ ਹਨ ਜਿਹਨਾਂ ਦਾ ਇਸ ਮਾਣ ’ਤੇ ਹੱਕ ਬਣਦਾ ਸੀ।

ਬਾਕਸ
ਰਾਜ ਸਭਾ ਚੋਣਾਂ: ਡਾ. ਐਸ. ਕਰੁਣਾ ਰਾਜੂ ਅਬਜਰਬਰ ਨਿਯੁਕਤ
ਚੰਡੀਗੜ੍ਹ, 21 ਮਾਰਚ: ਚੋਣ ਕਮਿਸਨ ਭਾਰਤ (ਈ.ਸੀ.ਆਈ.) ਨੇ 31 ਮਾਰਚ, 2022 ਨੂੰ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਡਾ. ਐਸ. ਕਰੁਣਾ ਰਾਜੂ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਨੂੰ ਆਬਜਰਵਰ ਨਿਯੁਕਤ ਕੀਤਾ ਹੈ।“ਨਾਮਜਦਗੀ ਦਸਤਾਵੇਜਾਂ ਦੀ ਪੜਤਾਲ, ਪੋਲਿੰਗ ਅਤੇ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਦੌਰਾਨ ਤੁਹਾਨੂੰ ਮੌਜੂਦ ਰਹਿਣ ਦੀ ਲੋੜ ਹੈ ਤਾਂ ਜੋ ਇਹ ਨਿਰੀਖਣ ਕੀਤਾ ਜਾ ਸਕੇ ਕਿ ਕਮਿਸਨ ਦੇ ਕਾਨੂੰਨ ਅਤੇ ਮੌਜੂਦਾ ਹਦਾਇਤਾਂ ਅਨੁਸਾਰ ਨਿਰਧਾਰਤ ਪ੍ਰਕਿਰਿਆਵਾਂ ਦੀ ਸਖਤੀ ਨਾਲ ਪਾਲਣਾ ਕੀਤੀ ਗਈ ਹੈ।“ ਪੱਤਰ ਵਿੱਚ ਅੱਗੇ ਕਿਹਾ ਗਿਆ ਹੈ, ਕਿ ਜੇਕਰ ਕੋਈ ਉਲੰਘਣਾ ਨਜਰ ਆਉਂਦੀ ਹੈ, ਤਾਂ ਉਸ ਨੂੰ ਤੁਰੰਤ ਕਮਿਸਨ ਦੇ ਧਿਆਨ ਵਿੱਚ ਲਿਆਂਦਾ ਜਾਵੇ ।ਜਿਕਰਯੋਗ ਹੈ ਕਿ ਚੋਣ ਕਮਿਸਨ ਭਾਰਤ ਨੇ ਸੀ.ਈ.ਓ. ਡਾ: ਰਾਜੂ ਨੂੰ ਚੋਣਾਂ ਪੂਰੀਆਂ ਹੋਣ ਤੋਂ ਬਾਅਦ ਰਿਪੋਰਟ ਪੇਸ ਕਰਨ ਲਈ ਵੀ ਕਿਹਾ ਹੈ।

ਹਰਿਆਣਾ ਪੁਲਿਸ ਨੇ 7 ਕੁਇੰਟਲ 40 ਕਿਲੋ ਡੋਡਾ ਸਹਿਤ ਤਿੰਨ ਨੂੰ ਕੀਤਾ ਗਿਰਫਤਾਰ

0

ਸੁਖਜਿੰਦਰ ਮਾਨ
ਚੰਡੀਗੜ੍ਹ, 21 ਮਾਰਚ: ਹਰਿਆਣਾ ਪੁਲਿਸ ਨੇ ਇਕ ਕੰਟੇਨਰ ਟਰੱਕ ਤੋਂ 7 ਕੁਇੰਟਲ 40 ਕਿਲੋ ਡੋਡਾ ਪੋਸਤ ਜਬਤ ਕਰ ਕੇ ਇਸ ਸਿਲਸਿਲੇ ਵਿਚ ਤਿੰਨ ਦੋਸ਼ੀਆਂ ਨੂੰ ਗਿਰਫਤਾਰ ਕੀਤਾ ਹੈ। ਹਰਿਆਣਾ ਪੁਲਿਸ ਦੇ ਬੁਲਾਰੇ ਨੇ ਅੱਜ ਇੱਥੇ ਜਾਣਕਾਰੀ ਸਾਂਟੀ ਕਰਦੇ ਹੋਏ ਦਸਿਆ ਕਿ ਜਬਤ ਨਸ਼ੀਲੇ ਪਦਾਰਥ ਕਣਕ ਦੀ ਚੁਰੀ ਦੇ ਵਿਚ ਛੁਪਾ ਕੇ ਮੱਧ ਪ੍ਰਦੇਸ਼ ਤੋਂ ਲਿਆਇਆ ਜਾ ਰਿਹਾ ਸੀ ਜਿਸ ਦੀ ਸਪਲਾਈ ਡਬਵਾਲੀ ਅਤੇ ਏਲਨਾਬਾਦ ਏਰਿਆ ਵਿਚ ਕੀਤੀ ਜਾਣੀ ਸੀ। ਜਬਤ ਨਸ਼ੀਲੇ ਪਦਾਰਥ ਦੀ ਕੀਮਤ 30 ਲੱਖ ਰੁਪਏ ਦੱਸੀ ਜਾ ਰਹੀ ਹੈ। ਕੌਮੀ ਰਾਜਮਾਰਗ-9 ‘ਤੇ ਗਸ਼ਤ ਦੌਰਾਨ ਪੁਲਿਸ ਟੀਮ ਇਕ ਢਾਬੇ ਦੇ ਸਾਹਮਣੇ ਪਹੁੰਚੀ ਤਾਂ ਇਕ ਕੰਟੇਨਰ ਖੜਾ ਸੀ ਜਿਸ ਦੇ ਦਰਵਾਜੇ ਖੁੱਲੇ ਸਨ ਅਤੇ ਅੰਦਰ ਤੋਂ ਦੋ ਵਿਅਕਤੀ ਮਿਲ ਕੇ ਇਕ ਪਲਾਸਟਿਕ ਦਾ ਕੱਟਾ ਕੱਢ ਕੇ ਬੋਲੇਰੋ ਗੱਡੀ ਦੀ ਡਿੱਗੀ ਵਿਚ ਪਾ ਰਹੇ ਸਨ। ਅਚਾਨਕ ਪੁਲਿਸ ਦੀ ਗੱਡੀ ਨੂੰ ਦੇਖ ਕੇ ਉਕਤ ਕੰਟੇਨਰ ਸਵਾਰ ਵਿਅਕਤੀ ਘਬਰਾਕੇ ਹੇਠਾਂ ਉਤਰ ਦੇ ਭੱਜਣ ਦੀ ਕੋਸ਼ਿਸ਼ ਕੀਤੀ। ਸਥਿਤੀ ਦੀ ਗੰਭੀਰਤਾ ਨੂੰ ਸਮਝਦੇ ਹੋਏ ਪੁਲਿਸ ਟੀਮਨ ਨੇ ਤੁਰੰਤ ਤਿੰਨ ਲੋਕਾਂ ਨੂੰ ਫੜ ਲਿਆ। ਤਲਾਸ਼ੀ ਲੈਣ ‘ਤੇ ਕੰਟੇਨਰ ਵਿਚ ਭਰੀ ਕਣਕ ਦੀ ਚੂਰੀ ਦੇ ਵਿਚ 20-20 ਕਿਲੋ ਦੇ 37 ਕੱਟਿਆਂ ਵਿਚ ਕੁੱਲ 7.40 ਕੁਇੰਟਲ ਡੋਡਾ ਪੋਸਤ ਬਰਾਮਦ ਹੋਇਆ। ਗਿਰਫਤਾਰ ਕਥਿਤ ਦੋਸ਼ੀਆਂ ਦੀ ਪਛਾਣ ਏਲਨਾਬਾਦ ਨਿਵਾਸੀ ਬਲਕਰਣ ਸਿੰਘ ਉਰਫ ਕਾਕਾ ਅਤੇ ਪਿੰਡਰ ਉਰਫ ਸੋਨੂ ਅਤੇ ਤਲਵਾੜਾ ਖੁਰਦ ਦੇ ਮਨਦੀਪ ਸਿੰਘ ਊਰਫ ਮੀਤਾ ਵਜੋ ਹੋਈ ਹੈ। ਪੁਲਿਸ ਵੱਲੋਂ ਦੋਸ਼ੀਆਂ ਦੇ ਖਿਲਾਫ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਡਰੱਗ ਤਸਕਰੀ ਦੇ ਨੈਟਵਰਕ ਦਾ ਪਤਾ ਲਗਾਉਣ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

ਹਰਿਆਣਾ ’ਚ ਜਲਦੀ ਹੀ ਬਣੇਗੀ ਖੇਡ ਯੂਨੀਵਰਸਿਟੀ: ਖੇਡ ਮੰਤਰੀ

0

ਸੁਖਜਿੰਦਰ ਮਾਨ
ਚੰਡੀਗੜ੍ਹ, 21 ਮਾਰਚ: ਹਰਿਆਣਾ ਨੂੰ ਜਲਦੀ ਹੀ ਖੇਡ ਯੂਨੀਵਰਸਿਟੀ ਮਿਲੇਗੀ, ਇਹ ਜਾਣਕਾਰੀ ਅੱਜ ਇੱਥੇ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ ਇਕ ਮੈਂਬਰ ਵੱਲੋਂ ਪੁੱਛੇ ਗਏ ਸੁਆਲ ਦਾ ਜਵਾਬ ਦਿੰਦਿਆਂ ਸੂਬੇ ਦੇ ਖੇਡ ਅਤੇ ਯੁਵਾ ਮਾਮਲੇ ਰਾਜ ਮੰਤਰੀ ਸਰਦਾਰ ਸੰਦੀਪ ਸਿੰਘ ਨੇ ਦਿੰਦਿਆਂ ਸਦਨ ਨੂੰ ਦਸਿਆ ਕਿ ਇਸ ਖੇਡ ਯੂਨੀਵਰਸਿਟੀ ਨਾਲ ਸਬੰਧਿਤ ਬਿੱਲ ਇਸੀ ਬਜਟ ਸੈਸ਼ਨ ਦੌਰਾਨ ਪਾਸ ਕੀਤਾ ਗਿਆ ਹੈ।ਇਕ ਹੋਰ ਸੁਆਲ ਦੇ ਜਵਾਬ ਵਿਚ ਉਨ੍ਹਾਂ ਨੇ ਦਸਿਆ ਕਿ ਇਸ ਬਿੱਲ ਵਿਚ ਸੋਧ ਕਰ ਖੇਡ ਸੰਸਥਾਨਾਂ (ਕਾਲਜ/ਸੰਸਥਾ) ਨੂੰ ਮਾਨਤਾ ਦੇਣ ਦਾ ਵੀ ਪ੍ਰਾਵਧਾਨ ਕੀਤਾ ਗਿਆ ਹੈ। ਕੋਈ ਵੀ ਖੇਡ ਸੰਸਥਾਨ (ਕਾਲਜ/ਸੰਸਥਾ) ਜੋ ਮੁੜ ਬਸੇਵਾ ਅਤੇ ਸਰੀਰਿਕ ਸਿਖਿਆ, ਅਤੇ ਖੇਡ ਵਿਗਿਆਨ, ਖੇਡਕੂਦ ਤਕਨਾਲੋਜੀ ਦੇ ਖੇਤਰਾਂ ਵਿਚ ਕਲਾਤਮਕ ਵਿਦਿਅਕ ਸਿਖਲਾਈ ਅਤੇ ਖੋਜ, ਖੇਡ ਮੈਡੀਕਲ ਤੇ ਤਕਨਾਲੋਜੀ, ਖੇਡਕੂਦ ਬੁਨਿਆਦੀ ਇੰਜੀਨੀਅਰਿੰਗ, ਕਾਈਨਿਜਿਯੋਲੋਜੀ, ਨੈਦਾਨਿਕ ਜੈਵ ਯਾਂਤਰਿਕੀ , ਖੇਡਕੂਦ ਮਨੋਵਿਗਿਆਨ, ਖੇਡਕੂਦ ਪੋਸ਼ਣ, ਖੇਡਕੂਦ ਪੱਤਰਕਾਰਿਤਾ, ਖੇਡਕੂਦ ਮਾਰਕਟਿੰਗ ਅਤੇ ਖੇਡ ਕੋਚਿੰਗ ਵੀ ਸ਼ਾਮਿਲ ਹੈ, ਦੇ ਖੇਤਰ ਵਿਚ ਕੋਰਸ ਚਲਾ ਰਹੇ ਹਨ ਉਹ ਇਸ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਕਰ ਸਕਣਗੇ। ਉਨ੍ਹਾਂ ਨੇ ਦਸਿਆ ਕਿ ਸੂਬਾ ਸਰਕਾਰ ਸਾਰੇ ਜਿਲ੍ਹਿਆਂ ਦੀ ਜੀਓ ਮੈਪਿੰਗ ਕਰਵਾ ਰਹੀ ਹੈ ਅਤੇ ਜਿਲ੍ਹਿਆਂ ਦੀ ਜਰੂਰਤ ਅਨੁਸਾਰ ਉੱਥੇ ਦੇ ਖੇਡ ਸੰਸਥਾਨਾਂ ਨੂੰ ਅਪਗ੍ਰੇਡ ਕਰਨ ਦਾ ਕਾਰਜ ਜਲਦੀ ਹੀ ਸ਼ੁਰੂ ਕੀਤਾ ਜਾਵੇਗਾ।ਇਸਤੋਂ ਇਲਾਵਾ ਜਲਦੀ ਹੀ ਲਗਭਗ 9.40 ਕਰੋੜ ਰੁਪਏ ਦੀ ਲਾਗਤ ਨਾਲ ਗੁਰੂਗ੍ਰਾਮ ਦੇ ਨਹਿਰੂ ਸਟੇਡੀਅਮ ਵਿਚ ਨਵਾਂ ਹਾਕੀ ਏਸਟ੍ਰੋਟ੍ਰਫ ਲਗਾਇਆ ਜਾਵੇਗਾ। ਇਹ ਕਾਰਜ ਵਿੱਤ ਸਾਲ 2022-23 ਵਿਚ ਪੂਰਾ ਕਰ ਲਿਆ ਜਾਵੇਗਾ।

Our Visitor

1899303