ਨਵੀਂ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ
ਸੁਖਜਿੰਦਰ ਮਾਨ
ਬਠਿੰਡਾ, 17 ਮਾਰਚ: ਪਿਛਲੇ ਦੋ ਮਹੀਨਿਆਂ ਤੋਂ ਤਨਖਾਹਾਂ ਲਈ ਤਰਸ ਰਹੇ ਅਧਿਆਪਕਾਂ ਨੇ ਅੱਜ ਸਥਾਨਕ ਮਿੰਨੀ ਸਕੱਤਰੇਤ ਅੱਗੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਅਗਵਾਈ ਵਿਚ ਮੁਜਾਹਰਾ ਕੀਤਾ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਦੇ ਕੇ ਪਹਿਲ ਦੇ ਆਧਾਰ ‘ਤੇ ਸਕੂਲਾਂ ਲਈ ਬਜਟ ਜਾਰੀ ਕਰਵਾਉਣ ਦੀ ਅਪੀਲ ਕੀਤੀ। ਫਰੰਟ ਦੇ ਆਗੂ ਰੇਸ਼ਮ ਸਿੰਘ ਨੇ ਦੱਸਿਆ ਕਿ ਯੂਨੀਅਨ ਵਲੋਂ ਪਹਿਲਾਂ ਵੀ ਡੀ.ਸੀ. ਨੂੰ ਮੰਗ ਪੱਤਰ ਦਿੱਤਾ ਗਿਆ ਸੀ ਪ੍ਰੰਤੂ ਹਾਲੇ ਤੱਕ ਮੁਲਾਜਮਾਂ ਦੀਆਂ ਤਨਖਾਹਾਂ ਲਈ ਸਰਕਾਰ ਵਲੋਂ ਇਕ ਵੀ ਨਵਾਂ ਪੈਸਾ ਨਹੀਂ ਭੇਜਿਆ ਗਿਆ। ਆਗੂਆਂ ਨੇ ਦੋਸ਼ ਲਗਾਇਆ ਕਿ ਇੱਕ ਪਾਸੇ ਸਰਕਾਰ ਕੋਲ ਆਪਣੇ ਮੁਲਾਜਮਾਂ ਨੂੰ ਤਨਖਾਹ ਦੇਣ ਲਈ ਪੈਸੇ ਨਹੀਂ ਹਨ ਪਰ ਦੂਜੇ ਪਾਸੇ ਨਵੇਂ ਬਣੇ ਮੁੱਖ ਮੰਤਰੀ ਦੇ ਸੋਂਹ ਚੁੱਕ ਸਮਾਗਮ ਲਈ ਤਿੰਨ ਕਰੋੜ ਅਤੇ ਮੀਡੀਆ ਲਈ ਇਸ਼ਤਿਹਾਰ ਲੱਖਾਂ ਰੁਪਏ ਰਾਤੋ ਰਾਤ ਵਿਤ ਵਿਭਾਗ ਵਲੋਂ ਮਨਜੂਰ ਕਰ ਕੇ ਜਾਰੀ ਕਰ ਦਿਤੇ । ਉਨ੍ਹਾਂ ਨਵੀਂ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕਰਦਿਆਂ ਕਿਹਾ ਪਤਾ ਲੱਗਦਾ ਹੈ ਕਿ ਲੋਕਾਂ ਲਈ ਸਰਕਾਰ ਕੋਲੇ ਦੇਣ ਲਈ ਕੁਝ ਨਹੀਂ ਹੈ ਸਿਰਫ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕਰਨਾ ਹੀ ਇਹਨਾਂ ਰਾਜਨੀਤਕ ਪਾਰਟੀਆਂ ਦਾ ਮੁਖ ਏਜੰਡਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਈ.ਟੀ.ਟੀ. ਟੀਚਰ ਯੂਨੀਅਨ ਦੇ ਸੂਬਾ ਪ੍ਰਧਾਨ ਜਗਸੀਰ ਸਿੰਘ ਸਹੋਤਾ ,ਸੂਬਾ ਆਗੂ ਡੀ.ਟੀ.ਐਫ ਜਸਵਿੰਦਰ ਸਿੰਘ ,ਨਵਚਰਨਪ੍ਰੀਤ ਕੌਰ ,ਜਿਲਾ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਖੇਮੋਆਣਾ ,ਬਲਜਿੰਦਰ ਕੌਰ ,ਹਰਮੰਦਰ ਸਿੰਘ ਗਿਲ ,ਪਰਵਿੰਦਰ ਸਿੰਘ ,ਬਲਾਕ ਪ੍ਰਧਾਨ ਭੁਪਿੰਦਰ ਸਿੰਘ ਮਾਈਸਰਖਾਨਾ ,ਕੁਲਵਿੰਦਰ ਸਿੰਘ ਵਿਰਕ ,ਭੋਲਾ ਰਾਮ , ਰਾਜਵਿੰਦਰ ਸਿੰਘ ਜਲਾਲ ,ਰਤਨਜੋਤ ਸ਼ਰਮਾ ਆਦਿ ਮੌਜੂਦ ਸਨ ।
ਤਨਖਾਹਾਂ ਨਾ ਮਿਲਣ ਤੋਂ ਅੱਕੇ ਅਧਿਆਪਕਾਂ ਨੇ ਡੀਟੀਐਫ਼ ਦੀ ਅਗਵਾਈ ਚ ਰੋਸ ਪਰਦਰਸਨ
ਹਰਿਆਣਾ ਰਾਜਭਵਨ ਵਿਚ ਹੋਲੀ ਮਿਲਨ ਸਮਾਰੋਹ ਦਾ ਆਯੋਜਨ
ਸੁਖਜਿੰਦਰ ਮਾਨ
ਚੰਡੀਗੜ੍ਹ, 17 ਮਾਰਚ: ਹਰਿਆਣਾ ਰਾਜਭਵਨ ਵਿਚ ਵੀਰਵਾਰ ਨੂੰ ਹੋਲੀ ਮਿਲਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਵਿਚ ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤੇ੍ਰਅ, ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ, ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪਰੋਹਿਤ, ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ, ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ, ਹਰਿਆਣਾ ਵਿਧਾਨਸਭਾ ਸਪੀਕਰ ਸ੍ਰੀ ਗਿਆਨ ਚੰਦ ਗੁਪਤਾ, ਮੁੱਖ ਸਕੱਤਰ ਸੰਜੀਵ ਕੌਸ਼ਲ, ਮੁੱਖ ਪ੍ਰਧਾਨ ਸਕੱਤਰ ਡੀਐਸ ਢੇਸੀ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਤੇ ਸੂਚਨਾ, ਜਨ ਸਪੰਰਕ ਤੇ ਭਾਸ਼ਾ ਵਿਭਾਗ ਦੇ ਮਹਾਨਿਦੇਸ਼ਕ ਡਾ. ਅਮਿਤ ਅਗਰਵਾਲ, ਭਾਰਤੀ ਜਨਤਾ ਪਾਰਟੀ, ਹਰਿਆਣਾ ਦੇ ਪ੍ਰਧਾਨ ਓਮ ਪ੍ਰਕਾਸ਼ਨ ਧਨਖੜ ਸਮੇਤ ਹੋਰ ਅਧਿਕਾਰੀ ਤੇ ਮਾਣਯੋਗ ਵਿਅਕਤੀ ਮੌਜੂਦ ਸਨ। ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤੇ੍ਰਅ ਨੇ ਮੁੱਖ ਮੰਤਰੀ ਹਰਿਆਣਾ ਸ੍ਰੀ ਮਨੋਹਰ ਲਾਲ, ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪਰੋਹਿਤ , ਪੰਜਾਬ ਦੇ ਮੁੱਖ ਮੰਤਰੀ ਭਗਵੰਦ ਮਾਨ, ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ, ਹਰਿਆਣਾ ਵਿਧਾਨਸਭਾ ਸਪੀਕਰ ਗਿਆਨ ਚੰਦ ਗੁਪਤਾ, ਮੁੱਖ ਸਕੱਤਰ ਸੰਜੀਵ ਕੌਸ਼ਲ, ਮੁੱਖ ਪ੍ਰਧਾਨ ਸਕੱਤਰ ਡੀਐਸ ਢੇਸੀ ਸਮੇਤ ਸਾਰੇ ਅਧਿਕਾਰੀਆਂ ਨੂੰ ਰੰਗ ਗੁਲਾਲ ਲਗਾ ਕੇ ਤੇ ਫੁੱਲ ਬਰਸਾ ਕੇ ਹੋਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਸਮਾਰੋਹ ਵਿਚ ਮੌਜੂਦ ਸਾਰੇ ਕਰਮਚਾਰੀਆਂ ਨੂੰ ਵੀ ਤਿਲਕ ਲਗਾਇਆ ਅਤੇ ਵਧਾਈ ਦਿੱਤੀ। ਪੋ੍ਰਗ੍ਰਾਮ ਦੀ ਸ਼ੁਰੂਆਤ ਕੌਮੀ ਗਾਨ ਦੇ ਨਾਲ ਕੀਤੀ ਗਈ ਅਤੇ ਇਸ ਦੇ ਬਾਅਦ ਕਲਾ ਅਤੇ ਸਭਿਆਚਾਰਕ ਵਿਭਾਗ ਵੱਲੋਂ ਸਗੀਤਮਈ ਪੋ੍ਰਗ੍ਰਾਮ ਪੇਸ਼ ਕੀਤੇ ਗਏ।
ਅਸੀਂ ਵਿਵਸਥਾ ਬਦਲਾਅ ਦੇ ਊਹ ਕੰਮ ਕੀਤੇ ਜੋ ਕਿਸੇ ਨੇ ਸੋਚਿਆ ਵੀ ਨਹੀਂ ਸੀ- ਮੁੱਖ ਮੰਤਰੀ
ਭ੍ਰਿਸ਼ਟਾਚਾਰ ਦੇ ਖਿਲਾਫ ਰਾਜ ਸਰਕਾਰ ਦੀ ਮੁਹਿੰਮ ਹੋਰ ਮਜਬੂਤ ਹੋਵੇਗੀ – ਮਨੋਹਰ ਲਾਲ
ਸਾਡੇ ਤੋਂ ਗਲਦੀ ਹੋ ਸਕਦੀ ਹੈ। ਪਰ ਅਸੀਂ ਗਲਤ ਨਹੀਂ ਕਰ ਸਕਦੇ- ਮਨੋਹਰ ਲਾਲ
ਭ੍ਰਿਸ਼ਟਾਚਾਰ ਦੇ ਖਿਲਾਫ ਚੁੱਕੇ ਗਏ ਕਦਮਾਂ ਦੀ ਵਿਰੋਧੀ ਧਿਰ ਨੇ ਕਲਪਣਾ ਵੀ ਨਹੀਂ ਕੀਤੀ ਸੀ – ਮਨੋਹਰ ਲਾਲ
ਸੁਖਜਿੰਦਰ ਮਾਨ
ਚੰਡੀਗੜ੍ਹ, 17 ਮਾਰਚ: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਮੌਜੂਦਾ ਰਾਜ ਸਰਕਾਰ ਨੇ ਵੱਧ ਤੋਂ ਵੱਧ ਸ਼ਾਸਨ- ਘੱਟ ਤੋਂ ਘੱਟ ਸਰਕਾਰ ਯਕੀਨੀ ਕਰਨ ਦੇ ਲਈ ਜਿਸ ਤਰ੍ਹਾ ਦੇ ਅਭੂਤਪੂਰਵ ਸੁਧਾਰਾਂ ਦੀ ਸ਼ੁਰੂਆਤ ਕੀਤੀ, ਅਜਿਹਾ ਕਿਸੇ ਨੇ ਨਹੀਂ ਸੋਚਿਆ ਸੀ ਕਿ ਕਦੀ ਸੰਭਵ ਵੀ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਗਲਤੀ ਅਤੇ ਗਲਤ ਵਿਚ ਸਿਰਫ ਛੋਟਾ ਜਿਹਾ ਫਰਕ ਹੁੰਦਾ ਹੈ, ਉਹ ਹੈ ਨੀਅਤ ਦਾ, ਅਸੀਂ ਗਲਤ ਦਾ ਕਰ ਸਕਦੇ ਹਨ, ਪਰ ਕਿਸੇ ਦਾ ਗਲਤ ਨਹੀਂ ਕਰ ਸਕਦੇ। ਆਮਤੌਰ ‘ਤੇ ਸਰਕਾਰੀ ਯੋਜਨਾਵਾਂ ਦਾ ਲਾਭ ਲਾਇਨ ਵਿਚ ਖੜੇ ਆਖੀਰੀ ਵਿਅਕਤੀ ਤਕ ਪਹੁੰਚਾਉਣ ਦੀ ਗਲ ਕਹੀ ਜਾਂਦੇ ਹਨ, ਪਰ ਅਸੀਂ ਲਾਇਨ ਵਿਚ ਖੜੇ ਆਖੀਰੀ ਵਿਅਕਤੀ ਦੇ ਉਥਾਨ ਨਾਲ ਹੀ ਜਨ ਭਲਾਈ ਦੀ ਸ਼ੁਰੂਆਤ ਕੀਤੀ ਹੈ, ਕਿਉਂਕਿ ਉਨ੍ਹਾਂ ਦਾ ਹੀ ਸਰਕਾਰ ‘ਤੇ ਪਹਿਲਾ ਅਧਿਕਾਰ ਹੈ। ਸ੍ਰੀ ਮਨੋਹਰ ਲਾਲ ਨੇ ਅੱਜ ਇੱਥੇ ਪ੍ਰੈਸ ਕਾਨਫ੍ਰੈਂਸ ਨੂੰ ਸੰਬੋਧਿਤ ਕਰਦੇ ਹੋਏ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਵਿਰੋਧੀ ਧਿਰ ਸਿਰਫ ਇਸ ਗਲ ‘ਤੇ ਸ਼ੋਰ ਮਚਾਉਂਦੀ ਹੈ ਕਿ ਰਾਜ ਸਰਕਾਰ ਨੇ ਲਾਭਪਾਤਰਾਂ ਦੀ ਪੈਂਸ਼ਨ ਕੱਟ ਦਿੱਤੀ ਹੈ, ਪਰ ਉਨ੍ਹਾਂ ਨੂੰ ਮੌਜੂਦਾ ਦਾ ਪਤਾ ਹੀ ਨਹੀਂ ਹੈ। ਵਿਰੋਧੀ ਦੇ ਲੋਕ ਇਹ ਨਹੀਂ ਦੱਸਦੇ ਕਿ 2 ਸਾਲਾਂ ਵਿਚ ਕਿੰਨ੍ਹੇ ਨਵੇਂ ਵਿਅਕਤੀ ਨੂੰ ਪਂੈਸ਼ਨ ਮਿਲੀ ਹੈ। ਉਹ ਆਂਕੜੇ ਦੇ ਨਾਲ ਖਿਲਵਾਙ ਕਰ ਕੇ ਸਿਰਫ ਪਂੈਸ਼ਨ ਕੱਟਣ ਦੀ ਗਲ ਕਰਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ 2 ਸਾਲਾਂ ਵਿਚ ਮਾਰਚ 2022 ਤਕ 2.61 ਲੱਖ ਨਵੇਂ ਲਾਭਪਾਤਰ ਜੁੜੇ ਹਨ। ਪੈਂਸ਼ਨ ਕੱਟਣ ਨਾਲ ਸਬੰਧਿਤ ਜਾਣਕਾਰੀ ਦਿੰਦੇ ਹੋਏ ਉਨਾਂ ਨੇ ਕਿਹਾ ਕਿ ਇੰਨ੍ਹਾ 2 ਸਾਲਾਂ ਵਿਚ 2.41 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ, ਉਨ੍ਹਾ ਦੀ ਪਂੈਸ਼ਨ ਕੱਟੀ ਹੈ। ਇਸ ਤੋਂ ਇਲਾਵਾ, ਲਗਭਗ 2100 ਲੋਕ ਅਜਿਹੇ ਹਨ, ਜਿਨ੍ਹਾ ਦੀ ਆਮਦਨ ਸੀਮਾ 3.50 ਲੱਖ ਰੁਪਏ ਤੋਂ ਵੱਧ ਹੈ, ਉਨ੍ਹਾਂ ਦੀ ਪਂੈਸ਼ਨ ਕੱਟੀ ਹੈ। ਲਗਭਗ 15000 ਮਾਮਲੇ ਅਜਿਹੇ ਹਨ, ਜਿਨ੍ਹਾਂ ਦੀ ਊਮਰ ਵੇਰਵਾ ਵਿਚ ਕੁੱਝ ਗੜਬੜੀ ਪਾਈ ਗਈ, ਇਸ ਲਈ ਉਨ੍ਹਾ ਨੂੰ ਪਂੈਸ਼ਨ ਨਹੀਂ ਮਿਲੀ ਹੈ। ਉਨ੍ਹਾਂ ਨੇ ਕਿਹਾ ਕਿ ਪੈਂਸ਼ਨ ਦਾ ਲਾਭ ਪ੍ਰਾਪਤ ਕਰਨ ਲਈ ਸਾਲ 2011 ਵਿਚ ਆਮਦਨ ਸੀਮਾ 50000 ਰੁਪਏ ਸੀ। ਸਾਲ 2012 ਵਿਜ ਪਿਛਲੀ ਸਰਕਾਰ ਨੇ ਇਸ ਸੀਮਾ ਨੂੰ 2 ਲੱਖ ਰੁਪਏ ਕਰ ਦਿੱਤਾ ਸੀ। ਉਸ ਦੇ ਬਾਅਦ ਤੋਂ ਇਸ ਆਮਦਨ ਸੀਮਾ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਅਤੇ ਹੁਣ ਤਕ 2 ਲੱਖ ਰੁਪਏ ਤੋਂ ਲੈ ਕੇ 3.5 ਲੱਖ ਰੁਪਏ ਆਮਦਨ ਸੀਮਾ ਤਕ ਦੇ ਕਿਸੇ ਵੀ ਲਾਭਪਾਤਰ ਦੀ ਪੈਂਸ਼ਨ ਨਹੀਂ ਕੱਟੀ ਗਈ ਹੈ।
ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਰਾਜ ਸਰਕਾਰ ਨੇ ਪਰਿਾਰ ਪਹਿਚਾਣ ਪੱਤਰ ਰਾਹੀਂ 57 ਤੋਂ 60 ਸਾਲ ਉਮਰ ਦੇ ਵਿਅਕਤੀਆਂ ਦਾ ਡਾਟਾ ਤਸਦੀਕ ਲਈ ਫੀਲਡ ਵਿਚ ਭੇਜਿਆ ਹੈ। ਤਸਦੀਕ ਦੇ ਬਾਅਦ 60 ਸਾਲ ਉਮਰ ਹੋਣ ‘ਤੇ ਇੰਨ੍ਹਾ ਦੀ ਪਂੈਸ਼ਨ ਆਪਣੇ ਆਪ ਸ਼ੁਰੂ ਹੋ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਜਨਮ ਅਤੇ ਮੌਤ ਰਜਿਸਟ੍ਰੇਸ਼ਣ ਪ੍ਰਕ੍ਰਿਆ ਨੂੰ ਵੀ ਡਿਜੀਟਲ ਕੀਤਾ ਹੈ ਅਤੇ ਇਸ ਨੂੰ ਪਰਿਵਾਰ ਪਹਿਚਾਣ ਪੱਤਰ ਨਾਲ ਜੋੜਿਆ ਗਿਆ ਹੈ ਤਾਂ ਜੋ ਪਰਿਵਾਰ ਦੇ ਮੈਂਬਰਾਂ ਦੀ ਜਾਦਕਾਰੀ ਆਪਣੇ ਆਪ ਅੱਪਡੇਟ ਹੁੰਦੀ ਰਹੇ। ਇਸ ਤੋਂ ਇਲਾਵਾ, ਵਿਆਹ ਰਜਿਸਟ੍ਰੇਸ਼ਣ ਪ੍ਰਕ੍ਰਿਆ ਨੂੰ ਵੀ ਹਹੋਰ ਮਜਬੂਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪਰਿਵਾਰ ਪਹਿਚਾਣ ਪੱਤਰ ਰਾਹੀਂ ਇਹ ਜਾਣਕਾਰੀ ਸਾਹਮਣੇ ਆਈ ਕਿ ਲਗਭਗ 17-18 ਹਜਾਰ ਅਜਿਹੀ ਵਿਧਵਾ ਮਹਿਲਾਵਾਂ ਹਨ, ਜਿਨ੍ਹਾਂ ਨੇ ਮੁੜ ਵਿਆਹ ਕਰ ਲਿਆ, ਪਰ ਉਨ੍ਹਾਂ ਨੂੰ ਵਿਧਵਾ ਪਂੈਸ਼ਨ ਲਗਾਤਾਰ ਮਿਲ ਰਹੀ ਸੀ। ਹੁਣ ਜਦੋਂ ਸਰਕਾਰ ਨੇ ਤਸਦੀਕ ਦਾ ਕਾਰਜ ਸ਼ੁਰੂ ਕੀਤਾ ਤਾਂ ਜਿਆਦਾਤਰ ਮਹਿਲਾਵਾਂ ਖੁਦ ਸਰਕਾਰ ਦੇ ਕੋਲ ਆ ਰਹੀਆਂ ਹਨ ਅਤੇ ਉਨ੍ਹਾਂ ਦੀ ਪਂੈਸ਼ਨ ਬੰਦ ਕਰਨ ਦੀ ਅਪੀਲ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਹੁਣ ਸਾਡੀ ਸਰਕਾਰ ਗੰਭੀਰ ਬੀਮਾਰੀਆਂ ਜਿਵੇਂ ਕੈਂਸਰ ਪੀੜਤ ਅਤੇ ਐਚਆਈਵੀ ਤੋ ਪੀੜਤ ਵਿਅਕਤੀਆਂ ਨੂੰ 2500 ਰੁਪਏ ਪ੍ਰਤੀ ਮਹੀਨਾ ਦਾ ਲਾਭ ਦੇ ਰਹੀ ਹੈ। ਮੁੱਖ ਮੰਤਰੀ ਨੇ ਪੀਪੀਪੀ ਡਾਟਾ ਦੇ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਵੇਂ ਪੜਾਅ ਵਿਚ ਲਗਭਗ 30.06 ਲੱਖ ਪਰਿਵਾਰਾਂ ਦਾ ਡਾਟਾ ਤਸਦੀਕ ਲਈ ਭੈਜਿਆ ਗਿਆ ਹੈ। ਹੁਣ ਤਕ 1.80 ਲੱਖ ਰੁਪਏ ਆਮਦਨ ਤੋਂ ਘੱਟ ਤਸਦੀਕ ਪਰਿਵਾਰਾਂ ਦੀ ਗਿਣਤੀ 13 ਲੱਖ 53 ਹਜਾਰ ਹੈ। ਅੰਦਾਜਾ ਹੈ ਕਿ ਅਜਿਹੇ ਪਰਿਵਾਰਾਂ ਦੀ ਗਿਣਤੀ 20 ਲੱਖ ਦੇ ਨੇੜੇ ਹੋਵੇਗੀ। ਉਨ੍ਹਾਂ ਨੇ ਦਸਿਆ ਕਿ ਤਸਦੀਕ ਪਰਿਵਾਰਾਂ ਵਿੱਚੋਂ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਦੀ ਗਿਣਤੀ 31 ਫੀਸਦੀ ਅਤੇ ਪਿਛੜੇ ਵਰਗ ਨਾਲ ਸਬੰਧਿਤ ਪਰਿਵਾਰਾਂ ਦੀ ਗਿਣਤੀ 37 ਫੀਸਦੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਭ੍ਰਿਸ਼ਟਾਚਾਰ ਦੇ ਖਿਲਾਫ ਜੀਰੋ ਟੋਲਰੇਂਸ ਦੀ ਨੀਤੀ ਅਪਣਾਈ ਹੈ। ਅਸੀਂ ਭ੍ਰਿਸ਼ਟਾਚਾਰ ਦੇ ਖਿਲਾਫ ਮੁਹਿੰਮ ਨੂੰ ਜਮੀਨੀ ਪੱਧਰ ਤਕ ਲੈ ਜਾਣ ਲਈ ਸਮਰਪਿਤ ਯਤਨ ਕਰ ਰਹੇ ਹਨ। ਭ੍ਰਿਸ਼ਟਾਚਾਰ ‘ਤੇ ਲਗਾਮ ਲਗਾਉਣ ਲਈ ਅਸੀਂ ਜੋ ਕਦਮ ਚੁੱਕ ਰਹੇ ਹਲ, ਉਸ ਦੇ ਲਈ ਵਿਰੋਧੀ ਧਿਰ ਸਿਰਫ ਸ਼ੋਰ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਭਰਤੀ ਪ੍ਰੀਖਿਆਵਾਂ ਵਿਚ ਨਕਲ , ਪੇਪਰ ਲੀਕ ਆਦਿ ਨੂੰ ਰੋਕਨ ਲਈ ਸਾਲ 2014 ਤੋਂ ਹੁਣ ਤਕ 71 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਇੰਨ੍ਹਾ ਮਾਮਲਿਆਂ ਵਿਚ 603 ਦੋਸ਼ੀ ਗਿਰਫਤਾਰ ਕੀਤੇ ਗਏ ਹਨ। 35ਵਾਂ ਕੌਮਾਂਤਰੀ ਸੂਰਜਕੁੰਡ ਹੈਂਡੀਕ੍ਰਾਫਟਸ ਮੇਲਾ 19 ਮਾਰਚ ਤੋਂ ਸ਼ੁਰੂ ਹੋਵੇਗਾ
ਮੁੱਖ ਮੰਤਰੀ ਨੇ ਕਿਹਾ ਕਿ 35ਵਾਂ ਕੌਮਾਂਤਰੀ ਸੂਰਜਕੁੰਡ ਹੈਂਡੀਕ੍ਰਾਫਟਸ ਮੇਲਾ 19 ਮਾਰਚ, 2022 ਤੋਂ ਸ਼ੁਰੂ ਹੋ ਕੇ 4 ਅਪ੍ਰੈਲ, 2022 ਤਕ ਚੱਲੇਗਾ। ਮਹਾਮਾਰੀ ਦੇ ਚਲਦੇ ਪਿਛਲੇ ਦੋ ਸਾਲ ਤੋਂ ਮੇਲੇਾ ਦਾ ਆਯੋਜਨ ਨਹੀਂ ਕੀਤਾ ਜਾ ਸਕਿਆ ਸੀ। ਉਨ੍ਹਾਂ ਨੇ ਕਿਹਾ ਕਿ ਇਹ ਮੇਲਾ ਪੂਰੀ ਦੁਨੀਆ ਤੋਂ ਸੈਨਾਨੀਆਂ ਨੂੰ ਖਿੱਚਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਬਾਰੇ ਜੰਮੂ-ਕਸ਼ਮੀਰ ਪਾਰਟਨਰ ਸਟੇਟ ਅਤੇ ਉਰੁਬੇਕੀਸਤਾਨ ਪਾਰਟਨਰ ਦੇਸ਼ ਹਨ। ਇਸ ਮੇਲੇ ਵਿਚ ਲਗਭਗ 20 ਦੇਸ਼ਾਂ ਦੇ ਕਲਾਕਾਰਾਂ, ਹੈਡੀਕ੍ਰਾਡਟਰਾਂ ਆਦਿ ਦੇ ਹਿੱਸਾ ਲੈਣ ਦੀ ਉਮੀਦ ਹੈ। ਇੰਨ੍ਹਾ ਦੇਸ਼ਾਂ ਦੇ ਕੌਮਾਂਤਰੀ ਕਲਾਕਾਰ ਅਤੇ ਦਸਤਕਾਰ ਮੁੱਖ ਖਿੱਚ ਦਾ ਕੇਂਦਰ ਹੋਣਗੇ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਮੇਮਲੇ ਵਿਚ ਆਉਣ ਵਾਲੇ ਸੈਨਾਨੀਆਂ ਦੀ ਸਹੂਲਤ ਲਈ ਇਕ ਈ-ਟਿਕਟਿੰਗ ਪ੍ਰਾਣੀਲ ਸ਼ੁਰੂ ਕੀਤੀ ਗਈ ਹੈ। ਇਸ ਮੇਲੇ ਵਿਚ ਕਰੀਬ 25 ਲੱਖ ਲੋਕਾਂ ਦੇ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਅਸੀਂ ਤੈਅ ਕੀਤਾ ਹੈ ਕਿ ਇਸ ਤਰ੍ਹਾ ਦੇ ਦੋ ਹੋਰ ਮੇਲੇ ਸਤੰਬਰ ਅਤੇ ਅਕਤੂਬਰ ਮਹੀਨੇ ਵਿਚ ਆਯੋਜਿਤ ਕੀਤੇ ਜਾਣਗੇ।ਉਨ੍ਹਾਂ ਨੇ ਕਿਹਾ ਕਿ ਪਿਛਲੇ 35 ਸਾਲਾਂ ਤੋਂ ਇਹ ਮੇਲਾ ਦਸਤਕਾਰਾਂ ਅਤੇ ਹੱਥ ਨਾਲ ਕੰਮ ਕਰਨ ਵਾਲੇ ਕਾਰੀਗਰਾਂ ਨੂੰ ਆਪਣੇ ਕੌਸ਼ਲ ਦਾ ਪ੍ਰਦਰਸ਼ਨ ਕਰਨ ਦੇ ਲਈ ਥਇ ਸਹੀ ਮੰਚ ਪ੍ਰਦਾਨ ਕਰ ਰਿਹਾ ਹੈ। ਇਹ ਮੇਲਾ ਨਾ ਸਿਰਫ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜਬੂਤ ਕਰਦਾ ਹੈ ਸਗੋ ਉਨ੍ਹਾਂ ਦੇ ਵਿਚ ਸਭਿਆਚਾਰਕ ਸਬੰਧਾਂ ਨੂੰ ਵੀ ਪੋ੍ਰਤਸਾਹਨ ਦਿੰਦਾ ਹੈ।
ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਉਣ ਦੇ ਲਈ ਤਿਆਰੀਆਂ ਸ਼ੁਰੂ
ਮੁੱਖ ਮੰਤਰੀ ਨੇ ਕਿਹਾ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ 24 ਅਪ੍ਰੈਲ 2022 ਨੂੰ ਪਾਣੀਪਤ ਵਿਚ ਰਾਜ ਪੱਧਰੀ ਸਮਾਰੋਹ ਦਾ ਆਯੋਜਨ ਕੀਤਾ ਜਾਵੇਗਾ। ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਦਾ ਨਾ ਸਿਰਫ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਨਾਲ ਸਗੋ ਸਾਰੇ ਦੱਸ ਗੁਰੂਆਂ ਦੇ ਨਾਲ ਇਕ ਵਿਸ਼ੇਸ਼ ਨਾਤਾ ਹੈ, ਕਿਉਂਕਿ ਉਨ੍ਹਾਂ ਵਿੱਚੋਂ ਜਿਆਦਾਤਰ ਨੇ ਕੁਰੂਕਸ਼ੇਤਰ ਅਤੇ ਲੋਹਗੜ੍ਹ ਵਿਚ ਆਪਣਾ ਯਾਤਰਾ ਕੀਤੀ ਹੈ, ਜੋ ਕਦੀ ਸਿੱਖ ਰਾਜ ਦੀ ਰਾਜਧਾਨੀ ਸੀ। ਰਾਜ ਦੇ ਨੌਜੁਆਨਾਂ ਨੂੰ ਦੁਨੀਆ ਦੇ ਸੱਭ ਤੋਂ ਮਹਾਨ ਮਨੁੱਖਤਾਵਾਦੀ ਸਿੱਖ ਗੁਰੂਆਂ ਦੇ ਜੀਵਨ ਨਾਲ ਸਪਰਪਣ ਅਤੇ ਬਲਿਦਾਨ ਭਾਵਨਾ ਸਿੱਖਣ ਦੀ ਜਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦਾ ਗੁਰੂ ਤੇਗ ਬਹਾਦੁਰ ਜੀ ਦੇ ਨਾਲ ਇਕ ਵਿਸ਼ੇਸ਼ ਸਬੰਧ ਹੈ ਕਿਉਂਕਿ ਗੁਰੂ ਤੇਗ ਬਹਾਦੁਰ ਜੀ ਦੇ ਨਾਂਅ ਨਾਲ ਰਾਜ ਵਿਚ 30 ਤੋਂ ਵੱਧ ਗੁਰੂਦੁਆਰੇ ਹਨ। ਯੁਵਾ ਪੀੜੀ ਨੂੰ ਉਨ੍ਹਾਂ ਦੇ ਜੀਵਨ ਤੋਂ ਪੇ੍ਰਰਣਾ ਲੈਣੀ ਚਾਹੀਦੀ ਹੈ ਅਤੇ ਇਸ ਲਈ ਪਾਣੀਪਤ ਵਿਚ ਇਕ ਰਾਜ ਪੱਧਰੀ ਸਮਾਰੋਹ ਆਯੋਜਿਤ ਕੀਤਾ ਜਾਵੇਗਾ।
12 ਤੋਂ 14 ਸਾਲ ਦੇ ਬੱਚਿਆਂ ਦੇ ਲਈ ਟੀਕਾਕਰਣ ਮੁਹਿੰਮ
ਮੁੱਖ ਮੰਤਰੀ ਨੇ ਕਿਹਾ ਕਿ ਰਾਜ ਵਿਚ 12 ਤੋਂ 14 ਸਾਲ ਦੇ ਬੱਚਿਆਂ ਦੇ ਲਈ 16 ਮਾਰਚ, 2022 ਤੋਂ ਕੋਵਿਡ ਟੀਕਾਕਰਣ ਪੋ੍ਰਗ੍ਰਾਮ ਪਹਿਲਾਂ ਹੀ ਸ਼ੁਰੂ ਕੀਤਾ ਜਾ ਚੂੱਕਾ ਹੈ। ਇਸ ਤੋਂ ਪਹਿਲਾ 3 ਜਨਵਰੀ, 2022 ਨੂੰ 15 ਤੋਂ 18 ਸਾਲ ਦੇ ਬੱਚਿਆਂ ਲਈ ਟੀਕਾਕਰਣ ਪੋ੍ਰਗ੍ਰਾਮ ਸ਼ੁਰੂ ਕੀਤਾ ਗਿਆ ਸੀ। ਹੁਣ ਤਕ ਲਗਭਗ 11 ਲੱਖ ਬੱਚਿਆਂ ਨੂੰ ਪਹਿਲੀ ਖੁਰਾਕ ਅਤੇ 6 ਲੱਖ ਬੱਚਿਆਂ ਨੂੰ ਦੂਜੀ ਖੁਰਾਕ ਦਿੱਤੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਦਸਿਆ ਕਿ ਰਾਜ ਵਿਚ 12 ਤੋਂ 14 ਸਾਲ ਦੇ ਕੁੱਲ 9.75 ਲੱਖ ਬੱਚਿਆਂ ਦਾ ਟੀਕਾਕਰਣ ਕੀਤਾ ਜਾਣਾ ਹੈ। ਇਸ ਦੇ ਲਈ ਕੁੱਲ 390 ਟੀਕਾਕਰਣ ਕੇਂਦਰ ਬਣਾਏ ਗਏ ਹਨ। ਰਾਜ ਵਿਚ ਹੁਣ ਤਕ 2.29 ਕਰੋੜ ਤੋਂ ਵੱਧ ਪਹਿਲੀ ਖੁਰਾਕ ਦਜੋਂ ਕਿ ਲਗਭਗ 1.83 ਕਰੋੜ ਦੂਜੀ ਖੁਰਾਕ ਦਿੱਤੀ ਜਾ ਚੁੱਕੀ ਹੈ। ਇਸੀ ਤਰ੍ਹਾ 2.54 ਲੱਖ ਏਤਿਆਤੀ ਖੁਰਾਕਾਂ ਦਿੱਤੀਆਂ ਗਈਆਂ ਹਨ। ਇਸ ਦੇ ਲਈ ਉਨ੍ਹਾਂ ਨੇ ਸਿਹਤ ਕਰਮਚਾਰੀਆਂ ਅਤੇ ਉਨ੍ਹਾਂ ਸਾਰਿਆਂ ਸੰਗਠਨਾਂ ਦੀ ਸ਼ਲਾਘਾ ਕੀਤੀ ਜਿਨ੍ਹਾ ਨੇ ਟੀਕਾਕਰਣ ਵਿਚ ਮਹਤੱਵਪੂਰਣ ਭੁਮਿਕਾ ਨਿਭਾਈ ਹੈ। ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਡੀਐਮ ਢੇਸੀ। ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਅਮਿਤ ਅਗਰਵਾਲ ਅਤੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਅਮਿਤ ਆਰਿਆ ਵੀ ਇਸ ਮੌਕੇ ‘ਤੇ ਮੌਜੂਦ ਰਹੇ।
ਲੋਕਾਂ ਦੇ ਸੇਵਕ ਵਜੋਂ ਆਪਣਾ ਫਰਜ਼ ਨਿਭਾਓ-ਮੁੱਖ ਮੰਤਰੀ ਨੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਨੂੰ ਦਿੱਤੇ ਹੁਕਮ
ਅਧਿਕਾਰੀਆਂ ਨੂੰ ਤਿਮਾਹੀ ਆਧਾਰ ’ਤੇ ‘ਬੈਸਟ ਪਰਫਾਰਮੈਂਸ ਐਵਾਰਡ’ ਨਾਲ ਸਨਮਾਨਿਤ ਕਰਨ ਦਾ ਐਲਾਨ
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਵੱਟਸਐਪ ਨੰਬਰ ਦੀ ਸ਼ੁਰੂਆਤ ਕਰਨ ਦਾ ਐਲਾਨ, ਭ੍ਰਿਸ਼ਟਾਚਾਰ ਤੇ ਗਲਤ ਕੰਮਾਂ ਨਾਲ ਸਬੰਧਤ ਸ਼ਿਕਾਇਤ ਭੇਜ ਸਕਣਗੇ ਲੋਕ
ਸੁਖਜਿੰਦਰ ਮਾਨ
ਚੰਡੀਗੜ੍ਹ, 17 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਮਿਲੇ ਲਾਮਿਸਾਲ ਫਤਵੇ ਦਾ ਸਤਿਕਾਰ ਕਰਦੇ ਹੋਏ ਸੂਬੇ ਦੇ ਸਿਵਲ ਤੇ ਪਲੀਸ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਨੂੰ ਜਨਤਾ ਦੇ ਸੇਵਕ ਵਜੋਂ ਆਪਣਾ ਫਰਜ਼ ਸਹੀ ਭਾਵਨਾ ਨਾਲ ਨਿਭਾਉਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਬਾਅਦ ਦੁਪਹਿਰ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਪਹਿਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਮਾਨ ਨੇ ਕਿਹਾ ਕਿ ਜਿੰਨਾ ਲੋਕਾਂ ਨੇ ਸਾਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਜਮਹੂਰੀਅਤ ਵਿਚ ਇਹੀ ਲੋਕ ਅਸਲ ਸ਼ਾਸਕ ਹੁੰਦੇ ਹਨ ਅਤੇ ਸਿਆਸਤਦਾਨਾਂ ਨੂੰ ਸੱਤਾ ਵਿਚ ਰਹਿਣ ਜਾਂ ਬਾਹਰ ਦਾ ਰਸਤਾ ਦਿਖਾਉਣ ਦੀ ਤਾਕਤ ਵੀ ਇਹਨਾਂ ਲੋਕਾਂ ਦੇ ਹੱਥ ਵਿਚ ਹੁੰਦੀ ਹੈ। ਭਾਰਤੀ ਕ੍ਰਿਕਟ ਟੀਮ ਦੀ ਕਾਰਗੁਜ਼ਾਰੀ ਦੀ ਮਿਸਾਲ ਦਿੰਦੇ ਹੋਏ ਮਾਨ ਨੇ ਕਿਹਾ, “ਮੈਚ ਵਿਚ ਜਿੱਤ ਹੋਵੇ ਜਾਂ ਹਾਰ ਹੋਵੇ ਪਰ ਟੀਮ ਦਾ ਜਜ਼ਬਾ ਸਭ ਤੋਂ ਵੱਧ ਮਾਅਨੇ ਰੱਖਦਾ ਹੈ।” ਇਸੇ ਕਰਕੇ ਉਨ੍ਹਾਂ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਅਧਿਕਾਰੀਆਂ ਨੂੰ ਟੀਮ ਦੀ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਸਾਡਾ ਮੁੱਖ ਸਰੋਕਾਰ ਪੰਜਾਬ ਨੂੰ ਲੰਡਨ, ਕੈਲੇਫੋਰਨੀਆ ਜਾਂ ਪੈਰਿਸ ਬਣਾਉਣਾ ਨਹੀਂ ਸਗੋਂ ਅਸਲ ਪੰਜਾਬ ਬਣਾਉਣਾ ਹੈ।”ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿਆਸੀ ਬਦਲਾਖੋਰੀ ਦੇ ਰਾਹ ਨਹੀਂ ਪਵੇਗੀ ਅਤੇ ਉਨ੍ਹਾਂ ਨੇ ਸਮੁੱਚੀ ਪ੍ਰਸ਼ਾਸਕੀ ਮਸ਼ੀਨਰੀ ਨੂੰ ਕਿਹਾ ਕਿ ਉਹ ਪਿਛਲੀਆਂ ਸਰਕਾਰਾਂ ਦੇ ਉਲਟ ਆਪਣੀ ਡਿਊਟੀ ਬਿਨਾਂ ਕਿਸੇ ਸਿਆਸੀ ਦਬਾਅ ਅਤੇ ਡਰ-ਭੈਅ ਤੋਂ ਸਮਰਪਿਤ ਭਾਵਨਾ, ਸੰਜੀਦਗੀ ਅਤੇ ਦਿਆਨਤਦਾਰੀ ਨਾਲ ਨਿਭਾਉਣ ਤਾਂ ਕਿ ਪੰਜਾਬੀਆਂ ਦੀਆਂ ਉਮੀਦਾਂ ਉਤੇ ਖਰਾ ਉਤਰਿਆ ਜਾ ਸਕੇ ਜਿਨ੍ਹਾਂ ਨੇ ਸ਼ਾਨਦਾਰ ਫਤਵਾ ਦੇ ਕੇ ਆਮ ਆਦਮੀ ਪਾਰਟੀ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਮਾਨ ਨੇ ਅੱਗੇ ਕਿਹਾ, “ਮੈਂ ਪਿਛਲੀਆਂ ਸਰਕਾਰਾਂ ਵਾਂਗ ਆਪਣੇ ਕੋਲ ਲਾਲ ਡਾਇਰੀ ਨਹੀਂ ਰੱਖਦਾ ਸਗੋਂ ਮੇਰੇ ਕੋਲ ਤਾਂ ਹਰੀ ਡਾਇਰੀ ਹੁੰਦੀ ਹੈ ਜਿਸ ਕਰਕੇ ਕਿਸੇ ਤਰ੍ਹਾਂ ਦੀ ਬਦਲਾਖੋਰੀ ਬਾਰੇ ਕੋਈ ਚਿੰਤਾ ਕਰਨ ਦੀ ਲੋੜ ਨਹੀਂ ਹੈ।” ਸਿਵਲ ਤੇ ਪੁਲੀਸ ਅਫਸਰਾਂ ਦੀ ਬੇਮਿਸਾਲ ਸਮਰਥਾ ਤੇ ਕਾਬਲੀਅਤ ਦੀ ਸ਼ਲਾਘਾ ਕਰਦੇ ਹੋਏ ਮਾਨ ਨੇ ਕਿਹਾ, “ਮੈਂ ਤੁਹਾਡੇ ਤੋਂ ਆਸ ਕਰਦਾਂ ਹਾਂ ਕਿ ਤੁਸੀਂ ਆਮ ਲੋਕਾਂ ਦਾ ਸਤਿਕਾਰ ਕਰੋ ਅਤੇ ਬਦਲੇ ਵਿਚ ਅਸੀਂ ਵੀ ਤਹਾਨੂੰ ਲੋਕ ਸੇਵਕ ਦੇ ਤੌਰ ’ਤੇ ਸਹੀ ਮਾਅਨਿਆਂ ਵਿਚ ਆਪਣੀ ਕਾਰਗੁਜ਼ਾਰੀ ਦਿਖਾਉਣ ਲਈ ਬਣਦਾ ਮਾਣ-ਸਤਿਕਾਰ ਦਿਆਂਗੇ।” ਬਿਨਾਂ ਕੋਈ ਸੰਕੋਚ ਵਰਤਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ,“ਮੇਰੀ ਸਰਕਾਰ ਵਿਚ ਭ੍ਰਿਸ਼ਟ ਅਫਸਰਾਂ ਲਈ ਕੋਈ ਥਾਂ ਨਹੀਂ ਹੈ ਅਤੇ ਜੇਕਰ ਅਜਿਹੀ ਕੋਈ ਸ਼ਿਕਾਇਤ ਮੇਰੇ ਧਿਆਨ ਵਿਚ ਆ ਗਈ ਤਾਂ ਇਹੋ ਜਿਹੇ ਅਫਸਰ ਮੈਥੋਂ ਹਮਦਰਦੀ ਦੀ ਝਾਕ ਨਾ ਰੱਖਣ।” ਭ੍ਰਿਸ਼ਟਾਚਾਰ ਮੁਕਤ ਸਰਕਾਰ ਨੂੰ ਯਕੀਨੀ ਬਣਾਉਣ ਲਈ ਮਾਨ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਆਉਣ ਵਾਲੇ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਇਕ ਵਟਸਐਪ ਨੰਬਰ ਸ਼ੁਰੂ ਕਰੇਗੀ ਤਾਂ ਜੋ ਲੋਕਾਂ ਵੱਲੋਂ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਰਿਸ਼ਵਤ ਮੰਗਣ ਵਾਲੇ ਭ੍ਰਿਸ਼ਟ ਅਧਿਕਾਰੀਆਂ ਜਾਂ ਹੋਰ ਗਲਤ ਕੰਮਾਂ ਵਿੱਚ ਸ਼ਾਮਲ ਅਧਿਕਾਰੀਆਂ ਦੀਆਂ ਵੀਡੀਓਜ਼ ਅਪਲੋਡ ਕੀਤੀਆਂ ਜਾ ਸਕਣ ਅਤੇ ਅਜਿਹੇ ਗਲਤ ਅਧਿਕਾਰੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾ ਸਕੇ। ਮੁੱਖ ਮੰਤਰੀ ਨੇ ਜ਼ਮੀਨੀ ਪੱਧਰ ‘ਤੇ ਆਮ ਆਦਮੀ ਦੇ ਜੀਵਨ ਵਿੱਚ ਬਦਲਾਅ ਲਿਆਉਣ ਦੇ ਨਾਲ-ਨਾਲ ਸਾਰਿਆਂ ਨੂੰ ਮੁਫ਼ਤ ਤੇ ਨਿਰਪੱਖ ਨਿਆਂ ਯਕੀਨੀ ਬਣਾਉਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਤਿਮਾਹੀ ਆਧਾਰ ‘ਤੇ ‘ਬੈਸਟ ਪਰਫਾਰਮੈਂਸ ਐਵਾਰਡ’ (ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਐਵਾਰਡ) ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਤਾਂ ਜੋ ਉਹਨਾਂ ਦਾ ਮਨੋਬਲ ਵਧਾਇਆ ਜਾ ਸਕੇ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਉਪਰਾਲਾ ਯਕੀਕਨ ਤੌਰ ‘ਤੇ ਹੋਰਨਾਂ ਅਧਿਕਾਰੀਆਂ ਨੂੰ ਹੋਰ ਬਿਹਤਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਰਗੁਜ਼ਾਰੀ ਵਿਖਾਉਣ ਲਈ ਪ੍ਰੇਰਿਤ ਕਰੇਗਾ। ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਸਾਰੇ ਪੁਲਿਸ ਮੁਲਾਜ਼ਮਾਂ ਦੇ ਜਨਮ ਦਿਨ ‘ਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਸੰਦੇਸ਼ ਭੇਜਣ ਦੇ ਵੀ ਨਿਰਦੇਸ਼ ਦਿੱਤੇ।
ਪੰਜਾਬ ਨੂੰ ਇੱਕ ਮਾਡਲ ਸੂਬਾ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਮੁੱਖ ਉਦੇਸ਼ ਸਾਡੇ ਨੌਜਵਾਨਾਂ ਲਈ ਰੁਜ਼ਗਾਰ ਦੇ ਭਰਪੂਰ ਮੌਕੇ ਪੈਦਾ ਕਰਨਾ ਹੋਵੇਗਾ ਤਾਂ ਜੋ ਸਾਡੇ ਸੂਬੇ ‘ਚੋਂ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਜਾਣ ਦੇ ਮੰਦਭਾਗੇ ਰੁਝਾਨ ਨੂੰ ਰੋਕਿਆ ਜਾ ਸਕੇ। ਉਹਨਾਂ ਅੱਗੇ ਕਿਹਾ, “ਇਹਨਾਂ ਹਾਲਤਾਂ ਨੇ ਰੋਜ਼ੀ-ਰੋਟੀ ਕਮਾਉਣ ਵਾਸਤੇ ਬਿਹਤਰ ਸੰਭਾਵਨਾਵਾਂ ਦੀ ਤਲਾਸ਼ ਵਿੱਚ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਗਰੀਬ ਅਤੇ ਬੇਸਹਾਰਾ ਮਾਪਿਆਂ ਨੂੰ ਆਪਣੀਆਂ ਜਾਇਦਾਦਾਂ ਵੇਚਣ ਲਈ ਵੀ ਮਜਬੂਰ ਕਰ ਦਿੱਤਾ ਹੈ।” ਉਨ੍ਹਾਂ ਨੇ ਵਾਅਦਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਸਾਡੇ ਬੇਰੋਜ਼ਗਾਰ ਨੌਜਵਾਨਾਂ ਲਈ ਨੌਕਰੀਆਂ ਦੀਆਂ ਅਥਾਹ ਸੰਭਾਵਨਾਵਾਂ ਪੈਦਾ ਕਰਨ ਲਈ ਛੇਤੀ ਹੀ ਇੱਕ ਵਿਆਪਕ ਕਾਰਜ ਯੋਜਨਾ ਲੈ ਕੇ ਆਵੇਗੀ। ਇਸ ਤੋਂ ਪਹਿਲਾਂ ਆਪਣੇ ਸ਼ੁਰੂਆਤੀ ਭਾਸ਼ਣ ਵਿੱਚ ਸੂਬੇ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਮੁੱਖ ਮੰਤਰੀ ਦਾ ਸੁਆਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਲੋਕ ਪੱਖੀ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ‘ਤੇ ਸਹੀ ਮਾਅਨਿਆਂ ਵਿੱਚ ਲਾਗੂ ਕਰਨ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੂਰੀ ਤਾਲਮੇਲ ਨਾਲ ਕੰਮ ਕਰਨਗੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ ਅਤੇ ਡੀਜੀਪੀ ਵੀਕੇ ਭਾਵੜਾ ਤੋਂ ਇਲਾਵਾ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਸ਼ਾਮਲ ਸਨ।
16ਵੀਂ ਪੰਜਾਬ ਵਿਧਾਨ ਸਭਾ ਦਾ ਪਲੇਠਾ ਸਮਾਗਮ ਅੱਜ ਤੋਂ ਸ਼ੁਰੂ
ਸੁਖਜਿੰਦਰ ਮਾਨ
ਚੰਡੀਗੜ੍ਹ, 16 ਮਾਰਚ: 16ਵੀਂ ਪੰਜਾਬ ਵਿਧਾਨ ਸਭਾ ਦਾ ਪਲੇਠਾ ਸਮਾਗਮ 17 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ, ਜਿਹੜਾ 22 ਮਾਰਚ ਤੱਕ ਜਾਰੀ ਰਹੇਗਾ। ਇਸ ਸੈਸਨ ਨੂੰ ਚਲਾਉਣ ਲਈ ਅੱਜ ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਵਲੋਂ ਡਾ ਇੰਦਰਵੀਰ ਸਿੰਘ ਨਿੱਝਰ ਨੂੰ ਪ੍ਰੋ ਟਾਈਮ ਸਪੀਕਰ ਦੀ ਸਹੁੰ ਚੁਕਾਈ ਗਈ। ਹਾਲਾਂਕਿ ਵਿਧੀਵਤ ਦੇ ਰੂਪ ’ਚ 21 ਮਾਰਚ ਨੂੰ ਨਵੇਂ ਸਪੀਕਰ ਦੀ ਚੋਣ ਹੋਵੇਗੀ। ਸੂਚਨਾ ਮੁਤਾਬਕ ਭਲਕੇ ਪ੍ਰੋ ਟਾਈਮ ਸਪੀਕਰ ਵਲੋਂ ਨਵੇਂ ਚੁਣੇ ਗਏ ਵਿਧਾਨ ਸਭਾ ਦੇ ਮੈਂਬਰਾਂ ਨੂੰ ਸਹੁੰ ਚੁਕਾਈ ਜਵੇਗੀ। ਜਦੋਂਕਿ 18, 19 ਅਤੇ 20 ਨੂੰ ਛੁੱਟੀ ਹੋਵੇਗੀ। ਇਸਤੋਂ ਬਾਅਦ 21 ਮਾਰਚ ਨੂੰ ਪੰਜਾਬ ਦੇ ਰਾਜਪਾਲ ਦਾ ਭਾਸਣ ਹੋਵੇਗਾ ਅਤੇ ਨਵੀਂ ਸਰਕਾਰ ਵਲੋਂ ਕੰਮ ਚਲਾਉਣ ਲਈ ਤਿੰਨ ਮਹੀਨਿਆਂ ਵਾਸਤੇ ਬਜ਼ਟ ਪਾਸ ਕਰਵਾਇਆ ਜਾਵੇਗਾ।
ਫੈਕਲਟੀ ਆਫ਼ ਬਿਜ਼ਨਸ ਸਟੱਡੀਜ਼ ਨੇ ‘ਵਿਸ਼ਵ ਉਪਭੋਗਤਾ ਅਧਿਕਾਰ ਦਿਵਸ‘ ਦਾ ਆਯੋਜਨ
ਸੁਖਜਿੰਦਰ ਮਾਨ
ਬਠਿੰਡਾ, 16 ਮਾਰਚ: ਬੀ.ਐਫ.ਜੀ.ਆਈ. ਵਿਖੇ ਫੈਕਲਟੀ ਆਫ਼ ਬਿਜ਼ਨਸ ਸਟੱਡੀਜ਼ ਨੇ ‘ਵਿਸ਼ਵ ਉਪਭੋਗਤਾ ਅਧਿਕਾਰ ਦਿਵਸ‘ ਦਾ ਆਯੋਜਨ ਕੀਤਾ । ਇਸ ਦਿਵਸ ਦੇ ਸੰਬੰਧ ਵਿੱਚ ਵਿਦਿਆਰਥੀਆਂ ਲਈ ਖਪਤਕਾਰਾਂ ਦੇ ਅਧਿਕਾਰਾਂ ਬਾਰੇ ਥੀਮ ਤੇ ਆਧਾਰਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ‘ਵਿਸ਼ਵ ਉਪਭੋਗਤਾ ਅਧਿਕਾਰ ਦਿਵਸ‘ ਹਰ ਇੱਕ ਲਈ ਨਿਰਪੱਖ, ਸੁਰੱਖਿਅਤ ਅਤੇ ਟਿਕਾਊ ਬਾਜ਼ਾਰ ਲਈ ਉਪਭੋਗਤਾ ਦੀ ਸ਼ਕਤੀ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਉਜਾਗਰ ਕਰਨ ਲਈ ਇੱਕ ਸਾਲਾਨਾ ਅਵਸਰ ਹੈ। ਇਸ ਸੈਸ਼ਨ ਵਿੱਚ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ, ਬਠਿੰਡਾ ਦੇ ਪ੍ਰਧਾਨ ਕੇ. ਐਸ. ਵੜਿੰਗ ਨੇ ਸਰੋਤ ਵਿਅਕਤੀ ਵਜੋਂ ਸ਼ਿਰਕਤ ਕੀਤੀ। ਇਸ ਸੈਸ਼ਨ ਵਿੱਚ ਬੀ.ਬੀ.ਏ., ਐਮ.ਬੀ.ਏ., ਬੀ.ਕਾਮ. ਅਤੇ ਬੀ.ਟੀ.ਟੀ.ਐਮ. ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਉਪਭੋਗਤਾ ਅਧਿਕਾਰ ਦਿਵਸ ਬਾਰੇ ਡਰਾਇੰਗ, ਸਲੋਗਨ ਅਤੇ ਹਵਾਲੇ ਲਿਖ ਕੇ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਵਿੱਚ ਰਚਨਾਤਮਿਕਤਾ ਦੀ ਪੜਚੋਲ ਕਰਨ, ਉਨ੍ਹਾਂ ਨੂੰ ਉਤਸ਼ਾਹਿਤ ਕਰਨ ਅਤੇ ਹੁਨਰ ਦਾ ਪ੍ਰਦਰਸ਼ਨ ਕਰਨ ਲਈ ਇੱਕ ਮੰਚ ਪ੍ਰਦਾਨ ਕੀਤਾ ਗਿਆ। ਜਿਸ ਨੇ ਉਨ੍ਹਾਂ ਨੂੰ ਕਲਾਤਮਕ ਉੱਤਮਤਾ ਨੂੰ ਉਤਸ਼ਾਹਿਤ ਕਰਨ ਲਈ ਰਚਨਾਤਮਕ ਤੌਰ ਤੇ ਸੋਚਣ ਅਤੇ ਕੰਮ ਕਰਨ ਲਈ ਪ੍ਰੇਰਿਤ ਕੀਤਾ। ਸਰੋਤ ਵਿਅਕਤੀ ਕੇ. ਐਸ. ਵੜਿੰਗ, ਪ੍ਰਧਾਨ, ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ, ਬਠਿੰਡਾ ਨੇ ਕਿਹਾ ਕਿ ਖਪਤਕਾਰਾਂ ਨੂੰ ਆਪਣੇ ਅਧਿਕਾਰਾਂ ਬਾਰੇ ਚੰਗੀ ਤਰ੍ਹਾਂ ਜਾਣੂ ਹੋਣਾ ਚਾਹੀਦਾ ਹੈ। ਇੱਕ ਜ਼ਿੰਮੇਵਾਰ ਵਿਅਕਤੀ ਕਈ ਹੋਰ ਵਿਅਕਤੀਆਂ ਨੂੰ ਜਾਗਰੂਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਭਾਰਤ ਵਿੱਚ ਜਾਗਰੂਕਤਾ ਵਧ ਰਹੀ ਹੈ ਪਰ ਹਰ ਇੱਕ ਵਿਅਕਤੀ ਨੂੰ ਇਸ ਬਾਰੇ ਜਾਗਰੂਕ ਕਰਨ ਲਈ ਹੋਰ ਯਤਨਾਂ ਅਤੇ ਪ੍ਰੋਗਰਾਮਾਂ ਦੀ ਲੋੜ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਕਾਲਜਾਂ ਨੂੰ ਹਰ ਸਾਲ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਪੋਸਟਰ ਮੇਕਿੰਗ ਮੁਕਾਬਲੇ ਦੇ ਜੇਤੂਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੁਕਾਬਲੇ ਵਿੱਚ ਬੀ.ਏ. ਦੂਜਾ ਸਾਲ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ ਪਹਿਲਾ ਸਥਾਨ, ਬੀ.ਕਾਮ. ਤੀਜਾ ਸਾਲ ਦੀ ਵਿਦਿਆਰਥਣ ਅਨੁਜ ਨੇ ਦੂਜਾ ਸਥਾਨ ਅਤੇ ਬੀ.ਕਾਮ. ਤੀਜਾ ਸਾਲ ਦੀ ਵਿਦਿਆਰਥਣ ਰਿਧੀ ਹੌਂਡਾ ਨੇ ਤੀਜਾ ਸਥਾਨ ਹਾਸਲ ਕੀਤਾ। ਅੰਤ ਵਿੱਚ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਪਿ੍ਰੰਸੀਪਲ ਡਾ. ਸਚਿਨ ਦੇਵ, ਫੈਕਲਟੀ ਆਫ਼ ਮੈਨੇਜਮੈਂਟ ਐਂਡ ਕਾਮਰਸ ਦੀ ਡੀਨ ਸ਼੍ਰੀਮਤੀ ਨੀਤੂ ਸਿੰਘ ਨੇ ਸਰੋਤ ਵਿਅਕਤੀ ਕੇ. ਐਸ. ਵੜਿੰਗ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਸਾਰੇ ਵਿਦਿਆਰਥੀਆਂ ਦੀ ਭਰਪੂਰ ਸ਼ਲਾਘਾ ਕੀਤੀ। ਕੁੱਲ ਮਿਲਾ ਕੇ ਇਹ ਇੱਕ ਪ੍ਰੇਰਣਾਦਾਇਕ ਅਤੇ ਬਹੁਤ ਹੀ ਜਾਣਕਾਰੀ ਭਰਪੂਰ ਸੈਸ਼ਨ ਰਿਹਾ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਫੈਕਲਟੀ ਆਫ਼ ਬਿਜ਼ਨਸ ਸਟੱਡੀਜ਼ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ।
ਲੋਕ ਪੱਖੀ ਨੀਤੀਆਂ ਨੂੰ ਲਾਗੂ ਕਰਨਾ ਮੇਰੀ ਸਰਕਾਰ ਦੀ ਮੁੱਖ ਤਰਜੀਹ: ਭਗਵੰਤ ਮਾਨ
ਸੂਬੇ ਦੇ 28ਵੇਂ ਮੁੱਖ ਮੰਤਰੀ ਵਜੋਂ ਚਾਰਜ ਸੰਭਾਲਿਆ
ਸੁਖਜਿੰਦਰ ਮਾਨ
ਚੰਡੀਗੜ੍ਹ, 16 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਣ ਤੋਂ ਬਾਅਦ ਅੱਜ ਬਾਅਦ ਦੁਪਹਿਰ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫ਼ਤਰ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ।ਪੰਜਾਬ ਦੇ 28ਵੇਂ ਮੁੱਖ ਮੰਤਰੀ ਦੇ ਸਕੱਤਰੇਤ ਵਿੱਚ ਦਾਖ਼ਲ ਹੋਣ ਸਮੇਂ ਜਸ਼ਨ ਵਰਗਾ ਮਾਹੌਲ ਵੇਖਣ ਨੂੰ ਮਿਲਿਆ ਅਤੇ ਹਰ ਪਾਸੇ ਤੇ ਬਾਲਕੋਨੀ ਵਿੱਚ ਖੜ੍ਹੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਮੁੱਖ ਮੰਤਰੀ ਨੇ ਸਿਵਲ ਸਕੱਤਰੇਤ ਵਿਖੇ ਪੰਜਾਬ ਪੁਲਿਸ ਦੀ 82ਵੀਂ ਬਟਾਲੀਅਨ ਵੱਲੋਂ ਗਾਰਡ ਆਫ਼ ਆਨਰ ਲਿਆ।ਮੁੱਖ ਸਕੱਤਰ ਅਨਿਰੁਧ ਤਿਵਾੜੀ ਅਤੇ ਡੀਜੀਪੀ, ਪੰਜਾਬ ਵੀਕੇ ਭਾਵੜਾ ਸਮੇਤ ਸੀਨੀਅਰ ਆਈਏਐਸ ਅਧਿਕਾਰੀਆਂ ਨੇ ਮੁੱਖ ਮੰਤਰੀ ਦਾ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ।
ਆਪਣੇ ਅਹੁਦੇ ਦਾ ਚਾਰਜ ਸੰਭਾਲਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਕ ਛੋਟੇ ਪਰ ਸਪੱਸ਼ਟ ਸੰਦੇਸ਼ ਵਿਚ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਤਿਹਾਸਕ ਫ਼ਤਵਾ ਦਿੱਤਾ ਹੈ ਅਤੇ ਉਨ੍ਹਾਂ ਦੀ ਸਰਕਾਰ ਲੋਕ ਪੱਖੀ ਨੀਤੀਆਂ ਲਈ ਨਿਰੰਤਰ ਕੰਮ ਕਰੇਗੀ। ਮੁੱਖ ਮੰਤਰੀ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋਕਾਂ ਦੇ ਜੀਵਨ ਪੱਧਰ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨ ਦਾ ਭਰੋਸਾ ਵੀ ਦਿੱਤਾ।
ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ 28ਵੇਂ ਮੁੱਖ ਮੰਤਰੀ ਵਜੋਂ ਹਲਫ਼ ਲਿਆ
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਅਹੁਦੇ ਦੀ ਸਹੁੰ ਚੁਕਾਈ
ਸੁਖਜਿੰਦਰ ਮਾਨ
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 16 ਮਾਰਚ: ਆਮ ਆਦਮੀ ਪਾਰਟੀ ਦੇ ਦਿੱਗਜ ਆਗੂ ਭਗਵੰਤ ਮਾਨ ਨੇ ਅੱਜ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ‘ਚ ਇੱਕ ਭਰਵੇਂ ਇਕੱਠ ਵਿੱਚ ਪੰਜਾਬ ਦੇ 28ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਲੱਖਾਂ ਲੋਕਾਂ ਦਰਮਿਆਨ ਭਗਵੰਤ ਮਾਨ ਨੂੰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅਹੁਦੇ ਦਾ ਭੇਦ ਗੁਪਤ ਰੱਖਣ ਅਤੇ ਵਫ਼ਾਦਾਰੀ ਦੀ ਸਹੁੰ ਚੁਕਾਈ।ਇਸ ਦੌਰਾਨ ਸੂਬੇ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਕੀਤਾ, ਜਿਸ ਵਿੱਚ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀਆਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।
ਇਸ ਸਹੁੰ ਚੁੱਕ ਸਮਾਗਮ ‘ਚ ‘ਆਪ’ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਵਿਧਾਇਕ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਤੋਂ ਇਲਾਵਾ ‘ਆਪ’ ਦੇ ਕਈ ਨਵੇਂ ਚੁਣੇ ਵਿਧਾਇਕ, ਸੀਨੀਅਰ ਆਗੂ, ਪੰਜਾਬ ਦੇ ਪਾਰਟੀ ਵਰਕਰ ਅਤੇ ਵਲੰਟੀਅਰ ਹਾਜ਼ਰ ਸਨ।
ਨਵੀਂ ਸਰਕਾਰ ਆਉਣ ’ਤੇ ਵੀ ਅਧਿਆਪਕਾਂ ਨੂੰ ਨਹੀਂ ਮਿਲੀ ਪੁਰਾਣੀ ਤਨਖਾਹ
ਸੁਖਜਿੰਦਰ ਮਾਨ
ਬਠਿੰਡਾ, 16 ਮਾਰਚ: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪ੍ਰਾਇਮਰੀ ਅਧਿਆਪਕਾਂ ਨੂੰ ਜਨਵਰੀ ਅਤੇ ਫਰਵਰੀ2022 ਮਹੀਨੇ ਦੀ ਤਨਖ਼ਾਹ ਲਈ ਵਿਭਾਗ ਕੋਲ ਬਜਟ ਦੀ ਘਾਟ ਹੋਣ ਕਰਕੇ ਨਹੀਂ ਮਿਲ ਸਕੀ। ਜਿਸਦੇ ਵਿਰੋਧ ਵਿਚ ਅਧਿਆਪਕ ਜਥੇਬੰਦੀਆਂ ਨੇ ਭਲਕੇ ਰੋਸ਼ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੀਆਂ ਜ਼ਿਲ੍ਹਾ ਇਕਾਈ ਮਾਨਸਾ, ਸੰਗਰੂਰ ਅਤੇ ਬਠਿੰਡਾ ਦੇ ਆਗੂਆਂ ਨੇ ਦਸਿਆ ਕਿ ਇਸ ਸਬੰਧ ਵਿਚ ਕਈ ਵਾਰ ਜ਼ਿਲਾ ਸਿੱਖਿਆ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਸਰਕਾਰ ਤੋਂ ਤਨਖਾਹਾਂ ਲਈ ਲੋੜੀਂਦਾ ਬਜਟ ਦੀ ਮੰਗ ਜੱਥੇਬੰਦੀ ਦੇ ਮੰਗ ਪੱਤਰਾਂ ਰਾਹੀਂ ਕੀਤੀ ਗਈ ਹੈ।ਸੰਗਰੂਰ ਜ਼ਿਲ੍ਹਾ ਇਕਾਈ ਵੱਲੋਂ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ ਦੀ ਪ੍ਰਧਾਨਗੀ ਵਿਚ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ ਜੀ ਰਾਹੀਂ ਵੀ ਸਰਕਾਰ ਨੂੰ ਤਨਖਾਹਾਂ ਲਈ ਬਜਟ ਜਾਰੀ ਕਰਨ ਲਈ ਮੰਗ ਪੱਤਰ ਦਿੱਤਾ ਗਿਆ ਹੈ ਪ੍ਰੰਤੂ ਬਜਟ ਜਾਰੀ ਨਹੀਂ ਹੋਇਆ।ਬਠਿੰਡਾ ਜ਼ਿਲ੍ਹਾ ਦੇ ਪ੍ਰਧਾਨ ਰੇਸ਼ਮ ਸਿੰਘ,ਸਕੱਤਰ ਬਲਜਿੰਦਰ ਸਿੰਘ, ਸੂਬਾ ਕਮੇਟੀ ਮੈਂਬਰ ਜਸਵਿੰਦਰ ਬਠਿੰਡਾ, ਅਤੇ ਨਵਚਰਨਪ੍ਰੀਤ ਨੇ ਕਿਹਾ ਕਿ ਜਦੋਂ ਪੰਜਾਬ ਸਰਕਾਰ ਹੋਰਨਾਂ ਸਰਕਾਰੀ ਸਮਾਗਮਾਂ ਲਈ ਕਰੋੜਾਂ ਰੁਪਏ ਦੇ ਬਜਟ ਜਾਰੀ ਕਰ ਰਹੀ ਹੈ ਤਾਂ ਅਧਿਆਪਕਾਂ ਦੀ ਤਨਖਾਹ ਲਈ ਬਜਟ ਜਾਰੀ ਕਿਉਂ ਨਹੀਂ ਕੀਤਾ ਜਾ ਰਿਹਾ ? ਉਨ੍ਹਾਂ ਕਿਹਾ ਕਿ ਹਰ ਸਾਲ ਜਨਵਰੀ ਅਤੇ ਫਰਵਰੀ ਮਹੀਨੇ ਵਿੱਚ ਅਧਿਆਪਕਾਂ ਨੇ ਆਮਦਨ ਕਰ ,ਮਕਾਨ ਲਈ ਲਏ ਕਰਜ਼ਿਆਂ ਦੀਆਂ ਕਿਸ਼ਤਾਂ ,ਬਜੁਰਗ ਮਾਪਿਆਂ ਦੇ ਇਲਾਜ ਉੱਪਰ ਖਰਚ ਸਮੇਤ ਹੋਰ ਘਰੇਲੂ ਖਰਚ ਕਰਨੇ ਹੁੰਦੇ ਹਨ।ਸਰਕਾਰ ਵੱਲੋਂ ਤਨਖਾਹ ਦਾ ਪ੍ਰਬੰਧ ਨਾ ਕਰਨ ਕਾਰਨ ਅਧਿਆਪਕ ਆਰਥਿਕ ਤੰਗੀ ਵਿੱਚੋਂ ਗੁਜ਼ਰ ਰਹੇ ਹਨ । ਅਧਿਆਪਕ ਜਥੇਬੰਦੀ ਡੀ ਟੀ ਐਫ ਦੀ ਅਗਵਾਈ ਹੇਠ ਭਲਕੇ ਤਿੰਨ ਵਜੇ ਅੰਬੇਦਕਰ ਪਾਰਕ ਮਿੰਨੀ ਸਕੱਤਰੇਤ ਬਠਿੰਡਾ ਵਿਖੇ ਜਿਲ੍ਹਾ ਪੱਧਰੀ ਇਕੱਠੇ ਹੋ ਕੇ ਆਪਣੇ ਰੋਸ ਦਾ ਮੁਜਹਾਰਾ ਕਰਨਗੇ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਿਲ੍ਹਾ ਪੱਧਰੀ ਹੁਨਰ ਮੁਕਾਬਲਿਆਂ ਦਾ ਆਯੋਜਨ
ਸੁਖਜਿੰਦਰ ਮਾਨ
ਬਠਿੰਡਾ, 16 ਮਾਰਚ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਿੱਤਾ ਮੁਖੀ ਕੋਰਸ ਟਰੇਡ ਨੂੰ ਪ੍ਰਫੁੱਲਤ ਕਰਨ ਅਤੇ ਬੱਚਿਆਂ ਨੂੰ ਇਸ ਵਿਸੇ ਵਿਚ ਹੁਨਰਮੰਦ ਬਨਾਉਣ ਲਈ ਬੱਚਿਆਂ ਦੇ ਜਿਲ੍ਹਾਂ ਪੱਧਰੀ ਹੁਨਰ ਮੁਕਾਬਲੇ ਕਰਵਾਏ ਜਾ ਰਹੇ ਹਨ,ਏਸੇ ਕੜੀ ਤਹਿਤ ਜਿਲਾ ਸਿੱਖਿਆ ਅਫਸਰ ਮੇਵਾ ਸਿੰਘ ਦੀ ਅਗਵਾਈ ਵਿਚ ਜਿਲ੍ਹਾ ਬਠਿੰਡਾ ਦੇ ਸਕੂਲਾਂ ਵਿਚ ਕੋਰਸ ਕਰ ਰਹੇ ਵਿਦਿਆਰਥੀਆਂ ਦੇ ਹੁਨਰ ਮੁਕਾਬਲੇ ਲਈ ਮੁੱਢਲੀ ਚੋਣ ਪ੍ਰੀਖਿਆ ਸਹੀਦ ਸਿਪਾਹੀ ਸੰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਰਸ ਰਾਮ ਨਗਰ ਬਠਿੰਡਾ ਵਿਖੇ ਕਰਵਾਈ ਗਈ। ਜਿਸਦੀ ਸੁਰੂਆਤ ਜਿਲਾ ਉਪ ਸਿੱਖਿਆ ਅਫਸਰ ਇਕਬਾਲ ਸਿੰਘ, ਜਿਲ੍ਹਾ ਵੋਕੇਸਨਲ ਕੋਆਰਡੀਨੇਟਰ ਰਸਪਿੰਦਰ ਸਿੰਘ, ਪਿ੍ਰੰਸੀਪਲ ਗੁਰਮੇਲ ਸਿੰਘ, ਨਿਗਰਾਨ ਗੁਰਮੀਤ ਸਿੰਘ, ਸਵਰਨਜੀਤ ਸਿੰਘ,ਨਰਿੰਦਰ ਸਿੰਘ ਨੇ ਕਾਰਵਾਈ। ਇਸ ਅਧੀਨ ਜਿਲੇ ਵਿਚੋਂ 44 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਜਿਨ੍ਹਾਂ ਵਿਚੋਂ 20 ਵਿਦਿਆਰਥੀਆਂ ਦੀ ਜਿਲਾ ਪ੍ਰੋਜੈਕਟ ਮੁਕਾਬਲੇ ਲਈ ਚੋਣ ਕੀਤੀ ਗਈ,ਵਿਦਿਆਥੀਆਂ ਵਿਚ ਇਸ ਮੁਕਾਬਲੇ ਪ੍ਰਤੀ ਭਾਰੀ ਉਤਸਾਹ ਪਾਇਆ ਗਿਆ ਅਤੇ ਓਹਨਾ ਕਿਹਾ ਕਿ ਇਸ ਤਰਾਂ ਦੇ ਮੁਕਾਬਲੇ ਸਿੱਖਿਆ ਵਿਭਾਗ ਨੂੰ ਸਮੇਂ ਸਮੇਂ ਤੇ ਕਰਵਾਉਣੇ ਚਾਹੀਦੇ ਹਨ ਤਾਂ ਜੋਂ ਓਹਨਾ ਦਾ ਬੇਹਤਰ ਹੁਨਰ ਵਿਕਾਸ ਹੋ ਸਕੇ।






