Monday, May 11, 2026
Home Blog Page 258

Canada ਦੇ toronto ‘ਚ ਭਾਰਤੀ ਕੁੜੀ ਦੇ ਕ+ਤ+ਲ ਮਾਮਲੇ ‘ਚ ਸਾਥੀ ਉੱਪਰ ਲੱਗੇ ਦੋਸ਼, ਪੁਲਿਸ ਵੱਲੋਂ ਭਾਲ ਜਾਰੀ

Toronto News: ਕੈਨੇਡਾ(Canada) ਦੇ ਟੋਰਾਂਟੋ (toronto) ‘ਚ ਇੱਕ ਭਾਰਤੀ ਕੁੜੀ ਹਿਮਾਂਸ਼ੀ ਖੁਰਾਣਾ(30 ਸਾਲ) ਦੇ ਕ+ਤ+ਲ ਮਾਮਲੇ ‘ਚ ਉਸਦੇ ਸਾਥੀ ਉੱਪਰ ਹੀ ਦੋਸ਼ ਲੱਗੇ ਹਨ। ਕੈਨੇਡਾ ਪੁਲਿਸ (Canada Police)ਨੇ ਮੁਲਜਮ ਅਬਦੁਲ ਗਫ਼ਾਰੀ(32 ਸਾਲ) ਨਾਂ ਦੇ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਸਦੇ ਵਿਰੁਧ ਸਰਚ ਵਾਰੰਟ ਜਾਰੀ ਕੀਤੇ ਗਏ ਹਨ। ਹਾਲਾਂਕਿ ਪੁਲਿਸ ਨੇ ਅਬਦੁਲ ਗਫ਼ਾਰੀ ਦੀ ਭੂਮਿਕਾ ਦਾ ਖੁਲਾਸਾ ਨਹੀਂ ਕੀਤਾ ਪ੍ਰੰਤੂ ਮੀਡੀਆ ਰੀਪੋਰਟਾਂ ਮੁਤਾਬਕ ਉਕਤ ਮੁਲਜਮ ਇਸ ਲੜਕੀ ਦੇ ਪਾਟਰਨਰ ਵਜੋਂ ਵਿਚਰ ਰਿਹਾ ਸੀ।

ਇਹ ਵੀ ਪੜ੍ਹੋ ਬਠਿੰਡਾ ‘ਚ ਮੁੜ ਸਰਕਾਰੀ ‘ਉਦਘਾਟਨ’ ਤੋਂ ਪਹਿਲਾਂ ਹੀ ‘ਪੁਲ’ ਨੂੰ ਕੀਤਾ ਚਾਲੂ

ਹਿਮਾਂਸ਼ੀ ਦੀ ਦੋ ਦਿਨ ਪਹਿਲਾਂ ਹੀ ਪੁਲਿਸ ਨੂੰ ਸ਼ੱਕੀ ਹਾਲਾਤ ਵਿਚ ਲਾਸ਼ ਮਿਲੀ ਸੀ। ਜਿਸਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਤੇ ਅਬਦੁਲ ਵਿਰੁਧ ਪਹਿਲੇ ਦਰਜ਼ ਦੇ ਕਤਲ ਦੇ ਦੋਸ਼ ਲਗਾਏ ਗਏ। ਜਿਕਰਯੋਗ ਹੈ ਕਿ ਕੈਨੇਡਾ ‘ਚ ਰਹਿ ਰਹੇ ਭਾਰਤੀ ਵਿਦਿਆਰਥੀਆਂ ਖਾਸਕਰ ਕੁੜੀਆਂ ਦੇ ਕਤਲਾਂ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ, ਜਿਸ ਕਾਰਨ ਮਾਪਿਆਂ ਵਿਚ ਵੀ ਡਰ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੂਬੇ ਵਿੱਚ ਵਾਤਾਵਰਣ, ਸੈਰ-ਸਪਾਟਾ ਨੂੰ ਪ੍ਰੋਤਸਾਹਨ ਦੇਣ ਨੂੰ ਦਿੱਤੀ ਪ੍ਰਾਥਮਿਕਤਾ – ਮੁੱਖ ਮੰਤਰੀ

0

👉ਸਰਕਾਰ ਤੀਜੇ ਕਾਰਜਕਾਲ ਵਿੱਚ ਤਿਗੁਣੀ ਊਰਜਾ ਨਾਲ ਜਨਭਲਾਈ ਵਿੱਚ ਜੁਟੀ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਾਤਾਵਰਣ ਅਤੇ ਸੈਰ-ਸਪਾਟਾ ਨੂੰ ਪ੍ਰੋਤਸਾਹਨ ਦੇਣ ਨੂੰ ਪ੍ਰਾਥਮਿਕਤਾ ਦਿੱਤੀ ਹੈ। ਸਰਸਵਤੀ ਆਦਰਭੁਮੀ ਜਲ੍ਹ ਭੰਡਾਰ ਅਤੇ ਸਰਸਵਤੀ ਜੰਗਲ ਸਫਾਰੀ ਵਰਗੀ ਪਰਿਯੋਜਨਾਵਾਂ ਕੁਦਰਤੀ ਧਰੋਹਰ ਦੇ ਸਰੰਖਣ ਦੇ ਨਾਲ-ਨਾਲ ਸੈਰ-ਸਪਾਟਾ ਲਈ ਵੀ ਨਵੇਂ ਮੌਕੇ ਸ੍ਰਿਜਤ ਕਰਣਗੀਆਂ।ਮੁੱਖ ਮੰਤਰੀ ਸੰਤ ਕਬੀਰ ਕੁਟੀਰ ਨਿਵਾਸ ਸਥਾਨ ‘ਤੇ ਨਾਗਰਿਕਾਂ ਨੂੰ ਸੰਬੋਧਿਤ ਕਰ ਰਹੇ ਸਨ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਅੰਗੇ੍ਰਜਾਂ ਦੇ ਜਮਾਨੇ ਤੋਂ ਚੱਲੇ ਆ ਰਹੇ ਅਬਿਆਨੇ ਨੂੰ ਜੜ੍ਹ ਤੋਂ ਖਤਮ ਕੀਤਾ ਹੈ। ਸੂਬੇ ਵਿੱਚ ਜਮੀਨਾਂ ਤੇ ਸੰਪਤੀਆਂ ਦਾ ਪੇਪਰਲੈਸ ਰਜਿਸਟ੍ਰੇਸ਼ਣ ਸ਼ੁਰੂ ਕੀਤਾ ਗਿਆ ਹੈ। ਹੁਣ ਰਜਿਸਟਰੀ ਦਾ ਕੰਮ ਪੂਰੀ ਤਰਂਾ ਡਿਜੀਟਲ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਤੀਜੇ ਕਾਰਜਕਾਲ ਵਿੱਚ ਤਿਗੁਣੀ ਊਰਜਾ ਦੇ ਨਾਲ ਜਨਭਲਾਈ ਵਿੱਚ ਜੁਟੀ ਹੋਈ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਹਰਿਆਣਾ ਨੂੰ ਦੇਸ਼ ਦਾ ਸੱਭ ਤੋਂ ਵਿਕਸਿਤ ਰਾਜ ਬਨਾਉਣ ਦਾ ਸੰਕਲਪ ਲੈਣ।ਮੁੱਖ ਮੰਤਰੀ ਨੇ ਕਿਹਾ ਕਿ ਕੁਰੂਕਸ਼ੇਤਰ ਅਤੇ ਲਾਡਵਾ ਦੀ ਉਸ ਪਵਿੱਤਰ ਮਿੱਟੀ ਦੀ ਖੁਸ਼ਬੂ ਅੱਜ ਉਨ੍ਹਾਂ ਦੇ ਆਵਾਸ ਤੱਕ ਪਹੁੰਚੀ ਹੈ। ਸਾਰੇ ਨਾਗਰਿਕਾਂ ਦਾ ਦਿਲ ਦੀ ਡੁੰਘਾਈ ਨਾਲ ਸਵਾਗਤ ਅਤੇ ਵੰਦਨ ਹੈ। ਸਾਨੂੰ ਸਾਰਿਆਂ ਨੂੰ ਮਿਲ ਕੇ ਲਾਡਵਾ ਦੇ ਵਿਕਾਸ ਰੱਥ ਨੂੰ ਬਿਨ੍ਹਾ ਰੁਕੇ ਅੱਗੇ ਵਧਾਉਣਗੇ। ਉਨ੍ਹਾਂ ਨੇ ਕਿਹਾ ਕਿ ਹਲਕੇ ਨੂੰ ਵਿਕਾਸ ਦੇ ਮਾਮਲੇ ਵਿੱਚ ਸੂਬੇ ਦਾ ਮੋਹਰੀ ਖੇਤਰ ਬਨਾਉਣਾ ਸਰਕਾਰ ਦਾ ਟੀਚਾ ਹੈ। ਇਸ ਦਾ ਉਦੇਸ਼ ਇੱਟ-ਪੱਥਰ ਦੀ ਇਮਾਰਤਾਂ ਖੜਾ ਕਰਨਾ ਨਹੀਂ ਹੈ, ਸਗੋ ਇਸ ਖੇਤਰ ਦੇ ਆਖੀਰੀ ਪਾਇਦਾਨ ‘ਤੇ ਖੜੇ ਨਾਗਰਿਕ ਦਾ ਵੀ ਉਥਾਨ ਕਰਨਾ ਹੈ।

ਇਹ ਵੀ ਪੜ੍ਹੋ ਬਠਿੰਡਾ ‘ਚ ਮੁੜ ਸਰਕਾਰੀ ‘ਉਦਘਾਟਨ’ ਤੋਂ ਪਹਿਲਾਂ ਹੀ ‘ਪੁਲ’ ਨੂੰ ਕੀਤਾ ਚਾਲੂ

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਿਖਿਆ ਅਤੇ ਸਕਿਲ ਵਿਕਾਸ ਲਈ ਉਮਰੀ ਵਿੱਚ 108 ਕਰੋੜ ਰੁਪਏ ਦੀ ਲਾਗਤ ਨਾਲ ਉੱਤਰ ਭਾਰਤ ਦੇ ਪਹਿਲੇ ਕੌਮੀ ਡਿਜਾਇਨ ਸੰਸਥਾਨ ਦੀ ਸਥਾਪਨਾ ਕਰਨਾ ਮਾਣ ਦਾ ਵਿਸ਼ਾ ਹੈ। ਇਸ ਦੇ ਨਾਲ ਹੀ 14.51 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਪੋਲੀਟੈਕਨਿਕ ਭਵਨ ਦਾ ਨਿਰਮਾਣ ਅਤੇ ਬਹਿਲੋਤਪੁਰ 8.33 ਕਰੋੜ ਰੁਪਏ ਦੀ ਲਾਗਤ ਨਾਲ ਆਈਟੀਆਈ ਦਾ ਨਿਰਮਾਣ ਕੀਤਾ ਗਿਆ ਹੈ। ਇਹ ਸੰਸਥਾਨ ਨੌਜੁਆਨਾ ਦੇ ਭਵਿੱਖ ਨੂੰ ਸਵਾਰਣ ਦਾ ਕੰਮ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਿੰਡ ਉਮਰੀ ਵਿੱਚ ਲਗਭਗ 25 ਕਰੋੜ ਰੁਪਏ ਦੀ ਲਾਗਤ ਨਾਲ ਸੰਤ ਸ਼ਿਰੋਮਣੀ ਗੁਰੂ ਰਵੀਦਾਸ ਸਮਾਰਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜੋ ਆਉਣ ਵਾਲੀ ਪੀੜੀਆਂ ਨੂੰ ਸਮਾਜਿਕ ਭਾਈਚਾਰੇ ਅਤੇ ਸਮਾਨਤਾ ਦੇ ਮੁੱਲਾਂ ਦੀ ਪੇ੍ਰਰਣਾ ਦਵੇਗਾ। ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਅਤੇ ਪੇਂਡੂ ਅਰਥਵਿਵਸਥਾ ਨੂੰ ਮਜਬੂਤੀ ਦੇਣ ਲਈ ਰਾਕਸ਼ੀ ਨਦੀ ‘ਤੇ ਤਿੰਨ ਪੱਕੇ ਪੁੱਲਾਂ ਦਾ ਨਿਰਮਾਣ ਅਤੇ 3 ਕਰੋੜ 12 ਲੱਖ ਰੁਪਏ ਦੀ ਲਾਗਤ ਨਾਲ ਆਰਸੀਸੀ ਟ੍ਰੈਕ ਪਰਿਯੋਜਨਾ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ ਹੈ। ਇੰਨ੍ਹਾਂ ਤੋਂ ਨਾ ਸਿਰਫ ਆਵਾਜਾਈ ਆਸਨ ਹੋਵੇਗੀ, ਸਗੋ ਕਿਸਾਨਾਂ ਦੀ ਸਿੰਚਾਈ ਵਿਵਸਥਾ ਬਿਹਤਰ ਹੋਣ ਨਾਲ ਉਨ੍ਹਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ। ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਲਾਡਵਾ ਸ਼ਹਿਰ ਦੇ ਸੁੰਦਰੀਕਰਣ ਲਈ ਕਰੋੜਾਂ ਰੁਪਏ ਦਾ ਬਜਟ ਮੰਜੂਰ ਕੀਤਾ ਗਿਆ ਹੈ ਅਤੇ ਪੀਡਬਲਿਯੂਡੀ ਵੱਲੋਂ 46 ਕਿਲੋਮੀਟਰ ਲੰਬੀ 23 ਸੜਕਾਂ ਦਾ ਨਵੀਨੀਕਰਣ ਕੀਤਾ ਗਿਆ ਹੈ। ਲਾਡਵਾ ਵਿੱਚ 31 ਕਰੋੜ ਰੁਪਏ ਦੀ ਲਾਗਤ ਤੋਂ ਬਨਣ ਵਾਲਾ ਸਬ-ਡਿਵੀਜਨ ਦਫਤਰ ਪ੍ਰਸਾਸ਼ਨਿਕ ਕੰਮਾਂ ਵਿੱਚ ਤੇਜੀ ਲਿਆਏਗਾ। ਉਨ੍ਹਾਂ ਨੇ ਕਿਹਾ ਕਿ ਬਿਜਲੀ ਸਪਲਾਈ ਨੂੰ ਮਜਬੂਤ ਕਰਨ ਲਈ ਕਨੀਪਲਾ ਵਿੱਚ 5 ਕਰੋੜ ਰੁਪਏ ਦਾ ਬਿਜਲੀ ਸਬ-ਸਟੇਸ਼ਨ ਅਤੇ ਆਮਜਨਤਾ ਲਈ ਟ੍ਰਾਂਸਪੋਰਟ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਝੋਨਾ ਛੱਡ ਕੇ ਸਾਉਣੀ ਦੀ ਮੱਕੀ ਬੀਜਣ ਵਾਲੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ

ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਸੇਵਾਵਾਂ ਨੂੰ ਜਨਤਾ ਦੇ ਦਰਵਾਜੇ ਤੱਕ ਪਹੁੰਚਾਉਣ ਲਈ ਪਿੰਡ ਡੀਗ ਵਿੱਚ 6 ਕਰੋੜ 38 ਲੱਖ ਰੁਪਏ ਦੀ ਲਾਗਤ ਨਾਲ ਪ੍ਰਾਥਮਿਕ ਸਿਹਤ ਕੇਂਦਰ ਦਾ ਨੀਂਹ ਪੱਥਰ ਰੱਖਿਆ ਹੈ। ਇਸ ਤੋਂ ਇਲਾਵਾ, ਬਰੋਟ ਅਤੇ ਬਿਹੋਲੀ ਵਿੱਚ ਵੀ ਨਵੇਂ ਪੀਐਚਸੀ ਨਿਰਮਾਣ ਦੇ ਪ੍ਰਸਤਾਵਾਂ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪਸ਼ੂਪਾਲਕਾਂ ਦੀ ਸਹੂਲਤ ਲਈ ਬਿਹੋਲੀ ਵਿੱਚ ਪਸ਼ੂ ਵਟਰਨਰੀ ਪੋਲੀਕਲੀਨਿਕ ਅਤੇ ਮਥਾਨਾ ਦੇ ਗਾਂਵੰਸ਼ ਧਾਮ ਵਿੱਚ ਗਾਂ ਹਸਪਤਾਲ ਦੀ ਸਥਾਪਨਾ ਕਰਨਾ ਸਰਕਾਰ ਦੀ ਪਸ਼ੂਧਨ ਸਰੰਖਣ ਪ੍ਰਤੀ ਪ੍ਰਤੀਬੱਧਤਾ ਨੂੰ ਦਰਸ਼ਾਉਂਦਾ ਹੈ। ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪਿੰਡ ਧਨੌਰਾ ਜਾਟਾਨ ਵਿੱਚ 2 ਕਰੋੜ 74 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਖੇਡ ਸਟੇਡੀਅਮ ਨੌਜੁਆਨਾਂ ਨੂੰ ਖੇਡ ਦੇ ਖੇਤਰ ਵਿੱਚ ਆਪਣੀ ਪ੍ਰਤਿਭਾ ਨਿਖਾਰਣ ਲਈ ਵਿਸ਼ਵ ਮੰਚ ਪ੍ਰਦਾਨ ਕਰੇਗਾ। ਉਨ੍ਹਾਂ ਨੇ ਕਿਹਾ ਕਿ ਲਾਡਵਾ ਵਿੱਚ 26 ਕਰੋੜ ਰੁਪਏ ਦੀ ਲਾਗਤ ਨਾਲ ਮੱਲ ਸ਼ੋਧਨ ਪਲਾਂਟ ਸਥਾਪਿਤ ਕਰ ਸੀਵਰੇਜ ਦੀ ਸਮਸਿਆ ਦਾ ਹੱਲ ਕੀਤਾ ਗਿਆ ਹੈ। ਖੇਤਰ ਦੇ 65 ਪਿੰਡਾਂ ਵਿੱਚ ਸਵੱਛ ਪੇਯਜਲ ਪਹੁੰਚਾਉਣ ਲਈ 11 ਕਰੋੜ 51 ਲੱਖ ਰੁਪਏ ਦੀ ਲਾਗਤ ਨਾਲ ਪਾਇਪਲਾਇਨ ਵਿਛਾਈ ਗਈ ਹੈ। ਆਵਾਜਾਈ ਨੂੰ ਸਰਲ ਬਨਾਉਣ ਲਈ 10 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਸਹਾਰਨਪੁਰ-ਕੁਰੂਕਸ਼ੇਤਰ ਸੜਕ ਮਾਰਗ ਨੂੰ ਚਾਰ-ਮਾਰਗੀ ਕੀਤਾ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 11 ਸਾਲਾਂ ਦੌਰਾਨ ਲਾਡਵਾ ਵਿੱਚ ਬੁਨਿਆਦੀ ਢਾਂਚਾ, ਸਮਾਜਿਕ ਸਮਰਸਤਾ, ਸਿੰਚਾਈ, ਸਿਹਤ, ਪਸ਼ੂਪਾਲਣ, ਖੇਡ, ਵਾਤਾਵਰਣ ਸਰੰਖਣ ਅਤੇ ਨਗਰੀ ਸਹੂਲਤਾਂ ਦੇ ਖੇਤਰ ਵਿੱਚ ਜੋ ਵਰਨਣਯੋਗ ਕੰਮ ਹੋਏ ਹਨ, ਉਹ ਪਹਿਲਾਂ ਕਦੀ ਨਹੀਂ ਹੋਏ। ਉਨ੍ਹਾਂ ਨੇ ਕਿਹਾ ਕਿ ਲਾਡਵਾ ਵਿਧਾਨਸਭਾ ਖੇਤਰ ਦੇ ਵਿਕਾਸ ‘ਤੇ ਹੁਣ ਤੱਕ 807 ਕਰੋੜ ਰੁਪਏ ਖਰਚ ਕੀਤੇ ਹਨ, ਜਦੋਂ ਕਿ ਕਾਗਰਸ ਦੇ 10 ਸਾਲ ਦੇ ਸ਼ਾਸਨਕਾਲ ਵਿੱਚ ਸਿਰਫ 310 ਕਰੋੜ ਰੁਪਏ ਹੀ ਖਰਚ ਕੀਤੇ ਗਏ। ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਫਸਲ ਖਰਾਬ ਹੋਣ ‘ਤੇ ਪਿਛਲੀ 11 ਸਾਲਾਂ ਵਿੱਚ ਕਿਸਾਨਾਂ ਨੂੰ ਮੁਆਵਜੇ ਅਤੇ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਤਹਿਤ ਹੁਣ ਤੱਕ 15 ਹਜਾਰ 448 ਕਰੋੜ ਰੁਪਏ ਦੀ ਰਕਮ ਪ੍ਰਦਾਨ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਬਠਿੰਡਾ ‘ਚ ਮੁੜ ਸਰਕਾਰੀ ‘ਉਦਘਾਟਨ’ ਤੋਂ ਪਹਿਲਾਂ ਹੀ ‘ਪੁਲ’ ਨੂੰ ਕੀਤਾ ਚਾਲੂ

0

👉ਪ੍ਰਸ਼ਾਸਨ ਨੇ ਵੀ ਟਰਾਈਲ ਲਈ ਕੀਤਾ ਚਾਲੂ
Bathinda News: ਬਠਿੰਡਾ ਦੇ ਵਿਚ ਮੁੜ ਰੇਲਵੇ ਲਾਈਨ ‘ਤੇ ਬਣੇ ਓਵਰਬ੍ਰਿਜ਼ ਨੂੰ ਚਾਲੂ ਕਰਨ ਦੇ ਮਾਮਲੇ ਨੂੰ ਲੈ ਕੇ ਸ਼ਹਿਰ ਦਾ ਮਾਹੌਲ ਗਰਮ ਹੁੰਦਾ ਨਜ਼ਰ ਆਇਆ। ਮੁਲਤਾਨੀਆ ਰੋਡ ‘ਤੇ ਬਣੇ ਇਸ ਪੁਲ ਦਾ ਸਰਕਾਰੀ ਤੌਰ ‘ਤੇ ਉਦਘਾਟਨ ਹੋਣ ਤੋਂ ਪਹਿਲਾਂ ਹੀ ਉਦਘਾਟਨ ਕਰ ਦਿੱਤਾ ਗਿਆ। ਹਾਲਾਂਕਿ ਹਲਕਾ ਵਿਧਾਇਕ ਤੇ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਇਸ ਪੁਲ ਨੂੰ ਮੰਗਲਵਾਰ 4 ਵਜੇਂ ਤੋਂ ਆਮ ਲੋਕਾਂ ਲਈ ਟਰਾਈਲ ਦੇ ਤੌਰ ‘ਤੇ ਖੋਲਣ ਦਾ ਐਲਾਨ ਕੀਤਾ ਹੋਇਆ ਸੀ। ਪ੍ਰੰਤੂ ਇਸਤੋਂ ਪਹਿਲਾਂ ਹੀ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਅਗਵਾਈ ਹੇਠ ਲਾਈਨੋਪਾਰ ਦੇ ਲੋਕਾਂ ਵੱਲੋਂ ਪੁਲ ਚਾਲੂ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਸ਼ੁਰੂ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ ਵਿਲੱਖਣ ਪਹਿਲ; ਠੰਢ ਦੇ ਮੌਸਮ ‘ਚ ਬਠਿੰਡਾ ਦੇ DC ਦਫ਼ਤਰ ਵਿਖੇ ਕੰਮ-ਧੰਦੇ ਆਉਣ ਵਾਲੇ ਲੋਕਾਂ ਲਈ ਲੱਗਿਆ ਚਾਹ ਦਾ ਲੰਗਰ

ਧਰਨੇ ਦੀ ਅਗਵਾਈ ਕਰ ਰਹੇ ਅਕਾਲੀ ਦਲ ਦੇ ਹਲਕਾ ਇੰਚਾਰਜ਼ ਬਬਲੀ ਢਿੱਲੋਂ, ਭਾਜਪਾ ਆਗੂ ਮੋਹਨ ਲਾਲ ਝੁੰਬਾ, ਇਲਾਕੇ ਦੇ ਕੋਂਸਲਰ ਸੁਖਰਾਜ ਸਿੰਘ ਔਲਖ ਆਦਿ ਨੇ ਲੋਕਾਂ ਦੀ ਮੱਦਦ ਨਾਲ ਇੱਥੇ ਲੱਗੀਆਂ ਰੋਕਾਂ ਨੂੰ ਹਟਾਉਂਦਿਆਂ ਪੁਲ ਨੂੰ ਚਾਲੂ ਕਰ ਦਿੱਤਾ ਗਿਆ। ਐਨ ਮੌਕੇ ‘ਤੇ ਹੀ ਹਲਕਾ ਵਿਧਾਇਕ ਜਗਰੂਪ ਸਿੰਘ ਗਿੱਲ, ਮੇਅਰ ਪਦਮਜੀਤ ਸਿੰਘ ਮਹਿਤਾ ਤੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵੀ ਪੁੱਜ ਗਏ, ਜਿੰਨ੍ਹਾਂ ਜੇਸੀਬੀ ਤੇ ਹੈਡਰੇ ਦੀ ਮੱਦਦ ਨਾਲ ਇੱਥੇ ਲੱਗੀਆਂ ਬਕਾਇਆ ਰੋਕਾਂ ਨੂੰ ਵੀ ਹਟਾ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗਿੱਲ ਨੇ ਦਾਅਵਾ ਕੀਤਾ ਕਿ, ”ਬੇਸ਼ੱਕ ਇਹ ਪੁਲ ਲਗਭਗ ਤਿਆਰ ਹੋ ਚੁੱਕਿਆ ਹੈ ਪ੍ਰੰਤੂ ਛੋਟੇ ਸਾਹਿਬਜ਼ਦਿਆਂ ਦੀ ਸ਼ਹਾਦਤ ਨੂੰ ਮੁੱਖ ਰੱਖਦਿਆਂ ਇਸਦੇ ਉਦਘਾਟਨ ਦਾ ਪ੍ਰੋਗਰਾਮ ਕੁੱਝ ਦਿਨਾਂ ਲਈ ਟਾਲਿਆ ਗਿਆ ਸੀ।”

ਇਹ ਵੀ ਪੜ੍ਹੋ ਕਮਲ ਭਾਬੀ ਕ+ਤ+ਲ ਮਾਮਲਾ; ਬਠਿੰਡਾ ਅਦਾਲਤ ਵੱਲੋਂ ਮੁੱਖ ਮੁਲਜ਼ਮਾਂ ਨੂੰ ਭਗੌੜਾ ਐਲਾਨਣ ਦੀ ਕਾਰਵਾਈ ਸ਼ੁਰੂ

ਉਨ੍ਹਾਂ ਅੱਗੇ ਕਿਹਾ ਕਿ ਦੋ ਦਿਨ ਪਹਿਲਾਂ ਹੀ ਉਨ੍ਹਾਂ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਤੇ ਪੁਲ ਦੀ ਟੈਸਟਿੰਗ ਲਈ ਇਸਨੂੰ ਆਮ ਲੋਕਾਂ ਲਈ ਅਜ ਤੋਂ ਚਾਲੂ ਕਰਨ ਦਾ ਐਲਾਨ ਕੀਤਾ ਹੋਇਆ ਸੀ।ਦੂਜੇ ਪਾਸੇ ਅਕਾਲੀ ਦਲ ਦੇ ਹਲਕਾ ਇੰਚਾਰਜ਼ ਇਕਬਾਲ ਸਿੰਘ ਢਿੱਲੋਂ ਨੇ ਸਰਕਾਰ ‘ਤੇ ਲੋਕਾਂ ਨੂੰ ਸਹੂਲਤ ਦੇਣ ਵਿਚ ਅਸਮਰੱਥ ਰਹਿਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ, ” ਪਹਿਲਾਂ ਹੀ ਇਹ ਪੁਲ ਤੈਅ ਸਮੇਂ ਤੋਂ ਬਾਅਦ ਤਿਆਰ ਹੋਇਆ ਹੈ ਤੇ ਹੁਣ ਇਸਨੂੰ ਸਿਆਸੀ ਕਾਰਨਾਂ ਕਰਕੇ ਚਾਲੂ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ। ” ਕੋਂਸਲਰ ਸੁਖਰਾਜ ਸਿੰਘ ਔਲਖ ਤੇ ਸਾਬਕਾ ਚੇਅਰਮੈਨ ਮੋਹਨ ਲਾਲ ਝੂੰਬਾ ਨੇ ਦਸਿਆ ਕਿ ਇਸ ਪੁਲ ਦੇ ਬੰਦ ਹੋਣ ਕਾਰਨ ਲਾਈਨੋਪਾਰ ਦੇ ਲੋਕਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਤੇ ਸ਼ਹਿਰ ਜਾਂ ਡੀਸੀ ਦਫ਼ਤਰ ਤੇ ਕਚਿਹਰੀਆਂ ਆਦਿ ਵਿਚ ਜਾਣ ਲਈ ਕਈ-ਕਈ ਕਿਲੋਮੀਟਰ ਦੂਰ ਸ਼ਹਿਰ ਦੇ ਬਾਹਰਲੇ ਪਾਸੇ ਤੋਂ ਆਉਣਾ ਪੈ ਰਿਹਾ ਸੀ। ਉਧਰ, ਪੁਲ ਦੇ ਚਾਲੂ ਹੋਣ ਤੋਂ ਬਾਅਦ ਇੱਥੇ ਗੁਜਰਨ ਵਾਲੇ ਲੋਕਾਂ ਨੇ ਵੱਡੀ ਖੁਸ਼ੀ ਜਤਾਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਵੱਲੋਂ ਝੋਨਾ ਛੱਡ ਕੇ ਸਾਉਣੀ ਦੀ ਮੱਕੀ ਬੀਜਣ ਵਾਲੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ

0

👉ਗੁਰਮੀਤ ਸਿੰਘ ਖੁੱਡੀਆਂ ਨੇ ਸਾਉਣੀ ਦੀ ਮੱਕੀ ਵੱਲ ਰੁਖ਼ ਕਰਨ ਵਾਲੇ ਕਿਸਾਨਾਂ ਦੀ ਬਦਲਾਅ ਦੇ ਝੰਡਾਬਰਦਾਰ ਕਹਿ ਕੇ ਵਧਾਇਆ ਮਾਣ
Punjab News:ਸੂਬੇ ਵਿੱਚ ਸਾਉਣੀ ਦੀ ਮੱਕੀ ਦੇ ਪਾਇਲਟ ਪ੍ਰੋਜੈਕਟ ਦੀ ਸਫਲਤਾ ਦੇ ਮੱਦੇਨਜ਼ਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਉਨ੍ਹਾਂ ਅਗਾਂਹਵਧੂ ਮੱਕੀ ਕਾਸ਼ਤਕਾਰਾਂ ਦਾ ਸਨਮਾਨ ਕੀਤਾ, ਜਿਨ੍ਹਾਂ ਨੇ ਪਾਣੀ ਦੀ ਜ਼ਿਆਦਾ ਖਪਤ ਵਾਲੇ ਝੋਨੇ ਦੀ ਫਸਲ ਦੀ ਥਾਂ ਸਾਉਣੀ ਦੀ ਮੱਕੀ ਦੀ ਖੇਤੀ ਵੱਲ ਰੁਖ਼ ਕੀਤਾ।
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅਗਾਂਹਵਧੂ ਮੱਕੀ ਕਾਸ਼ਤਕਾਰਾਂ ਨੂੰ ਪ੍ਰਸੰਸਾ ਸਰਟੀਫਿਕੇਟ ਦਿੱਤੇ ਅਤੇ ਉਨ੍ਹਾਂ ਨੂੰ ਪ੍ਰੇਰਿਆ ਕਿ ਉਹ ਹੋਰ ਕਿਸਾਨਾਂ ਨੂੰ ਵੀ ਸਾਉਣੀ ਦੀ ਮੱਕੀ ਦੀ ਕਾਸ਼ਤ ਲਈ ਜਾਗਰੂਕ ਕਰਨ।ਉਨ੍ਹਾਂ ਕਿਹਾ ਕਿ ਸਾਉਣੀ ਦੀ ਮੱਕੀ ਪਾਇਲਟ ਪ੍ਰੋਜੈਕਟ, ਜਿਸਦਾ ਉਦੇਸ਼ ਫਸਲੀ ਵਿਭਿੰਨਤਾ, ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣਾ, ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਨਾ ਅਤੇ ਕਿਸਾਨਾਂ ਦੀ ਆਮਦਨ ਵਧਾਉਣਾ ਹੈ, ਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ। ਸਰਕਾਰ ਅਗਲੇ ਸੀਜ਼ਨ ਲਈ ਇਸ ਪ੍ਰੋਗਰਾਮ ਦੇ ਵਿਸਥਾਰ ’ਤੇ ਵਿਚਾਰ ਕਰ ਰਹੀ ਹੈ ਤਾਂ ਜੋ ਹੋਰ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਵਰਤੋਂ ਵਾਲੇ ਝੋਨੇ ਦੀ ਫਸਲ ਤੋਂ ਮੋੜ ਕੇ ਮੱਕੀ ਦੀ ਖੇਤੀ ਵੱਲ ਰੁਖ਼ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ₹68.98 ਕਰੋੜ ਦੇ ਫੰਡ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ

ਮੱਕੀ ਦੀ ਖੇਤੀ ਨੂੰ ਇੱਕ ਟਿਕਾਊ ਵਿਕਲਪ ਅਤੇ ਝੋਨੇ ਨਾਲੋਂ ਬਹੁਤ ਘੱਟ ਪਾਣੀ ਦੀ ਲੋੜ ਵਾਲੀ ਫ਼ਸਲ ਵਜੋਂ ਪੇਸ਼ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਉਦਯੋਗ ਜਗਤ ਦੇ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਕਰਕੇ ਰਣਨੀਤਕ ਨੀਤੀ ਤਿਆਰ ਕੀਤੀ ਜਾ ਰਹੀ ਹੈ, ਜਿਸਦਾ ਉਦੇਸ਼ ਪੰਜਾਬ ਨੂੰ ਮੱਕੀ ਦੇ ਉਤਪਾਦਨ ਵਿੱਚ ਮੋਹਰੀ ਸੂਬੇ ਵਜੋਂ ਸਥਾਪਤ ਕਰਨਾ ਹੈ।ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਪਾਇਲਟ ਪ੍ਰੋਜੈਕਟ ਤਹਿਤ ਇਸ ਸਾਲ ਬਠਿੰਡਾ, ਸੰਗਰੂਰ, ਗੁਰਦਾਸਪੁਰ, ਜਲੰਧਰ, ਕਪੂਰਥਲਾ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਮੱਕੀ ਨੂੰ ਝੋਨੇ ਦੇ ਲਾਭਦਾਇਕ ਅਤੇ ਟਿਕਾਊ ਵਿਕਲਪ ਵਜੋਂ ਪੇਸ਼ ਕੀਤਾ ਗਿਆ। 3,708 ਤੋਂ ਵੱਧ ਅਗਾਂਹਵਧੂ ਕਿਸਾਨਾਂ ਨੇ ਇਸ ਪਾਇਲਟ ਪ੍ਰੋਜੈਕਟ ਤਹਿਤ 11,326 ਏਕੜ ਰਕਬੇ ਨੂੰ ਝੋਨੇ ਹੇਠੋਂ ਕੱਢ ਕੇ ਮੱਕੀ ਦੀ ਕਾਸ਼ਤ ਹੇਠ ਸਫਲਤਾਪੂਰਵਕ ਲਿਆਂਦਾ।ਇਹ ਪਹਿਲਕਦਮੀ ਦਹਾਕਿਆਂ ਤੋਂ ਚੱਲੇ ਆ ਰਹੇ ਰੁਝਾਨ ਨੂੰ ਖਤਮ ਕਰਨ ਲਈ ਇੱਕ ਰਣਨੀਤਕ ਕਦਮ ਦੀ ਨਿਸ਼ਾਨਦੇਹੀ ਕਰਦੀ ਹੈ। ਉਨ੍ਹਾਂ ਕਿਹਾ ਕਿ 1970 ਦੇ ਦਹਾਕੇ ਵਿੱਚ ਪੰਜਾਬ ਵਿੱਚ 5.5 ਲੱਖ ਹੈਕਟੇਅਰ ਤੋਂ ਵੱਧ ਰਕਬੇ ਵਿੱਚ ਮੱਕੀ ਦੀ ਕਾਸ਼ਤ ਕੀਤੀ ਜਾਂਦੀ ਸੀ , ਪਰ ਮੌਜੂਦਾ ਸਮੇਂ ਦੌਰਾਨ ਪੰਜਾਬ ਵਿੱਚ ਪਾਣੀ ਦੀ ਵੱਧ ਖਪਤ ਵਾਲੇ ਝੋਨੇ ਦਾ ਰੁਝਾਨ ਹੈ , ਜਿਸ ਕਾਰਨ ਮੱਕੀ ਹੇਠ ਰਕਬਾ ਮਹਿਜ਼ ਇੱਕ ਲੱਖ ਹੈਕਟੇਅਰ ਹੀ ਰਹਿ ਗਿਆ।ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਦੀ ਬਦਲਾਅ ਦੇ ਝੰਡਾਬਰਦਾਰ ਵਜੋਂ ਸ਼ਲਾਘਾ ਕਰਦਿਆਂ ਸ. ਖੁੱਡੀਆਂ ਨੇ ਕਿਹਾ , ‘‘ਅੱਜ, ਅਸੀਂ ਸਿਰਫ਼ ਇੱਕ ਸਫਲ ਫ਼ਸਲ ਦਾ ਜਸ਼ਨ ਨਹੀਂ ਮਨਾ ਰਹੇ ਹਾਂ।

ਇਹ ਵੀ ਪੜ੍ਹੋ  ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਮ ਭਾਈ ਜੈਤਾ ਜੀ ਦੇ ਨਾਂ ਤੇ ਰੱਖਿਆ ਜਾਵੇਗਾ – ਈ.ਟੀ.ਓ.

ਅਸੀਂ ਪੰਜਾਬ ਵਿੱਚ ਬੀਜੇ ਜਾ ਰਹੇ ਨਵੇਂ ਤੇ ਟਿਕਾਊ ਖੇਤੀ ਅਭਿਆਸਾਂ ਦਾ ਜਸ਼ਨ ਮਨਾ ਰਹੇ ਹਾਂ। ਸਾਡੇ ਕਿਸਾਨਾਂ ਨੇ ਸਾਬਤ ਕਰ ਦਿੱਤਾ ਹੈ ਕਿ ਸਹੀ ਸਹਾਇਤਾ ਨਾਲ, ਅਸੀਂ ਆਪਣੇ ਕੀਮਤੀ ਪਾਣੀ, ਮਿੱਟੀ ਅਤੇ ਆਰਥਿਕ ਖੁਸ਼ਹਾਲੀ ਨੂੰ ਸੁਰੱਖਿਅਤ ਕਰ ਸਕਦੇ ਹਾਂ। ਉਨ੍ਹਾਂ ਦੀ ਹਿੰਮਤ ਉਹ ਨੀਂਹ ਹੈ , ਜਿਸ ’ਤੇ ਅਸੀਂ ਇੱਕ ਵਿਭਿੰਨਤਾ ਵਾਲੀ ਖੇਤੀਬਾੜੀ ਅਰਥਵਿਵਸਥਾ ਨੂੰ ਦੁਬਾਰਾ ਬਣਾਵਾਂਗੇ।’’ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਉਣੀ ਦੀ ਮੱਕੀ ਪਾਇਲਟ ਪ੍ਰੋਜੈਕਟ ਇੱਕ ਮਜ਼ਬੂਤ ਪੰਜ-ਥੰਮ੍ਹੀ ਪ੍ਰਣਾਲੀ ਦੁਆਰਾ ਸਫਲ ਕੀਤਾ ਗਿਆ। ਇਸ ਵਿੱਚ 200 ਸਿਖਲਾਈ ਪ੍ਰਾਪਤ ‘‘ਕਿਸਾਨ ਮਿੱਤਰਾਂ’’ ਦੁਆਰਾ ਜ਼ਮੀਨੀ ਪੱਧਰ ਉੱਤੇ ਕਿਸਾਨਾਂ ਦੀ ਤਕਨੀਕੀ ਸਹਾਇਤਾ ਸ਼ਾਮਲ ਹੈ, ਫਸਲ ਦੇ ਬਦਲ ਦੀਆਂ ਲਾਗਤਾਂ ਨੂੰ ਪੂਰਾ ਕਰਨ ਲਈ ਪ੍ਰਤੀ ਹੈਕਟੇਅਰ 17,500 ਰੁਪਏ ਦੇ ਸਿੱਧੇ ਵਿੱਤੀ ਪ੍ਰੋਤਸਾਹਨ ਤੋਂ ਇਲਾਵਾ ਨਿਊਮੈਟਿਕ ਪਲਾਂਟਰਾਂ ਵਰਗੀਆਂ ਉੱਨਤ ਮਸ਼ੀਨਰੀ ’ਤੇ 50 ਫੀਸਦੀ ਤੱਕ ਸਬਸਿਡੀ ਵੀ ਦਿੱਤੀ ਗਈ। ਇਸ ਤੋਂ ਇਲਾਵਾ, ਪੀਏਯੂ ਦੇ ਮਾਹਰਾਂ ਨੇ ਅਤਿ-ਆਧੁਨਿਕ ਤਕਨੀਕੀ ਮਾਰਗਦਰਸ਼ਨ ਦੇ ਨਾਲ ਵਿਗਿਆਨਕ ਸਹਾਇਤਾ ਵੀ ਦਿੱਤੀ, ਜਦੋਂਕਿ ਮਾਰਕਫੈੱਡ ਦੁਆਰਾ ਕਿਸਾਨਾਂ ਲਈ ਮੱਕੀ ਦੀਆਂ ਲਾਹੇਵੰਦ ਕੀਮਤਾਂ ਯਕੀਨੀ ਬਣਾਉਣ ਲਈ ਮੰਡੀਕਰਨ ਦਾ ਭਰੋਸਾ ਵੀ ਦਿੱਤਾ ਗਿਆ।ਖੇਤੀਬਾੜੀ ਮੰਤਰੀ ਨੇ ਮੱਕੀ ਕਾਸ਼ਤਕਾਰਾਂ ਨਾਲ ਉਨ੍ਹਾਂ ਦੇ ਤਜਰਬੇ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਜਾਨਣ ਲਈ ਗੱਲਬਾਤ ਵੀ ਕੀਤੀ।

ਇਹ ਵੀ ਪੜ੍ਹੋ  ਵਿੱਤੀ ਸਾਲ 2025-26 ਦੌਰਾਨ ਜੀ.ਐੱਸ.ਟੀ. ਪ੍ਰਾਪਤੀ ਵਿੱਚ 16% ਦਾ ਵਾਧਾ ਅਤੇ ਆਬਕਾਰੀ ਮਾਲੀਆ 7,401 ਕਰੋੜ ਰੁਪਏ ਤੱਕ ਪਹੁੰਚਿਆ: ਹਰਪਾਲ ਸਿੰਘ ਚੀਮਾ

ਪਠਾਨਕੋਟ ਜ਼ਿਲ੍ਹੇ ਦੇ ਮੱਕੀ ਕਾਸ਼ਤਕਾਰਾਂ ਸੰਸਾਰ ਸਿੰਘ ਅਤੇ ਗੁਰਪਾਲ ਸਿੰਘ ਨੇ ਆਪਣੀ ਸਫਲਤਾ ਦੀ ਕਹਾਣੀ ਸਾਂਝੀ ਕੀਤੀ। ਉਨ੍ਹਾਂ ਨੇ ਪ੍ਰਤੀ ਏਕੜ 25-26 ਕੁਇੰਟਲ ਦੀ ਰਿਕਾਰਡ ਪੈਦਾਵਾਰ ਕੀਤੀ ਅਤੇ ਆਪਣੀ ਫਸਲ 2,700 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵੇਚੀ, ਜੋ ਕਿ ਐਮਐਸਪੀ 2,400 ਰੁਪਏ ਪ੍ਰਤੀ ਕੁਇੰਟਲ ਤੋਂ ਵੱਧ ਹੈ।ਖੇਤੀਬਾੜੀ ਵਿਭਾਗ ਦੇ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਨੇ ਕਿਹਾ, “ਇਸ ਪਾਇਲਟ ਪ੍ਰੋਜੈਕਟ ਨੇ ਸਾਨੂੰ ਇੱਕ ਪ੍ਰਮਾਣਿਤ ਬਲੂਪ੍ਰਿੰਟ ਦਿੱਤਾ ਹੈ। ਸਾਡਾ ਟੀਚਾ ਹੁਣ, ਇਸ ਕਾਮਯਾਬੀ ਨਾਲ, ਹਜ਼ਾਰਾਂ ਹੋਰ ਕਿਸਾਨਾਂ ਨੂੰ ਸਸ਼ਕਤ ਬਣਾਉਣਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਖੇਤੀ ਨੂੰ ਲਾਹੇਵੰਦ, ਖੁਸ਼ਹਾਲ, ਟਿਕਾਊ ਤੇ ਸੁਰੱਖਿਅਤ ਰੱਖਣਾ ਯਕੀਨੀ ਬਣਾਇਆ ਜਾ ਸਕੇ।”ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਾਮਵੀਰ, ਪੀ.ਏ.ਯੂ. ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ, ਪੀ.ਡੀ.ਸੀ. ਮੈਂਬਰ ਸ੍ਰੀ ਸ਼ੌਕਤ ਰਾਏ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਵੰਤ ਸਿੰਘ ਅਤੇ ਖੇਤੀਬਾੜੀ ਵਿਭਾਗ, ਪੰਜਾਬ ਐਗਰੋ, ਮਾਰਕਫੈੱਡ ਅਤੇ ਪਨਸੀਡ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਮ ਭਾਈ ਜੈਤਾ ਜੀ ਦੇ ਨਾਂ ਤੇ ਰੱਖਿਆ ਜਾਵੇਗਾ – ਈ.ਟੀ.ਓ.

0

👉ਪਹਿਲੀ ਵਾਰ ਭਾਈ ਜੈਤਾ ਜੀ ਦਾ ਰਾਜ ਪੱਧਰੀ ਸਮਾਗਮ ਮਨਾਇਆ ਗਿਆ ਬਾਬਾ ਬਕਾਲਾ ਸਾਹਿਬ ਵਿਖੇ –ਵਿਧਾਇਕ ਟੌਂਗ
Amritsar News:ਪੰਜਾਬ ਸਰਕਾਰ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ ਮਨਾਏ ਗਏ ਰਾਜ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਸ: ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਪੰਜਾਬ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਮ ਭਾਈ ਜੈਤਾ ਜੀ ਦੇ ਨਾਂ ਤੇ ਰੱਖਿਆ ਜਾਵੇਗਾ।ਕੈਬਨਿਟ ਮੰਤਰੀ ਸ: ਈ.ਟੀ.ਓ. ਨੇ ਸਮਾਗਮ ਵਿੱਚ ਹਾਜ਼ਰ ਵੱਡੀ ਗਿਣਤੀ ਵਿੱਚ ਆਈਆਂ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਦੇ ਸਮਾਰਕ ਵਿਖੇ ਵਿਧਾਨ ਸਭਾ ਦਾ ਸ਼ੈਸ਼ਨ ਹੋਇਆ ਹੈ। ਉਨਾਂ ਕਿਹਾ ਕਿ ਬੜੇ ਮਾਨ ਵਾਲੀ ਗੱਲ ਹੈ ਕਿ ਮਾਨ ਸਰਕਾਰ ਵਲੋਂ 21 ਕਰੋੜ ਰੁਪਏ ਦੀ ਲਾਗਤ ਨਾਲ ਭਾਈ ਜੈਤਾ ਜੀ ਦਾ ਸਮਾਰਕ ਉਸਾਰਿਆ ਗਿਆ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ₹68.98 ਕਰੋੜ ਦੇ ਫੰਡ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ

ਉਨਾਂ ਕਿਹਾ ਕਿ ਭਾਈ ਜੈਤਾ ਜੀ ਇਕੋ ਇਕ ਸਿੱਖ ਸਨ ਜਿਨਾਂ ਦੇ ਦੋ ਨਾਮ ਦੋ ਗੁਰੂ ਸਾਹਿਬ ਨੇ ਰੱਖੇ, ਪਹਿਲਾ ਨਾਮ ਭਾਈ ਜੈਤਾ, ਗੁਰੂ ਤੇਗ ਬਹਾਦਰ ਜੀ ਨੇ ਰੱਖਿਆ ਅਤੇ ਦੂਜਾ ਨਾਮ ਅੰਮ੍ਰਿਤ ਛਕਾਉਣ ਤੋਂ ਬਾਅਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਜੀਵਨ ਸਿੰਘ ਰੱਖਿਆ। ਸ: ਈ.ਟੀ.ਓ. ਨੇ ਭਾਈ ਜੈਤਾ ਜੀ ਦੇ ਜੀਵਨ ਤੋ ਰੌਸ਼ਨੀ ਪਾਉਂਦੇ ਹੋਏ ਦੱਸਿਆ ਕਿ ਸੰਨ 1675 ਈ: ਵਿੱਚ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਤੋਂ ਬਾਅਦ ਭਾਈ ਜੈਤਾ ਜੀ ਜਦੋਂ ਗੁਰੂ ਸਾਹਿਬ ਜੀ ਦਾ ਸੀਸ ਲੈ ਕੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਪਹੁੰਚੇ ਤਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਜੈਤਾ ਨੂੰ ਛਾਤੀ ਨਾਲ ਲਾ ਕੇ “ਰੰਗਰੇਟਾ ਗੁਰੂ ਕਾ ਬੇਟਾ” ਦਾ ਖਿਤਾਬ ਦਿੱਤਾ।ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੌਜਵਾਨ ਪੀੜ੍ਹੀ ਨੂੰ ਸਹੀ ਰਸਤਾ ਦਿਖਾਉਣ ਲਈ ਗੁਰੂ ਸਾਹਿਬਾਨਾਂ ਵਲੋਂ ਕੀਤੇ ਗਏ ਕਾਰਜਾਂ ਤੋਂ ਜਾਣੂੰ ਕਰਵਾ ਰਹੀ ਹੈ ਅਤੇ ਇਸ ਲਈ ਸੂਬੇ ਭਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਅਨੇਕਾਂ ਸਮਾਗਮ ਕਰਵਾਏ ਗਏ ਹਨ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਆਪਣੇ ਗੁਰੂ ਦੀ ਕੁਰਬਾਨੀ ਤੋਂ ਜਾਣੂੰ ਹੋ ਸਕੇ। ਸਮਾਗਮ ਤੋਂ ਪਹਿਲਾਂ ਸ: ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਪੰਜਾਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਵੀ ਹੋਏ।ਸਮਾਗਮ ਦੇ ਅੰਤ ਵਿੱਚ ਹਲਕਾ ਵਿਧਾਇਕ ਸ: ਦਲਬੀਰ ਸਿੰਘ ਟੌਂਗ ਵਲੋਂ ਕੈਬਨਿਟ ਮੰਤਰੀ ਸ: ਈ.ਟੀ.ਓ. ਨੂੰ ਭਾਈ ਜੈਤਾ ਜੀ ਦਾ ਚਿੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਹ ਵੀ ਪੜ੍ਹੋ  ਵਿੱਤੀ ਸਾਲ 2025-26 ਦੌਰਾਨ ਜੀ.ਐੱਸ.ਟੀ. ਪ੍ਰਾਪਤੀ ਵਿੱਚ 16% ਦਾ ਵਾਧਾ ਅਤੇ ਆਬਕਾਰੀ ਮਾਲੀਆ 7,401 ਕਰੋੜ ਰੁਪਏ ਤੱਕ ਪਹੁੰਚਿਆ: ਹਰਪਾਲ ਸਿੰਘ ਚੀਮਾ

ਸਮਾਗਮ ਨੂੰ ਸੰਬੋਧਨ ਕਰਦੇ ਹੋਏ ਹਲਕਾ ਵਿਧਾਇਕ ਬਾਬਾ ਬਕਾਲਾ ਸਾਹਿਬ ਸ: ਦਲਬੀਰ ਸਿੰਘ ਟੌਂਗ ਨੇ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੇ ਭਾਈ ਜੈਤਾ ਜੀ ਦਾ ਰਾਜ ਪੱਧਰੀ ਸਮਾਗਮ ਬਾਬਾ ਬਕਾਲਾ ਸਾਹਿਬ ਵਿਖੇ ਮਨਾਇਆ ਹੈ। ਉਨਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਗੁਰੂਆਂ ਨੇ ਸ਼ਹਾਦਤ ਦੇ ਕੇ ਧਰਮ ਦੀ ਰੱਖਿਆ ਕੀਤੀ ਹੈ। ਸ: ਟੌਂਗ ਨੇ ਕਿਹਾ ਕਿ ਭਾਈ ਜੈਤਾ ਜੀ ਵਰਗੀ ਸ਼ਹੀਦੀ ਇਤਿਹਾਸ ਵਿੱਚ ਕਿਤੇ ਵੀ ਨਹੀਂ ਮਿਲ ਸਕਦੀ। ਉਨਾਂ ਦੱਸਿਆ ਕਿ ਭਾਈ ਜੈਤਾ ਜੀ ਬਚਪਨ ਤੋਂ ਹੀ ਪੜ੍ਹਾਈ ਵਿੱਚ ਵੀ ਬਹੁਤ ਮਾਹਰ ਸਨ। ਉਨਾਂ ਨੇ ਫਾਰਸੀ, ਉਰਦੂ ਅਤੇ ਸੰਸਕ੍ਰਿਤ ਵਾਰਗੀਆਂ ਭਾਸ਼ਾਵਾਂ ਦੇ ਵਿਦਵਾਨ ਹੋਣ ਦੇ ਨਾਲ ਨਾਲ ਬਹੁਤ ਵਧੀਆ ਕਵੀ ਵੀ ਸਨ। ਇਸ ਉਪਰੰਤ ਵਿਧਾਇਕ ਟੌਂਗ ਨੂੰ ਵੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਲੋਂ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਚੇਅਰਮੈਨ ਐਸ.ਸੀ. ਲੈਂਡ ਕਾਰਪੋਰੇਸ਼ਨ ਸ੍ਰੀ ਰਵਿੰਦਰ ਹੰਸ , ਡਿਪਟੀ ਕਮਿਸ਼ਨਰ ਸ: ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਮੈਡਮ ਅਮਨਦੀਪ ਕੌਰ, ਐਸ.ਡੀ.ਐਮ. ਸ: ਅਮਨਪ੍ਰੀਤ ਸਿੰਘ, ਚੇਅਰਮੈਨ ਰਾਮਗੜ੍ਹੀਆ ਵੈਲਫੇਅਰ ਸ੍ਰੀ ਸਤਪਾਲ ਸੋਖੀ, ਮੈਡਮ ਸੁਹਿੰਦਰ ਕੌਰ, ਡਾ. ਇੰਦਰਪਾਲ ਸਿੰਘ, ਸੁਖਚੈਨ ਸਿੰਘ, ਮੈਡਮ ਸੁਨੈਨਾ ਰੰਧਾਵਾ, ਕਮਾਂਡੈਂਟ ਜਸਕਰਨ ਸਿੰਘ, ਸਤਨਾਮ ਸਿੰਘ ਮਠਾਰੂ ਤੋ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ₹68.98 ਕਰੋੜ ਦੇ ਫੰਡ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ

0

👉ਪੰਜਾਬ ਸਰਕਾਰ ਮੈਡੀਕਲ ਕਾਲਜਾਂ ਨੂੰ ਉੱਚ-ਪੱਧਰੀ, ਵਿਸ਼ਵ ਪੱਧਰੀ ਮਸ਼ੀਨਰੀ ਨਾਲ ਲੈਸ ਕਰੇਗੀ ਤਾਂ ਜੋ ਮਿਆਰੀ ਇਲਾਜ ਅਤੇ ਬਿਹਤਰ ਮੈਡੀਕਲ ਟੈਸਟ ਸਹੂਲਤ ਪ੍ਰਦਾਨ ਕੀਤੀ ਜਾ ਸਕੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Chandigarh News:ਮੈਡੀਕਲ ਕਾਲਜਾਂ ਵਿੱਚ ਲੋਕਾਂ ਨੂੰ ਮਿਆਰੀ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਦੀ ਕਾਇਆ-ਕਲਪ ਕਰਨ ਵਾਸਤੇ 68.98 ਕਰੋੜ ਰੁਪਏ ਦੇ ਫੰਡ ਫੌਰੀ ਜਾਰੀ ਕਰਨ ਦਾ ਆਦੇਸ਼ ਦਿੱਤਾ।ਇੱਥੇ ਅੱਜ ਮੈਡੀਕਲ ਸਿੱਖਿਆ ਦੇ ਖੋਜ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਇਨ੍ਹਾਂ ਸਹੂਲਤਾਂ ਦਾ ਵਿਸਤਾਰ ਕਰਨਾ ਸਮੇਂ ਦੀ ਲੋੜ ਸੀ ਤਾਂ ਕਿ ਲੋਕਾਂ ਨੂੰ ਵਧੀਆ ਇਲਾਜ ਦੇ ਨਾਲ-ਨਾਲ ਮੈਡੀਕਲ ਟੈਸਟਾਂ ਦੀ ਸਹੂਲਤ ਯਕੀਨੀ ਬਣੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਨੂੰ ਅਤਿ-ਆਧੁਨਿਕ ਤੇ ਵਿਸ਼ਵ ਪੱਧਰੀ ਮਸ਼ੀਨਰੀ ਨਾਲ ਲੈਸ ਕਰਨਾ ਜ਼ਰੂਰੀ ਹੈ ਤਾਂ ਕਿ ਇਹ ਮਰੀਜ਼ਾਂ ਨੂੰ ਬਿਹਤਰ ਤਰੀਕੇ ਨਾਲ ਸੇਵਾਵਾਂ ਦੇ ਸਕਣ।

ਇਹ ਵੀ ਪੜ੍ਹੋ  ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ

ਭਗਵੰਤ ਸਿੰਘ ਮਾਨ ਨੇ ਮੈਡੀਕਲ ਸਿੱਖਿਆ ਵਿਭਾਗ ਨੂੰ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਫੌਰੀ 68.98 ਕਰੋੜ ਰੁਪਏ ਜਾਰੀ ਕੀਤੇ ਜਾਣ। ਮੁੱਖ ਮੰਤਰੀ ਨੇ ਕਿਹਾ ਕਿ 26.53 ਕਰੋੜ ਰੁਪਏ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, 28.51 ਕਰੋੜ ਰੁਪਏ ਸਰਕਾਰੀ ਮੈਡੀਕਲ ਕਾਲਜ ਪਟਿਆਲਾ, 9.43 ਕਰੋੜ ਰੁਪਏ ਡਾ. ਬੀ.ਆਰ. ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਸ.ਏ.ਐਸ. ਨਗਰ (ਮੋਹਾਲੀ) ਅਤੇ 4.51 ਕਰੋੜ ਰੁਪਏ ਪੀ.ਜੀ.ਆਈ. ਸੈਟੇਲਾਈਟ ਸੈਂਟਰ, ਫ਼ਿਰੋਜ਼ਪੁਰ ਲਈ ਤੁਰੰਤ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਆਧੁਨਿਕ ਮਸ਼ੀਨਾਂ ਤੇ ਹੋਰ ਉਪਕਰਨ ਖ਼ਰੀਦਣ ਦੇ ਨਾਲ-ਨਾਲ ਮੈਡੀਕਲ ਕਾਲਜਾਂ ਵਿੱਚ ਵਿਕਾਸ ਕਾਰਜਾਂ ਲਈ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸਾਡੀ ਸਰਕਾਰ ਪੰਜਾਬ ਨੂੰ ਦੁਨੀਆ ਭਰ ਵਿੱਚੋਂ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਵਿਕਸਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਨੂੰ ਹੋਰ ਹੁਲਾਰਾ ਮਿਲੇਗਾ।ਮੁੱਖ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜਾਂ ਵਿੱਚ ਇਹ ਕੰਮ ਸਮਾਂ-ਬੱਧ ਤੇ ਢੁਕਵੇਂ ਤਰੀਕੇ ਨਾਲ ਮੁਕੰਮਲ ਕੀਤੇ ਜਾਣ ਤਾਂ ਕਿ ਲੋਕਾਂ ਨੂੰ ਇਲਾਜ ਸਹੂਲਤਾਂ ਕਿਫ਼ਾਇਤੀ ਦਰਾਂ ਉੱਤੇ ਉਪਲਬਧ ਹੋਣ।

ਇਹ ਵੀ ਪੜ੍ਹੋ  ਵਿੱਤੀ ਸਾਲ 2025-26 ਦੌਰਾਨ ਜੀ.ਐੱਸ.ਟੀ. ਪ੍ਰਾਪਤੀ ਵਿੱਚ 16% ਦਾ ਵਾਧਾ ਅਤੇ ਆਬਕਾਰੀ ਮਾਲੀਆ 7,401 ਕਰੋੜ ਰੁਪਏ ਤੱਕ ਪਹੁੰਚਿਆ: ਹਰਪਾਲ ਸਿੰਘ ਚੀਮਾ

ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਰਿਹਾ ਹੈ ਕਿ ਇਸ ਨੇ ਵਿਸ਼ਵ ਪੱਧਰ ਦੇ ਡਾਕਟਰ ਪੈਦਾ ਕੀਤੇ ਹਨ ਅਤੇ ਅੱਜ ਵੀ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ ਡਾਕਟਰ ਬਣਨ ਲਈ ਮੈਡੀਕਲ ਸਿੱਖਿਆ ਲੈ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਮਿਆਰੀ ਸਿੱਖਿਆ ਦੇਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਤਾਂ ਕਿ ਮੈਡੀਕਲ ਸਿੱਖਿਆ ਲੈ ਰਹੇ ਵਿਦਿਆਰਥੀਆਂ ਨੂੰ ਵੱਡੇ ਪੱਧਰ ਉੱਤੇ ਲਾਭ ਮਿਲੇ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਦੀ ਕਾਇਆ-ਕਲਪ ਕਰਨ ਦਾ ਇਕੋ-ਇਕ ਮਕਸਦ ਲੋਕਾਂ ਦੀ ਮਿਆਰੀ ਸਿਹਤ ਸੇਵਾਵਾਂ ਤੱਕ ਪਹੁੰਚ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਮੁੱਖ ਕਾਲਜਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਨਾਲ ਆਮ ਆਦਮੀ ਦੀ ਭਲਾਈ ਯਕੀਨੀ ਬਣੇਗੀ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਇਸ ਲੋਕ ਭਲਾਈ ਦੇ ਕਾਰਜ ਲਈ ਵਚਨਬੱਧ ਹੈ ਅਤੇ ਇਸ ਲਈ ਹਰ ਹਰਬਾ ਵਰਤਿਆ ਜਾਵੇਗਾ।ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਵਧੀਕ ਮੁੱਖ ਸਕੱਤਰ ਅਲੋਕ ਸ਼ੇਖ਼ਰ, ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ ਤੇ ਹੋਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿਲੱਖਣ ਪਹਿਲ; ਠੰਢ ਦੇ ਮੌਸਮ ‘ਚ ਬਠਿੰਡਾ ਦੇ DC ਦਫ਼ਤਰ ਵਿਖੇ ਕੰਮ-ਧੰਦੇ ਆਉਣ ਵਾਲੇ ਲੋਕਾਂ ਲਈ ਲੱਗਿਆ ਚਾਹ ਦਾ ਲੰਗਰ

0

Bathinda News: ਲਾਗਾਤਾਰ ਵਧ ਰਹੀ ਠੰਢ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਆਪਣੇ ਕੰਮ-ਧੰਦੇ ਆਉਣਿ ਵਾਲਿਆਂ ਅਤੇ ਆਮ ਲੋਕਾਂ ਲਈ ਚਾਹ ਦਾ ਲੰਗਰ ਲਗਾਇਆ ਗਿਆ ਹੈ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਇਸ ਲੰਗਰ ਦੀ ਸ਼ੁਰੂਆਤ ਕਰਵਾਉਂਦਿਆਂ ਦੱਸਿਆ ਕਿ ਦੂਰ-ਦੁਰਾਡੇ ਪਿੰਡਾਂ ਤੋਂ ਸਵੇਰੇ-ਸਵੇਰੇ ਲੋਕ ਬੱਸਾਂ ਰਾਹੀਂ ਆਪਣੇ ਕੰਮਾਂ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਉਂਦੇ ਹਨ ਤਾਂ ਵੱਧ ਰਹੀ ਠੰਡ ਨੂੰ ਦੇਖਦੇ ਹੋਏ ਆਮ ਪਬਲਿਕ ਦਾ ਸਵਾਗਤ ਚਾਹ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਚਾਹ ਦਾ ਲੰਗਰ ਸਰਦੀ ਦੌਰਾਨ ਲਗਾਤਾਰ ਜਾਰੀ ਰਹੇਗਾ।

ਇਹ ਵੀ ਪੜ੍ਹੋ  ਅੰਮ੍ਰਿਤਸਰ ਤੇ ਜਲੰਧਰ ਤੋਂ ਬਾਅਦ ਹੁਣ ਪਟਿਆਲਾ ਦੇ ਸਕੂਲਾਂ ਨੂੰ ਵੀ ਮਿਲੀ ਧਮਕੀ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੈੱਡ ਕ੍ਰਾਸ ਸੋਸਾਇਟੀ ਮਨੁੱਖਤਾ ਦੀ ਸੇਵਾ ਹਮੇਸ਼ਾਂ ਤਤਪਰ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਲੋਕ ਭਲਾਈ ਦੇ ਕਾਰਜ ਜਾਰੀ ਰਹਿਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਰੈੱਡ ਕ੍ਰਾਸ ਦੇ ਸਵੈਇਛੁੱਕ ਸੇਵਕਾਂ ਦੀ ਸ਼ਲਾਘਾ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਸਮਾਜਿਕ ਭਲਾਈ ਦੇ ਕੰਮਾਂ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ।ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਫਤਰ ਡਿਪਟੀ ਕਮਿਸ਼ਨਰ ਅਤੇ ਰੈੱਡ ਕ੍ਰਾਸ ਸੋਸਾਇਟੀ ਬਠਿੰਡਾ ਵੱਲੋਂ ਚਾਹ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਰਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਸਕੂਲ ਸਿੱਖਿਆ ਬੋਰਡ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਕੁਰਬਾਨੀ ਨੂੰ ਸ਼ਰਧਾਂਜਲੀ

0

SAS Nagar News: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਹੜੇ ਵਿੱਚ ਚੇਅਰਮੈਨ ਡਾ. ਅਮਰਪਾਲ ਸਿੰਘ, ਆਈ.ਏ.ਐੱਸ. (ਰਿਟਾਇਰਡ) ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ “ਦਾਸਤਾਂ-ਏ-ਸ਼ਹੀਦੀ ਸਾਕੇ” ਦੀ ਲੜੀ ਤਹਿਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀਆਂ ਲਸਾਨੀ ਸ਼ਹਾਦਤਾਂ ਨੂੰ ਯਾਦ ਕਰਦੇ ਹੋਏ ਦੋ ਰੋਜ਼ਾ ਸਮਾਗਮ ਕਰਵਾਇਆ ਗਿਆ।ਸਮਾਗਮ ਦੀ ਸ਼ੁਰੂਆਤ ਸਵੇਰ ਦੀ ਸਭਾ ਦੌਰਾਨ “ਦਾਸਤਾਂ-ਏ-ਚਮਕੌਰ” ਸਿਰਲੇਖ ਹੇਠ “ਦਸ਼ਮੇਸ਼ ਪਿਤਾ, ਚਾਰ ਸਾਹਿਬਜ਼ਾਦੇ ਅਤੇ ਸਿੱਖ” ਵਿਸ਼ੇ ’ਤੇ ਪ੍ਰਭਾਵਸ਼ਾਲੀ ਵਖਿਆਨ ਨਾਲ ਹੋਈ। ਇਸ ਦੌਰਾਨ ਖਾਲਸਾ ਪੰਥ ਦੀ ਸਾਜਨਾ ਤੋਂ ਲੈ ਕੇ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਦੀ ਮਹਾਨ ਸ਼ਹਾਦਤ ਦੀ ਦਾਸਤਾਂ ਬੜੀ ਹੀ ਭਾਵੁਕਤਾ ਨਾਲ ਸਾਂਝੀ ਕੀਤੀ ਗਈ ਅਤੇ ਗੁਰੂ ਸਾਹਿਬਾਨ ਵੱਲੋਂ ਕੌਮ ਅਤੇ ਸਮੂਹ ਮਨੁੱਖਤਾ ਪ੍ਰਤੀ ਦਰਸਾਈ ਗਈ ਅਟੱਲ ਦ੍ਰਿੜਤਾ ਨੂੰ ਯਾਦ ਕੀਤਾ ਗਿਆ।

ਇਹ ਵੀ ਪੜ੍ਹੋ  Punjab Police ਦੇ ANTF ਵਿੰਗ ਨੂੰ ਮਿਲੀ ਵੱਡੀ ਸਫਲਤਾ, ਸਰਹੱਦੋਂ ਪਾਰ ਆਈ 12 ਕਿਲੋ ਹੈਰੋਇਨ ਬਰਾਮਦ

ਸ਼ਾਮ ਦੀ ਸਭਾ ਵਿੱਚ ਬੜੂ ਸਾਹਿਬ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਦੇ ਅਨਾਹਦ ਜੱਥਾ ਵੱਲੋਂ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਰਵਾਇਤੀ ਤੰਤੀ ਸਾਜਾਂ ਨਾਲ ਦੋ ਘੰਟੇ ਤੱਕ ਕੀਰਤਨ ਕਰਕੇ ਰਾਗਾਂ ਰਾਹੀਂ ਸੰਗਤ ਨੂੰ ਆਤਮਿਕ ਤੌਰ ’ਤੇ ਨਿਹਾਲ ਕੀਤਾ ।ਦੂਜੇ ਦਿਨ ਦੀ ਸ਼ੁਰੂਆਤ “ਦਾਸਤਾਂ-ਏ-ਸਰਹੰਦ” ਸਿਰਲੇਖ ਹੇਠ “ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ: ਬਿਖੜੇ ਪੈਂਡੇ ਤੇ ਸ਼ਹੀਦੀਆਂ” ਵਿਸ਼ੇ ’ਤੇ ਭਾਵਪੂਰਣ ਵਖਿਆਨ ਨਾਲ ਹੋਈ। ਵਖਿਆਨ ਦੌਰਾਨ ਦਰਸਾਇਆ ਗਿਆ ਕਿ ਕਿਵੇਂ ਮਾਤਾ ਗੁਜਰੀ ਜੀ ਨੇ ਅਡੋਲ ਰਹਿੰਦਿਆਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਨੂੰ ਧਰਮ ਦੇ ਮਾਰਗ ’ਤੇ ਅਡਿੱਗ ਰਹਿਣ ਦੀ ਪ੍ਰੇਰਣਾ ਦਿੱਤੀ ਅਤੇ ਸਾਹਿਬਜ਼ਾਦਿਆਂ ਨੇ ਜੈਕਾਰੇ ਛੱਡਦੇ ਹੋਏ ਮੁਗਲ ਕਚਿਹਰੀ ਵਿੱਚ ਮਹਾਨ ਸ਼ਹਾਦਤ ਪ੍ਰਾਪਤ ਕੀਤੀ।

ਇਹ ਵੀ ਪੜ੍ਹੋ  ਸ਼ਹੀਦੀ ਸਭਾ: ਫਤਹਿਗੜ੍ਹ ਸਾਹਿਬ ਵਿੱਚ ਮੱਥਾ ਟੇਕਣ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ 3400 ਪੁਲਿਸ ਕਰਮੀਆਂ, 22 ਪਾਰਕਿੰਗ ਸਥਾਨ, ਸ਼ਟਲ ਬੱਸਾਂ

ਇਸ ਵਖਿਆਨ ਨੂੰ ਸਮੂਹ ਹਾਜ਼ਰੀਨ ਨੇ ਬੜੇ ਹੀ ਭਾਵੁਕ ਮਨ ਨਾਲ ਸੁਣਿਆ। ਦੂਜੇ ਦਿਨ ਸ਼ਾਮ ਦੀ ਸਭਾ ਵਿੱਚ ਗੁਰੂਦੁਆਰਾ ਸ੍ਰੀ ਅੰਬ ਸਾਹਿਬ ਤੋਂ ਮਾਤਾ ਸੁੰਦਰ ਕੌਰ ਸਰਬ ਸਾਂਝੀ ਸੇਵਾ ਸੁਸਾਈਟੀ ਅਤੇ ਬਾਲ ਫੁਲਵਾੜੀ ਮੋਹਾਲੀ ਦੇ ਕੀਰਤਨੀ ਜੱਥੇ ਵੱਲੋਂ ਰਸਭਿੰਨਾਂ ਕੀਰਤਨ ਕਰਕੇ ਸੰਗਤ ਨੂੰ ਸ਼ਬਦ ਗੁਰੂ ਨਾਲ ਜੋੜਿਆ । ਸਮਾਗਮ ਦੇ ਅੰਤ ਵਿੱਚ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਆਪਣੇ ਸੰਬੋਧਨ ਵਿੱਚ ਗੁਰੂ ਸਾਹਿਬਾਨ ਅਤੇ ਸਿੱਖ ਇਤਿਹਾਸ ਦੀਆਂ ਮਹਾਨ ਸ਼ਹਾਦਤਾਂ ਨੂੰ ਨਮਨ ਕਰਦਿਆਂ ਕਿਹਾ ਕਿ ਸ਼ਬਦ ਪਰਮਾਤਮਾ ਨਾਲ ਜੁੜਨ ਦਾ ਸਭ ਤੋਂ ਉੱਤਮ ਜਰੀਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਬਖਸ਼ੀ ਗਈ ਸ਼ਬਦ ਦੀ ਪੂੰਜੀ ਸਾਨੂੰ ਜੀਵਨ ਵਿੱਚ ਸਹੀ ਮਾਰਗ ’ਤੇ ਚੱਲਣ ਅਤੇ ਮਨੁੱਖੀ ਮੁੱਲਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼ਹੀਦੀ ਸਭਾ: ਫਤਹਿਗੜ੍ਹ ਸਾਹਿਬ ਵਿੱਚ ਮੱਥਾ ਟੇਕਣ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ 3400 ਪੁਲਿਸ ਕਰਮੀਆਂ, 22 ਪਾਰਕਿੰਗ ਸਥਾਨ, ਸ਼ਟਲ ਬੱਸਾਂ

👉ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸ਼ਹੀਦੀ ਸਭਾ ਦੇ ਮੱਦੇਨਜ਼ਰ ਫਤਹਿਗੜ੍ਹ ਸਾਹਿਬ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
Fatehgarh Sahib News:ਸ਼ਹੀਦੀ ਸਭਾ ਦੇ ਮੱਦੇਨਜ਼ਰ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਫਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤਾਂ ਜੋ ਜ਼ਿਲ੍ਹੇ ਵਿੱਚ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਸਮਾਗਮ ਯਕੀਨੀ ਬਣਾਇਆ ਜਾ ਸਕੇ। ਦਸਵੇਂ ਸਿੱਖ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ – ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ, ਦੀ ਲਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਤਿੰਨ ਦਿਨਾਂ ਸਾਲਾਨਾ ਸ਼ਹੀਦੀ ਸਭਾ 25 ਦਸੰਬਰ ਤੋਂ 27 ਦਸੰਬਰ, 2025 ਤੱਕ ਫਤਿਹਗੜ੍ਹ ਸਾਹਿਬ ਵਿਖੇ ਹੋਵੇਗੀ।ਜ਼ਿਕਰਯੋਗ ਹੈ ਕਿ ਪੂਰੇ ਖੇਤਰ ਨੂੰ ਯੋਜਨਾਬੱਧ ਢੰਗ ਨਾਲ ਛੇ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਦੁਨੀਆ ਭਰ ਤੋਂ ਆਉਣ ਵਾਲੀਆਂ ਲੱਖਾਂ ਸੰਗਤਾਂ ਦੀ ਸੁਰੱਖਿਆ, ਸੁਚੱਜੀ ਆਵਾਜਾਈ ਅਤੇ ਲੋੜੀਂਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਛੇ ਐਸ.ਪੀ. ਰੈਂਕ ਦੇ ਅਧਿਕਾਰੀਆਂ ਅਤੇ 24 ਡੀ.ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 3400 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਵਾਲੀ ਫੋਰਸ ਤਾਇਨਾਤ ਕੀਤੀ ਗਈ ਹੈ।

ਇਹ ਵੀ ਪੜ੍ਹੋ  Punjab Police ਦੇ ANTF ਵਿੰਗ ਨੂੰ ਮਿਲੀ ਵੱਡੀ ਸਫਲਤਾ, ਸਰਹੱਦੋਂ ਪਾਰ ਆਈ 12 ਕਿਲੋ ਹੈਰੋਇਨ ਬਰਾਮਦ

ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਜਿਨ੍ਹਾਂ ਦੇ ਨਾਲ ਡੀ.ਆਈ.ਜੀ. ਰੋਪੜ ਰੇਂਜ ਨਾਨਕ ਸਿੰਘ ਅਤੇ ਐਸ.ਐਸ.ਪੀ. ਫਤਿਹਗੜ੍ਹ ਸਾਹਿਬ ਸ਼ੁਭਮ ਅਗਰਵਾਲ ਵੀ ਮੌਜੂਦ ਸਨ, ਨੇ ਸ਼ਹੀਦੀ ਸਭਾ ਦੇ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਤਾਇਨਾਤ ਐਸ.ਪੀ. ਅਤੇ ਡੀਐਸਪੀ ਰੈਂਕ ਦੇ ਸਾਰੇ ਅਧਿਕਾਰੀਆਂ ਅਤੇ ਪੁਲਿਸ ਫੋਰਸ ਨੂੰ ਤਨਦੇਹੀ ਸੇਵਾ ਨਿਭਾਉਣ ਦੀ ਹਦਾਇਤ ਕੀਤੀ । ਉਨ੍ਹਾਂ ਨੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ, ਸੰਗਤ ਨਾਲ ਬਹੁਤ ਨਿਮਰਤਾ ਤੇ ਹਲੀਮੀ ਨਾਲ ਪੇਸ਼ ਆਉਣ ਅਤੇ ਸਮਾਗਮ ਨੂੰ ਸਫਲ ਬਣਾਉਣ ਲਈ ਪੂਰੀ ਸ਼ਰਧਾ-ਭਾਵਨਾ ਤੇ ਦ੍ਰਿੜਤਾ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।ਸਾਰੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਾਲ ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਸ਼ਹੀਦੀ ਸਭਾ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਕਈ ਨਵੀਆਂ ਪਹਿਲਕਦਮੀਆਂ ਲਾਗੂ ਕੀਤੀਆਂ ਗਈਆਂ ਹਨ ਤਾਂ ਜੋ ਸ਼ਰਧਾਲੂਆਂ ਨੂੰ ਮੱਥਾ ਟੇਕਣ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਕੁੱਲ 22 ਪਾਰਕਿੰਗ ਸਲਾਟ ਰੱਖੇ ਗਏ ਹਨ ਅਤੇ ਪਾਰਕਿੰਗ ਏਰੀਆ ਤੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਚਕਾਰ ਸ਼ਟਲ ਬੱਸ ਸੇਵਾ ਵੀ ਉਪਲਬਧ ਰਹੇਗੀ।

ਇਹ ਵੀ ਪੜ੍ਹੋ  ਵਿੱਤੀ ਸਾਲ 2025-26 ਦੌਰਾਨ ਜੀ.ਐੱਸ.ਟੀ. ਪ੍ਰਾਪਤੀ ਵਿੱਚ 16% ਦਾ ਵਾਧਾ ਅਤੇ ਆਬਕਾਰੀ ਮਾਲੀਆ 7,401 ਕਰੋੜ ਰੁਪਏ ਤੱਕ ਪਹੁੰਚਿਆ: ਹਰਪਾਲ ਸਿੰਘ ਚੀਮਾ

ਨਿਰਵਿਘਨ ਟਰੈਫਿਕ ਪ੍ਰਬੰਧਨ ਅਤੇ ਸੰਗਤਾਂ ਦੀ ਘੱਟ ਤੋਂ ਘੱਟ ਅਸੁਵਿਧਾ ਲਈ ਪੁਲਿਸ ਨੇ ਗੂਗਲ ਦੇ ਤਾਲਮੇਲ ਨਾਲ ਪਾਰਕਿੰਗਾਂ ਵਾਸਤੇ ਰੀਅਲ-ਟਾਈਮ ਜੀਓ-ਟੈਗਿੰਗ ਅਤੇ ਸ਼ਰਧਾਲੂਆਂ ਦੇ ਮਾਰਗਦਰਸ਼ਨ ਕਰਨ ਲਈ ਸਾਈਨ ਬੋਰਡ ਲਗਾਏ ਗਏ ਹਨ।ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹਾਇਤਾ ਲਈ ਛੇ ਹੈਲਪ ਡੈਸਕ, ਜਿਸ ਵਿੱਚ ਇੱਕ ਪੁਲਿਸ ਡੈਸਕ, ਡਾਕਟਰੀ ਸਹਾਇਤਾ ਅਤੇ ਅੱਗ ਬੁਝਾਊ ਯੰਤਰ ਸ਼ਾਮਲ ਹਨ, ਵੀ ਸਥਾਪਤ ਕੀਤੇ ਗਏ ਹਨ। ਇਸ ਤੋਂ ਇਲਾਵਾ, ਇੱਕ ਏਕੀਕ੍ਰਿਤ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ।ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣ ਦੇ ਨਾਲ-ਨਾਲ ਟਰੈਫਿਕ ਅਤੇ ਪਾਰਕਿੰਗ ਪ੍ਰਬੰਧਾਂ ਦੀ ਨਿਗਰਾਨੀ ਲਈ ਛੇ ਡਰੋਨ ਅਤੇ 300 ਸੀਸੀਟੀਵੀ ਕੈਮਰੇ ਵਰਤੇ ਜਾ ਰਹੇ ਹਨ।ਇਸ ਦੌਰਾਨ, ਸੜਕ ਸੁਰੱਖਿਆ ਨੂੰ ਵਧਾਉਣ ਅਤੇ ਧੁੰਦ ਕਾਰਨ ਹੋਣ ਵਾਲੇ ਸੜਕ ਹਾਦਸਿਆਂ ਨੂੰ ਰੋਕਣ ਲਈ ਇੱਕ ਪਹਿਲਕਦਮੀ ਤਹਿਤ ਪੁਲਿਸ ਟੀਮਾਂ ਵੱਲੋਂ ਟਰੈਕਟਰ-ਟਰਾਲੀਆਂ ’ਤੇ ਰਿਫਲੈਕਟਰ ਸਟਿੱਕਰ ਵੀ ਲਗਾਏ ਜਾਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵੋਟਰ ਨਵੀਂ ਵੋਟ ਲਈ 31 ਦਸੰਬਰ ਤੱਕ ਬੀ.ਐਲ.ਓ ਜਾਂ ਸਬੰਧਤ ਈ.ਆਰ.ਓ. ਦਫ਼ਤਰ ਨਾਲ ਕਰਨ ਸੰਪਰਕ : ਜਿਲਾ ਚੋਣ ਅਫਸਰ

0

Bathinda News: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਨੌਜਵਾਨ ਜੋ ਮਿਤੀ 1 ਜਨਵਰੀ 2026 ਨੂੰ 18 ਸਾਲ ਦੀ ਉਮਰ ਪੂਰੀ ਕਰ ਰਿਹਾ ਹੈ, ਵੋਟਰ ਸੂਚੀ ਦੀ ਲਗਾਤਾਰ ਸੂਧਾਈ ਦੌਰਾਨ ਆਪਣੇ ਆਪ ਨੂੰ ਬਤੌਰ ਵੋਟਰ ਰਜਿਸਟਰਡ ਕਰਵਾ ਸਕਦਾ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਨਵੀਆਂ ਵੋਟਾਂ ਬਣਾਉਣ ਲਈ ਫਾਰਮ ਨੰਬਰ 6, ਵੋਟ ਕਟਵਾਉਣ ਲਈ ਫਾਰਮ ਨੰਬਰ 7 ਅਤੇ ਵੋਟਰ ਸੂਚੀ ਵਿੱਚ ਸੋਧ/ਤਬਾਦਲੇ ਲਈ ਫਾਰਮ ਨੰਬਰ 8 ਭਰੇ ਜਾ ਸਕਦੇ ਹਨ।

ਇਹ ਵੀ ਪੜ੍ਹੋ ਕਮਲ ਭਾਬੀ ਕ+ਤ+ਲ ਮਾਮਲਾ; ਬਠਿੰਡਾ ਅਦਾਲਤ ਵੱਲੋਂ ਮੁੱਖ ਮੁਲਜ਼ਮਾਂ ਨੂੰ ਭਗੌੜਾ ਐਲਾਨਣ ਦੀ ਕਾਰਵਾਈ ਸ਼ੁਰੂ

ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਸੁਧਾਈ ਲਈ ਸਾਲ ਦੌਰਾਨ ਚਾਰ ਯੋਗਤਾ ਮਿਤੀਆਂ 1 ਜਨਵਰੀ, 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ ਨਿਰਧਾਰਤ ਕੀਤੀਆਂ ਗਈਆਂ ਹਨ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕੋਈ ਵੀ ਯੋਗ ਨਾਗਰਿਕ ਜਿਸ ਦਾ ਨਾਮ ਅਜੇ ਤੱਕ ਵੋਟਰ ਸੂਚੀ ਵਿੱਚ ਦਰਜ ਨਹੀਂ ਹੈ, ਉਹ 31 ਦਸੰਬਰ 2025 ਤੱਕ ਆਪਣੇ ਬੂਥ ਦੇ ਬੂਥ ਲੈਵਲ ਅਫਸਰ (ਬੀ.ਐਲ.ਓ) ਜਾਂ ਸੰਬੰਧਤ ਈ.ਆਰ.ਓ. ਦਫ਼ਤਰ ਨਾਲ ਸੰਪਰਕ ਕਰਕੇ ਫਾਰਮ ਨੰਬਰ 6 ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ Voter Helpline Mobile App ਜਾਂ Voter Service Portal ਰਾਹੀਂ ਆਨਲਾਈਨ ਵੀ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ ਸੂਬੇ ਨੂੰ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਪੰਜਾਬ ਤੇ ਇਜ਼ਰਾਈਲ ਕਰਨਗੇ ਰਣਨੀਤਕ ਖੇਤਬਾੜੀ ਭਾਈਵਾਲੀ

ਇਸ ਦੇ ਨਾਲ-ਨਾਲ ਫਾਰਮ ਨੰਬਰ 6 ਸਬੰਧਤ ਈ.ਆਰ.ਓ.-ਕਮ-ਉਪ ਮੰਡਲ ਮੈਜਿਸਟ੍ਰੇਟ 90-ਰਾਮਪੁਰਾ ਫੂਲ, ਈ.ਆਰ.ਓ.-ਕਮ-ਸਕੱਤਰ, ਰਿਜਨਲ ਟਰਾਂਸਪੋਰਟ ਅਥਾਰਟੀ 91-ਭੁੱਚੋ ਮੰਡੀ, ਈ.ਆਰ.ਓ.-ਕਮ-ਉਪ ਮੰਡਲ ਮੈਜਿਸਟ੍ਰੇਟ 92-ਬਠਿੰਡਾ (ਸ਼ਹਿਰੀ), ਈ.ਆਰ.ਓ.-ਕਮ-ਵਧੀਕ ਮੁੱਖ ਪ੍ਰਸ਼ਾਸਕ, ਪੁੱਡਾ 93-ਬਠਿੰਡਾ (ਦਿਹਾਤੀ), ਈ.ਆਰ.ਓ.-ਕਮ-ਉਪ ਮੰਡਲ ਮੈਜਿਸਟ੍ਰੇਟ 94-ਤਲਵੰਡੀ ਸਾਬੋ, ਈ.ਆਰ.ਓ.-ਕਮ-ਉਪ ਮੰਡਲ ਮੈਜਿਸਟ੍ਰੇਟ 95-ਮੌੜ ਦਫ਼ਤਰ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਚ ਸਥਿਤ ਦੂਜੀ ਮੰਜ਼ਿਲ ‘ਤੇ ਦਫ਼ਤਰ ਜ਼ਿਲ੍ਹਾ ਚੋਣ ਅਫ਼ਸਰ, ਬਠਿੰਡਾ ਵਿਖੇ ਦਸਤੀ ਤੌਰ ‘ਤੇ ਵੀ ਜਮ੍ਹਾ ਕਰਵਾਏ ਜਾ ਸਕਦੇ ਹਨ।ਉਨ੍ਹਾਂ ਕਿਹਾ ਕਿ ਵੋਟਰ ਰਜਿਸਟ੍ਰੇਸ਼ਨ ਸਬੰਧੀ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਜਾਂ ਹੋਰ ਮਦਦ ਲਈ ਟੋਲ ਫ਼ਰੀ ਨੰਬਰ 1950 ‘ਤੇ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Our Visitor

1900467