ਸੁਖਜਿੰਦਰ ਮਾਨ
ਬਠਿੰਡਾ, 03 ਮਾਰਚ: ਏਮਜ ਬਠਿੰਡਾ ਓਨਕੋਸਰਜਰੀ ਦੇ ਮਰੀਜਾਂ ਲਈ ਓਨਕੋਪਲਾਸਟਿਕ ਸੇਵਾਵਾਂ ਸੁਰੂ ਕਰ ਦਿੱਤੀਆਂ ਗਈਆਂ ਹਨ। ਇਸਦੀ ਸ਼ੁਰੂਆਤ ਕਰਦਿਆਂ ਸੰਸਥਾ ਦੇ ਕਾਰਜ਼ਕਾਰੀ ਡਾਇਰੈਕਟਰ ਡਾ ਡੀਕੇ ਸਿੰਘ ਨੇ ਦਸਿਆ ਕਿ ਬੀਐਸਐਫ਼ ਦੇ ਇੱਕ ਸੇਵਾਮੁਕਤ ਕਰਮਚਾਰੀ ਨੂੰ ਮੂੰਹ ਦੇ ਕੈਂਸਰ ਦੇ ਟਿਊਮਰ ਨੂੰ ਕੱਢਣ ਲਈ ਪਹਿਲੀ ਸਰਜਰੀ ਕੀਤੀ ਗਈ। ਇਸ ਵਿਚ ਏਮਜ਼ ਦੇ ਡਾ: ਨਿਖਿਲ ਗਰਗ, ਡਾ: ਜਸਪ੍ਰੀਤ ਸੇਰਗਿੱਲ, ਡਾ: ਅਲਤਾਫ ਮੀਰ, ਡਾ: ਰਾਜੇਸ ਮੌਰੀਆ ਅਤੇ ਐਨਸਥੀਸਿਸਟਾਂ ਦੀ ਟੀਮ ਨੇ ਸਫਲ ਆਪ੍ਰੇਸਨ ਕੀਤਾ . ਜਿਸ ਤੋਂ ਬਾਅਦ ਮਰੀਜ ਠੀਕ ਹੋ ਗਿਆ। ਡੀਨ, ਡਾ: ਸਤੀਸ ਗੁਪਤਾ ਨੇ ਕਿਹਾ ਕਿ ਇਹ ਮੂੰਹ ਦੇ ਕੈਂਸਰ ਦੇ ਮਰੀਜਾਂ ਲਈ ਦੇਖਭਾਲ ਦਾ ਮਿਆਰ ਹੈ ਅਤੇ ਉਨ੍ਹਾਂ ਨੇ ਸਾਰੇ ਸਟਾਫ ਅਤੇ ਫੈਕਲਟੀ ਨੂੰ ਮਰੀਜਾਂ ਨੂੰ ਵਧੀਆ ਸੰਭਵ ਇਲਾਜ ਵਿਕਲਪ ਪ੍ਰਦਾਨ ਕਰਨ ਦੀ ਅਪੀਲ ਕੀਤੀ।
ਏਮਜ ਬਠਿੰਡਾ ਵਿੱਚ ਕੈਂਸਰ ਦੇ ਮਰੀਜਾਂ ਲਈ ਓਨਕੋਪਲਾਸਟਿਕ ਸੇਵਾਵਾਂ ਸੁਰੂ
ਪੰਜਾਬ ਕੇਂਦਰੀ ਯੂਨੀਵਰਸਿਟੀ ਨੇ 675 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ
ਸੁਖਜਿੰਦਰ ਮਾਨ
ਬਠਿੰਡਾ, 03 ਮਾਰਚ: ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਘੁੱਦਾ ਕੈਂਪਸ ਵਿਖੇ ਅੱਜ ਹੋਏ 7ਵੇਂ ਡਿਗਰੀ ਵੰਡ ਸਮਾਰੋਹ ਦੌਰਾਨ 675 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ। ਇਸ ਸਮਾਗਮ ਵਿੱਚ ਪਰਮਾਣੂ ਊਰਜਾ ਕਮਿਸਨ ਦੇ ਸਾਬਕਾ ਚੇਅਰਮੈਨ ਪਦਮ ਵਿਭੂਸਣ ਡਾ. ਅਨਿਲ ਕਾਕੋਡਕਰ ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ। ਇਸਦੌਰਾਨ ਵੱਖ-ਵੱਖ ਵਿਸਿਆਂ ਵਿੱਚ ਮੱਲਾਂ ਮਾਰਨ ਵਾਲੇ 35 ਹੋਣਹਾਰ ਵਿਦਿਆਰਥੀਆਂ ਨੂੰ ਗੋਲਡ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਡਿਗਰੀ ਪ੍ਰਾਪਤ ਕਰਨ ਵਾਲੇ 675 ਵਿਦਿਆਰਥੀਆਂ ਵਿੱਚੋਂ 12 ਵਿਦੇਸੀ ਵਿਦਿਆਰਥੀ (ਅਫਗਾਨਿਸਤਾਨ, ਸਵਾਜੀਲੈਂਡ ਅਤੇ ਬੰਗਲਾਦੇਸ ਦੇ ਨਾਗਰਿਕ) ਵੀ ਸਨ।ਇਸ ਮੌਕੇ ਮੁੱਖ ਮਹਿਮਾਨ ਡਾ. ਅਨਿਲ ਕਾਕੋਦਕਰ ਨੇ ਡਿਗਰੀ ਪ੍ਰਾਪਤ ਕਰਨ ਵਾਲੇ ਅਤੇ ਸੋਨੇ ਦੇ ਤਗਮੇ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਅਪਣੇ ਭਾਸ਼ਣ ਵਿਚ ਉੱਚ ਟੈਕਨੋਲੋਜੀ ਦੇ ਯੁੱਗ ਵਿੱਚ ਸਾਡੇ ਸਮਾਜ ਵਿੱਚ ਪੇਂਡੂ-ਸਹਿਰੀ ਗਿਆਨ ਦੇ ਪਾੜੇ ਨੂੰ ਪੂਰਾ ਕਰਨ ਲਈ ਦੇਸ ਦੇ ਵਿਦਿਅਕ ਢਾਂਚੇ ਵਿੱਚ ਨਵੀਨਤਾਕਾਰੀ ਸੁਧਾਰਾਂ ਦੀ ਲੋੜ ‘ਤੇ ਜੋਰ ਦਿੱਤਾ। ਯੂਨੀਵਰਸਿਟੀ ਦੇ ਚਾਂਸਲਰ ਪ੍ਰੋ. ਜਗਬੀਰ ਸਿੰਘ ਨੇ ਡਿਗਰੀ ਪ੍ਰਾਪਤ ਕਰਨ ਵਾਲਿਆਂ ਨੂੰ ਵਧਾਈ ਦਿੰਦਿਆਂ ਆਪਣੇ ਪ੍ਰਧਾਨਗੀ ਭਾਸਣ ਵਿੱਚ ਗ੍ਰੈਜੂਏਟ ਵਿਦਿਆਰਥੀਆਂ ਨੂੰ ਨਵੀਨਤਾਕਾਰੀ ਵਿਚਾਰਾਂ ’ਤੇ ਕੰਮ ਕਰਨ ਅਤੇ ਆਪਣੀ ਰੁਚੀ ਦਾ ਕਿੱਤਾ ਚੁਣਨ ਲਈ ਪ੍ਰੇਰਿਤ ਕੀਤਾ। ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਭਾਗੀਦਾਰਾਂ ਨੂੰ ਜੀ ਆਇਆਂ ਨੂੰ ਆਖਦੇ ਹੋਏ ਯੂਨੀਵਰਸਿਟੀ ਦੀ ਸਾਲਾਨਾ ਪ੍ਰਗਤੀ ਰਿਪੋਰਟ ਪੇਸ ਕੀਤੀ।
ਗੁਲਾਬੀ ਸੁੰਡੀ ਤੋਂ ਬਚਣ ਲਈ ਖੇਤੀਬਾੜੀ ਵਿਭਾਗ ਵਲੋਂ ਇੱਕ ਸਮੇਂ ਨਰਮੇ ਦੀ ਬੀਜਾਈ ’ਤੇ ਜੋਰ
ਗੁਲਾਬੀ ਸੁੰਦੀ ਦੀ ਰੋਕਥਾਮ ਲਈ ਖੇਤੀਬਾੜੀ ਵਿਭਾਗ ਨੇ ਜੰਗੀ ਪੱਧਰ ’ਤੇ ਵਿੱਢੀਆਂ ਤਿਆਰੀਆਂ
ਬਠਿੰਡਾ ’ਚ ਅਗਾਊਂ ਪ੍ਰਬੰਧਾਂ ਬਾਰੇ ਅੰਤਰਰਾਜ਼ੀ ਮੀਟਿੰਗ ਆਯੋਜਿਤ
ਸੁਖਜਿੰਦਰ ਮਾਨ
ਬਠਿੰਡਾ, 03 ਮਾਰਚ: ਪਿਛਲੇ ਸਾਲ ਨਰਮਾ ਪੱਟੀ ’ਚ ਗੁਲਾਬੀ ਸੁੰਡੀ ਕਾਰਨ ਹੋਈ ਫ਼ਸਲਾਂ ਦੀ ਤਬਾਹੀ ਦੇ ਮੱਦੇਨਜ਼ਰ ਆਗਾਮੀ ਸ਼ੀਜਨ ਦੌਰਾਨ ਇਸਦੀ ਰੋਕਥਾਮ ਤੇ ਅਗਾਊਂ ਪ੍ਰਬੰਧਾਂ ਲਈ ਖੇਤੀਬਾੜੀ ਵਿਭਾਗ ਨੇ ਜੰਗੀ ਪੱਧਰ ’ਤੇ ਤਿਆਰੀਆਂ ਵਿੱਢੀਆਂ ਹੋਈਆਂ ਹਨ। ਇੰਨ੍ਹਾਂ ਤਿਆਰੀਆਂ ਤਹਿਤ ਅੱਜ ਗੁਆਂਢੀ ਸੂਬਿਆਂ ਨਾਲ ਮਿਲਕੇ ਰਣਨੀਤੀ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਇੱਕ ਉਚ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਡਾਇਰੈਕਟਰ ਖੇਤੀਬਾੜੀ ਵਿਭਾਗ ਡਾ. ਗੁਰਵਿੰਦਰ ਸਿੰਘ, ਏਡੀਸੀ ਵਰਿੰਦਰਪਾਲ ਸਿੰਘ ਬਾਜਵਾ ਤੋਂ ਇਲਾਵਾ ਪੰਜਾਬ, ਹਰਿਆਣਾ, ਰਾਜਸਥਾਨ ਦੀਆਂ ਖੇਤੀਬਾੜੀ ਯੂਨੀਵਰਸਿਟੀਆਂ ਦੇ ਸਾਇੰਸਦਾਨਾਂ, ਕੇ.ਵੀ.ਕੇ ਸੈਂਟਰ ਤੇ ਸਮੂਹ ਨਰਮਾ ਪੱਟੀ ਨਾਲ ਸਬੰਧਤ ਜ਼ਿਲ੍ਹਿਆਂ ਦੇ ਮੁੱਖ ਖੇਤੀਬਾੜੀ ਤੇ ਬਲਾਕ ਖੇਤੀਬਾੜੀ ਅਫਸਰਾਂ ਵਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਕੱਤਰ ਦਿਲਰਾਜ ਸਿੰਘ ਨੇ ਦੱਸਿਆ ਕਿ ਨਰਮੇ ਦੀ ਇੱਕ ਸਾਰ ਬਿਜਾਈ ਲਈ ਪੰਜਾਬ ਦੇ ਵਾਟਰ ਰਿਸੋਰਸ ਵਿਭਾਗ ਨਾਲ ਤਾਲਮੇਲ ਕਰਕੇ ਇੱਕ ਮਹੀਨੇ ਲਈ ਨਰਮਾ ਪੱਟੀ ਦੇ ਜ਼ਿਲ੍ਹਿਆਂ ਨੂੰ ਪਾਣੀ ਦਿੱਤਾ ਜਾਵੇਗਾ ਤਾਂ ਕਿ ਇੱਕੋ ਸਮੇਂ ਨਰਮੇ ਨੂੰ ਫੁੱਲ ਆਉਣ ਨਾਲ ਗੁਲਾਬੀ ਸੁੰਡੀ ਦੀ ਸੁਚੱਜੀ ਰੋਕਥਾਮ ਕੀਤੀ ਜਾ ਸਕੇ। ਉਨ੍ਹਾਂ ਜਿਨਿੰਗ ਮਿੱਲਾਂ ਨੂੰ 30 ਮਾਰਚ ਤੱਕ ਆਪਣੇ ਸਟਾਕ ਖਤਮ ਕਰਨ ਦੀ ਹਦਾਇਤ ਕੀਤੀ ਅਤੇ ਕਿਸਾਨ ਭਲਾਈ ਵਿਭਾਗ ਨੂੰ ਛਿਟੀਆਂ ਤੋਂ ਟੀਂਡੇ ਝਾੜਨ ਦੀ ਪ੍ਰਕਿਰਿਆ ਜਲਦੀ ਖਤਮ ਕਰਨ ਲਈ ਕਿਹਾ ਗਿਆ। ਇਸਦੇ ਨਾਲ ਹੀ ਵਿਭਾਗ ਨੂੰ ਸਬੰਧਤ ਜਿਲ੍ਹਿਆਂ ਦੇ ਡਿਪਟੀ ਕਮਿਸਨਰਾਂ ਨਾਲ ਮਿਲ ਕੇ ਰਣਨੀਤੀ ਬਣਾਉਣ ਲਈ ਵੀ ਕਿਹਾ ਗਿਆ। ਮੀਟਿੰਗ ਦੌਰਾਨ ਡਾਇਰੈਕਟਰ ਖੇਤੀਬਾੜੀ ਡਾ. ਗੁਰਵਿੰਦਰ ਸਿੰਘ ਨੇ ਨਰਮੇ ਦੀ ਫਸਲ ਤੇ ਗੁਲਾਬੀ ਸੁੰਡੀ ਦੀ ਰੋਕਥਾਮ ਬਾਰੇ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਦੱਸਿਆ। ਮੁੱਖ ਖੇਤੀਬਾੜੀ ਅਫਸਰ ਡਾ. ਪਾਖਰ ਸਿੰਘ ਨੇ ਜ਼ਿਲ੍ਹੇ ਦੀ ਤਾਜਾ ਸਥਿਤੀ ਬਾਰੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 53 ਸਰਵੇਲੈਸਂ ਟੀਮਾਂ ਗਠਿਤ ਹਨ ਜਿਹੜੀਆਂ ਕਿ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਪਾਂ ਵਿੱਚ ਕਿਸਾਨਾਂ ਨੂੰ ਗੈਰ ਮੌਸਮੀ ਪ੍ਰਬੰਧਨ ਸਬੰਧੀ ਜਾਗਰੂਕ ਕਰ ਰਹੀਆਂ ਹਨ ਅਤੇ ਬਲਾਕ ਪੱਧਰੀ ਟੀਮਾਂ ਜਿਨਿੰਗ ਫੈਕਟਰੀਆਂ ਅਤੇ ਤੇਲ ਮਿੱਲਾਂ ਦੀ ਲਗਾਤਾਰ ਸਾਫ-ਸਫਾਈ ਸਬੰਧੀ ਚੈਕਿੰਗ ਕਰ ਰਹੀਆਂ ਹਨ। ਇਸੇ ਤਰ੍ਹਾਂ ਬਾਕੀ ਜ਼ਿਲ੍ਹਿਆਂ ਦੇ ਮੁੱਖ ਖੇਤੀਬਾੜੀ ਅਫਸਰਾਂ ਵੱਲੋ ਵੀ ਆਪਣੇ-ਆਪਣੇ ਜਿਲ੍ਹਿਆਂ ਦੀ ਕਾਰਗੁਜਾਰੀ ਦੱਸੀ ਗਈ ਅਤੇ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਆ ਰਹੀਆਂ ਸਮੱਸਿਆਵਾਂ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਇਸ ਸਬੰਧੀ ਫੰਡਾਂ ਦੀ ਮੰਗ ਵੀ ਕੀਤੀ ਗਈ। ਡਾਇਰੈਕਟਰ ਸੈਟਰਲ ਇੰਸਟੀਚਿਊਟ ਆਫ ਕਾਟਨ ਰਿਸਰਚ ਸਿਰਸਾ ਡਾ. ਐਸ.ਕੇ. ਵਰਮਾ ਵੱਲੋਂ ਪੰਜਾਬ, ਹਰਿਆਣਾ ਅਤੇ ਰਾਜਸਥਾਨ ਚ ਗੁਲਾਬੀ ਸੁੰਡੀ ਦੇ ਖਾਤਮੇ ਲਈ ਕੀਤੇ ਜਾ ਰਹੇ ਅਗਾਂਊ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ ਗਈ। ਪਿ੍ਰੰਸੀਪਲ ਸਾਇੰਟਿਸਟ ਐਟੋਮੌਲੋ ਜੀਪੀ.ਏ.ਯੂ ਲੁਧਿਆਣਾ ਡਾ. ਵਿਜੇ ਕੁਮਾਰ ਵੱਲੋਂ ਪੰਜਾਬ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਐਕਸਨ ਪਲਾਨ ਪੇਸ ਕੀਤਾ ਗਿਆ। ਮੀਟਿੰਗ ਵਿਚ ਡਾ. ਹਰਿੰਦਰ ਸਿੰਘ ਡਿਪਟੀ ਡਾਇਰੈਕਟਰ, ਡਾ. ਰੇਸਮ ਸਿੰਘ , ਡਾ. ਗੁਰਪ੍ਰੀਤ ਸਿੰਘ, ਡਾ. ਕਰਮਜੀਤ ਸਿੰਘ ਗਿੱਲ, ਡਾ. ਬਲਵੀਰ ਸਿੰਘ, ਡਾ. ਮਨਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਆਦਿ ਮੌਜੂਦ ਸਨ। ਮੀਟਿੰਗ ਤੋਂ ਬਾਅਦ ਸਕੱਤਰ ਦਿਲਰਾਜ਼ ਸਿੰਘ ਤੇ ਡਾਇਰੈਕਟਰ ਗੁਰਵਿੰਦਰ ਸਿੰਘ ਵਲੋਂ ਜੋਧਪੁਰ ਰੋਮਾਣਾ ਵਿਖੇ ਕਾਟਨ ਮਿੱਲਜ ਦਾ ਦੌਰਾ ਵੀ ਕੀਤਾ ਗਿਆ।
ਪੰਜਾਬ ਦਾ ਦਿਹਾਤੀ ਵਿਕਾਸ ਫੰਡ ਰੋਕ ਕੇ ਕੇਂਦਰ ਨੇ ਫਿਰ ਦਿੱਤਾ ਪੰਜਾਬ ਵਿਰੋਧੀ ਹੋਣ ਦਾ ਸਬੂਤ: ਹਰਪਾਲ ਸਿੰਘ ਚੀਮਾ
-ਕਿਹਾ, ਕਾਂਗਰਸ-ਕੈਪਟਨ ਅਤੇ ਬਾਦਲਾਂ ਦੀਆਂ ਵਿੱਤੀ ਮਨਮਾਨੀਆਂ ਦਾ ਖਮਿਆਜ਼ਾ ਕਿਉਂ ਭੁਗਤੇ ਪੰਜਾਬ
-ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਇਹਨਾਂ ਫੰਡਾਂ ਦੀ ਦੁਰਵਰਤੋਂ ਕਰਦੇ ਰਹੇ ਹਨ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ
-ਦਿਹਾਤੀ ਵਿਕਾਸ ਫੰਡ ਪੰਜਾਬ ਦੇ ਲੋਕਾਂ ਦਾ ਹੱਕ ਹੈ, ਤੁਰੰਤ ਫੰਡ ਜਾਰੀ ਕਰੇ ਮੋਦੀ ਸਰਕਾਰ: ਹਰਪਾਲ ਸਿੰਘ ਚੀਮਾ
ਸੁਖਜਿੰਦਰ ਮਾਨ
ਚੰਡੀਗੜ੍ਹ, 3 ਮਾਰਚ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੇਂਦਰ ਵੱਲੋਂ ਪੰਜਾਬ ਦੇ ਦਿਹਾਤੀ ਵਿਕਾਸ ਫੰਡ ਰੋਕਣ ਦੇ ਮੁੱਦੇ ‘ਤੇ ਕਿਹਾ ਕਿ ਮੋਦੀ ਸਰਕਾਰ ਦਾ ਇਹ ਕਦਮ ਭਾਜਪਾ ਦੇ ਪੰਜਾਬ ਵਿਰੋਧੀ ਹੋਣ ਦਾ ਇੱਕ ਹੋਰ ਸਬੂਤ ਹੈ। ਚੀਮਾ ਨੇ ਕਿਹਾ ਕਿ 1100 ਕਰੋੜ ਰੁਪਏ ਦਾ ਫੰਡ ਜੋ ਕੇਂਦਰ ਸਰਕਾਰ ਅੱਜ ਪੰਜਾਬ ਨੂੰ ਜਾਰੀ ਕਰਨ ਤੋਂ ਮਨ੍ਹਾ ਕਰ ਰਹੀ ਹੈ, ਉਹ ਪੰਜਾਬ ਦਾ ਆਪਣਾ ਪੈਸਾ ਹੈ ਅਤੇ ਉਸਨੂੰ ਜਾਰੀ ਕਰਨ ਨੂੰ ਰੋਕਣਾ ਪੰਜਾਬ ਦੇ ਹੱਕ ਮਾਰਨਾ ਹੈ। ਹਰਪਾਲ ਸਿੰਘ ਚੀਮਾ ਮੁਤਾਬਿਕ ਪਿਛਲੇ ਕੁੱਝ ਦਿਨਾਂ ਤੋਂ ਭਾਜਪਾ ਸਰਕਾਰ ਲਗਾਤਾਰ ਪੰਜਾਬ ਦੇ ਹੱਕਾਂ ‘ਤੇ ਹਮਲੇ ਕਰ ਰਹੀ ਹੈ ਜਿਸਨੂੰ ਪੰਜਾਬ ਦੇ ਲੋਕ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ।
ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਹਰਪਾਲ ਚੀਮਾ ਨੇ ਕਿਹਾ, “ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਸੌੜੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਪੰਜਾਬ ਦੇ ਲੋਕਾਂ ਨੂੰ ਦਿੱਤੇ ਧੋਖਿਆਂ ਦੀ ਲੰਬੀ ਲਿਸਟ ਵਿੱਚ ਇੱਕ ਹੋਰ ਵਿਸ਼ਵਾਸਘਾਤ ਜੁੜ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਜੋ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਉਹਦੇ ਲਈ ਦਿਹਾਤੀ ਵਿਕਾਸ ਫੰਡ ਦੀ ਵਰਤੋਂ ਕੀਤੀ। ਪਰ, ਜਦੋਂ ਕੈਪਟਨ 2017 ਦੀਆਂ ਚੋਣਾਂ ਦੌਰਾਨ ਵੱਡੇ-ਵੱਡੇ ਵਾਅਦੇ ਕਰ ਰਹੇ ਸਨ ਉਦੋਂ ਉਹਨਾਂ ਆਪਣੇ ਮੈਨੀਫੈਸਟੋ ਵਿੱਚ ਜ਼ਿਕਰ ਕਿਉਂ ਨਹੀਂ ਕੀਤਾ ਕਿ ਕਰਜ਼ਾ ਮੁਆਫ਼ੀ ਲਈ ਫੰਡ ਕਿੱਥੋਂ ਆਵੇਗਾ।” ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਰਲ਼ ਕੇ ਪੰਜਾਬ ਵਿਰੁੱਧ ਸਾਜਿਸ਼ ਕੀਤੀ ਹੈ।
‘ਆਪ’ ਆਗੂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੋਂ ਵੀ ਇਸ ਗੱਲ ਦਾ ਜਵਾਬ ਮੰਗਿਆ ਹੈ ਕਿ ਜਦੋਂ ਪਨਗਰੇਨ ਦੇ ਮੁਲਾਜ਼ਮਾਂ ਨੇ ਉਹਨਾਂ ਤੱਕ ਪਹੁੰਚ ਕੀਤੀ ਸੀ ਤੇ ਫੰਡ ਜਾਰੀ ਕਰਵਾਉਣ ਲਈ ਕਿਹਾ ਸੀ ਤਾਂ ਚੰਨੀ ਦੀ ਕਾਂਗਰਸ ਸਰਕਾਰ ਨੇ ਮੁੜ ਇਸ ਗੱਲ ਨੂੰ ਅਣਗੌਲਿਆ ਕਿਉਂ ਕਰ ਦਿੱਤਾ ਜਾਂ ਐਲਾਨਜੀਤ ਸਿੰਘ ਲੋਕਾਂ ਨੂੰ ਭਰਮਾਉਣ ਲਈ ਪ੍ਰੋਪੇਗੰਡਾ ਕਰਨ ਵਿੱਚ ਐਨੇ ਮਸ਼ਰੂਫ਼ ਸੀ ਕਿ ਅਸਲ ਮਸਲੇ ਹੱਲ ਕਰਨ ਦਾ ਉਹਨਾਂ ਨੂੰ ਮੌਕਾ ਹੀ ਨਹੀਂ ਮਿਲਿਆ। ਹਰਪਾਲ ਚੀਮਾ ਨੇ ਕਿਹਾ ਕਿ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਅਤੇ ਫਿਰ ਕੈਪਟਨ ਅਮਰਿੰਦਰ ਸਿੰਘ ਆਪਣੇ ਰਾਜਨੀਤਿਕ ਹਿੱਤਾਂ ਲਈ ਪੰਜਾਬ ਦੇ ਖਜ਼ਾਨੇ, ਕੁਦਰਤੀ ਸੋਮਿਆਂ ਅਤੇ ਫੰਡਾਂ ਦੀ ਬਹੁਤ ਦੁਰਵਰਤੋਂ ਕਰਦੇ ਰਹੇ ਹਨ ਅਤੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਹਰ ਵਿਭਾਗ ਵਿੱਚ ਹੋਈਆਂ ਹੇਰਾ-ਫੇਰੀਆਂ ਅਤੇ ਘੁਟਾਲਿਆਂ ਦੀ ਨਿਰਪੱਖ ਜਾਂਚ ਹੋਵੇਗੀ ਅਤੇ ਪੰਜਾਬ ਦੇ ਹੱਕ ਮਾਰ ਆਪਣੀਆਂ ਜੇਬਾਂ ਭਰਨ ਵਾਲਿਆਂ ਵਿਰੁੱਧ ਕਾਰਵਾਈ ਹੋਵੇਗੀ।
ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਦੇ ਫੰਡ ਰੋਕਣ ਦੇ ਫੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਪੈਸਾ ਪੰਜਾਬ ਦਾ ਹੈ ਅਤੇ ਬਾਦਲ ਤੇ ਕੈਪਟਨ ਦੀ ਗਲਤੀਆਂ ਦੀ ਸਜ਼ਾ ਪੰਜਾਬ ਦੇ ਲੋਕਾਂ ਨੂੰ ਦੇਣ ਦਾ ਕੋਈ ਮਤਲਬ ਨਹੀਂ ਬਣਦਾ। ਉਹਨਾਂ ਕਿਹਾ ਕਿ ਪੰਜਾਬ ਵਿਰੋਧੀ ਕੇਂਦਰ ਸਰਕਾਰ ਬਸ ਬਹਾਨੇ ਲੱਭਦੀ ਹੈ ਪੰਜਾਬ ਦੇ ਹੱਕ ਮਾਰਨ ਦੇ ਅਤੇ ਅਕਾਲੀ ਦਲ ਅਤੇ ਸੂਬਾ ਕਾਂਗਰਸ ਇਹ ਬਹਾਨੇ ਉਹਨਾਂ ਨੂੰ ਪਿਛਲੇ ਕਈ ਦਹਾਕਿਆਂ ਤੋਂ ਪਰੋਸ ਰਹੀ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੁਰੱਖਿਆ ਦਾ ਬਹਾਨਾ ਬਣਾ ਰੈਲੀ ਰੱਦ ਕਰਨ ਵਾਲੇ ਪ੍ਰਧਾਨ ਮੰਤਰੀ ਮੋਦੀ ਨੇ 36,000 ਕਰੋੜ ਦੇ ਵਿਕਾਸ ਕਾਰਜਾਂ ਨੂੰ ਫੰਡ ਕਿੱਥੋਂ ਦੇਣਾ ਸੀ ਸਗੋਂ ਉਹ ਝੋਨੇ ਦੀ ਖਰੀਦ ਤੋਂ ਬਾਅਦ ਪੰਜਾਬ ਨੂੰ ਮਿਲਣ ਵਾਲੇ 1100 ਕਰੋੜ ਦੇ ਫੰਡ ਤੋਂ ਵੀ ਪੱਲਾ ਝਾੜ ਰਹੀ ਹੈ। ਉਹਨਾਂ ਕਿਹਾ ਕਿ ਕੇਂਦਰ ਨੂੰ ਪੰਜਾਬ ਨਾਲ ਵਿਤਕਰਾ ਬੰਦ ਕਰਨਾ ਚਾਹੀਦਾ ਹੈ ਅਤੇ ਦਿਹਾਤੀ ਵਿਕਾਸ ਫੰਡ ਤੁਰੰਤ ਜਾਰੀ ਕਰਨਾ ਚਾਹੀਦਾ ਹੈ।
ਮੋਦੀ ਸਰਕਾਰ ਦਾ ਸਿੱਧਾ ਹਮਲਾ ਹੈ ਡੈਮਾਂ ਤੋਂ ਪੁਲੀਸ ਅਤੇ ਚੰਡੀਗੜ ‘ਚੋਂ ਪੰਜਾਬ ਦੇ ਮੁਲਾਜ਼ਮਾਂ ਨੂੰ ਬਾਹਰ ਕਰਨਾ: ਭਗਵੰਤ ਮਾਨ
-ਭਾਜਪਾ ਦੇ ਨਾਲ- ਨਾਲ ਕੈਪਟਨ ਤੇ ਢੀਂਡਸਾ ਵੀ ਸਪੱਸ਼ਟ ਕਰਨ ਸੂਬੇ ਦੇ ਡੈਮਾਂ ‘ਤੇ ਪੰਜਾਬ ਪੁਲੀਸ ਦੀ ਥਾਂ ਕੇਂਦਰੀ ਸੁਰੱਖਿਆ ਦਸਤੇ ਕਿਉਂ ਤਾਇਨਾਤ ਕੀਤੇ?: ਭਗਵੰਤ ਮਾਨ
– ਤਾਨਾਸ਼ਾਹੀ ਹੈ ਚੰਡੀਗੜ ਦੇ ਸਿਹਤ ਮਹਿਕਮੇ ‘ਚੋਂ ਪੰਜਾਬ ਦੇ ਅਧਿਕਾਰੀਆਂ- ਕਰਮਚਾਰੀਆਂ ਦਾ ਡੈਪੂਟੇਸ਼ਨ ਖਤਮ ਕਰਨਾ
-ਪੰਜਾਬ ਵਿਰੋਧੀ ਫ਼ੈਸਲੇ ਵਾਪਸ ਲਵੇ ਕੇਂਦਰ ਦੀ ਭਾਜਪਾ ਸਰਕਾਰ
ਸੁਖਜਿੰਦਰ ਮਾਨ
ਚੰਡੀਗੜ, 3 ਮਾਰਚ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ, ” ਕੇਂਦਰ ਵਿਚਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਰਕਾਰ ਲਗਾਤਾਰ ਪੰਜਾਬ ਦੇ ਹੱਕ ਖੋਹ ਰਹੀ ਹੈ। ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐੱਮ.ਬੀ) ਵਿਚੋਂ ਪੰਜਾਬ ਦੀ ਹਿੱਸੇਦਾਰੀ ਖ਼ਤਮ ਕਰਨ ਤੋਂ ਬਾਅਦ ਹੁਣ ਮੋਦੀ ਸਰਕਾਰ ਨੇ ਡੈਮਾਂ ਦੀ ਸੁਰੱਖਿਆ ਤੋਂ ਪੰਜਾਬ ਪੁਲੀਸ ਨੂੰ ਹਟਾਉਣ ਅਤੇ ਸੂਬੇ ਦੇ ਡਾਕਟਰਾਂ ਨੂੰ ਚੰਡੀਗੜ ਦੀਆਂ ਸਰਕਾਰੀ ਸੇਵਾਵਾਂ ਵਿਚੋਂ ਬਾਹਰ ਕੱਢਣ ਦਾ ਫ਼ੈਸਲਾ ਕਰਕੇ ਪੰਜਾਬ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ।” ਮਾਨ ਨੇ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਹੱਕਾਂ ‘ਤੇ ਡਾਕੇ ਮਾਰ ਕੇ ਤੜਫਦੀ ਪੰਜਾਬੀਅਤ ਨੂੰ ਹੋਰ ਨਾ ਤੜਫਾਉਣ ਅਤੇ ਡੈਮਾਂ ਸਮੇਤ ਚੰਡੀਗੜ ਵਿੱਚ ਪੰਜਾਬ ਦੇ ਹੱਕਾਂ ਨੂੰ ਬਹਾਲ ਰੱਖਿਆ ਜਾਵੇ।
ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾ ਦੇ ਪਰਦੇ ‘ਚ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਲਗਾਤਾਰ ਪੰਜਾਬ ਵਿਰੋਧੀ ਫ਼ੈਸਲੇ ਅਮਲ ਵਿੱਚ ਲਿਆਂਦੇ ਹਨ। ਕਾਂਗਰਸ ਤੋਂ ਬਾਅਦ ਭਾਜਪਾ ਸਰਕਾਰ ਪੰਜਾਬ ਦੀ ਸਰਜਮੀਂ ‘ਤੇ ਬਣੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐੱਮ.ਬੀ) ‘ਚੋਂ ਪੰਜਾਬ ਨੂੰ ਹੀ ਬਾਹਰ ਕੱਢਣ ਦੇ ਫ਼ੈਸਲੇ ਲਾਗੂ ਕਰ ਰਹੀ ਹੈ। ਮਾਨ ਨੇ ਦੱਸਿਆ, ”ਮੋਦੀ ਸਰਕਾਰ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ‘ਚੋਂ ਪੰਜਾਬ ਦੀ ਹਿੱਸੇਦਾਰੀ ਖ਼ਤਮ ਕਰਨ ਤੋਂ ਬਾਅਦ ਡੈਮਾਂ ਦੀ ਸੁਰੱਖਿਆ ‘ਚ ਲੱਗੀ ਪੰਜਾਬ ਪੁਲੀਸ ਫੋਰਸ ਨੂੰ ਵੀ ਹਟਾ ਦਿੱਤਾ ਹੈ। ਬੋਰਡ ਦੇ ਤਿੰਨ ਡੈਮਾਂ ਦੀ ਸੁਰੱਖਿਆ ਲਈ ਕੇਂਦਰੀ ਸਨਅਤੀ ਸਰੱਖਿਆ ਫੋਰਸ ਨੂੰ ਤਾਇਨਾਤ ਕਰਨ ਦਾ ਫ਼ੈਸਲਾ ਕੀਤਾ ਹੈ, ਜਦੋਂ ਕਿ ਡੈਮਾਂ ਦੀ ਸੁਰੱਖਿਆ ‘ਤੇ ਖਰਚ ਆਉਂਦੇ 90 ਕਰੋੜ ਰੁਪਏ ਪੰਜਾਬ ਸਮੇਤ ਹਿੱਸੇਦਾਰਾਂ ਕੋਲੋਂ ਵਸੂਲ ਕੀਤੇ ਜਾਣਗੇ।” ਉਨਾਂ ਦੱਸਿਆ ਕਿ ਮੋਦੀ ਸਰਕਾਰ ਦੇ ਫ਼ੈਸਲੇ ਕਾਰਨ ਇੱਕ ਪਾਸੇ ਪੰਜਾਬ ਦੇ ਨੌਜਵਾਨਾਂ ਕੋਲੋਂ ਰੋਜ਼ਗਾਰ ਖੋਹ ਲਿਆ ਗਿਆ ਹੈ, ਦੂਜੇ ਪਾਸੇ ਸੁਰੱਖਿਆ ਦਾ ਖਰਚਾ ਪੰਜਾਬ ਸਿਰ ਥੋਪ ਦਿੱਤਾ ਗਿਆ ਹੈ।
ਭਗਵੰਤ ਮਾਨ ਨੇ ਇੱਥੇ ਹੀ ਬੱਸ ਨਹੀਂ ਮੋਦੀ ਸਰਕਾਰ ਨੇ ਪੰਜਾਬ ਦੀ ਧਰਤੀ ‘ਤੇ ਬਣੇ ਅਧੁਨਿਕ ਸ਼ਹਿਰ ਅਤੇ ਰਾਜਧਾਨੀ ਚੰਡੀਗੜ ਵਿਚੋਂ ਸੂਬੇ ਦੇ 112 ਡਾਕਟਰਾਂ ਨੂੰ ਬਾਹਰ ਕਰ ਦਿੱਤਾ ਹੈ। ਉਨਾਂ ਦੱਸਿਆ ਕਿ ਪੰਜਾਬ ਪੁਨਰਗਠਨ ਐਕਟ ਤਹਿਤ ਚੰਡੀਗੜ ਵਿੱਚ ਹਰ ਤਰਾਂ ਦੀਆਂ ਸੇਵਾਵਾਂ ਅਤੇ ਪ੍ਰਬੰਧਨ ਵਿੱਚ ਪੰਜਾਬ ਦਾ 60 ਫ਼ੀਸਦੀ ਹਿੱਸਾ ਰਾਖਵਾਂ ਕੀਤਾ ਗਿਆ ਸੀ, ਜਿਸ ਦੇ ਤਹਿਤ ਚੰਡੀਗੜ ਦੀ ਪੁਲੀਸ, ਸਕੂਲਾਂ, ਹਸਪਤਾਲਾਂ ਅਤੇ ਹੋਰ ਸੇਵਾਵਾਂ ਵਿੱਚ ਪੰਜਾਬ ਤੋਂ ਪੁਲੀਸ ਮੁਲਾਜ਼ਮ, ਅਧਿਆਪਕ, ਡਾਕਟਰ ਅਤੇ ਹੋਰ ਮੁਲਾਜ਼ਮ ਡੈਪੂਟੇਸ਼ਨ ‘ਤੇ ਲਏ ਜਾਂਦੇ ਸਨ। ਪਰ ਮੋਦੀ ਸਰਕਾਰ ਨੇ ਚੰਡੀਗੜ ਵਿਚੋਂ ਪੰਜਾਬ ਦਾ ਡੈਪੂਟੇਸ਼ਨ ਖ਼ਤਮ ਕਰਨ ਦਾ ਫ਼ੈਸਲਾ ਲਾਗੂ ਕਰ ਦਿੱਤਾ ਹੈ, ਜਿਸ ਕਾਰਨ ਇੱਥੋਂ ਦੇ ਸਿਹਤ ਵਿਭਾਗ ਵਿੱਚੋਂ ਪੰਜਾਬ ਦੇ 112 ਡਾਕਟਰਾਂ ਨੂੰ ਹਟਾ ਦਿੱਤਾ ਗਿਆ ਅਤੇ ਹੋਰਨਾਂ ਰਾਜਾਂ ਸਮੇਤ ਕੇਂਦਰੀ ਸ਼ਾਸਤ ਪ੍ਰਦੇਸ਼ਾਂ ‘ਚੋਂ ਡਾਕਟਰ ਭਰਤੀ ਕਰਨ ਦਾ ਨੋਟਿਸ ਜਾਰੀ ਕੀਤਾ ਹੈ।
ਮਾਨ ਨੇ ਕਿਹਾ ਕਿ ਪਹਿਲਾਂ ਇਹ ਧੱਕਾ ਕੇਂਦਰ ‘ਚ ਕਾਬਜ਼ ਕਾਂਗਰਸ ਦੀਆਂ ਸਰਕਾਰਾਂ ਕਰਦੀਆਂ ਸਨ, ਹੁਣ ਉਹੋ ਰਾਹ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਨੇ ਫੜ ਲਿਆ ਹੈ। ਭਾਜਪਾ ਦੀ ਮੋਦੀ ਸਰਕਾਰ ਰਾਜਾਂ ਦੇ ਅਧਿਕਾਰਾਂ ‘ਤੇ ਡਾਕੇ ਮਾਰਨ ‘ਚ ਜੁਟੀ ਹੋਈ ਹੈ, ਜੋ ਭਾਰਤ ਦੀ ਸੰਘੀ (ਫੈਡਰਲ) ਵਿਵਸਥਾ ਉੱਤੇ ਵੀ ਸਿੱਧੀ ਸੱਟ ਹੈ।
ਭਗਵੰਤ ਮਾਨ ਨੇ ਪੰਜਾਬ ਨਾਲ ਹੋ ਰਹੀਆਂ ਵਧੀਕੀਆਂ ਲਈ ਸਾਬਕਾ ਮੁੱਖ ਮੰਤਰੀਆਂ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਦੱਸਿਆ, ਜਿਨਾਂ ਨੇ ਪੰਜਾਬ ਦੇ ਹੱਕਾਂ ‘ਤੇ ਵੱਜਦੇ ਡਾਕਿਆਂ ਵਿਰੁੱਧ ਕਦੇ ਆਵਾਜ਼ ਬੁਲੰਦ ਹੀ ਨਹੀਂ ਕੀਤੀ। ਉਨਾਂ ਭਾਜਪਾ ਨਾਲ ਚੋਣ ਗੱਠਜੋੜ ਕਾਰਨ ਵਾਲੀਆਂ ਧਿਰਾਂ ਸੁਖਦੇਵ ਸਿੰਘ ਢੀਂਡਸਾ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੱਤੀ ਕਿ ਮੋਦੀ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ ‘ਤੇ ਮਾਰੇ ਜਾਂਦੇ ਡਾਕਿਆਂ ਬਾਰੇ ਆਪਣੀ ਸਥਿਤੀ ਸਪੱਸ਼ਟ ਕਰਨ। ਮਾਨ ਨੇ ਕਿਹਾ ਕਿ 10 ਮਾਰਚ ਨੂੰ ਬਣਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹੱਕਾਂ ਲਈ ਸੜਕ ਤੋਂ ਲੈ ਕੇ ਸੰਸਦ ਤੱਕ ਅਤੇ ਸੁਪਰੀਮ ਕੋਰਟ ਤੱਕ ਲੜਾਈ ਲੜੇਗੀ।
ਕੰਨਾ ਦੀ ਜਾਚ ਸਮੇ ਸਮੇ ਤੇ ਕਰਾਉਣੀ ਜਰੂਰੀ:ਡਾ ਸਾਰੂ
ਵਿਸ਼ਵ ਸੁਣਨ ਦਿਵਸ ਮੌਕੇ ਜਾਗਰੂਕਤਾ ਕੈਪ ਦਾ ਆਯੌਜਨ
ਸੁਖਜਿੰਦਰ ਮਾਨ
ਬਠਿੰਡਾ, 3 ਮਾਰਚ: ਅੱਜ ਸਿਹਤ ਵਿਭਾਗ ਵੱਲੋ ਸਿਵਲ ਸਰਜਨ ਡਾ ਬਲਵੰਤ ਸਿੰਘ ਦੀ ਅਗਵਾਈ ਹੇਠ ਵਿਸ਼ਵ ਸੁਣਨ ਦਿਵਸ ਦਾ ਆਯੌਜਨ ਸਿਵਲ ਹਸਪਤਾਲ ਵਿਖੇ ਕੀਤਾ ਗਿਆ। ਇਸ ਮੌਕੇ ਈ ਐਨ ਟੀ ਸਪੈਸਲਿਸਟ ਡਾ ਸਾਰੂ ਵੱਲੋ ਹਾਜਰੀਨ ਨੂੰ ਕੌਕਲੀਅਰ ਇੰਪਲਾਂਟ ਸਰਜਰੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ।ਉਨਾ ਵੱਲੋ ਦੱਸਿਆ ਗਿਆ ਕਿ ਕੰਨਾ ਦੀ ਕੌਈ ਵੀ ਤਕਲੀਫ ਜਿਵੇ ਕੰਨ ਦਰਦ, ਕੰਨ ਦੀ ਸੋਜ਼ ਜਾ ਕੰਨ ਵਗਦਾ ਹੋਵੇ ਤਾ ਤਰੰੁਤ ਆਪਣੇ ਨਜ਼ਦੀਕੀ ਕੰਨਾ ਦੇ ਮਾਹਿਰ ਡਾਕਟਰ ਤੋ ਜਾਂਚ ਕਰਵਾਈ ਜਾਵੇ।ਕੰਨਾ ਵਿੱਚ ਕੌਈ ਤਿੱਖੀ ਚੀਜ ਜਿਵੇ ਕਿ ਸੂਈ, ਡੱਕਾ ਅਤੇ ਚਾਬੀ ਆਦਿ ਨਹੀ ਮਾਰਨੀ ਚਾਹੀਦੀ ਅਤੇ ਨਾ ਹੀ ਕੰਨ ਦਰਦ ਸਮੇ ਕੌਈ ਘਰੈਲੂ ਉਪਾਅ ਜਿਵੇ ਕਿ ਲਸਣ,ਤੇਲ ਆਦਿ ਕੰਨਾ ਵਿੱਚ ਨਹੀ ਪਾਉਣਾ ਚਾਹੀਦਾ, ਨਾ ਹੀ ਕੰਨਾ ਦੀ ਸਫਾਈ ਕਿਸੇ ਦੇਸੀ ਨੀਮ ਹਕੀਮ ਤੋ ਕਰਵਾਉਣੀ ਚਾਹੀਦੀ ਹੈ।ਬੱਚੇ ਦੇ ਕੰਨ ਕੌਲ ਕਦੇ ਵੀ ਥੱਪੜ ਜਾ ਸੱਟ ਨਹੀ ਮਾਰਨੀ ਚਾਹੀਦੀ ਇਸ ਨਾਲ ਕੰਨ ਦਾ ਪਰਦਾ ਫੱਟ ਸਕਦਾ ਹੈ।ਇਸ ਮੌਕੇ ਜਿਲ੍ਹਾ ਮਾਸ ਮੀਡੀਆ ਅਫਸਰ ਜਗਤਾਰ ਸਿੰਘ ਬਰਾੜ ਵੱਲੋ ਗੂੰਗੇ ਬੌਲੇ ਬੱਚਿਆਂ ਦੀ ਸਾਈਨ ਭਾਸ਼ਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਬੀ ਈ ਈ ਪਵਨਜੀਤ ਕੌਰ ਵੱਲੋ ਜਨ ਔਸਧੀ ਦੀ ਦਵਾਈਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬੀ ਈ ਈ ਗਗਨਦੀਪ ਸਿੰਘ ਭੁੱਲਰ, ਜਿਲ੍ਹਾ ਬੀ ਸੀ ਸੀ ਕੌਆਰਡੀਨੇਟਰ ਨਰਿੰਦਰ ਕੁਮਾਰ ਹਾਜ਼ਰ ਸਨ।
ਐਸ. ਐਸ. ਡੀ ਗਰਲਜ਼ ਕਾਲਜ ਦੇ ਪ੍ਰਿੰਸੀਪਲ ਦੇ ਸੇਵਾ ਮੁਕਤੀ ਤੇ ਸਮਾਰੋਹ ਆਯੋਜਿਤ
ਸੁਖਜਿੰਦਰ ਮਾਨ
ਬਠਿੰਡਾ, 3 ਮਾਰਚ: ਡਾ.ਪਰਮਿੰਦਰ ਕੌਰ ਤਾਂਘੀ ਐਸ. ਐਸ. ਡੀ ਗਰਲਜ਼ ਕਾਲਜ ਵਿਖੇ ਆਪਣੀ 14 ਸਾਲ ਦੀ ਬਤੌਰ ਪ੍ਰਿੰਸੀਪਲ ਸਰਵਿਸ ਪੂਰੀ ਕਰਨ ਉਪਰੰਤ ਸ਼ਾਨੋ ਸ਼ੌਕਤ ਨਾਲ ਸੇਵਾ ਮੁਕਤ ਹੋਏ। ਕਾਲਜ ਵੱਲੋਂ ਔਰਗੇਨਾਈਜ਼ ਕੀਤੇ ਗਏ ਵਿਦਾਇਗੀ ਸਮਾਰੋਹ ਵਿਚ ਜਿੱਥੇ ਕਾਲਜ ਦੇ ਪ੍ਰਧਾਨ ਸੀਨੀਅਰ ਐਡਵੋਕੇਟ ਸ੍ਰੀ ਸੰਜੇ ਗੋਇਲ, ਕਾਲਜ ਦੇ ਉਪ-ਪ੍ਰਧਾਨ ਪ੍ਰਮੋਦ ਮਹੇਸ਼ਵਰੀ, ਕਾਲਜ ਸਕੱਤਰ ਚੰਦਰ ਸ਼ੇਖਰ ਮਿੱਤਲ, ਬੀ ਐੱਡ ਕਾਲਜ ਦੇ ਸਕੱਤਰ ਸ੍ਰੀ ਸਤੀਸ਼ ਅਰੋੜਾ ਅਤੇ WIT ਦੇ ਸਕੱਤਰ ਸ੍ਰੀ ਵਿਕਾਸ ਗਰਗ ਸ਼ਾਮਿਲ ਹੋਏ ਉੱਥੇ ਐਸ. ਐਸ. ਡੀ ਡਬਲਿਊ ਆਈ ਟੀ ਦੇ ਪ੍ਰਿੰਸੀਪਲ ਡਾ. ਨੀਰੂ ਗਰਗ ਅਤੇ ਬੀ.ਐੱਡ ਕਾਲਜ ਦੇ ਪ੍ਰਿੰਸੀਪਲ ਡਾ. ਅਨੂ ਮਲਹੋਤਰਾ ਸਮੇਤ ਸਮੁੱਚਾ ਸਟਾਫ਼ ਸ਼ਾਮਿਲ ਰਿਹਾ। ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਤਾਂਘੀ ਦੇ ਕਾਲਜ ਪਹੁੰਚਣ ਤੇ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਦੇ ਪਤੀ ਡਾ. ਭਵਦੀਪ ਸਿੰਘ ਤਾਂਘੀ, ਪੁੱਤਰ ਡਾ. ਚੰਦਨਦੀਪ ਸਿੰਘ ਤਾਂਘੀ, ਨੂੰਹ ਡਾ. ਹਰਲੀਨ ਕੌਰ (ਸਿੰਮੀ), ਦਾਮਾਦ ਡਾ. ਪਰਮਪ੍ਰੀਤ ਸਿੰਘ, ਬੇਟੀ ਡਾ. ਹਰਲੀਨ ਕੌਰ ਵੱਲੋਂ ਉਹਨਾਂ ਪ੍ਰਤੀ ਸਨੇਹ ਨੂੰ ਆਪਣੇ ਸ਼ਬਦਾਂ ਰਾਹੀਂ ਬਿਆਨ ਕੀਤਾ ਗਿਆ । ਪੋਤੀ ਜਪਸੀਰਤ ਕੌਰ, ਦੋਹਤੀ ਮਹਿਨੂਰ ਕੌਰ ਅਤੇ ਪੋਤਰਾ ਆਰਵਜੋਤ ਵੀ ਸ਼ਾਮਿਲ ਰਹੇ। ਇਸ ਸਮਾਗਮ ਦੀ ਸ਼ੁਰੂਆਤ ਵਿਚ ਜਿੱਥੇ ਫੁੱਲਾਂ ਦੇ ਗੁਲਦਸਤਿਆਂ ਰਾਹੀਂ ਉਨ੍ਹਾਂ ਨੂੰ ਜੀ ਆਇਆਂ ਕਿਹਾ ਗਿਆ ਉੱਥੇ ਉਨ੍ਹਾਂ ਤੋਂ ਕੇਕ ਕਟਵਾ ਕੇ ਪਾਰਟੀ ਨੂੰ ਹੋਰ ਵੀ ਸ਼ਾਨਦਾਰ ਬਣਾਇਆ ਗਿਆ।
ਇਸ ਮੌਕੇ ਕਾਲਜ ਪ੍ਰਧਾਨ ਸੀਨੀਅਰ ਐਡਵੋਕੇਟ ਸ਼੍ਰੀ ਸੰਜੇ ਗੋਇਲ ਅਤੇ ਸਕੱਤਰ ਸ਼੍ਰੀ ਚੰਦਰ ਸ਼ੇਖਰ ਮਿੱਤਲ ਨੇ ਕਾਲਜ ਪ੍ਰਤੀ ਉਹਨਾਂ ਦੀ ਦੇਣ ਨੂੰ highlight ਕੀਤਾ ਅਤੇ ਉਹਨਾਂ ਨੂੰ ਚੰਗੀ ਸਿਹਤ ਲੈ ਕੇ ਸੇਵਾ ਮੁਕਤ ਹੋਣ ਦੀ ਵਧਾਈ ਦਿੱਤੀ ਉੱਥੇ WIT ਦੇ ਪ੍ਰਿੰਸੀਪਲ ਡਾ. ਨੀਰੂ ਗਰਗ, ਬੀ.ਐਡ ਕਾਲਜ ਦੇ ਪ੍ਰਿੰਸੀਪਲ ਡਾ. ਅਣੂ ਮਲਹੋਤਰਾ, ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਸਵਿਤਾ ਗੁਪਤਾ ਨੇ ਉਹਨਾ ਪ੍ਰਤੀ ਆਪਣੇ ਨਿੱਘੇ ਰਿਸ਼ਤੇ ਨੂੰ ਬਿਆਨ ਕੀਤਾ। ਕਾਲਜ ਸਟਾਫ਼ ਡਾ. ਤਰੂ ਮਿੱਤਲ, ਪ੍ਰੋ. ਤ੍ਰਿਪਤਾ, ਪ੍ਰੋ. ਮੋਨਿਕਾ ਕਪੂਰ, ਡਾ. ਸਿਮਰਜੀਤ ਕੌਰ, ਡਾ. ਅੰਜੂ ਗਰਗ, ਪ੍ਰੋ. ਰੇਖਾ ਰਾਣੀ, ਪ੍ਰੋ. ਰਿੰਕੂ ਬਾਲਾ, ਪ੍ਰੋ, ਬਿੰਦੂ ਗਰਗ, ਪ੍ਰੋ. ਨੇਹਾ ਭੰਡਾਰੀ, ਪ੍ਰੋ. ਰੋਮੀ ਤੁਲੀ, ਪ੍ਰੋ. ਗੁਰਪ੍ਰੀਤ ਕੌਰ, ਮੈਡਮ ਪ੍ਰਵੀਨ ਕੌਰ, ਪ੍ਰੋ. ਲਵਪ੍ਰੀਤ ਕੌਰ , ਡਾ. ਪੂਜਾ ਗੋਸਵਾਮੀ, ਸੁਪਰਡੈਂਟ ਮਿਸਟਰ ਉਮੇਦ ਕੁਮਾਰ ਤੇ ਮਿਊਜ਼ਕ ਦੇ ਸ. ਸੁਖਵਿਦੰਰ ਸਿੰਘ ਵੱਲੋਂ ਵੱਖ ਵੱਖ ਗੀਤ ਗਾ ਕੇ ਅਤੇ ਆਪਣੇ ਮਨ ਦੇ ਵਿਚਾਰ ਕਵਿਤਾਵਾਂ ਅਤੇ ਭਾਸ਼ਣਾਂ ਰਾਹੀਂ ਪੇਸ ਕੀਤੇ ਗਏ।
ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਗੁਰੂ ਬ੍ਰਹਮਾ, ਗੁਰੂ ਵਿਸ਼ਨੂੰ ਵਾਲਾ ਗੀਤ ਲੈ ਕੇ ਕੋਰਿਓ ਗਰਾਫੀ ਪੇਸ਼ ਕੀਤੀ ਗਈ। ਜਿਸ ਨੂੰ ਡਾ. ਪੌਮੀ ਬਾਂਸਲ ਤੇ ਪ੍ਰੋ. ਸ਼ੀਜਾ ਵੱਲੋਂ ਤਿਆਰ ਕਰਵਾਇਆ ਗਿਆ। ਇਸ ਸਮਾਰੋਹ ਨੂੰ ਸਪੈਸ਼ਲ ਤੌਰ ਤੇ ਸਟਾਫ਼ ਸੈਕਟਰੀ ਡਾ. ਪੌਮੀ ਬਾਂਸਲ ਜੀ ਨੇ ਆਪਮੇ ਉਪਰਾਲਿਆ ਨਾਲ ਆਰਗੇਨਾਈਜ ਕੀਤਾ ਉਹਨਾਂ ਨੇ ਪ੍ਰਿੰਸੀਪਲ ਤਾਂਘੀ ਦਾ ਸਨਮਾਨ ਪੱਤਰ ਪੜ੍ਹਿਆ ਅਤੇ ਮੰਚ ਦਾ ਸੰਚਾਲਨ ਬਾਖੂਬੀ ਨਿਭਾਇਆ। ਮੈਡਮ ਤਾਂਘੀ ਨੇ ਕਾਲਜ ਪ੍ਰਤੀ ਆਪਣੀ ਸਰਵਿਸ ਦੇ ਤਜਰਬੇ ਸਾਂਝੇ ਕਰਦਿਆਂ ਇਸ ਪਾਰਟੀ ਦੀ ਸ਼ਲਾਘਾ ਕੀਤੀ। ਇਸ ਵਧੀਆ ਪਾਰਟੀ ਹੋਣ ਦਾ ਸਿਹਰਾ ਡਾ. ਪੌਮੀ ਬਾਂਸਲ ਨੂੰ ਦਿੰਦਿਆਂ ਉਹਨਾਂ ਨੂੰ ਸਾਬਾਸ਼ ਦਿੱਤੀ ਅਤੇ ਸਭ ਦਾ ਧੰਨਵਾਦ ਕੀਤਾ।
ਕੇਂਦਰ ਦੀ ਦਾਦਾਗਿਰੀ ਅੱਗੇ ਪੰਜਾਬ ਨਹੀਂ ਝੁਕੇਗਾ : ਅਕਾਲੀ ਦਲ
ਕੇਂਦਰੀ ਬਿਜਲੀ ਮੰਤਰੀ ਕੋਲ ਬੀ ਬੀ ਐਮ ਬੀ ਦਾ ਮੁੱਦਾ ਚੁੱਕਾਂਗੇ : ਪ੍ਰੋ. ਚੰਦੂਮਾਜਰਾ
ਰਾਜਾਂ ਦੇ ਹੱਕਾਂ ’ਤੇ ਡਾਕਾ ਮਾਰਨਾ ਬੰਦ ਕਰੇ ਕੇਂਦਰ
ਪ੍ਰੋ. ਭੁੱਲਰ ਦੀ ਰਿਹਾਈ ਤੁਰੰਤ ਕਰੇ ਆਮ ਆਦਮੀ ਪਾਰਟੀ ਸਰਕਾਰ : ਹਰਚਰਨ ਬੈਂਸ
ਸੁਖਜਿੰਦਰ ਮਾਨ
ਚੰਡੀਗੜ੍ਹ, 3 ਮਾਰਚ: ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹੱਕਾਂ ਲਈ ਡੱਟਦਾ ਰਿਹਾ ਹੈ ਤੇ ਹੁਣ ਵੀ ਡੱਟੇਗਾ ਤੇ ਕੇਂਦਰ ਸਰਕਾਰ ਇਹ ਭਲੀ ਭਾਂਤ ਸਮਝ ਲਵੇ ਕਿ ਪੰਜਾਬ ਕਿਸੇ ਵੀ ਤਰੀਕੇ ਕੇਂਦਰ ਦੀ ਦਾਦਾਗਿਰੀ ਅੱਗੇ ਨਹੀਂ ਝੁਕੇਗਾ। ਇਹ ਪ੍ਰਗਟਾਵਾ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਐਮ ਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤਾ ਹੈ।
ਅੱਜ ਇਥੇ ਅਕਾਲੀ ਦਲ ਦੇ ਮੁੱਖ ਦਫਤਰ ਵਿਚ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਕੁਝ ਦਿਨਾਂ ਅੰਦਰ ਅਜਿਹੇ ਫੈਸਲੇ ਲਏ ਹਨ ਜੋ ਸਿੱਧੇ ਤੌਰ ’ਤੇ ਪੰਜਾਬ ਨੁੰ ਧੋਂਸ ਵਿਖਾ ਕੇ ਈਨ ਮਨਵਾਉਣ ਵੱਲ ਸੇਧਤ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਵਿਚ ਸੰਘੀ ਢਾਂਚੇ ਨੁੰ ਖੋਰਾ ਲਗਾ ਕੇ ਯੂਨੀਟਰੀ ਸਿਸਟਰ ਲਾਗੂ ਕਰਨਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਸੂਬਿਆਂ ਦੇ ਅਧਿਕਾਰਾਂ ਵਿਚ ਕੇਂਦਰ ਸਰਕਾਰ ਸਿੱਧਾ ਦਖਲ ਦੇ ਰਹੀ ਹੈ ਤੇ ਖਾਸ ਤੌਰ ’ਤੇ ਪੰਜਾਬ ਨੁੰ ਨਿਸ਼ਾਨੇ ’ਤੇ ਲਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਪੰਜਾਬ ਵਿਚ ਬੀ ਐਸ ਐਫ ਦੇ ਅਧਿਕਾਰ ਖੇਤਰ ਵਿਚ ਵਾਧਾ ਕਰ ਦਿੱਤਾ, ਫਿਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ 9ਬੀ ਬੀ ਐਮ ਬੀ0 ਦੇ ਵਿਚੋਂ ਪੰਜਾਬ ਦੀ ਸਥਾਈ ਮੈਂਬਰਸ਼ਿਪ ਖਤਮ ਕਰ ਦਿੱਤੀ ਗਈ ।
ਸੀਨੀਅਰ ਅਕਾਲੀ ਆਗੂ ਨੇ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਹੁਣ ਕੇਂਦਰ ਸਰਕਾਰ ਨੇ ਭਾਖੜਾ ਡੈਮ ਦੀ ਸੁਰੱਖਿਆ ਸੀ ਆਈ ਐਸ ਐਫ ਦੇ ਹਵਾਲੇ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਅਜਿਹਾ ਕਰਨਾ ਪੰਜਾਬ ’ਤੇ ਬੇਵਿਸਾਹੀ ਕਰਨਾ ਹੈ ਤੇ ਇਹ ਵੀ ਇਕ ਅਸਲੀਅਤ ਹੈ ਕਿ ਸੀ ਆਈ ਐਸ ਐਫ ਦਾ ਖਰਚਾ ਹੁਣ ਪੰਜਾਬ ਤੇ ਹਿਮਾਚਲ ਪ੍ਰਦੇਸ਼ ਨੁੰ ਚੁੱਕਣਾ ਪਵੇਗਾ ਜਦੋਂ ਕਿ ਇਹ ਮੁਲਾਜ਼ਮ ਕੇਂਦਰ ਸਰਕਾਰ ਦੇ ਹੋਣਗੇ।
Êਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦਾ ਪਿਛਲੇ ਸੀਜ਼ਨ ਦਾ ਆਰ ਡੀ ਐਫ ਦਾ 1100 ਕਰੋੜ ਰੁਪਏ ਹੁਣ ਤੱਕ ਜਾਰੀ ਨਹੀਂ ਕੀਤਾ। ਉਹਨਾਂ ਕਿਹਾ ਕਿ ਅਜਿਹਾ ਪ੍ਰਭਾਵ ਮਿਲ ਰਿਹਾ ਹੈ ਕਿ ਪੰਜਾਬ ਦੇ ਹੱਕ ਖੋਹ ਕੇ ਪੰਜਾਬੀਆਂ ਨੂੰ ਈਨ ਮਨਵਾਉਣ ਲਈ ਸਬਕ ਸਿਖਾਉਣ ਵਾਸਤੇ ਚੱਕਰਵਿਊ ਰਚਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੁੰ ਇਹ ਹਦਾਇਤਾਂ ਵੀ ਦੇ ਰਹੀ ਹੈ ਕਿ ਉਹ ਆਪਣਾ ਪੈਸਾ ਕਿਵੇਂ ਖਰਚੇ। ਉਹਨਾਂ ਕਿਹਾ ਕਿ ਜਿਹੜੀਆਂ ਗ੍ਰਾਂਟਾ ਕੇਂਦਰ ਸਰਕਾਰ ਜਾਰੀ ਕਰਦੀ ਹੈ, ਉਹਨਾਂ ਦੇ ਖਰਚ ਲਈ ਤਾਂ ਨਿਯਮ ਤੇ ਸ਼ਰਤਾਂ ਤੈਅ ਕਰਨਾ ਤਾਂ ਭਾਵੇਂ ਕੇਂਦਰ ਸਰਕਾਰ ਦਾ ਹੱਕ ਹੋ ਸਕਦਾ ਹੈ ਪਰ ਕਿਸੇ ਸੂਬੇ ਨੁੰ ਖਰਚੇ ਬਾਰੇ ਹਦਾਇਤਾਂ ਦੇਣਾ ਪੂਰੀ ਤਰ੍ਹਾਂ ਗੈਰ ਵਾਜਬ ਹੈ।
ਉਹਨਾਂ ਕਿਹਾ ਕਿ ਪੰਜਾਬ ਪੁਨਰਗਠਨ ਐਕਟ ਵੇਲੇ ਦੀਆਂ ਜੋ ਵਿਵਸਥਾਵਾਂ ਹਨ, ਕੇਂਦਰ ਸਰਕਾਰ ਇਕ ਇਕ ਕਰ ਕੇ ਉਹ ਸਾਰੀਆਂ ਖਤਮ ਕਰਦੀ ਜ ਰਹੀ ਹੈ। ਉਹਨਾਂ ਕਿਹਾ ਕਿ ਬੀ ਬੀ ਐਮ ਬੀ ਵਿਚ ਪੰਜਾਬ ਦੀ ਸਥਾਈ ਮੈਂਬਰਸ਼ਿਪ ਅਤੇ ਚੰਡੀਗੜ੍ਹ ਵਿਚ ਮੁਲਾਜ਼ਮਾਂ ਲਈ ਪੰਜਾਬ ਦੇ ਨਿਯਮ ਲਾਗੂ ਕਰਨਾ ਪੰਜਾਬ ਪੁਨਰਗਠਨ ਐਕਟ ਦਾ ਹਿੱਸਾ ਸੀ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਹੁਣ ਚੰਡੀਗੜ੍ਹ ਦਾ ਆਪਣਾ ਕੇਡਰ ਤਿਆਰ ਕਰ ਰਹੀ ਹੈ ਤੇ ਇਸਨੁੰ ਸਥਾਈ ਤੌਰ ’ਤੇ ਯੂ ਟੀ ਬਣਾਈ ਰੱਖਣਾ ਚਾਹੁੰਦੀ ਹੈ ਜਦੋਂ ਕਿ ਇਸਨੁੰ ਸਿਰਫ ਆਰਜ਼ੀ ਤੌਰ ’ਤੇ ਯੂ ਟੀ ਬਣਾਇਆ ਗਿਆ ਸੀ।
Êਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਵਰ੍ਹਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਦੇ ਮੁੱਦਿਆਂ ’ਤੇ ਸੀਨੀਅਰ ਆਗੂ ਸੁਨੀਲ ਜਾਖੜ ਵੱਲੋਂ ਲਿਖੀ ਚਿੱਠੀ ਦਾ ਚੰਨੀ ਨੇ ਨਾ ਕੋਈ ਜਵਾਬ ਦਿੱਤਾ ਤੇ ਨਾ ਇਸ ’ਤੇ ਪ੍ਰਤੀਕਰਮ ਦਿੱਤਾ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਸੁਨੀਲ ਜਾਖੜ ਦੇ ਬਿਆਨ ਦਾ ਸਵਾਗਤ ਕੀਤਾ ਸੀ। ਉਹਨਾਂ ਕਿਹਾ ਕਿ ਹੁਣ ਵੀ ਅਸੀਂ ਸਾਰੀਆਂ ਪਾਰਟੀਆਂ ਨੁੰ ਇਹ ਅਪੀਲ ਕਰਦੇ ਹਾਂ ਕਿ ਉਹ ਮਿਲ ਕੇ ਇਕ ਮੰਚ ’ਤੇ ਸੂਬੇ ਵਾਸਤੇ ਲੜਾਈ ਲੜਨ ਅਤੇ ਸੂਬੇ ਦੇ ਹਿੱਤਾਂ ਦੇ ਮਾਮਲੇ ਵਿਚ ਸਿਆਸਤ ਨਾ ਕੀਤੀ ਜਾਵੇ।
ਅਕਾਲੀ ਆਗੂ ਨੇ ਕਿਹਾ ਕਿ ਬੇਸ਼ੱਕ ਮੁੱਖ ਮੰਤਰੀ ਚੰਨੀ ਤੇ ਮੁੱਖ ਵਿਰੋਧੀ ਧਿਰ ਰਹੀ ਆਮ ਆਦਮੀ ਪਾਰਟੀ ਸੂਬੇ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਨਾਕਾਮ ਰਹੇ ਹਨ ਪਰ ਅਕਾਲੀ ਦਲ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟੇਗਾ ਤੇ ਕੇਂਦਰ ਦੀ ਧੱਕੇਸ਼ਾਹੀ ਨੁੰ ਮੂਕ ਦਰਸ਼ਕ ਬਣ ਕੇ ਨਹੀਂ ਵੇਖੇਗਾ। ਉਹਨਾਂ ਕਿਹਾ ਕਿ ਅਸੀਂ ਅਗਲੇ ਹਫਤੇ ਕੇਂਦਰੀ ਬਿਜਲੀ ਮੰਤਰੀ ਸ੍ਰੀ ਆਰ ਕੇ ਸਿੰਘ ਦੇ ਯੂਕਰੇਨ ਤੋਂ ਪਰਤਣ ਦੇ ਤੁਰੰਤ ਬਾਅਦ ਉਹਨਾਂ ਨਾਲ ਮੁਲਾਕਾਤ ਕਰਾਂਗੇ ਤੇ ਬੀ ਬੀ ਐਮ ਬੀ ਵਿਚ ਪੰਜਾਬ ਦੀ ਸਥਾਈ ਮੈਂਬਰਸ਼ਿਪ ਦਾ ਮੁੱਦਾ ਚੁੱਕਾਂਗੇ।
ਉਹਨਾਂ ਕਿਹਾ ਕਿ ਇਹਨਾਂ ਮੀਟਿੰਗਾਂ ਦਾ ਕੀ ਨਤੀਜਾ ਨਿਕਲੇਗਾ, ਇਸਨੁੰ ਵੇਖਦਿਆਂ ਅਸੀਂ ਅਗਲੀ ਰਣਨੀਤੀ ਉਲੀਕਾਂਗੇ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਜਿਹਾ ਮਾਹੌਲ ਸਿਰਜਿਆ ਜਾ ਰਿਹਾ ਹੈ ਕਿ ਜਿਸ ਵਿਚ ਇਹ ਲੱਗਦਾ ਹੈ ਕਿ ਸਾਨੂੰ ਇਕ ਹੋਰ ਧਰਮ ਯੁੱਧ ਮੋਰਚਾ ਲਗਾਉਣਾ ਪਵੇਗਾ। ਉਹਨਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਹੱਕਾਂ ਲਈ ਹਮੇਸ਼ਾ ਡਟਿਆ ਹੈ ਤੇ ਹੁਣ ਵੀ ਪਿੱਛੇ ਨਹੀਂ ਹਟੇਗਾ।
ਇਸ ਦੌਰਾਨ ਪ੍ਰੈਸ ਕਾਨਫਰੰਸ ਵਿਚ ਮੌਜੂਦ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਹਰਚਰਨ ਬੈਂਸ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਫੈਸਲਾ ਟਾਲਣ ’ਤੇ ਆਮ ਆਦਮੀ ਪਾਰਟੀ ਅਤੇ ਇਸਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਜ਼ੋਰਦਾਰ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਹਮੇਸ਼ਾ ਤੋਂ ਸਿੱਖ ਵਿਰੋਧੀ ਤੇ ਪੰਜਾਬੀ ਵਿਰੋਧੀ ਹਨ। ਉਹਨਾਂ ਕਿਹਾ ਕਿ ਉਹ ਕੇਜਰੀਵਾਲ ਨੂੰ ਇਹ ਚੇਤਾਵਨੀ ਦਿੰਦੇ ਹਨ ਕਿ ਉਹ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਾ ਕਰਨ। ਉਹਨਾਂ ਕਿਹਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਸੁਪਰੀਮ ਕੋਰਟ ਨੇ ਵੀ ਪ੍ਰਵਾਨਗੀ ਦਿੱਤੀ ਹੈ ਤੇ ਪ੍ਰੋ. ਭੁੱਲਰ ਦੀ ਸਿਹਤ ਬਹੁਤ ਜ਼ਿਆਦਾ ਵਿਗੜ ਗਈ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰੋ. ਭੁੱਲਰ ਨੁੰ ਅਤਿਵਾਦੀ ਕਰਾਰ ਦੇ ਰਹੀ ਹੈ। ਉਹਨਾਂ ਕਿਹਾ ਕਿ ਪ੍ਰੋ. ਭੁੱਲਰ ਦੀ ਰਿਹਾਈ ਦਾ ਫੈਸਲਾ ਟਾਲਣ ਨਾਲ ਇਸਦਾ ਪੰਜਾਬੀ ਵਿਰੋਧੀ ਚੇਹਰਾ ਇਕ ਵਾਰ ਫਿਰ ਨੰਗਾ ਹੋ ਗਿਆ ਹੈ। ਉਹਨਾਂ ਫਿਰ ਮੰਗ ਕੀਤੀ ਕਿ ਪ੍ਰੋ. ਭੁੱਲਰ ਨੁੰ ਤੁਰੰਤ ਰਿਹਾਅ ਕੀਤਾ ਜਾਵੇ।
ਸਿੱਖਿਆ ਦੇ ਅਧਿਕਾਰ ਐਕਟ ਤਹਿਤ ਹਰਿਆਣਾ ਸਰਕਾਰ ਬੱਚਿਆਂ ਨੂੰ ਸਿੱਖਿਆ ਦੇਣ ਲਈ ਵਚਨਬੱਧ : ਕੰਵਰ ਪਾਲ
ਸੁਖਜਿੰਦਰ ਮਾਨ
ਚੰਡੀਗੜ੍ਹ, 3 ਮਾਰਚ: ਹਰਿਆਣਾ ਦੇ ਸਿਖਿਆ ਮੰਤਰੀ ਕੰਵਰ ਪਾਲ ਨੇ ਬਜਟ ਸੈਸ਼ਨ ਦੇ ਦੂਜੇ ਦਿਨ ਸਦਨ ਨੂੰ ਦਸਿਆ ਕਿ ਅਨੁਛੇਦ 21 ਏ ਅਨੁਸਾਰ ਭਾਰਤ ਸਰਕਾਰ ਵੱਲੋਂ ਬਣਾਈ ਗਈ ਮੁਫਤ ਤੇ ਲਾਜਿਮੀ ਬਾਲ ਸਿਖਿਆ ਦਾ ਅਧਿਕਾਰ, 2009 ਦੇ ਤਹਿਤ ਸਰਕਾਰ 6 ਸਾਲ ਤੋਂ 14 ਸਸਾਲ ਦੀ ਉਮਰ ਦੇ ਬੱਚਿਆਂ ਨੂੰ ਸਿਖਿਆ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿਖਿਆ ਦੇ ਅਧਿਕਾਰੀ ‘ਤੇ ਅਮਲ ਕਰ ਰਹੀ ਹੈ ਤਾਂ ਜੋ 6 ਤੋਂ 14 ਸਾਲ ਦੀ ਉਮਰ ਦਾ ਕੋਈ ਵੀ ਵਿਦਿਆਰਥੀ ਸਿਖਿਆ ਤੋਂ ਵਾਂਝਾ ਨਾ ਰਹੇ। ਭੌਗੋਲਿਕੀ ਸਥਿਤੀ ਦੇ ਆਧਾਰ ‘ਤੇ ਪ੍ਰਾਇਮਰੀ ਪੱਧਰ ਦੇ 8656 ਅਤੇ ਸੈਕੰਡਰੀ ਪੱਧਰ ਦੇ 2421 ਸਰਕਾਰੀ ਆਜਾਦ ਸਕੂਲ ਚਲਾਏ ਜਾ ਰਹੇ ਹਨ। ਉਨ੍ਹਾਂ ਨੇ ਜਾਣੂੰ ਕਰਵਾਇਆ ਕਿ ਹਰਿਆਣਾ ਸਕੂਲ ਸਿਖਿਆ ਨਿਯਮ, 2003 ਦੇ ਨਿਯਮ 134 ਏ ਦੇ ਤਹਿਤ ਬੀ.ਪੀ.ਐਲ./ਈ.ਡਬਲਯੂ.ਐਸ. ਵਰਗ ਦੇ ਹੁਸ਼ਿਆਰ ਬੱਚਿਆਂ ਨੂੰ ਨਿੱਜ ਸਕੂਲਾਂ ਵਿਚ ਪੜ੍ਹਾਈ ਲਈ ਮੌਕਾ ਦੇਣ ਦਾ ਪ੍ਰਵਧਾਨ ਹੈ। ਮੁਫਤ ਤੇ ਲਾਜਿਮੀ ਬਾਲ ਸਿਖਿਆ ਦਾ ਅਧਿਕਾਰੀ ਐਕਟ, 2009 ਦੇ ਮੱਦੇਨਜ਼ਰ, ਸੂਬਾ ਸਰਕਾਰ ਦੇ ਹਰਿਆਣਾ ਸਿਖਿਆ ਨਿਯਮਾਵਲੀ 2003 ਦੁਆਰਾ ਪਾਸ 134ਏ ਨਿਯਮ ‘ਤੇ ਮੁੜ ਵਿਚਾਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਸਦਨ ਨੂੰ ਦਸਿਆ ਕਿ ਸਾਲ 2015-16 ਤੋਂ ਸਾਲ 2021-22 ਤਕ ਨਿਯਮ 134ਏ ਦੇ ਤਹਿਤ ਨਿੱਜੀ ਸਕੂਲਾਂ ਵਿਚ ਜਮਾਤ 2 ਤੋਂ 10+2 ਤਕ ਕੁਲ 122636 ਬੱਚਿਆਂ ਦਾ ਦਾਖਲਾ ਹੋਇਆ। ਉਨ੍ਹਾਂ ਨੇ ਸਦਨ ਨੂੰ ਇਹ ਵੀ ਦਸਿਆ ਕਿ ਸਰਕਾਰ ਵੱਲੋਂ ਸਾਲ 2016-17 ਤੋਂ ਸਾਲ 2021-22 ਤਕ ਜਿਲਾ ਅਨੁਸਾਰ ਪੂਰੇ ਸੂਬੇ ਦੇ ਨਿੱਜੀ ਸਕੂਲਾਂ ਨੂੰ ਜਮਾਤ 2 ਤੋਂ 8ਵੀਂ ਤਕ 134ਏ ਦੇ ਤਹਿਤ ਦਾਖਲ ਵਿਦਿਆਰਥੀਆਂ ਦੀ ਫੀਸ ਪ੍ਰਤੀਪੂਰਤੀ ਰਕਮ ਕੁਲ 70,31,30,700 ਰੁਪਏ ਦਿੱਤੀ ਗਈ ਹੈ। ਉਨ੍ਹਾਂ ਦਸਿਆ ਕਿ ਜਿਲਾ ਸੋਨੀਪਤ ਨੂੰ ਸਾਲ 2016-17 ਤੋਂ ਸਾਲ 2021-22 ਤਕ 6,47,51,100 ਰੁਪਏ ਜਾਰੀ ਕੀਤ ਗਏ ਹਨ।
ਆਯੂਮਾਨ ਯੋਜਨਾ ਚ ਪੰਜ ਏਕੜ ਤੋਂ ਘੱਟ ਜ਼ਮੀਨ ਵਾਲਿਆਂ ਨੂੰ ਕੀਤਾ ਜਾਵੇਗਾ ਸ਼ਾਮਲ : ਅਨਿਲ ਵਿੱਜ
ਸੁਖਜਿੰਦਰ ਮਾਨ
ਚੰਡੀਗੜ੍ਹ, 3 ਮਾਰਚ: ਹਰਿਆਣਾ ਦੇ ਸਿਹਤ ਮੰਤਰੀ ਪਰਿਵਾਰ ਭਲਾਈ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਰਾਜ ਵਿਚ ਆਯੂਮਾਨ ਭਾਰਤ ਯੋਜਨਾ ਦੇ ਤਹਿਤ ਬੀਪੀਐਲ ਪਰਿਵਾਰਾਂ ਸਮੇਤ ਹੋਰ ਗਰੀਬ ਪਰਿਵਾਰਾਂ ਨੂੰ ਸ਼ਾਮਿਲ ਕਰਨ ਦੇ ਸਬੰਧ ਵਿਚ ਹੋਰ ਸ਼੍ਰੇਣੀਆਂ ਨੂੰ ਵਿਸ਼ੇਸ਼ ਰੂਪ ਨਾਲ ਗਰੀਬੀ ਰੇਖਾ ਤੋਂ ਹੇਠਾਂ ਦੇ ਪਰਿਵਾਰਾਂ ਜਿਨ੍ਹਾਂ ਦੀ ਸਾਲਾਨਾ ਆਮਦਨ 1.80 ਲੱਖ ਰੁਪਏ ਤੋਂ ਘੱਟ ਜਾਂ ਉਸ ਦੇ ਬਰਾਬਰ ਹੈ ਅਤੇ 5 ਏਕੜ ਤੋਂ ਘੱਟ ਦੀ ਜਮੀਨ ਹੈ, ਨੂੰ ਸ਼ਾਮਿਲ ਕਰਨ ਦੀ ਪ੍ਰਕ੍ਰਿਆ ਸ਼ੁਰੂ ਕੀਤੀ ਗਈ ਹੈ। ਅਨਿਲ ਵਿਜ ਅੱਜ ਇੱਥੇ ਹਰਿਆਣਾ ਵਿਧਾਨਸਭਾ ਵਿਚ ਚੱਲ ਰਹੇ ਸੈਸ਼ਨ ਦੌਰਾਨ ਲਗਾਏ ਗਏ ਸੁਆਲ ਦਾ ਜਵਾਬ ਦੇ ਰਹੇ ਸਨ।
ਉਨ੍ਹਾਂ ਨੇ ਦਸਿਆ ਕਿ ਭਾਰਤ ਦੇ ਵਿੱਤ ਮੰਤਰੀ ਨੇ ਮਿੱਤੀ 1 ਫਰਵਰੀ, 2018 ਨੁੰ ਆਪਣੇ ਬਜਟ ਭਾਸ਼ਨ ਵਿਚ ਲਈ ਲਗਭਗ 10 ਕਰੋੜ ਗਰੀਬ ਅਤੇ ਕਮਜੋਰ ਪਰਿਵਾਰਾਂ ਨੂੰ ਕਵਰ ਕਰਨ 5 ਲੱਖ ਰੁਪਏ ਪ੍ਰਤੀ ਪਰਿਵਾਰ ਦਾ ਦੂਜੀ ਅਤੇ ਤੀਜੀ ਸ਼੍ਰੇਣੀ ਦੇ ਸਿਹਤ ਲਾਭ ਤਹਿਤ ਬਜਟ ਅਲਾਟ ਕਰਦੇ ਹੋਏ ਪ੍ਰਮੁੱਖ ਕੌਮੀ ਸਿਹਤ ਸੁਰੱਖਿਆ ਯੋਜਨਾ (ਐਨਅੇਚਪੀਐਸ) ਸ਼ੁਰੂ ਕਰਨ ਦਾ ਐਲਾਨ ਕੀਤਾ। ਭਾਰਤ ਸਰਕਾਰ ਨੇ ਆਯੂਸ਼ਮਾਨ ਭਾਤਰ ਪ੍ਰਧਾਨ ਮੰਤਰੀ ਜਨ ਅਰੋੋਗਅ ਯੋਜਨਾ ਦੀ ਸੰਕਲਪ ਦੀ ਜੋ ਸਾਡੇ ਰਾਸ਼ਟਰ ਦੇ ਸਿਹਤ ਸੇਵਾਵਾਂ ਦੇ ਸੀਨਾਰਿਓ ਨੂੰ ਬਦਲਣ ਦੀ ਸਮਰੱਥਾ ਦੇ ਨਾਲ ਇਕ ਜਨਤਕ ਸਿਹਤ ਸੇਵਾ ਯੋਜਨਾ ਹੈ।
ਆਯੂਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਅ ਯੋਜਨਾ ਵਿਚ ਪਹਿਲਾ ਚੱਲੀ ਅਤੇ ਐਸਬੀਵਾਈ ਯੋਜਨਾ ਨੂੰ ਸ਼ਾਮਿਲ ਕਰ ਲਿਆ ਹੈ। ਆਯੂਸ਼ਮਾਨ ਭਾਰਤ- ਪ੍ਰਧਾਨ ਮੰਤਰੀ ਜਨ ਅਰੋਗਅ ਯੋਜਨਾ 50 ਕਰੋੜ ਤੋਂ ਵੱਧ ਲੋਕਾਂ ਦੇ ਆਪਣੇ ਕਵਰੇਜ ਦੇ ਨਾਲ ਵਿਸ਼ਵ ਵਿਚ ਆਪਣੀ ਤਰ੍ਹਾ ਦੀ ਸੱਭਤੋਂ ਮਹਤੱਵਪੂਰਣ ਯੋਜਨਾ ਹੈ। ਇਕ ਮਜਬੂਤ ਆਈਟੀ ਪ੍ਰਣਾਲੀ ਵੱਲੋਂ ਸਹਾਇਤਾ ਪ੍ਰਾਪਤ ਇਹ ਪੂਰੇ ਦੇਸ਼ ਵਿਚ ਇਥ ਰਾਜ ਤੋੋਂ ਦੂਜੇ ਰਾਜ ਵਿਚ ਲਾਭਪਾਤਰਾਂ ਨੂੰ ਲਾਭ ਦੀ ਸਰਲ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਰੱਖਦਾ ਹੈ।
ਹਰਿਆਣਾ ਸਰਕਾਰ ਵੱਲੋਂ 14 ਅਗਸਤ 2018 ਨੂੰ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਭਾਰਤ ਸਰਕਾਰ ਦੀ ਕੌਮੀ ਸਿਹਤ ਏਜੰਸੀ ਦੇ ਨਾਲ ਮੈਡੀਕਲ ਅਧਿਕਾਰੀਆਂ ਦੀ ਅੰਦਰੂਣੀ ਟੀਮ ਦੇ ਨਾਲ ਭਰੋਸਾ ਮਾਡਲ ‘ਤੇ ਆਯੂਸ਼੍ਰਮਾਨ ਭਾਰਤ ਸਕੀਮ ਨੂੰ ਲਾਗੂ ਕਰਨ ਦੇ ਲਈ ਐਮਓਯੂ ‘ਤੇ ਹਸਤਾਖਰ ਕੀਤੇ ਗਏ। ਆਯੂਸ਼ਮਾਨ ਭਾਰਤ ਯੋਜਨਾ ਦੀ ਮੁੱਖ ਵਿਸ਼ੇਸ਼ਤਾਵਾਂ ਨੂੰ ਦੱਸਦੇ ਹੋਏ ਉਨ੍ਹਾਂ ਨੇ ਕਿਹਾ ਕਿ ਲਾਭਪਾਰਤਾਂ ਦੇ ਲਈ ਪੂਰੇ ਭਾਰਤ ਵਿਚ ਕਿਸੇ ਵੀ (ਪਬਲਿਕ ਅਤੇ ਨਿਜੀ) ਸੂਚੀਬੱਧ ਹਸਪਤਾਲਾਂ ਵਿਚ ਨਗਦੀ ਰਹਿਤ ਅਤੇ ਕਾਗਜਰਹਿਤ ਸੇਵਾਵਾਂ ਦਾ ਲਾਭ ਆਯੂਸ਼ਮਾਨ ਭਾਰਤ ਦੀ ਬੀਮਾ ਰਕਮ 5 ਲੱਖ ਰੁਪਏ ਪ੍ਰਤੀ ਪਰਿਵਾਰ ਹੈ ਜਿਸ ਵਿਚ ਹਰਿਆਣਾ ਦੇ 15 ਲੱਖ ਲਾਭਪਾਤਰ ਪਰਿਵਾਰਾਂ (ਐਸਈਸੀਸੀ ਵੱਲੋਂ ਚੋਣ ਕੀਤੇ) ਨੂੰ ਸ਼ਾਮਿਲ ਕੀਤਾ ਗਿਆ ਹੈ ਜਿਸ ਵਿਚ ਪਰਿਵਾਰ ਦੇ ਮੈਂਬਰਾਂ ਦੀ ਗਿਣਤੀ ‘ਤੇ ਰੋਕ ਨਹੀਂ ਹੈ। ਇਹ ਯੋਜਨਾ ਯੋਗਤਾ ਦੇ ਆਧਰ ‘ਤੇ ਹੈ। ਪਰਿਭਾਸ਼ਿਤ ਸਮਾਜਿਕ ਆਰਥਕ ਮਰਦਮ ਸ਼ੁਮਾਰੀ 201 ਦੇ ਡੇਟਾਬੇਸ ਵਿਚ ਚੋਣ ਕੀਤੇ ਹਰੇਕ ਪਰਿਵਾਰ ਨੂੰ ਯੋਜਨਾ ਦੇ ਤਹਿਤ ਲਾਭ ਦਾ ਦਾਵਾ ਕਰਨ ਦਾ ਹੱਕਦਾਰ ਹੋਵੇਗਾ।





