Monday, May 11, 2026
Home Blog Page 259

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ

0

👉ਬਠਿੰਡਾ ਵਿੱਚ ਕੀਤਾ ਜਾਵੇਗਾ ₹2,600 ਕਰੋੜ ਦਾ ਨਵਾਂ ਨਿਵੇਸ਼

Chandigarh News:ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਐਨਆਰਆਈ ਮਾਮਲਿਆਂ ਦੇ ਮੰਤਰੀ, ਸ਼੍ਰੀ ਸੰਜੀਵ ਅਰੋੜਾ ਨੇ ।ਅੱਜ ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਿਡ (ਐਚ.ਐਮ.ਈ.ਐਲ.) ਦੇ ਮਹੱਤਵਪੂਰਨ ਉਦਯੋਗਿਕ ਯੋਗਦਾਨ ਅਤੇ ਭਵਿੱਖੀ ਵਿਸਥਾਰ ਯੋਜਨਾਵਾਂ ਨੂੰ ਉਜਾਗਰ ਕੀਤਾ ਤਾਂ ਜੋ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਐਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਰਾਜ ਸਰਕਾਰ ਦੀ ਵਚਨਬੱਧਤਾ ਤਹਿਤ ਵੱਡੇ ਪੱਧਰ ’ਤੇ ਨਿਵੇਸ਼ਾਂ ਦਾ ਸਮਰਥਨ ਅਤੇ ਪੰਜਾਬ ਦੇ ਉਦਯੋਗਿਕ ਵਾਤਾਵਰਣ ਨੂੰ ਮਜ਼ਬੂਤ ਕੀਤਾ ਜਾ ਸਕੇ।ਐਚ.ਐਮ.ਈ.ਐਲ. ਦੇ ਮੈਨੇਜਿੰਗ ਡਾਇਰੈਕਟਰ ਅਤੇ ਸੀ.ਈ.ਓ. ਸ਼੍ਰੀ ਪ੍ਰਭ ਦਾਸ ਨੇ ਦੱਸਿਆ ਕਿ ਐਚਪੀਸੀਐਲ ਮਿੱਤਲ ਐਨਰਜੀ ਲਿਮਿਟੇਡ (ਐਚਐਮਈਐਲ) ਦੁਆਰਾ ਸੰਚਾਲਿਤ ਗੁਰੂ ਗੋਬਿੰਦ ਸਿੰਘ ਰਿਫਾਈਨਰੀ, ਬਠਿੰਡਾ ਵਿੱਚ ₹2,600 ਕਰੋੜ ਦਾ ਨਵਾਂ ਨਿਵੇਸ਼ ਕੀਤਾ ਜਾਵੇਗਾ। ਇਸ ਨਿਵੇਸ਼ ਦੇ ਤਹਿਤ ਪਾਲੀਪ੍ਰੋਪਾਈਲੀਨ ਡਾਊਨਸਟ੍ਰੀਮ ਉਦਯੋਗ ਸਥਾਪਿਤ ਕੀਤੇ ਜਾਣਗੇ ਅਤੇ ਫਾਈਨ ਕੈਮੀਕਲ ਨਾਲ ਸੰਬੰਧਤ ਨਵੇਂ ਪ੍ਰੋਜੈਕਟ ਲਗਾਏ ਜਾਣਗੇ। ਇਸ ਵਿਸ਼ਾਲ ਕੰਪਲੈਕਸ ਦੇ ਨਿਰਮਾਣ ਅਤੇ ਸੰਚਾਲਨ ਦੌਰਾਨ ਸਾਨੂੰ ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸਰਕਾਰ ਤੋਂ ਪੂਰਾ ਸਮਰਥਨ ਮਿਲਿਆ। ਹੁਣ ਤੱਕ, ਪਿਛਲੇ ਇੰਨੇ ਸਾਲਾਂ ਦੌਰਾਨ ਇੱਕ ਦਿਨ ਲਈ ਵੀ ਨਾ ਤਾਂ ਉਸਾਰੀ ਅਤੇ ਨਾ ਹੀ ਸੰਚਾਲਨ ਪ੍ਰਭਾਵਿਤ ਹੋਇਆ ਹੈ। ਅਜਿਹਾ ਸੁਖਾਵਾਂ ਮਾਹੌਲ ਮੁੱਖ ਤੌਰ ’ਤੇ ਪੰਜਾਬ ਸਰਕਾਰ ਦੀਆਂ ਸਰਗਰਮ ਨੀਤੀਆਂ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਕਾਰਨ ਹੈ।ਅਸੀਂ ਖੁਸ਼ਕਿਸਮਤ ਹਾਂ ਕਿ ਸਾਡੇ ਕੋਲ ਇੱਕ ਦੂਰਅੰਦੇਸ਼ੀ ਨੇਤਾ, ਸ਼੍ਰੀ ਸੰਜੀਵ ਅਰੋੜਾ ਹਨ, ਜੋ ਗਤੀਸ਼ੀਲ, ਸੁਧਾਰ ਕੇਂਦਰਿਤ, ਵਿਕਾਸਸ਼ੀਲ ਸੋਚ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਦੀ ਗਤੀਸ਼ੀਲ ਅਗਵਾਈ ਹੇਠ, ਪੰਜਾਬ ਦਾ ਉਦਯੋਗਿਕ ਵਿਕਾਸ ਸੂਬੇ ਦੇ ਉੱਦਮੀਆਂ, ਉਦਯੋਗਾਂ ਅਤੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕਰੇਗਾ।

ਇਹ ਵੀ ਪੜ੍ਹੋ  ਵਿੱਤੀ ਸਾਲ 2025-26 ਦੌਰਾਨ ਜੀ.ਐੱਸ.ਟੀ. ਪ੍ਰਾਪਤੀ ਵਿੱਚ 16% ਦਾ ਵਾਧਾ ਅਤੇ ਆਬਕਾਰੀ ਮਾਲੀਆ 7,401 ਕਰੋੜ ਰੁਪਏ ਤੱਕ ਪਹੁੰਚਿਆ: ਹਰਪਾਲ ਸਿੰਘ ਚੀਮਾ

ਸ਼੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਐਚ.ਐਮ.ਈ.ਐਲ. ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚਪੀਸੀਐਲ) – ਨਵਰਤਨ ਅਤੇ ਫਾਰਚੂਨ 500 ਪੀਐਸਯੂ- ਅਤੇ ਮਿੱਤਲ ਐਨਰਜੀ ਇਨਵੈਸਟਮੈਂਟ ਪ੍ਰਾਈਵੇਟ ਲਿਮਟਿਡ, ਸਿੰਗਾਪੁਰ (ਲਕਸ਼ਮੀ ਐਨ. ਮਿੱਤਲ ਗਰੁੱਪ) ਵਿਚਕਾਰ ਇੱਕ ਇਤਿਹਾਸਕ ਜਨਤਕ-ਨਿੱਜੀ ਭਾਈਵਾਲੀ ਦਾ ਧੁਰਾ ਹੈ ਅਤੇ ਪੰਜਾਬ ਦੀਆਂ ਸਭ ਤੋਂ ਮਹੱਤਵਪੂਰਨ ਉਦਯੋਗਿਕ ਸਫਲਤਾ ਵਜੋਂ ਉਭਰਿਆ ਹੈ। ਉਨ੍ਹਾਂ ਭਰੋਸਾ ਦਵਾਇਆ ਕਿ ਕੰਪਨੀ ਨੂੰ ਪੰਜਾਬ ਵਿੱਚ ਆਪਣੇ ਪਲਾਂਟ ਦੇ ਵਿਸਥਾਰ ਲਈ ਪੂਰਾ ਸਰਕਾਰੀ ਸਮਰਥਨ ਮਿਲੇਗਾ।ਉਨ੍ਹਾਂ ਕਿਹਾ ਕਿ ਐਚ.ਐਮ.ਈ.ਐਲ. ਦੀ ਰਿਫਾਇਨਰੀ ਅਤੇ ਏਕੀਕ੍ਰਿਤ ਪੈਟਰੋਕੈਮੀਕਲ ਕੰਪਲੈਕਸ, ਜੋ ਕਿ ਜ਼ਿਲ੍ਹਾ ਬਠਿੰਡਾ ਦੀ ਤਹਿਸੀਲ ਤਲਵੰਡੀ ਸਾਬੋ ਦੇ ਪਿੰਡ ਫੁੱਲੋਖੇੜੀ ਵਿਖੇ ਲਗਭਗ 2,000 ਏਕੜ ਵਿੱਚ ਫੈਲਿਆ ਹੋਇਆ ਹੈ, ਨੇ 2011 ਵਿੱਚ ਰਿਫਾਇਨਰੀ ਦਾ ਕੰਮ ਸ਼ੁਰੂ ਕੀਤਾ ਸੀ। ਜਦੋਂ ਕਿ ਸਾਲ 2023 ਵਿੱਚ ਪੈਟਰੋਕੈਮੀਕਲ ਸਹੂਲਤ ਨਾਲ ਰਾਜ ਵਿੱਚ ਮੁੱਲ ਵਾਧਾ ਅਤੇ ਡਾਊਨਸਟਰੀਮ ਉਦਯੋਗਿਕ ਗਤੀਵਿਧੀਆਂ ਵਿੱਚ ਕਾਫ਼ੀ ਵਾਧਾ ਹੋਇਆ ਹੈ।ਮੰਤਰੀ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਮੌਜੂਦਾ ਸਮੇਂ ਵਿੱਚ ਐਚ.ਐਮ.ਈ.ਐਲ. ਦਾ ਲਗਭਗ 90,000 ਕਰੋੜ ਰੁਪਏ ਸਾਲਾਨਾ ਦਾ ਕਾਰੋਬਾਰ ਹੈ ਅਤੇ ਟੈਕਸਾਂ ਦੇ ਰੂਪ ਵਿੱਚ ਸਰਕਾਰੀ ਖਜ਼ਾਨੇ ਵਿੱਚ ਸਾਲਾਨਾ ਲਗਭਗ 2,100 ਕਰੋੜ ਰੁਪਏ ਦਾ ਯੋਗਦਾਨ ਪਾਉਂਦਾ ਹੈ, ਜੋ ਕਿ ਪੰਜਾਬ ਦੀ ਆਰਥਿਕਤਾ ਵਿੱਚ ਇਸਦੀ ਅਹਿਮ ਭੂਮਿਕਾ ਨੂੰ ਦਰਸਾਉਂਦਾ ਹੈ।ਇਹ ਪ੍ਰੋਜੈਕਟ ਸਿੱਧੇ ਅਤੇ ਅਸਿੱਧੇ ਤੌਰ ’ਤੇ ਲਗਭਗ 10,000 ਵਿਅਕਤੀਆਂ ਨੂੰ ਰੁਜ਼ਗਾਰ ਦਿੰਦਾ ਹੈ, ਜਿਸ ਨਾਲ ਇਹ ਪੰਜਾਬ ਦੇ ਸਭ ਤੋਂ ਵੱਡੇ ਉਦਯੋਗਿਕ ਰੁਜ਼ਗਾਰ ਦੇਣ ਵਾਲਿਆਂ ਵਿੱਚੋਂ ਇੱਕ ਹੈ।

ਇਹ ਵੀ ਪੜ੍ਹੋ  Punjab Police ਦੇ ANTF ਵਿੰਗ ਨੂੰ ਮਿਲੀ ਵੱਡੀ ਸਫਲਤਾ, ਸਰਹੱਦੋਂ ਪਾਰ ਆਈ 12 ਕਿਲੋ ਹੈਰੋਇਨ ਬਰਾਮਦ

ਉਨ੍ਹਾਂ ਅੱਗੇ ਦੱਸਿਆ ਕਿ ਐਚ.ਐਮ.ਈ.ਐਲ ਕਾਫ਼ੀ ਮਾਤਰਾ ਵਿੱਚ ਐਲਪੀਜੀ, ਪੈਟਰੋਲ ਅਤੇ ਡੀਜ਼ਲ ਪੈਦਾ ਕਰਦਾ ਹੈ, ਜੋ ਉੱਤਰੀ ਭਾਰਤ ਦੀਆਂ ਬਾਲਣ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਇਸ ਤੋਂ ਇਲਾਵਾ, ਐਚ.ਐਮ.ਈ.ਐਲ ਭਾਰਤ ਵਿੱਚ ਪੋਲੀਮਰ ਦਾ ਦੂਜਾ ਸਭ ਤੋਂ ਵੱਡਾ ਉਤਪਾਦਕ ਹੈ, ਜੋ ਦੇਸ਼ ਦੀ ਕੁੱਲ ਪੋਲੀਮਰ ਮੰਗ ਦਾ ਲਗਭਗ 14 ਫੀਸਦੀ ਪੂਰਾ ਕਰਦਾ ਹੈ।ਹਾਲੀਆ ਵਿਕਾਸ ਦਾ ਹਵਾਲਾ ਦਿੰਦੇ ਹੋਏ, ਸ਼੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਸਦੀ 100 ਫੀਸਦੀ ਸਹਾਇਕ ਕੰਪਨੀ ਐਚਐਮਈਐਲ ਆਰਗੈਨਿਕ ਪ੍ਰਾਈਵੇਟ ਲਿਮਟਡ (ਐਚਓਪੀਐਲ) ਰਾਹੀਂ, 2024 ਵਿੱਚ ਮੌਜੂਦਾ ਰਿਫਾਇਨਰੀ ਦੇ ਨਾਲ ਲੱਗਦੇ ਇੱਕ ਬਾਇਓ-ਈਥੇਨੌਲ ਪਲਾਂਟ ਚਾਲੂ ਕੀਤਾ ਗਿਆ ਸੀ। ਇਸ ’ਤੇ ਨਿਰਮਾਣ ਕਰਦੇ ਹੋਏ, ਐਚਓਪੀਐਲ ਨੇ ਵਧੀਆ ਰਸਾਇਣਾਂ ਵਿੱਚ ਇੱਕ ਅਗਾਂਹਵਧੂ ਏਕੀਕਰਣ ਪ੍ਰੋਜੈਕਟ ਦਾ ਪ੍ਰਸਤਾਵ ਰੱਖਿਆ ਹੈ, ਜਿਸ ਵਿੱਚ 2,600 ਕਰੋੜ ਰੁਪਏ ਤੋਂ ਵੱਧ ਦਾ ਪੜਾਅਵਾਰ ਨਿਵੇਸ਼ ਸ਼ਾਮਲ ਹੈ।ਪ੍ਰਸਤਾਵਿਤ ਵਿਸਥਾਰ ਤੋਂ ਲਗਭਗ 500 ਵਾਧੂ ਸਿੱਧੇ ਅਤੇ ਅਸਿੱਧੇ ਰੁਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਆਸ ਹੈ, ਜਿਸਦੇ ਨਤੀਜੇ ਵਜੋਂ ਲਗਭਗ 2,400 ਕਰੋੜ ਰੁਪਏ ਦਾ ਵਾਧੂ ਸਾਲਾਨਾ ਟਰਨਓਵਰ ਹੋਵੇਗਾ ਅਤੇ ਇਸਦੀ ਮਜ਼ਬੂਤ ਨਿਰਯਾਤ ਸੰਭਾਵਨਾ ਹੈ, ਜਿਸ ਨਾਲ ਪੰਜਾਬ ਨੂੰ ਪੈਟਰੋ ਕੈਮੀਕਲ ਅਤੇ ਮੁੱਲ-ਵਰਧਿਤ ਨਿਰਮਾਣ ਲਈ ਇੱਕ ਹੱਬ ਵਜੋਂ ਅੱਗੇ ਵਧਾਇਆ ਜਾਵੇਗਾ।ਸਰਕਾਰ ਦੇ ਉਦਯੋਗ-ਪੱਖੀ ਪਹੁੰਚ ਨੂੰ ਦੁਹਰਾਉਂਦੇ ਹੋਏ, ਸ਼੍ਰੀ. ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਗਤੀਸ਼ੀਲ ਨੀਤੀਆਂ, ਸਮਾਂ-ਬੱਧ ਪ੍ਰਵਾਨਗੀਆਂ, ਅਤੇ ਨਿਵੇਸ਼ਕ-ਕੇਂਦ੍ਰਿਤ ਮਾਹੌਲ ਰਾਹੀਂ ਅਜਿਹੇ ਵੱਡੇ ਪੱਧਰ ’ਤੇ ਨਿਵੇਸ਼ਾਂ ਨੂੰ ਸੁਵਿਧਾਜਨਕ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਸੂਬੇ ਵਿੱਚ ਨਿਰੰਤਰ ਉਦਯੋਗਿਕ ਵਿਕਾਸ ਅਤੇ ਰੁਜ਼ਗਾਰ ਪੈਦਾ ਕਰਨਾ ਯਕੀਨੀ ਬਣਾਇਆ ਜਾ ਸਕੇ।ਐਚ.ਐਮ.ਈ.ਐਲ. ਦ ਮੈਨੇਜਿੰਗ ਡਾਇਰੈਕਟਰ ਅਤੇ ਸੀ.ਈ.ਓ. ਸ਼੍ਰੀ ਪ੍ਰਭ ਦਾਸ, ਐਚ.ਐਮ.ਈ.ਐਲ. ਦੇ ਵਾਈਸ ਪ੍ਰੈਜ਼ੀਡੈਂਟ ਸ਼੍ਰੀ ਸੰਜੀਵ ਮਲਹੋਤਰਾ, ਐਚ.ਐਮ.ਈ.ਐਲ. ਦੇ ਚੀਫ ਸਟੇਟ ਕੋਆਰਡੀਨੇਟਰ ਸ਼੍ਰੀ ਵਿਸ਼ਵ ਬੰਧੂ, ਪੰਜਾਬ ਵਿਕਾਸ ਕਮਿਸ਼ਨ ਦੇ ਵਾਈਸ ਚੇਅਰਪਰਸਨ ਸ਼੍ਰੀਮਤੀ ਸੀਮਾ ਬਾਂਸਲ, ਅਤੇ ਸ਼੍ਰੀ ਅਮਿਤ ਢਾਕਾ ਆਈਏਐਸ ਸੀਈਓ ਪੰਜਾਬ ਇਨਵੈਸਟ ਪ੍ਰੈਸ ਕਾਨਫਰੰਸ ਦੌਰਾਨ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿੱਤੀ ਸਾਲ 2025-26 ਦੌਰਾਨ ਜੀ.ਐੱਸ.ਟੀ. ਪ੍ਰਾਪਤੀ ਵਿੱਚ 16% ਦਾ ਵਾਧਾ ਅਤੇ ਆਬਕਾਰੀ ਮਾਲੀਆ 7,401 ਕਰੋੜ ਰੁਪਏ ਤੱਕ ਪਹੁੰਚਿਆ: ਹਰਪਾਲ ਸਿੰਘ ਚੀਮਾ

0

Chandigarh News:ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਵਿੱਤੀ ਸਾਲ 2025-26 ਦੌਰਾਨ ਇੱਕ ਵੱਡੀ ਵਿੱਤੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨਵੰਬਰ 2025 ਤੱਕ ਸੂਬੇ ਨੇ ਜੀ.ਐੱਸ.ਟੀ. ਪ੍ਰਾਪਤੀ ਵਿੱਚ 16.03% ਦਾ ਵਾਧਾ ਦਰਜ ਕਰਦਿਆਂ 17,860.09 ਕਰੋੜ ਰੁਪਏ ਪ੍ਰਾਪਤ ਕੀਤੇ, ਜਦਕਿ ਆਬਕਾਰੀ ਮਾਲੀਆ 7,401 ਕਰੋੜ ਰੁਪਏ ਰਿਹਾ। ਵਿੱਤ ਮੰਤਰੀ ਨੇ ਇਸ ਸਫਲਤਾ ਦਾ ਸਿਹਰਾ ਵਿਭਾਗ ਦੀ ਨਵੀਨਤਾ ਅਤੇ ਚੌਕਸੀ ਨੂੰ ਦਿੰਦਿਆਂ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਨਾ ਸਿਰਫ਼ ਪੁਰਾਣੇ ਰਿਕਾਰਡ ਤੋੜੇ ਹਨ, ਸਗੋਂ ਯਕਮੁਸ਼ਤ ਨਿਪਟਾਰਾ ਸਕੀਮ-2025 ਅਤੇ ਆਧੁਨਿਕ ਡਾਟਾ ਐਨਾਲਿਟਿਕਸ ਰਾਹੀਂ ਟੈਕਸ ਚੋਰੀ ਨੂੰ ਰੋਕਣ ਵਿੱਚ ਵੀ ਵੱਡੀ ਸਫਲਤਾ ਹਾਸਲ ਕੀਤੀ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਖੇਤਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜੀ.ਐੱਸ.ਟੀ. ਪ੍ਰਾਪਤੀ ਵਿੱਚ ਪਿਛਲੇ ਸਾਲ ਦੇ ਮੁਕਾਬਲੇ 2,467.30 ਕਰੋੜ ਰੁਪਏ ਦਾ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ  Punjab Police ਦੇ ANTF ਵਿੰਗ ਨੂੰ ਮਿਲੀ ਵੱਡੀ ਸਫਲਤਾ, ਸਰਹੱਦੋਂ ਪਾਰ ਆਈ 12 ਕਿਲੋ ਹੈਰੋਇਨ ਬਰਾਮਦ

ਉਨ੍ਹਾਂ ਕਿਹਾ ਕਿ ਸਤੰਬਰ 2025 ਵਿੱਚ ਜੀ.ਐੱਸ.ਟੀ. ਦਰਾਂ ਵਿੱਚ ਕੀਤੇ ਸੁਧਾਰਾਂ (ਜਿਸ ਨਾਲ ਜ਼ਰੂਰੀ ਵਸਤਾਂ ‘ਤੇ ਟੈਕਸ 12% ਤੋਂ ਘਟਾ ਕੇ 5% ਕੀਤਾ ਗਿਆ ਸੀ) ਦੇ ਬਾਵਜੂਦ, ਵਿਭਾਗ ਦੀਆਂ ਨੀਤੀਆਂ ਕਾਰਨ ਟੈਕਸ ਪ੍ਰਾਪਤੀ ਸਥਿਰ ਰਹੀ। ਇਸ ਦੇ ਨਾਲ ਹੀ ਵੈਟ ਅਤੇ ਸੀ.ਐੱਸ.ਟੀ. ਪ੍ਰਾਪਤੀ 5,451.76 ਕਰੋੜ ਰੁਪਏ ਰਹੀ, ਜੋ ਕਿ ਪਿਛਲੇ ਸਾਲ ਨਾਲੋਂ 3.35% ਵੱਧ ਹੈ।ਆਬਕਾਰੀ ਵਿਭਾਗ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ‘ਆਬਕਾਰੀ ਨੀਤੀ 2025-26’ ਤਹਿਤ 11,020 ਕਰੋੜ ਰੁਪਏ ਦਾ ਸਾਲਾਨਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਵੰਬਰ 2025 ਤੱਕ ਵਿਭਾਗ ਨੇ ਪਿਛਲੇ ਸਾਲ ਦੇ ਇਸੇ ਸਮੇਂ ਦੇ ਮੁਕਾਬਲੇ 8.64% ਦਾ ਵਾਧਾ ਦਰਜ ਕੀਤਾ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਵਿਰੁੱਧ ਮੁਹਿੰਮ ਤਹਿਤ ਇਸ ਸਾਲ 3,860 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਅਤੇ 3,795 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ।

ਇਹ ਵੀ ਪੜ੍ਹੋ  ਸੂਬੇ ਨੂੰ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਪੰਜਾਬ ਤੇ ਇਜ਼ਰਾਈਲ ਕਰਨਗੇ ਰਣਨੀਤਕ ਖੇਤਬਾੜੀ ਭਾਈਵਾਲੀ

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਯਕਮੁਸ਼ਤ ਨਿਪਟਾਰਾ ਸਕੀਮ-2025 ਇੱਕ ਵੱਡੀ ਪ੍ਰਾਪਤੀ ਰਹੀ ਹੈ, ਜਿਸ ਤਹਿਤ 18 ਦਸੰਬਰ 2025 ਤੱਕ 3,574 ਕੇਸਾਂ ਦਾ ਨਿਪਟਾਰਾ ਕਰਕੇ 52 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ ਹੈ ਅਤੇ ਵਪਾਰੀਆਂ ਨੂੰ ਟੈਕਸ ਵਿੱਚ ਵੱਡੀ ਰਾਹਤ ਦਿੱਤੀ ਗਈ ਹੈ। ਟੈਕਸ ਇੰਟੈਲੀਜੈਂਸ ਯੂਨਿਟ ਦੀ ਮਦਦ ਨਾਲ 344.06 ਕਰੋੜ ਰੁਪਏ ਦਾ ਟੈਕਸ ਅਤੇ ਜੁਰਮਾਨਾ ਵਸੂਲਿਆ ਗਿਆ ਹੈ। ਇਸ ਤੋਂ ਇਲਾਵਾ, ਜੀ.ਐਸ.ਟੀ.ਆਰ-3ਬੀ ਰਿਟਰਨ ਨਾ ਭਰਨ ਵਾਲਿਆਂ ‘ਤੇ ਨਿਗਰਾਨੀ ਰੱਖ ਕੇ 2,185.96 ਕਰੋੜ ਰੁਪਏ ਜਮ੍ਹਾ ਕਰਵਾਏ ਗਏ ਹਨ।ਵਿੱਤ ਮੰਤਰੀ ਚੀਮਾ ਨੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਾਂ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਅਪ੍ਰੈਲ ਤੋਂ ਨਵੰਬਰ 2025 ਦਰਮਿਆਨ 618.53 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਦੀ ਕਾਰਜਕੁਸ਼ਲਤਾ ਵਧਾਉਣ ਲਈ 5,111 ਅਧਿਕਾਰੀਆਂ ਨੂੰ 144 ਵਿਸ਼ੇਸ਼ ਪ੍ਰੋਗਰਾਮਾਂ ਰਾਹੀਂ ਸਿਖਲਾਈ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਇਹ ਰਣਨੀਤੀਆਂ ਵਿੱਤੀ ਸਾਲ ਦੇ ਬਾਕੀ ਰਹਿੰਦੇ ਮਹੀਨਿਆਂ ਵਿੱਚ ਵੀ ਮਾਲੀਏ ਦੇ ਵਾਧੇ ਨੂੰ ਬਰਕਰਾਰ ਰੱਖਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੇਅ-ਪੈਰਿਟੀ ਦੀ ਬਹਾਲੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਵੈਟਨਰੀ ਡਾਕਟਰਾਂ ਵੱਲੋਂ ਵੈਟਨਰੀ ਸੇਵਾਵਾਂ ਠੱਪ

0

Bathinda News: ਜੁਆਇੰਟ ਐਕਸ਼ਨ ਕਮੇਟੀ ਆਫ ਵੈਟਸ ਫਾਰ ਪੇਅ ਪੈਰਿਟੀ ਦੇ ਸੱਦੇ ਹੇਠ ਮੰਗਲਵਾਰ ਨੂੰ ਜ਼ਿਲ੍ਹਾ ਬਠਿੰਡਾ ਦੇ ਵੈਟਨਰੀ ਡਾਕਟਰਾਂ ਵੱਲੋਂ ਪਸ਼ੂ ਪਾਲਣ ਵਿਭਾਗ ਦੀਆਂ ਵੈਟਨਰੀ ਸੇਵਾਵਾਂ ਨੂੰ ਮੁਕੰਮਲ ਰੂਪ ਵਿੱਚ ਰੋਕ ਦਿੱਤਾ ਗਿਆ। ਜ਼ਿਲ੍ਹੇ ਵਿੱਚ ਸਾਰੀਆਂ ਵੈਟਨਰੀ ਸੇਵਾਵਾਂ ਠੱਪ ਰਹੀਆਂ। ਜ਼ਿਕਰਯੋਗ ਹੈ ਕਿ ਪੰਜਾਬ ਦੇ ਵੈਟਰਨਰੀ ਡਾਕਟਰ ਪਿਛਲੇ ਕਰੀਬ 5 ਸਾਲਾਂ ਤੋਂ ਆਪਣੀਆਂ ਜਾਇਜ਼ ਮੰਗਾਂ, 1. 42 ਸਾਲ ਚੱਲੀ ਮੈਡੀਕੋਜ਼ ਨਾਲ ਪੇਅ-ਪੈਰਿਟੀ ਦੀ ਬਹਾਲੀ,2. ਡੀ.ਏ.ਸੀ.ਪੀ. (ਡਾਇਨਾਮਿਕ ਅਸ਼ੋਰਡ ਕੈਰੀਅਰ ਪ੍ਰੋਗਰੈਸ਼ਨ ) 4-9-14 ਸਕੀਮ ਦੀ ਬਹਾਲੀ,3. ਐਚ.ਆਰ.ਏ. ਆਨ ਐਨ.ਪੀ.ਏ. ਮੁੜ ਲਾਗੂ ਕਰਵਾਉਣਾ ਅਤੇ 4. ਪ੍ਰੋਬੇਸ਼ਨ ਦੌਰਾਨ ਪੂਰੀ ਤਨਖਾਹ ਨੂੰ ਲੈ ਕੇ ਸੰਘਰਸ਼ ਦੇ ਰਾਹ ਤੇ ਹਨ, ਪਰ ਮੌਜੂਦਾ ਸਰਕਾਰ ਲਗਾਤਾਰ ਲਾਰੇ ਲਗਾਉਂਦੀ ਆ ਰਹੀ ਹੈ।

ਇਹ ਵੀ ਪੜ੍ਹੋ ਕਮਲ ਭਾਬੀ ਕ+ਤ+ਲ ਮਾਮਲਾ; ਬਠਿੰਡਾ ਅਦਾਲਤ ਵੱਲੋਂ ਮੁੱਖ ਮੁਲਜ਼ਮਾਂ ਨੂੰ ਭਗੌੜਾ ਐਲਾਨਣ ਦੀ ਕਾਰਵਾਈ ਸ਼ੁਰੂ

ਦੋ ਦਿਨਾਂ ਲਈ ਸੇਵਾਵਾਂ ਠੱਪ ਰੱਖਣ ਦੇ ਫੈਸਲੇ ਦੇ ਅੱਜ ਪਹਿਲੇ ਦਿਨ ਸੂਬੇ ਦੇ ਵੈਟਨਰੀ ਡਾਕਟਰਾਂ ਨੇ ਆਪੋ ਆਪਣੇ ਜ਼ਿਲ੍ਹਿਆਂ ਦੇ ਪੌਲੀਕਲੀਨਿਕਾਂ ਵਿਖੇ ਇਕੱਠੇ ਹੋ ਕੇ ਸਰਕਾਰ ਦੇ ਬੇਰੁਖੀ ਵਾਲੇ ਰਵੱਈਏ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਰੋਸ ਵਜੋਂ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਧੋਖੇ ਅਤੇ ਗਲਤ ਢੰਗ ਅਪਣਾ ਕੇ ਪੇਅ ਪੈਰਿਟੀ ਭੰਗ ਕਰਨ ਵਾਲਾ ਮਿਤੀ 4.1.2021 ਦਾ ਪੱਤਰ ਅਤੇ ਪਸ਼ੂ ਪਾਲਣ ਵਿਭਾਗ ਵੱਲੋਂ ਮਿਤੀ 12.1.2021 ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਡਾਕਟਰਾਂ ਵੱਲੋਂ ਕਿਹਾ ਗਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ਦੀਆਂ ਮੰਗਾਂ ਵੱਲ ਨਿੱਜੀ ਪੱਧਰ’ਤੇ ਦਖਲ ਦੇ ਕੇ ਪਹਿਲ ਦੇ ਆਧਾਰ ਤੇ ਹੱਲ ਕਰਨਾ ਚਾਹੀਦਾ ਹੈ। ਧਰਨੇ ਵਿੱਚ ਡਾ:ਨਰੇਸ਼ ਮੰਗਲਾ, ਡਾ:ਉਮੇਸ਼ ਪੁਰੀ, ਡਾ: ਅਨਿਲ ਨਾਮਾ, ਡਾ: ਦਲਜੀਤ ਸਿੰਘ,ਡਾ ਪਰਮਪਾਲ ਸਿੰਘ, ਡਾ:ਬਲਜਿੰਦਰ ਮੱਕੜ,ਡਾ:ਅਸ਼ੀਸ਼ ਬਾਹੀਆ ਅਤੇ ਡਾ:ਰਾਜਦੀਪ ਬਰਾੜ ਨੇ ਸੰਬੋਧਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅੰਮ੍ਰਿਤਸਰ ਤੇ ਜਲੰਧਰ ਤੋਂ ਬਾਅਦ ਹੁਣ ਪਟਿਆਲਾ ਦੇ ਸਕੂਲਾਂ ਨੂੰ ਵੀ ਮਿਲੀ ਧਮਕੀ

0

Patiala News: ਪਿਛਲੇ ਕੁੱਝ ਦਿਨਾਂ ਤੋਂ ਸੂਬੇ ਦੇ ਵੱਖ ਵੱਖ ਖੇਤਰਾਂ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਦਿੱਤੀਆਂ ਜਾ ਰਹੀਆਂ ਧਮਕੀਆਂ ਖ਼ਤਮ ਹੌਣ ਦਾ ਨਾਮ ਨਹੀਂ ਲੈ ਰਹੀਆਂ। ਕੁੱਝ ਦਿਨ ਪਹਿਲਾਂ ਅੰਮ੍ਰਿਤਸਰ ਅਤੇ ਉਸਤੋਂ ਬਾਅਦ ਜਲੰਧਰ ਦੇ ਸਕੂਲਾਂ ਨੂੰ ਇਸੇ ਤਰਜ਼ ‘ਤੇ ਧਮਕੀਆਂ ਦਿੱਤੀਆਂ ਗਈਆਂ ਸਨ, ਜਿਸਦੇ ਕਾਰਨ ਸਕੂਲਾਂ ਵਿਚ ਤੱਟ-ਫੱਟ ਛੁੱਟੀਆਂ ਕਰਨੀਆਂ ਪਈਆਂ ਸਨ। ਇਸਤੋਂ ਬਾਅਦ ਹੁਣ ਪਟਿਆਲਾ ਦੇ ਸਕੂਲਾਂ ਨੂੰ ਅੱਜ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।

ਇਹ ਵੀ ਪੜ੍ਹੋ ਕਮਲ ਭਾਬੀ ਕ+ਤ+ਲ ਮਾਮਲਾ; ਬਠਿੰਡਾ ਅਦਾਲਤ ਵੱਲੋਂ ਮੁੱਖ ਮੁਲਜ਼ਮਾਂ ਨੂੰ ਭਗੌੜਾ ਐਲਾਨਣ ਦੀ ਕਾਰਵਾਈ ਸ਼ੁਰੂ

ਪਤਾ ਲੱਗਿਆ ਹੈ ਕਿ ਦੂਜੇ ਸ਼ਹਿਰਾਂ ਦੀ ਤਰ੍ਹਾਂ ਇਹ ਧਮਕੀਆਂ ਈ-ਮੇਲ ਰਾਹੀਂ ਭੇਜੀ ਗਈ ਹੈ।ਇਸਦੇ ਨਾਲ ਹੀ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਫ਼ਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਧਮਕੀ ਮਿਲਣ ਤੋਂ ਬਾਅਦ ਪੁਲਿਸ ਨੇ ਜਨਤਕ ਥਾਵਾਂ ਦੀ ਚੈਕਿੰਗ ਵਧਾ ਦਿੱਤੀ ਅਤੇ ਸਾਰੇ ਸਕੂਲਾਂ ਨੂੰ ਛੁੱਟੀ ਕਰਨ ਲਈ ਕਹਿ ਦਿੱਤਾ ਗਿਆ ਹੈ। ਫ਼ਿਲਹਾਲ ਈ-ਮੇਲ ਕਿੱਥੋਂ ਆਈ ਤੇ ਧਮਕੀ ਕਿਸ ਨੇ ਦਿੱਤੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਮਲ ਭਾਬੀ ਕ+ਤ+ਲ ਮਾਮਲਾ; ਬਠਿੰਡਾ ਅਦਾਲਤ ਵੱਲੋਂ ਮੁੱਖ ਮੁਲਜ਼ਮਾਂ ਨੂੰ ਭਗੌੜਾ ਐਲਾਨਣ ਦੀ ਕਾਰਵਾਈ ਸ਼ੁਰੂ

0

Bathinda News: ਸੋਸ਼ਲ ਮੀਡੀਆ ਇੰਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਭਾਬੀ ਦੇ ਕਤਲ ਮਾਮਲੇ ਵਿੱਚ ਮੁੱਖ ਮੁਲਜ਼ਮ ਅਮ੍ਰਿਤਪਾਲ ਸਿੰਘ ਮੇਹਰੋਂ ਅਤੇ ਉਸ ਦੇ ਸਾਥੀ ਰਣਜੀਤ ਸਿੰਘ ਨੂੰ ਹੁਣ ਪੁਲਿਸ ਨੇ ਭਗੌੜਾ ਐਲਾਨ ਕਰਵਾਉਣ ਦੀ ਤਿਆਰੀ ਵਿੱਢ ਦਿੱਤੀ ਹੈ। ਬਠਿੰਡਾ ਦੀ ਇੱਕ ਅਦਾਲਤ ਦੇ ਹੁਕਮਾਂ ਅਨੁਸਾਰ ਦੋਵਾਂ ਦੋਸ਼ੀਆਂ ਦੇ ਰਿਹਾਇਸ਼ੀ ਠਿਕਾਣਿਆਂ ਦੇ ਬਾਹਰ ਪੁਲਿਸ ਨੇ ਭਗੌੜਾ ਘੋਸ਼ਣਾ ਸਬੰਧੀ ਨੋਟਿਸ ਚਪਕਾ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ ਸੂਬੇ ਨੂੰ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਪੰਜਾਬ ਤੇ ਇਜ਼ਰਾਈਲ ਕਰਨਗੇ ਰਣਨੀਤਕ ਖੇਤਬਾੜੀ ਭਾਈਵਾਲੀ

ਦੱਸਣਾ ਬਣਦਾ ਹੈ ਕਿ 36 ਸਾਲਾ ਕੰਚਨ ਕੁਮਾਰੀ, ਜੋ ਲੁਧਿਆਣਾ ਦੀ ਵਸਨੀਕ ਅਤੇ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਸੀ, ਦੀ ਬਹੁਤ ਜ਼ਿਆਦਾ ਖਰਾਬ ਹਾਲਤ ਵਿੱਚ ਲਾਸ਼ 11 ਜੂਨ ਦੀ ਰਾਤ ਨੂੰ ਭੁੱਚੋ ਕਲਾਂ ਨੇੜੇ ਆਦੇਸ਼ ਯੂਨੀਵਰਸਿਟੀ ਦੇ ਬਾਹਰ, ਬਠਿੰਡਾ–ਚੰਡੀਗੜ੍ਹ ਹਾਈਵੇ ’ਤੇ ਖੜੀ ਇੱਕ ਕਾਰ ਦੀ ਪਿੱਛਲੀ ਸੀਟ ਤੋਂ ਬਰਾਮਦ ਕੀਤੀ ਗਈ ਸੀ। ਇਸ ਕਤਲ ਮਾਮਲੇ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਇਸ ਕਤਲ ਕਾਂਡ ਦੇ 24 ਘੰਟਿਆਂ ਅੰਦਰ ਹੀ ਗਿਰਫਤਾਰ ਕਰ ਲਿਆ ਸੀ ਜਦੋਂ ਕਿ ਇਸ ਕਤਲ ਕਾਂਡ ਦਾ ਮੁੱਖ ਮਾਸਟਰ ਮਾਇੰਡ ਅੰਮ੍ਰਿਤਪਾਲ ਸਿੰਘ ਮਹਿਰੋਂ ਵਿਦੇਸ਼ ਭੱਜ ਗਿਆ ਸੀ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੂਬੇ ਨੂੰ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਪੰਜਾਬ ਤੇ ਇਜ਼ਰਾਈਲ ਕਰਨਗੇ ਰਣਨੀਤਕ ਖੇਤਬਾੜੀ ਭਾਈਵਾਲੀ

0

👉ਗੁਰਮੀਤ ਸਿੰਘ ਖੁੱਡੀਆਂ ਵੱਲੋਂ ਫਾਰੇਸ ਸਾਏਬ ਨਾਲ ਮੀਟਿੰਗ; ਇਜ਼ਰਾਈਲ ਨੇ ਪੰਜਾਬ ਤੋਂ ਅਨਾਜ ਬੀਜਾਂ ਦੀ ਦਰਾਮਦ ਵਿੱਚ ਡੂੰਘੀ ਦਿਲਚਸਪੀ ਦਿਖਾਈ
👉ਅਕਾਦਮਿਕ ਆਦਾਨ-ਪ੍ਰਦਾਨ ਤਹਿਤ ਇਜ਼ਰਾਈਲ ਦੀ ਅਤਿ-ਆਧੁਨਿਕ ਖੇਤੀਬਾੜੀ ਤਕਨੀਕਾਂ ਅਪਣਾਏਗਾ ਪੰਜਾਬ: ਖੁੱਡੀਆਂ
Chandigarh News:ਪੰਜਾਬ ਨੂੰ ਆਲਮੀ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਅਤਿ-ਆਧੁਨਿਕ ਖੇਤੀਬਾੜੀ ਤਕਨੀਕਾਂ ਅਪਨਾਉਣ ਵਾਸਤੇ ਇਜ਼ਰਾਈਲ ਨਾਲ ਰਣਨੀਤਕ ਭਾਈਵਾਲੀ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੱਜ ਪੰਜਾਬ ਭਵਨ ਵਿਖੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਜ਼ਰਾਈਲ ਦੇ ਸਫ਼ਾਰਤਖ਼ਾਨੇ ਦੇ ਮੰਤਰੀ, ਡਿਪਟੀ ਮਿਸ਼ਨ ਹੈੱਡ ਸ੍ਰੀ ਫਾਰੇਸ ਸਾਏਬ ਨਾਲ ਉੱਚ-ਪੱਧਰੀ ਮੀਟਿੰਗ ਕੀਤੀ।

ਇਹ ਵੀ ਪੜ੍ਹੋ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਮਾਮਲੇ ’ਚ ਦਖ਼ਲਅੰਦਾਜ਼ੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ:ਐਡਵੋਕੇਟ ਧਾਮੀ

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਸਹਿਯੋਗ ਚਾਰ ਮੁੱਖ ਖੇਤਰਾਂ ‘ਤੇ ਕੇਂਦਰਿਤ ਹੋਵੇਗਾ, ਜਿਨ੍ਹਾਂ ਵਿੱਚ ਇਜ਼ਰਾਈਲ ਨੂੰ ਅਨਾਜ ਬੀਜਾਂ ਦੀ ਬਰਾਮਦ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਅਤੇ ਇਜ਼ਰਾਈਲੀ ਸੰਸਥਾਵਾਂ ਦਰਮਿਆਨ ਅਕਾਦਮਿਕ ਆਦਾਨ-ਪ੍ਰਦਾਨ, ਸਿਟਰਸ ਫਲਾਂ ਦਾ ਲੈਣ-ਦੇਣ ਅਤੇ ਉੱਨਤ ਜਲ-ਪ੍ਰਬੰਧਨ ਤਕਨੀਕਾਂ ਨੂੰ ਅਪਣਾਉਣਾ ਸ਼ਾਮਲ ਹੈ।ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਵਿਚਾਰ-ਵਟਾਂਦਰੇ ਦੌਰਾਨ ਇਜ਼ਰਾਈਲ ਦੀ ਪ੍ਰਭਾਵੀ ‘ਐਨ-ਡ੍ਰਿਪ’ ਸਿੰਜਾਈ ਪ੍ਰਣਾਲੀ ਦੇ ਲਾਗੂਕਰਨ ‘ਤੇ ਵਿਸ਼ੇਸ਼ ਚਰਚਾ ਹੋਈ, ਜੋ 70 ਫੀਸਦ ਤੱਕ ਪਾਣੀ ਦੀ ਬਚਤ ਕਰਦੀ ਹੈ ਅਤੇ ਊਰਜਾ ਦੀ ਖਪਤ ਨੂੰ ਵੀ ਕਾਫ਼ੀ ਘਟਾਉਂਦੀ ਹੈ। ਸੂਬਾ ਸਰਕਾਰ ਵੱਲੋਂ ਇਜ਼ਰਾਈਲ ਦੇ ਮਾਡਲ, ਜਿਸ ਤਹਿਤ 95 ਫੀਸਦ ਸੋਧੇ ਹੋਏ ਗੰਦੇ ਪਾਣੀ ਨੂੰ ਮੁੜ ਖੇਤੀਬਾੜੀ ਉਦੇਸ਼ਾਂ ਵਿੱਚ ਵਰਤਿਆ ਜਾਂਦਾ ਹੈ, ਦੀ ਤਰਜ਼ ‘ਤੇ ਸੀਵਰੇਜ ਅਤੇ ਪਿੰਡ ਦੇ ਛੱਪੜਾਂ ਦੇ ਪਾਣੀ ਨੂੰ ਸੋਧ ਕੇ ਸਿੰਜਾਈ ਲਈ ਵਰਤਣ ਵਾਸਤੇ ਇਜ਼ਰਾਈਲ ਦੀ ਮੁਹਾਰਤ ਨੂੰ ਆਪਨਾਉਣ ਸਬੰਧੀ ਸੰਭਾਵਨਾਵਾਂ ਦੀ ਵੀ ਪੜਚੋਲ ਸ਼ਾਮਲ ਸੀ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਰਣਨੀਤਕ ਭਾਈਵਾਲੀ ਪੰਜਾਬ ਦੇ ਕਿਸਾਨ ਭਾਈਚਾਰੇ ਲਈ ਲਾਹੇਵੰਦ ਤੇ ਦੂਰਅੰਦੇਸ਼ ਕਦਮ ਸਾਬਤ ਹੋਵੇਗੀ।

ਇਹ ਵੀ ਪੜ੍ਹੋ ਕਿੱਥੇ ਗਏ 328 ਪਾਵਨ ਸਰੂਪ? ਹੁਣ ਵਿਸ਼ੇਸ ਜਾਂਚ ਟੀਮ ਲਿਆਏਗੀ ਸੱਚ ਸਾਹਮਣੇ…

ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਇਜ਼ਰਾਈਲ ਦੀ ਤਕਨਾਲੋਜੀ ਅਤੇ ਮੁਹਾਰਤ ਨੂੰ ਆਪਣੀ ਖੇਤੀਬਾੜੀ ਸਮਰੱਥਾ ਨਾਲ ਜੋੜਦਿਆ ਪਾਣੀ ਦੇ ਸਰੋਤਾਂ ਦੀ ਸੁਰੱਖਿਆ, ਕਿਸਾਨਾਂ ਦਾ ਮੁਨਾਫ਼ਾ ਵਧਾਉਣਾ ਅਤੇ ਪੰਜਾਬ ਨੂੰ ਵਿਸ਼ਵ ਪੱਧਰ ‘ਤੇ ਬੀਜ ਉਤਪਾਦਨ ਅਤੇ ਟਿਕਾਊ ਅਭਿਆਸਾਂ ਵਿੱਚ ਮੋਹਰੀ ਬਣਾਉਣਾ ਹੈ।”ਖੇਤੀਬਾੜੀ ਖੋਜ ਤੇ ਵਿਕਾਸ ਅਤੇ ਸੋਧੇ ਪਾਣੀ ਦੀ ਮੁੜ ਵਰਤੋਂ ਵਿੱਚ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਤੋਂ ਇੱਕ ਉੱਚ ਪੱਧਰੀ ਵਫ਼ਦ ਨੂੰ ਇਜ਼ਰਾਈਲ ਦੌਰੇ ਦਾ ਸੱਦਾ ਦਿੰਦਿਆਂ ਸ੍ਰੀ ਫਾਰੇਸ ਸਾਏਬ ਨੇ ਪੰਜਾਬ ਤੋਂ ਅਨਾਜ ਬੀਜਾਂ ਦੀ ਦਰਾਮਦ ਵਿੱਚ ਡੂੰਘੀ ਦਿਲਚਸਪੀ ਦਿਖਾਈ। ਉਨ੍ਹਾਂ ਇਸ ਗੱਲ ‘ਤੇ ਵੀ ਚਾਨਣਾ ਪਾਇਆ ਕਿ ਦਿੱਲੀ ਤੋਂ ਇਜ਼ਰਾਈਲ ਲਈ ਸਿੱਧੀ ਹਵਾਈ ਉਡਾਣ, ਜਿਸ ਨਾਲ ਸਫ਼ਰ ਮਹਿਜ਼ ਛੇ ਘੰਟੇ ਰਹਿ ਜਾਵੇਗਾ, ਜਨਵਰੀ 2026 ਵਿੱਚ ਸ਼ੁਰੂ ਹੋਵੇਗੀ।ਮੀਟਿੰਗ ਵਿੱਚ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਸ੍ਰੀ ਅਰਸ਼ਦੀਪ ਸਿੰਘ ਥਿੰਦ, ਐਮਡੀ ਪੰਜਾਬ ਐਗਰੋ ਹਰਗੁਣਜੀਤ ਕੌਰ, ਵਿਸ਼ੇਸ਼ ਸਕੱਤਰ ਖੇਤੀਬਾੜੀ ਬਲਦੀਪ ਕੌਰ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Police ਦੇ ANTF ਵਿੰਗ ਨੂੰ ਮਿਲੀ ਵੱਡੀ ਸਫਲਤਾ, ਸਰਹੱਦੋਂ ਪਾਰ ਆਈ 12 ਕਿਲੋ ਹੈਰੋਇਨ ਬਰਾਮਦ

0

Amritsar News: Punjab police ਦੇ ANTF ਵਿੰਗ (ਬਾਰਡਰ ਰੇਂਜ) ਵੱਲੋਂ BSF ਨਾਲ ਮਿਲਕੇ ਕੀਤੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਬੁਲਾਰੇ ਮੁਤਾਬਿਕ ਡਰੋਨ ਗਤੀਵਿਧੀ ਬਾਰੇ ਮਿਲੀ ਜਾਣਕਾਰੀ ਦੇ ਆਧਾਰ ‘ਤੇ ਥਾਣਾ ਲੋਪੋਕੇ ਨੇੜੇ ਪਿੰਡ ਡੱਲੇਕੇ ਤੋਂ ਲਗਭਗ 12.050 ਕਿਲੋਗ੍ਰਾਮ ਵਜ਼ਨ ਦੀ ਸ਼ੱਕੀ ਹੈਰੋਇਨ ਦੀ ਮਾਤਰਾ ਬਰਾਮਦ ਕੀਤੀ।

ਇਹ ਵੀ ਪੜ੍ਹੋ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਮਾਮਲੇ ’ਚ ਦਖ਼ਲਅੰਦਾਜ਼ੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ:ਐਡਵੋਕੇਟ ਧਾਮੀ

ਇਸ ਸਬੰਧ ਵਿੱਚ ਇੱਕ ਕੇਸ ਦਰਜ ਕੀਤਾ ਗਿਆ ਹੈ ਅਤੇ ਤਕਨੀਕੀ ਸਬੂਤਾਂ ਅਤੇ ਮਨੁੱਖੀ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸਰਹੱਦੀ ਖੇਤਰ ਵਿੱਚ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਅਤੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਦ੍ਰਿੜ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਮਾਮਲੇ ’ਚ ਦਖ਼ਲਅੰਦਾਜ਼ੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ:ਐਡਵੋਕੇਟ ਧਾਮੀ

0

Amritsar News: ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਸਰਕਾਰ ਵੱਲੋਂ ਸਿੱਟ ਬਣਾਏ ਜਾਣ ਨੂੰ ਸਿਆਸੀ ਹਰਕਤ ਦੱਸਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਸਿੱਟ (SIT) ਦੀ ਘੋਸ਼ਣਾ ਕਰਨ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਰਕਾਰਾਂ ਵੱਲੋਂ ਧਰਮ ਅਤੇ ਧਾਰਮਿਕ ਸੰਸਥਾਵਾਂ ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਵਿੱਚ ਦਖ਼ਲ ਦੇਣਾ ਨਾਂ ਸਿਰਫ਼ ਗੈਰ-ਜ਼ਰੂਰੀ ਹੈ, ਸਗੋਂ ਸਿੱਖ ਰਵਾਇਤਾਂ ਦੇ ਖ਼ਿਲਾਫ਼ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਸਿੱਧੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਮਾਮਲਿਆਂ ਨੂੰ ਸਿਆਸੀ ਲਾਹੇ ਲਈ ਉਛਾਲਣਾ ਕਿਸੇ ਵੀ ਤਰ੍ਹਾਂ ਕਬੂਲਯੋਗ ਨਹੀਂ।ਐਡਵੋਕੇਟ ਧਾਮੀ ਨੇ ਸਪੱਸ਼ਟ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਇਸ ਮਾਮਲੇ ’ਤੇ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਂਚ ਕਮੇਟੀ ਗਠਿਤ ਕੀਤੀ ਗਈ ਸੀ, ਜਿਸ ਨੇ ਪੂਰੀ ਗੰਭੀਰਤਾ ਅਤੇ ਜ਼ਿੰਮੇਵਾਰੀ ਨਾਲ ਪੜਤਾਲ ਕੀਤੀ।

ਇਹ ਵੀ ਪੜ੍ਹੋ ਕਿੱਥੇ ਗਏ 328 ਪਾਵਨ ਸਰੂਪ? ਹੁਣ ਵਿਸ਼ੇਸ ਜਾਂਚ ਟੀਮ ਲਿਆਏਗੀ ਸੱਚ ਸਾਹਮਣੇ…

ਇਸ ਪੜਤਾਲ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਦੋਸ਼ੀ ਕਰਮਚਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਚੁੱਕੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਮਾਮਲੇ ਵਿੱਚ ਕਿਸੇ ਨਾਲ ਵੀ ਰਿਆਇਤ ਨਹੀਂ ਵਰਤੀ ਗਈ ਅਤੇ ਜਾਂਚ ਦੌਰਾਨ ਉਠਾਏ ਗਏ ਸਾਰੇ ਨੁਕਤਿਆਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਕਾਰਵਾਈ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਾਂਚ ਕਮੇਟੀ ਦੀ ਰਿਪੋਰਟ ਵਿੱਚ ਇਹ ਗੱਲ ਸਪੱਸ਼ਟ ਹੋ ਚੁੱਕੀ ਹੈ ਕਿ ਇਹ ਮਾਮਲਾ ਕੁਝ ਕਰਮਚਾਰੀਆਂ ਵੱਲੋਂ ਕੀਤੀ ਗਈ ਪੈਸਿਆਂ ਦੀ ਹੇਰਾਫੇਰੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸਨੂੰ ਜਾਣਬੁੱਝ ਕੇ ਸਿਆਸੀ ਰੰਗ ਦੇਣਾ ਸਿੱਖ ਭਾਵਨਾਵਾਂ ਨਾਲ ਖੇਡਣ ਦੇ ਬਰਾਬਰ ਹੈ, ਜੋ ਕਿਸੇ ਵੀ ਤਰ੍ਹਾਂ ਠੀਕ ਨਹੀਂ। ਅਜਿਹਾ ਕਰਕੇ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਣੌਤੀ ਦੇ ਰਹੀ ਹੈ।

ਇਹ ਵੀ ਪੜ੍ਹੋ ‘ਵੀਰ ਬਾਲ ਦਿਵਸ’; ਹਰਸਿਮਰਤ ਬਾਦਲ ਨੇ ਕੇਂਦਰ ਦੀ ਮਨਸ਼ਾ ‘ਤੇ ਚੁੱਕੇ ਸਵਾਲ

ਐਡਵੋਕੇਟ ਧਾਮੀ ਨੇ ਦੋਸ਼ ਲਗਾਇਆ ਕਿ ਪੰਜਾਬ ਦੀ ਮੌਜੂਦਾ ਸਰਕਾਰ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀ ਹੈ, ਜੋ ਸੂਬੇ ਦੀ ਸ਼ਾਂਤੀ ਅਤੇ ਭਲਾਈ ਲਈ ਠੀਕ ਨਹੀਂ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦਾ ਸਰਬਉੱਚ ਧਾਰਮਿਕ ਅਸਥਾਨ ਹੈ ਜਿਸ ਦੇ ਫ਼ੈਸਲੇ ਸਿੱਖਾਂ ਲਈ ਅਖੀਰੀ ਅਤੇ ਸਰਵੋਤਮ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਜਦੋਂ ਦੋਸ਼ੀ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਹੋ ਚੁੱਕੀ ਹੈ ਤਾਂ ਇਸ ਮਾਮਲੇ ’ਤੇ ਮੁੜ ਮੁੜ ਸਿਆਸਤ ਕਰਨਾ ਕੌਮੀ ਤੌਰ ’ਤੇ ਗੰਭੀਰ ਅਪਰਾਧ ਦੇ ਸਮਾਨ ਹੈ।ਉਨ੍ਹਾਂ ਸਰਕਾਰ ਨੂੰ ਸਲਾਹ ਦਿੰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਨਾਲ ਜੁੜੇ ਮਾਮਲਿਆਂ ’ਚ ਫ਼ੈਸਲੇ ਕਰਨ ਤੋਂ ਪਰਹੇਜ਼ ਕੀਤਾ ਜਾਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਦੁਹਰਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਚੁਣੀ ਹੋਈ ਸਿਰਮੌਰ ਸੰਸਥਾ ਹੈ ਅਤੇ ਇਸ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦਾ ਦਖ਼ਲ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਿੱਥੇ ਗਏ 328 ਪਾਵਨ ਸਰੂਪ? ਹੁਣ ਵਿਸ਼ੇਸ ਜਾਂਚ ਟੀਮ ਲਿਆਏਗੀ ਸੱਚ ਸਾਹਮਣੇ…

👉ਪੰਜਾਬ ਸਰਕਾਰ ਨੇ ਜਾਂਚ ਲਈ ਗਠਤ ਕੀਤੀ 6 ਮੈਂਬਰੀ ਵਿਸ਼ੇਸ਼ ਜਾਂਚ ਟੀਮ
Amritsar News: ਪਿਛਲੇ ਕਈ ਸਾਲਾਂ ਤੋਂ ਸਿੱਖ ਹਲਕਿਆਂ ਵਿਚ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ ਦੀ ਜਾਂਚ ਹੁਣ ਵਿਸ਼ੇਸ ਜਾਂਚ ਟੀਮ ਕਰੇਗੀ। ਪਿਛਲੇ ਦਿਨੀਂ ਇਸ ਮਾਮਲੇ ਵਿਚ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਤੇ ਸਾਬਕਾ ਅਧਿਕਾਰੀਆਂ ਵਿਰੁਧ ਦਰਜ਼ ਪਰਚੇ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਇਸ ਗੰਭੀਰ ਮਾਮਲੇ ਦੀ ਜਾਂਚ ਲਈ 6 ਮੈਂਬਰੀ ਵਿਸ਼ੇਸ ਜਾਂਚ ਟੀਮ ਦਾ ਗਠਨ ਕੀਤਾ ਹੈ।

ਇਹ ਵੀ ਪੜ੍ਹੋ ‘ਵੀਰ ਬਾਲ ਦਿਵਸ’; ਹਰਸਿਮਰਤ ਬਾਦਲ ਨੇ ਕੇਂਦਰ ਦੀ ਮਨਸ਼ਾ ‘ਤੇ ਚੁੱਕੇ ਸਵਾਲ

ਇਸ ਜਾਂਚ ਟੀਮ ਦੀ ਨਿਗਰਾਨੀ ਅੰਮ੍ਰਿਤਸਰ ਪੁਲਿਸ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਕਰਨਗੇ, ਜਦਕਿ ਵਿਜੀਲੈਂਸ ਦੇ ਏਆਈਜੀ ਜਗਤਪ੍ਰੀਤ ਸਿੰਘ ਇਸ ਟੀਮ ਦੇ ਮੁਖੀ ਹੋਣਗੇ। ਇਸ ਵਿਸ਼ੇਸ ਜਾਂਚ ਟੀਮ ਵਿਚ ਰਵਿੰਦਰਪਾਲ ਸਿੰਘ ਸੰਧੂ ਡੀਸੀਪੀ/ਇੰਵੈਸਟੀਗੇਸ਼ਨ, ਹਰਪਾਲ ਸਿੰਘ ਸੰਧੂ ਅਡੀਸ਼ਨਲ ਡੀਸੀਪੀ,ਗੁਰਬੰਸ ਸਿੰਘ ਬੈਂਸ ਐਸਪੀ/ਡੀ ਪਟਿਆਲਾ, ਏਸੀਪੀ ਲੁਧਿਆਣਾ ਬੇਅੰਤ ਜੁਨੇਜ਼ਾ ਅਤੇ ਹਰਮਿੰਦਰ ਸਿੰਘ ਏਸੀਪੀ ਅੰਮ੍ਰਿਤਸਰ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ ਪਿੰਡਾਂ ਦੇ ਵਿਕਾਸ ਨੂੰ ਗਤੀ ਦੇਣ ਲਈ ਮੁੱਖ ਮੰਤਰੀ ਵੱਲੋਂ ਜ਼ਮੀਨੀ ਪੱਧਰ ‘ਤੇ ਲੋਕਾਂ ‘ਚ ਵਿਚਰਨ ਦੀ ਮੁਹਿੰਮ ਜਾਰੀ

ਉਧਰ, SGPC ਨੇ ਇਸ ਮਾਮਲੇ ਨੂੰ ਧਾਰਮਿਕ ਕਰਾਰ ਦਿੰਦਿਆਂ ਸਰਕਾਰ ਦੀ ਦਖ਼ਲਅੰਦਾਜ਼ੀ ਦਾ ਵਿਰੋਧ ਕੀਤਾ ਹੈ। ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਰਕਾਰਾਂ ਵੱਲੋਂ ਧਰਮ ਅਤੇ ਧਾਰਮਿਕ ਸੰਸਥਾਵਾਂ ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਵਿੱਚ ਦਖ਼ਲ ਦੇਣਾ ਨਾਂ ਸਿਰਫ਼ ਗੈਰ-ਜ਼ਰੂਰੀ ਹੈ, ਸਗੋਂ ਸਿੱਖ ਰਵਾਇਤਾਂ ਦੇ ਖ਼ਿਲਾਫ਼ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਸਿੱਧੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਮਾਮਲਿਆਂ ਨੂੰ ਸਿਆਸੀ ਲਾਹੇ ਲਈ ਉਛਾਲਣਾ ਕਬੂਲਯੋਗ ਨਹੀਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

‘ਵੀਰ ਬਾਲ ਦਿਵਸ’; ਹਰਸਿਮਰਤ ਬਾਦਲ ਨੇ ਕੇਂਦਰ ਦੀ ਮਨਸ਼ਾ ‘ਤੇ ਚੁੱਕੇ ਸਵਾਲ

0

Bathinda News: Harsimrat Kaur Badal ; ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਧੰਨ ਧੰਨ ਬਾਬਾ ਜ਼ੋਰਾਵਰ ਸਿੰਘ ਜੀ ਤੇ ਧੰਨ ਧੰਨ ਬਾਬਾ ਫਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਦੇ ਨਾਮ ਹੇਠ ਮਨਾਉਣ ‘ਤੇ ਜਿੱਥੇ ਪਹਿਲਾਂ ਹੀ ਸਿੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ, ਉਥੇ ਹੁਣ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਿਹਾੜੇ ਨੂੰ ਗੈਰ ਸਿੱਖ ਵਿਚਾਰਧਾਰਾ ਨਾਲ ਜੋੜ ਕੇ ਪੇਸ਼ ਕਰਨ ਯਤਨ ਦਾ ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵਿਰੋਧ ਕੀਤਾ ਹੈ।

ਇਹ ਵੀ ਪੜ੍ਹੋ ਮਨਰੇਗਾ ਸਕੀਮ ‘ਚ ਤਬਦੀਲੀ ਦੇ ਵਿਰੋਧ ਵਿਚ ਸੁਖਬੀਰ ਬਾਦਲ ਨੇ ਪੰਜਾਬ ਦੀਆਂ ਸਿਆਸੀ ਧਿਰਾਂ ਨੂੰ ਇੱਕਜੁੱਟ ਹੋਣ ਦਾ ਦਿੱਤਾ ਸੱਦਾ

ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਇਸ ਸਬੰਧੀ ਰੱਖੇ ਪੱਖ ਵਿਚ ਸ਼੍ਰੀਮਤੀ ਬਾਦਲ ਨੇ ਕਿਹਾ ਕਿ ਕੇਂਦਰ ਦਾ ਇਹ ਬਹੁਤ ਹੀ ਮੰਦਭਾਗਾ ਤੇ ਨਿੰਦਣਯੋਗ ਵਰਤਾਰਾ ਹੈ ਅਤੇ ਅਜਿਹਾ ਪ੍ਰਚਾਰ ਸਿੱਖ ਸਿਧਾਂਤਾਂ ’ਤੇ ਸਿੱਧਾ ਹਮਲਾ ਹੈ, ਜੋਕਿ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ। ਲੋਕ ਸਭਾ ਮੈਂਬਰ ਨੇ ਕੇਂਦਰ ਸਰਕਾਰ ਨੂੰ ਤੁਰੰਤ ਅਜਿਹੇ ਗੁਮਰਾਹਕੁੰਨ ਪ੍ਰਚਾਰ ਨੂੰ ਬੰਦ ਕਰਨ ਦੀ ਅਪੀਲ ਕਰਦਿਆਂ ਸਖ਼ਤੀ ਨਾਲ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਉੱਪਰ ਪੂਰਨ ਪਾਬੰਦੀ ਲਗਾਈ ਜਾਵੇ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਵੱਲੋਂ ਪਹਿਲਾਂ ਸਿੱਖ ਸੰਗਤ ਦੀਆਂ ਭਾਵਨਾਵਾਂ ਦੀ ਅਣਦੇਖੀ ਕਰ ਕੇ ਅਤੇ ਸਿੱਖ ਮਰਿਆਦਾ ਦੇ ਖਿਲਾਫ਼ ਚੱਲ ਕੇ ਇਸ ਸ਼ਹਾਦਤ ਦਿਹਾੜੇ ਨੂੰ ਵੀਰ ਬਾਲ ਦਿਵਸ ਨਾਲ ਜੋੜ ਰੱਖਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1900538