Thursday, May 7, 2026
Home Blog Page 2592

ਨਵਜੋਤ ਸਿੱਧੂ ਨੇ ਬੀਬੀਐਮਬੀ ਦੇ ਮਾਮਲੇ ’ਚ ਤੋੜੀ ਚੁੱਪੀ, ਕਿਹਾ ਕੇਂਦਰ ਅੱਗੇ ਨਹੀਂ ਝੁਕਾਂਗੇ

0

ਖ਼ਬਰਸਾਰ ਬਿਊਰੋ
ਅੰਮਿ੍ਰਤਸਰ, 1 ਮਾਰਚ: ਪਿਛਲੇ ਦਿਨੀਂ ਕੇਂਦਰ ਸਰਕਾਰ ਵਲੋਂ ਭਾਖੜਾ ਬਿਆਸ ਮੈਨਜਮੈਂਟ ਬੋਰਡ (ਬੀ.ਬੀ.ਐਮ.ਬੀ.) ’ਚੋਂ ਪੰਜਾਬ ਦੀ ਨੁਮਾਇੰਦਗੀ ਖਤਮ ਕਰਨ ਦੇ ਲਏ ਫੈਸਲੇ ਵਿਰੁਧ ਅੱਜ ਪਹਿਲੀ ਵਾਰ ਬੋਲਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਪੰਜਾਬੀ ਕਦੇ ਵੀ ਕੇਂਦਰ ਦੇ ਧੱਕੇਸਾਹੀ ਰਵੱਈਏ ਅੱਗੇ ਨਹੀਂ ਝੁਕਣਗੇ, ਬੇਸੱਕ ਇਸਦੇ ਲਈ ਕਿੰਨੀਂ ਵੀ ਕੁਰਬਾਨੀ ਕਿਉਂ ਨਾ ਦੇਣੀ ਪਵੇ। ਅੱਜ ਸ਼ਹਿਰ ਵਿਚ ਇੱਕ ਸਮਾਗਮ ਦੌਰਾਨ ਇਸ ਮੁੱਦੇ ’ਤੇ ਬੋਲਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਫੈਸਲਾ ਇੱਕ ਸਾਜਿਸ਼ ਤਹਿਤ ਲਿਆ ਹੈ ਤੇ ਜਿਸਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਨਹਿਰੀ ਪਾਣੀ ਦੀ ਪਹਿਲਾਂ ਹੀ ਕਮੀ ਹੈ ਤੇ ਪੰਜਾਬ ਵਲੋਂ ਸ਼ੁਰੂ ਕੀਤੇ ਪ੍ਰੋਜੈਕਟਾਂ ਨੂੰ ਕੇਂਦਰ ਹੋਲੀ ਹੋਲੀ ਅਪਣੇ ਅਧੀਨ ਲਿਆ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸਟੈਂਡ ਸਪੱਸ਼ਟ ਹੈ ਕਿ ਕੇਂਦਰ ਦੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਦਿੱਲੀ ਸਰਕਾਰ ਵਲੋਂ ਕਿਸਾਨਾਂ ਵਿਰੁਧ ਦਰਜ਼ ਕੇਸ ਵਾਪਸ ਲੈਣ ਦੀ ਪ੍ਰ�ਿਆ ਸ਼ੁਰੂ

54 ਕੇਸਾਂ ਵਿਚੋਂ 17 ਵਾਪਸ ਲੈਣ ਲਈ ਦਿੱਤੀ ਮੰਨਜੂਰੀ
ਖ਼ਬਰਸਾਰ ਬਿਊਰੋ
ਨਵੀਂ ਦਿੱਲੀ, 1 ਮਾਰਚ: ਪਿਛਲੇ ਸਾਲ ਦੇ ਅਖ਼ੀਰ ਤੱਕ ਤਿੰਨ ਖੇਤੀ ਬਿੱਲਾਂ ਦੀ ਵਾਪਸੀ ਨੂੰ ਲੈ ਕੇ ਕਰੀਬ ਇੱਕ ਸਾਲ ਤੋਂ ਵੱਧ ਸਮੇਂ ਲਈ ਚੱਲੇ ਕਿਸਾਨ ਸੰਘਰਸ਼ ਦੌਰਾਨ ਕਿਸਾਨਾਂ ਵਿਰੁਧ ਦਰਜ਼ ਕੇਸਾਂ ਨੂੰ ਵਾਪਸ ਲੈਣ ਦੀ ਪ੍ਰ�ਿਆ ਸ਼ੁਰੂ ਹੋ ਗਈ ਹੈ। ਦਿੱਲੀ ਸਰਕਾਰ ਨੇ ਇੱਥੇ ਕਿਸਾਨਾਂ ਵਿਰੁਧ ਦਰਜ਼ ਕੁੱਲ 54 ਕੇਸਾਂ ਵਿਚੋਂ 17 ਕੇਸ ਵਾਪਸ ਲੈਣ ਦੀ ਮੰਨਜੂਰੀ ਦੇ ਦਿੱਤੀ ਹੈ ਜਦੋਂਕਿ ਦੂਜੇ ਕੇਸਾਂ ਦੀ ਵੀ ਘੋਖ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਜਿੰਨ੍ਹਾਂ ਕੇਸਾਂ ਨੂੰ ਵਾਪਸ ਲੈਣ ਦੀ ਮੰਨਜੂਰੀ ਦਿੱਤੀ ਗਈ ਹੈ, ਇੰਨ੍ਹਾਂ ਕੇਸਾਂ ਵਿਚ ਗਣਤੰਤਰ ਦਿਵਸ ‘ਤੇ ਹੋਈ ਹਿੰਸਾ ਨਾਲ ਜੁੜੇ ਕੇਸ ਵਿਚ ਸ਼ਾਮਲ ਹਨ। ਦਿੱਲੀ ਦੇ ਅਧਿਕਾਰੀਆਂ ਨੇ ਦਸਿਆ ਕਿ ਦਿੱਲੀ ਦੀ ਕੇਜ਼ਰੀਵਾਲ ਸਰਕਾਰ ਵਿਚ ਗ੍ਰਹਿ ਮੰਤਰੀ ਸਤੇਂਦਰ ਜੈਨ ਵਲੋਂ ਇੰਨ੍ਹਾਂ ਕੇਸਾਂ ਨੂੰ ਵਾਪਸ ਲੈਣ ਦੀ ਮੰਨਜੂਰ ਦੇ ਦਿੱਤੀ ਹੈ।

ਜਨਮ ਦਿਨ ਮੌਕੇ ਸੁਖਬੀਰ ਤੇ ਹਰਸਿਮਰਤ ਨੇ ਪਟਿਆਲਾ ਜੇਲ੍ਹ ’ਚ ਮਜੀਠਿਆ ਨਾਲ ਕੀਤੀ ਮੁਲਾਕਾਤ

0

ਖ਼ਬਰਸਾਰ ਬਿਊਰੋ
ਪਟਿਆਲਾ, 1 ਮਾਰਚ: ਨਸ਼ਾ ਤਸਕਰੀ ਦੇ ਕਥਿਤ ਇੱਕ ਕੇਸ ’ਚ ਪਟਿਆਲਾ ਜੇਲ੍ਹ ਵਿਚ ਬੰਦ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਦੇ ਜਨਮ ਦਿਨ ਮੌਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਜੇਲ੍ਹ ਵਿਚ ਮੁਲਾਕਾਤ ਲਈ ਵਿਸੇਸ ਤੌਰ ’ਤੇ ਪੁੱਜੇ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਦਲ ਜੋੜੀ ਨੇ ਦੋਸ਼ ਲਗਾਇਆ ਕਿ ਕੁੱਝ ਹੀ ਦਿਨਾਂ ਦੀ ਮਹਿਮਾਨ ਕਾਂਗਰਸ ਸਰਕਾਰ ਜਾਣਬੁੱਝ ਕੇ ਅਕਾਲੀ ਆਗੂਆਂ ਨੂੰ ਤੰਗ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬਿਕਰਮ ਸਿੰਘ ਮਜੀਠਿਆ ਨੂੰ ਝੂਠੇ ਕੇਸ ਵਿਚ ਫ਼ਸਾਇਆ ਗਿਆ ਹੈ। ਉਨ੍ਹਾਂ ਅਕਾਲੀ ਵਰਕਰਾਂ ਨੂੰ ਹੋਸਲੇ ’ਚ ਬੁਲੰਦ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ’ਤੇ ਝੂਠੇ ਕੇਸਾਂ ਦੀ ਜਾਂਚ ਕਰਵਾਈ ਜਾਵੇਗੀ। ਇਸ ਦੌਰਾਨ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਵਰਕਰ ਵੀ ਪਟਿਆਲਾ ਜੇਲ੍ਹ ਅੱਗੇ ਪੁੱਜੇ ਹੋਏ ਸਨ। ਇਸਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਨੇ ਪਟਿਆਲਾ ਜ਼ਿਲ੍ਹੇ ’ਚ ਚੋਣ ਲੜਣ ਵਾਲੇ ਅਕਾਲੀ ਉਮੀਦਵਾਰਾਂ ਤੇ ਸੀਨੀਅਰ ਆਗੂਆਂ ਨਾਲ ਵੀ ਮੁਲਾਕਾਤ ਕੀਤੀ।

ਰੂਸ-ਯੂਕਰੇਨ ਯੁੱਧ: ਇੱਕ ਭਾਰਤੀ ਵਿਦਿਆਰਥੀ ਦੀ ਹੋਈ ਮੌਤ

ਖ਼ਬਰਸਾਰ ਬਿਊਰੋ
ਨਵੀਂ ਦਿੱਲੀ, 01 ਮਾਰਚ: ਰੂਸ ਅਤੇ ਯੁੂਕਰੇਨ ’ਚ ਚੱਲ ਰਹੀ ਭਿਆਨਕ ਜੰਗ ਦੌਰਾਨ ਉਥੇ ਫ਼ਸੇ ਇੱਕ ਭਾਰਤੀ ਵਿਦਿਆਰਥੀ ਦੀ ਅੱਜ ਸਵੇਰੇ ਗੋਲੀਬਾਰੀ ’ਚ ਮੌਤ ਹੋ ਗਈ। ਮਿ੍ਰਤਕ ਦੀ ਪਹਿਚਾਣ ਨਵੀਨ ਕੁਮਾਰ ਵਜੋਂ ਹੋਈ ਹੈ ਜੋ ਮੂਲਰੂੁਪ ਵਿਚ ਕਰਨਾਟਕ ਦਾ ਵਾਸੀ ਸੀ। ਪਤਾ ਲੱਗਿਆ ਹੈ ਕਿ ਮਿ੍ਰਤਕ ਵਿਦਿਆਰਥੀ ਨੇ ਬੀਤੇ ਕੱਲ ਹੀ ਅਪਣੇ ਪ੍ਰਵਾਰ ਨਾਲ ਵੀਡੀਓ ਕਾਲ ਕਰਕੇ ਯੂਕਰੇਨ ਦੀ ਭਿਆਨਕ ਹਾਲਾਤ ਬਾਰੇ ਜਾਣਕਾਰੀ ਦਿੱਤੀ ਸੀ। ਮੁਢਲੀ ਰੀਪੋਰਟ ਮਬੁਤਾਬਕ ਯੂਕਰੇਨ ਦੇ ਖਾਰਕੀਵ ਸ਼ਹਿਰ ‘ਚ ਰਹਿ ਰਹੇ ਭਾਰਤੀ ਵਿਦਿਆਰਥੀਆਂ ਵਿਚੋਂ ਇੱਕ ਨਵੀਨ ਅੱਜ ਸਵੇਰੇ ਖ਼ਾਣਪੀਣ ਲਈ ਸਮਾਨ ਲੈਣ ਵਾਸਤੇ ਬਾਹਰ ਨਿਕਲਿਆ ਸੀ ਕਿ ਗੋਲੀਬਾਰੀ ਦੀ ਚਪੇਟ ’ਚ ਆ ਗਿਆ। ਭਾਰਤੀ ਵਿਦੇਸ਼ ਮੰਤਰਾਲੇ ਨੇ ਵੀ ਵਿਦਿਆਰਥੀ ਦੀ ਮੌਤ ਦੀ ਪੁਸ਼ਟੀ ਕਰਦਿਆਂ ਦਾਅਵਾ ਕੀਤਾ ਕਿ ਉਸਦੇ ਮਿ੍ਰਤਕ ਸਰੀਰ ਨੂੰ ਵਾਪਸ ਭਾਰਤ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸਦੇ ਇਲਾਵਾ ਇਹ ਵੀ ਪਤਾ ਚੱਲਿਆ ਹੈ ਕਿ ਰੂਸ ਵੱਲੋਂ ਹਮਲੇ ਤੇਜ ਕਰਨ ਅਤੇ ਇੱਕ ਵਿਦਿਆਰਥੀ ਦੀ ਮੌਤ ਤੋਂ ਬਾਅਦ ਭਾਰਤੀ ਦੂਤਘਰ ਨੇ ਤੁਰੰਤ ਯੂਕਰੇਨ ’ਚ ਰਹਿ ਰਹੇ ਭਾਰਤੀ ਨਾਗਰਿਕਾਂ ਤੇ ਵਿਦਿਆਰਥੀਆਂ ਨੂੰ ਦੇਸ ਛੱਡਣ ਦੀ ਸਲਾਹ ਦਿੱਤੀ ਹੈ। ਭਾਰਤੀ ਦੂਤਘਰ ਦੇ ਅਧਿਕਾਰੀਆਂ ਨੇ ਸਲਾਹ ਦਿੰਦਿਆਂ ਕਿਹਾ ਕਿ ਭਾਰਤੀ ਰੇਲਾਂ, ਬੱਸਾਂ ਜਾਂ ਹੋਰ ਜੋ ਵੀ ਸਾਧਨ ਮਿਲਦਾ ਹੈ, ਉਸਦੀ ਸਹਾਇਤਾ ਨਾਲ ਗੁਆਂਢੀ ਮੁਲਕਾਂ ਵਿਚ ਪੁੱਜਣ । ਉਧਰ ਰੂਸ ਯੂਕਰੇਨ ’ਚ ਵਧਦੀ ਜੰਗ ਦੌਰਾਨ ਅਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਉਚ ਪੱਧਰੀ ਮੀਟਿੰਗ ਕਰਨ ਤੋਂ ਬਾਅਦ ਯੂਕਰੇਨ ’ਚ ਫ਼ਸੇ ਭਾਰਤੀਆਂ ਨੂੰ ਦੇਸ ਵਾਪਸ ਲਿਆਉਣ ਲਈ ਹਵਾਈ ਫੌਜ ਨੂੰ ਮੱਦਦ ਕਰਨ ਲਈ ਕਿਹਾ ਹੈ। ਸਰਕਾਰ ਦੇ ਉਚ ਪੱਧਰੀ ਸੂਤਰਾਂ ਮੁਤਾਬਕ ਇਸਦੇ ਲਈ ਭਾਰਤੀ ਹਵਾਈ ਫੌਜ ਦੇ ਸੀ-17 ਜਹਾਜਾਂ ਦੀ ਤਾਇਨਾਤੀ ਕੀਤੀ ਜਾ ਸਕਦੀ ਹੈ।

ਬਿਜ਼ਨਸ ਸਟੱਡੀਜ਼ ਵਿਭਾਗ ਨੇ ਬੈਂਕਿੰਗ, ਫਾਈਨਾਂਸ ਅਤੇ ਬੀਮੇ ਬਾਰੇ ਸਰਟੀਫਿਕੇਟ ਪ੍ਰੋਗਰਾਮ ਲਾਂਚ ਕੀਤਾ

0

ਸੁਖਜਿੰਦਰ ਮਾਨ
ਬਠਿੰਡਾ, 1 ਮਾਰਚ: ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ (ਇੱਕ ਮੋਹਰੀ ਬੀ-ਸਕੂਲ) ਦੇ ਬਿਜ਼ਨਸ ਸਟੱਡੀਜ਼ ਵਿਭਾਗ ਨੇ ਬਜਾਜ ਫਿਨਸਰਵ ਲਿਮ. ਦੇ ਸਹਿਯੋਗੀ ਯਤਨਾਂ ਨਾਲ ਐਮ.ਬੀ.ਏ. ਪਹਿਲਾ ਸਾਲ ਦੇ ਵਿਦਿਆਰਥੀਆਂ ਲਈ ਸੀ.ਐਸ.ਆਰ. ਪ੍ਰੋਗਰਾਮ ਤਹਿਤ ਬੈਂਕਿੰਗ, ਫਾਈਨਾਂਸ ਅਤੇ ਬੀਮਾ ( ਸੀ.ਪੀ.ਬੀ.ਐਫ.ਆਈ.) ਬਾਰੇ ਸਰਟੀਫਿਕੇਟ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਸੈਸ਼ਨ ਦੀ ਸ਼ੁਰੂਆਤ ਸ਼੍ਰੀਮਤੀ ਭਾਵਨਾ ਖੰਨਾ (ਮੁਖੀ, ਬਿਜ਼ਨਸ ਸਟੱਡੀਜ਼ ਵਿਭਾਗ) ਦੁਆਰਾ ਬਜਾਜ ਫਿਨਸਰਵ ਦੀ ਡਿਪਟੀ ਜਨਰਲ ਮੈਨੇਜਰ ਸ਼੍ਰੀਮਤੀ ਪੱਲਵੀ ਗੰਧਾਲੀਕਰ ਦੇ ਨਿੱਘੇ ਸੁਆਗਤ ਨਾਲ ਕੀਤੀ ਗਈ। ਬਜਾਜ ਫਿਨਸਰਵ ਲਿਮ. ਦੇ ਅਧਿਕਾਰੀਆਂ ਨੇ ਇਸ ਪ੍ਰੋਗਰਾਮ ਦੇ ਸ਼ੁਰੂਆਤੀ ਸੈਸ਼ਨ ਦੀ ਅਗਵਾਈ ਕੀਤੀ ਜਦੋਂ ਕਿ ਇਸ ਪ੍ਰੋਗਰਾਮ ਦੇ ਡਿਜ਼ਾਈਨ ਅਤੇ ਰਣਨੀਤੀ, ਲਾਗੂ ਕਰਨ ਅਤੇ ਸਮੱਗਰੀ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਦੀ ਜ਼ਿੰਮੇਵਾਰੀ ਸ਼੍ਰੀਮਤੀ ਪੱਲਵੀ ਦੇ ਹਿੱਸੇ ਆਈ। ਉਸ ਨੇ ਵਿਦਿਆਰਥੀਆਂ ਦੀ ਸਹੀ ਸ਼ਮੂਲੀਅਤ ਨਾਲ ਸ਼ਾਨਦਾਰ ਭਾਸ਼ਣ ਦਿੱਤਾ। ਉਸ ਨੇ ਸੈਸ਼ਨ ਦੌਰਾਨ ਬਹੁਤ ਸਾਰੇ ਸਵਾਲ ਪੁੱਛੇ ਅਤੇ ਵਿਦਿਆਰਥੀਆਂ ਨੇ ਵੀ ਸਰਗਰਮੀ ਨਾਲ ਹਿੱਸਾ ਲਿਆ। ਇਸ ਲਈ, ਉਸ ਨੇ ਤੁਰੰਤ ਜਵਾਬ ਦੇਣ ਲਈ ਵਿਦਿਆਰਥੀਆਂ ਦੀ ਸ਼ਲਾਘਾ ਵੀ ਕੀਤੀ। ਕਾਲਜ ਦੇ ਡੀਨ ਅਕਾਦਮਿਕ ਮਾਮਲੇ, ਹੋਰਨਾਂ ਵਿਭਾਗਾਂ ਦੇ ਮੁਖੀ ਅਤੇ ਸਾਰੇ ਫੈਕਲਟੀ ਮੈਂਬਰ ਵੀ ਵਿਦਿਆਰਥੀਆਂ ਦੇ ਨਾਲ ਇਸ ਸੈਸ਼ਨ ਵਿੱਚ ਸ਼ਾਮਲ ਹੋਏ। ਇਸ ਉਪਰੰਤ ਬਿਜ਼ਨਸ ਸਟੱਡੀਜ਼ ਵਿਭਾਗ ਦੀ ਮੁਖੀ ਵੱਲੋਂ ਸੀ.ਪੀ.ਬੀ.ਐਫ.ਆਈ. ਪ੍ਰੋਗਰਾਮ ਲਈ ਪੰਜਾਬ ਕਲੱਸਟਰ ਤੋਂ ਲੀਡ ਟਰੇਨਰ ਸ. ਕੰਵਲਜੀਤ ਸਿੰਘ ਦਾ ਵੀ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੇ ਪੂਰਾ ਹੋਣ ਤੋਂ ਬਾਅਦ ਵਿਦਿਆਰਥੀ ਉਦਯੋਗ ਅਤੇ ਸੰਸਥਾ ਵਿਚਕਾਰ ਪਾੜੇ ਨੂੰ ਪੂਰਾ ਕਰਨ ਦੇ ਯੋਗ ਹੋਣਗੇ ਅਤੇ ਲੋੜੀਂਦੇ ਗਿਆਨ ਨਾਲ ਕਾਰਪੋਰੇਟ ਸੈਕਟਰ ਵਿੱਚ ਸ਼ਾਮਲ ਹੋਣ ਲਈ ਤਿਆਰ ਹੋਣਗੇ। ਪ੍ਰੀ-ਕੁਇਜ਼, ਲਾਂਚ ਈਵੈਂਟ, 46 ਦਿਨਾਂ ਦੀ ਆਨਲਾਈਨ ਅਤੇ 30 ਦਿਨਾਂ ਦੀ ਕਲਾਸ ਰੂਮ ਟਰੇਨਿੰਗ, ਪੋਸਟ-ਕੁਇਜ਼ ਅਤੇ ਐਚ.ਆਰ. ਵਰਕਸ਼ਾਪ ਆਦਿ ਇਸ ਸਰਟੀਫਿਕੇਟ ਪ੍ਰੋਗਰਾਮ ਸੀ.ਪੀ.ਬੀ.ਐਫ.ਆਈ. ਦੇ 5 ਮਹੱਤਵਪੂਰਨ ਮੀਲ ਪੱਥਰ ਹਨ। ਅੰਤ ਵਿੱਚ ਬਿਜ਼ਨਸ ਸਟੱਡੀਜ਼ ਵਿਭਾਗ ਦੀ ਮੁਖੀ ਸ਼੍ਰੀਮਤੀ ਭਾਵਨਾ ਖੰਨਾ ਨੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਦੀ ਭਰਪੂਰ ਸ਼ਲਾਘਾ ਕੀਤੀ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ, ਬੀ.ਐਫ.ਸੀ.ਐਮ.ਟੀ. ਦੇ ਪ੍ਰਿੰਸੀਪਲ ਡਾ.ਆਰ.ਕੇ. ਉੱਪਲ ਅਤੇ ਵਾਈਸ ਪ੍ਰਿੰਸੀਪਲ ਡਾ. ਸਚਿਨ ਦੇਵ ਨੇ ਇਸ ਸ਼ਾਨਦਾਰ ਉਪਰਾਲੇ ਲਈ ਸਮੁੱਚੇ ਬਿਜ਼ਨਸ ਸਟੱਡੀਜ਼ ਵਿਭਾਗ ਨੂੰ ਵਧਾਈ ਦਿੱਤੀ ਅਤੇ ਕੀਤੇ ਗਏ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਕੁੱਲ ਮਿਲਾ ਕੇ, ਇਹ ਇੱਕ ਦਿਲਚਸਪ ਅਤੇ ਬਹੁਤ ਹੀ ਜਾਣਕਾਰੀ ਭਰਪੂਰ ਸੈਸ਼ਨ ਸੀ।

ਯੂਕਰੇਨ ’ਚ ਚੱਲ ਰਹੇ ਯੁੱਧ ਨੂੰ ਰੋਕਣ ਲਈ ਭਾਰਤ ਸਰਕਾਰ ਬਣਦੀ ਭੂਮਿਕਾ ਨਿਭਾਏ- ਕਾ: ਸੇਖੋਂ

0

ਯੂਕਰੇਨ ਵਿੱਚ ਭਾਰਤੀਆਂ ਨੂੰ ਲਿਆਉਣ ਲਈ ਪ੍ਰਕਿਰਿਆ ਤੇਜ ਕੀਤੀ ਜਾਵੇ
ਸੁਖਜਿੰਦਰ ਮਾਨ
ਬਠਿੰਡਾ, 1 ਮਾਰਚ: ਭਾਰਤ ਸਰਕਾਰ ਵੱਲੋਂ ਯੂਕਰੇਨ ਵਿੱਚ ਹੋ ਰਹੇ ਮਨੁੱਖੀ ਘਾਣ ਨੂੰ ਰੋਕਣ ਅਤੇ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਪ੍ਰਕਿਰਿਆ ਤੇਜ਼ ਕਰਨੀ ਚਾਹੀਦੀ ਹੈ। ਭਾਰਤ ਸਰਕਾਰ ਨੂੰ ਇਹ ਅਪੀਲ ਕਰਦਿਆਂ ਸੀ ਪੀ ਆਈ ਐੱਮ ਪੰਜਾਬ ਦੇ ਸਕੱਤਰ ਕਾ: ਸੁਖਵਿੰਦਰ ਸਿੰੰਘ ਨੇ ਕਿਹਾ ਕਿ ਮਨੁੱਖਤਾ ਦਾ ਘਾਣ ਰੋਕਣ ਲਈ ਕੇਂਦਰ ਸਰਕਾਰ ਨੂੰ ਬਣਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ।
ਕਾ: ਸੇਖੋਂ ਨੇ ਕਿਹਾ ਕਿ ਯੁੱਧ ਨਾਲ ਜਿੱਥੇ ਮਨੁੱਖਤਾ ਦਾ ਘਾਣ ਹੁੰਦਾ ਹੈ, ਉੱਥੇ ਵਿਕਾਸ ਦੀ ਵੀ ਤਬਾਹੀ ਹੁੰਦੀ ਹੈ, ਜਿਸਦਾ ਸਮੁੱਚੀ ਦੁਨੀਆਂ ਤੇ ਮਾੜਾ ਪ੍ਰਭਾਵ ਪੈਂਦਾ ਹੈ। ਉਹਨਾਂ ਕਿਹਾ ਕਿ ਰੂਸ ਯੁਕਰੇਨ ਦੇ ਯੁੱਧ ਨਾਲ ਜਿੱਥੇ ਪੈਟਰੌਲ ਡੀਜ਼ਲ ਅਤੇ ਖਾਣ ਵਾਲੇ ਤੇਲਾਂ ਦੀਆਂ ਕੀਮਤਾਂ ਵਧਣ ਦੀਆਂ ਸੰਭਾਵਨਾਵਾਂ ਉਜਾਗਰ ਹੋ ਗਈਆਂ ਹਨ, ਉੱਥੇ ਦੁਨੀਆਂ ਦੇ ਦੇਸਾਂ ਦੇ ਵਪਾਰ ਤੇ ਸੇਅਰ ਬਜ਼ਾਰ ਆਦਿ ਤੇ ਵੀ ਮਾੜਾ ਅਸਰ ਹੋਣ ਦੀ ਚਿੰਤਾ ਬਣੀ ਹੋਈ ਹੈ। ਉਹਨਾਂ ਕਿਹਾ ਕਿ ਜਿੱਥੋਂ ਤੱਕ ਤਬਾਹੀ ਦਾ ਸੁਆਲ ਹੈ, ਰੂਸ ਨੇ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕਰਨ ਦੀ ਧਮਕੀ ਵੀ ਦਿੱਤੀ ਹੈ। ਜੇਕਰ ਅਜਿਹੇ ਹਥਿਆਰਾਂ ਦੀ ਵਰਤੋਂ ਕੀਤੀ ਗਈ ਤਾਂ ਸੰਸਾਰ ਯੁੱਧ ਦਾ ਖਤਰਾ ਵੀ ਹੋ ਸਕਦਾ ਹੈ। ਉਹਨਾਂ ਕਿਹਾ ਕਿ ਦੁਨੀਆਂ ਦੇ ਬਹੁਤ ਸਾਰੇ ਦੇਸ਼ ਪਹਿਲਾਂ ਹੀ ਆਰਥਿਕ ਮੰਦਹਾਲੀ ਹੰਢਾ ਰਹੇ ਹਨ, ਜੰਗ ਅਜਿਹੇ ਹਾਲਾਤਾਂ ਵਿੱਚ ਹੋਰ ਵਾਧਾ ਕਰੇਗੀ।ਸੂਬਾ ਸਕੱਤਰ ਨੇ ਕਿਹਾ ਕਿ ਬੀਤੀ ਸ਼ਾਮ ਰੂਸ ਤੇ ਯੂਕਰੇਨ ਦੀ ਬੇਲਾਰੂਸ ਯੂਕਰੇਨ ਸਰਹੱਦ ਤੇ ਗੱਲਬਾਤ ਹੋਈ ਹੈ, ਜਿਸ ਨਾਲ ਸਾਂਤੀ ਦਾ ਰਾਹ ਖੁਲ੍ਹਣ ਦੀ ਉਮੀਦ ਜਾਗੀ ਹੈ। ਪਰ ਦੁੱਖ ਦੀ ਗੱਲ ਇਹ ਹੈ ਕਿ ਜਦੋਂ ਇਹ ਗੱਲਬਾਤ ਹੋ ਰਹੀ ਸੀ ਉਸ ਸਮੇਂ ਯੂਕਰੇਨ ਵਿੱਚ ਬੰਬਾਰੀ ਵੀ ਕੀਤੀ ਜਾ ਰਹੀ ਸੀ। ਉਹਨਾਂ ਕਿਹਾ ਕਿ ਜੇਕਰ ਰੂਸ ਸੁਹਿਰਦਤਾ ਨਾਲ ਜੰਗ ਰੋਕਣ ਲਈ ਗੱਲਬਾਤ ਦਾ ਰਾਹ ਅਖ਼ਤਿਆਰ ਕਰਨਾ ਚਾਹੁੰਦਾ ਹੈ, ਤਾਂ ਬੰਬਾਰੀ ਰੋਕ ਕੇ ਹੀ ਗੱਲਬਾਤ ਨੂੰ ਅੱਗੇ ਵਧਾਉਣਾ ਚਾਹੀਦਾ ਹੈ। ਉਹਨਾਂ ਭਾਰਤ ਦੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਮਨੁੱਖਮਾਰੂ ਜੰਗ ਰੋਕਣ ਲਈ ਸਮਰੱਥਾ ਅਨੁਸਾਰ ਯਤਨ ਕਰੇ।ਕਾ: ਸੇਖੋਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਯੂਕਰੇਨ ਵਿੱਚ ਫਸੇ ਭਾਰਤੀਆਂ ਖਾਸ ਕਰਕੇ ਵਿਦਿਆਰਥੀਆਂ, ਜੋ ਬੰਕਰਾਂ ਵਿੱਚ ਲੁਕ ਕੇ ਦੁੱਖ ਦੇ ਦਿਨ ਕੱਟ ਰਹੇ ਹਨ, ਉਹਨਾਂ ਨੂੰ ਵਾਪਸ ਲਿਆਉਣ ਦੀ ਪ੍ਰਕਿਰਿਆ ਨੂੰ ਤੇਜ ਕੀਤਾ ਜਾਵੇ। ਉਹਨਾਂ ਕਿਹਾ ਕਿ ਰੂਸ ਤੇ ਵੀ ਇਹ ਦਬਾਅ ਬਣਾਇਆ ਜਾਵੇ ਕਿ ਉਹ ਭਾਰਤੀਆਂ ਨੂੰ ਬਾਹਰ ਕੱਢਣ ਲਈ ਸਮਾਂ ਦੇਵੇ।

ਜਮਹੂਰੀ ਅਧਿਕਾਰ ਸਭਾ ਵਲੋਂ ਯੂਕਰੇਨ ਉੱਪਰ ਰੂਸੀ ਹਮਲੇ ਦਾ ਵਿਰੋਧ ਤੇ ਨਾਟੋ ਸਮੇਤ ਸਾਰੇ ਸਾਮਰਾਜੀ ਫੌਜੀ ਗਠਜੋੜ ਭੰਗ ਕਰਨ ਦੀ ਮੰਗ

0

ਸੁਖਜਿੰਦਰ ਮਾਨ
ਬਠਿੰਡਾ, 1 ਮਾਰਚ: ਜਮਹੂਰੀ ਅਧਿਕਾਰ ਸਭਾ ਨੇ ਯੂਕਰੇਨ ਉੱਪਰ ਰੂਸ ਦੇ ਫੌਜੀ ਹਮਲੇ ਤੁਰੰਤ ਰੋਕੇ ਜਾਣ ਅਤੇ ਨਾਟੋ ਦੇ ਫੌਜੀ ਵਿਸਥਾਰ ਦੀ ਯੋਜਨਾ ਸਮੇਤ ਸਾਰੇ ਸਾਮਰਾਜੀ ਫੌਜੀ ਗਠਜੋੜ ਭੰਗ ਕੀਤੇ ਜਾਣ ਦੀ ਮੰਗ ਕੀਤੀ ਹੈ। ਸਭਾ ਨੇ ਯੂਕਰੇਨ ਦੇ ਪੀੜਤ ਲੋਕਾਂ ਨਾਲ ਇੱਕਮੁੱਠਤਾ ਪ੍ਰਗਟ ਕਰਦਿਆਂ ਜੰਗ ਨੂੰ ਸਾਮਰਾਜੀ ਹਿੱਤਾਂ ਤੋਂ ਪ੍ਰੇਰਿਤ ਦੱਸਿਆ ਹੈ।
ਜਥੇਬੰਦੀ ਦੇ ਪ੍ਰਧਾਨ ਪ੍ਰਿੰਸੀਪਲ ਬੱਗਾ ਸਿੰਘ,ਜਨਰਲ ਸਕੱਤਰ ਪਿ੍ਤਪਾਲ ਸਿੰਘ ਅਤੇ ਪ੍ਰੈੱਸ ਸਕੱਤਰ ਡਾ ਅਜੀਤਪਾਲ ਸਿੰਘ ਨੇ ਕਿਹਾ ਕਿ ਸਾਮਰਾਜੀ ਸ਼ਕਤੀਆਂ ਵੱਲੋਂ ਦੁਨੀਆਂ ਦੇ ਕੁਦਰਤੀ ਸੋਮਿਆਂ ਦੀ ਲੁੱਟ-ਖਸੁੱਟ ਕਰਨ ਅਤੇ ਅਾਮ ਲੋਕਾਂ ਵਿਰੁੱਧ ਜਾਰੀ ਸਾਜਿਸ਼ਾਂ ਦਾ ਨਵਾਂ ਖੇਤਰ ਯੂਕਰੇਨ ਨੂੰ ਬਣਾਇਆ ਗਿਅਾ ਹੈ। ਸਾਮਰਾਜੀ ਤਾਕਤਾਂ ਵੱਲੋਂ ਸੰਸਾਰ ਤਾਕਤ ਦੇ ਸਮਤੋਲ ਨੂੰ ਮੁੜ ਤੋਂ ਨਿਰਧਾਰਨ ਕਰਨ ਲਈ ਛੇੜੀ ਇਸ ਨਿਹੱਕੀ ਜੰਗ ਕਾਰਨ ਯੂਕਰੇਨ ਸਮੇਤ ਦੁਨੀਆਂ ਦੇ ਕਰੋੜਾਂ ਲੋਕ ਸਿੱਧੇ ਜਾਂ ਅਸਿੱਧੇ ਢੰਗ ਨਾਲ ਪ੍ਰਭਾਵਿਤ ਹੋ ਰਹੇ ਹਨ। ਆਗੂਆਂ ਨੇ ਜਿੱਥੇ ਰੂਸ ਨੂੰ ਇਸ ਹਮਲੇ ਲਈ ਜ਼ਿੰਮੇਵਾਰ ਠਹਿਰਾਇਆ ਹੈ, ਉਥੇ ਨਾਟੋ ਸੰਗਠਨ ਸਮੇਤ ਅਮਰੀਕਾ, ਜਰਮਨੀ, ਫਰਾਂਸ ਵਰਗੀਆਂ ਸਾਮਰਾਜੀ ਤਾਕਤਾਂ ਨੂੰ ਵੀ ਇਸ ਹਮਲੇ ਲਈ ਬਰਾਬਰ ਦੇ ਦੋਸ਼ੀ ਦੱਸਿਅਾ ਹੈ। ਉਨਾਂ ਕਿਹਾ ਕਿ ਅਮਰੀਕਾ ਵੱਲੋਂ ਨਾਟੋ ਦੇ ਵਿਸਥਾਰ ਦੀ ਧੁੱਸ, ਜਰਮਨੀ-ਫਰਾਂਸ ਦੀ ਅਗਵਾਈ ਵਾਲੀ ਯੂਰਪੀ ਯੂਨੀਅਨ ਵੱਲੋਂ ਯੂਕਰੇਨ ’ਤੇ ਆਪਣਾ ਕੰਟਰੋਲ ਵਧਾਉਣ ਦੇ ਯਤਨ ਅਤੇ ਰੂਸ ਵੱਲੋਂ ਯੂਕਰੇਨ ਸਮੇਤ ਪੂਰਬੀ ਯੂਰਪ ਉੱਪਰ ਆਰਥਿਕ ਸਿਆਸੀ ਸਰਦਾਰੀ ਸਥਾਪਤ ਕਰਨ ਦੇ ਸਾਮਰਾਜੀ ਹਿੱਤਾਂ ਨੂੰ ‘ਜਮਹੂਰੀਅਤ’ ਦੇ ਪਰਦੇ ਹੇਠ ਢੱਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਗੂਆਂ ਨੇ ਯੂਕਰੇਨ ਦੇ ਹੁਕਮਰਾਨਾਂ ਵੱਲੋਂ ਆਪਣੇ ਦੇਸ਼ ਨੂੰ ਸਾਮਰਾਜੀ ਤਾਕਤਾਂ ਦੀ ਖਹਿ ਦਾ ਨਿਸ਼ਾਨਾ ਬਣ ਜਾਣ ਵਿੱਚ ਨਿਭਾਈ ਭੂਮਿਕਾ ਦੀ ਨਿਖੇਧੀ ਕਰਨ ਦੇ ਨਾਲ-ਨਾਲ ਭਾਰਤ ਦੇਸ਼ ਦੀ ਕੇਂਦਰ ਸਰਕਾਰ ਦੀ ਇਸ ਮਸਲੇ ’ਤੇ ਸਾਮਰਾਜੀ ਤਾਕਤਾਂ ਦੀ ਸੇਵਾ ਵਿੱਚ ਭੁਗਤ ਰਹੀ ਕਮਜ਼ੋਰ ਅਤੇ ਅਸਪੱਸ਼ਟ ਵਿਦੇਸ਼ ਨੀਤੀ ਦੀ ਨਿਖੇਧੀ ਕੀਤੀ ਹੈ। ਜਮਹੂਰੀ ਅਧਿਕਾਰ ਸਭਾ ਨੇ ਮੰਗ ਕੀਤੀ ਹੈ ਕਿ ਯੂਕਰੇਨ ਤੇ ਕੀਤੇ ਜਾ ਰਹੇ ਫੌਜੀ ਹਮਲੇ ਤੁਰੰਤ ਰੋਕੇ ਜਾਣ ਤੇ ਨਾਟੋ ਦੇ ਵਿਸਥਾਰ ਦੀ ਯੋਜਨਾ ਸਮੇਤ ਸਾਮਰਾਜੀ ਫੌਜੀ ਗਠਜੋੜਾਂ ਨੂੰ ਤੁਰੰਤ ਭੰਗ ਕੀਤਾ ਜਾਵੇ। ਸਾਮਰਾਜੀ ਤਾਕਤਾਂ ਦੁਨੀਆਂ ਚ ਹਥਿਆਰ ਵੇਚ ਕੇ ਅਰਬਾਂ ਖਰਬਾਂ ਕਮਾ ਰਹੀਆਂ ਹਨ। ਸਭਾ ਨੇ ਮੰਗ ਕੀਤੀ ਕਿ ਹਥਿਆਰਾਂ ਉਪਰ ਕੁਦਰਤੀ ਵਸੀਲਿਆਂ ਨੂੰ ਨਸਟ ਕਰਨਾ ਬੰਦ ਕੀਤਾ ਜਾਵੇ।

ਯੂਕਰੇਨ ’ਚ ਫ਼ਸੇ ਆਪਣੇ ਪਰਿਵਾਰਕ ਮੈਂਬਰਾਂ ਦੀ ਮਦਦ ਲਈ 16 ਪਰਿਵਾਰਾਂ ਨੇ ਦਿੱਲੀ ਗੁਰਦੁਆਰਾ ਕਮੇਟੀ ਨਾਲ ਕੀਤਾ ਸੰਪਰਕ

ਦਿੱਲੀ ਕਮੇਟੀ ਵੱਲੋਂ ਯੂਕਰੇਨ ਤੋਂ ਲਿਆਂਦੇ ਭਾਰਤੀਆਂ ਨੂੰ ਸਰਾਂ ਮੁਹੱਈਆ ਕਰਾਉਣ ਦੀ ਪੇਸ਼ਕਸ਼ : ਕਾਲਕਾ, ਕਾਹਲੋਂ
ਸੁਖਜਿੰਦਰ ਮਾਨ
ਦਿੱਲੀ, 1 ਮਾਰਚ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ ਹੈ ਕਿ 16 ਦੇ ਕਰੀਬ ਪਰਿਵਾਰਾਂ ਨੇ ਦਿੱਲੀ ਕਮੇਟੀ ਦੀ ਹੈਲਪਲਾਈਨ ਨੰਬਰ + 91-011-23712580-82 ’ਤੇ ਫ਼ੋਨ ਕਰਕੇ ਯੂਕਰੇਨ ਵਿਚ ਚੱਲ ਰਹੇ ਯੁੱਧ ਕਾਰਣ ਉੱਥੇ ਫ਼ਸੇ ਆਪਣੇ ਪਰਿਵਾਰਕ ਮੈਂਬਰਾਂ ਦੀ ਮਦਦ ਲਈ ਸੰਪਰਕ ਕੀਤਾ ਹੈ।ਉਨ੍ਹਾਂ ਦੱਸਿਆ ਕਿ ਯੂਕਰੇਨ ’ਚ ਭਾਰਤੀਆਂ ਨੂੰ ਭੋਜਨ, ਪਾਣੀ, ਰਿਹਾਇਸ਼ ਆਦਿ ਵਰਗੀਆਂ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਸੀਂ ਨਵੀਂ ਦਿੱਲੀ ਵਿਚ ਯੂਕਰੇਨ ਸਫ਼ਾਰਤਖਾਨੇ ਅਤੇ ਯੂਕਰੇਨ, ਹੰਗਰੀ, ਪੌਲੈਂਡ ’ਚ ਭਾਰਤੀ ਸਫ਼ਾਰਤਖਾਨੇ ਤੇ ਵਿਦੇਸ਼ ਮੰਤਰਾਲਾ, ਭਾਰਤ ਸਰਕਾਰ ਦੇ ਨਾਲ ਰਾਬਤਾ ਕਾਇਮ ਕਰਨ ਵਿਚ ਪਰਿਵਾਰਾਂ ਦੀ ਮਦਦ ਕਰ ਰਹੇ ਹਾਂ।ਸ. ਕਾਲਕਾ ਅਤੇ ਸ. ਕਾਹਲੋਂ ਨੇ ਕਿਹਾ ਕਿ ਸਰਕਾਰ ਦੀ ਮੰਗ ’ਤੇ ਯੂਕਰੇਨ ਤੋਂ ਵਾਪਿਸ ਲਿਆਂਦੇ ਭਾਰਤੀਆਂ ਲਈ ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਵਿਚ ਮੁਫ਼ਤ ਸਰਾਂ ਅਤੇ ਹਰ ਸੰਭਵ ਮਦਦ ਮੁਹੱਈਆ ਕਰਾਉਣ ਵਿਚ ਦਿੱਲੀ ਕਮੇਟੀ ਨੂੰ ਖੁਸ਼ੀ ਹੋਵੇਗੀ। ਉਨ੍ਹਾਂ ਯੂਕਰੇਨ ਤੋਂ ਲਿਆਂਦੇ ਭਾਰਤੀਆਂ ਨੂੰ ਮੁਫ਼ਤ ਸਰਾਂ ਮੁਹੱਈਆ ਕਰਾਉਣ ਦੀ ਪੇਸ਼ਕਸ਼ ਕੀਤੀ ਅਤੇ ਨਾਲ ਹੀ ਯੂਕਰੇਨ ’ਚ ਫ਼ਸੇ ਭਾਰਤੀਆਂ ਨੂੰ ਕੱਢਣ ਲਈ ਭਾਰਤ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।ਉਨ੍ਹਾ ਕਿਹਾ ਕਿ ਦਿੱਲੀ ਕਮੇਟੀ ਇਸ ਸਬੰਧ ਵਿਚ ਪਰਿਵਾਰਾਂ ਅਤੇ ਸਰਕਾਰੀ ਮੰਤਰਾਲਾ ਦੇ ਲਗਾਤਾਰ ਸੰਪਰਕ ਵਿਚ ਹੈ। ਅਸੀਂ ਸੰਕਟ ਦੀ ਇਸ ਘੜੀ ਵਿਚ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜੇ ਹਾਂ ਅਤੇ ਪ੍ਰਮਾਤਮਾ ਅੱਗੇ ਉਨ੍ਹਾਂ ਦੇ ਬੱਚਿਆਂ ਅਤੇ ਰਿਸ਼ਤੇਦਾਰਾਂ ਦੀ ਸੁਰੱਖਿਅਤ ਭਾਰਤ ਵਾਪਸੀ ਦੀ ਅਰਦਾਸ ਕਰਦੇ ਹਾਂ। ਉਨ੍ਹਾ ਕਿਹਾ ਕਿ ਮਨੁੱਖਤਾ ਅਤੇ ਦੇਸ਼ ਸੇਵਾ ਲਈ ਦਿੱਲੀ ਗੁਰਦੁਆਰਾ ਕਮੇਟੀ ਹਮੇਸ਼ਾ ਤਿਆਰ ਹੈ।

ਯੂਕਰੇਨ ਵਿਚ ਫਸੇ ਹਰ ਹਰਿਆਣਵੀਂਆਂ ਨੂੰ ਲਿਆਇਆ ਜਾਵੇਗਾ ਸੁਰੱਖਿਅਤ ਵਾਪਸ – ਮੁੱਖ ਮੰਤਰੀ

0

ਹਰਿਆਣਾ ਸਰਕਾਰ ਨੇ 700 ਵਿਦਿਆਰਥੀਆਂ ਨਾਲ ਕੀਤਾ ਸੰਪਰਕ, ਮੁੰਬਈ ਏਅਰਪੋਰਟ ਵੀ ਬਣਾਇਆ ਕੰਟਰੋਲ ਰੂਮ
ਸੁਖਜਿੰਦਰ ਮਾਨ
ਚੰਡੀਗੜ੍ਹ, 1 ਮਾਰਚ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਯੂਕਰੇਨ ਵਿਚ ਫਸੇ ਹਰਿਆਣਾ ਦੇ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਵੇਗਾ। ਇਸ ਦੇ ਲਈ ਭਾਰਤ ਦਾ ਵਿਦੇਸ਼ ਮੰਤਰਾਲਾ ਅਤੇ ਹਰਿਆਣਾ ਸਰਕਾਰ ਪੂਰੀ ਕੋਸ਼ਿਸ਼ ਕਰ ਰਹੀ ਹੈ। ਹੁਣ ਤੱਕ ਹਰਿਆਣਾ ਸਰਕਾਰ ਨੇ ਮੇਲ ਆਈਡੀ, ਵਟਸਐਪ ਅਤੇ ਹੋਰ ਸੰਚਾਰ ਮਾਧਿਅਮਾਂ ਰਾਹੀਂ 700 ਵਿਦਿਆਰਥੀਆਂ ਨਾਲ ਸੰਪਰਕ ਕੀਤਾ ਹੈ। 90 ਵਿਦਿਆਰਥੀ ਵੀ ਵਾਪਸ ਆ ਗਏ ਹਨ। ਮੁੱਖ ਮੰਤਰੀ ਮੰਗਲਵਾਰ ਨੂੰ ਕਰਨਾਲ ਵਿੱਚ ਆਪਣੇ ਇੱਕ ਦਿਨਾ ਠਹਿਰਾਅ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਯੂਕਰੇਨ ਸੰਕਟ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਪਹਿਲਾਂ ਹੀ ਇੱਕ ਕੰਟਰੋਲ ਰੂਮ ਸਥਾਪਤ ਕਰ ਦਿੱਤਾ ਹੈ। ਵਿਦਿਆਰਥੀਆਂ ਦੀ ਮਦਦ ਲਈ ਦਿੱਲੀ ਏਅਰਪੋਰਟ ‘ਤੇ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਕੁਝ ਵਿਦਿਆਰਥੀ ਵੀ ਯੂਕਰੇਨ ਤੋਂ ਹਵਾਈ ਜਹਾਜ਼ ਰਾਹੀਂ ਮੁੰਬਈ ਪੁੱਜੇ ਹਨ, ਜਿਨ੍ਹਾਂ ਦੀ ਮਦਦ ਲਈ ਉੱਥੇ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਦਿੱਲੀ ਅਤੇ ਹਰਿਆਣਾ ਲਿਆਉਣ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ। ਭਾਰਤ ਦਾ ਵਿਦੇਸ਼ ਮੰਤਰਾਲਾ ਇਸ ਪੂਰੇ ਮਾਮਲੇ ‘ਤੇ ਤਿੱਖੀ ਨਜ਼ਰ ਰੱਖ ਰਿਹਾ ਹੈ। ਕੇਂਦਰ ਸਰਕਾਰ ਦੇ ਚਾਰ ਮੰਤਰੀ ਯੂਕਰੇਨ ਦੇ ਨਾਲ ਲੱਗਦੇ ਚਾਰ ਦੇਸ਼ਾਂ ਵਿੱਚ ਪਹੁੰਚ ਚੁੱਕੇ ਹਨ, ਉਹ ਉਨ੍ਹਾਂ ਦੇਸ਼ਾਂ ਨਾਲ ਗੱਲਬਾਤ ਕਰਕੇ ਭਾਰਤੀ ਨਾਗਰਿਕਾਂ ਨੂੰ ਦੇਸ਼ ਲਿਆਉਣ ਲਈ ਯਤਨ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਜਿੱਥੋਂ ਦੇ ਨਾਗਰਿਕ ਯੂਕਰੇਨ ਵਿੱਚ ਫਸੇ ਹੋਏ ਹਨ, ਉਨ੍ਹਾਂ ਪਰਿਵਾਰਾਂ ਦੇ ਸੰਪਰਕ ਵਿੱਚ ਹਨ।

ਗੁਲਾਬੀ ਸੁੰਡੀ ਕਾਰਨ ਤਬਾਹ ਹੋਏ ਨਰਮੇ ਦਾ ਮੁਆਵਜ਼ਾ ਵੰਡਣ ’ਚ ਖੱਜਲ ਖੁਆਰੀ ਦਾ ਦੋਸ਼

0

ਸੁਖਜਿੰਦਰ ਮਾਨ
ਬਠਿੰਡਾ, 28 ਫਰਵਰੀ: ਪਿਛਲੇ ਸਾਲ ਨਰਮੇ ਦੀ ਫ਼ਸਲ ’ਤੇ ਗੁਲਾਬੀ ਸੁੰਡੀ ਕਾਰਨ ਤਬਾਹ ਹੋਈ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਪ੍ਰਤੀ ਏਕੜ 17000 ਰੁਪਏ ਮੁਆਵਜਾ ਦੇਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ’ਚ ਕਿਸਾਨ ਆਗੂਆਂ ਨੇ ਪ੍ਰਸ਼ਾਸਨ ’ਤੇ ਖੱਜਲ ਖੁਆਰ ਕਰਨ ਦਾ ਦੋਸ਼ ਲਗਾਇਆ ਹੈ। ਅੱਜ ਇੱਥੇ ਜਾਰੀ ਬਿਆਨ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਪ੍ਰੈਸ ਸਕੱਤਰ ਜਸਵੀਰ ਸਿੰਘ ਬੁਰਜ ਸੇਮਾ ਨੇ ਕਿਹਾ ਕਿ ਕੜਾਕੇ ਦੀ ਠੰਢ ਅਤੇ ਵਰਦੇ ਮੀਂਹ ਵਿਚ ਲਗਾਤਾਰ ਦਿਨ ਰਾਤ ਸੰਘਰਸ਼ ਕਰਕੇ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਸਤਾਰਾਂ ਹਜ਼ਾਰ ਰੁਪਏ ਪ੍ਰਤੀ ਏਕੜ ਕਿਸਾਨਾਂ ਲਈ ਅਤੇ ਇਸ ਦਾ ਬਣਦੀ ਕੁੱਲ ਰਕਮ ਦਾ 10 % ਮਜਦੂਰਾਂ ਨੂੰ ਰੁਜਗਾਰ ਉਜਾੜੇ ਦਾ ਨਿਗੂਣਾ ਮੁਆਵਜਾ ਦੇਣ ਦੀ ਮੰਗ ਮਨਵਾਈ ਗਈ। ਕਿਸਾਨ ਆਗੂਆਂ ਮੁਤਾਬਕ ਸਰਕਾਰ ਵਲੋਂ ਕਰਵਾਏ ਸਰਵੇਖਣਾਂ ਤੋਂ ਬਾਅਦ ਬਠਿੰਡਾ ਜਿਲੇ ਦੇ ਕਿਸਾਨਾਂ ਲਈ 320.30 ਕਰੋੜ ਰੁਪਏ ਦਾ ਮੁਆਵਜ਼ਾ ਅਤੇ ਮਜਦੂਰਾਂ ਲਈ ਬਣਦੀ 32.30 ਕਰੋੜ ਦੀ ਰਾਸ਼ੀ ਨਵੰਬਰ ਮਹੀਨੇ ਵਿੱਚ ਹੀ ਡਿਪਟੀ ਕਮਿਸ਼ਨਰ ਦੇ ਖਾਤੇ ਵਿਚ ਆ ਗਈ ਸੀ ਪ੍ਰੰਤੂ ਇਸ ਮੁਆਵਜੇ ਨੂੰ ਵੰਡਣ ਲਈ ਹਾਲੇ ਵੀ ਸੰਘਰਸ਼ ਜਾਰੀ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਾਲੇ ਤੱਕ ਵੀ ਕਿਸਾਨਾਂ ਨੂੰ ਮੁਆਵਜੇ ਦੀ ਅੱਧੀ ਰਾਸ਼ੀ ਵੀ ਨਹੀਂ ਵੰਡੀ ਗਈ ਹੈ ਜਦੋਂਕਿ ਮਜ਼ਦੂਰਾਂ ਲਈ ਤਾਂ ਸਰਵੇ ਵੀ ਸ਼ੁਰੂ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਰਮੇ ਦੀ ਫਸਲ ਖ਼ਰਾਬ ਹੋਣ ਕਾਰਨ ਆਰਥਿਕ ਤੌਰ ’ਤੇ ਟੁੱਟੇ ਕਿਸਾਨਾਂ ਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਪ੍ਰਸ਼ਾਸਨ ਦੇ ਰਵੱਈਏ ਨੂੰ ਦੇਖਦਿਆਂ ਜਲਦੀ ਹੀ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

Our Visitor

1897828