Monday, May 11, 2026
Home Blog Page 260

ਹਰਿਆਣਾ ਵਿਧਾਨਸਭਾ ਵਿੱਚ ਸ਼ਰਦ ਰੁੱਤ ਸ਼ੈਸ਼ਨ ਦੇ ਅੰਤਿਮ ਦਿਨ ਅੱਠ ਬਿੱਲ ਪਾਸ ਕੀਤੇ ਗਏ

0

Haryana News: ਹਰਿਆਣਾ ਵਿਧਾਨਸਭਾ ਦੇ ਸ਼ਰਦ ਰੁੱਤ ਸ਼ੈਸ਼ਨ ਦੇ ਅੰਤਿਮ ਦਿਨ ਅੱਠ ਬਿੱਲਾਂ ‘ਤੇ ਚਰਚਾ ਤੋਂ ਬਾਅਦ ਪਾਸ ਕੀਤੇ ਗਏ। ਜੋ ਬਿੱਲ ਪਾਸ ਕੀਤੇ ਗਏ ਉਨ੍ਹਾਂ ਵਿੱਚ ਹਰਿਆਣਾ ਵਿਨਿਯੋਗ ( ਨੰਬਰ-4 ) ਬਿੱਲ, 2025 ਹਰਿਆਣਾ ਤੱਕਨੀਕੀ ਸਿੱਖਿਆ ਗੈਸਟ ਫੈਕਲਟੀ ( ਸੇਵਾ ਦੀ ਭਰੋਸਾ ) ਸ਼ੋਧ ਬਿੱਲ, 2025, ਹਰਿਆਣਾ ਆਵਾਸ ਬੋਰਡ ( ਸ਼ੋਧ ) ਬਿੱਲ, 2025, ਹਰਿਆਣਾ ਪ੍ਰਾਈਵੇਟ ਯੂਨਿਵਸਸਿਟੀ ( ਸ਼ੋਧ ) ਬਿੱਲ,

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਨੂੰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰਨ ਲਈ ਆਖਿਆ

2025, ਹਰਿਆਣਾ ਆਬਾਦੀ ਦੇਹ ( ਮਾਲਿਕਾਨਾ ਅਧਿਕਾਰਾਂ ਦਾ ਨਿਹਿਤੀਕਰਨ, ਅਭਿਲੇਖਨ ਅਤੇ ਹੱਲ ), ਬਿੱਲ 2025 ਹਰਿਆਣਾ ਦੁਕਾਨ ਅਤੇ ਵਪਾਰਕ ਸੰਸਥਾਵਾਂ ( ਸ਼ੋਧ ) ਬਿੱਲ, 2025, ਹਰਿਆਣਾ ਅਨੁਸੂਚਿਤ ਸੜਕ ਅਤੇ ਨਿਯੰਤਰਿਤ ਖੇਤਰ ਅਨਿਯਮਿਤ ਵਿਕਾਸ ਨਿਰਬੰਧਨ ( ਸ਼ੋਧ ) ਬਿੱਲ, 2025 ਅਤੇ ਹਰਿਆਣਾ ਜਨ ਭਰੋਸਾ ( ਉਪਬੰਧਾਂ ਦਾ ਸ਼ੋਧ ) ਬਿੱਲ, 2025 ਸ਼ਾਮਲ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਹਰਿਆਣਾ ਦੀ ਜਨਤਾ ਨੇ ਵੱਡੇ ਫ਼ਤਵੇ ਦੇ ਨਾਲ ਸਰਕਾਰ ਬਣਾਈ, ਵਿਰੋਧੀ ਧਿਰ ਵੱਲੋਂ ਵੋਟ ਚੋਰੀ ਦਾ ਭਰਮ ਫੈਲਾਉਣਾ ਜਨਤਾ ਦੇ ਪ੍ਰਤੀ ਗਲਤ ਪ੍ਰਚਾਰ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

0

Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸੂਬੇ ਦੀ ਜਨਤਾ ਨੇ ਵੱਡੇ ਫਤਵੇ ਨਾਲ ਸਰਕਾਰ ਬਣਾਈ ਹੈ। ਅਜਿਹੇ ਵਿੱਚ ਜਨਤਾ ਦੇ ਇਸ ਭਰੋਸੇ ਦੇ ਬਾਵਜੂਦ ਵਿਰੋਧੀ ਧਿਰ ਵੱਲੋਂ ਵੋਟ ਚੋਰੀ ਦਾ ਭਰਮ ਫੈਲਾਉਣਾ ਸਰਾਸਰ ਗਲਤ ਪ੍ਰਚਾਰ ਹੈ ਅਤੇ ਜਨਮਤ ਦਾ ਅਪਮਾਨ ਹੈ।ਮੁੱਖ ਮੰਤਰੀ ਸੋਮਵਾਰ ਨੂੰ ਹਰਿਆਣਾ ਵਿਧਾਨਸਭਾ ਦੇ ਸਰਦੀ ਰੁੱਤ ਸੈਸ਼ਨ ਦੌਰਾਨ ਵਿਧਾਇਕ ਸ੍ਰੀ ਰਾਮਕੁਮਾਰ ਕਸ਼ਪ ਵੱਲੋਂ ਵੋਟਰ ਲਿਸਟ ਬਨਾਉਣ ਨਾਲ ਸਬੰਧਿਤ ਚੱਲ ਰਹੇ ਚੋਣ ਸੁਧਾਰਾਂ ਤੋਂ ਉਤਪਨ ਸਥਿਤੀ ਦੇ ਸਬੰਧ ਵਿੱਚ ਲਿਆਏ ਗਏ ਪ੍ਰਸਤਾਵ ‘ਤੇ ਚਰਚਾ ਦੌਰਾਨ ਬੋਲ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ 8 ਅਕਤੂਬਰ 2024 ਨੂੰ ਜਦੋਂ ਵਿਧਾਨਸਭਾ ਚੋਣਾਂ ਦੇ ਨਤੀਜੇ ਐਲਾਨ ਹੋਏ, ਉਦੋਂ ਤੱਕ ਵਿਰੋਧੀ ਧਿਰ ਨੂੰ ਸੱਭ ਕੁੱਝ ਠੀਕ ਲੱਗ ਰਿਹਾ ਸੀ। ਪਰ ਸਮੇਂ ਬਿਤਣ ਦੇ ਨਾਲ-ਨਾਲ ਵਿਰੋਧੀ ਧਿਰ ਨੇ ਅਚਾਨਕ ਵੋਟ ਚੋਰੀ ਦੀ ਗੱਲਾਂ ਸ਼ੁਰੂ ਕਰ ਦਿੱਤੀਆਂ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਨੂੰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰਨ ਲਈ ਆਖਿਆ

ਇੰਨ੍ਹਾ ਹੀ ਨਹੀਂ, ਇਸ ਮੁੱਦੇ ਨੂੰ ਹਰਿਆਣਾ ਤੋਂ ਬਾਹਰ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੱਕ ਲੈ ਜਾ ਕੇ ਫੈਲਾਉਣ ਦਾ ਯਤਨ ਵੀ ਕੀਤਾ ਗਿਆ।ਮੁੱਖ ਮੰਤਰੀ ਨੇ ਕਿਹਾ ਸ੍ਰੀ ਰਾਹੁਲ ਗਾਂਧੀ ਵੱਲੋਂ ਹਰਿਆਣਾ ਦਾ ਨਾਮ ਲੈ ਕੇ ਵੋਟ ਚੋਰੀ ਦਾ ਦੋਸ਼ ਲਗਾਇਆ ਗਿਆ ਹੈ। ਅਜਿਹੇ ਦੋਸ਼ਾਂ ‘ਤੇ ਇਸ ਮਹਾਨ ਸਦਨ ਦੇ ਅੰਦਰ ਗੰਭੀਰ ਅਤੇ ਤੱਕਾਤਮਕ ਚਰਚਾ ਹੋਣੀ ਚਾਹੀਦੀ ਹੈ। ਸੂਬੇ ਦੀ ਜਨਤਾ ਸਚਾਈ ਜਾਨਣਾ ਚਾਹੁੰਦੀ ਹੈ।ਉਨ੍ਹਾਂ ਨੇ ਸਪਸ਼ਟ ਕੀਤਾ ਕਿ ਇਹ ਚਰਚਾ ਨਾ ਤਾਂ ਐਸਆਈਆਰ ਦੇ ਵਿਰੁੱਧ ਹੈ ਅਤੇ ਨਾ ਹੀ ਚੋਣ ਕਮਿਸ਼ਨ ਦੇ ਸਬੰਧ ਵਿੱਚ। ਪਰ ਜੇਕਰ ਵਿਰੋਧੀ ਧਿਰ ਨੂੰ ਲਗਦਾ ਹੈ ਕਿ ਕਿਤੇ ਕੋਈ ਗੜਬੜੀ ਹੋਈ ਹੈ, ਤਾਂ ਉਸ ‘ਤੇ ਚਰਚਾ ਹੋਣੀ ਚਾਹੀਦੀ ਹੈ। ਸੁਧਾਰ ਲਈ ਜੇਕਰ ਵਿਰੋਧੀ ਧਿਰ ਦੇ ਕੋਲ ਕੋਈ ਠੋਸ ਸੁਝਾਅ ਹੈ, ਤਾਂ ਉਹ ਦੇ ਸਕਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਵਿਧਾਇਕ ਸ੍ਰੀ ਰਾਮਕੁਮਾਰ ਕਸ਼ਪ ਵੱਲੋਂ ਲਿਆਏ ਪ੍ਰਸਤਾਵ ‘ਤੇ ਸਦਨ ਵਿੱਚ ਚਰਚਾ ਜਰੂਰ ਹੋਣੀ ਚਾਹੀਦੀ ਹੈ, ਤਾਂ ਜੋ ਹਰਿਆਣਾ ਦੀ ਜਨਤਾ ਨੂੰ ਇਸ ਵਿਸ਼ਾ ਵਿੱਚ ਪੂਰੀ ਅਤੇ ਸਪਸ਼ਟ ਜਾਣਕਾਰੀ ਮਿਲ ਸਕੇ। ਵਿਰੋਧੀ ਧਿਰ ਲਗਾਤਾਰ ਇਸ ਝੂਠੇ ਮੁੱਦੇ ਨੁੰ ਲੈ ਕੇ ਬੋਲ ਰਿਹਾ ਹੈ, ਇਸ ਲਈ ਚਰਚਾ ਨਾਲ ਸਾਰਿਆਂ ਨੂੰ ਸਪਸ਼ਟ ਜਾਣਕਾਰੀ ਮਿਲੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਮੁੱਖ ਮੰਤਰੀ ਨੇ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਨੂੰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰਨ ਲਈ ਆਖਿਆ

0

👉ਵਾਈਸ-ਚੇਅਰਪਰਸਨ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਆਰਥਿਕ ਨੀਤੀ ਤੇ ਯੋਜਨਾ ਬੋਰਡ ਦੇ ਨਵ-ਨਿਯੁਕਤ ਵਾਈਸ-ਚੇਅਰਪਰਸਨ ਗੁਲਜ਼ਾਰ ਇੰਦਰ ਸਿੰਘ ਚਾਹਲ ਨੂੰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਨਿਰੰਤਰ ਯਤਨ ਕਰਨ ਲਈ ਆਖਿਆ ਤਾਂ ਕਿ ਲੋਕਾਂ ਦੀ ਭਲਾਈ ਨੂੰ ਵੱਧ ਤੋਂ ਵੱਧ ਯਕੀਨੀ ਬਣਾਇਆ ਜਾ ਸਕੇ।ਇਸ ਮੌਕੇ ਵਾਈਸ-ਚੇਅਰਪਰਸਨ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ।

ਇਹ ਵੀ ਪੜ੍ਹੋ  ਪਿੰਡਾਂ ਦੇ ਵਿਕਾਸ ਨੂੰ ਗਤੀ ਦੇਣ ਲਈ ਮੁੱਖ ਮੰਤਰੀ ਵੱਲੋਂ ਜ਼ਮੀਨੀ ਪੱਧਰ ‘ਤੇ ਲੋਕਾਂ ‘ਚ ਵਿਚਰਨ ਦੀ ਮੁਹਿੰਮ ਜਾਰੀ

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਤਰੱਕੀ ਲਈ ਯੋਜਨਾਬੰਦੀ ਬਣਾਉਣ, ਵੱਖ-ਵੱਖ ਸੈਕਟਰਾਂ ਦੇ ਵਿਕਾਸ ਲਈ ਯੋਜਨਾਵਾਂ ਤਿਆਰ ਕਰਨ ਸਮੇਤ ਹੋਰ ਰਣਨੀਤੀਆਂ ਘੜਨ ਵਿੱਚ ਆਰਥਿਕ ਨੀਤੀ ਤੇ ਯੋਜਨਾ ਬੋਰਡ ਵੱਲੋਂ ਸੂਬਾ ਸਰਕਾਰ ਨੂੰ ਸਹਿਯੋਗ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਆਮ ਲੋਕਾਂ ਲਈ ਕਲਿਆਣਕਾਰੀ ਸਕੀਮਾਂ ਤਿਆਰ ਕਰ ਰਹੀ ਹੈ ਜਿਸ ਲਈ ਬੋਰਡ ਨੂੰ ਸਹਿਯੋਗ ਕਰਦੇ ਰਹਿਣਾ ਚਾਹੀਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪਿੰਡਾਂ ਦੇ ਵਿਕਾਸ ਨੂੰ ਗਤੀ ਦੇਣ ਲਈ ਮੁੱਖ ਮੰਤਰੀ ਵੱਲੋਂ ਜ਼ਮੀਨੀ ਪੱਧਰ ‘ਤੇ ਲੋਕਾਂ ‘ਚ ਵਿਚਰਨ ਦੀ ਮੁਹਿੰਮ ਜਾਰੀ

0

👉ਸੂਬੇ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Sangrur News:ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਗੱਲਬਾਤ ਦੀ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਇਸ ਕਦਮ ਦਾ ਉਦੇਸ਼ ਪਿੰਡਾਂ ਲਈ ਸ਼ਹਿਰਾਂ ਦੇ ਬਰਾਬਰ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਯਕੀਨੀ ਬਣਾਉਣਾ ਹੈ।ਤਾੜੀਆਂ ਦੀ ਗੂੰਜ ਵਿੱਚ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿੰਡਾਂ ਦਾ ਸੰਪੂਰਨ ਵਿਕਾਸ ਸਮੇਂ ਦੀ ਲੋੜ ਹੈ ਤਾਂ ਜੋ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਪਹਿਲਾਂ ਹੀ ਜਨਤਕ ਭਲਾਈ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਵਿਸ਼ਾਲ ਕਾਰਜ ਆਮ ਲੋਕਾਂ ਦੇ ਸਰਗਰਮ ਸਮਰਥਨ ਅਤੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੋ ਸਕਦਾ। ਲੋਕਾਂ ਨਾਲ ਭਾਵਨਾਤਮਕ ਸਾਂਝ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਅਤੇ ਉਨ੍ਹਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਰਾਜ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕੰਮ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ। ਉਨ੍ਹਾਂ ਲੋਕਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਦੇ ਠੋਸ ਯਤਨਾਂ ਵਿੱਚ ਉਨ੍ਹਾਂ ਦਾ ਪੂਰਾ ਸਹਿਯੋਗ ਰਹੇ। ਉਨ੍ਹਾਂ ਕਿਹਾ ਕਿ ਸੂਬੇ ਦੀ ਵੱਡੀ ਗਿਣਤੀ ਆਬਾਦੀ ਪਿੰਡਾਂ ਵਿੱਚ ਰਹਿੰਦੀ ਹੈ, ਇਸ ਲਈ ਸੂਬਾ ਸਰਕਾਰ ਪਿੰਡਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਦੀ ਸਹੂਲਤ ਲਈ ਉਨ੍ਹਾਂ ਨੂੰ ਸ਼ਹਿਰਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਹ ਵੀ ਪੜ੍ਹੋ  ਫ਼ਰੀਦਕੋਟ ‘ਚ ਇੰਤਕਾਲ ਬਦਲੇ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਵੱਲੋਂ ਕਾਬੂ

ਉਨ੍ਹਾਂ ਕਿਹਾ ਕਿ ਅਜਿਹੀਆਂ ਸਰਗਰਮੀਆਂ ਦਾ ਇੱਕੋ-ਇੱਕ ਉਦੇਸ਼ ਸੂਬੇ ਅਤੇ ਖਾਸ ਕਰਕੇ ਪਿੰਡਾਂ ਦੇ ਚੱਲ ਰਹੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਇੱਕ ਰੋਡ ਮੈਪ ਤਿਆਰ ਕਰਨਾ ਹੈ।ਪੇਂਡੂ ਖੇਤਰਾਂ ਦੇ ਵਿਆਪਕ ਵਿਕਾਸ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਕਾਰਜ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਕਈ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਨੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਪੇਂਡੂ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਆਮ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ।ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਪੰਜਾਬ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।ਉਨ੍ਹਾਂ ਕਿਹਾ ਕਿ ਕੂੜੇ ਦੇ ਢੇਰ, ਸਟਰੀਟ ਲਾਈਟਾਂ, ਸੀਵਰੇਜ ਦੀਆਂ ਸਮੱਸਿਆਵਾਂ ਨਾਲ ਸਬੰਧਤ ਜਾਂ ਹੋਰ ਸਾਰੇ ਮੁੱਦੇ ਜਲਦੀ ਹੀ ਹੱਲ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸੂਬੇ ਭਰ ਵਿੱਚ ਬੇਮਿਸਾਲ ਵਿਕਾਸ ਹੋਇਆ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਕਦੇ ਵੀ ਫੰਡਾਂ ਦੀ ਘਾਟ ਬਾਰੇ ਕੋਈ ਸ਼ਿਕਾਇਤ ਨਹੀਂ ਕੀਤੀ। ਪਿਛਲੀਆਂ ਸਰਕਾਰਾਂ ਦੇ ਉਲਟ, ਜਿਨ੍ਹਾਂ ਨੇ ਸੂਬੇ ਨੂੰ ਕਰਜ਼ੇ ਦੇ ਮਕੜ-ਜਾਲ ਵਿੱਚ ਫਸਾਇਆ ਕੇ ਰੱਖ ਦਿੱਤਾ, ਉਨ੍ਹਾਂ ਦੀ ਸਰਕਾਰ ਕੰਮ ਦੇ ਨਾਲ-ਨਾਲ ਕਰਜ਼ੇ ਉਤਾਰਨ ‘ਚ ਵੀ ਯਕੀਨ ਰੱਖਦੀ ਹੈ।ਇਸ ਬਾਰੇ ਵੱਖ-ਵੱਖ ਉਦਾਹਰਣਾਂ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਬਿਜਲੀ ਬੋਰਡ ਨੂੰ ਘਾਟੇ ਵਿੱਚੋਂ ਕੱਢਿਆ, ਖੰਡ ਮਿੱਲਾਂ ਦੇ, ਮਾਰਕਫੈੱਡ ਦੇ ਅਤੇ ਹੋਰ ਕਰਜ਼ੇ ਚੁਕਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਈ ਸਾਰੇ ਪੁਰਾਣੇ ਕਰਜ਼ਿਆਂ ਦਾ ਵੀ ਢੁਕਵਾਂ ਪ੍ਰਬੰਧਨ ਕਰ ਰਹੀ ਹੈ ਤਾਂ ਜੋ ਕਿਸੇ ਵੀ ਨਵੇਂ ਵਿਕਾਸ ਪ੍ਰੋਜੈਕਟ ਨੂੰ ਰੋਕੇ ਬਿਨਾਂ ਪੁਰਾਣੀਆਂ ਦੇਣਦਾਰੀਆਂ ਨੂੰ ਨਿਪਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ 58,000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ, ਸਕੂਲਾਂ ਦੀਆਂ ਨਵੀਆਂ ਇਮਾਰਤਾਂ ਦਾ ਨਿਰਮਾਣ ਕੀਤਾ ਹੈ ਅਤੇ 43,000 ਕਿਲੋਮੀਟਰ ਸੜਕਾਂ ਬਣਾਈਆਂ ਗਈਆਂ ਹਨ, ਜੋ ਸਿਰਫ਼ ਸੂਬਾ ਸਰਕਾਰ ਵੱਲੋਂ ਖ਼ਰਚਿਆਂ ਦਾ ਵਿੱਤੀ ਸੂਝ-ਬੂਝ ਨਾਲ ਪ੍ਰਬੰਧਨ ਕਰਨ ਨਾਲ ਹੀ ਸੰਭਵ ਹੋਇਆ ਹੈ।

ਇਹ ਵੀ ਪੜ੍ਹੋ  ਸਾਬਕਾ ਫੌਜੀਆਂ ਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਲੋੜੀਂਦੀਆਂ ਸਹੂਲਤਾਂ ਦੇਣ ਲਈ ਸੂਬਾ ਸਰਕਾਰ ਵਚਨਵੱਧ ਤੇ ਯਤਨਸ਼ੀਲ :ਮੋਹਿੰਦਰ ਭਗਤ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪਹਿਲਾਂ ਕਿਸੇ ਨੇ ਇਹ ਖ਼ਬਰ ਨਹੀਂ ਸੁਣੀ ਸੀ ਕਿ ਸੂਬੇ ਦੇ ਵਿਦਿਆਰਥੀ ਪਾਇਲਟ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿਖਲਾਈ ਦੇਣ ਦੇ ਉਦੇਸ਼ ਲਈ ਸੱਤ ਜਹਾਜ਼ ਖਰੀਦੇ ਹਨ ਤਾਂ ਜੋ ਉਹ ਉੱਚੇ ਅਹੁਦੇ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸੁਪਨੇ ਦੇਖਣ ਦਾ ਹੱਕ ਹੈ ਨਾ ਕਿ ਸਿਰਫ਼ ਅਮੀਰ ਵਰਗ ਨੂੰ, ਇਸ ਲਈ ਸਰਕਾਰ ਵੱਲੋਂ ਸਿਰਫ਼ ਅਮੀਰਾਂ ਨੂੰ ਹੀ ਨਹੀਂ ਸਗੋਂ ਆਮ ਲੋਕਾਂ ਨੂੰ ਲਾਭ ਪ੍ਰਦਾਨ ਕੀਤੇ ਜਾ ਰਹੇ ਹਨ।ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਸਿਰਫ਼ 10-15 ਦਿਨਾਂ ਲਈ ਹੁੰਦੀਆਂ ਹਨ ਪਰ ਇੱਕ ਵਾਰ ਚੁਣੇ ਜਾਣ ਤੋਂ ਬਾਅਦ, ਇਹ ਚੁਣੇ ਹੋਏ ਨੁਮਾਇੰਦੇ ਸਾਰਿਆਂ ਪਾਰਟੀਆਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਚੁਣੇ ਹੋਏ ਮੈਂਬਰ ਉਨ੍ਹਾਂ ਲੋਕਾਂ ਦੀ ਵੀ ਨੁਮਾਇੰਦਗੀ ਕਰਦੇ ਹਨ ਜਿਹਨਾਂ ਨੇ ਉਨ੍ਹਾਂ ਨੂੰ ਵੋਟ ਨਹੀਂ ਪਾਈ, ਇਸ ਲਈ ਇਹ ਉਨ੍ਹਾਂ ਦਾ ਫਰਜ਼ ਹੈ ਕਿ ਉਹ ਮਿਸ਼ਨਰੀ ਜੋਸ਼ ਨਾਲ ਸਾਰੇ ਲੋਕਾਂ ਦੀ ਸੇਵਾ ਕਰਨ। ਉਨ੍ਹਾਂ ਕਿਹਾ ਕਿ ਸਾਰੇ ਲੋਕਾਂ ਦੀ ਭਲਾਈ ਲਈ ਕੰਮ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਪੰਜਾਬ ਨੂੰ ਹੋਰ ਬੁਲੰਦੀਆਂ ‘ਤੇ ਲੈ ਜਾਇਆ ਜਾ ਸਕੇ ਅਤੇ ਹਰ ਖੇਤਰ ਵਿੱਚ ਮੋਹਰੀ ਬਣਾਇਆ ਜਾ ਸਕੇ।ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਖ਼ਤਰੇ ਨਾਲ ਨਜਿੱਠਣ ਲਈ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ ਜਿਸ ਕਾਰਨ ਕਈ ਸੁਧਾਰ ਕੀਤੇ ਗਏ ਹਨ। ਜਾਇਦਾਦ ਰਜਿਸਟ੍ਰੇਸ਼ਨ ਦੀ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਹੁਣ ਇਹ ਪ੍ਰਕਿਰਿਆ ਬਹੁਤ ਆਸਾਨ ਹੋ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇੰਤਕਾਲ ਜਾਂ ਡੀਡ ਵੈਰੀਫਿਕੇਸ਼ਨ ਲਈ ਦਫ਼ਤਰਾਂ ਵਿੱਚ ਨਹੀਂ ਜਾਣਾ ਪੈਂਦਾ ਕਿਉਂਕਿ ਇਹ ਸੇਵਾਵਾਂ ਹੁਣ ਆਨਲਾਈਨ ਉਪਲਬਧ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸਿਰਫ਼ ਫੋਟੋ ਲਈ ਸਬ-ਰਜਿਸਟਰਾਰ ਦਫ਼ਤਰ ਜਾਣਾ ਪੈਂਦਾ ਹੈ ਅਤੇ 15-20 ਮਿੰਟਾਂ ਦੇ ਅੰਦਰ ਉਨ੍ਹਾਂ ਦੀ ਰਜਿਸਟ੍ਰੇਸ਼ਨ ਹੋ ਜਾਂਦੀ ਹੈ।

ਇਹ ਵੀ ਪੜ੍ਹੋ  ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਨਾਮ ਦੇਣਾ ਸਿੱਖ ਰਹੁ-ਰੀਤਾਂ ਅਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ: ਸੰਧਵਾਂ

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਕਈ ਸੇਵਾਵਾਂ ਆਨਲਾਈਨ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਕਾਫ਼ੀ ਕਮੀ ਆਈ ਹੈ ਅਤੇ ਲੋਕਾਂ ਨੂੰ ਹੁਣ ਆਰ.ਟੀ.ਓ. ਦਫ਼ਤਰ ਦੇ ਚੱਕਰ ਨਹੀਂ ਲਗਾਉਣੇ ਪੈਂਦੇ ਅਤੇ ਉਹ ਆਪਣੇ ਲਾਇਸੈਂਸਾਂ ਨੂੰ ਆਨਲਾਈਨ ਰੀਨਿਊ ਜਾਂ ਅਪਗ੍ਰੇਡ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਕਾਰਨ, ਭ੍ਰਿਸ਼ਟਾਚਾਰ ਦੀਆਂ ਜੜ੍ਹਾਂ ਕਾਫ਼ੀ ਡੂੰਘੀਆਂ ਹੋ ਗਈਆਂ ਸਨ, ਪਰ ਸੂਬਾ ਸਰਕਾਰ ਵੱਲੋਂ ਇਹਨਾਂ ਜੜ੍ਹਾਂ ਨੂੰ ਪੁੱਟਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੁਝ ਵੀ ਰਾਤੋ-ਰਾਤ ਖਤਮ ਨਹੀਂ ਹੁੰਦਾ, ਪਰ ਸੂਬਾ ਸਰਕਾਰ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ।ਹਾਲ ਹੀ ਵਿੱਚ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦਾ ਨਾਮ ਬਦਲਣ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਾਮ ਬਦਲਣ ਨਾਲ ਕੋਈ ਫ਼ਰਕ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਨਾਮ ਬਦਲਣ ਨਾਲ ਗਰੀਬਾਂ ਦਾ ਪੇਟ ਨਹੀਂ ਭਰਦਾ ਪਰ ਦਿਹਾੜੀਦਾਰ ਮਜ਼ਦੂਰ ਸਿਰਫ਼ ਇਸ ਗੱਲ ਦੀ ਪਰਵਾਹ ਕਰਦੇ ਹਨ ਕਿ ਉਨ੍ਹਾਂ ਨੂੰ ਕੰਮ ਮਿਲਦਾ ਰਹੇ ਤਾਂ ਜੋ ਉਹ ਆਪਣੇ ਪਰਿਵਾਰ ਨੂੰ ਪਾਲ ਸਕਣ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਇਲਾਹਾਬਾਦ ਦਾ ਨਾਮ ਬਦਲ ਕੇ ਪ੍ਰਯਾਗਰਾਜ ਰੱਖਿਆ ਗਿਆ ਜਾਂ ਜਦੋਂ ਸਰਾਏ ਕਾਲੇ ਖਾਨ ਸਟੇਸ਼ਨ ਦਾ ਨਾਮ ਬਦਲ ਕੇ ਦੀਨ ਦਿਆਲ ਉਪਾਧਿਆਏ ਨਗਰ ਰੱਖਿਆ ਗਿਆ ਤਾਂ ਲੋਕਾਂ ਦੇ ਹਿੱਤ ਵਿੱਚ ਸ਼ਾਇਦ ਹੀ ਕੋਈ ਬਦਲਾਅ ਦੇਖਿਆ ਗਿਆ ਹੋਵੇ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬੇਹੱਦ ਦੁੱਖ ਦੀ ਗੱਲ ਹੈ ਕਿ ਨਾਮ ਬਦਲਣ ਤੋਂ ਬਾਅਦ ਇਨ੍ਹਾਂ ਸ਼ਹਿਰਾਂ ਵਿੱਚ ਸਫਾਈ ਸਬੰਧੀ ਕੋਈ ਸੁਧਾਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ ਕਿ ਸ਼ਹਿਰਾਂ ਦੇ ਨਾਮ ਬਦਲਣ ਵਾਲਿਆਂ ਨੇ ਅਜੇ ਤੱਕ ਦੇਸ਼ ਦਾ ਨਾਮ ਨਹੀਂ ਬਦਲਿਆ। ਕਾਂਗਰਸ ‘ਤੇ ਨਿਸ਼ਾਨਾ ਬਿਨ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਦੇ ਆਗੂ ਅਜੇ ਵੀ ਨਾਵਾਂ ‘ਤੇ ਬਹਿਸ ਕਰਨ ਵਿੱਚ ਹੀ ਰੁੱਝੇ ਹੋਏ ਹਨ, ਜਦੋਂ ਕਿ ਮੌਜੂਦਾ ਸਰਕਾਰ ਦਾ ਧਿਆਨ ਅਸਲ ਕੰਮਾਂ ਅਤੇ ਮੁੱਦਿਆਂ ਵੱਲ ਹੈ।

ਇਹ ਵੀ ਪੜ੍ਹੋ  ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਇਜ਼ਰਾਇਲੀ ਡਿਪਲੋਮੈਟ ਨਾਲ ਮੁਲਾਕਾਤ

ਕੇਂਦਰ ਸਰਕਾਰ ਵੱਲੋਂ ਸੂਬੇ ਦੇ ਫੰਡ ਜਾਰੀ ਨਾ ਕਰਨ ਦੀ ਕਰੜੀ ਨਿੰਦਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਗੈਰ-ਕਾਨੂੰਨੀ ਢੰਗ ਨਾਲ ਫੰਡਾਂ ‘ਤੇ ਰੋਕ ਲਗਾ ਦਿੱਤੀ ਹੈ ਜਿਸ ਨਾਲ ਸੂਬਿਆਂ ‘ਤੇ ਬੇਲੋੜਾ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਗੈਰ-ਵਾਜਬ ਅਤੇ ਬੇਲੋੜਾ ਹੈ ਕਿਉਂਕਿ ਇਹ ਦੇਸ਼ ਵਿੱਚ ਸੰਘਵਾਦ ਦੀ ਮੂਲ ਭਾਵਨਾ ਦੇ ਉਲਟ ਹੈ। ਪੰਜਾਬ ਸਰਕਾਰ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਸੂਬੇ ਪ੍ਰਤੀ ਕੇਂਦਰ ਦੇ ਮਤਰੇਈ ਮਾਂ ਵਾਲੇ ਸਲੂਕ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਲਦ ਹੀ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ ਜੋ ਸੂਬੇ ਦੇ 65 ਲੱਖ ਪਰਿਵਾਰਾਂ ਲਈ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਲੋਕ ਸੂਬੇ ਦੇ ਸਰਕਾਰੀ ਅਤੇ ਪ੍ਰਾਇਵੇਟ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਪ੍ਰਾਪਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਜਨਤਾ ਦੀ ਭਲਾਈ ਲਈ ਅਗਲੇ ਬਜਟ ਸੈਸ਼ਨ ਵਿੱਚ ਕਈ ਹੋਰ ਲੋਕ ਪੱਖੀ ਯੋਜਨਾਵਾਂ ਪੇਸ਼ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਸ਼੍ਰੋਮਣੀ ਅਕਾਲੀ ਦਲ ਵੱਲੋਂ ਏ.ਆਈ. ਤਕਨਾਲੋਜੀ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਨਿੰਦਿਆ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਵੀਂ ਤਕਨਾਲੋਜੀ ਦੀ ਖਬਤ ਕਾਰਨ ਉਹ ਆਪਣੇ ਅਸਲ ਕੰਮਾਂ ਤੋਂ ਭਟਕ ਰਹੇ ਹਨ। ਉਨ੍ਹਾਂ ਕਿ ‘ਆਪ’ ਦੇਸ਼ ਭਰ ਵਿੱਚ ਆਪਣੇ ਪੈਰ ਪਸਾਰ ਰਹੀ ਹੈ ਅਤੇ ਇਸ ਦੇ ਉਲਟ ਅਕਾਲੀ ਦਲ ਸੂਬੇ ਦੇ ਕੁਝ ਹਿੱਸਿਆਂ ਵਿੱਚ ਮਹਿਜ਼ ਦੋ ਜਾਂ ਤਿੰਨ ਸੀਟਾਂ ਹੀ ਪ੍ਰਾਪਤ ਕਰ ਸਕੀ ਹੈ। ਮੰਤਰੀ ਨੇ ਕਿਹਾ ਕਿ ਆਪਣੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਕਾਰਨ ‘ਆਪ’ ਨੂੰ ਸਮਾਜ ਦੇ ਹਰ ਵਰਗ ਦਾ ਸਮਰਥਨ ਮਿਲਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Mayor Padamjit Singh Mehta ਨੇ ਹੰਸ ਨਗਰ ਵਿੱਚ ਸੁਣੀਆਂ ਜਨਤਕ ਸ਼ਿਕਾਇਤਾਂ, ਮੌਕੇ ‘ਤੇ ਹੀ ਕੀਤਾ ਹੱਲ

0

Bathinda News: ਬਠਿੰਡਾ ਨਗਰ ਨਿਗਮ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ (Mayor Padamjit Singh Mehta) ਨੇ ਐਤਵਾਰ ਨੂੰ ਵੱਖ-ਵੱਖ ਪ੍ਰੋਗ੍ਰਾਮਾਂ ਵਿੱਚ ਹਿੱਸਾ ਲਿਆ। ਇਸ ਦੌਰਾਨ ਉਨ੍ਹਾਂ ਵਾਰਡ ਨੰਬਰ 42 ਦੇ ਹੰਸ ਨਗਰ ਵਿੱਚ ਹੋਈ ਮੀਟਿੰਗ ਵਿੱਚ ਸ਼ਾਮਲ ਹਿੱਸਾ ਲੈ ਕੇ ਜਨਤਾ ਦੀਆਂ ਸਮੱਸਿਆਵਾਂ ਸੁਣੀਆਂ।ਹੰਸ ਨਗਰ ਵਿੱਚ ਸ੍ਰੀ ਧਰਮਿੰਦਰ ਧੀਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ, ਵਸਨੀਕਾਂ ਨੇ ਮੇਅਰ ਸਾਹਮਣੇ ਆਪਣੀਆਂ ਸਮੱਸਿਆਵਾਂ ਪੇਸ਼ ਕੀਤੀਆਂ। ਸ੍ਰੀ ਮਹਿਤਾ ਨੇ ਮੌਕੇ ‘ਤੇ ਹੀ ਕਈ ਸਮੱਸਿਆਵਾਂ ਦਾ ਹੱਲ ਕੀਤਾ, ਜਦੋਂ ਕਿ ਸਬੰਧਤ ਅਧਿਕਾਰੀਆਂ ਨੂੰ ਬਾਕੀ ਸਮੱਸਿਆਵਾਂ ਲਈ ਲੋੜੀਂਦੀ ਕਾਰਵਾਈ ਕਰਨ ਅਤੇ ਇੱਕ ਹਫ਼ਤੇ ਦੇ ਅੰਦਰ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ ਕਰ ਲਓ ਘਿਓ ਨੂੰ ਭਾਂਡਾ; ਹਸਪਤਾਲ ਵਿਚੋਂ ਲਾਸ਼ ਗਾਇਬ,ਪ੍ਰਵਾਰ ਵੱਲੋਂ ਹਸਪਤਾਲ ਵਿਰੁਧ ਧਰਨਾ ਸ਼ੁਰੂ

ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਉਦੇਸ਼ ਜਨਤਾ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਿਸ਼ਨ ਪੰਜਾਬ ਨੂੰ ਸਮੱਸਿਆ-ਮੁਕਤ, ਨਸ਼ਾ-ਮੁਕਤ ਅਤੇ ਰੰਗਲਾ ਪੰਜਾਬ ਬਣਾਉਣਾ ਹੈ। ਇਸ ਉਦੇਸ਼ ਲਈ, ਉਹ ਨਿੱਜੀ ਤੌਰ ‘ਤੇ ਜਨਤਾ ਤੱਕ ਪਹੁੰਚ ਕਰ ਰਹੇ ਹਨ, ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣ ਰਹੇ ਹਨ ਅਤੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹਨ।ਮੇਅਰ ਸ਼੍ਰੀ ਮਹਿਤਾ ਨੇ ਕਿਹਾ ਕਿ ਉਹ ਬਠਿੰਡਾ ਨੂੰ ਇੱਕ ਮਾਡਲ ਸ਼ਹਿਰ ਬਣਾਉਣ ਲਈ ਵਚਨਬੱਧ ਹਨ ਅਤੇ ਇਸ ਦੇ ਲਈ, ਬਠਿੰਡਾ ਵਾਸੀਆਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ Amritsar ‘ਚ ਸਕੂਲੀ ਵਿਦਿਆਰਥੀਆਂ ਵਿਚਕਾਰ ਹੋਈ ਲੜਾਈ; ਚੱਲੀਆਂ ਗੋ+ਲੀ+ਆਂ, ਵੀਡੀਓ ਵਾਈਰਲ

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਕੁਝ ਮਹੀਨਿਆਂ ਦੇ ਕਾਰਜਕਾਲ ਵਿੱਚ ਕਈ ਵੱਡੇ ਪ੍ਰੋਜੈਕਟਾਂ ‘ਤੇ ਕੰਮ ਕੀਤਾ ਹੈ ਅਤੇ ਨਤੀਜੇ ਜ਼ਮੀਨੀ ਪੱਧਰ ‘ਤੇ ਦਿਖਾਈ ਦੇ ਰਹੇ ਹਨ। ਮੇਅਰ ਨੇ ਬਠਿੰਡਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਇਸੇ ਤਰ੍ਹਾਂ ਪਿਆਰ ਭਰਿਆ ਆਸ਼ੀਰਵਾਦ ਦਿੰਦੇ ਰਹਿਣ, ਤਾਂ ਜੋ ਬਠਿੰਡਾ ਨੂੰ ਸਮੱਸਿਆ-ਮੁਕਤ, ਸੁੰਦਰ ਅਤੇ ਆਦਰਸ਼ ਸ਼ਹਿਰ ਬਣਾਉਣ ਲਈ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾ ਸਕੇ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਜਨਤਕ ਮੁੱਦਿਆਂ ਨੂੰ ਹੱਲ ਕੀਤਾ ਜਾਵੇ ਅਤੇ ਕੋਈ ਵੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਕਈ ਸਮਾਜਿਕ ਅਤੇ ਧਾਰਮਿਕ ਪ੍ਰੋਗਰਾਮਾਂ ਵਿੱਚ ਵੀ ਹਿੱਸਾ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਫ਼ਰੀਦਕੋਟ ‘ਚ ਇੰਤਕਾਲ ਬਦਲੇ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਵੱਲੋਂ ਕਾਬੂ

0

Faridkot News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਫਰੀਦਕੋਟ ਵਿੱਚ ਪਟਵਾਰੀ ਪੂਜਾ ਯਾਦਵ ਦੇ ਅਧੀਨ ਕੰਮ ਕਰਦੇ ਸੁਖਵਿੰਦਰ ਸਿੰਘ ਪ੍ਰਾਈਵੇਟ ਕਰਿੰਦੇ ਨੂੰ 1500/- ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਫਰੀਦਕੋਟ ਦੇ ਭਾਨ ਸਿੰਘ ਕਲੋਨੀ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਕਰ ਲਓ ਘਿਓ ਨੂੰ ਭਾਂਡਾ; ਹਸਪਤਾਲ ਵਿਚੋਂ ਲਾਸ਼ ਗਾਇਬ,ਪ੍ਰਵਾਰ ਵੱਲੋਂ ਹਸਪਤਾਲ ਵਿਰੁਧ ਧਰਨਾ ਸ਼ੁਰੂ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੋਸ਼ ਲਗਾਇਆ ਕਿ ਮੁਲਜ਼ਮ ਸੁਖਵਿੰਦਰ ਸਿੰਘ ਨੇ ਪਲਾਟ ਦਾ ਇੰਤਕਾਲ ਕਰਵਾਉਣ ਬਦਲੇ 2000/- ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਦੇ ਹੋਏ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸੁਖਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ । ਇਸ ਸਬੰਧ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਾਬਕਾ ਫੌਜੀਆਂ ਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਲੋੜੀਂਦੀਆਂ ਸਹੂਲਤਾਂ ਦੇਣ ਲਈ ਸੂਬਾ ਸਰਕਾਰ ਵਚਨਵੱਧ ਤੇ ਯਤਨਸ਼ੀਲ :ਮੋਹਿੰਦਰ ਭਗਤ

0

👉ਗੁਰੂ ਨਾਨਕ ਸੈਨਿਕ ਰੈਸਟ ਹਾਊਸ ਦੀ ਨਵੀਨੀਂਕਰਨ ਇਮਾਰਤ ਦਾ ਕੀਤਾ ਉਦਘਾਟਨ
Bathinda News: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਾਬਕਾ ਫੌਜੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਲੋੜੀਦੀਆਂ ਸਹੂਲਤਾਂ ਦੇਣ ਲਈ ਵਚਨਵੱਧ ਤੇ ਯਤਨਸ਼ੀਲ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਮੰਤਰੀ ਪੰਜਾਬ ਸ੍ਰੀ ਮੋਹਿੰਦਰ ਭਗਤ ਨੇ ਸਥਾਨਕ ਸੈਨਿਕ ਭਲਾਈ ਦਫਤਰ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਗੁਰੂ ਨਾਨਕ ਸੈਨਿਕ ਰੈਸਟ ਹਾਊਸ ਦੀ ਨਵੀਨੀਂਕਰਨ ਕੀਤੀ ਇਮਾਰਤ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਨਾਂ ਦੇ ਨਾਲ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਇਸ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਾਬਕਾ ਸੈਨਿਕਾਂ ਤੇ ਸਾਡੇ ਦੇਸ਼ ਨੂੰ ਮਾਣ ਹੈ। ਸੂਬਾ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਮਾਨ-ਸਨਮਾਨ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਜਾਂ ਉਨ੍ਹਾਂ ਦੇ ਪਰਿਵਾਰ ਨੂੰ ਜੇਕਰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਨਾਲ ਤਾਲਮੇਲ ਕਰਨ ਤਾਂ ਜੋ ਉਨ੍ਹਾਂ ਦੀ ਸਮੱਸਿਆ ਦਾ ਹੱਲ ਸਮੇਂ-ਸਿਰ ਕੀਤਾ ਜਾ ਸਕੇ।

ਇਹ ਵੀ ਪੜ੍ਹੋ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਇਜ਼ਰਾਇਲੀ ਡਿਪਲੋਮੈਟ ਨਾਲ ਮੁਲਾਕਾਤ

ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਬਿਹਤਰੀ ਅਤੇ ਵਿਕਾਸ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਨਾ ਹੀ ਉਨ੍ਹਾਂ ਦਾ ਦੇਣਾ ਅਸੀਂ ਦੇ ਸਕਦੇ ਹਾਂ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਰਾਸ਼ੀ ਵਿੱਤੀ ਸਹਾਇਤਾ ਵਜੋਂ ਦਿੱਤੀ ਜਾਂਦੀ ਹੈ।ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਦਿਨ ਪ੍ਰਤੀ ਦਿਨ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੁਣ ਤੱਕ 60 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨਾਂ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਵਸਨੀਕਾਂ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜ਼ਨਾ ਸ਼ੁਰੂ ਕੀਤੀ ਜਾ ਰਹੀ ਹੈ। ਇਸ ਯੋਜ਼ਨਾ ਤਹਿਤ ਪ੍ਰਤੀ ਪਰਿਵਾਰ ਵੱਲੋਂ 1 ਸਾਲ ਵਿੱਚ 10 ਲੱਖ ਰੁਪਏ ਤੱਕ ਦਾ ਇਲਾਜ਼ ਕਰਵਾਇਆ ਜਾ ਸਕੇਗਾ।

ਇਹ ਵੀ ਪੜ੍ਹੋ ਕਰ ਲਓ ਘਿਓ ਨੂੰ ਭਾਂਡਾ; ਹਸਪਤਾਲ ਵਿਚੋਂ ਲਾਸ਼ ਗਾਇਬ,ਪ੍ਰਵਾਰ ਵੱਲੋਂ ਹਸਪਤਾਲ ਵਿਰੁਧ ਧਰਨਾ ਸ਼ੁਰੂ

ਇਸ ਮੌਕੇ ਕੈਬਨਿਟ ਮੰਤਰੀ ਨੇ ਸਾਬਕਾ ਸੈਨਿਕਾਂ ਦੇ 9 ਪਰਿਵਾਰਾਂ/ਆਸ਼ਰਿਤਾਂ ਨੂੰ ਜਿੱਥੇ 2 ਲੱਖ 50 ਹਜ਼ਾਰ ਰੁਪਏ ਦੇ ਚੈੱਕ ਭੇਂਟ ਕੀਤੇ, ਉੱਥੇ ਹੀ ਲੋੜਵੰਦ ਸਾਬਕਾ ਸੈਨਿਕ ਨੂੰ ਇਲੈਕਟ੍ਰਿਕ ਟ੍ਰਾਈ ਸਕੂਟਰ ਵੀ ਮੁਹੱਈਆ ਕਰਵਾਇਆ ਗਿਆ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਵੱਲੋਂ ਸ਼ਹੀਦ ਹੋਏ ਸੈਨਿਕਾਂ ਨੂੰ 2 ਮਿੰਟ ਦਾ ਮੌਨ ਰੱਖਕੇ ਸ਼ਰਧਾਂਜਲੀ ਵੀ ਭੇਂਟ ਕੀਤੀ ਗਈ।ਇਸ ਤੋਂ ਪਹਿਲਾਂ ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਵੱਲੋਂ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ 78 ਸੇਵਾਮੁਕਤ ਅਧਿਕਾਰੀ, 8727 ਸਾਬਕਾ ਫੌਜੀ, 2197 ਵਿਧਵਾਵਾਂ, 36 ਜੰਗੀ ਵਿਧਵਾਵਾਂ ਅਤੇ 41 ਪੁਰਸਕਾਰ ਜੇਤੂ ਹਨ।ਇਸ ਮੌਕੇ ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ, ਚੇਅਰਮੈਨ ਨੀਲ ਗਰਗ, ਚੇਅਰਮੈਨ ਜਤਿੰਦਰ ਸਿੰਘ ਭੱਲਾ, ਚੇਅਰਮੈਨ  ਰਾਕੇਸ਼ ਪੁਰੀ, ਜ਼ਿਲ੍ਹਾ ਸੈਕਿਨ ਬੋਰਡ ਦੇ ਮੀਤ ਪ੍ਰਧਾਨ ਬ੍ਰਿਗੇਡੀਅਰ ਅਮਰਦੀਪ ਸਿੰਘ ਢਿੱਲੋਂ (ਸੇਵਾਮੁਕਤ), ਕੌਂਸਲਰ ਸੁਖਦੀਪ ਸਿੰਘ ਢਿੱਲੋਂ ਤੋਂ ਇਲਾਵਾ ਵੀਰਨਾਰੀਆਂ, ਸਾਬਕਾ ਸੈਨਿਕ ਅਤੇ ਉਨ੍ਹਾਂ ਦੇ ਪਰਿਵਾਰ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦਾ ਸਟਾਫ਼ ਆਦਿ ਹਾਜ਼ਰ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ; ਰਾਜਾ ਵੜਿੰਗ ਨੇ ਜਨਤਾ ਸਾਹਮਣੇ ਰੱਖਿਆ ‘ਆਪ’ ਅਤੇ ਅਕਾਲੀ ਦਲ ਦੇ ਦਾਅਵਿਆਂ ਦਾ ‘ਸੱਚ’

0

👉ਕਿਹਾ: ਸਾਰੀਆਂ ਔਕੜਾਂ ਦੇ ਬਾਵਜੂਦ ਕਾਂਗਰਸ ਦਾ ਪ੍ਰਦਰਸ਼ਨ ਸਭ ਤੋਂ ਵਧੀਆ
Chandigarh News: Indian National Congress – Punjab; ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਨਤੀਜਿਆਂ ਬਾਰੇ ਫੈਲਾਏ ਜਾ ਰਹੇ ਝੂਠਾਂ ਦਾ ਪਰਦਾਫਾਸ਼ ਕੀਤਾ ਹੈ।ਉਨ੍ਹਾਂ ਕਿਹਾ ਕਿ ਅਸਲੀਅਤ ਵਿਚ ‘ਆਪ’ ਨੇ ਸੱਤਾ ਦੀ ਦੁਰਵਰਤੋਂ ਕੀਤੀ ਅਤੇ ਪ੍ਰਕਿਰਿਆ ਵਿੱਚ ਹੇਰਾਫੇਰੀ ਕੀਤੀ, ਲੇਕਿਨ ਫਿਰ ਵੀ ਪ੍ਰਭਾਵਸ਼ਾਲੀ ਪ੍ਰਦਰਸ਼ਨ ਨਹੀਂ ਦਿਖਾ ਸਕੇ। ਜਦਕਿ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਦਰਸ਼ਨ ਨਿਰਾਸ਼ਾਜਨਕ ਸੀ ਅਤੇ ਸਿਰਫ ਦੋ ਜ਼ਿਲ੍ਹਿਆਂ ਬਠਿੰਡਾ ਅਤੇ ਮੁਕਤਸਰ ਤੱਕ ਸੀਮਤ ਸੀ, ਜਦੋਂ ਦਸ ਜ਼ਿਲ੍ਹਿਆਂ ਵਿੱਚ ਇਹ ਪੂਰੀ ਤਰ੍ਹਾਂ ਖਾਲੀ ਰਹੇ।ਇੱਥੇ ਸੂਬਾ ਕਾਂਗਰਸ ਦੇ ਮੁੱਖ ਦਫਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਵੜਿੰਗ ਨੇ ਆਪਣੇ ਪਾਰਟੀ ਸਾਥੀਆਂ ਦੁਰਲਭ ਸਿੱਧੂ ਅਤੇ ਹਰਦੀਪ ਸਿੰਘ ਕਿੰਗਰਾ ਨਾਲ ਮਿਲ ਕੇ ਸੱਚਾਈ ਸਾਹਮਣੇ ਲਿਆਉਣ ਲਈ ਵਿਸਥਾਰ ਸਹਿਤ ਅੰਕੜੇ ਪੇਸ਼ ਕੀਤੇ ਕਿ ਕਿਵੇਂ ‘ਆਪ’ ਚੋਰੀ ਕੀਤੀ ਗਈ ਸ਼ਾਨ ਵਿੱਚ ਆਨੰਦ ਮਾਣਨ ਦੀ ਕੋਸ਼ਿਸ਼ ਕਰ ਰਹੀ ਹੈ, ਜਦੋਂ ਕਿ ਅਕਾਲੀ ਦਲ ਸਿਰਫ ਅੰਕੜਿਆਂ ਬਾਰੇ ਝੂਠ ਬੋਲ ਰਿਹਾ ਹੈ।

ਇਹ ਵੀ ਪੜ੍ਹੋ ਕਰ ਲਓ ਘਿਓ ਨੂੰ ਭਾਂਡਾ; ਹਸਪਤਾਲ ਵਿਚੋਂ ਲਾਸ਼ ਗਾਇਬ,ਪ੍ਰਵਾਰ ਵੱਲੋਂ ਹਸਪਤਾਲ ਵਿਰੁਧ ਧਰਨਾ ਸ਼ੁਰੂ

ਉਨ੍ਹਾਂ ਕਿਹਾ ਕਿ ਪਟਿਆਲਾ ਦੇ ਸਾਬਕਾ ਐਸਐਸਪੀ ਵਰੁਣ ਸ਼ਰਮਾ ਨੇ ਆਪਣੇ ਜੂਨੀਅਰ ਸਟਾਫ ਨੂੰ ਹਦਾਇਤ ਕਰਕੇ ‘ਆਪ’ ਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਸੀ ਕਿ ਕਿਵੇਂ ਵਿਰੋਧੀ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਦਾਖਲ ਕਰਨ ਤੋਂ ਕਿਵੇਂ ਰੋਕਿਆ ਜਾਵੇ, ਤਾਂ ਜੋ ਇਨ੍ਹਾਂ ਨੂੰ ਰੱਦ ਕਰਨ ਦੀ ਲੋੜ ਨਾ ਪਵੇ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਚੋਣ ਅਧਿਕਾਰੀਆਂ ਨੇ ਅਸਲ ਵਿੱਚ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ, ਜੋ ਸਪੱਸ਼ਟ ਤੌਰ ‘ਤੇ ‘ਆਪ’ ਸਰਕਾਰ ਦੁਆਰਾ ਜਾਰੀ ਕੀਤੇ ਗਏ ਸਨ।ਇਸ ਮੌਕੇ ਨਤੀਜਿਆਂ ਦੀ ਵਿਆਖਿਆ ਕਰਦੇ ਹੋਏ, ਉਨ੍ਹਾਂ ਖ਼ੁਲਾਸਾ ਕੀਤਾ ਕਿ ਜਦੋਂ ਕਿ ‘ਆਪ’ ਕਿ 347 ਜ਼ਿਲ੍ਹਾ ਪ੍ਰੀਸ਼ਦ ਸੀਟਾਂ ਵਿੱਚੋਂ 220 ਜਿੱਤਣ ਦਾ ਦਾਅਵਾ ਕਰਦੀ ਹੈ, ਇਸਨੇ ਅਸਲ ਵਿੱਚ “ਚੋਣ ਪ੍ਰਕਿਰਿਆ” ਰਾਹੀਂ 136 ਜਿੱਤੀਆਂ ਅਤੇ ਇਨ੍ਹਾਂ ਵਿੱਚ ਵੀ ਤਾਕਤ ਦੀ ਦੁਰਵਰਤੋਂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ 84 ਵਾਧੂ ਸੀਟਾਂ ਜਿੱਤਣ ਦੇ ਦਾਅਵੇ ਵਿਚੋਂ 18 ਸੀਟਾਂ ‘ਤੇ ਬਾਈਕਾਟ ਕੀਤਾ ਗਿਆ ਸੀ। ਜਿਸਨੇ 11 ਸੀਟਾਂ ਵਰੁਣ ਸ਼ਰਮਾ ਦੇ ਇਸ਼ਾਰੇ ਕਾਰਨ ਬਿਨਾਂ ਵਿਰੋਧ ਜਿੱਤੀਆਂ, ਪੰਜ ਸੀਟਾਂ ‘ਤੇ ਕਾਗਜ਼ ਪਾੜੇ ਗਏ ਸਨ ਅਤੇ 32 ਹੋਰ ਸੀਟਾਂ ‘ਤੇ ਕਾਗਜ਼ ਮਨਮਾਨੇ ਢੰਗ ਨਾਲ ਰੱਦ ਕਰ ਦਿੱਤੇ ਗਏ ਸਨ।

ਇਹ ਵੀ ਪੜ੍ਹੋ Amritsar ‘ਚ ਸਕੂਲੀ ਵਿਦਿਆਰਥੀਆਂ ਵਿਚਕਾਰ ਹੋਈ ਲੜਾਈ; ਚੱਲੀਆਂ ਗੋ+ਲੀ+ਆਂ, ਵੀਡੀਓ ਵਾਈਰਲ

ਉਨ੍ਹਾਂ ਕਿਹਾ ਕਿ ‘ਆਪ’ ਨੇ 136 ਸੀਟਾਂ ਜਿੱਤੀਆਂ ਸਨ, ਕਾਂਗਰਸ ਨੇ 62, ਸ਼੍ਰੋਮਣੀ ਅਕਾਲੀ ਦਲ ਨੇ 46, ਭਾਜਪਾ ਨੇ 7 ਅਤੇ ਬਾਕੀਆਂ ਨੇ 11 ਸੀਟਾਂ ਜਿੱਤੀਆਂ ਸਨ।ਇਸੇ ਤਰ੍ਹਾਂ, ਸੂਬਾ ਕਾਂਗਰਸ ਪ੍ਰਧਾਨ ਨੇ ਬਲਾਕ ਸੰਮਤੀ ਦੇ ਨਤੀਜਿਆਂ ‘ਤੇ ‘ਆਪ’ ਦੇ ਦਾਅਵਿਆਂ ਦਾ ਵੀ ਪਰਦਾਫਾਸ਼ ਕੀਤਾ। ਉਨ੍ਹਾਂ ਖ਼ੁਲਾਸਾ ਕੀਤਾ ਕਿ ਆਪ ਵੱਲੋਂ 1592 ਸੀਟਾਂ ਜਿੱਤਣ ਦੇ ਦਾਅਵੇ ਦੇ ਉਲਟ, ਇਸਨੇ ਅਸਲ ਵਿੱਚ 838 ਸੀਟਾਂ ਸਿਰਫ਼ ਚੋਣ ਪ੍ਰਕਿਰਿਆ ਰਾਹੀਂ ਜਿੱਤੀਆਂ। ਜਦਕਿ ਬਾਕੀ ਦੀਆਂ ਸੀਟਾਂ ‘ਤੇ ‘ਆਪ’ ਨੇ ਦੁਰਵਿਵਹਾਰ ਅਤੇ ਡਰਾਵੇ ਨਾਲ ਜਿੱਤ ਦਰਜ ਕੀਤੀ। ਉਨ੍ਹਾਂ ਕਿਹਾ ਕਿ 149 ਸੀਟਾਂ ‘ਤੇ ਬਾਈਕਾਟ ਕੀਤਾ ਗਿਆ ਸੀ, 212 ਸੀਟਾਂ ਬਿਨਾਂ ਵਿਰੋਧ ਜਿੱਤੀਆਂ ਗਈਆਂ, ਕਿਉਂਕਿ ਉਮੀਦਵਾਰਾਂ ਨੂੰ ਐਸ.ਐਸ.ਪੀ. ਦੀ ਗਾਈਡਬੁੱਕ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਇਸੇ ਤਰ੍ਹਾਂ, 328 ਸੀਟਾਂ ‘ਤੇ ਕਾਗਜ਼ ਰੱਦ ਕਰ ਦਿੱਤੇ ਗਏ ਸਨ ਅਤੇ 74 ਥਾਵਾਂ ‘ਤੇ ਨਤੀਜੇ ਜ਼ਬਰਦਸਤੀ ਸੱਤਾਧਾਰੀ ਪਾਰਟੀ ਦੇ ਹੱਕ ਵਿੱਚ ਐਲਾਨੇ ਗਏ ਸਨ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; Bathinda ‘ਚ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ਵਿੱਚ ਹੋਈ ਮੌ+ਤ

ਉਨ੍ਹਾਂ ਕਿਹਾ ਕਿ ਅਸਲ ਵਿੱਚ ‘ਆਪ’ ਅਤੇ ਕਾਂਗਰਸ ਵਿੱਚ ਬਹੁਤਾ ਅੰਤਰ ਨਹੀਂ ਸੀ ਕਿਉਂਕਿ ‘ਆਪ’ ਦੁਆਰਾ ਜਿੱਤੀਆਂ ਗਈਆਂ 838 ਅਸਲ ਸੀਟਾਂ ਦੇ ਮੁਕਾਬਲੇ, ਕਾਂਗਰਸ ਨੇ ਸਾਰੀਆਂ ਸੰਭਾਵਨਾਵਾਂ ਦੇ ਬਾਵਜੂਦ 603 ਸੀਟਾਂ ਜਿੱਤੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿਰਫ਼ 420 ਸੀਟਾਂ ਨਾਲ ਬਹੁਤ ਪਿੱਛੇ ਸੀ ਅਤੇ ਭਾਜਪਾ ਨੂੰ ਸਿਰਫ਼ 66 ਸੀਟਾਂ ਮਿਲੀਆਂ।ਵੜਿੰਗ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਇਸਦੇ ਆਗੂ ਦੇ ਦਾਅਵਿਆਂ ਦਾ ਮਜ਼ਾਕ ਉਡਾਇਆ ਕਿ ਪਾਰਟੀ ਮੁੜ ਸੁਰਜੀਤ ਹੋਈ ਹੈ ਤੇ ਇਹ ਕਾਂਗਰਸ ਤੋਂ ਅੱਗੇ ਦੂਜੇ ਸਥਾਨ ‘ਤੇ ਆ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਵੱਡਾ ਝੂਠ ਹੋਰ ਕੋਈ ਨਹੀਂ ਹੋ ਸਕਦਾ। ਸੁਖਬੀਰ ਦੇ “ਕਾਂਗਰਸ ਨਾਲੋਂ ਬਿਹਤਰ ਸਟ੍ਰਾਈਕ ਰੇਟ” ਦੇ ਦਾਅਵਿਆਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਟਿੱਪਣੀ ਕੀਤੀ ਕਿ ਇੱਕ ਪਾਰਟੀ ਨੇ ਸਿਰਫ਼ ਦਸ ਸੀਟਾਂ ‘ਤੇ ਚੋਣ ਲੜੀ ਅਤੇ ਤਿੰਨ ਜਿੱਤੀਆਂ, ਫਿਰ ਇਸਦਾ ਮਤਲਬ ਇਹ ਹੈ ਕਿ ਪਾਰਟੀ ਸਾਰਿਆਂ ਤੋਂ ਅੱਗੇ ਹੈ।

ਇਹ ਵੀ ਪੜ੍ਹੋ Breaking News; Bathinda ਨਗਰ ਨਿਗਮ ਦੀਆਂ ਚੋਣਾਂ ਦਾ ਮੁੱਢ ਬੱਝਿਆ; ਕਮੇਟੀ ਨੇ ਵਾਰਡਬੰਦੀ ਦੀ ਰੀਪੋਰਟ ਸਰਕਾਰ ਨੂੰ ਸੌਂਪੀ

ਇਸੇ ਤਰ੍ਹਾਂ, ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਸੁਖਬੀਰ ਬਾਦਲ ਦੀ ਪ੍ਰਸ਼ੰਸਾ ਕਰਨ ਅਤੇ ਇਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਦੀ ਬਹੁਤ ਆਲੋਚਨਾ ਕਰਨ ਬਾਰੇ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ, ਵੜਿੰਗ ਨੇ ਛੋਟੇ ਬਾਦਲ ‘ਤੇ ਚੁਟਕੀ ਲਈ ਕਿ ਉਹ ਆਪਣੀ ਪ੍ਰਸ਼ੰਸਾ ਦੇ ਬਦਲੇ ਆਪਣੇ ਪਿਤਾ ਦੇ ਅਪਮਾਨ ਨੂੰ ਕਿਵੇਂ ਬਰਦਾਸ਼ਤ ਕਰ ਸਕਦੇ ਹਨ।ਸੁਨੀਲ ਜਾਖੜ ਦੇ ਦਾਅਵੇ ਬਾਰੇ ਕਿ ਉਹ ਮੁੱਖ ਮੰਤਰੀ ਬਣਨ ਲਈ 350 ਕਰੋੜ ਰੁਪਏ ਨਹੀਂ ਦੇ ਸਕਦੇ ਸਨ, ਸੂਬਾ ਕਾਂਗਰਸ ਪ੍ਰਧਾਨ ਨੇ ਦੱਸਿਆ ਕਿ ਇਨ੍ਹਾਂ ਦੇ ਆਪਣੇ ਭਾਜਪਾ ਦੇ ਸਾਥੀ ਅਮਰਿੰਦਰ ਸਿੰਘ ਪਹਿਲਾਂ ਹੀ ਅਜਿਹੇ ਦੋਸ਼ਾਂ ਦਾ ਖੰਡਨ ਕਰ ਚੁੱਕੇ ਹਨ। ਇਸਦਾ ਮਤਲਬ ਹੈ ਕਿ ਇਨ੍ਹਾਂ ਵਿੱਚੋਂ ਕੋਈ ਇੱਕ ਗਲਤ ਹੈ। ਉਨ੍ਹਾਂ ਨੇ ਇਸ਼ਾਰਾ ਕਰਦੇ ਹੋਏ, ਟਿੱਪਣੀ ਕੀਤੀ ਕਿ ਦੋਵੇਂ ਇਸ ਮੁੱਦੇ ‘ਤੇ ਇੱਕੋ ਸਮੇਂ ਸਹੀ ਨਹੀਂ ਹੋ ਸਕਦੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਇਜ਼ਰਾਇਲੀ ਡਿਪਲੋਮੈਟ ਨਾਲ ਮੁਲਾਕਾਤ

0

👉ਜਲ ਸੰਭਾਲ ਅਤੇ ਸੀਵਰੇਜ ਦੇ ਪਾਣੀ ਦੀ ਮੁੜ ਵਰਤੋਂ ਸਬੰਧੀ ਤਕਨੀਕਾਂ ਅਪਨਾਉਣ ‘ਤੇ ਕੀਤੀ ਵਿਸਤ੍ਰਿਤ ਚਰਚਾ
Chandigarh News:ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਇਜ਼ਰਾਈਲ ਦੇ ਮੰਤਰੀ ਅਤੇ ਇਜ਼ਰਾਇਲੀ ਦੂਤਾਵਾਸ ਵਿਖੇ ਮਿਸ਼ਨ ਡਿਪਟੀ ਹੈੱਡ ਸ੍ਰੀ ਫਾਰੇਸ ਸਾਏਬ ਨਾਲ ਮੁਲਾਕਾਤ ਕੀਤੀ।ਮੀਟਿੰਗ ਦੌਰਾਨ ਪਾਣੀ ਦੀ ਸੰਭਾਲ ਅਤੇ ਸੀਵਰੇਜ ਦੇ ਪਾਣੀ ਦੀ ਮੁੜ ਵਰਤੋਂ ਵਾਲੇ ਖੇਤਰਾਂ ਖ਼ਾਸਕਰ ਰਾਜ ਦੇ ਸ਼ਹਿਰੀ ਖੇਤਰਾਂ ਵਿੱਚ ਵਰਤੋਂ ਲਈ ਉੱਨਤ ਇਜ਼ਰਾਈਲੀ ਤਕਨੀਕਾਂ ਨੂੰ ਅਪਣਾਉਣ ‘ਤੇ ਵਿਸਤ੍ਰਿਤ ਚਰਚਾ ਕੀਤੀ ਗਈ।

ਇਹ ਵੀ ਪੜ੍ਹੋ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਨਾਮ ਦੇਣਾ ਸਿੱਖ ਰਹੁ-ਰੀਤਾਂ ਅਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ: ਸੰਧਵਾਂ

ਕੈਬਨਿਟ ਮੰਤਰੀ ਨੇ ਕਿਹਾ ਕਿ ਤੇਜ਼ੀ ਨਾਲ ਹੋ ਰਹੇ ਸ਼ਹਿਰੀਕਰਨ ਅਤੇ ਨਾਗਰਿਕ ਸੇਵਾਵਾਂ ਦੀ ਵੱਧ ਰਹੀ ਮੰਗ ਦੇ ਮੱਦੇਨਜ਼ਰ ਟਿਕਾਊ ਪਾਣੀ ਪ੍ਰਬੰਧਨ ਅਤੇ ਸੋਧੇ ਹੋਏ ਗੰਦੇ ਪਾਣੀ ਦੀ ਕੁਸ਼ਲ ਢੰਗ ਨਾਲ ਮੁੜ ਵਰਤੋਂ ਸੂਬਾ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ।ਸ੍ਰੀ ਫਾਰੇਸ ਸਾਏਬ ਨੇ ਪਾਣੀ ਦੀ ਕੁਸ਼ਲਤਾ, ਟਰੀਟਡ ਸੀਵਰੇਜ ਦੀ ਮੁੜ ਵਰਤੋਂ ਅਤੇ ਆਧੁਨਿਕ ਸ਼ਹਿਰੀ ਬੁਨਿਆਦੀ ਢਾਂਚੇ ਦੇ ਹੱਲਾਂ ਵਿੱਚ ਇਜ਼ਰਾਈਲ ਦੇ ਵਿਸ਼ਵ-ਪੱਧਰੀ ਮਾਨਤਾ ਪ੍ਰਾਪਤ ਅਭਿਆਸਾਂ ਬਾਰੇ ਵਿਚਾਰ ਸਾਂਝੇ ਕੀਤੇ। ਦੋਵਾਂ ਧਿਰਾਂ ਨੇ ਪੰਜਾਬ ਦੇ ਸ਼ਹਿਰਾਂ ਵਿੱਚ ਅਜਿਹੀਆਂ ਤਕਨੀਕਾਂ ਦੇ ਵਿਹਾਰਕ ਲਾਗੂਕਰਨ ਦੀ ਪੜਚੋਲ ਕਰਨ ਲਈ ਸੰਭਾਵੀ ਤਕਨੀਕੀ ਸਹਿਯੋਗ, ਸੂਚਨਾ ਦਾ ਅਦਾਨ-ਪ੍ਰਦਾਨ ਕਰਨ ਸਣੇ ਭਵਿੱਖੀ ਸ਼ਮੂਲੀਅਤ ’ਤੇ ਵਿਚਾਰ-ਚਰਚਾ ਕੀਤੀ।

ਇਹ ਵੀ ਪੜ੍ਹੋ ਅਸੀਂ ਨੌਜਵਾਨਾਂ ਨੂੰ ਭਵਿੱਖੀ ਜ਼ਰੂਰਤਾਂ ਲਈ ਤਿਆਰ ਕਰ ਰਹੇ ਹਾਂ, ਜਦੋਂ ਕਿ ਅਕਾਲੀ ਨੌਜਵਾਨਾਂ ਨੂੰ ਡਾਇਨਾਸੌਰ ਯੁੱਗ ਵਿੱਚ ਖਿੱਚਣਾ ਚਾਹੁੰਦੇ ਹਨ: ਮੁੱਖ ਮੰਤਰੀ

ਸ੍ਰੀ ਸਾਏਬ ਨੇ ਸ. ਹਰਦੀਪ ਸਿੰਘ ਮੁੰਡੀਆਂ ਨੂੰ ਇਨ੍ਹਾਂ ਤਕਨਾਲੋਜੀਆਂ ਨੂੰ ਨੇੜਿਉਂ ਦੇਖਣ ਅਤੇ ਡੂੰਘੇ ਸਹਿਯੋਗ ਲਈ ਰਾਹ ਤਲਾਸ਼ਣ ਲਈ ਇਜ਼ਰਾਈਲ ਦਾ ਦੌਰਾ ਕਰਨ ਦਾ ਸੱਦਾ ਵੀ ਦਿੱਤਾ। ਇਸ ਤੋਂ ਇਲਾਵਾ ਸੁਹਿਰਦ ਅਤੇ ਉਸਾਰੂ ਮਾਹੌਲ ਵਿੱਚ ਆਪਸੀ ਸਮਝ-ਬੂਝ ਅਤੇ ਸਹਿਯੋਗ ਦੇ ਹੋਰ ਮੁੱਦਿਆਂ ’ਤੇ ਵੀ ਚਰਚਾ ਕੀਤੀ ਗਈ। ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਇਜ਼ਰਾਈਲ ਦੀਆਂ ਤਕਨੀਕਾਂ ਨੂੰ ਸੂਬੇ ਦੇ ਵਿਕਾਸ ਲਈ ਅਪਨਾਉਣ ਲਈ ਉਹ ਛੇਤੀ ਹੀ ਇਜ਼ਰਾਈਲ ਦਾ ਦੌਰਾ ਕਰਨਗੇ।ਮੀਟਿੰਗ ਵਿੱਚ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਗਰਗ ਅਤੇ ਹੋਰ ਅਧਿਕਾਰੀ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਰ ਲਓ ਘਿਓ ਨੂੰ ਭਾਂਡਾ; ਹਸਪਤਾਲ ਵਿਚੋਂ ਲਾਸ਼ ਗਾਇਬ,ਪ੍ਰਵਾਰ ਵੱਲੋਂ ਹਸਪਤਾਲ ਵਿਰੁਧ ਧਰਨਾ ਸ਼ੁਰੂ

0

Ludhiana News: ਸੋਮਵਾਰ ਨੂੰ ਲੁਧਿਆਣਾ ਦੇ ਵਿਚ ਇੱਕ ਹੈਰਾਨੀਜਨਕ ਖ਼ਬਰ ਮਿਲੀ ਹੈ। ਇੱਥੋਂ ਦੇ ਇੱਕ ਨਿੱਜੀ ਹਸਪਤਾਲ ਵਿਚੋਂ ਇੱਕ ਔਰਤ ਦੀ ਲਾਸ਼ ਗਾਇਬ ਹੋਣ ਦਾ ਮਾਮਲਾ ਸਾਹਮਣੇ ਆਇਆ। ਪ੍ਰਵਾਰ ਅੰਤਿਮ ਸੰਸਕਾਰ ਕਰਨ ਤੋਂ ਵੀ ਵਾਂਝਾ ਹੋ ਗਿਆ। ਦੁਖੀ ਪ੍ਰਵਾਰ ਤੇ ਰਿਸ਼ਤੇਦਾਰਾਂ ਵੱਲੋਂ ਹਸਪਤਾਲ ਦੇ ਸਾਹਮਣੇ ਧਰਨਾ ਸ਼ੁਰੂ ਕਰ ਦਿੱਤਾ ਹੈ ਤੇ ਪੁਲਿਸ ਕੋਲੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਹਸਪਤਾਲ ਵਾਲਿਆਂ ਨੇ ਲਾਸ਼ ਦੇ ਅੰਗ ਕੱਢ ਕੇ ਵੇਚ ਦਿੱਤੇ ਗਏ ਹਨ।ਪਰਿਵਾਰ ਲਾਸ਼ ਵਾਪਸ ਕਰਨ ਦੀ ਮੰਗ ਕਰਦੇ ਹੋਏ ਹਸਪਤਾਲ ਖਿਲਾਫ਼ ਧਰਨਾ ਦਿੱਤਾ ਜਾ ਰਿਹਾ।

ਇਹ ਵੀ ਪੜ੍ਹੋ Amritsar ‘ਚ ਸਕੂਲੀ ਵਿਦਿਆਰਥੀਆਂ ਵਿਚਕਾਰ ਹੋਈ ਲੜਾਈ; ਚੱਲੀਆਂ ਗੋ+ਲੀ+ਆਂ, ਵੀਡੀਓ ਵਾਈਰਲ

ਹੈਰਾਨੀਜਨਕ ਮਾਮਲੇ ਦਾ ਪਤਾ ਲੱਗਦੇ ਹੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਮੋਗਾ ਨਾਲ ਸਬੰਧਤ ਜਸਵੀਰ ਕੌਰ(71 ਸਾਲ) ਨਾਂ ਇੱਕ ਔਰਤ ਬੀਮਾਰ ਹੋ ਗਈ ਸੀ, ਜਿਸਨੂੰ ਇਲਾਜ ਲਈ ਉਕਤ ਪ੍ਰਾਈਵੇਟ ਹਸਪਤਾਲ ਵਿਚ ਲਿਆਂਦਾ ਗਿਆ। ਔਰਤ ਦੇ ਪਤੀ ਮੁਤਾਬਕ ਹਸਪਤਾਲ ਵਿਚ 9 ਦਿਨ ਇਲਾਜ ਚੱਲਿਆ ਪ੍ਰੰਤੂ 19 ਦਸੰਬਰ ਦੀ ਸਵੇਰੇ ਉਸਦੀ ਮੌਤ ਹੋ ਗਈ। ਉਸਦੇ ਬੱਚੇ ਕੈਨੇਡਾ ਗਏ ਹੋਏ ਹਨ, ਜਿਸਦੇ ਚੱਲਦੇ ਅੰਤਿਮ ਸੰਸਕਾਰ ਉਨ੍ਹਾਂ ਦੇ ਵਾਪਸ ਆਉਣ ਤੋਂ ਬਾਅਦ ਕਰਨਾ ਸੀ, ਜਿਸ ਕਾਰਨ

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; Bathinda ‘ਚ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ਵਿੱਚ ਹੋਈ ਮੌ+ਤ

ਉਨ੍ਹਾਂ ਹਸਪਤਾਲ ਦੇ ਮੁਰਦਾਘਰ ਵਿਚ ਲਾਸ਼ ਰੱਖ ਦਿੱਤੀ ਤਾਂ ਕਿ ਉਹ ਖਰਾਬ ਨਾ ਹੋ ਸਕੇ। ਇਸ ਦੌਰਾਨ ਹੁਣ ਜਦ ਉਨ੍ਹਾਂ ਦੇ ਬੱਚੇ ਵਾਪਸ ਆ ਗਏ ਤਾਂ ਅੱਜ ਆਪਣੀ ਪਤਨੀ ਦੀ ਲਾਸ਼ ਲੈਣ ਲਈ ਹਸਪਤਾਲ ਆਏ ਪ੍ਰੰਤੂ ਦੇਖਿਆ ਤਾਂ ਲਾਸ਼ ਗਾਇਬ ਹੋ ਗਈ। ਜਦ ਪੜਤਾਲ ਕੀਤੀ ਤਾਂ ਡਾਕਟਰਾਂ ਨੇ ਦਸਿਆ ਕਿ ਗਲਤੀ ਦੇ ਨਾਲ ਜਸਵੀਰ ਕੌਰ ਦੀ ਲਾਸ਼ ਕਿਸੇ ਹੋਰ ਪ੍ਰਵਾਰ ਨੂੰ ਚਲੀ ਗਈ। ਜਿਸਨੇ ਉਸਦਾ ਅੰਤਿਮ ਸੰਸਕਾਰ ਵੀ ਕਰ ਦਿੱਤਾ। ਜਦਕਿ ਪ੍ਰਵਾਰ ਦਾ ਦੋਸ਼ ਹੈ ਕਿ ਇਹ ਜਾਣਬੁੱਝ ਕੇ ਕੀਤਾ ਗਿਆ, ਕਿਉਂਕਿ ਉਸਦੀ ਪਤਨੀ ਦੇ ਲਾਸ਼ ਵਿਚੋਂ ਅੰਗ ਕੱਢ ਕੇ ਵੇਚੇ ਗਏ ਹਨ, ਜਿਸਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ।ਜਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਹੀ ਲੁਧਿਆਣਾ ਦੇ ਇੱਕ ਹੋਰ ਨਿੱਜੀ ਹਸਪਤਾਲ ਵਿਚ ਲਾਸ਼ਾਂ ਦੀ ਅਦਲਾ-ਬਦਲੀ ਹੋ ਗਈ ਸੀ ਪ੍ਰੰਤੂ ਚੰਗੀ ਕਿਸਮਤ ਨੂੰ ਅੰਤਿਮ ਸੰਸਕਾਰ ਤੋਂ ਪਹਿਲਾਂ ਇੱਕ ਪ੍ਰਵਾਰ ਨੁੰ ਇਸਦਾ ਪਤਾ ਲੱਗ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1900585