Thursday, May 7, 2026
Home Blog Page 2603

ਅਕਾਲੀ ਉਮੀਦਵਰ ਸਰੂਪ ਚੰਦ ਸਿੰਗਲਾ ਨੇ ਸ਼ਹਿਰ ਵਿਚ ਕੱਢਿਆ ਪ੍ਰਭਾਵਸ਼ਾਲੀ ਰੋਡ ਸੋਅ

0

ਬਠਿੰਡਾ ਨਿਵਾਸੀਆਂ ਵਲੋਂ ਦਿੱਤੇ ਪਿਆਰ ਤੇ ਸਤਿਕਾਰ ਦਾ ਕਰਜ਼ਾ ਕਦੇ ਨਹੀਂ ਚੁਕਾ ਸਕਦਾ: ਸਰੂਪ ਸਿੰਗਲਾ
ਸੁਖਜਿੰਦਰ ਮਾਨ
ਬਠਿੰਡਾ, 18 ਫ਼ਰਵਰੀ: ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿਚ ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ ਸ਼ਹਿਰ ਵਿਚ ਇੱਕ ਪ੍ਰਭਾਵਸ਼ਾਲੀ ਰੋਡ ਸ਼ੋਅ ਕੀਤਾ ਗਿਆ ਜਿਸ ਨੂੰ ਸ਼ਹਿਰ ਵਾਸੀਆਂ ਤੇ ਖਾਸ ਕਰ ਵਪਾਰੀਆਂ ਦਾ ਵੱਡਾ ਸਮਰਥਨ ਮਿਲਿਆ। ਫਾਇਰ ਬਿਗ੍ਰੇਡ ਚੌਕ ਤੋਂ ਸ਼ੁਰੂ ਹੋਏ ਰੋਡ ਸ਼ੋਅ ਦੀ ਸਮਾਪਤੀ ਮੁਲਤਾਨੀਆ ਰੋਡ ਪੁਲ ਕੋਲ ਹੋਈ ਜਿੱਥੇ ਸਿੰਗਲਾ ਨੇ ਸ਼ਹਿਰ ਵਾਸੀਆਂ ਤੇ ਖਾਸਕਰ ਵਪਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਨੇ ਉਨ੍ਹਾਂ ਨੂੰ ਹਰ ਸਮੇਂ ਪਿਆਰ ਤੇ ਸਤਿਕਾਰ ਦਿੱਤਾ ਜਿਸ ਲਈ ਉਹ ਸਦਾ ਰਿਣੀ ਰਹਿਣਗੇ ਤੇ ਇਹ ਕਰਜ਼ ਕਦੇ ਵੀ ਚੁਕਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿੰਗਲਾ ਪਰਿਵਾਰ ਦਾ ਮਕਸਦ ਬਠਿੰਡਾ ਸ਼ਹਿਰ ਦਾ ਵਿਕਾਸ ਅਤੇ ਹਰ ਵਰਗ ਦੀ ਖੁਸ਼ਹਾਲੀ ਹੈ ,ਜਿਸ ਲਈ ਉਹ ਦਿਨ ਰਾਤ ਮਿਹਨਤ ਕਰਨਗੇ । ਸਿੰਗਲਾ ਨੇ ਅਕਾਲੀ ਬਸਪਾ ਗੱਠਜੋੜ ਲਈ ਵੋਟ ਦੀ ਮੰਗ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਅਕਾਲੀ ਬਸਪਾ ਸਰਕਾਰ ਬਣਨ ਤੇ ਬਠਿੰਡਾ ਤੋਂ ਉਨ੍ਹਾਂ ਦੀ ਜਿੱਤ ਨਾਲ ਸੂਬੇ ਦੀ ਤਕਦੀਰ ਬਦਲ ਕੇ ਰੱਖ ਦੇਵਾਂਗੇ । ਇਸ ਮੌਕੇ ਪਾਰਟੀ ਦੇ ਬੁਲਾਰੇ ਮੋਹਿਤ ਗੁਪਤਾ ਅਤੇ ਬਬਲੀ ਢਿੱਲੋਂ ਨੇ ਕਿਹਾ ਕਿ ਸਿੰਗਲਾ ਦੀ ਜਿੱਤ ਨਾਲ ਹੀ ਬਠਿੰਡਾ ਤਰੱਕੀ ਦੀ ਰਾਹ ਤੇ ਵਧੇਗਾ ਕਿਉਂਕਿ ਵਿਰੋਧੀ ਪਾਰਟੀਆਂ ਕੋਲ ਅੱਜ ਵੋਟਾਂ ਮੰਗਣ ਲਈ ਕੋਈ ਏਜੰਡਾ ਨਹੀਂ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਵੱਲੋਂ ਸਰਕਾਰ ਬਣਨ ਤੇ ਸੂਬੇ ਦੇ ਹਿੱਤ ਵਿੱਚ ਅਲੀਕੇ 13 ਨੁਕਾਤੀ ਪ੍ਰੋਗਰਾਮ ਹਰ ਵਰਗ ਦੀ ਖੁਸ਼ਹਾਲੀ ਤੇ ਤਰੱਕੀ ਲਈ ਮੀਲ ਪੱਥਰ ਸਾਬਤ ਹੋਣਗੇ ਜਿਸ ਲਈ ਅਕਾਲੀ ਬਸਪਾ ਗੱਠਜੋੜ ਸਰਕਾਰ ਸਮੇਂ ਦੀ ਲੋੜ ਹੈ । ਇਸ ਮੌਕੇ ਯੂਥ ਅਕਾਲੀ ਦਲ ਦੇ ਕੋਆਰਡੀਨੇਟਰ ਦੀਨਵ ਸਿੰਗਲਾ ,ਕਿਸਾਨ ਵਿੰਗ ਦੇ ਪ੍ਰਧਾਨ ਚਮਕੌਰ ਸਿੰਘ ਮਾਨ, ਸ਼ਹਿਰੀ ਪ੍ਰਧਾਨ ਰਾਜਵਿੰਦਰ ਸਿੰਘ, ਯੂਥ ਅਕਾਲੀ ਦਲ ਦੇ ਪ੍ਰਧਾਨ ਹਰਪਾਲ ਸਿੰਘ ਢਿੱਲੋਂ, ਮੈਂਬਰ ਪੀ ਏ ਸੀ ਦਲਜੀਤ ਸਿੰਘ ਬਰਾੜ, ਨਿਰਮਲ ਸਿੰਘ ਸੰਧੂ,ਯਾਦਵਿੰਦਰ ਸਿੰਘ ਯਾਦੀ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜੋਗਿੰਦਰ ਕੌਰ ,ਵਪਾਰ ਵਿੰਗ ਦੇ ਪ੍ਰਧਾਨ ਅਮਰਜੀਤ ਸਿੰਘ ਵਿਰਦੀ ਸਮੇਤ ਅਕਾਲੀ ਲੀਡਰਸ਼ਿਪ ਨੇ ਕਿਹਾ ਕਿ ਅੱਜ ਦੇ ਰੋਡ ਸ਼ੋਅ ਨੂੰ ਮਿਲੇ ਸ਼ਹਿਰੀਆਂ ਦੇ ਸਮੱਰਥਨ ਨੇ ਸ੍ਰੀ ਸਿੰਗਲਾ ਦੀ ਜਿੱਤ ਤੇ ਮੋਹਰ ਲਾ ਦਿੱਤੀ ਹੈ 20 ਫਰਵਰੀ ਨੂੰ ਸ਼ਹਿਰ ਵਾਸੀ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਖਜਾਨਾ ਮੰਤਰੀ ਦੇ ਗੁੰਡਾ ਰਾਜ, ਕਾਂਗਰਸੀ ਉਮੀਦਵਾਰਾਂ ਦੀ ਮਿਲੀਭੁਗਤ ਦੇ ਖ਼ਿਲਾਫ਼ ਸ੍ਰੀ ਸਿੰਗਲਾ ਦੀ ਜਿੱਤ ਲਈ ਸਹਿਯੋਗ ਦੇਣਗੇ । ਇਸ ਮੌਕੇ ਸ਼ਹਿਰ ਵਾਸੀਆਂ ਵੱਲੋਂ ਜਿਥੇ ਸ੍ਰੀ ਸਿੰਗਲਾ ਦਾ ਫੁੱਲਾਂ ਦੇ ਹਾਰ ਪਾ ਕੇ ਸੁਆਗਤ ਕੀਤਾ ਗਿਆ ਉੱਥੇ ਹੀ ਜਗ੍ਹਾ ਜਗ੍ਹਾ ਤੇ ਫਲ ਫਰੂਟ ਪਾਣੀ ਚਾਹ ਦੇ ਲੰਗਰ ਵੀ ਲਾਏ ਗਏ ।ਇਸ ਮੌਕੇ ਅਕਾਲੀ ਬਸਪਾ ਗੱਠਜੋੜ ਦੀ ਲੀਡਰਸ਼ਿਪ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ ।

ਵਕੀਲ ਭਾਈਚਾਰੇ ਵਲੋਂ ਜਗਰੂਪ ਸਿੰਘ ਗਿੱਲ ਦੇ ਹੱਕ ਚ ਵੱਡਾ ਪੈਦਲ ਮਾਰਚ

0

ਸੁਖਜਿੰਦਰ ਮਾਨ
ਬਠਿੰਡਾ, 18 ਫ਼ਰਵਰੀ: ਬਠਿੰਡਾ ਸ਼ਹਿਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਸਥਾਨਕ ਬਾਰ ਐਸੋਸੀਏਸ਼ਨ ਦੇ ਦੋ ਵਾਰ ਪ੍ਰਧਾਨ ਰਹਿ ਚੁੱਕੇ ਐਡਵੋਕੇਟ ਜਗਰੂਪ ਸਿੰਘ ਗਿੱਲ ਦੇ ਹੱਕ ’ਚ ਵਕੀਲ ਭਾਈਚਾਰੇ ਵਲੋਂ ਵੱਡਾ ਪੈਦਲ ਮਾਰਚ ਕਢਿਆ ਗਿਆ। ਸੈਂਕੜਿਆਂ ਦੀ ਤਾਦਾਦ ਵਿਚ ਇਕੱਤਰ ਹੋਏ ਵਕੀਲਾਂ ਨੇ ਸ਼ਹਿਰ ਦੇ ਵੋਟਰਾਂ ਨੂੰ ਜਗਰੂਪ ਸਿੰਘ ਗਿੱਲ ਨੂੰ ਵੋਟਾਂ ਪਾਉਣ ਲਈ ਅਪੀਲ ਕਰਦਿਆਂ ਦਾਅਵਾ ਕੀਤਾ ਕਿ ਸ਼ਹਿਰ ’ਚ ਇਮਾਨਦਾਰ, ਭਿ੍ਰਸਟਾਚਾਰ ਤੇ ਖੌਫ਼ ਰਹਿਤ ਵਾਤਾਵਰਣ ਸਿਰਜ਼ਣ ਲਈ ਸ: ਗਿੱਲ ਵਰਗੀ ਸਖ਼ਸੀਅਤ ਦਾ ਜਿੱਤ ਪ੍ਰਾਪਤ ਕਰਨਾ ਜਰੂਰੀ ਹੈ। ਸਾਬਕਾ ਪ੍ਰਧਾਨਾਂ ਵਰਿੰਦਰ ਸਰਮਾ, ਮਹਿੰਦਰ ਸਿੰਘ ਸਿੱਧੂ, ਰਣਜੀਤ ਸਿੰਘ ਜਲਾਲ, ਕੰਵਲਜੀਤ ਸਿੰਘ ਕੁਟੀ ਅਤੇ ਲਕਿੰਦਰ ਦੀਪ ਸਿੰਘ ਭਾਈਕਾ, ਗੁਰਇਕਬਾਲ ਸਿੰਘ ਚਹਿਲ ਆਦਿ ਦੀ ਸਮੂਲੀਅਤ ਵਾਲਾ ਇਹ ਪੈਦਲ ਮਾਰਚ ਸਥਾਨਕ ਕਚਿਹਰੀਆਂ ਤੋਂ ਸ਼ੁਰੂ ਹੋਇਆ ਤੇ ਬੱਸ ਸਟੈਂਡ, ਫ਼ੌਜੀ ਚੌਕ ਤੋਂ ਅਜੀਤ ਰੋਡ ਹੁੰਦਾ ਹੋਇਆ ਸੋ ਫ਼ੁੱਟੀ ਰੋਡ ਰਾਹੀਂ ਆਮ ਆਦਮੀ ਪਾਰਟੀ ਦੇ ਦਫ਼ਤਰ ਵਿਚ ਸਮਾਪਤ ਹੋਇਆ। ਇਸ ਮੌਕੇ ਵਕੀਲ ਭਾਈਚਾਰੇ ਵਲੋਂ ਕਿਹਾ ਗਿਆ ਕਿ ਉਹ ਜਗਰੂਪ ਸਿੰਘ ਗਿੱਲ ਜੋ ਕਿ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ, ਦੇ ਹੱਕ ਵਿੱਚ ਸਾਰੇ ਵਕੀਲ ਪਾਰਟੀ ਲਾਈਨ ਤੋਂ ਉੱਪਰ ਉੱਠ ਕੇ ਇਕੱਠੇ ਖੜ੍ਹੇ ਹਨ। ਇਸ ਮੌਕੇ ਵਕੀਲ ਭਾਈਚਾਰੇ ਦਾ ਦਿਲੋਂ ਧੰਨਵਾਦ ਕਰਦਿਆਂ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਏਕੇ ਵਿੱਚ ਹੀ ਬਲ ਹੁੰਦਾ ਹੈ ਅਤੇ ਜਦੋਂ ਤਕ ਆਪਾਂ ਸਾਰੇ ਇਕੱਠੇ ਹੈ ਓਦੋਂ ਤੱਕ ਕੋਈ ਵੀ ਤਾਕਤ ਆਪਾਂ ਨੂੰ ਤਰੱਕੀ ਤੋਂ ਨਹੀਂ ਰੋਕ ਸਕਦੀ।

ਕੇਵਲ ਢਿਲੋਂ ਤੋਂ ਬਾਅਦ ਹਰਮਿੰਦਰ ਜੱਸੀ ਨੂੰ ਵੀ ਕਾਂਗਰਸ ਪਾਰਟੀ ‘ਚੋਂ ਕੱਢਿਆ

0

[vsrp vsrp_id=”” class=””]ਸੁਖਜਿੰਦਰ ਮਾਨ
ਬਠਿੰਡਾ,18 ਫ਼ਰਵਰੀ: ਹਲਕਾ ਤਲਵੰਡੀ ਸਾਬੋ ਤੋਂ ਬਾਗੀ ਹੋ ਕੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਸਾਬਕਾ ਮੰਤਰੀ ਹਰਮਿੰਦਰ ਸਿੰਘ ਜੱਸੀ ਨੂੰ ਕਾਂਗਰਸ ਪਾਰਟੀ ਨੇ ਕਾਂਗਰਸ ਵਿੱਚੋਂ ਕੱਢ ਦਿੱਤਾ ਹੈ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਜਾਰੀ ਇਕ ਪੱਤਰ ਤਹਿਤ ਸ੍ਰੀ ਜੱਸੀ ‘ਤੇ ਬੀਤੀ ਰਾਤ ਇਹ ਕਾਰਵਾਈ ਕੀਤੀ ਗਈ ਹੈ।ਇਸ ਤੋਂ ਪਹਿਲਾਂ ਕਾਂਗਰਸ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਵੀ ਪਾਰਟੀ ਵਿੱਚੋਂ ਕੱਢ ਚੁੱਕੀ ਹੈ। ਪਤਾ ਚੱਲਿਆ ਹੈ ਕਿ 16 ਫਰਵਰੀ ਨੂੰ ਤਲਵੰਡੀ ਸਾਬੋ ਹਲਕੇ ‘ਚ ਚੋਣ ਪ੍ਰਚਾਰ ਕਰਨ ਆਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਗੇ ਇੱਥੋਂ ਕਾਂਗਰਸ ਪਾਰਟੀ ਦੀ ਟਿਕਟ ‘ਤੇ ਚੋਣ ਲੜ ਰਹੇ ਖੁਸ਼ਬਾਜ ਸਿੰਘ ਜਟਾਣਾ ਨੇ ਇਹ ਮਾਮਲਾ ਚੁੱਕਿਆ ਸੀ।

ਅਕਾਲੀ-ਕਾਂਗਰਸ-ਭਾਜਪਾ ਦਾ ਮਕਸਦ ਸਾਨੂੰ ਰੋਕਣਾ, ਸਾਡਾ ਮਕਸਦ ਭ੍ਰਿਸਟਾਚਾਰ-ਮਾਫੀਆ ਰੋਕਣਾ: ਅਰਵਿੰਦ ਕੇਜਰੀਵਾਲ

0

ਸਾਰੀਆਂ ਪਾਰਟੀਆਂ ‘ਆਪ’ ਨੂੰ ਹਰਾਉਣ ਲਈ ਇਕੱਠੀਆਂ ਹੋਈਆਂ, ਤੁਸੀਂ ਉਨਾਂ ਨੂੰ ਹਰਾਉਣ ਲਈ ਇਕੱਠੇ ਹੋ ਜਾਓ – ਅਰਵਿੰਦ ਕੇਜਰੀਵਾਲ
ਕੇਜਰੀਵਾਲ ਨੇ ਪਠਾਨਕੋਟ, ਭੋਆ ਅਤੇ ਸੁਜਾਨਪੁਰ ਵਿਧਾਨ ਸਭਾ ਹਲਕਿਆਂ ‘ਚ ‘ਆਪ’ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ
ਸੁਖਜਿੰਦਰ ਮਾਨ
ਪਠਾਨਕੋਟ, 17 ਫਰਵਰੀ: ਆਮ ਆਦਮੀ ਪਾਰਟੀ (ਆਪ) ਦੇ ਰਾਸਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਾਰੀਆਂ ਵਿਰੋਧੀ ਪਾਰਟੀਆਂ ‘ਤੇ ਇਕੱਠੇ ਹਮਲਾ ਬੋਲਿਆ। ਕੇਜਰੀਵਾਲ ਨੇ ਅਕਾਲੀ-ਕਾਂਗਰਸ ਅਤੇ ਭਾਜਪਾ ‘ਤੇ ਮਿਲੀਭੁਗਤ ਦਾ ਦੋਸ ਲਗਾਇਆ ਅਤੇ ਕਿਹਾ ਕਿ ਤਿੰਨੇ ਪਾਰਟੀਆਂ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਇਕੱਠੀਆਂ ਹੋ ਗਈਆਂ ਹਨ। ਕੇਜਰੀਵਾਲ ਨੇ ਕਿਹਾ ਕਿ ਸਾਡਾ ਮਕਸਦ ਪੰਜਾਬ ‘ਚੋਂ ਭ੍ਰਿਸਟਾਚਾਰ ਅਤੇ ਮਾਫੀਆ ਨੂੰ ਖਤਮ ਕਰਨਾ ਹੈ। ਲੋਕਾਂ ਨੂੰ ਚੰਗੀ ਸਿੱਖਿਆ ਅਤੇ ਚੰਗੀਆਂ ਡਾਕਟਰੀ ਸੇਵਾਵਾਂ ਦੇਣਾ ਹੈ। ਪੰਜਾਬ ਦੀ ਖੇਤੀ ਅਤੇ ਕਿਸਾਨਾਂ ਦੀ ਹਾਲਤ ਨੂੰ ਸੁਧਾਰਨਾ ਹੈ। ਬਿਜਲੀ-ਪਾਣੀ ਦੀ ਸਮੱਸਿਆ ਨੂੰ ਦੂਰ ਕਰਨੀ ਹੈ ਅਤੇ ਨੌਜਵਾਨਾਂ ਨੂੰ ਨਸਅਿਾਂ ਦੇ ਚੁੰਗਲ ‘ਚੋਂ ਕੱਢ ਕੇ ਚੰਗੀ ਸਿੱਖਿਆ ਤੇ ਰੁਜਗਾਰ ਦੇਣਾ ਹੈ। ਦੂਜੇ ਪਾਸੇ ਕਾਂਗਰਸ-ਅਕਾਲੀ ਅਤੇ ਭਾਜਪਾ ਦਾ ਮਕਸਦ ਕਿਸੇ ਵੀ ਤਰੀਕੇ ਨਾਲ ਆਮ ਆਦਮੀ ਪਾਰਟੀ ਨੂੰ ਹਰਾਉਣਾ ਹੈ। ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰੀਆਂ ਪਾਰਟੀਆਂ ਸਾਡੀ ਇਮਾਨਦਾਰ ਰਾਜਨੀਤੀ ਨੂੰ ਹਰਾਉਣ ਲਈ ਇਕੱਠੀਆਂ ਹੋ ਗਈਆਂ ਹਨ ਤਾਂ ਤੁਸੀਂ ਵੀ ਇਨਾਂ ਦੀ ਲੁੱਟ ਅਤੇ ਭ੍ਰਿਸਟਾਚਾਰ ਦੀ ਰਾਜਨੀਤੀ ਨੂੰ ਹਰਾਉਣ ਲਈ ਇਕੱਠੇ ਹੋ ਜਾਓ। ਕੇਜਰੀਵਾਲ ਨੇ ਕਿਹਾ ਕਿ ਇਸ ਵਾਰ ਸਾਨੂੰ ਪੰਜਾਬ ਨੂੰ ਬਚਾਉਣ ਲਈ ਵੋਟ ਪਾਉਣੀ ਹੈ। ਆਪਣੇ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਵੋਟ ਪਾਉਣੀ ਹੈ। ਭ੍ਰਿਸਟਾਚਾਰ ਅਤੇ ਮਾਫੀਆ ਨੂੰ ਖਤਮ ਕਰਨ ਲਈ ਵੋਟ ਪਾਉਣੀ ਹੈ।
ਵੀਰਵਾਰ ਨੂੰ ਕੇਜਰੀਵਾਲ ‘ਆਪ’ ਉਮੀਦਵਾਰਾਂ ਦੇ ਹੱਕ ‘ਚ ਪ੍ਰਚਾਰ ਕਰਨ ਲਈ ਪਠਾਨਕੋਟ ਪੁੱਜੇ ਸਨ। ਇੱਥੇ ਉਨਾਂ ਨੇ ਸੁਜਾਨਪੁਰ ਤੋਂ ‘ਆਪ’ ਉਮੀਦਵਾਰ ਅਮਿਤ ਸਿੰਘ ਮੰਟੋ, ਭੋਆ ਤੋਂ ਉਮੀਦਵਾਰ ਲਾਲ ਚੰਦ ਕਟਾਰੂਚੱਕ ਅਤੇ ਪਠਾਨਕੋਟ ਤੋਂ ‘ਆਪ’ ਉਮੀਦਵਾਰ ਵਿਭੂਤੀ ਸਰਮਾ ਦੇ ਹੱਕ ਵਿੱਚ ਨੁੱਕੜ ਮੀਟਿੰਗਾਂ ਕਰਕੇ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ‘ਆਪ’ ਦੇ ਸਾਰੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੀ ਅਪੀਲ ਕੀਤੀ।
ਲੋਕਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਮਿਲ ਕੇ ਸਿਰਫ ਮੈਨੂੰ ਅਤੇ ਭਗਵੰਤ ਮਾਨ ਨੂੰ ਗਾਲਾਂ ਕੱਢ ਰਹੀਆਂ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪ੍ਰਿਅੰਕਾ ਗਾਂਧੀ ਆਪਣੀਆਂ ਸਾਰੀਆਂ ਮੀਟਿੰਗਾਂ ਵਿੱਚ ਸਿਰਫ ਮੈਨੂੰ ਅਤੇ ਭਗਵੰਤ ਮਾਨ ਨੂੰ ਗਾਲਾਂ ਕੱਢਦੇ ਹਨ, ਪਰ ਸੁਖਬੀਰ ਬਾਦਲ ਨੂੰ ਕੁਝ ਨਹੀਂ ਬੋਲਦੇ। ਸੁਖਬੀਰ ਬਾਦਲ ਵੀ ਮੈਨੂੰ ਅਤੇ ਮਾਨ ਨੂੰ ਗਾਲਾਂ ਕੱਢਦੇ ਹਨ, ਪਰ ਉਹ ਆਪਣੀਆਂ ਪੁਰਾਣੀਆਂ ਭਾਈਵਾਲ ਭਾਜਪਾ ਅਤੇ ਕਾਂਗਰਸ ਨੂੰ ਨਹੀਂ ਦਿੰਦੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸਾਹ ਵੀ ਆਪਣੀਆਂ ਮੀਟਿੰਗਾਂ ‘ਚ ਸਾਨੂੰ ਗਾਲਾਂ ਕੱਢ ਰਹੇ ਹਨ, ਉਹ ਸੁਖਬੀਰ ਬਾਦਲ ‘ਤੇ ਕੁਝ ਨਹੀਂ ਬੋਲਦੇ।
ਕੇਜਰੀਵਾਲ ਨੇ ਦੋਸ ਲਾਇਆ ਕਿ ਤਿੰਨੋਂ ਪਾਰਟੀਆਂ ਸਾਡੇ ਵਿਰੁੱਧ ਸਾਜਸਿਾਂ ਰਚ ਰਹੀਆਂ ਹਨ ਅਤੇ ਕਿਸੀ ਵੀ ਤਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਰੋਕਣਾ ਚਾਹੁੰਦੀਆਂ ਹਨ। ਜਿਸ ਤਰਾਂ ਇਹ ਲੋਕ ਪਿਛਲੇ 70 ਸਾਲਾਂ ਤੋਂ ਪੰਜਾਬ ਨੂੰ ਲੁੱਟ ਰਹੇ ਹਨ, ਉਸੇ ਤਰਾਂ ਅੱਗੇ ਵੀ ਲੁੱਟਣਾ ਚਾਹੁੰਦੇ ਹਨ। ਤਿੰਨਾਂ ਪਾਰਟੀਆਂ ਨੇ ਹਮੇਸਾ ਆਪਸੀ ਸਮਝੌਤੇ ਨਾਲ ਸਰਕਾਰਾਂ ਬਣਾਈਆਂ ਅਤੇ ਮਿਲ ਕੇ ਪੰਜਾਬ ਨੂੰ ਲੁੱਟਿਆ। ਹੁਣ ਇਨਾਂ ਨੂੰ ਡਰ ਹੈ ਕਿ ਜੇਕਰ ਪੰਜਾਬ ਵਿੱਚ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਤਾਂ ਉਨਾਂ ਦੀ ਲੁੱਟ ਦਾ ਕਾਰੋਬਾਰ ਹਮੇਸਾ ਲਈ ਬੰਦ ਹੋ ਜਾਵੇਗਾ

ਮੁੱਖ ਮੰਤਰੀ ਨੇ ਸੂਬੇ ਵਿਚ ਕਿਸਾਨਾਂ ਨੂੰ ਹੋਏ ਨੁਕਸਾਨ ਦੇ ਬਦਲੇ ਵਿਚ 561.11 ਕਰੋੜ ਰੁਪਏ ਮੁਆਵਜੇ ਰਕਮ ਨੂੰ ਪ੍ਰਵਾਨਗੀ ਦਿੱਤੀ

0

ਸੁਖਜਿੰਦਰ ਮਾਨ
ਚੰਡੀਗੜ੍ਹ, 17 ਫਰਵਰੀ: ਹਰਿਆਣਾ ਸਕਰਾਰ ਨੇ ਖਰੀਫ, 2021 ਦੌਰਾਨ ਸੂਬੇ ਵਿਚ ਭਾਰੀ ਵਰਖਾ, ਜਲ ਭਰਾਅ ਅਤੇ ਕੀੜੇ ਹਮਲਿਆਂ ਤੋਂ ਹੋਏ ਨੁਕਸਾਨ ਦੇ ਬਦਲੇ ਵਿਚ 866 ਪਿੰਡਾਂ ਦੇ 8,95,712 ਕਿਸਾਨਾਂ ਨੂੰ 561.11 ਕਰੋੜ ਰੁਪਏ ਮੁਆਵਜੇ ਰਕਮ ਸਿੱਧਾ ਕਿਸਾਨਾਂ ਦੇ ਖਾਤਿਆਂ ਵਿਚ ਟਰਾਂਸਫਰ ਕਰਨ ਦੀ ਸ਼ੁਰੂਆਤ ਕੀਤੀ ਹੈ। ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਇੱਥੇ ਵੀਡਿਓ ਕਾਨਫਰੈਂਸਿੰਗ ਰਾਹੀਂ ਜਿਲਾ ਡਿਪਟੀ ਕਮਿਸ਼ਨਰਾਂ ਦੇ ਨਾਲ ਇਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਉਨ੍ਹਾਂ ਨੂੰ ਜਲਦ ਤੋਂ ਜਲਦ ਕਿਸਾਨਾਂ ਦੇ ਖਾਤਿਆਂ ਵਿਚ ਮੁਆਵਜਾ ਰਕਮ ਦਾ ਭੁਗਤਾਨ ਯਕੀਨੀ ਕਰਨ ਦੇ ਆਦੇਸ਼ ਦਿੱਤੇ। ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਜੇਪੀ ਦਲਾਲ ਇਸ ਮੌਕੇ ‘ਤੇ ਹਾਜਿਰ ਰਹੇ। ਸ੍ਰੀ ਮਨੋਹਰ ਲਾਲ ਨੇ ਆਦੇਸ਼ ਦਿੱਛੇ ਕਿ 11 ਦਿਨਾਂ ਦੇ ਅੰਦਰ ਯਾਨੀ 28 ਫਰਵਰੀ ਤਕ ਮੁਆਵਜਾ ਵੰਡ ਦੀ ਪ੍ਰਕ੍ਰਿਆ ਨੂੰ ਪੂਰਾ ਕੀਤਾ ਜਾਵੇ।ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਰਬੀ, 2022 ਦੌਰਾਨ ਫਸਲਾਂ ਨੂੰ ਹੋਏ ਨੁਕਸਾਨ ਦੇ ਆਕਲਨ ਲਈ ਮੌਜ਼ੂਦਾ ਵਿਚ ਚਲ ਰਹੀ ਗਿਰਦਾਵਾਰੀ ਨੂੰ ਵੀ ਜਲਦ ਪੂਰਾ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਕਿਸਾਨਾਂ ਨੂੰ ਮੁਆਵਜਾ ਰਕਮ ਸਮੇਂ ‘ਤੇ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨ ਦੋਸਤਾਨਾ ਸਰਕਾਰ ਹੈ ਅਤੇ ਕਿਸਾਨਾਂ ਨੂੰ ਸਮੇਂ ‘ਤੇ ਮੁਆਵਜਾ ਦੇਣ ਤੋਂ ਇਲਾਵਾ ਕਿਸਾਨ ਹਿੱਤ ਵਿਚ ਕੋਈ ਵੀ ਕਦਮ ਚੁੱਕਣ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਗਏ ਜਦੋਂ ਕਿਸਾਨ ਮੁਆਵਜਾ ਪਾਉਣ ਲਈ ਸਾਲਾਂ ਇੰਤਰਾਜ ਕਰਦੇ ਸਨ। ਹੁਣ ਪੂਰੀ ਵਿਵਸਥਾ ਡਿਜੀਟਲ ਹੋ ਗਈ ਹੈ। ਹੁਣ ਕਿਸਾਨ ਵੀ ਭਰੋਸਾ ਕਰਨ ਲਗੇ ਹਨ ਕਿ ਉਨ੍ਹਾਂ ਨੂੰ ਘੱਟ ਸਮੇਂ ਵਿਚ ਮੁਆਵਜਾ ਮਿਲੇਗਾ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪਿਛਲੇ 7 ਸਾਲਾਂ ਤੋਂ ਲਾਗਤਾਰ ਕਿਸਾਨਾਂ ਦੇ ਹਿੱਤਾਂ ਵਿਚ ਭਲਾਈਕਾਰੀ ਯੋਜਨਾਵਾਂ ਚਲ ਰਹੀ ਹੈ। ਫਸਲ ਬੀਮਾ ਯੋਜਨਾ ਤੋਂ ਇਲਾਵਾ ਕਿਸਾਨਾਂ ਨੂੰ ਜੋਖਿਮ ਫਰੀ ਬਣਾਉਣ ਲਈ ਭਾਵਾਂਤਕ ਭਰਪਾਈ ਯੋਜਨਾ ਤੋਂ ਲੈਕੇ ਮੁੱਖ ਮੰਤਰੀ ਬਾਗਵਾਨੀ ਬੀਮਾ ਯੋਜਨਾ ਚਲਾ ਕੇ ਸੂਬਾ ਸਰਕਾਰ ਨੇ ਹਮੇਸ਼ਾ ਕਿਸਾਨ ਭਰਾਵਾਂ ਨੂੰ ਇਹ ਸੰਦੇਸ਼ ਦਿੱਤਾ ਹੈ ਕਿ ਸਰਕਾਰ ਹਮੇਸ਼ਾ ਉਨ੍ਹਾਂ ਨਾਲ ਖੜੀ ਹੈ ਅਤੇ ਆਰਥਿਕ ਤੌਰ ‘ਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

ਵਾਲਮੀਕਿ ਤੇ ਮਜ਼੍ਹਬੀ ਸਿੱਖ ਸਮਾਜ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਮਾਇਤ ਦਾ ਐਲਾਨ

0

ਸਮੁੱਚੀਆਂ ਵਾਲਮੀਕਿ ਤੇ ਮਜ਼੍ਹਬੀ ਸਿੱਖ ਸੰਗਤਾਂ ਗਠਜੋੜ ਦੇ ਉਮੀਦਵਾਰਾਂ ਨੁੰ ਵੋਟਾਂ ਪਾ ਕੇ ਕਾਮਯਾਬ ਕਰਨ : ਨਛੱਤਰ ਨਾਥ ਸ਼ੇਰਗਿੱਲ ਮੁੱਖ ਸੇਵਾਦਾਰ ਵਾਲਮੀਕੀ ਆਸ਼ਰਮ ਅੰਮ੍ਰਿਤਸਰ
ਸੁਖਬੀਰ ਸਿੰਘ ਬਾਦਲ ਨੇ ਹਮਾਇਤ ਲਈ ਕੀਤਾ ਧੰਨਵਾਦ
ਸੁਖਜਿੰਦਰ ਮਾਨ
ਸ੍ਰੀ ਮੁਕਤਸਰ ਸਾਹਿਬ, 17 ਫਰਵਰੀ: ਵਾਲਮੀਕਿ ਤੇ ਮਜ਼੍ਹਬੀ ਸਿੱਖ ਸਮਾਜ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਮਾਇਤ ਕਰਨ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਅੱਜ ਭਗਵਾਨ ਵਾਲਮੀਕਿ ਆਸ਼ਰਮ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮੁੱਖ ਸੇਵਾਦਾਰ ਨਛੱਤਰ ਨਾਥ ਸ਼ੇਰਗਿੱਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਇਕ ਮੁਲਾਕਾਤ ਸਮੇਂ ਕੀਤਾ।ਇਸ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਛੱਤਰ ਨਾਥ ਸ਼ੇਰਗਿੱਲ ਤੇ ਵਾਲਮੀਕਿ ਤੇ ਮਜ਼੍ਹਬੀ ਸਿੱਖ ਸਮਾਜ ਦੇ ਹੋਰ ਸੰਤ ਮਹਾਂਪੁਰਖਾਂ ਨੇ ਕਿਹਾ ਕਿ ਸਮੁੱਚਾ ਵਾਲਮੀਕਿ ਤੇ ਮਜ਼੍ਹਬੀ ਸਮਾਜ ਇਹਨਾਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਮਾਇਤ ਕਰੇਗਾ ਤੇ ਉਹਨਾਂ ਨੇ ਸਮੁੱਚੇ ਸਮਾਜ ਦੇ ਮੈਂਬਰਾਂ ਨੁੰ ਆਪੋ ਆਪਣੇ ਵਿਧਾਨ ਸਭਾ ਖੇਤਰਾਂ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰਾਂ ਨੁੰ ਵੋਟਾਂ ਪਾ ਕੇ ਕਾਮਯਾਬ ਕਰਨ ਦੀ ਅਪੀਲ ਕੀਤੀ।
ਇਕ ਸਵਾਲ ਦੇ ਜਵਾਬ ਵਿਚ ਨਛੱਤਰ ਨਾਥ ਸ਼ੇਰਗਿੱਲ ਨੇ ਕਿਹਾ ਕਿ ਭਗਵਾਨ ਵਾਲਮੀਕਿ ਆਸ਼ਰਮ ਅੰਮ੍ਰਿਤਸਰ ਦਾ 300 ਕਰੋੜ ਰੁਪਏ ਦੀ ਲਾਗਤ ਨਾਲ ਨਿਰਮਾਣ ਅਕਾਲੀ ਦਲ ਦੀ ਸਰਕਾਰ ਨੇ ਕਰਵਾਇਆ । ਉਹਨਾਂ ਕਿਹਾ ਕਿ ਇਹ ਸਿਰਫ ਅਕਾਲੀ ਦਲ ਦੀਆਂ ਸਰਕਾਰਾਂ ਹੀ ਹਨ ਜਿਹਨਾਂ ਨੇ ਸਮੁੱਚੇ ਵਾਲਮੀਕਿ ਤੇ ਮਜ਼੍ਹਬੀ ਸਿੱਖ ਸਮਾਜ ਦਾ ਖਿਆਲ ਰੱਖਿਆ ਤੇ ਸਮਾਜ ਦੇ ਮੈਂਬਰਾਂ ਦੀ ਬੇਹਤਰੀ ਵਾਸਤੇ ਕੰਮ ਕੀਤਾ। ਉਹਨਾਂ ਕਿਹਾ ਕਿ ਇਸ ਵਾਸਤੇ ਅੱਜ ਅਸੀਂ ਇਸ ਗਠਜੋੜ ਦੀ ਹਮਾਇਤ ਦਾ ਫੈਸਲਾ ਲਿਆ ਹੈ ਤੇ ਸਮੁੱਚੇ ਭਾਈਚਾਰੇ ਨੁੰ ਗਠਜੋੜ ਦੇ ਹੱਕ ਵਿਚ ਡੱਟਣ ਦੀ ਅਪੀਲ ਕੀਤੀ ਹੈ।ਇਸ ਸਮਰਥਨ ਲਈ ਸੰਤਾਂ ਮਹਾਂਪੁਰਖਾਂ ਤੇ ਸਮੁੱਚੇ ਸਮਾਜ ਦਾ ਧੰਨਵਾਦ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਹਮੇਸ਼ਾ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਹੈ ਤੇ ਸਰਕਾਰ ਹੁੰਦਿਆਂ ਸਾਰੇ ਧਰਮਾਂ ਦੇ ਸਥਾਨ ਸ਼ਰਧਾ ਤੇ ਸਤਿਕਾਰ ਨਾਲ ਬਣਾਏ ਹਨ। ਉਹਨਾਂ ਕਿਹਾ ਕਿ ਭਗਵਾਨ ਵਾਲੀਮਿਕ ਆਸ਼ਰਮ ਦੇ ਨਿਰਮਾਣ ਸਮੇਂ ਬਾਦਲ ਨੇ ਆਪ ਅਕਸਰ ਉਸਾਰੀ ਦਾ ਜਾਇਜ਼ਾ ਲਿਆ ਤਾਂ ਜੋ ਇਹ ਸਥਲ ਸੁੰਦਰ ਤੇ ਸੋਹਣਾ ਬਣ ਸਕੇ। ਉਹਨਾਂ ਕਿਹਾ ਕਿ ਅਸੀਂ ਗੁਰੂ ਰਵੀਦਾਸ ਜੀ ਮਹਾਰਾਜ ਦਾ ਯਾਦਗਾਰੀ ਸਥਾਨ ਵੀ ਬਣਾਉਣ ਦਾ ਕੰਮ ਵੀ ਸ਼ੁਰੂ ਕੀਤਾ ਸੀ ਪਰ ਕਾਂਗਰਸ ਸਰਕਾਰ ਨੇ ਇਸਦਾ ਕੰਮ ਬੰਦ ਕਰਵਾ ਦਿੱਤਾ।ਸ ਬਾਦਲ ਨੇ ਕਿਹਾ ਕਿ ਅਸੀਂ ਗਠਜੋੜ ਨੁੰ ਸਮਰਥਨ ਦੇਣ ਲਈ ਨੱਛਤਰ ਨਾਥ ਮੁੱਖ ਸੇਵਾਦਾਰ ਭਗਵਾਨ ਵਾਲਮੀਕੀ ਆਸ਼ਰਮ ਤੇ ਸਮੂਹ ਸੰਤਾਂ ਮਹਾਂਪੁਰਖਾਂ ਦੇ ਧੰਨਵਾਦੀ ਹਾਂ। ਉਹਨਾਂ ਕਿਹਾ ਕਿ ਅਕਾਲੀ ਦਲ ਸਰਬੱਤ ਦੇ ਭਲੇ ਦੀ ਸੋਚ ਰੱਖਣ ਵਾਲੀ ਤੇ ਸਾਰੇ ਧਰਮਾਂ ਦਾ ਸਤਿਾਕਰ ਕਰਨ ਵਾਲੀ ਪੰਜਾਬੀਆਂ ਦੀ ਪਾਰਟੀ ਹੈ। ਉਹਨਾਂ ਕਿਹਾ ਕਿ ਮੌਜੂਦਾ ਚੋਣਾਂ ਵਿਚ ਅਕਾਲੀ ਦਲ ਇਕਲੌਤੀ ਪਾਰਟੀ ਹੈ ਜੋ ਪੰਜਾਬੀਆਂ ਦੀ ਆਪਣੀ ਪਾਰਟੀ ਹੈ ਤੇ ਬਾਕੀ ਸਾਰੀਆਂ ਪਾਰਟੀਆਂ ਬਾਹਰਲੀਆਂ ਹਨ।

ਰਘਵੀਰ ਬਰਾੜ ਯੂਥ ਅਕਾਲੀ ਦਲ ਦੇ ਸੀਨੀ : ਮੀਤ ਪ੍ਰਧਾਨ ਨਿਯੁਕਤ

0

ਸੁਖਜਿੰਦਰ ਮਾਨ
ਬਠਿੰਡਾ, 17 ਫ਼ਰਵਰੀ: ਸ਼੍ਰੋਮਣੀ ਅਕਾਲੀ ਦਲ ਨੇ ਨੌਜਵਾਨ ਆਗੂ ਰਘਵੀਰ ਸਿੰਘ ਬਰਾੜ ਨੂੰ ਜ਼ਿਲਾ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਇਹ ਨਿਯੁਕਤੀ ਪੱਤਰ ਦਿੰਦਿਆਂ ਸਾਬਕਾ ਅਕਾਲੀ ਵਿਧਾਇਕ ਤੇ ਬਠਿੰਡਾ ਸ਼ਹਿਰੀ ਹਲਕੇ ਤੋਂ ਉਮੀਦਵਾਰ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਅੱਜ ਵੱਡੀ ਗਿਣਤੀ ਵਿਚ ਨੌਜਵਾਨ ਸੁਖਬੀਰ ਸਿੰਘ ਬਾਦਲ ਦੀ ਸੋਚ ਸਦਕਾ ਅਕਾਲੀ ਦਲ ਨਾਲ ਜੁੜ ਰਹੇ ਹਨ। ਦਸਣਾ ਬਣਦਾ ਹੈ ਕਿ ਲੰਮਾ ਸਮਾਂ ਕਾਂਗਰਸ ਵਿਚ ਕੰਮ ਕਰਨ ਵਾਲੇ ਯੂਥ ਆਗੂ ਬਰਾੜ ਪਿਛਲੇ ਦਿਨੀਂ ਵੱਡੀ ਗਿਣਤੀ ਵਿਚ ਅਪਣੇ ਸਾਥੀਆਂ ਨਾਲ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਸਨ। ਉਨ੍ਹਾਂ ਅਪਣੀ ਨਿਯੁਕਤੀ ਲਈ ਪ੍ਰਕਾਸ ਸਿੰਘ ਬਾਦਲ , ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ,ਬੀਬਾ ਹਰਸਿਮਰਤ ਕੌਰ ਬਾਦਲ ,ਬਾਊ ਸਰੂਪ ਚੰਦ ਸਿੰਗਲਾ , ਯੂਥ ਆਗੂ ਧੀਨਵ ਸਿੰਗਲਾ, ਸਹਿਰੀ ਪ੍ਰਧਾਨ ਰਾਜਬਿੰਦਰ ਸਿੰਘ ਸਿੱਧੂ , ਸਹਿਰੀ ਯੂਥ ਵਿੰਗ ਦੇ ਪ੍ਰਧਾਨ ਹਰਪਾਲ ਸਿੰਘ ਢਿੱਲੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਮਿਹਨਤ ਨਾਲ ਪਾਰਟੀ ਲਈ ਕੰਮ ਕਰਨਗੇ।

ਕਾਂਗਰਸ ਨੇ ਕੇਵਲ ਢਿੱਲੋਂ ਨੂੰ ਕਾਂਗਰਸ ਵਿਚ ਕੱਢਿਆ

0

ਮਨੀਸ਼ ਤਿਵਾੜੀ ਨੇ ਪਾਰਟੀ ਦੇ ਫੈਸਲੇ ’ਤੇ ਚੁੱਕੇ ਸਵਾਲ
ਭਲਕੇ ਤੱਕ ਕਈ ਹੋਰ ਬਾਗੀ ਆਗੂਆਂ ’ਤੇ ਕਾਰਵਾਈ ਹੋਣ ਦੀ ਸੰਭਾਵਨਾ
ਸੁਖਜਿੰਦਰ ਮਾਨ
ਬਠਿੰਡਾ, 17 ਫ਼ਰਵਰੀ: ਵਿਧਾਨ ਸਭਾ ਚੋਣਾਂ ਤੋਂ ਮਹਿਜ਼ ਤਿੰਨ ਦਿਨ ਪਹਿਲਾਂ ਟਿਕਟ ਨਾ ਮਿਲਣ ਕਾਰਨ ਨਰਾਜ਼ ਚੱਲ ਰਹੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਕਾਂਗਰਸ ਨੇ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਉਨ੍ਹਾਂ ਵਿਰੁਧ ਕਾਰਵਾਈ ਦੀ ਜਾਣਕਾਰੀ ਦਿੰਦਿਆਂ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਦਸਿਆ ਕਿ ਅਨੁਸ਼ਾਸਨ ਦੀ ਉਲੰਘਣਾ ਕਰਨ ਕਰਕੇ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢਿਆ ਗਿਆ ਹੈ। ਦਸਣਾ ਬਣਦਾ ਹੈ ਕਿ ਦੋ ਦਿਨ ਪਹਿਲਾਂ ਇਲਾਕੇ ’ਚ ਕਾਂਗਰਸ ਦੀ ਕੌਮੀ ਆਗੂ ਪਿ੍ਰਅੰਕਾ ਗਾਂਧੀ ਦੀ ਰੈਲੀ ਵਿਚ ਕੇਵਲ ਸਿੰਘ ਢਿੱਲੋਂ ਗੈਰ ਹਾਜ਼ਰ ਰਹੇ ਸਨ, ਜਿਸਦੇ ਚੱਲਦੇ ਚਰਚਾ ਸੀ ਕਿ ਉਨ੍ਹਾਂ ਵਿਰੁਧ ਕਾਰਵਾਈ ਹੋ ਸਕਦੀ ਹੈ। ਦੂਜੇ ਪਾਸੇ ਪਾਰਟੀ ਐਮ.ਪੀ ਤੇ ਸੀਨੀਅਰ ਆਗੂ ਮਨੀਸ਼ ਤਿਵਾੜੀ ਨੇ ਪਾਰਟੀ ਦੇ ਇਸ ਫੈਸਲੇ ’ਤੇ ਸਵਾਲ ਚੁੱਕੇ ਹਨ। ਇੱਕ ਟਵੀਟ ਰਾਹੀਂ ਉਨ੍ਹਾਂ ਕਿਹਾ ਕਿ ਜਦ 1980ਵਾਂ ਦੇ ਦਹਾਕਿਆਂ ਵਿਚ ਕਾਂਗਰਸ ਦਾ ਕੋਈ ਝੰਡਾ ਚੁੱਕਣ ਲਈ ਤਿਆਰ ਨਹੀਂ ਸੀ ਤਦ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਲਈ ਅੱਗੇ ਹੋ ਕੰਮ ਕਰਨਾ ਸ਼ੁਰੂ ਕੀਤਾ ਸੀ। ਗੌਰਤਲਬ ਹੈ ਕਿ ਇੰਨ੍ਹਾਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਕਈ ਬਾਗੀ ਉਮੀਦਵਾਰ ਚੋਣ ਮੈਦਾਨ ਵਿਚ ਨਿੱਤਰੇ ਹੋਏ ਹਨ। ਜਿੰਨ੍ਹਾਂ ਵਿਚ ਮੁੱਖ ਮੰਤਰੀ ਚੰਨੀ ਦੇ ਭਰਾ ਡਾ ਮਨਮੋਹਨ ਸਿੰਘ ਚੰਨੀ ਵੀ ਸ਼ਾਮਲ ਹਨ। ਇਸੇ ਤਰ੍ਹਾਂ ਟਿਕਟਾਂ ਨਾ ਮਿਲਣ ਕਾਰਨ ਕਈ ਸਾਬਕਾ ਮੰਤਰੀ ਤੇ ਵਿਧਾਇਕਾਂ ਨੇ ਵੀ ਬਗਾਵਤ ਦਾ ਰਾਹ ਅਪਣਾਇਆ ਹੋਇਆ ਹੈ, ਜਿਸਦੇ ਚੱਲਦੇ ਭਲਕ ਤੱਕ ਕੁੱਝ ਹੋਰ ਆਗੂਆਂ ਵਿਰੂਧ ਵੀ ਕਾਰਵਾਈ ਹੌਣ ਦੀ ਸੰਭਾਵਨਾ ਹੈ।

ਕੋਟਭਾਈ ਨੂੰ ਵਿਧਾਇਕ ਬਣਾਓ, ਮੰਤਰੀ ਮੈਂ ਬਣਾਂਵਗਾ: ਚੰਨੀ

0

ਦੇਰ ਹੋਣ ਦੇ ਬਾਵਜੂਦ ਭੁੱਚੋਂ ਮੰਡੀ ’ਚ ਕੀਤਾ ਵਿਸ਼ਾਲ ਰੈਲੀ ਨੂੰ ਸੰਬੋਧਨ
ਸੁਖਜਿੰਦਰ ਮਾਨ
ਬਠਿੰਡਾ, 17 ਫ਼ਰਵਰੀ: ਭੁੱਚੋਂ ਮੰਡੀ ਹਲਕੇ ਦੇ ਕਾਂਗਰਸੀ ਉਮੀਦਵਾਰ ਤੇ ਮੌਜੂਦਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੀ ਚੋਣ ਮੁਹਿੰਮ ਨੂੰ ਭਖਾਉਂਦਿਆਂ ਬੀਤੀ ਦੇਰ ਰਾਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉ੍ਹਨਾਂ ਦੇ ਹੱਕ ਵਿਚ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ‘‘ ਅਕਾਲੀ ਦਲ ਤੇ ਆਪ ਦਾ ਇੱਥੋਂ ਸਿਰਫ਼ ਵਿਧਾਇਕ ਚੁਣਿਆ ਜਾਣਦਾ ਹੈ ਪ੍ਰੰਤੂ ਕਾਂਗਰਸ ਪਾਰਟੀ ਦੇ ਉਮੀਦਵਾਰ ਪ੍ਰੀਤਮ ਸਿੰਘ ਕੋਟਭਾਈ ਨੇ ਸਿੱਧਾ ਮੰਤਰੀ ਬਣਨਾ ਹੈ। ’’ ਇਕੱਤਰ ਹੋਏ ਵੋਟਰਾਂ ਨੂੰ ਮੁੱਖ ਮੰਤਰੀ ਨੇ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਵੋਟਾਂ ਪਾ ਕੇ ਸ: ਕੋਟਭਾਈ ਨੂੰ ਵਿਧਾਇਕ ਬਣਾਉਣ ਤੇ ਜਿੱਤਣ ਤੋਂ ਬਾਅਦ ਮੰਤਰੀ ਬਣਾਉਣਾ ਉਨ੍ਹਾਂ ਦੀ ਜਿੰਮੇਵਾਰੀ ਹੋਵੇਗੀ। ਮੁੱਖ ਮੰਤਰੀ ਦੇ ਇਸ ਐਲਾਨ ਤੋਂ ਬਾਗੋ-ਬਾਗ ਹੋਏ ਸਮਰਥਕਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਦੌਰਾਨ ਮੁੱਖ ਮੰਤਰੀ ਸ: ਚੰਨੀ ਨੇ ਕਿਹਾ ਕਿ ਸੂਬੇ ਵਿਚ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣ ਰਹੀ ਹੈ ਤੇ ਹਲਕੇ ਦੇ ਵਿਕਾਸ ਲਈ ਸ: ਕੋਟਭਾਈ ਨੂੰ ਮੁੜ ਜੇਤੂ ਬਣਾਉਣਾ ਸਮੇਂ ਦੀ ਮੰਗ ਹੈ। ਉਨ੍ਹਾਂ ਵਿਧਾਇਕ ਦੀ ਤਰੀਫ਼ ਕਰਦਿਆਂ ਕਿਹਾ ਕਿ ਇੰਨ੍ਹਾਂ ਹਮੇਸ਼ਾ ਦੇ ਹਲਕੇ ਦੇ ਵਿਕਾਸ ਲਈ ਉਨ੍ਹਾਂ ਤੋਂ ਮੰਗ ਕੀਤੀ ਹੈ। ਇਸ ਮੌਕੇ ਵਿਧਾਇਕ ਕੋਟਭਾਈ ਨੇ ਮੁੱਖ ਮੰਤਰੀ ਸ: ਚੰਨੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬੇ ਵਿਚ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਭੁੱਚੋਂ ਮੰਡੀ ਹਲਕਾ ਅਪਣਾ ਬਣਦਾ ਯੋਗਦਾਨ ਪਾਏਗਾ। ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਪੁੱਜੇ ਹੋਏ ਸਨ।

ਚਾਰ ਹਫਤਿਆਂ ‘ਚ ਪੰਜਾਬ ‘ਚੋਂ ਨਸ਼ਾ ਖਤਮ ਕਰਨ ਵਾਲੀ ਕਾਂਗਰਸ ਨੂੰ ਵੋਟਾਂ ਮੰਗਣ ਦਾ ਨੈਤਿਕ ਅਧਿਕਾਰ ਨਹੀਂ – ਭਗਵੰਤ ਮਾਨ

0

….ਵੋਟਾਂ ਮੰਗਣ ਦੀ ਬਜਾਏ ਕਾਂਗਰਸੀ ਨੇਤਾ ਝੂਠੇ ਵਾਅਦੇ ਕਰਨ ਲਈ ਲੋਕਾਂ ਤੋਂ ਮੁਆਫ਼ੀ ਮੰਗਣ-ਭਗਵੰਤ ਮਾਨ
ਸੁਖਜਿੰਦਰ ਮਾਨ
ਮਾਨਸਾ, 17 ਫਰਵਰੀ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਅਕਾਲੀ ਦਲ ਅਤੇ ਕਾਂਗਰਸ ਪਾਰਟੀ ‘ਤੇ ਤਿੱਖਾ ਹਮਲਾ ਕੀਤਾ ਹੈ। ਮਾਨ ਨੇ ਕਿਹਾ ਕਿ ਪੰਜਾਬ ਵਿੱਚ ਰੇਤ ਮਾਫੀਆ, ਕੇਬਲ ਮਾਫੀਆ ਅਤੇ ਡਰੱਗ ਮਾਫੀਆ ਦੀ ਬਾਦਲ ਸਰਕਾਰ ਨੇ ਸ਼ੁਰੂਆਤ ਕੀਤੀ ਸੀ। ਕਾਂਗਰਸ ਨੇ ਇਸ ਨੂੰ ਹੋਰ ਅੱਗੇ ਵਧਾਇਆ। ਪਿਛਲੀਆਂ ਚੋਣਾਂ ਵਿੱਚ ਕਾਂਗਰਸ ਨੇ ਪੰਜਾਬ ਦੇ ਲੋਕਾਂ ਨਾਲ ਚਾਰ ਹਫ਼ਤਿਆਂ ਵਿੱਚ ਨਸ਼ੇ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਡਰੱਗ ਮਾਫ਼ੀਆ ਨੂੰ ਸਰਕਾਰੀ ਸ਼ਹਿ ਦੇ ਦਿੱਤੀ। ਹੁਣ ਕਾਂਗਰਸੀ ਆਗੂਆਂ ਨੂੰ ਪੰਜਾਬ ਦੇ ਲੋਕਾਂ ਤੋਂ ਵੋਟਾਂ ਮੰਗਣ ਦਾ ਕੋਈ ਨੈਤਿਕ ਹੱਕ ਨਹੀਂ ਬਚਿਆ। ਵੋਟਾਂ ਮੰਗਣ ਦੀ ਬਜਾਏ ਕਾਂਗਰਸ ਨੂੰ ਪੰਜਾਬ ਦੇ ਲੋਕਾਂ ਤੋਂ ਝੂਠੇ ਵਾਅਦੇ ਕਰਨ ਲਈ ਮੁਆਫੀ ਮੰਗਣੀ ਚਾਹੀਦੀ ਹੈ।
ਮਾਨ ਨੇ ਕਿਹਾ ਕਿ ਸੱਤਾ ‘ਚ ਬੈਠੇ ਭ੍ਰਿਸ਼ਟ ਸਿਆਸਤਦਾਨਾਂ ਅਤੇ ਡਰੱਗ ਮਾਫੀਆ ਦੇ ਗਠਜੋੜ ਕਾਰਨ ਅੱਜ ਪੰਜਾਬ ‘ਚ ਹਰ ਥਾਂ ਚਿੱਟਾ ਅਤੇ ਹੋਰ ਘਾਤਕ ਨਸ਼ੀਲੇ ਪਦਾਰਥ ਮਿਲ ਰਹੇ ਹਨ। ਨਸ਼ੇ ਦਾ ਨਜਾਇਜ਼ ਕਾਰੋਬਾਰ ਕਰਨ ਵਾਲੇ ਵਪਾਰੀ ਬੇਖੌਫ ਹੋ ਕੇ ਆਪਣਾ ਧੰਦਾ ਚਲਾ ਰਹੇ ਹਨ। ਉਨ੍ਹਾਂ ਨੂੰ ਪੁਲਿਸ-ਪ੍ਰਸ਼ਾਸ਼ਨ ਦਾ ਕੋਈ ਡਰ ਨਹੀਂ ਹੈ, ਕਿਉਂਕਿ ਉਨ੍ਹਾਂ ਕੋਲ ਸੱਤਾ ਦੀ ਸੁਰੱਖਿਆ ਹੈ। ਨਸ਼ਾ ਮਾਫੀਆ ਅਤੇ ਸੱਤਾਧਾਰੀ ਨੇਤਾਵਾਂ ਦਾ ‘ਨੈਕਸਸ’ ਬਣਿਆ ਹੋਇਆ ਹੈ। ਇਸ ‘ਨੈਕਸਸ’ ਨੇ ਪੰਜਾਬ ਦੇ ਨੌਜਵਾਨਾਂ ਦੇ ਹੱਥੋਂ ਕਲਮ ਅਤੇ ਕਿਤਾਬ ਖੋਹ ਕੇ ਚਿੱਟਾ ਫੜਾ ਦਿੱਤਾ ਅਤੇ ਲੱਖਾਂ ਪਰਿਵਾਰਾਂ ਦਾ ਜੀਵਨ ਤਬਾਹ ਕਰ ਦਿੱਤਾ।ਵੀਰਵਾਰ ਨੂੰ ਭਗਵੰਤ ਮਾਨ ਨੇ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਵਿੱਚ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਇੱਥੇ ਉਨ੍ਹਾਂ ਬੁਢਲਾਡਾ ਵਿਧਾਨ ਸਭਾ ਹਲਕੇ ਦੇ ਵਿਧਾਇਕ ਤੇ ਉਮੀਦਵਾਰ ਪ੍ਰਿੰਸੀਪਲ ਬੁੱਧ ਰਾਮ, ਸਰਦੂਲਗੜ੍ਹ ਤੋਂ ਉਮੀਦਵਾਰ ਗੁਰਪ੍ਰੀਤ ਬਣਾਂਵਾਲੀ ਅਤੇ ਮਾਨਸਾ ਤੋਂ ਉਮੀਦਵਾਰ ਡਾ: ਵਿਜੇ ਸਿੰਗਲਾ ਲਈ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ‘ਆਪ’ ਦੇ ਸਾਰੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ। .
ਲੋਕਾਂ ਨੂੰ ਸੰਬੋਧਨ ਕਰਦੇ ਹੋਏ ਭਗਵੰਤ ਮਾਨ ਨੇ ਅਕਾਲੀ ਦਲ ਅਤੇ ਬਾਦਲ ਪਰਿਵਾਰ ‘ਤੇ ਤਿੱਖਾ ਹਮਲਾ ਕੀਤਾ। ਮਾਨ ਨੇ ਬਾਦਲ ਪਰਿਵਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੁਝ ਸੁਆਰਥੀ ਲੀਡਰਾਂ ਨੇ ਸੱਤਾ ‘ਚ ਬੈਠਕੇ ਪੂਰੇ ਪੰਜਾਬ ‘ਚ ਨਸ਼ੇ ਦਾ ਨਾਜਾਇਜ਼ ਕਾਰੋਬਾਰ ਚਲਾਇਆ ਅਤੇ ਨਸ਼ਾ ਮਾਫੀਆ ਨਾਲ ਮਿਲੀਭੁਗਤ ਕਰਕੇ ਕੇ ਪੰਜਾਬ ਦੇ ਲੱਖਾਂ ਨੌਜਵਾਨਾਂ ਜੀਵਨ ਬਰਬਾਦ ਕਰ ਦਿੱਤਾ। ਇਹਨਾਂ ਸੁਆਰਥੀ ਲੀਡਰਾਂ ਨੇ ਪੈਸੇ ਕਮਾਉਣ ਲਈ ਲੱਖਾਂ ਮਾਵਾਂ ਦੇ ਪੁੱਤ ਖੋਹ ਲਏ ਤੇ ਲੱਖਾਂ ਪਰਿਵਾਰ ਤਬਾਹ ਕਰ ਦਿੱਤੇ। ਇਸ ਵਾਰ ਪੰਜਾਬ ਦੇ ਲੋਕ ਨਸ਼ਿਆਂ ਦੇ ਸੌਦਾਗਰਾਂ ਨੂੰ ਸਬਕ ਸਿਖਾਉਣਗੇ।।ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਡਰੱਗ ਮਾਫੀਆ ਨੂੰ ਪੰਜਾਬ ਹੁਣ ਹੋਰ ਬਰਦਾਸ਼ਤ ਨਹੀਂ ਕਰ ਸਕਦਾ। ਇਸ ਵਾਰ ਸਾਡੇ ਕੋਲ ਮੌਕਾ ਹੈ,ਨਸ਼ੇ ਦੇ ਸੌਦਾਗਰਾਂ ਨੂੰ ਸਬਕ ਸਿਖਾਉਣ ਦਾ। ਇਸ ਬਾਰ ਮੌਕਾ ਹੈ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਚੰਗੀ ਸਿੱਖਿਆ ਅਤੇ ਰੁਜ਼ਗਾਰ ਦੇਣ ਦਾ। ਇਸ ਵਾਰ ਮੌਕਾ ਹੈ ਮਾਵਾਂ ਦੇ ਪੁੱਤਾਂ ਨੂੰ ਬਚਾਉਣ ਦਾ। ਸਾਨੂੰ ਸਿਰਫ ਇੱਕ ਮੌਕਾ ਦਿਓ। ਅਸੀਂ ਇਹਨਾਂ ਸੁਆਰਥੀ ਲੀਡਰਾਂ ਅਤੇ ਡਰੱਗ ਮਾਫੀਆ ਦੇ ਨਾਪਾਕ ਗਠਜੋੜ ਨੂੰ ਖਤਮ ਕਰਾਂਗੇ। ਪੰਜਾਬ ਵਿੱਚੋਂ ਨਸ਼ਾ ਤਸਕਰੀ ਦਾ ਮੁਕੰਮਲ ਖਾਤਮਾ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਾਂਗੇ ਅਤੇ ਉਨ੍ਹਾਂ ਨੂੰ ਚੰਗੀ ਸਿੱਖਿਆ ਅਤੇ ਰੁਜ਼ਗਾਰ ਦੇਵਾਂਗੇ।

Our Visitor

1897681