ਕੀਤਾ ਦਾਅਵਾ, ਤਲਵੰਡੀ ਵਾਲੇ ਜਿਤਾਉਣ ਤੇ ਮੰਤਰੀ ਉਹ ਬਣਾਉਣਗੇ
ਸੁਖਜਿੰਦਰ ਮਾਨ
ਬਠਿੰਡਾ, 16 ਫਰਵਰੀ: ਆਗਾਮੀ 20 ਫ਼ਰਵਰੀ ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਠਿੰਡਾ ਜ਼ਿਲ੍ਹੇ ’ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਚੋਣ ਮੁਹਿੰਮ ਭਖਾਉਣ ਆਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਤਲਵੰਡੀ ਸਾਬੋ ਹਲਕੇ ਤੋਂ ਪਾਰਟੀ ਉਮੀਦਵਾਰ ਖੁਸ਼ਬਾਜ ਸਿੰਘ ਜਟਾਣਾ ਦੀ ਅਗਵਾਈ ਹੇਠ ਹੋਈ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਹਲਕੇ ਵਾਲਿਆਂ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਸਰਕਾਰ ਬਣਨ ’ਤੇ ਮੰਤਰੀ ਬਣਾਉਣ ਦਾ ਭਰੋਸਾ ਦਿਵਾਇਆ। ਮੁੱਖ ਮੰਤਰੀ ਚੰਨੀ ਨੇ ਜਟਾਣਾ ਦੀਆਂ ਤਾਰੀਫ਼ਾਂ ਕਰਦੇ ਹੋਏ ਕਿਹਾ ਕਿ ਜਿਸ ਨੌਜਵਾਨ ਨੇ ਵਿਦਿਆਰਥੀ ਜੀਵਨ ਤੋਂ ਘੋਲ ਕਰਕੇ ਰਾਜਨੀਤੀ ਵਿੱਚ ਪੈਰ ਧਰਿਆ ਹੋਵੇ ਉਹ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਯਤਨਸ਼ੀਲ ਰਹਿੰਦਾ ਹੈ ਇਸ ਕਰਕੇ ਜਟਾਣਾ ਦੀ ਜਿੱਤ ਤਲਵੰਡੀ ਸਾਬੋ ਲਈ ਅਹਿਮ ਸਥਾਨ ਰੱਖਦੀ ਹੈ। ਇਸ ਮੌਕੇ ਉਨ੍ਹਾਂ ਨਾਲ ਬਲਬੀਰ ਸਿੰਘ ਸਿੱਧੂ ਵੀ ਵਿਸੇਸ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਛੇ ਮਹੀਨਿਆਂ ਵਿਚ ਹਰ ਪਰਿਵਾਰ ਨੂੰ ਪੱਕਾ ਘਰ ਦਵਾਂਗੇ ਐੱਸਸੀ ਬੀਸੀ ਸਕਾਲਰਸਿਪ ਮਿਲਣੀ ਯਕੀਨੀ ਬਣਾਈ ਜਾਵੇਗੀ। ਇਸੇ ਤਰ੍ਹਾਂ ਪਿ੍ਰਯੰਕਾ ਗਾਂਧੀ ਵੱਲੋਂ ਕੀਤੇ ਐਲਾਨ ਤਹਿਤ ਹਰ ਮਹਿਲਾ ਨੂੰ ਗਿਆਰਾਂ ਸੌ ਰੁਪਏ ਮਹੀਨਾ ਅਤੇ ਅੱਠ ਸਿਲੰਡਰ ਦਿੱਤੇ ਜਾਣਗੇ। ਉਨ੍ਹਾਂ ਹਲਕਾ ਉਮੀਦਵਾਰ ਦੀ ਮੰਗ ’ਤੇ ਇਸ ਇਲਾਕੇ ਨੂੰ ਵਧੀਆ ਹਸਪਤਾਲ, ਸਕੂਲ ਅਪਗਰੇਡ ਕਰਨ ਸਮੇਤ ਹਰ ਸਹੂਲਤ ਮੁਹੱਈਆ ਕਰਵਾਉਣ ਦਾ ਭਰੋਸਾ ਦਿਵਾਇਆ। ਇਸ ਮੌਕੇ ਭਾਵੁਕ ਹੋਏ ਖੁਸ਼ਬਾਜ ਸਿੰਘ ਜਟਾਣਾ ਨੇ ਕਿਹਾ ਕਿ ਅੱਜ ਦੇ ਇਕੱਠ ਨੇ ਤਲਵੰਡੀ ਸਾਬੋ ਵਾਸੀਆਂ ਦਾ ਪਿਆਰ ਉਨ੍ਹਾਂ ਦੀ ਜਿੱਤ ਤੇ ਮੋਹਰ ਲਾ ਗਿਆ ਹੈ ਜਿਸ ਲਈ ਉਹ ਸਦਾ ਇਸ ਇਲਾਕੇ ਲਈ ਹਾਜ਼ਰ ਰਹਿਣਗੇ। ਉਨ੍ਹਾਂ ਕਿਹਾ ਕਿ ਬਹੁਤ ਥੋੜੇ ਸਮੇਂ ਵਿਚ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਅੱਜ ਦੂਜੀ ਵਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰੈਲੀ ਨੂੰ ਕਾਮਯਾਬ ਬਣਾਇਆ ਹੈ ਜਿਸ ਲਈ ਉਹ ਸਦਾ ਧੰਨਵਾਦੀ ਹਨ। ਇਸ ਮੌਕੇ ਜਟਾਣਾ ਨੇ ਕਾਂਗਰਸ ਦੇ ਹੱਥ ਮਜਬੂਤ ਕਰਨ ਅਤੇ ਤਲਵੰਡੀ ਸਾਬੋ ਤੋਂ ਉਨ੍ਹਾਂ ਦੀ ਜਿੱਤ ਲਈ ਵੋਟ ਮੰਗੀ ਤੇ ਕਿਹਾ ਕਿ ਹਰ ਵਾਅਦਾ ਪੂਰਾ ਕਰਾਂਗੇ ਇਸ ਮੌਕੇ ਕਾਂਗਰਸ ਦੀ ਲੀਡਰਸ਼ਿਪ ਅਤੇ ਵਰਕਰ ਹਾਜ਼ਰ ਸਨ।
ਮੁੱਖ ਮੰਤਰੀ ਚੰਨੀ ਨੇ ਖ਼ੁਸਬਾਜ ਜਟਾਣਾ ਦੇ ਹੱਕ ’ਚ ਕੀਤੀ ਪ੍ਰਭਾਵਸ਼ਾਲੀ ਰੈਲੀ
ਨਿਤਨ ਗਡਗਰੀ ਨੇ ਰਵੀਪ੍ਰੀਤ ਸਿੰਘ ਦੇ ਹੱਕ ’ਚ ਤਲਵੰਡੀ ਹਲਕੇ ’ਚ ਕੀਤੀ ਵਿਸ਼ਾਲ ਰੈਲੀ
ਰਵੀਪ੍ਰੀਤ ਨੂੰ ਜਿਤਾਓ, ਪੰਜਾਬ ਦੀਆਂ ਸਾਰੀਆਂ ਸੜਕਾਂ ਨਵੀਆਂ ਬਣਾ ਦੇਵਾਂਗੇ: ਨਿਤਨ ਗਡਗਰੀ
ਸੁਖਜਿੰਦਰ ਮਾਨ
ਬਠਿੰਡਾ, 16 ਫਰਵਰੀ: ਤਲਵੰਡੀ ਸਾਬੋ ਤੋਂ ਭਾਜਪਾ ਗਠਜੋੜ ਦੇ ਉਮੀਦਵਾਰ ਰਵੀਪ੍ਰੀਤ ਸਿੰਘ ਦੀ ਚੋਣ ਮੁਹਿੰਮ ਨੂੰ ਭਖਾਉਂਦਿਆਂ ਇੱਥੋਂ ਦੀ ਅਨਾਜ਼ ਮੰਡੀ ਵਿਚ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਵਲੋਂ ਵਿਸ਼ਾਲ ਰੈਲੀ ਕੀਤੀ ਗਈ। ਇਸ ਮੌਕੇ ਉਨ੍ਹਾਂ ਹਲਕੇ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਰਵੀਪ੍ਰੀਤ ਨੂੰ ਜਿਤਾਉਣ ਤੇ ਕੇਂਦਰ ਪੰਜਾਬ ਦੀਆਂ ਸਾਰੀਆਂ ਸੜਕਾਂ ਨਵੀਆਂ ਬਣਾ ਦੇਵੇਗੀ। ਲੋਕਾਂ ਦੇ ਵੱਡੇ ਇਕੱਠ ਤੋਂ ਉਤਸ਼ਾਹਤ ਹੁੰਦਿਆਂ ਸ਼੍ਰੀ ਗਡਗਰੀ ਨੇ ਕੇਂਦਰ ਵਲੋਂ ਪੰਜਾਬ ਲਈ ਕੀਤੇ ਕੰਮਾਂ ਦਾ ਵਰਣਨ ਕਰਦਿਆਂ ਦਾਅਵਾ ਕੀਤਾ ਕਿ ਇਕੱਲੇ ਉਨ੍ਹਾਂ ਦੇ ਵਿਭਾਗ ਵਲੋਂ ਹੀ ਸੂੁਬੇ ਵਿਚ ਸੜਕਾਂ ਦਾ ਮੁਹਾਂਦਰਾ ਬਦਲਿਆਂ ਗਿਆ ਹੈ। ਉਨ੍ਹਾਂ ਦਿੱਲੀ-ਅੰਮਿ੍ਰਤਸਰ ਤੇ ਬਠਿੰਡਾ-ਲੁਧਿਆਣਾ ਸੜਕ ਨੂੰ ਚਹੁੰਮਾਰਗੀ ਬਣਾਉਣ ਸਬੰਧੀ ਚੱਲ ਰਹੀ ਕਾਰਵਾਈ ਦਾ ਜਿਕਰ ਕਰਦਿਆਂ ਦਸਿਆ ਿਕਿ ਇਸਤੋਂ ਪਹਿਲਾਂ ਵੀ ਬਠਿੰਡਾ, ਅੰਮਿ੍ਰਤਸਰ ਤੇ ਬਠਿੰਡਾ-ਚੰਡੀਗੜ੍ਹ ਨੂੰ ਚਹੁੰਮਾਰਗੀ ਬਣਾਇਆ ਜਾ ਚੁੱਕਿਆ ਹੈ। ਉਨ੍ਹਾਂ ਪੰਜਾਬ ਦੇ ਕਿਸਾਨਾਂ ਦੀ ਬਹਾਦਰੀ ਤੇ ਮਿਹਨਤ ਦਾ ਜਿਕਰ ਕਰਦਿਆਂ ਕੇਂਦਰ ਵਲੋਂ ਐਮ.ਐਸ.ਪੀ ’ਤੇ ਪੰਜਾਬ ਵਿਚੋਂ ਅਨਾਜ਼ ਖਰੀਦਿਆਂ ਜਾ ਰਿਹਾ ਹੈ। ਇਸੇ ਤਰ੍ਹਾਂ ਸੂਬੇ ਦੇ ਕਿਸਾਨਾਂ ਦੀ ਆਮਦਨੀ ਵਧਾਉਣ ਲਈ ਇੱਥੇ ਐਥੀਨੋਲ ਦੇ ਪਲਾਂਟ ਲਗਾਉਣ ਬਾਰੇ ਵੀ ਜਿਕਰ ਕੀਤਾ। ਇਸਤੋਂ ਇਲਾਵਾ ਉਨ੍ਹਾਂ ਮੋਦੀ ਸਰਕਾਰ ਵਲੋਂ ਔਰਤਾਂ ਤੇ ਦਲਿਤ ਭਾਈਚਾਰੇ ਲਈ ਲਾਗੂ ਕੀਤੀਆਂ ਲੋਕ ਭਲਾਈ ਸਕੀਮਾਂ ਦਾ ਜਿਕਰ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸੂਬੇ ਦੇ ਵਿਕਾਸ ਲਈ ਕੇਂਦਰ ਤੇ ਸੂਬਾ ਸਰਕਾਰ ਦਾ ਮਿਲਕੇ ਚੱਲਣਾ ਬਹੁਤ ਜਰੂਰੀ ਹੁੰਦਾ ਹੈ, ਜਿਸਦੇ ਚੱਲਦੇ ਪੰਜਾਬ ਦੇ ਚਹੁੰ ਵਿਕਾਸ ਲਈ ਵੀ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਦੀ ਜਰੂਰਤ ਹੈ। ਇਸ ਮੌਕੇ ਹਲਕਾ ਤਲਵੰਡੀ ਸਾਬੋ ਤੋਂ ਭਾਜਪਾ ਉਮੀਦਵਾਰ ਰਵੀਪ੍ਰਰੀਤ ਸਿੰਘ ਸਿੱਧੂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਰਾਮਾਂ ਮੰਡੀ ਪੁੱਜਣ ‘ਤੇ ਧੰਨਵਾਦ ਕਰਦਿਆਂ ਦਾਅਵਾ ਕੀਤਾ ਕਿ ਸੂਬੇ ਵਿਚ ਭਾਜਪਾ ਦੀ ਇਕ ਲਹਿਰ ਚੱਲ ਰਹੀ ਹੈ ਤੇ ਲੋਕ ਸੂਬੇ ਵਿਚ ਸ਼ਾਂਤੀ ਤੇ ਵਿਕਾਸ ਲਈ ਭਾਜਪਾ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਹਲਕੇ ਦੇ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਸੀ.ਪੀ ਜੋਸ਼ੀ ਐਮ.ਪੀ, ਜੋਰਾਵਰ ਸਿੰਘ ਇੰਚਾਰਜ ਦਫਤਰ ਰਾਮਾਂ, ਨੋਨੂੰ ਪਟਿਆਲਾ, ਧਰਮਿੰਦਰ ਦਮਦਮੀ ਮੀਡੀਆ ਸਲਾਹਕਾਰ ਰਵੀਪ੍ਰੀਤ ਸਿੱਧੂ, ਰਾਜੂ ਪ੍ਰਧਾਨ, ਸੋਨੀ ਸਰਪੰਚ, ਲਾਡੀ ਜਗਾਰਾਮ ਤੀਰਥ, ਭੂਸ਼ਨ ਗਰਗ ਜ਼ਿਲ੍ਹਾ ਪ੍ਰਧਾਨ, ਗੁਰਬਿੰਦਰ ਭਗਤਾ ਸਾਬਕਾ ਜਿਲਾ ਪ੍ਰਧਾਨ ਬਠਿੰਡਾ ਦਿਹਾਤੀ, ਸੁਖਪਾਲ ਸਿੰਘ ਸਰਾਂ ਸਕੱਤਰ ਪੰਜਾਬ ਭਾਜਪਾ, ਆਸ਼ੂਤੋਸ਼ ਬਠਿੰਡਾ, ਗੋਲਡੀ ਮਹੇਸ਼ਵਰੀ, ਵਿਜੇ ਲਹਿਰੀ ਮੰਡਲ ਪ੍ਰਧਾਨ ਭਾਜਪਾ, ਦੇਵਿੰਦਰ ਜੈਨ, ਸੀਨੀਅਰ ਲੀਡਰ ਤਰਸੇਮ ਮਲਕਾਣਾ, ਰਕੇਸ਼ ਮਹਾਜ਼ਨ ਜਿਲ੍ਹਾ ਜਰਨਲ ਸਕੱਤਰ, ਰਾਹੁਲ ਭੰਡਾਰੀ ਸਾਬਕਾ ਮੰਡਲ ਪ੍ਰਧਾਨ, ਨੇਮ ਚੰਦ ਨੀਟਾ ਬਾਂਸਲ, ਜ਼ੋਰਾਵਰ ਸਿੰਘ, ਤਰਸੇਮ ਚੰਦ ਮਲਕਾਣਾ, ਸੁਰਿੰਦਰ ਛਾਬੜਾ, ਰਿਸ਼ੂ ਗਰਗ, ਬੰਟੀ ਸਿੰਗਲਾ, ਰਾਹੁਲ ਭੰਡਾਰੀ ਆਦਿ ਹਾਜ਼ਰ ਸਨ।
ਗਬਨ ਕਰਨ ਵਾਲੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਵਿਰੁਧ ਪਰਚਾ ਦਰਜ਼
ਸੁਖਜਿੰਦਰ ਮਾਨ
ਬਠਿੰਡਾ, 16 ਫਰਵਰੀ: ਸਥਾਨਕ ਥਾਣਾ ਕੈਂਟ ਦੀ ਪੁਲਿਸ ਨੇ ਕੇਂਦਰੀ ਜੇਲ੍ਹ ਦੇ ਇੱਕ ਸਹਾਇਕ ਸੁਪਰਡੈਂਟ ਵਿਰੁਧ ਗਬਨ ਦਾ ਪਰਚਾ ਦਰਜ਼ ਕੀਤਾ ਹੈ। ਇਸ ਸਬੰਧ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਪੜਤਾਲ ’ਚ ਜਸ਼ਨਦੀਪ ਸਿੰਘ ਵਿਰੁਧ ਇਹ ਦੋਸ਼ ਲੱਗੇ ਸਨ ਕਿ ਉਕਤ ਅਧਿਕਾਰੀ ਨੇ ਪੰਜਾਬ ਸਰਕਾਰ ਵਲੋਂ ਕੈਦੀਆਂ ਅਤੇ ਹਵਾਲਾਤੀਆਂ ਦੀ ਭਲਾਈ ਲਈ ਭੇਜੇ ਫੰਡਾਂ ਵਿਚ ਗੜਬੜੀ ਕੀਤੀ ਹੈ। ਜੇਲ੍ਹ ਅਧਿਕਾਰੀਆਂ ਮੁਤਾਬਕ ਮੁਢਲੀ ਜਾਂਚ ਦੌਰਾਨ 3 ਲੱਖ 56 ਹਜ਼ਾਰ 744 ਰੁਪਏ ਦਾ ਗਬਨ ਪਾਇਆ ਗਿਆ। ਮਿਲੀ ਸੂਚਨਾ ਮੁਤਾਬਕ ਸਹਾਇਕ ਸੁਪਰਡੈਂਟ ਜਸ਼ਨਦੀਪ ਸਿੰਘ ਦੀ ਕੁੱਝ ਸਮੇਂ ਪਹਿਲਾਂ ਬਠਿੰਡਾ ਜੇਲ੍ਹ ਵਿਚੋਂ ਬਦਲੀ ਹੋ ਗਈ ਸੀ। ਇਸ ਦੌਰਾਨ ਉਨ੍ਹਾਂ ਦੀ ਥਾਂ ’ਤੇ ਨਵੇਂ ਆਏ ਅਧਿਕਾਰੀ ਨੇ ਪਿਛਲੇ ਫੰਡਾਂ ਦਾ ਰਿਕਾਰਡ ਚੈੱਕ ਕੀਤਾ ਤਾਂ ਉਸ ਵਿਚ ਗੜਬੜੀ ਪਾਈ ਗਈ। ਜਿਸਤੋਂ ਬਾਅਦ ਉਸਨੇ ਇਹ ਮਾਮਲਾ ਜੇਲ੍ਹ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ। ਜਿਸਦੇ ਚੱਲਦੇ ਪੰਜਾਬ ਸਰਕਾਰ ਨੇ ਇਸ ਦੀ ਜਾਂਚ ਡੀਆਈਜੀ ਜੇਲ੍ਹ ਨੂੰ ਦਿੱਤੀ ਗਈ। ਜੇਲ੍ਹ ਅਧਿਕਾਰੀਆਂ ਨੇ ਖ਼ੁਲਾਸਾ ਕੀਤਾ ਕਿ ਪੜਤਾਲ ਦੌਰਾਨ ਕਥਿਤ ਮੁਜ਼ਰਮ ਨੇ ਅਪਣਾ ਜੁਰਮ ਕਬੂਲ ਕਰਕੇ ਬਣਦੀ ਰਾਸ਼ੀ ਜਮ੍ਹਾਂ ਕਰਵਾਉਣ ਦਾ ਭਰੋਸਾ ਦਿਵਾਇਆ ਸੀ ਪ੍ਰੰਤੂ ਬਾਅਦ ਵਿਚ ਇਹ ਰਾਸ਼ੀ ਜਮ੍ਹਾਂ ਨਹੀਂ ਕਰਵਾਈ। ਜਿਸਦੇ ਚੱਲਦੇ ਹੂਣ ਉਸ ਵਿਰੁਧ ਪਰਚਾ ਦਰਜ਼ ਕਰਵਾਇਆ ਗਿਆ ਹੈ।
ਪਰਮਜੀਤ ਪੰਮਾ ਯੂਥ ਅਕਾਲੀ ਦਲ ਭੁੱਚੋ ਮੰਡੀ ਦੇ ਸ਼ਹਿਰੀ ਪ੍ਰਧਾਨ ਨਿਯੁਕਤ
ਸੁਖਜਿੰਦਰ ਮਾਨ
ਬਠਿੰਡਾ, 16 ਫਰਵਰੀ: ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਭ ਸਿੰਘ ਢੇਲਵਾਂ ਵੱਲੋਂ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਉਮੀਦਵਾਰ ਦਰਸ਼ਨ ਸਿੰਘ ਕੋਟ ਫੱਤਾ, ਜਗਸੀਰ ਸਿੰਘ ਕਲਿਆਣਕੌਮੀ ਮੀਤ ਪ੍ਰਧਾਨ, ਬਲਕਾਰ ਸਿੰਘ ਬਰਾੜ ਜਿਲ੍ਹਾ ਪ੍ਰਧਾਨ, ਪ੍ਰਿੰਸ ਗੋਲਣ ਸ਼ਹਿਰੀ ਪ੍ਰਧਾਨ ਦੀ ਸਹਿਮਤੀ ਨਾਲ ਸਰਗਰਮ ਵਰਕਰ ਪਰਮਜੀਤ ਪੰਮਾ ਨੂੰ ਭੁੱਚੋ ਮੰਡੀ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਹੈ । ਇਸ ਨਿਯੁਕਤੀ ਨਾਲ ਨੌਜਵਾਨ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ । ਪਰਮਜੀਤ ਪੰਮਾ ਨੇ ਕਿਹਾ ਕਿ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਜਿੱਤ ਲਈ ਦਿਨ ਰਾਤ ਮਿਹਨਤ ਕਰਨ ਲਈ ਵਚਨਬੱਧ ਰਹਿਣਗੇ। ਗੁਰਲਾਭ ਸਿੰਘ ਢੇਲਵਾਂ ਨੇ ਕਿਹਾ ਕਿ ਪਾਰਟੀ ਲਈ ਸੰਘਰਸ਼ ਕਰਨ ਵਾਲੇ ਮਿਹਨਤੀ ਵਰਕਰਾਂ ਨੂੰ ਯੋਗ ਨੁਮਾਇੰਦਗੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ । ਇਸ ਨਿਯੁਕਤੀ ਦਾ ਅਸ਼ੋਕ ਕੁਮਾਰ ਕਾਲਾ ਭੱਠੇਵਾਲਾ, ਨਰਦੀਪ ਗਰਗ ਸਾਬਕਾ ਪ੍ਰਧਾਨ, ਰਕੇਸ਼ ਕੁਮਾਰ ਸਾਬਕਾ ਪ੍ਰਧਾਨ, ਸਿਵ ਨੰਦਨ ਗਰਗ, ਰਾਮ ਕੁਮਾਰ ਸਾਬਕਾ ਪ੍ਰਧਾਨ, ਜਗਦੀਸ਼ ਨਿਕਾ, ਡਾ ਸਾਧੂ ਰਾਮ, ਸਨੀ ਕੁਮਾਰ ਪੰਡਿਤ, ਕੁਲਦੀਪ ਗੋਲਣ, ਪ੍ਰਵੀਨ ਕੁਮਾਰ, ਬੰਟੀ ਕੁਮਾਰ, ਪੰਮਾ ਸ਼ਰਮਾ, ਰਵਿੰਦਰ ਬਿੱਟੂ, ਬੂਟਾ ਔਲਖ ਆਦਿ ਵੱਲੋਂ ਵੀ ਸਵਾਗਤ ਕੀਤਾ ਗਿਆ ।
ਪੰਜਾਬ ਦੀ ਤਰੱਕੀ ਤੇ ਅਮਨ-ਸਾਂਤੀ ਲਈ ਕਾਂਗਰਸ ਦੀ ਸਰਕਾਰ ਜਰੂਰੀ: ਚੰਨੀ
ਬਠਿੰਡਾ ਦਿਹਾਤੀ ਹਲਕੇ ਤੋਂ ਹਰਵਿੰਦਰ ਸਿੰਘ ਲਾਡੀ ਨੂੰ ਕੀਤੀ ਜਿਤਾਉਣ ਦੀ ਅਪੀਲ
ਸੁਖਜਿੰਦਰ ਮਾਨ
ਬਠਿੰਡਾ, 16 ਫਰਵਰੀ: ਆਗਾਮੀ 20 ਫ਼ਰਵਰੀ ਨੂੰ ਹੋਣ ਜਾ ਰਹੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਠਿੰਡਾ ’ਚ ਕਾਂਗਰਸੀ ਉਮੀਦਵਾਰ ਹਰਵਿੰਦਰ ਸਿੰਘ ਲਾਡੀ ਦੇ ਹੱਕ ਵਿਚ ਪਿੰਡ ਕੋਟਸ਼ਮੀਰ ਵਿਖੇ ਰੱਖੀ ਇੱਕ ਪ੍ਰਭਾਵਸ਼ਾਲੀ ਰੈਲੀ ਨੂੰ ਸੰਬੋਧਨ ਕਰਨ ਪੁੱਜੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਤਰੱਕੀ ਤੇ ਅਮਨ-ਸ਼ਾਂਤੀ ਲਈ ਸੂਬੇ ਵਿਚ ਮੁੜ ਕਾਂਗਰਸ ਦੀ ਸਰਕਾਰ ਬਣਾਉਣੀ ਜਰੂਰੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪਿਛਲੇ 111 ਦਿਨਾਂ ਦੇ ਵਿਚ ਉਨ੍ਹਾਂ ਦੀ ਅਗਵਾਈ ਹੇਠ ਇਤਿਹਾਸਕ ਕੰਮ ਕੀਤੇ ਹਨ ਤੇ ਜੇਕਰ ਪੰਜਾਬੀ ਮੁੜ ਮੌਕਾ ਦਿੰਦੇ ਹਨ ਤਾਂ ਆਉਣ ਵਾਲੇ 6 ਮਹੀਨਿਆਂ ਵਿਚ ਉਹ ਸਮੂਹ ਕੰਮ ਪੂਰੇ ਕਰ ਦੇਣਗੇ। ਉਨ੍ਹਾਂ ਹਰਵਿੰਦਰ ਸਿੰਘ ਲਾਡੀ ਨੂੰ ਦਰਵੇਸ਼ ਤੇ ਇਮਾਨਦਾਰ ਸਿਆਸਤਦਾਨ ਦਸਦਿਆਂ ਭਰੋਸਾ ਦਿਵਾਇਆ ਕਿ ਸੂਬੇ ਵਿਚ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਬਠਿੰਡਾ ਦਿਹਾਤੀ ਹਲਕੇ ਦੇ ਵਿਕਾਸ ਦੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਹਰਵਿੰਦਰ ਸਿੰਘ ਲਾਡੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਅੱਜ ਦਾ ਇਕੱਠ ਇਹ ਦਰਸਾਉਂਦਾ ਹੈ ਕਿ ਲੋਕਾਂ ਨੇ ਕਾਂਗਰਸ ਪਾਰਟੀ ਨੂੰ ਜਿੱਤ ਦਿਵਾਉਣ ਦਾ ਫੈਸਲਾ ਕਰ ਲਿਆ ਹੈ ਤੇ ਐਲਾਨ ਹੋਣਾ ਬਾਕੀ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਹੱਕ ’ਚ ਪ੍ਰਭਾਵਸ਼ਾਲੀ ਰੋਡ ਸ਼ੋਅ
ਬਠਿੰਡਾ ਦੇ ਲੋਕ ਵਿਧਾਇਕ ਨਹੀਂ, ਮੰਤਰੀ ਚੁਣਨ: ਮੁੱਖ ਮੰਤਰੀ ਚੰਨੀ
ਸ਼ਹਿਰ ਵਾਸੀਆਂ ਦਾ ਪਿਆਰ ਸਿਰ ਮੱਥੇ ਜਿੱਤਣ ਉਪਰੰਤ ਵਿਕਾਸ ਹੋਰ ਕਰਾਂਗੇ : ਮਨਪ੍ਰੀਤ ਸਿੰਘ ਬਾਦਲ
ਸੁਖਜਿੰਦਰ ਮਾਨ
ਬਠਿੰਡਾ, 16 ਫਰਵਰੀ: ਸਥਾਨਕ ਬਠਿੰਡਾ ਸ਼ਹਿਰੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਰੋਜ਼ ਗਾਰਡਨ ਤੋਂ ਤਿੰਨਕੋਨੀ ਅਮਰੀਕ ਸਿੰਘ ਰੋਡ, ਮਾਲ ਰੋਡ,ਫੌਜੀ ਚੌਕ, 100ਫੁੱਟੀ ਰੋਡ, ਬੀਬੀ ਵਾਲਾ ਰੋਡ, ਭਾਗੂ ਰੋਡ ਤੋਂ ਲੈ ਕੇ ਪ੍ਰਭਾਵਸ਼ਾਲੀ ਰੋਡ ਸੋਅ ਕੱਢਿਆ ਗਿਆ। ਜਿਸ ਵਿਚ ਸੈਕੜਿਆਂ ਦੀ ਤਾਦਾਦ ਵਿਚ ਨੌਜਵਾਨ ਮੋਟਰਸਾਈਕਲ ਤੇ ਗੱਡੀਆਂ ਲੈ ਕੇ ਸ਼ਾਮਲ ਹੋਏ। ਇਸ ਰੋਡ ਸੋਅ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸ਼ਾਮਲ ਹੋਏ ਤੇ ਉਨ੍ਹਾਂ ਵਿਤ ਮੰਤਰੀ ਦੇ ਹੱਕ ਵਿਚ ਮਾਡਲ ਟਾਊਨ ਫੇਸ-1 ਵਿਚ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਰੋਡ ਸੋਅ ਮੌਕੇ ਸ਼ਹਿਰ ਵਾਸੀਆਂ ਤੇ ਵਪਾਰੀਆਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਤੇ ਫੁੱਲਾਂ ਦੇ ਹਾਰ ਅਤੇ ਫੁੱਲਾਂ ਨਾਲ ਵਰਖਾ ਕਰਦੇ ਹੋਏ ਪਿਆਰ ਸਤਿਕਾਰ ਦਿੱਤਾ। ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸ਼ਹਿਰ ਵਾਸੀਆਂ ਵੱਲੋਂ ਦੂਸਰੀ ਵਾਰ ਦਿੱਤੇ ਜਾ ਰਹੇ ਪਿਆਰ ਨੂੰ ਉਹ ਸਿਰ ਮੱਥੇ ਮੰਨਦੇ ਹਨ ਤੇ ਇਸ ਕਰਜ਼ ਨੂੰ ਕਦੇ ਨਹੀਂ ਉਤਾਰਿਆ ਜਾ ਸਕਦਾ ਜਿੱਤਣ ਉਪਰੰਤ ਹਰ ਘਰ ਨੂੰ ਸਹੂਲਤ ਮੁਹੱਈਆ ਕਰਾਉਣ ਲਈ ਹੋਰ ਯਤਨ ਕਰਾਂਗੇ ਤੇ ਵਿਕਾਸ ਲਹਿਰ ਨੂੰ ਜਾਰੀ ਰੱਖਿਆ ਜਾਵੇਗਾ । ਉਨ੍ਹਾਂ ਅਪੀਲ ਕੀਤੀ ਕਿ ਕਾਂਗਰਸ ਦੇ ਹੱਥ ਮਜਬੂਤ ਕਰਨ ਲਈ ਦੂਸਰੀ ਵਾਰ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਨ੍ਹਾਂ ਦੀ ਜਿੱਤ ਵਿੱਚ ਯੋਗਦਾਨ ਪਾਉਣ ਤਾਂ ਜੋ ਜਿੱਤਣ ਉਪਰੰਤ ਕਾਂਗਰਸ ਸਰਕਾਰ ਹਰ ਵਰਗ ਦੀ ਭਲਾਈ ਲਈ ਕੰਮ ਕਰ ਸਕੇ। ਇਸ ਦੌਰਾਨ ਰੱਖੀ ਪ੍ਰਭਾਵਸ਼ਾਲੀ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਬਠਿੰਡਾ ਦੇ ਲੋਕ ਵਿਧਾਇਕ ਨਹੀਂ, ਬਲਕਿ ਇੱਕ ਪ੍ਰਭਾਵਸ਼ਾਲੀ ਮੰਤਰੀ ਚੂਣਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਦੇ ਖ਼ਜਾਨੇ ਨੂੰ ਪੁੂਰੀ ਤਰ੍ਹਾਂ ਸੰਭਾਲਿਆ ਹੈ, ਜਿਸਦੇ ਚੱਲਦੇ ਅਜਿਹੇ ਕਾਬਲ ਬੰਦਿਆਂ ਦਾ ਸਰਕਾਰ ਵਿਚ ਹੋਣਾ ਬਹੁਤ ਜਰੂਰੀ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
ਸਰੂਪ ਸਿੰਗਲਾ ਦੇ ਹੱਕ ’ਚ ਬੇਟੀ ਗੁਰਰੀਤ ਸਿੰਗਲਾ ਨੇ ਮੰਗੀ ਵੋਟ
ਗੁਰੂ ਨਾਨਕ ਨਗਰ ਵਾਸੀਆਂ ਨੇ ਤੋਲਿਆ ਕਾਪੀਆਂ ਅਤੇ ਪੈਨਸਲਾਂ ਨਾਲ
ਬੱਚਿਆਂ ਨੂੰ ਖੁਸ਼ਹਾਲ ਸਮਾਜ ਦੀ ਸਿਰਜਣਾ ਲਈ ਸਿੰਗਲਾ ਸਾਹਿਬ ਦਾ ਜਿੱਤਣਾ ਸਮੇਂ ਦੀ ਲੋੜ : ਗੁਰਰੀਤ ਸਿੰਗਲਾ
ਸੁਖਜਿੰਦਰ ਮਾਨ
ਬਠਿੰਡਾ, 16 ਫਰਵਰੀ: ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸਰੂਪ ਸਿੰਗਲਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਉਨ੍ਹਾਂ ਦੀ ਬੇਟੀ (ਨੂੰਹ) ਗੁਰਰੀਤ ਸਿੰਗਲਾ ਨੂੰ ਗੁਰੂ ਨਾਨਕ ਨਗਰ ਨਿਵਾਸੀਆਂ ਨੇ ਨਿਵੇਕਲੀ ਪਹਿਲ ਦੇ ਤਹਿਤ ਸਟੇਸ਼ਨਰੀ ਕਾਪੀਆਂ ਤੇ ਪੈਨਸਲਾਂ ਦੇ ਨਾਲ ਤੋਲਿਆ ਅਤੇ ਬਾਅਦ ਵਿਚ ਇਹ ਸਟੇਸ਼ਨਰੀ ਬੱਚਿਆਂ ਨੂੰ ਵੰਡੀ ਗਈ। ਇਸ ਮੌਕੇ ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਸਿੰਗਲਾ ਸਰੂਪ ਚੰਦ ਸਿੰਗਲਾ ਦੇ ਪਿਛਲੇ ਪੰਜ ਸਾਲਾਂ ਦੇ ਵਿਕਾਸ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਵੋਟ ਪਾਈ ਜਾਵੇ ਅਤੇ ਜਿੱਤਣ ਤੋਂ ਬਾਅਦ ਉਹ ਸਹਿਰ ਵਿਚ ਫੈਲੇ ਨਸ਼ੇ ਦੇ ਜਾਲ ਨੂੰ ਖ਼ਤਮ ਕਰਨਗੇ ਉੱਥੇ ਹੀ ਸ਼ਹਿਰ ਦੇ ਵਿਕਾਸ ਨੂੰ ਦੁੱਗਣਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਖੁਸ਼ਹਾਲ ਸਮਾਜ ਦੀ ਸਿਰਜਣਾ ਲਈ ਸਰੂਪ ਸਿੰਗਲਾ ਦਾ ਜਿੱਤਣਾ ਅਤੇ ਅਕਾਲੀ ਬਸਪਾ ਸਰਕਾਰ ਸਮੇਂ ਦੀ ਲੋੜ ਹੈ ਕਿਉਂਕਿ ਪੰਜਾਬ ਨੇ ਹਮੇਸ਼ਾਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵੇਲੇ ਵਿਕਾਸ ਕੀਤਾ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਰੀਤ ਸਿੰਗਲਾ ਨੇ ਕਿਹਾ ਕਿ ਵਾਰਡ ਵਾਸੀਆਂ ਦੀ ਇਸ ਨਿਵੇਕਲੀ ਪਹਿਲ ਬੱਚਿਆਂ ਦੇ ਭਵਿੱਖ ਲਈ ਚੰਗੇਰੀ ਹੈ ਤੇ ਉਹ ਇਸ ਦੀ ਸ਼ਲਾਘਾ ਕਰਦੇ ਹਨ ਅਤੇ ਇਸ ਲਈ ਵਾਰਡ ਵਾਸੀਆਂ ਦਾ ਧੰਨਵਾਦ ਵੀ ਕਰਦੇ ਹਨ। ਭਗਵੰਤ ਮਾਨ ਦੀ ਬਠਿੰਡਾ ਫੇਰੀ ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਆਪ ਦਾ ਵਜੂਦ ਖ਼ਤਮ ਹੋ ਚੁੱਕਾ ਹੈ ਅਤੇ ਕਾਂਗਰਸ ਦੀ ਬੀ ਟੀਮ ਹੈ ਅਤੇ ਭਗਵੰਤ ਮਾਨ ਅਤੇ ਮਨਪ੍ਰੀਤ ਬਾਦਲ ਰਲੇ ਹੋਏ ਹਨ। ਉਨ੍ਹਾਂ ਵਾਅਦਾ ਕੀਤਾ ਕਿ ਸਿੰਗਲਾ ਸਾਹਿਬ ਦੀ ਜਿੱਤ ਉਪਰੰਤ ਹਰ ਪਰਿਵਾਰ ਨੂੰ ਖੁਸ਼ਹਾਲ ਬਣਾਉਣ ਲਈ ਯਤਨ ਕੀਤੇ ਜਾਣਗੇ ਤੇ ਹਰ ਉਮੀਦ ਤੇ ਸਿਰ ਝੁਕਾ ਕੇ ਕੰਮ ਕੀਤਾ ਜਾਵੇਗਾ ।
ਲਾਈਨੋ ਪਾਰ ਇਲਾਕੇ ’ਚ ਆਪ ਦੇ ਜਗਰੂਪ ਗਿੱਲ ਨੇ ਕੱਢਿਆ ਰੋਡ ਸੋਅ
ਸੁਖਜਿੰਦਰ ਮਾਨ
ਬਠਿੰਡਾ, 16 ਫਰਵਰੀ: ਬੀਤੇ ਕੱਲ ਬਠਿੰਡਾ ’ਚ ਭਗਵੰਤ ਮਾਨ ਦੀ ਆਮਦ ਮੌਕੇ ਕੀਤੀ ਵਿਸ਼ਾਲ ਰੈਲੀ ਤੋਂ ਬਾਅਦ ਅਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਰੂਪ ਸਿੰਘ ਗਿਲ ਦੀ ਅਗਵਾਈ ਹੇਠ ਲਾਈਨੋਪਾਰ ਇਲਾਕੇ ’ਚ ਵੱਡਾ ਰੋਡ ਸ਼ੋਅ ਕੱਢਿਆ ਗਿਆ। ਇਸ ਮੌਕੇ ਜਗਰੂਪ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ ਅੱਜ ਦਾ ਵਿਸ਼ਾਲ ਇਕੱਠ ਨੂੰ ਦੇਖ ਪੱਕਾ ਹੋ ਗਿਆ ਕਿ ਬਠਿੰਡਾ ਦੇ ਲੋਗ ਵੱਡਾ ਬਦਲਾਵ ਦੇ ਮੂਡ ਚ ਹਨ ਅਤੇ ਹੁਣ ਅਗਲੇ ਮਹੀਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨੂੰ ਕੋਈ ਨਹੀਂ ਰੋਕ ਸਕਦਾ।ਗਿੱਲ ਨੇ ਕਿਹਾ ਕਿ ਲੋਕ ਰਿਵਾਇਤੀ ਪਾਰਟੀਆਂ ਤੋਂ ਪੂਰੀ ਤਰ੍ਹਾਂ ਤੰਗ ਹੋ ਚੁਕੇ ਸਨ, ਜਿਸਦੇ ਚਲਦਿਆਂ ਇਸ ਵਾਰ ਆਮ ਆਦਮੀ ਪਾਰਟੀ ਨਾਲ ਖੜੇ ਹਨ। ਇਸ ਮੌਕੇ ਨੌਜਵਾਨਾਂ ਵਲੋਂ ‘‘ਸਾਰਾ ਪੰਜਾਬ ਭਗਵੰਤ ਮਾਨ ਦੇ ਨਾਲ‘‘ ਤੇ ‘‘ਸਾਰਾ ਬਠਿੰਡਾ ਗਿੱਲ ਸਾਹਿਬ‘‘ ਤੇਰੇ ਨਾਲ ਦੇ ਨਾਰਿਆਂ ਨਾਲ ਹੋਸਲਾ ਵਧਾਇਆ ਗਿਆ।
ਅੰਮ੍ਰਿਤਸਰ ਦੇ ਮੌਜੂਦਾ ਮੇਅਰ ਕਰਮਜੀਤ ਸਿੰਘ ਰਿੰਟੂ ‘ਆਪ’ ਵਿੱਚ ਸਾਮਲ
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਪਾਰਟੀ ‘ਚ ਸਾਮਲ, ਸਵਾਗਤ
ਅੰਮ੍ਰਿਤਸਰ ਦੀਆਂ ਸਾਰੀਆਂ ਸੀਟਾਂ ‘ਤੇ ਜਿੱਤ ਹਾਸਲ ਕਰੇਗੀ ਆਮ ਆਦਮੀ ਪਾਰਟੀ – ਅਰਵਿੰਦ ਕੇਜਰੀਵਾਲ
ਸੁਖਜਿੰਦਰ ਮਾਨ
ਅੰਮ੍ਰਿਤਸਰ, 16 ਜਨਵਰੀ: ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਤਾਕਤ ਮਿਲੀ ਹੈ। ਬੁੱਧਵਾਰ ਨੂੰ ਅੰਮ੍ਰਿਤਸਰ ਦੇ ਮੌਜੂਦਾ ਮੇਅਰ ਕਰਮਜੀਤ ਸਿੰਘ ਰਿੰਟੂ ‘ਆਪ’ ਵਿੱਚ ਸਾਮਲ ਹੋ ਗਏ। ਰਿੰਟੂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ‘ਚ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ‘ਚ ਸਾਮਲ ਹੋਏ।ਚੰਡੀਗੜ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਰਮਜੀਤ ਸਿੰਘ ਰਿੰਟੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਦੇ ਸਾਮਲ ਹੋਣ ਨਾਲ ਪੰਜਾਬ ਅਤੇ ਖਾਸ ਕਰਕੇ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਬਹੁਤ ਮਜਬੂਤ ਹੋਈ ਹੈ। ਸਾਨੂੰ ਪੂਰਾ ਭਰੋਸਾ ਹੈ ਕਿ ਆਮ ਆਦਮੀ ਪਾਰਟੀ ਅੰਮ੍ਰਿਤਸਰ ਦੀਆਂ ਸਾਰੀਆਂ ਸੀਟਾਂ ਜਿੱਤ ਕੇ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ।
ਜੇ ਕੋਈ ਸਾਡਾ ਵਿਧਾਇਕ ਜਾਂ ਮੰਤਰੀ ਕਿਸੇ ਵਪਾਰੀ ਤੋਂ ਹਿੱਸਾ ਮੰਗੇਗਾ ਤਾਂ ਖ਼ਬਰ ਮਿਲਦੇ ਹੀ ਕਾਰਵਾਈ ਕਰਾਂਗੇ: ਅਰਵਿੰਦ ਕੇਜਰੀਵਾਲ
– ਵਪਾਰੀਆਂ ਤੋਂ ਹਿੱਸਾ ਨਹੀਂ ਮੰਗਾਂਗੇ, ਉਨਾਂ ਨੂੰ ਸਰਕਾਰ ਵਿੱਚ ਹਿੱਸੇਦਾਰ ਬਣਾਵਾਂਗੇ: ਭਗਵੰਤ ਮਾਨ
ਸੁਖਜਿੰਦਰ ਮਾਨ
ਚੰਡੀਗੜ,16 ਫਰਵਰੀ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਵਿਚੋਂ ਇੰਸਪੈਕਟਰੀ ਰਾਜ ਅਤੇ ਰੇਡ ਖਤਮ ਕਰਨ ਦੇ ਨਾਲ ਨਾਲ ਸਿਆਸੀ ਆਗੂਆਂ ਵੱਲੋਂ ਵਸੂਲ ਕੀਤਾ ਜਾਂਦਾ ਹਫ਼ਤਾ ਖ਼ਤਮ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਵਿੱਚ ਵਪਾਰ, ਉਦਯੋਗ ਅਤੇ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਲਈ ਸੁਰੱਖਿਆ ਦਾ ਮਹੌਲ ਸਿਰਜਿਆ ਜਾਵੇਗਾ ਤਾਂ ਜੋ ਕਿਸੇ ਵੀ ਵਾਪਾਰੀ ਨੂੰ ਆਪਣੇ ਕਾਰੋਬਾਰ ਵਿੱਚ ਕੋਈ ਮੁਸ਼ਕਲ ਨਾ ਆਵੇ। ਬੁੱਧਵਾਰ ਨੂੰ ਮੋਹਾਲੀ ਵਿੱਚ ਅਰਵਿੰਦ ਕੇਜਰੀਵਾਲ ਅਤੇ ‘ਆਪ’ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕਰਕੇੇ ਪੰਜਾਬ ਦੇ ਵਪਾਰੀਆਂ, ਕਾਰੋਬਾਰੀਆਂ ਅਤੇ ਆਮ ਲੋਕਾਂ ਦੀ ਸੁਰੱਖਿਆ ਨਾਲ ਸੰਬੰਧਿਤ ਕਈ ਐਲਾਨ ਕੀਤੇ। ਕੇਜਰੀਵਾਲ ਨੇ ਦੋਸ਼ ਲਾਇਆ ਕਿ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਨੇ ਝੂਠੇ ਪਰਚੇ ਦਰਜ ਕਰਕੇ ਲੋਕਾਂ ਵਿੱਚ ਡਰ ਦਾ ਮਹੌਲ ਪੈਦਾ ਕੀਤਾ। ਆਵਾਜ਼ ਚੁੱਕਣ ਵਾਲੇ ਹਜਾਰਾਂ ਲੋਕਾਂ ਦੇ ਖਿਲਾਫ਼ ਪੁਲੀਸ ਦੀ ਦੁਰਵਰਤੋਂ ਕਰਕੇ ਝੂਠੇ ਪਰਚੇ ਦਰਜ ਕਰਾਏ ਗਏ। ਅਕਾਲੀ ਤੇ ਕਾਂਗਰਸ ਦੇ ਗੁੰਡਾਰਾਜ ਦੇ ਕਾਰਨ ਅੱਜ ਪੰਜਾਬ ਦੇ ਲੋਕ ਡਰੇ ਹੋਏ ਹਨ ਅਤੇ ਖੁੱਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਪਰਚਾ ਰਾਜ ਖ਼ਤਮ ਕਰੇਗੀ। ਸਾਰੇ ਝੂਠੇ ਪਰਚੇ ਰੱਦ ਕਰਕੇ ਲੋਕਾਂ ਨੂੰ ਸੁਰੱਖਿਅਤ ਮਹਿਸੂਸ ਕਰਾਵਾਂਗੇ ਅਤੇ ਡਰ ਰਹਿਤ ਮਹੌਲ ਬਣਾਵਾਂਗੇ।
ਵਾਪਾਰੀ ਵਰਗ ਦੀ ਸੁਰੱਖਿਆ ਲਈ ਕੇਜਰੀਵਾਲ ਨੇ ਐਲਾਲ ਕਰਦਿਆਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੇ ਆਗੂ ਵਾਪਾਰੀਆਂ ਤੋਂ ਹਫ਼ਤਾ ਮੰਗਦੇ ਹਨ। ਪੈਸੇ ਦੇਣ ਤੋਂ ਨਾ ਕਰਨ ‘ਤੇ ਛਾਪੇ ਮਰਵਾਉਂਦੇ ਹਨ। ਪੰਜਾਬ ਦੇ ਵਾਪਾਰੀ ਭ੍ਰਿਸ਼ਟ ਆਗੂਆਂ ਅਤੇ ਅਫਸਰਾਂ ਤੋਂ ਸਭ ਤੋਂ ਜ਼ਿਆਦਾ ਪ੍ਰੇਸ਼ਾਨ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਜੇ ਕੋਈ ਸਾਡਾ ਵਿਧਾਇਕ ਜਾਂ ਮੰਤਰੀ ਕਿਸੇ ਵਪਾਰੀ ਤੋਂ ਹਿੱਸਾ ਮੰਗੇਗਾ ਤਾਂ ਖ਼ਬਰ ਮਿਲਦੇ ਹੀ ਕਾਰਵਾਈ ਕਰਾਂਗੇ। ਆਪ ਸਰਕਾਰ ਵਾਪਾਰੀਆਂ ਦੇ ਨਾਲ ਮਿਲ ਕੇ ਕੰਮ ਕਰੇਗੀ ਅਤੇ ਵਾਪਾਰ ਨੂੰ ਵਧਾਉਣ ਲਈ ਨਵੀਆਂ ਯੋਜਨਾਵਾਂ ਬਣਾਏਗੀ।
ਕੇਜਰੀਵਾਲ ਨੇ ਪੰਜਾਬ ਦੇ ਸਾਰੇ ਵਾਪਾਰੀਆਂ ਅਤੇ ਆੜਤੀਆਂ ਨੂੰ ਸਮਰਥਨ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ। ਜਿਸ ਤਰਾਂ ਦਿੱਲੀ ਦੇ ਵਾਪਾਰੀਆਂ ਦਾ ਦਿਲ ਜਿਤਿਆ, ਉਸੇ ਤਰਾਂ ਪੰਜਾਬ ਦੇ ਵਾਪਾਰੀਆਂ ਦਾ ਦਿਲ ਵੀ ਜਿੱਤਣਗੇ। ਵਾਪਾਰੀਆਂ ਦਾ ਡਰ ਖ਼ਤਮ ਕਰਨ ਲਈ ਇੰਸਪੈਕਟਰੀ ਰਾਜ, ਰੇਡ ਰਾਜ ਅਤੇ ਨਾਜਾਇਜ ਟੈਕਸ ਪੂਰੀ ਤਰਾਂ ਖ਼ਤਮ ਕਰਾਂਗੇ ਅਤੇ ਵਪਾਰ ਲਈ ਚੰਗਾ ਅਤੇ ਸੁਰੱਖਿਅਤ ਮਹੌਲ ਤਿਆਰ ਕਰਾਂਗੇ।
‘ਆਪ’ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਪੰਜਾਬ ਦੇ ਵਾਪਾਰੀਆਂ, ਕਾਰੋਬਾਰੀਆਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ ਕੋਈ ਆਗੂ ਵਪਾਰੀਆਂ ਤੋਂ ਹਿੱਸਾ ਨਹੀਂ ਮੰਗਾਂਗੇ, ਸਗੋਂ ਉਨਾਂ ਨੂੰ ਸਰਕਾਰ ਵਿੱਚ ਹਿੱਸੇਦਾਰ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਵਪਾਰ ਨੂੰ ਪੁਲਿਸ ਅਤੇ ਰਾਜਨੀਤੀ ਤੋਂ ਪੂਰੀ ਤਰਾਂ ਦੂਰ ਰੱਖਿਆ ਜਾਵੇਗਾ ਅਤੇ ਉਦਯੋਗ, ਵਪਾਰ ਲਈ ਸੁਰੱਖਿਅਤ ਮਹੌਲ ਤਿਆਰ ਕੀਤਾ ਜਾਵੇਗਾ। ਪੰਜਾਬ ਤੋਂ ਬਾਹਰ ਜਾ ਰਹੇ ਵਾਪਾਰੀਆਂ ਨੂੰ ਰੋਕਿਆ ਜਾਵੇਗਾ। ਮਾਨ ਨੇ ਕਿਹਾ ਕਿ ਵਪਾਰ ਵਧਣ ਨਾਲ ਸਰਕਾਰ ਦੀ ਆਮਦਨ ਵਧੇਗੀ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵੀ ਵਧਣਗੇ।
ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਬਣਾਵਾਂਗੇ ‘ਵਰਲਡ ਆਇਕਨ ਸਿਟੀ’ : ਅਰਵਿੰਦ ਕੇਜਰੀਵਾਲ
ਸਿੱਖ ਸ਼ਰਧਾਲੂਆਂ ਦੀ ਮੰਗ ‘ਆਪ’ ਸਰਕਾਰ ਕਰੇਗੀ ਪੂਰੀ: ਅਰਵਿੰਦ ਕੇਜਰੀਵਾਲ
ਚੰਡੀਗੜ, 16 ਫਰਵਰੀ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਰੋਜ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸਿੱਖ ਸੰਗਤ ਲਈ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਐਲਾਨ ਕੀਤਾ ਕਿ ‘ਆਪ’ ਦੀ ਸਰਕਾਰ ਬਣਨ ‘ਤੇ ਗੁਰੂ ਦੀ ਨਗਰੀ ਅੰਮ੍ਰਿਤਸਰ ਦਾ ਨਵੇਂ ਸਿਰੇ ਤੋਂ ਵਿਕਾਸ ਕੀਤਾ ਜਾਵੇਗਾ ਅਤੇ ਇਸ ਨੂੰ ‘ਵਰਲਡ ਆਇਕਨ ਸਿਟੀ’ ਬਣਾਇਆ ਜਾਵੇਗਾ। ਬੁੱਧਵਾਰ ਨੂੰ ਮੋਹਾਲੀ ਵਿੱਚ ਅਰਵਿੰਦ ਕੇਜਰੀਵਾਲ ਅਤੇ ‘ਆਪ’ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕਰਕੇ ਸਿੱਖ ਸ਼ਰਧਾਲੂਆਂ ਲਈ ਇਹ ਐਲਾਨ ਕੀਤਾ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਕਈ ਸਾਲਾਂ ਤੋਂ ਅੰਮ੍ਰਿਤਸਰ ਨੂੰ ਵਰਲਡ ਆਇਕਨ ਸਿਟੀ ਬਣਾਉਣ ਦੀ ਮੰਗ ਕਰ ਰਹੇ ਹਨ, ਪਰ ਇਹ ਮੰਗ ਅੱਜ ਤੱਕ ਪੂਰੀ ਨਹੀਂ ਹੋ ਪਾਈ। ਕੇਜਰੀਵਾਲ ਨੇ ਵਿਸ਼ਵਾਸ਼ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅੰਮ੍ਰਿਤਸਰ ਨੂੰ ਵਰਲਡ ਆਇਕਨ ਸਿਟੀ ਬਣਾਉਣ ਲਈ ਹਰ ਜ਼ਰੂਰੀ ਕਦਮ ਚੁੱਕੇਗੀ ਅਤੇ ਪੰਜਾਬ ਦੇ ਲੋਕਾਂ ਸਮੇਤ ਸ਼ਰਧਾਲੂਆਂ ਦੀ ਮੰਗ ਨੂੰ ਪੂਰਾ ਕਰੇਗੀ।






