Wednesday, May 6, 2026
Home Blog Page 2607

ਏਮਜ਼ ਦੇ ਡਾਇਰੈਕਟਰ ਦਾ ਨਾਂ ਵਰਤ ਕੇ ਪੈਸੇ ਮੰਗਣ ਵਾਲੇ ਵਿਰੁਧ ਪਰਚਾ ਦਰਜ਼

0

ਸੁਖਜਿੰਦਰ ਮਾਨ
ਬਠਿੰਡਾ, 15 ਫਰਵਰੀ: ਜ਼ਿਲ੍ਹਾ ਪੁਲਿਸ ਦੇ ਸਾਈਬਰ ਸੈਲ ਨੇ ਏਮਜ਼ ਬਠਿੰਡਾ ਦੇ ਡਾਇਰੈਕਟਰ ਦਾ ਨਾਂ ਵਰਤ ਕੇ ਪੈਸੇ ਮੰਗਣ ਵਾਲੇ ਅਗਿਆਤ ਨੌਸਰਬਾਜ਼ ਵਿਰੁਧ ਪਰਚਾ ਦਰਜ਼ ਕੀਤਾ ਹੈ। ਇਸ ਸਬੰਧ ਵਿਚ ਐਸ.ਐਸ.ਪੀ ਨੂੰ ਡਾਇਰੈਕਟਰ ਵਲੋਂ 7 ਫ਼ਰਵਰੀ ਨੂੰ ਭੇਜੇ ਇੱਕ ਪੱਤਰ (ਨੰਬਰ ਏਮਜ਼ ਬਠਿੰਡਾ/ਡੀਓ/2ਕੇ22/22) ਰਾਹੀਂ ਸਿਕਾਇਤ ਕੀਤੀ ਗਈ ਸੀ। ਜਿਸ ਵਿਚ ਦਸਿਆ ਗਿਆ ਸੀ ਕਿ ਕਿਸੇ ਅਗਿਆਤ ਵਿਅਕਤੀ ਨੇ ਏਮਜ਼ ਦੀ ਵੈਬਸਾਈਟ ਤੋਂ ਉਸਦੀ ਫ਼ੋਟੋ ਚੁੱਕ ਕੇ ਅਪਣੇ ਵਟਸਅੇਪ ਨੰਬਰ 81475-30911 ਉਪਰ ਲਗਾ ਲਈ ਤੇ ਬਾਅਦ ਵਿਚ ਉਸਦੇ ਸਾਥੀਆਂ ਨੂੰ ਹੀ ਫ਼ੋਨ ਕਰਕੇ ਪੈਸੇ ਦੀ ਮੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਜਦ ਕੁੱਝ ਨੇ ਅੱਗੋਂ ਸ਼ੱਕ ਪੈਣ ’ਤੇ ਸਵਾਲ ਜਵਾਬ ਕੀਤੇ ਤਾਂ ਉਨ੍ਹਾਂ ਨਾਲ ਗਾਲੀ-ਗਲੋਚ ਕੀਤਾ। ਡਾਇਰੈਕਟਰ ਡਾ ਡੀ.ਕੇ.ਸਿੰਘ ਮੁਤਾਬਿਕ ਅਜਿਹਾ ਹੋਣ ਨਾਲ ਉਸਦੀ ਬਦਨਾਮੀ ਹੋਈ। ਇਸ ਸਿਕਾਇਤ ਦੇ ਆਧਾਰ ’ਤੇ ਐਸ.ਐਸ.ਪੀ ਵਲੋਂ ਇਸਦੀ ਜਾਂਚ ਸਾਈਬਰ ਸੈਲ ਨੂੰ ਸੋਂਪੀ ਗਈ। ਸਾਈਬਰ ਸੈਲ ਦੇ ਇੰਚਾਰਜ਼ ਰਜਿੰਦਰ ਸਿੰਘ ਵਲੋਂ ਕੀਤੀ ਪੜਤਾਲ ਦੌਰਾਨ ਉਕਤ ਨੰਬਰ ਬੰਦ ਪਾਇਆ ਗਿਆ। ਪੁਲਿਸ ਅਧਿਕਾਰੀਆਂ ਮੁਤਾਬਕ ਵਟਸਅੇਪ ਨੰਬਰ ਬੰਦ ਕਰਵਾਉਣ ਤੇ ਉਸਦਾ ਰਿਕਾਰਡ ਹਾਸਲ ਕਰਨ ਲਈ ਕੰਪਨੀ ਨਾਲ ਧਾਰਾ 91 ਸੀਆਰਪੀਸੀ ਤਹਿਤ ਪੱਤਰ ਵਿਹਾਰ ਕੀਤਾ ਗਿਆ। ਇਸਤੋਂ ਇਲਾਵਾ ਪੜਤਾਲ ਤੋਂ ਬਾਅਦ ਅਗਿਆਤ ਮੁਜ਼ਰਮ ਵਿਰੁਧ ਅਧੀਨ ਧਾਰਾ 66 ਡੀ ਆਈਟੀ ਐਕਟ 2000, ਆਈ.ਪੀ.ਸੀ ਧਾਰਾ 419, 500 ਅਤੇ 506 ਤਹਿਤ ਥਾਣਾ ਸਦਰ ਵਿਚ ਪਰਚਾ ਦਰਜ਼ ਕਰ ਦਿੱਤਾ ਗਿਆ ਹੈ।

ਠੇਕਾ ਵਰਕਰਾਂ ਵਲੋਂ ਜਲ ਸਪਲਾਈ ਵਿਭਾਗ ਵਿਰੁਧ ਅਰਥੀ ਫੂਕ ਪ੍ਰਦਰਸ਼ਨ

0

ਮਾਮਲਾ ਵਰਕਰਾਂ ਦੀਆਂ ਤਨਖਾਹਾਂ ਦੇ ਅਧੂਰੇ ਫੰਡ ਜਾਰੀ ਕਰਨ ਅਤੇ ਮਿ੍ਰਤਕ ਵਰਕਰਾਂ ਦੇ ਵਾਰਸਾਂ ਨੂੰ ਨੌਕੀਰਆਂ ਦੇਣ ਦਾ
ਸੁਖਜਿੰਦਰ ਮਾਨ
ਪਟਿਆਲਾ, 15 ਫਰਵਰੀ: ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਸੂਬਾ ਕਮੇਟੀ ਦੇ ਫੈਸਲੇ ਤਹਿਤ ਸਥਾਨਕ ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ ਅਤੇ ਠੇਕਾ ਅਧਾਰਿਤ ਵਰਕਰਾਂ ਵਲੋਂ ਅੱਜ ਇਥੇ ਪੰਜਾਬ ਸਰਕਾਰ ਅਤੇ ਜਸਸ ਵਿਭਾਗ ਦੇ ਮੁੱਖੀ (ਐਚ.ਓ.ਡੀ.), ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਸਮੇਤ ਹੋਰਨਾਂ ਅਧਿਕਾਰੀਆਂ ਦੇ ਖਿਲਾਫ ਜਲ ਸਪਲਾਈ ਹੈਡ ਆਫਿਸ ਪਟਿਆਲਾ ਵਿਖੇ ਅਰਥੀ ਫੂਕ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ਅਤੇ ਜੰਮ ਕੇ ਨਾਅਰੇਬਾਜੀ ਕੀਤੀ ਗਈ।ਇਸ ਮੌਕੇ ਯੂਨੀਅਨ ਦੇ ਸੂਬਾ ਆਗੂ ਵਰਿੰਦਰ ਸਿੰਘ ਮੋਮੀ, ਹਾਕਮ ਸਿੰਘ ਧਨੇਠਾ ਸਰਕਲ ਪ੍ਰਧਾਨ ਗੁਰਚਰਨ ਸਿੰਘ ਜਿਲਾ ਪ੍ਰਧਾਨ ਜੀਤ ਸਿੰਘ ਬਠੋਈ .ਨੇ ਕਿਹਾ ਕਿ ਜਸਸ ਵਿਭਾਗ ਦੇ ਮੁੱਖੀ (ਐਚ.ਓ.ਡੀ.) ਦੇ ਨਾਲ ਜਥੇਬੰਦੀ ਦੇ ਆਗੂਆਂ ਦੀ ਮੀਟਿੰਗ ਉਨਾਂ ਦੇ 2 ਫੇਸ ਮੋਹਾਲੀ ਦਫਤਰ ਵਿਚ 31 ਜਨਵਰੀ 2022 ਨੂੰ ਹੋਈ ਸੀ, ਜਿਸ ਵਿਚ ਉਰਕੋਤ ਵਿਭਾਗ ਦੇ ਅਧੀਨ ਪੇਂਡੂ ਜਲ ਸਪਲਾਈ ਸਕੀਮਾਂ ਅਤੇ ਦਫਤਰਾਂ ਵਿਚ ਕੰਮ ਕਰਦੇ ਇਨਲਿਸਟਮੈਂਟ ਅਤੇ ਠੇਕਾ ਅਧਾਰਿਤ ਕਾਮਿਆਂ ਦੀਆਂ ਕਈ ਜਿਲਿਆਂ ਵਿਚ ਪਿਛਲੇ ਕੁਝ ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਦਾ ਹੱਲ ਕਰਨ, ਜਿਹੜੀ ਵੀ ਡਵੀਜਨ ਵਿਚ ਵਰਕਰਾਂ ਦੀਆਂ ਤਨਖਾਹਾਂ ਵਿਚ ਪਹਿਲਾਂ ਤੋਂ ਵਾਧਾ ਕੀਤਾ ਗਿਆ ਹੈ, ਉਨਾਂ ਵਾਸਤੇ ਵਧੀ ਹੋਈ ਤਨਖਾਹ ਦੇ ਮੁਤਾਬਿਕ ਹੀ ਫੰਡ ਜਾਰੀ ਕਰਨ, ਮਿ੍ਰਤਕ ਵਰਕਰਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਲਈ ਇਨਲਿਸਟਮੈਂਟ ਦੇ ਅਪੈਡਿੰਗ ਪਏ ਕੇਸਾਂ ਦਾ ਹੱਲ ਕਰਨ ਲਈ ਸਹਿਮਤੀ ਵੀ ਬਣੀ ਸੀ ਪ੍ਰੰਤੂ ਫਿਰ ਵੀ ਉਪਰੋਕਤ ਮੰਗਾਂ ਦਾ ਹੱਲ ਮੁਕੰਮਲ ਤੌਰ ’ਤੇ ਨਾ ਹੋਣ ਦੇ ਕਾਰਨ ਦੇ ਖਿਲਾਫ ਅੱਜ ਜਥੇਬੰਦੀ ਵਲੋਂ ਜਸਸ ਵਿਭਾਗ ਦੇ ਮੁੱਖੀ, ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਅਤੇ ਹੋਰਨਾਂ ਉਚ ਅਧਿਕਾਰੀਆਂ ਦੇ ਖਿਲਾਫ ਜਸਸ ਵਿਭਾਗ ਦੇ ਹੈਡ ਆਫਿਸ ਪਟਿਆਲੇ ਦਾ ਘੇਰਾਓ ਕਰਕੇ ਧਰਨਾ ਦਿੱਤਾ ਗਿਆ ਹੈ ਉਥੇ ਹੀ ਇਸਦੇ ਨਾਲ ਪੂਰੇ ਪੰਜਾਬ ਵਿਚ ’ਤੇ ਅਰਥੀ ਫੂਕ ਮੁਜਾਹਰੇ ਕੀਤੇ ਜਾ ਰਹੇ ਹਨ।
ਆਗੂਆਂ ਨੇ ਵਧੇਰੇ ਜਾਣਕਾਰੀ ਦਿੰਦਿਆਂ ਅੱਗੇ ਦੱਸਿਆ ਕਿ ਉਪਰੋਕਤ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਹੋਈ ਮੀਟਿੰਗ ’ਚ ਜਥੇਬੰਦੀ ਦੇ ਨਾਲ ਬਣੀ ਸਹਿਮਤੀ ਮੁਤਾਬਿਕ ਮੰਗਾਂ ਦਾ ਹੱਲ ਕਰਨ ਦੀ ਬਜਾਏ ਵਿਭਾਗੀ ਮੁੱਖੀ ਵਲੋਂ ਵਰਕਰਾਂ ਦੀਆਂ ਤਨਖਾਹਾਂ ਦੇ ਫੰਡ ਸਿਰਫ ਇਕ ਮਹੀਨੇ ਦੇ ਹੀ ਅਧੂਰੇ ਭੇਜੇ ਗਏ ਹਨ ਕਿਉਕਿ ਜਿੱਥੇ ਵਰਕਰਾਂ ਦੀਆਂ ਤਨਖਾਹਾਂ ਵਿਚ ਵਾਧਾ ਕੀਤਾ ਗਿਆ ਹੈ ਉਥੇ ਵੀ ਪੁਰਾਣੇ ਰੇਟ ਮੁਤਾਬਿਕ ਹੀ ਫੰਡ ਜਾਰੀ ਕੀਤੇ ਗਏ ਹਨ। ਜਦਕਿ ਜਥੇਬੰਦੀ ਦੇ ਨਾਲ ਸਹਿਮਤੀ ਬਣੀ ਸੀ ਕਿ ਜਿਨਾਂ ਵਰਕਰਾਂ ਦੀ ਤਨਖਾਹ ਵੱਧ ਚੁੱਕੀ ਹੈ, ਉਨਾਂ ਵਾਸਤੇ ਵਧੇ ਹੋਏ ਰੇਟ ਤਹਿਤ ਹੀ ਫੰਡ ਜਾਰੀ ਕੀਤੇ ਜਾਣਗੇ ਪ੍ਰੰਤੂ ਵਰਕਰਾਂ ਨੂੰ ਪੁਰਾਣੇ ਰੇਟ ਮੁਤਾਬਿਕ ਤਨਖਾਹਾਂ ਵਰਕਰਾਂ ਦੇ ਖਾਤਿਆਂ ਵਿਚ ਧੱਕੇ ਨਾਲ ਬਿਨਾ ਜਾਣਕਾਰੀ ਦੇਣ ਦੇ ਪਾ ਦਿੱਤੀਆਂ ਗਈਆਂ ਹਨ।
ਅੱਜ ਇਥੇ ਰੋਹ ਭਰਪੂਰ ਪ੍ਰਦਰਸ਼ਨ ਕਰਦੇ ਹੋਏ ਜਥੇਬੰਦੀ ਵਲੋਂ ਮੰਗ ਕੀਤੀ ਗਈ ਕਿ ਜਿੱਥੇ ਵੀ ਵਰਕਰਾਂ ਦੀ ਤਨਖਾਹ ਵਿਚ ਵਾਧਾ ਕੀਤਾ ਗਿਆ ਹੈ, ਉਨਾਂ ਨੂੰ ਬਕਾਇਆ ਅਤੇ ਭਵਿੱਖ ਵਿਚ ਵਧੇ ਹੋਏ ਰੇਟ ਮੁਤਾਬਿਕ ਹੀ ਤਨਖਾਹਾਂ ਦਿੱਤੀਆਂ ਜਾਣ, ਰੁਕੀ ਤਨਖਾਹ ਸਮੇਤ ਫਰਵਰੀ ਅਤੇ ਮਾਰਚ 2022 ਮਹੀਨਿਆਂ ਦੀਆਂ ਤਨਖਾਹਾਂ ਦੇ ਫੰਡ ਮੁਕੰਮਲ ਤੌਰ ’ਤੇ ਪੂਰੇ ਜਾਰੀ ਕਰਨ ਅਤੇ ਮਿ੍ਰਤਕ ਵਰਕਰਾਂ ਦੇ ਵਾਰਸਾਂ ਨੂੰ ਨੋਕਰੀ ਦੇਣ ਦੇ ਕੇਸਾਂ ਦਾ ਹੱਲ ਤੁਰੰਤ ਹੱਲ ਕੀਤਾ ਜਾਵੇ ਨਹੀਂ ਤਾਂ ਮਜਬੂਰਨ ਜੱਥੇਬੰਦੀ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਾ ਪਵੇਗਾ, ਇਸ ਦੌਰਾਨ ਕਿਸੇ ਵੀ ਤਰਾਂ ਦਾ ਨੁਕਸਾਨ ਹੋਣ ਦੀ ਜਿੰਮੇਵਾਰੀ ਸਿੱਧੇ ਤੌਰ ’ਤੇ ਵਿਭਾਗੀ ਉੱਚ ਅਧਿਕਾਰੀਆਂ ਦੀ ਹੋਵੇਗੀ।

ਸਿੰਗਲਾ ਨੇ ਕੀਤੀ ਸ਼ਹਿਰੀਆਂ ਨੂੰ ਅਪੀਲ, ਉਮੀਦਵਾਰਾਂ ਦੇ ਪਿਛੋਕੜ, ਕੀਤੇ ਕੰਮ ਤੇ ਅਕਸ਼ ਨੂੰ ਦੇਖ ਪਾਉਣ ਵੋਟ

0

ਸੁਖਜਿੰਦਰ ਮਾਨ
ਬਠਿੰਡਾ, 15 ਫ਼ਰਵਰੀ: ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 20 ਫਰਵਰੀ ਨੂੰ ਪਰਿਵਾਰਕ ਸਾਂਝ, ਅਮਨ ਸ਼ਾਂਤੀ, ਭਾਈਚਾਰਕ ਸਾਂਝ,ਸ਼ਹਿਰ ਦੀ ਤਰੱਕੀ ਅਤੇ ਹਰ ਵਰਗ ਦੀ ਖੁਸ਼ਹਾਲੀ ਨੂੰ ਮੁੱਖ ਰੱਖ ਵੋਟ ਪਾਉ ਤਾਂ ਜੋ ਸ਼ਹਿਰ ਤਰੱਕੀ ਕਰੇ, ਹਰ ਵਰਗ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਮਿਲੇ, ਕਾਰੋਬਾਰ ਵਧੇ ਤੇ ਆਪਸੀ ਭਾਈਚਾਰਕ ਸਾਂਝ ਮਜਬੂਤ ਰਹੇ ।ਸ੍ਰੀ ਸਿੰਗਲਾ ਨੇ ਕਿਹਾ ਕਿ ਉਹ ਉਮੀਦਵਾਰਾਂ ਦੇ ਪਿਛੋਕੜ, ਕੀਤੇ ਕੰਮ, ਸਿਆਸੀ ਸਫਰ, ਸਾਫ਼ ਸੁਥਰੇ ਅਕਸ਼ ਨੂੰ ਮੁੱਖ ਰੱਖ ਕੇ ਵੋਟ ਦਾ ਇਸਤੇਮਾਲ ਕਰਨ, ਜੋ ਉਮੀਦਵਾਰ ਉਨਾਂ ਦੀ ਸੋਚ ਤੇ ਖਰਾ ਉਤਰਦਾ ਹੈ , ਉਸ ਨੂੰ ਵੋਟ ਪਾਈ ਜਾਵੇ ।ਉਨਾਂ ਕਿਹਾ ਕਿ ਇਕ ਪਾਸੇ ਪੰਜ ਸਾਲ ਬਠਿੰਡਾ ਵਿਚ ਵੱਡੇ ਕਾਰਖਾਨੇ ਲਾਉਣ ਦੇ ਵਾਅਦਿਆਂ ਨਾਲ ਸੱਤਾ ਤੇ ਆਏ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਜਿਨਾਂ ਨੇ ਕਾਰਖਾਨੇ ਤਾਂ ਕੀ ਲਾਉਣੇ ਸਨ, ਕੀਤੇ ਵਾਅਦੇ ਤਾਂ ਪੂਰੇ ਕੀ ਕਰਨੇ ਸਨ , ਥਰਮਲ ਪਲਾਂਟ ਵੀ ਢਾਹ ਦਿੱਤਾ ,ਲੋਕਾਂ ਨੂੰ ਬੇਰੁਜ਼ਗਾਰ ਕੀਤਾ, ਕੋਈ ਮੁੱਢਲੀ ਸਹੂਲਤ ਨਹੀਂ ਦਿੱਤੀ, ਬਲਕਿ ਨਸ਼ਿਆਂ ਦੇ ਕਾਰੋਬਾਰ ਨੂੰ ਬੜਾਵਾ ਦਿੱਤਾ, ਜੂਏ ਅੱਡੇ ਖੋਲੇ, ਕਸੀਨੋ ਚਲਾਏ, ਗੁੰਡਾਗਰਦੀ ਦਾ ਨੰਗਾ ਨਾਚ ਕੀਤਾ, ਦਹਿਸ਼ਤ ਦਾ ਮਾਹੌਲ ਬਣਾਇਆ, ਉਹ ਦੂਸਰੀ ਵਾਰ ਵੋਟ ਮੰਗਣ ਲਈ ਮੈਦਾਨ ਵਿੱਚ ਹਨ ਜਿਨਾਂ ਦੀ ਪੰਜਾਬ ਤੇ ਖਾਸਕਰ ਬਠਿੰਡਾ ਸ਼ਹਿਰ ਲਈ ਕੋਈ ਦੇਣ ਨਹੀਂ ,ਦੂਜੇ ਪਾਸੇ ਆਪ ਦੇ ਉਮੀਦਵਾਰ ਜਗਰੂਪ ਸਿੰਘ ਗਿੱਲ ,ਭਾਜਪਾ ਦੇ ਉਮੀਦਵਾਰ ਰਾਜ ਨੰਬਰਦਾਰ ਜੋ ਪੁਰਾਣੇ ਕਾਂਗਰਸੀ ਹਨ ਤੇ ਮਨਪ੍ਰੀਤ ਬਾਦਲ ਦੀ ਕਠਪੁਤਲੀ ਬਣ ਕੇ ਚੋਣ ਮੈਦਾਨ ਵਿੱਚ ਹਨ ਤੇ ਸਿਆਸੀ ਲਾਭ ਲੈਣ ਲਈ ਵੋਟ ਮੰਗ ਰਹੇ ਹਨ। ਇਨਾਂ ਤਿੰਨਾਂ ਉਮੀਦਵਾਰਾਂ ਦੇ ਮੁਕਾਬਲੇ ਸਿੰਗਲਾ ਪਰਿਵਾਰ ਹੈ ਜਿਸ ਨੇ ਕਦੇ ਵੀ ਸਿਆਸਤ ਨਹੀਂ ਬਲਕਿ ਸੇਵਾ ਹੀ ਕੀਤੀ ਤੇ ਇਹ ਫਰਜ਼ ਹਮੇਸ਼ਾਂ ਨਿਭਾਉਣ ਦੀ ਕੋਸਿਸ ਰਹੇਗੀ । ਉਨਾਂ ਕਿਹਾ ਕਿ ਸੱਤਾ ਵਿੱਚ ਆਉਂਦਿਆਂ ਲੋਕਾਂ ਦੀ ਸੇਵਾ ਵਿੱਚ ਦਿਨ ਰਾਤ ਇਕ ਕੀਤਾ, ਬਠਿੰਡਾ ਸ਼ਹਿਰ ਲਈ ਵੱਡੇ ਪ੍ਰਾਜੈਕਟ, ਏਮਜ਼ , ਯੂਨੀਵਰਸਿਟੀਆਂ, ਮੈਰੀਟੋਰੀਅਸ ਸਕੂਲ, ਆਦਰਸ਼ ਸਕੂਲ, ਸਟਰੀਟ ਲਾਈਟਾਂ, ਸੀਵਰੇਜ ਸਿਸਟਮ,ਸਾਫ਼ ਪੀਣ ਵਾਲੇ ਪਾਣੀ ਲਈ ਆਰ ਓ ਸਿਸਟਮ, ਫੋਰ ਲਾਈਨ ਸੜਕਾਂ ਸਮੇਤ ਹਰ ਸਹੂਲਤ ਮੁਹੱਈਆ ਕਰਾਉਣ ਦੇ ਯਤਨ ਕੀਤੇ ,ਜਦੋਂ ਕਿ ਉਨਾਂ ਦੀ ਕੋਸ?ਿਸ ਦੇ ਮੁਕਾਬਲੇ ਮੌਜੂਦਾ ਉਮੀਦਵਾਰਾਂ ਦੀ ਸ਼ਹਿਰ ਨੂੰ ਕੋਈ ਦੇ ਨਹੀਂ ।

ਮਨਪ੍ਰੀਤ ਬਾਦਲ ਨੇ ਵਪਾਰੀਆਂ ਦਾ ਕਾਰੋਬਾਰ ਕੀਤਾ ਬਰਬਾਦ: ਸਰੂਪ ਸਿੰਗਲਾ

0

ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਸਿੰਗਲਾ ਦੇ ਹੱਕ ਵਿੱਚ ਨਿੱਤਰੇ ਵਪਾਰੀ, ਤੋਲਿਆ ਲੱਡੂਆਂ ਨਾਲ
ਸਬਜ਼ੀ ਮੰਡੀ ਵਿਚ ਭਰਵੇਂ ਇਕੱਠ ਨੇ ਦਿੱਤਾ ਸਮਰਥਨ
ਸੁਖਜਿੰਦਰ ਮਾਨ
ਬਠਿੰਡਾ, 15 ਫ਼ਰਵਰੀ:  ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਸੀਟ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਸਰੂਪ ਚੰਦ ਸਿੰਗਲਾ ਦੇ ਹੱਕ ਵਿੱਚ ਸ਼ਹਿਰ ਦਾ ਵਪਾਰੀ ਵਰਗ ਵਲੋਂ ਭਰਵਾਂ ਸਮਰਥਨ ਦਿੱਤਾ ਜਾ ਰਿਹਾ ਹੈ । ਇਸ ਦੌਰਾਨ ਸਬਜ਼ੀ ਮੰਡੀ ਵਿੱਚ ਵਿੱਕੀ ਨਰੂਲਾ ਦੀ ਅਗਵਾਈ ਵਿੱਚ ਰੱਖੇ ਵਿਸੇਸ਼ ਪ੍ਰੋਗਰਾਮ ਵਿਚ ਸਬਜ਼ੀ ਮੰਡੀ ਦੇ ਸਮੂਹ ਦੁਕਾਨਦਾਰਾਂ ਅਤੇ ਵਪਾਰੀਆਂ ਦੇ ਵੱਡੇ ਇਕੱਠ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੂੰ ਲੱਡੂਆਂ ਨਾਲ ਤੋਲਿਆ ਗਿਆ ਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਭਰਵਾਂ ਸਮਰਥਨ ਦੇਣ ਦਾ ਐਲਾਨ ਕੀਤਾ ।ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਅਤੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਵਪਾਰੀ ਵਿਰੋਧੀ ਨੀਤੀਆਂ ਨੇ ਪੰਜਾਬ ਦਾ ਕਾਰੋਬਾਰ ਪੂਰੀ ਤਰਾਂ ਬਰਬਾਦ ਕਰਕੇ ਰੱਖ ਦਿੱਤਾ, ਕੋਈ ਸਹੂਲਤ ਮੁਹੱਈਆ ਨਹੀਂ ਕਰਵਾਈ ਗਈ, ਵਪਾਰੀਆਂ ਨੂੰ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਸਮੇਤ ਟੈਕਸਾਂ ਵਿਚ ਕੋਈ ਰਾਹਤ ਨਾ ਦੇਣ ਕਰਕੇ ਵਪਾਰੀਆਂ ਨੂੰ ਔਖ ਦਾ ਸਾਹਮਣਾ ਕਰਨਾ ਪਿਆ, ਖਾਸ ਕਰਕੇ ਕੋਰੋਨਾ ਮਹਾਂਮਾਰੀ ਦੇ ਕਾਲੇ ਦੌਰ ਵਿੱਚ ਵਪਾਰੀਆਂ ਲਈ ਕੋਈ ਰਾਹਤ ਨਾ ਦੇਣਾ ਖਜਾਨਾ ਮੰਤਰੀ ਦੀ ਪੰਜਾਬ ਵਿਰੋਧੀ ਸੋਚ ਦਾ ਨਤੀਜਾ ਹੈ, ਜਿਸ ਕਰਕੇ ਵਪਾਰੀ ਅੱਜ ਵੀ ਆਰਥਿਕ ਤੰਗੀਆਂ ਨਾਲ ਜੂਝ ਰਹੇ ਹਨ। ਉਨਾਂ ਕਿਹਾ ਕਿ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਨ ਤੇ ਬਠਿੰਡਾ ਤੋਂ ਉਨਾਂ ਦੇ ਜਿੱਤਣ ਉਪਰੰਤ ਵਪਾਰੀਆਂ ਨੂੰ ਹੱਕ ਮਿਲਣੇ ਯਕੀਨੀ ਬਣਾਏ ਜਾਣਗੇ, ਟੈਕਸਾਂ ਵਿੱਚ ਵੱਡੀ ਰਾਹਤ ਦਿੱਤੀ ਜਾਵੇਗੀ, ਕਾਰੋਬਾਰ ਨੂੰ ਵਧਾਉਣ ਲਈ ਸਰਕਾਰ ਵੱਲੋਂ ਹਰ ਸਹਿਯੋਗ ਦਿੱਤਾ ਜਾਵੇਗਾ।ਸ੍ਰੀ ਸਿੰਗਲਾ ਨੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਕ ਪਾਸੇ ਗੁੰਡਾ ਰਾਜ ,ਦੂਜੇ ਪਾਸੇ ਸਾਫ਼ ਸੁਥਰੀ ਸਿਆਸਤ ਨੂੰ ਮੁੱਖ ਰੱਖ ਕੇ ਵੋਟ ਪਾਉਣ। ਇਸ ਮੌਕੇ ਉਨਾਂ ਦੇ ਨਾਲ ਵੱਡੀ ਗਿਣਤੀ ਵਿਚ ਵਪਾਰੀ, ਦੁਕਾਨਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਹਾਜ਼ਰ ਸੀ ।

ਬਠਿੰਡਾ ਨਿਵਾਸੀਆਂ ਵੱਲੋਂ ਦਿੱਤੇ ਪਿਆਰ ਅਤੇ ਸਤਿਕਾਰ ਦਾ ਸਦਾ ਰਹਾਂਗਾ ਰਿਣੀ : ਮਨਪ੍ਰੀਤ ਸਿੰਘ ਬਾਦਲ

0

ਸੁਖਜਿੰਦਰ ਮਾਨ
ਬਠਿੰਡਾ, 15 ਫ਼ਰਵਰੀ: ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚ ਦੁਕਾਨਦਾਰਾਂ ਤੇ ਵਪਾਰੀਆਂ ਤੋਂ ਵੋਟ ਦੀ ਮੰਗ ਕੀਤੀ। ਇਸ ਮੌਕੇ ਦੁਕਾਨਦਾਰਾਂ ਅਤੇ ਵਪਾਰੀਆਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ । ਮਨਪ੍ਰੀਤ ਸਿੰਘ ਬਾਦਲ ਦਾ ਫੁੱਲਾਂ ਅਤੇ ਨੋਟਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਤੇ ਵਿਧਾਨ ਸਭਾ ਚੋਣਾਂ ਵਿਚ ਦੂਸਰੀ ਵਾਰ ਜਿੱਤ ਲਈ ਡਟ ਕੇ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ ।ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੁਕਾਨਦਾਰਾਂ ਅਤੇ ਵਪਾਰੀਆਂ ਵੱਲੋਂ ਮਿਲੇ ਸਹਿਯੋਗ ਤੇ ਭਾਵੁਕ ਤਕਰੀਰ ਰਾਹੀਂ ਕਿਹਾ ਕਿ ਬਠਿੰਡਾ ਦੇ ਨਿਵਾਸੀਆਂ ਵੱਲੋਂ ਦਿੱਤੇ ਪਿਆਰ ਅਤੇ ਸਤਿਕਾਰ ਲਈ ਸਦਾ ਰਿਣੀ ਰਹਿਣਗੇ ਤੇ ਸ਼ਹਿਰ ਵਾਸੀਆਂ ਵੱਲੋਂ ਚੜਾਏ ਇਸ ਕਰਜ਼ ਨੂੰ ਉਤਾਰਨ ਲਈ ਸ਼ਹਿਰ ਦੇ ਲੋਕਾਂ ਅਤੇ ਵਿਕਾਸ ਪ੍ਰਤੀ ਯਤਨਸ਼ੀਲ ਰਹਿਣਗੇ। ਉਨਾਂ ਕਿਹਾ ਕਿ ਸ਼ਹਿਰ ਦੇ ਹਰ ਪਰਿਵਾਰ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਉਹ ਹਮੇਸ਼ਾਂ ਯਤਨਸ਼ੀਲ ਰਹਿਣਗੇ ਤੇ ਦੂਸਰੀ ਵਾਰ ਕਾਂਗਰਸ ਦੀ ਸਰਕਾਰ ਬਣਨ ਤੇ ਇਸ ਇਲਾਕੇ ਨੂੰ ਹੋਰ ਵੀ ਸੁੰਦਰ ਸ਼ਹਿਰ ਵਿਕਸਤ ਕੀਤਾ ਜਾਵੇਗਾ । ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਚੋਣ ਮੁਹਿੰਮ ਨੂੰ ਉਨਾਂ ਦੀ ਪਤਨੀ ਵੀਨੂੰ ਬਾਦਲ ,ਬੇਟੀ ਰੀਆ ਬਾਦਲ, ਜੈਜੀਤ ਸਿੰਘ ਜੌਹਲ, ਸਿੰਮੂ ਜੌਹਲ ,ਮੰਨਤ ਜੌਹਲ, ਡਾ ਆਜ਼ਮ ਜੌਹਲ ਵੱਲੋਂ ਵੀ ਭਖਵਾਂ ਰੂਪ ਦਿੰਦੇ ਹੋਏ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਕਰਵਾਏ ਵਿਕਾਸ ਦੇ ਨਾਮ ਤੇ ਵੋਟ ਦੀ ਮੰਗ ਕੀਤੀ। ਇਸ ਮੌਕੇ ਉਨਾਂ ਦੇ ਨਾਲ ਕਾਂਗਰਸ ਦੀ ਲੀਡਰਸ਼ਿਪ, ਸਮੂਹ ਕੌਂਸਲਰ, ਵੱਖ ਵੱਖ ਵਿੰਗਾਂ ਦੇ ਅਹੁਦੇਦਾਰ ਸਹਿਬਾਨ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਪੁਲਿਸ ਵਲੋਂ ਮੋਟਰਸਾਈਕਲ ਚੋਰ ਗਿਰੋਹ ਦਾ ਪਰਦਾਫ਼ਾਸ, ਤਿੰਨ ਗਿ੍ਰਫਤਾਰ

0

ਸੁਖਜਿੰਦਰ ਮਾਨ
ਬਠਿੰਡਾ, 14 ਫਰਵਰੀ: ਜ਼ਿਲ੍ਹਾ ਪੁਲਿਸ ਨੇ ਮੋਟਰਸਾਈਕਲ ਚੋਰ ਗਿਰੋਹ ਦਾ ਪਰਦਾਫ਼ਾਸ ਕਰਦਿਆਂ ਸੱਤ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ। ਇਸਦੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਉਕਤ ਗਿਰੋਹ ਦੇ ਸਰਗਨੇ ਸਹਿਤ ਤਿੰਨ ਜਣਿਆਂ ਨੂੰ ਗਿ੍ਰਫਤਾਰ ਕੀਤਾ ਹੈ। ਇਸ ਸਬੰਧ ਵਿਚ ਕਥਿਤ ਦੋਸ਼ੀਆਂ ਵਿਰੁਧ ਥਾਣਾ ਕੋਟਫੱਤਾ ’ਚ ਪਰਚਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿਲੀ ਸੂਚਨਾ ਮੁਤਾਬਕ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਲਾਕੇ ’ਚ ਵਾਹਨ ਚੋਰ ਗਿਰੋਹ ਸਰਗਰਮ ਹੈ, ਜਿਸਤੋਂ ਬਾਅਦ ਪੁਲਿਸ ਨੇ ਦੋ ਨੌਜਵਾਨਾਂ ਨੂੰ ਚੋਰੀ ਦੇ ਇੱਕ ਮੋਟਰਸਾਈਕਲ ਸਹਿਤ ਕਾਬੂ ਕੀਤਾ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਕਥਿਤ ਦੋਸ਼ੀਆਂ ਕੋਲੋ ਸਖ਼ਤੀ ਨਾਲ ਕੀਤੀ ਪੁਛਗਿਛ ਦੌਰਾਨ ਉਨ੍ਹਾਂ ਅਪਣੇ ਇੱਕ ਹੋਰ ਸਾਥੀ ਬਾਰੇ ਜਾਣਾਕਾਰੀ ਦਿੱਤੀ, ਜਿਸਦੀ ਗਿ੍ਰਫਤਾਰੀ ਕੀਤੀ ਗਈ। ਇਸ ਗਿਰੋਹ ਕੋਲੋ ਹੁਣ ਤੱਕ ਕੁੱਲ ਸੱਤ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਕਥਿਤ ਦੋਸ਼ੀਆਂ ਦੀ ਪਹਿਚਾਣ ਬੰਤ ਸਿੰਘ, ਅਰਜਨ ਸਿੰਘ ਅਤੇ ਹਰਵਿੰਦਰ ਸਿੰਘ ਵਾਸੀ ਕੋਟਫੱਤਾ ਦੇ ਤੌਰ ’ਤੇ ਹੋਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਕਥਿਤ ਦੋਸ਼ੀਆਂ ਨੇ ਹੁਣ ਤੱਕ ਮੰਨਿਆਂ ਹੈ ਕਿ ਉਹ ਭੀੜ ਭੜੱਕੇ ਵਾਲੀ ਜਗ੍ਹਾਂ ਵਿਚੋਂ ਮੋਟਰਸਾਈਕਲ ਚੋਰੀ ਕਰਦੇ ਸਨ ਤੇ ਅੱਗੇ ਵੇਚ ਦਿੰਦੇ ਸਨ। ਪੁਲਿਸ ਅਧਿਕਾਰੀਆਂ ਮੁਤਾਬਕ ਇੰਨ੍ਹਾਂ ਕੋਲੋ ਹੁਣ ਤੱਕ ਚੋਰੀ ਕੀਤੇ ਕੁੱਲ ਮੋਟਰਸਾਈਕਲਾਂ ਬਾਰੇ ਅਤੇ ਅੱਗੇ ਜਿਸਨੂੰ ਇਹ ਚੋਰੀ ਕੀਤੇ ਮੋਟਰਸਾਈਕਲ ਵੇਚੇ ਜਾਂਦੇ ਸਨ, ਬਾਰੇ ਪੁਛਗਿਛ ਕੀਤੀ ਜਾ ਰਹੀ ਹੈ।

ਵਿਧਾਨ ਸਭਾ ਚੋਣਾਂ: ਡੇਰਾ ਸਿਰਸਾ 18 ਨੂੰ ਖੋਲੇਗਾ ਸਿਆਸੀ ਪੱਤੇ

0

ਸਿਆਸੀ ਵਿੰਗ ਨੇ ਡੇਰਾ ਮੁਖੀ ਨੂੰ ਮਿਲਕੇ ਦਿੱਤੀ ਮੁਢਲੀ ਰੀਪੋਰਟ
ਸੁਖਜਿੰਦਰ ਮਾਨ
ਚੰਡੀਗੜ੍ਹ, 14 ਫਰਵਰੀ: ਆਗਾਮੀ 20 ਫ਼ਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਰ ਚੋਣਾਂ ’ਚ ਮਾਲਵਾ ਪੱਟੀ ਖੇਤਰ ਵਿਚ ਵੱਡੀ ਭੂਮਿਕਾ ਨਿਭਾਉਣ ਵਾਲਾ ਡੇਰਾ ਸਿਰਸਾ 18 ਫ਼ਰਵਰੀ ਨੂੰ ਅਪਣੇ ਸਿਆਸੀ ਪੱਤੇ ਖੋਲੇਗਾ। ਡੇਰੇ ਨਾਲ ਜੁੜੇ ਸੂਤਰਾਂ ਨੇ ਖ਼ੁਲਾਸਾ ਕੀਤਾ ਹੈ ਕਿ ਡੇਰੇ ਵਲੋਂ ਸਿਆਸੀ ਫੈਸਲੇ ਲੈਣ ਲਈ ਬਣਾਏ ਵਿੰਗ ਵਲੋਂ ਹੁਣ ਤੱਕ ਪੰਜਾਬ ਦੀ ਸਥਿਤੀ ਅਤੇ ਪਿਛਲੇ ਸਮੇਂ ਦੌਰਾਨ ਸਿਆਸੀ ਪਾਰਟੀਆਂ ਦੀ ਡੇਰੇ ਪ੍ਰਤੀ ਰਹੀ ਭੂਮਿਕਾ ਬਾਰੇ ਜਾਣਕਾਰੀ ਦੇ ਦਿੱਤੀ ਹੈ। ਉਜ ਸੂਤਰਾਂ ਨੇ ਇਹ ਜਰੂਰ ਦਾਅਵਾ ਕੀਤਾ ਕਿ 2007 ਤੇ 2017 ਦੀਆਂ ਵਿਧਾਨ ਸਭਾ ਚੋਣਾਂ ਦੀ ਤਰਜ਼ ’ਤੇ ਇਸ ਵਾਰ ਡੇਰਾ ਸਿਰਸਾ ਖੁੱਲੇ ਤੌਰ ’ਤੇ ਸਿਆਸੀ ਹਿਮਾਇਤ ਦਾ ਐਲਾਨ ਨਹੀਂ ਕਰੇਗਾ। ਹਾਲਾਂਕਿ ਡੇਰਾ ਮੁਖੀ ਰਾਮ ਰਹੀਮ ਨੂੰ ਐਨ ਪੰਜਾਬ ਚੋਣਾਂ ਮੌਕੇ ਹਰਿਆਣਾ ਦੀ ਭਾਜਪਾ ਸਰਕਾਰ ਵਲੋਂ ਫ਼ਰਲੋ ਦੇਣ ਦੇ ਚੱਲਦਿਆਂ ਸਿਆਸੀ ਮਾਹਰ ਹਿਮਾਇਤ ਭਾਜਪਾ ਨੂੰ ਮਿਲਣ ਦੀ ਪੇਸ਼ਨਗੋਈ ਕਰ ਰਹੇ ਹਨ ਪ੍ਰੰਤੂ ਚਰਚਾ ਇਹ ਵੀ ਚੱਲ ਰਹੀ ਹੈ ਕਿ ਡੇਰਾ ਪ੍ਰਬੰਧਕ ਤੇ ਖ਼ਾਸ ਤੌਰ ’ਤੇ ਸਿਆਸੀ ਵਿੰਗ 117 ਸੀਟਾਂ ’ਤੇ ਇੱਕ ਹੀ ਪਾਰਟੀ ਨੂੰ ਹਿਮਾਇਤ ਦੇਣ ਦਾ ਫੈਸਲਾ ਲੈਣ ਦੇ ਹੱਕ ਵਿਚ ਨਹੀਂ ਹੈ। ਪਤਾ ਚੱਲਿਆ ਹੈ ਕਿ ਕਈ ਥਾਂ ਡੇਰਾ ਪ੍ਰਬੰਧਕਾਂ ਵਲੋਂ ਕੁੱਝ ਪ੍ਰਮੁੱਖ ਪਾਰਟੀਆਂ ਦੇ ਵੱਡੇ ਆਗੂਆਂ ਨੂੰ ਚੁੱਪ ਚਪੀਤੇ ਹਿਮਾਇਤ ਦਿੱਤੀ ਜਾ ਸਕਦੀ ਹੈ ਤਾਂ ਕਿ ਸਿੱਧੇ ਤੌਰ ‘ਤੇ ਕੋਈ ਨਰਾਜ਼ਗੀ ਮੁੱਲ ਲੈਣ ਤੋਂ ਬਚਿਆ ਜਾਵੇ। ਇੱਥੇ ਦਸਣਾ ਬਣਦਾ ਹੈ ਕਿ ਸਾਲ 2007 ਵਿਚ ਡੇਰੇ ਵਲੋਂ ਕਾਂਗਰਸ ਨੂੰ ਹਿਮਾਇਤ ਦੇਣ ਦਾ ਐਲਾਨ ਕੀਤਾ ਸੀ ਪ੍ਰੰਤੂ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣ ਗਈ ਸੀ। ਜਿਸਤੋਂ ਬਾਅਦ ਡੇਰਾ ਮੁਖੀ ਵਲੋਂ ਸਲਾਬਤਪੁਰਾ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਦੀ ਦੀ ਤਰ੍ਹਾਂ ਜਾਮ-ਏ-ਇੰਸਾਂ ਪਿਲਾਉਣ ਦੀ ਘਟਨਾ ਤੋਂ ਬਾਅਦ ਸਿੱਖਾਂ ਵਿਚ ਰੋਸ਼ ਫੈਲ ਗਿਆ ਸੀ ਤੇ ਦੋਨਾਂ ਧਿਰਾਂ ਵਿਚਕਾਰ ਵੱਡੇ ਪੱਧਰ ’ਤੇ ਤਣਾਅ ਪੈਦਾ ਹੋ ਗਿਆ ਸੀ। ਜਿਸਦੇ ਚੱਲਦੇ 2012 ਵਿਚ ਡੇਰੇ ਨੇ ਚੂੱਪ ਚਪੀਤੇ ਹਿਮਾਇਤ ਦਿੱਤੀ ਸੀ ਪ੍ਰੰਤੂ 2017 ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਖੁੱਲ੍ਹੇਆਮ ਹਮਾਇਤ ਦੇਣ ਦਾ ਐਲਾਨ ਕੀਤਾ ਸੀ ਪ੍ਰੰਤੂ ਸੂਬੇ ਵਿਚ ਭਾਰੀ ਬਹੁਮਤ ਨਾਲ ਕਾਂਗਰਸ ਪਾਰਟੀ ਦੀ ਸਰਕਾਰ ਬਣ ਗਈ ਸੀ। ਇੱਥੇ ਇਹ ਵੀ ਵਰਣਨ ਕਰਨਾ ਬਣਦਾ ਹੈ ਕਿ ਪਿਛਲੇ ਸਮੇਂ ਦੌਰਾਨ ਸੂਬੇ ’ਚ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਵਿਚ ਪੁਲਿਸ ਵਲੋਂ ਕੀਤੀ ਪੜਤਾਲਾਂ ਤੋਂ ਬਾਅਦ ਹੁਣ ਦਰਜ਼ਨਾਂ ਡੇਰਾ ਪ੍ਰੇਮੀਆਂ ਸਹਿਤ ਸੌਦਾ ਸਾਧ ਨੂੰੂ ਵੀ ਨਾਮਜਦ ਕੀਤਾ ਜਾ ਚੁੱਕਾ ਹੈ। ਇਸਤੋਂ ਇਲਾਵਾ 2017 ਵਿਚ ਡੇਰਾ ਮੁਖੀ ਨੂੰ ਜੇਲ੍ਹ ਅੰਦਰ ਬੰਦ ਕਰਨ ਤੋਂ ਬਾਅਦ ਪ੍ਰੇਮੀਆਂ ਦੇ ਹੋਸਲੇ ਵੱਡੀ ਪੱਧਰ ’ਤੇ ਪਸਤ ਹੋਏ ਹਨ। ਜਿਸਦੇ ਚੱਲਦੇ ਹੁਣ ਡੇਰੇ ਵਲੋਂ ਫ਼ੂਕ ਫ਼ੂਕ ਕੇ ਕਦਮ ਚੁੱਕੇ ਜਾ ਰਹੇ ਹਨ। ਡੇਰੇ ਦੇ ਸਿਆਸੀ ਵਿੰਗ ਦੇ ਚੇਅਰਮੈਨ ਰਾਮ ਸਿੰਘ ਨੇ ਦਾਅਵਾ ਕੀਤਾ ਕਿ ਡੇਰਾ ਪੈਰੋਕਾਰਾਂ ਨਾਲ ਵਿਚਾਰ ਵਿਟਾਂਦਰੇ ਤੋਂ ਬਾਅਦ ਕੋਈ ਫੈਸਲਾ ਲਿਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਹਿਮਾਇਤ ਸਬੰਧੀ ਵੋਟਾਂ ਤੋਂ ਦੋ ਦਿਨ ਪਹਿਲਾਂ ਫੈਸਲਾ ਲਿਆ ਜਾਵੇਗਾ।

ਵਿੱਤ ਮੰਤਰੀ ਬਾਦਲ ਨੇ ਕੀਤਾ ਸ਼ਹਿਰ ਦਾ ਤੂਫਾਨੀ ਦੌਰਾ,ਭਰਵੇਂ ਚੋਣ ਜਲਸਿਆਂ ਨੂੰ ਕੀਤਾ ਸੰਬੋਧਨ

0

ਸੁਖਜਿੰਦਰ ਮਾਨ
ਬਠਿੰਡਾ, 14 ਫਰਵਰੀ : ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਆਪਣੀ ਚੋਣ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਅੱਜ ਵੱਖ ਵੱਖ ਵਾਰਡਾਂ ਵਿਚ ਭਖਵਾਂ ਚੋਣ ਪ੍ਰਚਾਰ ਕੀਤਾ। ਇਸ ਮੌਕੇ ਉਨ੍ਹਾਂ ਐਸਐਸਡੀ ਕਾਲਜ ,ਗਰੇਅ ਮੈਟਰ ਅਜੀਤ ਰੋਡ, ਬਾਬਾ ਫਰੀਦ ਨਗਰ ,ਮਤੀ ਦਾਸ ਨਗਰ, ਪ੍ਰਤਾਪਨਗਰ ,ਕੱਚਾ ਧੋਬੀਆਣਾ ,ਅਜੀਤ ਰੋਡ, ਕਰਤਾਰ ਬਸਤੀ, ਨਵੀਂ ਬਸਤੀ, ਜੁਝਾਰ ਸਿੰਘ ਨਗਰ ਵਿਖੇ ਭਰਵੇਂ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ ਅਤੇ ਵਿਕਾਸ ਦੇ ਨਾਮ ਤੇ ਵੋਟ ਮੰਗੀ । ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਸੋਚ ਹਰ ਪਰਿਵਾਰ ਨੂੰ ਸਰਕਾਰ ਦੀਆਂ ਸਹੂਲਤਾਂ ਦਾ ਲਾਭ ਦੇਣਾ ਅਤੇ ਪੰਜਾਬ, ਪੰਜਾਬੀਆਂ ਨੂੰ ਤਕੜਾ ਕਰਨ ਦੇ ਯਤਨ ਹਮੇਸ਼ਾਂ ਜਾਰੀ ਰਹਿਣਗੇ ਤੇ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਕਾਂਗਰਸ ਵਚਨਬੱਧ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਜੋ ਸਹੂਲਤਾਂ ਪੰਜਾਬ ਵਾਸੀਆਂ ਨੂੰ ਦਿੱਤੀਆਂ ਹਨ ਉਸ ਨੇ ਸੂਬੇ ਦੀ ਤਸਵੀਰ ਅਤੇ ਸਿਆਸੀ ਹਾਲਾਤ ਵੀ ਬਦਲ ਕੇ ਰੱਖ ਦਿੱਤੇ ਹਨ ਜਿਸ ਕਰਕੇ ਵਿਰੋਧੀਆਂ ਨੂੰ ਕੋਈ ਮੁੱਦਾ ਹੱਥ ਨਹੀਂ ਲੱਗ ਰਿਹਾ ਜਦੋਂ ਕਿ ਕਾਂਗਰਸ ਦੇ ਹੱਕ ਵਿਚ ਲਹਿਰ ਚੱਲ ਰਹੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਤੋਂ ਦੂਸਰੀ ਵਾਰ ਜਿੱਤ ਲਈ ਵੋਟ ਮੰਗਦੇ ਹੋਏ ਕਿਹਾ ਕਿ ਜੋ ਉਮੀਦ ਤੇ ਵਿਸਵਾਸ਼ ਸ਼ਹਿਰ ਵਾਸੀਆਂ ਵੱਲੋਂ ਕੀਤਾ ਹੈ ਉਸ ਨੂੰ ਹਮੇਸ਼ਾ ਮਜਬੂਤ ਬਣਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਦੀ ਲੀਡਰਸ?ਿਪ ,ਕੌਂਸਲਰ ਅਤੇ ਵਰਕਰ ਹਾਜਰ ਸਨ ।

ਪਰਚਾ ਰਾਜ ਖਤਮ ਕਰਾਂਗੇ, ਸਾਰੇ ਝੂਠੇ ਪਰਚੇ ਰੱਦ ਕਰਾਂਗੇ : ਅਰਵਿੰਦ ਕੇਜਰੀਵਾਲ

0

ਕੇਜਰੀਵਾਲ ਨੇ ਸ਼ਾਮ ਚੁਰਾਸੀ ਵਿੱਚ ਡਾ. ਰਵਜੋਤ ਲਈ ਕੀਤਾ ਚੋਣ ਪ੍ਰਚਾਰ
ਸੁਖਜਿੰਦਰ ਮਾਨ
ਸ਼ਾਮ ਚੁਰਾਸੀ/ ਹੁਸ਼ਿਆਰਪੁਰ, 14 ਫਰਵਰੀ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ ਉਮੀਦਵਾਰਾਂ ਡਾ. ਰਵਜੋਤ ਸਿੰਘ ਅਤੇ ਬ੍ਰਹਮ ਸ਼ੰਕਰ ਜਿੰਪਾ ਲਈ ਵਿਧਾਨ ਸਭਾ ਹਲਕਾ ਸ਼ਾਮ ਚੁਰਾਸੀ ਅਤੇ ਹੁਸ਼ਿਆਰਪੁਰ ਵਿੱਚ ਚੋਣ ਪ੍ਰਚਾਰ ਕੀਤਾ। ਵੱਖ- ਵੱਖ ਥਾਂਵਾਂ ‘ਤੇ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਨਾਂ ਵੱਲੋਂ ‘ਆਪ’ ਉਮੀਦਵਾਰਾਂ ਡਾ. ਰਵਜੋਤ ਸਿੰਘ ਅਤੇ ਬ੍ਰਹਮ ਸ਼ੰਕਰ ਜਿੰਪਾ ਨੂੰ ਪਾਈ ਗਈ ਇੱਕ- ਇੱਕ ਵੋਟ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੂੰ ਪਵੇਗੀ ਅਤੇ ਪੰਜਾਬ ਵਿੱੱਚ ਇੱਕ ਇਮਾਨਦਾਰ ਸਰਕਾਰ ਬਣੇਗੀ। ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਅਤੇ ਸ਼ਾਮ ਚੁਰਾਸੀ ਵਿੱਚ ਪ੍ਰਚਾਰ ਕਰਦਿਆਂ ਵਾਅਦਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਪਰਚਾ ਰਾਜ ਖ਼ਤਮ ਕੀਤਾ ਜਾਵੇਗਾ ਅਤੇ ਨੌਜਵਾਨਾਂ ‘ਤੇ ਕੀਤੇ ਗਏ ਝੂਠੇ ਪਰਚੇ ਰੱਦ ਕੀਤੇ ਜਾਣਗੇ। ਉਨਾਂ ਅੱਗੇ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ‘ਤੇ ਹਰ ਘਰ ਵਿੱਚ 7 ਲੱਖ ਰੁਪਏ ਦੀ ਬੱਚਤ ਹੋਵੇਗੀ। ਪੰਜਾਬ ਦੇ ਲੋਕ ਸਿਆਣੇ ਹਨ, ਜਦੋਂ ਲੋਕ 7 ਲੱਖ ਰੁਪਏ ਦੀ ਬੱਚਤ ਹੋਣ ਦੀ ਗੱਲ ਸਮਝ ਜਾਂਦੇ ਹਨ ਤਾਂ ਉਹ ਹੋਰਨਾਂ ਪਾਰਟੀਆਂ ਕੋਲੋਂ 2000-2000 ਰੁਪਏ ਲੈਣ ਤੋਂ ਇਨਕਾਰ ਕਰ ਦਿੰਦੇ ਹਨ। ਕੇਜਰੀਵਾਲ ਨੇ ਕਿਹਾ ਕਿ ਸ਼ਾਮ ਚੁਰਾਸੀ ਸਮੇਤ ਸੂਬੇ ਭਰ ‘ਚ ਹਸਪਤਾਲ ਬਣਾਏ ਜਾਣਗੇ ਅਤੇ ਪਰਲ ਸਮੇਤ ਹੋਰ ਕੰਪਨੀਆਂ ਵੱਲੋਂ ਲੋਕਾਂ ਦਾ ਲੁੱਟਿਆ ਪੈਸਾ ਲੋਕਾਂ ਨੂੰ ਵਾਪਸ ਕਰਵਾਇਆ ਜਾਵੇਗਾ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਪੱਕੀ ਹੈ, ਕਿਉਂਕਿ ਟੀ.ਵੀ. ਚੈਨਲ ਵਾਲੇ ਵੀ ਆਪਣੇ ਸਰਵਿਆਂ ਵਿੱਚ ਆਮ ਆਦਮੀ ਪਾਰਟੀ ਵੱਲੋਂ 65 ਸੀਟਾਂ ਜਿੱਤਣ ਦੀ ਗੱਲ ਆਖਦੇ ਹਨ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਾਂ ਪੰਜਾਬ ਵਿੱਚ ਇੱਕ ਮਜ਼ਬੂਤ ਅਤੇ ਇਮਾਨਦਾਰ ਸਰਕਾਰ ਬਣਾਉਣੀ ਹੈ। ਇਸ ਲਈ ਕੇਵਲ 65 ਸੀਟਾਂ ਨਹੀਂ ਸਗੋਂ 80 ਸੀਟਾਂ ਜਿੱਤਣੀਆਂ ਹਨ। ਇਸ ਲਈ ਹਰੇਕ ਵੋਟਰ ਆਪਣੀ ਵੋਟ ‘ਝਾੜੂ’ ਨੂੰ ਪਾਵੇ ਅਤੇ ਆਪਣੇ ਰਿਸਤੇਦਾਰਾਂ, ਦੋਸਤਾਂ ਨੂੰ ਵੀ ‘ਝਾੜੂ’ ਨੂੰ ਵੋਟ ਪਾਉਣ ਦੀ ਅਪੀਲ ਕਰੇ।

ਅਕਾਲੀ-ਕਾਂਗਰਸ ਦੀਆਂ ਚਾਲਾਂ ਤੋਂ ਸਾਵਧਾਨ ਰਹੋ, ਆਪਸ ‘ਚ ਰਲੇ ਹੋਏ ਹਨ-ਭਗਵੰਤ ਮਾਨ

0

ਦੋਵੇਂ ਪਾਰਟੀਆਂ ਪੰਜਾਬੀਆਂ ਨੂੰ 50 ਸਾਲਾਂ ਤੋਂ ਮੂਰਖ ਬਣਾਉਂਦੀਆਂ ਰਹੀਆਂ ਹਨ, ਹਰ ਵਾਰ ਆਪਸੀ ਸਮਝੌਤੇ ਕਰਕੇ ਸਰਕਾਰਾਂ ਬਣਾਈਆਂ-ਭਗਵੰਤ ਮਾਨ
ਭਗਵੰਤ ਮਾਨ ਨੇ ਚੱਬੇਵਾਲ ‘ਚ ‘ਆਪ’ ਉਮੀਦਵਾਰ ਹਰਮਿੰਦਰ ਸਿੰਘ ਸੰਧੂ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਝਾੜੂ ਦਾ ਬਟਨ ਦਬਾ ਕੇ ‘ਆਪ’ ਉਮੀਦਵਾਰਾਂ ਨੂੰ ਜਿਤਾਉਣ ਦੀ ਕੀਤੀ ਅਪੀਲ
ਸੁਖਜਿੰਦਰ ਮਾਨ
ਚੱਬੇਵਾਲ (ਹੁਸਅਿਾਰਪੁਰ), 14 ਫਰਵਰੀ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਜੋਰਦਾਰ ਪ੍ਰਚਾਰ ਕਰ ਰਹੇ ਹਨ। ਮਾਨ ਇੱਕ ਦਿਨ ਵਿੱਚ ਪੰਜ-ਛੇ ਹਲਕਿਆਂ ਨੂੰ ਕਵਰ ਕਰ ਰਹੇ ਹਨ ਅਤੇ ਲੋਕਾਂ ਵਿੱਚ ਆਮ ਆਦਮੀ ਪਾਰਟੀ ਦੀ ਲੋਕਪ੍ਰਿਅਤਾ ਵਧਾ ਰਹੇ ਹਨ। ਸੋਮਵਾਰ ਨੂੰ ਮਾਨ ਨੇ ਚੱਬੇਵਾਲ ਵਿਧਾਨ ਸਭਾ ਹਲਕੇ ‘ਚ ਵੱਖ-ਵੱਖ ਥਾਵਾਂ ‘ਤੇ ‘ਆਪ’ ਉਮੀਦਵਾਰ ਹਰਮਿੰਦਰ ਸਿੰਘ ਸੰਧੂ ਲਈ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਝਾੜੂ ਦਾ ਬਟਨ ਦਬਾਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।
ਭਗਵੰਤ ਮਾਨ ਪ੍ਰਤੀ ਲੋਕਾਂ ਵਿੱਚ ਭਾਰੀ ਉਤਸਾਹ ਦਾ ਮਾਹੌਲ ਸੀ। ਮਾਨ ਨੂੰ ਦੇਖਣ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚ ਰਹੇ ਸਨ ਅਤੇ ਥਾਂ-ਥਾਂ ਤੋਂ ਉਨ੍ਹਾਂ ਦਾ ਸਵਾਗਤ ਕਰ ਰਹੇ ਸਨ। ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਤੁਹਾਡੇ, ਤੁਹਾਡੇ ਬੱਚਿਆਂ ਅਤੇ ਪੰਜਾਬ ਦੇ ਭਵਿੱਖ ਦਾ ਫੈਸਲਾ 20 ਫਰਵਰੀ ਨੂੰ ਹੋਣਾ ਹੈ। ਸੋ ਇਸ ਵਾਰ ਪੰਜਾਬ ਅਤੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਬਚਾਉਣ ਲਈ ਵੋਟ ਪਾਓ, ਬਿਨਾਂ ਕਿਸੇ ਦੇ ਭੁਲੇਖੇ ਵਿੱਚ। ਮਾਨ ਨੇ ਅਕਾਲੀ-ਕਾਂਗਰਸ ‘ਤੇ ਮਿਲੀਭੁਗਤ ਦਾ ਦੋਸ ਲਾਉਂਦਿਆਂ ਕਿਹਾ ਕਿ ਪਿਛਲੇ 50 ਸਾਲਾਂ ਤੋਂ ਅਕਾਲੀ-ਕਾਂਗਰਸੀ ਮਿਲ ਕੇ ਪੰਜਾਬ ਨੂੰ ਲੁੱਟ ਰਹੇ ਹਨ। ਆਮ ਆਦਮੀ ਗਰੀਬ ਹੁੰਦਾ ਜਾ ਰਿਹਾ ਹੈ, ਪਰ ਇਨ੍ਹਾਂ ਪਾਰਟੀਆਂ ਦੇ ਨੇਤਾਵਾਂ ਦਾ ਖਜਾਨਾ ਦਿਨੋ-ਦਿਨ ਭਰਦਾ ਜਾ ਰਿਹਾ ਹੈ। ਦੋਵਾਂ ਪਾਰਟੀਆਂ ਨੇ ਮਿਲ ਕੇ ਹਮੇਸਾ ਹੀ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ਅਤੇ ਆਪਸੀ ਸਮਝੌਤਾ ਕਰਕੇ ਸੱਤਾ ਵਿੱਚ ਆਈਆਂ। ਪਿਛਲੀਆਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਦੋਵੇਂ ਪਾਰਟੀਆਂ ਇੱਕਜੁੱਟ ਹੋਈਆਂ ਸਨ। ਹੁਣ ਦੋਵੇਂ ਫਿਰ ਤੋਂ ਇਕੱਠੇ ਹੋ ਗਏ ਹਨ। ਸਾਨੂੰ ਉਨ੍ਹਾਂ ਦੀਆਂ ਸਾਜਸਿਾਂ ਨੂੰ ਸਮਝਣਾ ਹੋਵੇਗਾ ਅਤੇ ਸਾਵਧਾਨ ਰਹਿਣਾ ਹੋਵੇਗਾ। ਇਸ ਵਾਰ ਝਾੜੂ ਦਾ ਬਟਨ ਦਬਾ ਕੇ ਅਕਾਲੀ-ਕਾਂਗਰਸ ਦਾ ਸਫਾਇਆ ਕਰਨਾ ਪਵੇਗਾ ਅਤੇ ਗੰਦੀ ਰਾਜਨੀਤੀ ਨੂੰ ਪੰਜਾਬ ਵਿਚੋਂ ਖਤਮ ਕਰਨਾ ਹੋਵੇਗਾ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਸਾਡੇ ਉਮੀਦਵਾਰ ਵੀ ਸਾਧਾਰਨ ਪਰਿਵਾਰਾਂ ਦੇ ਲੋਕ ਹਨ। ਉਹ ਆਮ ਲੋਕਾਂ ਦੀ ਦੁਰਦਸਾ ਤੋਂ ਜਾਣੂ ਹੈ। ਜਿੱਤਣ ਤੋਂ ਬਾਅਦ ਵੀ ਉਹ ਤੁਹਾਡੇ ਵਿਚਕਾਰ ਹੀ ਰਹਿਣਗੇ ਅਤੇ ਤੁਹਾਡੀ ਖੁਸੀ-ਗਮੀ ਵਿੱਚ ਤੁਹਾਡਾ ਸਾਥ ਦੇਣਗੇ। ਆਮ ਆਦਮੀ ਪਾਰਟੀ ਦੀ ਸਰਕਾਰ ਵੀ ਆਮ ਲੋਕਾਂ ਦੀ ਸਰਕਾਰ ਹੋਵੇਗੀ। ਗਰੀਬ ਅਤੇ ਦੱਬੇ-ਕੁਚਲੇ ਲੋਕਾਂ ਸਮੇਤ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ। ਸਾਡਾ ਮਕਸਦ ਪੰਜਾਬ ਦੇ ਹਰ ਆਮ ਆਦਮੀ ਦੀ ਜੰਿਦਗੀ ਨੂੰ ਖੁਸਹਾਲ ਬਣਾਉਣਾ ਹੈ।

Our Visitor

1897571