Wednesday, May 6, 2026
Home Blog Page 2608

ਪਤੰਗ ਚੜਾਉਂਦੇ ਭੈਣ-ਭਰਾ ਛੱਤ ਵਿਚੋਂ ਨਿਕਲੇ, ਗੰਭੀਰ ਜਖ਼ਮੀ

0

ਸੁਖਜਿੰਦਰ ਮਾਨ
ਬਠਿੰਡਾ,14 ਫ਼ਰਵਰੀ: ਸਥਾਨਕ ਜੋਗੀ ਨਗਰ ਵਿਚ ਅੱਜ ਪਤੰਗ ਚੜਾਉਂਦੇ ਸਮੇਂ ਭੈਣ-ਭਰਾ ਦੇ ਛੱਤ ਡਿੱਗਣ ਕਾਰਨ ਜਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਮੁਹੱਲੇ ਦੇ ਲੋਕਾਂ ਨੇ ਸਹਾਰਾ ਜਨ ਸੇਵਾ ਦੇ ਵਰਕਰਾਂ ਦੀ ਮੱਦਦ ਨਾਲ ਜਖ਼ਮੀ ਬੱਚਿਆਂ ਨੂੰ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ, ਜਿੱਥੇ ਉਨ੍ਹਾਂ ਦੇ ਲੱਗੀਆਂ ਗੰਭੀਰ ਸੱਟਾਂ ਦਾ ਡਾਕਟਰਾਂ ਵਲੋਂ ਇਲਾਜ਼ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਮੁਹੱਲੇ ਦੀ ਗਲੀ ਨੰਬਰ 5/1 ਵਿਚ ਰਹਿਣ ਵਾਲੇ ਬਲਵੀਰ ਸਿੰਘ ਦਾ ਬੇਟਾ ਹਰਸ਼ (7) ਅਤੇ ਕਿਰਨ (4) ਮਕਾਨ ਦੀ ਛੱਤ ’ਤੇ ਪਤੰਗ ਚੜਾ ਰਹੇ ਸਨ। ਇਸ ਦੌਰਾਨ ਉਹ ਲੰਮੇ ਸਮੇਂ ਤੋਂ ਖ਼ਾਲੀ ਪਈ ਦੁਕਾਨ ਦੀ ਛੱਤ ’ਤੇ ਚੜ ਗਏ ਪ੍ਰੰਤੂ ਉਕਤ ਛੱਤ ਜੋਕਿ ਜਰਜਰ ਹੋ ਚੁੱਕੀ ਸੀ, ਬੱਚਿਆਂ ਦੇ ਚੜਣ ਨਾਲ ਹੇਠਾਂ ਡਿੱਗ ਪਈ। ਜਿਸਦੇ ਚੱਲਦੇ ਬੱਚੇ ਵੀ ਮਲਬੇ ਹੇਠਾਂ ਦੱਬ ਗਏ। ਛੱਤ ਡਿੱਗਣ ਤੇ ਬੱਚਿਆਂ ਦਾ ਚੀਕ-ਚਹਾੜਾ ਸੁਣ ਮੁਹੱਲੇ ਦੇ ਲੋਕ ਇਕੱਠੇ ਹੋ ਗਏ। ਇਸ ਦੌਰਾਨ ਬੱਚਿਆਂ ਨੂੰ ਮਲਬੇ ਵਿਚੋਂ ਕੱਢ ਕੇ ਸਹਾਰਾ ਜਨ ਸੇਵਾ ਦੇ ਵਰਕਰਾਂ ਦੀ ਮੱਦਦ ਨਾਲ ਐਂਬੂਲੈਂਸ ਰਾਹੀ ਹਸਪਤਾਲ ਪਹੁੰਚਾਇਆ ਗਿਆ। ਡਾਕਟਰਾਂ ਮੁਤਾਬਕ ਦੋਵਾਂ ਬੱਚਿਆਂ ਦੇ ਕਾਫ਼ੀ ਸੱਟਾਂ ਲੱਗੀਆਂ ਹਨ ਪ੍ਰੰਤੂੁ ਹਾਲਾਤ ਖ਼ਤਰੇ ਤੋਂ ਬਾਹਰ ਹੈ।

ਲੱਖੋਵਾਲ ਜਥੇਬੰਦੀ ਦੇ ਆਗੂਆਂ ਨੇ ਫ਼ੂਕਿਆ ਮੋਦੀ ਦਾ ਪੁਤਲਾ

0

ਸੁਖਜਿੰਦਰ ਮਾਨ
ਬਠਿੰਡਾ,14 ਫ਼ਰਵਰੀ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਹੇਠ ਅੱਜ ਪਿੰਡ ਰਾਮਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਰਨਲ ਸਕੱਤਰ ਸਰੂਪ ਸਿੰਘ ਸਿੱਧੂ ਦੀ ਅਗਵਾਈ ਹੇਠ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਕਿਸਾਨ ਆਗੂ ਸਰੂਪ ਸਿੱਧੂ ਨੇ ਕੇਂਦਰ ’ਤੇ ਦੋਸ਼ ਲਗਾਇਆ ਕਿ ਕਿਸਾਨ ਸੰਘਰਸ਼ ਮੁਲਤਵੀਂ ਕਰਨ ਸਮੇਂ ਕੀਤੇ ਵਾਅਦਿਆਂ ਨੂੰ ਵਿਸਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਹੁਣ ਤੱਕ ਐਮ ਐਸ ਪੀ ਕਮੇਟੀ ਬਣਾਈ ਗਈ ਹੈ, ਨਾ ਹੀ ਸੰਘਰਸ ਵਿੱਚ ਸਹੀਦ ਹੋਏ ਕਿਸਾਨਾਂ ਨੂੰ ਮੁਆਵਜਾ ਦਿੱਤਾ ਤੇ ਇੱਕ ਪ੍ਰਵਾਰ ਦੇ ਮੈਂਬਰਾਂ ਨੂੰ ਨੋਕਰੀ ਦਿਤੀ ਗਈ। ਇਸੇ ਤਰ੍ਹਾਂ ਕਿਸਾਨਾਂ ਵਿਰੁਧ ਦਰਜ ਕੇਸ ਵਾਪਸ ਲਏ ਗਏ ਤੇ ਨਾਂ ਹੀ ਬਿਜਲੀ ਬਿੱਲ ਵਿਚੋਂ ਸਬਸਿਡੀ ਨੂੰ ਖਤਮ ਕਰਨ ਦੀ ਮੱਦ ਵਾਪਸ ਲਈ ਗਈ ਹੈ। ਇਸ ਮੌਕੇ ਜਥੇਬੰਦੀ ਦੇ ਸੂਬਾ ਮੁੱਖ ਸਕੱਤਰ ਜਨਰਲ ਰਾਮਕਰਨ ਸਿੰਘ ਰਾਮਾ ਨੇ ਕਿਹਾ ਕਿ ਅੱਜ ਪੰਜਾਬ ਮੋਦੀ ਦੀ ਰੈਲੀ ਕਰਨ ਨੂੰ ਲੈ ਕੇ ਰੋਸ ਪ੍ਰਦਰਸਨ ਕਰ ਕੇ ਕਿਸਾਨਾਂ ਨੇ ਮੋਦੀ ਸਰਕਾਰ ਦੇ ਪੁਤਲੇ ਫੂਕੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ 16 ਫਰਵਰੀ ਨੂੰ ਤਸਹਿਲ ਤੇ ਜਿਲ੍ਹਾ ਪੱਧਰ ’ਤੇ ਮੋਦੀ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ।

ਸਿੱਧੂਪੁਰ ਜਥੇਬੰਦੀ ਨੇ ਫ਼ੂਕੇ ਦਰਜ਼ਨਾਂ ਪਿੰਡਾਂ ’ਚ ਪੁਤਲੇ

0

ਸੁਖਜਿੰਦਰ ਮਾਨ
ਬਠਿੰਡਾ,14 ਫ਼ਰਵਰੀ: ਉਧਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਵੀ ਦਰਜ਼ਨਾਂ ਪਿੰਡਾਂ ’ਚ ਕੇਂਦਰ ਸਰਕਾਰ ਦੇ ਪੁਤਲੇ ਫ਼ੂਕੇ ਗਏ। ਕਿਸਾਨ ਆਗੂ ਰੇਸ਼ਮ ਸਿੰਘ ਯਾਤਰੀ, ਬਲਦੇਵ ਸਿੰਘ ਸੰਦੋਹਾ, ਯੋਧਾ ਸਿੰਘ ਨੰਗਲਾ ਤੇ ਬਲਵਿੰਦਰ ਸਿੰਘ ਜੋਧਪੁਰ ਨੇ ਕਿਹਾ ਕਿ ਖੇਤੀ ਬਿੱਲ ਵਾਪਸ ਲੈਣ ਤੋਂ ਬਾਅਦ ਧਰਨੇ ਦੀ ਸਮਾਪਤੀ ਸਮੇਂ ਕੇਂਦਰ ਸਰਕਾਰ ਨੇ ਲਿਖ਼ਤੀ ਤੌਰ ‘ਤੇ ਐੱਮਐੱਸਪੀ ਸਬੰਧੀ ਇੱਕ ਕਮੇਟੀ ਦਾ ਗਠਨ ਕਰਕੇ ਸਾਰੀਆਂ ਫ਼ਸਲਾਂ ਦੀ ਖ਼ਰੀਦ ਨੂੰ ਕਾਨੂੰਨੀ ਗਾਰੰਟੀ ਦਿੱਤੀ ਦੇਣ, ਦੇਸ਼ ’ਚ ਸਰਵ ਜਨਤਕ ਵੰਡ ਪ੍ਰਣਾਲੀ ਲਾਗੂ ਕੀਤੀ ਜਾਵੇਗੀ । ਲਖੀਮਪੁਰ ਖੀਰੀ ( ਯੂ ਪੀ ) ਕਾਂਡ ਜਿਸ ਵਿੱਚ ਸਿੱਧੀ ਗੱਡੀ ਚੜ੍ਹਾ ਕੇ ਚਾਰ ਕਿਸਾਨਾਂ ਨੂੰ ਸ਼ਹੀਦ ਕਰ ਦਿੱਤਾ ਸੀ ਤੇ ਅਨੇਕਾਂ ਹੋਰ ਜ਼ਖਮੀ ਹੋ ਗਏ ਸਨ, ਦੇ ਕਥਿਤ ਮੁੱਖ ਦੋਸ਼ੀ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਬਰਖਾਸਤ ਕਰਨ ਅਤੇ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ, ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਸਾਰੇ ਦੇਸ਼ ਦੇ ਰਾਜਾਂ ਅਤੇ ਕੇਂਦਰ ਪ੍ਰਸ਼ਾਸਤ ਰਾਜਾਂ ਦੇ ਕਿਸਾਨਾਂ ,ਮਜ਼ਦੂਰਾਂ, ਨੌਜਵਾਨਾਂ ਅਤੇ ਔਰਤਾਂ ਦੇ ਵਾਰਸਾਂ ਨੂੰ ਢੁੱਕਵਾਂ ਮੁਆਵਜਾ ਤੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ, ਅੰਦੋਲਨ ਦੌਰਾਨ ਦਰਜ ਕੀਤੇ ਦੇਸ਼ ਕਿਸਾਨਾਂ ਵਿਰੁੱਧ ਪੁਲਿਸ ਕੇਸ ਰੱਦ ਕਰਨ ਤੋਂ ਇਲਾਵਾ ਬਿਜਲੀ ਬਿੱਲ 2020 ਨੂੰ ਕਿਸਾਨਾਂ ਨਾਲ ਮੀਟਿੰਗ ਕਰ ਕੇ ਇਸ ਨੂੰ ਪਹਿਲੀ ਕੈਬਨਿਟ ਮੀਟਿੰਗ ਵਿੱਚ ਰੱਦ ਕਰਨ ਦਾ ਭਰੋਸਾ ਦਿੱਤਾ ਸੀ। ਪ੍ਰੰਤੂ ਇਸ ਲਿਖਤੀ ਭਰੋਸੇ ਦੌਰਾਨ ਮੰਨੀਆਂ ਮੰਗਾਂ ਨੂੰ ਹਾਲੇ ਤਕ ਲਾਗੂ ਨਹੀਂ ਕੀਤਾ ਗਿਆ ਸਗੋਂ ਇਸ ਦੇ ਉਲਟ ਕਿਸਾਨਾਂ ਦੇ ਕਾਤਲ ਕੇਂਦਰੀ ਰਾਜ ਮੰਤਰੀ ਦੇ ਬੇਟੇ ਅਸ਼ੀਸ਼ ਮਿਸ਼ਰਾ ਜਿਸ ਦੇ ਵਿਰੁੱਧ ਕਤਲ ਦਾ ਕੇਸ ਦਰਜ ਹੋਣ ਕਰਕੇ ਜੇਲ੍ਹ ਵਿੱਚ ਬੰਦ ਸੀ ਨੂੰ ਸਿਆਸੀ ਦਬਾਅ ਹੇਠ ਪੁਲੀਸ ਵੱਲੋਂ ਵਰਤੀ ਗਈ ਢਿੱਲੀ ਕਾਰਵਾਈ ਕਾਰਨ ਅਦਾਲਤ ਵੱਲੋਂ ਜਮਾਨਤ ਦੇ ਦਿੱਤੀ ਗਈ ਹੈ ਜਿਸ ਦੇ ਵਿਰੋਧ ਵਿਚ ਅੱਜ ਪੰਜਾਬ ਦੇ ਵਿੱਚ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ।

ਮੋਦੀ ਸਰਕਾਰ ਦੀ ਵਾਅਦਾਖਿਲਾਫ਼ੀ ਵਿਰੁਧ ਉਗਰਾਹਾ ਜਥੇਬੰਦੀ ਨੇ ਫ਼ੂਕੇ ਪੁਤਲੇ

0

ਸੁਖਜਿੰਦਰ ਮਾਨ
ਬਠਿੰਡਾ,14 ਫ਼ਰਵਰੀ: ਖੇਤੀ ਵਿਰੋਧੀ ਤਿੰਨੇ ਕਾਲੇ ਕਾਨੂੰਨ ਵਾਪਸ ਲੈਣ ਮੌਕੇ ਮੋਦੀ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚੇ ਨੂੰ ਬਾਕੀ ਰਹਿੰਦੀਆਂ ਮੰਗਾਂ ਜਲਦੀ ਪੂਰੀਆਂ ਕਰਨ ਦੇ ਦਿੱਤੇ ਭਰੋਸੇ ਦੇ ਉਲਟ ਲਖੀਮਪੁਰ (ਯੂਪੀ ) ਕਾਂਡ ਦੇ ਕਥਿਤ ਦੋਸ਼ੀ ਨੂੰ ਪੁਲਿਸ ਦੀ ਢਿੱਲੀ ਕਾਰਵਾਈ ਦੇ ਚੱਲਦਿਆਂ ਮਿਲੀ ਜਮਾਨਤ ਦੇ ਵਿਰੋਧ ਵਿਚ ਅੱਜ ਵੱਖ ਵੱਖ ਥਾਵਾਂ ’ਤੇ ਕਿਸਾਨਾਂ ਵਲੋਂ ਸਰਕਾਰ ਦੇ ਪੁਤਲੇ ਫ਼ੂਕੇ ਗਏ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਉਕਤ ਕਾਂਡ ’ਚ ਸਿੱਧੇ ਤੌਰ ’ਤੇ ਜਿੰਮੇਵਾਰ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਅਸ਼ੀਸ਼ ਮਿਸ਼ਰਾ ਜੋ ਚਾਰ ਕਿਸਾਨਾਂ ਸਮੇਤ ਪੰਜ ਲੋਕਾਂ ’ਤੇ ਸਿੱਧੀ ਗੱਡੀ ਚੜ੍ਹਾ ਕੇ ਉਨ੍ਹਾਂ ਦੇ ਕਤਲ ਦਾ ਦੋਸ਼ੀ ਹੈ, ਨੂੰ ਭਾਜਪਾ ਸਰਕਾਰ ਦੀ ਸ਼ਹਿ ਹੋਣ ’ਤੇ ਪੁਲੀਸ ਵੱਲੋਂ ਵਰਤੀ ਗਈ ਢਿੱਲੀ ਕਾਰਵਾਈ ਕਾਰਨ ਅਦਾਲਤ ਚੋਂ ਜਮਾਨਤ ਮਿਲ ਗਈ। ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹੇ ਦੇ 79 ਪਿੰਡਾਂ ਵਿਚ ਕੇਂਦਰ ਦੀ ਮੋਦੀ ਸਰਕਾਰ ਦੀਆਂ ਅਰਥੀਆਂ ਸਾੜੀਆਂ। ਅੱਜ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਮੋਠੂ ਸਿੰਘ ਕੋਟੜਾ, ਬਸੰਤ ਸਿੰਘ ਕੋਠਾ ਗੁਰੂ, ਦਰਸ਼ਨ ਸਿੰਘ ਮਾਈਸਰਖਾਨਾ ,ਜਗਸੀਰ ਸਿੰਘ ਝੁੰਬਾ, ਜਗਦੇਵ ਸਿੰਘ ਜੋਗੇਵਾਲਾ ਅਤੇ ਔਰਤ ਜੱਥੇਬੰਦੀ ਦੇ ਸੂਬਾ ਆਗੂ ਹਰਿੰਦਰ ਕੌਰ ਬਿੰਦੂ ,ਪਰਮਜੀਤ ਕੌਰ ਪਿੱਥੋ ,ਹਰਪ੍ਰੀਤ ਕੌਰ ਜੇਠੂਕੇ ਅਤੇ ਪਰਮੀਤ ਕੌਰ ਕੋਟੜਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨ ,ਬਿਜਲੀ ਸੋਧ ਬਿੱਲ 2020 ਅਤੇ ਵਾਤਾਵਰਣ ਰੱਖਿਆ ਹੇਠ ਕਿਸਾਨਾਂ ਨੂੰ ਪਰਾਲੀ ਸਾੜਨ ਤੇ ਕਰੋੜਾਂ ਰੁਪਏ ਦੇ ਜੁਰਮਾਨੇ ਅਤੇ ਸਜ਼ਾਵਾਂ ਸਬੰਧੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਸਰਹੱਦਾਂ ਤੇ ਇਕ ਸਾਲ ਤੋਂ ਵੀ ਵੱਧ ਸਮੇਂ ਤੱਕ ਚੱਲੇ ਦੇਸ਼ ਦੇ ਕਿਸਾਨਾਂ ਦੇ ਅੰਦੋਲਨ ਜਿਸ ਵਿਚ ਦੇਸ਼ ਦੇ ਲਗਪਗ ਸੱਤ ਸੌ ਤੋਂ ਜਿਆਦਾ ਕਿਸਾਨ ਸ਼ਹੀਦ ਹੋ ਚੁੱਕੇ ਹਨ, ਦੇ ਦਬਾਅ ਸਦਕਾ ਪ੍ਰਧਾਨਮੰਤਰੀ ਵੱਲੋਂ 19 ਨਵੰਬਰ 2021 ਨੂੰ ਕਾਲੇ ਕਾਨੂੰਨ ਰੱਦ ਕਰ ਦਿੱਤੇ ਸਨ। ਇਸ ਤੋਂ ਬਿਨਾਂ 9 ਦਸੰਬਰ 2021 ਨੂੰ ਖੇਤੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਸਕੱਤਰ ਸੰਜੇ ਅਗਰਵਾਲ ਦੇ ਦਸਤਖ਼ਤਾਂ ਹੇਠ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਅਤੇ ਅੰਦੋਲਨ ਦੌਰਾਨ ਉੱਭਰੀਆਂ ਮੰਗਾਂ ਨੂੰ ਲਾਗੂ ਕਰਨ ਦਾ ਲਿਖਤੀ ਭਰੋਸਾ ਵੀ ਦਿੱਤਾ ਸੀ ਪ੍ਰੰਤੂ ਹੁਣ ਸਰਕਾਰ ਇੰਨ੍ਹਾਂ ਮੰਗਾਂ ਪੂਰੀਆਂ ਕਰਨ ਤੋਂ ਭੱਜ ਰਹੀ ਹੈ।

ਆਪ ਦੀ ਸਰਕਾਰ ਬਣਨ ’ਤੇ ਰਿਵਾਇਤੀ ਪਾਰਟੀਆਂ ਦੀਆਂ ਖੁੱਲਣਗੀਆਂ ਪੋਲਾਂ-ਜਗਰੂਪ ਗਿੱਲ

0

ਸੁਖਜਿੰਦਰ ਮਾਨ
ਬਠਿੰਡਾ,14 ਫ਼ਰਵਰੀ: ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪ ਆਦਮੀ ਪਾਰਟੀ ਦੇ ਉਮੀਦਵਾਰ ਜਗਰੂਪ ਸਿੰਘ ਗਿੱਲ ਵਲੋਂ ਸ਼ਹਿਰ ਵਾਸੀਆਂ ਨਾਲ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਉਨ੍ਹਾਂ ਲਾਲ ਸਿੰਘ ਬਸਤੀ ਵਾਰਡ ਨੰਬਰ ਚਾਲੀ, ਮਾਡਲ ਟਾਊਨ ਫੇਸ ਵਨ ਵਾਰਡ ਨੰਬਰ 14, ਜੁਝਾਰ ਸਿੰਘ ਨਗਰ ਵਾਰਡ ਨੰਬਰ ਸੱਤ, ਅਜੀਤ ਰੋਡ ਛੱਬੀ ਬਟੇ ਦੋ ਗਲੀ, ਵਾਰਡ ਨੰਬਰ ਦੱਸ, ਆਰੀਆ ਸਮਾਜ ਚੌਕ ਵਿਚ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸ਼ਹਿਰ ਵਾਸੀਆਂ ਨੂੰ ਆਗਾਮੀ 20 ਫਰਵਰੀ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਆਪ ਦੀ ਸਰਕਾਰ ਬਣਨ ’ਤੇ ਰਿਵਾਇਤੀ ਪਾਰਟੀਆਂ ਦੇ ਆਗੂਆਂ ਵਲੋਂ ਕੀਤੀ ਲੁੱਟ-ਖਸੁੱਟ ਦੀਆਂ ਪੋਲਾਂ ਖੋਲੀਆਂ ਜਾਣਗੀਆਂ। ਇਸ ਮੌਕੇ ਉਹਨਾਂ ਕਿਹਾ ਕਿ ਸੂਬੇ ਦੀ ਅੱਜ ਲੋਡ ਇਕ ਇਮਾਨਦਾਰ ਸਰਕਾਰ ਦੀ ਹੈ, ਜੋ ਪੂਰੀ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਨੂੰ ਉਹਨਾਂ ਦਾ ਬਣਦਾ ਹੱਕ ਦੇਵੇਗੀ, ਉਹ ਇਕੋ ਪਾਰਟੀ ਦੀ ਸਰਕਾਰ ਹੈ ਆਮ ਆਦਮੀ ਪਾਰਟੀ ਜਿਸਨੇ ਦਿੱਲੀ ਵਿੱਖੇ ਲੋਕਾਂ ਨਾਲ ਕੀਤੇ ਹਰ ਵਾਯਦੇ ਪੂਰੇ ਕਰਦਿਆਂ ਉਥੇ ਵਿਕਾਸ ਕਾਰਜ ਦੀ ਲਹਿਰ ਲਿਆ ਦਿੱਤੀ। ਉਹਨਾਂ ਕਿਹਾ ਕਿ ਹੁਣ ਪੰਜਾਬ ਦੀ ਵਾਰੀ ਹੈ ਜਿਸਦੇ ਵਿੱਚ ਪੰਜਾਬ ਵਾਸੀਆਂ ਦੇ ਸਹਿਯੋਗ ਦੀ ਲੋੜ ਹੈ। ਗਿੱਲ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਸੀਂ ਇਕ ਵਾਰ ਝਾੜੂ ਨੂੰ ਵੋਟਾਂ ਪਾ ਕੇ ਪੰਜਾਬ ਚ ਆਮ ਦੀ ਸਰਕਾਰ ਲੈ ਆਓ ਅਤੇ ਫੇਰ ਦੇਖੋ ਕਿ ਵਿਕਾਸ ਕਿਸਨੂੰ ਆਖਦੇ ਹਨ। ਇਸ ਮੌਕੇ ਗਿੱਲ ਨਾਲ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਮੌਜੂਦ ਸਨ।

ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਨੇ ਹਰਸਿਮਰਤ ਬਾਦਲ ਨੂੰ ਦਿੱਤਾ ਮੰਗ ਪੱਤਰ

0

ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਨੂੰ ਮੈਨੀਫੈਸਟੋ ਵਿੱਚ ਸ਼ਾਮਲ ਕਰਨ ਲਈ ਕਿਹਾ
ਸੁਖਜਿੰਦਰ ਮਾਨ
ਬਠਿੰਡਾ,14 ਫ਼ਰਵਰੀ: ਸੀ.ਪੀ.ਐਫ਼. ਕਰਮਚਾਰੀ ਯੂਨੀਅਨ ਜਿਲ੍ਹਾ ਬਠਿੰਡਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸਰੂਪ ਚੰਦ ਸਿੰਗਲਾ ਦੀ ਰੈਲੀ ਨੂੰ ਸੰਬੋਧਨ ਕਰਨ ਆਏ ਸਾਬਕਾ ਕੈਬਨਿਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਸਬੰਧੀ ਯਾਦ ਪੱਤਰ ਦਿੱਤਾ ਗਿਆ। ਇਸ ਸਮੇਂ ਯੂਨੀਅਨ ਦੇ ਪ੍ਰਧਾਨ ਇਕਬਾਲ ਸਿੰਘ , ਬੀਐਡ ਅਧਿਆਪਕ ਫਰੰਟ ਦੇ ਪ੍ਰਧਾਨ ਸੁਖਦਰਸ਼ਨ ਸਿੰਘ ਬਠਿੰਡਾ, ਸੂਬਾ ਪ੍ਰੈੱਸ ਸਕੱਤਰ ਹਰਮੀਤ ਸਿੰਘ ਬਾਜਾਖਾਨਾ, ਮੀਤ ਪ੍ਰਧਾਨ ਕਿਰਨਾ ਖ਼ਾਨ ਨੇ ਦੱਸਿਆ ਕਿ 2004 ਤੋਂ ਬਾਅਦ ਭਰਤੀ ਹੋਏ ਮੁਲਾਜਮਾਂ ਦੀ ਪੁਰਾਣੀ ਪੈਨਸ਼ਨ ਬੰਦ ਕਰ ਕੇ ਨਵੀਂ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਗਈ ਹੈ। ਆਗੂਆਂ ਨੇ ਮੰਗ ਕੀਤੀ ਕਿ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਅਧੂਰਾ ਪੇ ਕਮਿਸਨ ਰੱਦ ਕਰਕੇ ਕਮੇਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਪੇ ਕਮਿਸ਼ਨ ਲਾਗੂ ਕੀਤਾ ਜਾਵੇ। 37 ਤਰ੍ਹਾਂ ਦੇ ਕੱਟੇ ਗਏ ਭੱਤੇ ਮੁੜ ਬਹਾਲ ਕੀਤੇ ਜਾਣ ਤੇ ਕੱਚੇ ਮੁਲਾਜਮ ਪੱਕੇ ਕੀਤੇ ਜਾਣ। ਉਨ੍ਹਾਂ ਮੰਗ ਕੀਤੀ ਕਿ ਇਹ ਮੰਗਾਂ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕੀਤੀਆਂ ਜਾਣ ਅਤੇ ਸਰਕਾਰ ਬਣਨ ਤੇ ਪਹਿਲ ਦੇ ਅਧਾਰ ਉੱਤੇ ਹੱਲ ਕੀਤੀਆਂ ਜਾਣ।

ਪ੍ਰਕਾਸ਼ ਸਿੰਘ ਭੱਟੀ ਦੀ ਚੋਣ ਮੁਹਿੰਮ ਨੂੰ ਹੁਲਾਰਾ: ਕੋਟਲੀ ਸਾਬੋ ’ਚ ਦਰਜ਼ਨਾਂ ਕਾਂਗਰਸੀ ਅਕਾਲੀ ਬਣੇ

0

ਸੁਖਜਿੰਦਰ ਮਾਨ
ਬਠਿੰਡਾ,14 ਫ਼ਰਵਰੀ: ਹਲਕਾ ਬਠਿੰਡਾ ਦਿਹਾਤੀ ਤੋਂ ਅਕਾਲੀ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਭਾਰੀ ਹੁਲਾਰਾ ਮਿਲਿਆ ਜਦ ਪਿੰਡ ਕੋਟਲੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਯੂਥ ਕਾਂਗਰਸ ਦੇ ਸੀਨੀਅਰ ਆਗੂ ਮਨਦੀਪ ਸਿੰਘ, ਗੁਰਚਰਨ ਸਿੰਘ ਮਹਿੰਦਰ ਸਿੰਘ ਗੁਰਪਾਲ ਸਿੰਘ ਹਰਵਿੰਦਰ ਸਿੰਘ ਨਿਰਮਲ ਸਿੰਘ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ । ਇਸ ਮੌਕੇ ਅਕਾਲੀ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ ਨੇ ਸਮੂਹ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਦਿਆਂ ਹੋਇਆ ਭਰਵਾਂ ਸਵਾਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਸਨਮਾਨ ਦਿੱਤਾ ਜਾਵੇਗਾ । ਪ੍ਰਕਾਸ਼ ਸਿੰਘ ਭੱਟੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪਿਛਲੇ ਪੰਜ ਸਾਲਾਂ ਵਿੱਚ ਆਪਣਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਨਾ ਹੀ ਵਰਕਰਾਂ ਨੂੰ ਕੋਈ ਮਾਣ ਸਨਮਾਨ ਮਿਲਿਆ ਹੈ ਜਿਸ ਕਰਕੇ ਕਾਂਗਰਸ ਦੇ ਵਰਕਰਾਂ ਵਿੱਚ ਨਮੋਸ਼ੀ ਅਤੇ ਹਲਕੇ ਵਿੱਚ ਕੋਈ ਵੀ ਵਿਕਾਸ ਹੋਣ ਕਰ ਕੇ ਪਾਰਟੀਆਂ ਨੂੰ ਅਲਵਿਦਾ ਆਖ ਕੇ ਵਿਕਾਸਪੱਖੀ ਸੋਚ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੋ ਕਿਹਾ ਉਹ ਕਰਕੇ ਦਿਖਾਇਆ ਅਤੇ ਹੁਣ ਸਰਕਾਰ ਬਣਨ ਤੇ 75 ਹਜਾਰ ਸ਼ਗਨ ਅਤੇ ਬੁਢਾਪਾ 3100 ਰੁਪਏ ਦਿੱਤਾ ਜਾਵੇਗਾ ਅਤੇ ਹੋਰ ਵੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਉਨ੍ਹਾਂ ਨੇ ਕਿਹਾ ਕਿ ਹਲਕੇ ਦੇ ਕਈ ਲੋਕਾਂ ਦੇ ਨੀਲੇ ਕਾਰਡ ਕੱਟੇ ਗਏ ਦੁਬਾਰਾ ਬਣਾਏ ਜਾਣਗੇ ।

ਗਿ੍ਰਫ਼ਤਾਰ ਆਗੂਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ: ਜਮਹੂਰੀ ਅਧਿਕਾਰ ਸਭਾ

0

ਸੁਖਜਿੰਦਰ ਮਾਨ
ਬਠਿੰਡਾ,14 ਫ਼ਰਵਰੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਫੇਰੀ ਦੌਰਾਨ ਪੁਲਿਸ ਵਲੋਂ ਵੱਖ-ਵੱਖ ਕਿਸਾਨ ਮਜਦੂਰ, ਮੁਲਾਜਮਾਂ ਜਥੇਬੰਦੀਆਂ ਦੇ ਆਗੂਆਂ ਨੂੰ ਘਰਾਂ ਚ ਕੈਦ ਕਰਨ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ, ਕਾਰਕੁੰਨਾਂ ਅਤੇ ਆਸਾ ਵਰਕਰਾਂ ਅਤੇ ਹੋਰ ਮੁਲਾਜਮਾਂ ਨੂੰ ਦੇਸ ਭਗਤ ਯਾਦਗਾਰ ਹਾਲ ਵਿਖੇ ਨਜ਼ਰਬੰਦ ਕਰਨ ਦੀ ਜਮਹੂਰੀ ਅਧਿਕਾਰ ਸਭਾ ਪੰਜਾਬ ਇਕਾਈ ਬਠਿੰਡਾ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਗਿ੍ਫਤਾਰ ਵਿਅਕਤੀਆਂ ਨੂੰ ਤੁਰੰਤ ਰਿਹਾ ਕਰਨ ਦੀ ਮੰਗ ਕੀਤੀ ਹੈ। ਜਿਲ੍ਹਾ ਪ੍ਧਾਨ ਪਿ੍ੰ ਬੱਗਾ ਸਿੰਘ ਤੇ ਪੈ੍ਸ ਸਕੱਤਰ ਡਾ ਅਜੀਤਪਾਲ ਸਿੰਘ ਨੇ ਕਿਹਾ ਕਿ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਅਖਵਾਉਣ ਦੇ ਦਾਅਵੇਦਾਰ ਰਾਜ ਦੇ ਹੁਕਮਰਾਨ ਆਪਣੇ ਹੀ ਲੋਕਾਂ ਦੇ ਸਵਾਲਾਂ ਤੋਂ ਐਨੇ ਭੈਭੀਤ ਹਨ ਕਿ ਚੋਣ ਰੈਲੀਆਂ ਵਿਚ ਇਕੱਠ ਦਿਖਾਉਣ ਲਈ ਫੈਕਟਰੀਆਂ ਦੇ ਮਾਲਕਾਂ ਨੂੰ ਦਬਾਓ ਪਾਇਆ ਜਾ ਰਿਹਾ ਹੈ। ਜੋ ਲੋਕ ਜਵਾਬਦੇਹੀ ਮੰਗਣ ਅਤੇ ਸਵਾਲ ਕਰਨ ਦੀ ਹਿੰਮਤ ਰੱਖਦੇ ਹਨ ਉਨ੍ਹਾਂ ਨੂੰ ਘਰਾਂ ਜਾਂ ਉਨ੍ਹਾਂ ਦੇ ਇਕੱਠਾਂ ਵਾਲੀਆਂ ਥਾਵਾਂ ਦੇ ਅੰਦਰ ਨਜ਼ਰਬੰਦ ਕਰਕੇ ਜੁਮਲੇਬਾਜ਼ ਰਾਜਨੀਤਕ ਠੱਗਾਂ ਨੂੰ ਲੋਕਾਂ ਦੇ ਸਵਾਲਾਂ ਤੋਂ ਸੁਰੱਖਿਅਤ ਕੀਤਾ ਜਾ ਰਿਹਾ ਹੈ। ਜਮਹੂਰੀ ਹੱਕਾਂ ਦਾ ਸਰੇਆਮ ਘਾਣ ਕੀਤਾ ਜਾ ਰਿਹਾ ਹੈ। ਸਭਾ ਮੰਗ ਕਰਦੀ ਹੈ ਕਿ ਨਜ਼ਰਬੰਦ ਅਤੇ ਗਿ੍ਰਫ਼ਤਾਰ ਕੀਤੇ ਕਿਸਾਨ, ਮਜ਼ਦੂਰ, ਮੁਲਾਜ਼ਮ ਆਗੂਆਂ ਅਤੇ ਕਾਰਕੁੰਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਇਕੱਠੇ ਹੋਣ ਅਤੇ ਪੰਜਾਬ ਪੁਲਿਸ ਵਲੋਂ ਰਿਸ ਪ੍ਗਟ ਕਰਨ ਦੇ ਜਮਹੂਰੀ ਹੱਕ ਦੀ ਉਲੰਘਣਾ ਬੰਦ ਕੀਤੀ ਜਾਵੇ।

ਸ਼ਹਿਰ ਦਾ ਵਿਕਾਸ ਤੇ ਹਰੇਕ ਨੂੰ ਇਨਸਾਫ ਮੇਰਾ ਮੁੱਖ ਏਜੰਡਾ: ਸਰੂਪ ਸਿੰਗਲਾ

0

ਮਨਪ੍ਰੀਤ ਬਾਦਲ ਤੇ ਜਗਰੂਪ ਗਿੱਲ ਨੂੰ ਲਿਆ ਲੰਮੇ ਹੱਥੀਂ
ਸੁਖਜਿੰਦਰ ਮਾਨ
ਬਠਿੰਡਾ,14 ਫ਼ਰਵਰੀ: ਬਠਿੰਡਾ ਸ਼ਹਿਰੀ ਤੋਂ ਅਕਾਲੀ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸਰੂਪ ਚੰਦ ਸਿੰਗਲਾ ਨੇ ਅੱਜ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ਚੋਣ ਪ੍ਰਚਾਰ ਦੌਰਾਨ ਜਿੱਥੇ ਕਾਂਗਰਸੀ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਉਸ ਦੇ ਨਜ਼ਦੀਕੀ ਰਿਸ਼ਤੇਦਾਰ ਜੋਜੋ ਉੱਪਰ ਗੁੰਡਾ ਟੈਕਸ ਵਸੂਲਣ, ਕਸੀਨੋ ਅਤੇ ਮਸਾਜ ਸੈਂਟਰ ਖੋਲ੍ਹਣ ਦੇ ਗੰਭੀਰ ਦੋਸ਼ ਲਾਏ, ਉਥੇ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਰੂਪ ਸਿੰਘ ਗਿੱਲ ’ਤੇ ਵੀ ਕਾਂਗਰਸ ਨਾਲ ਮਿਲੀਭੁਗਤ ਦੇ ਦੋਸ਼ ਲਗਾਏ। ਨਵੀਂ ਬਸਤੀ ਗਲੀ ਨੰਬਰ ਇੱਕ ਵਿੱਚ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੀ ਸਿੰਗਲਾ ਨੇ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਨੇ ਵੱਡੇ ਵੱਡੇ ਵਾਅਦਿਆਂ ਨਾਲ ਸ਼ਹਿਰ ਵਾਸੀਆਂ ਨੂੰ ਗੁੰਮਰਾਹ ਕੀਤਾ। ਖ਼ਜ਼ਾਨਾ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕੀ ਉਹ ਪਿਛਲੇ ਪੰਜ ਸਾਲਾਂ ਤੋਂ ਕਾਂਗਰਸ ਦੇ ਅੱਤਿਆਚਾਰ ਵਿਰੁੱਧ ਸ਼ਹਿਰ ਵਿਚ ਲੜਾਈ ਲੜ ਰਹੇ ਹਨ ਪ੍ਰੰਤੂ ਆਪ ਦੇ ਉਮੀਦਵਾਰ ਜਗਰੂਪ ਸਿੰਘ ਗਿੱਲ ਕਾਂਗਰਸ ਦੀ ਬੀ ਟੀਮ ਵਜੋਂ ਵਿਚਰ ਰਹੇ ਹਨ। ਸ਼੍ਰੀ ਸਿੰਗਲਾ ਨੇ ਦੋਸ਼ ਲਗਾਇਆ ਕਿ ਆਪਣੀਆਂ ਕਮਜੋਰੀਆਂ ਦੇ ਚਲਦਿਆਂ ਚੋਣ ਪ੍ਰਚਾਰ ਦੌਰਾਨ ਜਗਰੂਪ ਗਿੱਲ ਮਨਪ੍ਰੀਤ ਵਿਰੁੱਧ ਜ਼ੁਬਾਨ ਨਹੀਂ ਖੋਲ੍ਹ ਰਹੇ। ਸ਼੍ਰੀ ਸਿੰਗਲਾ ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਬਠਿੰਡਾ ਸ਼ਹਿਰ ਦਾ ਇਤਿਹਾਸਕ ਵਿਕਾਸ ਹੋਇਆ ਸੀ। ਉਨ੍ਹਾਂ ਕਿਹਾ ਕਿ ਮੁੜ ਸਰਕਾਰ ਬਣਨ ’ਤੇ ਸ਼ਹਿਰ ਵਿੱਚੋਂ ਗੁੰਡਾਤੰਤਰ ਖਤਮ ਕਰਨਾਂ ਅਤੇ ਸ਼ਹਿਰ ਦੀ ਤਰੱਕੀ ਤੇ ਹਰ ਨਾਗਰਿਕ ਨੂੰ ਇਨਸਾਫ਼ ਹੀ ਮੇਰਾ ਮੁੱਖ ਏਜੰਡਾ ਹੋਵੇਗਾ।

ਚੰਨੀ ਦੋਵੇਂ ਸੀਟਾਂ ਤੋਂ ਹਾਰ ਰਹੇ ਹਨ: ਅਰਵਿੰਦ ਕੇਜਰੀਵਾਲ

0

ਕਾਂਗਰਸ ਨੇਤਾ ਕੁਰਸੀ ਲਈ ਆਪਸ ਵਿੱਚ ਲੜ ਰਹੇ, ਅਸੀਂ ਮਿਲ ਕੇ ਪੰਜਾਬ ਲਈ ਯੋਜਨਾਵਾਂ ਬਣਾ ਰਹੇ ਹਾਂ- ਅਰਵਿੰਦ ਕੇਜਰੀਵਾਲ
ਜਿਹੜੀ ਪਾਰਟੀ ਇਕੱਠਿਆਂ ਮਿਲਕੇ ਚੋਣ ਨਹੀਂ ਲੜ ਸਕਦੀ, ਉਹ ਪੰਜਾਬ ਨੂੰ ਚੰਗਾ ਭਵਿੱਖ ਕੀ ਦੇਵੇਗੀ-ਭਗਵੰਤ ਮਾਨ
ਪੰਜਾਬ ਨੂੰ ਸਥਿਰ ਸਰਕਾਰ ਦੀ ਲੋੜ, ‘ਆਪ’ ਪੰਜਾਬ ਨੂੰ ਸਥਿਰ ਤੇ ਇਮਾਨਦਾਰ ਸਰਕਾਰ ਦੇਵੇਗੀ – ਭਗਵੰਤ ਮਾਨ
ਸੁਖਜਿੰਦਰ ਮਾਨ
ਅੰਮ੍ਰਿਤਸਰ, 13 ਫਰਵਰੀ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਅਤੇ ਭਦੌੜ ਦੋਵਾਂ ਸੀਟਾਂ ਤੋਂ ਹਾਰ ਰਹੇ ਹਨ। ਕੇਜਰੀਵਾਲ ਨੇ ਕਿਹਾ ਕਿ ਅਸੀਂ ਤਿੰਨ ਵਾਰ ਸਰਵੇਖਣ ਕਰਵਾ ਚੁੱਕੇ ਹਾਂ। ਤਿੰਨੋਂ ਸਰਵੇਖਣਾਂ ਵਿੱਚ ਆਮ ਆਦਮੀ ਪਾਰਟੀ ਦੋਵਾਂ ਥਾਵਾਂ ’ਤੇ ਬਹੁਤ ਮੋਹਰੀ ਰਹੀ। ਸਰਵੇ ਮੁਤਾਬਕ ਚਮਕੌਰ ਸਾਹਿਬ ਵਿੱਚ ਚੰਨੀ ਨੂੰ 35 ਫ਼ੀਸਦੀ ਲੋਕਾਂ ਨੇ ਪਸੰਦ ਕੀਤਾ ਅਤੇ ਆਮ ਆਦਮੀ ਪਾਰਟੀ ਨੂੰ 52 ਫੀਸਦੀ ਲੋਕਾਂ ਨੇ ਚੁਣਿਆ। ਦੂਜੇ ਪਾਸੇ ਚੰਨੀ ਦੀ ਦੂਜੀ ਸੀਟ ਭਦੌੜ ‘ਚ ‘ਆਪ’ ਉਮੀਦਵਾਰ ਨੂੰ 48 ਫੀਸਦੀ ਲੋਕਾਂ ਨੇ ਪਸੰਦ ਕੀਤਾ ਜਦਕਿ ਚੰਨੀ ਨੂੰ ਸਿਰਫ 30 ਫੀਸਦੀ ਲੋਕਾਂ ਨੇ ਪਸੰਦ ਕੀਤਾ। ਐਤਵਾਰ ਨੂੰ ਅੰਮ੍ਰਿਤਸਰ ‘ਚ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਕਾਂਗਰਸ ਦਾ ਮੁੱਖ ਮੰਤਰੀ ਦਾ ਚਿਹਰਾ ਹੀ ਬਣਕੇ ਰਹਿ ਜਾਣਗੇ, ਕਿਉਂਕਿ ਜਦੋਂ ਉਹ ਵਿਧਾਇਕ ਹੀ ਨਹੀਂ ਬਣਨਗੇ ਤਾਂ ਮੁੱਖ ਮੰਤਰੀ ਕਿਵੇਂ ਬਣਨਗੇ। ਕੇਜਰੀਵਾਲ ਨੇ ਕਿਹਾ ਕਿ ਅਜਿਹਾ ਇਸ ਲਈ ਹੋਇਆ ਹੈ ਕਿਉਂਕਿ ਪੰਜਾਬ ਕਾਂਗਰਸ ਦੇ ਨੇਤਾ ਕੁਰਸੀ ਲਈ ਲਗਾਤਾਰ ਆਪਸ ਵਿੱਚ ਲੜ ਰਹੇ ਹਨ ਅਤੇ ਇੱਕ ਦੂਜੇ ‘ਤੇ ਦੂਸ਼ਣਬਾਜੀ ਦਾ ਚਿੱਕੜ ਸੁੱਟ ਰਹੇ ਹਨ। ਜਦੋਂ ਕਿ ਅਸੀਂ ਆਪਣੇ ਨੇਤਾਵਾਂ, ਵਰਕਰਾਂ ਅਤੇ ਪੰਜਾਬ ਦੇ ਲੋਕਾਂ ਨਾਲ ਮਿਲ ਕੇ ਪੰਜਾਬ ਦੇ ਵਿਕਾਸ ਲਈ ਅਗਲੇ ਪੰਜ ਸਾਲਾਂ ਲਈ ਯੋਜਨਾਵਾਂ ਉਲੀਕ ਰਹੇ ਹਾਂ। ਕਾਂਗਰਸ ਪਾਰਟੀ ਇੱਕ ਸਰਕਸ ਬਣ ਗਈ ਹੈ। ਪੰਜਾਬ ਦੇ ਲੋਕ ਸਰਕਸ ਚਲਾਉਣ ਵਾਲੇ ਨੂੰ ਵੋਟ ਨਹੀਂ ਪਾਉਣ ਵਾਲੇ। ‘ਆਪ’ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਹੜੀ ਪਾਰਟੀ ਦੇ ਨੇਤਾ ਇਕੱਠੇ ਰਲਕੇ ਚੋਣ ਨਹੀਂ ਲੜ ਸਕਦੇ, ਉਹ ਪੰਜਾਬ ਨੂੰ ਚੰਗਾ ਭਵਿੱਖ ਕੀ ਦੇਣਗੇ। ਮਾਨ ਨੇ ਕਾਂਗਰਸੀ ਨੇਤਾਵਾਂ ਦੀ ਆਪਸੀ ਲੜਾਈ ਦੀ ਮਿਸਾਲ ਦਿੰਦਿਆਂ ਕਿਹਾ ਕਿ ਰਾਜਾ ਵੜਿੰਗ ਨੇ ਮਨਪ੍ਰੀਤ ਬਾਦਲ ‘ਤੇ ਦੋਸ਼ ਲਗਾਏ ਹਨ ਕਿ ਉਹ (ਮਨਪ੍ਰੀਤ ਬਾਦਲ) ਉਨ੍ਹਾਂ ਨੂੰ ਹਰਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਆਪਣੇ ਪਤੀ ਕੈਪਟਨ ਦੇ ਲਈ ਕਾਂਗਰਸ ਉਮੀਦਵਾਰ ਦੇ ਖਿਲਾਫ ਚੋਣ ਪ੍ਰਚਾਰ ਕਰ ਰਹੀ ਹੈ,ਜਦੋਂਕਿ ਉਹ ਇਸ ਸਮੇਂ ਕਾਂਗਰਸ ਦੇ ਸੰਸਦ ਮੈਂਬਰ ਹਨ। ਇਸੇ ਤਰ੍ਹਾਂ ਮੁੱਖ ਮੰਤਰੀ ਚੰਨੀ ਦਾ ਭਰਾ ਕਾਂਗਰਸੀ ਉਮੀਦਵਾਰ ਵਿਰੁੱਧ ਚੋਣ ਲੜ ਰਿਹਾ ਹੈ ਅਤੇ ਉਸ ਨੂੰ ਅੰਦਰੋਂ ਚੰਨੀ ਦਾ ਪੂਰਾ ਸਮਰਥਨ ਹੈ। ਕਾਂਗਰਸ ਸਰਕਾਰ ਦੇ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਪੁੱਤਰ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ਤੋਂ ਆਜ਼ਾਦ ਚੋਣ ਲੜ ਰਿਹਾ ਹੈ ਅਤੇ ਉਸ ਲਈ ਰਾਣਾ ਗੁਰਜੀਤ ਕਾਂਗਰਸੀ ਉਮੀਦਵਾਰ ਵਿਰੁੱਧ ਚੋਣ ਪ੍ਰਚਾਰ ਕਰ ਰਹੇ ਹਨ।
ਮਾਨ ਨੇ ਕਿਹਾ ਕਿ ਅਸਲ ਵਿਚ ਕਾਂਗਰਸੀ ਨੇਤਾਵਾਂ ਨੂੰ ਜਨਤਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰ ਨੂੰ ਕਿਸੇ ਵੀ ਤਰੀਕੇ ਨਾਲ ਸੱਤਾ ਵਿੱਚ ਬਣਾਈ ਰੱਖਣਾ ਹੈ। ਕੁਰਸੀ ਲਈ ਦਿਨ-ਰਾਤ ਲੜਨ ਵਾਲੀ ਕਾਂਗਰਸ ਪਾਰਟੀ ਪੰਜਾਬ ਨੂੰ ਸਥਿਰ ਸਰਕਾਰ ਨਹੀਂ ਦੇ ਸਕਦੀ। ਸੱਤਾ ਵਿੱਚ ਆਉਣ ਤੋਂ ਬਾਅਦ ਵੀ ਉਹ ਕੁਰਸੀ ਲਈ ਇਸੇ ਤਰ੍ਹਾਂ ਲੜਦੇ ਰਹਿਣਗੇ। ਕਾਂਗਰਸ ਨੂੰ ਵੋਟ ਪਾਉਣ ਦਾ ਮਤਲਬ ਪੰਜਾਬ ਦੇ ਭਵਿੱਖ ਨੂੰ ਖਤਰੇ ਵਿੱਚ ਪਾਉਣਾ ਹੈ। ਮਾਨ ਨੇ ਕਿਹਾ ਕਿ ਪੰਜਾਬ ਨੂੰ ਇਸ ਸਮੇਂ ਇੱਕ ਸਥਿਰ ਤੇ ਮਜ਼ਬੂਤ ​​ਸਰਕਾਰ ਦੀ ਲੋੜ ਹੈ। ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਇੱਕਜੁੱਟ ਹੋਕੇ ਚੋਣ ਮੈਦਾਨ ਵਿੱਚ ਹੈ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਲੈ ਕੇ ਸੂਬੇ ਦੇ ਸਾਰੇ ਨੇਤਾ ਮਿਲ ਕੇ ਪੰਜਾਬ ਦੇ ਬਿਹਤਰ ਭਵਿੱਖ ਲਈ ਸਖ਼ਤ ਮਿਹਨਤ ਕਰ ਰਹੇ ਹਨ। ਆਮ ਆਦਮੀ ਪਾਰਟੀ ਪੰਜਾਬ ਨੂੰ ਸਥਿਰ, ਮਜ਼ਬੂਤ ​​ਅਤੇ ਇਮਾਨਦਾਰ ਸਰਕਾਰ ਦੇਵੇਗੀ ਅਤੇ ਸੂਬੇ ਨੂੰ ਮੁੜ ਤੋਂ ਪਹਿਲਾਂ ਦੀ ਤਰ੍ਹਾਂ ਖੁਸ਼ਹਾਲ ਬਣਾਏਗੀ।

Our Visitor

1897476