Monday, May 11, 2026
Home Blog Page 261

ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਟ ਦੀ ਬੱਸ ਦਾ ਭਿਆਨਕ ਐਕਸੀਡੈਂਟ, ਡਰਾਈਵਰ ਤੇ ਟੀਚਰ ਹੋਏ ਜਖ਼ਮੀ

0

Bathinda News: ਬਠਿੰਡਾ ਦੇ ਦਿਉਣ ਸਥਿਤ ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਟ ਦੀ ਇੱਕ ਬੱਸ ਸੋਮਵਾਰ ਨੂੰ ਹਾਦਸਾਗ੍ਰਸਤ ਹੋ ਗਈ। ਇਹ ਹਾਦਸਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਦੇ ਪਿੰਡ ਫਕਰਸਰ ਥੇੜੀ ਨਜਦੀਕ ਹੋਇਆ। ਇਸ ਹਾਦਸੇ ਕਾਰਨ ਬੱਸ ਦੇ ਡਰਾਈਵਰ ਦੀ ਲੱਤ ਟੁੱਟ ਗਈ ਜਦਕਿ ਬੱਸ ਵਿਚ ਸਵਾਰ ਇੱਕ ਮਹਿਲਾ ਟੀਚਰ ਸਹਿਤ ਕੁੱਝ ਹੋਰ ਜਣਿਆਂ ਦੇ ਵੀ ਸੱਟਾਂ ਵੱਜਣ ਦੀ ਸੂਚਨਾ ਹੈ। ਜਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਮੁਢਲੀ ਜਾਂਚ ਮੁਤਾਬਕ ਇਹ ਹਾਦਸਾ ਧੁੰਦ ਕਾਰਨ ਵਾਪਰਿਆਂ ਤੇ ਬੱਸ ਸੜਕ ‘ਤੇ ਖੜੇ ਇੱਕ ਟਰੱਕ ਵਿੱਚ ਜਾ ਵੱਜੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੂਬੇ ਦੇ ਸਿਹਤ ਢਾਂਚੇ ਨੂੰ ਮਜਬੂਤ ਕਰ ਰਹੀ ਹੈ ਸਰਕਾਰ, 10 ਆਧੁਨਿਕ ਹਸਪਤਾਲ ਜਨਤਾ ਨੂੰ ਕੀਤੇ ਸਮਰਪਿਤ: ਮੁੱਖ ਮੰਤਰੀ

0

👉ਪਹਿਲਾਂ ਦੀ ਸਰਕਾਰ ਨੇ ਲੋਕਾਂ ਦੇ ਸਿਹਤ ਦੀ ਚਿੰਤਾ ਨਹੀਂ ਕੀਤੀ ਅਤੇ ਨਾ ਹੀ ਸਹੂਲਤਾਂ ਵਧਾਉਣ ਦੇ ਵੱਲ ਧਿਆਨ ਦਿੱਤਾ :ਨਾਇਬ ਸਿੰਘ ਸੈਣੀ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਨਾਗਰਿਕਾਂ ਨੂੰ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸੀ ਦਿਸ਼ਾ ਵਿੱਚ ਹਰ ਜਿਲ੍ਹਾ ਪੱਧਰ ‘ਤੇ ਸਾਰੀ ਤਰ੍ਹਾ ਦੀ ਸਹੂਲਤਾਂ ਨਾਲ ਲੈਸ ਇੱਕ ਹਸਪਤਾਲ ਵਿਕਸਿਤ ਕੀਤਾ ਜਾ ਰਿਹਾ ਹੈ। ਹੁਣ ਤੱਕ 10 ਹਸਪਤਾਲ ਜਨਤਾ ਨੂੰ ਸਮਰਪਿਤ ਕੀਤੇ ੧ਾ ਚੁੱਕੇ ਹਨ। ਇਨ੍ਹਾਂ ਵਿੱਚ ਸੀਟੀ ਸਕੈਨ, ਅਲਟਰਾਸਾਊਂਡ, ਐਮਆਰਆਈ ਤੇ ਲੈਬ ਸਮੇਤ ਸਾਰੀ ਸਹੂਲਤਾਂ ਮਿਲ ਰਹੀਆਂ ਹਨ। ਹੋਰ 22 ਹਸਪਤਾਲਾਂ ‘ਤੇ ਕੰਮ ਚੱਲ ਰਿਹਾ ਹੈ।ਮੁੱਖ ਮੰਤਰੀ ਸੋਮਵਾਰ ਨੂੰ ਹਰਿਆਣਾ ਵਿਧਾਨਸਭਾ ਦੇ ਸਰਦੀ ਰੁੱਤ ਸੈਸ਼ਨ ਦੌਰਾਨ ਸੁਆਲ ਸਮੇਂ ਵਿੱਚ ਵਿਧਾਇਕ ਸ੍ਰੀ ਮਾਮਨ ਖਾਨ ਵੱਲੋਂ ਪੁੱਛੇ ਗਏ ਇੱਕ ਸੁਆਲ ਦਾ ਜਵਾਬ ਦੇ ਰਹੇ ਸਨ।

ਇਹ ਵੀ ਪੜ੍ਹੋ ਮਨਰੇਗਾ ਸਕੀਮ ‘ਚ ਤਬਦੀਲੀ ਦੇ ਵਿਰੋਧ ਵਿਚ ਸੁਖਬੀਰ ਬਾਦਲ ਨੇ ਪੰਜਾਬ ਦੀਆਂ ਸਿਆਸੀ ਧਿਰਾਂ ਨੂੰ ਇੱਕਜੁੱਟ ਹੋਣ ਦਾ ਦਿੱਤਾ ਸੱਦਾ

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪਹਿਲਾਂ ਦੀ ਸਰਕਾਰ ਨੇ ਕਦੀ ਸੂਬੇ ਦੇ ਲੋਕਾਂ ਦੇ ਸਿਹਤ ਦੀ ਚਿੰਤਾ ਨਹੀਂ ਕੀਤੀ ਅਤੇ ਨਾ ਹੀ ਸਹੂਲਤਾਂ ਵਧਾਉਣ ਦੇ ਵੱਲ ਧਿਆਨ ਦਿੱਤਾ। ਉਨ੍ਹਾਂ ਨੇ ਕਦੀ ਵਿਚਾਰ ਹੀ ਨਹੀ ਕੀਤਾ ਕਿ ਕਿਵੇਂ ਸਿਹਤ ਸਹੂਲਤਾਂ ਹੋਰ ਬਿਹਤਰ ਕੀਤੀਆਂ ਜਾ ਸਕਦੀਆਂ ਹਨ। ਉਸ ਸਮੇਂ ਨਾਗਰਿਕਾਂ ਨੂੰ ਪ੍ਰਾਈਵੇਟ ਸੈਕਟਰ ‘ਤੇ ਛੱਡ ਦਿੱਤਾ ਗਿਆ ਅਤੇ ਕਿਸ ਤਰ੍ਹਾ ਨਾਲ ਲੋਕਾਂ ਦਾ ਸ਼ੋਸ਼ਨ ਹੁੰਦਾ ਸੀ, ਇਹ ਸੱਭ ਜਾਣਦੇ ਹਨ। ਸਾਲ 2014 ਤੋਂ ਪਹਿਲਾਂ ਸੂਬੇ ਵਿੱਚ ਹਰ ਸਾਲ ਸਿਰਫ 4 ਸਪੇਸ਼ਲਿਸਟ ਡਾਕਟਰ ਹੀ ਮਿਲਦੇ ਹਨ, ਜਦੋਂ ਕਿ ਅੱਜ ਇਹ ਗਿਣਤੀ ਲਗਭਗ 200 ਤੱਕ ਪਹੁੰਚ ਚੁੱਕੀ ਹੈ। ਇੰਨ੍ਹਾਂ ਹੀ ਨਹੀਂ, ਸਾਲ 2014 ਵਿੱਚ ਐਮਬੀਬੀਐਸ ਸੀਟਾਂ ਦੀ ਗਿਣਤੀ ਸਿਰਫ 700 ਹੁੰਦੀ ਸੀ, ਜਦੋਂ ਕਿ ਅੱਜ ਰਾਜ ਸਰਕਾਰ ਦੇ ਯਤਨਾਂ ਨਾਲ ਐਮਬੀਬੀਐਸ ਸੀਟਾਂ ਦੀ ਗਿਣਤੀ ਲਗਭਗ 2500 ਤੋਂ ਵੱਧ ਹੋ ਚੁੱਕੀ ਹੈ।

ਇਹ ਵੀ ਪੜ੍ਹੋ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਨੂੰ ਸਮਰਪਿਤ ਸਮਾਪਨ ਦਾ ਹੋਇਆ ਆਯੋਜਨ

ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਯਤਨਾਂ ਨਾਲ ਅੱਜ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਦਵਾਈਆਂ ਵੀ ਮਿਲ ਰਹੀਆਂ ਹਨ ਅਤੇ ਹਰ ਤਰ੍ਹਾਂ ਦੀ ਟੇਸਟ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਸਿਹਤ ਸਹੂਲਤਾਂ ਨੂੰ ਹੋਰ ਮਜਬੂਤ ਕਰਦੇ ਹੋਏ ਰਾਜ ਸਰਕਾਰ ਨੇ ਅਨੇਕ ਕਦਮ ਚੁੱਕੇ ਹਨ। 30 ਬੈਡ ਦੇ ਹਸਪਤਾਲ ਨੂੰ 50 ਬੈਡ, 50 ਬੈਡ ਦੇ ਹਸਪਤਾਲ ਨੂੰ 100 ਬੈਡ, 100 ਬੈਡ ਦੇ ਹਸਪਤਾਲ ਨੂੰ 200 ਬੈਡ ਅਤੇ 200 ਬੈਡ ਦੇ ਹਸਪਤਾਲ ਨੂੰ 400 ਬੈਡ ਵਿੱਚ ਅੱਪਗ੍ਰੇਡ ਕੀਤਾ ਗਿਆ ਹੈ। ਨਾਲ ਹੀ, ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਗਿਣਤੀ ਵੀ ਵਧਾਈ ਹੈ। ਨਾਲ ਹੀ, ਹਸਪਤਾਲਾਂ ਵਿੱਚ ਇਲਾਜ ਦੇ ਨਾਲ-ਨਾਲ ਸਵੱਛਤਾ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਨਰੇਗਾ ਸਕੀਮ ‘ਚ ਤਬਦੀਲੀ ਦੇ ਵਿਰੋਧ ਵਿਚ ਸੁਖਬੀਰ ਬਾਦਲ ਨੇ ਪੰਜਾਬ ਦੀਆਂ ਸਿਆਸੀ ਧਿਰਾਂ ਨੂੰ ਇੱਕਜੁੱਟ ਹੋਣ ਦਾ ਦਿੱਤਾ ਸੱਦਾ

0

Amritsar News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਵਿਚ ਕੀਤੀ ਸੋਧ ਦਾ ਵਿਰੋਧ ਕਰਦਿਆਂ ਇਸਦੇ ਵਿਰੁਧ ਪੰਜਾਬ ਦੀਆਂ ਸਿਆਸੀ ਧਿਰਾਂ ਨੂੰ ਇੱਕਜੁਟ ਹੋਣ ਦਾ ਸੱਦਾ ਦਿੱਤਾ ਹੈ। ਸੋਮਵਾਰ ਨੂੰ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਸ: ਬਾਦਲ ਨੇ ਕੇਂਦਰ ਦੀ ਮੋਦੀ ਸਰਕਾਰ ਨੁੰ ਘੇਰਦਿਆਂ ਕਿਹਾ ਕਿ,”ਪਹਿਲੀ ਗੱਲ ਤਾਂ ਮਹਾਤਮਾ ਗਾਂਧੀ ਨੇ ਦੇਸ਼ ਨੂੰ ਅਜ਼ਾਦ ਕਰਵਾਉਣ ਵਿਚ ਮੁੱਖ ਨਿਭਾਈ ਹੈ ਤਾਂ ਅਜਿਹੀ ਹਾਲਾਤ ਵਿਚ ਉਨ੍ਹਾਂ ਦੇ ਨਾਮ ਉੱਪਰ ਚੱਲ ਰਹੀਆਂ ਸਕੀਮਾਂ ਨੂੰ ਬਦਲਣਾ ਬਿਲਕੁੱਲ ਗਲਤ ਹੈ। ”

ਇਹ ਵੀ ਪੜ੍ਹੋ Amritsar ‘ਚ ਸਕੂਲੀ ਵਿਦਿਆਰਥੀਆਂ ਵਿਚਕਾਰ ਹੋਈ ਲੜਾਈ; ਚੱਲੀਆਂ ਗੋ+ਲੀ+ਆਂ, ਵੀਡੀਓ ਵਾਈਰਲ

ਇਸਦੇ ਨਾਲ ਹੀ ਮਨਰੇਗਾ ਸਕੀਮ ਵਿੱਚ ਕੀਤੇ ਗਏ ਬਦਲਾਵਾਂ ਨੂੰ ਗਰੀਬਾਂ ‘ਤੇ ਵੱਡਾ ਹਮਲਾ ਕਰਾਰ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਹਿਲਾਂ ਇਹ ਸਕੀਮ ਪੂਰੀ ਤਰ੍ਹਾਂ ਕੇਂਦਰ ਸਰਕਾਰ ਦੁਆਰਾ ਚਲਾਈ ਜਾਂਦੀ ਸੀ ਪ੍ਰੰਤੂ ਹੁਣ ਇਹ ਹਿੱਸਾ 60:40 ਪ੍ਰਤੀਸ਼ਤ ਕਰ ਦਿੱਤਾ ਹੈ। ਜਿਸਦੇ ਨਾਲ ਪੰਜਾਬ ਵਰਗੇ ਸੂਬੇ ਉੱਪਰ ਬਹੁਤ ਵੱਡਾ ਆਰਥਿਕ ਬੋਝ ਪਏਗਾ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਹੀ ਪੰਜਾਬ ਸਰਕਾਰ ਆਪਣਾ ਹਿੱਸਾ ਪਾਉਣ ਵਿੱਚ ਅਸਫਲ ਰਹਿਣ ਕਾਰਨ ਕਈ ਕੇਂਦਰੀ ਯੋਜਨਾਵਾਂ ਦਾ ਲਾਭ ਸੂਬੇ ਨੂੰ ਦੇਣ ਵਿੱਚ ਅਸਮਰੱਥ ਰਹੀ ਹੈ, ਜਿਸ ਦਾ ਸਭ ਤੋਂ ਵੱਧ ਪ੍ਰਭਾਵ ਗਰੀਬਾਂ ਅਤੇ ਮਜ਼ਦੂਰ ਵਰਗ ‘ਤੇ ਪਿਆ ਹੈ। ਸ: ਬਾਦਲ ਨੇ ਦੋਸ਼ ਲਗਾਇਆ ਕਿ ਪੰਜਾਬ ਦੇ ਵਿਚ ਮਨਰੇਗਾ ਸਕੀਮ ਤਹਿਤ ਵੱਡਾ ਘਪਲਾ ਹੈ।

ਇਹ ਵੀ ਪੜ੍ਹੋ Breaking News; Bathinda ਨਗਰ ਨਿਗਮ ਦੀਆਂ ਚੋਣਾਂ ਦਾ ਮੁੱਢ ਬੱਝਿਆ; ਕਮੇਟੀ ਨੇ ਵਾਰਡਬੰਦੀ ਦੀ ਰੀਪੋਰਟ ਸਰਕਾਰ ਨੂੰ ਸੌਂਪੀ

ਇਸਦੇ ਨਾਲ ਸੁਖਬੀਰ ਸਿੰਘ ਬਾਦਲ ਨੇ ਸੂਬਾ ਸਰਕਾਰ ਉੱਪਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਅਕਾਲੀ ਦਲ ਦੇ 1100 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਅਜਿਹਾ ਇਸ ਲਈ ਕੀਤਾ ਗਿਆ ਕਿਉਂਕਿ ਅਕਾਲੀ ਦਲ ਇੰਨ੍ਹਾਂ ਚੋਣਾਂ ਵਿਚ ਵੱਡੀ ਧਿਰ ਵਜੋਂ ਉੱਪਰ ਰਿਹਾ ਸੀ। ਇਸਤੋਂ ਇਲਾਵਾ ਨਿਊਜ਼ੀਲੈਂਡ ਵਿਚ ਸਿੱਖਾਂ ਦੇ ਨਗਰ ਕੀਰਤਨ ਦੇ ਵਿਰੋਧ ਕਰਨ ਦੀ ਨਿੰਦਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮਾਮਲੇ ਵੱਲ ਧਿਆਨ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਇੱਕ ਮਿਹਨਤੀ ਤੇ ਦੇਸ਼ ਭਗਤ ਕੌਮ ਹੈ, ਜਿਸਨੇ ਆਪਣੀ ਮਿਹਨਤ ਦੇ ਬਦੌਲਤ ਵਿਦੇਸ਼ਾਂ ਵਿਚ ਵੀ ਨਾਮਣਾ ਖੱਟਿਆ ਹੈ, ਜਿਸਦੇ ਚੱਲਦੇ ਉਨ੍ਹਾਂ ਦੀ ਰੱਖਿਆ ਕਰਨਾ ਵੀ ਉੱਥੇ ਦੀਆਂ ਸਰਕਾਰਾਂ ਦਾ ਫ਼ਰਜ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Amritsar ‘ਚ ਸਕੂਲੀ ਵਿਦਿਆਰਥੀਆਂ ਵਿਚਕਾਰ ਹੋਈ ਲੜਾਈ; ਚੱਲੀਆਂ ਗੋ+ਲੀ+ਆਂ, ਵੀਡੀਓ ਵਾਈਰਲ

0

Amritsar News: ਅੰਮ੍ਰਿਤਸਰ ਦੇ ਇੱਕ ਸਕੂਲ ਦੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਭਿਆਨਕ ਲੜਾਈ ਹੋਣ ਅਤੇ ਗੋਲੀਆਂ ਚੱਲਣ ਦੀ ਖਬਰ ਸਾਹਮਣੇ ਆਈ ਹੈ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਮੌਕੇ ‘ਤੇ ਪੁੱਜ ਗਈ। ਸੂਚਨਾ ਮੁਤਾਬਕ ਉਕਤ ਸਕੂਲ ਦੇ ਵਿਦਿਆਰਥੀਆਂ ਵਿਚਕਾਰ ਕੁੱਝ ਦਿਨ ਪਹਿਲਾਂ ਲੜਾਈ ਹੋਈ ਸੀ, ਜਿਸਦੇ ਚੱਲਦੇ ਮਸਲੇ ਦੇ ਹੱਲ ਲਈ ਅੱਜ ਦੋਨਾਂ ਵਿਦਿਆਰਥੀ ਧੜਿਆਂ ਨੂੰ ਬੁਲਾਇਆ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਇਸ ਮੌਕੇ ਦੋਨਾਂ ਧੜਿਆਂ ਵਿਚਕਾਰ ਤਕਰਾਰਬਾਜ਼ੀ ਹੋ ਗਈ, ਜੋਕਿ ਵਧਦੀ-ਵਧਦੀ ਲੜਾਈ ਦਾ ਰੂਪ ਧਾਰਨ ਕਰ ਗਈ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; Bathinda ‘ਚ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ਵਿੱਚ ਹੋਈ ਮੌ+ਤ

ਹਾਲਾਤ ਇੱਥੋਂ ਤੱਕ ਪੁੱਜ ਗਏ ਇੱਕ ਇੱਕ ਧੜੇ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸਦੇ ਚੱਲਦੇ ਇੱਕ ਗੋਲੀ ਇੱਕ ਵਿਦਿਆਰਥੀ ਦੇ ਲੱਤ ਵਿਚ ਲੱਗੀ। ਇਸਦੇ ਨਾਲ ਹੀ ਕਾਰ ਦੇ ਸ਼ੀਸੇ ਵੀ ਟੁੱਟ ਗਏ। ਜ਼ਖਮੀ ਵਿਦਿਆਰਥੀ ਦੀ ਪਹਿਚਾਣ ਅਰਸ਼ਦੀਪ ਦੇ ਰੂਪ ਵਿਚ ਹੋਈ। ਵੱਡੀ ਗੱਲ ਇਹ ਹੈ ਕਿ ਲੜਾਈ-ਝਗੜੇ ਦੀ ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਪੁਲਿਸ ਅਧਿਕਾਰਆਂ ਨੇ ਕਿਹਾ ਹੈ ਕਿ ਮਾਲਮੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਮੁਲਜਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅੰਮ੍ਰਿਤਸਰ ਪੁਲਿਸ ਦੇ ਏਡੀਸੀਪੀ ਸ਼ਿਵਰੇਲਾ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਝਗੜੇ ਦੀ ਜੜ੍ਹ ਸਕੂਲ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਹੋਈ ਲੜਾਈ ਸੀ, ਜੋ ਕਿ ਸਮਝੌਤੇ ਦੌਰਾਨ ਵਧ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੱਤ ਰੋਜ਼ਾ NSS ਕੈਂਪ ਦੇ ਚੌਥੇ ਦਿਨ ਸਫਾਈ ਅਭਿਆਨ ਚਲਾਇਆ ਗਿਆ

0

Bathinda News: SSD Girls Collegiate Senior Secondary School, Bathinda ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਪ੍ਰਿੰਸੀਪਲ ਮੈਡਮ ਰਸ਼ਮੀ ਤਿਵਾੜੀ ਅਤੇ ਸਕੂਲ ਦੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰੇਖਾ ਰਾਣੀ ਦੀ ਰਹਿਨੁਮਾਈ ਹੇਠ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦੀ ਸ਼ੁਰੂਆਤ ਗਿਆਰਵੀਂ ਅਤੇ ਬਾਰ੍ਹਵੀਂ ਕਲਾਸ ਦੇ 50 ਵਲੰਟੀਅਰਾਂ ਵੱਲੋਂ ਸਵੇਰ ਦੀ ਸਭਾ ਅਤੇ ਪੀਟੀ ਨਾਲ ਕੀਤੀ ਗਈ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; Bathinda ‘ਚ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ਵਿੱਚ ਹੋਈ ਮੌ+ਤ

ਚੌਥੇ ਦਿਨ ਦੇ ਪਹਿਲੇ ਸ਼ੈਸਨ ਵਿੱਚ ਵਲੰਟੀਅਰਾਂ ਨੂੰ ਭੁੱਚੋ ਕਲਾਂ ਪਿੰਡ ਦਾ ਦੌਰਾ ਕਰਵਾਇਆ ਗਿਆ, ਜਿੱਥੇ ਵਲੰਟੀਅਰਾਂ ਨੂੰ ਪਿੰਡ ਦੇ ਲੋਕਾਂ ਨਾਲ ਨੇੜੇ ਤੋਂ ਮਿਲਣ ਦਾ ਮੌਕਾ ਮਿਲਿਆ। ਇਸ ਤੋਂ ਇਲਾਵਾ ਵਲੰਟੀਅਰਾਂ ਨੇ ਡੇਰਾ ਬਾਬਾ ਰੂਮੀ ਸਾਹਿਬ ਜੀ ਵਿਖੇ ਮੱਥਾ ਟੇਕਿਆ ਅਤੇ ਲੰਗਰ ਛਕਿਆ।ਦੂਜੇ ਸ਼ੈਸਨ ਵਿੱਚ ਸਫਾਈ ਅਭਿਆਨ ਚਲਾਇਆ ਗਿਆ। ਇਸ ਮੌਕੇ ਵਲੰਟੀਅਰਾਂ ਨੇ ਸਕੂਲ ਦੇ ਗਰਾਂਊਡ, ਫੁੱਲਾਂ ਦੀਆਂ ਕਿਆਰੀਆਂ ਅਤੇ ਕਲਾਸ ਰੂਮਾਂ ਦੀ ਸਫਾਈ ਕੀਤੀ ਗਈ।

ਇਹ ਵੀ ਪੜ੍ਹੋ Breaking News; Bathinda ਨਗਰ ਨਿਗਮ ਦੀਆਂ ਚੋਣਾਂ ਦਾ ਮੁੱਢ ਬੱਝਿਆ; ਕਮੇਟੀ ਨੇ ਵਾਰਡਬੰਦੀ ਦੀ ਰੀਪੋਰਟ ਸਰਕਾਰ ਨੂੰ ਸੌਂਪੀ

ਤੀਜੇ ਸੈਸ਼ਨ ਵਿੱਚ ਵਲੰਟੀਅਰਾਂ ਵੱਲੋਂ ਸਭਿਆਚਾਰਕ ਗਤੀਵਿਧੀਆਂ ਕਰਦੇ ਹੋਏ ਗੀਤ, ਕਵਿਤਾਵਾਂ ਅਤੇ ਚੁਟਕਲੇ ਪੇਸ਼ ਕੀਤੇ। ਇਸ ਸਮੇਂ ਪੰਜਾਬੀ ਦੇ ਅਧਿਆਪਕ ਮੈਡਮ ਸੀਮਾ ਰਾਣੀ ਵੀ ਸ਼ਾਮਿਲ ਰਹੇ। ਪ੍ਰੋਗਰਾਮ ਅਫ਼ਸਰ ਵੱਲੋਂ ਸਾਰੇ ਵਲੰਟੀਅਰਾਂ ਨੂੰ ਸਿਰਫ਼ ਸੱਤ ਦਿਨ ਹੀ ਨਹੀਂ, ਸਗੋਂ ਹਮੇਸ਼ਾ ਸਾਨੂੰ ਚੰਗੇ ਕਾਰਜ ਕਰਨ ਲਈ ਪ੍ਰੇਰਿਤ ਕੀਤਾ। ਤਿੰਨੇ ਸੈਸ਼ਨਾਂ ਦੀ ਪ੍ਰਧਾਨਗੀ ਐਨ.ਐਸ.ਐਸ. ਵਲੰਟੀਅਰ ਨੰਦਨੀ ਅਤੇ ਕਸ਼ਿਸ ਵੱਲੋਂ ਬਾਖੂਬੀ ਨਿਭਾਈ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੰਦਭਾਗੀ ਖ਼ਬਰ; Bathinda ‘ਚ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ਵਿੱਚ ਹੋਈ ਮੌ+ਤ

0

Bathinda News: ਬਠਿੰਡਾ ਵਿਖੇ ਵਾਪਰੇ ਇੱਕ ਦਰਦਨਾਕ ਹਾਦਸੇ ਦੇ ਵਿੱਚ ਪੰਜਾਬ ਪੁਲਿਸ ਦੇ ਨੌਜਵਾਨ ਦੀ ਮੌਤ ਹੋ ਗਈ ਜੋ ਕਿ ਘਟਨਾ ਸਮੇਂ ਆਪਣੀ ਐਕਟਿਵਾ ‘ਤੇ ਸਵਾਰ  ਹੋ ਕੇ ਡਿਊਟੀ ਤੋਂ ਵਾਪਸ ਆਪਣੇ ਘਰ ਨੂੰ ਪਰਤ ਰਿਹਾ ਸੀ। ਮਿਰਤਕ ਪੁਲਿਸ ਨੌਜਵਾਨ ਦੀ ਪਹਿਚਾਣ ਬੇਅੰਤ ਸਿੰਘ (37 ਸਾਲ) ਵਾਸੀ ਬੀੜ ਰੋਡ ਗਲੀ ਨੰਬਰ 10 , ਬਠਿੰਡਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ ਦੁਕਾਨ ਤੋਂ ਮੋਬਾਇਲ ਚੋਰੀ ਕਰਦਿਆਂ ਦੀ ਵੀਡੀਓ ਵਾਈਰਲ; ਪੁਲਿਸ ਨੇ ਕਾਬੂ ਕੀਤੇ ਤਾਂ ਨਿਕਲੇ ‘ਪ੍ਰੋਫ਼ੈਸ਼ਨਲ’ ਚੋਰ!

ਇਹ ਹਾਦਸਾ ਬਠਿੰਡਾ ਦੇ ਮੁਲਤਾਨੀਆ ਰੋਡ ‘ਤੇ ਸਥਿਤ ਭਗਵਤੀ ਕਾਲੋਨੀ ਦੇ ਗੇਟ ਨੰਬਰ 2 ਦੇ ਨਜ਼ਦੀਕ ਵਾਪਰਿਆ, ਜਿੱਥੇ ਇੱਕ ਤੇਜ਼ ਰਫ਼ਤਾਰ ਅਗਿਆਤ ਵਾਹਨ ਉਸਨੂੰ ਟੱਕਰ ਮਾਰ ਗਿਆ। ਪੁਲਿਸ ਅਧਿਕਾਰੀਆਂ ਮੁਤਾਬਿਕ ਇਸ ਸਬੰਧ ਵਿੱਚ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਫਰਾਰ ਹੋਏ ਵਾਹਨ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।

 

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਨਾਮ ਦੇਣਾ ਸਿੱਖ ਰਹੁ-ਰੀਤਾਂ ਅਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ: ਸੰਧਵਾਂ

Chandigarh News: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਮੁੱਚਾ ਸਿੱਖ ਭਾਈਚਾਰਾ ਸਾਹਿਬਜ਼ਾਦਿਆਂ ਦਾ ਸਤਿਕਾਰ ਕਰਦਾ ਹੈ ਅਤੇ ਉਨ੍ਹਾਂ ਨੂੰ ‘ਬਾਬਿਆਂ’ ਦਾ ਖਿਤਾਬ ਦਿੰਦਾ ਹੈ ਕਿਉਂਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੇ ਨਿੱਕੀ ਉਮਰ ਵਿੱਚ ਹੀ ਵੱਡੀਆਂ ਤੇ ਮਹਾਨ ਕੁਰਬਾਨੀਆਂ ਕੀਤੀਆਂ ਸਨ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ

ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਕਿਸੇ ਇੱਕ ਦੇਸ਼, ਭਾਈਚਾਰੇ ਜਾਂ ਇੱਕ ਵਿਚਾਰਧਾਰਾ ਤੱਕ ਮਹਿਦੂਦ ਨਹੀਂ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਰਾਸ਼ਟਰੀ ਪੱਧਰ ’ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਮਨਾਉਣ ਦੀਆਂ ਭਾਵਨਾਵਾਂ ਦਾ ਅਸੀਂ ਸਤਿਕਾਰ ਕਰਦੇ ਹਾਂ, ਪਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਯਾਦ ਕਰਨਾ ਸਿੱਖ ਧਰਮ ਦੀਆਂ ਪਰੰਪਰਾਵਾਂ ਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ।

ਇਹ ਵੀ ਪੜ੍ਹੋ ਅਸੀਂ ਨੌਜਵਾਨਾਂ ਨੂੰ ਭਵਿੱਖੀ ਜ਼ਰੂਰਤਾਂ ਲਈ ਤਿਆਰ ਕਰ ਰਹੇ ਹਾਂ, ਜਦੋਂ ਕਿ ਅਕਾਲੀ ਨੌਜਵਾਨਾਂ ਨੂੰ ਡਾਇਨਾਸੌਰ ਯੁੱਗ ਵਿੱਚ ਖਿੱਚਣਾ ਚਾਹੁੰਦੇ ਹਨ: ਮੁੱਖ ਮੰਤਰੀ

ਸਾਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਦੇ ਨਾਮ ਸਬੰਧੀ ਢੁਕਵਾਂ ਫੈਸਲਾ ਲੈਣਗੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਵੀਰ ਗਾਥਾ ਸਾਡੇ ਬੱਚਿਆਂ ਦੇ ਮਨਾਂ ਵਿੱਚ ਉਤਰੇਗੀ ਅਤੇ ਨਾਲ ਹੀ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਵੀ ਕਾਇਮ ਰਹੇਗਾ।

 

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ 24 ਦਸੰਬਰ ਨੂੰ ਪੰਚਕੂਲਾ ਦੌਰੇ ‘ਤੇ, ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਨਾਲ ਕਈ ਅਹਿਮ ਪ੍ਰੋਗਰਾਮਾਂ ਵਿੱਚ ਹੋਣਗੇ ਸ਼ਾਮਿਲ

0

👉ਸੂਚਨਾ, ਜਨਸੰਪਰਕ, ਭਾਸ਼ਾ ਅਤੇ ਸਭਿਆਚਾਰ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਅਗਰਵਾਲ ਨੇ ਪ੍ਰੋਗਰਾਮਾਂ ਦੀ ਤਿਆਰੀਆ ਦਾ ਲਿਆ ਜਾਇਜ਼ਾ
Haryana News: ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ੍ਰੀ ਅਮਿਤ ਸ਼ਾਹ 24 ਦਸੰਬਰ ਨੂੰ ਪੰਚਕੂਲਾ ਦੇ ਦੌਰੇ ‘ਤੇ ਰਹਿਣਗੇ। ਇਸ ਦੌਰਾਨ ਉਹ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਨਾਲ ਅਨੇਕ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ ਸੂਚਨਾ, ਜਨ ਸੰਪਰਕ, ਭਾਸ਼ਾ ਅਤੇ ਸਭਿਆਚਾਰ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਅਗਰਵਾਲ ਨੇ ਅੱਜ ਪੰਚਕੂਲਾ ਨੇ ਕੇਂਦਰੀ ਗ੍ਰਹਿ ਮੰਤਰੀ ਦੇ ਪ੍ਰਸਤਾਵਿਤ ਪ੍ਰੋਗਰਾਮਾਂ ਦੀ ਤਿਆਰੀਆਂ ਤੇ ਪ੍ਰੋਗਰਾਮ ਸਥਾਨਾਂ ਦਾ ਜਾਇਜ਼ਾ ਲਿਆ ਅਤੇ ਸਬੰਧਿਤ ਅਧਿਕਾਰੀਆਂ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ।ਉਨ੍ਹਾਂ ਨੇ ਕਿਹਾ ਕਿ ਸਾਰੇ ਪ੍ਰੋਗਰਾਮਾਂ ਦਾ ਸ਼ਾਨਦਾਰ ਅਤੇ ਸਹੀ ਢੰਗ ਨਾਲ ਆਯੋਜਨ ਯਕੀਨੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ

ਇਸ ਦੇ ਲਈ ਜਿਲ੍ਹਾ ਪ੍ਰਸਾਸ਼ਨ ਅਤੇ ਸਬੰਧਿਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਸਾਰੇ ਜਰੂਰੀ ਵਿਵਸਥਾਵਾਂ ਸਮੇਂ ਤੋਂ ਪਹਿਲਾਂ ਪੂਰੀਆਂ ਕਰਨ। ਉਨ੍ਹਾਂ ਨੇ ਪ੍ਰੋਗਰਾਮਾਂ ਦੌਰਾਨ ਸੁਗਮ ਆਵਾਜਾਈ ਅਤੇ ਵਾਹਨਾਂ ਦੇ ਪਾਰਕਿੰਗ ਦੀ ਸੁਚਾਰੂ ਵਿਵਸਥਾ ਯਕੀਨੀ ਕਰਨ ਦੇ ਨਿਰਦੇਸ਼ ਵੀ ਦਿੱਤੇ।ਆਪਣੇ ਪੰਚਕੂਲਾ ਦੌਰੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਸੈਕਟਰ-5 ਸਥਿਤ ਇੰਦਰਧਨੁਸ਼ ਓਡੀਟੋਰਿਅਮ ਵਿੱਚ ਵੀਰ ਬਾਲ ਦਿਵਸ ਦੇ ਮੌਕੇ ਵਿੱਚ ਆਯੋਜਿਤ ਸਾਹਿਬਜਾਦਿਆਂ ਨੂੰ ਨਮਨ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋ ਸ਼ਿਰਕਤ ਕਰਣਗੇ। ਇਸ ਤੋਂ ਪਹਿਲਾਂ ਉਹ ਇੰਦਰਧਨੁਸ਼ ਓਡੀਟੋਰੀਅਮ ਪਰਿਸਰ ਵਿੱਚ ਵੀਰ ਬਾਲ ਦਿਵਸ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਉਦਘਾਟਨ ਕਰਣਗੇ। ਇਸ ਤੋਂ ਇਲਾਵਾ ਸ੍ਰੀ ਅਮਿਤ ਸ਼ਾਹ ਸੈਕਟਰ-3 ਸਥਿਤ ਤਾਊ ਦੇਵੀ ਲਾਲ ਖੇਡ ਸਟੇਡੀਅਮ ਵਿੱਚ ਪੁਲਿਸ ਪਾਸਿੰਗ ਆਊਟ ਪਰੇਡ ਦੀ ਸਲਾਮੀ ਲੈਣਗੇ ਅਤੇ ਜਵਾਨਾ ਨੂੰ ਸੰਬੋਧਿਤ ਕਰਣਗੇ।

ਇਹ ਵੀ ਪੜ੍ਹੋ ਸਾਲ 2025 ਦੌਰਾਨ ਵਿੱਤੀ ਸੂਝ-ਬੂਝ ਅਤੇ ਡਿਜੀਟਲ ਇਨੋਵੇਸ਼ਨ ਨਾਲ ‘ਰੰਗਲਾ ਪੰਜਾਬ’ ਵਿਜ਼ਨ ਨੂੰ ਮਿਲਿਆ ਹੁਲਾਰਾ : ਹਰਪਾਲ ਸਿੰਘ ਚੀਮਾ

ਉਹ ਐਮਡੀਸੀ ਸੈਕਟਰ-1 ਪੰਚਕੂਲਾ ਸਥਿਤ ਅਟਲ ਪਾਰਕ ਵਿੱਚ ਭਾਰਤ ਰਤਨ, ਸਾਬਕਾ ਪ੍ਰਧਾਨ ਮੰਤਰੀ ਸੁਰਗਵਾਸੀ ਸ੍ਰੀ ਅਟਲ ਬਿਹਾਰੀ ਵਾਜਪੇਯੀ ਦੀ ਪ੍ਰਤਿਮਾ ਦਾ ਉਦਘਾਟਨ ਕਰਣਗੇ ਅਤੇ ਪੰਚਕਮਲ ਵਿੱਚ ਉਨ੍ਹਾਂ ਦੇ ਜੀਵਨ ‘ਤੇ ਅਧਾਰਿਤ ਪ੍ਰਦਰਸ਼ਨੀ ਦਾ ਅਵਲੋਕਨ ਵੀ ਰਕਣਗੇ। ਇਸੀ ਦਿਨ ਸ੍ਰੀ ਅਮਿਤ ਸ਼ਾਹ ਇੱਕ ਮੇਗਾ ਖੂਨਦਾਨ ਕੈਂਪ ਦਾ ਉਦਘਾਟਨ ਕਰ ਬਲੱਡ ਡੋਨਰਸ ਨੂੰ ਪ੍ਰੋਤਸਾਹਿਤ ਕਰਣਗੇ। ਇਸਸ ਦੇ ਨਾਲ ਹੀ ਉਹ ਇੰਦਰਧਨੁਸ਼ ਓਡੀਟੋਰੀਅਮ ਵਿੱਚ ਆਯੋਜਿਤ ਮੇਗਾ ਕੋਆਪਰੇਟਿਵ ਕਾਨਫ੍ਰੈਂਸ ਵਿੱਚ ਵੀ ਮੁੱਖ ਮਹਿਮਾਨ ਵਜੋ ਹਿੱਸਾ ਲੈਣਗੇ। ਇਸ ਮੌਕੇ ‘ਤੇ ਪੰਚਕੂਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਸਤਪਾਲ ਸ਼ਰਮਾ, ਪੁਲਿਸ ਡਿਪਟੀ ਕਮਿਸ਼ਨਰ ਸ੍ਰੀਮਤੀ ਸ੍ਰਿਸ਼ਟੀ ਗੁਪਤਾ, ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੀ ਵਧੀਕ ਨਿਦੇਸ਼ਕ (ਪ੍ਰਸਾਸ਼ਨ) ਸ੍ਰੀਮਤੀ ਵਰਸ਼ਾ ਖਾਂਗਵਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਨੂੰ ਸਮਰਪਿਤ ਸਮਾਪਨ ਦਾ ਹੋਇਆ ਆਯੋਜਨ

0

👉ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਰਦਾਸ ਦੇ ਨਾਲ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਤੱਪ-ਤਿਆਗ ਦਾ ਦਿੱਤਾ ਸੰਦੇਸ਼
Haryana News: ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਮੌਕੇ ‘ਤੇ ਗੁਰਦੁਆਰਾ ਸਾਹਿਬ ਗੋਬਿੰਦਪੁਰਾ, ਭੰਭੌਲੀ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਸ਼੍ਰੀ ਗੁਰੂ ਤੇਗ ਬਹਾਦਰ ੧ੀ ਨੂੰ ਸ਼ਰਧਾ ਸੁਮਨ ਅਰਪਿਤ ਕੀਤੇ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਇਸ ਪਵਿੱਤਰ ਧਰਤੀ ‘ਤੇ ਤੁਹਾਡੇ ਸਾਰਿਆਂ ਵਿੱਚ ਆ ਕੇ ਮੇਰਾ ਮਨ ਸ਼ਰਧਾ ਅਤੇ ਮਾਣ ਨਾਲ ਭਰ ਗਿਆ ਹੈ। ਅੱਜ ਅਸੀਂ ਇੱਥੇ ਉਸ ਮਹਾਨ ਵਿਰਾਸਤ ਨੂੰ ਨਮਨ ਕਰਨ ਆਏ ਹਨ, ਜਿਸ ਨੇ ਨਾ ਸਿਰਫ ਭਾਰਤ ਦੀ ਅਸਮਿਤਾ ਨੂੰ ਬਚਾਇਆ, ਸਗੋ ਮਨੁੱਖਤਾ ਨੂੰ ਧਰਮ ਅਤੇ ਸਚਾਈ ਲਈ ਸੱਭ ਕੁੱਝ ਕੁਰਬਾਨ ਕਰਨ ਦਾ ਮਾਰਗ ਦਿਖਾਇਆ। ਅੱਜ ਦਾ ਇਹ ਸ਼ਹੀਦੀ ਸਮਾਗਮ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਅਤੇ ਮਾਤਾ ਗੁੱਜਰੀ ਜੀ ਅਤੇ ਚਾਰੋਂ ਸਾਹਿਬਜਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਹਨ। ਉਨ੍ਹਾਂ ਨੇ ਕਿਹਾ ਕਿ ਸਮਾਗਮ ਵਿੱਚ ਪੰਥ ਦੇ ਮਹਾਨ ਕੀਰਤਨੀਏ ਅਤੇ ਵਿਦਵਾਨ ਕਥਾਵਾਚਕਾਂ ਵੱਲੋਂ ਜੋ ਗੁਰਬਾਣੀ ਦਾ ਪਾਠ ਇੱਥੇ ਹੋ ਰਿਹਾ ਹੈ, ਉਸ ਤੋਂ ਸਾਡੀ ਸਾਧ ਸੰਗਤ ਨਿਹਾਲ ਹੋਵੇਗੀ ਹੀ, ਨਾਲ ਹੀ ਸਾਡੀ ਨੌਜੁਆਨ ਪੀੜੀ ਵੀ ਗੁਰੂ ਸਾਹਿਬਾਨ ਅਤੇ ਵੀਰ ਸਾਹਿਬਜਾਦਿਆਂ ਦੀ ਸ਼ਹਾਦਤ ਤੋਂ ਪੇ੍ਰਰਿਤ ਹੋਵੇਗੀ। ਮੁੱਖ ਮੰਤਰੀ ਨੇ ਗੁਰਦੁਆਰਾ ਟਰਸਟ ਨੂੰ 31 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਗੁਰਦੁਆਰਾ ਟਰਸਟ ਵੱਲੋਂ ਮੁੱਖ ਮੰਤਰੀ ਨੂੰ ਸਿਰੋਪਾ, ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਫੋਟੋ ਤੇ ਤਲਵਾਰ ਭੇਂਟ ਕਰ ਸਨਮਾਨਿਤ ਕੀਤਾ ਗਿਆ।ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇ ਇਸ ਸਮਾਗਮ ਵਿੱਚ ਵੱਡੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ

ਇਹ ਗੁਰੂ ਸਾਹਿਬ ਦੀ ਉਸ ਸਿਖਿਆ ਦਾ ਹੀ ਵਿਸਤਾਰ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਮਨੁੱਖਤਾ ਦੀ ਸੇਵਾ ਹੀ ਸੱਭ ਤੋਂ ਵੱਡੀ ਪੂਜਾ ਹੈ। ਉਨ੍ਹਾਂ ਨੇ ਖੂਨਦਾਨ ਲਈ ਆਏ ਨੋਜੁਆਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਤੁਹਾਡਾ ਦਿੱਤਾ ਹੋਇਆ ਖੂਨ ਕਿਸੇ ਦੀ ਜਿੰਦਗੀ ਬਚਾ ਸਕਦਾ ਹੈ। ਨਾਲ ਹੀ, ਇਸ ਸਮਾਗਮ ਦੇ ਆਯੋਜਨ ਲਈ ਬਾਬਾ ਜਸਦੀਪ ਸਿੰਘ ਤੇ ਆਯੋਜਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਸਰਬੰਸਦਾਨੀ ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਸ਼ਹਾਦਤ ਨੂੰ ਦੁਨੀਆ ਦੇ ਇਤਿਹਾਸ ਦੀ ਸੱਭ ਤੋਂ ਵੱਡੀ ਸ਼ਹਾਦਤ ਮੰਨਿਆ ਜਾਂਦਾ ਹੈ। ਸਿਰਫ 6 ਅਤੇ 9 ਸਾਲ ਦੀ ਛੋਟੀ ਜਿਾਹੀ ਉਮਰ ਵਿੱਚ ਸ਼ਹਾਦਤ ਦੇਣ ਵਾਲੇ ਉਨ੍ਹਾਂ ਦੇ ਵੀਰ ਬੇਟਿਆਂ ਬਾਬਾ ਜੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਨੂੰ ਜਦੋਂ ਵੀ ਯਾਦ ਕੀਤਾ ਜਾਂਦਾ ਹੈ, ਤਾਂ ਹਰ ਕਿਸੇ ਦੀ ਜੁਬਾਨ ਤੋਂ ‘ਨਿੱਕੀਆਂ ਜਿੰਦਾ, ਵੱਡੇ ਸਾਕੇ’ ਸ਼ਬਦ ਨਿਕਲਦੇ ਹਨ। ਉਨ੍ਹਾਂ ਨੇ ਕਿਹਾ ਕਿ ਦੁਨੀਆ ਦੇ ਇਤਿਹਾਸ ਵਿੱਚ ਅਜਿਹੀ ਕੋਈ ਮਿਸਾਲ ਨਹੀਂ ਮਿਲਦੀ, ਜਿੱਥੇ ਮਾਸੂਮ ਬੱਚਿਆਂ ਨੇ ਧਰਮ ਦੀ ਰੱਖਿਆ ਲਈ ਦੀਵਾਰਾਂ ਵਿੱਚ ਜਿੰਦਾ ਚਿਨਣਾ ਮੰਜੂਰ ਕਰ ਲਿਆ ਪਰ ਝੁਕਣਾ ਮੰਜੂਰ ਨਹੀ ਕੀਤਾ। ਉਨ੍ਹਾਂ ਦੇ ਪਰਿਵਾਰ ਦੇ ਸਾਰੇ ਮੈਂਬਰਾਂ ਨੇ ਧਰਮ ਤੇ ਆਮ ਜਨਤਾ ਦੀ ਰੱਖਿਆ ਲਈ ਆਪਣੇ ਜਾਨ ਦੀ ਕੁਰਬਾਨੀ ਦਿੱਤੀ ਸੀ। ਇਹ ਕੁਰਬਾਨੀ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਰਹੇਗੀ। ਉਨ੍ਹਾਂ ਨੇ ਕਿਹਾ ਕਿ ਇਹ ਸ਼ਹਾਦਤ ਸਾਨੂੰ ਸਿਖਾਉਂਦੀ ਹੈ ਕਿ ਵੀਰਤਾ ਉਮਰ ਦੀ ਮੋਹਤਾਜ ਨਹੀਂ ਹੁੰਦੀ। ਮਾਤਾ ਗੁੱਜਰੀ ਜੀ ਨੇ ਜਿਸ ਤਰ੍ਹਾ ਜੇਲ੍ਹ ਦੀ ਠੰਢੇ ਬੁਰਜ ਵਿੱਚ ਰਹਿ ਕੇ ਵੀ ਆਪਣੇ ਪੋਤਿਆਂ ਨੂੰ ਧਰਮ ‘ਤੇ ਅੜ੍ਹੇ ਰਹਿਣ ਦੀ ਸਿਖਿਆ ਦਿੱਤੀ, ਉਹ ਅੱਜ ਦੀ ਮਾਤਾਵਾਂ ਅਤੇ ਭੈਣਾ ਲਈ ਵੀ ਪੇ੍ਰਰਣਾ ਦਾ ਸੱਭ ਤੋਂ ਵੱਡਾ ਸਰੋਤ ਹੈ।ਉਨ੍ਹਾਂ ਨੇ ਕਿਹਾ ਕਿ ਵੀਰ ਸਾਹਿਬਜਾਦਿਆਂ ਦੀ ਸ਼ਹਾਦਤ ਸਦੀਆਂ ਤੱਕ ਨਵੀਂ ਪੀੜੀਆਂ ਨੂੰ ਦੇਸ਼ਭਗਤੀ ਦੀ ਪੇ੍ਰਰਣਾ ਦਿੰਦੀ ਰਹੇਗੀ।

ਇਹ ਵੀ ਪੜ੍ਹੋ ਸਾਲ 2025 ਦੌਰਾਨ ਵਿੱਤੀ ਸੂਝ-ਬੂਝ ਅਤੇ ਡਿਜੀਟਲ ਇਨੋਵੇਸ਼ਨ ਨਾਲ ‘ਰੰਗਲਾ ਪੰਜਾਬ’ ਵਿਜ਼ਨ ਨੂੰ ਮਿਲਿਆ ਹੁਲਾਰਾ : ਹਰਪਾਲ ਸਿੰਘ ਚੀਮਾ

ਇਸੀ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਦੇ ਸ਼ਹੀਦੀ ਦਿਵਸ ਨੂੰ ਹਰ ਸਾਲ ਵੀਰ ਬਾਲ ਦਿਵਸ ਵਜੋ ਮਨਾਉਣ ਦਾ ਫੈਸਲਾ ਕੀਤਾ। ਹਰ ਸਾਲ 26 ਦਸੰਬਰ ਨੂੰ ਵੀਰ ਬਾਲ ਦਿਵਸ ਪੂਰੇ ਦੇਸ਼ ਵਿੱਚ ਸ਼ਰਧਾ ਦੇ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੇ ਬਲਿਦਾਨ ਨਾਲ ਜੁੜੀ ਕਹਾਣੀ ਨੂੰ ਜਿੰਨ੍ਹੀ ਵਾਰ ਅਸੀਂ ਪੜ੍ਹਾਂਗੇ, ਸੁਣਾਂਗੇ ਅਤੇ ਜਾਣਾਂਗੇ ਉਨ੍ਹੀ ਵਾਰ ਹੀ ਰਾਸ਼ਟਰ ਹਿੱਤ ਵਿੱਚ ਵੱਡੀ ਤੋਂ ਵੱਡੀ ਕੁਰਬਾਨੀ ਦੇਣ ਲਈ ਪੇ੍ਰਰਿਤ ਹੋਵਾਂਗੇ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬੱਚਿਆਂ ਨੂੰ ਦੇਸ਼ ਤੇ ਧਰਮ ਲਈ ਬਲਿਦਾਨ ਦੇਣ ਦੀ ਦ੍ਰਿੜ ਭਾਵਨਾ ਵਿਰਾਸਤ ਵਿੱਚ ਮਿਲੀ ਸੀ। ਉਨ੍ਹਾਂ ਦੇ ਦਾਦਾ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੇ ਵੀ ਦੇਸ਼ ਤੇ ਧਰਮ ਦੇ ਲਈ ਆਪਣਾ ਸੀਸ ਕੁਰਬਾਨ ਕਰ ਦਿੱਤਾ ਸੀ। ਇਹ ਸਾਲ ਉਨ੍ਹਾਂ ਦੀ ਸ਼ਹਾਦਤ ਦਾ 350ਵਾਂ ਸਾਲ ਹੈ। ਉਨ੍ਹਾਂ ਦਾ ਨਾਮ ਜੁਬਾਨ ‘ਤੇ ਆਉਂਦੇ ਹੀ ਸਾਡੇ ਸਾਹਮਣੇ ਇੱਕ ਅਜਿਹੇ ਮਹਾਪੁਰਸ਼ ਦੀ ਛਵੀ ਉਭਰ ਕੇ ਆਉਂਦੀ ਹੈ ਜਿਨ੍ਹਾਂ ਨੇ ਧਰਮ ਨੂੰ ਸਿਰਫ ਪੂਜਾ-ਪਾਠ ਤੱਕ ਸੀਮਤ ਨਹੀਂ ਰੱਖਿਆ ਸਗੋ ਉਸ ਨੂੰ ਅਧਿਕਾਰ ਅਤੇ ਆਜਾਦੀ ਦੇ ਨਾਲ ਵੀ ਜੋੜਿਆ ਅਤੇ ਕੁਰਬਾਨੀ ਦਿੱਤੀ।ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਗੁਰੂ ਸਾਹਿਬਾਨ ਦੀ ਸਿਖਿਆਵਾਂ ਤੇ ਸਿਦਾਂਤਾਂ ਨੂੰ ਜਨ-ਜਨ ਤੱਕ ਪਹੁੰਚਾਉਣ ਦਾ ਕੰਮ ਕਰ ਰਹੀ ਹੈ। ਪਿਛਲੇ ਦਿਨਾਂ ਅਸੀਂ ਸ਼੍ਰੀ ਗੁਰੂ ਤੇਗ ਬਹਾਦਰ ੧ੀ ਦੇ ਸ਼ਹੀਦੀ ਦਿਵਸ ਦੇ ਮੌਕੇ ਵਿੱਚ ਪੂਰੇ ਹਰਿਆਣਾ ਵਿੱਚ ਅਨੇਕ ਪ੍ਰੋਗਰਾਮ ਆਯੋਜਿਤ ਕੀਤੇ ਹਨ। ਇਹ ਪ੍ਰੋਗਰਾਮ ਇੱਕ ਨਵੰਬਰ ਹਰਿਆਣਾ ਦਿਵਸ ਤੋਂ ਲੈ ਕੇ ਗੁਰੂ ਜੀ ਦੇ ਸ਼ਹੀਦੀ ਦਿਵਸ 25 ਨਵੰਬਰ ਤੱਕ ਚੱਲੇ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਏ.ਆਈ.-ਆਧਾਰਤ ਕਰੀਅਰ ਸੇਧ ਪ੍ਰੋਗਰਾਮ ਲਾਗੂ, ਵਿਦਿਆਰਥੀਆਂ ਨੂੰ ਭਵਿੱਖ ਸਬੰਧੀ ਫ਼ੈਸਲੇ ਲੈਣ ਵਿੱਚ ਮਿਲੇਗੀ ਮਦਦ

ਮਾਣ ਦੀ ਗੱਲ ਹੈ ਕਿ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਜੀ ਨੇ 25 ਨਵੰਬਰ ਨੂੰ ਕੁਰੂਕਸ਼ੇਤਰ ਵਿੱਚ ਆਯੋਜਿਤ ਰਾਜ ਪੱਧਰੀ ਸਮਾਗਮ ਵਿੱਚ ਹਿੱਸਾ ਲੈ ਕੇ ਗੁਰੂ ੧ੀ ਨੁੰ ਨਮਨ ਕੀਤਾ। ਉਨ੍ਹਾਂ ਨੇ ਗੁਰੂ੧ੀ ਦੀ ਯਾਦ ਵਿੱਚ ਇੱਕ ਡਾਕ ਟਿਕਟ ਅਤੇ ਇੱਕ ਸਿੱਕਾ ਜਾਰੀ ਕੀਤਾ। ਇਸ ਦੇ ਨਾਲ ਗੁਰੂ੧ੀ ਦੀ ਸਿਖਿਆ ਜਨ-ਜਨ ਤੱਕ ਪਹੁੰਚਾਉਣ ਲਈ ਉਨ੍ਹਾਂ ਦੇ ਜੀਵਨ ‘ਤੇ ਅਧਾਰਿਤ ਕਾਫੀ ਟੇਬਲ ਬੁੱਕ ਦੀ ਘੁੰਡ ਚੁਕਾਈ ਵੀ ਕੀਤੀ। ਮਾਣਯੋਗ ਪ੍ਰਧਾਨ ਮੰਤਰੀ ਜੀ ਦੀ ਅਗਵਾਈ ਹੇਠ ਪਿਛਲੇ 11 ਸਾਲਾਂ ਵਿੱਚ ਸਿੱਖ ਵਿਰਾਸਤ, ਮਹਾਪੁਰਸ਼ਾਂ, ਗੁਰਗੱਦੀਆਂ, ਇਤਿਹਾਸਕ ਸਥਾਨਾਂ ਨੂੰ ਜੋ ਮਹਤੱਵ ਮਿਲਿਆ ਹੈ, ਉਹ ਸਾਡੀ ਰਾਸ਼ਟਰ ਨੀਤੀ ਦਾ ਹਿੱਸਾ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਸਿਰਸਾ ਸਥਿਤ ਚੌਧਰੀ ਦੇਵੀਲਾਲ ਯੂਨੀਵਰਸਿਟੀ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ‘ਤੇ ਖੋਜ ਲਈ ਸਥਾਪਿਤ ਕੀਤੀ ਗਈ ਇਹ ਚੇਅਰ ਖੋਜ ਰਿਵਾਇਤ ਨੂੰ ਨਵੀਂ ਦਿਸ਼ਾ ਦਵੇਗੀ। ਪਿਛਲੇ 11 ਨਵੰਬਰ ਨੂੰ ਹੀ, ਸਰਕਾਰੀ ਪੋਲੀਟੈਕਨਿਕ, ਅੰਬਾਲਾ ਦਾ ਨਾਮ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ ‘ਤੇ ਰੱਖਣ ਦਾ ਐਲਾਨ ਕੀਤਾ ਗਿਆ ਹੈ। ਯਮੁਨਾਨਗਰ ਵਿੱਚ ਬਨਣ ਵਾਲੇ ਮੈਡੀਕਲ ਕਾਲਜ ਦਾ ਨਾਮ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ ‘ਤੇ ਰੱਖਿਆ ਹੈ। ਹਰਿਆਣਾ ਸਰਕਾਰ ਨੇ 1984 ਦੇ ਦੰਗਿਆਂ ਵਿੱਚ ਆਪਣੇ ਪਰਿਜਨਾਂ ਨੂੰ ਖੋਣ ਵਾਲੇ ਹਰਿਆਣਾਂ ਦੇ 121 ਪਰਿਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਨੋਕਰੀ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਗੋਬਿੰਦਪੁਰਾ ਦੀ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ। ਇਸ ਮੌਕੇ ‘ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ, ਭਾਜਪਾ ਜਿਲ੍ਹਾ ਪ੍ਰਧਾਨ ਰਾਜੇਸ਼ ਸਪਰਾ, ਸਾਬਕਾ ਕੈਬਨਿਟ ਮੰਤਰੀ ਕੰਵਰਪਾਲ, ਸਾਬਕਾ ਵਿਧਾਇਕ ਬਲਵੰਤ ਸਿੰਘ, ਸਾਬਾਕ ਵਿਧਾਇਕ ਵਿਸ਼ਨਲਾਲ ਸੈਣੀ ਸਮੇਤ ਹੋਰ ਅਧਿਕਾਰੀ ਤੇ ਸਾਧ ਸੰਗਤ ਵੱਡੀ ਗਿਣਤੀ ਵਿੱਚ ਮੋਜੂਦ ਰਹੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਅਸੀਂ ਨੌਜਵਾਨਾਂ ਨੂੰ ਭਵਿੱਖੀ ਜ਼ਰੂਰਤਾਂ ਲਈ ਤਿਆਰ ਕਰ ਰਹੇ ਹਾਂ, ਜਦੋਂ ਕਿ ਅਕਾਲੀ ਨੌਜਵਾਨਾਂ ਨੂੰ ਡਾਇਨਾਸੌਰ ਯੁੱਗ ਵਿੱਚ ਖਿੱਚਣਾ ਚਾਹੁੰਦੇ ਹਨ: ਮੁੱਖ ਮੰਤਰੀ

0

👉ਮੈਗਾ ਪੀ.ਟੀ.ਐਮ. ਦੀ ਸਫ਼ਲਤਾ ਸੂਬੇ ਵਿੱਚ ਸਿੱਖਿਆ ਇਨਕਲਾਬ ਦੀ ਪ੍ਰਤੀਕ
ਧੂਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ
Dhuri(Sangrur) News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਜਿੱਥੇ ਸੂਬਾ ਸਰਕਾਰ ਪੰਜਾਬੀ ਨੌਜਵਾਨਾਂ ਨੂੰ ਡਾਕਟਰ ਅਤੇ ਇੰਜਨੀਅਰ ਬਣਾ ਕੇ ਭਵਿੱਖੀ ਜ਼ਰੂਰਤਾਂ ਲਈ ਤਿਆਰ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ, ਉੱਥੇ ਅਕਾਲੀ ਦਲ ਸੂਬੇ ਨੂੰ ਡਾਇਨਾਸੌਰ ਯੁੱਗ ਵਿੱਚ ਵਾਪਸ ਖਿੱਚਣ ‘ਤੇ ਤੁਲਿਆ ਹੋਇਆ ਹੈ।ਇੱਥੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਡਾਕਟਰ ਅਤੇ ਇੰਜਨੀਅਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਉਹ ਜ਼ਿੰਦਗੀ ਵਿੱਚ ਸਫ਼ਲ ਹੋ ਸਕਣ। ਉਨ੍ਹਾਂ ਕਿਹਾ ਕਿ ਅਕਾਲੀ ਦਲ, ਜਿਸ ਨੇ ਸੂਬੇ ਵਿੱਚ ਨਸ਼ੇ ਲਿਆ ਕੇ ਨੌਜਵਾਨਾਂ ਨੂੰ ਬਰਬਾਦ ਕੀਤਾ ਸੀ, ਸੂਬੇ ਨੂੰ ਡਾਇਨਾਸੌਰ ਯੁੱਗ ਵਿੱਚ ਵਾਪਸ ਲੈ ਜਾਣਾ ਚਾਹੁੰਦਾ ਹੈ। ਵਿਅੰਗ ਭਰੇ ਲਹਿਜ਼ੇ ਵਿੱਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਦਾ ‘ਡਾਇਨਾਸੌਰ’ ਅਸਲ ਵਿੱਚ ਹਵਾ ਨਾਲ ਭਰਿਆ ਇੱਕ ਪਲਾਸਟਿਕ ਦਾ ਖਿਡੌਣਾ ਹੈ, ਜਿਸ ਨੂੰ ਲੋਕ ਜਲਦੀ ਉਡਾ ਦੇਣਗੇ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਹਾਲ ਹੀ ਵਿੱਚ ਹੋਈਆਂ ਮੈਗਾ ਅਧਿਆਪਕ-ਮਾਪੇ ਮਿਲਣੀਆਂ ਵਿੱਚ 23.3 ਲੱਖ ਮਾਪਿਆਂ ਦੀ ਸ਼ਮੂਲੀਅਤ ਬਹੁਤ ਵਧੀਆ ਸੰਕੇਤ ਹੈ, ਜੋ ਪੰਜਾਬ ਦੇ ਉੱਜਵਲ ਭਵਿੱਖ ਨੂੰ ਦਰਸਾਉਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇੱਕ ਮਿਸਾਲੀ ਤਬਦੀਲੀ ਹੈ ਕਿਉਂਕਿ ਅਜਿਹੀਆਂ ਮਿਲਣੀਆਂ ਪਹਿਲਾਂ ਪ੍ਰਾਈਵੇਟ ਸਕੂਲਾਂ ਵਿੱਚ ਹੁੰਦੀਆਂ ਸਨ ਪਰ ਸਰਕਾਰੀ ਸਕੂਲਾਂ ਵਿੱਚ ਇਹ ਚੀਜ਼ ਗਾਇਬ ਸੀ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀਆਂ ਦੀ ਭਲਾਈ ਲਈ ਇੱਥੇ ਅਪਣਾਈ ਜਾ ਰਹੀ ਸਭ ਤੋਂ ਵਧੀਆ ਕਵਾਇਦ ਵਿੱਚੋਂ ਇੱਕ ਹੈ।ਨਿਊਜ਼ੀਲੈਂਡ ਵਿੱਚ ਨਗਰ ਕੀਰਤਨ ਦੇ ਵਿਰੋਧ ਬਾਰੇ ਪੁੱਛੇ ਜਾਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਇਹ ਮਾਮਲਾ ਨਿਊਜ਼ੀਲੈਂਡ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਨਿਊਜ਼ੀਲੈਂਡ ਇੱਕ ਪੜ੍ਹਿਆ-ਲਿਖਿਆ ਦੇਸ਼ ਹੈ ਪਰ ਪਰਵਾਸ ਦਾ ਮੁੱਦਾ ਵਿਸ਼ਵਵਿਆਪੀ ਚਿੰਤਾ ਬਣ ਗਿਆ ਹੈ। ਭਗਵੰਤ ਸਿੰਘ ਮਾਨ ਨੇ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਏ.ਆਈ.-ਆਧਾਰਤ ਕਰੀਅਰ ਸੇਧ ਪ੍ਰੋਗਰਾਮ ਲਾਗੂ, ਵਿਦਿਆਰਥੀਆਂ ਨੂੰ ਭਵਿੱਖ ਸਬੰਧੀ ਫ਼ੈਸਲੇ ਲੈਣ ਵਿੱਚ ਮਿਲੇਗੀ ਮਦਦ

ਇਸ ਦੌਰਾਨ ਮੁੱਖ ਮੰਤਰੀ ਨੇ ਧੂਰੀ ਵਿਧਾਨ ਸਭਾ ਹਲਕੇ ਦੀਆਂ ਪੰਚਾਇਤਾਂ ਨਾਲ ਮੀਟਿੰਗ ਕੀਤੀ ਅਤੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਚੁਣੇ ਹੋਏ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਿੰਡਾਂ ਅਤੇ ਲੋਕਾਂ ਦੇ ਮਸਲਿਆਂ ਨੂੰ ਸਮਝਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਰੰਟੀ ਐਕਟ (ਮਨਰੇਗਾ) ਦੀ ਪੂਰੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਲੋੜਵੰਦਾਂ ਨੂੰ ਰੋਜ਼ਗਾਰ ਮਿਲ ਸਕੇ ਅਤੇ ਵਿਕਾਸ ਕਾਰਜ ਕੁਸ਼ਲਤਾ ਨਾਲ ਪੂਰੇ ਹੋ ਸਕਣ।ਮੁੱਖ ਮੰਤਰੀ ਨੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਵਿਕਾਸ ਕਾਰਜ ਪਹਿਲ ਦੇ ਆਧਾਰ ‘ਤੇ ਕੀਤੇ ਜਾਣ ਅਤੇ ਕੋਈ ਸ਼ਿਕਾਇਤ ਨਾ ਹੋਵੇ। ਉਨ੍ਹਾਂ ਸਰਪੰਚਾਂ, ਪੰਚਾਇਤਾਂ ਅਤੇ ਪੰਚਾਇਤ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਵਿਕਾਸ ‘ਤੇ ਧਿਆਨ ਕੇਂਦਰਿਤ ਕਰਨ ਲਈ ਕਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹਰ ਪਿੰਡ ਨੂੰ ਸ਼ਹਿਰਾਂ ਦੇ ਬਰਾਬਰ ਸਹੂਲਤਾਂ ਮੁਹੱਈਆ ਕਰਨਾ ਹੈ।

ਇਹ ਵੀ ਪੜ੍ਹੋ ਸਾਲ 2025 ਦੌਰਾਨ ਵਿੱਤੀ ਸੂਝ-ਬੂਝ ਅਤੇ ਡਿਜੀਟਲ ਇਨੋਵੇਸ਼ਨ ਨਾਲ ‘ਰੰਗਲਾ ਪੰਜਾਬ’ ਵਿਜ਼ਨ ਨੂੰ ਮਿਲਿਆ ਹੁਲਾਰਾ : ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਨੇ ਕਿਹਾ ਕਿ ਕਮਿਊਨਿਟੀ ਸੈਂਟਰਾਂ ਨੂੰ ਪੂਰਾ ਕਰਨ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਕਾਸ ਕਾਰਜਾਂ ਲਈ ਅਧਿਕਾਰੀਆਂ ਵਿੱਚ ਪੂਰਾ ਤਾਲਮੇਲ ਹੋਣਾ ਚਾਹੀਦਾ ਹੈ ਅਤੇ ਭਰੋਸਾ ਦਿੱਤਾ ਕਿ ਪੰਚਾਇਤਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਹਰ ਪਿੰਡ ਨੂੰ ਇੱਕ ਮਿੰਨੀ-ਬੱਸ ਸੇਵਾ ਰਾਹੀਂ ਜੋੜਿਆ ਜਾਵੇਗਾ ਅਤੇ ਨੌਜਵਾਨਾਂ ਨੂੰ ਬੱਸ ਪਰਮਿਟ ਜਾਰੀ ਕੀਤੇ ਜਾਣਗੇ।ਇਸ ਤੋਂ ਪਹਿਲਾਂ, ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਬਲਾਕ ਸਮਿਤੀਆਂ ਦੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਸਹੁੰ ਚੁੱਕ ਸਮਾਗਮ ਜਨਵਰੀ ਦੇ ਪਹਿਲੇ ਹਫ਼ਤੇ ਹੋਵੇਗਾ, ਜਿਸ ਤੋਂ ਬਾਅਦ ਮਗਸੀਪਾ (ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ) ਵਿਖੇ ਉਨ੍ਹਾਂ ਦੇ ਫ਼ਰਜ਼ਾਂ ਅਤੇ ਜ਼ਿੰਮੇਵਾਰੀਆਂ ਬਾਰੇ ਸਿਖਲਾਈ ਸੈਸ਼ਨ ਹੋਣਗੇ। ਭਗਵੰਤ ਸਿੰਘ ਮਾਨ ਨੇ ਸੰਤੁਸ਼ਟੀ ਪ੍ਰਗਟ ਕੀਤੀ ਕਿ ਵਿਕਾਸ ਕਾਰਜ ਤੇਜ਼ੀ ਨਾਲ ਅੱਗੇ ਵਧ ਰਹੇ ਹਨ, ਜੋ ਸਕਾਰਾਤਮਕ ਸੰਕੇਤ ਹੈ ਕਿਉਂਕਿ ਪਹਿਲੀ ਵਾਰ ਹਰ ਪਿੰਡ ਵਿੱਚ ਵਿਕਾਸ ਕਾਰਜ ਸਰਗਰਮੀ ਨਾਲ ਚੱਲ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1900602