Wednesday, May 6, 2026
Home Blog Page 2612

ਸੁਨੀਤਾ ਕੇਜਰੀਵਾਲ ਨੇ ਭਗਵੰਤ ਮਾਨ ਦੀ ਜਿੱਤ ਲਈ ਵਿਧਾਨ ਸਭਾ ਹਲਕਾ ਧੂਰੀ ਵਿਖੇ ਕੀਤਾ ਚੋਣ ਪ੍ਰਚਾਰ

0

-ਪੰਜਾਬ ਦੀ ਖੁਸ਼ਹਾਲੀ ਲਈ ਮੇਰੇ ਦਿਉਰ ਭਗਵੰਤ ਮਾਨ ਨੂੰ ਜਿਤਾਓ: ਸੁਨੀਤਾ ਕੇਜਰੀਵਾਲ

-ਸੁਨੀਤਾ ਕੇਜਰੀਵਾਲ ਅਤੇ ਹਰਸ਼ਿਤਾ ਕੇਜਰੀਵਾਲ ਨੇ ਭਗਵੰਤ ਲਈ ਧੂਰੀ ਵਿੱਚ ਮੰਗੀਆਂ ਵੋਟਾਂ

-ਲੋਕਾਂ ਨੂੰ ਆਸ ਦੀ ਕਿਰਨ ‘ਕੇਜਰੀਵਾਲ ਅਤੇ ਭਗਵੰਤ ਮਾਨ’ ਜੋੜੀ ਵਿੱਚੋਂ ਦਿਖ ਰਹੀ ਹੈ: ਮਨਪ੍ਰੀਤ ਕੌਰ

ਸੁਖਜਿੰਦਰ ਮਾਨ

ਧੂਰੀ (ਸੰਗਰੂਰ, 11 ਫਰਵਰੀ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਬੀਬਾ ਸੁਨੀਤਾ ਕੇਜਰੀਵਾਲ ਨੇ ‘ਆਪ’ ਪੰਜਾਬ ਦੇ ਮੁੱਖ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਜਿੱਤ ਲਈ ਵਿਧਾਨ ਸਭਾ ਹਲਕਾ ਧੂਰੀ ਵਿੱਚ ਚੋਣ ਪ੍ਰਚਾਰ ਕੀਤਾ। ਧੂਰੀ ਸ਼ਹਿਰ ਵਿੱਚ ਹੋਏ ਇੱਕ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਸੁਨੀਤਾ ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ (ਲੋਕ) 20 ਫਰਵਰੀ ਨੂੰ ‘ਝਾੜੂ’ ਦਾ ਬਟਨ ਦੱਬ ਕੇ ਪੰਜਾਬ ਦੀ ਖੁਸ਼ਹਾਲੀ ਅਤੇ ਆਪਣੇ ਆਪ ਦੀ ਤਰੱਕੀ ਲਈ ਭਗਵੰਤ ਮਾਨ ਨੂੰ ਜਿਤਾਉਣਗੇ। ਇਸ ਚੋਣ ਜਲਸੇ ਨੂੰ ਕੇਜਰੀਵਾਲ ਦੀ ਬੇਟੀ ਹਰਸ਼ਿਤਾ ਕੇਜਰੀਵਾਲ, ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਅਤੇ ਭੈਣ ਮਨਪ੍ਰੀਤ ਕੌਰ ਨੇ ਵੀ ਸੰਬੋਧਨ ਕੀਤਾ।ਸ਼ੁੱਕਰਵਾਰ ਨੂੰ ਧੂਰੀ ਵਿਖੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਸੁਨੀਤਾ ਕੇਜਰੀਵਾਲ ਨੇ ਕਿਹਾ, ”ਆਮ ਆਦਮੀ ਪਾਰਟੀ ਦਾ ਇੱਕੋ- ਇੱਕ ਸੁਫ਼ਨਾ ਹੈ ਕਿ ਹਰ ਘਰ ਵਿੱਚ ਤਰੱਕੀ ਹੋਵੇ। ਬਿਜਲੀ, ਪਾਣੀ, ਸਿੱਖਿਆ ਅਤੇ ਇਲਾਜ ਚੰਗਾ ਅਤੇ ਮੁਫ਼ਤ ਮਿਲੇ। ਜਦੋਂ ਸਰਕਾਰ ਅਜਿਹੀਆਂ ਸਹੂਲਤਾਂ ਆਮ ਲੋਕਾਂ ਨੂੰ ਦਿੰਦੀ ਹੈ ਤਾਂ ਲੋਕਾਂ ਦੇ ਪੈਸੇ ਦੀ ਬੱਚਤ ਹੁੰਦੀ ਹੈ।” ਸੁਨੀਤਾ ਨੇ ਕਿਹਾ ਕਿ ਕੇਜਰੀਵਾਲ ਸਿੱਖਿਆ, ਇਲਾਜ ਅਤੇ ਹੋਰ ਸਹੂਲਤਾਂ ਦੇਣ ਦਾ ਕੇਵਲ ਵਾਅਦਾ ਨਹੀਂ ਕਰਦੇ, ਸਗੋਂ ਗਰੰਟੀ ਦਿੰਦੇ ਹਨ। ਇਹੋ ਜਿਹੀਆਂ ਗਰੰਟੀਆਂ ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ ਲਾਗੂ ਕੀਤੀਆਂ ਹਨ ਅਤੇ ਪੰਜਾਬ ਵਿੱਚ ਵੀ ਲਾਗੂ ਕੀਤੀਆਂ ਜਾਣਗੀਆਂ।ਸੁਨੀਤਾ ਕੇਜਰੀਵਾਲ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਕੇਜਰੀਵਾਲ ਨੇ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦੀ ਗਰੰਟੀ ਦਿੱਤੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਸੂਬੇ ਦੀ ਹਰ ਔਰਤ ਨੂੰ ਇਹ ਪੈਸੇ ਮਿਲਣਗੇ। ਇਸ ਪੈਸੇ ਨੂੰ ਔਰਤਾਂ ਆਪਣੀ ਮਰਜੀ ਨਾਲ ਖਰਚ ਸਕਦੀਆਂ ਹਨ, ਵਿਦਿਆਰਥਣਾਂ ਆਪਣੀ ਪੜਾਈ ਦਾ ਖਰਚ ਪੂਰਾ ਕਰ ਸਕਦੀਆਂ ਹਨ ਅਤੇ ਮਾਂਵਾਂ ਆਪਣੀਆਂ ਧੀਆਂ ਨੂੰ ਅਸ਼ੀਰਵਾਦ ਦੇ ਰੂਪ ‘ਚ ਵੀ ਦੇ ਸਕਦੀਆਂ ਹਨ।ਭਗਵੰਤ ਮਾਨ ਦੀ ਤਰੀਫ਼ ਕਰਦਿਆਂ ਸੁਨੀਤਾ ਕੇਜਰੀਵਾਲ ਨੇ ਕਿਹਾ, ”ਭਗਵੰਤ ਇੱਕੋ- ਇੱਕ ਅਜਿਹੇ ਸੰਸਦ ਮੈਂਬਰ ਹਨ, ਜਿਹੜੇ ਲੰਮੇਂ ਸਮੇਂ ਤੋਂ ਪੰਜਾਬ ਦੇ ਕਿਸਾਨਾਂ ਦੇ ਮੁੱਦੇ ਸੰਸਦ ਵਿੱਚ ਚੁਕਦੇ ਰਹੇ ਹਨ। ਉਸ ਨੂੰ ਪੰਜਾਬ ਨਾਲ ਜਨੂਨ ਹੈ, ਪਿਆਰ ਹੈ ਕਿ ਕਿਵੇਂ ਪੰਜਾਬ ਨੂੰ ਤਰੱਕੀ ਵੱਲ ਲੈ ਕੇ ਜਾਣਾ ਹੈ। ਇਸੇ ਲਈ ਉਹ ਭਗਵੰਤ ਮਾਨ ਲਈ ਵੋਟਾਂ ਮੰਗਣ ਆਈ ਹੈ।”ਇਸ ਮੌਕੇ ਅਰਵਿੰਦ ਕੇਜਰੀਵਾਲ ਦੀ ਬੇਟੀ ਹਰਸ਼ਿਤਾ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਬੱਚਿਆਂ ਬਾਰੇ ਸੋਚਦੀ ਹੈ ਕਿ ਹਰ ਬੱਚੇ ਨੂੰ ਕਿਵੇਂ ਪੜਨ ਅਤੇ ਅੱਗੇ ਵਧਣ ਦਾ ਮੌਕਾ ਦਿੱਤਾ ਜਾਵੇ। ਅੱਜ ਪੰਜਾਬ ਦੇ ਬੱਚਿਆਂ ਨੂੰ ਚੰਗੇ ਸਕੂਲ, ਕਾਲਜ ਅਤੇ ਚੰਗੇ ਹਸਪਤਾਲਾਂ ਦੀ ਲੋੜ ਹੈ। ਹਰਸ਼ਿਤਾ ਨੇ ਕਿਹਾ ਕਿ ਉਹ ਚਾਹੁੰਦੀ ਹੈ ਕਿ ਪੰਜਾਬ ਦੀ ਹਰ ਬੇਟੀ ਪੜੇ- ਲਿਖੇ, ਅੱਗੇ ਵਧੇ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰੇ।ਇਸ ਤੋਂ ਪਹਿਲਾ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ, ”ਸੂਬੇ ਦੀਆਂ ਆਮ ਔਰਤਾਂ ਨੂੰ ਰਿਵਾਇਤੀ ਪਾਰਟੀਆਂ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੇ ਹਮੇਸ਼ਾਂ ਹੀ ਰਾਜਨੀਤਿਕ ਜ਼ਿੰਮੇਵਾਰੀ ਤੋਂ ਦੂਰ ਰੱਖਿਆ ਹੈ। ਜਦੋਂ ਔਰਤਾਂ ਘਰ ਚਲਾਉਣ ਵਿੱਚ ਭਾਗੀਦਾਰ ਹੋ ਸਕਦੀਆਂ ਹਨ ਤਾਂ ਸਰਕਾਰ ਚਲਾਉਣ ਵਿੱਚ ਕਿਉਂ ਭਾਗੀਦਾਰ ਨਹੀਂ ਹੋ ਸਕਦੀਆਂ।”  ਮਨਪ੍ਰੀਤ ਨੇ ਕਿਹਾ ਕਿ ਅਕਾਲੀ ਦਲ ਬਾਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਕਾਰਨ ਪੰਜਾਬ ਦੇ ਸਕੂਲ ਅਤੇ ਹਸਪਤਾਲ ਬਰਬਾਦ ਹੋ ਗਏ ਅਤੇ ਨੌਕਰੀਆਂ ਨਾ ਮਿਲਣ ਕਾਰਨ ਮਾਂਵਾਂ ਬੱਚਿਆਂ ਨੂੰ ਵਿਦੇਸ਼ਾਂ ਵਿੱਚ ਭੇਜਣ ਲਈ ਮਜ਼ਬੂਰ ਹੋ ਰਹੀਆਂ ਹਨ। ਪਰ ਹੁਣ ਲੋਕਾਂ ਨੂੰ ਆਸ ਦੀ ਕਿਰਨ ‘ਕੇਜਰੀਵਾਲ ਅਤੇ ਭਗਵੰਤ ਮਾਨ’ ਜੋੜੀ ਵਿੱਚੋਂ ਦਿਖ ਰਹੀ ਹੈ। ਇਸ ਲਈ 70 ਸਾਲਾਂ ਦਾ ਰਾਜਨੀਤਿਕ ਗੰਦ ਸਾਰੇ ਲੋਕਾਂ ਨੇ ਮਿਲ ਕੇ ‘ਝਾੜੂ’ ਨਾਲ ਸਾਫ਼ ਕਰਨਾ ਹੈ।

ਪੰਜਾਬ ਸਮੇਤ ਦੇਸ਼ ਦਾ ਵਿਕਾਸ ਕਾਂਗਰਸ ਦੇ ਰਾਜ ਦੌਰਾਨ ਹੀ ਹੋਇਆ: ਐਮ.ਪੀ ਮਨੀਸ਼ ਤਿਵਾੜੀ

0

ਖਰੜ ਤੋਂ ਪਾਰਟੀ ਉਮੀਦਵਾਰ ਵਿਜੇ ਸ਼ਰਮਾ ਟਿੰਕੂ ਦੇ ਹੱਕ ਵਿੱਚ ਕੀਤੀ ਚੋਣ ਮੀਟਿੰਗ

ਸੁਖਜਿੰਦਰ ਮਾਨ

ਖਰੜ, 11 ਫਰਵਰੀ;  ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੇ ਰਾਜ ਦੌਰਾਨ ਹੀ ਪੰਜਾਬ ਸਮੇਤ ਦੇਸ਼ ਦਾ ਵਿਕਾਸ ਹੋਇਆ ਹੈ। ਇਨ੍ਹਾਂ ਵਿਕਾਸ ਕਾਰਜਾਂ ਨੂੰ ਅੱਗੇ ਵੀ ਜਾਰੀ ਰੱਖਣ ਲਈ ਪਾਰਟੀ ਨੂੰ ਸੱਤਾ ਵਿਚ ਲਿਆਉਣਾ ਜ਼ਰੂਰੀ ਹੈ।ਸਾਂਸਦ ਤਿਵਾੜੀ ਅੱਜ ਹਲਕਾ ਖਰੜ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੇ ਸ਼ਰਮਾ ਟਿੰਕੂ ਦੇ ਹੱਕ ਵਿੱਚ ਪਿੰਡ ਸੋਹੜਾ ਵਿੱਚ ਪਬਲਿਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਪੰਜਾਬ ਨੂੰ ਵਿਕਾਸ ਦੀ ਲੀਹਾਂ ‘ਤੇ ਲੈ ਜਾ ਸਕਦੀ ਹੈ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿੱਚ ਸੜਕਾਂ, ਗਲੀਆਂ, ਖੇਡ ਮੈਦਾਨਾਂ ਦੇ ਨਿਰਮਾਣ ਸਮੇਤ ਹੋਰ ਵਿਕਾਸ ਕਾਰਜਾਂ ਦਾ ਵੀ ਜ਼ਿਕਰ ਕੀਤਾ।ਉਥੇ ਹੀ, ਹਲਕਾ ਉਮੀਦਵਾਰ ਵਿਜੇ ਸ਼ਰਮਾ ਟਿੰਕੂ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਵਿਕਾਸ ਦੀ ਰਾਜਨੀਤੀ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਹੋਰਨਾਂ ਪਾਰਟੀਆਂ ਵਾਂਗ ਝੂਠੇ ਦਾਅਵੇ ਕਰਕੇ ਲੋਕਾਂ ਨੂੰ ਧੋਖਾ ਨਹੀਂ ਦਿੰਦੀ।  ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 20 ਫਰਵਰੀ ਨੂੰ ਕਾਂਗਰਸ ਦੇ ਹੱਕ ਵਿੱਚ ਵੋਟਾਂ ਪਾ ਕੇ ਸੂਬੇ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰੋ।

ਕਾਂਗਰਸ ਦੇ ਸਾਬਕਾ ਕੌਂਸਲਰ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਸਤਪਾਲ ਡੋਡ ‘ਆਪ’ ਵਿੱਚ ਹੋਏ ਸ਼ਾਮਲ

0

 -‘ਆਪ’ ਨੇ ਕਾਂਗਰਸ ਨੂੰ ਦਿੱਤਾ ਇੱਕ ਹੋਰ ਕਰਾਰਾ ਝਟਕਾ; ‘ਆਪ’ ਨੇਤਾ ਰਾਘਵ ਚੱਢਾ ਨੇ ਸਤਪਾਲ ਡੋਡ ਨੂੰ ‘ਆਪ’ ‘ਚ ਕਰਵਾਇਆ ਸ਼ਾਮਲ,ਕੀਤਾ ਸਵਾਗਤ

 – ਪੰਜਾਬ ਦੇ ਲੋਕਾਂ ਨੇ ਕਾਂਗਰਸ ਤੋਂ ਖਹਿੜਾ ਛੁਡਾਉਣ ਦਾ ਬਣਾਇਆ ਮਨ: ਰਾਘਵ ਚੱਢਾ

ਸੁਖਜਿੰਦਰ ਮਾਨ

ਚੰਡੀਗੜ੍ਹ, 11 ਫਰਵਰੀ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਦਿੱਤਾ ਹੈ। ਸ਼ੁੱਕਰਵਾਰ ਨੂੰ ਫਰੀਦਕੋਟ ਤੋਂ ਸਾਬਕਾ ਕਾਂਗਰਸੀ ਕੌਂਸਲਰ ਅਤੇ ਜ਼ਿਲਾ ਮੀਤ ਪ੍ਰਧਾਨ ਸਤਪਾਲ ਡੋਡ ‘ਆਪ’ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ।ਸਤਪਾਲ ਡੋਡ ਫ਼ਰੀਦਕੋਟ ਤੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਬਲਾਕ ਯੂਥ ਕਾਂਗਰਸ ਜੈਤੋ ਜ਼ਿਲ੍ਹਾ ਦੇ ਪ੍ਰਧਾਨ ਅਤੇ ਆਪਣੇ ਇਲਾਕੇ ਤੋਂ ਕੌਂਸਲਰ ਵੀ ਰਹਿ ਚੁੱਕੇ ਹਨ। ਕਾਂਗਰਸ ਦੇ ਸੀਨੀਅਰ ਨੇਤਾ ਵਜੋਂ ਡੋਡ ਕੋਲ ਕਾਂਗਰਸ ਪਾਰਟੀ ਵਿੱਚ ਵੱਖ-ਵੱਖ ਅਹੁਦਿਆਂ ’ਤੇ ਕੰਮ ਕਰਨ ਦਾ ਲੰਬਾ ਤਜ਼ਰਬਾ ਹੈ।ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਤਪਾਲ ਡੋਡ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਦੀਆਂ ਭ੍ਰਿਸ਼ਟ ਨੀਤੀਆਂ ਤੋਂ ਤੰਗ ਆ ਚੁੱਕੇ ਹਨ। ਪਾਰਟੀ ਵਿੱਚ ਆਪਣੇ ਹੀ ਲੋਕਾਂ ਅਤੇ ਵਰਕਰਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਅਤੇ ਬਾਹਰਲੇ ਲੋਕਾਂ ਨੂੰ ਅਹਿਮੀਅਤ ਦਿੱਤੀ ਜਾ ਰਹੀ ਹੈ।ਰਾਘਵ ਚੱਢਾ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਹੀ ਕਾਂਗਰਸ ਤੋਂ ਖਹਿੜਾ ਛੁਡਾਉਣਾ ਚਾਹੁੰਦੇ ਹਨ, ਪਰ ਜਦੋਂ ਤੋਂ ਕਾਂਗਰਸ ਨੇ ਚੰਨੀ ਨੂੰ ਸੀਐੱਮ ਉਮੀਦਵਾਰ ਐਲਾਨਿਆ ਹੈ, ਪਾਰਟੀ ਦੇ ਨੇਤਾ ਵੀ ਨਿਰਾਸ਼ ਹਨ ਅਤੇ ਉਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਹੀ ਹਾਰ ਸਵੀਕਾਰ ਕਰ ਲਈ ਹੈ। ‘ਆਪ’ ਨੇਤਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਇਸ ਵਾਰ ਬਦਲਾਅ ਚਾਹੁੰਦੀ ਹੈ। ਲੋਕਾਂ ਨੇ ਝਾੜੂ ਦਾ ਬਟਨ ਦਬਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਫੈਸਲਾ ਕਰ ਲਿਆ ਹੈ।

ਕਾਂਗਰਸ ਅਤੇ ਮੁੱਖ ਮੰਤਰੀ ਚੰਨੀ ਦੇ ਮਾਫੀਆ ਨਾਲ ਗਠਜੋੜ ਦੀ ਸ਼ਮਸ਼ੇਰ ਸਿੰਘ ਦੁਲੋਂ ਨੇ ਕੀਤੀ ਪੁਸ਼ਟੀ: ਹਰਪਾਲ ਸਿੰਘ ਚੀਮਾ

0

-‘ਆਪ’ ਦੀ ਸਰਕਾਰ ਬਣਨ ‘ਤੇ ਮਾਫੀਆ ਰਾਜ ਕੀਤਾ ਜਾਵੇਗਾ ਖ਼ਤਮ, ਖ਼ਜ਼ਾਨੇ ਵਿੱਚ ਜਾਵੇਗਾ ਲੋਕਾਂ ਦਾ ਪੈਸਾ: ਹਰਪਾਲ ਚੀਮਾ

-ਕਾਂਗਰਸ ਭ੍ਰਿਸ਼ਟਾਚਾਰ ਦਾ ਅੱਡਾ ਬਣੀ, ਕਾਂਗਰਸ ਅਤੇ ਭ੍ਰਿਸ਼ਟਾਚਾਰ ਇੱਕੋ ਸਿੱਕੇ ਦੇ ਦੋ ਪਹਿਲੂ: ਹਰਪਾਲ ਚੀਮਾ

-ਆਮ ਆਦਮੀ ਪਾਰਟੀ ਨੇ ਪਹਿਲਾਂ ਹੀ ਕਾਂਗਰਸ, ਕੈਪਟਨ ਅਤੇ ਚੰਨੀ ‘ਤੇ ਮਾਫੀਆ ਨਾਲ ਮਿਲੇ ਹੋਣ ਦੇ ਲਾਏ ਸੀ ਦੋਸ਼

ਸੁਖਜਿੰਦਰ ਮਾਨ

ਸੰਗਰੂਰ, 11 ਫਰਵਰੀ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਚੀਮਾ ਨੇ ਦੋਸ਼ ਲਾਇਆ ਕਿ ਕਾਂਗਰਸ ਨੇ ਐਮ.ਐਲ.ਏਜ਼ ਦੀਆਂ ਟਿੱਕਟਾਂ ਰੇਤ, ਸ਼ਰਾਬ, ਟਰਾਂਸਪੋਰਟ ਅਤੇ ਡਰੱਗ ਮਾਫੀਆ ਦੇ ਆਗੂਆਂ ਨੂੰ ਵੇਚੀਆਂ ਹਨ ਤਾਂ ਜੋ ਉਹ ਵਿਧਾਇਕ ਬਣ ਕੇ ਆਪਣੇ ਮਾਫੀਆ ਰਾਜ ਨੂੰ ਹੋਰ ਮਜ਼ਬੂਤ ਕਰਨ ਸਕਣ। ਚੀਮਾ ਨੇ ਪੰਜਾਬ ਵਾਸੀਆਂ ਨੂੰ ਵਿਸ਼ਵਾਸ ਦਵਾਇਆ ਕਿ ਸੂਬੇ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮਾਫੀਆ ਰਾਜ ਖ਼ਤਮ ਕੀਤਾ ਜਾਵੇਗਾ। ਪੰਜਾਬ ਦੇ ਲੁਟੇ ਹੋਏ ਪੈਸੇ ਦੀ ਮਾਫੀਆ ਦੇ ਸਰਪ੍ਰਸਤਾਂ ਕੋਲੋਂ ਵਸੂਲੀ ਕੀਤੀ ਜਾਵੇਗੀ ਅਤੇ ਲੋਕਾਂ ਦਾ ਪੈਸਾ ਲੋਕਾਂ ਨੂੰ ਦਿੱਤਾ ਜਾਵੇਗਾ।ਸ਼ੁੱਕਰਵਾਰ ਨੂੰ ਸੰਗਰੂਰ ਵਿਖੇ ਪਾਰਟੀ ਦਫ਼ਤਰ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, ” ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੁਲੋਂ ਨੇ ਕਾਂਗਰਸ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਮਾਫੀਆ ਰਾਜ ਚਲਾਉਣ ਵਾਲੇ ਲੋਕਾਂ ਨੂੰ ਟਿੱਕਟਾਂ ਵੇਚਣ ਦੇ ਗੰਭੀਰ ਦੋਸ਼ ਲਾਏ ਹਨ। ਸ਼ਮਸ਼ੇਰ ਸਿੰਘ ਦੁਲੋਂ ਨੇ ਆਮ ਆਦਮੀ ਪਾਰਟੀ ਵੱਲੋਂ ਕਾਂਗਰਸ ਅਤੇ ਮੁੱਖ ਮੰਤਰੀ ਚੰਨੀ ‘ਤੇ ਲਾਏ ਜਾਂਦੇ ਦੋਸ਼ਾਂ ਦੀ ਪੁਸ਼ਟੀ ਕੀਤੀ ਹੈ ਕਿ ਕਾਂਗਰਸ ਸਰਕਾਰ ਰੇਤ, ਸ਼ਰਾਬ, ਟਰਾਂਸਪੋਰਟ ਅਤੇ ਡਰੱਗ ਮਾਫੀਆ ਨਾਲ ਮਿਲੀ ਹੋਈ ਹੈ।”ਚੀਮਾ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਰੇਤ ਮਾਫੀਆ, ਸ਼ਰਾਬ ਮਾਫੀਆ, ਟਰਾਂਸਪੋਰਟ ਮਾਫੀਆਂ, ਕੇਬਲ ਮਾਫੀਆ ਅਤੇ ਡਰੱਗ ਮਾਫੀਆ ਕਾਇਮ ਕੀਤਾ ਗਿਆ ਸੀ। ਭਾਂਵੇਂ ਕਾਂਗਰਸ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਤਰਾਂ ਦੇ ਮਾਫੀਆ ਨੂੰ ਖ਼ਤਮ ਕਰਨ ਦਾ ਵਾਅਦਾ ਪੰਜਾਬ ਦੇ ਲੋਕਾਂ ਨਾਲ ਕੀਤਾ ਸੀ, ਪਰ ਕਾਂਗਰਸ ਸਰਕਾਰ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਨੇ ਮਾਫੀਆ ਰਾਜ ਨੂੰ ਅੱਗੇ ਚਲਾਇਆ ਹੈ, ਨਾ ਕਿ ਖ਼ਤਮ ਕੀਤਾ।’ਆਪ’ ਆਗੂ ਨੇ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਨੇ ਮੀਡੀਆ ਨੂੰ ਨਾਲ ਲੈ ਕੇ ਮੁੱਖ ਮੰਤਰੀ ਚੰਨੀ ਦੇ ਵਿਧਾਨ ਸਭਾ ਹਲਕੇ ਸ੍ਰੀ ਚਮਕੌਰ ਸਾਹਿਬ ਵਿੱਚ ਚੱਲਦੀ ਗੈਰ ਕਾਨੂੰਨੀ ਰੇਤ ਦੀ ਖੱਡ ‘ਤੇ ਛਾਪਾ ਮਾਰਿਆ ਸੀ ਅਤੇ ਦੋਸ਼ ਲਾਏ ਸਨ ਕਿ ਇਹ ਸਭ ਕੁੱਝ ਮੁੱਖ ਮੰਤਰੀ ਦੀ ਨਿਗਰਾਨੀ ਵਿੱਚ ਹੋ ਰਿਹਾ ਹੈ। ਹੁਣ ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚੰਨੀ ਦੇ ਭਤੀਜੇ ਦੇ ਘਰ ਛਾਪੇ ਮਾਰ ਕੇ ਕਰੋੜਾਂ ਰੁਪਏ ਬਰਾਮਦ ਕੀਤੇ ਹਨ ਤਾਂ ਸਿੱਧ ਹੋ ਗਿਆ ਕਿ ਰੇਤ ਮਾਫੀਆ ਚੰਨੀ ਦੀ ਅਗਵਾਈ ਵਿੱਚ ਪਹਿਲਾਂ ਦੀ ਤਰਾਂ ਹੀ ਚੱਲ ਰਿਹਾ ਹੈ।ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਕਾਂਗਰਸ ਭ੍ਰਿਸ਼ਟਾਚਾਰ ਦਾ ਅੱਡਾ ਬਣ ਚੁੱਕੀ ਹੈ। ਕਾਂਗਰਸ ਅਤੇ ਭ੍ਰਿਸ਼ਟਾਚਾਰ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਭ੍ਰਿਸ਼ਟਾਚਾਰ ਕਰਕੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਅਤੇ ਹੁਣ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਨੂੰ ਦੋਵੇਂ ਹੱਥਾਂ ਨਾਲ ਲੁੱਟਿਆ ਹੈ। ਕਾਂਗਰਸ ਵੱਲੋਂ ਭ੍ਰਿਸ਼ਟਾਚਾਰੀਆਂ ਅਤੇ ਮਾਫੀਆ ਰਾਜ ਦੇ ਸਰਪ੍ਰਸਤਾਂ ਨੂੰ ਟਿੱਕਟਾਂ ਦੇਣ ਕਾਰਨ ਬਹੁਤ ਸਾਰੇ ਸੀਨੀਅਰ ਆਗੂ ਕਾਂਗਰਸ ਪਾਰਟੀ ਨੂੰ ਛੱਡ ਚੁੱਕੇ ਹਨ ਅਤੇ ਕਈ ਛੱਡਣ ਵਾਲੇ ਹਨ। ਚੀਮਾ ਨੇ ਕਿਹਾ ਕਿ ਪੰਜਾਬ ਨੂੰ ਰੇਤ, ਸ਼ਰਾਬ, ਟਰਾਂਸਪੋਰਟ, ਕੇਬਲ ਅਤੇ ਡਰੱਗ ਮਾਫੀਆ ਤੋਂ ਮੁੱਕਤ ਕਰਾਉਣ ਲਈ ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਜ਼ਰੂਰ ਦੇਵੋ ਤਾਂ ਜੋ ਲੋਕਾਂ ਦਾ ਪੈਸਾ ਲੋਕਾਂ ਤੱਕ ਸਹੂਲਤਾਂ ਦੇ ਰੂਪ ਪਹੁੰਚਾਇਆ ਜਾਵੇ।

ਪੰਜਾਬ ਖੇਤ ਮਜਦੂਰ ਯੂਨੀਅਨ ਵੱਲੋਂ 17 ਫਰਵਰੀ ਦੀ ਲੋਕ ਕਲਿਆਣ ਰੈਲੀ ਦੀ ਹਮਾਇਤ ਦਾ ਐਲਾਨ

0

ਸੁਖਜਿੰਦਰ ਮਾਨ

ਬਠਿੰਡਾ,11 ਫਰਵਰੀ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸਮੂਹ ਲੋਕਾਂ ਨੂੰ ਦੰਭੀ ਵੋਟ ਸਿਆਸਤ ਦਾ ਰਾਹ ਤਿਆਗ ਕੇ ਆਪਣੀ ਪੁੱਗਤ ਸਥਾਪਤੀ ਲਈ ਵਿਸਾਲ, ਸਾਂਝੇ ਤੇ ਜਾਨ ਹੂਲਵੇਂ ਘੋਲਾਂ ਦਾ ਹੋਕਾ ਦੇਣ ਲਈ 17 ਫਰਵਰੀ ਨੂੰ ਦਾਣਾ ਮੰਡੀ ਬਰਨਾਲਾ ਵਿਖੇ ਕੀਤੀ ਜਾ ਰਹੀ ਲੋਕ ਕਲਿਆਣ ਰੈਲੀ ਦੀ ਡਟਵੀਂ ਹਮਾਇਤ ਦਾ ਐਲਾਨ ਕਰਦਿਆਂ ਪੰਜਾਬ ਖੇਤ ਮਜਦੂਰ ਯੂਨੀਅਨ ਨੇ ਖੇਤ ਮਜਦੂਰਾਂ ਨੂੰ ਇਸ ਰੈਲੀ ‘ਚ ਪਰਿਵਾਰਾਂ ਸਮੇਤ ਸਾਮਲ ਹੋਣ ਦਾ ਸੱਦਾ ਦਿੱਤਾ  ਹੈ। ਇਹ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਵੱਲੋਂ ਜਾਰੀ ਕੀਤੇ ਬਿਆਨ ਰਾਹੀਂ ਦਿੱਤੀ ਗਈ। ਉਹਨਾਂ ਕਿਹਾ ਵਿਧਾਨ ਸਭਾ ਦੀਆਂ ਮੌਜੂਦਾ ਚੋਣਾਂ ਦਾ ਖੇਤ ਮਜਦੂਰਾਂ ਤੇ ਕਿਸਾਨਾਂ ਸਮੇਤ ਸਮੂਹ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਬੇਰੁਜਗਾਰੀ, ਗਰੀਬੀ, ਕਰਜੇ , ਖੁਦਕੁਸੀਆਂ ਤੇ ਗੰਧਲੇ ਹੋ ਰਹੇ ਵਾਤਾਵਰਣ  ਵਰਗੀਆਂ ਸਮੱਸਿਆਵਾਂ ਨੂੰ ਹੱਲ ਕਰਨ ਨਾਲ ਕੋਈ ਸਬੰਧ ਨਹੀਂ ਅਤੇ ਨਾਂ ਹੀ ਵਿਧਾਨ ਸਭਾਵਾਂ ਤੇ ਪਾਰਲੀਮੈਟਾਂ ਇਹਨਾਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਸਾਧਨ ਬਣਨ ਜੋਗੀਆਂ ਹਨ। ਉਹਨਾਂ ਕਿਹਾ ਕਿ ਖੇਤ ਮਜਦੂਰਾਂ ਦੀਆਂ ਆਰਥਿਕ ਤੇ ਸਮਾਜਿਕ ਸਮੱਸਿਆਵਾਂ ਦਾ ਹੱਲ ਤਾਂ ਸਾਮਰਾਜ ਅਤੇ ਜਗੀਰਦਾਰੀ ਤੇ ਸੂਦਖੋਰੀ ਦੀ ਲੁੱਟ ਖਾਤਮਾ ਕਰਕੇ ਜਮੀਨਾਂ ਜਾਇਦਾਦਾਂ ਤੇ ਸੰਦ ਸਾਧਨਾਂ ਦੀ ਖੇਤ ਮਜਦੂਰਾਂ ਤੇ ਗਰੀਬ ਕਿਸਾਨਾਂ ਚ  ਵੰਡ ਕਰਨ,  ਬਿਨਾਂ ਵਿਆਜ ਲੰਮੀ ਮਿਆਦ ਦੇ ਕਰਜੇ ਦੇਣ , ਖੇਤੀ ਅਧਾਰਿਤ ਰੁਜਗਾਰ ਮੁਖੀ ਸਨਅਤਾਂ ਦਾ ਜਾਲ ਵਿਛਾਉਣ,  ਨਿੱਜੀਕਰਨ ਦੀਆਂ ਨੀਤੀਆਂ ਰੱਦ ਕਰਕੇ ਸਭਨਾਂ ਖੇਤਰਾਂ ਨੂੰ ਸਰਕਾਰੀ ਹੱਥਾਂ ਚ ਲੈਕੇ ਪੱਕੀ ਭਰਤੀ ਕਰਨ, ਜਗੀਰਦਾਰਾਂ ਤੇ ਕਾਰਪੋਰੇਟ ਘਰਾਣਿਆਂ ਦੀ ਅੰਨੀ ਲੁੱਟ ਨੂੰ ਨੱਥ ਮਾਰਕੇ ਉਹਨਾਂ ਦੀ ਜਾਇਦਾਦ ਤੇ ਮੋਟੇ ਟੈਕਸ ਲਾਉਣ ਵਰਗੇ ਕਦਮ ਚੁੱਕਣ ਨਾਲ ਹੀ ਹੋਵੇਗਾ ਜਿਸਦੀ ਪੂਰਤੀ ਵਿਧਾਨ ਸਭਾਵਾਂ ਰਾਹੀਂ ਨਹੀਂ ਵਿਸਾਲ, ਸਾਂਝੇ ਤੇ ਜਾਨ ਹੂਲਵੇਂ ਘੋਲਾਂ ਰਾਹੀਂ ਹੀ ਸੰਭਵ ਹੈ। ਉਹਨਾਂ ਕਿਹਾ ਕਿ  ਖੇਤ ਮਜਦੂਰਾਂ, ਕਿਸਾਨਾਂ ਤੇ ਸਮੂਹ ਲੋਕਾਂ ਦੇ ਹਕੀਕੀ ਵਿਕਾਸ ਦੇ ਉਕਤ ਮਾਡਲ ਨੂੰ ਪੇਸ ਕਰਨ ਲਈ  ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋ 17 ਫਰਵਰੀ ਨੂੰ ਬਰਨਾਲਾ ਵਿਖੇ ਲੋਕ ਕਲਿਆਣ ਰੈਲੀ ਕੀਤੀ ਜਾ ਰਹੀ ਹੈ ਜਿਸਦੀ ਖੇਤ ਮਜਦੂਰ ਯੂਨੀਅਨ ਡਟਕੇ ਹਮਾਇਤ ਕਰਦੀ ਹੈ।

ਚੋਣ ਕਮਿਸ਼ਨ ਵਲੋਂ ਹੌਬੀ ਧਾਲੀਵਾਲ ਤੋਂ ਜ਼ਿਲ੍ਹਾ ਚੋਣ ਆਈਕਨ ਪਟਿਆਲਾ ਦੀ ਨਿਯੁਕਤੀ ਵਾਪਸ ਲਈ

0

ਸੁਖਜਿੰਦਰ ਮਾਨ

ਚੰਡੀਗੜ੍ਹ, 11 ਫਰਵਰੀ: ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਅੱਜ ਇੱਕ ਹੁਕਮ ਜਾਰੀ ਕਰਕੇ ਫ਼ਿਲਮ ਅਦਾਕਾਰ ਹੌਬੀ ਧਾਲੀਵਾਲ ਤੋਂ  ਜ਼ਿਲ੍ਹਾ ਚੋਣ ਆਈਕਨ ਪਟਿਆਲਾ  ਦੀ ਨਿਯੁਕਤੀ ਵਾਪਸ ਲੈ ਲਈ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਆਈਕਨ ਹੌਬੀ ਧਾਲੀਵਾਲ ਵੱਲੋਂ ਬੀਤੇ ਦਿਨੀਂ ਇੱਕ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ ਸੀ।ਜਿਸ ਉਪਰੰਤ ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਹੌਬੀ ਧਾਲੀਵਾਲ ਤੋਂ ਜ਼ਿਲ੍ਹਾ ਚੋਣ ਆਈਕਨ ਪਟਿਆਲਾ ਦੀ ਨਿਯੁਕਤੀ ਵਾਪਸ ਲੈ ਲਈ ਗਈ ਹੈ।

ਭਗੌੜੇ ਹੋਣ ਦੀ ਸੂਚਨਾ ਲੁਕਾਉਣ ਵਾਲੇ ਆਪ ਉਮੀਦਵਾਰ ਸਹਿਤ ਦੋ ਵਿਰੁਧ ਮੁਕੱਦਮਾ ਦਰਜ

0

ਸੁਖਜਿੰਦਰ ਮਾਨ

ਚੰਡੀਗੜ੍ਹ, 11 ਫਰਵਰੀ: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਲੜ ਰਹੇ ਦੋ ਉਮੀਦਵਾਰਾਂ ਖ਼ਿਲਾਫ਼ ਨਾਮਜ਼ਦਗੀ ਪਰਚੇ ਵਿੱਚ ਭਗੌੜੇ ਹੋਣ ਸਬੰਧੀ ਜਾਣਕਾਰੀ ਲੁਕਾਉਣ ਕਾਰਨ ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ। ਉਕਤ ਜਾਣਕਾਰੀ  ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਸਨੌਰ  ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ਜਿਸਦਾ ਪੂਰਾ ਨਾਮ ਹਰਮੀਤ ਸਿੰਘ ਢਿੱਲੋਂ ਪੁੱਤਰ ਹਰਦੇਵ ਸਿੰਘ ਵਾਸੀ ਪਠਾਣਮਾਜਰਾ ਜ਼ਿਲ੍ਹਾ ਪਟਿਆਲਾ ਵੱਲੋਂ ਆਪਣੇ ਖਿਲਾਫ਼ ਬਰਨਾਲਾ ਵਿਖੇ ਆਈ.ਪੀ.ਸੀ. ਦੀ ਧਾਰਾ 174 ਅਧੀਨ ਦਰਜ ਮਾਮਲੇ ਐਫ.ਆਈ.ਆਰ. ਨੰਬਰ 509 ਮਿਤੀ 20.12.2019 ਵਿੱਚ ਸ੍ਰੀ ਅਮਰਿੰਦਰਪਾਲ ਸਿੰਘ ਸੀ.ਜੇ.ਐਸ.ਡੀ. ਬਰਨਾਲਾ ਦੀ ਅਦਾਲਤ ਵੱਲੋਂ 2.07.2019 ਨੂੰ ਭਗੌੜਾ ਕਰਾਰ ਦੇਣ ਬਾਰੇ ਸ਼ਿਕਾਇਤ ਪ੍ਰਾਪਤੀ ਹੋਈ ਸੀ।ਸ਼ਿਕਾਇਤ ਵਿੱਚ ਫਾਰਮ 26ਏ (ਐਫੀਡੇਵਿਟ) ’ਚ ਝੂਠੀ ਜਾਣਕਾਰੀ ਦੇਣ ਸਬੰਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਸੀ।ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਸਬੰਧੀ ਜਾਂਚ ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਪਟਿਆਲਾ ਵੱਲੋਂ ਆਪਣੇ ਆਪਣੇ ਪੱਧਰ ’ਤੇ ਕੀਤੀ ਗਈ ਅਤੇ ਸ਼ਿਕਾਇਤ ਨੂੰ ਸਹੀ ਪਾਇਆ ਗਿਆ ਜਿਸ ਉਪਰੰਤ ਹਰਮੀਤ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਪਠਾਣਮਾਜਰਾ ਖਿਲਾਫ਼ ਥਾਣਾ ਜੁਲਕਾਂ ਵਿੱਚ ਰਿਪਰੈਂਜੇਟੇਸ਼ਨ ਐਕਟ 1950, 1951, 1989 ਦੀ ਧਾਰਾ 125ਏ ਅਤੇ ਆਈ.ਪੀ.ਸੀ. ਦੀ ਧਾਰਾ 193, 199 ਤਹਿਤ ਮੁਕੱਦਮਾ ਨੰਬਰ 16 ਮਿਤੀ 10.02.2022 ਦਰਜ ਕੀਤਾ ਗਿਆ ਹੈ।ਮੁੱਖ ਚੋਣ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਮਲੇਰਕੋਟਲਾ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਮੁਹੰਮਦ ਸ਼ਕੀਲ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਲਈ ਦਾਇਰ ਨਾਮਜ਼ਦਗੀ ਪੱਤਰ ਵਿੱਚ ਭਗੌੜਾ ਹੋਣ ਸਬੰਧੀ ਜਾਣਕਾਰੀ ਲੁਕਾਈ ਗਈ ਹੈ।ਉਨ੍ਹਾਂ ਦੱਸਿਆ ਕਿ ਮੁਹੰਮਦ ਸ਼ਕੀਲ ਖਿਲਾਫ਼ ਪੁਲਿਸ ਥਾਣਾ ਸ਼ਹਿਰੀ-2 ਮਲੇਰਕੋਟਲਾ ਵਿੱਚ 30.04.2007 ਨੂੰ ਐਫ.ਆਈ.ਆਰ. ਨੰਬਰ 32 ਆਈ.ਪੀ.ਸੀ. ਦੀ ਧਾਰਾ 307, 326, 120ਬੀ ਅਤੇ 34 ਅਧੀਨ ਮਾਮਲਾ ਦਰਜ ਹੋਇਆ ਸੀ। ਇਸ ਮਾਮਲੇ ਵਿੱਚ ਮੁਹੰਮਦ ਸ਼ਕੀਲ ਪੁੱਤਰ ਮੁਹੰਮਦ ਰੁਲਦੂ ਵਾਸੀ ਮੁਹੱਲਾ ਸਾਦੇਵਾਲ ਨੂੰ ਸਮਰੱਥ ਅਦਾਲਤ ਵੱਲੋਂ 13.12.2019 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ।ਡਾ. ਰਾਜੂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮੁਹੰਮਦ ਸ਼ਕੀਲ ਖਿਲਾਫ਼ ਐਫ.ਆਈ.ਆਰ. ਨੰਬਰ 50 ਮਿਤੀ 11.02.2022 ਨੂੰ ਆਈ.ਪੀ.ਸੀ. ਦੀ ਧਾਰਾ 193,199 ਅਤੇ ਰਿਪਰੈਂਜੇਟੇਸ਼ਨ ਐਕਟ 1950, 1951, 1989 ਦੀ ਧਾਰਾ 125ਏ ਅਧੀਨ ਮਾਮਲਾ ਦਰਜ ਕਰਦਿਆਂ ਗਿ੍ਰਫ਼ਤਾਰ ਕਰ ਲਿਆ ਗਿਆ ਸੀ।ਸੀ.ਈ.ਓ ਨੇ ਦੱਸਿਆ ਕਿ ਰਿਪਰੈਂਜੇਟੇਸ਼ਨ ਐਕਟ 1950, 1951, 1989 ਦੀ ਧਾਰਾ 125ਏ ਅਧੀਨ 3 ਮਹੀਨੇ ਦੀ ਸਜ਼ਾ ਜਾਂ ਜੁਰਮਾਨਾ ਜਾਂ ਫਿਰ ਦੋਵੇ ਹੋ ਸਕਦੇ ਹਨ। ਇਸ ਤੋਂ ਇਲਾਵਾ ਆਈ.ਪੀ.ਸੀ. ਦੀ ਧਾਰਾ 193, 199 ਤਹਿਤ 3 ਤੋਂ 7 ਸਾਲ ਦੀ ਸਜ਼ਾ ਅਤੇ ਜੁਰਮਾਨਾ ਵੀ ਹੋ ਸਕਦਾ ਹੈ।

ਟਕਸਾਲੀ ਕਾਂਗਰਸੀ ਅਤੇ ਹਿੰਦੂ ਮਹਾਂਸੰਗਨ ਦਾ ਪ੍ਰਧਾਨ ਪਰਿਵਾਰਾਂ ਸਮੇਤ ਆਪ ’ਚ ਸ਼ਾਮਲ

0

ਸੁਖਜਿੰਦਰ ਮਾਨ

ਬਠਿੰਡਾ, 11 ਫਰਵਰੀ : ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਰੂਪ ਸਿੰਘ ਗਿੱਲ ਦੇ ਹੱਕ ਵਿਚ ਚਲਦਿਆਂ ਅੱਜ ਇਕ 70 ਸਾਲਾ ਪੁਰਾਣਾ ਟਕਸਾਲੀ ਕਾਂਗਰਸੀ ਲੀਡਰ ਜਸਵੰਤ ਸਿੰਘ ਗਰਗ ਅਤੇ ਹਿੰਦੂ ਮਹਾਂਸੰਗਠਨ ਦੇ ਜ਼ਿਲਾ ਪ੍ਰਧਾਨ ਸੰਦੀਪ ਪਾਠਕ ਪਰਿਵਾਰਾਂ ਸਮੇਤ ਆਪ ’ਚ ਸ਼ਾਮਲ ਹੋ ਗਏ। ਇਸ ਮੌਕੇ ਕਾਂਗਰਸੀ ਆਗੂ ਜਸਵੰਤ ਗਰਗ ਨੇ ਕਿਹਾ ਕਿ ਹੁਣ ਪਾਰਟੀ ਚ ਪਹਿਲਾਂ ਵਾਲੀ ਗੱਲ ਨਹੀਂ ਰਹੀ, ਕਿਉਕਿ ਨਵੇਂ ਹੁਕਮਰਾਨਾ ਨੇ ਪੁਰਾਣੇ ਕਾਂਗਰਸੀ ਪਰਿਵਾਰਾਂ ਦੀ ਕਦਰ ਖਤਮ ਕਰ ਕੇ ਰੱਖ ਦਿੱਤੀ ਹੈ ।  ਉਨਾਂ ਕਿਹਾ ਕਿ ਸ. ਗਿੱਲ ਜਿਹੇ ਆਗੂਆਂ ਕਾਰਨ ਹੀ ਪਾਰਟੀ ਦਾ ਵਜੂਦ ਸੀ, ਪਰ ਨਵੇਂ ਹੁਕਮਰਾਨ ਅਜਿਹੇ ਲੀਡਰਾਂ ਨੂੰ ਵੀ ਲਾਂਭੇ ਕਰਨ ਵਿਚ ਲੱਗੇ ਹੋਏ ਹਨ। ਇਸ ਲਈ ਹੀ ਟਕਸਾਲੀ ਕਾਂਗਰਸੀ ਪਾਰਟੀ ਛੱਡ ਰਹੇ ਹਨ।ਇਸੇ ਤਰਾਂ ਸੰਦੀਪ ਪਾਠਕ ਨੇ ਸ. ਗਿੱਲ ਦੀ ਪ੍ਰਸ਼ੰਸਾ ਕੀਤੀ ਕਿ ਉਹ ਇਕ ਸਾਫ ਅਕਸ਼ ਵਾਲੇ ਲੀਡਰ ਹਨ, ਜਿਨਾਂ ਹਮੇਸ਼ਾਂ ਹੀ ਸਮਾਜ ਦੀ ਸੇਵਾ ਕੀਤੀ ਹੈ। ਜਿਨਾਂ ਤੋ ਅੱਗੇ ਵੀ ਇਸੇ ਤਰਾਂ ਦੀ ਉਮੀਦ ਹੈ। ਇਸ ਮੌਕੇ ਜਗਰੂਪ ਸਿੰਘ ਗਿੱਲ ਨੇ ਜਸਵੰਤ ਗਰਗ, ਸੰਦੀਪ ਪਾਠਕ ਤੇ ਇਨਾਂ ਦੇ ਸਾਥੀਆਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਉਨਾਂ ਦਾ ਧੰਨਵਾਦ ਕੀਤਾ। ਉਨਾਂ ਕਿਹਾ ਕਿ ਸਾਰੇ ਨਵੇਂ ਮੈਂਬਰਾਂ ਨੂੰ ਬਣਦਾ ਮਾਣ ਸਤਿਕਾਰ ਹਮੇਸ਼ਾਂ ਮਿਲਦਾ ਰਹੇਗਾ।

ਆਪ ਉਮੀਦਵਾਰ ਜਗਰੂਪ ਸਿੰਘ ਗਿੱਲ ਨੂੰ ਨੌਜ਼ਵਾਨਾਂ ਨੇ ਖੂਨ ਨਾਲ ਤੋਲਿਆ

0

ਆਪ ਮੁਹਾਰੇ ਪਹੁੰਚੇ ਨੌਜ਼ਵਾਨਾਂ ਨੇ ਸ. ਗਿੱਲ ਦੀ ਜਿੱਤ ਨੂੰ ਵਕਾਰ ਦਾ ਸਵਾਲ ਬਣਾਇਆ

ਸੁਖਜਿੰਦਰ ਮਾਨ

ਬਠਿੰਡਾ, 11 ਫਰਵਰੀ : ਅੱਜ ਇਥੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਰੂਪ ਸਿੰਘ ਗਿੱਲ ਦੇ ਹੱਕ ਵਿੱਚ ਨੌਜਵਾਨਾਂ ਵਲੋਂ ਇਕਜੁੱਟ ਹੋ ਕੇ ਉਨਾਂ ਨੂੰ ਖੂਨ ਨਾਲ ਤੋਲਿਆ। ਇਹ ਖੂਨਦਾਨ ਕੈਂਪ ਸਮਾਜ ਸੇਵੀ ਸੰਸਥਾਵਾਂ ਰਾਹੀਂ ਆਯੋਜਿਤ ਕੀਤਾ ਗਿਆ ਸੀ। ਇਸ ਮੌਕੇ ਖੂਨਦਾਨ ਕਰਨ ਪਹੁੰਚੇ ਆਪ ਮੁਹਾਰੇ ਸੈਂਕੜੇ ਨੌਜ਼ਵਾਨਾਂ ਨੇ ਕਿਹਾ ਕਿ ਆਪ ਉਮੀਦਵਾਰ ਦੀ ਜਿੱਤ ਉਨਾਂ ਦੇ ਵਕਾਰ ਦਾ ਸਵਾਲ ਬਣਿਆ ਹੋਇਆ ਹੈ। ਉਹ ਉਨਾਂ ਦੀ ਜਿੱਤ ਖਾਤਰ ਦਿਨ ਰਾਤ ਇਕ ਕਰ ਰਹੇ ਹਨ। ਜਗਰੂਪ ਸਿੰਘ ਗਿੱਲ ਨੇ ਖੂਨਦਾਨੀਆਂ ਸਮੇਤ ਇਲਾਕਾ ਨਿਵਾਸੀਆਂ ਦਾ ਵੀ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਨਮਾਨ ਲਈ ਉਹ ਬਠਿੰਡਾ ਵਾਸੀਆਂ ਦੇ ਸਦਾ ਰਿਣੀ ਰਹਿਣਗੇ ਅਤੇ ਇਸ ਰਿਣ ਬਦਲੇ ਆਪਣੀ ਰਹਿੰਦੀ ਉਮਰ ਲੋਕ ਸੇਵਾ ਨੂੰ ਸਮਰਪਿਤ ਕਰਨ ਦਾ ਪ੍ਰਣ ਲੈਂਦੇ ਹਨ। ਕੋਈ ਵੀ ਸ਼ਹਿਰ ਵਾਸੀ ਉਨਾਂ ਨੂੰ ਇਕ ਆਵਾਜ਼ ਮਾਰੇਗਾ, ਉਹ ਦੂਜੀ ਆਵਾਜ ਤੋਂ ਪਹਿਲਾਂ ਉਸ ਕੋਲ ਹਾਜ਼ਰ ਹ ਜਾਣਗੇ। ਸ. ਗਿੱਲ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਉਨਾਂ ਦੀ ਲੜਾਈ ਭਿ੍ਰਸ਼ਟਾਚਾਰ ਅਤੇ ਲੋਕ ਮਾਰੂ ਨੀਤੀਆਂ ਨਾਲ ਹੈ, ਜਿਨਾਂ ਨੂੰ ਨੱਥ ਪਾਉਣ ਲਈ ਉਨਾਂ ਇਹ ਲੜਾਈ ਆਰੰਭ ਕੀਤੀ ਹੈ। ਜਿਸ ਵਿਚ ਆਮ ਲੋਕਾਂ ਦੇ ਸਹਿਯੋਗ ਦੀ ਸਖ਼ਤ ਲੋੜ ਹੈ।

ਪਾਵਰਕਾਮ ਵੱਲੋਂ ਸਕਿਓਰਿਟੀ ਮਨੀ ਦੇ ਨੋਟਿਸ ਭੇਜਣਾ ਉਦਯੋਗਪਤੀਆਂ ਨਾਲ ਧੋਖਾ:ਮੋਹਿਤ ਗੁਪਤਾ

0

ਪੰਜਾਬ ਵਿੱਚ ਸ੍ਰੋਅਦ-ਬਸਪਾ ਗੱਠਜੋੜ ਸਰਕਾਰ ਬਨਣ ਤੇ ਉਦਯੋਗਪਤੀਆਂ ਨੂੰ ਦਿੱਤੀ ਜਾਵੇਗੀ ਰਾਹਤ

ਸੁਖਜਿੰਦਰ ਮਾਨ

ਬਠਿੰਡਾ, 11 ਫਰਵਰੀ : ਪਾਵਰਕਾਮ ਵੱਲੋਂ ਉੱਧਮੀਆਂ ਨੂੰ ਸਕੀਓਰਿਟੀ ਮਣੀ ਜਮਾਂ ਕਰਵਾਉਣ ਲਈ ਨੋਟਿਸ ਭੇਜਣਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਕਾਂਗਰਸ ਸਰਕਾਰ ਨੇ ਇੱਕ ਵਾਰ ਫਿਰ ਉਦਯੋਗਪਤੀਆਂ ਨਾਲ ਧੋਖਾ ਕੀਤਾ ਹੈ। ਉਪਰੋਕਤ ਗੱਲਾਂ ਕਹਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪੀਏਸੀ ਮੈਂਬਰ, ਜਨਰਲ ਸਕੱਤਰ ਅਤੇ ਬੁਲਾਰੇ ਮੋਹਿਤ ਗੁਪਤਾ ਨੇ ਦੱਸਿਆ ਕਿ ਉਹ ਉਦਯੋਗਪਤੀਆਂ ਨਾਲ ਵਾਅਦਾ ਕਰਦੇ ਹਨ ਕਿ ਪੰਜਾਬ ਵਿੱਚ ਸ੍ਰੋਅਦ-ਬਸਪਾ ਗੱਠਜੋੜ ਸਰਕਾਰ ਬਨਣ ’ਤੇ ਉੱਧਮੀਆਂ ਨੂੰ ਰਾਹਤ ਦੇਣ ਵਾਲੀ ਨੀਤੀ ਬਣਾਈ ਜਾਵੇਗੀ।ਮੋਹਿਤ ਗੁਪਤਾ ਨੇ ਕਿਹਾ ਕਿ ਸਸਤੀ ਬਿਜਲੀ ਅਤੇ ਉਦਯੋਗਾਂ ਨੂੰ ਰਾਹਤ ਦੇਣ ਦੇ ਵਾਅਦੇ ਕਰਣ ਵਾਲੀ ਚੰਨੀ ਸਰਕਾਰ ਦੇ ਦਾਅਵਿਆਂ ਦੀ ਹਵਾ ਨਿਕਲ ਚੁੱਕੀ ਹੈ ਅਤੇ 1 ਮਹੀਨੇ ਵਿੱਚ ਉਦਯੋਗਪਤੀਆਂ ਨੂੰ ਸਕੀਓਰਿਟੀ ਮਣੀ ਜਮਾਂ ਕਰਵਾਉਣ ਲਈ ਕਿਹਾ ਜਾ ਰਿਹਾ ਹੈ। ਮੋਹਿਤ ਗੁਪਤਾ ਨੇ ਕਿਹਾ ਕਿ ਕੋਰੋਨਾ ਕਰਕੇ ਇੰਡਸਟਰੀ ਤੇ ਬੂਰਾ ਅਸਰ ਪਿਆ, ਉਥੇ ਹੀ ਕਾਂਗਰਸ ਸਰਕਾਰ ਦੀਆਂ ਨੀਤੀਆਂ ਨੇ ਪੰਜਾਬ ਵਿੱਚ ਇੰਡਸਟਰੀ ਦਾ ਪਲਾਇਨ ਤੇਜ ਕਰਵਾ ਦਿੱਤਾ ਹੈ।ਸ੍ਰੋਅਦ-ਬਸਪਾ ਗੱਠਜੋੜ ਇੰਡਸਟਰੀ ਨਾਲ ਮੋਢੇ ਨਾਲ ਮੋਢਾ ਜੋੜਕੇ ਖਡਾ ਹੈ। ਮੋਹਿਤ ਗੁਪਤਾ ਨੇ ਕਿਹਾ ਕਿ ਸ੍ਰੋਅਦ-ਬਸਪਾ ਗੱਠਜੋੜ ਦੀਆਂ ਨੀਤੀਆਂ ਵਿੱਚ ਉਦਯੋਗਾਂ ਦੇ ਵਿਕਾਸ ਨੂੰ ਪਹਿਲ ਦਿੱਤੀ ਜਾਵੇਗੀ ਅਤੇ ਸਰਕਾਰ ਬਨਣ ਤੇ ਇਨ੍ਹਾਂ ਨੀਤੀਆਂ ਨੂੰ ਲਾਗੂ ਕਰਕੇਪੰਜਾਬ ਵਿੱਚ ਉਦਯੋਗਿਕ ਵਿਕਾਸ ਦੀ ਰਫ਼ਤਾਰ ਤੇਜ ਕੀਤੀ ਜਾਵੇਗੀ।

Our Visitor

1897171