Wednesday, May 6, 2026
Home Blog Page 2614

ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਲਈ ਜਿੰਮੇਵਾਰਾਂ ਦੇ ਵੋਟ ਬਾਕਸ ਖ਼ਾਲੀ ਰੱਖਣ ਪੰਜਾਬ ਦੇ ਵੋਟਰ: ਸ਼ਰਨਾ

0

ਸੁਖਜਿੰਦਰ ਮਾਨ
ਬਠਿੰਡਾ, 10 ਫਰਵਰੀ : ਦਿੱਲੀ ’ਚ ਬਾਦਲਾਂ ਦੇ ਕੱਟੜ ਸਿਆਸੀ ਵਿਰੋਧੀ ਮੰਨੇ ਜਾਂਦੇ ਦਿੱਲੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸ਼ਰਨਾ ਪੰਜਾਬ ਚੋਣਾਂ ਦੌਰਾਨ ਵੋਟਰਾਂ ਨੂੰ ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਬੇਅਦਬੀ ਲਈ ਜਿੰਮੇਵਾਰਾਂ ਦੇ ਵੋਟ ਬਕਸੇ ਖ਼ਾਲੀ ਰੱਖਣ ਦੀ ਅਪੀਲ ਕੀਤੀ ਹੈ। ਅੱਜ ਸਥਾਨਕ ਪ੍ਰੈਸ ਕਲੱਬ ’ਚ ਪੁੱਜੇ ਸ: ਸ਼ਰਨਾ ਨੇ ਦਾਅਵਾ ਕੀਤਾ ਕਿ ‘‘ ਇਕੱਲੇ ਪੰਜਾਬ ’ਚ ਹੀ ਨਹੀਂ, ਦਿੱਲੀ ਵਿਚ ਵੀ ਬਾਦਲ ਦਲ ਨੇ ਸੱਤਾ ਹਾਸਲ ਕਰਨ ਲਈ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਮਾਣ-ਸਨਮਾਣ ਨੂੰ ਠੇਸ ਪਹੁੰਚਾਈ ਹੈ। ਹਾਲਾਂਕਿ ਇਸ ਮੌਕੇ ਉਨ੍ਹਾਂ ਨੂੰ ਕਾਂਗਰਸ ਵਲੋਂ 84 ਦੇ ਕਤਲੇਆਮ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਢਹਿ ਢੇਰੀ ਕਰਨ ਦੇ ਮੁੱਦੇ ’ਤੇ ਪੁੱਛੇ ਸਵਾਲ ਦੇ ਜਵਾਬ ਵਿਚ ਸ: ਸ਼ਰਨਾ ਨੇ ਦਾਅਵਾ ਕੀਤਾ ਕਿ ‘‘ ਅਜਿਹਾ ਕਰਨ ਵਾਲੀ ਇੰਦਰਾ ਗਾਂਧੀ ਨੂੰ ਮਿਲ ਚੁੱਕੀ ਹੈ ਤੇ ਹੁਣ ਵੀ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਲੋਕਤੰਤਰੀ ਤਰੀਕੇ ਨਾਲ ਸਜ਼ਾ ਮਿਲਣੀ ਚਾਹੀਦੀ ਹੈ। ’’ ਉਨ੍ਹਾਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੋਸ਼ ਲਗਾਇਆ ਕਿ ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਦਿਵਾਉਣ ਦਾ ਇੱਕੋ ਇੱਕ ਕਾਰਨ ਡੇਰੇ ਦੀਆਂ ਵੋਟਾਂ ਹਾਸਲ ਕਰਨਾ ਸੀ। ਇਸ ਗੁਨਾਹ ਬਦਲੇ ਬੇਸ਼ੱਕ ਪੰਜਾਬ ਦੇ ਲੋਕਾਂ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਹਰਵਾ ਕੇ ਬਾਦਲ ਪਰਿਵਾਰ ਨੂੰ ਇੱਕ ਵੱਡੀ ਸਜ਼ਾ ਦੇ ਦਿੱਤੀ ਸੀ। ਬਾਵਜੂਦ ਇਸਦੇ ਉਹਨਾਂ ਦੇ ਰਵੱਈਏ ਵਿੱਚ ਕਿਸੇ ਕਿਸਮ ਦੀ ਹਾਂ ਪੱਖੀ ਤਬਦੀਲੀ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ 22 ਜਨਵਰੀ ਨੂੰ ਹੋਈ ਚੋਣ ਵਿਚ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਰਤਸਰ ਸਾਹਿਬ ਦੇ ਪ੍ਰਧਾਨ ਹਰਚਰਨ ਸਿੰਘ ਧਾਮੀ ਅਤੇ ਬਾਦਲ ਗਰੁੱਪ ਨੇ ਕਈ ਮੈਂਬਰਾਂ ਦੀ ਲਿਖਤੀ ਬੇਨਤੀ ਰਾਹੀਂ ਗੁਰਦੁਆਰਾ ਸ੍ਰੀ ਰਕਾਬ ਗੰਜ ਦੇ ਦਰਬਾਰ ਹਾਲ ਵਿੱਚ ਪੁਲਿਸ ਮੰਗਵਾ ਲਈ ਤੇ ਇਸ ਮੌਕੇ ਪੁਲਿਸ ਦਾ ਦਾਖ਼ਲਾ ਵੀ ਸ਼੍ਰੀ ਗੁਰੂ ਗੰ੍ਰਥ ਸਾਹਿਬ ਅਤੇ ਗੁਰੂ ਘਰ ਦੀ ਬੇਅਦਬੀ ਹੀ ਹੈ। ਸ੍ਰ: ਸਰਨਾ ਨੇ ਕਿਹਾ ਕਿ ਉਹ ਕਿਸੇ ਵਿਅਕਤੀ ਵਿਸ਼ੇਸ਼ ਜਾਂ ਪਾਰਟੀ ਦੀ ਵਕਾਲਤ ਨਹੀਂ ਕਰਦੇ, ਕਿ ਫ਼ਲਾਣੇ ਉਮੀਦਵਾਰ ਨੂੰ ਵੋਟ ਪਾਈ ਜਾਵੇ ਪ੍ਰੰਤੂ ਜਿਸਨੂੰ ਵੋਟਰ ਚੰਗਾ ਸਮਝਦੇ ਹਨ, ਉਹ ਬਾਦਲ ਦਲ ਨੂੰ ਛੱਡ ਕੇ ਆਪਣੀ ਵੋਟ ਪਾ ਲੈਣ। ਇਸ ਮੌਕੇ ਉਹਨਾਂ ਦੀ ਪਾਰਟੀ ਦੇ ਸੀਨੀਅਰ ਆਗੂ ਸ੍ਰ: ਹਰਪਾਲ ਸਿੰਘ ਮਿੱਠੂ, ਜਸਵੰਤ ਸਿੰਘ ਬਰਾੜ ਸਰਪੰਚ ਮਹਿਮਾ ਸਵਾਈ ਅਤੇ ਜ: ਨਾਜਰ ਸਿੰਘ ਭਾਈ ਬਖਤੌਰ ਵੀ ਹਾਜਰ ਸਨ।

ਸਕੂਲ ਕਾਲਜ ਖੁਲ੍ਹਵਾਉਣ ਲਈ ਉਗਰਾਹਾਂ ਵੱਲੋਂ 363 ਥਾਂਵਾਂ ‘ਤੇ ਰੋਸ ਧਰਨੇ ਤੇ ਮੁਜ਼ਾਹਰੇ ਕੀਤੇ

0

ਸੁਖਜਿੰਦਰ ਮਾਨ
ਚੰਡੀਗੜ੍ਹ, 10 ਫਰਵਰੀ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਸਰਕਾਰ ਦੁਆਰਾ ਕਰੋਨਾ ਦੀ ਆੜ ਹੇਠ ਨਜਾਇਜ਼ ਤੌਰ’ਤੇ ਬੰਦ ਕੀਤੇ ਸਕੂਲ ਕਾਲਜ ਖੁਲ੍ਹਵਾਉਣ ਲਈ ਰੋਸ ਹਫ਼ਤੇ ਦੇ ਅੱਜ ਆਖਰੀ ਦਿਨ ਤੱਕ 16 ਜ਼ਿਲ੍ਹਿਆਂ ਵਿੱਚ 59 ਸ਼ਹਿਰਾਂ ਅਤੇ 304 ਪਿੰਡਾਂ ਸਮੇਤ ਕੁੱਲ 363 ਥਾਂਵਾਂ ‘ਤੇ ਰੋਸ ਧਰਨੇ ਮੁਜ਼ਾਹਰੇ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਨ੍ਹਾਂ ਰੋਸ ਪ੍ਰਦਰਸ਼ਨਾਂ ਵਿੱਚ ਕਿਸਾਨਾਂ ਮਜ਼ਦੂਰਾਂ ਤੋਂ ਇਲਾਵਾ ਕਈ ਥਾਂਈਂ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆਂ ਸਮੇਤ ਵਿੱਦਿਅਕ ਸੰਸਥਾਵਾਂ ਦੇ ਸਟਾਫ ਮੈਂਬਰ ਵੀ ਕੁੱਲ ਮਿਲਾ ਕੇ ਦਹਿ ਹਜ਼ਾਰਾਂ ਦੀ ਤਾਦਾਦ ਵਿੱਚ ਸ਼ਾਮਲ ਹੋਏ। ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ, ਜਨਕ ਸਿੰਘ ਭੁਟਾਲ, ਰੂਪ ਸਿੰਘ ਛੰਨਾਂ, ਹਰਿੰਦਰ ਕੌਰ ਬਿੰਦੂ, ਗੁਰਪ੍ਰੀਤ ਕੌਰ ਬਰਾਸ, ਕੁਲਦੀਪ ਕੌਰ ਕੁੱਸਾ ਸਮੇਤ ਜ਼ਿਲ੍ਹਾ ਬਲਾਕ ਪੱਧਰੇ ਆਗੂ ਸ਼ਾਮਲ ਸਨ।
ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਨੇ ਕਿਸੇ ਵਿਗਿਆਨਕ ਆਧਾਰ ਤੋਂਂ ਬਿਨਾਂ ਹੀ ਕਰੋਨਾ ਦੀ ਆੜ ਹੇਠ ਸਕੂਲ ਕਾਲਜ ਬੰਦ ਕਰ ਕੇ ਆਮ ਕਿਸਾਨਾਂ ਮਜ਼ਦੂਰਾਂ ਤੇ ਹੋਰ ਕਿਰਤੀਆਂ ਦੇ ਬੱਚਿਆਂ ਦਾ ਆਪਣੇ ਅਧਿਆਪਕਾਂ ਦੇ ਰੂਬਰੂ ਹੋ ਕੇ ਸਰਵਪੱਖੀ ਸਿੱਖਿਆ ਗ੍ਰਹਿਣ ਕਰਨ ਦਾ ਹੱਕ ਖੋਹਿਆ ਹੈ। ਦੂਜੇ ਪਾਸੇ ਔਨਲਾਈਨ ਸਿੱਖਿਆ ਦਾ ਫ਼ੈਸਲਾ ਲਾਗੂ ਕਰਕੇ ਸਾਮਰਾਜੀ ਮਾਲਕੀ ਵਾਲ਼ੀਆਂ ਮੋਬਾਈਲ ਫੋਨਾਂ ਅਤੇ ਡਾਟਾ ਕੰਪਨੀਆਂ ਦੇ ਵਾਰੇ ਨਿਆਰੇ ਕੀਤੇ ਗਏ ਹਨ। ਇਨ੍ਹਾਂ ਦੇ ਮਹਿੰਗੇ ਖ਼ਰਚੇ ਝੱਲਣੋਂ ਅਸਮਰੱਥ ਗ਼ਰੀਬ ਕਿਸਾਨਾਂ ਮਜ਼ਦੂਰਾਂ ਤੇ ਹੋਰ ਕਿਰਤੀਆਂ ਦੇ ਬੱਚੇ ਇਸ ਅਧੂਰੀ ਸਿੱਖਿਆ ਤੋਂ ਵੀ ਵਾਂਝੇ ਰਹਿ ਰਹੇ ਹਨ। ਸੰਸਾਰ ਬੈਂਕ ਦੇ ਸਿੱਖਿਆ ਵਿਭਾਗ ਦੇ ਡਾਇਰੈਕਟਰ ਦਾ ਬਿਆਨ ਸਾਡੇ ਇਸ ਦੋਸ਼ ਉੱਤੇ ਮੋਹਰ ਲਾਉਂਦਾ ਹੈ। ਬਹੁਤ ਸਾਰੀਆਂ ਜਥੇਬੰਦੀਆਂ ਵੱਲੋਂ ਵੱੱਡੀ ਪੱਧਰ ‘ਤੇ ਲੱਖਾਂ ਲੋਕਾਂ ਦੇ ਵਿਰੋਧ ਪ੍ਰਦਰਸ਼ਨਾਂ ਮਗਰੋਂ ਵੀ ਵੈਕਸੀਨ ਵਰਗੀਆਂ ਫਜ਼ੂਲ ਦੀਆਂ ਸ਼ਰਤਾਂ ਅਧੀਨ ਛੇਵੀਂ ਜਮਾਤ ਤੋਂ ਉੱਪਰ ਸਕੂਲ ਕਾਲਜ ਖੋਲ੍ਹਣ ਦਾ ਫ਼ੈਸਲਾ ਸਰਕਾਰ ਦੇ ਲੋਕ ਵਿਰੋਧੀ ਕਿਰਦਾਰ ਨੂੰ ਹੀ ਜ਼ਾਹਰ ਕਰਦਾ ਹੈ। ਉਨ੍ਹਾਂ ਨੇ ਸਰਕਾਰਾਂ ਦੀ ਇਸ ਗੱਲੋਂ ਵੀ ਸਖ਼ਤ ਨਿੰਦਾ ਕੀਤੀ ਕਿ ਤਜਰਬੇ ਅਧੀਨ ਕਰੋਨਾ ਵੈਕਸੀਨਾਂ ਅਤੇ ਮਾਸਕ ਆਦਿ ਧੱਕੇ ਨਾਲ ਮੜ੍ਹ ਕੇ ਲੋਕਾਂ ਉੱਤੇ ਫਜ਼ੂਲ ਖ਼ਰਚੇ ਪਾ ਕੇ ਇਨ੍ਹਾਂ ਦੇ ਉਤਪਾਦਕ ਸਾਮਰਾਜੀ ਕਾਰਪੋਰੇਟਾਂ ਦੇ ਮੁਨਾਫੇ ਵਧਾਏ ਜਾ ਰਹੇ ਹਨ।ਕਿਸਾਨ ਆਗੂਆਂ ਵੱਲੋਂ ਸਮੂਹ ਕਿਰਤੀ ਲੋਕਾਂ ਦੇ ਸਾਂਝੇ ਅਹਿਮ ਮੁੱਦਿਆਂ ਨੂੰ ਲੈ ਕੇ ਜਥੇਬੰਦੀ ਵੱਲੋਂ 17 ਫਰਵਰੀ ਨੂੰ ਬਰਨਾਲਾ ਵਿਖੇ ਕੀਤੀ ਜਾ ਰਹੀ ਲੋਕ ਕਲਿਆਣ ਰੈਲੀ ਵਿੱਚ ਪੰਜਾਬ ਭਰ ਦੇ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਵਿਦਿਆਰਥੀਆਂ ਤੇ ਸਮੂਹ ਕਿਰਤੀ ਲੋਕਾਂ ਨੂੰ ਪਰਵਾਰਾਂ ਸਮੇਤ ਸ਼ਾਮਲ ਹੋਣ ਦਾ ਜ਼ੋਰਦਾਰ ਸੱਦਾ ਦਿੱਤਾ ਗਿਆ।

ਮਿਸਨ 2022: ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਆਉਣਗੇ ਤੁਹਾਡੇ ਵਿਹੜੇ

0

.ਗੁਰੂ ਕੀ ਨਗਰੀ ਤੋਂ ਭਗਵੰਤ ਮਾਨ ਨੇ ਲਾਂਚ ਕੀਤਾ ‘ਆਪ’ ਦਾ ‘ਡਿਜੀਟਲ ਡੋਰ ਟੂ ਡੋਰ ਕੈਂਪੇਨ’

… ਕੈਂਪੇਨ ਦੇ ਤਹਿਤ ਲੋਕ 98827 98827 ਨੰਬਰ ‘ਤੇ ਮਿਸ ਕਾਲ ਕਰਕੇ ਪੰਜਾਬ ਦੇ 11 ਮੁੱਦਿਆਂ ‘ਤੇ ਸਿੱਧੇ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਕਰ ਸਕਦੇ ਹਨ ਸਵਾਲ

… 20 ਫਰਵਰੀ ਨੂੰ ਪੰਜਾਬ ਦੇ ਲੋਕ ਆਪਣੀ ਅਤੇ ਪੰਜਾਬ ਦੀ ਤਕਦੀਰ ਬਦਲਣ ਲਈ ਪਾਉਣਗੇ ਵੋਟ -ਭਗਵੰਤ ਮਾਨ
ਸੁਖਜਿੰਦਰ ਮਾਨ
ਅੰਮ੍ਰਿਤਸਰ, 10 ਫਰਵਰੀ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਗੁਰੂ ਦੀ ਨਗਰੀ ਅੰਮ੍ਰਿਤਸਰ ਤੋਂ ਵਿਧਾਨ ਸਭਾ ਚੋਣਾਂ ਲਈ ‘ਡਿਜੀਟਲ ਡੋਰ ਟੂ ਡੋਰ ਕੈਂਪੇਨ’ ਲਾਂਚ ਕੀਤਾ ਹੈ। ਵੀਰਵਾਰ ਨੂੰ ਮਾਨ ਨੇ ਅੰਮ੍ਰਿਤਸਰ ‘ਚ ਪ੍ਰੈੱਸ ਕਾਨਫਰੰਸ ਦੌਰਾਨ ਡਿਜੀਟਲ ਕੈਂਪੇਨ ਦਾ ਐਲਾਨ ਕਰਦਿਆਂ ਕਿਹਾ ਕਿ ਲੋਕ 98827 98827 ਨੰਬਰ ‘ਤੇ ਮਿਸ ਕਾਲ ਕਰਕੇ ਜਾਂ https://9k$auka™ejr}wa&©u.com ਵੈੱਬਸਾਈਟ ‘ਤੇ ਕਲਿੱਕ ਕਰਕੇ ਸਿੱਧੇ ਮੈਨੂੰ ਅਤੇ ‘ਆਪ’ ਸੁਪਰੀਮੋ ਕੇਜਰੀਵਾਲ ਤੋਂ ਪੰਜਾਬ ਦੇ 11 ਅਹਿਮ ਮੁੱਦਿਆਂ ‘ਤੇ ਸਵਾਲ ਕਰ ਸਕਦੇ ਹਨ।
ਇਸ ਡਿਜੀਟਲ ਮੁਹਿੰਮ ਤਹਿਤ ਨੰਬਰ ‘ਤੇ ਮਿਸ ਕਾਲ ਕਰਨ ਤੋਂ ਬਾਅਦ ਮੋਬਾਈਲ ‘ਤੇ ਆਮ ਆਦਮੀ ਪਾਰਟੀ ਵੱਲੋਂ ਇੱਕ ਮੈਸੇਜ ਆਵੇਗਾ। ਉਸ ‘ਤੇ ਕਲਿੱਕ ਕਰਨ ਨਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਡਿਜੀਟਲ ਤੌਰ ‘ਤੇ ਉਨਾਂ ਦਾ ਬੂਹਾ ਖੜਕਾਉਣਗੇ। ਘਰ ਦੇ ਅੰਦਰ ਵੜਕੇ ਉਨਾਂ ਦੇ ਸਵਾਲ ਜਾਣਨਗੇ। ਲੋਕ ਪੰਜਾਬ ਨਾਲ ਸਬੰਧਤ 11 ਅਹਿਮ ਮੁੱਦਿਆਂ ਜਿਵੇਂ ਕਿ ਸਿੱਖਿਆ, ਸਿਹਤ, ਬਿਜਲੀ, ਐਸਸੀ ਭਾਈਚਾਰਾ, ਔਰਤਾਂ ਦੀ ਸੁਰੱਖਿਆ, ਅਮਨ-ਕਾਨੂੰਨ, ਖੇਤੀਬਾੜੀ, ਨਸਾ ਮੁਕਤ ਪੰਜਾਬ, ਰੁਜਗਾਰ, ਵਪਾਰ ਅਤੇ ਭ੍ਰਿਸਟਾਚਾਰ ਤੋਂ ਮੁਕਤੀ ‘ਤੇ ਸਵਾਲ ਪੁੱਛ ਸਕਦੇ ਹਨ। ਮਾਨ ਅਤੇ ਕੇਜਰੀਵਾਲ ਦੋਵੇਂ ਹੀ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣਗੇ।
ਇਸ ਮੌਕੇ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ। ਲੋਕ ਹੁਣ ਬਦਲਾਅ ਚਾਹੁੰਦੇ ਹਨ। ਬਦਲਾਅ ਲਈ ਲੋਕਾਂ ਦੀ ਇੱਕੋ ਇੱਕ ਪਸੰਦ ਆਮ ਆਦਮੀ ਪਾਰਟੀ ਹੈ। ਅਸੀਂ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰਾਂ ਜਾਣਨ ਵਾਲੇ, ਪੜੇ-ਲਿਖੇ, ਯੋਗ ਅਤੇ ਆਮ ਘਰਾਂ ਨਾਲ ਸਬੰਧ ਰੱਖਣ ਵਾਲੇ ਉਮੀਦਵਾਰ ਖੜੇ ਕੀਤੇ ਹਨ। 20 ਫਰਵਰੀ ਨੂੰ ਪੰਜਾਬ ਦੇ ਲੋਕ ਆਪਣੀ ਅਤੇ ਪੰਜਾਬ ਦੀ ਕਿਸਮਤ ਲਿਖਣਗੇ। ਲੋਕ ਇਸ ਵਾਰ ਆਪਣੇ ਬੱਚਿਆਂ ਦੀ ਤਕਦੀਰ ਬਦਲਣ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਆਮ ਆਦਮੀ ਪਾਰਟੀ ਨੂੰ ਵੋਟ ਦੇਣਗੇ।

ਹਰਸਿਮਰਤ ਕੌਰ ਬਾਦਲ ਨੇ ਪ੍ਰਕਾਸ਼ ਭੱਟੀ ਦੇ ਹੱਕ ਵਿੱਚ ਕੀਤੇ ਚੋਣ ਜਲਸੇ

0

ਪੰਜਾਬ ਵਿਚ ਜਾਂ ਨਸ਼ੇ ਰਹਿਣਗੇ ਜਾਂ ਫਿਰ ਅਕਾਲੀ ਦਲ : ਹਰਸਿਮਰਤ ਕੌਰ ਬਾਦਲ
ਨਸ਼ਾ ਵੇਚਣ ਵਾਲਿਆਂ ਖਿਲਾਫ ਕਾਰਵਾਈ ਕਰ ਕੇ ਪੰਜਾਬ ਵਿਚੋਂ ਨਸ਼ਾ ਖਤਮ ਕਰਨ ਦਾ ਕੀਤਾ ਵਾਅਦਾ
ਬਿਜਲੀ ਦਰਾਂ ਵਿਚ ਕਟੌਤੀ ਬਾਰੇ ਝੂਠ ਬੋਲਣ ’ਤੇ ਮੁੱਖ ਮੰਤਰੀ ਚੰਨੀ ਨੁੰ ਵੀ ਕਰੜੇ ਹੱਥੀਂ ਲਿਆ
ਸੁਖਜਿੰਦਰ ਮਾਨ
ਬਠਿੰਡਾ, 10 ਫਰਵਰੀ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਐਲਾਨ ਕੀਤਾ ਕਿ ਪੰਜਾਬ ਵਿਚ ਜਾਂ ਤਾਂ ਨਸ਼ਾ ਰਹੇਗਾ ਜਾਂ ਫਿਰ ਅਕਾਲੀ ਦਲ ਹੀ ਰਹੇਗਾ ਤੇ ਨਾਲ ਹੀ ਕਿਹਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਸੱਤਾ ਸੰਭਾਲਦਿਆਂ ਹੀ ਨੌਜਵਾਨਾਂ ਨੂੰ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਕਾਰਵਾਈ ਕਰੇਗੀ।
ਇਥੇ ਬਠਿੰਡਾ ਦਿਹਾਤੀ ਤੋਂ ਪਾਰਟੀ ਦੇ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ ਦੇ ਹੱਕ ਵਿਚ ਜਨਤਕ ਮੀਟਿੰਗਾਂ ਨੁੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਅਸੀਂ ਕਾਂਗਰਸ ਸਰਕਾਰ ਵਾਂਗੂ ਨਸ਼ੇ ਦਾ ਸ਼ਿਕਾਰ ਹੋਣ ਵਾਲਿਆਂ ਨੁੰ ਤੰਗ ਪ੍ਰੇਸ਼ਾਨ ਨਹੀਂ ਕਰਾਂਗੇ ਬਲਕਿ ਉਹਨਾਂ ਦੇ ਨਸ਼ੇ ਛੁੜਾ ਕੇ ਉਹਨਾਂ ਦਾ ਸਮਾਜ ਵਿਚ ਮੁੜ ਵਸੇਬਾ ਕਰਾਂਗੇ ਤੇ ਉਹਨਾਂ ਨੂੰ ਨੌਕਰੀਆਂ ਪ੍ਰਦਾਨ ਕਰਾਂਗੇ। ਅਸੀਂ ਨਸ਼ਾ ਵੇਚਣ ਵਾਲਿਆਂ ਨੁੰ ਨਿਸ਼ਾਨਾ ਬਣਾਵਾਂੇਗ। ਮੈਂ ਵਾਅਦਾ ਕਰਦੀ ਹਾਂ ਕਿ ਉਹਨਾਂ ਨੁੰ ਸੇਕ ਮਹਿਸੂਸ ਹੋਵੇਗਾ। ਉਹਨਾਂ ਕਿਹਾ ਕਿ ਮੈਂ ਪੰਜਾਬ ਵਿਚੋਂ ਨਸ਼ੇ ਖਤਮ ਕਰਨ ਲਈ ਵਚਨਬੱਧ ਹਾਂ ਤੇ ਇਸ ਉਦੇਸ਼ ਦੀ ਪੂਰਤੀ ਵਾਸਤੇ ਪੂਰੀ ਵਾਹ ਲਗਾਵਾਂਗੀ।
ਬੀਬੀ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਰਾਜ ਵਿਚ ਨਸ਼ਿਆਂ ਦੀ ਬੁਰਾਈ 10 ਗੁਣਾ ਵੱਧ ਗਈ ਹੈ। ਉਹਨਾਂ ਕਿਹਾ ਕਿ ਕਾਂਗਰਸੀ ਵਿਧਾਇਕ ਸ਼ਰ੍ਹੇਆਮ ਨਸ਼ਾ ਵੇਚਣ ਵਾਲਿਆਂ ਨਾਲ ਰਲ ਕੇ ਨਾ ਸਿਰਫ ਨਸ਼ਿਆਂ ਦੀ ਪੁਸ਼ਤ ਪਨਾਹੀ ਕਰਦੇ ਰਹੇ ਬਲਕਿ ਬਰਾਬਰ ਦੇ ਹਿੱਸੇਦਾਰ ਬਣ ਗਏ ਤੇ ਮਨੁੱਖਤਾ ਖਿਲਾਫ ਇਸ ਅਪਰਾਧ ਦੇ ਲੀਡਰ ਵੀ ਬਣ ਗਏ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਅਤੇ ਨਸ਼ਾ ਤਸਕਰਾਂ ਵਿਚ ਇਸ ਸ਼ਰ੍ਹੇਆਮ ਗੰਢਤੁਪ ਕਾਰਨ ਨਸ਼ਾ ਸੂਬੇ ਦੇ ਹਰ ਮੁਹੱਲੇ ਵਿਚ ਵੜ੍ਹ ਗਿਆ। ਅਸੀਂ ਇਸ ਬੁਰਾਈ ਨੁੰ ਹਮੇਸ਼ਾ ਲਈ ਖਤਮ ਕਰ ਦਿਆਂਗੇ।
ਬੀਬੀ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਝੂਠ ਬੋਲਣ ’ਤੇ ਉਹਨਾਂ ਨੁੰ ਕਰੜੇ ਹੱਥੀਂ ਲਿਆ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਕਾਂਗਰਸ ਸਰਕਾਰ ਨੇ ਪਿਛਲੇ ਪੰਜ ਸਾਲਾਂ ਵਿਚ ਬਿਜਲੀ ਦਰਾਂ ਵਿਚ 50 ਫੀਸਦੀ ਤੋਂ ਜ਼ਿਆਦਾ ਦਾ ਵਾਧਾ ਕੀਤਾ। ਇਸਨੇ ਆਪਣੇ ਕਾਰਜਕਾਲ ਦੇ ਅਖੀਰਲੇ ਦੋ ਮਹੀਨਿਆਂ ਵਿਚ ਇਹਨਾਂ ਦਰਾਂ ਵਿਚ ਸਿਰਫ ਅੰਸ਼ਕ ਕਟੌਤੀ ਕਰ ਕੇ ਲੋਕਾਂ ਨੁੰ ਮੂਰਖ ਬਣਾ ਕੇ ਫਿਰ ਤੋਂ ਸੱਤਾ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਹੈ ਜਦੋਂ ਕਿ ਚੰਨੀ ਜਾਣਦੇ ਹਨ ਕਿ ਇਹ ਕਟੌਤੀ ਇਸ ਸਾਲ ਸਿਰਫ 31 ਮਾਰਚ ਤੱਕ ਹੈ। ਉਹਨਾਂ ਕਿਹਾ ਕਿ ਜੇਕਰ ਇਹ ਸੱਚ ਨਹੀਂ ਹੈ ਤਾਂ ਚੰਨੀ ਇਸਦਾ ਖੰਡਨ ਕਰਨ।
ਆਮ ਆਦਮੀ ਪਾਰਟੀ ਦੀ ਗੱਲ ਕਰਦਿਆਂ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਕਾਂਗਰਸ ਤੋਂ ਇਸ ਪਾਰਟੀ ਵਿਚ ਆਏ ਤੇ ਅਪਰਾਧਿਕ ਪਿਛੋਕੜ ਵਾਲਿਆਂ ਨੁੰ ਟਿਕਟਾਂ ਦਿੱਤੀਆਂ ਹਨ ਤੇ ਕਰੋੜਾਂ ਰੁਪਏ ਵਿਚ ਸਭ ਤੋਂ ਵੱਧ ਬੋਲੀ ਲਾਉਣ ਵਾਲਿਆਂ ਨੁੰ ਟਿਕਟਾਂ ਵੇਚੀਆਂ ਹਨ। ਉਹਨਾਂ ਕਿਹਾ ਕਿ ਅਜਿਹੀ ਪਾਰਟੀ ਕਿਵੇਂ ਇਹ ਦਾਅਵਾ ਕਿਵੇਂ ਕਰ ਸਕਦੀ ਹੈ ਕਿ ਉਹ ਆਮ ਆਦਮੀ ਦੀ ਪ੍ਰਤੀਨਿਧਤਾ ਕਰਦੀ ਹੈ ?
ਬਦਲਾਅ ਲਈ ਆਮ ਆਦਮੀ ਪਾਰਟੀ ਵੱਲੋਂ ਦਿੱਤੇ ਸੱਦੇ ਦੀ ਗੱਲ ਕਰਦਿਆਂ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਬਠਿੰਡਾ ਦਿਹਾਤੀ ਵਿਚ ਸਿਰਫ ਇਕ ਹੀ ਬਦਲਾਅ ਲਿਆਂਦਾ ਹੈ ਕਿ ਉਸਨੇ ਇਕ ਸਾਬਕਾ ਅਕਾਲੀ ਅਮਿਤ ਰਤਨ ਨੁੰ ਟਿਕਟ ਦਿੱਤੀ ਹੈ ਜਿਸਨੁੰ ਪਾਰਟੀ ਨੇ ਕਿਸਾਨਾਂ ਨਾਲ ਠੱਗੀ ਮਾਰਨ ਦੇ ਦੋਸ਼ ਸਾਹਮਣੇ ਆਉਣ ਤੋਂ ਬਾਅਦ ਪਾਰਟੀ ਵਿਚੋਂ ਕੱਢ ਦਿੱਤਾ ਸੀ।
ਉਹਨਾਂ ਕਿਹਾ ਕਿ ਇਸਦੇ ਉਲਟ ਪਿਛਲੀਆਂ ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਇਲਾਕੇ ਵਿਚ ਏਮਜ਼ ਮੈਡੀਕਲ ਸਹੂਲਤ ਤੇ ਕੇਂਦਰੀ ਯੂਨੀਵਰਸਿਟੀ ਤੋਂ ਇਲਾਵਾ ਹੋਰ ਅਹਿਮ ਪ੍ਰਾਜੈਕਟ ਲਿਆ ਕੇ ਲੋਕਾਂ ਦੇ ਜੀਵਨ ਵਿਚ ਬਦਲਾਅ ਲਿਆਂਦਾ ਹੈ। ਉਹਨਾਂ ਕਿਹਾ ਕਿ ਅਸਲ ਬਦਲਾਅ ਆਂਗਣਵਾੜੀ ਵਰਕਰ ਦੀ ਧੀ ਨੂੰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਬਣਾਏ ਮੈਰੀਟੋਰੀਅਸ ਸਕੂਲ ਵਿਚ ਪੜ੍ਹ ਕੇ ਮੈਡੀਕਲ ਕਾਲਜ ਵਿਚ ਦਾਖਲਾ ਮਿਲਣ ਨਾਲ ਆਇਆ ਹੈ। ਉਹਨਾਂ ਕਿਹਾ ਕਿ ਅਸੀਂ ਆਪਣੇ ਬੱਚਿਆਂ ਦਾ ਭਵਿੱਖ ਸੁਨਿਹਰੀ ਬਣਾਉਣ ਵਾਸਤੇ ਅਜਿਹੀਆਂ ਸੰਸਥਾਵਾਂ ਦਾ ਨਿਰਮਾਣ ਕਰਨਾ ਜਾਰੀ ਰੱਖਾਂਗੇ।
ਬੀਬੀ ਨੇ ਕਿਹਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬੀ ਪੀ ਐਲ ਪਰਿਵਾਰਾਂ ਦੀ ਅਗਵਾਈ ਕਰਨ ਵਾਲੀਆਂ ਮਹਿਲਾਵਾਂ ਨੁੰ ਹਰ ਮਹੀਨੇ 2 ਹਜ਼ਾਰ ਰੁਪਏ ਦੀ ਗਰਾਂਟ ਦੇਵੇਗੀ, ਸਾਰੇ ਘਰੇਲੂ ਖਪਤਕਾਰਾਂ ਨੁੰ ਹਰ ਮਹੀਨੇ 400 ਯੂਨਿਟ ਬਿਜਲੀ ਮੁਫਤ ਮਿਲੇਗੀ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਬੇਘਰੇ ਲੋਕਾਂ ਨੁੰ ਪੰਜ ਲੱਖ ਘਰ ਬਣਾ ਕੇ ਦਿੱਤੇ ਜਾਣਗੇ ਅਤੇ ਪ੍ਰਾਈਵੇਟ ਖੇਤਰ ਦੀਆਂ 10 ਲੱਖ ਨੌਕਰੀਆਂ ਵਿਚੋਂ 75 ਫੀਸਦੀ ਪੰਜਾਬੀਆਂ ਲਈ ਰਾਖਵੀਂਆਂ ਹੋਣਗੀਆਂ।

ਮੌੜ ਹਲਕੇ ਨੂੰ ਗੈਂਗਸਟਰ ਦੀ ਲੋੜ ਨਹੀਂ, ਮੌੜ ਦੇ ਪੁੱਤ ਦੀ ਲੋੜ : ਰਾਘਵ ਚੱਢਾ

0

ਐਲਾਨਜੀਤ ਚੰਨੀ ਨੇ ਪੰਜਾਬ ਦੇ 36000 ਕੱਚੇ ਮੁਲਾਜ਼ਮਾਂ ਨੂੰ ਧੋਖ਼ਾ ਦਿਤਾ
– ਜੇ ਪੰਜ ਸਾਲਾਂ ਵਿੱਚ ਕੋਈ ਕੰਮ ਨਾ ਕੀਤਾ ਤਾਂ ਅਗਲੀ ਵਾਰ ਵੋਟ ਨਾ ਦੇਣਾ: ਰਾਘਵ ਚੱਢਾ

ਸੁਖਜਿੰਦਰ ਮਾਨ
ਮੌੜ (ਬਠਿੰਡਾ), 10 ਫਰਵਰੀ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਵਿਧਾਨ ਸਭਾ ਹਲਕਾ ਮੌੜ ਤੋਂ ਪਾਰਟੀ ਉਮੀਦਵਾਰ ਸੁਖਵੀਰ ਸਿੰਘ ਮਾਈਸਰਖਾਨਾ ਦੇ ਹੱਕ ਵਿੱਚ ਵੱਖ- ਵੱਖ ਪਿੰਡਾਂ ਅਤੇ ਕਸਬਿਆਂ ਵਿੱਚ ਚੋਣ ਪ੍ਰਚਾਰ ਕੀਤਾ। ਚੱਢਾ ਨੇ ਮੌੜ ਵਾਸੀਆਂ ਨੂੰ ਅਪੀਲ ਕਰਦਿਆਂ ਸੁਚੇਤ ਕੀਤਾ, ” ਮੌੜ ਹਲਕੇ ਨੂੰ ਗੈਂਗਸਟਰ ਦੀ ਲੋੜ ਨਹੀਂ ਹੈ, ਸਗੋਂ ਮੌੜ ਦੇ ਪੁੱਤ ਸੁਖਵੀਰ ਸਿੰਘ ਮਾਈਸਰਖਾਨਾ ਦੀ ਲੋੜ ਹੈ।”
ਵੀਰਵਾਰ ਨੂੰ ਰਾਘਵ ਚੱਢਾ ਨੇ ਮੌੜ ਹਲਕੇ ਵਿੱਚ ਉਮੀਦਵਾਰ ਸੁਖਵੀਰ ਮਾਈਸਰਖਾਨਾ ਦੇ ਹੱਕ ਵਿੱਚ ਵੱਖ ਵੱਖ ਥਾਂਵਾਂ ‘ਤੇ ਚਾਰ ਰੈਲੀਆਂ ਨੂੰ ਸੰਬੋਧਨ ਕੀਤਾ। ਚੱਢਾ ਨੇ ਲੋਕਾਂ ਨੂੰ ਅਗਾਹ ਕਰਦਿਆਂ ਕਿਹਾ, ”ਜੇ ਗੈਂਗਸਟਰ ਨੂੰ ਵੋਟ ਦੇਵੋਗੇ ਤਾਂ ਤੁਹਾਡੇ ਬੱਚਿਆਂ ਹੱਥ ਬੰਦੂਕਾਂ ਆਉਣਗੀਆਂ, ਪਰ ਜੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਵੀਰ ਮਾਈਸਰਖਾਨਾ ਨੂੰ ਵੋਟ ਦੇਵੋਂਗੇ ਤਾਂ ਤੁਹਾਡੇ ਬੱਚਿਆਂ ਹੱਥ ਕਿਤਾਬਾਂ ਹੋਣਗੀਆਂ ਅਤੇ ਪੰਜਾਬ ਵਿੱਚ ਚੰਗੀ ਸਿੱਖਿਆ ਹੋਵੇਗੀ।”
ਰੈਲੀਆਂ ਨੂੰ ਸੰਬੋਧਨ ਕਰਦਿਆਂ ਚੱਢਾ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ, ਯੋਜਨਾਵਾਂ ਅਤੇ ਕੰਮਾਂ ਦੀ ਲੋਕਾਂ ਨੂੰ ਜਾਣਕਾਰੀ ਦਿੱਤੀ। ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਰਾਜ ਕਰਨ ਲਈ 50 ਸਾਲ ਕਾਂਗਰਸ ਅਤੇ ਅਕਾਲੀ ਦਲ ਨੂੰ ਦਿੱਤੇ ਹਨ ਅਤੇ ਇਨਾਂ ਪਾਰਟੀਆਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਇਸ ਲਈ ਹੁਣ ਇੱਕ ਮੌਕਾ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਦੇਵੋ ਤਾਂ ਜੋ ਪੰਜਾਬ ਦਾ ਵਿਕਾਸ ਕੀਤਾ ਜਾ ਸਕੇ। ਉਨਾਂ ਅਪੀਲ ਕਰਦਿਆਂ ਕਿਹਾ ਕਿ ਜੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਪੰਜਾਬ ਦੀ ਤਰੱਕੀ ਲਈ ਪੰਜ ਸਾਲਾਂ ਵਿੱਚ ਕੋਈ ਕੰਮ ਨਾ ਕੀਤਾ ਗਿਆ ਤਾਂ ਅਗਲੀ ਵਾਰ ਆਮ ਆਦਮੀ ਪਾਰਟੀ ਨੂੰ ਇੱਕ ਵੀ ਵੋਟ ਨਾ ਦੇਣਾ। ਰਾਘਵ ਚੱਢਾ ਨੇ ਕਿਹਾ, ”ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੋ ਬੋਲਦੇ ਹਨ ਉਹ ਕਰਦੇ ਹਨ, ਇਸ ਦੇ ਉਲਟ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੇਵਲ ਐਲਾਨ ਹੀ ਕਰਦੇ ਹਨ ਅਤੇ ਐਲਾਨਜੀਤ ਚੰਨੀ ਨੇ ਪੰਜਾਬ ਦੇ 36000 ਕੱਚੇ ਮੁਲਾਜ਼ਮਾਂ ਨੂੰ ਧੋਖ਼ਾ ਦਿੰਤਾ ਹੈ।” ਉਨਾਂ ਕਿਹਾ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਪਟਨ ਅਮਰਿੰਦਰ ਸਿੰਘ ਦਾ ਕੋਈ ਵਜੂਦ ਨਹੀਂ ਹੈ।
ਵੀਰਵਾਰ ਨੂੰ ਪਾਰਟੀ ਉਮੀਦਵਾਰ ਸੁਖਵੀਰ ਸਿੰਘ ਦੇ ਪਿੰਡ ਮਾਈਸਰਖਾਨਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਘਵ ਚੱਢਾ ਨੇ ਦਾਅਵਾ ਕੀਤਾ,” ਕੇਜਰੀਵਾਲ ਸਰਕਾਰ ਆਪਣਾ ਹਰ ਵਾਅਦਾ ਪੂਰਾ ਕਰਦੀ ਹੈ, ਕੇਜਰੀਵਾਲ ਐਲਾਨ ਨਹੀਂ, ਕੰਮ ਕਰਦੇ ਹਨ। ਬੀਤੇ ਕੱਲ ਹੀ ਕੇਜਰੀਵਾਲ ਨੇ ਦਿੱਲੀ ਜਲ ਬੋਰਡ ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਦਿੱਲੀ ਵਿੱਚ ਸਾਰੇ ਕੱਚੇ ਮੁਲਾਜ਼ਮ ਪੱਕੇ ਹੋ ਗਏ ਹਨ।” ਉਨਾਂ ਕਿਹਾ ਕਿ ਦਿੱਲੀ ਵਿਚ ਤਾਂ ਆਮ ਆਦਮੀ ਪਾਰਟੀ ਦੀ ਫੁੱਲ ਪਾਵਰ ਵਾਲੀ ਸਰਕਾਰ ਵੀ ਨਹੀਂ ਹੈ, ਫਿਰ ਵੀ ਕੇਜਰੀਵਾਲ ਨੇ ਕੰਮ ਕਰਕੇ ਦਿਖਾਏ ਹਨ, ਜਦੋਂ ਕਿ ਪੰਜਾਬ ਵਿੱਚ ਫੁੱਲ ਪਾਵਰ ਦੀ ਸਰਕਾਰ ਹੈ ਤਾਂ ਵੀ ਇੱਥੇ ਨਾ ਲੋਕਾਂ ਦੇ ਆਮ ਕੰਮਕਾਰ ਹੁੰਦੇ ਹਨ ਅਤੇ ਨਾ ਹੀ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਂਦੇ ਹਨ।
ਰਾਘਵ ਚੱਢਾ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੂਰੇ ਪੰਜਾਬ ਵਿੱਚ ਕੋਈ ਖੰਭਾ ਬੋਰਡ ਤੋਂ ਬਿਨਾਂ ਨਹੀਂ ਛੱਡਿਆ, ਜਿਸ ‘ਤੇ ਪੰਜਾਬ ਦੇ 36 ਹਜ਼ਾਰ ਮੁਲਾਜ਼ਮ ਪੱਕੇ ਕਰਨ ਬਾਰੇ ਮੁੱਖ ਮੰਤਰੀ ਚੰਨੀ ਦੀ ਹੱਥ ਜੋੜੀ ਫੋਟੋ ਨਾ ਲੱਗੀ ਹੋਵੇ। ਚੰਨੀ ਨੇ ਕਈ 100 ਕਰੋੜ ਦੇ ਇਸ਼ਤਿਹਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਲਗਵਾ ਦਿੱਤੇ, ਪਰ ਅੱਜ ਤੱਕ ਇਕ ਵੀ ਮੁਲਾਜ਼ਮ ਪੱਕਾ ਨਹੀਂ ਹੋਇਆ। ਉਨਾਂ ਮੁੱਖ ਮੰਤਰੀ ਚੰਨੀ ਕੋਲੋਂ ਸਵਾਲ ਪੁੱਛਿਆ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਫਾਇਲ ਕਿੱਥੇ ਹੈ? ਜਦੋਂ ਇਕ ਵੀ ਮੁਲਾਜ਼ਮ ਪੱਕਾ ਨਹੀਂ ਹੋਇਆ ਤਾਂ ਸਰਕਾਰ ਦੇ ਕਰੋੜਾ ਰੁਪਏ ਇਸ਼ਤਿਹਾਰਾਂ ‘ਤੇ ਕਿਉਂ ਉਡਾ ਦਿੱਤੇ?
ਚੱਢਾ ਨੇ ਕਿਹਾ ਕਿ ਕਾਂਗਰਸ ਸਰਕਾਰ ਵਿੱਚ ਅਧਿਆਪਕਾਂ ‘ਤੇ ਲਾਠੀਆਂ ਚੱਲੀਆਂ, ਕਿਉਂਕਿ ਅਧਿਆਪਕ ਆਪਣੀਆਂ ਮੰਗਾਂ ਲਈ ਧਰਨੇ ਲਾਉਂਦੇ ਰਹੇ। ਚੰਨੀ ਸਾਬ ਨੇ ਕੱਚੇ ਮੁਲਾਜ਼ਮਾਂ ‘ਤੇ ਡੰਡੇ ਚਲਾ ਕੇ ਮੂੰਹ ਬੰਦ ਕਰਾਉਣ ਦੀ ਕੋਸ਼ਿਸ਼ ਕੀਤੀ ਅਤੇ ਪਰਚੇ ਦਰਜ ਕਰਨ ਦੀਆਂ ਧਮਕੀਆਂ ਵੀ ਦਿੱਤੀਆਂ।

ਮੁਲਾਜਮਾਂ ਤੇ ਪੈਨਸਨਰਾਂ ਵੱਲੋਂ ਮਨਪ੍ਰੀਤ ਸਿੰਘ ਬਾਦਲ ਦੇ ਹਲਕਾ ਬਠਿੰਡਾ ਸ਼ਹਿਰ ਵਿੱਚ ਝੰਡਾ ਮਾਰਚ ਅੱਜ

0

ਸੁਖਜਿੰਦਰ ਮਾਨ
ਬਠਿੰਡਾ, 10 ਫਰਵਰੀ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਆਪਣੇ ਕਾਰਜਕਾਲ ਦੌਰਾਨ ਮੁਲਾਜਮ ਤੇ ਪੈਨਸ਼ਨਰ ਵਰਗ ਨਾਲ ਧੱਕੇਸ਼ਾਹੀਆਂ ਕਰਨ ਦੇ ਦੋਸ਼ ਲਗਾਉਂਦਿਆਂ ਪੰਜਾਬ ਯੂ ਟੀ ਮੁਲਾਜਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਭਲਕੇ ਬਠਿੰਡਾ ਸ਼ਹਿਰ ਵਿਚ ਝੰਡਾ ਮਾਰਚ ਕਰਨ ਦੀਆਂ ਤਿਆਰੀਆਂ ਨੂੰ ਅੱਜ ਅੰਤਿਮ ਰੂਪ ਦਿੱਤਾ ਗਿਆ । ਇਹ ਜਾਣਕਾਰੀ ਦਿੰਦਿਆਂ ਪੰਜਾਬ ਯੂ. ਟੀ. ਮੁਲਾਜਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੂਬਾਈ ਕਨਵੀਨਰ ਸਤੀਸ਼ ਰਾਣਾ , ਜਗਦੀਸ਼ ਸਿੰਘ ਚਾਹਲ , ਜਰਮਨਜੀਤ ਸਿੰਘ , ਠਾਕਰ ਸਿੰਘ , ਸੁਖਦੇਵ ਸਿੰਘ ਸੈਣੀ ,ਬਾਜ ਸਿੰਘ ਖਹਿਰਾ , ਕਰਮ ਸਿੰਘ ਧਨੋਆ , ਸੁਖਜੀਤ ਪਾਲ ਸਿੰਘ , ਜਸਵੀਰ ਤਲਵਾੜਾ ਤੇ ਰਣਜੀਤ ਸਿੰਘ ਰਾਣਵਾਂ ਆਦਿ ਨੇ ਦੱਸਿਆ ਕਿ ਇਹ ਝੰਡਾ ਮਾਰਚ ਸਥਾਨਕ ਰੋਜ਼ ਗਾਰਡਨ ਕੋਲੋਂ ਸਵੇਰੇ ਠੀਕ 11 ਵਜੇ ਬਠਿੰਡਾ ਸ਼ਹਿਰ ਦੇ ਗਲੀਆਂ ਤੇ ਬਾਜ਼ਾਰਾਂ ਵਿੱਚ ਆਪਣਾ ਰੋਸ ਪ੍ਰਗਟ ਕਰਨ ਲਈ ਰਵਾਨਾ ਹੋਵੇਗਾ। ਮੁਲਾਜਮ ਆਗੂਆਂ ਨੇ ਦੋਸ਼ ਲਗਾਇਆ ਕਿ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਨੇ ਅਕਾਲੀ – ਭਾਜਪਾ ਗਠਜੋੜ ਤੇ ਕਾਂਗਰਸ ਪਾਰਟੀ ਦੇ ਕਾਰਜਕਾਲ ਦੌਰਾਨ ਮੁਲਾਜਮਾਂ ਤੇ ਪੈਨਸ਼ਨਰਾਂ ਵੱਲੋਂ ਪਹਿਲਾਂ ਕੀਤੀਆਂ ਗਈਆਂ ਪ੍ਰਾਪਤੀਆਂ ਨੂੰ ਖੋਰਾ ਲਾਉਣ ਅਤੇ ਪਹਿਲਾਂ ਤੋਂ ਮਿਲ ਰਹੇ 37 ਭੱਤੇ ਬੰਦ ਕਰਨ ਦਾ ਕੋਝਾ ਯਤਨ ਕੀਤਾ ਹੈ। ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਸਿਫ਼ਾਰਸ਼ ਕੀਤੇ ਗਏ ਗੁਣਾਂਕ ਵਿੱਚ ਸੋਧ ਕਰਨ ਲਈ , 125 ਫੀਸਦੀ ਮਹਿੰਗਾਈ ਭੱਤਾ ਜੋੜ ਕੇ ਤਨਖਾਹਾਂ ਤੇ ਪੈਨਸ਼ਨਾਂ ਨਿਸ਼ਚਿਤ ਕਰਨ ਲਈ , ਮੁਲਾਜਮਾਂ ਤੇ ਪੈਨਸ਼ਨਰਾਂ ਦਾ 1 ਜਨਵਰੀ 2016 ਤੋੰ 30 ਜੂਨ 2021 ਤੱਕ ਵਧੀਆ ਹੋਈਆਂ ਤਨਖਾਹਾਂ , ਪੈਨਸ਼ਨਾਂ ਤੇ ਮਹਿੰਗਾਈ ਭੱਤੇ ਦੀਆਂ ਅਣਸੋਧੀਆਂ ਤੇ ਸੋਧੀਆਂ ਹੋਈਆਂ ਕਿਸ਼ਤਾਂ ਦਾ ਬਣਦਾ ਸਾਰਾ ਬਕਾਇਆ ਅਸਿੱਧੇ ਢੰਗ ਨਾਲ ਹੜੱਪ ਕਰਨ ਅਤੇ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਨਾ ਕਰਨ ਲਈ ਮੁੱਖ ਤੌਰ ਤੇ ਜਿੰਮੇਵਾਰ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਸਰਕਾਰ ਹਨ। ਵਿੱਤ ਮੰਤਰੀ ਪੰਜਾਬ ਨੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਵਿੱਚ ਵੀ ਅਨੇਕਾਂ ਵਾਰ ਅੜਿੱਕੇ ਪੈਦਾ ਕੀਤੇ ਤੇ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਵੱਲੋਂ 36000 ਕੱਚੇ ਮੁਲਾਜਮਾਂ ਨੂੰ ਰੈਗੂਲਰ ਕਰਨ ਦਾ ਕੀਤਾ ਗਿਆ ਪ੍ਰਚਾਰ ਵੀ ਝੂਠਾਂ ਦੀ ਪੰਡ ਤੇ ਖੋਖਲਾ ਸਾਬਤ ਹੋਇਆ ਹੈ ਤੇ ਇਕ ਵੀ ਕਰਮਚਾਰੀ ਨੂੰ ਅਜੇ ਤਕ ਰੈਗੂਲਰ ਨਿਯੁਕਤੀ ਦੇ ਹੁਕਮ ਨਹੀਂ ਮਿਲੇ । ਪੰਜਾਬ ਸਰਕਾਰ ਦੇ ਮੰਤਰੀਆਂ ,ਸਾਬਕਾ ਮੰਤਰੀਆਂ ਵਿਧਾਇਕਾਂ ਤੇ ਸਾਬਕਾ ਵਿਧਾਇਕਾਂ ਨੂੰ ਮਿਲਦੀਆਂ ਕਈ ਕਈ ਪੈਨਸ਼ਨਾਂ ਤੇ ਤਨਖਾਹਾਂ ਨੂੰ ਬੰਦ ਕਰਨ ਸਬੰਧੀ ਮਨਪ੍ਰੀਤ ਸਿੰਘ ਬਾਦਲ ਦੀ ਜੁਬਾਨ ਨੂੰ ਤਾਲਾ ਲੱਗ ਜਾਂਦਾ ਰਿਹਾ ਹੈ । ਇਸ ਕਰਕੇ ਮੁਲਾਜਮਾਂ ਤੇ ਪੈਨਸ਼ਨਰਾਂ ਵਿੱਚ ਮਨਪ੍ਰੀਤ ਸਿੰਘ ਬਾਦਲ ਦੇ ਖ਼ਿਲਾਫ਼ ਕਾਫੀ ਤਿੱਖਾ ਰੋਸ ਫੈਲਿਆ ਹੋਇਆ ਹੈ । ਆਗੂਆਂ ਨੇ ਅੱਗੇ ਦੱਸਿਆ ਕਿ ਇਸ ਝੰਡਾ ਮਾਰਚ ਨੂੰ ਸਫਲ ਬਣਾਉਣ ਲਈ ਮਾਲਵੇ ਦੇ ਸਾਰੇ ਜਿਲ੍ਹਿਆਂ ਦੇ ਮੁਲਾਜਮਾਂ ਅਤੇ ਪੈਨਸ਼ਨਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । ਆਗੂਆਂ ਨੇ ਬਠਿੰਡਾ ਸ਼ਹਿਰ ਦੇ ਸਮੂਹ ਵੋਟਰਾਂ ਅਤੇ ਲੋਕਾਂ ਨੂੰ ਸੱਦਾ ਦਿੱਤਾ ਕਿ ਇਸ ਵਾਰ ਮਨਪ੍ਰੀਤ ਸਿੰਘ ਬਾਦਲ ਨੂੰ ਸਬਕ ਸਿਖਾਉਣ ਲਈ ਤੇ ਵੱਡੀ ਹਾਰ ਦਾ ਮੂੰਹ ਦਿਖਾਉਣ ਤੇ ਵਿਧਾਨ ਸਭਾ ਦੀਆਂ ਪੌੜੀਆਂ ਨਾ ਚੜ੍ਹਨ ਦੇਣ। ਇਸ ਮੌਕੇ ‘ ਤੇ ਹੋਰਨਾਂ ਤੋਂ ਇਲਾਵਾ ਮੁਲਾਜਮ ਆਗੂ ਕਰਮਜੀਤ ਸਿੰਘ ਬੀਹਲਾ ,ਵਿਕਰਮਦੇਵ ਸਿੰਘ , ਪ੍ਰੇਮ ਚਾਵਲਾ , ਕੁਲਦੀਪ ਖੰਨਾ , ਹਰਗੋਬਿੰਦ ਕੌਰ , ਦਰਸ਼ਨ ਸਿੰਘ ਮੌੜ , ਕਿਸ਼ੋਰ ਚੰਦ ,ਮੱਖਣ ਸਿੰਘ ਖਣਗਵਾਲ ‘ ,ਲਛਮਣ ਸਿੰਘ ਮਲੂਕਾ , ਮਨਜੀਤ ਸਿੰਘ, ‘ ਐਸ.ਐਸ. ਯਾਦਵ , ਜਗਪਾਲ ਬੰਗੀ , ਰਣਜੀਤ ਸਿੰਘ ਮਹਿਰਾਜ , ਨਾਇਬ ਸਿੰਘ ,ਸਿਕੰਦਰ ਸਿੰਘ ਧਾਲੀਵਾਲ ਤੇ ਗਗਨ ਮੰਡੀ ਕਲਾਂ, ਰਾਜਵੀਰ ਸਿੰਘ ਮਾਨ ਪ੍ਰਧਾਨ ਪੀ ਐੱਸ ਐੱਮ ਐੱਸ ਯੂਨੀਅਨ ਜਿਲ੍ਹਾ ਬਠਿੰਡਾ ਅਤੇ ਸੁਰਜੀਤ ਸਿੰਘ ਜਨਰਲ ਸਕੱਤਰ ਪੀ ਐੱਸ ਐੱਮ ਐੱਸ ਯੂਨੀਅਨ ਆਦਿ ਸ਼ਾਮਲ ਸਨ।

.. ਤੇ ਜਦੋਂ ਬਠਿੰਡਾ ’ਚ ਅਕਾਲੀ ਬਸਪਾ ਉਮੀਦਵਾਰ ਸਰੂਪ ਸਿੰਗਲਾ ਨੂੰ ਨੌਜਵਾਨਾਂ ਨੇ ਤੋਲਿਆ “ਖੂਨ’’ ਨਾਲ

0

ਬਰਨਾਲਾ ਬਾਈਪਾਸ ’ਤੇ ਪੁਲ ਬਣਾਉਣ ਲਈ ਖਜ਼ਾਨਾ ਮੰਤਰੀ ਦੀ ਧੱਕੇਸ਼ਾਹੀ ਵਿਰੁੱਧ ਲੜੀ ਲੜਾਈ ਦਾ ਨਤੀਜਾ ਹੈ ਲੋਕਾਂ ਦਾ ਪਿਆਰ : ਸਰੂਪ ਸਿੰਗਲਾ
ਸੁਖਜਿੰਦਰ ਮਾਨ
ਬਠਿੰਡਾ, 10 ਫਰਵਰੀ : ਅੱਜ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੇ ਹੱਕ ਵਿੱਚ ਨੌਜਵਾਨਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਉਨ੍ਹਾਂ ਨੂੰ “ਖ਼ੂਨ“ ਨਾਲ ਤੋਲਿਆ ਗਿਆ । ਇਸ ਮੌਕੇ ਲਾਏ ਬਲੱਡ ਕੈਂਪ ਮੌਕੇ ਸੈਂਕੜੇ ਨੌਜਵਾਨਾਂ ਨੇ ਖੂਨ ਦਾਨ ਕਰਦੇ ਹੋਏ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਸ੍ਰੀ ਸਿੰਗਲਾ ਦੀ ਜਿੱਤ ਲਈ ਡਟ ਕੇ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ । ਇਹ ਉਪਰਾਲਾ ਬਰਨਾਲਾ ਬਾਈਪਾਸ ਦੇ ਇਲਾਕੇ ਦੇ ਲੋਕਾਂ, ਨੌਜਵਾਨਾਂ, ਦੁਕਾਨਦਾਰਾਂ ,ਵਪਾਰੀਆਂ ਅਤੇ ਆਮ ਸ਼ਹਿਰੀਆਂ ਵੱਲੋਂ ਕੀਤਾ ਗਿਆ ,ਕਿਉਂਕਿ ਬਰਨਾਲਾ ਬਾਈਪਾਸ ਤੇ ਪਿੱਲਰਾਂ ਵਾਲੇ ਪੁਲ ਦਾ ਨਿਰਮਾਣ ਹੋਣਾ ਸੀ ਪ੍ਰੰਤੂ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਨਿੱਜੀ ਧੱਕੇਸ਼ਾਹੀ ਤਹਿਤ ਮਿੱਟੀ ਵਾਲਾ ਪੁਲ ਬਣਾਉਣ ਦੀ ਕਾਰਵਾਈ ਆਰੰਭ ਦਿੱਤੀ ਸੀ ਜਿਸ ਖਿਲਾਫ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਤਿੱਖਾ ਸ਼ੰਘਰਸ਼ ਵਿੱਢਿਆ ਤੇ ਲੰਬੀ ਲੜਾਈ ਲੜਨ ਉਪਰੰਤ ਕੇਂਦਰ ਸਰਕਾਰ ਵੱਲੋਂ ਖਜਾਨਾ ਮੰਤਰੀ ਦੀ ਪ੍ਰਪੋਜ਼ਲ ਨੂੰ ਮੁੱਢੋਂ ਰੱਦ ਕਰਦਿਆਂ ਪਿੱਲਰਾਂ ਵਾਲੇ ਪੁਲ ਦੇ ਨਿਰਮਾਣ ਨੂੰ ਮਨਜ਼ੂਰੀ ਦੇਣ ਦੀ ਗੱਲ ਕਹੀ ਜਿਸ ਕਰਕੇ ਸ੍ਰੀ ਸਿੰਗਲਾ ਦੇ ਇਸ ਉਪਰਾਲੇ ਤੋਂ ਖੁਸ਼ ਹੋਏ ਇਲਾਕਾ ਨਿਵਾਸੀਆਂ ਵੱਲੋਂ ਸਿੰਗਲਾ ਦੀ ਡਟ ਕੇ ਮੱਦਦ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਸਪੁੱਤਰ ਦੀਨਵ ਸਿੰਗਲਾ ਵੱਲੋਂ ਵੀ ਖੂਨਦਾਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਰੂਪ ਚੰਦ ਸਿੰਗਲਾ ਨੇ ਖੂਨ ਦਾਨ ਕਰਨ ਵਾਲੇ ਖੂਨਦਾਨੀਆਂ ਸਮੇਤ ਇਲਾਕਾ ਨਿਵਾਸੀਆਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਲਾਕਾ ਨਿਵਾਸੀਆਂ ਵੱਲੋਂ ਕੀਤੇ ਇਸ ਅਹਿਸਾਨ ਲਈ ਉਹ ਸਦਾ ਰਿਣੀ ਰਹਿਣਗੇ ਅਤੇ ਸ਼ਹਿਰ ਵਾਸੀਆਂ ਲਈ ਉਹ ਜਾਨ ਵੀ ਕੁਰਬਾਨ ਕਰ ਸਕਦੇ ਹਨ। ਸਿੰਗਲਾ ਨੇ ਕਿਹਾ ਕਿ ਬਠਿੰਡਾ ਸ਼ਹਿਰ ਉਨ੍ਹਾਂ ਦਾ ਪਰਿਵਾਰ ਹੈ ਜਿਸ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਲੜਾਈ ਲੜਨਾ ਉਨ੍ਹਾਂ ਦਾ ਮਕਸਦ ਹੈ,ਜਿਸ ਲਈ ਉਹ ਕਦੇ ਵੀ ਪਿੱਛੇ ਨਹੀਂ ਹਟਣਗੇ ਅਤੇ ਇਸੇ ਸੇਵਾ ਕਰਕੇ ਹੀ ਸ਼ਹਿਰ ਵਾਸੀਆਂ ਦੀ ਲਹਿਰ ਨਾਲ ਜੁੜ ਰਹੀ ਹੈ।ਸਿੰਗਲਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਲੜਾਈ ਤਿੰਨ ਕਾਂਗਰਸੀਆਂ ਨਾਲ ਹੈ ਜੋ ਪਹਿਲਾਂ ਵੀ ਇਕੱਠੇ ਸੀ ਤੇ ਹੁਣ ਵੀ ਅਕਾਲੀ ਦਲ ਨੂੰ ਹਰਾਉਣ ਲਈ ਇਕੱਠੇ ਹਨ ਪਰ ਲੋਕ ਇਨ੍ਹਾਂ ਦੀਆਂ ਸਾਜ਼ਿਸ਼ਾਂ ਤੋਂ ਭਲੀ ਭਾਂਤ ਜਾਣੂ ਹਨ ਤੇ ਅਕਾਲੀ ਬਸਪਾ ਗੱਠਜੋੜ ਦੇ ਹੱਕ ਵਿਚ ਵੋਟ ਪਾਉਣਗੇ। ਸਿੰਗਲਾ ਨੇ ਕਿਹਾ ਕਿ ਜਿੱਤਣ ਉਪਰੰਤ ਬਠਿੰਡਾ ਸ਼ਹਿਰ ਨੂੰ ਵਿਕਾਸ ਦੀ ਰਾਹ ਤੇ ਹੋਰ ਮਜਬੂਤ ਬਣਾਉਣ ਦੇ ਉਪਰਾਲੇ ਕੀਤੇ ਜਾਣਗੇ ਤੇ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ,ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਹਾਜ਼ਰ ਸੀ।

ਜਗਰੂਪ ਗਿੱਲ ਨੇ ਦਿੱਲੀ ਵਿੱਚ ਕੀਤੇ ਵਿਕਾਸ ਕਾਰਜ ਅਧਾਰ ’ਤੇ ਮੰਗੇ ਸ਼ਹਿਰ ਵਾਸੀਆਂ ਤੋਂ ਵੋਟ

0

ਰਿਵਾਇਤੀ ਪਾਰਟੀਆਂ ਤੋਂ ਹਰ ਵਰਗ ਪਰੇਸ਼ਾਨ, ਹੁਣ ਆਪ ਤੇ ਭਰੋਸਾ- ਗਿੱਲ
ਸੁਖਜਿੰਦਰ ਮਾਨ
ਬਠਿੰਡਾ, 10 ਫਰਵਰੀ : ਆਮ ਆਦਮੀ ਪਾਰਟੀ ਉੰਮੀਦਵਾਰ ਜਗਰੂਪ ਸਿੰਘ ਗਿੱਲ ਵਲੋਂ ਡੋਰ ਟੂ ਡੋਰ ਦੌਰਾਨ ਲੋਕਾਂ ਨਾਲ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸਦੇ ਚਲਦਿਆਂ ਅੱਜ ਸਿਰਕੀ ਬਾਜ਼ਾਰ ਦੇ ਦੁਕਾਨਦਾਰ ਅਤੇ ਮਹੱਲਾ ਵਾਸੀਆਂ ਨਾਲ ਮਿਲਦੇ ਹੋਏ ਗੱਲਬਾਤ ਕਰਦਿਆਂ ਗਿੱਲ ਵਲੋਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਮੰਗਿਆ। ਇਸ ਦੌਰਾਨ ਲੋਕਾਂ ਵਲੋਂ ਜਗਰੂਪ ਸਿੰਘ ਗਿੱਲ ਦਾ ਮਾਨ ਸਤਿਕਾਰ ਕਰਦਿਆਂ ਉਹਨਾਂ ਦਾ ਸਵਾਗਤ ਕੀਤਾ ਅਤੇ ਉਹਨਾਂ ਨੂੰ ਸਮਰਥਨ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਸਿਰਕੀ ਬਜਾਰ ਦੇ ਨੁਮਾਇੰਦਿਆਂ ਵਲੋਂ ਉਹਨਾਂ ਨੂੰ ਆ ਰਹੀ ਸਮਸਿਆਵਾਂ ਬਾਰੇ ਜਾਣੂ ਕਰਵਾਇਆ, ਜਿਸ ਵਿਚ ਸਬ ਤੋਂ ਵੱਡੀ ਬਰਸਾਤੀ ਪਾਣੀ ਦੀ ਸਮਸਿਆ ਬਾਰੇ ਗੱਲਬਾਤ ਕੀਤੀ । ਗਿੱਲ ਵਲੋਂ ਸਿਰਕੀ ਬਜਾਰ ਦੇ ਦੁਕਾਨਦਾਰਾਂ ਅਤੇ ਮਹੱਲਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਆਪ ਦੀ ਸਰਕਾਰ ਹਰ ਉਹ ਕਮ ਜਿਹੜੇ ਦੂਜਿਆਂ ਪਾਰਟੀਆਂ ਵਲੋਂ ਲਟਕਾਏ ਗਏ ਹਨ ਉਹ ਪੂਰਾ ਕਰਨ ਲਈ ਵਚਨਬੱਧ ਹੋਵੇਗੀ । ਉਹਨਾਂ ਕਿਹਾ ਕਿ ਸਿਖਿਆ, ਸਿਹਤ ਅਤੇ ਰੋਜਗਾਰ ਦੇ ਨਾਲ ਨਾਲ ਹਰ ਬੁਨਿਆਦੀ ਸਹੂਲਤਾਂ ਪੱਜਾਬ ਵਾਸੀਆਂ ਲਈ ਆਮ ਆਦਮੀ ਪਾਰਟੀ ਵਲੋਂ ਪਲੈਨਿਗ ਕੀਤੀ ਜਾ ਚੁਕੀ ਹਨ । ਉਹਨਾਂ ਕਿਹਾ ਕਿ ਹੁਣ ਤਾਂ ਬਸ ਤੁਹਾਡੇ ਕੀਮਤੀ ਵੋਟਾਂ ਦੀ ਲੋੜ ਹੈ, ਜਿਸਦੇ ਅਧਾਰ ਤੇ ਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ ਬਾਣੁਗੀ।

ਵੀਨੂੰ ਬਾਦਲ ਨੇ ਕੀਤਾ ਵਿੱਤ ਮੰਤਰੀ ਦੇ ਹੱਕ ਵਿੱਚ ਜਿਲ੍ਹਾ ਕਚਿਹਰੀ ’ਚ ਵਕੀਲਾਂ ਨਾਲ ਕੀਤੀ ਮੀਟਿੰਗ

0

ਸੁਖਜਿੰਦਰ ਮਾਨ
ਬਠਿੰਡਾ, 10 ਫ਼ਰਵਰੀ: ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਚੋਣ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਅੱਜ ਉਨ੍ਹਾਂ ਦੀ ਧਰਮ ਪਤਨੀ ਬੀਬਾ ਵੀਨੂੰ ਬਾਦਲ ਵੱਲੋਂ ਅਦਾਲਤੀ ਕੰਪਲੈਕਸ ਵਿੱਚ ਜ਼ਿਲ੍ਹਾ ਐਡਵੋਕੇਟ ਚੈਂਬਰਜ਼ ਵਿਚ ਡੋਰ ਟੂ ਡੋਰ ਪ੍ਰਚਾਰ ਕੀਤਾ ਅਤੇ ਵਿਕਾਸ ਦੇ ਨਾਮ ’ਤੇ ਦੂਸਰੀ ਵਾਰ ਕਾਂਗਰਸ ਸਰਕਾਰ ਬਣਾਉਣ ਤੇ ਮਨਪ੍ਰੀਤ ਸਿੰਘ ਬਾਦਲ ਦੀ ਜਿੱਤ ਲਈ ਵੋਟ ਦੀ ਮੰਗ ਕੀਤੀ। ਇਸ ਮੌਕੇ ਉਹਨਾਂ ਨਾਲ ਐਡਵੋਕੇਟ ਰਾਜਨ ਗਰਗ, ਸੁਖਦੀਪ ਭਿੰਡਰ, ਸੰਦੀਪ ਭਾਗਲਾ, ਸੁਰਜੀਤ ਸਿੰਘ ਸੋਹੀ,ਬਲਕਰਨ ਘੁੰਮਣ ਸਮੇਤ ਵੱਡੀ ਗਿਣਤੀ ਵਿੱਚ ਵਕੀਲ ਸਾਹਿਬਾਨ ਹਾਜ਼ਰ ਸਨ, ਜਿਨ੍ਹਾਂ ਨੇ ਬੀਬਾ ਵੀਨੂੰ ਬਾਦਲ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਵਿਧਾਨ ਸਭਾ ਚੋਣਾਂ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਜਿੱਤ ਲਈ ਪੂਰਨ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਬੀਬਾ ਵੀਨੂੰ ਬਾਦਲ ਨੇ ਕਿਹਾ ਕਿ ਪੰਜਾਬ ਦੀ ਆਰਥਿਕ ਸਥਿਤੀ ਮਜਬੂਤ ਹੋਣਾ ਮਨਪ੍ਰੀਤ ਸਿੰਘ ਬਾਦਲ ਦੇ ਕੰਮ ਦੀ ਗਵਾਹੀ ਭਰਦਾ ਹੈ, ਕਿਵੇਂ ਉਨ੍ਹਾਂ ਨੇ ਪੰਜਾਬ ਨੂੰ ਆਰਥਿਕ ਪੱਖੋਂ ਮਜਬੂਤ ਕੀਤਾ ਤੇ ਦੋ ਸਾਲਾਂ ਵਿੱਚ ਸੂਬੇ ਦੇ ਹਰ ਵਰਗ ਨੂੰ ਭਲਾਈ ਸਕੀਮਾਂ ਦਾ ਲਾਭ ਪਹੁੰਚਾਇਆ ਤੇ ਪੰਜਾਬ ਨੂੰ ਵਿਕਾਸ ਦੀ ਰਾਹ ’ਤੇ ਤੋਰਿਆ, ਇੱਥੋਂ ਤੱਕ ਕਿ ਬਠਿੰਡਾ ਸ਼ਹਿਰ ਦਾ ਪੂਰਨ ਵਿਕਾਸ ਕੀਤਾ। ਬੀਬਾ ਵੀਨੂੰ ਬਾਦਲ ਨੇ ਕਿਹਾ ਕਿ ਸ਼ਹਿਰ ਦੇ 15 ਸਰਕਾਰੀ ਸਕੂਲਾਂ ਨੂੰ ਕਰੋੜਾਂ ਰੁਪਏ ਲਾ ਕੇ ਅਤਿਆਧੁਨਿਕ ਬਣਾਉਣਾ,ਡਿਜੀਟਲ ਲਾਇਬ੍ਰੇਰੀ, ਮਲਟੀਪਰਪਜ ਆਡੀਟੋਰੀਅਮ ਆਦਿ ਪ੍ਰਾਜੈਕਟਾ ਨਾਲ ਸ਼ਹਿਰ ਦੀ ਨੁਹਾਰ ਬਦਲ ਕੇ ਰੱਖ ਦਿੱਤੀ। ਉਨ੍ਹਾਂ ਕਿਹਾ ਕਿ ਵਿਕਾਸ ਦੀ ਲਹਿਰ ਨੂੰ ਨਿਰੰਤਰ ਜਾਰੀ ਰੱਖਣ ਲਈ ਸ਼ਹਿਰ ਵਾਸੀ ਮਨਪ੍ਰੀਤ ਸਿੰਘ ਬਾਦਲ ਨੂੰ ਦੂਸਰੀ ਵਾਰ ਜਤਾਉਣਗੇ । ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਦੀ ਲੀਡਰਸ਼ਿਪ, ਕੌਂਸਲਰ ਅਤੇ ਹੋਰ ਮੈਂਬਰ ਸਾਹਿਬਾਨ ਵੀ ਹਾਜ਼ਰ ਸਨ ।

ਵੋਟਰਾਂ ਨੂੰ ਮਸਕਟ ਸੇਰਾ ਕਰੇਗਾ ਜਾਗਰੂਕ : ਡਿਪਟੀ ਕਮਿਸਨਰ

0

ਸੁਖਜਿੰਦਰ ਮਾਨ
ਬਠਿੰਡਾ, 10 ਫਰਵਰੀ : ਚੋਣ ਕਮਿਸਨ ਪੰਜਾਬ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰ ਕੀਤਾ ਮਸਕਟ ਸੇਰਾ ਅੱਜ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸਨਰ ਸ਼੍ਰੀ ਵਿਨੀਤ ਕੁਮਾਰ ਨੇ ਜਾਰੀ ਕੀਤਾ। ਉਕਤ ਮਸਕਟ ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਵੋਟਰਾਂ ਨੂੰ ਉਨ੍ਹਾਂ ਦੀਆਂ ਵੋਟਾਂ ਦੀ ਅਹਿਮੀਅਤ ਬਾਰੇ ਰਚਨਾਤਮਕ ਢੰਗ ਨਾਲ ਜਾਗਰੂਕ ਕਰਨ ਲਈ ਸਵੀਪ ਮੁਹਿੰਮ ਤਹਿਤ ਤਿਆਰ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਰਵਾਇਤੀ ਪੰਜਾਬੀ ਪਹਿਰਾਵੇ ‘ਚ ਤਿਆਰ ਚੋਣ ਮਸਕਟ ‘ਸੇਰਾਂ ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ਨੂੰ ਦਰਸਾਉਂਦਾ ਹੈ । ਸਵੀਪ ਪ੍ਰਾਜੈਕਟ ਦੇ ਤਹਿਤ ਸ਼ੇਰਾ ਮਸਕਟ ਦਾ ਉਦੇਸ ਵੋਟਰ ਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ ਅਤੇ ਚੋਣਾਂ ਵਿਚ ਉਨ੍ਹਾਂ ਦੀ ਨੂੰ ਭਾਗੀਦਾਰੀ ਨੂੰ ਵਧਾਉਣਾ ਹੈ।ਇਸ ਦੌਰਾਨ ਉਨ੍ਹਾਂ ਹੋਰ ਦੱਸਿਆ ਕਿ ਸਵੀਪ ਗਤੀਵਿਧੀਆਂ ਰਾਹੀਂ ਵੋਟਰ ਜਾਗਰੂਕਤਾ ਸੰਦੇਸਾਂ ਨੂੰ ਵਿਆਪਕ ਤੌਰ ‘ਤੇ ਪ੍ਰਸਾਰਿਤ ਕਰਨ ਤੋਂ ਇਲਾਵਾ ਚੋਣ ਮਸਕਟ, ‘ਸੇਰਾ‘ ਦੇ ਪੋਸਟਰ, ਤਸਵੀਰਾਂ ਅਤੇ ਵੱਡੇ ਆਕਾਰ ਦੇ ਕੱਟ-ਆਊਟਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਹ ਖਾਸ ਤੌਰ ‘ਤੇ ਨੌਜਵਾਨਾਂ ਦੀ ਸਮੂਲੀਅਤ ਨੂੰ ਯਕੀਨੀ ਬਣਾਏਗਾ ਤਾਂ ਜੋ 100 ਫ਼ੀਸਦੀ ਵੋਟਰ ਟਰਨ ਆਉਟ ਨੂੰ ਯਕੀਨੀ ਬਣਾਇਆ ਜਾ ਸਕੇ।ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਤਹਿਸੀਲਦਾਰ ਚੋਣਾਂ ਸ਼੍ਰੀ ਗੁਰਚਰਨ ਸਿੰਘ, ਸਹਾਇਕ ਪ੍ਰੋਫੈਸਰ ਸ. ਰੂਬਲ ਕਨੋਜੀਆ ਅਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ. ਗੁਰਦਾਸ ਸਿੰਘ ਆਦਿ ਹਾਜ਼ਰ ਸਨ।

Our Visitor

1897132