Monday, May 11, 2026
Home Blog Page 262

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਵੱਲੋਂ ਮਨਰੇਗਾ ਨੂੰ ਖਤਮ ਕਰਨ ਖਿਲਾਫ ਵਿਸ਼ਾਲ ਵਿਰੋਧ ਪ੍ਰਦਰਸ਼ਨ

0

Punjab News: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਨੇ ਅੱਜ ਖਰੜ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ) ਨੂੰ ਖਤਮ ਕਰਨ ਨੂੰ ਲੈ ਕੇ ਇੱਕ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ ਗਿਆ।ਇਹ ਵਿਰੋਧ ਪ੍ਰਦਰਸ਼ਨ ਪੰਜਾਬ ਕਾਂਗਰਸ ਵਲੋਂ ਕੇਂਦਰ ਦੇ ਉਸ ਫੈਸਲੇ ਵਿਰੁੱਧ ਸ਼ੁਰੂ ਕੀਤੀ ਗਈ ਇੱਕ ਸੂਬਾ ਪੱਧਰੀ ਮੁਹਿੰਮ ਹੈ, ਜਿਹੜੀ ਦਲਿਤਾਂ, ਪਿਛੜਿਆਂ ਅਤੇ ਸਮਾਜ ਦੇ ਹੋਰ ਹਾਸ਼ੀਏ ‘ਤੇ ਧੱਕੇ ਗਏ ਵਰਗਾਂ ਨੂੰ ਹਰ ਸਾਲ 100 ਦਿਨਾਂ ਦੀ ਗਰੰਟੀਸ਼ੁਦਾ ਕੰਮ ਤੋਂ ਵਾਂਝਾ ਕਰਨ ਖਿਲਾਫ਼ ਹੈ।ਧਰਨੇ ਨੂੰ ਸੰਬੋਧਨ ਕਰਦਿਆਂ, ਵੜਿੰਗ ਨੇ ਭਾਜਪਾ ਸਰਕਾਰ ਦੇ ਫੈਸਲੇ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਇਹ ਨਾ ਸਿਰਫ਼ ਤਾਨਾਸ਼ਾਹੀ ਹੈ, ਸਗੋਂ ਇਸਦਾ ਉਦੇਸ਼ ਦਲਿਤਾਂ, ਪਿਛੜਿਆਂ ਅਤੇ ਸਮਾਜ ਦੇ ਹੋਰ ਦੱਬੇ-ਕੁਚਲੇ ਵਰਗਾਂ ਨੂੰ ਨਿਸ਼ਾਨਾ ਬਣਾਉਣਾ ਹੈ, ਜਿਹੜੇ ਆਮ ਤੌਰ ‘ਤੇ ਭਾਜਪਾ ਨੂੰ ਵੋਟ ਨਹੀਂ ਦਿੰਦੇ ਹਨ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ

ਸੂਬਾ ਕਾਂਗਰਸ ਪ੍ਰਧਾਨ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਕਿਹਾ ਕਿ ਜੇਕਰ ਉਹ ਸੱਚਮੁੱਚ ਸਮਾਜ ਦੇ ਹਾਸ਼ੀਏ ‘ਤੇ ਧੱਕੇ ਵਰਗਾਂ ਦੀ ਮਦਦ ਕਰਨਾ ਚਾਹੁੰਦੀ ਹੈ, ਤਾਂ ਉਹ ਸੂਬੇ ਵਿੱਚ ਇੱਕ ਵਿਕਲਪਿਕ ਯੋਜਨਾ ਲੈ ਕੇ ਆਵੇ।ਵੜਿੰਗ ਨੇ ਸੂਬਾ ਸਰਕਾਰ ਨੂੰ ਕਿਹਾ ਕਿ ਮਗਰਮੱਛ ਦੇ ਹੰਝੂ ਵਹਾਉਣ ਦੀ ਬਜਾਏ, ਉਸਨੂੰ ਆਪਣੀ ਯੋਜਨਾ ਲੈ ਕੇ ਆਉਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ‘ਆਪ’ ਸਰਕਾਰ ਦੇ ਇਰਾਦੇ ਇਮਾਨਦਾਰ ਹੁੰਦੇ, ਤਾਂ ਇਹ ਆਪਣੇ ਪ੍ਰਬੰਧ ਖੁਦ ਕਰਦੀ, ਨਾ ਕਿ ਝੂਠੇ ਪ੍ਰਚਾਰ ਲਈ ਦਿਖਾਵੇਬਾਜ਼ੀ ਦਾ ਸਹਾਰਾ ਲੈਂਦੀ। ਵੜਿੰਗ ਨੇ ਕਿਹਾ ਕਿ ਜਿੱਥੇ ਭਾਜਪਾ ਦੇ ਦਲਿਤ ਅਤੇ ਪਿਛੜਿਆਂ ਵਿਰੋਧੀ ਸਟੈਂਡ ਤੋਂ ਹਰ ਕੋਈ ਜਾਣੂ ਹੈ। ਉੱਥੇ ਹੀ, ‘ਆਪ’ ਵੀ ਕਿਸੇ ਤੋਂ ਘੱਟ ਨਹੀਂ ਹੈ, ਕਿਉਂਕਿ ਇਹ ਆਪਣੀ ਏ-ਟੀਮ ਦੇ ਨਕਸ਼ੇ ਕਦਮਾਂ ‘ਤੇ ਚੱਲਦੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪਹਿਲਾਂ ਹੀ ਮਨਰੇਗਾ ਨੂੰ ਲਾਗੂ ਕਰਨ ਵਿੱਚ ਅਸਫਲ ਰਹੀ ਹੈ, ਜਿੱਥੇ ਇਸਨੂੰ ਕੇਂਦਰ ਵੱਲੋਂ 90 ਪ੍ਰਤੀਸ਼ਤ ਗ੍ਰਾਂਟਾਂ ਦੇ ਮੁਕਾਬਲੇ ਸਿਰਫ 10 ਪ੍ਰਤੀਸ਼ਤ ਗ੍ਰਾਂਟਾਂ ਦਾ ਯੋਗਦਾਨ ਪਾਉਣਾ ਪਿਆ ਸੀ।

ਇਹ ਵੀ ਪੜ੍ਹੋ ਸਾਲ 2025 ਦੌਰਾਨ ਵਿੱਤੀ ਸੂਝ-ਬੂਝ ਅਤੇ ਡਿਜੀਟਲ ਇਨੋਵੇਸ਼ਨ ਨਾਲ ‘ਰੰਗਲਾ ਪੰਜਾਬ’ ਵਿਜ਼ਨ ਨੂੰ ਮਿਲਿਆ ਹੁਲਾਰਾ : ਹਰਪਾਲ ਸਿੰਘ ਚੀਮਾ

ਉਨ੍ਹਾਂ ਕਿਹਾ ਕਿ ਹੁਣ ਕੇਂਦਰ ਵੱਲੋਂ ਸੂਬੇ ਦਾ ਹਿੱਸਾ 10 ਪ੍ਰਤੀਸ਼ਤ ਤੋਂ ਵਧਾ ਕੇ 40 ਪ੍ਰਤੀਸ਼ਤ ਕਰਨ ਨਾਲ, ਇਹ ਪੰਜਾਬ ਵਿੱਚ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗੀ। “ਜਦੋਂ ‘ਆਪ’ ਸਰਕਾਰ, ਖੁਦ ਉਸ ਵੱਲੋਂ ਪੈਦਾ ਕੀਤੇ ਵਿੱਤੀ ਸੰਕਟ ਕਾਰਨ, 10 ਪ੍ਰਤੀਸ਼ਤ ਹਿੱਸਾ ਨਹੀਂ ਦੇ ਸਕੀ, ਤਾਂ ਅਸੀਂ ਇਸ ਯੋਜਨਾ ਵਿੱਚ 40 ਪ੍ਰਤੀਸ਼ਤ ਹਿੱਸਾ ਦੇਣ ਦੀ ਉਮੀਦ ਕਿਵੇਂ ਕਰ ਸਕਦੇ ਹਾਂ?ਸੂਬਾ ਕਾਂਗਰਸ ਪ੍ਰਧਾਨ ਨੇ ਜ਼ੋਰ ਦਿੰਦਿਆਂ ਕਿਹਾ ਕਿ ‘ਆਪ’ ਸਰਕਾਰ ਦੀਆਂ ਪੂਰੀ ਤਰ੍ਹਾਂ ਨਾਕਾਮੀਆਂ ਦੇ ਬਾਵਜੂਦ, ਕਾਂਗਰਸ ਮਨਰੇਗਾ ਨੂੰ ਖਤਮ ਕਰਨ ਦੇ ਵਿਰੋਧ ਵਿੱਚ ਸਰਕਾਰ ਦੇ ਨਾਲ ਖੜ੍ਹੀ ਹੈ। ਉਨ੍ਹਾਂ ਮੰਗ ਕੀਤੀ ਕਿ ਅਸੀਂ ਉਮੀਦ ਕਰਦੇ ਹਾਂ ਕਿ ਸਰਕਾਰ ਮਨਰੇਗਾ ਦੇ ਕਤਲ ‘ਤੇ ਸਿਰਫ਼ ਮਗਰਮੱਛ ਦੇ ਹੰਝੂ ਵਹਾਏ ਦੀ ਬਜਾਏ ਵਿਕਲਪਾਂ ਨਾਲ ਸਾਹਮਣੇ ਆਵੇ।ਇਸ ਮੌਕੇ ਹੋਰਨਾਂ ਤੋਂ ਇਲਾਵਾ, ਵਿਜੇ ਸ਼ਰਮਾ ਟਿੰਕੂ, ਰੂਬੀ ਸਿੱਧੂ, ਉਦੇਵੀਰ ਢਿੱਲੋਂ, ਸਵਰਨਜੀਤ ਕੌਰ ਪ੍ਰਧਾਨ ਮਹਿਲਾ ਕਾਂਗਰਸ, ਸਰਬੋਤਮ ਰਾਣਾ ਪ੍ਰਧਾਨ ਯੂਥ ਕਾਂਗਰਸ, ਜੀਤੀ ਪਡਿਆਲਾ ਸਾਬਕਾ ਪ੍ਰਧਾਨ ਜਿਲਾ ਕਾਂਗਰਸ ਕਮੇਟੀ ਮੋਹਾਲੀ, ਕੁਲਜੀਤ ਸਿੰਘ ਬੇਦੀ ਮੋਹਾਲੀ ਵੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ

0

👉ਇਹ ਇਤਿਹਾਸਕ ਫੈਸਲਾ ਬਹੁਤ ਪਹਿਲਾਂ ਲਾਗੂ ਹੋ ਜਾਣਾ ਚਾਹੀਦਾ ਸੀ; ਮੈਂ ਪਰਮਾਤਮਾ ਦਾ ਧੰਨਵਾਦੀ ਹਾਂ, ਜਿਸਨੇ ਸਾਨੂੰ ਇਹ ਫੈਸਲਾ ਲੈਣ ਦੀ ਸੋਝੀ ਅਤੇ ਤਾਕਤ ਬਖ਼ਸ਼ੀ: ਮੁੱਖ ਮੰਤਰੀ
👉ਤਿੰਨੋਂ ਪਵਿੱਤਰ ਸ਼ਹਿਰਾਂ ਦੇ ਵਿਆਪਕ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ: ਭਗਵੰਤ ਸਿੰਘ ਮਾਨ
Punjab News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਾਂ ਲਈ ਧਾਰਮਿਕ ਮਹੱਤਤਾ ਵਾਲੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਨੇ ਇਸ ਪਲ ਨੂੰ ਸੂਬੇ ਲਈ ਪਰਮਾਤਮਾ ਪ੍ਰਤੀ ਸ਼ੁਕਰਗੁਜ਼ਾਰੀ, ਨਿਮਰਤਾ ਅਤੇ ਜ਼ਿੰਮੇਵਾਰੀ ਵਾਲਾ ਅਵਸਰ ਦੱਸਿਆ।ਇੱਕ ਵੀਡੀਓ ਸੰਦੇਸ਼ ਵਿੱਚ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਆਰੇ ਪੰਜਾਬੀਓ, ਤੁਹਾਡੀ ਆਪਣੀ ਪੰਜਾਬ ਸਰਕਾਰ ਨੇ ਸਿੱਖ ਲਈ ਧਾਰਮਿਕ ਮਹੱਤਤਾ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਐਲਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ‘ਸ਼ਹੀਦੀ ਦਿਵਸ’ (ਸ਼ਹੀਦੀ ਦਿਹਾੜੇ) ਨੂੰ ਮਨਾਉਣ ਲਈ ਰਾਜ ਪੱਧਰੀ ਸਮਾਗਮ ਮੌਕੇ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੈਂ ਪਰਮਾਤਮਾ ਦਾ ਸ਼ੁਕਰਗੁਜ਼ਾਰ ਹਾਂ, ਜਿਸਨੇ ਸਾਨੂੰ ਅਜਿਹਾ ਇਤਿਹਾਸਕ ਫੈਸਲਾ ਲੈਣ ਦੀ ਤਾਕਤ, ਸਮਰੱਥਾ ਅਤੇ ਸੁਮੱਤ ਬਖਸ਼ੀ ਹੈ।

ਇਹ ਵੀ ਪੜ੍ਹੋ ਸਾਲ 2025 ਦੌਰਾਨ ਵਿੱਤੀ ਸੂਝ-ਬੂਝ ਅਤੇ ਡਿਜੀਟਲ ਇਨੋਵੇਸ਼ਨ ਨਾਲ ‘ਰੰਗਲਾ ਪੰਜਾਬ’ ਵਿਜ਼ਨ ਨੂੰ ਮਿਲਿਆ ਹੁਲਾਰਾ : ਹਰਪਾਲ ਸਿੰਘ ਚੀਮਾ

ਇਸ ਕਦਮ ਦੀ ਮਹੱਤਤਾ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਾਂ ਦੇ ਪੰਜ ਸਿੱਖ ਤਖ਼ਤ ਸਾਹਿਬਾਨਾਂ ਵਿੱਚੋਂ ਤਿੰਨ ਤਖ਼ਤ ਪੰਜਾਬ ਵਿੱਚ ਸਥਿਤ ਹਨ, ਜਿਨ੍ਹਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਵਿੱਤਰ ਤਖ਼ਤ ਸਾਹਿਬਾਨਾਂ ਦੀ ਸਥਾਪਨਾ ਵਾਲੇ ਤਿੰਨਾਂ ਸ਼ਹਿਰਾਂ ਨੂੰ ਹੁਣ ਅਧਿਕਾਰਤ ਤੌਰ ‘ਤੇ ਰੂਹਾਨੀਅਤ ਦੇ ਕੇਂਦਰਾਂ ਅਤੇ ਪਵਿੱਤਰ ਸ਼ਹਿਰਾਂ ਦਾ ਦਰਜਾ ਦਿੱਤਾ ਗਿਆ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਪਵਿੱਤਰ ਸ਼ਹਿਰਾਂ ਵਿੱਚ ਆਉਣ ਵਾਲੇ ਸ਼ਰਧਾਲੂਆਂ ਲਈ ਸਾਰੀਆਂ ਜ਼ਰੂਰੀ ਸਹੂਲਤਾਂ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਸਿੱਖਾਂ ਲਈ ਧਾਰਮਿਕ ਮਹੱਤਤਾ ਵਾਲੇ ਇਨ੍ਹਾਂ ਸ਼ਹਿਰਾਂ ਵਿੱਚ ਈ-ਰਿਕਸ਼ਾ, ਮਿੰਨੀ-ਬੱਸਾਂ ਅਤੇ ਹੋਰ ਜਨਤਕ ਆਵਾਜਾਈ ਸੇਵਾਵਾਂ ਪ੍ਰਦਾਨ ਕਰਨ ਸਮੇਤ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦੁਨੀਆ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਅਤੇ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਏ.ਆਈ.-ਆਧਾਰਤ ਕਰੀਅਰ ਸੇਧ ਪ੍ਰੋਗਰਾਮ ਲਾਗੂ, ਵਿਦਿਆਰਥੀਆਂ ਨੂੰ ਭਵਿੱਖ ਸਬੰਧੀ ਫ਼ੈਸਲੇ ਲੈਣ ਵਿੱਚ ਮਿਲੇਗੀ ਮਦਦ

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਪਵਿੱਤਰ ਸ਼ਹਿਰਾਂ ਵਿੱਚ ਹੁਣ ਸਖ਼ਤ ਨਿਯਮ ਲਾਗੂ ਹੋਣਗੇ। ਉਨ੍ਹਾਂ ਭਰੋਸਾ ਦਿਵਾਉਂਦਿਆਂ ਕਿਹਾ ਕਿ ਇਹ ਫੈਸਲਾ ਇਨ੍ਹਾਂ ਸਥਾਨਾਂ ਦੀ ਪਵਿੱਤਰਤਾ ਦੇ ਮੱਦੇਨਜ਼ਰ ਲਿਆ ਗਿਆ ਹੈ ਅਤੇ ਹੁਣ ਇਨ੍ਹਾਂ ਤਿੰਨੋਂ ਸ਼ਹਿਰਾਂ ਵਿੱਚ ਮਾਸ, ਸ਼ਰਾਬ, ਤੰਬਾਕੂ ਅਤੇ ਕਿਸੇ ਵੀ ਨਸ਼ੀਲੇ ਪਦਾਰਥ ਦੀ ਵਿਕਰੀ ’ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ।ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਪੂਰੀ ਜ਼ਿੰਮੇਵਾਰੀ ਨਾਲ ਭਰੋਸਾ ਦਿਵਾਉਂਦਾ ਹਾਂ ਕਿ ਇਨ੍ਹਾਂ ਸ਼ਹਿਰਾਂ ਦੇ ਸਮੁੱਚੇ ਅਤੇ ਢੁਕਵੇਂ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਹ ਸ਼ਹਿਰ ਸਿਰਫ਼ ਰੂਹਾਨੀਅਤ ਦਾ ਕੇਂਦਰ ਨਹੀਂ ਸਗੋਂ ਸਾਡੀ ਸੱਭਿਆਚਾਰਕ ਵਿਰਾਸਤ ਦਾ ਸ਼ਾਨਾਮੱਤਾ ਪ੍ਰਤੀਕ ਵੀ ਹਨ।

ਇਹ ਵੀ ਪੜ੍ਹੋ ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ: ਪੰਜਾਬ ਦੀ ਸਭ ਤੋਂ ਵੱਡੀ ਸਿੱਖਿਆ ਮੁਹਿੰਮ ਵਿੱਚ 23 ਲੱਖ ਤੋਂ ਵੱਧ ਮਾਪਿਆਂ ਨੇ ਹਿੱਸਾ ਲਿਆ

ਸਿੱਖ ਭਾਈਚਾਰੇ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੈਂ ਸਮੁੱਚੀ ਸਿੱਖ ਸੰਗਤ ਨੂੰ ਦਿਲੋਂ ਵਧਾਈ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਪਵਿੱਤਰ ਸ਼ਹਿਰਾਂ ਦੇ ਐਲਾਨ ਦਾ ਇਹ ਇਤਿਹਾਸਕ ਫੈਸਲਾ ਬਹੁਤ ਪਹਿਲਾਂ ਲਾਗੂ ਹੋ ਜਾਣਾ ਚਾਹੀਦਾ ਸੀ ਅਤੇ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ, ਇਹ ਫੈਸਲਾ ਹੁਣ ਲਾਗੂ ਹੋ ਗਿਆ ਹੈ ਅਤੇ ਹੁਣ ਇਨ੍ਹਾਂ ਤਿੰਨੋਂ ਸ਼ਹਿਰਾਂ ਨੂੰ ਅਧਿਕਾਰਤ ਤੌਰ ’ਤੇ ਪਵਿੱਤਰ ਸ਼ਹਿਰਾਂ ਦਾ ਦਰਜਾ ਮਿਲ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ 15 ਦਸੰਬਰ, 2025 ਨੂੰ ਪੰਜਾਬ ਸਰਕਾਰ ਨੇ ਅਧਿਕਾਰਤ ਤੌਰ ’ਤੇ ਨੋਟੀਫਿਕੇਸ਼ਨ ਜਾਰੀ ਕਰਦਿਆਂ ਅੰਮ੍ਰਿਤਸਰ ਜ਼ਿਲ੍ਹੇ ਦੇ ਵਾਲਡ ਸਿਟੀ ਅੰਮ੍ਰਿਤਸਰ, ਰੂਪਨਗਰ ਜ਼ਿਲ੍ਹੇ ਦੇ ਸ੍ਰੀ ਅਨੰਦਪੁਰ ਸਾਹਿਬ ਸ਼ਹਿਰ ਅਤੇ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ (ਸ੍ਰੀ ਦਮਦਮਾ ਸਾਹਿਬ) ਸ਼ਹਿਰ ਨੂੰ ਪੰਜਾਬ ਰਾਜ ਦੇ ਪਵਿੱਤਰ ਸ਼ਹਿਰਾਂ ਵਜੋਂ ਘੋਸ਼ਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਨੋਟੀਫਿਕੇਸ਼ਨ ਰਸਮੀ ਤੌਰ ’ਤੇ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲੇ ਇਨ੍ਹਾਂ ਸ਼ਹਿਰਾਂ ਨੂੰ ਇਨ੍ਹਾਂ ਦੀ ਅਧਿਆਤਮਕ ਮਹੱਤਤਾ ਅਤੇ ਵਿਸ਼ਵਵਿਆਪੀ ਅਕੀਦੇ ਨੂੰ ਮਾਨਤਾ ਦਿੰਦਿਆਂ ਵਿਸ਼ੇਸ਼ ਦਰਜਾ ਦਿੰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਾਲ 2025 ਦੌਰਾਨ ਵਿੱਤੀ ਸੂਝ-ਬੂਝ ਅਤੇ ਡਿਜੀਟਲ ਇਨੋਵੇਸ਼ਨ ਨਾਲ ‘ਰੰਗਲਾ ਪੰਜਾਬ’ ਵਿਜ਼ਨ ਨੂੰ ਮਿਲਿਆ ਹੁਲਾਰਾ : ਹਰਪਾਲ ਸਿੰਘ ਚੀਮਾ

0

👉ਫੰਡ ਵੰਡਣ ਵਾਲੇ ਵਿਭਾਗ ਤੋਂ ਨਵੀਨਤਾ ਦਾ ਸੰਚਾਲਕ ਬਣਿਆ ਵਿੱਤ ਵਿਭਾਗ: ਵਿੱਤ ਮੰਤਰੀ ਚੀਮਾ ਨੇ ਵਿੱਤੀ ਸ਼ਾਸਨ ‘ਚ ਕ੍ਰਾਂਤੀਕਾਰੀ ਬਦਲਾਅ ‘ਤੇ ਦਿੱਤਾ ਜ਼ੋਰ
Chandigarh News:ਵਿੱਤ ਵਿਭਾਗ ਦੀ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸਾਲ 2025 ਮਜ਼ਬੂਤ ਵਿੱਤੀ ਪ੍ਰਬੰਧਨ, ਮਜ਼ਬੂਤ ਬੁਨਿਆਦੀ ਢਾਂਚਾ ਨਿਵੇਸ਼ ਅਤੇ ਕ੍ਰਾਂਤੀਕਾਰੀ ਡਿਜੀਟਲ ਸੁਧਾਰਾਂ ਵਾਲਾ ਸਾਲ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿੱਤ ਵਿਭਾਗ ਹੁਣ ਸਿਰਫ਼ “ਫੰਡ ਵੰਡਣ ਵਾਲਾ” ਵਿਭਾਗ ਨਹੀਂ ਰਿਹਾ, ਸਗੋਂ “ਨਵੀਨਤਾ (ਇਨੋਵੇਸ਼ਨ) ਦਾ ਸੰਚਾਲਕ” ਬਣ ਗਿਆ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ “ਲੋਕ-ਪੱਖੀ” ਪਹੁੰਚ ‘ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸਾਡੀ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਖਜ਼ਾਨੇ ਦੀ ਵਰਤੋਂ ਹਮੇਸ਼ਾ ਆਮ ਲੋਕਾਂ ਦੀ ਸੇਵਾ ਤੇ ਭਲਾਈ ਲਈ ਹੋਵੇ। ਉਨ੍ਹਾਂ ਕਿਹਾ ਕਿ ਚਾਹੇ ਹੜ੍ਹਾਂ ਕਾਰਨ ਫ਼ਸਲਾਂ ਦੇ ਖ਼ਰਾਬੇ ਲਈ ਕਿਸਾਨਾਂ ਨੂੰ ਦਿੱਤੇ ਗਏ 968 ਕਰੋੜ ਰੁਪਏ ਦਾ ਸਵਾਲ ਹੋਵੇ ਜਾਂ ਫਿਰ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ (ਪੀ.ਐਸ.ਸੀ.ਐਫ.ਸੀ) ਦੇ ਕਰਜ਼ਾ ਮੁਆਫੀ ਪ੍ਰੋਗਰਾਮ ਅਧੀਨ 4,650 ਲਾਭਪਾਤਰੀਆਂ ਦੀ ਕਰਜ਼ਾ ਮੁਆਫ਼ੀ ਦਾ ਮਾਮਲਾ, ਆਮ ਆਦਮੀ ਪਾਰਟੀ (‘ਆਪ’) ਸਰਕਾਰ ਹਰ ਪੰਜਾਬੀ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ‘ਆਪ’ ਸਰਕਾਰ ਵੱਲੋਂ ਲੋਕ ਭਲਾਈ ਦੇ ਹਿੱਤ ਵਿੱਚ ਸਰਕਾਰੀ ਸੇਵਾਵਾਂ ਦੀ ਡੋਰਸਟੈਪ ਡਿਲੀਵਰੀ ਦੀ ਫੀਸ ਵੀ 120 ਰੁਪਏ ਤੋਂ ਘਟਾ ਕੇ ਸਿਰਫ 50 ਰੁਪਏ ਕਰ ਦਿੱਤੀ ਹੈ, ਤਾਂ ਜੋ ਲੋਕ ਇਸਦਾ ਵੱਧ ਤੋਂ ਵੱਧ ਫਾਇਦਾ ਲੈ ਸਕਣ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਏ.ਆਈ.-ਆਧਾਰਤ ਕਰੀਅਰ ਸੇਧ ਪ੍ਰੋਗਰਾਮ ਲਾਗੂ, ਵਿਦਿਆਰਥੀਆਂ ਨੂੰ ਭਵਿੱਖ ਸਬੰਧੀ ਫ਼ੈਸਲੇ ਲੈਣ ਵਿੱਚ ਮਿਲੇਗੀ ਮਦਦ

ਘਰੇਲੂ ਖਪਤਕਾਰਾਂ ਨੂੰ ਹਰ ਦੋ ਮਹੀਨੇ ਦੇ ਬਿੱਲ ਪਿੱਛੇ ਦਿੱਤੀ ਜਾ ਰਹੀ 600 ਯੂਨਿਟ (ਪ੍ਰਤੀ ਮਹੀਨਾ 300 ਯੂਨਿਟ) ਮੁਫ਼ਤ ਬਿਜਲੀ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਸ ਸਹੂਲਤ ਤਹਿਤ 90 ਫੀਸਦ ਘਰੇਲੂ ਖ਼ਪਤਕਾਰ ਮੁਫ਼ਤ ਬਿਜਲੀ ਦਾ ਲਾਭ ਲੈ ਰਹੇ ਹਨ ਅਤੇ ਸੂਬਾ ਸਰਕਾਰ ਨੇ ਸਤੰਬਰ 2025 ਤੱਕ ਦੀ ਬਿਜਲੀ ਸਬਸਿਡੀ ਦੇ ਸਾਰੇ ਬਕਾਏ ਵੀ ਕਲੀਅਰ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਛੇਵਾਂ ਪੰਜਾਬ ਤਨਖਾਹ ਕਮਿਸ਼ਨ 1 ਜੁਲਾਈ, 2021 ਤੋਂ ਲਾਗੂ ਕੀਤਾ ਗਿਆ ਸੀ, ਜਿਸਦੇ ਪਿਛਲੀ ਸਰਕਾਰ ਦੁਆਰਾ ਅਦਾ ਨਾ ਕੀਤੇ ਗਏ 14,191 ਕਰੋੜ ਰੁਪਏ ਦੇ ਬਕਾਏ ਦਾ ਭੁਗਤਾਨ ਕਰਨ ਲਈ ਵੀ ਪੰਜਾਬ ਸਰਕਾਰ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਵਿੱਤੀ ਸਾਲ 2025-26 ਵਿੱਚ ਢਾਂਚਾਗਤ ਲਿਕਵੀਡੇਸ਼ਨ ਯੋਜਨਾ ਅਨੁਸਾਰ ਬਕਾਏ ਦੀ ਅਦਾਇਗੀ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ, ਜਿਸ ਨਾਲ 6 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ।ਜ਼ਮੀਨੀ ਪੱਧਰ ‘ਤੇ ਵਿਕਾਸ ਨੂੰ ਹੁਲਾਰਾ ਦੇਣ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਤਹਿਤ 292 ਕਰੋੜ ਰੁਪਏ ਜਾਰੀ ਕੀਤੇ ਹਨ, ਜਿਸ ਨਾਲ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰੇਕ ਹਲਕੇ ਨੂੰ ਆਪਣੀਆਂ ਸਥਾਨਕ ਲੋੜਾਂ ਤੁਰੰਤ ਪੂਰੀਆਂ ਕਰਨ ਲਈ 2.5 ਕਰੋੜ ਰੁਪਏ ਮਿਲਣ। ਉਨ੍ਹਾਂ ਕਿਹਾ ਕਿ ਸਾਲ 2025 ਦੌਰਾਨ ਸੜਕੀ ਅਤੇ ਖੇਡ ਬੁਨਿਆਦੀ ਢਾਂਚੇ ਨੂੰ ਵੀ ਵੱਡਾ ਹੁਲਾਰਾ ਮਿਲਿਆ ਹੈ, ਜਿਸ ਤਹਿਤ 5,338 ਕਰੋੜ ਰੁਪਏ ਦੀ ਲਾਗਤ ਨਾਲ 2,832 ਕਿਲੋਮੀਟਰ ਪਲਾਨ ਸੜਕਾਂ ਅਤੇ 7,767 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਦਾ ਵਿਸ਼ਾਲ ਪ੍ਰੋਜੈਕਟ ਚੱਲ ਰਿਹਾ ਹੈ। ਇਸਦੇ ਨਾਲ ਹੀ ਮੰਡੀ ਬੋਰਡ ਵੱਲੋਂ 4,275 ਕਰੋੜ ਰੁਪਏ ਦੇ ਨਿਵੇਸ਼ ਨਾਲ 12,361 ਕਿਲੋਮੀਟਰ ਨਵੀਆਂ ਪੇਂਡੂ ਲਿੰਕ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਤੰਦਰੁਸਤ ਸਿਹਤ ਅਤੇ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਰਾਜ ਭਰ ਵਿੱਚ ਵਿਸ਼ਵ ਪੱਧਰੀ ਖੇਡ ਮੈਦਾਨਾਂ ਦੀ ਉਸਾਰੀ ਵਾਸਤੇ 500 ਕਰੋੜ ਰੁਪਏ ਰੱਖੇ ਗਏ ਹਨ।

ਇਹ ਵੀ ਪੜ੍ਹੋ ਦੁਕਾਨ ਤੋਂ ਮੋਬਾਇਲ ਚੋਰੀ ਕਰਦਿਆਂ ਦੀ ਵੀਡੀਓ ਵਾਈਰਲ; ਪੁਲਿਸ ਨੇ ਕਾਬੂ ਕੀਤੇ ਤਾਂ ਨਿਕਲੇ ‘ਪ੍ਰੋਫ਼ੈਸ਼ਨਲ’ ਚੋਰ!

ਵਿੱਤ ਮੰਤਰੀ ਨੇ ‘ਆਪ’ ਸਰਕਾਰ ਦੇ ਤਰਜੀਹੀ ਖੇਤਰਾਂ ਸਿੱਖਿਆ ਅਤੇ ਸਿਹਤ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਸਿੱਖਿਆ ਖੇਤਰ ਲਈ ਇੱਕ ਮਹੱਤਵਪੂਰਨ ਕਦਮ ਵਜੋਂ ਸੂਬਾ ਸਰਕਾਰ ਨੇ ਵਿਸ਼ਵ ਬੈਂਕ-ਸਮਰਥਿਤ ਪੀ. ਓ. ਆਈ. ਐਸ. ਈ.ਪ੍ਰੋਗਰਾਮ (ਪੰਜਾਬ ਆਊਟਕਮਜ਼-ਐਕਸੀਲਰੇਸ਼ਨ ਇਨ ਸਕੂਲ ਐਜੂਕੇਸ਼ਨ ਆਪਰੇਸ਼ਨ) ਲਈ ਗੱਲਬਾਤ ਮੁਕੰਮਲ ਕੀਤੀ ਹੈ। ਉਨ੍ਹਾਂ ਕਿਹਾ ਕਿ 2,520 ਕਰੋੜ ਰੁਪਏ (ਰਾਜ ਨਾਲ 70:30 ਲਾਗਤ-ਵੰਡ) ਦੇ ਕੁੱਲ ਖਰਚੇ ਨਾਲ, ਇਸ ਪੰਜ ਸਾਲਾ ਪਹਿਲਕਦਮੀ ਦਾ ਉਦੇਸ਼ ਸਕੂਲ ਸਿੱਖਿਆ ਵਿੱਚ ਪੜ੍ਹਾਈ ਦੇ ਨਤੀਜਿਆਂ ਅਤੇ ਸਿੱਖਿਆ ਪੱਧਰ ਵਿੱਚ ਕ੍ਰਾਂਤੀ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਸੂਬਾ ਜਲਦ ਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਗਭਗ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਦਾ ਬੀਮਾ ਕਵਰ ਪ੍ਰਦਾਨ ਕਰੇਗਾ, ਜਿਸ ਦਾ ਅਨੁਮਾਨਤ ਖਰਚ ਇਸ ਵਿੱਤੀ ਸਾਲ ਵਿੱਚ 600 ਕਰੋੜ ਰੁਪਏ ਹੋਵੇਗਾ।’ਫਿੰਟੇਕ’ ਵਿੱਚ ਦੇਸ਼ ਦੀ ਅਗਵਾਈ ਕਰਨ ਲਈ ਵਿੱਤ ਵਿਭਾਗ ਦੀ ਸ਼ਲਾਘਾ ਕਰਦੇ ਹੋਏ, ਵਿੱਤ ਮੰਤਰੀ ਨੇ ਕਿਹਾ ਕਿ ਵਿਭਾਗ ਨੇ ਏਕੀਕ੍ਰਿਤ ਵਿੱਤੀ ਪ੍ਰਬੰਧਨ ਪ੍ਰਣਾਲੀ ਰਾਹੀਂ ਇੱਕ ਡਿਜੀਟਲ ਤਬਦੀਲੀ ਲਿਆਂਦੀ ਹੈ, ਜਿਸ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਵਧਾਉਣ ਵਾਲੇ ਕਈ “ਚੰਗੇ ਹੱਲ” ਪੇਸ਼ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਐਸ ਐਨ ਏ -ਐਸ. ਪੀ. ਏ. ਆਰ. ਐਸ. ਐਚ. ਫੰਡ ਪ੍ਰਵਾਹ ਵਿਧੀ ਨੂੰ ਲਾਗੂ ਕਰਨ ਵਿੱਚ ਮੋਹਰੀ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਵਿੱਤੀ ਸਾਲ 24-25 ਵਿੱਚ 450 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਹਾਸਿਲ ਕੀਤੀ ਹੈ ਅਤੇ ਇਸ ਵਿੱਤੀ ਸਾਲ ਵਿੱਚ ਕੈਸ਼ ਲਿਕੁਡਿਟੀ ਨੂੰ ਅਨੁਕੂਲ ਬਣਾ ਕੇ ਅਤੇ ਅਣਵਰਤੇ ਫੰਡਾਂ ਨੂੰ ਘਟਾ ਕੇ 350 ਕਰੋੜ ਰੁਪਏ ਹੋਰ ਹਾਸਲ ਕਰਨ ਦੀ ਉਮੀਦ ਹੈ।

ਇਹ ਵੀ ਪੜ੍ਹੋ ਕੇਂਦਰ ਵੱਲੋਂ ਮਨਰੇਗਾ ਸਕੀਮ ‘ਚ ਤਬਦੀਲੀ ਦੇ ਵਿਰੋਧ ਵਿਚ ਸੜਕਾਂ ‘ਤੇ ਆਈ ਕਾਂਗਰਸ,ਕੀਤਾ ਰੋਸ਼ ਪ੍ਰਦਰਸ਼ਨ

ਹਾਲ ਹੀ ਵਿਚ ਸ਼ੁਰੂ ਕੀਤੇ ਗਏ ਪੈਨਸ਼ਨ ਸੇਵਾ ਪੋਰਟਲ ਦਾ ਜਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਹ ਪੋਰਟਲ ਹੁਣ ਪੈਨਸ਼ਨਰਾਂ ਨੂੰ ਆਪਣੇ ਕੇਸਾਂ ਨੂੰ ਟਰੈਕ ਕਰਨ, ਜੀਵਨ ਸਰਟੀਫਿਕੇਟ ਜਮ੍ਹਾਂ ਕਰਾਉਣ ਅਤੇ ਔਨਲਾਈਨ ਸ਼ਿਕਾਇਤਾਂ ਦਰਜ ਕਰਨ ਦੀ ਸਹੂਲਤ ਦੇ ਰਿਹਾ ਹੈ, ਜਿਸ ਨਾਲ ਸੂਬੇ ਲਈ ਸੇਵਾਵਾਂ ਨਿਭਾਉਣ ਵਾਲੇ ਰਾਜ ਦੇ ਸੀਨੀਅਰ ਨੂੰ ਕਾਫੀ ਸੌਖ ਹੋਵੇਗੀ। ਉਨ੍ਹਾਂ ਕਿਹਾ ਕਿ ਪੁਰਾਣੀਆਂ ਧੀਮੀਆਂ ਮੈਨੂਅਲ ਪ੍ਰਕਿਰਿਆਵਾਂ ਦੀ ਜਗ੍ਹਾ ਨਵਾਂ ਆਡਿਟ ਮੈਨੇਜਮੈਂਟ ਸਿਸਟਮ (ਏ. ਐਮ. ਐਸ.) ਪੋਰਟਲ ਆਡਿਟ ਮੀਮੋ ਅਤੇ ਰਿਪੋਰਟਾਂ ਦੀ ਨਾਲੋ-ਨਾਲ ਦੀ ਪੜਤਾਲ ਦੀ ਸਹੂਲਤ ਦਿੰਦਾ ਹੈ ਤਾਂ ਜੋ ਉੱਚ ਪ੍ਰਸ਼ਾਸਕੀ ਪੱਧਰਾਂ ‘ਤੇ ਜਵਾਬਦੇਹੀ ਨੂੰ ਯਕੀਨੀ ਬਣਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਭਰ ਵਿੱਚ ਸਾਰੇ ਬਿੱਲਾਂ ਨੂੰ ਇਲੈਕਟ੍ਰਾਨਿਕ ਵਾਊਚਰ ਵਿਚ ਤਬਦੀਲ ਕਰਕੇ , ਸਰਕਾਰ ਨੇ ਅਕਾਊਂਟੈਂਟ ਜਨਰਲ ਨਾਲ ਲੇਖਾ ਪ੍ਰਕਿਰਿਆ ਨੂੰ ਸੁਚਾਰੂ ਬਣਾਉਂਦੇ ਹੋਏ ਸਟੇਸ਼ਨਰੀ ਅਤੇ ਲੌਜਿਸਟਿਕਲ ਲਾਗਤਾਂ ਵਿੱਚ ਕਾਫ਼ੀ ਕਮੀ ਲਿਆਂਦੀ ਹੈI ਉਹਨਾਂ ਕਿਹਾ ਕਿ ਇਹ ਵੀ ਪਹਿਲੀ ਵਾਰ ਹੈ ਕਿ ਪੰਜਾਬ ਖਜ਼ਾਨਾ ਨਿਯਮਾਂ ਨੂੰ ਆਧੁਨਿਕ ਫਿਨਟੈਕ ਅਤੇ ਆਈਟੀ ਐਪਲੀਕੇਸ਼ਨਾਂ ਨੂੰ ਸ਼ਾਮਲ ਕਰਨ ਲਈ ਪੂਰੀ ਤਰ੍ਹਾਂ ਨਵਿਆਇਆ ਗਿਆ ਹੈ, ਅਤੇ ਨਵੇਂ ਨਿਯਮ ਜਲਦੀ ਹੀ ਪ੍ਰਕਾਸ਼ਿਤ ਕੀਤੇ ਜਾਣਗੇ।ਵਿੱਤ ਵਿਭਾਗ ਦੀ ਸਲਾਨਾ ਰਿਪੋਰਟ ਦਾ ਸਿੱਟਾ ਕੱਢਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੇ ਅਤਿ-ਆਧੁਨਿਕ ਵਿੱਤੀ ਤਕਨਾਲੋਜੀ ਨੂੰ ਅਪਣਾਉਂਦਿਆਂ ਜ਼ਮੀਨੀ ਪੱਧਰ ਦੇ ਵਿਕਾਸ ਨੂੰ ਸਫਲਤਾਪੂਰਵਕ ਸੰਤੁਲਿਤ ਕੀਤਾ ਹੈ। ਵਿੱਤ ਮੰਤਰੀ ਨੇ ਅੱਗੇ ਕਿਹਾ, “ਜੰਗਲਾਤ ਅਤੇ ਕਾਰਜ ਵਿਭਾਗਾਂ ਵਿੱਚ ਜਮ੍ਹਾਂ ਕੰਮਾਂ ਦੇ ਸਵੈਚਾਲਨ ਅਤੇ ਇੱਕ ਗੈਰ-ਖਜ਼ਾਨਾ ਲੇਖਾ ਪ੍ਰਣਾਲੀ ਦੀ ਸ਼ੁਰੂਆਤ ਰਾਹੀਂ, ਅਸੀਂ ਲੀਕੇਜ ਨੂੰ ਰੋਕਿਆ ਹੈ ਅਤੇ ਇਹ ਯਕੀਨੀ ਬਣਾਇਆ ਹੈ ਕਿ ਇੱਕ-ਇੱਕ ਰੁਪਏ ਦਾ ਲੇਖਾ-ਜੋਖਾ ਹੋਵੇ। ਅਸੀਂ 2026 ਵਿੱਚ ਇੱਕ ਮਜ਼ਬੂਤ ਬੈਲੇਂਸ ਸ਼ੀਟ ਅਤੇ ਇੱਕ ਖੁਸ਼ਹਾਲ ਪੰਜਾਬ ਲਈ ਇੱਕ ਸਪਸ਼ਟ ਦ੍ਰਿਸ਼ਟੀਕੋਣ ਨਾਲ ਪ੍ਰਵੇਸ਼ ਕਰਾਂਗੇ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਏ.ਆਈ.-ਆਧਾਰਤ ਕਰੀਅਰ ਸੇਧ ਪ੍ਰੋਗਰਾਮ ਲਾਗੂ, ਵਿਦਿਆਰਥੀਆਂ ਨੂੰ ਭਵਿੱਖ ਸਬੰਧੀ ਫ਼ੈਸਲੇ ਲੈਣ ਵਿੱਚ ਮਿਲੇਗੀ ਮਦਦ

0

👉ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਮੁਫ਼ਤ ਤੇ ਪ੍ਰਸਨਲਾਈਜ਼ਡ ਗਾਈਡੈਂਸ ਮੁਹੱਈਆ ਕਰਵਾਏਗਾ ਪ੍ਰੋਗਰਾਮ: ਬੈਂਸ
Chandigarh News:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੂੰ ਕਰੀਅਰ ਸੇਧ ਸਬੰਧੀ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਪਣੀ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.)-ਅਧਾਰਿਤ ਕਰੀਅਰ ਗਾਈਡੈਂਸ ਨੂੰ ਏਕੀਕ੍ਰਿਤ ਕਰਨ ਲਈ ਆਪਣੀ ਕਿਸਮ ਦੀ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਹੈ। ਪਾਇਲਟ ਪੜਾਅ ਤਹਿਤ ਸਰਕਾਰੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਤੋਂ ਮਾਨਤਾ ਪ੍ਰਾਪਤ ਸਕੂਲਾਂ ਵਿੱਚ 25 ਏ.ਆਈ.-ਅਧਾਰਤ ਕਰੀਅਰ ਗਾਈਡੈਂਸ ਲੈਬਾਰਟਰੀਆਂ ਦਾ ਆਗ਼ਾਜ਼ ਕੀਤਾ ਗਿਆ ਹੈ। ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨੰਗਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕੋ ਸਮੇਂ ਇਨ੍ਹਾਂ ਲੈਬਾਰਟਰੀਆਂ ਦਾ ਉਦਘਾਟਨ ਕਰਕੇ ਇਸ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਐਜੂਕੇਸ਼ਨ-ਟੈਕ ਪਾਰਟਨਰ “ਬਿਓਂਡ ਮੈਂਟਰ” ਦੇ ਸਹਿਯੋਗ ਨਾਲ ਲਾਗੂ ਕੀਤਾ ਗਿਆ ਇਹ ਪ੍ਰੋਗਰਾਮ ਸੂਬੇ ਦੇ ਵਿਦਿਆਰਥੀਆਂ ਨੂੰ ਮੁਫ਼ਤ ਕਰੀਅਰ ਗਾਈਡੈਂਸ ਦੇਵੇਗਾ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਸਹੀ ਸਮੇਂ ‘ਤੇ ਸਹੀ ਸਾਧਨਾਂ ਨਾਲ ਸਸ਼ਕਤ ਬਣਾਉਣ ਹੈ। ਉਨ੍ਹਾਂ ਕਿਹਾ ਕਿ ਪਾਇਲਟ ਪ੍ਰਾਜੈਕਟ ਅਧੀਨ ਕਵਰ ਕੀਤੇ ਗਏ 25 ਸਕੂਲਾਂ ਦੀ ਕਾਰਗੁਜ਼ਾਰੀ, ਵਿਦਿਆਰਥੀਆਂ ਦੇ ਨਤੀਜੇ ਅਤੇ ਕਾਰਜ-ਕੁਸ਼ਲਤਾ ਦੀ ਨੇੜਿਓਂ ਨਿਗਰਾਨੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਦੁਕਾਨ ਤੋਂ ਮੋਬਾਇਲ ਚੋਰੀ ਕਰਦਿਆਂ ਦੀ ਵੀਡੀਓ ਵਾਈਰਲ; ਪੁਲਿਸ ਨੇ ਕਾਬੂ ਕੀਤੇ ਤਾਂ ਨਿਕਲੇ ‘ਪ੍ਰੋਫ਼ੈਸ਼ਨਲ’ ਚੋਰ!

ਇਸ ਪਹਿਲਕਦਮੀ ਦੇ ਸਫ਼ਲਤਾਪੂਰਵਕ ਲਾਗੂਕਰਨ ਨਾਲ ਪੰਜਾਬ ਭਰ ਵਿੱਚ ਇਸਦੇ ਪੜਾਅਵਾਰ ਵਿਸਥਾਰ ਲਈ ਰਾਹ ਪੱਧਰਾ ਹੋ ਜਾਵੇਗਾ, ਜਿਸ ਨਾਲ ਪੰਜਾਬ ਆਪਣੇ ਜਨਤਕ ਸਿੱਖਿਆ ਢਾਂਚੇ ਵਿੱਚ ਯੋਜਨਾਬੱਧ ਏ.ਆਈ.-ਅਧਾਰਤ ਕਰੀਅਰ ਸੇਧ ਨੂੰ ਸ਼ਾਮਲ ਕਰਨ ਵਾਲੇ ਦੇਸ਼ ਦੇ ਮੋਹਰੀ ਰਾਜਾਂ ਵਿੱਚ ਸ਼ਾਮਲ ਹੋ ਜਾਵੇਗਾ। ਇਹ ਪਹਿਲਕਦਮੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 21ਵੀਂ ਸਦੀ ਦੀ ਆਰਥਿਕਤਾ ਦੀਆਂ ਲੋੜਾਂ ਮੁਤਾਬਕ ਆਪਣੇ ਵਿਦਿਆਰਥੀਆਂ ਨੂੰ ਤਿਆਰ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।ਉਨ੍ਹਾਂ ਕਿਹਾ ਕਿ ਕਰੀਅਰ ਸੇਧ ਦੀ ਸਹੂਲਤ ਸਿਰਫ਼ ਪੈਸੇ ਵਾਲਿਆਂ ਦਾ ਹੱਕ ਹੀ ਨਹੀਂ ਹੋਣੀ ਚਾਹੀਦੀ ਅਤੇ ਅਸੀਂ ਇਸੇ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ ਸਕੂਲਾਂ ਵਿੱਚ ਢਾਂਚਾਗਤ, ਏ.ਆਈ.-ਅਧਾਰਤ ਕਾਉਂਸਲਿੰਗ ਸਹੂਲਤ ਪ੍ਰਦਾਨ ਕਰਕੇ ਇਹ ਯਕੀਨੀ ਬਣਾ ਰਹੇ ਹਾਂ ਕਿ ਹਰ ਬੱਚੇ, ਭਾਵੇਂ ਉਸਦਾ ਸਮਾਜਿਕ-ਆਰਥਿਕ ਪਿਛੋਕੜ ਕੁਝ ਵੀ ਹੋਵੇ, ਕੋਲ ਆਪਣੇ ਭਵਿੱਖ ਬਾਰੇ ਮਰਜ਼ੀ ਅਨੁਸਾਰ ਚੋਣ ਦਾ ਮੌਕਾ ਹੋਵੇ।ਏ.ਆਈ.-ਅਧਾਰਤ ਲੈਬਾਰਟਰੀਆਂ ਦੀ ਕਾਰਜ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਡਿਜੀਟਲ ਪਲੇਟਫਾਰਮ ‘ਤੇ ਏਆਈ-ਅਧਾਰਤ ਯੋਗਤਾ ਅਤੇ ਦਿਲਚਸਪੀ ਦੀ ਮੁਲਾਂਕਣ ਪ੍ਰਕਿਰਿਆ ਵਿੱਚੋਂ ਗੁਜ਼ਰਨਾ ਹੋਵੇਗਾ। ਇਹ ਸਿਸਟਮ ਇੱਕ ਵਿਅਕਤੀਗਤ ਕਰੀਅਰ ਰਿਪੋਰਟ ਤਿਆਰ ਕਰੇਗਾ, ਜਿਸ ਵਿੱਚ ਵਿਦਿਆਰਥੀ ਦੀਆਂ ਸੰਭਾਵੀ ਅਕਾਦਮਿਕ ਅਤੇ ਕਿੱਤਾਮੁਖੀ ਰੁਚੀਆਂ ਨੂੰ ਉਜਾਗਰ ਕੀਤਾ ਜਾਵੇਗਾ ਅਤੇ ਫਿਰ ਪੇਸ਼ੇਵਰ ਸਲਾਹਕਾਰ ਵਿਦਿਆਰਥੀਆਂ ਨਾਲ ਵਨ-ਟੂ-ਵਨ ਸੈਸ਼ਨ ਕਰਨਗੇ, ਜਿਸ ਵਿੱਚ ਮਾਪਿਆਂ ਨੂੰ ਸ਼ਾਮਲ ਕਰਕੇ ਰਿਪੋਰਟ ‘ਤੇ ਚਰਚਾ ਕਰਦਿਆਂ ਇੱਕ ਕਾਰਜਸ਼ੀਲ ਯੋਜਨਾ ਤਿਆਰ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਹ ਮਾਡਲ ਰਵਾਇਤੀ ਢੰਗ-ਤਰੀਕਿਆਂ ਤੋਂ ਵੱਖਰਾ ਤਿਆਰ ਕੀਤਾ ਗਿਆ ਹੈ ਤਾਂ ਜੋ ਸ਼ੁਰੂਆਤੀ ਪੜਾਅ- 6ਵੀਂ ਜਮਾਤ ਤੋਂ ਹੀ ਵਿਦਿਆਰਥੀਆਂ ਦੀ ਰੁਚੀ ਮੁਤਾਬਕ ਵਿਅਕਤੀਗਤ, ਡੇਟਾ-ਅਧਾਰਤ ਸੇਧ ਪ੍ਰਦਾਨ ਕੀਤੀ ਜਾ ਸਕੇ।

ਇਹ ਵੀ ਪੜ੍ਹੋ ਕੇਂਦਰ ਵੱਲੋਂ ਮਨਰੇਗਾ ਸਕੀਮ ‘ਚ ਤਬਦੀਲੀ ਦੇ ਵਿਰੋਧ ਵਿਚ ਸੜਕਾਂ ‘ਤੇ ਆਈ ਕਾਂਗਰਸ,ਕੀਤਾ ਰੋਸ਼ ਪ੍ਰਦਰਸ਼ਨ

ਪੀ.ਐਸ.ਈ.ਬੀ. ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਪ੍ਰੀਖਿਆ-ਕੇਂਦ੍ਰਿਤ ਸਿੱਖਿਆ ਤੋਂ ਸੰਪੂਰਨ ਵਿਕਾਸ ਵੱਲ ਤਬਦੀਲੀ ‘ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਸੱਚੀ ਸਿੱਖਿਆ ਉਹੀ ਹੈ ਜੋ ਤੁਹਾਡੇ ਲਈ ਸੁਨਹਿਰੀ ਭਵਿੱਖ ਦੇ ਰਾਹ ਨੂੰ ਖੋਲ੍ਹੇ। ਇਹ ਲੈਬਾਟਰੀਆਂ ਵਿਦਿਆਰਥੀਆਂ ਨੂੰ ਨੰਬਰਾਂ ਦੀ ਦੌੜ ਦੇ ਪੁਰਾਣੇ ਢੰਗ-ਤਰੀਕਿਆਂ ਨਾਲੋਂ ਹਟ ਕੇ ਆਪਣੇ ਕੁਦਰਤੀ ਹੁਨਰ ਨੂੰ ਪਛਾਣਦਿਆਂ ਇਸਨੂੰ ਠੋਸ ਕਰੀਅਰ ਟੀਚਿਆਂ ਵੱਲ ਸੇਧਿਤ ਕਰਨ ਵਿੱਚ ਮਦਦ ਕਰਨਗੀਆਂ।ਬਿਓਂਡ ਮੈਂਟਰ ਦੇ ਸੀਈਓ ਸ੍ਰੀ ਸੌਰਵ ਕੁਮਾਰ ਨੇ ਕਿਹਾ ਕਿ ਸਾਡਾ ਪਲੇਟਫਾਰਮ ਤਕਨਾਲੋਜੀ ਨੂੰ ਮਨੁੱਖੀ ਭਾਵਨਾਵਾਂ ਅਤੇ ਰੁਚੀਆਂ ਨਾਲ ਜੋੜਦਾ ਹੈ। ਏਆਈ ਸਕੇਲੇਬਲ ਮੁਲਾਂਕਣ ਨੂੰ ਸੰਭਾਲਦਾ ਹੈ ਅਤੇ ਕਾਊਂਸਲਿੰਗ ਦਾ ਕੰਮ ਪੇਸ਼ੇਵਰ ਦੇਖਦੇ ਹਨ, ਜਿਸ ਦੌਰਾਨ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਹਰੇਕ ਬੱਚਾ ਆਪਣੀ ਗੱਲ ਖੁੱਲ੍ਹ ਕੇ ਰੱਖ ਸਕੇ ਅਤੇ ਉਸਨੂੰ ਆਪਣੀ ਰੁਚੀ ਮੁਤਾਬਕ ਸਹੀ ਸੇਧ ਮਿਲੇ।ਇਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਨੰਗਲ ਦੀ 9ਵੀਂ ਜਮਾਤ ਦੀ ਵਿਦਿਆਰਥਣ ਅਕਸ਼ਿਤਾ ਨੇ ਸਾਂਝਾ ਕੀਤਾ ਕਿ ਉਹ ਬਹੁਤ ਉਤਸੁਕ ਹੈ ਕਿ ਸਾਡਾ ਸਰਕਾਰੀ ਸਕੂਲ ਕਰੀਅਰ ਸੇਧ ਬਾਰੇ ਇੰਨੀਆਂ ਉੱਨਤ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ। ਉਸਨੇ ਅੱਗੇ ਕਿਹਾ ਕਿ ਪਹਿਲਾਂ ਸਾਨੂੰ ਸਿਰਫ਼ ਕਰੀਅਰ ਦੇ ਕੁਝ ਆਮ ਵਿਕਲਪਾਂ ਬਾਰੇ ਪਤਾ ਸੀ, ਪਰ ਕਾਉਂਸਲਿੰਗ ਸੈਸ਼ਨ ਰਾਹੀਂ ਅਸੀਂ ਕਰੀਅਰ ਦੀਆਂ ਬਹੁਤ ਸਾਰੀਆਂ ਨਵੀਆਂ ਸੰਭਾਵਨਾਵਾਂ ਬਾਰੇ ਜਾਣਿਆ। ਉਸਨੇ ਕਿਹਾ ਕਿ ਅਜਿਹੀ ਕਰੀਅਰ ਸੇਧ ਆਮ ਤੌਰ ‘ਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਲਦੀ ਸੀ। ਅਕਸ਼ਿਤਾ ਦੇ ਪਿਤਾ ਸ੍ਰੀ ਵਿਸ਼ਾਲ ਸ਼ਰਮਾ ਨੇ ਰਾਜ ਸਰਕਾਰ ਦੀ ਸਮਾਵੇਸ਼ੀ ਪਹੁੰਚ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਮੇਰੇ ਲਈ ਆਪਣੀ ਧੀ ਨਾਲ ਕਾਉਂਸਲਿੰਗ ਸੈਸ਼ਨ ਦਾ ਹਿੱਸਾ ਬਣਨਾ ਅਨਮੋਲ ਪਲ ਸੀ। ਉਨ੍ਹਾਂ ਕਿਹਾ ਕਿ ਇਸ ਸੈਸ਼ਨ ਨੇ ਉਨ੍ਹਾਂ ਦੀ ਬੇਟੀ ਦੇ ਭਵਿੱਖ ਬਾਰੇ ਗੱਲਬਾਤ ਵਿੱਚ ਉਨ੍ਹਾਂ ਨੂੰ ਸ਼ਾਮਲ ਕਰਦਿਆਂ ਇੱਕ ਵੱਖਰਾ ਅਤੇ ਭਰੋਸੇਮੰਦ ਅਨੁਭਵ ਦਿੱਤਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਅਨੰਦਪੁਰ ਸਾਹਿਬ ਦੀ 6ਵੀਂ ਜਮਾਤ ਦੀ ਵਿਦਿਆਰਥਣ ਸ਼ਰਨ ਨੇ ਕਿਹਾ ਕਿ ਇਸ ਪ੍ਰੋਗਰਾਮ ਨੇ ਮੈਨੂੰ ਆਪਣੀਆਂ ਰੁਚੀਆਂ ਅਤੇ ਸ਼ਖਸੀਅਤ ਨੂੰ ਬਿਹਤਰ ਢੰਗ ਨਾਲ ਸਮਝਣ ਵਿੱਚ ਮਦਦ ਕੀਤੀ ਹੈ। ਮੈਨੂੰ ਯਕੀਨ ਹੈ ਕਿ ਇਹ ਪ੍ਰੋਗਰਾਮ ਮੈਨੂੰ ਪੂਰੇ ਵਿਸ਼ਵਾਸ ਨਾਲ ਆਪਣੇ ਕਰੀਅਰ ਦੀ ਚੋਣ ਵਿੱਚ ਮਦਦ ਕਰੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਦੁਕਾਨ ਤੋਂ ਮੋਬਾਇਲ ਚੋਰੀ ਕਰਦਿਆਂ ਦੀ ਵੀਡੀਓ ਵਾਈਰਲ; ਪੁਲਿਸ ਨੇ ਕਾਬੂ ਕੀਤੇ ਤਾਂ ਨਿਕਲੇ ‘ਪ੍ਰੋਫ਼ੈਸ਼ਨਲ’ ਚੋਰ!

0

👉10 ਮੋਬਾਇਲਾਂ ਸਹਿਤ 4 ਕਾਬੂ, ਚੋਰੀ ਕੀਤੇ ਮੋਬਾਇਲ ਖਰੀਦਣ ਵਾਲਿਆਂ ‘ਤੇ ਵੀ ਹੋਈ ਕਾਰਵਾਈ
Bathinda News: ਬੀਤੇ ਕੱਲ ਤੋਂ ਬਠਿੰਡਾ ਦੇ ਅਜੀਤ ਰੋਡ ‘ਤੇ ਸਥਿਤ ਇੱਕ ਕਰਿਆਨੇ ਦੀ ਦੁਕਾਨ ਤੋਂ ਮੋਬਾਇਲ ਚੋਰੀ ਕਰਨ ਦੀ ਵਾਈਰਲ ਹੋ ਰਹੀ ਵੀਡੀਓ ‘ਤੇ ਬਠਿੰਡਾ ਦੇ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਵੱਡਾ ਐਕਸ਼ਨ ਕੀਤਾ ਹੈ। ਪੁਲਿਸ ਨੇ ਨਾਂ ਸਿਰਫ਼ ਮੋਬਾਇਲ ਚੋਰੀ ਕਰਨ ਵਾਲੇ ਨੌਜਵਾਨਾਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ, ਬਲਕਿ ਚੋਰੀ ਕੀਤੇ ਮੋਬਾਇਲਾਂ ਨੂੰ ਖਰੀਦਣ ਵਾਲੇ ਦੁਕਾਨਦਾਰ ਵਿਰੁਧ ਵੀ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ Breaking News; Bathinda ਨਗਰ ਨਿਗਮ ਦੀਆਂ ਚੋਣਾਂ ਦਾ ਮੁੱਢ ਬੱਝਿਆ; ਕਮੇਟੀ ਨੇ ਵਾਰਡਬੰਦੀ ਦੀ ਰੀਪੋਰਟ ਸਰਕਾਰ ਨੂੰ ਸੌਂਪੀ

ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ ਸਰਬਜੀਤ ਸਿੰਘ ਬਰਾੜ ਨੇ ਮੀਡੀਆ ਨੂੰ ਦਸਿਆ ਕਿ ਬੀਤੇ ਕੱਲ ਅਜੀਤ ਰੋਡ ਬਠਿੰਡਾ ਦੇ ਰਹਿਣ ਵਾਲੇ ਹਰਿਮੰਦਰ ਸਿੰਘ ਨੇ ਥਾਣਾ ਸਿਵਲ ਲਾਈਨ ਪੁਲਿਸ ਕੋਲ ਇਸ ਸਬੰਧ ਵਿਚ ਸਿਕਾਇਤ ਦਰਜ਼ ਕਰਵਾਈ ਗਈ ਸੀ। ਜਿਸਦੇ ਵਿਚ ਉਸਨੇ ਦੱਸਿਆ ਸੀ ਕਿ 19 ਦਸੰਬਰ ਨੂੰ ਉਸ ਦੀ ਕਰਿਆਨੇ ਦੀ ਦੁਕਾਨ ‘ਤੇ ਦੋ ਨੌਜਵਾਨ ਆਏ, ਜਿੰਨ੍ਹਾਂ ਉਸਦੇ ਪਿਤਾ ਨੂੰ ਗੱਲਾਂ ਵਿਚ ਉਲਝਾ ਕੇ ਕਾਉਂਟਰ ‘ਤੇ ਪਿਆ ਉਨ੍ਹਾਂ ਦਾ ਫ਼ੋਨ ਚੋਰੀ ਕਰ ਲਿਆ।

ਇਹ ਵੀ ਪੜ੍ਹੋ ਕੇਂਦਰ ਵੱਲੋਂ ਮਨਰੇਗਾ ਸਕੀਮ ‘ਚ ਤਬਦੀਲੀ ਦੇ ਵਿਰੋਧ ਵਿਚ ਸੜਕਾਂ ‘ਤੇ ਆਈ ਕਾਂਗਰਸ,ਕੀਤਾ ਰੋਸ਼ ਪ੍ਰਦਰਸ਼ਨ

ਚੋਰੀ ਦੀ ਇਹ ਘਟਨਾ ਦੁਕਾਨ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ।ਪੁਲਿਸ ਨੇ ਸਿਕਾਇਤ ਤੋਂ ਬਾਅਦ ਐਸਐਚਓ ਸਿਵਲ ਲਾਈਨ ਹਰਜੀਵਨ ਸਿੰਘ ਤੇ ਪੀਸੀਆਰ ਦੇ ਇੰਚਾਰਜ਼ ਸੰਜੀਵ ਕੁਮਾਰ ਦੀ ਅਗਵਾਈ ਹੇਠ ਮੁਲਜਮਾਂ ਨੂੰ ਕਾਬੂ ਕਰਨ ਲਈ ਟੀਮਾਂ ਬਣਾਈਆਂ, ਜਿੰਨ੍ਹਾਂ ਦੇ ਵੱਲੋਂ ਮੁਲਜਮਾਂ ਦੀ ਪਹਿਚਾਣ ਕਰਦੇ ਹੋਏ ਗੌਰਵ ਕੁਮਾਰ ਵਾਸੀ ਥਰਮਲ ਕਲੌਨੀ ਅਤੇ ਕੋਮਲ ਧੀਰ ਵਾਸੀ ਨਵੀਂ ਬਸਤੀ ਨੂੰ ਕਾਬੂ ਕੀਤਾ।

ਇਹ ਵੀ ਪੜ੍ਹੋ ਦਿਨ ਸਮੇਂ ਜਮੈਟੋ ਦੀ ਡਿਲਵਰੀ ਤੇ ਰਾਤ ਨੂੰ ਚੋਰੀ ਦਾ ਧੰਦਾ ਕਰਨ ਵਾਲਾ ਗਿਰੋਹ ਬਠਿੰਡਾ ਪੁਲਿਸ ਵੱਲੋਂ ਕਾਬੂ

ਇੰਨ੍ਹਾਂ ਨੇ ਪੁਲਿਸ ਕੋਲ ਪੁਛਗਿਛ ਦੌਰਾਨ ਮੰਨਿਆ ਕਿ ਇਸਤੋਂ ਪਹਿਲਾਂ ਵੀ ਇਸੇ ਤਕਨੀਕ ਦੇ ਨਾਲ ਦਰਜ਼ਨਾਂ ਮੋਬਾਇਲ ਚੋਰੀ ਕੀਤੇ ਹਨ ਤੇ ਚੋਰੀ ਕੀਤੇ ਜਾਂਦੇ ਇਹ ਮੋਬਾਇਲ ਨਵੀਂ ਬਸਤੀ ਦੇ ਰਹਿਣ ਵਾਲੇ ਬੰਟੀ ਅਤੇ ਪਵਨ ਸ਼ਰਮਾ ਨੂੰ ਵੇਚ ਦਿੰਦੇ ਸਨ, ਜਿਸਤੋਂ ਬਾਅਦ ਪੁਲਿਸ ਨੇ ਇੰਨ੍ਹਾਂ ਦੋਨਾਂ ਨੂੰ ਕਾਬੂ ਕਰ ਲਿਆ। ਇੰਨ੍ਹਾਂ ਕੋਲੋਂ ਹੁਣ ਤੱਕ 10 ਚੋਰੀ ਕੀਤੇ ਮੋਬਾਇਲ ਫ਼ੋਨ ਬਰਾਮਦ ਕੀਤੇ ਗਏ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਅਗਲੇਰੀ ਪੁੱਛਗਿੱਛ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕੇਂਦਰ ਵੱਲੋਂ ਮਨਰੇਗਾ ਸਕੀਮ ‘ਚ ਤਬਦੀਲੀ ਦੇ ਵਿਰੋਧ ਵਿਚ ਸੜਕਾਂ ‘ਤੇ ਆਈ ਕਾਂਗਰਸ,ਕੀਤਾ ਰੋਸ਼ ਪ੍ਰਦਰਸ਼ਨ

0

Bathinda News: mgnrega scheme name change issue; ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਨਰੇਗਾ ਕਾਨੂੰਨ ਵਿਚ ਤਬਦੀਲੀ ਕਰਦੇ ਹੋਏ ਮਹਾਤਮਾ ਗਾਂਧੀ ਦਾ ਨਾਮ ਹਟਾਉਣ ਅਤੇ ਗਰੀਬਾਂ ਨੂੰ ਮਿਲਦੇ ਕੰਮ ਕਰਨ ਦੇ ਕਾਨੂੰਨੀ ਅਧਿਕਾਰ ਖਤਮ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਲਗਾਉਂਦਿਆਂ ਕਾਂਗਰਸ ਪਾਰਟੀ ਵੱਲੋਂ ਐਤਵਾਰ ਨੂੰ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਜਿਲਾ ਪ੍ਰਧਾਨ ਬਠਿੰਡਾ ਦਿਹਾਤੀ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਅਤੇ ਜਿਲਾ ਪ੍ਰਧਾਨ ਬਠਿੰਡਾ ਸ਼ਹਿਰੀ ਰਾਜਨ ਗਰਗ ਨੇ ਇਸ ਪ੍ਰਦਰਸ਼ਨ ਦੀ ਅਗਵਾਈ ਕੀਤੀ, ਜਿਸ ਵਿਚ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ, ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਕਾਂਗਰਸ ਲੀਡਰਸ਼ਿਪ ‘ਤੇ ਵਰਕਰ ਮੌਜੂਦ ਰਹੀ।

ਇਹ ਵੀ ਪੜ੍ਹੋ Breaking News; Bathinda ਨਗਰ ਨਿਗਮ ਦੀਆਂ ਚੋਣਾਂ ਦਾ ਮੁੱਢ ਬੱਝਿਆ; ਕਮੇਟੀ ਨੇ ਵਾਰਡਬੰਦੀ ਦੀ ਰੀਪੋਰਟ ਸਰਕਾਰ ਨੂੰ ਸੌਂਪੀ

ਇਸ ਮੌਕੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਜਿਲ੍ਹਾ ਪ੍ਰਧਾਨਾਂ ਨੇ ਕਿਹਾ ਕਿ ਮਨਰੇਗਾ ਕਾਨੂੰਨ ਵਿਚ ਤਬਦੀਲੀ ਸਬੰਧੀ ਸੰਸਦ ਵਿਚ ਕਿਸੇ ਵੀ ਤਰਹਾਂ ਨਾਲ ਇਸ ਬਹਿਸ ਨੂੰ ਸਿਰੇ ਲਾਉਣ ਦੇ ਯਤਨ ਨਹੀਂ ਕੀਤੇ, ਜਿਸ ਤੋਂ ਕੇਂਦਰ ਦੀ ਮੋਦੀ ਸਰਕਾਰ ਦਾ ਮਹਾਤਮਾ ਗਾਂਧੀ ਦੇ ਨਾਮ ਨੂੰ ਹਟਾਉਣ ਅਤੇ ਮਜ਼ਦੂਰਾਂ ਦਾ ਰੁਜ਼ਗਾਰ ਖੋਹਣ ਦੀ ਸੋਚ ਸਾਹਮਣੇ ਆਉਂਦੀ ਹੈ। ਉਹਨਾਂ ਦੋਸ਼ ਲਾਇਆ ਕਿ ਜਿੱਥੇ ਪਹਿਲਾਂ ਇਸ ਸਕੀਮ ਤਹਿਤ 90 ਅਤੇ 10 ਫੀਸਦੀ ਕੇਂਦਰ ਤੇ ਸੂਬਾ ਸਰਕਾਰਾਂ ਦਾ ਹਿੱਸਾ ਸੀ, ਉਹ ਹੁਣ 60/40 ਦੀ ਰੇਸ਼ੋ ਕਰਕੇ ਸੂਬਿਆਂ ‘ਤੇ ਹੋਰ ਬੋਝ ਪਾਇਆ ਜਾ ਰਿਹਾ ਹੈ ਜੋ ਨਿੰਦਣ ਯੋਗ ਹੈ। ਉਹਨਾਂ ਇਹ ਵੀ ਕਿਹਾ ਕਿ ਪਹਿਲਾਂ ਮਜ਼ਦੂਰਾਂ ਨੂੰ ਮਨਰੇਗਾ ਤਹਿਤ ਕੰਮ ਮਿਲਦਾ ਯਕੀਨੀ ਹੁੰਦਾ ਸੀ ਪਰ ਹੁਣ ਉਹ ਕੰਮ ਘਟਾਉਣ ਦੇ ਵੀ ਹਥਕੰਡੇ ਅਪਣਾਏ ਜਾ ਰਹੇ ਹਨ ਜਿਸ ਦਾ ਕਾਂਗਰਸ ਡੱਟ ਕੇ ਵਿਰੋਧ ਕਰਦੀ ਹੈ।ਇਸ ਮੌਕੇ ਸਮੁੱਚੀ ਕਾਂਗਰਸ ਲੀਡਰਸ਼ਿਪ ਵੱਲੋਂ ਮਤਾ ਪਾਸ ਕਰਦੇ ਹੋਏ ਇਸ ਬਿੱਲ ਨੂੰ ਰੱਦ ਕਰਨ ਅਤੇ ਮਜ਼ਦੂਰਾਂ ਨੂੰ ਪੂਰਨ ਰੁਜ਼ਗਾਰ ਦੀ ਗਰੰਟੀ ਦੇਣ ਦਾ ਕਾਨੂੰਨ ਲਿਆਉਣ ਦੀ ਗੱਲ ਕਹੀ ਅਤੇ ਕਿਹਾ ਕਿ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਆਉਣ ਤੇ ਇਹਨਾਂ ਸਾਜਿਸ਼ਾਂ ਨੂੰ ਰੱਦ ਕਰਕੇ ਮਜ਼ਦੂਰਾਂ ਦੇ ਹੱਕ ਬਹਾਲ ਕੀਤੇ ਜਾਣਗੇ।

ਇਹ ਵੀ ਪੜ੍ਹੋ Bathinda Vigilance ਨੇ ਕੀਤੀ ਵੱਡੀ ਕਾਰਵਾਈ; ਪਨਗਰੇਨ ਦੇ ਇੰਸਪੈਕਟਰ ਤੇ ਆੜਤੀ ਵਿਰੁਧ ਪਰਚਾ ਦਰਜ਼

ਇਸ ਮੌਕੇ ਹੋਰਨਾਂ ਤੋਂ ਇਲਾਵਾ ਅਰੁਣ ਵਧਾਵਣ, ਟਹਿਲ ਸਿੰਘ ਸੰਧੂ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਕਿਰਨਜੀਤ ਸਿੰਘ ਗਹਿਰੀ, ਸੁਨੀਲ ਕੁਮਾਰ ਚੇਅਰਮੈਨ, ਜਸ ਬੱਜੋਂਆਣਾ, ਅਵਤਾਰ ਸਿੰਘ ਗੋਨਿਆਣਾ, ਹਰਵਿੰਦਰ ਲੱਡੂ ਬਲਾਕ ਪ੍ਰਧਾਨ, ਮਾਧੋ ਰਾਮ ਸ਼ਰਮਾ ਬਲਾਕ ਪ੍ਰਧਾਨ, ਸੁਭਾਸ਼ ਚੰਦ, ਹਰਦਿਆਲ ਸਿੰਘ, ਭੋਲਾ ਸਿੰਘ ਸਾਰੇ ਬਲਾਕ ਪ੍ਰਧਾਨ,ਬਲਜਿੰਦਰ ਸਿੰਘ ਠੇਕੇਦਾਰ, ਬਲਵੰਤ ਰਾਏ ਨਾਥ, ਮਾਸਟਰ ਨੱਥੂਰਾਮ, ਪ੍ਰਕਾਸ਼ ਚੰਦ, ਹਰੀ ਓਮ ਕਪੂਰ, ਸਨੀ ਬਰਾੜ, ਰਮਨ ਢਿੱਲੋਂ, ਜਗਰਾਜ ਸਿੰਘ, ਜੋਗਿੰਦਰ ਸਿੰਘ ਇੰਟਕ, ਲਖਵਿੰਦਰ ਸਿੰਘ ਲੱਖਾ ਚੇਅਰਮੈਨ, ਗੁਰਸੇਵਕ ਸਿੰਘ, ਰੂਪ ਸਿੰਘ, ਹਰਪਾਲ ਬਾਜਵਾ, ਹਰੀ ਓਮ, ਅੰਗਰੇਜ ਸਿੰਘ, ਜਗਮੀਤ ਸਿੰਘ, ਸ਼ਮਸ਼ੇਰ ਸਿੰਘ, ਕਰਤਾਰ ਸਿੰਘ, ਹਰਮਨ ਕੋਤਫਤਾ, ਦਿਆਲ ਸਿੰਘ, ਦਪਿੰਦਰ ਮਿਸ਼ਰਾ, ਅਮਨਦੀਪ ਕੌਰ ਬਰਾੜ ਜਨਰਲ ਸੈਕਟਰੀ ਪੰਜਾਬ ਆਦੀ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸ ਵਰਕਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Breaking News; Bathinda ਨਗਰ ਨਿਗਮ ਦੀਆਂ ਚੋਣਾਂ ਦਾ ਮੁੱਢ ਬੱਝਿਆ; ਕਮੇਟੀ ਨੇ ਵਾਰਡਬੰਦੀ ਦੀ ਰੀਪੋਰਟ ਸਰਕਾਰ ਨੂੰ ਸੌਂਪੀ

0

👉50 ਵਾਰਡਾਂ ‘ਤੇ ਹੀ ਹੋਵੇਗੀ ਚੋਣ; ਹੁਣ ਜਲਦੀ ਹੀ ਸ਼ਹਿਰ ਵਾਸੀਆਂ ਤੋਂ ਮੰਗੇ ਜਾਣਗੇ ਇਤਰਾਜ਼
Bathinda News: Breaking news; ਬਠਿੰਡਾ ਨਗਰ ਨਿਗਮ (Bathinda Municipal Corporation) ਦੀਆਂ ਚੋਣਾਂ ਪਹਿਲੀ ਵਾਰ ਸਮੇਂ ‘ਤੇ ਹੋਣ ਦਾ ਮੁੱਢ ਬੱਝਣ ਲੱਗਾ ਹੈ। ਇੰਨ੍ਹਾਂ ਚੋਣਾਂ ਲਈ ਨਵੀਂ ਵਾਰਡਬੰਦੀ ਲਈ ਬਣੀ ਕਮੇਟੀ ਨੇ ਆਪਣੀ ਸਹਿਮਤੀ ਰੀਪੋਰਟ ਸਰਕਾਰ ਨੂੰ ਸੌਂਪ ਦਿੱਤੀ ਹੈ। ਇਸ ਰੀਪੋਰਟ ਦੀ ਵੱਡੀ ਗੱਲ ਇਹ ਹੈ ਕਿ ਸੰਭਾਵਿਤ ਤੌਰ ‘ਤੇ ਅਗਲੇ ਸਾਲ ਦੇ ਸ਼ੁਰੂ ਵਿਚ ਨਿਗਮ ਦੀਆਂ ਹੋਣ ਵਾਲੀਆਂ ਚੋਣਾਂ ਮੌਜੂਦਾ 50 ਵਾਰਡਾਂ ਲਈ ਹੀ ਹੋਣਗੀਆਂ। ਹਾਲਾਂਕਿ ਮੌਜੂਦਾ ਵਾਰਡਾਂ ਵਿਚ ਫੇਰਬਦਲ ਕੀਤਾ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ 19 ਦਸੰਬਰ ਨੂੰ ਚੰਡੀਗੜ੍ਹ ਵਿਖੇ ਵਾਰਡਬੰਦੀ ਦੀ ਰੀਪੋਰਟ ਸੌਂਪਣ ਸਬੰਧੀ ਮੀਟਿੰਗ ਹੋਈ ਸੀ।

ਇਹ ਵੀ ਪੜ੍ਹੋ ਦਿਨ ਸਮੇਂ ਜਮੈਟੋ ਦੀ ਡਿਲਵਰੀ ਤੇ ਰਾਤ ਨੂੰ ਚੋਰੀ ਦਾ ਧੰਦਾ ਕਰਨ ਵਾਲਾ ਗਿਰੋਹ ਬਠਿੰਡਾ ਪੁਲਿਸ ਵੱਲੋਂ ਕਾਬੂ

ਮੀਟਿੰਗ ਦੇ ਵਿਚ ਐਮਟੀਪੀ ਐਸਐਸ ਬਿੰਦਰਾ ਦੀ ਅਗਵਾਈ ਹੇਠ ਟੀਮ ਵੱਲੋਂ ਤਿਆਰ ਕੀਤੀ ਵਾਰਡਬੰਦੀ ਉੱਪਰ ਚਰਚਾ ਹੋਈ। ਜਿਸਤੋਂ ਬਾਅਦ ਇਸ ਵਾਰਡਬੰਦੀ ਦੇ ਨਕਸ਼ੇ ਨੂੰ ਮੌਜੂਦ ਵਾਰਡਬੰਦੀ ਦੀ ਕਮੇਟੀ ਵੱਲੋਂ ਸਵੀਕਾਰ ਕੀਤਾ ਗਿਆ। ਸੂਚਨਾ ਮੁਤਾਬਕ ਪਿਛਲੇ ਵਾਰਡਬੰਦੀ ਦੌਰਾਨ ਰੇਲਵੇ ਲਾਈਨਾਂ ਨੂੰ ਕਰਾਸ ਕਰਕੇ ਬਣਾਏ ਗਏ ਵਾਰਡਾਂ ਨੂੰ ਵੀ ਹੁਣ ਖ਼ਤਮ ਕੀਤਾ ਗਿਆ ਤੇ ਉਨ੍ਹਾਂ ਦੀ ਜਗ੍ਹਾਂ ਨਵੇਂ ਵਾਰਡ ਬਣਾਏ ਗਏ ਹਨ। ਇਸੇ ਤਰ੍ਹਾਂ ਕਮੇਟੀ ਵੱਲੋਂ ਹੋਰਨਾਂ ਕਈ ਵਾਰਡਾਂ ਵਿਚ ਵੀ ਭੂਗੋਲਿਕ ਖੇਤਰ ਵਿਚ ਅਦਲਾ-ਬਦਲੀ ਕਰਨ ਦਾ ਸੁਝਾਅ ਦਿੱਤਾ ਗਿਆ।

ਇਹ ਵੀ ਪੜ੍ਹੋ Bathinda Vigilance ਨੇ ਕੀਤੀ ਵੱਡੀ ਕਾਰਵਾਈ; ਪਨਗਰੇਨ ਦੇ ਇੰਸਪੈਕਟਰ ਤੇ ਆੜਤੀ ਵਿਰੁਧ ਪਰਚਾ ਦਰਜ਼

ਕਮੇਟੀ ਵਿਚ ਵਿਧਾਇਕ ਤੇ ਮੇਅਰ ਤੋਂ ਇਲਾਵਾ ਹੇਠ ਲਿਖੇ ਹਨ ਮੈਂਬਰ
ਇਸ ਕਮੇਟੀ ਦੇ ਵਿਚ ਮੌਜੂਦਾ ਵਿਧਾਇਕ ਜਗਰੂਪ ਸਿੰਘ ਗਿੱਲ ਤੋਂ ਇਲਾਵਾ ਮੇਅਰ ਪਦਮਜੀਤ ਸਿੰਘ ਮਹਿਤਾ, ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਸੰਤੋਸ਼ ਮਹੰਤ, ਆਪ ਵੱਲੋਂ ਉਮੇਸ਼ ਗੋਗੀ ਤੇ ਬਲਜੀਤ ਕੌਰ ਪਤਨੀ ਰਜਿੰਦਰ ਸਿੰਘ ਸਿੱਧੂ, ਕਾਂਗਰਸ ਵੱਲੋਂ ਬਲਰਾਜ ਸਿੰਘ ਪੱਕਾ ਤੇ ਮਨਜੀਤ ਕੌਰ ਬੁੱਟਰ ਪਤਨੀ ਟਹਿਲ ਸਿੰਘ ਬੁੱਟਰ ਸ਼ਾਮਲ ਸਨ। ਇਸੇ ਤਰ੍ਹਾਂ ਅਧਿਕਾਰੀਆਂ ਦੇ ਵਿਚ ਡਾਇਰੈਕਟਰ ਸਥਾਨਕ ਸਰਕਾਰਾਂ ਇੰਚਾਰਜ਼, ਡਿਪਟੀ ਕਮਿਸ਼ਨਰ ਬਠਿੰਡਾ, ਕਮਿਸ਼ਨਰ ਨਗਰ ਨਿਗਮ, ਜੁਆਇੰਟ ਕਮਿਸ਼ਨਰ, ਏਡੀਸੀ(ਯੂਡੀ) ਤੋਂ ਇਲਾਵਾ ਸਰਕਾਰ ਵੱਲੋਂ ਨਾਮਜਦ ਦੋ ਮੈਂਬਰਾਂ ਵਿਚ ਚੇਅਰਮੈਨ ਰਾਕੇਸ਼ ਪੁਰੀ ਤੇ ਬਲਜੀਤ ਬੱਲੀ ਇਸ ਕਮੇਟੀ ਦਾ ਹਿੱਸਾ ਹਨ।

ਇਹ ਵੀ ਪੜ੍ਹੋ ਲੁਧਿਆਣਾ ‘ਚ ਔਰਤ ਦਾ ਕ+ਤ+ਲ ਕਾਂਡ; ਜਵਾਈ ਹੀ ਨਿਕਲਿਆ ਸੱਸ ਦਾ ਕਾ+ਤ+ਲ

ਕਮੇਟੀ ਦੀ ਸਹਿਮਤੀ ਤੋਂ ਬਾਅਦ ਹੁਣ ਸਰਕਾਰ ਬਠਿੰਡਾ ਦੀ ਜਨਤਾ ਤੋਂ ਮੰਗੇਗੀ ਇਤਰਾਜ਼
ਨਿਗਮ ਅਧਿਕਾਰੀਆਂ ਮੁਤਾਬਕ ਵਾਰਡਬੰਦੀ ਲਈ ਬਣੀ ਕਮੇਟੀ ਵੱਲੋਂ ਤਿਆਰੀ ਕੀਤੀ ਰੀਪੋਰਟ ‘ਤੇ ਸਹਿਮਤੀ ਹੋਣ ਤੋਂ ਬਾਅਦ ਹੁਣ ਸਰਕਾਰ ਦੇ ਵੱਲੋਂ ਜਨਤਕ ਤੌਰ ‘ਤੇ ਬਠਿੰਡਾ ਦੇ ਲੋਕਾਂ ਕੋਲੋਂ ਇਤਰਾਜ਼ ਮੰਗੇ ਜਾਣਗੇ।ਇੰਨ੍ਹਾਂ ਇਤਰਾਜ਼ਾਂ ਤੋਂ ਬਾਅਦ ਨਵੇਂ ਬਣ ਵਾਲੇ ਵਾਰਡ ਫ਼ਾਈਨਲ ਹੋਣਗੇ ਅਤੇ ਇੰਨ੍ਹਾਂ ਵਾਰਡਾਂ ਵਿਚ ਆਬਾਦੀ, ਵੋਟਰ, ਐਸਸੀ, ਬੀਸੀ ਵੋਟ ਆਦਿ ਸਾਰੇ ਪੱਖਾਂ ਨੂੰ ਧਿਆਨ ਵਿਚ ਰੱਖਿਆ ਜਾਵੇਗਾ। ਜਿਸਤੋਂ ਬਾਅਦ ਫ਼ਾਈਨਲ ਨੋਟੀਫਿਕੇਸ਼ਨ ਜਾਰੀ ਹੋਵੇਗਾ।

ਇਹ ਵੀ ਪੜ੍ਹੋ MLA Harmeet Singh Pathanmajra ਦੀਆਂ ਮੁਸ਼ਕਿਲਾਂ ਵਧੀਆਂ; ਅਦਾਲਤ ਨੇ ਦਿੱਤਾ ਭਗੋੜਾ ਕਰਾਰ

ਫ਼ਰਵਰੀ 26 ਵਿਚ ਹੋਣੀ ਹੈ ਬਠਿੰਡਾ ਨਗਰ ਦੇ ਹਾਊਸ ਦੀ ਮਿਆਦ ਖ਼ਤਮ
ਸੂਬੇ ਦੇ ਪੰਜਵੇਂ ਮਹਾਂਨਗਰ ਬਠਿੰਡਾ ਨਗਰ ਨਿਗਮ ਦੇ ਜਨਰਲ ਹਾਊਸ ਦੀ ਮਿਆਦ ਫ਼ਰਵਰੀ 2026 ਦੇ ਵਿਚ ਖ਼ਤਮ ਹੋਣ ਜਾ ਰਹੀ ਹੈ। ਹਾਲਾਂਕਿ ਇਸਤੋਂ ਪਹਿਲਾਂ ਕਦੇ ਵੀ ਮਿਆਦ ਖ਼ਤਮ ਹੋਣ ਤੋਂ ਬਾਅਦ ਸਮੇਂ ਸਿਰ ਚੋਣ ਨਹੀਂ ਹੋਏ ਪ੍ਰੰਤੂ ਹੁਣ ਜਿਸ ਤਰ੍ਹਾਂ ਤੇਜ਼ੀ ਨਾਲ ਪ੍ਰੀਕ੍ਰਿਆ ਸਿਰੇ ਚੜ੍ਹ ਰਹੀ ਹੈ, ਉਸਤੋਂ ਇਸ ਵਾਰ ਸਮੇਂ ਸਿਰ ਚੋਣਾਂ ਹੋਣ ਦੀ ਉਮੀਦ ਬੱਝ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਵਿਖੇ ਸੇਵਾ ਮੁਕਤ ਮੁਲਾਜ਼ਮਾਂ ਵੱਲੋਂ ਪੈਨਸ਼ਨਰ ਦਿਵਸ ਮਨਾਇਆ

0

Bathinda News: ਪੰਜਾਬ ਗੌਰਮਿੰਟ ਪੈਨਸ਼ਨਰਜ ਐਸੋਸੀਏਸ਼ਨ ਵੱਲੋਂ ਪ੍ਰਿੰਸੀਪਲ ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਪੈਨਸ਼ਨ ਦਿਵਸ ਪੈਨਸ਼ਨਰਜ ਭਵਨ ਬਠਿੰਡਾ ਵਿਖੇ ਮਨਾਇਆ ਗਿਆ।ਇਸ ਜ਼ਿਲਾ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਸ੍ਰੀ ਸ਼ਾਮ ਨੰਦਨ ਚੀਫ ਮੈਨੇਜਰ ਐਸ. ਬੀ.ਆਈ ਸਨ। ਪ੍ਰੈਸ ਬਿਆਨ ਕਰਦਿਆਂ ਜਰਨਲ ਸਕੱਤਰ ਦਰਸ਼ਨ ਮੌੜ ਨੇ ਦੱਸਿਆ ਕਿ ਵੱਖ-ਵੱਖ ਬਲਾਕਾਂ ਦੇ 78 ਸਾਲ ਤੋਂ ਉੱਪਰ ਦੇ ਪੈਨਸ਼ਨਰਜ ਨੂੰ ਲੋਈਆਂ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਹਨਾਂ ਦੀ ਚੰਗੀ ਸਿਹਤ ਦੀ ਕਾਮਨਾ ਵੀ ਕੀਤੀ ਗਈ।

ਇਹ ਵੀ ਪੜ੍ਹੋ Bathinda Vigilance ਨੇ ਕੀਤੀ ਵੱਡੀ ਕਾਰਵਾਈ; ਪਨਗਰੇਨ ਦੇ ਇੰਸਪੈਕਟਰ ਤੇ ਆੜਤੀ ਵਿਰੁਧ ਪਰਚਾ ਦਰਜ਼

ਇਸ ਮੌਕੇ ਬਲਾਕ ਪ੍ਰਧਾਨ ਗੋਨਿਆਣਾ ਬਾਬੂ ਸਿੰਘ, ਤਲਵੰਡੀ ਸਾਬੋ ਦੇ ਬਲਾਕ ਪ੍ਰਧਾਨ ਬਲਦੇਵ ਸਿੰਘ ਤੰਗਰਾਲੀ, ਬਲਾਕ ਪ੍ਰਧਾਨ ਸੰਗਤ ਆਤਮਾ ਰਾਮ, ਬਲਾਕ ਪ੍ਰਧਾਨ ਰਾਮਪੁਰਾ ਹਰਭਜਨ ਸਿੰਘ, ਬਲਾਕ ਪ੍ਰਧਾਨ ਮੌੜ ਹਰਨੇਕ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸ਼ਰਮਾ ਨੇ ਪੈਨਸ਼ਨਰ ਦਿਵਸ ਦੀ ਲੋੜ ਮਹੱਤਤਾ ਅਤੇ ਦਰਪੇਸ਼ ਚੁਣੌਤੀਆਂ ਬਾਰੇ ਚਰਚਾ ਕਰਦਿਆਂ ਕਿਹਾ ਕਿ ਪੈਨਸ਼ਨ ਮੁਲਾਜ਼ਮਾਂ ਦਾ ਬੁਨਿਆਦੀ ਸੰਵਿਧਾਨਿਕ ਹੱਕ ਹੈ।ਇਹ ਹੱਕ ਸਬ ਨੂੰ ਮਿਲਣਾ ਚਾਹੀਦਾ ਹੈ। ਬੁਲਾਰਿਆਂ ਨੇ ਪੈਨਸ਼ਨਰਜ਼ ਨੂੰ 2.59 ਦਾ ਗੁਣਾਕ ਦੇਣ ਅਤੇ 16 % ਡੀਏ ਇਹ ਦੇਣ ਦੀ ਮੰਗ ਵੀ ਕੀਤੀ।

ਇਹ ਵੀ ਪੜ੍ਹੋ Bathinda ਦੇ Bus Stand ਨੂੰ ਲੈ ਕੇ ਵੱਡੀ ਖ਼ਬਰ;Punjab Cabinet ਨੇ ਲਿਆ ਇਹ ਫੈਸਲਾ!

ਇਸ ਸਮਾਗਮ ਵਿੱਚ ਰਣਜੀਤ ਸਿੰਘ ਤੂਰ ਪ੍ਰਧਾਨ ਪੁਲਿਸ ਪੈਨਸ਼ਨਰਜ, ਗੁਰਦਰਸ਼ਨ ਸਿੰਘ ਪ੍ਰਧਾਨ ਮਾਡਲ ਟਾਊਨ ਬਠਿੰਡਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਪ੍ਰੋਗਰਾਮ ਨੂੰ ਮੰਦਰ ਸਿੰਘ ਰਾਹੀ, ਰੇਵਤੀ ਪ੍ਰਸ਼ਾਦ ਸ਼ਰਮਾ, ਸੁਰਿੰਦਰ ਪ੍ਰੀਤ ਘਣੀਆ, ਰੂਪ ਚੰਦ ਸ਼ਰਮਾ ਨੇ ਗੀਤ ਅਤੇ ਕਵੀਸ਼ਰੀ ਰਾਹੀਂ ਰੰਗ ਬੰਨਿਆ।ਪ੍ਰੋਗਰਾਮ ਦੀ ਸਫਲਤਾ ਲਈ ਤਾਰਾ ਚੰਦ ਗੋਇਲ ਹੰਸ ਰਾਜ ਮਹਿਤਾ ਸੁਰਿੰਦਰ ਪਾਲ ਸ਼ਰਮਾ ਕੁਲਦੀਪ ਸਿੰਘ ਢਿੱਲੋਂ ਹਰਿਮੰਦਰ ਸਿੰਘ ਢਿੱਲੋ ਸੁਖਮੰਦਰ ਸਿੰਘ ਢਿੱਲੋ ਬਲਦੇਵ ਬਾਹੀਆ ਸੁਰਿੰਦਰ ਸ਼ਰਮਾ ਸਮੇਤ ਬਹੁਤ ਸਾਰੇ ਆਗੂਆਂ ਨੇ ਆਪਣੇ ਵਿਚਾਰ ਵੀ ਰੱਖੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨਗਰ ਨਿਗਮ ਤੇ ਮੇਅਰ ਵਾਰਡ ਵਿੱਚ ਲਗਾਏ ਜਾ ਰਹੇ ਹਨ ਵੋਟਰ ਆਵੇਦਨ ਕੈਂਪ, ਬਠਿੰਡਾ ਨਿਵਾਸੀ ਉਠਾਉਣਾ ਵੱਧ ਤੋਂ ਵੱਧ ਲਾਭ: ਮੇਅਰ

0
ਸੁਰੱਖਿਆ ਕਾਰਣਾਂ ਤੇ ਧੁੰਦ ਦੇ ਮੱਦੇਨਜ਼ਰ ਬਠਿੰਡਾ ਪ੍ਰੀਮੀਅਰ ਲੀਗ ਦਾ ਹੁਣ 12 ਜਨਵਰੀ ਨੂੰ ਹੋਵੇਗਾ ਆਗਾਜ਼: ਮੇਅਰ ਪਦਮਜੀਤ ਸਿੰਘ ਮਹਿਤਾ
Bathinda News: ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 18 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਆਪਣੀਆਂ ਵੋਟਾਂ ਬਣਵਾਉਣ ਲਈ ਉਤਸ਼ਾਹਿਤ ਕਰਨ ਦੇ ਮਕਸਦ ਤਹਿਤ ਬਠਿੰਡਾ ਦੇ ਵੱਖ-ਵੱਖ ਥਾਵਾਂ ‘ਤੇ ਵੋਟਰ ਆਵੇਦਨ ਕੈਂਪ ਲਗਾਏ ਜਾ ਰਹੇ ਹਨ। ਅੱਜ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਇਹ ਜਾਣਕਾਰੀ ਦਿੱਤੀ।ਮੇਅਰ ਸ੍ਰੀ ਮਹਿਤਾ ਨੇ ਦੱਸਿਆ ਕਿ ਕੱਲ੍ਹ ਤੋਂ, ਨਗਰ ਨਿਗਮ ਦਫ਼ਤਰ ਅਤੇ ਵਾਰਡ ਨੰਬਰ 48 ਵਿੱਚ ਮੇਅਰ ਦਫ਼ਤਰ, ਐਸਸੀਐਫ-11, ਰਾਜੀਵ ਗਾਂਧੀ ਕਲੋਨੀ ਵਿਖੇ ਵੋਟਰ ਆਵੇਦਨ ਕੈਂਪ ਸ਼ੁਰੂ ਕੀਤੇ ਜਾ ਰਹੇ ਹਨ, ਤਾਂ ਜੋ ਹੋਰ ਨੌਜਵਾਨ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ।
ਉਨ੍ਹਾਂ ਬਠਿੰਡਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ 1 ਜਨਵਰੀ, 2026 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਵਾਲੇ ਸਾਰੇ ਨੌਜਵਾਨ ਆਪਣੀਆਂ ਵੋਟਾਂ ਜ਼ਰੂਰ ਬਣਵਾਉਣ। ਮੇਅਰ ਨੇ ਕਿਹਾ ਕਿ ਨੌਜਵਾਨ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਇੱਕ ਚੰਗੀ ਸਰਕਾਰ ਬਣਾਉਣ ਵਿੱਚ ਉਨ੍ਹਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਇਸ ਲਈ, ਹਰ ਨੌਜਵਾਨ ਦਾ ਫਰਜ਼ ਬਣਦਾ ਹੈ ਕਿ ਉਹ ਨਾ ਸਿਰਫ਼ ਆਪਣੀ ਵੋਟ ਪਾਉਣ, ਸਗੋਂ ਨਗਰ ਨਿਗਮ ਚੋਣਾਂ ਵਿੱਚ ਆਪਣੇ ਸਤਿਕਾਰਯੋਗ ਕੌਂਸਲਰਾਂ ਨੂੰ ਚੁਣ ਕੇ ਇੱਕ ਆਦਰਸ਼ ਤੇ ਸੁੰਦਰ ਬਠਿੰਡਾ ਬਣਾਉਣ ਵਿੱਚ ਵੀ ਯੋਗਦਾਨ ਪਾਉਣ।ਪ੍ਰੈਸ ਕਾਨਫਰੰਸ ਦੌਰਾਨ, ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਮਾਨ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਹਿੱਸੇ ਵਜੋਂ ਬਠਿੰਡਾ ਵਿੱਚ ਪਹਿਲੀ ਵਾਰ ਕਰਵਾਈ ਜਾ ਰਹੀ ਬਠਿੰਡਾ ਪ੍ਰੀਮੀਅਰ ਲੀਗ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਲੀਗ ਨਸ਼ਿਆਂ ਨੂੰ ਖਤਮ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਵੱਡੇ ਪੱਧਰ ‘ਤੇ ਆਯੋਜਿਤ ਕੀਤੀ ਜਾ ਰਹੀ ਹੈ।
ਮੇਅਰ ਨੇ ਕਿਹਾ ਕਿ ਇਸ ਲੀਗ ਦਾ ਆਗਾਜ਼ ਪਹਿਲਾਂ 28 ਦਸੰਬਰ ਨੂੰ ਹੋਣਾ ਸੀ, ਪਰ ਸੁਰੱਖਿਆ ਕਾਰਣਾਂ ਅਤੇ ਸੰਘਣੀ ਧੁੰਦ ਕਰਕੇ ਹੁਣ ਇਸ ਲੀਗ ਦਾ ਉਦਘਾਟਨ ਲੋਹੜੀ ਤਿਉਹਾਰ ਤੋਂ ਇੱਕ ਦਿਨ ਪਹਿਲਾਂ 12 ਜਨਵਰੀ, 2026 ਨੂੰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਲੀਗ ਦੇ ਉਦਘਾਟਨੀ ਸਮਾਰੋਹ ਵਿੱਚ ਕਈ ਪ੍ਰਮੁੱਖ ਸ਼ਖਸੀਅਤਾਂ ਸ਼ਾਮਲ ਹੋਣੀਆਂ ਹਨ, ਪਰ ਧੁੰਦ ਕਾਰਨ ਉਡਾਣਾਂ ਰੱਦ ਹੋਣ ਕਾਰਨ ਇਸ ਮਿਤੀ ਵਿੱਚ ਫੇਰ ਬਦਲ ਕੀਤਾ ਗਿਆ ਹੈ।ਮੇਅਰ ਸ੍ਰੀ ਮਹਿਤਾ ਨੇ ਸਪੱਸ਼ਟ ਕੀਤਾ ਕਿ ਧੁੰਦ ਜਨਤਕ ਜੀਵਨ ਅਤੇ ਸੁਰੱਖਿਆ ਲਈ ਖ਼ਤਰਾ ਪੈਦਾ ਕਰਦੀ ਹੈ। ਇਸ ਲਈ, ਖਿਡਾਰੀਆਂ ਤੇ ਦਰਸ਼ਕਾਂ ਦੀ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ, ਬਠਿੰਡਾ ਪ੍ਰੀਮੀਅਰ ਲੀਗ ਹੁਣ 12 ਜਨਵਰੀ ਨੂੰ ਸ਼ੁਰੂ ਹੋਵੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਲੀਗ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰੇਗੀ ਅਤੇ ਬਠਿੰਡਾ ਵਿੱਚ ਇੱਕ ਸਕਾਰਾਤਮਕ ਸੰਦੇਸ਼ ਲਿਆਏਗੀ। ਉਨ੍ਹਾਂ ਕਿਹਾ ਕਿ ਬਠਿੰਡਾ ਪ੍ਰੀਮੀਅਰ ਲੀਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਵਿਜ਼ਨ ਨੂੰ ਅੱਗੇ ਵਧਾ ਕੇ ਨਸ਼ਾ ਮੁਕਤ ਪੰਜਾਬ ਵੱਲ ਸਫਲ ਤਬਦੀਲੀ ਵਿੱਚ ਯੋਗਦਾਨ ਪਾਵੇਗੀ।

ਦਿਨ ਸਮੇਂ ਜਮੈਟੋ ਦੀ ਡਿਲਵਰੀ ਤੇ ਰਾਤ ਨੂੰ ਚੋਰੀ ਦਾ ਧੰਦਾ ਕਰਨ ਵਾਲਾ ਗਿਰੋਹ ਬਠਿੰਡਾ ਪੁਲਿਸ ਵੱਲੋਂ ਕਾਬੂ

0

Bathinda News: ਬਠਿੰਡਾ ਪੁਲਿਸ ਨੇ ਇੱਕ ਅਜਿਹੇ ਗਿਰੋਹ ਨੂੰ ਗ੍ਰਿਫਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ, ਜੋ ਦਿਨ ਵਿਚ ਜਮੈਟੋ ਦੀਆਂ ਡਿਲਵਰੀਆਂ ਅਤੇ ਰਾਤ ਨੂੰ ਚੋਰੀਆਂ ਦੀਆਂ ਘਟਨਾਵਾਂ ਨੁੰ ਅੰਜਾਮ ਦਿੰਦੇ ਸਨ। ਸ਼ਨੀਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਰਾਹੀਂ ਮਾਮਲੇ ਦੀ ਜਾਣਕਾਰੀ ਦਿੰਦਿਆਂ ਬਠਿੰਡਾ ਦੇ ਡੀਐਸਪੀ ਸਿਟੀ ਸਰਬਜੀਤ ਸਿੰਘ ਬਰਾੜ ਨੇ ਮੀਡੀਆ ਨੂੰ ਦਸਿਆ ਕਿ ਕੁਝ ਦਿਨ ਪਹਿਲਾਂ ਥਾਣਾ ਥਰਮਲ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਅਗਿਆਤ ਨੌਜਵਾਨਾਂ ਨੇ ਗੋਨਿਆਣਾ ਰੋਡ ‘ਤੇ ਮੂੰਗਫਲੀ ਵੇਚ ਕੇ ਆਪਣੇ ਪ੍ਰਵਾਰ ਦਾ ਗੁਜਾਰਾ ਕਰਨ ਵਾਲੇ ਮੰਗਲ ਸੈਨ ਨਾਂ ਦੇ ਵਿਅਕਤੀ ਦੀ ਕੁੱਟਮਾਰ ਕਰਕੇ ਉਸਦੇ ਕੋਲੋਂ ਹਜ਼ਾਰਾਂ ਦੀ ਨਗਦੀ ਅਤੇ ਹੋਰ ਸਮਾਨ ਵੀ ਖੋਹ ਕੇ ਲੈ ਗਏ ਸਨ।

ਇਹ ਵੀ ਪੜ੍ਹੋ Bathinda Vigilance ਨੇ ਕੀਤੀ ਵੱਡੀ ਕਾਰਵਾਈ;ਪਨਗਰੇਨ ਦੇ ਇੰਸਪੈਕਟਰ ਤੇ ਆੜਤੀ ਵਿਰੁਧ ਪਰਚਾ ਦਰਜ਼

ਇਸ ਸਬੰਧ ਵਿਚ ਪਰਚਾ ਦਰਜ਼ ਕਰਨ ਤੋਂ ਬਾਅਦ ਮੁਲਜਮਾਂ ਦੀ ਭਾਲ ਸ਼ੁਰੂ ਕੀਤੀ ਗਈ। ਇਸ ਦੌਰਾਨ ਪਤਾ ਲੱਗਿਆ ਕਿ ਸੁਖਦੀਪ ਸਿੰਘ, ਸੁਖਮੰਦਰ ਸਿੰਘ, ਅਜੇ ਕੁਮਾਰ,ਲਖਵਿੰਦਰ ਸਿੰਘ ਅਤੇ ਲਵਦੀਪ ਸਿੰਘ ਆਦਿ ਮੁਲਜਮਾਂ ਵੱਲੋਂ ਇੱਕ ਗਿਰੋਹ ਬਣਾਇਆ ਹੋਇਆ, ਜਿੰਨ੍ਹਾਂ ਦੇ ਵੱਲੋਂ ਦਿਨ ਸਮੇਂ ਜਮੈਟੋ ਅਤੇ ਨਿੱਜੀ ਬੈਂਕ ਵਿੱਚ ਕੰਮ ਕਰਦੇ ਸਨ ਤੇ ਰਾਤ ਦੌਰਾਨ ਕਾਰ ‘ਤੇ ਸਵਾਰ ਹੋ ਕੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਡੀਐਸਪੀ ਸਰਬਜੀਤ ਸਿੰਘ ਮੁਤਾਬਕ ਥਾਣਾ ਥਰਮਲ ਦੀ ਪੁਲਿਸ ਨੇ ਹੁਣ ਇਸ 5 ਮੈਂਬਰੀ ਗਿਰੋਹ ਨੂੰ ਕਾਬੂ ਕਰ ਲਿਆ ਹੈ ਤੇ ਇੰਨ੍ਹਾਂ ਦੀ ਪੁਛਗਿਛ ਜਾਰੀ ਹੈ ਕਿ ਹੁਣ ਤੱਕ ਇੰਨ੍ਹਾਂ ਵੱਲੋਂ ਕਿੰਨੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Our Visitor

1900624