ਸੁਖਜਿੰਦਰ ਮਾਨ
ਬਠਿੰਡਾ, 30 ਜਨਵਰੀ: ਵਿਧਾਨ ਸਭਾ ਹਲਕਾ ਭੁੱਚੋ ਮੰਡੀ ਤੋਂ ਭਾਜਪਾ ਉਮੀਦਵਾਰ ਇੰਜਨੀਅਰ ਰੁਪਿੰਦਰਜੀਤ ਸਿੰਘ ਨੇ ਆਪਣੀ ਚੋਣ ਮੁਹਿੰਮ ਨੂੰ ਭਖਵਾਂ ਰੂਪ ਦਿੰਦਿਆਂ ਅੱਜ ਭੁੱਚੋ ਮੰਡੀ, ਗੋਨਿਆਣਾ ਮੰਡੀ, ਨਥਾਣਾ ਮੰਡੀ ਸਮੇਤ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਤੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਕੌਮੀ ਪ੍ਰਧਾਨ ਜੇਪੀ ਨੱਡਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਨੂੰ ਨਵਾਂ ਪੰਜਾਬ ਬਣਾਉਣ ਦੀ ਸੋਚ ਤੇ ਵੋਟ ਪਾਉਣ ਦੀ ਮੰਗ ਕੀਤੀ।ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਵੱਲੋਂ ਵੀ ਵੱਖਰੇ ਤੌਰ ਤੇ ਚੋਣ ਮੁਹਿੰਮ ਨੂੰ ਭਖਵਾਂ ਰੂਪ ਦਿੰਦੇ ਹੋਏ ਭਾਜਪਾ ਦੇ ਕਮਲ ਦੇ ਫੁੱਲ ਲਈ ਵੋਟਾਂ ਦੀ ਮੰਗ ਕੀਤੀ ਅਤੇ ਚਹੁੰਮੁਖੀ ਵਿਕਾਸ ਕਰਵਾਉਣ ਦਾ ਵਾਅਦਾ ਕੀਤਾ। ਇਸ ਮੌਕੇ ਇੰਜਨੀਅਰ ਰੁਪਿੰਦਰਜੀਤ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜ ਸਾਲ ਬਰਬਾਦ ਕਰਕੇ ਰੱਖ ਦਿੱਤੇ ਤੇ ਪੰਜਾਬ ਹਿੱਤ ਵਿੱਚ ਕੋਈ ਕੰਮ ਨਹੀਂ ਕੀਤਾ ਬਲਕਿ ਦੋਹੇਂ ਹੱਥੀਂ ਲੁੱਟਿਆ ਹੈ, ਜਦੋਂ ਕਿ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਹਮੇਸ਼ਾਂ ਹੀ ਪੰਜਾਬ ਨੂੰ ਅਗਾਂਹ ਵਧੂ ਸੋਚ ਨਾਲ ਮਦਦ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਦੌਰਾਨ ਵਰਤੀ ਗਈ ਲਾਪ੍ਰਵਾਹੀ ਇਹ ਸੰਕੇਤ ਦਿੰਦੀ ਹੈ ਕਿ ਪੰਜਾਬ ਵਿੱਚ ਕੋਈ ਵੀ ਸੁਰੱਖਿਅਤ ਨਹੀਂ । ਉਨ੍ਹਾਂ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਭਾਜਪਾ ਦੀ ਸਰਕਾਰ ਬਣਾਉਣ ਲਈ ਵੋਟਾਂ ਦੀ ਮੰਗ ਕੀਤੀ ਅਤੇ ਵਾਅਦਾ ਕੀਤਾ ਕਿ ਇਸ ਇਲਾਕੇ ਨੂੰ ਵਿਕਾਸ ਦੀ ਰਾਹ ਤੇ ਤੋਰਿਆ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਲੀਡਰਸ਼ਿਪ ਵੱਖ ਵੱਖ ਪਿੰਡਾਂ ਦੇ ਵਰਕਰ ਸਾਹਿਬਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ ।
ਵਿਧਾਨ ਸਭਾ ਹਲਕਾ ਭੁੱਚੋ ਮੰਡੀ ਤੋਂ ਭਾਜਪਾ ਉਮੀਦਵਾਰ ਇੰਜ ਰੁਪਿੰਦਰਜੀਤ ਨੇ ਭਖਾਈ ਚੋਣ ਮੁਹਿੰਮ
ਪ੍ਰੀਤਮ ਕੋਟਭਾਈ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੂੰਗਾਰਾ
ਥਾਂ-ਥਾਂ ਲੱਡੂਆਂ ਨਾਲ ਤੋਲਿਆ
ਸੁਖਜਿੰਦਰ ਮਾਨ
ਬਠਿੰਡਾ, 30 ਜਨਵਰੀ: ਜ਼ਿਲ੍ਹੇ ਦੇ ਭੁੱਚੋਂ ਮੰਡੀ ਹਲਕੇ ਤੋਂ ਵਿਧਾਇਕ ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਪ੍ਰੀਤਮ ਸਿੰਘ ਕੋਟਭਾਈ ਵਲੋਂ ਅਪਣੀ ਚੋਣ ਮੁਹਿੰਮ ਭਖਾਉਂਦਿਆਂ ਦਰਜ਼ਨਾਂ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੂੰ ਵਰਕਰਾਂ ਤੇ ਸਮਰਥਕਾਂ ਵਲੋਂ ਕਈ ਥਾਂ ਲੱਡੂਆਂ ਨਾਲ ਤੋਲਿਆ ਗਿਆ। ਇਸ ਮੌਕੇ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੋਟਭਾਈ ਨੇ ਦਾਅਵਾ ਕੀਤਾ ਕਿ ਪਿਛਲੇ ਪੰਜ ਸਾਲ ਬਿਨ੍ਹਾਂ ਪੱਖਪਾਤ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਸਕੂਲਾਂ, ਪੀਣ ਵਾਲੇ ਪਾਣੀ, ਸੜਕਾਂ ਤੇ ਛੱਪੜਾਂ ਦਾ ਸੁੰਦਰੀਕਰਨ ਕੀਤਾ ਗਿਆ ਹੈ। ਕੋਟਭਾਈ ਨੇ ਲੋਕਾਂ ਤੋਂ ਪੰਜ ਸਾਲ ਹੋਰ ਮੰਗ ਕਰਦਿਆਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਹਲਕੇ ਦੇ ਰਹਿੰਦੇ ਕੰਮਾਂ ਨੂੰ ਮੁਕੰਮਲ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਪਾਰਟੀ ਦੇ ਦਰਜ਼ਨਾਂ ਆਗੂ ਮੌਜੂਦ ਰਹੇ।
ਵਿੱਤ ਮੰਤਰੀ ਦੀ ਚੋਣ ਮੁਹਿੰਮ ਦਾ ਭਖਵਾਂ ਰੂਪ ,ਮਨਪ੍ਰੀਤ ਦੇ ਪਰਿਵਾਰ ਨੇ ਘਰ-ਘਰ ਕੀਤੀ ਪਹੁੰਚ
ਹੈਪੀ ਝੁੱਟੀਕਾ ਨੇ ਕੀਤੀ ਘਰ ਵਾਪਸੀ..!
ਸੁਖਜਿੰਦਰ ਮਾਨ
ਬਠਿੰਡਾ, 30 ਜਨਵਰੀ: ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਚੋਣ ਮੁਹਿੰਮ ਦਿਨ ਬ ਦਿਨ ਭਖਵਾਂ ਰੂਪ ਧਾਰਨ ਕਰਦੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਕਾਫਲਾ ਵੀ ਮਜ਼ਬੂਤ ਹੁੰਦਾ ਜਾ ਰਿਹਾ ਹੈ। ਨੌਜਵਾਨ ਸਮਾਜ ਸੇਵੀ ਹੈਪੀ ਝੁੱਟੀਕਾ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮੌਜੂਦਗੀ ਵਿਚ ਘਰ ਵਾਪਸੀ ਕਰ ਲਈ ਹੈ ਤੇ ਉਨ੍ਹਾਂ ਦੀ ਜਿੱਤ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਚੋਣ ਮੁਹਿੰਮ ਵਿੱਚ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਵੀਨੂੰ ਬਾਦਲ, ਜੈਜੀਤ ਜੌਹਲ, ਸਪੁੱਤਰੀ ਰੀਆ ਬਾਦਲ, ਮੰਨਤ ਜੌਹਲ, ਅਰਜੁਨ ਬਾਦਲ ਸਮੇਤ ਕਾਂਗਰਸ ਦੇ ਸਮੂਹ ਕੌਂਸਲਰ ਅਤੇ ਲੀਡਰਸ਼ਿਪ ਵੱਲੋਂ ਘਰ ਘਰ ਤੇ ਜਾ ਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਕਰਵਾਏ ਵਿਕਾਸ ਕੰਮਾਂ ਦੇ ਆਧਾਰ ਤੇ ਵੋਟਾਂ ਦੀ ਮੰਗ ਕੀਤੀ ਜਾ ਰਹੀ ਹੈ ।ਸ਼ਹਿਰ ਵਾਸੀਆਂ ਵੱਲੋਂ ਵਿੱਤ ਮੰਤਰੀ ਦੀ ਟੀਮ ਨੂੰ ਭਰਵਾਂ ਸਮਰਥਨ ਦਿੰਦੇ ਹੋਏ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਦੂਸਰੀ ਵਾਰ ਰਿਕਾਰਡ ਜਿੱਤ ਦਾ ਵਿਸ਼ਵਾਸ ਦਿਵਾਇਆ ਜਾ ਰਿਹਾ ਹੈ ।ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਸ਼ਹਿਰ ਦੇ ਟੈਗੋਰ ਨਗਰ, ਅਗਰਵਾਲ ਕਲੋਨੀ, ਪੰਚਵਟੀ ਨਗਰ, ਨਵੀਂ ਬਸਤੀ, ਮਾਡਲ ਟਾਊਨ ਫੇਜ਼-3, ਗੁਰੂ ਗੋਬਿੰਦ ਸਿੰਘ ਨਗਰ, ਭਾਈ ਕਾ ਮੁਹੱਲਾ, ਮਹਿਣਾ ਚੌਕ ਸਮੇਤ ਵੱਖ ਵੱਖ ਵਾਰਡਾਂ ਵਿਚ ਨੁੱਕਡ ਮੀਟਿੰਗਾਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਹਰ ਵਾਅਦੇ ਨੂੰ ਸਮੇਂ ਸਿਰ ਪੂਰਾ ਕਰਨ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੇ ਦਿਲ ਜਿੱਤਣ ਲਈ ਉਨ੍ਹਾਂ ਨੇ ਕੰਮ ਕਰਕੇ ਵਿਖਾਇਆ ਹੈ ,ਜਿਸ ਕਰਕੇ 53 ਸਾਲ ਬਾਅਦ ਨਗਰ ਨਿਗਮ ਵਿਚ ਕਾਂਗਰਸ ਨੂੰ ਪੂਰਨ ਬਹੁਮਤ ਮਿਲਿਆ ਅਤੇ ਕਾਂਗਰਸ ਦਾ ਮੇਅਰ ਬਣਿਆ ਹੈ, ਉੱਥੇ ਹੀ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਕਾਂਗਰਸ ਸਰਕਾਰ ਦੁਬਾਰਾ ਬਣੇਗੀ ਤੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਕਾਂਗਰਸ ਦੇ ਉਮੀਦਵਾਰ ਰਿਕਾਰਡ ਵੋਟਾਂ ਨਾਲ ਜਿੱਤ ਦਰਜ ਕਰਨਗੇ, ਕਿਉਂਕਿ ਸ਼ਹਿਰ ਵਾਸੀ ਕੰਮ ਨੂੰ ਵੋਟ ਪਾਉਣਗੇ ਨਾ ਕੇ ਲਾਰਿਆਂ ਅਤੇ ਗੁਮਰਾਹਕੁੰਨ ਪ੍ਰਚਾਰ ਦਾ ਸਾਥ ਦੇਣਗੇ ।ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਲੀਡਰਸ਼ਿਪ ਵਰਕਰ ਆਦਿ ਹਾਜ਼ਰ ਸਨ ਮੀਟਿੰਗਾਂ ਵਿੱਚ ਮਨਪ੍ਰੀਤ ਸਿੰਘ ਬਾਦਲ ਦਾ ਲੋਕਾਂ ਵੱਲੋਂ ਨਾਲ ਗਰਮਜੋਸ਼ੀ ਨਾਲ ਸਵਾਗਤ ਕੀਤਾ ।
ਲੋਕ ਅਧਿਕਾਰ ਲਹਿਰ ਵਲੋਂ ਆਪ ਉਮੀਦਵਾਰ ਜਗਰੂਪ ਗਿੱਲ ਦੇ ਹੱਕ ਵਿੱਚ ਦਿੱਤਾ ਸਮਰਥਨ
ਹੱਕ ਸੱਚ ਦੀ ਲੜਾਈ ਲੜਨ ਵਾਲੀ ਆਮ ਆਦਮੀ ਪਾਰਟੀ ਹੀ ਪੰਜਾਬ ਦਾ ਨਵਾਂ ਭਵਿਖ- ਗਿੱਲ
ਸੁਖਜਿੰਦਰ ਮਾਨ
ਬਠਿੰਡਾ, 30 ਜਨਵਰੀ: ਅੱਜ ਆਮ ਆਦਮੀ ਪਾਰਟੀ ਨੂੰ ਉਸ ਸਮੇਂੇ ਵੱਡਾ ਬਲ ਮਿਲਿਆ ਜਦ ਲੋਕ ਅਧਿਕਾਰ ਲਹਿਰ ਵਲੋਂ ਅਪਣੇ ਸਾਰੀਆਂ ਸਾਥੀਆਂ ਸਮੇਤ ਬਠਿੰਡਾ ਤੋਂ ਆਮ ਆਦਮੀ ਦੇ ਉਮੀਦਵਾਰ ਜਗਰੂਪ ਸਿੰਘ ਗਿੱਲ ਦੇ ਹੱਕ ਵਿੱਚ ਅਪਣਾ ਸਮਰਥਨ ਦੇਣ ਦਾ ਫੈਸਲਾ ਲਿਆ ਗਿਆ। ਇਸ ਮੌਕੇ ਰੱਖੇ ਇਕ ਸਮਾਗਮ ਦੌਰਾਨ ਲੋਕ ਅਧਿਕਾਰ ਲਹਿਰ ਦੇ ਆਗੂਆਂ ਵਲੋਂ ਜਗਰੂਪ ਸਿੰਘ ਨੂੰ ਜੀ ਆਇਆ ਆਖਦਿਆਂ ਉਹਨਾਂ ਨੂੰ ਸਨਮਾਨਤ ਕੀਤਾ ਅਤੇ ਸਮੁੱਚੀ ਲੋਕ ਅਧਿਕਾਰ ਲਹਿਰ ਵਲੋਂ ਆਪ ਉਮੀਦਵਾਰ ਜਗਰੂਪ ਸਿੰਘ ਗਿੱਲ ਦੇ ਹੱਕ ਵਿੱਚ ਸਮਰਥਨ ਦੇਣ ਦਾ ਵੱਡਾ ਐਲਾਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਲੋਕ ਅਧਿਕਾਰ ਲਹਿਰ ਦੇ ਆਗੂ ਬਲਦੇਵ ਸਿੰਘ ਹੋਰਾਂ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਅਪਨੇ ਬੱਚਿਆਂ ਦੇ ਸੁਨਹਿਰੇ ਭਵਿੱਖ ਨੂੰ ਬਣਾਉਣ ਲਈ ਪੰਜਾਬ ਵਿੱਚ ਇਹੋ ਜਿਹੀ ਸਰਕਾਰ ਬਣਾਈਏ ਜਿਸ ਨਾਲ ਅਸੀਂ ਅਪਨੇ ਅਧਿਕਾਰਾਂ ਲਈ ਲੜਾਈਆਂ ਨਾ ਲੜਨੀਆਂ ਪੈਣ ਅਤੇ ਮਨੁੱਖੀ ਵਿਕਾਸ ਲਈ ਸਰਕਾਰਾਂ ਦੇ ਨੁਮਾਇੰਦਿਆਂ ਦੀ ਮਿਨਤਾਂ ਤਰਲੇ ਨਾ ਕਰਨੇ ਪੈਣ ਉਹਨਾਂ ਕਿਹਾ ਕਿ ਅਸੀਂ ਜਗਰੂਪ ਸਿੰਘ ਗਿੱਲ ਤੋਂ ਸਾਰਾ ਸ਼ਹਿਰ ਉਨ੍ਹਾਂ ਦੇ ਨਗਰ ਕੌਸਲ ਦੇ ਪ੍ਰਧਾਨ ਰਹਿਣ ਸਮੇਂ ਤੋਂ ਵਾਕਿਫ਼ ਹਨ ਅਤੇ ਉਦੋਂ ਵੀ ਏਨਾ ਵਲੋਂ ਸ਼ਹਿਰ ਵਾਸੀਆਂ ਦੀ ਨਿਸ਼ਕਾਮ ਸੇਵਾ ਕੀਤੀ ਗਈ, ਜਿਸਦੇ ਚਲਦੇ ਅੱਜ ਬਠਿੰਡਾ ਵਾਸੀ ਇਨ੍ਹਾਂ ਨਾਲ ਖੜੇ ਹਨ। ਇਸ ਮੌਕੇ ਜਗਰੂਪਸ ਇੰਘ ਗਿੱਲ ਵਲੋਂ ਮੌਜੂਦ ਲੋਕ ਅਧਿਕਾਰ ਲਹਿਰ ਅਤੇ ਸ਼ਹਿਰ ਵਾਸੀਆਂ ਦਾ ਦਿਲੋਂ ਧਨਵਾਨ ਕਰਦਿਆਂ ਉਹਨਾਂ ਨੂੰ ਯਕੀਨ ਦਵਾਈਆਂ ਕਿ ਜਿਹੜੀ ਉਮੀਦ ਓਹਨਾ ਵਲੋਂ ਆਮ ਆਦਮੀ ਪਾਰਟੀ ਅਤੇ ਮੇਰੇ ਪ੍ਰਤੀ ਰੱਖੀ ਹੈ, ਉਸ ਉਮੀਦ ਨੂੰ ਪੂਰਨ ਚਾੜਣ ਲਈ ਉਹ ਦਿਨ ਰਾਤ ਇਕ ਕਰ ਦੇਣਗੇ।
ਬਠਿੰਡਾ ਵਿੱਚ ਆਪ ਨੂੰ ਵੱਡਾ ਝਟਕਾ, ਸਰਗਰਮ ਮੈਂਬਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ
ਸੁਖਜਿੰਦਰ ਮਾਨ
ਬਠਿੰਡਾ, 30 ਜਨਵਰੀ: ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੇ ਕਈ ਸਰਗਰਮ ਮਹਿਲਾ ਵਰਕਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਜਿਨ੍ਹਾਂ ਨੂੰ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਪਾਰਟੀ ਦਾ ਝੰਡਾ ਗਲ ਵਿੱਚ ਪਾ ਕੇ ਜੀ ਆਇਆਂ ਕਿਹਾ ਤੇ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ । ਇਸ ਮੌਕੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਵੀ ਸ਼੍ਰੋਮਣੀ ਅਕਾਲੀ ਦਲ ਦੀ ਤੱਕੜੀ ਫੜੀ ਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਸ੍ਰੀ ਸਿੰਗਲਾ ਦੀ ਜਿੱਤ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸਰੂਪ ਸਿੰਗਲਾ ਨੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਾਰਟੀਆਂ ਬਦਲਣ ਨਾਲ ਕਿਰਦਾਰ ਨਹੀਂ ਬਦਲ ਜਾਂਦੇ ਲੋਕਾਂ ਲਈ ਕੰਮ ਕਰਨਾ ਪੈਂਦਾ ਹੈ ਜੋ ਆਪ ਦੇ ਉਮੀਦਵਾਰ ਜਗਰੂਪ ਸਿੰਘ ਗਿੱਲ ਪਿਛਲੇ ਲੰਬੇ ਸਮੇਂ ਦੇ ਸਿਆਸੀ ਜੀਵਨ ਵਿੱਚ ਲੋਕਾਂ ਲਈ ਨਹੀਂ ਕਰ ਸਕੇ। ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਟੀਮ ਦੇ ਮੈਂਬਰ ਰਹੇ ਗਿੱਲ ਅੱਜ ਮੇਅਰ ਦੀ ਕੁਰਸੀ ਨਾ ਮਿਲਣ ਤੋਂ ਖਫ਼ਾ ਹੋ ਕੇ ਚੋਣ ਮੈਦਾਨ ਵਿੱਚ ਹਨ ਜੋ ਲੋਕ ਹਿੱਤ ਨਹੀਂ ਬਲਕਿ ਨਿੱਜੀ ਰੰਜਿਸ਼ ਸਾਹਮਣੇ ਆਉਂਦੀ ਹੈ। ਸਿੰਗਲਾ ਨੇ ਕਿਹਾ ਕਿ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਦੇ ਲੋਕਾਂ ਖਾਸਕਰ ਮੁਲਾਜਮਾਂ ਨਾਲ ਵੱਡੇ ਧੋਖੇ ਕੀਤੇ ਹਨ ਜਿਸ ਦਾ ਖਮਿਆਜ਼ਾ ਸ਼ਹਿਰ ਵਾਸੀ ਭੁਗਤ ਰਹੇ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਾਉਣ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵਿੱਚ ਬਠਿੰਡਾ ਸ਼ਹਿਰ ਨੂੰ ਪਹਿਲਾਂ ਦੀ ਤਰ੍ਹਾਂ ਵਿਕਾਸ ਦੀ ਰਾਹ ਤੇ ਤੋਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜਿੱਤ ਉਪਰੰਤ ਸ਼ਹਿਰ ਨੂੰ ਸੁੰਦਰ ਸ਼ਹਿਰ ਬਣਾਉਣ ਲਈ ਫਿਰ ਤੋਂ ਯਤਨ ਕੀਤੇ ਜਾਣਗੇ ।ਇਸ ਮੌਕੇ ਉਨ੍ਹਾਂ ਦੇ ਨਾਲ ਯੂਥ ਆਗੂ ਡਾਇਮੰਡ ਖੰਨਾ ਸਮੇਤ ਪਾਰਟੀ ਦੇ ਸੀਨੀਅਰ ਲੀਡਰ ਅਤੇ ਵਰਕਰ ਹਾਜਰ ਸਨ ।
ਮਨਪ੍ਰੀਤ ਬਾਦਲ ਨੇ ਝੂਠੇ ਪਰਚਿਆਂ ਦੀ ਸ਼ੁਰੂ ਕੀਤੀ ਪਰੰਪਰਾ ਸ਼ਹਿਰ ਲਈ ਘਾਤਕ : ਸਰੂਪ ਸਿੰਗਲਾ
ਸ਼ਹਿਰ ਵਾਸੀ ਦੇਣਗੇ ਅਕਾਲੀ ਬਸਪਾ ਗੱਠਜੋੜ ਨੂੰ ਮੌਕਾ
ਸੁਖਜਿੰਦਰ ਮਾਨ
ਬਠਿੰਡਾ, 30 ਜਨਵਰੀ: ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਸ਼ਹਿਰ ਵਿੱਚ ਝੂਠੇ ਪਰਚਿਆਂ ਦੀ ਸ਼ੁਰੂ ਕੀਤੀ ਨਵੀਂ ਪਰੰਪਰਾ ਘਾਤਕ ਸਿੱਧ ਹੋਵੇਗੀ, ਕਿਉਂਕਿ ਲੋਕ ਝੂਠੇ ਪਰਚਿਆਂ, ਜਾਤੀ ਰੰਜਸ਼, ਲੁੱਟ ਖੋਹ ਦੀਆਂ ਘਟਨਾਵਾਂ, ਧੱਕੇਸ਼ਾਹੀਆਂ ,ਨਾਜਾਇਜ ਕਬਜਿਆਂ ਦੀ ਰਾਜਨੀਤੀ ਨੂੰ ਪਸੰਦ ਨਹੀਂ ਕਰਦੇ ਜਿਸ ਦਾ ਖਮਿਆਜ਼ਾ ਕਾਂਗਰਸ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ਰੱਖੀਆਂ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ। ਸ਼੍ਰੀ ਸਿੰਗਲਾ ਨੇ ਦਾਅਵਾ ਕੀਤਾ ਕਿ ਬੀਤੀ ਰਾਤ ਕੈਂਟ ਪੁਲਿਸ ਵਲੋਂ ਉਨ੍ਹਾਂ ਦੇ ਸਪੁੱਤਰ ਸਮੇਤ ਅਕਾਲੀ ਵਰਕਰਾਂ ’ਤੇ ਦਰਜ਼ ਕੀਤਾ ਪਰਚਾ ਹਾਰ ਦੀ ਬੁਖਲਾਹਟ ਹੈ, ਜਿਸ ਤੋਂ ਸ਼ਹਿਰ ਵਾਸੀ ਪੂਰੀ ਤਰ੍ਹਾਂ ਜਾਣੂ ਹਨ। ਉਨ੍ਹਾਂ ਪੁਲਿਸ ਅਫਸਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਖ਼ਜ਼ਾਨਾ ਮੰਤਰੀ ਦੀ ਕਠਪੁਤਲੀ ਬਣ ਕੇ ਕੰਮ ਨਾ ਕਰਨ ਬਲਕਿ ਚੋਣ ਪ੍ਰਕਿਰਿਆ ਰਾਹੀਂ ਬਣਦੀ ਡਿਊਟੀ ਨੂੰ ਜਿੰਮੇਵਾਰੀ ਨਾਲ ਨਿਭਾਉਣ। ਸਰੂਪ ਸਿੰਗਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਕਾਸ ਦੀ ਰਾਜਨੀਤੀ ਕਰਦਾ ਹੈ ਜਦੋਂ ਕਿ ਮਨਪ੍ਰੀਤ ਬਾਦਲ ਨੇ ਝੂਠੇ ਪਰਚਿਆਂ ਦੀ ਰਾਜਨੀਤੀ ਕੀਤੀ । ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀ ਇਸ ਵਾਰ ਅਕਾਲੀ ਬਸਪਾ ਗੱਠਜੋੜ ਨੂੰ ਮੌਕਾ ਦੇਣਗੇ ਤੇ ਜਿੱਤ ਕੇ ਇਸ ਸ਼ਹਿਰ ਨੂੰ ਨਵੇਂ ਰਾਹ ਪਾਇਆ ਜਾਵੇਗਾ, ਸਿਆਸੀ ਹਵਾ ਬਦਲੀ ਜਾਵੇਗੀ, ਪਰਿਵਾਰਕ ਮਾਹੌਲ ਬਣਾਇਆ ਜਾਵੇਗਾ।ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਨੂੰ ਮੁੱਖ ਰੱਖ ਕੇ ਵੋਟ ਦਾ ਇਸਤੇਮਾਲ ਕਰਨ।ਇਸ ਮੌਕੇ ਸ਼ਹਿਰ ਵਾਸੀਆਂ ਵੱਲੋਂ ਸਾਬਕਾ ਵਿਧਾਇਕ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਜਿੱਤ ਲਈ ਪੂਰਨ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ । ਇਸ ਮੌਕੇ ਉਨ੍ਹਾਂ ਦੇ ਨਾਲ ਬਬਲੀ ਢਿੱਲੋਂ, ਮੋਹਿਤ ਗੁਪਤਾ, ਹਰਪਾਲ ਸਿੰਘ ਢਿੱਲੋਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਅਤੇ ਵਰਕਰ ਮੌਜੂਦ ਸਨ ।
ਸ਼ਹੀਦੀ ਦਿਵਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਸੁਖਜਿੰਦਰ ਮਾਨ
ਬਠਿੰਡਾ, 30 ਜਨਵਰੀ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਜ਼ਿਲਾ ਪ੍ਰਸ਼ਾਸਨ ਵੱਲੋਂ ਮਿੰਨੀ ਸਕੱਤਰੇਤ ਦੇ ਗਰਾਊਂਡ ਵਿਖੇ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਰਿੰਦਰ ਪਾਲ ਸਿੰਘ ਬਾਜਵਾ, ਉਪ ਮੰਡਲ ਮੈਜਿਸਟਰੇਟ ਕੰਵਰਜੀਤ ਸਿੰਘ, ਡੀ.ਐੱਸ.ਪੀ ਸੰਜੀਵ ਸਿੰਗਲਾ, ਤਹਿਸੀਲਦਾਰ ਚੋਣਾਂ ਗੁਰਚਰਨ ਸਿੰਘ ਸਮੂਹ ਮੁਲਾਜ਼ਮਾਂ ਤੋ ਇਲਾਵਾ ਜ਼ਿਲਾ ਟ੍ਰੇਨਿੰਗ ਕੁਆਰਡੀਨੇਟਰ ਗੁਰਦੀਪ ਸਿੰਘ ਮਾਨ ਨੇ ਦੋ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਆਪਣੀ ਅਕੀਦਤ ਭੇਂਟ ਕੀਤੀ। ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਹਥਿਆਰਾਂ ਨੂੰ ਨਿਵਾ ਕੇ ਸ਼ਹੀਦਾਂ ਨੂੰ ਸਲਾਮੀ ਵੀ ਦਿੱਤੀ।ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ, ‘‘ਦੇਸ਼ ਕੌਮ ਦੇ ਜਿਨ੍ਹਾਂ ਰਾਖਿਆਂ ਨੇ ਸਾਡੀ ਆਜ਼ਾਦੀ ਲਈ ਆਪਣੀਆਂ ਜਾਨਾਂ ਤੱਕ ਕੁਰਬਾਨ ਕਰਨ ਤੋਂ ਗੁਰੇਜ਼ ਨਹੀਂ ਕੀਤਾ, ਉਨ੍ਹਾਂ ਯੋਧਿਆਂ ਨੂੰ ਹਰ ਸਾਲ ਦੀ ਤਰ੍ਹਾਂ ਅੱਜ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਮਲੇ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਹਨ।‘‘ ਉਨ੍ਹਾਂ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ ਸ਼ਹੀਦ ਹੋਣ ਵਾਲੇ ਮਹਾਨ ਸ਼ਹੀਦਾਂ ਵੱਲੋਂ ਲੜੇ ਗਏ ਘੋਲ ਸਦਕਾ ਹੀ ਅੱਜ ਅਸੀਂ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਗਾਂਧੀ ਜੀ ਦੇ ਸੱਚ ਅਤੇ ਅਹਿੰਸਾ ਦੇ ਵਿਚਾਰਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਨੂੰ ਮਜ਼ਬੂਤ ਰਾਸ਼ਟਰ ਬਣਾਉਣ ਲਈ ਸਾਨੂੰ ਮਹਾਨ ਸ਼ਹੀਦਾਂ ਵੱਲੋਂ ਦਰਸਾਏ ਗਏ ਮਾਰਗ ‘ਤੇ ਚਲਣਾ ਚਾਹੀਦਾ ਹੈ।
ਸਵਰਗੀ ਵੇਦ ਕੁਮਾਰੀ ਮਿੱਤਲ ਨੂੰ ਸੈਕੜੇ ਲੋਕਾਂ ਨੇ ਭੇਂਟ ਕੀਤੀ ਸ਼ਰਧਾਂਜਲੀ
ਆਤਮਿਕ ਸ਼ਾਂਤੀ ਲਈ ਰੱਖੇ ਸਮਾਗਮ ’ਚ ਰਾਜਸੀ, ਧਾਰਮਿਕ ਅਤੇ ਸਮਾਜਿਕ ਆਗੂਆਂ ਨੇ ਕੀਤੀ ਸ਼ਿਰਕਤ।
ਹਰਸਿਮਰਤ ਕੌਰ ਬਾਦਲ, ਮਨਪ੍ਰੀਤ ਸਿੰਘ ਬਾਦਲ, ਸਰੂਪ ਚੰਦ ਸਿੰਗਲਾ, ਜਰਗੂਪ ਸਿੰਘ ਗਿੱਲ ਸਮੇਤ ਵੱਡੇ ਆਗੂ ਪੁੱਜੇ
ਸੁਖਜਿੰਦਰ ਮਾਨ
ਬਠਿੰਡਾ, 30 ਜਨਵਰੀ: ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਬਠਿੰਡਾ ਦੇ ਪ੍ਰਸਿੱਧ ਉਦਯੋਗਪਤੀ ਅਤੇ ਸਮਾਜ ਸੇਵੀ ਰਾਜਿੰਦਰ ਮਿੱਤਲ ਦੇ ਮਾਤਾ ਸ੍ਰੀਮਤੀ ਵੇਦ ਕੁਮਾਰੀ ਮਿੱਤਲ ਜੀ ਦੀ ਆਤਮਿਕ ਸ਼ਾਂਤੀ ਲਈ ਅੱਜ ਸਥਾਨਕ ਗਣਪਤੀ ਕਲੌਨੀ ਦੇ ਟੂਲਿਪ ਕਲੱਬ ’ਚ ਸਾਂਤੀ ਪਾਠ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਦੌਰਾਨ ਦਿਵਿਆ ਜੋਤੀ ਜਾਗ੍ਰਤੀ ਸੰਸਥਾਨ ਤੋਂ ਸਾਧਵੀ ਗਰੀਮਾ ਭਾਰਤੀ ਜੀ ਅਤੇ ਸਾਧਵੀ ਕਿਰਨ ਭਾਰਤੀ ਜੀ ਸਮੇਤ ਹੋਰ ਪਹੰੁਚੀਆਂ ਧਾਰਮਿਕ ਸ਼ਖਸੀਅਤਾਂ ਵੱਲੋਂ ਭਜਨਾਂ ਦਾ ਗੁਣਗਾਨ ਕੀਤਾ ਗਿਆ। ਇਸ ਮੌਕੇ ਧਾਰਮਿਕ ਮਹਾਤਮਾ ਸੁਨੀਲ ਜੀ, ਮਹਾਤਮਾ ਨਰੇਸ਼ ਜੀ ਵੱਲੋਂ ਵੀ ਇਕੱਤਰ ਲੋਕਾਂ ਨੂੰ ਧਾਰਮਿਕ ਵਿਚਾਰ ਦਿੱਤੇ ਗਏ। ਇਸ ਸ਼ਰਧਾਂਜਲੀ ਸਮਾਗਮ ’ਚ ਮਿੱਤਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਮਿਸਰਤ ਕੌਰ ਬਾਦਲ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾਂ, ਆਪ ਆਗੂ ਜਗਰੂਪ ਸਿੰਘ ਗਿੱਲ, ਰਾਜ ਨੰਬਰਦਾਰ ਤੋਂ ਇਲਾਵਾ ਸੂਬੇ ਦੇ ਉਘੇ ਉਦਯੋਗਪਤੀ, ਉਚ ਅਧਿਕਾਰੀ ਤੇ ਸਮਾਜਿਕ ਸੰਸਥਾਵਾਂ ਦੇ ਮੁਖੀ ਹਾਜ਼ਰ ਸਨ। ਪਹੰੁਚੇ ਹੋਏ ਸਾਰੇ ਲੋਕਾਂ ਦਾ ਬੀਸੀਐੱਲ ਇੰਡਸਟਰੀ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਮਿੱਤਲ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਪਹੰੁਚਣ ’ਤੇ ਧੰਨਵਾਦ ਕੀਤਾ ਗਿਆ।
ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਆਪਣਾ ਇਲੈਕਸ਼ਨ ਮਸਕਟ `ਸ਼ੇਰਾ` ਲਾਂਚ
ਸੁਖਜਿੰਦਰ ਮਾਨ
ਚੰਡੀਗੜ੍ਹ, 30 ਜਨਵਰੀ: ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਵੋਟਰਾਂ ਨੂੰ ਉਨ੍ਹਾਂ ਦੀਆਂ ਵੋਟਾਂ ਦੀ ਅਹਿਮੀਅਤ ਬਾਰੇ ਰਚਨਾਤਮਕ ਢੰਗ ਨਾਲ ਜਾਗਰੂਕ ਕਰਨ ਲਈ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਨੇ ਅੱਜ ਫੇਸਬੁੱਕ ਲਾਈਵ ਈਵੈਂਟ ਜ਼ਰੀਏ ਸ਼ੇਰ ਨੂੰ ਦਰਸਾਉਂਦਾ ਆਪਣਾ ਚੋਣ ਮਸਕਟ – `ਸ਼ੇਰਾ` ਲਾਂਚ ਕੀਤਾ। ਇਸ ਮੌਕੇ ਦਿਵਿਆਂਗ ਵਿਅਕਤੀਆਂ (ਪੀਡਬਲਯੂਡੀਜ਼) ਨੂੰ ਵਿਸ਼ੇਸ਼ ਤੌਰ `ਤੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਸੀ।ਇਸ ਮੌਕੇ ਬੋਲਦਿਆਂ ਮੁੱਖ ਚੋਣ ਅਧਿਕਾਰੀ ਪੰਜਾਬ ਡਾ. ਐਸ. ਕਰੁਣਾ ਰਾਜੂ (ਆਈ.ਏ.ਐਸ.) ਨੇ ਕਿਹਾ ਕਿ ਰਵਾਇਤੀ ਪੰਜਾਬੀ ਪਹਿਰਾਵੇ `ਚ ਤਿਆਰ ਇਲੈਕਸ਼ਨ ਮਸਕਟ `ਸ਼ੇਰਾ` ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦਾ ਹੈ। ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰਾਜੈਕਟ ਦੇ ਤਹਿਤ ਪ੍ਰਚਾਰਿਤ ਮਸਕਟ ਦਾ ਉਦੇਸ਼ ਵੋਟਰ ਜਾਗਰੂਕਤਾ ਅਤੇ ਚੋਣਾਂ ਵਿੱਚ ਭਾਗੀਦਾਰੀ ਨੂੰ ਵਧਾਉਣਾ ਹੈ ਤਾਂ ਜੋ ਵੱਧ ਤੋਂ ਵੱਧ ਅਤੇ ਨੈਤਿਕ ਵੋਟਿੰਗ ਨੂੰ ਉਤਸ਼ਾਹਿਤ ਕੀਤਾ ਜਾ ਸਕੇ।ਸਵੀਪ ਯੋਜਨਾ ਦੇ ਹਿੱਸੇ ਵਜੋਂ ਸੋਸ਼ਲ ਮੀਡੀਆ `ਤੇ ਵੋਟਰ ਜਾਗਰੂਕਤਾ ਸੰਦੇਸ਼ਾਂ ਨੂੰ ਵਿਆਪਕ ਤੌਰ `ਤੇ ਪ੍ਰਸਾਰਿਤ ਕਰਨ ਤੋਂ ਇਲਾਵਾ ਚੋਣ ਮਸਕਟ, `ਸ਼ੇਰਾ` ਦੇ ਪੋਸਟਰ, ਤਸਵੀਰਾਂ ਅਤੇ ਵੱਡੇ ਆਕਾਰ ਦੇ ਕੱਟ-ਆਊਟਾਂ ਦੀ ਵਰਤੋਂ ਕੀਤੀ ਜਾਵੇਗੀ। ਇਹ ਖਾਸ ਤੌਰ `ਤੇ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਏਗਾ।
ਡਾ. ਰਾਜੂ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਸੱਭਿਆਚਾਰ ਅਤੇ ਵੋਟਰਾਂ ਦੀਆਂ ਤਰਜੀਹਾਂ ਨੂੰ ਧਿਆਨ ਵਿੱਚ ਰੱਖਦਿਆਂ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਇੱਕ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਵੋਟਰਾਂ ਨਾਲ ਮਜ਼ਬੂਤ ਸਬੰਧ ਸਥਾਪਤ ਕਰਨ ਲਈ ਨੁੱਕੜ ਨਾਟਕ ਅਤੇ ਭੰਡਾਂ ਦੇ ਰੂਪ ਵਿੱਚ ਰੰਗਮੰਚ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਨੂੰ ਸੂਬੇ ਭਰ ਵਿੱਚ ਵੱਡੇ ਪੱਧਰ `ਤੇ ਦਿਖਾਇਆ ਜਾਂਦਾ ਹੈ। ਵੋਟਰਾਂ ਦੀਆਂ ਤਰਜੀਹਾਂ ਦਾ ਪਤਾ ਲਗਾਉਣ ਲਈ ਸਵੀਪ ਕੰਸਲਟੈਂਟ, ਮਨਪ੍ਰੀਤ ਅਨੇਜਾ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਫੀਡਬੈਕ ਮੁਹਿੰਮ ਚਲਾਈ ਗਈ ਸੀ ਅਤੇ ਪ੍ਰਾਪਤ ਫੀਡਬੈਕ ਦੇ ਆਧਾਰ `ਤੇ ਸੀ-ਡੈਕ, ਮੋਹਾਲੀ ਦੇ ਡਿਜ਼ਾਈਨਰ ਜਸਵਿੰਦਰ ਸਿੰਘ ਅਤੇ ਰਾਹੁਲ ਅਤਰੇਜਾ, ਜਿਨ੍ਹਾਂ ਨੂੰ ਸਵੀਪ ਪ੍ਰੋਜੈਕਟ ਵਿੱਚ ਸ਼ਾਮਲ ਕੀਤਾ ਗਿਆ ਹੈ, ਦੁਆਰਾ ਮਸਕਟ ਤਿਆਰ ਕੀਤਾ ਗਿਆ।
ਸਿੱਧੂ ਚੰਨੀ ਕੇਜਰੀਵਾਲ ਕੀ ਤਰ੍ਹਾਂ ਬਸਪਾ ਨਾਂ ਤੋਂ ਧੋਖਾ ਦੇਤੀ ਹੈ ਨਾ ਹੀ ਧੋਖੇ ਕੀ ਉਮੀਦ ਕਰਦੀ ਹੈ -ਗੜ੍ਹੀ
ਕਿਹਾ, 1996 ਲੋਕ ਸਭਾ ਚੋਣਾਂ ਵਰਗਾ ਇਤਿਹਾਸ ਦੁਹਰਾ ਕੇ ਵੱਡੀ ਜਿੱਤ ਹਾਸਲ ਕਰਾਂਗੇ
ਸੁਖਜਿੰਦਰ ਮਾਨ
ਚੰਡੀਗੜ੍ਹ, 30 ਜਨਵਰੀ: ਪੰਜਾਬ ਚ ਕਰੀਬ ਢਾਈ ਦਹਾਕਿਆਂ ਦੇ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਇਕ ਵਾਰ ਫਿਰ ਮਿਲ ਕੇ ਚੋਣ ਮੈਦਾਨ ਵਿੱਚ ਚੋਣ ਲੜ ਰਹੇ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਅਕਾਲੀ ਬਸਪਾ ਗੱਠਜੋੜ ਜਿੱਤ ਦਾ ਝੰਡਾ ਪੰਜਾਬ ਚ ਲਹਿਰਾਏਗਾ। ਉਨ੍ਹਾਂ ਕਿਹਾ ਕਿ ਜਿੱਥੇ ਬਾਕੀ ਪਾਰਟੀਆਂ ਚ ਭਾਈ ਭੈਣ ਪ੍ਰਦੇਸ਼ ਪਾਰਟੀ ਦੇ ਅਕਸ ਪੈਰਾਸ਼ੂਟ ਲੀਡਰਾਂ ਵਿੱਚ ਹੀ ਉਲਝੀ ਪਈ ਹੈ ਅਜਿਹੇ ਵਿੱਚ ਪੰਜਾਬ ਦੀ ਜਨਤਾ ਨੂੰ ਮਜ਼ਬੂਤ ਗੱਠਜੋੜ ਵਜੋਂ ਸਿਰਫ਼ ਅਕਾਲੀ ਬਸਪਾ ਹੀ ਨਜ਼ਰ ਆ ਰਹੇ ਹਨ।
ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਬੜੀ ਸੂਝ ਬੂਝ ਨਾਲ ਆਪਣੀ ਵੋਟ ਦਾ ਪ੍ਰਯੋਗ ਕਰਨ ਤਾਂ ਕਿ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ਤੇ ਲਿਜਾਇਆ ਜਾ ਸਕੇ ਅਤੇ ਕਰਜ਼ ਮੁਕਤ ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਅਕਾਲੀ ਬਸਪਾ ਦੋਵੇਂ ਹੀ ਜਿੱਥੇ ਲੋਕਾਂ ਦੀਆਂ ਪਸੰਦੀਦਾ ਪਾਰਟੀਆਂ ਹਨ ਉਥੇ ਲੋਕਾਂ ਨਾਲ ਵਰਤ ਵਰਤਾਰੇ ਵਾਲੇ ਆਗੂ ਪਾਰਟੀ ਕੋਲ ਹਨ । ਉਨ੍ਹਾਂ ਕਿਹਾ ਕਿ ਦੋਨਾਂ ਹੀ ਪਾਰਟੀਆਂ ਦਾ ਆਪਣਾ ਵੱਖਰਾ ਕਾਡਰ ਹੈ ਅਤੇ ਵੋਟ ਸ਼ੇਅਰਿੰਗ ਵਿੱਚ ਵੀ ਦੋਨਾਂ ਪਾਰਟੀਆਂ ਤਾਲਮੇਲ ਨਾਲ ਜਿੱਤ ਦਰਜ ਕਰਨਗੀਆਂ । ਉਨ੍ਹਾਂ ਕਿਹਾ ਕਿ 1996 ਲੋਕ ਸਭਾ ਚੋਣਾਂ ਦੌਰਾਨ ਦੋਨੋਂ ਪਾਰਟੀਆਂ ਨੇ ਇਸ ਤਾਲਮੇਲ ਨਾਲ ਕੰਮ ਕੀਤਾ ਦੋਨਾਂ ਦੇ ਆਪਣੇ ਵੋਟ ਬੈਂਕ ਨੇ ਦੋਨਾਂ ਪਾਰਟੀਆਂ ਨੂੰ ਫਾਇਦਾ ਪਹੁੰਚਾਇਆ ਅਤੇ ਤੇਰਾਂ ਵਿੱਚੋਂ ਗਿਆਰਾਂ ਸੀਟਾਂ ਉੱਤੇ ਜਿੱਤ ਹਾਸਲ ਕਰਨ ਚ ਕਾਮਯਾਬ ਰਹੇ ਅਤੇ ਹੁਣ ਵਿਖੇ ਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਦੋਵੇਂ ਪਾਰਟੀਆਂ ਪੰਜਾਬ ਚ ਜਿੱਤ ਹਾਸਲ ਕਰਨਗੀਆਂ ।





