Monday, May 11, 2026
Home Blog Page 263

Bathinda Vigilance ਨੇ ਕੀਤੀ ਵੱਡੀ ਕਾਰਵਾਈ; ਪਨਗਰੇਨ ਦੇ ਇੰਸਪੈਕਟਰ ਤੇ ਆੜਤੀ ਵਿਰੁਧ ਪਰਚਾ ਦਰਜ਼

0

Bathinda News: Bathinda Vigilance ਨੇ ਇੱਕ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹੇ ਦੇ ਇੱਕ ਆੜਤੀਏ ਅਤੇ ਪਨਗਰੇਨ ਦੇ ਇੰਸਪੈਕਟਰ ਵਿਰੁਧ ਪਰਚਾ ਦਰਜ਼ ਕੀਤਾ ਹੈ। ਇਹ ਕਾਰਵਾਈ ਇੱਕ ਹੋਰ ਆੜਤੀਏ ਵੱਲੋਂ ਕੀਤੀ ਸਿਕਾਇਤ ਦੀ ਜਾਂਚ ਤੋਂ ਬਾਅਦ ਕੀਤੀ ਗਈ ਹੈ। ਇਸ ਵੈਬਸਾਈਟ ਦੇ ਪੱਤਰਕਾਰ ਨਾਲ ਗੱਲਬਾਤ ਦੌਰਾਨ ਵਿਜੀਲੈਂਸ ਬਿਉਰੋ ਬਠਿੰਡਾ ਦੇ ਐਸਐਸਪੀ ਦਿਗਵਿਜੇ ਕਪਿਲ ਨੇ ਦਸਿਆ ਕਿ ਇਸ ਸਬੰਧ ਵਿਚ ਇੱਕ ਸ਼ਿਕਾਇਤ ਪ੍ਰਾਪਤ ਹੋਈ ਸੀ ਤੇ ਸਿਕਾਇਤ ਦੀ ਪੜਤਾਲ ਤੋਂ ਬਾਅਦ ਕੇਸ ਦਰਜ਼ ਕੀਤਾ ਗਿਆ ਹੈ। ਮਾਮਲੇ ਦੀ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਐਸਐਸਪੀ ਨੇ ਅੱਗੇ ਦਸਿਆ ਕਿ ਕੁੱਝ ਦਿਨ ਪਹਿਲਾਂ ਸਿਕਾਇਤਕਰਤਾ ਆੜ੍ਹਤੀਏ ਰਾਧੇ ਸ਼ਾਮ ਪੁੱਤਰ ਦੁਰਗਾ ਦਾਸ ਵਾਸੀ ਕੋਟਫੱਤਾ ਜ਼ਿਲ੍ਹਾ ਬਠਿੰਡਾ ਨੇ ਐਂਟੀ ਕੁਰੱਪਸ਼ਨ ਹੈਲਪ ਲਾਈਨ ਉੱਪਰ ਇੱਕ ਸ਼ਿਕਾਇਤ ਭੇਜੀ ਸੀ।

ਇਹ ਵੀ ਪੜ੍ਹੋ ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ: ਪੰਜਾਬ ਦੀ ਸਭ ਤੋਂ ਵੱਡੀ ਸਿੱਖਿਆ ਮੁਹਿੰਮ ਵਿੱਚ 23 ਲੱਖ ਤੋਂ ਵੱਧ ਮਾਪਿਆਂ ਨੇ ਹਿੱਸਾ ਲਿਆ

ਜਿਸ ਵਿਚ ਦੋਸ਼ ਲਗਾਏ ਗਏ ਸਨ ਕਿ ਉਹ ਆੜਤ ਦੀ ਦੁਕਾਨ ਕਰਦਾ ਹੈ ਤੇ ਪਿਛਲੇ ਸੀਜ਼ਨ ਦੌਰਾਨ ਉਸਦੀ ਆੜਤ ਰਾਹੀਂ ਪਨਗਰੇਨ ਵੱਲੋਂ 22,201 ਗੱਟਾ ਕਣਕ ਦਾ ਖਰੀਦਿਆਂ ਗਿਆ ਸੀ। ਪਨਗਰੇਨ ਦੇ ਇੰਸਪੈਕਟਰ ਭੁਪਿੰਦਰ ਸਿੰਘ ਨੇ ਕ੍ਰਿਸ਼ਨ ਕੁਮਾਰ ਆੜ੍ਹਤੀ ਰਾਹੀਂ ਉਸਦੇ ਕੋਲੋਂ ਆੜਤੀ ਕ੍ਰਿਸ਼ਨ ਕੁਮਾਰ ਦੇ ਰਾਹੀਂ ਇੱਕ ਰੁਪਏ ਪ੍ਰਤੀ ਗੱਟਾ ਕਮਿਸ਼ਨ ਮੰਗਿਆ ਗਿਆ। ਪੈਸੇ ਨਾਂ ਦੇਣ ‘ਤੇ ਉਸਨੂੰ ਤੰਗ ਪ੍ਰੇਸ਼ਾਨ ਕੀਤਾ ਗਿਆ, ਜਿਸ ਕਾਰਨ ਮਜਬੂਰਨ ਉਸਨੂੰ 22 ਹਜ਼ਾਰ ਰੁਪਏ ਦੀ ਰਿਸ਼ਵਤ ਦੇਣੀ ਪਈ। ਐਸਐਸਪੀ ਸ਼੍ਰੀ ਕਪਿਲ ਮੁਤਾਬਕ ਸ਼ਿਕਾਇਤ ਦੀ ਡੂੰਘਾਈ ਨਾਲ ਪੜਤਾਲ ਕੀਤੀ ਤੇ ਸਿਕਾਇਤ ਦੇ ਤੱਥ ਸਹੀ ਪਾਏ ਜਾਣ ‘ਤੇ ਇਹ ਪਰਚਾ ਦਰਜ਼ ਕੀਤਾ ਗਿਆ। ਉਨ੍ਹਾਂ ਦਸਿਆ ਕਿ ਮੁਲਜਮਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ: ਪੰਜਾਬ ਦੀ ਸਭ ਤੋਂ ਵੱਡੀ ਸਿੱਖਿਆ ਮੁਹਿੰਮ ਵਿੱਚ 23 ਲੱਖ ਤੋਂ ਵੱਧ ਮਾਪਿਆਂ ਨੇ ਹਿੱਸਾ ਲਿਆ

0

 👉ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੈਗਾ ਪੀਟੀਐਮ ‘ਚ ਕੀਤੀ ਸ਼ਮੂਲੀਅਤ
Punjab News:ਬੱਚਿਆਂ ਦੇ ਸੰਪੂਰਨ ਵਿਕਾਸ ਲਈ ਮਾਪਿਆਂ ਅਤੇ ਅਧਿਆਪਕਾਂ ਦਰਮਿਆਨ ਸੰਬੰਧਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈ ਗਈ ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਵਿੱਚ 23.30 ਲੱਖ ਤੋਂ ਵੱਧ ਮਾਪਿਆਂ ਨੇ ਸ਼ਮੂਲੀਅਤ ਕੀਤੀ।ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰਾਜ ਪੱਧਰੀ ਸਮਾਗਮ ਦੇ ਹਿੱਸੇ ਵਜੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਅਨੰਦਪੁਰ ਸਾਹਿਬ ਵਿਖੇ ਪੀਟੀਐਮ ਸਮਾਗਮ ਦੀ ਪ੍ਰਧਾਨਗੀ ਕੀਤੀ। ਇਸਦੇ ਨਾਲ ਹੀ ‘ਆਪ’ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੱਦੀ ਸੂਰਾ ਸਿੰਘ ਵਿਖੇ ਮੈਗਾ ਪੀਟੀਐਮ ਵਿੱਚ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਇਸ ਮਿਲਣੀ ਦੇ ਸਬੰਧ ਵਿੱਚ ਵਿਧਾਇਕਾਂ, ਸਕੱਤਰ ਸਕੂਲ ਸਿੱਖਿਆ ਸ੍ਰੀਮਤੀ ਅਨਿੰਦਿਤਾ ਮਿੱਤਰਾ, ਡਾਇਰੈਕਟਰ ਐਸ.ਸੀ.ਈ.ਆਰ.ਟੀ. ਕਿਰਨ ਸ਼ਰਮਾ, ਡਿਪਟੀ ਕਮਿਸ਼ਨਰਾਂ ਅਤੇ ਸਿੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ 7500 ਤੋਂ ਵੱਧ ਸਕੂਲਾਂ ਦਾ ਦੌਰਾ ਕੀਤਾ।ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਨਵੀਆਂ ਉਚਾਈਆਂ ਛੂਹ ਰਿਹਾ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਵਿੱਚ ਸੋਧ ਨੂੰ ਪ੍ਰਵਾਨਗੀ

ਪੰਜਾਬ ਸਰਕਾਰ ਇਸ ਤਰ੍ਹਾਂ ਦੇ ਸਮਾਗਮ ਕਰਵਾ ਕੇ “ਮਾਂ ਪਿਓ ਦੀ ਭਾਗੀਦਾਰੀ” (ਮਾਪਿਆਂ ਦੀ ਭਾਈਵਾਲੀ) ਥੀਮ ਹੇਠ ਮਾਪਿਆਂ ਅਤੇ ਸਕੂਲਾਂ ਦਰਮਿਆਨ ਸਬੰਧਾਂ ਨੂੰ ਮਜ਼ਬੂਤੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਵੱਡੇ ਪੱਧਰ ਦੀ ਇਹ ਪਹਿਲਕਦਮੀ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਸਿੱਖਿਆ ਵਿੱਚ ਭਾਈਵਾਲ ਵਜੋਂ ਸਰਗਰਮੀ ਨਾਲ ਸ਼ਾਮਲ ਕਰਕੇ ਬੱਚਿਆਂ ਦੇ ਪੜ੍ਹਾਈ-ਲਿਖਾਈ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੀ ਹੈ।ਉਨ੍ਹਾਂ ਦੱਸਿਆ ਕਿ 40,000 ਤੋਂ ਵੱਧ ਅਧਿਆਪਕਾਂ, ਜਿਨ੍ਹਾਂ ਵਿੱਚ ਹਰੇਕ ਸਰਕਾਰੀ ਸਕੂਲ ਤੋਂ ਘੱਟੋ-ਘੱਟ ਇੱਕ ਅਧਿਆਪਕ ਨੂੰ ਸ਼ਾਮਲ ਕੀਤਾ ਗਿਆ, ਨੂੰ ਪੇਰੈਂਟਸ ਵਰਕਸ਼ਾਪ ਕਰਵਾਉਣ ਸਬੰਧੀ ਬਲਾਕ ਅਤੇ ਕਲੱਸਟਰ ਪੱਧਰ ‘ਤੇ ਢਾਂਚਾਗਤ ਸਿਖਲਾਈ ਦਿੱਤੀ ਗਈ ਹੈ।ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਜਿਥੇ ਸਿਖਲਾਈ ਪ੍ਰਾਪਤ ਅਧਿਆਪਕ ਗੱਲਬਾਤ ਸੈਸ਼ਨਾਂ ਦਾ ਪ੍ਰਬੰਧ ਕਰਦੇ ਹਨ ਉਥੇ ਹੀ ਐਸਐਮਸੀ ਮੈਂਬਰ ਮਾਪਿਆਂ ਨਾਲ ਤਾਲਮੇਲ ਤੇ ਲਾਮਬੰਦੀ ਤੋਂ ਇਲਾਵਾ ਹੋਰ ਸਹਾਇਤਾ ਪ੍ਰਦਾਨ ਕਰਨ ਵਿੱਚ ਮੁੱਖ ਭੂਮਿਕਾ ਨਿਭਾਉਂਦੇ ਹਨ, ਜਿਸ ਨਾਲ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਅਕਾਦਮਿਕ, ਭਾਵਨਾਤਮਕ ਅਤੇ ਸਮਾਜਿਕ ਵਿਕਾਸ ਵਿੱਚ ਸਹਾਇਤਾ ਲਈ ਆਪਣੀ ਭੂਮਿਕਾ ਨੂੰ ਬਿਹਤਰ ਢੰਗ ਨਾਲ ਸਮਝਣ ਵਿੱਚ ਮਦਦ ਮਿਲਦੀ ਹੈ।ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਤਹਿਤ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਸੀਨੀਅਰ ਸੈਕੰਡਰੀ ਪੱਧਰ ਤੱਕ ਦੀਆਂ ਕਲਾਸਾਂ ਦੇ ਵਿਦਿਆਰਥੀਆਂ ਦੇ ਮਾਪੇ ਸਮਾਗਮ ਵਿੱਚ ਹਿੱਸਾ ਲੈਂਦੇ ਹਨ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਨੇ 30 ਦਸੰਬਰ ਨੂੰ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ ਸੈਸ਼ਨ, ਇਸ ਮੁੱਦੇ ‘ਤੇ ਚਰਚਾ

ਬੈਂਸ ਨੇ ਕਿਹਾ ਕਿ 1-1.5 ਘੰਟੇ ਦੀ ਪੇਰੈਂਟਸ ਵਰਕਸ਼ਾਪ ਅਤੇ ਉਸ ਤੋਂ ਬਾਅਦ ਮੈਗਾ ਪੀ.ਟੀ.ਐਮ. ਨੂੰ ਇੱਕ ਸਾਂਝੇ ਵਰਕਸ਼ਾਪ ਡਿਜ਼ਾਈਨ ਅਤੇ ਐਸ.ਐਮ.ਸੀ.ਦੀ ਅਗਵਾਈ ਵਾਲੀਆਂ ਮੀਟਿੰਗ ਯੋਜਨਾਵਾਂ ਰਾਹੀਂ ਲਾਗੂ ਕੀਤਾ ਜਾਂਦਾ ਹੈ ਅਤੇ ਮਾਪਿਆਂ ਨੂੰ ਜਾਣਕਾਰੀ ਲਈ ਹੈਂਡਆਉਟਸ ਉਪਲੱਬਧ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਵਰਕਸ਼ਾਪਾਂ ਦਾ ਉਦੇਸ਼ ਬੱਚਿਆਂ ਦੀ ਸਿੱਖਿਆ ਵਿੱਚ ਮਾਪਿਆਂ ਦੀ ਭੂਮਿਕਾ ਬਾਰੇ ਸਮਝ ਨੂੰ ਮਜ਼ਬੂਤ ਕਰਨਾ, ਘਰ ਅਤੇ ਸਕੂਲ ਵਿੱਚ ਸਰਗਰਮ ਅਤੇ ਸਕਾਰਾਤਮਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨਾ ਅਤੇ ਸੰਪੂਰਨ ਬਾਲ ਵਿਕਾਸ ਲਈ ਮਾਪਿਆਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਨ ਕਮੇਟੀਆਂ (ਐਸ.ਐਮ.ਸੀ.) ਵਿਚਕਾਰ ਮਜ਼ਬੂਤ ਸਹਿਯੋਗ ਨੂੰ ਯਕੀਨੀ ਬਣਾਉਣਾ ਹੈ।ਸ. ਬੈਂਸ ਨੇ ਕਿਹਾ ਕਿ ਇਹ ਪਹਿਲਕਦਮੀ ਬੱਚਿਆਂ ਦੀ ਸਿੱਖਿਆ, ਤੰਦਰੁਸਤੀ ਤੇ ਭਲਾਈ ਲਈ ਜ਼ਿੰਮੇਵਾਰੀਆਂ ਦੀ ਸਾਂਝੀ ਸਮਝ ਪੈਦਾ ਕਰਦਿਆਂ ਮਾਪਿਆਂ ਅਤੇ ਸਕੂਲ ਦਰਮਿਆਨ ਮਜ਼ਬੂਤ ਆਪਸੀ ਸਬੰਧਾਂ ਨੂੰ ਯਕੀਨੀ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਕਾਫ਼ੀ ਹੱਦ ਤੱਕ ਸੁਧਾਰ ਹੋਣ ਦੀ ਉਮੀਦ ਹੈ ਕਿਉਂਕਿ ਇਸ ਪਹਿਲਕਦਮੀ ਤਹਿਤ ਘਰ ਅਤੇ ਸਕੂਲ ਦਰਮਿਆਨ ਤਾਲਮੇਲ ਨੂੰ ਮਜ਼ੂਬਤ ਕਰਨ ਵੱਲ ਧਿਆਨ ਕੇਂਦਰਤ ਕੀਤਾ ਜਾਂਦਾ ਹੈ, ਜਿਸ ਨਾਲ ਬੱਚਿਆਂ ਦੇ ਚੰਗੇ ਅਕਾਦਮਿਕ ਪ੍ਰਦਰਸ਼ਨ, ਨਿਯਮਤ ਹਾਜ਼ਰੀ ਅਤੇ ਭਾਵਨਾਤਮਕ ਤੰਦਰੁਸਤੀ ਵਿੱਚ ਮਦਦ ਮਿਲਦੀ ਹੈ।

ਇਹ ਵੀ ਪੜ੍ਹੋ  CM Bhagwant Singh Mann ਵੱਲੋਂ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣਨ ਦੀ ਪੇਸ਼ੀਨਗੋਈ

ਸਿੱਖਿਆ ਮੰਤਰੀ ਨੇ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਦੌਰਾਨ ਆਪਸੀ ਗੱਲਬਾਤ ਵਿਦਿਆਰਥੀਆਂ ਦੇ ਯਤਨਾਂ ਅਤੇ ਮਾਪਿਆਂ ਦੇ ਸਮਰਥਨ ਦੀ ਪ੍ਰਸ਼ੰਸਾ ਨਾਲ ਸ਼ੁਰੂ ਹੁੰਦੀ ਹੈ, ਜੋ ਗੱਲਬਾਤ ਲਈ ਇੱਕ ਸਕਾਰਾਤਮਕ ਅਤੇ ਸਨਮਾਨਜਨਕ ਨੀਂਹ ਨੂੰ ਯਕੀਨੀ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਅਭਿਆਸ ਬੱਚਿਆਂ ਨੂੰ ਬਿਹਤਰ ਢੰਗ ਨਾਲ ਸਮਝਣ ਵਿੱਚ ਮਦਦ ਕਰਦਾ ਹੈ ਕਿਉਂਕਿ ਇਸ ਗੱਲਬਾਤ ਦੌਰਾਨ ਅਧਿਆਪਕ ਅਤੇ ਮਾਪੇ ਵਿਦਿਆਰਥੀਆਂ ਦੀਆਂ ਰੁਚੀਆਂ, ਇੱਛਾਵਾਂ ਅਤੇ ਪੜ੍ਹਾਈ-ਲਿਖਾਈ ਦੀ ਕਾਰਗੁਜ਼ਾਰੀ ਬਾਰੇ ਚੰਗੀ ਤਰ੍ਹਾਂ ਚਰਚਾ ਕਰਦੇ ਹਨ ਅਤੇ ਇੱਕ ਦੂਜੇ ਤੋਂ ਫੀਡਬੈਕ ਲੈਂਦੇ ਹਨ।ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਆਪਣੀ ਕਿਸਮ ਦੀ ਨਵੀਂ ਪਹਿਲ ਹੈ ਕਿਉਂਕਿ ਇਸ ਰਾਹੀਂ ਮਾਪਿਆਂ ਨੂੰ ਅਕਾਦਮਿਕ ਟੀਚਿਆਂ ਅਤੇ ਸਿੱਖਿਆ ਖੇਤਰ ਵਿੱਚ ਆਗਾਮੀ ਪਹਿਲਕਦਮੀਆਂ ਬਾਰੇ ਸਪੱਸ਼ਟ ਜਾਣਕਾਰੀ ਮਿਲਦੀ ਹੈ ਅਤੇ ਉਨ੍ਹਾਂ ਨੂੰ ਇਹ ਵੀ ਦੱਸਿਆ ਜਾਂਦਾ ਹੈ ਕਿ ਉਹ ਘਰ ਵਿੱਚ ਬੱਚੇ ਦੀ ਪੜ੍ਹਾਈ-ਲਿਖਾਈ ਲਈ ਬਿਹਤਰ ਮਾਹੌਲ ਨੂੰ ਕਿਵੇਂ ਯਕੀਨੀ ਬਣਾ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ

Ex CM Charanjit Singh Channi ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਕੀਤੀ ਪੈਦਲ ਯਾਤਰਾ

0

Rupnagar News: ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸ਼ਨੀਵਾਰ ਨੂੰ ਹਰ ਸਾਲ ਵਾਂਗ ਆਪਣੇ ਪਰਿਵਾਰ ਅਤੇ ਸੰਗਤਾਂ ਸਮੇਤ ਮੋਰਿੰਡਾ ਸਥਿਤ ਰਿਹਾਇਸ਼ ਤੋਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ (ਸ੍ਰੀ ਚਮਕੌਰ ਸਾਹਿਬ) ਤੱਕ ਦੀ ਪੈਦਲ ਯਾਤਰਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਹਿਬਜਾਦਿਆਂ ਜੀ ਦੀ ਸ਼ਹਾਦਤ ਦੁਨੀਆਂ ਵਿਚ ਅਨੌਜੀ ਸ਼ਹਾਦਤ ਹੈ, ਜਿਸਦੀ ਅੱਜ ਤੱਕ ਕੋਈ ਮਿਸਾਲ ਨਹੀਂ ਮਿਲਦੀ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਕੌਮ ਵਿਚ ਆਪਣੇ ਸ਼ਹੀਦਾਂ ਨੂ ਸ਼ਰਧਾਂਜਲੀ ਭੇਂਟ ਕਰਨ ਲਈ ਇੰਨ੍ਹਾਂ ਦਿਨਾਂ ਨੂੰ ਸ਼ਹੀਦੀ ਦਿਹਾੜੇ ਮੌਕੇ ਮਨਾਇਆ ਜਾਂਦਾ ਹੈ।

ਇਹ ਵੀ ਪੜ੍ਹੋ  ਕਾਂਗਰਸ ਨੇ ਮਨਰੇਗਾ ਨੂੰ ਬੰਦ ਕਰਨ ਨੂੰ ਲੈ ਕੇ ਮੋਦੀ ਸਰਕਾਰ ਦੀ ਕੀਤੀ ਨਿੰਦਾ,ਭਾਰਤ ਦੇ ਗਰੀਬ ਲੋਕਾਂ ਨਾਲ ਘੋਰ ਬੇਇਨਸਾਫ਼ੀ: ਵੜਿੰਗ

ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਸਿੱਖ ਪੰਥ ਦੇ ਧਾਰਮਿਕ ਮਾਮਲਿਆਂ ਵਿੱਚ ਦਖਲ ਦੇਣ ਦੀ ਵੀ ਨਿਖੇਧੀ ਕੀਤੀ ਤੇ ਦਾਅਵਾ ਕੀਤਾ ਕਿ ਮੋਦੀ ਸਰਕਾਰ ਆਰਐਸਐਸ ਦੀਆਂ ਨੀਤੀਆਂ ਨੂੰ ਸਿੱਖਾਂ ‘ਤੇ ਥੋਪਣਾ ਚਾਹੁੰਦੀ ਹੈ, ਜਿਸ ਨੂੰ ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਇਸੇ ਦੇ ਚੱਲਦਿਆਂ ਕੇਂਦਰ ਸਰਕਾਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਬੰਧੀ ਨਾਮਕਰਨ ਕੀਤਾ ਗਿਆ, ਜਿਸਦੇ ਵਿਰੋਧ ਵਿਚ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਲੋਕ ਸਭਾ ਮੈਂਬਰਾਂ ਨੂੰ ਜਾਰੀ ਆਦੇਸ਼ ਦਾ ਸਤਿਕਾਰ ਕਰਦੇ ਹੋਏ ਇਸ ਸਬੰਧੀ ਮਾਮਲਾ ਲੋਕ ਸਭਾ ਵਿੱਚ ਅਤੇ ਸਬੰਧਤ ਵਿਭਾਗ ਦੇ ਮੰਤਰੀ ਕੋਲ ਵੀ ਉਠਾਉਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਵਿੱਚ ਸੋਧ ਨੂੰ ਪ੍ਰਵਾਨਗੀ

0

 👉‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਇਤਰਾਜ਼ ਅਤੇ ਅਪੀਲਾਂ ਦਾਇਰ ਕਰਨ ਦੀ ਸਮਾਂ ਸੀਮਾ ਘਟਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਇਤਰਾਜ਼ ਅਤੇ ਅਪੀਲਾਂ ਦਾਇਰ ਕਰਨ ਦੀ ਸਮਾਂ ਸੀਮਾ ਘਟਾਉਣ ਲਈ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਵਿੱਚ ਸੋਧ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਮੰਤਰੀ ਮੰਡਲ ਨੇ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਦੀ ਧਾਰਾ 11 ਵਿੱਚ ਸੋਧ ਕਰਨ ਨੂੰ ਵੀ ਸਹਿਮਤੀ ਦੇ ਦਿੱਤੀ ਹੈ, ਜਿਸ ਨਾਲ ਖਾਸ ਸਮਾਂ ਮਿਆਦਾਂ ਨੂੰ ‘‘ਸਰਕਾਰ ਦੁਆਰਾ ਨੋਟੀਫਾਈ ਕੀਤੀ ਮਿਆਦ ਅੰਦਰ’’ ਨਾਲ ਬਦਲਿਆ ਜਾ ਸਕੇਗਾ, ਜਿਸ ਦਾ ਉਦੇਸ਼ ਇਤਰਾਜ਼ ਦਾਇਰ ਕਰਨ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਮੌਜੂਦਾ 90 ਅਤੇ 60 ਦਿਨਾਂ (ਕ੍ਰਮਵਾਰ) ਤੋਂ ਘਟਾ ਕੇ 30 ਦਿਨ ਕਰਨਾ ਹੈ। ਇਸੇ ਤਰ੍ਹਾਂ ਐਕਟ ਦੀ ਧਾਰਾ 12(4) ਵਿੱਚ ਸੋਧ ਕਰਨ ਦਾ ਫੈਸਲਾ ਕੀਤਾ ਗਿਆ, ਜਿਸ ਨਾਲ ਅਪੀਲਾਂ ਦੇ ਨਿਪਟਾਰੇ ਦੀ ਮਿਆਦ 60 ਦਿਨਾਂ ਤੋਂ ਘਟਾ ਕੇ 30 ਦਿਨ ਕੀਤੀ ਜਾ ਸਕੇਗੀ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਨੇ 30 ਦਸੰਬਰ ਨੂੰ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ ਸੈਸ਼ਨ, ਇਸ ਮੁੱਦੇ ‘ਤੇ ਚਰਚਾ

ਇਹ ਕਦਮ ਇਤਰਾਜ਼ਾਂ ਅਤੇ ਅਪੀਲਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਵੇਗਾ, ਜਿਸ ਨਾਲ ਜਨਤਾ ਨੂੰ ਕਾਫ਼ੀ ਲਾਭ ਹੋਵੇਗਾ।ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਕਾਰੋਬਾਰਾਂ ਦੀ ਵਿੱਤੀ ਸਿਹਤ ਨੂੰ ਬਿਹਤਰ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਕੈਬਨਿਟ ਨੇ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ (ਆਈਬੀਡੀਪੀ) 2022 ਵਿੱਚ ਇੱਕ ਅਹਿਮ ਸੋਧ ਨੂੰ ਵੀ ਪ੍ਰਵਾਨਗੀ ਦਿੱਤੀ, ਜੋ ਆਈਬੀਡੀਪੀ -2022 ਅਧੀਨ ਵਿੱਤੀ ਪ੍ਰੋਤਸਾਹਨ ਪ੍ਰਾਪਤ ਕਰਨ ਲਈ ਬੈਂਕ ਗਰੰਟੀ ਪ੍ਰਦਾਨ ਕਰਨ ਦੀ ਸ਼ਰਤ ਦਾ ਬਦਲ ਹੈ।ਇਹ ਫੈਸਲਾ ਉਦਯੋਗ-ਸੰਗਠਨਾਂ ਦੀਆਂ ਕਈ ਨੁਮਾਇੰਦਗੀਆਂ ਤੋਂ ਬਾਅਦ ਲਿਆ ਗਿਆ ਹੈ, ਜਿਨ੍ਹਾਂ ਮੰਗ ਕੀਤੀ ਸੀ ਕਿ ਮੌਜੂਦਾ ਬੈਂਕ ਗਰੰਟੀ ਦੀਆਂ ਜ਼ਰੂਰਤਾਂ ਕਾਰਜਸ਼ੀਲ ਪੂੰਜੀ ਦੀ ਕਾਫ਼ੀ ਮਾਤਰਾ ਵਿੱਚ ਰੋਕ ਲਗਾ ਰਹੀਆਂ ਹਨ। ਪੂੰਜੀ ਦੀ ਘਾਟ, ਜੋ ਉਦਯੋਗਿਕ ਵਿਸਥਾਰ, ਖੋਜ ਅਤੇ ਵਿਕਾਸ ਅਤੇ ਰੁਜ਼ਗਾਰ ਉਤਪਤੀ ਲਈ ਉਪਲਬਧ ਫੰਡਾਂ ਨੂੰ ਸੀਮਤ ਕਰ ਰਿਹਾ ਸੀ, ਨੂੰ ਇੱਕ ਵੱਡੀ ਰੁਕਾਵਟ ਵਜੋਂ ਪਛਾਣਿਆ ਗਿਆ ਸੀ।ਹਾਲੀਆ ਸੋਧ ਤਹਿਤ, ਸਟੈਂਪ ਡਿਊਟੀ ਤੋਂ ਛੋਟ ਦੇ ਪ੍ਰੋਤਸਾਹਨ ਦਾ ਲਾਭ ਉਠਾਉਣ ਲਈ, ਪ੍ਰੋਤਸਾਹਨ ਪ੍ਰਾਪਤ ਜਾਇਦਾਦ ’ਤੇ ਬੈਂਕ ਗਰੰਟੀ ਦੀ ਸ਼ਰਤ ਨੂੰ ਵਪਾਰਕ ਉਤਪਾਦਨ ਦੇ ਸ਼ੁਰੂ ਹੋਣ ਦੀ ਮਿਤੀ ਤੱਕ ਵੈਧ ਫਸਟ ਚਾਰਜ ਨਾਲ ਬਦਲ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਸੀ.ਐਲ.ਯੂ./ਈ.ਡੀ.ਸੀ. ਛੋਟ ਦੇ ਪ੍ਰੋਤਸਾਹਨ ਲਈ, ਬੈਂਕ ਗਾਰੰਟੀ ਦੀ ਥਾਂ ਇੱਕ ਮਜ਼ਬੂਤ-ਤੰਤਰ ਪੇਸ਼ ਕੀਤਾ ਗਿਆ ਹੈ।

ਇਹ ਵੀ ਪੜ੍ਹੋ  CM Bhagwant Singh Mann ਵੱਲੋਂ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣਨ ਦੀ ਪੇਸ਼ੀਨਗੋਈ

ਇਹ ਸੋਧ ਨੀਤੀ ਦੀ ਪ੍ਰਭਾਵੀ ਮਿਤੀ ਭਾਵ 17/10/2022 ਤੋਂ ਲਾਗੂ ਹੋਵੇਗੀ।
ਕੈਬਨਿਟ ਨੇ ਗੁਰੂ ਨਾਨਕ ਦੇਵ ਥਰਮਲ ਪਲਾਂਟ, ਬਠਿੰਡਾ 253 ਏਕੜ ਜ਼ਮੀਨ, ਜੋ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ ਨੂੰ ਤਬਦੀਲ ਕੀਤੀ ਗਈ ਸੀ, ਦੀ ਮੁੜ ਵੰਡ ਨੂੰ ਵੀ ਹਰੀ ਝੰਡੀ ਦੇ ਦਿੱਤੀ। ਹੁਣ 10 ਏਕੜ ਜ਼ਮੀਨ ਬੈਟਰੀ ਊਰਜਾ ਸਟੋਰੇਜ ਸਿਸਟਮ (ਬੀਈਐਸਐਸ) ਇੰਸਟਾਲੇਸ਼ਨ (ਟਰਾਂਸਫਰ ਟੂ ਪੀਐਸਪੀਸੀਐਲ ) ਲਈ ਵਰਤੀ ਜਾਵੇਗੀ, 10 ਏਕੜ (ਨਵੇਂ ਬੱਸ ਸਟੈਂਡ ਲਈ) ਬੀਡੀਏ ਦੁਆਰਾ ਰੱਖੀ ਜਾਵੇਗੀ ਅਤੇ ਟਰਾਂਸਪੋਰਟ ਵਿਭਾਗ ਨੂੰ ਦਿੱਤੀ ਜਾਵੇਗੀ, ਜੋ ਡਿਪਟੀ ਕਮਿਸ਼ਨਰ ਬਠਿੰਡਾ ਦੁਆਰਾ ਨਿਰਧਾਰਤ ਕੀਮਤ ’ਤੇ ਜ਼ਮੀਨ ਦੀ ਕੀਮਤ ਬੀਡੀਏ ਨੂੰ ਦੇਵੇਗਾ। ਬਾਕੀ 20 ਏਕੜ ਜ਼ਮੀਨ ਰਿਹਾਇਸ਼ੀ/ਵਪਾਰਕ ਉਦੇਸ਼ਾਂ ਲਈ ਰਿਹਾਇਸ਼ੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੁਆਰਾ ਰੱਖੀ ਜਾਵੇਗੀ।ਕੈਬਨਿਟ ਨੇ ਨਗਰ ਪਾਲਿਕਾਵਾਂ ਅਤੇ ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਵੇਚੀਆਂ ਜਾਂ ਤਬਦੀਲ ਕੀਤੀਆਂ ਜਾਣ ਵਾਲੀਆਂ ਉੱਚ-ਮੁੱਲ ਵਾਲੀਆਂ ਜਾਇਦਾਦਾਂ, ਜਿਨ੍ਹਾਂ ਨੂੰ ‘ਚੰਕ ਸਾਈਟਾਂ’ ਵਜੋਂ ਪਰਿਭਾਸ਼ਿਤ ਕੀਤਾ ਗਿਆ ਹੈ, ਲਈ ਭੁਗਤਾਨ ਸ਼ਡਿਊਲ ਵਿੱਚ ਸੋਧ ਲਈ ਪੰਜਾਬ ਪ੍ਰਬੰਧਨ ਅਤੇ ਮਿਉਂਸਪਲ ਪ੍ਰਾਪਰਟੀਜ਼ ਨਿਯਮ, 2021 ਦੇ ਨਿਯਮ 3 ਅਤੇ 16 (1) ਵਿੱਚ ਸੋਧ ਕਰਨ ਲਈ ਆਪਣੀ ਸਹਿਮਤੀ ਵੀ ਦਿੱਤੀ। ਇਹ ਨਿਵੇਸ਼ ਪ੍ਰਤੀਯੋਗੀ ਬੋਲੀ ਵਿੱਚ ਵਾਧਾ ਕਰੇਗਾ ਅਤੇ ਸ਼ਹਿਰੀ ਅਤੇ ਵਿਕਾਸ ਵਿੱਚ ਮਹੱਤਵਪੂਰਨ ਨਿਵੇਸ਼ਾਂ ਨੂੰ ਆਕਰਸ਼ਿਤ ਕਰੇਗਾ।ਇਸ ਤੋਂ ਇਲਾਵਾ, ਇਹ ਯੋਗ ਬੋਲੀਕਾਰਾਂ ਦੇ ਪੂਲ ਨੂੰ ਵਧਾ ਕੇ ਮਾਰਕੀਟ ਮੁਕਾਬਲੇ ਨੂੰ ਵਧਾਏਗਾ ਅਤੇ ਬੋਲੀ ਪ੍ਰਕਿਰਿਆ ਦੌਰਾਨ ਮੁਕਾਬਲੇ ਨੂੰ ਤੇਜ਼ ਕਰੇਗਾ।ਕੈਬਨਿਟ ਨੇ ਮਨਰੇਗਾ ’ਤੇ ਕੇਂਦਰ ਸਰਕਾਰ ਵੱਲੋਂ ਪ੍ਰਸਤਾਵਿਤ ਸੋਧਾਂ ’ਤੇ ਚਰਚਾ ਕਰਨ ਲਈ 30 ਦਸੰਬਰ, 2025 ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਵੀ ਪ੍ਰਵਾਨਗੀ ਦੇ ਦਿੱਤੀ।ਮੰਤਰੀ ਮੰਡਲ ਦਾ ਵਿਚਾਰ ਸੀ ਕਿ ਸੋਧਾਂ ਦਾ ਉਦੇਸ਼ ਨਾ ਸਿਰਫ਼ ਸਕੀਮ ਦਾ ਨਾਮ ਬਦਲਣਾ ਹੈ, ਸਗੋਂ ਸਕੀਮ ਦੀ ਮੂਲ ਭਾਵਨਾ ਨੂੰ ਖ਼ਤਮ ਕਰਨਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਲੁਧਿਆਣਾ ‘ਚ ਔਰਤ ਦਾ ਕ+ਤ+ਲ ਕਾਂਡ; ਜਵਾਈ ਹੀ ਨਿਕਲਿਆ ਸੱਸ ਦਾ ਕਾ+ਤ+ਲ

0

Ludhiana News: ਬੀਤੇ ਕੱਲ ਲੁਧਿਆਣਾ ਦੇ ਜੀਟੀਬੀ ਨਗਰ ਮੁੰਡੀਆਂ ਕਲਾਂ ਇਲਾਕੇ ਵਿੱਚ ਇੱਕ ਔਰਤ ਦੇ ਹੋਏ ਦਿਨ-ਦਿਹਾੜੇ ਕਤਲ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਕਾਤਲ ਕੋਈ ਹੋਰ ਨਹੀਂ, ਬਲਕਿ ਮ੍ਰਿਤਕ ਔਰਤ ਦਾ ਜਵਾਈ ਹੀ ਨਿਕਲਿਆ ਹੈ, ਜਿਸਦੀ ਪਹਿਚਾਣ ਵਿਕਰਮ ਦੇ ਰੂਪ ਵਿਚ ਹੋਈ ਹੈ। ਘਟਨਾ ਨੂੰ ਅੰਜਾਮ ਦੇਣ ਤੋਂ ਤੁਰੰਤ  ਬਾਅਦ ਵਿਕਰਮ ਮੌਕੇ ਤੋਂ ਫ਼ਰਾਰ ਹੋ ਗਿਆ ਸੀ।ਮ੍ਰਿਤਕ ਔਰਤ ਦੀ ਪਹਿਚਾਣ ਪੂਨਮ ਪਾਂਡੇ ਵਜੋਂ ਹੋਈ ਹੈ। ਮੁਢਲੀ ਜਾਂਚ ਮੁਤਾਬਕ ਪੂਨਮ ਦੀ ਲੜਕੀ ਸਾਕਸ਼ੀ ਦਾ ਮੁਲਜਮ ਦੇ ਨਾਲ  ਵਿਵਾਦ ਚੱਲ ਰਿਹਾ ਸੀ ਤੇ ਉੱਹ ਰੁੱਸ ਕੇ ਆਪਣੀ ਮਾਂ ਕੋਲ ਬੈਠੀ ਹੋਈ ਸੀ।

ਇਹ ਵੀ ਪੜ੍ਹੋ  AAP ਦੇ ਬਾਗੀ MLA ਦੀਆਂ ਮੁਸ਼ਕਿਲਾਂ ਵਧੀਆਂ; ਅਦਾਲਤ ਨੇ ਦਿੱਤਾ ਭਗੋੜਾ ਕਰਾਰ

ਸੂਚਨਾ ਮੁਤਾਬਕ ਸ਼ਨੀਵਾਰ ਦੁਪਹਿਰ ਵਿਕਰਮ ਸਹੁਰੇ ਘਰ ਆਇਆ ਸੀ, ਜਿੱਥੇ ਉਸਦਾ ਆਪਣੀ ਪਤਨੀ ਤੇ ਸੱਸ ਨਾਲ ਵਿਵਾਦ ਹੋ ਗਿਆ ਤੇ ਉਸਤੋਂ ਬਾਅਦ ਉਸਨੇ ਆਪਣੇ ਕੋਲ ਮੌਜੂਦ ਪਿਸਤੌਲ ਦੇ ਨਾਲ ਗੋਲੀਆਂ ਚਲਾ ਦਿੱਤੀਆਂ। ਹਾਲਾਂਕਿ ਇਸ ਗੋਲੀ ਕਾਂਡ ਦੇ ਵਿਚ ਸਾਕਸ਼ੀ ਬਚ ਗਈ ਪ੍ਰੰਤੂ ਇੱਕ ਗੋਲੀ ਉਸਦੀ ਮਾਂ ਪੂਨਮ ਦੇ ਸਿਰ ਵਿਚ ਲੱਗੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਥਾਣਾ ਜਮਾਲਪੁਰ ਦੀ ਪੁਲਿਸ ਮੁਤਾਬਕ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਦੇ ਲਈ ਛਾਪੇਮਾਰੀ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

MLA Harmeet Singh Pathanmajra ਦੀਆਂ ਮੁਸ਼ਕਿਲਾਂ ਵਧੀਆਂ; ਅਦਾਲਤ ਨੇ ਦਿੱਤਾ ਭਗੋੜਾ ਕਰਾਰ

0

Patiala News: ਬਲਾਤਕਾਰ ਦੇ ਦੋਸ਼ਾਂ ਹੇਠ ਪਿਛਲੇ ਤਿੰਨ ਮਹੀਨਿਆਂ ਤੋਂ ਫ਼ਰਾਰ ਚੱਲ ਰਹੇ ਆਮ ਆਦਮੀ ਪਾਰਟੀ ਦੇ ਦੇ ਹਲਕਾ ਸਨੌਰ ਤੋਂ ਬਾਗੀ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਨਜ਼ਰ ਆ ਰਹੀਆਂ ਹਨ। ਪੁਲਿਸ ਨੂੰ ਝਕਾਨੀ ਦੇ ਕੇ ਫ਼ਰਾਰ ਹੋ ਕੇ ਆਸਟਰੇਲੀਆ ਪੁੱਜੇ ਸ਼੍ਰੀ ਪਠਾਨਮਾਜ਼ਰਾ ਨੂੰ ਅਦਾਲਤ ਨੇ ਭਗੌੜਾ ਐਲਾਨ ਦਿੱਤਾ ਹੈ। ਅਦਾਲਤ ਨੇ ਨਾ ਵਿਧਾਇਕ ਨੂੰ ਸਿਰਫ਼ ਭਗੌੜਾ ਹੀ ਕਰਾਰ ਨਹੀਂ ਦਿੱਤਾ, ਬਲਕਿ ਪੁਲਿਸ ਅਤੇ ਸਬੰਧਤ ਵਿਭਾਗਾਂ ਨੂੰ ਉਸ ਦੀਆਂ ਚੱਲ ਅਤੇ ਅਚੱਲ ਜਾਇਦਾਦਾਂ ਦਾ ਪੂਰਾ ਵੇਰਵਾ ਦੱਸਣ ਲਈ ਕਿਹਾ ਹੈ।

ਇਹ ਵੀ ਪੜ੍ਹੋ  Gurwinder Murder Case; ਪਤੀ ਦੀ ਕਾ+ਤ+ਲ ਰੁਪਿੰਦਰ ਕੌਰ ਦੀ ‘ਸਹੇਲੀ’ ਪੁਲਿਸ ਵੱਲੋਂ ਗ੍ਰਿਫਤਾਰ

ਇਸ ਮਾਮਲੇ ਵਿਚ ਵਿਧਾਇਕ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਅਪਣੀ ਅਗਾਉਂ ਜਮਾਨਤ ਦੀ ਅਰਜ਼ੀ ਵੀ ਲਗਾਈ ਗਈ ਹੈ। ਦਸਣਾ ਬਣਦਾ ਹੈ ਕਿ ਵਿਧਾਇਕ ਪਠਾਣਮਾਜਰਾ ਵਿਰੁੱਧ ਸਤੰਬਰ 2025 ਵਿੱਚ ਪਟਿਆਲਾ ਦੇ ਸਿਵਲ ਲਾਈਨਜ਼ ਥਾਣੇ ਵਿੱਚ ਇੱਕ ਔਰਤ ਦੀ ਸ਼ਿਕਾਇਤ ‘ਤੇ ਜਬਰ-ਜਨਾਹ, ਧੋਖਾਧੜੀ ਅਤੇ ਡਰਾਉਣ-ਧਮਕਾਉਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਾਂਗਰਸ ਨੇ ਮਨਰੇਗਾ ਨੂੰ ਬੰਦ ਕਰਨ ਨੂੰ ਲੈ ਕੇ ਮੋਦੀ ਸਰਕਾਰ ਦੀ ਕੀਤੀ ਨਿੰਦਾ,ਭਾਰਤ ਦੇ ਗਰੀਬ ਲੋਕਾਂ ਨਾਲ ਘੋਰ ਬੇਇਨਸਾਫ਼ੀ: ਵੜਿੰਗ

0

👉ਮੋਦੀ ਨੇ ਹਾਸ਼ੀਏ ‘ਤੇ ਧੱਕੇ ਗਏ ਲੋਕਾਂ ਤੋਂ ਕੰਮ ਦੀ ਕਾਨੂੰਨੀ ਗਰੰਟੀ ਖੋਹੀ: ਸੁਪ੍ਰੀਆ ਸ਼੍ਰੀਨਾਤੇ
Chandigarh News: ਕਾਂਗਰਸ ਨੇ ਕੇਂਦਰ ਵਿੱਚ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਉਪਰ ਅਧਿਕਾਰਾਂ ‘ਤੇ ਅਧਾਰਤ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ ਨੂੰ ਰੱਦ ਕਰਨ ਨੂੰ ਲੈ ਕੇ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸਨੇ ਦੇਸ਼ ਦੇ ਗਰੀਬਾਂ ਅਤੇ ਹਾਸ਼ੀਏ ‘ਤੇ ਧੱਕੇ ਗਏ ਲੋਕਾਂ ਦੇ ਕਾਨੂੰਨੀ ਅਧਿਕਾਰ ਅਤੇ ਗਰੰਟੀ ਨੂੰ ਖੋਹ ਲਿਆ ਹੈ।ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਏਆਈਸੀਸੀ ਸੋਸ਼ਲ ਮੀਡੀਆ ਤੇ ਡਿਜੀਟਲ ਪਲੇਟਫਾਰਮ ਵਿਭਾਗ ਦੀ ਚੇਅਰਪਰਸਨ ਸ਼੍ਰੀਮਤੀ ਸੁਪ੍ਰੀਆ ਸ਼੍ਰੀਨਾਤੇ ਨੇ ਕਿਹਾ ਕਿ ਇਹ ਦੇਸ਼ ਦੇ ਗਰੀਬਾਂ, ਦਲਿਤਾਂ, ਆਦਿਵਾਸੀਆਂ, ਪਛੜੇ ਲੋਕਾਂ ਅਤੇ ਔਰਤਾਂ ‘ਤੇ ਇੱਕ ਯੋਜਨਾਬੱਧ ਹਮਲਾ ਹੈ।ਵੜਿੰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਪਹਿਲੇ ਦਿਨ ਤੋਂ ਹੀ ਮਨਰੇਗਾ ਲਈ ਡੂੰਘੀ ਨਫ਼ਰਤ ਸੀ ਅਤੇ ਉਹ ਅਕਸਰ ਇਸਦਾ ਘਿਣਾਉਣਾ ਹਵਾਲਾ ਦਿੰਦੇ ਸਨ। ਉਨ੍ਹਾਂ ਨੇ ਖਾਸ ਤੌਰ ‘ਤੇ ਨਵੇਂ ਕਾਨੂੰਨ ਵੀਬੀਜੀਰਾਮਜੀ ਦੇ ਤਹਿਤ ਸੂਬਿਆਂ ਦੇ ਹਿੱਸੇ ਨੂੰ ਦਸ ਪ੍ਰਤੀਸ਼ਤ ਤੋਂ ਵਧਾ ਕੇ 40 ਪ੍ਰਤੀਸ਼ਤ ਕਰਨ ਦਾ ਜ਼ਿਕਰ ਕੀਤਾ, ਜਿਸਨੇ ਮਨਰੇਗਾ ਦੀ ਥਾਂ ਲੈ ਲਈ ਹੈ।

ਇਹ ਵੀ ਪੜ੍ਹੋ  ਸੰਘਣੀ ਧੁੰਦ ਨੇ ਬਠਿੰਡਾ ਪੱਟੀ ‘ਚ ਦੋ ਨੌਜਵਾਨਾਂ ਦੀ ਲਈ ਜਾ+ਨ, ਸੜਕ ਹਾਦਸੇ ਦਾ ਹੋਏ ਸ਼ਿਕਾਰ

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲਾਂ ਹੀ ਮਨਰੇਗਾ ਨੂੰ ਲਾਗੂ ਕਰਨ ਵਿੱਚ ਅਸਫਲ ਰਹੀ ਹੈ, ਜਦੋਂ ਕਿ ਇਸਨੂੰ ਸਿਰਫ਼ ਦਸ ਪ੍ਰਤੀਸ਼ਤ ਮੈਚਿੰਗ ਗ੍ਰਾਂਟ ਦੇਣੀ ਚਾਹੀਦੀ ਸੀ। ਉਨ੍ਹਾਂ ਪੁੱਛਿਆ ਕਿ ਇਹ 40 ਪ੍ਰਤੀਸ਼ਤ ਮੈਚਿੰਗ ਗ੍ਰਾਂਟ ਕਿਵੇਂ ਦੇ ਸਕਦੀ ਹੈ।ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮੁੱਦੇ ‘ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਸਬੰਧੀ ਐਲਾਨ ਦਾ ਹਵਾਲਾ ਦਿੰਦੇ ਹੋਏ, ਉਮੀਦ ਜਤਾਈ ਕਿ ਉਹ (ਮੁੱਖ ਮੰਤਰੀ) ਕੇਂਦਰ ਸਰਕਾਰ ਦਾ ਮੁਕਾਬਲਾ ਕਰਨ ਲਈ ਕੁਝ ਸਕਾਰਾਤਮਕ ਅਤੇ ਰਚਨਾਤਮਕ ਪ੍ਰਸਤਾਵ ਲੈ ਕੇ ਆਉਣਗੇ।ਇਸ ਮੁੱਦੇ ‘ਤੇ ਬੋਲਦਿਆਂ ਸ਼੍ਰੀਮਤੀ ਸੁਪ੍ਰੀਆ ਸ਼੍ਰੀਨੇਤ ਨੇ ਇਸਨੂੰ ਪ੍ਰਧਾਨ ਮੰਤਰੀ ਮੋਦੀ ਵੱਲੋਂ ਸਮਾਜ ਦੇ ਹਾਸ਼ੀਏ ‘ਤੇ ਧੱਕੇ ਗਏ ਵਰਗਾਂ ਜਿਵੇਂ ਕਿ ਦਲਿਤਾਂ, ਆਦਿਵਾਸੀਆਂ, ਪਛੜੇ ਵਰਗਾਂ ਅਤੇ ਔਰਤਾਂ ‘ਤੇ ਹਮਲਾ ਦੱਸਿਆ, ਜਿਨ੍ਹਾਂ ਨੂੰ ਮਨਰੇਗਾ ਯੋਜਨਾ ਤਹਿਤ ਵੱਧ ਤੋਂ ਵੱਧ ਕੰਮ ਮਿਲਿਆ ਸੀ।ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਮਨਰੇਗਾ ਨੇ ਪੇਂਡੂ ਅਰਥ ਵਿਵਸਥਾ ਨੂੰ ਬਦਲ ਦਿੱਤਾ ਹੈ। ਇਸਨੇ ਪੇਂਡੂ ਗਰੀਬੀ ਨੂੰ 26 ਪ੍ਰਤੀਸ਼ਤ ਘਟਾ ਕੇ ਪੇਂਡੂ ਖੇਤਰਾਂ ਵਿੱਚ ਗਰੀਬੀ ਹਟਾਉਣ ਵਿੱਚ ਮਦਦ ਕੀਤੀ ਹੈ ਅਤੇ ਪੇਂਡੂ ਰੁਜ਼ਗਾਰ ਵਿੱਚ ਸੁਧਾਰ ਕੀਤਾ ਹੈ।

ਇਹ ਵੀ ਪੜ੍ਹੋ  Bathinda ਦੇ Bus Stand ਨੂੰ ਲੈ ਕੇ ਵੱਡੀ ਖ਼ਬਰ;Punjab Cabinet ਨੇ ਲਿਆ ਇਹ ਫੈਸਲਾ!

ਉਨ੍ਹਾਂ ਕਿਹਾ ਕਿ ਮਨਰੇਗਾ ਨੇ ਕੋਵਿਡ ਮਹਾਂਮਾਰੀ ਦੌਰਾਨ ਦੇਸ਼ ਦੇ ਪੇਂਡੂ ਗਰੀਬਾਂ ਲਈ ਜੀਵਨ ਰੇਖਾ ਵਜੋਂ ਕੰਮ ਕੀਤਾ ਸੀ, ਜਦੋਂਕਿ ਭਾਜਪਾ ਸਰਕਾਰ ਨੇ ਸਾਰਿਆਂ ਨੂੰ ਪੂਰੀ ਤਰ੍ਹਾਂ ਫੇਲ੍ਹ ਕਰ ਦਿੱਤਾ ਸੀ।ਇਹ ਜ਼ੋਰ ਦਿੰਦਿਆਂ ਕਿਹਾ ਕਿ ਇਸ ਕਦਮ ਨਾਲ ਔਰਤਾਂ ਸਭ ਤੋਂ ਵੱਧ ਪ੍ਰਭਾਵਿਤ ਹੋਣਗੀਆਂ। ਜਿਨ੍ਹਾਂ ਨੂੰ ਮਨਰੇਗਾ ਅਧੀਨ ਲਗਭਗ 50 ਪ੍ਰਤੀਸ਼ਤ ਕੰਮ ਮਿਲਿਆ।ਸ਼੍ਰੀਮਤੀ ਸ਼੍ਰੀਨੇਤ ਨੇ ਜ਼ਿਕਰ ਕੀਤਾ ਕਿ ਮੋਦੀ ਸਰਕਾਰ ਨੇ ਕਾਨੂੰਨ ਤੋਂ ਮਹਾਤਮਾ ਗਾਂਧੀ ਦਾ ਨਾਮ ਹਟਾ ਕੇ ਇੱਕ ਵੱਡਾ ਪਾਪ ਕੀਤਾ ਹੈ। ਉਨ੍ਹਾਂ ਕਿਹਾ ਕਿ ਗਾਂਧੀ ਦਾ ਨਾਮ ਸਿਰਫ਼ ਐਕਟ ‘ਤੇ ਹੀ ਨਹੀਂ ਸੀ, ਸਗੋਂ ਉਹ ਭਾਰਤ ਦੀ ਆਤਮਾ ਵਿੱਚ ਰਹਿੰਦੇ ਸਨ।ਉਨ੍ਹਾਂ ਨੇ ਭਗਵਾਨ ਰਾਮ ਦੇ ਨਾਮ ਨੂੰ ਤਿੰਨ ਵੱਖ-ਵੱਖ ਸ਼ਬਦਾਂ ਦੇ ਸੰਖੇਪ ਰੂਪ ਵਿੱਚ ਘਟਾਉਣ ਦੀ ਕੋਸ਼ਿਸ਼ ਕਰਨ ਵਾਲੀ ਸਰਕਾਰ ਦਾ ਵੀ ਸਖ਼ਤ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲੋਕਾਂ ਦੇ ਪਖੰਡ ਨੂੰ ਸਾਬਤ ਕਰਦਾ ਹੈ, ਜਿਹੜੇ ਆਪਣੇ ਫਾਇਦੇ ਲਈ ਧਰਮ ਦਾ ਸ਼ੋਸ਼ਣ ਕਰ ਰਹੇ ਹਨ।ਉਨ੍ਹਾਂ ਨੇ ਭਾਜਪਾ ਸਰਕਾਰ ਦੇ ਦਾਅਵਿਆਂ ਦਾ ਵੀ ਮਜ਼ਾਕ ਉਡਾਇਆ ਕਿ ਨਵੇਂ ਕਾਨੂੰਨ ਤਹਿਤ 100 ਦੀ ਬਜਾਏ 125 ਦਿਨਾਂ ਦੀ ਗਰੰਟੀ ਹੋਵੇਗੀ। ਜਦੋਂ ਕਿ ਭਾਜਪਾ ਸ਼ਾਸਨ ਅਧੀਨ ਔਸਤ ਕੰਮਕਾਜੀ ਦਿਨ ਸਿਰਫ 42 ਦਿਨ ਪ੍ਰਤੀ ਸਾਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ‘ਮੈਗਾ ਮਾਪੇ-ਅਧਿਆਪਕ ਮਿਲਣੀ’ ਦਾ ਸ਼ਾਨਦਾਰ ਆਯੋਜਨ

0

👉ਮੈਗਾ ਮਾਪੇ ਮਿਲਣੀ ਮਹਿਜ਼ ਇੱਕ ਮੀਟਿੰਗ ਹੀ ਨਹੀਂ, ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਮਹੱਤਵਪੂਰਨ ਉਪਰਾਲਾ ਵੀ ਹੈ-ਮਨਿੰਦਰ ਕੌਰ
Bathinda News: ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਮੈਗਾ ਮਾਪੇ-ਅਧਿਆਪਕ ਮਿਲਣੀ’ ਬਹੁਤ ਹੀ ਉਤਸ਼ਾਹ ਨਾਲ ਕਰਵਾਈ ਗਈ। ਇਸ ਮਿਲਣੀ ਦਾ ਮੁੱਖ ਉਦੇਸ਼ ਸਕੂਲ ਅਤੇ ਮਾਪਿਆਂ ਵਿਚਕਾਰ ਸਾਂਝ ਪੈਦਾ ਕਰਨਾ ਅਤੇ ਬੱਚਿਆਂ ਦੇ ਵਿਦਿਅਕ ਮਿਆਰ ਨੂੰ ਉੱਚਾ ਚੁੱਕਣਾ ਰਿਹਾ।ਜ਼ਿਲ੍ਹੇ ਦੇ ਸਮੂਹ ਸਕੂਲ ਮੁਖੀਆਂ ਵੱਲੋਂ ਵਿਭਾਗੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਕੂਲਾਂ ਨੂੰ ਬਹੁਤ ਹੀ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਮਾਪਿਆਂ ਦੇ ਬੈਠਣ ਅਤੇ ਸਵਾਗਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ । ਇਸ ਮੌਕੇ ਸਿਰਫ਼ ਮਾਪੇ ਹੀ ਨਹੀਂ, ਸਗੋਂ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ, ਪੰਚਾਇਤਾਂ ਅਤੇ ਪਿੰਡ ਵਾਸੀਆਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਸਕੂਲੀ ਸਿੱਖਿਆ ਪ੍ਰਤੀ ਆਪਣੀ ਗੰਭੀਰਤਾ ਦਿਖਾਈ।

ਇਹ ਵੀ ਪੜ੍ਹੋ  Bathinda ਦੇ Bus Stand ਨੂੰ ਲੈ ਕੇ ਵੱਡੀ ਖ਼ਬਰ;Punjab Cabinet ਨੇ ਲਿਆ ਇਹ ਫੈਸਲਾ!

ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ ਵੀ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਨ੍ਹਾਂ ਅਧਿਕਾਰੀਆਂ ਨੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਅਤੇ ਚੱਲ ਰਹੇ ਵਿਦਿਅਕ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ।ਇਸ ਮਿਲਣੀ ਦੀ ਖ਼ਾਸੀਅਤ ਇਹ ਰਹੀ ਕਿ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਦੇ ਉੱਚ ਅਧਿਕਾਰੀਆਂ ਨੇ ਵੀ ਆਨਲਾਈਨ ਮਾਧਿਅਮ ਰਾਹੀਂ ਸ਼ਿਰਕਤ ਕੀਤੀ। ਅਧਿਕਾਰੀਆਂ ਨੇ ਵੀਡੀਓ ਕਾਲ ਰਾਹੀਂ ਬਠਿੰਡਾ ਦੇ ਵੱਖ-ਵੱਖ ਸਕੂਲਾਂ ਵਿੱਚ ਹਾਜ਼ਰ ਮਾਪਿਆਂ ਨਾਲ ਸਿੱਧਾ ਸੰਵਾਦ ਰਚਾਇਆ। ਉਨ੍ਹਾਂ ਨੇ ਮਾਪਿਆਂ ਤੋਂ ਸਕੂਲਾਂ ਦੀ ਕਾਰਗੁਜ਼ਾਰੀ, ਮਿਡ-ਡੇ-ਮੀਲ ਦੀ ਗੁਣਵੱਤਾ ਅਤੇ ਅਧਿਆਪਕਾਂ ਦੇ ਰਵੱਈਏ ਬਾਰੇ ਫ਼ੀਡਬੈਕ ਲਈ।ਇਸ ਮੌਕੇ ਮਨਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਭੁੱਚੋ ਮੰਡੀ ਕੁੜੀਆਂ, ਸਰਕਾਰੀ ਪ੍ਰਾਇਮਰੀ ਸਕੂਲ ਭੁੱਚੋ ਕਲਾਂ ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨਥਾਣਾ (ਲੜਕੇ) ਸਕੂਲ ਵਿਜ਼ਿਟ ਕੀਤੇ।

ਇਹ ਵੀ ਪੜ੍ਹੋ  ਬਠਿੰਡਾ ਦੇ ਮੁਲਤਾਨੀਆ ਰੋਡ ‘ਤੇ ਨਵੇਂ ਬਣੇ ਪੁਲ ਦੇ ਥੱਲੇ ਬਣੇਗਾ ‘ਪਲੇਅ ਗਰਾਉਂਡ’,ਵਿਧਾਇਕ ਗਿੱਲ ਨੇ ਰੱਖਿਆ ਨੀਂਹ ਪੱਥਰ

ਇਸ ਮੌਕੇ ਉਹਨਾ ਨੇ ਮਾਪਿਆਂ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਗਾ ਮਾਪੇ ਮਿਲਣੀ ਮਹਿਜ਼ ਇੱਕ ਮੀਟਿੰਗ ਨਹੀਂ, ਸਗੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ। ਜਦੋਂ ਮਾਪੇ ਅਤੇ ਅਧਿਆਪਕ ਮਿਲ ਕੇ ਬੱਚੇ ਦੀ ਪ੍ਰਗਤੀ ‘ਤੇ ਚਰਚਾ ਕਰਦੇ ਹਨ, ਤਾਂ ਬੱਚੇ ਦੇ ਆਤਮ-ਵਿਸ਼ਵਾਸ ਵਿੱਚ ਦੁੱਗਣਾ ਵਾਧਾ ਹੁੰਦਾ ਹੈ। ਉਨ੍ਹਾਂ ਨੇ ਸਕੂਲਾਂ ਵਿੱਚ ਉਪਲਬਧ ਆਧੁਨਿਕ ਸਹੂਲਤਾਂ, ਜਿਵੇਂ ਸਮਾਰਟ ਕਲਾਸਰੂਮ, ਖੇਡ ਮੈਦਾਨ ਅਤੇ ਮੁਫ਼ਤ ਵਰਦੀਆਂ/ਕਿਤਾਬਾਂ ਬਾਰੇ ਮਾਪਿਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਵੱਖ-ਵੱਖ ਖੇਤਰਾਂ ਪੜ੍ਹਾਈ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਪਤਵੰਤੇ ਸੱਜਣਾਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਮਾਪਿਆਂ ਨੇ ਸਕੂਲਾਂ ਦੇ ਬਦਲਦੇ ਰੂਪ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਦੀ ਰੱਜ ਕੇ ਸ਼ਲਾਘਾ ਕੀਤੀ ਅਤੇ ਸਰਕਾਰੀ ਸਕੂਲਾਂ ਵਿੱਚ ਵਿਸ਼ਵਾਸ ਪ੍ਰਗਟਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਨੇ 30 ਦਸੰਬਰ ਨੂੰ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ ਸੈਸ਼ਨ, ਇਸ ਮੁੱਦੇ ‘ਤੇ ਚਰਚਾ

0

Chandigarh News:ਪੰਜਾਬ ਸਰਕਾਰ ਨੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ ਸੈਸ਼ਨ ਨੂੰ ਸੱਦਣ ਦਾ ਫੈਸਲਾ ਲਿਆ ਹੈ। ਇ ਫੈਸਲੇ ਉੱਪਰ ਸਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਨੇ ਮੋਹਰ ਲਗਾ ਦਿੱਤੀ ਹੈ। ਮੀਟਿੰਗ ਵਿਚ 30 ਦਸੰਬਰ ਨੂੰ ਇੱਕ ਰੋਜ਼ਾ ਸੈਸ਼ਨ ਸੱਦਣ ਦਾ ਫੈਸਲਾ ਲਿਆ ਗਿਆ।

ਇਹ ਵੀ ਪੜ੍ਹੋ CM Bhagwant Singh Mann ਵੱਲੋਂ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣਨ ਦੀ ਪੇਸ਼ੀਨਗੋਈ

ਮੀਟਿੰਗ ਤੋਂ ਬਾਅਦ ਇਸਦੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਸਿਆ ਕਿ ਮੀਟਿੰਗ ਵਿਚ ਪਿਛਲੇ ਦਿਨੀਂ ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਵਿਚ ਕੀਤੀ ਸੋਧ ਦਾ ਮੁੱਦਾ ਵਿਚਾਰਿਆ ਗਿਆ। ਉਨ੍ਹਾਂ ਕਿਹਾ ਕਿ ਇਸ ਸੋਧ ਦੇ ਵਿਚ ਗੱਲ ਨਾਮ ਬਦਲਣ ਦੀ ਨਹੀਂ, ਬਲਕਿ ਇਸਦੇ ਵਿਚ ਮਜਦੂਰਾਂ ਦੇ ਨਾਲ ਸੂਬਿਆਂ ਦਾ ਗਲਾ ਵੀ ਘੁੱਟਿਆ ਗਿਆ।ਕੇਂਦਰ ਨੇ ਇਸਦੇ ਨਾਲ ਗਰੀਬ ਤੇ ਮਜਦੂਰਾਂ ਦੇ ਲੋਕਾਂ ਦਾ ਹੱਕ ਖੋਹਿਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਦੇ Bus Stand ਨੂੰ ਲੈ ਕੇ ਵੱਡੀ ਖ਼ਬਰ;Punjab Cabinet ਨੇ ਲਿਆ ਇਹ ਫੈਸਲਾ!

0

Bathinda News: ਸੂਬੇ ਦੇ ਪੰਜਵੇਂ ਮਹਾਂਨਗਰ ਵਜੋਂ ਜਾਣੇ ਜਾਂਦੇ ਬਠਿੰਡਾ ਸ਼ਹਿਰ (Bathinda City) ਦੇ ਵਿਚ ਨਵੇਂ ਬਣਨ ਵਾਲੇ ਬੱਸ ਸਟੈਂਡ(Bus Stand) ਨੂੰ ਲੈ ਕੇ ਪੰਜਾਬ ਮੰਤਰੀ ਮੰਡਲ(Punjab Cabinet) ਨੇ ਇੱਕ ਵੱਡਾ ਫੈਸਲਾ ਕੀਤਾ ਹੈ। ਮੀਟਿੰਗ ਤੋਂ ਬਾਅਦ ਕੈਬਨਿਟ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ (Harpal Singh Chema) ਨੇ ਦਸਿਆ ਕਿ ਪਹਿਲਾਂ ਇਹ ਫੈਸਲਾ ਹੋਇਆ ਸੀ ਕਿ ਪਿਛਲੀ ਸਰਕਾਰ ਦੌਰਾਨ ਬੰਦ ਹੋਏ ਸ਼੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਦੀ ਮਲੋਟ ਰੋਡ ‘ਤੇ ਸਥਿਤ 30 ਏਕੜ ਜਮੀਨ ਵਿਚ ਨਵਾਂ ਬੱਸ ਸਟੈਂਡ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ Gurwinder Murder Case; ਪਤੀ ਦੀ ਕਾ+ਤ+ਲ ਰੁਪਿੰਦਰ ਕੌਰ ਦੀ ‘ਸਹੇਲੀ’ ਪੁਲਿਸ ਵੱਲੋਂ ਗ੍ਰਿਫਤਾਰ

ਪ੍ਰੰਤੂ ਹੁਣ ਮੌਕੇ ‘ਤੇ ਲਏ ਫੈਸਲਿਆਂ ਤੇ ਜਰੂਰਤ ਨੂੰ ਧਿਆਨ ਵਿਚ ਰੱਖਦਿਆਂ ਇਹ ਜਗ੍ਹਾਂ ਘਟਾ ਕੇ 10 ਏਕੜ ਕਰ ਦਿੱਤੀ ਗਈ ਹੈ ਤੇ ਬਾਕੀ ਦੀ 20 ਏਕੜ ਜਮੀਨ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੂੰ ਦੇਣ ਦਾ ਫੈਸਲਾ ਕੀਤਾ ਗਿਆ। ਹਾਲਾਂਕਿ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਇਸ 20 ਏਕੜ ਜਮੀਨ ਨੂੰ ਕਿਸ ਤਰ੍ਹਾਂ ਵਿਕਸਿਤ ਕੀਤਾ ਜਾਵੇਗਾ, ਇਸਦਾ ਫੈਸਲਾ ਜਲਦੀ ਹੀ ਲਿਆ ਜਾਵੇਗਾ। ਸੰਭਾਵਨਾ ਹੈ ਕਿ ਵਿਭਾਗ ਵੱਲੋਂ ਨਵੇਂ ਬਣਨ ਵਾਲੇ ਬੱਸ ਸਟੈਂਡ ਦੇ ਬਿਲਕੁੱਲ ਨਾਲ ਹੌਣ ਕਾਰਨ ਇਸ ਜਗ੍ਹਾਂ ਨੂੰ ਵਪਾਰਕ ਜਾਂ ਰਿਹਾਇਸ਼ੀ ਤੌਰ ‘ਤੇ ਵੀ ਇਸਨੂੰ ਵਿਕਸਿਤ ਕੀਤਾ ਜਾ ਸਕਦਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1900639