ਕਾਂਗਰਸ ਦਾ ਏਜੰਡਾ “ਵਿਕਾਸ ਵਿੱਚ ਵਿਸ਼ਵਾਸ“: ਮਨਪ੍ਰੀਤ ਬਾਦਲ
ਸੁਖਜਿੰਦਰ ਮਾਨ
ਬਠਿੰਡਾ, 28 ਜਨਵਰੀ : ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਹੋਰ ਬਲ ਮਿਲਿਆ ਜਦ ਅਕਾਲੀ ਦਲ ਦੇ ਸੁਖਦੇਵ ਸਿੰਘ ਸਿੱਧੂ ਮੀਤ ਪ੍ਰਧਾਨ ਸਰਕਲ ਕਨਾਲ, ਰਾਜੂ ਸਿੰਘ ਪ੍ਰਚਾਰ ਸਕੱਤਰ ਸਰਕਲ ਨੰ.6, ਕੁਲਦੀਪ ਸਿੰਘ ਮੀਤ ਪ੍ਰਧਾਨ ਸਰਕਲ ਨੰ.7, ਦਮਨ ਸਿੱਧੂ ਐਸ.ਓ.ਆਈ. ਮੀਤ ਪ੍ਰਧਾਨ ਸਰਕਲ ਕੈਨਾਲ ਨੇ ਅਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਸੇ ਤਰ੍ਹਾਂ ਬੀਤੇ ਦਿਨੀਂ ਆਪ ’ਚ ਸ਼ਾਮਲ ਹੋਣ ਵਾਲੇ ਰਾਠੌਰ ਭਾਈਚਾਰੇ ਦੇ ਆਗੂ ਗੁਰਮੀਤ ਸਿੰਘ ਰਾਠੌਰ ਨੇ ਮੁੜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮੌਜੂਦਗੀ ਵਿਚ ਸਾਥੀਆਂ ਸਮੇਤ ਕਾਂਗਰਸ ਵਿਚ ਘਰ ਵਾਪਸੀ ਕਰ ਲਈ। ਇਸ ਮੌਕੇ ਮਨਪ੍ਰੀਤ ਸਿੰਘ ਬਾਦਲ ਨੇ ਵੀ ਰਾਠੌਰ ਭਾਈਚਾਰੇ ਦੀਆਂ ਰਹਿੰਦੀਆਂ ਸਮੱਸਿਆਵਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਅਤੇ ਹਰ ਸਹੂਲਤ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ।ਇਸ ਮੌਕੇ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਾਂਗਰਸ ਦਾ ਏਜੰਡਾ ਵਿਕਾਸ ਵਿੱਚ ਵਿਸ਼ਵਾਸ ਹੈ ਅਤੇ ਕਾਂਗਰਸ ਲੋਕਾਂ ਨੂੰ ਜੋੜਨ ਦੀ ਸਿਆਸਤ ਕਰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਵਜੂਦ ਪੰਜਾਬ ਵਿੱਚੋਂ ਖ਼ਤਮ ਹੋ ਚੁੱਕਿਆ ਹੈ ਤੇ ਅੱਜ ਚੋਣਾਂ ਲੜਨ ਲਈ ਕੋਈ ਏਜੰਡਾ ਨਹੀਂ। ਉਨ੍ਹਾਂ ਸ਼ਹਿਰ ਵਾਸੀਆਂ ਤੋਂ ਪਿਛਲੇ ਪੰਜ ਸਾਲ ਵਿੱਚ ਕੀਤੇ ਕੰਮਾਂ ਦੇ ਨਾਂ ਤੇ ਕਾਂਗਰਸ ਸਰਕਾਰ ਦੂਸਰੀ ਵਾਰ ਬਣਾਉਣ ਦੇ ਨਾਅਰੇ ਹੇਠ ਵੋਟ ਦੀ ਮੰਗ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਇਸ ਇਲਾਕੇ ਨੂੰ ਦੇਸ਼ ਦੇ ਨਕਸ਼ੇ ਤੇ ਲਿਆਂਦਾ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਦੀ ਲੀਡਰਸ਼ਿਪ ਅਤੇ ਸ਼ਹਿਰ ਵਾਸੀ ਵੱਡੀ ਗਿਣਤੀ ਵਿੱਚ ਹਾਜਰ ਸਨ।
ਮਨਪ੍ਰੀਤ ਦੀ ਅਗਵਾਈ ਹੇਠ ਆਪ ਤੇ ਅਕਾਲੀ ਆਗੂ ਹੋਏ ਕਾਂਗਰਸ ਚ‘ ਸ਼ਾਮਲ
ਨਰਮੇ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਮੁੜ ਘੇਰਿਆ ਸਕੱਤਰੇਤ
ਸੁਖਜਿੰਦਰ ਮਾਨ
ਬਠਿੰਡਾ, 27 ਜਨਵਰੀ: ਪਿਛਲੇ ਲੰਮੇ ਸਮੇਂ ਤੋਂ ਨਰਮੇ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਨੇ ਅੱਜ ਮੁੜ ਪ੍ਰਸ਼ਾਸਨ ਵਿਰੁਧ ਖੋਲਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੀ ਅਗਵਾਈ ਹੇਠ ਸਥਾਨਕ ਮਿੰਨੀ ਸਕੱਤਰੇਤ ਦਾ ਘਿਰਾਓ ਕਰ ਲਿਆ। ਇਸਤੋਂ ਇਲਾਵਾ ਐਸ.ਡੀ.ਐਮ ਦਫਤਰ ਦੇ ਮੂਹਰੇ ਵੀ ਧਰਨੇ ’ਤੇ ਬੈਠ ਗਏ। ਇਸ ਦੌਰਾਨ ਪ੍ਰਸ਼ਾਸਨ ਵਲੋਂ ਤਹਿਸੀਲਦਾਰ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਵੀ ਕੀਤੀ ਪ੍ਰੰਤੂ ਮੀਟਿੰਗ ਬੇਸਿੱਟਾ ਰਹੀ। ਜਿਸਤੋਂ ਬਾਅਦ ਕਿਸਾਨਾਂ ਨੇ ਮਿੰਨੀ ਸਕੱਤਰੇਤ ਦਾ ਮੁਕੰਮਲ ਦਿਨ ਰਾਤ ਦੇ ਘਿਰਾਓ ਦਾ ਐਲਾਨ ਕਰ ਦਿੱਤਾ। ਕਿਸਾਨ ਆਗੂਆਂ ਜਗਸੀਰ ਸਿੰਘ ਝੁੰਬਾ, ਗੁਰਪਾਲ ਸਿੰਘ ਦਿਉਣ, ਦੀਨਾ ਸਿੰਘ ਸਿਵੀਆ, ਅਜੇਪਾਲ ਸਿੰਘ ਤੇ ਜੀਤ ਸਿੰਘ ਆਦਿ ਨੇ ਐਲਾਨ ਕੀਤਾ ਕਿ ਪ੍ਰਸ਼ਾਸਨ ਜਾਣਬੁੱਝ ਕੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਣ ਤੋਂ ਭੱਜ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਕਿਸਾਨ ਮੁਆਵਜ਼ਾ ਲੈਣ ਲਈ ਆਖ਼ਰੀ ਸਮੇਂ ਤੱਕ ਸੰਘਰਸ਼ ਕਰਨਗੇ।
ਭਾਜਪਾ ਨੂੰ ਬਠਿੰਡਾ ਵਿੱਚ ਝਟਕਾ ਪ੍ਰਮੁੱਖ ਅਹੁਦੇਦਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ
ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਪੀਏਸੀ, ਜਨਰਲ ਸਕੱਤਰ ਸਪੋਕਸਮੈਨ ਮੋਹਿਤ ਗੁਪਤਾ ਦੇ ਯਤਨ ਸਦਕਾ ਭਾਜਪਾ ਦੇ ਦਰਜਨਾਂ ਲੀਡਰ ਸਾਬਕਾ ਕੇਂਦਰੀ ਮੰਤਰੀ ਦੀ ਮੌਜੂਦਗੀ ਵਿੱਚ ਹੋਏ ਪਾਰਟੀ ਵਿੱਚ ਸ਼ਾਮਲ
ਪੰਜਾਬ ਵਿਰੋਧੀ ਸੋਚ ਰੱਖਣ ਵਾਲੀ ਭਾਜਪਾ ਦਾ ਸੂਬੇ ਵਿਚ ਨਹੀਂ ਕੋਈ ਵਜੂਦ : ਸਾਬਕਾ ਕੇਂਦਰੀ ਮੰਤਰੀ
ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਇਕੋ ਇਕ ਮਜ਼ਬੂਤ ਪਾਰਟੀ ਬਣੇਗੀ ਸਰਕਾਰ : ਮੋਹਿਤ ਗੁਪਤਾ
ਸੁਖਜਿੰਦਰ ਮਾਨ
ਬਠਿੰਡਾ 27 ਜਨਵਰੀ: ਪੰਜਾਬ ਵਿੱਚ ਸਰਕਾਰ ਬਣਾਉਣ ਦੇ ਸੁਪਨੇ ਦੇਖਣ ਵਾਲੀ ਭਾਜਪਾ ਨੂੰ ਵਿਧਾਨ ਸਭਾ ਹਲਕਾ ਬਠਿੰਡਾ ਵਿਚ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਪੀ ਏ ਸੀ ਜਨਰਲ ਸਕੱਤਰ ਅਤੇ ਸਪੋਕਸਪਰਸਨ ਮੋਹਿਤ ਗੁਪਤਾ ਦੇ ਯਤਨ ਸਦਕਾ ਪਾਰਟੀ ਦੇ ਸੀਨੀਅਰ ਅਹੁਦੇਦਾਰ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ, ਜਿਨ੍ਹਾਂ ਨੂੰ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਜੀ ਨੇ ਪਾਰਟੀ ਦਾ ਝੰਡਾ ਗਲ ਵਿੱਚ ਪਾ ਕੇ ਜੀ ਆਇਆਂ ਕਿਹਾ ਤੇ ਪਾਰਟੀ ਵਿਚ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸੁਖਵੀਰ ਸਿੰਘ ਚੌਧਰੀ ਪ੍ਰਧਾਨ ਸਾਊਥ ਮੰਡਲ, ਮੁਨੀਸ਼ ਕਾਂਸਲ ਸੈਕਟਰੀ ਜ਼ਿਲ੍ਹਾ ਬੀ ਜੇ ਪੀ, ਦੇਵਾ ਨੰਦ ਜਨਰਲ ਸੈਕਟਰੀ ਸਾਊਥ ਮੰਡਲ ਬੀਜੇਪੀ ਉਮੀਦਵਾਰ ਵਾਰਡ ਨੰਬਰ 38, ਸਿਕੰਦਰ ਸਿੰਘ ,ਪੰਕਜ ਸਿੰਘ, ਹਰਵਿੰਦਰ ਸਿੰਘ ,ਵਿਵੇਕ ਸ਼ਰਮਾ, ਬਬਲੂ ,ਬਿੱਟੂ ਆਦਿ ਦੇ ਨਾਂ ਮੁੱਖ ਤੌਰ ਤੇ ਸ਼ਾਮਲ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਵਿਕਰਮ ਲੱਕੀ ਜੁਆਇੰਟ ਸੈਕਟਰੀ ਸ਼੍ਰੋਮਣੀ ਅਕਾਲੀ ਦਲ ਵੀ ਹਾਜ਼ਰ ਸਨ ।ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਵਿਰੋਧੀ ਫ਼ੈਸਲੇ ਲੈਣ ਵਾਲੀ ਭਾਜਪਾ ਦਾ ਸੂਬੇ ਵਿੱਚ ਕੋਈ ਵਜੂਦ ਨਹੀਂ ਬਚਿਆ ਪਾਰਟੀ ਦੇ ਸੀਨੀਅਰ ਮੈਂਬਰ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁਡ਼ ਰਹੇ ਹਨ । ਉਨ੍ਹਾਂ ਮੋਹਿਤ ਗੁਪਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਸਰਕਾਰ ਬਣਨ ਤੇ ਪਾਰਟੀ ਨਾਲ ਔਖੇ ਸਮੇਂ ਵਿਚ ਖੜ੍ਹਨ ਵਾਲੇ ਸਮੂਹ ਲੀਡਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ । ਇਸ ਮੌਕੇ ਮੋਹਿਤ ਗੁਪਤਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਹੱਕ ਵਿਚ ਲਹਿਰ ਚੱਲ ਰਹੀ ਹੈ ਤੇ ਸਰਕਾਰ ਬਣਨਾ ਤੈਅ ਹੈ । ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਇੱਕੋ ਇੱਕ ਮਜ਼ਬੂਤ ਪਾਰਟੀ ਹੈ ਜੋ ਸੂਬੇ ਦੇ ਹਿਤਾਂ ਦੀ ਸੋਚ ਰੱਖਦੀ ਹੈ ।ਉਨ੍ਹਾਂ ਕਿਹਾ ਕਿ ਕਾਂਗਰਸ ਜਾਂ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਭਵਿੱਖ ਦੀ ਕੋਈ ਚਿੰਤਾ ਨਹੀਂ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਮੂਹ ਵਰਕਰਾਂ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਸਰਕਾਰ ਬਣਨੀ ਤਨ ਦੇਹੀ ਨਾਲ ਕੰਮ ਕਰਨ ਦਾ ਪ੍ਰਣ ਲਿਆ ।
ਜਗਰੂਪ ਗਿੱਲ ਨੂੰ ਮਿਲ ਰਹੇ ਹੁੰਗਾਰੇ ਨੇ ਵਰਕਰਾਂ ‘ਚ ਉਤਸ਼ਾਹ ਭਰਿਆ
ਜਿੰਨੇ ਵਾਅਦੇ ਕੀਤੇ ਹਨ, ਉਹ ਪਹਿਲ ਦੇ ਆਧਾਰ ‘ਤੇ ਪੂਰੇ ਹੋਣਗੇ-ਸ. ਗਿੱਲ
ਸੁਖਜਿੰਦਰ ਮਾਨ
ਬਠਿੰਡਾ, 26 ਜਨਵਰੀ: ਹਾਲਾਂਕਿ ਚੋਣਾਂ ‘ਚ ਹਾਲੇ ਕਈ ਦਿਨ ਬਾਕੀ ਹਨ, ਪਰ ਬਠਿੰਡਾ ਸ਼ਹਿਰ ਤੋਂ ਆਪ ਦੇ ਉਮੀਦਵਾਰ ਜਗਰੂਪ ਸਿੰਘ ਗਿੱਲ ਨੂੰ ਮਿਲ ਰਹੇ ਹੰੁਗਾਰੇ ਨਾਲ ਆਪ ਆਗੂਆਂ ਤੇ ਵਰਕਰਾਂ ‘ਚ ਉਤਸ਼ਾਹ ਭਰ ਗਿਆ ਹੈ। ਅੱਜ ਸ. ਗਿੱਲ ਨੇ ਵੱਡੀ ਗਿਣਤੀ ਆਪ ਆਗੂਆਂ ਨੂੰ ਨਾਲ ਲੈ ਕੇ ਸ਼ਹਿਰ ਦੇ ਗ੍ਰੀਨ ਸਿਟੀ ਫੇਸ 1, 2 ਅਤੇ 3, ਹਾਊਸਫੈੱਡ ਕਲੌਨੀ, ਪ੍ਰਤਾਪ ਨਗਰ, ਨਵੀਂ ਬਸਤੀ, ਗੁਰੂ ਨਾਨਕਪੁਰਾ ਤੇ ਵੱਖ-ਵੱਖ ਇਲਾਕਿਆਂ ਵਿਚ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਗ੍ਰੀਨ ਸਿਟੀ ਨਿਵਾਸੀ ਧਰਮ ਪਾਲ ਮਿੱਤਲ ਅਤੇ ਭਰਪੂਰ ਸਿੰਘ ਨੇ ਸ. ਗਿੱਲ ਦਾ ਨਿੱਘਾ ਸਵਾਗਤ ਕਰਦਿਆਂ ਭਰੋਸਾ ਦਿਵਾਇਆ ਕਿ ਗ੍ਰੀਨ ਕਾਲੌਨੀਆਂ ਦੇ ਲੋਕਾਂ ਦਾ ਪੂਰਨ ਸਮਰਥਨ ਆਪ ਦੇ ਚੋਣ ਨਿਸ਼ਾਨ ਝਾੜੂ ਨੂੰ ਮਿਲੇਗਾ। ਇਸੇ ਤਰ੍ਰਾਂ ਪ੍ਰਤਾਪ ਨਗਰ ਵਿਚ ਗੁਰਜੰਟ ਸਿੰਘ, ਸੰਜੀਵ ਗੋਇਲ, ਰਾਕੇਸ਼ ਕੁਮਾਰ ਆਦਿ ਦਾ ਕਹਿਣਾ ਸੀ ਕਿ ਆਮ ਆਦਮੀ ਪਾਰਟੀ ਦੇ ਝਾੜੂ ਨੂੰ ਹਰ ਕੋਈ ਇਕ ਮੌਕਾ ਜ਼ਰੂਰ ਦੇਣਾ ਚਾਹੁੰਦਾ ਹੈ।
ਵਿੱਤ ਮੰਤਰੀ ਦੀ ਅਗਵਾਈ ਹੇਠ ਰਾਮਪਾਲ ਚੱਕੀ ਵਾਲਾ ਅਤੇ ਬ੍ਰਾਹਮਣ ਏਕਤਾ ਮੰਚ ਦੇ ਪ੍ਰਧਾਨ ਸਾਥੀਆਂ ਸਮੇਤ ਕਾਂਗਰਸ ਚ ਹੋਏ ਸ਼ਾਮਲ
ਮਨਪ੍ਰੀਤ ਬਾਦਲ ਟੀਮ ਨੇ ਕੀਤਾ ਦਾਣਾ ਮੰਡੀ ਅਤੇ ਸਬਜ਼ੀ ਮੰਡੀ ਵਿਚ ਦੁਕਾਨਾਂ ਦਾ ਦੌਰਾ ਮੰਗੀਆਂ ਵਿਕਾਸ ਦੇ ਨਾਮ ਤੇ ਵੋਟਾਂ
ਸੁਖਜਿੰਦਰ ਮਾਨ
ਬਠਿੰਡਾ, 27 ਜਨਵਰੀ: ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਵਾਈ ਹੇਠ ਅੱਜ ਵਾਰਡ ਨੰਬਰ 33 ਤੋਂ ਅਕਾਲੀ ਦਲ ਦੇ ਐਮ ਸੀ ਦੀ ਚੋਣ ਲੜ ਚੁੱਕੇ ਰਾਮਪਾਲ ਚੱਕੀ ਵਾਲੇ ਪਰਜਾਪਤ ਅਤੇ ਉਨ੍ਹਾਂ ਦੀ ਧਰਮ ਪਤਨੀ ਬਬਲੀ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋ ਗਏ ਇਸੇ ਤਰ੍ਹਾਂ ਵਾਰਡ ਨੰਬਰ 32 ਵਿਚ ਚੇਅਰਮੈਨ ਭਗਵਾਨ ਸ੍ਰੀ ਪਰਸ਼ੂਰਾਮ ਚੈਰੀਟੇਬਲ ਟਰੱਸਟ ਅਤੇ ਪੰਜਾਬ ਪ੍ਰਧਾਨ ਬ੍ਰਾਹਮਣ ਏਕਤਾ ਮੰਚ ਵੇਦ ਪ੍ਰਕਾਸ਼ ਵੀ ਸਾਥੀਆਂ ਸਮੇਤ ਜੈਜੀਤ ਸਿੰਘ ਜੌਹਲ ਦੀ ਮੌਜੂਦਗੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਏ। ਜਿਨ੍ਹਾਂ ਨੂੰ ਮਨਪ੍ਰੀਤ ਸਿੰਘ ਬਾਦਲ ਪਰਿਵਾਰ ਵਲੋਂ ਪਾਰਟੀ ਵਿਚ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਅੱਜ ਮਨਪ੍ਰੀਤ ਸਿੰਘ ਬਾਦਲ ਦੀ ਟੀਮ ਦੇ ਮੈਂਬਰ ਜੈ ਜੀਤ ਸਿੰਘ ਜੋਜੋ ਜੌਹਲ ਦੀ ਅਗਵਾਈ ਵਿੱਚ ਕਾਂਗਰਸ ਲੀਡਰਸ਼ਿਪ ਵੱਲੋਂ ਦਾਣਾ ਮੰਡੀ ਅਤੇ ਸਬਜ਼ੀ ਮੰਡੀ ਦਾ ਦੌਰਾ ਕੀਤਾ ਤੇ ਦੁਕਾਨਦਾਰਾਂ ਕੋਲ ਵਿਕਾਸ ਦੇ ਨਾਮ ਤੇ ਵੋਟਾਂ ਦੀ ਮੰਗ ਕੀਤੀ। ਇਸ ਮੌਕੇ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸ਼ਹਿਰ ਵਾਸੀ ਉਨ੍ਹਾਂ ਤੇ ਦੂਸਰੀ ਵਾਰ ਵਿਸ਼ਵਾਸ ਕਰਨ ਤੇ ਉਨ੍ਹਾਂ ਦਾ ਏਜੰਡਾ ਸ਼ਹਿਰ ਦਾ ਵਿਕਾਸ ਹੋਵੇਗਾ ਜਿਸ ਲਈ ਹੋਰ ਮਿਹਨਤ ਕੀਤੀ ਜਾਵੇਗੀ । ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰੇਮ ਚੰਦ ਪੱਪੂ ਪ੍ਰਧਾਨ ਪ੍ਰਜਾਪਤ ਸਮਾਜ ਬਠਿੰਡਾ ਉੱਪ ਪ੍ਰਧਾਨ ਜਸਵੰਤ ਰਾਏ ਮੁਖਤਿਆਰ ਚੰਦ ਭੋਵ ਚੰਦ ਪਰਜਾਪੱਤ ਮਨੋਜ ਜਿੰਦਲ ਐਮ ਸੀ ਸੁਖਦੇਵ ਰਾਏ ਗੌਰਵ ਮੰਗਲਾ ਰਾਜ ਕੁਮਾਰ ਮੋਹਿਤ ਸ਼ਰਮਾ ਸਾਹਨੀ ਸਾਹਿਬ ਅਤੇ ਨੱਥੂ ਰਾਮ ਆਦਿ ਹਾਜ਼ਰ ਸਨ ।
ਬਠਿੰਡਾ ’ਚ ਅੱਜ 9 ਹੋਰ ਉਮੀਦਵਾਰਾਂ ਨੇ ਦਾਖ਼ਲ ਕਰਵਾਏ ਗਏ ਨਾਮਜ਼ਦਗੀ ਪੱਤਰ
ਸੁਖਜਿੰਦਰ ਮਾਨ
ਬਠਿੰਡਾ, 27 ਜਨਵਰੀ: ਆਗਾਮੀ 20 ਫ਼ਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਜ਼ਿਲ੍ਹੇ ਵਿਚ 9 ਹੋਰ ਉਮੀਦਵਾਰਾਂ ਨੇ ਕਾਗਜ਼ ਦਾਖ਼ਲ ਕਰਵਾਏ। ਜਦੋਂਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਗਮੀਤ ਸਿੰਘ ਬਰਾੜ ਨੇ 25 ਜਨਵਰੀ ਵਲੋਂ ਕਾਗਜ਼ ਦਾਖਲ ਕਰਵਾਏ ਗਏ ਸਨ। ਇਸ ਤਰ੍ਹਾਂ ਜ਼ਿਲ੍ਹੇ ਅੰਦਰ ਹੁਣ ਤੱਕ 10 ਨਾਮਜ਼ਦਗੀ ਪੱਤਰ ਦਾਖਲ ਹੋ ਚੁੱਕੇ ਹਨ। ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਨੇ ਨਾਮਜ਼ਦਗੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿਦਿਆਂ ਦੱਸਿਆ ਕਿ ਹਲਕਾ 91-ਭੁੱਚੋਂ ਮੰਡੀ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਦਰਸ਼ਨ ਸਿੰਘ ਕੋਟਫ਼ੱਤਾ ਤੇ ਅਮਰਜੀਤ ਕੌਰ ਨੇ ਕਵਰਿੰਗ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ 93-ਬਠਿੰਡਾ ਦਿਹਾਤੀ ਤੋਂ ਜਗਸੀਰ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ, ਵਿਧਾਨ ਸਭਾ ਹਲਕਾ 94-ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਜੀਤਮਹਿੰਦਰ ਸਿੰਘ ਨੇ ਦੋ ਸੈੱਟ ਤੇ ਗੁਰਬਾਜ ਸਿੰਘ ਨੇ ਕਵਰਿੰਗ ਉਮੀਦਵਾਰ ਜਦਕਿ ਜਗਸੀਰ ਸਿੰਘ, ਕਮਲਜੀਤ ਕੌਰ ਅਤੇ ਦਵਿੰਦਰ ਸਿੰਘ ਵਲੋਂ ਆਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਹੋਰ ਦੱਸਿਆ ਕਿ ਨਾਮਜ਼ਦਗੀ ਪੱਤਰ 1 ਫ਼ਰਵਰੀ ਤੱਕ ਭਰੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਜਾਂਚ-ਪੜਤਾਲ 2 ਫ਼ਰਵਰੀ ਨੂੰ ਅਤੇ 4 ਫ਼ਰਵਰੀ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਨਾਮਜ਼ਦਗੀ ਪੱਤਰ ਸਵੇਰੇ 11 ਵਜੇ ਤੋਂ ਦੁਪਿਹਰ 3 ਵਜੇ ਤੱਕ ਭਰੇ ਜਾ ਸਕਣਗੇ।
ਮਾਮਲਾ ਭਗਵੰਤ ਮਾਨ ਵੱਲੋਂ ਗਲ ਵਿਚ ਪਾਏ ਹਾਰ ਡਾ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਤੇ ਪਾਉਣ ਦਾ
ਸ਼੍ਰੋਮਣੀ ਅਕਾਲੀ ਦਲ ਐੱਸ ਸੀ ਵਿੰਗ ਨੇ ਫੂਕਿਆ ਭਗਵੰਤ ਮਾਨ ਦਾ ਪੁਤਲਾ
ਭਗਵੰਤ ਮਾਨ ਨੇ ਕੀਤਾ ਦੇਸ਼ ਦੇ ਸੰਵਿਧਾਨ ਨਿਰਮਾਤਾ ਦਾ ਅਪਮਾਨ ਬਰਦਾਸ਼ਤ ਯੋਗ ਨਹੀਂ : ਸਰੂਪ ਸਿੰਗਲਾ
ਸੁਖਜਿੰਦਰ ਮਾਨ
ਬਠਿੰਡਾ, 27 ਜਨਵਰੀ: ਲੋਕ ਸਭਾ ਮੈਂਬਰ ਭਗਵੰਤ ਮਾਨ ਵੱਲੋਂ ਆਪਣੇ ਗਲ ਵਿੱਚ ਪਾਏ ਹਾਰ ਦੇਸ਼ ਦੇ ਸੰਵਿਧਾਨ ਨਿਰਮਾਤਾ ਡਾ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਤੇ ਪਾਉਣ ਦਾ ਮਾਮਲਾ ਗੰਭੀਰ ਰੂਪ ਧਾਰਨ ਕਰਦਾ ਜਾ ਰਿਹਾ ਹੈ। ਬੀਤੇ ਕੱਲ ਸ਼੍ਰੋਮਣੀ ਅਕਾਲੀ ਦਲ ਐੱਸ ਸੀ ਵਿੰਗ ਵੱਲੋਂ ਡਾ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦੇ ਨਜਦੀਕ ਸ਼ਰਧਾ ਫੁੱਲ ਭੇਟ ਕਰਦੇ ਹੋਏ ਲੋਕ ਸਭਾ ਮੈਂਬਰ ਭਗਵੰਤ ਮਾਨ ਖਿਲਾਫ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਪੁਤਲਾ ਫੂਕਿਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰੂਪ ਸਿੰਗਲਾ ਨੇ ਕਿਹਾ ਕਿ ਭਗਵੰਤ ਮਾਨ ਨਸ਼ੇ ਵਿੱਚ ਟੱਲੀ ਰਹਿੰਦਾ ਹੈ, ਜਿਸ ਨੂੰ ਦੇਸ਼ ਦੇ ਸੰਵਿਧਾਨ ਨਿਰਮਾਤਾ ਡਾ ਭੀਮ ਰਾਓ ਅੰਬੇਦਕਰ ਜੀ ਦੇ ਸਨਮਾਨ ਬਾਰੇ ਕੋਈ ਧਿਆਨ ਨਹੀਂ, ਉਸ ਵੱਲੋਂ ਕੀਤੀ ਗਈ ਨਿੰਦਣਯੋਗ ਕਾਰਵਾਈ ਬਰਦਾਸ਼ਤਯੋਗ ਨਹੀਂ, ਭਗਵੰਤ ਮਾਨ ਖਿਲਾਫ ਭਾਵਨਾਵਾਂ ਆਹਤ ਕਰਨ ਦਾ ਪਰਚਾ ਦਰਜ ਹੋਣਾ ਚਾਹੀਦਾ ਹੈ। ਇਸ ਮੌਕੇ ਜਗਦੀਪ ਸਿੰਘ ਗਹਿਰੀ, ਮੱਖਣ ਸਿੰਘ ਕੌਂਸਲਰ, ਹਰਪਾਲ ਸਿੰਘ ਢਿੱਲੋਂ ਕੌਂਸਲਰ,ਅਮਰਜੀਤ ਵਿਰਦੀ ਨੇ ਵੀ ਭਗਵੰਤ ਮਾਨ ਵੱਲੋਂ ਕੀਤੀ ਗਈ ਕਾਰਵਾਈ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਪਰਚਾ ਦਰਜ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਆਗੂ, ਅਨੁਸੂਚਿਤ ਜਾਤੀ, ਵਾਲਮੀਕ ਭਾਈਚਾਰੇ ਸਮੇਤ ਵੱਖ ਵੱਖ ਵਿੰਗਾਂ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ ।
ਜਲ ਸਪਲਾਈ ਦੇ ਠੇਕਾ ਕਾਮਿਆਂ ਵਲੋਂ ਤਨਖਾਹਾਂ ਦੇ ਸੰਬੰਧ ਵਿਚ ਐਕਸੀਅਨ ਦਫਤਰ ਅੱਗੇ ਦਿੱਤਾ ਧਰਨਾ
ਸੁਖਜਿੰਦਰ ਮਾਨ
ਬਠਿੰਡਾ, 27 ਜਨਵਰੀ: ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਜਿਲ੍ਹਾ ਬਠਿੰਡਾ ਦੀ ਇਕਾਈ ਵਲੋਂ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਮੰਡਲ ਬਠਿੰਡਾ ਦੇ ਕਾਰਜਕਾਰੀ ਇੰਜੀਨੀਅਰ ਮੰਡਲ 1,2 ਤੇ 3 ਦੇ ਦਫਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਸੂਬਾ ਮੀਤ ਪ੍ਰਧਾਨ, ਜਿਲ੍ਹਾ ਪ੍ਰਧਾਨ ਸੰਦੀਪ ਖਾਨ ਬਾਲਿਆਵਾਲੀ ਨੇ ਕਿਹਾ ਕਿ ਜਲ ਸਪਲਾਈ ਵਿਭਾਗ ਦੇ ਠੇਕਾ ਅਧਾਰਿਤ ਵਰਕਰਾਂ ਦੀਆਂ ਮੰਗਾਂ ਜਿਵੇਂ ਕਿ ਪਿਛਲੇ ਕਾਫੀ ਦਿਨਾਂ ਤੋਂ ਮਹਿੰਗਾਈ ਨੂੰ ਮੁੱਖ ਰੱਖ ਕੇ ਤਨਖਾਹਾਂ ਵਧਾਉਣ ਦੀ ਮੰਗ ਜਥੇਬੰਦੀ ਵਲੋਂ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਐਕਸੀਅਨ ਵਲੋਂ ਟਾਲਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਠੇਕਾ ਕਾਮਿਆਂ ਦੀਆਂ ਤਨਖਾਹਾਂ ਵਧਾਉਣ ਦੀ ਮੰਗ ਦਾ ਤੁਰੰਤ ਹੱਲ ਕੀਤਾ ਜਾਵੇ ਨਹੀਂ ਤਾਂ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ ਅਤੇ ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੋਣ ਦੀ ਜਿੰਮੇਵਾਰੀ ਸਬੰਧਤ ਮੈਨੇਜਮੈਂਟ ਅਤੇ ਪ੍ਰਸ਼ਾਸਨ ਦੀ ਹੋਵੇਗੀ।ਇਸ ਤੋਂ ਇਲਾਵਾ ਧਰਨੇ ਨੂੰ ਸਾਥੀ ਸਤਨਾਮ ਸਿੰਘ ਖਿਆਲਾ, ਜਸਵਿੰਦਰ ਸਿੰਘ, ਅੰਮਿ੍ਰਤਪਲ ਸਿੰਘ,ਕਰਮਜੀਤ ਸਿੰਘ, ਅਮਿਤ ਬਾਂਸਲ ਹਰਵਿੰਦਰ ਸਿੰਘ, ਸੁਖਚੈਨ ਸਿੰਘ ਨੇ ਵੀ ਸੰਬੋਧਨ ਕੀਤਾ।
ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵਿਖੇ ਗਣਤੰਤਰਤਾ ਦਿਵਸ ਮਨਾਇਆ
ਸੁਖਜਿੰਦਰ ਮਾਨ
ਬਠਿੰਡਾ, 27 ਜਨਵਰੀ: ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਗਣਤੰਤਰ ਦਿਵਸ ਜੋਸ਼ ਅਤੇ ਦੇਸ ਭਗਤੀ ਦੇ ਉਤਸਾਹ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਮਨਾਇਆ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਬੂਟਾ ਸਿੰਘ ਸਿੱਧੂ ਨੇ ਰਾਸਟਰ ਅਤੇ ਇਸ ਦੇ ਮਹਾਨ ਸੁਤੰਤਰਤਾ ਸੈਨਾਨੀਆਂ ਨੂੰ ਸਲਾਮ ਕਰਦਿਆਂ ਰਾਸਟਰੀ ਝੰਡਾ ਲਹਿਰਾਇਆ। ਯੂਨੀਵਰਸਿਟੀ ਦੇ ਰਜਿਸਟਰਾਰ ਡਾ: ਗੁਰਿੰਦਰ ਪਾਲ ਸਿੰਘ ਬਰਾੜ, ਡੀਨ ਖੋਜ ਅਤੇ ਵਿਕਾਸ ਡਾ. ਆਸੀਸ ਬਾਲਦੀ, ਡਾਇਰੈਕਟਰ ਕਾਲਜ ਵਿਕਾਸ ਕੌਂਸਲ ਡਾ. ਬਲਵਿੰਦਰ ਸਿੰਘ ਸਿੱਧੂ, ਡਾ. ਅਨੁਪਮ ਕੁਮਾਰ ਅਤੇ ਡਾ. ਦੇਵਾਨੰਦ ਉੱਤਮ ਨੇ ਵੀ ਗਣਤੰਤਰ ਦਿਵਸ ਤੇ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਸੁੱਭਕਾਮਨਾਵਾਂ ਦਿੱਤੀਆਂ।2 ਪੰਜਾਬ ਆਰ ਐਂਡ ਵੀ ਐਸ.ਕਿਯੂ.ਐਨ. ਦੇ ਏ.ਐਨ.ਓ., ਇੰਜ. ਵਿਵੇਕ ਕੋਂਡਲ ਅਤੇ 20 ਪੰਜਾਬ ਬਟਾਲੀਅਨ ਐਨ.ਸੀ.ਸੀ. ਦੇ ਰਾਜੀਵ ਵਰਸਨੇ ਨੇ ਸਮਾਗਮ ਵਿੱਚ ਮੁੱਖ ਭੂਮਿਕਾ ਨਿਭਾਈ।
ਸਿਲਵਰ ਓਕਸ ਸਕੂਲ ’ਚ ਗਣਤੰਤਰਾ ਦਿਵਸ ਮਨਾਇਆ
ਸੁਖਜਿੰਦਰ ਮਾਨ
ਬਠਿੰਡਾ, 27 ਜਨਵਰੀ: ਸਥਾਨਕ ਸਿਲਵਰ ਓਕਸ ਸਕੂਲ ’ਚ 73ਵਾਂ ਗਣਤੰਤਰ ਦਿਵਸ ਦੇਸ ਭਗਤੀ ਦੇ ਜੋਸ ਅਤੇ ਉਤਸਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਵਿੱਚ ਸੰਵਿਧਾਨ ਅਤੇ ਇਸ ਦੀਆਂ ਮੁੱਖ ਵਿਸੇਸਤਾਵਾਂ, ਦੇਸ ਭਗਤੀ ਦੇ ਗੀਤ ਅਤੇ ਡਾਂਸ ਸਾਮਲ ਸਨ। ਇਸ ਮੌਕੇ ਡਾਇਰੈਕਟਰਸ੍ਰੀਮਤੀ ਬਰਨਿੰਦਰ ਪਾਲ ਸੇਖੋਂ, ਮੈਡਮ ਰਵਿੰਦਰ ਸਰਾਂ, ਸ੍ਰੀਮਤੀ ਨੀਤੂ ਅਰੋੜਾ, ਸ੍ਰੀਮਤੀ ਛਾਇਆ ਵਿਨੋਚਾ ਪਿ੍ਰੰਸੀਪਲ ਸਿਲਵਰ ਓਕਸ ਸਕੂਲ ਡੱਬਵਾਲੀ ਰੋਡ ਨੇ ਰਾਸਟਰੀ ਗੀਤ ਦੇ ਨਾਲ ਸਕੂਲ ਦੇ ਮੁਖੀਆਂ ਅਤੇ ਇੰਚਾਰਜਾਂ ਨੇ ਕ੍ਰਮਵਾਰ ਤਿਰੰਗਾ ਲਹਿਰਾਇਆ ।







