ਸੁਖਜਿੰਦਰ ਮਾਨ
ਬਠਿੰਡਾ, 25 ਜਨਵਰੀ: ਬੀਤੀ ਕੱਲ ਸ਼ਾਮ ਨੂੰ ਸ਼ਹਿਰ ਦੀਆਂ ਦੋ ਨਾਬਾਲਿਗ ਬੱਚੀਆਂ ਦੇ ਅਚਾਨਕ ਲਾਪਤਾ ਹੋਣ ਦੇ ਮਾਮਲੇ ਵਿਚ ਪੁਲਿਸ ਨੇ ਕਾਰਵਾਈ ਕਰਦਿਆਂ ਚਾਰ ਘੰਟਿਆਂ ਵਿਚ ਹੀ ਦੋਨੋਂ ਲੜਕੀਆਂ ਨੂੰ ਭਾਲ ਕੇ ਪ੍ਰਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ। ਅੱਜ ਇੱਥੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਸ੍ਰੀਮਤੀ ਅਮਨੀਤ ਕੋਡਲ ਨੇ ਦੱਸਿਆ ਕਿ ਬੀਤੀ ਸ਼ਾਮ ਕੰਟਰੋਲ ਰੂਮ ’ਤੇ ਇੱਕ ਵਿਅਕਤੀ ਨੇ ਸੂਚਨਾ ਦਿੱਤੀ ਸੀ ਕਿ ਉਸਦੀਆਂ 2 ਲੜਕੀਆਂ (ਉਮਰ ਕਰੀਬ 12/13 ਸਾਲ) ਟਿਊਸ਼ਨ ਪੜ੍ਹਨ ਲਈ ਨੈਸ਼ਨਲ ਕਲੋਨੀ ਸਥਿਤ ਘਰੋਂ ਦੁਪਹਿਰ 01:00 ਵਜੇ ਗਈਆਂ ਸਨ ਪ੍ਰੰਤੂ ਨਾ ਹੀ ਟਿਊਸ਼ਨ ਪਹੁੰਚੀਆਂ ਹਨ ਅਤੇ ਨਾ ਹੀ ਘਰ ਵਾਪਿਸ ਆਈਆਂ ਹਨ। ਜਿਸਤੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਅਫ਼ਸਰ ਥਾਣਾ ਧਰਮਲ ਨੇ ਸਮੇਤ ਪੁਲਿਸ ਪਾਰਟੀ ਦੇ ਸੀਨੀਅਰ ਅਧਿਕਾਰੀਆਂ ਦੀ ਹਦਾਇਤ ਅਨੁਸਾਰ ਅਤੇ ਟੈਕਨੀਕਲ ਸੈੱਲ ਦੀ ਮਦਦ ਨਾਲ ਉਕਤਾਨ ਲੜਕੀਆਂ ਦੀ ਤਲਾਸ਼ ਸ਼ੁਰੂ ਕੀਤੀ ਜਦੋਂਕਿ ਇੱਕ ਲੜਕੀ ਨੂੰ ਬੱਸ ਸਟੈਂਡ ਬਰਨਾਲਾ ਤੋਂ ਸਹੀ ਸਲਾਮਤ ਬਰਾਮਦ ਕੀਤਾ ਗਿਆ ਅਤੇ ਦੂਸਰੀ ਲੜਕੀ ਨੂੰ ਮਹਿਲ ਕਲਾਂ ਟੋਲ ਪਲਾਜ਼ਾ ਪਰ ਚੱਲਦੀ ਬੱਸ ਨੂੰ ਰੋਕ ਕੇ ਬੱਸ ਵਿੱਚੋਂ ਬਰਾਮਦ ਕੀਤਾ ਗਿਆ। ਦੋਨੋਂ ਲੜਕੀਆਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਆਪਣੀ ਮਰਜ਼ੀ ਦੇ ਨਾਲ ਹੀ ਘਰੈਲੂ ਝਗੜੇ ਤੋਂ ਪ੍ਰੇਸ਼ਾਨ ਹੋ ਕੇ ਘਰੋਂ ਚੱਲੀਆਂ ਗਈਆਂ ਸਨ ਅਤੇ ਇਸ ਸਬੰਧੀ ਕਿਸੇ ਦਾ ਕੋਈ ਕਸੂਰ ਨਹੀਂ ਹੈ। ਜਿਸ ਨੇ ਦੋਨੋਂ ਲੜਕੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਕੌਂਸ�ਿਗ ਕਰਕੇ ਲੜਕੀਆਂ ਨੂੰ ਉਨ੍ਹਾਂ ਦੇ ਘਰੇ ਭੇਜ ਦਿੱਤਾ ਗਿਆ। ਇਸ ਮੌਕੇ ਐਸ ਐਸ ਪੀ ਮੈਡਮ ਕੋਡਲ ਵੱਲੋਂ ਐਸ ਆਈ ਸ੍ਰੀ ਬਲਵਿੰਦਰ ਸਿੰਘ ਮੁੱਖ ਅਫਸਰ ਥਾਣਾ ਥਰਮਲ, ਏ.ਐਸ.ਆਈ ਵਿਸ਼ਨੂੰ ਦਾਸ 85/2“1, ਐਚ ਸੀ ਸ੍ਰੀ ਪ੍ਰੀਤਮ ਸਿੰਘ 163/ 2“1 ਅਤੇ ਸੀ.ਸਿਪਾਹੀ ਸ੍ਰੀ ਪ੍ਰਭਜਿੰਦਰ ਸਿੰਘ 2139/ 2“1 ਦੀ ਟੀਮ ਦੀ ਹੌਂਸਲਾ ਅਫਜਾਈ ਕਰਦੇ ਹੋਏ ਸਾਰੀ ਟੀਮ ਨੂੰ 33-੧ ਸਰਟੀਫਿਕੇਟ ਦਿੱਤਾ ਗਿਆ ਹੈ।
4 ਘੰਟਿਆਂ ਦੇ ਅੰਦਰ-ਅੰਦਰ ਲਾਪਤਾ ਲੜਕੀਆਂ ਭਾਲ ਕੇ ਪਰਿਵਾਰਕ ਦੇ ਹਵਾਲੇ ਕੀਤੀਆਂ
ਨੌਜਵਾਨ ਵੋਟਰ ਆਪਣੀ ਵੋਟ ਦੇ ਅਧਿਕਾਰ ਦਾ ਵੱਧ ਤੋਂ ਵੱਧ ਕਰਨ ਇਸਤੇਮਾਲ : ਜ਼ਿਲ੍ਹਾ ਚੋਣ ਅਫ਼ਸਰ
ਨੈਸ਼ਨਲ ਵੋਟਰ ਦਿਵਸ ਮਨਾਇਆ
ਸੁਖਜਿੰਦਰ ਮਾਨ
ਬਠਿੰਡਾ, 25 ਜਨਵਰੀ: ਅੱਜ ਇੱਥੇ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਰਚੂਅਲ ਪ੍ਰੋਗਰਾਮ ਰਾਹੀਂ ਮਨਾਏ ਗਏ 12ਵਾਂ ਨੈਸ਼ਨਲ ਵੋਟਰ ਦਿਵਸ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਵਿਨੀਤ ਕੁਮਾਰ ਨੇ ਨੌਜਵਾਨ ਵੋਟਰ ਨੂੰ ਆਪਣੀ ਵੋਟ ਦੇ ਅਧਿਕਾਰ ਦਾ ਵੱਧ ਤੋਂ ਵੱਧ ਕਰਨ ਇਸਤੇਮਾਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਾ ਮਨੁੱਖਤਾ ਦਾ ਮੌਲਿਕ ਅਧਿਕਾਰ ਹੈ ਤੇ ਇਸ ਦਾ ਇਸਤੇਮਾਲ ਬਿਨਾ ਕਿਸੇ ਲਾਲਚ ਅਤੇ ਭੈਅ ਤੋਂ ਕਰਨਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਵਲੋਂ ਭਾਰਤੀ ਲੋਕਤੰਤਰ ਵਿੱਚ ਵੋਟ ਦੀ ਮਹੱਤਤਾ ਸਬੰਧੀ ਜਾਗਰੂਕ ਵੀ ਕੀਤਾ ਗਿਆ। ਨੈਸ਼ਨਲ ਵੋਟਰ ਦਿਵਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜ਼ਿਲ੍ਹੇ ਅੰਦਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਮ ਲੋਕਾਂ ਨੂੰ ਵੋਟਾਂ ਬਣਾਉਣ ਅਤੇ ਇਸ ਦੇ ਇਸਤੇਮਾਲ ਕਰਨ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵੀਪ ਮੁਹਿੰਮ ਤਹਿਤ ਜਾਰੀ ਗਤੀਵਿਧੀਆਂ ਦੌਰਾਨ ਵਧੀਆਂ ਕਾਰਗੁਜ਼ਾਰੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਵਰਿੰਦਰ ਪਾਲ ਸਿੰਘ ਬਾਜਵਾ, ਐਸਡੀਅਮ-ਕਮ-ਆਰ.ਓ ਬਠਿੰਡਾ ਸ਼ਹਿਰੀ ਕੰਵਰਜੀਤ ਸਿੰਘ ਮਾਨ, ਐਸਡੀਐਮ-ਕਮ-ਆਰ.ਓ ਰਾਮਪੁਰਾ ਫ਼ੂਲ ਨਵਦੀਪ ਕੁਮਾਰ, ਜ਼ਿਲ੍ਹਾ ਟ੍ਰੇਨਿੰਗ ਕੋਆਰਡੀਨੇਟਰ ਗੁਰਦੀਪ ਸਿੰਘ ਮਾਨ, ਤਹਿਸੀਲਦਾਰ ਚੋਣਾਂ ਗੁਰਚਰਨ ਸਿੰਘ ਆਦਿ ਹਾਜ਼ਰ ਸਨ।
ਭਾਜਪਾ ਦੇ ਪੁਰਾਣੇ ਆਗੂਆਂ ਨੇ ਕੀਤਾ ਰਵੀਪ੍ਰੀਤ ਸਿੰਘ ਸਿੱਧੂ ਨਾਲ ਤੁਰਨ ਦਾ ਐਲਾਨ।
ਸੁਖਜਿੰਦਰ ਮਾਨ
ਬਠਿੰਡਾ, 25 ਜਨਵਰੀ: ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਭਾਜਪਾ ਉਮੀਦਵਾਰ ਰਵੀਪ੍ਰੀਤ ਸਿੰਘ ਸਿੱਧੂ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਭਾਜਪਾ ਤਲਵੰਡੀ ਸਾਬੋ ਦੇ ਪੁਰਾਣੇ ਅਤੇ ਟਕਸਾਲੀ ਆਗੂ ਸ੍ਰੀ ਮੋਹਨ ਲਾਲ ਸ਼ਰਮਾਂ ਨੇ ਆਪਣੇ ਪਰਿਵਾਰ ਸਮੇਤ ਸ ਸਿੱਧੂ ਦੇ ਚੋਣ ਪ੍ਰਚਾਰ ਵਿੱਚ ਮੋਹਰੀ ਹੋ ਕੇ ਚੱਲਣ ਦਾ ਐਲਾਨ ਕਰ ਦਿੱਤਾ। ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸ ਸਿੱਧੂ ਨੇ ਕਿਹਾ ਕਿ ਭਾਜਪਾ ਹੀ ਸਿਰਫ਼ ਅਜਿਹੀ ਪਾਰਟੀ ਹੈ ਜਿਸਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਧਾਰਾ 370 ਹਟਾ ਕੇ ਜਿੱਥੇ ਕਸ਼ਮੀਰ ਵਿੱਚ ਅੱਤਵਾਦ ਨੂੰ ਠੱਲ ਪਾਈ ਉੱਥੇ ਤਿੰਨ ਤਲਾਕ ਵਰਗੇ ਮੁੱਦੇ ਨੂੰ ਹੱਲ ਕਰਕੇ ਸਾਡੀਆਂ ਬਹੁਤ ਸਾਰੀਆਂ ਮੁਸਲਿਮ ਭੈਣਾਂ ਦੇ ਘਰ ਵੀ ਟੁੱਟਣ ਤੋਂ ਬਚਾਏ ਅਤੇ ਆਪਣੀ ਸੂਝ ਬੂਝ ਸਦਕਾ ਬਾਬਰੀ ਮਸਜਿਦ ਬਨਾਮ ਅਯੁਧਿਆ ਰਾਮ ਮੰਦਰ ਦੇ ਮੁੱਦੇ ਨੂੰ ਸੁਲਝਾ ਕੇ ਹਿੰਦੂਆਂ ਅਤੇ ਮੁਸਲਮਾਨਾਂ ਵਿਚਕਾਰ ਪੈਦਾ ਹੋਈ ਕੁੜੱਤਣ ਨੂੰ ਦੂਰ ਕੀਤਾ।ਉਨ੍ਹਾਂ ਵਿਕਾਸ ਅਤੇ ਲੋਕ ਭਲਾਈ ਸਕੀਮਾਂ ਦੀ ਗੱਲ ਕਰਦਿਆਂ ਕਿਹਾ ਕਿ ਭਾਜਪਾ ਦੀ ਮੋਦੀ ਸਰਕਾਰ ਨੇ ਗਰੀਬਾਂ ਨੂੰ ਘਰ ਬਣਾਉਣ ਵਾਸਤੇ ਨਾ ਮੋੜਨ ਯੋਗ ਡੇਢ ਡੇਢ ਲੱਖ ਰੁਪਏ ਦਿੱਤੇ, ਗਰੀਬ ਔਰਤਾਂ ਨੂੰ ਮੁਫਤ ਗੈਸ ਸਿਲੰਡਰ, ਇਲਾਜ਼ ਕਰਵਾਉਣ ਲਈ ਪੰਜ ਪੰਜ ਲੱਖ ਰੁਪਏ ਦੇ ਆਯੂਸ਼ਮਾਨ ਕਾਰਡ,ਸਿਰਫ਼ 12 ਰੁਪਏ ਵਿੱਚ 2 ਲੱਖ ਦੀ ਬੀਮਾ ਯੋਜਨਾ, ਕੋਵਿਡ ਦੌਰਾਨ ਮੁਫ਼ਤ ਰਾਸ਼ਨ,ਸਿੱਖਾਂ ਦੀ ਕਾਲੀ ਸੂਚੀ ਖਤਮ ਕਰਵਾਈ,ਚੁਰਾਸੀ ਦਿੱਲੀ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਈ ਅਤੇ ਹੋਰ ਜੇਕਰ ਸਾਰੇ ਕੰਮ ਗਿਣਨ ਲੱਗੀਏ ਤਾਂ ਖੁਲਾ ਸਮਾਂ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ,ਨਸ਼ਾ ਅਤੇ ਮਾਫੀਆ ਮੁਕਤ ਕਰਕੇ ਪੰਜਾਬ ਨੂੰ ਤਰੱਕੀ ਦੇ ਰਾਹ ਤੇ ਤੋਰਨ ਲਈ ਭਾਜਪਾ ਦੀ ਸਰਕਾਰ ਬਣਾਉਣੀ ਬਹੁਤ ਜ਼ਰੂਰੀ ਹੈ ਜਿਸ ਤੇ ਹਾਜ਼ਰ ਲੋਕਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਉਨ੍ਹਾਂ ਦਾ ਸਾਥ ਦੇਣ ਅਤੇ ਵੱਡੀ ਜਿੱਤ ਦਰਜ ਕਰਵਾਉਣ ਦਾ ਵਿਸ਼ਵਾਸ ਦਿਵਾਇਆ।ਇਸ ਮੌਕੇ ਉਨ੍ਹਾਂ ਦੇ ਨਾਲ ਉਕਤ ਤੋਂ ਇਲਾਵਾ ਗੋਪਾਲ ਕ੍ਰਿਸ਼ਨ ਬਾਂਸਲ ਆਰ ਓ ਵਾਲੇ,ਕੁਲਵਿੰਦਰ ਕੌਰ ਸੀਂਗੋ,ਰਜਨੀ ਕੌਰ,ਖੁਸ਼ਪ੍ਰੀਤ ਕੌਰ,ਪਵਨ ਸ਼ਰਮਾਂ, ਬਲਵੀਰ ਸਿੰਘ ਸਨੇਹੀ,ਬਲਵਾਨ ਸਿੰਘ, ਧਰਮਿੰਦਰ ਦਮਦਮੀ ਮੀਡੀਆ ਸਲਾਹਕਾਰ ,ਭਪਾ ਸਿੰਘ ਅਤੇ ਹੋਰ ਬਹੁਤ ਸਾਰੇ ਭਾਜਪਾ ਵਰਕਰ, ਅਹੁਦੇਦਾਰ ਅਤੇ ਹਲਕੇ ਦੇ ਵਡੀ ਗਿਣਤੀ ਲੋਕ ਹਾਜ਼ਰ ਸਨ।
ਹਰਿਆਣਾ ਪੁਲਿਸ ਦੇ 14 ਅਧਿਕਾਰੀ ਪੁਲਿਸ ਮੈਡਲ ਨਾਲ ਸਨਮਾਨਿਤ
ਆਈਜੀ ਕਰਨਾਲ ਰੇਂਜ ਮਮਤਾ ਸਿੰਘ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਹੋਵੇਗੀ ਸਨਮਾਨਿਤ
ਸੁਖਜਿੰਦਰ ਮਾਨ
ਚੰਡੀਗੜ੍ਹ, 25 ਜਨਵਰੀ – ਗਣਤੰਤਰ ਦਿਵਸ ਦੇ ਮੌਕੇ ‘ਤੇ ਹਰਿਆਣਾ ਪੁਲਿਸ ਦੇ 14 ਪੁਲਿਸ ਅਧਿਕਾਰੀਆਂ ਨੂੰ ਵਿਸ਼ੇਸ਼ ਸੇਵਾਵਾਂ ਦੇ ਲਈ ਰਾਸ਼ਟਰਪਤੀ ਪੁਲਿਸ ਮੈਡਲ ਅਤੇ ਸ਼ਲਾਘਾਯੋਗ ਸੇਵਾਵਾਂ ਦੇ ਲਈ ਪੁਲਿਸ ਮੈਡਲ ਨਾਲ ਸਨਮਾਨਿਤ ਕਰਨ ਦੇ ਲਈ ਚੁਣਿਆ ਗਿਆ ਹੈ। ਹਰਿਆਣਾ ਪੁਲਿਸ ਦੇ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੁਲਿਸ ਇੰਸਪੈਕਟਰ ਜਨਰਲ ਕਰਨਾਲ ਰੇਂਜ, ਕਰਨਾਲ ਸ੍ਰੀਮਤੀ ਮਮਤਾ ਸਿੰਘ ਅਤੇ ਸੀਆਈਡੀ ਪੰਚਕੂਲਾ ਦੇ ਪੁਲਿਸ ਸੁਪਰਡੈਂਟ ਸ੍ਰੀ ਸੁਰੇਂਦਰ ਵੱਤਸ ਨੂੰ ਵਿਸ਼ੇਸ਼ ਸੇਵਾਵਾਂ ਦੇ ਲਈ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ, ਜਦੋਂ 12 ਹੋਰ ਪੁਲਿਸ ਅਧਿਕਾਰੀਆਂ ਨੂੰ ਸ਼ਲਾਘਾਯੋਗ ਸੇਵਾਵਾਂ ਲਈ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾਗਿਆ ਹੈ। ਸ਼ਲਾਘਾਯੋਗ ਸੇਵਾਵਾਂ ਦੇ ਲਈ ਪੁਲਿਸ ਮੈਡਲ ਨਾਲ ਸਨਮਾਨਿਤ ਹੋਣ ਾਲਿਆਂ ਵਿਚ ਧਰਮਬੀਰ ਸਿੰਘ, ਕਮਾਂਡੇਂਟ ਦੂਜੀ ਆਈਆਬੀ ਭੌਂਡਸੀ ਗੁਰੂਗ੍ਰਾਮ, ਅਨਿਲ ਕੁਮਾਰ ਡੀਐਸਪੀ ਨਰਾਇਣਗੜ੍ਹ, ਸ਼ੀਤਲ ਸਿੰਘ ਡੀਐਸਪੀ ਆਰਟੀਸੀ ਭੌਂਡਸੀ ਗੁਰੂਗ੍ਰਾਮ, ਮਨੀਸ਼ ਸਹਿਗਲ ਡੀਐਸਪੀ ਸੀਆਈਡੀ ਫਰੀਦਾਬਾਦ, ਸੁਨੀਤਾ ਰਾਣੀ ਇੰਸਪੈਕਟਰ ਆਰਟੀਸੀ ਭੌਂਡਸੀ ਗੁਰੂਗ੍ਰਾਮ, ਜਨਕ ਰਾਜ ਸਬ-ਇੰਸਪੈਕਟਰ ਹਿਸਾਰ, ਸੁੱਖ ਰਾਮ ਸਿੰਘ ਈਐਸਆਈ ਪੰਚਕੂਲਾ, ਉਮੇਸ਼ ਕੁਮਾਰ ਈਐਸਆਈ ਫਰੀਦਾਬਾਦ, ਸੀਮਾ ਈਐਸਆਈ ਟੇਲੀਕਾਮ ਪੰਚਕੂਲਾ, ਰਾਮ ਗੋਪਾਲ ਏਐਸਆਈ ਜੀਆਰਪੀ ਕੁਰੂਕਸ਼ੇਤਰ, ਵਿਨੋਦ ਕੁਮਾਰ ਏਐਸਆਈ ਸੀਆਈਡੀ, ਪੰਚਕੂਲਾ ਅਤੇ ਰਾਜੇਸ਼ ਕੁਮਾਰ ਏਐਸਆਈ ਪੁਲਿਸ ਮੁੱਖ ਦਫਤਰ ਪੰਚਕੂਲਾ ਸ਼ਾਮਿਲ ਹਨ। ਪੁਲਿਸ ਮਹਾਨਿਦੇਸ਼ਕ (ਡੀਜੀਪੀ) ਹਰਿਆਣਾ, ਪ੍ਰਸ਼ਾਂਤ ਕੁਮਾਰ ਅਗਰਵਾਲ ਨੇ ਮੈਡਲ ਪ੍ਰਾਪਤ ਕਰਨ ਵਾਲੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸਾਰੇ ਪੁਲਿਸ ਫੋਰਸ ਲਈ ਮਾਣ ਦੀ ਗਲ ਹੈ ਕਿ ਸਾਡੇ 14 ਅਧਿਕਾਰੀਆਂ ਨੂੰ ਇੰਨ੍ਹਾਂ ਮਹਤੱਵਪੂਰਣ ਅਤੇ ਮੰਨੇ-ਪ੍ਰਮੰਨੇ ਸਨਮਾਨ ਲਈ ਚੁਣਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕੌਮੀ ਪੱਧਰ ‘ਤੇ ਮਿਲੀ ਇਸ ਉਪਲਬਧੀ ਨਾਲ ਪੁਲਿਸ ਮੈਡਲ ਨਾਲ ਸਨਮਾਨਿਤ ਹੋਣ ਵਾਲਿਆਂ ਦੇ ਨਾਲ-ਨਾਲ ਰਾਜ ਪੁਲਿਸ ਫੋਰਸ ਦੇ ਹੋਰ ਅਧਿਕਾਰੀਆਂ ਤੇ ਜਵਾਨਾਂ ਦਾ ਵੀ ਮਨੋਬਲ ਵਧੇਗਾ।
ਗਣਤੰਤਰ ਦਿਵਸ ਮੌਕੇ ਏਡੀਜੀਪੀ ਅਮਰਦੀਪ ਸਿੰਘ ਰਾਏ ਤੇ ਸੀਪੀ ਸੁਖਚੈਨ ਸਿੰਘ ਗਿੱਲ ਸਹਿਤ 17 ਪੁਲਿਸ ਅਧਿਕਾਰੀ ਹੋਣਗੇ ਸਨਮਾਨਿਤ
ਡੀਜੀਪੀ ਪੰਜਾਬ ਨੇ ਐਵਾਰਡ ਪ੍ਰਾਪਤ ਕਰਨ ਵਾਲਿਆਂ ਨੂੰ ਦਿੱਤੀ ਵਧਾਈ
ਸੁਖਜਿੰਦਰ ਮਾਨ
ਚੰਡੀਗੜ੍ਹ, 25 ਜਨਵਰੀ:ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਗ੍ਰਹਿ ਮੰਤਰਾਲੇ, ਭਾਰਤ ਸਰਕਾਰ (ਜੀਓਆਈ) ਨੇ 173ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਵਿੱਲਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) ਅਤੇ ਬੇਮਿਸਾਲ ਸੇਵਾਵਾਂ ਲਈ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।
ਏਡੀਜੀਪੀ ਕਾਨੂੰਨ ਅਤੇ ਵਿਵਸਥਾ ਨਰੇਸ਼ ਕੁਮਾਰ ਅਤੇ ਏਡੀਜੀਪੀ ਇੰਟੈਲੀਜੈਂਸ ਅਮਰਦੀਪ ਸਿੰਘ ਰਾਏ ਸਮੇਤ ਦੋ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਰੈਂਕ ਦੇ ਅਧਿਕਾਰੀਆਂ ਨੂੰ ਵਿੱਲਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ।
ਇੱਕ ਆਈਪੀਐਸ ਅਧਿਕਾਰੀ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਸੁਖਚੈਨ ਸਿੰਘ ਗਿੱਲ, ਡੀਆਈਜੀ ਸਪੈਸ਼ਲ ਟਾਸਕ ਫੋਰਸ ਸੰਜੀਵ ਕੁਮਾਰ ਰਾਮਪਾਲ ਅਤੇ ਚਾਰ ਪੀਪੀਐਸ ਅਧਿਕਾਰੀ ਜਿਨ੍ਹਾਂ ਵਿੱਚ ਕਮਾਂਡੈਂਟ ਪੀਆਰਟੀਸੀ ਜਹਾਨ ਖੇਲਾ ਹਰਪ੍ਰੀਤ ਸਿੰਘ ਮੰਡੇਰ, ਐਸਪੀ ਇਨਵੈਸਟੀਗੇਸ਼ਨ ਹੁਸ਼ਿਆਰਪੁਰ ਰਵਿੰਦਰ ਪਾਲ ਸਿੰਘ, ਏਸੀਪੀ ਹੈੱਡਕੁਆਰਟਰ ਜਲੰਧਰ ਸੁਭਾਸ਼ ਚੰਦਰ ਅਰੋੜਾ ਅਤੇ ਡਿਪਟੀ ਸੁਪਰਡੈਂਟ (ਸੁਰੱਖਿਆ) ਜ਼ਿਲ੍ਹਾ ਜੇਲ੍ਹ ਰੂਪਨਗਰ ਉਨ੍ਹਾਂ 15 ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਿਲ ਹਨ, ਜਿਨ੍ਹਾਂ ਨੂੰ ਬੇਮਿਸਾਲ ਸੇਵਾਵਾਂ ਬਦਲੇ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ। ਬਾਕੀ ਅਧਿਕਾਰੀਆਂ ਵਿੱਚ ਇੰਸਪੈਕਟਰ ਸ਼ਮਿੰਦਰ ਸਿੰਘ, ਇੰਸਪੈਕਟਰ ਓਂਕਾਰ ਸਿੰਘ ਬਰਾੜ, ਇੰਸਪੈਕਟਰ ਜਗਪ੍ਰੀਤ ਸਿੰਘ, ਲੇਡੀ ਇੰਸਪੈਕਟਰ ਬਲਵਿੰਦਰ ਕੌਰ, ਐਸਆਈ ਅਰੁਣ ਕੁਮਾਰ, ਏਐਸਆਈ ਸੰਦੀਪ ਕੁਮਾਰ, ਏਐਸਆਈ ਗੁਰਮੁੱਖ ਸਿੰਘ ਅਤੇ ਏਐਸਆਈ ਅਮਰੀਕ ਚੰਦ ਸ਼ਾਮਲ ਹਨ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਪੁਲਿਸ ਫੋਰਸ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ।
ਸਾਬਕਾ ਵਿਧਾਇਕ ਸਿੰਗਲਾ ਨੂੰ ਟਾਟਾ ਅਪਰੇਟਰ ਯੂਨੀਅਨ ਵਲੋਂ ਸਮਰਥਨ ਦਾ ਐਲਾਨ
ਸੁਖਜਿੰਦਰ ਮਾਨ
ਬਠਿੰਡਾ, 25 ਜਨਵਰੀ : ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦ ਸ੍ਰੀ ਗੁਰੂ ਅਰਜਨ ਦੇਵ ਜੀ ਟਾਟਾ 407 ਅਪਰੇਟਰ ਯੂਨੀਅਨ ਨੇ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਰੱਖੇ ਭਰਵੇਂ ਇਕੱਠ ਵਿੱਚ ਸਮਰਥਨ ਦਾ ਐਲਾਨ ਕਰਦੇ ਹੋਏ ਪ੍ਰਧਾਨ ਬਲਜਿੰਦਰ ਸਿੰਘ, ਰਘਬੀਰ ਸਿੰਘ, ਬਲਜੀਤ ਸਿੰਘ, ਮਨਜੀਤ ਸਿੰਘ, ਜੈਲਾ ਸਿੰਘ ਆਦਿ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਟਰੱਕ ਆਪਰੇਟਰਾਂ ਨਾਲ ਵੱਡਾ ਧੋਖਾ ਕੀਤਾ ਹੈ ਤੇ ਕੋਈ ਰਾਹਤ ਨਹੀਂ ਦਿੱਤੀ, ਜਦੋਂਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਉਨ੍ਹਾਂ ਨੂੰ ਹਰ ਹੱਕ ਮਿਲਦੇ ਸਨ , ਇਸੇ ਕਰਕੇ ਉਨ੍ਹਾਂ ਨੇ ਸ੍ਰੀ ਸਿੰਗਲਾ ਨੂੰ ਸਮਰਥਨ ਦਿੱਤਾ ਹੈ ਅਤੇ ਉਨ੍ਹਾਂ ਦੀ ਜਿੱਤ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ ।ਇਸ ਮੌਕੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਯੂਨੀਅਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਕਿਹਾ ਕਰ ਕੇ ਵਿਖਾਇਆ ਜੋ ਕਹਾਂਗੇ ਕਰਕੇ ਰਹਾਂਗੇ ਅਤੇ ਟਰਾਂਸਪੋਰਟਰਾਂ ਨੂੰ ਸਾਰੇ ਹੱਕ ਦਿੱਤੇ ਜਾਣਗੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦਾ ਮਕਸਦ ਸੂਬੇ ਦੇ ਹਰ ਵਰਗ ਨੂੰ ਭਲਾਈ ਸਕੀਮਾਂ ਦੀ ਰਾਹਤ ਦੇਣਾ ਹੈ ਜਿਸ ਲਈ ਹਮੇਸ਼ਾਂ ਯਤਨ ਹੋਣਗੇ ।ਸਿੰਗਲਾ ਨੇ ਕਿਹਾ ਕਿ ਬਠਿੰਡਾ ਤੋਂ ਜਿੱਤ ਲੋਕਾਂ ਦੀ ਜਿੱਤ ਹੋਵੇਗੀ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਵਾਲੀ ਸਿਆਸਤ ਨਹੀਂ ਹੋਵੇਗੀ, ਬਲਕਿ ਵਿਕਾਸ ਨੂੰ ਪਹਿਲ ਹੋਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਵਰਕਰ ਵੀ ਹਾਜ਼ਰ ਸਨ।
ਕੈਪਟਨ ਜਿਸ ਨੂੰ ਕਾਮੇਡੀਅਨ ਕਹਿ ਰਹੇ ਹਨ, ਉਸ ਨੇ ਸੰਸਦ ਵਿੱਚ ਹਮੇਸ਼ਾ ਪੰਜਾਬ ਦੇ ਪਾਣੀ, ਖੇਤੀ, ਕਿਸਾਨ, ਕੈਂਸਰ ਅਤੇ ਮਾਫ਼ੀਆ ਰਾਜ ਦਾ ਮੁੱਦਾ ਚੁੱਕਿਆ: ਭਗਵੰਤ ਮਾਨ
ਕੀ ਕੈਪਟਨ ਪਾਕਿਸਤਾਨ ਦੇ ਕਹਿਣ ‘ਤੇ ਹੀ ਸਿੱਧੂ ਨੂੰ ਦੋਬਾਰਾ ਮੰਤਰੀ ਬਣਾ ਰਹੇ ਸਨ? ਭਗਵੰਤ ਮਾਨ
-ਮਾਨ ਦਾ ਕੈਪਟਨ ‘ਤੇ ਸਿੱਧਾ ਹਮਲਾ: ਕੈਪਟਨ ਦੇ ਘਰ ਵਿੱਚ ਤਾਂ ਖ਼ੁਦ ਪਾਕਿਸਤਾਨ ਰਹਿੰਦਾ ਸੀ
– ਜੇ ਕੈਪਟਨ ਨੂੰ ਪਾਕਿਸਤਾਨ ਤੋਂ ਫ਼ੋਨ ਆਇਆ ਸੀ ਤਾਂ ਐਨਾ ਸਾਲਾਂ ਤੱਕ ਇਸ ਗੱਲ ਨੂੰ ਛੁਪਾ ਕੇ ਕਿਉਂ ਰੱਖਿਆ? ਭਗਵੰਤ ਮਾਨ
-ਕੈਪਟਨ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ, ਵਾਅਦੇ ਪੂਰੇ ਕਰਨ ਦੀ ਬਜਾਏ ਸਾਢੇ ਚਾਰ ਸਾਲ ਆਪਣੇ ਫਾਰਮ ਹਾਊਸ ਵਿੱਚ ਹੀ ਰਹੇ, ਜਿਸ ਦੀ ਉਸ ਨੂੰ ਸਜ਼ਾ ਮਿਲ ਰਹੀ ਹੈ: ਭਗਵੰਤ ਮਾਨ
– ਕਾਲੀ ਕਾਲ਼ੀ ਮੰਦਰ ਵਿੱਚ ਹੋਈ ਬੇਅਦਬੀ ਦੀ ਘਟਨਾ ਦੀ ਮਾਨ ਨੇ ਕੀਤੀ ਸਖ਼ਤ ਨਿਖੇਧੀ
– ਕਿਹਾ, ਜੇ ਪੁਰਾਣੇ ਬੇਅਦਬੀ ਮਾਮਲਿਆਂ ਵਿੱਚ ਦੋਸ਼ੀ ਨੂੰ ਸਜ਼ਾ ਦਿੱਤੀ ਹੁੰਦੀ ਤਾਂ ਅੱਜ ਅਜਿਹਾ ਕਰਨ ਦੀ ਕਿਸੇ ਦੀ ਹਿੰਮਤ ਨਹੀਂ ਹੁੰਦੀ
ਸੁਖਜਿੰਦਰ ਮਾਨ
ਚੰਡੀਗੜ੍ਹ, 25 ਜਨਵਰੀ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਚੋਣਾ ਸਮੇਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਦੇ ਹੱਕ ‘ਚ ਪਾਕਿਸਤਾਨ ਤੋਂ ਸਿਫ਼ਾਰਸ਼ ਆਉਣ ਦੇ ਕੀਤੇ ਖ਼ੁਲਾਸੇ ਬਾਰੇ ਕੈਪਟਨ ‘ਤੇ ਜ਼ੋਰਦਾਰ ਹਮਲਾ ਕੀਤਾ ਹੈ। ਮਾਨ ਨੇ ਕੈਪਟਨ ਨੂੰ ਸਵਾਲ ਕੀਤਾ ਕਿ ਜੇ ਉਨ੍ਹਾਂ ਨੂੰ ਨਵਜੋਤ ਸਿੰਘ ਸਿੱਧੂ ਨੂੰ ਮੰਤਰੀ ਬਣਾਉਣ ਲਈ ਪਾਕਿਸਤਾਨ ਤੋਂ ਫ਼ੋਨ ਅਤੇ ਮੈਸਜ਼ ਆਏ ਸਨ ਤਾਂ ਐਨੇ ਸਾਲਾਂ ਤੱਕ ਕੈਪਟਨ ਨੇ ਇਸ ਗੱਲ ਨੂੰ ਕਿਉਂ ਛੁਪਾ ਕੇ ਰੱਖਿਆ? ਕੀ ਪਾਕਿਸਤਾਨ ਦੇ ਕਹਿਣ ‘ਤੇ ਹੀ ਕੈਪਟਨ, ਨਵਜੋਤ ਸਿੰਘ ਸਿੱਧ ਨੂੰ ਦੋਬਾਰਾ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਕਰ ਰਹੇ ਸਨ?
ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਬਿਨਾਂ ਕਿਸੇ ਦਾ ਨਾਂਅ ਲਿਆ ਕੈਪਟਨ ਦੀ ਅਲੋਚਨਾ ਕੀਤੀ ਅਤੇ ਕਿਹਾ, ”ਪਾਕਿਸਤਾਨ ਤਾਂ ਖ਼ੁਦ ਕੈਪਟਨ ਅਮਰਿੰਦਰ ਸਿੰਘ ਦੇ ਘਰ ਵਿੱਚ ਰਹਿੰਦਾ ਸੀ। ਸਿਰਫ਼ ਮੰਤਰੀ ਹੀ ਨਹੀਂ, ਸੂਬੇ ਦੇ ਡੀ.ਜੀ.ਪੀ. ਅਤੇ ਮੁੱਖ ਸਕੱਤਰ ਵੀ ਉਹ ਪਾਕਿਸਤਾਨ ਤੋਂ ਪੁੱਛ ਕੇ ਨਿਯੁਕਤ ਕਰਦੇ ਸਨ। ਪੰਜਾਬ ਦੇ ਸੀਨੀਅਰ ਅਧਿਕਾਰੀਆਂ ਤੋਂ ਕੈਪਟਨ ਆਪਣੇ ਸਿਸਵਾਂ ਫਾਰਮ ਹਾਊਸ ‘ਚ ਲੱਗੇ ਸੀਤਾਫਲ ਅਤੇ ਚੀਕੂ ਦੀ ਰਖਵਾਲੀ ਕਰਵਾਉਂਦੇ ਸਨ।” ਮਾਨ ਨੇ ਕਿਹਾ ਕਿ ਚੋਣਾ ਸਮੇਂ ਪੰਜਾਬ ਦਾ ਮਾਹੌਲ ਖ਼ਰਾਬ ਲਈ ਕੈਪਟਨ ਅਮਰਿੰਦਰ ਸਿੰਘ ਪਾਕਿਸਤਾਨ ਦੇ ਨਾਂਅ ਦੀਆਂ ਗੱਲਾਂ ਕਰ ਰਹੇ ਹਨ, ਕਿਉਂਕਿ ਉਨ੍ਹਾਂ ਕੋਲ ਹੁਣ ਬੋਲਣ ਲਈ ਕੁੱਝ ਬਚਿਆ ਹੀ ਨਹੀਂ ਹੈ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਮੇਡੀਅਨ ਕਹਿਣ ‘ਤੇ ਮੁੜ ਵਾਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਜਿਸ ਨੂੰ ਕਾਮੇਡੀਅਨ ਕਹਿ ਰਹੇ ਹਨ, ਉਸ ਨੇ ਹਮੇਸ਼ਾ ਦੇਸ਼ ਦੀ ਸੰਸਦ ਵਿੱਚ ਪੰਜਾਬ ਦੇ ਪਾਣੀ, ਪੰਜਾਬ ਦੀ ਖੇਤੀ, ਕਿਸਾਨ, ਕੈਂਸਰ ਅਤੇ ਮਾਫ਼ੀਆ ਰਾਜ ਦੇ ਮੁੱਦੇ ਚੁੱਕੇ ਹਨ। ਪਰ ਜਦੋਂ ਕੈਪਟਨ ਸੰਸਦ ਮੈਂਬਰ ਸਨ ਤਾਂ ਉਹ ਸੰਸਦ ਵਿੱਚ ਜਾਂਦੇ ਹੀ ਨਹੀਂ ਸਨ। ਸੰਸਦ ਵਿੱਚ ਕੈਪਟਨ ਦੀ ਹਾਜ਼ਰੀ ਸਭ ਤੋਂ ਵੱਧ ਖ਼ਰਾਬ ਸੀ, ਉਹ ਜਨਤਾ ਦੀ ਆਵਾਜ਼ ਕੀ ਚੁੱਕਦੇ । ਮਾਨ ਦੇ ਦੋਸ਼ ਲਾਇਆ, ”ਮੁੱਖ ਮੰਤਰੀ ਰਹਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ। ਉਹ ਵਾਅਦੇ ਪੂਰੇ ਕਰਨ ਦੀ ਬਜਾਏ ਸਾਢੇ ਚਾਰ ਸਾਲ ਤੱਕ ਆਪਣੇ ਸਿਸਵਾਂ ਫਾਰਮ ਹਾਊਸ ਵਿੱਚ ਬੈਠੇ ਰਹੇ। ਪੰਜਾਬ ਦੇ ਲੋਕਾਂ ਨਾਲ ਜਿਹੜਾ ਵਿਸ਼ਵਾਸਘਾਤ ਕੈਪਟਨ ਨੇ ਕੀਤਾ ਹੈ, ਅੱਜ ਉਸ ਦਾ ਫਲ ਉਨ੍ਹਾਂ (ਕੈਪਟਨ) ਨੂੰ ਮਿਲ ਰਿਹਾ ਹੈ।
‘ਆਪ’ ਆਗੂ ਮਾਨ ਨੇ ਦਾਅਵਾ ਕੀਤਾ ਕਿ ਪਿਛਲੀ ਲੋਕ ਸਭਾ ਚੋਣਾ ਦੌਰਾਨ ਕੈਪਟਨ ਉਨ੍ਹਾਂ ਨੂੰ ਤਕੜਾ ਉਮੀਦਵਾਰ ਕਹਿੰਦੇ ਸਨ, ਪਰ ਅੱਜ ਉਸ ਪ੍ਰਤੀ ਪੰਜਾਬ ਦੇ ਲੋਕਾਂ ਦਾ ਪਿਆਰ ਅਤੇ ਸਮਰਥਨ ਦੇਖ ਕੇ ਕੈਪਟਨ ਘਬਰਾਹਟ ਵਿੱਚ ਉਸ (ਮਾਨ) ਨੂੰ ਕਾਮੇਡੀਅਨ ਕਹਿ ਰਹੇ ਹਨ।
ਪਟਿਆਲਾ ਦੇ ਪ੍ਰਸਿੱਧ ਕਾਲੀ ਮਾਤਾ ਮੰਦਰ ਵਿੱਚ ਹੋਈ ਬੇਅਦਬੀ ਦੀ ਘਟਨਾ ਦੀ ਭਗਵੰਤ ਮਾਨ ਨੇ ਸਖ਼ਤ ਨਿੰਦਾ ਕਰਦਿਆਂ ਕਿਹਾ, ”ਜੇ ਪੁਰਾਣੇ ਬੇਅਦਬੀ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲੀ ਹੁੰਦੀ ਤਾਂ ਅੱਜ ਇਸ ਤਰਾਂ ਦੀ ਘਟਨਾ ਨਹੀਂ ਹੋਣੀ ਸੀ। ਕੁੱਝ ਸਮਾਜ ਵਿਰੋਧੀ ਤਾਕਤਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਇਸ ਤਰਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੀਆਂ ਹਨ।” ਉਨ੍ਹਾਂ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾ ਕੇ ਰੱਖਣ ਦੀ ਅਪੀਲ ਕਰਦਿਆਂ ਪੰਜਾਬ ਵਿੱਚ ਅਮਨ- ਸ਼ਾਂਤੀ ਦੀ ਕਾਮਨਾ ਕੀਤੀ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਾਨੂੰਨ ਵਿਵਸਥਾ ਠੀਕ ਕਰਕੇ ਪੰਜਾਬ ਵਿੱਚ ਅਮਨ- ਸ਼ਾਂਤੀ ਅਤੇ ਭਾਈਚਾਰਾ ਕਾਇਮ ਕਰੇਗੀ ਅਤੇ ਪਿਛਲੀਆਂ ਸਾਰੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਉੱਚ ਪੱਧਰੀ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਵੇਗੀ। ਉਨ੍ਹਾਂ ਪ੍ਰਸਿੱਧ ਸ਼ਾਇਰ ਰਾਹਤ ਇੰਦੌਰੀ ਦਾ ਸ਼ੇਅਰ, ”ਸਰਹੱਦ ਪੇ ਤਣਾਉ ਹੈ ਕਿਆ, ਜ਼ਰਾ ਪਤਾ ਤਾਂ ਕਰੋ ਚੁਣਾਊ ਹੈ ਕਿਆ” ਸਾਂਝਾ ਕਰਦਿਆਂ ਕਿਹਾ ਕਿ ਇਸ ਤਰਾਂ ਦੀਆਂ ਘਟਨਾਵਾਂ ਚੋਣਾ ਕਾਰਨ ਹੋ ਰਹੀਆਂ ਹਨ, ਕਿਉਂਕਿ ਪਹਿਲਾ ਸ੍ਰੀ ਹਰਮਿੰਦਰ ਸਾਹਿਬ ਵਿੱਚ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ, ਫਿਰ ਲੁਧਿਆਣਾ ਵਿੱਚ ਸ੍ਰੀਮਦ ਭਗਵਤ ਗੀਤਾ ਦੀ ਬੇਅਦਬੀ ਹੋਈ ਅਤੇ ਹੁਣ ਕਾਲੀ ਮਾਤਾ ਮੰਦਰ ਦੀ ਬੇਅਦਬੀ ਦੀ ਕੋਸ਼ਿਸ਼ ਹੋਈ ਹੈ।
ਨਵਜੋਤ ਸਿੱਧੂ ਵੱਲੋਂ ਆਮ ਆਦਮੀ ਪਾਰਟੀ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਪ੍ਰਤੀ ਭੱਦੀ ਭਾਸ਼ਾ ਬੋਲਣ ਬਾਰੇ ਭਗਵੰਤ ਮਾਨ ਨੇ ਕਿਹਾ ਕਿ ਸਿੱਧੂ ਕੋਲ ਬੋਲਣ ਦੀ ਲਈ ਕੋਈ ਕੰਮ ਦੀ ਗਲ ਬਚੀ ਨਹੀਂ ਹੈ। ਇਸੇ ਲਈ ਉਹ ਲਗਾਤਾਰ ਇਸ ਤਰਾਂ ਦੇ ਘਟੀਆ ਬਿਆਨ ਦੇ ਰਹੇ ਹਨ। ਉਨ੍ਹਾਂ ਨਵਜੋਤ ਸਿੱਧੂ ਨੂੰ ਸ਼ਬਦਾਂ ਦੀ ਮਰਿਆਦਾ ਦਾ ਖ਼ਿਆਲ ਰੱਖਣ ਦੀ ਸਲਾਹ ਦਿੰਦਿਆਂ ਕਿਹਾ, ”ਇੱਜ਼ਤ ਪਾਉਣ ਲਈ ਇੱਜ਼ਤ ਦੇਣੀ ਪੈਂਦੀ ਹੈ। ਜੇ ਸਿੱਧੂ ਦੀ ਮੁੱਖ ਮੰਤਰੀ ਬਣਨ ਦੀ ਐਨੀ ਹੀ ਤਾਂਘ ਹੈ ਤਾਂ ਉਹ ਕਾਂਗਰਸ ਪਾਰਟੀ ਵੱਲੋਂ ਸਰਵੇ ਕਰਾ ਲੈਣ, ਜਿਸ ਨਾਲ ਸਿੱਧੂ ਨੂੰ ਸਚਾਈ ਦਾ ਪਤਾ ਲੱਗ ਜਾਵੇਗਾ।”
ਵਿਸ਼ਵਕਰਮਾ ਮੋਟਰ ਮਾਰਕੀਟ ਵਲੋਂ ਜਗਰੂਪ ਸਿੰਘ ਗਿੱਲ ਦਾ ਸਨਮਾਨ
ਪਰਿਵਾਰ ਮਿਲਣੀ ਸਮਾਰੋਹ ਦੌਰਾਨ ਮਾਰਕੀਟ ਵਲੋਂ ਆਪ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
ਸੁਖਜਿੰਦਰ ਮਾਨ
ਬਠਿੰਡਾ, 25 ਜਨਵਰੀ : ਸ਼ਹਿਰ ਦੀ ਵਿਸ਼ਵਕਰਮਾ ਮੋਟਰ ਮਾਰਕੀਟ ਵਲੋਂ ਆਮ ਆਦਮੀ ਪਾਰਟੀ ਦੇ ਬਠਿੰਡਾ ਤੋਂ ਉਮੀਦਵਾਰ ਜਗਰੂਪ ਸਿੰਘ ਗਿੱਲ ਨੂੰ ਲੈਕੇ ਰੱਖੇ ਪਰਿਵਾਰ ਮਿਲਣੀ ਸਮਾਰੋਹ ਦੌਰਾਨ ਸਨਮਾਨਤ ਕੀਤਾ ਗਿਆ। ਇਸ ਮੌਕੇ ਵਿਸ਼ਵਕਰਮਾ ਮਾਰਕੀਟ ਦੇ ਸਾਰੇ ਦੁਕਾਨਦਾਰਾਂ ਨੇ ਦਰਪੇਸ਼ ਮੁਸਕਲਾਂ ਬਾਰੇ ਜਾਣੂ ਕਰਵਾਇਆ ਅਤੇ ਕਿਹਾ ਕਿ ਉਹਨਾਂ ਨੂੰ ਯਕੀਨ ਹੈ ਕਿ ਜਗਰੂਪ ਸਿੰਘ ਗਿੱਲ ਉਹਨਾਂ ਦੀ ਸਾਰੀਆਂ ਮੁਸਕਲਾਂ ਦਾ ਹਲ ਕਰ ਸਕਦੇ ਹਨ। ਉਹਨਾਂ ਕਿਹਾ ਕਿ ਗਿੱਲ ਸਾਹਿਬ ਦੇ ਨਗਰ ਕੌਂਸਲ ਦੇ ਪ੍ਰਧਾਨਗੀ, ਇਮਪਰੂਮੈਂਟ ਚੇਅਰਮੈਨ ਜਾਂ ਪਲੇਨਿਗ ਬੋਰਡ ਦੇ ਚੇਅਰਮੈਨੀ ਸਮੇ ਕਿਸੇ ਵੀ ਸਹਿਰੀ ਦਾ ਕੋਈ ਕੰਮ ਕਦੇ ਨਹੀਂ ਰੁਕਿਆ ਜਿਸਦੇ ਚਲਦੇ ਅੱਜ ਸ਼ਹਿਰ ਦਾ ਹਰ ਬਸ਼ਿੰਦਾ ਹਰ ਵਰਗ ਊਨਾ ਨਾਲ ਮੋਢੇ ਨਾਲ ਮੋੜਾ ਲਾਕੇ ਤੁਰਨ ਨੂੰ ਤਿਆਰ ਹਨ। ਇਸ ਮੌਕੇ ਜਗਰੂਪ ਸਿੰਘ ਗਿੱਲ ਨੇ ਵਿਸ਼ਵਕਰਮਾ ਮੋਟਰ ਮਾਰਕੀਟ ਦੇ ਸਾਥੀਆਂ ਵਲੋਂ ਕਹਿ ਗੱਲਾਂ ਅਤੇ ਉਹਨਾਂ ਦੇ ਸਾਥ ਦੇਣ ਲਈ ਉਹਨਾਂ ਦਾ ਤਹਿ ਦਿਲਾਂ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਆ ਰਹੀ ਪ੍ਰੇਸ਼ਾਨੀਆਂ ਨੂੰ ਸਰਕਾਰ ਬਣਨ ਤੋਂ ਬਾਦ ਹੱਲ ਕਰਣ ਦਾ ਵਚਨ ਭਰਿਆ। ਇਸ ਦੌਰਾਨ ਵਿਸ਼ਵਕਰਮਾ ਮੋਟਰ ਮਾਰਕੀਟ ਦੇ ਜਸਪਾਲ ਸਿੰਘ, ਅਮਰਜੀਤ ਸਿੰਘ, ਹਰਜਿੰਦਰ ਸਿੰਘ, ਬਲਦੇਵ ਸਿੰਘ, ਗੁਰਪ੍ਰੀਤ ਸਿੰਘ, ਹਰਜਿੰਦਰ ਸਿੰਘ ਛਿੰਦਾ ਅਤੇ ਮੇਜਰ ਸਿੰਘ ਤੋਂ ਅਲਾਵਾ ਹੋਰ ਸਾਥੀ ਮੌਜੂਦ ਸਨ।
ਕੌਮੀ ਵੋਟਰ ਦਿਵਸ: ਪੰਜਾਬ ਦੇ ਸੀਈਓ ਨੇ ਸੋਹਨਾ-ਮੋਹਨਾ ਅਤੇ ਪੰਜ ਹੋਰ ਨਵੇਂ ਵੋਟਰਾਂ ਨੂੰ ਸੌਂਪੇ ਵੋਟਰ ਸ਼ਨਾਖਤੀ ਕਾਰਡ
ਡਾ. ਰਾਜੂ ਨੇ ਡੀਈਓਜ਼ ਨਾਲ ਲੋਕਤੰਤਰੀ ਚੋਣ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦੀ ਚੁੱਕੀ ਸਹੁੰ
ਲਘੂ ਫਿਲਮ ਮੁਕਾਬਲੇ ਅਤੇ ਪੋਸਟਰ ਡਿਜ਼ਾਈਨ ਮੁਕਾਬਲੇ ਦੇ ਜੇਤੂਆਂ ਦਾ ਵੀ ਕੀਤਾ ਐਲਾਨ
ਸੁਖਜਿੰਦਰ ਮਾਨ
ਚੰਡੀਗੜ੍ਹ, 25 ਜਨਵਰੀ:ਅੰਮ੍ਰਿਤਸਰ ਦੇ ਰਹਿਣ ਵਾਲੇ ਇੱਕੋ ਸਰੀਰ ‘ਚ ਜੁੜੇ ਜੌੜੇ ਭਰਾ ਸੋਹਨ ਸਿੰਘ ਅਤੇ ਮੋਹਨ ਸਿੰਘ, ਜਿਨ੍ਹਾਂ ਨੂੰ ਸੋਹਣਾ-ਮੋਹਨਾ ਵਜੋਂ ਜਾਣਿਆ ਜਾਂਦਾ ਹੈ, ਪਿਛਲੇ ਸਾਲ 18 ਸਾਲ ਦੇ ਹੋ ਗਏ ਹਨ, ਨੂੰ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਅੱਜ 12ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਦੋ ਵੱਖ-ਵੱਖ ਵੋਟਰ ਫੋਟੋ ਸ਼ਨਾਖਤੀ ਕਾਰਡ (ਈਪੀਆਈਸੀ) ਸੌਂਪੇ। ਸੀਈਓ ਨੇ ਕਿਹਾ ਕਿ ਸੋਹਨਾ ਅਤੇ ਮੋਹਨਾ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਦੋਵੇਂ ਵੱਖਰੇ ਤੌਰ ‘ਤੇ ਵੋਟ ਪਾ ਸਕਣ ਅਤੇ ਉਨ੍ਹਾਂ ਦੀ ਨਿੱਜਤਾ ਨੂੰ ਯਕੀਨੀ ਬਣਾਇਆ ਜਾ ਸਕੇ। ਜ਼ਿਕਰਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਸੋਹਨਾ ਅਤੇ ਮੋਹਨਾ ਨੂੰ ਵੱਖਰੇ ਵੋਟਰ ਮੰਨਦਿਆਂ ਦੋਵਾਂ ਨੂੰ ਵਿਅਕਤੀਗਤ ਵੋਟਿੰਗ ਅਧਿਕਾਰ ਦੇਣ ਦਾ ਫੈਸਲਾ ਕੀਤਾ ਸੀ।ਸੀ.ਈ.ਓ. ਨੇ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਬਣੇ ਪੰਜ ਵੋਟਰਾਂ ਨੂੰ ਈਪੀਆਈਸੀ ਕਾਰਡ ਸੰਕੇਤਕ ਰੂਪ ਵਿੱਚ ਸੌਂਪੇ, ਜਦਕਿ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ (ਡੀ.ਸੀ.-ਕਮ. -ਡੀ.ਈ.ਓ.), ਜੋ ਸਮਾਗਮ ਵਿੱਚ ਆਨਲਾਈਨ ਸ਼ਾਮਲ ਹੋਏ, ਨੇ ਜ਼ਿਲ੍ਹਾ ਪੱਧਰ ‘ਤੇ ਨਵੇਂ ਬਣੇ ਵੋਟਰਾਂ ਨੂੰ ਈਪੀਆਈਸੀ ਕਾਰਡ ਸੌਂਪੇ। ਇਸ ਮੌਕੇ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਸ੍ਰੀ ਸੁਸ਼ੀਲ ਚੰਦਰਾ ਦਾ ਇੱਕ ਵੀਡੀਓ ਸੰਦੇਸ਼ ਵੀ ਚਲਾਇਆ ਗਿਆ।ਇਸ ਦੌਰਾਨ, ਸੀ.ਈ.ਓ, ਵਧੀਕ ਸੀ.ਈ.ਓ. ਡੀ.ਪੀ.ਐਸ. ਖਰਬੰਦਾ, ਡੀ.ਈ.ਓਜ਼, ਅਧਿਕਾਰੀਆਂ ਅਤੇ ਹਾਜ਼ਰੀਨ ਨੇ ਲੋਕਤੰਤਰੀ ਚੋਣ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦਾ ਵੀ ਪ੍ਰਣ ਲਿਆ। ਇਸ ਸਾਲ ਦੇ ਰਾਸ਼ਟਰੀ ਵੋਟਰ ਦਿਵਸ ਦਾ ਥੀਮ ਹੈ – ‘ਚੋਣਾਂ ਸਬੰਧੀ ਆਸਾਨ ਪਹੁੰਚ ਅਤੇ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ’।ਡਾ. ਰਾਜੂ ਨੇ ‘ਨੋਅ ਯੂਅਰ ਕੈਂਡੀਡੇਟ’ ਮੋਬਾਈਲ ਐਪਲੀਕੇਸ਼ਨ ਦਾ ਪੋਸਟਰ ਵੀ ਜਾਰੀ ਕੀਤਾ, ਜਿਸ ਦੀ ਵਰਤੋਂ ਕਰਕੇ ਵੋਟਰ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਲੈ ਸਕਦੇ ਹਨ। ਉਨ੍ਹਾਂ ਨੇ ਮੋਬਾਈਲ ਐਪ ਦਾ ਇੱਕ ਡੈਮੋ ਵੀਡੀਓ ਵੀ ਲਾਂਚ ਕੀਤਾ ਅਤੇ ਸੂਬੇ ਦੇ ਵੋਟਰਾਂ ਨੂੰ ਐਪ ਡਾਊਨਲੋਡ ਕਰਨ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਇਹ ਮੋਬਾਈਲ ਐਪ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ ‘ਤੇ ਵੀ ਉਪਲਬਧ ਹੈ।ਸਮਾਗਮ ਦੌਰਾਨ ਪਟਿਆਲਾ ਦੇ ਫਾਈਨ ਆਰਟਸ ਦੇ ਅਧਿਆਪਕ ਗੁਰਪ੍ਰੀਤ ਸਿੰਘ ਨੇ ਡੀਸੀ ਦਫ਼ਤਰ ਪਟਿਆਲਾ ਤੋਂ ਇੱਕ ਵਰਚੁਅਲ ਲਾਈਵ ਪੇਂਟਿੰਗ ਬਣਾਈ, ਜਦੋਂ ਕਿ ਮੋਗਾ ਦੇ ਥੀਏਟਰ ਕਲਾਕਾਰਾਂ (ਭੰਡਾਂ)- ਸੁਖਦੇਵ ਸਿੰਘ ਲੱਧੜ ਅਤੇ ਇੰਦਰ ਮਾਣੂੰਕੇ ਨੇ ਮੋਗਾ ਡੀਸੀ ਦਫਤਰ ਤੋਂ ਲਾਈਵ ਹੋ ਕੇ ਕਲਾਕਾਰੀ ਦਿਖਾਈ ਤਾਂ ਜੋ 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਜਾਗਰੂਕ ਅਤੇ ਉਤਸ਼ਾਹਿਤ ਕੀਤਾ ਜਾ ਸਕੇ। ਸੀਈਓ ਨੇ ਲਘੂ ਫਿਲਮ ਮੁਕਾਬਲੇ ਅਤੇ ਪੋਸਟਰ ਡਿਜ਼ਾਈਨ ਮੁਕਾਬਲੇ ਦੇ ਜੇਤੂਆਂ ਦਾ ਐਲਾਨ ਵੀ ਕੀਤਾ। ਜੇਤੂਆਂ ਨੂੰ ਜ਼ਿਲ੍ਹਾ ਪੱਧਰ ‘ਤੇ ਇਨਾਮ ਅਤੇ ਇਨਾਮੀ ਰਾਸ਼ੀ ਦਿੱਤੀ ਜਾਵੇਗੀ।
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਰਿਵਾਰ ਨੇ ਭਖਾਈ ਚੋਣ ਮੁਹਿੰਮ…
ਵਿੱਤ ਮੰਤਰੀ ਦੀ ਪਤਨੀ ਵੀਨੂੰ ਬਾਦਲ ਅਤੇ ਬੇਟੀ ਰੀਆ ਬਾਦਲ ਨੇ ਮੰਗੀਆਂ ਵਿਕਾਸ ਦੇ ਨਾਮ ਤੇ ਵੋਟਾਂ
ਵਿੱਤ ਮੰਤਰੀ ਸਾਹਿਬ ਨੇ ਸ਼ਹਿਰ ਦੇ ਹਰ ਵਰਗ ਨੂੰ ਦਿੱਤੀ ਰਾਹਤ, ਤਰੱਕੀ ਵੱਲ ਵਧਿਆ ਬਠਿੰਡਾ : ਵੀਨੂੰ ਬਾਦਲ
ਸੁਖਜਿੰਦਰ ਮਾਨ
ਬਠਿੰਡਾ 21 ਜਨਵਰੀ : ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੀ ਚੋਣ ਮੁਹਿੰਮ ਨੂੰ ਹਰ ਦਿਨ ਹੁਲਾਰਾ ਮਿਲਦਾ ਜਾ ਰਿਹਾ ਉਹਨ੍ਹਾਂ ਦੀ ਪਤਨੀ ਵੀਨੂੰ ਬਾਦਲ ਨੇ ਸ਼ਹਿਰ ਦੇ ਵੱਖ ਵੱਖ ਵਾਰਡਾਂ ਦਾ ਦੌਰਾ ਕਰਦੇ ਹੋਏ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕੀਤਾ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਬੇਟੀ ਰੀਆ ਬਾਦਲ ਨੇ ਵੀ ਬਠਿੰਡਾ ਸ਼ਹਿਰੀ ਹਲਕੇ ਦੇ ਵਾਰਡ ਨੰਬਰ 35 ਵੀਰ ਕਲੋਨੀ ਵਿੱਖੇ ਡੋਰ ਟੂ ਡੋਰ ਕੀਤਾ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਕਰਵਾਏ ਵਿਕਾਸ ਦੇ ਨਾਮ ਤੇ ਵੋਟਾਂ ਦੀ ਮੰਗ ਕੀਤੀ। ਲੋਕਾਂ ਨਾਲ ਰਾਬਤਾ ਕਾਇਮ ਕਰਦੇ ਹੋਏ ਕਰਦੇ ਹੋਏ ਰੀਆ ਬਾਦਲ ਨੇ ਕਿਹਾ ਕਿ ਪਿਤਾ ਜੀ ਦੀ ਸੋਚ ਹੈ ਕਿ ਬਠਿੰਡਾ ਦੇ ਲੋਕਾਂ ਨੂੰ ਹਰ ਬੁਨਿਆਦੀ ਸਹੂਲਤ ਮੁਹੱਈਆ ਕਰਵਾਈ ਜਾਵੇ ਜਿਸ ਤਹਿਤ ਉਹਨਾਂ ਨੇ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿੱਚ ਪੀਣ ਵਾਲੇ ਪਾਣੀ, ਸੀਵਰੇਜ ਦੀ ਸੁਵੀਧਾ ਦਿੱਤੀ ਅਤੇ 35 ਕਰੋੜ ਦੀ ਲਾਗਤ ਨਾਲ 15 ਸਰਕਾਰੀ ਸਕੂਲਾਂ ਦੀ ਵੀ ਨੁਹਾਰ ਬਦਲ ਦਿੱਤੀ। ਉਹਨਾਂ ਦਸਿਆ ਕਿ ਕਰੋਨਾ ਦੇ ਔਖੇ ਸਮੇਂ ਵਿੱਚ ਜਦੋਂ ਕੋਈ ਵੀ ਲੀਡਰ ਬਾਹਰ ਨਹੀਂ ਸੀ ਨਿਕਲਦਾ, ਉਹਨਾਂ ਦੇ ਪਿਤਾ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਸ਼ਹਿਰ ਨਿਵਾਸੀਆ ਦੀ ਹਰ ਸੰਭਵ ਮਦਦ ਕੀਤੀ ਅਤੇ ਸ਼ਹਿਰ ਵਿਚ ਲੋੜਵੰਦ ਪਰਿਵਾਰਾਂ ਦੇ ਕਰੋਨਾ ਇਲਾਜ ਲਈ ਮੁਫ਼ਤ ਕੋਵਿਡ ਕੇਅਰ ਸੈਂਟਰ ਸਥਾਪਿਤ ਕੀਤਾ।ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਤਨੀ ਵੀਨੂੰ ਬਾਦਲ ਨੇ ਕਾਂਗਰਸ ਸਰਕਾਰ ਨੇ ਔਰਤਾਂ ਲਈ ਹਰ ਸਹੂਲਤ ਮੁਹੱਈਆ ਕਰਵਾਈ ਜਿਸ ਤਹਿਤ ਮਹਿਲਾਵਾਂ ਨੂੰ ਮੁਫ਼ਤ ਬੱਸ ਸਫਰ, ਬੁਢਾਪਾ ਪੈਨਸ਼ਨ 250 ਤੋਂ ਵਧਾ ਕੇ 1500 ਰੁਪਏ ਕੀਤੀ,ਸ਼ਗਨ ਸਕੀਮ ਵਧਾ ਕੇ 51000 ਰੁਪਏ ਕੀਤੀ। ਉਨ੍ਹਾਂ ਕਿਹਾ ਕਿ ਬਠਿੰਡਾ ਸ਼ਹਿਰ ਵਿੱਚ ਸੈਲਫੀ ਪੁਆਇੰਟ, ਵੱਖ ਵੱਖ ਵਾਰਡਾਂ ਚ’ ਸੁੰਦਰ ਪਾਰਕ ਸਮੇਤ ਵੱਡੇ ਪ੍ਰਾਜੈਕਟ ਜਿਵੇਂ ਕਿ ਮਾਲ ਰੋਡ ਤੇ ਮਲਟੀਸਟੋਰੀ ਪਾਰਕਿੰਗ,ਮਲਟੀਪਰਪਜ ਆਡੀਟੋਰੀਅਮ, ਡਿਜੀਟਲ ਲਾਇਬ੍ਰੇਰੀ ਆਦਿ ਨਾਲ ਸ਼ਹਿਰ ਦੀ ਮੀਂਹ ਦੀ ਨਿਕਾਸ ਦੀ ਪੁਰਾਣੀ ਸਮੱਸਿਆ ਦਾ ਵੀ ਹੱਲ ਕੀਤਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਇੱਕ ਮੌਕਾ ਹੋਰ ਦੇਣ ਤਾਂ ਜੋ ਵਿਕਾਸ ਦੀ ਰਫਤਾਰ ਲਗਾਤਾਰ ਜਾਰੀ ਰਹੇ। ਵੀਨੂੰ ਬਾਦਲ ਨੇ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸੂਬੇ ਦੀ ਤਰੱਕੀ ਲਈ ਵੱਡੀਆਂ ਪੁਲਾਂਘਾਂ ਤਹਿਤ ਕੰਮ ਕੀਤਾ, ਜਿਸ ਕਰਕੇ ਅੱਜ ਪੰਜਾਬ ਵਿਕਾਸ ਦੀ ਰਾਹ ਤੇ ਅੱਗੇ ਵਧਿਆ ਹੈ, ਬਿਜਲੀ ਦੇ ਬਿਲ ਮਾਫ਼ ਕਰਨੇ ,ਤਿੱਨ ਰੁਪਏ ਪ੍ਰਤੀ ਯੂਨਿਟ ਬਿਜਲੀ ਸਸਤੀ ਕਰਨੀ, ਪੈਟਰੋਲ ਡੀਜ਼ਲ ਸਸਤਾ ਕਰਨਾ, ਘਰਾਂ ਦੇ ਮਾਲਕੀ ਦੇ ਹੱਕ ਦੇਣ ਸਮੇਤ ਇਤਿਹਾਸਕ ਫ਼ੈਸਲੇ ਲੈਣ ਵਿੱਚ ਪੰਜਾਬ ਸਰਕਾਰ ਲਈ ਮਨਪ੍ਰੀਤ ਬਾਦਲ ਦੀ ਸੋਚ ਸਾਰਥਿਕ ਸਾਬਤ ਹੋਈ । ਉਨ੍ਹਾਂ ਕਿਹਾ ਕਿ ਸ਼ਹਿਰ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕਾਂਗਰਸ ਦੀ ਦੂਸਰੀ ਵਾਰ ਸਰਕਾਰ ਅਤਿ ਜ਼ਰੂਰੀ ਹੈ, ਜਿਸ ਲਈ ਸ਼ਹਿਰ ਵਾਸੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਜਿੱਤ ਲਈ ਅੱਗੇ ਆਉਣ । ਇਸ ਮੌਕੇ ਬੇਟੀ ਰੀਆ ਬਾਦਲ ਅਤੇ ਪਤਨੀ ਵੀਨੂੰ ਬਾਦਲ ਦਾ ਸ਼ਹਿਰ ਵਾਸੀਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਦੀ ਲੀਡਰਸ਼ਿਪ ਅਤੇ ਵਰਕਰ ਹਾਜ਼ਰ ਸਨ।





